ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
13 ਮਾਘ ਨਾ: ਸ਼ਾ: 26 ਜਨਵਰੀ ਗ੍ਰੈਗਰੀ ਕਲੰਡਰ ਦੇ ਮੁਤਾਬਕ ਸਾਲ ਦਾ 26ਵਾਂ ਦਿਨ ਹੁੰਦਾ ਹੈ। ਸਾਲ ਦੇ 339 (ਲੀਪ ਸਾਲ ਵਿੱਚ 340) ਦਿਨ ਬਾਕੀ ਹੁੰਦੇ ਹਨ। ਇਸ ਦਿਨ 1950 ਵਿੱਚ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਇਹ ਦਿਨ 1930 ਵਿੱਚ ਚੁਣੇ ਗਏ ਅਜ਼ਾਦੀ ਦਿਵਸ ਨੂੰ ਸਨਮਾਨਿਤ ਕਰਨ ਲਈ ਚੁਣਿਆ ਗਿਆ ਸੀ। ਇਸ ਦਿਨ ਹਰ ਸਾਲ ਦਿਲੀ ਵਿੱਚ ਇੱਕ ਬਹੁਤ ਵੱਡੀ ਪ੍ਰੇਡ ਕੱਢੀ ਜਾਂਦੀ ਹੈ.
ਇਸ ਮਿਸਲ ਦਾ ਨਾਂ 'ਬਾਬਾ ਦੀਪ ਸਿੰਘ ਸ਼ਹੀਦ' ਦੇ ਨਾਂ 'ਤੇ ਪਿਆ। ਬਾਬਾ ਦੀਪ ਸਿੰਘ ਦਾ ਬਚਪਨ ਦਾ ਨਾਂ ਦੀਪਾ ਸੀ। ਉਹ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਪਹੁਵਿੰਡ ਵਿਖੇ ਭਾਈ ਭਗਤੂ ਜੀ ਦੇ ਗ੍ਰਹਿ ਵਿਖੇ 1682 ਵਿੱਚ ਪੈਦਾ ਹੋਏ। ਉਨ੍ਹਾਂ ਨੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਅੰਮ੍ਰਿਤਪਾਨ ਕੀਤਾ ਅਤੇ ਦੀਪ ਸਿੰਘ ਬਣੇਂ। ਆਪਣੇ ਮਾਤਾ ਪਿਤਾ ਦੀ ਆਗਿਆ ਨਾਲ ਉਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕੋਲ ਆਨੰਦਪੁਰ ਸਾਹਿਬ ਵਿਖੇ ਕਾਫੀ ਚਿਰ ਰਹਿੰਦੇ ਰਹੇ ਅਤੇ ਉਥੇ ਰਹਿ ਕੇ ਗੁਰਮੁਖੀ ਸਿੱਖੀ ਅਤੇ ਕਾਫੀ ਗੁਰਬਾਣੀ ਜ਼ੁਬਾਨੀ ਕੰਠ ਕਰ ਲਈ। ਉਹ ਬੜਾ ਖ਼ੁਸ਼ਖ਼ਤ ਲਿਖਦੇ ਸਨ। ਭਾਈ ਮਨੀ ਸਿੰਘ ਕੋਲੋਂ ਬਾਬਾ ਦੀਪ ਸਿੰਘ ਨੇ ਗੁਰੂ ਗਰੰਥ ਸਾਹਿਬ ਵਿੱਚ ਦਰਜ ਬਾਣੀ ਦਾ ਸਹੀ ਉਚਾਰਨ ਸਿੱਖਿਆ। 20-22 ਸਾਲ ਦੀ ਉਮਰ ਤੱਕ ਬਾਬਾ ਦੀਪ ਸਿੰਘ ਨਾ ਸਿਰਫ਼ ਸਿੱਖ ਇਤਿਹਾਸ ਦੇ ਸਕਾਲਰ ਬਣ ਗਏ ਸਗੋਂ ਯੁੱਧ ਕਲਾ ਵਿੱਚ ਵੀ ਨਿਪੁੰਣ ਹੋ ਗਏ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਸ਼੍ਰੀ ਦਸਮ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਪੰਜਾਬੀ ਡਾਇਸਪੋਰਾ ਮੂਲ ਪੰਜਾਬੀਆਂ ਦੀਆਂ ਉਨ੍ਹਾਂ ਸੰਤਾਨਾਂ ਲਈ ਵਰਤਿਆ ਜਾਂਦਾ ਸ਼ਬਦ ਹੈ ਜੋ ਆਪਣੀ ਮਾਤਭੂਮੀ ਛੱਡ ਕੇ ਬਾਹਰਲੇ ਦੇਸ਼ਾਂ ਵਿੱਚ ਜਾ ਵਸੇ। ਪਾਕਿਸਤਾਨੀ ਅਤੇ ਭਾਰਤੀ ਡਾਇਸਪੋਰਿਆਂ ਵਿੱਚ ਪੰਜਾਬੀ ਸਭ ਤੋਂ ਵੱਡੇ ਜਾਤੀ ਸਮੂਹਾਂ ਵਿੱਚੋਂ ਇੱਕ ਹਨ। ਪੰਜਾਬੀ ਡਾਇਸਪੋਰੇ ਦੀ ਗਿਣਤੀ ਇੱਕ ਕਰੋੜ ਦੇ ਆਸਪਾਸ ਹੈ। ਇਹ ਮੁੱਖ ਤੌਰ ਤੇ ਇੰਗਲੈਂਡ, ਉੱਤਰੀ ਅਮਰੀਕਾ, ਦੱਖਣ ਪੂਰਬ ਏਸ਼ੀਆ ਅਤੇ ਮਧਪੂਰਬ ਵਿੱਚ ਕੇਂਦਰਿਤ ਹਨ। ਇੱਕਲੇ ਅਮਰੀਕਾ ਵਿਚ ਹੀ 32.30 ਲੱਖ ਭਾਰਤੀ ਹਨ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਜੋਹਾਨ ਕਾਰਲ ਫ਼ਰੀਡਰਿਚ ਗੌਸ (/ɡaʊs/; ਜਰਮਨ: Gauß, ਉਚਾਰਨ [ɡaʊs] ( ਸੁਣੋ); ਲਾਤੀਨੀ: Carolus Fridericus Gauss) (30 ਅਪਰੈਲ 1777 – 23 ਫ਼ਰਵਰੀ 1855) ਇਕ ਜਰਮਨ ਗਣਿਤ ਸ਼ਾਸਤਰੀ ਸੀ , ਜਿਸਨੇ ਅਲਜਬਰਾ, ਨੰਬਰ ਥਿਊਰੀ ਅੰਕੜਾ ਵਿਗਿਆਨ, ਵਿਸ਼ਲੇਸ਼ਣ, ਭਿੰਨਤਾਸੂਚਕ ਜੁਮੈਟਰੀ, ਜੀਓਡੇਸੀ, ਜੀਓਫਿਜਿਕਸ, ਮਕੈਨਕੀ, ਇਲੈਕਟਰੋਸਟੈਟਿਕਸ, ਖਗੋਲ, ਮੈਟਰਿਕਸ ਥਿਊਰੀ, ਅਤੇ ਆਪਟਿਕਸ ਸਹਿਤ, ਬਹੁਤ ਸਾਰੇ ਖੇਤਰਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਕਈ ਵਾਰ ਉਸਨੂੰ ਪ੍ਰਿੰਸੇਪਸ ਮੈਥੇਮੈਟੀਕੋਰਮ (ਲਾਤੀਨੀ, "ਹਿਸਾਬਦਾਨਾਂ ਦਾ ਰਾਜਾ" ਜਾਂ "ਹਿਸਾਬਦਾਨਾਂ ਦਾ ਮੋਹਰੀ") ਅਤੇ "ਪੁਰਾਣੇ ਜ਼ਮਾਨੇ ਤੋਂ ਸਭ ਤੋਂ ਵੱਡਾ ਹਿਸਾਬਦਾਨ," ਵੀ ਕਿਹਾ ਜਾਂਦਾ ਹੈ। ਗੌਸ ਦਾ ਗਣਿਤ ਅਤੇ ਵਿਗਿਆਨ ਦੇ ਬਹੁਤ ਸਾਰੇ ਖੇਤਰਾਂ ਤੇ ਆਸਾਧਾਰਣ ਪ੍ਰਭਾਵ ਸੀ ਅਤੇ ਉਸਨੂੰ ਇਤਿਹਾਸ ਦੇ ਸਭ ਪ੍ਰਭਾਵਸ਼ਾਲੀ ਹਿਸਾਬਦਾਨਾਂ ਵਿਚੋਂ ਇੱਕ ਦਾ ਦਰਜਾ ਦਿੱਤਾ ਜਾਂਦਾ ਹੈ।
ਅਲੰਕਾਰ ਸ਼ਬਦ ਅਲਮ੍ ਅਤੇ ਕਾਰ ਤੋਂ ਬਣਿਆ ਹੈ। ਅਲਮ੍ ਦਾ ਅਰਥ ਹੈ। ਸ਼ੋਭਾ (ਸਜਾਵਟ) ਅਤੇ ਪੂਰਣਤਾ। ਇਸ ਤਰ੍ਹਾਂ ਅਲੰਕਾਰ ਦਾ ਅਰਥ ਹੋਇਆ ਸ਼ੋਭਾ (ਸਜਾਵਟ) ਕਰਨ ਵਾਲਾ ਅਤੇ ਪੂਰਣਤਾ ਪ੍ਰਦਾਨ ਕਰਨ ਵਾਲਾ ਧਰਮ। ਸੰਸਕ੍ਰਿਤ ਵਿਚ ਅਲੰਕਾਰ ਸ਼ਬਦ ਦੀ ਉਤਪੱਤੀ ਦੋ ਤਰ੍ਹਾਂ ਨਾਲ ਮੰਨੀ ਗਈ ਹੈ।'ਅਲੰਕਰੋਤਿਤੀ'ਅਲੰਕਾਰ ਭਾਵ ਜੋ ਸਜਾਉਂਦਾ ਹੈ ਜਾਂ ਸ਼ਿੰਗਾਰ ਕਰਨ ਵਾਲਾ ਅਤੇ ਅੰਲਕ੍ਰਿਯਤੇ ਅਨੇਨ ਇਤਿ ਅਲੰਕਾਰ ਭਾਵ ਜਿਸ ਨਾਲ ਕਿਸੇ ਦੀ ਸਜਾਵਟ ਹੁੰਦੀ ਹੈ ਜਾਂ ਸ਼ਿੰਗਾਰ ਦਾ ਸਮਾਨ। ਜਿਸ ਦੁਆਰਾ ਕਾਵਿ ਨੂੰ ਅਲੰਕ੍ਰਿਤ ਕੀਤਾ ਜਾਵੇ ਜਾਂ ਜੋ ਕਾਵਿ ਨੂੰ ਅਲੰਕ੍ਰਿਤ ਕਰੇ,ਇਹਨਾਂ ਦੋਵਾਂ ਕਥਨਾਂ ਵਿੱਚ ਅਸਲ ਵਿਚ ਕੋਈ ਖਾਸ ਅੰਤਰ ਨਹੀਂ ਹੈ। ਦੋਵੇਂ ਵਿਉਤਪੱਤੀਆਂ ਇਹੋ ਤੱਥ ਪੇਸ਼ ਕਰਦੀਆਂ ਹਨ ਕਿ ਕਾਵਿ ਨੂੰ ਸਜਾਉਣ ਵਾਲਾ ਤੱਤ ਹੀ ਅੰਲਕਾਰ ਹੈ। ਕਵਿਤਾ ਦਾ ਮੁੱਖ ਉਦੇਸ਼ ਵਸਤੂ ਦਾ ਗਿਆਨ ਕਰਵਾਉਣਾ ਨਹੀਂ, ਬਲਕਿ ਉਸਦੇ ਭਾਵ ਜਾਂ ਰਸ ਦਾ ਸੰਚਾਰ ਕਰਨਾ ਹੁੰਦਾ ਹੈ। "ਕਿਸੇ ਦਾ ਮੁੱਖ ਸੋਹਣਾ ਹੈ" ਇੱਥੇ ਕਾਵਿ ਦਾ ਉਦੇਸ਼ ਮੁੱਖ ਨਾਲ ਸੰਬੰਧਿਤ ਨਹੀਂ, ਮੁੱਖ ਦੀ ਸੁੰਦਰਤਾ ਨਾਲ ਸੰਬੰਧਿਤ ਹੈ। ਜਦੋਂ ਮੁੱਖ ਦੀ ਸੁੰਦਰਤਾ ਦੇ ਪ੍ਰਭਾਵ ਵਿੱਚ ਹੋਰ ਖਿੱਚ ਪੈਦਾ ਕਰਨ ਲਈ ਮੁੱਖ ਦੀ ਸੁੰਦਰਤਾ ਦੇ ਨਾਲ ਹੀ ਹੋਰ ਕਾਲਪਨਿਕ ਸੁੰਦਰਤਾ ਦਾ ਸਹਾਰਾ ਲਿਆ ਜਾਂਦਾ ਹੈ, ਉੱਥੇ ਅਲੰਕਾਰ ਆਪਣੀ ਹੋਂਦ ਧਾਰਨ ਕਰਦਾ ਹੈ। ਕਵੀ ਦਾ ਉਦੇਸ਼ ਭਾਵ ਨੂੰ ਵੱਧ ਤੋਂ ਵੱਧ ਸਪਸ਼ਟ ਤੇ ਸੋਹਣੇ ਰੂਪ ਵਿਚ ਵਰਣਨ ਕਰਕੇ ਪੂਰਾ ਪ੍ਰਭਾਵ ਪੈਦਾ ਕਰਨਾ ਹੈ। ਇਸ ਪ੍ਰਭਾਵ ਦੇ ਵਾਧੇ ਲਈ ਕਵੀ ਜਿਸ ਸਾਧਨ ਦੀ ਵਰਤੋਂ ਕਰਦਾ ਹੈ, ਉਸਨੂੰ ਅਲੰਕਾਰ ਕਿਹਾ ਜਾਂਦਾ ਹੈ। ਜਿਸ ਤਰ੍ਹਾਂ ਗਹਿਣਿਆਂ ਨਾਲ ਮਨੁੱਖੀ ਮਨ ਵਿੱਚ ਖੁਸ਼ੀ ਪੈਦਾ ਹੁੰਦੀ ਹੈ,ਓੇੁਸ ਤਰ੍ਹਾਂ ਦੀ ਹੀ ਖੁਸ਼ੀ ਅਲੰਕਾਰ ਦੁਆਰਾ ਪੈਦਾ ਕਰਨ ਲਈ, ਵਿਦਵਾਨਾਂ ਨੇ ਭਾਸ਼ਾਈ ਤੱਤਾਂ ਦੀ ਢੁੱਕਵੀਂ ਵਿਉਂਤਬੰਦੀ ਤੇ ਸਜਾਵਟ ਦੇ ਨਿਯਮਾਂ ਦੀ ਸਿਰਜਨਾ ਕੀਤੀ, ਜਿਸਦੇ ਫਲਸਰੂਪ ਅਨੁਪ੍ਰਾਸ, ਯਮਕ ਆਦਿ ਵਰਗੇ ਸ਼ਬਦ ਅਲੰਕਾਰਾਂ ਦਾ ਵਿਕਾਸ ਹੋਇਆ।
ਤੂੰਬੀ (ਸ਼ਾਹਮੁਖੀ: تونبی) ਪੰਜਾਬ ਦਾ ਇੱਕ ਸਾਜ਼ ਹੈ। ਇਸ ਦੇ ਇੱਕ ਪਾਸੇ ਕੋੜੇ ਕੱਦੂ ਨੂੰ ਕੱਟ ਕੇ ਲਾਇਆ ਜਾਂਦਾ ਹੈ। ਬਹੁਤੇ ਲੋਕ ਕੱਦੂ ਦੀ ਥਾਂ ਬਿੱਲ ਦੀ ਵਰਤੋਂ ਕਰ ਲੈਂਦੇ ਹਨ। ਬਿੱਲ ਅਤੇ ਕੱਦੂ ਦੀ ਵਰਤੋਂ ਨਾਲ ਆਵਾਜ਼ ਵਿੱਚ ਜ਼ਮੀਨ-ਆਸਮਾਨ ਦਾ ਫਰਕ ਪੈ ਜਾਂਦਾ ਹੈ ਜਿਸ ਦਾ ਪਤਾ ਇਸ ਦਾ ਮਾਹਿਰ ਹੀ ਲਗਾ ਸਕਦਾ ਹੈ। ਕੱਦੂ ਨਾਲ ਬਣੀ ਤੂੰਬੀ ਦੀ ਆਵਾਜ਼ ‘ਪਤਲੀ’ (ਬਰੀਕ) ਹੁੰਦੀ ਹੈ ਜਦਕਿ ਬਿੱਲ ਨਾਲ ਬਣੀ ਤੂੰਬੀ ਦੀ ਆਵਾਜ਼ ‘ਮੋਟੀ’ ਨਿਕਲਦੀ ਹੈ। ਕੱਦੂ ਜਾਂ ਬਿੱਲ ਦੇ ਉੱਤੇ ਬੱਕਰੇ ਦੀ ਪਤਲੀ ਖੱਲ ਲਾਈ ਜਾਂਦੀ ਹੈ। ਤੂੰਬੀ ਲਈ ਵਰਤੇ ਜਾਂਦੇ ਡੰਡੇ ਦੀ ਲੰਬਾਈ ਵੱਖ-ਵੱਖ ਹੋ ਸਕਦੀ ਹੈ ਪਰ ਉਹ ਇਸ ਨੂੰ ਅੰਦਾਜ਼ੇ ਨਾਲ 2 ਗਿੱਠ, 4 ਉਂਗਲ (ਕਰੀਬ 21 ਇੰਚ) ਹੁੰਦੀ ਹੈ। ਕੱਦੂ ਉੱਤੇ ਲਾਈ ਗਈ ਖੱਲ ਉੱਪਰ ਠਿਕਰੀ (ਲੱਕੜੀ ਦੀ ਬਣੀ ਹੋਈ) ਜਿਸ ਨੂੰ ਘੋੜੀ ਵੀ ਕਿਹਾ ਜਾਂਦਾ ਹੈ, ਟਿਕਾਈ ਜਾਂਦੀ ਹੈ। ਤੂੰਬੀ ਦੀ ਆਵਾਜ਼ ਨੂੰ ਠੀਕ ਕਰਨ ਲਈ ਘੋੜੀ ਨੂੰ ਤੂੰਬੇ ’ਤੇ ਫਿੱਟ ਕਰ ਕੇ 2-3 ਘੰਟੇ ਇਸ ’ਤੇ ਪਾਣੀ ਪਾ-ਪਾ ਕੇ ਥਾਂ ਬਣਾਈ ਜਾਂਦੀ ਹੈ। ਇਸ ਤੋਂ ਬਾਅਦ ਡੰਡੇ ਦੇ ਇੱਕ ਪਾਸੇ ਲੱਕੜ ਦੀ ‘ਕਿੱਲੀ’ ਲਾਈ ਜਾਂਦੀ ਹੈ ਜਿਸ ਨਾਲ ਤੂੰਬੀ ’ਤੇ ਲਾਈ ਜਾਣ ਵਾਲੀ ਤਾਰ ਦੇ ਤਿੰਨ ਵਲ ਦਿੱਤੇ ਜਾਂਦੇ ਹਨ। ਤੂੰਬੀ ਲਈ ਆਮ ਤੌਰ ’ਤੇ 0 ਨੰਬਰ ਅਤੇ 36 ਨੰਬਰ ਦੀ ਲੋਹੇ ਦੀ ਤਾਰ ਵਰਤੀ ਜਾਂਦੀ ਹੈ। ਇਹ ਸਭ ਕੁਝ ਕਰ ਲੈਣ ਤੋਂ ਬਾਅਦ ਸੱਤ ਸੁਰਾਂ ਕੱਢਣ ਵਾਲੀ ਇੱਕ ਤਾਰ ਵਾਲੀ ਤੂੰਬੀ ਬਣ ਕੇ ਤਿਆਰ ਹੋ ਜਾਂਦੀ ਹੈ।
ਡਾਕਟਰ ਭੀਮ ਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956) ਇੱਕ ਭਾਰਤੀ ਕਾਨੂੰਨਸਾਜ਼ ਸਨ। ਉਹ ਇੱਕ ਬਹੁਜਨ ਰਾਜਨੀਤਕ ਨੇਤਾ ਅਤੇ ਬੋਧੀ ਪੁਨਰੁੱਥਾਨਵਾਦੀ ਹੋਣ ਦੇ ਨਾਲ ਨਾਲ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਵੀ ਸਨ। ਉਨ੍ਹਾਂ ਨੂੰ ਬਾਬਾ ਸਾਹਿਬ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਦਾ ਜਨਮ ਇੱਕ ਗਰੀਬ ਅਛੂਤ ਪਰਵਾਰ ਵਿੱਚ ਹੋਇਆ ਸੀ। ਬਾਬਾ ਸਾਹਿਬ ਅੰਬੇਡਕਰ ਨੇ ਆਪਣਾ ਸਾਰਾ ਜੀਵਨ ਹਿੰਦੂ ਧਰਮ ਦੀ ਚਾਰ ਵਰਣ ਪ੍ਰਣਾਲੀ, ਅਤੇ ਭਾਰਤੀ ਸਮਾਜ ਵਿੱਚ ਸਰਵਵਿਆਪਤ ਜਾਤੀ ਵਿਵਸਥਾ ਦੇ ਵਿਰੁੱਧ ਸੰਘਰਸ਼ ਵਿੱਚ ਬਿਤਾ ਦਿੱਤਾ। ਹਿੰਦੂ ਧਰਮ ਵਿੱਚ ਮਨੁੱਖੀ ਸਮਾਜ ਨੂੰ ਚਾਰ ਵਰਣਾਂ ਵਿੱਚ ਵਰਗੀਕ੍ਰਿਤ ਕੀਤਾ ਹੈ। ਉਨ੍ਹਾਂ ਨੂੰ ਬੋਧੀ ਮਹਾਸ਼ਕਤੀਆਂ ਦੇ ਦਲਿਤ ਅੰਦੋਲਨ ਨੂੰ ਅਰੰਭ ਕਰਨ ਦਾ ਸਿਹਰਾ ਵੀ ਜਾਂਦਾ ਹੈ। ਬਾਬਾ ਸਾਹਿਬ ਅੰਬੇਡਕਰ ਨੂੰ ਭਾਰਤ ਦੇ ਸਰਬਉਚ ਨਾਗਰਿਕ ਇਨਾਮ ਭਾਰਤ ਰਤਨ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ। ਕਈ ਸਾਮਾਜਕ ਅਤੇ ਵਿੱਤੀ ਰੁਕਾਵਟਾਂ ਪਾਰ ਕਰ, ਅੰਬੇਡਕਰ ਉਨ੍ਹਾਂ ਕੁੱਝ ਪਹਿਲੇ ਅਛੂਤਾਂ ਵਿੱਚੋਂ ਇੱਕ ਬਣ ਗਏ ਜਿਨ੍ਹਾਂ ਨੇ ਭਾਰਤ ਵਿੱਚ ਕਾਲਜ ਦੀ ਸਿੱਖਿਆ ਪ੍ਰਾਪਤ ਕੀਤੀ। ਅੰਬੇਡਕਰ ਨੇ ਕਨੂੰਨ ਦੀ ਉਪਾਧੀ ਪ੍ਰਾਪਤ ਕਰਨ ਦੇ ਨਾਲ ਹੀ ਕਾਨੂੰਨ, ਅਰਥ ਸ਼ਾਸਤਰ ਅਤੇ ਰਾਜਨੀਤਕ ਵਿਗਿਆਨ ਵਿੱਚ ਆਪਣੇ ਅਧਿਅਨ ਅਤੇ ਅਨੁਸੰਧਾਨ ਦੇ ਕਾਰਨ ਕੋਲੰਬੀਆ ਯੂਨੀਵਰਸਿਟੀ ਅਤੇ ਲੰਡਨ ਸਕੂਲ ਆਫ ਇਕਾਨਾਮਿਕਸ ਤੋਂ ਕਈ ਡਾਕਟਰੇਟ ਡਿਗਰੀਆਂ ਵੀ ਹਾਸਲ ਕੀਤੀਆਂ। ਅੰਬੇਡਕਰ ਇੱਕ ਪ੍ਰਸਿੱਧ ਵਿਦਵਾਨ ਦੇ ਰੂਪ ਵਿੱਚ ਵਾਪਸ ਆਪਣੇ ਦੇਸ਼ ਪਰਤ ਆਏ ਅਤੇ ਇਸਦੇ ਬਾਅਦ ਕੁੱਝ ਸਾਲ ਤੱਕ ਉਨ੍ਹਾਂ ਨੇ ਵਕਾਲਤ ਕੀਤੀ। ਫਿਰ ਉਨ੍ਹਾਂ ਨੇ ਕੁੱਝ ਪੱਤਰਕਾਵਾਂ ਦਾ ਪ੍ਰਕਾਸ਼ਨ ਕੀਤਾ, ਜਿਨ੍ਹਾਂ ਦੁਆਰਾ ਉਨ੍ਹਾਂ ਨੇ ਭਾਰਤੀ ਅਛੂਤਾਂ ਦੇ ਰਾਜਨੀਤਕ ਅਧਿਕਾਰਾਂ ਅਤੇ ਸਾਮਾਜਕ ਆਜ਼ਾਦੀ ਦੀ ਵਕਾਲਤ ਕੀਤੀ। ਡਾ.
ਖੇਡਾਂ ਉੱਪਰ ਬਣਨ ਵਾਲੀਆਂ ਫ਼ਿਲਮਾਂ ਦੀ ਸੂਚੀ
ਫਿਲਮਾਂ ਦੇ ਇਸ ਸੰਗ੍ਰਹਿ ਵਿੱਚ ਸਾਰੀਆਂ ਖੇਡਾਂ ਦੀਆਂ ਗਤੀਵਿਧੀਆਂ ਸ਼ਾਮਲ ਹਨ। ਮੂਵੀ ਫ਼ਿਲਮਾਂ ਦੇ ਯੁੱਗ ਤੋਂ ਬਾਅਦ ਸਪੋਰਟਸ ਫਿਲਮਾਂ ਬਣਾਈਆਂ ਗਈਆਂ ਹਨ, ਜਿਵੇਂ ਕਿ 1915 ਦੀ ਫ਼ਿਲਮ "ਦਿ ਚੈਂਪੀਅਨ" ਅਭਿਨੇਤਾ ਚਾਰਲੀ ਚੈਪਲਿਨ। ਖੇਡ ਫਿਲਮਾਂ ਲਈ ਇਕ ਕਲਾਸਿਕ ਥੀਮ ਇੱਕ ਵਿਅਕਤੀਗਤ ਜਾਂ ਟੀਮ ਦੀ ਜਿੱਤ ਹੈ ਜੋ ਮੁਸ਼ਕਿਲਾਂ ਦੇ ਬਾਵਜੂਦ ਜਿੱਤਦਾ ਹੈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਫ਼ਰਵਰੀ ਸਾਲ ਦਾ ਦੂਜਾ ਅਤੇ ਸਾਲ ਦਾ ਸਭ ਤੋਂ ਛੋਟਾ ਮਹੀਨਾ ਹੈ। ਇਸ ਮਹੀਨੇ ਦੇ ਦਿਨ 30 ਤੋਂ ਘੱਟ ਹੁੰਦੇ ਹਨ। ਇਸ ਮਹੀਨੇ ਵਿੱਚ ਲੀਪ ਦੇ ਸਾਲ ਵਿੱਚ, ਜਦ ਸਾਲ ਦਾ ਅੰਕ ਚਾਰ ਨਾਲ ਬਰਾਬਰ ਵੰਡ ਜਾਂਦਾ ਹੈ 29 ਦਿਨ ਹੁੰਦੇ ਹਨ (ਪਰ ਜੋ ਸਾਲ 100 ਨਾਲ ਬਰਾਬਰ ਵੰਡ ਜਾਂਦੇ ਹਨ, ਪਰ 400 ਨਾਲ ਨਹੀਂ, ਉਨਾਂ ਸਾਲਾਂ ਵਿੱਚ ਫ਼ਰਵਰੀ ਦੇ 29 ਦਿਨ ਨਹੀਂ ਹੁੰਦੇ)। ਆਮ ਤੋਰ ਤੇ ਫ਼ਰਵਰੀ ਵਿੱਚ 28 ਦਿਨ ਹੁੰਦੇ ਹਨ।
ਲੋਹੜੀ (ਦੇਵਨਾਗਰੀ:लोहड़ी, ਸ਼ਾਹਮੁਖੀ: لوہڑی) ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।' page 1
ਭਾਰਤ ਦਾ ਇਤਿਹਾਸ ਲੱਗਭੱਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲੱਗਭੱਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿੱਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਕਾਊਂਟ ਅਲੈਸਾਂਦਰੋ ਗੀਊਸਪ ਐਨਟੋਨੀਓ ਅਨਸਤਾਸੀਓ ਵੋਲਟਾ (18 ਫ਼ਰਵਰੀ 1745 – 5 ਮਾਰਚ 1827) ਇੱਕ ਇਤਾਲਵੀ ਭੌਤਿਕ ਵਿਗਿਆਨੀ ਸੀ ਜਿਸਨੂੰ ਮੁੱਖ ਤੌਰ ਤੇ 1800 ਦੇ ਪਹਿਲੇ ਬਿਜਲਈ ਸੈੱਲ ਦੇ ਨਿਰਮਾਣ ਲਈ ਜਾਣਿਆ ਜਾਂਦਾ ਹੈ। ਉਸਦਾ ਜਨਮ ਕੋਮੋ, ਇਟਲੀ ਵਿੱਚ ਹੋਇਆ ਸੀ। ਵੋਲਟਾ ਨੇ 1775 ਵਿੱਚ ਇਲੈਕਟ੍ਰੋਫੋਰਸ ਉੱਪਰ ਕੰਮ ਕੀਤਾ ਸੀ ਜਿਹੜਾ ਕਿ ਇੱਕ ਸਥਿਰ ਚਾਰਜ ਪੈਦਾ ਕਰਦਾ ਸੀ। ਵੋਲਟਾ ਨੇ ਅੱਜਕੱਲ੍ਹ ਪ੍ਰਚਲਿੱਤ ਕਪੈਸਟੈਂਸ ਉੱਪਰ ਵੀ ਕੰਮ ਕੀਤਾ ਸੀ, ਉਸਨੇ ਬਿਜਲਈ ਸਥਿਤਿਜ ਊਰਜਾ V ਅਤੇ ਚਾਰਜ Q ਨੂੰ ਸਮਝਣ ਲਈ ਵੱਖਰੇ ਨਿਯਮ ਬਣਾਏ ਸਨ। ਉਸਨੇ ਇਹ ਖੋਜ ਕੀਤੀ ਸੀ ਕਿ ਕਿਸੇ ਪਦਾਰਥ ਲਈ ਇਹ ਦੋਵੇਂ ਆਪਸ ਵਿੱਚ ਸਿੱਧਾ ਅਨੁਪਾਤੀ ਹੁੰਦੇ ਹਨ। ਇਸਨੂੰ ਕਪੈਸਟੈਂਸ ਦਾ ਵੋਲਟਾ ਨਿਯਮ ਵੀ ਕਹਿੰਦੇ ਹਨ। ਉਹਨਾਂ ਦੇ ਇਸ ਕੰਮ ਲਈ ਹੀ ਬਿਜਲਈ ਪੁਟੈਂਸ਼ਲ ਦੀ ਇਕਾਈ ਦਾ ਨਾਮ ਵੋਲਟ ਉਹਨਾਂ ਦੇ ਨਾਮ ਉੱਪਰ ਰੱਖਿਆ ਗਿਆ ਸੀ। 1791 ਦੇ ਲਗਭਗ ਉਸਨੇ ਇਲੈਕਟ੍ਰੋਕੈਮੀਕਲ ਲੜੀ ਦੇ ਨਿਯਮ ਦੀ ਖੋਜ ਕੀਤੀ ਸੀ। ਇਸਤੋਂ ਉਸਨੇ ਇੱਕ ਗੈਲਵੈਨਿਕ ਸੈੱਲ ਦੀ ਈ.ਐਮ.ਐਫ.
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਰੋਬੋਟ ਇੱਕ ਆਭਾਸੀ (virtual) ਜਾਂ ਜੰਤਰਿਕ (mechanical) ਕ੍ਰਿਤਰਿਮ (artificial) ਏਜੰਟ ਹੈ ਵਿਵਹਾਰਕ ਰੂਪ ਵਲੋਂ, ਇਹ ਅਕਸਰ ਇੱਕ ਬਿਜਲਈ ਯਾਂਤਰਿਕੀ ਨਿਕਾਏ (electro - mechanical system) ਹੁੰਦਾ ਹੈ, ਜਿਸਦੀ ਦਿਖਾਵਟ ਅਤੇ ਰਫ਼ਤਾਰ ਅਜਿਹੀ ਹੁੰਦੀ ਹੈ ਦੀ ਲੱਗਦਾ ਹੈ ਜਿਵੇਂ ਉਸ ਦਾ ਆਪਣਾ ਇੱਕ ਇਰਾਦਾ (intent) ਅਤੇ ਆਪਣਾ ਇੱਕ ਅਭਿਕਰਣ (agency) ਹੈ . ਰੋਬੋਟ ਸ਼ਬਦ ਭੌਤਿਕ ਰੋਬੋਟ ਅਤੇ ਆਭਾਸੀ (virtual) ਸਾਫਟਵੇਯਰ ਏਜੰਟ (software agent), ਦੋਨਾਂ ਨੂੰ ਹੀ ਪ੍ਰਤੀਬਿੰਬਿਤ ਕਰਦਾ ਹੈ ਲੇਕਿਨ ਅਕਸਰ ਆਭਾਸੀ ਸਾਫਟਵੇਯਰ ਏਜੰਟ ਨੂੰ ਬੋਟਸ (bots) ਕਿਹਾ ਜਾਂਦਾ ਹੈ . ਅਜਿਹੀ ਕੋਈ ਵੀ ਸਰਵਸੰਮਤੀ ਨਹੀਂ ਬੰਨ ਪਾਈ ਹੈ ਦੀ ਮਸ਼ੀਨ ਰੋਬੋਟੋਂ ਦੇ ਰੂਪ ਵਿੱਚ ਲਾਇਕ ਹਨ, ਲੇਕਿਨ ਇੱਕ ਵਿਸ਼ੇਸ਼ਗਿਆਵਾਂ ਅਤੇ ਜਨਤਾ ਦੇ ਵਿੱਚ ਆਮ ਸਹਿਮਤੀ ਹੈ ਕਿ ਕੁੱਝ ਜਾਂ ਸਾਰੇ ਨਿਮਨ ਕਾਰਜ ਕਰ ਸਕਦਾ ਹੈ ਜਿਵੇਂ: ਘੁੰਮਣਾ, ਯੰਤਰ ਜਾਂ ਕੱਲ ਸੰਬੰਧੀ ਹਿੱਸਾ ਨੂੰ ਸੰਚਾਲਿਤ ਕਰਣਾ, ਮਾਹੌਲ ਦੀ ਸੱਮਝ ਅਤੇ ਉਸ ਵਿੱਚ ਫੇਰ ਬਦਲ ਕਰਣਾ ਅਤੇ ਅਕਲਮੰਦੀ ਭਰੇ ਸੁਭਾਅ ਨੂੰ ਪ੍ਰਧਾਰਸ਼ਿਤ ਕਰਣਾ ਜੋ ਦੀ ਮਨੁੱਖ ਅਤੇ ਪਸ਼ੁਆਂ ਦੇ ਵਿਹਾਰਾਂ ਦੀ ਨਕਲ ਕਰਣਾ.
ਜੁਗਰਾਜ ਸਿੰਘ ਯੋਧਾ ਜੋ ਟਕਰਾਉਦਾ ਨਾਲ ਤੂਫਾਨਾਂ’ ਅੱਜ ਫਿਰ ਸ਼ਾਮ ਨੂੰ ਸਾਡੇ ਘਰ ਰੋਟੀ ਨਹੀਂ ਪੱਕੀ। ਮਾਂ ਨੂੰ ਕਿਹਾ, “ਮਾਂ ਭੁੱਖ ਲੱਗੀ ਐ” ਤਾਂ ਮਾਂ ਨੇ ਜਵਾਬ ਦਿੱਤਾ, “ਪੁੱਤ ਅੱਜ ਤਾਂ ਸਾਰੇ ਪੰਜਾਬ ਦੇ ਗਲੋਂ ਪਾਣੀ ਦਾ ਘੁੱਟ ਨਈਂ ਲੰਘਦਾ ਮੈ ਰੋਟੀ ਕਿਵੇਂ ਪਕਾਵਾਂ” ਏਨਾ ਕਹਿਣ ਪਿੱਛੋਂ ਮਾਂ ਰੋਣ ਲੱਗੀ, ਮਾਂ ਨੂੰ ਰੋਂਦੇ ਦੇਖ ਕੇ ਛੋਟੀ ਭੈਣ ਵੀ ਨਾਲ ਹੀ ਰੋਣ ਲੱਗ ਪਈ। ਮੈਂ ਹੈਰਾਨ ਸਾਂ, ਮਾਂ ਦੀ ਗੱਲ ਮੇਰੀ ਜਵਾਂ ਸਮਝ ਨਹੀਂ ਆਈ। ਉਮਰ ਹੀ ਛੋਟੀ ਸੀ, ਸਿਰਫ 9 ਸਾਲ। ਗੱਲ 8 ਅਪ੍ਰੈਲ 1990 ਦੀ ਹੈ। ਇਸ ਦਿਨ ਵਾਪਰੀ ਘਟਨਾਂ ਤੇ ਮਾਂ ਵੱਲੋਂ ਕਹੀਆਂ ਗਈਆਂ ਗੱਲਾਂ ਦੀ ਮੈਨੂੰ ਹੁਣ ਸਮਝ ਲੱਗਣ ਲੱਗੀ ਹੈ, ਜਦੋਂ ਮੈਂ ਇਸ ਦਿਨ ਦਾ ਇਤਿਹਾਸ ਪੜ੍ਹਿਆ ਤੇ ਇਤਿਹਾਸ ਨੂੰ ਇਹ ਦਿਨ ਚੇਤੇ ਕਰ-ਕਰ ਭੁੱਬਾਂ ਮਾਰਦੇ ਤੱਕਿਆ। ਇਸ ਦਿਨ ਇੱਕ ਲੋਕ ਨਾਇਕ ਸੂਰਮਾਂ ਜ਼ਾਲਮ ਹਕੂਮਤ ਨਾਲ ਲੋਹਾ ਲੈਂਦਾ ਸ਼ਹੀਦ ਹੋ ਗਿਆ ਸੀ, ਜਿਸਦਾ ਨਾਮ ਅੱਜ ਵੀ ਕਿਸੇ ਨੂੰ ਨਹੀਂ ਭੁੱਲਾ, ‘ਭਾਈ ਜੁਗਰਾਜ ਸਿੰਘ ਤੂਫਾਨ’। ‘ਜੀਹਦੇ ਨਾਮ ਤੋਂ ਸੁਣਕੇ ਦਿਲੀ ਥਰ ਥਰ ਕੰਬਦੀ ਸੀ, ਕਈ ਬੁੱਚੜਾਂ ਦਾ ਜੀਹਨੇ ਕੀਤਾ ਮਾਰ ਸਫਾਇਆ। ਭਾਈ ਜੁਗਰਾਜ ਸਿੰਘ ਸੀ ਪਾਂਧੀ ਪ੍ਰੀਤ ਦੇ ਪੈਡੇ ਦਾ, ਜਿਸਨੇ ਦੇਸ਼ ਧਰਮ ਲਈ ਸੱਚਾ ਇਸ਼ਕ ਕਮਾਇਆ।’ ਕਿਸੇ ਨੇ ਉਸ ਨੂੰ ‘ਅਮਨ ਦਾ ਦੇਵਤਾ’ ਕਿਹਾ, ਕਿਸੇ ਨੇ ‘ਮਜ਼ਲੂਮਾਂ ਦਾ ਰਾਖਾ’ ਤੇ ਕਿਸੇ ਨੇ ‘ਜ਼ਾਲਮਾਂ ਨੂੰ ਵੰਗਾਰ’ ਤੇ ਕਿਸੇ ਨੇ ਉੱਚੀ ਆਵਾਜ ਵਿੱਚ ਖਾੜਕੂਆਂ ਨੂੰ ਸੁਨੇਹਾਂ ਦਿੱਤਾ ‘ਯੋਧਿਓ ਤੂਫਾਨ ਬਣੋ’।ਸਚਮੱਚ ਭਾਈ ਸਾਹਿਬ ਦਾ ਜੀਵਨ ਐਸਾ ਸੀ ਕਿ ਆਪਣਿਆਂ ਦੇ ਨਾਲ-ਨਾਲ ਅੱਜ ਤੱਕ ਗ਼ੈਰਾਂ ਦੀ ਮਹਿਫਿਲ ਵਿੱਚ ਵੀ ਉਹਨਾਂ ਦੇ ਚਰਚੇ ਨੇ। ਭਾਈ ਸਾਹਿਬ ਦੁਆਰਾ ਚਲਾਈਆਂ ਗਈਆਂ ਗੋਲੀਆਂ ਵਿਚੋਂ ਇੱਕ ਨੇ ਵੀ ਕਿਸੇ ਨਿਰਦੋਸ਼ ਦੀ ਜਾਨ ਨਹੀਂ ਲਈ। ਬਟਾਲੇ ਤੋਂ ਕਰੀਬ 20 ਕਿ:ਮੀ: ਦੂਰ ਪਿੰਡ ਚੀਮਾਂ ਖੁੱਡੀ (ਨੇੜੇ ਸ਼੍ਰੀ ਹਰਿਗੋਬਿੰਦਪੁਰ) ਵਿਖੇ ਇੱਕ ਸਧਾਰਨ ਕਿਸਾਨ ਸ. ਮਹਿੰਦਰ ਸਿੰਘ ਦੇ ਘਰ ਮਾਤਾ ਹਰਬੰਸ ਕੌਰ ਦੀ ਕੁੱਖੋਂ ਸੰਨ 1971 ਈ. ਨੂੰ ਇੱਕ ਸਪੁੱਤਰ ਨੇ ਜਨਮ ਲਿਆ, ਜਿਸ ਦਾ ਨਾਮ ਜੁਗਰਾਜ ਸਿੰਘ ਰੱਖਿਆ ਗਿਆ। ਪਿੰਡ ਵਿੱਚ ਭਾਈ ਸਾਹਿਬ ਦੇ ਪਰਿਵਾਰ ਨੂੰ ਬੰਦੂਕਚੀਆਂ ਦਾ ਟੱਬਰ ਕਰਕੇ ਜਾਣਿਆਂ ਜਾਂਦਾ ਸੀ, ਕਿਉਂਕਿ ਸ.
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਰਾਣੀ ਪਦਮਨੀ ਅਥਵਾ ਪਦਮਾਵਤੀ (1303), ਸਿੰਹਲ ਟਾਪੂ ਦੇ ਰਾਜੇ ਗੰਧਰਬ ਸੈਨ ਅਤੇ ਰਾਣੀ ਚੰਪਾਵਤੀ ਦੀ ਧੀ ਚਿੱਤੌੜ, ਦੇ ਰਾਜੇ ਰਾਣਾ ਰਤਨ ਸਿੰਘ ਦੀ ਰਾਣੀ ਸੀ। ਉਸ ਦੀ ਦਾਸਤਾਨ ਮਲਿਕ ਮੁਹੰਮਦ ਜਾਇਸੀ ਦੁਆਰਾ 1540 ਵਿੱਚ ਦੋਹਾ ਅਤੇ ਚੌਪਈ ਛੰਦ ਵਿੱਚ ਲਿਖੇ ਮਹਾਂਕਾਵਿ, ਪਦਮਾਵਤ ਵਿੱਚ ਬਿਆਨ ਕੀਤੀ ਗਈ ਮਿਲਦੀ ਹੈ। ਇਤਿਹਾਸਕਾਰਾਂ ਦੁਆਰਾ ਇਸ ਰਾਣੀ ਦੀ ਸ਼ਖਸੀਅਤ ਦਾ ਅਸਤਿਤਵ ਤਾਂ ਆਮ ਤੌਰ ਤੇ ਕਾਲਪਨਿਕ ਸਵੀਕਾਰ ਕਰ ਲਿਆ ਗਿਆ ਹੈ।
ਭਾਰਤ ਦਾ ਰਾਸ਼ਟਰੀ ਝੰਡਾ (ਜਾਂ ਤਿਰੰਗਾ) ਤਿੰਨ ਰੰਗਾਂ, ਕੇਸਰੀ, ਚਿੱਟਾ ਅਤੇ ਹਰੇ ਰੰਗ ਦੀਆਂ ਖਿਤਿਜ ਪੱਟੀਆਂ ਵਿੱਚ ਇੱਕ ਨੀਲੇ ਰੰਗ ਦੇ ਚੱਕਰ ਵਾਲ਼ਾ ਇੱਕ ਤਿੰਨ ਰੰਗਾ ਝੰਡਾ ਹੈ ਜਿਸਦੀ ਕਲਪਨਾ ਪਿੰਗਲੀ ਵੈਂਕਿਆ ਨੇ ਕੀਤੀ ਸੀ। ਇਸਨੂੰ 15 ਅਗਸਤ 1947 ਨੂੰ ਅੰਗਰੇਜ਼ਾਂ ਵਲੋਂ ਭਾਰਤ ਦੀ ਅਜ਼ਾਦੀ ਦੇ ਕੁਝ ਹੀ ਦਿਨ ਪਹਿਲਾਂ 22 ਜੁਲਾਈ 1947 ਨੂੰ ਮੁਨੱਕਦ ਭਾਰਤੀ ਸੰਵਿਧਾਨ-ਸਭਾ ਦੀ ਬੈਠਕ ਵਿੱਚ ਅਪਣਾਇਆ ਗਿਆ ਸੀ। ਇਸ ਵਿੱਚ ਤਿੰਨ ਇੱਕੋ ਜਿੰਨੀ ਚੌੜਾਈ ਦੀਆਂ ਖਿਤਿਜੀ ਪੱਟੀਆਂ ਹਨ,ਜਿਹਨਾਂ ਵਿੱਚ ਸਭ ਤੋਂ ਉੱਤੇ ਕੇਸਰੀ, ਵਿਚਲੇ ਚਿੱਟੀ ਅਤੇ ਹੇਠਾਂ ਗੂੜੇ ਹਰੇ ਰੰਗ ਦੀ ਪੱਟੀ ਹੈ। ਝੰਡੇ ਦੀ ਲੰਬਾਈ ਅਤੇ ਚੋੜਾਈ ਦਾ ਅਨੁਪਾਤ 2:3 ਹੈ। ਚਿੱਟੀ ਪੱਟੀ ਵਿੱਚ ਗੂੜੇ ਨੀਲੇ ਰੰਗ ਦਾ ਇੱਕ ਚੱਕਰ ਹੈ ਜਿਸ ਵਿੱਚ 24 ਓਏ ਹਨ। ਇਸ ਚੱਕਰ ਦਾ ਵਿਆਸ ਤਕਰੀਬਨ ਚਿੱਟੀ ਪੱਟੀ ਦੀ ਚੌੜਾਈ ਦੇ ਬਰਾਬਰ ਹੈ।
ਅਡੋਲਫ਼ ਹਿਟਲਰ (ਜਰਮਨ: [ˈadɔlf ˈhɪtlɐ] ( ਸੁਣੋ); 20 ਅਪ੍ਰੈਲ 1889 – 30 ਅਪ੍ਰੈਲ 1945) ਆਸਟਰੀਆ ਵਿੱਚ ਜੰਮਿਆ ਇੱਕ ਜਰਮਨ ਸਿਆਸਤਦਾਨ ਅਤੇ ਨਾਜ਼ੀ ਪਾਰਟੀ (ਜਰਮਨ: Nationalsozialistische Deutsche Arbeiterpartei (NSDAP); ਰਾਸ਼ਟਰੀ ਸਮਾਜਵਾਦੀ ਜਰਮਨ ਮਜ਼ਦੂਰ ਪਾਰਟੀ) ਦਾ ਆਗੂ ਸੀ। ਇਹ 1933 ਤੋਂ 1945 ਤੱਕ ਜਰਮਨੀ ਦਾ ਚਾਂਸਲਰ (ਕੁਲਪਤੀ) ਅਤੇ 1934 ਤੋਂ 1945 ਤੱਕ ਨਾਜ਼ੀ ਜਰਮਨੀ ਦਾ ਤਾਨਾਸ਼ਾਹ ਸੀ। ਇਹਦਾ ਨਾਜ਼ੀ ਜਰਮਨੀ, ਯੂਰਪ ਵਿਚਲੇ ਦੂਜੇ ਵਿਸ਼ਵ ਯੁੱਧ ਅਤੇ ਘੱਲੂਘਾਰੇ ਵਿੱਚ ਕੇਂਦਰੀ ਰੋਲ ਸੀ।
ਜਲਾਲ ਉੱਦੀਨ ਮੁਹੰਮਦ ਅਕਬਰ (ਉਰਦੂ : جلال الدین محمد اکبر, ੧੫ ਅਕਤੂਬਰ, ੧੫੪੨ - ੨੭ ਅਕਤੂਬਰ, ੧੬੦੫) ਤੈਮੂਰ ਵੰਸ਼ ਦੇ ਮੁਗਲ ਖ਼ਾਨਦਾਨ ਦਾ ਤੀਜਾ ਸ਼ਾਸਕ ਸੀ। ਅਕਬਰ ਨੂੰ ਅਕਬਰ -ਏ - ਆਜ਼ਮ ( ਅਰਥਾਤ ਅਕਬਰ ਮਹਾਨ ) , ਸ਼ਹਿੰਸ਼ਾਹ ਅਕਬਰ, ਮਹਾਬਲੀ ਸ਼ਹਿੰਸ਼ਾਹ ਦੇ ਨਾਮ ਵਲੋਂ ਵੀ ਜਾਣਿਆ ਜਾਂਦਾ ਹੈ। ਸਮਰਾਟ ਅਕਬਰ ਮੁਗਲ ਸਾਮਰਾਜ ਦੇ ਸੰਸਥਾਪਕ ਜਹੀਰੁੱਦੀਨ ਮੁਹੰਮਦ ਬਾਬਰ ਦਾ ਪੋਤਾ ਅਤੇ ਨਾਸਿਰੁੱਦੀਨ ਹੁਮਾਯੂੰ ਅਤੇ ਹਮੀਦਾ ਬਾਨੋ ਦਾ ਪੁੱਤ ਸੀ। ਬਾਬਰ ਦਾ ਖ਼ਾਨਦਾਨ ਤੈਮੂਰ ਅਤੇ ਮੰਗੋਲ ਨੇਤਾ ਚੰਗੇਜ ਖਾਂ ਵਲੋਂ ਸਬੰਧਤ ਸੀ ਅਰਥਾਤ ਉਸਦੇ ਵੰਸ਼ਜ ਤੈਮੂਰ ਲੰਗ ਦੇ ਖਾਨਦਾਨ ਵਿੱਚੋਂ ਸਨ ਅਤੇ ਮਾਤ੍ਰਪੱਖ ਦਾ ਸੰਬੰਧ ਚੰਗੇਜ ਖਾਂ ਨਾਲ ਸੀ। ਅਕਬਰ ਦੇ ਸ਼ਾਸਨ ਦੇ ਅੰਤ ਤੱਕ ੧੬੦੫ ਵਿੱਚ ਮੁਗਲ ਸਾਮਰਾਜ ਵਿੱਚ ਉੱਤਰੀ ਅਤੇ ਵਿਚਕਾਰ ਭਾਰਤ ਦੇ ਅਧਿਕਾਸ਼ ਭਾਗ ਸਮਿੱਲਤ ਸਨ ਅਤੇ ਉਸ ਸਮੇਂ ਦੇ ਸਭ ਤੋਂ ਜਿਆਦਾ ਸ਼ਕਤੀਸ਼ਾਲੀ ਸਮਰਾਜਾਂ ਵਿਚੋ ਇੱਕ ਸੀ। ਬਾਦਸ਼ਾਹਾਂ ਵਿੱਚ ਅਕਬਰ ਹੀ ਇੱਕ ਅਜਿਹਾ ਬਾਦਸ਼ਾਹ ਸੀ, ਜਿਸਨੂੰ ਹਿੰਦੂ ਮੁਸਲਮਾਨ ਦੋਨਾਂ ਵਰਗਾਂ ਦਾ ਬਰਾਬਰ ਪਿਆਰ ਅਤੇ ਸਨਮਾਨ ਮਿਲਿਆ। ਉਸਨੇ ਹਿੰਦੂ - ਮੁਸਲਮਾਨ ਸੰਪ੍ਰਦਾਵਾਂ ਦੇ ਵਿੱਚ ਦੀਆਂ ਦੂਰੀਆਂ ਘੱਟ ਕਰਣ ਲਈ ਦੀਨ-ਏ-ਇਲਾਹੀ ਨਾਮਕ ਧਰਮ ਦੀ ਸਥਾਪਨਾ ਕੀਤੀ। ਉਸਦਾ ਦਰਬਾਰ ਸਭ ਦੇ ਲਈ ਹਰ ਸਮਾਂ ਖੁੱਲ੍ਹਾ ਰਹਿੰਦਾ ਸੀ। ਉਸਦੇ ਦਰਬਾਰ ਵਿੱਚ ਮੁਸਲਮਾਨ ਸਰਦਾਰਾਂ ਨਾਲੋਂ ਹਿੰਦੂ ਸਰਦਾਰ ਜਿਆਦਾ ਸਨ। ਅਕਬਰ ਨੇ ਹਿੰਦੁਆਂ ਉੱਤੇ ਲੱਗਣ ਵਾਲਾ ਜਜ਼ੀਅਾ ਹੀ ਨਹੀਂ ਖ਼ਤਮ ਕੀਤਾ, ਸਗੋਂ ਅਜਿਹੇ ਅਨੇਕ ਕਾਰਜ ਕੀਤੇ ਜਿਨ੍ਹਾਂ ਦੇ ਕਾਰਨ ਹਿੰਦੂ ਅਤੇ ਮੁਸਲਮਾਨ ਦੋਨੋ ਉਸਦੇ ਪ੍ਰਸ਼ੰਸਕ ਬਣੇ। ਅਕਬਰ ਸਿਰਫ ਤੇਰਾਂ ਸਾਲ ਦੀ ਉਮਰ ਵਿੱਚ ਆਪਣੇ ਪਿਤਾ ਨਸੀਰੁੱਦੀਨ ਮੁਹੰਮਦ ਹੁਮਾਯੁੰ ਦੀ ਮੌਤ ਉਪਰਾਂਤ ਦਿੱਲੀ ਦੀ ਰਾਜਗੱਦੀ ਉੱਤੇ ਬੈਠਾ ਸੀ । ਆਪਣੇ ਸ਼ਾਸਨ ਕਾਲ ਵਿੱਚ ਉਸਨੇ ਸ਼ਕਤੀਸ਼ਾਲੀ ਪਸ਼ਤੂਨ ਵੰਸ਼ਜ ਸ਼ੇਰਸ਼ਾਹ ਵਿਦਵਾਨ ਦੇ ਹਮਲੇ ਬਿਲਕੁੱਲ ਬੰਦ ਕਰਵਾ ਦਿੱਤੇ ਸਨ, ਨਾਲ ਹੀ ਪਾਨੀਪਤ ਦੀ ਦੂਸਰੀ ਲੜਾਈ ਵਿੱਚ ਨਵਘੋਸ਼ਿਤ ਹਿੰਦੂ ਰਾਜਾ ਹੇਮੂ ਨੂੰ ਹਰਾਇਆ ਸੀ। ਆਪਣੇ ਸਾਮਰਾਜ ਦੇ ਗਠਨ ਕਰਣ ਅਤੇ ਉੱਤਰੀ ਅਤੇ ਵਿਚਕਾਰ ਭਾਰਤ ਦੇ ਸਾਰੇ ਖੇਤਰਾਂ ਨੂੰ ਏਕਛਤਰ ਅਧਿਕਾਰ ਵਿੱਚ ਲਿਆਉਣ ਵਿੱਚ ਅਕਬਰ ਨੂੰ ਦੋ ਦਸ਼ਕ ਲੱਗ ਗਏ ਸਨ। ਉਸਦਾ ਪ੍ਰਭਾਵ ਲੱਗਪਗ ਪੂਰੇ ਭਾਰਤੀ ਉਪਮਹਾਂਦੀਪ ਉੱਤੇ ਸੀ ਅਤੇ ਇਸ ਖੇਤਰ ਦੇ ਇੱਕ ਵੱਡੇ ਭੂ-ਭਾਗ ਉੱਤੇ ਸਮਰਾਟ ਦੇ ਰੂਪ ਵਿੱਚ ਉਸਨੇ ਸ਼ਾਸਨ ਕੀਤਾ। ਸਮਰਾਟ ਦੇ ਰੂਪ ਵਿੱਚ ਅਕਬਰ ਨੇ ਸ਼ਕਤੀਸ਼ਾਲੀ ਅਤੇ ਬਹੁਲ ਹਿੰਦੂ ਰਾਜਪੂਤ ਰਾਜਿਅਾਾਂ ਵਲੋਂ ਸਫ਼ਾਰਤੀ ਸੰਬੰਧ ਬਣਾਏ ਅਤੇ ਉਨ੍ਹਾਂ ਦੇ ਇੱਥੇ ਵਿਆਹ ਵੀ ਕੀਤੇ।
ਹਿੰਦੂ ਧਰਮ (ਸੰਸਕ੍ਰਿਤ: वैदिकधर्मः ਜਾਂ आर्यधर्मः) ਦੁਨੀਆਂ ਦਾ ਸਭ ਤੋਂ ਪੁਰਾਣਾ ਧਰਮ ਹੈ। ਇਹ ਵੇਦਾਂ ਉੱਤੇ ਅਧਾਰਤ ਧਰਮ ਹੈ, ਜੋ ਆਪਣੇ ਅੰਦਰ ਬਹੁਤ ਸਾਰੇ ਵੱਖ ਪੂਜਾ-ਪੱਧਤੀਆਂ, ਮੱਤਾਂ, ਸੰਪਰਦਾਇਆਂ ਅਤੇ ਦਰਸ਼ਨਾਂ ਨੂੰ ਸਮੇਟਦਾ ਹੈ। ਸ਼ਿਸ਼ਾਂ ਦੀ ਗਿਣਤੀ ਦੇ ਅਧਾਰ ’ਤੇ ਇਹ ਦੁਨੀਆਂ ਦਾ ਤੀਜਾ ਸਭ ਤੋਂ ਵੱਡਾ ਧਰਮ ਹੈ,ਗਿਣਤੀ ਦੇ ਅਧਾਰ ਉੱਤੇ ਇਸਦੇ ਸਭ ਤੋਂ ਵੱਧ ਮੁਰੀਦ ਭਾਰਤ ਵਿੱਚ ਹਨ ਅਤੇ ਫ਼ੀਸਦੀ ਦੇ ਹਿਸਾਬ ਨਾਲ਼ ਨੇਪਾਲ ਵਿੱਚ ਹੈ। ਪਰ ਇਸ ਵਿੱਚ ਕਈ ਦੇਵੀ-ਦੇਵਤਿਆਂ ਦੀ ਪੂਜਾ ਕੀਤੀ ਜਾਂਦੀ ਹੈ, ਪਰ ਵਾਸਤਵ ਵਿੱਚ ਇਹ ਏਕੀਸ਼ਵਰਵਾਦੀ ਧਰਮ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਪੰਚਾਇਤ ਨੂੰ ਭਾਰਤ ਦੇ ਪਿੰਡਾਂ ਲਈ ਮੁੱਢਲੀ ਸਰਕਾਰ ਮੰਨਿਆ ਜਾਂਦਾ ਹੈ। ਦੇਸ਼ ਆਜ਼ਾਦ ਹੋਣ ਵੇਲੇ ਪੰਚਾਇਤਾਂ ਦੀ ਮਿਆਦ ਸਮਾਂਬੱਧ ਨਹੀਂ ਸੀ। ਪੰਚਾਇਤੀ ਚੋਣਾਂ ਕਦੀ ਪੰਜ ਸਾਲ, ਕਦੀ ਸੱਤ ਸਾਲ ਅਤੇ ਕਦੀ ਦਸ ਸਾਲ ਬਾਅਦ ਹੁੰਦੀਆਂ ਸਨ। ਅਨੁਸੂਚਿਤ ਜਾਤੀਆਂ ਅਤੇ ਔਰਤਾਂ ਲਈ ਸਰਪੰਚੀ ਦੀਆਂ ਅਸਾਮੀਆਂ ਰਾਖਵੀਆਂ ਨਹੀਂ ਸਨ। ਪੰਚਾਇਤੀ ਚੋਣਾਂ ਦਾ ਕੰਮ ਅਤੇ ਨਿਗਰਾਨੀ ਚੋਣ ਕਮਿਸ਼ਨ ਦੀ ਬਜਾਏ ਰਾਜ ਸਰਕਾਰਾਂ ਦੇ ਰਹਿਮੋ-ਕਰਮ ’ਤੇ ਸੀ।
ਯਹੂਦੀ ਧਰਮ ਇਜ਼ਰਾਈਲ ਅਤੇ ਹਿਬਰੂ ਭਾਸ਼ੀਆਂ ਦਾ ਰਾਜਧਰਮ ਹੈ ਅਤੇ ਇਸ ਦਾ ਪਵਿਤਰ ਗ੍ਰੰਥ ਹਿਬਰੂ ਬਾਈਬਲ, ਜਿਸ ਨੂੰ ਤਨਖ ਬਾਈਬਲ ਵੀ ਕਹਿੰਦੇ ਹਨ, ਉਸ ਦਾ ਪ੍ਰਾਚੀਨ ਭਾਗ ਮੰਨਿਆ ਜਾਂਦਾ ਹੈ। ਧਾਰਮਿਕ ਪੈਗੰਬਰੀ ਮਾਨਤਾ ਮੰਨਣ ਵਾਲੇ ਧਰਮ ਇਸਲਾਮ ਅਤੇ ਈਸਾਈ ਧਰਮ ਦਾ ਆਧਾਰ ਇਸ ਪਰੰਪਰਾ ਅਤੇ ਵਿਚਾਰਧਾਰਾ ਨੂੰ ਮੰਨਿਆ ਜਾਂਦਾ ਹੈ। ਇਸ ਧਰਮ ਵਿੱਚ ਇੱਕ ਈਸ਼ਵਰਵਾਦ ਅਤੇ ਰੱਬ ਦੇ ਦੂਤ ਯਾਨੀ ਪੈਗੰਬਰ ਦੀ ਮਾਨਤਾ ਪ੍ਰਧਾਨ ਹੈ। ਆਪਣੇ ਲਿਖਤੀ ਇਤਿਹਾਸ ਪੱਖੋਂ ਇਹ ਘੱਟੋ ਘੱਟ 3000 ਸਾਲ ਪੁਰਾਣਾ ਮੰਨਿਆ ਜਾਂਦਾ ਹੈ।
ਪਾਉਂਟਾ ਸਾਹਿਬ ਇੱਕ ਇਹੋ ਜਿਹਾ ਪਵਿੱਤਰ ਸਥਾਨ ਹੈ, ਜਿਥੇ ਆਨੰਦਪੁਰ ਸਾਹਿਬ ਤੋਂ ਪਿੱਛੋਂ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ 1685 ਤੋਂ 1689 ਤੱਕ ਲੱਗਭੱਗ ਚਾਰ ਸਾਲ ਨਿਵਾਸ ਕੀਤਾ। ਇਹ ਰਮਣੀਕ ਥਾਂ ਜਮਨਾ ਦੇ ਕੰਡੇ ਬਹੁਤ ਹੀ ਮਨਮੋਹਕ ਦ੍ਰਿਸ਼ ਅਤੇ ਕੁਦਰਤ ਦੀਆਂ ਬਖਸ਼ਿਸ਼ਾਂ ਨਾਲ ਭਰਪੂਰ ਹੈ। ਇਸੇ ਜਗ੍ਹਾ ਤੇ ਕਲਗੀਧਰ ਪਾਤਸ਼ਾਹ ਨੇ 52 ਕਵੀ ਰੱਖ ਕੇ ਕੋਮਲ ਹੁਨਰ ਤੇ ਸਾਹਿਤ ਰਚ ਕੇ ਉਸ ਦਾ ਸਤਕਾਰ ਕਰਨਾ ਸਿਖਾਇਆ। ਇਸੇ ਜਗ੍ਹਾ ਤੇ ਪੀਰ ਬੁੱਧੂ ਸ਼ਾਹ ਨੇ ਆਪਣੇ ਚਾਰ ਬੇਟੇ ਬਾਈਧਾਰ ਦੇ ਰਾਜਿਆਂ ਨਾਲ ਭੰਗਾਣੀ ਦੇ ਯੁੱਧ ਸਮੇਂ ਗੁਰੂ ਤੋਂ ਕੁਰਬਾਨ ਕੀਤੇ। ਪੀਰ ਬੁੱਧੂ ਸ਼ਾਹ ਜਦੋਂ ਗੁਰੂ ਜੀ ਦੇ ਦਰਸ਼ਨ ਕਰਨ ਲਈ ਆਇਆ ਤਾਂ ਗੁਰੂ ਸਾਹਿਬ ਉਸ ਸਮੇਂ ਕੇਸਾਂ ਵਿੱਚ ਕੰਘਾ ਕਰ ਰਹੇ ਸਨ। ਗੁਰੂ ਸਾਹਿਬ ਤੋਂ ਕੰਘੇ ਵਿੱਚ ਅੜੇ ਕੇਸਾਂ ਸਮੇਤ ਕੰਘੇ ਦੀ ਦਾਤ ਮੰਗੀ ਤੇ ਗੁਰੂ ਜੀ ਨੇ ਆਪਣੇ ਸੇਵਕ ਦੀ ਮੰਗ ਪੂਰੀ ਕੀਤੀ। ਗੁਰੂ ਜੀ ਇਸ ਪਵਿੱਤਰ ਜਗ੍ਹਾ ਤੇ ਕਵੀ ਦਰਬਾਰ, ਕੀਰਤਨ ਦਰਬਾਰ ਅਤੇ ਦਸਤਾਰ ਮੁਕਾਬਲੇ ਕਰਾਉਂਦੇ ਰਹੇ। ਗੁਰੂ ਗੋਬਿੰਦ ਸਿੰਘ ਜੀ ਨੇ ਕਿਆਰ ਦੂਨ ਵਿੱਚ ਜ਼ਮੀਨ ਲੈ ਕੇ ਸੰਮਤ 1742 ਵਿੱਚ ਜਮਨਾ ਦੇ ਕਿਨਾਰੇ ਤੇ ਇੱਕ ਕਿਲ੍ਹਾ ਬਣਾਇਆ, ਜਿਸ ਦਾ ਨਾਂ ਪਾਂਵਟਾ ਰੱਖਿਆ। ਭੰਗਾਣੀ ਦਾ ਜੰਗ ਇਸ ਕਿਲ੍ਹੇ ਵਿੱਚ ਰਹਿਣ ਸਮੇਂ ਹੀ ਹੋਇਆ ਸੀ, ਜਿਸ ਦਾ ਜਿਕਰ ਭਾਈ ਸੰਤੋਖ ਸਿੰਘ ਇਸ ਤਰ੍ਹਾਂ ਕਰਦੇ ਹਨ: ਪਾਂਵ ਟਿਕਯੋ ਸਤਿਗੁਰੂ ਕੋ ਆਨੰਦਪੁਰਿ ਤੇ ਆਇ। ਨਾਮ ਧਰ੍ਯੋ ਇਮ ਪਾਂਵਟਾ ਸਭਿ ਦੇਸ਼ਨਿ ਪ੍ਰਗਟਾਇ। (ਗੁਰ ਪ੍ਰਤਾਪ ਸੂਰਜ, ਰਿਤੁ 1, ਅੰਸੂ 48) ਗੁਰੂ ਗੋਬਿੰਦ ਸਿੰਘ ਜੀ ਪਿਛੋਂ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗੁਰੂ ਬਣੇ ਅਤੇ ਗੁਰੂ ਦਾ ਨਿਵਾਸ ਸਥਾਨ ਗੁਰਦੁਆਰਾ ਸਾਹਿਬ ਬਣ ਗਿਆ। ਸੰਗਤ ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਕਾਇਮ ਰੱਖਣ ਲਈ ਕੁਰਬਾਨੀਆਂ ਦੇਣ ਨੂੰ ਹਰ ਸਮੇਂ ਤਿਆਰ ਰਹਿੰਦੀ ਹੈ। ਗੁਰਦੁਆਰਿਆਂ ਦੀ ਅਜ਼ਾਦੀ ਲਈ ਜੂਝੇ ਸਿੱਖਾਂ ਲਈ ਸਭ ਤੋਂ ਪਵਿੱਤਰ ਸਥਾਨ ਗੁਰਦੁਆਰਾ ਸਾਹਿਬ ਹੀ ਹੈ। "ਮਰਉ ਤ ਹਰਿ ਕੈ ਦੁਆਰ" ਦੀ ਵਿਚਾਰਧਾਰਾ ਨੂੰ ਸਿੱਖਾਂ ਨੇ ਅਨੇਕਾਂ ਵਾਰ ਅਮਲੀ ਜਾਮਾ ਪਹਿਨਾ ਕੇ ਸਿੱਧ ਕੀਤਾ। ਸ੍ਰੀ ਹਰਿਮੰਦਰ ਸਾਹਿਬ (ਅੰਮ੍ਰਿਤਸਰ) ਦੀ ਹੋ ਰਹੀ ਬੇ-ਅਦਬੀ ਨੂੰ ਰੋਕਣ ਲਈ ਸਿੱਖਾਂ ਨੇ ਕਦੀ ਭਾਈ ਮਹਿਤਾਬ ਸਿੰਘ, ਭਾਈ ਸੁੱਖਾ ਸਿੰਘ, ਬਾਬਾ ਦੀਪ ਸਿੰਘ ਤੇ ਕਦੀ ਸ. ਜੱਸਾ ਸਿੰਘ ਆਹਲੂਵਾਲੀਆ ਬਣ ਕੇ ਇਸ ਦੀ ਪਵਿੱਤਰਤਾ ਨੂੰ ਕਾਇਮ ਰੱਖਿਆ। ਮਹਾਰਾਜਾ ਰਣਜੀਤ ਸਿੰਘ ਨੇ ਵੀ ਇਸ ਰਹੱਸ ਨੂੰ ਸਮਝ ਲਿਆ ਸੀ। ਉਸ ਨੇ ਵੀ ਸਿੱਖੀ ਦੇ ਸੋਮਿਆਂ ਨੂੰ ਨਰੋਆ ਕਰਨ ਲਈ ਪੂਰਾ ਜ਼ੋਰ ਲਗਾਇਆ। ਗੁਰਦੁਆਰਿਆਂ ਨੂੰ ਜਾਗੀਰਾਂ ਲਗਵਾਈਆਂ ਅਤੇ ਉਸ ਨੇ ਕਦੀ ਵੀ ਆਪਣੀ ਹਕੂਮਤ ਦਾ ਜ਼ੋਰ ਸ੍ਰੀ ਹਰਿਮੰਦਰ ਸਾਹਿਬ ਦੀ ਚਾਰਦੀਵਾਰੀ ਦੇ ਅੰਦਰ ਨਹੀਂ ਆਉਣ ਦਿੱਤਾ, ਸਗੋਂ ਇੱਕ ਵਾਰ ਉਹ ਅਕਾਲ ਤਖ਼ਤ ਸਾਹਿਬ ਤੇ ਦੋਸ਼ੀਆਂ ਵਾਂਗ ਪੇਸ਼ ਵੀ ਹੋਏ। ਗੁਰਦੁਆਰਿਆਂ ਦੀ ਸੇਵਾ ਸੰਭਾਲ ਦਾ ਕੰਮ ਗੁਰੂ ਸਾਹਿਬਾਨ ਦੇ ਸਮੇਂ ਤੋਂ ਮਸੰਦ, ਉਦਾਸੀ ਤੇ ਨਿਰਮਲੇ ਕਰਦੇ ਸਨ। ਉਹ ਸਭ ਗੁਰੂ ਦੁਆਰਾ ਦੱਸੀ ਰਹਿਤ-ਬਹਿਤ ਉੱਪਰ ਹੀ ਜ਼ੋਰ ਦਿੰਦੇ ਸਨ। 1716 ਤੋਂ 1799 ਤਕ ਤਕਰੀਬਨ ਸਭ ਗੁਰਦੁਆਰਿਆਂ ਦੀ ਸੇਵਾ ਸੰਭਾਲ ਇਨ੍ਹਾਂ ਹੱਥਾਂ ਵਿੱਚ ਆ ਗਈ। ਸਮੇਂ ਦੇ ਗੁਜ਼ਰਨ ਦੇ ਨਾਲ ਨਾਲ ਇਨ੍ਹਾਂ ਵਿੱਚ ਕੁਰੀਤੀਆਂ ਆਈਆਂ ਅਤੇ ਅੰਧੇਰ-ਗਰਦੀ ਸ਼ੁਰੂ ਹੋ ਗਈ, ਜਿਸ ਕਾਰਨ ਰਹਿਤ-ਬਹਿਤ ਵਿੱਚ ਪੱਕੇ ਅਤੇ ਸੂਝਵਾਨ ਸਿੰਘਾਂ ਦੀ ਲੋੜ ਮਹਿਸੂਸ ਕੀਤੀ ਗਈ ਤਾਂ ਜੋ ਗੁਰਦੁਆਰਿਆਂ ਨੂੰ ਬੇ-ਅਦਬੀ ਤੋਂ ਬਚਾਇਆ ਜਾ ਸਕੇ। ਸਿੱਖ ਰਾਜ ਸਮੇਂ ਵੀ ਹਰਿਮੰਦਰ ਸਾਹਿਬ ਤੇ ਹੋਰ ਪ੍ਰਸਿੱਧ ਇਤਿਹਾਸਕ ਥਾਵਾਂ ਤੋਂ ਉਦਾਸੀਆਂ ਨੂੰ ਹਟਾ ਦਿੱਤਾ ਗਿਆ ਸੀ ਪਰ ਖਾਲਸਾ, ਰਾਜ-ਭਾਗ ਦੇ ਨਸ਼ੇ ਵਿੱਚ ਪੈ ਕੇ ਗੁਰਦੁਆਰਿਆਂ ਵੱਲੋਂ ਅਵੇਸਲਾ ਹੋ ਗਿਆ ਅਤੇ ਜਲਦੀ ਹੀ ਸਾਰੇ ਗੁਰਦੁਆਰੇ ਮਹੰਤਾਂ ਦੇ ਕਬਜ਼ੇ ਹੇਠ ਆ ਗਏ। ਸਿੱਖ ਰਾਜ ਉਪਰੰਤ ਉਨ੍ਹਾਂ ਨੇ ਆਪਣੀਆਂ ਮਨਮਾਨੀਆਂ ਕਰਨੀਆਂ ਆਰੰਭ ਦਿੱਤੀਆਂ। ਮਨਮੱਤ ਪ੍ਰਧਾਨ ਹੋ ਗਈ, ਗੁਰਦੁਆਰਿਆਂ ਨੂੰ ਆਪਣੀਆਂ ਜਾਇਦਾਦਾਂ ਬਣਾ ਕੇ ਕੁਰੀਤੀਆਂ ਆਰੰਭ ਦਿੱਤੀਆਂ। ਵੀਹਵੀਂ ਸਦੀ ਦੇ ਆਰੰਭ ਵਿੱਚ ਤਾਂ ਅਤਿ ਦੀ ਹੱਦ ਹੀ ਟੱਪ ਗਈ ਸੀ। ਸ੍ਰੀ ਦਰਬਾਰ ਸਾਹਿਬ ਸਰਕਾਰੀ ਪਿੱਠੂਆਂ ਦਾ ਟਿਕਾਣਾ ਬਣ ਗਿਆ। ਕਾਮਾਗਾਟਾ ਮਾਰੂ ਦੇ ਸ਼ਹੀਦਾਂ ਵਿਰੁੱਧ ਪਤਿਤ ਹੋਣ ਦਾ ਫ਼ਰਮਾਨ ਜਾਰੀ ਕੀਤਾ ਗਿਆ। ਜਲ੍ਹਿਆਂ ਵਾਲਾ ਬਾਗ਼ ਦੇ ਖੂਨੀ ਸਾਕੇ ਦੇ ਦੋਸ਼ੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੁਜਾਰੀਆਂ ਨੇ ਸਿਰੋਪਾ ਦਿੱਤਾ। ਤਰਨ ਤਾਰਨ ਦੇ ਪਵਿੱਤਰ ਸਰੋਵਰ ਵਿੱਚ ਸ਼ਰਾਬ ਦੀਆਂ ਬੋਤਲਾਂ ਠੰਡੀਆਂ ਕੀਤੀਆਂ ਜਾਂਦੀਆਂ ਸਨ, ਜਿਸ ਦਰਬਾਰ ਤੋਂ ਮਾਂ, ਭੈਣ, ਧੀ ਦੀ ਰਾਖੀ ਲਈ ਸਿੱਖ ਜੂਝਦੇ ਸਨ, ਉਥੇ ਹੀ ਮਾਂ, ਭੈਣ ਦੀ ਪਤਿ ਦਿਨ-ਦਿਹਾੜੇ ਲਾਹੀ ਜਾਣ ਲੱਗ ਪਈ। ਸ. ਹਜ਼ਾਰਾ ਸਿੰਘ ਨੇ ਇਸ ਵਿਰੁੱਧ ਆਵਾਜ਼ ਉਠਾਈ ਤਾਂ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਮੱਥਾ ਟੇਕਦੇ [[31 ਜਨਵਰੀ] 1921 ਨੂੰ ਟਕੂਏ ਨਾਲ ਸ਼ਹੀਦ ਕਰ ਦਿੱਤਾ ਗਿਆ। ਸ਼ਹੀਦ ਦੇ ਖੂਨ ਨੇ ਰੰਗ ਲਿਆਂਦਾ ਤੇ ਗੁਰਦੁਆਰਾ ਤਰਨ ਤਾਰਨ ਸਾਹਿਬ ਪੰਥਕ ਹੱਥਾਂ ਵਿੱਚ ਆ ਗਿਆ। ਭਾਈ ਲਛਮਣ ਸਿੰਘ ਧਾਰੋਵਾਲੀ ਨੂੰ ਇਸ ਘਟਨਾ ਤੋਂ 20 ਦਿਨ ਬਾਅਦ ਨਨਕਾਣਾ ਸਾਹਿਬ ਵਿਖੇ ਮਹੰਤ ਨਰੈਣੂ ਹੱਥੋਂ 19 ਫਰਵਰੀ 1921 ਨੂੰ ਜੰਡ ਨਾਲ ਬੰਨ੍ਹ ਕੇ ਪੁੱਠਾ ਟੰਗ ਕੇ ਸ਼ਹੀਦ ਕਰ ਦਿੱਤਾ ਗਿਆ। ਇਸ ਸ਼ਹੀਦ ਦੇ ਖੂਨ ਨੇ ਰੰਗ ਲਿਆਂਦਾ ਤੇ ਗੁਰਦੁਆਰਾ ਨਨਕਾਣਾ ਸਾਹਿਬ ਮਹੰਤਾਂ ਹੱਥੋਂ ਅਜ਼ਾਦ ਹੋ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿੱਚ ਆ ਗਈ ਅਤੇ ਵਿਸਾਖੀ ਵਾਲੇ ਦਿਨ ਸਾਰੇ ਗੁਰਦੁਆਰੇ ਪੰਥਕ ਹੱਥਾਂ ਵਿੱਚ ਆ ਗਏ। ਗੁਰਦੁਆਰਾ ਪਾਉਂਟਾ ਸਾਹਿਬ ਦਾ ਮਹੰਤ ਲਹਿਣਾ ਸਿੰਘ, ਜੋ ਜਲ੍ਹਿਆਂ ਵਾਲੇ ਬਾਗ਼ ਦੇ ਖੂਨੀ ਸਾਕੇ ਵਿੱਚ ਸ਼ਹੀਦ ਹੋਣ ਤੋਂ ਬਚ ਗਏ ਸਨ, ਇਸ ਕਰਕੇ ਪੰਥ ਵਿੱਚ ਆਪ ਜੀ ਦਾ ਬਹੁਤ ਸਤਕਾਰ ਸੀ। ਆਪ ਚਾਬੀਆਂ ਲੈ ਕੇ ਅੰਮ੍ਰਿਤਸਰ ਪੁੱਜੇ। ਪੰਥ ਨੇ ਮਹੰਤ ਜੀ ਦੀ ਕੁਰਬਾਨੀ ਤੇ ਨਿਮਰਤਾ ਦੇਖ ਕੇ ਉਨ੍ਹਾਂ ਨੂੰ ਸੇਵਾ-ਸੰਭਾਲ ਦਾ ਕੰਮ ਸੌਂਪੀ ਰੱਖਣ ਦਾ ਵੱਖਰਾ ਮਤਾ ਪਾਸ ਕਰ ਦਿੱਤਾ। ਮਹੰਤ ਜੀ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਗੁਰਦਿਆਲ ਸਿੰਘ ਨੇ ਗੁਰਦੁਆਰੇ ਤੇ ਆਪਣਾ ਹੱਕ ਸਮਝਦੇ ਹੋਏ ਕਬਜ਼ਾ ਕਰ ਲਿਆ ਅਤੇ ਆਪਣੇ ਇੱਕ ਰਿਸ਼ਤੇਦਾਰ ਮੂਲਾ ਸਿੰਘ ਰਾਹੀਂ ਲੀਡਰਾਂ ਤਕ ਪਹੁੰਚ ਬਣਾ ਲਈ ਸੀ। ਸਰਕਾਰੇ-ਦਰਬਾਰੇ ਅਫ਼ਸਰਾਂ ਨਾਲ ਉਸ ਦਾ ਚੰਗਾ ਰਸੂਖ ਸੀ, ਜਿਸ ਕਰਕੇ ਉਹ ਸਰਕਾਰ ਦੀ ਸ਼ਹਿ ਤੇ ਮਨਮੱਤੀਆਂ ਤੇ ਕੁਰੀਤੀਆਂ ਕਰਦਾ ਸੀ। ਗੁਰਦੁਆਰੇ ਦੇ ਪ੍ਰਬੰਧ ਨੂੰ ਚੰਗੀ ਤਰ੍ਹਾਂ ਨਾ ਚਲਾਉਣ ਕਾਰਨ ਸੰਗਤਾਂ ਵਿੱਚ ਭਾਰੀ ਰੋਸ ਸੀ। ਸੰਗਤਾਂ ਨੇ ਪੰਥਕ ਲੀਡਰ ਮਾਸਟਰ ਤਾਰਾ ਸਿੰਘ, ਗਿਆਨੀ ਕਰਤਾਰ ਸਿੰਘ, ਸ.
ਵਿਗਿਆਨ ਜਾਂ ਸਾਇੰਸ (ਲਾਤੀਨੀ scientia ਭਾਵ "ਸੋਝੀ" ਤੋਂ) ਇੱਕ ਅਜਿਹਾ ਸਿਲਸਿਲੇਵਾਰ ਸਿਧਾਂਤਕ ਉੱਪਰਾਲਾ ਹੈ ਜਿਹੜਾ ਬ੍ਰਹਿਮੰਡ ਦੇ ਬਾਰੇ ਜਾਣਕਾਰੀ ਨੂੰ ਪਰਖਯੋਗ ਵਿਆਖਿਆਵਾਂ ਅਤੇ ਭਵਿੱਖਬਾਣੀਆਂ ਦੇ ਰੂਪ ਵਿੱਚ ਉਸਾਰਦੀ ਅਤੇ ਇਕੱਠੀ ਕਰਦੀ ਹੈ। ਇੱਕ ਪੁਰਾਣੇ ਅਤੇ ਮਿਲਦੇ-ਜੁਲਦੇ ਭਾਵ ਵਿੱਚ (ਮਿਸਾਲ ਵਜੋਂ "ਅਰਿਸਟੋਟਲ" 'ਚ), ਵਿਗਿਆਨ ਉਸ ਭਰੋਸੇਯੋਗ ਜਾਣਕਾਰੀ ਦੇ ਪੁੰਜ ਨੂੰ ਕਿਹਾ ਜਾਂਦਾ ਹੈ, ਜਿਹੜੀ ਕਿ ਤਰਕਸ਼ੀਲ ਅਤੇ ਵਿਚਾਰਸ਼ੀਲ ਹੋਵੇ। ਆਧੁਨਿਕ ਯੁੱਗ ਦੇ ਆਰੰਭ ਵਿੱਚ ਵਿਗਿਆਨ ਅਤੇ ਦਾਰਸ਼ਨਿਕ ਸਿਧਾਂਤ ਬਦਲਣਯੋਗ ਸ਼ਬਦ ਮੰਨੇ ਜਾਂਦੇ ਸਨ। 17ਵੀਂ ਸਦੀ ਤੱਕ ਕੁਦਰਤੀ ਫ਼ਿਲਾਸਫ਼ੀ (ਜਿਸ ਨੂੰ ਅੱਜਕੱਲ੍ਹ "ਕੁਦਰਤੀ ਵਿਗਿਆਨ" ਦੇ ਨਾਂ ਨਾਲ ਜਾਣਿਆ ਜਾਂਦਾ ਹੈ) ਨੂੰ ਦਾਰਸ਼ਨਿਕ ਸਿਧਾਂਤ ਦੀ ਇੱਕ ਅੱਡ ਸ਼ਾਖਾ ਗਿਣਿਆ ਜਾਣ ਲੱਗਿਆ। ਫੇਰ ਵੀ, ਵਿਗਿਆਨ ਦੀਆਂ ਮੋਕਲੀਆਂ ਪਰਿਭਾਸ਼ਾਵਾਂ ਦੇਣਾ ਜਾਰੀ ਰਿਹਾ ਜਿਸ ਵਿੱਚ ਇਸ ਦਾ ਅਰਥ "ਕਿਸੇ ਵਿਸ਼ੇ ਬਾਰੇ ਭਰੋਸੇਯੋਗ ਜਾਣਕਾਰੀ" ਮੰਨਿਆ ਜਾਂਦਾ ਹੈ; ਜਿਵੇਂ ਕਿ ਅੱਜ-ਕੱਲ੍ਹ ਵਰਤੇ ਜਾਂਦੇ ਸ਼ਬਦਾਂ "ਲਾਇਬ੍ਰੇਰੀ ਵਿਗਿਆਨ" ਜਾਂ "ਸਿਆਸੀ ਵਿਗਿਆਨ" ਵਿੱਚ ਹੈ।
ਅਲਗੋਜ਼ੇ (ਅੰਗਰੇਜ਼ੀ: Algoze) ਪੰਜਾਬੀ ਵਾਜੇ ਹਨ ਜਿਹਨਾਂ ਦੀ ਕੁਤਚੀ, ਸਿੰਧੀ, ਰਾਜਸਥਾਨੀ ਅਤੇ ਬਲੋਚ ਲੋਕ ਗਵਈਆਂ ਨੇ ਵੀ ਭਰਪੂਰ ਵਰਤੋਂ ਕੀਤੀ ਹੈ। ਇਨ੍ਹਾਂ ਨੂੰ ਜੋੜੀ, ਦੋ ਨਾਲੀ ਜਾਂ ਨਗੋਜ਼ੇ ਵੀ ਸੱਦਿਆ ਜਾਂਦਾ ਹੈ। ਇਹ ਬੰਸਰੀਆਂ ਦੀ ਇੱਕ ਜੋੜੀ ਵਰਗੇ ਲੱਗਦੇ ਹਨ। ਇਸੇ ਲਈ ਅਲਗੋਜ਼ਿਆਂ ਨੂੰ ਜੋੜੀ ਕਹਿੰਦੇ ਹਨ ਕਿਉਂਕਿ ਇਹ ਦੋਸਾਜ਼ ਹੁੰਦੇ ਹਨ। ਪਰ ਇਹਨਾਂ ਦੋਵਾਂ ਨੂੰ ਇਕੱਠੇ ਹੀ ਵਜਾਇਆ ਜਾਂਦਾ ਹੈ। ਇਹ ਸਾਹ ਖਿੱਚਣ ਸਮੇਂ ਅਤੇ ਕੱਢਣ ਸਮੇਂ ਦੋਨੋਂ ਸਮੇਂ ਹੀ ਵੱਜਦੇ ਹਨ। ਇਹਨਾਂ ਨੂੰ ਵਜਾਉਣ ਲਈ ਵਿਸ਼ੇਸ਼ ਅਭਿਆਸ ਦੀ ਲੋੜ ਪੈਂਦੀ ਹੈ ਅਤੇ ਤਕੜੇ ਸਿਰੜੀ ਅਭਿਆਸ ਤੋਂ ਬਾਅਦ ਹੀ ਇਹ ਵਜਾਉਣੇ ਆਉਂਦੇ ਹਨ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਭਾਰਤੀ ਸੰਸਦ (ਪਾਰਲੀਮੈਂਟ) ਭਾਰਤ ਦੀ ਸਰਬ-ਉਚ ਵਿਧਾਨਕ ਸਭਾ ਹੈ। ਭਾਰਤੀ ਸੰਸਦ ਵਿੱਚ ਰਾਸ਼ਟਰਪਤੀ ਅਤੇ ਦੋ ਸਦਨ - ਲੋਕਸਭਾ (ਲੋਕਾਂ ਦਾ ਸਦਨ) ਅਤੇ ਰਾਜ ਸਭਾ (ਰਾਜਾਂ ਦੀ ਪਰਿਸ਼ਦ) ਹੁੰਦੇ ਹਨ। ਰਾਸ਼ਟਰਪਤੀ ਦੇ ਕੋਲ ਸੰਸਦ ਦੇ ਦੋਨਾਂ ਵਿੱਚੋਂ ਕਿਸੇ ਵੀ ਸਦਨ ਨੂੰ ਬੁਲਾਣ ਜਾਂ ਸਥਗਿਤ ਕਰਨ ਅਤੇ ਲੋਕਸਭਾ ਨੂੰ ਭੰਗ ਕਰਨ ਦੀ ਸ਼ਕਤੀ ਹੈ। ਪਰ ਰਾਸ਼ਟਰਪਤੀ ਇਹਨਾਂ ਸ਼ਕਤੀਆਂ ਦੀ ਵਰਤੋਂ ਪ੍ਰਧਾਨਮੰਤਰੀ ਜਾਂ ਮੰਤਰੀ ਪਰਿਸ਼ਦ ਦੇ ਕਹਿਣ ਤੇ ਕਰਦਾ ਹੈ। ਭਾਰਤੀ ਸੰਸਦ ਦਾ ਸੰਚਾਲਨ ਸੰਸਦ ਭਵਨ ਵਿੱਚ ਹੁੰਦਾ ਹੈ, ਜੋ ਕਿ ਨਵੀਂ ਦਿੱਲੀ ਵਿੱਚ ਸਥਿਤ ਹੈ।
ਆਂਦਰੇ-ਮੇਰੀ ਐਂਪੀਅਰ (/ˈæmpɪər/; ਫ਼ਰਾਂਸੀਸੀ: [ɑ̃pɛʁ]; 20 January 1775 – 10 June 1836) ਇੱਕ ਫ਼ਰਾਂਸੀਸੀ ਭੌਤਿਕ ਵਿਗਿਆਨੀ ਅਤੇ ਗਣਿਤ ਹਿਸਾਬਦਾਨ ਸੀ ਜਿਹੜਾ ਕਿ ਕਲਾਸੀਕਲ ਇਲੈਕਟ੍ਰੋਮੈਗਨੇਟਿਜ਼ਮ (classical electromagnetism) ਦੇ ਵਿਗਿਆਨੀਆਂ ਵਿੱਚੋਂ ਇੱਕ ਹਨ, ਜਿਸਨੂੰ ਕਿ ਉਸਨੇ ਇਲੈਕਟ੍ਰੋਡਾਇਨਾਮਿਕਸ ਕਿਹਾ ਸੀ। ਬਿਜਲਈ ਕਰੰਟ ਦੀ ਇਕਾਈ ਐਂਪੀਅਰ ਉਸਦੇ ਨਾਮ ਉੱਪਰ ਹੀ ਰੱੱਖੀ ਗਈ ਸੀ। ਉਸਦੇ ਨਾਮ ਉੱਪਰ ਬਹੁਤ ਸਾਰੀਆਂ ਕਾਢਾਂ ਹਨ, ਜਿਵੇਂ ਕਿ ਸੈਲੇਨੋਇਡ ਅਤੇ ਬਿਜਲਈ ਟੈਲੀਗਰਾਫ਼ ਆਦਿ। ਐਂਪੀਅਰ ਨੇ ਆਪਣੀਆਂ ਸਾਰੀਆਂ ਕਾਢਾਂ ਅਤੇ ਤੱਥਾਂ ਦੀ ਜਾਣਕਾਰੀ ਖ਼ੁਦ ਹੀ ਹਾਸਿਲ ਕੀਤੀ ਸੀ।
ਸਿੰਧ ਘਾਟੀ ਸਭਿਅਤਾ (3300–1300 ਈ. ਪੂ.; ਪ੍ਰੋਢ ਕਾਲ 2600–1900 ਈ. ਪੂ.) ਸੰਸਾਰ ਦੀਆਂ ਪ੍ਰਾਚੀਨ ਨਦੀ ਘਾਟੀ ਸਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸਭਿਅਤਾ ਸੀ। ਇਹ ਹੜੱਪਾ ਸਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਜੋ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ । ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿੱਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕੜਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਪਿਸ਼ਾਬ ਨਾਲੀ ਦੀ ਲਾਗ (Urinary Tract Infection ਜਾਂ UTI) ਇੱਕ ਬੈਕਟੀਰੀਆ ਤੋਂ ਹੋਣ ਵਾਲੀ ਲਾਗ ਹੈ ਜੋ ਪਿਸ਼ਾਬ ਨਾਲੀ ਦੇ ਹਿੱਸਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜਦੋਂ ਇਹ ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਸਧਾਰਨ ਸਿਸਟਾਈਟਸ (ਮਸਾਨੇ ਦੀ ਲਾਗ) ਕਿਹਾ ਜਾਂਦਾ ਹੈ ਅਤੇ ਜਦੋਂ ਇਹ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਪਾਈਲੋਨਫ੍ਰਾਈਟਿਸ (ਗੁਰਦੇ ਦੀ ਲਾਗ) ਕਿਹਾ ਜਾਂਦਾ ਹੈ। ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਦੇ ਲੱਛਣਾਂ ਵਿੱਚ ਸ਼ਾਮਲ ਹਨ ਪਿਸ਼ਾਬ ਕਰਨ ਵੇਲੇ ਦਰਦ ਅਤੇ ਜਾਂ ਤਾਂ ਬਾਰ-ਬਾਰ ਪਿਸ਼ਾਬ ਆਉਣਾ ਜਾਂ ਪਿਸ਼ਾਬ ਕਰਨ ਦੀ ਇੱਛਾ ਹੋਣੀ (ਜਾਂ ਦੋਵੇਂ), ਜਦ ਕਿ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਦੇ ਲੱਛਣਾਂ ਵਿੱਚ, ਹੇਠਲੇ ਹਿੱਸੇ ਦੇ ਲੱਛਣਾਂ ਦੇ ਨਾਲ-ਨਾਲ ਬੁਖਾਰ ਅਤੇ ਪੇਟ ਵਿੱਚ ਦਰਦ ਵੀ ਸ਼ਾਮਲ ਹਨ। ਬਜ਼ੁਰਗਾਂ ਅਤੇ ਬਹੁਤ ਛੋਟੇ ਵਿਅਕਤੀਆਂ ਵਿੱਚ, ਹੋ ਸਕਦਾ ਹੈ ਲੱਛਣ ਸਪੱਸ਼ਟ ਨਾ ਹੋਣ ਅਤੇ ਗੈਰ-ਵਿਸ਼ਿਸ਼ਟ ਹੋਣ। ਦੋਵੇਂ ਕਿਸਮ ਦੀਆਂ ਲਾਗਾਂ ਲਈ ਮੁੱਖ ਕਾਰਕ ਏਜੰਟ ਏਸਕੇਰੀਸ਼ਿਆ ਕੋਲੀ ਹੈ, ਦੂਜੇ ਬੈਕਟੀਰੀਆ, ਵਾਇਰਸ ਜਾਂ ਉੱਲੀ ਵੀ ਕਦੇ-ਕਦਾਈਂ ਇਸਦਾ ਕਾਰਨ ਹੋ ਸਕਦੇ ਹਨ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ :श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਦਾ ਸੰਬੰਧ ਸਰਸਵਤੀ ਦੇਵੀ ਨਾਲ ਦੱਸਿਆ ਜਾਂਦਾ ਹੈ ਜੋ ਹਿੰਦੂ ਮੱਤ ਵਿੱਚ ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ । ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ । ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ । ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ । ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ । ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ । ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ । ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ । ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ ਤੇ ਪ੍ਰਸਿੱਧ ਹੈ । ਦੇਸ਼ ਵੰਡ ਤੋਂ ਪਹਿਲਾਂ ਬਸੰਤ ਪੰਚਮੀ ਦਾ ਇੱਕ ਵੱਡਾ ਮੇਲਾ ਹਕੀਕਤ ਰਾਏ ਦੀ ਸਮਾਧ ਉੱਤੇ ਲਾਹੌਰ ਵਿੱਚ ਲੱਗਿਆ ਕਰਦਾ ਸੀ । ਧਰਮੀ ਹਕੀਕਤ ਰਾਏ ਬਸੰਤ ਪੰਚਮੀ ਵਾਲ਼ੇ ਦਿਨ ਲਾਹੌਰ ਵਿੱਚ ਮੁਗ਼ਲ ਹਾਕਮਾਂ ਦੇ ਤੁਅੱਸਬ ਦਾ ਸ਼ਿਕਾਰ ਹੋਇਆ ਸੀ ਅਤੇ ਉਸ ਨੇ ਇਸਲਾਮ ਮੱਤ ਗ੍ਰਹਿਣ ਕਰਨ ਦੀ ਥਾਂ ਸ਼ਹੀਦ ਹੋਣਾ ਵਧੇਰੇ ਪਸੰਦ ਕੀਤਾ । ਭਾਵੇਂ ਇਹ ਮੇਲਾ ਨਿਰੋਲ ਮੌਸਮੀ ਸੀ । ਪਰ ਹਕੀਕਤ ਰਾਏ ਦੀ ਸ਼ਹੀਦੀ ਨੇ ਇਸ ਨਾਲ਼ ਧਾਰਮਿਕ ਅਤੇ ਇਤਿਹਾਸਕ ਭਾਵਨਾ ਵੀ ਜੋੜ ਦਿੱਤੀ । ਬਸੰਤ ਪੰਚਮੀ ਨੂੰ ਲੋਕੀਂ ਆਪਣੀ ਦਿਲਾਂ ਦਾ ਹੁਲਾਸ ਪਤੰਗਾਂ ਉਡਾ ਕੇ ਕਰਦੇ ਹਨ । ਉਸ ਦਿਨ ਸਾਰਾ ਆਕਾਸ਼ ਰੰਗ ਬਰੰਗੀਆਂ ਹਵਾ ਵਿੱਤ ਤਰਦੀਆਂ ਤੇ ਨ੍ਰਿਤ ਕਰਦੀਆਂ ਗੁੱਡੀਆਂ ਨਾਲ਼ ਭਰ ਜਾਂਦਾ ਹੈ । ਇੱਕ ਦਿਨ ਆਕਾਸ਼ ਇੱਕ ਅਥਾਹ ਰੰਗਮੰਚ ਲੱਗਦਾ ਹੈ , ਜਿਸ ਤੇ ਵੰਨ ਸੁਵੰਨੀਆਂ ਗੁੱਡੀਆਂ ਦੇ ਰੂਪ ਵਿੱਚ ਪੰਜਾਬੀਆਂ ਦੇ ਮਨ ਤਰੰਗਿਤ ਹੋਇਆ ਅਠਖੇਲੀਆਂ ਭਰ ਰਿਹਾ ਹੁੰਦਾ ਹੈ । ਬਸੰਤ ਪੰਚਮੀ ਵਾਲ਼ੇ ਦਿਨ ਤੀਵੀਆਂ ਬਸੰਤੀ ਕੱਪੜੇ ਪਹਿਨ ਕੇ ਗਿੱਧਾ ਪਾਉਂਦੀਆਂ ਤੇ ਗੀਤ ਗਾਉਂਦੀਆਂ ਹਨ । ਬਸੰਤ ਪੰਚਮੀ ਦੇ ਗਿੱਧੇ ਨੂੰ ‘ਬਸੰਤੀ ਗਿੱਧਾ’ ਕਿਹਾ ਜਾਂਦਾ ਹੈ । ਬਸੰਤ ਪੰਚਮੀ ਰੁੱਤਾਂ ਦੀ ਤਬਦੀਲੀ ਨਾਲ਼ ਸੰਬੰਧਿਤ ਇੱਕ ਪਰਬ ਹੈ ਜੋ ਮਾਘ ਸੁਦੀ ਪੰਜਵੀਂ ਨੂੰ ਸਾਰੇ ਪੰਜਾਬ ਵਿੱਚ ਧੂਮ ਧਾਮ ਨਾਲ਼ ਮਨਾਇਆ ਜਾਂਦਾ ਹੈ । ‘ ਆਈ ਬਸੰਤ ਪਾਲ਼ਾ ਉਡੰਤ’ ਬਸੰਤ ਆਉਣ ਨਾਲ਼ ਪਾਲ਼ਾ ਖ਼ਤਮ ਹੋਣਾ ਆਰੰਭ ਹੋ ਜਾਂਦਾ ਹੈ ਅਤੇ ਬਹਾਰ ਆ ਜਾਂਦੀ ਹੈ । ਬਸੰਤ ਸਦਾ ਦੀਵਾਲੀ ਸਾਧ ਦੀ ਅੱਠੋਂ ਪਹਿਰ ਬਸੰਤ ਦੀ ਉਕਤੀ ਬਸੰਤ ਰੁੱਤ ਦੀ ਖ਼ੁਸ਼ੀਆਂ ਖੇੜਿਆਂ ਨਾਲ਼ ਜੁੜੇ ਰਹਿਣ ਦਾ ਸੰਕੇਤ ਦਿੰਦੀ ਹੈ । ਭਾਰਤ ਵਿੱਚ ਛੇ ਰੁੱਤਾਂ ਮੰਨੀਆਂ ਜਾਂਦੀਆਂ ਹਨ । ਉਨ੍ਹਾਂ ਵਿੱਚੋਂ ਬਸੰਤ ਰੁੱਤ ਨੂੰ ਰਿਤੂ ਰਾਜ ਕਿਹਾ ਜਾਂਦਾ ਹੈ ਕਿਉਂਕਿ ਬਸੰਤ ਰੁੱਤ ਸਭ ਰੁੱਤਾਂ ਤੋਂ ਉੱਤਮ ਗਿਣੀ ਜਾਂਦੀ ਹੈ । ਇਹ ਰੁੱਤ ਚੇਤ ਤੇ ਵਿਸਾਖ ਦੇ ਮਹੀਨੇ ਹੀ ਰਹਿੰਦੀ ਹੈ । ਮਜ਼ੇ ਦੀ ਗੱਲ ਇਹ ਹੈ ਕਿ ਬਸੰਤ ਪੰਚਮੀ ਮਹੀਨਾ ਪੈਂਤੀ ਕੁ ਦਿਨ ਪਹਿਲਾਂ ਹੀ ਆ ਜਾਂਦੀ ਹੈ । ਇਸ ਸੰਬੰਧ ਇਹ ਕਥਾ ਇਉਂ ਪ੍ਰਚੱਲਿਤ ਹੈ । ਇੱਕ ਵਾਰ ਰੁੱਤਾਂ ਨੇ ਰਿਤੂ ਰਾਜ ਬਸੰਤ ਦਾ ਅਭਿਨੰਦਨ ਕੀਤਾ ਅਤੇ ਆਪਣੇ ਵੱਲੋਂ ਹਰੇਕ ਨੇ ਆਪਣੀ ਉਮਰ ਦੇ ਅੱਠ ਦਿਨ ਬਣਦੇ ਹਨ ਤੇ ਇੱਕ ਮਾਘ ਸ਼ੁਕਲ ਪੰਜਵੀਂ ਅਤੇ ਚੇਤ ਵਦੀ ਪਹਿਲੀ ਵਿੱਚ ਇਤਨੇ ਹੀ ਦਿਨ ਆਉਂਦੇ ਹਨ ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਪਦਮਾਵਤ ਇੱਕ ਆਗਾਮੀ ਭਾਰਤੀ ਇਤਿਹਾਸਿਕ ਫ਼ਿਲਮ ਹੈ ਜਿਸਦਾ ਨਿਰਦੇਸ਼ਨ ਸੰਜੇ ਲੀਲਾ ਬੰਸਾਲੀ ਨੇ ਕੀਤਾ ਹੈ ਅਤੇ ਨਿਰਮਾਣ ਭੰਸਾਲੀ ਪ੍ਰੋਡਕਸ਼ੰਨਸ ਅਤੇ ਵਾਇਕਾਮ 18 ਮੋਸ਼ਨ ਪਿਕਚਰਸ ਨੇ ਕੀਤਾ ਹੈ। ਫ਼ਿਲਮ ਵਿੱਚ ਮੁੱਖ ਭੂਮਿਕਾ ਵਿੱਚ ਦੀਪਿਕਾ ਪਾਦੁਕੋਣ, ਸ਼ਾਹਿਦ ਕਪੂਰ ਅਤੇ ਰਣਵੀਰ ਸਿੰਘ ਹਨ। ਇਹ ਫ਼ਿਲਮ 1 ਦਸੰਬਰ 2017 ਨੂੰ ਪ੍ਰਦਰਸ਼ਿਤ ਹੋਣ ਵਾਲੀ ਸੀ ਅਤੇ ਬਾਅਦ ਵਿੱਚ ਇਹ ਮਿਤੀ 25 ਜਨਵਰੀ 2018 ਕਰ ਦਿੱਤੀ ਗਈ।
ਗੋਰਾ ਅਤੇ ਬਾਦਲ (ਦੇਵਨਾਗਰੀ: गोरा और बादल) ਚਿੱਤੌੜਗੜ ਮੇਵਾੜ ਦੇ ਰਾਜਾ ਰਤਨ ਸਿੰਘ ਦੇ ਬਹਾਦਰ ਯੋਧੇ ਸਨ। ਮਲਿਕ ਮੁਹੰਮਦ ਜਾਯਸੀ ਨੇ ਅਪਣੀ ਰਚਨਾ ਪਦਮਾਵਤ ਵਿੱਚ ਇਹਨਾ ਦੀ ਸੂਰਬੀਰਤਾ ਦਾ ਜਿਕਰ ਕੀਤਾ ਹੈ। 1298 ਵਿੱਚ (ਕਪਟੀ ਢੰਗ ਨਾਲ) ਛਲ ਨਾਲ ਅਲਾਉਦੀਨ ਖਿਲਜੀ ਨੇ ਚਿੱਤੌੜਗੜ ਮੇਵਾੜ ਦੇ ਸ਼ਾਸ਼ਕ ਰਾਵਲ ਰਤਨ ਸਿੰਘ ਨੂੰ ਕੈਦੀ ਬਣਾ ਲਿਆ ਸੀ। ਫਿਰੌਤੀ ਵਿੱਚ ਖਿਲਜੀ ਨੇ, ਚਿੱਤੌੜਗੜ ਮੇਵਾੜ ਦੇ ਰਾਜਾ ਰਾਵਲ ਰਤਨ ਸਿੰਘ ਦੀ ਪਤਨੀ ਰਾਣੀ ਪਦਮਾਵਤੀ ਕਿ ਮੰਗ ਕੀਤੀ ਸੀ। ਸੁਲਤਾਨ ਦੇ ਸੈਨਿਕਾਂ ਨਾਲ ਯੁਧ ਕਰਦੇ ਹੋਏ ਅਤੇ ਰਾਣੀ ਪਦਮਾਵਤੀ ਨੂੰ ਬਚਾਉਂਦੇ ਹੋਏ, ਗੋਰਾ ਅਤੇ ਬਾਦਲ ਵੀਰਗਤੀ ਨੂੰ ਪ੍ਰਾਪਤ ਹੋਏ।
ਪਦਮਾਵਤ ਅਵਧੀ ਵਿੱਚ ਮਲਿਕ ਮੁਹੰਮਦ ਜਾਇਸੀ ਦੁਆਰਾ 1540 ਵਿੱਚ ਸ਼ੇਰ ਸ਼ਾਹ ਸੂਰੀ (1486–1545) ਦੇ ਸਮੇਂ ਦੋਹਾ ਅਤੇ ਚੌਪਈ ਛੰਦ ਵਿੱਚ ਲਿਖਿਆ ਇੱਕ ਮਹਾਂਕਾਵਿ ਹੈ। ਇਹ ਅਵਧੀ ਵਿੱਚ ਪਹਿਲੀ ਅਹਿਮ ਰਚਨਾ ਹੈ। ਇਸ ਵਿੱਚ ਚਿਤੌੜ ਦੇ ਰਾਣਾ ਰਤਨ ਸਿੰਘ ਅਤੇ ਰਾਣੀ ਪਦਮਨੀ ਦੇ ਇਸ਼ਕ ਦੀ ਦਾਸਤਾਨ ਬਿਆਨ ਕੀਤੀ ਗਈ ਹੈ ਅਤੇ ਚਿਤੌੜ ਤੇ ਸੁਲਤਾਨ ਅਲਾਉਦੀਨ ਖਿਲਜੀ ਦੇ ਹਮਲੇ ਤੇ ਰਾਜਾ ਦੀਆਂ ਦੂਜੀਆਂ ਲੜਾਈਆਂ ਦਾ ਹਾਲ ਦੀ ਲਿਖਿਆ ਹੈ। ਕਿਤਾਬ ਠੇਠ ਭਾਸ਼ਾ ਵਿੱਚ ਹੈ ਜਿਸ ਘੱਟ ਹੀ ਕੋਈ ਅਰਬੀ ਫ਼ਾਰਸੀ ਦਾ ਲਫ਼ਜ਼ ਵਰਤਿਆ ਗਿਆ ਹੈ।