ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਫ਼ੇਸਬੁੱਕ ਇੰਟਰਨੈੱਟ ’ਤੇ ਇੱਕ ਅਾਜ਼ਾਦ ਸਮਾਜਿਕ ਨੈੱਟਵਰਕ ਸੇਵਾ ਵੈੱਬਸਾੲੀਟ(ਜਾਲਸਥਾਨ) ਹੈ ਜੋ ਫ਼ੇਸਬੁੱਕ ਇਨਕੌਰਪੋਰੇਟਡ ਦੁਆਰਾ ਚਲਾਈ ਜਾਂਦੀ ਹੈ। ਸਤੰਬਰ 2012 ਮੁਤਾਬਿਕ, ਇਸ ਦੇ 1 ਬਿਲੀਅਨ ਤੋਂ ਜ਼ਿਆਦਾ ਸਰਗਰਮ ਵਰਤੋਂਕਾਰ ਹਨ, ਜਿੰਨ੍ਹਾਂ ਵਿਚੋਂ ਅੱਧੇ ਤੋਂ ਜ਼ਿਆਦਾ ਇਸ ਨੂੰ ਮੋਬਾਈਲ ਫ਼ੋਨ ਫ਼ੋਨ ਜ਼ਰੀਏ ਵਰਤਦੇ ਹਨ। ਇਸ ਨੂੰ ਵਰਤਣ ਤੋਂ ਪਹਿਲਾਂ ਵਰਤੋਂਕਾਰ ਨੂੰ ਦਰਜ ਹੋਣਾ ਪੈਂਦਾ ਹੈ ਜਿਸ ਤੋਂ ਬਾਅਦ ਉਹ ਦੋਸਤ ਬਣਾ ਸਕਦਾ ਹੈ, ਤਸਵੀਰਾਂ ਅਤੇ ਸੁਨੇਹਿਆਂ ਦਾ ਲੈਣ-ਦੇਣ ਕਰ ਸਕਦਾ ਹੈ। ਉਹ ਕਿਸੇ ਸਕੂਲ, ਕਾਲਜ ਦੇ ਸਮੂਹ ਵਿੱਚ ਵੀ ਸ਼ਾਮਿਲ ਹੋ ਸਕਦੇ ਹਨ ਅਤੇ ਆਪਣੇ ਦੋਸਤਾਂ ਨੂੰ ਸ਼੍ਰੇਣੀਆਂ, ਜਿਵੇਂ- "ਨਜ਼ਦੀਕੀ ਦੋਸਤ" ਆਦਿ, ਵਿੱਚ ਵੀ ਵੰਡ ਸਕਦੇ ਹਨ। ਇਹ ਵੈੱਬਸਾਈਟ ਮਾਰਕ ਜ਼ੁਕਰਬਰਗ ਅਤੇ ਉਸ ਦੇ ਸਾਥੀਆਂ ਨੇ 4 ਫ਼ਰਵਰੀ 2004 ਨੂੰ ਸ਼ੁਰੂ ਕੀਤੀ। ਉਸ ਨੇ ਇਸ ਨੂੰ ਹਾਰਵਰਡ ਯੂਨੀਵਰਸਿਟੀ ਅਮਰੀਕਾ ਦੇ ਆਪਣੇ ਦੋਸਤਾਂ (ਇਡੂਆਰਡੋ ਸੇਵਰਿਨ, ਐਾਡਰਿਊ ਮੈਕਕੌਲਮ, ਡਸਟਿਨ ਮੌਸਕੋਵਿਟਜ਼ ਤੇ ਕਰਿਸ ਹਿਊਜ ਨਾਲ ਮਿਲ ਕੇ ਸ਼ੁਰੂ ਕੀਤਾ ਸੀ। ਪਹਿਲਾਂ ਇਸ ਦੀ ਮੈਂਬਰਸ਼ਿਪ ਸਿਰਫ਼ ਪਰ ਸਿਰਫ਼ ਹਾਵਰਡ ਯੂਨੀਵਰਸਟੀ ਦੇ ਵਿਦਿਆਰਥੀਆਂ ਵਾਸਤੇ ਹੀ ਸੀ ਪਰ ਫਿਰ ਇਸ ਨੂੰ ਸਭ ਵਾਸਤੇ ਖੋਲ੍ਹ ਦਿੱਤਾ ਗਿਆ। ਸਿਰਫ਼ 10 ਸਾਲ ਵਿਚ ਹੀ ਇਹ ਦੁਨੀਆਂ ਦਾ ਸਭ ਤੋਂ ਵੱਡਾ ਸਮਾਜਿਕ ਮੇਲ-ਜੋਲ ਸੇਵਾ ਬਣ ਗਿਆ। ਅੱਜ ਇਸ ਦੀ ਵਰਤੋਂ ਕਰਨ ਵਾਲਿਆਂ ਦੀ ਗਿਣਤੀ 160 ਕਰੋੜ ਤੋਂ ਵੱਧ ਹੈ। ਇਨ੍ਹਾਂ ਵਿਚੋਂ ਅੱਧੇ ਤੋਂ ਵੱਧ 18 ਤੋਂ 24 ਸਾਲ ਦੀ ਉਮਰ ਦੇ ਨੌਜਵਾਨ ਹਨ। ਇਸ ਨੂੰ ਵਰਤਣ ਵਾਲਿਆਂ ਦੀ ਸਭ ਤੋਂ ਵੱਧ ਗਿਣਤੀ ਅਮਰੀਕਾ ਵਿਚ ਹੈ; ਬਰਾਜ਼ੀਲ ਦੂਜੇ ਸਥਾਨ 'ਤੇ, ਭਾਰਤ ਤੀਜੇ ਸਥਾਨ 'ਤੇ ਹੈ। ਇੰਗਲੈਂਡ ਦਾ ਸਥਾਨ 6ਵਾਂ ਹੈ। ਭਾਰਤ ਵਿਚ 45 ਕਰੋੜ ਦੇ ਕਰੀਬ ਲੋਕ ਇਸ ਦੀ ਵਰਤੋਂ ਕਰਦੇ ਹਨ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਪੈਰਿਸ (ਫਰਾਂਸੀਸੀ:Paris) ਫਰਾਂਸ ਦਾ ਇੱਕ ਸੁੰਦਰ ਸ਼ਹਿਰ ਅਤੇ ਰਾਜਧਾਨੀ ਹੈ। ਇਹ ਉੱਤਰੀ ਫ੍ਰਾਂਸ ਵਿੱਚ,ਸੈਨ ਨਦੀ ਦੇ ਕਿਨਾਰੇ, ਈਲ-ਡ-ਫ੍ਰਾਂਸ (Ile-de-France) ਕਹੇ ਜਾਣ ਵਾਲੇ ਖੇਤਰ ਵਿੱਚ ਵਸਿਆ ਹੋਇਆ ਹੈ। ਇਸ ਵਿੱਚ ਫਰਾਂਸਿਸੀ ਭਾਸ਼ਾ ਭਾਸ਼ਾ ਬੋਲੀ ਜਾਂਦੀ ਹੈ। ਇਸ ਦੀ ਅਨੁਮਾਨਿਤ ਜਨਸੰਖਿਆ 2,193,031 ( ਜਨਵਰੀ 2007 ) ਹੈ। ਪੈਰਿਸ (ਫਰਾਂਸਿਸੀ ਉਚਾਰਣ: ਪਾਰੀ) ਫ਼ਰਾਂਸ ਦਾ ਸਭ ਤੋਂ ਪ੍ਰਸਿੱਧ ਨਗਰ ਅਤੇ ਉਸਦੀ ਰਾਜਧਾਨੀ ਹੈ। ੲਿਹਨਾਂ ਹੀ ਨਹੀਂ , ਇਸਨੂੰ ਦੁਨੀਆ ਦੇ ਸਭ ਤੋਂ ਸੁੰਦਰ ਨਗਰਾਂ ਵਿੱਚੋਂ ਇੱਕ ਅਤੇ ਦੁਨੀਆ ਦੀ ਫ਼ੈਸ਼ਨ ਅਤੇ ਗਲੈਮਰ ਰਾਜਧਾਨੀ ਮੰਨਿਆ ਜਾਂਦਾ ਹੈ। ਇੱਥੇ ਉੱਤੇ ਦੁਨੀਆ ਦੀ ਸਭ ਤੋਂ ਪ੍ਰਸਿੱਧ ਅੱਟਾਲਿਕਾ ਆਈਫਾਲ ਟਾਵਰ (ਫਰਾਂਸਿਸੀ: Tour Eiffel ਤੂਰ ਏਫੀਲ) ਸਥਿਤ ਹੈ। ਪੈਰਿਸ ਸ਼ੁਮਾਲ ਵੁਸਤੀ ਫ਼ਰਾਂਸ ਵਿੱਚ ਦਰਯਾਐ ਸੇਨ ਦੇ ਕੰਡੇ ਵਾਸਿਅਾ ਇੱਕ ਸ਼ਹਿਰ ਹੈ ਜੋ ਬਲਹਾਜ ਆਬਾਦੀ ਮੁਲਕ ਦਾ ਸਭ ਵਲੋਂ ਬਹੁਤ ਸ਼ਹਿਰ ਅਤੇ ਦਾਰੁਲਹਕੂਮਤ ਹੈ। ਸ਼ਹਿਰ, ਜਿਸ ਦੀ ਇੰਤੀਜਾਮੀ ਸਰਹਦੇਂ 1860ਏ ਵਲੋਂ ਤਬਦੀਲ ਨਹੀਂ ਹੋਈ , ਦੀ ਕੁਲ ਆਬਾਦੀ 2,203,817 (ਜਨਵਰੀ 2006) ਹੈ ਜਦੋਂ ਕਿ ਅਮ ਏਲਬਲਦ ਦੇ ਇਲਾਕੇ ਦੀ ਕੁਲ ਆਬਾਦੀ 11,769,433 ( ਜਨਵਰੀ 2006ਏ ) ਹੈ ਅਤੇ ਇਸ ਤਰ੍ਹਾਂ ਇਹ ਯੂਰੋਪ ਦੇ ਵੱਡੇ ਅਮ ਏਲਬਲਦ ਵਿੱਚੋਂ ਇੱਕ ਹੈ। ਗੁਜਸ਼ਤਾ ਦੋ ਹਜਾਰ ਸਾਲਾਂ ਵਲੋਂ ਕਾਇਮ ਇਹ ਅਹਿਮ ਸ਼ਹਿਰ ਅੱਜ ਦੁਨੀਆ ਦਾ ਅਹਿਮ ਕਾਰੋਬਾਰੀ ਅਤੇ ਸਕਾਫਤੀ ਮਰਕਜ ਹੈ ਅਤੇ ਆਲਮੀ ਸਿਆ ਸਿਆਤ, ਗਿਆਨ, ਤਫਰੀਹ, ਅਬਲਾਗ, ਫੈਸ਼ਨ, ਅਲਵਮ ਅਤੇ ਫਨੂਨ ਉੱਤੇ ਇਸ ਦੇ ਗਹਿਰੇ ਅਸਰਾਤ ਹਨ ਅਤੇ ਜੋ ਉਸਨੂੰ ਵੱਡੇ ਆਲਮੀ ਸ਼ਹਿਰਾਂ ਵਿੱਚੋਂ ਇੱਕ ਬਣਾਉਂਦੇ ਹਨ । ਪੈਰਿਸ ਸ਼ਹਿਰ ਅਤੇ ਪੈਰਿਸ ਖਿੱਤਾ ਫ਼ਰਾਂਸ ਦੀ ਕੁਲ ਜੀ ਡੀ ਪੀ ਦਾ ਇੱਕ ਚੌਥਾਈ ਪੈਦਾ ਕਰਦਾ ਹੈ ਜੋ 2007ਏ ਦੇ ਮੁਤਾਬਕ 533 . 6 ਅਰਬ ੀਵਰਓ - ( 731.
ਸ਼੍ਰੀ ਦਸਮ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕਵੀਆਂ ਦਾ ਸਭਿਆਚਾਰਕ ਪਿਛੋਕੜ
ਆਦਿ ਗ੍ਰੰਥ ਦੀ ਸੰਪਾਦਨਾ ਗੁਰੂ ਅਰਜਨ ਦੇਵ ਜੀ ਨੇ 1601 ਈ. ਵਿੱਚ ਸ਼ੁਰੂ ਕੀਤੀ ਤੇ ਤਿੰਨ ਵਰ੍ਹਿਆ ਵਿੱਚ 1604 ਈ. ਨੂੰ ਸੰਪੂਰਨ ਹੋਈ। ਇਸਦੇ ਲਿਖਾਰੀ ਭਾਈ ਗੁਰਦਾਸ ਜੀ ਸਨ। ਅੱਜ ਕੱਲ੍ਹ ‘ਆਦਿ ਗ੍ਰੰਥ` ਨੂੰ ਕਰਤਾਰਪੁਰ ਵਿਖੇ ਸਥਾਪਿਤ ਕੀਤਾ ਹੋਇਆ ਹੈ। 1706 ਈ.
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 27,762 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਲੋਕ ਸਾਹਿਤ ਲੋਕ ਸੰਸਕ੍ਰਿਤੀ ਦੇ ਅੰਸ਼ਾਂ ਨਾਲ ਭਰੀ ਹੋਈ ਲੋਕ ਮਾਨਸ ਦੀ ਸਹਿਜ-ਸੁਭਾਵਿਕ ਅਭਿਵਿਅਕਤੀ ਹੈ, ਜਿਸ ਦਾ ਸੰਚਾਰ ਲੋਕ ਬੋਲੀ ਦੁਆਰਾ ਮੌਖਿਕ ਰੂਪ ਵਿੱਚ ਹੋਇਆ ਹੋਵੇ। ਇਸ ਰਚਨਾ ਨਾਲ ਕਿਸੇ ਵੀ ਲੇਖਕ ਦਾ ਨਾਂ ਜੁੜਿਆ ਹੋਇਆ ਨਹੀਂ ਹੁੰਦਾ ਤੇ ਇੱਕ ਲੋਕ-ਸਮੂਹ ਦੀ ਪ੍ਰਵਾਨਗੀ ਲੈ ਕੇ ਪੀੜ੍ਹੀਓ-ਪੀੜ੍ਹੀ ਅੱਗੇ ਚੱਲਦੀ ਹੈ। ਡਾ. ਸਤੇਂਦਰ ਅਨੁਸਾਰ ਲੋਕ ਮਨੁੱਖੀ ਸਮਾਜ ਦਾ ਉਹ ਵਰਗ ਹੈ ਜੋ ਆਭਿਜਾਤ ਸੰਸਕਾਰ ਸ਼ਾਸਤਰੀਅਤਾ ਅਤੇ ਪੰਡਤਾਈ ਦੀ ਚੇਤਨਾ ਅਤੇ ਹੈਂਕੜ ਤੋਂ ਖਾਲੀ ਹੈ ਅਤੇ ਜੋ ਇੱਕ ਪਰੰਪਰਾ ਦੇ ਪਰਵਾਹ ਵਿੱਚ ਜਿੰਦਾ ਰਹਿੰਦਾ ਹੈ। ਹਰ ਕੌਮ ਦੇ ਸਮਕਾਲੀ ਸਾਹਿਤ ਜਾਂ ਭਾਸ਼ਾ ਦਾ ਨਿਰਣਾ ੳੁਸ ਦੀਅਾਂ ਇਤਿਹਾਸਕ ਪਰਸਥਿਤੀਆਂ ਅਧੀਨ ਆਉਂਦੇ ਸਮਾਜਿਕ ਤਾਣੇ -ਬਾਣੇ ਨੇ ਤਹਿ ਕਰਨਾ ਹੁੰਦਾ ਹੈ। ਸਮਕਾਲੀਨ ਸਾਹਿਤ ਦੇ ਸਮੇਂ ਅਤੇ ਸਥਾਨ ਦੀ ਪੁਜੀਸ਼ਨ ਮੁਤਾਬਿਕ ਲੋਕ ਸਾਹਿਤ ਵੀ ਆਪ ਹੁਦਰਾ ਰੂਪ ਵਟਾਉਂਦਾ ਰਿਹਾ ਹੈ। ਭਾਵੇਂ ਕਿ ਲੋਕ ਸਾਹਿਤ ਦਾ ਨਵਾਂ ਰੂਪ ਹੋਂਦ ਵਿਚ ਆ ਜਾਵੇ,ਪਰ ਇਤਿਹਾਸਕ ਸਮੇਂ ਵਿਚ ਇਸਦੀ ਆਪਣੀ ਸਥਿਤੀ ਅਤੇ ਲੋੜ ਮੁਤਾਬਿਕ ਸਾਰਥਕਤਾ ਹੁੰਦੀ ਹੈ। "ੲੇਸੇ ਲਈ ਇਹ ਅਤੀ ਪੁਰਾਣਾ ਹੁੰਦਾ ਹੋਇਆਂ ਵੀ ਨਿਤ -ਨਵਾਂ ਬਣਿਆ ਰਹਿੰਦਾ ਹੈ।" "ਲੋਕ ਸਾਹਿਤ" ਵਰਗੇ ਸੰਕਲਪ ਨੂੰ ਸਮਝਣ ਤੋਂ ਪਹਿਲਾਂ "ਲੋਕ" ਦੇ ਅਰਥਾਂ ਨੂੰ ਸਮਝਣਾ ਜਰੂਰੀ ਪਰਤੀਤ ਹੁੰਦਾ ਹੈ ਲੋਕ ਅਲੱਗ ਅਲੱਗ ਅਰਥਾਂ ਵਿਚ ਵਰਤਿਆ ਜਾਣ ਵਾਲਾ ਸੰਕਲਪ ਹੈ ਲੋਕ ਲਈ ਅਸੀ people, public, masses ਆਦਿ ਸ਼ਬਦਾਂ ਦੀ ਵਰਤੋਂ ਕਰਦੇ ਹਾਂ.
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਾਮਾਜਕ ਤੌਰ ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਕਬੀਰ (ਹਿੰਦੀ: कबीर) (1440–1518) ਭਾਰਤ ਦੇ ਇੱਕ ਸੰਤ ਕਵੀ ਸਨ। ਆਪਦੀਆਂ ਲਿਖਤਾਂ ਨੇ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ। ਕਬੀਰ ਅਰਬੀ ਸ਼ਬਦ ਅਲ-ਕਬੀਰ ਤੋਂ ਆਇਆ ਹੈ ਜਿਸ ਦਾ ਅਰਥ ਮਹਾਨ ਹੈ। ਕਬੀਰ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਨੂੰ ਆਪਣਾ ਬਾਨੀ ਮੰਨਦੇ ਹਨ। ਇਹ ਸੰਤ ਮਤ ਪੰਥਾਂ ਵਿਚੋਂ ਇੱਕ ਹੈ ਅਤੇ ਇਸ ਦੇ ਅਨੁਆਈ ਉਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ।
ਆਨ-ਲਾਈਨ ਖ਼ਰੀਦਦਾਰੀ ਤੋਂ ਭਾਵ ਹੈ ਕਿ ਇੰਟਰਨੈਟ ਤੇ ਕੀਤੀ ਗਈ ਖ਼ਰੀਦਦਾਰੀ। ਇੰਟਰਨੈੱਟ ਦੇ ਆਉਣ ਨਾਲ ਖ਼ਰੀਦਦਾਰੀ ਦਾ ਇੱਕ ਨਿਵੇਕਲਾ ਬਦਲ ਸਾਹਮਣੇ ਆਇਆ ਹੈ। ਇੰਟਰਨੈੱਟ ਦੀ ਬਦੌਲਤ ਮੋਬਾਈਲ, ਟੈਬਲਟ ਅਤੇ ਕੰਪਿਊਟਰ ਰਾਹੀਂ ਘਰ ਬੈਠਿਆਂ ਹੀ ਵਸਤਾਂ ਦਾ ਆਰਡਰ ਦਿੱਤਾ ਜਾ ਸਕਦਾ ਹੈ। 'ਆਨ-ਲਾਈਨ' ਸਹੂਲਤ ਨੇ ਬਜ਼ਾਰਾਂ ਦੇ ਭੀੜ-ਭੜੱਕੇ, ਗਰਮੀ-ਸਰਦੀ, ਮੀਂਹ-ਹਨੇਰੀ ਅਤੇ ਅਸੁਰੱਖਿਅਤ ਥਾਵਾਂ ਉੱਤੇ ਪਹੁੰਚ ਕੇ ਖ਼ਰੀਦਦਾਰੀ ਦੇ ਰਵਾਇਤੀ ਤਰੀਕੇ ਦਾ ਸਿੱਕੇਬੰਦ ਬਦਲ ਪੇਸ਼ ਕੀਤਾ ਹੈ। ਅੱਜ ਇੰਟਰਨੈੱਟ ਉੱਤੇ ਕਈ ਵੈੱਬਸਾਈਟਾਂ ਉਪਲਬਧ ਹਨ ਜਿਹਨਾਂ ਰਾਹੀਂ ਆਨ-ਲਾਈਨ ਖ਼ਰੀਦੋ ਫ਼ਰੋਖ਼ਤ ਕੀਤੀ ਜਾ ਸਕਦੀ ਹੈ। ਇਨ੍ਹਾਂ ਵਿਚੋਂ ਕਈ ਵੈੱਬਸਾਈਟਾਂ ਨਿਰੋਲ ਖ਼ਰੀਦਦਾਰੀ ਲਈ ਸੇਵਾਵਾਂ ਜੁਟਾ ਰਹੀਆਂ ਹਨ ਤੇ ਕਈਆਂ ਉੱਤੇ ਚੀਜ਼ਾਂ ਵੇਚਣ ਦੀ ਸਹੂਲਤ ਵੀ ਉਪਲਬਧ ਹੈ। ਵਸਤੂ ਦਾ ਆਰਡਰ ਦੇਣ ਲਈ ਅਸੀਂ ਪਹਿਲਾਂ ਤੋਂ ਖੋਲ੍ਹੇ ਆਪਣੇ ਗੂਗਲ ਖਾਤੇ ਦਾ ਹਵਾਲਾ ਦੇ ਸਕਦੇ ਹਾਂ| ਇਹਨਾਂ ਵੈੱਬਸਾਈਟਾਂ ਰਾਹੀਂ ਅਸੀਂ ਘਰ ਬੈਠੇ ਖ਼ਰੀਦਦਾਰੀ ਕਰ ਸਕਦੇ ਹਾਂ| ਆਨ-ਲਾਈਨ ਸੁਵਿਧਾ ਦੀ ਬਦੌਲਤ ਇਲਕਟ੍ਰੋਨਿਕਸ ਦਾ ਸਮਾਨ, ਕਿਤਾਬਾਂ, ਮਨੋਰੰਜਨ, ਸੁੰਦਰਤਾ, ਫ਼ੈਸ਼ਨ, ਨਿੱਜੀ ਵਸਤੂਆਂ ਆਦਿ ਸਾਡੀ ਉਂਗਲੀ ਦੀ ਇੱਕ ਛੋਹ ਦੀ ਦੂਰੀ ਉੱਤੇ ਪਈਆਂ ਜਾਪਦੀਆਂ ਹਨ। ਆਓ, 'ਫਲਿਪਕਾਰਟ' ਅਤੇ 'ਏਬੇਅ' ਦੀਆਂ ਮਹੱਤਵਪੂਰਨ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਹਾਸਲ ਕਰੀਏ: ਫਲਿਪਕਾਰਟ (6lipkart)-ਫਲਿਪਕਾਰਟ ਇੱਕ ਆਨ-ਲਾਈਨ ਸਟੋਰ ਹੈ ਜਿੱਥੋਂ ਵਸਤੂਆਂ ਖ਼ਰੀਦਣ ਲਈ ਆਨ-ਲਾਈਨ ਆਰਡਰ ਦਿੱਤਾ ਜਾ ਸਕਦਾ ਹੈ। ਇਸ ਦੀਆਂ ਵਿਸ਼ੇਸ਼ਤਾਵਾਂ ਹੇਠਾਂ ਲਿਖੇ ਅਨੁਸਾਰ ਹਨ: • ਇਸ ਰਾਹੀਂ ਵਸਤੂਆਂ ਦੀ ਖ਼ਰੀਦੋ-ਫ਼ਰੋਖ਼ਤ ਪਹਿਲਾਂ ਤੋਂ ਨਿਰਧਾਰਿਤ ਸੁਰੱਖਿਆ ਨਿਯਮਾਂ ਤਹਿਤ ਕੀਤੀ ਜਾਂਦੀ ਹੈ। • ਇਸ ਰਾਹੀਂ ਡੈਬਿਟ ਕਾਰਡ, ਕਰੈਡਿਟ ਕਾਰਡ, ਨੈੱਟ ਬੈਂਕਿੰਗ ਰਾਹੀਂ ਭੁਗਤਾਨ ਦੀ ਸਹੂਲਤ ਉਪਲਬਧ ਹੈ। ਉਂਝ ਗਾਹਕ ਚਾਹੇ ਤਾਂ ਵਸਤੂ ਦੀ ਪ੍ਰਾਪਤੀ ਸਮੇਂ ਵੀ ਭੁਗਤਾਨ ਕਰ ਸਕਦਾ ਹੈ। • ਵੱਖ-ਵੱਖ ਵਸਤੂਆਂ ਨੂੰ ਲੱਭਣ ਲਈ ਪਾਠ ਅਤੇ ਵੌਇਸ ਆਦਿ ਰਾਹੀਂ ਸਮਾਰਟ ਸਰਚ ਦੀ ਸੁਵਿਧਾ ਵੀ ਉਪਲਬਧ ਹੈ। • ਇਸ ਵਿੱਚ ਆਪਣੀ ਮਨਭਾਉਂਦੀ ਵਸਤੂ ਨੂੰ ਊਾਗਲੀ ਦੀ ਛੋਹ ਰਾਹੀਂ ਨੇੜਿਓਾ ਵੇਖਣ, ਮਹਿਸੂਸ ਕਰਨ ਦੀ ਸੁਵਿਧਾ ਹੈ। ਵਸਤੂਆਂ ਨੂੰ ਸੂਚੀ, ਗਰਿੱਡ ਅਤੇ ਪੂਰੀ ਸਕਰੀਨ ਦੇ ਰੂਪ 'ਚ ਵੇਖਿਆ ਜਾ ਸਕਦਾ ਹੈ। • ਫ਼ਿਲਟਰ ਵਿਸ਼ੇਸ਼ਤਾ ਰਾਹੀਂ ਕਿਸੇ ਵਸਤੂ ਦੇ ਗੁਣਾਂ ਨੂੰ ਬਾਰੀਕੀ ਨਾਲ ਜਾਣਿਆ ਜਾ ਸਕਦਾ ਹੈ। • ਇਹ ਐਪ ਗਾਹਕ ਦੀ ਖ਼ਰੀਦ ਹਿਸਟਰੀ ਨੂੰ ਧਿਆਨ 'ਚ ਰੱਖ ਕੇ ਉਸ ਨੂੰ ਢੁੱਕਵਾਂ ਸੁਝਾਅ ਦਿੰਦੀ ਹੈ ਜਿਸ ਨਾਲ ਉਸ ਨੂੰ ਖਰੀਦ ਸਮੇਂ ਮਦਦ ਮਿਲਦੀ ਹੈ। • ਐਪ ਸਟੋਰ 'ਚ ਚੋਣਵੀਂ ਵਸਤੂ ਦੇ ਟਿਕਾਣੇ ਦੇ ਲਿੰਕ ਜਾਂ ਫ਼ੋਟੋ ਆਦਿ ਨੂੰ ਆਪਣੇ ਮੋਬਾਈਲ'ਚ ਸੁਰੱਖਿਅਤ ਕਰਨ ਅਤੇ ਆਪਣੇ ਦੋਸਤਾਂ ਨਾਲ ਸਾਂਝਾ ਕਰਨ ਦੀ ਵਿਸ਼ੇਸ਼ਤਾ ਹੈ। • ਉਂਗਲੀ ਦੇ ਟੱਚ ਰਾਹੀਂ ਆਪਣੀ ਪਸੰਦ ਦੀਆਂ ਚੀਜ਼ਾਂ ਨੂੰ 'ਇੱਛਾ ਸੂਚੀ' (Wish list)'ਚ ਜੋੜਿਆ ਜਾ ਸਕਦਾ ਹੈ। • ਇਸ ਉੱਤੇ ਵੱਖ-ਵੱਖ ਉਤਪਾਦਾਂ ਦੀਆਂ ਕੀਮਤਾਂ ਦੇ ਤੁਲਨਾਤਮਕ ਅਧਿਐਨ ਦੀ ਸਹੂਲਤ ਵੀ ਦਰਜ ਹੈ। • ਐਪ ਸਾਨੂੰ ਕੁਝ ਖ਼ਾਸ ਚੀਜ਼ਾਂ ਦੇ ਰੇਟਾਂ 'ਚ ਗਿਰਾਵਟ ਅਤੇ ਵਿਸ਼ੇਸ਼ ਦਾਅਵਤਾਂ(Offers)ਸਮੇਂ ਚੇਤਾਵਨੀ ਸੰਦੇਸ਼ ਜਾਰੀ ਕਰਦੀ ਹੈ। ਏਬੇਅ (ebay) • ਏਬੇਅ ਇੱਕ ਮਹੱਤਵਪੂਰਨ ਆਨ-ਲਾਈਨ ਸ਼ਾਪਿੰਗ ਸਟੋਰ ਹੈ। ਇਸ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਇਸ ਪ੍ਰਕਾਰ ਹਨ: • ਇਸ ਉੱਤੇ ਵਸਤੂਆਂ ਖ਼ਰੀਦਣ ਦੇ ਨਾਲ-ਨਾਲ ਵੇਚਣ ਦੀ ਸੁਵਿਧਾ ਵੀ ਉਪਲਬਧ ਹੈ। • ਇਸ ਉੱਤੇ ਇੱਕ ਤੋਂ ਵੱਧ ਵਸਤੂਆਂ ਦੀ ਸੂਚੀ ਜਾਰੀ ਕਰ ਕੇ ਵੇਚਣ ਲਈ ਰੱਖੀਆਂ ਜਾ ਸਕਦੀਆਂ ਹਨ। • ਇਸ ਉੱਤੇ ਵਸਤੂਆਂ ਲੱਭਣ ਲਈ ਬਾਰ ਕੋਡ ਸਕੈਨਰ ਦੀ ਵਰਤੋਂ ਕੀਤੀ ਜਾ ਸਕਦੀ ਹੈ। • ਇਸ ਰਾਹੀਂ ਕੰਪਨੀ ਵੱਲੋਂ ਵਿਸ਼ੇਸ਼ ਮੌਕਿਆਂ ਉੱਤੇ ਕੀਤੀ ਪੇਸ਼ਕਸ਼ ਦੀ ਸੂਚਨਾ ਸਾਨੂੰ ਚੇਤਾਵਨੀ ਸੰਦੇਸ਼ਾਂ ਰਾਹੀਂ ਪ੍ਰਾਪਤ ਹੁੰਦੀ ਰਹਿੰਦੀ ਹੈ। • ਇਸ ਰਾਹੀਂ ਅਸੀਂ ਆਰਡਰ ਕੀਤੇ ਸਮਾਨ ਦੀ ਪਹੁੰਚ ਬਾਰੇ ਪੜਾਅ ਵਾਰ ਜਾਣਕਾਰੀ ਹਾਸਲ ਕਰ ਸਕਦੇ ਹਾਂ| • ਇਸ ਉੱਤੇ ਪਰਤਵਾਂ ਸੁਨੇਹਾ ਭੇਜਣ ਅਤੇ ਏਬੇਅ ਦੇ ਸਵਾਲਾਂ ਦਾ ਜਵਾਬ ਭੇਜਣ ਦੀ ਵਿਸ਼ੇਸ਼ਤਾ ਵੀ ਉਪਲਬਧ ਹੈ। • ਇਸ ਉੱਤੇ ਤੁਹਾਡੇ ਵੱਲੋਂ ਸਰਚ ਕੀਤੀਆਂ ਮਹੱਤਵਪੂਰਨ ਵਸਤਾਂ ਦੇ ਸਰਚ ਨਤੀਜਿਆਂ ਨੂੰ ਮਹਿਫ਼ੂਜ਼ ਰੱਖਣ ਦੀ ਮਹੱਤਵਪੂਰਨ ਖ਼ੂਬੀ ਹੈ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਅਲਾਉੱਦੀਨ ਖ਼ਿਲਜੀ ਦਿੱਲੀ ਸਲਤਨਤ ਦੇ ਖ਼ਿਲਜੀ ਖ਼ਾਨਦਾਨ ਦਾ ਦੂਜਾ ਸ਼ਾਸਕ ਸੀ । ਉਹ ਇੱਕ ਜੇਤੂ ਸੀ ਅਤੇ ਉਸਨੇ ਆਪਣਾ ਸਾਮਰਾਜ ਦੱਖਣ ਵਿੱਚ ਮਦੁਰੈ ਤੱਕ ਫੈਲਾ ਰੱਖਿਆ ਸੀ । ਇਸ ਦੇ ਬਾਅਦ ਇੰਨਾ ਬਹੁਤ ਭਾਰਤੀ ਸਾਮਰਾਜ ਅਗਲੇ ਤਿੰਨ ਸੌ ਸਾਲਾਂ ਤੱਕ ਕੋਈ ਵੀ ਸ਼ਾਸਕ ਸਥਾਪਤ ਨਹੀਂ ਕਰ ਪਾਇਆ ਸੀ । ਉਹ ਆਪਣੀ ਚਿੱਤੌੜ ਦੇ ਫਤਹਿ ਅਭਿਆਨ ਦੇ ਬਾਰੇ ਵਿੱਚ ਵੀ ਪ੍ਰਸਿੱਧ ਹੈ । ਅਜਿਹਾ ਮੰਨਿਆ ਜਾਂਦਾ ਹੈ ਕਿ ਅਵਧੀ ਵਿੱਚ ਮਲਿਕ ਮੁਹੰਮਦ ਜਾਇਸੀ ਦੁਆਰਾ ਲਿਖੇ ਪਦਮਾਵਤ ਵਿੱਚ ਵਰਣਿਤ ਰਾਣੀ ਪਦਮਾਵਤੀ ਦੀ ਸੁੰਦਰਤਾ ਉੱਤੇ ਮੋਹਿਤ ਸੀ ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਪੰਜਾਬ ਦੀਆਂ ਪੇਂਡੂ ਖੇਡਾਂ ਜਿਹੜੀਆਂ ਪੰਜਾਬੀ ਲੋਕਧਾਰਾ ਵਿੱਚ ਪੰਜਾਬੀ ਲੋਕ ਖੇਡਾਂ ਵਜੋਂ ਜਾਣੀਆਂ ਜਾਂਦੀਆਂ ਹਨ ਇਹ ਖੇਡਾਂ ਪਿੰਡਾਂ ਵਿੱਚ ਬੱਚਿਆਂ ਤੋਂ ਲੈ ਕੇ ਬਜੁਰਗਾਂ ਤੱਕ ਦੁਆਰਾ ਖੇਡੀਆਂ ਜਾਂਦੀਆਂ ਹਨ। ਖੇਡਾਂ ਖੇਡਣ ਲਈ ਜਿਆਦਾ ਉਤਸ਼ਾਹ ਅਤੇ ਸ਼ੋਂਕ ਬਚਪਨ ਵਿਚ ਹੁੰਦਾ ਹੈ। ਛੋਟੀ ਉਮਰ ਦੇ ਮੁੰਡੇ ਤੇ ਕੁੜੀਆਂ ਇੱਕਠੇ ਖੇਡਦੇ ਹਨ। ਖੇਡਾਂ ਬੱਚੇ ਦੇ ਬੋਧਿਕ ਪੱਧਰ ਨੂੰ ਵਧਾਉਂਦੀਆਂ ਹਨ। ਤਿੰਨ ਚਾਰ ਸਾਲ ਦੇ ਬੱਚਿਆਂ ਦੀ ਕੋਈ ਨਿਸਚਿਤ ਖੇਡ ਨਹੀ ਹੁੰਦੀ। ਉਮਰ ਵਧਣ ਦੇ ਨਾਲ ਨਾਲ ਮੁੰਡੇ ਕੁੜੀਆਂ ਦੀਆਂ ਰੁਚੀਆਂ ਵਿੱਚ ਫ਼ਰਕ ਆਉਣ ਨਾਲ ਉਹਨਾ ਦੀਆਂ ਖੇਡਾਂ ਵਿੱਚ ਵੀ ਵੱਖਰਤਾ ਆਉਂਦੀ ਜਾਂਦੀ ਹੈ। ਇਹਨਾਂ ਖੇਡਾਂ ਨੂੰ ਮਨੋਰੰਜਨ ਲਈ ਖੇਡਿਆ ਜਾਂਦਾ ਹੈ। ਮੁੰਡਿਆ ਦੀਆਂ ਖੇਡਾਂ ਵਧੇਰੇ ਜ਼ੋਰ ਵਾਲੀਆਂ ਹੁੰਦੀਆਂ ਹਨ ਜਦਕਿ ਕੁੜੀਆਂ ਦੀਆਂ ਖੇਡਾਂ ਕੋਮਲ ਭਾਵਨਾਵਾਂ ਵਾਲੀਆਂ ਹੁੰਦੀਆਂ ਹੁੰਦੀਆਂ ਹਨ। ਖੇਡ ਸਮਗਰੀ ਵਿੱਚ ਸੋਟੀ,ਪੱਥਰ, ਰੱਸਾ, ਡੰਡਾ, ਪਲਾਸਟਿਕ, ਲੱਕੜ ਦਾ ਕੋਈ ਟੁੱਕੜਾ, ਗੋਲ ਆਕਾਰ ਦੀ ਕੋਈ ਵਸਤੂ ਕਾਗਜ਼ ਆਦਿ ਚੀਜਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਖੇਡਾਂ ਦਾ ਮੁੱਖ ਮਨੋਰਥ ਮਨਪ੍ਰਚਾਵਾ ਹੁੰਦਾ ਹੈ। ਮਨ ਪ੍ਰਚਾਵੇ ਲਈ ਬਹੁਤ ਸਾਰੀਆਂ ਖੇਡਾਂ ਦੀ ਸਿਰਜਨਾ ਕੀਤੀ ਜਾਂਦੀ ਹੈ। ਇਹਨਾਂ ਵਿੱਚੋਂ ਕੁਝ ਖੇਡਾਂ ਕਿਸੇ ਵਿਸੇਸ਼ ਭੂਗੋਲਿਕ ਖਿੱਤੇ ਲਈ ਸੀਮਤ ਹੋ ਜਾਂਦੀਆਂ ਹਨ। ਕੁਝ ਵਿਸ਼ਾਲ ਘੇਰਾ ਹਾਸਲ ਕਰ ਲੈਂਦੀਆਂ ਹਨ ਅਤੇ ਕੁਝ ਘੱਟ ਲੋਕਪ੍ਰਿਯਤਾ ਕਾਰਨ ਅਲੋਪ ਹੋ ਜਾਂਦੀਆਂ ਹਨ।ਮਾਝੇ, ਮਾਲਵੇ, ਦੁਆਬੇ ਦੇ ਖੇਤਰਾਂ ਵਿੱਚ ਸ਼ਬਦਾਵਲੀ ਜਾਂ ਕਾਰਜ ਦੀ ਵਖਰਤਾ ਕਾਰਨ ਇਹ ਖੇਡਾਂ ਕੁਝ ਕੁ ਭਿੰਨਤਾ ਨਾਲ ਖੇਡੀਆਂ ਜਾਂਦੀਆਂ ਹਨ। ਇਹ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਹਿੱਸਾ ਪਾਉਂਦੀਆਂ ਹਨ ਅਤੇ ਪੰਜਾਬੀ ਸਭਿਆਚਾਰ ਦੇ ਵੱਖ ਵੱਖ ਪੱਖਾਂ ਨੂੰ ਵੀ ਪੇਸ਼ ਕਰਦੀਆਂ ਹਨ।।
ਕਬੱਡੀ ਇੱਕ ਖੇਡ ਹੈ ਜੋ ਮੁੱਖ ਤੌਰ ’ਤੇ ਭਾਰਤੀ ਉਪ-ਮਹਾਦੀਪ ਵਿੱਚ ਖੇਡੀ ਜਾਂਦੀ ਹੈ। ਪੰਜਾਬ ਵਿੱਚ ਇਸ ਖੇਡ ਨੂੰ ਵਧੇਰੇ ਅਹਿਮੀਅਤ ਹਾਸਲ ਹੈ। ਇੱਥੇ ਇਸਨੂੰ ਮਾਂ ਖੇਡ ਦਾ ਦਰਜਾ ਹਾਸਲ ਹੈ। ਇਸ ਤੋਂ ਬਿਨਾਂ ਇਹ ਭਾਰਤ, ਨੇਪਾਲ, ਬੰਗਲਾਦੇਸ਼, ਸ਼੍ਰੀ ਲੰਕਾ, ਪਾਕਿਸਤਾਨ, ਇਰਾਨ, ਕੈਨੇਡਾ, ਅਤੇ ਅਮਰੀਕਾ ਆਦਿ ਮੁਲਕਾਂ ਵਿੱਚ ਵੀ ਖੇਡੀ ਜਾਂਦੀ ਹੈ। ਚੜ੍ਹਦੇ ਪੰਜਾਬ ਵਿੱਚ ਹੋਏ ਕਬੱਡੀ ਵਰਲਡ ਕੱਪ ਵਿੱਚ ਕਾਫ਼ੀ ਦੇਸ਼ਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਕਬੱਡੀ ਨਾਮ ਦੀ ਵਰਤੋਂ ਆਮ ਤੌਰ ਤੇ ਉੱਤਰ ਭਾਰਤ ਵਿੱਚ ਕੀਤੀ ਜਾਂਦੀ ਹੈ, ਇਸ ਖੇਡ ਨੂੰ ਦੱਖਣ ਵਿੱਚ ਚੇਡੁਗੁਡੁ ਅਤੇ ਪੂਰਬ ਵਿੱਚ ਵੀ ਤੂੰ ਤੂੰ ਦੇ ਨਾਮ ਨਾਲ ਵੀ ਜਾਣਦੇ ਹਨ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਹਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਪਿੰਜਰ ਨਾਵਲ ਅੰਮ੍ਰਿਤਾ ਪ੍ਰੀਤਮ ਦਾ ਲਿਖਿਆ ਇੱਕ ਪੰਜਾਬੀ ਬੋਲੀ ਦਾ ਨਾਵਲ ਹੈ ਜੋ ਪਹਿਲੀ ਵਾਰ 1950 ਵਿੱਚ ਛਪਿਆ। ਇਹ ਨਾਵਲ ਦੇਸ਼-ਵੰਡ ਨਾਲ ਸੰਬੰਧਿਤ ਹੈ। ਇਸ ਨਾਵਲ ਵਿੱਚ ਵੰਡ ਵੇਲੇ ਔਰਤ ਦੀ ਤ੍ਰਾਸਦਿਕ ਹਾਲਤ ਦਾ ਪੁਰੋ ਪਾਤਰ ਦੇ ਹਵਾਲੇ ਨਾਲ ਚਿਤਰਣ ਹੈ। ਪਿੰਜਰ ਨਾਵਲ ਹਿੰਦੀ ਭਾਸ਼ਾ ਸਮੇਤ ਕਈ ਭਾਸ਼ਾਵਾਂ 'ਚ ਅਨੁਵਾਦ ਹੋਇਆ ਹੈ। ਇਹ ਨਾਵਲ ਇੱਕ ਹਿੰਦੂ ਕੁੜੀ, ਪੂਰੋ ਦੀ ਕਹਾਣੀ ਹੈ ਜੋ ਕਿ ਇੱਕ ਮੁਸਲਮਾਨ ਆਦਮੀ ਰਸ਼ੀਦ ਦੁਆਰਾ ਜ਼ਬਰਦਸਤੀ ਅਗ਼ਵਾ ਕਰ ਲਈ ਜਾਂਦੀ ਹੈ ਅਤੇ ਜਦੋਂ ਉਹ ਕੁਝ ਵਕਤ ਬਾਅਦ ਉਸ ਤੋਂ ਬਚ ਕੇ ਵਾਪਸ ਆਉਂਦੀ ਹੈ ਤਾਂ ਉਸ ਦੇ ਮਾਪੇ ਉਸ ਨੂੰ ਨਾਪਾਕ ਕੁੜੀ ਮੰਨਦੇ ਹੋਏ ਅਪਣਾਉਣ ਤੋਂ ਇਨਕਾਰ ਕਰ ਦਿੰਦੇ ਹਨ ਅਤੇ ਫਿਰ ਉਹ ਰਸ਼ੀਦੇ ਦੇ ਘਰ ਹੀ ਰਹਿੰਦੀ ਹੈ ਅਤੇ 1947 ਦੀ ਵੰਡ ਪਿੱਛੋਂ ਆਪਣੇ ਦਰਦ ਸਮੇਤ ਪਰਿਵਾਰ ਨੂੰ ਸਾਂਭਦੀ ਹੈ । ਤੇ ਕੋਲ ਰੋਕ ਬਚਾ ਵੀ ਹੋ ਜਾਂਦਾ ਹੈ। ਆਪਣੀ ਜ਼ਬਰਦਸਤੀ ਚੁੱਕੀ ਗਈ ਭਰਜਾਈ ਨੂੰ ਲੱਭਣ 'ਚ ਮਦਦ ਕਰਦੀ ਹੋਈ ਆਪਣੇ ਭਰਾ ਨੂੰ ਵੀ ਮਿਲਦੀ ਹੈ। ਉਹ ਪੁਰੋ ਨੂੰ ਨਾਲ ਆਉਣ ਨੂੰ ਕਹਿੰਦਾ ਹੈ ਪਰ ਪੁਰੋ ਹੁਣ ਤਾਂ ਰਸ਼ੀਦੇ ਦੇ ਹੀ ਲੜ ਲੱਗ ਚੁੱਕੀ ਹੁੰਦੀ ਹੈ।ਅੰਤ 'ਤੇ ਬਾਕੀ ਔਰਤਾਂ ਨੂੰ ਲਿਜਾਂਦਾ ਟਰੱਕ ਧੂੜ ਉਡਾਉਂਦਾ ਜਾਂਦਾ ਹੈ।
ਮੋਹਨਦਾਸ ਕਰਮਚੰਦ ਗਾਂਧੀ ਦੀ ਹੱਤਿਆ 30 ਜਨਵਰੀ 1948 ਦੀ ਸ਼ਾਮ ਨੂੰ ਨਵੀਂ ਦਿੱਲੀ ਸਥਿਤ ਬਿਰਲਾ ਭਵਨ ਵਿੱਚ ਗੋਲੀ ਮਾਰਕੇ ਕੀਤੀ ਗਈ ਸੀ। ਉਹ ਰੋਜ ਸ਼ਾਮ ਨੂੰ ਅਰਦਾਸ ਕਰਿਆ ਕਰਦੇ ਸਨ। 30 ਜਨਵਰੀ 1948 ਦੀ ਸ਼ਾਮ ਨੂੰ ਜਦੋਂ ਉਹ ਸੰਧਿਆਕਾਲੀਨ ਅਰਦਾਸ ਲਈ ਜਾ ਰਹੇ ਸਨ ਉਦੋਂ ਮੁਸਲਿਮ ਵਿਰੋਧੀ ਸੰਘੀ ਵਿਚਾਰਾਂ ਨੂੰ ਪਰਨਾਏ ਨਾਥੂਰਾਮ ਗੋਡਸੇ ਨਾਮ ਦੇ ਵਿਅਕਤੀ ਨੇ ਪਹਿਲਾਂ ਉਨ੍ਹਾਂ ਦੇ ਪੈਰ ਛੂਹੇ ਅਤੇ ਫਿਰ ਸਾਹਮਣੇ ਤੋਂ ਉਨ੍ਹਾਂ ਤੇ ਬੈਰੇਟਾ ਪਿਸਟਲ ਨਾਲ ਤਿੰਨ ਗੋਲੀਆਂ ਦਾਗ ਦਿੱਤੀਆਂ। ਉਸ ਸਮੇਂ ਗਾਂਧੀ ਆਪਣੇ ਪੈਰੋਕਾਰਾਂ ਨਾਲ ਘਿਰੇ ਹੋਏ ਸਨ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਰਾਣੀ ਪਦਮਨੀ ਅਥਵਾ ਪਦਮਾਵਤੀ (1303), ਸਿੰਹਲ ਟਾਪੂ ਦੇ ਰਾਜੇ ਗੰਧਰਬ ਸੈਨ ਅਤੇ ਰਾਣੀ ਚੰਪਾਵਤੀ ਦੀ ਧੀ ਚਿੱਤੌੜ, ਦੇ ਰਾਜੇ ਰਾਣਾ ਰਤਨ ਸਿੰਘ ਦੀ ਰਾਣੀ ਸੀ। ਉਸ ਦੀ ਦਾਸਤਾਨ ਮਲਿਕ ਮੁਹੰਮਦ ਜਾਇਸੀ ਦੁਆਰਾ 1540 ਵਿੱਚ ਦੋਹਾ ਅਤੇ ਚੌਪਈ ਛੰਦ ਵਿੱਚ ਲਿਖੇ ਮਹਾਂਕਾਵਿ, ਪਦਮਾਵਤ ਵਿੱਚ ਬਿਆਨ ਕੀਤੀ ਗਈ ਮਿਲਦੀ ਹੈ। ਇਤਿਹਾਸਕਾਰਾਂ ਦੁਆਰਾ ਇਸ ਰਾਣੀ ਦੀ ਸ਼ਖਸੀਅਤ ਦਾ ਅਸਤਿਤਵ ਤਾਂ ਆਮ ਤੌਰ ਤੇ ਕਾਲਪਨਿਕ ਸਵੀਕਾਰ ਕਰ ਲਿਆ ਗਿਆ ਹੈ।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਨਹੀਂ ਸ਼ਾਮਿਲ ਕੀਤਾ ਜਾਂਦਾ ਹੈ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਗ਼ਦਰ ਪਾਰਟੀ [ਹਿੰਦੁਸਤਾਨੀ: ग़दर पार्टी (ਦੇਵਨਾਗਰੀ), غدر پارٹی (ਨਸਤਾਲੀਕ਼)]; ਗੁਲਾਮ ਭਾਰਤ ਨੂੰ ਅੰਗਰੇਜਾਂ ਤੋਂ ਆਜਾਦ ਕਰਾਉਣ ਦੇ ਉਦੇਸ਼ ਨਾਲ ਬਣਾਇਆ ਇੱਕ ਸੰਗਠਨ ਸੀ। ਇਸਨੂੰ ਅਮਰੀਕਾ ਅਤੇ ਕਨੇਡਾ ਦੇ ਭਾਰਤੀਆਂ ਨੇ 25 ਜੂਨ 1913 ਵਿੱਚ ਬਣਾਇਆ ਸੀ। ਇਸਨੂੰ ਪ੍ਰਸ਼ਾਂਤ ਤਟ ਦੀ ਹਿੰਦੀ ਐਸੋਸੀਏਸ਼ਨ (Hindi Association of the Pacific Coast) ਵੀ ਕਿਹਾ ਜਾਂਦਾ ਸੀ। ਇਹ ਪਾਰਟੀ ਗ਼ਦਰ ਨਾਮ ਦਾ ਪੱਤਰ ਵੀ ਕੱਢਦੀ ਸੀ ਜੋ ਉਰਦੂ ਅਤੇ ਪੰਜਾਬੀ ਵਿੱਚ ਛਪਦਾ ਸੀ। ਪਹਿਲਾ ਵਿਸ਼ਵ ਯੁੱਧ ਦੇ ਛਿੜਦੇ ਹੀ ਜਦੋਂ ਭਾਰਤ ਦੇ ਹੋਰ ਦਲ ਅੰਗਰੇਜਾਂ ਨੂੰ ਸਹਿਯੋਗ ਦੇ ਰਹੇ ਸਨ ਗ਼ਦਰੀਆਂ ਨੇ ਅੰਗਰੇਜ਼ੀ ਰਾਜ ਦੇ ਵਿਰੁੱਧ ਜੰਗ ਘੋਸ਼ਿਤ ਕਰ ਦਿੱਤੀ।
ਵਿਕੀਮੀਡੀਆ ਕਾਮਨਜ਼ (ਕਾਮਨਜ਼ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ) ਮੁਫ਼ਤ ਵਰਤੋਂ ਲਈ ਚਿਤਰਾਂ, ਧੁਨੀਆਂ ਅਤੇ ਹੋਰ ਮੀਡੀਆ ਫਾਈਲਾਂ ਦਾ ਇੱਕ ਆਨਲਾਈਨ ਭੰਡਾਰ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦਾ ਇੱਕ ਪ੍ਰੋਜੈਕਟ ਹੈ। ਵਿਕੀਮੀਡੀਆ ਕਾਮਨਜ਼ ਤੇ ਅਪਲੋਡ ਕੀਤੀਆਂ ਗਈਆਂ ਫਾਇਲਾਂ ਸਾਰੇ ਵਿਕੀਮੀਡੀਆ ਪ੍ਰੋਜੈਕਟਾਂ ਜਿਵੇਂ ਵਿਕੀਪੀਡੀਆ, ਵਿਕੀਸੋਰਸ, ਵਿਕੀਨਿਊਜ, ਵਿਕੀਵਰਸਿਟੀ, ਆਦਿ ਦੇ ਵੱਖ ਵੱਖ ਰੂਪਾਂ ਵਿੱਚ ਇਸਤੇਮਾਲ ਕੀਤੀਆਂ ਜਾ ਸਕਦੀਆਂ ਹਨ। ਇਹ ਫਾਈਲਾਂ ਆਫਲਾਈਨ ਪ੍ਰਯੋਗ ਲਈ ਵੀ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ। ਵਰਤਮਾਨ ਸਮੇਂ ਵਿੱਚ ਕਾਮਨਜ਼ ਤੇ 12 ਮਿਲੀਅਨ ਤੋਂ ਵੀ ਜਿਆਦਾ ਮੀਡਿਆ ਫਾਈਲਾਂ ਉਪਲਬਧ ਹਨ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਨ੍ਹਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਪਿਸ਼ਾਬ ਨਾਲੀ ਦੀ ਲਾਗ (Urinary Tract Infection ਜਾਂ UTI) ਇੱਕ ਬੈਕਟੀਰੀਆ ਤੋਂ ਹੋਣ ਵਾਲੀ ਲਾਗ ਹੈ ਜੋ ਪਿਸ਼ਾਬ ਨਾਲੀ ਦੇ ਹਿੱਸਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜਦੋਂ ਇਹ ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਸਧਾਰਨ ਸਿਸਟਾਈਟਸ (ਮਸਾਨੇ ਦੀ ਲਾਗ) ਕਿਹਾ ਜਾਂਦਾ ਹੈ ਅਤੇ ਜਦੋਂ ਇਹ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਪਾਈਲੋਨਫ੍ਰਾਈਟਿਸ (ਗੁਰਦੇ ਦੀ ਲਾਗ) ਕਿਹਾ ਜਾਂਦਾ ਹੈ। ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਦੇ ਲੱਛਣਾਂ ਵਿੱਚ ਸ਼ਾਮਲ ਹਨ ਪਿਸ਼ਾਬ ਕਰਨ ਵੇਲੇ ਦਰਦ ਅਤੇ ਜਾਂ ਤਾਂ ਬਾਰ-ਬਾਰ ਪਿਸ਼ਾਬ ਆਉਣਾ ਜਾਂ ਪਿਸ਼ਾਬ ਕਰਨ ਦੀ ਇੱਛਾ ਹੋਣੀ (ਜਾਂ ਦੋਵੇਂ), ਜਦ ਕਿ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਦੇ ਲੱਛਣਾਂ ਵਿੱਚ, ਹੇਠਲੇ ਹਿੱਸੇ ਦੇ ਲੱਛਣਾਂ ਦੇ ਨਾਲ-ਨਾਲ ਬੁਖਾਰ ਅਤੇ ਪੇਟ ਵਿੱਚ ਦਰਦ ਵੀ ਸ਼ਾਮਲ ਹਨ। ਬਜ਼ੁਰਗਾਂ ਅਤੇ ਬਹੁਤ ਛੋਟੇ ਵਿਅਕਤੀਆਂ ਵਿੱਚ, ਹੋ ਸਕਦਾ ਹੈ ਲੱਛਣ ਸਪੱਸ਼ਟ ਨਾ ਹੋਣ ਅਤੇ ਗੈਰ-ਵਿਸ਼ਿਸ਼ਟ ਹੋਣ। ਦੋਵੇਂ ਕਿਸਮ ਦੀਆਂ ਲਾਗਾਂ ਲਈ ਮੁੱਖ ਕਾਰਕ ਏਜੰਟ ਏਸਕੇਰੀਸ਼ਿਆ ਕੋਲੀ ਹੈ, ਦੂਜੇ ਬੈਕਟੀਰੀਆ, ਵਾਇਰਸ ਜਾਂ ਉੱਲੀ ਵੀ ਕਦੇ-ਕਦਾਈਂ ਇਸਦਾ ਕਾਰਨ ਹੋ ਸਕਦੇ ਹਨ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਸਿੱਖੀ ਦਾ ਇਤਿਹਾਸ ਗੁਰੂ ਨਾਨਕ, ਪਹਿਲੇ ਗੁਰੂ ਵਲੋਂ ਪੰਦਰਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਇਸਦੀਆਂ ਧਾਰਮਿਕ ਅਤੇ ਕੌਮੀ ਰਸਮਾਂ-ਰੀਤਾਂ ਨੂੰ ਗੁਰੂ ਗੋਬਿੰਦ ਸਿੰਘ ਨੇ 30 ਮਾਰਚ 1699 ਵਾਲੇ ਦਿਨ ਸਰਲ ਕੀਤਾ। ਵੱਖ ਜਾਤੀਆਂ ਅਤੇ ਪਿਛੋਕੜ ਵਾਲੇ ਆਮ ਸਧਾਰਨ ਇਨਸਾਨਾਂ ਨੂੰ ਖੰਡੇ ਦੀ ਪਹੁਲ ਦਾ ਅੰਮ੍ਰਿਤ ਛਕਾ ਕੇ ਖਾਲਸਾ ਸਜਾਇਆ। ਪੰਜ ਪਿਆਰਿਆਂ ਨੇ ਫਿਰ ਗੁਰੂ ਗੋਬਿੰਦ ਸਿੰਘ ਨੂੰ ਅੰਮ੍ਰਿਤ ਛੱਕਾ ਖਾਲਸੇ ਵਿੱਚ ਸ਼ਾਮਿਲ ਕਰ ਲਿਆ। ਇਸ ਇਤਿਹਾਸਕ ਘਟਨਾ ਨੇ ਸਿੱਖੀ ਦੇ ਤਕਰੀਬਨ 300 ਸਾਲਾਂ ਤਵਾਰੀਖ ਨੂੰ ਤਰਤੀਬ ਕੀਤਾ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਮਹਾਰਾਣੀ ਜਿੰਦ ਕੌਰ (1817 – 1 ਅਗਸਤ 1863), ਆਮ ਤੌਰ ’ਤੇ ਰਾਣੀ ਜਿੰਦਾਂ, ਸਿੱਖ ਸਲਤਨਤ ਦੇ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਪਤਨੀ ਅਤੇ ਆਖ਼ਰੀ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ। ਮਹਾਰਾਣੀ ਜਿੰਦ ਕੌਰ ਦਾ ਜਨਮ ਸੰਨ 1817 ਨੂੰ ਪਿੰਡ ਚਾਡ਼੍ਹ, ਜਿਲ਼੍ਹਾ ਸਿਆਲਕੋਟ, ਤਹਿਸੀਲ ਜਫਰਵਾਲ ਵਿਖੇ ਹੋੲਿਆ। ਆਪਣੇ ਸੁਹੱਪਣ ਅਤੇ ਦਲੇਰੀ ਕਰ ਕੇ ਜਾਣੇ ਜਾਂਦੇ ਹਨ ਇਸੇ ਕਰ ਕੇ ਇਹਨਾਂ ਨੂੰ "ਪੰਜਾਬ ਦੀ ਮੈਸਾਲੀਨਾ" ਆਖਿਆ ਜਾਂਦਾ ਹੈ।
ਰਬਿੰਦਰਨਾਥ ਟੈਗੋਰ (ਬੰਗਾਲੀ: 'রবীন্দ্রনাথ ঠাকুর'; 7 ਮਈ 1861 - 7 ਅਗਸਤ 1941) ਇੱਕ ਬੰਗਾਲੀ ਕਵੀ, ਨਾਟਕਕਾਰ, ਨਾਵਲਕਾਰ ਅਤੇ ਸੰਗੀਤਕਾਰ ਸੀ ਜਿਸਨੇ 19ਵੀਂ ਅਤੇ 20ਵੀਂ ਸਦੀ ਵਿੱਚ ਬੰਗਾਲੀ ਸਾਹਿਤ ਨੂੰ ਨਵੇਂ ਰਾਹਾਂ ਉੱਤੇ ਪਾਇਆ ਅਤੇ ਗੀਤਾਂਜਲੀ ਲਈ 1913 ਦਾ ਸਾਹਿਤ ਦਾ ਨੋਬਲ ਇਨਾਮ ਹਾਸਲ ਕੀਤਾ। ਯੂਰਪ ਤੋਂ ਬਾਹਰ ਦਾ ਉਹ ਪਹਿਲਾ ਬੰਦਾ ਸੀ ਜਿਸਨੂੰ ਇਹ ਇਨਾਮ ਮਿਲਿਆ। ਟੈਗੋਰ ਬੰਗਾਲੀ ਸਾਹਿਤ ਦਾ ਸਭ ਤੋਂ ਵੱਡਾ ਨਾਂ ਸਮਝਿਆ ਜਾਂਦਾ ਹੈ। ਰਬਿੰਦਰਨਾਥ ਟੈਗੋਰ, ਦੇਬੇਂਦਰਨਾਥ ਟੈਗੋਰ ਤੇ ਸਾਰਦਾ ਦੇਵੀ ਦੇ 14 ਬੱਚਿਆਂ ਵਿਚੋਂ 13ਵਾਂ ਸੀ। ਉਹਦੀ ਨਿੱਕੀ ਉਮਰ ਸੀ ਜਦੋਂ ਉਹਦੀ ਮਾਂ ਮਰ ਗਈ ਤੇ ਉਹਨੂੰ ਨੌਕਰਾਂ ਨੇ ਪਾਲਿਆ। ਉਹ ਇੰਗਲੈਂਡ ਕਨੂੰਨ ਪੜ੍ਹਨ ਗਿਆ। ਟੈਗੋਰ ਨੇ ਮੁੱਢਲੀ ਸਿੱਖਿਆ ਘਰ ਵਿੱਚ ਹੀ ਪ੍ਰਾਪਤ ਕੀਤੀ। 1869 ਵਿੱਚ 8 ਸਾਲ ਦੀ ਉਮਰ ਵਿੱਚ ਉਸ ਨੇ ਕਵਿਤਾ ਲਿਖਣੀ ਸ਼ੁਰੂ ਕਰ ਦਿੱਤੀ ਸੀ।
'ਵਿਰਸਾ' ਬਜ਼ੁਰਗਾਂ ਵਲੋਂ ਪੀੜ੍ਹੀ-ਦਰ-ਪੀੜ੍ਹੀ ਦਿੱਤੀਆਂ ਚੀਜ਼ਾਂ ਹਨ। ਇਹ ਚੀਜ਼ਾਂ ਠੋਸ ਅਤੇ ਛੋਹੀਆਂ ਜਾ ਸਕਣ ਵਾਲੀਆਂ (tangible) ਵੀ ਹੋ ਸਕਦੀਆਂ ਹਨ, ਅਤੇ ਇਹ ਚੀਜ਼ਾਂ ਨਾ ਛੋਹੀਆਂ ਜਾਣ ਵਾਲੀਆਂ (intangible) ਵੀ ਹੋ ਸਕਦੀਆਂ ਹਨ। ਠੋਸ ਅਤੇ ਛੋਹੀਆਂ ਜਾ ਸਕਣ ਵਾਲੀਆਂ ਚੀਜ਼ਾਂ ਵਿੱਚ ਜ਼ਮੀਨ ਅਤੇ ਹੋਰ ਜਾਇਦਾਦ ਆ ਜਾਂਦੀ ਹੈ। ਨਾ ਛੋਹੀਆਂ ਜਾ ਸਕਣ ਵਾਲੀਆਂ ਚੀਜ਼ਾਂ ਵਿੱਚ ਸਾਡੇ ਸੁਭਾਅ ਵਗੈਰਾ ਆ ਜਾਂਦੇ ਹਨ।
ਭਾਸ਼ਾ ਸੰਚਾਰ ਦੀਆਂ ਕਠਿਨ ਪ੍ਰਣਾਲੀਆਂ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਵਰਤੋਂ ਕਰਨ ਦੀ ਮਨੁੱਖੀ ਸਮਰੱਥਾ ਹੁੰਦੀ ਹੈ, ਅਤੇ ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦੀ ਕੋਈ ਵਿਸ਼ੇਸ਼ ਉਦਾਹਰਨ ਹੁੰਦੀ ਹੈ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ। ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਮਲਟੀਮੀਡੀਆ ਅੰਗਰੇਜ਼ੀ ਵਿੱਚ multi ਅਤੇ Media ਦੋ ਸ਼ਬਦਾਂ ਨੂੰ ਮਿਲਾ ਕੇ ਬਣਿਆ ਸੀ। Multi ਦਾ ਅਰਥ ਹੁੰਦਾ ਹੈ, 'ਬਹੁ' ਅਤੇ Media ਦਾ ਅਰਥ ਹੈ, 'ਮਾਧਿਅਮ'। ਮਲਟੀਮੀਡੀਆ ਇੱਕ ਮਾਧਿਅਮ ਹੁੰਦਾ ਹੈ, ਜਿਸਦੇ ਦੁਆਰਾ ਅਲੱਗ-ਅਲੱਗ ਤਰ੍ਹਾਂ ਦੀਆਂ ਜਾਣਕਾਰੀਆਂ ਵੱਖ-ਵੱਖ ਪ੍ਰਕਾਰ ਦੇ ਮਾਧਿਅਮ ਵਿੱਚ ਅਵਾਜ਼ੀ (ਆਡੀਓ), ਗ੍ਰਾਫਿਕਸ, ਐਨੀਮੇਸ਼ਨ ਕਰਕੇ ਲੋਕਾਂ ਤੱਕ ਪਹੁੰਚਾਇਆ ਜਾਦਾਂ ਹੈ। ਮਲਟੀਮੀਡੀਆ ਦਾ ਪ੍ਰਯੋਗ ਅਨੇਕ ਖੇਤਰਾਂ ਜਿਵੇਂ ਕਿ ਮਲਟੀਮੀਡੀਆ ਪੇਸ਼ਕਰਣ (Multimedia Presentation), ਮਲਟੀਮੀਡੀਆ ਗੇਮਾਂ (Multimedia Games) ਬਹੁਤਾਂਤ ਦੇ ਨਾਲ ਹੁੰਦਾ ਹੈ, ਇਸ ਲਈ ਮਲਟੀਮੀਡੀਆ ਕਿਸੇ ਵੀ ਚੀਜ਼ ਦੇ ਪੇਸ਼ਕਰਣ ਦਾ ਮੁੱਖ ਅੰਗ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ.
ਊਠ ਜਾਂ ਉੱਠ (Camelus) ਇੱਕ ਖੁਰਧਾਰੀ ਜੀਵ ਹੈ। ਅਰਬੀ ਊਠ ਦੇ ਇੱਕ ਢੁੱਠ ਜਦੋਂ ਕਿ ਬੈਕਟਰੀਅਨ ਊਠ ਦੇ ਦੋ ਢੁੱਠਾਂ ਹੁੰਦੀਆਂ ਹਨ। ਅਰਬੀ ਊਠ ਪੱਛਮੀ ਏਸ਼ੀਆ ਦੇ ਸੁੱਕੇ ਰੇਗਿਸਤਾਨ ਖੇਤਰਾਂ ਦੇ ਮੂਲ ਨਿਵਾਸੀ ਹਨ, ਜਦੋਂ ਕਿ ਬੈਕਟਰੀਅਨ ਊਠ ਮਧ ਅਤੇ ਪੂਰਬ ਏਸ਼ੀਆ ਦੇ। ਇਸਨੂੰ 'ਰੇਗਿਸਤਾਨ ਦਾ ਜਹਾਜ' ਵੀ ਕਹਿੰਦੇ ਹਨ। ਇਹ ਰੇਤੀਲੇ ਤਪਦੇ ਮੈਦਾਨਾਂ ਵਿੱਚ ਇੱਕੀ-ਇੱਕੀ ਦਿਨ ਤੱਕ ਬਿਨਾਂ ਪਾਣੀ ਜਿਉਂਦਾ ਰਹਿ ਸਕਦਾ ਹੈ।ਮਨੁੱਖ ਇਸ ਨੂੰ ਸਵਾਰੀ ਕਰਨ ਅਤੇ ਸਾਮਾਨ ਢੋਣ ਦੇ ਕੰਮ ਲਿਆਉਂਦਾ ਹੈ।
ਜੱਸਾ ਸਿੰਘ ਆਹਲੂਵਾਲੀਆ (1718-1783) ਅਠਾਰਵੀਂ ਸਦੀ ਦਾ ਇੱਕ ਸਿੱਖ ਜਰਨੈਲ ਸੀ। ਉਹ ਲਹੌਰ ਦੇ ਨੇੜੇ ਇੱਕ ਪਿੰਡ ਅਹਿਲਵਾਲ ਵਿੱਚ ਜੰਮਿਆ। ਸਿੱਖ ਫ਼ੌਜਾਂ ਦੇ ਦੂਜੇ ਸੱਭ ਤੋਂ ਵੱਡੇ ਜਰਨੈਲ ਸ. ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਸ. ਬਦਰ ਸਿੰਘ ਦੇ ਘਰ 3 ਮਈ, 1718 ਦੇ ਦਿਨ ਹੋਇਆ ਸੀ। ਨਿੱਕੀ ਉਮਰ ਵਿਚ ਹੀ ਉਸ ਦੇ ਪਿਤਾ ਚੜ੍ਹਾਈ ਕਰ ਗਏ ਸਨ ਤੇ ਉਸ ਦਾ ਬਚਪਨ ਮਾਤਾ ਸੁੰਦਰ ਕੌਰ ਦੇ ਨਿਵਾਸ 'ਤੇ ਦਿੱਲੀ ਵਿਚ ਬੀਤਿਆ ਸੀ। ਮਗਰੋਂ ਸ.
ਵਿਗਿਆਨ ਜਾਂ ਸਾਇੰਸ (ਲਾਤੀਨੀ scientia ਭਾਵ "ਸੋਝੀ" ਤੋਂ) ਇੱਕ ਅਜਿਹਾ ਸਿਲਸਿਲੇਵਾਰ ਸਿਧਾਂਤਕ ਉੱਪਰਾਲਾ ਹੈ ਜਿਹੜਾ ਬ੍ਰਹਿਮੰਡ ਦੇ ਬਾਰੇ ਜਾਣਕਾਰੀ ਨੂੰ ਪਰਖਯੋਗ ਵਿਆਖਿਆਵਾਂ ਅਤੇ ਭਵਿੱਖਬਾਣੀਆਂ ਦੇ ਰੂਪ ਵਿੱਚ ਉਸਾਰਦੀ ਅਤੇ ਇਕੱਠੀ ਕਰਦੀ ਹੈ। ਇੱਕ ਪੁਰਾਣੇ ਅਤੇ ਮਿਲਦੇ-ਜੁਲਦੇ ਭਾਵ ਵਿੱਚ (ਮਿਸਾਲ ਵਜੋਂ "ਅਰਿਸਟੋਟਲ" 'ਚ), ਵਿਗਿਆਨ ਉਸ ਭਰੋਸੇਯੋਗ ਜਾਣਕਾਰੀ ਦੇ ਪੁੰਜ ਨੂੰ ਕਿਹਾ ਜਾਂਦਾ ਹੈ, ਜਿਹੜੀ ਕਿ ਤਰਕਸ਼ੀਲ ਅਤੇ ਵਿਚਾਰਸ਼ੀਲ ਹੋਵੇ। ਆਧੁਨਿਕ ਯੁੱਗ ਦੇ ਆਰੰਭ ਵਿੱਚ ਵਿਗਿਆਨ ਅਤੇ ਦਾਰਸ਼ਨਿਕ ਸਿਧਾਂਤ ਬਦਲਣਯੋਗ ਸ਼ਬਦ ਮੰਨੇ ਜਾਂਦੇ ਸਨ। 17ਵੀਂ ਸਦੀ ਤੱਕ ਕੁਦਰਤੀ ਫ਼ਿਲਾਸਫ਼ੀ (ਜਿਸ ਨੂੰ ਅੱਜਕੱਲ੍ਹ "ਕੁਦਰਤੀ ਵਿਗਿਆਨ" ਦੇ ਨਾਂ ਨਾਲ ਜਾਣਿਆ ਜਾਂਦਾ ਹੈ) ਨੂੰ ਦਾਰਸ਼ਨਿਕ ਸਿਧਾਂਤ ਦੀ ਇੱਕ ਅੱਡ ਸ਼ਾਖਾ ਗਿਣਿਆ ਜਾਣ ਲੱਗਿਆ। ਫੇਰ ਵੀ, ਵਿਗਿਆਨ ਦੀਆਂ ਮੋਕਲੀਆਂ ਪਰਿਭਾਸ਼ਾਵਾਂ ਦੇਣਾ ਜਾਰੀ ਰਿਹਾ ਜਿਸ ਵਿੱਚ ਇਸ ਦਾ ਅਰਥ "ਕਿਸੇ ਵਿਸ਼ੇ ਬਾਰੇ ਭਰੋਸੇਯੋਗ ਜਾਣਕਾਰੀ" ਮੰਨਿਆ ਜਾਂਦਾ ਹੈ; ਜਿਵੇਂ ਕਿ ਅੱਜ-ਕੱਲ੍ਹ ਵਰਤੇ ਜਾਂਦੇ ਸ਼ਬਦਾਂ "ਲਾਇਬ੍ਰੇਰੀ ਵਿਗਿਆਨ" ਜਾਂ "ਸਿਆਸੀ ਵਿਗਿਆਨ" ਵਿੱਚ ਹੈ।