ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 30,542 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸ੍ਰੀ ਗੁਰੂ ਨਾਨਕ ( ਉਚਾਰਨ 15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਵਿੱਚ ਅਲੱਗ-ਅਲੱਗ ਮਿਤੀ 'ਤੇ ਆਉਂਦੀ ਹੈ।ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਗੁਰੂ ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ।ਪਰ ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਹੀ ਇਹਨਾਂ ਪ੍ਰਭਾਵਿਤ ਕੀਤਾ ਕਿ ਪਾਂਧਾ ਵੀ ਆਪ ਤੋਂ ਬਹੁਤ ਪ੍ਰਭਾਵਿਤ ਹੋਇਆ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ, ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ, ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਨਵੰਬਰ 2018 ਮੁਤਾਬਿਕ ਇਸ ਵਿਕੀ ’ਤੇ 30,590 ਲੇਖ ਹਨ ਅਤੇ ਇਸ ਦੇ ਕੁੱਲ 25,682 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,46,882 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.1 (f1d235a) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵੀਓਂਦੇ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦੇ ਹੈ ਜੋ ਕੀ ਅਜੇ ਕੱਲ ਆਨਲਾਈਨ ਵੀ ਉਪਲਬਦ ਹਨ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਕੋਫ਼ੀ ਅੰਨਾਨ (8 ਅਪ੍ਰੈਲ 1938- 18 ਅਗਸਤ, 2018) ਇੱਕ ਘਾਨਾਈ ਕੂਟਨੀਤੀਵਾਨ ਹੈ। ਉਹ 1962 ਤੋਂ 1974 ਤੱਕ ਅਤੇ 1974 ਤੋਂ 2006 ਤੱਕ ਸੰਯੁਕਤ ਰਾਸ਼ਟਰ ਵਿੱਚ ਰਿਹਾ। ਉਹ 1 ਜਨਵਰੀ 1997 ਤੋਂ 31 ਦਸੰਬਰ 2006 ਤੱਕ ਦੋ ਕਾਰਜਕਾਲਾਂ ਲਈ ਸੰਯੁਕਤ ਰਾਸ਼ਟਰ ਦਾ ਸਕੱਤਰ ਜਨਰਲ ਰਿਹਾ। ਉਸ ਨੂੰ ਸੰਯੁਕਤ ਰਾਸ਼ਟਰ ਦੇ ਨਾਲ 2001 ਵਿੱਚ ਨੋਬਲ ਸ਼ਾਂਤੀ ਇਨਾਮ ਨਾਲ ਪੁਰਸਕ੍ਰਿਤ ਕੀਤਾ ਗਿਆ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਅੰਤਰਰਾਸ਼ਟਰੀ ਬਾਲ ਕਿਤਾਬ ਦਿਵਸ (ICBD) ਇੱਕ ਸਲਾਨਾ ਇਵੈਂਟ ਹੈ ਜਿਸਦੀ ਸਰਪ੍ਰਸਤੀ ਇਕ ਅੰਤਰਰਾਸ਼ਟਰੀ ਗੈਰ-ਮੁਨਾਫਾ ਸੰਗਠਨ, ਯੁਵਕਾਂ ਲਈ ਕਿਤਾਬਾਂ ਬਾਰੇ ਇੰਟਰਨੈਸ਼ਨਲ ਬੋਰਡ (IBBY), ਕਰਦਾ ਹੈ। ਇਸ ਦਿਨ ਦੀ ਸਥਾਪਨਾ 1967 ਵਿੱਚ, Andersen ਦੇ ਜਨਮ ਦਿਨ ਦੇ ਲਾਗੇ ਚਾਗੇ, 2 ਅਪ੍ਰੈਲ ਨੂੰ ਕੀਤੀ ਗਈ ਸੀ। ਸਰਗਰਮੀਆਂ ਵਿੱਚ ਸ਼ਾਮਲ ਹਨ ਲਿਖਣ ਮੁਕਾਬਲੇ, ਬੁੱਕ ਅਵਾਰਡ ਐਲਾਨ ਅਤੇ ਬਾਲ ਸਾਹਿਤ ਲੇਖਕਾਂ ਨਾਲ ਮੇਲਜੋਲ ਦੇ ਸਿਲਸਲੇ।
ਜਵਾਹਰ ਲਾਲ ਨਹਿਰੂ (ਕਸ਼ਮੀਰੀ: کواہرلال نہرو / जवाहरलाल नेहरू 14 ਨਵੰਬਰ 1889–27 ਮਈ 1964), ਜਿਨ੍ਹਾਂ ਨੂੰ ਅਕਸਰ ਪੰਡਤ ਜੀ ਕਹਿ ਕੇ ਸੱਦਿਆ ਜਾਂਦਾ ਸੀ, ਇੱਕ ਭਾਰਤੀ ਰਾਜਨੀਤੀਵਾਨ, ਰਾਜਨੇਤਾ ਅਤੇ ਭਾਰਤੀ ਅਜ਼ਾਦੀ ਅੰਦੋਲਨ ਦੇ ਇੱਕ ਅਹਿਮ ਆਗੂ ਸਨ। ਉਨ੍ਹਾਂ ਨੂੰ 1947 ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਦੁਆਰਾ ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਵਜੋਂ ਚੁਣਿਆ ਗਿਆ ਸੀ ਅਤੇ ਜਦੋਂ ਕਾਂਗਰਸ ਪਾਰਟੀ ਨੇ 1951 ਵਿੱਚ ਭਾਰਤ ਦੀਆਂ ਪਹਿਲੀਆਂ ਆਮ ਚੋਣਾਂ ਜਿੱਤੀਆਂ ਤਾਂ ਉਹ ਫਿਰ ਤੋਂ ਪ੍ਰਧਾਨ ਮੰਤਰੀ ਚੁਣੇ ਗਏ ਅਤੇ 27 ਮਈ 1964 ਨੂੰ ਆਪਣੀ ਮੌਤ ਤੱਕ ਇਸ ਅਹੁਦੇ ਤੇ ਬਣੇ ਰਹੇ। ਉਹ ਅੰਤਰਰਾਸ਼ਟਰੀ ਗੁੱਟ ਨਿਰਲੇਪ ਅੰਦੋਲਨ ਦੇ ਸੰਸਥਾਪਕਾਂ ਵਿੱਚੋਂ ਇੱਕ ਸਨ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਵੀਅਤਨਾਮ, ਅਧਿਕਾਰਕ ਤੌਰ ਉੱਤੇ ਵੀਅਤਨਾਮ ਦਾ ਸਮਾਜਵਾਦੀ ਗਣਰਾਜ (ਵੀਅਤਨਾਮੀ: Cộng hòa Xã hội chủ nghĩa Việt Nam), ਦੱਖਣ-ਪੂਰਬੀ ਏਸ਼ੀਆ ਦੇ ਇੰਡੋਚਾਈਨਾ ਪਰਾਇਦੀਪ ਦਾ ਸਭ ਤੋਂ ਪੂਰਬੀ ਦੇਸ਼ ਹੈ। 2011 ਤੱਕ 8.78 ਕਰੋੜ ਦੀ ਅਬਾਦੀ ਦੇ ਨਾਲ ਇਹ ਦੁਨੀਆਂ ਦਾ 13ਵਾਂ ਅਤੇ ਏਸ਼ੀਆ ਦਾ 8ਵਾਂ ਸਭ ਤੋਂ ਵੱਧ ਅਬਾਦੀ ਵਾਲਾ ਦੇਸ਼ ਹੈ। ਵੀਅਤਨਾਮ ਸ਼ਬਦ ਦਾ ਪੰਜਾਬੀ ਤਰਜਮਾ "ਦੱਖਣੀ ਵੀਅਤ" ਹੈ ਅਤੇ ਇਸ ਨਾਮ ਨੂੰ 1945 ਵਿੱਚ ਸਵੀਕਾਰਿਆ ਗਿਆ ਸੀ। ਇਸ ਦੀਆਂ ਹੱਦਾਂ ਉੱਤਰ ਵੱਲ ਚੀਨ, ਉੱਤਰ-ਪੱਛਮ ਵੱਲ ਲਾਓਸ, ਦੱਖਣ-ਪੱਛਮ ਵੱਲ ਕੰਬੋਡੀਆ ਅਤੇ ਪੂਰਬ ਵੱਲ ਦੱਖਣੀ ਚੀਨ ਸਾਗਰ ਨਾਲ ਲੱਗਦੀਆਂ ਹਨ। 1976 ਵਿੱਚ ਉੱਤਰੀ ਅਤੇ ਦੱਖਣੀ ਵੀਅਤਨਾਮ ਦੇ ਮੁੜ-ਏਕੀਕਰਨ ਮਗਰੋਂ ਇਸ ਦੀ ਰਾਜਧਾਨੀ ਹਨੋਈ ਹੀ ਰਹੀ ਹੈ। ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
ਦੱਖਣੀ ਸੁਡਾਨ, ਅਧਿਕਾਰਕ ਤੌਰ ਉੱਤੇ ਦੱਖਣੀ ਸੁਡਾਨ ਦਾ ਗਣਰਾਜ, ਮੱਧ-ਪੂਰਬੀ ਅਫ਼ਰੀਕਾ 'ਚ ਇੱਕ ਘਿਰਿਆ ਹੋਇਆ ਦੇਸ਼ ਹੈ। ਇਹ ਉੱਤਰੀ ਅਫ਼ਰੀਕਾ ਸੰਯੁਕਤ ਰਾਸ਼ਟਰ ਉਪ-ਖੇਤਰ ਦਾ ਵੀ ਭਾਗ ਹੈ। ਇਸ ਦੀ ਵਰਤਮਾਨ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਜੂਬਾ ਹੈ; ਭਵਿੱਖ ਵਿੱਚ ਰਾਜਧਾਨੀ ਨੂੰ ਹੋਰ ਮੱਧ ਵਿੱਚ ਪੈਂਦੇ ਰਾਮਸਿਏਲ ਸ਼ਹਿਰ ਵਿੱਚ ਲਿਜਾਣ ਦੀ ਯੋਜਨਾ ਹੈ। ਇਸ ਦੀਆਂ ਹੱਦਾਂ ਪੂਰਬ ਵੱਲ ਇਥੋਪੀਆ, ਦੱਖਣ-ਪੂਰਬ ਵੱਲ ਕੀਨੀਆ, ਦੱਖਣ ਵੱਲ ਯੂਗਾਂਡਾ, ਦੱਖਣ-ਪੱਛਮ ਵੱਲ ਕਾਂਗੋ ਦਾ ਲੋਕਤੰਤਰੀ ਗਣਰਾਜ, ਪੱਛਮ ਵੱਲ ਮੱਧ ਅਫ਼ਰੀਕੀ ਗਣਰਾਜ ਅਤੇ ਉੱਤਰ ਵੱਲ ਸੂਡਾਨ ਨਾਲ ਲੱਗਦੀਆਂ ਹਨ। ਇਸ ਦੇਸ਼ ਵਿੱਚ ਚਿੱਟੀ ਨੀਲ ਨਦੀ ਵੱਲੋਂ ਬਣਾਇਆ ਗਿਆ ਇੱਕ ਬਹੁਤ ਵੱਡਾ ਦਲਦਲੀ ਇਲਾਕਾ ਸੂਦ ਪੈਂਦਾ ਹੈ ਜਿਸ ਨੂੰ ਸਥਾਨਕ ਭਾਸ਼ਾ ਵਿੱਚ ਬਹਰ ਅਲ ਜਬਲ ਕਿਹਾ ਜਾਂਦਾ ਹੈ। ਦੱਖਣੀ ਸੁਡਾਨ 'ਸੰਯੁਕਤ ਰਾਸ਼ਟਰ ਸੰਘ' ਦਾ 193ਵਾਂ ਮੈਂਬਰ ਦੇਸ਼ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਫ਼ੀਲੇ ਜਾਂ ਫ਼ੈਲੀ (/ˈfaɪli/ or /ˈfiːleɪ/) ਯੂਰਪੀ ਪੁਲਾੜ ਏਜੰਸੀ ਦਾ ਇੱਕ ਰੋਬੌਟੀ ਜਹਾਜ਼ ਹੈ ਜੋ ਰੋਜ਼ੈਟਾ ਪੁਲਾੜੀ ਜਹਾਜ਼ ਨਾਲ਼ ਗਿਆ ਸੀ ਜਦ ਤੱਕ ਕਿ ਰੋਜ਼ੈਟਾ ਦਸ ਵਰ੍ਹਿਆਂ ਦੇ ਸਫ਼ਰ ਮਗਰੋਂ ਆਪਣੀ ਤੈਅ ਕੀਤੀ ਮੰਜ਼ਲ 67ਪੀ/ਚੂਰੀਊਮੋਵ-ਗਿਰਾਸੀਮੈਂਕੋ (67P) ਨਾਮਕ ਪੂਛਲ ਤਾਰੇ ਉੱਤੇ ਨਾ ਉੱਤਰ ਗਿਆ। 12 ਨਵੰਬਰ, 2014 ਨੂੰ ਏਸ ਜਹਾਜ਼ ਨੇ ਪਹਿਲੀ ਵਾਰ ਪੂਛਲ ਤਾਰੇ ਦੇ ਕੇਂਦਰ ਨੂੰ ਛੂਹਿਆ। ਇਹਦੇ ਉੱਤੇ ਲੱਗੇ ਜੰਤਰਾਂ ਨੇ ਪੂਛਲ ਤਾਰੇ ਦੇ ਤਲ ਦੀਆਂ ਪਹਿਲੀਆਂ ਤਸਵੀਰਾਂ ਲਈਆਂ।
ਸੂਰਜ ਇੱਕ ਤਾਰਾ ਹੈ, ਜੋ ਕਿ ਸਾਡੇ ਸੌਰ ਮੰਡਲ ਦੇ ਵਿਚਕਾਰ ਸਥਿਤ ਹੈ। ੲਿਹ ਧਰਤੀ ਤੇ ੳੂਰਜਾ ਦਾ ਮੁੱਖ ਸ੍ਰੋਤ ਹੈ। ੲਿਸਦਾ ਕੁੱਲ ਵਿਅਾਸ ਧਰਤੀ ਤੋਂ 109 ਗੁਣਾ ਹੈ ਅਤੇ ਕੁੱਲ ਮਾਦਾ ਧਰਤੀ ਤੋਂ 330,000 ਗੁਣਾ ਜਿਅਾਦਾ ਹੈ। ਸੂਰਜ ਹਾਈਡਰੋਜਨ ਅਤੇ ਹੀਲੀਅਮ ਗੈਸ ਦਾ ਭੰਡਾਰ ਹੈ, ੲਿਸ ਤੋਂ ੲਿਲਾਵਾ ਥੋੜੀ ਮਾਤਰਾ ਵਿੱਚ ਅਾਕਸੀਜਨ, ਕਾਰਬਨ, ਨੀਓਨ ਅਤੇ ਲੋਹਾ ਹੈ।ਸੂਰਜ ਦਾ ਇਕ ਚੱਕਰ ਅਕਾਸ਼-ਗੰਗਾ ਦੇ ਇਰਦ-ਗਿਰਦ 250 ਲੱਖ ਸਾਲਾਂ ਵਿਚ ਪੂਰਾ ਹੁੰਦਾ ਹੈ। ਸੂਰਜ ਅਕਾਸ਼-ਗੰਗਾ ਦੇ ਕੇਂਦਰ ਤੋਂ 30,000 ਰੋਸ਼ਨੀ-ਵਰ੍ਹੇ ਦੂਰ ਹੈ। ਸੂਰਜ ਦੀ ਉਮਰ 4.6 ਅਰਬ ਸਾਲ ਦੀ ਹੈ। ਸੂਰਜ ਦੇ ਉੱਤੇ ਕਈ ਕਾਲੇ ਰੰਗ ਦੇ ਧੱਬੇ ਹਨ, ਇਨ੍ਹਾਂ ਧੱਬਿਆਂ ਦੀ ਗਿਣਤੀ ਸਮੇਂ ਨਾਲ ਬਦਲਦੀ ਰਹਿੰਦੀ ਹੈ। ਹਰ 11 ਸਾਲ ਬਾਅਦ ਇਨ੍ਹਾਂ ਦੀ ਗਿਣਤੀ ਵੱਧ ਜਾਂਦੀ ਹੈ। ਇਸ ਦੀ ਸਤਹ ਦਾ ਤਾਪਮਾਨ 6,000 ਡਿਗਰੀ ਸੈਂਟੀਗਰੇਡ ਹੈ। ਸਤਹਿ ਤੋਂ ਅੰਦਰ ਵੱਲ ਜਾਣ ਨਾਲ ਇਹ ਤਾਪਮਾਨ ਹੋਰ ਜ਼ਿਆਦਾ ਹੋ ਜਾਂਦਾ ਹੈ। ਵਿਗਿਆਨੀਆਂ ਮੁਤਾਬਿਕ ਸੂਰਜ ਦੀ ਕੁਲ ਉਮਰ ਤਕਰੀਬਨ 10 ਅਰਬ ਸਾਲ ਹੈ।
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 15 ਨਵੰਬਰ 1920 ਨੂੰ ਹੋਂਦ ਵਿੱਚ ਆਈ ਸਿੱਖਾਂ ਦੀ ਪ੍ਰਮੁੱਖ ਧਾਰਮਿਕ ਸੰਸਥਾ ਹੈ, ਪਰ ਇਸ ਨੂੰ ਕਾਨੂੰਨੀ ਮਾਨਤਾ 1925 ਦੇ ਸਿੱਖ ਗੁਰਦੁਆਰਾ ਐਕਟ ਪਾਸ ਹੋਣ ਨਾਲ ਮਿਲੀ। ਪੰਜਾਬ ਵਿੱਚ 1920 ਤੋਂ ਲੈ ਕੇ 1925 ਈ. ਤੱਕ ਗੁਰਦੁਆਰਾ ਸੁਧਾਰ, ਲਹਿਰ ਵੀ ਸ਼੍ਰੋਮਣੀ ਦੀ ਦੇਖ-ਰੇਖ ਹੇਠ ਚੱਲੀ, ਜਿਸ ਸਦਕਾ ਗੁਰਦੁਆਰਿਆਂ ਤੋਂ ਮਹੰਤਾਂ ਦਾ ਕਬਜ਼ਾ ਖਤਮ ਕੀਤਾ ਗਿਆ ਅਤੇ ਇਨ੍ਹਾਂ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਲਿਆਂਦਾ ਗਿਆ। ਪਿਛਲੇ 86 ਸਾਲਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਗੁਰਦੁਆਰਿਆਂ ਦਾ ਪ੍ਰਬੰਧ ਚਲਾ ਰਹੀ ਹੈ। 1921 ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਵਿਚ ਬਾਬਾ ਖੜਕ ਸਿੰਘ ਪ੍ਰਧਾਨ ਚੁਣੇ ਗਏ। 19 ਅਕਤੂਬਰ ਦੇ ਦਿਨ ਸ਼੍ਰੋਮਣੀ ਕਮੇਟੀ ਨੇ ਮਤਾ ਪਾਸ ਕੀਤਾ ਕਿ ਦਰਬਾਰ ਸਾਹਿਬ ਦੇ ਤੋਸ਼ੇਖਾਨੇ ਦੀਆਂ ਚਾਬੀਆਂ ਸੁੰਦਰ ਸਿੰਘ ਰਾਮਗੜ੍ਹੀਆ ਤੋਂ ਲੈ ਕੇ ਨਵੇਂ ਪ੍ਰਧਾਨ ਖੜਕ ਸਿੰਘ ਨੂੰ ਦੇ ਦਿਤੀਆਂ ਜਾਣ। ਇਸ ਦੀ ਇਤਲਾਹ ਸੁੰਦਰ ਸਿੰਘ ਰਾਮਗੜ੍ਹੀਆ ਨੇ ਡੀ.ਸੀ.
ਦਿੱਲੀ (ਹਿੰਦੀ: दिल्ली; ਉਰਦੂ: دیللی) ਭਾਰਤ ਦੀ ਰਾਜਧਾਨੀ ਹੈ। ਇੱਕ ਕਰੋੜ 73 ਲੱਖ ਦੀ ਆਬਾਦੀ ਨਾਲ ਇਹ ਭਾਰਤ ਦਾ ਦੂਜਾ ਤੇ ਸੰਸਾਰ ਦਾ 8ਵਾਂ ਸਭ ਤੋਂ ਵੱਡਾ ਸ਼ਹਿਰ ਹੈ। ਜਮਨਾ ਦਰਿਆ ਦੇ ਕਿਨਾਰੇ ਆਬਾਦ ਇਹ ਸ਼ਹਿਰ 6ਵੀਂ ਸਦੀ ਈਸਵੀ ਪੂਰਵ ਤੋਂ ਆਬਾਦ ਹੈ। ਦਿੱਲੀ ਸਲਤਨਤ ਦੇ ਉਰੂਜ ਦੇ ਦੌਰ ਵਿੱਚ ਇਹ ਸ਼ਹਿਰ ਇੱਕ ਸਭਿਆਚਾਰਕ ਤੇ ਵਪਾਰਕ ਕੇਂਦਰ ਦੇ ਤੌਰ ਤੇ ਉਭਰਿਆ। ਸ਼ਹਿਰ ਚ ਜ਼ਮਾਨਾ ਕਦੀਮ ਤੇ ਕਰੂੰ ਵਸਤੀ ਦੀਆਂ ਕਈ ਇਮਾਰਤਾਂ, ਯਾਦਗਾਰਾਂ ਦੇ ਆਸਾਰ ਕਦੀਮਾ ਮੌਜੂਦ ਹਨ। ਦਿੱਲੀ ਸਲਤਨਤ ਦੇ ਜ਼ਮਾਨੇ ਦਾ ਕੁਤਬ ਮੀਨਾਰ ਤੇ ਮਸਜਿਦ ਕੁੱਵਤ ਇਸਲਾਮ ਹਿੰਦੁਸਤਾਨ ਚ ਇਸਲਾਮ ਦੀ ਸ਼ਾਨ ਵ ਸ਼ੌਕਤ ਦੀਆਂ ਉਲੀਨ ਨਿਸ਼ਾਨੀਆਂ ਹਨ। ਮੁਗ਼ਲੀਆ ਸਲਤਨਤ ਦੇ ਜ਼ਮਾਨੇ ਚ ਜਲਾਲ ਉੱਦੀਨ ਅਕਬਰ (ਅਕਬਰ) ਨੇ ਰਾਜਘਰ ਆਗਰਾ ਤੋਂ ਦਿੱਲੀ ਮਨਤਕਲ ਕੀਤਾ ਜਦੋਂ ਕਿ 1639ਈ. ਚ ਸ਼ਾਹਜਹਾਂ ਨੇ ਦਿੱਲੀ ਚ ਇੱਕ ਨਵਾਂ ਸ਼ਹਿਰ ਆਬਾਦ ਕੀਤਾ ਜਿਹੜਾ ਕਿ 1649ਈ. ਤੋਂ 1857ਈ.
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਜਕਾਰਤਾ, ਅਧਿਕਾਰਕ ਤੌਰ ਉੱਤੇ ਜਕਾਰਤਾ ਦਾ ਵਿਸ਼ੇਸ਼ ਰਾਜਧਾਨੀ ਖੇਤਰ (ਇੰਡੋਨੇਸ਼ੀਆਈ: Daerah Khusus Ibu Kota Jakarta), ਇੰਡੋਨੇਸ਼ੀਆ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈ। ਇਹ ਜਾਵਾ ਦੇ ਉੱਤਰ-ਪੱਛਮੀ ਤਟ ਉੱਤੇ ਸਥਿੱਤ ਹੈ ਅਤੇ ਦੇਸ਼ ਦਾ ਆਰਥਕ, ਸੱਭਿਆਚਾਰਕ ਅਤੇ ਰਾਜਨੀਤਕ ਕੇਂਦਰ ਹੈ ਜਿਸਦੀ ਨਵੰਬਰ 2011 ਤੱਕ ਅਬਾਦੀ 10,187,595 ਹੈ। ਅਬਾਦੀ ਪੱਖੋਂ ਇਹ ਇੰਡੋਨੇਸ਼ੀਆ ਅਤੇ ਦੱਖਣ-ਪੂਰਬੀ ਏਸ਼ੀਆ ਦਾ ਸਭ ਤੋਂ ਵੱਡਾ ਅਤੇ ਦੁਨੀਆਂ ਦਾ ਤੇਰ੍ਹਵਾਂ ਸਭ ਤੋਂ ਵੱਡਾ ਸ਼ਹਿਰ ਹੈ। ਇਸ ਦਾ ਅਧਿਕਾਰਕ ਮਹਾਂਨਗਰੀ ਖੇਤਰ, ਜਿਸ ਨੂੰ ਜਬੋਦੇਤਾਬੇਕ (ਜਕਾਰਤਾ, ਬੋਗੋਰ, ਦੇਪੋਕ, ਤਾਨਗੇਰਾਂਗ ਅਤੇ ਬੇਕਸੀ ਦੇ ਮੂਹਰਲੇ ਉੱਚਾਰ-ਖੰਡਾਂ ਦੇ ਮੇਲ ਤੋਂ ਬਣਿਆ ਨਾਂ) ਕਿਹਾ ਜਾਂਦਾ ਹੈ, ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਹੈ ਅਤੇ ਇਸ ਦੇ ਉਪਨਗਰ ਫੇਰ ਵੀ ਅੱਗੋਂ ਵਧਦੇ ਜਾਂਦੇ ਹਨ। ਇਸਨੂੰ 2008 ਵਿਸ਼ਵੀਕਰਨ ਅਤੇ ਵਿਸ਼ਵ ਸ਼ਹਿਰ ਪੜ੍ਹਾਈ ਸਮੂਹ ਅਤੇ ਨੈੱਟਵਰਕ (GaWC) ਦੀ ਘੋਖ ਮੁਤਾਬਕ ਇੱਕ ਵਿਸ਼ਵ-ਵਿਆਪੀ ਸ਼ਹਿਰ ਮੰਨਿਆ ਗਿਆ ਹੈ। ਇਸ ਦਾ ਖੇਤਰਫਲ ਲਗਭਗ 661 ਵਰਗ ਕਿ.ਮੀ.
ਊਠ ਜਾਂ ਉੱਠ (Camelus) ਇੱਕ ਖੁਰਧਾਰੀ ਜੀਵ ਹੈ। ਅਰਬੀ ਊਠ ਦੇ ਇੱਕ ਢੁੱਠ ਜਦੋਂ ਕਿ ਬੈਕਟਰੀਅਨ ਊਠ ਦੇ ਦੋ ਢੁੱਠਾਂ ਹੁੰਦੀਆਂ ਹਨ। ਅਰਬੀ ਊਠ ਪੱਛਮੀ ਏਸ਼ੀਆ ਦੇ ਸੁੱਕੇ ਰੇਗਿਸਤਾਨ ਖੇਤਰਾਂ ਦੇ ਮੂਲ ਨਿਵਾਸੀ ਹਨ, ਜਦੋਂ ਕਿ ਬੈਕਟਰੀਅਨ ਊਠ ਮਧ ਅਤੇ ਪੂਰਬ ਏਸ਼ੀਆ ਦੇ। ਇਸਨੂੰ 'ਰੇਗਿਸਤਾਨ ਦਾ ਜਹਾਜ' ਵੀ ਕਹਿੰਦੇ ਹਨ। ਇਹ ਰੇਤੀਲੇ ਤਪਦੇ ਮੈਦਾਨਾਂ ਵਿੱਚ ਇੱਕੀ-ਇੱਕੀ ਦਿਨ ਤੱਕ ਬਿਨਾਂ ਪਾਣੀ ਜਿਉਂਦਾ ਰਹਿ ਸਕਦਾ ਹੈ।ਮਨੁੱਖ ਇਸ ਨੂੰ ਸਵਾਰੀ ਕਰਨ ਅਤੇ ਸਾਮਾਨ ਢੋਣ ਦੇ ਕੰਮ ਲਿਆਉਂਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਪਿੰਡ ਅਜਿਹੀ ਥਾਂ ਹੁੰਦੀ ਹੈ ਜਿੱਥੇ ਮਨੁੱਖੀ ਅਬਾਦੀ ਜਾਂ ਵਸੋਂ ਵੱਡੇ ਝੁੰਡਾਂ ਵਿੱਚ ਰਹਿੰਦੀ ਹੈ। ਪਿੰਡ ਕਸਬਿਆਂ ਤੋਂ ਛੋਟੇ ਹੁੰਦੇ ਹਨ ਅਤੇ ਇਹਨਾਂ ਦੀ ਅਬਾਦੀ ਸੈਕੜਿਆਂ ਤੋਂ ਲੈ ਕੇ ਕੁਝ ਹਜ਼ਾਰਾਂ ਤੱਕ ਹੁੰਦੀ ਹੈ। ਵਸੋਂ ਦੇ ਰਹਿਣ ਦੀ ਜਗ੍ਹਾ ਮੁੱਖ ਤੌਰ ’ਤੇ ਕੱਚੇ ਜਾਂ ਪੱਕੇਘਰ ਹੁੰਦੇ ਹਨ। ਇੱਥੋਂ ਦਾ ਮੁੱਖ ਕਿੱਤਾ ਆਮ ਤੌਰ ’ਤੇ ਖੇਤੀਬਾੜੀ ਹੁੰਦਾ ਹੈ ਅਤੇ ਨਾਲ-ਨਾਲ ਪਸ਼ੂ ਵੀ ਪਾਲ਼ੇ ਜਾਂਦੇ ਹਨ।
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਸੋਮਵਾਰ ਹਫ਼ਤੇ ਦਾ ਇੱਕ ਦਿਨ ਹੈ। ਇਹ ਐਤਵਾਰ ਦੇ ਬਾਅਦ ਅਤੇ ਮੰਗਲਵਾਰ ਤੋਂ ਪਹਿਲਾਂ ਆਉਂਦਾ ਹੈ। ਸੋਮਵਾਰ ਦਾ ਇਹ ਨਾਮ ਸੋਮ ਤੋਂ ਪਿਆ ਹੈ ਜਿਸਦਾ ਮਤਲਬ ਭਗਵਾਨ ਸ਼ਿਵ ਹੁੰਦਾ ਹੈ। ਪਾਕਿਸਤਾਨ ਵਿੱਚ ਸੋਮਵਾਰ ਨੂੰ ਸੋਮ ਕਹਿੰਦੇ ਹਨ। ਭਾਰਤ ਅਤੇ ਸੰਸਾਰ ਦੇ ਕਈ ਦੇਸ਼ਾਂ ਵਿੱਚ ਇਹ ਆਮ ਕੰਮ ਧੰਦੇ ਦਾ ਪਹਿਲਾ ਦਿਨ ਹੁੰਦਾ ਹੈ। ਇਸ ਲਈ ਕਦੇ ਕਦਾਈਂ ਇਸਨੂੰ ਹਫ਼ਤੇ ਦਾ ਪਹਿਲਾ ਦਿਨ ਵੀ ਕਹਿੰਦੇ ਹਨ। ਅੰਗਰੇਜ਼ੀ ਵਿੱਚ ਇਸ ਦਿਨ ਨੂੰ ਮੰਡੇ (Monday) ਕਹਿੰਦੇ ਹਨ। ਬਹੁਤ ਸਾਰੀਆਂ ਇੰਡੋ-ਆਰੀਆ ਭਾਸ਼ਾਵਾਂ ਵਿੱਚ, ਇਸ ਵਾਸਤੇ ਸ਼ਬਦ ਸੋਮਵਾਰ ਜਾਂ "ਚੰਦਰਵਾਰ" ਹਨ ਜੋ "Monday" ਦਾ ਹੂਬਹੂ ਸੰਸਕ੍ਰਿਤ ਅਨੁਵਾਦ ਹੈ।
ਅਡੋਲਫ਼ ਹਿਟਲਰ (ਜਰਮਨ: [ˈadɔlf ˈhɪtlɐ] ( ਸੁਣੋ); 20 ਅਪ੍ਰੈਲ 1889 – 30 ਅਪ੍ਰੈਲ 1945) ਆਸਟਰੀਆ ਵਿੱਚ ਜੰਮਿਆ ਇੱਕ ਜਰਮਨ ਸਿਆਸਤਦਾਨ ਅਤੇ ਨਾਜ਼ੀ ਪਾਰਟੀ (ਜਰਮਨ: Nationalsozialistische Deutsche Arbeiterpartei (NSDAP); ਰਾਸ਼ਟਰੀ ਸਮਾਜਵਾਦੀ ਜਰਮਨ ਮਜ਼ਦੂਰ ਪਾਰਟੀ) ਦਾ ਆਗੂ ਸੀ। ਇਹ 1933 ਤੋਂ 1945 ਤੱਕ ਜਰਮਨੀ ਦਾ ਚਾਂਸਲਰ (ਕੁਲਪਤੀ) ਅਤੇ 1934 ਤੋਂ 1945 ਤੱਕ ਨਾਜ਼ੀ ਜਰਮਨੀ ਦਾ ਤਾਨਾਸ਼ਾਹ ਸੀ। ਉਸਦਾ ਨਾਜ਼ੀ ਜਰਮਨੀ, ਯੂਰਪ ਵਿਚਲੇ ਦੂਜੇ ਵਿਸ਼ਵ ਯੁੱਧ ਵਿੱਚ ਕੇਂਦਰੀ ਰੋਲ ਸੀ।
ਵਿਕੀਮੀਡੀਆ ਫ਼ਾਊਂਡੇਸ਼ਨ, ਇਨਕੌਰਪੋਰੇਟਡ (ਅੰਗਰੇਜ਼ੀ: Wikimedia Foundation, Inc.) ਮੁਨਾਫ਼ਾ ਨਾ ਕਮਾਉਣ ਵਾਲ਼ੀ ਇੱਕ ਅਮਰੀਕੀ ਕੰਪਨੀ ਹੈ ਜਿਸਦੇ ਹੈਡਕੁਆਟਰ ਕੈਲੇਫ਼ੋਰਨੀਆ ਦੇ ਸੈਨ ਫ਼ਰਾਂਸਿਸਕੋ ਵਿਖੇ ਸਥਿਤ ਹਨ। ਇਹ ਫ਼ਲੋਰੀਡਾ ਸੂਬੇ ਦੇ ਕਾਨੂੰਨਾਂ ਮੁਤਾਬਕ ਕੰਮ ਕਰਦੀ ਹੈ ਜਿੱਥੇ ਇਹ ਸ਼ੁਰੂ ਵਿੱਚ ਸਥਿਤ ਸੀ। ਇਹ ਕਈ ਮਿਲ ਕੇ ਲਿਖੀਆਂ ਜਾਣ ਵਾਲੀਆਂ ਵਿਕੀ ਪਰਿਯੋਜਨਾਵਾਂ ਚਲਾਉਂਦੀ ਹੈ ਜਿੰਨ੍ਹਾਂ ਵਿੱਚ ਵਿਕੀਪੀਡੀਆ, ਵਿਕਸ਼ਨਰੀ, ਵਿਕੀਬੁਕਸ, ਵਿਕੀਨਿਊਜ਼, ਵਿਕੀਮੀਡੀਆ ਕਾੱਮਨਜ਼, ਵਿਕੀਸੋਰਸ, ਵਿਕੀਸਪੀਸੀਜ਼, ਵਿਕੀਵਰਸਿਟੀ, ਵਿਕੀਮੀਡੀਆ ਇਨਕੂਬੇਟਰ ਅਤੇ ਮੈਟਾ ਵਿਕੀ ਸ਼ਾਮਿਲ ਹਨ। ਇਸ ਦੇ ਇਹਨਾਂ ਪਰਿਯੋਜਨਾਵਾਂ ਵਿਚੋਂ ਵਿਕੀਪੀਡੀਆ ਦੁਨੀਆਂ ਦੀਆਂ ਸਭ ਤੋਂ ਵੱਧ ਵੇਖੀਆਂ ਜਾਂਦੀਆਂ ਦਸ ਵੈੱਬਸਾਈਟਾਂ ਵਿੱਚ ਸ਼ਾਮਿਲ ਹੈ। ਇਸ ਦੀ ਸਥਾਪਨਾ ਦਾ ਐਲਾਨ ਵਿਕੀਪੀਡੀਆ ਬਣਾਉਣ ਵਾਲ਼ਿਆਂ ਵਿਚੋਂ ਜਿੰਮੀ ਵੇਲਸ ਨੇ 20 ਜੂਨ 2003 ਨੂੰ ਕੀਤਾ।
ਮੁੰਬਈ (1995 ਤੱਕ ਬੰਬਈ) ਭਾਰਤ ਦੇ ਮਹਾਂਰਾਸ਼ਟਰ ਸੂਬੇ ਦੀ ਰਾਜਧਾਨੀ ਹੈ ਅਤੇ ਇਹ ਭਾਰਤ ਦਾ ਦੂਸਰਾ ਵੱਡਾ ਮਹਾਂਨਗਰ ਹੈ। ਭਾਰਤ ਦੇ ਪੱਛਮੀ ਤੱਟ ਉੱਤੇ ਸਥਿੱਤ ਹੈ। ਇਸ ਦੀ ਜਨਸੰਖਿਆ ਲਗਭਗ 3 ਕਰੋੜ 29 ਲੱਖ ਹੈ, ਜੋ ਦੇਸ਼ ਦੀ ਪਹਿਲੀ ਸਭ ਤੋਂ ਜਿਆਦਾ ਆਬਾਦੀ ਵਾਲੀ ਨਗਰੀ ਹੈ। ਇਸ ਦਾ ਗਠਨ ਲਾਵਾ ਨਿਰਮਿਤ ਸੱਤ ਛੋਟੇ-ਛੋਟੇ ਦੀਪਾਂ ਦੁਆਰਾ ਹੋਇਆ ਹੈ ਅਤੇ ਇਹ ਪੁੱਲ ਦੁਆਰਾ ਪ੍ਰਮੁੱਖ ਧਰਤੀ-ਖੰਡ ਦੇ ਨਾਲ ਜੁੜਿਆ ਹੋਇਆ ਹੈ। ਮੁੰਬਈ ਬੰਦਰਗਾਹ ਭਾਰਤ ਦਾ ਸਭ ਤੋਂ ਉੱਤਮ ਸਮੁੰਦਰੀ ਬੰਦਰਗਾਹ ਹੈ। ਮੁੰਬਈ ਦਾ ਤੱਟ ਕਟਿਆ-ਫੱਟਿਆ ਹੈ ਜਿਸਦੇ ਕਾਰਨ ਇਸ ਦਾ ਬੰਦਰਗਾਹ ਸੁਭਾਵਕ ਅਤੇ ਸੁਰੱਖਿਅਤ ਹੈ। ਯੂਰਪ, ਅਮਰੀਕਾ, ਅਫਰੀਕਾ ਆਦਿ ਪੱਛਮੀ ਦੇਸ਼ਾਂ ਨਾਲ ਜਲਮਾਰਗ ਜਾਂ ਵਾਯੂ ਮਾਰਗ ਰਾਹੀਂ ਆਉਣ ਵਾਲੇ ਜਹਾਜ ਪਾਂਧੀ ਅਤੇ ਯਾਤਰੀ ਸਭ ਤੋਂ ਪਹਿਲਾਂ ਮੁੰਬਈ ਹੀ ਆਉਂਦੇ ਰਹੇ ਹਨ ਇਸ ਲਈ ਮੁੰਬਈ ਨੂੰ ਭਾਰਤ ਦਾ ਪ੍ਰਵੇਸ਼ਦਵਾਰ ਕਿਹਾ ਜਾਂਦਾ ਹੈ।
ਏਕਤਾ ਦਾ ਬੁੱਤ ਸਟੈਚੂ ਆਫ਼ ਯੂਨਿਟੀ ਭਾਰਤ ਦੇ ਰਾਜ ਗੁਜਰਾਤ ਵਿੱਚ ਸਰਦਾਰ ਵੱਲਭ ਭਾਈ ਪਟੇਲ ਨੂੰ ਸਮਰਪਤ ਬੁੱਤ ਹੈ। ਇਹ ਬੁੱਤ 182 ਮੀਟਰ (597 ਫੁੱਟ) ਉਚੀ ਹੈ ਜੋ ਨਰਮਦਾ ਡੈਮ ਦੇ ਸਾਹਮਣੇ ਗੁਜਰਾਤ ਵਿੱਚ ਵਦੋਦਰਾ ਦੇ ਨੇੜੇ ਸਾਧੂ ਬੇਟ ਤੋਂ 3.2 ਕਿਲੋਮੀਟਰ ਦੀ ਦੂਰੀ 'ਤੇ ਲਗਾਇਆ ਗਿਆ ਹੈ। ਇਹ ਦਾ ਕੁਲ ਰਕਬਾ 20000 ਵਰਗ ਮੀਟਰ ਹੈ ਜਿਸ ਵਿੱਚ 12 ਕਿਲੋਮੀਟਰ ਦੇ ਖੇਤਰਫਲ ਤੇ ਝੀਲ ਦਾ ਨਿਰਮਾਣ ਹੋਣਾ ਹੈ। ਇਸ ਤੇ ₹2063 ਖਰਚ ਆਉਣ ਦੀ ਸੰਭਾਵਨਾ ਹੈ। 'ਸਟੈਚੂ ਆਫ਼ ਯੂਨਿਟੀ' 'ਚ ਸਿੱਖ ਧਰਮ ਦੇ ਸਰਬਉੱਚ ਤਖ਼ਤ ਅਕਾਲ ਤਖ਼ਤ ਸਾਹਿਬ ਸਥਿਤ ਪਵਿੱਤਰ ਸਰੋਵਰ ਦਾ ਜਲ ਵੀ ਪ੍ਰਯੋਗ ਹੋਵੇਗਾ। ਯਾਦਗਾਰ ਲਈ ਪੂਰੇ ਦੇਸ਼ ਤੋਂ ਲੋਹਾ ਅਤੇ ਮਿੱਟੀ ਇਕੱਠੀ ਕੀਤੀ ਜਾਵੇਗੀ।
ਗੁਰੂਦੁਆਰਾ ਰਕਾਬ ਗੰਜ ਸਾਹਿਬ ਇਕ ਇਤਿਹਾਸਕ ਗੁਰੂਦੁਆਰਾ ਹੈ, ਜੋ ਸੰਸਦ ਭਵਨ ਦੇ ਨੇੜੇ ਦਿੱਲੀ ਵਿਚ ਸਥਿਤ ਹੈ। ਇਹ ਗੁਰੂਦੁਆਰਾ 1783 ਵਿਚ ਸਿੱਖ ਸੈਨਾ ਦੇ ਮੁੱਖੀ ਬਘੇਲ ਸਿੰਘ ਦੁਆਰਾ ਦਿੱਲੀ ਉੱਪਰ ਕਬਜਾ ਕਰਨ ਤੋਂ ਬਾਅਦ ਬਣਵਾਇਆ। ਅੌਰੰਗਜ਼ੇਬ ਦੇ ਹੁਕਮ 'ਤੇ 11 ਨਵੰਬਰ, 1675 ਈ: ਨੂੰ ਚਾਂਦਨੀ ਚੌਕ ਵਿਖੇ ਜੱਲਾਦ ਜਲਾਲਦੀਨ ਨੇ ਤਲਵਾਰ ਨਾਲ ਵਾਰ ਕੀਤਾ ਅਤੇ ਗੁਰੂ ਸਾਹਿਬ ਦਾ ਸੀਸ ਧੜ ਨਾਲੋਂ ਅਲੱਗ ਕਰਕੇ ਸ਼ਹੀਦ ਕਰ ਦਿੱਤਾ। ਇਹ ਗੁਰੂਦੁਆਰਾ ਰਾਏਸੀਨਾ ਹਿੱਲ ਦੇ ਨੇੜੇ ਪੁਰਾਣੇ ਰਾਏਸੀਨਾ ਪਿੰਡ ( ਵਰਤਮਾਨ ਪੰਡਿਤ ਪੰਤ ਮਾਰਗ ) ਵਿਚ 12 ਸਾਲਾਂ ਵਿਚ ਬਣਿਆ।
ਜੀਵਨ ਨੂੰ ਸਮੁੱਚੇ ਤੌਰ ’ਤੇ ਸਮਝਣ ਲਈ ਇਸ ਦੇ ਨਿਕਾਸ ਅਤੇ ਵਿਕਾਸ ਦੇ ਮੁੱਢਲੇ ਤੱਤਾਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਵੀਹਵੀਂ ਸਦੀ ਦਾ ਪ੍ਰਮੁੱਖ ਅਤੇ ਪ੍ਰਬੁੱਧ ਵਿਕਾਸ ਵਿਗਿਆਨੀ ਯੂਲੀਅਨ ਹਕਸਲੇ (Julian Huxley) ਜੀਵਨ ਦੇ ਆਰੰਭ ਬਾਰੇ ਤਿੰਨ ਮਨੌਤਾਂ (Hypothesis) ਨੂੰ ਮੁੱਖ ਰੱਖ ਕੇ ਆਪਣੇ ਵਿਚਾਰ ਵਿਅਕਤ ਕਰਦਾ ਹੈ। ਉਹ ਮਨੌਤਾਂ ਇਹ ਹਨ: (ੳ) ਅਲੌਕਿਕ ਸਿਰਜਣਾ (Super natural creation) (ਅ) ਬਾਹਰੋਂ ਪਰਵੇਸ਼ (Extraterrestrial migration) (ੲ) ਸੁਜੀਵੀ ਵਿਕਾਸ (Organic evolution) ਹਕਸਲੇ ਅਨੁਸਾਰ ਪਹਿਲੀ ਮਨੌਤ ਵਿਗਿਆਨ ਵਿਰੋਧੀ ਹੈ ਅਤੇ ਇਸ ਲਈ ਇਹ ਸਿੱਧ ਨਹੀਂ ਕੀਤੀ ਜਾ ਸਕਦੀ। ਸੁਜਿੰਦ ਅਤੇ ਨਿਰਜਿੰਦ ਵਸਤੂ ਇੱਕ ਪ੍ਰਕਾਰ ਦੇ ਪ੍ਰਮਾਣੂਆਂ ਤੋਂ ਬਣੇ ਹੋਏ ਹਨ। ਇਹਨਾਂ ਦੀ ਰਸਾਇਣਕ ਕਿਰਿਆ (Chemical reactions) ਦੇ ਸਿਧਾਂਤ ਵੀ ਇੱਕੋ ਹਨ। ਨਾਲੇ ਜੀਵ ਦੇ ਆਰੰਭ ਬਾਰੇ ਕਿਸੇ ਦੈਵੀ ਸ਼ਕਤੀ ਦੀ ਹੋਂਦ ਦਾ ਕੋਈ ਪ੍ਰਮਾਣ ਨਹੀਂ ਮਿਲਦਾ। ਹਕਸਲੇ ਦੇ ਅਪਣੇ ਸ਼ਬਦਾਂ ਵਿੱਚ : ”To postulate a divine interference with these exchanges of matter and energy at a particular moment in earth's history is both unnecesary and illogical.It is as illogical as it would be to postulate divine interference at each act of fertilization of ovum by sperm,"Evolution in Action,1964) ਦੂਜੀ ਮਨੌਤ ਸੰਭਵ ਵੀ ਹੋਵੇ ਪਰ ਸਵਾਲ ਤਾਂ ਥਾਂ- ਦੀ-ਥਾਂ ਖੜ੍ਹਾ ਰਹਿੰਦਾ ਹੈ। ਭਾਵ ਕਿ ਬ੍ਰਹਿਮੰਡ ਦੇ ਕਿਸੇ ਹੋਰ ਹਿੱਸੇ ਵਿੱਚ ਵੀ ਜੀਵਨ ਦਾ ਆਰੰਭ ਕਿਵੇਂ ਹੋਇਆ ਹੋਵੇਗਾ? ਤੀਜੀ ਮਨੌਤ ਸੰਭਵ ਜਾਪਦੀ ਹੈ ਕਿਉਂਕਿ ਇਹ ਅਕਲ ਦੇ ਗੇੜ ਵਿੱਚ ਆ ਸਕਦੀ ਹੈ, ਭਾਵ ਕਿ ਇਸ ਦਾ ਵਿਗਿਆਨਕ ਸਪੱਸ਼ਟੀਕਰਨ ਸੰਭਵ ਹੈ। ਸੁਜੀਵੀ ਵਿਕਾਸ ਅਨੁਸਾਰ, ਜੀਵਨ ਨਿਰਜਿੰਦ ਪ੍ਰਮਾਣੂਆਂ ਦੀਆਂ ਰਸਾਇਣਕ ਕਿਰਿਆਵਾਂ ਰਾਹੀਂ ਹੋਂਦ ਵਿੱਚ ਆਇਆ। ਸਵਾਲ ਪੈਦਾ ਹੁੰਦਾ ਹੈ ਕਿ ਅਜਿਹੀ ਰਸਾਇਣਕ ਕਿਰਿਆ ਕਿਉਂ ਨਹੀਂ ਵਾਪਰਦੀ ਅਰਥਾਤ ਅੱਜ ਜੀਵਨ ਕੀ ਹੈ? ਕੱਲ ਜੀਵਨ ਨਿਰਜਿੰਦ ਪ੍ਰਮਾਣੂਆਂ ਤੋਂ ਕਿਉਂ ਨਹੀਂ ਉਤਪੰਨ ਹੁੰਦਾ?
ਧਰਤੀ (1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲੱਗਭੱਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤੱਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿੱਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਸਲੀਮ ਮੋਇਜੁੱਦੀਨ ਅਬਦੁਲ ਅਲੀ (12 ਨਵੰਬਰ 1896 - 27 ਜੁਲਾਈ 1987)ਇੱਕ ਭਾਰਤੀ ਪੰਛੀ ਵਿਗਿਆਨੀ ਅਤੇ ਕੁਦਰਤਵਾਦੀ ਸਨ। ਉਨ੍ਹਾਂ ਨੂੰ ਭਾਰਤ ਦੇ ਪੰਛੀਪੁਰਖ (ਅੰਗਰੇਜ਼ੀ:Birdman) ਵਜੋਂ ਜਾਣਿਆ ਜਾਂਦਾ ਹੈ। ਸਲੀਮ ਅਲੀ ਭਾਰਤ ਦੇ ਅਜਿਹੇ ਪਹਿਲੇ ਵਿਅਕਤੀ ਸਨ ਜਿਨ੍ਹਾਂ ਨੇ ਭਾਰਤ ਭਰ ਵਿੱਚ ਤਰਤੀਬਬੱਧ ਤਰੀਕੇ ਨਾਲ ਪੰਛੀ ਸਰਵੇਖਣ ਦਾ ਪ੍ਰਬੰਧ ਕੀਤਾ ਅਤੇ ਪੰਛੀਆਂ ਬਾਰੇ ਲਿਖੀਆਂ ਉਨ੍ਹਾਂ ਦੀਆਂ ਕਿਤਾਬਾਂ ਨੇ ਭਾਰਤ ਵਿੱਚ ਪੰਛੀ-ਵਿਗਿਆਨ ਦੇ ਵਿਕਾਸ ਵਿੱਚ ਕਾਫ਼ੀ ਮਦਦ ਕੀਤੀ ਹੈ। 1976 ਵਿੱਚ ਭਾਰਤ ਦੇ ਦੂਜੇ ਸਰਵਉੱਚ ਨਾਗਰਿਕ ਸਨਮਾਨ ਪਦਮ ਭੂਸ਼ਣ ਨਾਲ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। 1947 ਦੇ ਬਾਅਦ ਉਹ ਬੰਬੇ ਕੁਦਰਤੀ ਇਤਿਹਾਸ ਸਮਾਜ ਦੇ ਪ੍ਰਮੁੱਖ ਵਿਅਕਤੀ ਬਣੇ ਅਤੇ ਸੰਸਥਾ ਵਾਸਤੇ ਸਰਕਾਰੀ ਸਹਾਇਤਾ ਲਈ ਉਨ੍ਹਾਂ ਨੇ ਆਪਣੇ ਪ੍ਰਭਾਵ ਨੂੰ ਇਸਤੇਮਾਲ ਕੀਤਾ ਅਤੇ ਭਰਤਪੁਰ ਪੰਛੀ ਪਨਾਹਗਾਹ (ਕੇਵਲਾਦੇਵ ਨੈਸ਼ਨਲ ਪਾਰਕ) ਦੇ ਨਿਰਮਾਣ ਅਤੇ ਇੱਕ ਬੰਨ੍ਹ ਪਰਯੋਜਨਾ ਨੂੰ ਰੁਕਵਾਉਣ ਉੱਤੇ ਉਨ੍ਹਾਂ ਨੇ ਕਾਫ਼ੀ ਜ਼ੋਰ ਦਿੱਤਾ ਜੋ ਕਿ ਸਾਇਲੇਂਟ ਵੇਲੀ ਨੇਸ਼ਨਲ ਪਾਰਕ ਲਈ ਇੱਕ ਖ਼ਤਰਾ ਸੀ।
ਅਲਮਾਨੀਆ (ਅਲਮਾਨੀ: Bundesrepublik Deutschland) ਦੇਸ਼ ਵਿੱਚ ਅਲਮਾਨੀ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਅਲਮਾਨੀਆ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਅਲਮਾਨੀਆ ਅਤੇ ਪੱਛਮੀ ਅਲਮਾਨੀਆ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
ਯੂਰਪ ਇੱਕ ਮਹਾਂਦੀਪ ਹੈ। ਇਹ ਏਸ਼ੀਆ ਦੇ ਨਾਲ ਪੂਰੀ ਤਰਾਂ ਜੁੜਿਆ ਹੋਇਆ ਹੈ। ਏਸ਼ੀਆ ਅਤੇ ਯੂਰਪ ਨੂੰ ਯੂਰੇਸ਼ੀਆ ਵੀ ਕਹਿੰਦੇ ਹਨ। ਆਸਟ੍ਰੇਲੀਆ ਅਤੇ ਅੰਟਾਰਕਟਿਕਾ ਤੋਂ ਬਾਅਦ ਯੂਰਪ ਦੁਨੀਆਂ ਦਾ ਜਨਸੰਖਿਆ ਅਤੇ ਖੇਤਰਫਲ ਵਿੱਚ ਦੁਨੀਆਂ ਦਾ ਸਭ ਤੋਂ ਛੋਟਾ ਮਹਾਂਦੀਪ ਹੈ। ਇਹ ਸਮੁੱਚੇ ਤੌਰ 'ਤੇ ਉੱਤਰੀ ਗੋਲੇਪੱਥ 'ਚ ਸਥਿਤ ਹੈ ਅਤੇ ਜ਼ਿਆਦਾਤਰ ਪੂਰਬੀ ਗੋਲੇਪੱਥ 'ਚ ਸਥਿਤ ਹੈ। ਇਹ ਉੱਤਰ ਵੱਲ ਆਰਕਟਿਕ ਮਹਾਂਸਾਗਰ, ਪੱਛਮ ਵੱਲ ਅੰਧ ਮਹਾਂਸਾਗਰ ਅਤੇ ਦੱਖਣ ਵੱਲ ਭੂਮੱਧ ਸਾਗਰ ਦੁਆਰਾ ਘਿਰਿਆ ਹੋਇਆ ਹੈ। ਇਹ ਯੂਰੇਸ਼ੀਆ ਦੇ ਪੱਛਮੀ ਹਿੱਸੇ ਵਾਲਾ ਹਿੱਸਾ ਹੈ। 1850 ਦੇ ਦਹਾਕੇ ਤੋਂ, ਊਰਾਲ ਅਤੇ ਕਾਕੇਸ਼ਸ ਪਹਾੜਾਂ, ਊਰਾਲ ਨਦੀ, ਕੈਸਪੀਅਨ ਅਤੇ ਕਾਲੇ ਸਮੁੰਦਰ ਅਤੇ ਟਰਕਸੀ ਸਮੁੰਦਰੀ ਜਹਾਜ਼ਾਂ ਦੇ ਜਲਮਾਰਗਾਂ ਦੇ ਪਾਣੀ ਨੂੰ ਵੰਡਣ ਦੁਆਰਾ ਯੂਰਪ ਨੂੰ ਏਸ਼ੀਆ ਨਾਲੋਂ ਵੱਖਰਾ ਮੰਨਿਆ ਜਾਂਦਾ ਹੈ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) 1914 ਤੋਂ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ ਅਤੇ ਟਰਿਪਲ ਏਨਟਟੇ । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।ਸੰਨ 1914 ਨੂੰ ਸੇਰਾਜੇਵੋ ਵਿੱਚ ਗੇਵਰੀਲੋ ਪਰਿਨਸਿਪ (Gavrilo Princip) (ਇੱਕ ਸਰਬਿਆ ਨੈਸ਼ਨਲਿਸਟ ਗਰੁਪ ਦਾ ਆਦਮੀ) ਨੇ ਆਸਟ੍ਰੀਆ-ਹੰਗਰੀ ਦੇ ਰਾਜਕੁਮਾਰ ਆਰਚਡੂਕ ਫਰੈਂਜ਼ ਫਰਡੀਨੈਂਡ (Archduke Franz Ferdinand) ਦਾ ਕਤਲ ਕਰ ਦਿੱਤਾ । ਇਸ ਲਈ ਆਸਟਰੀਆ ਅਤੇ ਹੰਗਰੀ ਦੇ ਮੰਤਰੀਆਂ ਅਤੇ ਜਰਨੈਲਾਂ ਨੇ ਆਸਟਰੀਆ ਅਤੇ ਹੰਗਰੀ ਦੇ ਰਾਜੇ ਨੂੰ ਸਰਬੀਆ ਉੱਤੇ ਹਮਲਾ ਕਰਨ ਲਈ ਪ੍ਰੇਰਿਤ ਕੀਤਾ। ਯੂਰਪ ਦੇ ਦੇਸ਼ਾਂ ਦੇ ਇੱਕ ਦੁਜੇ ਨਾਲ ਮਿਲਟਰੀ ਮਦਦ ਦੇ ਵਾਅਦੇ ਕੀਤੇ ਹੋਣ ਕਾਰਨ (ਕਿ ਜੇ ਕੋਈ ਦੇਸ਼ ਹਮਲਾ ਕਰੇ ਤਾਂ ਸਮਝੋਤੇ ਵਾਲੇ ਦੇਸ਼ ਇੱਕ ਦੂਜਾ ਦੀ ਮਦਦ ਕਰਨਗੇ), ਇਸ ਘਟਨਾ ਕਾਰਣ ਪੂਰਾ ਯੂਰਪ ਜਲਦੀ ਹੀ ਲੜਾਈ ਵਿੱਚ ਕੁੱਦ ਗਿਆ ਅਤੇ ਪਹਿਲਾ ਸੰਸਾਰ ਯੁੱਧ ਸ਼ੁਰੂ ਹੋ ਗਿਆ। ਯੂਰਪ ਦੇ ਦੇਸ਼ਾਂ ਦੇ ਬਾਕੀ ਹੋਰ ਮਹਾਂਦੀਪਾਂ ਵਿੱਚ ਫੈਲੇ ਹੋਣ ਕਾਰਨ ਇਹ ਪੂਰੀ ਦੁਨੀਆਂ ਵਿੱਚ ਫੈਲ ਗਿਆ।
ਇੰਗਲੈਂਡ ਯੂਨਾਈਟਿਡ ਕਿੰਗਡਮ ਦਾ ਇੱਕ ਦੇਸ਼ ਹੈ। ਇਹ ਉੱਤਰ ਵੱਲ ਸਕਾਟਲੈਂਡ ਨਾਲ ਅਤੇ ਪੱਛਮ ਵਿੱਚ ਵੇਲਜ਼ ਨਾਲ ਜ਼ਮੀਨੀ ਹੱਦਾਂ ਸਾਂਝਾ ਕਰਦਾ ਹੈ। ਆਇਰਲੈਂਡੀ ਸਮੁੰਦਰ ਇੰਗਲੈਂਡ ਤੋਂ ਉੱਤਰ ਪੱਛਮ ਵੱਲ ਅਤੇ ਸੇਲਟਿਕ ਸਮੁੰਦਰ ਦੱਖਣ-ਪੱਛਮ ਵੱਲ ਪੈਂਦਾ ਹੈ। ਇੰਗਲੈਂਡ ਨੂੰ ਉੱਤਰ ਸਾਗਰ ਤੋਂ ਪੂਰਬ ਵਿੱਚ ਅਤੇ ਮਹਾਂਦੀਪ ਯੂਰਪ ਤੋਂ ਦੱਖਣ ਵੱਲ ਇੰਗਲਿਸ਼ ਚੈਨਲ ਰਾਹੀਂ ਵੱਖ ਕੀਤਾ ਗਿਆ ਹੈ। ਇਹ ਦੇਸ਼ ਗ੍ਰੇਟ ਬ੍ਰਿਟੇਨ ਦੇ ਪੰਜ-ਅੱਠਵਿਆਂ ਨੂੰ ਸ਼ਾਮਲ ਕਰਦਾ ਹੈ, ਜੋ ਉੱਤਰੀ ਅਟਲਾਂਟਿਕ ਵਿੱਚ ਸਥਿਤ ਹੈ, ਅਤੇ 100 ਤੋਂ ਜ਼ਿਆਦਾ ਛੋਟੇ ਟਾਪੂ ਸ਼ਾਮਲ ਹਨ ਜਿਵੇਂ ਕਿ ਆਇਲਸ ਆਫ ਸਕਾਈਲੀ ਅਤੇ ਆਈਲ ਆਫ ਵਾਈਟ।
ਪੈਰਿਸ (ਫਰਾਂਸੀਸੀ:Paris) ਫਰਾਂਸ ਦਾ ਇੱਕ ਸੁੰਦਰ ਸ਼ਹਿਰ ਅਤੇ ਰਾਜਧਾਨੀ ਹੈ। ਇਹ ਉੱਤਰੀ ਫ੍ਰਾਂਸ ਵਿੱਚ,ਸੈਨ ਨਦੀ ਦੇ ਕਿਨਾਰੇ, ਈਲ-ਡ-ਫ੍ਰਾਂਸ (Ile-de-France) ਕਹੇ ਜਾਣ ਵਾਲੇ ਖੇਤਰ ਵਿੱਚ ਵਸਿਆ ਹੋਇਆ ਹੈ। ਇਸ ਵਿੱਚ ਫਰਾਂਸਿਸੀ ਭਾਸ਼ਾ ਭਾਸ਼ਾ ਬੋਲੀ ਜਾਂਦੀ ਹੈ। ਇਸ ਦੀ ਅਨੁਮਾਨਿਤ ਜਨਸੰਖਿਆ 2,193,031 ( ਜਨਵਰੀ 2007 ) ਹੈ। ਪੈਰਿਸ (ਫਰਾਂਸਿਸੀ ਉਚਾਰਣ: ਪਾਰੀ) ਫ਼ਰਾਂਸ ਦਾ ਸਭ ਤੋਂ ਪ੍ਰਸਿੱਧ ਨਗਰ ਅਤੇ ਉਸਦੀ ਰਾਜਧਾਨੀ ਹੈ। ੲਿਹਨਾਂ ਹੀ ਨਹੀਂ , ਇਸਨੂੰ ਦੁਨੀਆ ਦੇ ਸਭ ਤੋਂ ਸੁੰਦਰ ਨਗਰਾਂ ਵਿੱਚੋਂ ਇੱਕ ਅਤੇ ਦੁਨੀਆ ਦੀ ਫ਼ੈਸ਼ਨ ਅਤੇ ਗਲੈਮਰ ਰਾਜਧਾਨੀ ਮੰਨਿਆ ਜਾਂਦਾ ਹੈ। ਇੱਥੇ ਉੱਤੇ ਦੁਨੀਆ ਦੀ ਸਭ ਤੋਂ ਪ੍ਰਸਿੱਧ ਅੱਟਾਲਿਕਾ ਆਈਫਾਲ ਟਾਵਰ (ਫਰਾਂਸਿਸੀ: Tour Eiffel ਤੂਰ ਏਫੀਲ) ਸਥਿਤ ਹੈ। ਪੈਰਿਸ ਸ਼ੁਮਾਲ ਵੁਸਤੀ ਫ਼ਰਾਂਸ ਵਿੱਚ ਦਰਯਾਐ ਸੇਨ ਦੇ ਕੰਡੇ ਵਾਸਿਅਾ ਇੱਕ ਸ਼ਹਿਰ ਹੈ ਜੋ ਬਲਹਾਜ ਆਬਾਦੀ ਮੁਲਕ ਦਾ ਸਭ ਵਲੋਂ ਬਹੁਤ ਸ਼ਹਿਰ ਅਤੇ ਦਾਰੁਲਹਕੂਮਤ ਹੈ। ਸ਼ਹਿਰ, ਜਿਸ ਦੀ ਇੰਤੀਜਾਮੀ ਸਰਹਦੇਂ 1860ਏ ਵਲੋਂ ਤਬਦੀਲ ਨਹੀਂ ਹੋਈ , ਦੀ ਕੁਲ ਆਬਾਦੀ 2,203,817 (ਜਨਵਰੀ 2006) ਹੈ ਜਦੋਂ ਕਿ ਅਮ ਏਲਬਲਦ ਦੇ ਇਲਾਕੇ ਦੀ ਕੁਲ ਆਬਾਦੀ 11,769,433 ( ਜਨਵਰੀ 2006ਏ ) ਹੈ ਅਤੇ ਇਸ ਤਰ੍ਹਾਂ ਇਹ ਯੂਰੋਪ ਦੇ ਵੱਡੇ ਅਮ ਏਲਬਲਦ ਵਿੱਚੋਂ ਇੱਕ ਹੈ। ਗੁਜਸ਼ਤਾ ਦੋ ਹਜਾਰ ਸਾਲਾਂ ਵਲੋਂ ਕਾਇਮ ਇਹ ਅਹਿਮ ਸ਼ਹਿਰ ਅੱਜ ਦੁਨੀਆ ਦਾ ਅਹਿਮ ਕਾਰੋਬਾਰੀ ਅਤੇ ਸਕਾਫਤੀ ਮਰਕਜ ਹੈ ਅਤੇ ਆਲਮੀ ਸਿਆ ਸਿਆਤ, ਗਿਆਨ, ਤਫਰੀਹ, ਅਬਲਾਗ, ਫੈਸ਼ਨ, ਅਲਵਮ ਅਤੇ ਫਨੂਨ ਉੱਤੇ ਇਸ ਦੇ ਗਹਿਰੇ ਅਸਰਾਤ ਹਨ ਅਤੇ ਜੋ ਉਸਨੂੰ ਵੱਡੇ ਆਲਮੀ ਸ਼ਹਿਰਾਂ ਵਿੱਚੋਂ ਇੱਕ ਬਣਾਉਂਦੇ ਹਨ । ਪੈਰਿਸ ਸ਼ਹਿਰ ਅਤੇ ਪੈਰਿਸ ਖਿੱਤਾ ਫ਼ਰਾਂਸ ਦੀ ਕੁਲ ਜੀ ਡੀ ਪੀ ਦਾ ਇੱਕ ਚੌਥਾਈ ਪੈਦਾ ਕਰਦਾ ਹੈ ਜੋ 2007ਏ ਦੇ ਮੁਤਾਬਕ 533 . 6 ਅਰਬ ੀਵਰਓ - ( 731.
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਸੋਵੀਅਤ ਸੰਘ (Сою́з Сове́тских Социалисти́ческих Респу́блик, ਸਯੂਜ਼ ਸਵਯੇਤਸਕੀਖ਼ ਸਸਤੀਆਲੀਸਤੀਚਯੇਸਕੀਖ਼ ਰਿਸਪੂਬਲਿਕ), ਜਿਸ ਨੂੰ USSR ਜਾਂ ਸੋਵੀਅਤ ਯੂਨੀਅਨ ਵੀ ਕਿਹਾ ਜਾਂਦਾ ਸੀ, ਇੱਕ ਸੋਸ਼ਲਿਸਟ ਦੇਸ਼ ਸੀ ਜੋ ਕਿ 1922 ਤੋਂ 1991 ਤੱਕ ਕਾਇਮ ਰਿਹਾ। ਉਸ ਨੂੰ ਆਮ ਬੋਲੀ ਵਿਚ ਰੂਸ ਯਾਨੀ ਰਸ਼ੀਆ ਵੀ ਆਖਿਆ ਜਾਂਦਾ ਸੀ, ਜਿਹੜਾ ਕਿ ਗਲਤ ਸੀ ਕਿਉਂਕਿ ਰੂਸ ਇਸ ਸੰਘ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਤਾਕਤਵਰ ਰਿਪਬਲਿਕ ਸੀ। ਇਹ ਇਨ੍ਹਾਂ ਵੱਡਾ ਸੀ ਕਿ ਸੋਵੀਅਤ ਸੰਘ ਵਿਚ ਮੌਜੂਦ ਰੂਸ ਤੋਂ ਇਲਾਵਾ 14 ਰਿਆਸਤਾਂ ਦਾ ਕੁੱਲ ਰਕਬਾ ਰੂਸ ਦੇ ਰਕਬੇ ਦੇ ਘੱਟ ਸੀ। 1945 ਤੋਂ ਉਸਦੀ 1991 ਦੀ ਤਹਲੀਲ ਤੱਕ ਸੋਵੀਅਤ ਯੂਨੀਅਨ ਅਮਰੀਕਾ ਦੇ ਨਾਲ-ਨਾਲ ਦੁਨੀਆਂ ਦਾ ਸਭ ਤੋਂ ਤਾਕਤਵਰ ਦੇਸ਼ ਸੀ। ਇਸਦੀ ਰਾਜਧਾਨੀ ਮਾਸਕੋ ਸੀ।
ਭੌਤਿਕ ਵਿਗਿਆਨ (ਪੁਰਾਤਨ ਯੂਨਾਨੀ: φυσική (ἐπιστήμη) phusikḗ (epistḗmē) "ਕੁਦਰਤ ਦਾ ਗਿਆਨ", φύσις phúsis "ਕੁਦਰਤ") ਉਹ ਕੁਦਰਤੀ ਵਿਗਿਆਨ ਹੈ ਜਿਸ ਵਿੱਚ ਪਦਾਰਥ ਦਾ ਅਧਿਐਨ ਅਤੇ ਇਸਦੀ ਗਤੀ ਅਤੇ ਐਨਰਜੀ ਅਤੇ ਫੋਰਸ ਵਰਗੇ ਸਬੰਧਤ ਸੰਕਲਪਾਂ ਦੇ ਨਾਲ ਨਾਲ ਸਪੇਸਟਾਈਮ ਰਾਹੀਂ ਇਸਦਾ ਵਰਤਾਓ ਸ਼ਾਮਿਲ ਹੈ। ਸਭ ਤੋਂ ਜਿਆਦਾ ਬੁਨਿਆਦੀ ਵਿਗਿਆਨਿਕ ਵਿਸ਼ਿਆਂ ਵਿੱਚੋਂ ਇੱਕ ਵਿਸ਼ਾ ਹੁੰਦੇ ਹੋਏ, ਭੌਤਿਕ ਵਿਗਿਆਨ ਦਾ ਮੁੱਖ ਮੰਤਵ ਇਹ ਸਮਝਣਾ ਹੈ ਕਿ ਬ੍ਰਹਿਮੰਡ ਕਿਵੇਂ ਵਰਤਾਓ ਕਰਦਾ ਹੈ।ਭੌਤਿਕ ਵਿਗਿਆਨ ਪੁਰਾਤਨ ਅਕੈਡਮਿਕ ਵਿਸ਼ਿਆਂ ਵਿੱਚੋਂ ਇੱਕ ਹੈ, ਸ਼ਾਇਦ ਇਸ ਵਿੱਚ ਅਸਟ੍ਰੌਨੋਮੀ ਦੀ ਸ਼ਮੂਲੀਅਤ ਰਾਹੀਂ ਇਹ ਸਭ ਤੋਂ ਪੁਰਾਤਨ ਵਿਸ਼ਾ ਬਣ ਜਾਂਦਾ ਹੈ। ਆਖਰੀ ਦੋ ਹਜ਼ਾਰ ਸਾਲਾਂ ਤੋਂ ਵੀ ਜਿਆਦਾ ਸਮੇਂ ਤੋਂ, ਭੌਤਿਕ ਵਿਗਿਆਨ, ਕੈਮਿਸਟਰੀ, ਬਾਇਓਲੌਜੀ, ਅਤੇ ਗਣਿਤ ਦੀਆਂ ਕੁੱਝ ਸ਼ਾਖਾਵਾਂ ਦੇ ਨਾਲ ਨਾਲ ਕੁਦਰਤੀ ਫਿਲਾਸਫੀ ਦਾ ਇੱਕ ਹਿੱਸਾ ਰਹੀ ਹੈ, ਪਰ 17ਵੀਂ ਸਦੀ ਵਿੱਚ ਵਿਗਿਆਨਿਕ ਇੰਨਕਲਾਬ ਦੌਰਾਨ, ਕੁਦਰਤੀ ਵਿਗਿਆਨਾਂ ਅਪਣੇ ਖੁਦ ਦੇ ਮੁਤਾਬਿਕ ਨਿਰਾਲੇ ਰਿਸਰਚ ਪ੍ਰੋਗਰਾਮਾਂ ਦੇ ਤੌਰ ਤੇ ਉਤਪੰਨ ਹੋ ਗਈ ਸੀ। ਭੌਤਿਕ ਵਿਗਿਆਨ ਰਿਸਰਚ ਦੇ ਬਹੁਤ ਸਾਰੇ ਅੰਤਰਵਿਸ਼ਾਤਮਿਕ ਖੇਤਰਾਂ ਨੂੰ ਜੋੜਦੀ ਹੈ, ਜਿਵੇਂ ਬਾਇਓਫਿਜ਼ਿਕਸ ਅਤੇ ਕੁਆਂਟਮ ਕੈਮਿਸਟਰੀ, ਅਤੇ ਭੌਤਿਕ ਵਿਗਿਆਨ ਦੀਆਂ ਹੱਦਾਂ ਠੋਸ ਤੌਰ ਤੇ ਪਰਿਭਾਸ਼ਿਤ ਨਹੀਂ ਹਨ। ਭੌਤਿਕ ਵਿਗਿਆਨ ਵਿੱਚ ਨਵੇੰ ਵਿਚਾਰ ਅਕਸਰ ਹੋਰ ਵਿਗਿਆਨਾਂ ਦੇ ਬੁਨਿਆਦੀ ਮਕੈਨਿਜ਼ਮਾਂ ਨੂੰ ਸਮਝਾਉਂਦੇ ਰਹਿੰਦੇ ਹਨ ਜਦੋਂ ਗਣਿਤ ਅਤੇ ਫਿਲਾਸਫੀ ਵਰਗੇ ਖੇਤਰਾਂ ਵਿੱਚ ਰਿਸਰਚ ਦੇ ਨਵੇਂ ਰਸਤੇ ਖੁੱਲਦੇ ਹਨ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।