ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਆਯੁਰਵੇਦ ਭਾਰਤੀ ਉਪ-ਮਹਾਂਦੀਪ ਵਿੱਚ ਇਤਿਹਾਸਿਕ ਜੜ੍ਹਾਂ ਵਾਲੀ ਦਵਾਈ ਦੀ ਇੱਕ ਪ੍ਰਣਾਲੀ ਹੈ।ਹਾਲਾਂਕਿ ਪ੍ਰਯੋਗਸ਼ਾਲਾ ਦੇ ਪ੍ਰਯੋਗਾਂ ਤੋਂ ਇਹ ਸੰਕੇਤ ਮਿਲਦਾ ਹੈ ਕਿ ਆਯੂਰਵੈਦ ਵਿੱਚ ਵਰਤੇ ਗਏ ਕੁਝ ਪਦਾਰਥਾਂ ਨੂੰ ਅਸਰਦਾਰ ਇਲਾਜਾਂ ਵਿੱਚ ਵਿਕਸਤ ਕੀਤਾ ਜਾ ਸਕਦਾ ਹੈ, ਪਰ ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਮੌਜੂਦਾ ਸਮੇਂ ਵਿੱਚ ਵਰਤੇ ਜਾਂ ਵਾਲੇ ਤਰੀਕੇ ਪ੍ਰਭਾਵਸ਼ਾਲੀ ਹਨ। ਆਯੁਰਵੈਦ ਦੀ ਦਵਾਈ ਨੂੰ ਸੂਡੋ-ਵਿਗਿਆਨ ਮੰਨਿਆ ਜਾਂਦਾ ਹੈ। ਹੋਰ ਖੋਜਕਰਤਾ ਇਸ ਦੀ ਬਜਾਏ ਆਯੁਰਵੇਦ ਨੂੰ ਇੱਕ ਪ੍ਰੋਟੋਸਾਈਂਸ ਜਾਂ ਟ੍ਰਾਂਸ-ਸਾਇੰਸ ਸਿਸਟਮ ਸਮਝਦੇ ਹਨ।ਇੱਕ 2008 ਦੇ ਅਧਿਐਨ ਵਿੱਚ 21% ਇੰਟਰਨੈਟ ਦੁਆਰਾ ਯੂਐਸ ਵਿਚ ਵੇਚੇ ਗਏ ਭਾਰਤੀ-ਨਿਰਮਿਤ ਪੇਟੈਂਟ ਆਯੁਰਵੇਦ ਦਵਾਈਆਂ ਵਿੱਚ ਭਾਰੀ ਧਾਤਾਂ ਦੇ ਜ਼ਹਿਰੀਲੇ ਪੱਧਰ, ਖਾਸ ਕਰਕੇ ਲੀਡ, ਪਾਰਾ, ਅਤੇ ਆਰਸੈਨਿਕ ਸ਼ਾਮਲ ਮਿਲੇ ਸਨ। ਭਾਰਤ ਵਿਚ ਅਜਿਹੇ ਧਾਤੂ ਪ੍ਰਦੂਸ਼ਕਾਂ ਦੇ ਜਨਤਕ ਸਿਹਤ ਦੇ ਪ੍ਰਭਾਵ ਅਣਜਾਣ ਹਨ।
Mubarka ਬੰਦੀ ਛੋੜ ਦਿਵਸ (ਮੁਕਤੀ ਦਾ ਦਿਵਸ) ਅੱਸੂ ਮਹੀਨੇ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਸਿੱਖ ਤਿਉਹਾਰ ਹੈ।ਸਿੱਖ ਜਗਤ ਵਿਚ ਬੰਦੀ-ਛੋੜ ਦਿਵਸ ਸਿੱਖ ਮਾਨਸਿਕਤਾ ਨਾਲ ਜੁੜੇ ਹੋਏ ਹਨ। ਇਸ ਦਿਨ ਨਾਲ ਸਿੱਖ ਇਤਿਹਾਸ ਦੀਆਂ ਕਈ ਪ੍ਰਮੁੱਖ ਘਟਨਾਵਾਂ ਜੁੜੀਆਂ ਹੋਈਆਂ ਹਨ। ਮੁੱਖ ਰੂਪ ਵਿਚ ਸਿੱਖ ਇਤਿਹਾਸ ਨਾਲ ਇਸ ਤਿਉਹਾਰ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ, ਜਦੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹਾ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮਿ੍ਤਸਰ ਸਾਹਿਬ ਪਹੁੰਚੇ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਸ੍ਰੀ ਗੁਰੂ ਨਾਨਕ ( ਉਚਾਰਨ 15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਵਿੱਚ ਅਲੱਗ-ਅਲੱਗ ਮਿਤੀ 'ਤੇ ਆਉਂਦੀ ਹੈ।ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਗੁਰੂ ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ।ਪਰ ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਹੀ ਇਹਨਾਂ ਪ੍ਰਭਾਵਿਤ ਕੀਤਾ ਕਿ ਪਾਂਧਾ ਵੀ ਆਪ ਤੋਂ ਬਹੁਤ ਪ੍ਰਭਾਵਿਤ ਹੋਇਆ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ, ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ, ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 30,542 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਨਵੰਬਰ 2018 ਮੁਤਾਬਿਕ ਇਸ ਵਿਕੀ ’ਤੇ 30,590 ਲੇਖ ਹਨ ਅਤੇ ਇਸ ਦੇ ਕੁੱਲ 25,682 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,46,882 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.1 (f1d235a) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪ੍ਰੋ. ਮੋਹਨ ਸਿੰਘ (20 ਅਕਤੂਬਰ 1905 - 3 ਮਈ 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਨ੍ਹਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਭਾਈ ਵੀਰ ਸਿੰਘ ਦੀ ਕਵਿਤਾ ਤੇ ਉਨ੍ਹਾਂ ਦੀ ਸ਼ਖ਼ਸੀਅਤ ਦੀ ਮੂਲ ਪ੍ਰਵਿਰਤੀ ਭਗਤੀ ਕਾਲ ਦੇ ਸੰਤਾਂ ਅਤੇ ਉਨ੍ਹਾਂ ਦੀਆਂ ਰਚਨਾਵਾਂ ਪ੍ਰੋ. ਮੋਹਨ ਸਿੰਘ (20 ਅਕਤੂਬਰ 1905 - 3 ਮਈ 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਨ੍ਹਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਨੂੰ ਪਹਿਲਾ ਆਧੁਨਿਕ ਕਵੀ ਮੰਨ ਲਿਆ ਜਾਂਦਾ ਹੈ ਪਰ ਉਨ੍ਹਾਂ ਦੀ ਕਵਿਤਾ ਦੀ ਅੰਤਰਵਸਤੂ ਨੂੰ ਆਧੁਨਿਕ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਨੇ ਮਧਕਾਲ ਦੇ ਕਾਵਿ ਚਿੰਤਨ ਨੂੰ ਹੀ ਨਵੇਂ ਮੁਹਾਵਰੇ ਵਿੱਚ ਪੇਸ਼ ਕੀਤਾ ਹੈ। ਪ੍ਰੋ.
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਪਸ਼ੂ ਪਾਲਣ (ਅੰਗਰੇਜ਼ੀ: Animal husbandry) ਮੀਟ, ਫਾਈਬਰ, ਦੁੱਧ, ਅੰਡੇ ਜਾਂ ਹੋਰ ਉਤਪਾਦਾਂ ਲਈ ਪਾਲੇ ਜਾ ਰਹੇ ਜਾਨਵਰਾਂ ਨਾਲ ਸੰਬੰਧਿਤ ਖੇਤੀਬਾੜੀ ਦੀ ਸ਼ਾਖਾ ਹੈ। ਇਸ ਵਿਚ ਪਸ਼ੂਆਂ ਦੀ ਰੋਜ਼ਾਨਾ ਦੀ ਦੇਖਭਾਲ, ਚੋਣਵੇਂ ਪ੍ਰਜਨਨ ਅਤੇ ਉਹਨਾਂ ਦੀ ਗਿਣਤੀ ਵਿੱਚ ਵਾਧਾ ਸ਼ਾਮਲ ਹੈ। ਪਸ਼ੂ ਪਾਲਣ, ਮਨੁੱਖਾਂ ਦੁਆਰਾ ਪਸ਼ੂਆਂ ਦਾ ਪ੍ਰਬੰਧਨ ਅਤੇ ਉਹਨਾਂ ਦੀ ਦੇਖਭਾਲ ਹੈ, ਜਿਸ ਵਿੱਚ ਉਹਨਾਂ ਦੇ ਜਮਾਂਦਰੂ ਗੁਣਾਂ ਅਤੇ ਵਿਵਹਾਰ (ਜਿਨਾਂ ਨੂੰ ਮਨੁੱਖਾਂ ਲਈ ਲਾਭਦਾਇਕ ਮੰਨਿਆ ਜਾਂਦਾ ਹੈ), ਨੂੰ ਅੱਗੇ ਵਧਾਇਆ ਜਾਂਦਾ ਹੈ। ਪਸ਼ੂਆਂ ਦਾ ਇੱਕ ਲੰਬਾ ਇਤਿਹਾਸ ਹੈ, ਨਵਓਲੀਥਿਕ ਕ੍ਰਾਂਤੀ ਦੇ ਨਾਲ ਸ਼ੁਰੂ ਹੋਇਆ 13 ਵੀਂ ਸਦੀ ਦੇ ਲਗਭਗ 13,000 ਬੀ.ਸੀ.
ਰਾਮਨੌਮੀ ਸ਼੍ਰੀ ਰਾਮ ਚੰਦਰ ਜੀ ਦਾ ਜਨਮ ਦਿਨ ਹੈ। ਹਿੰਦੂਆਂ ਦਾ ਤਿਉਹਾਰ ਹੈ। ਮਰਿਆਦਾ ਪੁਰਸ਼ੋਤਮ ਭਗਵਾਨ ਰਾਮ ਚੰਦਰ ਜੀ ਦਾ ਜਨਮ ਸ਼੍ਰੀ ਵਿਸ਼ਣੂ ਜੀ ਦੇ ਬਾਈਵੇਂ ਅਵਤਾਰ ਦੇ ਰੂਪ ਵਿੱਚ ਚੇਤ ਮਹੀਨੇ ਦੇ ਚਾਨਣੇ ਪੱਖ ਦੀ ਨੌਮੀ ਨੂੰ ਬਿਕਰਮੀ ਸੰਮਤ 2070 (20 ਅਪਰੈਲ, ਸੰਨ 2013) ਤੋਂ ਅੱਠ ਲੱਖ ਅੱਸੀ ਹਜ਼ਾਰ ਇੱਕ ਸੌ ਤੇਰਾਂ ਸਾਲ ਪਹਿਲਾਂ ਹੋਇਆ ਸੀ।ਉਹ ਅਯੁੱਧਿਆ ਦੇ ਰਾਜਾ ਦਸ਼ਰਥ ਦੇ ਜੇਠੇ ਪੁੱਤਰ ਸਨ ਜੋ ਮਹਾਰਾਣੀ ਕੌਸ਼ਲਿਆ ਜੀ ਦੀ ਕੁੱਖੋਂ ਪੈਦਾ ਹੋਏ ਸਨ। ਮਹਾਂਰਿਸ਼ੀ ਵਾਲਮੀਕਿ ਨੇ ਅਯੁੱਧਿਆ (ਪੱਛਮੀ ਉੱਤਰ ਪ੍ਰਦੇਸ਼ ਦੇ ਪ੍ਰਸਿੱਧ ਨਗਰ) ਨੂੰ ਭਾਰਤ ਦੇ ਸਭ ਤੋਂ ਪਹਿਲੇ ਰਾਜੇ ਇਕਸ਼ਵਾਕ ਦੀ ਰਾਜਧਾਨੀ ਦੱਸਿਆ ਹੈ।
ਅਫ਼ਗ਼ਾਨਿਸਤਾਨ ਇਸਲਾਮੀ ਗਣਰਾਜ (ਫ਼ਾਰਸੀ: جمهوری اسلامی افغانستان) ਦੱਖਣ ਮੱਧ ਏਸ਼ੀਆ ਵਿੱਚ ਸਥਿਤ ਦੇਸ਼ ਹੈ, ਜੋ ਚਾਰੇ ਪਾਸੇ ਤੋਂ ਜ਼ਮੀਨ ਨਾਲ ਘਿਰਿਆ ਹੋਇਆ ਹੈ। ਅਕਸਰ ਇਸ ਦੀ ਗਿਣਤੀ ਮੱਧ ਏਸ਼ੀਆ ਦੇ ਦੇਸ਼ਾਂ ਵਿੱਚ ਹੁੰਦੀ ਹੈ ਪਰ ਦੇਸ਼ ਵਿੱਚ ਲਗਾਤਾਰ ਚੱਲ ਰਹੇ ਸੰਘਰਸ਼ਾਂ ਨੇ ਇਸਨੂੰ ਕਦੇ ਮੱਧ ਪੂਰਬ ਤੇ ਕਦੇ ਦੱਖਣ ਏਸ਼ੀਆ ਨਾਲ ਜੋੜ ਦਿੱਤਾ ਹੈ। ਇਸ ਦੇ ਪੂਰਬ ਵਿੱਚ ਪਾਕਿਸਤਾਨ, ਉੱਤਰ ਪੂਰਬ ਵਿੱਚ ਭਾਰਤ ਅਤੇ ਚੀਨ, ਉੱਤਰ ਵਿੱਚ ਤਾਜਿਕਿਸਤਾਨ, ਕਜ਼ਾਖ਼ਸਤਾਨ ਅਤੇ ਤੁਰਕਮੇਨਿਸਤਾਨ ਅਤੇ ਪੱਛਮ ਵਿੱਚ ਇਰਾਨ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਚੰਦਰ ਸ਼ੇਖਰ ਆਜ਼ਾਦ ਉਚਾਰਨ (23 ਜੁਲਾਈ 1906 – 27 ਫਰਵਰੀ 1931), ਆਜ਼ਾਦ ਵਜੋਂ ਮਸ਼ਹੂਰ ਭਾਰਤੀ ਇਨਕਲਾਬੀ ਸਨ ਜਿਨ੍ਹਾਂ ਨੇ ਹਿੰਦੁਸਤਾਨ ਰਿਪਬਲਿਕਨ ਐਸੋਸੀਏਸ਼ਨ ਨੂੰ ਇਸਦੇ ਬਾਨੀ ਰਾਮ ਪਰਸ਼ਾਦ ਬਿਸਮਿਲ ਅਤੇ ਤਿੰਨ ਹੋਰ ਪ੍ਰਮੁੱਖ ਪਾਰਟੀ ਆਗੂਆਂ, ਰੋਸ਼ਨ ਸਿੰਘ, ਰਾਜਿੰਦਰ ਨਾਥ ਲਾਹਿਰੀ ਅਤੇ ਅਸ਼ਫਾਕਉਲਾ ਖਾਨ ਦੀ ਮੌਤ ਦੇ ਬਾਅਦ ਨਵੇਂ ਨਾਮ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (HSRA) ਹੇਠ ਪੁਨਰਗਠਿਤ ਕੀਤਾ।
ਸ਼੍ਰੀ ਸਤਿਗੁਰੂ ਰਾਮ ਸਿੰਘ ਕੂਕਾ ਜਿਨ੍ਹਾਂ ਨੂੰ ਸਤਿਗੁਰੂ ਰਾਮ ਸਿੰਘ (3 ਫਰਵਰੀ 1816 – ?), ਦੇ ਤੌਰ ਤੇ ਵੀ ਜਾਣਿਆ ਜਾਂਦਾ ਹੈ, ਨੂੰ ਨਾਮਿਲਵਰਤਨ ਅਤੇ ਬਰਤਾਨੀਆ ਵਪਾਰਕ ਮਾਲ ਅਤੇ ਸੇਵਾਵਾਂ ਦੇ ਬਾਈਕਾਟ ਨੂੰ ਇੱਕ ਸਿਆਸੀ ਹਥਿਆਰ ਵਜੋਂ ਵਰਤਣ ਵਾਲੇ ਪਹਿਲੇ ਭਾਰਤੀ ਹੋਣ ਦਾ ਸਿਹਰਾ ਜਾਂਦਾ ਹੈ। 2016 ਵਿਚ, ਭਾਰਤ ਸਰਕਾਰ ਨੇ ਸਤਿਗੁਰੂ ਰਾਮ ਸਿੰਘ ਦੀ 200 ਵੀਂ ਬਰਸੀ ਸਰਕਾਰੀ ਤੌਰ ਤੇ ਮਨਾਉਣ ਦਾ ਫੈਸਲਾ ਕੀਤਾ। ਉਹ ਬਾਅਦ ਵਿਚ ਨਾਮਧਾਰੀ ਸਿੱਖੀ ਦਾ ਬਾਨੀ ਬਣਿਆ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਬਲਾਗ(ਬਲਾੱਗ) ਅਜਿਹੀਆਂ ਸਾਈਟਾਂ(ਸਥਾਨਾਂ) ਨੂੰ ਕਿਹਾ ਜਾਂਦਾ ਹੈ ਜਿਥੇ ਜਾਣਕਾਰੀ ਡਾਇਰੀ ਵਾਂਗ ਤਰਤੀਬ ਵਾਰ ਦਰਜ ਕੀਤੀ ਹੁੰਦੀ ਹੈ। ਅੰਗਰੇਜ਼ੀ ਸ਼ਬਦ ਬਲਾੱਗ (blog) ਵੈੱਬ ਲਾੱਗ (web log) ਸ਼ਬਦ ਦਾ ਸੰਖੇਪ ਰੂਪ ਹੈ। ਇਸਨੂੰ ਇੱਕ ਆਰੰਭਿਕ ਬਲਾੱਗਰ ਨੇ ਮਜ਼ਾਕ ਵਿੱਚ ਵੀ ਬਲਾੱਗ (We blog) ਦੀ ਤਰ੍ਹਾਂ ਪ੍ਰਯੋਗ ਕਰਨਾ ਸ਼ੁਰੂ ਕਰ ਦਿੱਤਾ ਸੀ, ਬਾਅਦ ਵਿੱਚ ਇਸ ਦਾ ਕੇਵਲ ਬਲਾਗ ਸ਼ਬਦ ਰਹਿ ਗਿਆ ਅਤੇ ਇੰਟਰਨੈੱਟ ਤੇ ਪ੍ਰਚੱਲਤ ਹੋ ਗਿਆ। ਅੱਜ-ਕੱਲ ੲਿੰਟਰਨੈੱਟ(ਅੰਤਰਜਾਲ) ੳੁੱਤੇ ਵਰਡਪ੍ਰੈਸ, ਜਿਮਡੋ ਅਤੇ ਬਲਾੱਗਰ ਬਲਾੱਗ ਬਣਾੳੁਣ ਲੲੀ ਬਹੁਤ ਪ੍ਰਚਲਿੱਤ ਹਨ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਏਸ਼ੀਆ ਆਕਾਰ ਅਤੇ ਜਨਸੰਖਿਆ ਦੋਵੇਂ ਪੱਖਾਂ ਤੋਂ ਇਸ ਧਰਤੀ ਦਾ ਸਭ ਤੋਂ ਵੱਡਾ ਮਹਾਂਦੀਪ ਹੈ। ਇਸ ਦੀ ਆਬਾਦੀ 4 ਅਰਬ ਹੈ, ਜੋ ਕਿ ਸੰਸਾਰ ਦੀ ਕੁੱਲ ਅਬਾਦੀ ਦਾ 60 ਫੀਸਦੀ ਆਬਾਦੀ ਹੈ। ਪੱਛਮ ਵਿੱਚ ੲਿਸਦੀਆਂ ਸੀਮਾਵਾਂ ਯੂਰਪ ਨਾਲ ਮਿਲਦੀਆਂ ਹਨ, ੲਿਨ੍ਹਾ ਦੋਵਾਂ ਵਿਚਕਾਰ ਕੋੲੀ ਸ਼ਪਸ਼ਟ ਸੀਮਾ ਨਿਰਧਾਰਿਤ ਨਹੀਂ ਹੈ, ਞਿਸ ਲੲੀ ੲੇਸ਼ੀਆ ਅਤੇ ਯੂਰਪ ਨੂੰ ਮਿਲਾ ਕੇ 'ਯੂਰੇਸ਼ਿਆ' ਵੀ ਕਿਹਾ ਜਾਂਦਾ ਹੈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
3-ਡੀ ਪ੍ਰਿੰਟਿੰਗ ਜਾਂ ਤ੍ਰੀਵਮ ਛਪਾਈ (ਅੰਗਰੇਜ਼ੀ:3D Printing, Additive Manufacturing) ਤਿੰਨ ਆਯਾਮੀ ਵਸਤੂਆਂ ਨੂੰ ਬਣਾਉਣ ਵਾਲੀਆ ਬਹੁਤ ਸਾਰੀਆਂ ਵਿਧੀਆ ਵਿੱਚੋ ਇੱਕ ਹੈ। ਇਸ ਵਿਧੀ ਵਿੱਚ ਕੰਪਿਊਟਰ ਦੇ ਨਿਯਤੰਰਣ ਵਿੱਚ ਵਸਤੂ ਤੇ ਕਿਸੇ ਪਦਾਰਥ ਦੀ ਪਰਤ ਦਰ ਪਰਤ ਪਾਉਂਦੇ ਜਾਂਦੇ ਹਨ ਅਤੇ ਵਸਤੂ ਤਿਆਰ ਹੁੰਦੀ ਜਾਂਦੀ ਹੈ। ਤਿਆਰ ਹੋਣ ਵਾਲੀ ਵਸਤੂ ਕਿਸੇ ਵੀ ਕਿਸੇ ਵੀ ਆਕਾਰ ਅਤੇ ਜੁਮੈਟਰੀ ਦੀ ਹੋ ਸਕਦੀ ਹੈ। ਵਸਤੂ ਬਣਾਉਣ ਤੋ ਪਹਿਲਾ ਇਸ ਵਸਤੂ ਦਾ ਇੱਕ ਤ੍ਰੀਵਮ ਛਪਾਈ ਜਾ ਥਰੀ ਡੀ ਪ੍ਰਿੰਟ ਸਰੋਤ ਤਿਆਰ ਕੀਤਾ ਜਾਂਦਾ ਹੈ ਅਤੇ ਕੰਪਿਊਟਰ ਦੇ ਨਿਯਤੰਰਣ ਨਾਲ ਵਸਤੂ ਦੀਆ ਪਰਤਾ ਤਿਆਰ ਕੀਤੀਆ ਜਾਂਦਿਆ ਹਨ।
ਭਾਸ਼ਾ ਸੰਚਾਰ ਦੀਆਂ ਕਠਿਨ ਪ੍ਰਣਾਲੀਆਂ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਵਰਤੋਂ ਕਰਨ ਦੀ ਮਨੁੱਖੀ ਸਮਰੱਥਾ ਹੁੰਦੀ ਹੈ, ਅਤੇ ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦੀ ਕੋਈ ਵਿਸ਼ੇਸ਼ ਉਦਾਹਰਨ ਹੁੰਦੀ ਹੈ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ। ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਰਬਿੰਦਰਨਾਥ ਟੈਗੋਰ (ਬੰਗਾਲੀ: 'রবীন্দ্রনাথ ঠাকুর'; 7 ਮਈ 1861 - 7 ਅਗਸਤ 1941) ਇੱਕ ਬੰਗਾਲੀ ਕਵੀ, ਨਾਟਕਕਾਰ, ਨਾਵਲਕਾਰ ਅਤੇ ਸੰਗੀਤਕਾਰ ਸੀ ਜਿਸਨੇ 19ਵੀਂ ਅਤੇ 20ਵੀਂ ਸਦੀ ਵਿੱਚ ਬੰਗਾਲੀ ਸਾਹਿਤ ਨੂੰ ਨਵੇਂ ਰਾਹਾਂ ਉੱਤੇ ਪਾਇਆ ਅਤੇ ਗੀਤਾਂਜਲੀ ਲਈ 1913 ਦਾ ਸਾਹਿਤ ਦਾ ਨੋਬਲ ਇਨਾਮ ਹਾਸਲ ਕੀਤਾ। ਯੂਰਪ ਤੋਂ ਬਾਹਰ ਦਾ ਉਹ ਪਹਿਲਾ ਬੰਦਾ ਸੀ ਜਿਸਨੂੰ ਇਹ ਇਨਾਮ ਮਿਲਿਆ। ਟੈਗੋਰ ਬੰਗਾਲੀ ਸਾਹਿਤ ਦਾ ਸਭ ਤੋਂ ਵੱਡਾ ਨਾਂ ਸਮਝਿਆ ਜਾਂਦਾ ਹੈ। ਰਬਿੰਦਰਨਾਥ ਟੈਗੋਰ, ਦੇਬੇਂਦਰਨਾਥ ਟੈਗੋਰ ਤੇ ਸਾਰਦਾ ਦੇਵੀ ਦੇ 14 ਬੱਚਿਆਂ ਵਿਚੋਂ 13ਵਾਂ ਸੀ। ਉਹਦੀ ਨਿੱਕੀ ਉਮਰ ਸੀ ਜਦੋਂ ਉਹਦੀ ਮਾਂ ਮਰ ਗਈ ਤੇ ਉਹਨੂੰ ਨੌਕਰਾਂ ਨੇ ਪਾਲਿਆ। ਉਹ ਇੰਗਲੈਂਡ ਕਨੂੰਨ ਪੜ੍ਹਨ ਗਿਆ। ਟੈਗੋਰ ਨੇ ਮੁੱਢਲੀ ਸਿੱਖਿਆ ਘਰ ਵਿੱਚ ਹੀ ਪ੍ਰਾਪਤ ਕੀਤੀ। 1869 ਵਿੱਚ 8 ਸਾਲ ਦੀ ਉਮਰ ਵਿੱਚ ਉਸ ਨੇ ਕਵਿਤਾ ਲਿਖਣੀ ਸ਼ੁਰੂ ਕਰ ਦਿੱਤੀ ਸੀ।
ਪੰਜਾਬ ਦੇ ਲੋਕ ਗੀਤਾ ਦੀ ਰਚਨਾ ਕੲੀ ਵਿਸ਼ੇਸ਼ ਕਵੀ ਨਹੀ ਕਰਦਾ, ਸਗੋਂ ਲੋਂਕਾ ਦੇ ਦਿਲੀ ਭਾਵ ਗੀਤਾ ਦਾ ਰੂਪ ਧਾਰ ਕੇ ਫੁੱਟ ਨਿਕਲਦੇ ਹਨ।ੲਿਸ ਕਰਕੇ ੲਿਸ ਦਾ ਜਨਮ ਮਨੁੱਖੀ ਸਭਿਅਤਾ ਦੇ ਨਾਲ ਹੀ ਹੋੲਿਅਾ ਹੈ ਤੇ ੲਿਨ੍ਹਾਂ ਦਾ ਵਹਿਣ ਨਿਰੰਤਰ ਵਹਿ ਰਿਹਾ ਹੈ। ਪੰਜਾਬ ਦੇ ਲੰਮੇ ਲੋਕ ਗੀਤਾਂ ਨੂੰ ਮਾਲਵੇ ਦੀਆਂ ਔਰਤਾਂ ‘ਲੰਮੇ ਗੌਣ’ ਦਾ ਨਾਂ ਦਿੰਦੀਆਂ ਹਨ। ਇਹ ਪੰਜਾਬ ਦੀਆਂ ਔਰਤਾਂ ਦੀ ਤ੍ਰਾਸਦੀ ਨੂੰ ਬਿਆਨ ਕਰਨ ਵਾਲੇ ਲੋਕ ਗੀਤ ਹਨ ਜਿਨ੍ਹਾਂ ਵਿੱਚ ਪੰਜਾਬੀ ਮੁਟਿਆਰ ਦੇ ਸੰਤਾਪ ਦੀ ਗਾਥਾ ਬੜੇ ਦਰਦੀਲੇ ਅਤੇ ਵੇਦਨਾਤਮਕ ਬੋਲਾਂ ਨਾਲ ਬਿਆਨ ਕੀਤੀ ਗਈ ਹੈ। ਸੁਆਣੀਆਂ ਇਹ ਗੀਤ ਲੰਮੀ ਹੇਕ ਲਾ ਕੇ ਗਾਉਂਦੀਆਂ ਹਨ। ਇਨ੍ਹਾਂ ਗੀਤਾਂ ਨੂੰ ਇੱਕ ਜਾਂ ਦੋ-ਦੋ ਦੇ ਜੋਟੇ ਬਣਾ ਕੇ ਸਾਂਝੀ ਹੇਕ ਨਾਲ ਗਾਇਆ ਜਾਂਦਾ ਹੈ- ਇੱਕ ਧਿਰ ਗੀਤ ਦਾ ਇੱਕ ਅੰਤਰਾ ਗਾਉਂਦੀ ਹੈ ਤੇ ਦੂਜੀ ਧਿਰ ਅਗਲੇਰੇ ਅੰਤਰੇ ਦੇ ਬੋਲ ਬੋਲਦੀ ਹੈ। ਇਹ ਗੌਣ ਸਦੀਆਂ ਪੁਰਾਣੇ ਪੰਜਾਬ ਦੇ ਸਮਾਜਿਕ ਇਤਿਹਾਸ ਦੀਆਂ ਬਾਤਾਂ ਪਾਉਂਦੇ ਹਨ। ਜਿਹੜੀ ਜੋਖ਼ਮ ਭਰੀ ਅਤੇ ਔੜਾਂ ਮਾਰੀ ਜ਼ਿੰਦਗੀ ਪੰਜਾਬ ਦੀ ਔਰਤ ਨੇ ਭੋਗੀ ਹੈ ਇਹ ਉਸ ਦੇ ਇਤਿਹਾਸਕ ਦਸਤਾਵੇਜ਼ ਹਨ। ਆਪਣੀ ਵੇਦਨਾ ਨੂੰ ਬਿਆਨ ਕਰਨ ਵਾਲੇ ਇਨ੍ਹਾਂ ਗੀਤਾਂ ਨੂੰ ਔਰਤ ਨੇ ਖ਼ੁਦ ਹੀ ਸਿਰਜਿਆ ਹੈ। ਇਹ ਉਸ ਦੀ ਧੁਰ ਅੰਦਰੋਂ ਨਿਕਲੀ ਵਿਲਕਣੀ ਦੀਆਂ ਹੂਕਾਂ ਹਨ…ਧੂਹ ਪਾਉਂਦੀਆਂ ਦਿਲ ਦੀਆਂ ਆਵਾਜ਼ਾਂ। ਜਦੋਂ ਉਹ ਇਨ੍ਹਾਂ ਨੂੰ ਕਰੁਣਾਮਈ ਸੁਰ ਵਿੱਚ ਗਾਉਂਦੀਆਂ ਹਨ ਤਾਂ ਚਾਰੇ ਬੰਨੇ ਸਿਸਕੀਆਂ ਤੇ ਹਾਉਕੇ ਸੁਣਾਈ ਦੇਣ ਲੱਗਦੇ ਹਨ। ਸਦੀਆਂ ਤੋਂ ਆਰਥਿਕ ਅਤੇ ਸਮਾਜਿਕ ਗੁਲਾਮੀ ਦਾ ਸੰਤਾਪ ਭੋਗਦੀ ਪੰਜਾਬੀ ਮੁਟਿਆਰ ਨੇ ਅਨੇਕਾਂ ਵਗੋਚਿਆਂ ਦਾ ਸੰਚਾਰ ਇਨ੍ਹਾਂ ਗੌਣਾਂ ਰਾਹੀਂ ਕੀਤਾ ਹੈ। ਇਨ੍ਹਾਂ ਗੌਣਾਂ ਵਿੱਚ ਪੰਜਾਬੀ ਸੱਭਿਆਚਾਰ ਦੇ ਦ੍ਰਿਸ਼ ਸਾਫ਼ ਨਜ਼ਰੀਂ ਆਉਂਦੇ ਹਨ। ਖੂਹਾਂ ’ਤੇ ਪਾਣੀ ਭਰਦੀਆਂ ਮੁਟਿਆਰਾਂ, ਤ੍ਰਿੰਞਣਾਂ ’ਚ ਕੱਤਦੀਆਂ ਸੁਆਣੀਆਂ ਅਤੇ ਪੀਂਘਾਂ ਝੂਟਦੀਆਂ ਅੱਲ੍ਹੜ ਮੁਟਿਆਰਾਂ ਦੀਆਂ ਝਲਕੀਆਂ ਤੋਂ ਇਲਾਵਾ ਘੋੜੇ ’ਤੇ ਅਸਵਾਰ ਭੈਣਾਂ ਨੂੰ ਮਿਲਣ ਆਉਂਦੇ ਵੀਰ ਅਤੇ ਡੋਲੀ ਚੁੱਕੀ ਜਾਂਦੇ ਕਹਾਰਾਂ ਦੀਆਂ ਟੋਲੀਆਂ ਦੇ ਝਲਕਾਰੇ ਵੀ ਇਨ੍ਹਾਂ ਗੀਤਾਂ ’ਚ ਨਜ਼ਰੀ ਪੈਂਦੇ ਹਨ। ਇਹ ਉਸ ਜ਼ਮਾਨੇ ਦੀ ਬਾਤ ਪਾਉਂਦੇ ਹਨ ਜਦੋਂ ਪੰਜਾਬ ਦੇ ਪਿੰਡਾਂ ਦੀ ਆਰਥਿਕ ਹਾਲਤ ਬਹੁਤ ਮਾੜੀ ਸੀ- ਖੇਤੀ ਪੂਰੀ ਤਰ੍ਹਾਂ ਵਿਕਸਤ ਨਹੀਂ ਸੀ ਹੋਈ- ਸੜਕਾਂ ਨਹੀਂ ਸਨ ਬਣੀਆਂ, ਕੱਚੇ ਰਾਹ, ਨਦੀਆਂ-ਨਾਲਿਆਂ ’ਤੇ ਕੋਈ ਪੁਲ ਨਹੀਂ ਸਨ। ਲੋਕ ਨਰਕਾਂ ਭਰੀ ਜ਼ਿੰਦਗੀ ਭੋਗਦੇ ਸਨ…ਕੁੜੀਆਂ ਛੋਟੀ ਉਮਰੇ ਵਿਆਹ ਦਿੱਤੀਆਂ ਜਾਂਦੀਆਂ ਸਨ…ਨਾਈ ਤੇ ਪਾਂਧੇ ਉਨ੍ਹਾਂ ਦੇ ਮੰਗਣੇ-ਵਿਆਹ ਕਰ ਆਉਂਦੇ ਸਨ। ਆਵਾਜਾਈ ਦੇ ਸਾਧਨ ਨਹੀਂ ਸਨ- ਕੇਵਲ ਘੋੜੇ-ਘੋੜੀਆਂ ਅਤੇ ਊਠ ਹੀ ਵਾਹਨਾਂ ਦੇ ਤੌਰ ’ਤੇ ਵਰਤੇ ਜਾਂਦੇ ਸਨ। ਗੁਜਾਰੇ ਲਈ ਮਰਦਾਂ ਤੇ ਗੱਭਰੂਆਂ ਨੂੰ ਦੂਰ-ਦੁਰਾਡੇ ਵਪਾਰ ਲਈ ਜਾਣਾ ਪੈਂਦਾ ਸੀ ਜਾਂ ਉਹ ਵਰ੍ਹਿਆਂਬੱਧੀ ਘਰੋਂ ਬਾਹਰ ਨੌਕਰੀ ਕਰਦੇ ਸਨ, ਪਿੱਛੇ ਉਨ੍ਹਾਂ ਦੀਆਂ ਪਤਨੀਆਂ ਵਿਛੋੜੇ ਦੇ ਪਲ ਸਹਿੰਦੀਆਂ ਹੋਈਆਂ ਦੂਹਰਾ ਦੁੱਖ ਭੋਗਦੀਆਂ ਸਨ। ਉਨ੍ਹਾਂ ਨੂੰ ਵਰ੍ਹਿਆਂਬੱਧੀ ਆਪਣੇ ਪੇਕੀਂ ਮਿਲਣ ਜਾਣ ਵੀ ਨਹੀਂ ਸੀ ਦਿੱਤਾ ਜਾਂਦਾ…ਸਹੁਰੀਂ ਉਨ੍ਹਾਂ ਦੀ ਸਾਰ ਲੈਣ ਵਾਲਾ ਵੀ ਕੋਈ ਨਹੀਂ ਸੀ ਹੁੰਦਾ ਜਿਸ ਨਾਲ ਉਹ ਆਪਣਾ ਮਨ ਹੌਲਾ ਕਰ ਸਕਣ। ਅੱਜ-ਕੱਲ੍ਹ ਤਾਂ ਸੰਚਾਰ ਦੇ ਕਿੰਨੇ ਸਾਧਨ ਹਨ। ਉਦੋਂ ਦੂਰ ਬੈਠੀਆਂ ਭੈਣਾਂ ਆਪਣੇ ਭਰਾਵਾਂ ਨੂੰ ਕਾਵਾਂ ਹੱਥ ਹੀ ਸੁਨੇਹੇ ਭੇਜਦੀਆਂ ਸਨ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਭ੍ਰਿਸ਼ਟਾਚਾਰ (ਦਾਰਸ਼ਨਕ ਪ੍ਰਵਚਨ ਅਨੁਸਾਰ) ਆਤਮਕ ਜਾਂ ਨੈਤਿਕ ਅਸ਼ੁੱਧਤਾ ਜਾਂ ਆਦਰਸ਼ ਆਚਰਣ ਤੋਂ ਵਿੱਚਲਨ ਨੂੰ ਕਹਿੰਦੇ ਹਨ। ਭ੍ਰਿਸ਼ਟਾਚਾਰ, ਵਿਵਹਾਰ ਅਤੇ ਸੱਭਿਆਚਾਰ ਦੇ ਅਨੇਕ ਖੇਤਰਾਂ ਤੱਕ ਫੈਲਿਆ ਇੱਕ ਵਰਤਾਰਾ ਹੈ। ਕੋਈ ਅਫਸਰ ਜਾਂ ਹੋਰ ਸਰਕਾਰੀ ਕਰਮਚਾਰੀ ਜਦੋਂ ਆਪਣੇ ਵਿਅਕਤੀਗਤ ਲਾਭ ਲਈ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਾ ਹੈ ਉਹ ਸਰਕਾਰੀ, ਜਾਂ ਰਾਜਨੀਤਕ,ਭ੍ਰਿਸ਼ਟਾਚਾਰ ਹੁੰਦਾ ਹੈ। ਆਮ ਅਰਥਾਂ ਵਿੱਚ ਜਨਤਕ ਜੀਵਨ ਵਿੱਚ ਪ੍ਰਵਾਨਿਤ ਮੁੱਲਾਂ ਦੇ ਉਲੰਘਣ ਨੂੰ ਭ੍ਰਿਸ਼ਟ ਆਚਾਰ ਸਮਝਿਆ ਜਾਂਦਾ ਹੈ। ਮੁੱਖ ਤੌਰ ਤੇ ਇਸਨੂੰ ਆਰਥਕ ਅਪਰਾਧਾਂ ਨਾਲ ਜੋੜ ਕੇ ਦੇਖਿਆ ਜਾਂਦਾ ਹੈ।
ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਉਰਫ਼ ਮਹਾਨ ਕੋਸ਼ ਕਾਨ੍ਹ ਸਿੰਘ ਨਾਭਾ ਦਾ ਲਿਖਿਆ ਪੰਜਾਬੀ ਐਨਸਾਈਕਲੋਪੀਡੀਆ ਜਾਂ ਸ਼ਬਦ ਕੋਸ਼ ਗ੍ਰੰਥ ਹੈ। ਤਕਰੀਬਨ 14 ਸਾਲ ਦੀ ਖੋਜ ਤੋਂ ਬਾਅਦ ਕਾਨ੍ਹ ਸਿੰਘ ਨੇ 1926 ਵਿੱਚ ਇਸਨੂੰ ਪੂਰਾ ਕੀਤਾ ਅਤੇ 1930 ਵਿੱਚ ਚਾਰ ਜਿਲਦਾਂ ਵਿੱਚ ਸੁਦਰਸ਼ਨ ਪ੍ਰੈਸ, ਅੰਮ੍ਰਿਤਸਰ ਨੇ ਇਸਨੂੰ ਛਪਿਆ। ਇਸ ਵਿੱਚ ਸਿੱਖ ਸਾਹਿਤ, ਇਤਿਹਾਸ, ਪੰਜਾਬੀ ਬੋਲੀ ਅਤੇ ਸੱਭਿਆਚਾਰ ਨਾਲ਼ ਸਬੰਧਤ ਲਫ਼ਜ਼ਾਂ ਦੇ ਮਾਅਨੇ ਇੱਕ ਸਿਲਸਿਲੇਵਾਰ ਢੰਗ ਨਾਲ਼ ਦਿੱਤੇ ਗਏ ਹਨ ਜਿਸ ਕਰ ਕੇ ਇਹ ਸਿਰਫ਼ ਸਿੱਖ ਧਰਮ ਦਾ ਹੀ ਨਹੀਂ ਸਗੋਂ ਪੰਜਾਬੀ ਜ਼ਬਾਨ ਦਾ ਵੀ ਗਿਆਨ ਕੋਸ਼ ਹੈ। ਹਵਾਲਾ ਸਮੱਗਰੀ ਦੇ ਖੇਤਰ ਵਿੱਚ ਇਸਨੂੰ ਉੱਚਾ ਦਰਜਾ ਹਾਸਲ ਹੈ।
ਜਿਨਸੀ ਹਿੰਸਾ, ਕਿਸੇ ਵੀ ਜਿਨਸੀ ਵਿਹਾਰ ਜਾਂ ਜ਼ਬਰਦਸਤੀ ਦੁਆਰਾ ਕਿਸੇ ਜਿਨਸੀ ਕਾਰਵਾਈ ਨੂੰ ਪ੍ਰਾਪਤ ਕਰਨ ਦੀ ਕੋਸ਼ਿਸ਼ ਹੈ, ਕਿਸੇ ਵਿਅਕਤੀ ਦੇ ਜਿਨਸੀ ਰੁਝਾਨ ਦੇ ਖਿਲਾਫ ਨਿਰਦੇਸ਼ਿਤ ਕਾਰਵਾਈ ਜਾਂ ਕੋਈ ਵਿਅਕਤੀ ਕਿਸੇ ਪੀੜਤ ਨਾਲ ਸੰਬੰਧਾਂ ਦੀ ਪਰਵਾਹ ਕੀਤੇ ਬਿਨਾਂ ਕਿਸੇ ਵਿਅਕਤੀ ਦੀ ਤਸਕਰੀ ਦਾ ਕੰਮ ਕਰਦਾ ਹੈ। ਇਹ ਸ਼ਾਂਤੀ ਅਤੇ ਹਥਿਆਰਬੰਦ ਸੰਘਰਸ਼, ਦੋਵੇਂ ਤਰਾਂ ਨਾਲ ਵਾਪਰ ਸਕਦਾ ਹੈ। ਇਹ ਇੱਕ ਵਿਆਪਕ ਘਟਨਾ ਹੈ ਅਤੇ ਇਸਨੂੰ ਮਾਨਸਿਕ, ਵਿਆਪਕ ਅਤੇ ਮਾਨਵੀ ਅਧਿਕਾਰਾਂ ਦੀ ਸਭ ਤੋਂ ਵੱਡੀ ਉਲੰਘਣਾ ਮੰਨਿਆ ਜਾਂਦਾ ਹੈ।ਜਿਨਸੀ-ਹਿੰਸਾ ਇੱਕ ਗੰਭੀਰ ਜਨਤਕ ਸਿਹਤ ਸਮੱਸਿਆ ਹੈ ਅਤੇ ਸਰੀਰਕ ਅਤੇ ਮਾਨਸਿਕ ਸਿਹਤ 'ਤੇ ਗੰਭੀਰ ਜਾਂ ਲੰਮੇ ਸਮੇਂ ਦੇ ਅਸਰ ਕਰਦੀ ਹੈ, ਜਿਵੇਂ ਕਿ ਜਿਨਸੀ ਅਤੇ ਪ੍ਰਜਨਨ ਸਿਹਤ ਸਮੱਸਿਆਵਾਂ, ਆਤਮ ਹੱਤਿਆ ਜਾਂ ਐੱਚ.ਆਈ.ਵੀ ਦੀ ਲਾਗ ਦਾ ਵਧੇਰੇ ਖ਼ਤਰਾ। ਕਿਸੇ ਜਿਨਸੀ ਹਮਲੇ ਦੇ ਨਤੀਜੇ ਵਜੋਂ ਹੋਏ ਕਤਲ ਜਾਂ ਕਿਸੇ ਜਿਨਸੀ ਹਮਲੇ ਦੇ ਕਾਰਨ ਇਕ ਸਨਮਾਨ ਜਾਂ ਇੱਜ਼ਤ ਦੀ ਹੱਤਿਆ ਵੀ ਜਿਨਸੀ ਹਿੰਸਾ ਦਾ ਕਾਰਕ ਹੈ। ਭਾਵੇਂ ਕਿ ਔਰਤਾਂ ਅਤੇ ਲੜਕੀਆਂ ਇਹਨਾਂ ਪੀੜਤਾਂ ਤੋਂ ਬਹੁਤ ਦੁਖੀ ਹਨ, ਜਿਨਸੀ ਹਿੰਸਾ ਕਿਸੇ ਵੀ ਉਮਰ ਵਿਚ ਕਿਸੇ ਨਾਲ ਵਾਪਰ ਸਕਦੀ ਹੈ; ਇਹ ਹਿੰਸਾ ਦੀ ਇੱਕ ਅਜਿਹੀ ਕਾਰਵਾਈ ਹੈ ਜਿਸਨੂੰ ਮਾਪਿਆਂ, ਦੇਖਭਾਲ ਕਰਨ ਵਾਲੇ, ਜਾਣੇ-ਪਛਾਣੇ ਅਤੇ ਅਜਨਬੀ, ਅਤੇ ਨਾਲ ਹੀ ਨਜਦੀਕੀ ਸਾਂਝੇਦਾਰਾਂ ਦੁਆਰਾ ਵੀ ਕੀਤਾ ਜਾ ਸਕਦਾ ਹੈ। ਇਹ ਜੁਰਮ ਕਦੇ-ਕਦੇ ਜਨੂੰਨ ਵਜੋਂ ਵੀ ਹੁੰਦਾ ਹੈ, ਪਰ ਅਕਸਰ ਇਹ ਇਕ ਹਮਲਾਵਰ ਅਤੇ ਜ਼ਬਰਦਸਤੀ ਦੀ ਕਾਰਵਾਈ ਹੈ ਜੋ ਅਕਸਰ ਪੀੜਤ ਉੱਤੇ ਸ਼ਕਤੀ ਅਤੇ ਦਬਦਬਾ ਪ੍ਰਗਟ ਕਰਨ ਦਾ ਨਿਸ਼ਾਨਾ ਰੱਖਦੀ ਹੈ। ਸਾਰੀਆਂ ਸਥਿਤੀਆਂ ਵਿੱਚ ਜਿਨਸੀ ਹਿੰਸਾ ਦਾ ਬਹੁਤ ਹੀ ਭਿਆਨਕ ਰੂਪ ਹੁੰਦਾ ਹੈ, ਭਾਵੇਂ ਕੇ ਇਸ ਤਰਾਂ ਦੇ ਹਮਲਿਆਂ ਦੇ ਖੁਲਾਸੇ ਦੇ ਪੱਧਰ ਵੱਖ-ਵੱਖ ਖੇਤਰਾਂ ਵਿੱਚ ਵੱਖ-ਵੱਖ ਹੁੰਦੇ ਹਨ। ਆਮ ਤੌਰ 'ਤੇ, ਇਹ ਇੱਕ ਵਿਆਪਕ ਪੱਧਰ ਤੇ ਅੰਡਰ ਰਿਪੋਰਟ ਕੀਤੀ ਜਾਂਦੀ ਘਟਨਾ ਹੈ, ਇਸ ਪ੍ਰਕਾਰ ਉਪਲੱਬਧ ਅੰਕੜੇ, ਸਮੱਸਿਆ ਦੇ ਸਹੀ ਸਕੇਲ ਤੋਂ ਘੱਟ ਮੰਨੇ ਜਾਂਦੇ ਹਨ। ਇਸਦੇ ਇਲਾਵਾ, ਜਿਨਸੀ ਹਿੰਸਾ ਖੋਜ ਖੇਤਰ ਵਿਚ ਵੀ ਇੱਕ ਅਣਗੌਲਿਆ ਖੇਤਰ ਹੈ, ਇਸ ਲਈ ਇਸ ਦੇ ਵਿਰੁੱਧ ਇੱਕ ਤਾਲਮੇਲ ਅੰਦੋਲਨ ਨੂੰ ਪ੍ਰਫੁੱਲਤ ਕਰਨ ਲਈ ਇਸ ਮੁੱਦੇ ਦੀ ਡੂੰਘੀ ਸਮਝ ਜ਼ਰੂਰੀ ਹੈ। ਘਰੇਲੂ ਜਿਨਸੀ ਹਿੰਸਾ ਵਿਵਾਦ-ਸਬੰਧਤ ਜਿਨਸੀ ਹਿੰਸਾ ਤੋਂ ਵੱਖਰੀ ਹੁੰਦੀ ਹੈ। ਅਕਸਰ, ਜੋ ਲੋਕ ਆਪਣੇ ਜੀਵਨਸਾਥੀ ਦੇ ਜਿਨਸੀ ਸੰਬੰਧਾਂ ਵਿੱਚ ਹਿੰਸਾ ਕਰਦੇ ਹਨ, ਉਹ ਮੰਨਦੇ ਹਨ ਕਿ ਉਨ੍ਹਾਂ ਦੇ ਇਹ ਕੰਮ ਜਾਇਜ਼ ਹਨ ਕਿਉਂਕਿ ਉਹ ਵਿਆਹੇ ਹੋਏ ਹਨ। ਟਕਰਾਅ ਵਜੋਂ, ਯੌਨ ਹਿੰਸਾ ਅਤਿਆਚਾਰ ਦੇ ਚੱਲ ਰਹੇ ਦੰਡ-ਰਹਿਤ ਚੱਕਰ ਵਿਚ ਫਸੇ ਅਢੁਕਵੇਂ ਨਤੀਜਿਆਂ ਵਜੋਂ ਹੁੰਦੀ ਹੈ। ਔਰਤਾਂ ਅਤੇ ਮਰਦਾਂ ਦਾ ਬਲਾਤਕਾਰ, ਅਕਸਰ ਲੜਾਈ ਦੇ ਇੱਕ ਢੰਗ (ਜੰਗੀ ਬਲਾਤਕਾਰ) ਦੇ ਤੌਰ ਤੇ ਵਰਤਿਆ ਜਾਂਦਾ ਹੈ, ਦੁਸ਼ਮਣ ਉੱਤੇ ਹਮਲੇ ਦੇ ਇੱਕ ਰੂਪ ਵਜੋਂ, ਜਿੱਤ ਅਤੇ ਉਸਦੇ ਔਰਤਾਂ ਜਾਂ ਮਰਦਾਂ ਦੇ ਪਤਨ ਜਾਂ ਮਰਦ ਜਾਂ ਲੜਾਈ ਲੜ ਰਹੇ ਲੜਾਕਿਆਂ ਦਾ ਪਤਨ। ਭਾਵੇਂ ਕਿ ਆਈ.ਐਚ.ਆਰ.ਐਲ., ਕਸਟੌਮਰੀ ਲਾਅ ਅਤੇ ਆਈ.ਐਚ.ਐਲ.
ਰੀਤੀ ਸਿਧਾਂਤ ਨੂੰ ਸਵੀਕਾਰ ਕਰਨ ਵਾਲੇ ਵਿਦਵਾਨ ਸਮੂਹ ਨੂੰ ਉਸ ਪਰੰਪਰਾ ਜਾਂ ਕਾਲ ਸਿਧਾਂਤ ਦੇ ਰੂਪ ਵਿੱਚ ਮਾਨਤਾ ਪ੍ਰਾਪਤ ਕੀਤੀ ਗਈ ਹੈ, ਇਸ ਸੰਪ੍ਰਾਦਇ ਦਾ ਆਰੰਭ ਅਚਾਰਿਆ ਵਾਮਨ ਤੋਂ ਹੋਇਆ ਹੈ। ਜਿਸ ਨੇ ਆਪਣੇ ਗ੍ਰੰਥ 'ਕਾਵਿਯਾ ਆਲੰਕਾਰ ਸੂਤ੍ਰ ਵ੍ਰਿਤਿ' ਵਿੱਚ ਰੀਤੀ ਨੂੰ ਕਾਵਿ ਦੀ ਆਤਮਾ ਮੰਨਿਆ ਤੇ ਬਾਕੀ ਸਾਰੇ ਤੱਤਾਂ ਨੂੰ ਜਾਂ ਸੰਪ੍ਰਾਦਇ ਕਾਵਿ ਦੇ ਸਹਾਇਕ ਤੱਤ ਮੰਨਿਆ ਗਿਆ ਹੈ। ਆਚਾਰੀਆ ਵਾਮਨ ਅਨੁਸਾਰ ਰੀਤੀ ਕਾਵਿ ਦੀ ਆਤਮਾ ਹੈ।
ਅਲਮਾਨੀਆ (ਅਲਮਾਨੀ: Bundesrepublik Deutschland) ਦੇਸ਼ ਵਿੱਚ ਅਲਮਾਨੀ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਅਲਮਾਨੀਆ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਅਲਮਾਨੀਆ ਅਤੇ ਪੱਛਮੀ ਅਲਮਾਨੀਆ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਲਾੜੀ ਸਾੜਨਾ ਭਾਰਤੀ ਉਪ-ਮਹਾਂਦੀਪ ਦੇ ਆਲੇ-ਦੁਆਲੇ ਜਾਂ ਇਸ ਦੇ ਆਲੇ-ਦੁਆਲੇ ਦੇ ਦੇਸ਼ਾਂ ਵਿਚ ਕੀਤੀ ਜਾਂਦੀ ਘਰੇਲੂ ਹਿੰਸਾ ਦਾ ਇਕ ਰੂਪ ਹੈ। ਦਾਜ ਕਾਰਨ ਮੌਤ ਦੀ ਸ਼੍ਰੇਣੀ, ਲਾੜੀ ਸਾੜਨਾ ਉਦੋਂ ਵਾਪਰਦੀ ਹੈ ਜਦੋਂ ਇਕ ਔਰਤ ਨੂੰ ਉਸ ਦੇ ਪਤੀ ਜਾਂ ਉਸ ਦੇ ਪਰਿਵਾਰ ਵੱਲੋਂ ਵਾਧੂ ਦਾਜ ਦੇਣ ਤੋਂ ਇਨਕਾਰ ਕਰਨ ਲਈ ਕਤਲ ਕੀਤਾ ਜਾਂਦਾ ਹੈ। ਪਤਨੀ ਨੂੰ ਵਿਸ਼ੇਸ਼ ਤੌਰ 'ਤੇ ਮਿੱਟੀ ਦੇ ਤੇਲ, ਗੈਸੋਲੀਨ, ਜਾਂ ਹੋਰ ਜਲਣਸ਼ੀਲ ਤਰਲ ਦੀ ਵਰਤੋਂ ਕੀਤੀ ਜਾਂਦੀ ਹੈ, ਅਤੇ ਅੱਗ ਲੱਗਣ ਨਾਲ ਮੌਤ ਹੋ ਜਾਂਦੀ ਹੈ। ਮਿੱਟੀ ਦਾ ਤੇਲ ਅਕਸਰ ਹੀ ਬਾਲਣ ਵਜੋਂ ਵਰਤਿਆ ਜਾਂਦਾ ਹੈ। ਇਹ ਭਾਰਤ ਵਿਚ ਸਭ ਤੋਂ ਆਮ ਹੈ ਅਤੇ ਘੱਟੋ ਘੱਟ 1993 ਤੋਂ ਇੱਥੇ ਇਕ ਵੱਡੀ ਸਮੱਸਿਆ ਬਣ ਗਈ ਹੈ।ਇਹ ਅਪਰਾਧ ਦੋਸ਼ੀ ਨੂੰ ਮਨੁੱਖੀ ਕਤਲ ਦੇ ਰੂਪ ਵਿੱਚ ਮੰਨਿਆ ਜਾਂਦਾ ਹੈ ਅਤੇ, ਜੇ ਸਾਬਤ ਹੋ ਜਾਂਦਾ ਹੈ, ਤਾਂ ਆਮ ਤੌਰ ਤੇ ਉਸ ਨੂੰ ਉਮਰ ਭਰ ਦੀ ਕੈਦ ਜਾਂ ਮੌਤ ਤਕ ਸਜ਼ਾ ਦਿੱਤੀ ਜਾਂਦੀ ਹੈ। ਲਾੜੀ ਸਾੜਨਾ ਭਾਰਤ ਵਿਚ ਇਕ ਮਹੱਤਵਪੂਰਨ ਜਨਤਕ ਸਿਹਤ ਸਮੱਸਿਆ ਵਜੋਂ ਜਾਣਿਆ ਜਾਂਦਾ ਹੈ ਜੋ ਦੇਸ਼ ਵਿਚ 2500 ਮੌਤਾਂ ਪ੍ਰਤੀ ਸਾਲ ਹੈ। 1995 ਵਿਚ ਟਾਈਮ ਮੈਗਜ਼ੀਨ ਨੇ ਰਿਪੋਰਟ ਦਿੱਤੀ ਕਿ ਭਾਰਤ ਵਿਚ ਦਹੇਜ ਕਾਰਨਮੌਤ 1990 ਦੇ ਦਹਾਕੇ ਦੇ ਅੱਧ ਤੋਂ ਲੈ ਕੇ ਇਕ ਸਾਲ ਵਿਚ ਲਗਭਗ ਇਕ ਸਾਲ ਵਿਚ ਵੱਧ ਕੇ 5800 ਤੱਕ ਪਹੁੰਚ ਗਈ। ਇੱਕ ਸਾਲ ਬਾਅਦ, ਸੀ ਐੱਨ ਐੱਨ ਨੇ ਕਹਾਣੀ ਸੁਣਾਈ ਕਹੀ ਕਿ ਹਰ ਸਾਲ ਪੁਲਸ ਨੂੰ ਬਲੀਆਂ ਲਾੜੀ ਦੀਆਂ 2500 ਤੋਂ ਵੱਧ ਰਿਪੋਰਟਾਂ ਮਿਲਦੀਆਂ ਹਨ। ਇੰਡੀਅਨ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਦੇ ਅਨੁਸਾਰ, ਉੱਥੇ 1948 ਨੂੰ ਸਜ਼ਾ ਦਿੱਤੀ ਗਈ ਸੀ ਅਤੇ਼ 2008 ਵਿਚ 3876 ਦਹੇਜ ਕਾਰਨ ਮੌਤ ਦੇ ਮਾਮਲੇ ਸਾਹਮਣੇ ਆਏ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵੀਓਂਦੇ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦੇ ਹੈ ਜੋ ਕੀ ਅਜੇ ਕੱਲ ਆਨਲਾਈਨ ਵੀ ਉਪਲਬਦ ਹਨ।