ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਸ੍ਰੀ ਗੁਰੂ ਨਾਨਕ ( ਉਚਾਰਨ 15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਵਿੱਚ ਅਲੱਗ-ਅਲੱਗ ਮਿਤੀ 'ਤੇ ਆਉਂਦੀ ਹੈ।ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਗੁਰੂ ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ।ਪਰ ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਹੀ ਇਹਨਾਂ ਪ੍ਰਭਾਵਿਤ ਕੀਤਾ ਕਿ ਪਾਂਧਾ ਵੀ ਆਪ ਤੋਂ ਬਹੁਤ ਪ੍ਰਭਾਵਿਤ ਹੋਇਆ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ, ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ, ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
Mubarka ਬੰਦੀ ਛੋੜ ਦਿਵਸ (ਮੁਕਤੀ ਦਾ ਦਿਵਸ) ਅੱਸੂ ਮਹੀਨੇ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਸਿੱਖ ਤਿਉਹਾਰ ਹੈ।ਸਿੱਖ ਜਗਤ ਵਿਚ ਬੰਦੀ-ਛੋੜ ਦਿਵਸ ਸਿੱਖ ਮਾਨਸਿਕਤਾ ਨਾਲ ਜੁੜੇ ਹੋਏ ਹਨ। ਇਸ ਦਿਨ ਨਾਲ ਸਿੱਖ ਇਤਿਹਾਸ ਦੀਆਂ ਕਈ ਪ੍ਰਮੁੱਖ ਘਟਨਾਵਾਂ ਜੁੜੀਆਂ ਹੋਈਆਂ ਹਨ। ਮੁੱਖ ਰੂਪ ਵਿਚ ਸਿੱਖ ਇਤਿਹਾਸ ਨਾਲ ਇਸ ਤਿਉਹਾਰ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ, ਜਦੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹਾ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮਿ੍ਤਸਰ ਸਾਹਿਬ ਪਹੁੰਚੇ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਨਵੰਬਰ 2018 ਮੁਤਾਬਿਕ ਇਸ ਵਿਕੀ ’ਤੇ 30,590 ਲੇਖ ਹਨ ਅਤੇ ਇਸ ਦੇ ਕੁੱਲ 25,682 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,46,882 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.1 (f1d235a) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਸਰਬ ਸਿੱਖਿਆ ਅਭਿਆਨ ਦਾ ਕਾਰਜ ਰੂਪ ਸਾਲ 2000-2001 ਤੋਂ ਕੀਤਾ ਜਾ ਰਿਹਾ ਹੈ ਜਿਸ ਦਾ ਉਦੇਸ਼ ਵਿਸ਼ਵ ਪੱਧਰ ਦੀ ਸੁਲਭਤਾ ਅਤੇ ਪ੍ਰਤੀਧਾਰਨ, ਮੁਢਲੀ ਸਿੱਖਿਆ ਵਿੱਚ ਬੱਚਿਆਂ ਅਤੇ ਸਮਾਜਿਕ ਸ਼੍ਰੇਣੀ ਦੇ ਅੰਤਰਾਂ ਨੂੰ ਦੂਰ ਕਰਨ ਅਤੇ ਸਿੱਖਣ ਦੀ ਗੁਣਵੱਤਾ ਵਿਚ ਸੁਧਾਰ ਲਈ ਵਿਭਿੰਨ ਖੇਤਰਾਂ ਵਿੱਚ ਹੋਰ ਗੱਲਾਂ ਦੇ ਨਾਲ-ਨਾਲ ਨਵੇਂ ਸਕੂਲ ਖੋਲ੍ਹਿਆ ਜਾਣਾ ਅਤੇ ਵਿਕਲਪਕ ਸਕੂਲੀ ਸਹੂਲਤਾਂ ਪ੍ਰਦਾਨ ਕਰਨਾ, ਸਕੂਲਾਂ ਅਤੇ ਵਾਧੂ ਜਮਾਤਾਂ ਦਾ ਨਿਰਮਾਣ ਕੀਤਾ ਜਾਣਾ, ਸਹੂਲਤ-ਕਮਰਾ ਅਤੇ ਪੀਣ ਵਾਲੇ ਪਾਣੀ ਦੀ ਸਹੂਲਤ ਪ੍ਰਦਾਨ ਕਰਨਾ, ਅਧਿਆਪਕਾਂ ਦਾ ਪ੍ਰਬੰਧ ਕਰਨਾ, ਨਿਯਮਿਤ ਅਧਿਆਪਕਾਂ ਦਾ ਸੇਵਾਕਾਲੀਨ ਸਿਖਲਾਈ ਅਤੇ ਐਡਮਿਨਸਟਰੇਸ਼ਨ ਸਰੋਤ ਸਹਾਇਤਾ, ਮੁਫਤ ਪਾਠ-ਪੁਸਤਕਾਂ ਅਤੇ ਵਰਦੀਆਂ ਅਤੇ ਸਿਖਲਾਈ ਪੱਧਰਾਂ/ਨਤੀਜਿਆਂ ਵਿੱਚ ਸੁਧਾਰ ਲਈ ਸਹਾਇਤਾ ਪ੍ਰਦਾਨ ਕਰਨਾ ਸ਼ਾਮਿਲ ਹੈ।ਸਰਬ ਸਿੱਖਿਆ ਅਭਿਆਨ ਜ਼ਿਲ੍ਹਾ ਆਧਾਰਿਤ ਇਕ ਵਿਸ਼ੇਸ਼ ਵਿਕੇਂਦਰਿਤ ਯੋਜਨਾ ਹੈ। ਇਸ ਦੇ ਮਾਧਿਅਮ ਨਾਲ ਪ੍ਰਾਇਮਰੀ ਸਿੱਖਿਆ ਦਾ ਗਲੋਬਲੀਕਰਨ ਕਰਨ ਦੀ ਯੋਜਨਾ ਹੈ। ਇਸ ਦੇ ਲਈ ਸਕੂਲ ਪ੍ਰਣਾਲੀ ਨੂੰ ਸਮੁਦਾਇਕ ਮਾਲਕੀ ਵਿੱਚ ਵਿਕਸਿਤ ਕਰਨ ਦੀ ਰਣਨੀਤੀ ਅਪਣਾਅ ਕੇ ਕੰਮ ਕੀਤਾ ਜਾ ਰਿਹਾ ਹੈ। ਇਹ ਯੋਜਨਾ ਪੂਰੇ ਦੇਸ਼ ਵਿੱਚ ਲਾਗੂ ਕੀਤੀ ਗਈ ਹੈ ਅਤੇ ਇਸ ਵਿੱਚ ਸਾਰੇ ਪ੍ਰਮੁੱਖ ਸਰਕਾਰੀ ਵਿਦਿਅਕ ਪਹਿਲ ਨੂੰ ਸ਼ਾਮਿਲ ਕੀਤਾ ਗਿਆ ਹੈ। ਇਸ ਅਭਿਆਨ ਦੇ ਅੰਤਰਗਤ ਰਾਜਾਂ ਦੀ ਭਾਗੀਦਾਰੀ ਨਾਲ 6-14 ਉਮਰ-ਵਰਗ ਦੇ ਸਾਰੇ ਬੱਚਿਆਂ ਨੂੰ 2010 ਤੱਕ ਪ੍ਰਾਇਮਰੀ ਸਿੱਖਿਆ ਉਪਲਬਧ ਕਰਾਉਣ ਦਾ ਟੀਚਾ ਰੱਖਿਆ ਗਿਆ ਸੀ। The expenditure on the programme was shared by the Central Government (85%) and the State Governments
ਅਬੁਲ ਕਲਾਮ ਮੁਹਿਉੱਦੀਨ ਅਹਿਮਦ ਆਜ਼ਾਦ pronunciation (ਉਰਦੂ: مولانا ابوالکلام محی الدین احمد آزاد, ਬੰਗਾਲੀ: আবুল কালাম মুহিয়ুদ্দিন আহমেদ আজাদ) (11 ਨਵੰਬਰ 1888 – 22 ਫਰਵਰੀ 1958) ਭਾਰਤੀ ਵਿਦਵਾਨ ਅਤੇ ਭਾਰਤ ਦੇ ਆਜ਼ਾਦੀ ਸੰਗਰਾਮ ਦਾ ਸੀਨੀਅਰ ਆਗੂ ਸੀ। ਉਹ ਮਹਾਤਮਾ ਗਾਂਧੀ ਦੇ ਸਿਧਾਂਤਾਂ ਦਾ ਸਮਰਥਕ ਸੀ। ਉਸ ਨੇ ਹਿੰਦੂ-ਮੁਸਲਮਾਨ ਏਕਤਾ ਲਈ ਕਾਰਜ ਕੀਤਾ, ਅਤੇ ਉਹ ਵੱਖ ਮੁਸਲਮਾਨ ਰਾਸ਼ਟਰ (ਪਾਕਿਸਤਾਨ) ਦੇ ਸਿਧਾਂਤ ਦਾ ਵਿਰੋਧ ਕਰਨ ਵਾਲੇ ਮੁਸਲਮਾਨ ਨੇਤਾਵਾਂ ਵਿੱਚੋਂ ਇੱਕ ਸੀ। 1992 ਵਿੱਚ ਉਸਦਾ ਮਰਨ-ਉਪਰੰਤ ਭਾਰਤ ਰਤਨ ਨਾਲ ਸਨਮਾਨ ਕੀਤਾ ਗਿਆ। ਖਿਲਾਫਤ ਅੰਦੋਲਨ ਵਿੱਚ ਉਨ੍ਹਾਂ ਦੀ ਮਹੱਤਵਪੂਰਣ ਭੂਮਿਕਾ ਸੀ। 1923 ਵਿੱਚ ਉਹ ਇੰਡੀਅਨ ਨੈਸ਼ਨਲ ਕਾਂਗਰਸ ਦਾ ਸਭ ਤੋਂ ਘੱਟ ਉਮਰ ਦਾ ਪ੍ਰਧਾਨ ਬਣਿਆ। ਆਜ਼ਾਦੀ ਦੇ ਬਾਅਦ ਉਹ ਭਾਰਤ ਦਾ ਸੰਸਦ ਮੈਂਬਰ ਚੁਣਿਆ ਗਿਆ ਅਤੇ ਉਹ ਭਾਰਤ ਦਾ ਪਹਿਲਾ ਸਿੱਖਿਆ ਮੰਤਰੀ ਬਣਿਆ।
ਵਿਸ਼ਵਕਰਮਾ ਦੀ ਸਭ ਹਥਿਆਰਾਂ, ਔਜ਼ਾਰਾਂ, ਮਸ਼ੀਨਾਂ ਆਦਿ ਦੀ ਬਣਤਰ ਕਲਾ ਦੀ ਦੇਣ ਹੈ, ਉਹਨਾਂ ਨੂੰ 'ਕਿਰਤ ਦਾ ਦੇਵਤਾ' ਆਖਿਆ ਜਾਂਦਾ ਹੈ | ਵੱਡੇ-ਵੱਡੇ ਡੈਮ, ਵੱਡੀਆਂ-ਵੱਡੀਆਂ ਮਿੱਲਾਂ, ਆਸਮਾਨ ਨੂੰ ਛੂੰਹਦੀਆਂ ਇਮਾਰਤਾਂ, ਰੇਲਵੇ ਲਾਈਨਾਂ ਦੇ ਵਿਛੇ ਜਾਲ, ਪਹਾੜਾਂ ਵਿੱਚ ਸੁਰੰਗਾਂ ਆਦਿ ਸਭ ਦੀ ਉਸਾਰੀ ਵਿੱਚ ਵਰਤੇ ਔਜ਼ਾਰ ਅਤੇ ਮਸ਼ੀਨਰੀ ਬਾਬਾ ਵਿਸ਼ਵਕਰਮਾ ਜੀ ਦੀ ਦਸਤਕਾਰੀ ਦੀ ਕਲਾ ਦੀ ਦੇਣ ਹਨ | ਸੰਸਾਰ ਦੇ ਸੱਤ ਅਜੂਬਿਆਂ ਦੇ ਨਿਰਮਾਣ ਵਿੱਚ ਵੀ ਬਾਬਾ ਵਿਸ਼ਵਕਰਮਾ ਦੁਆਰਾ ਦਰਸਾਈ ਭਵਨ ਨਿਰਮਾਣ ਕਲਾ ਝਲਕਦੀ ਹੈ |
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 30,542 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਲੋਹੜੀ (ਦੇਵਨਾਗਰੀ:लोहड़ी, ਸ਼ਾਹਮੁਖੀ: لوہڑی) ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।' page 1
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦੀ ਅਭਿਵਿਅਕਤੀ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਅਲੱਗ-2 ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ।“ਸੂਫ਼ੀ ਮਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋਂ ਜਿਹਾ ਹੀ ਸੀ ਫ਼ਰਕ ਕੇਂਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟ ਲਟ ਬਲਦੀ ਲਾਟ।”1.
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਰਬਿੰਦਰਨਾਥ ਟੈਗੋਰ (ਬੰਗਾਲੀ: 'রবীন্দ্রনাথ ঠাকুর'; 7 ਮਈ 1861 - 7 ਅਗਸਤ 1941) ਇੱਕ ਬੰਗਾਲੀ ਕਵੀ, ਨਾਟਕਕਾਰ, ਨਾਵਲਕਾਰ ਅਤੇ ਸੰਗੀਤਕਾਰ ਸੀ ਜਿਸਨੇ 19ਵੀਂ ਅਤੇ 20ਵੀਂ ਸਦੀ ਵਿੱਚ ਬੰਗਾਲੀ ਸਾਹਿਤ ਨੂੰ ਨਵੇਂ ਰਾਹਾਂ ਉੱਤੇ ਪਾਇਆ ਅਤੇ ਗੀਤਾਂਜਲੀ ਲਈ 1913 ਦਾ ਸਾਹਿਤ ਦਾ ਨੋਬਲ ਇਨਾਮ ਹਾਸਲ ਕੀਤਾ। ਯੂਰਪ ਤੋਂ ਬਾਹਰ ਦਾ ਉਹ ਪਹਿਲਾ ਬੰਦਾ ਸੀ ਜਿਸਨੂੰ ਇਹ ਇਨਾਮ ਮਿਲਿਆ। ਟੈਗੋਰ ਬੰਗਾਲੀ ਸਾਹਿਤ ਦਾ ਸਭ ਤੋਂ ਵੱਡਾ ਨਾਂ ਸਮਝਿਆ ਜਾਂਦਾ ਹੈ। ਰਬਿੰਦਰਨਾਥ ਟੈਗੋਰ, ਦੇਬੇਂਦਰਨਾਥ ਟੈਗੋਰ ਤੇ ਸਾਰਦਾ ਦੇਵੀ ਦੇ 14 ਬੱਚਿਆਂ ਵਿਚੋਂ 13ਵਾਂ ਸੀ। ਉਹਦੀ ਨਿੱਕੀ ਉਮਰ ਸੀ ਜਦੋਂ ਉਹਦੀ ਮਾਂ ਮਰ ਗਈ ਤੇ ਉਹਨੂੰ ਨੌਕਰਾਂ ਨੇ ਪਾਲਿਆ। ਉਹ ਇੰਗਲੈਂਡ ਕਨੂੰਨ ਪੜ੍ਹਨ ਗਿਆ। ਟੈਗੋਰ ਨੇ ਮੁੱਢਲੀ ਸਿੱਖਿਆ ਘਰ ਵਿੱਚ ਹੀ ਪ੍ਰਾਪਤ ਕੀਤੀ। 1869 ਵਿੱਚ 8 ਸਾਲ ਦੀ ਉਮਰ ਵਿੱਚ ਉਸ ਨੇ ਕਵਿਤਾ ਲਿਖਣੀ ਸ਼ੁਰੂ ਕਰ ਦਿੱਤੀ ਸੀ।
ਸਰਦਾਰ ਵੱਲਭਭਾਈ ਪਟੇਲ (ਗੁਜਰਾਤੀ: સરદાર વલ્લભભાઈ પટેલ ) (ਹਿੰਦੀ ਉਚਾਰਨ: [ʋəlləbˈbʱaːi pəˈʈeːl] ( ਸੁਣੋ)) (31 ਅਕਤੂਬਰ 1875 – 15 ਦਸੰਬਰ 1950) ਭਾਰਤ ਦੇ ਇੱਕ ਬੈਰਿਸਟਰ ਅਤੇ ਰਾਜਨੀਤੀਵਾਨ, ਇੰਡੀਅਨ ਨੈਸ਼ਨਲ ਕਾਂਗਰਸ ਦੇ ਵੱਡੇ ਨੇਤਾਵਾਂ ਵਿੱਚੋਂ ਇੱਕ ਅਤੇ ਭਾਰਤ ਗਣਰਾਜ ਦੇ ਬਾਨੀਆਂ ਵਿੱਚੋਂ ਇੱਕ ਸੀ। ਉਸਨੂੰ ਅਕਸਰ ਸਰਦਾਰ ਦੇ ਵਿਸ਼ੇਸ਼ਣ ਨਾਲ ਪੁਕਾਰਿਆ ਜਾਂਦਾ ਸੀ।
ਕਿਊਸ਼ੂ ਰਾਸ਼ਟਰੀ ਅਜਾੲਿਬ-ਘਰ 16 ਅਕਤੂਬਰ, 2005 ਨੂੰ ਫੁਕੂਓਕਾ ਦੇ ਨੇੜੇ ਡੈਜ਼ਾਫੂ ਵਿੱਚ, 100 ਸਾਲਾਂ ਵਿੱਚ ਜਪਾਨ ਦੇ ਪਹਿਲਾ ਨਵਾਂ ਕੌਮੀ ਅਜਾਇਬ ਘਰ ਖੋਲ੍ਹਿਆ ਗਿਆ ਸੀ ਅਤੇ ਕਲਾ ਉੱਤੇ ਇਤਿਹਾਸ ਤੇ ਧਿਆਨ ਕੇਂਦਰਿਤ ਕਰਨ ਵਾਲਾ ਸਭ ਤੋਂ ਪਹਿਲਾ ਅਜਾੲਿਬ-ਘਰ ਹੈ।ੲਿਹ ਟੋਕੀਓ ਰਾਸ਼ਟਰੀ ਅਜਾਇਬਘਰ, ਕਿਓਤੋ ਰਾਸ਼ਟਰੀ ਅਜਾੲਿਬ-ਘਰ ਅਤੇ ਨਾਰਾ ਰਾਸ਼ਟਰੀ ਅਜਾੲਿਬ-ਘਰ ਨਾਲ ਜੁੜ ਕੇ ਦੇਸ਼ ਦਾ ਚੌਥਾ ਰਾਸ਼ਟਰੀ ਅਜਾੲਿਬ-ਘਰ ਬਣ ਗਿਅਾ। ਭਵਨ ਨਿਰਮਾਤਾ ਦੁਆਰਾ ਬਣਾਈ ਗਈ ਵੱਖਰੀ ਆਧੁਨਿਕ ਪ੍ਰਭਾਵ ਨੂੰ ਅਜਾੲਿਬ-ਘਰ ਦੁਆਰਾ ਤਕਨੀਕੀ ਨਵੀਨਤਾ ਦੇ ਇਸਤੇਮਾਲ ਵਿੱਚ ਦਿਖਾਇਆ ਗਿਆ ਹੈ, ਜਿਸ ਨੂੰ ਅਜਾੲਿਬ-ਘਰ ਦੇ ਸੰਗ੍ਰਿਹਾਂ ਨੂੰ ਜਨਤਾ ਲਈ ਪਹੁੰਚਯੋਗ ਬਣਾਉਣਾ ਹੈ। ਉਦਾਹਰਣ ਵਜੋਂ, ਅਜਾੲਿਬ-ਘਰ ਦੀ ਉੱਚੀ ਰੈਜ਼ੋਲੂਸ਼ਨ ਵੀਡੀਓ ਪ੍ਰਣਾਲੀ, ਨਵੀਨਤਮ ਈਮੇਜ਼ ਪ੍ਰੋਸੈਸਿੰਗ ਅਤੇ ਰੰਗ ਪ੍ਰਬੰਧਨ ਸਾਫਟਵੇਅਰ ਦੇ ਨਾਲ, ਅਜਾੲਿਬ-ਘਰ ਦੇ ਸੰਗ੍ਰਹਿ ਵਿੱਚ ਵਸਤੂਅਾਂ ਦਸਤਾਵੇਜ਼ ਬਣਾਉਣ ਅਤੇ ਵੱਡੀਆਂ, ਪਰ ਸੀਮਤ ਪ੍ਰਦਰਸ਼ਨੀ 'ਤੇ ਵੀ ਕੰਮ ਕਰਦਾ ਹੈ।ਪਹਾੜੀਆਂ ਵਿੱਚ ਲੱਕੜ ਅਤੇ ਕੱਚ ਦੀ ਸ਼ਾਨਦਾਰ ਇਮਾਰਤ, ਇਹ ਕਿਉਯੁਸ਼ੂ ਦੇ ਇਤਿਹਾਸ ਨਾਲ ਜੁੜੀ ਜਾਪਾਨੀ ਕਲਾਕਾਰੀ, ਖਾਸ ਕਰਕੇ ਮਿੱਟੀ ਦੇ ਭੰਡਾਰਾਂ ਦੇ ਮਹੱਤਵਪੂਰਣ ਸੰਗ੍ਰਹਿ ਦੀ ਮੇਜ਼ਬਾਨੀ ਕਰਦੀ ਹੈ।ਅਜਾੲਿਬ-ਘਰਦੀ ਇਮਾਰਤ ਇੱਕ ਬਹੁਤ ਵੱਡੀ ਨੀਲੀ ਨਿਰਮਾਣ ਹੈ ਜੋ ਪ੍ਰਦਰਸ਼ਨੀ ਥਾਂ ਤੋਂ ਜ਼ਿਆਦਾ ਇੱਕ ਖੇਡ ਸਟੇਡੀਅਮ ਵਾਂਗ ਪ੍ਰਤੀਤ ਹੁੰਦੀ ਹੈ। ਪ੍ਰਦਰਸ਼ਨੀ ਥਾਵਾਂ ਅਤੇ ਇੱਕ ਵੱਡੇ ਹਾਲ ਦੇ ਇਲਾਵਾ, ਮਿਊਜ਼ੀਅਮ ਵਿੱਚ ਇੱਕ ਕੈਫੇ, ਦੁਕਾਨਾਂ, ਸੈਮੀਨਾਰ ਹਾਲ ਅਤੇ ਸਟੋਰੇਜ ਖੇਤਰ ਸ਼ਾਮਲ ਹਨ। ਇਮਾਰਤ ਦੇ ਆਲੇ ਦੁਆਲੇ ਬਹੁਤ ਸਾਰੀਆਂ ਕੁਦਰਤੀ ਨਜ਼ਾਰੇ ਸੁਰੱਖਿਅਤ ਰੱਖੇ ਗਏ ਹਨ ਅਤੇ ਹਰ ਸੀਜ਼ਨ ਤਾਜ਼ਾ ਅਨੁਭਵ ਪ੍ਰਦਾਨ ਕਰਦਾ ਹੈ।ਇਹ ਤੀਜੀ ਮੰਜ਼ਲ 'ਤੇ ਅਸਥਾਈ ਪ੍ਰਦਰਸ਼ਨੀਆਂ ਦਾ ਆਯੋਜਨ ਕਰਦਾ ਹੈ, ਜਦਕਿ ਸਥਾਈ ਸੰਗ੍ਰਹਿ ਚੌਥੇ ਮੰਜ਼ਲ 'ਤੇ ਹਨ। ਇਸ ਸੰਗ੍ਰਹਿ ਵਿਚ ਕਿਊਸ਼ੂ ਦਾ ਪੂਰਵ ਇਤਿਹਾਸ ਤੋਂ ਮੀਜੀ ਯੁੱਗ ਅਤੇ ਗੁਆਂਢੀ ਚੀਨ ਅਤੇ ਕੋਰੀਆ ਦੇ ਵਿਚਕਾਰ ਸਭਿਆਚਾਰਕ ਆਦਾਨ-ਪ੍ਰਦਾਨ ਦੇ ਅਮੀਰ ਇਤਿਹਾਸ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵੀਓਂਦੇ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦੇ ਹੈ ਜੋ ਕੀ ਅਜੇ ਕੱਲ ਆਨਲਾਈਨ ਵੀ ਉਪਲਬਦ ਹਨ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਅਲੰਕਾਰ ਸ਼ਬਦ ਅਲਮ੍ ਅਤੇ ਕਾਰ ਤੋਂ ਬਣਿਆ ਹੈ। ਅਲਮ੍ ਦਾ ਅਰਥ ਹੈ। ਸ਼ੋਭਾ (ਸਜਾਵਟ) ਅਤੇ ਪੂਰਣਤਾ। ਇਸ ਤਰ੍ਹਾਂ ਅਲੰਕਾਰ ਦਾ ਅਰਥ ਹੋਇਆ ਸ਼ੋਭਾ (ਸਜਾਵਟ) ਕਰਨ ਵਾਲਾ ਅਤੇ ਪੂਰਣਤਾ ਪ੍ਰਦਾਨ ਕਰਨ ਵਾਲਾ ਧਰਮ। ਸੰਸਕ੍ਰਿਤ ਵਿਚ ਅਲੰਕਾਰ ਸ਼ਬਦ ਦੀ ਉਤਪੱਤੀ ਦੋ ਤਰ੍ਹਾਂ ਨਾਲ ਮੰਨੀ ਗਈ ਹੈ।'ਅਲੰਕਰੋਤਿਤੀ'ਅਲੰਕਾਰ ਭਾਵ ਜੋ ਸਜਾਉਂਦਾ ਹੈ ਜਾਂ ਸ਼ਿੰਗਾਰ ਕਰਨ ਵਾਲਾ ਅਤੇ ਅੰਲਕ੍ਰਿਯਤੇ ਅਨੇਨ ਇਤਿ ਅਲੰਕਾਰ ਭਾਵ ਜਿਸ ਨਾਲ ਕਿਸੇ ਦੀ ਸਜਾਵਟ ਹੁੰਦੀ ਹੈ ਜਾਂ ਸ਼ਿੰਗਾਰ ਦਾ ਸਮਾਨ। ਜਿਸ ਦੁਆਰਾ ਕਾਵਿ ਨੂੰ ਅਲੰਕ੍ਰਿਤ ਕੀਤਾ ਜਾਵੇ ਜਾਂ ਜੋ ਕਾਵਿ ਨੂੰ ਅਲੰਕ੍ਰਿਤ ਕਰੇ,ਇਹਨਾਂ ਦੋਵਾਂ ਕਥਨਾਂ ਵਿੱਚ ਅਸਲ ਵਿਚ ਕੋਈ ਖਾਸ ਅੰਤਰ ਨਹੀਂ ਹੈ। ਦੋਵੇਂ ਵਿਉਤਪੱਤੀਆਂ ਇਹੋ ਤੱਥ ਪੇਸ਼ ਕਰਦੀਆਂ ਹਨ ਕਿ ਕਾਵਿ ਨੂੰ ਸਜਾਉਣ ਵਾਲਾ ਤੱਤ ਹੀ ਅੰਲਕਾਰ ਹੈ।
ਪੰਜਾਬੀ ਸਾਹਿਤ ਆਲੋਚਨਾ ਦੇ ਜਨਮ ਸੰਬੰਧੀ ਵੱਖ-ਵੱਖ ਆਲੋਚਕਾਂ ਦੇ ਆਪਸੀ ਮੱਤਭੇਦ ਹਨ। ਕਈ ਆਲੋਚਕ ਇਸ ਆਲੋਚਨਾ ਦਾ ਆਰੰਭ ਸ੍ਰੀ ਗੁਰੂ ਨਾਨਕ ਦੇਵ ਤੋਂ ਅਤੇ ਕਈ ਆਲੋਚਕ ਬਾਬੇ ਫਰੀਦ ਦੇ ਸ਼ਲੋਕਾਂ ਤੋਂ ਆਲੋਚਨਾ ਦੇ ਵਿਕਾਸ ਦਾ ਆਰੰਭ ਮੰਨਦੇ ਹਨ। ਮੱਧਕਾਲੀ ਬੀਜ ਰੂਪ ਵਿੱਚ ਮੌਜੂਦ ਆਲੋਚਨਾ ਨੂੰ ਆਰੰਭ ਮੰਨਣ ਵਾਲੇ ਹਰਨਾਮ ਸਿੰਘ ਸ਼ਾਨ, ਜੀਤ ਸਿੰਘ ਸ਼ੀਤਲ, ਪ੍ਰੇਮ ਪ੍ਰਕਾਸ਼, ਗੁਰਚਰਨ ਸਿੰਘ, ਰਵਿੰਦਰ ਸਿੰਘ ਰਵੀ ਹਨ ਜੋ ਆਲੋਚਨਾ ਦਾ ਆਰੰਭ ਮੱਧਕਾਲੀ ਸਾਹਿਤ ਉੱਪਰ ਹੋਈਆਂ ਟਿੱਪਣੀਆਂ ਤੋਂ ਮੰਨਦੇ ਹਨ।
ਅਰਸਤੂ (ਪੁਰਾਤਨ ਯੂਨਾਨੀ: Ἀριστοτέλης; 384 ਈਸਾ ਤੋਂ ਪਹਿਲਾਂ – 322 ਈਸਾ ਤੋਂ ਪਹਿਲਾਂ) ਇੱਕ ਯੂਨਾਨੀ ਦਾਰਸ਼ਨਿਕ ਅਤੇ ਪੌਲੀਮੈਥ ਸੀ। ਇਹ ਅਫਲਾਤੂਨ ਦਾ ਵਿਦਿਆਰਥੀ ਸੀ ਅਤੇ ਸਿਕੰਦਰ ਮਹਾਨ ਦਾ ਅਧਿਆਪਕ ਸੀ। ਇਸ ਦੀਆਂ ਲਿਖਤਾਂ ਕਈ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਹਨ ਜਿਵੇਂ ਭੌਤਿਕ ਵਿਗਿਆਨ, ਕਾਵਿ, ਥੀਏਟਰ, ਭਾਸ਼ਾ ਵਿਗਿਆਨ, ਰਾਜਨੀਤੀ ਵਿਗਿਆਨ, ਜੀਵ ਵਿਗਿਆਨ ਅਤੇ ਪ੍ਰਾਣੀ ਵਿਗਿਆਨ। ਅਫਲਾਤੂਨ ਅਤੇ ਸੁਕਰਾਤ ਨਾਲ ਮਿਲਕੇ, ਅਰਸਤੂ ਪੱਛਮੀ ਦਰਸ਼ਨ ਦੇ ਸਭ ਤੋਂ ਮਹੱਤਵਪੂਰਨ ਸੰਸਥਾਪਕਾਂ ਵਿੱਚੋਂ ਇੱਕ ਹੈ।
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਡੇਂਗੂ ਬੁਖਾਰ ਨੂੰ ਫਲੈਵੀਵਾਇਰਸ ਨਾਂ ਦੇ ਚਾਰ ਅਲੱਗ-ਅਲੱਗ ਡੇਂਗੂ ਵਾਇਰਸ ਪੈਦਾ ਕਰਨ ਦੇ ਕਾਰਨ ਹੁੰਦੇ ਹਨ। ‘ਏਡਜ਼ ਇਜਪਟਾਈ’ ਅਤੇ ‘ਏਡਜ਼ ਐਲਬੂਪਿਕਟਸ’ ਨਾਂ ਦੇ ਮੱਛਰ ਡੇਂਗੂ ਬੁਖਾਰ ਨੂੰ ਇੱਕ ਮਰੀਜ਼ ਤੋਂ ਦੂਜੇ ਮਰੀਜ਼ ਤੱਕ ਪਹੁੰਚਾਉਂਦੇ ਹਨ। ਇਹ ਡੇਂਗੂ ਮੱਛਰ ਛੱਪੜਾਂ, ਸੇਮ ਨਾਲਿਆਂ ਜਾਂ ਖੜ੍ਹੇ ਗੰਦੇ ਪਾਣੀ ਵਿੱਚ ਵਧਦੇ-ਫੁਲਦੇ ਹਨ। ਇਹ ਦਿਨ ਵੇਲੇ ਮਰੀਜ਼ ਨੂੰ ਕੱਟਦੇ ਹਨ ਅਤੇ ਮਰੀਜ਼ ਦੀ ਸਲਾਇਵਗੀ ਗ੍ਰੰਥੀ ਵਿੱਚ ਵਧਣ ਲੱਗ ਜਾਂਦੇ ਹਨ। ਫਿਰ 3 ਤੋਂ 10 ਦਿਨਾਂ ਦੇ ਅੰਦਰ ਇਨ੍ਹਾਂ ਫੀਮੇਲ ਮੱਛਰਾਂ ਦੀ ਜਾਤੀ ਇਸ ਰੋਗ ਨੂੰ ਦੂਜੇ ਮਰੀਜ਼ ਤੱਕ ਪਹੁੰਚਾਉਂਦੀ ਹੈ।ਡੇਂਗੂ ਬੁਖਾਰ ਬੱਚਿਆਂ ਵਿੱਚ ਜ਼ਿਆਦਾ ਹੁੰਦਾ ਹੈ, ਖ਼ਾਸ ਕਰਕੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਇਹ ਜ਼ਿਆਦਾ ਪਾਇਆ ਜਾਂਦਾ ਹੈ। ਇਸ ਬੁਖਾਰ ਵਿੱਚ ਹੱਡੀਆਂ ਦੇ ਟੁੱਟਣ ਜਿਹੀ ਪੀੜ ਹੁੰਦੀ ਹੈ। ਇਸ ਲਈ ਇਸ ਨੂੰ ਹੱਡੀ ਤੋੜ ਬੁਖਾਰ ਵੀ ਕਿਹਾ ਜਾਂਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਯਹੂਦੀ (ਪੁਰਾਤਨ ਪੰਜਾਬੀ: ਜੂਦੀ; ਅੰਗਰੇਜ਼ੀ ਭਾਸ਼ਾ:Jew) ਉਹ ਵਿਅਕਤੀ ਹੈ ਜੋ ਯਹੂਦੀ ਧਰਮ ਨੂੰ ਮੰਨਦਾ ਹੈ। ਯਹੂਦੀਆਂ ਦਾ ਪਰੰਪਰਿਕ ਨਿਵਾਸ ਸਥਾਨ ਪੱਛਮ ਏਸ਼ੀਆ ਵਿੱਚ ਅਜੋਕੇ ਇਜਰਾਈਲ (ਜਿਸਦਾ ਜਨਮ 1947 ਦੇ ਬਾਅਦ ਹੋਇਆ) ਅਤੇ ਆਸਪਾਸ ਦੇ ਸਥਾਨਾਂ ਉੱਤੇ ਰਿਹਾ ਹੈ। ਮਧਕਾਲ ਵਿੱਚ ਇਹ ਯੂਰਪ ਦੇ ਕਈ ਖੇਤਰਾਂ ਵਿੱਚ ਰਹਿਣ ਲੱਗੇ, ਜਿੱਥੋਂ ਉਨ੍ਹਾਂ ਨੂੰ ਉਂਨੀਵੀਂ ਸਦੀ ਵਿੱਚ ਨਿਰਵਾਸਨ ਝੱਲਣਾ ਪਿਆ ਅਤੇ ਹੌਲੀ-ਹੌਲੀ ਵਿਸਥਾਪਿਤ ਹੋਕੇ ਉਹ ਅੱਜ ਮੁੱਖ ਤੌਰ ਤੇ ਇਜਰਾਈਲ ਅਤੇ ਅਮਰੀਕਾ ਵਿੱਚ ਰਹਿੰਦੇ ਹਨ। ਇਜਰਾਈਲ ਨੂੰ ਛੱਡਕੇ ਸਾਰੇ ਦੇਸ਼ਾਂ ਵਿੱਚ ਉਹ ਇੱਕ ਅਲਪ ਸੰਖਿਅਕ ਸਮੁਦਾਏ ਹਨ। ਇਨ੍ਹਾਂ ਦਾ ਮੁੱਖ ਕੰਮ ਵਪਾਰ ਹੈ। ਯਹੂਦੀ ਧਰਮ ਨੂੰ ਇਸਾਈ ਅਤੇ ਇਸਲਾਮ ਧਰਮ ਤੋਂ ਪੁਰਾਤਨ ਕਿਹਾ ਜਾ ਸਕਦਾ ਹੈ। ਇਨ੍ਹਾਂ ਤਿੰਨਾਂ ਧਰਮਾਂ ਨੂੰ ਸੰਯੁਕਤ ਤੌਰ ਤੇ ਇਬਰਾਹਮੀ ਧਰਮ ਵੀ ਕਹਿੰਦੇ ਹਨ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਾਮਾਜਕ ਤੌਰ ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਨਾਰੀਵਾਦ (ਅੰਗਰੇਜ਼ੀ:Feminism,ਫੈਮੀਨਿਜਮ), ਅੰਦੋਲਨਾਂ ਅਤੇ ਵਿਚਾਰਧਾਰਾਵਾਂ ਦਾ ਇੱਕ ਸੰਗ੍ਰਹਿ ਹੈ, ਜਿਨ੍ਹਾਂ ਦਾ ਉਦੇਸ਼ ਔਰਤਾਂ ਲਈ ਸਮਾਨ ਰਾਜਨੀਤਕ, ਆਰਥਿਕ ਅਤੇ ਸਾਮਾਜਕ ਅਧਿਕਾਰਾਂ ਨੂੰ ਪਰਿਭਾਸ਼ਿਤ ਕਰਨਾ, ਉਨ੍ਹਾਂ ਦੀ ਸਥਾਪਨਾ, ਅਤੇ ਰੱਖਿਆ ਕਰਨਾ ਹੈ। ਇਸ ਵਿੱਚ ਸਿੱਖਿਆ ਅਤੇ ਰੋਜਗਾਰ ਦੇ ਖੇਤਰ ਵਿੱਚ ਔਰਤਾਂ ਲਈ ਸਮਾਨ ਮੌਕਿਆਂ ਦੀ ਸਥਾਪਨਾ ਕਰਨ ਦੀ ਮੰਗ ਸ਼ਾਮਿਲ ਹੈ। ਫਰਾਂਸੀਸੀ ਦਾਰਸ਼ਨਿਕ, ਚਾਰਲਜ਼ ਫੂਰੀਏ ਨੂੰ, 1837 ਵਿੱਚ ਫੈਮੀਨਿਜਮ (Feminism) ਸ਼ਬਦ ਦੀ ਘਾੜਤ ਦਾ ਸਿਹਰਾ ਦਿੱਤਾ ਜਾਂਦਾ ਹੈ। ਸ਼ਬਦ ਫੈਮੀਨਿਜਮ (ਨਾਰੀਵਾਦ) ਅਤੇ ਨਾਰੀਵਾਦੀ (ਫੈਮੀਨਿਸਟ) ਪਹਿਲੀ ਵਾਰ 1872 ਵਿੱਚ ਫ਼ਰਾਂਸ ਅਤੇ ਨੀਦਰਲੈਂਡ ਵਿੱਚ, 1890 ਵਿੱਚ ਗਰੇਟ ਬ੍ਰਿਟੇਨ ਅਤੇ 1910 ਵਿੱਚ ਸੰਯੁਕਤ ਰਾਜ ਅਮਰੀਕਾ ਵਿੱਚ ਸਾਹਮਣੇ ਆਏ, ਅਤੇ ਆਕਸਫੋਰਡ ਇੰਗਲਿਸ਼ ਡਿਕਸ਼ਨਰੀ ਅਨੁਸਾਰ ਫੈਮੀਨਿਸਟ 1894 ਵਿੱਚ ਅਤੇ ਫੈਮੀਨਿਜਮ 1895 ਵਿੱਚ ਪਹਿਲੀ ਵਾਰ ਵਰਤਿਆ ਗਿਆ।ਨਾਰੀ-ਵਾਦ ਸ਼ਬਦ ਦੇ ਵਿਭਿੰਨ ਸਮਾਨਾਰਥਕ ਸ਼ਬਦ ਔਰਤ, ਇਸਤਰੀ ਮਾਦਾ ਆਦਿ ਹਨ। ‘ਨਾਰੀ’ ਨਾਲ ਜਦੋਂ ‘ਵਾਦ’ ਜੁੜ ਜਾਦਾ ਹੈ ਤਾਂ ਸ਼ਬਦ ਜਿਸ ਵਿਸ਼ੇ ਨਾਲ ਜੁੜਦਾ ਹੈ ਉਹ ਆਪਣੇ ਨਾਲ ਇੱਕ ਵਿਚਾਰ, ਚਿੰਤਨ, ਕ੍ਰਾਂਤੀ ਸੰਘਰਸ਼ ਅਤੇ ਅੰਦੋਲਨ ਦੇ ਬੀਜ਼ ਲੈਕੇ ਚਲਦਾ ਹੈ। ਜਿਵੇ-ਜਿਵੇ ਇਹ ‘ਵਾਦ’ ਵਿਕਾਸ ਕਰਦਾ ਹੈ ਇਸ ਦੀਆਂ ਵਿਭੰਨ ਵਿਚਾਰਧਾਰਕ ਲੜੀਆਂ ਬਣਦੀਆਂ ਵਿਰਾਸ਼ਦੀਆਂ ਅਤੇ ਟੁੱਟਦੀਆਂ-ਭੱਜਦੀਆਂ ਹਨ। ਇਸੇ ਤੋੜ-ਜੋੜ ਵਿੱਚੋਂ ਵਿਕਾਸ ਦਾ ਰਸਤਾ ਨਿਕਲਦਾ ਹੈ। ਨਾਰੀਜਨ ‘ਵਾਦ’ ਨਾਲ ਜੁੜਿਆ ਇੱਕ ਵਿਸ਼ੇਸ਼ ਵਰਗ ਜਾਂ ਇਸ ਨਾਲ ਸੰਬੰਧਤ ਵਿਭਿੰਨ ਧਿਰਾਂ ਸਵੈ ਅਤੇ ਸਮਾਜ ਦੀ ਬਿਹਤਰੀ ਵੱਲ ਕਦਮ ਵਧਾਉਂਦੀਆਂ ਹਨ। ‘ਨਾਰੀਵਾਦ’ ਬਾਰ ਵੀ ਇਹ ਸੱਚ ਹੈ ਕਿ ਇਸ ਨੇ ਸਮਾਜ ਦੇੇ ਵਿਸ਼ੇਸ਼ ਵਰਗ ਭਾਵ ਔਰਤ ਜਾਤੀ ਦੇ ਹਿੱਤ ਵਿੱਚ ਅਵਾਜ ਬੁਲੰਦ ਕੀਤੀ। ਇਸ ਬਾਰੇ ਡਾ.
ਵਿਸ਼ਵਕਰਮਾ ਦਿਹਾੜਾ, ਜਿਸ ਨੂੰ ਵਿਸ਼ਵਕਰਮਾ ਜਯੰਤੀ ਜਾਂ ਵਿਸ਼ਵਕਰਮਾ ਪੂਜਾ ਦੇ ਤੌਰ ਤੇ ਵੀ ਜਾਣਿਆ ਜਾਂਦਾ ਹੈ। ਇੱਕ ਇੱਕ ਹਿੰਦੂ ਪਰਮੇਸ਼ੁਰ, ਬ੍ਰਹਮ ਆਰਕੀਟੈਕਟ ਵਿਸ਼ਵਕਰਮਾ ਦੇ ਜਸ਼ਨਾਂ ਵਜੋਂ ਮਨਾਇਆ ਜਾਂਦਾ ਹੈ। ਉਸ ਨੂੰ ਸੈਭੰ ਅਤੇ ਸੰਸਾਰ ਦਾ ਸਿਰਜਣਹਾਰ ਮੰਨਿਆ ਜਾਂਦਾ ਹੈ। ਉਸ ਨੇ ਪਵਿੱਤਰ ਸ਼ਹਿਰ ਦੁਆਰਕਾ, ਜਿੱਥੇ ਕ੍ਰਿਸ਼ਨ ਦਾ ਰਾਜ ਸੀ, ਦਾ ਅਤੇ ਪਾਂਡਵਾਂ ਦੇ ਮਾਯਾ ਸਭਾ ਮਹਲ ਦਾ ਨਿਰਮਾਣ ਕੀਤਾ ਸੀ ਅਤੇ ਦੇਵਤਿਆਂ ਲਈ ਬਹੁਤ ਸਾਰੇ ਸ਼ਾਨਦਾਰ ਹਥਿਆਰ ਬਣਾਏ ਸਨ। ਉਸ ਨੂੰ ਬ੍ਰਹਮ ਤਰਖਾਣ ਵੀ ਕਿਹਾ ਜਾਂਦਾ ਹੈ। ਉਸਦਾ ਜ਼ਿਕਰ ਰਿਗ ਵੇਦ ਵਿੱਚ ਆਉਂਦਾ ਹੈ ਅਤੇ ਮਕੈਨਿਕ ਅਤੇ ਆਰਕੀਟੈਕਚਰ ਦੇ ਵਿਗਿਆਨ ਸਥਾਪਤੀਆ ਵੇਦ ਦਾ ਰਚਣਹਾਰ ਹੋਣ ਦਾ ਸਿਹਰਾ ਪ੍ਰਾਪਤ ਹੈ।