ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ੍ਰੀ ਗੁਰੂ ਨਾਨਕ ( ਉਚਾਰਨ 15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਵਿੱਚ ਅਲੱਗ-ਅਲੱਗ ਮਿਤੀ 'ਤੇ ਆਉਂਦੀ ਹੈ।ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਗੁਰੂ ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ।ਪਰ ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਹੀ ਇਹਨਾਂ ਪ੍ਰਭਾਵਿਤ ਕੀਤਾ ਕਿ ਪਾਂਧਾ ਵੀ ਆਪ ਤੋਂ ਬਹੁਤ ਪ੍ਰਭਾਵਿਤ ਹੋਇਆ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ, ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ, ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਮੈਕਸਮਿਲੀਅਨ ਕਾਰਲ ਐਮਿਲ ਮੈਕਸ ਵੈਬਰ (ਜਰਮਨ: [ˈmaks ˈveːbɐ]; 21 ਅਪਰੈਲ 1864 – 14 ਜੂਨ 1920) ਇੱਕ ਜਰਮਨ ਸਮਾਜਸਾਸ਼ਤਰੀ, ਦਾਰਸ਼ਨਿਕ, ਅਤੇ ਰਾਜਨੀਤਕ ਅਰਥਸਾਸ਼ਤਰੀ ਜਿਸਦੇ ਵਿਚਾਰਾਂ ਨੇ ਸਮਾਜਿਕ ਸਿਧਾਂਤ, ਸਮਾਜਿਕ ਖੋਜ, ਅਤੇ ਖੁਦ ਸਮਾਜਸਾਸ਼ਤਰ ਨੂੰ ਪ੍ਰਭਾਵਿਤ ਕੀਤਾ। ਵੈਬਰ ਦਾ ਨਾਮ ਹਮੇਸ਼ਾ ਏਮੀਲ ਦੁਰਖਿਮ ਅਤੇ ਕਾਰਲ ਮਾਰਕਸ,ਦੇ ਨਾਲ ਸਮਾਜਸਾਸ਼ਤਰ ਦੇ ਤਿੰਨ ਬਾਨੀ ਨਿਰਮਾਤਿਆਂ ਵਿੱਚੋਂ ਇੱਕ ਵਜੋਂ ਆਉਂਦਾ ਹੈ। ਵੇਬਰ ਫਸਟੌਲਿਜਿਕ ਐਂਟੀ-ਹੋਂਦਵਾਦੀ ਵਿਚਾਰਧਾਰਾ ਦਾ ਇੱਕ ਮੁੱਖ ਵਕੀਲ ਸੀ, ਜਿਸਦਾ ਅਧਿਐਨ ਕਰਨ ਲਈ ਬਹਿਸ ਕਰਦੇ ਹੋਏ ਸਮਾਜਕ ਕਾਰਜ ਦੁਆਰਾ ਵਿਆਖਿਆਤਮਕ (ਸਿਰਫ਼ ਸ਼ਾਤਵੀਂ ਸ਼ਬਦਾਵਲੀ ਦੀ ਬਜਾਏ) ਦਾ ਅਰਥ ਹੈ, ਮਕਸਦ ਅਤੇ ਅਰਥ ਨੂੰ ਸਮਝਣ ਦੇ ਅਧਾਰ ਤੇ, ਜੋ ਵਿਅਕਤੀ ਆਪਣੇ ਆਪ ਦੇ ਕੰਮਾਂ ਨਾਲ ਜੁੜੇ ਹੋਏ ਹਨ ਦੁਰਕਾਈਮ ਦੇ ਉਲਟ, ਉਹ ਮੋਨੋ-ਕਾਰਗੁਜਾਰੀ ਵਿੱਚ ਵਿਸ਼ਵਾਸ਼ ਨਹੀਂ ਰੱਖਦਾ ਸੀ ਅਤੇ ਪ੍ਰਸਤਾਵਿਤ ਸੀ ਕਿ ਕਿਸੇ ਵੀ ਨਤੀਜੇ ਲਈ ਬਹੁਤੇ ਕਾਰਨ ਹੋ ਸਕਦੇ ਹਨ. [12] ਮੁੱਖ ਬੌਧਿਕ ਚਿੰਤਾ ਤਰਕਸੰਗਤ, ਧਰਮ ਨਿਰਪੱਖਤਾ ਅਤੇ "ਬੇਵਕੂਫੀ" ਦੀ ਪ੍ਰਕਿਰਿਆ ਨੂੰ ਸਮਝ ਰਹੀ ਸੀ ਜੋ ਉਹ ਪੂੰਜੀਵਾਦ ਅਤੇ ਆਧੁਨਿਕਤਾ ਦੇ ਵਾਧੇ ਨਾਲ ਜੁੜੀ ਸੀ. [13] ਉਸਨੇ ਇਹਨਾਂ ਨੂੰ ਸੰਸਾਰ ਬਾਰੇ ਨਵੇਂ ਤਰੀਕੇ ਨਾਲ ਸੋਚਣ ਦੇ ਨਤੀਜੇ ਵਜੋਂ ਦੇਖਿਆ.
ਮਨੁੱਖੀ ਪ੍ਰਤੀਰੋਧਤਾ-ਘਾਟ ਵਾਇਰਸ ਲਾਗ/ਪ੍ਰਾਪਤ-ਕੀਤਾ ਪ੍ਰਤੀਰੋਧਤਾ-ਘਾਟ ਰੋਗ-ਲੱਛਣ(ਅੰਗਰੇਜ਼ੀ: Human Immunodeficiency Virus Infection/Acquired Immunodeficiency Syndromeਜਾਂ ਐੱਚ.ਆਈ.ਵੀ./ਏਡਜ਼)ਮਨੁੱਖੀ ਰੋਗ-ਪ੍ਰਤੀਰੋਧੀ ਪ੍ਰਣਾਲੀ ਦਾ ਰੋਗ ਹੈ ਜੋ ਮਨੁੱਖੀ ਪ੍ਰਤੀਰੋਧਤਾ-ਘਾਟ ਵਾਇਰਸ (HIV) ਰਾਹੀਂ ਫੈਲਦਾ ਹੈ। ਮੁਢਲੀ ਲਾਗ ਸਮੇਂ ਇਨਸਾਨ ਨੂੰ ਨਜ਼ਲਾ ਵਰਗੀ ਬਿਮਾਰੀ ਮਹਿਸੂਸ ਹੋ ਸਕਦੀ ਹੈ। ਵਿਸ਼ੇਸ਼ ਤੌਰ ਉੱਤੇ ਇਸ ਤੋਂ ਬਾਅਦ ਬਿਨਾਂ ਕਿਸੇ ਲੱਛਣਾਂ ਵਾਲਾ ਲੰਮਾ ਸਮਾਂ ਆਉਂਦਾ ਹੈ। ਫੇਰ ਜਿਵੇਂ-ਜਿਵੇਂ ਬਿਮਾਰੀ ਅੱਗੇ ਵਧਦੀ ਹੈ, ਇਹ ਮੱਨੁਖ ਦੀ ਪ੍ਰਤੀਰੋਧੀ ਪ੍ਰਨਾਲੀ ਨਾਲ਼ ਹੋਰ ਛੇੜਛਾੜ ਕਰਨ ਲੱਗ ਪੈਂਦੀ ਹੈ ਜਿਸ ਕਰ ਕੇ ਮਨੁੱਖ ਨੂੰ ਹੋਰ ਕਈ ਲਾਗਾਂ ਲੱਗਣ ਦਾ ਖ਼ਤਰਾ ਵਧ ਜਾਂਦਾ ਹੈ ਜਿਵੇਂ ਕਿ ਮੌਕਾਪ੍ਰਸਤ ਛੂਤਾਂ ਅਤੇ ਗਿਲ੍ਹਟੀਆਂ, ਜੋ ਕਿਰਿਆਸ਼ੀਲ ਪ੍ਰਤੀਰੋਧੀ ਪ੍ਰਣਾਲੀ ਵਾਲੇ ਮਨੁੱਖਾਂ ਨੂੰ ਹਾਨੀ ਨਹੀਂ ਕਰਦੀਆਂ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਦਸੰਬਰ 2018 ਮੁਤਾਬਿਕ ਇਸ ਵਿਕੀ ’ਤੇ 30,776 ਲੇਖ ਹਨ ਅਤੇ ਇਸ ਦੇ ਕੁੱਲ 26,108 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,49,786 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.6 (e7d6fb2) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਸੰਸਾਰੀਕਰਨ (ਜਾਂ ਵਿਸ਼ਵੀਕਰਨ, ਗਲੋਬਲੀਕਰਨ, ਸਰਬ-ਵਿਆਪਕਤਾ) ਕੌਮਾਂਤਰੀ ਮਿਲਾਪ ਦਾ ਇੱਕ ਅਮਲ ਹੈ ਜੋ ਦੁਨਿਆਵੀ ਖ਼ਿਆਲਾਂ, ਪੈਦਾਵਾਰਾਂ, ਵਿਚਾਰਾਂ ਅਤੇ ਸੱਭਿਆਚਾਰ ਦੇ ਹੋਰ ਪਹਿਲੂਆਂ ਦੀ ਅਦਲਾ-ਬਦਲੀ ਸਦਕਾ ਉੱਠਦਾ ਹੈ। ਢੋਆ-ਢੁਆਈ ਅਤੇ ਦੂਰ-ਸੰਚਾਰ ਦੇ ਬੁਨਿਆਦੀ ਢਾਂਚੇ ਵਿੱਚ ਹੋਈ ਤਰੱਕੀ,ਜਿਹਨਾਂ ਵਿੱਚ ਤਾਰ ਪ੍ਰਬੰਧ ਅਤੇ ਮਗਰੋਂ ਇੰਟਰਨੈੱਟ ਵੀ ਸ਼ਾਮਲ ਹੈ, ਸਦਕਾ ਇਸ ਕਾਰਵਾਈ ਵਿੱਚ ਹੋਰ ਵੀ ਤੇਜ਼ੀ ਆਈ ਹੈ ਜਿਹਨਾਂ ਨੇ ਆਰਥਿਕ ਅਤੇ ਸੱਭਿਆਚਾਰਕ ਰੁਝੇਵਿਆਂ ਵਿਚਲੇ ਵਟਾਂਦਰਿਆਂ ਨੂੰ ਹੋਰ ਵਧਾ ਦਿੱਤਾ ਹੈ।ਭਾਵੇਂ ਕੁਝ ਵਿਦਵਾਨ ਸੰਸਾਰੀਕਰਨ ਦਾ ਸੋਮਾ ਅਜੋਕੇ ਸਮੇਂ ਵਿੱਚ ਮੰਨਦੇ ਹਨ ਪਰ ਕਈ ਹੋਰ ਵਿਦਵਾਨ ਇਹਦੇ ਅਤੀਤ ਨੂੰ ਯੂਰਪ ਦੇ ਕਾਢ ਜੁੱਗ ਅਤੇ ਨਵੇਂ ਸੰਸਾਰ ਵੱਲ ਦੇ ਸਫ਼ਰਾਂ ਤੋਂ ਵੀ ਬਹੁਤ ਪੁਰਾਣਾ ਮੰਨਦੇ ਹਨ। ਕਈ ਤਾਂ ਇਹਨੂੰ ਈਸਾ ਤੋਂ ਤਿੰਨ ਹਜ਼ਾਰ ਵਰ੍ਹੇ ਪਹਿਲਾਂ ਤੱਕ ਲੈ ਜਾਂਦੇ ਹਨ। ਪਿਛਲੇ 19ਵੇਂ ਸੈਂਕੜੇ ਅਤੇ ਅਗੇਤਰੇ 20ਵੇਂ ਸੈਂਕੜੇ ਵਿੱਚ ਦੁਨੀਆਂ ਦੇ ਅਰਥਚਾਰਿਆਂ ਅਤੇ ਵਿਰਸਿਆਂ ਦੀ ਸਾਂਝ ਬੜੀ ਤੇਜ਼ੀ ਨਾਲ਼ ਵਧੀ
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪੰਜਾਬ ਦਾ ਸਭਿਆਚਾਰ ਮਿਸ਼ਰਤ ਸਭਿਆਚਾਰ ਹੈ ਕਿਉਂਕਿ ਇਸ ਵਿਚ ਬਹੁਤ ਸਾਰੇ ਸਭਿਆਚਾਰ ਦੀ ਮਿੱਸ ਸੰਮਲਿਤ ਹੈ। ਪੰਜਾਬੀ ਸਭਿਆਚਾਰ ਵਿਚ ਅਨੇਕਾਂ ਜਾਤੀਆਂ, ਧਰਮਾ, ਨਸਲਾਂ, ਕੌਮਾਂ ਅਤੇ ਕਬੀਲਿਆਂ ਦਾ ਮਿਸ਼ਰਣ ਮਿਲਦਾ ਮਿਲਦਾ ਹੈ। ਪੰਜਾਬੀ ਸਭਿਆਚਾਰ ਵਿਚ ਬਹੁਤ ਸਾਰੇ ਕਬੀਲਿਆਂ ਦੀ ਸਮੇਂ ਸਮੇਂ ਤੇ ਸਮੂਲੀਅਤ ਹੁੰਦੀ ਰਹੀ ਹੈ। ਹੌਲੀ ਹੌਲੀ ਇਹਨਾਂ ਕਬੀਲਿਆਂ ਦਾ ਪੰਜਾਬੀ ਸਭਿਆਚਾਰ ਵਿਚ ਸਮੀਕਰਨ ਹੁੰਦਾ ਗਿਆ। ਵਰਤਮਾਨ ਸਮੇਂ ਵਿਚ ਬਹੁਤ ਸਾਰੇ ਕਬੀਲੇ ਪੰਜਾਬੀ ਸੱਭਿਆਚਾਰ ਵਿਚ ਸੰਮਲਿਤ ਹੋ ਚੁੱਕੇ ਹਨ, ਪ੍ਰੰਤੂ ਇਹਨਾਂ ਕਬੀਲਿਆਂ ਦੇ ਜੀਵਨ ਵਿਵਹਾਰ ਦੇ ਪੈਟਰਨ ਪੰਜਾਬੀ ਸੱਭਿਆਚਾਰ ਵਿਚ ਵੱਖਰੇ ਹੀ ਪਹਿਚਾਣੇ ਜਾ ਸਕਦੇ ਹਨ। ਪੰਜਾਬੀ ਸਭਿਆਚਾਰ ਦੇ ਸੰਦਰਭ ਵਿਚ ਇਹਨਾਂ ਕਬੀਲਿਆਂ ਦੀ ਬਣੀ ਅਹਿਮੀਅਤ ਬਣਦੀ ਹੈ। ਪੰਜਾਬ ਵਿਚ ਵੱਸਣ ਵਾਲੇ ਕਬੀਲੇ ਕਿਸੇ ਨਾ ਕਿਸੇ ਲੋਕ ਸਿਰਜਣਾ ਨਾਲ ਜੁੜੇ ਹੋਏ ਹਨ। ਖੇਤੀਬਾੜੀ ਦੀ ਲੋੜ ਵਜੋਂ ਕੰਮ ਆਉਣ ਵਾਲੇ ਸੰਤਾਂ ਦਾ ਨਿਰਮਾਣ ਕਰਨਾ ਜਿਵੇਂ ਛੱਜ ਬਣਾਉਣੇ, ਵਾਣ/ਰਹੀਆਂ ਵੱਟਣਾ, ਟੋਕਰੀ ਬਣਾਉਣਾ ਆਦਿ ਵੱਖ-ਵੱਖ ਕਬੀਲਿਆਂ ਉਪਰ ਨਿਰਭਰ ਕਰਦਾ ਹੈ। ਪੰਜਾਬੀ ਸਭਿਆਚਾਰ ਵਿਚ ਤਕਰੀਬਨ ਤੀਹ ਕਬੀਲਿਆਂ ਦੀ ਨਿਸ਼ਾਨਦੇਹੀ ਕੀਤੀ ਜਾਂਦੀ ਹੈ। ਪ੍ਰੰਤੂ ਵਰਤਮਾਨ ਸਮੇਂ ਵਿਚ ਅੱਠ ਕਬੀਲਿਆਂ ਦੀ ਹੋਂਦ ਨੂੰ ਸਵੀਕਾਰ ਕੀਤਾ ਗਿਆ ਹੈ। ਪੰਜਾਬ ਵਿਚ ਵੱਸਦੇ ਪ੍ਰਮੁੱਖ ਕਬੀਲੇ ਸਾਂਸੀ, ਬਾਜੀਗਰ, ਬੋਰੀਆਂ, ਗੁੱਜਰ, ਮਿਆਰੀ, ਸ਼ਿਕਾਰ, ਗਾਡੀਲੁਹਾਰ ਅਤੇ ਮਰਾਠੀ ਆਦਿ ਨੂੰ ਅਧਿਐਨ ਬਣਾਇਆ ਗਿਆ ਹੈ। ਕਬੀਲੇ ਦੀ ਪਰਿਭਾਸ਼ਾ ਬਾਰੇ ਸੰਸਾਰ ਵਿਚ ਬਹੁਤ ਕੁਝ ਕਿਹਾ ਗਿਆ ਹੈ। ਪਰ ਸੰਖੇਪ ਵਿਚ ਏਨਾ ਕਹਿਣਾ ਕਾਫ਼ੀ ਹੋਵੇਗਾ ਕਿ'ਟਰਾਈਬ'ਸ਼ਬਦ ਲਾਤੀਨੀ ਭਾਸ਼ਾ ਤੋਂ ਲਿਆ ਗਿਆ ਹੈ, ਜੋ ਸਭ ਤੋਂ ਪਹਿਲਾਂ ਉਨ੍ਹਾਂ ਤਿੰਨ ਬੰਦਿਆਂ ਲਈ ਵਰਤਿਆ ਗਿਆ ਜੋ 241 ਵਰ੍ਹੇ ਈਸਾ ਪੂਰਵ ਰੋਮ ਦਾ ਹਿੱਸਾ ਬਣੇ। ਸਮਾਜ ਸ਼ਾਸਤਰੀ ਡੀ. ਐਨ.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਪਿਸ਼ਾਬ ਨਾਲੀ ਦੀ ਲਾਗ (Urinary Tract Infection ਜਾਂ UTI) ਇੱਕ ਬੈਕਟੀਰੀਆ ਤੋਂ ਹੋਣ ਵਾਲੀ ਲਾਗ ਹੈ ਜੋ ਪਿਸ਼ਾਬ ਨਾਲੀ ਦੇ ਹਿੱਸਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜਦੋਂ ਇਹ ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਸਧਾਰਨ ਸਿਸਟਾਈਟਸ (ਮਸਾਨੇ ਦੀ ਲਾਗ) ਕਿਹਾ ਜਾਂਦਾ ਹੈ ਅਤੇ ਜਦੋਂ ਇਹ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਪਾਈਲੋਨਫ੍ਰਾਈਟਿਸ (ਗੁਰਦੇ ਦੀ ਲਾਗ) ਕਿਹਾ ਜਾਂਦਾ ਹੈ। ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਦੇ ਲੱਛਣਾਂ ਵਿੱਚ ਸ਼ਾਮਲ ਹਨ ਪਿਸ਼ਾਬ ਕਰਨ ਵੇਲੇ ਦਰਦ ਅਤੇ ਜਾਂ ਤਾਂ ਬਾਰ-ਬਾਰ ਪਿਸ਼ਾਬ ਆਉਣਾ ਜਾਂ ਪਿਸ਼ਾਬ ਕਰਨ ਦੀ ਇੱਛਾ ਹੋਣੀ (ਜਾਂ ਦੋਵੇਂ), ਜਦ ਕਿ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਦੇ ਲੱਛਣਾਂ ਵਿੱਚ, ਹੇਠਲੇ ਹਿੱਸੇ ਦੇ ਲੱਛਣਾਂ ਦੇ ਨਾਲ-ਨਾਲ ਬੁਖਾਰ ਅਤੇ ਪੇਟ ਵਿੱਚ ਦਰਦ ਵੀ ਸ਼ਾਮਲ ਹਨ। ਬਜ਼ੁਰਗਾਂ ਅਤੇ ਬਹੁਤ ਛੋਟੇ ਵਿਅਕਤੀਆਂ ਵਿੱਚ, ਹੋ ਸਕਦਾ ਹੈ ਲੱਛਣ ਸਪੱਸ਼ਟ ਨਾ ਹੋਣ ਅਤੇ ਗੈਰ-ਵਿਸ਼ਿਸ਼ਟ ਹੋਣ। ਦੋਵੇਂ ਕਿਸਮ ਦੀਆਂ ਲਾਗਾਂ ਲਈ ਮੁੱਖ ਕਾਰਕ ਏਜੰਟ ਏਸਕੇਰੀਸ਼ਿਆ ਕੋਲੀ ਹੈ, ਦੂਜੇ ਬੈਕਟੀਰੀਆ, ਵਾਇਰਸ ਜਾਂ ਉੱਲੀ ਵੀ ਕਦੇ-ਕਦਾਈਂ ਇਸਦਾ ਕਾਰਨ ਹੋ ਸਕਦੇ ਹਨ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਸਭਿਆਚਾਰ ਵਿੱਚ ਕਿੰਨਰ/ਹਿਜੜਾ ਲੋਕ-ਸਮੂਹ
ਮਨੁੱਖੀ ਸਮਾਜ ਵਿੱਚ ਬਹੁਤ ਸਾਰੇ ਲੋਕ ਐਸੇ ਹਨ, ਜਿਹੜੇ ਹਾਸ਼ੀਏ ਤੇ ਬੈਠੇ ਹਨ। ਬਹੁਤ ਸਾਰੇ ਲੋਕ ਐਸੇ ਹਨ ਜੋ ਹਾਸ਼ੀਏ ਤੋਂ ਪਾਰ ਬੈਠੇ ਹਨ। ਐਸੇ ਲੋਕਾਂ ਵਿੱਚ ਇੱਕ ਹਾਸ਼ੀਏ ਤੋਂ ਪਾਰ ਬੈਠੇ ਹਨ। ਐਸੇ ਲੋਕਾਂ ਵਿੱਚ ਇੱਕ ਵਰਗ ਹਿਜੜਿਆਂ ਦੀ ਮਨੁੱਖੀ ਸਮਾਜ ਦੀ ਮੁੱਖ ਧਾਰਾ ਵਿੱਚ ਕੋਈ ਥਾਂ ਨਹੀਂ। ਇਹ ਨਿਥਾਵੇਂ ਹਨ। ਸਮਾਜ ਵਿੱਚ ਇੰਨ੍ਹਾਂ ਦੇ ਘਰ ਪਰਿਵਾਰ, ਖ਼ਾਨਦਾਨ, ਸਾਂਝ ਰਿਸ਼ਤੇਦਾਰੀ ਔਲਾਦ ਹੋਂਦ ਤੇ ਪਛਾਣ ਸਭ ਕੁਝ ਮਨਫ਼ੀ ਹੈ। ਇਹ ਸਮਾਜਿਕ ਤੌਰ ਤੇ ਵਿਛੁੰਨੇ ਹੋਏ ਲੋਕ ਹਨ। ਪਰ ਫਿਰ ਵੀ ਇਹ ਮਨੁੱਖ ਹਨ। ਇਨ੍ਹਾਂ ਦੀਆਂ ਭੁੱਖਾਂ, ਤੇਹਾਂ, ਲੋੜਾਂ, ਥੁੜਾਂ, ਭਾਵਨਾਵਾਂ, ਚਾਹਤਾਂ, ਸੁਪਨੇ ਅਤੇ ਸੱਧਰਾਂ ਹਨ। ਇੰਨ੍ਹਾਂ ਦੀ ਸਭ ਤੋਂ ਵੱਡੀ ਸੱਧਰ ਆਪਣੀ ਹੋਂਦ ਤੇ ਪਛਾਣ ਲਈ ਤਾਂਘ ਅਤੇ ਤੜਪ ਹੈ। ਪਰ ਸਮਾਜ ਦੀ ਮੁੱਖ ਧਾਰਾ ਇੰਨ੍ਹਾਂ ਵੱਲ ਪਿੱਠ ਕਰਕੇ ਖਲੋਤੀ ਹੈ। 21ਵੀਂ ਸਦੀ ਦੇ ਸਾਲ 2014 ਤੱਕ ਪਹੁੰਚਦਿਆਂ ਭਾਵੇਂ ਕਿ ਸੁਪਰੀਮ ਕੋਰਟ ਨੇ ਇੰਨ੍ਹਾਂ ਲੋਕਾਂ ਲਈ ‘ਤੀਸਰਾ ਲਿੰਗ’ ਹੋਣ ਦਾ ਫੈਸਲਾ ਸੁਣਾ ਕੇ ਕਿਹਾ ਹੈ ਕਿ ਹਰ ਸਰਕਾਰੀ ਦਸ਼ਤਾਵੇਜ਼ ਵਿੱਚ ਔਰਤ ਅਤੇ ਸਰਦ ਦੇ ਨਾਲ ਹੀ ਹਿਜੜਿਆਂ ਜਾਂ ਕਿੰਨਰਾਂ ਲਈ ‘ਤੀਸਰਾ ਲਿੰਗ’ ਦਾ ਕਾਲਮ ਵੀ ਜਰੂਰ ਹੋਵੇ। ਇਸ ਦੇ ਨਾਲ ਹੀ ਇਸ ਸਮਾਜ ਨੂੰ ਪੱਛੜੇ ਵਰਗ ਵਿੱਚ ਰੱਖੇ ਜਾਣ ਨਾਲ ਰਾਖਵਾਂਕਰਨ ਦੀ ਸਹੂਲਤ ਵੀ ਮਿਲ ਗਈ ਹੈ। ਪਰ ਇਸ ਨਾਲ ਸਮਾਜ ਵਿੱਚ ਇਨ੍ਹਾਂ ਦੀ ਹੋਂਦ ਤੇ ਪਛਾਣ ਨਿਸ਼ਚਿਤ ਹੋ ਜਾਂਦੀ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 30,679 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਅਲੰਕਾਰ ਜਾ ਅਲੰਕਿ੍ਤ ਦੋਵੇ ਹੀ ਸਮਾਨਾਰਥਕ ਸਬਦ ਹਨ ਜਾ ਪਰਿਅਾਇਵਾਚੀ ਸਬਦ ਹਨ ਅਲੰਕਾਰ ਸਬਦ ਦੀ ੳੁਤਪਤੀ ਵਿਅਾਕਰਣਕਾਰ ਦੋ ਤਰਾ ਨਾਲ ਕਰਦੇ ਹਨ 1ਅਲੰਕਰੋਤੀਤਿ ਅਲੰਕਾਰ ਜੋ ਸੁਭਾਇਮਾਨ ਕਰਦਾ ਹੈ ਜਾਂ ਜੋ ਸਜੋਦਾ ਹੈ ੳੁਹ ਅਲੰਕਾਰ ਹੈ 2ਅਲੰਕਿ੍ਯਤੇ ਅਨੇਨ ਇਤਿ ਭਾਵ ਜਿਸ ਨਾਲ ਸਿੰਗਾਰ ਕੀਤਾ ਜਾਵੇ ਪਰ ਫੇਰ ਵੀ ਪਹਿਲੀ ਵਿੳੁਤੀਪੱਤੀ ਦੇ ਅਨੁਸਾਰ ਕਰਨ ਦਾ ਸਾਧਨ ਪਹਿਲੀ ਚ ਅਲੰਕਾਰ ਖੁਦ ਸਜੋਦਾ ਹੈ ਤੇ ਦੂਜੀ ਇਸ ਰਾਹੀਂ ਕਿਸੇ ਹੋਰ ਤੱਤ ਦੀ ਸਜਾਵਟ ਕੀਤੀ ਜਾਦੀਂ ਹੈ ਇਸ ਤਰਾ ਅਲੰਕਾਰ ਸਬਦ ਦੇ ਅਰਥ ਹੋਏ ਕਾਵੀ ਦੀ ਸੋਭਾ ਵਧਾੳੁਣ ਵਾਲੇ ਸਬਦ ਨੂੰ ਅਲੰਕਾਰ ਕਿਹਾ ਜਾਂਦਾ ਹੈ ਅਲੰਕਾਰ ਹੋਰ ਅਰਥ ਅਨੁਸਾਰ (ਅਲ)ਸਬਦ ਦੇ ਸਸ਼ਕਿ੍ਤ ਵਿਚ ਕਈ ਅਰਥ ਹਨ ਕਿਤੇ ਇਹ ਬੇ ਅਰਥ ਦੇ ਅਰਥ ਵਿਚ ਅਾੳੁਦਾ ਹੈ ਕਿਤੇ ਕਾਫੀ ਦੇ ਅਰਥ ਵਿਚ ਕਿਤੇ ਸੋਭਾ ਦੇ ਅਰਥ ਵਿਚ ਕੀਤੇ ਸੋਦਰਯ ਦੇ ਅਰਥ ਵਿਚ ਕਾਵਿ ਦੇ ਸਬਦ ਵਿਚ ਇਸ ਸਬਦ ਦਾ ਅਰਥ ਸੋਭਾ ਅਰਥਾਤ ਸਜਾਵਟ ਕਰਨ ਵਾਲਾ ਹੋਰ ਅਰਥ ਅਨੁਸਾਰ ਯੂਨਾਨੀ ਭਾਸ਼ਾ ਵਿਚ ਅੰਲ ਸਬਦ ਦੇ ਤੁੱਲ ਸਮ ਅੱਖਰਾਂ ਸਬਦ ਅੋਰਮ ਅਥਮਾਂ ਅਰਮ ਹੈ ਜਿਸ ਦਾ ਅਰਥ ਸੋਇਨਾ ਹੁੰਦਾ ਹੈ ਇਹ ਯੂਨਾਨੀ ਸਬਦ ਵੀ ਭੂਸ਼ਣ ਗਹਿਣੇ
ਜਨਮਸਾਖੀ ਪਰੰਪਰਾ ਪੰਜਾਬੀ ਵਾਰਤਕ ਵਿੱਚ ਮਹੱਤਵਪੂਰਨ ਸਥਾਨ ਰੱਖਦੀ ਹੈ। ਵਿਦਵਾਨਾਂ ਅਨੁਸਾਰ ‘ਸਾਖੀ` ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਸ਼ਾਕ੍ਰਸੀ` ਦਾ ਰੂਪਾਂਤਰ ਹੈ, ਜਿਸ ਦਾ ਅਰਥ ਹੈ ‘ਗਵਾਹੀ`। ਆਚਾਰਯ ਪਰਸ਼ੁਰਾਮ ਚਤੁਰਵੇਦੀ ਅਨੁਸਾਰ ਇਸ ਦਾ ਅਰਥ ਹੈ ਉਹ ਮਨੁੱਖ ਜਿਸ ਨੇ ਕਿਸੇ ਘਟਨਾ ਜਾਂ ਵਸਤੂ ਨੂੰ ਅੱਖੀ ਵੇਖਿਆ ਹੋਵੇ।`` ਰਤਨ ਸਿੰਘ ਜੱਗੀ ਅਨੁਸਾਰ, “ ‘ਜਨਮ` ਤੋਂ ਭਾਵ ਇਥੇ ਭਾਵ ਕੇਵਲ ਪੈਦਾਇਸ਼ ਨਹੀਂ ਸਗੋਂ ਸਾਰਾ ਜੀਵਨ ਹੈ। ਇਸ ਤਰ੍ਹਾਂ ਸਥੂਲ ਰੂਪ ਵਿੱਚ ‘ਜਨਮਸਾਖੀ` ਤੋਂ ਭਾਵ ਕਿਸੇ ਮਹਾਂਪੁਰਸ਼ ਦਾ ਅਧਿਆਤਮਿਕ ਜੀਵਨ-ਬ੍ਰਿਤਾਂਤ ਹੈ।`` ਭਾਈ ਕਾਨ੍ਹਸਿੰਘ ਨੇ ਗੁਰਬਾਣੀ ਦੀ ਇੱਕ ਤੁਕ (ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇੱਕ ਸਾਖੀ)ਦੇ ਆਧਾਰ ਤੇ ਇਸ ਦਾ ਅਰਥ ਇਤਿਹਾਸ ਅਥਵਾ ਕਥਾ,ਜੋਅੱਖੀਂ ਡਿਠੀ ਕਹੀ ਗਈ ਹੋਵੇ` ਕੀਤਾ ਹੈ। ਪਰ ਜੇ ਸਾਖੀ ਸ਼ਬਦ ਦਾ ਅਰਥ ਇਸ ਦੇ ਪਰੰਪਰਾਗਤ ਪ੍ਰਯੋਗ ਦੇ ਸੰਦਰਭ ਵਿੱਚ ਕਰੀਏ ਤਾਂ ਉਕਤ ਤੁੱਕ ਵਿੱਚ ਇਹ ‘ਗੁਰੂ ਦੇ ਬਚਨ` ਲਈ ਵੀ ਵਰਤਿਆ ਗਿਆ ਹੈ।ਪ੍ਰੋ.
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਸੰਚਾਰ ਦੇ ਸਾਧਨਾਂ ਦਾ ਪ੍ਰਯੋਗ ਅਕਸਰ ਸੂਚਨਾ ਤਕਨੀਕੀ ਦੇ ਪਰਿਆਇਵਾਚੀ ਦੇ ਰੂਪ ਵਿੱਚ ਕੀਤਾ ਜਾਂਦਾ ਹੈ ਪਰ ਇਹ ਆਮ ਤੌਰ ਉੱਤੇ ਜਿਆਦਾ ਇੱਕੋ ਜਿਹੇ ਸ਼ਬਦਾਵਲੀ ਹੈ, ਜੋ ਆਧੁਨਿਕ ਸੂਚਨਾ ਤਕਨੀਕੀ ਵਿੱਚ ਦੂਰਸੰਚਾਰ (ਟੇਲੀਫੋਨ ਲਾਈਨ ਅਤੇ ਵਾਇਰਲੇਸ ਸੰਕੇਤਾਂ) ਦੀ ਭੂਮਿਕਾ ਉੱਤੇ ਜ਼ੋਰ ਦਿੰਦੀ ਹੈ। ਆਈਸੀਟੀ ਵਿੱਚ ਉਹ ਸਾਰੇ ਸਾਧਨ ਸ਼ਾਮਿਲ ਹੁੰਦੇ ਹੈ ਜਿਨ੍ਹਾਂ ਦਾ ਪ੍ਰਯੋਗ ਕੰਪਿਊਟਰ ਅਤੇ ਨੈੱਟਵਰਕ ਹਾਰਡਵੇਯਰ ਦੋਨਾਂ ਅਤੇ ਨਾਲ ਹੀ ਨਾਲ ਜ਼ਰੂਰੀ ਸਾਫਟਵੇਯਰ ਸਹਿਤ ਸੂਚਨਾ ਅਤੇ ਸਹਾਇਤਾ ਸੰਚਾਰ ਦਾ ਸੰਚਾਲਨ ਕਰਣ ਲਈ ਕੀਤਾ ਜਾਂਦਾ ਹੈ। ਦੂੱਜੇ ਸ਼ਬਦਾਂ ਵਿੱਚ, ਆਈਸੀਟੀ (ICT) ਵਿੱਚ ਆਈਟੀ (IT) ਦੇ ਨਾਲ - ਨਾਲ ਦੂਰਭਾਸ਼ ਸੰਚਾਰ, ਪ੍ਰਸਾਰਣ ਮੀਡਿਆ ਅਤੇ ਸਾਰੇ ਪ੍ਰਕਾਰ ਦੇ ਆਡਯੋ ਅਤੇ ਵੀਡੀਓ ਪ੍ਰਮਣ ਅਤੇ ਪ੍ਰੇਸ਼ਣ ਸ਼ਾਮਿਲ ਹੁੰਦਾ ਹੈ। ਇਸ ਪਰਕਾਸ਼ਨ ਦਾ ਸਭਤੋਂ ਪਹਿਲਾ ਪ੍ਰਯੋਗ 1997 ਵਿੱਚ ਡੇਨਿਸ ਸਟੀਵੇਂਸਨ ਦੁਆਰਾ ਬਰੀਟੇਨ ਦੀ ਸਰਕਾਰ ਨੂੰ ਭੇਜੀ ਗਈ ਇੱਕ ਰਿਪੋਰਟ ਵਿੱਚ ਕੀਤਾ ਗਿਆ ਸੀ ਅਤੇ ਸੰਨ 2000 ਵਿੱਚ ਬਰੀਟੇਨ ਦੇ ਨਵੇਂ ਰਾਸ਼ਟਰੀ ਕੋਰਸ ਸਬੰਧੀ ਦਸਤਾਵੇਜਾਂ ਦੁਆਰਾ ਫੈਲਾਇਆ ਹੋਇਆ ਇਸਦਾ ਪ੍ਚਾਰ ਕੀਤਾ ਗਿਆ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਹਿਊਮਨ ਇਮਿਊਨੋਡੈਫੀਸ਼ੈਂਂਸੀ ਵਾਇਰਸ (HIV) ਇੱਕ ਲੇਂਟੀਵਾਇਰਸ (ਰੇਟਰੋਵਾਇਰਸ ਪਰਵਾਰ ਦਾ ਇੱਕ ਮੈਂਬਰ) ਹੈ, ਜੋ ਐਕੁਆਇਰਡ ਇਮਿਊਨੋਡੈਫੀਸ਼ੈਂਂਸੀ ਸਿੰਡਰੋਮ (acquired immunodeficiency syndrome) (ਏਡਸ) (AIDS) ਦਾ ਕਾਰਨ ਬਣਦਾ ਹੈ। ਏਡਸ ਮਨੁੱਖਾਂ ਵਿੱਚ ਇੱਕ ਦਸ਼ਾ ਹੈ, ਜਿਸ ਵਿੱਚ ਰੱਖਿਆ ਤੰਤਰ ਅਸਫਲ ਹੋਣ ਲੱਗਦਾ ਹੈ ਅਤੇ ਇਸਦੇ ਪਰਿਣਾਮਸਰੂਪ ਅਜਿਹੇ ਅਵਸਰਵਾਦੀ ਸੰਕਰਮਣ ਹੋ ਜਾਂਦੇ ਹਨ, ਜਿਨ੍ਹਾਂ ਤੋਂ ਮੌਤ ਦਾ ਖ਼ਤਰਾ ਹੁੰਦਾ ਹੈ। ਇਲਾਜ ਦੇ ਬਿਨਾਂ, ਐੱਚਆਈਵੀ ਦੇ ਸਬ-ਟਾਇਪ ਤੇ ਨਿਰਭਰ ਕਰਦੇ ਹੋਏ, ਐੱਚਆਈਵੀ ਦੀ ਲਾਗ ਤੋਂ ਬਾਅਦ ਔਸਤ ਬਚਣ ਦਾ ਸਮਾਂ 9 ਤੋਂ 11 ਸਾਲ ਹੋਣ ਦਾ ਅਨੁਮਾਨ ਹੈ। ਐਚਆਈਵੀ ਦਾ ਸੰਕਰਮਣ ਰਕਤ ਦੇ ਦਾਖ਼ਲ ਹੋਣ, ਵੀਰਜ, ਯੋਨਿਕ-ਦਰਵ, ਛੁੱਟਣ-ਪੂਰਵ ਦਰਵ ਜਾਂ ਮਾਂ ਦੇ ਦੁੱਧ ਨਾਲ ਹੁੰਦਾ ਹੈ। ਇਸਦੇ ਸੰਚਾਰ ਦੇ ਚਾਰ ਮੁੱਖ ਰਸਤੇ ਬੇਪਰਵਾਹ ਯੋਨ-ਸੰਬੰਧ, ਦੂਸ਼ਿਤ ਸੂਈ, ਮਾਂ ਦਾ ਦੁੱਧ ਅਤੇ ਕਿਸੇ ਦੂਸ਼ਿਤ ਮਾਂ ਵਲੋਂ ਬੱਚੇ ਨੂੰ ਜਨਮ ਦੇ ਸਮੇਂ ਹੋਣ ਵਾਲਾ ਸੰਚਰਣ ਹਨ। ਇਨ੍ਹਾਂ ਸਰੀਰਕ ਦਰਵਾਂ ਵਿੱਚ, ਐਚਆਈਵੀ (HIV) ਅਜ਼ਾਦ ਜੀਵਾਣੁ ਕਣਾਂ ਅਤੇ ਰੱਖਿਆ ਕੋਸ਼ਿਕਾਵਾਂ ਦੇ ਅੰਦਰ ਮੌਜੂਦ ਜੀਵਾਣੁ, ਦੋਨਾਂ ਦੇ ਰੂਪ ਵਿੱਚ ਮੌਜੂਦ ਹੁੰਦਾ ਹੈ। ਐਚਆਈਵੀ ਮਾਨਵੀ ਰੋਧਕ ਪ੍ਰਣਾਲੀ ਦੀਆਂ ਜ਼ਰੂਰੀ ਕੋਸ਼ਿਕਾਵਾਂ, ਜਿਵੇਂ ਸਹਾਇਕ ਟੀ -ਕੋਸ਼ਿਕਾਵਾਂ ( ਵਿਸ਼ੇਸ਼ ਤੌਰ ਤੇ ਸੀਡੀ4+ ਟੀ ਕੋਸ਼ਿਕਾਵਾਂ) , ਮੈਕਰੋਫੇਜ ਅਤੇ ਡੇਂਡਰਾਇਟਿਕ ਕੋਸ਼ਿਕਾਵਾਂ ਨੂੰ ਪ੍ਰਭਾਵਿਤ ਕਰਦਾ ਹੈ।.
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। 22 ਦਸੰਬਰ ਅਤੇ 27 ਦਸੰਬਰ 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (8 ਸਾਲ) ਅਤੇ ਬਾਬਾ ਫ਼ਤਹਿ ਸਿੰਘ (5 ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ- ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥ਗੁਰਮਤਿ ਅਨੁਸਾਰ ਅਧਿਆਤਮਿਕ ਅਨੰਦ ਦੀ ਪ੍ਰਾਪਤੀ ਲਈ ਮਨੁੱਖ ਨੂੰ ਆਪਾ ਮਿਟਾਉਣ ਦੀ ਲੋੜ ਹੁੰਦੀ ਹੈ। ਇਹ ਮਾਰਗ ਇੱਕ ਮਹਾਨ ਸੂਰਮਗਤੀ ਦਾ ਕਾਰਜ ਹੈ। ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਮਾਰਗ ਤੇ ਚੱਲਣ ਲਈ ਸਿਰ ਭੇਟ ਕਰਨ ਦੀ ਸ਼ਰਤ ਰੱਖੀ ਸੀ। ਇਸੇ ਲੀਹ ਤੇ ਤੁਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸੇ ਦੀ ਸਾਜਨਾ ਕੀਤੀ। ਖਾਲਸਾ ਇੱਕ ਆਦਰਸ਼ਕ, ਸੰਪੂਰਨ ਅਤੇ ਸੁਤੰਤਰ ਮਨੁੱਖ ਹੈ ਜਿਸ ਨੂੰ ਗੁਰਬਾਣੀ ਵਿੱਚ ਸਚਿਆਰ, ਗੁਰਮੁਖ ਅਤੇ ਬ੍ਰਹਮ ਗਿਆਨੀ ਕਿਹਾ ਗਿਆ ਹੈ। ਖਾਲਸਾ ਗੁਰੂ ਨੂੰ ਤਨ, ਮਨ, ਧਨ ਸੌਂਪ ਦਿੰਦਾ ਹੈ, ਤੇ ਜਬਰ ਜ਼ੁਲਮ ਦੇ ਟਾਕਰੇ ਲਈ ਜੂਝ ਮਰਨ ਤੋਂ ਝਿਜਕਦਾ ਨਹੀਂ ਹੈ- ਜਉ ਤਉ ਪ੍ਰੇਮ ਖੇਲਣ ਕਾ ਚਾਉ ਸਿਰੁ ਧਰਿ ਤਲੀ ਗਲੀ ਮੇਰੀ ਆਉ॥ ਇਤੁ ਮਾਰਗਿ ਪੈਰੁ ਧਰੀਜੈ ਸਿਰ ਦੀਜੈ ਕਾਣਿ ਨ ਕੀਜੈ॥ (ਪੰਨਾ 1412)ਅਰੁ ਸਿੱਖ ਹੋਂ ਆਪਨੇ ਹੀ ਮਨ ਕਉ ਇਹ ਲਾਲਚ ਹਉ ਗੁਨ ਤਉ ਉਚਰੋਂ॥ ਜਬ ਆਵ ਕੀ ਅਉਧ ਨਿਧਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋਂ॥(ਚੰਡੀ ਚਰਿਤਰ) ਮੁਗਲ ਸ਼ਾਸਨ ਦੇ ਨਾਲ-ਨਾਲ ਹਿੰਦੂ ਕੱਟੜਵਾਦ ਵੀ ਖਾਲਸੇ ਦੇ ਸਿਧਾਂਤ ਅਤੇ ਸਰੂਪ ਤੋਂ ਅਪ੍ਰਸੰਨ ਸੀ। ਇਸ ਲਈ ਪਹਾੜੀ ਰਾਜਿਆਂ ਅਤੇ ਹੋਰ ਉੱਚ ਜਾਤੀ ਹਿੰਦੂ ਸਮਾਜ ਵੱਲੋਂ ਖ਼ਾਲਸੇ ਦੀ ਸਾਜਨਾ ਦਾ ਵਿਰੋਧ ਕੀਤਾ ਗਿਆ ਸੀ। ਕਈ ਥਾਵਾਂ ਤੇ ਹਿੰਦੂਆਂ ਤੇ ਸਿੱਖਾਂ ਵਿੱਚ ਤਣਾਅ ਵੀ ਪੈਦਾ ਹੋ ਗਿਆ ਸੀ। ਪਹਾੜੀ ਰਾਜੇ ਤੇ ਸੂਬਾ ਸਰਹਿੰਦ ਗੁਰੂ ਜੀ ਦੇ ਵਿਰੁੱਧ ਇਕਜੁਟ ਹੋ ਗਏ ਸਨ। 1704 ਵਿੱਚ ਦੋਵੇਂ ਫ਼ੌਜਾਂ ਨੇ ਰਲ ਕੇ ਅਨੰਦਪੁਰ ਨੂੰ ਘੇਰਾ ਪਾ ਲਿਆ। ਘੇਰਾ ਲੰਮਾ ਹੋਣ ਤੇ ਦੁਸ਼ਮਣ ਵੱਲੋਂ ਗੁਰੂ ਜੀ ਨਾਲ ਸਮਝੌਤਾ ਕੀਤਾ ਗਿਆ। ਸਮਝੌਤੇ ਦੀ ਸ਼ਰਤ ਇਹ ਸੀ ਕਿ ਇੱਕ ਵਾਰ ਗੁਰੂ ਜੀ ਅਨੰਦਪੁਰ ਛੱਡ ਦੇਣ ਉਹਨਾਂ ਨੂੰ ਬੇਰੋਕ ਜਾਣ ਦਿੱਤਾ ਜਾਵੇਗਾ। ਇਸ ਬਾਰੇ ਲਿਖਤੀ ਕਸਮਾਂ ਵੀ ਗੁਰੂ ਜੀ ਨੂੰ ਭੇਜੀਆਂ ਗਈਆਂ। ਗੁਰੂ ਜੀ ਨੇ ਜ਼ਫ਼ਰਨਾਮੇ ਵਿੱਚ ਵੀ ਜ਼ਿਕਰ ਕੀਤਾ ਹੈ ਕਿ ਜੇ ਤੂੰ ਕੁਰਾਨ ਦੀਆਂ ਲਿਖਤੀ ਕਸਮਾਂ ਵੇਖਣਾ ਚਾਹੁੰਦਾ ਹੈ ਤਾਂ ਉਹ ਵੀ ਮੈਂ ਤੈਨੂੰ ਭੇਜ ਸਕਦਾ ਹਾਂ। ਤੁਰਾ ਗਰ ਬ ਬਾਯਦ ਆਂ ਕੌਲੇ ਕੁਰਾਂ॥ ਬ ਨਜ਼ਦੇ ਸ਼ੁਮਾ ਰਾ ਰਸਾਨਮ ਹੁਮਾਂ॥ (ਜ਼ਫ਼ਰਨਾਮਾ) ਗੁਰੂ ਜੀ ਦੇ ਕਿਲਾ ਖਾਲੀ ਕਰਕੇ ਜਾਣ ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਹਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ। ਗੁਰੂ ਜੀ ਨੇ ਇੱਕ ਦਿਨ ਰੋਪੜ ਦੇ ਕੋਲ ਨਿਹੰਗ ਖ਼ਾਨ ਦੀ ਗੜ੍ਹੀ ਵਿੱਚ ਬਿਤਾਇਆ। ਰਾਤ ਨੂੰ ਅੱਗੇ ਚੱਲ ਪਏ ਪਰ ਦੁਸ਼ਮਣ ਦੀਆਂ ਫ਼ੌਜਾਂ ਨੇ ਵੀ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਗੁਰੂ ਜੀ ਨੇ ਚਮਕੌਰ ਦੀ ਗੜ੍ਹੀ ਵਿੱਚ ਦਾਖ਼ਲ ਹੋ ਕੇ ਮੋਰਚਾ ਬੰਦੀ ਕਰ ਲਈ। ਗੁਰੂ ਜੀ ਦੇ ਨਾਲ ਦੋ ਵੱਡ ਸਾਹਿਬਜ਼ਾਦਿਆਂ ਤੇ ਪੰਜ ਪਿਆਰਿਆਂ ਸਮੇਤ 40 ਕੁ ਸਿੱਖ ਸਨ। ਦੁਸ਼ਮਣ ਦੀ ਦਸ ਲੱਖ ਦੀ ਫ਼ੌਜ ਨੇ ਗੜ੍ਹੀ ਨੂੰ ਘੇਰਾ ਪਾ ਲਿਆ। ਸਾਰਾ ਦਿਨ ਲੜਾਈ ਹੁੰਦੀ ਰਹੀ। ਸ਼ਾਮ ਤੱਕ ਗੁਰੂ ਜੀ ਕੋਲ ਸਾਰਾ ਗੋਲੀ ਸਿੱਕਾ ਖ਼ਤਮ ਹੋ ਗਿਆ। ਹੁਣ ਸਿੰਘਾਂ ਨੇ ਗੜ੍ਹੀ ਤੋਂ ਬਾਹਰ ਆ ਕੇ ਲੜਨਾ ਸ਼ੁਰੂ ਕਰ ਦਿੱਤਾ। ਸਿੰਘਾਂ ਦੇ ਨਾਲ ਗੁਰੂ ਜੀ ਦੇ ਦੋਵੇਂ ਸਾਹਿਬਜ਼ਾਦੇ ਗੁਰੂ ਜੀ ਦੇ ਸਾਹਮਣੇ ਲੜਦੇ ਸ਼ਹੀਦ ਹੋ ਗਏ। ਬਾਬਾ ਅਜੀਤ ਸਿੰਘ ਨੇ ਅਜੇ ਜਵਾਨੀ ਵਿੱਚ ਪੈਰ ਰਖਿਆ ਹੀ ਸੀ। ਬਾਬਾ ਜੁਝਾਰ ਸਿੰਘ ਤਾਂ ਅਜੇ ਕਿਸ਼ੋਰ ਅਵਸਥਾ ਵਿੱਚ ਸਨ। ਕਰਬਲਾ ਦੇ ਮੈਦਾਨ ਵਿੱਚ ਹਸਨ ਹੁਸੈਨ ਦੀ ਸ਼ਹੀਦੀ ਤੋਂ ਇਲਾਵਾ ਦੁਨੀਆ ਦੇ ਇਤਿਹਾਸ ਵਿੱਚ ਇਸ ਤਰ੍ਹਾਂ ਦੀ ਕੋਈ ਹੋਰ ਮਿਸਾਲ ਨਹੀਂ ਮਿਲਦੀ, ਜਿੱਥੇ ਇੱਕ ਪਿਤਾ ਨੇ ਆਪਣੇ ਪੁੱਤਰਾਂ ਨੂੰ ਲੜਾਈ ਵਿੱਚ ਸ਼ਹੀਦ ਹੋਣ ਲਈ ਭੇਜਿਆ ਹੋਵੇ। ਕਰਬਲਾ ਦੀ ਜੰਗ ਅਤੇ ਚਮਕੌਰ ਦੀ ਜੰਗ ਵਿੱਚ ਇੱਕ ਵੱਡਾ ਅੰਤਰ ਸੀ। ਕਰਬਲਾ ਦੀ ਜੰਗ ਵਿੱਚ ਦੋਵੇਂ ਫ਼ੌਜਾਂ ਬਰਾਬਰ ਦੀਆਂ ਸਨ। ਇਸ ਦੇ ਮੁਕਾਬਲੇ ਤੇ ਚਮਕੌਰ ਦੀ ਜੰਗ ਦੁਨੀਆਂ ਦੀ ਸਭ ਤੋਂ ਵੱਧ ਅਸਾਵੀਂ ਜੰਗ ਸੀ। ਇਸ ਤਰ੍ਹਾਂ ਦੀ ਅਸਾਵੀਂ ਜੰਗ ਦੀਆਂ ਮਿਸਾਲਾਂ ਸਿੱਖ ਇਤਿਹਾਸ ਵਿੱਚ ਤਾਂ ਕੁਝ ਹੋਰ ਵੀ ਮਿਲਦੀਆਂ ਹਨ, ਪਰ ਬਾਕੀ ਕੌਮਾਂ ਦੇ ਇਤਿਹਾਸ ਵਿੱਚ ਸ਼ਾਇਦ ਨਹੀਂ ਦੇ ਬਰਾਬਰ ਹਨ। ਇਸ ਜੰਗ ਦਾ ਜ਼ਿਕਰ ਕਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ ਲਿਖਿਆ ਹੈ ਕਿ ਭੁੱਖੇ ਭਾਣੇ 40 ਆਦਮੀ ਕੀ ਕਰ ਸਕਦੇ ਹਨ, ਜੇ ਉਹਨਾਂ ਤੇ 10 ਲੱਖ ਦਾ ਲਸ਼ਕਰ ਅਚਾਨਕ ਟੁੱਟ ਪਵੇ- ਗੁਰਸ਼ਨ : ਚਿ ਕਾਰੇ ਕੁਨਦ ਚਿਹਲ ਨਰ।ਕਿ ਦਹ ਲਕ ਬਰਾਯਦ ਬਰੂੰ ਬੇਖਬਰ॥ (ਜ਼ਫ਼ਰਨਾਮਾ) ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1704 ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਹਨਾਂ ਨੂੰ ਕਿਲੇ ਦੇ ਠੰਢੇ ਬੁਰਜ ਵਿੱਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ 'ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ ਮੈਂ ਇਹਨਾਂ ਸ਼ੀਰ-ਖੋਰਾਂ ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। [[ਅੱਲ੍ਹਾ ਯਾਰ ਖ਼ਾਂ ਜੋਗੀ]] ਦੇ ਸ਼ਬਦਾਂ ਵਿੱਚ- ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ। ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ।ਕਾਜ਼ੀ ਅਤੇ ਸ਼ੇਰ ਖਾਨ ਨੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇੱਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਨ੍ਹਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ। ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ। ਇਸ ਤੋਂ ਬਾਅਦ 27 ਦਸੰਬਰ ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਹਨਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਦੇ ਸਿਰ ਤੇ 10 ਪਾਤਸ਼ਾਹੀਆਂ ਦੇ ਮਹਾਨ ਕਾਰਜਾਂ ਦੀ ਜ਼ਿੰਮੇਵਾਰੀ ਦਾ ਭਾਰ ਆ ਪਿਆ ਸੀ ਉਹ ਇਸ ਨੂੰ ਹੇਠਾਂ ਨਹੀਂ ਗੇਰਨਾ ਚਾਹੁੰਦੇ ਸਨ। ਉਹਨਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ। ਭਾਈ ਦੁੱਨਾ ਸਿੰਘ ਹੰਡੂਰੀਆ ਜੋ ਚਮਕੌਰ ਤੱਕ ਗੁਰੂ ਜੀ ਦੇ ਨਾਲ ਸੀ, ਇਸ ਤਰ੍ਹਾਂ ਲਿਖਦਾ ਹੈ- ਜ਼ੋਰਾਵਰ ਸਿੰਘ ਐਸੇ ਭਨੈ, ਕਿਉਂ ਭਾਈ!
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਲਿਊਬਲਿਆਨਾ (ਸਥਾਨਕ: [lʲubˈlʲana] ( ਸੁਣੋ); Lə-yoob—Lə-YAnah; ਜਰਮਨ: Laibach, ਇਤਾਲਵੀ: Lubiana, ਲਾਤੀਨੀ: Labacum ਜਾਂ Aemona) ਸਲੋਵੇਨੀਆ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਅਤੇ ਉਸ ਦਾ ਇੱਕੋ-ਇੱਕ ਅੰਤਰਰਾਸ਼ਟਰੀ ਮਹੱਤਤਾ ਵਾਲਾ ਕੇਂਦਰ ਹੈ। ਇਹ ਦੇਸ਼ ਦੇ ਮੱਧ ਵਿੱਚ ਲਿਊਬਲਿਆਨਾ ਹੌਜ਼ੀ ਵਿੱਚ ਸਥਿੱਤ ਹੈ ਅਤੇ ਲਿਊਬਲਿਆਨਾ ਸ਼ਹਿਰੀ ਨਗਰਪਾਲਿਕਾ ਦਾ ਕੇਂਦਰ ਹੈ। ਲਗਭਗ 280,000 ਦੀ ਅਬਾਦੀ ਨਾਲ਼ ਇਹ ਸਲੋਵੇਨੀਆ ਦਾ ਇੱਕੋ-ਇੱਕ ਵੱਡਾ ਨਗਰ ਹੈ।
ਸੱਸੀ ਪੁੰਨੂੰ (ਸਿੰਧੀ:سَسُئيِ پُنهوُن, ਸੱਸੀ ਪੁਨ੍ਹੂੰ), ਸਿੰਧ, ਪਾਕਿਸਤਾਨ ਦੇ ਸ਼ਹਿਰ ਭੰਬੋਰ ਨਾਲ ਜੁੜੀ ਦੱਖਣੀ ਏਸ਼ੀਆ ਦੀ ਇੱਕ ਮਸ਼ਹੂਰ ਇਸ਼ਕ ਦੀ ਲੋਕ ਗਾਥਾ ਹੈ। ਇਹ ਵਫ਼ਾ ਦੀ ਸੁਦੈਣ ਅਜਿਹੀ ਪ੍ਰੇਮਿਕਾ ਦੀ ਕਹਾਣੀ ਹੈ ਜਿਹੜੀ ਦੋਖੀਆਂ ਵਲੋਂ ਜੁਦਾ ਕਰ ਦਿੱਤੇ ਗਏ ਆਪਣੇ ਪ੍ਰੇਮੀ ਨੂੰ ਮੁੜ ਪਾਉਣ ਲਈ ਕੋਈ ਵੀ ਮੁਸੀਬਤ ਭੁਗਤਣ ਲਈ ਤੱਤਪਰ ਹੈ। ਇਸ ਲੋਕ ਕਹਾਣੀ ਨੂੰ ਸਾਹਿਤ ਦੀ ਮਧਕਾਲੀ ਵਿਧਾ ਪੰਜਾਬੀ ਕਿੱਸੇ ਵਿੱਚ ਵੀ ਚਿਤਰਿਆ ਹੈ। ਹਾਸ਼ਮ ਦੀ ਸੱਸੀ ਸਬ ਤੋਂ ਵਧੇਰੇ ਪ੍ਰਸਿਧ ਹੈ। ਇਹ ਕਹਾਣੀ ਸ਼ਾਹ ਜੋ ਰਸਾਲੋ ਵਿੱਚ ਵੀ ਸ਼ਾਮਲ ਹੈ ਅਤੇ ਇਸ ਤੋਂ ਇਲਾਵਾ ਇਹ ਸਿੰਧ ਦੀਆਂ ਸੱਤ ਹਰਮਨ ਪਿਆਰੀਆਂ ਪ੍ਰੇਮ ਕਹਾਣੀਆਂ ਵਿੱਚੋਂ ਇੱਕ ਹੈ। "ਸੱਸੀ ਪੁੰਨੂ" ਤੋਂ ਬਿਨਾਂ ਉਮਰ ਮਾਰੁਈ, ਸੋਹਣੀ ਮੇਹਰ, ਲੀਲਾਂ ਚਾਨੇਸਰ, ਨੂਰੀ ਜਾਮ ਤਮਾਚੀ, ਸੋਰਥ ਰਾਏ ਤਮਾਚ ਅਤੇ ਮੂਮਲ ਰਾਣੋ ਛੇ ਹੋਰ ਪ੍ਰੇਮ ਕਹਾਣੀਆਂ ਪ੍ਰਚਲਿਤ ਹੈ। ਇਨ੍ਹਾਂ ਦਾ ਆਮ ਪ੍ਰਚਲਿਤ ਨਾਮ "ਸ਼ਾਹ ਅਬਦੁਲ ਲਤੀਫ਼ ਭਟਾਈ ਦੀਆਂ ਸੱਤ ਸੂਰਮੀਆਂ" (ਸਿੰਧੀ:ست سورميون ) ਹੈ।
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਬਲਾਤਕਾਰ ਦੀ ਸੰਸਕ੍ਰਿਤੀ, ਇੱਕ ਅਜਿਹਾ ਸਮਾਜਿਕ ਸੰਕਲਪ ਹੈ, ਜਿਸ ਵਿੱਚ ਬਲਾਤਕਾਰ ਵਿਆਪਕ ਹੈ ਅਤੇ ਜੈਂਡਰ ਅਤੇ ਲਿੰਗਕਤਾ ਬਾਰੇ ਸਮਾਜਿਕ ਰਵੱਈਏ ਕਾਰਨ ਆਮ ਹੈ। ਬਲਾਤਕਾਰ ਦੇ ਸਭਿਆਚਾਰ ਨਾਲ ਸੰਬੰਧਿਤ ਵਿਹਾਰ ਆਮ ਤੌਰ 'ਤੇ ਪੀੜਤਾ ਦੇ ਦੋਸ਼, ਸਲਟ-ਸ਼ੇਮਿੰਗ, ਜਿਨਸੀ ਉਦਾਰਵਾਦ, ਮਾਮੂਲੀਕਰਨ ਬਲਾਤਕਾਰ, ਵਿਆਪਕ ਬਲਾਤਕਾਰ ਦੀ ਮਨਾਹੀ, ਜਿਨਸੀ ਹਿੰਸਾ ਦੇ ਕਾਰਨ ਹੋਏ ਨੁਕਸਾਨ ਨੂੰ ਮੰਨਣ ਤੋਂ ਇਨਕਾਰ ਕਰਨਾ, ਜਾਂ ਇਹਨਾਂ ਦੇ ਕੁੱਝ ਸੰਯੋਗ ਸ਼ਾਮਲ ਹਨ। ਇਸਦਾ ਵਰਣਨ ਸਮਾਜਿਕ ਸਮੂਹਾਂ ਦੇ ਅੰਦਰ ਵਿਹਾਰ ਅਤੇ ਵਰਣਨ ਕਰਨ ਲਈ ਕੀਤਾ ਗਿਆ ਹੈ, ਜਿਸ ਵਿੱਚ ਜੇਲ੍ਹਾਂ 'ਚ ਬਲਾਤਕਾਰ ਅਤੇ ਲੜਾਈ ਦੇ ਖੇਤਰਾਂ ਵਿੱਚ ਯੁੱਧ ਬਲਾਤਕਾਰ ਦੀ ਵਰਤੋਂ ਮਾਨਸਿਕ ਯੁੱਧ ਦੇ ਰੂਪ ਵਿੱਚ ਕੀਤੀ ਜਾਂਦੀ ਹੈ। ਸਾਰੇ ਸਮਾਜਾਂ 'ਤੇ ਬਲਾਤਕਾਰ ਦੀ ਸੰਸਕ੍ਰਿਤੀ ਹੋਣ ਦਾ ਦੋਸ਼ ਲਗਾਇਆ ਗਿਆ ਹੈ।ਬਲਾਤਕਾਰ ਦੇ ਸੱਭਿਆਚਾਰ ਦਾ ਸਿਧਾਂਤ ਦੂਜੀ-ਲਹਿਰ ਦੇ ਨਾਰੀਵਾਦੀਆਂ ਦੁਆਰਾ ਤਿਆਰ ਕੀਤਾ ਗਿਆ ਸੀ, ਮੁੱਖ ਤੌਰ 'ਤੇ ਅਮਰੀਕਾ ਵਿੱਚ, ਜੋ 1970 ਦੇ ਦਹਾਕੇ ਤੋਂ ਸ਼ੁਰੂ ਹੋਇਆ ਸੀ। ਇਸ ਸੰਕਲਪ ਦੇ ਆਲੋਚਕ ਬਲਾਤਕਾਰ ਦੀ ਹੋਂਦ ਜਾਂ ਹੋਂਦ 'ਤੇ ਵਿਵਾਦ ਕਰਦੇ ਹਨ, ਇਹ ਦਲੀਲ ਦਿੰਦੇ ਹਨ ਕਿ ਇਹ ਸੰਕਲਪ ਬਹੁਤ ਤੰਗ ਹੈ ਜਾਂ ਇਹ ਕਿ ਭਾਵੇਂ ਉਹ ਸਭਿਆਚਾਰ ਹਨ ਜਿੱਥੇ ਬਲਾਤਕਾਰ ਵਿਆਪਕ ਹੈ, ਇੱਕ ਬਲਾਤਕਾਰ ਦੀ ਸੋਚ ਦਾ ਮਤਲਬ ਇਹ ਹੋ ਸਕਦਾ ਹੈ ਕਿ ਬਲਾਤਕਾਰ ਦੀ ਕੋਈ ਗਲਤੀ ਨਹੀਂ ਹੈ ਬਲਕਿ ਸਮਾਜ ਜੋ ਬਲਾਤਕਾਰ ਨੂੰ ਯੋਗ ਬਣਾਉਂਦਾ ਹੈ।
ਪਵਿੱਤਰ ਵੇਸਵਾਗਮਨੀ, ਮੰਦਰ ਵੇਸਵਾ, ਪੰਥ ਵੇਸਵਾ, ਅਤੇ ਧਾਰਮਿਕ ਵੇਸਵਾ ਜਿਨਸੀ ਸੰਬੰਧਾਂ ਜਾਂ ਧਾਰਮਿਕ ਪੂਜਾ ਦੇ ਸੰਦਰਭ ਵਿੱਚ ਕੀਤੇ ਗਏ ਹੋਰ ਜਿਨਸੀ ਗਤੀਵਿਧੀਆਂ ਸਮੇਤ ਜਿਨਸੀ ਰੀਤੀਆਂ ਲਈ, ਜੋ ਸ਼ਾਇਦ ਜਣਨ-ਸ਼ਕਤੀ ਜਾਂ ਬ੍ਰਹਮ ਵਿਆਹ (ਹੇਰੋਸ ਗਾਮੋਸ) ਦੇ ਰੂਪ ਵਜੋਂ ਆਮ ਹਨ। ਕੁਝ ਵਿਦਵਾਨ ਉਹ ਸ਼ਰਤਾਂ ਵਿਚ "ਪਵਿਤਰ ਵੇਸਵਾਗਮਨੀ" ਤੋਂ "ਪਵਿੱਤਰ ਸੈਕਸ" ਜਾਂ "ਪਵਿੱਤਰ ਜਿਨਸੀ ਰਵਾਇਤਾਂ" ਨੂੰ ਤਰਜੀਹ ਦਿੰਦੇ ਹਨ ਅਜਿਹੇ ਮਾਮਲਿਆਂ ਵਿੱਚ ਜਿੱਥੇ ਸੇਵਾਵਾਂ ਲਈ ਭੁਗਤਾਨ ਸ਼ਾਮਲ ਨਹੀਂ ਸੀ।
ਮੱਧਕਾਲੀਨ ਪੰਜਾਬੀ ਸਾਹਿਤ ਦੇ ਸਾਂਝੇ ਲੱਛਣ
ਮੱਧਕਾਲੀਨ ਪੰਜਾਬੀ ਸਾਹਿਤ ਸਾਡੇ ਸਮੁੱਚੇ ਪੰਜਾਬੀ ਸਾਹਿਤ ਦੇ ਇਤਿਹਾਸ ਦਾ ਇੱਕ ਗੋਰਵਮਈ ਭਾਗ ਹੈ। ਇਸ ਕਾਲ ਵਿੱਚ ਸਾਹਿਤ ਦੇ ਵੱਖ-ਵੱਖ ਰੂਪਾਂ ਨੇ ਜਨਮ ਲਿਆ ਅਤੇ ਵਿਕਾਸ ਕੀਤਾ। ਇਸ ਕਾਲ ਵਿੱਚ ਚਾਰ ਪ੍ਰਮੁੱਖ ਕਾਵਿ ਧਾਰਾਵਾਂ ਸਮਾਨ ਅੰਤਰ ਵਿਚਰੀਆਂ ਅਤੇ ਆਪਣੇ ਵਿਕਾਸ ਦੀ ਸਿੱਖਰਾਂ ਨੂੰ ਛੋਹ ਲਿਆ। ਇਸ ਕਾਰਨ ਹੀ ਅਸੀਂ ਮੱਧ ਕਾਲ ਨੂੰ ਪੰਜਾਬੀ ਸਾਹਿਤ ਦਾ ਸੁਨਹਿਰੀ ਕਾਲ ਵੀ ਕਹਿੰਦੇ ਹਨ। ਸੂਫੀ ਅਤੇ ਭਗਤੀ ਧਾਰਾ ਦੀਆਂ ਪ੍ਰਵਿਰਤੀਆਂ ‘ਆਦਿ ਕਾਲ’ ਵਿੱਚ ਹੀ ਪੈਦਾ ਹੋ ਗਈਆਂ ਸਨ। ਉਹਨਾਂ ਧਾਰਾਵਾਂ ਨੇ ਮੱਧਕਾਲ ਵਿੱਚ ਪਹੁੰਚ ਕੇ ਬਹੁਤ ਪ੍ਰਗਤੀ ਕੀਤੀ। ਇਹਨਾਂ ਤੋਂ ਬਿਨਾਂ ਗੁਰਮਤਿ ਕਾਵਿ, ਕਿੱਸਾ ਕਾਵਿ, ਬੀਰ ਕਾਵਿ ਅਤੇ ਵਾਰਤਕ ਆਦਿ ਕੁੱਝ ਨਵੇਂ ਸਾਹਿਤ ਦੇ ਰੂਪ ਵੀ ਪੈਦਾ ਹੋਏ। ਡਾ.
ਬੱਚੇਦਾਨੀ ਦਾ ਭੰਗ ਹੋਣਾ, ਜਦੋਂ ਗਰੱਭਸਥ ਸ਼ੀਸ਼ੂ ਦੀ ਮਾਸਪੇਸ਼ੀਅਲ ਕੰਧ ਗਰਭ ਅਵਸਥਾ ਜਾਂ ਬੱਚੇ ਦੇ ਜਨਮ ਦੇ ਦੌਰਾਨ ਅੱਥਰੂ ਆ ਜਾਂਦੇ ਹਨ। ਲੱਛਣ ਜਦੋਂ ਕਿ ਕਲਾਸਿਕ ਤੌਰ 'ਤੇ ਵੱਧ ਰਹੇ ਦਰਦ, ਯੋਨੀ ਖੂਨ, ਜਾਂ ਸੁੰਗੜਾਅ ਵਿੱਚ ਤਬਦੀਲੀ ਹਮੇਸ਼ਾਂ ਮੌਜੂਦ ਨਹੀਂ ਹੁੰਦੀ। ਅਸਮਰਥਤਾ ਜਾਂ ਮਾਂ ਜਾਂ ਬੱਚੇ ਦੀ ਮੌਤ ਦਾ ਨਤੀਜਾ ਹੋ ਸਕਦਾ ਹੈ। ਜੋਖਮ ਦੇ ਕਾਰਕ ਵਿੱਚ ਸਿਜ਼ੇਰੀਅਨ ਭਾਗ (ਵੀਬੀਏਸੀ), ਹੋਰ ਗਰੱਭਾਸ਼ਯ ਦਾਗ, ਰੁਕਾਵਟ ਵਾਲੇ ਮਜ਼ਦੂਰੀ, ਮਜ਼ਦੂਰੀ, ਸਦਮਾ, ਅਤੇ ਕੋਕੀਨ ਦੀ ਵਰਤੋਂ ਦੇ ਬਾਅਦ ਯੋਨੀ ਜਨਮ ਸ਼ਾਮਿਲ ਹਨ। ਜਦ ਕਿ ਜਣੇਪੇ ਦੇ ਦੌਰਾਨ ਆਮ ਤੌਰ 'ਤੇ ਵਿਗਾੜ ਪੈਦਾ ਹੁੰਦਾ ਹੈ, ਇਹ ਕਦੇ-ਕਦੇ ਗਰਭ ਅਵਸਥਾ ਵਿੱਚ ਪਹਿਲਾਂ ਹੋ ਸਕਦਾ ਹੈ। ਜਦਕਿ ਆਮ ਤੌਰ ਤੇ ਪਾਟ ਦੇ ਦੌਰਾਨ ਹੁੰਦਾ ਹੈ, ਕਿਰਤ ਇਸ ਨੂੰ ਹੋ ਸਕਦਾ ਹੈ, ਕਦੇ ਕਦੇ ਵੀ ਵਾਪਰ ਦੇ ਸ਼ੁਰੂ ਗਰਭ ਵਿਚ ਹੈ.
ਸਲੋਵੇਨੀਆ (Slovenia), ਅਧਿਕਾਰਕ ਤੌਰ ਉੱਤੇ ਸਲੋਵੇਨੀਆ ਲੋਕ-ਰਾਜ, ਮੱਧ ਯੂਰਪ ਵਿੱਚ ਸਥਿੱਤ ਐਲਪ ਪਹਾੜਾਂ ਨਾਲ਼ ਲੱਗਦਾ ਹੋਇਆ ਭੂ-ਮੱਧ ਸਾਗਰ ਦੀ ਸੀਮਾ ਨਾਲ਼ ਲੱਗਦਾ ਦੇਸ਼ ਹੈ। ਸਲੋਵੇਨਿਆ ਦੀ ਸੀਮਾ ਪੱਛਮ ਵਿੱਚ ਇਟਲੀ, ਦੱਖਣ-ਪੱਛਮ ਵਿੱਚ ਏਡਰਿਆਟਿਕ ਸਾਗਰ , ਦੱਖਣ ਅਤੇ ਪੂਰਵ ਵਿੱਚ ਕਰੋਏਸ਼ਿਆ , ਜਵਾਬ - ਪੂਰਵ ਵਿੱਚ ਹੰਗਰੀ ਅਤੇ ਜਵਾਬ ਵਿੱਚ ਆਸਟਰਿਆ ਸਥਿਤ ਹੈ। ਦੇਸ਼ ਦੀ ਰਾਜਧਾਨੀ ਅਤੇ ਸਭਤੋਂ ਬਹੁਤ ਸ਼ਹਿਰ ਲੁਬਜਾਨਾ ਹੈ । ਸਲੋਵੇਨਿਆ 20 , 273 ਵਰਗ ਕਿਮੀ ਖੇਤਰਫਲ ਵਿੱਚ ਫੈਲਿਆ ਹੋਇਆ ਦੇਸ਼ ਹੈ, ਜਿਸਦੀ ਅਬਾਦੀ ਲਗਭਗ 20 ਲੱਖ ਹੈ । ਸਲੋਵੇਨਿਆ ਦਾ 40 % ਅੰਦਰੂਨੀ ਧਰਤੀ - ਭਾਗ ਉਠਾ ਹੋਇਆ ਪਹਾੜ ਸਬੰਧੀ ਅਤੇ ਪਠਾਰੀਏ ਹੈ । ਸਲੋਵੇਨਿਆ ਦਾ ਸਭਤੋਂ ਉੱਚਾ ਸਿਖਰ ਮਾਉਂਟ ਤਰਿਗਲੇਵ 2 , 864 ਮੀਟਰ ( 9 , 396 ਫੀਟ ) ਅਤੇ ਸਭਤੋਂ ਹੇਠਲੀ ਬਿੰਦੀ ਸਮੁੰਦਰ ਤਲ ਉੱਤੇ ਏਡਰਿਆਟਿਕ ਸਾਗਰ ਹੈ । ਦੇਸ਼ ਦੀ ਬਹੁਗਿਣਤੀ ਜਨਸੰਖਿਆ ਸਲੋਵੇਨਿਆਈ ਭਾਸ਼ਾ ਦਾ ਪ੍ਰਯੋਗ ਕਰਦੀ ਹੈ , ਜੋ ਦੇਸ਼ ਦੀ ਆਧਿਕਾਰਿਕ ਭਾਸ਼ਾ ਵੀ ਹੈ । ਇਸਦੇ ਇਲਾਵਾ ਮਕਾਮੀ ਪੱਧਰ ਉੱਤੇ ਰਾਖਵਾਂ ਭਾਸ਼ਾ ਹੰਗਰੀ ਅਤੇ ਇਟਾਲਿਅਨ ਹੈ । ਸਲੋਵੇਨਿਆ ਸਰੂਪ ਵਿੱਚ ਬੇਹੱਦ ਛੋਟਾ ਠੀਕ , ਲੇਕਿਨ ਹੈ ਬੇਹੱਦ ਸ਼ਾਨਦਾਰ । ਇਟਲੀ , ਆਸਟਰਿਆ , ਹੰਗਰੀ ਅਤੇ ਕਰੋਏਸ਼ਿਆ ਵਲੋਂ ਘਿਰਿਆ ਸਲੋਵੇਨਿਆ ਇੱਕ ਸਮਾਂ ਵਿੱਚ ਆਸਟਰੋ - ਹੰਗੇਰਿਅਨ ਸਾਮਰਾਜ ਦਾ ਹਿੱਸਾ ਹੋਇਆ ਕਰਦਾ ਸੀ । ਹੁਣ ਉਹ ਇੱਕ ਆਜ਼ਾਦ ਦੇਸ਼ ਹੈ । ਅਤੀਤ ਵਿੱਚ ਸਲੋਵੇਨਿਆ ਦੇ ਵੱਖ - ਵੱਖ ਭੂਗੋਲਿਕ ਹਿੱਸੇ ਕਈ ਗੁਆਂਢੀ ਦੇਸ਼ਾਂ ਦੇ ਪ੍ਰਭੁਤਵ ਵਿੱਚ ਰਹੇ ਹੈ । ਇਸਲਈ ਉੱਥੇ ਕਈ ਤਰ੍ਹਾਂ ਦੀਆਂ ਸੰਸਕ੍ਰਿਤੀਆਂ ਦਾ ਮਿਸ਼ਰਣ ਵਿਖਾਈ ਦਿੰਦਾ ਹੈ । ਕਿਹਾ ਜਾਂਦਾ ਹੈ ਕਿ ਯੂਰੋਪ ਦੀ ਸਾਰੀ ਖਾਸਿਅਤੋਂ ਨੂੰ ਇੱਕ ਵਿੱਚ ਮਿਲਿਆ ਦਿੱਤਾ ਜਾਵੇ ਤਾਂ ਉਹ ਸਲੋਵੇਨਿਆ ਦਾ ਰੂਪ ਬੰਨ ਜਾਂਦਾ ਹੈ । ਇਸ ਛੋਟੇ ਜਿਹੇ ਦੇਸ਼ ਵਿੱਚ ਪ੍ਰਚੁਰ ਮਾਤਰਾ ਵਿੱਚ ਪਹਾੜ , ਨੇਸ਼ਨਲ ਪਾਰਕ , ਏਤੀਹਾਸਿਕ ਸ਼ਹਿਰ , ਪੱਥਰਾਂ ਦੇ ਭਗਨਾਵਸ਼ੇਸ਼ ਸਰੀਖੇ ਪਿੰਡ , ਖੁੱਲੇ ਏਲਪਾਇਨ ਪਠਾਰ , ਅਨੌਖਾ ਭੂਮੀਗਤ ਗੁਫਾਵਾਂ , ਕੰਦਰਾਵਾਂਵਲੋਂ ਨਿਕਲਦੀ ਉਫਨਤੀ ਨਦੀਆਂ , ਸੂਰਜ ਦੀ ਰੋਸ਼ਨੀ ਵਲੋਂ ਨਹਾਇਆ ਭੂਮਧਿਅ ਸਾਗਰ ਦਾ ਤਟ , ਕਿਲੇ , ਅਜਾਇਬ-ਘਰ. . .
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦੀ ਅਭਿਵਿਅਕਤੀ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਅਲੱਗ-2 ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ।“ਸੂਫ਼ੀ ਮਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋਂ ਜਿਹਾ ਹੀ ਸੀ ਫ਼ਰਕ ਕੇਂਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟ ਲਟ ਬਲਦੀ ਲਾਟ।”1.
ਭਾਸ਼ਾ ਸੰਚਾਰ ਦੀਆਂ ਕਠਿਨ ਪ੍ਰਣਾਲੀਆਂ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਵਰਤੋਂ ਕਰਨ ਦੀ ਮਨੁੱਖੀ ਸਮਰੱਥਾ ਹੁੰਦੀ ਹੈ, ਅਤੇ ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦੀ ਕੋਈ ਵਿਸ਼ੇਸ਼ ਉਦਾਹਰਨ ਹੁੰਦੀ ਹੈ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ। ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਭਾਸ਼ਾ ਵਿਗਿਆਨ ਮਨੁੱਖੀ ਭਾਸ਼ਾ ਦੇ ਵਿਗਿਆਨਿਕ ਅਧਿਐਨ ਨੂੰ ਕਿਹਾ ਜਾਂਦਾ ਹੈ। ਵਿਸ਼ਾ ਵੰਡ ਦੇ ਪੱਖੋਂ ਇਸਨੂੰ ਭਾਸ਼ਾ - ਸੰਰਚਨਾ (ਵਿਆਕਰਨ) ਅਤੇ ਅਰਥਾਂ ਦਾ ਅਧਿਅਨ (semantics) ਵਿੱਚ ਵੰਡਿਆ ਜਾਂਦਾ ਹੈ। ਭਾਸ਼ਾ ਵਿਗਿਆਨ ਦੇ ਅਧਿਏਤਾ ਭਾਸ਼ਾ ਵਿਗਿਆਨੀ ਕਹਾਂਦੇ ਹਨ। ਇਸ ਵਿੱਚ ਭਾਸ਼ਾ ਦਾ ਵਿਗਿਆਨਕ ਦ੍ਰਿਸ਼ਟੀਕੋਣ ਤੋਂ ਵਿਸ਼ਲੇਸ਼ਣ ਅਤੇ ਵਰਣਨ ਕਰਨ ਦੇ ਨਾਲ ਹੀ ਵੱਖ ਵੱਖ ਭਾਸ਼ਾਵਾਂ ਦਾ ਤੁਲਨਾਤਮਕ ਅਧਿਅਨ ਵੀ ਕੀਤਾ ਜਾਂਦਾ ਹੈ। ਪ੍ਰਾਚੀਨ ਕਾਲ ਵਿੱਚ ਭਾਸ਼ਾ ਵਿਗਿਆਨਿਕ ਅਧਿਐਨ ਮੂਲ ਤੌਰ ਤੇ ਭਾਸ਼ਾ ਦੀ ਸਹੀ ਵਿਆਖਿਆ ਕਰਨ ਦੀ ਕੋਸ਼ਿਸ਼ ਦੇ ਰੂਪ ਵਿੱਚ ਸੀ। ਸਭ ਤੋਂ ਪਹਿਲਾਂ ਚੌਥੀ ਸਦੀ ਈਸਾ ਪੂਰਵ ਵਿੱਚ ਪਾਣਿਨੀ ਨੇ ਸੰਸਕ੍ਰਿਤ ਦੀ ਵਿਆਕਰਨ ਲਿਖੀ ਜਿਸ ਦਾ ਨਾਮ ਅਸ਼ਟਅਧਿਆਈ (अष्टाध्यायी) ਹੈ।<ref>पाणिनि की अष्टाध्यायी</ਕਿਸੇ ਵੀ ਅਧਿਐਨ ਨੂੰ ਵਿਗਿਆਨਿਕ ਤਾਂ ਹੀ ਕਿਹਾ ਜਾ ਸਕਦਾ ਹੈ ਜੇਕਰ ਉਹ ਤੱਥਾਂ ਦੇ ਨਿਰੀਖਣ ਉੱਤੇ ਆਧਾਰਿਤ ਹੋਵੇ। ਭਾਸ਼ਾ-ਵਿਗਿਆਨੀ ਭਾਸ਼ਾਈ ਉਚਾਰਨ ਦਾ ਜਿਵੇਂ ਨਿਰੀਖਣ ਕਰਦਾ ਹੈ, ਉਸੇ ਤਰ੍ਹਾਂ ਉਸ ਨੂੰ ਬਿਆਨ ਕਰ ਦਿੰਦਾ ਹੈ। ਉਸ ਦਾ ਕੰਮ ਸਮਾਜ ਵਿੱਚ ਵਰਤੇ ਜਾਣ ਵਾਲੇ ਉਚਾਰਨ ਪਿੱਛੇ ਕਾਰਜਸ਼ੀਲ ਨਿਯਮ ਲੱਭਣਾ ਹੈ। ਮਿਸਾਲ ਵਜੋਂ, ਜੇ ਭਾਸ਼ਾ-ਵਿਗਿਆਨੀ ਕਿਸੇ ਭਾਸ਼ਾ ਦੀ ਧੁਨੀ ਵਿਉਂਤ ਦਾ ਅਧਿਐਨ ਕਰਨ ਲੱਗਦਾ ਹੈ, ਸਭ ਤੋਂ ਪਹਿਲਾਂ ਉਹ ਧੁਨੀਆਤਮਿਕ ਵਰਗੀਕਰਨ ਕਰਦਾ ਹੈ। ਜੇਕਰ ਉਹ ਇਹ ਕਹਿੰਦਾ ਹੈ ਕਿ ਪੰਜਾਬੀ ਵਿੱਚ ਨੀਵੀਂ ਸੁਰ ਮੌਜੂਦ ਹੈ ਤਾਂ ਉਹ ਘੱਟ ਅਤੇ ਕੱਟ ਦੋ ਸ਼ਬਦਾਂ ਨੂੰ ਵਿਰੋਧ ਵਿੱਚ ਰੱਖ ਕੇ ਦੋਹਾਂ ਦੇ ਫ਼ਰਕ ਨੂੰ ਸਥਾਪਿਤ ਕਰਦਾ ਹੈ। ਕੁਝ ਕੁ ਅੰਦਾਜ਼ੇ ਤਾਂ ਪਹਿਲਾਂ ਲਾਉਣੇ ਪੈਂਦੇ ਹਨ ਅਤੇ ਫੇਰ ਉਹਨਾਂ ਨੂੰ ਟੈਸਟ ਕੀਤਾ ਜਾਂਦਾ ਹੈ ਤਾਂ ਜੋ ਕਿਸੇ ਤੱਥ ਦੀ ਹੋਂਦ ਪ੍ਰਤੱਖ ਹੋ ਸਕੇ। ਜੇਕਰ ਇਹ ਅਨੁਮਾਨ ਲਾਇਆ ਜਾਵੇ ਕਿ ਲ ਅਤੇ ਲ਼ ਵਿੱਚ ਕੋਈ ਕਾਰਜੀ ਅੰਤਰ ਨਹੀਂ ਤਾਂ ਸਮਗਰੀ ਤੋਂ ਇਸ ਬਾਰੇ ਨਿਰੀਖਣ ਕੀਤਾ ਜਾਂਦਾ ਹੈ ਜੇਕਰ ਇਹ ਧੁਨੀਆਂ ਸਾਰਥਕ ਸਿੱਧ ਹੋ ਜਾਣ ਤਾਂ ਆਪਣੇ ਵਿਚਾਰ ਬਦਲਣੇ ਪੈਂਦੇ ਹਨ। ਇੱਕ ਭਾਸ਼ਾਈ ਸਿਧਾਂਤ ਨੂੰ ਸਥਾਪਿਤ ਕਰਨ ਲਈ ਕਈ ਮਿਸਾਲਾਂ ਨੂੰ ਪਰਖਣਾ ਭਾਸ਼ਾ ਦੇ ਅਧਿਐਨ ਲਈ ਲਾਜ਼ਮੀ ਹੋ ਜਾਂਦਾ ਹੈ। ਇਸ ਤਰ੍ਹਾਂ ਭਾਸ਼ਾ-ਵਿਗਿਆਨ ਭਾਸ਼ਾ ਦੇ ਵੱਖ-ਵੱਖ ਭਾਸ਼ਾਈ ਨਮੂਨਿਆਂ ਦੀ ਪਰਿਕਲਪਨਾ ਕਰਦੇ ਹੋਏ ਅਤੇ ਇਹਨਾਂ ਦੀ ਪੁਸ਼ਟੀ ਕਰਦੇ ਹੋਏ ਪਰਿਵਰਤਨ ਜਾਂ ਸਵੀਕ੍ਰਿਤੀ ਦੇ ਪੱਧਰ ਤੱਕ ਪਹੁੰਚਦਾ ਹੈ। ਜੇਕਰ ਭਾਸ਼ਾ-ਵਿਗਿਆਨ ਭਾਸ਼ਾ ਦਾ ਵਿਗਿਆਨ ਹੈ ਤਾਂ ਇਸ ਵਿੱਚ ਭਾਸ਼ਾ ਦਾ ਸਮੁੱਚਾ ਇਤਿਹਾਸ, ਉਸ ਦਾ ਹਰ ਰੂਪ ਭਾਸ਼ਾ-ਵਿਗਿਆਨ ਦੇ ਅਧਿਐਨ ਦਾ ਵਿਸ਼ਾ ਬਣ ਜਾਂਦਾ ਹੈ। ਭਾਸ਼ਾ-ਵਿਗਿਆਨ, ਭਾਸ਼ਾ ਦੀ ਅਜਿਹੀ ਤਸਵੀਰ ਦਰਸਾਉਂਦਾ ਹੈ ਜਿਸ ਵਿੱਚ ਭਾਸ਼ਾ ਦੇ ਭਿੰਨ ਭਿੰਨ ਅੰਗਾਂ ਅਤੇ ਸਰੂਪਾਂ ਦਾ ਵਿਵੇਚਨ ਕੀਤਾ ਜਾਂਦਾ ਹੈ, ਜਿਵੇਂ ਧੁਨੀ-ਵਿਗਿਆਨ ਵਿੱਚ ਧੁਨੀਆਂ ਦੇ ਉਚਾਰਨ ਉਹਨਾਂ ਦੀ ਪ੍ਰਕਿਰਤੀ ਬਾਰੇ ਪੂਰੀ ਜਾਣਕਾਰੀ ਮਿਲਦੀ ਹੈ। ਇਸੇ ਤਰ੍ਹਾਂ ਰੂਪ-ਵਿਗਿਆਨ ( ਸ਼ਬਦ-ਵਿਗਿਆਨ ) ਵਿੱਚ ਧੁਨੀ ਤੋਂ ਲੈ ਕੇ ਸ਼ਬਦਾਂ ਤਕ ਦਾ ਅਧਿਐਨ ਕੀਤਾ ਜਾਂਦਾ ਹੈ। ਭਾਸ਼ਾ-ਵਿਗਿਆਨੀ ਭਾਸ਼ਾ ਦਾ ਅਧਿਐਨ ਦੋ ਪਹਿਲੂਆਂ ਤੋਂ ਕਰਦਾ ਹੈ। ਇਤਿਹਾਸਿਕ ਅਧਿਐਨ ਅਤੇ ਸਮਕਾਲਿਕ ਅਧਿਐਨ। ਇਤਿਹਾਸਿਕ ਅਧਿਐਨ ਵਿੱਚ ਭਾਸ਼ਾ ਦੇ ਇਤਿਹਾਸਿਕ ਵਿਕਾਸ ਕ੍ਰਮ ਦੇ ਪੜਾਵਾਂ ਦਾ ਅਧਿਐਨ ਕੀਤਾ ਜਾਂਦਾ ਹੈ ਜਿਸ ਵਿੱਚ ਮੂਲਾਤਮਿਕ, ਰੂਪਾਤਮਿਕ, ਰਚਨਾਤਮਿਕ ਅਤੇ ਅਰਥਾਤਮਿਕ ਪੱਧਰਾਂ ਤੇ ਅਧਿਐਨ ਵਿੱਚ ਸਮਕਾਲੀਨ ਭਾਸ਼ਾਵਾਂ ਦੀ ਸੰਰਚਨਾ ਦਾ ਅਧਿਐਨ ਕੀਤਾ ਜਾਂਦਾ ਹੈ। ਮਿਸਾਲ ਵਜੋਂ, ਪੰਜਾਬੀ ਇੱਕ ਮਨੁੱਖੀ ਭਾਸ਼ਾ ਹੈ। ਪੰਜਾਬੀ ਨੂੰ ਮੁੱਖ ਮੰਨ ਕੇ ਉਸ ਦੀਆਂ ਕਈ ਬੋਲੀਆਂ ਮੰਨੀਆਂ ਜਾਂਦੀਆਂ ਹਨ, ਜਿਵੇਂ- ਮਾਝੀ, ਪੁਆਧੀ, ਦੁਆਬੀ, ਮਲਵਈ ਆਦਿ। ਇਹਨਾਂ ਬੋਲੀਆਂ ਨੂੰ ਪੰਜਾਬੀ ਭਾਸ਼ਾ ਦੀਆਂ ਬੋਲੀਆਂ ਮੰਨਣਾ ਇਤਿਹਾਸਿਕ ਦ੍ਰਿਸ਼ਟੀਕੋਣ ਹੈ ਜਦੋਂ ਕਿ ਹਰ ਇੱਕ ਬੋਲੀ ਨੂੰ ਵੱਖੋ-ਵੱਖਰਾ ਮੰਨ ਕੇ ਅਧਿਐਨ ਕਰਨਾ ਸਮਕਾਲਿਕ ਦ੍ਰਿਸ਼ਟੀਕੋਣ ਹੈ। ਸਮਕਾਲੀ ਦ੍ਰਿਸ਼ਟੀ ਦੇ ਅਧੀਨ ਵਰਤਮਾਨ ਵਿੱਚ ਭਿੰਨ-ਭਿੰਨ ਅਧਿਐਨ ਪੱਧਤੀਆਂ ਵਿਕਸਿਤ ਹੋਈਆਂ ਹਨ। ਵਰਣਨਾਤਮਿਕ ਸੰਰਚਨਾਤਮਿਕ, ਤੁਲਨਾਤਮਿਕ ਅਤੇ ਪ੍ਰਯੋਗਾਤਮਿਕ। ਭਾਸ਼ਾ ਦੇ ਆਂਤਰਿਕ ਢਾਂਚੇ ਦਾ ਵਿਸ਼ਲੇਸ਼ਣ ਕਰਨ ਦੇ ਉਦੇਸ਼ ਤੋਂ ਜਿਸ ਭਾਸ਼ਾ ਅਧਿਐਨ ਪੱਧਤੀ ਦਾ ਵਿਕਾਸ ਹੋਇਆ ਉਸ ਨੂੰ ਵਰਣਨਾਤਮਿਕ ਕਿਹਾ ਗਿਆ। ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਕਿਸੇ ਭਾਸ਼ਾ ਦੇ ਸੰਰਚਨਾ ਤੱਤਾਂ ਦੇ ਸੂਖ਼ਮ ਅਧਿਐਨ ਨੂੰ ਸੰਰਚਨਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਗਿਆ। ਜੇਕਰ ਦੋ ਜਾਂ ਵੱਖ ਭਾਸ਼ਾਵਾਂ ਦੀ ਬਣਤਰ ਦੀ ਆਪਸੀ ਤੁਲਨਾ ਕੀਤੀ ਜਾਵੇ ਤਾਂ ਉਹ ਅਧਿਐਨ ਤੁਲਨਾਤਮਿਕ ਅਧਿਐਨ ਅਖਵਾਉਂਦਾ ਹੈ। ਇਸੇ ਤਰ੍ਹਾਂ ਧੁਨੀਆਂ ਦੇ ਉਚਾਰਨ, ਸ਼੍ਰਵਣ ਅਤੇ ਗ੍ਰਹਿਣ ਦੀ ਸੂਖ਼ਮਤਾ ਨੂੰ ਜਾਣਨ ਲਈ ਭਿੰਨ-ਭਿੰਨ ਵਿਗਿਆਨਿਕ ਤਕਨੀਕੀ ਯੰਤਰਾਂ ਰਾਹੀਂ ਉਚਾਰਨੀ ਧੁਨੀਆਂ ਦਾ ਅਧਿਐਨ ਕੀਤਾ ਜਾਂਦਾ ਹੈ। ਇਸ ਨੂੰ ਪ੍ਰਯੋਗਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਜਾਂਦਾ ਹੈ। ਆਧੁਨਿਕ ਦ੍ਰਿਸ਼ਟੀ ਨੇ ਭਾਸ਼ਾ ਅਧਿਐਨ ਦੀਆਂ ਹੋਰਨਾਂ ਕਈ ਪੱਧਤੀਆਂ ਨੂੰ ਜਨਮ ਦਿੱਤਾ ਜਿਵੇਂ ਭਾਸ਼ਾ ਮਨੋ- ਵਿਗਿਆਨ, ਸਮਾਜ ਭਾਸ਼ਾ-ਵਿਗਿਆਨ, ਭਾਸ਼ਾ ਭੂਗੋਲ, ਭਾਸ਼ਾ ਅਧਿਆਪਨ ਆਦਿ। ਵੀਹਵੀਂ ਸਦੀ ਦੇ ਅਰੰਭ ਵਿੱਚ ਯੂਰਪ ਦੇ ਪ੍ਰਸਿੱਧ ਭਾਸ਼ਾ-ਵਿਗਿਆਨੀ ਸੋਸਿਊਰ ਨੇ ਆਧੁਨਿਕ ਭਾਸ਼ਾ-ਵਿਗਿਆਨ ਦੀ ਨੀਂਹ ਰੱਖੀ। ਸੋਸਿਊਰ ਮੁਤਾਬਕ 1. ਭਾਸ਼ਾ ਦਾ ਜੀਵਿਤ ਅਤੇ ਬੋਲ-ਚਾਲ ਦਾ ਰੂਪ ਅਧਿਐਨ ਲਈ ਮਹੱਤਵਪੂਰਨ ਹੈ। 2. ਭਾਸ਼ਾ ਵਿਗਿਆਨ ਸਮਕਾਲੀਨ ਅਤੇ ਇਤਿਹਾਸਿਕ ਦੋ ਤਰ੍ਹਾਂ ਦਾ ਹੁੰਦਾ ਹੈ ਪਰ ਇਸ ਵਿੱਚ ਸਮਕਾਲਿਕ ਵਧੇਰੇ ਮਹੱਤਵਪੂਰਨ ਹੈ 3.
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਅਨਾ ਇਰਮਾ ਰਿਵੇਰਾ ਲਾਸੇਨ (ਜਨਮ 1955) ਇੱਕ ਐਫ਼ਰੋ-ਪੁਏਰਤੋ ਰਿਸਨ ਅਟਾਰਨੀ ਸੀ, ਜੋ 2012-2014 ਤੋਂ ਪੁਏਰਤੋ ਰਿਸਨ ਦੇ ਬਾਰ ਐਸੋਸੀਏਸ਼ਨ ਦੀ ਮੁਖੀ ਰਹੀ। ਉਹ ਪਹਿਲੀ ਕਾਲੀ ਔਰਤ ਅਤੇ ਤੀਜੀ ਔਰਤ ਸੀ ਜੋ ਇਸ ਸੰਸਥਾ ਦੀ ਮੁਖੀ ਬਣੀ। ਉਹ ਇੱਕ ਨਾਰੀਵਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਕਾਰਕੁਨ ਹੈ ਜੋ ਖੁਲ੍ਹੇ ਆਮ ਲੈਸਬੀਅਨ ਵੀ ਹੈ। ਉਸ ਨੇ ਔਰਤ ਹੱਕਾਂ ਅਤੇ ਮਨੁੱਖੀ ਹੱਕਾਂ ਦੇ ਖੇਤਰ 'ਚ ਆਪਣੇ ਕੰਮ ਲਈ ਕਈ ਪੁਰਸਕਾਰ ਅਤੇ ਸਨਮਾਨ ਵੀ ਪ੍ਰਾਪਤ ਕੀਤੇ।
ਉੱਚਾਰ-ਖੰਡ (ਅੰਗਰੇਜ਼ੀ: syllable - ਸਿਲੇਬਲ) ਉੱਚਾਰ ਦਾ ਇੱਕ ਹਿੱਸਾ ਹੈ ਜੋ ਇਕੱਲੀ ਧੁਨੀ ਨਾਲੋਂ ਵੱਡਾ ਅਤੇ ਸ਼ਬਦ ਤੋਂ ਛੋਟਾ ਹੁੰਦਾ ਹੈ,ਉਸ ਨੂੰ ਭਾਸ਼ਾ ਵਿਗਿਆਨ ਦੀ ਸ਼ਬਦਾਵਲੀ ਵਿੱਚ ਉੱਚਾਰ-ਖੰਡ ਕਿਹਾ ਜਾਂਦਾ ਹੈ। ਇੱਕ ਸਥਾਨਕ ਬੁਲਾਰਾ, ਸ਼ਬਦ ਦੀ ਬਣਤਰ ਵਿੱਚ ਵਿਚਰਨ ਵਾਲੇ ਉੱਚਾਰ-ਖੰਡਾਂ ਦੀ ਸਹਿਜੇ ਹੀ ਨਿਸ਼ਾਨਦੇਹੀ ਕਰ ਸਕਦਾ ਹੈ। ਇੱਕ ਚੰਗੇ ਕੋਸ਼ ਵਿੱਚ ਇੰਦਰਾਜ ਵਜੋਂ ਵਰਤੀ ਗਈ ਸ਼ਾਬਦਿਕ ਇਕਾਈ ਨੂੰ ਉੱਚਾਰ-ਖੰਡਾਂ ਵਿੱਚ ਵੰਡ ਕੇ ਪੇਸ਼ ਕੀਤਾ ਗਿਆ ਹੁੰਦਾ ਹੈ। ਸ਼ਬਦ ਦੀ ਬਣਤਰ ਵਿੱਚ ਵਿਚਰਨ ਵਾਲੇ ਉੱਚਾਰ-ਖੰਡਾਂ ਦੇ ਆਧਾਰ ਉੱਤੇ ਸ਼ਬਦ ਨੂੰ ਦੋ ਭਾਗਾਂ ਵਿੱਚ ਵੰਡਿਆ ਜਾਂਦਾ ਹੈ: