ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਲੋਹੜੀ (ਦੇਵਨਾਗਰੀ:लोहड़ी, ਸ਼ਾਹਮੁਖੀ: لوہڑی) ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।' page 1
ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। 22 ਦਸੰਬਰ ਅਤੇ 27 ਦਸੰਬਰ 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (8 ਸਾਲ) ਅਤੇ ਬਾਬਾ ਫ਼ਤਹਿ ਸਿੰਘ (5 ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ- ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥ਗੁਰਮਤਿ ਅਨੁਸਾਰ ਅਧਿਆਤਮਿਕ ਅਨੰਦ ਦੀ ਪ੍ਰਾਪਤੀ ਲਈ ਮਨੁੱਖ ਨੂੰ ਆਪਾ ਮਿਟਾਉਣ ਦੀ ਲੋੜ ਹੁੰਦੀ ਹੈ। ਇਹ ਮਾਰਗ ਇੱਕ ਮਹਾਨ ਸੂਰਮਗਤੀ ਦਾ ਕਾਰਜ ਹੈ। ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਮਾਰਗ ਤੇ ਚੱਲਣ ਲਈ ਸਿਰ ਭੇਟ ਕਰਨ ਦੀ ਸ਼ਰਤ ਰੱਖੀ ਸੀ। ਇਸੇ ਲੀਹ ਤੇ ਤੁਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸੇ ਦੀ ਸਾਜਨਾ ਕੀਤੀ। ਖਾਲਸਾ ਇੱਕ ਆਦਰਸ਼ਕ, ਸੰਪੂਰਨ ਅਤੇ ਸੁਤੰਤਰ ਮਨੁੱਖ ਹੈ ਜਿਸ ਨੂੰ ਗੁਰਬਾਣੀ ਵਿੱਚ ਸਚਿਆਰ, ਗੁਰਮੁਖ ਅਤੇ ਬ੍ਰਹਮ ਗਿਆਨੀ ਕਿਹਾ ਗਿਆ ਹੈ। ਖਾਲਸਾ ਗੁਰੂ ਨੂੰ ਤਨ, ਮਨ, ਧਨ ਸੌਂਪ ਦਿੰਦਾ ਹੈ, ਤੇ ਜਬਰ ਜ਼ੁਲਮ ਦੇ ਟਾਕਰੇ ਲਈ ਜੂਝ ਮਰਨ ਤੋਂ ਝਿਜਕਦਾ ਨਹੀਂ ਹੈ- ਜਉ ਤਉ ਪ੍ਰੇਮ ਖੇਲਣ ਕਾ ਚਾਉ ਸਿਰੁ ਧਰਿ ਤਲੀ ਗਲੀ ਮੇਰੀ ਆਉ॥ ਇਤੁ ਮਾਰਗਿ ਪੈਰੁ ਧਰੀਜੈ ਸਿਰ ਦੀਜੈ ਕਾਣਿ ਨ ਕੀਜੈ॥ (ਪੰਨਾ 1412)ਅਰੁ ਸਿੱਖ ਹੋਂ ਆਪਨੇ ਹੀ ਮਨ ਕਉ ਇਹ ਲਾਲਚ ਹਉ ਗੁਨ ਤਉ ਉਚਰੋਂ॥ ਜਬ ਆਵ ਕੀ ਅਉਧ ਨਿਧਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋਂ॥(ਚੰਡੀ ਚਰਿਤਰ) ਮੁਗਲ ਸ਼ਾਸਨ ਦੇ ਨਾਲ-ਨਾਲ ਹਿੰਦੂ ਕੱਟੜਵਾਦ ਵੀ ਖਾਲਸੇ ਦੇ ਸਿਧਾਂਤ ਅਤੇ ਸਰੂਪ ਤੋਂ ਅਪ੍ਰਸੰਨ ਸੀ। ਇਸ ਲਈ ਪਹਾੜੀ ਰਾਜਿਆਂ ਅਤੇ ਹੋਰ ਉੱਚ ਜਾਤੀ ਹਿੰਦੂ ਸਮਾਜ ਵੱਲੋਂ ਖ਼ਾਲਸੇ ਦੀ ਸਾਜਨਾ ਦਾ ਵਿਰੋਧ ਕੀਤਾ ਗਿਆ ਸੀ। ਕਈ ਥਾਵਾਂ ਤੇ ਹਿੰਦੂਆਂ ਤੇ ਸਿੱਖਾਂ ਵਿੱਚ ਤਣਾਅ ਵੀ ਪੈਦਾ ਹੋ ਗਿਆ ਸੀ। ਪਹਾੜੀ ਰਾਜੇ ਤੇ ਸੂਬਾ ਸਰਹਿੰਦ ਗੁਰੂ ਜੀ ਦੇ ਵਿਰੁੱਧ ਇਕਜੁਟ ਹੋ ਗਏ ਸਨ। 1704 ਵਿੱਚ ਦੋਵੇਂ ਫ਼ੌਜਾਂ ਨੇ ਰਲ ਕੇ ਅਨੰਦਪੁਰ ਨੂੰ ਘੇਰਾ ਪਾ ਲਿਆ। ਘੇਰਾ ਲੰਮਾ ਹੋਣ ਤੇ ਦੁਸ਼ਮਣ ਵੱਲੋਂ ਗੁਰੂ ਜੀ ਨਾਲ ਸਮਝੌਤਾ ਕੀਤਾ ਗਿਆ। ਸਮਝੌਤੇ ਦੀ ਸ਼ਰਤ ਇਹ ਸੀ ਕਿ ਇੱਕ ਵਾਰ ਗੁਰੂ ਜੀ ਅਨੰਦਪੁਰ ਛੱਡ ਦੇਣ ਉਹਨਾਂ ਨੂੰ ਬੇਰੋਕ ਜਾਣ ਦਿੱਤਾ ਜਾਵੇਗਾ। ਇਸ ਬਾਰੇ ਲਿਖਤੀ ਕਸਮਾਂ ਵੀ ਗੁਰੂ ਜੀ ਨੂੰ ਭੇਜੀਆਂ ਗਈਆਂ। ਗੁਰੂ ਜੀ ਨੇ ਜ਼ਫ਼ਰਨਾਮੇ ਵਿੱਚ ਵੀ ਜ਼ਿਕਰ ਕੀਤਾ ਹੈ ਕਿ ਜੇ ਤੂੰ ਕੁਰਾਨ ਦੀਆਂ ਲਿਖਤੀ ਕਸਮਾਂ ਵੇਖਣਾ ਚਾਹੁੰਦਾ ਹੈ ਤਾਂ ਉਹ ਵੀ ਮੈਂ ਤੈਨੂੰ ਭੇਜ ਸਕਦਾ ਹਾਂ। ਤੁਰਾ ਗਰ ਬ ਬਾਯਦ ਆਂ ਕੌਲੇ ਕੁਰਾਂ॥ ਬ ਨਜ਼ਦੇ ਸ਼ੁਮਾ ਰਾ ਰਸਾਨਮ ਹੁਮਾਂ॥ (ਜ਼ਫ਼ਰਨਾਮਾ) ਗੁਰੂ ਜੀ ਦੇ ਕਿਲਾ ਖਾਲੀ ਕਰਕੇ ਜਾਣ ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਹਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ। ਗੁਰੂ ਜੀ ਨੇ ਇੱਕ ਦਿਨ ਰੋਪੜ ਦੇ ਕੋਲ ਨਿਹੰਗ ਖ਼ਾਨ ਦੀ ਗੜ੍ਹੀ ਵਿੱਚ ਬਿਤਾਇਆ। ਰਾਤ ਨੂੰ ਅੱਗੇ ਚੱਲ ਪਏ ਪਰ ਦੁਸ਼ਮਣ ਦੀਆਂ ਫ਼ੌਜਾਂ ਨੇ ਵੀ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਗੁਰੂ ਜੀ ਨੇ ਚਮਕੌਰ ਦੀ ਗੜ੍ਹੀ ਵਿੱਚ ਦਾਖ਼ਲ ਹੋ ਕੇ ਮੋਰਚਾ ਬੰਦੀ ਕਰ ਲਈ। ਗੁਰੂ ਜੀ ਦੇ ਨਾਲ ਦੋ ਵੱਡ ਸਾਹਿਬਜ਼ਾਦਿਆਂ ਤੇ ਪੰਜ ਪਿਆਰਿਆਂ ਸਮੇਤ 40 ਕੁ ਸਿੱਖ ਸਨ। ਦੁਸ਼ਮਣ ਦੀ ਦਸ ਲੱਖ ਦੀ ਫ਼ੌਜ ਨੇ ਗੜ੍ਹੀ ਨੂੰ ਘੇਰਾ ਪਾ ਲਿਆ। ਸਾਰਾ ਦਿਨ ਲੜਾਈ ਹੁੰਦੀ ਰਹੀ। ਸ਼ਾਮ ਤੱਕ ਗੁਰੂ ਜੀ ਕੋਲ ਸਾਰਾ ਗੋਲੀ ਸਿੱਕਾ ਖ਼ਤਮ ਹੋ ਗਿਆ। ਹੁਣ ਸਿੰਘਾਂ ਨੇ ਗੜ੍ਹੀ ਤੋਂ ਬਾਹਰ ਆ ਕੇ ਲੜਨਾ ਸ਼ੁਰੂ ਕਰ ਦਿੱਤਾ। ਸਿੰਘਾਂ ਦੇ ਨਾਲ ਗੁਰੂ ਜੀ ਦੇ ਦੋਵੇਂ ਸਾਹਿਬਜ਼ਾਦੇ ਗੁਰੂ ਜੀ ਦੇ ਸਾਹਮਣੇ ਲੜਦੇ ਸ਼ਹੀਦ ਹੋ ਗਏ। ਬਾਬਾ ਅਜੀਤ ਸਿੰਘ ਨੇ ਅਜੇ ਜਵਾਨੀ ਵਿੱਚ ਪੈਰ ਰਖਿਆ ਹੀ ਸੀ। ਬਾਬਾ ਜੁਝਾਰ ਸਿੰਘ ਤਾਂ ਅਜੇ ਕਿਸ਼ੋਰ ਅਵਸਥਾ ਵਿੱਚ ਸਨ। ਕਰਬਲਾ ਦੇ ਮੈਦਾਨ ਵਿੱਚ ਹਸਨ ਹੁਸੈਨ ਦੀ ਸ਼ਹੀਦੀ ਤੋਂ ਇਲਾਵਾ ਦੁਨੀਆ ਦੇ ਇਤਿਹਾਸ ਵਿੱਚ ਇਸ ਤਰ੍ਹਾਂ ਦੀ ਕੋਈ ਹੋਰ ਮਿਸਾਲ ਨਹੀਂ ਮਿਲਦੀ, ਜਿੱਥੇ ਇੱਕ ਪਿਤਾ ਨੇ ਆਪਣੇ ਪੁੱਤਰਾਂ ਨੂੰ ਲੜਾਈ ਵਿੱਚ ਸ਼ਹੀਦ ਹੋਣ ਲਈ ਭੇਜਿਆ ਹੋਵੇ। ਕਰਬਲਾ ਦੀ ਜੰਗ ਅਤੇ ਚਮਕੌਰ ਦੀ ਜੰਗ ਵਿੱਚ ਇੱਕ ਵੱਡਾ ਅੰਤਰ ਸੀ। ਕਰਬਲਾ ਦੀ ਜੰਗ ਵਿੱਚ ਦੋਵੇਂ ਫ਼ੌਜਾਂ ਬਰਾਬਰ ਦੀਆਂ ਸਨ। ਇਸ ਦੇ ਮੁਕਾਬਲੇ ਤੇ ਚਮਕੌਰ ਦੀ ਜੰਗ ਦੁਨੀਆਂ ਦੀ ਸਭ ਤੋਂ ਵੱਧ ਅਸਾਵੀਂ ਜੰਗ ਸੀ। ਇਸ ਤਰ੍ਹਾਂ ਦੀ ਅਸਾਵੀਂ ਜੰਗ ਦੀਆਂ ਮਿਸਾਲਾਂ ਸਿੱਖ ਇਤਿਹਾਸ ਵਿੱਚ ਤਾਂ ਕੁਝ ਹੋਰ ਵੀ ਮਿਲਦੀਆਂ ਹਨ, ਪਰ ਬਾਕੀ ਕੌਮਾਂ ਦੇ ਇਤਿਹਾਸ ਵਿੱਚ ਸ਼ਾਇਦ ਨਹੀਂ ਦੇ ਬਰਾਬਰ ਹਨ। ਇਸ ਜੰਗ ਦਾ ਜ਼ਿਕਰ ਕਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ ਲਿਖਿਆ ਹੈ ਕਿ ਭੁੱਖੇ ਭਾਣੇ 40 ਆਦਮੀ ਕੀ ਕਰ ਸਕਦੇ ਹਨ, ਜੇ ਉਹਨਾਂ ਤੇ 10 ਲੱਖ ਦਾ ਲਸ਼ਕਰ ਅਚਾਨਕ ਟੁੱਟ ਪਵੇ- ਗੁਰਸ਼ਨ : ਚਿ ਕਾਰੇ ਕੁਨਦ ਚਿਹਲ ਨਰ।ਕਿ ਦਹ ਲਕ ਬਰਾਯਦ ਬਰੂੰ ਬੇਖਬਰ॥ (ਜ਼ਫ਼ਰਨਾਮਾ) ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1704 ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਹਨਾਂ ਨੂੰ ਕਿਲੇ ਦੇ ਠੰਢੇ ਬੁਰਜ ਵਿੱਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ 'ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ ਮੈਂ ਇਹਨਾਂ ਸ਼ੀਰ-ਖੋਰਾਂ ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। [[ਅੱਲ੍ਹਾ ਯਾਰ ਖ਼ਾਂ ਜੋਗੀ]] ਦੇ ਸ਼ਬਦਾਂ ਵਿੱਚ- ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ। ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ।ਕਾਜ਼ੀ ਅਤੇ ਸ਼ੇਰ ਖਾਨ ਨੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇੱਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਨ੍ਹਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ। ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ। ਇਸ ਤੋਂ ਬਾਅਦ 27 ਦਸੰਬਰ ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਹਨਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਦੇ ਸਿਰ ਤੇ 10 ਪਾਤਸ਼ਾਹੀਆਂ ਦੇ ਮਹਾਨ ਕਾਰਜਾਂ ਦੀ ਜ਼ਿੰਮੇਵਾਰੀ ਦਾ ਭਾਰ ਆ ਪਿਆ ਸੀ ਉਹ ਇਸ ਨੂੰ ਹੇਠਾਂ ਨਹੀਂ ਗੇਰਨਾ ਚਾਹੁੰਦੇ ਸਨ। ਉਹਨਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ। ਭਾਈ ਦੁੱਨਾ ਸਿੰਘ ਹੰਡੂਰੀਆ ਜੋ ਚਮਕੌਰ ਤੱਕ ਗੁਰੂ ਜੀ ਦੇ ਨਾਲ ਸੀ, ਇਸ ਤਰ੍ਹਾਂ ਲਿਖਦਾ ਹੈ- ਜ਼ੋਰਾਵਰ ਸਿੰਘ ਐਸੇ ਭਨੈ, ਕਿਉਂ ਭਾਈ!
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਉਚਾਰਨ (15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਦੇ ਮਹੀਨੇ ਵਿੱਚ ਅਲੱਗ-ਅਲੱਗ ਮਿਤੀ ਨੂੰ ਆਉਂਦੀ ਹੈ।ਗੁਰੂ ਨਾਨਕ ਦੇਵ ਜੀ ਨੇ ਦੂਰ-ਦੂਰ ਤੱਕ ਯਾਤਰਾ ਕੀਤੀ ਅਤੇ ਲੋਕਾਂ ਨੂੰ ਇੱਕ ਪਰਮੇਸ਼ਰ ਹੋਣ ਦਾ ਸੰਦੇਸ਼ ਦਿੱਤਾ ਜੋ ਆਪਣੀ ਹਰ ਇੱਕ ਰਚਨਾ ਵਿੱਚ ਵਾਸ ਕਰਦਾ ਹੈ ਅਤੇ ਅਨਾਦਿ ਸੱਚ ਨੂੰ ਦਰਸਾਉਂਦਾ ਹੈ। ਉਹਨਾਂ ਨੇ ਇਕ ਅਨੋਖਾ ਅਧਿਆਤਮਿਕ, ਸਮਾਜਕ, ਅਤੇ ਰਾਜਨੀਤਕ ਪਲੇਟਫਾਰਮ ਤਿਆਰ ਕੀਤਾ ਜੋ ਸਮਾਨਤਾ, ਭਰੱਪਣ ਦਾ ਪਿਆਰ, ਭਲਾਈ, ਅਤੇ ਸਦਭਾਵਨਾ 'ਤੇ ਆਧਾਰਿਤ ਸੀ। ਸਿੱਖ ਧਰਮ ਦੇ ਪਵਿੱਤਰ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਨਾਨਕ ਦੇ ਸ਼ਬਦ, 974 ਕਾਵਿਕ ਭਜਨਾਂ ਦੇ ਰੂਪ ਵਿਚ ਦਰਜ਼ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਕੁਝ ਮੁੱਖ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸ਼ਟ ਹਨ। ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਗੁਰੂ ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਪਰ ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਹੀ ਇਹਨਾਂ ਪ੍ਰਭਾਵਿਤ ਕੀਤਾ ਕਿ ਪਾਂਧਾ ਵੀ ਆਪ ਤੋਂ ਬਹੁਤ ਪ੍ਰਭਾਵਿਤ ਹੋਇਆ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ (ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ), ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। ੭ਪੋਹ (22 ਦਿਸੰਬਰ) ਅਤੇ ੧੨ ਪੋਹ (27 ਦਿਸੰਬਰ) 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (੯ਸਾਲ) ਅਤੇ ਬਾਬਾ ਫ਼ਤਹਿ ਸਿੰਘ (੭ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ- ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥ ਗੁਰਮਤਿ ਅਨੁਸਾਰ ਅਧਿਆਤਮਿਕ ਅਨੰਦ ਦੀ ਪ੍ਰਾਪਤੀ ਲਈ ਮਨੁੱਖ ਨੂੰ ਆਪਾ ਮਿਟਾਉਣ ਦੀ ਲੋੜ ਹੁੰਦੀ ਹੈ। ਇਹ ਮਾਰਗ ਇੱਕ ਮਹਾਨ ਸੂਰਮਗਤੀ ਦਾ ਕਾਰਜ ਹੈ। ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਮਾਰਗ ਤੇ ਚੱਲਣ ਲਈ ਸਿਰ ਭੇਟ ਕਰਨ ਦੀ ਸ਼ਰਤ ਰੱਖੀ ਸੀ। ਇਸੇ ਲੀਹ ਤੇ ਤੁਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸੇ ਦੀ ਸਾਜਨਾ ਕੀਤੀ। ਖਾਲਸਾ ਇੱਕ ਆਦਰਸ਼ਕ, ਸੰਪੂਰਨ ਅਤੇ ਸੁਤੰਤਰ ਮਨੁੱਖ ਹੈ ਜਿਸ ਨੂੰ ਗੁਰਬਾਣੀ ਵਿੱਚ ਸਚਿਆਰ, ਗੁਰਮੁਖ ਅਤੇ ਬ੍ਰਹਮ ਗਿਆਨੀ ਕਿਹਾ ਗਿਆ ਹੈ। ਖਾਲਸਾ ਗੁਰੂ ਨੂੰ ਤਨ, ਮਨ, ਧਨ ਸੌਂਪ ਦਿੰਦਾ ਹੈ, ਤੇ ਜਬਰ ਜ਼ੁਲਮ ਦੇ ਟਾਕਰੇ ਲਈ ਜੂਝ ਮਰਨ ਤੋਂ ਝਿਜਕਦਾ ਨਹੀਂ ਹੈ- ਜਉ ਤਉ ਪ੍ਰੇਮ ਖੇਲਣ ਕਾ ਚਾਉ ਸਿਰੁ ਧਰਿ ਤਲੀ ਗਲੀ ਮੇਰੀ ਆਉ॥ ਇਤੁ ਮਾਰਗਿ ਪੈਰੁ ਧਰੀਜੈ ਸਿਰ ਦੀਜੈ ਕਾਣਿ ਨ ਕੀਜੈ॥ (ਪੰਨਾ 1412) ਅਰੁ ਸਿੱਖ ਹੋਂ ਆਪਨੇ ਹੀ ਮਨ ਕਉ ਇਹ ਲਾਲਚ ਹਉ ਗੁਨ ਤਉ ਉਚਰੋਂ॥ ਜਬ ਆਵ ਕੀ ਅਉਧ ਨਿਧਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋਂ॥ ਗੁਰੂ ਜੀ ਦੇ ਕਿਲਾ ਖਾਲੀ ਕਰਕੇ ਜਾਣ ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਹਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ ਕਿ ਦਹ ਲਕ ਬਰਾਯਦ ਬਰੂੰ ਬੇਖਬਰ॥ (ਜ਼ਫ਼ਰਨਾਮਾ) ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਵਿਖੇ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1704 ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਹਨਾਂ ਨੂੰ ਕਿਲੇ ਦੇ ਠੰਢੇ ਬੁਰਜ ਵਿੱਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ 'ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ ਮੈਂ ਇਹਨਾਂ ਸ਼ੀਰ-ਖੋਰਾਂ ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। ਅੱਲ੍ਹਾ ਯਾਰ ਖ਼ਾਂ ਜੋਗੀ ਦੇ ਸ਼ਬਦਾਂ ਵਿੱਚ- ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ। ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ। ਕਾਜ਼ੀ ਅਤੇ ਸ਼ੇਰ ਖਾਨ ਨੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇੱਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਨ੍ਹਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ। ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ। ਇਸ ਤੋਂ ਬਾਅਦ 27 ਦਸੰਬਰ ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਹਨਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਦੇ ਸਿਰ ਤੇ 10 ਪਾਤਸ਼ਾਹੀਆਂ ਦੇ ਮਹਾਨ ਕਾਰਜਾਂ ਦੀ ਜ਼ਿੰਮੇਵਾਰੀ ਦਾ ਭਾਰ ਆ ਪਿਆ ਸੀ ਉਹ ਇਸ ਨੂੰ ਹੇਠਾਂ ਨਹੀਂ ਗੇਰਨਾ ਚਾਹੁੰਦੇ ਸਨ। ਉਹਨਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ। ਭਾਈ ਦੁੱਨਾ ਸਿੰਘ ਹੰਡੂਰੀਆ ਜੋ ਚਮਕੌਰ ਤੱਕ ਗੁਰੂ ਜੀ ਦੇ ਨਾਲ ਸੀ, ਇਸ ਤਰ੍ਹਾਂ ਲਿਖਦਾ ਹੈ- ਜ਼ੋਰਾਵਰ ਸਿੰਘ ਐਸੇ ਭਨੈ, ਕਿਉਂ ਭਾਈ!
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਸਾਹਿਬਜ਼ਾਦਾ ਅਜੀਤ ਸਿੰਘ (26 ਜਨਵਰੀ 1687 – 7 ਦਸੰਬਰ 1705), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਸਾਹਿਬਜ਼ਾਦੇ ਸਨ। ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਸੰਨ 1687 ਨੂੰ ਪਾਉਂਟਾ ਸਾਹਿਬ ਵਿਖੇ ਮਾਤਾ ਸੁੰਦਰੀ ਜੀ ਦੀ ਕੁੱਖੋਂ ਹੋਇਆ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਮਾਤਾ ਸੁੰਦਰੀ (ਗੁਰਮੁਖੀ ਅਖਰਾਂ ਵਿੱਚ: ਮਾਤਾ ਸੁੰਦਰੀ, ਸ਼ਾਹਮੁਖੀ ਅਖਰਾਂ ਵਿੱਚ: ماتا سندری) ਲਾਹੋਰ ਦੇ ਰਾਮ ਸ਼ਰਨ ਦੀ ਕੁੜੀ ਅਤੇ ਗੁਰੂ ਗੋਵਿੰਦ ਸਿੰਘ ਜੀ ਦੀ ਦੂਜੀ ਧਰਮ ਪਤਨੀ ਸੀ। ਉਨ੍ਹਾਂ ਦਾ ਵਿਆਹ 4 ਅਪ੍ਰੈਲ 1684 ਨੂੰ ਅਨੰਦਪੁਰ ਸਾਹਿਬ ਵਿਖੇ ਹੋਇਆ। ਉਨ੍ਹਾਂ ਦੇ ਘਰ ਪਟਨਾ ਵਿਖੇ 26 ਜਨਵਰੀ 1687 ਨੂੰ ਸਾਹਿਬਜਾਦਾ ਅਜੀਤ ਸਿੰਘ ਦਾ ਜਨਮ ਹੋਇਆ। ਸਿੱਖ ਧਰਮ ਵਿੱਚ ਉਨ੍ਹਾਂ ਦੀ ਖ਼ਾਸ ਥਾਂ ਸੀ। ਮਾਤਾ ਸੁੰਦਰੀ ਜੀ ਦੇ ਪਿਤਾ ਜੀ ਦਾ ਨਾਮ ਭਾਈ ਰਾਮ ਸਰਨ ਸੀ ਜੋ ਕੇ ਹੁਸ਼ਿਆਰਪੁਰ ਜ਼ਿਲੇ ਦੇ ਬਿਜਵਾੜਾ ਨਾਲ ਸੰਬੰਧ ਰਖਦੇ ਸਨ। ਮਾਤਾ ਸੁੰਦਰੀ ਜੀ ਦਾ ਵਿਆਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਚਾਰ ਅਪ੍ਰੈਲ 1684 ਨੂੰ ਹੋਇਆ ਸੀ। 26 ਜਨਵਰੀ 1687 ਨੂੰ ਸ਼੍ਰੀ ਪਾਉਂਟਾ ਸਾਹਿਬ ਵਿਖੇ ਮਾਤਾ ਜੀ ਦੀ ਕੁਖੋ ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਹੋਇਆ, ਜੋ ਕੇ ਸਾਰੇ ਸਾਹਿਬਜ਼ਾਦਿਆਂ ਵਿਚੋ ਵੱਡੇ ਸਨ। ਅਨੰਦਪੁਰ ਸਾਹਿਬ ਦੇ ਵਿਛੋੜੇ ਮਗਰੋਂ 6 ਦਿਸੰਬਰ 1705 ਭਾਈ ਮਨੀ ਸਿੰਘ ਜੀ ਮਾਤਾ ਸੁੰਦਰੀ ਜੀ ਦੀ ਹਿਫਾਜਿਤ ਕਰਦੇ ਹੋਏ ਦਿੱਲੀ ਲੈ ਗਏ। ਸੰਨ 1706 ਵਿਚ ਮਾਤਾ ਸੁੰਦਰੀ ਜੀ ਸ਼੍ਰੀ ਗੁਰੂ ਗੋਬਿੰਦ ਸਿੰਘ ਨਾਲ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਮਿਲੇ, ਜਿਥੇ ਉਹਨਾਂ ਨੂੰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਬਾਰੇ ਪਤਾ ਲੱਗਾ। ਮਾਤਾ ਜੀ ਫੇਰ ਦਿੱਲੀ ਆ ਗਏ , ਜਦੋ ਗੁਰੂ ਗੋਬਿੰਦ ਸਿੰਘ ਜੀ ਦੱਖਣ ਵੱਲ ਰਵਾਨਾ ਹੋ ਗਏ। ਦਿੱਲੀ ਵਿਖੇ ਮਾਤਾ ਸੁੰਦਰੀ ਜੀ ਨੇ ਆਪਣੇ ਪੁੱਤਰ ਸਾਹਿਬਜ਼ਾਦਾ ਅਜੀਤ ਸਿੰਘ ਜੀ ਯਾਦ ਵਿਚ ਇੱਕ ਬੱਚੇ ਨੂੰ ਗੋਦ ਲਿਆ ,ਜਿਸ ਦਾ ਨਾਮ ਓਹਨਾ ਨੇ ਅਜੀਤ ਸਿੰਘ ਰਖਿਆ। ਦੱਖਣ ਵਿਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਯੋਤੀ ਜੋਤ ਸਮਾਣ ਮਗਰੋ ਓਹਨਾ ਨੇ ਸਿਖਾਂ ਦੀ ਅਗਵਾਈ ਕੀਤੀ। ਓਹਨਾ ਨੇ ਭਾਈ ਮਨੀ ਸਿੰਘ ਜੀ ਨੂੰ ਅੰਮ੍ਰਿਤਸਰ ਦੇ ਪਵਿੱਤਰ ਅਸਥਾਨਾਂ ਦੀ ਦੇਖਭਾਲ ਕਰਨ ਨੂੰ ਕਿਹਾ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਹਥ ਲਿਖਤਾਂ ਕੱਠੀਆਂ ਕਰਨ ਨੂੰ ਕਿਹਾ। ਓਹਨਾ ਨੇ ਆਪਣੀ ਅਗਵਾਈ ਵਿਚ ਹੁਕਮਨਾਮੇ ਜਾਰੀ ਕੀਤੇ। ਮਾਤਾ ਜੀ ਵਲੋ ਗੋਦ ਲਏ ਪੁੱਤਰ ਅਜੀਤ ਸਿੰਘ ਨੂੰ ਬਹਾਦਰ ਸ਼ਾਹ ਜ਼ਫ਼ਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਾਰਿਸ ਮੰਨਦਾ ਸੀ,ਪਰ ਮਾਤਾ ਸੁੰਦਰੀ ਜੀ ਓਸ ਤੋਂ ਖਫਾ ਸਨ। ਬਹਾਦੁਰ ਸ਼ਾਹ ਨੇ 1710 ਵਿਚ ਅਜੀਤ ਸਿੰਘ ਨੂੰ ਆਪਣੇ ਦਰਬਾਰ ਵਿਚ ਬੁਲਾ ਕੇ ਸਨਮਾਨਿਤ ਵੀ ਕੀਤਾ। ਸ਼ਾਹੀ ਠਾਠ ਬਾਠ ਨਾਲ ਅਜੀਤ ਸਿੰਘ ਦਾ ਸੁਭਾ ਕੁਝ ਹੋਰ ਹੀ ਹੋ ਗਿਆ ਤੇ ਓਹ ਦਰਬਾਰੀ ਬਣ ਕੇ ਰਹਿਣ ਲੱਗਾ। ਅਜੀਤ ਸਿੰਘ ਨੂੰ ਬਾਅਦ ਵਿੱਚ ਕਤਲ ਲਈ ਦੋਸ਼ੀ ਠਹਿਰਾਇਆ ਗਿਆ ਅਤੇ 18 ਜਨਵਰੀ 1725 ਨੂੰ ਮੌਤ ਦੀ ਸਜ਼ਾ ਦਿੱਤੀ ਗਈ ਸੀ। ਸੰਨ 1747 ਵਿਚ ਮਾਤਾ ਸੁੰਦਰੀ ਜੀ ਵੀ ਜਯੋਤੀ ਜੋਤ ਸਮਾ ਗਏ। ਓਹਨਾ ਦੀ ਯਾਦ ਵਿਚ ਗੁਰੂਦਵਾਰਾ ਬਾਲਾ ਸਾਹਿਬ ਦਿੱਲੀ ਵਿਚ ਬਣਾਇਆ ਗਿਆ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਮਾਤਾ ਗੁਜਰੀ ਜੀ ਸੇਵਾ, ਸਿਮਰਨ, ਸਹਿਣਸ਼ੀਲਤਾ ਅਤੇ ਸਹਿਜ ਦੀ ਪੁੰਜ ਅਮਰ ਸ਼ਹੀਦ ਸਨ। ਮਾਤਾ ਗੁਜਰੀ ਜੀ ਦਾ ਜਨਮ ਨਗਰ ਕਰਤਾਰਪੁਰ ਵਿਖੇ ਗੁਰੂ-ਘਰ ਦੇ ਅਨਿੰਨ ਸੇਵਕ ਭਾਈ ਲਾਲ ਚੰਦ (ਸੁਭੀਖੀਏ ਖੱਤਰੀ) ਦੇ ਗ੍ਰਹਿ ਵਿਖੇ ਮਾਤਾ ਬਿਸ਼ਨ ਕੌਰ ਦੀ ਕੁੱਖੋਂ 1619 ਈ: ਵਿਚ ਹੋਇਆ। ਇਕ ਮਹਾਨ ਸੰਘਰਸ਼ੀ ਇਤਿਹਾਸਿਕ ਸ਼ਖ਼ਸੀਅਤ, ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਹਿਲ (ਧਰਮ ਸੁਪਤਨੀ) ਅਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਅਤੇ ਭਾਰਤ ਦੇਸ਼ ਦੀ ਪਹਿਲੀ ਸ਼ਹੀਦ ਇਸਤਰੀ ਹੋਈ ਅਤੇ ਜਿਸ ਦਾ ਜੀਵਨ, ਤਿਆਗ, ਕੁਰਬਾਨੀ ਅਤੇ ਸ਼ਹੀਦੀ ਇਤਿਹਾਸ ਨੂੰ ਇਕ ਨਵਾਂ ਮੋੜ ਦੇਵੇਗੀ ਅਤੇ ਭਾਰਤੀ ਨਾਰੀ ਦੇ ਮਾਨ-ਸਨਮਾਨ ਨੂੰ ਉੱਚਾ ਅਤੇ ਸਤਿਕਾਰਤ ਸਥਾਨ ਪ੍ਰਾਪਤ ਕਰਵਾ ਦੇਵੇਗੀ। ਜਿਸ ਨਾਲ ਭਾਰਤੀ ਨਾਰੀ ਦਾ ਜੀਵਨ ਇਕ ਸਵੈਮਾਣ ਅਤੇ ਗੌਰਵਮਈ ਅੰਗੜਾਈ ਲੈ ਲਵੇਗਾ।
ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। 22 ਦਸੰਬਰ ਅਤੇ 27 ਦਸੰਬਰ 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (9 ਸਾਲ) ਅਤੇ ਬਾਬਾ ਫ਼ਤਹਿ ਸਿੰਘ (7 ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ- ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥ ਮੁਗਲ ਸ਼ਾਸਨ ਦੇ ਨਾਲ-ਨਾਲ ਹਿੰਦੂ ਕੱਟੜਵਾਦ ਵੀ ਖਾਲਸੇ ਦੇ ਸਿਧਾਂਤ ਅਤੇ ਸਰੂਪ ਤੋਂ ਅਪ੍ਰਸੰਨ ਸੀ। ਇਸ ਲਈ ਪਹਾੜੀ ਰਾਜਿਆਂ ਅਤੇ ਹੋਰ ਉੱਚ ਜਾਤੀ ਹਿੰਦੂ ਸਮਾਜ ਵੱਲੋਂ ਖ਼ਾਲਸੇ ਦੀ ਸਾਜਨਾ ਦਾ ਵਿਰੋਧ ਕੀਤਾ ਗਿਆ ਸੀ। ਕਈ ਥਾਵਾਂ ਤੇ ਹਿੰਦੂਆਂ ਤੇ ਸਿੱਖਾਂ ਵਿੱਚ ਤਣਾਅ ਵੀ ਪੈਦਾ ਹੋ ਗਿਆ ਸੀ। ਪਹਾੜੀ ਰਾਜੇ ਤੇ ਸੂਬਾ ਸਰਹਿੰਦ ਗੁਰੂ ਜੀ ਦੇ ਵਿਰੁੱਧ ਇਕਜੁਟ ਹੋ ਗਏ ਸਨ। 1704 ਵਿੱਚ ਦੋਵੇਂ ਫ਼ੌਜਾਂ ਨੇ ਰਲ ਕੇ ਅਨੰਦਪੁਰ ਨੂੰ ਘੇਰਾ ਪਾ ਲਿਆ। ਘੇਰਾ ਲੰਮਾ ਹੋਣ ਤੇ ਦੁਸ਼ਮਣ ਵੱਲੋਂ ਗੁਰੂ ਜੀ ਨਾਲ ਸਮਝੌਤਾ ਕੀਤਾ ਗਿਆ। ਸਮਝੌਤੇ ਦੀ ਸ਼ਰਤ ਇਹ ਸੀ ਕਿ ਇਕ ਵਾਰ ਗੁਰੂ ਜੀ ਅਨੰਦਪੁਰ ਛੱਡ ਦੇਣ ਉਹਨਾਂ ਨੂੰ ਬੇਰੋਕ ਜਾਣ ਦਿੱਤਾ ਜਾਵੇਗਾ। ਇਸ ਬਾਰੇ ਲਿਖਤੀ ਕਸਮਾਂ ਵੀ ਗੁਰੂ ਜੀ ਨੂੰ ਭੇਜੀਆਂ ਗਈਆਂ। ਗੁਰੂ ਜੀ ਨੇ ਜ਼ਫ਼ਰਨਾਮੇ ਵਿੱਚ ਵੀ ਜ਼ਿਕਰ ਕੀਤਾ ਹੈ ਕਿ ਜੇ ਤੂੰ ਕੁਰਾਨ ਦੀਆਂ ਲਿਖਤੀ ਕਸਮਾਂ ਵੇਖਣਾ ਚਾਹੁੰਦਾ ਹੈ ਤਾਂ ਉਹ ਵੀ ਮੈਂ ਤੈਨੂੰ ਭੇਜ ਸਕਦਾ ਹਾਂ। ਗੁਰੂ ਜੀ ਦੇ ਕਿਲਾ ਖਾਲੀ ਕਰਕੇ ਜਾਣ ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਹਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1704 ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਹਨਾਂ ਨੂੰ ਕਿਲੇ ਦੇ ਠੰਢੇ ਬੁਰਜ ਵਿੱਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ 'ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ ਮੈਂ ਇਹਨਾਂ ਸ਼ੀਰ-ਖੋਰਾਂ ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। ਅੱਲ੍ਹਾ ਯਾਰ ਖ਼ਾਂ ਜੋਗੀ ਦੇ ਸ਼ਬਦਾਂ ਵਿੱਚ- ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ। ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ। ਕਾਜ਼ੀ ਅਤੇ ਸ਼ੇਰ ਖਾਨ ਨੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਨ੍ਹਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ। ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ। ਇਸ ਤੋਂ ਬਾਅਦ 27 ਦਸੰਬਰ ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਹਨਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਦੇ ਸਿਰ ਤੇ 10 ਪਾਤਸ਼ਾਹੀਆਂ ਦੇ ਮਹਾਨ ਕਾਰਜਾਂ ਦੀ ਜ਼ਿੰਮੇਵਾਰੀ ਦਾ ਭਾਰ ਆ ਪਿਆ ਸੀ ਉਹ ਇਸ ਨੂੰ ਹੇਠਾਂ ਨਹੀਂ ਗੇਰਨਾ ਚਾਹੁੰਦੇ ਸਨ। ਉਹਨਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ। ਭਾਈ ਦੁੱਨਾ ਸਿੰਘ ਹੰਡੂਰੀਆ ਜੋ ਚਮਕੌਰ ਤੱਕ ਗੁਰੂ ਜੀ ਦੇ ਨਾਲ ਸੀ, ਇਸ ਤਰ੍ਹਾਂ ਲਿਖਦਾ ਹੈ- ਜ਼ੋਰਾਵਰ ਸਿੰਘ ਐਸੇ ਭਨੈ, ਕਿਉਂ ਭਾਈ!
ਟੋਡਰ ਮੱਲ ਜਾਂ ਟੋਡਰ ਮੱਲ ਸ਼ਾਹਜਹਾਨੀ ਵੀ ਕਿਹਾ ਜਾਂਦਾ ਸੀ। ਬਾਦਸ਼ਾਹ ਨੇ ਇਸ ਨੂੰ ‘ਰਾਏ’ ਦਾ ਖ਼ਿਤਾਬ ਦਿੱਤਾ ਹੋਇਆ ਸੀ। ਇਸ ਕੋਲ ਪਹਿਲਾਂ 100 ਘੋੜਸਵਾਰ ਅਤੇ 200 ਪਿਆਦਾ ਫ਼ੌਜ ਰੱਖਣ ਦਾ ਹੱਕ ਸੀ, ਜੋ ਵਧਦਾ ਵਧਦਾ 1648 ਵਿਚ 2000 ਘੋੜਸਵਾਰ ਤੇ 4000 ਪਿਆਦਾ ਸਿਪਾਹੀਆਂ ਦਾ ਹੋ ਗਿਆ ਸੀ। 1650 ਵਿਚ ਇਸ ਟੋਡਰ ਮੱਲ ਦੇ ਨਿਜ਼ਾਮ ਹੇਠ ਸਰਹੰਦ ਹੀ ਨਹੀਂ ਬਲਕਿ ਦੀਪਾਲਪੁਰ, ਜਲੰਧਰ ਤੇ ਸੁਲਤਾਨਪੁਰ ਦੇ ਸੂਬੇ ਵੀ ਸਨ। ਇਨ੍ਹਾਂ ਦੀ ਆਮਦਨ ਵਿਚੋਂ 50 ਲੱਖ ਟਕੇ ਸਾਲਾਨਾ ਉਸ ਨੂੰ ਆਪਣੇ ਵਾਸਤੇ ਮਿਲਦੇ ਸਨ। ਉਹ ਜਿਸ ਮਹਲ ਵਿਚ ਰਹਿੰਦਾ ਸੀ ਉਸ ਦਾ ਨਾਂ ਜਹਾਜ਼ੀ ਹਵੇਲੀ ਸੀ ਕਿਉਂ ਕਿ ਉਸ ਦੀ ਸ਼ਕਲ ਸਮੁੰਦਰੀ ਜਹਾਜ਼ ਵਰਗੀ ਸੀ। ਦੀਵਾਨ ਟੋਡਰ ਮੱਲ ਸਰਹਿੰਦ ਦਾ ਧਨਾਢ ਮਹਾਜਨ ਸੀ। ਕਿਹਾ ਜਾਂਦਾ ਹੈ ਕਿ ਉਸਨੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਦੀ ਸ਼ਹਿਦੀ ਪਿੱਛੋਂ ਉਹਨਾਂ ਦੇ ਅਤੇ ਮਾਤਾ ਗੁਜਰੀ ਜੀ ਦੇ ਸਸਕਾਰ ਦੇ ਲਈ ਵੱਡੀ ਕੀਮਤ ਦੇ ਕੇ ਜ਼ਮੀਨ ਖ਼ਰੀਦੀ ਸੀ। ਦੀਵਾਨ ਟੋਡਰ ਮੱਲ ਆਗਰਾ ਤੋਂ ਲਾਹੌਰ ਤੱਕ ਜਾਣ ਲਈ ਲੰਮਾ ਸਫ਼ਰ ਤੈਅ ਕਰਨ ਵਾਲੇ ਯਾਤਰੀਆਂ ਦੀ ਪਿਆਸ ਬੁਝਾਉਣ ਲਈ ਰਾਜਾਤਾਲ ਵਿੱਚ ਬਣੇ ਤਲਾਬ ਦੇ ਪਾਣੀ ਦਾ ਪ੍ਰਬੰਧ ਕਰਨਾ ਬਹੁਤ ਵੱਡਾ ਪੁੰਨ ਸਮਝਦਾ ਸੀ। ਤਲਾਬ ਬਣਵਾਉਣ ਦੇ ਉਪਰਾਲੇ ਨਾਲ ਮਿਲੀ ਪ੍ਰਸਿੱਧੀ ਦੇ ਸਿੱਟੇ ਵਜੋਂ ਟੋਡਰ ਮੱਲ ਨੂੰ 1582 ਵਿੱਚ ‘ਦੀਵਾਨ’ ਦੀ ਉਪਾਧੀ ਪ੍ਰਾਪਤ ਹੋਈ। ਦੀਵਾਨ ਟੋਡਰ ਮੱਲ ਅਕਬਰ ਬਾਦਸ਼ਾਹ ਦੇ ਦਰਬਾਰ ਦਾ ਉੱਘਾ ਦਰਬਾਰੀ, ਧਾਰਮਿਕ ਤੇ ਦਿਆਲੂ ਸ਼ਖ਼ਸੀਅਤ ਸੀ। ਟੋਡਰ ਮੱਲ ਨੂੰ ਰਾਜ ਦਰਬਾਰ ਵਿੱਚ ਇੱਕ ਧਰਮੀ ਵਿਅਕਤੀ ਵਜੋਂ ਜਾਣਿਆ ਜਾਂਦਾ ਸੀ, ਜੋ ਖੇਤੀਬਾੜੀ ਸੁਧਾਰਾਂ ਵਿੱਚ ਮਾਹਿਰ ਸੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਸਾਹਿਬਜਾਦਾ ਜੁਝਾਰ ਸਿੰਘ ਜੀ (14 ਮਾਰਚ 1691 – 7 ਦਸੰਬਰ 1705) ਗੁਰੂ ਗੋਬਿੰਦ ਸਿੰਘ ਦਾ ਦੂਜਾ ਪੁੱਤਰ ਸੀ ਅਤੇ ਉਸਦਾ ਜਨਮ ਅਨੰਦਪੁਰ ਸਾਹਿਬ ਵਿਖੇ ਮਾਤਾ ਜੀਤੋ ਜੀ ਦੀ ਕੁੱਖ ਤੋਂ ਹੋਇਆ। ਸਾਹਿਬਜ਼ਾਦਿਆਂ ਦੀ ਸਿਖਲਾਈ ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤ੍ਰ ਵਿਦਿਆ, ਤੀਰ ਅੰਦਾਜੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ। ਪਿਤਾ ਗੁਰੂ ਨੇ ਹੱਸਦੇ-ਹੱਸਦੇ ਉਹਨਾਂ ਨੂੰ ਪੰਜ ਸਿੰਘਾਂ ਨਾਲ ਮੈਦਾਨੇ-ਜੰਗ ਵਿੱਚ ਭੇਜਿਆ। ਜਿਵੇਂ ਹੀ ਸਾਹਿਬਜ਼ਾਦਾ ਮੈਦਾਨੇ ਜੰਗ ਵਿੱਚ ਆਇਆ। ਬੱਚੇ ਜਿਹੇ ਨੂੰ ਵੇਖ ਕੇ ਸਾਰੀ ਮੁਗਲ ਫੌਜ ਇੱਕੋ ਵਾਰ ਟੁੱਟ ਪਈ। ਗੁਰੂ ਜੀ ਨੇ ਇਹ ਵੇਖਦਿਆ ਹੀ ਗੜ੍ਹੀ ਵਿੱਚੋਂ ਤੀਰਾਂ ਦਾ ਬਾਰਸ਼ ਆਰੰਭ ਕਰ ਦਿੱਤੀ। ਤੀਰਾਂ ਦੀ ਛਾਵੇਂ ਸਾਹਿਬਜਾਦਾ ਜੁਝਾਰ ਸਿੰਘ ਜੀ ਅੱਗੇ ਵੱਧਦੇ ਹੋਏ ਵੈਰੀਆਂ ਦੇ ਆਹੂ ਲਾਹੁਣ ਲੱਗੇ। ਬੜੇ ਘਮਸਾਨ ਦਾ ਯੁੱਧ ਹੋਇਆ। ਕਈਆਂ ਨੂੰ ਪਾਰ ਬੁਲਾ ਕੇ ਅੰਤ ਸਾਹਿਬਜਾਦਾ ਜੁਝਾਰ ਸਿੰਘ ਜੀ ਵੀ ਸ਼ਹੀਦ ਹੋ ਗਏ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਟੋਡਰ ਮੱਲ ਦੀ ਹਵੇਲੀ,ਜੋ ਜਹਾਜ ਹਵੇਲੀ ਦੇ ਨਾਮ ਨਾਲ ਮਸ਼ਹੂਰ ਹੈ ਸਰਹਿੰਦ ਦੇ ਇੱਕ ਵਪਾਰਕ-ਕਾਰੋਬਾਰੀ ਟੋਡਰ ਮੱਲ ਦੀ ਹਵੇਲੀ ਹੈ ਜੋ ਮੁਗਲ ਸਲਤਨਤ ਸਮੇਂ ਸੂਬਾ ਸਰਹਿੰਦ ਦੇ ਗਵਰਨਰ ਨਵਾਬ ਵਜੀਰ ਖਾਨ ਦੀ ਅਦਾਲਤ ਵਿੱਚ ਦੀਵਾਨ ਨਿਯੁਕਤ ਸਨ।ਟੋਡਰ ਮੱਲ ਸਿੱਖ ਗੁਰੂਆਂ ਦੇ ਅਨਿੰਨ ਸ਼ਰਧਾਲੂ ਸਨ ਅਤੇ ਉਹਨਾ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਤੇ ਉਹਨਾ ਦੀ ਮਾਤਾ ਮਾਤਾ ਗੁਜਰੀ ਜੀ ਦਾ ਸਸਕਾਰ ਕਰਨ ਲਈ ਖੜ੍ਹੀਆਂ ਮੋਹਰਾਂ ਕਰਕੇ ਉਹ ਥਾਂ ਖਰੀਦੀ ਸੀ। ਇਸ ਕੰਮ ਲਈ ਦੀਵਾਨ ਟੋਡਰ ਮਲ ਨੂੰ ਆਪਣੀ ਸਾਰੀ ਜਾਇਦਾਦ ਤੇ ਦੌਲਤ ਵੇਚਣੀ ਪਈ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਮਹਿੰਦਰ ਸਿੰਘ ਧੋਨੀ, ਐਮ.ਐੱਸ. ਧੋਨੀ (ਜਨਮ 7 ਜੁਲਾਈ 1981, ਬਿਹਾਰ ਦੇ ਰਾਂਚੀ ਵਿੱਚ) ਦੇ ਨਾਮ ਨਾਲ ਜਾਣੇ ਜਾਂਦੇ ਭਾਰਤੀ ਕ੍ਰਿਕਟ ਖਿਡਾਰੀ ਅਤੇ ਇੱਕ ਦਿਨਾ ਅੰਤਰਰਾਸ਼ਟਰੀ ਮੈਚਾਂ ਵਿੱਚ ਭਾਰਤੀ ਕ੍ਰਿਕਟ ਟੀਮ ਦੇ ਵਰਤਮਾਨ ਕਪਤਾਨ ਹਨ। ਸ਼ੁਰੁਆਤ ਵਿੱਚ ਇੱਕ ਗ਼ੈਰ-ਮਾਮੂਲੀ ਉੱਜਲ ਅਤੇ ਪਹਿਲਕਾਰ ਬੱਲੇਬਾਜ਼ ਦੇ ਜਾਣੇ ਜਾਂਦੇ ਧੋਨੀ ਓ.ਡੀ.ਆਈ. ਦੇ ਸਭ ਤੋਂ ਸ਼ਾਂਤ-ਚਿੱਤ ਕਪਤਾਨ ਵਿੱਚੋਂ ਇੱਕ ਜਾਣੇ ਜਾਂਦੇ ਹਨ। ਉਸ ਦੀ ਕਪਤਾਨੀ ਦੇ ਦੌਰਾਨ ਭਾਰਤ ਨੇ 2007 ਆਈ ਸੀ ਸੀ ਵਿਸ਼ਵ ਟਵੰਟੀ-ਟਵੰਟੀ, 2007 - 2008 ਦੇ ਸੀਬੀ ਸੀਰੀਜ ਅਤੇ ਬਾਰਡਰ - ਗਾਵਸਕਰ ਟਰਾਫੀ ਜਿਸ ਵਿੱਚ ਭਾਰਤ ਨੇ ਆਸਟਰੇਲੀਆ ਨੂੰ 2-0 ਤੇ ਹਰਾਇਆ ਪ੍ਰਮੁੱਖ ਮੈਚ ਜਿੱਤੇ। ਧੋਨੀ ਨੇ ਕਈ ਸਨਮਾਨ ਪ੍ਰਾਪਤ ਕੀਤੇ ਹਨ ਜਿਵੇਂ 2008 ਵਿੱਚ 'ਆਈ.ਸੀ.ਸੀ ਓਡੀਆਈ ਪਲੇਅਰ ਆਫ ਦ ਯੀਅਰ' ਅਵਾਰਡ (ਪਹਿਲਾ ਭਾਰਤੀ ਖਿਡਾਰੀ ਜਿਹਨਾਂ ਨੂੰ ਇਹ ਸਨਮਾਨ ਮਿਲਿਆ), ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਅਤੇ 2009 ਵਿੱਚ ਭਾਰਤ ਦੇ ਚੌਥੇ ਸਰਬ-ਉਚ ਨਾਗਰਿਕ ਸਨਮਾਨ, ਪਦਮਸ਼੍ਰੀ ਪੁਰਸਕਾਰ। ਆਈ.ਪੀ.ਐਲ.
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਦਸੰਬਰ 2018 ਮੁਤਾਬਿਕ ਇਸ ਵਿਕੀ ’ਤੇ 30,836 ਲੇਖ ਹਨ ਅਤੇ ਇਸ ਦੇ ਕੁੱਲ 26,432 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,51,904 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.9 (02196d2) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਬਾਬਾ ਮੋਤੀ ਰਾਮ ਮਹਿਰਾ ਗੁਰੂ ਗੋਬਿੰਦ ਸਿੰਘ ਜੀ ਦਾ ਇੱਕ ਸਮਰਪਤ ਚੇਲਾ ਅਤੇ ਸੇਵਕ ਸੀ, ਜਿਸਨੇ ਆਪਣੀ ਜ਼ਿੰਦਗੀ ਨੂੰ ਖਤਰੇ ਵਿੱਚ ਪਾਕੇ, ਠੰਢੇ ਬੁਰਜ ਵਿੱਚ ਕੈਦ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਤਿੰਨ ਰਾਤਾਂ ਦੁੱਧ ਪਿਲਾਉਣ ਦੀ ਸੇਵਾ ਕੀਤੀ ਸੀ। ਉਸ ਦਾ ਨਿੱਕਾ ਤੇ ਗਰੀਬ ਜਿਹਾ ਪ੍ਰਵਾਰ ਸੀ ਜਿਨ੍ਹਾਂ ਨੂੰ ਨਵਾਬ ਵਜ਼ੀਦ ਖਾਨ ਸੂਬਾ ਸਰਹਿੰਦ ਨੇ ਕੈਦੀਆਂ ਨੂੰ ਭੋਜਨ ਛੁਕਾਉਣ ਦੀ ਜਿੰਮੇਵਾਰੀ ਸੌਂਪੀ ਹੋਈ ਸੀ।
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਮਾਤਾ ਸਾਹਿਬ ਕੌਰ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਭਾਈ ਰਾਮੂ ਜੀ ਦੇ ਘਰ ਮਾਤਾ ਜਸਦੇਈ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਸਾਹਿਬ ਕੌਰ ਜੀ ਦਾ ਮੁੱਢਲਾ ਨਾਮ ਸਾਹਿਬ ਦੇਵਾ ਸੀ। ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਨ੍ਹਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਨ੍ਹਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਮਾਘੀ ਇੱਕ ਪੰਜਾਬੀ ਤਿਉਹਾਰ ਹੈ। ਹਿੰਦੀ ਵਿੱਚ ਇਸਨੂੰ ਮਕਰ ਸਕ੍ਰਾਂਤੀ ਕਿਹਾ ਜਾਂਦਾ ਹੈ। ਇਹ ਤਿਉਹਾਰ ਸਾਰੇ ਭਾਰਤ ਵਿੱਚ ਠੰਡ ਵਿੱਚ ਪੱਕੀ ਫ਼ਸਲ ਦਾ ਜ਼ਸ਼ਨ ਮਨਾਉਣ ਲਈ ਮਨਾਇਆ ਜਾਂਦਾ ਹੈ। ਮਾਘੀ, ਪੰਜਾਬੀ ਕਲੈਂਡਰ ਮੁਤਾਬਿਕ ਮਾਘ ਮਹੀਨੇ ਦੇ ਪਹਿਲੇ ਦਿਨ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮਨਾਈ ਜਾਂਦੀ ਹੈ। ਮਾਘੀ ਮਕ੍ਰ ਸੰਕ੍ਰਾਤੀ ਤਿਓਹਾਰ ਦਾ ਪੰਜਾਬੀ ਨਾਂ ਹੈ, ਜੋਕਿ ਠੰਡ ਦੀ ਸੰਗਰਾਂਦ ਦਾ ਤਿਓਹਾਰ ਹੈ ਤੇ ਇਸਨੂੰ ਸਰਦੀ ਵਾਡੀ ਦੇ ਤਿਓਹਾਰ ਦੇ ਰੂਪ ਵਿੱਚ ਪੂਰੇ ਭਾਰਤ ਵਿੱਚ ਮਨਾਇਆ ਜਾਂਦਾ ਹੈ I
ਸੰਨ 1704 ਈ. ਪੋਹ ਦੀ ਕਕਰੀਲੀ ਰਾਤ ਨੂੰ ਮੁਗ਼ਲਾਂ ਵੱਲੋਂ ਲੰਮੇ ਸਮੇਂ ਦੇ ਪਾਏ ਘੇਰੇ ਅਤੇ ਬਾਅਦ ਵਿੱਚ ਮੁਗ਼ਲਾਂ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਕਸਮਾਂ ਨੂੰ ਵੇਖਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਨੇ ਪੁਰੀ-ਅਨੰਦ ਨੂੰ ਛੱਡ ਦਿੱਤਾ। ਕਿਲ੍ਹੇ ਤੋਂ ਨਿਕਲਦੇ ਹੋਏ ਗੁਰੂ ਜੀ ਦਾ ਪਰਵਾਰ ਸਰਸਾ ਨਦੀ ਦੇ ਚੜ੍ਹੇ ਹੋਏ ਪਾਣੀ ਕਰਕੇ ਤਿੰਨ ਹਿੱਸਿਆਂ ਵਿਚ ਵੰਡਿਆ ਗਿਆ। ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ, ਬਹੁਤ ਸਾਰੇ ਅਮੋਲਕ ਹਸਤ-ਲਿਖਤ ਗ੍ਰੰਥ ਸਰਸਾ ਦੇ ਤੇਜ਼ ਪਾਣੀ ਦੇ ਵਹਾਅ ਦੀ ਭੇਟ ਚੜ੍ਹ ਗਏ। ਗੁਰੂ ਕਲਗੀਧਰ ਸਾਹਿਬ ਜੀ ਕੁਝ ਸਿੰਘਾਂ ਅਤੇ ਵੱਡੇ ਸਾਹਿਬਜ਼ਾਦਿਆਂ ਸਮੇਤ ਰੋਪੜ ਵਿੱਚੋਂ ਹੁੰਦੇ ਹੋਏ ਚਮਕੌਰ ਸਾਹਿਬ ਦੀ ਧਰਤੀ ਵੱਲ ਵਧ ਰਹੇ ਸਨ। ਮੁਗ਼ਲ ਫੌਜ ਪਿੱਛਾ ਕਰ ਰਹੀ ਹੈ। ਆਖ਼ਰ ਗੁਰੂ ਸਾਹਿਬ ਜੀ ਉਸ ਧਰਤੀ ’ਤੇ ਪਹੁੰਚ ਗਏ ਅਤੇ ਚਮਕੌਰ ਦੀ ਕੱਚੀ ਗੜ੍ਹੀ ਨੂੰ ਵੇਖ ਕੇ ਮੁਸਕਰਾਏ ਹਨ। ਇਕ ਪਾਸੇ ਮੁਗ਼ਲ ਸੈਨਾ ਲੱਖਾਂ ਦੀ ਗਿਣਤੀ ਵਿੱਚ ਸੀ ਅਤੇ ਦੂਜੇ ਪਾਸੇ ਗੁਰੂ ਜੀ ਦੇ ਨਾਲ 40 ਕੁ ਭੁੱਖੇ-ਭਾਣੇ ਸਿੰਘ। ਗੁਰੂ ਸਾਹਿਬ ਜੀ ਅਤੇ ਸਿੰਘਾਂ ਨੇ ਗੜ੍ਹੀ ਵਿੱਚ ਪ੍ਰਵੇਸ਼ ਕਰ ਕੇ ਕੁਝ ਆਰਾਮ ਹੀ ਕੀਤਾ ਸੀ ਕਿ ਮੁਗ਼ਲ ਫੌਜਾਂ ਨੇ ਗੜ੍ਹੀ ਨੂੰ ਘੇਰ ਲਿਆ। ਰਾਤ ਦਾ ਵੇਲਾ ਹੈ। ਗੜ੍ਹੀ ਦੀ ਕੱਚੀ ਕੰਧ ਦੇ ਆਸ-ਪਾਸ ਮੁਗ਼ਲ ਸੈਨਾ ਨੇ ਘੇਰਾ ਪਾਇਆ ਹੈ। ਪਰ ਸਿੰਘ ਕਿਸੇ ਭੈ ਵਿੱਚ ਨਹੀਂ, ਚੜ੍ਹਦੀ ਕਲਾ ਵਿੱਚ ਹਨ। ਜੇਕਰ ਅਸੀਂ ਯੁੱਧਾਂ ਦੀ ਗੱਲ ਕਰੀਏ ਤਾਂ ਪੈਸੇ ਲੈ ਕੇ ਲੜਨ ਵਾਲੇ ਸਿਪਾਹੀ ਦੁਸ਼ਮਣ ਨੂੰ ਮਾਰਨ ਲਈ ਨਹੀਂ ਬਲਕਿ ਆਪਣੀ ਜਾਨ ਬਚਾਉਣ ਲਈ ਲੜਦੇ ਹਨ। ਸਾਹਮਣੇ ਦੁਸ਼ਮਣ ਨੂੰ ਖ਼ਤਮ ਕਰਨ ਨਾਲੋਂ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਦੀ ਜ਼ਿਆਦਾ ਫ਼ਿਕਰ ਹੁੰਦੀ ਹੈ। ਪਰ ਸਤਿਗੁਰੂ ਜੀ ਦੇ ਨਾਲ ਜਿੰਨੇ ਵੀ ਸਿੰਘ ਹਨ, ਉਨ੍ਹਾਂ ਦੇ ਮਨ ਵਿੱਚ ਭਾਵਨਾ ਜਾਨ ਬਚਾਉਣ ਦੀ ਨਹੀਂ ਬਲਕਿ ਧਰਮ ਯੁੱਧ ਦੇ ਚਾਉ ਹੇਤ ਪੁਰਜਾ-ਪੁਰਜਾ ਕੱਟ ਮਰਨ ਦੀ ਹੈ। ਸਿੰਘ ਪੂਰੇ ਜੋਸ਼ ਚੜ੍ਹਦੀ ਕਲਾ ਵਿੱਚ ਸਨ ਦਿਨ ਚੜ੍ਹਿਆ, ਯੁੱਧ ਅਰੰਭ ਹੋ ਗਿਆ। ਸਤਿਗੁਰੂ ਜੀ ਨੇ ਸਿੰਘਾਂ ਨੂੰ ਹੁਕਮ ਕੀਤਾ ਕਿ ਮੁਗ਼ਲ ਸਰਦਾਰਾਂ ਨੂੰ ਆਪਣਾ ਨਿਸ਼ਾਨਾ ਬਣਾਉ। ਮੁਗ਼ਲ ਸਰਦਾਰ ਨਾਹਰ ਖਾਂ ਜੋ ਕਿ ਮਲੇਰਕੋਟਲੇ ਦਾ ਰਹਿਣ ਵਾਲਾ ਸੀ ਹਮਲਾਵਰ ਹੋ ਕੇ ਸਾਥੀਆਂ ਨਾਲ ਅੱਗੇ ਵਧਿਆ ਤਾਂ ਸਤਿਗੁਰੂ ਜੀ ਨੇ ਉਸ ਨੂੰ ਪਾਰ ਬੁਲਾ ਦਿੱਤਾ ਯੁੱਧ ਦਾ ਮੈਦਾਨ ਮੁਗ਼ਲ ਸਿਪਾਹੀਆਂ ਦੀਆਂ ਲੋਥਾਂ ਨਾਲ ਭਰ ਗਿਆ ਅਤੇ ਧਰਤੀ ਖੂਨ ਨਾਲ ਰੱਤੀ ਗਈ। ਗੜ੍ਹੀ ਵਿੱਚੋਂ ਨਿਕਲਣ ਵਾਲੇ ਤੀਰ, ਗੋਲੀਆਂ ਦੁਸ਼ਮਣਾਂ ਨੂੰ ਵਿੰਨ੍ਹੀ ਜਾ ਰਹੀਆਂ ਸਨ। ਇਸ ਤਰੀਕੇ ਨਾਲ ਸਿੰਘ ਬੀਰਤਾ ਤੇ ਦਲੇਰੀ ਨਾਲ ਲੜਦੇ ਰਹੇ। ਅਖੀਰ ਇਤਿਹਾਸ ਦੇ ਪੰਨਿਆਂ ਵਿੱਚ ਚਮਕੌਰ ਦੀ ਗੜ੍ਹੀ ’ਤੇ ਉਹ ਸਮਾਂ ਆ ਗਿਆ ਜਦ ਕਲਗੀਧਰ ਪਿਤਾ ਜੀ ਨੇ ਧਰਮ-ਯੁੱਧ ਵਿੱਚ ਆਪਣੇ ਹੱਥੀਂ ਪੁੱਤਰਾਂ ਨੂੰ ਰਣ-ਤੱਤੇ ਅੰਦਰ ਸ਼ਹਾਦਤ ਦਾ ਜਾਮ ਪੀਣ ਲਈ ਘੱਲਿਆ, ਜਵਾਨੀ ਦੀ ਦਹਿਲੀਜ਼ ’ਤੇ ਪੈਰ ਰੱਖ ਰਹੇ ਪੁੱਤਰਾਂ ਨੂੰ ਲਾੜੀ ਮੌਤ ਵਿਆਹੁਣ ਲਈ ਹੱਥੀਂ ਤਿਆਰ ਕੀਤਾ । ਸਿੱਖ ਧਰਮ ਵਿੱਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ। ਛੋਟੀ ਉਮਰੇ ਵੱਡੇ ਇਤਿਹਾਸ ਦੀ ਸਿਰਜਨਾ ਸਿੱਖਧਰਮ ਦੇ ਜਨਮ ਦਾਤਿਆਂ ਅਤੇ ਪੈਰੋਕਾਰਾਂ ਨੇ ਕੀਤੀ ਹੈ। ਕੁਰਬਾਨੀਆਂ ਦੇ ਇਤਿਹਾਸ ਦੀ ਗਾਥਾ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ, ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਮਹਾਨ ਸੂਰਮਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੀ ਪੰਨੇ ਉਕਰੇ ਹੋਏ ਹਨ। ਸਿੱਖ ਧਰਮ ਦੇ ਬਾਨੀਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਦੀ ਸਥਾਪਨਾਕਰਦਿਆਂ ਹੱਕ, ਸੱਚ, ਨਿਆਂ ਤੇ ਨੇਕੀ ਦਾ ਰਸਤਾ ਬਣਾਇਆ। ਸਾਹਿਬਜ਼ਾਦਾ ਅਜੀਤ ਸਿੰਘ ਜ਼ੁਲਮ, ਜਬਰ, ਅਨਿਆਂ, ਝੂਠ ਤੇ ਬਦੀ ਦੀਆਂ ਤਾਕਤਾਂ ਵਿਰੁੱਧਅਵਾਜ਼ ਉਠਾਈ। ਰਾਜੇ ਸੀਂਹ ਮੁਕੱਦਮ ਕੁੱਤੇ ਕਹਿ ਕੇ ਸਮੇਂ ਦੇ ਜ਼ੁਲਮਦਾ ਸਾਹਮਣਾ ਕੀਤਾ। ਸਿੱਖ ਇਤਿਹਾਸ ਦੀਆਂ ਸ਼ਹਾਦਤਾਂ ਅਨੂਠੀਆਂ ਤੇ ਵਿਲੱਖਣ ਹਨ, ਪਰੰਤੂ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸੰਸਾਰ ਦੇ ਇਤਿਹਾਸ ਵਿੱਚਦੁਰਲੱਭ ਹਨ। ਸ਼ਹਾਦਤ ਅਨਿਆਂ, ਜ਼ੁਲਮ ਤੇ ਝੂਠ ਵਿਰੁੱਧ ਗਵਾਹੀ ਹੁੰਦੀ ਹੈ।ਸ਼ਹਾਦਤ ਦਾ ਮੁਕਾਮ ਬਹੁਤ ਉਚਾ ਹੁੰਦਾ ਹੈ। ਇਸ ਨੂੰ ਪ੍ਰਾਪਤ ਕਰਨਾਤੇ ਨਿਭਾਹੁਣਾ ਸਰਲ ਨਹੀਂ ਹੈ। ਸ਼ਹਾਦਤ ਐਸੀ ਮਰਨੀ ਹੈ ਜੋ ਮਰਦਾ ਹੈ, ਉਹ ਜਨਮ ਮਰਨ ਤੋਂ ਮੁਕਤ ਹੋ ਜਾਂਦਾ ਹੈ। ਰਣ ਮਹਿ ਜੂਝਕੇ ਸ਼ਹਾਦਤਾਂ ਵੀ ਸਿੱਖ ਇਤਿਹਾਸ ਵਿੱਚ ਹੋਈਆਂ ਅਤੇ ਅਸਹਿ ਤੇ ਅਕਹਿ ਕਸ਼ਟ ਸਹਾਰਦਿਆਂ ਹੋਇਆਂ ਬਲੀਦਾਨ ਵੀਸਿੱਖਾਂ ਨੇ ਕੀਤੇ। 'ਰਣ ਤੱਤੇ ਜੂਝਕੇ' ਸ਼ਹਾਦਤ ਦੇ ਇਤਿਹਾਸ ਵਿੱਚ ਚਮਕੌਰ ਦੀ ਧਰਤੀ ਬੜੀ ਭਾਗਾਂ ਭਰੀ ਹੈ। ਜਿਸ ਨੂੰ ਮਹਾਨ ਤੀਰਥ ਮੰਨਿਆ ਜਾਂਦਾ ਹੈ। ਅੱਲਾ ਯਾਰ ਖਾਂ ਦੇ ਸ਼ਬਦਾਂ ਵਿੱਚ ਚਮਕੌਰ ਦੀ ਜੰਗ ਦੁਨੀਆਂ ਦੇ ਇਤਿਹਾਸ ਵਿੱਚ ਬੇਜੋੜਤੇ ਅਸਾਵੀਂ ਜੰਗ ਮੰਨੀ ਜਾਂਦੀ ਹੈ। ਇੱਕ ਪਾਸੇ ਚਾਲ੍ਹੀ ਦੇ ਕਰੀਬਭੁੱਖੇ ਭਾਣੇ ਦੂਜੇ ਪਾਸੇ ਲੱਖਾਂ ਦੀ ਕੁੰਮਦ। ਕੱਚੀ ਗੜ੍ਹੀ, ਭੁੱਖੇ ਢਿੱਡ 'ਨਾ ਗੋਲਾ ਬਾਰੂਦ' ਬਸ! ਕੋਲਤੇਗਾਂ, ਤਲਵਾਰਾਂ, ਬਰਛੇ ਸਨ। ਦੁਸ਼ਮਣ ਦਾ ਮੁਕਾਬਲਾਕਰਨਾ ਸੀ। ਪਰ ਨੀਲੇ ਦਾ ਸ਼ਾਹ ਅਸਵਾਰ ਬਾਜਾਂ ਵਾਲਾ ਨਾਲਸੀ ਫਿਰ ਡਰ ਕਿਸ ਦਾ?
ਚਾਰ ਸਾਹਿਬਜ਼ਾਦੇ (ਫਿਲਮ) ਹੈਰੀ ਬਵੇਜਾ ਦੀ ਨਿਗਰਾਨੀ ਹੇਠ ਬਣੀ ਇੱਕ ਪੰਜਾਬੀ 3ਡੀ ਐਨੀਮੇਟਿਡ ਫਿਲਮ ਹੈ। ਇਸਬ ਫਿਲਮ ਦੀ ਨਿਰਮਾਤਾ ਪੰਮੀ ਬਾਵੇਜਾ ਹੈ। ਇਹ ਸਿੱਖ ਇਤਿਹਾਸ ਬਾਰੇ ਪਹਿਲੀ ਤਸਵੀਰੀ ਯਥਾਰਥਵਾਦੀ 3ਡੀ ਐਨੀਮੇਸ਼ਨ ਫਿਲਮ ਹੈ। ਇਹ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ (ਸਾਹਿਬਜ਼ਾਦਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਜੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਜੀ) ਦੀਆਂ ਕੁਰਬਾਨੀਆਂ ਦੀ ਅਸਲੀ ਕਹਾਣੀ ਹੈ।ਇਹ ਫਿਲਮ 'ਬਵੇਜਾ ਮੂਵੀ ਬੈਨਰ' ਹੇਠ ਪੰਮੀ ਬਵੇਜਾ ਦੁਆਰਾ ਬਣਾਈ ਗਈ ਸੀ। ਓਮ ਪੁਰੀ ਫਿਲਮ ਦਾ ਵਾਚਕ ਹੈ।
ਮਿਰਜ਼ਾ ਅਲ੍ਹਾ ਯਾਰ ਖਾਂ ਜੋਗੀ ਪੇਸ਼ੇ ਤੋਂ ਹਕੀਮ ਸਨ।ਉਰਦੂ ਦੇ ਮਸ਼ਹੂਰ ਸ਼ਾਇਰ ਮੰਨੇ ਜਾਂਦੇ ਸਨ ।ਜਨਮ 1870 ਦੇ ਲਗਭਗ ਲਹੌਰ ਦੇ ਨਜ਼ਦੀਕ ਕਿਸੇ ਥਾਂ ਹੋਇਆ ਦੱਸਦੇ ਹਨ।ਟਿਕਾਣਾ ਜ਼ਿਆਦਾਤਰ ਅਨਾਰਕਲੀ ਬਜ਼ਾਰ ਲਹੌਰ ਵਿੱਚ ਰਿਹਾ ਹੈ।ਉਹ ਹਿਕਮਤ ਦੇ ਯੂਨਾਨੀ ਤੇ ਇਰਾਨੀ ਪੱਧਤੀ ਦੇ ਮਾਹਰ ਸਨ।ਉਨ੍ਹਾਂ ਦੀਆਂ ਸਿੱਖ ਇਤਹਾਸ ਨਾਲ ਸੰਬੰਧਤ ਵੱਡੇ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਸੰਬੰਧਤ ਦੋ ਰਚਨਾਵਾਂ ਮਰਸੀਏ ਸ਼ਹੀਦਾਨੇ ਵਫ਼ਾ ਤੇ ਗੰਜੇ ਸ਼ਹੀਦਾਂ ਬਹੁਤ ਮਕਬੂਲ ਹੋਈਆਂ ਜੋ ਕਿਤਾਬ ਰੂਪ ਵਿੱਚ ਵੀ ਸ਼ਾਇਆ ਹੋਈਆਂ ਤੇ ਸਟੇਜਾਂ ਤੇ ਵੀ ਉਨ੍ਹਾਂ ਦੇ ਛੰਦ ਪੜ੍ਹੇ ਗਏ ਤੇ ਅੱਜ ਤਕ ਯਾਦ ਕੀਤੇ ਜਾਂਦੇ ਹਨ।
ਵੋਟ ਦਾ ਹੱਕ ਰਾਜ ਦੇ ਨਾਗਰਿਕਾਂ ਨੂੰ ਦੇਸ਼ ਦੇ ਸੰਵਿਧਾਨ ਦੁਆਰਾ ਦਿੱਤਾ ਹੋਇਆ ਸਰਕਾਰ ਚਲਾਣ ਲਈ, ਆਪਣੇ ਪ੍ਰਤਿਨਿਧੀ ਚੁਣ ਕੇ ਭੇਜਣ ਦੇ ਅਧਿਕਾਰ ਨੂੰ ਵੋਟ ਅਧਿਕਾਰ (ਫਰੈਂਚਾਇਜ) ਕਹਿੰਦੇ ਹਨ। ਜਨਤੰਤਰੀ ਪ੍ਰਣਾਲੀ ਵਿੱਚ ਇਸ ਦਾ ਬਹੁਤ ਮਹੱਤਵ ਹੁੰਦਾ ਹੈ। ਗਣਰਾਜ ਦੀ ਨੀਂਹ ਵੋਟ ਦੇ ਹੱਕ ਤੇ ਹੀ ਰੱਖੀ ਜਾਂਦੀ ਹੈ। ਇਸ ਪ੍ਰਣਾਲੀ ਉੱਤੇ ਆਧਾਰਿਤ ਸਮਾਜ ਅਤੇ ਸ਼ਾਸਨ ਦੀ ਸਥਾਪਨਾ ਲਈ ਜ਼ਰੂਰੀ ਹੈ ਕਿ ਹਰ ਇੱਕ ਬਾਲਗ ਨਾਗਰਿਕ ਨੂੰ ਬਿਨਾਂ ਕਿਸੇ ਭੇਦਭਾਵ ਦੇ ਵੋਟ ਪਾਉਣ ਦਾ ਅਧਿਕਾਰ ਪ੍ਰਦਾਨ ਕੀਤਾ ਜਾਵੇ। ਸਖ਼ਸ਼ੀ ਵਿਕਾਸ ਦੀਆਂ ਅਨੇਕਾਂ ਮਿਸਾਲਾਂ ਸਾਹਮਣੇ ਲਿਆ ਰਹੇ ਸਿਆਸੀ ਉਭਾਰ ਸਾਡਾ ਧਿਆਨ ਲੋਕਤੰਤਰ ਤੋਂ ਹਟਾ ਕੇ ਰਾਜਾਸ਼ਾਹੀ ਵੱਲ ਲਿਜਾ ਰਹੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਬਿਨਾਂ ਵੋਟਰ ਦਾ ਪੱਖ ਜਾਣਿਆਂ ਵੱਡੇ ਵਜ਼ੀਰ ਦੀ ਤਾਜਪੋਸ਼ੀ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਜਾਂਦੀਆਂ ਹਨ। ਜੇ ਇਹ ਕਹਿ ਲਿਆ ਜਾਵੇ ਕਿ ਇੱਥੇ ਤਾਂ ‘ਲੋਕਤੰਤਰੀ ਰਾਜੇ’ ਨੂੰ ਲੋਕਾਂ ’ਤੇ ਠੋਸ ਦਿੱਤਾ ਜਾਂਦਾ ਹੈ ਤਾਂ ਇਸ ਵਿੱਚ ਕੋਈ ਅਤਿਕਥਨੀ ਨਹੀਂ ਹੋਵੇਗੀ। ਵੋਟਰ ਦੀ ਉਮਰ ਦੀ ਹੱਦ 18 ਤੋਂ 21 ਹੁੰਦੀ ਹੈ।
ਅੱਲ੍ਹਾ ਯਾਰ ਖ਼ਾਂ ਜੋਗੀ (1870-1956) ਉਨੀਂਵੀਂ ਸਦੀ ਦੇ ਅਖ਼ੀਰ ਅਤੇ ਵੀਹਵੀਂ ਸਦੀ ਦੇ ਸ਼ੁਰੂ ਵਿੱਚ ਹੋਏ ਹਨ। ਆਪ ਬਹੁਤ ਉੱਚ ਕੋਟੀ ਦੇ ਲਿਖਾਰੀ ਹੋਏ ਹਨ। ਸਾਰੇ ਚੰਗੇ ਮਨੁੱਖਾਂ ਪ੍ਰਤੀ ਉਨ੍ਹਾਂ ਦੇ ਮਨ ਵਿੱਚ ਸ਼ਰਧਾ ਅਤੇ ਪਿਆਰ ਸੀ। ਉਨ੍ਹਾਂ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸੰਬੰਧੀ ਦੋ ਮਰਸੀਏ ਲਿਖੇ। ਅੱਲ੍ਹਾ ਯਾਰ ਖ਼ਾਂ ਜੋਗੀ ਇੱਕ ਭੁੱਲੇ-ਵਿਸਰੇ ਮਹਾਨ ਸ਼ਾਇਰ ਸੀ ਜਿਸ ਦਾ ਪੁਰਾ ਨਾਮ ਹਕੀਮ ਅੱਲ੍ਹਾ ਯਾਰ ਖ਼ਾਂ ਜੋਗੀ ਸੀ, ਜਿਸ ਨੇ ਸੰਨ 1913 ਵਿੱਚ ਛੋਟੇ ਸਾਹਿਬਜ਼ਾਦਿਆਂ ਸਾਹਿਬਜ਼ਾਦਾ ਜ਼ੋਰਾਵਰ ਸਿੰਘ (9 ਸਾਲ) ਅਤੇ ਸਾਹਿਬਜਾਦਾ ਫਤਹਿ ਸਿੰਘ ਜੀ (7 ਸਾਲ) ਦੀ ਸ਼ਹਾਦਤ ਬਾਰੇ ਸੁੱਚੇ ਹੰਝੂਆਂ ਵਿੱਚ ਭਿੱਜੀ ਲੰਮੀ ਨਜ਼ਮ ਸ਼ਹੀਦਾਨਿ ਵਫ਼ਾ ਲਿਖ ਕੇ ਸਾਹਿਤਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਸੀ।
ਰੁੱਖਜਾਂ ਦਰਖ਼ਤ ਐਸੇ ਪੌਦੇ ਨੂੰ ਕਹਿੰਦੇ ਹਨ ਜਿਸ ਦਾ ਆਮ ਤੌਰ ਤੇ ਇੱਕ ਬੜਾ ਤਣਾ ਹੋਵੇ ਜੋ ਉੱਪਰ ਜਾ ਕੇ ਟਾਹਣਿਆਂ ਅਤੇ ਟਾਹਣੀਆਂ ਵਿੱਚ ਤਕਸੀਮ ਹੋ ਜਾਏ। ਟਾਹਣੀਆਂ ਨੂੰ ਪੱਤੇ, ਫੁੱਲ ਔਰ ਫਲ਼ ਲੱਗਦੇ ਹਨ। ਕੁਛ ਬੌਟਨੀ ਵਿਦਵਾਨ ਦਰਖ਼ਤ ਲਈ ਘੱਟੋ ਘੱਟ ਉੱਚਾਈ ਵੀ ਜ਼ਰੂਰੀ ਸਮਝਦੇ ਹਨ ਜੋ 3 ਤੋਂ 6 ਮੀਟਰ ਤੱਕ ਹੈ। ਕੁਛ ਲੋਕ ਸਮਝਦੇ ਹਨ ਕਿ ਅਗਰ ਕਿਸੇ ਪੌਦੇ ਦਾ ਕੱਦ ਘੱਟੋ ਘੱਟ 10 ਸੈਂਟੀਮੀਟਰ ਹੋਵੇ ਜਾਂ ਘੇਰਾ 30 ਸੈਂਟੀਮੀਟਰ ਹੋਵੇ ਤਾਂ ਇਹ ਰੱਖ ਹੋਵਗਾ। ਇੱਕ ਤੋਂ ਜ਼ਿਆਦਾ ਨਿੱਕੇ ਨਿੱਕੇ ਤਣੇ ਉਸ ਨੂੰ ਝਾੜੀ ਬਣਾ ਦਿੰਦੇ ਹਨ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਚਾਰ ਸਾਹਿਬਜ਼ਾਦੇ: ਰਾਈਜ਼ ਆਫ਼ ਬੰਦਾ ਸਿੰਘ ਬਹਾਦਰ
ਚਾਰ ਸਾਹਿਬਜ਼ਾਦੇ: ਰਾਈਜ਼ ਆਫ਼ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Chaar Sahibzaade - Rise of Banda Singh Bahadur) ਆਉਣ ਵਾਲੀ ਪੰਜਾਬੀ ਐਨੀਮੇਟਡ ਫਿਲਮ ਹੈ, ਜੋ ਕਿ 2014 ਦੀ ਫੀਲਮ ਚਾਰ ਸਾਹਿਬਜ਼ਾਦੇ ਦਾ ਇੱਕ ਸੀਕਵਲ ਹੈ। ਇਹ ਫਿਲਮ 11 ਨਵੰਬਰ 2016 ਨੂੰ ਰਲੀਜ਼ ਹੋਵੇਗੀ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਸਿਆਲ ਜਾਂ ਸ਼ਰਦੀਆਂ (ਪਾਲ਼ਾ ਅਤੇ ਜਾੜਾ ਵੀ ਕਹਿੰਦੇ ਹਨ) ਦੀ ਰੁੱਤ ਸਾਲ ਦੀਆਂ ਚਾਰ ਪ੍ਰਮੁੱਖ ਰੁੱਤਾਂ ਵਿੱਚੋਂ ਇੱਕ ਰੁੱਤ ਹੈ, ਜਿਸ ਵਿੱਚ ਵਾਤਾਵਰਣ ਦਾ ਤਾਪਮਾਨ ਬਹੁਤ ਘੱਟ ਰਹਿੰਦਾ ਹੈ। ਇਹ ਪਤਝੜ ਅਤੇ ਬਸੰਤ ਬਸੰਤ ਦੇ ਵਿੱਚਕਾਰ ਸਾਲ ਦੀ ਸਭ ਤੋਂ ਠੰਡੀ ਰੁੱਤ ਹੁੰਦੀ ਹੈ। ਹੋਰ ਪ੍ਰਮੁੱਖ ਰੁੱਤਾਂ ਹਨ :- ਗਰਮੀਆਂ ਦੀ ਰੁੱਤ, ਵਰਖਾ ਰੁੱਤ, ਬਸੰਤ ਰੁੱਤ। ਸ਼ਰਦੀਆਂ ਦੀ ਰੁੱਤ ਭਾਰਤ ਵਿੱਚ ਨਵੰਬਰ ਤੋਂ ਫਰਵਰੀ ਤੱਕ ਹੁੰਦੀ ਹੈ। ਹੋਰ ਦੇਸ਼ਾਂ ਵਿੱਚ ਇਹ ਵੱਖ ਸਮਿਆਂ ਉੱਤੇ ਹੋ ਸਕਦੀ ਹੈ।
ਕਿਸੇ ਸਥਾਨ, ਜਾਂ ਪਦਾਰਥ, ਨੂੰ ਉਸਦੇ ਮਾਹੌਲ ਦੇ ਤਾਪ ਦੇ ਹੇਠਾਂ ਤੱਕ ਠੰਢਾ ਕਰਣ ਦੀ ਕਿਰਿਆ ਨੂੰ ਪ੍ਰਸੀਤਨ ( Refrigeration ) ਕਹਿੰਦੇ ਹਨ। ਬੀਤੀ ਹੋਈ ਸ਼ਤੀ ਵਿੱਚ ਇਸ ਜੰਤਰਿਕ ਵਿਧੀਆਂ ਦਾ ਵਿਸਥਾਰ ਬਰਫ ਬਣਾਉਣ ਤੋਂ ਲੈ ਕੇ ਖਾਦ ਅਤੇ ਪਾਣੀ ਪਦਾਰਥਾਂ ਨੂੰ ਸੀਤਲ ਰੱਖਣ ਅਤੇ ਜਿਆਦਾ ਸਮਾਂ ਤੱਕ ਇਨ੍ਹਾਂ ਨੂੰ ਰਾਖਵਾਂ (preserve) ਰੱਖਣ ਦੇ ਹੇਤੁ ਕੀਤਾ ਗਿਆ ਅਤੇ ਹੁਣ ਤਾਂ ਇਨ੍ਹਾਂ ਦਾ ਪ੍ਰਯੋਗ ਬਹੁਤ ਵੱਡੇ ਪੈਮਾਨੇ ਉੱਤੇ ਕੀਤਾ ਜਾਣ ਲਗਾ ਹੈ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਫੁਲਕਾਰੀ ਇੱਕ ਤਰ੍ਹਾਂ ਦੀ ਕਢਾਈ ਹੁੰਦੀ ਹੈ ਜੋ ਚੁੰਨੀਆਂ/ਦੁਪੱਟਿਆਂ ਉੱਤੇ ਹੱਥਾਂ ਰਾਹੀਂ ਕੀਤੀ ਜਾਂਦੀ ਹੈ। ਫੁਲਕਾਰੀ ਸ਼ਬਦ "ਫੁੱਲ" ਅਤੇ "ਕਾਰੀ" ਤੋਂ ਬਣਿਆ ਹੈ ਜਿਸਦਾ ਮਤਲਬ ਫੁੱਲਾਂ ਦੀ ਕਾਰੀਗਰੀ। ਪਹਿਲੋਂ ਪਹਿਲ ਇਹ ਸ਼ਬਦ ਹਰ ਤਰ੍ਹਾਂ ਦੀ ਬੁਣਾਈ / ਕਢਾਈ ਲਈ ਵਰਤਿਆ ਜਾਂਦਾ ਸੀ, ਪਰ ਬਾਅਦ ਵਿੱਚ ਇਹ ਸ਼ਾਲਾਂ ਅਤੇ ਸਿਰ ਤੇ ਲੈਣ ਵਾਲੀਆਂ ਚਾਦਰਾਂ ਲਈ ਰਾਖਵਾਂ ਹੋ ਗਿਆ। ਪੰਜਾਬੀ ਲੋਕ ਸ਼ਿਲਪ ਕਲਾ ਦੀਆਂ ਵਿਭਿੰਨ ਵੰਨਗੀਆਂ ਵਿੱਚ ਫੁਲਕਾਰੀ ਕਲਾ ਦਾ ਅਹਿਮ ਸਥਾਨ ਹੈ। ਫੁਲਕਾਰੀ ਪੰਜਾਬਣ ਦਾ ਕੱਜਣ ਹੈ ਜੋ ਉਸ ਦੇ ਮਨ ਦੇ ਵਲਵਲਿਆਂ, ਰੀਝਾਂ ਅਤੇ ਸਿਰਜਣਸ਼ਕਤੀ ਦਾ ਪ੍ਰਤੀਕ ਰਹੀ ਹੈ।
ਸਿੱਖ ਧਰਮ ਦੇ 1469 ਤੋਂ 1708 ਵਿੱਚ ਦਸ ਗੁਰੂ ਹੋਏ ਹਨ। ਇਹ ਅਧਿਆਪਕ ਰੂਹਾਨੀ ਜੋਤ ਸਨ, ਜਿੰਨਾਂ ਦੀ ਜਿੰਦਗੀ ਦਾ ਮੁੱਖ ਮਕਸਦ ਲੋਕਾਂ ਦੀ ਭਲਾਈ ਹੀ ਮਕਸਦ ਸੀ। ਹਰ ਗੁਰੂ ਨੇ ਪਿਛਲੇ ਗੁਰੂ ਰਾਹੀਂ ਦਿੱਤੀਆਂ ਸਿੱਖਿਆਵਾਂ ਦਾ ਸਮਰਥਨ ਕੀਤਾ ਅਤੇ ਹੋਰ ਜਾਣਕਾਰੀ ਸ਼ਾਮਿਲ ਕੀਤੀ, ਜਿਸ ਦੇ ਨਤੀਜੇ ਵਜੋਂ ਸਿੱਖ ਧਰਮ ਦੀ ਨੀਂਹ ਤਿਆਰ ਹੋਈ। ਗੁਰੂ ਨਾਨਕ ਜੀ ਪਹਿਲੇ ਗੁਰੂ ਸਨ ਅਤੇ ਗੁਰੂ ਗੋਬਿੰਦ ਸਿੰਘ ਜੀ ਵਿਅਕਤੀ ਦੇ ਰੂਪ ਵਿੱਚ ਆਖਰੀ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਸੰਸਾਰ ਨੂੰ ਤਿਆਗਿਆ ਤਾਂ ਉਹਨਾਂ ਗੁਰੂ ਗ੍ਰੰਥ ਸਾਹਿਬ ਨੂੰ ਸਿੱਖਾਂ ਦੇ ਆਖਰੀ ਅਤੇ ਅੰਤਮ ਗੁਰੂ ਬਣਾਇਆ।
ਸੁਭਾਸ਼ ਚੰਦਰ ਬੋਸ 23 ਜਨਵਰੀ, 1897-ਦਾ ਜਨਮ ਉੜੀਸਾ ਦੇ ਕਟਕ ਸ਼ਹਿਰ ਵਿਚ ਇਕ ਬਹੁਤ ਵੱਡੇ ਵਕੀਲ ਜਾਨਕੀ ਦਾਸ ਬੋਸ ਦੇ ਘਰ ਨੂੰ ਪੈਦਾ ਹੋਏ। ਉਹ ਕੌਮੀ ਨੇਤਾ ਸਨ ਅਤੇ ਦੇਸ਼ ਦੀ ਆਜ਼ਾਦੀ ਲਈ ਜੱਦੋਜਹਿਦ ਕਾਫੀ ਕੀਤੀ। ਉਨ੍ਹਾਂ ਨੇ ਦਸਵੀਂ ਦਾ ਇਮਤਿਹਾਨ ਕਟਕ ਵਿਚ ਹੀ ਪਾਸ ਕੀਤਾ ਤੇ ਫਿਰ ਉਚੇਰੀ ਸਿੱਖਿਆ ਲਈ ਪ੍ਰੈਜ਼ੀਡੈਂਸੀ ਕਾਲਜ ਕਲਕੱਤਾ ਵਿਚ ਦਾਖਲ ਹੋਏ। ਇਥੇ ਇਕ ਔਟੇਨ ਨਾਂਅ ਦਾ ਅੰਗਰੇਜ਼ ਪ੍ਰੋਫੈਸਰ ਭਾਰਤੀਆਂ ਬਾਰੇ ਹਮੇਸ਼ਾ ਬੇਇੱਜ਼ਤੀ ਭਰੇ ਸ਼ਬਦ ਬੋਲਦਾ ਸੀ। ਇਕ ਦਿਨ ਸੁਭਾਸ਼ ਚੰਦਰ ਬੋਸ ਨੇ ਗੁੱਸੇ ਵਿਚ ਕਲਾਸ ਵਿਚ ਹੀ ਉਸ ਦੇ ਇਕ ਥੱਪੜ ਮਾਰ ਦਿੱਤਾ। ਇਸ ਕਾਰਨ ਆਪ ਨੂੰ ਕਾਲਜ ਵਿਚੋਂ ਕੱਢ ਦਿੱਤਾ ਗਿਆ। ਫਿਰ ਆਪ ਨੇ ਸਕਟਿਸ ਚਰਚ ਕਾਲਜ ਵਿਚੋਂ ਬੀ. ਏ.
ਰਾਏ- ਅਬਦੁੱਲਾ ਖ਼ਾਨ ਭੱਟੀ, ਪ੍ਰਚਲਿਤ ਨਾਮ ਦੁੱਲਾ ਭੱਟੀ (ਸ਼ਾਹਮੁਖੀ: دًﻻ بھٹى) ਪੰਜਾਬ ਦਾ ਇੱਕ ਪ੍ਰਸਿੱਧ ਪ੍ਰਾਚੀਨ ਰਾਜਪੂਤ ਨਾਇਕ ਸੀ, ਜਿਸਨੇ ਮੁਗਲ ਸਮਰਾਟ ਅਕਬਰ ਦੇ ਖਿਲਾਫ ਇੱਕ ਬਗ਼ਾਵਤ ਦੀ ਅਗਵਾਈ ਕੀਤੀ ਸੀ। ਉਸਦੀ ਮਾਂ ਦਾ ਨਾਂ ਲੱਧੀ ਤੇ ਪਿਉ ਦਾ ਨਾਂ ਫਰੀਦ ਸੀ।ਦੁੱਲੇ ਦੀ ਮਾਂ ਲੱਧੀ ਨੇ ਅਕਬਰ ਦੇ ਪੁੱਤ ਸ਼ੇਖੂ ਨੂੰ ਦੁੱਧ ਚੁੰਘਾਇਆ ਤੇ ਮਹੱਲਾਂ ਵਿਚ ਦੁੱਧ ਚੁੰਘਾਵੀ ਦੇ ਤੌਰ ਤੇ ਕੰਮ ਕੀਤਾ। ਰਾਏ ਅਬਦੁੱਲਾ ਖਾਨ ਨੇ ਇਸ ਹੱਦ ਤੱਕ ਹਕੂਮਤ ਨੂੰ ਵਖਤ ਪਾ ਰੱਖਿਆ ਸੀ ਕਿ ਅਕਬਰ ਨੂੰ ਆਪਣੀ ਰਾਜਧਾਨੀ ਦਿੱਲੀ ਤੋਂ ਤਬਦੀਲ ਕਰਨੀ ਪਈ ਅਤੇ ਲਗਭਗ 20 ਸਾਲਾਂ ਲਈ ਲਾਹੌਰ ਵਿੱਚ, ਲਾਹੌਰ ਕਿਲੇ ਨੂੰ ਆਪਣਾ ਹੈੱਡਕੁਆਰਟਰ ਬਣਾਉਣਾ ਪਿਆ ਸੀ ਅਤੇ ਇਹਦੇ ਬੁਨਿਆਦੀ ਢਾਂਚੇ ਨੂੰ ਵੀ ਬਦਲਣਾ ਪਿਆ ਸੀ। ਪੰਜਾਬੀ ਭਾਸ਼ਾ ਵਿੱਚ ਇੱਕ ਕਿੱਸਾ ਹੈ ਜਿਸ ਨੂੰ 'ਦੁੱਲੇ ਦੀ ਵਾਰ' ਕਿਹਾ ਜਾਂਦਾ ਹੈ। ਇਸ ਵਿੱਚ ਪਾਕਿਸਤਾਨੀ ਪੰਜਾਬ ਵਿੱਚ ਦੁੱਲਾ ਭੱਟੀ ਦੀ ਲੜਾਈ ਦੀਆਂ ਘਟਨਾਵਾਂ ਦਾ ਬਿਰਤਾਂਤ ਹੈ। ਅਤੇ ਇੱਕ ਇਲਾਕੇ ਦਾ ਨਾਂ 'ਦੁੱਲੇ ਦੀ ਬਾਰ' ਯਾਨੀ ਦੁੱਲਾ ਭੱਟੀ ਦਾ ਜੰਗਲ ਹੈ। ਇਹ ਮਹਾਨ ਰਾਜਪੂਤ ਨਾਇਕ ਲਾਹੌਰ, ਪੰਜਾਬ, ਪਾਕਿਸਤਾਨ ਵਿੱਚ ਮੈਣੀ ਸਾਹਿਬ ਕਬਰਿਸਤਾਨ ਵਿੱਚ ਦਫਨ ਦੱਸਿਆ ਜਾਂਦਾ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਪੰਜਾਬ ਦੀਆਂ ਪੇਂਡੂ ਖੇਡਾਂ ਜਿਹੜੀਆਂ ਪੰਜਾਬੀ ਲੋਕਧਾਰਾ ਵਿੱਚ ਪੰਜਾਬੀ ਲੋਕ ਖੇਡਾਂ ਵਜੋਂ ਜਾਣੀਆਂ ਜਾਂਦੀਆਂ ਹਨ ਇਹ ਖੇਡਾਂ ਪਿੰਡਾਂ ਵਿੱਚ ਬੱਚਿਆਂ ਤੋਂ ਲੈ ਕੇ ਬਜੁਰਗਾਂ ਤੱਕ ਦੁਆਰਾ ਖੇਡੀਆਂ ਜਾਂਦੀਆਂ ਹਨ। ਖੇਡਾਂ ਖੇਡਣ ਲਈ ਜਿਆਦਾ ਉਤਸ਼ਾਹ ਅਤੇ ਸ਼ੋਂਕ ਬਚਪਨ ਵਿਚ ਹੁੰਦਾ ਹੈ। ਛੋਟੀ ਉਮਰ ਦੇ ਮੁੰਡੇ ਤੇ ਕੁੜੀਆਂ ਇੱਕਠੇ ਖੇਡਦੇ ਹਨ। ਖੇਡਾਂ ਬੱਚੇ ਦੇ ਬੋਧਿਕ ਪੱਧਰ ਨੂੰ ਵਧਾਉਂਦੀਆਂ ਹਨ। ਤਿੰਨ ਚਾਰ ਸਾਲ ਦੇ ਬੱਚਿਆਂ ਦੀ ਕੋਈ ਨਿਸਚਿਤ ਖੇਡ ਨਹੀ ਹੁੰਦੀ। ਉਮਰ ਵਧਣ ਦੇ ਨਾਲ ਨਾਲ ਮੁੰਡੇ ਕੁੜੀਆਂ ਦੀਆਂ ਰੁਚੀਆਂ ਵਿੱਚ ਫ਼ਰਕ ਆਉਣ ਨਾਲ ਉਹਨਾ ਦੀਆਂ ਖੇਡਾਂ ਵਿੱਚ ਵੀ ਵੱਖਰਤਾ ਆਉਂਦੀ ਜਾਂਦੀ ਹੈ। ਇਹਨਾਂ ਖੇਡਾਂ ਨੂੰ ਮਨੋਰੰਜਨ ਲਈ ਖੇਡਿਆ ਜਾਂਦਾ ਹੈ। ਮੁੰਡਿਆ ਦੀਆਂ ਖੇਡਾਂ ਵਧੇਰੇ ਜ਼ੋਰ ਵਾਲੀਆਂ ਹੁੰਦੀਆਂ ਹਨ ਜਦਕਿ ਕੁੜੀਆਂ ਦੀਆਂ ਖੇਡਾਂ ਕੋਮਲ ਭਾਵਨਾਵਾਂ ਵਾਲੀਆਂ ਹੁੰਦੀਆਂ ਹੁੰਦੀਆਂ ਹਨ। ਖੇਡ ਸਮਗਰੀ ਵਿੱਚ ਸੋਟੀ,ਪੱਥਰ, ਰੱਸਾ, ਡੰਡਾ, ਪਲਾਸਟਿਕ, ਲੱਕੜ ਦਾ ਕੋਈ ਟੁੱਕੜਾ, ਗੋਲ ਆਕਾਰ ਦੀ ਕੋਈ ਵਸਤੂ ਕਾਗਜ਼ ਆਦਿ ਚੀਜਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਖੇਡਾਂ ਦਾ ਮੁੱਖ ਮਨੋਰਥ ਮਨਪ੍ਰਚਾਵਾ ਹੁੰਦਾ ਹੈ। ਮਨ ਪ੍ਰਚਾਵੇ ਲਈ ਬਹੁਤ ਸਾਰੀਆਂ ਖੇਡਾਂ ਦੀ ਸਿਰਜਨਾ ਕੀਤੀ ਜਾਂਦੀ ਹੈ। ਇਹਨਾਂ ਵਿੱਚੋਂ ਕੁਝ ਖੇਡਾਂ ਕਿਸੇ ਵਿਸੇਸ਼ ਭੂਗੋਲਿਕ ਖਿੱਤੇ ਲਈ ਸੀਮਤ ਹੋ ਜਾਂਦੀਆਂ ਹਨ। ਕੁਝ ਵਿਸ਼ਾਲ ਘੇਰਾ ਹਾਸਲ ਕਰ ਲੈਂਦੀਆਂ ਹਨ ਅਤੇ ਕੁਝ ਘੱਟ ਲੋਕਪ੍ਰਿਯਤਾ ਕਾਰਨ ਅਲੋਪ ਹੋ ਜਾਂਦੀਆਂ ਹਨ।ਮਾਝੇ, ਮਾਲਵੇ, ਦੁਆਬੇ ਦੇ ਖੇਤਰਾਂ ਵਿੱਚ ਸ਼ਬਦਾਵਲੀ ਜਾਂ ਕਾਰਜ ਦੀ ਵਖਰਤਾ ਕਾਰਨ ਇਹ ਖੇਡਾਂ ਕੁਝ ਕੁ ਭਿੰਨਤਾ ਨਾਲ ਖੇਡੀਆਂ ਜਾਂਦੀਆਂ ਹਨ। ਇਹ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਹਿੱਸਾ ਪਾਉਂਦੀਆਂ ਹਨ ਅਤੇ ਪੰਜਾਬੀ ਸਭਿਆਚਾਰ ਦੇ ਵੱਖ ਵੱਖ ਪੱਖਾਂ ਨੂੰ ਵੀ ਪੇਸ਼ ਕਰਦੀਆਂ ਹਨ।।
ਲਾਇਬ੍ਰੇਰੀ ਜਾਂ ਕਿਤਾਬ-ਘਰ ਜਾਂ ਪੁਸਤਕਾਲਾ ਉਹ ਜਗ੍ਹਾ ਹੁੰਦੀ ਹੈ ਜਿੱਥੇ ਵੱਖ-ਵੱਖ ਤਰ੍ਹਾਂ ਦੀ ਜਾਣਕਾਰੀ ਦੇ ਸਰੋਤ, ਸੂਚਨਾਵਾਂ ਆਦਿ ਦਾ ਭੰਡਾਰ ਹੁੰਦਾ ਹੈ ਜੋ ਕਿ ਪਰਿਭਾਸ਼ਿਤ ਭਾਈਚਾਰੇ ਨੂੰ ਹਦਾਇਤਾਂ, ਹਵਾਲੇ ਦੇਣ ਲਈ ਜਾਂ ਉਧਾਰ ਲੈਣ ਲਈ ਉਪਲਬਧ ਹੁੰਦੀ ਹੈ। ਲਾਇਬ੍ਰੇਰੀ ਸ਼ਬਦ ਦੀ ਉਤਪਤੀ ਲਾਤੀਨੀ ਸ਼ਬਦ 'ਲੀਬਰੇ' ਤੋਂ ਹੋਈ ਹੈ ਜਿਸਦਾ ਮਤਲਬ ਹੈ ਕਿਤਾਬ। ਪੁਸਤਕਾਲਾ ਦੋ ਸ਼ਬਦਾਂ ਨੂੰ ਮਿਲਕੇ ਬਣਿਆ ਹੈ - ਪੁਸਤਕ + ਆਲਾ, ਜਿਸ ਵਿੱਚ ਲੇਖਕ ਦੇ ਭਾਵ ਇਕੱਠੇ ਕੀਤੇ ਹੋਣ ਉਸਨੂੰ ਪੁਸਤਕ ਜਾਂ ਕਿਤਾਬ ਕਹਿੰਦੇ ਨੇ ਤੇ ਆਲਾ ਸਥਾਨ ਜਾਂ ਘਰ ਨੂੰ ਕਿਹਾ ਜਾ ਸਕਦਾ ਹੈ। ਤਾਂ ਫੇਰ ਪੁਸਤਕਾਲਾ ਉਸ ਜਗ੍ਹਾ ਨੂੰ ਕਹਿੰਦੇ ਨੇ ਜਿੱਥੇ ਗਿਆਨ ਦਾ ਇਕੱਠ ਹੁੰਦਾ ਹੈ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ :श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਦਾ ਸੰਬੰਧ ਸਰਸਵਤੀ ਦੇਵੀ ਨਾਲ ਦੱਸਿਆ ਜਾਂਦਾ ਹੈ ਜੋ ਹਿੰਦੂ ਮੱਤ ਵਿੱਚ ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ । ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ । ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ । ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ । ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ । ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ । ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ । ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ । ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ ਤੇ ਪ੍ਰਸਿੱਧ ਹੈ ।
ਪੰਜਾਬ ਦੇ ਮੇਲਿਆਂ ਅਤੇ ਤਿਉਹਾਰਾਂ ਦੀ ਸੂਚੀ (ਭਾਰਤ)
ਪੰਜਾਬ ਵਿੱਚ ਪੂਰੇ ਸਾਲ ਵਿੱਚ ਬਹੁਤ ਮੇਲੇ ਅਤੇ ਤਿਉਹਾਰ ਮਨਾਏ ਜਾਂਦੇ ਹਨ। ਜਿੰਨ੍ਹਾ ਵਿੱਚੋ ਕੁਝ ਅੱਗੇ ਦਿੱਤੇ ਗਏ ਹਨ।
(ਸਤ ਸਰੀ ਅਕਾਲ)ਲੂੰਬੜੀ ਅਤੇ ਅੰਗੂਰ ਈਸਪ ਦੀ ਇੱਕ ਕਹਾਣੀ ਹੈ। ਇਹ ਸੰਗਿਆਨਾਤਮਕ ਕੁਮੇਲ ਦੀ ਧਾਰਨਾ ਨੂੰ ਦਰਸਾਉਂਦੀ ਹੈ। ਇਸ ਵਿੱਚ, ਇੱਕ ਲੂੰਬੜੀ ਅਪਹੁੰਚ ਅੰਗੂਰਾਂ ਲਈ ਹੰਭਲਾ ਮਾਰਦੀ ਹੈ ਅਤੇ ਨਾਕਾਮ ਰਹਿਣ ਤੇ ਜੋ ਨਤੀਜਾ ਕਢਦੀ ਹੈ ਉਹ ਅਜਿਹੇ ਵਿਅਕਤੀ ਲਈ ਢੁਕਵਾਂ ਹੈ ਜੋ ਇੱਕੋ ਵਕਤ ਬੇਮੇਲ ਵਿਚਾਰਾਂ ਦਾ ਧਾਰਨੀ ਹੁੰਦਾ ਹੈ। ਇਸ ਮਾਮਲੇ ਵਿੱਚ, ਕਹਾਣੀ ਦੇ ਅੰਤ ਵਿੱਚ ਲੂੰਬੜੀ ਦਾ ਅੰਗੂਰਾਂ ਲਈ ਵਿਅਕਤ ਤ੍ਰਿਸਕਾਰ ਘੱਟੋ ਘੱਟ ਬੇਮੇਲਤਾ ਘੱਟ ਕਰਨ ਦਾ ਕਾਰਜ ਕਰਦਾ ਹੈ ਭਲੇ ਹੀ ਵਿਵਹਾਰ ਵਾਸਤਵ ਵਿੱਚ ਤਰਕਹੀਣ ਰਹਿੰਦਾ ਹੈ।
ਨੰਗਲ (ਨੰਗਲ ਡੈਮ ਵੀ ਕਿਹਾ ਜਾਂਦਾ ਹੈ) ਉੱਤਰ-ਪੱਛਮੀ ਭਾਰਤ ਦੇ ਰਾਜ ਪੰਜਾਬ ਦੇ ਰੂਪਨਗਰ ਜ਼ਿਲ੍ਹੇ ਵਿੱਚ ਵਸਿਆ ਇੱਕ ਕਸਬਾ ਹੈ। ਇਹ ਸ਼ਿਵਾਲਿਕ ਪਹਾੜਾਂ ਦੇ ਪੈਰਾਂ ਵਿੱਚ ਸਥਿੱਤ ਹੈ ਅਤੇ ਸੁੰਦਰ ਪਹਾੜਾਂ, ਸਤਲਜ ਦਰਿਆ ਅਤੇ ਨਹਿਰਾਂ ਨਾਲ਼ ਘਿਰਿਆ ਹੋਇਆ ਹੈ। ਇਹ ਸੈਰ-ਸਪਾਟੇ ਦਾ ਵੀ ਪ੍ਰਮੁੱਖ ਕੇਂਦਰ ਹੈ।ਨੰਗਲ ਕਸਬਾ ਇੱਥੇ ਬਣੇ ਭਾਖੜਾ-ਸਤਲੁਜ ਡੈਮ ਕਾਰਨ ਸੈਲਾਨੀ ਥਾਵਾਂ ਵਿੱਚ ਸ਼ੁਮਾਰ ਹੁੰਦਾ ਹੈ।