ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਲੋਹੜੀ (ਦੇਵਨਾਗਰੀ:लोहड़ी, ਸ਼ਾਹਮੁਖੀ: لوہڑی) ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।' page 1
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਉਚਾਰਨ (15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਦੇ ਮਹੀਨੇ ਵਿੱਚ ਅਲੱਗ-ਅਲੱਗ ਮਿਤੀ ਨੂੰ ਆਉਂਦੀ ਹੈ।ਗੁਰੂ ਨਾਨਕ ਦੇਵ ਜੀ ਨੇ ਦੂਰ-ਦੂਰ ਤੱਕ ਯਾਤਰਾ ਕੀਤੀ ਅਤੇ ਲੋਕਾਂ ਨੂੰ ਇੱਕ ਪਰਮੇਸ਼ਰ ਹੋਣ ਦਾ ਸੰਦੇਸ਼ ਦਿੱਤਾ ਜੋ ਆਪਣੀ ਹਰ ਇੱਕ ਰਚਨਾ ਵਿੱਚ ਵਾਸ ਕਰਦਾ ਹੈ ਅਤੇ ਅਨਾਦਿ ਸੱਚ ਨੂੰ ਦਰਸਾਉਂਦਾ ਹੈ। ਉਹਨਾਂ ਨੇ ਇਕ ਅਨੋਖਾ ਅਧਿਆਤਮਿਕ, ਸਮਾਜਕ, ਅਤੇ ਰਾਜਨੀਤਕ ਪਲੇਟਫਾਰਮ ਤਿਆਰ ਕੀਤਾ ਜੋ ਸਮਾਨਤਾ, ਭਰੱਪਣ ਦਾ ਪਿਆਰ, ਭਲਾਈ, ਅਤੇ ਸਦਭਾਵਨਾ 'ਤੇ ਆਧਾਰਿਤ ਸੀ। ਸਿੱਖ ਧਰਮ ਦੇ ਪਵਿੱਤਰ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਨਾਨਕ ਦੇ ਸ਼ਬਦ, 974 ਕਾਵਿਕ ਭਜਨਾਂ ਦੇ ਰੂਪ ਵਿਚ ਦਰਜ਼ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਕੁਝ ਮੁੱਖ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸ਼ਟ ਹਨ। ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਗੁਰੂ ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਪਰ ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਹੀ ਇਹਨਾਂ ਪ੍ਰਭਾਵਿਤ ਕੀਤਾ ਕਿ ਪਾਂਧਾ ਵੀ ਆਪ ਤੋਂ ਬਹੁਤ ਪ੍ਰਭਾਵਿਤ ਹੋਇਆ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ (ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ), ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। 22 ਦਸੰਬਰ ਅਤੇ 27 ਦਸੰਬਰ 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (8 ਸਾਲ) ਅਤੇ ਬਾਬਾ ਫ਼ਤਹਿ ਸਿੰਘ (5 ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ- ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥ਗੁਰਮਤਿ ਅਨੁਸਾਰ ਅਧਿਆਤਮਿਕ ਅਨੰਦ ਦੀ ਪ੍ਰਾਪਤੀ ਲਈ ਮਨੁੱਖ ਨੂੰ ਆਪਾ ਮਿਟਾਉਣ ਦੀ ਲੋੜ ਹੁੰਦੀ ਹੈ। ਇਹ ਮਾਰਗ ਇੱਕ ਮਹਾਨ ਸੂਰਮਗਤੀ ਦਾ ਕਾਰਜ ਹੈ। ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਮਾਰਗ ਤੇ ਚੱਲਣ ਲਈ ਸਿਰ ਭੇਟ ਕਰਨ ਦੀ ਸ਼ਰਤ ਰੱਖੀ ਸੀ। ਇਸੇ ਲੀਹ ਤੇ ਤੁਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸੇ ਦੀ ਸਾਜਨਾ ਕੀਤੀ। ਖਾਲਸਾ ਇੱਕ ਆਦਰਸ਼ਕ, ਸੰਪੂਰਨ ਅਤੇ ਸੁਤੰਤਰ ਮਨੁੱਖ ਹੈ ਜਿਸ ਨੂੰ ਗੁਰਬਾਣੀ ਵਿੱਚ ਸਚਿਆਰ, ਗੁਰਮੁਖ ਅਤੇ ਬ੍ਰਹਮ ਗਿਆਨੀ ਕਿਹਾ ਗਿਆ ਹੈ। ਖਾਲਸਾ ਗੁਰੂ ਨੂੰ ਤਨ, ਮਨ, ਧਨ ਸੌਂਪ ਦਿੰਦਾ ਹੈ, ਤੇ ਜਬਰ ਜ਼ੁਲਮ ਦੇ ਟਾਕਰੇ ਲਈ ਜੂਝ ਮਰਨ ਤੋਂ ਝਿਜਕਦਾ ਨਹੀਂ ਹੈ- ਜਉ ਤਉ ਪ੍ਰੇਮ ਖੇਲਣ ਕਾ ਚਾਉ ਸਿਰੁ ਧਰਿ ਤਲੀ ਗਲੀ ਮੇਰੀ ਆਉ॥ ਇਤੁ ਮਾਰਗਿ ਪੈਰੁ ਧਰੀਜੈ ਸਿਰ ਦੀਜੈ ਕਾਣਿ ਨ ਕੀਜੈ॥ (ਪੰਨਾ 1412)ਅਰੁ ਸਿੱਖ ਹੋਂ ਆਪਨੇ ਹੀ ਮਨ ਕਉ ਇਹ ਲਾਲਚ ਹਉ ਗੁਨ ਤਉ ਉਚਰੋਂ॥ ਜਬ ਆਵ ਕੀ ਅਉਧ ਨਿਧਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋਂ॥(ਚੰਡੀ ਚਰਿਤਰ) ਮੁਗਲ ਸ਼ਾਸਨ ਦੇ ਨਾਲ-ਨਾਲ ਹਿੰਦੂ ਕੱਟੜਵਾਦ ਵੀ ਖਾਲਸੇ ਦੇ ਸਿਧਾਂਤ ਅਤੇ ਸਰੂਪ ਤੋਂ ਅਪ੍ਰਸੰਨ ਸੀ। ਇਸ ਲਈ ਪਹਾੜੀ ਰਾਜਿਆਂ ਅਤੇ ਹੋਰ ਉੱਚ ਜਾਤੀ ਹਿੰਦੂ ਸਮਾਜ ਵੱਲੋਂ ਖ਼ਾਲਸੇ ਦੀ ਸਾਜਨਾ ਦਾ ਵਿਰੋਧ ਕੀਤਾ ਗਿਆ ਸੀ। ਕਈ ਥਾਵਾਂ ਤੇ ਹਿੰਦੂਆਂ ਤੇ ਸਿੱਖਾਂ ਵਿੱਚ ਤਣਾਅ ਵੀ ਪੈਦਾ ਹੋ ਗਿਆ ਸੀ। ਪਹਾੜੀ ਰਾਜੇ ਤੇ ਸੂਬਾ ਸਰਹਿੰਦ ਗੁਰੂ ਜੀ ਦੇ ਵਿਰੁੱਧ ਇਕਜੁਟ ਹੋ ਗਏ ਸਨ। 1704 ਵਿੱਚ ਦੋਵੇਂ ਫ਼ੌਜਾਂ ਨੇ ਰਲ ਕੇ ਅਨੰਦਪੁਰ ਨੂੰ ਘੇਰਾ ਪਾ ਲਿਆ। ਘੇਰਾ ਲੰਮਾ ਹੋਣ ਤੇ ਦੁਸ਼ਮਣ ਵੱਲੋਂ ਗੁਰੂ ਜੀ ਨਾਲ ਸਮਝੌਤਾ ਕੀਤਾ ਗਿਆ। ਸਮਝੌਤੇ ਦੀ ਸ਼ਰਤ ਇਹ ਸੀ ਕਿ ਇੱਕ ਵਾਰ ਗੁਰੂ ਜੀ ਅਨੰਦਪੁਰ ਛੱਡ ਦੇਣ ਉਹਨਾਂ ਨੂੰ ਬੇਰੋਕ ਜਾਣ ਦਿੱਤਾ ਜਾਵੇਗਾ। ਇਸ ਬਾਰੇ ਲਿਖਤੀ ਕਸਮਾਂ ਵੀ ਗੁਰੂ ਜੀ ਨੂੰ ਭੇਜੀਆਂ ਗਈਆਂ। ਗੁਰੂ ਜੀ ਨੇ ਜ਼ਫ਼ਰਨਾਮੇ ਵਿੱਚ ਵੀ ਜ਼ਿਕਰ ਕੀਤਾ ਹੈ ਕਿ ਜੇ ਤੂੰ ਕੁਰਾਨ ਦੀਆਂ ਲਿਖਤੀ ਕਸਮਾਂ ਵੇਖਣਾ ਚਾਹੁੰਦਾ ਹੈ ਤਾਂ ਉਹ ਵੀ ਮੈਂ ਤੈਨੂੰ ਭੇਜ ਸਕਦਾ ਹਾਂ। ਤੁਰਾ ਗਰ ਬ ਬਾਯਦ ਆਂ ਕੌਲੇ ਕੁਰਾਂ॥ ਬ ਨਜ਼ਦੇ ਸ਼ੁਮਾ ਰਾ ਰਸਾਨਮ ਹੁਮਾਂ॥ (ਜ਼ਫ਼ਰਨਾਮਾ) ਗੁਰੂ ਜੀ ਦੇ ਕਿਲਾ ਖਾਲੀ ਕਰਕੇ ਜਾਣ ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਹਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ। ਗੁਰੂ ਜੀ ਨੇ ਇੱਕ ਦਿਨ ਰੋਪੜ ਦੇ ਕੋਲ ਨਿਹੰਗ ਖ਼ਾਨ ਦੀ ਗੜ੍ਹੀ ਵਿੱਚ ਬਿਤਾਇਆ। ਰਾਤ ਨੂੰ ਅੱਗੇ ਚੱਲ ਪਏ ਪਰ ਦੁਸ਼ਮਣ ਦੀਆਂ ਫ਼ੌਜਾਂ ਨੇ ਵੀ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਗੁਰੂ ਜੀ ਨੇ ਚਮਕੌਰ ਦੀ ਗੜ੍ਹੀ ਵਿੱਚ ਦਾਖ਼ਲ ਹੋ ਕੇ ਮੋਰਚਾ ਬੰਦੀ ਕਰ ਲਈ। ਗੁਰੂ ਜੀ ਦੇ ਨਾਲ ਦੋ ਵੱਡ ਸਾਹਿਬਜ਼ਾਦਿਆਂ ਤੇ ਪੰਜ ਪਿਆਰਿਆਂ ਸਮੇਤ 40 ਕੁ ਸਿੱਖ ਸਨ। ਦੁਸ਼ਮਣ ਦੀ ਦਸ ਲੱਖ ਦੀ ਫ਼ੌਜ ਨੇ ਗੜ੍ਹੀ ਨੂੰ ਘੇਰਾ ਪਾ ਲਿਆ। ਸਾਰਾ ਦਿਨ ਲੜਾਈ ਹੁੰਦੀ ਰਹੀ। ਸ਼ਾਮ ਤੱਕ ਗੁਰੂ ਜੀ ਕੋਲ ਸਾਰਾ ਗੋਲੀ ਸਿੱਕਾ ਖ਼ਤਮ ਹੋ ਗਿਆ। ਹੁਣ ਸਿੰਘਾਂ ਨੇ ਗੜ੍ਹੀ ਤੋਂ ਬਾਹਰ ਆ ਕੇ ਲੜਨਾ ਸ਼ੁਰੂ ਕਰ ਦਿੱਤਾ। ਸਿੰਘਾਂ ਦੇ ਨਾਲ ਗੁਰੂ ਜੀ ਦੇ ਦੋਵੇਂ ਸਾਹਿਬਜ਼ਾਦੇ ਗੁਰੂ ਜੀ ਦੇ ਸਾਹਮਣੇ ਲੜਦੇ ਸ਼ਹੀਦ ਹੋ ਗਏ। ਬਾਬਾ ਅਜੀਤ ਸਿੰਘ ਨੇ ਅਜੇ ਜਵਾਨੀ ਵਿੱਚ ਪੈਰ ਰਖਿਆ ਹੀ ਸੀ। ਬਾਬਾ ਜੁਝਾਰ ਸਿੰਘ ਤਾਂ ਅਜੇ ਕਿਸ਼ੋਰ ਅਵਸਥਾ ਵਿੱਚ ਸਨ। ਕਰਬਲਾ ਦੇ ਮੈਦਾਨ ਵਿੱਚ ਹਸਨ ਹੁਸੈਨ ਦੀ ਸ਼ਹੀਦੀ ਤੋਂ ਇਲਾਵਾ ਦੁਨੀਆ ਦੇ ਇਤਿਹਾਸ ਵਿੱਚ ਇਸ ਤਰ੍ਹਾਂ ਦੀ ਕੋਈ ਹੋਰ ਮਿਸਾਲ ਨਹੀਂ ਮਿਲਦੀ, ਜਿੱਥੇ ਇੱਕ ਪਿਤਾ ਨੇ ਆਪਣੇ ਪੁੱਤਰਾਂ ਨੂੰ ਲੜਾਈ ਵਿੱਚ ਸ਼ਹੀਦ ਹੋਣ ਲਈ ਭੇਜਿਆ ਹੋਵੇ। ਕਰਬਲਾ ਦੀ ਜੰਗ ਅਤੇ ਚਮਕੌਰ ਦੀ ਜੰਗ ਵਿੱਚ ਇੱਕ ਵੱਡਾ ਅੰਤਰ ਸੀ। ਕਰਬਲਾ ਦੀ ਜੰਗ ਵਿੱਚ ਦੋਵੇਂ ਫ਼ੌਜਾਂ ਬਰਾਬਰ ਦੀਆਂ ਸਨ। ਇਸ ਦੇ ਮੁਕਾਬਲੇ ਤੇ ਚਮਕੌਰ ਦੀ ਜੰਗ ਦੁਨੀਆਂ ਦੀ ਸਭ ਤੋਂ ਵੱਧ ਅਸਾਵੀਂ ਜੰਗ ਸੀ। ਇਸ ਤਰ੍ਹਾਂ ਦੀ ਅਸਾਵੀਂ ਜੰਗ ਦੀਆਂ ਮਿਸਾਲਾਂ ਸਿੱਖ ਇਤਿਹਾਸ ਵਿੱਚ ਤਾਂ ਕੁਝ ਹੋਰ ਵੀ ਮਿਲਦੀਆਂ ਹਨ, ਪਰ ਬਾਕੀ ਕੌਮਾਂ ਦੇ ਇਤਿਹਾਸ ਵਿੱਚ ਸ਼ਾਇਦ ਨਹੀਂ ਦੇ ਬਰਾਬਰ ਹਨ। ਇਸ ਜੰਗ ਦਾ ਜ਼ਿਕਰ ਕਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ ਲਿਖਿਆ ਹੈ ਕਿ ਭੁੱਖੇ ਭਾਣੇ 40 ਆਦਮੀ ਕੀ ਕਰ ਸਕਦੇ ਹਨ, ਜੇ ਉਹਨਾਂ ਤੇ 10 ਲੱਖ ਦਾ ਲਸ਼ਕਰ ਅਚਾਨਕ ਟੁੱਟ ਪਵੇ- ਗੁਰਸ਼ਨ : ਚਿ ਕਾਰੇ ਕੁਨਦ ਚਿਹਲ ਨਰ।ਕਿ ਦਹ ਲਕ ਬਰਾਯਦ ਬਰੂੰ ਬੇਖਬਰ॥ (ਜ਼ਫ਼ਰਨਾਮਾ) ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1704 ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਹਨਾਂ ਨੂੰ ਕਿਲੇ ਦੇ ਠੰਢੇ ਬੁਰਜ ਵਿੱਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ 'ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ ਮੈਂ ਇਹਨਾਂ ਸ਼ੀਰ-ਖੋਰਾਂ ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। [[ਅੱਲ੍ਹਾ ਯਾਰ ਖ਼ਾਂ ਜੋਗੀ]] ਦੇ ਸ਼ਬਦਾਂ ਵਿੱਚ- ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ। ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ।ਕਾਜ਼ੀ ਅਤੇ ਸ਼ੇਰ ਖਾਨ ਨੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇੱਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਨ੍ਹਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ। ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ। ਇਸ ਤੋਂ ਬਾਅਦ 27 ਦਸੰਬਰ ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਹਨਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਦੇ ਸਿਰ ਤੇ 10 ਪਾਤਸ਼ਾਹੀਆਂ ਦੇ ਮਹਾਨ ਕਾਰਜਾਂ ਦੀ ਜ਼ਿੰਮੇਵਾਰੀ ਦਾ ਭਾਰ ਆ ਪਿਆ ਸੀ ਉਹ ਇਸ ਨੂੰ ਹੇਠਾਂ ਨਹੀਂ ਗੇਰਨਾ ਚਾਹੁੰਦੇ ਸਨ। ਉਹਨਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ। ਭਾਈ ਦੁੱਨਾ ਸਿੰਘ ਹੰਡੂਰੀਆ ਜੋ ਚਮਕੌਰ ਤੱਕ ਗੁਰੂ ਜੀ ਦੇ ਨਾਲ ਸੀ, ਇਸ ਤਰ੍ਹਾਂ ਲਿਖਦਾ ਹੈ- ਜ਼ੋਰਾਵਰ ਸਿੰਘ ਐਸੇ ਭਨੈ, ਕਿਉਂ ਭਾਈ!
ਮਾਘੀ ਇੱਕ ਪੰਜਾਬੀ ਤਿਉਹਾਰ ਹੈ। ਹਿੰਦੀ ਵਿੱਚ ਇਸਨੂੰ ਮਕਰ ਸਕ੍ਰਾਂਤੀ ਕਿਹਾ ਜਾਂਦਾ ਹੈ। ਇਹ ਤਿਉਹਾਰ ਸਾਰੇ ਭਾਰਤ ਵਿੱਚ ਠੰਡ ਵਿੱਚ ਪੱਕੀ ਫ਼ਸਲ ਦਾ ਜ਼ਸ਼ਨ ਮਨਾਉਣ ਲਈ ਮਨਾਇਆ ਜਾਂਦਾ ਹੈ। ਮਾਘੀ, ਪੰਜਾਬੀ ਕਲੈਂਡਰ ਮੁਤਾਬਿਕ ਮਾਘ ਮਹੀਨੇ ਦੇ ਪਹਿਲੇ ਦਿਨ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮਨਾਈ ਜਾਂਦੀ ਹੈ। ਮਾਘੀ ਮਕ੍ਰ ਸੰਕ੍ਰਾਤੀ ਤਿਓਹਾਰ ਦਾ ਪੰਜਾਬੀ ਨਾਂ ਹੈ, ਜੋਕਿ ਠੰਡ ਦੀ ਸੰਗਰਾਂਦ ਦਾ ਤਿਓਹਾਰ ਹੈ ਤੇ ਇਸਨੂੰ ਸਰਦੀ ਵਾਡੀ ਦੇ ਤਿਓਹਾਰ ਦੇ ਰੂਪ ਵਿੱਚ ਪੂਰੇ ਭਾਰਤ ਵਿੱਚ ਮਨਾਇਆ ਜਾਂਦਾ ਹੈ I
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਦਸੰਬਰ 2018 ਮੁਤਾਬਿਕ ਇਸ ਵਿਕੀ ’ਤੇ 30,836 ਲੇਖ ਹਨ ਅਤੇ ਇਸ ਦੇ ਕੁੱਲ 26,432 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,51,904 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.9 (02196d2) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਸੰਚਾਰ ਦੇ ਸਾਧਨਾਂ ਦਾ ਪ੍ਰਯੋਗ ਅਕਸਰ ਸੂਚਨਾ ਤਕਨੀਕੀ ਦੇ ਪਰਿਆਇਵਾਚੀ ਦੇ ਰੂਪ ਵਿੱਚ ਕੀਤਾ ਜਾਂਦਾ ਹੈ ਪਰ ਇਹ ਆਮ ਤੌਰ ਉੱਤੇ ਜਿਆਦਾ ਇੱਕੋ ਜਿਹੇ ਸ਼ਬਦਾਵਲੀ ਹੈ, ਜੋ ਆਧੁਨਿਕ ਸੂਚਨਾ ਤਕਨੀਕੀ ਵਿੱਚ ਦੂਰਸੰਚਾਰ (ਟੇਲੀਫੋਨ ਲਾਈਨ ਅਤੇ ਵਾਇਰਲੇਸ ਸੰਕੇਤਾਂ) ਦੀ ਭੂਮਿਕਾ ਉੱਤੇ ਜ਼ੋਰ ਦਿੰਦੀ ਹੈ। ਆਈਸੀਟੀ ਵਿੱਚ ਉਹ ਸਾਰੇ ਸਾਧਨ ਸ਼ਾਮਿਲ ਹੁੰਦੇ ਹੈ ਜਿਨ੍ਹਾਂ ਦਾ ਪ੍ਰਯੋਗ ਕੰਪਿਊਟਰ ਅਤੇ ਨੈੱਟਵਰਕ ਹਾਰਡਵੇਯਰ ਦੋਨਾਂ ਅਤੇ ਨਾਲ ਹੀ ਨਾਲ ਜ਼ਰੂਰੀ ਸਾਫਟਵੇਯਰ ਸਹਿਤ ਸੂਚਨਾ ਅਤੇ ਸਹਾਇਤਾ ਸੰਚਾਰ ਦਾ ਸੰਚਾਲਨ ਕਰਣ ਲਈ ਕੀਤਾ ਜਾਂਦਾ ਹੈ। ਦੂੱਜੇ ਸ਼ਬਦਾਂ ਵਿੱਚ, ਆਈਸੀਟੀ (ICT) ਵਿੱਚ ਆਈਟੀ (IT) ਦੇ ਨਾਲ - ਨਾਲ ਦੂਰਭਾਸ਼ ਸੰਚਾਰ, ਪ੍ਰਸਾਰਣ ਮੀਡਿਆ ਅਤੇ ਸਾਰੇ ਪ੍ਰਕਾਰ ਦੇ ਆਡਯੋ ਅਤੇ ਵੀਡੀਓ ਪ੍ਰਮਣ ਅਤੇ ਪ੍ਰੇਸ਼ਣ ਸ਼ਾਮਿਲ ਹੁੰਦਾ ਹੈ। ਇਸ ਪਰਕਾਸ਼ਨ ਦਾ ਸਭਤੋਂ ਪਹਿਲਾ ਪ੍ਰਯੋਗ 1997 ਵਿੱਚ ਡੇਨਿਸ ਸਟੀਵੇਂਸਨ ਦੁਆਰਾ ਬਰੀਟੇਨ ਦੀ ਸਰਕਾਰ ਨੂੰ ਭੇਜੀ ਗਈ ਇੱਕ ਰਿਪੋਰਟ ਵਿੱਚ ਕੀਤਾ ਗਿਆ ਸੀ ਅਤੇ ਸੰਨ 2000 ਵਿੱਚ ਬਰੀਟੇਨ ਦੇ ਨਵੇਂ ਰਾਸ਼ਟਰੀ ਕੋਰਸ ਸਬੰਧੀ ਦਸਤਾਵੇਜਾਂ ਦੁਆਰਾ ਫੈਲਾਇਆ ਹੋਇਆ ਇਸਦਾ ਪ੍ਚਾਰ ਕੀਤਾ ਗਿਆ।
ਸਾਹਿਬਜ਼ਾਦਾ ਅਜੀਤ ਸਿੰਘ (26 ਜਨਵਰੀ 1687 – 7 ਦਸੰਬਰ 1705), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਸਾਹਿਬਜ਼ਾਦੇ ਸਨ। ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਸੰਨ 1687 ਨੂੰ ਪਾਉਂਟਾ ਸਾਹਿਬ ਵਿਖੇ ਮਾਤਾ ਸੁੰਦਰੀ ਜੀ ਦੀ ਕੁੱਖੋਂ ਹੋਇਆ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ :श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਦਾ ਸੰਬੰਧ ਸਰਸਵਤੀ ਦੇਵੀ ਨਾਲ ਦੱਸਿਆ ਜਾਂਦਾ ਹੈ ਜੋ ਹਿੰਦੂ ਮੱਤ ਵਿੱਚ ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ । ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ । ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ । ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ । ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ । ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ । ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ । ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ । ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ ਤੇ ਪ੍ਰਸਿੱਧ ਹੈ ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਨਿਊ ਜਰਸੀ (/nuː ˈdʒɜrzi/) ਸੰਯੁਕਤ ਰਾਜ ਦੇ ਮੱਧ ਅੰਧ ਖੇਤਰ ਅਤੇ ਉੱਤਰ-ਪੂਰਬੀ ਖੇਤਰ ਵਿੱਚ ਸਥਿੱਤ ਇੱਕ ਰਾਜ ਹੈ। ਇਸ ਦੀਆਂ ਹੱਦਾਂ ਉੱਤਰ ਅਤੇ ਪੂਰਬ ਵੱਲ ਨਿਊ ਯਾਰਕ ਰਾਜ, ਦੱਖਣ ਅਤੇ ਦੱਖਣ-ਪੂਰਬ ਵੱਲ ਅੰਧ ਮਹਾਂਸਾਗਰ, ਪੱਛਮ ਵੱਲ ਪੈੱਨਸਿਲਵਾਨੀਆ ਅਤੇ ਦੱਖਣ-ਪੱਛਮ ਵੱਲ ਡੇਲਾਵੇਅਰ ਨਾਲ਼ ਲੱਗਦੀਆਂ ਹਨ। ਇਹ 2011 ਵਿੱਚ ਮੱਧਵਰਤੀ ਘਰੇਲੂ ਆਮਦਨ ਪੱਖੋਂ ਤੀਜਾ ਸਭ ਤੋਂ ਵੱਧ ਅਮੀਰ ਅਮਰੀਕੀ ਰਾਜ ਹੈ।
ਨਵਾਂ ਸਾਲ ਉਹ ਸਮਾਂ ਹੁੰਦਾ ਹੈ ਜਦੋਂ ਪੁਰਾਣਾ ਕਲੰਡਰ ਸਾਲ ਮੁੱਕਦਾ ਹੈ ਅਤੇ ਨਵਾਂ ਕਲੰਡਰ ਸਾਲ ਸ਼ੁਰੂ ਹੁੰਦਾ ਹੈ। ਬਹੁਤ ਸਾਰੇ ਸਭਿਆਚਾਰਾਂ ਵਿੱਚ, ਇਸ ਘਟਨਾ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਮਨਾਇਆ ਜਾਂਦਾ ਹੈ। ਦੁਨੀਆ ਭਰ ਵਿੱਚ ਅੱਜ ਗ੍ਰੇਗਰੀ ਕੈਲੰਡਰ ਵਾਲਾ ਨਵਾਂ ਸਾਲ ਮਨਾਇਆ ਜਾਣ ਲੱਗ ਪਿਆ ਹੈ। ਇਹ ਪੁਰਾਣੇ ਰੋਮਨ ਕੈਲੰਡਰ ਅਤੇ ਉਸ ਦੀ ਥਾਂ ਲਾਗੂ ਕੀਤੇ ਜੂਲੀਅਨ ਕੈਲੰਡਰ ਦੋਨਾਂ ਦੇ ਅਨੁਸਾਰ ਹੀ 1 ਜਨਵਰੀ (ਨਵਾਂ ਸਾਲ ਦਿਵਸ) ਨੂੰ ਪੈਂਦਾ ਹੈ।
ਸਾਹਿਬਜਾਦਾ ਜੁਝਾਰ ਸਿੰਘ ਜੀ (14 ਮਾਰਚ 1691 – 7 ਦਸੰਬਰ 1705) ਗੁਰੂ ਗੋਬਿੰਦ ਸਿੰਘ ਦਾ ਦੂਜਾ ਪੁੱਤਰ ਸੀ ਅਤੇ ਉਸਦਾ ਜਨਮ ਅਨੰਦਪੁਰ ਸਾਹਿਬ ਵਿਖੇ ਮਾਤਾ ਜੀਤੋ ਜੀ ਦੀ ਕੁੱਖ ਤੋਂ ਹੋਇਆ। ਸਾਹਿਬਜ਼ਾਦਿਆਂ ਦੀ ਸਿਖਲਾਈ ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤ੍ਰ ਵਿਦਿਆ, ਤੀਰ ਅੰਦਾਜੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ। ਪਿਤਾ ਗੁਰੂ ਨੇ ਹੱਸਦੇ-ਹੱਸਦੇ ਉਹਨਾਂ ਨੂੰ ਪੰਜ ਸਿੰਘਾਂ ਨਾਲ ਮੈਦਾਨੇ-ਜੰਗ ਵਿੱਚ ਭੇਜਿਆ। ਜਿਵੇਂ ਹੀ ਸਾਹਿਬਜ਼ਾਦਾ ਮੈਦਾਨੇ ਜੰਗ ਵਿੱਚ ਆਇਆ। ਬੱਚੇ ਜਿਹੇ ਨੂੰ ਵੇਖ ਕੇ ਸਾਰੀ ਮੁਗਲ ਫੌਜ ਇੱਕੋ ਵਾਰ ਟੁੱਟ ਪਈ। ਗੁਰੂ ਜੀ ਨੇ ਇਹ ਵੇਖਦਿਆ ਹੀ ਗੜ੍ਹੀ ਵਿੱਚੋਂ ਤੀਰਾਂ ਦਾ ਬਾਰਸ਼ ਆਰੰਭ ਕਰ ਦਿੱਤੀ। ਤੀਰਾਂ ਦੀ ਛਾਵੇਂ ਸਾਹਿਬਜਾਦਾ ਜੁਝਾਰ ਸਿੰਘ ਜੀ ਅੱਗੇ ਵੱਧਦੇ ਹੋਏ ਵੈਰੀਆਂ ਦੇ ਆਹੂ ਲਾਹੁਣ ਲੱਗੇ। ਬੜੇ ਘਮਸਾਨ ਦਾ ਯੁੱਧ ਹੋਇਆ। ਕਈਆਂ ਨੂੰ ਪਾਰ ਬੁਲਾ ਕੇ ਅੰਤ ਸਾਹਿਬਜਾਦਾ ਜੁਝਾਰ ਸਿੰਘ ਜੀ ਵੀ ਸ਼ਹੀਦ ਹੋ ਗਏ।
ਗਰੀਬੀ, ਅਨਾਜ ਜਾਂ ਧਨ ਦੀ ਇੱਕ ਖਾਸ ਰਕਮ ਜਾਂ ਪੈਸੇ ਦੀ ਕਮੀ ਹੈ। ਗਰੀਬੀ ਇੱਕ ਬਹੁਪੱਖੀ ਸੰਕਲਪ ਹੈ, ਜਿਸ ਵਿੱਚ ਸਮਾਜਿਕ, ਆਰਥਿਕ ਅਤੇ ਰਾਜਨੀਤਕ ਤੱਤ ਸ਼ਾਮਲ ਹੋ ਸਕਦੇ ਹਨ। ਸੰਪੂਰਨ ਗਰੀਬੀ, ਅਤਿ ਦੀ ਗਰੀਬੀ, ਜਾਂ ਗੰਦਗੀ ਦਾ ਭਾਵ ਭੋਜਨ, ਕੱਪੜੇ ਅਤੇ ਆਸਰੇ ਵਰਗੀਆਂ ਬੁਨਿਆਦੀ ਨਿੱਜੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਜ਼ਰੂਰੀ ਅਰਥਾਂ ਦੀ ਪੂਰੀ ਘਾਟ ਹੈ।ਥ੍ਰੈਸ਼ਹੋਲਡ ਜਿਸ ਤੇ ਪੂਰਾ ਗਰੀਬੀ ਪਰਿਭਾਸ਼ਿਤ ਕੀਤੀ ਗਈ ਹੈ ਉਸ ਬਾਰੇ ਉਸ ਵਿਅਕਤੀ ਦੇ ਸਥਾਈ ਸਥਾਨ ਜਾਂ ਯੁੱਗ ਤੋਂ ਨਿਰਭਰ ਕਰਦੀ ਹੈ। ਦੂਜੇ ਪਾਸੇ, ਰਿਸ਼ਤੇਦਾਰ ਦੀ ਗਰੀਬੀ ਉਦੋਂ ਵਾਪਰਦੀ ਹੈ ਜਦੋਂ ਇੱਕ ਵਿਅਕਤੀ ਜੋ ਦੇਸ਼ ਵਿੱਚ ਰਹਿੰਦਾ ਹੈ, ਉਸ ਦੇਸ਼ ਦੀ ਬਾਕੀ ਦੀ ਆਬਾਦੀ ਦੀ ਤੁਲਨਾ ਵਿੱਚ "ਜੀਵਣ ਮਿਆਰਾਂ" ਦੀ ਇੱਕ ਘੱਟੋ ਘੱਟ ਪੱਧਰ ਦਾ ਆਨੰਦ ਨਹੀਂ ਮਾਣਦਾ। ਇਸ ਲਈ, ਜਿਸ ਥ੍ਰੈਸ਼ਹੋਲਡ ਤੇ ਪਰਿਭਾਸ਼ਿਤ ਗਰੀਬੀ ਪਰਿਭਾਸ਼ਤ ਕੀਤੀ ਗਈ ਹੈ, ਉਹ ਦੇਸ਼ ਤੋਂ ਦੂਜੇ, ਜਾਂ ਇੱਕ ਸਮਾਜ ਤੋਂ ਦੂਜੇ ਤਕ ਵੱਖਰੀ ਹੁੰਦੀ ਹੈ। ਗ਼ਰੀਬੀ ਬਹੁ-ਦਿਸ਼ਾਵੀ ਧਾਰਨਾ ਹੈ। ਮੋਟੇ ਤੌਰ ਉੱਤੇ ਇਹ ਉਹ ਦਿਸ਼ਾ ਹੈ ਜਿੱਥੇ ਵਿਅਕਤੀਗਤ ਕਲਿਆਣ ਅਧੂਰਾ ਅਤੇ ਸਮਾਜਿਕ ਤੌਰ ’ਤੇ ਅਪ੍ਰਵਾਨ ਹੁੰਦਾ ਹੈ। ਇਸ ਲਈ ਗ਼ਰੀਬੀ ਉਹ ਦਸ਼ਾ ਹੈ ਜਿਸ ਵਿਚ ਵਿਅਕਤੀ ਆਪਣੀਆਂ ਬੁਨਿਆਦੀ ਲੋੜਾਂ ਪੂਰੀਆਂ ਨਾ ਕਰ ਸਕਣ ਕਾਰਨ ਸਿਹਤਮੰਦ ਅਤੇ ਉਪਜਾਊ ਜ਼ਿੰਦਗੀ ਨਾ ਜਿਊਂ ਸਕਣ।ਬੁਨਿਆਦੀ ਲੋੜਾਂ ਨੂੰ ਪ੍ਰਦਾਨ ਕਰਨ ਨਾਲ ਸੇਵਾਵਾਂ ਨੂੰ ਭ੍ਰਿਸ਼ਟਾਚਾਰ, ਟੈਕਸ ਤੋਂ ਮੁਕਤ, ਕਰਜ਼ਾ ਦੀਆਂ ਸ਼ਰਤਾਂ ਅਤੇ ਸਿਹਤ ਸੰਭਾਲ ਅਤੇ ਵਿਦਿਅਕ ਪੇਸ਼ੇਵਰਾਂ ਦੁਆਰਾ ਦਿਮਾਗ ਦੀ ਨਿਕਾਸੀ ਦੁਆਰਾ ਪੇਸ਼ ਕਰਨ ਦੀ ਸਮਰੱਥਾ ਤੇ ਪਾਬੰਦੀਆਂ ਨੂੰ ਰੋਕਿਆ ਜਾ ਸਕਦਾ ਹੈ। ਬੁਨਿਆਦੀ ਲੋੜਾਂ ਨੂੰ ਜ਼ਿਆਦਾ ਕਿਫਾਇਤੀ ਬਣਾਉਣ ਲਈ ਆਮਦਨ ਵਧਾਉਣ ਦੀਆਂ ਰਣਨੀਤੀਆਂ ਵਿਚ ਖਾਸ ਤੌਰ 'ਤੇ ਕਲਿਆਣ, ਆਰਥਿਕ ਆਜ਼ਾਦੀਆਂ ਸ਼ਾਮਲ ਹਨ ਅਤੇ ਵਿੱਤੀ ਸਹਾਇਤਾ ਮੁਹੱਈਆ ਕਰਵਾਉਂਦੀ ਹੈ।ਸੰਯੁਕਤ ਰਾਸ਼ਟਰ ਅਤੇ ਵਿਸ਼ਵ ਬੈਂਕ ਵਰਗੀਆਂ ਬਹੁਤ ਸਾਰੀਆਂ ਕੌਮਾਂਤਰੀ ਸੰਸਥਾਵਾਂ ਲਈ ਗਰੀਬੀ ਘਟਾਉਣਾ ਹਾਲੇ ਵੀ ਇਕ ਮੁੱਖ ਮੁੱਦਾ (ਜਾਂ ਟੀਚਾ) ਹੈ।
ਨਿਊ ਹੈਂਪਸ਼ਰ (/nuːˈhæmpʃər/) ਸੰਯੁਕਤ ਰਾਜ ਦੇ ਉੱਤਰ-ਪੂਰਬੀ ਹਿੱਸੇ ਦੇ ਨਿਊ ਇੰਗਲੈਂਡ ਖੇਤਰ ਵਿੱਚ ਸਥਿੱਤ ਇੱਕ ਰਾਜ ਹੈ। ਇਸ ਦਾ ਨਾਂ ਦੱਖਣੀ ਇੰਗਲੈਂਡ ਦੀ ਹੈਂਪਸ਼ਾਇਰ ਕਾਊਂਟੀ ਮਗਰੋਂ ਰੱਖਿਆ ਗਿਆ ਸੀ। ਇਸ ਦੀਆਂ ਹੱਦਾਂ ਦੱਖਣ ਵੱਲ ਮੈਸਾਚੂਸਟਸ, ਪੱਛਮ ਵੱਲ ਵਰਮਾਂਟ, ਪੂਰਬ ਵੱਲ ਮੇਨ ਅਤੇ ਅੰਧ ਮਹਾਂਸਾਗਰ ਅਤੇ ਉੱਤਰ ਵੱਲ ਕੈਨੇਡੀਆਈ ਸੂਬੇ ਕੇਬੈਕ ਨਾਲ਼ ਲੱਗਦੀਆਂ ਹਨ। ਇਹ ਪੰਜਾਹ ਸੰਯੁਕਤ ਰਾਜਾਂ ਵਿੱਚੋਂ 5ਵਾਂ ਸਭ ਤੋਂ ਛੋਟਾ ਅਤੇ ਨੌਵਾਂ ਸਭ ਤੋਂ ਘੱਟ ਅਬਾਦੀ ਵਾਲਾ ਰਾਜ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਬੁਰੂੰਡੀ, ਅਧਿਕਾਰਕ ਤੌਰ ਉੱਤੇ ਬੁਰੂੰਡੀ ਦਾ ਗਣਰਾਜ (ਕਿਰੂੰਡੀ: Republika y'u Burundi}}; ਫ਼ਰਾਂਸੀਸੀ: République du Burundi), ਪੂਰਬੀ ਅਫ਼ਰੀਕਾ ਦੇ ਮਹਾਨ ਝੀਲਾਂ ਖੇਤਰ ਵਿੱਚ ਇੱਕ ਘਿਰਿਆ ਹੋਇਆ ਦੇਸ਼ ਹੈ ਜਿਸਦੀਆਂ ਹੱਦਾਂ ਉੱਤਰ ਵੱਲ ਰਵਾਂਡਾ, ਪੂਰਬ ਅਤੇ ਦੱਖਣ ਵੱਲ ਤਨਜ਼ਾਨੀਆ ਅਤੇ ਪੱਛਮ ਵੱਲ ਕਾਂਗੋ ਲੋਕਤੰਤਰੀ ਗਣਰਾਜ ਨਾਲ ਲੱਗਦੀਆਂ ਹਨ। ਇਸ ਦੀ ਰਾਜਧਾਨੀ ਬੁਜੁੰਬੁਰਾ ਹੈ। ਭਾਵੇਂ ਇਹ ਇੱਕ ਘਿਰਿਆ ਹੋਇਆ ਦੇਸ਼ ਹੈ ਪਰ ਇਸ ਦੀ ਦੱਖਣ-ਪੱਛਮੀ ਹੱਦ ਤੰਗਨਾਇਕਾ ਝੀਲ ਨਾਲ ਲੱਗਦੀ ਹੈ।
ਨਵਾਡਾ (/nəˈvædə/) ਸੰਯੁਕਤ ਰਾਜ ਦੇ ਪੱਛਮੀ, ਪਹਾੜ ਪੱਛਮੀ ਅਤੇ ਦੱਖਣ-ਪੱਛਮੀ ਖੇਤਰਾਂ ਵਿੱਚ ਸਥਿੱਤ ਇੱਕ ਰਾਜ ਹੈ। ਇਹ ਪੰਜਾਹ ਸੰਯੁਕਤ ਰਾਜਾਂ ਵਿੱਚੋਂ 7ਵਾਂ ਸਭ ਤੋਂ ਵੱਡਾ, 35ਵਾਂ ਸਭ ਤੋਂ ਵੱਧ ਅਬਾਦੀ ਵਾਲਾ ਅਤੇ 9ਵਾਂ ਸਭ ਤੋਂ ਘੱਟ ਅਬਾਦੀ ਘਣਤਾ ਵਾਲਾ ਰਾਜ ਹੈ। ਇਸ ਰਾਜ ਦੀ ਅਬਾਦੀ ਦਾ ਦੋ-ਤਿਹਾਈ ਤੋਂ ਵੱਧ ਹਿੱਸਾ ਇੱਕੋ ਕਾਊਂਟੀ, ਕਲਾਰਕ ਕਾਊਂਟੀ, ਵਿੱਚ ਰਹਿੰਦਾ ਹੈ ਜਿਸ ਵਿੱਚ ਲਾਸ ਵੇਗਸ-ਪੈਰਾਡਾਈਸ ਮਹਾਂਨਗਰੀ ਇਲਾਕਾ ਸ਼ਾਮਲ ਹੈ, ਜਿਸ ਵਿੱਚ ਰਾਜ ਦੇ ਤਿੰਨ ਸਭ ਤੋਂ ਵੱਡੇ ਸੰਮਿਲਤ ਸ਼ਹਿਰ ਸਥਿੱਤ ਹਨ। ਇਸ ਦੀ ਰਾਜਧਾਨੀ ਕਾਰਸਨ ਸ਼ਹਿਰ ਹੈ।
ਵੁਮੈਨ'ਜ਼ ਸਟਡੀਜ਼ ਇੱਕ ਅਕਾਦਮਿਕ ਖੇਤਰ ਹੈ, ਜੋ ਲਿੰਗ ਦੇ ਸਮਾਜਿਕ ਅਤੇ ਸੱਭਿਆਚਾਰਕ ਕਾਰਜਾਂ ਦੀ ਪੜਤਾਲ ਕਰਦੇ ਸਮੇਂ, ਔਰਤਾਂ ਦੇ ਜੀਵਨ ਅਤੇ ਅਨੁਭਵ ਦੇ ਅਧਿਐਨ ਕੇਂਦਰ ਵਿੱਚ ਨਾਰੀਵਾਦੀ ਅਤੇ ਅੰਤਰ-ਸ਼ਾਸਤਰੀ ਢੰਗਾਂ ਨੂੰ ਖਿੱਚਦਾ ਹੈ; ਸਨਮਾਨ ਅਤੇ ਜ਼ੁਲਮ ਦੇ ਪ੍ਰਬੰਧ; ਅਤੇ ਸ਼ਕਤੀ ਅਤੇ ਲਿੰਗ ਵਿਚਕਾਰ ਰਿਸ਼ਤੇ ਜਿਵੇਂ ਕਿ ਉਹ ਦੂਜੀਆਂ ਪਛਾਣਾਂ ਅਤੇ ਸਮਾਜਿਕ ਸਥਾਨਾਂ ਜਿਵੇਂ ਕਿ ਨਸਲ, ਜਿਨਸੀ ਰੁਝਾਣ, ਸਮਾਜਿਕ-ਆਰਥਿਕ ਵਰਗ ਅਤੇ ਅਪੰਗਤਾ ਦੇ ਨਾਲ ਇਕਸਾਰ ਹੁੰਦਾ ਹੈ।ਔਰਤਾਂ ਦੇ ਅਧਿਐਨ ਦੇ ਖੇਤਰ ਵਿੱਚ ਪ੍ਰਸਿੱਧ ਸਿਧਾਂਤ ਵਿੱਚ ਨਾਰੀਵਾਦੀ ਸਿਧਾਂਤ, ਦ੍ਰਿਸ਼ਟੀਕੋਣ ਸਿਧਾਂਤ, ਅੰਤਰ-ਸਰਲਤਾ, ਬਹੁਸਭਿਆਚਾਰਵਾਦ, ਅੰਤਰਰਾਸ਼ਟਰੀ ਨਾਰੀਵਾਦ, ਸਮਾਜਿਕ ਨਿਆਂ, ਅਧਿਐਨ, ਏਜੰਸੀ, ਬਾਇਓਪਲੇਟਿਕਸ, ਭੌਤਿਕੀਆ ਅਤੇ ਮੂਰਤੀ ਨੂੰ ਪ੍ਰਭਾਵਿਤ ਕਰਦੇ ਹਨ। ਔਰਤਾਂ ਦੇ ਅਧਿਐਨਾਂ ਨਾਲ ਸੰਬੰਧਿਤ ਖੋਜ ਕਾਰਜਾਂ ਅਤੇ ਢੰਗਾਂ ਵਿੱਚ ਨਸਲੀ-ਵਿਗਿਆਨ, ਆਟੋਥੈਨੋਗ੍ਰਾਫੀ, ਫੋਕਸ ਗਰੁੱਪਸ, ਸਰਵੇਖਣਾਂ, ਕਮਿਊਨਿਟੀ-ਅਧਾਰਿਤ ਖੋਜ, ਭਾਸ਼ਣ ਵਿਸ਼ਲੇਸ਼ਣ ਅਤੇ ਗੰਭੀਰ ਸਿਧਾਂਤ, ਉੱਤਰ-ਸੰਰਚਨਾਵਾਦ, ਅਤੇ ਕਵਣਸ਼ੀਲ ਥਿਊਰੀ ਨਾਲ ਸੰਬੰਧਿਤ ਰੀਡਿੰਗ ਪ੍ਰਥਾਵਾਂ ਸ਼ਾਮਲ ਹਨ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। ੭ਪੋਹ (22 ਦਿਸੰਬਰ) ਅਤੇ ੧੨ ਪੋਹ (27 ਦਿਸੰਬਰ) 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (੯ਸਾਲ) ਅਤੇ ਬਾਬਾ ਫ਼ਤਹਿ ਸਿੰਘ (੭ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ- ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥ ਗੁਰਮਤਿ ਅਨੁਸਾਰ ਅਧਿਆਤਮਿਕ ਅਨੰਦ ਦੀ ਪ੍ਰਾਪਤੀ ਲਈ ਮਨੁੱਖ ਨੂੰ ਆਪਾ ਮਿਟਾਉਣ ਦੀ ਲੋੜ ਹੁੰਦੀ ਹੈ। ਇਹ ਮਾਰਗ ਇੱਕ ਮਹਾਨ ਸੂਰਮਗਤੀ ਦਾ ਕਾਰਜ ਹੈ। ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਮਾਰਗ ਤੇ ਚੱਲਣ ਲਈ ਸਿਰ ਭੇਟ ਕਰਨ ਦੀ ਸ਼ਰਤ ਰੱਖੀ ਸੀ। ਇਸੇ ਲੀਹ ਤੇ ਤੁਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸੇ ਦੀ ਸਾਜਨਾ ਕੀਤੀ। ਖਾਲਸਾ ਇੱਕ ਆਦਰਸ਼ਕ, ਸੰਪੂਰਨ ਅਤੇ ਸੁਤੰਤਰ ਮਨੁੱਖ ਹੈ ਜਿਸ ਨੂੰ ਗੁਰਬਾਣੀ ਵਿੱਚ ਸਚਿਆਰ, ਗੁਰਮੁਖ ਅਤੇ ਬ੍ਰਹਮ ਗਿਆਨੀ ਕਿਹਾ ਗਿਆ ਹੈ। ਖਾਲਸਾ ਗੁਰੂ ਨੂੰ ਤਨ, ਮਨ, ਧਨ ਸੌਂਪ ਦਿੰਦਾ ਹੈ, ਤੇ ਜਬਰ ਜ਼ੁਲਮ ਦੇ ਟਾਕਰੇ ਲਈ ਜੂਝ ਮਰਨ ਤੋਂ ਝਿਜਕਦਾ ਨਹੀਂ ਹੈ- ਜਉ ਤਉ ਪ੍ਰੇਮ ਖੇਲਣ ਕਾ ਚਾਉ ਸਿਰੁ ਧਰਿ ਤਲੀ ਗਲੀ ਮੇਰੀ ਆਉ॥ ਇਤੁ ਮਾਰਗਿ ਪੈਰੁ ਧਰੀਜੈ ਸਿਰ ਦੀਜੈ ਕਾਣਿ ਨ ਕੀਜੈ॥ (ਪੰਨਾ 1412) ਅਰੁ ਸਿੱਖ ਹੋਂ ਆਪਨੇ ਹੀ ਮਨ ਕਉ ਇਹ ਲਾਲਚ ਹਉ ਗੁਨ ਤਉ ਉਚਰੋਂ॥ ਜਬ ਆਵ ਕੀ ਅਉਧ ਨਿਧਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋਂ॥ ਗੁਰੂ ਜੀ ਦੇ ਕਿਲਾ ਖਾਲੀ ਕਰਕੇ ਜਾਣ ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਹਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ ਕਿ ਦਹ ਲਕ ਬਰਾਯਦ ਬਰੂੰ ਬੇਖਬਰ॥ (ਜ਼ਫ਼ਰਨਾਮਾ) ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਵਿਖੇ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1704 ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਹਨਾਂ ਨੂੰ ਕਿਲੇ ਦੇ ਠੰਢੇ ਬੁਰਜ ਵਿੱਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ 'ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ ਮੈਂ ਇਹਨਾਂ ਸ਼ੀਰ-ਖੋਰਾਂ ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। ਅੱਲ੍ਹਾ ਯਾਰ ਖ਼ਾਂ ਜੋਗੀ ਦੇ ਸ਼ਬਦਾਂ ਵਿੱਚ- ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ। ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ। ਕਾਜ਼ੀ ਅਤੇ ਸ਼ੇਰ ਖਾਨ ਨੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇੱਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਨ੍ਹਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ। ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ। ਇਸ ਤੋਂ ਬਾਅਦ 27 ਦਸੰਬਰ ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਹਨਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਦੇ ਸਿਰ ਤੇ 10 ਪਾਤਸ਼ਾਹੀਆਂ ਦੇ ਮਹਾਨ ਕਾਰਜਾਂ ਦੀ ਜ਼ਿੰਮੇਵਾਰੀ ਦਾ ਭਾਰ ਆ ਪਿਆ ਸੀ ਉਹ ਇਸ ਨੂੰ ਹੇਠਾਂ ਨਹੀਂ ਗੇਰਨਾ ਚਾਹੁੰਦੇ ਸਨ। ਉਹਨਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ। ਭਾਈ ਦੁੱਨਾ ਸਿੰਘ ਹੰਡੂਰੀਆ ਜੋ ਚਮਕੌਰ ਤੱਕ ਗੁਰੂ ਜੀ ਦੇ ਨਾਲ ਸੀ, ਇਸ ਤਰ੍ਹਾਂ ਲਿਖਦਾ ਹੈ- ਜ਼ੋਰਾਵਰ ਸਿੰਘ ਐਸੇ ਭਨੈ, ਕਿਉਂ ਭਾਈ!
ਅਲਾਬਾਮਾ (/ˌæləˈbæmə/) ਸੰਯੁਕਤ ਰਾਜ ਦੇ ਦੱਖਣ-ਪੂਰਬੀ ਖੇਤਰ ਵਿੱਚ ਸਥਿੱਤ ਇੱਕ ਰਾਜ ਹੈ ਜਿਸਦੀਆਂ ਹੱਦਾਂ ਉੱਤਰ ਵੱਲ ਟੇਨੈਸੀ, ਪੂਰਬ ਵੱਲ ਜਾਰਜੀਆ, ਦੱਖਣ ਵੱਲ ਫ਼ਲਾਰਿਡਾ ਅਤੇ ਮੈਕਸੀਕੋ ਦੀ ਖਾੜੀ ਅਤੇ ਪੱਛਮ ਵੱਲ ਮਿੱਸੀਸਿੱਪੀ ਨਾਲ਼ ਲੱਗਦੀਆਂ ਹਨ। ਇਹ ਪੰਜਾਹ ਸੰਯੁਕਤ ਅਮਰੀਕੀ ਰਾਜਾਂ ਵਿੱਚੋਂ ਖੇਤਰਫਲ ਪੱਖੋਂ 30ਵੇਂ ਅਤੇ ਅਬਾਦੀ ਪੱਖੋਂ 23ਵੇਂ ਦਰਜੇ ਉੱਤੇ ਹੈ। ਇਸ ਵਿੱਚ ਦੇਸ਼ ਦੇ ਸਭ ਤੋਂ ਲੰਮੇ ਅੰਦਰੂਨੀ ਗਾਹਣਯੋਗ ਦਰਿਆਈ ਰਾਹਾਂ ਵਿੱਚੋਂ ਇੱਕ ਹੈ ਜਿਸਦੀ ਲੰਬਾਈ 1,300 ਕਿ.ਮੀ.
ਚੰਦਰ ਸ਼ੇਖਰ ਆਜ਼ਾਦ ਉਚਾਰਨ (23 ਜੁਲਾਈ 1906 – 27 ਫਰਵਰੀ 1931), ਆਜ਼ਾਦ ਵਜੋਂ ਮਸ਼ਹੂਰ ਭਾਰਤੀ ਇਨਕਲਾਬੀ ਸਨ ਜਿਨ੍ਹਾਂ ਨੇ ਹਿੰਦੁਸਤਾਨ ਰਿਪਬਲਿਕਨ ਐਸੋਸੀਏਸ਼ਨ ਨੂੰ ਇਸਦੇ ਬਾਨੀ ਰਾਮ ਪਰਸ਼ਾਦ ਬਿਸਮਿਲ ਅਤੇ ਤਿੰਨ ਹੋਰ ਪ੍ਰਮੁੱਖ ਪਾਰਟੀ ਆਗੂਆਂ, ਰੋਸ਼ਨ ਸਿੰਘ, ਰਾਜਿੰਦਰ ਨਾਥ ਲਾਹਿਰੀ ਅਤੇ ਅਸ਼ਫਾਕਉਲਾ ਖਾਨ ਦੀ ਮੌਤ ਦੇ ਬਾਅਦ ਨਵੇਂ ਨਾਮ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (HSRA) ਹੇਠ ਪੁਨਰਗਠਿਤ ਕੀਤਾ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਫ਼ਾਰਸੀ (فارسی), ਇੱਕ ਭਾਸ਼ਾ ਹੈ ਜੋ ਇਰਾਨ, ਅਫਗਾਨਿਸਤਾਨ, ਤਾਜਿਕਸਤਾਨ ਅਤੇ ਉਜਬੇਕਿਸਤਾਨ ਦੀ ਪਹਿਲੀ ਅਤੇ ਸਰਕਾਰੀ ਭਾਸ਼ਾ ਹੈ। ਇਸਨੂੰ 7.5 ਕਰੋੜ ਲੋਕ ਬੋਲਦੇ ਹਨ। ਭਾਸ਼ਾ ਪਰਿਵਾਰ ਦੇ ਲਿਹਾਜ ਨਾਲ ਇਹ ਹਿੰਦ-ਯੂਰਪੀ ਭਾਸ਼ਾ-ਪਰਿਵਾਰ ਦੀ ਹਿੰਦ-ਈਰਾਨੀ ਸ਼ਾਖਾ ਦੀ ਈਰਾਨੀ ਉਪਸ਼ਾਖਾ ਦੀ ਮੈਂਬਰ ਹੈ ਅਤੇ ਪੰਜਾਬੀ ਦੀ ਤਰ੍ਹਾਂ ਇਸ ਵਿੱਚ ਕਿਰਿਆ ਵਾਕ ਦੇ ਆਖਰ ਵਿੱਚ ਆਉਂਦੀ ਹੈ। ਇਹ ਸੰਸਕ੍ਰਿਤ ਨਾਲ ਕਾਫੀ ਮਿਲਦੀ-ਜੁਲਦੀ ਹੈ ਅਤੇ ਉਰਦੂ (ਅਤੇ ਹਿੰਦੀ) 'ਤੇ ਪੰਜਾਬੀ ਵਿੱਚ ਇਸ ਦੇ ਕਈ ਸ਼ਬਦ ਵਰਤੇ ਜਾਂਦੇ ਹਨ। ਇਹ ਅਰਬੀ-ਫ਼ਾਰਸੀ ਲਿੱਪੀ ਵਿੱਚ ਲਿਖੀ ਜਾਂਦੀ ਹੈ। ਅੰਗਰੇਜਾਂ ਦੇ ਆਉਣ ਤੋਂ ਪਹਿਲਾਂ ਭਾਰਤੀ ਉਪ ਮਹਾਂਦੀਪ ਵਿੱਚ ਫਾਰਸੀ ਦੀ ਵਰਤੋਂ ਦਰਬਾਰੀ ਕੰਮਾਂ ਅਤੇ ਲਿਖਾਈ ਦੀ ਬੋਲੀ ਦੇ ਰੂਪ ਵਿੱਚ ਹੁੰਦੀ ਸੀ। ਦਰਬਾਰ ਵਿੱਚ ਵਰਤੋਂ ਹੋਣ ਦੇ ਕਾਰਨ ਹੀ ਅਫਗਾਨਿਸਤਾਨ ਵਿੱਚ ਇਸਨੂੰ ਦਰੀ ਕਿਹਾ ਜਾਂਦਾ ਹੈ।
ਸਿੱਖ ਧਰਮ ਦੇ 1469 ਤੋਂ 1708 ਵਿੱਚ ਦਸ ਗੁਰੂ ਹੋਏ ਹਨ। ਇਹ ਅਧਿਆਪਕ ਰੂਹਾਨੀ ਜੋਤ ਸਨ, ਜਿੰਨਾਂ ਦੀ ਜਿੰਦਗੀ ਦਾ ਮੁੱਖ ਮਕਸਦ ਲੋਕਾਂ ਦੀ ਭਲਾਈ ਹੀ ਮਕਸਦ ਸੀ। ਹਰ ਗੁਰੂ ਨੇ ਪਿਛਲੇ ਗੁਰੂ ਰਾਹੀਂ ਦਿੱਤੀਆਂ ਸਿੱਖਿਆਵਾਂ ਦਾ ਸਮਰਥਨ ਕੀਤਾ ਅਤੇ ਹੋਰ ਜਾਣਕਾਰੀ ਸ਼ਾਮਿਲ ਕੀਤੀ, ਜਿਸ ਦੇ ਨਤੀਜੇ ਵਜੋਂ ਸਿੱਖ ਧਰਮ ਦੀ ਨੀਂਹ ਤਿਆਰ ਹੋਈ। ਗੁਰੂ ਨਾਨਕ ਜੀ ਪਹਿਲੇ ਗੁਰੂ ਸਨ ਅਤੇ ਗੁਰੂ ਗੋਬਿੰਦ ਸਿੰਘ ਜੀ ਵਿਅਕਤੀ ਦੇ ਰੂਪ ਵਿੱਚ ਆਖਰੀ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਸੰਸਾਰ ਨੂੰ ਤਿਆਗਿਆ ਤਾਂ ਉਹਨਾਂ ਗੁਰੂ ਗ੍ਰੰਥ ਸਾਹਿਬ ਨੂੰ ਸਿੱਖਾਂ ਦੇ ਆਖਰੀ ਅਤੇ ਅੰਤਮ ਗੁਰੂ ਬਣਾਇਆ।
ਗੋਇੰਦਵਾਲ ਸਾਹਿਬ ਭਾਰਤੀ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਖਡੂਰ ਸਾਹਿਬ ਦਾ ਇੱਕ ਪਿੰਡ ਹੈ,ਜੋ ਤਰਨਤਾਰਨ ਸਾਹਿਬ ਤੋਂ 23 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਹ ਨਗਰ 16ਵੀਂ ਸਦੀ ਵਿੱਚ ਗੁਰੂ ਅਮਰਦਾਸ ਜੀ ਨੇ ਵਸਾਇਆ ਤੇ ਸਿੱਖਾਂ ਦਾ ਬਹੁਤ ਵੱਡਾ ਕੇਂਦਰ ਸੀ। ਇਹ ਸਹਿਰ ਬਿਆਸ ਦਰਿਆ ਦੇ ਕੰਢੇ ਤੇ ਵਸਿਆ ਹੋਇਆ ਹੈ।ਇਹ ਸ੍ਰੀ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਪੈਂਦਾ ਹੈ।
ਕਬੱਡੀ ਇੱਕ ਖੇਡ ਹੈ ਜੋ ਮੁੱਖ ਤੌਰ ’ਤੇ ਭਾਰਤੀ ਉਪ-ਮਹਾਦੀਪ ਵਿੱਚ ਖੇਡੀ ਜਾਂਦੀ ਹੈ। ਪੰਜਾਬ ਵਿੱਚ ਇਸ ਖੇਡ ਨੂੰ ਵਧੇਰੇ ਅਹਿਮੀਅਤ ਹਾਸਲ ਹੈ। ਇੱਥੇ ਇਸਨੂੰ ਮਾਂ ਖੇਡ ਦਾ ਦਰਜਾ ਹਾਸਲ ਹੈ। ਇਸ ਤੋਂ ਬਿਨਾਂ ਇਹ ਭਾਰਤ, ਨੇਪਾਲ, ਬੰਗਲਾਦੇਸ਼, ਸ਼੍ਰੀ ਲੰਕਾ, ਪਾਕਿਸਤਾਨ, ਇਰਾਨ, ਕੈਨੇਡਾ, ਅਤੇ ਅਮਰੀਕਾ ਆਦਿ ਮੁਲਕਾਂ ਵਿੱਚ ਵੀ ਖੇਡੀ ਜਾਂਦੀ ਹੈ। ਚੜ੍ਹਦੇ ਪੰਜਾਬ ਵਿੱਚ ਹੋਏ ਕਬੱਡੀ ਵਰਲਡ ਕੱਪ ਵਿੱਚ ਕਾਫ਼ੀ ਦੇਸ਼ਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਕਬੱਡੀ ਨਾਮ ਦੀ ਵਰਤੋਂ ਆਮ ਤੌਰ ਤੇ ਉੱਤਰ ਭਾਰਤ ਵਿੱਚ ਕੀਤੀ ਜਾਂਦੀ ਹੈ, ਇਸ ਖੇਡ ਨੂੰ ਦੱਖਣ ਵਿੱਚ ਚੇਡੁਗੁਡੁ ਅਤੇ ਪੂਰਬ ਵਿੱਚ ਵੀ ਤੂੰ ਤੂੰ ਦੇ ਨਾਮ ਨਾਲ ਵੀ ਜਾਣਦੇ ਹਨ।
ਪੰਜਾਬ ਦੇ ਮੇਲਿਆਂ ਅਤੇ ਤਿਉਹਾਰਾਂ ਦੀ ਸੂਚੀ (ਭਾਰਤ)
ਪੰਜਾਬ ਵਿੱਚ ਪੂਰੇ ਸਾਲ ਵਿੱਚ ਬਹੁਤ ਮੇਲੇ ਅਤੇ ਤਿਉਹਾਰ ਮਨਾਏ ਜਾਂਦੇ ਹਨ। ਜਿੰਨ੍ਹਾ ਵਿੱਚੋ ਕੁਝ ਅੱਗੇ ਦਿੱਤੇ ਗਏ ਹਨ।
ਇਸ ਕਿਸਮ ਦੇ ਜਿਨਸੀ ਕਾਮਿਆਂ ਦੇ ਅਧਿਕਾਰਾਂ ਵਿੱਚ ਵਿਅਕਤੀਆਂ ਅਤੇ ਸੰਗਠਨਾਂ ਦੁਆਰਾ ਵਿਸ਼ਵ ਪੱਧਰ ਤੇ ਅਪਣਾਏ ਜਾ ਰਹੇ ਵੱਖ-ਵੱਖ ਟੀਚਿਆਂ ਨੂੰ ਸ਼ਾਮਲ ਕੀਤਾ ਗਿਆ ਹੈ ਜਿਨਾਂ ਵਿੱਚ ਖਾਸ ਤੌਰ ਤੇ ਜਿਨਸੀ ਕਾਮਿਆਂ ਅਤੇ ਉਨ੍ਹਾਂ ਦੇ ਗਾਹਕਾਂ ਦੇ ਮਨੁੱਖੀ, ਸਿਹਤ ਅਤੇ ਲੇਬਰ ਅਧਿਕਾਰ ਸ਼ਾਮਲ ਹਨ। ਇਨ੍ਹਾਂ ਅੰਦੋਲਨਾਂ ਦੇ ਟੀਚੇ ਭਿੰਨਤਾਪੂਰਨ ਹਨ, ਪਰ ਆਮ ਤੌਰ 'ਤੇ ਸੈਕਸ ਦੇ ਕੰਮ, ਨੂੰ ਘੋਰ ਅਪਰਾਧ ਕਿਹਾ ਜਾਂਦਾ ਹੈ ਅਤੇ ਇਸ ਨੂੰ ਨਿਯੰਤਰਣ ਕਰਨ ਦਾ ਉਦੇਸ਼ ਰੱਖਿਆ ਜਾਂਦਾ ਹੈ। ਲਿੰਗਕ ਵਪਾਰ ਨੂੰ ਸਥਾਨਕ ਅਤੇ ਅੰਤਰਰਾਸ਼ਟਰੀ ਪੱਧਰ ਤੇ ਸਾਰੇ ਵਿਅਕਤੀਆਂ ਲਈ ਕਾਨੂੰਨੀ ਅਤੇ ਸੱਭਿਆਚਾਰਕ ਸ਼ਕਤੀਆਂ ਤੋਂ ਪਹਿਲਾਂ ਨਿਰਪੱਖ ਇਲਾਜ ਬਣਾਉਣਾ ਯਕੀਨੀ ਹੈ।
ਰੁੱਖਜਾਂ ਦਰਖ਼ਤ ਐਸੇ ਪੌਦੇ ਨੂੰ ਕਹਿੰਦੇ ਹਨ ਜਿਸ ਦਾ ਆਮ ਤੌਰ ਤੇ ਇੱਕ ਬੜਾ ਤਣਾ ਹੋਵੇ ਜੋ ਉੱਪਰ ਜਾ ਕੇ ਟਾਹਣਿਆਂ ਅਤੇ ਟਾਹਣੀਆਂ ਵਿੱਚ ਤਕਸੀਮ ਹੋ ਜਾਏ। ਟਾਹਣੀਆਂ ਨੂੰ ਪੱਤੇ, ਫੁੱਲ ਔਰ ਫਲ਼ ਲੱਗਦੇ ਹਨ। ਕੁਛ ਬੌਟਨੀ ਵਿਦਵਾਨ ਦਰਖ਼ਤ ਲਈ ਘੱਟੋ ਘੱਟ ਉੱਚਾਈ ਵੀ ਜ਼ਰੂਰੀ ਸਮਝਦੇ ਹਨ ਜੋ 3 ਤੋਂ 6 ਮੀਟਰ ਤੱਕ ਹੈ। ਕੁਛ ਲੋਕ ਸਮਝਦੇ ਹਨ ਕਿ ਅਗਰ ਕਿਸੇ ਪੌਦੇ ਦਾ ਕੱਦ ਘੱਟੋ ਘੱਟ 10 ਸੈਂਟੀਮੀਟਰ ਹੋਵੇ ਜਾਂ ਘੇਰਾ 30 ਸੈਂਟੀਮੀਟਰ ਹੋਵੇ ਤਾਂ ਇਹ ਰੱਖ ਹੋਵਗਾ। ਇੱਕ ਤੋਂ ਜ਼ਿਆਦਾ ਨਿੱਕੇ ਨਿੱਕੇ ਤਣੇ ਉਸ ਨੂੰ ਝਾੜੀ ਬਣਾ ਦਿੰਦੇ ਹਨ।
ਚਾਰ ਸਾਹਿਬਜ਼ਾਦੇ (ਫਿਲਮ) ਹੈਰੀ ਬਵੇਜਾ ਦੀ ਨਿਗਰਾਨੀ ਹੇਠ ਬਣੀ ਇੱਕ ਪੰਜਾਬੀ 3ਡੀ ਐਨੀਮੇਟਿਡ ਫਿਲਮ ਹੈ। ਇਸਬ ਫਿਲਮ ਦੀ ਨਿਰਮਾਤਾ ਪੰਮੀ ਬਾਵੇਜਾ ਹੈ। ਇਹ ਸਿੱਖ ਇਤਿਹਾਸ ਬਾਰੇ ਪਹਿਲੀ ਤਸਵੀਰੀ ਯਥਾਰਥਵਾਦੀ 3ਡੀ ਐਨੀਮੇਸ਼ਨ ਫਿਲਮ ਹੈ। ਇਹ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ (ਸਾਹਿਬਜ਼ਾਦਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਜੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਜੀ) ਦੀਆਂ ਕੁਰਬਾਨੀਆਂ ਦੀ ਅਸਲੀ ਕਹਾਣੀ ਹੈ।ਇਹ ਫਿਲਮ 'ਬਵੇਜਾ ਮੂਵੀ ਬੈਨਰ' ਹੇਠ ਪੰਮੀ ਬਵੇਜਾ ਦੁਆਰਾ ਬਣਾਈ ਗਈ ਸੀ। ਓਮ ਪੁਰੀ ਫਿਲਮ ਦਾ ਵਾਚਕ ਹੈ।
ਜਾਰਜੀਆ (საქართველო, ਸਾਖਾਰਥਵੇਲੋ) — ਟਰਾਂਸਕਾਕੇਸ਼ੀਆ ਖੇਤਰ ਦੇ ਕੇਂਦਰਵਰਤੀ ਅਤੇ ਪੱਛਮੀ ਭਾਗ ਵਿੱਚ ਕਾਲਾ ਸਾਗਰ ਦੇ ਦੱਖਣ-ਪੂਰਬੀ ਤਟ ਉੱਤੇ ਸਥਿਤ ਇੱਕ ਰਾਜ ਹੈ। 1991 ਤੱਕ ਇਹ ਜਾਰਜੀਆਈ ਸੋਵੀਅਤ ਸਮਾਜਵਾਦੀ ਗਣਤੰਤਰ ਦੇ ਰੂਪ ਵਿੱਚ ਸੋਵੀਅਤ ਸੰਘ ਦੇ 15 ਗਣਤੰਤਰਾਂ ਵਿੱਚੋਂ ਇੱਕ ਸੀ। ਜਾਰਜੀਆ ਦੀ ਸੀਮਾ ਉੱਤਰ ਵਿੱਚ ਰੂਸ ਨਾਲ, ਪੂਰਬ ਵਿੱਚ ਅਜਰਬਾਈਜਾਨ ਨਾਲ ਅਤੇ ਦੱਖਣ ਵਿੱਚ ਆਰਮੀਨੀਆ ਅਤੇ ਤੁਰਕੀ ਨਾਲ ਲੱਗਦੀ ਹੈ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਔਰਤਾਂ ਦੇ ਅਧਿਕਾਰ ਮਨੁੱਖੀ ਅਧਿਕਾਰ ਹਨ
"ਔਰਤਾਂ ਦੇ ਅਧਿਕਾਰ ਮਨੁੱਖੀ ਅਧਿਕਾਰ ਹਨ", ਨਾਰੀਵਾਦੀ ਲਹਿਰ ਵਿੱਚ ਵਰਤਿਆ ਜਾਂਦਾ ਇੱਕ ਵਾਕ ਹੈ। ਇਸ ਵਾਕ ਦੀ ਵਰਤੋਂ ਸਭ ਤੋਂ ਪਹਿਲਾਂ 1980ਵਿਆਂ ਅਤੇ 1990ਵਿਆਂ ਦੀ ਸ਼ੁਰੂਆਤ ਵਿੱਚ ਕੀਤੀ ਗਈ ਸੀ। 5 ਸਤੰਬਰ 1995 ਨੂੰ ਸੰਯੁਕਤ ਰਾਜ ਦੀ ਪਹਿਲੀ ਔਰਤ ਹਿਲੇਰੀ ਰੋਧੈਮ ਕਲਿੰਟਨ ਦੁਆਰਾ ਦਿੱਤੇ ਗਏ ਭਾਸ਼ਣ ਦਾ ਨਾਂ ਇਸ 'ਤੇ ਰੱਖਿਆ ਗਿਆ, ਬੀਜਿੰਗ ਵਿੱਚ ਔਰਤਾਂ 'ਤੇ ਸੰਯੁਕਤ ਰਾਸ਼ਟਰ-ਸੰਘ ਚੌਥੀ ਵਿਸ਼ਵ ਸੰਮੇਲਨ ਦੌਰਾਨ ਇਸ ਦੀ ਵਰਤੋਂ ਕੀਤੀ। ਇਸ ਭਾਸ਼ਣ ਵਿੱਚ ਉਹ ਮਨੁੱਖੀ ਅਧਿਕਾਰਾਂ ਦੇ ਨਾਲ ਔਰਤਾਂ ਦੇ ਅਧਿਕਾਰਾਂ ਦੀ ਕਲਪਨਾ ਨੂੰ ਚੰਗੀ ਤਰ੍ਹਾਂ ਜੋੜਨ ਦੀ ਕੋਸ਼ਿਸ਼ ਕਰਦੀ ਰਹੀ। ਭਾਸ਼ਣ ਵਿੱਚ, ਕਲਿੰਟਨ ਨੇ ਲੰਬੇ ਅਤੇ ਦਿਸ਼ਾਵੀ ਪ੍ਰਭਾਵਾਂ ਦੇ ਅੰਦਰ ਸ਼ਬਦ ਵਰਤਿਆ, "ਮਨੁੱਖੀ ਅਧਿਕਾਰ ਔਰਤਾਂ ਦੇ ਅਧਿਕਾਰ ਹਨ ਅਤੇ ਔਰਤਾਂ ਦੇ ਅਧਿਕਾਰ ਮਨੁੱਖੀ ਅਧਿਕਾਰ ਹਨ।"
ਐਵੇਂਜ਼ਰਸ: ਏੰਡ ਗੇਮ (ਅੰਗ੍ਰੇਜ਼ੀ ਨਾਮ: Avengers: Endgame) ਇੱਕ ਆਉਣ ਵਾਲੀ ਅਮਰੀਕੀ ਸੁਪਰਹੀਰੋ ਫ਼ਿਲਮ ਹੈ, ਜੋ ਮਾਰਵਲ ਕੌਮੀਕਸ ਸੁਪਰਹੀਰੋ ਦੀ ਟੀਮ ਐਵੇਂਜ਼ਰਸ 'ਤੇ ਆਧਾਰਤ ਹੈ ਅਤੇ ਮਾਰਵਲ ਸਟੂਡੀਓ ਦੁਆਰਾ ਨਿਰਮਿਤ ਅਤੇ ਵਾਲਟ ਡਿਜ਼ਨੀ ਸਟੂਡੀਓਜ਼ ਮੋਸ਼ਨ ਪਿਕਚਰਸ ਦੁਆਰਾ ਡਿਸਟ੍ਰਬਿਊਟ ਕੀਤੀ ਗਈ ਹੈ। ਇਹ 2018 ਦੀ ਫ਼ਿਲਮ ਐਵੇਂਜ਼ਰਸ: ਇਨਫਿਨਟੀ ਵਾਰ ਦੇ ਸਿੱਧੇ ਸੀਕਵਲ ਅਤੇ 2012 ਦੀ ਮਾਰਵਲਜ਼ ਦੀ ਐਵੇਜਰਜ਼ ਅਤੇ 2015 ਦੇ ਐਵੇਜਰਜ਼ - ਦਾ ਏਜ ਆਫ਼ ਅਲਟਰੋਨ ਅਤੇ ਮਾਰਵ੍ਲ ਸਿਨੇਮੈਟਿਕ ਯੂਨੀਵਰਸ ਦੀ 22 ਵੀਂ ਫਿਲਮ ਹੈ। ਇਹ ਐਂਥਨੀ ਅਤੇ ਜੋਅ ਰੂਸੋ ਦੁਆਰਾ ਨਿਰਦੇਸ਼ਕ ਕੀਤੀ ਗਈ ਹੈ ਕ੍ਰਿਸਟੋਫਰ ਮਾਰਕਸ ਅਤੇ ਸਟੀਫਨ ਮੈਕਫੈਲੀ ਦੁਆਰਾ ਸਕ੍ਰੀਨਪਲੇ ਲਿਖੇ ਗਏ ਹਨ।