ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਕ੍ਰਿਪਟੋਕਰੰਸੀ (ਜਾਂ ਕ੍ਰਿਪਟੋ ਮੁਦਰਾ) ਇੱਕ ਡਿਜ਼ੀਟਲ ਸੰਪਤੀ ਹੈ ਜੋ ਕਿ ਐਕਸਚੇਂਜ ਦਾ ਇੱਕ ਮਾਧਿਅਮ ਵਜੋਂ ਕੰਮ ਕਰਨ ਲਈ ਤਿਆਰ ਕੀਤਾ ਗਿਆ ਹੈ ਜੋ ਕ੍ਰਿਪਟੋਗ੍ਰਾਫੀ ਦੀ ਵਰਤੋਂ ਕਰਦੀ ਹੈ। ਇਸਦੇ ਨਾਲ ਟ੍ਰਾਂਜੈਕਸ਼ਨਾਂ ਨੂੰ ਸੁਰੱਖਿਅਤ ਕੀਤਾ ਜਾਂਦਾ ਹੈ, ਵਾਧੂ ਇਕਾਈਆਂ ਦੀ ਰਚਨਾ ਨੂੰ ਨਿਯੰਤਰਿਤ ਕੀਤਾ ਜਾਂਦਾ ਹੈ ਅਤੇ ਸੰਪਤੀਆਂ ਦੇ ਟ੍ਰਾਂਸਫਰ ਦੀ ਤਸਦੀਕ ਕੀਤੀ ਜਾਂਦੀ ਹੈ। ਕ੍ਰਿਪੋਟੋਕਰੰਸੀ ਨੂੰ ਡਿਜੀਟਲ ਕਰੰਸੀ ਦੇ ਸਬਸੈੱਟ ਦੇ ਰੂਪ ਵਿੱਚ ਸ਼੍ਰੇਣੀਬੱਧ ਕੀਤਾ ਜਾਂਦਾ ਹੈ ਅਤੇ ਇਹਨਾਂ ਨੂੰ ਵਿਕਲਪਿਕ ਮੁਦਰਾਵਾਂ ਅਤੇ ਵਰਚੁਅਲ ਮੁਦਰਾਵਾਂ ਦੀ ਸ਼੍ਰੇਣੀ ਵਜੋਂ ਮੰਨਿਆ ਜਾਂਦਾ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 27,867 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਮੁੜ-ਘੁਮਾਈ ਬੇਕਾਰ ਪਦਾਰਥਾਂ ਨੂੰ ਮੁੜ-ਵਰਤਣਯੋਗ ਚੀਜ਼ਾਂ ਵਿੱਚ ਬਦਲਣ ਦੇ ਅਮਲ ਨੂੰ ਆਖਿਆ ਜਾਂਦਾ ਹੈ। ਇਹਦਾ ਟੀਚੇ, ਸੰਭਾਵੀ ਲਾਹੇਵੰਦ ਸਮਾਨ ਦੀ ਬਰਬਾਦੀ ਰੋਕਣਾ, ਨਵੇਂ ਤਾਜ਼ੇ ਪਦਾਰਥਾਂ ਜਾਂ ਊਰਜਾ ਦੀ ਖਪਤ ਘਟਾਉਣੀ ਅਤੇ ਹਵਾ ਅਤੇ ਪਾਣੀ ਦੇ ਪਰਦੂਸ਼ਣ ਨੂੰ ਠੱਲ੍ਹ ਪਾਉਣੀ ਵਗੈਰਾ ਹਨ। ਅਜਿਹਾ ਕਰਨ ਨਾਲ਼ ਕੂੜੇ-ਕਰਕਟ ਦੇ ਨਿਬੇੜੇ ਦੇ "ਰਵਾਇਤੀ" ਤਰੀਕੇ ਦੀ ਲੋੜ ਘਟ ਜਾਂਦੀ ਹੈ ਅਤੇ ਨਾਲ਼ ਹੀ ਪਲਾਸਟਿਕ ਪੈਦਾਵਾਰ ਦੇ ਮੁਕਾਬਲੇ ਗਰੀਨਹਾਊਸ ਗੈਸਾਂ ਦਾ ਨਿਕਾਸ ਵੀ। ਮੁੜ-ਘੁਮਾਈ ਅਜੋਕੀ ਕੂੜਾ-ਕਰਕਟ ਛਾਂਟੀ ਦਾ ਇੱਕ ਮੁੱਖ ਹਿੱਸਾ ਹੈ ਅਤੇ "ਘਟਾਉ, ਮੁੜ-ਵਰਤੋ ਅਤੇ ਮੁੜ-ਘੁਮਾਉ" ਦਰਜਾਬੰਦੀ ਦਾ ਤੀਜਾ ਅੰਗ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਸਤਰੰਗੀ ਪੀਂਘ ਇੱਕ ਪ੍ਰਕਾਸ਼-ਵਿਗਿਆਨਕ ਅਤੇ ਮੌਸਮ-ਵਿਗਿਆਨਕ ਘਟਨਾ ਹੈ ਜੋ ਧਰਤੀ ਦੇ ਵਾਯੂਮੰਡਲ ਵਿਚਲੀਆਂ ਪਾਣੀ ਦੀਆਂ ਬੂੰਦਾਂ ਵਿੱਚੋਂ ਪ੍ਰਕਾਸ਼ ਦੇ ਪ੍ਰਤੀਬਿੰਬਤ ਹੋਣ ਕਰਕੇ ਵਾਪਰਦੀ ਹੈ ਜਿਸ ਨਾਲ਼ ਅਸਮਾਨ ਵਿੱਚ ਪ੍ਰਕਾਸ਼ ਦਾ ਰੰਗ-ਦ੍ਰਿਸ਼ ਪੈਦਾ ਹੁੰਦਾ ਹੈ। ਸਤਰੰਗੀ ਪੀਘਾਂ ਪੂਰਨ ਚੱਕਰਾਂ ਦੀ ਸ਼ਕਲ ਵਿਚ ਹ੍ਪੋ ਸਕਦੀਆਂ ਹਨ ਪਰ ਆਮ ਕਰਕੇ ਇਹ ਬਹੁਰੰਗੀ ਡਾਟ ਦੇ ਰੂਪ ਵਿੱਚ ਵਿਖਾਈ ਦਿੰਦੀਆਂ ਹਨ।
ਵੇਲੇਨਟਾਈਨ ਡੇ ਇੱਕ ਉਤਸਵ ਦਿਵਸ ਹੈ। ਇਸਨੂੰ ਸੰਤ ਵੈਲਨਟਾਈਨ ਡੇ ਜਾਂ ਫੀਸਟ ਔਫ ਸੇਂਟ ਵੈਲਨਟਾਈਨ ਡੇ ਵੀ ਕਿਹਾ ਜਾਂਦਾ ਹੈ। ਇਹ ਹਰ ਸਾਲ ਦੀ 14 ਫ਼ਰਵਰੀ ਨੂੰ ਦੁਨੀਆਂ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਮਨਾਇਆ ਜਾਂਦਾ ਹੈ ਭਾਵੇਂ ਕਿ ਬਹੁਤਿਆਂ ਦੇਸ਼ਾਂ ਵਿੱਚ ਇਸ ਦੀ ਛੁਟੀ ਨਹੀਂ ਹੁੰਦੀ। 14 ਫ਼ਰਵਰੀ ਸੰਨ 278 ਦੇ ਦਿਨ ਰੋਮ ਦੇ ਰਾਜੇ ਕਲੌਡੀਅਸ ਨੇ ਪਾਦਰੀ ਵੈਲਨਟਾਈਨ ਦਾ ਸਿਰ ਵੱਢ ਕੇ ਉਸ ਨੂੰ ਸਜ਼ਾ-ਏ-ਮੌਤ ਦਿਤੀ। ਉਨ੍ਹੀਂ ਦਿਨੀਂ ਰੋਮ ਦਾ ਰਾਜਾ ਇਕ ਵੱਡੀ ਫ਼ੌਜ ਬਣਾਉਣੀ ਚਾਹੁੰਦਾ ਸੀ ਪਰ ਲੋਕ ਫ਼ੌਜ ਵਿਚ ਭਰਤੀ ਨਹੀਂ ਸਨ ਹੋਣਾ ਚਾਹੁੰਦੇ। ਰਾਜੇ ਕਲੌਡੀਅਸ ਦਾ ਖ਼ਿਆਲ ਸੀ ਕਿ ਲੋਕ ਅਪਣੀਆਂ ਬੀਵੀਆਂ ਅਤੇ ਪਰਵਾਰ ਨਾਲ ਮੋਹ ਹੋਣ ਕਰ ਕੇ ਫ਼ੌਜ ਵਿਚ ਭਰਤੀ ਨਹੀਂ ਹੁੰਦੇ। ਇਸ ਲਈ ਉਸ ਨੇ ਵਿਆਹ ਤੇ ਮੰਗਣੀਆਂ 'ਤੇ ਪਾਬੰਦੀ ਲਾ ਦਿਤੀ। ਪਾਦਰੀ ਇਸ ਨੂੰ ਬੇਇਨਸਾਫ਼ੀ ਸਮਝਦਾ ਸੀ। ਇਸ ਲਈ ਉਸ ਨੇ ਚੋਰੀ ਚੋਰੀ ਵਿਆਹ ਕਰਨੇ ਜਾਰੀ ਰੱਖੇ। ਅਖ਼ੀਰ ਇਸ ਦਾ ਰਾਜ਼ ਖੁੱਲ੍ਹ ਗਿਆ ਅਤੇ ਵੈਲਨਟਾਈਨ ਨੂੰ ਗਿ੍ਫ਼ਤਾਰ ਕਰ ਕੇ ਉਸ ਨੂੰ ਸਜ਼ਾ-ਏ-ਮੋਤ ਦਿਤੀ ਗਈ। ਉਸ ਨੂੰ ਸੋਟੀਆਂ ਮਾਰ-ਮਾਰ ਕੇ ਖ਼ਤਮ ਕਰ ਕੇ ਉਸ ਦਾ ਸਿਰ ਵੱਢ ਦਿਤਾ ਗਿਆ। ਲੋਕ ਕਥਾ ਅਨੁਸਾਰ, ਆਪਣੇ ਜੇਲ੍ਹ ਦੇ ਸਮੇਂ ਜੇਲਰ ਦੀ ਬੇਟੀ ਦਾ ਇਲਾਜ ਕਰ ਕੇ ਉਸ ਦੀ ਬਿਮਾਰੀ ਨੂੰ ਠੀਕ ਕਰ ਦਿੱਤਾ। ਜਦ ਉਹ ਜੇਲ ਵਿਚ ਸੀ ਤਾਂ ਇਸ ਦੌਰਾਨ ਜੇਲਰ ਦੀ ਕੁੜੀ ਨੂੰ ਉਸ ਨਾਲ ਪਿਆਰ ਹੋ ਗਿਆ। ਮਾਰੇ ਜਾਣ ਤੋਂ ਪਹਿਲਾਂ ਉਸ ਨੇ ਉਸ ਕੁੜੀ ਨੂੰ ਇਕ ਰੁੱਕਾ ਲਿਖਿਆ ਜਿਸ 'ਤੇ ਲਿਖਿਆ ਸੀ 'From your Valentine (ਤੇਰੇ ਵੈਲਨਟਾਈਨ ਵਲੋਂ)'। ਮਰਨ ਮਗਰੋਂ ਉਸ ਨੂੰ 'ਸੇਂਟ' ਦਾ ਰੁਤਬਾ ਦਿਤਾ ਗਿਆ।
ਵੈੱਬ ਬਰਾਊਜ਼ਰ (ਅੰਗਰੇਜ਼ੀ: Web browser) ਇੱਕ ਤਰਾਂ ਦਾ ਆਦੇਸ਼ਕਾਰੀ ਹੁੰਦੀ ਹੈ ਜਿਸ ਨੂੰ ਕਿ ਸਰਵਰ ਉੱਤੇ ਉਪਲੱਬਧ ਜਾਣਕਾਰੀ(ਲੇਖ,ਚਿੱਤਰ,ਗਾਣੇ,ਆਦਿ) ਨੂੰ ਦਰਸਾਉਣ ਲਈ ਵਰਤਿਆ ਜਾਂਦਾ ਹੈ। ਇਸ ਤੋ ਬਿਨਾਂ ਅਸੀਂ ਅੰਤਰਜਾਲ ਸੁਵਿਧਾ ਦਾ ਆਨੰਦ ਨਹੀਂ ਮਾਣ ਸਕਦੇ। ਗੂਗਲ ਕਰੋਮ, ਮੋਜ਼ੀਲਾ ਫਾਇਰਫੌਕਸ, ਇੰਟਰਨੈੱਟ ਅੈਕਸਪਲੋਰਰ, ਸਫ਼ਾਰੀ ਆਦਿ ਅੱਜ-ਕੱਲ ਦੇ ਸਭ ਤੋ ਜ਼ਿਆਦਾ ਵਰਤੇ ਜਾਣ ਵਾਲੇ ਵੈੱਬ ਬਰਾਊਂਜ਼ਰ ਹਨ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਸ਼੍ਰੀ ਦਸਮ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਬਿਜਲਈ ਪ੍ਰਤਿਰੋਧਕਤਾ ਅਤੇ ਨਿਸ਼ਚਿਤ ਬਿਜਲਈ ਚਾਲਕਤਾ
ਬਿਜਲਈ ਪ੍ਰਤਿਰੋਧਕਤਾ ਜਾਂ ਇਲੈਕਟ੍ਰੀਕਲ ਰਜਿਸਟਿਵਿਟੀ [ਜਿਸਨੂੰ ਪ੍ਰਤਿਰੋਧਕਤਾ (resistivity) ਜਾਂ ਨਿਸ਼ਚਿਤ ਬਿਜਲਈ ਅਵਰੋਧਤਾ (specific electrical resistance) ਵੀ ਕਿਹਾ ਜਾਂਦਾ ਹੈ।], ਕਿਸੇ ਪਦਾਰਥ ਦਾ ਬੁਨਿਅਾਦੀ ਗੁਣ ਹੁੰਦਾ ਹੈ ਜਿਸ ਨਾਲ ਕੋਈ ਪਦਾਰਥ ਆਪਣੇ ਵਿੱਚੋਂ ਲੰਘਣ ਵਾਲੇ ਕਰੰਟ ਦਾ ਵਿਰੋਧ ਕਰਦਾ ਹੈ। ਜਿੰਨੀ ਕਿਸੇ ਪਦਾਰਥ ਦੀ ਪ੍ਰਤਿਰੋਧਕਤਾ ਘੱਟ ਹੋਵੇ ਉੰਨੀ ਹੀ ਆਸਾਨੀ ਨਾਲ ਕਰੰਟ ਉਸ ਪਦਾਰਥ ਵਿੱਚੋਂ ਲੰਘ ਸਕਦਾ ਹੈ। ਪ੍ਰਤਿਰੋਧਕਤਾ ਨੂੰ ਆਮ ਤੌਰ ਤੇ ਯੂਨਾਨੀ ਲਿਪੀ ਦੇ ਅੱਖਰ ρ (ਰ੍ਹੋ) ਨਾਲ ਲਿਖਿਆ ਜਾਂਦਾ ਹੈ। ਇਸਦੀ ਐਸ.ਆਈ. ਇਕਾਈ ਓਹਮ-ਮੀਟਰ (Ω⋅m) ਹੈ। ਉਦਾਹਰਨ ਦੇ ਲਈ, ਇੱਕ ਪਦਾਰਥ ਦੇ 1 m × 1 m × 1 m ਦੇ ਇੱਕ ਠੋਸ ਘਣ ਦੇ ਦੋਹਾਂ ਉਲਟ ਪਾਸਿਆਂ ਤੇ ਸੰਪਰਕ ਬਣੇ ਹੋਏ ਹਨ ਅਤੇ ਇਹਨਾਂ ਸੰਪਰਕਾਂ ਦਾ ਅਵਰੋਧ (Resistance) 1 Ω ਹੈ, ਤਾਂ ਉਸ ਪਦਾਰਥ ਦੀ ਪ੍ਰਤਿਰੋਧਕਤਾ 1 Ω⋅m ਹੋਵੇਗੀ। ਨਿਸ਼ਚਿਤ ਬਿਜਲਈ ਚਾਲਕਤਾ (Electrical conductivity) ਜਾਂ ਨਿਸ਼ਚਿਤ ਚਾਲਕਤਾ (specific conductance) ਬਿਜਲਈ ਪ੍ਰਤਿਰੋਧਕਤਾ ਤੋਂ ਉਲਟ ਹੁੰਦੀ ਹੈ ਅਤੇ ਇਹ ਕਿਸੇ ਪਦਾਰਥ ਦੁਆਰਾ ਕਰੰਟ ਨੂੰ ਲੰਘਾਉਣ ਦੀ ਸਮਰੱਥਾ ਨੂੰ ਦਰਸਾਉਂਦੀ ਹੈ। ਇਸਨੂੰ ਮੁੱਖ ਤੌਰ ਤੇ ਯੂਨਾਨੀ ਲਿਪੀ ਦੇ ਅੱਖਰ σ ਸਿਗਮਾ ਨਾਲ ਲਿਖਿਆ ਜਾਂਦਾ ਹੈ, ਪਰ ਕਦੇ-ਕਦੇ κ ਕਾਪਾ ਜਾਂ γ ਗਾਮਾ ਨਾਲ ਵੀ ਲਿਖਿਆ ਜਾਂਦਾ ਹੈ। ਇਸਦੀ ਐਸ.ਆਈ.
ਸੂਰਜ ਗ੍ਰਹਿਣ ਧਰਤੀ ਤੋਂ 3,50,000 ਕਿਲੋਮੀਟਰ ਉੱਪਰ ਚੰਦ ਜਦੋਂ ਸੂਰਜ ਅਤੇ ਧਰਤੀ ਦੀ ਸੇਧ ਵਿੱਚ ਦੋਨੋ ਦੇ ਵਿਚਕਾਰ ਆਉਂਦਾ ਹੈ ਤਾਂ ਧਰਤੀ ਤੇ ਸਾਨੂੰ ਸੂਰਜ ਨਜ਼ਰ ਨਹੀਂ ਆਉਂਦਾ ਤਾਂ ਅਸੀਂ ਕਹਿੰਦੇ ਹਾਂ ਸੂਰਜ ਗ੍ਰਹਿਣ ਲੱਗ ਗਿਆ। ਇਹ ਗ੍ਰਹਿਣ ਪੂਰਣ ਸੂਰਜ ਗ੍ਰਹਿਣ ਜਾਂ ਅੰਸ਼ਿਕ ਸੂਰਜ ਗ੍ਰਹਿਣ ਜਾਂ ਕੋਣੀ ਸੂਰਜ ਗ੍ਰਹਿਣ ਹੋ ਸਕਦਾ ਹੈ। ਜੇ ਸੂਰਜ ਪੂਰੀ ਤਰ੍ਹਾਂ ਨਾ ਦਿਸੇ ਤਾਂ ਪੂਰਣ ਗ੍ਰਹਿਣ, ਜੇ ਸੂਰਜ ਅੰਸ਼ਿਕ ਦਿਸੇ ਤਾਂ ਅੰਸ਼ਿਕ ਸੂਰਜ ਗ੍ਰਹਿਣ ਜੇ ਚੰਦ ਛੋਟਾ ਹੋਣ ਕਰਕੇ ਸੂਰਜ ਚਾਰ ਚੁਫੇਰੇ ਦਿਸੇ ਤਾਂ ਕੋਣੀ ਸੂਰਜ ਗ੍ਰਹਿਣ। ਪੂਰਣ ਗ੍ਰਹਿਣ ਦੌਰਾਨ ਚੰਦ ਕਾਲਾ ਹੋ ਜਾਂਦਾ ਹੈ ਅਤੇ ਉਸ ਦੇ ਪਿੱਛੇ ਸੂਰਜ ਦੇ ਚੁਫੇਰੇ ਦਾ ਚਾਨਣ-ਘੇਰਾ ਚਿੱਟੇ ਮੋਤੀਆਂ ਵਾਂਗ ਚਮਕਣ ਲੱਗਦਾ ਹੈ। ਜਦੋਂ ਸੂਰਜ ਚੰਦ ਉੱਤੇ ਸਥਿਤ ਘਾਟੀਆਂ ਵਿੱਚੋਂ ਦੀ ਝਾਕਦਾ ਹੈ, ਤਾਂ ਸੂਰਜ ਦੀ ਤੇਜ਼ ਰੌਸ਼ਨੀ ਚੰਦ ਦੇ ਬਾਹਰੀ ਘੇਰੇ ਉੱਤੇ ਮਣਕਿਆਂ ਵਾਂਗ ਚਮਕਦੀ ਹੈ ਤਾਂ ਇਨ੍ਹਾਂ ਮਣਕਿਆਂ ਨੂੰ ਬੇਲੀ ਦੇ ਮਣਕੇ* ਕਿਹਾ ਜਾਂਦਾ ਹੈ। ਇਸ ਤੋਂ ਬਾਅਦ ਸੂਰਜ ਗ੍ਰਹਿਣ ਹੀਰੇ ਦੀ ਮੁੰਦਰੀ ਵਾਂਗ ਨਜ਼ਰ ਆਉਂਦਾ ਹੈ। ਸੂਰਜ ਦੇ ਚਾਨਣ-ਘੇਰੇ ਦੇ ਥੱਲੇ ਗੁਲਾਬੀ ਤੇ ਜਾਮਣੀ ਰੰਗ ਚਮਕਦੇ ਹਨ।” ਇਸ ਨੂੰ ਬੇਲੀ ਦੇ ਮਣਕੇ ਇਸ ਕਰਕੇ ਕਿਹਾ ਜਾਂਦਾ ਹੈ ਕਿਉਂਕਿ ਅੰਗ੍ਰੇਜ਼ ਖਗੋਲ-ਵਿਗਿਆਨੀ ਫ੍ਰਾਂਸਿਸ ਬੇਲੀ ਨੇ 1836 ਵਿਚ ਸੂਰਜ ਗ੍ਰਹਿਣ ਦੌਰਾਨ ਇਨ੍ਹਾਂ ਦੇ ਨਜ਼ਰ ਆਉਣ ਨੂੰ ਰਿਕਾਰਡ ਕੀਤਾ ਸੀ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਪ੍ਰਗਤੀਵਾਦ (Progressivism) ਇੱਕ ਰਾਜਨੀਤਕ ਅਤੇ ਸਾਮਾਜਕ ਦਰਸ਼ਨ ਹੈ ਜੋ ਪ੍ਰਗਤੀ ਦੇ ਵਿਚਾਰ ਤੇ ਆਧਾਰਿਤ ਹੈ। ਇਸ ਵਿਚਾਰ ਅਨੁਸਾਰ ਵਿਗਿਆਨ, ਤਕਨਾਲੋਜੀ ਆਰਥਿਕ ਅਤੇ ਸਮਾਜਿਕ ਖੇਤਰ ਵਿੱਚ ਤਰੱਕੀ ਮਾਨਵੀ ਦਸ਼ਾ ਨੂੰ ਸੁਧਾਰ ਸਕਦੀ ਹੈ। ਇਸ ਧਾਰਨਾ ਦੀ ਵਰਤੋਂ ਉਨ੍ਹਾਂ ਵਿਚਾਰਧਾਰਾਵਾਂ ਅਤੇ ਅੰਦੋਲਨਾਂ ਦੇ ਸੰਦਰਭ ਵਿੱਚ ਕੀਤੀ ਜਾਂਦੀ ਹੈ ਜੋ ਆਰਥਕ ਅਤੇ ਸਾਮਾਜਕ ਨੀਤੀਆਂ ਵਿੱਚ ਸਮਾਜਿਕ ਬਰਾਬਰੀ ਅਤੇ ਇਨਸਾਫ਼ ਦੇ ਲਈ ਤਬਦੀਲੀ ਜਾਂ ਸੁਧਾਰ ਦੇ ਪੱਖ ਵਿੱਚ ਹੁੰਦੇ ਹਨ। ਪ੍ਰਗਤੀਵਾਦ ਦਾ ਆਰੰਭ ਯੂਰਪ ਵਿੱਚ ਪ੍ਰਬੁੱਧਤਾ ਦੇ ਦੌਰ ਵਿੱਚ ਇਸ ਵਿਸ਼ਵਾਸ ਵਿੱਚੋਂ ਹੋਇਆ ਕਿ ਯੂਰਪ ਦੱਸ ਰਿਹਾ ਹੈ ਕਿ ਪ੍ਰਤੱਖ ਗਿਆਨ ਦੀਆਂ ਬੁਨਿਆਦਾਂ ਨੂੰ ਮਜ਼ਬੂਤ ਕਰਨ ਰਾਹੀਂ ਸਮਾਜ ਬਰਬਰਤਾ ਦੀਆਂ ਸਥਿੱਤੀਆਂ ਵਿੱਚੋਂ ਨਿਕਲ ਕੇ ਸਭਿਅਤਾ ਦੇ ਦੌਰ ਵਿੱਚ ਦਾਖਲ ਹੋ ਸਕਦੇ ਹਨ। ਪ੍ਰਬੁੱਧਤਾ ਦੇ ਦੌਰ ਦੀਆਂ ਹਸਤੀਆਂ ਦਾ ਖਿਆਲ ਸੀ ਕਿ ਪ੍ਰਗਤੀ ਦੀ ਧਾਰਨਾ ਸਭਨਾਂ ਸਮਾਜਾਂ ਤੇ ਲਾਗੂ ਹੁੰਦੀ ਹੈ ਅਤੇ ਇਹ ਕਿ ਅਜਿਹੇ ਵਿਚਾਰ ਯੂਰਪ ਤੋਂ ਸਾਰੇ ਵਿਸ਼ਵ ਵਿੱਚ ਫੈਲ ਜਾਣਗੇ।
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ।ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ ਵਿੱਚ ਸਥਿਤ ਹੈ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਸਿੱਖ ਧਰਮ ਦੇ 1469 ਤੋਂ 1708 ਵਿੱਚ ਦਸ ਗੁਰੂ ਹੋਏ ਹਨ। ਇਹ ਅਧਿਆਪਕ ਰੂਹਾਨੀ ਜੋਤ ਸਨ, ਜਿੰਨਾਂ ਦੀ ਜਿੰਦਗੀ ਦਾ ਮੁੱਖ ਮਕਸਦ ਲੋਕਾਂ ਦੀ ਭਲਾਈ ਹੀ ਮਕਸਦ ਸੀ। ਹਰ ਗੁਰੂ ਨੇ ਪਿਛਲੇ ਗੁਰੂ ਰਾਹੀਂ ਦਿੱਤੀਆਂ ਸਿੱਖਿਆਵਾਂ ਦਾ ਸਮਰਥਨ ਕੀਤਾ ਅਤੇ ਹੋਰ ਜਾਣਕਾਰੀ ਸ਼ਾਮਿਲ ਕੀਤੀ, ਜਿਸ ਦੇ ਨਤੀਜੇ ਵਜੋਂ ਸਿੱਖ ਧਰਮ ਦੀ ਨੀਂਹ ਤਿਆਰ ਹੋਈ। ਗੁਰੂ ਨਾਨਕ ਜੀ ਪਹਿਲੇ ਗੁਰੂ ਸਨ ਅਤੇ ਗੁਰੂ ਗੋਬਿੰਦ ਸਿੰਘ ਜੀ ਵਿਅਕਤੀ ਦੇ ਰੂਪ ਵਿੱਚ ਆਖਰੀ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਸੰਸਾਰ ਨੂੰ ਤਿਆਗਿਆ ਤਾਂ ਉਹਨਾਂ ਗੁਰੂ ਗ੍ਰੰਥ ਸਾਹਿਬ ਨੂੰ ਸਿੱਖਾਂ ਦੇ ਆਖਰੀ ਅਤੇ ਅੰਤਮ ਗੁਰੂ ਬਣਾਇਆ।
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਸੋਹਨ ਸਿੰਘ ਮੀਸ਼ਾ (1934–22 ਸਤੰਬਰ 1986) ਪੰਜਾਬੀ ਕਵਿਤਾ ਦੇ ਆਧੁਨਿਕ ਦੌਰ ਦਾ ਉੱਘਾ, ਰੁਮਾਂਟਿਕ ਭਰਮ-ਭੁਲੇਖੇ ਤੋੜਨ ਵਾਲਾ ਯਥਾਰਥਵਾਦੀ ਕਵੀ ਸੀ। ਪਾਤਰ ਦੇ ਸ਼ਬਦਾਂ ਵਿੱਚ, "ਉਹ ਸੱਚੀ ਨਿਰਾਸ਼ਾ, ਕੌੜੇ ਸੱਚਾਂ ਤੇ ਜ਼ਿੰਦਗੀ ਦੀਆਂ ਨਿੱਕੀਆਂ-ਨਿੱਕੀਆਂ ਅਣਗੌਲੀਆਂ ਭਾਵਨਾਵਾਂ ਦਾ ਕਵੀ ਸੀ"।ਉਸ ਨੂੰ ਕੱਚ ਦੇ ਵਸਤਰ ਉੱਪਰ ਭਾਰਤੀਯ ਸਾਹਿਤਯ ਅਕਾਦਮੀ ਦਾ ਰਾਸ਼ਟਰੀ ਪੁਰਸਕਾਰ ਪ੍ਰਾਪਤ ਹੋਇਆ।
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਭਾਰਤ ਵਿੱਚ ਬਰਤਾਨਵੀ ਰਾਜ ਸਮੇਂ ਨਾਭਾ ਰਿਆਸਤ ਦੇ ਰਾਜੇ ਰਿਪੁਦਮਨ ਸਿੰਘ ਨੂੰ ਅੰਗਰੇਜ਼ਾਂ ਵੱਲੋਂ ਰਿਆਸਤ ਤੋਂ ਲਾਂਭੇ ਕਰਨ ਦੇ ਵਿਰੋਧ ਵਿੱਚ ਲੱਗਿਆ ਮੋਰਚਾ ‘ਜੈਤੋ ਦੇ ਮੋਰਚੇ’ ਦੇ ਨਾਂ ਨਾਲ ਜਾਣਿਆਂ ਜਾਂਦਾ ਹੈ। ਇਸ ਮੋਰਚੇ ਨੇ ਭਾਰਤ ਦੀ ਆਜ਼ਾਦੀ ਦੀ ਲਹਿਰ ਦਾ ਮੁੱਢ ਬੰਨ੍ਹ ਦਿੱਤਾ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸੇ ਮੋਰਚੇ ਦੀ ਹੀ ਦੇਣ ਹੈ। ਇਸ ਮੋਰਚੇ ਤੋਂ ਪ੍ਰਭਾਵਿਤ ਹੋ ਕੇ ਪੰਡਿਤ ਜਵਾਹਰ ਲਾਲ ਨਹਿਰੂ ਇੱਥੇ ਆਏ ਅਤੇ ਉਨ੍ਹਾਂ ਨੂੰ ਜੈਤੋ ਥਾਣੇ ਦੀ ਹਵਾਲਾਤ ਵਿੱਚ ਵੀ ਰੱਖਿਆ ਗਿਆ ਸੀ। ਸ਼ਹੀਦਾਂ ਦੀ ਯਾਦ ਵਿੱਚ ਬਣਿਆ ਗੁਰਦੁਆਰਾ ਟਿੱਬੀ ਸਾਹਿਬ ਹੈ। ਜੈਤੋ ਦਾ ਮੋਰਚਾ ਸਿੱਖ ਇਤਿਹਾਸ ਦਾ ਸ਼ਾਂਤਮਈ ਮੋਰਚਾ ਸਾਰੇ ਸਿੱਖ ਮੋਰਚਿਆਂ ਤੋਂ ਲੰਮਾ ਸਮਾਂ ਜਾਰੀ ਰਿਹਾ ਇਹ ਲਗਭਗ ਦਸ ਮਹੀਨੇ ਲੰਮਾ ਰਿਹਾ ਅਤੇ ਇਸ ਦਾ ਨਤੀਜਾ ਇਹ ਰਿਹਾ ਕਿ ਉਸ ਵੇਲੇ ਦੀ ਅੰਗਰੇਜ਼ੀ ਹਕੂਮਤ ਨੂੰ ‘ਗੁਰਦੁਆਰਾ ਐਕਟ’ ਬਣਾਉਣ ਲਈ ਮਜਬੂਰ ਹੋਣਾ ਪਿਆ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੌਜੂਦਾ ਸਰੂਪ ਹੈ। ਇਸ ਨੂੰ ਭਾਰਤੀ ਆਜ਼ਾਦੀ ਦੀ ਪਹਿਲੀ ਲੜਾਈ ਵਜੋਂ ਵੀ ਯਾਦ ਕੀਤਾ ਜਾਂਦਾ ਹੈ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ :श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਦਾ ਸੰਬੰਧ ਸਰਸਵਤੀ ਦੇਵੀ ਨਾਲ ਦੱਸਿਆ ਜਾਂਦਾ ਹੈ ਜੋ ਹਿੰਦੂ ਮੱਤ ਵਿੱਚ ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ । ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ । ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ । ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ । ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ । ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ । ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ । ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ । ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ ਤੇ ਪ੍ਰਸਿੱਧ ਹੈ । ਦੇਸ਼ ਵੰਡ ਤੋਂ ਪਹਿਲਾਂ ਬਸੰਤ ਪੰਚਮੀ ਦਾ ਇੱਕ ਵੱਡਾ ਮੇਲਾ ਹਕੀਕਤ ਰਾਏ ਦੀ ਸਮਾਧ ਉੱਤੇ ਲਾਹੌਰ ਵਿੱਚ ਲੱਗਿਆ ਕਰਦਾ ਸੀ । ਧਰਮੀ ਹਕੀਕਤ ਰਾਏ ਬਸੰਤ ਪੰਚਮੀ ਵਾਲ਼ੇ ਦਿਨ ਲਾਹੌਰ ਵਿੱਚ ਮੁਗ਼ਲ ਹਾਕਮਾਂ ਦੇ ਤੁਅੱਸਬ ਦਾ ਸ਼ਿਕਾਰ ਹੋਇਆ ਸੀ ਅਤੇ ਉਸ ਨੇ ਇਸਲਾਮ ਮੱਤ ਗ੍ਰਹਿਣ ਕਰਨ ਦੀ ਥਾਂ ਸ਼ਹੀਦ ਹੋਣਾ ਵਧੇਰੇ ਪਸੰਦ ਕੀਤਾ । ਭਾਵੇਂ ਇਹ ਮੇਲਾ ਨਿਰੋਲ ਮੌਸਮੀ ਸੀ । ਪਰ ਹਕੀਕਤ ਰਾਏ ਦੀ ਸ਼ਹੀਦੀ ਨੇ ਇਸ ਨਾਲ਼ ਧਾਰਮਿਕ ਅਤੇ ਇਤਿਹਾਸਕ ਭਾਵਨਾ ਵੀ ਜੋੜ ਦਿੱਤੀ । ਬਸੰਤ ਪੰਚਮੀ ਨੂੰ ਲੋਕੀਂ ਆਪਣੀ ਦਿਲਾਂ ਦਾ ਹੁਲਾਸ ਪਤੰਗਾਂ ਉਡਾ ਕੇ ਕਰਦੇ ਹਨ । ਉਸ ਦਿਨ ਸਾਰਾ ਆਕਾਸ਼ ਰੰਗ ਬਰੰਗੀਆਂ ਹਵਾ ਵਿੱਤ ਤਰਦੀਆਂ ਤੇ ਨ੍ਰਿਤ ਕਰਦੀਆਂ ਗੁੱਡੀਆਂ ਨਾਲ਼ ਭਰ ਜਾਂਦਾ ਹੈ । ਇੱਕ ਦਿਨ ਆਕਾਸ਼ ਇੱਕ ਅਥਾਹ ਰੰਗਮੰਚ ਲੱਗਦਾ ਹੈ , ਜਿਸ ਤੇ ਵੰਨ ਸੁਵੰਨੀਆਂ ਗੁੱਡੀਆਂ ਦੇ ਰੂਪ ਵਿੱਚ ਪੰਜਾਬੀਆਂ ਦੇ ਮਨ ਤਰੰਗਿਤ ਹੋਇਆ ਅਠਖੇਲੀਆਂ ਭਰ ਰਿਹਾ ਹੁੰਦਾ ਹੈ । ਬਸੰਤ ਪੰਚਮੀ ਵਾਲ਼ੇ ਦਿਨ ਤੀਵੀਆਂ ਬਸੰਤੀ ਕੱਪੜੇ ਪਹਿਨ ਕੇ ਗਿੱਧਾ ਪਾਉਂਦੀਆਂ ਤੇ ਗੀਤ ਗਾਉਂਦੀਆਂ ਹਨ । ਬਸੰਤ ਪੰਚਮੀ ਦੇ ਗਿੱਧੇ ਨੂੰ ‘ਬਸੰਤੀ ਗਿੱਧਾ’ ਕਿਹਾ ਜਾਂਦਾ ਹੈ । ਬਸੰਤ ਪੰਚਮੀ ਰੁੱਤਾਂ ਦੀ ਤਬਦੀਲੀ ਨਾਲ਼ ਸੰਬੰਧਿਤ ਇੱਕ ਪਰਬ ਹੈ ਜੋ ਮਾਘ ਸੁਦੀ ਪੰਜਵੀਂ ਨੂੰ ਸਾਰੇ ਪੰਜਾਬ ਵਿੱਚ ਧੂਮ ਧਾਮ ਨਾਲ਼ ਮਨਾਇਆ ਜਾਂਦਾ ਹੈ । ‘ ਆਈ ਬਸੰਤ ਪਾਲ਼ਾ ਉਡੰਤ’ ਬਸੰਤ ਆਉਣ ਨਾਲ਼ ਪਾਲ਼ਾ ਖ਼ਤਮ ਹੋਣਾ ਆਰੰਭ ਹੋ ਜਾਂਦਾ ਹੈ ਅਤੇ ਬਹਾਰ ਆ ਜਾਂਦੀ ਹੈ । ਬਸੰਤ ਸਦਾ ਦੀਵਾਲੀ ਸਾਧ ਦੀ ਅੱਠੋਂ ਪਹਿਰ ਬਸੰਤ ਦੀ ਉਕਤੀ ਬਸੰਤ ਰੁੱਤ ਦੀ ਖ਼ੁਸ਼ੀਆਂ ਖੇੜਿਆਂ ਨਾਲ਼ ਜੁੜੇ ਰਹਿਣ ਦਾ ਸੰਕੇਤ ਦਿੰਦੀ ਹੈ । ਭਾਰਤ ਵਿੱਚ ਛੇ ਰੁੱਤਾਂ ਮੰਨੀਆਂ ਜਾਂਦੀਆਂ ਹਨ । ਉਨ੍ਹਾਂ ਵਿੱਚੋਂ ਬਸੰਤ ਰੁੱਤ ਨੂੰ ਰਿਤੂ ਰਾਜ ਕਿਹਾ ਜਾਂਦਾ ਹੈ ਕਿਉਂਕਿ ਬਸੰਤ ਰੁੱਤ ਸਭ ਰੁੱਤਾਂ ਤੋਂ ਉੱਤਮ ਗਿਣੀ ਜਾਂਦੀ ਹੈ । ਇਹ ਰੁੱਤ ਚੇਤ ਤੇ ਵਿਸਾਖ ਦੇ ਮਹੀਨੇ ਹੀ ਰਹਿੰਦੀ ਹੈ । ਮਜ਼ੇ ਦੀ ਗੱਲ ਇਹ ਹੈ ਕਿ ਬਸੰਤ ਪੰਚਮੀ ਮਹੀਨਾ ਪੈਂਤੀ ਕੁ ਦਿਨ ਪਹਿਲਾਂ ਹੀ ਆ ਜਾਂਦੀ ਹੈ । ਇਸ ਸੰਬੰਧ ਇਹ ਕਥਾ ਇਉਂ ਪ੍ਰਚੱਲਿਤ ਹੈ । ਇੱਕ ਵਾਰ ਰੁੱਤਾਂ ਨੇ ਰਿਤੂ ਰਾਜ ਬਸੰਤ ਦਾ ਅਭਿਨੰਦਨ ਕੀਤਾ ਅਤੇ ਆਪਣੇ ਵੱਲੋਂ ਹਰੇਕ ਨੇ ਆਪਣੀ ਉਮਰ ਦੇ ਅੱਠ ਦਿਨ ਬਣਦੇ ਹਨ ਤੇ ਇੱਕ ਮਾਘ ਸ਼ੁਕਲ ਪੰਜਵੀਂ ਅਤੇ ਚੇਤ ਵਦੀ ਪਹਿਲੀ ਵਿੱਚ ਇਤਨੇ ਹੀ ਦਿਨ ਆਉਂਦੇ ਹਨ ।
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਨਿੰਬੂ (Citrus limon, Linn.) ਛੋਟਾ ਦਰਖਤ ਅਤੇ ਸੰਘਣਾ ਝਾੜੀਦਾਰ ਪੌਦਾ ਹੈ। ਇਸ ਦੀਆਂ ਸ਼ਾਖ਼ਾਵਾਂ ਕੰਡੇਦਾਰ, ਪੱਤੀਆਂ ਛੋਟੀਆਂ, ਡੰਠਲ ਪਤਲਾ ਅਤੇ ਪੱਤੀਦਾਰ ਹੁੰਦਾ ਹੈ। ਫੁਲ ਦੀ ਕਲੀ ਛੋਟੀ ਅਤੇ ਮਾਮੂਲੀ ਰੰਗੀਨ, ਜਾਂ ਬਿਲਕੁੱਲ ਸਫੇਦ, ਹੁੰਦੀ ਹੈ। ਪ੍ਰਕਾਰੀ (ਟਿਪਿਕਲ) ਨਿੰਬੂ ਗੋਲ ਜਾਂ ਅੰਡਕਾਰ ਹੁੰਦਾ ਹੈ। ਛਿਲਕਾ ਪਤਲਾ ਹੁੰਦਾ ਹੈ, ਜੋ ਗੁੱਦੇ ਨਾਲ ਭਲੀ ਭਾਂਤੀ ਚਿਪਕਿਆ ਰਹਿੰਦਾ ਹੈ। ਪੱਕਣ ਉੱਤੇ ਇਹ ਪੀਲੇ ਰੰਗ ਦਾ ਜਾਂ ਹਰਾ ਹਰਾ ਜਿਹਾ ਹੁੰਦਾ ਹੈ। ਇਹਦਾ ਗੁੱਦਾ ਹਲਕਾ ਪੀਲਾ ਹਰਾ, ਤੇਜ਼ਾਬੀ ਅਤੇ ਖੁਸ਼ਬੂਦਾਰ ਹੁੰਦਾ ਹੈ। ਕੋਸ਼ ਰਸਭਰੇ, ਸੁੰਦਰ ਅਤੇ ਚਮਕਦਾਰ ਹੁੰਦੇ ਹਨ।
ਵਿਸ਼ਵੀਕਰਨ ਦੇ ਆਰਥਿਕ-ਰਾਜਨੀਤਿਕ ਸਰੋਕਾਰ
ਵਿਸ਼ਵੀਕਰਨ ਦੇ ਆਰਥਿਕ-ਰਾਜਨੀਤਿਕ ਸਰੋਕਾਰ ਵੱਲ ਝਾਤ ਮਾਰੀਏ ਤਾਂ ਵਿਸ਼ਵੀਕਰਨ ਅਜੋਕੇ ਯੁੱਗ ਦਾ ਸਭ ਤੋਂ ਮਹੱਤਵਪੂਰਨ ਅਤੇ ਚਰਚਿਤ ਵਰਤਾਰਾ ਬਣਿਆ ਹੋਇਆ ਹੈ। ਪਿਛਲੀ ਸਦੀ ਦੇ ਅਖੀਰਲੇ ਦਹਾਕਿਆਂ ਵਿੱਚ ਸੰਸਾਰ ਦੀਆਂ ਸੁਪਰ ਸ਼ਕਤੀਆਂ ਦੀ ਬਸਤੀਵਾਦੀ ਆਰਥਿਕ ਲੁੱਟ ਉੱਪਰ ਉਸਾਰੀ ਰਾਜਸੀ ਚੌਧਰ ਦੀ ਭਾਵਨਾ ਨੇ ਸੰਸਾਰ ਜੰਗਾਂ ਦੀ ਭਿਆਨਕ ਤਬਾਹੀ ਲਿਆਂਦੀ ਸੀ ਜਿਸ ਦਾ ਖਮਿਆਜ਼ਾ ਮਾਨਵਤਾ ਅਜੇ ਤੱਕ ਭੁਗਤ ਰਹੀ ਹੈ। ਇਸ ਸਦੀ ਦੇ ਅੱਠਵੇਂ ਦਹਾਕੇ ਤੱਕ ਵਿਸ਼ਵੀਕਰਨ ਦੀ ਪਛਾਣ ਪ੍ਰਤੱਖ ਹੋ ਗਈ ਸੀ। ਸੋਵੀਅਤ ਯੂਨੀਅਨ ਦੇ ਖੇਰੂੰ-ਖੇਰੂੰ ਹੋ ਜਾਣ ਨੇ ਇਸ ਨੂੰ ਵੱਖਰੀ ਦਿਸ਼ਾ ਤੇ ਦਸ਼ਾ ਪ੍ਰਦਾਨ ਕੀਤੀ ਹੈ। ਵਿਸ਼ਵੀਕਰਨ ਨੂੰ ਉਤਸ਼ਾਹਿਤ ਕਰਨ ਵਾਲੀ ਜਥੇਬੰਦੀ ਜੀ-7 ਜਿਸ ਦੇ ਮੈਂਬਰ ਦੇਸ਼ ਅਮਰੀਕਾ, ਕੈਨੇਡਾ, ਇੰਗਲੈਂਡ, ਜਰਮਨੀ, ਫਰਾਂਸ, ਇਟਲੀ ਤੇ ਜਪਾਨ ਹਨ।ਇਹ ਸੱਤ ਦੇਸ਼ ਦੁਨੀਆਂ ਦੇ ਆਰਥਿਕ ਪੱਖੋਂ ਮਜ਼ਬੂਤ ਦੇਸ਼ ਹਨ।
ਰਬਿੰਦਰਨਾਥ ਟੈਗੋਰ (ਬੰਗਾਲੀ: 'রবীন্দ্রনাথ ঠাকুর'; 7 ਮਈ 1861 - 7 ਅਗਸਤ 1941) ਇੱਕ ਬੰਗਾਲੀ ਕਵੀ, ਨਾਟਕਕਾਰ, ਨਾਵਲਕਾਰ ਅਤੇ ਸੰਗੀਤਕਾਰ ਸੀ ਜਿਸਨੇ 19ਵੀਂ ਅਤੇ 20ਵੀਂ ਸਦੀ ਵਿੱਚ ਬੰਗਾਲੀ ਸਾਹਿਤ ਨੂੰ ਨਵੇਂ ਰਾਹਾਂ ਉੱਤੇ ਪਾਇਆ ਅਤੇ ਗੀਤਾਂਜਲੀ ਲਈ 1913 ਦਾ ਸਾਹਿਤ ਦਾ ਨੋਬਲ ਇਨਾਮ ਹਾਸਲ ਕੀਤਾ। ਯੂਰਪ ਤੋਂ ਬਾਹਰ ਦਾ ਉਹ ਪਹਿਲਾ ਬੰਦਾ ਸੀ ਜਿਸਨੂੰ ਇਹ ਇਨਾਮ ਮਿਲਿਆ। ਟੈਗੋਰ ਬੰਗਾਲੀ ਸਾਹਿਤ ਦਾ ਸਭ ਤੋਂ ਵੱਡਾ ਨਾਂ ਸਮਝਿਆ ਜਾਂਦਾ ਹੈ। ਰਬਿੰਦਰਨਾਥ ਟੈਗੋਰ, ਦੇਬੇਂਦਰਨਾਥ ਟੈਗੋਰ ਤੇ ਸਾਰਦਾ ਦੇਵੀ ਦੇ 14 ਬੱਚਿਆਂ ਵਿਚੋਂ 13ਵਾਂ ਸੀ। ਉਹਦੀ ਨਿੱਕੀ ਉਮਰ ਸੀ ਜਦੋਂ ਉਹਦੀ ਮਾਂ ਮਰ ਗਈ ਤੇ ਉਹਨੂੰ ਨੌਕਰਾਂ ਨੇ ਪਾਲਿਆ। ਉਹ ਇੰਗਲੈਂਡ ਕਨੂੰਨ ਪੜ੍ਹਨ ਗਿਆ। ਟੈਗੋਰ ਨੇ ਮੁੱਢਲੀ ਸਿੱਖਿਆ ਘਰ ਵਿੱਚ ਹੀ ਪ੍ਰਾਪਤ ਕੀਤੀ। 1869 ਵਿੱਚ 8 ਸਾਲ ਦੀ ਉਮਰ ਵਿੱਚ ਉਸ ਨੇ ਕਵਿਤਾ ਲਿਖਣੀ ਸ਼ੁਰੂ ਕਰ ਦਿੱਤੀ ਸੀ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਯੂਨਾਨੀ ਜਾਂ ਗ੍ਰੀਕ (Ελληνικά IPA: [eliniˈka] ਜਾਂ Ελληνική γλώσσα, IPA: [eliniˈci ˈɣlosa]), ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਇੱਕ ਸੁਤੰਤਰ ਭਾਸ਼ਾ ਹੈ, ਜੋ ਯੂਨਾਨੀ ਜਾਂ ਗ੍ਰੀਕ ਲੋਕਾਂ ਦੁਆਰਾ ਬੋਲੀ ਜਾਂਦੀ ਹੈ। ਦੱਖਣ ਬਾਲਕਨ ਤੋਂ ਨਿਕਲੀ ਇਸ ਭਾਸ਼ਾ ਦਾ ਕਿਸੇ ਹੋਰ ਭਾਰੋਪੀ ਭਾਸ਼ਾ ਦੀ ਤੁਲਣਾ ਵਿੱਚ ਸਭ ਤੋਂ ਲੰਮਾ ਇਤਹਾਸ ਹੈ, ਜੋ ਲਿਖਤੀ ਇਤਹਾਸ ਦੀਆਂ 34 ਸਦੀਆਂ ਵਿੱਚ ਫੈਲਿਆ ਹੋਇਆ ਹੈ। ਆਪਣੇ ਪ੍ਰਾਚੀਨ ਰੂਪ ਵਿੱਚ ਇਹ ਪ੍ਰਾਚੀਨ ਯੂਨਾਨੀ ਸਾਹਿਤ ਅਤੇ ਈਸਾਈਆਂ ਦੇ ਬਾਇਬਲ ਦੇ ਨਿਊ ਟੇਸਟਾਮੇਂਟ ਦੀ ਭਾਸ਼ਾ ਹੈ। ਆਧੁਨਿਕ ਸਰੂਪ ਵਿੱਚ ਇਹ ਯੂਨਾਨ ਅਤੇ ਸਾਇਪ੍ਰਸ ਦੀ ਆਧਿਕਾਰਿਕ ਭਾਸ਼ਾ ਹੈ, ਅਤੇ ਕਰੀਬਨ 2 ਕਰੋੜ ਲੋਕਾਂ ਦੁਆਰਾ ਬੋਲੀ ਜਾਂਦੀ ਹੈ। ਲਿਖਣ ਲਈ ਯੂਨਾਨੀ ਅੱਖਰਾਂ ਦੀ ਵਰਤੋਂ ਕੀਤੀ ਜਾਂਦੀ ਹੈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਹਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
'ਜੰਗਨਾਮਾ ਸ਼ਾਹ ਮੁਹੰਮਦ' ਵਿੱਚ ਪੰਜਾਬ ਵਿੱਚ, ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਦੇ ਇਤਿਹਾਸ ਦੇ ਸਿਰੇ ਦੇ ਨਾਟਕੀ ਪਲਾਂ ਨੂੰ ਕਾਵਿਕ ਬਿਰਤਾਂਤ ਵਿੱਚ ਬੰਨ੍ਹਿਆ ਗਿਆ ਹੈ। ਇਸ ਵਿੱਚ ਸ਼ਾਇਰ ਦਾ ਦੇਸ ਪਿਆਰ ਅਤੇ ਸਾਮਰਾਜਵਾਦ-ਵਿਰੋਧੀ ਪੈਂਤੜੇ ਸਦਕਾ ਸ਼ਾਹ ਮੁਹੰਮਦ ਨੂੰ ਪੰਜਾਬੀ ਦਾ ਪਹਿਲਾ “ਰਾਸ਼ਟਰੀ ਸ਼ਾਇਰ” ਕਿਹਾ ਜਾਂਦਾ ਹੈ। ਇਹ ਰਚਨਾ ਪੰਜਾਬੀ ਭਾਈਚਾਰੇ ਅੰਦਰਲੀ ਖਾਨਾਜੰਗੀ ਉੱਤੇ ਅਥਰੂ ਕੇਰਦੀ ਹੈ ਜੋ ਲੜਾਈ ਵਿੱਚ ਪੰਜਾਬੀਆਂ ਦੀ ਹਾਰ ਦਾ ਮੁੱਖ ਕਾਰਨ ਬਣੀ। ਪੰਜਾਬੀ ਸਾਹਿਤ ਦੇ ਰੂਸੀ ਵਿਦਵਾਨ ਆਈ. ਸੇਰੇਬਰੀਆਕੋਵ ਨੇ ਆਪਣੀ ਕਿਤਾਬ 'ਪੰਜਾਬੀ ਸਾਹਿਤ' ਵਿੱਚ ਇਸ ਰਚਨਾ ਨੂੰ ਰਾਸ਼ਟਰੀ ਦੁਖਾਂਤ ਨੂੰ ਪੂਰੀ ਗਹਿਰਾਈ ਨਾਲ ਸਮਝਣ ਮਹਿਸੂਸਣ, ਉਸਦੇ ਕਾਰਣਾਂ ਦੀ ਬਾਰੀਕਬੀਨੀ ਨਾਲ ਨਿਸ਼ਾਨਦੇਹੀ ਕਰਨ ਅਤੇ ਰਾਸ਼ਟਰੀ ਭਾਵਨਾ ਨੂੰ ਥੀਮ ਵਜੋਂ ਗ੍ਰਹਿਣ ਕਰਨ ਵਾਲੀ ਰਚਨਾ ਦੱਸਿਆ। ਡਾ.
ਨਾਂਵ ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ, ਨਾਂਵ ਇੱਕ ਵਿਸ਼ਾਲ, ਖੁੱਲ੍ਹੀ ਸ਼ਾਬਦ ਸ਼੍ਰੇਣੀ ਦਾ ਮੈਂਬਰ ਹੈ, ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਉਲੰਪਿਕ ਖੇਡਾਂ ਜਾਂ ਓਲੰਪਿਕ ਖੇਡਾਂ ਵਿੱਚ ਦੁਨੀਆਂ ਭਰ ਦੇ ਕਈ ਦੇਸ਼ ਹਿੱਸੇ ਲੈਂਦੇ ਹਨ। ਓਲੰਪਿਕ ਖੇਡਾਂ ਹਰ ਚਾਰ ਸਾਲਾਂ ਬਾਅਦ ਹੁੰਦੀਆਂ ਹਨ। 1896 ਨੂੰ ਸ਼ੁਰੂ ਹੋਈਆਂ ਪਹਿਲੀਆਂ ਐਥਨਜ਼ ਓਲੰਪਿਕ ਖੇਡਾਂ ਸਿਰਫ਼ ਅਥਲੈਟਿਕਸ ਈਵੈਂਟਸ ਨਾਲ ਹੀ ਸ਼ੁਰੂ ਹੋਈਆਂ ਸਨ, ਜਿਸ ਵਿੱਚ 14 ਦੇਸ਼ਾਂ ਦੇ 241 ਅਥਲੀਟਾਂ ਨੇ ਹਿੱਸਾ ਲਿਆ ਸੀ। ਓਲੰਪਿਕ ਖੇਡਾਂ ਦੇ 116 ਸਾਲ ਦੇ ਇਤਿਹਾਸ ਵਿੱਚ ਅਥਲੈਟਿਕਸ ਮੁਕਾਬਲਿਆਂ ਦੀ ਵਧੇਰੇ ਮਹੱਤਤਾ ਰਹੀ ਹੈ ਕਿਉਂਕਿ ਅਥਲੈਟਿਕਸ ਵਿੱਚ ਨਵੇਂ ਓਲਪਿੰਕ ਤੇ ਵਿਸ਼ਵ ਰਿਕਾਰਡ, ਖਿਡਾਰੀਆਂ ਤੇ ਦਰਸ਼ਕਾਂ ਵਿੱਚ ਰੁਚੀ ਵਧਾਉਂਦੇ ਹਨ ਪਰ ਭਾਰਤੀ ਦੀ ਕਾਰਗੁਜ਼ਾਰੀ ਚਿੰਤਾ ਦਾ ਵਿਸ਼ਾ ਰਹੀ ਹੈ।
ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਉਰਫ਼ ਮਹਾਨ ਕੋਸ਼ ਕਾਨ੍ਹ ਸਿੰਘ ਨਾਭਾ ਦਾ ਲਿਖਿਆ ਪੰਜਾਬੀ ਐਨਸਾਈਕਲੋਪੀਡੀਆ ਜਾਂ ਸ਼ਬਦ ਕੋਸ਼ ਗ੍ਰੰਥ ਹੈ। ਤਕਰੀਬਨ 14 ਸਾਲ ਦੀ ਖੋਜ ਤੋਂ ਬਾਅਦ ਕਾਨ੍ਹ ਸਿੰਘ ਨੇ 1926 ਵਿੱਚ ਇਸਨੂੰ ਪੂਰਾ ਕੀਤਾ ਅਤੇ 1930 ਵਿੱਚ ਚਾਰ ਜਿਲਦਾਂ ਵਿੱਚ ਸੁਦਰਸ਼ਨ ਪ੍ਰੈਸ, ਅੰਮ੍ਰਿਤਸਰ ਨੇ ਇਸਨੂੰ ਛਪਿਆ। ਇਸ ਵਿੱਚ ਸਿੱਖ ਸਾਹਿਤ, ਇਤਿਹਾਸ, ਪੰਜਾਬੀ ਬੋਲੀ ਅਤੇ ਸੱਭਿਆਚਾਰ ਨਾਲ਼ ਸਬੰਧਤ ਲਫ਼ਜ਼ਾਂ ਦੇ ਮਾਅਨੇ ਇੱਕ ਸਿਲਸਿਲੇਵਾਰ ਢੰਗ ਨਾਲ਼ ਦਿੱਤੇ ਗਏ ਹਨ ਜਿਸ ਕਰ ਕੇ ਇਹ ਸਿਰਫ਼ ਸਿੱਖ ਧਰਮ ਦਾ ਹੀ ਨਹੀਂ ਸਗੋਂ ਪੰਜਾਬੀ ਜ਼ਬਾਨ ਦਾ ਵੀ ਗਿਆਨ ਕੋਸ਼ ਹੈ। ਹਵਾਲਾ ਸਮੱਗਰੀ ਦੇ ਖੇਤਰ ਵਿੱਚ ਇਸਨੂੰ ਉੱਚਾ ਦਰਜਾ ਹਾਸਲ ਹੈ।
ਵਿਸ਼ਵੀਕਰਨ ਅਤੇ ਪੰਜਾਬੀ ਸਭਿਆਚਾਰ ਦੇ ਸੰਦਰਭ ਵਿਚ ਦੇਖੀਏ ਤਾਂ ਪੰਜਾਬੀ ਸਭਿਆਚਾਰ ਤੇ ਵਿਸ਼ਵੀਕਰਨ ਦੀ ਪ੍ਰਕ੍ਰਿਆ ਨੇ 1980 ਤੋਂ ਬਾਅਦ ਜ਼ੋਰ ਫੜਿਆ ਹੈ। ਅਸਲ ਵਿੱਚ ਇਹ ਤਿੰਨ ਸੰਕਲਪ ਹਨ, ਜੋ ਇੱਕਠੇ ਹੋਂਦ ਵਿੱਚ ਆਏ। ਇਹਨਾਂ ਨੂੰ ਸੰਯੁਕਤ ਰੂਪ ਵਿੱਚ ਐੱਲ.ਪੀ.ਜੀ. (:ਸ਼ਭ) ਕਿਹਾ ਜਾਂਦਾ ਹੈ। ਇਹਨਾਂ ਦਾ ਪੂਰਾ ਨਾਮ ਹੈ ਲਿਬਰਲਾਈਜ਼ੇਸ਼ਨ ਪਰਾਈਵਟਾਈਜ਼ੇਸ਼ਨ ਅਤੇ ਗਲੋਬਲਾਈਜੇਸ਼ਨ। ਇਹ ਤਿੰਨੋਂ ਇੱਕ ਦੂਸਰੇ ਦੇ ਪੂਰਕ ਹਨ ਅਤੇ ਨਾਲ-ਨਾਲ ਚੱਲਦੇ ਹਨ। ਭਾਰਤ ਵਿੱਚ ਵਿਸ਼ਵੀਕਰਨ ਦੇ ਸੰਕਲਪ ਨੇ 1991 ਵਿੱਚ ਜ਼ੋਰ ਫੜਿਆ ਜਦੋਂ ਭਾਰਤ ਵਿੱਚ ਸ੍ਰੀ ਨਰਸਿਮਾ ਰਾਓ ਦੀ ਸਰਕਾਰ ਸੀ ਅਤੇ ਭਾਰਤ ਆਰਥਿਕ ਮੰਦਹਾਲੀ ਵਿਚੋਂ ਲੰਘ ਰਿਹਾ ਸੀ। ਵਿਸ਼ਵੀਕਰਨ ਇੱਕ ਅਜਿਹੀ ਪ੍ਰਕ੍ਰਿਆ ਹੈ, ਜਿਸਨੇ ਸਮੁੱਚੇ ਵਿਸ਼ਵ ਦੇ ਦੇਸ਼ਾਂ ਦੀ ਆਰਥਿਕ, ਸਮਾਜਿਕ, ਰਾਜਨੀਤਿਕ, ਸੱਭਿਆਚਾਰਕ ਪ੍ਰਕ੍ਰਿਆ ਨੂੰ ਪ੍ਰਭਾਵਿਤ ਕੀਤਾ ਹੈ। ਵਿਸ਼ਵੀਕਰਨ ਦੀ ਪ੍ਰਕ੍ਰਿਆ ਰਾਹੀਂ ਦੁਨੀਆਂ ਦੇ ਅਮੀਰ ਦੇਸ਼ ਜਿਵੇਂ ਅਮਰੀਕਾ, ਜਪਾਨ ਆਦਿ ਵਰਗੇ ਦੇਸ਼ ਵਿਕਾਸਸ਼ੀਲ ਦੇਸ਼ਾ ਨੂੰ ਬਸਤੀਆਂ ਦੀ ਤਰ੍ਹਾਂ ਵਰਤਦੇ ਹਨ। ਡਾ. ਸੁਰਜੀਤ ਸਿੰਘ ਅਨੁਸਾਰ “ਆਦਰਸ਼ਕ ਰੂਪ ਵਿੱਚ ਗਲੋਬਕਾਰੀ ਦਾ ਸੰਬੰਧ ਦੇਸ਼ਾਂ ਵਿੱਚ ਵੱਧ ਰਹੇ ਵਸਤਾਂ ਅਤੇ ਸੇਵਾਵਾਂ ਦੇ ਵਪਾਰ, ਸਰਮਾਏ, ਤਕਨਾਲੋਜੀ, ਗਿਆਨ, ਸੂਚਨਾ ਅਤੇ ਲੋਕਾਂ ਦੇ ਅੰਤਰਰਾਸ਼ਟਰੀ ਅਦਾਨ-ਪ੍ਰਦਾਨ ਨਾਲ ਹੈ।” ਡਾ.
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਸੀ++ ( ਉਚਾਰਨ : ਸੀ ਪਲੱਸ-ਪਲੱਸ ) ਇੱਕ ਸਥੈਤਿਕ ਟਾਈਪ , ਅਜ਼ਾਦ - ਪ੍ਰਪਤਰ , ਬਹੁ-ਪ੍ਰਤੀਮਾਨ ਸੰਕਲਿਤ , ਇੱਕੋ ਜਿਹੀ ਵਰਤੋਂ ਵਾਲੀ ਪ੍ਰੋਗਰਾਮਿੰਗ ਭਾਸ਼ਾ ਹੈ । ਇਹ ਇੱਕ ਮੱਧਮ-ਪੱਧਰ ਦੀ ਭਾਸ਼ਾ ਦੇ ਰੂਪ ਵਿੱਚ ਜਾਣੀ ਜਾਂਦੀ ਹੈ , ਕਿਉਂਕਿ ਇਹ ਦੋਨਾਂ ਉੱਚ-ਪੱਧਰ ਅਤੇ ਹੇਠਲੇ-ਪੱਧਰ ਦੀ ਭਾਸ਼ਾ ਸਹੂਲਤਾਂ ਦਾ ਇੱਕ ਸੰਯੋਜਨ ਹੈ । ਇਸਨੂੰ ਬਜਾਰਨੇ ਸਟ੍ਰੋਸਟ੍ਰਪ (Bjarne Stroustrup) ਦੁਆਰਾ ਵਿਕਸਿਤ ਸੀ ਭਾਸ਼ਾ ਦੀ ਵਾਧੇ ਦੇ ਰੂਪ ਵਿੱਚ ਬੈੱਲ ਲੇਬੋਰਟਰੀਜ਼ ਵਿੱਚ 1979 ਵਿੱਚ ਸ਼ੁਰੂ ਕੀਤਾ ਗਿਆ ਸੀ । ਇਸ ਭਾਸ਼ਾ ਦਾ ਮੂਲ ਨਾਮ C With Classes ਸੀ , ਜਿਸਨੂੰ 1983 ਵਿੱਚ ਬਦਲ ਕਰ C++ ਕਰ ਦਿੱਤਾ ਗਿਆ । ਇਹ ਇੱਕ ਵਸਤੂ ਅਧਾਰਿਤ ਭਾਸ਼ਾ (Object Oriented Language ) ਹੈ ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਆਰੀਆਭੱਟ (ਸੰਸਕ੍ਰਿਤ: आर्यभट listen ; IAST: ਆਰੀਆਭੱਟ) ਜਾਂ ਆਰੀਆਭੱਟ I ਭਾਰਤੀ ਹਿਸਾਬ ਅਤੇ ਭਾਰਤੀ ਖਗੋਲ ਵਿਗਿਆਨ ਦੇ ਸ਼ਾਸਤਰੀ ਯੁੱਗ ਦੇ ਮਹਾਨ ਗਣਿਤਸ਼ਾਸਤਰੀਆਂ ਅਤੇ ਤਾਰਾ-ਵਿਗਿਆਨੀਆਂ ਦੀ ਕਤਾਰ ਵਿੱਚ ਆਗੂ ਹਨ। ਉਨ੍ਹਾਂ ਦੇ ਸਭ ਤੋਂ ਜਿਆਦਾ ਪ੍ਰਸਿੱਧ ਕਾਰਜ ਹਨ (੪੯੯ ਈ . , ੨੩ ਸਾਲ ਦੀ ਉਮਰ ਵਿੱਚ): ਆਰੀਆਭਟੀ ਅਤੇ ਆਰੀਆ - ਸਿੱਧਾਂਤ। ਹਾਲਾਂਕਿ ਆਰੀਆਭੱਟ ਦੇ ਜਨਮ ਦੇ ਸਾਲ ਦਾ ਆਰੀਆਭਟੀ ਵਿੱਚ ਸਪੱਸ਼ਟ ਜਿਕਰ ਹੈ, ਉਨ੍ਹਾਂ ਦੇ ਜਨਮ ਦੇ ਅਸਲੀ ਸਥਾਨ ਦੇ ਬਾਰੇ ਵਿੱਚ ਵਿਦਵਾਨਾਂ ਦੇ ਵਿਚਕਾਰ ਵਿਵਾਦ ਹੈ। ਕੁੱਝ ਮੰਨਦੇ ਹਨ ਕਿ ਉਹ ਨਰਮਦਾ ਅਤੇ ਗੋਦਾਵਰੀ ਦੇ ਵਿਚਕਾਰ ਸਥਿਤ ਖੇਤਰ ਵਿੱਚ ਪੈਦਾ ਹੋਏ ਸਨ, ਜਿਸਨੂੰ ਅਸ਼ਮਾਕਾ ਵਜੋਂ ਜਾਣਿਆ ਜਾਂਦਾ ਸੀ ਅਤੇ ਉਹ ਅਸ਼ਮਾਕਾ ਦੀ ਪਹਿਚਾਣ ਮਧ ਭਾਰਤ ਵਜੋਂ ਕਰਦੇ ਹਨ ਜਿਸ ਵਿੱਚ ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਸ਼ਾਮਲ ਹੈ, ਹਾਲਾਂਕਿ ਆਰੰਭਕ ਬੋਧੀ ਗਰੰਥ ਅਸ਼ਮਾਕਾ ਨੂੰ ਦੱਖਣ ਵਿੱਚ, ਦੱਖਣੀਪਥ ਜਾਂ ਦੱਖਨ ਵਜੋਂ ਵਰਣਿਤ ਕਰਦੇ ਹਨ, ਜਦੋਂ ਕਿ ਹੋਰ ਗਰੰਥ ਵਰਣਨ ਕਰਦੇ ਹਨ ਕਿ ਅਸ਼ਮਾਕਾ ਦੇ ਲੋਕ ਅਲੇਕਜੇਂਡਰ ਨਾਲ ਲੜੇ ਹੋਣਗੇ, ਇਸ ਹਿਸਾਬ ਅਸ਼ਮਾਕਾ ਨੂੰ ਉੱਤਰ ਦੀ ਤਰਫ ਹੋਰ ਅੱਗੇ ਹੋਣਾ ਚਾਹੀਦਾ ਹੈ। ਇੱਕ ਤਾਜ਼ਾ ਅਧਿਅਨ ਦੇ ਅਨੁਸਾਰ ਆਰੀਆਭੱਟ ਚਾੰਮ੍ਰਿਵੱਤਮ, ਕੇਰਲ ਦੇ ਰਹਿਣ ਵਾਲੇ ਸਨ। ਅਧਿਅਨ ਦੇ ਅਨੁਸਾਰ ਅਸਮਕਾ ਇੱਕ ਜੈਨ ਪ੍ਰਦੇਸ਼ ਸੀ ਜੋ ਦੀ ਸ਼ਰਾਵਾਂਬੇਲਗੋਲਾ ਦੇ ਚਾਰੋਂ ਤਰਫ ਫੈਲਿਆ ਹੋਇਆ ਸੀ, ਅਤੇ ਇੱਥੇ ਦੇ ਪੱਥਰ ਦੇ ਖੰਭਿਆਂ ਦੇ ਕਾਰਨ ਇਸਦਾ ਨਾਮ ਅਸਮਕਾ ਪਿਆ। ਚਾੰਮ੍ਰਿਵੱਤਮ ਇਸ ਜੈਨ ਬਸਤੀ ਦਾ ਹਿੱਸਾ ਸੀ, ਇਸਦਾ ਪ੍ਰਮਾਣ ਹੈ ਭਾਰਤਾਪੁਝਾ ਨਦੀ ਜਿਸਦਾ ਨਾਮ ਜੈਨਾਂ ਦੇ ਪ੍ਰਾਚੀਨ ਰਾਜਾ ਭਾਰਤਾ ਦੇ ਨਾਮ ਉੱਤੇ ਰੱਖਿਆ ਗਿਆ ਹੈ। ਆਰੀਆਭੱਟ ਨੇ ਵੀ ਜੁਗਾਂ ਨੂੰ ਪਰਿਭਾਸ਼ਿਤ ਕਰਦੇ ਵਕਤ ਰਾਜਾ ਭਾਰਤਾ ਦਾ ਜਿਕਰ ਕੀਤਾ ਹੈ - ਦਾਸਗੀਤੀਕਾ ਦੇ ਪੰਜਵੇਂ ਛੰਦ ਵਿੱਚ ਰਾਜਾ ਭਾਰਤ ਦੇ ਸਮੇਂ ਤੱਕ ਗੁਜ਼ਰ ਚੁੱਕੇ ਕਾਲ ਦਾ ਵਰਣਨ ਆਉਂਦਾ ਹੈ। ਉਨ੍ਹਾਂ ਦਿਨਾਂ ਵਿੱਚ ਕੁਸੁਮਪੁਰਾ ਵਿੱਚ ਇੱਕ ਪ੍ਰਸਿੱਧ ਯੂਨੀਵਰਸਿਟੀ ਸੀ ਜਿੱਥੇ ਜੈਨਾਂ ਦਾ ਨਿਰਣਾਇਕ ਪ੍ਰਭਾਵ ਸੀ, ਅਤੇ ਆਰੀਆਭੱਟ ਦਾ ਕੰਮ ਇਸ ਪ੍ਰਕਾਰ ਕੁਸੁਮਪੁਰਾ ਪਹੁੰਚ ਸਕਿਆ ਅਤੇ ਉਸਨੂੰ ਪਸੰਦ ਵੀ ਕੀਤਾ ਗਿਆ। ਹਾਲਾਂਕਿ ਇਹ ਗੱਲ ਕਾਫ਼ੀ ਹੱਦ ਤੱਕ ਨਿਸ਼ਚਿਤ ਹੈ ਕਿ ਉਹ ਕਿਸੇ ਨਾ ਕਿਸੇ ਵਕਤ ਉੱਤੇ ਕੁਸੁਮਪੁਰਾ ਉੱਚ ਸਿੱਖਿਆ ਲਈ ਗਏ ਸਨ ਅਤੇ ਕੁੱਝ ਸਮੇਂ ਲਈ ਉੱਥੇ ਰਹੇ ਵੀ ਸਨ। ਭਾਸਕਰ I ( ੬੨੯ ਈ.