ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਰਬਿੰਦਰਨਾਥ ਟੈਗੋਰ (ਬੰਗਾਲੀ: 'রবীন্দ্রনাথ ঠাকুর'; 7 ਮਈ 1861 - 7 ਅਗਸਤ 1941) ਇੱਕ ਬੰਗਾਲੀ ਕਵੀ, ਨਾਟਕਕਾਰ, ਨਾਵਲਕਾਰ ਅਤੇ ਸੰਗੀਤਕਾਰ ਸੀ ਜਿਸਨੇ 19ਵੀਂ ਅਤੇ 20ਵੀਂ ਸਦੀ ਵਿੱਚ ਬੰਗਾਲੀ ਸਾਹਿਤ ਨੂੰ ਨਵੇਂ ਰਾਹਾਂ ਉੱਤੇ ਪਾਇਆ ਅਤੇ ਗੀਤਾਂਜਲੀ ਲਈ 1913 ਦਾ ਸਾਹਿਤ ਦਾ ਨੋਬਲ ਇਨਾਮ ਹਾਸਲ ਕੀਤਾ। ਯੂਰਪ ਤੋਂ ਬਾਹਰ ਦਾ ਉਹ ਪਹਿਲਾ ਬੰਦਾ ਸੀ ਜਿਸਨੂੰ ਇਹ ਇਨਾਮ ਮਿਲਿਆ। ਟੈਗੋਰ ਬੰਗਾਲੀ ਸਾਹਿਤ ਦਾ ਸਭ ਤੋਂ ਵੱਡਾ ਨਾਂ ਸਮਝਿਆ ਜਾਂਦਾ ਹੈ। ਰਬਿੰਦਰਨਾਥ ਟੈਗੋਰ, ਦੇਬੇਂਦਰਨਾਥ ਟੈਗੋਰ ਤੇ ਸਾਰਦਾ ਦੇਵੀ ਦੇ 14 ਬੱਚਿਆਂ ਵਿਚੋਂ 13ਵਾਂ ਸੀ। ਉਹਦੀ ਨਿੱਕੀ ਉਮਰ ਸੀ ਜਦੋਂ ਉਹਦੀ ਮਾਂ ਮਰ ਗਈ ਤੇ ਉਹਨੂੰ ਨੌਕਰਾਂ ਨੇ ਪਾਲਿਆ। ਉਹ ਇੰਗਲੈਂਡ ਕਨੂੰਨ ਪੜ੍ਹਨ ਗਿਆ। ਟੈਗੋਰ ਨੇ ਮੁੱਢਲੀ ਸਿੱਖਿਆ ਘਰ ਵਿੱਚ ਹੀ ਪ੍ਰਾਪਤ ਕੀਤੀ। 1869 ਵਿੱਚ 8 ਸਾਲ ਦੀ ਉਮਰ ਵਿੱਚ ਉਸ ਨੇ ਕਵਿਤਾ ਲਿਖਣੀ ਸ਼ੁਰੂ ਕਰ ਦਿੱਤੀ ਸੀ।
ਬਾਮ੍ਹਣੀ ਇੱਲ,(en: brahminy kite) (Haliastur indus) - ਬਾਮ੍ਹਣੀ ਇੱਲ ਐੱਕੀਪਿਟ੍ਰਿਡੀ (Accipitridae) ਖੱਲ੍ਹਣੇ ਦਾ ਇਕ ਮਧਰੇ ਕੱਦ ਦਾ ਸ਼ਿਕਾਰੀ ਪੰਖੀ ਏ। ਇਸਦਾ ਵਿਗਿਆਨਕ ਨਾਂਅ Haliastur indus ਏ। Haliastur ਮਧਰੇ ਕੱਦ ਦੇ ਸ਼ਿਕਾਰੀ ਪੰਛੀਆਂ ਨੂੰ ਆਖਿਆ ਜਾਂਦਾ ਏ ਤੇ Indus ਦਾ ਭਾਵ ਆਪਾਂ ਸਾਰੇ ਜਾਣਨੇ ਹਾਂ ਜਾਣੀਕੇ ਸਿੰਧ। ਇਸਦਾ ਇਲਾਕਾ ਭਾਰਤੀ ਉਪਮਹਾਂਦੀਪ, ਦੱਖਣੀ-ਚੜ੍ਹਦੇ ਏਸ਼ੀਆ ਦੇ ਟਾਪੂ ਦੇਸ ਤੇ ਅਸਟ੍ਰੇਲੀਆ ਹਨ। ਇਲਾਕਿਆਂ ਦੇ ਹਿਸਾਬ ਨਾਲ ਇਸਨੂੰ ਅਗਾੜੀ ੪ ਰਕਮਾਂ ਵਿਚ ਵੰਡਿਆ ਗਿਆ ਏ। ਭਾਰਤੀ ਉਪਮਹਾਂਦੀਪ ਵਿਚਲੀ ਬਾਮ੍ਹਣੀ ਇੱਲ ਨੂੰ Haliastur Indus Indus ਆਖਦੇ ਹਨ। ਇਹ ਜ਼ਿਆਦਾਤਰ ਜਲਗਾਹਾਂ ਤੇ ਮਿਲਦੀ ਹੈ ਜਿਵੇਂ ਕਿ ਝੀਲਾਂ, ਨਦੀਆਂ ਤੇ ਝੋਨੇ ਦੇ ਖੇਤਾਂ ਦੁਆਲੇ। ਆਮ ਕਰਕੇ ਤਾਂ ਇਹ ਮੈਦਾਨੀ ਇਲਾਕਿਆਂ ਵਿਚ ਹੀ ਬਸਰਦੀ ਹੈ ਪਰ ਹਿਮਾਲਾ ਤੇ ਇਹ ੩੦੦੦ ਤੋਂ ੫੦੦੦ ਮੀਟਰ ਤਕ ਦੀ ਉੱਚਾਈ ਤੇ ਵੀ ਵੇਖੀ ਜਾ ਸਕਦੀ ਹੈ। ਇਹ ਜ਼ਿਆਦਾਤਰ ਕੱਲੇ-ਕਾਰੇ ਜਾਂ ਨਿੱਕੀਆਂ ਡਾਰਾਂ ਵਿਚ ਰਹਿੰਦੇ ਹਨ ਤੇ ਕਦੇ ਹੀ ਕੋਈ ਵੱਡੀ ਡਾਰ ਵੇਖਣ ਨੂੰ ਮਿਲਦੀ ਏ।
ਜਨਮਸਾਖੀ ਪਰੰਪਰਾ ਪੰਜਾਬੀ ਵਾਰਤਕ ਵਿੱਚ ਮਹੱਤਵਪੂਰਨ ਸਥਾਨ ਰੱਖਦੀ ਹੈ। ਵਿਦਵਾਨਾਂ ਅਨੁਸਾਰ ‘ਸਾਖੀ` ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਸ਼ਾਕ੍ਰਸੀ` ਦਾ ਰੂਪਾਂਤਰ ਹੈ, ਜਿਸ ਦਾ ਅਰਥ ਹੈ ‘ਗਵਾਹੀ`। ਆਚਾਰਯ ਪਰਸ਼ੁਰਾਮ ਚਤੁਰਵੇਦੀ ਅਨੁਸਾਰ ਇਸ ਦਾ ਅਰਥ ਹੈ ਉਹ ਮਨੁੱਖ ਜਿਸ ਨੇ ਕਿਸੇ ਘਟਨਾ ਜਾਂ ਵਸਤੂ ਨੂੰ ਅੱਖੀ ਵੇਖਿਆ ਹੋਵੇ।`` ਰਤਨ ਸਿੰਘ ਜੱਗੀ ਅਨੁਸਾਰ, “ ‘ਜਨਮ` ਤੋਂ ਭਾਵ ਇਥੇ ਭਾਵ ਕੇਵਲ ਪੈਦਾਇਸ਼ ਨਹੀਂ ਸਗੋਂ ਸਾਰਾ ਜੀਵਨ ਹੈ। ਇਸ ਤਰ੍ਹਾਂ ਸਥੂਲ ਰੂਪ ਵਿੱਚ ‘ਜਨਮਸਾਖੀ` ਤੋਂ ਭਾਵ ਕਿਸੇ ਮਹਾਂਪੁਰਸ਼ ਦਾ ਅਧਿਆਤਮਿਕ ਜੀਵਨ-ਬ੍ਰਿਤਾਂਤ ਹੈ।`` ਭਾਈ ਕਾਨ੍ਹਸਿੰਘ ਨੇ ਗੁਰਬਾਣੀ ਦੀ ਇੱਕ ਤੁਕ (ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇੱਕ ਸਾਖੀ)ਦੇ ਆਧਾਰ ਤੇ ਇਸ ਦਾ ਅਰਥ ਇਤਿਹਾਸ ਅਥਵਾ ਕਥਾ,ਜੋਅੱਖੀਂ ਡਿਠੀ ਕਹੀ ਗਈ ਹੋਵੇ` ਕੀਤਾ ਹੈ। ਪਰ ਜੇ ਸਾਖੀ ਸ਼ਬਦ ਦਾ ਅਰਥ ਇਸ ਦੇ ਪਰੰਪਰਾਗਤ ਪ੍ਰਯੋਗ ਦੇ ਸੰਦਰਭ ਵਿੱਚ ਕਰੀਏ ਤਾਂ ਉਕਤ ਤੁੱਕ ਵਿੱਚ ਇਹ ‘ਗੁਰੂ ਦੇ ਬਚਨ` ਲਈ ਵੀ ਵਰਤਿਆ ਗਿਆ ਹੈ।ਪ੍ਰੋ.
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਸਿੱਖ ਧਰਮ ਦੇ 1469 ਤੋਂ 1708 ਵਿੱਚ ਦਸ ਗੁਰੂ ਹੋਏ ਹਨ। ਇਹ ਅਧਿਆਪਕ ਰੂਹਾਨੀ ਜੋਤ ਸਨ, ਜਿੰਨਾਂ ਦੀ ਜਿੰਦਗੀ ਦਾ ਮੁੱਖ ਮਕਸਦ ਲੋਕਾਂ ਦੀ ਭਲਾਈ ਹੀ ਮਕਸਦ ਸੀ। ਹਰ ਗੁਰੂ ਨੇ ਪਿਛਲੇ ਗੁਰੂ ਰਾਹੀਂ ਦਿੱਤੀਆਂ ਸਿੱਖਿਆਵਾਂ ਦਾ ਸਮਰਥਨ ਕੀਤਾ ਅਤੇ ਹੋਰ ਜਾਣਕਾਰੀ ਸ਼ਾਮਿਲ ਕੀਤੀ, ਜਿਸ ਦੇ ਨਤੀਜੇ ਵਜੋਂ ਸਿੱਖ ਧਰਮ ਦੀ ਨੀਂਹ ਤਿਆਰ ਹੋਈ। ਗੁਰੂ ਨਾਨਕ ਜੀ ਪਹਿਲੇ ਗੁਰੂ ਸਨ ਅਤੇ ਗੁਰੂ ਗੋਬਿੰਦ ਸਿੰਘ ਜੀ ਵਿਅਕਤੀ ਦੇ ਰੂਪ ਵਿੱਚ ਆਖਰੀ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਸੰਸਾਰ ਨੂੰ ਤਿਆਗਿਆ ਤਾਂ ਉਹਨਾਂ ਗੁਰੂ ਗ੍ਰੰਥ ਸਾਹਿਬ ਨੂੰ ਸਿੱਖਾਂ ਦੇ ਆਖਰੀ ਅਤੇ ਅੰਤਮ ਗੁਰੂ ਬਣਾਇਆ।
ਬੋਲੀ ਦਾ ਸੰਬਧ ਪੰਜਾਬੀ ਲੋਕ ਨਾਚ ਗਿੱਧੇ ਨਾਲ ਹੈ ਅਤੇ ਬੋਲੀਆਂ ਦਾ ਗਿੱਧੇ ਵਾਂਗ ਪੰਜਾਬੀ ਸਭਿਆਚਾਰ ਵਿੱਚ ਮੁੱਖ ਸਥਾਨ ਹੈ। ਬੋਲੀ, ਆਪਣੀ ਭਾਵਨਾਵਾਂ ਨੂੰ ਵਿਅਕਤ ਕਰਨ ਦਾ ਇੱਕ ਲੈਅ-ਬੱਧ ਤਰੀਕਾ ਹੈ ਜਿਸ ਨੂੰ ਖੁਸ਼ੀ ਦੇ ਮੌਕੇ ਉੱਪਰ ਗਾਇਆ ਜਾਂਦਾ ਹੈ। ਬੋਲੀ ਦੇ ਬੋਲਾਂ ਉੱਪਰ ਹੀ ਗਿੱਧੇ ਦੀ ਤਾਲੀ ਵਜੱਦੀ ਹੈ। ਪੰਜਾਬ ਵਿੱਚ ਭਾਂਤ-ਭਾਂਤ ਦੀਆਂ ਬੋਲੀਆਂ ਸੁਣਨ ਨੂੰ ਮਿਲ ਜਾਂਦੀਆਂ ਹਨ। ਵਿਆਹ ਸਮੇਂ ਵੀ ਨਾਨਕਾ ਮੇਲ ਅਤੇ ਦਾਦਕਾ ਮੇਲ ਵਿੱਚ ਬੋਲੀਆਂ ਦਾ ਮੁਕਾਬਲਾ ਹੁੰਦਾ ਹੈ ਅਤੇ ਦੋਹੇਂ ਧਿਰਾਂ ਬੋਲੀਆਂ ਰਾਹੀਂ ਇੱਕ ਦੂਜੇ ਨੂੰ ਟੀਚਰਾਂ ਅਤੇ ਮਖੌਲਾਂ ਕਰਦੇ ਹਨ। ਇਸੇ ਪ੍ਰਕਾਰ ਪੰਜਾਬ ਵਿੱਚ ਹਰੇਕ ਰਿਸ਼ਤੇ ਨਾਲ ਸਬੰਧਿਤ ਬੋਲੀਆਂ ਮਿਲ ਜਾਂਦੀਆਂ ਹਨ ਜਿਵੇਂ: ਦੇਵਰ ਤੇ ਭਾਬੀ, ਸੱਸ ਤੇ ਨੂੰਹ, ਸੋਹਰਾ ਤੇ ਨੂੰਹ, ਜੇਠ ਤੇ ਭਰਜਾਈ, ਨਣਾਨ - ਭਰਜਾਈ ਅਤੇ ਪਤੀ-ਪਤਨੀ ਵਰਗੀਆਂ ਬੋਲੀਆਂ ਹਨ। ਪੰਜਾਬੀਆਂ ਦਾ ਜੀਵਨ-ਅਨੁਰਾਗ ਅਤੇ ਬ੍ਰਹਿਮੰਡ ਨਾਲ਼ ਇਕਸੁਰਤਾ ਦੀ ਚੇਸ਼ਟਾ ਵੀ ਇਹਨਾਂ ਬੋਲੀਆਂ ਵਿੱਚ ਪ੍ਰਗਟ ਹੋਈ ਹੈ। ਮਰਦਾ ਅਤੇ ਇਸਤਰੀਆਂ ਦੀਆ ਬੋਲੀਆਂ ਵੱਖ-ਵੱਖ ਹੁੰਦੀਆਂ ਹਨ ਪਰ ਦੋਹਾਂ ਤਰ੍ਹਾਂ ਦੀਆਂ ਬੋਲੀਆਂ ਵਿੱਚ ਕਈਂ ਥਾਂਈ ਅਨੁਭਵ ਦੀ ਸਾਂਝ ਵੀ ਮਿਲਦੀ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਸੋਰਾ ਭਾਸ਼ਾ ਆਸਟ੍ਰੋਏਸ਼ੀਆਟਿਕ ਭਾਸ਼ਾਈ ਪਰਿਵਾਰ ਵਿੱਚੋਂ ਹੈ। ਇਹ ਮੁੰਡਾ ਭਾਸ਼ਾਵਾਂ ਦਾ ਹੀ ਹਿੱਸਾ ਹੈ ਜਿਸ ਵਿੱਚ ਸੋਰਾ ਨਾਲ ਮਿਲਦੀਆਂ-ਜੁਲਦੀਆਂ ਬਾਕੀ ਕਬਾਇਲੀ ਭਾਸ਼ਾਵਾਂ ਵੀ ਸ਼ਾਮਿਲ ਹਨ। ਸੋਰਾ ਇੱਕ ਵਿਲੱਖਣ ਭਾਸ਼ਾ ਹੈ, ਕਿਉਂ ਕਿ ਇਸ ਤੇ ਇੰਡੋ-ਆਰੀਆਈ ਭਾਸ਼ਾ ਓਡ਼ੀਆ ਅਤੇ ਦ੍ਰਵਿਡ਼ ਭਾਸ਼ਾ ਤੇਲਗੂ ਦਾ ਪ੍ਰਭਾਵ ਹੈ, ਸੋਰਾ ਭਾਸ਼ਾ ਦੱਖਣ-ਪੂਰਬੀ ਏਸ਼ੀਆ ਦੀਆਂ ਭਾਸ਼ਾਵਾਂ ਨਾਲ ਵਧੇਰੇ ਮਿਲਦੀ-ਜੁਲਦੀ ਭਾਸ਼ਾ ਹੈ ਜਿਵੇਂ ਕਿ ਕੰਬੋਡੀਆ ਵਿੱਚ ਖ਼ਮੇਰ ਭਾਸ਼ਾ ਨਾਲ। ਇਸ ਤੋਂ ਇਲਾਵਾ, ਸੋਰਾ ਵਿੱਚ ਬਹੁਤ ਘੱਟ ਰਸਮੀ ਸਾਹਿਤ ਹੈ ਪਰੰਤੂ ਇਸ ਵਿੱਚ ਲੋਕਾਂ ਦੀਆਂ ਕਹਾਣੀਆਂ ਅਤੇ ਪਰੰਪਰਾਵਾਂ ਦੀ ਭਰਪੂਰਤਾ ਹੈ। ਉਨ੍ਹਾਂ ਦੇ ਬਹੁਤੇ ਪਾਸਵਾਨਾਂ ਦਾ ਗਿਆਨ ਮੌਖਿਕ ਪਰੰਪਰਾ ਦਾ ਹੈ। ਮੁੰਡਾ ਪਰਿਵਾਰ ਵਿੱਚ ਹੋਰ ਭਾਸ਼ਾਵਾਂ ਦੇ ਮੁਕਾਬਲੇ, ਸੋਰਾ ਕਬੀਲੇ ਦੇ ਅੰਦਰ ਤੇਜ਼ੀ ਨਾਲ ਘੱਟ ਰਹੀ ਹੈ। ਵਧੇਰੇ ਬੋਲਣ ਵਾਲੇ ਓਡੀਸ਼ਾ ਅਤੇ ਆਂਧਰਾ ਪ੍ਰਦੇਸ਼ ਵਿੱਚ ਮਿਲਦੇ ਹਨ ਪਰ ਕੁਝ ਛੋਟੇ ਭਾਈਚਾਰੇ ਮੱਧ ਪ੍ਰਦੇਸ਼, ਤਮਿਲ ਨਾਡੂ ਅਤੇ ਬਿਹਾਰ ਵਿੱਚ ਵੀ ਨਿਵਾਸ ਕਰਦੇ ਹਨ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਕੰਪਿਊਟਰ ਸਾਫ਼ਟਵੇਅਰ (ਜਾਂ ਸਿਰਫ਼ ਸਾਫ਼ਟਵੇਅਰ) ਮਸ਼ੀਨ ਦੇ ਸਮਝਣਯੋਗ ਹਦਾਇਤਾਂ ਦਾ ਸੈੱਟ ਹੁੰਦਾ ਹੈ ਜੋ ਕੰਪਿਊਟਰ ਦੇ ਪ੍ਰਾਸੈਸਰ ਨੂੰ ਕੋਈ ਕੰਮ ਕਰਨ ਲਈ ਦਿੱਤੀਆਂ ਜਾਂਦੀਆਂ ਹਨ। ਕੰਪਿਊਟਰ ਸਾਫਟਵੇਅਰ ਦਾ ਟਾਕਰਾ ਕੰਪਿਊਟਰ ਹਾਰਡਵੇਅਰ ਨਾਲ ਹੈ, ਜੋ ਕਿ ਕੰਪਿਊਟਰ ਦਾ ਭੌਤਿਕ ਭਾਗ ਹੈ। ਕੰਪਿਊਟਰ ਹਾਰਡਵੇਅਰ ਅਤੇ ਸਾਫਟਵੇਅਰ ਨੂੰ ਇਕ-ਦੂਜੇ ਦੀ ਲੋੜ ਹੈ ਅਤੇ ਇੱਕ ਤੋਂ ਬਿਨਾ ਦੂਜੇ ਨੂੰ ਵਰਤਿਆ ਨਹੀਂ ਜਾ ਸਕਦਾ। ਸਾਫਟਵੇਅਰ ਨੂੰ ਪ੍ਰੋਗਰਾਮਾਂ ਦਾ ਸਮੂਹ ਵੀ ਕਿਹਾ ਜਾਂਦਾ ਹੈ। ਮੁੱਖ ਤੌਰ ਤੇ ੲਿਹ ਦੋ ਤਰ੍ਹਾਂ ਦਾ ਹੁੰਦਾ ਹੈ-
ਵਿਕੀਮੀਡੀਆ ਕਾਮਨਜ਼ (ਕਾਮਨਜ਼ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ) ਮੁਫ਼ਤ ਵਰਤੋਂ ਲਈ ਚਿਤਰਾਂ, ਧੁਨੀਆਂ ਅਤੇ ਹੋਰ ਮੀਡੀਆ ਫਾਈਲਾਂ ਦਾ ਇੱਕ ਆਨਲਾਈਨ ਭੰਡਾਰ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦਾ ਇੱਕ ਪ੍ਰੋਜੈਕਟ ਹੈ। ਵਿਕੀਮੀਡੀਆ ਕਾਮਨਜ਼ ਤੇ ਅਪਲੋਡ ਕੀਤੀਆਂ ਗਈਆਂ ਫਾਇਲਾਂ ਸਾਰੇ ਵਿਕੀਮੀਡੀਆ ਪ੍ਰੋਜੈਕਟਾਂ ਜਿਵੇਂ ਵਿਕੀਪੀਡੀਆ, ਵਿਕੀਸੋਰਸ, ਵਿਕੀਨਿਊਜ, ਵਿਕੀਵਰਸਿਟੀ, ਆਦਿ ਦੇ ਵੱਖ ਵੱਖ ਰੂਪਾਂ ਵਿੱਚ ਇਸਤੇਮਾਲ ਕੀਤੀਆਂ ਜਾ ਸਕਦੀਆਂ ਹਨ। ਇਹ ਫਾਈਲਾਂ ਆਫਲਾਈਨ ਪ੍ਰਯੋਗ ਲਈ ਵੀ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ। ਵਰਤਮਾਨ ਸਮੇਂ ਵਿੱਚ ਕਾਮਨਜ਼ ਤੇ 12 ਮਿਲੀਅਨ ਤੋਂ ਵੀ ਜਿਆਦਾ ਮੀਡਿਆ ਫਾਈਲਾਂ ਉਪਲਬਧ ਹਨ।
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰਖਦਾ ਹੈ। ਤਖਤਾਂ 'ਚੋਂ ਦੋ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ (سری اکال تخت صاحب), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (سری کیسگڑہ صاحب) ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (سری دمدماء صاحب) ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ (سری حضور صاحب) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ (سری پٹنا صاحب) ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇਂ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ੲਿਹ ਸ਼ਲੋਕ ਸ਼੍ਰੀ ਭਗਵਤ ਗੀਤਾ ਵਿੱਚੋ ਲਿਅਾ ਗਿਅਾ ਹੈ ੲਿਹ ੳੁਸ ਵੇਲੇ ਦੀ ਗੱਲ ਹੈ ਜਦੋ ਅਰਜੁਨ ਨੇ ਮਹਾਭਾਰਤ ਦੇ ਯੁੱਧ ਵਿੱਚ ਕੁਰੁਕਸ਼ੇਤਰ ਵਿੱਚ ਖੜੇ ਅਾਪਣੇ ਸਗੇ- ਸੰਬੰਧੀਅਾ ਨੂੰ ਦਾਖ ਕੇ ਯੁਧ ਕਰਨ ਤੋ ੲਿਨਕਾਰ ਕਰ ਦਿੱਤਾ ਸੀ ਤਦ ਸ਼੍ਰੀ ਕ੍ਰਿਸ਼ਨ ਨੇ ੳੁਹਨਾ ਨੂੰ ੲਿਸ ਤਰਾ ਸਮਝਾੲਿਅਾ..... ਯਦਾ ਯਦਾ ਹੀ ਧਰਮਸੈ। ਗ੍ਰਾਮਿਣ ਭਵਤੀ ਭਾਰਤਾ॥ ਅਭਯੁਧਾ ਨਾਮ ਅ ਧਰਮਸੈ। ਤਦਾਤਮਾ ਨਾਮ ਸ੍ਰਿਜਾਮੈ ਹਮ॥ ਪ੍ਰਿਤਰਾਣਾੲੇ ਸਾਧੂ ਨਾਮ । ਵਿਨਾਸ਼ਾੲੇ ਚ' ਦੁਸ਼ਕ੍ਰਿਤਾਮ ॥ ਧਰਮ ਸੰਸ ਤਾਪਨਾਧਾੲੇ। ਸਮ ਭਵਾਨੀ ਯੁਗੇ ਯੁਗੇ॥ ੲਿਸ ਦਾ ਅਰਥ ੲਿਹ ਹੈ ਕਿ ਜਦ ਜਦ ਸੰਸਾਰ ਵਿੱਚ ਧਰਮ ਤੇ ਅਧਰਮ ਹਾਵੀ ਹੁੰਦਾ ਹੈ ਤਦ ਤਦ ਕਿਸੇ ਨਾ ਕਿਸੇ ਨੂੰ ਤਾਂ ੳੁਹਦੀ ਰੱਖਿਅਾ ਲੲੀ ਹਥਿਅਾਰ ਚੱਕਣਾ ਹੀ ਪੈਦਾ ਹੈ ੲਿਸ ਦੇ ਬਾਵਜੂਦ ਗਲਤ ਯਾ ਅਧਰਮ ਦਾ ਸਾਥ ਦੇਣ ਵਾਸਤੇ ਅਾਪਣੇ ਸਗੇ- ਸੰਬੰਦੀ ਹੀ ਸਾਹਮਣੇ ਕਿੳੁ ਨਾ ਹੋਣ ਅਧਰਮ ਤੇ ਹਮੇਸ਼ਾ ਧਰਮ ਦੀ ਹੀ ਜਿੱਤ ਹੋੲੀ ਹੈ ੲਿਹ ਹੀ ਹੁੰਦਾ ਅਾੲਿਅਾ ਹੈ ਤੇ ੲਿਹ ਹੀ ਹੁੰਦਾ ਰਹੇਗਾ..!!!
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਪੰਜਾਬੀ ਇਕਾਂਗੀ ਦਾ ਇਤਿਹਾਸ ਜੇਕਰ ਪੜਚੋਲੀਏ ਤਾਂ ਪੰਜਾਬੀ ਇਕਾਂਗੀ ਨੇ ਸਮੇਂ ਦੀਆਂ ਹਨੇਰੀਆਂ ਗੁਫਾਵਾਂ ਵਿੱਚ ਪ੍ਰਕਾਸ਼ ਸੁੱਟਿਆ ਹੈ| ਆਧੁਨਿਕ ਸਰੋਕਾਰਾਂ ਵਾਲੀ ਪੰਜਾਬੀ ਇਕਾਂਗੀ ਨਾਲੋਂ ਪੰਜਾਬੀ ਨਾਟਕ ਦੀ ਆਮਦ ਪੰਜਾਬੀ ਸਾਹਿਤ ਵਿਚ ਪਿੱਛੋਂ ਹੁੰਦੀ ਹੈ| ਇਸ ਲਈ ਆਧੁਨਿਕ ਸਰੋਕਾਰਾਂ ਵਾਲੀ ਇਕਾਂਗੀ ਦਾ ਪ੍ਰਭਾਵ ਵੀ ਪੰਜਾਬੀ ਸਾਹਿਤ ਤੇ ਆਧੁਨਿਕ ਸਰੋਕਾਰਾਂ ਵਾਲੇ ਪੰਜਾਬੀ ਨਾਟਕ ਨਾਲੋਂ ਪਹਿਲਾਂ ਪਿਆ ਹੈ| ਨਾਟਕਕਾਰਾਂ ਨੇ ਇਕਾਂਗੀ ਨੂੰ ਹੀ ਵਿਸਥਾਰਿਆ ਹੈ ਪਰ ਫਿਰ ਵੀ ਨਾਟਕ ਅਤੇ ਇਕਾਂਗੀ ਵਿਚ ਕਾਫੀ ਅੰਤਰ ਹੈ| ਇਕਾਂਗੀ ਨਾ ਨਾਟਕ ਦਾ ਸਾਰ ਹੁੰਦੀ ਹੈ ਨਾ ਹੀ ਨਾਟਕ ਇਕਾਂਗੀ ਦਾ ਵਿਸਥਾਰ ਹੁੰਦਾ ਹੈ| ਨਾਟਕ ਦਾ ਹਰ ਅੰਕ ਸੁਤੰਤਰ ਨਹੀਂ ਹੁੰਦਾ ਅਤੇ ਇਕਾਂਗੀ ਨਾਟਕ ਦਾ ਭਾਗ ਨਹੀਂ ਹੁੰਦੀ | ਅੰਗਰੇਜਾਂ ਦੀ ਆਮਦ ਨਾਲ ਜਿੱਥੇ ਰਾਜਨੀਤਿਕ, ਸਮਾਜਿਕ ਤੇ ਮਾਨਸਿਕ ਪਹਿਲੂ ਤੇ ਅੰਸ਼ ਬਦਲ ਉੱਥੇ ਭਾਰਤੀ ਸਾਹਿਤ ਦੇ ਨਾਲ-ਨਾਲ ਪੰਜਾਬੀ ਸਾਹਿਤ ਤੇ ਵੀ ਪ੍ਰਭਾਵ ਪਾਇਆ, ਜਿਸ ਨਾਲ ਪੰਜਾਬੀ ਸਾਹਿਤ ਵਿਚ ਇਕਾਂਗੀ ਦੀ ਆਮਦ ਹੋਈ|ਗੁਰਦਿਆਲ ਸਿੰਘ ਫੁੱਲ ਅਨੁਸਾਰ, 'ਇਕਾਂਗੀ ਆਪਣੀ ਸੰਜਮਤਾ, ਇਕਾਗਰਤਾ, ਥੋੜੇ ਨਾਲ ਬਹੁਤਾ ਸਾਰਨ ਦੀ ਸਮਰੱਥਾ ਤੇ ਤੀਖਣਤਾ ਨਾਲ ਪੂਰੇ ਨਾਟਕ ਨੂੰ ਸੰਘਣਾ, ਬੱਝਵਾਂ ਤੇ ਤੀਖਣ ਮਘਦੇ ਕਾਰਜ ਵਾਲਾ ਬਣਾ ਕੇ ਇੱਕ-ਕਥਨੀ, ਇੱਕ-ਝਾਕੀਏ ਤੇ ਇੱਕ-ਅੰਗੀਏ ਬਣਾ ਰਿਹਾ ਹੈ| ਇਕਾਂਗੀ ਅਸਲ ਵਿਚ ਮੰਚ ਦੀ ਲੋੜ ਵਿੱਚੋ ਹੀ ਪੈਦਾ ਹੋਇਆ ਹੈ| ਯੂਰਪ ਵਿੱਚ ਨਾਟਕ ਪੇਸ਼ ਕਰਨ ਤੋਂ ਪਹਿਲਾਂ ਜੁੜੇ ਦਰਸ਼ਕ ਦੇ ਮਨਪ੍ਰਚਾਵੇ ਲਈ ਇਕਾਂਗੀ ਪੇਸ਼ ਕੀਤਾ ਜਾਂਦਾ ਸੀ, ਇਸ ਲਈ ਇਕਾਂਗੀ ਦਾ ਰੰਗਮੰਚ ਨਾਲ ਸਿੱਧਾ ਸਬੰਧ ਹੈ|ਪੰਜਾਬੀ ਇਕਾਂਗੀ ਉੱਤੇ ਪੱਛਮੀ ਸਾਹਿਤ ਤੋਂ ਬਿਨਾਂ ਭਾਰਤੀ ਸਾਹਿਤ ਪਰੰਪਰਾਵਾਂ ਦਾ ਵੀ ਪ੍ਰਭਾਵ ਪਿਆ| ਇਸ ਤਰ੍ਹਾਂ ਪੰਜਾਬੀ ਇਕਾਂਗੀ ਦੇ ਇਤਿਹਾਸ ਨੂੰ ਅਸੀਂ ਪੰਜ ਦੌਰਾਂ ਵਿੱਚ ਵੰਡ ਲੈਂਦੇ ਹਾਂ,
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 27,867 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪਿਸ਼ਾਬ ਨਾਲੀ ਦੀ ਲਾਗ (Urinary Tract Infection ਜਾਂ UTI) ਇੱਕ ਬੈਕਟੀਰੀਆ ਤੋਂ ਹੋਣ ਵਾਲੀ ਲਾਗ ਹੈ ਜੋ ਪਿਸ਼ਾਬ ਨਾਲੀ ਦੇ ਹਿੱਸਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜਦੋਂ ਇਹ ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਸਧਾਰਨ ਸਿਸਟਾਈਟਸ (ਮਸਾਨੇ ਦੀ ਲਾਗ) ਕਿਹਾ ਜਾਂਦਾ ਹੈ ਅਤੇ ਜਦੋਂ ਇਹ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਪਾਈਲੋਨਫ੍ਰਾਈਟਿਸ (ਗੁਰਦੇ ਦੀ ਲਾਗ) ਕਿਹਾ ਜਾਂਦਾ ਹੈ। ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਦੇ ਲੱਛਣਾਂ ਵਿੱਚ ਸ਼ਾਮਲ ਹਨ ਪਿਸ਼ਾਬ ਕਰਨ ਵੇਲੇ ਦਰਦ ਅਤੇ ਜਾਂ ਤਾਂ ਬਾਰ-ਬਾਰ ਪਿਸ਼ਾਬ ਆਉਣਾ ਜਾਂ ਪਿਸ਼ਾਬ ਕਰਨ ਦੀ ਇੱਛਾ ਹੋਣੀ (ਜਾਂ ਦੋਵੇਂ), ਜਦ ਕਿ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਦੇ ਲੱਛਣਾਂ ਵਿੱਚ, ਹੇਠਲੇ ਹਿੱਸੇ ਦੇ ਲੱਛਣਾਂ ਦੇ ਨਾਲ-ਨਾਲ ਬੁਖਾਰ ਅਤੇ ਪੇਟ ਵਿੱਚ ਦਰਦ ਵੀ ਸ਼ਾਮਲ ਹਨ। ਬਜ਼ੁਰਗਾਂ ਅਤੇ ਬਹੁਤ ਛੋਟੇ ਵਿਅਕਤੀਆਂ ਵਿੱਚ, ਹੋ ਸਕਦਾ ਹੈ ਲੱਛਣ ਸਪੱਸ਼ਟ ਨਾ ਹੋਣ ਅਤੇ ਗੈਰ-ਵਿਸ਼ਿਸ਼ਟ ਹੋਣ। ਦੋਵੇਂ ਕਿਸਮ ਦੀਆਂ ਲਾਗਾਂ ਲਈ ਮੁੱਖ ਕਾਰਕ ਏਜੰਟ ਏਸਕੇਰੀਸ਼ਿਆ ਕੋਲੀ ਹੈ, ਦੂਜੇ ਬੈਕਟੀਰੀਆ, ਵਾਇਰਸ ਜਾਂ ਉੱਲੀ ਵੀ ਕਦੇ-ਕਦਾਈਂ ਇਸਦਾ ਕਾਰਨ ਹੋ ਸਕਦੇ ਹਨ।
ਐਂਡਰੋਇਡ ਇੱਕ ਲੀਨਕਸ ਕਰਨਲ ਉੱਤੇ ਆਧਾਰਿਤ ਓਪਰੇਟਿੰਗ ਸਿਸਟਮ ਹੈ ਅਤੇ ਹੁਣ ਇਸਦਾ ਵਿਕਾਸ ਗੂਗਲ ਦੁਆਰਾ ਕੀਤਾ ਜਾ ਰਿਹਾ ਹੈ। ਇਸਦਾ ਨਿਰਮਾਣ ਖ਼ਾਸ ਤੌਰ 'ਤੇ ਸਮਾਰਟਫ਼ੋਨ ਅਤੇ ਟੈਬਲੈੱਟ ਕੰਪਿਊਟਰ ਲਈ ਕੀਤਾ ਜਾਂਦਾ ਹੈ। ਐਂਡ੍ਰਾਇਡ ਸਾਲ 2012 ਵਿੱਚ ਸਭ ਤੋਂ ਵੱਧ ਵਿਕਣ ਵਾਲੇ ਓ.ਐਸ ਦੇ ਰੂਪ 'ਚ ਉੱਭਰਿਆ ਅਤੇ ਇਸ ਨੇ 2012,13 ਤੇ 14 ਦੌਰਾਨ ਵਿੰਡੋਜ਼, ਆਈ.ਓ.ਐਸ ਤੇ ਮੈਕ ਓ.ਐਸ.ਐਕਸ ਤੋਂ ਜ਼ਿਆਦਾ ਵਿਕਰੀ ਕੀਤੀ। ਜੁਲਾਈ 2013 ਤੱਕ ਪਲੇਅ ਸਟੋਰ 'ਚ 10 ਲੱਖ ਤੋਂ ਜ਼ਿਆਦਾ ਐਪਜ਼ ਸ਼ਾਮਿਲ ਤੇ 50 ਲੱਖ ਤੋਂ ਜ਼ਿਆਦਾ ਡਾਊਨਲੋਡ ਹੋ ਚੁੱਕੀਆਂ ਸਨ। ਇੱਕ ਸਰਵੇ ਵਿੱਚ ਇਹ ਵੀ ਪਤਾ ਲੱਗਾ ਹੈ ਕਿ ਅਪ੍ਰੈਲ-ਮਈ 2013 ਤੱਕ 71% ਮੋਬਾਇਲ ਵਿਕਾਸ ਕਰਤਾ ਐਂਡ੍ਡਰੋਇਡ ਲਈ ਐਪਜ਼ ਦਾ ਵਿਕਾਸ ਕਰਦੇ ਹਨ। ਗੂਗਲ ਆਈ/ਓ ਨੇ 2014 ਵਿੱਚ ਇਹ ਘੋਸ਼ਣਾ ਕੀਤੀ ਕਿ ਐਂਡਰੋਇਡ ਦੇ ਚਾਲੂ ਮਹੀਨਾਵਾਰ ਵਰਤੋਂਕਾਰਾਂ ਦੀ ਗਿਣਤੀ 10 ਕਰੋੜ ਤੋਂ ਜ਼ਿਆਦਾ ਪਹੁੰਚ ਚੁੱਕੀ ਹੈ।
ਵਰਲਡ ਵਾਈਡ ਵੈੱਬ ਜਾਂ ਵਿਸ਼ਵ-ਵਿਆਪੀ ਜਾਲ਼ ਭਾਵ ਦੁਨੀਆਂ ਭਾਰ ਦਾ ਜਾਲ਼ (ਛੋਟਾ ਰੂਪ WWW ਜਾਂ W3, ਆਮ ਤੌਰ ਉੱਤੇ ਦੀ ਵੈੱਬ) ਹਾਈਪਰਟੈਕਸਟ ਦਸਤਾਵੇਜ਼ਾਂ ਦਾ ਇੱਕ ਜੁੜਿਆ ਹੋਇਆ ਪ੍ਰਬੰਧ ਹੈ ਜਿਹਨਾਂ ਤੱਕ ਇੰਟਰਨੈੱਟ ਰਾਹੀਂ ਪਹੁੰਚ ਕੀਤੀ ਜਾਂਦੀ ਹੈ। ਇੱਕ ਵੈੱਬ ਫਰੋਲੂ ਰਾਹੀਂ ਕੋਈ ਵੀ ਵੈੱਬ ਸਫ਼ੇ ਵੇਖ ਸਕਦਾ ਹੈ ਜਿਹਨਾਂ ਵਿੱਚ ਲਿਖਤ, ਤਸਵੀਰਾਂ, ਵੀਡੀਓਆਂ ਅਤੇ ਹੋਰ ਮਲਟੀਮੀਡੀਆ ਹੋ ਸਕਦਾ ਹੈ ਅਤੇ ਹਾਈਪਰਲਿੰਕਾਂ ਰਾਹੀਂ ਉਹਨਾਂ ਦਰਮਿਆਨ ਆ-ਜਾ ਸਕਦਾ ਹੈ।
ਸੀ++ ( ਉਚਾਰਨ : ਸੀ ਪਲੱਸ-ਪਲੱਸ ) ਇੱਕ ਸਥੈਤਿਕ ਟਾਈਪ , ਅਜ਼ਾਦ - ਪ੍ਰਪਤਰ , ਬਹੁ-ਪ੍ਰਤੀਮਾਨ ਸੰਕਲਿਤ , ਇੱਕੋ ਜਿਹੀ ਵਰਤੋਂ ਵਾਲੀ ਪ੍ਰੋਗਰਾਮਿੰਗ ਭਾਸ਼ਾ ਹੈ । ਇਹ ਇੱਕ ਮੱਧਮ-ਪੱਧਰ ਦੀ ਭਾਸ਼ਾ ਦੇ ਰੂਪ ਵਿੱਚ ਜਾਣੀ ਜਾਂਦੀ ਹੈ , ਕਿਉਂਕਿ ਇਹ ਦੋਨਾਂ ਉੱਚ-ਪੱਧਰ ਅਤੇ ਹੇਠਲੇ-ਪੱਧਰ ਦੀ ਭਾਸ਼ਾ ਸਹੂਲਤਾਂ ਦਾ ਇੱਕ ਸੰਯੋਜਨ ਹੈ । ਇਸਨੂੰ ਬਜਾਰਨੇ ਸਟ੍ਰੋਸਟ੍ਰਪ (Bjarne Stroustrup) ਦੁਆਰਾ ਵਿਕਸਿਤ ਸੀ ਭਾਸ਼ਾ ਦੀ ਵਾਧੇ ਦੇ ਰੂਪ ਵਿੱਚ ਬੈੱਲ ਲੇਬੋਰਟਰੀਜ਼ ਵਿੱਚ 1979 ਵਿੱਚ ਸ਼ੁਰੂ ਕੀਤਾ ਗਿਆ ਸੀ । ਇਸ ਭਾਸ਼ਾ ਦਾ ਮੂਲ ਨਾਮ C With Classes ਸੀ , ਜਿਸਨੂੰ 1983 ਵਿੱਚ ਬਦਲ ਕਰ C++ ਕਰ ਦਿੱਤਾ ਗਿਆ । ਇਹ ਇੱਕ ਵਸਤੂ ਅਧਾਰਿਤ ਭਾਸ਼ਾ (Object Oriented Language ) ਹੈ ।
ਵੈੱਬ ਬਰਾਊਜ਼ਰ (ਅੰਗਰੇਜ਼ੀ: Web browser) ਇੱਕ ਤਰਾਂ ਦਾ ਆਦੇਸ਼ਕਾਰੀ ਹੁੰਦੀ ਹੈ ਜਿਸ ਨੂੰ ਕਿ ਸਰਵਰ ਉੱਤੇ ਉਪਲੱਬਧ ਜਾਣਕਾਰੀ(ਲੇਖ,ਚਿੱਤਰ,ਗਾਣੇ,ਆਦਿ) ਨੂੰ ਦਰਸਾਉਣ ਲਈ ਵਰਤਿਆ ਜਾਂਦਾ ਹੈ। ਇਸ ਤੋ ਬਿਨਾਂ ਅਸੀਂ ਅੰਤਰਜਾਲ ਸੁਵਿਧਾ ਦਾ ਆਨੰਦ ਨਹੀਂ ਮਾਣ ਸਕਦੇ। ਗੂਗਲ ਕਰੋਮ, ਮੋਜ਼ੀਲਾ ਫਾਇਰਫੌਕਸ, ਇੰਟਰਨੈੱਟ ਅੈਕਸਪਲੋਰਰ, ਸਫ਼ਾਰੀ ਆਦਿ ਅੱਜ-ਕੱਲ ਦੇ ਸਭ ਤੋ ਜ਼ਿਆਦਾ ਵਰਤੇ ਜਾਣ ਵਾਲੇ ਵੈੱਬ ਬਰਾਊਂਜ਼ਰ ਹਨ।
ਗੁਰੂ ਗੋਬਿੰਦ ਸਿੰਘ ਜੀ: ਰਚਨਾ,ਕਲਾ ਤੇ ਵਿਚਾਰਧਾਰਾ
ਵਿਸ਼ਵ ਦੇ ਇਤਿਹਾਸ ਵਿੱਚ ਸਰੀਰਕ ਰੂਪ ਵਿੱਚ ਸਿੱਖਾਂ ਦੇ ਦਸਵੇ ਤੇ ਅੰਤਿਮ ਗੁਰੂ ਗੋਬਿੰਦ ਸਿੰਘ ਇੱਕ ਲਾਸਾਨੀ ਨਾਇਕ ਹੋਏ ਹਨ। ਗੁਰੂ ਗੋਬਿੰਦ ਸਿੰਘ ਦਾ ਜਨਮ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਦੀ ਕੁਖੋਂ 22 ਦਸੰਬਰ 1666 ਈ.
ਰੋਮਾਂਸਵਾਦ ਇੱਕ ਕਲਾਤਮਿਕ, ਸਾਹਿਤਕ ਅਤੇ ਬੌਧਿਕ ਅੰਦੋਲਨ ਹੈ ਜੋ 18ਵੀਂ ਸਦੀ ਦੇ ਪਿਛਲੇ ਅੱਧ ਵਿੱਚ ਯੂਰਪ ਵਿੱਚ ਸ਼ੁਰੂ ਹੋਇਆ ਅਤੇ ਅੰਸ਼ਕ ਤੌਰ ਤੇ ਉਦਯੋਗਕ ਕ੍ਰਾਂਤੀ ਦੀ ਪ੍ਰਤੀਕਿਰਿਆ ਦੇ ਰੂਪ ਵਿੱਚ ਇਹ ਕਿਤੇ ਵਧੇਰੇ ਤਾਕਤ ਫੜ ਗਿਆ ਅਤੇ 19ਵੀਂ ਸਦੀ ਦੇ ਪਹਿਲੇ ਅੱਧ (ਲਗਪਗ 1800 ਤੋਂ 1840) ਦੇ ਸਮੇਂ ਦੌਰਾਨ ਬਹੁਤੇ ਖੇਤਰਾਂ ਵਿੱਚ ਆਪਣੀ ਸਿਖਰ ਉੱਤੇ ਸੀ। ਕਲਾਸਕੀਵਾਦ ਅਤੇ ਨਵਕਲਾਸਕੀਵਾਦ ਦੇ ਕਰੜੇ ਅਨੁਸ਼ਾਸਨ ਤੋਂ ਵਿਦਰੋਹ ਦੇ ਨਾਲ ਨਾਲ ਇਹ ਕੁਝ ਹੱਦ ਤੱਕ ਵੀ ਪ੍ਰਬੁੱਧਤਾ ਦੇ ਅਤੇ 18ਵੀਂ ਸਦੀ ਦੇ ਬੁੱਧੀਵਾਦ ਦੇ ਖਿਲਾਫ ਇੱਕ ਪ੍ਰਤੀਕਰਮ ਵੀ ਸੀ। ਰੋਮਾਂਸਵਾਦ ਦੀ ਸੰਸਾਰ ਸਾਹਿਤ ਨੂੰ ਉਹ ਇਤਿਹਾਸਕ ਤੇ ਜ਼ਿਕਰਯੋਗ ਦੇਣ ਹੈ ਜਿਸ ਸਦਕਾ ਸਾਹਿਤ ਨੂੰ ਆਜ਼ਾਦ ਤੌਰ ਤੇ ਵਿਚਰਨ ਦਾ ਅਵਸਰ ਹੀ ਪ੍ਰਾਪਤ ਨਹੀਂ ਹੋਇਆ ਸਗੋਂ ਇਸ ਖੇਤਰ ਵਿਚ ਨਵੇਂ ਨਵੇਂ ਪ੍ਰਯੋਗਾਂ, ਪ੍ਰਗਤੀ ਤੇ ਵਿਕਾਸ ਦੀਆਂ ਸੰਭਾਵਨਾਵਾਂ ਵੀ ਉਜਾਗਰ ਹੋਈਆਂ। ਰੋਮਾਂਸਵਾਦ ਤੋਂ ਪਹਿਲਾਂ ਸਾਹਿਤ ਪੂਰੀ ਤਰ੍ਹਾਂ ਸਨਾਤਨੀ ਕਾਵਿ-ਸਿਧਾਂਤਾਂ ਦੀ ਜਕੜ ਵਿਚ ਸੀ। ਇਸ ਜਕੜ ਕਾਰਨ ਸਨਾਤਨੀ ਨੇਮਾਵਲੀ ਅਧੀਨ ਵਿਚਰਦਾ ਸਾਹਿਤ ਸਨਾਤਨੀ ਐਲਾਨੀਆਂ ਗਈਆਂ ਰਚਨਾਵਾਂ ਦਾ ਵਸਤੂ, ਰੂਪ, ਭਾਸ਼ਾ, ਸ਼ੈਲੀ ਪੱਖੋਂ ਅਨੁਸਰਣ ਕਰਨਾ ਆਪਣਾ ਫ਼ਰਜ਼ ਸਮਝਦਾ ਸੀ। ਅਜਿਹਾ ਹੋਣ ਕਾਰਨ ਇਹ ਸੀ ਕਿ ਸਨਾਤਨੀ ਸਮਝੀਆਂ ਜਾਂਦੀਆਂ ਸਾਹਿਤ ਕਿਰਤਾਂ ਦਾ ਵਸਤੂ ਤੇ ਰਚਨਾਤਮਕ ਸੰਗਠਨ ਵਜੋਂ ਅਨੁਸਰਨ ਕਰਨਾ ਉੱਤਮ ਸਾਹਿਤਕਾਪੀ ਦਾ ਸਬੂਤ ਮੰਨਿਆਂ ਜਾਂਦਾ ਸੀ। ਸਿੱਟੇ ਵੱਜੋਂ ਸਾਹਿਤਕਾਰੀ ਆਪਣੇ ਪੂਰਵਵਰਤੀ ਸਨਾਤਨੀ ਸਾਹਿਤ ਨੂੰ ਆਪਣਾ ਆਦਰਸ਼ ਮਿੱਥਦੀ ਹੋਈ ਇਸਦੀ ਰੀਸ ਕਰਨ ਵਿੱਚ ਪੂਰਨ ਵਿਸ਼ਵਾਸ ਰੱਖਦੀ ਸੀ। ਇਸ ਨਾਲ ਸਾਹਿਤ-ਖੇਤਰ ਅੰਦਰ ਵਿਕਾਸ ਲਈ ਲੋੜੀਂਦੇ ਨਵੇਂ ਪ੍ਰਯੋਗਾਂ ਦੀ ਕਿਸੇ ਸੰਭਾਵਨਾ ਦੀ ਕੋਈ ਗੁੰਜਾਇਸ਼ ਨਹੀਂ ਸੀ ਇਸ ਤਰ੍ਹਾਂ ਸਨਾਤਨੀ ਨੇਮਾਵਲੀ ਦੀ ਜਕੜਨ ਸਾਹਿਤਕ ਪ੍ਰਗਤੀ ਲਈ ਪੂਰੀ ਤਰ੍ਹਾਂ ਬਾਧਕ ਬਣੀ ਹੋਈ ਸੀ। ਇਸ ਰੁਕਾਵਟ ਖਿਲਾਫ਼ ਰੋਮਾਂਸਵਾਦ ਇਕ ਵਿਦ੍ਰੋਹ ਬਣਕੇ ਸਾਹਮਣੇ ਆਇਆ ਜਿਸ ਨੇ ਸਨਾਤਨੀ ਰਚਨਾਤਮਕ ਦ੍ਰਿਸ਼ਟੀ ਨੂੰ ਵੰਗਾਰਦਿਆਂ ਇਸਦੀ ਸਰਦਾਰੀ ਮੰਨਣ ਤੋਂ ਇਨਕਾਰ ਕੀਤਾ। ਰੋਮਾਂਸਵਾਦ ਦੀ ਇਸ ਕਰਨੀ ਨਾਲ ਸਾਹਿਤ ਕਲਾ ਨੂੰ ਸਨਾਤਨੀ ਕਾਵਿ-ਸਿਧਾਂਤਾਂ ਦੀ ਕੈਦ ਤੋਂ ਮੁਕਤ ਹੋਣ ਦਾ ਅਵਸਰ ਮਿਲਿਆ। ਇਸ ਤਰ੍ਹਾਂ ਰੋਮਾਂਸਵਾਦੀ ਪ੍ਰਵਿਰਤੀ ਸਾਹਿਤ-ਖੇਤਰ ਅੰਦਰ ਜ਼ਿਕਰਯੋਗ ਤਬਦੀਲੀ ਲਿਆਉਣ ਦਾ ਸਬੱਬ ਬਣੀ।
ਸਮਾਜਿਕ ਮੇਲ-ਜੋਲ ਸੇਵਾਵਾਂ ਜਿਹਨਾਂ ਅਧੀਨ ਸਮਾਜਿਕ ਨੈੱਟਵਰਕ ਵੈੱਬਸਾਈਟਾਂ ਵੀ ਆਉਂਦੀਆਂ ਹਨ, ਅਜਿਹੀਆਂ ਵੈੱਬ-ਅਧਾਰਤ ਸੇਵਾਵਾਂ ਹਨ ਜਿਨ੍ਹਾਂ ਦੀ ਹੇਠ ਲਿਖੇ ਕਾਰਜਾਂ ਲਈ ਵਰਤੋਂ ਹੋ ਸਕਦੀ ਹੈ: ਸਮਾਜਿਕ ਮੀਡਿਆ ,ਸੰਚਾਰ ਕਰਨ ਵਿਚ ਸਹਾਇਕ ਮਾਧਿਅਮ ਹੈ। ਜਿਹੜਾ ਕਿ ਲੋਕਾਂ ਨੂੰ ਜਾਣਕਾਰੀ ਸਾਜੀ ਕਰਨ ਵਿਚ ਸਹਾਇਕ ਹੈ। ਇਸ ਤੋਂ ਇਲਾਵਾ ਲੋਕਾਂ ਵਿਚ ਆਦਾਨ ਪ੍ਰਦਾਨ ਕਰਨ ਵਿਚ ਵਿਚੋਲਗੀ ਵਜੋਂ ਕੰਮ ਕਰਦਾ ਹੈ। ਸਮਾਜਿਕ ਮੀਡੀਆ ਵਿਚਾਰਧਾਰਕ ਅਤੇ ਤਕਨੀਕੀ ਵੇਬ ਦੀ ਬੁਨਿਆਦ ਹੈ। ਇਸ ਨਾਲ ਦੂਰ ਦੇਸ਼ਾਂ ਵਿਦੇਸ਼ਾ ਵਿਚ ਬੈਠੇ ਲੋਕਾਂ ਦੀ ਸਾਂਜ੍ਦਾਰੀ ਵੱਧ ਦੀ ਹੈ। ਓਹ ਕੋਈ ਵੀ ਜਾਣਕਾਰੀ ਆਪਸ ਵਿਚ ਸਾਂਜੀ ਕਰਦੇ ਹਨ। ਮਨੁੱਖ ਨੇ ਆਪਣੇ ਜੀਵਨ ਵਿੱਚ ਸੁਧਾਰ ਲਿਆਉਣ ਲਈ ਕਈ ਖੋਜਾਂ ਕੀਤੀਆਂ ਹਨ। ਇਨ੍ਹਾਂ ਵਿੱਚੋਂ ਕਈਆਂ ਦੇ ਲਾਭ ਅਤੇ ਕਈਆਂ ਦੀਆਂ ਹਾਨੀਆਂ ਸਾਡੇ ਸਾਹਮਣੇ ਆ ਰਹੀਆਂ ਹਨ। ਸੋਸ਼ਲ ਮੀਡੀਆ ਦੇ ਵੱਖ-ਵੱਖ ਸਾਧਨ ਜਿਵੇਂ ਫੇਸਬੁੱਕ ਅਤੇ ਮੋਬਾਈਲ ਫੋਨ ਆਦਿ ਮੌਜੂਦਾ ਸਮੇਂ ਸੂਚਨਾ ਸੰਚਾਰ ਦਾ ਮਹੱਤਵਪੂਰਨ ਸਾਧਨ ਬਣ ਗਏ ਹਨ। ਕੰਪਿਊਟਰਾਂ ਅਤੇ ਮੋਬਾਈਲਾਂ ਜ਼ਰੀਏ ਅਜੋਕੀ ਨਵੀਂ ਪਨੀਰੀ ਪਾਗਲ ਹੋਈ ਫਿਰਦੀ ਹੈ। ਹਰ ਕਿਸੇ ਦੇ ਹੱਥ ਵਿੱਚ ਮਹਿੰਗਾ ਮੋਬਾਈਲ ਫੋਨ ਅਤੇ ਇੰਟਰਨੈੱਟ ਦਾ ਕੁਨੈਕਸ਼ਨ ਹੈ। ਦੇਸ਼-ਵਿਦੇਸ਼ ਦੀਆਂ ਨਾਮੀਂ ਹਸਤੀਆਂ ਪ੍ਰਤੀ ਲੋਕ ਗ਼ਲਤ ਸੰਦੇਸ਼ ਜਾਂ ਟਿੱਪਣੀਆਂ ਦੀ ਵਰਤੋਂ ਕਰਦੇ ਹਨ। ਤਕਨੀਕ ਇਨਸਾਨ ਦੀ ਤਰੱਕੀ ਲਈ ਹੈ, ਪਰ ਅਸੀਂ ਉਸ ਦੀ ਗ਼ਲਤ ਵਰਤੋਂ ਕਰ ਰਹੇ ਹਾਂ। ਸਭ ਤੋਂ ਵੱਧ ਦੁਰਵਰਤੋਂ ਸ਼ੋਸ਼ਲ ਮੀਡੀਆ ਦੀ ਹੋ ਰਹੀ ਹੈ। ਇਹ ਜਿਸ ਕੰਮ ਲਈ ਈਜਾਦ ਹੋਇਆ ਸੀ, ਉਸ ਦੀ ਬਜਾਇ ਇਸ ਦਾ ਇਸਤੇਮਾਲ ਦੰਗੇ ਭੜਕਾਉਣ, ਅਸ਼ਲੀਲਤਾ ਫੈਲਾਉਣ ਅਤੇ ਇੱਕ ਦੂਜੇ ਨੂੰ ਬਦਨਾਮ ਕਰਨ ਆਦਿ ਲਈ ਕੀਤਾ ਜਾ ਰਿਹਾ ਹੈ ਜੋ ਸਹੀ ਨਹੀਂ।.
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਕਬੀਰ (ਹਿੰਦੀ: कबीर) (1440–1518) ਭਾਰਤ ਦੇ ਇੱਕ ਸੰਤ ਕਵੀ ਸਨ। ਆਪਦੀਆਂ ਲਿਖਤਾਂ ਨੇ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ। ਕਬੀਰ ਅਰਬੀ ਸ਼ਬਦ ਅਲ-ਕਬੀਰ ਤੋਂ ਆਇਆ ਹੈ ਜਿਸ ਦਾ ਅਰਥ ਮਹਾਨ ਹੈ। ਕਬੀਰ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਨੂੰ ਆਪਣਾ ਬਾਨੀ ਮੰਨਦੇ ਹਨ। ਇਹ ਸੰਤ ਮਤ ਪੰਥਾਂ ਵਿਚੋਂ ਇੱਕ ਹੈ ਅਤੇ ਇਸ ਦੇ ਅਨੁਆਈ ਉਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ । ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਜਾਣਕਾਰੀ ਜਾਂ ਦੱਸ ਜਾਂ ਸੂਚਨਾ ਉਹ ਚੀਜ਼ ਹੁੰਦੀ ਹੈ ਜੋ ਕੁਝ ਦੱਸੇ ਭਾਵ ਜਿਸ ਤੋਂ ਕੋਈ ਸਮੱਗਰੀ ਜਾਂ ਅੰਕੜੇ ਪ੍ਰਾਪਤ ਹੋ ਸਕਣ। ਜਾਣਕਾਰੀ ਜਾਂ ਤਾਂ ਕਿਸੇ ਸੁਨੇਹੇ ਰਾਹੀਂ ਦਿੱਤੀ ਜਾ ਸਕਦੀ ਹੈ ਜਾਂ ਕਿਸੇ ਵਸਤ ਨੂੰ ਸਿੱਧੇ ਜਾਂ ਅਸਿੱਧੇ ਤੌਰ ਉੱਤੇ ਵੇਖ-ਪਰਖ ਕੇ ਲਈ ਜਾ ਸਕਦੀ ਹੈ। ਜੋ ਵੇਖ-ਪਰਖ ਕੇ ਮਹਿਸੂਸ ਕੀਤਾ ਜਾਂਦਾ ਹੈ, ਉਹਨੂੰ ਵੀ ਸੁਨੇਹਾ ਹੀ ਆਖਿਆ ਜਾ ਸਕਦਾ ਹੈ ਅਤੇ ਇਸੇ ਕਰ ਕੇ ਜਾਣਕਾਰੀ ਹਮੇਸ਼ਾਂ ਕਿਸੇ ਸੁਨੇਹੇ ਰਾਹੀਂ ਦਿੱਤੀ ਅਤੇ ਲਈ ਜਾਂਦੀ ਹੈ। ਜਾਣਕਾਰੀ ਨੂੰ ਘੱਲਣ ਜਾਂ ਸਮਝਣ ਵਾਸਤੇ ਇਹਨੂੰ ਕਈ ਖ਼ਾਕਿਆਂ ਵਿੱਚ ਸੰਕੇਤਬੱਧ ਕੀਤਾ ਜਾ ਸਕਦਾ ਹੈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।