ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਉਰਫ਼ ਮਹਾਨ ਕੋਸ਼ ਕਾਨ੍ਹ ਸਿੰਘ ਨਾਭਾ ਦਾ ਲਿਖਿਆ ਪੰਜਾਬੀ ਐਨਸਾਈਕਲੋਪੀਡੀਆ ਜਾਂ ਸ਼ਬਦ ਕੋਸ਼ ਗ੍ਰੰਥ ਹੈ। ਤਕਰੀਬਨ 14 ਸਾਲ ਦੀ ਖੋਜ ਤੋਂ ਬਾਅਦ ਕਾਨ੍ਹ ਸਿੰਘ ਨੇ 1926 ਵਿੱਚ ਇਸਨੂੰ ਪੂਰਾ ਕੀਤਾ ਅਤੇ 1930 ਵਿੱਚ ਚਾਰ ਜਿਲਦਾਂ ਵਿੱਚ ਸੁਦਰਸ਼ਨ ਪ੍ਰੈਸ, ਅੰਮ੍ਰਿਤਸਰ ਨੇ ਇਸਨੂੰ ਛਪਿਆ। ਇਸ ਵਿੱਚ ਸਿੱਖ ਸਾਹਿਤ, ਇਤਿਹਾਸ, ਪੰਜਾਬੀ ਬੋਲੀ ਅਤੇ ਸੱਭਿਆਚਾਰ ਨਾਲ਼ ਸਬੰਧਤ ਲਫ਼ਜ਼ਾਂ ਦੇ ਮਾਅਨੇ ਇੱਕ ਸਿਲਸਿਲੇਵਾਰ ਢੰਗ ਨਾਲ਼ ਦਿੱਤੇ ਗਏ ਹਨ ਜਿਸ ਕਰ ਕੇ ਇਹ ਸਿਰਫ਼ ਸਿੱਖ ਧਰਮ ਦਾ ਹੀ ਨਹੀਂ ਸਗੋਂ ਪੰਜਾਬੀ ਜ਼ਬਾਨ ਦਾ ਵੀ ਗਿਆਨ ਕੋਸ਼ ਹੈ। ਹਵਾਲਾ ਸਮੱਗਰੀ ਦੇ ਖੇਤਰ ਵਿੱਚ ਇਸਨੂੰ ਉੱਚਾ ਦਰਜਾ ਹਾਸਲ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ।ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ ਵਿੱਚ ਸਥਿਤ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 27,836 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਔਨਲਾਈਨ ਕੰਪਿਊਟਰ ਲਾਇਬ੍ਰੇਰੀ ਸੈਂਟਰ
ਔਨਲਾਈਨ ਕੰਪਿਊਟਰ ਲਾਇਬ੍ਰੇਰੀ ਸੈਂਟਰ ਇੱਕ ਗੈਰ ਲਾਭਕਾਰੀ,ਸਦੱਸਤਾ ਕੰਪਿਊਟਰ ਲਾਇਬ੍ਰੇਰੀ ਸੇਵਾ ਅਤੇ ਅਨੁਸੰਧਾਨ ਸਗੰਠਨ ਹੈ ਜੋ ਕਿ ਸਾਰਵਜਨੀਕ ਉਦੇਸ਼ਾਂ ਦੇ ਲਈ ਦੁਨੀਆਂ ਦੀ ਜਾਣਕਾਰੀ ਤੱਕ ਪਹੁਚਣੇ ਅਤੇ ਸੂਚਨਾ ਦੀ ਲਾਗਤ ਘਟ ਕਰਨ ਲਈ ਸਮਰਪਿਤ ਕੀਤਾ ਹੈ। 1967 ਵਿੱਚ ਔਹਾਈ ਕਾਲਜ ਲਾਇਬ੍ਰੇਰੀ ਸੈਂਟਰ ਦੇ ਰੂਪ ਵਿੱਚ ਸਥਾਪਿਤ ਓ. ਸੀ. ਏਲ.
ਵਿਗਿਆਨ ਜਾਂ ਸਾਇੰਸ (ਲਾਤੀਨੀ scientia ਭਾਵ "ਸੋਝੀ" ਤੋਂ) ਇੱਕ ਅਜਿਹਾ ਸਿਲਸਿਲੇਵਾਰ ਸਿਧਾਂਤਕ ਉੱਪਰਾਲਾ ਹੈ ਜਿਹੜਾ ਬ੍ਰਹਿਮੰਡ ਦੇ ਬਾਰੇ ਜਾਣਕਾਰੀ ਨੂੰ ਪਰਖਯੋਗ ਵਿਆਖਿਆਵਾਂ ਅਤੇ ਭਵਿੱਖਬਾਣੀਆਂ ਦੇ ਰੂਪ ਵਿੱਚ ਉਸਾਰਦੀ ਅਤੇ ਇਕੱਠੀ ਕਰਦੀ ਹੈ। ਇੱਕ ਪੁਰਾਣੇ ਅਤੇ ਮਿਲਦੇ-ਜੁਲਦੇ ਭਾਵ ਵਿੱਚ (ਮਿਸਾਲ ਵਜੋਂ "ਅਰਿਸਟੋਟਲ" 'ਚ), ਵਿਗਿਆਨ ਉਸ ਭਰੋਸੇਯੋਗ ਜਾਣਕਾਰੀ ਦੇ ਪੁੰਜ ਨੂੰ ਕਿਹਾ ਜਾਂਦਾ ਹੈ, ਜਿਹੜੀ ਕਿ ਤਰਕਸ਼ੀਲ ਅਤੇ ਵਿਚਾਰਸ਼ੀਲ ਹੋਵੇ। ਆਧੁਨਿਕ ਯੁੱਗ ਦੇ ਆਰੰਭ ਵਿੱਚ ਵਿਗਿਆਨ ਅਤੇ ਦਾਰਸ਼ਨਿਕ ਸਿਧਾਂਤ ਬਦਲਣਯੋਗ ਸ਼ਬਦ ਮੰਨੇ ਜਾਂਦੇ ਸਨ। 17ਵੀਂ ਸਦੀ ਤੱਕ ਕੁਦਰਤੀ ਫ਼ਿਲਾਸਫ਼ੀ (ਜਿਸ ਨੂੰ ਅੱਜਕੱਲ੍ਹ "ਕੁਦਰਤੀ ਵਿਗਿਆਨ" ਦੇ ਨਾਂ ਨਾਲ ਜਾਣਿਆ ਜਾਂਦਾ ਹੈ) ਨੂੰ ਦਾਰਸ਼ਨਿਕ ਸਿਧਾਂਤ ਦੀ ਇੱਕ ਅੱਡ ਸ਼ਾਖਾ ਗਿਣਿਆ ਜਾਣ ਲੱਗਿਆ। ਫੇਰ ਵੀ, ਵਿਗਿਆਨ ਦੀਆਂ ਮੋਕਲੀਆਂ ਪਰਿਭਾਸ਼ਾਵਾਂ ਦੇਣਾ ਜਾਰੀ ਰਿਹਾ ਜਿਸ ਵਿੱਚ ਇਸ ਦਾ ਅਰਥ "ਕਿਸੇ ਵਿਸ਼ੇ ਬਾਰੇ ਭਰੋਸੇਯੋਗ ਜਾਣਕਾਰੀ" ਮੰਨਿਆ ਜਾਂਦਾ ਹੈ; ਜਿਵੇਂ ਕਿ ਅੱਜ-ਕੱਲ੍ਹ ਵਰਤੇ ਜਾਂਦੇ ਸ਼ਬਦਾਂ "ਲਾਇਬ੍ਰੇਰੀ ਵਿਗਿਆਨ" ਜਾਂ "ਸਿਆਸੀ ਵਿਗਿਆਨ" ਵਿੱਚ ਹੈ।
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਭਾਰਤ ਦਾ ਇਤਿਹਾਸ ਲੱਗਭੱਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲੱਗਭੱਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿੱਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਸਾਰਾਗੜ੍ਹੀ ਦੀ ਲੜਾਈ ਉੱਤਰ-ਪੱਛਮੀ ਫਰੰਟੀਅਰ ਸੂਬੇ ‘ਤੇ ਅਫ਼ਗ਼ਾਨਿਸਤਾਨ ਦੀਆਂ ਸਰਹੱਦਾਂ ਲਾਗੇ ਸਾਰਾਗੜ੍ਹੀ ਦੇ ਸਥਾਨ ‘ਤੇ 12 ਸਤੰਬਰ, 1897 ਨੂੰ ਲੜੀ ਗਈ ਸੀ। ਇਹ ਲੜਾਈ ਬ੍ਰਿਟਿਸ਼-ਭਾਰਤੀ ਫੌਜ (36 ਸਿੱਖ ਰੈਜਮੈਂਟ) ਜੋ ਹੁਣ 4 ਸਿੱਖ ਰੈਜਮੈਂਟ ਅਖਵਾਉਂਦੀ ਹੈ, ਦੇ 21 ਜਾਂਬਾਜ ਜਵਾਨਾਂ ਤੇ ਅਫ਼ਗ਼ਾਨੀ ਪਠਾਣਾਂ 'ਤੇ ਅਫ਼ਰੀਦੀ ਕਬਾਇਲੀਆਂ ਵਿਚਕਾਰ ਗਹਿਗੱਚ ਮੁਕਾਬਲੇ ਨਾਲ ਲੜੀ ਗਈ।
ਯੂਰਪੀ ਯੂਨੀਅਨ ਤੋਂ ਯੁਨਾਈਟਡ ਕਿੰਗਡਮ ਦਾ ਨਿਕਲਣਾ
ਯੂਰਪੀ ਯੂਨੀਅਨ ਤੋਂ ਯੁਨਾਈਟਡ ਕਿੰਗਡਮ ਦਾ ਨਿਕਲਣਾ, ਜਿਸਨੂੰ ਸੰਖੇਪ ਵਿੱਚ ਬਰੇਗਜ਼ਿਟ (Brexit, "ਬ੍ਰਿਟਿਸ਼" ਜਾਂ "ਬ੍ਰਿਟੇਨ" ਅਤੇ "ਅਗਜ਼ਿਟ" ਨੂੰ ਜੋੜਕੇ ਬਣਿਆ ਸ਼ਬਦ) ਵੀ ਕਹਿੰਦੇ ਹਨ ਇੱਕ ਸਿਆਸੀ ਟੀਚਾ ਹੈ, ਜੋ ਕਿ ਵੱਖ-ਵੱਖ ਵਿਅਕਤੀਆਂ, ਐਡਵੋਕੇਸੀ ਗਰੁੱਪਾਂ, ਅਤੇ ਸਿਆਸੀ ਧਿਰਾਂ ਨੇ ਆਪਣੇ ਸਾਹਮਣੇ ਰੱਖਿਆ ਸੀ ਜਦੋਂ ਯੁਨਾਈਟਡ ਕਿੰਗਡਮ ਨੇ 1973 ਵਿੱਚ ਯੂਰਪੀ ਯੂਨੀਅਨ (ਈਯੂ) ਵਿੱਚ ਸ਼ਾਮਿਲ ਹੋਣ ਵਾਲਿਆਂ ਦੇ ਮੋਹਰੀਆਂ ਵਿੱਚੋਂ ਇੱਕ ਬਣਿਆ ਸੀ।ਯੂਰਪੀ ਯੂਨੀਅਨ ਤੋਂ ਨਿਕਲਣ ਦਾ ਹੱਕ ਮੈਂਬਰ ਰਾਜਾਂ ਨੂੰ 2007 ਵਿੱਚ ਯੂਰਪੀ ਯੂਨੀਅਨ ਬਾਰੇ ਸੰਧੀ ਦੀ ਧਾਰਾ 50 ਦੇ ਅਧੀਨ ਮਿਲਿਆ ਸੀ।
ਪੁਨੀਤ ਰਾਜਕੁਮਾਰ (ਜਨਮ 17 ਮਾਰਚ 1975) ਇੱਕ ਭਾਰਤੀ ਫਿਲਮ ਅਭਿਨੇਤਾ, ਪਲੇਅਬੈਕ ਗਾਇਕ ਅਤੇ ਟੈਲੀਵਿਜ਼ਨ ਪੇਸ਼ਕਾਰ ਜੋ ਮੁੱਖ ਤੌਰ ਤੇ ਕੰਨੜ ਸਿਨੇਮਾ ਵਿੱਚ ਕੰਮ ਕਰਦਾ ਹੈ। ਅੱਪੂ ਨੇ ਇੱਕ ਦੀ ਲੀਡ ਅਭਿਨੇਤਾ ਵਜੋਂ 27 ਫਿਲਮਾਂ ਵਿੱਚ ਕੰਮ ਕੀਤਾ ਹੈ; ਇੱਕ ਬੱਚੇ ਦੇ ਰੂਪ ਵਿੱਚ ਉਹ ਆਪਣੇ ਪਿਤਾ ਰਾਜਕੁਮਾਰ ਦੇ ਨਾਲ ਫ਼ਿਲਮਾਂ ਵਿੱਚ ਆਇਆ। ਉਸ ਨੇ ਵਸੰਤ ਗੀਤਾ (1980), ਭਾਗਯਵੰਤਾ (1981), ਚਿਲਿਸੁਵਾ ਮੋਦਗਾਲੂ (1982), ਏਰਾਡੂ ਨਕਸ਼ਤਰਾਗਾਲੂ (1983) ਅਤੇ ਬੇਤੇਡਾ ਹੂਵੁ (1985) ਕੰਮ ਕੀਤਾ। ਉਸ ਨੇ ਬੇਤੇਡਾ ਹੂਵੁ ਵਿੱਚ ਆਪਣੀ ਆਪਣੀ ਅੱਪੂ ਵਜੋਂ ਭੂਮਿਕਾ ਲਈ ਵਧੀਆ ਬਾਲ ਕਲਾਕਾਰ ਲਈ ਨੈਸ਼ਨਲ ਫਿਲਮ ਐਵਾਰਡ ਜਿੱਤਿਆ। ਪੁਨੀਤ ਦਾ ਪਹਿਲਾ ਲੀਡ ਰੋਲ 2002 ਦੀ ਅੱਪੂ ਫਿਲਮ ਵਿੱਚ ਸੀ।
ਮਿਲਖਾ ਸਿੰਘ (ਜਨਮ 17 ਅਕਤੂਬਰ 1935) ਜੋ ਕੇ ਉਡਣਾ ਸਿੱਖ (ਫਲਾਇੰਗ ਸਿੱਖ) ਕਰ ਕੇ ਵੀ ਜਾਣੇ ਜਾਂਦੇ ਹਨ, ਇੱਕ ਭਾਰਤੀ ਦੌੜਾਕ ਹਨ, ਜਿਨ੍ਹਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ। 2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ ਵਿਚ ਕਾਮਨਵੈਲਥ ਖੇਡਾਂ ਵਿਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦੇ ਅਜਿਹੇ ਇੱਕ ਮਾਤਰ ਅਥਲੀਟ ਸਨ ਜਿਨ੍ਹਾਂ ਨੇ ਭਾਰਤ ਨੂੰ ਅਥਲੈਟਿਕ ਵਿਚ ਵਿਅਕਤੀਗਤ ਸੋਨੇ ਦਾ ਤਗਮਾ ਦਿਵਾਇਆ। ਮਿਲਖਾ ਸਿੰਘ ਨੂੰ ਖੇਡਾਂ ਵਿਚ ਉਨ੍ਹਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉਚਾ ਨਾਗਰਿਕ ਐਵਾਰਡ "ਪਦਮ ਸ੍ਰੀ" ਨਾਲ ਨਿਵਾਜ਼ਿਆ ਗਿਆ। ਇਹ ਗੌਲਫ ਖਿਡਾਰੀ ਜੀਵ ਮਿਲਖਾ ਸਿੰਘ ਦੇ ਪਿਤਾ ਹਨ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਸਾਹਿਬਜ਼ਾਦਾ ਅਜੀਤ ਸਿੰਘ (26 ਜਨਵਰੀ 1687 – 7 ਦਸੰਬਰ 1705), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਸਾਹਿਬਜ਼ਾਦੇ ਸਨ। ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਸੰਨ 1687 ਨੂੰ ਪਾਉਂਟਾ ਸਾਹਿਬ ਵਿਖੇ ਮਾਤਾ ਸੁੰਦਰੀ ਜੀ ਦੀ ਕੁੱਖੋਂ ਹੋਇਆ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਵੈੱਬ ਬਰਾਊਜ਼ਰ (ਅੰਗਰੇਜ਼ੀ: Web browser) ਇੱਕ ਤਰਾਂ ਦਾ ਆਦੇਸ਼ਕਾਰੀ ਹੁੰਦੀ ਹੈ ਜਿਸ ਨੂੰ ਕਿ ਸਰਵਰ ਉੱਤੇ ਉਪਲੱਬਧ ਜਾਣਕਾਰੀ(ਲੇਖ,ਚਿੱਤਰ,ਗਾਣੇ,ਆਦਿ) ਨੂੰ ਦਰਸਾਉਣ ਲਈ ਵਰਤਿਆ ਜਾਂਦਾ ਹੈ। ਇਸ ਤੋ ਬਿਨਾਂ ਅਸੀਂ ਅੰਤਰਜਾਲ ਸੁਵਿਧਾ ਦਾ ਆਨੰਦ ਨਹੀਂ ਮਾਣ ਸਕਦੇ। ਗੂਗਲ ਕਰੋਮ, ਮੋਜ਼ੀਲਾ ਫਾਇਰਫੌਕਸ, ਇੰਟਰਨੈੱਟ ਅੈਕਸਪਲੋਰਰ, ਸਫ਼ਾਰੀ ਆਦਿ ਅੱਜ-ਕੱਲ ਦੇ ਸਭ ਤੋ ਜ਼ਿਆਦਾ ਵਰਤੇ ਜਾਣ ਵਾਲੇ ਵੈੱਬ ਬਰਾਊਂਜ਼ਰ ਹਨ।
ਖਾਲਿਸਤਾਨ, ਜਗਜੀਤ ਸਿੰਘ ਚੌਹਾਨ ਦਾ ਹਿੰਦੁਸਤਾਨ ਦੀ ਰਿਆਸਤ ਦੀ ਪੰਜਾਬ ਦੇ ਅਲਹਿਦਗੀ ਪਸੰਦ ਸਿੱਖਾਂ ਦੇ ਮੁਜੱਵਜਾ ਦੇਸ ਨੂੰ ਦਿੱਤਾ ਨਾਮ ਹੈ। ਹਿੰਦੁਸਤਾਨ ’ਚ ਖਾਲਿਸਤਾਨ ਦੀ ਅਲਹਿਦਗੀ-ਪਸੰਦ ਤਹਿਰੀਕ 1980 ਦੀ ਦੁਹਾਈ ’ਚ ਆਪਣੇ ਸਿਖਰ ’ਤੇ ਸੀ। ਇਸ ਅਲਹਿਦਗੀ-ਪਸੰਦ ਲਹਿਰ ਕਾਰਨ ਪੰਜਾਬ ਦੇ ਹਾਲਤ ਬਹੁਤ ਬਿਗੜ ਗਏ ਸਨ। ਇਸ ਦੀ ਫਿਰਕੂ ਜਿਹਨੀਅਤ ਦੇ ਪ੍ਰਤੀਕਰਮ ਵਜੋਂ ਦੇਸ਼ ਭਰ ਵਿੱਚ ਹਿੰਦੂਤਵ ਦੀਆਂ ਸੰਪ੍ਰਦਾਇਕ ਤਾਕਤਾਂ ਨੂੰ ਬਹੁਤ ਬਲ ਮਿਲਿਆ। ਖਾਲਿਸਤਾਨ ਅੰਦੋਲਨ ਇੱਕ ਸਿੱਖ ਰਾਸ਼ਟਰਵਾਦੀ ਅੰਦੋਲਨ ਹੈ, ਜੋ ਕਿ ਖਾਲਿਸਤਾਨ (ਪੰਜਾਬੀ: ਖਾਲਿਸਤਾਨ, "ਸ਼ੁੱਧ ਦੀ ਧਰਤੀ") ਦਾ ਇਕ ਵੱਖਰੀ ਦੇਸ਼ ਬਣਾਉਣਾ ਚਾਹੁੰਦਾ ਹੈ, ਜੋ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਹੈ. [4] ਪ੍ਰਸਤਾਵਿਤ ਦੇਸ਼ ਖਾਲਿਸਤਾਨ ਦੀ ਖੇਤਰੀ ਪਰਿਭਾਸ਼ਾ ਪੰਜਾਬ ਤੋਂ ਹੈ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ. ਚੰਡੀਗੜ੍ਹ ਪ੍ਰਸਤਾਵਿਤ ਰਾਜਧਾਨੀ ਹੈ.
ਰੁੱਖਜਾਂ ਦਰਖ਼ਤ ਐਸੇ ਪੌਦੇ ਨੂੰ ਕਹਿੰਦੇ ਹਨ ਜਿਸ ਦਾ ਆਮ ਤੌਰ ਤੇ ਇੱਕ ਬੜਾ ਤਣਾ ਹੋਵੇ ਜੋ ਉੱਪਰ ਜਾ ਕੇ ਟਾਹਣਿਆਂ ਅਤੇ ਟਾਹਣੀਆਂ ਵਿੱਚ ਤਕਸੀਮ ਹੋ ਜਾਏ। ਟਾਹਣੀਆਂ ਨੂੰ ਪੱਤੇ, ਫੁੱਲ ਔਰ ਫਲ਼ ਲੱਗਦੇ ਹਨ। ਕੁਛ ਬੌਟਨੀ ਵਿਦਵਾਨ ਦਰਖ਼ਤ ਲਈ ਘੱਟੋ ਘੱਟ ਉੱਚਾਈ ਵੀ ਜ਼ਰੂਰੀ ਸਮਝਦੇ ਹਨ ਜੋ 3 ਤੋਂ 6 ਮੀਟਰ ਤੱਕ ਹੈ। ਕੁਛ ਲੋਕ ਸਮਝਦੇ ਹਨ ਕਿ ਅਗਰ ਕਿਸੇ ਪੌਦੇ ਦਾ ਕੱਦ ਘੱਟੋ ਘੱਟ 10 ਸੈਂਟੀਮੀਟਰ ਹੋਵੇ ਜਾਂ ਘੇਰਾ 30 ਸੈਂਟੀਮੀਟਰ ਹੋਵੇ ਤਾਂ ਇਹ ਰੱਖ ਹੋਵਗਾ। ਇੱਕ ਤੋਂ ਜ਼ਿਆਦਾ ਨਿੱਕੇ ਨਿੱਕੇ ਤਣੇ ਉਸ ਨੂੰ ਝਾੜੀ ਬਣਾ ਦਿੰਦੇ ਹਨ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 9.9 ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਲੰਡਨ (ਅੰਗਰੇਜ਼ੀ: London; ਪਾਠ: /ˈlʌndən/) ਇੰਗਲੈਂਡ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਅਤੇ ਅਹਿਮ ਸ਼ਹਿਰ ਹੈ। ਇਹ ਇੰਗਲੈਂਡ ਦੇ ਉੱਘੇ ਦਰਿਆ ਥੈਮਸ ਦੇ ਕਿਨਾਰੇ ਵਸਿਆ ਹੋਇਆ ਹੈ। ਕਲਾ, ਫ਼ੈਸ਼ਨ, ਅਰਥਿਕਤਾ, ਸੱਭਿਆਚਾਰ, ਸਿੱਖਿਆ, ਮਨੋਰੰਜਨ ਆਦਿ ਵਿੱਚ ਇਹ ਦੁਨੀਆਂ ਦਾ ਇੱਕ ਮੋਹਰੀ ਸ਼ਹਿਰ ਹੈ। ਇਸਨੂੰ ਰੋਮਨ ਲੋਕਾਂ ਨੇ ਵਸਾਇਆ ਅਤੇ ਇਸ ਦਾ ਨਾਂ ਲੰਡੀਨੀਅਮ (Londinium; ਜਾਂ ਰੋਮਨ ਲੰਡਨ) ਰੱਖਿਆ ਸੀ।
ਮਾਂ (ਜਾਂ ਮਾਤਾ, ਅੰਮੀ) ਉਹ ਔਰਤ ਹੁੰਦੀ ਹੈ ਜਿਸਨੇ ਕਿਸੇ ਬੱਚੇ ਨੂੰ ਪਾਲਿਆ, ਉਸਨੂੰ ਜਨਮ ਦਿੱਤਾ ਜਾਂ ਉਹ ਅੰਡਾਣੂ ਪ੍ਰਦਾਨ ਕੀਤਾ ਜੋ ਕਿ ਸ਼ੁਕਰਾਣੂ ਨਾਲ ਇੱਕ ਹੋ ਕੇ ਇੱਕ ਬੱਚੇ ਦੇ ਰੂਪ ਵਿੱਚ ਪੈਦਾ ਹੋਇਆ। ਮਾਂ ਦੀਆਂ ਭਿੰਨ-ਭਿੰਨ ਸਮਾਜਿਕ, ਸੱਭਿਆਚਾਰਕ ਅਤੇ ਧਾਰਮਿਕ ਪਰਿਭਾਸ਼ਾਵਾਂ ਅਤੇ ਭੂਮਿਕਾਵਾਂ ਦੀ ਭਿੰਨਤਾ ਅਤੇ ਜਟਿਲਤਾ ਕਾਰਨ ਕੋਈ ਵਿਆਪਕ ਮੰਨਣਯੋਗ ਪਰਿਭਾਸ਼ਾ ਦੇਣੀ ਚੁਣੌਤੀ ਵਾਲੀ ਗੱਲ ਹੈ। ਮਰਦ ਵਾਸਤੇ ਤੁੱਲਾਰਥ ਸ਼ਬਦ ਪਿਉ ਜਾਂ ਪਿਤਾ ਹੈ।
ਦ ਟੈਸਟ ਆਫ਼ ਮਾਈ ਲਾਈਫ਼: ਕ੍ਰਿਕਟ ਤੋਂ ਕੈਂਸਰ ਅਤੇ ਵਾਪਸੀ, ਭਾਰਤੀ ਕ੍ਰਿਕਟ ਖਿਡਾਰੀ ਯੁਵਰਾਜ ਸਿੰਘ ਦੀ ਸਵੈ-ਜੀਵਨੀ ਹੈ। ਇਹ 19 ਮਾਰਚ 2013 ਨੂੰ ਪ੍ਰਦਰਸ਼ਿਤ ਕੀਤੀ ਗਈ ਸੀ ਪਰ ਇਸ ਕਿਤਾਬ ਦੀਆਂ ਪਹਿਲੀਆਂ 20 ਕਾਪੀਆਂ 9 ਮਾਰਚ 2013 ਨੂੰ ਹੀ 5,000 (ਭਾਰਤੀ ਰੁਪਏ) ਦੀ ਕੀਮਤ 'ਤੇ ਆਨਲਾਇਨ ਵੇਚੀਆਂ ਗਈਆਂ ਸਨ।ਇਸ ਕਿਤਾਬ ਨੂੰ ਲਿਖਣ ਵਿੱਚ ਯੁਵਰਾਜ ਦੀ ਸਹਾਇਤਾ ਸ਼ਾਰਦਾ ਉਗਰਾ ਅਤੇ ਨਿਸ਼ਾਂਤ ਜੀਤ ਅਰੋੜਾ ਨੇ ਕੀਤੀ ਹੈ।
ਪਿਸ਼ਾਬ ਨਾਲੀ ਦੀ ਲਾਗ (Urinary Tract Infection ਜਾਂ UTI) ਇੱਕ ਬੈਕਟੀਰੀਆ ਤੋਂ ਹੋਣ ਵਾਲੀ ਲਾਗ ਹੈ ਜੋ ਪਿਸ਼ਾਬ ਨਾਲੀ ਦੇ ਹਿੱਸਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜਦੋਂ ਇਹ ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਸਧਾਰਨ ਸਿਸਟਾਈਟਸ (ਮਸਾਨੇ ਦੀ ਲਾਗ) ਕਿਹਾ ਜਾਂਦਾ ਹੈ ਅਤੇ ਜਦੋਂ ਇਹ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਪਾਈਲੋਨਫ੍ਰਾਈਟਿਸ (ਗੁਰਦੇ ਦੀ ਲਾਗ) ਕਿਹਾ ਜਾਂਦਾ ਹੈ। ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਦੇ ਲੱਛਣਾਂ ਵਿੱਚ ਸ਼ਾਮਲ ਹਨ ਪਿਸ਼ਾਬ ਕਰਨ ਵੇਲੇ ਦਰਦ ਅਤੇ ਜਾਂ ਤਾਂ ਬਾਰ-ਬਾਰ ਪਿਸ਼ਾਬ ਆਉਣਾ ਜਾਂ ਪਿਸ਼ਾਬ ਕਰਨ ਦੀ ਇੱਛਾ ਹੋਣੀ (ਜਾਂ ਦੋਵੇਂ), ਜਦ ਕਿ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਦੇ ਲੱਛਣਾਂ ਵਿੱਚ, ਹੇਠਲੇ ਹਿੱਸੇ ਦੇ ਲੱਛਣਾਂ ਦੇ ਨਾਲ-ਨਾਲ ਬੁਖਾਰ ਅਤੇ ਪੇਟ ਵਿੱਚ ਦਰਦ ਵੀ ਸ਼ਾਮਲ ਹਨ। ਬਜ਼ੁਰਗਾਂ ਅਤੇ ਬਹੁਤ ਛੋਟੇ ਵਿਅਕਤੀਆਂ ਵਿੱਚ, ਹੋ ਸਕਦਾ ਹੈ ਲੱਛਣ ਸਪੱਸ਼ਟ ਨਾ ਹੋਣ ਅਤੇ ਗੈਰ-ਵਿਸ਼ਿਸ਼ਟ ਹੋਣ। ਦੋਵੇਂ ਕਿਸਮ ਦੀਆਂ ਲਾਗਾਂ ਲਈ ਮੁੱਖ ਕਾਰਕ ਏਜੰਟ ਏਸਕੇਰੀਸ਼ਿਆ ਕੋਲੀ ਹੈ, ਦੂਜੇ ਬੈਕਟੀਰੀਆ, ਵਾਇਰਸ ਜਾਂ ਉੱਲੀ ਵੀ ਕਦੇ-ਕਦਾਈਂ ਇਸਦਾ ਕਾਰਨ ਹੋ ਸਕਦੇ ਹਨ।
ਲੋਕ ਸਾਹਿਤ ਲੋਕ ਸੰਸਕ੍ਰਿਤੀ ਦੇ ਅੰਸ਼ਾਂ ਨਾਲ ਭਰੀ ਹੋਈ ਲੋਕ ਮਾਨਸ ਦੀ ਸਹਿਜ-ਸੁਭਾਵਿਕ ਅਭਿਵਿਅਕਤੀ ਹੈ, ਜਿਸ ਦਾ ਸੰਚਾਰ ਲੋਕ ਬੋਲੀ ਦੁਆਰਾ ਮੌਖਿਕ ਰੂਪ ਵਿੱਚ ਹੋਇਆ ਹੋਵੇ। ਇਸ ਰਚਨਾ ਨਾਲ ਕਿਸੇ ਵੀ ਲੇਖਕ ਦਾ ਨਾਂ ਜੁੜਿਆ ਹੋਇਆ ਨਹੀਂ ਹੁੰਦਾ ਤੇ ਇੱਕ ਲੋਕ-ਸਮੂਹ ਦੀ ਪ੍ਰਵਾਨਗੀ ਲੈ ਕੇ ਪੀੜ੍ਹੀਓ-ਪੀੜ੍ਹੀ ਅੱਗੇ ਚੱਲਦੀ ਹੈ। ਡਾ. ਸਤੇਂਦਰ ਅਨੁਸਾਰ ਲੋਕ ਮਨੁੱਖੀ ਸਮਾਜ ਦਾ ਉਹ ਵਰਗ ਹੈ ਜੋ ਆਭਿਜਾਤ ਸੰਸਕਾਰ ਸ਼ਾਸਤਰੀਅਤਾ ਅਤੇ ਪੰਡਤਾਈ ਦੀ ਚੇਤਨਾ ਅਤੇ ਹੈਂਕੜ ਤੋਂ ਖਾਲੀ ਹੈ ਅਤੇ ਜੋ ਇੱਕ ਪਰੰਪਰਾ ਦੇ ਪਰਵਾਹ ਵਿੱਚ ਜਿੰਦਾ ਰਹਿੰਦਾ ਹੈ। ਹਰ ਕੌਮ ਦੇ ਸਮਕਾਲੀ ਸਾਹਿਤ ਜਾਂ ਭਾਸ਼ਾ ਦਾ ਨਿਰਣਾ ੳੁਸ ਦੀਅਾਂ ਇਤਿਹਾਸਕ ਪਰਸਥਿਤੀਆਂ ਅਧੀਨ ਆਉਂਦੇ ਸਮਾਜਿਕ ਤਾਣੇ -ਬਾਣੇ ਨੇ ਤਹਿ ਕਰਨਾ ਹੁੰਦਾ ਹੈ। ਸਮਕਾਲੀਨ ਸਾਹਿਤ ਦੇ ਸਮੇਂ ਅਤੇ ਸਥਾਨ ਦੀ ਪੁਜੀਸ਼ਨ ਮੁਤਾਬਿਕ ਲੋਕ ਸਾਹਿਤ ਵੀ ਆਪ ਹੁਦਰਾ ਰੂਪ ਵਟਾਉਂਦਾ ਰਿਹਾ ਹੈ। ਭਾਵੇਂ ਕਿ ਲੋਕ ਸਾਹਿਤ ਦਾ ਨਵਾਂ ਰੂਪ ਹੋਂਦ ਵਿਚ ਆ ਜਾਵੇ,ਪਰ ਇਤਿਹਾਸਕ ਸਮੇਂ ਵਿਚ ਇਸਦੀ ਆਪਣੀ ਸਥਿਤੀ ਅਤੇ ਲੋੜ ਮੁਤਾਬਿਕ ਸਾਰਥਕਤਾ ਹੁੰਦੀ ਹੈ। "ੲੇਸੇ ਲਈ ਇਹ ਅਤੀ ਪੁਰਾਣਾ ਹੁੰਦਾ ਹੋਇਆਂ ਵੀ ਨਿਤ -ਨਵਾਂ ਬਣਿਆ ਰਹਿੰਦਾ ਹੈ।" "ਲੋਕ ਸਾਹਿਤ" ਵਰਗੇ ਸੰਕਲਪ ਨੂੰ ਸਮਝਣ ਤੋਂ ਪਹਿਲਾਂ "ਲੋਕ" ਦੇ ਅਰਥਾਂ ਨੂੰ ਸਮਝਣਾ ਜਰੂਰੀ ਪਰਤੀਤ ਹੁੰਦਾ ਹੈ ਲੋਕ ਅਲੱਗ ਅਲੱਗ ਅਰਥਾਂ ਵਿਚ ਵਰਤਿਆ ਜਾਣ ਵਾਲਾ ਸੰਕਲਪ ਹੈ ਲੋਕ ਲਈ ਅਸੀ people, public, masses ਆਦਿ ਸ਼ਬਦਾਂ ਦੀ ਵਰਤੋਂ ਕਰਦੇ ਹਾਂ.
ਪੰਜਾਬੀ ਵਾਰਤਕ ਦਾ ਜਨਮ ਲਗ਼ਭਗ ਪੰਜਾਬੀ ਕਵਿਤਾ ਦੇ ਨਾਲ ਹੀ ਹੋਇਆ। ਪਰ ਇਹ ਧਿਆਨ ਦੇਣ ਯੋਗ ਗੱਲ ਹੈ ਕਿ ਵਾਰਤਕ ਹਮੇਸ਼ਾ ਕਵਿਤਾ ਤੋਂ ਪਿੱਛੋਂ ਉਪਜਦੀ ਹੈ ਅਤੇ ਇਸ ਲਈ ਦਲੀਲ ਤੇ ਬੁੱਧੀ ਦਾ ਵਿਕਾਸ ਲੁੜੀਂਦਾ ਹੈ। ਆਮ ਤੌਰ 'ਤੇ ਆਧੁਨਿਕ ਕਾਲ ਦਾ ਸਮਾਂ 1850 ਤੋਂ ਮੰਨ ਲਿਆ ਜਾਂਦਾ ਹੈ । ਪਰ ਪੰਜਾਬੀ ਸਾਹਿਤ ਵਿੱਚ ਵਾਰਤਕ 1900 ਤੋਂ ਬਾਅਦ ਵਿਕਸਿਤ ਹੁੰਦੀ ਹੈ । '1919 ਤੋਂ 1936 ਤਕ ਦੇ ਦੌਰ ਵਿੱਚਨ ਸਭ ਤੋਂ ਵੱਧ ਨਿਖ਼ਾਰ ਵਾਰਤਕ ਦੇ ਖੇਤਰ ਵਿੱਚ ਆਇਆ । ਸਮਾਜਕ ਅੰਦੋਲਨਾਂ ਦੇ ਪਰਚਾਰ ਹਿੱਤ ਮਣਾਂ-ਮੂੰਹੀਂ ਸਾਹਿਤ, ਅਖ਼ਬਾਰਾਂ, ਰਸਾਲਿਆਂ, ਪੈਂਫਲਿਟਾਂ ਤੇ ਟ੍ਰੈਕਟਾਂ ਰਾਹੀਂ ਛਾਪਿਆ ਤੇ ਵੰਡਿਆ ਜਾਣ ਲੱਗਾ । ਪੱਤਰਕਾਰੀ ਦੇ ਵਾਧੇ ਨੇ ਵਾਰਤਕ ਦੀ ਲੋੜ 'ਤੇ ਪਰਸਾਰ ਦੇ ਸਾਧਨ ਪੈਦਾ ਕੀਤੇ ।' ਸੋ ਇਹ ਕਾਲ (1919-36) ਪੰਜਾਬੀ ਵਾਰਤਕ ਵਿੱਚ ਪ੍ਰਯੋਗਾਂ ਦਾ ਕਾਲ ਸੀ ।ਆਮ ਤੌਰ 'ਤੇ ਕਵਿਤਾ ਨੂੰ ਜਜ਼ਬਿਆਂ ਦੀ ਰਾਣੀ ਸਮਝਿਆ ਜਾਂਦਾ ਹੈ ਪਰ ਨਵੀਂ ਵਾਰਤਕ ਜਜ਼ਬਿਆਂ ਤੇ ਮਾਨਸਿਕ ਉਤਰਾਵਾਂ ਚੜ੍ਹਾਵਾਂ ਨੂੰ ਵੀ ਆਪਣਾ ਵਿਸ਼ਾ ਬਣਾਉਂਦੀ ਹੈ । ਕਵਿਤਾ ਵਿੱਚ ਜਜ਼ਬੇ ਪ੍ਰਧਾਨ ਹਨ ਪਰ ਵਾਰਤਕ ਜਜ਼ਬਿਆਂ ਤੋਂ ਆਪਣਾ ਸਫ਼ਰ ਸ਼ੁਰੂ ਕਰ ਕੇ ਬੁੱਧੀ ਦੇ ਉੱਚੇ ਤੋਂ ਉੱਚੇ ਮੰਡਲ ਵਿੱਚ ਪ੍ਰਵੇਸ਼ ਕਰਦੀ ਹੈ। 19
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ :श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਦਾ ਸੰਬੰਧ ਸਰਸਵਤੀ ਦੇਵੀ ਨਾਲ ਦੱਸਿਆ ਜਾਂਦਾ ਹੈ ਜੋ ਹਿੰਦੂ ਮੱਤ ਵਿੱਚ ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ । ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ । ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ । ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ । ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ । ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ । ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ । ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ । ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ ਤੇ ਪ੍ਰਸਿੱਧ ਹੈ । ਦੇਸ਼ ਵੰਡ ਤੋਂ ਪਹਿਲਾਂ ਬਸੰਤ ਪੰਚਮੀ ਦਾ ਇੱਕ ਵੱਡਾ ਮੇਲਾ ਹਕੀਕਤ ਰਾਏ ਦੀ ਸਮਾਧ ਉੱਤੇ ਲਾਹੌਰ ਵਿੱਚ ਲੱਗਿਆ ਕਰਦਾ ਸੀ । ਧਰਮੀ ਹਕੀਕਤ ਰਾਏ ਬਸੰਤ ਪੰਚਮੀ ਵਾਲ਼ੇ ਦਿਨ ਲਾਹੌਰ ਵਿੱਚ ਮੁਗ਼ਲ ਹਾਕਮਾਂ ਦੇ ਤੁਅੱਸਬ ਦਾ ਸ਼ਿਕਾਰ ਹੋਇਆ ਸੀ ਅਤੇ ਉਸ ਨੇ ਇਸਲਾਮ ਮੱਤ ਗ੍ਰਹਿਣ ਕਰਨ ਦੀ ਥਾਂ ਸ਼ਹੀਦ ਹੋਣਾ ਵਧੇਰੇ ਪਸੰਦ ਕੀਤਾ । ਭਾਵੇਂ ਇਹ ਮੇਲਾ ਨਿਰੋਲ ਮੌਸਮੀ ਸੀ । ਪਰ ਹਕੀਕਤ ਰਾਏ ਦੀ ਸ਼ਹੀਦੀ ਨੇ ਇਸ ਨਾਲ਼ ਧਾਰਮਿਕ ਅਤੇ ਇਤਿਹਾਸਕ ਭਾਵਨਾ ਵੀ ਜੋੜ ਦਿੱਤੀ । ਬਸੰਤ ਪੰਚਮੀ ਨੂੰ ਲੋਕੀਂ ਆਪਣੀ ਦਿਲਾਂ ਦਾ ਹੁਲਾਸ ਪਤੰਗਾਂ ਉਡਾ ਕੇ ਕਰਦੇ ਹਨ । ਉਸ ਦਿਨ ਸਾਰਾ ਆਕਾਸ਼ ਰੰਗ ਬਰੰਗੀਆਂ ਹਵਾ ਵਿੱਤ ਤਰਦੀਆਂ ਤੇ ਨ੍ਰਿਤ ਕਰਦੀਆਂ ਗੁੱਡੀਆਂ ਨਾਲ਼ ਭਰ ਜਾਂਦਾ ਹੈ । ਇੱਕ ਦਿਨ ਆਕਾਸ਼ ਇੱਕ ਅਥਾਹ ਰੰਗਮੰਚ ਲੱਗਦਾ ਹੈ , ਜਿਸ ਤੇ ਵੰਨ ਸੁਵੰਨੀਆਂ ਗੁੱਡੀਆਂ ਦੇ ਰੂਪ ਵਿੱਚ ਪੰਜਾਬੀਆਂ ਦੇ ਮਨ ਤਰੰਗਿਤ ਹੋਇਆ ਅਠਖੇਲੀਆਂ ਭਰ ਰਿਹਾ ਹੁੰਦਾ ਹੈ । ਬਸੰਤ ਪੰਚਮੀ ਵਾਲ਼ੇ ਦਿਨ ਤੀਵੀਆਂ ਬਸੰਤੀ ਕੱਪੜੇ ਪਹਿਨ ਕੇ ਗਿੱਧਾ ਪਾਉਂਦੀਆਂ ਤੇ ਗੀਤ ਗਾਉਂਦੀਆਂ ਹਨ । ਬਸੰਤ ਪੰਚਮੀ ਦੇ ਗਿੱਧੇ ਨੂੰ ‘ਬਸੰਤੀ ਗਿੱਧਾ’ ਕਿਹਾ ਜਾਂਦਾ ਹੈ । ਬਸੰਤ ਪੰਚਮੀ ਰੁੱਤਾਂ ਦੀ ਤਬਦੀਲੀ ਨਾਲ਼ ਸੰਬੰਧਿਤ ਇੱਕ ਪਰਬ ਹੈ ਜੋ ਮਾਘ ਸੁਦੀ ਪੰਜਵੀਂ ਨੂੰ ਸਾਰੇ ਪੰਜਾਬ ਵਿੱਚ ਧੂਮ ਧਾਮ ਨਾਲ਼ ਮਨਾਇਆ ਜਾਂਦਾ ਹੈ । ‘ ਆਈ ਬਸੰਤ ਪਾਲ਼ਾ ਉਡੰਤ’ ਬਸੰਤ ਆਉਣ ਨਾਲ਼ ਪਾਲ਼ਾ ਖ਼ਤਮ ਹੋਣਾ ਆਰੰਭ ਹੋ ਜਾਂਦਾ ਹੈ ਅਤੇ ਬਹਾਰ ਆ ਜਾਂਦੀ ਹੈ । ਬਸੰਤ ਸਦਾ ਦੀਵਾਲੀ ਸਾਧ ਦੀ ਅੱਠੋਂ ਪਹਿਰ ਬਸੰਤ ਦੀ ਉਕਤੀ ਬਸੰਤ ਰੁੱਤ ਦੀ ਖ਼ੁਸ਼ੀਆਂ ਖੇੜਿਆਂ ਨਾਲ਼ ਜੁੜੇ ਰਹਿਣ ਦਾ ਸੰਕੇਤ ਦਿੰਦੀ ਹੈ । ਭਾਰਤ ਵਿੱਚ ਛੇ ਰੁੱਤਾਂ ਮੰਨੀਆਂ ਜਾਂਦੀਆਂ ਹਨ । ਉਨ੍ਹਾਂ ਵਿੱਚੋਂ ਬਸੰਤ ਰੁੱਤ ਨੂੰ ਰਿਤੂ ਰਾਜ ਕਿਹਾ ਜਾਂਦਾ ਹੈ ਕਿਉਂਕਿ ਬਸੰਤ ਰੁੱਤ ਸਭ ਰੁੱਤਾਂ ਤੋਂ ਉੱਤਮ ਗਿਣੀ ਜਾਂਦੀ ਹੈ । ਇਹ ਰੁੱਤ ਚੇਤ ਤੇ ਵਿਸਾਖ ਦੇ ਮਹੀਨੇ ਹੀ ਰਹਿੰਦੀ ਹੈ । ਮਜ਼ੇ ਦੀ ਗੱਲ ਇਹ ਹੈ ਕਿ ਬਸੰਤ ਪੰਚਮੀ ਮਹੀਨਾ ਪੈਂਤੀ ਕੁ ਦਿਨ ਪਹਿਲਾਂ ਹੀ ਆ ਜਾਂਦੀ ਹੈ । ਇਸ ਸੰਬੰਧ ਇਹ ਕਥਾ ਇਉਂ ਪ੍ਰਚੱਲਿਤ ਹੈ । ਇੱਕ ਵਾਰ ਰੁੱਤਾਂ ਨੇ ਰਿਤੂ ਰਾਜ ਬਸੰਤ ਦਾ ਅਭਿਨੰਦਨ ਕੀਤਾ ਅਤੇ ਆਪਣੇ ਵੱਲੋਂ ਹਰੇਕ ਨੇ ਆਪਣੀ ਉਮਰ ਦੇ ਅੱਠ ਦਿਨ ਬਣਦੇ ਹਨ ਤੇ ਇੱਕ ਮਾਘ ਸ਼ੁਕਲ ਪੰਜਵੀਂ ਅਤੇ ਚੇਤ ਵਦੀ ਪਹਿਲੀ ਵਿੱਚ ਇਤਨੇ ਹੀ ਦਿਨ ਆਉਂਦੇ ਹਨ ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।