ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।
ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸੀ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਦੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਕਾਰਬੌਕਸਿਲੀ ਤਿਜ਼ਾਬ ਜਾਂ ਕਾਰਬੌਕਸੀਲਿਕ ਐਸਿਡ /ˌkɑrbɒkˈsɪlɪk/ ਉਹ ਕਾਰਬਨੀ ਰਸਾਇਣ ਹੁੰਦਾ ਹੈ ਜੀਹਦੇ ਵਿੱਚ ਇੱਕ ਕਾਰਬੌਕਸਿਲ ਸਮੂਹ (CO2H) ਲੱਗਿਆ ਹੋਵੇ। ਕਿਸੇ ਕਾਰਬੌਕਸਿਲੀ ਤਿਜ਼ਾਬ ਦਾ ਆਮ ਫ਼ਾਰਮੂਲਾ R-CO2H ਹੁੰਦਾ ਹੈ ਜਿੱਥੇ R ਤੋਂ ਮਤਲਬ ਬਾਕੀ ਦਾ (ਸ਼ਾਇਦ ਕਾਫ਼ੀ ਵੱਡਾ) ਅਣੂ ਹੈ। ਕਾਰਬੌਕਸਿਲੀ ਤਿਜ਼ਾਬ ਵੱਡੇ ਪੈਮਾਨੇ ਉੱਤੇ ਮਿਲਦੇ ਹਨ ਅਤੇ ਇਹਨਾਂ ਵਿੱਚ ਹੀ ਅਮੀਨੋ ਤਿਜ਼ਾਬ ਅਤੇ ਐਸੀਟਿਕ ਤਿਜ਼ਾਬ (ਸਿਰਕੇ ਦੀ ਮੂਲ ਸਮੱਗਰੀ) ਵੀ ਸ਼ਾਮਲ ਹਨ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਂਦੇ ਹਨ।
ਕਾਰਬਨੀ ਯੋਗ ਗੈਸੀ, ਤਰਲ ਜਾਂ ਠੋਸ ਰਸਾਇਣਕ ਯੋਗਾਂ ਦੀ ਇੱਕ ਵੱਡੀ ਟੋਲੀ ਦਾ ਉਹ ਮੈਂਬਰ ਹੁੰਦਾ ਹੈਜੀਹਦੇ ਅਣੂਆਂ ਵਿੱਚ ਕਾਰਬਨ ਮੌਜੂਦ ਹੋਵੇ। ਇਤਿਹਾਸਕ ਕਾਰਨਾਂ ਕਰ ਕੇ ਕੁਝ ਤਰ੍ਹਾਂ ਦੇ ਕਾਰਬਨ-ਯੁਕਤ ਯੋਗ ਜਿਵੇਂ ਕਿ ਕਾਰਬਾਈਡ, ਕਾਰਬੋਨੇਟ, ਕਾਰਬਨ ਦੇ ਸਾਦੇ ਆਕਸਾਈਡ (ਮਿਸਾਲ ਵਜੋਂ CO ਅਤੇ CO2) ਅਤੇ ਸਾਇਆਨਾਈਡ ਅਕਾਰਬਨੀ ਗਿਣੇ ਜਾਂਦੇ ਹਨ। The distinction between ਕਾਰਬਨੀ ਅਤੇ ਅਕਾਰਬਨੀ ਯੋਗਾਂ ਵਿਚਲਾ ਨਿੱਖੜਵਾਂਪਣ ਭਾਵੇਂ "ਰਸਾਇਣ ਵਿਗਿਆਨ ਦੇ ਵਿਸ਼ਾਲ ਵਿਸ਼ੇ ਨੂੰ ਤਰਤੀਬ ਦੇਣ ਵਿੱਚ ਸਹਾਈ ਹੁੰਦਾ ਹੈ...
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 28,046 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਆਮ ਭਾਸ਼ਾ ਵਿੱਚ ਜੁਰਮ ਜਾਂ ਅਪਰਾਧ ਦਾ ਮਤਲਬ ਹੈ ਇੱਕ ਅਜਿਹਾ ਕੰਮ ਜਿਸ ਲਈ ਇੱਕ ਸਰਕਾਰ ਦੁਆਰਾ ਸਜ਼ਾ ਦਿੱਤੀ ਜਾ ਸਕਦੀ ਹੋਵੇ। ਆਧੁਨਿਕ ਅਪਰਾਧਿਕ ਕਾਨੂੰਨਾਂ ਵਿੱਚ ਜੁਰਮ ਦੀ ਕੋਈ ਸਧਾਰਨ ਅਤੇ ਵਿਆਪਕ ਤੌਰ ਤੇ ਸਵੀਕਾਰ ਪ੍ਰੀਭਾਸ਼ਾ ਨਹੀਂ ਹੈ, ਹਲਾਂਕਿ ਕੁਝ ਖਾਸ ਮਕਸਦ ਲਈ ਕਾਨੂੰਨੀ ਪ੍ਰੀਭਾਸ਼ਾਵਾਂ ਨਿਰਧਾਰਤ ਹਨ। ਸਭ ਤੋਂ ਜਿਆਦਾ ਸਵੀਕਾਰਿਆ ਗਿਆ ਮਤ ਹੈ ਕਿ ਜੁਰਮ ਕਾਨੂੰਨ ਦੁਆਰਾ ਬਣਾਇਆ ਇੱਕ ਵਰਗ ਹੈ (ਮਤਲਬ ਕੋਈ ਇੱਕ ਗਤੀਵਿਧੀ ਜੁਰਮ ਹੈ ਜੇਕਰ ਲਾਗੂ ਕਾਨੂੰਨ ਉਸਨੂੰ ਅਜਿਹਾ ਕਹਿੰਦਾ ਹੈ)। ਇੱਕ ਪ੍ਰਸਤਾਵਿਤ ਪਰਿਭਾਸ਼ਾ ਇਹ ਹੈ ਕਿ ਇੱਕ ਜੁਰਮ ਜਾਂ ਦੋਸ਼ ਜਾਂ ਅਪਰਾਧਿਕ ਦੋਸ਼ ਉਸਨੂੰ ਕਹਿੰਦੇ ਹਨ, ਜੋ ਨਾ ਸਿਰਫ ਕਿਸੇ ਵਿਅਕਤੀ ਬਲਿਕ ਸਮੁੱਚੇ ਭਾਈਚਾਰੇ ਜਾਂ ਦੇਸ਼ ਲਈ ਨੁਕਸਾਨਦੇਹ ਹੋਵੇ (ਇੱਕ ਸਰਵਜਨਿਕ ਗਲਤੀ। ਅਜਿਹੇ ਕੰਮ ਕਾਨੂੰਨ ਅਨੁਸਾਰ ਮਨ੍ਹਾ ਹਨ ਅਤੇ ਇਹਨਾਂ ਲਈ ਸਜ਼ਾ ਦਿੱਤੀ ਜਾ ਸਕਦੀ ਹੈ।
ਕੌਮਾਂਤਰੀ ਇਸਤਰੀ ਦਿਹਾੜਾ ਜਾਂ ਅੰਤਰਰਾਸ਼ਟਰੀ ਮਹਿਲਾ ਦਿਵਸ (ਅੰਗਰੇਜ਼ੀ:International Women's Day (IWD), ਮੁੱਢ ਵਿੱਚ "International Working Women's Day" ਕਿਹਾ ਜਾਂਦਾ ਸੀ) ਹਰ ਸਾਲ 8 ਮਾਰਚ ਨੂੰ ਵਿਸ਼ਵ ਪੱਧਰ 'ਤੇ ਮਨਾਇਆ ਜਾਂਦਾ ਹੈ। ਵਿਸ਼ਵ ਦੇ ਵਿਭਿੰਨ ਖੇਤਰਾਂ ਵਿੱਚ ਮਹਿਲਾਵਾਂ ਦੇ ਪ੍ਰਤੀ ਸਨਮਾਨ, ਪ੍ਰਸੰਸਾ ਅਤੇ ਪਿਆਰ ਪ੍ਰਗਟਾਉਂਦੇ ਹੋਏ ਇਹ ਦਿਨ ਮਹਿਲਾਵਾਂ ਲਈ ਤਿਉਹਾਰ ਵਾਂਗ ਮਨਾਇਆ ਜਾਂਦਾ ਹੈ।
ਉਲੰਪਿਕ ਖੇਡਾਂ ਜਾਂ ਓਲੰਪਿਕ ਖੇਡਾਂ ਵਿੱਚ ਦੁਨੀਆਂ ਭਰ ਦੇ ਕਈ ਦੇਸ਼ ਹਿੱਸੇ ਲੈਂਦੇ ਹਨ। ਓਲੰਪਿਕ ਖੇਡਾਂ ਹਰ ਚਾਰ ਸਾਲਾਂ ਬਾਅਦ ਹੁੰਦੀਆਂ ਹਨ। 1896 ਨੂੰ ਸ਼ੁਰੂ ਹੋਈਆਂ ਪਹਿਲੀਆਂ ਐਥਨਜ਼ ਓਲੰਪਿਕ ਖੇਡਾਂ ਸਿਰਫ਼ ਅਥਲੈਟਿਕਸ ਈਵੈਂਟਸ ਨਾਲ ਹੀ ਸ਼ੁਰੂ ਹੋਈਆਂ ਸਨ, ਜਿਸ ਵਿੱਚ 14 ਦੇਸ਼ਾਂ ਦੇ 241 ਅਥਲੀਟਾਂ ਨੇ ਹਿੱਸਾ ਲਿਆ ਸੀ। ਓਲੰਪਿਕ ਖੇਡਾਂ ਦੇ 116 ਸਾਲ ਦੇ ਇਤਿਹਾਸ ਵਿੱਚ ਅਥਲੈਟਿਕਸ ਮੁਕਾਬਲਿਆਂ ਦੀ ਵਧੇਰੇ ਮਹੱਤਤਾ ਰਹੀ ਹੈ ਕਿਉਂਕਿ ਅਥਲੈਟਿਕਸ ਵਿੱਚ ਨਵੇਂ ਓਲਪਿੰਕ ਤੇ ਵਿਸ਼ਵ ਰਿਕਾਰਡ, ਖਿਡਾਰੀਆਂ ਤੇ ਦਰਸ਼ਕਾਂ ਵਿੱਚ ਰੁਚੀ ਵਧਾਉਂਦੇ ਹਨ ਪਰ ਭਾਰਤੀ ਦੀ ਕਾਰਗੁਜ਼ਾਰੀ ਚਿੰਤਾ ਦਾ ਵਿਸ਼ਾ ਰਹੀ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਪਿਘਲਣ ਅੰਕ ਜਿਸ ਤਾਪਮਾਨ ਤੇ ਠੋਸ ਪਿਘਲ ਕੇ ਦ੍ਰਵ ਬਣ ਜਾਂਦਾ ਹੈ ਇਸ ਦਾ ਪਿਘਲਣ ਅੰਕ ਕਹਾਉਂਦਾ ਹੈ। ਕਿਸੇ ਠੋਸ ਦਾ ਪਿਘਲਣ ਅੰਕ ਉਸ ਦੇ ਕਣਾਂ ਵਿਚਲੇ ਅਕਰਸ਼ਣਬਲ ਦੀ ਮਜਬੂਤੀ ਨੂੰ ਦਰਸਾਉਂਦਾ ਹੈ। ਬਰਫ਼ ਦਾ ਪਿਘਲਣ ਦਰਜਾ 273.16 ਕੈਲਵਿਨ ਜਾਂ 0 °C ਹੈ। ਪਿਘਲਣ ਦੀ ਪ੍ਰਕਿਰਿਆ, ਭਾਵ ਠੋਸ ਤੋਂ ਦ੍ਰਵ ਅਵਸਥਾ ਵਿੱਚ ਪਰਿਵਰਤਨ ਨੂੰ ਪਿਘਲਣ ਵੀ ਕਹਿੰਦੇ ਹਨ। ਕਿਸੇ ਠੋਸ ਦੇ ਪਿਘਲਣ ਦੀ ਪ੍ਰਕਿਰਿਆ ਸਮੇਂ ਤਾਪਮਨਾ ਸਮਾਨ ਰਹਿੰਦਾ ਹੈ, ਅਜਿਹੇ ਵਿੱਚ ਤਾਪ ਉਰਜਾ ਨੂੰ ਗੁਪਤ ਤਾਪ ਕਹਿੰਦੇ ਹਨ।
ਲੋਕਧਾਰਾ (ਅੰਗਰੇਜ਼ੀ: 'Folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ ਟੂਣੇ, ਵਹਿਮ ਭਰਮ, ਲੋਕ ਸਾਜ ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਮਿਲਖਾ ਸਿੰਘ (ਜਨਮ 17 ਅਕਤੂਬਰ 1935) ਜੋ ਕੇ ਉਡਣਾ ਸਿੱਖ (ਫਲਾਇੰਗ ਸਿੱਖ) ਕਰ ਕੇ ਵੀ ਜਾਣੇ ਜਾਂਦੇ ਹਨ, ਇੱਕ ਭਾਰਤੀ ਦੌੜਾਕ ਹਨ, ਜਿਨ੍ਹਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ। 2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ ਵਿਚ ਕਾਮਨਵੈਲਥ ਖੇਡਾਂ ਵਿਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦੇ ਅਜਿਹੇ ਇੱਕ ਮਾਤਰ ਅਥਲੀਟ ਸਨ ਜਿਨ੍ਹਾਂ ਨੇ ਭਾਰਤ ਨੂੰ ਅਥਲੈਟਿਕ ਵਿਚ ਵਿਅਕਤੀਗਤ ਸੋਨੇ ਦਾ ਤਗਮਾ ਦਿਵਾਇਆ। ਮਿਲਖਾ ਸਿੰਘ ਨੂੰ ਖੇਡਾਂ ਵਿਚ ਉਨ੍ਹਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉਚਾ ਨਾਗਰਿਕ ਐਵਾਰਡ "ਪਦਮ ਸ੍ਰੀ" ਨਾਲ ਨਿਵਾਜ਼ਿਆ ਗਿਆ। ਇਹ ਗੌਲਫ ਖਿਡਾਰੀ ਜੀਵ ਮਿਲਖਾ ਸਿੰਘ ਦੇ ਪਿਤਾ ਹਨ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਵੈੱਬ ਬਰਾਊਜ਼ਰ (ਅੰਗਰੇਜ਼ੀ: Web browser) ਇੱਕ ਤਰਾਂ ਦਾ ਆਦੇਸ਼ਕਾਰੀ ਹੁੰਦੀ ਹੈ ਜਿਸ ਨੂੰ ਕਿ ਸਰਵਰ ਉੱਤੇ ਉਪਲੱਬਧ ਜਾਣਕਾਰੀ(ਲੇਖ,ਚਿੱਤਰ,ਗਾਣੇ,ਆਦਿ) ਨੂੰ ਦਰਸਾਉਣ ਲਈ ਵਰਤਿਆ ਜਾਂਦਾ ਹੈ। ਇਸ ਤੋ ਬਿਨਾਂ ਅਸੀਂ ਅੰਤਰਜਾਲ ਸੁਵਿਧਾ ਦਾ ਆਨੰਦ ਨਹੀਂ ਮਾਣ ਸਕਦੇ। ਗੂਗਲ ਕਰੋਮ, ਮੋਜ਼ੀਲਾ ਫਾਇਰਫੌਕਸ, ਇੰਟਰਨੈੱਟ ਅੈਕਸਪਲੋਰਰ, ਸਫ਼ਾਰੀ ਆਦਿ ਅੱਜ-ਕੱਲ ਦੇ ਸਭ ਤੋ ਜ਼ਿਆਦਾ ਵਰਤੇ ਜਾਣ ਵਾਲੇ ਵੈੱਬ ਬਰਾਊਂਜ਼ਰ ਹਨ।
ਆਪਟਿਕਸ ਵਿੱਚ, ਅਪਵਰਤਨਾਂਕ (ਅੰਗ੍ਰੇਜ਼ੀ:Refractive index, ਰਿਫਰੈਕਟਿਵ ਇੰਡੇਕਸ) ਉਹ ਗਿਣਤੀ ਹੈ ਜੋ ਦੱਸਦੀ ਹੈ ਕਿ ਉਸ ਮਾਧਿਅਮ ਵਿੱਚ ਕਿਸੇ ਵੀ ਲਿਹਰ ਜਿਵੇਂ ਕੀ ਪ੍ਰਕਾਸ਼ ਦੀ ਚਾਲ ਕਿਸੇ ਹੋਰ ਮਾਧਿਅਮ ਦੀ ਰਫਤਾਰ ਕਿੰਨੇ ਗੁਣਾ ਘੱਟ ਜਿਆਦਾ ਹੈ। ਜੇਕਰ ਪ੍ਰਕਾਸ਼ ਦੇ ਹਵਾਲੇ ਵਿੱਚ ਇੱਕ ਗੱਲ ਕਰੀਏ ਤਾਂ ਹੀਰੇ ਦਾ ਅਪਵਰਤਨਾਂਕ ਲੱਗਭੱਗ 2.42 ਹੈ ਜਿਸਦਾ ਮਤਲਬ ਹੈ ਕਿ ਹੀਰੇ ਵਿੱਚ ਪ੍ਰਕਾਸ਼ ਦੀ ਚਾਲ, ਖ਼ਲਾਅ ਵਿੱਚ ਪ੍ਰਕਾਸ਼ ਦੀ ਚਾਲ ਦੀ ਰਫਤਾਰ ਨਾਲੋ 2.42 ਗੁਣਾ ਘੱਟ ਹੋ ਜਾਂਦੀ ਹੈ। ਅਪਵਰਤਨਾਂਕ ਨੂੰ ਇਸ ਤਰਾਂ ਦਰਸਾਇਆ ਜਾਂਦਾ ਹੈ;
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ.
ਸਾਹਿਤ ਵੱਡੇ ਅਰਥਾਂ ਵਿੱਚ ਕਿਸੇ ਵੀ ਲਿਖਤ ਨੂੰ ਕਿਹਾ ਜਾ ਸਕਦਾ ਹੈ। ਜ਼ਿਆਦਾ ਸਪਸ਼ਟ ਅਰਥਾਂ ਵਿੱਚ ਇਹ ਆਮ ਭਾਸ਼ਾ ਤੋਂ ਵੱਖਰੀ, ਰਚਨਾਤਮਕ ਅਤੇ ਸੁਹਜਾਤਮਕ ਰਚਨਾ ਹੁੰਦੀ ਹੈ। ਇਸਨੂੰ ਦੋ ਭਾਗਾਂ ਵਿੱਚ ਵੰਡਿਆ ਜਾਂਦਾ ਹੈ; ਪਦ ਅਤੇ ਗਦ। ਇੱਕ ਅੱਲਗ ਅਧਾਰ ਦੇ ਅਨੁਸਾਰ ਇਸਨੂੰ ਗਲਪ ਅਤੇ ਗੈਰ-ਗਲਪ ਵਿੱਚ ਵੰਡਿਆ ਜਾਂਦਾ ਹੈ। ਇਸਦੇ ਅੱਗੇ ਕਈ ਰੂਪ ਮੌਜੂਦ ਹਨ ਜਿਵੇਂ ਕਿ ਕਵਿਤਾ, ਨਾਵਲ, ਕਹਾਣੀ, ਡਰਾਮਾ ਆਦਿ।
ਪੰਜਾਬੀ ਲੋਕਧਾਰਾ ਇਕ ਫੇਸਬੁੱਕ ਦਾ ਨਿਵੇਕਲਾ ਗਰੁੱਪ ਹੈ ਜਿਸ ਦੇ ਸੰਨ 2017 ਦੇ ਅਖੀਰ ਤੱਕ 10,000 ਦੇ ਕਰੀਬ ਮੈਂਬਰ ਹਨ। ਫੇਸਬੁੱਕ ਦਾ ਇਹ ੲਿੱਕ ਅਜਿਹਾ ਗਰੁੱਪ ਹੈ ਜਿਸ ਵਿੱਚ ਦੁਨੀਆਂ ਭਰ ਦੇ ਪੰਜਾਬੀ ਲੋਕ ਸ਼ਾਮਲ ਹਨ। ਇਹ ਗਰੁੱਪ 16 ਮਾਰਚ 2013 ਨੂੰ ਪਿੰਡ ਧੌਲਾ ਦੇ ਵਾਸੀ (ਪੇਸ਼ੇ ਵਜੋਂ ਪੱਤਰਕਾਰ) ਗੁਰਸੇਵਕ ਸਿੰਘ ਧੌਲਾ ਨੇ ਬਣਾਇਆ ਸੀ। ਗਰੁੱਪ ਦੀ ਨਿਵੇਕਲੀ ਗੱਲ ਇਹ ਹੈ ਕਿ ਇਸ ਦੇ ਮੈਂਬਰ ਹਰ ਸਾਲ ਮਾਰਚ ਮਹੀਨੇ ਵਿਚ ਇਕੱਠੇ ਹੋ ਕੇ ਸਲਾਨਾ ਪ੍ਰੋਗਰਾਮ ਕਰਦੇ ਹਨ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਰਸਾਇਣ ਵਿਗਿਆਨ ਵਿੱਚ, ਮੋਲਰ ਪੁੰਜ (M) ਇੱਕ ਭੌਤਿਕ ਜਾਇਦਾਦ ਹੈ ਜੋ ਪਦਾਰਥ ਦੀ ਮਾਤਰਾ ਦੁਆਰਾ ਵੰਡਿਆ ਗਿਆ ਪਦਾਰਥ (ਕੈਮੀਕਲ ਐਲੀਮੈਂਟ ਜਾਂ ਕੈਮੀਕਲ ਕਮਪਾਉਂਡ) ਦੇ ਪੁੰਜ ਵਜੋਂ ਪਰਿਭਾਸ਼ਤ ਕੀਤਾ ਜਾਂਦਾ ਹੈ। ਮੋਲਰ ਪੁੰਜ ਲਈ ਅਧਾਰ ਐਸਆਈ ਇਕਾਈ ਕਿਲੋ/ਮੋਲ ਹੈ। ਹਾਲਾਂਕਿ, ਇਤਿਹਾਸਕ ਕਾਰਨਾਂ ਕਰਕੇ, ਮੋਲਰ ਪੁੰਜ ਲਗਭਗ ਹਮੇਸ਼ਾਂ ਗ੍ਰਾਮ/ਮੋਲ ਵਿੱਚ ਦਰਸਾਈ ਜਾਂਦੀ ਹੈ। ਇੱਕ ਉਦਾਹਰਣ ਦੇ ਤੌਰ ਤੇ, ਪਾਣੀ ਦਾ ਮੋਲਰ ਪੁੰਜ: M(H2O) ≈ 18 ਗ੍ਰਾਮ/ਮੋਲ.
ਵਰਲਡ ਵਾਈਡ ਵੈੱਬ ਜਾਂ ਵਿਸ਼ਵ-ਵਿਆਪੀ ਜਾਲ਼ ਭਾਵ ਦੁਨੀਆਂ ਭਾਰ ਦਾ ਜਾਲ਼ (ਛੋਟਾ ਰੂਪ WWW ਜਾਂ W3, ਆਮ ਤੌਰ ਉੱਤੇ ਦੀ ਵੈੱਬ) ਹਾਈਪਰਟੈਕਸਟ ਦਸਤਾਵੇਜ਼ਾਂ ਦਾ ਇੱਕ ਜੁੜਿਆ ਹੋਇਆ ਪ੍ਰਬੰਧ ਹੈ ਜਿਹਨਾਂ ਤੱਕ ਇੰਟਰਨੈੱਟ ਰਾਹੀਂ ਪਹੁੰਚ ਕੀਤੀ ਜਾਂਦੀ ਹੈ। ਇੱਕ ਵੈੱਬ ਫਰੋਲੂ ਰਾਹੀਂ ਕੋਈ ਵੀ ਵੈੱਬ ਸਫ਼ੇ ਵੇਖ ਸਕਦਾ ਹੈ ਜਿਹਨਾਂ ਵਿੱਚ ਲਿਖਤ, ਤਸਵੀਰਾਂ, ਵੀਡੀਓਆਂ ਅਤੇ ਹੋਰ ਮਲਟੀਮੀਡੀਆ ਹੋ ਸਕਦਾ ਹੈ ਅਤੇ ਹਾਈਪਰਲਿੰਕਾਂ ਰਾਹੀਂ ਉਹਨਾਂ ਦਰਮਿਆਨ ਆ-ਜਾ ਸਕਦਾ ਹੈ।
ਲਾਲ ਬੱਤੀ ਇੱਕ ਪੰਜਾਬੀ ਨਾਵਲ ਹੈ ਜਿਸ ਦੀ ਰਚਨਾ ਬਲਦੇਵ ਸਿੰਘ ਸੜਕਨਾਮਾ ਨੇ ਕੀਤੀ। ਬਲਦੇਵ ਸਿੰਘ ਦਾ ਇਹ ਨਾਵਲ ਕਲਕੱਤੇ ਦੀ ਵੇਸਵਾਵਾਂ ਦੇ ਜੀਵਨ ਉੱਪਰ ਅਧਾਰਿਤ ਹੈ। ਇਹ ਨਾਵਲ ਵੱਖ-ਵੱਖ ਕਾਂਡਾਂ ਵਿੱਚ ਵੇਸਵਾਵਾਂ ਦੇ ਦਿਨ ਪ੍ਰਤੀ ਦਿਨ ਬਦਤਰ ਹੋਣ ਵਾਲੀ ਜ਼ਿੰਦਗੀ ਅਤੇ ਮੁਸੀਬਤਾਂ ਦੀ ਪੇਸ਼ਕਾਰੀ ਕਰਦਾ ਹੈ। ਇਹ ਨਾਵਲ ਬਲਦੇਵ ਸਿੰਘ ਨੇ ਆਪਣੀ ਖੋਜ ਅਤੇ ਨਿੱਜੀ ਅਧਿਐਨ ਨਾਲ ਰਚਿਆ। ਇਸ ਨਾਲ ਦਾ ਅਨੁਵਾਦ ਹਿੰਦੀ ਅਤੇ ਪੰਜਾਬੀ (ਸ਼ਾਹਮੁਖੀ) ਵਿੱਚ ਵੀ ਹੋ ਚੁੱਕਿਆ ਹੈ।
ਪਾਲੀਮਰ /ˈpɒlɨmər/ ਜਾਂ ਬਹੁਲਕ ਬਹੁਤ ਜਿਆਦਾ ਸੂਖਮ ਇਕਾਈਆਂ ਤੋਂ ਬਣਿਆ ਵੱਡਾ ਅਣੂ ਜਾਂ ਮੈਕਰੋ ਮਾਲੀਕਿਊਲ ਹੁੰਦਾ ਹੈ। ਇਹ ਸਰਲ ਉਪ-ਇਕਾਈਆਂ ਜਿਹਨਾਂ ਨੂੰ ਮੋਨੋਮਰ ਕਿਹਾ ਜਾਂਦਾ ਹੈ; ਦੇ ਪਾਲੀਮਰੀਕਰਨ ਦੇ ਫਲਸਰੂਪ ਬਣਦਾ ਹੈ। ਪਾਲੀਮਰ ਵਿੱਚ ਬਹੁਤ ਸਾਰੀਆਂ ਇੱਕ ਹੀ ਤਰ੍ਹਾਂ ਦੀ ਆਵਰਤਕ ਸੰਰਚਨਾਤਮਕ ਇਕਾਈਆਂ ਯਾਨੀ ਮੋਨੋਮਰ ਯੋਜਕੀ ਬੰਧਨ (ਕੋਵੈਲੇਂਟ ਬਾਂਡ) ਨਾਲ ਜੁੜੀਆਂ ਹੁੰਦੀਆਂ ਹਨ। ਸੈਲੂਲੋਜ, ਲੱਕੜੀ, ਰੇਸ਼ਮ, ਤਵਚਾ, ਰਬੜ ਆਦਿ ਕੁਦਰਤੀ ਪਾਲੀਮਰ ਹਨ। ਇਹ ਖੁੱਲੀ ਦਸ਼ਾ ਵਿੱਚ ਕੁਦਰਤ ਵਿੱਚ ਮਿਲਦੇ ਹਨ ਅਤੇ ਇਨ੍ਹਾਂ ਨੂੰ ਬੂਟਿਆਂ ਅਤੇ ਜੀਵਧਾਰੀਆਂ ਤੋਂ ਪ੍ਰਾਪਤ ਕੀਤਾ ਜਾਂਦਾ ਹੈ। ਇਸ ਦੇ ਰਾਸਾਇਣਕ ਨਾਮਾਂ ਵਾਲੀਆਂ ਹੋਰ ਉਦਾਹਰਨਾਂ ਵਿੱਚ ਪਾਲੀਇਥੀਲੀਨ, ਟੇਫਲਾਨ, ਪਾਲੀ ਵਿਨਾਇਲ ਕਲੋਰਾਈਡ ਪ੍ਰਮੁੱਖ ਪਾਲੀਮਰ ਹਨ।
ਸੈਲਸੀਅਸ, ਜਿਹਨੂੰ ਸੈਂਟੀਗਰੇਡ ਵੀ ਆਖਿਆ ਜਾਂਦਾ ਹੈ, ਤਾਪਮਾਨ ਨਾਪਣ ਦੀ ਇੱਕ ਇਕਾਈ ਅਤੇ ਪੈਮਾਨਾ ਹੈ। ਇਹਦਾ ਨਾਂ ਸਵੀਡਨੀ ਤਾਰਾ ਵਿਗਿਆਨੀ ਆਂਦਰਜ਼ ਸੈਲਸੀਅਸ (੧੭੦੧-੧੭੪੪) ਪਿੱਛੋਂ ਪਿਆ ਹੈ ਜੀਹਨੇ ਇੱਕ ਰਲ਼ਦਾ-ਮਿਲ਼ਦਾ ਤਾਪਮਾਨ ਪੈਮਾਨਾ ਤਿਆਰ ਕੀਤਾ ਸੀ। ਡਿਗਰੀ ਸੈਲਸੀਅਸ (°C) ਤੋਂ ਭਾਵ ਸੈਲਸੀਅਸ ਪੈਮਾਨੇ ਉੱਤੇ ਕਿਸੇ ਖ਼ਾਸ ਤਾਪਮਾਨ ਤੋਂ ਹੋ ਸਕਦਾ ਹੈ ਜਾਂ ਇਹਦੀ ਵਰਤੋਂ ਤਾਪਮਾਨ ਦੀ ਵਿੱਥ, ਦੋ ਤਾਪਮਾਨਾਂ ਵਿਚਲੇ ਫ਼ਰਕ ਨੂੰ ਦਰਸਾਉਣ ਵਾਸਤੇ ਵੀ ਕੀਤੀ ਜਾ ਸਕਦੀ ਹੈ।
ਡੇਂਗੂ ਬੁਖਾਰ ਨੂੰ ਫਲੈਵੀਵਾਇਰਸ ਨਾਂ ਦੇ ਚਾਰ ਅਲੱਗ-ਅਲੱਗ ਡੇਂਗੂ ਵਾਇਰਸ ਪੈਦਾ ਕਰਨ ਦੇ ਕਾਰਨ ਹੁੰਦੇ ਹਨ। ‘ਏਡਜ਼ ਇਜਪਟਾਈ’ ਅਤੇ ‘ਏਡਜ਼ ਐਲਬੂਪਿਕਟਸ’ ਨਾਂ ਦੇ ਮੱਛਰ ਡੇਂਗੂ ਬੁਖਾਰ ਨੂੰ ਇੱਕ ਮਰੀਜ਼ ਤੋਂ ਦੂਜੇ ਮਰੀਜ਼ ਤੱਕ ਪਹੁੰਚਾਉਂਦੇ ਹਨ। ਇਹ ਡੇਂਗੂ ਮੱਛਰ ਛੱਪੜਾਂ, ਸੇਮ ਨਾਲਿਆਂ ਜਾਂ ਖੜ੍ਹੇ ਗੰਦੇ ਪਾਣੀ ਵਿੱਚ ਵਧਦੇ-ਫੁਲਦੇ ਹਨ। ਇਹ ਦਿਨ ਵੇਲੇ ਮਰੀਜ਼ ਨੂੰ ਕੱਟਦੇ ਹਨ ਅਤੇ ਮਰੀਜ਼ ਦੀ ਸਲਾਇਵਗੀ ਗ੍ਰੰਥੀ ਵਿੱਚ ਵਧਣ ਲੱਗ ਜਾਂਦੇ ਹਨ। ਫਿਰ 3 ਤੋਂ 10 ਦਿਨਾਂ ਦੇ ਅੰਦਰ ਇਨ੍ਹਾਂ ਫੀਮੇਲ ਮੱਛਰਾਂ ਦੀ ਜਾਤੀ ਇਸ ਰੋਗ ਨੂੰ ਦੂਜੇ ਮਰੀਜ਼ ਤੱਕ ਪਹੁੰਚਾਉਂਦੀ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪਦਾਰਥ ਦੀਆਂ ਅਵਸਥਾਵਾਂ ਕਿਸੇ ਪਦਾਰਥ ਦੀ ਖ਼ਾਸ ਅਵਸਥਾ ਜੋ ਹਰੇਕ ਮਾਦਾ ਰੱਖਦਾ ਹੈ ਨੂੰ ਪਦਾਰਥ ਦੀ ਅਵਸਥਾ ਕਿਹਾ ਜਾਂਦਾ ਹੈ। ਆਮਤੌਰ ਤੇ ਪਦਾਰਥ ਦੀਆਂ ਚਾਰ ਅਵਸਥਾਵਾਂ ਮੰਨੀਆ ਜਾਂਦੀਆ ਹਨ ਜਿਵੇ ਕਿ ਠੋਸ, ਤਰਲ, ਗੈਸ ਅਤੇ ਪਲਾਜ਼ਮਾ। ਇਸ ਤੋਂ ਇਲਾਵਾ ਬੋਸ-ਆਈਨਸਟਾਈਨ ਸੰਘਣਾਪਣ ਅਤੇ ਨਿਊਟਰਾਨ ਡੀਜਨਰੇਟ ਮਾਦਾ ਵੀ ਅਵਸਥਾਵਾਂ ਹਨ। ਇੱਕ ਹੋਰ ਕੁਆਰਕ-ਗਲੁਅਨ ਪਲਾਜ਼ਮਾ ਅਵਸਥਾ ਹੈ ਪਰ ਇਹ ਅਜੇ ਤੱਕ ਪ੍ਰੈਕਟੀਕਲ ਨਹੀਂ ਹੈ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਸਿੱਖ ਧਰਮ ਦੇ 1469 ਤੋਂ 1708 ਵਿੱਚ ਦਸ ਗੁਰੂ ਹੋਏ ਹਨ। ਇਹ ਅਧਿਆਪਕ ਰੂਹਾਨੀ ਜੋਤ ਸਨ, ਜਿੰਨਾਂ ਦੀ ਜਿੰਦਗੀ ਦਾ ਮੁੱਖ ਮਕਸਦ ਲੋਕਾਂ ਦੀ ਭਲਾਈ ਹੀ ਮਕਸਦ ਸੀ। ਹਰ ਗੁਰੂ ਨੇ ਪਿਛਲੇ ਗੁਰੂ ਰਾਹੀਂ ਦਿੱਤੀਆਂ ਸਿੱਖਿਆਵਾਂ ਦਾ ਸਮਰਥਨ ਕੀਤਾ ਅਤੇ ਹੋਰ ਜਾਣਕਾਰੀ ਸ਼ਾਮਿਲ ਕੀਤੀ, ਜਿਸ ਦੇ ਨਤੀਜੇ ਵਜੋਂ ਸਿੱਖ ਧਰਮ ਦੀ ਨੀਂਹ ਤਿਆਰ ਹੋਈ। ਗੁਰੂ ਨਾਨਕ ਜੀ ਪਹਿਲੇ ਗੁਰੂ ਸਨ ਅਤੇ ਗੁਰੂ ਗੋਬਿੰਦ ਸਿੰਘ ਜੀ ਵਿਅਕਤੀ ਦੇ ਰੂਪ ਵਿੱਚ ਆਖਰੀ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਸੰਸਾਰ ਨੂੰ ਤਿਆਗਿਆ ਤਾਂ ਉਹਨਾਂ ਗੁਰੂ ਗ੍ਰੰਥ ਸਾਹਿਬ ਨੂੰ ਸਿੱਖਾਂ ਦੇ ਆਖਰੀ ਅਤੇ ਅੰਤਮ ਗੁਰੂ ਬਣਾਇਆ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦੀ ਅਭਿਵਿਅਕਤੀ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਅਲੱਗ-2 ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ।“ਸੂਫ਼ੀ ਮਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋਂ ਜਿਹਾ ਹੀ ਸੀ ਫ਼ਰਕ ਕੇਂਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟ ਲਟ ਬਲਦੀ ਲਾਟ।”1.
ਅਖਾਣ ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ। ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ ਹੈ। ਸਦੀਆਂ ਤੋਂ ਪੰਜਾਬੀਆਂ ਦੁਆਰਾ ਬੋਲੇ ਜਾਂਦੇ ਅਖਾਣ ਨਾ ਸਿਰਫ ਪੰਜਾਬੀ ਬੋਲੀ ਦਾ ਸ਼ਿੰਗਾਰ ਹਨ, ਸਗੋਂ ਇਸ ਦਾ ਵੱਡਮੁੱਲਾ ਸਰਮਾਇਆ ਵੀ ਹਨ | ਇਹ ਉਹ ਜਿਉਂਦੇ-ਜਾਗਦੇ ਪ੍ਰਤੀਬਿੰਬ ਹਨ, ਜਿਨ੍ਹਾਂ ਦੁਆਰਾ ਕੋਈ ਵਿਅਕਤੀ ਆਪਣੇ ਸੰਦੇਸ਼ ਨੂੰ ਸੁਹਜਮਈ ਢੰਗ ਨਾਲ ਸੰਚਾਰਿਤ ਕਰ ਸਕਦਾ ਹੈ। ਇਹ ਅਖਾਣ ਤੀਖਣ-ਵਿਅੰਗ, ਗੁੱਝੀ ਚੋਟ ਅਤੇ ਉਚੇਚੇ ਉਪਦੇਸ਼ ਰਾਹੀਂ ਜੀਵਨ ਦੇ ਯਥਾਰਥ ਦੀ ਸੋਝੀ ਕਰਵਾਉਂਦੇ ਹਨ। ਬਿੰਬਾਤਮਕ ਪੇਸ਼ਕਾਰੀ, ਸੂਤਰ ਸ਼ੈਲੀ ਅਤੇ ਸੁਹਜਮਈ ਬਿਆਨ ਕਰਕੇ ਇਹ ਅਖਾਣ ਕਾਵਿ-ਗੁਣਾਂ ਨਾਲ ਵੀ ਭਰਪੂਰ ਹਨ। ਇਨ੍ਹਾਂ ਅਖਾਣਾਂ ਦੁਆਰਾ ਸੰਚਾਰਤ ਅਰਥ ਸਥਾਈ ਨਹੀਂ, ਸਗੋਂ ਪ੍ਰਸਥਿਤੀਆਂ ਅਨੁਸਾਰ ਹੁੰਦੇ ਹਨ।
ਮੋਲ ਇਕਾਈ ਕਿਸੇ ਸਪੀਸਿਜ਼ (ਪਰਮਾਣੂ, ਅਣੂ, ਆਇਨ ਜਾਂ ਕਣ) ਦੇ ਇੱਕ ਮੋਲ ਵਿੱਚ ਪਦਾਰਥ ਦੀ ਮਾਤਰਾ ਦੀ ਉਹ ਸੰਖਿਆ ਹੈ ਜੋ ਗਰਾਮ ਵਿੱਚ ਉਸ ਦੇ ਪਰਮਾਣੁ ਜਾਂ ਅਣੂਵੀਂ ਪੁੰਜ ਦੇ ਬਰਾਬਰ ਹੁੰਦੀ ਹੈ। ਕਿਸੇ ਪਦਾਰਥ ਦੇ ਇੱਕ ਮੋਲ ਵਿੱਚ ਕਣਾਂ ਦੀ ਸੰਖਿਆ ਨਿਸ਼ਚਿਤ ਹੁੰਦੀ ਹੈ ਜਿਸ ਦਾ ਮਾਨ 6.022×1023 ਹੁੰਦਾ ਹੈ ਜੋ ਕਿ 12 ਗ੍ਰਾਮ ਕਾਰਬਨ-12 ਵਿੱਚ ਹੁੰਦਾ ਹੈ। ਇਸ ਨੂੰ ਆਵੋਗਾਦਰੋ ਸਥਿਰ ਅੰਕ ਕਹਿੰਦੇ ਹਨ ਜਿਸ ਨੂੰ No ਨਾਲ ਦਰਸਾਇਆ ਜਾਂਦਾ ਹੈ। ਸੰਨ 1896 ਵਿੱਚ ਵਿਲਹੇਲਮ ਉਸਟਵਾਲਡ ਨੇ ਮੋਲ ਸ਼ਬਦ ਪ੍ਰਸਤਾਵਿਤ ਕੀਤਾ ਸੀ ਜੋ ਲੈਟਿਨ ਭਾਸ਼ਾ ਦੇ ਸ਼ਬਦ ਮੋਲਸ ਤੋਂ ਲਿਆ ਗਿਆ ਹੈ ਜਿਸ ਦਾ ਅਰਥ ਹੁੰਦਾ ਹੈ ਢੇਰ। ਸੰਨ 1967 ਵਿੱਚ ਮੋਲ ਇਕਾਈ ਸਵੀਕਾਰ ਕਰ ਲਈ ਗਈ।
ਕਿਸੇ ਵੀ ਪਦਾਰਥ ਦਾ ਉਹ ਦਰ ਜੋ ਕਿਸੇ ਵੀ ਜੀਵ ਨੂੰ ਨੁਕਸਾਨ ਪਹੁੰਚਾ ਸਕੇ ਉਸਨੂੰ ਵਸ਼ੈਲਾਪਣ ਕਹਿੰਦੇ ਹਨ। ਵਿਸ਼ੈਲਾਪਣ ਇੱਕ ਪੂਰੇ ਜੀਵ ਜਿਵੇਂ ਕਿ ਕੋਈ ਜਾਨਵਰ, ਬੈਕਟੀਰੀਆ ਜਾਂ ਪੌਦੇ ਦੇ ਸੰਦਰਭ ਵਿੱਚ ਜਾਂ ਉਸ ਦੀ ਬੁਨਿਆਦ ਜਿਵੇਂ ਕਿ ਸੈੱਲ (cytotoxicity) ਬਾਰੇ ਅਤੇ ਜਾਂ ਕਿਸੇ ਅੰਗ ਜਿਵੇਂ ਕਿ ਜਿਗਰ (hepatotoxicity)ਦੇ ਬਾਰੇ ਉੱਲੇਖ ਕਰ ਸਕਦਾ ਹੈ। ਇਹ ਸ਼ਬਦ ਸੰਪੂਰਨ ਤੌਰ ਤੇ ਕਿਸੇ ਵੀ ਚੀਜ਼ ਦੇ ਇੱਕ ਪਰਿਵਾਰਕ ਸਮੂਹ ਜਾਂ ਸਮਾਜ ਉੱਤੇ ਕਿਸੇ ਚੀਜ਼ ਦੇ ਗਲਤ ਪ੍ਰਭਾਵਾਂ ਲਈ ਵੀ ਇਸਤੇਮਾਲ ਕੀਤਾ ਜਾ ਸਕਦਾ ਹੈ।
ਵਿਕੀਡਾਟਾ, ਵਿਕੀਮੀਡੀਆ ਫ਼ਾਊਂਡੇਸ਼ਨ ਦੁਆਰਾ ਸੰਚਾਲਿਤ ਕੀਤੀ ਜਾਣ ਵਾਲੀ ਵਿਕੀ ਪਰਿਯੋਜਨਾ ਹੈ। ਵਿਕੀਪੀਡੀਆ ਵਾਂਗ ਹੀ ਇਹ ਵੀ ਇੱਕ ਵਿਕੀਪਰਿਯੋਜਨਾ ਹੈ, ਜੋ ਕਿ ਇੱਕ ਮੁਫ਼ਤ ਡਾਟਾਬੇਸ ਹੈ ਅਤੇ ਸਮੁੱਚੇ ਲੋਕਾਂ ਦੁਆਰਾ ਇਹ ਸੰਪਾਦਿਤ ਕੀਤਾ ਜਾਂਦਾ ਹੈ। ਇਹ ਡਾਟਾ ਦਾ ਇੱਕ ਆਮ ਸਰੋਤ ਹੈ, ਜੋ ਕਿ ਬਾਕੀ ਵਿਕੀਮੀਡੀਆ ਪਰਿਯੋਜਨਾਵਾਂ ਅਤੇ ਪਬਲਿਕ ਡੋਮੇਨ ਲਸੰਸ ਦੁਆਰਾ ਬਾਕੀ ਵੈੱਬਸਾਈਟਾਂ ਦੁਆਰਾ ਵਰਤਿਆ ਜਾਂਦਾ ਹੈ। ਇਹ ਵਿਕੀਮੀਡੀਆ ਕਾਮਨਜ਼ ਵਰਗੀ ਹੀ ਇੱਕ ਪਰਿਯੋਜਨਾ ਹੈ, ਭਾਵ ਕਿ ਜਿਵੇਂ ਕਾਮਨਜ਼ ਵਿੱਚ ਅਪਲੋਡ ਕੀਤੀਆਂ ਗਈਆਂ ਤਸਵੀਰਾਂ ਬਾਕੀ ਸਾਰੇ ਵਿਕੀਪ੍ਰੋਜੈਕਟਾਂ ਵਿੱਚ ਵਰਤੀਆਂ ਜਾਂਦੀਆਂ ਹਨ, ਉਵੇਂ ਹੀ ਵਿਕੀਡਾਟਾ ਵਿਚਲਾ ਡਾਟਾ ਵੀ ਬਾਕੀ ਵਿਕੀਪ੍ਰੋਜੈਕਟਾਂ ਦੁਆਰਾ ਵਰਤਿਆ ਜਾਂਦਾ ਹੈ। ਵਿਕੀਡਾਟਾ ਲਈ ਵਿਕੀਬੇਸ ਨਾਂ ਦਾ ਸਾਫ਼ਟਵੇਅਰ ਵਰਤਿਆ ਜਾਂਦਾ ਹੈ।