ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਡਾਕਟਰ ਭੀਮ ਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956) ਇੱਕ ਭਾਰਤੀ ਕਾਨੂੰਨਸਾਜ਼ ਸਨ। ਉਹ ਇੱਕ ਬਹੁਜਨ ਰਾਜਨੀਤਕ ਨੇਤਾ ਅਤੇ ਬੋਧੀ ਪੁਨਰੁੱਥਾਨਵਾਦੀ ਹੋਣ ਦੇ ਨਾਲ ਨਾਲ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਵੀ ਸਨ। ਉਨ੍ਹਾਂ ਨੂੰ ਬਾਬਾ ਸਾਹਿਬ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਦਾ ਜਨਮ ਇੱਕ ਗਰੀਬ ਅਛੂਤ ਪਰਵਾਰ ਵਿੱਚ ਹੋਇਆ ਸੀ। ਬਾਬਾ ਸਾਹਿਬ ਅੰਬੇਡਕਰ ਨੇ ਆਪਣਾ ਸਾਰਾ ਜੀਵਨ ਹਿੰਦੂ ਧਰਮ ਦੀ ਚਾਰ ਵਰਣ ਪ੍ਰਣਾਲੀ, ਅਤੇ ਭਾਰਤੀ ਸਮਾਜ ਵਿੱਚ ਸਰਵਵਿਆਪਤ ਜਾਤੀ ਵਿਵਸਥਾ ਦੇ ਵਿਰੁੱਧ ਸੰਘਰਸ਼ ਵਿੱਚ ਬਿਤਾ ਦਿੱਤਾ। ਹਿੰਦੂ ਧਰਮ ਵਿੱਚ ਮਨੁੱਖੀ ਸਮਾਜ ਨੂੰ ਚਾਰ ਵਰਣਾਂ ਵਿੱਚ ਵਰਗੀਕ੍ਰਿਤ ਕੀਤਾ ਹੈ। ਉਨ੍ਹਾਂ ਨੂੰ ਬੋਧੀ ਮਹਾਸ਼ਕਤੀਆਂ ਦੇ ਦਲਿਤ ਅੰਦੋਲਨ ਨੂੰ ਅਰੰਭ ਕਰਨ ਦਾ ਸਿਹਰਾ ਵੀ ਜਾਂਦਾ ਹੈ। ਬਾਬਾ ਸਾਹਿਬ ਅੰਬੇਡਕਰ ਨੂੰ ਭਾਰਤ ਦੇ ਸਰਬਉਚ ਨਾਗਰਿਕ ਇਨਾਮ ਭਾਰਤ ਰਤਨ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ। ਕਈ ਸਾਮਾਜਕ ਅਤੇ ਵਿੱਤੀ ਰੁਕਾਵਟਾਂ ਪਾਰ ਕਰ, ਅੰਬੇਡਕਰ ਉਨ੍ਹਾਂ ਕੁੱਝ ਪਹਿਲੇ ਅਛੂਤਾਂ ਵਿੱਚੋਂ ਇੱਕ ਬਣ ਗਏ ਜਿਨ੍ਹਾਂ ਨੇ ਭਾਰਤ ਵਿੱਚ ਕਾਲਜ ਦੀ ਸਿੱਖਿਆ ਪ੍ਰਾਪਤ ਕੀਤੀ। ਅੰਬੇਡਕਰ ਨੇ ਕਨੂੰਨ ਦੀ ਉਪਾਧੀ ਪ੍ਰਾਪਤ ਕਰਨ ਦੇ ਨਾਲ ਹੀ ਕਾਨੂੰਨ, ਅਰਥ ਸ਼ਾਸਤਰ ਅਤੇ ਰਾਜਨੀਤਕ ਵਿਗਿਆਨ ਵਿੱਚ ਆਪਣੇ ਅਧਿਅਨ ਅਤੇ ਅਨੁਸੰਧਾਨ ਦੇ ਕਾਰਨ ਕੋਲੰਬੀਆ ਯੂਨੀਵਰਸਿਟੀ ਅਤੇ ਲੰਡਨ ਸਕੂਲ ਆਫ ਇਕਾਨਾਮਿਕਸ ਤੋਂ ਕਈ ਡਾਕਟਰੇਟ ਡਿਗਰੀਆਂ ਵੀ ਹਾਸਲ ਕੀਤੀਆਂ। ਅੰਬੇਡਕਰ ਇੱਕ ਪ੍ਰਸਿੱਧ ਵਿਦਵਾਨ ਦੇ ਰੂਪ ਵਿੱਚ ਵਾਪਸ ਆਪਣੇ ਦੇਸ਼ ਪਰਤ ਆਏ ਅਤੇ ਇਸਦੇ ਬਾਅਦ ਕੁੱਝ ਸਾਲ ਤੱਕ ਉਨ੍ਹਾਂ ਨੇ ਵਕਾਲਤ ਕੀਤੀ। ਫਿਰ ਉਨ੍ਹਾਂ ਨੇ ਕੁੱਝ ਪੱਤਰਕਾਵਾਂ ਦਾ ਪ੍ਰਕਾਸ਼ਨ ਕੀਤਾ, ਜਿਨ੍ਹਾਂ ਦੁਆਰਾ ਉਨ੍ਹਾਂ ਨੇ ਭਾਰਤੀ ਅਛੂਤਾਂ ਦੇ ਰਾਜਨੀਤਕ ਅਧਿਕਾਰਾਂ ਅਤੇ ਸਾਮਾਜਕ ਆਜ਼ਾਦੀ ਦੀ ਵਕਾਲਤ ਕੀਤੀ। ਡਾ.
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਆਨੰਦੀ ਗੋਪਾਲ ਜੋਸ਼ੀ ਏ (ਜਾਂ ਆਨੰਦੀਬਾਈ ਜੋਸ਼ੀ, ਮਰਾਠੀ: आनंदीबाई जोशी) (31 ਮਾਰਚ 1865 - 26 ਫਰਵਰੀ 1887) ਡਾਕਟਰੀ ਦੀ ਡਿਗਰੀ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਔਰਤ ਸੀ। ਇਹ ਡਿਗਰੀ ਹਾਸਲ ਕਰਨ ਵਾਲੀ ਉਹ ਪਹਿਲੀ ਹਿੰਦੂ ਔਰਤ ਵੀ ਸੀ ਭਾਰਤ 'ਚ ਆਨੰਦੀਬਾਈ ਇਕ ਅਜਿਹੀ ਸ਼ਖ਼ਸੀਅਤ ਹੈ, ਜੋ ਆਜ਼ਾਦੀ ਤੋਂ ਪਹਿਲਾਂ ਜਨਮੀ ਤੇ ਪਹਿਲੀ ਮਹਿਲਾ ਡਾਕਟਰ ਬਣੀ। ਉਸ ਦਾ ਜਨਮ 31 ਮਾਰਚ 1865 ਨੂੰ ਮਹਾਰਾਸ਼ਟਰ ਦੇ ਪੂਨਾ ਕਲਿਆਣ 'ਚ ਬ੍ਰਾਹਮਣ ਪਰਿਵਾਰ 'ਚ ਹੋਇਆਂ। ਮਾਤਾ ਪਿਤਾ ਨੇ ਉਹਨਾਂ ਦਾ ਵਿਆਹ ਛੋਟੀ ਉਮਰ ਵਿੱਚ ਹੀ ਗੋਪਾਲ ਰਾਓ ਜੋਸ਼ੀ ਨਾਲ ਕਰ ਦਿਤਾ ਤੇ ਉਹਨਾਂ ਦਾ ਨਾਮ ਆਨੰਦੀਬਾਈ ਰੱਖਿਆ ਗਿਆ। ਉਹਨਾਂ ਦੇ ਬੇਟੇ ਦੀ ਮੌਤ ਹੀ ਉਹਨਾਂ ਨੂੰ ਡਾਕਟਰ ਬਨਣ ਦੀ ਪ੍ਰੇਰਣਾ ਬਣੀ। ਉਸ ਸਮੇਂ ਜਦੋਂ ਬ੍ਰਿਟਿਸ਼ ਰਾਜ ਸੀ ਅਤੇ ਉਸ ਸਮੇਂ ਔਰਤ ਦਾ ਪੜ੍ਹਾਈ ਕਰਨਾ ਹੀ ਦੂਰ ਦੀ ਗੱਲ ਸੀ ਪਰ ਆਨੰਦੀਬਾਈ ਨੇ ਤਾਂ ਡਾਕਟਰ ਦੀ ਪੜ੍ਹਾਈ ਕਰਨ ਦਾ ਫੈਸਲਾ ਕੀਤਾ। ਉਸ ਦੇ ਪਤੀ ਨੇ ਰਾਇਲ ਵਿਲਡਰ ਨੂੰ ਪੱਤਰ ਲਿਖ ਕੇ ਯੂਨਾਈਟਿਡ ਸਟੇਟ 'ਚ ਯੋਗ ਅਹੁਦੇ ਦੀ ਮੰਗ ਕੀਤੀ ਪਰ ਵਿਲਡਰ ਨੇ ਇਸ ਦੇ ਬਦਲੇ ਧਰਮ ਬਦਲ ਕੇ ਕ੍ਰਿਸ਼ਚੀਅਨ ਬਣਨ ਦੀ ਗੱਲ ਕਹਿ ਦਿੱਤੀ, ਜਿਸ ਨੂੰ ਠੁਕਰਾ ਕੇ ਗੋਪਾਲ ਰਾਓ ਨੇ ਪਤਨੀ ਨੂੰ ਉਤਸ਼ਾਹਿਤ ਕੀਤਾ ਅਤੇ ਆਨੰਦੀਬਾਈ ਨੂੰ ਉੱਚ ਸਿੱਖਿਆ ਲਈ ਵੂਮੈਨਜ਼ ਮੈਡੀਕਲ ਕਾਲਜ ਆਫ ਪੈਨਸਿਲਵੇਨੀਆ 'ਚ ਦਾਖਲਾ ਲੈਣ-ਪੱਛਮੀ ਦੇਸ਼ 'ਚ ਸਿੱਖਿਆ ਪੂਰੀ ਕਰਨ ਦੀ ਸਲਾਹ ਦਿੱਤੀ। ਉਸ ਦਾ ਕ੍ਰਿਸ਼ਚੀਅਨ ਸਮਾਜ ਨੇ ਖੁਲਕੇ ਸਾਥ ਦਿੱਤਾ ਪਰ ਉਹ ਹਿੰਦੂ ਸਮਾਜ ਦੇ ਵਿਚਾਰਾਂ ਨੂੰ ਤਬਦੀਲ ਕਰਨਾ ਚਾਹੁੰਦੀ ਸੀ। ਉਸ ਨੇ ਸੇਰਾਂਪੋਰੇ ਕਾਲਜ ਵਿਚੋਂ ਡਿਗਰੀ ਹਾਸਿਲ ਕੀਤੀ। ਆਨੰਦੀਬਾਈ ਨੇ 20 ਸਾਲ ਦੀ ਉਮਰ ਵਿਚ ਡਾਕਟਰ ਦੀ ਡਿਗਰੀ ਹਾਸਿਲ ਕਰ ਲਈ, ਜਿਸ 'ਤੇ ਮਹਾਰਾਣੀ ਵਿਕਟੋਰੀਆ ਨੇ ਉਨ੍ਹਾਂ ਨੂੰ ਵਧਾਈ ਸੰਦੇਸ਼ ਭੇਜਿਆ ਅਤੇ ਭਾਰਤ ਪਰਤਣ 'ਤੇ ਕੋਲਹਾਪੁਰ ਦੇ ਅਲਬਰਟ ਐਡਵਰਡ ਹਸਪਤਾਲ ਦੀ ਮਹਿਲਾ ਡਾਕਟਰ ਦੇ ਰੂਪ ਵਿਚ ਨਿਯੁਕਤ ਕੀਤਾ ਪਰ ਬਦਕਿਸਮਤੀ ਨਾਲ ਆਨੰਦੀਬਾਈ ਦਾ 26 ਫਰਵਰੀ, 1887 ਨੂੰ ਸਿਰਫ ਉਮਰ 21 ਦੀ ੳੁਮਰ 'ਚ ਦਿਹਾਂਤ ਹੋ ਗਿਆ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਕੌਮਾਂਤਰੀ ਇਸਤਰੀ ਦਿਹਾੜਾ ਜਾਂ ਅੰਤਰਰਾਸ਼ਟਰੀ ਮਹਿਲਾ ਦਿਵਸ (ਅੰਗਰੇਜ਼ੀ:International Women's Day (IWD), ਮੁੱਢ ਵਿੱਚ "International Working Women's Day" ਕਿਹਾ ਜਾਂਦਾ ਸੀ) ਹਰ ਸਾਲ 8 ਮਾਰਚ ਨੂੰ ਵਿਸ਼ਵ ਪੱਧਰ 'ਤੇ ਮਨਾਇਆ ਜਾਂਦਾ ਹੈ। ਵਿਸ਼ਵ ਦੇ ਵਿਭਿੰਨ ਖੇਤਰਾਂ ਵਿੱਚ ਮਹਿਲਾਵਾਂ ਦੇ ਪ੍ਰਤੀ ਸਨਮਾਨ, ਪ੍ਰਸੰਸਾ ਅਤੇ ਪਿਆਰ ਪ੍ਰਗਟਾਉਂਦੇ ਹੋਏ ਇਹ ਦਿਨ ਮਹਿਲਾਵਾਂ ਲਈ ਤਿਉਹਾਰ ਵਾਂਗ ਮਨਾਇਆ ਜਾਂਦਾ ਹੈ।
ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋਕੀ ਤਲਵੰਡੀ ਪਾਸ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਸਿਖਾਂ ਦੀ ਕਾਸ਼ੀ ਕਿਹਾ ਜਾਂਦਾ ਹੈ। ਡੱਲੇ ਸਿਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬਕੌਰ ਜੀ ਭਾਈ ਮਨੀਸਿੰਘ ਜੀ ਨੂੰ ਨਾਲ ਲੈਕੇ ਇਸ ਥਾਂ ਦਿੱਲੀ ਤੋਂ ਸ੍ਵਾਮੀ ਦਾ ਦਰਸ਼ਨ ਕਰਨ ਆਏ। ਦਸ਼ਮੇਸ਼ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। *ਫੂਲਵੰਸ਼ ਦੇ ਰਤਨ ਤਿਲੋਕਸਿੰਘ ਤੇ ਰਾਮਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਤੋਂ ਅੰਮ੍ਰਿਤ ਪਾਨ ਕੀਤਾ। ਜੰਗਲ ਨੂੰ ਸਰਸਬਜ਼ ਕਰਨ ਲਈ ਨਹਿਰਾਂ ਦਾ ਵਰ ਭੀ ਇਸੇ ਥਾਂ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ। ** ਇਥੇ ਵੈਸਾਖੀ ਨੂੰ ਭਾਰੀ ਮੇਲਾ ਹੁੰਦਾ ਹੈ। ਗੁਰਪੁਰ ਨਿਵਾਸੀ ਸੰਤ ਅਤਰਸਿੰਘ ਜੀ ਨੇ ਇਸ ਗੁਰਧਾਮ ਦੀ ਬਹੁਤ ਸੇਵਾ ਕਰਵਾਈ ਹੈ। ਦਮਦਮਾ ਸਾਹਿਬ ਸਿਖ ਲਿਖਾਰੀਆਂ ਤੇ ਗ੍ਯਾਨੀਆਂ ਦੀ ਟਕਸਾਲ ਹੈ। ਮਹਾਰਾਜਾ ਨਾਭਾ ਵਲੋਂ ਸੌ ਰੁਪਯਾ ਮਹੀਨਾ ਲੰਗਰ ਲਈ ਮਿਲਦਾ ਹੈ। ਇਹ ਗੁਰਦ੍ਵਾਰਾ ਰੇਲਵੇ ਸਟੇਸ਼ਨ ਮਾਈਸਰਖਾਨੇ ਤੋਂ ਸੱਤ ਮੀਲ ਦਖਣ ਪੱਛਮ ਵਲ ਹੈ, ਰਾਮਾ ਸਟੇਸ਼ਨ ਬੀ. ਬੀ. ਐਂਡ ਸੀ.
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਾਮਾਜਕ ਤੌਰ ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਉਰਦੂ ਬਾਜ਼ਾਰ (ਉਰਦੂ: اُردو بازار, ਹਿੰਦੀ: उर्दू बाज़ार, ਸ਼ਾਬਦਿਕ ਅਰਥ ਫੌਜੀ ਕੈਂਪ ਦੀ ਮਾਰਕੀਟ) ਦਿੱਲੀ, ਭਾਰਤ ਦੇ ਪੁਰਾਣੀ ਦਿੱਲੀ ਖੇਤਰ ਵਿੱਚ ਇੱਕ ਵੱਡਾ ਬਾਜ਼ਾਰ ਸੀ। ਉਹ ਮੁੱਢਲਾ ਬਾਜ਼ਾਰ 1857 ਦੇ ਆਜ਼ਾਦੀ ਅੰਦੋਲਨ ਸਮੇਂ ਬਰਬਾਦ ਹੋ ਗਿਆ ਸੀ। ਅੱਜ ਵੀ ਇਹਦਾ ਨਾਮ ਚੱਲਦਾ ਹੈ। ਉਰਦੂ ਭਾਸ਼ਾ ਦਾ ਨਾਮ ਇਸ ਮਾਰਕੀਟ ਤੋਂ ਹੀ ਪਿਆ। ਮਿਰਜ਼ਾ ਗ਼ਾਲਿਬ ਨੇ 1857 ਬਗਾਵਤ ਦੀ ਅਸਫਲਤਾ ਦੇ ਬਾਅਦ ਦਿੱਲੀ ਦੀ ਤਬਾਹੀ ਬਾਰੇ ਲਿਖਿਆ ਹੈ: "ਮੇਰੇ ਪਿਆਰੇ, ਜਦ ਉਰਦੂ ਬਾਜ਼ਾਰ ਹੀ ਨਹੀਂ ਹੈ, ਤਾਂ ਉਰਦੂ ਕਿਥੇ ਹੈ?
ਐਰੋਬਿਕਸ ਕਸਰਤ ਇੱਕ ਸੰਗੀਤ ਉੱਤੇ ਆਧਾਰਿਤ ਕਸਰਤ ਹੈ। ਪੱਛਮੀ ਸੱਭਿਅਤਾ ਦੀ ਦੇਣ ਜ਼ਰੂਰ ਹੈ ਇਸ ਪ੍ਰਣਾਲੀ ਵਿੱਚ ਤਨ, ਮਨ ਤੰਦਰੁਸਤ ਅਤੇ ਚੁਸਤ ਰਹਿੰਦਾ ਹੈ। ਸਰੀਰ ਨੂੰ ਤੰਦਰੁਸਤ ਰੱਖਣ ਅਤੇ ਤਣਾਅ ਨੂੰ ਦੂਰ ਕਰਨ ਦੇ ਲਈ ਅੱਜ ਦਾ ਨੌਜਵਾਨ ਵਰਗ 'ਐਰੋਬਿਕਸ' ਨੂੰ ਅਪਣਾਉਂਦਾ ਹੈ। ਸੰਗੀਤਮਈ ਵਾਤਾਵਰਨ ਵਿੱਚ ਐਰੋਬਿਕਸ ਦਾ ਅਨੰਦ ਹੋਰ ਵੀ ਵਧ ਜਾਂਦਾ ਹੈ। 'ਸੰਗੀਤਮਈ ਐਰੋਬਿਕਸ' ਤਣਾਅ ਨੂੰ ਦੂਰ ਕਰਦੀ ਹੈ ਅਤੇ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਪ੍ਰਦਾਨ ਕਰਦੀ ਹੈ। ਮੋਟਾਪਾ ਦੂਰ ਕਰ ਕੇ ਸਰੀਰ ਨੂੰ ਤੰਦਰੁਸਤ ਵੀ ਬਣਾਉਂਦੀ ਹੈ। ਬਹੁਤ ਸਾਰੇ ਦੇਸ਼ਾਂ ਤੋਂ ਬਾਅਦ ਐਰੋਬਿਕਸ ਕਸਰਤ ਨੇ ਹੁਣ ਭਾਰਤ ਵਿੱਚ ਵੀ ਆਪਣੀਆਂ ਜੜ੍ਹਾਂ ਬਣਾ ਲਈਆਂ ਹਨ। 1980 ਈ: ਦੇ ਬਾਅਦ ਭਾਰਤ ਦੇ ਮਹਾਂਨਗਰਾਂ ਦੇ ਨਾਲ-ਨਾਲ ਲਗਭਗ ਸਾਰੇ ਹੀ ਸ਼ਹਿਰਾਂ ਵਿੱਚ ਐਰੋਬਿਕਸ ਅਤੇ ਜਿੰਮ ਦੇ ਕੇਂਦਰ ਖੁੱਲ੍ਹਣ ਲੱਗੇ। ਸਾਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਐਰੋਬਿਕਸ ਦੇ ਨਾਲ-ਨਾਲ ਯੋਗ ਦਾ ਮਹੱਤਵ ਹੋਰ ਵੀ ਵਧ ਹੈ। ਅੱਜ ਐਰੋਬਿਕਸ ਕੇਂਦਰਾਂ ਵਿੱਚ ਜਿਮ ਦੀ ਸਿਖਲਾਈ ਦਿੱਤੀ ਜਾਂਦੀ ਹੈ। ਮਸੀਨਾਂ ਨਾਲ ਸਰੀਰ ਦੇ ਨਾਲ-ਨਾਲ ਵਿਅਕਤੀ ਦਾ ਚਿਹਰਾ ਵੀ ਆਕਰਸ਼ਕ ਬਣਨ ਲਗਦਾ ਹੈ। ਗਰੁੱਪ ਦੇ ਨਾਲ ਡੇਢ-ਦੋ ਘੰਟੇ ਲਗਾਤਾਰ ਕਸਰਤ ਕਰਨ ਨਾਲ ਵੀ ਥਕਾਵਟ ਨਹੀਂ ਮਹਿਸੂਸ ਹੁੰਦੀ| ਇਸ ਦਾ ਕਾਰਨ ਸੰਗੀਤ ਹੀ ਹੈ।
ਵਿਕੀਪੀਡੀਅਾ ਤੋਂ ਵਧੇਰੇ ਜਾਣਕਾਰੀ ਲੲੀ ਵੇਖੋ ਲਾੲਿਮ ਚੂਨਾ ਇਕ ਕੈਲਸ਼ੀਅਮ ਨਾਲ ਭਰਭੂਰ ਅਕਾਰਬਨੀਕ ਪਦਾਰਥ ਹੈ, ਜਿਸ ਵਿੱਚ ਕਾਰਬੋਨੇਟ, ਆਕਸਾਇਡ ਅਤੇ ਹਾਈਡ੍ਰੋਕਸਾਈਡ ਪ੍ਰਮੁੱਖ ਹੁੰਦੇ ਹਨ| ਸਟੀਕਲੀ ਰੂਪ ਵਿੱਚ ਕੈਲਸੀਅਮ ਆਕਸਾਈਡ ਜਾਂ ਕੈਲਸੀਅਮ ਹਾਈਡ੍ਰੋਕਸਾਈਡ ਹੀ ਚੂਨੇ ਮੰਨੇ ਜਾਂਦੇ ਹਨ| ਚੂਨਾ ਇੱਕ ਖਣਿਜ ਵੀ ਹੈ| ਚੂਨਾ ਘਰਾਂ ਦੀ ਉਸਾਰੀ ਕਰਨ ਲਈ ਵਰਤੀਆਂ ਗਈਆਂ ਚੀਜ਼ਾਂ ਵਿੱਚੋਂ ਸਭ ਤੋਂ ਪੁਰਾਣੀ ਚੀਜ਼ ਹੈ, ਪਰ ਹੁਣ ਇਸਨੂੰ ਪੋਰਟਲੈਂਡ ਸੀਮੈਂਟ ਦੁਆਰਾ ਬਦਲ ਦਿੱਤਾ ਗਿਆ ਹੈ| ਚੂਨੇ ਨੂੰ ਹੇਠਲੇ ਦੋ ਵੱਡੇ ਭਾਗਾਂ ਵਿੱਚ ਵੰਡਿਆ ਗਿਆ ਹੈ: 1 ਸਿਰਫ ਆਮ ਚੂਨੇ ਜਾਂ ਚੂਨਾ, 2.
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਤਖਤ ਸ੍ਰੀ ਕੇਸ਼ਗੜ੍ਹ ਖਾਲਸੇ ਦੀ ਜਨਮਭੂਮੀ ਹੈ। 6ਇਸ ਸ਼ਹਿਰ ਨੂੰ ਸਤਿਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੇ ਪਿੰਡ ਮਾਖੋਵਾਲ ਦੀ ਜ਼ਮੀਨ ਖਰੀਦ ਕੇ ਵਸਾਇਆ ਤੇ ਇਸ ਨੂੰ ਚੱਕ ਨਾਨਕੀ ਦੇ ਨਾਮ ਦਾ ਦਰਜ਼ਾ ਦਿੱਤਾ, ਬਾਅਦ ਵਿੱਚ ਇਹ ਅਸਥਾਨ ਆਨੰਦਪੁਰ ਸਾਹਿਬ ਦੇ ਨਾਮ ਨਾਲ ਪ੍ਰਸਿੱਧ ਹੋਇਆ| ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪੰਜ ਸਾਲ ਦੀ ਉਮਰ ਵਿੱਚ ਪਟਨਾ ਸਾਹਿਬ ਤੋਂ ਆਨੰਦਪੁਰ ਸਾਹਿਬ ਆਏ ਅਤੇ ਇਥੋਂ ਹੀ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੂੰ ਹਿੰਦੂ ਧਰਮ ਦੀ ਰਾਖੀ ਲੇਈ ਸ਼ਹੀਦ ਹੋਣ ਲੇਈ ਦਿੱਲੀ ਨੂੰ ਭੇਜਿਆ| ਸੰਨ 1699 ਈ.
ਥੀਏਟਰ (ਅੰਗਰੇਜ਼ੀ:Theatre, ਕਈ ਵਾਰ ਅਮਰੀਕੀ ਅੰਗਰੇਜ਼ੀ ਵਿੱਚ theater) ਉਹ ਸਥਾਨ ਹੁੰਦਾ ਹੈ ਜਿੱਥੇ ਨਾਚ, ਡਰਾਮਾ, ਖੇਲ ਆਦਿ ਵਿਖਾਏ ਜਾਂਦੇ ਹੋਣ। ਥੀਏਟਰ ਲਈ ਰੰਗਮੰਚ ਸ਼ਬਦ ਵੀ ਪ੍ਰਚਲਿਤ ਹੈ ਜੋ ਰੰਗ ਅਤੇ ਮੰਚ ਦੋ ਸ਼ਬਦਾਂ ਦੇ ਮਿਲਣ ਨਾਲ ਬਣਿਆ ਹੈ। ਰੰਗ ਇਸ ਲਈ ਕਿ ਦ੍ਰਿਸ਼ ਨੂੰ ਆਕਰਸ਼ਕ ਬਣਾਉਣ ਲਈ ਦੀਵਾਰਾਂ, ਛੱਤਾਂ ਅਤੇ ਪਰਦਿਆਂ ਉੱਤੇ ਵਿਵਿਧ ਪ੍ਰਕਾਰ ਦੀ ਚਿੱਤਰਕਾਰੀ ਕੀਤੀ ਜਾਂਦੀ ਹੈ ਅਤੇ ਅਦਾਕਾਰਾਂ ਦੀ ਵੇਸ਼ਭੂਸ਼ਾ ਅਤੇ ਮੇਕਅਪ ਵਿੱਚ ਵੀ ਵਿਵਿਧ ਰੰਗਾਂ ਦਾ ਪ੍ਰਯੋਗ ਹੁੰਦਾ ਹੈ, ਅਤੇ ਮੰਚ ਇਸ ਲਈ ਕਿ ਦਰਸ਼ਕਾਂ ਦੀ ਸਹੂਲਤ ਲਈ ਰੰਗ ਮੰਚ ਦਾ ਪਧਰ ਫਰਸ਼ ਤੋਂ ਕੁੱਝ ਉੱਚਾ ਹੁੰਦਾ ਹੈ। ਦਰਸ਼ਕਾਂ ਦੇ ਬੈਠਣ ਦੇ ਸਥਾਨ ਨੂੰ ਹਾਲ ਜਾਂ ਔਡੀਟੋਰੀਅਮ ਅਤੇ ਰੰਗ ਮੰਚ ਸਹਿਤ ਸਮੁੱਚੇ ਭਵਨ ਨੂੰ ਰੰਗਸ਼ਾਲਾ, ਜਾਂ ਨਾਟਸ਼ਾਲਾ ਕਹਿੰਦੇ ਹਨ। ਪੱਛਮੀ ਪ੍ਰਭਾਵ ਹੇਠ ਇਸਨੂੰ ਥਿਏਟਰ ਕਿਹਾ ਜਾਣ ਲੱਗਿਆ ਹੈ।
ਪੰਜਾਬੀ ਆਲੋਚਨਾ : ਸਿਧਾਂਤ ਤੇ ਵਿਹਾਰ
ਪੰਜਾਬੀ ਆਲੋਚਨਾ : ਸਿਧਾਂਤ ਤੇ ਵਿਹਾਰ ਹਰਿਭਜਨ ਸਿੰਘ ਭਾਟੀਆ ਦੁਆਰਾ ਪੰਜਾਬੀ ਸਾਹਿਤ ਆਲੋਚਨਾ ਦੇ ਖੇਤਰ ਵਿਚ ਲਿਖੀ ਗਈ ਇੱਕ ਅਹਿਮ ਕਿਤਾਬ ਹੈ। ਇਹ ਪੁਸਤਕ ਪੰਜਾਬੀ ਆਲੋਚਨਾ ਦੇ ਲਗਭਗ ਇੱਕ ਸਦੀ ਦੇ ਪੜਾਅ ਨੂੰ ਪੰਜਾਬੀ ਸਾਹਿਤ ਦੇ ਹੀ ਕੁਝ ਪ੍ਰਮੁੱਖ ਆਲੋਚਕਾਂ ਦੀਆਂ ਕਿਰਤਾਂ ਦੇ ਹਵਾਲੇ ਨਾਲ ਸਮਝਾਉਂਦੀ ਹੈ।
ਭਾਈ ਹਿੰਮਤ ਸਿੰਘ ਪੰਜਾਂ ਪਿਆਰਿਆਂ ਵਿਚੋਂ ਤੀਸਰੇ ਸਥਾਨ ਤੇ ਸਨ। ਆਪ ਦੇ ਪਿਤਾ ਦਾ ਨਾਮ ਮਾਲ ਦੇਉ ਜੀ ਅਤੇ ਮਾਤਾ ਨਾਲ ਦੇਈ ਜੀ ਸਨ। ਆਪ ਜਗਨਨਾਥ ਦੇ ਵਾਸੀ ਸਨ ਅਤੇ ਝੀਵਰ ਜਾਤੀ ਦੇ ਸਨ। ਆਪ ਦੇ ਮਾਤਾ-ਪਿਤਾ ਨੌਵੀ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਰਨ ਵਿੱਚ ਰਹਿੰਦੇ ਸਨ। ਆਪ ਦਾ ਜਨਮ 1721 ਬਿ: ਜੇਠ 15 ਨੂੰ ਬਾਬਾ ਬਕਾਲਾ ਵਿਖੇ ਹੋਇਆ। ਆਪ 1761 ਬਿ: ਵਿੱਚ ਸ੍ਰੀ ਚਮਕੌਰ ਸਾਹਿਬ ਦੀ ਜੰਗ ਵਿੱਚ ਸ਼ਹੀਦ ਹੋਏ।
ਚਾਦਰ ਹੇਠਲਾ ਬੰਦਾ ਕਹਾਣੀ-ਸੰਗ੍ਰਹਿ ਸੁਖਵੰਤ ਕੌਰ ਮਾਨ ਦੁਅਾਰਾ ਰਚਿਤ ਹੈੈ। ਸੁਖਵੰਤ ਕੌਰ ਮਾਨ ਇੱਕ ਅਜਿਹੀ ਇਸਤਰੀ ਲੇਖਿਕਾ ਹੈ, ਜੋ ਇਸਤਰੀ ਲੇਖਿਕਾ ਨਹੀਂ ਸਗੋਂ ਇਸ ਤੋਂ ਵਧੇਰੇ ਹੈ। ਇਸ ਲੇਖਿਕਾ ਦੀਆਂ ਰਚਨਾਵਾਂ ਅੌਰਤਾਂ ਤੱਕ ਹੀ ਸੀਮਿਤ ਨਹੀਂ ਸਗੋਂ ਸਮੁੱਚੀ ਮਾਨਵੀ ਹੋਂਦ ਨੂੰ ਸਨਮੁੱਖ ਹੁੰਦੀਆਂ ਹਨ। ਚਾਦਰ ਹੇਠਲਾ ਬੰਦਾ ਕਹਾਣੀ-ਸੰਗ੍ਰਹਿ ਇਸ ਦੀ ਪ੍ਰਤੱਖ ਗਵਾਹੀ ਭਰਦਾ ਹੈ। ਇਸ ਸੰਗ੍ਰਹਿ ਦੀਆਂ ਕਹਾਣੀਆਂ ਮਾਨਵ ਦੇ ਦੁਖਾਂਤ ਦੀਆਂ ਬਾਤਾਂ ਪਾੳੁਂਦੀਆਂ ਹਨ। "ਚੇਤਨਾ ਪ੍ਰਕਾਸ਼ਨ" ਦੁਆਰਾ 2004 ਈ: 'ਚ ਪਹਿਲੀ ਵਾਰ ਛਾਪਿਅਾ ਇਹ ਕਹਾਣੀ ਸੰਗ੍ਰਹਿ ਸਮਾਜਿਕ ਜੀਵਨ ਦੇ ਵੱਖ-ਵੱਖ ਪਹਿਲੂਆਂ ਨੂੰ ੳੁਜਾਗਰ ਕਰਦਾ ਹੈ। ਕੁਝ ਕਹਾਣੀਆਂ ਲੇਖਿਕਾ ਦੀ ਅਾਪਦੀ ਤ੍ਰਾਸਦੀ ਨੂੰ ਬਿਅਾਨਦੀਆਂ ਹਨ। ਜਿਵੇਂ ਕਹਾਣੀ "ਸੱਪ ਤੇ ਸ਼ਹਿਰ" ਅਤੇ "ਦੇਰ ਅਾਇਤ ਦਰੁਸਤ ਅਾਇਤ"। 'ਚਾਦਰ ਹੇਠਲਾ ਬੰਦਾ' ਕਹਾਣੀ-ਸ੍ਰੰਗਹਿ ਕਹਾਣੀਕਾਰ ਦੀ ਦੂਰ-ਦ੍ਰਿਸ਼ਟੀ ਦਾ ਪ੍ਰਮਾਣ ਹੈ, ਇਸੇ ਕਰਕੇ "ਸੁਖਵੰਤ ਕੌਰ ਮਾਨ" ਇਸਤਰੀ ਲੇਖਿਕਾ ਤੋਂ ਵਧੇਰੇ ਸਮੁੱਚੀ ਮਾਨਵ-ਜਾਤੀ ਨੂੰ ਸਨਮੁੱਖ ਹੁੰਦੀ ਲੇਖਿਕਾ ਹੈ। ਜਿਸ ਕਰਕੇ ਸੁਖਵੰਤ ਕੌਰ ਮਾਨ ਅਾਪਣੀ ਸਮਕਾਲੀ ਇਸਤਰੀ ਲੇਖਿਕਾਵਾਂ ਤੋਂ ਕਿਤੇ ਅੱਗੇ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਊਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾੲੀਚਾਰੇ ਨਾਲ ਸਬੰਧ ਰੱਖਦਾ ਸੀ, ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਕੰਬੋਜ਼ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਬਵਾਸੀਰ (Hemorrhoids) (ਅਮਰੀਕੀ ਅੰਗਰੇਜ਼ੀ) ਜਾਂ ਬਵਾਸੀਰ (haemorrhoids) ਬਰਤਾਨਵੀ /ˈhɛmərɔɪdz/, ਮਲ-ਤਿਆਗ ਦੇ ਨਿਯੰਤਰਣ ਵਿੱਚ ਸਹਾਇਤਾ ਕਰਨ ਵਾਲੀ ਗੁਦਾ ਨਲੀ ਵਿੱਚ ਨਾੜੀ ਸੰਬੰਧੀ ਸੰਰਚਨਾਵਾਂ ਹੁੰਦੀਆਂ ਹਨ। ਉਹ ਉਦੋਂ ਰੋਗਾਤਮਕ ਜਾਂ ਬਵਾਸੀਰ ਬਣ ਜਾਂਦੀਆਂ ਹਨ ਜਦੋਂ ਉਹ ਸੁੱਜ ਜਾਂਦੀਆਂ ਹਨ ਜਾਂ ਲਾਲ ਹੋ ਜਾਂਦੀਆਂ ਹਨ। ਉਹਨਾਂ ਦੀ ਸਰੀਰਿਕ ਅਵਸਥਾ ਵਿੱਚ, ਉਹ ਧਮਣੀਦਾਰ-ਰਗਦਾਰ ਰਸਤਾ ਅਤੇ ਸੰਯੋਜਕ ਊਤਕ ਦੇ ਬਣੇ ਸਿਰਹਾਣਿਆਂ ਵਾਂਗ ਕੰਮ ਕਰਦੀਆਂ ਹਨ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ।
ਭਾਈ ਸਾਹਿਬ ਸਿੰਘ ਜੀ ਪੰਜਾਂ ਪਿਆਰਿਆਂ ਵਿਚੋਂ ਪੰਜਵੇਂ ਸਥਾਨ ਤੇ ਸਨ। ਆਪ ਦੇ ਪਿਤਾ ਦਾ ਨਾਮ ਗੁਰ ਨਾਰੈਣ ਜੀ ਅਤੇ ਮਾਤਾ ਦਾ ਨਾਮ ਅਨਕੰਪਾ ਜੀ ਸੀ। ਆਪ ਦਾ ਜਨਮ 1732 (1732) ਬਿ: 5 (5) ਮੱਘਰ ਨੂੰ ਹੋਇਆ। ਆਪ ਬਿਰਦਪੁਰ ਦੇ ਵਾਸੀ ਸਨ। ਮਾਤਾ-ਪਿਤਾ ਨੇ ਆਪ ਨੂੰ 11 (11) ਸਾਲ ਦੀ ਉਮਰ ਵਿੱਚ ਦਸਵੇਂ ਪਾਤਸ਼ਾਹ ਜੀ ਦੀ ਸ਼ਰਨ ਵਿੱਚ ਚੜ੍ਹਾਏ ਸੀ। ਆਪ 1761 (1761) ਬਿ: ਨੂੰ ਸ੍ਰੀ ਚਮਕੌਰ ਸਾਹਿਬ ਜੀ ਦੀ ਜੰਗ ਵਿੱਚ ਸ਼ਹੀਦ ਹੋਏ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 28,330 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਭਾਈ ਦਇਆ ਸਿੰਘ ਪੰਜਾਂ ਪਿਆਰਿਆਂ ਵਿਚੋਂ ਪਹਿਲੇ ਸਥਾਨ ਤੇ ਸਨ। ਆਪ ਦੇ ਪਿਤਾ ਦਾ ਨਾਮ ਮਈਆ ਰਾਮ ਜੀ ਅਤੇ ਮਾਤਾ ਦਾ ਨਾਮ ਸੋਭਾ ਦੇਵੀ ਜੀ ਹੈ। ਆਪ ਦਾ ਜਨਮ 1725 (1725) ਬਿ:, ਫੱਗਣ ਦੀ ਸੰਕ੍ਰਾਂਤ ਦਿਨ ਐਤਵਾਰ ਨੂੰ ਅੰਮ੍ਰਿਤ ਵੇਲੇ ਛੱਤ੍ਰੀ ਵੰਸ਼ ਚ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਆਪ 13 (13) ਸਾਲ ਦੀ ਉਮਰ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਰਨ ਆਏ। 1765 (1765) ਬਿ: ਅੱਸੂ ਦੀ ਅਮਾਵਸ ਨੂੰ ਅਬਚਲ ਨਗਰ ਹਜੂਰ ਸਾਹਿਬ ਜੀ ਵਿਖੇ ਜੋਤੀ ਜੋਤ ਸਮਾਏ।
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰਖਦਾ ਹੈ। ਤਖਤਾਂ 'ਚੋਂ ਦੋ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ (سری اکال تخت صاحب), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (سری کیسگڑہ صاحب) ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (سری دمدماء صاحب) ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ (سری حضور صاحب) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ (سری پٹنا صاحب) ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇਂ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਭਾਈ ਮੋਹਕਮ ਸਿੰਘ ਜੀ ਪੰਜਾਂ ਪਿਆਰਿਆਂ ਵਿਚੋਂ ਚੌਥੇ ਸਥਾਨ ਤੇ ਸਨ। ਆਪ ਦੇ ਪਿਤਾ ਦਾ ਨਾਮ ਜਗਜੀਵਨ ਰਾਏ ਜੀ ਅਤੇ ਮਾਤਾ ਦਾ ਨਾਮ ਸੰਭਲੀ ਜੀ ਹੈ। ਆਪ ਦਾ ਜਨਮ 1736 (1736) ਬਿ: 5 (5) ਚੇਤਰ ਨੂੰ ਹੋਇਆ। ਆਪ 15 (15) ਸਾਲ ਦੀ ਉਮਰ ਵਿੱਚ ਮਾਤਾ-ਪਿਤਾ ਸਮੇਤ ਦਸਵੀ ਪਾਤਸ਼ਾਹੀ ਜੀ ਦੀ ਸ਼ਰਨ ਵਿੱਚ ਆਏ ਸੀ। ਆਪ 1761 (1761) ਬਿ: ਨੂੰ ਸ੍ਰੀ ਚਮਕੌਰ ਸਾਹਿਬ ਜੀ ਦੀ ਜੰਗ ਵਿੱਚ ਸ਼ਹੀਦ ਹੋਏ।
ਜਨਮਸਾਖੀ ਪਰੰਪਰਾ ਪੰਜਾਬੀ ਵਾਰਤਕ ਵਿੱਚ ਮਹੱਤਵਪੂਰਨ ਸਥਾਨ ਰੱਖਦੀ ਹੈ। ਵਿਦਵਾਨਾਂ ਅਨੁਸਾਰ ‘ਸਾਖੀ` ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਸ਼ਾਕ੍ਰਸੀ` ਦਾ ਰੂਪਾਂਤਰ ਹੈ, ਜਿਸ ਦਾ ਅਰਥ ਹੈ ‘ਗਵਾਹੀ`। ਆਚਾਰਯ ਪਰਸ਼ੁਰਾਮ ਚਤੁਰਵੇਦੀ ਅਨੁਸਾਰ ਇਸ ਦਾ ਅਰਥ ਹੈ ਉਹ ਮਨੁੱਖ ਜਿਸ ਨੇ ਕਿਸੇ ਘਟਨਾ ਜਾਂ ਵਸਤੂ ਨੂੰ ਅੱਖੀ ਵੇਖਿਆ ਹੋਵੇ।`` ਰਤਨ ਸਿੰਘ ਜੱਗੀ ਅਨੁਸਾਰ, “ ‘ਜਨਮ` ਤੋਂ ਭਾਵ ਇਥੇ ਭਾਵ ਕੇਵਲ ਪੈਦਾਇਸ਼ ਨਹੀਂ ਸਗੋਂ ਸਾਰਾ ਜੀਵਨ ਹੈ। ਇਸ ਤਰ੍ਹਾਂ ਸਥੂਲ ਰੂਪ ਵਿੱਚ ‘ਜਨਮਸਾਖੀ` ਤੋਂ ਭਾਵ ਕਿਸੇ ਮਹਾਂਪੁਰਸ਼ ਦਾ ਅਧਿਆਤਮਿਕ ਜੀਵਨ-ਬ੍ਰਿਤਾਂਤ ਹੈ।`` ਭਾਈ ਕਾਨ੍ਹਸਿੰਘ ਨੇ ਗੁਰਬਾਣੀ ਦੀ ਇੱਕ ਤੁਕ (ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇੱਕ ਸਾਖੀ)ਦੇ ਆਧਾਰ ਤੇ ਇਸ ਦਾ ਅਰਥ ਇਤਿਹਾਸ ਅਥਵਾ ਕਥਾ,ਜੋਅੱਖੀਂ ਡਿਠੀ ਕਹੀ ਗਈ ਹੋਵੇ` ਕੀਤਾ ਹੈ। ਪਰ ਜੇ ਸਾਖੀ ਸ਼ਬਦ ਦਾ ਅਰਥ ਇਸ ਦੇ ਪਰੰਪਰਾਗਤ ਪ੍ਰਯੋਗ ਦੇ ਸੰਦਰਭ ਵਿੱਚ ਕਰੀਏ ਤਾਂ ਉਕਤ ਤੁੱਕ ਵਿੱਚ ਇਹ ‘ਗੁਰੂ ਦੇ ਬਚਨ` ਲਈ ਵੀ ਵਰਤਿਆ ਗਿਆ ਹੈ।ਪ੍ਰੋ.
ਭਾਰਤ ਦੀਆਂ ਭਾਸ਼ਾਵਾਂ ਕਈ ਭਾਸ਼ਾਈ ਪਰਿਵਾਰਾਂ ਨਾਲ਼ ਸਬੰਧ ਰੱਖਦੀਆਂ ਹਨ ਜਿਹਨਾਂ ਵਿੱਚੋਂ ਪ੍ਰਮੁੱਖ 73% ਭਾਰਤੀਆਂ ਵੱਲੋਂ ਬੋਲੀਆਂ ਜਾਣ ਵਾਲ਼ੀਆਂ ਹਿੰਦ-ਆਰੀਆਈ ਬੋਲੀਆਂ ਅਤੇ 24% ਭਾਰਤੀਆਂ ਵੱਲੋਂ ਬੋਲੀਆਂ ਜਾਂਦੀਆਂ ਦ੍ਰਾਵਿੜੀ ਬੋਲੀਆਂ ਹਨ। ਭਾਰਤ ਵਿੱਚ ਬੋਲੀਆਂ ਜਾਂਦੀਆਂ ਹੋਰ ਬੋਲੀਆਂ ਆਸਟਰੋ-ਏਸ਼ੀਆਈ, ਤਿੱਬਤੋ-ਬਰਮੀ ਅਤੇ ਕੁਝ ਛੁਟੇਰੇ ਭਾਸ਼ਾਈ ਪਰਿਵਾਰ ਅਤੇ ਅਲਹਿਦਾ ਬੋਲੀਆਂ ਹਨ।
ਭਾਈ ਧਰਮ ਸਿੰਘ ਪੰਜਾਂ ਪਿਆਰਿਆਂ ਵਿਚੋਂ ਦੂਜੇ ਸਥਾਨ ਤੇ ਸਨ। ਉਹਨਾਂ ਦੇ ਪਿਤਾ ਦਾ ਨਾਮ ਪਰਮ ਸੁੱਖ ਜੀ ਅਤੇ ਮਾਤਾ ਦਾ ਨਾਮ ਅਨੰਤ ਸੀ। ਉਹ ਜੱਟ ਜਾਤ ਦੇ ਦਿੱਲੀ ਸ਼ਹਿਰ ਦੇ ਵਸਨੀਕ ਸੀ। ਉਹਨਾਂ ਦਾ ਜਨਮ 1727 (1727) ਬਿ: 13 (13) ਵਿਸਾਖ ਦਿਨ ਸੋਮਵਾਰ ਪਹਿਰ ਰਾਤ ਰਹਿੰਦੀ ਹੋਇਆ ਸੀ। ਉਹ 25 ਸਾਲ ਦੀ ਉਮਰ ਵਿੱਚ ਦਸਵੀਂ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਰਨ ਗਏ। ਉਹ 1768ਈ.
ਹੈਮਨੇਟ ਸ਼ੇਕਸਪੀਅਰ (ਬੈਪਟਿਜ਼ਮ 2 ਫ਼ਰਵਰੀ 1585 – ਦਫ਼ਨਾਇਆ ਗਿਆ 11 ਅਗਸਤ 1596), ਵਿਲੀਅਮ ਸ਼ੇਕਸਪੀਅਰ ਅਤੇ ਐਨੀ ਹਾਥਅਵੇ ਦਾ ਇੱਕੋ-ਇੱਕ ਪੁੱਤਰ ਸੀ ਅਤੇ ਜਿਊਡਿਥ ਸ਼ੇਕਸਪੀਅਰ ਦਾ ਜੁੜਵਾ ਭਰਾ ਸੀ। ਉਸਦੀ ਮੌਤ 11 ਸਾਲਾਂ ਦੀ ਉਮਰ ਵਿੱਚ ਹੀ ਹੋ ਗਈ ਸੀ। ਕੁਝ ਸ਼ੇਕਸਪੀਅਰ ਵਿਦਵਾਨ ਮੰਨਦੇ ਹਨ ਕਿ ਹੈਮਨੇਟ ਦਾ ਉਸਦੇ ਪਿਤਾ ਦੇ ਨਾਟਕ ਹੈਮਲਟ ਨਾਲ ਸਬੰਧ ਹੈ। ਇਸ ਤੋਂ ਇਲਾਵਾ ਕੁਝ ਵਿਦਵਾਨ ਇਹ ਵੀ ਮੰਨਦੇ ਹਨ ਕਿ ਹੈਮਨੇਟ ਦੀ ਮੌਤ ਦਾ ਸਬੰਧ ਉਸਦੇ ਪਿਤਾ ਦੁਆਰਾ ਰਚੇ ਗਏ ਨਾਟਕਾਂ ਕਿੰਗ ਜੌਨ, ਰੋਮੀਓ ਐਂਡ ਜੂਲੀਅਟ, ਜੂਲੀਅਸ ਸੀਜ਼ਰ ਅਤੇ ਟਵੈਲਵਥ ਨਾਈਟ ਨਾਲ ਵੀ ਹੋ ਸਕਦਾ ਹੈ।
ਜਨੇਊ ਰੋਗ ਚਮੜੀ ਦੀ ਇਸ ਬਿਮਾਰੀ ਦਾ ਅੰਗਰੇਜ਼ੀ ਨਾਮ ਹੈ- ‘ਹਰਪੀਜ਼ ਜੋਸਟਰ’ [ਬ੍ਰਹਮ ਸੂਤਰੀ](Herpes zoster) ਜਿਸ ਨੂੰ ‘ਸ਼ਿੰਗਲਸ’ (shingles) ਵੀ ਕਿਹਾ ਜਾਂਦਾ ਹੈ। ਵਾਇਰਸ ਦੀ ਇਹ ਇਨਫੈਕਸ਼ਨ ਸੁਖਮਣਾ ਨਾੜੀ ‘ਚੋਂ ਨਿਕਲਣ ਵਾਲੀਆਂ ਨਾੜੀਆਂ ਦੀਆਂ ਜੜ੍ਹਾਂ (ਨਰਵ ਰੂਟ) ਤੋਂ ਸ਼ੁਰੂ ਹੋ ਕੇ ਆਮ ਕਰ ਕੇ ਪਸਲੀਆਂ ਦੇ ਨਾਲ-ਨਾਲ ਚੱਲਦੀ ਹੈ। ਪਹਿਲਾਂ ਜਨੇਊ ਵਾਂਗ ਇੱਕ ਲਾਈਨ ਜਾਂ ਪੱਟੀ ਦੇ ਆਕਾਰ ਵਿੱਚ ਦਾਣੇ ਨਿਕਲਦੇ ਹਨ ਜੋ ਬਾਅਦ ‘ਚ ਛਾਲੇ ਬਣ ਜਾਂਦੇ ਹਨ। ਇਹ ਇੱਕ ਇਨਫੈਕਸ਼ਨ ਵਾਲਾ ਰੋਗ ਹੈ।
ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਉਰਫ਼ ਮਹਾਨ ਕੋਸ਼ ਕਾਨ੍ਹ ਸਿੰਘ ਨਾਭਾ ਦਾ ਲਿਖਿਆ ਪੰਜਾਬੀ ਐਨਸਾਈਕਲੋਪੀਡੀਆ ਜਾਂ ਸ਼ਬਦ ਕੋਸ਼ ਗ੍ਰੰਥ ਹੈ। ਤਕਰੀਬਨ 14 ਸਾਲ ਦੀ ਖੋਜ ਤੋਂ ਬਾਅਦ ਕਾਨ੍ਹ ਸਿੰਘ ਨੇ 1926 ਵਿੱਚ ਇਸਨੂੰ ਪੂਰਾ ਕੀਤਾ ਅਤੇ 1930 ਵਿੱਚ ਚਾਰ ਜਿਲਦਾਂ ਵਿੱਚ ਸੁਦਰਸ਼ਨ ਪ੍ਰੈਸ, ਅੰਮ੍ਰਿਤਸਰ ਨੇ ਇਸਨੂੰ ਛਪਿਆ। ਇਸ ਵਿੱਚ ਸਿੱਖ ਸਾਹਿਤ, ਇਤਿਹਾਸ, ਪੰਜਾਬੀ ਬੋਲੀ ਅਤੇ ਸੱਭਿਆਚਾਰ ਨਾਲ਼ ਸਬੰਧਤ ਲਫ਼ਜ਼ਾਂ ਦੇ ਮਾਅਨੇ ਇੱਕ ਸਿਲਸਿਲੇਵਾਰ ਢੰਗ ਨਾਲ਼ ਦਿੱਤੇ ਗਏ ਹਨ ਜਿਸ ਕਰ ਕੇ ਇਹ ਸਿਰਫ਼ ਸਿੱਖ ਧਰਮ ਦਾ ਹੀ ਨਹੀਂ ਸਗੋਂ ਪੰਜਾਬੀ ਜ਼ਬਾਨ ਦਾ ਵੀ ਗਿਆਨ ਕੋਸ਼ ਹੈ। ਹਵਾਲਾ ਸਮੱਗਰੀ ਦੇ ਖੇਤਰ ਵਿੱਚ ਇਸਨੂੰ ਉੱਚਾ ਦਰਜਾ ਹਾਸਲ ਹੈ।
ਪੰਜਾਬੀ ਲੋਕ ਸੰਗੀਤ ਪੰਜਾਬ ਦੇ ਰਵਾਇਤੀ ਸੰਗੀਤ ਹੈ ਜਿਸ ਵਿੱਚ ਪੰਜਾਬ ਦੇ ਰਵਾਇਤੀ ਸਾਜ਼ਾਂ ਦੀ ਵਰਤੋਂ ਹੁੰਦੀ ਹੈ। ਇਸ ਵਿੱਚ ਜਨਮ ਤੋਂ ਲੈ ਕੇ, ਜ਼ਿੰਦਗੀ ਦੀਆਂ ਖ਼ੁਸ਼ੀਆਂ ਅਤੇ ਗ਼ਮੀਆਂ ਦੀਆਂ ਵੱਖ-ਵੱਖ ਹਾਲਤਾਂ ਵਿਚੋਂ ਲੰਘਦੇ ਹੋਏ, ਮੌਤ ਤੱਕ ਦੇ ਗੀਤਾਂ ਦਾ ਵੱਡਾ ਖ਼ਜ਼ਾਨਾ ਹੈ। ਭਾਰਤੀ ਉਪ-ਮਹਾਂਦੀਪ ਦਾ ਦਰਵਾਜ਼ਾ ਹੋਣ ਕਰ ਕੇ ਪੰਜਾਬੀਆਂ ਦਾ ਇੱਕ ਵੱਖਰਾ ਸੁਭਾਅ ਅਤੇ ਅੰਦਾਜ਼ ਹੈ ਅਤੇ ਇਹ ਲੋਕ ਜਾਂ ਰਵਾਇਤੀ ਸੰਗੀਤ ਪੰਜਾਬ ਦੇ ਲੋਕਾਂ ਦੇ ਮਿਹਨਤੀ ਸੁਭਾਅ ਬਹਾਦਰੀ ਆਦਿ ਗੁਣਾਂ ਦੀ ਤਰਜਮਾਨੀ ਕਰਦਾ ਹੈ। ਵੱਡਾ ਖਿੱਤਾ ਹੋਣ ਕਰ ਕੇ ਪੰਜਾਬ ਦੇ ਰਵਾਇਤੀ ਸੰਗੀਤ ਵਿੱਚ ਮਾਮੂਲੀ ਭਾਸ਼ਾਈ ਫ਼ਰਕ ਵੀ ਵੇਖਣ ਨੂੰ ਮਿਲਦਾ ਹੈ ਪਰ ਅਹਿਸਾਸ ਓਹੀ ਹਨ। ਪੰਜਾਬ ਦੇ ਮਾਝਾ, ਮਾਲਵਾ, ਦੁਆਬਾ, ਪੋਠੋਹਾਰ, ਪੁਆਧ ਅਤੇ ਪਹਾੜੀ ਆਦਿ ਇਲਾਕਿਆਂ ਵਿੱਚ ਅਣਗਿਣਤ ਲੋਕ-ਗੀਤ ਹਨ।
ਪੁਠਕੰਡਾ (ਅਪਾਮਾਰਗ) ਜਿਸ ਨੂੰ ਚਿਰਚਿਟਾ ਵੀ ਕਿਹਾ ਜਾਂਦਾ ਹੈ। ਇਹ ਬੂਟਾ ਭਾਰਤ ਦੇ ਖੁਸ਼ਕ ਇਲਾਕਿਆਂ ਵਿੱਚ ਪਾਇਆ ਜਾਂਦਾ ਹੈ। ਇਸ ਪੌਦੇ ਵਿੱਚ 30 ਪ੍ਰਤੀਸ਼ਤ ਪੋਟਾਸ਼ ਖਾਰ, 13 ਪ੍ਰਤੀਸ਼ਤ ਚੂਨਾ, 7 ਪ੍ਰਤੀਸ਼ਤ ਸੋਰਾ ਖਾਰ, 4 ਪ੍ਰਤੀਸ਼ਤ ਲੋਹਾ, 2 ਪ੍ਰਤੀਸ਼ਤ ਗੰਧਕ ਹੁੰਦਾ ਹੈ। ਇਹ ਤੱਤ ਪੱਤਿਆਂ ਦੇ ਮੁਕਾਬਲੇ ਜੜ੍ਹਾਂ ਵਿੱਚ ਜ਼ਿਆਦਾ ਹੁੰਦੇ ਹਨ। ਇਸ ਪੌਦੇ ਦਾ ਨਾਮ (ਹਿੰਦੀ: ਵਿੱਚ ਚਿਰਚਿਟਾ, ਮਰਾਠੀ ਵਿੱਚ:ਅਘਾੜਾ, ਗੁਜਰਾਤੀ ਵਿੱਚ:ਅਖੇੜੋਂ, ਅੰਗਰੇਜ਼ੀ:Prickly chalf Flower) ਵਿੱਚ ਕਿਹਾ ਜਾਂਦਾ ਹੈ। ਲਾਲ ਜਾਂ ਚਿੱਟੇ ਰੰਗ ਦੇ ਪੌਦੇ ਦੀ ਉੱਚਾਈ ਦੋ ਤੋਂ ਚਾਰ ਫੁੱਟ ਹੁੰਦੀ ਹੈ। ਇਸ ਦੇ ਪੱਤੇ ਹਰੇ ਰੰਗ ਦੇ, ਭੂਰੇ ਰੰਗ ਦੇ ਦਾਗ ਵਾਲੇ ਹੁੰਦੇ ਹਨ। ਇਸ ਪੌਦੇ ਦੇ ਫਲ ਜ਼ਿਆਦਾ ਤਰ ਚਪਟੇ ਹੁੰਦੇ ਹਨ ਪਰ ਕਈ ਵਾਰ ਗੋਲ ਵੀ ਹੋ ਸਕਦੇ ਹਨ। ਬੀਜ ਤਿੱਖੇ ਕੰਢਿਆਂ ਵਾਲੇ ਹੁੰਦੇ ਹਨ। ਇਸ ਪੌਦੇ ਨੂੰ ਫਲ ਸਰਦੀਆਂ ਵਿੱਚ ਲਗਦੇ ਹਨ। ਇਹ ਬੂਟਾ ਬਰਸਾਤਾਂ ਵਿੱਚ ਪੈਦਾ ਹੁੰਦਾ ਹੈ ਅਤੇ ਗਰਮੀਆਂ ਵਿੱਚ ਸੁੱਕ ਜਾਂਦਾ ਹੈ।
ਵੰਸ਼ਾਵਲੀ ਅਤੇ ਇਤਿਹਾਸਕ ਲਿਖਤਾਂ ਵਿੱਚ ਤਾਰੀਖ਼ ਬਾਰੇ ਅਗਰ ਕਿਸੇ ਜ਼ਮਾਨੇ ਦਾ ਦਿਨ, ਮਹੀਨਾ ਅਤੇ ਸਾਲ ਬਿਲਕੁਲ ਦਰੁਸਤ ਪਤਾ ਨਾ ਲੱਗੇ ਜਾਂ ਕਿਸੇ ਇੱਕ ਤਾਰੀਖ਼ ਪਰ ਇਤਫ਼ਾਕ ਨਾ ਹੋਵੇ, ਉਸ ਦੀ ਤਸਦੀਕ ਦਾ ਕੋਈ ਦਸਤਾਵੇਜ਼ੀ ਸਬੂਤ ਨਾ ਹੋਵੇ ਤਾਂ ਐਸੀ ਸੂਰਤ ਵਿੱਚ ਉਸ ਤਾਰੀਖ਼ ਦੇ ਨਾਲ ਅੰਦਾਜ਼ਨ, ਤਕਰੀਬਨ ਜਾਂ ਕਰੀਬਨ ਕਾ ਲਫ਼ਜ਼ ਲਿਖਿਆ ਜਾਂਦਾ ਹੈ ਅਤੇ ਇਸ ਵੀਕੀਪੀਡਿਆ ਤੇ ਐਸੀ ਸੂਰਤੇਹਾਲ ਅੰਦਾਜ਼ਨ ਦੀ ਵਰਤੋਂ ਕੀਤੀ ਗਈ ਹੈ। ਅੰਗਰੇਜ਼ੀ ਵਿੱਚ ਇਸ ਲਈ ਲਾਤੀਨੀ ਸ਼ਬਦ Circa ਦਾ ਸੰਖੇਪ ਰੂਪ c.
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ.
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲਿਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਇਆ ਨਹੀ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਂਤਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਥਾਪਨਾ 1969 ਵਿੱਚ ਵਿਧਾਨਕ ਐਕਟ ਦੇ ਅਧਾਰ ਤੇ ਪੰਜਾਬ ਸਰਕਾਰ ਨੇ ਕੀਤੀ ਜੋ ਪੰਜਾਬ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਨੂੰ ਮਾਨਤਾ ਦੇਣਾ, ਪਾਠਕਮ ਅਤੇ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਂ ਨੂੰ ਸੰਚਾਲਿਤ ਕਰਨ ਵਾਲੀ ਸੰਸਥਾ ਹੈ। ਇਹ ਬੋਰਡ ਅਧਿਆਪਕਾ ਦੀ ਟ੍ਰੇਨਿੰਗ, ਵਜੀਫਾ ਅਤੇ ਕਿਤਾਬਾ ਦੀ ਛਪਾਈ ਵੀ ਕਰਦਾ ਹੈ। ਇਸ ਦਾ ਮੁੱਖ ਦਫਤਰ ਐਸ. ਏ. ਐਸ.
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਐਡੌਲਫ਼ ਹਿਟਲਰ (ਜਰਮਨ: [ˈadɔlf ˈhɪtlɐ] ( ਸੁਣੋ); 20 ਅਪ੍ਰੈਲ 1889 – 30 ਅਪ੍ਰੈਲ 1945) ਆਸਟਰੀਆ ਵਿੱਚ ਜੰਮਿਆ ਇੱਕ ਜਰਮਨ ਸਿਆਸਤਦਾਨ ਅਤੇ ਨਾਜ਼ੀ ਪਾਰਟੀ (ਜਰਮਨ: Nationalsozialistische Deutsche Arbeiterpartei (NSDAP); ਰਾਸ਼ਟਰੀ ਸਮਾਜਵਾਦੀ ਜਰਮਨ ਮਜ਼ਦੂਰ ਪਾਰਟੀ) ਦਾ ਆਗੂ ਸੀ। ਇਹ 1933 ਤੋਂ 1945 ਤੱਕ ਜਰਮਨੀ ਦਾ ਚਾਂਸਲਰ (ਕੁਲਪਤੀ) ਅਤੇ 1934 ਤੋਂ 1945 ਤੱਕ ਨਾਜ਼ੀ ਜਰਮਨੀ ਦਾ ਤਾਨਾਸ਼ਾਹ ਸੀ। ਇਹਦਾ ਨਾਜ਼ੀ ਜਰਮਨੀ, ਯੂਰਪ ਵਿਚਲੇ ਦੂਜੇ ਵਿਸ਼ਵ ਯੁੱਧ ਵਿੱਚ ਕੇਂਦਰੀ ਰੋਲ ਸੀ।
ਨਿਸ਼ਾਨ ਸਾਹਿਬ ਸਿੱਖਾਂ ਦਾ ਪਵਿੱਤਰ ਝੰਡਾ ਹੈ, ਇਹ ਕਪਾਹ ਜਾਂ ਰੇਸ਼ਮ ਦੇ ਕੱਪੜੇ ਤੋਂ ਬਣਿਆ ਹੋਇਆ ਅਤੇ ਅਧਿਕਤਰ ਤ੍ਰਿਭੁਜ ਦੀ ਮੂਰਤ ਵਿੱਚ ਹੁੰਦਾ ਹੈ। ਇਹਦੇ ਅੰਤ ’ਤੇ ਇੱਕ ਫੁੰਮਣ ਲੱਗਿਆ ਹੁੰਦਾ ਹੈ। ਨਿਸ਼ਾਨ ਸਾਹਿਬ ਇੱਕ ਉੱਚੇ ਝੰਡੇ ਨਾਲ ਬਣਿਆ ਹੁੰਦਾ ਹੈ ਅਤੇ ਇਹ ਕਈ ਗੁਰਦੁਆਰਿਆਂ ਅੱਗੇ ਲੱਗਿਆ ਹੁੰਦਾ ਹੈ। ਖੰਡੇ ਵਿੱਚ ਇੱਕ ਦੋ ਤਾਰੀ ਤਲਵਾਰ ਵਿਚਕਾਰ, ਇੱਕ ਚੱਕਰ ਤੇ ਆਸੇ ਪਾਸੇ ਦੋ ਕਿਰਪਾਨਾਂ ਹੁੰਦੀਆਂ ਹਨ। ਝੰਡੇ ਦੇ ਡੰਡੇ ਅਤੇ ਕੱਪੜਾ ਲਪੇਟਿਆ ਹੁੰਦਾ ਹੈ। ਝੰਡੇ ਦੇ ਡੰਡੇ ਦੇ ਉੱਤੇ ਵੀ ਇੱਕ ਖੰਡਾ ਬਣਿਆ ਹੁੰਦਾ ਹੈ।
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿਚ ਕੇਸਗੜ੍ਹ ਸਾਹਿਬ ਦੇ ਸਥਾਨ ਉਤੇ, ਇਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1757 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਇੱਕ ਵੱਡਾ ਜਲੂਸ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਜਲੂਸ ਵਿਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।
ਲੋਕ ਸਾਹਿਤ ਲੋਕ ਸੰਸਕ੍ਰਿਤੀ ਦੇ ਅੰਸ਼ਾਂ ਨਾਲ ਭਰੀ ਹੋਈ ਲੋਕ ਮਾਨਸ ਦੀ ਸਹਿਜ-ਸੁਭਾਵਿਕ ਅਭਿਵਿਅਕਤੀ ਹੈ, ਜਿਸ ਦਾ ਸੰਚਾਰ ਲੋਕ ਬੋਲੀ ਦੁਆਰਾ ਮੌਖਿਕ ਰੂਪ ਵਿੱਚ ਹੋਇਆ ਹੋਵੇ। ਇਸ ਰਚਨਾ ਨਾਲ ਕਿਸੇ ਵੀ ਲੇਖਕ ਦਾ ਨਾਂ ਜੁੜਿਆ ਹੋਇਆ ਨਹੀਂ ਹੁੰਦਾ ਤੇ ਇੱਕ ਲੋਕ-ਸਮੂਹ ਦੀ ਪ੍ਰਵਾਨਗੀ ਲੈ ਕੇ ਪੀੜ੍ਹੀਓ-ਪੀੜ੍ਹੀ ਅੱਗੇ ਚੱਲਦੀ ਹੈ। ਡਾ. ਸਤੇਂਦਰ ਅਨੁਸਾਰ ਲੋਕ ਮਨੁੱਖੀ ਸਮਾਜ ਦਾ ਉਹ ਵਰਗ ਹੈ ਜੋ ਆਭਿਜਾਤ ਸੰਸਕਾਰ ਸ਼ਾਸਤਰੀਅਤਾ ਅਤੇ ਪੰਡਤਾਈ ਦੀ ਚੇਤਨਾ ਅਤੇ ਹੈਂਕੜ ਤੋਂ ਖਾਲੀ ਹੈ ਅਤੇ ਜੋ ਇੱਕ ਪਰੰਪਰਾ ਦੇ ਪਰਵਾਹ ਵਿੱਚ ਜਿੰਦਾ ਰਹਿੰਦਾ ਹੈ। ਹਰ ਕੌਮ ਦੇ ਸਮਕਾਲੀ ਸਾਹਿਤ ਜਾਂ ਭਾਸ਼ਾ ਦਾ ਨਿਰਣਾ ੳੁਸ ਦੀਅਾਂ ਇਤਿਹਾਸਕ ਪਰਸਥਿਤੀਆਂ ਅਧੀਨ ਆਉਂਦੇ ਸਮਾਜਿਕ ਤਾਣੇ -ਬਾਣੇ ਨੇ ਤਹਿ ਕਰਨਾ ਹੁੰਦਾ ਹੈ। ਸਮਕਾਲੀਨ ਸਾਹਿਤ ਦੇ ਸਮੇਂ ਅਤੇ ਸਥਾਨ ਦੀ ਪੁਜੀਸ਼ਨ ਮੁਤਾਬਿਕ ਲੋਕ ਸਾਹਿਤ ਵੀ ਆਪ ਹੁਦਰਾ ਰੂਪ ਵਟਾਉਂਦਾ ਰਿਹਾ ਹੈ। ਭਾਵੇਂ ਕਿ ਲੋਕ ਸਾਹਿਤ ਦਾ ਨਵਾਂ ਰੂਪ ਹੋਂਦ ਵਿਚ ਆ ਜਾਵੇ,ਪਰ ਇਤਿਹਾਸਕ ਸਮੇਂ ਵਿਚ ਇਸਦੀ ਆਪਣੀ ਸਥਿਤੀ ਅਤੇ ਲੋੜ ਮੁਤਾਬਿਕ ਸਾਰਥਕਤਾ ਹੁੰਦੀ ਹੈ। "ੲੇਸੇ ਲਈ ਇਹ ਅਤੀ ਪੁਰਾਣਾ ਹੁੰਦਾ ਹੋਇਆਂ ਵੀ ਨਿਤ -ਨਵਾਂ ਬਣਿਆ ਰਹਿੰਦਾ ਹੈ।" "ਲੋਕ ਸਾਹਿਤ" ਵਰਗੇ ਸੰਕਲਪ ਨੂੰ ਸਮਝਣ ਤੋਂ ਪਹਿਲਾਂ "ਲੋਕ" ਦੇ ਅਰਥਾਂ ਨੂੰ ਸਮਝਣਾ ਜਰੂਰੀ ਪਰਤੀਤ ਹੁੰਦਾ ਹੈ ਲੋਕ ਅਲੱਗ ਅਲੱਗ ਅਰਥਾਂ ਵਿਚ ਵਰਤਿਆ ਜਾਣ ਵਾਲਾ ਸੰਕਲਪ ਹੈ ਲੋਕ ਲਈ ਅਸੀ people, public, masses ਆਦਿ ਸ਼ਬਦਾਂ ਦੀ ਵਰਤੋਂ ਕਰਦੇ ਹਾਂ.