ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਵਿਸ਼ਵ ਜਲ ਦਿਵਸ, 22 ਮਾਰਚ ਨੂੰ ਮਨਾਇਆ ਜਾਂਦਾ ਹੈ। ਸਾਲ 1992 ਵਿੱਚ ਸੰਯੁਕਤ ਰਾਸ਼ਟਰ ਦੀ ਵਾਤਾਵਰਣ ਤੇ ਵਿਕਾਸ ਸੰਬੰਧੀ ਹੋਈ ਕਾਨਫੰਰਸ ਵਿੱਚ ਸ਼ੁੱਧ ਤੇ ਸਾਫ ਪਾਣੀ ਲਈ ਅੰਤਰਰਾਸ਼ਟਰੀ ਪਾਣੀ ਦਿਵਸ ਮਨਾਏ ਜਾਣ ਲਈ ਸਿਫਾਰਸ਼ ਕੀਤੀ ਗਈ ਸੀ ਤੇ ਇਸ ਉੱਪਰੰਤ ਸਯੁੰਕਤ ਰਾਸ਼ਟਰ ਦੀ ਜਨਰਲ ਅਸੈਂਬਲੀ ਨੇ 22 ਮਾਰਚ 1993 ਨੂੰ ਪਹਿਲਾਂ ਸੰਸਾਰ ਪਾਣੀ ਦਿਵਸ ਮਨਾਏ ਜਾਣ ਨੂੰ ਮਾਨਤਾ ਦਿੱਤੀ ਸੀ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਮਿਸ਼ੇਲ ਇਕੁਏਮ ਦੇ ਮੌਂਤੀਨ (/mɒnˈteɪn/; ਫ਼ਰਾਂਸੀਸੀ: [miʃɛl ekɛm də mɔ̃tɛɲ]; 28 ਫ਼ਰਵਰੀ 1533 – 13 ਸਤੰਬਰ 1592) ਫ਼ਰਾਂਸੀਸੀ ਪੁਨਰਜਾਗਰਣ ਦਾ ਸਭ ਤੋਂ ਪ੍ਰਭਾਵਸ਼ਾਲੀ ਦਾਰਸ਼ਨਿਕ ਸੀ, ਜਿਸਨੇ ਲੇਖ ਨੂੰ ਸਾਹਿਤ ਦੀ ਇੱਕ ਸ਼ੈਲੀ ਦੇ ਰੂਪ ਵਿੱਚ ਪ੍ਰਚਲਿਤ ਕੀਤਾ। ਉਸਦੇ ਕੰਮਾਂ ਨੂੰ ਸਬੱਬੀ ਕਿਸਿੱਆਂ ਦੇ ਮੇਲ ਵੱਜੋਂ ਜਾਣਿਆ ਜਾਂਦਾ ਹੈ। ਅਤੇ ਉਸਦੀ ਜੀਵਨੀ ਨੂੰ ਬਹੁਤ ਹੀ ਗੰਭੀਰ ਬੁੱਧੀਜੀਵੀ ਅੰਤਰਦ੍ਰਿਸ਼ਟੀ ਨਾਲ ਵੇਖਿਆ ਜਾ ਸਕਦਾ ਹੈ। ਉਸਦੇ ਕੁਝ ਲੇਖਾਂ ਨੂੰ ਦੁਨੀਆ ਵਿੱਚ ਲਿਖੇ ਗਏ ਅੱਜ ਤੱਕ ਦੇ ਸਭ ਤੋਂ ਪ੍ਰਭਾਵਸ਼ਾਲੀ ਲੇਖਾਂ ਦਾ ਦਰਜਾ ਦਿੱਤਾ ਗਿਆ ਹੈ।
ਮਿਲਖਾ ਸਿੰਘ (ਜਨਮ 17 ਅਕਤੂਬਰ 1935) ਜੋ ਕੇ ਉਡਣਾ ਸਿੱਖ (ਫਲਾਇੰਗ ਸਿੱਖ) ਕਰ ਕੇ ਵੀ ਜਾਣੇ ਜਾਂਦੇ ਹਨ, ਇੱਕ ਭਾਰਤੀ ਦੌੜਾਕ ਹਨ, ਜਿਨ੍ਹਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ। 2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ ਵਿਚ ਕਾਮਨਵੈਲਥ ਖੇਡਾਂ ਵਿਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦੇ ਅਜਿਹੇ ਇੱਕ ਮਾਤਰ ਅਥਲੀਟ ਸਨ ਜਿਨ੍ਹਾਂ ਨੇ ਭਾਰਤ ਨੂੰ ਅਥਲੈਟਿਕ ਵਿਚ ਵਿਅਕਤੀਗਤ ਸੋਨੇ ਦਾ ਤਗਮਾ ਦਿਵਾਇਆ। ਮਿਲਖਾ ਸਿੰਘ ਨੂੰ ਖੇਡਾਂ ਵਿਚ ਉਨ੍ਹਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉਚਾ ਨਾਗਰਿਕ ਐਵਾਰਡ "ਪਦਮ ਸ੍ਰੀ" ਨਾਲ ਨਿਵਾਜ਼ਿਆ ਗਿਆ। ਇਹ ਗੌਲਫ ਖਿਡਾਰੀ ਜੀਵ ਮਿਲਖਾ ਸਿੰਘ ਦੇ ਪਿਤਾ ਹਨ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਸਰੋਜਿਨੀ ਨਾਇਡੂ, (ਜਨਮ ਵਕਤ ਸਰੋਜਿਨੀ ਚੱਟੋਪਾਧਿਆਏ / সরোজিনী চট্টোপাধ্যায়) (13 ਫ਼ਰਵਰੀ 1879 - 2 ਮਾਰਚ 1949) ਜਿਸਨੂੰ ਪਿਆਰ ਨਾਲ ਭਾਰਤ ਦੀ ਸਵਰ ਕੋਕਿਲਾ ਵੀ ਕਿਹਾ ਜਾਂਦਾ ਹੈ, ਭਾਰਤ ਦੇ ਆਜ਼ਾਦੀ ਸੰਗਰਾਮ ਦੀ ਵੱਡੀ ਆਗੂ ਅਤੇ ਕਵਿਤਰੀ ਸੀ। ਇਹ ਭਾਰਤ ਦੇ ਸੰਵਿਧਾਨ ਦੇ ਨਿਰਮਾਤਿਆਂ ਵਿੱਚੋਂ ਇੱਕ ਸੀ। ਇਹ 1947 ਤੋਂ 1949 ਤੱਕ ਸੰਯੁਕਤ ਪ੍ਰਾਂਤ ਦੀ ਪਹਿਲੀ ਗਵਰਨਰ ਰਹੀ ਅਤੇ ਇਹ ਪਹਿਲੀ ਭਾਰਤੀ ਔਰਤ ਸੀ ਜੋ ਰਾਜਸਥਾਨ ਦੀ ਗਵਰਨਰ ਬਣੀ।
ਗਿਆਨੀ ਦਿੱਤ ਸਿੰਘ (21 ਅਪ੍ਰੈਲ 1850 - 6 ਸਤੰਬਰ 1901) ਜੋ ਪੰਜਾਬੀ ਦੇ ਪਹਿਲੇ ਪ੍ਰੋਫੈਸਰ ਸਿੱਖ ਧਰਮ/ਇਤਿਹਾਸ ਦੇ ਮਹਾਨ ਵਿਦਵਾਨ, ਉੱਚ-ਕੋਟੀ ਦੇ ਕਵੀ, ਪ੍ਰਸਿੱਧ ਲੇਖਕ, ਉੱਤਮ ਵਿਆਖਿਆਕਾਰ, ਸ੍ਰੇਸ਼ਟ ਟੀਕਾਕਾਰ ਅਤੇ ਸਰਬੋਤਮ ਉਪਦੇਸ਼ਕ, ਪੰਜਾਬੀ ਪੱਤਰਕਾਰੀ ਦੇ ਪਿਤਾਮਾ, ਖਾਲਸਾ ਅਖ਼ਬਾਰ ਦੇ ਬਾਨੀ ਸੰਪਾਦਕ 1886 ਤੋਂ, ਸ੍ਰੀ ਗੁਰੂ ਸਿੰਘ ਸਭਾ, ਅੰਮ੍ਰਿਤਸਰ ਅਤੇ ਲਾਹੌਰ ਦੇ ਬਾਨੀ, ਖਾਲਸਾ ਦੀਵਾਨ ਲਾਹੌਰ ਅਤੇ ਖਾਲਸਾ ਕਾਲਜ, ਅੰਮ੍ਰਿਤਸਰ ਦੇ ਮੋਢੀ ਸਨ।
ਪੈਸਾ ਜਾਂ ਧਨ (ਅੰਗਰੇਜੀ: Money) ਉਹ ਜਿਨਸ (commodity) ਹੁੰਦੀ ਹੈ ਜਿਸਦੀ ਇੱਕੋ ਇੱਕ ਵਰਤੋਂ ਮੁੱਲ ਦਾ ਭੰਡਾਰ ਕਰਨ ਅਤੇ ਭੁਗਤਾਨ ਦੇ ਇੱਕ ਸਾਧਨ ਵਜੋਂ ਭੂਮਿਕਾ ਨਿਭਾਉਣੀ ਹੁੰਦੀ ਹੈ। ਕਹਿ ਲਉ ਪੈਸਾ ਇੱਕ ਜਿਨਸ ਹੁੰਦੀ ਹੈ, ਲੇਕਿਨ ਉਹ ਜਿਨਸ ਜਿਸ ਨੂੰ ਦੂਜੀਆਂ ਸਾਰੀਆਂ ਜਿਨਸਾਂ ਦੇ ਸੰਬੰਧ ਵਿੱਚ ਉਨ੍ਹਾਂ ਦੇ ਮੁੱਲਾਂ ਦੇ ਮਾਪ ਵਜੋਂ ਇੱਕ ਵਿਸ਼ੇਸ਼ ਭੂਮਿਕਾ ਲਈ ਚੁਣ ਲਿਆ ਗਿਆ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਵਿਸ਼ਵ ਪੁਸਤਕ ਦਿਵਸ ਜਾਂ ਵਿਸ਼ਵ ਪੁਸਤਕ ਅਤੇ ਕਾਪੀਰਾਈਟ ਦਿਵਸ ਹਰ ਸਾਲ 23 ਅਪਰੈਲ ਨੂੰ ਮਨਾਇਆ ਜਾਂਦਾ ਹੈ। ਸੰਯੁਕਤ ਰਾਸ਼ਟਰ ਦੇ ਸਿੱਖਿਆ ਸੰਗਠਨ 'ਯੂਨੈਸਕੋ' ਵੱਲੋਂ ਪੜ੍ਹਨ ਅਤੇ ਪ੍ਰਕਾਸ਼ਨ ਨੂੰ ਸ਼ਕਤੀਸ਼ਾਲੀ ਬਣਾਉਣ ਅਤੇ ਬੌਧਿਕ ਸੰਪਤੀ ਨੂੰ ਕਾਪੀਰਾਈਟ ਰਾਹੀਂ ਸੁਰੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇਹ ਦਿਨ ਮਨਾਇਆ ਜਾਂਦਾ ਹੈ। ਇਹ ਦਿਨ 'ਯੂਨੈਸਕੋ' ਦੇ ਫੈਸਲੇ ਦੇ ਅਨੁਸਾਰ ਪਹਿਲੀ ਵਾਰ 1995 ਵਿੱਚ ਮਨਾਇਆ ਗਿਆ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਸਿੱਖ ਧਰਮ ਦੇ 1469 ਤੋਂ 1708 ਵਿੱਚ ਦਸ ਗੁਰੂ ਹੋਏ ਹਨ। ਇਹ ਅਧਿਆਪਕ ਰੂਹਾਨੀ ਜੋਤ ਸਨ, ਜਿੰਨਾਂ ਦੀ ਜਿੰਦਗੀ ਦਾ ਮੁੱਖ ਮਕਸਦ ਲੋਕਾਂ ਦੀ ਭਲਾਈ ਹੀ ਮਕਸਦ ਸੀ। ਹਰ ਗੁਰੂ ਨੇ ਪਿਛਲੇ ਗੁਰੂ ਰਾਹੀਂ ਦਿੱਤੀਆਂ ਸਿੱਖਿਆਵਾਂ ਦਾ ਸਮਰਥਨ ਕੀਤਾ ਅਤੇ ਹੋਰ ਜਾਣਕਾਰੀ ਸ਼ਾਮਿਲ ਕੀਤੀ, ਜਿਸ ਦੇ ਨਤੀਜੇ ਵਜੋਂ ਸਿੱਖ ਧਰਮ ਦੀ ਨੀਂਹ ਤਿਆਰ ਹੋਈ। ਗੁਰੂ ਨਾਨਕ ਜੀ ਪਹਿਲੇ ਗੁਰੂ ਸਨ ਅਤੇ ਗੁਰੂ ਗੋਬਿੰਦ ਸਿੰਘ ਜੀ ਵਿਅਕਤੀ ਦੇ ਰੂਪ ਵਿੱਚ ਆਖਰੀ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਸੰਸਾਰ ਨੂੰ ਤਿਆਗਿਆ ਤਾਂ ਉਹਨਾਂ ਗੁਰੂ ਗ੍ਰੰਥ ਸਾਹਿਬ ਨੂੰ ਸਿੱਖਾਂ ਦੇ ਆਖਰੀ ਅਤੇ ਅੰਤਮ ਗੁਰੂ ਬਣਾਇਆ।
ਏਰਿਕ ਐਕਸਲ ਕਾਰਲਫੈਲਡਟ (20 ਜੁਲਾਈ 1864 – 8 ਅਪ੍ਰੈਲ 1931) ਇੱਕ ਸਵੀਡਨੀ ਕਵੀ ਸੀ ਜਿਸ ਖੇਤਰਵਾਦ ਦੇ ਵੇਸ ਵਿੱਚ ਅਤਿਅੰਤ ਪ੍ਰਤੀਕਵਾਦੀ ਕਵਿਤਾ ਬਹੁਤ ਲੋਕਪ੍ਰਿਯ ਸੀ ਅਤੇ ਉਸ ਨੇ 1931 ਵਿੱਚ ਮਰਨ ਉਪਰੰਤ ਸਾਹਿਤ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਜਿੱਤਿਆ ਸੀ ਜਦੋਂ ਉਸ ਨੂੰ ਸਵੀਡਿਸ਼ ਅਕੈਡਮੀ ਦੇ ਮੈਂਬਰ ਨਾਥਨ ਸਦਰਬਲੌਮ ਦੁਆਰਾ ਨਾਮਜ਼ਦ ਕੀਤਾ ਗਿਆ ਸੀ। ਇਹ ਅਫਵਾਹ ਹੈ ਕਿ ਪਹਿਲਾਂ ਹੀ 1919 ਵਿੱਚ ਉਸਨੂੰ ਇਸ ਪੁਰਸਕਾਰ ਦੀ ਪੇਸ਼ਕਸ਼ ਕੀਤੀ ਗਈ ਸੀ, ਪਰ ਉਸਨੇ ਇਨਕਾਰ ਕਰ ਦਿਤਾ ਸੀ।ਕਾਰਲਫੈਲਡਟ ਦੀ ਕਵਿਤਾ ਵਿੱਚ ਗੂੜ੍ਹੇ ਸਥਾਨਕ ਰੰਗਾਂ ਦੀ ਅਤੇ ਇੱਕ ਗਹਿਰੀਆਂ ਰਵਾਇਤੀ ਪ੍ਰਗੀਤਕ ਸੁਰਾਂ ਦੀ ਝਲਕ ਮਿਲਦੀ ਹੈ। ਉਸ ਦੀਆਂ ਸਾਰੀਆਂ ਰਚਨਾਵਾਂ ਵਿੱਚ ਕਿਸਾਨੀ ਰੀਤੀ-ਰਿਵਾਜਾਂ ਦੇ ਨਾਲ ਇੱਕ ਸਾਡੀ ਸਰਲ ਜ਼ਿੰਦਗੀ ਦੇ ਲਈ ਉਸਦਾ ਹੇਰਵਾ ਸਾਫ਼ ਝਲਕਦਾ ਹੈ। ਇਹ ਹੇਰਵਾ ਸਵੀਡਨ ਦੇ ਆਧੁਨਿਕੀਕਰਨ ਅਤੇ ਸ਼ਹਿਰੀਕਰਨ ਦੀਆਂ ਬੇਰੋਕ ਪ੍ਰਕਿਰਿਆਵਾਂ ਦੇ ਕਾਰਨ ਆਇਆ ਸੀ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਲੂਈ ਪਾਸਚਰ (27 ਦਸੰਬਰ 1822-27 ਸਤੰਬਰ 1895) ਦਾ ਜਨਮ ਫਰਾਂਸ ਦੇ ਇੱਕ ਪਿੰਡ ਡੋਲ ਜੂਰਾ ਵਿੱਚ ਹੋਇਆ। ਪਾਸਚਰ ਨੇ ਆਪਣੀ ਮੁਢਲੀ ਵਿਦਿਆ ਆਰਬਾਇਟੇ ਸਕੂਲ ਵਿੱਚ ਪ੍ਰਾਪਤ ਕੀਤੀ। ਉਸ ਨੇ ਬਸਨਾਕਾਨ ਦੇ ਰਾਇਲ ਕਾਲਜ ਤੋਂ ਸੰਨ 1840 ’ਚ ਬੀਏ ਪਾਸ ਕੀਤੀ। ਉਸੇ ਸੰਸਥਾ ਵਿੱਚ ਉਹ ਗਣਿਤ ਅਧਿਆਪਕ ਦਾ ਸਹਾਇਕ ਲੱਗ ਗਿਆ। ਇੱਥੇ ਰਹਿ ਕੇ ਦੋ ਸਾਲਾਂ ’ਚ ਉਹ ਸਾਇੰਸ ਦਾ ਗਰੈਜੂਏਟ ਬਣਿਆ। ਸਾਰਬਨ ਵਿਸ਼ਵ ਵਿਦਿਆਲੇ ਦੇ ਨਾਮਵਰ ਰਸਾਇਣ ਖੋਜੀ ਜੇ ਡੀ ਡੂਮਾਂ ਨੇ ਉਸ ਤੇ ਡੂੰਘਾ ਪ੍ਰਭਾਵ ਪਾਇਆ। ਰਸਾਇਣਾਂ ਦੀ ਖੋਜ ਪ੍ਰਤੀ ਉਹਨਾਂ ਨੇ ਬਹੁਤ ਮਿਹਨਤ ਕੀਤੀ ਅਤੇ ਵਰਣਨਯੋਗ ਖੋਜ ਨਿਬੰਧ ਲਿਖੇ। ਪਾਸਚਰ ਸੰਨ 1848 ’ਚ ਡਿਜ਼ੋਨ ਵਿੱਚ ਭੌਤਿਕ ਵਿਗਿਆਨ ਦਾ ਵਿਸ਼ਾ ਪੜ੍ਹਾਉਣ ਲੱਗਾ ਪਰ ਛੇਤੀ ਹੀ ਉੱਥੋਂ ਸਟਰਾਸਬਰਗ ਵਿਸ਼ਵ ਵਿਦਿਆਲੇ ਵਿੱਚ ਚਲਾ ਗਿਆ। ਆਪ ਨੇ ਪ੍ਰੋ.
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਜੱਸਾ ਸਿੰਘ ਆਹਲੂਵਾਲੀਆ (1718-1783) ਅਠਾਰਵੀਂ ਸਦੀ ਦਾ ਇੱਕ ਸਿੱਖ ਜਰਨੈਲ ਸੀ। ਉਹ ਲਹੌਰ ਦੇ ਨੇੜੇ ਇੱਕ ਪਿੰਡ ਅਹਿਲਵਾਲ ਵਿੱਚ ਜੰਮਿਆ। ਸਿੱਖ ਫ਼ੌਜਾਂ ਦੇ ਦੂਜੇ ਸੱਭ ਤੋਂ ਵੱਡੇ ਜਰਨੈਲ ਸ. ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਸ. ਬਦਰ ਸਿੰਘ ਦੇ ਘਰ 3 ਮਈ, 1718 ਦੇ ਦਿਨ ਹੋਇਆ ਸੀ। ਨਿੱਕੀ ਉਮਰ ਵਿਚ ਹੀ ਉਸ ਦੇ ਪਿਤਾ ਚੜ੍ਹਾਈ ਕਰ ਗਏ ਸਨ ਤੇ ਉਸ ਦਾ ਬਚਪਨ ਮਾਤਾ ਸੁੰਦਰ ਕੌਰ ਦੇ ਨਿਵਾਸ 'ਤੇ ਦਿੱਲੀ ਵਿਚ ਬੀਤਿਆ ਸੀ। ਮਗਰੋਂ ਸ.
ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਉਰਫ਼ ਮਹਾਨ ਕੋਸ਼ ਕਾਨ੍ਹ ਸਿੰਘ ਨਾਭਾ ਦਾ ਲਿਖਿਆ ਪੰਜਾਬੀ ਐਨਸਾਈਕਲੋਪੀਡੀਆ ਜਾਂ ਸ਼ਬਦ ਕੋਸ਼ ਗ੍ਰੰਥ ਹੈ। ਤਕਰੀਬਨ 14 ਸਾਲ ਦੀ ਖੋਜ ਤੋਂ ਬਾਅਦ ਕਾਨ੍ਹ ਸਿੰਘ ਨੇ 1926 ਵਿੱਚ ਇਸਨੂੰ ਪੂਰਾ ਕੀਤਾ ਅਤੇ 1930 ਵਿੱਚ ਚਾਰ ਜਿਲਦਾਂ ਵਿੱਚ ਸੁਦਰਸ਼ਨ ਪ੍ਰੈਸ, ਅੰਮ੍ਰਿਤਸਰ ਨੇ ਇਸਨੂੰ ਛਪਿਆ। ਇਸ ਵਿੱਚ ਸਿੱਖ ਸਾਹਿਤ, ਇਤਿਹਾਸ, ਪੰਜਾਬੀ ਬੋਲੀ ਅਤੇ ਸੱਭਿਆਚਾਰ ਨਾਲ਼ ਸਬੰਧਤ ਲਫ਼ਜ਼ਾਂ ਦੇ ਮਾਅਨੇ ਇੱਕ ਸਿਲਸਿਲੇਵਾਰ ਢੰਗ ਨਾਲ਼ ਦਿੱਤੇ ਗਏ ਹਨ ਜਿਸ ਕਰ ਕੇ ਇਹ ਸਿਰਫ਼ ਸਿੱਖ ਧਰਮ ਦਾ ਹੀ ਨਹੀਂ ਸਗੋਂ ਪੰਜਾਬੀ ਜ਼ਬਾਨ ਦਾ ਵੀ ਗਿਆਨ ਕੋਸ਼ ਹੈ। ਹਵਾਲਾ ਸਮੱਗਰੀ ਦੇ ਖੇਤਰ ਵਿੱਚ ਇਸਨੂੰ ਉੱਚਾ ਦਰਜਾ ਹਾਸਲ ਹੈ।
ਗੀਤ ਇੱਕ ਐਸੀ ਸੰਗੀਤ ਅਤੇ ਸਾਹਿਤ ਨਾਲ ਜੁੜੀ ਕਲਾਮਈ ਪੇਸ਼ਕਾਰੀ ਹੁੰਦੀ ਹੈ ਜਿਸ ਵਿੱਚ ਸੁਰਾਂ ਦੀ ਇੱਕ ਲਹਿਰ ਹੁੰਦੀ ਹੈ। ਇਸ ਵਿੱਚ ਇਨਸਾਨੀ ਆਵਾਜ਼ ਵੀ ਸ਼ਾਮਲ ਹੁੰਦੀ ਹੈ ਅਤੇ ਉਹ ਗੀਤ ਦੇ ਬੋਲ ਗਾਵੇ। ਗੀਤ ਗਾਇਆ ਜਾਂਦਾ ਹੈ ਅਤੇ ਸੁਰ ਵਿੱਚ ਅਦਾ ਕੀਤੀ ਜਾਂਦੀ ਇਨਸਾਨੀ ਆਵਾਜ਼ ਦੇ ਨਾਲ ਸੰਗੀਤਕ ਸਾਜ਼ ਵੀ ਇਸਤੇਮਾਲ ਹੁੰਦੇ ਹਨ। ਕੁੱਝ ਗੀਤ ਅਜਿਹੇ ਹਨ ਜਿਹਨਾਂ ਵਿੱਚ ਸਾਜ਼ ਨਹੀਂ ਹੁੰਦੇ ਅਤੇ ਗੀਤ ਦੇ ਸਾਰੇ ਪਹਿਲੂ ਇਨਸਾਨੀ ਆਵਾਜ਼ ਰਾਹੀਂ ਹੀ ਪੂਰੇ ਗਏ ਹੁੰਦੇ ਹਨ। ਗੀਤ ਦੇ ਬੋਲ ਆਮ ਤੌਰ ਤੇ ਕਾਵਿ-ਟੁਕੜੇ ਹੁੰਦੇ ਹਨ ਜਿਹਨਾਂ ਅਦਾਇਗੀ ਸਮੇਂ ਸੁਰ ਅਤੇ ਤਾਲ ਨੂੰ ਪੂਰਾ ਪੂਰਾ ਖਿਆਲ ਰੱਖਿਆ ਜਾਂਦਾ ਹੈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਇਰਾਕ ਅਤੇ ਅਲ ਸ਼ਾਮ ਵਿੱਚ ਇਸਲਾਮੀ ਰਾਜ
ਇਸਲਾਮੀ ਰਾਜ (ਅਰਬੀ : ﺍﻟﺪﻭﻟﺔ ﺍﻹﺳﻼﻣﻴﺔ ਅਲ- ਦਵਲਾ ਅਲ-ਇਸਲਾਮੀਆ) ਜੂਨ 2014 ਵਿੱਚ ਐਲਾਨਿਆ ਇੱਕ ਰਾਜ ਅਤੇ ਇਰਾਕ ਅਤੇ ਸੀਰਿਆ ਵਿੱਚ ਸਰਗਰਮ ਜਿਹਾਦੀ ਸੁੰਨੀ ਫੌਜੀ ਸਮੂਹ ਹੈ। ਅਰਬੀ ਭਾਸ਼ਾ ਵਿੱਚ ਇਸ ਸੰਗਠਨ ਦਾ ਨਾਮ ਹੈ ਅਲ ਦੌਲਤੁਲ ਇਸਲਾਮੀਆ ਫ਼ੇ ਅਲ-ਇਰਾਕ ਓ ਅਲ-ਸ਼ਾਮ। ਇਸਦਾ ਅਰਥ ਹੈ - ਇਰਾਕ ਅਤੇ ਸ਼ਾਮ ਦਾ ਇਸਲਾਮੀ ਰਾਜ। ਸ਼ਾਮ ਸੀਰੀਆ ਦਾ ਪ੍ਰਾਚੀਨ ਨਾਮ ਹੈ। ਇਹ ਇੱਕ ਅਜਿਹੀ ਰਿਆਸਤ ਹੈ ਜਿਸਨੂੰ ਕੌਮਾਂਤਰੀ ਬਰਾਦਰੀ ਤਸਲੀਮ ਨਹੀਂ ਕਰਦੀ. ਇਸ ਰਿਆਸਤ ਦਾ ਦਾਅਵਾ ਹੈ ਕਿ ਇਹ ਇੱਕ ਆਜ਼ਾਦ ਅਤੇ ਖੁਦਮੁਖਤਾਰ ਰਿਆਸਤ ਹੈ। ਰਿਆਸਤ ਦੇ ਸਰਬਰਾਹ ਅਬੂ ਬਕਰ ਅਲ ਬਗਦਾਦੀ ਹਨ ਜੋ ਖ਼ੁਦ ਨੂੰ ਅਮੀਰ ਅਲਮਮਨੀਨ ਅਤੇ ਰਿਆਸਤ ਦਾ ਖ਼ਲੀਫਾ ਕਹਾਂਦੇ ਹਨ.
ਸਵਾਮੀ ਵਿਵੇਕਾਨੰਦ (ਬਾਂਗਲਾ: [ʃami bibekanɒnɖo] ( ਸੁਣੋ) (12 ਜਨਵਰੀ 1863 - 4 ਜੁਲਾਈ 1902), ਜਨਮ ਸਮੇਂ ਨਰੇਂਦਰ ਨਾਥ ਦੱਤ (ਬਾਂਗਲਾ: [nɔrend̪ro nat̪ʰ d̪ɔt̪t̪o]), ਭਾਰਤੀ ਹਿੰਦੂ ਸੰਨਿਆਸੀ ਸੀ ਅਤੇ 19ਵੀਂ ਸਦੀ ਦੇ ਸੰਤ ਰਾਮ-ਕ੍ਰਿਸ਼ਨ ਪਰਮਹੰਸ ਦੇ ਮੁੱਖ ਚੇਲੇ ਸਨ। ਪੱਛਮੀ ਜਗਤ ਨੂੰ ਭਾਰਤੀ ਦਰਸ਼ਨ, ਵੇਦਾਂਤ ਅਤੇ ਯੋਗ ਦਾ ਤੁਆਰਫ਼ ਕਰਾਉਣ ਵਾਲੀ ਮੁੱਖ ਹਸਤੀ ਸਨ। ਅਤੇ ਉਨ੍ਹਾਂ ਨੂੰ ਅੰਤਰ-ਧਰਮੀ ਚੇਤਨਾ ਧਾਉਣ ਦਾ ਅਤੇ ਹਿੰਦੂ ਧਰਮ ਨੂੰ 19ਵੀਂ ਸਦੀ ਵਿੱਚ ਸੰਸਾਰ ਧਰਮ ਦੇ ਰੁਤਬੇ ਤੱਕ ਪਹੁੰਚਾਉਣ ਦਾ ਸਿਹਰਾ ਦਿੱਤਾ ਜਾਂਦਾ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਪੰਜਾਬ ਦੇ ਮੇਲਿਆਂ ਅਤੇ ਤਿਉਹਾਰਾਂ ਦੀ ਸੂਚੀ (ਭਾਰਤ)
ਪੰਜਾਬ ਵਿੱਚ ਪੂਰੇ ਸਾਲ ਵਿੱਚ ਬਹੁਤ ਮੇਲੇ ਅਤੇ ਤਿਉਹਾਰ ਮਨਾਏ ਜਾਂਦੇ ਹਨ। ਜਿੰਨ੍ਹਾ ਵਿੱਚੋ ਕੁਝ ਅੱਗੇ ਦਿੱਤੇ ਗਏ ਹਨ।
ਪਵਿੱਤਰ ਪਾਪੀ ਨਾਨਕ ਸਿੰਘ ਦਾ ਸ਼ਾਹਕਾਰ ਨਾਵਲ ਹੈ। ਨਾਨਕ ਸਿੰਘ ਪੰਜਾਬੀ ਨਾਵਲ ਦੇ ਦੂਜੇ ਦੌਰ ਦਾ ਬੜਾ ਮਹੱਤਵਪੂਰਨ ਨਾਵਲਕਾਰ ਹੈ। ਨਾਨਕ ਸਿੰਘ ਕੁਝ ਚੁਣਵੇਂ ਨਾਵਲਕਾਰਾਂ ਵਿਚੋਂ ਇੱਕ ਹੈ ਜਿਹਨਾਂ ਨੇ ਇੱਕ ਵੱਡੀ ਗਿਣਤੀ ਵਿੱਚ ਇੱਕ ਪਾਠਕ ਵਰਗ ਪੈਦਾ ਕੀਤਾ। ਪਵਿੱਤਰ ਪਾਪੀ ਮਨੋਵਿਗਿਆਨਕ ਛੂਹਾਂ ਦੇ ਨਾਲ ਨਾਲ ਮੱਧਵਰਗੀ ਪਰਿਵਾਰ ਦੀ ਹਾਲਤ ਦਾ ਇੱਕ ਤ੍ਰਾਸਦਿਕ ਚਿੱਤਰ ਪੇਸ਼ ਕਰਦਾ ਹੈ। ਇਸ ਨਾਵਲ ਉੱਪਰ ਇੱਕ ਫਿਲਮ ਵੀ ਬਣੀ ਸੀ ਜੋ ਇਸੇ ਨਾਂ ਤੇ ਸੀ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਪੰਜਾਬ ਦੀਆਂ ਪੇਂਡੂ ਖੇਡਾਂ ਜਿਹੜੀਆਂ ਪੰਜਾਬੀ ਲੋਕਧਾਰਾ ਵਿੱਚ ਪੰਜਾਬੀ ਲੋਕ ਖੇਡਾਂ ਵਜੋਂ ਜਾਣੀਆਂ ਜਾਂਦੀਆਂ ਹਨ ਇਹ ਖੇਡਾਂ ਪਿੰਡਾਂ ਵਿੱਚ ਬੱਚਿਆਂ ਤੋਂ ਲੈ ਕੇ ਬਜੁਰਗਾਂ ਤੱਕ ਦੁਆਰਾ ਖੇਡੀਆਂ ਜਾਂਦੀਆਂ ਹਨ। ਖੇਡਾਂ ਖੇਡਣ ਲਈ ਜਿਆਦਾ ਉਤਸ਼ਾਹ ਅਤੇ ਸ਼ੋਂਕ ਬਚਪਨ ਵਿਚ ਹੁੰਦਾ ਹੈ। ਛੋਟੀ ਉਮਰ ਦੇ ਮੁੰਡੇ ਤੇ ਕੁੜੀਆਂ ਇੱਕਠੇ ਖੇਡਦੇ ਹਨ। ਖੇਡਾਂ ਬੱਚੇ ਦੇ ਬੋਧਿਕ ਪੱਧਰ ਨੂੰ ਵਧਾਉਂਦੀਆਂ ਹਨ। ਤਿੰਨ ਚਾਰ ਸਾਲ ਦੇ ਬੱਚਿਆਂ ਦੀ ਕੋਈ ਨਿਸਚਿਤ ਖੇਡ ਨਹੀ ਹੁੰਦੀ। ਉਮਰ ਵਧਣ ਦੇ ਨਾਲ ਨਾਲ ਮੁੰਡੇ ਕੁੜੀਆਂ ਦੀਆਂ ਰੁਚੀਆਂ ਵਿੱਚ ਫ਼ਰਕ ਆਉਣ ਨਾਲ ਉਹਨਾ ਦੀਆਂ ਖੇਡਾਂ ਵਿੱਚ ਵੀ ਵੱਖਰਤਾ ਆਉਂਦੀ ਜਾਂਦੀ ਹੈ। ਇਹਨਾਂ ਖੇਡਾਂ ਨੂੰ ਮਨੋਰੰਜਨ ਲਈ ਖੇਡਿਆ ਜਾਂਦਾ ਹੈ। ਮੁੰਡਿਆ ਦੀਆਂ ਖੇਡਾਂ ਵਧੇਰੇ ਜ਼ੋਰ ਵਾਲੀਆਂ ਹੁੰਦੀਆਂ ਹਨ ਜਦਕਿ ਕੁੜੀਆਂ ਦੀਆਂ ਖੇਡਾਂ ਕੋਮਲ ਭਾਵਨਾਵਾਂ ਵਾਲੀਆਂ ਹੁੰਦੀਆਂ ਹੁੰਦੀਆਂ ਹਨ। ਖੇਡ ਸਮਗਰੀ ਵਿੱਚ ਸੋਟੀ,ਪੱਥਰ, ਰੱਸਾ, ਡੰਡਾ, ਪਲਾਸਟਿਕ, ਲੱਕੜ ਦਾ ਕੋਈ ਟੁੱਕੜਾ, ਗੋਲ ਆਕਾਰ ਦੀ ਕੋਈ ਵਸਤੂ ਕਾਗਜ਼ ਆਦਿ ਚੀਜਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਖੇਡਾਂ ਦਾ ਮੁੱਖ ਮਨੋਰਥ ਮਨਪ੍ਰਚਾਵਾ ਹੁੰਦਾ ਹੈ। ਮਨ ਪ੍ਰਚਾਵੇ ਲਈ ਬਹੁਤ ਸਾਰੀਆਂ ਖੇਡਾਂ ਦੀ ਸਿਰਜਨਾ ਕੀਤੀ ਜਾਂਦੀ ਹੈ। ਇਹਨਾਂ ਵਿੱਚੋਂ ਕੁਝ ਖੇਡਾਂ ਕਿਸੇ ਵਿਸੇਸ਼ ਭੂਗੋਲਿਕ ਖਿੱਤੇ ਲਈ ਸੀਮਤ ਹੋ ਜਾਂਦੀਆਂ ਹਨ। ਕੁਝ ਵਿਸ਼ਾਲ ਘੇਰਾ ਹਾਸਲ ਕਰ ਲੈਂਦੀਆਂ ਹਨ ਅਤੇ ਕੁਝ ਘੱਟ ਲੋਕਪ੍ਰਿਯਤਾ ਕਾਰਨ ਅਲੋਪ ਹੋ ਜਾਂਦੀਆਂ ਹਨ।ਮਾਝੇ, ਮਾਲਵੇ, ਦੁਆਬੇ ਦੇ ਖੇਤਰਾਂ ਵਿੱਚ ਸ਼ਬਦਾਵਲੀ ਜਾਂ ਕਾਰਜ ਦੀ ਵਖਰਤਾ ਕਾਰਨ ਇਹ ਖੇਡਾਂ ਕੁਝ ਕੁ ਭਿੰਨਤਾ ਨਾਲ ਖੇਡੀਆਂ ਜਾਂਦੀਆਂ ਹਨ। ਇਹ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਹਿੱਸਾ ਪਾਉਂਦੀਆਂ ਹਨ ਅਤੇ ਪੰਜਾਬੀ ਸਭਿਆਚਾਰ ਦੇ ਵੱਖ ਵੱਖ ਪੱਖਾਂ ਨੂੰ ਵੀ ਪੇਸ਼ ਕਰਦੀਆਂ ਹਨ।।
ਜੀਵ ਵੰਨ-ਸੁਵੰਨਤਾ ਜਾਂ ਜੀਵ ਵਖਰੇਵਾਂ ਕੁਦਰਤ ਵਿੱਚ ਇਕ ਵਾਤਾਵਰਨੀ ਸੰਤੁਲਨ ਹੁੰਦਾ ਹੈ। ਵਾਤਾਵਰਨ ਦੇ ਭਿੰਨ-ਭਿੰਨ ਜੀਵਾਂ ਦੀਆਂ ਕਿਰਿਆਵਾਂ/ਪ੍ਰਤੀਕਿਰਆਵਾਂ ਕਰਕੇ ਇਹ ਸੰਤੁਲਨ ਕਾਇਮ ਰਹਿੰਦਾ ਹੈ। ਕਿਸੇ ਇੱਕ ਸੈੱਲ ਜਾਂ ਜੀਵ ਦਾ ਫਾਲਤੂ ਪਦਾਰਥ, ਕਿਸੇ ਦੂਜੇ ਜੀਵ ਦਾ ਭੋਜਨ ਬਣਦਾ ਹੈ। ਬ੍ਰਹਿਮੰਡ ਵਿੱਚ ਧਰਤੀ ਹੀ ਅਜਿਹਾ ਗ੍ਰਹਿ ਹੈ, ਜਿੱਥੇ ਜੀਵਨ ਸੰਭਵ ਹੈ। ਮੁਆਫ਼ਕ ਹਾਲਾਤ ਪੈਦਾ ਹੋਣ ‘ਤੇ ਸਭ ਤੋਂ ਪਹਿਲਾਂ ਪਾਣੀ ਵਿੱਚ ਇੱਕ ਸੈੱਲ ਵਾਲੇ ਜੀਵ ਪੈਦਾ ਹੋਏ। ਇਨ੍ਹਾਂ ਦੇ ਤਰਤੀਬੀ ਵਿਕਾਸ ਰਾਹੀਂ ਵੱਡੇ ਅਤੇ ਗੁੰਝਲਦਾਰ ਜੀਵ ਹੋਂਦ ਵਿੱਚ ਆਏ। ਅੱਜ ਧਰਤੀ ‘ਤੇ ਜੀਵ-ਜੰਤੂਆਂ ਦੀਆਂ ਅਨੇਕਾਂ ਕਿਸਮਾਂ ਹਨ। ਧਰਤੀ, ਜਿਸ ਨੂੰ ਅਸੀਂ ਧਰਤੀ ਮਾਂ ਕਹਿੰਦੇ ਹਾਂ, ਸੱਚਮੁੱਚ ਹੀ ਮਾਂ ਵਾਂਗ ਕਿੰਨੇ ਹੀ ਜੀਵ-ਜੰਤੂ, ਪਸ਼ੂ ਪੰਛੀ, ਫੁੱਲ ਬੂਟੇ, ਕੀੜੇ-ਮਕੌੜੇ, ਜੀਵਾਣੂ, ਉੱਲੀਆਂ ਤੇ ਹੋਰ ਪਤਾ ਨਹੀਂ ਕਿੰਨੀਆਂ ਕੁ ਜਾਤੀਆਂ ਦੀ ਪਾਲਣਹਾਰ ਹੈ। ਕੁਦਰਤ ਦੇ ਤਾਣੇ-ਬਾਣੇ ਵਿੱਚ ਜੀਵਾਂ ਅਤੇ ਨਿਰਜੀਵਾਂ ਦੇ ਆਪਸੀ ਨਾ ਟੁੱਟਣ ਵਾਲੇ ਸਬੰਧ ਹਨ। ਪੌਦੇ, ਜਾਨਵਰ, ਊਲੀਆਂ ਤੇ ਬਹੁਤ ਸਾਰੇ ਬੈਕਟੀਰੀਆਂ ਨੂੰ ਵਾਯੂਮੰਡਲ ‘ਚੋਂ ਜਾਂ ਪਾਣੀ ‘ਚੋਂ ਜਿਊਂਦੇ ਰਹਿਣ ਲਈ ਆਕਸੀਜਨ ਪ੍ਰਾਪਤ ਕਰਨ ਯੋਗ ਹੋਣ ਦੀ ਲੋੜ ਹੁੰਦੀ ਹੈ, ਨਾਲ ਹੀ ਸਾਰੇ ਸੰਜੀਵਾਂ ਨੂੰ ਫਾਲਤੂ ਪਦਾਰਥ ਜਿਵੇਂ ਕਾਰਬਨ ਡਾਇਆਕਸਾਈਡ ਜੇ ਸੰਜੀਵਾਂ ਦੇ ਅੰਦਰ ਜਮ੍ਹਾਂ ਹੋਣ ਦਿੱਤੀ ਜਾਵੇ ਤਾਂ ਉਹ ਜ਼ਹਿਰੀਲੀ ਹੋ ਸਕਦੀ ਹੈ। ਇਸ ਲਈ ਉਨ੍ਹਾਂ ਨੂੰ ਇਸ ਤੋਂ ਮੁਕਤ ਹੋਣਾ ਪੈਂਦਾ ਹੈ। ਸੌਖਣ ਕ੍ਰਿਆ ਸੰਜੀਵਾਂ ਦੇ ਅੰਦਰਲੇ ਵਰਤਾਰੇ ਨਾਲ ਹੀ ਨਹੀਂ ਜੁੜੀ ਹੋਈ ਹੈ, ਸਗੋਂ ਇਹ ਸੰਜੀਵਾਂ ਅਤੇ ਉਨ੍ਹਾਂ ਦੇ ਨੇੜਲੇ ਵਾਤਾਵਰਨ ਜਿਵੇਂ ਭੂਮੀ, ਹਵਾ, ਪਾਣੀ ਅਤੇ ਦੂਜੇ ਸੰਜੀਵਾਂ ਤੋਂ ਪਦਾਰਥਾਂ ਦਾ ਲੈਣ-ਦੇਣ ਵੀ ਹੈ। ਭੂਮੀ ਪੌਦਿਆਂ ਨੂੰ ਸਿੱਧੇ ਵਧਣ ਅਤੇ ਖੜ੍ਹਨ ਲਈ ਹੀ ਸਹਾਈ ਨਹੀਂ ਹੁੰਦੀ, ਸਗੋਂ ਖਣਿਜਾਂ, ਗੈਸਾਂ, ਪਾਣੀ, ਜੀਵਕ ਪਦਾਰਥਾਂ ਦੀ ਯੋਗਿਕ ਵੀ ਹੈ। ਇਸ ਲਈ ਲੱਖਾਂ, ਕਰੋੜਾਂ ਦੀ ਗਿਣਤੀ ਵਿੱਚ ਸੂਖਮ ਜੀਵ ਜਿਵੇਂ ਊਲੀਆਂ, ਬੈਕਟੀਰੀਆ, ਵਾਇਰਸ, ਅਲਗੀ, ਗੰਡੋਏ, ਨਿਮਾਟੋਡ ਆਦਿ ਵੀ ਹੁੰਦੇ ਹਨ। ਜਿਹੜੇ ਆਪਸੀ ਮੇਲ-ਮਿਲਾਪ ਨਾਲ ਲਗਾਤਾਰ ਇੱਕ ਦੂਜੇ ਲਈ ਵਸੀਲੇ ਪ੍ਰਦਾਨ ਕਰਦੇ ਹਨ। ਭੂਮੀ ਅਤੇ ਪੌਦਿਆਂ ਵਿੱਚ ਆਪਸੀ ਮਜ਼ਬੂਤ ਸੌਖਿਕ ਲੈਣ ਦੇਣ ਹੈ। ਪੌਦੇ ਜਦੋਂ ਵਧਦੇ- ਫੁਲਦੇ ਹਨ ਤਾਂ ਭੂਮੀ ਦੇ ਬਹੁਤ ਸਾਰੇ ਸੰਜੀਵਾਂ ਨੂੰ ਖ਼ੁਰਾਕ ਮੁਹੱਈਆ ਕਰਵਾਉਂਦੇ ਹਨ। ਪ੍ਰਕਾਸ਼ ਸੰਸਲੇਸ਼ਣ ਕ੍ਰਿਆ ਰਾਹੀਂ ਪੌਦਿਆਂ ਦੀਆਂ ਹਰੀਆਂ ਕੋਸ਼ਕਾਵਾਂ ਵਿੱਚ ਬਣਨ ਵਾਲਾ ਪਦਾਰਥ, ਜੜ੍ਹਾਂ ਰਾਹੀਂ ਬਾਹਰ ਨਿਕਲ ਕੇ ਕੁਦਰਤੀ ਪ੍ਰਕਿਰਤਿਕ ਸੌਖਿਕ ਜੋੜ ਜੋੜਦਾ ਹੈ, ਜਿਸ ਵਿੱਚ ਮਨੁੱਖ ਵੀ ਸ਼ਾਮਲ ਹੁੰਦੇ ਹਨ। ਬਹੁਤ ਸਾਰੇ ਸੂਖਮ ਜੀਵ ਜੜ੍ਹਾਂ ਨੇੜੇ ਜੈਵਿਕ ਰਸਾਇਣ ਮੁਹੱਈਆ ਕਰਦੇ ਹਨ। ਜਿਹੜੇ ਪੌਦਿਆਂ ਦਾ ਸਿਹਤਮੰਦ ਵਾਧਾ ਹੋਣ ‘ਚ ਸਹਾਈ ਹੁੰਦੇ ਹਨ। ਸਾਰੇ ਪੌਦੇ ਨਾਈਟਰੋਜਨ, ਫਾਸਫੋਰਸ, ਪੌਟਾਸ਼, ਮੈਗਨੀਸ਼ੀਅਮ, ਕੈਲਸ਼ੀਅਮ ਆਦਿ ਖੁਰਾਕੀ ਤੱਤ ਲੈਂਦੇ ਹਨ। ਬੈਕਟੀਰੀਆ ਪੌਦਿਆਂ ਨੂੰ ਵਾਯੂ ਮੰਡਲ ‘ਚੋਂ ਨਾਈਟਰੋਜਨ ਪ੍ਰਾਪਤ ਕਰਵਾਉਂਦੇ ਹਨ। ਜਦੋਂ ਪੌਦੇ ਮਰਦੇ ਹਨ ਤਾਂ ਪੌਦਿਆਂ ਦੀਆਂ ਜੜ੍ਹਾਂ, ਟਾਹਣੀਆਂ ਅਤੇ ਪੱਤੇ ਆਦਿ ਊਲੀਆਂ ਅਤੇ ਬੈਕਟੀਰੀਆ ਦੀ ਖੁਰਾਕ ਬਣਦੇ ਹਨ। ਊਲੀਆਂ ਅਤੇ ਬੈਕਟੀਰੀਆ ਅਗਾਂਹ ਨਿਮਾਟੋਡਾਂ ਅਤੇ ਗੰਡੋਇਆਂ ਦੀ ਖੁਰਾਕ ਬਣਦੇ ਹਨ। ਜਿਹੜੇ ਅਗਾਂਹ ਹੋਰ ਜੀਵਾਣੂੰਆਂ ਦੀ ਖੁਰਾਕ ਬਣਦੇ ਹਨ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਦਾਰਫ਼ੂਰ ਜਾਂ ਦਾਰਫ਼ਰ (ਅਰਬੀ: دار فور ਦਾਰ ਫ਼ੂਰ, ਅੰਗਰੇਜ਼ੀ: ਫ਼ੂਰ ਲੋਕਾਂ ਦੀ ਸਲਤਨਤ) ਪੱਛਮੀ ਸੁਡਾਨ ਵਿੱਚ ਇੱਕ ਖੇਤਰ ਹੈ। ਕਈ ਸਸੌ ਸਾਲਾਂ ਤੱਕ ਇਹ ਇੱਕ ਅਜ਼ਾਦ ਸਲਤਨਤ ਸੀ ਪਰ 1916 ਵਿੱਚ ਅੰਗਰੇਜ਼-ਮਿਸਰੀ ਫ਼ੌਜਾਂ ਵੱਲੋਂ ਇਸਨੂੰ ਸੁਡਾਨ ਵਿੱਚ ਰਲ਼ਾ ਦਿੱਤਾ ਗਿਆ ਸੀ। ਇਹ ਇਲਾਕਾ ਪੰਜ ਸੰਘੀ ਰਾਜਾਂ ਵਿੱਚ ਵੰਡਿਆ ਹੋਇਆ ਹੈ:: ਕੇਂਦਰੀ ਦਾਰਫ਼ੂਰ, ਪੂਰਬੀ ਦਾਰਫ਼ੂਰ, ਉੱਤਰੀ ਦਾਰਫ਼ੂਰ, ਦੱਖਣੀ ਦਾਰਫ਼ੂਰ ਅਤੇ ਪੱਛਮੀ ਦਾਰਫ਼ੂਰ। ਸੁਡਾਨੀ ਸਰਕਾਰ ਦੀਆਂ ਫ਼ੌਜਾਂ ਅਤੇ ਇਲਾਕਾਈ ਅਬਾਦੀ ਵਿਚਕਾਰ ਚੱਲ ਰਹੀ ਦਾਰਫ਼ੂਰ ਦੀ ਜੰਗ ਕਰ ਕੇ ਇਹ ਇਲਾਕਾ 2003 ਤੋਂ ਇੱਕ ਮਨੁੱਖੀ ਸੰਕਟ ਦੀ ਹਾਲਤ ਵਿੱਚ ਹੈ।
ਸ਼੍ਰੀ ਦਸਮ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਭਾਰਤੀ ਉਪਮਹਾਂਦੀਪ ਏਸ਼ੀਆ ਦੇ ਦੱਖਣ ਵਿੱਚ, ਮੁੱਖ ਤੌਰ ਤੇ ਭਾਰਤੀ ਤਖਤੇ ਤੇ ਸਥਿਤ ਹਿੰਦ ਮਹਾਸਾਗਰ ਵੱਲ ਵਧੇ ਹੋਏ ਖੇਤਰ ਨੂੰ ਕਿਹਾ ਜਾਂਦਾ ਹੈ। ਇਸ ਵਿੱਚ ਭਾਰਤ, ਪਾਕਿਸਤਾਨ, ਬੰਗਲਾਦੇਸ਼ ਅਤੇ ਸ੍ਰੀਲੰਕਾ ਸ਼ਾਮਿਲ ਹਨ। ਆਜ਼ਾਦੀ ਤੋਂ ਪਹਿਲਾਂ ਇਹ ਤਿੰਨੋਂ ਦੇਸ਼ ਇਤਹਾਸਕ ਤੌਰ ਤੇ ਸੰਯੁਕਤ ਸਨ ਅਤੇ ਬਰਤਾਨਵੀ ਭਾਰਤ ਦੇ ਹਿੱਸੇ ਸਨ। ਇਸ ਵਿੱਚ ਨੇਪਾਲ, ਭੂਟਾਨ ਅਤੇ ਟਾਪੂ ਦੇਸ਼ ਸ੍ਰੀ ਲੰਕਾ ਵੀ ਅਕਸਰ ਗਿਣ ਲਏ ਜਾਂਦੇ ਹਨ। ਅੱਗੇ ਅਫਗਾਨਿਸਤਾਨ ਅਤੇ ਮਾਲਦੀਵ ਟਾਪੂ ਸਮੂਹ ਵੀ ਸ਼ਾਮਲ ਸਮਝੇ ਜਾ ਸਕਦੇ ਹਨ। ਇਸ ਖੇਤਰ ਨੂੰ ਉਪ-ਮਹਾਦੀਪ ਇਸ ਲਈ ਕਿਹਾ ਜਾਂਦਾ ਹੈ ਕਿ ਇਹ ਭੂਗੋਲਿਕ ਗਿਆਨ ਭੂ-ਵਿਗਿਆਨ ਦੇ ਅਨੁਸਾਰ ਇਸ ਮਹਾਂਦੀਪ ਦੇ ਹੋਰ ਖੇਤਰਾਂ ਤੋਂ ਵੱਖ ਹੈ। ਇਸ ਦੇ ਅੰਦਰ, ਲੋਕਾਂ, ਭਾਸ਼ਾਵਾਂ ਅਤੇ ਧਰਮਾਂ ਦੀ ਵੱਡੀ ਵਿਵਿਧਤਾ ਮਿਲਦੀ ਹੈ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਪ੍ਰੋ. ਮੋਹਨ ਸਿੰਘ (20 ਅਕਤੂਬਰ 1905 - 3 ਮਈ 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਨ੍ਹਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਭਾਈ ਵੀਰ ਸਿੰਘ ਦੀ ਕਵਿਤਾ ਤੇ ਉਨ੍ਹਾਂ ਦੀ ਸ਼ਖ਼ਸੀਅਤ ਦੀ ਮੂਲ ਪ੍ਰਵਿਰਤੀ ਭਗਤੀ ਕਾਲ ਦੇ ਸੰਤਾਂ ਅਤੇ ਉਨ੍ਹਾਂ ਦੀਆਂ ਰਚਨਾਵਾਂ ਪ੍ਰੋ. ਮੋਹਨ ਸਿੰਘ (20 ਅਕਤੂਬਰ 1905 - 3 ਮਈ 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਨ੍ਹਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਨੂੰ ਪਹਿਲਾ ਆਧੁਨਿਕ ਕਵੀ ਮੰਨ ਲਿਆ ਜਾਂਦਾ ਹੈ ਪਰ ਉਨ੍ਹਾਂ ਦੀ ਕਵਿਤਾ ਦੀ ਅੰਤਰਵਸਤੂ ਨੂੰ ਆਧੁਨਿਕ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਨੇ ਮਧਕਾਲ ਦੇ ਕਾਵਿ ਚਿੰਤਨ ਨੂੰ ਹੀ ਨਵੇਂ ਮੁਹਾਵਰੇ ਵਿੱਚ ਪੇਸ਼ ਕੀਤਾ ਹੈ। ਪ੍ਰੋ.
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਕਾਮੇਡੀ ਨਾਈਟਜ਼ ਵਿਦ ਕਪਿਲ (ਅੰਗਰੇਜ਼ੀ - Comedy Nights With Kapil) ਇੱਕ ਭਾਰਤੀ ਹਾਸਰਸ ਟੈਲੀਵਿਜ਼ਨ ਪ੍ਰੋਗਰਾਮ ਹੈ ਜੋ 22 ਜੂਨ 2013 ਤੋਂ 24 ਜਨਵਰੀ 2016 ਤੱਕ ਕਲਰਸ ਚੈਨਲ ਤੇ ਸ਼ਨੀਵਾਰ ਅਤੇ ਐਤਵਾਰ ਰਾਤ ਨੂੰ 10 ਵਜੇ ਆਉਂਦਾ ਰਿਹਾ। ਇਸ ਪ੍ਰੋਗਰਾਮ ਦਾ ਹੋਸਟ ਅਤੇ ਨਿਰਮਾਤਾ ਕਪਿਲ ਸ਼ਰਮਾ ਸੀ। ਇਹ ਪ੍ਰੋਗਰਾਮ ਥੋੜਾ ਅਲੱਗ ਅਤੇ ਅਨੋਖਾ ਸੀ। ਅਸੀਂ ਇਸ ਨੂੰ ਨਾਟਕ ਵੀ ਕਹਿ ਸਕਦੇ ਹਾਂ ਅਤੇ ਗੱਲਾਂ-ਬਾਤਾਂ ਵਾਲਾ ਸ਼ੋਅ ਵੀ ਕਹਿ ਸਕਦੇ ਹਾਂ। ਇਸ ਵਿੱਚ ਨਾਟਕ ਵੀ ਹੁੰਦਾ ਹੈ ਅਤੇ ਹਰ ਵਾਰੀ ਕੋਈ ਨਾ ਕੋਈ ਮਹਿਮਾਨ ਵੀ ਆਉਂਦਾ ਹੈ। ਇਸ ਵਿੱਚ ਦਰਸ਼ਕਾਂ ਨਾਲ ਗੱਲਾਂ-ਬਾਤਾਂ ਵੀ ਹੁੰਦੀਆਂ ਹਨ। ਪਰ ਇਸ ਸ਼ੋਅ ਦਾ ਮੁੱਖ ਮਕਸਦ ਲੋਕਾਂ ਨੂੰ ਹਸਾਉਣਾ ਹੈ। ਇਹ ਸ਼ੋਅ ਭਾਰਤ ਦੇ ਸਭ ਤੋਂ ਮਸ਼ਹੂਰ ਟੈਲੀਵਿਜ਼ਨ ਪ੍ਰੋਗਰਾਮਾਂ ਵਿਚੋਂ ਇੱਕ ਹੈ।