ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਮਹਾਂਦੇਵੀ ਵਰਮਾ (ਹਿੰਦੀ: महादेवी वर्मा, 26 ਮਾਰਚ 1907 - 11 ਸਤੰਬਰ 1987) ਹਿੰਦੀ ਦੀਆਂ ਸਭ ਤੋਂ ਜਿਆਦਾ ਪ੍ਰਤਿਭਾਸ਼ੀਲ ਕਵਿਤਰੀਆਂ ਵਿੱਚੋਂ ਇੱਕ ਸਨ। ਉਹ ਹਿੰਦੀ ਸਾਹਿਤ ਵਿੱਚ ਛਾਇਆਵਾਦੀ ਯੁੱਗ ਦੇ ਚਾਰ ਪ੍ਰਮੁੱਖ ਥੰਮ੍ਹਾਂ ਵਿੱਚੋਂ ਇੱਕ ਮੰਨੀ ਜਾਂਦੀ ਹੈ। ਆਧੁਨਿਕ ਹਿੰਦੀ ਦੀਆਂ ਸਭ ਤੋਂ ਸਜੀਵ ਕਵਿਤਰੀਆਂ ਵਿੱਚੋਂ ਇੱਕ ਹੋਣ ਦੇ ਕਾਰਨ ਉਸ ਨੂੰ "ਆਧੁਨਿਕ ਮੀਰਾ" ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਕਵੀ ਨਿਰਾਲਾ ਨੇ ਉਸ ਨੂੰ “ਹਿੰਦੀ ਦੇ ਵਿਸ਼ਾਲ ਮੰਦਰ ਦੀ ਸਰਸਵਤੀ” ਵੀ ਕਿਹਾ ਹੈ। ਮਹਾਂਦੇਵੀ ਨੇ ਆਜ਼ਾਦੀ ਦੇ ਪਹਿਲੇ ਦਾ ਭਾਰਤ ਵੀ ਵੇਖਿਆ ਅਤੇ ਉਸਦੇ ਬਾਅਦ ਦਾ ਵੀ। ਉਹ ਉਨ੍ਹਾਂ ਕਵੀਆਂ ਵਿੱਚੋਂ ਇੱਕ ਹੈ ਜਿਨ੍ਹਾਂ ਨੇ ਵਿਆਪਕ ਸਮਾਜ ਵਿੱਚ ਕੰਮ ਕਰਦੇ ਹੋਏ ਭਾਰਤ ਦੇ ਅੰਦਰ ਮੌਜੂਦ ਹਾਹਾਕਾਰ, ਰੁਦਨ ਨੂੰ ਵੇਖਿਆ, ਪਰਖਿਆ ਅਤੇ ਕਰੁਣ ਹੋਕੇ ਹਨੇਰੇ ਨੂੰ ਦੂਰ ਕਰਨ ਵਾਲੀ ਦ੍ਰਿਸ਼ਟੀ ਦੇਣ ਦੀ ਕੋਸ਼ਿਸ਼ ਕੀਤੀ। ਨਾ ਕੇਵਲ ਉਸ ਦੀ ਕਵਿਤਾ ਸਗੋਂ ਉਸ ਦੇ ਸਾਮਾਜ ਸੁਧਾਰ ਦੇ ਕਾਰਜ ਅਤੇ ਔਰਤਾਂ ਦੇ ਪ੍ਰਤੀ ਚੇਤਨਾ ਭਾਵ ਵੀ ਇਸ ਦ੍ਰਿਸ਼ਟੀ ਤੋਂ ਪ੍ਰਭਾਵਿਤ ਰਹੇ।
ਹਿੰਦੀ (हिन्दी) ਇੱਕ ਭਾਸ਼ਾ ਹੈ ਜਿਸਨੂੰ ਸਟੈਂਡਰਡ ਹਿੰਦੀ ਵੀ ਆਖਦੇ ਹਨ। ਇਹ ਭਾਰਤ ਦੇ ਉੱਤਰ ਅਤੇ ਮੱਧ-ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਬੋਲੀ ਜਾਂਦੀ ਹੈ। ਦਿੱਲੀ, ਉੱਤਰਾਖੰਡ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ, ਛੱਤੀਸਗੜ੍ਹ, ਬਿਹਾਰ ਅਤੇ ਝਾਰਖੰਡ ਵਿੱਚ ਇਹ ਮੂਲ ਭਾਸ਼ਾ ਹੈ। ਇਹ ਭਾਰਤ ਦੀਆਂ ਸਰਕਾਰੀ ਬੋਲੀਆਂ ਚੋ ਇੱਕ ਹੈ। ੨੦੦੧ ਦੀ ਮਰਦਮਸ਼ੁਮਾਰੀ ਵਿੱਚ ਭਾਰਤ ਦੇ ੪੨੨ ਮਿਲੀਅਨ ਵਾਸੀਆਂ ਨੇ ਇਸਨੂੰ ਅਪਣੀ ਮੂਲ ਬੋਲੀ ਦੱਸਿਆ। ਭਾਰਤ ਅਤੇ ਹੋਰ ਦੇਸ਼ਾਂ ਵਿੱਚ ਵਿੱਚ ੬੦ ਕਰੋੜ ਤੋਂ ਜ਼ਿਆਦਾ ਲੋਕ ਹਿੰਦੀ ਬੋਲਦੇ, ਪੜ੍ਹਦੇ ਅਤੇ ਲਿਖਦੇ ਹਨ।[ਸਰੋਤ ਚਾਹੀਦਾ] ਫ਼ਿਜੀ, ਮਾਰੀਸ਼ਸ, ਗਿਆਨਾ, ਸੂਰੀਨਾਮ ਦੀ ਜ਼ਿਆਦਾਤਰ ਅਤੇ ਨੇਪਾਲ ਦੀ ਕੁਝ ਜਨਤਾ ਹਿੰਦੀ ਬੋਲਦੀ ਹੈ।
ਰਹੱਸਵਾਦ (ਯੂਨਾਨੀ: μυστικός, ਮਿਸਟੀਕੋਸ) ਯਥਾਰਥ ਦੇ ਅਜਿਹੇ ਪਹਿਲੂਆਂ ਦੇ ਅਨੁਭਵ ਅਤੇ ਪ੍ਰਗਟਾ ਨੂੰ ਕਹਿੰਦੇ ਜਿਹਨਾਂ ਦਾ ਗਿਆਨ ਆਮ ਇਨਸਾਨੀ ਬੌਧਿਕ ਸ਼ਕਤੀਆਂ ਨਾਲ ਨਹੀਂ ਹੁੰਦਾ। ਇਹ ਅਜਿਹੇ ਵਰਤਾਰਿਆਂ ਨਾਲ ਸੰਬੰਧਿਤ ਹੈ ਜੋ ਇਸ ਦੁਨੀਆਂ ਦੇ ਨਹੀਂ ਹੁੰਦੇ। ਸਰਬਉਚ ਹਸਤੀ ਨਾਲ ਸੰਬੰਧਾਂ ਦੇ ਅਨੁਭਵ ਵੀ ਇਸੇ ਖੰਡ ਵਿੱਚ ਹਨ। ਯੂਨਾਨੀ, ਯਹੂਦੀ, ਇਸਾਈ, ਇਸਲਾਮੀ, ਸੂਫ਼ੀ, ਹਿੰਦੂ ਅਤੇ ਸਿੱਖ ਹਰੇਕ ਧਰਮ ਧਾਰਾ ਦਾ ਆਪਣੇ ਆਪਣੇ ਰੰਗ ਦਾ ਰਹੱਸਵਾਦ ਮਿਲਦਾ ਹੈ। ਦਰਸ਼ਨ ਅਤੇ ਕਵਿਤਾ ਵਿੱਚ ਇਸ ਦਾ ਪ੍ਰਗਟਾ ਬਹੁਤ ਵਿਆਪਕ ਹੈ।
ਕੇਦਾਰਨਾਥ ਸਿੰਘ (7 ਜੁਲਾਈ 1934(1934-07-07) - 19 ਮਾਰਚ 2018(2018-03-19)) ਸਭ ਤੋਂ ਮਹੱਤਵਪੂਰਨ ਹਿੰਦੀ ਕਵੀਆਂ ਵਿੱਚੋਂ ਇੱਕ ਹੈ। ਉਹ ਪ੍ਰਸਿਧ ਆਲੋਚਕ ਅਤੇ ਨਿਬੰਧਕਾਰ ਵੀ ਹੈ। ਉਸਨੂੰ 1989 ਦਾ ਸਾਹਿਤ ਅਕੈਡਮੀ ਅਵਾਰਡ ਉਨ੍ਹਾਂ ਦੇ ਹਿੰਦੀ ਕਾਵਿ ਸੰਗ੍ਰਹਿ, ਅਕਾਲ ਮੇਂ ਸਾਰਸ ਲਈ ਮਿਲਿਆ ਸੀ। ਇਸ ਕਵੀ ਨੂੰ 10 ਨਵੰਬਰ 2014 ਨੂੰ ਸੰਸਦ ਭਵਨ ਵਿੱਚ ਰਾਸ਼ਟਰਪਤੀ ਨੇ ਗਿਆਨਪੀਠ ਪੁਰਸਕਾਰ ਨਾਲ ਨਵਾਜਿਆ ਗਿਆ। ਉਸ ਤੋਂ ਪਹਿਲਾਂ ਹਿੰਦੀ ਸਾਹਿਤ ਦੇ ਮਸ਼ਹੂਰ ਹਸਤਾਖਰ ਸੁਮਿਤਰਾਨੰਦਨ ਪੰਤ, ਰਾਮਧਾਰੀ ਸਿੰਘ ਦਿਨਕਰ, ਸਚਿਦਾਨੰਦ ਹੀਰਾਨੰਦ ਵਾਤਸਾਇਨ ਅਗੇਯ, ਮਹਾਦੇਵੀ ਵਰਮਾ, ਨਰੇਸ਼ ਮਹਿਤਾ, ਨਿਰਮਲ ਵਰਮਾ, ਕੁੰਵਰ ਨਰਾਇਣ, ਸ਼ਰੀਲਾਲ ਸ਼ੁਕਲ ਅਤੇ ਅਮਰਕਾਂਤ ਨੂੰ ਇਹ ਇਨਾਮ ਮਿਲ ਚੁੱਕਿਆ ਹੈ। ਪਹਿਲਾ ਗਿਆਨਪੀਠ ਇਨਾਮ ਮਲਿਆਲਮ ਦੇ ਲੇਖਕ ਜੀ ਸ਼ੰਕਰ ਕੁਰੂਪ ਨੂੰ 1965 ਵਿੱਚ ਪ੍ਰਦਾਨ ਕੀਤਾ ਗਿਆ ਸੀ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਮੀਰਾ ਬਾਈ (ਰਾਜਸਥਾਨੀ: मीरां बाई) ਕ੍ਰਿਸ਼ਨ-ਭਗਤੀ ਸ਼ਾਖਾ ਦੀ ਪ੍ਰਮੁੱਖ ਕਵਿੱਤਰੀ ਹੈ। ਉਨ੍ਹਾਂ ਦਾ ਜਨਮ 1504 ਵਿੱਚ ਜੋਧਪੁਰ ਦੇ ਕੁਡਕੀ ਪਿੰਡ ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਦਾ ਨਾਂ ਰਤਨ ਸਿੰਘ ਸੀ। ਉਨ੍ਹਾਂ ਦੇ ਪਤੀ ਰਾਜ ਕੁਮਾਰ ਭੋਜਰਾਜ ਉਦੈਪੁਰ ਦੇ ਮਹਾਰਾਣਾ ਸਾਂਗਾ ਦੇ ਪੁੱਤਰ ਸਨ। ਵਿਆਹ ਦੇ ਕੁਝ ਸਮੇਂ ਬਾਅਦ ਹੀ ਉਨ੍ਹਾਂ ਦੇ ਪਤੀ ਦਾ ਦੇਹਾਂਤ ਹੋ ਗਿਆ। ਪਤੀ ਦੀ ਮ੍ਰਿਤੂ ਦੇ ਬਾਅਦ ਉਨ੍ਹਾਂ ਨੂੰ ਪਤੀ ਦੇ ਨਾਲ ਸਤੀ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਮੀਰਾਂ ਇਸ ਦੇ ਲਈ ਤਿਆਰ ਨਹੀਂ ਹੋਈ। ਉਹ ਦੁਨੀਆਂ ਤੋਂ ਉਦਾਸੀਨ ਹੋ ਗਈ ਅਤੇ ਸਾਧੂ-ਸੰਤਾਂ ਦੀ ਸੰਗਤ ਵਿੱਚ ਹਰੀ ਕੀਤਰਨ ਕਰਦੇ ਹੋਏ ਆਪਣਾ ਸਮਾਂ ਬਤੀਤ ਕਰਨ ਲੱਗੀ। ਕੁਝ ਸਮੇਂ ਬਾਅਦ ਉਨ੍ਹਾਂ ਨੇ ਘਰ ਦਾ ਤਿਆਗ ਕਰ ਦਿੱਤਾ ਅਤੇ ਤੀਰਥ ਰਟਨ ਨੂੰ ਨਿਕਲ ਗਏ। ਉਹ ਬਹੁਤ ਦਿਨਾਂ ਤੱਕ ਵ੍ਰਿੰਦਾਵਣ ਵਿੱਚ ਰਹੇ ਅਤੇ ਫ਼ਿਰ ਦਵਾਰਿਕਾ ਚਲੇ ਗਏ। ਜਿੱਥੇ ਸੰਵਤ 1560 ਵਿੱਚ ਉਨ੍ਹਾਂ ਦਾ ਦੇਹਾਂਤ ਮੰਨਿਆ ਜਾਂਦਾ ਹੈ। ਮੀਰਾ ਬਾਈ ਨੇ ਕ੍ਰਿਸ਼ਨ-ਭਗਤੀ ਦੇ ਸਪੱਸ਼ਟ ਪਦਾਂ ਦੀ ਰਚਨਾ ਕੀਤੀ ਹੈ।
ਪਦਮ ਵਿਭੂਸ਼ਨ ਭਾਰਤ ਰਤਨ ਤੋਂ ਬਾਅਦ ਦੂਜਾ ਵੱਡਾ ਭਾਰਤ ਦਾ ਨਾਗਰਿਕ ਸਨਮਾਨ ਹੈ, ਜਿਸ ਵਿੱਚ ਪਦਕ ਅਤੇ ਸਨਮਾਨ ਪੱਤਰ ਦਿੱਤਾ ਜਾਂਦਾ ਹੈ। 2016 ਤੱਕ 294 ਨਾਗਰਿਕ ਇਹ ਸਨਮਾਨ ਪ੍ਰਾਪਤ ਕਰ ਚੁੱਕੇ ਹਨ। ਇਸ ਸਨਮਾਨ ਤੋਂ ਬਾਅਦ ਪਦਮ ਭੂਸ਼ਨ ਅਤੇ ਪਦਮ ਸ਼੍ਰੀ ਸਨਮਾਨ ਦਾ ਰੈਂਕ ਆਉਂਦਾ ਹੈ। ਇਹ ਸਨਮਾਨ ਦੇਸ਼ ਵਿੱਚ ਖਾਸ ਸੇਵਾ ਕਰਨ ਵਾਲੇ ਨਾਗਰਿਕ ਜਾਂ ਸਰਕਾਰੀ ਕਰਮਚਾਰੀ ਨੂੰ ਦਿੱਤਾ ਜਾਂਦਾ ਹੈ। ਸਭ ਤੋਂ ਪਹਿਲਾ ਸਨਮਾਨ 1954 ਵਿੱਚ ਹਾਸਿਲ ਕਰਨ ਵਾਲੇ ਸਤਿੰਦਰ ਨਾਥ ਬੋਸ, ਨੰਦ ਲਾਲ ਬੋਸ, ਜ਼ਾਕਿਰ ਹੁਸੈਨ, ਬਾਲਾਸਾਹਿਬ ਗੰਗਾਧਰ ਖੇਰ, ਜਿਗਮੇ ਡੋਰਜੀ ਵੰਗਚੁਕ ਅਤੇ ਵੀ. ਕੇ.
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਅਪਰੈਲ 2018 ਮੁਤਾਬਿਕ ਇਸ ਵਿਕੀ ’ਤੇ 28,563 ਲੇਖ ਹਨ ਅਤੇ ਇਸ ਦੇ ਕੁੱਲ 22,960 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,20,297 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.31.0-wmf.30 (990d8c8) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 5 ਜਨਵਰੀ 2016 ਤੱਕ ਇਸ ਦੀ ਸਾਈਟ ਤੇ 20,414 ਲੇਖ ਸਨ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਛਾਇਆਵਾਦ ਦੀ ਪ੍ਰਵਿਰਤੀ ਅੰਗਰੇਜੀ ਦੀ ਰੋਮਾੰਟਿਕ ਧਾਰਾ ਨਾਲ ਸੰਬਧਿਤ ਹੈ,ਅਤੇ ਕਿਸੇ ਹੱਦ ਤੱਕ ਮਹਾਂ-ਕਵੀ ਟੈਗੋਰ ਦੀ ਰਚਨਾ ਤੋਂ ਪ੍ਰਭਾਵਿਤ ਹੋਈ।1918 ਤੋਂ ਲੈ ਕੇ 1936-37 ਇਹ ਹਿੰਦੀ ਕਵਿਤਾ ਵਿੱਚ ਬੜੀ ਹਰਮਨ ਪਿਆਰੀ ਰਹੀ।ਛਾਇਆਵਾਦੀ ਪ੍ਰਵਿਰਤੀ ਅਨੁਸਾਰ ਕਵੀ ਵਿਅਕਤੀਗਤ ਸ਼ੈਲੀ ਤੇ ਸੋਹਜ ਨੂੰ ਵੱਧ ਮਹੱਤਤਾ ਦਿੰਦਾ ਹੈ ਅਤੇ ਆਪਣੀ 'ਸਸੀਮ ਆਤਮਾ' ਨੂੰ ਅਸੀਮ ਰੂਪ ਵਿੱਚ ਫੈਲੀ ਹੋਈ ਦੇਖਦਾ ਹੈ। ਛਾਇਆਵਾਦੀ ਕਵੀ ਸਸੀਮ ਆਤਮਾ ਨੂੰ ਅਸੀਮ ਤੱਕ ਤੱਕਦਾ ਹੈ।ਜਿਵੇਂ ਰਹੱਸਵਾਦ ਪ੍ਰਵਿਰਤੀ ਵਿੱਚ ਰਹੱਸਵਾਦੀ ਕਾਦਰ ਨੂੰ ਦੇਖਦਾ ਹੈ,ਇਸ ਦੇ ਉਲਟ ਛਾਇਆਵਾਦੀ ਸਸੀਮ ਆਤਮਾ ਨੂੰ ਅਸੀਮ ਤੱਕ ਲਈ ਜਾਂਦਾ ਹੈ। ਛਾਇਆਵਾਦ ਦਾ ਮੋਢੀ ਸ਼੍ਰੀ ਜਯਸ਼ੰਕਰ ਪ੍ਰਸ਼ਾਦ ਮੰਨਿਆ ਜਾਂਦਾ ਹੈ। ਓਹਨਾ ਨੇ ਵੇਦਨਾ,ਸਵੈ-ਅਨੁਭੂਤੀ,ਵਿਵਿਧ ਭਾਵ ਤੇ ਨਵੀਨ ਅਭਿਵਿਅਕਤੀ ਨੂੰ ਛਾਇਆਵਾਦ ਆਖਿਆ ਹੈ।ਪੰਜਾਬੀ ਕਵਿਤਾਵਿੱਚ ਛਾਇਆਵਾਦ ਦਾ ਝੁਕਾਅ ਪ੍ਰੋ ਪੂਰਨ ਸਿੰਘ ਤੇ ਡਾ ਦੀਵਾਨ ਸਿੰਘ ਕਾਲੇਪਾਣੀ ਵਿੱਚ ਦੇਖਣ ਨੂੰ ਮਿਲਦਾ ਹੈ,ਭਾਵੇਂ ਇਹ ਰੁਚੀ ਬਹੁਤੀ ਪ੍ਰਫੁਲਿਤ ਨਹੀਂ ਰਹੀ ਪ੍ਰੰਤੂ ਵਰਤਮਾਨ ਵਿੱਚ ਵੀ ਇਸ ਦਾ ਬਿੰਬ ਦਿਖਾਈ ਦਿੰਦਾ ਹੈ- 'ਬਾਵਾ ਬਲਵੰਤ' ਅਤੇ 'ਪ੍ਰੀਤਮ ਸਿੰਘ ਸਫ਼ੀਰ' ਦੀਆਂ ਕਵਿਤਾਵਾਂ ਵਿੱਚ ਛਾਇਆਵਾਦੀ ਪ੍ਰਵਿਰਤੀ ਦਿਖਾਈ ਦਿੰਦੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਉਦਾਤ ਜਾਂ ਸ਼ਿਰੋਮਣੀ (Sublime) ਪੱਛਮੀ ਕਾਵਿ ਸ਼ਾਸਤਰ ਵਿੱਚ ਕਾਵਿ ਅਭਿਵਿਅੰਜਨਾ ਦੇ ਵਸ਼ਿਸ਼ਟ ਅਤੇ ਉਤਕਰਸ਼ ਦਾ ਕਾਰਨ ਤੱਤ ਹੈ ਜਿਸਦਾ ਪ੍ਰਤੀਪਾਦਨ ਲੋਨਗਿਨੁਸ (ਲੋਂਜਾਈਨਸ) ਨੇ ਆਪਣੀ ਰਚਨਾ ਪੇਰਿਇਪਸੁਸ (ਕਵਿਤਾ ਵਿੱਚ ਉਦਾਤ ਤੱਤ) ਵਿੱਚ ਕੀਤਾ ਹੈ। ਇਸਦੇ ਅਨੁਸਾਰ ਉਦਾਤ ਤੱਤ ਕਾਵਿ ਸ਼ੈਲੀ ਦੀ ਉਹ ਮਹੱਤਵਪੂਰਣ ਵਿਸ਼ੇਸ਼ਤਾ ਹੈ ਜੋ ਵੱਖ ਵੱਖ ਵਿਅੰਜਨਾਵਾਂ ਦੇ ਮਾਧਿਅਮ ਰਾਹੀਂ ਕਿਸੇ ਘਟਨਾ ਅਤੇ ਸ਼ਖਸੀਅਤ ਦੇ ਰੋਮਾਂਟਿਕ, ਆਵੇਸ਼ਪੂਰਣ ਅਤੇ ਭਿਆਨਕ ਪੱਖ ਦੇ ਪਰਕਾਸ਼ਨ ਲਈ ਢੁਕਵੀਂ ਹੁੰਦੀ ਹੈ। ਸੱਚੇ ਉਦਾਤ ਦੀ ਛੋਹ ਮਾਤਰ ਨਾਲ ਮਾਨਵਾਤਮਾ ਸਹਿਜ ਹੀ ਉਤਕਰਸ਼ ਨੂੰ ਪ੍ਰਾਪਤ ਹੋ ਜਾਂਦੀ ਹੈ, ਆਮ ਧਰਾਤਲ ਤੋਂ ਉੱਪਰ ਉਠ ਕੇ ਆਨੰਦ ਅਤੇ ਖ਼ੁਸ਼ੀ ਨਾਲ ਭਿੱਜਣ ਲੱਗਦੀ ਹੈ ਅਤੇ ਸਰੋਤੇ ਅਥਵਾ ਪਾਠਕ ਨੂੰ ਮਹਿਸੂਸ ਹੋਣ ਲੱਗਦਾ ਹੈ ਕਿ ਜੋ ਕੁੱਝ ਉਸਨੇ ਸੁਣਿਆ ਜਾਂ ਪੜ੍ਹਿਆ ਹੈ ਉਹ ਖੁਦ ਆਪ ਉਸਦਾ ਭੋਗਿਆ ਹੋਇਆ ਹੈ। ਇਸਦੇ ਵਿਪਰੀਤ ਕਿਸੇ ਰਚਨਾ ਨੂੰ ਵਾਰ-ਵਾਰ ਪੜ੍ਹਨ ਜਾਂ ਸੁਣਨ ਦੇ ਬਾਅਦ ਵੀ ਜੇਕਰ ਵਿਅਕਤੀ ਦੀ ਆਤਮਾ ਉੱਨਤ ਵਿਚਾਰਾਂ ਦੇ ਵੱਲ ਰੁਚਿਤ ਨਹੀਂ ਹੁੰਦੀ ਤਾਂ ਸਪੱਸ਼ਟ ਹੀ ਉਕਤ ਰਚਨਾ ਵਿੱਚ ਪ੍ਰਤੱਖ ਅਰਥਾਂ ਤੋਂ ਅੱਗੇ ਵਿਚਾਰ ਉਤੇਜਕ ਸਾਮਗਰੀ ਦੀ ਅਣਹੋਂਦ ਹੈ ਅਤੇ ਉਸਨੂੰ ਉਦਾਤ-ਤੱਤ-ਯੁਕਤ ਨਹੀਂ ਮੰਨਿਆ ਜਾ ਸਕਦਾ। ਉਦਤ-ਤੱਤ-ਯੁਕਤ ਰਚਨਾ ਨਾ ਕੇਵਲ ਸਾਰਿਆਂ ਨੂੰ ਸਰਵਦਾ ਖ਼ੁਸ਼ ਕਰਦੀ ਹੈ, ਸਗੋਂ ਅਜੋੜ ਤੱਤਾਂ ਦੇ ਸੰਜੋਗ ਨਾਲ ਇੱਕ ਅਜਿਹੇ ਮਾਹੌਲ ਦਾ ਨਿਰਮਾਣ ਵੀ ਕਰਦੀ ਹੈ ਕਿ ਉਸਦੇ ਪ੍ਰਤੀ ਪਾਠਕ ਅਤੇ ਸਰੋਤੇ ਦੀ ਸ਼ਰਧਾ ਹੋਰ ਵੀ ਡੂੰਘੀ ਅਤੇ ਅਮਿੱਟ ਹੋ ਜਾਂਦੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਮਿਲਖਾ ਸਿੰਘ (ਜਨਮ 17 ਅਕਤੂਬਰ 1935) ਜੋ ਕੇ ਉਡਣਾ ਸਿੱਖ (ਫਲਾਇੰਗ ਸਿੱਖ) ਕਰ ਕੇ ਵੀ ਜਾਣੇ ਜਾਂਦੇ ਹਨ, ਇੱਕ ਭਾਰਤੀ ਦੌੜਾਕ ਹਨ, ਜਿਨ੍ਹਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ। 2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ ਵਿਚ ਕਾਮਨਵੈਲਥ ਖੇਡਾਂ ਵਿਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦੇ ਅਜਿਹੇ ਇੱਕ ਮਾਤਰ ਅਥਲੀਟ ਸਨ ਜਿਨ੍ਹਾਂ ਨੇ ਭਾਰਤ ਨੂੰ ਅਥਲੈਟਿਕ ਵਿਚ ਵਿਅਕਤੀਗਤ ਸੋਨੇ ਦਾ ਤਗਮਾ ਦਿਵਾਇਆ। ਮਿਲਖਾ ਸਿੰਘ ਨੂੰ ਖੇਡਾਂ ਵਿਚ ਉਨ੍ਹਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉਚਾ ਨਾਗਰਿਕ ਐਵਾਰਡ "ਪਦਮ ਸ੍ਰੀ" ਨਾਲ ਨਿਵਾਜ਼ਿਆ ਗਿਆ। ਇਹ ਗੌਲਫ ਖਿਡਾਰੀ ਜੀਵ ਮਿਲਖਾ ਸਿੰਘ ਦੇ ਪਿਤਾ ਹਨ।
ਸੂਰੀਆਕਾਂਤ ਤਰਿਪਾਠੀ ਨਿਰਾਲਾ (ਹਿੰਦੀ: सूर्यकांत त्रिपाठी 'निराला') ( 21 ਫਰਵਰੀ 1896 15 ਅਕਤੂਬਰ 1961) ਹਿੰਦੀ ਸਾਹਿਤ ਦੇ ਆਧੁਨਿਕ ਯੁੱਗ ਦੇ ਪ੍ਰਮੁੱਖ ਸਤੰਭਾਂ ਵਿੱਚੋਂ ਇੱਕ ਮੰਨੇ ਜਾਂਦੇ ਹਨ। ਉਹ ਕਵੀ, ਨਾਵਲਕਾਰ, ਨਿਬੰਧਕਾਰ ਅਤੇ ਕਹਾਣੀਕਾਰ ਸਨ। ਆਪਣੇ ਸਮਕਾਲੀ ਹੋਰ ਕਵੀਆਂ ਤੋਂ ਵੱਖ ਉਨ੍ਹਾਂ ਨੇ ਕਵਿਤਾ ਵਿੱਚ ਕਲਪਨਾ ਦਾ ਸਹਾਰਾ ਬਹੁਤ ਘੱਟ ਲਿਆ ਹੈ ਅਤੇ ਯਥਾਰਥ ਨੂੰ ਪ੍ਰਮੁਖਤਾ ਨਾਲ ਚਿਤਰਿਤ ਕੀਤਾ ਹੈ। ਉਹ ਹਿੰਦੀ ਵਿੱਚ ਮੁਕਤਛੰਦ ਦੇ ਉਕਸਾਉਣ ਵਾਲੇ ਵੀ ਮੰਨੇ ਜਾਂਦੇ ਹਨ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਝਾਰਖੰਡ ਭਾਰਤ ਦਾ ਇੱਕ ਰਾਜ ਹੈ ਜੋ 15 ਨਵੰਬਰ 2000 ਨੂੰ ਬਿਹਾਰ ਨੂੰ ਵੰਡ ਕੇ ਬਣਾਇਆ ਗਿਆ ਸੀ। ਰਾਜ ਦੀਆਂ ਸੀਮਾਵਾਂ ਉੱਤਰ ਵਿੱਚ ਬਿਹਾਰ, ਪੱਛਮ ਵਿੱਚ ਉੱਤਰ ਪ੍ਰਦੇਸ਼ ਅਤੇ ਛੱਤੀਸਗੜ,ਦੱਖਣ ਵਿੱਚ ਉੜੀਸਾ ਅਤੇ ਵਿਚਕਾਰ ਪੱਛਮ ਬੰਗਾਲ ਨਾਲ ਮਿਲਦੀਆਂ ਹਨ। 79 ਹਜਾਰ 714 ਵਰਗ ਕਿਲੋਮੀਟਰ (30 ਹਜਾਰ 778 ਵਰਗ ਮੀਲ) ਵਿੱਚ ਫੈਲੇ ਝਾਰਖੰਡ ਦੀ ਰਾਜਧਾਨੀ ਉਦਯੋਗਕ ਸ਼ਹਿਰ ਰਾਂਚੀ ਹੈ ਜਦੋਂ ਕਿ ਜਮਸ਼ੇਦਪੁਰ ਰਾਜ ਦਾ ਸਭ ਤੋਂ ਵੱਡਾ ਸ਼ਹਿਰ ਹੈ। ਝਾਰਖੰਡ ਮਤਲਬ ਜੰਗਲ ਭੂਮੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਖੜੀ ਬੋਲੀ, ਜਿਸ ਨੂੰ ਦੇਹਲਵੀ, ਕੌਰਵੀ,ਅਤੇ ਵਰਨੈਕੂਲਰ ਹਿੰਦੁਸਤਾਨੀ, ਵੀ ਕਿਹਾ ਜਾਂਦਾ ਹੈ ਇੱਕ ਪੱਛਮੀ ਹਿੰਦੀ ਬੋਲੀ ਹੈ। ਖੜੀ ਬੋਲੀ ਪੱਛਮ ਰੁਹੇਲਖੰਡ, ਗੰਗਾ ਦੇ ਉੱਤਰੀ ਦੁਆਬ ਅਤੇ ਅੰਬਾਲਾ ਜਿਲ੍ਹੇ ਦੀ ਉਪਭਾਸ਼ਾ ਹੈ ਜੋ ਪੇਂਡੂ ਜਨਤਾ ਮਾਤ ਭਾਸ਼ਾ ਵਜੋਂ ਬੋਲਦੀ ਹੈ। ਉੱਤਰ ਪ੍ਰਦੇਸ਼ ਵਿੱਚ ਰਾਮਪੁਰ, ਬਿਜਨੌਰ, ਮੇਰਠ, ਮੁਜੱਫਰਨਗਰ, ਮੁਰਾਦਾਬਾਦ, ਸਹਾਰਨਪੁਰ, ਦੇਹਰਾਦੂਨ ਦਾ ਮੈਦਾਨੀ ਭਾਗ, ਅੰਬਾਲਾ ਅਤੇ ਕਲਸੀਆ ਅਤੇ ਭੂਤਪੂਰਵ ਪਟਿਆਲਾ ਰਿਆਸਤ ਦੇ ਪੂਰਬੀ ਭਾਗ ਆਉਂਦੇ ਹਨ।
ਭਾਰਤ ਦੀ ਰਾਸ਼ਟਰੀ ਸਪਥ ਭਾਰਤ ਗਣਰਾਜ ਪ੍ਰਤੀ ਨਿਸ਼ਠਾ ਦੀ ਸਪਥ ਹੈ। ਵਿਸ਼ੇਸ਼ ਰੂਪ ਵੱਜੋਂ ਗਣਤੰਤਰਤਾ ਦਿਵਸ ਅਤੇ ਸੁਤੰਤਰਤਾ ਦਿਵਸ ਦੇ ਮੌਕੇ ਉੱਤੇ ਵਿਦਿਆਲਾਵਾਂ ਵਿੱਚ ਅਤੇ ਹੋਰ ਥਾਵਾਂ ਉੱਤੇ ਅਯੋਜਿਤ ਸਾਰਬਜਨਿਕ ਸਮਾਰੋਹਾਂ ਉੱਤੇ ਭਾਗੀਦਾਰੀਆਂ ਦੁਆਰਾ ਇੱਕ ਸੁਰ ਵਿੱਚ ਇਸ ਦਾ ਉੱਚਾਰ ਕੀਤਾ ਜਾਂਦਾ ਹੈ। ਆਮ ਤੌਰ ਤੇ ਇਸ ਨੂੰ ਵਿਦਿਆਲਾਵਾਂ ਦੀਆਂ ਪਾਠ-ਪੁਸਤਕਾਂ ਦੇ ਸ਼ੁਰੁਆਤੀ ਪੰਣੇ ਉੱਤੇ ਛਪਿਆ ਵੇਖਿਆ ਜਾ ਸਕਦਾ ਹੈ। ਪ੍ਰਤਿੱਗਿਆ ਨੂੰ ਅਸਲ ਰੂਪ ਵਿੱਚ ਸੰਨ 1962 ਵਿੱਚ, ਲੇਖਕ ਪਿਅਦੀਮੱਰੀ ਵੇਂਕਟ ਸੁੱਬਾ ਰਾਓ ਦੁਆਰਾ, ਤੇਲੁਗੂ ਭਾਸ਼ਾ ਵਿੱਚ ਰਚਿਆ ਗਿਆ ਸੀ। ਇਸ ਦਾ ਪਹਿਲਾ ਸਾਰਬਜਨਿਕ ਅਧਿਐਨ ਸੰਨ 1963 ਵਿੱਚ ਵਿਸ਼ਾਖਾਪੱਟਣਮ ਦੇ ਇੱਕ ਵਿਦਿਆਲਾ ਦੇ ਵਿੱਚ ਹੋਇਆ ਸੀ, ਬਾਅਦ ਵਿੱਚ ਇਸ ਦਾ ਅਨੁਵਾਦ ਕਰਕੇ ਭਾਰਤ ਦੀ ਸਾਰੀ ਹੋਰ ਖੇਤਰੀ ਭਾਸ਼ਾਵਾਂ ਵਿੱਚ ਇਸ ਦਾ ਪ੍ਰਸਾਰ ਕੀਤਾ ਗਿਆ।
ਜਸਵੰਤ ਸਿੰਘ ਕੰਵਲ (ਜਨਮ 27 ਜੂਨ 1919) ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਲੇਖਕ ਹੈ। ਜਸਵੰਤ ਸਿੰਘ ਕੰਵਲ ਦਾ ਜਨਮ ਪਿੰਡ ਢੁੱਡੀਕੇ (ਜ਼ਿਲਾ ਮੋਗਾ) ਵਿਖੇ ਸ੍ਰੀ ਮੁਹੱਲਾ ਸਿੰਘ ਦੇ ਘਰ ਹੋਇਆ। 1943 ਵਿੱਚ ਜਸਵੰਤ ਸਿੰਘ ਕੰਵਲ ਦਾ ਵਿਆਹ ਮੁਖਤਿਆਰ ਕੌਰ ਨਾਲ ਹੋਇਆ। ਉਨ੍ਹਾਂ ਦੇ ਘਰ ਚਾਰ ਧੀਆਂ ਤੇ ਇੱਕ ਪੁੱਤਰ ਨੇ ਜਨਮ ਲਿਆ। ਅੱਜ ਤਿੰਨ ਧੀਆਂ ਰੱਬ ਨੂੰ ਪਿਆਰੀਆਂ ਹੋ ਚੁੱਕੀਆਂ ਹਨ। ਪੁੱਤਰ ਸਰਬਜੀਤ ਸਿੰਘ ਦੋ ਖੂਬਸੂਰਤ ਬੇਟਿਆਂ ਹਰਮੀਤ ਤੇ ਸੁਮੀਤ ਦਾ ਪਿਤਾ ਹੈ। ਕੰਵਲ ਹੁਰਾਂ ਨੇ ਆਪਣੀ ਮੁਢਲੀ ਵਿਦਿਆ ਆਪਣੇ ਪਿੰਡ ਦੇ ਸਕੂਲ ਤੋਂ ਹੀ ਪ੍ਰਾਪਤ ਕੀਤੀ। ਉਨ੍ਹਾਂ ਨੇ ਦਸਵੀਂ ਦੀ ਜਮਾਤ ਪਾਸ ਨਹੀਂ ਕੀਤੀ ਪਰ ਗਿਆਨੀ ਜ਼ਰੂਰ ਕੀਤੀ ਹੋਈ ਹੈ। ਉਨ੍ਹਾਂ ਦੇ ਕਹਿਣ ਮੁਤਾਬਕ ਉਨ੍ਹਾਂ ਨੂੰ ਲਿਖਣ ਦੀ ਚੇਟਕ ਮਲਾਇਆ ਦੇ ਜੰਗਲਾਂ ਵਿੱਚ ਘੁੰਮਦਿਆਂ ਲੱਗੀ। ਉਹ ਆਪਣੀ ਲਿਖਣ ਕਲਾ ਨੂੰ ਮਲਾਇਆ ਦੀ ਸੌਗਾਤ ਆਖਦੇ ਹਨ। ਹਰ ਇਨਸਾਨ ਦੇ ਪਹਿਲੇ ਪਿਆਰ ਵਾਂਗ ਉਨ੍ਹਾਂ ਦਾ ਪਹਿਲਾ ਪਿਆਰ ਇੱਕ ਚੀਨੀ ਮੁਟਿਆਰ ਹੀ ਸੀ, ਜੋ ਉਨ੍ਹਾਂ ਨਾਲ ਵਿਆਹ ਤਾਂ ਕਰਵਾਉਣਾ ਚਾਹੁੰਦੀ ਸੀ ਪਰ ਆਪਣਾ ਦੇਸ਼ ਨਹੀਂ ਸੀ ਛੱਡਣਾ ਚਾਹੁੰਦੀ। ਇਸੇ ਤਰ੍ਹਾਂ ਕੰਵਲ ਹੁਰੀਂ ਵੀ ਉਥੇ ਪੱਕੇ ਤੌਰ 'ਤੇ ਰਹਿਣਾ ਨਹੀਂ ਸੀ ਚਾਹੁੰਦੇ। ਉਨ੍ਹਾਂ ਦੇ ਰਿਸ਼ਤੇ ਦਾ ਅੰਤ ਇਥੇ ਹੀ ਹੋ ਗਿਆ। ਉਨ੍ਹਾਂ ਨੇ ਵੀ ਰੋਜ਼ੀ ਰੋਟੀ ਦੀ ਖਾਤਰ ਮਲਾਇਆ ਵਿੱਚ ਚੌਕੀਦਾਰੀ ਵੀ ਕੀਤੀ ਤੇ ਆਪਣੇ ਪਿੰਡ ਦਿਆਂ ਖੇਤਾਂ ਵਿੱਚ ਆਪਣੇ ਛੋਟੇ ਭਰਾ ਨਾਲ ਹਲ ਵੀ ਵਾਹਿਆ। ਇਹ ਉਨ੍ਹਾਂ ਦਾ ਸੁਭਾਗ ਸੀ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਹੀ ਉਨ੍ਹਾਂ ਨੂੰ ਗੁਰੂ ਰਾਮਦਾਸ ਦੀ ਨਗਰੀ ਵਿੱਚ ਕਲਰਕੀ ਦੀ ਨੌਕਰੀ ਮਿਲ ਗਈ। ਉਥੇ ਹੀ ਰਹਿਣਾ, ਖਾਣਾ ਪੀਣਾ ਤੇ ਸਾਹਿਤਕ ਭੁੱਖ ਪੂਰੀ ਕਰਨ ਲਈ ਉਹ ਬਾਕੀ ਬਚਦਾ ਸਮਾਂ ਸ਼੍ਰੋਮਣੀ ਕਮੇਟੀ ਦੀ ਲਾਇਬਰੇਰੀ ਵਿੱਚ ਬਿਤਾਉਂਦੇ। ਇਥੇ ਹੀ ਉਨ੍ਹਾਂ ਨੂੰ ਦੁਨੀਆਂ ਦੀਆਂ ਸਭ ਤੋਂ ਵਧੀਆ ਕਿਤਾਬਾਂ, ਨਾਵਲ ਤੇ ਕਹਾਣੀਆਂ ਪੜ੍ਹੀਆਂ। ‘‘ਜੀਵਨ ਕਣੀਆਂ ਦੇ ਪਬਲਿਸ਼ਰ ਨੇ ਹੀ ਉਨ੍ਹਾਂ ਨੂੰ ਨਾਵਲ ਲਿਖਣ ਵੱਲ ਪ੍ਰੇਰਿਤ ਕੀਤਾ। ਭਾਵੁਕ, ਕਾਵਿਕ, ਦਾਰਸ਼ਨਿਕ ਤੇ ਸੂਖਮ ਭਾਵੀ ਜਸਵੰਤ ਸਿੰਘ ਕੰਵਲ ਦਾ ਸਭ ਤੋਂ ਪਹਿਲਾ ਨਾਵਲ ‘ਸੱਚ ਨੂੰ ਫਾਂਸੀ' 1944 ਵਿੱਚ ਪਾਠਕਾਂ ਦੇ ਹੱਥਾਂ ਵਿੱਚ ਆਇਆ। ਤੇ ਉਸ ਤੋਂ ਬਾਅਦ ਵਿੱਚ ਉਹ ਦਿਨ ਵੀ ਆਏ ਜਦ ਪਾਠਕ ਕੰਵਲ ਦੇ ਨਾਵਲ ਦੀ ਇੰਤਜ਼ਾਰ ਕਰਿਆ ਕਰਦੇ ਸਨ। ਕਹਿ ਨਾਵਲ ਬਾਜ਼ਾਰ ਵਿੱਚ ਆਇਆ ਤੇ ਕਹਿ ਹੱਥੋਂ ਹੱਥ ਵਿਕ ਗਿਆ। ਕੰਵਲ ਦਾ ਸਾਹਿਤਕ ਸਫਰ ਮਲਾਇਆ ਵਿੱਚ ਸ਼ੁਰੂ ਹੋਇਆ ਤੇ ਪੰਜਾਬ ਵਿੱਚ ਪ੍ਰਵਾਨ ਚੜ੍ਹਿਆ। ਸਭ ਤੋਂ ਪਹਿਲਾਂ ਉਨ੍ਹਾਂ ਨੇ ਕਿਸੇ ਗੈਰ-ਪੰਜਾਬੀ ਲੇਖਕ ਤੋਂ ਪ੍ਰਭਾਵਤ ਹੋ ਕੇ 1941-42 ਵਿੱਚ ਵਾਰਤਕ ਦੀ ਪਹਿਲੀ ਪੁਸਤਕ ‘ਜੀਵਨ ਕਣੀਆਂ' ਲਿਖੀ ਜਿਸ ਨੇ ਉਨ੍ਹਾਂ ਦੀ ਸਾਹਿਤ ਦੇ ਖੇਤਰ ਵਿੱਚ ਚਰਚਾ ਛੇੜ ਦਿੱਤੀ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਨੇਪਾਲ (ਨੇਪਾਲੀ: नेपाल) ਹਿਮਾਲਿਆ ਦੇ ਪਹਾੜੀ ਸਿਲਸਿਲੇ ਵਿੱਚ ਚੀਨ ਅਤੇ ਭਾਰਤ ਦੇ ਵਿੱਚਕਾਰ ਇੱਕ ਦੇਸ਼ ਹੈ ਜੋ 147,181 ਮੁਰੱਬਾ ਕਿਲੋਮੀਟਰ ਰਕਬੇ ਉੱਤੇ ਫੈਲਿਆ ਹੋਇਆ ਹੈ। ਇਸ ਦੇ ਉੱਤਰ ਵਿੱਚ ਚੀਨ ਅਤੇ ਦੱਖਣ ਵਿੱਚ ਭਾਰਤ ਹੈ। ਇਸ ਦੀ ਦੋ ਕਰੋੜ ਸੱਤਰ ਲੱਖ ਹੈ ਜੀਹਦੇ ਵਿੱਚੋਂ 2 ਲਿਖ ਦੂਜੇ ਦੇਸ਼ਾਂ ਵਿੱਚ ਕੰਮ ਕਰਦੇ ਹਨ। ਕਾਠਮਾਂਡੂ ਇਸ ਦਾ ਸਭ ਤੋਂ ਵੱਡਾ ਸ਼ਹਿਰ ਅਤੇ ਰਾਜਧਾਨੀ ਹੈ। ਦੁਨੀਆਂ ਦੀਆਂ ਦਸ ਸਭ ਤੋਂ ਉੱਚੀਆਂ ਚੋਟੀਆਂ ਵਿੱਚੋਂ ਅੱਠ ਨੇਪਾਲ ਵਿੱਚ ਹਨ। ਇਨ੍ਹਾਂ ਵਿੱਚ ਮਾਊਂਟ ਐਵਰੈਸਟ ਵੀ ਹੈ। ਇੱਥੋਂ ਦੀ 81% ਵਸੋਂ ਹਿੰਦੂ ਹੈ। ਨੇਪਾਲ ਨਾਲ ਬੁੱਧ ਮੱਤ ਦਾ ਡੂੰਘਾ ਸਬੰਧ ਹੈ। ਨੇਪਾਲ ਵਿੱਚ ਮੁੱਢ ਤੋਂ ਇਹ ਸ਼ਾਹੀ ਰਾਜ ਰਿਹਾ ਹੈ। 2008 ਵਿੱਚ ਇਸ ਦੇਸ਼ ਨੇ ਲੋਕਰਾਜ ਨੂੰ ਚੁਣਿਆ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਮੜ੍ਹੀ ਦਾ ਦੀਵਾ ਗੁਰਦਿਆਲ ਸਿੰਘ ਦਾ ਲਿਖਿਆ ਇੱਕ ਪੰਜਾਬੀ ਨਾਵਲ ਹੈ। ਲੇਖਕ ਦਾ ਇਹ ਪਹਿਲਾ ਨਾਵਲ ਸੀ ਜੋ 1964 ਵਿੱਚ ਛਪਿਆ। ਇਹ ਪਹਿਲਾ ਪੰਜਾਬੀ ਨਾਵਲ ਹੈ ਜਿਸ ਦਾ ਰੂਸੀ ਭਾਸ਼ਾ ਵਿੱਚ ਤਰਜਮਾ ਹੋਇਆ ਤੇ ਇਸ ਦੀਆਂ ਪੰਜ ਲੱਖ ਕਾਪੀਆਂ ਸੋਵੀਅਤ ਰੂਸ ਵਿੱਚ ਛਪ ਕੇ ਵਿਕੀਆਂ। ਇਸ ਨਾਵਲ ਨੂੰ ਭਾਰਤੀ ਸਾਹਿਤ ਅਕਾਦਮੀ ਨੇ ਆਧੁਨਿਕ ਭਾਰਤੀ ਕਲਾਸਿਕ ਵਜੋਂ ਪ੍ਰਵਾਨਿਆ ਅਤੇ ਸਾਰੀਆਂ ਭਾਰਤੀ ਭਾਸ਼ਾਵਾਂ ਵਿੱਚ ਅਨੁਵਾਦ ਕਰ ਕੇ ਛਾਪਿਆ ਹੈ।
ਫਰਾਂਸੇਸਕੋ ਪੈੱਟਰਾਰਕਾ (ਇਤਾਲਵੀ: [franˈtʃesko peˈtrarka]; 20 ਜੁਲਾਈ, 1304 – 18/19 ਜੁਲਾਈ 1374), ਆਮ ਤੌਰ ਤੇ ਪੈੱਟਰਾਰਕ (), ਪੁਨਰਜਾਗਰਨ ਕਾਲ ਦੀ ਇਟਲੀ ਦਾ ਇਕ ਵਿਦਵਾਨ ਅਤੇ ਕਵੀ ਸੀ ਜੋ ਕਿ ਪਹਿਲੇ ਮਾਨਵਵਾਦੀਆਂ ਵਿਚੋਂ ਇਕ ਸੀ। ਸਿਸੀਰੋ ਦੇ ਪੱਤਰਾਂ ਦੀ ਉਸ ਦੀ ਖੋਜ ਦਾ ਅਕਸਰ 14 ਵੀਂ ਸਦੀ ਦੇ ਪੁਨਰਜਾਗਰਨ ਦੀ ਸ਼ੁਰੂਆਤ ਕਰਨ ਦਾ ਸਿਹਰਾ ਅਕਸਰ ਉਸਨੂੰ ਜਾਂਦਾ ਹੈ। ਪੈੱਟਰਾਰਕ ਨੂੰ ਅਕਸਰ ਮਾਨਵਵਾਦ ਦਾ ਬਾਨੀ ਮੰਨਿਆ ਜਾਂਦਾ ਹੈ। 16 ਵੀਂ ਸਦੀ ਵਿਚ, ਪੀਟਰੋ ਬੇਮਬੋ ਨੇ ਪੈਟਰਾਰਕ ਦੀਆਂ ਅਤੇ ਜਿਓਵਾਨੀ ਬੋਕਾਸੀਓ ਦੀਆਂ ਅਤੇ ਘੱਟ ਹੱਦ ਤਕ, ਦਾਂਤੇ ਦੀਆਂ ਰਚਨਾਵਾਂ ਦੇ ਅਧਾਰ ਤੇ ਆਧੁਨਿਕ ਇਤਾਲਵੀ ਭਾਸ਼ਾਵਾਂ ਲਈ ਮਾਡਲ ਦੀ ਸਿਰਜਣਾ ਕੀਤੀ। ਅਕਾਦਮੀਆ ਡੇਲਾ ਕ੍ਰੱਸਕਾ ਨੇ ਬਾਅਦ ਵਿਚ ਇਤਾਲਵੀ ਸਟਾਈਲ ਦੇ ਮਾਡਲ ਲਈ ਪੈਟਰਾਰਕ ਦੀ ਪ੍ਰਵਾਨਗੀ ਦੇਣੀ ਸੀ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 28,586 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਗ਼ਦਰ ਪਾਰਟੀ [ਹਿੰਦੁਸਤਾਨੀ: ग़दर पार्टी (ਦੇਵਨਾਗਰੀ), غدر پارٹی (ਨਸਤਾਲੀਕ਼)]; ਗੁਲਾਮ ਭਾਰਤ ਨੂੰ ਅੰਗਰੇਜਾਂ ਤੋਂ ਆਜਾਦ ਕਰਾਉਣ ਦੇ ਉਦੇਸ਼ ਨਾਲ ਬਣਾਇਆ ਇੱਕ ਸੰਗਠਨ ਸੀ। ਇਸਨੂੰ ਅਮਰੀਕਾ ਅਤੇ ਕਨੇਡਾ ਦੇ ਭਾਰਤੀਆਂ ਨੇ 25 ਜੂਨ 1913 ਵਿੱਚ ਬਣਾਇਆ ਸੀ। ਇਸਨੂੰ ਪ੍ਰਸ਼ਾਂਤ ਤਟ ਦੀ ਹਿੰਦੀ ਐਸੋਸੀਏਸ਼ਨ (Hindi Association of the Pacific Coast) ਵੀ ਕਿਹਾ ਜਾਂਦਾ ਸੀ। ਇਹ ਪਾਰਟੀ ਗ਼ਦਰ ਨਾਮ ਦਾ ਪੱਤਰ ਵੀ ਕੱਢਦੀ ਸੀ ਜੋ ਉਰਦੂ ਅਤੇ ਪੰਜਾਬੀ ਵਿੱਚ ਛਪਦਾ ਸੀ। ਪਹਿਲਾ ਵਿਸ਼ਵ ਯੁੱਧ ਦੇ ਛਿੜਦੇ ਹੀ ਜਦੋਂ ਭਾਰਤ ਦੇ ਹੋਰ ਦਲ ਅੰਗਰੇਜਾਂ ਨੂੰ ਸਹਿਯੋਗ ਦੇ ਰਹੇ ਸਨ ਗ਼ਦਰੀਆਂ ਨੇ ਅੰਗਰੇਜ਼ੀ ਰਾਜ ਦੇ ਵਿਰੁੱਧ ਜੰਗ ਘੋਸ਼ਿਤ ਕਰ ਦਿੱਤੀ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਆਰਥਰ ਸ਼ੋਪੇਨਹਾਵਰ (/ˈʃoʊpənhaʊ.ər/ SHOH-pən-how-ər; ਜਰਮਨ: [ˈaɐ̯tʊɐ̯ ˈʃoːpm̩ˌhaʊ̯ɐ]; 22 ਫਰਵਰੀ 1788 – 21 ਸਤੰਬਰ 1860) ਇੱਕ ਜਰਮਨ ਫ਼ਿਲਾਸਫ਼ਰ ਸੀ। ਇੱਕ ਜਰਮਨ ਫ਼ਿਲਾਸਫ਼ਰ ਸੀ। ਉਹ ਆਪਣੀ 1818 ਦੀ ਰਚਨਾ ਦ ਵਰਲਡ ਐਜ਼ ਵਿਲ ਐਂਡ ਰੀਪਰੀਜੈਂਟੇਸ਼ਨ (1844 ਵਿਚ ਵਧਾਈ ਗਈ) ਲਈ ਮਸ਼ਹੂਰ ਹੈ। ਇਸ ਵਿਚ ਉਹ ਦਿੱਸਦੇ ਸੰਸਾਰ ਨੂੰ ਇਕ ਅੰਨ੍ਹੀ ਅਤੇ ਅਮਿੱਟ ਪਰਾਭੌਤਿਕ ਇੱਛਾ ਦੇ ਵਜੋਂ ਪਰਿਭਾਸ਼ਿਤ ਕਰਦਾ ਹੈ। ਇੰਮਾਨੂਏਲ ਕਾਂਤ ਦੇ ਅਗੰਮੀ ਆਦਰਸ਼ਵਾਦ ਤੋਂ ਅੱਗੇ ਚੱਲਦਿਆਂ, ਸ਼ੋਪੇਨਹਾਵਰ ਨੇ ਇੱਕ ਨਾਸਤਿਕ ਪਰਾਭੌਤਿਕ ਅਤੇ ਨੈਤਿਕ ਪ੍ਰਣਾਲੀ ਨੂੰ ਵਿਕਸਿਤ ਕੀਤਾ ਜਿਸ ਦਾ ਦਾਰਸ਼ਨਿਕ ਨਿਰਾਸ਼ਾਵਾਦ ਦੇ ਇੱਕ ਮਿਸਾਲੀ ਪ੍ਰਗਟਾਵੇ ਵਜੋਂ ਵਿਖਿਆਨ ਕੀਤਾ ਗਿਆ ਹੈ, ਜੋ ਜਰਮਨ ਆਦਰਸ਼ਵਾਦ ਦੇ ਸਮਕਾਲੀਨ ਪੋਸਟ-ਕਾਂਤੀਅਨ ਦਰਸ਼ਨਾਂ ਨੂੰ ਖਾਰਜ ਕਰਦਾ ਹੈ। ਪੱਛਮੀ ਦਰਸ਼ਨ ਵਿਚ ਸ਼ੋਪੇਨਹਾਵਰ ਪਹਿਲੇ ਚਿੰਤਕਾਂ ਵਿਚੋਂ ਇਕ ਸੀ ਜੋ ਪੂਰਬੀ ਦਰਸ਼ਨ (ਜਿਵੇਂ ਕਿ ਸਨਿਆਸ, ਮਾਇਆ ਰੂਪੀ ਸੰਸਾਰ) ਦੇ ਮਹੱਤਵਪੂਰਨ ਸਿਧਾਂਤਾਂ ਨਾਲ, ਸ਼ੁਰੂ ਵਿਚ ਆਪਣੇ ਦਾਰਸ਼ਨਿਕ ਕੰਮ ਦੇ ਸਿੱਟੇ ਵਜੋਂ ਇਸੇ ਤਰ੍ਹਾਂ ਦੇ ਸਿੱਟਿਆਂ ਤੇ ਪਹੁੰਚਦੇ ਹੋਏ ਸਾਂਝ ਪਾਉਂਦਾ ਹੈ ਅਤੇ ਉਨ੍ਹਾਂ ਦੀ ਪੁਸ਼ਟੀ ਕਰਦਾ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਡਾਕਟਰ ਭੀਮ ਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956) ਇੱਕ ਭਾਰਤੀ ਕਾਨੂੰਨਸਾਜ਼ ਸਨ। ਉਹ ਇੱਕ ਬਹੁਜਨ ਰਾਜਨੀਤਕ ਨੇਤਾ ਅਤੇ ਬੋਧੀ ਪੁਨਰੁੱਥਾਨਵਾਦੀ ਹੋਣ ਦੇ ਨਾਲ ਨਾਲ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਵੀ ਸਨ। ਉਨ੍ਹਾਂ ਨੂੰ ਬਾਬਾ ਸਾਹਿਬ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਦਾ ਜਨਮ ਇੱਕ ਗਰੀਬ ਅਛੂਤ ਪਰਵਾਰ ਵਿੱਚ ਹੋਇਆ ਸੀ। ਬਾਬਾ ਸਾਹਿਬ ਅੰਬੇਡਕਰ ਨੇ ਆਪਣਾ ਸਾਰਾ ਜੀਵਨ ਹਿੰਦੂ ਧਰਮ ਦੀ ਚਾਰ ਵਰਣ ਪ੍ਰਣਾਲੀ, ਅਤੇ ਭਾਰਤੀ ਸਮਾਜ ਵਿੱਚ ਸਰਵਵਿਆਪਤ ਜਾਤੀ ਵਿਵਸਥਾ ਦੇ ਵਿਰੁੱਧ ਸੰਘਰਸ਼ ਵਿੱਚ ਬਿਤਾ ਦਿੱਤਾ। ਹਿੰਦੂ ਧਰਮ ਵਿੱਚ ਮਨੁੱਖੀ ਸਮਾਜ ਨੂੰ ਚਾਰ ਵਰਣਾਂ ਵਿੱਚ ਵਰਗੀਕ੍ਰਿਤ ਕੀਤਾ ਹੈ। ਉਨ੍ਹਾਂ ਨੂੰ ਬੋਧੀ ਮਹਾਸ਼ਕਤੀਆਂ ਦੇ ਦਲਿਤ ਅੰਦੋਲਨ ਨੂੰ ਅਰੰਭ ਕਰਨ ਦਾ ਸਿਹਰਾ ਵੀ ਜਾਂਦਾ ਹੈ। ਬਾਬਾ ਸਾਹਿਬ ਅੰਬੇਡਕਰ ਨੂੰ ਭਾਰਤ ਦੇ ਸਰਬਉਚ ਨਾਗਰਿਕ ਇਨਾਮ ਭਾਰਤ ਰਤਨ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ। ਕਈ ਸਾਮਾਜਕ ਅਤੇ ਵਿੱਤੀ ਰੁਕਾਵਟਾਂ ਪਾਰ ਕਰ, ਅੰਬੇਡਕਰ ਉਨ੍ਹਾਂ ਕੁੱਝ ਪਹਿਲੇ ਅਛੂਤਾਂ ਵਿੱਚੋਂ ਇੱਕ ਬਣ ਗਏ ਜਿਨ੍ਹਾਂ ਨੇ ਭਾਰਤ ਵਿੱਚ ਕਾਲਜ ਦੀ ਸਿੱਖਿਆ ਪ੍ਰਾਪਤ ਕੀਤੀ। ਅੰਬੇਡਕਰ ਨੇ ਕਨੂੰਨ ਦੀ ਉਪਾਧੀ ਪ੍ਰਾਪਤ ਕਰਨ ਦੇ ਨਾਲ ਹੀ ਕਾਨੂੰਨ, ਅਰਥ ਸ਼ਾਸਤਰ ਅਤੇ ਰਾਜਨੀਤਕ ਵਿਗਿਆਨ ਵਿੱਚ ਆਪਣੇ ਅਧਿਅਨ ਅਤੇ ਅਨੁਸੰਧਾਨ ਦੇ ਕਾਰਨ ਕੋਲੰਬੀਆ ਯੂਨੀਵਰਸਿਟੀ ਅਤੇ ਲੰਡਨ ਸਕੂਲ ਆਫ ਇਕਾਨਾਮਿਕਸ ਤੋਂ ਕਈ ਡਾਕਟਰੇਟ ਡਿਗਰੀਆਂ ਵੀ ਹਾਸਲ ਕੀਤੀਆਂ। ਅੰਬੇਡਕਰ ਇੱਕ ਪ੍ਰਸਿੱਧ ਵਿਦਵਾਨ ਦੇ ਰੂਪ ਵਿੱਚ ਵਾਪਸ ਆਪਣੇ ਦੇਸ਼ ਪਰਤ ਆਏ ਅਤੇ ਇਸਦੇ ਬਾਅਦ ਕੁੱਝ ਸਾਲ ਤੱਕ ਉਨ੍ਹਾਂ ਨੇ ਵਕਾਲਤ ਕੀਤੀ। ਫਿਰ ਉਨ੍ਹਾਂ ਨੇ ਕੁੱਝ ਪੱਤਰਕਾਵਾਂ ਦਾ ਪ੍ਰਕਾਸ਼ਨ ਕੀਤਾ, ਜਿਨ੍ਹਾਂ ਦੁਆਰਾ ਉਨ੍ਹਾਂ ਨੇ ਭਾਰਤੀ ਅਛੂਤਾਂ ਦੇ ਰਾਜਨੀਤਕ ਅਧਿਕਾਰਾਂ ਅਤੇ ਸਾਮਾਜਕ ਆਜ਼ਾਦੀ ਦੀ ਵਕਾਲਤ ਕੀਤੀ। ਡਾ.
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਨੂੰ ਮਨਾਉਣ ਦੀ ਸ਼ੁਰੂਆਤ 1 ਮਈ 1886 ਤੋਂ ਮੰਨੀ ਜਾਂਦੀ ਹੈ ਜਦੋਂ ਅਮਰੀਕਾ ਦੀਆਂ ਮਜ਼ਦੂਰ ਯੂਨੀਅਨਾਂ ਨੇ ਕੰਮ ਦਾ ਸਮਾਂ 8 ਘੰਟੇ ਤੋਂ ਵੱਧ ਨਾ ਰੱਖੇ ਜਾਣ ਲਈ ਹੜਤਾਲ ਕੀਤੀ ਸੀ। ਇਸ ਹੜਤਾਲ ਦੌਰਾਨ ਸ਼ਿਕਾਗੋ ਦੀ ਹੇਅ ਮਾਰਕੀਟ ਵਿੱਚ ਬੰਬ ਧਮਾਕਾ ਹੋਇਆ ਸੀ। ਇਹ ਬੰਬ ਕਿਸ ਨੇ ਸੁੱਟਿਆ ਕੋਈ ਪਤਾ ਨਹੀਂ। ਇਸ ਦੇ ਸਿੱਟੇ ਵਜੋਂ ਪੁਲੀਸ ਨੇ ਮਜਦੂਰਾਂ ਉੱਤੇ ਗੋਲੀ ਚਲਾ ਦਿੱਤੀ ਅਤੇ ਸੱਤ ਮਜਦੂਰ ਮਾਰ ਦਿੱਤੇ। "ਭਰੋਸੇਯੋਗ ਗਵਾਹਾਂ ਨੇ ਤਸਦੀਕ ਕੀਤੀ ਕਿ ਪਿਸਟਲਾਂ ਦੀਆਂ ਸਾਰੀਆਂ ਫਲੈਸ਼ਾਂ ਗਲੀ ਦੇ ਕੇਂਦਰ ਵਲੋਂ ਆਈਆਂ ਜਿਥੇ ਪੁਲਿਸ ਖੜੀ ਸੀ, ਅਤੇ ਭੀੜ ਵਲੋਂ ਇੱਕ ਵੀ ਫ੍ਲੈਸ਼ ਨਹੀਂ ਆਈ। ਇਸ ਤੋਂ ਵੀ ਅਗਲੀ ਗੱਲ, ਮੁਢਲੀਆਂ ਅਖਬਾਰੀ ਰਿਪੋਰਟਾਂ ਵਿੱਚ ਭੀੜ ਵਲੋਂ ਗੋਲੀਬਾਰੀ ਦਾ ਕੋਈ ਜ਼ਿਕਰ ਨਹੀਂ। ਮੌਕੇ ਤੇ ਇੱਕ ਟੈਲੀਗ੍ਰਾਫ ਖੰਭਾ ਗੋਲੀਆਂ ਨਾਲ ਹੋਈਆਂ ਮੋਰੀਆਂ ਨਾਲ ਪੁਰ ਹੋਇਆ ਸੀ, ਜੋ ਸਾਰੀਆਂ ਦੀਆਂ ਸਾਰੀਆਂ ਪੁਲਿਸ ਵਾਲੇ ਪਾਸੇ ਤੋਂ ਆਈਆਂ ਸਨ।" ਭਾਵੇਂ ਇਨ੍ਹਾਂ ਘਟਨਾਵਾਂ ਦਾ ਅਮਰੀਕਾ ਉੱਤੇ ਇਕਦਮ ਕੋਈ ਵੱਡਾ ਪ੍ਰਭਾਵ ਨਹੀਂ ਪਿਆ ਸੀ ਪਰ ਕੁਝ ਸਮੇਂ ਬਾਅਦ ਅਮਰੀਕਾ ਵਿੱਚ 8 ਘੰਟੇ ਕੰਮ ਕਰਨ ਦਾ ਸਮਾਂ ਨਿਸ਼ਚਿਤ ਕਰ ਦਿੱਤਾ ਗਿਆ ਸੀ। ਮੌਜੂਦਾ ਸਮੇਂ ਭਾਰਤ ਅਤੇ ਹੋਰ ਮੁਲਕਾਂ ਵਿੱਚ ਮਜ਼ਦੂਰਾਂ ਦੇ 8 ਘੰਟੇ ਕੰਮ ਕਰਨ ਸੰਬੰਧੀ ਕਾਨੂੰਨ ਲਾਗੂ ਹੈ।
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਥਾਪਨਾ 1969 ਵਿੱਚ ਵਿਧਾਨਕ ਐਕਟ ਦੇ ਅਧਾਰ ਤੇ ਪੰਜਾਬ ਸਰਕਾਰ ਨੇ ਕੀਤੀ ਜੋ ਪੰਜਾਬ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਨੂੰ ਮਾਨਤਾ ਦੇਣਾ, ਪਾਠਕਮ ਅਤੇ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਂ ਨੂੰ ਸੰਚਾਲਿਤ ਕਰਨ ਵਾਲੀ ਸੰਸਥਾ ਹੈ। ਇਹ ਬੋਰਡ ਅਧਿਆਪਕਾ ਦੀ ਟ੍ਰੇਨਿੰਗ, ਵਜੀਫਾ ਅਤੇ ਕਿਤਾਬਾ ਦੀ ਛਪਾਈ ਵੀ ਕਰਦਾ ਹੈ। ਇਸ ਦਾ ਮੁੱਖ ਦਫਤਰ ਐਸ. ਏ. ਐਸ.
ਰਾਜਸਥਾਨੀ ਭਾਸ਼ਾ (राजस्थानी) ਰਾਜਸਥਾਨ ਪ੍ਰਦੇਸ਼ ਦੀਆਂ ਭਾਸ਼ਾਵਾਂ ਦਾ ਇਕ ਗਰੁੱਪ ਹੈ। ਇਸ ਦੀਆਂ ਮੁੱਖ ਬੋਲੀਆਂ ਹਨ ਮਾਰਵਾੜੀ,ਢੂਂਢਾੜੀ ਅਤੇ ਮੇਵਾੜੀ। ਰਾਜਸਥਾਨੀ ਭਾਰਤ ਦੇ ਇਲਾਵਾ ਪਾਕਿਸਤਾਨ ਵਿੱਚ ਵੀ ਭਾਰਤ ਨਾਲ ਲੱਗਦੇ ਇਲਾਕਿਆਂ ਵਿੱਚ ਬੋਲੀ ਜਾਂਦੀ ਹੈ। ਜੈਪੁਰ,ਬੀਕਾਨੇਰ,ਜੋਧਪੁਰ ਅਤੇ ਉਦੈਪੁਰ ਯੂਨੀਵਰਸਿਟੀਆਂ ਵਿੱਚ ਰਾਜਸਥਾਨੀ ਸਿੱਖਣ ਦੀ ਵਿਵਸਥਾ ਹੈ। ਇਸਨੂੰ ਵਰਤਮਾਨ ਸਮੇਂ ਵਿੱਚ ਦੇਵਨਾਗਰੀ ਲਿਪੀ ਵਿੱਚ ਲਿਖਿਆ ਜਾਂਦਾ ਹੈ।
ਇੰਡੀਆ ਗੇਟ ਭਾਰਤ ਦਾ ਰਾਸ਼ਟਰੀ ਸਮਾਰਕ ਹੈ। ਨਵੀਂ ਦਿੱਲੀ ਦੇ ਕੇਂਦਰ ਵਿਚ ਸਥਿਤ ਇੰਡੀਆ ਗੇਟ ਨੂੰ ਸਰ ਐਡਰਿਕ ਲੁਟਬੇਨਜ਼ ਨੇ ਡੀਜ਼ਾਈਨ ਕੀਤਾ ਸੀ। ਸ਼ੁਰੂ ਵਿੱਚ ਇਸ ਨੂੰ ਆਲ ਇੰਡੀਆ ਵਾਰ ਮੈਮੋਰੀਅਲ ਕਿਹਾ ਜਾਂਦਾ ਸੀ। ਇਹ ਦਿੱਲੀ ਵਿਚ ਇਕ ਉੱਘਾ ਇਤਿਹਾਸਕ ਸਥਾਨ ਹੈ ਜਿਸ ਨੂੰ ਸਾਲ 1914-21 ਦੇ ਯੁੱਧ ਸਮੇਂ ਦੇ 82000 ਸੈਨਿਕਾਂ ਦੀ ਯਾਦ ਵਿੱਚ ਸਥਾਪਿਤ ਕੀਤਾ ਗਿਆ। ਇਸ ਦੀ ਉੱਚਾੲੀ 42 ਮੀਟਰ ਹੈ। ਇਸ ਦਾ ਛੇ ਭੁੱਜੀ ਰਕਬਾ 30600 ਵਰਗ ਮੀਟਰ ਅਤੇ ਵਿਆਸ 625 ਮੀਟਰ ਹੈ। ਭਾਰਤੀ ਦੀ ਗਣਤੰਤਰ ਪਰੇਡ ਰਾਸ਼ਟਰਪਤੀ ਭਵਨ ਤੋਂ ਸ਼ੁਰੂ ਹੋ ਕਿ ਇੰਡੀਆ ਗੇਟ 'ਚ ਹੁੰਦੀ ਹੋਈ ਲਾਲ ਕਿਲਾ ਤੱਕ ਪਹੁੰਚਦੀ ਹੈ। ਇਸ ਦਾ ਨਿਰਮਾਣ 10 ਫ਼ਰਵਰੀ, 1921 ਨੂੰ ਸ਼ੁਰੂ ਹੋੲਿਅਾ
ਲੋਂਜਾਈਨਸ (ਪੁਰਾਤਨ ਯੂਨਾਨੀ: Λογγῖνος, Longĩnos) ਪੇਰੀ ਇਪਸੁਸ (Περὶ ὕψους, Perì hýpsous), (ਅੰਗਰੇਜ਼ੀ; On the Sublime, ਕਵਿਤਾ ਵਿੱਚ ਸ਼ਿਰੋਮਣੀ ਤੱਤ) ਦੇ ਲੇਖਕ ਦਾ ਰਵਾਇਤੀ ਨਾਮ ਹੈ। ਇਹ ਰਚਨਾ ਵਧੀਆ ਸਾਹਿਤ ਦੇ ਪ੍ਰਭਾਵ ਬਾਰੇ ਹੈ। ਲੋਂਜੀਨਸ ਨੂੰ, ਕਈ ਵਾਰ ਅਖੌਤੀ-ਲੋਂਜੀਨਸ ਕਿਹਾ ਜਾਂਦਾ ਹੈ ਕਿਉਂਕਿ ਉਸ ਦਾ ਅਸਲੀ ਨਾਮ ਕਿਸੇ ਨੂੰ ਪਤਾ ਨਹੀਂ। ਉਹ ਇੱਕ ਯੂਨਾਨੀ ਸਾਹਿਤ-ਸਿਧਾਂਤਕਾਰ ਸੀ ਜਿਸਦਾ ਸਮਾਂ ਪਹਿਲੀ ਜਾਂ ਤੀਜੀ ਸਦੀ ਮੰਨਿਆ ਜਾਂਦਾ ਹੈ।
ਉੱਤਰਖੰਡ, ਉੱਤਰ ਭਾਰਤ ਵਿੱਚ ਸਥਿਤ ਇੱਕ ਰਾਜ ਹੈ ਜਿਸਦਾ ਨਿਰਮਾਣ 9 ਨਵੰਬਰ 2000 ਨੂੰ ਕਈ ਸਾਲਾਂ ਦੇ ਅੰਦੋਲਨ ਦੇ ਬਾਦ ਭਾਰਤ ਲੋਕ-ਰਾਜ ਦੇ ਸਤਾਈਵੇਂ ਰਾਜ ਦੇ ਰੂਪ ਵਿੱਚ ਕੀਤਾ ਗਿਆ ਸੀ। ਸੰਨ 2000 ਤੋਂ 2006 ਤੱਕ ਇਹ ਉੱਤਰਾਂਚਲ ਦੇ ਨਾਮ ਨਾਲ ਜਾਣਿਆ ਜਾਂਦਾ ਸੀ। ਜਨਵਰੀ 2007 ਵਿੱਚ ਮਕਾਮੀ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਰਾਜ ਦਾ ਆਧਿਕਾਰਿਕ ਨਾਮ ਬਦਲਕੇ ਉੱਤਰਾਖੰਡ ਕਰ ਦਿੱਤਾ ਗਿਆ। ਰਾਜ ਦੀ ਸੀਮਾਵਾਂ ਉੱਤਰ ਵਿੱਚ ਤਿੱਬਤ ਅਤੇ ਪੂਰਬ ਵਿੱਚ ਨੇਪਾਲ ਨਾਲ ਲੱਗਦੀਆਂ ਹਨ। ਪੱਛਮ ਵਿੱਚ ਹਿਮਾਚਲ ਪ੍ਰਦੇਸ਼ ਅਤੇ ਦੱਖਣ ਵਿੱਚ ਉੱਤਰ ਪ੍ਰਦੇਸ਼ ਇਸ ਦੀ ਸੀਮਾ ਨਾਲ ਲੱਗੇ ਰਾਜ ਹਨ। ਸੰਨ 2000 ਵਿੱਚ ਆਪਣੇ ਗਠਨ ਤੋਂ ਪਹਿਲਾਂ ਇਹ ਉੱਤਰ ਪ੍ਰਦੇਸ਼ ਦਾ ਇੱਕ ਭਾਗ ਸੀ। ਹਿਕਾਇਤੀ ਹਿੰਦੂ ਗਰੰਥਾਂ ਅਤੇ ਪ੍ਰਾਚੀਨ ਸਾਹਿਤ ਵਿੱਚ ਇਸ ਖੇਤਰ ਦਾ ਚਰਚਾ ਉੱਤਰਾਖੰਡ ਦੇ ਰੂਪ ਵਿੱਚ ਕੀਤਾ ਗਿਆ ਹੈ। ਹਿੰਦੀ ਅਤੇ ਸੰਸਕ੍ਰਿਤ ਵਿੱਚ ਉੱਤਰਾਖੰਡ ਦਾ ਮਤਲਬ ਉੱਤਰੀ ਖੇਤਰ ਜਾਂ ਭਾਗ ਹੁੰਦਾ ਹੈ। ਰਾਜ ਵਿੱਚ ਹਿੰਦੂ ਧਰਮ ਦੀ ਪਵਿਤਰਤਮ ਅਤੇ ਭਾਰਤ ਦੀਆਂ ਸਭ ਤੋਂ ਵੱਡੀਆਂ ਨਦੀਆਂ ਗੰਗਾ ਅਤੇ ਜਮੁਨਾ ਦੇ ਉਦਗਮ ਥਾਂ ਹੌਲੀ ਹੌਲੀ ਗੰਗੋਤਰੀ ਅਤੇ ਯਮੁਨੋਤਰੀ ਅਤੇ ਇਨ੍ਹਾਂ ਦੇ ਤਟਾਂ ਉੱਤੇ ਬਸੇ ਵੈਦਿਕ ਸੰਸਕ੍ਰਿਤੀ ਦੇ ਕਈ ਮਹੱਤਵਪੂਰਣ ਤੀਰਥਸਥਾਨ ਹਨ ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਦਰੀ ਜਾਂ ਦਰੀ ਫ਼ਾਰਸੀ (دری) ਅਫ਼ਗ਼ਾਨਿਸਤਾਨ ਵਿੱਚ ਬੋਲੀ ਜਾਂਦੀ ਆਧੁਨਿਕ ਫ਼ਾਰਸੀ ਦਾ ਇੱਕ ਰੂਪ ਹੈ। ਪਸ਼ਤੋ ਦੇ ਨਾਲ-ਨਾਲ ਇਹ ਅਫਗਾਨਿਸਤਾਨ ਦੀਆਂ ਦੋ ਸੰਵਿਧਾਨਕ ਰਾਜ ਭਾਸ਼ਾਵਾਂ ਵਿੱਚੋਂ ਇੱਕ ਹੈ। ਇਹ ਅਫਗਾਨਿਸਤਾਨ ਦੇ ਲੱਗਭੱਗ 50% ਲੋਕਾਂ ਦੀ ਮਾਤ ਭਾਸ਼ਾ ਹੈ ਅਤੇ ਉਸ ਦੇਸ਼ ਦੀ ਸਭ ਤੋਂ ਜਿਆਦਾ ਬੋਲੀ ਜਾਣ ਵਾਲੀ ਭਾਸ਼ਾ ਵੀ ਹੈ। ਅਫਗਾਨਿਸਤਾਨ ਵਿੱਚ ਵੱਖ-ਵੱਖ ਭਾਸ਼ਾਵਾਂ ਬੋਲਣ ਵਾਲੇ ਸਮੁਦਾਇਆਂ ਦੇ ਵਿੱਚ ਵੀ ਇਸਦਾ ਸਾਂਝੀ ਸੰਪਰਕ ਭਾਸ਼ਾ ਵਜੋਂ ਇਸਤੇਮਾਲ ਹੁੰਦਾ ਹੈ। ਈਰਾਨੀ ਫ਼ਾਰਸੀ ਅਤੇ ਦਰੀ ਫ਼ਾਰਸੀ ਬੋਲਣ ਵਾਲੇ ਇੱਕ ਦੂਜੇ ਨੂੰ ਸੌਖ ਨਾਲ ਸਮਝ ਲੈਂਦੇ ਹਨ ਅਤੇ ਇਹਨਾਂ ਵਿੱਚ ਸਿਰਫ ਲਹਿਜੇ ਅਤੇ ਕੁੱਝ ਸ਼ਬਦਾਂ ਦਾ ਅੰਤਰ ਹੈ। ਬਹੁਤ ਸਾਰੇ ਭਾਸ਼ਾ ਵਿਗਿਆਨੀਆਂ ਦੇ ਅਨੁਸਾਰ ਦਰੀ ਵਿੱਚ ਪੁਰਾਣੀ ਫ਼ਾਰਸੀ ਦੇ ਬਹੁਤ ਸਾਰੇ ਅਜਿਹੇ ਤੱਤ ਸੁਰੱਖਿਅਤ ਹਨ ਜੋ ਆਧੁਨਿਕ ਈਰਾਨੀ ਫ਼ਾਰਸੀ ਵਿੱਚ ਖੋਏ ਜਾ ਚੁੱਕੇ ਹਨ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਦਿੱਲੀ (ਹਿੰਦੀ: दिल्ली; ਉਰਦੂ: دیللی) ਭਾਰਤ ਦੀ ਰਾਜਧਾਨੀ ਹੈ। ਇੱਕ ਕਰੋੜ 73 ਲੱਖ ਦੀ ਆਬਾਦੀ ਨਾਲ ਇਹ ਭਾਰਤ ਦਾ ਦੂਜਾ ਤੇ ਸੰਸਾਰ ਦਾ 8ਵਾਂ ਸਭ ਤੋਂ ਵੱਡਾ ਸ਼ਹਿਰ ਹੈ। ਜਮਨਾ ਦਰਿਆ ਦੇ ਕਿਨਾਰੇ ਆਬਾਦ ਇਹ ਸ਼ਹਿਰ 6ਵੀਂ ਸਦੀ ਈਸਵੀ ਪੂਰਵ ਤੋਂ ਆਬਾਦ ਹੈ। ਦਿੱਲੀ ਸਲਤਨਤ ਦੇ ਉਰੂਜ ਦੇ ਦੌਰ ਵਿੱਚ ਇਹ ਸ਼ਹਿਰ ਇੱਕ ਸਭਿਆਚਾਰਕ ਤੇ ਵਪਾਰਕ ਕੇਂਦਰ ਦੇ ਤੌਰ ਤੇ ਉਭਰਿਆ। ਸ਼ਹਿਰ ਚ ਜ਼ਮਾਨਾ ਕਦੀਮ ਤੇ ਕਰੂੰ ਵਸਤੀ ਦੀਆਂ ਕਈ ਇਮਾਰਤਾਂ, ਯਾਦਗਾਰਾਂ ਦੇ ਆਸਾਰ ਕਦੀਮਾ ਮੌਜੂਦ ਹਨ। ਦਿੱਲੀ ਸਲਤਨਤ ਦੇ ਜ਼ਮਾਨੇ ਦਾ ਕੁਤਬ ਮੀਨਾਰ ਤੇ ਮਸਜਿਦ ਕੁੱਵਤ ਇਸਲਾਮ ਹਿੰਦੁਸਤਾਨ ਚ ਇਸਲਾਮ ਦੀ ਸ਼ਾਨ ਵ ਸ਼ੌਕਤ ਦੀਆਂ ਉਲੀਨ ਨਿਸ਼ਾਨੀਆਂ ਹਨ। ਮੁਗ਼ਲੀਆ ਸਲਤਨਤ ਦੇ ਜ਼ਮਾਨੇ ਚ ਜਲਾਲ ਉੱਦੀਨ ਅਕਬਰ (ਅਕਬਰ) ਨੇ ਰਾਜਘਰ ਆਗਰਾ ਤੋਂ ਦਿੱਲੀ ਮਨਤਕਲ ਕੀਤਾ ਜਦੋਂ ਕਿ 1639ਈ. ਚ ਸ਼ਾਹਜਹਾਂ ਨੇ ਦਿੱਲੀ ਚ ਇੱਕ ਨਵਾਂ ਸ਼ਹਿਰ ਆਬਾਦ ਕੀਤਾ ਜਿਹੜਾ ਕਿ 1649ਈ. ਤੋਂ 1857ਈ.
ਗਿਰੋਨਾ ਗਿਰਜਾਘਰ (ਸਪੇਨੀ ਭਾਸ਼ਾ: Santa Maria de Girona) ਗਿਰੋਨਾ ਕਾਤਾਲੋਨੀਆ ਸਪੇਨ ਵਿੱਚ ਸਥਿਤ ਇੱਕ ਗਿਰਜਾਘਰ ਹੈ। ਇਸ ਦੇ ਅੰਦਰੂਨੀ ਹਿੱਸੇ ਵਿੱਚ ਸੰਸਾਰ ਦੇ ਗਿਰਜਿਆਂ ਵਿਚੋਂ ਸਭ ਤੋਂ ਵੱਡਾ ਗੋਥਿਕ ਵਿਹੜਾ ਹੈ ਜੋ ਕਿ 22 ਮੀਟਰ ਚੌੜਾ ਹੈ। ਇਸ ਦੀ ਉਸਾਰੀ ਪਹਿਲੀ ਵਾਰ 11ਵੀਂ ਸਦੀ ਰੋਮਨੇਸਕਿਊ ਅੰਦਾਜ਼ ਵਿੱਚ ਸ਼ੁਰੂ ਹੋਈ ਸੀ ਅਤੇ 13ਵੀਂ ਸਦੀ ਵਿੱਚ ਦੁਬਾਰਾ ਗੋਥਿਕ ਅੰਦਾਜ਼ ਵਿੱਚ ਵੀ ਹੋਈ। ਅਸਲੀ ਰੋਮਨੇਸਕਿਊ ਇਮਾਰਤ ਦਾ ਕੇਵਲ 12 ਸਦੀ ਦਾ ਮਠ ਅਤੇ ਘੰਟੀ ਬੁਰਜ ਹੀ ਬਾਕੀ ਹਨ। ਘੰਟੀ ਬੁਰਜ 18ਵੀਂ ਸਦੀ ਵਿੱਚ ਪੂਰਾ ਹੋਇਆ।