ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਮ੍ਰਿਣਾਲਿਨੀ ਸਾਰਾਭਾਈ (11 ਮਈ 1918 - 21 ਜਨਵਰੀ 2016) ਇੱਕ ਮਸ਼ਹੂਰ ਭਾਰਤੀ ਕਲਾਸੀਕਲ ਨਰਤਕੀ, ਕੋਰੀਓਗ੍ਰਾਫਰ ਅਤੇ ਇੰਸਟ੍ਰਕਟਰ ਹੈ. ਉਹ ਅਹਿਮਦਾਬਾਦ ਦੇ ਸ਼ਹਿਰ ਵਿੱਚ ਨਾਚ, ਡਰਾਮਾ, ਸੰਗੀਤ ਅਤੇ puppetry ਦੀ ਸਿਖਲਾਈ ਦੇਣ ਲਈ ਇਕ ਪਰਫ਼ਾਰਮਿੰਗ ਆਰਟਸ ਦੀ ਇੰਸਟੀਚਿਊਟ, ਦਰਪਣ ਅਕੈਡਮੀ ਦੀ ਸੰਸਥਾਪਕ ਡਾਇਰੈਕਟਰ ਸੀ. ਉਸ ਨੇ ਕਲਾ ਲਈ ਆਪਣੇ ਯੋਗਦਾਨ ਦੀ ਮਾਨਤਾ ਵਜੋਂ ਬਹੁਤ ਸਾਰੇ ਡਿਸਟਿੰਗੂਇਸ਼ਡ ਅਵਾਰਡ ਅਤੇ ਪ੍ਰਸ਼ੰਸਾ ਪੱਤਰ ਪ੍ਰਾਪਤ ਕੀਤੇ ਹਨ.
ਅਨੀਤਾ ਰਤਨਮ (ਤਮਿਲ਼: அனிதா ரத்னம்; ਜਨਮ 21 ਮਈ 1954) ਇੱਕ ਨਿਪੁੰਨ ਭਾਰਤੀ ਸ਼ਾਸਤਰੀ ਅਤੇ ਸਮਕਾਲੀ ਡਾਂਸਰ ਅਤੇ ਕੋਰੀਓਗ੍ਰਾਫਰ ਹੈ, ਜਿਸ ਦਾ ਕੈਰੀਅਰ ਚਾਰ ਦਹਾਕਿਆਂ ਅਤੇ 15 ਵਿਚ ਮੁਲਕਾਂ ਤਕ ਫੈਲਿਆ ਹੈ।ਭਾਰਤ ਨਾਟਿਆਮ ਵਿਚ ਕਲਾਸੀਕਲ ਸਿਖਲਾਈ ਯਾਫਤਾ, ਉਸਨੇ ਕਥਾਕਲੀ, ਮੋਹਿਨੀਅੱਟਮ ਅਤੇ ਤਾਈ ਚੀ ਅਤੇ ਕਲਰੀਪਯੱਟੂ ਵਿਚ ਰਸਮੀ ਸਿਖਲਾਈ ਵੀ ਪ੍ਰਾਪਤ ਕੀਤੀ ਹੈ ਅਤੇ ਇਸ ਪ੍ਰਕਾਰ ਉਸਨੇ ਇਕ ਨਿਵੇਕਲੀ ਨ੍ਰਿਤ ਸ਼ੈਲੀ ਦਾ ਨਿਰਮਾਣ ਕੀਤਾ ਹੈ ਜਿਸ ਦਾ ਨਾਮ ਉਸ ਨੇ "ਨਿਓ ਭਾਰਤ ਨਾਟਿਆਮ" ਰਖਿਆ ਹੈ।
ਵਿਕਰਮ ਅੰਬਾਲਾਲ ਸਾਰਾਭਾਈ (ਗੁਜਰਾਤੀ: વિક્રમ અંબાલાલ સારાભાઇ) (12 ਅਗਸਤ 1919 - 30 ਦਸੰਬਰ 1971) ਭਾਰਤ ਦੇ ਪ੍ਰਮੁੱਖ ਵਿਗਿਆਨੀ ਸਨ। ਇਨ੍ਹਾਂ ਨੇ 86 ਵਿਗਿਆਨੀ ਸੋਧ ਪੱਤਰ ਲਿਖੇ ਅਤੇ 40 ਸੰਸਥਾਨ ਖੋਲ੍ਹੇ। ਇਨ੍ਹਾਂ ਨੂੰ ਵਿਗਿਆਨ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ 1966 ਵਿੱਚ ਭਾਰਤ ਸਰਕਾਰ ਨੇ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਸੀ। ਵਿੱਚ ਪਦਮ ਭਿਵੁਸ਼ਨ (ਭਾਰਤ ਦਾ ਦੂਸਰਾ ਸਭ to ਵੱਡਾ ਨਾਗਰਿਕ ਸਨਮਾਨ) ਦੇ ਨਾਲ ਨਵਾਜਿਆ ਗਿਆ. ਡਾ.
ਮਣਿਪੁਰੀ ਨਾਚ ਭਾਰਤੀ ਕਲਾਸੀਕਲ ਨਾਚਾਂ ਵਿਚੋਂ ਮੁੱਖ ਨਾਚ ਹੈ। ਇਸ ਦਾ ਜਨਮ ਮਨੀਪੁਰ ਵਿੱਚ ਹੋਇਆ ਜੋ ਉੱਤਰ-ਪੂਰਬੀ ਭਾਰਤ ਦਾ ਇੱਕ ਰਾਜ ਹੈ ਜਿਸਦੀ ਸਰਹੱਦ ਮਿਆਂਮਾਰ ਨਾਲ ਮਿਲਦੀ ਹੈ। ਇਹ ਨਾਚ ਰਾਧਾ ਅਤੇ ਕ੍ਰਿਸ਼ਨ ਦੀ ਨੀਤੀ ਬਾਰੇ ਹੈ, ਵਿਸ਼ੇਸ ਤੌਰ ਉੱਤੇ ਰਾਸਲੀਲਾ, ਜੋ ਇਸ ਦਾ ਕੇਂਦਰੀ ਵਿਸ਼ਾ ਹੈ ਪਰੰਤੂ,ਅਸਧਾਰਨਤਾ, ਇਨ੍ਹਾਂ ਨਾਚਾਂ ਦੇ ਦਰਸ਼ਨੀ ਅਭਿਨੈ ਵਿੱਚ ਛੈਣਾ ਅਤੇ ਮਰਦਂਗਾ ਸਾਜ਼ ਵੀ ਸ਼ਾਮਿਲ ਹਨ। ਇਸ ਕਲਾਸੀਕਲ ਨਾਚ ਦੇ ਕੁੱਝ ਉੱਘੇ ਪ੍ਰਤਿਨਿਧੀ ਗੁਰੂ ਨਾਬਾ ਕੁਮਾਰ, ਗੁਰੂ ਬਿਪੀਨ ਸਿੰਘ, ਰਾਜਕੁਮਾਰ ਸਿੰਘਜੀਤ ਸਿੰਘ, ਇਸ ਦੀ ਪਤਨੀ ਚਾਰੂ ਸੀਜਾ ਮਾਥੁਰ, ਦਰਸ਼ਨਾ ਝਾਵੇਰੀ ਅਤੇ ਇਲਮ ਇੰਦਰਾ ਦੇਵੀ ਹਨ।
ਮਿਰਣਾਲਿਨੀ ਸਾਰਾਭਾਈ ਇੱਕ ਮਸ਼ਹੂਰ ਕਲਾਸੀਕਲ ਡਾਂਸਰ ਸੀ। ਜਿਸਦਾ ਜਨਮ ਚੇਨਈ ਵਿੱਚ ਹੋਇਆ। ਉਹਨਾਂ ਨੇ ਰਵਿਦਰ ਨਾਥ ਟੈਗੋਰ ਦੀ ਨਿਗਰਾਨੀ ਹੇਠ ਸਾਂਤੀ ਨਿਕੇਤਨ ਤੋਂ ਪੜਾਈ ਕੀਤੀ। ਇਸ ਤੋਂ ਬਿਨਾਂ ਮਿਰਣਾਲਿਨੀ ਸਾਰਾਭਾਈ ਨੇ ਅਮਰੀਕਾ ਵਿੱਚ ਵੀ ਪੜਾਈ ਕੀਤੀ। ਉਹਨਾਂ ਨੇ ਭਾਰਤਨਾਟਿਅਮ ਤੇ ਕਥਾਕਲੀ ਦੀ ਸਿੱਖਿਆ ਲਈ। ਮਿਰਣਾਲਿਨੀ ਸਾਰਾਭਾਈ ਦਾ ਵਿਆਹ ਉਨੀ ਸੋ ਬਿਆਲੀ ਵਿੱਚ ਭਾਰਤ ਦੇ ਪੁਲਾੜ ਪ੍ਰੋਗਰਾਮ ਦੇ ਪਿਤਾਮਾ ਬਿਕਰਮ ਸਾਰਾਭਾਈ ਨਾਲ ਹੋਇਆ। ਉਹਨਾਂ ਦੀ ਇੱਕ ਬੇਟੀ ਮਲਿਕਾ ਜੋ ਪਰਸਿੱਧ ਡਾਂਸਰ ਹੈ ਤੇ ਇੱਕ ਬੇਟਾ ਕਾਰਤੀਕੇਘ ਹਨ। ਉਨੀ ਸੋ ਅੜਤਾਲੀ ਵਿੱਚ ਅਹਿਮਦਾਬਾਦ ਵਿੱਚ ਇੱਕ ਦਰਪਣ ਅਕੈਡਮੀ ਆਫ ਪਰਫ਼ਾਰਮਿੰਗ ਆਰਟਸ ਦੀ ਸਥਾਪਨਾ ਕੀਤੀ। ਇਸ ਸੰਸਥਾਂ ਵਿੱਚ ਅੱਜ ਤੱਕ ਅਠਾਰਾਂ ਹਜ਼ਾਰ ਵਿਦਿਆਰਥੀ ਭਾਰਤਨਾਟਿਅਮ ਤੇ ਕਥਾਕਲੀ ਦੀ ਸਿੱਖਿਆ ਲੈ ਚੁੱਕੇ ਹਨ। ਮਿਰਣਾਲਿਨੀ ਸਾਰਾਭਾਈ ਨੂੰ ਪਦਮ ਭੂਸਨ ਤੇ ਪਦਮ ਸਿਰੀ ਦੇ ਸਨਮਾਨ ਨਾਲ ਨਵਾਜਿਆ ਗਿਆ। ਸਤਾਨਵੇ ਸਾਲ ਦੀ ਉਮਰ ਤੋਂ ਬਾਅਦ ਉਹਨਾਂ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਨੂੰ ਮਨਾਉਣ ਦੀ ਸ਼ੁਰੂਆਤ 1 ਮਈ 1886 ਤੋਂ ਮੰਨੀ ਜਾਂਦੀ ਹੈ ਜਦੋਂ ਅਮਰੀਕਾ ਦੀਆਂ ਮਜ਼ਦੂਰ ਯੂਨੀਅਨਾਂ ਨੇ ਕੰਮ ਦਾ ਸਮਾਂ 8 ਘੰਟੇ ਤੋਂ ਵੱਧ ਨਾ ਰੱਖੇ ਜਾਣ ਲਈ ਹੜਤਾਲ ਕੀਤੀ ਸੀ। ਇਸ ਹੜਤਾਲ ਦੌਰਾਨ ਸ਼ਿਕਾਗੋ ਦੀ ਹੇਅ ਮਾਰਕੀਟ ਵਿੱਚ ਬੰਬ ਧਮਾਕਾ ਹੋਇਆ ਸੀ। ਇਹ ਬੰਬ ਕਿਸ ਨੇ ਸੁੱਟਿਆ ਕੋਈ ਪਤਾ ਨਹੀਂ। ਇਸ ਦੇ ਸਿੱਟੇ ਵਜੋਂ ਪੁਲੀਸ ਨੇ ਮਜਦੂਰਾਂ ਉੱਤੇ ਗੋਲੀ ਚਲਾ ਦਿੱਤੀ ਅਤੇ ਸੱਤ ਮਜਦੂਰ ਮਾਰ ਦਿੱਤੇ। "ਭਰੋਸੇਯੋਗ ਗਵਾਹਾਂ ਨੇ ਤਸਦੀਕ ਕੀਤੀ ਕਿ ਪਿਸਟਲਾਂ ਦੀਆਂ ਸਾਰੀਆਂ ਫਲੈਸ਼ਾਂ ਗਲੀ ਦੇ ਕੇਂਦਰ ਵਲੋਂ ਆਈਆਂ ਜਿਥੇ ਪੁਲਿਸ ਖੜੀ ਸੀ, ਅਤੇ ਭੀੜ ਵਲੋਂ ਇੱਕ ਵੀ ਫ੍ਲੈਸ਼ ਨਹੀਂ ਆਈ। ਇਸ ਤੋਂ ਵੀ ਅਗਲੀ ਗੱਲ, ਮੁਢਲੀਆਂ ਅਖਬਾਰੀ ਰਿਪੋਰਟਾਂ ਵਿੱਚ ਭੀੜ ਵਲੋਂ ਗੋਲੀਬਾਰੀ ਦਾ ਕੋਈ ਜ਼ਿਕਰ ਨਹੀਂ। ਮੌਕੇ ਤੇ ਇੱਕ ਟੈਲੀਗ੍ਰਾਫ ਖੰਭਾ ਗੋਲੀਆਂ ਨਾਲ ਹੋਈਆਂ ਮੋਰੀਆਂ ਨਾਲ ਪੁਰ ਹੋਇਆ ਸੀ, ਜੋ ਸਾਰੀਆਂ ਦੀਆਂ ਸਾਰੀਆਂ ਪੁਲਿਸ ਵਾਲੇ ਪਾਸੇ ਤੋਂ ਆਈਆਂ ਸਨ।" ਭਾਵੇਂ ਇਨ੍ਹਾਂ ਘਟਨਾਵਾਂ ਦਾ ਅਮਰੀਕਾ ਉੱਤੇ ਇਕਦਮ ਕੋਈ ਵੱਡਾ ਪ੍ਰਭਾਵ ਨਹੀਂ ਪਿਆ ਸੀ ਪਰ ਕੁਝ ਸਮੇਂ ਬਾਅਦ ਅਮਰੀਕਾ ਵਿੱਚ 8 ਘੰਟੇ ਕੰਮ ਕਰਨ ਦਾ ਸਮਾਂ ਨਿਸ਼ਚਿਤ ਕਰ ਦਿੱਤਾ ਗਿਆ ਸੀ। ਮੌਜੂਦਾ ਸਮੇਂ ਭਾਰਤ ਅਤੇ ਹੋਰ ਮੁਲਕਾਂ ਵਿੱਚ ਮਜ਼ਦੂਰਾਂ ਦੇ 8 ਘੰਟੇ ਕੰਮ ਕਰਨ ਸੰਬੰਧੀ ਕਾਨੂੰਨ ਲਾਗੂ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਮੁਦਨਾਕੁਡੂ ਚਿੰਨਾਸਵਾਮੀ (ਜਨਮ 22 ਸਤੰਬਰ 1954) ਇੱਕ ਮਸ਼ਹੂਰ ਵਕਤਾ, ਕਵੀ ਅਤੇ ਲੇਖਕ ਹੈ ਜਿਸਨੇ ਦਲਿਤਾਂ ਅਤੇ ਅਣਮਿੱਥੀ ਸਮਾਜਾਂ ਦੀ ਆਵਾਜ਼ ਦਾ ਸਮਰਥਨ ਕੀਤਾ। ਉਸ ਦੀਆਂ ਲਿਖਤਾਂ ਜਾਤ ਪ੍ਰਣਾਲੀ, ਛੂਤ-ਛਾਤ ਅਤੇ ਕੱਟੜਪੰਥੀਆਂ ਦੇ ਵਿਰੁੱਧ ਹਨ ਅਤੇ ਉਹਨਾਂ ਨੂੰ ਖਤਮ ਕਰਨ ਦੀ ਵਕਾਲਤ ਕਰਦੀਆਂ ਹਨ। ਉਸ ਦੀਆਂ ਰਚਨਾਵਾਂ ਦਾ ਕਈ ਭਾਰਤੀ ਭਾਸ਼ਾਵਾਂ, ਅੰਗਰੇਜ਼ੀ, ਸਪੈਨਿਸ਼ ਵਿੱਚ ਅਨੁਵਾਦ ਕੀਤਾ ਗਿਆ ਹੈ। ਉਸ ਨੂੰ ਕਰਨਾਟਕ ਸਾਹਿਤ ਅਕਾਦਮੀ ਅਵਾਰਡ ਨਾਲ ਸਨਮਾਨਤ ਕੀਤਾ ਗਿਆ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਅਹਿਮਦਾਬਾਦ ਗੁਜਰਾਤ ਪ੍ਰਦੇਸ਼ ਦਾ ਸਭ ਤੋਂ ਵੱਡਾ ਸ਼ਹਿਰ ਹੈ । ਹਿੰਦੁਸਤਾਨ ਵਿੱਚ ਇਹ ਨਗਰ ਸੱਤਵੇਂ ਸਥਾਨ ਉੱਤੇ ਹੈ । ਇੱਕਵੰਜਾ ਲੱਖ ਦੀ ਜਨਸੰਖਿਆ ਵਾਲਾ ਇਹ ਸ਼ਹਿਰ, ਸਾਬਰਮਤੀ ਨਦੀ ਦੇ ਕੰਢੇ ਬਸਿਆ ਹੋਇਆ ਹੈ। ਪਹਿਲਾਂ ਗੁਜਰਾਤ ਦੀ ਰਾਜਧਾਨੀ ਇਹੀ ਸ਼ਹਿਰ ਹੀ ਸੀ। ਉਸ ਦੇ ਬਾਅਦ ਇਹ ਸਥਾਨ ਗਾਂਧੀਨਗਰ ਨੂੰ ਦੇ ਦਿੱਤਾ ਗਿਆ। ਅਹਿਮਦਾਬਾਦ ਨੂੰ ਕਰਣਾਵਤੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਇਸ ਸ਼ਹਿਰ ਦੀ ਬੁਨਿਆਦ ਸੰਨ 1411 ਵਿੱਚ ਰੱਖੀ ਗਈ ਸੀ। ਸ਼ਹਿਰ ਦਾ ਨਾਮ ਸੁਲਤਾਨ ਅਹਿਮਦ ਸ਼ਾਹ ਉੱਤੇ ਪਿਆ ਸੀ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 28,876 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲੀਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਾਇਆ ਨਹੀਂ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ ਨੂੰ ਫੜ੍ਹਨ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਤੰਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਬੁਰਜ ਅਲ ਅਰਬ (ਅਰਬੀ: برج العرب, ਅਰਬਾਂ ਦਾ ਟਾਵਰ ) ਦੁਬਈ, ਸੰਯੁਕਤ ਅਰਬ ਅਮੀਰਾਤ ਵਿੱਚ ਸਥਿਤ ਇਕ 7-ਤਾਰਾ ਲਗਜ਼ਰੀ ਹੋਟਲ ਹੈ। ਇਹ ਦੁਨੀਆ ਦਾ ਤੀਜਾ ਸਭ ਤੋਂ ਉੱਚਾ ਹੋਟਲ ਹੈ (ਹਾਲਾਂਕਿ ਇਸਦੀ ਕੁੱਲ ਉਚਾਈ ਦਾ 39% ਗੈਰ-ਵਪਾਰਕ ਸਥਾਨ ਤੋਂ ਬਣਿਆ ਹੈ)। ਬੁਰਜ ਅਲ ਅਰਬ ਜੁਮੀਰਾਹ ਬੀਚ ਤੋਂ 280 ਮੀਟਰ (920 ਫੁੱਟ) ਦੂਰ ਇੱਕ ਨਕਲੀ ਟਾਪੂ ਤੇ ਬਣਿਆ ਹੋਇਆ ਹੈ ਅਤੇ ਇਹ ਇੱਕ ਪ੍ਰਾਈਵੇਟ ਕਰਵਿੰਗ ਬ੍ਰਿਜ ਦੁਆਰਾ ਮੇਨਲੈਂਡ ਨਾਲ ਜੁੜਿਆ ਹੋਇਆ ਹੈ। ਢਾਂਚੇ ਦੀ ਸ਼ਕਲ ਜਹਾਜ਼ ਦੇ ਬਾਦਬਾਨ ਦੇ ਰੂਪ ਵਿਚ ਤਿਆਰ ਕੀਤੀ ਗਈ ਹੈ। ਇਸਦੀ ਛੱਤ ਦੇ ਕੋਲ 210 ਮੀਟਰ (689 ਫੁੱਟ) ਦੀ ਉਚਾਈ ਤੇ ਇੱਕ ਹੈਲੀਪੈਡ ਹੈ।
ਲਾਲ ਸੈਨਾ ਸੋਵੀਅਤ ਸੰਘ ਦੀ ਸੈਨਾ ਨੂੰ ਆਖਦੇ ਸਨ। ਇਹਦੀ ਸ਼ੁਰੂਆਤ 1918–1922 ਦੌਰਾਨ ਰੂਸੀ ਘਰੇਲੂ ਜੰਗ ਸਮੇਂ ਉਲਟ-ਇਨਕਲਾਬੀ ਗਰੋਹਾਂ ਦਾ ਟਕਰਾ ਕਰਨ ਲਈ ਬਣੇ ਕਮਿਊਨਿਸਟ ਲੜਾਕੂ ਗਰੋਹਾਂ ਵਜੋਂ ਹੋਈ ਸੀ। ਇਹ ਨਾਮ ਜਿਆਦਾਤਰ ਦੂਜਾ ਵਿਸ਼ਵ ਯੁੱਧ ਵੇਲੇ ਵਰਤਿਆ ਗਿਆ। 1930 ਦੇ ਦਹਾਕੇ ਦੌਰਾਨ ਲਾਲ ਸੈਨਾ ਸੰਸਾਰ ਦੀਆਂ ਸਭ ਤੋਂ ਤਾਕਤਵਰ ਸੈਨਾਵਾਂ ਵਿੱਚੋਂ ਇੱਕ ਸੀ।1917 ਦੀ ਅਕਤੂਬਰ ਦੀ ਕ੍ਰਾਂਤੀ (ਲਾਲ ਅਕਤੂਬਰ ਜਾਂ ਬੋਲੋਸ਼ੇਵ ਕ੍ਰਾਂਤੀ) ਦੇ ਤੁਰੰਤ ਬਾਅਦ ਫ਼ੌਜ ਦੀ ਸਥਾਪਨਾ ਕੀਤੀ ਗਈ ਸੀ।ਰੂਸੀ ਘਰੇਲੂ ਜੰਗ ਦੌਰਾਨ ਬੋਲਸ਼ੇਵਿਕਾਂ ਨੇ ਆਪਣੇ ਦੁਸ਼ਮਣਾਂ ਦੇ ਫੌਜੀ ਕਨੈਬੈਂਡੇਸ਼ਨਜ਼ (ਖਾਸ ਤੌਰ ਤੇ ਵੱਖੋ-ਵੱਖਰੇ ਗਰੁੱਪਾਂ ਨੂੰ ਇਕੱਠੇ ਸਮੂਹਿਕ ਤੌਰ ਤੇ ਵਾਈਟ ਆਰਮੀ ਕਿਹਾ ਜਾਂਦਾ ਹੈ) ਦਾ ਵਿਰੋਧ ਕਰਨ ਲਈ ਇੱਕ ਫੌਜ ਤਿਆਰ ਕੀਤੀ।ਸੋਵੀਅਤ ਫ਼ੌਜ" ਦਾ ਅਧਿਕਾਰਕ ਨਾਮ ਲੈ ਕੇ, ਫਰਵਰੀ 1946 ਵਿਚ, ਸੋਵੀਅਤ ਨੇਵੀ ਦੇ ਨਾਲ ਲਾਲ ਫ਼ੌਜ ਨੇ ਸੋਵੀਅਤ ਫ਼ੌਜਾਂ ਦੀ ਮੁੱਖ ਧਾਰਾ ਦਾ ਸੰਵਿਧਾਨ ਤਿਆਰ ਕੀਤਾ।ਇਹ ਦਸੰਬਰ 1991 ਵਿੱਚ ਖਤਮ ਹੋ ਗਿਆ।ਦੂਜੇ ਵਿਸ਼ਵ ਯੁੱਧ ਦੇ ਯੂਰਪੀਅਨ ਥੀਏਟਰ ਵਿਚ ਮਿੱਤਰਤਾ ਪ੍ਰਾਪਤ ਜਿੱਤ ਵਿਚ ਲਾਲ ਫ਼ੌਜ ਨੂੰ ਨਿਰਣਾਇਕ ਭੂਮੀ-ਸ਼ਕਤੀ ਕਿਹਾ ਗਿਆ ਹੈ।
ਜਵਾਹਰ ਲਾਲ ਨਹਿਰੂ (ਕਸ਼ਮੀਰੀ: کواہرلال نہرو / जवाहरलाल नेहरू 14 ਨਵੰਬਰ 1889–27 ਮਈ 1964), ਜਿਨ੍ਹਾਂ ਨੂੰ ਅਕਸਰ ਪੰਡਤ ਜੀ ਕਹਿ ਕੇ ਸੱਦਿਆ ਜਾਂਦਾ ਸੀ, ਇੱਕ ਭਾਰਤੀ ਰਾਜਨੀਤੀਵਾਨ, ਰਾਜਨੇਤਾ ਅਤੇ ਭਾਰਤੀ ਅਜ਼ਾਦੀ ਅੰਦੋਲਨ ਦੇ ਇੱਕ ਅਹਿਮ ਆਗੂ ਸਨ। ਉਨ੍ਹਾਂ ਨੂੰ 1947 ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਦੁਆਰਾ ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਵਜੋਂ ਚੁਣਿਆ ਗਿਆ ਸੀ ਅਤੇ ਜਦੋਂ ਕਾਂਗਰਸ ਪਾਰਟੀ ਨੇ 1951 ਵਿੱਚ ਭਾਰਤ ਦੀਆਂ ਪਹਿਲੀਆਂ ਆਮ ਚੋਣਾਂ ਜਿੱਤੀਆਂ ਤਾਂ ਉਹ ਫਿਰ ਤੋਂ ਪ੍ਰਧਾਨ ਮੰਤਰੀ ਚੁਣੇ ਗਏ ਅਤੇ 27 ਮਈ 1964 ਨੂੰ ਆਪਣੀ ਮੌਤ ਤੱਕ ਇਸ ਅਹੁਦੇ ਤੇ ਬਣੇ ਰਹੇ। ਉਹ ਅੰਤਰਰਾਸ਼ਟਰੀ ਗੁੱਟ ਨਿਰਲੇਪ ਅੰਦੋਲਨ ਦੇ ਸੰਸਥਾਪਕਾਂ ਵਿੱਚੋਂ ਇੱਕ ਸਨ।
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾੳੁਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪੱਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕੳੁਕਤੀ) ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ.
ਗੁਰੂ ਅਰਜਨ ਦੇਵ ਰਚਨਾ ਕਲਾ ਪ੍ਰਬੰਧ ਤੇ ਵਿਚਾਰਧਾਰਾ
ਗੁਰੂ ਅਰਜਨ ਦੇਵ ਜੀ ਦੀ ਰਚਨਾ, ਕਲਾ ਪ੍ਰਬੰਧ ਤੇ ਵਿਚਾਰਧਾਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ।ਆਪ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਜੀ ਤੇ ਬੀਬੀ ਭਾਨੀ ਦੇ ਘਰ 15 ਅਪ੍ਰੈਲ 1563 ਈ. ਵਿੱਚ ਗੋਇੰਦਵਾਲ ਵਿਖੇ ਹੋਇਆ।ਤੀਜੇ ਗੁਰੂ ਅਮਰਦਾਸ ਜੀ ਗੁਰੂ ਅਰਜਨ ਦੇਵ ਜੀ ਦੇ ਨਾਨਾ ਜੀ ਸਨ।ਆਪ ਜੀ ਦੀ ਪਤਨੀ ਦਾ ਨਾਂ ਗੰਗਾ ਜੀ ਸੀ ਤੇ ਇਹ ਪਿੰਡ ਮਿਓ ਜਿਲ੍ਹਾ ਜਲੰਧਰ ਦੇ ਵਾਸੀ ਸਨ। ਉਹਨਾਂ ਦੇ ਇੱਕ ਹੀ ਪੁਤਰ ਹਰਿਗੋਬਿੰਦ ਜੀ ਸਨ ਜੋ ਛੇਵੇਂ ਗੁਰੂ ਹੋਏ।ਗੁਰੂ ਜੀ ਦਾ ਆਪਣੇ ਜੀਵਨ ਕਾਲ ਵਿੱਚ ਕੀਤੇ ਕਾਰਜਾਂ ਵਿਚੋਂ ਸਭ ਤੋਂ ਮਹੱਤਵਪੂਰਨ ਕਾਰਜ ਆਦਿ ਗ੍ਰੰਥ ਦੀ ਸੰਪਾਦਨਾ ਹੈ ਜਿਸ ਦੇ ਨਾਲ ਸਿੱਖ ਇਤਿਹਾਸ ਵਿੱਚ ਇੱਕ ਨਵਾਂ ਮੋੜ ਆਇਆ।ਇਸ ਗ੍ਰੰਥ ਦਾ ਸੰਕਲਨ 1604 ਈ. ਵਿੱਚ ਕੀਤਾ ਗਿਆ। ਗੁਰੂ ਅਰਜਨ ਦੇਵ ਜੀ ਨੇ ਇਸ ਵਿੱਚ ਪਹਿਲੇ 4 ਗੁਰੂਆਂ,15 ਭਗਤਾਂ, 11 ਭੱਟਾਂ ਅਤੇ ਗੁਰੂ ਘਰ ਦੇ ਨਿਕਟੀਆਂ ਦੀ ਬਾਣੀ ਨੂੰ ਸ਼ਾਮਿਲ ਕੀਤਾ। ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਵੱਧ ਬਾਣੀ ਗੁਰੂ ਅਰਜਨ ਦੇਵ ਜੀ ਦੀ ਹੈ।ਆਪਣੇ ਵਿਚਾਰਾਂ ਲਈ ਦ੍ਰਿੜਤਾ ਤੇ ਨਿਸਚੇ ਨੂੰ ਪ੍ਰਗਟਾਉਂਦਿਆਂ ਗੁਰੂ ਜੀ ਨੇ, ਸਮੇਂ ਦੀ ਸਰਕਾਰ ਦੀ ਈਨ ਨਾ ਮੰਨ, 1606 ਈ.
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਮਾਘੀ ਇੱਕ ਪੰਜਾਬੀ ਤਿਉਹਾਰ ਹੈ। ਹਿੰਦੀ ਵਿੱਚ ਇਸਨੂੰ ਮਕਰ ਸਕ੍ਰਾਂਤੀ ਕਿਹਾ ਜਾਂਦਾ ਹੈ। ਇਹ ਤਿਉਹਾਰ ਸਾਰੇ ਭਾਰਤ ਵਿੱਚ ਠੰਡ ਵਿੱਚ ਪੱਕੀ ਫ਼ਸਲ ਦਾ ਜ਼ਸ਼ਨ ਮਨਾਉਣ ਲਈ ਮਨਾਇਆ ਜਾਂਦਾ ਹੈ। ਮਾਘੀ, ਪੰਜਾਬੀ ਕਲੈਂਡਰ ਮੁਤਾਬਿਕ ਮਾਘ ਮਹੀਨੇ ਦੇ ਪਹਿਲੇ ਦਿਨ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮਨਾਈ ਜਾਂਦੀ ਹੈ। ਮਾਘੀ ਮਕ੍ਰ ਸੰਕ੍ਰਾਤੀ ਤਿਓਹਾਰ ਦਾ ਪੰਜਾਬੀ ਨਾਂ ਹੈ, ਜੋਕਿ ਠੰਡ ਦੀ ਸੰਗਰਾਂਦ ਦਾ ਤਿਓਹਾਰ ਹੈ ਤੇ ਇਸਨੂੰ ਸਰਦੀ ਵਾਡੀ ਦੇ ਤਿਓਹਾਰ ਦੇ ਰੂਪ ਵਿੱਚ ਪੂਰੇ ਭਾਰਤ ਵਿੱਚ ਮਨਾਇਆ ਜਾਂਦਾ ਹੈ I
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਕੈਥੋਲਿਕ ਗਿਰਜਾਘਰ ਦੁਨੀਆਂ ਦੇ ਇਸਾਈਆਂ ਦਾ ਸਭ ਤੋਂ ਵੱਡਾ ਚਰਚ ਹੈ, ਇਸ ਦੇ ਕਰੀਬ 120 ਕਰੋੜ ਜਣ(ਮੈਂਬਰ) ਹਨ। ਇਸਨੂੰ ਰੋਮਨ ਕੈਥੋਲਿਕ ਗਿਰਜਾਘਰ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ। ਇਸ ਦੇ ਨੇਤਾ ਪੋਪ ਹਨ ਜੋ ਧਰਮਾਧਿਅਕਸ਼ਾਂ ਦੇ ਸਮੁਦਾੲਿ ਦੇ ਪ੍ਰਧਾਨ ਹਨ। ਇਹ ਪੱਛਮੀ ਅਤੇ ਪੂਰਬੀ ਕੈਥੋਲਿਕ ਗਿਰਜਾਘਰਾਂ ਦਾ ਇੱਕ ਸਮਾਗਮ ਹੈ। ਇਹ ਆਪਣੇ ਲਕਸ਼ ਨੂੰ ਯਿਸੂ ਮਸੀਹ ਦੇ ਸਮਾਚਾਰ ਫੈਲਾਉਣ, ਸੰਸਕਾਰ ਕਰਵਾਉਣ ਅਤੇ ਦਿਅਾਲਤਾ ਧਾਰਨ ਕਰਨ ਦੇ ਰੂਪ ਵਿੱਚ ਪਰਿਭਾਸ਼ਿਤ ਕਰਦਾ ਹੈ।
ਲੋਕਧਾਰਾ (ਅੰਗਰੇਜ਼ੀ: 'Folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ ਟੂਣੇ, ਵਹਿਮ ਭਰਮ, ਲੋਕ ਸਾਜ ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਪਵਿੱਤਰ ਪਾਪੀ ਨਾਨਕ ਸਿੰਘ ਦਾ ਸ਼ਾਹਕਾਰ ਨਾਵਲ ਹੈ। ਨਾਨਕ ਸਿੰਘ ਪੰਜਾਬੀ ਨਾਵਲ ਦੇ ਦੂਜੇ ਦੌਰ ਦਾ ਬੜਾ ਮਹੱਤਵਪੂਰਨ ਨਾਵਲਕਾਰ ਹੈ। ਨਾਨਕ ਸਿੰਘ ਕੁਝ ਚੁਣਵੇਂ ਨਾਵਲਕਾਰਾਂ ਵਿਚੋਂ ਇੱਕ ਹੈ ਜਿਹਨਾਂ ਨੇ ਇੱਕ ਵੱਡੀ ਗਿਣਤੀ ਵਿੱਚ ਇੱਕ ਪਾਠਕ ਵਰਗ ਪੈਦਾ ਕੀਤਾ। ਪਵਿੱਤਰ ਪਾਪੀ ਮਨੋਵਿਗਿਆਨਕ ਛੂਹਾਂ ਦੇ ਨਾਲ ਨਾਲ ਮੱਧਵਰਗੀ ਪਰਿਵਾਰ ਦੀ ਹਾਲਤ ਦਾ ਇੱਕ ਤ੍ਰਾਸਦਿਕ ਚਿੱਤਰ ਪੇਸ਼ ਕਰਦਾ ਹੈ। ਇਸ ਨਾਵਲ ਉੱਪਰ ਇੱਕ ਫਿਲਮ ਵੀ ਬਣੀ ਸੀ ਜੋ ਇਸੇ ਨਾਂ ਤੇ ਸੀ।
ਜਨਮਸਾਖੀ ਪਰੰਪਰਾ ਪੰਜਾਬੀ ਵਾਰਤਕ ਵਿੱਚ ਮਹੱਤਵਪੂਰਨ ਸਥਾਨ ਰੱਖਦੀ ਹੈ। ਵਿਦਵਾਨਾਂ ਅਨੁਸਾਰ ‘ਸਾਖੀ` ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਸ਼ਾਕ੍ਰਸੀ` ਦਾ ਰੂਪਾਂਤਰ ਹੈ, ਜਿਸ ਦਾ ਅਰਥ ਹੈ ‘ਗਵਾਹੀ`। ਆਚਾਰਯ ਪਰਸ਼ੁਰਾਮ ਚਤੁਰਵੇਦੀ ਅਨੁਸਾਰ ਇਸ ਦਾ ਅਰਥ ਹੈ ਉਹ ਮਨੁੱਖ ਜਿਸ ਨੇ ਕਿਸੇ ਘਟਨਾ ਜਾਂ ਵਸਤੂ ਨੂੰ ਅੱਖੀ ਵੇਖਿਆ ਹੋਵੇ।`` ਰਤਨ ਸਿੰਘ ਜੱਗੀ ਅਨੁਸਾਰ, “ ‘ਜਨਮ` ਤੋਂ ਭਾਵ ਇਥੇ ਭਾਵ ਕੇਵਲ ਪੈਦਾਇਸ਼ ਨਹੀਂ ਸਗੋਂ ਸਾਰਾ ਜੀਵਨ ਹੈ। ਇਸ ਤਰ੍ਹਾਂ ਸਥੂਲ ਰੂਪ ਵਿੱਚ ‘ਜਨਮਸਾਖੀ` ਤੋਂ ਭਾਵ ਕਿਸੇ ਮਹਾਂਪੁਰਸ਼ ਦਾ ਅਧਿਆਤਮਿਕ ਜੀਵਨ-ਬ੍ਰਿਤਾਂਤ ਹੈ।`` ਭਾਈ ਕਾਨ੍ਹਸਿੰਘ ਨੇ ਗੁਰਬਾਣੀ ਦੀ ਇੱਕ ਤੁਕ (ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇੱਕ ਸਾਖੀ)ਦੇ ਆਧਾਰ ਤੇ ਇਸ ਦਾ ਅਰਥ ਇਤਿਹਾਸ ਅਥਵਾ ਕਥਾ,ਜੋਅੱਖੀਂ ਡਿਠੀ ਕਹੀ ਗਈ ਹੋਵੇ` ਕੀਤਾ ਹੈ। ਪਰ ਜੇ ਸਾਖੀ ਸ਼ਬਦ ਦਾ ਅਰਥ ਇਸ ਦੇ ਪਰੰਪਰਾਗਤ ਪ੍ਰਯੋਗ ਦੇ ਸੰਦਰਭ ਵਿੱਚ ਕਰੀਏ ਤਾਂ ਉਕਤ ਤੁੱਕ ਵਿੱਚ ਇਹ ‘ਗੁਰੂ ਦੇ ਬਚਨ` ਲਈ ਵੀ ਵਰਤਿਆ ਗਿਆ ਹੈ।ਪ੍ਰੋ.
ਭਾਸ਼ਾ ਸੰਚਾਰ ਦੀਆਂ ਕਠਿਨ ਪ੍ਰਣਾਲੀਆਂ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਵਰਤੋਂ ਕਰਨ ਦੀ ਮਨੁੱਖੀ ਸਮਰੱਥਾ ਹੁੰਦੀ ਹੈ, ਅਤੇ ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦੀ ਕੋਈ ਵਿਸ਼ੇਸ਼ ਉਦਾਹਰਨ ਹੁੰਦੀ ਹੈ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ। ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 99.8ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਮਿਲਖਾ ਸਿੰਘ (ਜਨਮ 17 ਅਕਤੂਬਰ 1935) ਜੋ ਕੇ ਉਡਣਾ ਸਿੱਖ (ਫਲਾਇੰਗ ਸਿੱਖ) ਕਰ ਕੇ ਵੀ ਜਾਣੇ ਜਾਂਦੇ ਹਨ, ਇੱਕ ਭਾਰਤੀ ਦੌੜਾਕ ਹਨ, ਜਿਨ੍ਹਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ। 2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ ਵਿਚ ਕਾਮਨਵੈਲਥ ਖੇਡਾਂ ਵਿਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦੇ ਅਜਿਹੇ ਇੱਕ ਮਾਤਰ ਅਥਲੀਟ ਸਨ ਜਿਨ੍ਹਾਂ ਨੇ ਭਾਰਤ ਨੂੰ ਅਥਲੈਟਿਕ ਵਿਚ ਵਿਅਕਤੀਗਤ ਸੋਨੇ ਦਾ ਤਗਮਾ ਦਿਵਾਇਆ। ਮਿਲਖਾ ਸਿੰਘ ਨੂੰ ਖੇਡਾਂ ਵਿਚ ਉਨ੍ਹਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉਚਾ ਨਾਗਰਿਕ ਐਵਾਰਡ "ਪਦਮ ਸ੍ਰੀ" ਨਾਲ ਨਿਵਾਜ਼ਿਆ ਗਿਆ। ਇਹ ਗੌਲਫ ਖਿਡਾਰੀ ਜੀਵ ਮਿਲਖਾ ਸਿੰਘ ਦੇ ਪਿਤਾ ਹਨ।
ਤਜਰਬਾ ਜਾਂ ਅਨੁਭਵ ਕਿਸੇ ਇਵੈਂਟ ਜਾਂ ਵਿਸ਼ੇ ਦੇ ਅਜਿਹੇ ਭਰਪੂਰ ਗਿਆਨ ਜਾਂ ਨਿਪੁੰਨਤਾ ਨੂੰ ਕਹਿੰਦੇ ਹਨ ਜੋ ਵਰਤਾਰੇ ਵਿਚ ਖ਼ੁਦ ਸ਼ਾਮਲ ਹੋਣ ਜਾਂ ਉਸ ਨਾਲ ਵਾਹ ਦੇ ਰਾਹੀਂ ਪ੍ਰਾਪਤ ਹੋਇਆ ਹੋਵੇ। ਫ਼ਲਸਫ਼ੇ ਵਿਚ "ਅਨੁਭਵ-ਸਿੱਧ ਗਿਆਨ" ਜਾਂ "ਨਿਰਖ-ਅਧਾਰਿਤ ਗਿਆਨ" ਵਰਗੇ ਸੰਕਲਪ ਤਜਰਬੇ ਦੇ ਆਧਾਰ ਤੇ ਗਿਆਨ ਲਈ ਵਰਤੇ ਜਾਂਦੇ ਹਨ। ਇੱਕ ਵਿਸ਼ੇਸ਼ ਖੇਤਰ ਵਿੱਚ ਕਾਫ਼ੀ ਅਨੁਭਵ ਵਾਲੇ ਵਿਅਕਤੀ ਨੂੰ ਇੱਕ ਮਾਹਰ ਜਾਂ ਅਨੁਭਵੀ/ ਤਜਰਬੇਕਾਰ ਵਜੋਂ ਮਾਣ ਪ੍ਰਾਪਤ ਹੋ ਸਕਦਾ ਹੈ। ਤਜਰਬੇ ਦਾ ਸੰਕਲਪ ਆਮ ਤੌਰ ਤੇ ਪ੍ਰਸਤਾਵਤ ਗਿਆਨ ਦੀ ਬਜਾਏ ਕੁਝ ਕਰਨ ਦੇ ਤਰੀਕੇ ਦੀ ਜਾਣਕਾਰੀ ਦਾ ਲਖਾਇਕ ਹੈ: ਕਿਤਾਬੀ-ਘੋਟੇ ਦੀ ਬਜਾਏ ਸਿਧੇ ਕੰਮ ਕਰਕੇ ਸਿਖਲਾਈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦੀ ਅਭਿਵਿਅਕਤੀ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਅਲੱਗ-2 ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ।“ਸੂਫ਼ੀ ਮਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋਂ ਜਿਹਾ ਹੀ ਸੀ ਫ਼ਰਕ ਕੇਂਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟ ਲਟ ਬਲਦੀ ਲਾਟ।”1.
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।