ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਵੇਸਟ ਜੇਟ ਏਅਰਲਾਈਨਜ਼ ਲਿਮਟਿਡ ਇੱਕ ਕੈਨੇਡੀਅਨ ਏਅਰਲਾਈਨ ਹੈ ਜਿਸ ਦੀ ਸ਼ੁਰੁਆਤ ਦੇਸ਼ ਦੀਆ ਦੂਸਰਿਆ ਪ੍ਰਮੁੱਖ ਏਅਰ ਲਾਇਨ ਦੇ ਮੁਕਾਬਲੇ ਵਿੱਚ ਇੱਕ ਸਸਤੀ ਏਅਰ ਲਾਇਨ ਦੇ ਤੋਰ ਤੇ ਕੀਤੀ ਗਈ ਸੀ. ਵੇਸਟ ਜੇਟ ਕੈਨੇਡਾ ਤੋ 100 ਸਥਾਨਾ ਵਾਸਤੇ ਉਡਾਨਾ ਤੇ ਚਾਰਟਰ ਉਡਾਨਾ ਦੀ ਸੇਵਾ ਦਿੰਦੀ ਹੈ. ਸੰਯੁਕਤ ਰਾਜ ਅਮਰੀਕਾ , ਯੂਰਪ, ਮੈਕਸੀਕੋ, ਮੱਧ ਅਮਰੀਕਾ ਅਤੇ ਕੈਰੇਬੀਅਨ ਇਸ ਵਿੱਚੋ ਪ੍ਰਮੁੱਖ ਹਨ.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਨੀਦਰਲੈੰਡ (ਡੱਚ: Nederland) ਉਤਲੇ ਲੈਂਦੇ ਯੂਰਪ ਚ ਇੱਕ ਦਸ਼ ਹੈ। ਏਦੇ ਉੱਤਰ ਤੇ ਲੈਂਦੇ ਵੱਲ ਉਤਲਾ ਸਮੁੰਦਰ, ਦੱਖਣ ਚ ਬੀਲਜੀਮ ਤੇ ਚੜ੍ਹਦੇ ਪਾਸੇ ਜਰਮਨੀ ਹੈ। ਇਹ ਪਾਰਲੀਮਾਨੀ ਲੋਕ ਰਾਜ ਹੈ। ਈਦਾ ਰਾਜਗੜ੍ਹ ਐਮਸਟਰਡੈਮ ਹੈ। ਸਰਕਾਰ ਦੀ ਕੁਰਸੀ ਹੈਗ਼ ਚ ਹੈ। ਨੀਦਰਲੈੰਡ ਦਾ 25/ ਥਾਂ ਤੇ 21 / ਲੋਕ ਸਮੁੰਦਰ ਦੀ ਪੱਧਰ ਤੋਂ ਥੱਲੇ ਵਸਦੇ ਨੇਂ ਤੇ ਈਦਾ 50/ ਥਾਂ ਸਮੁੰਦਰ ਦੀ ਪੱਧਰ ਤੋਂ ਇੱਕ ਮੀਟਰ ਉੱਚਾ ਹੈ। ਇਸੇ ਲਈ ਈਦਾ ਨਾਂ ਨੀਦਰਲੈੰਡ ਯਾਨੀ ਨੀਵਾਂ ਦੇਸ਼ ਹੈ। ਇਹ ਇੱਕ ਪੱਧਰਾ ਦੇਸ਼ ਹੈ ਤੇ ਥੱਲੇ ਕਜ ਅਜੇ ਥਾਂ ਨੇਂ। ਏਦੇ ਚੋਂ ਰਹਾਇਨ ਮੀਵਜ਼ ਤੇ ਸ਼ੀਲਡਟ ਦਰਿਆ ਵਿਕਦੇ ਨੇਂ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਵਿਕੀ (Eng:/ wɪki/), ਉਹ ਵੈਬਸਾਈਟ ਹੈ ਜਿਸਤੇ ਉਪਯੋਗਕਰਤਾਵਾਂ ਨੇ ਇਕਸਾਰ ਰੂਪ ਨਾਲ ਵੈਬ ਬ੍ਰਾਊਜ਼ਰ ਤੋਂ ਸਮੱਗਰੀ ਅਤੇ ਸੰਸ਼ੋਧਨ ਨੂੰ ਸੰਸ਼ੋਧਿਤ ਕੀਤਾ ਹੈ। ਇੱਕ ਆਮ ਵਿਕੀ ਵਿੱਚ, ਅੱਖਰਾਂ ਨੂੰ ਸਧਾਰਨ ਮਾਰਕਅਪ ਭਾਸ਼ਾ ਦੀ ਵਰਤੋਂ ਨਾਲ ਲਿਖਿਆ ਜਾਂਦਾ ਹੈ ਅਤੇ ਅਕਸਰ ਇੱਕ ਅਮੀਰ-ਟੇਕਸਟ ਐਡੀਟਰ ਦੀ ਮਦਦ ਨਾਲ ਸੰਪਾਦਿਤ ਹੁੰਦਾ ਹੈ। ਇੱਕ ਵਿਕੀ ਨੂੰ ਵਿਕੀ ਸੌਫਟਵੇਅਰ ਦੀ ਵਰਤੋਂ ਕਰਕੇ ਚਲਾਇਆ ਜਾਂਦਾ ਹੈ, ਜਿਸ ਨੂੰ ਵਿਕੀ ਇੰਜਣ ਵਜੋਂ ਜਾਣਿਆ ਜਾਂਦਾ ਹੈ। ਇੱਕ ਵਿਕੀ ਇੰਜਣ ਇਕ ਕਿਸਮ ਦਾ ਵਿਸ਼ਾ ਪ੍ਰਬੰਧਨ ਪ੍ਰਣਾਲੀ ਹੈ, ਪਰ ਇਹ ਬਲੌਗ ਸੌਫਟਵੇਅਰਸ ਸਮੇਤ ਬਹੁਤ ਸਾਰੇ ਹੋਰ ਪ੍ਰਣਾਲੀਆਂ ਤੋਂ ਵੱਖਰਾ ਹੈ, ਜਿਸ ਵਿੱਚ ਕਿਸੇ ਵੀ ਪਰਿਭਾਸ਼ਿਤ ਮਾਲਕ ਜਾਂ ਨੇਤਾ ਦੇ ਬਿਨਾਂ ਸਮੱਗਰੀ ਤਿਆਰ ਕੀਤੀ ਗਈ ਹੈ, ਅਤੇ ਵਿਕਰੀਆਂ ਦੇ ਬਹੁਤ ਘੱਟ ਅਸਥਿਰ ਢਾਂਚਾ ਹੈ, ਜਿਸਦੇ ਅਨੁਸਾਰ ਢਾਂਚੇ ਨੂੰ ਉਭਰਨ ਦੀ ਇਜਾਜ਼ਤ ਉਪਭੋਗਤਾਵਾਂ ਦੀਆਂ ਲੋੜਾਂ ਵਰਤੋਂ ਵਿਚ ਕਈ ਵੱਖੋ ਵੱਖਰੇ ਵਿਕੀ ਦੇ ਇੰਜਨ ਹਨ, ਦੋਵੇਂ ਸਟੈਂਡਅਲੋਨ ਅਤੇ ਹੋਰ ਸਾਫਟਵੇਅਰ ਦਾ ਹਿੱਸਾ, ਜਿਵੇਂ ਬੱਗ ਟਰੈਕਿੰਗ ਸਿਸਟਮ। ਕੁਝ ਵਿਕੀ ਇੰਜਣ ਓਪਨ ਸੋਰਸ ਹਨ, ਜਦਕਿ ਦੂਜੇ ਮਲਕੀਅਤ ਹਨ। ਕੁਝ ਪਰਮਿਟ ਵੱਖ ਵੱਖ ਫੰਕਸ਼ਨਾਂ ਤੇ ਨਿਯੰਤਰਣ (ਐਕਸੈਸ ਦੇ ਪੱਧਰ); ਉਦਾਹਰਨ ਲਈ, ਸੰਪਾਦਨਾਂ ਦੇ ਅਧਿਕਾਰ ਸਮੱਗਰੀ ਬਦਲਣ, ਜੋੜਨ ਜਾਂ ਹਟਾਉਣ ਦੀ ਆਗਿਆ ਦੇ ਸਕਦੇ ਹਨ। ਹੋਰ ਪਹੁੰਚ ਨਿਯੰਤਰਣ ਲਾਗੂ ਕੀਤੇ ਬਿਨਾਂ ਪਹੁੰਚ ਦੀ ਇਜਾਜ਼ਤ ਦੇ ਸਕਦੇ ਹਨ। ਸਮਗਰੀ ਨੂੰ ਵਿਵਸਥਿਤ ਕਰਨ ਲਈ ਹੋਰ ਨਿਯਮ ਲਾਗੂ ਕੀਤੇ ਜਾ ਸਕਦੇ ਹਨ। ਆਨਲਾਈਨ ਐਨਸਾਈਕਲੋਪੀਡੀਆ ਪ੍ਰੋਜੈਕਟ ਵਿਕੀਪੀਡੀਆ, ਤਕਰੀਬਨ ਸਭ ਤੋਂ ਪ੍ਰਸਿੱਧ ਵਿਕੀ-ਅਧਾਰਿਤ ਵੈਬਸਾਈਟ ਹੈ, ਅਤੇ ਇਹ ਸੰਸਾਰ ਦੇ ਕਿਸੇ ਵੀ ਕਿਸਮ ਦੀਆਂ ਸਭ ਤੋਂ ਵੱਧ ਸਭ ਤੋਂ ਵੱਧ ਵੇਖੀਆਂ ਜਾਣ ਵਾਲੀਆਂ ਸਾਈਟਾਂ ਵਿੱਚੋਂ ਇੱਕ ਹੈ, ਜਿਸ ਨੂੰ 2007 ਤੋਂ ਬਾਅਦ ਦਸਾਂ ਵਿੱਚ ਦਰਜਾ ਦਿੱਤਾ ਗਿਆ ਹੈ। ਵਿਕੀਪੀਡੀਆ ਇੱਕ ਵਿਕੀ ਨਹੀਂ ਹੈ ਬਲਕਿ ਸੈਂਕੜੇ ਵਿਕੀਆਂ ਦਾ ਸੰਗ੍ਰਹਿ, ਹਰੇਕ ਭਾਸ਼ਾ ਲਈ ਇਕ ਜਨਤਕ ਅਤੇ ਪ੍ਰਾਈਵੇਟ ਦੋਨਾਂ ਵਿਚ ਹਜ਼ਾਰਾਂ ਹੋਰ ਵਿਕਰੀਆਂ ਦੀ ਵਰਤੋਂ ਕੀਤੀ ਗਈ ਹੈ, ਜਿਸ ਵਿਚ ਵਿਕੀਸ਼ਨ ਦਾ ਕੰਮ ਗਿਆਨ ਪ੍ਰਬੰਧਨ ਸਾਧਨਾਂ, ਨਾਟੈਕਿੰਗ ਸੰਦਾਂ, ਕਮਿਊਨਿਟੀ ਵੈੱਬਸਾਈਟਾਂ ਅਤੇ ਇੰਟਰਰੇਟਸ ਦੇ ਰੂਪ ਵਿਚ ਹੈ। ਅੰਗਰੇਜ਼ੀ ਭਾਸ਼ਾ ਦੇ ਵਿਕੀਪੀਡੀਆ ਵਿਚ ਲੇਖਾਂ ਦਾ ਸਭ ਤੋਂ ਵੱਡਾ ਸੰਗ੍ਰਹਿ ਹੈ; ਸਤੰਬਰ 2016 ਤਕ, ਇਸ ਕੋਲ ਪੰਜ ਲੱਖ ਤੋਂ ਵੱਧ ਲੇਖ ਸਨ। ਵਾਰਡ ਕਨਿੰਘਮ, ਪਹਿਲੇ ਵਿਕੀ ਸੌਫਟਵੇਅਰ ਦੇ ਵਿਕਸਤ, ਵਿਕੀਵਕੀਵੈਬ, ਨੇ ਮੂਲ ਰੂਪ ਵਿੱਚ ਇਸ ਨੂੰ "ਸਭ ਤੋਂ ਆਸਾਨ ਆਨਲਾਈਨ ਡਾਟਾਬੇਸ ਜੋ ਸੰਭਵ ਤੌਰ ਤੇ ਕੰਮ ਕਰ ਸਕਦਾ ਸੀ" ਦੇ ਰੂਪ ਵਿੱਚ ਦਰਸਾਇਆ.
ਮਿਲਖਾ ਸਿੰਘ (ਜਨਮ 17 ਅਕਤੂਬਰ 1935) ਜੋ ਕੇ ਉਡਣਾ ਸਿੱਖ (ਫਲਾਇੰਗ ਸਿੱਖ) ਕਰ ਕੇ ਵੀ ਜਾਣੇ ਜਾਂਦੇ ਹਨ, ਇੱਕ ਭਾਰਤੀ ਦੌੜਾਕ ਹਨ, ਜਿਨ੍ਹਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ। 2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ ਵਿਚ ਕਾਮਨਵੈਲਥ ਖੇਡਾਂ ਵਿਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦੇ ਅਜਿਹੇ ਇੱਕ ਮਾਤਰ ਅਥਲੀਟ ਸਨ ਜਿਨ੍ਹਾਂ ਨੇ ਭਾਰਤ ਨੂੰ ਅਥਲੈਟਿਕ ਵਿਚ ਵਿਅਕਤੀਗਤ ਸੋਨੇ ਦਾ ਤਗਮਾ ਦਿਵਾਇਆ। ਮਿਲਖਾ ਸਿੰਘ ਨੂੰ ਖੇਡਾਂ ਵਿਚ ਉਨ੍ਹਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉਚਾ ਨਾਗਰਿਕ ਐਵਾਰਡ "ਪਦਮ ਸ੍ਰੀ" ਨਾਲ ਨਿਵਾਜ਼ਿਆ ਗਿਆ। ਇਹ ਗੌਲਫ ਖਿਡਾਰੀ ਜੀਵ ਮਿਲਖਾ ਸਿੰਘ ਦੇ ਪਿਤਾ ਹਨ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 29,106 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਮਹਾਂਦੇਵੀ ਵਰਮਾ (ਹਿੰਦੀ: महादेवी वर्मा, 26 ਮਾਰਚ 1907 - 11 ਸਤੰਬਰ 1987) ਹਿੰਦੀ ਦੀਆਂ ਸਭ ਤੋਂ ਜਿਆਦਾ ਪ੍ਰਤਿਭਾਸ਼ੀਲ ਕਵਿਤਰੀਆਂ ਵਿੱਚੋਂ ਇੱਕ ਸਨ। ਉਹ ਹਿੰਦੀ ਸਾਹਿਤ ਵਿੱਚ ਛਾਇਆਵਾਦੀ ਯੁੱਗ ਦੇ ਚਾਰ ਪ੍ਰਮੁੱਖ ਥੰਮ੍ਹਾਂ ਵਿੱਚੋਂ ਇੱਕ ਮੰਨੀ ਜਾਂਦੀ ਹੈ। ਆਧੁਨਿਕ ਹਿੰਦੀ ਦੀਆਂ ਸਭ ਤੋਂ ਸਜੀਵ ਕਵਿਤਰੀਆਂ ਵਿੱਚੋਂ ਇੱਕ ਹੋਣ ਦੇ ਕਾਰਨ ਉਸ ਨੂੰ "ਆਧੁਨਿਕ ਮੀਰਾ" ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਕਵੀ ਨਿਰਾਲਾ ਨੇ ਉਸ ਨੂੰ “ਹਿੰਦੀ ਦੇ ਵਿਸ਼ਾਲ ਮੰਦਰ ਦੀ ਸਰਸਵਤੀ” ਵੀ ਕਿਹਾ ਹੈ। ਮਹਾਂਦੇਵੀ ਨੇ ਆਜ਼ਾਦੀ ਦੇ ਪਹਿਲੇ ਦਾ ਭਾਰਤ ਵੀ ਵੇਖਿਆ ਅਤੇ ਉਸਦੇ ਬਾਅਦ ਦਾ ਵੀ। ਉਹ ਉਨ੍ਹਾਂ ਕਵੀਆਂ ਵਿੱਚੋਂ ਇੱਕ ਹੈ ਜਿਨ੍ਹਾਂ ਨੇ ਵਿਆਪਕ ਸਮਾਜ ਵਿੱਚ ਕੰਮ ਕਰਦੇ ਹੋਏ ਭਾਰਤ ਦੇ ਅੰਦਰ ਮੌਜੂਦ ਹਾਹਾਕਾਰ, ਰੁਦਨ ਨੂੰ ਵੇਖਿਆ, ਪਰਖਿਆ ਅਤੇ ਕਰੁਣ ਹੋਕੇ ਹਨੇਰੇ ਨੂੰ ਦੂਰ ਕਰਨ ਵਾਲੀ ਦ੍ਰਿਸ਼ਟੀ ਦੇਣ ਦੀ ਕੋਸ਼ਿਸ਼ ਕੀਤੀ। ਨਾ ਕੇਵਲ ਉਸ ਦੀ ਕਵਿਤਾ ਸਗੋਂ ਉਸ ਦੇ ਸਾਮਾਜ ਸੁਧਾਰ ਦੇ ਕਾਰਜ ਅਤੇ ਔਰਤਾਂ ਦੇ ਪ੍ਰਤੀ ਚੇਤਨਾ ਭਾਵ ਵੀ ਇਸ ਦ੍ਰਿਸ਼ਟੀ ਤੋਂ ਪ੍ਰਭਾਵਿਤ ਰਹੇ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਨਾਂਵ ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ, ਨਾਂਵ ਇੱਕ ਵਿਸ਼ਾਲ, ਖੁੱਲ੍ਹੀ ਸ਼ਾਬਦ ਸ਼੍ਰੇਣੀ ਦਾ ਮੈਂਬਰ ਹੈ, ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਅਲੰਕਾਰ ਸ਼ਬਦ ਅਲਮ੍ ਅਤੇ ਕਾਰ ਤੋਂ ਬਣਿਆ ਹੈ। ਅਲਮ੍ ਦਾ ਅਰਥ ਹੈ। ਸ਼ੋਭਾ (ਸਜਾਵਟ) ਅਤੇ ਪੂਰਣਤਾ। ਇਸ ਤਰ੍ਹਾਂ ਅਲੰਕਾਰ ਦਾ ਅਰਥ ਹੋਇਆ ਸ਼ੋਭਾ (ਸਜਾਵਟ) ਕਰਨ ਵਾਲਾ ਅਤੇ ਪੂਰਣਤਾ ਪ੍ਰਦਾਨ ਕਰਨ ਵਾਲਾ ਧਰਮ। ਸੰਸਕ੍ਰਿਤ ਵਿਚ ਅਲੰਕਾਰ ਸ਼ਬਦ ਦੀ ਉਤਪੱਤੀ ਦੋ ਤਰ੍ਹਾਂ ਨਾਲ ਮੰਨੀ ਗਈ ਹੈ।'ਅਲੰਕਰੋਤਿਤੀ'ਅਲੰਕਾਰ ਭਾਵ ਜੋ ਸਜਾਉਂਦਾ ਹੈ ਜਾਂ ਸ਼ਿੰਗਾਰ ਕਰਨ ਵਾਲਾ ਅਤੇ ਅੰਲਕ੍ਰਿਯਤੇ ਅਨੇਨ ਇਤਿ ਅਲੰਕਾਰ ਭਾਵ ਜਿਸ ਨਾਲ ਕਿਸੇ ਦੀ ਸਜਾਵਟ ਹੁੰਦੀ ਹੈ ਜਾਂ ਸ਼ਿੰਗਾਰ ਦਾ ਸਮਾਨ। ਜਿਸ ਦੁਆਰਾ ਕਾਵਿ ਨੂੰ ਅਲੰਕ੍ਰਿਤ ਕੀਤਾ ਜਾਵੇ ਜਾਂ ਜੋ ਕਾਵਿ ਨੂੰ ਅਲੰਕ੍ਰਿਤ ਕਰੇ,ਇਹਨਾਂ ਦੋਵਾਂ ਕਥਨਾਂ ਵਿੱਚ ਅਸਲ ਵਿਚ ਕੋਈ ਖਾਸ ਅੰਤਰ ਨਹੀਂ ਹੈ। ਦੋਵੇਂ ਵਿਉਤਪੱਤੀਆਂ ਇਹੋ ਤੱਥ ਪੇਸ਼ ਕਰਦੀਆਂ ਹਨ ਕਿ ਕਾਵਿ ਨੂੰ ਸਜਾਉਣ ਵਾਲਾ ਤੱਤ ਹੀ ਅੰਲਕਾਰ ਹੈ। ਕਵਿਤਾ ਦਾ ਮੁੱਖ ਉਦੇਸ਼ ਵਸਤੂ ਦਾ ਗਿਆਨ ਕਰਵਾਉਣਾ ਨਹੀਂ, ਬਲਕਿ ਉਸਦੇ ਭਾਵ ਜਾਂ ਰਸ ਦਾ ਸੰਚਾਰ ਕਰਨਾ ਹੁੰਦਾ ਹੈ। "ਕਿਸੇ ਦਾ ਮੁੱਖ ਸੋਹਣਾ ਹੈ" ਇੱਥੇ ਕਾਵਿ ਦਾ ਉਦੇਸ਼ ਮੁੱਖ ਨਾਲ ਸੰਬੰਧਿਤ ਨਹੀਂ, ਮੁੱਖ ਦੀ ਸੁੰਦਰਤਾ ਨਾਲ ਸੰਬੰਧਿਤ ਹੈ। ਜਦੋਂ ਮੁੱਖ ਦੀ ਸੁੰਦਰਤਾ ਦੇ ਪ੍ਰਭਾਵ ਵਿੱਚ ਹੋਰ ਖਿੱਚ ਪੈਦਾ ਕਰਨ ਲਈ ਮੁੱਖ ਦੀ ਸੁੰਦਰਤਾ ਦੇ ਨਾਲ ਹੀ ਹੋਰ ਕਾਲਪਨਿਕ ਸੁੰਦਰਤਾ ਦਾ ਸਹਾਰਾ ਲਿਆ ਜਾਂਦਾ ਹੈ, ਉੱਥੇ ਅਲੰਕਾਰ ਆਪਣੀ ਹੋਂਦ ਧਾਰਨ ਕਰਦਾ ਹੈ। ਕਵੀ ਦਾ ਉਦੇਸ਼ ਭਾਵ ਨੂੰ ਵੱਧ ਤੋਂ ਵੱਧ ਸਪਸ਼ਟ ਤੇ ਸੋਹਣੇ ਰੂਪ ਵਿਚ ਵਰਣਨ ਕਰਕੇ ਪੂਰਾ ਪ੍ਰਭਾਵ ਪੈਦਾ ਕਰਨਾ ਹੈ। ਇਸ ਪ੍ਰਭਾਵ ਦੇ ਵਾਧੇ ਲਈ ਕਵੀ ਜਿਸ ਸਾਧਨ ਦੀ ਵਰਤੋਂ ਕਰਦਾ ਹੈ, ਉਸਨੂੰ ਅਲੰਕਾਰ ਕਿਹਾ ਜਾਂਦਾ ਹੈ। ਜਿਸ ਤਰ੍ਹਾਂ ਗਹਿਣਿਆਂ ਨਾਲ ਮਨੁੱਖੀ ਮਨ ਵਿੱਚ ਖੁਸ਼ੀ ਪੈਦਾ ਹੁੰਦੀ ਹੈ,ਓੇੁਸ ਤਰ੍ਹਾਂ ਦੀ ਹੀ ਖੁਸ਼ੀ ਅਲੰਕਾਰ ਦੁਆਰਾ ਪੈਦਾ ਕਰਨ ਲਈ, ਵਿਦਵਾਨਾਂ ਨੇ ਭਾਸ਼ਾਈ ਤੱਤਾਂ ਦੀ ਢੁੱਕਵੀਂ ਵਿਉਂਤਬੰਦੀ ਤੇ ਸਜਾਵਟ ਦੇ ਨਿਯਮਾਂ ਦੀ ਸਿਰਜਨਾ ਕੀਤੀ, ਜਿਸਦੇ ਫਲਸਰੂਪ ਅਨੁਪ੍ਰਾਸ, ਯਮਕ ਆਦਿ ਵਰਗੇ ਸ਼ਬਦ ਅਲੰਕਾਰਾਂ ਦਾ ਵਿਕਾਸ ਹੋਇਆ।
ਪੰਜਾਬੀ ਸਾਹਿਤ ਆਲੋਚਨਾ ਦੇ ਜਨਮ ਸੰਬੰਧੀ ਵੱਖ-ਵੱਖ ਆਲੋਚਕਾਂ ਦੇ ਆਪਸੀ ਮੱਤਭੇਦ ਹਨ। ਕਈ ਆਲੋਚਕ ਇਸ ਆਲੋਚਨਾ ਦਾ ਆਰੰਭ ਸ੍ਰੀ ਗੁਰੂ ਨਾਨਕ ਦੇਵ ਤੋਂ ਅਤੇ ਕਈ ਆਲੋਚਕ ਬਾਬੇ ਫਰੀਦ ਦੇ ਸ਼ਲੋਕਾਂ ਤੋਂ ਆਲੋਚਨਾ ਦੇ ਵਿਕਾਸ ਦਾ ਆਰੰਭ ਮੰਨਦੇ ਹਨ। ਮੱਧਕਾਲੀ ਬੀਜ ਰੂਪ ਵਿੱਚ ਮੌਜੂਦ ਆਲੋਚਨਾ ਨੂੰ ਆਰੰਭ ਮੰਨਣ ਵਾਲੇ ਹਰਨਾਮ ਸਿੰਘ ਸ਼ਾਨ, ਜੀਤ ਸਿੰਘ ਸ਼ੀਤਲ, ਪ੍ਰੇਮ ਪ੍ਰਕਾਸ਼, ਗੁਰਚਰਨ ਸਿੰਘ, ਰਵਿੰਦਰ ਸਿੰਘ ਰਵੀ ਹਨ ਜੋ ਆਲੋਚਨਾ ਦਾ ਆਰੰਭ ਮੱਧਕਾਲੀ ਸਾਹਿਤ ਉੱਪਰ ਹੋਈਆਂ ਟਿੱਪਣੀਆਂ ਤੋਂ ਮੰਨਦੇ ਹਨ। ਪੰਜਾਬੀ ਸਾਹਿਤ ਦੀ ਆਲੋਚਨਾ ਦੀ ਸ਼ੁਰੂਆਤ ਆਧੁਨਿਕ ਕਾਲ ਵਿੱਚ ਮੰਨਣ ਵਾਲੇ ਵਿਦਵਾਨ ਹਰਿਭਜਨ ਸਿੰਘ ਭਾਟੀਆ, ਤੇਜਵੰਤ ਸਿੰਘ ਗਿੱਲ, ਸੰਤ ਸਿੰਘ ਸੇਖੋਂ, ਆਦਿ ਹਨ। ਕਿਸੇ ਵੀ ਇੱਕ ਸਾਹਿਤਕਾਰ/ਆਲੋਚਕ ਨੂੰ ਅਧਾਰ ਕੇ ਅਸੀਂ ਪੰਜਾਬੀ ਆਲੋਚਨਾ ਦਾ ਆਰੰਭ ਨਹੀਂ ਮਿੱਥ ਸਕਦੇ। ਇਸ ਸਬੰਧ ਵਿੱਚ ਹਰਿਭਜਨ ਸਿੰਘ ਭਾਟੀਆ ਦਾ ਕਥਨ ਵਿਚਾਰਯੋਗ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਮਈ 2018 ਮੁਤਾਬਿਕ ਇਸ ਵਿਕੀ ’ਤੇ 29,105 ਲੇਖ ਹਨ ਅਤੇ ਇਸ ਦੇ ਕੁੱਲ 23,280 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,27,572 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.32.0-wmf.3 (e3cf869) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 5 ਜਨਵਰੀ 2016 ਤੱਕ ਇਸ ਦੀ ਸਾਈਟ ਤੇ 20,414 ਲੇਖ ਸਨ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਜੂਆ ਇੱਕ ਖੇਡ ਜਾਂ ਬੁਰੀ ਲਤ ਹੈ, ਜੋ ਸ਼ਰਤ਼ ਲਗਾਕੇ ਖੇਡੀ ਜਾਂਦੀ ਹੈ। ਇਹਦੀ ਕਾਰਜਵਿਧੀ ਲਾਲਚ ਦੀ ਮਨੁੱਖੀ ਬਿਰਤੀ ਦੁਆਲੇ ਘੁੰਮਦੀ ਹੈ। ਕਿਰਤ ਕੀਤੇ ਬਗੈਰ ਜਲਦੀ ਅਮੀਰ ਹੋਣ ਦੀ ਜਾਂ ਪੈਸਾ ਕਮਾਉਣ ਦੀ ਤਾਂਘ ਇਸ ਦੀ ਮੁੱਖ ਪ੍ਰੇਰਕ ਸ਼੍ਹ੍ਕਤੀ ਹੁੰਦੀ ਹੈ। ਇਸ ਦਾ ਦੂਜਾ ਪੱਖ ਦਾਅ ਵਜੋਂ ਲਾਇਆ ਪੈਸਾ ਜਾਂ ਹੋਰ ਕੋਈ ਕੀਮਤੀ ਚੀਜ਼ ਹਾਰਨ ਦਾ ਖਤਰਾ ਮੁੱਲ ਲੈਣਾ ਹੈ। ਜੂਏ ਦਾ ਅਧਾਰ ਅਨੇਕ ਕਿਸਮ ਦੀਆਂ ਖੇਡਾਂ ਹੁੰਦੀਆਂ ਹਨ ਜਿਹਨਾਂ ਦੇ ਨਤੀਜੇ ਅਨਿਸਚਿਤ ਹੁੰਦੇ ਹਨ।
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਨੂੰ ਮਨਾਉਣ ਦੀ ਸ਼ੁਰੂਆਤ 1 ਮਈ 1886 ਤੋਂ ਮੰਨੀ ਜਾਂਦੀ ਹੈ ਜਦੋਂ ਅਮਰੀਕਾ ਦੀਆਂ ਮਜ਼ਦੂਰ ਯੂਨੀਅਨਾਂ ਨੇ ਕੰਮ ਦਾ ਸਮਾਂ 8 ਘੰਟੇ ਤੋਂ ਵੱਧ ਨਾ ਰੱਖੇ ਜਾਣ ਲਈ ਹੜਤਾਲ ਕੀਤੀ ਸੀ। ਇਸ ਹੜਤਾਲ ਦੌਰਾਨ ਸ਼ਿਕਾਗੋ ਦੀ ਹੇਅ ਮਾਰਕੀਟ ਵਿੱਚ ਬੰਬ ਧਮਾਕਾ ਹੋਇਆ ਸੀ। ਇਹ ਬੰਬ ਕਿਸ ਨੇ ਸੁੱਟਿਆ ਕੋਈ ਪਤਾ ਨਹੀਂ। ਇਸ ਦੇ ਸਿੱਟੇ ਵਜੋਂ ਪੁਲੀਸ ਨੇ ਮਜਦੂਰਾਂ ਉੱਤੇ ਗੋਲੀ ਚਲਾ ਦਿੱਤੀ ਅਤੇ ਸੱਤ ਮਜਦੂਰ ਮਾਰ ਦਿੱਤੇ। "ਭਰੋਸੇਯੋਗ ਗਵਾਹਾਂ ਨੇ ਤਸਦੀਕ ਕੀਤੀ ਕਿ ਪਿਸਟਲਾਂ ਦੀਆਂ ਸਾਰੀਆਂ ਫਲੈਸ਼ਾਂ ਗਲੀ ਦੇ ਕੇਂਦਰ ਵਲੋਂ ਆਈਆਂ ਜਿਥੇ ਪੁਲਿਸ ਖੜੀ ਸੀ, ਅਤੇ ਭੀੜ ਵਲੋਂ ਇੱਕ ਵੀ ਫ੍ਲੈਸ਼ ਨਹੀਂ ਆਈ। ਇਸ ਤੋਂ ਵੀ ਅਗਲੀ ਗੱਲ, ਮੁਢਲੀਆਂ ਅਖਬਾਰੀ ਰਿਪੋਰਟਾਂ ਵਿੱਚ ਭੀੜ ਵਲੋਂ ਗੋਲੀਬਾਰੀ ਦਾ ਕੋਈ ਜ਼ਿਕਰ ਨਹੀਂ। ਮੌਕੇ ਤੇ ਇੱਕ ਟੈਲੀਗ੍ਰਾਫ ਖੰਭਾ ਗੋਲੀਆਂ ਨਾਲ ਹੋਈਆਂ ਮੋਰੀਆਂ ਨਾਲ ਪੁਰ ਹੋਇਆ ਸੀ, ਜੋ ਸਾਰੀਆਂ ਦੀਆਂ ਸਾਰੀਆਂ ਪੁਲਿਸ ਵਾਲੇ ਪਾਸੇ ਤੋਂ ਆਈਆਂ ਸਨ।" ਭਾਵੇਂ ਇਨ੍ਹਾਂ ਘਟਨਾਵਾਂ ਦਾ ਅਮਰੀਕਾ ਉੱਤੇ ਇਕਦਮ ਕੋਈ ਵੱਡਾ ਪ੍ਰਭਾਵ ਨਹੀਂ ਪਿਆ ਸੀ ਪਰ ਕੁਝ ਸਮੇਂ ਬਾਅਦ ਅਮਰੀਕਾ ਵਿੱਚ 8 ਘੰਟੇ ਕੰਮ ਕਰਨ ਦਾ ਸਮਾਂ ਨਿਸ਼ਚਿਤ ਕਰ ਦਿੱਤਾ ਗਿਆ ਸੀ। ਮੌਜੂਦਾ ਸਮੇਂ ਭਾਰਤ ਅਤੇ ਹੋਰ ਮੁਲਕਾਂ ਵਿੱਚ ਮਜ਼ਦੂਰਾਂ ਦੇ 8 ਘੰਟੇ ਕੰਮ ਕਰਨ ਸੰਬੰਧੀ ਕਾਨੂੰਨ ਲਾਗੂ ਹੈ।
ਸਿੰਧ ਘਾਟੀ ਸਭਿਅਤਾ (3300–1300 ਈ. ਪੂ.; ਪ੍ਰੋਢ ਕਾਲ 2600–1900 ਈ. ਪੂ.) ਸੰਸਾਰ ਦੀਆਂ ਪ੍ਰਾਚੀਨ ਨਦੀ ਘਾਟੀ ਸਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸਭਿਅਤਾ ਸੀ। ਇਹ ਹੜੱਪਾ ਸਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਜੋ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ । ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿੱਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕੜਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਬ੍ਰਿਟਿਸ਼ ਲਾਇਬ੍ਰੇਰੀ ਯੂਨਾਈਟਿਡ ਕਿੰਗਡਮ ਦੀ ਕੌਮੀ ਲਾਇਬਰੇਰੀ ਹੈ ਅਤੇ ਸੂਚੀਬੱਧ ਕੀਤੀਆਂ ਗਈਆਂ ਮੱਦਾਂ ਦੀ ਗਿਣਤੀ ਦੇ ਪੱਖੋਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਲਾਇਬਰੇਰੀਆਂ ਵਿੱਚੋਂ ਇੱਕ ਹੈ। ਇਸ ਵਿੱਚ ਬਹੁਤ ਸਾਰੇ ਦੇਸ਼ਾਂ ਤੋਂ 17 ਕਰੋੜ ਤੋਂ ਵੱਧ ਮੱਦਾਂ ਹਨ। ਇੱਕ ਕਾਨੂੰਨੀ ਜਮ੍ਹਾਂ ਲਾਇਬਰੇਰੀ ਹੋਣ ਦੇ ਨਾਤੇ, ਬ੍ਰਿਟਿਸ਼ ਲਾਇਬ੍ਰੇਰੀ ਨੂੰ ਯੂਨਾਈਟਿਡ ਕਿੰਗਡਮ ਅਤੇ ਆਇਰਲੈਂਡ ਵਿਚ ਪੈਦਾ ਕੀਤੀਆਂ ਗਈਆਂ ਸਾਰੀਆਂ ਕਿਤਾਬਾਂ ਦੀਆਂ ਕਾਪੀਆਂ ਮਿਲਦੀਆਂ ਹਨ, ਜਿਸ ਵਿਚ ਯੂ.ਕੇ.
ਉੱਲੂ (ਅੰਗਰੇਜ਼ੀ: Owl) ਪੰਛੀਆਂ ਦੇ ਆਰਡਰ ਸਟ੍ਰਿਗਿਫਾਰਮਸ ਵਿਚੋਂ ਹੁੰਦੇ ਹਨ, ਜਿਸ ਵਿਚ ਲਗਭਗ 200 ਨਸਲਾਂ ਹਨ ਜੋ ਜ਼ਿਆਦਾਤਰ ਇਕੱਲੇ ਅਤੇ ਰਾਤ ਨੂੰ ਵਧੇਰੇ ਸਰਗਰਮ ਪੰਛੀਆਂ ਵਿਚੋਂ ਇਕ ਵਿਸ਼ਾਲ, ਵਿਆਪਕ ਸਿਰ, ਦੂਰਬੀਨੀ ਨਜ਼ਰ, ਬਾਈਨੌਰਲ ਸੁਣਵਾਈ, ਤਿੱਖੇ ਤੋਲਨਾਂ, ਅਤੇ ਖਾਮੋਸ਼ ਫਲਾਈਟਾਂ ਲਈ ਢਾਲੇ ਹੋਏ ਹਨ। ਡਾਇਨੀਅਲ ਉੱਤਰੀ ਹਾਰਵ-ਆਊਲ ਅਤੇ ਗਰੈਗਰੀਅਰਸ ਬਰੋਉੰਗ ਆਊਲ ਇਹਨਾਂ ਤੋਂ ਵੱਖਰੇ ਹੁੰਦੇ ਹਨ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ । ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਪਤਝੜ, ਨੂੰ ਅਮਰੀਕੀ ਅਤੇ ਕੈਨੇਡੀਅਨ ਅੰਗਰੇਜ਼ੀ ਵਿੱਚ ਗਿਰਾਵਟ ਦੇ ਤੌਰ ਜਾਣਿਆ ਜਾਂਦਾ ਹੈ, ਇਹ ਚਾਰ ਮੌਸਮਾਂ ਵਿੱਚੋਂ ਇੱਕ ਹੈ। ਪਤਝੜ ਗਰਮੀ ਤੋਂ ਸਰਦੀ ਤੱਕ, ਸਤੰਬਰ (ਉੱਤਰੀ ਅਰਧਗੋਲ਼ਾ) ਜਾਂ ਮਾਰਚ (ਦੱਖਣੀ ਅਰਧਗੋਲ਼ਾ) ਵਿੱਚ ਤਬਦੀਲੀ ਦਾ ਸੰਕੇਤ ਕਰਦਾ ਹੈ, ਜਦੋਂ ਦਿਨ ਦਾ ਚਾਨਣ ਬਹੁਤ ਘੱਟ ਹੁੰਦਾ ਹੈ ਅਤੇ ਤਾਪਮਾਨ ਬਹੁਤ ਘੱਟ ਹੋ ਜਾਂਦਾ ਹੈ। ਇਸ ਦੀਆਂ ਮੁੱਖ ਵਿਸ਼ੇਸ਼ਤਾਵਾਂ ਵਿਚੋਂ ਇੱਕ ਦਰਖਤਾਂ ਤੋਂ ਪੱਤਿਆਂ ਦਾ ਡਿੱਗਣਾ ਹੈ। ਦੇਸੀ ਮਹੀਨਿਆਂ ਮੁਤਾਬਿਕ ਵੇਖਿਆ ਜਾਵੇ ਤਾਂ ਕੱਤਕ-ਮੱਘਰ ਦੇ ਸਮੇਂ ਵਿੱਚ ਰੁੱਖਾਂ ਦੇ ਪੱਤੇ ਝੜਦੇ ਹੁੰਦੇ ਹਨ।
ਖੇਤਰਫਲ ਜਾਂ ਰਕਬਾ ਕਿਸੇ ਦੋ-ਪਸਾਰੀ ਸਤ੍ਹਾ ਜਾਂ ਆਕਾਰ ਜਾਂ ਪੱਧਰੀ ਪਰਤ ਆਦਿ ਦਾ ਫੈਲਾਅ ਦੱਸਣ ਵਾਲਾ ਮਾਪ ਹੈ। ਇਸਨੂੰ ਕਿਸੇ ਦੱਸੀ ਹੋਈ ਮੁਟਾਈ ਦੇ ਪਦਾਰਥ ਦੀ ਉਸ ਮਾਤਰਾ ਨਾਲ ਸਮਝਿਆ ਜਾ ਸਕਦਾ ਹੈ ਜੋ ਕਿਸੇ ਆਕਾਰ ਦੇ ਨਮੂਨੇ ਬਣਾਉਣ ਵਿੱਚ ਖਰਚ ਹੋਵੇ ਜਾਂ ਲੇਪ ਦੀ ਉਹ ਮਾਤਰਾ ਜੋ ਕਿਸੇ ਉੱਪਰਲੀ ਸਤ੍ਹਾ ਨੂੰ ਇੱਕ ਵੇਰ ਲਿੱਪਣ ਲਈ ਵਰਤੀ ਜਾਵੇ। ਇਹ ਕਿਸੇ ਵਲ (ਇੱਕ-ਪਸਾਰੀ ਧਾਰਨਾ) ਦੀ ਲੰਬਾਈ ਜਾਂ ਕਿਸੇ ਠੋਸ ਪਦਾਰਥ ਦੀ ਆਇਤਨ (ਤ੍ਰੈ-ਪਸਾਰੀ ਧਾਰਨਾ) ਦੀ ਦੋ-ਪਸਾਰੀ ਸਮਾਨਰੂਪ ਵਸਤ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲੀਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਾਇਆ ਨਹੀਂ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ ਨੂੰ ਫੜ੍ਹਨ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਤੰਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਊਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾੲੀਚਾਰੇ ਨਾਲ ਸਬੰਧ ਰੱਖਦਾ ਸੀ, ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਕੰਬੋਜ਼ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਮ੍ਰਿਣਾਲਿਨੀ ਸਾਰਾਭਾਈ (11 ਮਈ 1918 - 21 ਜਨਵਰੀ 2016) ਇੱਕ ਮਸ਼ਹੂਰ ਭਾਰਤੀ ਕਲਾਸੀਕਲ ਨਰਤਕੀ, ਕੋਰੀਓਗ੍ਰਾਫਰ ਅਤੇ ਇੰਸਟ੍ਰਕਟਰ ਹੈ. ਉਹ ਅਹਿਮਦਾਬਾਦ ਦੇ ਸ਼ਹਿਰ ਵਿੱਚ ਨਾਚ, ਡਰਾਮਾ, ਸੰਗੀਤ ਅਤੇ puppetry ਦੀ ਸਿਖਲਾਈ ਦੇਣ ਲਈ ਇਕ ਪਰਫ਼ਾਰਮਿੰਗ ਆਰਟਸ ਦੀ ਇੰਸਟੀਚਿਊਟ, ਦਰਪਣ ਅਕੈਡਮੀ ਦੀ ਸੰਸਥਾਪਕ ਡਾਇਰੈਕਟਰ ਸੀ. ਉਸ ਨੇ ਕਲਾ ਲਈ ਆਪਣੇ ਯੋਗਦਾਨ ਦੀ ਮਾਨਤਾ ਵਜੋਂ ਬਹੁਤ ਸਾਰੇ ਡਿਸਟਿੰਗੂਇਸ਼ਡ ਅਵਾਰਡ ਅਤੇ ਪ੍ਰਸ਼ੰਸਾ ਪੱਤਰ ਪ੍ਰਾਪਤ ਕੀਤੇ ਹਨ.
ਪੰਜਾਬ (ਗੁਰਮੁਖੀ: ਪੰਜਾਬ; ਸ਼ਾਹਮੁਖੀ: پنجاب; ਅੰਗਰੇਜ਼ੀ: Punjab) ਦੱਖਣੀ ਏਸ਼ੀਆ ਦਾ ਇੱਕ ਭੂਗੋਲਿਕ ਖ਼ਿੱਤਾ ਹੈ, ਜੋ ਉੱਤਰ-ਪੂਰਬੀ ਭਾਰਤ ਤੋਂ ਲੈ ਕੇ ਉੱਤਰ-ਪੱਛਮੀ ਪਾਕਿਸਤਾਨ ਤੱਕ ਫੈਲਿਆ ਹੋਇਆ ਹੈ। 1947 ਦੀ ਤਕਸੀਮ ਦੌਰਾਨ ਇਹ ਖ਼ਿੱਤਾ ਭਾਰਤ ਅਤੇ ਪਾਕਿਸਤਾਨ ਵਿੱਚ ਵੰਡਿਆ ਗਿਆ ਜਿਹਨਾਂ ਨੂੰ ਹੁਣ ਚੜ੍ਹਦਾ ਪੰਜਾਬ (ਭਾਰਤ ਵਿਚਲਾ ਪੂਰਬੀ ਹਿੱਸਾ) ਅਤੇ ਲਹਿੰਦਾ ਪੰਜਾਬ (ਪਾਕਿਸਤਾਨ ਵਿਚਲਾ ਪੱਛਮੀ ਹਿੱਸਾ) ਦੇ ਨਾਂਵਾਂ ਨਾਲ਼ ਵੀ ਜਾਣਿਆ ਜਾਂਦਾ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਟਕਸਾਲੀ ਭਾਸ਼ਾ ਕਿਸੇ ਵੀ ਖੇਤਰ ਦੀ ਉਹ ਭਾਸ਼ਾ ਹੁੰਦੀ ਹੈ ਜੋ ਉਸ ਖਿਤੇ ਵਿੱਚ ਲਿਖਤੀ ਅਤੇ ਮੌਖਿਕ ਰੂਪ ਵਿੱਚ ਸਿੱਕੇਬੰਦ ਰੂਪ ਵਿੱਚ ਪ੍ਰਵਾਨਤ ਹੁੰਦੀ ਹੈ। ਇਹ ਉਸ ਖਿੱਤੇ ਦੀਆਂ ਵੱਖ-ਵੱਖ ਪ੍ਰਚਲਤ ਭਾਸ਼ਾਈ ਰੂਪਾਂ ਦਾ ਸਾਂਝਾ ਅਤੇ ਸਰਬ ਪ੍ਰਵਾਨਤ ਰੂਪ ਹੁੰਦਾ ਹੈ। ਇਸ ਵਿੱਚ "ਟਕਸਾਲੀ", ਸ਼ਬਦ ਸਿੱਕਿਆਂ ਦੀ ਟਕਸਾਲ ਤੋਂ ਲਿਆ ਗਿਆ ਜਾਪਦਾ ਹੈ ਜੋ ਕਿਸੇ ਦੇਸ ਜਾਂ ਖਿੱਤੇ ਵਿੱਚ ਪ੍ਰਵਾਨਤ ਹੁੰਦੇ ਹਨ, ਉਵੇਂ ਹੀ ਟਕਸਾਲੀ ਭਾਸ਼ਾ ਵੀ ਕਿਸੇ ਖਿਤੇ ਦੀ ਸਰਬ ਪ੍ਰਵਾਨਤ ਭਾਸ਼ਾ ਹੁੰਦੀ ਹੈ। ਟਕਸਾਲੀ ਭਾਸ਼ਾ ਆਮ ਤੌਰ ਤੇ ਉਸ ਖਿਤੇ ਦੇ ਸਮਾਜਕ-ਆਰਥਕ ਤੌਰ ਤੇ ਵਿਕਸਤ ਹਿੱਸੇ ਦੀ ਹੀ ਬਣਦੀ ਹੈ ਅਤੇ ਇਹ ਰੁਤਬਾ ਸਮੇ ਨਾ ਬਦਲਦਾ ਰਹਿੰਦਾ ਹੈ। ਦੂਜੇ ਸ਼ਬਦਾਂ ਵਿੱਚ ਟਕਸਾਲੀ ਭਾਸ਼ਾ ਕਿਸੇ ਖਿਤੇ ਦੇ ਲੋਕਾਂ ਵਲੋਂ ਬੋਲੀਆਂ ਜਾਂਦੀਆਂ ਵਿਲਖਣ ਭਾਸ਼ਾਈ ਕਿਸਮਾਂ ਵਿਚੋਂ ਕੇਂਦਰੀ ਰੂਪ ਵਾਲੀ ਭਾਸਾ ਹੁੰਦੀ ਹੈ। ਇਹ ਭਾਸ਼ਾ ਵਿਆਕਰਨ ਦੇ ਨਿਯਮਾਂ ਅਤੇ ਡਿਕਸ਼ਨਰੀ ਰੂਪ ਵਾਲੀ ਬਣ ਜਾਂਦੀ ਹੈ ਜਿਸ ਨਾਲ ਇਹ ਹੋਰ ਵੀ ਮਿਆਰੀ ਰੂਪ ਵਾਲੀ ਹੋ ਜਾਂਦੀ ਹੈ ਅਤੇ ਹਵਾਲਾ ਸ੍ਰੋਤਾਂ ਵਜੋਂ ਵਰਤੀ ਜਾਣ ਲੱਗ ਪੈਂਦੀ ਹੈ। ਟਕਸਾਲੀ ਭਾਸ਼ਾ ਉਹ ਭਾਸ਼ਾ ਹੈ ਜਿਸ ਨੂੰ ਸਮਾਜਿਕ ਤੌਰ ਤੌ ਮਾਨਤਾ ਪਾ੍ਪਤ ਹੋਵੇ। ਜੋ ਮਾਂਝੀ ਸਵਾਰੀ ਹੋਵੇ ਤੇ ਵਿਆਕਰਨਿਕ ਨਿਯਮਾਂ ਦੇ ਅਨੁਸਾਰ ਹੋਵੇ, ਉਸ ਭਾਸ਼ਾ ਦੇ ਸ਼ੁੱਧ ਯਾ ਉਤਮ ਰੂਪ ਨੂੰ ਟਕਸਾਲੀ ਭਾਸ਼ਾ ਕਹਿੰਦੇ ਹਨ।
ਭਾਈ ਕਾਨ੍ਹ ਸਿੰਘ ਨਾਭਾ (30 ਅਗਸਤ 1861-24 ਨਵੰਬਰ, 1938) ਉੱਨੀਵੀਂ ਸਦੀ ਦੇ ਇੱਕ ਸਿੱਖ ਵਿਦਵਾਨ ਅਤੇ ਲੇਖਕ ਸਨ ਜੋ ਆਪਣੇ ਰਚੇ ਵਿਸ਼ਵ ਗਿਆਨਕੋਸ਼ ਗ੍ਰੰਥ, ਮਹਾਨ ਕੋਸ਼ ਕਰਕੇ ਜਾਣੇ ਜਾਂਦੇ ਹਨ। ਓਹਨਾਂ ਦੇ ਲਿਖੇ ਗ੍ਰੰਥ ਮਹਾਨ ਕੋਸ਼ (ਗੁਰਸ਼ਬਦ ਰਤਨਾਕਰ ਮਹਾਨ ਕੋਸ਼) ਨੂੰ ਸਿੱਖੀ, ਪੰਜਾਬੀ ਜ਼ਬਾਨ ਅਤੇ ਵਿਰਸੇ ਦਾ ਵਿਸ਼ਵ ਗਿਆਨ ਕੋਸ਼ ਦਾ ਦਰਜਾ ਹਾਸਲ ਹੈ। ਓਹਨਾਂ ਨੇ ਸਿੰਘ ਸਭਾ ਲਹਿਰ ਵਿੱਚ ਵੀ ਆਪਣਾ ਯੋਗਦਾਨ ਦਿੱਤਾ।
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਪੰਚਾਇਤ ਨੂੰ ਭਾਰਤ ਦੇ ਪਿੰਡਾਂ ਲਈ ਮੁੱਢਲੀ ਸਰਕਾਰ ਮੰਨਿਆ ਜਾਂਦਾ ਹੈ। ਦੇਸ਼ ਆਜ਼ਾਦ ਹੋਣ ਵੇਲੇ ਪੰਚਾਇਤਾਂ ਦੀ ਮਿਆਦ ਸਮਾਂਬੱਧ ਨਹੀਂ ਸੀ। ਪੰਚਾਇਤੀ ਚੋਣਾਂ ਕਦੀ ਪੰਜ ਸਾਲ, ਕਦੀ ਸੱਤ ਸਾਲ ਅਤੇ ਕਦੀ ਦਸ ਸਾਲ ਬਾਅਦ ਹੁੰਦੀਆਂ ਸਨ। ਅਨੁਸੂਚਿਤ ਜਾਤੀਆਂ ਅਤੇ ਔਰਤਾਂ ਲਈ ਸਰਪੰਚੀ ਦੀਆਂ ਅਸਾਮੀਆਂ ਰਾਖਵੀਆਂ ਨਹੀਂ ਸਨ। ਪੰਚਾਇਤੀ ਚੋਣਾਂ ਦਾ ਕੰਮ ਅਤੇ ਨਿਗਰਾਨੀ ਚੋਣ ਕਮਿਸ਼ਨ ਦੀ ਬਜਾਏ ਰਾਜ ਸਰਕਾਰਾਂ ਦੇ ਰਹਿਮੋ-ਕਰਮ ’ਤੇ ਸੀ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਤਾਜ ਮਹੱਲ (ਹਿੰਦੀ: ताज महल ; ਉਰਦੂ: تاج محل) ਭਾਰਤ ਦੇ ਆਗ੍ਰਾ ਸ਼ਹਿਰ ਵਿੱਚ ਸਥਿਤ ਇੱਕ ਸੰਸਾਰ ਵਿਰਾਸਤ ਮਕਬਰਾ ਹੈ। ਇਸ ਦੀ ਉਸਾਰੀ ਮੁਗ਼ਲ ਸਮਰਾਟ ਸ਼ਾਹ ਜਹਾਨ ਨੇ, ਆਪਣੀ ਪਤਨੀ ਮੁਮਤਾਜ਼ ਮਹਾਲ ਦੀ ਯਾਦ ਵਿੱਚ ਕਰਵਾਇਆ ਸੀ। ਤਾਜ ਮਹੱਲ ਮੁਗਲ ਵਾਸਤੁਕਲਾ ਦਾ ਉੱਤਮ ਨਮੂਨਾ ਹੈ। ਇਸ ਦੀ ਵਾਸਤੁ ਸ਼ੈਲੀ ਫਾਰਸੀ, ਤੁਰਕ, ਭਾਰਤੀ ਅਤੇ ਇਸਲਾਮੀ ਵਾਸਤੁਕਲਾ ਦੇ ਘਟਕਾਂ ਦਾ ਅਨੋਖਾ ਸੁਮੇਲ ਹੈ। ਸੰਨ 1983 ਵਿੱਚ, ਤਾਜ ਮਹਿਲ ਯੁਨੈਸਕੋ ਸੰਸਾਰ ਅਮਾਨਤ ਟਿਕਾਣਾ ਬਣਿਆ। ਇਸ ਦੇ ਨਾਲ ਹੀ ਇਸਨੂੰ ਸੰਸਾਰ ਅਮਾਨਤ ਦੇ ਸਭਨੀ ਥਾਂਈਂ ਪ੍ਰਸ਼ੰਸਾ ਪਾਉਣ ਵਾਲੀ, ਅਤਿ ਉੱਤਮ ਮਾਨਵੀ ਕ੍ਰਿਤੀਆਂ ਵਿੱਚੋਂ ਇੱਕ ਦੱਸਿਆ ਗਿਆ। ਤਾਜਮਹਿਲ ਨੂੰ ਭਾਰਤ ਦੀ ਇਸਲਾਮੀ ਕਲਾ ਦਾ ਰਤਨ ਵੀ ਘੋਸ਼ਿਤ ਕੀਤਾ ਗਿਆ ਹੈ। ਸਾਧਾਰਣ ਤੌਰ ਤੇ ਵੇਖੇ ਗਏ ਸੰਗ-ਮਰਮਰ ਦੀਆਂ ਸਿੱਲੀਆਂ ਦੀ ਵੱਡੀਆਂ ਵੱਡੀਆਂ ਪਰਤਾਂ ਨਾਲ ਢਕ ਕੇ ਬਣਾਏ ਗਏ ਭਵਨਾਂ ਦੀ ਤਰ੍ਹਾਂ ਨਾ ਬਣਾਕੇ ਇਸ ਦਾ ਚਿੱਟਾ ਗੁੰਬਦ ਅਤੇ ਟਾਇਲ ਸਰੂਪ ਸੰਗਮਰਮਰ ਨਾਲ ਢਕਿਆ ਹੈ। ਕੇਂਦਰ ਵਿੱਚ ਬਣਿਆ ਮਕਬਰਾ ਆਪਣੀ ਵਾਸਤੁ ਸਰੇਸ਼ਟਤਾ ਪੱਖੋਂ ਸੌਂਦਰਿਆ ਦੇ ਸੰਯੋਜਨ ਦਾ ਪਤਾ ਦਿੰਦਾ ਹੈ। ਤਾਜਮਹਿਲ ਭਵਨ ਸਮੂਹ ਦੀ ਸੰਰਚਨਾ ਦੀ ਖਾਸ ਗੱਲ ਹੈ, ਕਿ ਇਹ ਪੂਰਾ ਸਮਮਿਤੀ ਹੈ। ਇਸ ਦਾ ਨਿਰਮਾਣ ਸੰਨ 1648 ਦੇ ਲੱਗਭੱਗ ਮੁਕੰਮਲ ਹੋਇਆ ਸੀ। ਉਸਤਾਦ ਅਹਮਦ ਲਾਹੌਰੀ ਨੂੰ ਅਕਸਰ ਇਸ ਦਾ ਪ੍ਰਧਾਨ ਰੂਪਾਂਕਨਕਰਤਾ ਮੰਨਿਆ ਜਾਂਦਾ ਹੈ।
ਗੁਰੂ ਅਰਜਨ ਦੇਵ ਰਚਨਾ ਕਲਾ ਪ੍ਰਬੰਧ ਤੇ ਵਿਚਾਰਧਾਰਾ
ਗੁਰੂ ਅਰਜਨ ਦੇਵ ਜੀ ਦੀ ਰਚਨਾ, ਕਲਾ ਪ੍ਰਬੰਧ ਤੇ ਵਿਚਾਰਧਾਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ।ਆਪ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਜੀ ਤੇ ਬੀਬੀ ਭਾਨੀ ਦੇ ਘਰ 15 ਅਪ੍ਰੈਲ 1563 ਈ. ਵਿੱਚ ਗੋਇੰਦਵਾਲ ਵਿਖੇ ਹੋਇਆ।ਤੀਜੇ ਗੁਰੂ ਅਮਰਦਾਸ ਜੀ ਗੁਰੂ ਅਰਜਨ ਦੇਵ ਜੀ ਦੇ ਨਾਨਾ ਜੀ ਸਨ।ਆਪ ਜੀ ਦੀ ਪਤਨੀ ਦਾ ਨਾਂ ਗੰਗਾ ਜੀ ਸੀ ਤੇ ਇਹ ਪਿੰਡ ਮਿਓ ਜਿਲ੍ਹਾ ਜਲੰਧਰ ਦੇ ਵਾਸੀ ਸਨ। ਉਹਨਾਂ ਦੇ ਇੱਕ ਹੀ ਪੁਤਰ ਹਰਿਗੋਬਿੰਦ ਜੀ ਸਨ ਜੋ ਛੇਵੇਂ ਗੁਰੂ ਹੋਏ।ਗੁਰੂ ਜੀ ਦਾ ਆਪਣੇ ਜੀਵਨ ਕਾਲ ਵਿੱਚ ਕੀਤੇ ਕਾਰਜਾਂ ਵਿਚੋਂ ਸਭ ਤੋਂ ਮਹੱਤਵਪੂਰਨ ਕਾਰਜ ਆਦਿ ਗ੍ਰੰਥ ਦੀ ਸੰਪਾਦਨਾ ਹੈ ਜਿਸ ਦੇ ਨਾਲ ਸਿੱਖ ਇਤਿਹਾਸ ਵਿੱਚ ਇੱਕ ਨਵਾਂ ਮੋੜ ਆਇਆ।ਇਸ ਗ੍ਰੰਥ ਦਾ ਸੰਕਲਨ 1604 ਈ. ਵਿੱਚ ਕੀਤਾ ਗਿਆ। ਗੁਰੂ ਅਰਜਨ ਦੇਵ ਜੀ ਨੇ ਇਸ ਵਿੱਚ ਪਹਿਲੇ 4 ਗੁਰੂਆਂ,15 ਭਗਤਾਂ, 11 ਭੱਟਾਂ ਅਤੇ ਗੁਰੂ ਘਰ ਦੇ ਨਿਕਟੀਆਂ ਦੀ ਬਾਣੀ ਨੂੰ ਸ਼ਾਮਿਲ ਕੀਤਾ। ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਵੱਧ ਬਾਣੀ ਗੁਰੂ ਅਰਜਨ ਦੇਵ ਜੀ ਦੀ ਹੈ।ਆਪਣੇ ਵਿਚਾਰਾਂ ਲਈ ਦ੍ਰਿੜਤਾ ਤੇ ਨਿਸਚੇ ਨੂੰ ਪ੍ਰਗਟਾਉਂਦਿਆਂ ਗੁਰੂ ਜੀ ਨੇ, ਸਮੇਂ ਦੀ ਸਰਕਾਰ ਦੀ ਈਨ ਨਾ ਮੰਨ, 1606 ਈ.
ਅਰਨਸਟ ਵਾਲਡਫ੍ਰਾਈਡ ਜੋਸੇਫ ਵੈਂਜ਼ਲ ਮਾਖ਼ (/ˈmɑːx/; ਜਰਮਨ: [ˈɛɐ̯nst max]; 18 ਫਰਵਰੀ 1838 – 19 ਫਰਵਰੀ 1916), ਇੱਕ ਆਸਟਰੀਅਨ ਭੌਤਿਕ ਵਿਗਿਆਨੀ ਅਤੇ ਫ਼ਿਲਾਸਫ਼ਰ ਸੀ ਭੌਤਿਕ ਵਿਗਿਆਨ ਵਿਚ ਆਪਣੇ ਯੋਗਦਾਨ, ਜਿਵੇਂ ਸਦਮਾ ਤਰੰਗਾਂ ਦਾ ਅਧਿਐਨ, ਲਈ ਪ੍ਰਸਿੱਧ ਹੈ। ਆਵਾਜ਼ ਨਾਲ ਕਿਸੇ ਦੀ ਗਤੀ ਦੀ ਅਨੁਪਾਤ ਦਾ ਨਾਮ ਉਸ ਦੇ ਸਨਮਾਨ ਵਿਚ ਮਾਖ਼ ਸੰਖਿਆ ਰੱਖਿਆ ਗਿਆ ਹੈ। ਵਿਗਿਆਨ ਦੇ ਇੱਕ ਦਾਰਸ਼ਨਿਕ ਹੋਣ ਦੇ ਨਾਤੇ, ਤਰਕਸ਼ੀਲ ਪ੍ਰਤੱਖਵਾਦ ਅਤੇ ਅਮਰੀਕੀ ਪ੍ਰੈਗਮੈਟਿਜ਼ਮ ਤੇ ਉਸਦਾ ਵੱਡਾ ਪ੍ਰਭਾਵ ਸੀ। ਪੁਲਾੜ ਅਤੇ ਸਮੇਂ ਦੇ ਨਿਊਟਨ ਦੇ ਸਿਧਾਂਤਾਂ ਦੀ ਉਸ ਦੀ ਆਲੋਚਨਾ ਦੁਆਰਾ, ਉਸਨੇ ਆਇਨਸਟਾਈਨ ਦੇ ਰੀਲੇਟੀਵਿਟੀ ਦੇ ਸਿਧਾਂਤ ਦੀਆਂ ਅਗੇਤੀਆਂ ਝਲਕਾਂ ਦਰਸਾਈਆਂ।
'ਸਤਿਗੁਰੂ ਰਾਮ ਸਿੰਘ' ਭਾਰਤ ਦੀ ਅਜ਼ਾਦੀ ਦੀ ਲੜਾਈ ਦਾ ਮੁੱਢੀ ਸਨ। ਆਪ ਨੇ ਅੰਗਰੇਜ਼ ਸਾਮਰਾਜ ਵਿਰੁੱਧ ਨਾ-ਮਿਲਵਰਤਨ ਅੰਦੋਲਨ ਚਲਾ ਕੇ ਬੰਨਿਆ ਅਤੇ ਲੋਕਾਂ ਨੂੰ ਭਾਰਤੀ ਬਣਨ, ਭਾਰਤੀ ਰਹਿਣ ਅਤੇ ਭਾਰਤੀ ਵਸਤਾਂ ਦਾ ਪ੍ਰਯੋਗ ਕਰਨ ਲਈ ਪ੍ਰੇਰਿਤ ਕੀਤਾ ਅਤੇ ਦੇਸ਼ ਨੂੰ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸੇਧ ਵੀ ਪ੍ਰਦਾਨ ਕੀਤੀ। ਸਤਿਗੁਰੂ ਰਾਮ ਸਿੰਘ ਨੇ ਸੱਚ, ਸਤਿਆਗ੍ਰਹਿ ਅਤੇ ਅਹਿੰਸਾ ਦੇ ਸਿਧਾਂਤਾ ਤੇ ਪਹਿਰਾ ਦਿੱਤਾ ਅਤੇ ਇਹਨਾਂ ਸਿਧਾਂਤਾ ਨੂੰ ਅਪਨਾ ਕੇ ਦੇਸ਼ ਦੀ ਅਜ਼ਾਦੀ ਦੀ ਲਹਿਰ ਵਿੱਚ ਵਡਮੁੱਲਾ ਯੋਗਦਾਨ ਪਾਇਆ। ਆਪ ਦੀ ਕਾਰਜਸ਼ੈਲੀ, ਰਹਿਣੀ-ਬਹਿਣੀ, ਬੋਲਣ ਢੰਗ, ਦਿਆਨਤਦਾਰੀ, ਸ਼ਖਸੀਅਤ ਤੋਂ ਪ੍ਰਭਾਵਿਤ ਹੋ ਕੇ ਸਿੱਖਾਂ ਤੋਂ ਇਲਾਵਾ ਹਿੰਦੂ ਤੇ ਮੁਸਲਮਾਨਾਂ ਵਿੱਚ ਵੀ ਆਪ ਦਾ ਬਹੁਤ ਪ੍ਰਭਾਵ ਪਹੁੰਚ ਗਿਆ। ਆਮ ਲੋਕ ਆਪ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਗੁਰਮਤਿ ਦੇ ਧਾਰਨੀ ਹੋਣ ਲੱਗੇ। ਨਾਮ ਬਾਣੀ ਨਾਲ ਜੁੜਨ ਵਾਲੀ ਇਕ ਨਵੀਂ ਜਮਾਤ ਹੋਂਦ ਵਿੱਚ ਆ ਗਈ ਜਿਸ ਨੂੰ ਨਾਮਧਾਰੀਏ ਕਿਹਾ ਜਾਣ ਲੱਗ ਗਿਆ। ਬਾਬਾ ਰਾਮ ਸਿੰਘ ਦੇ ਸ਼ਰਧਾਲੂਆਂ ਤੇ ਸੇਵਕਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੁੰਦਾ ਗਿਆ ਤੇ ਇਹ ਲਹਿਰ ਪੰਜਾਬ ਤੋਂ ਇਲਾਵਾ ਬਾਹਰਲੇ ਰਾਜਾਂ ਵਿੱਚ ਵੀ ਫੈਲ ਗਈ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।