ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪ੍ਰੋ. ਮੋਹਨ ਸਿੰਘ (20 ਅਕਤੂਬਰ 1905 - 3 ਮਈ 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਨ੍ਹਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਭਾਈ ਵੀਰ ਸਿੰਘ ਦੀ ਕਵਿਤਾ ਤੇ ਉਨ੍ਹਾਂ ਦੀ ਸ਼ਖ਼ਸੀਅਤ ਦੀ ਮੂਲ ਪ੍ਰਵਿਰਤੀ ਭਗਤੀ ਕਾਲ ਦੇ ਸੰਤਾਂ ਅਤੇ ਉਨ੍ਹਾਂ ਦੀਆਂ ਰਚਨਾਵਾਂ ਪ੍ਰੋ. ਮੋਹਨ ਸਿੰਘ (20 ਅਕਤੂਬਰ 1905 - 3 ਮਈ 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਨ੍ਹਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਨੂੰ ਪਹਿਲਾ ਆਧੁਨਿਕ ਕਵੀ ਮੰਨ ਲਿਆ ਜਾਂਦਾ ਹੈ ਪਰ ਉਨ੍ਹਾਂ ਦੀ ਕਵਿਤਾ ਦੀ ਅੰਤਰਵਸਤੂ ਨੂੰ ਆਧੁਨਿਕ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਨੇ ਮਧਕਾਲ ਦੇ ਕਾਵਿ ਚਿੰਤਨ ਨੂੰ ਹੀ ਨਵੇਂ ਮੁਹਾਵਰੇ ਵਿੱਚ ਪੇਸ਼ ਕੀਤਾ ਹੈ। ਪ੍ਰੋ.
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਲੋਕਧਾਰਾ (ਅੰਗਰੇਜ਼ੀ: 'Folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ ਟੂਣੇ, ਵਹਿਮ ਭਰਮ, ਲੋਕ ਸਾਜ ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ.
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਲਾਰੈਂਸ ਲੈਰੀ ਪੇਜ (ਜਨਮ March 26, 1973) ਇੱਕ ਅਮਰੀਕੀ ਕੰਪਿਊਟਰ ਵਿਗਿਆਨੀ ਅਤੇ ਇੰਟਰਨੈੱਟ ਇੰਟਰਪਰਨੋਰ ਹੈ ਜਿਸਨੇ ਸਰਜੇ ਬ੍ਰਿਨ ਦੇ ਨਾਲ ਗੂਗਲ ਦੀ ਸਥਾਪਨਾ ਕੀਤੀ। ਇਹ ਪੇਜਰੈਂਕ ਦਾ ਕਾਢੀ ਹੈ ਜੋ ਗੂਗਲ ਉੱਤੇ ਖੋਜ ਕਰਨ ਸੰਬੰਧੀ ਸਭ ਤੋਂ ਵਧੀਆ ਐਲਗੋਰਿਦਮ ਹੈ। 2018 ਦੀ ਫੋਰਬਜ਼ ਸੂਚੀ ਅਨੁਸਾਰ ਪੇਜ 50.4 ਬਿਲੀਅਨ ਅਮਰੀਕੀ ਡਾਲਰ ਦੀ ਜਾੲਿਦਾਦ ਦਾ ਮਾਲਕ ਹੈ। ਪੇਜ 26 ਮਾਰਚ, 1973 ਨੂੰ ਪੂਰਬੀ ਲੈਸਿੰਗ, ਮਿਸ਼ੀਗਨ ਵਿਖੇ ਪੈਦਾ ਹੋਇਆ ਸੀ। ਉਸ ਦਾ ਪਿਤਾ, ਕਾਰਲ ਪੇਜ਼, ਕੰਪਿਊਟਰ ਵਿਗਿਆਨੀ ਸੀ, ਅਤੇ ਉਸਦੀ ਮਾਂ ਨੇ ਉਸਨੂੰ ਕੰਪਿਊਟਰ ਪ੍ਰੋਗਰਾਮਿੰਗ ਸਿਖਾਈ ਸੀ। ਪੇਜ 1975 ਤੋਂ 1979 ਤੱਕ ਓਕਮੋਸ ਮੋਂਟੇਸਰੀ ਸਕੂਲ ਵਿੱਚ ਪੜ੍ਹਿਆ ਅਤੇ ਉਸਨੇ ਈਸਟ ਲੈਸਿੰਗ ਹਾਈ ਸਕੂਲ, ਮਿਸ਼ੀਗਨ ਤੋਂ ਗ੍ਰੈਜੂਏਸ਼ਨ ਕੀਤੀ ਅਤੇ ਯੂਨੀਵਰਸਿਟੀ ਆਫ਼ ਮਿਸ਼ੀਗਨ ਤੋਂ ਬੈਚਲਰ ਆਫ ਸਾਇੰਸ ਡਿਗਰੀ ਪ੍ਰਾਪਤ ਕਰਨ ਤੋਂ ਬਾਅਦ ਪੇਜ ਨੇ ਸਟੈਨਫੋਰਡ ਯੂਨੀਵਰਸਿਟੀ ਵਿੱਚ ਕੰਪਿਊਟਰ ਇੰਜੀਨੀਅਰਿੰਗ ਕਰਨ ਦਾ ਫੈਸਲਾ ਕੀਤਾ। ਛੇ ਸਾਲ ਦੀ ਉਮਰ ਵਿੱਚ ਉਹ ਕੰਪਿਊਟਰੀ ਸਿੱਖਿਆ ਨਾਲ ਜੁੜ ਗਿਆ ਅਤੇ ਆਪਣੇ ਐਲੀਮੈਂਟਰੀ ਸਕੂਲ ਵਿੱਚ ਵਰਡ ਪ੍ਰੋਸੈਸਰ ਦੀ ਅਸਾਈਨਮੈਂਟ ਬਣਾਉਣ ਵਾਲਾ ਪਹਿਲਾ ਬੱਚਾ ਬਣ ਗਿਆ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਰਾਜਾ ਰਾਮਮੋਹਨ ਰਾਏ ਦਾ ਜਨਮ 22 ਮਈ 1772 ਨੂੰ ਬੰਗਲਾਂ ਦੇਸ਼ ਵਿੱਚ ਹੋਈਆਂ। ਰਾਜਾ ਰਾਮਮੋਹਨ ਰਾਏ ਨੂੰ ਆਧੁਨਿਕ ਭਾਰਤ ਦਾ ਜਨਕ ਵੀ ਕਿਹਾ ਜਾਦਾ ਹੈ। ਭਾਰਤੀ ਸਮਾਜ ਅਤੇ ਧਾਰਮਿਕ ਪੁੱਨਜਾਗਰਨ ਦੇ ਖੇਤਰ ਵਿੱਚ ਵਿਸ਼ੇਸ਼ ਸਥਾਨ ਹੈ। ਰਾਜਾ ਰਾਮਮੋਹਨ ਰਾਏ ਬ੍ਰਹਮ ਸਮਾਜ ਦੇ ਸੰਥਾਪਕ, ਭਾਰਤੀ ਪ੍ਰੈਸ ਭਾਸ਼ਾ ਦੇ ਪਰਵਰਤਕ, ਅਤੇ ਬੰਗਾਲ ਦੇ ਨਵ-ਜਾਗ੍ਰ੍ਣ ਦੇ ਯੁੱਗ ਦੇ ਪਿਤਾਮਾ ਸਨ। ਰਾਜਾ ਰਾਮਮੋਹਨ ਰਾਏ ਦੀ ਦੁਰਦਸ਼੍ਰੀਤਾਅਤੇ ਵੀਚਾਰਿਕਤਾ ਵਿੱਚ ਸੇਕਣੋਂ ਉਦਾਹਰਣਾਂ ਇਤਿਹਾਸ ਵਿੱਚ ਦਰਜ ਹਨ। ਹਿੰਦੀ ਵਿਸ਼ੇ ਨਾਲ ਉਨਾ ਨੂੰ ਬਹੁਤ ਪਿਆਰ ਸੀ। ਉਹ ਰੂੜ੍ਹੀਵਾਦੀ ਅਤੇ ਕੁਰੀਤੀਆਂ ਦੇ ਖਿਲਾਫ ਸਨ। ਪਰ ਉਨਾ ਦੇ ਸੰਸਕਾਰ ਅਤੇ ਪਰੰਪਰਾ ਅੱਜ ਵੀ ਉਨਾ ਦੇ ਦਿਲ ਦੇ ਕਰੀਬ ਸਨ। ਉਹ ਅਜਾਦੀ ਚਾਹੁਦੇ ਸੀ, ਪਰ ਉਹ ਨਾਲ ਇਹ ਵੀ ਚਾਹੁਦੇ ਸੀ ਕੀ ਦੇਸ਼ ਦੇ ਲੋਕ ਇਸ ਦੀ ਕੀਮਤ ਨੂੰ ਪਸ਼ਾਣਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 29,149 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦੀ ਅਭਿਵਿਅਕਤੀ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਅਲੱਗ-2 ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ।“ਸੂਫ਼ੀ ਮਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋਂ ਜਿਹਾ ਹੀ ਸੀ ਫ਼ਰਕ ਕੇਂਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟ ਲਟ ਬਲਦੀ ਲਾਟ।”1.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਟਕਸਾਲੀ ਭਾਸ਼ਾ ਕਿਸੇ ਵੀ ਖੇਤਰ ਦੀ ਉਹ ਭਾਸ਼ਾ ਹੁੰਦੀ ਹੈ ਜੋ ਉਸ ਖਿਤੇ ਵਿੱਚ ਲਿਖਤੀ ਅਤੇ ਮੌਖਿਕ ਰੂਪ ਵਿੱਚ ਸਿੱਕੇਬੰਦ ਰੂਪ ਵਿੱਚ ਪ੍ਰਵਾਨਤ ਹੁੰਦੀ ਹੈ। ਇਹ ਉਸ ਖਿੱਤੇ ਦੀਆਂ ਵੱਖ-ਵੱਖ ਪ੍ਰਚਲਤ ਭਾਸ਼ਾਈ ਰੂਪਾਂ ਦਾ ਸਾਂਝਾ ਅਤੇ ਸਰਬ ਪ੍ਰਵਾਨਤ ਰੂਪ ਹੁੰਦਾ ਹੈ। ਇਸ ਵਿੱਚ "ਟਕਸਾਲੀ", ਸ਼ਬਦ ਸਿੱਕਿਆਂ ਦੀ ਟਕਸਾਲ ਤੋਂ ਲਿਆ ਗਿਆ ਜਾਪਦਾ ਹੈ ਜੋ ਕਿਸੇ ਦੇਸ ਜਾਂ ਖਿੱਤੇ ਵਿੱਚ ਪ੍ਰਵਾਨਤ ਹੁੰਦੇ ਹਨ, ਉਵੇਂ ਹੀ ਟਕਸਾਲੀ ਭਾਸ਼ਾ ਵੀ ਕਿਸੇ ਖਿਤੇ ਦੀ ਸਰਬ ਪ੍ਰਵਾਨਤ ਭਾਸ਼ਾ ਹੁੰਦੀ ਹੈ। ਟਕਸਾਲੀ ਭਾਸ਼ਾ ਆਮ ਤੌਰ ਤੇ ਉਸ ਖਿਤੇ ਦੇ ਸਮਾਜਕ-ਆਰਥਕ ਤੌਰ ਤੇ ਵਿਕਸਤ ਹਿੱਸੇ ਦੀ ਹੀ ਬਣਦੀ ਹੈ ਅਤੇ ਇਹ ਰੁਤਬਾ ਸਮੇ ਨਾ ਬਦਲਦਾ ਰਹਿੰਦਾ ਹੈ। ਦੂਜੇ ਸ਼ਬਦਾਂ ਵਿੱਚ ਟਕਸਾਲੀ ਭਾਸ਼ਾ ਕਿਸੇ ਖਿਤੇ ਦੇ ਲੋਕਾਂ ਵਲੋਂ ਬੋਲੀਆਂ ਜਾਂਦੀਆਂ ਵਿਲਖਣ ਭਾਸ਼ਾਈ ਕਿਸਮਾਂ ਵਿਚੋਂ ਕੇਂਦਰੀ ਰੂਪ ਵਾਲੀ ਭਾਸਾ ਹੁੰਦੀ ਹੈ। ਇਹ ਭਾਸ਼ਾ ਵਿਆਕਰਨ ਦੇ ਨਿਯਮਾਂ ਅਤੇ ਡਿਕਸ਼ਨਰੀ ਰੂਪ ਵਾਲੀ ਬਣ ਜਾਂਦੀ ਹੈ ਜਿਸ ਨਾਲ ਇਹ ਹੋਰ ਵੀ ਮਿਆਰੀ ਰੂਪ ਵਾਲੀ ਹੋ ਜਾਂਦੀ ਹੈ ਅਤੇ ਹਵਾਲਾ ਸ੍ਰੋਤਾਂ ਵਜੋਂ ਵਰਤੀ ਜਾਣ ਲੱਗ ਪੈਂਦੀ ਹੈ। ਟਕਸਾਲੀ ਭਾਸ਼ਾ ਉਹ ਭਾਸ਼ਾ ਹੈ ਜਿਸ ਨੂੰ ਸਮਾਜਿਕ ਤੌਰ ਤੌ ਮਾਨਤਾ ਪਾ੍ਪਤ ਹੋਵੇ। ਜੋ ਮਾਂਝੀ ਸਵਾਰੀ ਹੋਵੇ ਤੇ ਵਿਆਕਰਨਿਕ ਨਿਯਮਾਂ ਦੇ ਅਨੁਸਾਰ ਹੋਵੇ, ਉਸ ਭਾਸ਼ਾ ਦੇ ਸ਼ੁੱਧ ਯਾ ਉਤਮ ਰੂਪ ਨੂੰ ਟਕਸਾਲੀ ਭਾਸ਼ਾ ਕਹਿੰਦੇ ਹਨ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਮ੍ਰਿਣਾਲਿਨੀ ਸਾਰਾਭਾਈ (11 ਮਈ 1918 - 21 ਜਨਵਰੀ 2016) ਇੱਕ ਮਸ਼ਹੂਰ ਭਾਰਤੀ ਕਲਾਸੀਕਲ ਨਰਤਕੀ, ਕੋਰੀਓਗ੍ਰਾਫਰ ਅਤੇ ਇੰਸਟ੍ਰਕਟਰ ਹੈ. ਉਹ ਅਹਿਮਦਾਬਾਦ ਦੇ ਸ਼ਹਿਰ ਵਿੱਚ ਨਾਚ, ਡਰਾਮਾ, ਸੰਗੀਤ ਅਤੇ puppetry ਦੀ ਸਿਖਲਾਈ ਦੇਣ ਲਈ ਇਕ ਪਰਫ਼ਾਰਮਿੰਗ ਆਰਟਸ ਦੀ ਇੰਸਟੀਚਿਊਟ, ਦਰਪਣ ਅਕੈਡਮੀ ਦੀ ਸੰਸਥਾਪਕ ਡਾਇਰੈਕਟਰ ਸੀ. ਉਸ ਨੇ ਕਲਾ ਲਈ ਆਪਣੇ ਯੋਗਦਾਨ ਦੀ ਮਾਨਤਾ ਵਜੋਂ ਬਹੁਤ ਸਾਰੇ ਡਿਸਟਿੰਗੂਇਸ਼ਡ ਅਵਾਰਡ ਅਤੇ ਪ੍ਰਸ਼ੰਸਾ ਪੱਤਰ ਪ੍ਰਾਪਤ ਕੀਤੇ ਹਨ.
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਅਮਨੇਸ਼ੀਆ ਦਿਮਾਗ ਨੂੰ ਨੁਕਸਾਨ, ਰੋਗ, ਜਾਂ ਮਨੋਵਿਗਿਆਨਕ ਸਦਮੇ ਕਾਰਨ ਯਾਦ ਸ਼ਕਤੀ ਦੀ ਕਮੀ ਨੂੰ ਕਹਿੰਦੇ ਹਨ। ਵੱਖ-ਵੱਖ ਨਸ਼ੀਲੇ ਅਤੇ ਹਿਪਨੌਟਿਕ ਨਸ਼ੇ ਵਰਤਣ ਨਾਲ ਵੀ ਅਮਨੇਸ਼ੀਆ ਅਸਥਾਈ ਤੌਰ ਤੇ ਹੋ ਸਕਦਾ ਹੈ। ਹੋਣ ਵਾਲੇ ਨੁਕਸਾਨ ਦੀ ਹੱਦ ਕਾਰਨ ਯਾਦਾਸ਼ਤ ਪੂਰੀ ਜਾਂ ਅੰਸ਼ਕ ਤੌਰ ਤੇ ਖਤਮ ਹੋ ਸਕਦੀ ਹੈ। ਅਮਨੇਸ਼ੀਆ ਦੀਆਂ ਦੋ ਮੁੱਖ ਕਿਸਮਾਂ ਹਨ: ਰੈਟਰੋਗਰੇਡ ਅਮਨੇਸ਼ੀਆ ਅਤੇ ਐਂਟਰੋਗਰੇਡ ਅਮਨੇਸ਼ੀਆ। ਰੈਟਰੋਗਰੇਡ ਅਮਨੇਸ਼ੀਆ ਕਿਸੇ ਵਿਸ਼ੇਸ਼ ਤਾਰੀਖ, ਆਮ ਤੌਰ ਉੱਤੇ ਦੁਰਘਟਨਾ ਜਾਂ ਅਪ੍ਰੇਸ਼ਨ ਦੀ ਤਾਰੀਖ ਤੋਂ ਪਹਿਲਾਂ ਦੀ ਗ੍ਰਹਿਣ ਕੀਤੀ ਗਈ ਜਾਣਕਾਰੀ ਨੂੰ ਮੁੜ ਪ੍ਰਾਪਤ ਕਰਨਵਿੱਚ ਅਸਮਰਥਤਾ ਹੁੰਦੀ ਹੈ। ਕੁਝ ਮਾਮਲਿਆਂ ਵਿੱਚ ਯਾਦਾਸ਼ਤ ਦਾ ਘਾਟਾ ਦਹਾਕਿਆਂ ਤੱਕ ਹੋ ਸਕਦਾ ਹੈ, ਜਦਕਿ ਦੂਜਿਆਂ ਵਿੱਚ ਵਿਅਕਤੀ ਦੀ ਸਿਰਫ ਕੁਝ ਮਹੀਨਿਆਂ ਦੀ ਯਾਦਾਸ਼ਤ ਗੁੰਮ ਹੋ ਸਕਦੀ ਹੈ। ਐਂਟਰੋਗਰੇਡ ਅਮਨੇਸ਼ੀਆ ਅਲਪਕਾਲਿਕ ਸਟੋਰ ਤੋਂ ਦੀਰਘਕਾਲਿਕ ਸਟੋਰ ਵਿੱਚ ਨਵੀਂ ਜਾਣਕਾਰੀ ਮੁੰਤਕਿਲ ਕਰਨ ਦੀ ਅਸਮਰਥਾ ਹੁੰਦੀ ਹੈ।ਇਸ ਕਿਸਮ ਦੇ ਅਮਨੇਸ਼ੀਆ ਵਾਲੇ ਲੋਕ ਲੰਬੇ ਸਮੇਂ ਲਈ ਚੀਜਾਂ ਨੂੰ ਯਾਦ ਨਹੀਂ ਰੱਖ ਸਕਦੇ। ਇਹ ਦੋ ਕਿਸਮਾਂ ਇਕ ਦੂਜੇ ਤੋਂ ਅੱਡ ਨਹੀਂ ਹਨ ਅਰਥਾਤ ਇਹ ਜ਼ਰੂਰੀ ਨਹੀਂ ਕਿ ਅਗਰ ਇੱਕ ਕਿਸਮ ਦਾ ਅਮਨੇਸ਼ੀਆ ਹੈ ਤਾਂ ਦੂਜੀ ਕਿਸਮ ਦਾ ਨਹੀਂ ਹੋ ਸਕਦਾ; ਦੋਵੇਂ ਕਿਸਮਾਂ ਦਾ ਇੱਕੋ ਸਮੇਂ ਵੀ ਹੋ ਸਕਦਾ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਮਹਾਂਦੇਵੀ ਵਰਮਾ (ਹਿੰਦੀ: महादेवी वर्मा, 26 ਮਾਰਚ 1907 - 11 ਸਤੰਬਰ 1987) ਹਿੰਦੀ ਦੀਆਂ ਸਭ ਤੋਂ ਜਿਆਦਾ ਪ੍ਰਤਿਭਾਸ਼ੀਲ ਕਵਿਤਰੀਆਂ ਵਿੱਚੋਂ ਇੱਕ ਸਨ। ਉਹ ਹਿੰਦੀ ਸਾਹਿਤ ਵਿੱਚ ਛਾਇਆਵਾਦੀ ਯੁੱਗ ਦੇ ਚਾਰ ਪ੍ਰਮੁੱਖ ਥੰਮ੍ਹਾਂ ਵਿੱਚੋਂ ਇੱਕ ਮੰਨੀ ਜਾਂਦੀ ਹੈ। ਆਧੁਨਿਕ ਹਿੰਦੀ ਦੀਆਂ ਸਭ ਤੋਂ ਸਜੀਵ ਕਵਿਤਰੀਆਂ ਵਿੱਚੋਂ ਇੱਕ ਹੋਣ ਦੇ ਕਾਰਨ ਉਸ ਨੂੰ "ਆਧੁਨਿਕ ਮੀਰਾ" ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਕਵੀ ਨਿਰਾਲਾ ਨੇ ਉਸ ਨੂੰ “ਹਿੰਦੀ ਦੇ ਵਿਸ਼ਾਲ ਮੰਦਰ ਦੀ ਸਰਸਵਤੀ” ਵੀ ਕਿਹਾ ਹੈ। ਮਹਾਂਦੇਵੀ ਨੇ ਆਜ਼ਾਦੀ ਦੇ ਪਹਿਲੇ ਦਾ ਭਾਰਤ ਵੀ ਵੇਖਿਆ ਅਤੇ ਉਸਦੇ ਬਾਅਦ ਦਾ ਵੀ। ਉਹ ਉਨ੍ਹਾਂ ਕਵੀਆਂ ਵਿੱਚੋਂ ਇੱਕ ਹੈ ਜਿਨ੍ਹਾਂ ਨੇ ਵਿਆਪਕ ਸਮਾਜ ਵਿੱਚ ਕੰਮ ਕਰਦੇ ਹੋਏ ਭਾਰਤ ਦੇ ਅੰਦਰ ਮੌਜੂਦ ਹਾਹਾਕਾਰ, ਰੁਦਨ ਨੂੰ ਵੇਖਿਆ, ਪਰਖਿਆ ਅਤੇ ਕਰੁਣ ਹੋਕੇ ਹਨੇਰੇ ਨੂੰ ਦੂਰ ਕਰਨ ਵਾਲੀ ਦ੍ਰਿਸ਼ਟੀ ਦੇਣ ਦੀ ਕੋਸ਼ਿਸ਼ ਕੀਤੀ। ਨਾ ਕੇਵਲ ਉਸ ਦੀ ਕਵਿਤਾ ਸਗੋਂ ਉਸ ਦੇ ਸਾਮਾਜ ਸੁਧਾਰ ਦੇ ਕਾਰਜ ਅਤੇ ਔਰਤਾਂ ਦੇ ਪ੍ਰਤੀ ਚੇਤਨਾ ਭਾਵ ਵੀ ਇਸ ਦ੍ਰਿਸ਼ਟੀ ਤੋਂ ਪ੍ਰਭਾਵਿਤ ਰਹੇ।
'ਚੌਥੀ ਕੂਟ' ਪੰਜਾਬੀ ਕਹਾਣੀਕਾਰ ਵਰਿਆਮ ਸਿੰਘ ਸੰਧੂ ਦਾ ਕਹਾਣੀ ਸੰਗ੍ਰਹਿ ਹੈ ਜੋ ਪਹਿਲੀ ਵਾਰ 1998 ਵਿੱਚ ਪ੍ਰਕਾਸ਼ਤ ਹੋਇਆ ਸੀ। ਇਸਨੂੰ 2000 ਵਿੱਚ ਸਾਹਿਤ ਅਕਾਦਮੀ ਇਨਾਮ ਮਿਲਿਆ ਸੀ। ਇਸ ਕਿਤਾਬ ਵਿੱਚ ਪੰਜ ਕਹਾਣੀਆਂ ਸ਼ਾਮਿਲ ਹਨ। ਇਸ ਵਿਚਲੀਆਂ ਕਹਾਣੀਆਂ ਚੌਥੀ ਕੂਟ ਅਤੇ ਮੈਂ ਹੁਣ ਠੀਕ ਠੀਕ ਹਾਂ ਦੇ ਅਧਾਰ ਤੇ ਪੰਜਾਬੀ ਵਿੱਚ ਚੌਥੀ ਕੂਟ ਨਾਂ ਦੀ ਫ਼ਿਲਮ ਵੀ ਬਣ ਚੁੱਕੀ ਹੈ ਜਿਸਨੂੰ ਗੁਰਵਿੰਦਰ ਸਿੰਘ ਨੇ ਨਿਰਦੇਸ਼ਿਤ ਕੀਤਾ ਹੈ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਸਰਗੇ ਮਿਖਾਇਲੋਵਿਚ ਬ੍ਰਿਨ ਇੱਕ ਰੂਸੀ-ਅਮਰੀਕੀ ਕੰਪਿਊਟਰ ਵਿਗਿਆਨਕ ਅਤੇ ਇੰਟਰਨੈਟ ਉਦਯੋਗਪਤੀ ਹੈ। ੳੁਸਨੇ ਲੈਰੀ ਪੇਜ ਨਾਲ ਮਿਲ ਕੇ ਗੂਗਲ ਦੀ ਸਥਾਪਨਾ ਕੀਤੀ। ੳੁਹ ਅਾਲਫਾਬੈੱਟ ਕੰਪਨੀ ਦਾ ਪ੍ਰਧਾਨ ਵੀ ਹੈ। 1 ਅਪ੍ਰੈਲ, 2018 ਤ੍ੱ, ਬ੍ਰਿਨ ਦੁਨੀਆ ਦਾ 13 ਵਾਂ ਸਭ ਤੋਂ ਅਮੀਰ ਵਿਅਕਤੀ ਹੈ, ਜਿਸਦੀ ਜਾੲਿਦਾਦ 47.2 ਅਰਬ ਅਮਰੀਕੀ ਡਾਲਰ ਹੈ। ਬ੍ਰਿਨ 6 ਸਾਲ ਦੀ ਉਮਰ ਵਿੱਚ ਸੋਵੀਅਤ ਯੂਨੀਅਨ ਤੋਂ ਆਪਣੇ ਪਰਿਵਾਰ ਦੇ ਨਾਲ ਸੰਯੁਕਤ ਰਾਜ ਅਮਰੀਕਾ ਚਲਾ ਗਿਅਾ। ੳੁਸਨੇ ਅਾਪਣੀ ਬੈਚੁਲਰ ਡਿਗਰੀ ਯੂਨੀਵਰਸਿਟੀ ਅਾਫ ਮੈਰੀਲੈਂਡ ਤੋਂ ਕੀਤੀ। ਗ੍ਰੈਜੂਏਸ਼ਨ ਤੋਂ ਬਾਅਦ, ਉਸਨੇ ਕੰਪਿਊਟਰ ਵਿਗਿਆਨ ਵਿੱਚ ਪੀਐਚਡੀ ਹਾਸਲ ਕਰਨ ਲਈ ਸਟੈਨਫੋਰਡ ਯੂਨੀਵਰਸਿਟੀ ਵਿੱਚ ਦਾਖਲਾ ਲਿਆ। ਜਿੱਥੇ ੳੇੁਹ ਪੇਜ ਨੂੰ ਮਿਲਿਅਾ ਅਤੇ ੳੁਹ ਚੰਗੇ ਮਿੱਤਰ ਬਣ ਗੲੇ। ਉਨ੍ਹਾਂ ਨੇ ਆਪਣੇ ਰੂਮ ਨੂੰ ਸਸਤੇ ਕੰਪਿਊਟਰਾਂ ਨਾਲ ਭਰ ਦਿੱਤਾ ਅਤੇ ਵਧੀਅਾ ਵੈਬ ਸਰਚ ਇੰਜਣ ਬਣਾਉਣ ਲਈ ਬ੍ਰਿਨ ਨੇ ਡਾਟਾ ਮਾਇਨਿੰਗ ਪ੍ਰਣਾਲੀ ਨੂੰ ਲਾਗੂ ਕੀਤਾ। ੳੁਨ੍ਹਾਂ ਦਾ ਪ੍ਰੋਗਰਾਮ ਸਟੈਨਫੋਰਡ ਵਿੱਚ ਪ੍ਰਸਿੱਧ ਹੋ ਗਿਆ ਸੀ, ਅਤੇ ਉਹਨਾਂ ਨੇ ਪੀਐਚਡੀ ਦੀ ਪੜ੍ਹਾੲੀ ਨੂੰ ਮੁਅੱਤਲ ਕਰਕੇ ਇੱਕ ਕਿਰਾਏ ਦੇ ਗਰਾਜ ਵਿੱਚ ਗੂਗਲ ਨੂੰ ਸ਼ੁਰੂ ਦਿੱਤਾ ਸੀ।
ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਉਰਫ਼ ਮਹਾਨ ਕੋਸ਼ ਕਾਨ੍ਹ ਸਿੰਘ ਨਾਭਾ ਦਾ ਲਿਖਿਆ ਪੰਜਾਬੀ ਐਨਸਾਈਕਲੋਪੀਡੀਆ ਜਾਂ ਸ਼ਬਦ ਕੋਸ਼ ਗ੍ਰੰਥ ਹੈ। ਤਕਰੀਬਨ 14 ਸਾਲ ਦੀ ਖੋਜ ਤੋਂ ਬਾਅਦ ਕਾਨ੍ਹ ਸਿੰਘ ਨੇ 1926 ਵਿੱਚ ਇਸਨੂੰ ਪੂਰਾ ਕੀਤਾ ਅਤੇ 1930 ਵਿੱਚ ਚਾਰ ਜਿਲਦਾਂ ਵਿੱਚ ਸੁਦਰਸ਼ਨ ਪ੍ਰੈਸ, ਅੰਮ੍ਰਿਤਸਰ ਨੇ ਇਸਨੂੰ ਛਪਿਆ। ਇਸ ਵਿੱਚ ਸਿੱਖ ਸਾਹਿਤ, ਇਤਿਹਾਸ, ਪੰਜਾਬੀ ਬੋਲੀ ਅਤੇ ਸੱਭਿਆਚਾਰ ਨਾਲ਼ ਸਬੰਧਤ ਲਫ਼ਜ਼ਾਂ ਦੇ ਮਾਅਨੇ ਇੱਕ ਸਿਲਸਿਲੇਵਾਰ ਢੰਗ ਨਾਲ਼ ਦਿੱਤੇ ਗਏ ਹਨ ਜਿਸ ਕਰ ਕੇ ਇਹ ਸਿਰਫ਼ ਸਿੱਖ ਧਰਮ ਦਾ ਹੀ ਨਹੀਂ ਸਗੋਂ ਪੰਜਾਬੀ ਜ਼ਬਾਨ ਦਾ ਵੀ ਗਿਆਨ ਕੋਸ਼ ਹੈ। ਹਵਾਲਾ ਸਮੱਗਰੀ ਦੇ ਖੇਤਰ ਵਿੱਚ ਇਸਨੂੰ ਉੱਚਾ ਦਰਜਾ ਹਾਸਲ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਅਜੀਤ ਕੌਰ (ਜਨਮ 16 ਨਵੰਬਰ 1934-) ਆਜ਼ਾਦੀ ਦੇ ਬਾਅਦ ਦੀ ਪੰਜਾਬੀ ਸਾਹਿਤਕਾਰ ਹੈ। ਉਹ ਪੰਜਾਬੀ ਗਲਪ ਖਾਸ ਕਰ ਕਹਾਣੀ ਦੀ ਇੱਕ ਵਿਲੱਖਣ ਦਸਤਖ਼ਤ ਹੈ ਜਿਸ ਨੇ "ਔਰਤ ਮਰਦ ਦੇ ਸੰਬੰਧਾਂ ਨੂੰ ਬੜੀ ਬੇ-ਵਾਕੀ ਤੇ ਡੂੰਘਾਈ ਵਿੱਚ ਪੇਸ਼ ਕੀਤਾ ਹੈ ਅਤੇ ਮਨੁੱਖੀ ਜੀਵਨ ਦੀਆਂ ਭਾਵਨਾਵਾਂ, ਤੀਵੀਂ-ਮਰਦ ਦੇ ਰਿਸ਼ਤੇ ਦੀ ਖੂਬਸੂਰਤੀ ਤੇ ਜਜ਼ਬਾਤੀ ਟੱਕਰਾਂ ਨੂੰ, ਇਕੱਲਤਾ ਦੀ ਉਦਾਸੀ ਨੂੰ, ਮਨੁੱਖੀ ਰਿਸ਼ਤਿਆਂ ਦੀਆਂ ਉਲਝਣਾਂ ਨੂੰ, ਪੰਜਾਬ ਦੇ ਸੰਤਾਪ ਨੂੰ ਬੜੀ ਦਲੇਰੀ ਨਾਲ ਬਿਆਨ ਕੀਤਾ ਹੈ।" ਸਾਥੀ ਲੁਧਿਆਣਵੀ ਅਨੁਸਾਰ "ਦਿੱਲੀ ਦੀ ਗੁਰਬਤ ਅਤੇ ਭ੍ਰਿਸ਼ਟਾਚਾਰ ਅਤੇ ਆਮ ਤੌਰ 'ਤੇ ਦੇਸ ਦੇ ਵਧ ਰਹੇ ਸੰਤਾਪ ਤੋਂ ਲੈ ਕੇ ਪੰਜਾਬ ਦੀ ਅੱਸੀਵਆਂ ਦੀ ਸਥਿਤੀ ਚੋਂ ਪੈਦਾ ਹੋਏ ਦੁਖ਼ਾਂਤ ਤੀਕ ਉਸ ਦੀ ਕਲਮ ਨੇ ਬੜੀ ਸ਼ਿੱਦਤ ਨਾਲ਼ ਲੇਖ਼ ਅਤੇ ਕਹਾਣੀਆਂ ਲਿਖ਼ੀਆਂ ਹਨ।" ਉਨ੍ਹਾਂ ਦੀਆਂ ਰਚਨਾਵਾਂ ਵਿੱਚ ਨਾ ਕੇਵਲ ਨਾਰੀ ਦਾ ਸੰਘਰਸ਼ ਰੇਖਾਂਕਿਤ ਹੁੰਦਾ ਹੈ ਸਗੋਂ ਸਾਮਾਜਕ ਅਤੇ ਸਿਆਸੀ ਵਿਗਾੜਾਂ ਅਤੇ ਸੱਤਾ ਦੇ ਗਲਿਆਰਿਆਂ ਵਿੱਚ ਵਿਆਪਤ ਬੇਸ਼ਰਮ ਭ੍ਰਿਸ਼ਟਾਚਾਰ ਦੇ ਵਿਰੁੱਧ ਇੱਕ ਜ਼ੋਰਦਾਰ ਮੁਹਿੰਮ ਵੀ ਨਜ਼ਰ ਆਉਂਦੀ ਹੈ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਅਾਨਿਅਾ ਹੈ। 'ਸਭਿਅਾਚਾਰ' ਸ਼ਬਦ ਮੂਲ ਰੂਪ ਵਿਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਗੇਸਟਾਲਟ ਮਨੋਵਿਗਿਆਨ ਜਾਂ ਗੇਸਟਾਲਟਿਜ਼ਮ (ਜਰਮਨ: Gestalt [ɡəˈʃtalt] "ਸ਼ਕਲ, ਰੂਪ" ਤੋਂ) ਪ੍ਰਯੋਗਾਤਮਕ ਮਨੋਵਿਗਿਆਨ ਦੇ ਬਰਲਿਨ ਸਕੂਲ ਦਾ ਇੱਕ ਮਨ ਦਾ ਫ਼ਲਸਫ਼ਾ ਹੈ। ਗੇਸਟਾਲਟ ਮਨੋਵਿਗਿਆਨਕ ਇੱਕ ਘੜਮੱਸ ਜਾਪਦੇ ਇਸ ਸੰਸਾਰ ਵਿੱਚ ਅਰਥਪੂਰਨ ਧਾਰਨਾਵਾਂ ਨੂੰ ਹਾਸਲ ਕਰਨ ਅਤੇ ਬਰਕਰਾਰ ਰੱਖਣ ਦੀ ਯੋਗਤਾ ਦੇ ਪਿੱਛਲੇ ਕਾਨੂੰਨਾਂ ਨੂੰ ਸਮਝਣ ਦੀ ਇੱਕ ਕੋਸ਼ਿਸ਼ ਹੈ। ਗੇਸਟਾਲਟ ਮਨੋਵਿਗਿਆਨ ਦਾ ਕੇਂਦਰੀ ਸਿਧਾਂਤ ਇਹ ਹੈ ਕਿ ਮਨ ਸਵੈ-ਸੰਗਠਿਤ ਰੁਝਾਨਾਂ ਦੇ ਨਾਲ ਇੱਕ ਗਲੋਬਲ ਸਮੁੱਚ ਬਣਾਉਂਦਾ ਹੈ।
ਅਲੰਕਾਰ ਸ਼ਬਦ ਅਲਮ੍ ਅਤੇ ਕਾਰ ਤੋਂ ਬਣਿਆ ਹੈ। ਅਲਮ੍ ਦਾ ਅਰਥ ਹੈ। ਸ਼ੋਭਾ (ਸਜਾਵਟ) ਅਤੇ ਪੂਰਣਤਾ। ਇਸ ਤਰ੍ਹਾਂ ਅਲੰਕਾਰ ਦਾ ਅਰਥ ਹੋਇਆ ਸ਼ੋਭਾ (ਸਜਾਵਟ) ਕਰਨ ਵਾਲਾ ਅਤੇ ਪੂਰਣਤਾ ਪ੍ਰਦਾਨ ਕਰਨ ਵਾਲਾ ਧਰਮ। ਸੰਸਕ੍ਰਿਤ ਵਿਚ ਅਲੰਕਾਰ ਸ਼ਬਦ ਦੀ ਉਤਪੱਤੀ ਦੋ ਤਰ੍ਹਾਂ ਨਾਲ ਮੰਨੀ ਗਈ ਹੈ।'ਅਲੰਕਰੋਤਿਤੀ'ਅਲੰਕਾਰ ਭਾਵ ਜੋ ਸਜਾਉਂਦਾ ਹੈ ਜਾਂ ਸ਼ਿੰਗਾਰ ਕਰਨ ਵਾਲਾ ਅਤੇ ਅੰਲਕ੍ਰਿਯਤੇ ਅਨੇਨ ਇਤਿ ਅਲੰਕਾਰ ਭਾਵ ਜਿਸ ਨਾਲ ਕਿਸੇ ਦੀ ਸਜਾਵਟ ਹੁੰਦੀ ਹੈ ਜਾਂ ਸ਼ਿੰਗਾਰ ਦਾ ਸਮਾਨ। ਜਿਸ ਦੁਆਰਾ ਕਾਵਿ ਨੂੰ ਅਲੰਕ੍ਰਿਤ ਕੀਤਾ ਜਾਵੇ ਜਾਂ ਜੋ ਕਾਵਿ ਨੂੰ ਅਲੰਕ੍ਰਿਤ ਕਰੇ,ਇਹਨਾਂ ਦੋਵਾਂ ਕਥਨਾਂ ਵਿੱਚ ਅਸਲ ਵਿਚ ਕੋਈ ਖਾਸ ਅੰਤਰ ਨਹੀਂ ਹੈ। ਦੋਵੇਂ ਵਿਉਤਪੱਤੀਆਂ ਇਹੋ ਤੱਥ ਪੇਸ਼ ਕਰਦੀਆਂ ਹਨ ਕਿ ਕਾਵਿ ਨੂੰ ਸਜਾਉਣ ਵਾਲਾ ਤੱਤ ਹੀ ਅੰਲਕਾਰ ਹੈ।
Environment and Ecology: Concept of Environment and Ecology, Components of Environment.
ਜੀਵ ਵਿਗਿਆਨ ਦੇ ਮਿਆਦ ਲਈ, ਵਾਤਾਵਰਨ (ਜੀਵ-ਭੌਤਿਕੀ) ਦੇਖੋ. ਹੋਰ ਉਪਯੋਗਾਂ ਲਈ, ਵਾਤਾਵਰਣ ਵੇਖੋ. "ਕੁਦਰਤੀ ਸ਼ਕਤੀ" ਇੱਥੇ ਜੁੜਦਾ ਹੈ.
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਭਾਸ਼ਾ ਸੰਚਾਰ ਦੀਆਂ ਕਠਿਨ ਪ੍ਰਣਾਲੀਆਂ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਵਰਤੋਂ ਕਰਨ ਦੀ ਮਨੁੱਖੀ ਸਮਰੱਥਾ ਹੁੰਦੀ ਹੈ, ਅਤੇ ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦੀ ਕੋਈ ਵਿਸ਼ੇਸ਼ ਉਦਾਹਰਨ ਹੁੰਦੀ ਹੈ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ। ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲੀਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਾਇਆ ਨਹੀਂ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ ਨੂੰ ਫੜ੍ਹਨ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਤੰਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਗਰੈਗਰ ਯੋਹਾਨ ਮੈਂਡਲ (ਚੈੱਕ: Řehoř Jan Mendel; 20 ਜੁਲਾਈ 1822 – 6 ਜਨਵਰੀ 1884) (ਅੰਗਰੇਜ਼ੀ /ˈmɛndəl/) ਇੱਕ ਵਿਗਿਆਨੀ, ਮੋਰਾਵੀਆ ਦੇ ਮਾਰਗਰੇਵੀਏਟ ਦੇ ਬਰਨੋ ਵਿੱਚ ਸੇਂਟ ਥਾਮਸ ਐਬੇ ਦਾ ਆਗਸਤੀਨੀ ਫਰਿਆਰ ਅਤੇ ਐਬੋਟ ਸੀ। ਮੈਂਡਲ ਦਾ ਜਨਮ ਆਸਟ੍ਰੀਅਨ ਸਾਮਰਾਜ ਦੇ ਸਿਲੇਸੀਅਨ ਹਿੱਸੇ ਵਿਚ (ਅੱਜ ਦਾ ਚੈੱਕ ਗਣਰਾਜ) ਵਿੱਚ ਇੱਕ ਜਰਮਨ ਬੋਲਣ ਪਰਿਵਾਰ ਵਿੱਚ ਹੋਇਆ ਸੀ ਅਤੇ ਮਰਨ ਉਪਰੰਤ ਆਧੁਨਿਕ ਵਿਗਿਆਨ, ਜੈਨੇਟਿਕਸ ਦੇ ਬਾਨੀ ਦੇ ਤੌਰ ਤੇ ਮਾਨਤਾ ਪ੍ਰਾਪਤ ਹੋਈ ਸੀ। ਭਾਵੇਂ ਕਿ ਕਿਸਾਨ ਸਦੀਆਂ ਤੋਂ ਜਾਣਦੇ ਸਨ ਕਿ ਜਾਨਵਰਾਂ ਅਤੇ ਪੌਦਿਆਂ ਦੀ ਕਰੌਸਬਰੀਡਿੰਗ ਨਾਲ ਕੁਝ ਇੱਛਿਤ ਵਿਸ਼ੇਸ਼ਤਾਵਾਂ ਨੂੰ ਤਕੜਾ ਕੀਤਾ ਜਾ ਸਕਦਾ ਹੈ, ਪਰ 1856 ਅਤੇ 1863 ਦੇ ਦਰਮਿਆਨ ਕੀਤੇ ਗਏ ਮੈਂਡਲ ਦੇ ਮਟਰ ਪਲਾਂਟ ਦੇ ਤਜਰਬੇ ਨੇ ਵੰਸ਼-ਵਿਰਾਸਤ ਦੇ ਕਈ ਨਿਯਮ ਸਥਾਪਤ ਕੀਤੇ ਹਨ, ਜਿਸ ਨੂੰ ਹੁਣ ਮੈਂਡਲੀਅਨ ਵਿਰਾਸਤ ਦੇ ਨਿਯਮ ਮੰਨਿਆ ਜਾਂਦਾ ਹੈ।ਮੈਂਡਲ ਨੇ ਮਟਰ ਦੇ ਬੂਟਿਆਂ ਦੀਆਂ ਸੱਤ ਵਿਸ਼ੇਸ਼ਤਾਵਾਂ ਨਾਲ ਕੰਮ ਕੀਤਾ: ਪੌਦੇ ਦੀ ਉਚਾਈ, ਫਲੀ ਦੀ ਸ਼ਕਲ ਅਤੇ ਰੰਗ, ਬੀਜ ਦਾ ਆਕਾਰ ਅਤੇ ਰੰਗ, ਅਤੇ ਫੁੱਲ ਦੀ ਸਥਿਤੀ ਅਤੇ ਰੰਗ। ਮੈਂਡਲ ਨੇ ਮਟਰ ਦੇ ਬੂਟਿਆਂ ਦੀਆਂ ਸੱਤ ਵਿਸ਼ੇਸ਼ਤਾਵਾਂ ਨਾਲ ਕੰਮ ਕੀਤਾ: ਪੌਦੇ ਦੀ ਉਚਾਈ, ਫਲੀ ਦੀ ਸ਼ਕਲ ਅਤੇ ਰੰਗ, ਬੀਜ ਦਾ ਆਕਾਰ ਅਤੇ ਰੰਗ, ਅਤੇ ਫੁੱਲ ਦੀ ਸਥਿਤੀ ਅਤੇ ਰੰਗ। ਮਿਸਾਲ ਦੇ ਤੌਰ ਤੇ ਬੀਜ ਰੰਗ ਲੈ ਕੇ, ਮੈਂਡਲ ਨੇ ਦਿਖਾਇਆ ਕਿ ਜਦ ਇੱਕ ਟਰੂ-ਬਰੀਡਿੰਗ ਪੀਲੇ ਮਟਰ ਅਤੇ ਇਕ ਟਰੂ-ਬਰੀਡਿੰਗ ਹਰੇ ਮਟਰ ਦੀ ਕਰੌਸ ਬਰੀਡਿੰਗ ਕੀਤੀ ਜਾਵੇ ਤਾਂ ਉਨ੍ਹਾਂ ਦੀ ਔਲਾਦ ਦੇ ਹਮੇਸ਼ਾਂ ਪੀਲੇ ਰੰਗ ਦੇ ਬੀਜ ਪੈਦਾ ਹੋਣਗੇ। ਪਰ, ਅਗਲੀ ਪੀੜ੍ਹੀ ਵਿੱਚ, ਹਰੇ ਮਟਰ ਇੱਕ ਹਰੇ ਤੇ 3 ਪੀਲੇ ਦੇ ਅਨੁਪਾਤ ਤੇ ਪਹੁੰਚ ਗਏ। ਇਸ ਘਟਨਾ ਦੀ ਵਿਆਖਿਆ ਕਰਨ ਲਈ, ਮੈਂਡਲ ਨੇ ਕੁਝ ਵਿਸ਼ੇਸ਼ਤਾਵਾਂ ਦੇ ਸੰਦਰਭ ਵਿੱਚ "ਦੱਬੂ" ਅਤੇ "ਹਾਵੀ" ਸ਼ਬਦਾਂ ਦੀ ਵਰਤੋਂ ਕੀਤੀ। (ਪਿਛਲੀ ਉਦਾਹਰਨ ਵਿੱਚ, ਹਰਾ ਗੁਣ, ਜੋ ਪਹਿਲੀ ਪਖਲਾਈ ਪੀੜ੍ਹੀ ਵਿੱਚ ਗਾਇਬ ਹੋ ਚੁੱਕਾ ਜਾਪਦਾ ਸੀ, ਦੱਬੂ ਹੈ ਅਤੇ ਪੀਲਾ ਹਾਵੀ ਹੈ) ਉਸਨੇ 1866 ਵਿੱਚ ਆਪਣੇ ਕੰਮ ਨੂੰ ਪ੍ਰਕਾਸ਼ਿਤ ਕੀਤਾ, ਜਿਸ ਵਿੱਚ ਦਰਸਾਇਆ ਕਿ ਅਦਿੱਖ "ਕਾਰਕਾਂ" - ਹੁਣ ਜੀਨ ਕਹਿੰਦੇ ਹਨ- ਦੀਆਂ ਕਿਰਿਆਵਾਂ ਇਕ ਜੀਵਾਣੂ ਦੇ ਗੁਣਾਂ ਨੂੰ ਬੁਝਣਯੋਗ ਰੂਪ ਵਿਚ ਨਿਰਧਾਰਤ ਕਰ ਰਹੇ ਹਨ।
ਨਾਂਵ ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ, ਨਾਂਵ ਇੱਕ ਵਿਸ਼ਾਲ, ਖੁੱਲ੍ਹੀ ਸ਼ਾਬਦ ਸ਼੍ਰੇਣੀ ਦਾ ਮੈਂਬਰ ਹੈ, ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ
ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਭਾਰਤ ਦੀ ਅਜ਼ਾਦੀ ਲਈ ਹਥਿਆਰਬੰਦ ਸੰਘਰਸ਼ ਦੇ ਮਾਧਿਅਮ ਰਾਹੀਂ ਬਰਤਾਨਵੀ ਰਾਜ ਨੂੰ ਖ਼ਤਮ ਕਰਨ ਦੇ ਉਦੇਸ਼ ਨੂੰ ਲੈ ਕੇ ਸੰਗਠਿਤ ਇੱਕ ਕਰਾਂਤੀਕਾਰੀ ਸੰਗਠਨ ਸੀ। ਇਸਦੀ ਸਥਾਪਨਾ 1928 ਨੂੰ ਫ਼ਿਰੋਜ਼ ਸ਼ਾਹ ਕੋਟਲਾ ਨਵੀਂ ਦਿੱਲੀ ਵਿਖੇ ਚੰਦਰਸੇਖਰ ਆਜ਼ਾਦ, ਭਗਤ ਸਿੰਘ, ਸੁਖਦੇਵ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਨੇ ਕੀਤੀ ਸੀ। 1928 ਤੱਕ ਇਸਨੂੰ ਹਿੰਦੁਸਤਾਨ ਰਿਪਬਲੀਕਨ ਐਸੋਸੀਏਸ਼ਨ ਵਜੋਂ ਜਾਣਿਆ ਜਾਂਦਾ ਸੀ।
ਤਾਜ ਮਹੱਲ (ਹਿੰਦੀ: ताज महल ; ਉਰਦੂ: تاج محل) ਭਾਰਤ ਦੇ ਆਗ੍ਰਾ ਸ਼ਹਿਰ ਵਿੱਚ ਸਥਿਤ ਇੱਕ ਸੰਸਾਰ ਵਿਰਾਸਤ ਮਕਬਰਾ ਹੈ। ਇਸ ਦੀ ਉਸਾਰੀ ਮੁਗ਼ਲ ਸਮਰਾਟ ਸ਼ਾਹ ਜਹਾਨ ਨੇ, ਆਪਣੀ ਪਤਨੀ ਮੁਮਤਾਜ਼ ਮਹਾਲ ਦੀ ਯਾਦ ਵਿੱਚ ਕਰਵਾਇਆ ਸੀ। ਤਾਜ ਮਹੱਲ ਮੁਗਲ ਵਾਸਤੁਕਲਾ ਦਾ ਉੱਤਮ ਨਮੂਨਾ ਹੈ। ਇਸ ਦੀ ਵਾਸਤੁ ਸ਼ੈਲੀ ਫਾਰਸੀ, ਤੁਰਕ, ਭਾਰਤੀ ਅਤੇ ਇਸਲਾਮੀ ਵਾਸਤੁਕਲਾ ਦੇ ਘਟਕਾਂ ਦਾ ਅਨੋਖਾ ਸੁਮੇਲ ਹੈ। ਸੰਨ 1983 ਵਿੱਚ, ਤਾਜ ਮਹਿਲ ਯੁਨੈਸਕੋ ਸੰਸਾਰ ਅਮਾਨਤ ਟਿਕਾਣਾ ਬਣਿਆ। ਇਸ ਦੇ ਨਾਲ ਹੀ ਇਸਨੂੰ ਸੰਸਾਰ ਅਮਾਨਤ ਦੇ ਸਭਨੀ ਥਾਂਈਂ ਪ੍ਰਸ਼ੰਸਾ ਪਾਉਣ ਵਾਲੀ, ਅਤਿ ਉੱਤਮ ਮਾਨਵੀ ਕ੍ਰਿਤੀਆਂ ਵਿੱਚੋਂ ਇੱਕ ਦੱਸਿਆ ਗਿਆ। ਤਾਜਮਹਿਲ ਨੂੰ ਭਾਰਤ ਦੀ ਇਸਲਾਮੀ ਕਲਾ ਦਾ ਰਤਨ ਵੀ ਘੋਸ਼ਿਤ ਕੀਤਾ ਗਿਆ ਹੈ। ਸਾਧਾਰਣ ਤੌਰ ਤੇ ਵੇਖੇ ਗਏ ਸੰਗ-ਮਰਮਰ ਦੀਆਂ ਸਿੱਲੀਆਂ ਦੀ ਵੱਡੀਆਂ ਵੱਡੀਆਂ ਪਰਤਾਂ ਨਾਲ ਢਕ ਕੇ ਬਣਾਏ ਗਏ ਭਵਨਾਂ ਦੀ ਤਰ੍ਹਾਂ ਨਾ ਬਣਾਕੇ ਇਸ ਦਾ ਚਿੱਟਾ ਗੁੰਬਦ ਅਤੇ ਟਾਇਲ ਸਰੂਪ ਸੰਗਮਰਮਰ ਨਾਲ ਢਕਿਆ ਹੈ। ਕੇਂਦਰ ਵਿੱਚ ਬਣਿਆ ਮਕਬਰਾ ਆਪਣੀ ਵਾਸਤੁ ਸਰੇਸ਼ਟਤਾ ਪੱਖੋਂ ਸੌਂਦਰਿਆ ਦੇ ਸੰਯੋਜਨ ਦਾ ਪਤਾ ਦਿੰਦਾ ਹੈ। ਤਾਜਮਹਿਲ ਭਵਨ ਸਮੂਹ ਦੀ ਸੰਰਚਨਾ ਦੀ ਖਾਸ ਗੱਲ ਹੈ, ਕਿ ਇਹ ਪੂਰਾ ਸਮਮਿਤੀ ਹੈ। ਇਸ ਦਾ ਨਿਰਮਾਣ ਸੰਨ 1648 ਦੇ ਲੱਗਭੱਗ ਮੁਕੰਮਲ ਹੋਇਆ ਸੀ। ਉਸਤਾਦ ਅਹਮਦ ਲਾਹੌਰੀ ਨੂੰ ਅਕਸਰ ਇਸ ਦਾ ਪ੍ਰਧਾਨ ਰੂਪਾਂਕਨਕਰਤਾ ਮੰਨਿਆ ਜਾਂਦਾ ਹੈ।
ਬਿਰਤਾਂਤ (ਜਾਂ ਕਹਾਣੀ) ਆਪਸ ਵਿੱਚ ਜੁੜੀਆਂ ਹੋਈਆਂ ਘਟਨਾਵਾਂ ਨੂੰ ਪਾਠਕ ਜਾਂ ਸਰੋਤੇ ਸਾਹਮਣੇ ਲਿਖਤੀ ਜਾਂ ਮੌਖਿਕ ਰੂਪ ਵਿੱਚ ਪੇਸ਼ ਕਰਨਾ ਹੈ। ਫੋਟੋਆਂ ਵੀ ਇੱਕ ਲੜੀ ਵੀ ਬਿਰਤਾਂਤ ਦਾ ਕਾਰਜ ਕਰ ਸਕਦੀਆਂ ਹਨ। ਬਿਰਤਾਂਤ ਨੂੰ ਅੱਗੋਂ ਤਿੰਨ ਹਿੱਸਿਆਂ ਵਿੱਚ ਵੰਡਿਆ ਜਾ ਸਕਦਾ ਹੈ, ਗੈਰ-ਗਲਪੀ (ਜੀਵਨੀਆਂ ਅਤੇ ਸਫ਼ਰਨਾਮੇ), ਇਤਿਹਾਸਕ ਘਟਨਾਵਾਂ ਦੀ ਗਲਪੀ ਪੇਸ਼ਕਾਰੀ (ਮਿਥ ਅਤੇ ਜਨਮ ਸਾਖੀਆਂ) ਅਤੇ ਗਲਪ (ਗਦ ਵਿੱਚ ਸਾਹਿਤ ਅਤੇ ਕਈ ਵਾਰ ਕਾਵਿ ਅਤੇ ਡਰਾਮਾ ਵੀ)। ਬਿਰਤਾਂਤ ਮਾਨਵੀ ਕਲਾਤਮਿਕਤਾ ਦੇ ਹਰ ਰੂਪ ਵਿੱਚ ਵੇਖਿਆ ਜਾ ਸਕਦਾ ਹੈ ਜਿਵੇਂ ਕਿ ਬੋਲਣਾ, ਲਿਖਣਾ, ਖੇਡਣਾ, ਫਿਲਮਾਂ, ਟੀ.ਵੀ.
ਸੁਖਮਨੀ ਸਾਹਿਬ ਇਕ ਪ੍ਰਾਥਨਾ ਹੈ ਜੋ ਕਿ ਗੀਤ ਦੇ ਰੂਪ ਵਿਚ ਹੈ ਤੇ ਸਭ ਨੂੰ ਸ਼ਾਂਤੀ ਦੇਣ ਵਾਲੀ ਤੇ ਮਨ ਨੂੰ ਸੁੱਖ ਦਿੰਦੀ ਹੈ। ਇਸ ਦੀ ਅਵਾਜ ਨਾਲ ਤਣਾਓ ਦੂਰ ਹੰਦਾ ਹੈ। ਸੁਖਮਨੀ ਸਾਹਿਬ ਜੀ ਨੂੰ ਪੜ੍ਹਨ ਨਾਲ ਬੰਦੇ ਦੇ ਦਿਲ ਦੇ ਬੰਦ ਦਰਵਾਜੇ ਖੁਲ ਜਾਂਦੇ ਹਨ। ਤੁਹਾਡੇ ਵਿਚ ਅਧਿਆਤਮਕ ਅਨੁਸ਼ਾਸਨ ਪੈਦਾ ਹੁੰਦਾ ਹੈ ਅਤੇ ਤੁਸੀ ਸ਼ਕਤੀ, ਧੀਰਜ, ਸਾਹਸ ਅਤੇ ਅੰਨਤ ਚੇਤਨਾ ਨਾਲ ਜੁੜ ਜਾਦੇ ਹੋ। ਦਿਨ ਵਿਚ ਇਕ ਵਾਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਨਾਲ ਤੁਹਾਡੇ ਵਿਚ ਅੰਦਰੂਨੀ ਸੰਤੁਲਨ, ਦਯਾ, ਪ੍ਰਕਾਸ਼, ਉਰਜਾ ਤੇ ਬਲੀਦਾਨ ਦੇਣ ਦੀ ਹਿੰਮਤ ਆ ਜਾਂਦੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋ ਇਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਅਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 99.8ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਨ੍ਹਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਕੁਲਵੰਤ ਸਿੰਘ ਵਿਰਕ (Kulwant Singh Virk) (20 ਮਈ 1921 – 24 ਦਸੰਬਰ 1987) ਸਮਕਾਲੀ ਪੰਜਾਬੀ ਸਾਹਿਤ ਦੇ ਇੱਕ ਉਘੇ ਲੇਖਕ ਹਨ। ਉਨ੍ਹਾਂ ਨੇ ਮੁੱਖ ਤੌਰ ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਉਨ੍ਹਾਂ ਦੀ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ.
ਪੰਜਾਬੀ ਨਾਟਕ ਆਪਣੇ ਸ਼ੁਰੂਆਤੀ ਦੌਰ ਤੋਂ ਹੁਣ ਤੱਕ ਬਹੁਤ ਸਾਰੀਆਂ ਚੁਣੌਤੀਆਂ ਨੂੰ ਪਾਰ ਕਰਦਾ ਹੋਇਆ ਨਵੇਂ ਦਿਸ਼ਾ ਖੇਤਰ ਵੱਲ ਵਿਕਾਸ ਕਰ ਰਿਹਾ ਹੈ। ਇਸੇ ਵਿਕਾਸ ਗਤੀ ਦੌਰਾਨ ਉਸਦਾ ਖੇਤਰ ਪੰਜਾਬ ਤੋਂ ਨਿਕਲ ਕਿ ਏਸ਼ੀਆ, ਅਫ਼ਰੀਕਾ ਅਤੇ ਯੂਰਪ ਦੇ ਦੇਸ਼ਾਂ ਤੱਕ ਫੈਲ ਚੁੱਕਾ ਹੈ। ਪੰਜਾਬੀ ਭਾਈਚਾਰੇ ਦੇ ਵਿਕਾਸ ਨਾਲ ਸਾਹਿਤਕ ਖੇਤਰ ਵਿਚ ਦ੍ਰਿਸ਼ਟੀਗੋਚਰ ਹੋਏ ਨਵੇਂ ਪਾਸਾਰਾਂ ਦੇ ਅੰਤਰਗਤ ਪਰਵਾਸੀ ਪੰਜਾਬੀ ਨਾਟਕ ਵਿਸ਼ੇਸ਼ ਰੂਪ ਵਿਚ ਧਿਆਨ ਖਿੱਚਦਾ ਹੈ। ਪਰਵਾਸ ਧਾਰਨ ਕਰ, ਪਰਾਈ ਧਰਤ, ਪਰਾਏ ਸਭਿਆਚਾਰ ਵਿਚ ਆਪਣੀ ਹੋਂਦ ਦੇ ਸੰਘਰਸ਼ ਵਿਚ ਆਪਣੇ ਸ਼ੌਕ ਜਾਂ ਭਾਵਾਂ ਨੂੰ ਸ਼ਬਦਾਂ ਦਾ ਜਾਮਾ ਪਹਿਨਾਉਣਾ ਆਪਣੇ ਆਪ ਵਿਚ ਚੁਣੌਤੀ ਭਰਪੂਰ ਕਾਰਜ ਹੈ। ਪਰੰਤੂ ਪੰਜਾਬੀ ਸਾਹਿਤਕਾਰਾਂ ਵੱਲੋਂ ਆਪਣੇ ਇਸ ਸ਼ੌਕ ਨੂੰ ਜੀਵਿਤ ਰੱਖਦੇ ਹੋਏ ਵੱਖਵੱਖ ਸਾਹਿਤਕ ਵਿਧਾਵਾਂ ਵਿਚ ਕਲਮ ਅਜ਼ਮਾਈ ਕਰਨਾ ਆਪਣੇ ਆਪ ਵਿਚ ਸ਼ਲਾਘਾਯੋਗ ਕਾਰਜ ਹੈ। ਇਸੇ ਪਰਥਾਇ ਪੰਜਾਬੀ ਨਾਟਮੰਚ ਦਾ ਨਿਕਾਸ ਅਤੇ ਵਿਕਾਸ ਯਕੀਨੀ ਬਣਿਆ। ਪਰਵਾਸੀ ਪੰਜਾਬੀ ਨਾਟਕ ਦੀ ਸ਼ੁਰੂਆਤ ਦੇ ਬਾਰੇ ਉਪਲੱਬਧ ਹਵਾਲਿਆਂ ਅਨੁਸਾਰ ਸਭ ਤੋਂ ਪਹਿਲਾ ਪੰਜਾਬੀ ਨਾਟਕ ਇੰਗਲੈਂਡ ਵਿਚ ਕਿਰਤ ਗਿਆਨੀ ਦਰਸ਼ਨ ਸਿੰਘ ਦਾ ਨਾਟਕ 'ਆਤੂ ਦਾ ਵਿਆਹ' ਖੇਡਿਆ। ਇਹ ਨਾਟਕ 1968 ਵਿਚ ਮੰਚਿਤ ਕੀਤਾ ਗਿਆ। ਇਸ ਤੋਂ ਬਾਅਦ ਦੂਸਰਾ ਹਵਾਲਾ ਕੈਨੇਡਾ ਦੇ ਬਾਰੇ ਮਿਲਦਾ ਹੈ ਜਿਸ ਅਨੁਸਾਰ ਕੈਨੇਡਾ ਵਿਚ ਪੰਜਾਬੀ ਰੰਗਮੰਚ ਦੀ ਸ਼ੁਰੂਆਤ 1972 ਵਿਚ ਪੰਜਾਬ ਕਲਚਰਲ ਐਸੋਸੀਏਸ਼ਨ ਵੱਲੋਂ ਕੀਤੇ ਨਾਟਕ 'ਤੀਜੀ ਪਾਸ' ਨਾਲ ਹੋਈ। ਭਾਵੇਂ ਪਰਵਾਸੀ ਪੰਜਾਬੀ ਨਾਟਕ ਦੀਆਂ ਮੁੱਢਲੀਆਂ ਗਤੀਵਿਧੀਆਂ ਏਧਰਲੇ ਪੰਜਾਬ ਤੋਂ ਗਈਆਂ ਨਾਟਮੰਡਲੀਆਂ ਦੇ ਮੁੱਢਲੇ ਯਤਨਾਂ ਦੇ ਕਰਕੇ ਸ਼ੁਰੂ ਹੋਈਆਂ ਪਰੰਤੂ ਪਰਵਾਸੀ ਪੰਜਾਬੀ ਨਾਟਧਾਰਾ ਦਾ ਵਿਕਾਸ ਰੁਖ਼ ਨਿਰਧਾਰਤ ਕਰਨ ਵਿਚ ਪਰਵਾਸੀ ਪੰਜਾਬੀ ਨਾਟਕਕਾਰਾਂ ਦੀ ਭੂਮਿਕਾ ਵਿਸ਼ੇਸ਼ ਰੂਪ ਵਿਚ ਵਰਣਨਯੋਗ ਹੈ। ਪਰਵਾਸੀ ਪੰਜਾਬੀ ਨਾਟਕ ਦੇ ਵਿਰਸੇ ਤੋਂ ਵਰਤਮਾਨ ਤੱਕ ਦੇ ਵਿਕਾਸਰੁਖ਼ ਨੇ ਪੰਜਾਬੀ ਨਾਟ ਜਗਤ ਵਿਚ ਕਈ ਨਵੇਂ ਪ੍ਰਤੀਮਾਨ ਸਥਾਪਿਤ ਕੀਤੇ ਹਨ। ਮੂਲ ਰੂਪ ਵਿਚ ਪਰਵਾਸੀ ਪੰਜਾਬੀ ਨਾਟਕ ਇੰਗਲੈਂਡ, ਕੀਨੀਆ ਅਤੇ ਕੈਨੇਡਾ ਵਿਚ ਲਿਖਿਆ ਜਾ ਰਿਹਾ ਹੈ। ਇਨ੍ਹਾਂ ਦੇਸ਼ਾਂ ਵਿਚ ਸਰਗਰਮ ਨਾਟਕਕਾਰ ਅਤੇ ਉਨ੍ਹਾਂ ਦੀਆਂ ਨਾਟਲਿਖਤਾਂ ਦਾ ਵੇਰਵਾ ਇਸ ਪ੍ਰਕਾਰ ਹੈ:
ਗੁਰੂ ਅਰਜਨ ਦੇਵ ਰਚਨਾ ਕਲਾ ਪ੍ਰਬੰਧ ਤੇ ਵਿਚਾਰਧਾਰਾ
ਗੁਰੂ ਅਰਜਨ ਦੇਵ ਜੀ ਦੀ ਰਚਨਾ, ਕਲਾ ਪ੍ਰਬੰਧ ਤੇ ਵਿਚਾਰਧਾਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ।ਆਪ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਜੀ ਤੇ ਬੀਬੀ ਭਾਨੀ ਦੇ ਘਰ 15 ਅਪ੍ਰੈਲ 1563 ਈ. ਵਿੱਚ ਗੋਇੰਦਵਾਲ ਵਿਖੇ ਹੋਇਆ।ਤੀਜੇ ਗੁਰੂ ਅਮਰਦਾਸ ਜੀ ਗੁਰੂ ਅਰਜਨ ਦੇਵ ਜੀ ਦੇ ਨਾਨਾ ਜੀ ਸਨ।ਆਪ ਜੀ ਦੀ ਪਤਨੀ ਦਾ ਨਾਂ ਗੰਗਾ ਜੀ ਸੀ ਤੇ ਇਹ ਪਿੰਡ ਮਿਓ ਜਿਲ੍ਹਾ ਜਲੰਧਰ ਦੇ ਵਾਸੀ ਸਨ। ਉਹਨਾਂ ਦੇ ਇੱਕ ਹੀ ਪੁਤਰ ਹਰਿਗੋਬਿੰਦ ਜੀ ਸਨ ਜੋ ਛੇਵੇਂ ਗੁਰੂ ਹੋਏ।ਗੁਰੂ ਜੀ ਦਾ ਆਪਣੇ ਜੀਵਨ ਕਾਲ ਵਿੱਚ ਕੀਤੇ ਕਾਰਜਾਂ ਵਿਚੋਂ ਸਭ ਤੋਂ ਮਹੱਤਵਪੂਰਨ ਕਾਰਜ ਆਦਿ ਗ੍ਰੰਥ ਦੀ ਸੰਪਾਦਨਾ ਹੈ ਜਿਸ ਦੇ ਨਾਲ ਸਿੱਖ ਇਤਿਹਾਸ ਵਿੱਚ ਇੱਕ ਨਵਾਂ ਮੋੜ ਆਇਆ।ਇਸ ਗ੍ਰੰਥ ਦਾ ਸੰਕਲਨ 1604 ਈ. ਵਿੱਚ ਕੀਤਾ ਗਿਆ। ਗੁਰੂ ਅਰਜਨ ਦੇਵ ਜੀ ਨੇ ਇਸ ਵਿੱਚ ਪਹਿਲੇ 4 ਗੁਰੂਆਂ,15 ਭਗਤਾਂ, 11 ਭੱਟਾਂ ਅਤੇ ਗੁਰੂ ਘਰ ਦੇ ਨਿਕਟੀਆਂ ਦੀ ਬਾਣੀ ਨੂੰ ਸ਼ਾਮਿਲ ਕੀਤਾ। ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਵੱਧ ਬਾਣੀ ਗੁਰੂ ਅਰਜਨ ਦੇਵ ਜੀ ਦੀ ਹੈ।ਆਪਣੇ ਵਿਚਾਰਾਂ ਲਈ ਦ੍ਰਿੜਤਾ ਤੇ ਨਿਸਚੇ ਨੂੰ ਪ੍ਰਗਟਾਉਂਦਿਆਂ ਗੁਰੂ ਜੀ ਨੇ, ਸਮੇਂ ਦੀ ਸਰਕਾਰ ਦੀ ਈਨ ਨਾ ਮੰਨ, 1606 ਈ.
ਸਾਹਿਤ ਵੱਡੇ ਅਰਥਾਂ ਵਿੱਚ ਕਿਸੇ ਵੀ ਲਿਖਤ ਨੂੰ ਕਿਹਾ ਜਾ ਸਕਦਾ ਹੈ। ਜ਼ਿਆਦਾ ਸਪਸ਼ਟ ਅਰਥਾਂ ਵਿੱਚ ਇਹ ਆਮ ਭਾਸ਼ਾ ਤੋਂ ਵੱਖਰੀ, ਰਚਨਾਤਮਕ ਅਤੇ ਸੁਹਜਾਤਮਕ ਰਚਨਾ ਹੁੰਦੀ ਹੈ। ਇਸਨੂੰ ਦੋ ਭਾਗਾਂ ਵਿੱਚ ਵੰਡਿਆ ਜਾਂਦਾ ਹੈ; ਪਦ ਅਤੇ ਗਦ। ਇੱਕ ਅੱਲਗ ਅਧਾਰ ਦੇ ਅਨੁਸਾਰ ਇਸਨੂੰ ਗਲਪ ਅਤੇ ਗੈਰ-ਗਲਪ ਵਿੱਚ ਵੰਡਿਆ ਜਾਂਦਾ ਹੈ। ਇਸਦੇ ਅੱਗੇ ਕਈ ਰੂਪ ਮੌਜੂਦ ਹਨ ਜਿਵੇਂ ਕਿ ਕਵਿਤਾ, ਨਾਵਲ, ਕਹਾਣੀ, ਡਰਾਮਾ ਆਦਿ।