ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬੀ ਸਾਹਿਤ ਆਲੋਚਨਾ ਦੇ ਜਨਮ ਸੰਬੰਧੀ ਵੱਖ-ਵੱਖ ਆਲੋਚਕਾਂ ਦੇ ਆਪਸੀ ਮੱਤਭੇਦ ਹਨ। ਕਈ ਆਲੋਚਕ ਇਸ ਆਲੋਚਨਾ ਦਾ ਆਰੰਭ ਸ੍ਰੀ ਗੁਰੂ ਨਾਨਕ ਦੇਵ ਤੋਂ ਅਤੇ ਕਈ ਆਲੋਚਕ ਬਾਬੇ ਫਰੀਦ ਦੇ ਸ਼ਲੋਕਾਂ ਤੋਂ ਆਲੋਚਨਾ ਦੇ ਵਿਕਾਸ ਦਾ ਆਰੰਭ ਮੰਨਦੇ ਹਨ। ਮੱਧਕਾਲੀ ਬੀਜ ਰੂਪ ਵਿੱਚ ਮੌਜੂਦ ਆਲੋਚਨਾ ਨੂੰ ਆਰੰਭ ਮੰਨਣ ਵਾਲੇ ਹਰਨਾਮ ਸਿੰਘ ਸ਼ਾਨ, ਜੀਤ ਸਿੰਘ ਸ਼ੀਤਲ, ਪ੍ਰੇਮ ਪ੍ਰਕਾਸ਼, ਗੁਰਚਰਨ ਸਿੰਘ, ਰਵਿੰਦਰ ਸਿੰਘ ਰਵੀ ਹਨ ਜੋ ਆਲੋਚਨਾ ਦਾ ਆਰੰਭ ਮੱਧਕਾਲੀ ਸਾਹਿਤ ਉੱਪਰ ਹੋਈਆਂ ਟਿੱਪਣੀਆਂ ਤੋਂ ਮੰਨਦੇ ਹਨ।
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲੀਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਾਇਆ ਨਹੀਂ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ ਨੂੰ ਫੜ੍ਹਨ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਤੰਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 29,178 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਬੰਗਲਾਦੇਸ਼ ਮੁਕਤੀ ਸੰਗਰਾਮ (ਬੰਗਾਲੀ: মুক্তিযুদ্ধ Muktijuddho), ਬੰਗਲਾਦੇਸ਼ ਦੀ ਆਜ਼ਾਦੀ ਦੀ ਜੰਗ, ਜਾਂ ਬੰਗਲਾਦੇਸ਼ ਵਿੱਚ ਬਸ ਮੁਕਤੀ ਜੰਗ ਦੇ ਤੌਰ ਤੇ ਵੀ ਜਾਣਿਆ ਜਾਂਦਾ ਹੈ, ਇੱਕ ਇਨਕਲਾਬ ਅਤੇ ਹਥਿਆਰਬੰਦ ਸੰਘਰਸ਼ ਸੀ ਜੋ 1971 ਦੀ ਬੰਗਲਾਦੇਸ਼ ਵਿੱਚ ਨਸਲਕੁਸ਼ੀ ਦੇ ਸਮੇਂ ਪੂਰਬੀ ਪਾਕਿਸਤਾਨ ਵਿਚ ਬੰਗਾਲੀ ਰਾਸ਼ਟਰਵਾਦ ਅਤੇ ਸਵੈ-ਨਿਰਣੇ ਦੇ ਹੱਕ ਲਈ ਅੰਦੋਲਨ ਦੇ ਜ਼ੋਰ ਫੜਨ ਨਾਲ ਹੋਇਆ ਸੀ। ਇਸ ਦੇ ਨਤੀਜੇ ਵਜੋਂ ਬੰਗਲਾਦੇਸ਼ ਆਜ਼ਾਦ ਹੋ ਗਿਆ ਅਤੇ ਉਥੇ ਲੋਕ ਗਣਤੰਤਰ ਦੀ ਸਥਾਪਨਾ ਹੋ ਗਈ। ਜੰਗ ਉਦੋਂ ਲੱਗੀ ਜਦੋਂ ਪੱਛਮੀ ਪਾਕਿਸਤਾਨ ਵਿਚਲੇ ਪਾਕਿਸਤਾਨੀ ਫੌਜੀ ਜੁੰਡਲੀ ਨੇ 25 ਮਾਰਚ 1971 ਦੀ ਰਾਤ ਨੂੰ ਪੂਰਬੀ ਪਾਕਿਸਤਾਨ ਦੇ ਲੋਕਾਂ ਵਿਰੁੱਧ ਓਪਰੇਸ਼ਨ ਸਰਚਲਾਈਟ ਸ਼ੁਰੂ ਕੀਤਾ। ਇਸਦੇ ਤਹਿਤ ਕੌਮਵਾਦੀ ਬੰਗਾਲੀ ਨਾਗਰਿਕਾਂ, ਵਿਦਿਆਰਥੀਆਂ, ਬੁੱਧੀਜੀਵੀਆਂ, ਧਾਰਮਿਕ ਘੱਟ ਗਿਣਤੀਆਂ ਅਤੇ ਹਥਿਆਰਬੰਦ ਕਰਮਚਾਰੀਆਂ ਨੂੰ ਯੋਜਨਾਬੱਧ ਢੰਗ ਨਾਲ ਖ਼ਤਮ ਕੀਤਾ ਜਾ ਰਿਹਾ ਸੀ। ਜੁੰਡਲੀ ਨੇ 1970 ਦੇ ਚੋਣ ਨਤੀਜਿਆਂ ਨੂੰ ਰੱਦ ਕਰ ਦਿੱਤਾ ਅਤੇ ਪ੍ਰਧਾਨ ਮੰਤਰੀ-ਨਾਮਜ਼ਦ ਸ਼ੇਖ਼ ਮੁਜੀਬੁਰ ਰਹਿਮਾਨ ਨੂੰ ਗ੍ਰਿਫ਼ਤਾਰ ਕਰ ਲਿਆ। ਪੱਛਮੀ ਪਾਕਿਸਤਾਨ ਦੇ ਸਮਰਪਣ ਤੋਂ ਬਾਅਦ 16 ਦਸੰਬਰ 1971 ਨੂੰ ਇਹ ਯੁੱਧ ਖ਼ਤਮ ਹੋਇਆ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਮ੍ਰਿਣਾਲਿਨੀ ਸਾਰਾਭਾਈ (11 ਮਈ 1918 - 21 ਜਨਵਰੀ 2016) ਇੱਕ ਮਸ਼ਹੂਰ ਭਾਰਤੀ ਕਲਾਸੀਕਲ ਨਰਤਕੀ, ਕੋਰੀਓਗ੍ਰਾਫਰ ਅਤੇ ਇੰਸਟ੍ਰਕਟਰ ਹੈ. ਉਹ ਅਹਿਮਦਾਬਾਦ ਦੇ ਸ਼ਹਿਰ ਵਿੱਚ ਨਾਚ, ਡਰਾਮਾ, ਸੰਗੀਤ ਅਤੇ puppetry ਦੀ ਸਿਖਲਾਈ ਦੇਣ ਲਈ ਇਕ ਪਰਫ਼ਾਰਮਿੰਗ ਆਰਟਸ ਦੀ ਇੰਸਟੀਚਿਊਟ, ਦਰਪਣ ਅਕੈਡਮੀ ਦੀ ਸੰਸਥਾਪਕ ਡਾਇਰੈਕਟਰ ਸੀ. ਉਸ ਨੇ ਕਲਾ ਲਈ ਆਪਣੇ ਯੋਗਦਾਨ ਦੀ ਮਾਨਤਾ ਵਜੋਂ ਬਹੁਤ ਸਾਰੇ ਡਿਸਟਿੰਗੂਇਸ਼ਡ ਅਵਾਰਡ ਅਤੇ ਪ੍ਰਸ਼ੰਸਾ ਪੱਤਰ ਪ੍ਰਾਪਤ ਕੀਤੇ ਹਨ.
ਪੈਰਿਸ (ਫਰਾਂਸੀਸੀ:Paris) ਫਰਾਂਸ ਦਾ ਇੱਕ ਸੁੰਦਰ ਸ਼ਹਿਰ ਅਤੇ ਰਾਜਧਾਨੀ ਹੈ। ਇਹ ਉੱਤਰੀ ਫ੍ਰਾਂਸ ਵਿੱਚ,ਸੈਨ ਨਦੀ ਦੇ ਕਿਨਾਰੇ, ਈਲ-ਡ-ਫ੍ਰਾਂਸ (Ile-de-France) ਕਹੇ ਜਾਣ ਵਾਲੇ ਖੇਤਰ ਵਿੱਚ ਵਸਿਆ ਹੋਇਆ ਹੈ। ਇਸ ਵਿੱਚ ਫਰਾਂਸਿਸੀ ਭਾਸ਼ਾ ਭਾਸ਼ਾ ਬੋਲੀ ਜਾਂਦੀ ਹੈ। ਇਸ ਦੀ ਅਨੁਮਾਨਿਤ ਜਨਸੰਖਿਆ 2,193,031 ( ਜਨਵਰੀ 2007 ) ਹੈ। ਪੈਰਿਸ (ਫਰਾਂਸਿਸੀ ਉਚਾਰਣ: ਪਾਰੀ) ਫ਼ਰਾਂਸ ਦਾ ਸਭ ਤੋਂ ਪ੍ਰਸਿੱਧ ਨਗਰ ਅਤੇ ਉਸਦੀ ਰਾਜਧਾਨੀ ਹੈ। ੲਿਹਨਾਂ ਹੀ ਨਹੀਂ , ਇਸਨੂੰ ਦੁਨੀਆ ਦੇ ਸਭ ਤੋਂ ਸੁੰਦਰ ਨਗਰਾਂ ਵਿੱਚੋਂ ਇੱਕ ਅਤੇ ਦੁਨੀਆ ਦੀ ਫ਼ੈਸ਼ਨ ਅਤੇ ਗਲੈਮਰ ਰਾਜਧਾਨੀ ਮੰਨਿਆ ਜਾਂਦਾ ਹੈ। ਇੱਥੇ ਉੱਤੇ ਦੁਨੀਆ ਦੀ ਸਭ ਤੋਂ ਪ੍ਰਸਿੱਧ ਅੱਟਾਲਿਕਾ ਆਈਫਾਲ ਟਾਵਰ (ਫਰਾਂਸਿਸੀ: Tour Eiffel ਤੂਰ ਏਫੀਲ) ਸਥਿਤ ਹੈ। ਪੈਰਿਸ ਸ਼ੁਮਾਲ ਵੁਸਤੀ ਫ਼ਰਾਂਸ ਵਿੱਚ ਦਰਯਾਐ ਸੇਨ ਦੇ ਕੰਡੇ ਵਾਸਿਅਾ ਇੱਕ ਸ਼ਹਿਰ ਹੈ ਜੋ ਬਲਹਾਜ ਆਬਾਦੀ ਮੁਲਕ ਦਾ ਸਭ ਵਲੋਂ ਬਹੁਤ ਸ਼ਹਿਰ ਅਤੇ ਦਾਰੁਲਹਕੂਮਤ ਹੈ। ਸ਼ਹਿਰ, ਜਿਸ ਦੀ ਇੰਤੀਜਾਮੀ ਸਰਹਦੇਂ 1860ਏ ਵਲੋਂ ਤਬਦੀਲ ਨਹੀਂ ਹੋਈ , ਦੀ ਕੁਲ ਆਬਾਦੀ 2,203,817 (ਜਨਵਰੀ 2006) ਹੈ ਜਦੋਂ ਕਿ ਅਮ ਏਲਬਲਦ ਦੇ ਇਲਾਕੇ ਦੀ ਕੁਲ ਆਬਾਦੀ 11,769,433 ( ਜਨਵਰੀ 2006ਏ ) ਹੈ ਅਤੇ ਇਸ ਤਰ੍ਹਾਂ ਇਹ ਯੂਰੋਪ ਦੇ ਵੱਡੇ ਅਮ ਏਲਬਲਦ ਵਿੱਚੋਂ ਇੱਕ ਹੈ। ਗੁਜਸ਼ਤਾ ਦੋ ਹਜਾਰ ਸਾਲਾਂ ਵਲੋਂ ਕਾਇਮ ਇਹ ਅਹਿਮ ਸ਼ਹਿਰ ਅੱਜ ਦੁਨੀਆ ਦਾ ਅਹਿਮ ਕਾਰੋਬਾਰੀ ਅਤੇ ਸਕਾਫਤੀ ਮਰਕਜ ਹੈ ਅਤੇ ਆਲਮੀ ਸਿਆ ਸਿਆਤ, ਗਿਆਨ, ਤਫਰੀਹ, ਅਬਲਾਗ, ਫੈਸ਼ਨ, ਅਲਵਮ ਅਤੇ ਫਨੂਨ ਉੱਤੇ ਇਸ ਦੇ ਗਹਿਰੇ ਅਸਰਾਤ ਹਨ ਅਤੇ ਜੋ ਉਸਨੂੰ ਵੱਡੇ ਆਲਮੀ ਸ਼ਹਿਰਾਂ ਵਿੱਚੋਂ ਇੱਕ ਬਣਾਉਂਦੇ ਹਨ । ਪੈਰਿਸ ਸ਼ਹਿਰ ਅਤੇ ਪੈਰਿਸ ਖਿੱਤਾ ਫ਼ਰਾਂਸ ਦੀ ਕੁਲ ਜੀ ਡੀ ਪੀ ਦਾ ਇੱਕ ਚੌਥਾਈ ਪੈਦਾ ਕਰਦਾ ਹੈ ਜੋ 2007ਏ ਦੇ ਮੁਤਾਬਕ 533 . 6 ਅਰਬ ੀਵਰਓ - ( 731.
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀ ਸਾਰੀ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀ ਕਿੱਤਾ ਗਿਆ। ਵਿਸ਼ਵਗਿਆਨਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦੇ ਹੈ ਜੋ ਕੀ ਅਜੇ ਕਾਲ ਆਨਲਾਈਨ ਵੀ ਉਪਲਬਦ ਹਨ।
ਮਾਰਕਸਵਾਦ ਸਮਾਂ ਬੀਤਣ ਨਾਲ ਜਿਉਂ- ਜਿਉਂ ਸਮਾਜ ਅਤੇ ਇਸਦੀਆਂ ਭਿੰਨ–ਭਿੰਨ ਸੰਸਥਾਵਾਂ ਗੁੰਝਲਦਾਰ ਰਹੀਆਂ ਹਨ ਉਸੇ ਤਰ੍ਹਾਂ ਹੀ ਸਾਹਿਤ ਵੀ ਗੁੰਝਲਦਾਰ ਅਤੇ ਬਹੁਪੱਖੀ ਹੁੰਦਾ ਰਿਹਾ ਹੈ। ਸਾਹਿਤ ਸਮਾਜਿਕ ਯਥਾਰਥ, ਆਦਰਸ਼ਵਾਦ, ਰਾਜਨੀਤਿਕ ਵਿਚਾਰਧਾਰਾ, ਇਤਿਹਾਸ ਅਤੇ ਮਿਥਿਹਾਸ ਦਾ ਵੇਰਵਾ ਹੈ। ਭਿੰਨ-ਭਿੰਨ ਸਾਹਿਤਕਾਰ ਜੀਵਨ ਦੇ ਭਿੰਨ–ਭਿੰਨ ਖੇਤਰਾਂ ਵਿੱਚੋਂ ਆਪਣੇ ਵਿਸ਼ੇ ਪ੍ਰਾਪਤ ਕਰਦੇ ਹਨ ਅਤੇ ਆਪੋ ਆਪਣੇ ਵਿਅਕਤੀਗਤ ਦ੍ਰਿਸ਼ਟੀਕੋਣ ਤੋਂ ਜੀਵਨ ਦੀਆਂ ਸਮੱਸਿਆਵਾਂ ਦਾ ਵਰਨਣ ਕਰਦੇ ਹਨ। ਇਸ ਲਈ ਸਾਹਿਤ ਦੀ ਆਲੋਚਨਾ ਕਰਨ ਲਈ ਵੱਖਰੇ–ਵੱਖਰੇ ਸਿਧਾਂਤ ਹੋਂਦ ਵਿੱਚ ਆਉਂਦੇ ਰਹਿੰਦੇ ਹਨ। ਇਨ੍ਹਾਂ ਵਿੱਚੋਂ ਹੀ ਇੱਕ ਮਾਰਕਸਵਾਦੀ ਪ੍ਰਣਾਲੀ ਹੈ। ਪੰਜਾਬੀ ਸਾਹਿਤ ਆਲੋਚਨਾ ਵਿੱਚ ਮਾਰਕਸਵਾਦੀ ਦ੍ਰਿਸ਼ਟੀ ਤੋਂ ਜਿੰਨ੍ਹਾਂ ਕੁ ਕੰਮ ਆਲੋਚਨਾ ਦੇ ਖੇਤਰ ਵਿੱਚੋਂ ਹੋਈਆ ਹੈ ਉਸਦਾ ਆਧਾਰ ਪੱਛਮੀ ਮਾਰਕਸਵਾਦੀ ਆਲੋਚਨਾ ਹੀ ਬਣਦੀ ਹੈ। ਮਾਰਕਸਵਾਦੀ ਦ੍ਰਿਸ਼ਟੀ ਜਾਂ ਮਾਰਕਸਵਾਦੀ ਵਿਚਾਰਧਾਰਾ ਦਾ ਖੇਤਰ ਬਹੁਤ ਵਿਸ਼ਾਲ ਹੈ। ਇਸਦੇ ਘੇਰੇ ਵਿੱਚ ਆਰਥਿਕ, ਸਮਾਜਿਕ, ਰਾਜਸੀ ਅਤੇ ਧਾਰਮਿਕ ਸਾਰੇ ਹੀ ਖੇਤਰ ਆ ਜਾਂਦੇ ਹਨ। ਮਾਰਕਸਵਾਦੀ ਦਰਸ਼ਨ ਦੇ ਹੋਂਦ ਵਿੱਚੋਂ ਆਉਣ ਵਿੱਚ ਜਿੱਥੇ ਪ੍ਰਕਿਰਤੀ ਦੇ ਨਿਯਮਾਂ ਦਾ ਯੋਗਦਾਨ ਹੈ ਉੱਥੇ ਸਮਾਜਿਕ ਪ੍ਰਸਥਿਤੀਆਂ ਦੀ ਦੇਣ ਵੀ ਮਹੱਤਵਪੂਰਨ ਹੈ। ਮਾਰਕਸਵਾਦੀ ਦਰਸ਼ਨ ਸਿਧਾਂਤ ਅਤੇ ਅਮਨ ਦੀ ਏਕਤਾ ਵਿੱਚੋਂ ਵਿਸ਼ਵਾਸ ਰੱਖਦਾ ਹੈ। ਇਹ ਪਦਾਰਥ ਨੂੰ ਮੂਲ ਅਤੇ ਮਨੁੱਖੀ ਚੇਤਨਾ ਤੋਂ ਆਜ਼ਾਦ ਹੋਂਦ ਰੱਖਣ ਵਾਲਾ ਦਰਸ਼ਨ ਹੈ ਅਤੇ ਇਹ ਦਰਸ਼ਨ ਇਸ ਸੰਸਾਰ ਅਤੇ ਪਦਾਰਥ ਦੀ ਹੋਂਦ ਦੀ ਕਿਸੇ ਪਰਾ ਸ਼ਕਤੀ ਦੀ ਸਿਰਜਣਾ ਦੇ ਵਿਚਾਰ ਨੂੰ ਰੱਦ ਕਰਦਾ ਹੈ। ਮਾਰਕਸਵਾਦ ਜਰਮਨ ਦੇ ਕਾਰਲ ਹੈਨਰਿਖ ਮਾਰਕਸ ਦੇ ਵਿਚਾਰਾਂ ‘ਚ ਆਕਾਰ ਗ੍ਰਹਿਣ ਕਰਦਾ ਹੈ। ਕਾਰਲ ਮਾਰਕਸ ਜਰਮਨ ਦੇ ਫਿਲਾਸ਼ਫਰ, ਅਰਥ-ਸ਼ਾਸ਼ਤਰੀ, ਸਮਾਜ ਵਿਗਿਆਨੀ ਇਤਿਹਾਸ ਦਾ ਪੱਤਰਕਾਰ ਅਤੇ ਸਮਾਜਿਕ ਇਨਕਲਾਬੀ ਸਨ। ਉਨ੍ਹਾਂ ਦਾ ਜਨਮ 5 ਮਈ 1818 ਈ. ਨੂੰ ਇੱਕ ਯਹੂਦੀ ਪਰਿਵਾਰ ਵਿੱਚ ਹੋਇਆ। ਉਹ ਬੋਨ ਯੂਨੀਵਰਸਿਟੀ ਅਤੇ ਜੇਨਾ ਯੂਨੀਵਰਸਿਟੀ ਵਿਚੋਂ ਪੜਦਿਆਂ ਹੀਗਲ ਦੇ ਦਰਸ਼ਨ ਤੋਂ ਬਹੁਤ ਪ੍ਰਭਾਵਿਤ ਹੋਇਆ। 1839-41 ਵਿੱਚ ਉਨ੍ਹਾਂ ਨੇ ਪ੍ਰਾਕ੍ਰਿਤਕ ਦਰਸ਼ਨ ਉੱਪਰ ਆਪਣਾ ਪੀਐੱਚ.ਡੀ. ਦਾ ਸ਼ੋਧ ਪ੍ਰਬੰਧ ਤਿਆਰ ਕੀਤਾ। ਮਾਰਕਸ ਉੱਪਰ ਇਸ ਗੱਲ ਦਾ ਅਸਰ ਸੀ ਕਿ ਉਸਦੇ ਪਿਤਾ ਨੇ ਇਸ ਕਰਕੇ ਯਹੂਦੀ ਧਰਮ ਨੂੰ ਛੱਡ ਕੇ ਇਸਾਈ ਮੱਤ ਨੂੰ ਅਪਨਾ ਲਿਆ ਸੀ ਤਾਂ ਕਿ ਉਹ ਉੱਚ ਵਰਗ ਵਿੱਚ ਸਵਿਕਾਰਿਆ ਜਾ ਸਕੇ। 1835 ਤੋਂ ਬਾਅਦ ਸਮੇਂ ਵਿੱਚ ਯੂਨੀਵਰਸਿਟੀ ਵਿੱਚ ਪੜਦਿਆਂ ਹੋਇਆ ਹੀ ਉਹ ਆਪਣੇ ਸਟੇਟ ਵਿਰੋਧੀ ਵਿਚਾਰਾਂ ਦਾ ਇਜ਼ਹਾਰ ਕਰਦਾ ਰਿਹਾ। ਯੂਨੀਵਰਸਿਟੀ ਵਿੱਚ ਸੱਜੇ ਪੱਖੀ ਅਤੇ ਖੱਬੇ ਪੱਖੀ ਦੋ ਧੜੇ ਬਣੇ ਹੋਏ ਸਨ। ਮਾਰਕਸ ਖੱਬੇ ਪੱਖੀਆਂ ਦਾ ਲੀਡਰ ਸੀ। ਹੁਣ ਉਸਨੂੰ ਸਮਝ ਆ ਗਈ ਸੀ ਕਿ ਗਰੀਬੀ ਬੁਰਜ਼ੁਆ ਜਮਾਤ ਵੱਲੋਂ ਪੈਦਾ ਕੀਤੀ ਹੋਈ ਸਥਿਤੀ ਹੀ ਹੈ। 1842 ਦੇ ਆਸਪਾਸ ‘ਰਲਿਸ ਸਮਾਚਾਰ’ ਨਾਂ ਦੀ ਪੱਤ੍ਰਿਕਾ ਵਿੱਚੋਂ ਸਤਾ ਨੂੰ ਵੰਗਾਰਦੇ ਹੋਏ ਲੇਖ ਲਿਖਦਾ ਹੋਇਆ ਇਸਦਾ ਸੰਪਾਦਕ ਬਣਿਆ। ਇਸ ਪੱਤ੍ਰਿਕਾ ਰਾਹੀਂ ਹੀ ਫਰੈਂਡਿਕ ਏਂਗਲਜ਼ ਉਸਦੀਆਂ ਲਿਖਤਾਂ ਤੋਂ ਪ੍ਰਭਾਵਿਤ ਹੋਇਆ। ਕਾਰਲ ਮਾਰਕਸ ਵਿਆਹ ਤੋਂ ਬਾਅਦ ਪੈਰਿਸ ਪਹੁੰਚ ਗਿਆ। ਜਿੱਥੇ ਉਸਨੂੰ ਬੁਰਜ਼ੁਆ ਜਮਾਤ ਦੇ ਕਰੂਪ ਚਿਹਰੇ ਦੇ ਦਰਸ਼ਨ ਹੋਏ। ਇੱਥੇ ਹੀ ਉਸਦੀ ਏਂਗਲਜ਼ ਨਾਲ ਮੁਲਾਕਾਤ ਹੁੰਦੀ ਹੈ ਅਤੇ ਇਕੱਠੇ ਹੀ ਕੰਮ ਕਰਨ ਲਈ ਸਹਿਮਤ ਹੋ ਜਾਂਦੇ ਹਨ। “ਉਨ੍ਹਾਂ ਦੋਹਾਂ ਦਾ ਨਿਸ਼ਾਨਾ ਸਮਾਜਵਾਦੀ ਵਿਚਾਰਧਾਰਾ ਨੂੰ ਵਿਗਿਆਨਿਕ ਪੱਧਰ ਉੱਪਰ ਖੜ੍ਹਾ ਕਰਨਾ ਅਤੇ ਮਜ਼ਦੂਰ ਵਰਗ ਨੂੰ ਵਿਚਾਰਧਾਰਕ ਸੰਦਾਂ ਨਾਲ ਲੈਸ ਕਰਕੇ ਉਨ੍ਹਾਂ ਨੂੰ ਆਪਣੀ ਮੁਕਤੀ ਦੇ ਘੋਲ ਲਈ ਤਿਆਰ ਕਰਨਾ ਸੀ।”1 ਮਾਰਕਸ ਇਸ ਨਤੀਜੇ ਉੱਤੇ ਪਹੁੰਚਿਆ ਕਿ ਆਰਥਿਕ ਸੰਰਚਨਾ ਦੀ ਸਮਾਜਕ ਵਰਤਾਰੇ ਅਤੇ ਮਨੁੱਖੀ ਰਿਸ਼ਤਿਆਂ ਨੂੰ ਨਿਰਧਾਰਿਤ ਕਰਦੀ ਹੈ। ਜਿੱਥੇ ਮਾਰਕਸ ਅਤੇ ਏਂਗਲਜ਼ ਨਾਲ ਰਲ ਕੇ “ਕਮਿਊਨਿਸਟ ਮੈਨੀਫੈਸਟੋ” ਤਿਆਰ ਕੀਤਾ। ਮਾਰਕਸਵਾਦੀ ਦਰਸ਼ਨ ਕਾਰਲ ਮਾਰਕਸ ਅਤੇ ਫਰੈਡਿਕ ਏਂਗਲਜ ਯਤਨਾਂ ਸਦਕਾ ਹੀ ਹੋਂਦ ਵਿੱਚ ਆਇਆ ਸੀ। ਇਹ ਦੋਵੇਂ ਵਿਦਵਾਨ ਪ੍ਰੋਲੋਤਾਰੀ ਜਮਾਤ ਜਾਂ ਕਹਿ ਲਉ ਮਜ਼ਦੂਰ ਅਤੇ ਕਾਮਿਆਂ ਵਿੱਚ ਖੜ੍ਹ ਕੇ ਬੁਰਜ਼ੁਆ ਜਮਾਤ ਦੇ ਲੁੱਟ-ਖਸੁੱਟ ਵਾਲੇ ਨਿਜ਼ਾਮ ਦਾ ਵਿਰੋਧ ਕਰਦੇ ਸਨ। ਇਹਨਾਂ ਦੋਹਾਂ ਵਿਦਵਾਨਾਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਹ ਦਰਸ਼ਨ ਆਪਣੇ ਸੰਘਰਸ਼ਾਂ ਅਤੇ ਸਿਰਜਨਾਤਮਕ ਕਾਰਨਾਮੇ ਕਰਕੇ ਸੰਸਾਰ ਪੱਧਰ 'ਤੇ ਜਾਣਿਆ ਜਾਣ ਲੱਗਾ ਅਤੇ ਇੱਕ ਤਰ੍ਹਾਂ ਨਾਲ ਸਰਵ-ਵਿਆਪਕਤਾ ਦੀ ਪਹੁੰਚ ਕਰਕੇ ਇੱਕ ਇਨਕਲਾਬੀ ਸਿਧਾਂਤ ਵਜੋਂ ਸਰਬ-ਪ੍ਰਵਾਨਤਾ ਦਾ ਦਰਜਾ ਹਾਸਿਲ ਕਰ ਗਿਆ। ਇਸ ਵਾਦ ਦਾ ਸੰਬੰਧ ਸਮਾਜਿਕ ਵਿਕਾਸ ਵਿੱਚੋਂ ਇਤਿਹਾਸਿਕ ਪਦਾਰਥਵਾਦ ਦੀ ਭੂਮਿਕਾ ਦੀ ਨਿਸ਼ਾਨਦੇਹੀ ਕਰਨ ਨਾਲ ਹੈ। ਇਹ ਸਿਧਾਂਤ ਇਹ ਵਿਚਾਰ ਦਿੰਦਾ ਹੈ ਕਿ ਸਮਾਜ ਵਿੱਚ ਵਾਧੂ ਉਤਪਾਦਨ ਦੇਣ ਦੇ ਸਿੱਟੇ ਵਜੋਂ ਸਮਾਜ ਵਿੱਚ ਸਰਮਾਏ ਦੀ ਕਾਣੀਵੰਡ ਹੋ ਗਈ ਅਤੇ ਸਮਾਜ ਜਮਾਤਾਂ ਵਿੱਚ ਵੰਡਿਆ ਗਿਆ। ਕੁਝ ਲੋਕਾਂ ਵੱਲੋਂ ਉਪਜ ਦੇ ਸੋਮਿਆਂ ਨੂੰ ਆਪਣੇ ਨਿੱਜੀ ਕਬਜ਼ੇ ਵਿੱਚ ਲੈ ਲੈਣ ਕਰਕੇ ਜਮਾਤਾਂ ਵਿੱਚ ਟਕਰਾਅ ਵਾਲੀ ਸਥਿਤੀ ਪੈਦਾ ਹੋ ਗਈ। ਜਮਾਤਾਂ ਵਿੱਚੋਂ ਆਪਣਾ-ਆਪਸੀ ਵਿਰੋਧ ਪੈਦਾ ਹੋ ਗਿਆ ਜਿਹੜਾ ਕਿ ਇੱਕ ਤਿੱਖੇ ਟਕਰਾਅ ਦਾ ਰੂਪ ਧਾਰਨ ਕਰ ਗਿਆ। ਕਾਬਜ਼ ਧਿਰ ਵੱਲੋਂ ਆਦਰਸ਼ਵਾਦ ਅਤੇ ਹੋਰ ਧਾਰਮਿਕ ਮਾਨਤਾਵਾਂ ਦੀ ਦੁਹਾਈ ਪਾਈ ਜਾਂਦੀ ਹੈ। ਪ੍ਰੰਤੂ ਅਤੇ ਫਿਰ ਵੀ ਇਸਦੇ ਵਿਰੋਧ ਵਿੱਚ ਪ੍ਰਗਤੀਵਾਦੀ ਅਤੇ ਯਥਾਰਥਵਾਦੀ ਵਿਚਾਰਧਾਰਾ ਨੇ ਲੁੱਟੀ ਜਾ ਰਹੀ ਸ਼੍ਰੇਣੀ ਦੇ ਨਾਲ ਖੜ੍ਹੇ ਹੋ ਕਿ ਸਮਾਜਿਕ ਇਨਸਾਫ਼ ਦਾ ਨਾਹਰਾ ਮਾਰਿਆ ਤਾਂ ਇਸ ਸਿਧਾਂਤ ਨੇ ਇੱਕ ਵਿਸ਼ਵ-ਵਿਆਪੀ ਲੋੜ ਅਤੇ ਇਨਕਲਾਬ ਦਾ ਰਾਹ ਖੋਲ੍ਹ ਦਿੱਤਾ। ਮਾਰਕਸਵਾਦ ਸਮਾਜ ਦੇ ਅਧਿਐਨ ਦੀ ਉਹ ਜੁਗਤ ਹੈ ਜਿਹੜੀ ਜਮਾਤੀ ਸੰਬੰਧਾਂ ਅਤੇ ਆਪਸੀ ਵਿਰੋਧਾਂ, ਇਤਿਹਾਸਕ ਵਿਕਾਸ ਵਿੱਚ ਪਦਾਰਥਕ ਵਿਆਖਿਆ ਨੂੰ ਆਧਾਰ ਬਣਾ ਕੇ ਸਮਾਜਿਕ ਬਦਲਾਅ ਨੂੰ ਵਿਰੋਧ ਵਿਕਾਸ ਦੇ ਨੁਕਤੇ ਤੋਂ ਵਿਸ਼ਲੇਸ਼ਣ ਕਰਦੀ ਹੈ। ਮਾਰਕਸੀ ਵਿਧੀ ਪੂੰਜੀਵਾਦ ਦੇ ਵਿਕਾਸ ਬਾਰੇ ਆਰਥਿਕ ਅਤੇ ਸਮਾਜਿਕ ਰਾਜਨੀਤਿਕ ਸੰਬੰਧਾਂ ਨੂੰ ਦਰਸਾਉਂਦੀ ਹੈ। ਇਹ ਜੁਗਤ ਕਿਸੇ ਵੀ ਸਮਾਜ ਵਿੱਚੋਂ ਆਰਥਿਕ ਪ੍ਰਬੰਧ ਦੀ ਤਬਦੀਲੀ ਵਿਚੋਂ ਜਮਾਤੀ ਸੰਘਰਸ਼ ਦੀ ਭੂਮਿਕਾ ਨੂੰ ਸਮਝਾਉਂਦੀ ਹੈ। ਅੰਗਰੇਜ਼ੀ ਸਾਹਿਤ ਆਲੋਚਨਾ ਅਤੇ ਸੱਭਿਆਚਾਰਕ ਸਿਧਾਂਤਕਾਰ ਟੈਰੀ ਈਗਲਟਨ ਮਾਰਕਸਵਾਦੀ ਆਲੋਚਨਾ ਨੂੰ ਇਸ ਤਰ੍ਹਾਂ ਪ੍ਰਭਾਸ਼ਿਤ ਕਰਦੇ ਹਨ: “ਮਾਰਕਸਵਾਦੀ ਆਲੋਚਨਾ ਕੇਵਲ ਸਾਹਿਤ ਦੀ ਸਮਾਜਿਕਤਾ ਹੀ ਨਹੀਂ ਇਹ ਉਨ੍ਹਾਂ ਸਰੋਕਾਰਾਂ ਨਾਲ ਵੀ ਸੰਬੰਧ ਰੱਖਦੀ ਹੈ ਕਿ ਨਾਵਲਾਂ ਨੂੰ ਕਿਵੇਂ ਪ੍ਰਕਾਸ਼ਿਤ ਕਰਵਾਇਆ ਜਾਂਦਾ ਹੈ ਅਤੇ ਉਹ ਮਜ਼ਦੂਰ ਜਮਾਤ ਦੀ ਪੇਸ਼ਕਾਰੀ ਕਿਵੇਂ ਕਰਦੇ ਹਨ। ਇਸਦਾ ਨਿਸ਼ਾਨਾ ਸਾਹਿਤ ਕਾਰਜ ਨੂੰ ਭਰਪੂਰਤਾ ਨਾਲ ਵਿਖਿਆਉਣਾ ਹੈ। ਇਸ ਦਾ ਅਰਥ ਉਸਦੀ ਸ਼ੈਲੀ ਅਰਥਾਂ ਅਤੇ ਰੂਪਾਂ ਦੀ ਸੰਵੇਦਨਸ਼ੀਲਤਾ ਵੱਲ ਧਿਆਨ ਦੇਣਾ ਹੈ। 19ਵੀਂ ਸਦੀ ਵਿੱਚ ਮਾਰਕਸਵਾਦੀਆਂ ਅਤੇ ਅਰਾਜਕਤਾਵਾਦੀਆਂ ਵਿੱਚ ਸਮਾਜਵਾਦੀ ਰਾਜ ਨੂੰ ਲੈ ਕੇ ਗੰਭੀਰ ਬਹਿਸ਼ਾਂ ਹੁੰਦੀਆਂ ਰਹੀਆਂ ਹਨ। ਮਾਰਕਸਵਾਦੀ ਰਾਜ ਨੂੰ ਖ਼ਤਮ ਕਰਨ ਦੇ ਸਮਰਥਕ ਹੁੰਦੇ ਹੋਏ ਵੀ ਪਹਿਲਾਂ ਮਜ਼ਦੂਰਾਂ ਦੇ ਰਾਜ ਨੂੰ ਸਥਾਪਿਤ ਕਰਨਾ ਪੈਂਦਾ ਸੀ। ਬਕੂਨਿਨ ਨੇ ਸਮਾਜਵਾਦੀ ਰਾਜ ਨੂੰ ਇੱਕ ਫੌਜੀ ਬੈਰਕ ਦਾ ਨਾਂ ਦਿੱਤਾ। ਜਿਸ ਵਿੱਚ ਲੋਕ ਨਗਾਰੇ ਦੀ ਚੋਟ ਨਾਲ ਸੌਣ ਗਏ, ਜਾਗਣਗੇ ਅਤੇ ਕੰਮ ਕਰਨਗੇ। ਇਹ ਇਕੋ ਅਜਿਹਾ ਰਾਜ ਹੋਵੇਗਾ, ਜਿਸ ਵਿਚ ਚਲਾਕ ਅਤੇ ਸ਼ਾਤਰ ਲੋਕ ਸਰਕਾਰੀ ਸਹੂਲਤਾਂ ਮਾਨਣਗੇ। ਜਦੋਂ ਸੰਸਾਰ ਪੱਧਰ ਉੱਪਰ ਜਾਗੀਰਦਾਰੀ ਪ੍ਰਬੰਧ ਤੇ ਖਾਤਮੇ ਤੋਂ ਬਾਅਦ ਪੂੰਜੀਵਾਦੀ ਪ੍ਰਬੰਧ ਸਥਾਪਿਤ ਹੋ ਗਿਆ ਤਾਂ ਯੂਰਪੀ ਮੁਲਕਾਂ ਵਿਚ ਇਹ ਸੰਘਰਸ਼ ਵਧੇਰੇ ਸਪੱਸ਼ਟ ਅਤੇ ਸਮਝਣਯੋਗ ਹੋ ਗਿਆ ਕਿਉਂਕਿ ਬੁਰਜ਼ੁਆ ਜਾਂ ਪੂੰਜੀਪਤੀ ਅਤੇ ਪ੍ਰੋਲੋਤਾਰੀ ਜਾਂ ਮਜ਼ਦੂਰ ਜਮਾਤ ਦੀ ਵੰਡ ਭਲੀਭਾਂਤ ਸਮਝ ਆਉਣ ਲੱਗੀ ਅਤੇ ਜਮਾਤ ਰਹਿਤ ਸਮਾਜ ਦੀ ਲੋੜ ਦੀ ਮਹੱਤਤਾ ਵੀ ਲੋਕਾਂ ਦੀ ਸਮਝ ਵਿੱਚ ਆਉਣੀ ਸ਼ੁਰੂ ਹੋ ਗਈ। ਜਿਹੜੀ ਸਮਝ ਕੇ ਮਾਰਕਸ ਨੇ ਲੋਕਾਂ ਅੱਗੇ ਪੇਸ਼ ਕੀਤੀ ਸੀ ਕਿ ਸਮਾਜਕ ਵਰਤਾਰਾ ਕਾਰਜਸ਼ੀਲ ਕਿਵੇਂ ਹੈ ਅਤੇ ਇਸਨੂੰ ਜਮਾਤ ਰਹਿਤ ਸਮਾਜ ਵਿੱਚ ਬਦਲਿਆ ਕਿਵੇਂ ਜਾ ਸਕਦਾ ਹੈ। ਮਾਰਕਸ ਦੇ ਵਿਚਾਰ ਵਿੱਚ ਪੂੰਜੀਵਾਦ ਨਾ ਸਹਿ ਸਕਣਯੋਗ ਆਰਥਿਕ ਵਰਤਾਰਾ ਹੈ। ਇਸ ਲਈ ਇਸਤੋਂ ਛੁਟਕਾਰਾ ਪਾਉਣਾ ਲਾਜ਼ਮੀ ਹੈ। ਇਸ ਤੋਂ ਕਮਿਊਨਿਸਟ ਸਮਾਜ ਦੇ ਹਥਿਆਰਬੰਦ ਇਨਕਲਾਬ ਰਾਹੀਂ ਹੀ ਮੁਕਤੀ ਮਿਲ ਸਕਦੀ ਹੈ। ਮਾਰਕਸ ਅਤੇ ਏਂਗਲਜ਼ ਆਈ ਲੈਨਿਨ ਦਾ ਹੈ। ਉਸਦੀਆਂ ਗਤੀਵਿਧੀਆਂ ਅਤੇ ਖੋਜਾਂ ਨੇ ਨਾ ਕੇਵਲ ਮਾਰਕਸਵਾਦ ਨੂੰ ਵਿਵਹਾਰਿਕਕ ਅਤੇ ਸਿਧਾਂਤਿਕ ਪੱਧਰ ਉੱਪਰ ਅਮੀਰ ਹੀ ਕੀਤਾ। ਸਗੋਂ ਉਸਨੂੰ ਰਾਜਨੀਤਿਕ ਪੱਧਰ ਉੱਪਰ ਪਰਖ ਕੇ ਵੀ ਵੇਖਿਆ ਅਤੇ ਰੂਸੀ ਇਨਕਲਾਬ ਦੀ ਮਿਸਾਲ ਸਾਡੇ ਸਾਹਮਣੇ ਹੈ। ਦੂਜੀ ਸੰਸਾਰ ਜੰਗ ਤੋਂ ਬਾਅਦ ਮਾਰਕਸਵਾਦ ਵਿੱਚ ਵੀ ਤਬਦੀਲੀਆਂ ਆਈਆਂ ਹਨ। ਇਹ ਤਬਦੀਲੀਆਂ ਆਧੁਨਿਕ ਦਰਸ਼ਨ ਸ਼ਾਸਤਰੀਆਂ ਜਿਵੇਂ ਐਡਮੰਡ ਹਰਸਲ, ਮਾਰਵਿਨ ਹੈਡਗਰ ਅਤੇ ਸਿਗਮਨ ਫਰਾਇਡ ਅਤੇ ਹੋਰ ਵਿਦਵਾਨਾਂ ਦੀਆਂ ਖੋਜਾਂ ਅਤੇ ਵਿਚਾਰਾਂ ਦੇ ਪ੍ਰਭਾਵ ਨਾਲ ਆਈਆਂ। ਮਾਰਕਸਵਾਦ ਦੀਆਂ ਜੜ੍ਹਾਂ ਉਸਤੋਂ ਪਹਿਲਾਂ ਹੋਏ ਫਿਲਾਸਫ਼ਰਾਂ ਅਤੇ ਅਰਥ-ਸ਼ਾਸਤਰੀਆਂ ਦੀ ਵਿਚਾਰਧਾਰਾ ਅਤੇ ਫਲਸਫੇ ਵਿੱਚ ਹਨ। ਇਨ੍ਹਾਂ ਡੇਵਿਡ ਹੀਗਲ, ਜੋਹਨ ਫਿੱਚ, ਈਮਾਨੂਏਲ ਕਾਂਤ, ਐਡਮ ਸਮਿਥ, ਡੇਵਿਡ ਰਿਕਾਰਡੋ ਅਤੇ ਜੋਹਨ ਸਟੂਆਰਟ ਮਿਲ ਸ਼ਾਮਿਲ ਹਨ। ਮਾਰਕਸ ਨੇ ਇਹਨਾਂ ਦੇ ਵਿਚਾਰਾਂ ਨੂੰ ਸਮਝਿਆ ਹੀ ਨਹੀਂ, ਸਗੋਂ ਇਹਨਾਂ ਨੂੰ ਇਤਿਹਾਸਕ, ਸਮਾਜਿਕ, ਰਾਜਨੀਤਿਕ ਅਤੇ ਅਰਥ-ਸ਼ਾਸਤਰੀਆਂ ਨੂੰ ਯਥਾਰਥ ਨਾਲ ਜੋੜਿਆ। ਇਸਨੂੰ ਉਹ ਇਤਿਹਾਸਕ ਪਦਾਰਥਵਾਦ ਦਾ ਨਾਮ ਦੇਂਦਾ ਹੈ। ਬਿਆਨ ਉੱਪਰ ਅਸੀਂ ਬਿਆਨ ਕਰ ਆਏ ਕਿ ਮਾਰਕਸ ਦਾ ਸਮਾਂ 19ਵੀਂ ਸਦੀ ਦਾ ਹੈ। ਜਿਸ ਸਮੇਂ ਉਦਯੋਗਿਕ ਕ੍ਰਾਂਤੀ ਫੈਲ ਰਹੀ ਸੀ। ਵੱਖ-ਵੱਖ ਤਰੀਕਿਆਂ ਨਾਲ ਮਜ਼ਦੂਰਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਸੀ ਅਤੇ ਸਮਾਜ ਵਿੱਚ ਆਰਥਿਕ ਅਸਮਾਨਤਾ ਫੈਲੀ ਹੋਈ ਸੀ ਕਾਰਲ ਮਾਰਕਸ ਵਰਤਮਾਨ ਸਮੇਂ ਦੀ ਸਮਾਜਿਕ ਹਾਲਤ ਨੂੰ ਸਮਝਣਾ ਚਾਹੁੰਦੇ ਸਨ ਕਿਉਂਕਿ ਉਹ ਸਮਾਜ ਨੂੰ ਬਦਲਣਾ ਚਾਹੁੰਦੇ ਸਨ। ਉਹਨਾਂ ਦਾ ਵਿਚਾਰ ਸੀ ਕਿ ਕਿਸੇ ਵੀ ਤਰੀਕੇ ਪੂੰਜੀਵਾਦ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਭਾਵ ਉਹ ਵਰਤਮਾਨ ਸਮੇਂ ਨੂੰ ਬਿਲਕੁਲ ਬਦਲ ਦੇਣਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੂੰ ਸਮਕਾਲੀ ਸਮਾਜ ਵੀ ਬਣਤਰ ਸੰਬੰਧੀ ਸੰਪੂਰਨ ਗਿਆਨ ਹੋਣਾ ਲਾਜ਼ਮੀ ਸੀ। ਉਨ੍ਹਾਂ ਨੇ ਸੋਚਿਆ ਕਿ ਵਰਤਮਾਨ ਅਤੇ ਭੂਤਕਾਲ ਨੂੰ ਸਮਝਕੇ ਹੀ ਅਸੀਂ ਭਵਿੱਖ ਦੀਆਂ ਸੰਭਾਵਨਾਵਾਂ ਸੰਬੰਧੀ ਕੁਝ ਆਖ ਸਕਦੇ ਹਾਂ। ਮਾਰਕਸਵਾਦੀ ਦਰਸ਼ਨ ਨੂੰ ਸਮਝਣ ਲਈ ਡਾ.
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ.
ਗੁਰਦੁਆਰਾ, ਗੁਰੂਦੁਆਰਾ ਜਾਂ ਗੁਰੂਦਵਾਰਾ ਸਿੱਖਾਂ ਦੇ ਧਾਰਮਿਕ ਅਸਥਾਨ ਨੂੰ ਆਖਦੇ ਹਨ। ਗੁਰੂ ਨਾਨਕ ਦੇਵ ਜੀ ਦੀ ਧਰਮ-ਸਾਧਨਾ ਨਾਲ ਸਬੰਧਤ ਜਿਸ ਵੀ ਧਰਮ-ਧਾਮ ਜਾਂ ਸਰਬ-ਸਾਂਝੇ ਸਥਾਨ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹੁੰਦਾ ਹੋਵੇ, ਉਸ ਨੂੰ ‘ਸਿੱਖ ਸ਼ਬਦਾਵਲੀ’ ਵਿੱਚ ‘ਗੁਰਦੁਆਰਾ’ ਕਿਹਾ ਜਾਂਦਾ ਹੈ। ਇਸ ਦਾ ਸ਼ਾਬਦਿਕ ਅਰਥ ਹੈ: ਗੁਰੂ ਦਾ ਘਰ। ਪੰਜਾਬੀ ’ਚ ਗੁਰਦੁਆਰਾ ਦੇ ਅੱਖਰੀ ਅਰਥ ਹਨ ਗੁਰੂ ਦਾ ਦੁਆਰਾ (ਦਰਵਾਜ਼ਾ ਜਾਂ ਬੂਹਾ)। ਹਰ ਗੁਰਦੁਆਰੇ ਵਿੱਚ ਇੱਕ ਉੱਚਾ ਕੇਸਰੀ ਸਿੱਖ ਪਰਚਮ ਜ਼ਰੂਰ ਲੱਗਾ ਹੁੰਦਾ ਹੈ ਜਿਸ ਨੂੰ ਨਿਸ਼ਾਨ ਸਾਹਿਬ ਆਖਦੇ ਹਨ। ਜਿੰਨ੍ਹਾ ਸਥਾਨਾਂ ਉੱਤੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਯਾਤਰਾ ਕੀਤੀ ਉਥੇ ਮੌਜੂਦ ਗੁਰਦੁਆਰਿਆਂ ਵਿੱਚ ਦੋ ਨਿਸਬ ਵੀ ਲੱਗੇ ਹੁੰਦੇ ਹਨ ਜੋ ਕਿ ਮੀਰੀ ਅਤੇ ਪੀਰੀ ਦੀ ਨਿਸ਼ਾਨੀ ਹਨ।
ਮਿਲਖਾ ਸਿੰਘ (ਜਨਮ 17 ਅਕਤੂਬਰ 1935) ਜੋ ਕੇ ਉਡਣਾ ਸਿੱਖ (ਫਲਾਇੰਗ ਸਿੱਖ) ਕਰ ਕੇ ਵੀ ਜਾਣੇ ਜਾਂਦੇ ਹਨ, ਇੱਕ ਭਾਰਤੀ ਦੌੜਾਕ ਹਨ, ਜਿਨ੍ਹਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ। 2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ ਵਿਚ ਕਾਮਨਵੈਲਥ ਖੇਡਾਂ ਵਿਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦੇ ਅਜਿਹੇ ਇੱਕ ਮਾਤਰ ਅਥਲੀਟ ਸਨ ਜਿਨ੍ਹਾਂ ਨੇ ਭਾਰਤ ਨੂੰ ਅਥਲੈਟਿਕ ਵਿਚ ਵਿਅਕਤੀਗਤ ਸੋਨੇ ਦਾ ਤਗਮਾ ਦਿਵਾਇਆ। ਮਿਲਖਾ ਸਿੰਘ ਨੂੰ ਖੇਡਾਂ ਵਿਚ ਉਨ੍ਹਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉਚਾ ਨਾਗਰਿਕ ਐਵਾਰਡ "ਪਦਮ ਸ੍ਰੀ" ਨਾਲ ਨਿਵਾਜ਼ਿਆ ਗਿਆ। ਇਹ ਗੌਲਫ ਖਿਡਾਰੀ ਜੀਵ ਮਿਲਖਾ ਸਿੰਘ ਦੇ ਪਿਤਾ ਹਨ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦੀ ਅਭਿਵਿਅਕਤੀ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਅਲੱਗ-2 ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ।“ਸੂਫ਼ੀ ਮਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋਂ ਜਿਹਾ ਹੀ ਸੀ ਫ਼ਰਕ ਕੇਂਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟ ਲਟ ਬਲਦੀ ਲਾਟ।”1.
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਫ਼ਰਾਂਸੀਸੀ (français, la langue française) ਇੱਕ ਰੁਮਾਂਸ ਬੋਲੀ ਹੈ ਜੋ ਮੁੱਖ ਰੂਪ ਵਿਚ ਫ਼੍ਰਾਂਸ ਵਿਚ ਬੋਲੀ ਜਾਂਦੀ ਹੈ ਜਿੱਥੇ ਇਸ ਬੋਲੀ ਦਾ ਜਨਮ ਹੋਇਆ ਸੀ। ਦੁਨੀਆਂ ਭਰ ਵਿੱਚ ਤਕਰੀਬਨ ੯ ਕਰੋੜ ਲੋਕਾਂ ਦੁਆਰਾ ਇਹ ਪਹਿਲੀ ਬੋਲੀ ਦੇ ਰੂਪ ਵਿੱਚ ਬੋਲੀ ਜਾਂਦੀ ਹੈ, ੧੯ ਕਰੋੜ ਦੁਆਰਾ ਦੂਜੀ ਅਤੇ ਹੋਰ ੨੦ ਕਰੋੜ ਦੁਆਰਾ ਅਧਿਗਰਹਿਤ ਬੋਲੀ ਦੇ ਰੂਪ ਵਿੱਚ ਇਸਨੂੰ ਬੋਲਦੇ ਹਨ। ਇਸ ਤਰ੍ਹਾਂ ਕੈਨੇਡਾ, ਬੈਲਜੀਅਮ, ਸਵਿਟਜ਼ਰਲੈਂਡ, ਅਫ਼ਰੀਕੀ ਫਰੇਂਕੋਫੋਨ, ਲਕਜ਼ਮਬਰਗ ਅਤੇ ਮੋਨੇਕੋ ਸਮੇਤ ਦੁਨੀਆਂ ਦੇ ੫੪ ਦੇਸ਼ਾਂ ਵਿਚ ਇਸਨੂੰ ਬੋਲਣ ਵਾਲੀਆਂ ਦੀ ਵੱਡੀ ਗਿਣਤੀ ਹੈ। ਇਹ ਸਯੁੰਕਤ ਰਾਸ਼ਟਰ ਦੀਆਂ ਸਾਰੀਆਂ ਸੰਸਥਾਵਾਂ ਦੀ ਅਤੇ ਹੋਰ ਬਹੁਤ ਸਾਰੇ ਅੰਤਰਰਾਸ਼ਟਰੀ ਸੰਗਠਨਾਂ ਦੀ ਵੀ ਆਧਿਕਾਰਕ ਬੋਲੀ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਮਈ 2018 ਮੁਤਾਬਿਕ ਇਸ ਵਿਕੀ ’ਤੇ 29,182 ਲੇਖ ਹਨ ਅਤੇ ਇਸ ਦੇ ਕੁੱਲ 23,319 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,28,708 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.32.0-wmf.4 (c50d115) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 5 ਜਨਵਰੀ 2016 ਤੱਕ ਇਸ ਦੀ ਸਾਈਟ ਤੇ 20,414 ਲੇਖ ਸਨ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਨੂੰ ਮਨਾਉਣ ਦੀ ਸ਼ੁਰੂਆਤ 1 ਮਈ 1886 ਤੋਂ ਮੰਨੀ ਜਾਂਦੀ ਹੈ ਜਦੋਂ ਅਮਰੀਕਾ ਦੀਆਂ ਮਜ਼ਦੂਰ ਯੂਨੀਅਨਾਂ ਨੇ ਕੰਮ ਦਾ ਸਮਾਂ 8 ਘੰਟੇ ਤੋਂ ਵੱਧ ਨਾ ਰੱਖੇ ਜਾਣ ਲਈ ਹੜਤਾਲ ਕੀਤੀ ਸੀ। ਇਸ ਹੜਤਾਲ ਦੌਰਾਨ ਸ਼ਿਕਾਗੋ ਦੀ ਹੇਅ ਮਾਰਕੀਟ ਵਿੱਚ ਬੰਬ ਧਮਾਕਾ ਹੋਇਆ ਸੀ। ਇਹ ਬੰਬ ਕਿਸ ਨੇ ਸੁੱਟਿਆ ਕੋਈ ਪਤਾ ਨਹੀਂ। ਇਸ ਦੇ ਸਿੱਟੇ ਵਜੋਂ ਪੁਲੀਸ ਨੇ ਮਜਦੂਰਾਂ ਉੱਤੇ ਗੋਲੀ ਚਲਾ ਦਿੱਤੀ ਅਤੇ ਸੱਤ ਮਜਦੂਰ ਮਾਰ ਦਿੱਤੇ। "ਭਰੋਸੇਯੋਗ ਗਵਾਹਾਂ ਨੇ ਤਸਦੀਕ ਕੀਤੀ ਕਿ ਪਿਸਟਲਾਂ ਦੀਆਂ ਸਾਰੀਆਂ ਫਲੈਸ਼ਾਂ ਗਲੀ ਦੇ ਕੇਂਦਰ ਵਲੋਂ ਆਈਆਂ ਜਿਥੇ ਪੁਲਿਸ ਖੜੀ ਸੀ, ਅਤੇ ਭੀੜ ਵਲੋਂ ਇੱਕ ਵੀ ਫ੍ਲੈਸ਼ ਨਹੀਂ ਆਈ। ਇਸ ਤੋਂ ਵੀ ਅਗਲੀ ਗੱਲ, ਮੁਢਲੀਆਂ ਅਖਬਾਰੀ ਰਿਪੋਰਟਾਂ ਵਿੱਚ ਭੀੜ ਵਲੋਂ ਗੋਲੀਬਾਰੀ ਦਾ ਕੋਈ ਜ਼ਿਕਰ ਨਹੀਂ। ਮੌਕੇ ਤੇ ਇੱਕ ਟੈਲੀਗ੍ਰਾਫ ਖੰਭਾ ਗੋਲੀਆਂ ਨਾਲ ਹੋਈਆਂ ਮੋਰੀਆਂ ਨਾਲ ਪੁਰ ਹੋਇਆ ਸੀ, ਜੋ ਸਾਰੀਆਂ ਦੀਆਂ ਸਾਰੀਆਂ ਪੁਲਿਸ ਵਾਲੇ ਪਾਸੇ ਤੋਂ ਆਈਆਂ ਸਨ।" ਭਾਵੇਂ ਇਨ੍ਹਾਂ ਘਟਨਾਵਾਂ ਦਾ ਅਮਰੀਕਾ ਉੱਤੇ ਇਕਦਮ ਕੋਈ ਵੱਡਾ ਪ੍ਰਭਾਵ ਨਹੀਂ ਪਿਆ ਸੀ ਪਰ ਕੁਝ ਸਮੇਂ ਬਾਅਦ ਅਮਰੀਕਾ ਵਿੱਚ 8 ਘੰਟੇ ਕੰਮ ਕਰਨ ਦਾ ਸਮਾਂ ਨਿਸ਼ਚਿਤ ਕਰ ਦਿੱਤਾ ਗਿਆ ਸੀ। ਮੌਜੂਦਾ ਸਮੇਂ ਭਾਰਤ ਅਤੇ ਹੋਰ ਮੁਲਕਾਂ ਵਿੱਚ ਮਜ਼ਦੂਰਾਂ ਦੇ 8 ਘੰਟੇ ਕੰਮ ਕਰਨ ਸੰਬੰਧੀ ਕਾਨੂੰਨ ਲਾਗੂ ਹੈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਹਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਨਾਰੀਵਾਦ (ਅੰਗਰੇਜ਼ੀ:Feminism,ਫੈਮੀਨਿਜਮ), ਅੰਦੋਲਨਾਂ ਅਤੇ ਵਿਚਾਰਧਾਰਾਵਾਂ ਦਾ ਇੱਕ ਸੰਗ੍ਰਹਿ ਹੈ, ਜਿਨ੍ਹਾਂ ਦਾ ਉਦੇਸ਼ ਔਰਤਾਂ ਲਈ ਸਮਾਨ ਰਾਜਨੀਤਕ, ਆਰਥਿਕ ਅਤੇ ਸਾਮਾਜਕ ਅਧਿਕਾਰਾਂ ਨੂੰ ਪਰਿਭਾਸ਼ਿਤ ਕਰਨਾ, ਉਨ੍ਹਾਂ ਦੀ ਸਥਾਪਨਾ, ਅਤੇ ਰੱਖਿਆ ਕਰਨਾ ਹੈ। ਇਸ ਵਿੱਚ ਸਿੱਖਿਆ ਅਤੇ ਰੋਜਗਾਰ ਦੇ ਖੇਤਰ ਵਿੱਚ ਔਰਤਾਂ ਲਈ ਸਮਾਨ ਮੌਕਿਆਂ ਦੀ ਸਥਾਪਨਾ ਕਰਨ ਦੀ ਮੰਗ ਸ਼ਾਮਿਲ ਹੈ। ਫਰਾਂਸੀਸੀ ਦਾਰਸ਼ਨਿਕ, ਚਾਰਲਜ਼ ਫੂਰੀਏ ਨੂੰ, 1837 ਵਿੱਚ ਫੈਮੀਨਿਜਮ (Feminism) ਸ਼ਬਦ ਦੀ ਘਾੜਤ ਦਾ ਸਿਹਰਾ ਦਿੱਤਾ ਜਾਂਦਾ ਹੈ। ਸ਼ਬਦ ਫੈਮੀਨਿਜਮ (ਨਾਰੀਵਾਦ) ਅਤੇ ਨਾਰੀਵਾਦੀ (ਫੈਮੀਨਿਸਟ) ਪਹਿਲੀ ਵਾਰ 1872 ਵਿੱਚ ਫ਼ਰਾਂਸ ਅਤੇ ਨੀਦਰਲੈਂਡ ਵਿੱਚ, 1890 ਵਿੱਚ ਗਰੇਟ ਬ੍ਰਿਟੇਨ ਅਤੇ 1910 ਵਿੱਚ ਸੰਯੁਕਤ ਰਾਜ ਅਮਰੀਕਾ ਵਿੱਚ ਸਾਹਮਣੇ ਆਏ, ਅਤੇ ਆਕਸਫੋਰਡ ਇੰਗਲਿਸ਼ ਡਿਕਸ਼ਨਰੀ ਅਨੁਸਾਰ ਫੈਮੀਨਿਸਟ 1894 ਵਿੱਚ ਅਤੇ ਫੈਮੀਨਿਜਮ 1895 ਵਿੱਚ ਪਹਿਲੀ ਵਾਰ ਵਰਤਿਆ ਗਿਆ।ਨਾਰੀ-ਵਾਦ ਸ਼ਬਦ ਦੇ ਵਿਭਿੰਨ ਸਮਾਨਾਰਥਕ ਸ਼ਬਦ ਔਰਤ, ਇਸਤਰੀ ਮਾਦਾ ਆਦਿ ਹਨ। ‘ਨਾਰੀ’ ਨਾਲ ਜਦੋਂ ‘ਵਾਦ’ ਜੁੜ ਜਾਦਾ ਹੈ ਤਾਂ ਸ਼ਬਦ ਜਿਸ ਵਿਸ਼ੇ ਨਾਲ ਜੁੜਦਾ ਹੈ ਉਹ ਆਪਣੇ ਨਾਲ ਇੱਕ ਵਿਚਾਰ, ਚਿੰਤਨ, ਕ੍ਰਾਂਤੀ ਸੰਘਰਸ਼ ਅਤੇ ਅੰਦੋਲਨ ਦੇ ਬੀਜ਼ ਲੈਕੇ ਚਲਦਾ ਹੈ। ਜਿਵੇ-ਜਿਵੇ ਇਹ ‘ਵਾਦ’ ਵਿਕਾਸ ਕਰਦਾ ਹੈ ਇਸ ਦੀਆਂ ਵਿਭੰਨ ਵਿਚਾਰਧਾਰਕ ਲੜੀਆਂ ਬਣਦੀਆਂ ਵਿਰਾਸ਼ਦੀਆਂ ਅਤੇ ਟੁੱਟਦੀਆਂ-ਭੱਜਦੀਆਂ ਹਨ। ਇਸੇ ਤੋੜ-ਜੋੜ ਵਿੱਚੋਂ ਵਿਕਾਸ ਦਾ ਰਸਤਾ ਨਿਕਲਦਾ ਹੈ। ਨਾਰੀਜਨ ‘ਵਾਦ’ ਨਾਲ ਜੁੜਿਆ ਇੱਕ ਵਿਸ਼ੇਸ਼ ਵਰਗ ਜਾਂ ਇਸ ਨਾਲ ਸੰਬੰਧਤ ਵਿਭਿੰਨ ਧਿਰਾਂ ਸਵੈ ਅਤੇ ਸਮਾਜ ਦੀ ਬਿਹਤਰੀ ਵੱਲ ਕਦਮ ਵਧਾਉਂਦੀਆਂ ਹਨ। ‘ਨਾਰੀਵਾਦ’ ਬਾਰ ਵੀ ਇਹ ਸੱਚ ਹੈ ਕਿ ਇਸ ਨੇ ਸਮਾਜ ਦੇੇ ਵਿਸ਼ੇਸ਼ ਵਰਗ ਭਾਵ ਔਰਤ ਜਾਤੀ ਦੇ ਹਿੱਤ ਵਿੱਚ ਅਵਾਜ ਬੁਲੰਦ ਕੀਤੀ। ਇਸ ਬਾਰੇ ਡਾ.
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪੰਜਾਬੀ ਬੁਝਾਰਤਾਂ ਸੁਖਦੇਵ ਮਾਦਪੁਰੀ
ਪੰਜਾਬੀ ਬੁਝਾਰਤਾਂ ਸੁਖਦੇਵ ਮਾਦਪੁਰੀ ਦੁਅਾਰਾ ਸੰਗ੍ਰਹਿਤ ਪੁਸਤਕ ਹੈ ਜੋ ਲੋਕਧਾਰਾ ਦੇ ਪਾਠ-ਕ੍ਰਮ 'ਚ ਅਾੳੁਂਦੀ ਹੈ। ਲੋਕ ਸਾਹਿਤ ਆਦਿ ਕਾਲ ਤੋਂ ਹੀ ਮਨੁੱਖ ਮਾਤਰ ਦੇ ਮਨੋਰੰਜਨ ਦਾ ਵਿਸ਼ੇਸ਼ ਸਾਧਨ ਰਿਹਾ ਹੈ। ਲੋਕ ਕਹਾਣੀਆਂ, ਲੋਕ ਗੀਤ, ਲੋਕ ਅਖਾਣ, ਲੋਕ ਬੁਝਾਰਤਾਂ, ਲੋਕ ਨਾਚ, ਲੋਕ ਸੰਗੀਤਅਤੇ ਲੋਕ ਚਿੱਤਰ ਆਦਿ ਲੋਕ ਕਲਾ ਦੇ ਅਨਿੱਖੜਵੇਂ ਅੰਗ ਹਨ। ਬੁਝਾਰਤਾਂ ਦਾ ਇਤਿਹਾਸ ਮਨੁੱਖੀ ਇਤਿਹਾਸ ਜਿੰਨਾ ਹੀ ਪੁਰਾਣਾ ਹੈ। ਸੰਸਾਰ ਭਰ ਦੀਆਂ ਬੋਲੀਆਂ ਵਿੱਚ ਇਹ ਉਪਲਭਧ ਹਨ। ਬੁਝਾਰਤਾਂ ਦੇ ਉਤਪਾਦਨ ਅਤੇ ਵਿਕਾਸ ਦੀ ਪਰੰਪਰਾ ਉਨੀਂ ਹੀ ਪੁਰਾਤਨ ਹੈ ਜਿੰਨਾ ਕਿ ਮਨੁੱਖ ਆਪ ਹੈ। ਲੌਕਿਕ ਸਾਹਿਤ ਵਿੱਚ ਵੀ ਬੁਝਾਰਤਾਂ ਹਰਮਨ ਪਿਆਰੀਆਂ ਰਹੀਆਂ ਹਨ। ਸਿਰਫ਼ ਸੰਸਕ੍ਰਿਤ ਲੋਕ ਸਾਹਿਤ ਵਿੱਚ ਹੀ ਇਹਨਾਂ ਦੀ ਮਹਾਨਤਾ ਨਹੀਂ ਮੰਨੀ ਗਈ, ਸਗੋਂ ਉੱਤਮ ਸਾਹਿਤ ਵਿੱਚ ਵੀ ਇਹਨਾਂ ਦੇ ਮਹੱਤਵ ਨੂੰ ਸਵੀਕਾਰ ਕੀਤਾ ਗਿਆ ਹੈ। ਪਾਲੀ ਸਾਹਿਤ ਵਿੱਚ ਵੀ ਸੰਸਕ੍ਰਿਤ ਬੁਝਾਰਤਾਂ ਦੀ ਪ੍ਰਥਾ ਪ੍ਰਚਲਿਤ ਵਿਖਾਈ ਦਿੰਦੀ ਹੈ। ਪੁਰਾਤਨ ਕਾਲ ਤੋਂ ਹੀ ਬੁਝਾਰਤਾਂ ਕਿਸੇ ਗੰਭੀਰ ਉਦੇਸ਼ ਦੀ ਪੂਰਤੀ ਕਰਦੀਆਂ ਰਹੀਆਂ ਹਨ। ਪੰਜਾਬ ਦੇ ਪਿੰਡਾਂ ਵਿੱਚ ਵਿਆਹ ਸ਼ਾਦੀਆਂ ਦੇ ਅਵਸਰ ਤੇ ਤੀਵੀਆਂ ਆਏ ਮੇਲ ਨੂੰ ਸਿੱਠਣੀਆਂ ਆਦਿ ਦਿੰਦੀਆਂ ਹੋਈਆਂ ਹੇਰੇ ਲਾਉਂਦੀਆਂ ਹਨ। ਇਹਨਾਂ ਹੇਰਿਆਂ ਵਿੱਚ ਵੀ ਬੁਝਾਰਤਾਂ ਆਦਿ ਪੁੱਛੀਆਂ ਦੱਸੀਆਂ ਜਾਂਦੀਆਂ ਹਨ।ਸ਼ਾਇਦ ਹੀ ਪੰਜਾਬੀ ਜੀਵਨ ਦੀ ਕੋਈ ਅਜਿਹੀ ਵਸਤੂ ਹੋਵੇਗੀ ਜਿਸ ਬੁਝਾਰਤ ਨਾ ਹੋਵੇ। 'ੳੁਦਾਹਰਨ:-'
ਗੁਰੂ ਅਰਜਨ ਦੇਵ ਰਚਨਾ ਕਲਾ ਪ੍ਰਬੰਧ ਤੇ ਵਿਚਾਰਧਾਰਾ
ਗੁਰੂ ਅਰਜਨ ਦੇਵ ਜੀ ਦੀ ਰਚਨਾ, ਕਲਾ ਪ੍ਰਬੰਧ ਤੇ ਵਿਚਾਰਧਾਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ।ਆਪ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਜੀ ਤੇ ਬੀਬੀ ਭਾਨੀ ਦੇ ਘਰ 15 ਅਪ੍ਰੈਲ 1563 ਈ. ਵਿੱਚ ਗੋਇੰਦਵਾਲ ਵਿਖੇ ਹੋਇਆ।ਤੀਜੇ ਗੁਰੂ ਅਮਰਦਾਸ ਜੀ ਗੁਰੂ ਅਰਜਨ ਦੇਵ ਜੀ ਦੇ ਨਾਨਾ ਜੀ ਸਨ।ਆਪ ਜੀ ਦੀ ਪਤਨੀ ਦਾ ਨਾਂ ਗੰਗਾ ਜੀ ਸੀ ਤੇ ਇਹ ਪਿੰਡ ਮਿਓ ਜਿਲ੍ਹਾ ਜਲੰਧਰ ਦੇ ਵਾਸੀ ਸਨ। ਉਹਨਾਂ ਦੇ ਇੱਕ ਹੀ ਪੁਤਰ ਹਰਿਗੋਬਿੰਦ ਜੀ ਸਨ ਜੋ ਛੇਵੇਂ ਗੁਰੂ ਹੋਏ।ਗੁਰੂ ਜੀ ਦਾ ਆਪਣੇ ਜੀਵਨ ਕਾਲ ਵਿੱਚ ਕੀਤੇ ਕਾਰਜਾਂ ਵਿਚੋਂ ਸਭ ਤੋਂ ਮਹੱਤਵਪੂਰਨ ਕਾਰਜ ਆਦਿ ਗ੍ਰੰਥ ਦੀ ਸੰਪਾਦਨਾ ਹੈ ਜਿਸ ਦੇ ਨਾਲ ਸਿੱਖ ਇਤਿਹਾਸ ਵਿੱਚ ਇੱਕ ਨਵਾਂ ਮੋੜ ਆਇਆ।ਇਸ ਗ੍ਰੰਥ ਦਾ ਸੰਕਲਨ 1604 ਈ. ਵਿੱਚ ਕੀਤਾ ਗਿਆ। ਗੁਰੂ ਅਰਜਨ ਦੇਵ ਜੀ ਨੇ ਇਸ ਵਿੱਚ ਪਹਿਲੇ 4 ਗੁਰੂਆਂ,15 ਭਗਤਾਂ, 11 ਭੱਟਾਂ ਅਤੇ ਗੁਰੂ ਘਰ ਦੇ ਨਿਕਟੀਆਂ ਦੀ ਬਾਣੀ ਨੂੰ ਸ਼ਾਮਿਲ ਕੀਤਾ। ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਵੱਧ ਬਾਣੀ ਗੁਰੂ ਅਰਜਨ ਦੇਵ ਜੀ ਦੀ ਹੈ।ਆਪਣੇ ਵਿਚਾਰਾਂ ਲਈ ਦ੍ਰਿੜਤਾ ਤੇ ਨਿਸਚੇ ਨੂੰ ਪ੍ਰਗਟਾਉਂਦਿਆਂ ਗੁਰੂ ਜੀ ਨੇ, ਸਮੇਂ ਦੀ ਸਰਕਾਰ ਦੀ ਈਨ ਨਾ ਮੰਨ, 1606 ਈ.
ਪੰਜਾਬੀ ਆਲੋਚਨਾ : ਸਿਧਾਂਤ ਤੇ ਵਿਹਾਰ
ਪੰਜਾਬੀ ਆਲੋਚਨਾ : ਸਿਧਾਂਤ ਤੇ ਵਿਹਾਰ ਹਰਿਭਜਨ ਸਿੰਘ ਭਾਟੀਆ ਦੁਆਰਾ ਪੰਜਾਬੀ ਸਾਹਿਤ ਆਲੋਚਨਾ ਦੇ ਖੇਤਰ ਵਿਚ ਲਿਖੀ ਗਈ ਇੱਕ ਅਹਿਮ ਕਿਤਾਬ ਹੈ। ਇਹ ਪੁਸਤਕ ਪੰਜਾਬੀ ਆਲੋਚਨਾ ਦੇ ਲਗਭਗ ਇੱਕ ਸਦੀ ਦੇ ਪੜਾਅ ਨੂੰ ਪੰਜਾਬੀ ਸਾਹਿਤ ਦੇ ਹੀ ਕੁਝ ਪ੍ਰਮੁੱਖ ਆਲੋਚਕਾਂ ਦੀਆਂ ਕਿਰਤਾਂ ਦੇ ਹਵਾਲੇ ਨਾਲ ਸਮਝਾਉਂਦੀ ਹੈ।
ਮਾਓਰੀ (/ˈmaʊri/; ਫਰਮਾ:IPA-mi, ) ਨਿਊਜੀਲੈਂਡ ਦੇ ਆਦਿਵਾਸੀ ਪੋਲੀਨੇਸ਼ੀਆ ਲੋਕ ਹਨ। ਮਾਓਰੀ ਮੂਲ ਤੌਰ ਤੇ ਪੂਰਬੀ ਪੋਲੀਨੇਸ਼ੀਆ ਦੇ ਨਿਵਾਸੀ ਸਨ, ਜੋ1250 ਅਤੇ 1300 ਦੇ ਵਿਚਕਾਰ ਕਈ ਹੱਲਿਆਂ ਵਿੱਚ ਸਮੁੰਦਰੀ ਯਾਤਰਾ ਕਰ ਕੇ ਨਿਊਜ਼ੀਲੈਂਡ ਪਹੁੰਚੇ। ਕਈ ਸਦੀਆਂ ਵਿੱਚ ਅਲਹਿਦਗੀ ਵਿੱਚ ਰਹਿੰਦੀਆਂ, ਪੌਲੀਨੇਸ਼ੀਆ ਦੇ ਵਸਨੀਕਾਂ ਨੇ ਇੱਕ ਵਿਲੱਖਣ ਸਭਿਆਚਾਰ ਵਿਕਸਤ ਕੀਤਾ, ਆਪਣੀ ਖੁਦ ਦੀ ਭਾਸ਼ਾ, ਇੱਕ ਅਮੀਰ ਮਿਥਿਹਾਸ, ਅਤੇ ਵਿਲੱਖਣ ਸ਼ਿਲਪਕਾਰੀ ਅਤੇ ਪ੍ਰਦਰਸ਼ਨ ਕਲਾਵਾਂ। ਆਰੰਭਿਕ ਮਾਓਰੀ ਪੂਰਬੀ ਪੋਲੀਨੇਸ਼ੀਆ ਦੇ ਸਮਾਜਿਕ ਰੀਤੀ- ਰਿਵਾਜਾਂ ਅਤੇ ਸੰਸਥਾ ਦੇ ਅਧਾਰ ਤੇ ਆਦਿਵਾਸੀ ਸਮੂਹ ਸਨ। ਉਨ੍ਹਾਂ ਦੁਆਰਾ ਲਗਾਏ ਗਏ ਪੌਦਿਆਂ ਦੀ ਵਰਤੋਂ ਨਾਲ ਬਾਗਬਾਨੀ ਫੈਲ ਗਈ; ਬਾਅਦ ਵਿਚ, ਇੱਕ ਪ੍ਰਮੁੱਖ ਯੋਧਾ ਸਭਿਆਚਾਰ ਉਭਰ ਕੇ ਸਾਹਮਣੇ ਆਇਆ।
ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਉਰਫ਼ ਮਹਾਨ ਕੋਸ਼ ਕਾਨ੍ਹ ਸਿੰਘ ਨਾਭਾ ਦਾ ਲਿਖਿਆ ਪੰਜਾਬੀ ਐਨਸਾਈਕਲੋਪੀਡੀਆ ਜਾਂ ਸ਼ਬਦ ਕੋਸ਼ ਗ੍ਰੰਥ ਹੈ। ਤਕਰੀਬਨ 14 ਸਾਲ ਦੀ ਖੋਜ ਤੋਂ ਬਾਅਦ ਕਾਨ੍ਹ ਸਿੰਘ ਨੇ 1926 ਵਿੱਚ ਇਸਨੂੰ ਪੂਰਾ ਕੀਤਾ ਅਤੇ 1930 ਵਿੱਚ ਚਾਰ ਜਿਲਦਾਂ ਵਿੱਚ ਸੁਦਰਸ਼ਨ ਪ੍ਰੈਸ, ਅੰਮ੍ਰਿਤਸਰ ਨੇ ਇਸਨੂੰ ਛਪਿਆ। ਇਸ ਵਿੱਚ ਸਿੱਖ ਸਾਹਿਤ, ਇਤਿਹਾਸ, ਪੰਜਾਬੀ ਬੋਲੀ ਅਤੇ ਸੱਭਿਆਚਾਰ ਨਾਲ਼ ਸਬੰਧਤ ਲਫ਼ਜ਼ਾਂ ਦੇ ਮਾਅਨੇ ਇੱਕ ਸਿਲਸਿਲੇਵਾਰ ਢੰਗ ਨਾਲ਼ ਦਿੱਤੇ ਗਏ ਹਨ ਜਿਸ ਕਰ ਕੇ ਇਹ ਸਿਰਫ਼ ਸਿੱਖ ਧਰਮ ਦਾ ਹੀ ਨਹੀਂ ਸਗੋਂ ਪੰਜਾਬੀ ਜ਼ਬਾਨ ਦਾ ਵੀ ਗਿਆਨ ਕੋਸ਼ ਹੈ। ਹਵਾਲਾ ਸਮੱਗਰੀ ਦੇ ਖੇਤਰ ਵਿੱਚ ਇਸਨੂੰ ਉੱਚਾ ਦਰਜਾ ਹਾਸਲ ਹੈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਪੰਜਾਬੀ ਨਾਟਕ ਦਾ ਇਤਿਹਾਸ, ਡਾ. ਸਬਿੰਦਰਜੀਤ ਸਿੰਘ ਸਾਗਰ
ਪੰਜਾਬੀ ਨਾਟਕ ਦਾ ਇਤਿਹਾਸ, ਡਾ. ਸਬਿੰਦਰਜੀਤ ਸਿੰਘ ਸਾਗਰ ਇਹ ਪੁਸਤਕ ਪੰਜਾਬੀ ਨਾਟਕ ਦਾ ਇਤਿਹਾਸ, ਡਾ.
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਅਜੀਤ ਕੌਰ (ਜਨਮ 16 ਨਵੰਬਰ 1934-) ਆਜ਼ਾਦੀ ਦੇ ਬਾਅਦ ਦੀ ਪੰਜਾਬੀ ਸਾਹਿਤਕਾਰ ਹੈ। ਉਹ ਪੰਜਾਬੀ ਗਲਪ ਖਾਸ ਕਰ ਕਹਾਣੀ ਦੀ ਇੱਕ ਵਿਲੱਖਣ ਦਸਤਖ਼ਤ ਹੈ ਜਿਸ ਨੇ "ਔਰਤ ਮਰਦ ਦੇ ਸੰਬੰਧਾਂ ਨੂੰ ਬੜੀ ਬੇ-ਵਾਕੀ ਤੇ ਡੂੰਘਾਈ ਵਿੱਚ ਪੇਸ਼ ਕੀਤਾ ਹੈ ਅਤੇ ਮਨੁੱਖੀ ਜੀਵਨ ਦੀਆਂ ਭਾਵਨਾਵਾਂ, ਤੀਵੀਂ-ਮਰਦ ਦੇ ਰਿਸ਼ਤੇ ਦੀ ਖੂਬਸੂਰਤੀ ਤੇ ਜਜ਼ਬਾਤੀ ਟੱਕਰਾਂ ਨੂੰ, ਇਕੱਲਤਾ ਦੀ ਉਦਾਸੀ ਨੂੰ, ਮਨੁੱਖੀ ਰਿਸ਼ਤਿਆਂ ਦੀਆਂ ਉਲਝਣਾਂ ਨੂੰ, ਪੰਜਾਬ ਦੇ ਸੰਤਾਪ ਨੂੰ ਬੜੀ ਦਲੇਰੀ ਨਾਲ ਬਿਆਨ ਕੀਤਾ ਹੈ।" ਸਾਥੀ ਲੁਧਿਆਣਵੀ ਅਨੁਸਾਰ "ਦਿੱਲੀ ਦੀ ਗੁਰਬਤ ਅਤੇ ਭ੍ਰਿਸ਼ਟਾਚਾਰ ਅਤੇ ਆਮ ਤੌਰ 'ਤੇ ਦੇਸ ਦੇ ਵਧ ਰਹੇ ਸੰਤਾਪ ਤੋਂ ਲੈ ਕੇ ਪੰਜਾਬ ਦੀ ਅੱਸੀਵਆਂ ਦੀ ਸਥਿਤੀ ਚੋਂ ਪੈਦਾ ਹੋਏ ਦੁਖ਼ਾਂਤ ਤੀਕ ਉਸ ਦੀ ਕਲਮ ਨੇ ਬੜੀ ਸ਼ਿੱਦਤ ਨਾਲ਼ ਲੇਖ਼ ਅਤੇ ਕਹਾਣੀਆਂ ਲਿਖ਼ੀਆਂ ਹਨ।" ਉਨ੍ਹਾਂ ਦੀਆਂ ਰਚਨਾਵਾਂ ਵਿੱਚ ਨਾ ਕੇਵਲ ਨਾਰੀ ਦਾ ਸੰਘਰਸ਼ ਰੇਖਾਂਕਿਤ ਹੁੰਦਾ ਹੈ ਸਗੋਂ ਸਾਮਾਜਕ ਅਤੇ ਸਿਆਸੀ ਵਿਗਾੜਾਂ ਅਤੇ ਸੱਤਾ ਦੇ ਗਲਿਆਰਿਆਂ ਵਿੱਚ ਵਿਆਪਤ ਬੇਸ਼ਰਮ ਭ੍ਰਿਸ਼ਟਾਚਾਰ ਦੇ ਵਿਰੁੱਧ ਇੱਕ ਜ਼ੋਰਦਾਰ ਮੁਹਿੰਮ ਵੀ ਨਜ਼ਰ ਆਉਂਦੀ ਹੈ।
ਸਿਧਾਰਥ ਗੌਤਮ ਬੁੱਧ (ਸੰਸਕ੍ਰਿਤ: सिद्धार्थ गौतम बुद्ध) ਬੁੱਧ ਧਰਮ ਦੇ ਮੋਢੀ ਅਤੇ ਧਾਰਮਿਕ ਗੁਰੂ ਸਨ। ਉਹਨਾਂ ਦਾ ਜਨਮ 567 ਈਸਾ ਪੂਰਵ ਨੂੰ ਵਿਸਾਖ ਪੂਰਨਮਾਸ਼ੀ ਨੂੰ ਲੁੰਬਨੀ ਵਿੱਚ ਹੋਇਆ। ਉਨ੍ਹਾਂ ਦੀ ਮਾਤਾ ਦਾ ਨਾਮ ਮਹਾਮਾਇਆ ਅਤੇ ਪਿਤਾ ਦਾ ਨਾਮ ਸੁਧੋਦਨ ਸੀ। ਮਹਾਤਮਾ ਬੁੱਧ ਦਾ ਅਸਲੀ ਨਾਮ ਸਿਧਾਰਥ ਅਤੇ ਗੋਤ ਗੌਤਮ ਸੀ। ਬੁੱਧ ਮਤ ਵਿੱਚ ਉਨ੍ਹਾਂ ਨੂੰ ਸਾਕਯ ਮੁਨੀ, ਗੌਤਮ, ਸਾਕਯ ਸਿਹੇ ਆਦਿ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਗੁਰਦਿਆਲ ਸਿੰਘ(10 ਜਨਵਰੀ, 1933-16 ਅਗਸਤ, 2016) ਪੰਜਾਬ ਦਾ ਮਸ਼ਹੂਰ ਨਾਵਲਿਸਟ ਹੈ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਪ੍ਰੋ. ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਜਵਾਨੀ ਦੀ ਚੜ੍ਹਦੀ ਉਮਰੇ ਆਪਣੇ ਆਲੇ-ਦੁਆਲੇ ਦੇ ਲੋਕਾਂ ਦਾ ਅਤੇ ਖ਼ੁਦ ਆਪਣਾ ਜੀਵਨ ਸੁਖਾਵਾਂ ਬਣਾਉਣ ਦੀ ਤਾਂਘ ਉਨ੍ਹਾਂ ਅੰਦਰ ਮਚਲਣ ਲੱਗੀ ਅਤੇ ਇਸ ਖਾਹਿਸ਼ ਸਦਕਾ ਉਹ ਪ੍ਰਾਇਮਰੀ ਅਧਿਆਪਕ ਬਣ ਗਏ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਏ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਏ। ਪ੍ਰੋ. ਗੁਰਦਿਆਲ ਸਿੰਘ ਨੇ ਆਪਣਾ ਸਾਹਿਤਕ ਸਫਰ 1957 ਵਿਚ ਇਕ ਕਹਾਣੀਕਾਰ ਵਜੋਂ ਸ਼ੁਰੂ ਕੀਤਾ ਅਤੇ ਥੋੜ੍ਹੇ ਹੀ ਸਮੇਂ ਵਿਚ ਉਨ੍ਹਾਂ ਦਾ ਜ਼ਿਕਰ ਪੰਜਾਬੀ ਦੇ ਉੱਚਕੋਟੀ ਦੇ ਕਹਾਣੀਕਾਰਾਂ ਵਿਚ ਹੋਣ ਲੱਗਿਆ। 1964 ਵਿਚ ਜਦੋਂ ਉਨ੍ਹਾਂ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਪ੍ਰਕਾਸ਼ਿਤ ਹੋਇਆ ਤਾਂ ਪੰਜਾਬੀ ਸਾਹਿਤ ਵਿਚ ਏਨਾ ਚਰਚਿਤ ਹੋਇਆ ਕਿ ਉਨ੍ਹਾਂ ਦੇ ਨਾਂ ਦੇ ਨਾਲ 'ਮੜ੍ਹੀ ਦਾ ਦੀਵਾ' ਜੁੜ ਗਿਆ। ਸੁਪ੍ਰਸਿੱਧ ਪੰਜਾਬੀ ਵਿਦਵਾਨ ਅਤੇ ਆਲੋਚਕ ਡਾ.
ਜੇਹਲਮ ਦਰਿਆ (ਉਰਦੂ: دریاۓ جہلم; ਸੰਸਕ੍ਰਿਤ: वितस्ता; ਕਸ਼ਮੀਰੀ: Vyeth; ਹਿੰਦੀ: झेलम)ਪੰਜਾਬ ਦਾ ਸਭ ਤੋਂ ਵੱਡਾ ਅਤੇ ਕੇਂਦਰੀ ਦਰਿਆ ਹੈ, ਜੋ ਕਿ ਜੇਹਲਮ ਸ਼ਹਿਰ ਵਿੱਚੋਂ ਦੀ ਗੁਜ਼ਰਦਾ ਹੈ। ਇਹ ਸਿੰਧ ਦਰਿਆ ਦਾ ਸਹਾਇਕ ਦਰਿਆ ਹੈ। ਇਸ ਨੂੰ ਵੈਦਿਕ ਸੱਭਿਅਤਾ ਦੌਰਾਨ ਭਾਰਤੀਆ ਵਲੋਂ ਵੀਤਾਸਤਾ ਅਤੇ ਗਰੀਕਾਂ ਵਲੋਂ ਹਏਡਾਪੀਸ ਕਿਹਾ ਜਾਦਾ ਸੀ। ਐਲਗਜੈਂਡਰ ਮਹਾਨ ਨੇ ਇਸ ਜੇਹਲਮ ਦਰਿਆ ਨੂੰ 326 ਈ.ਪੂ ਵਿੱਚ ਪੋਰਸ ਨੂੰ ਹਾਈਡਪਸ ਦੀ ਲੜਾਈ ਹਰਾਉਣ ਲਈ ਪਾਰ ਕੀਤਾ। ਉਸ ਨੇ ਦਰਿਆ ਦੇ ਕੰਢੇ ਉੱਤੇ ਸ਼ਹੈਰ ਵਸਾਇਆ, ਜਿਸ ਦਾ ਨਾਂ ਬੁਕੀਫਾਲਾ, ਆਪਣੇ ਪਰਸਿੱਧ ਘੋੜੇ ਬੁਕੀਫਲਿਸ ਦੇ ਨਾਂ ਉੱਤੇ ਰੱਖਿਆ, ਜਿਸ ਨੂੰ ਇੱਥੇ ਦੱਬਿਆ ਗਿਆ ਸੀ। ਇਹ ਮੰਨਿਆ ਜਾਦਾ ਹੈ ਕਿ ਇਹ ਘਟਨਾ ਮੌਜੂਦਾ ਜੇਹਲਮ ਸ਼ਹਿਰ ਦੇ ਨੇੜੇ ਤੇੜੇ ਕਿਤੇ ਹੋਈ ਸੀ।