ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਮਿਲਖਾ ਸਿੰਘ (ਜਨਮ 17 ਅਕਤੂਬਰ 1935) ਜੋ ਕੇ ਉਡਣਾ ਸਿੱਖ (ਫਲਾਇੰਗ ਸਿੱਖ) ਕਰ ਕੇ ਵੀ ਜਾਣੇ ਜਾਂਦੇ ਹਨ, ਇੱਕ ਭਾਰਤੀ ਦੌੜਾਕ ਹਨ, ਜਿਨ੍ਹਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ। 2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ ਵਿਚ ਕਾਮਨਵੈਲਥ ਖੇਡਾਂ ਵਿਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦੇ ਅਜਿਹੇ ਇੱਕ ਮਾਤਰ ਅਥਲੀਟ ਸਨ ਜਿਨ੍ਹਾਂ ਨੇ ਭਾਰਤ ਨੂੰ ਅਥਲੈਟਿਕ ਵਿਚ ਵਿਅਕਤੀਗਤ ਸੋਨੇ ਦਾ ਤਗਮਾ ਦਿਵਾਇਆ। ਮਿਲਖਾ ਸਿੰਘ ਨੂੰ ਖੇਡਾਂ ਵਿਚ ਉਨ੍ਹਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉਚਾ ਨਾਗਰਿਕ ਐਵਾਰਡ "ਪਦਮ ਸ੍ਰੀ" ਨਾਲ ਨਿਵਾਜ਼ਿਆ ਗਿਆ। ਇਹ ਗੌਲਫ ਖਿਡਾਰੀ ਜੀਵ ਮਿਲਖਾ ਸਿੰਘ ਦੇ ਪਿਤਾ ਹਨ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲੀਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਾਇਆ ਨਹੀਂ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ ਨੂੰ ਫੜ੍ਹਨ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਤੰਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਸੂਰਜ ਦਾ ਪਿਰਾਮਿਡ ਤਿਉਤੀਵਾਕਾਨ ਵਿੱਚ ਸਭ ਤੋਂ ਵੱਡੀ ਇਮਾਰਤ ਹੈ ਜਿਸ ਦੇ ਨਿਰਮਾਣ ਦਾ ਸਮਾਂ ਲੱਗਪੱਗ 200 ਈਸਵੀ ਹੋਣ ਦਾ ਅਨੁਮਾਨ ਹੈ, ਅਤੇ ਇਹ ਮੈਸੋਅਮਰੀਕਾ ਵਿੱਚ ਸਭ ਤੋਂ ਵੱਡੀਆਂ ਇਮਾਰਤਾਂ ਵਿੱਚੋਂ ਇੱਕ ਹੈ। ਮ੍ਰਿਤਕਾਂ ਦੇ ਐਵਨਿਊ ਦੇ ਨਾਲ, ਚੰਦਰਮਾ ਦੇ ਪਿਰਾਮਿਡ ਅਤੇ ਸਿਉਡਾਡੇਲਾ ਦੇ ਵਿੱਚ ਵਿਚਕਾਰ, ਅਤੇ ਵੱਡੇ ਪਹਾੜ ਕੈਰੋ ਗੋਰਡੋ ਦੀ ਓਟ ਵਿਚ, ਇਹ ਪਿਰਾਮਿਡ ਸ਼ਹਿਰ ਦੇ ਕੇਂਦਰ ਵਿਚ ਇਕ ਵਿਸ਼ਾਲ ਕੰਪਲੈਕਸ ਦਾ ਹਿੱਸਾ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਲੌਰੈਂਜ਼ ਨੈਸ਼ਨਲ ਪਾਰਕ ਪਾਪੂਆ, ਇੰਡੋਨੇਸ਼ੀਆ ਵਿੱਚ ਸਥਿਤ ਹੈ, ਜਿਸ ਨੂੰ ਪਹਿਲਾਂ ਇਰੀਅਨ ਜਯਾ (ਪੱਛਮੀ ਨਿਊ ਗਿਨੀ) ਦੇ ਰੂਪ ਵਿੱਚ ਜਾਣਿਆ ਜਾਂਦਾ ਸੀ। 25,056 ਵਰਗ ਕਿਲੋਮੀਟਰ (9, 674 ਵਰਗ ਮੀਟਰ) ਦੇ ਖੇਤਰਫਲ ਵਾਲਾ, ਇਹ ਦੱਖਣੀ-ਪੂਰਬੀ ਏਸ਼ੀਆ ਦਾ ਸਭ ਤੋਂ ਵੱਡਾ ਕੌਮੀ ਪਾਰਕ ਹੈ। 1999 ਵਿੱਚ, ਲੌਰੈਂਜ਼ ਨੂੰ ਯੂਨੈਸਕੋ ਦੁਆਰਾ ਇੱਕ ਵਿਸ਼ਵ ਵਿਰਾਸਤੀ ਅਸਥਾਨ ਐਲਾਨ ਕੀਤਾ ਗਿਆ ਸੀ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਨਕਸ਼ ਜਹਾਨ ਮੈਦਾਨ (ਫ਼ਾਰਸੀ: میدان نقش جهان Maidān-e Naqsh-e Jahān;ਅਨੁ: " ਦੁਨੀਆਂ ਦੇ ਮੈਦਾਨ ਦਾ ਚਿੱਤਰ"), ਜਿਸਨੂੰ ਮੈਦਾਨ ਇਮਾਮ ਦੇ ਤੌਰ ਤੇ ਵੀ ਜਾਣਿਆ ਜਾਂਦਾ ਹੈ ਇੱਕ ਮੈਦਾਨ ਹੈ ਜੋ ਇਸਫਹਾਨ ਸ਼ਹਿਰ (ਇਰਾਨ) ਦੇ ਕੇਂਦਰ ਵਿੱਚ ਸਥਿੱਤ ਹੈ। ਇਸ ਦਾ ਨਿਰਮਾਣ 1598 ਅਤੇ 1629 ਦੇ ਵਿਚਕਾਰ ਹੋਇਆ ਸੀ। ਹੁਣ ਇਹ ਇੱਕ ਮਹੱਤਵਪੂਰਨ ਇਤਿਹਾਸਕ ਸਾਈਟ ਹੈ, ਅਤੇ ਯੂਨੈਸਕੋ ਦੀਆਂ ਵਰਲਡ ਹੈਰੀਟੇਜ ਸਾਈਟਾਂ ਵਿੱਚ ਸ਼ਾਮਲ ਹੈ। ਇਹ 560 ਮੀਟਰ (1,840 ਫੁੱਟ) ਲੰਬਾ 160 ਮੀਟਰ (520 ਫੁੱਟ) ਚੌੜਾ ਹੈ ਅਤੇ ਇਸਦਾ ਖੇਤਰਫਲ 89,600 ਵਰਗ ਮੀਟਰ (964,000 ਵਰਗ ਫੁੱਟ) ਹੈ। ਇਸ ਨੂੰ ਸ਼ਾਹ ਮੈਦਾਨ ਜਾਂ ਇਮਾਮ ਮੈਦਾਨ ਵੀ ਕਿਹਾ ਜਾਂਦਾ ਹੈ। ਇਹ ਮੈਦਾਨ ਸਫ਼ਵੀ ਯੁੱਗ ਤੋਂ ਇਮਾਰਤਾਂ ਨਾਲ ਘਿਰਿਆ ਹੋਇਆ ਹੈ। ਸ਼ਾਹ ਮਸਜਿਦ ਇਸ ਮੈਦਾਨ ਦੇ ਦੱਖਣ ਵਾਲੇ ਪਾਸੇ ਸਥਿਤ ਹੈ। ਪੱਛਮ ਵਾਲੇ ਪਾਸੇ ਅਲੀ ਕਾਪੂ ਪੈਲੇਸ ਹੈ। ਸ਼ੇਖ ਲੁਤਫ਼ ਅੱਲ੍ਹਾ ਮਸਜਿਦ ਇਸ ਮੈਦਾਨ ਦੇ ਪੂਰਬੀ ਪਾਸੇ ਸਥਿਤ ਹੈ ਅਤੇ ਉੱਤਰੀ ਪਾਸੇ ਕੇਸਾਰੀਆ ਗੇਟ ਇਸਫਹਾਨ ਗ੍ਰੈਂਡ ਬਾਜ਼ਾਰ ਵਿਚ ਖੁੱਲ੍ਹਦਾ ਹੈ। ਅੱਜਕੱਲ, ਨਮਾਜ਼-ਏ ਜੁਮਾ (ਮੁਸਲਿਮ ਜੁਮੇ ਦੀ ਨਮਾਜ਼) ਸ਼ਾਹ ਮਸਜਿਦ ਵਿਚ ਅਦਾ ਕੀਤੀ ਜਾਂਦੀ ਹੈ। ਸਫ਼ਵੀ ਹਕੂਮਤ ਦੇ ਦੌਰ ਤੋਂ ਪਹਿਲਾਂ ਇਹ ਮੈਦਾਨ ਇਕ ਬਾਗ਼ ਸੀ ਜਿਥੇ ਲੋਕ ਤਫ਼ਰੀਹ ਅਤੇ ਜਸ਼ਨ ਵਗ਼ੈਰਾ ਮਨਾਉਣ ਦੇ ਇਲਾਵਾ ਫ਼ਾਰਸ ਦੀ ਅਹਿਮ ਖੇਲ ਚੌਗਾਨ ਖੇਲਿਆ ਕਰਦੇ ਸੀ। ਅੱਜ ਵੀ ਚੌਗਾਨ ਦੀ ਗੇਂਦ ਸੁੱਟਣ ਦੀ ਜਗ੍ਹਾ ਇਸ ਮੈਦਾਨ ਵਿੱਚ ਦੇਖੀ ਜਾ ਸਕਦੀ ਹੈ।
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਨੂੰ ਮਨਾਉਣ ਦੀ ਸ਼ੁਰੂਆਤ 1 ਮਈ 1886 ਤੋਂ ਮੰਨੀ ਜਾਂਦੀ ਹੈ ਜਦੋਂ ਅਮਰੀਕਾ ਦੀਆਂ ਮਜ਼ਦੂਰ ਯੂਨੀਅਨਾਂ ਨੇ ਕੰਮ ਦਾ ਸਮਾਂ 8 ਘੰਟੇ ਤੋਂ ਵੱਧ ਨਾ ਰੱਖੇ ਜਾਣ ਲਈ ਹੜਤਾਲ ਕੀਤੀ ਸੀ। ਇਸ ਹੜਤਾਲ ਦੌਰਾਨ ਸ਼ਿਕਾਗੋ ਦੀ ਹੇਅ ਮਾਰਕੀਟ ਵਿੱਚ ਬੰਬ ਧਮਾਕਾ ਹੋਇਆ ਸੀ। ਇਹ ਬੰਬ ਕਿਸ ਨੇ ਸੁੱਟਿਆ ਕੋਈ ਪਤਾ ਨਹੀਂ। ਇਸ ਦੇ ਸਿੱਟੇ ਵਜੋਂ ਪੁਲੀਸ ਨੇ ਮਜਦੂਰਾਂ ਉੱਤੇ ਗੋਲੀ ਚਲਾ ਦਿੱਤੀ ਅਤੇ ਸੱਤ ਮਜਦੂਰ ਮਾਰ ਦਿੱਤੇ। "ਭਰੋਸੇਯੋਗ ਗਵਾਹਾਂ ਨੇ ਤਸਦੀਕ ਕੀਤੀ ਕਿ ਪਿਸਟਲਾਂ ਦੀਆਂ ਸਾਰੀਆਂ ਫਲੈਸ਼ਾਂ ਗਲੀ ਦੇ ਕੇਂਦਰ ਵਲੋਂ ਆਈਆਂ ਜਿਥੇ ਪੁਲਿਸ ਖੜੀ ਸੀ, ਅਤੇ ਭੀੜ ਵਲੋਂ ਇੱਕ ਵੀ ਫ੍ਲੈਸ਼ ਨਹੀਂ ਆਈ। ਇਸ ਤੋਂ ਵੀ ਅਗਲੀ ਗੱਲ, ਮੁਢਲੀਆਂ ਅਖਬਾਰੀ ਰਿਪੋਰਟਾਂ ਵਿੱਚ ਭੀੜ ਵਲੋਂ ਗੋਲੀਬਾਰੀ ਦਾ ਕੋਈ ਜ਼ਿਕਰ ਨਹੀਂ। ਮੌਕੇ ਤੇ ਇੱਕ ਟੈਲੀਗ੍ਰਾਫ ਖੰਭਾ ਗੋਲੀਆਂ ਨਾਲ ਹੋਈਆਂ ਮੋਰੀਆਂ ਨਾਲ ਪੁਰ ਹੋਇਆ ਸੀ, ਜੋ ਸਾਰੀਆਂ ਦੀਆਂ ਸਾਰੀਆਂ ਪੁਲਿਸ ਵਾਲੇ ਪਾਸੇ ਤੋਂ ਆਈਆਂ ਸਨ।" ਭਾਵੇਂ ਇਨ੍ਹਾਂ ਘਟਨਾਵਾਂ ਦਾ ਅਮਰੀਕਾ ਉੱਤੇ ਇਕਦਮ ਕੋਈ ਵੱਡਾ ਪ੍ਰਭਾਵ ਨਹੀਂ ਪਿਆ ਸੀ ਪਰ ਕੁਝ ਸਮੇਂ ਬਾਅਦ ਅਮਰੀਕਾ ਵਿੱਚ 8 ਘੰਟੇ ਕੰਮ ਕਰਨ ਦਾ ਸਮਾਂ ਨਿਸ਼ਚਿਤ ਕਰ ਦਿੱਤਾ ਗਿਆ ਸੀ। ਮੌਜੂਦਾ ਸਮੇਂ ਭਾਰਤ ਅਤੇ ਹੋਰ ਮੁਲਕਾਂ ਵਿੱਚ ਮਜ਼ਦੂਰਾਂ ਦੇ 8 ਘੰਟੇ ਕੰਮ ਕਰਨ ਸੰਬੰਧੀ ਕਾਨੂੰਨ ਲਾਗੂ ਹੈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਇਰਾਕ ਦਾ ਇਤਹਾਸ ਮੈਸੋਪੋਟਾਮੀਆ ਦੀਆਂ ਅਨੇਕ ਪ੍ਰਾਚੀਨ ਸਭਿਅਤਾਵਾਂ ਦਾ ਇਤਿਹਾਸ ਹੈ, ਜਿਸਦੀ ਵਜ੍ਹਾ ਨਾਲ ਇਸਨੂੰ ਲਿਖਤੀ ਇਤਹਾਸ ਦੀ ਸਭ ਤੋਂ ਪ੍ਰਾਚੀਨ ਥਾਂ ਹੋਣ ਦਾ ਸੁਭਾਗ ਪ੍ਰਾਪਤ ਹੈ। ਇਸ ਲਈ ਇਸ ਨੂੰ ਆਮ ਤੌਰ ਸੱਭਿਆਚਾਰ ਦਾ ਪੰਘੂੜਾ ਵੀ ਕਹਿ ਦਿੱਤਾ ਜਾਂਦਾ ਹੈ। ਪਰੰਪਰਾਵਾਂ ਦੇ ਅਨੁਸਾਰ ਇਰਾਕ ਵਿੱਚ ਉਹ ਪ੍ਰਸਿੱਧ ਜੰਗਲ ਸੀ ਜਿਸਨੂੰ ਬਾਈਬਲ ਵਿੱਚ ਅਦਨ ਦਾ ਬਾਗ ਦੀ ਸੰਗਿਆ ਦਿੱਤੀ ਗਈ ਹੈ ਅਤੇ ਜਿੱਥੇ ਮਨੁੱਖ ਜਾਤੀ ਦੇ ਪੂਰਵਜ ਹਜਰਤ ਆਦਮ ਅਤੇ ਆਦਿ ਔਰਤ ਹੱਵਾ ਵਿਚਰਨ ਕਰਦੇ ਸਨ। ਇਰਾਕ ਨੂੰ ਸੰਰਾਜਨ ਦਾ ਖੰਡਰ ਵੀ ਕਿਹਾ ਜਾਂਦਾ ਹੈ ਕਿਉਂਕਿ ਅਨੇਕ ਸਾਮਰਾਜ ਇੱਥੇ ਜਨਮ ਲੈ ਕੇ, ਵੱਡੇ ਬਣ ਕੇ ਮਿੱਟੀ ਵਿੱਚ ਮਿਲ ਗਏ।
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਸਕੀਮ) ਭਾਰਤ ਵਿੱਚ ਗ਼ਰੀਬ, ਬੇਰੁਜ਼ਗਾਰ ਅਤੇ ਅਸਿੱਖਿਅਤ ਪੇਂਡੂ ਬਾਲਗ ਕਾਮਿਆਂ ਨੂੰ ਹਰ ਸਾਲ 100 ਦਿਨਾਂ ਲਈ ਕੰਮ ਦੀ ਗਾਰੰਟੀ ਦੇਣ ਵਾਲੀ ਯੋਜਨਾ ਹੈ ਤਾਂ ਕਿ ਉਨ੍ਹਾਂ ਕਾਮਿਆਂ ਤੇ ਉਨ੍ਹਾਂ ‘ਤੇ ਨਿਰਭਰ ਲੋਕਾਂ ਦੀ ਰੋਟੀ ਦਾ ਢੁਕਵਾਂ ਜੁਗਾੜ ਹੋ ਸਕੇ। ਕਾਂਗਰਸ ਅਗਵਾਈ ਵਾਲੀ ਖੱਬੇ ਪੱਖ ਦੀ ਹਮਾਇਤ ਵਾਲੀ ਯੂਪੀਏ (ਇੱਕ) ਸਰਕਾਰ ਦੁਆਰਾ ਇਹ ਐਕਟ 5 ਸਤੰਬਰ 2005 ਨੂੰ ਹੋਂਦ ਵਿੱਚ ਆਇਆ ਸੀ। ਉਦੋਂ ਇਸ ਨੂੰ ਨਰੇਗਾ ਕਿਹਾ ਜਾਂਦਾ ਸੀ ਜਿਸ ਨੂੰ ਬਾਅਦ ‘ਚ ਮਹਾਤਮਾ ਗਾਂਧੀ ਦੇ ਨਾਮ ਨਾਲ ਜੋੜਨ ਉਪਰੰਤ ਮਨਰੇਗਾ ਕਿਹਾ ਜਾਣ ਲੱਗਿਆ।
ਗੁਰੂ ਅਰਜਨ ਦੇਵ ਰਚਨਾ ਕਲਾ ਪ੍ਰਬੰਧ ਤੇ ਵਿਚਾਰਧਾਰਾ
ਗੁਰੂ ਅਰਜਨ ਦੇਵ ਜੀ ਦੀ ਰਚਨਾ, ਕਲਾ ਪ੍ਰਬੰਧ ਤੇ ਵਿਚਾਰਧਾਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ।ਆਪ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਜੀ ਤੇ ਬੀਬੀ ਭਾਨੀ ਦੇ ਘਰ 15 ਅਪ੍ਰੈਲ 1563 ਈ. ਵਿੱਚ ਗੋਇੰਦਵਾਲ ਵਿਖੇ ਹੋਇਆ।ਤੀਜੇ ਗੁਰੂ ਅਮਰਦਾਸ ਜੀ ਗੁਰੂ ਅਰਜਨ ਦੇਵ ਜੀ ਦੇ ਨਾਨਾ ਜੀ ਸਨ।ਆਪ ਜੀ ਦੀ ਪਤਨੀ ਦਾ ਨਾਂ ਗੰਗਾ ਜੀ ਸੀ ਤੇ ਇਹ ਪਿੰਡ ਮਿਓ ਜਿਲ੍ਹਾ ਜਲੰਧਰ ਦੇ ਵਾਸੀ ਸਨ। ਉਹਨਾਂ ਦੇ ਇੱਕ ਹੀ ਪੁਤਰ ਹਰਿਗੋਬਿੰਦ ਜੀ ਸਨ ਜੋ ਛੇਵੇਂ ਗੁਰੂ ਹੋਏ।ਗੁਰੂ ਜੀ ਦਾ ਆਪਣੇ ਜੀਵਨ ਕਾਲ ਵਿੱਚ ਕੀਤੇ ਕਾਰਜਾਂ ਵਿਚੋਂ ਸਭ ਤੋਂ ਮਹੱਤਵਪੂਰਨ ਕਾਰਜ ਆਦਿ ਗ੍ਰੰਥ ਦੀ ਸੰਪਾਦਨਾ ਹੈ ਜਿਸ ਦੇ ਨਾਲ ਸਿੱਖ ਇਤਿਹਾਸ ਵਿੱਚ ਇੱਕ ਨਵਾਂ ਮੋੜ ਆਇਆ।ਇਸ ਗ੍ਰੰਥ ਦਾ ਸੰਕਲਨ 1604 ਈ. ਵਿੱਚ ਕੀਤਾ ਗਿਆ। ਗੁਰੂ ਅਰਜਨ ਦੇਵ ਜੀ ਨੇ ਇਸ ਵਿੱਚ ਪਹਿਲੇ 4 ਗੁਰੂਆਂ,15 ਭਗਤਾਂ, 11 ਭੱਟਾਂ ਅਤੇ ਗੁਰੂ ਘਰ ਦੇ ਨਿਕਟੀਆਂ ਦੀ ਬਾਣੀ ਨੂੰ ਸ਼ਾਮਿਲ ਕੀਤਾ। ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਵੱਧ ਬਾਣੀ ਗੁਰੂ ਅਰਜਨ ਦੇਵ ਜੀ ਦੀ ਹੈ।ਆਪਣੇ ਵਿਚਾਰਾਂ ਲਈ ਦ੍ਰਿੜਤਾ ਤੇ ਨਿਸਚੇ ਨੂੰ ਪ੍ਰਗਟਾਉਂਦਿਆਂ ਗੁਰੂ ਜੀ ਨੇ, ਸਮੇਂ ਦੀ ਸਰਕਾਰ ਦੀ ਈਨ ਨਾ ਮੰਨ, 1606 ਈ.
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਰੁੱਖਜਾਂ ਦਰਖ਼ਤ ਐਸੇ ਪੌਦੇ ਨੂੰ ਕਹਿੰਦੇ ਹਨ ਜਿਸ ਦਾ ਆਮ ਤੌਰ ਤੇ ਇੱਕ ਬੜਾ ਤਣਾ ਹੋਵੇ ਜੋ ਉੱਪਰ ਜਾ ਕੇ ਟਾਹਣਿਆਂ ਅਤੇ ਟਾਹਣੀਆਂ ਵਿੱਚ ਤਕਸੀਮ ਹੋ ਜਾਏ। ਟਾਹਣੀਆਂ ਨੂੰ ਪੱਤੇ, ਫੁੱਲ ਔਰ ਫਲ਼ ਲੱਗਦੇ ਹਨ। ਕੁਛ ਬੌਟਨੀ ਵਿਦਵਾਨ ਦਰਖ਼ਤ ਲਈ ਘੱਟੋ ਘੱਟ ਉੱਚਾਈ ਵੀ ਜ਼ਰੂਰੀ ਸਮਝਦੇ ਹਨ ਜੋ 3 ਤੋਂ 6 ਮੀਟਰ ਤੱਕ ਹੈ। ਕੁਛ ਲੋਕ ਸਮਝਦੇ ਹਨ ਕਿ ਅਗਰ ਕਿਸੇ ਪੌਦੇ ਦਾ ਕੱਦ ਘੱਟੋ ਘੱਟ 10 ਸੈਂਟੀਮੀਟਰ ਹੋਵੇ ਜਾਂ ਘੇਰਾ 30 ਸੈਂਟੀਮੀਟਰ ਹੋਵੇ ਤਾਂ ਇਹ ਰੱਖ ਹੋਵਗਾ। ਇੱਕ ਤੋਂ ਜ਼ਿਆਦਾ ਨਿੱਕੇ ਨਿੱਕੇ ਤਣੇ ਉਸ ਨੂੰ ਝਾੜੀ ਬਣਾ ਦਿੰਦੇ ਹਨ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ.
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਤਾਰਾ ਕ੍ਰਿਸਟਨ ਲਿਪਿੰਸਕੀ (ਜਨਮ 10 ਜੂਨ, 1982) ਇੱਕ ਅਮਰੀਕੀ ਸਕੇਟਰ, ਅਭਿਨੇਤਰੀ ਅਤੇ ਖੇਡ ਕਮੈਂਟੇਟਰ ਹੈ। ਮਹਿਲਾ ਸਿੰਗਲਜ਼ ਦੀ ਸਾਬਕਾ ਖਿਡਾਰੀ, ਤਾਰਾ 1998 ਓਲੰਪਿਕ ਚੈਂਪੀਅਨ, 1997 ਵਿਸ਼ਵ ਚੈਂਪੀਅਨ, ਦੋ ਵਾਰ ਦੀ ਚੈਂਪੀਅਨਜ਼ ਸੀਰੀਜ਼ ਫਾਈਨਲ ਜੇਤੂ (1997-1998) ਅਤੇ 1997 ਯੂਐਸ ਕੌਮੀ ਚੈਂਪੀਅਨ ਹੈ। ਉਹ ਵਰਲਡ ਫਿਮੇਟ ਸਕਿਟਿੰਗ ਦਾ ਸਿਰਲੇਖ ਜਿੱਤਣ ਵਾਲੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ ਹੈ ਜਿਸਨੇ 14 ਸਾਲ, 9 ਮਹੀਨੇ ਅਤੇ 10 ਦਿਨਾਂ ਦੀ ਉਮਰ ਵਿੱਚ ਅਜਿਹਾ ਕੀਤਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਉਰਫ਼ ਮਹਾਨ ਕੋਸ਼ ਕਾਨ੍ਹ ਸਿੰਘ ਨਾਭਾ ਦਾ ਲਿਖਿਆ ਪੰਜਾਬੀ ਐਨਸਾਈਕਲੋਪੀਡੀਆ ਜਾਂ ਸ਼ਬਦ ਕੋਸ਼ ਗ੍ਰੰਥ ਹੈ। ਤਕਰੀਬਨ 14 ਸਾਲ ਦੀ ਖੋਜ ਤੋਂ ਬਾਅਦ ਕਾਨ੍ਹ ਸਿੰਘ ਨੇ 1926 ਵਿੱਚ ਇਸਨੂੰ ਪੂਰਾ ਕੀਤਾ ਅਤੇ 1930 ਵਿੱਚ ਚਾਰ ਜਿਲਦਾਂ ਵਿੱਚ ਸੁਦਰਸ਼ਨ ਪ੍ਰੈਸ, ਅੰਮ੍ਰਿਤਸਰ ਨੇ ਇਸਨੂੰ ਛਪਿਆ। ਇਸ ਵਿੱਚ ਸਿੱਖ ਸਾਹਿਤ, ਇਤਿਹਾਸ, ਪੰਜਾਬੀ ਬੋਲੀ ਅਤੇ ਸੱਭਿਆਚਾਰ ਨਾਲ਼ ਸਬੰਧਤ ਲਫ਼ਜ਼ਾਂ ਦੇ ਮਾਅਨੇ ਇੱਕ ਸਿਲਸਿਲੇਵਾਰ ਢੰਗ ਨਾਲ਼ ਦਿੱਤੇ ਗਏ ਹਨ ਜਿਸ ਕਰ ਕੇ ਇਹ ਸਿਰਫ਼ ਸਿੱਖ ਧਰਮ ਦਾ ਹੀ ਨਹੀਂ ਸਗੋਂ ਪੰਜਾਬੀ ਜ਼ਬਾਨ ਦਾ ਵੀ ਗਿਆਨ ਕੋਸ਼ ਹੈ। ਹਵਾਲਾ ਸਮੱਗਰੀ ਦੇ ਖੇਤਰ ਵਿੱਚ ਇਸਨੂੰ ਉੱਚਾ ਦਰਜਾ ਹਾਸਲ ਹੈ।
ਪੰਜਾਬ ਦੇ ਮੇਲਿਆਂ ਅਤੇ ਤਿਉਹਾਰਾਂ ਦੀ ਸੂਚੀ (ਭਾਰਤ)
ਪੰਜਾਬ ਵਿੱਚ ਪੂਰੇ ਸਾਲ ਵਿੱਚ ਬਹੁਤ ਮੇਲੇ ਅਤੇ ਤਿਉਹਾਰ ਮਨਾਏ ਜਾਂਦੇ ਹਨ। ਜਿੰਨ੍ਹਾ ਵਿੱਚੋ ਕੁਝ ਅੱਗੇ ਦਿੱਤੇ ਗਏ ਹਨ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਸੁਖਮਨੀ ਸਾਹਿਬ ਇਕ ਪ੍ਰਾਥਨਾ ਹੈ ਜੋ ਕਿ ਗੀਤ ਦੇ ਰੂਪ ਵਿਚ ਹੈ ਤੇ ਸਭ ਨੂੰ ਸ਼ਾਂਤੀ ਦੇਣ ਵਾਲੀ ਤੇ ਮਨ ਨੂੰ ਸੁੱਖ ਦਿੰਦੀ ਹੈ। ਇਸ ਦੀ ਅਵਾਜ ਨਾਲ ਤਣਾਓ ਦੂਰ ਹੰਦਾ ਹੈ। ਸੁਖਮਨੀ ਸਾਹਿਬ ਜੀ ਨੂੰ ਪੜ੍ਹਨ ਨਾਲ ਬੰਦੇ ਦੇ ਦਿਲ ਦੇ ਬੰਦ ਦਰਵਾਜੇ ਖੁਲ ਜਾਂਦੇ ਹਨ। ਤੁਹਾਡੇ ਵਿਚ ਅਧਿਆਤਮਕ ਅਨੁਸ਼ਾਸਨ ਪੈਦਾ ਹੁੰਦਾ ਹੈ ਅਤੇ ਤੁਸੀ ਸ਼ਕਤੀ, ਧੀਰਜ, ਸਾਹਸ ਅਤੇ ਅੰਨਤ ਚੇਤਨਾ ਨਾਲ ਜੁੜ ਜਾਦੇ ਹੋ। ਦਿਨ ਵਿਚ ਇਕ ਵਾਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਨਾਲ ਤੁਹਾਡੇ ਵਿਚ ਅੰਦਰੂਨੀ ਸੰਤੁਲਨ, ਦਯਾ, ਪ੍ਰਕਾਸ਼, ਉਰਜਾ ਤੇ ਬਲੀਦਾਨ ਦੇਣ ਦੀ ਹਿੰਮਤ ਆ ਜਾਂਦੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋ ਇਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਅਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਹਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 29,178 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਮਾਰਕ ਐਲੀਅਟ ਜ਼ੁਕਰਬਰਗ (ਜਨਮ: 14 ਮਈ 1984) ਇੱਕ ਅਮਰੀਕੀ ਉੱਦਮੀ ਸਮਾਜਿਕ ਨੈੱਟਵਰਕਿੰਗ ਸਾਈਟ ਫ਼ੇਸਬੁੱਕ ਦੇ ਸਹਿ-ਥਾਪਕ ਹਨ ਜਿਸ ਨੇ ਆਪਣੇ ਜਮਾਤੀਆਂ- ਡਸਟਿਨ ਮੌਸਕੋਵਿਟਸ, ਐਦੁਆਰਦੋ ਸੈਵਰਿਨ ਅਤੇ ਕਰਿਸ ਹੂਗਜ਼ ਦੇ ਨਾਲ ਮਿਲ ਕੇ ਇਸ ਦੀ ਖੋਜ ਕੀਤੀ ਸੀ ਜਦੋਂ ਉਹ ਬਾਕਾਇਦਗੀ ਨਾਲ ਹਾਰਵਰਡ ਯੂਨੀਵਰਸਿਟੀ ਜਾਂਦੇ ਸਨ। ਗਰੁੱਪ ਨੇ ਕਾਲਜ ਦੇ ਕੈਂਪਸਾਂ ਵਿੱਚ ਕੰਪਨੀ ਨੂੰ ਵਧਾਉਣ ਤੋਂ ਬਾਅਦ, ਇਹ 2012 ਤੱਕ 1 ਬਿਲੀਅਨ ਉਪਭੋਗਤਾਵਾਂ ਤੱਕ ਪਹੁੰਚ ਗੲੀ ਅਤੇ ਤੇਜੀ ਨਾਲ ਫੈਲੀ। ਜੁਕਰਬਰਗ ਨੇ ਮਈ 2012 ਨੂੰ ਕੰਪਨੀ ਨੂੰ ਬਹੁਮਤ ਦੇ ਸ਼ੇਅਰ ਦੇ ਨਾਲ ਜਨਤਾ ਵਿੱਚ ਲਿਅਾਂਦਾ। ਉਨ੍ਹਾਂ ਦੀ ਜਾਇਦਾਦ 1 ਅਪ੍ਰੈਲ, 2018 ਤਕ 66.4 ਬਿਲੀਅਨ ਡਾਲਰ ਹੋਣ ਦਾ ਅਨੁਮਾਨ ਹੈ। 2010 ਤੋਂ, ਟਾਈਮ ਮੈਗਜ਼ੀਨ ਨੇ ਜ਼ੁਕਰਬਰਗ ਨੂੰ ਸੰਸਾਰ ਦੇ 100 ਸਭ ਤੋਂ ਵੱਧ ਅਮੀਰ ਅਤੇ ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਵਿੱਚ ਸ਼ਾਮਲ ਕੀਤਾ ਹੈ। ਦਸੰਬਰ 2016 ਵਿੱਚ, ਫੋਰਬਜ਼ ਦੀ ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਲੋਕਾਂ ਦੀ ਸੂਚੀ ਵਿੱਚ ਜ਼ੁਕਰਬਰਗ 10 ਵੇਂ ਸਥਾਨ 'ਤੇ ਰਿਹਾ ਸੀ।
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਸਰਦਾਰ ਵੱਲਭਭਾਈ ਪਟੇਲ (ਗੁਜਰਾਤੀ: સરદાર વલ્લભભાઈ પટેલ ) (ਹਿੰਦੀ ਉਚਾਰਨ: [ʋəlləbˈbʱaːi pəˈʈeːl] ( ਸੁਣੋ)) (31 ਅਕਤੂਬਰ 1875 – 15 ਦਸੰਬਰ 1950) ਭਾਰਤ ਦੇ ਇੱਕ ਬੈਰਿਸਟਰ ਅਤੇ ਰਾਜਨੀਤੀਵਾਨ, ਇੰਡੀਅਨ ਨੈਸ਼ਨਲ ਕਾਂਗਰਸ ਦੇ ਵੱਡੇ ਨੇਤਾਵਾਂ ਵਿੱਚੋਂ ਇੱਕ ਅਤੇ ਭਾਰਤ ਗਣਰਾਜ ਦੇ ਬਾਨੀਆਂ ਵਿੱਚੋਂ ਇੱਕ ਸੀ। ਉਸਨੂੰ ਅਕਸਰ ਸਰਦਾਰ ਦੇ ਵਿਸ਼ੇਸ਼ਣ ਨਾਲ ਪੁਕਾਰਿਆ ਜਾਂਦਾ ਸੀ।
ਹਰਮਨ ਮਾਇਰ (ਜਨਮ 7 ਦਸੰਬਰ 1972) ਇਕ ਆਸਟ੍ਰੀਅਨ ਵਿਸ਼ਵ ਕੱਪ ਜੇਤੂ ਐਲਪਾਈਨ ਸਕਾਈ ਰਾਈਡਰ ਅਤੇ ਉਲੰਪਿਕ ਖੇਡਾਂ ਦਾ ਸੋਨ ਤਗ਼ਮਾ ਜੇਤੂ ਹੈ ਖਿਡਾਰੀ ਹੈ। "ਹਰਮੀਨੇਟਰ" ਉਪਨਾਮ ਨਾਲ ਜਾਣਿਆਂ ਜਾਂਦਾ, ਮਾਇਰ ਇਤਿਹਾਸ ਦੇ ਮਹਾਨ ਅਲਪਾਈਨ ਸਕਾਈ ਰੇਸਰਾਂ ਵਿੱਚੋਂ ਇੱਕ ਹੈ। ਚਾਰ ਵਿਸ਼ਵ ਕੱਪ ਖਿਤਾਬ (1998, 2000, 2001, 2004), ਦੋ ਓਲੰਪਿਕ ਸੋਨ ਤਮਗੇ (ਦੋਵਾਂ ਨੇ 1998) ਅਤੇ ਤਿੰਨ ਵਿਸ਼ਵ ਚੈਂਪੀਅਨਸ਼ਿਪ ਖ਼ਿਤਾਬ (1999) : 2, ਅਤੇ 2005) ਉਸ ਦਾ ਹਾਸਲ ਹਨ। ਉਹ ਆਪਣੀਆਂ 54 ਵਿਸ਼ਵ ਕੱਪ ਦੀਆਂ ਜਿੱਤਾਂ - 24 ਸੁਪਰ-ਜੀ, 15 ਡਾਊਨਹਿਲਜ਼, 14 ਵੱਡੀ ਸਿਲੋਅਮਜ਼, ਅਤੇ 1 ਸਾਂਝੇ ਰੂਪ ਵਿੱਚ - ਇੰਗਮਰ ਸਟੈਂਨਮਾਰ ਦੀ 86 ਜਿੱਤਾਂ ਅਤੇ ਮਾਰਸਿਲ ਹਿਰਸ਼ੇਰ ਦੀਆਂ 55 ਜਿੱਤਾਂ ਤੋਂ ਬਾਅਦ ਪੁਰਸ਼ਾਂ ਦੀ ਸੂਚੀ ਵਿੱਚ ਤੀਜੇ ਸਥਾਨ ਤੇ ਹੈ। 2013 ਦੌਰਾਨ ਉਸਨੇ 2000 ਸੀਜ਼ਨ ਤੋਂ 2000 ਪੁਆਇੰਟ ਦੇ ਪ੍ਰਾਪਤ ਕਰਨ ਕਰਕੇ ਮਰਦ ਅਲਪਾਈਨ ਸਕੀਰ ਦੁਆਰਾ ਇਕ ਸੀਜ਼ਨ ਵਿਚ ਸਭ ਤੋਂ ਵੱਧ ਅੰਕ ਲੈਣ ਦਾ ਰਿਕਾਰਡ ਬਣਾਇਆ ਹੈ। ਸਾਲ 2000 ਤੋਂ 2013 ਤੱਕ ਉਸਨੇ ਕਿਸੇ ਸੀਜ਼ਨ ਦੇ ਕਿਸੇ ਵੀ ਅਲਪਾਈਨ ਸਕੀਰਰ ਨਾਲੋਂ ਸਭ ਤੋਂ ਵੱਧ ਅੰਕ ਪ੍ਰਾਪਤ ਕੀਤੇ ਜਦੋਂ ਤੱਕ ਟੀਨਾ ਮੇਜ ਨੇ 2013 ਸੀਜ਼ਨ ਵਿੱਚ 2414 ਅੰਕ ਨਹੀਂ ਦਿੱਤੇ।
ਸੁੰਦਰਵਨ ਨੈਸ਼ਨਲ ਪਾਰਕ ਪੱਛਮੀ ਬੰਗਾਲ, ਭਾਰਤ ਵਿਚ ਇਕ ਰਾਸ਼ਟਰੀ ਪਾਰਕ, ਟਾਈਗਰ ਰਿਜ਼ਰਵ ਅਤੇ ਇਕ ਬਾਇਓਸਫੀਅਰ ਰਿਜ਼ਰਵ ਹੈ। ਇਹ ਗੰਗਾ ਡੈਲਟਾ ਤੇ ਸੁੰਦਰਵਨ ਦਾ ਹਿੱਸਾ ਹੈ, ਅਤੇ ਬੰਗਲਾਦੇਸ਼ ਵਿੱਚ ਸੁੰਦਰਬਨ ਰਿਜ਼ਰਵ ਜੰਗਲ ਦੇ ਨੇੜੇ ਹੈ। ਇਹ ਡੈਲਟਾ ਸੰਘਣੇ ਮੈਂਗਰੂਵ ਜੰਗਲਾਂ ਨਾਲ ਢੱਕਿਆ ਹੋਇਆ ਹੈ ਅਤੇ ਇਹ ਬੰਗਾਲ ਟਾਈਗਰ ਦੇ ਸਭ ਤੋਂ ਵੱਡੇ ਰੀਜਰਵਾਂ ਵਿਚੋਂ ਇਕ ਹੈ। ਇਹ ਕਈ ਕਿਸਮ ਦੇ ਪੰਛੀ, ਸੱਪ ਅਤੇ ਇਨਵਰਟੀਬਰੇਟ ਪ੍ਰਜਾਤੀਆਂ ਦਾ ਵੀ ਘਰ ਹੈ, ਜਿਸ ਵਿੱਚ ਲੂਣੇ-ਪਾਣੀ ਦਾ ਮਗਰਮੱਛ ਵੀ ਸ਼ਾਮਿਲ ਹੈ। ਮੌਜੂਦਾ ਸੁੰਦਰਬਨ ਨੈਸ਼ਨਲ ਪਾਰਕ ਨੂੰ 1973 ਵਿਚ ਸੁੰਦਰਬਨ ਟਾਈਗਰ ਰਿਜ਼ਰਵ ਦਾ ਮੁੱਖ ਖੇਤਰ ਅਤੇ 1977 ਵਿਚ ਜੰਗਲੀ ਜੀਵ ਰੱਖ ਘੋਸ਼ਿਤ ਕੀਤਾ ਗਿਆ ਸੀ। 4 ਮਈ 1984 ਨੂੰ ਇਸ ਨੂੰ ਇਕ ਰਾਸ਼ਟਰੀ ਪਾਰਕ ਘੋਸ਼ਿਤ ਕੀਤਾ ਗਿਆ ਸੀ। ਇਹ 1987 ਵਿੱਚ ਇੱਕ ਯੁਨੈਸਕੋ ਦੀ ਦੁਨੀਆ ਦੀ ਵਿਰਾਸਤੀ ਸਾਈਟ ਹੈ।ਇਸ ਨੂੰ 2001 ਤੋਂ ਬਾਇਓਸਫ਼ੇਅਰ ਰਿਜ਼ਰਵ (ਮੈਨ ਐਂਡ ਬਾਇਓਸਫ਼ੇਅਰ ਰਿਜ਼ਰਵ) ਦਾ ਵਰਲਡ ਨੈੱਟਵਰਕ ਮੰਨਿਆ ਜਾਂਦਾ ਹੈ।
ਸਿੱਖ ਧਰਮ ਦੇ 1469 ਤੋਂ 1708 ਵਿੱਚ ਦਸ ਗੁਰੂ ਹੋਏ ਹਨ। ਇਹ ਅਧਿਆਪਕ ਰੂਹਾਨੀ ਜੋਤ ਸਨ, ਜਿੰਨਾਂ ਦੀ ਜਿੰਦਗੀ ਦਾ ਮੁੱਖ ਮਕਸਦ ਲੋਕਾਂ ਦੀ ਭਲਾਈ ਹੀ ਮਕਸਦ ਸੀ। ਹਰ ਗੁਰੂ ਨੇ ਪਿਛਲੇ ਗੁਰੂ ਰਾਹੀਂ ਦਿੱਤੀਆਂ ਸਿੱਖਿਆਵਾਂ ਦਾ ਸਮਰਥਨ ਕੀਤਾ ਅਤੇ ਹੋਰ ਜਾਣਕਾਰੀ ਸ਼ਾਮਿਲ ਕੀਤੀ, ਜਿਸ ਦੇ ਨਤੀਜੇ ਵਜੋਂ ਸਿੱਖ ਧਰਮ ਦੀ ਨੀਂਹ ਤਿਆਰ ਹੋਈ। ਗੁਰੂ ਨਾਨਕ ਜੀ ਪਹਿਲੇ ਗੁਰੂ ਸਨ ਅਤੇ ਗੁਰੂ ਗੋਬਿੰਦ ਸਿੰਘ ਜੀ ਵਿਅਕਤੀ ਦੇ ਰੂਪ ਵਿੱਚ ਆਖਰੀ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਸੰਸਾਰ ਨੂੰ ਤਿਆਗਿਆ ਤਾਂ ਉਹਨਾਂ ਗੁਰੂ ਗ੍ਰੰਥ ਸਾਹਿਬ ਨੂੰ ਸਿੱਖਾਂ ਦੇ ਆਖਰੀ ਅਤੇ ਅੰਤਮ ਗੁਰੂ ਬਣਾਇਆ।
ਈਅਰਵਿਨ "ਮੈਜਿਕ" ਜੌਨਸਨ (14 ਅਗਸਤ, 1959 ਨੂੰ ਜਨਮ) ਇੱਕ ਅਮਰੀਕੀ ਰਿਟਾਇਰਡ ਪੇਸ਼ੇਵਰ ਬਾਸਕਟਬਾਲ ਖਿਡਾਰੀ ਅਤੇ ਰਾਸ਼ਟਰੀ ਬਾਸਕਟਬਾਲ ਐਸੋਸੀਏਸ਼ਨ (ਐਨ.ਬੀ.ਏ.) ਦੇ ਲਾਸ ਏਂਜਲਸ ਲੇਕਰਸ ਦੇ ਬਾਸਕਟਬਾਲ ਓਪਰੇਸ਼ਨਾਂ ਦਾ ਮੌਜੂਦਾ ਪ੍ਰਧਾਨ ਹੈ। ਉਸਨੇ13 ਸੀਜ਼ਨਾਂ ਵਿੱਚ ਲੇਕਰਾਂ ਲਈ ਪੁਆਇੰਟ ਗਾਰਡ ਦੀ ਭੂਮਿਕਾ ਨਿਭਾਈ। ਹਾਈ ਸਕੂਲ ਅਤੇ ਕਾਲਜ ਵਿਚ ਚੈਂਪੀਅਨਸ਼ਿਪ ਜਿੱਤਣ ਤੋਂ ਬਾਅਦ, ਜੌਨਸਨ ਨੂੰ 1979 ਐਨਬੀਏ ਡਰਾਫਟ ਬਾਏ ਲੇਕਰਜ਼ ਲਈ ਚੁਣਿਆ ਗਿਆ। ਉਸਨੇ ਆਪਣੇ ਰੂਕੀ ਸੀਜ਼ਨ ਵਿੱਚ ਇੱਕ ਚੈਂਪੀਅਨਸ਼ਿਪ ਅਤੇ ਇੱਕ ਐਨ.ਏ.ਏ. ਫਾਈਨਲਜ਼ ਮੋਸਟ ਵੈਲਿਏਬਲ ਪਲੇਅਰ ਐਵਾਰਡ ਜਿੱਤਿਆ। 1980 ਦੇ ਦਹਾਕੇ ਦੇ ਦੌਰਾਨ ਚਾਰ ਹੋਰ ਚੈਂਪੀਅਨਸ਼ਿਪ ਲੈਕੇ ਸੀ. ਜਾਨਸਨ ਨੇ ਐਚ.ਆਈ.ਵੀ ਦਾ ਪਤਾ ਲੱਗਣ ਤੇ 1991 ਵਿੱਚ ਅਚਾਨਕ ਸੇਵਾਮੁਕਤੀ ਲੈ ਲਈ, ਪਰ 1992 ਆਲ-ਸਟਾਰ ਗੇਮ ਵਿੱਚ ਆਲ-ਸਟਾਰ ਐਮਵੀਪੀ ਅਵਾਰਡ ਜਿੱਤਣ ਲਈ ਉਹ ਫਿਰ ਵਾਪਸ ਪਰਤ ਆਇਆ। ਆਪਣੇ ਸਾਥੀ ਖਿਡਾਰੀਆਂ ਦੇ ਪ੍ਰਦਰਸ਼ਨ ਤੋਂ ਬਾਅਦ, ਉਸਨੇ ਚਾਰ ਸਾਲ ਲਈ ਫਿਰ ਤੋਂ ਸੰਨਿਆਸ ਲੈ ਲਿਆ ਪਰ ਅੰਤਮ ਸਮੇਂ ਲਈ ਰਿਟਾਇਰ ਹੋਣ ਤੋਂ ਪਹਿਲਾਂ ਉਹ 1996 ਵਿੱਚ 36 ਸਾਲ ਦੀ ਉਮਰ ਵਿੱਚ ਲੇਕਰਸ ਲਈ 32 ਖੇਡਾਂ ਖੇਡਣ ਲਈ ਵਾਪਸ ਪਰਤ ਆਇਆ। ਜਾਨਸਨ ਦੀ ਕਰੀਅਰ ਦੀਆਂ ਪ੍ਰਾਪਤੀਆਂ ਵਿੱਚ ਤਿੰਨ ਐੱਨ.ਏ.ਏ.
ਲੋਕ ਸਾਹਿਤ ਲੋਕ ਸੰਸਕ੍ਰਿਤੀ ਦੇ ਅੰਸ਼ਾਂ ਨਾਲ ਭਰੀ ਹੋਈ ਲੋਕ ਮਾਨਸ ਦੀ ਸਹਿਜ-ਸੁਭਾਵਿਕ ਅਭਿਵਿਅਕਤੀ ਹੈ, ਜਿਸ ਦਾ ਸੰਚਾਰ ਲੋਕ ਬੋਲੀ ਦੁਆਰਾ ਮੌਖਿਕ ਰੂਪ ਵਿੱਚ ਹੋਇਆ ਹੋਵੇ। ਇਸ ਰਚਨਾ ਨਾਲ ਕਿਸੇ ਵੀ ਲੇਖਕ ਦਾ ਨਾਂ ਜੁੜਿਆ ਹੋਇਆ ਨਹੀਂ ਹੁੰਦਾ ਤੇ ਇੱਕ ਲੋਕ-ਸਮੂਹ ਦੀ ਪ੍ਰਵਾਨਗੀ ਲੈ ਕੇ ਪੀੜ੍ਹੀਓ-ਪੀੜ੍ਹੀ ਅੱਗੇ ਚੱਲਦੀ ਹੈ। ਡਾ. ਸਤੇਂਦਰ ਅਨੁਸਾਰ ਲੋਕ ਮਨੁੱਖੀ ਸਮਾਜ ਦਾ ਉਹ ਵਰਗ ਹੈ ਜੋ ਆਭਿਜਾਤ ਸੰਸਕਾਰ ਸ਼ਾਸਤਰੀਅਤਾ ਅਤੇ ਪੰਡਤਾਈ ਦੀ ਚੇਤਨਾ ਅਤੇ ਹੈਂਕੜ ਤੋਂ ਖਾਲੀ ਹੈ ਅਤੇ ਜੋ ਇੱਕ ਪਰੰਪਰਾ ਦੇ ਪਰਵਾਹ ਵਿੱਚ ਜਿੰਦਾ ਰਹਿੰਦਾ ਹੈ।ਹਰ ਕੌਮ ਦੇ ਸਮਕਾਲੀ ਸਾਹਿਤ ਜਾਂ ਭਾਸ਼ਾ ਦਾ ਨਿਰਣਾ ੳੁਸ ਦੀਅਾਂ ਇਤਿਹਾਸਕ ਪਰਸਥਿਤੀਆਂ ਅਧੀਨ ਆਉਂਦੇ ਸਮਾਜਿਕ ਤਾਣੇ-ਬਾਣੇ ਨੇ ਤਹਿ ਕਰਨਾ ਹੁੰਦਾ ਹੈ। ਸਮਕਾਲੀਨ ਸਾਹਿਤ ਦੇ ਸਮੇਂ ਅਤੇ ਸਥਾਨ ਦੀ ਪੁਜੀਸ਼ਨ ਮੁਤਾਬਿਕ ਲੋਕ ਸਾਹਿਤ ਵੀ ਆਪ ਹੁਦਰਾ ਰੂਪ ਵਟਾਉਂਦਾ ਰਿਹਾ ਹੈ। ਭਾਵੇਂ ਕਿ ਲੋਕ ਸਾਹਿਤ ਦਾ ਨਵਾਂ ਰੂਪ ਹੋਂਦ ਵਿਚ ਆ ਜਾਵੇ,ਪਰ ਇਤਿਹਾਸਕ ਸਮੇਂ ਵਿਚ ਇਸਦੀ ਆਪਣੀ ਸਥਿਤੀ ਅਤੇ ਲੋੜ ਮੁਤਾਬਿਕ ਸਾਰਥਕਤਾ ਹੁੰਦੀ ਹੈ। "ੲੇਸੇ ਲਈ ਇਹ ਅਤੀ ਪੁਰਾਣਾ ਹੁੰਦਾ ਹੋਇਆਂ ਵੀ ਨਿਤ-ਨਵਾਂ ਬਣਿਆ ਰਹਿੰਦਾ ਹੈ।" "ਲੋਕ ਸਾਹਿਤ" ਵਰਗੇ ਸੰਕਲਪ ਨੂੰ ਸਮਝਣ ਤੋਂ ਪਹਿਲਾਂ "ਲੋਕ" ਦੇ ਅਰਥਾਂ ਨੂੰ ਸਮਝਣਾ ਜਰੂਰੀ ਪਰਤੀਤ ਹੁੰਦਾ ਹੈ ਲੋਕ ਅਲੱਗ ਅਲੱਗ ਅਰਥਾਂ ਵਿਚ ਵਰਤਿਆ ਜਾਣ ਵਾਲਾ ਸੰਕਲਪ ਹੈ ਲੋਕ ਲਈ ਅਸੀ people, public, masses ਆਦਿ ਸ਼ਬਦਾਂ ਦੀ ਵਰਤੋਂ ਕਰਦੇ ਹਾਂ.
ਲੈਰੀ ਜੋ ਬਰਡ (ਜਨਮ 7 ਦਸੰਬਰ, 1956) ਇਕ ਅਮਰੀਕੀ ਪੇਸ਼ੇਵਰ ਬਾਸਕਟਬਾਲ ਦੇ ਕਾਰਜਕਾਰੀ, ਸਾਬਕਾ ਕੋਚ ਅਤੇ ਸਾਬਕਾ ਖਿਡਾਰੀ ਹਨ, ਜੋ ਨੈਸ਼ਨਲ ਬਾਸਕਟਬਾਲ ਐਸੋਸੀਏਸ਼ਨ (ਐਨ.ਬੀ.ਏ.) ਵਿਚ ਇੰਡੀਆਨਾ ਪੈਕਰਜ਼ ਦੇ ਪ੍ਰਧਾਨ ਸਨ। ਬੋਸਟਨ ਸੇਲਟਿਕਸ ਲਈ ਖਿਡਾਰੀ ਦੇ ਰੂਪ ਵਿੱਚ ਸੇਵਾਮੁਕਤ ਹੋਣ ਤੋਂ ਬਾਅਦ ਉਹ ਇੰਡੀਆਨਾ ਪੈਕਰਜ਼ ਦੀ ਸੰਸਥਾ ਵਿੱਚ ਮੁੱਖ ਆਧਾਰੀ ਭੂਮਿਕਾ ਤੇ ਸਨ ਪਰ 2017 ਈਸਟਰਨ ਕਾਨਫਰੰਸ ਪਲੇਆਫ ਦੇ ਪਹਿਲੇ ਗੇੜ ਤੋਂ ਬਾਅਦ ਉਹ ਪ੍ਰਧਾਨ ਦੀ ਸਥਿਤੀ ਤੋਂ ਥੱਲੇ ਆ ਗਿਆ ਉਸਨੂੰ ਸਭ ਤੋਂ ਵੱਡੇ ਬਾਸਕਟਬਾਲ ਖਿਡਾਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।1978 ਵਿਚ ਬਰਡ ਨੇ 13 ਦਿਨਾਂ ਲਈ ਛੋਟੇ ਫਾਰਵਰਡ ਅਤੇ ਪਾਵਰ ਫਾਰਵਰਡ 'ਤੇ ਖੇਡ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਸੈਂਟਰ ਰੌਬਰਟ ਪੈਰੀਸ਼ ਅਤੇ ਪਾਵਰ ਫਾਰਵਰਡ ਕੇਵਿਨ ਮੈਕਹਾਲੇ ਨੂੰ ਸ਼ਾਮਲ ਕੀਤਾ ਗਿਆ। ਉਸਨੇ ਐਨਬੀਏ ਦੇ ਸਭ ਤੋਂ ਵੱਧ ਸ਼ਾਨਦਾਰ ਫਰੰਟਰਾਂ ਦੀ ਅਗਵਾਈ ਕੀਤੀ। ਬਰਡ 12 ਵਾਰ ਐਨਬੀਏ ਆਲ-ਸਟਾਰ ਬਣਿਆ ਅਤੇ ਉਸਨੂੰ ਲੀਗ ਦੇ ਸਭ ਤੋਂ ਕੀਮਤੀ ਖਿਡਾਰੀ (ਐਮਵੀਪੀ)ਲਗਾਤਾਰ ਤਿੰਨ ਵਾਰ (1984-1986) ਦਾ ਦਰਜਾ ਦਿੱਤਾ ਗਿਆ। ਉਸਨੇ ਬੋਸਟਨ ਲਈ ਆਪਣਾ ਸਾਰਾ ਪੇਸ਼ੇਵਰ ਕੈਰੀਅਰ ਖੇਡਿਆ ਜਿਸ ਵਿੱਚ ਉਸਨੇ ਤਿੰਨ ਐਨ.ਬੀ.ਏ. ਅਤੇ ਦੋ ਐਨ.ਬੀ.ਐੱਫ.
ਜਾਰਜ ਗਲੇਨ ਜੋਨਸ (12 ਸਤੰਬਰ, 1931 - ਅਪ੍ਰੈਲ 26, 2013) ੲਿੱਕ ਅਮਰੀਕੀ ਸੰਗੀਤਕਾਰ, ਗਾਇਕ ਅਤੇ ਗੀਤਕਾਰ ਸੀ। ਉਸਨੇ ਹਿੱਟ ਰਿਕਾਰਡਾਂ ਦੀ ਆਪਣੀ ਲੰਮੀ ਸੂਚੀ ਲਈ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਕੀਤੀ, ਜਿਸ ਵਿੱਚ ਉਸ ਦਾ ਸਭ ਤੋਂ ਮਸ਼ਹੂਰ ਗੀਤ ਹੀ ਸਟਾਪਡ ਲਵਿੰਗ ਹਰ ਟੂਡੇ ਵੀ ਸ਼ਾਮਲ ਹੈ। ਆਪਣੇ ਜੀਵਨ ਦੇ ਆਖ਼ਰੀ 20 ਸਾਲਾਂ ਤੱਕ, ਜੋਨਜਸ ਨੂੰ ਅਕਸਰ ੲਿੱਕ ਮਹਾਨ ਦੇਸ਼ ਗਾਇਕ ਦੇ ਤੌਰ 'ਤੇ ਜਾਣਿਆ ਜਾਂਦਾ ਸੀ। ਟੈਕਸਾਸ ਵਿੱਚ ਜਨਮੇ, ਜੋਨਸ ਨੇ ਸੱਤ ਸਾਲ ਦੀ ਉਮਰ ਵਿੱਚ ਪਹਿਲੀ ਵਾਰ ਕੰਟਰੀ ਮਿੳੂਜ਼ਿਕ ਸੁਣਿਆ ਅਤੇ ਨੌਂ ਸਾਲ ਦੀ ਉਮਰ ਵਿੱਚ ਉਸ ਨੂੰ ਗਿਟਾਰ ਦਿੱਤਾ ਗਿਆ ਸੀ। ਉਸ ਨੇ 1950 ਵਿੱਚ ਆਪਣੀ ਪਹਿਲੀ ਪਤਨੀ, ਡੋਰਥੀ ਬੋਵਨਵਿਲਨ ਨਾਲ ਵਿਆਹ ਕੀਤਾ ਅਤੇ 1951 ਵਿੱਚ ਤਲਾਕ ਹੋ ਗਿਆ। ਉਹ ਸੰਯੁਕਤ ਰਾਜ ਮਰੀਨ ਕਾਪਜ਼ ਵਿੱਚ ਨੌਕਰੀ ਕਰਦਾ ਸੀ ਅਤੇ 1953 ਵਿੱਚ ਸੇਵਾ ਮੁਕਤ ਹੋ ਗਿਆ ਸੀ। ਉਹ ਆਪਣੀ ਪੂਰੀ ਸੇਵਾ ਲਈ ਸਾਨ ਜ਼ੋਸ, ਕੈਲੀਫੋਰਨੀਆ ਵਿੱਚ ਤੈਨਾਤ ਰਿਹਾ। ਉਸਨੇ 1954 ਵਿੱਚ ਸ਼ੈਰਲੇ ਐਨ ਕੋਰਲੀ ਨਾਲ ਵਿਆਹ ਕੀਤਾ ਸੀ ਅਤੇ 1968 ਵਿੱਚ ਤਲਾਕ ਹੋ ਗਿਅਾ। ਉਸ ਨੇ ਇਕ ਸਾਲ ਬਾਅਦ ਗਾਇਕ ਟਾਮੀ ਵਾਇਨੇਟ ਨਾਲ ਵਿਆਹ ਕੀਤਾ ਸੀ ਅਤੇ 1975 ਵਿੱਚ ੳੁਹਨਾਂ ਦਾ ਤਲਾਕ ਹੋ ਗਿਅਾ। ਜੋਨਸ ਨੇ ਆਪਣੀ ਚੌਥੀ ਪਤਨੀ, ਨੈਂਸੀ ਸੇਪੁਲਵਾਡੋ, ਨਾਲ 1983 ਵਿੱਚ ਵਿਆਹ ਕਰਵਾ ਲਿਆ। ਜੋਨਸ ਨੇ ਜੇ. ਪੀ.
ਪੰਚਾਇਤ ਨੂੰ ਭਾਰਤ ਦੇ ਪਿੰਡਾਂ ਲਈ ਮੁੱਢਲੀ ਸਰਕਾਰ ਮੰਨਿਆ ਜਾਂਦਾ ਹੈ। ਦੇਸ਼ ਆਜ਼ਾਦ ਹੋਣ ਵੇਲੇ ਪੰਚਾਇਤਾਂ ਦੀ ਮਿਆਦ ਸਮਾਂਬੱਧ ਨਹੀਂ ਸੀ। ਪੰਚਾਇਤੀ ਚੋਣਾਂ ਕਦੀ ਪੰਜ ਸਾਲ, ਕਦੀ ਸੱਤ ਸਾਲ ਅਤੇ ਕਦੀ ਦਸ ਸਾਲ ਬਾਅਦ ਹੁੰਦੀਆਂ ਸਨ। ਅਨੁਸੂਚਿਤ ਜਾਤੀਆਂ ਅਤੇ ਔਰਤਾਂ ਲਈ ਸਰਪੰਚੀ ਦੀਆਂ ਅਸਾਮੀਆਂ ਰਾਖਵੀਆਂ ਨਹੀਂ ਸਨ। ਪੰਚਾਇਤੀ ਚੋਣਾਂ ਦਾ ਕੰਮ ਅਤੇ ਨਿਗਰਾਨੀ ਚੋਣ ਕਮਿਸ਼ਨ ਦੀ ਬਜਾਏ ਰਾਜ ਸਰਕਾਰਾਂ ਦੇ ਰਹਿਮੋ-ਕਰਮ ’ਤੇ ਸੀ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਕਬੀਰ (ਹਿੰਦੀ: कबीर) (1440–1518) ਭਾਰਤ ਦੇ ਇੱਕ ਸੰਤ ਕਵੀ ਸਨ। ਆਪਦੀਆਂ ਲਿਖਤਾਂ ਨੇ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ। ਕਬੀਰ ਅਰਬੀ ਸ਼ਬਦ ਅਲ-ਕਬੀਰ ਤੋਂ ਆਇਆ ਹੈ ਜਿਸ ਦਾ ਅਰਥ ਮਹਾਨ ਹੈ। ਕਬੀਰ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਨੂੰ ਆਪਣਾ ਬਾਨੀ ਮੰਨਦੇ ਹਨ। ਇਹ ਸੰਤ ਮਤ ਪੰਥਾਂ ਵਿਚੋਂ ਇੱਕ ਹੈ ਅਤੇ ਇਸ ਦੇ ਅਨੁਆਈ ਉਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਗੋਰਡਨ ਹਵੇ ਓਸੀ (31 ਮਾਰਚ, 1 9 28 - ਜੂਨ 10, 2016) ਇਕ ਕੈਨੇਡੀਅਨ ਪੇਸ਼ੇਵਰ ਆਈਸ ਹਾਕੀ ਖਿਡਾਰੀ ਸੀ। 1946 ਤੋਂ 1980 ਤੱਕ, ਉਸਨੇ ਨੈਸ਼ਨਲ ਹਾਕੀ ਲੀਗ (ਐਨਐਚਐਲ) ਵਿੱਚ ਛੱਬੀ ਸੀਜਨ ਅਤੇ ਵਿਸ਼ਵ ਹਾਕੀ ਐਸੋਸੀਏਸ਼ਨ (WHA) ਵਿੱਚ ਛੇ ਸੀਜ਼ਨ ਖੇਡੇ। "ਮਿਸਟਰ ਹਾਕੀ" ਦੇ ਉਪਨਾਮ ਨਾਲ ਜਾਣੇ ਜਾਂਦੇ ਹਵੇ ਨੂੰ ਸਭ ਤੋਂ ਵਧੀਆ ਆਈਸ ਹਾਕੀ ਖਿਡਾਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। 23 ਵਾਰ ਐਨਐਚਐਲ ਆਲ-ਸਟਾਰ ਬਣੇ ਗੋਰਡੀ ਨੇ ਕਈ ਕਿਸਮ ਦੇ ਰਿਕਾਰਡ ਬਣਾਏ, ਜਦੋਂ ਤੱਕ ਉਹ 1980 ਵਿੱਚ ਵੇਅਨ ਗ੍ਰੇਟਜ਼ਕੀ ਦੁਆਰਾ ਤੋੜਿਆ ਨਹੀਂ ਗਿਆ ਸੀ, ਜੋ ਕਿ ਖੁਦ ਹਾਵ ਦੇ ਵਿਰਾਸਤ ਦਾ ਇੱਕ ਮੁੱਖ ਚੈਂਪੀਅਨ ਹੈ। ਉਸਨੇ ਜ਼ਿਆਦਾਤਰ ਖੇਡੇ ਗਏ ਸੀਜ਼ਨਾਂ ਲਈ ਐੱਨ ਐੱਚ ਐੱਲ ਰਿਕਾਰਡ ਪ੍ਰਾਪਤ ਕੀਤੇ। 2017 ਵਿੱਚ, ਹੋਵੀ ਨੂੰ "100 ਸਭ ਤੋਂ ਮਹਾਨ ਐਨਐਚਐਲ ਖਿਡਾਰੀਆਂ" ਵਿੱਚੋਂ ਇੱਕ ਦਾ ਨਾਮ ਦਿੱਤਾ ਗਿਆ ਸੀ।ਹਵੇ ਨੂੰ ਰੈੱਡ ਵਿੰਗ ਦੁਆਰਾ ਨਿਯੁਕਤ ਕੀਤਾ ਗਿਆ ਅਤੇ 1946 ਵਿੱਚ ਆਪਣੇ ਐਨਐਚਐਲ ਦੀ ਸ਼ੁਰੂਆਤ ਕੀਤੀ। 1950-51 ਤੋਂ ਲੈ ਕੇ 1953-54 ਤਕ ਹਰ ਸਾਲ ਸਕੋਰ ਬਣਾਉਣ ਲਈ ਲੀਗ ਦੀ ਅਗਵਾਈ ਕਰਨ ਲਈ ਉਸ ਨੇ ਆਰਟ ਰੌਸ ਟ੍ਰੌਫੀ ਜਿੱਤੀ, ਫਿਰ 1956-57 ਅਤੇ 1962-63 ਵਿੱਚ ਛੇ ਵਾਰ ਟਰਾਫੀ ਜਿੱਤੀ। ਉਸਨੇ ਗੋਲ ਵਿੱਚ ਲੀਗ ਦੀ ਅਗਵਾਈ ਚਾਰ ਵਾਰ ਕੀਤੀ ਸੀ ਉਹ ਲਗਾਤਾਰ 21 ਸਾਲਾਂ ਦੇ ਲੀਗ ਸਕੋਰਿੰਗ ਵਿੱਚ ਚੋਟੀ ਦੇ ਦਸਾਂ ਵਿੱਚ ਸ਼ਾਮਲ ਹੋਇਆ ਅਤੇ 1953 ਵਿੱਚ ਇੱਕ ਸੀਜਨ (95) ਵਿੱਚ ਅੰਕ ਲੈਣ ਲਈ ਲੀਗ ਰਿਕਾਰਡ ਕਾਇਮ ਕੀਤਾ,ਉਹ ਰਿਕਾਰਡ ਜੋ ਛੇ ਸਾਲਾਂ ਬਾਅਦ ਤੋੜਿਆ ਗਿਆ ਸੀ। ਉਹ ਚਾਰ ਵਾਰ ਲਾਲ ਵਿੰਗਾਂ ਨਾਲ ਸਟੈਨਲੇ ਕੱਪ ਜਿੱਤਿਆ ਅਤੇ ਛੇ ਹਾਟ ਟ੍ਰਾਫੀਆਂ ਨੂੰ ਲੀਗ ਦੇ ਸਭ ਤੋਂ ਕੀਮਤੀ ਖਿਡਾਰੀ ਵਜੋਂ ਜਿੱਤਿਆ।
ਨਿਊਯਾਰਕ ਦਾ ਮੈਟਰੋਪੋਲੀਟਨ ਮਿਊਜ਼ੀਅਮ ਆਫ਼ ਆਰਟ, ਆਮ ਨਾਂ "ਦ ਮੇਟ" (the Met) ਸੰਯੁਕਤ ਰਾਜ ਅਮਰੀਕਾ ਵਿੱਚ ਸਭ ਤੋਂ ਵੱਡਾ ਕਲਾ ਮਿਊਜ਼ੀਅਮ ਹੈ। ਸਾਲ 2016 ਵਿੱਚ 7.06 ਮਿਲੀਅਨ ਸੈਲਾਨੀਆਂ ਨਾਲ, ਇਹ ਦੁਨੀਆ ਦਾ ਤੀਜਾ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਕਲਾ ਮਿਊਜ਼ੀਅਮ ਸੀ ਅਤੇ ਕਿਸੇ ਵੀ ਕਿਸਮ ਦਾ ਪੰਜਵਾਂ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਅਜਾਇਬਘਰ ਹੈ। ਇਸਦੀ ਸਥਾਈ ਕਲੈਕਸ਼ਨ ਵਿੱਚ 20 ਲੱਖ ਤੋਂ ਵੱਧ ਕਿਰਤਾਂ ਸ਼ਾਮਲ ਹਨ, ਜੋ ਸਤਾਰਾਂ ਕਿਊਰੇਟੋਰੀਅਲ ਵਿਭਾਗਾਂ ਵਿੱਚ ਵੰਡਿਆ ਗਿਆ ਹੈ। ਮੈਨਹੈਟਨ ਮਿਊਜ਼ੀਅਮ ਮੀਲ ਦੇ ਨਾਲ ਸੈਂਟਰਲ ਪਾਰਕ ਦੇ ਪੂਰਬੀ ਕਿਨਾਰੇ ਉੱਤੇ ਮੁੱਖ ਇਮਾਰਤ ਦੁਨੀਆਂ ਦੀ ਸਭ ਤੋਂ ਵੱਡੀ ਆਰਟ ਗੈਲਰੀਆਂ ਵਿੱਚੋਂ ਇੱਕ ਹੈ। ਉੱਤਰੀ ਮੈਨਹੈਟਨ ਵਿੱਚ ਇੱਕ ਦੂਜਾ ਸਥਾਨ ਹੈ ਜਿੱਥੇ ਮੱਧ ਯੁੱਗ ਦੀ ਕਲਾ, ਆਰਕੀਟੈਕਚਰ ਅਤੇ ਕਲਾਕਾਰੀ ਦਾ ਇੱਕ ਵਿਸ਼ਾਲ ਸੰਗ੍ਰਹਿ ਸ਼ਾਮਲ ਹੈ। 18 ਮਾਰਚ 2016 ਨੂੰ ਮਿਊਜ਼ਿਅਮ ਨੇ ਮੈਟਰਿਸਨ ਐਵਨਿਊ ਦੇ ਉੱਤਰੀ ਪੂਰਬੀ ਹਿੱਸੇ ਵਿੱਚ ਮੇਟ ਬਰੇਅਰ ਮਿਊਜ਼ੀਅਮ ਖੋਲ੍ਹਿਆ; ਇਹ ਮਿਊਜ਼ੀਅਮ ਦੇ ਆਧੁਨਿਕ ਅਤੇ ਸਮਕਾਲੀ ਕਲਾ ਪ੍ਰੋਗਰਾਮ ਨੂੰ ਵਧਾਉਂਦਾ ਹੈ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।