ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਨੂੰ ਮਨਾਉਣ ਦੀ ਸ਼ੁਰੂਆਤ 1 ਮਈ 1886 ਤੋਂ ਮੰਨੀ ਜਾਂਦੀ ਹੈ ਜਦੋਂ ਅਮਰੀਕਾ ਦੀਆਂ ਮਜ਼ਦੂਰ ਯੂਨੀਅਨਾਂ ਨੇ ਕੰਮ ਦਾ ਸਮਾਂ 8 ਘੰਟੇ ਤੋਂ ਵੱਧ ਨਾ ਰੱਖੇ ਜਾਣ ਲਈ ਹੜਤਾਲ ਕੀਤੀ ਸੀ। ਇਸ ਹੜਤਾਲ ਦੌਰਾਨ ਸ਼ਿਕਾਗੋ ਦੀ ਹੇਅ ਮਾਰਕੀਟ ਵਿੱਚ ਬੰਬ ਧਮਾਕਾ ਹੋਇਆ ਸੀ। ਇਹ ਬੰਬ ਕਿਸ ਨੇ ਸੁੱਟਿਆ ਕੋਈ ਪਤਾ ਨਹੀਂ। ਇਸ ਦੇ ਸਿੱਟੇ ਵਜੋਂ ਪੁਲੀਸ ਨੇ ਮਜਦੂਰਾਂ ਉੱਤੇ ਗੋਲੀ ਚਲਾ ਦਿੱਤੀ ਅਤੇ ਸੱਤ ਮਜਦੂਰ ਮਾਰ ਦਿੱਤੇ। "ਭਰੋਸੇਯੋਗ ਗਵਾਹਾਂ ਨੇ ਤਸਦੀਕ ਕੀਤੀ ਕਿ ਪਿਸਟਲਾਂ ਦੀਆਂ ਸਾਰੀਆਂ ਫਲੈਸ਼ਾਂ ਗਲੀ ਦੇ ਕੇਂਦਰ ਵਲੋਂ ਆਈਆਂ ਜਿਥੇ ਪੁਲਿਸ ਖੜੀ ਸੀ, ਅਤੇ ਭੀੜ ਵਲੋਂ ਇੱਕ ਵੀ ਫ੍ਲੈਸ਼ ਨਹੀਂ ਆਈ। ਇਸ ਤੋਂ ਵੀ ਅਗਲੀ ਗੱਲ, ਮੁਢਲੀਆਂ ਅਖਬਾਰੀ ਰਿਪੋਰਟਾਂ ਵਿੱਚ ਭੀੜ ਵਲੋਂ ਗੋਲੀਬਾਰੀ ਦਾ ਕੋਈ ਜ਼ਿਕਰ ਨਹੀਂ। ਮੌਕੇ ਤੇ ਇੱਕ ਟੈਲੀਗ੍ਰਾਫ ਖੰਭਾ ਗੋਲੀਆਂ ਨਾਲ ਹੋਈਆਂ ਮੋਰੀਆਂ ਨਾਲ ਪੁਰ ਹੋਇਆ ਸੀ, ਜੋ ਸਾਰੀਆਂ ਦੀਆਂ ਸਾਰੀਆਂ ਪੁਲਿਸ ਵਾਲੇ ਪਾਸੇ ਤੋਂ ਆਈਆਂ ਸਨ।" ਭਾਵੇਂ ਇਨ੍ਹਾਂ ਘਟਨਾਵਾਂ ਦਾ ਅਮਰੀਕਾ ਉੱਤੇ ਇਕਦਮ ਕੋਈ ਵੱਡਾ ਪ੍ਰਭਾਵ ਨਹੀਂ ਪਿਆ ਸੀ ਪਰ ਕੁਝ ਸਮੇਂ ਬਾਅਦ ਅਮਰੀਕਾ ਵਿੱਚ 8 ਘੰਟੇ ਕੰਮ ਕਰਨ ਦਾ ਸਮਾਂ ਨਿਸ਼ਚਿਤ ਕਰ ਦਿੱਤਾ ਗਿਆ ਸੀ। ਮੌਜੂਦਾ ਸਮੇਂ ਭਾਰਤ ਅਤੇ ਹੋਰ ਮੁਲਕਾਂ ਵਿੱਚ ਮਜ਼ਦੂਰਾਂ ਦੇ 8 ਘੰਟੇ ਕੰਮ ਕਰਨ ਸੰਬੰਧੀ ਕਾਨੂੰਨ ਲਾਗੂ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਮੈਟਾਬੋਲਿਜ਼ਮ (metabolism) ਤੋਂ ਮੁਰਾਦ ਤਮਾਮ ਪ੍ਰਾਣੀਆਂ ਦੇ ਸਰੀਰ ਵਿੱਚ ਹੋਣ ਵਾਲੀਆਂ ਮੁਖ਼ਤਲਿਫ਼ ਰਸਾਇਣਕ ਪ੍ਰਕਿਰਿਆਵਾਂ ਦੇ ਸਮੂਹ ਨੂੰ ਕਹਿੰਦੇ ਹਨ ਜੋ ਮਿਲ ਕੇ ਜੀਵਨ ਦੀ ਬੁਨਿਆਦ ਬਣਦੀਆਂ ਹਨ। ਰਸਾਇਣਕ ਪ੍ਰਕਿਰਿਆਵਾਂ ਦੇ ਸਮੂਹ ਵਿੱਚ ਉਹ ਪ੍ਰਕਿਰਿਆਵਾਂ ਵੀ ਸ਼ਾਮਿਲ ਹਨ ਕਿ ਜੋ ਸਰੀਰ ਵਿੱਚ ਉਸਾਰੀ ਦੀਆਂ ਰਸਾਇਣਕ ਪ੍ਰਕਿਰਿਆਵਾਂ ਦੌਰਾਨ ਮੌਜੂਦ ਹੁੰਦੀਆਂ ਹਨ ਅਤੇ ਉਹ ਪ੍ਰਕਿਰਿਆਵਾਂ ਭੀ ਸ਼ਾਮਿਲ ਹਨ ਜੋ ਅਨੇਕ ਰਸਾਇਣਕ ਕੰਪਾਉਂਡਾਂ ਦੀ ਤੋੜ ਫੋੜ ਦੇ ਜ਼ਰੀਏ ਊਰਜਾ ਪੈਦਾ ਕਰਨ ਦੌਰਾਨ ਮੌਜੂਦ ਹੁੰਦੀਆਂ ਹਨ। ਇਹ ਪ੍ਰਕਿਰਿਆਵਾਂ ਜੀਵਾਂ ਨੂੰ ਵਧਣ ਅਤੇ ਪ੍ਰਜਨਨ ਕਰਣ, ਆਪਣੀ ਹੋਂਦ ਨੂੰ ਬਣਾਈਰੱਖਣ ਅਤੇ ਆਪਣੇ ਚੌਗਿਰਦੇ ਪ੍ਰਤੀ ਜਾਗਰੁਕ ਰਹਿਣ ਵਿੱਚ ਮਦਦ ਕਰਦੀਆਂ ਹਨ। ਆਮ ਤੌਰ ਤੇ ਇਨ੍ਹਾਂ ਨੂੰ ਦੋ ਕਿਸਮਾਂ ਵਿੱਚ ਵੰਡਿਆ ਜਾਂਦਾ ਹੈ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਗੁਰਦੁਆਰਾ, ਗੁਰੂਦੁਆਰਾ ਜਾਂ ਗੁਰੂਦਵਾਰਾ ਸਿੱਖਾਂ ਦੇ ਧਾਰਮਿਕ ਅਸਥਾਨ ਨੂੰ ਆਖਦੇ ਹਨ। ਗੁਰੂ ਨਾਨਕ ਦੇਵ ਜੀ ਦੀ ਧਰਮ-ਸਾਧਨਾ ਨਾਲ ਸਬੰਧਤ ਜਿਸ ਵੀ ਧਰਮ-ਧਾਮ ਜਾਂ ਸਰਬ-ਸਾਂਝੇ ਸਥਾਨ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹੁੰਦਾ ਹੋਵੇ, ਉਸ ਨੂੰ ‘ਸਿੱਖ ਸ਼ਬਦਾਵਲੀ’ ਵਿੱਚ ‘ਗੁਰਦੁਆਰਾ’ ਕਿਹਾ ਜਾਂਦਾ ਹੈ। ਇਸ ਦਾ ਸ਼ਾਬਦਿਕ ਅਰਥ ਹੈ: ਗੁਰੂ ਦਾ ਘਰ। ਪੰਜਾਬੀ ’ਚ ਗੁਰਦੁਆਰਾ ਦੇ ਅੱਖਰੀ ਅਰਥ ਹਨ ਗੁਰੂ ਦਾ ਦੁਆਰਾ (ਦਰਵਾਜ਼ਾ ਜਾਂ ਬੂਹਾ)। ਹਰ ਗੁਰਦੁਆਰੇ ਵਿੱਚ ਇੱਕ ਉੱਚਾ ਕੇਸਰੀ ਸਿੱਖ ਪਰਚਮ ਜ਼ਰੂਰ ਲੱਗਾ ਹੁੰਦਾ ਹੈ ਜਿਸ ਨੂੰ ਨਿਸ਼ਾਨ ਸਾਹਿਬ ਆਖਦੇ ਹਨ। ਜਿੰਨ੍ਹਾ ਸਥਾਨਾਂ ਉੱਤੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਯਾਤਰਾ ਕੀਤੀ ਉਥੇ ਮੌਜੂਦ ਗੁਰਦੁਆਰਿਆਂ ਵਿੱਚ ਦੋ ਨਿਸ਼ਾਨ ਸਾਹਿਬ ਵੀ ਲੱਗੇ ਹੁੰਦੇ ਹਨ ਜੋ ਕਿ ਮੀਰੀ ਅਤੇ ਪੀਰੀ ਦੀ ਨਿਸ਼ਾਨੀ ਹਨ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 28,867 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਜਿਓਵਾਨੀ ਪਰਲੁਈਜੀ ਦਾ ਪਾਲਿਸਤਰੀਨਾ (ਅੰ.1525 – 2 ਫਰਵਰੀ 1594) ਇਤਾਲਵੀ ਪੁਨਰ-ਜਾਗਰਣ ਦਾ ਇੱਕ ਸੰਗੀਤਕਾਰ ਸੀ ਜੋ ਆਪਣੇ ਧਾਰਮਿਕ ਸੰਗੀਤ ਲਈ ਮਸ਼ਹੂਰ ਸੀ। ਇਹ 16ਵੀਂ ਸਦੀ ਵਿੱਚ ਸੰਗੀਤਕਾਰੀ ਦੇ ਰੋਮਨ ਸਕੂਲ ਦਾ ਪ੍ਰਤੀਨਿੱਧ ਮੰਨਿਆ ਜਾਂਦਾ ਹੈ। ਇਸਨੇ ਗਿਰਜਾ ਸੰਗੀਤ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਅਤੇ ਇਸਦੇ ਕੰਮ ਦੇ ਸਿੱਟੇ ਵਜੋਂ ਹੀ ਪੁਨਰਜਾਗਰਣ ਪੌਲੀਫੋਨੀ ਦੀ ਹੋਂਦ ਮੰਨੀ ਜਾਂਦੀ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਥਾਪਨਾ 1969 ਵਿੱਚ ਵਿਧਾਨਕ ਐਕਟ ਦੇ ਅਧਾਰ ਤੇ ਪੰਜਾਬ ਸਰਕਾਰ ਨੇ ਕੀਤੀ ਜੋ ਪੰਜਾਬ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਨੂੰ ਮਾਨਤਾ ਦੇਣਾ, ਪਾਠਕਮ ਅਤੇ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਂ ਨੂੰ ਸੰਚਾਲਿਤ ਕਰਨ ਵਾਲੀ ਸੰਸਥਾ ਹੈ। ਇਹ ਬੋਰਡ ਅਧਿਆਪਕਾ ਦੀ ਟ੍ਰੇਨਿੰਗ, ਵਜੀਫਾ ਅਤੇ ਕਿਤਾਬਾ ਦੀ ਛਪਾਈ ਵੀ ਕਰਦਾ ਹੈ। ਇਸ ਦਾ ਮੁੱਖ ਦਫਤਰ ਐਸ. ਏ. ਐਸ.
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ.
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 22 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਜਿਓਵਾਨੀ ਬੇਲੀਨੀ (ਅੰ.1430 – 26 ਨਵੰਬਰ 1516) ਪੁਨਰ-ਜਾਗਰਣ ਕਾਲ ਦਾ ਇੱਕ ਇਤਾਲਵੀ ਚਿੱਤਰਕਾਰ ਸੀ। ਇਸਦਾ ਪਿਤਾ ਜਾਕੋਪੋ ਬੇਲੀਨੀ ਅਤੇ ਭਾਈ ਜੇਨਤੀਲੇ ਬੇਲੀਨੀ ਦੋਵੇਂ ਹੀ ਚਿੱਤਰਕਾਰ ਸਨ। ਉਸ ਸਮੇਂ ਵਿੱਚ ਇਸਦਾ ਭਾਈ ਜੇਨਤੀਲੇ ਇਸ ਨਾਲੋਂ ਜ਼ਿਆਦਾ ਮਸ਼ਹੂਰ ਸੀ ਅਤੇ ਅੱਜ ਇਸਦੇ ਉਲਟ ਹੈ। ਇਸਦਾ ਜੀਜਾ ਆਂਦਰਿਆ ਮਾਂਤੇਗਨਾ ਵੀ ਇੱਕ ਚਿੱਤਰਕਾਰ ਸੀ। ਇਹ ਮੰਨਿਆ ਜਾਂਦਾ ਹੈ ਕਿ ਇਸਨੇ ਵੇਨੇਸ਼ੀਅਨ ਚਿੱਤਰਕਾਰੀ ਵਿੱਚ ਕ੍ਰਾਂਤੀ ਲੈ ਕੇ ਆਉਂਦੀ ਅਤੇ ਇਸਨੂੰ ਹੋਰ ਰੰਗੀਨ ਅਤੇ ਇੰਦ੍ਰਿਆਈ ਬਣਾਇਆ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਗੁਰੂ ਅਰਜਨ ਦੇਵ ਰਚਨਾ ਕਲਾ ਪ੍ਰਬੰਧ ਤੇ ਵਿਚਾਰਧਾਰਾ
ਗੁਰੂ ਅਰਜਨ ਦੇਵ ਜੀ ਦੀ ਰਚਨਾ, ਕਲਾ ਪ੍ਰਬੰਧ ਤੇ ਵਿਚਾਰਧਾਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ।ਆਪ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਜੀ ਤੇ ਬੀਬੀ ਭਾਨੀ ਦੇ ਘਰ 15 ਅਪ੍ਰੈਲ 1563 ਈ. ਵਿੱਚ ਗੋਇੰਦਵਾਲ ਵਿਖੇ ਹੋਇਆ।ਤੀਜੇ ਗੁਰੂ ਅਮਰਦਾਸ ਜੀ ਗੁਰੂ ਅਰਜਨ ਦੇਵ ਜੀ ਦੇ ਨਾਨਾ ਜੀ ਸਨ।ਆਪ ਜੀ ਦੀ ਪਤਨੀ ਦਾ ਨਾਂ ਗੰਗਾ ਜੀ ਸੀ ਤੇ ਇਹ ਪਿੰਡ ਮਿਓ ਜਿਲ੍ਹਾ ਜਲੰਧਰ ਦੇ ਵਾਸੀ ਸਨ। ਉਹਨਾਂ ਦੇ ਇੱਕ ਹੀ ਪੁਤਰ ਹਰਿਗੋਬਿੰਦ ਜੀ ਸਨ ਜੋ ਛੇਵੇਂ ਗੁਰੂ ਹੋਏ।ਗੁਰੂ ਜੀ ਦਾ ਆਪਣੇ ਜੀਵਨ ਕਾਲ ਵਿੱਚ ਕੀਤੇ ਕਾਰਜਾਂ ਵਿਚੋਂ ਸਭ ਤੋਂ ਮਹੱਤਵਪੂਰਨ ਕਾਰਜ ਆਦਿ ਗ੍ਰੰਥ ਦੀ ਸੰਪਾਦਨਾ ਹੈ ਜਿਸ ਦੇ ਨਾਲ ਸਿੱਖ ਇਤਿਹਾਸ ਵਿੱਚ ਇੱਕ ਨਵਾਂ ਮੋੜ ਆਇਆ।ਇਸ ਗ੍ਰੰਥ ਦਾ ਸੰਕਲਨ 1604 ਈ. ਵਿੱਚ ਕੀਤਾ ਗਿਆ। ਗੁਰੂ ਅਰਜਨ ਦੇਵ ਜੀ ਨੇ ਇਸ ਵਿੱਚ ਪਹਿਲੇ 4 ਗੁਰੂਆਂ,15 ਭਗਤਾਂ, 11 ਭੱਟਾਂ ਅਤੇ ਗੁਰੂ ਘਰ ਦੇ ਨਿਕਟੀਆਂ ਦੀ ਬਾਣੀ ਨੂੰ ਸ਼ਾਮਿਲ ਕੀਤਾ। ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਵੱਧ ਬਾਣੀ ਗੁਰੂ ਅਰਜਨ ਦੇਵ ਜੀ ਦੀ ਹੈ।ਆਪਣੇ ਵਿਚਾਰਾਂ ਲਈ ਦ੍ਰਿੜਤਾ ਤੇ ਨਿਸਚੇ ਨੂੰ ਪ੍ਰਗਟਾਉਂਦਿਆਂ ਗੁਰੂ ਜੀ ਨੇ, ਸਮੇਂ ਦੀ ਸਰਕਾਰ ਦੀ ਈਨ ਨਾ ਮੰਨ, 1606 ਈ.
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਗਰਮੀ ਦੀ ਰੁੱਤ ਜਾਂ ਹੁਨਾਲ਼ਾ ਸੰਜਮੀ ਰੁੱਤਾਂ 'ਚੋਂ ਸਭ ਤੋਂ ਤੱਤੀ ਰੁੱਤ ਹੁੰਦੀ ਹੈ ਜੋ ਬਸੰਤ ਅਤੇ ਪੱਤਝੜ ਦੀਆਂ ਰੁੱਤਾਂ ਵਿਚਕਾਰ ਆਉਂਦੀ ਹੈ। ਗਰਮੀਆਂ ਦੀ ਆਇਨੰਤ ਵੇਲੇ ਦਿਨ ਸਭ ਤੋਂ ਲੰਮੇ ਅਤੇ ਰਾਤਾਂ ਸਭ ਤੋਂ ਛੋਟੀਆਂ ਹੁੰਦੀਆਂ ਹਨ ਅਤੇ ਦਿਨਾਂ ਦੀ ਲੰਬਾਈ ਆਇਨੰਤ ਤੋਂ ਬਾਅਦ ਘਟਦੀ ਜਾਂਦੀ ਹੈ। ਹੁਨਾਲ਼ੇ ਦੇ ਅਰੰਭ ਦੀ ਮਿਤੀ ਪੌਣ-ਪਾਣੀ, ਰਵਾਇਤ ਅਤੇ ਸੱਭਿਆਚਾਰ ਮੁਤਾਬਕ ਬਦਲਦੀ ਰਹਿੰਦੀ ਹੈ ਪਰ ਜਦੋਂ ਉੱਤਰੀ ਅਰਧਗੋਲ਼ੇ ਵਿੱਚ ਗਰਮੀ ਹੁੰਦੀ ਹੈ ਤਾਂ ਦੱਖਣੀ ਅਰਧਗੋਲ਼ੇ ਵਿੱਚ ਸਿਆਲ ਚੱਲ ਰਿਹਾ ਹੁੰਦਾ ਹੈ।
ਏਫੇਸਸ ਦਾ ਹੇਰਾਕਲਿਟਸ (/ˌhɛrəˈklaɪtəs/; ਯੂਨਾਨੀ: Ἡράκλειτος ὁ Ἐφέσιος Hērákleitos ho Ephésios; ਅੰ. 535 – c. 475 BC) ਇੱਕ ਪੂਰਵ-ਸੁਕਰਾਤ ਯੂਨਾਨੀ ਦਾਰਸ਼ਨਿਕ ਸੀ ਅਤੇ ਉਹ ਏਫੇਸਸ ਸ਼ਹਿਰ ਦਾ ਬਾਸ਼ਿੰਦਾ ਸੀ, ਜਿਹੜਾ ਕਿ ਉਸ ਸਮੇਂ ਫ਼ਾਰਸੀ ਸਾਮਰਾਜ ਦਾ ਹਿੱਸਾ ਸੀ। ਉਸਦੇ ਖ਼ਾਨਦਾਨ ਅਤੇ ਮਾਤਾ-ਪਿਤਾ ਬਾਰੇ ਮੱਤਭੇਦ ਹਨ। ਉਸਦੇ ਮੁੱਢਲੇ ਜੀਵਨ ਅਤੇ ਸਿੱਖਿਆ ਬਾਰੇ ਬਹੁਤ ਘੱਟ ਜਾਣਕਾਰੀ ਮਿਲਦੀ ਹੈ, ਪਰ ਉਸਨੇ ਆਪਣੇ-ਆਪ ਨੂੰ ਖ਼ੁਦ ਹੀ ਪੜ੍ਹਿਆ ਅਤੇ ਗਿਆਨ ਦਾ ਆਗੂ ਦੱਸਦਾ ਸੀ। ਆਪਣੇੇ ਇਕੱਲਪੁਣੇ ਵਾਲੇ ਜੀਵਨ ਤੋਂ, ਅਤੇ ਬਹੁਤ ਗੁੰਝਲਦਾਰ ਅਤੇ ਕਥਿਤ ਤੌਰ ਤੇ ਉਸਦੀ ਵਿਰੋਧਾਭਾਸੀ ਦਰਸ਼ਨ ਦੀ ਪ੍ਰਕਿਤੀ ਅਤੇ ਉਸਦੀ ਮਨੁੱਖਤਾ ਲਈ ਬੇਲੋੜੀ ਅਵਚੇਤਨਾ ਦੇ ਉੱਪਰ ਦਬਾਅ ਦੇ ਕਾਰਨ ਉਸਨੂੰ "ਅਗਿਆਤ" ਅਤੇ "ਰੋਂਦਾ ਹੋਇਆ ਦਾਰਸ਼ਨਿਕ" ਕਿਹਾ ਜਾਂਦਾ ਸੀ। ਉਸਦੀਆਂ ਸਿੱਖਿਆਵਾਂ ਜਿਹੜੀਆਂ ਹੁਣ ਸਾਡੇ ਕੋਲ ਮੌਜੂਦ ਹਨ, ਉਹ ਵਿਵਸਥਿਤ ਲੇਖਾਂ ਦੇ ਬਜਾਏ ਕਹਾਵਤਾਂ ਅਤੇ ਵਿਚਾਰਾਂ ਵਿੱਚ ਹਨ। ਹੇਰਾਕਲਿਟਸ ਆਪਣੇ ਇੱਕ ਸਿਧਾਂਤ ਲਈ ਮਸ਼ਹੂਰ ਹੈ ਜਿਸਦੇ ਅਨੁਸਾਰ ਬਦਲਾਅ ਬ੍ਰਹਿਮੰਡ ਦਾ ਕੇਂਦਰੀ ਤੱਤ ਹੈ। ਉਸਦੀ ਮਸ਼ਹੂਰ ਕਹਾਵਤਾਂ, "ਸਭ ਕੁਝ ਵੇਗ ਹੈ" (All is flux) ਅਤੇ "ਤੁਸੀਂ ਦੋ ਵਾਰ ਇੱਕੋਂ ਨਦੀ ਵਿੱਚ ਨਹੀਂ ਉਤਰ ਸਕਦੇ" (You cannot step twice into the same river), ਅੱਜ ਵੀ ਲੋਕਾਂ ਦੀ ਜ਼ਬਾਨ ਤੇ ਹਨ। ਉਸਦੀ ਇੱਕ ਹੋਰ ਕਹਾਵਤ ਦਾ ਕੁਝ ਮਨੋਵਿਗਿਆਨੀਆਂ ਤੇ ਬਹੁਤ ਪ੍ਰਭਾਵ ਹੈ: "ਤੁਸੀਂ ਮਨ ਦੀਆਂ ਗਹਿਰਾਈਆਂ ਨੂੰ ਨਹੀਂ ਪਾ ਸਕਦੇ, ਭਾਵੇੇਂ ਤੁਸੀਂ ਇਹ ਕਰਨ ਲਈ ਹਰ ਰਾਹ ਉੱਪਰੋਂ ਲੰਘੇ ਹੋਂ, ਇਸੇ ਤਰ੍ਹਾਂ ਹੀ ਇਸਦੇ ਅਰਥ ਦੀ ਗਹਿਰਾਈ ਵੀ ਹੈ।" ਕਈ ਵਾਰ ਉਸਦੇ ਕਹੀ ਗਈ ਗੱਲ ਨੂੰ ਸਮਝਣਾ ਔਖਾ ਹੁੰਦਾ ਹੈ। ਉਹ ਉਲਟ ਚੀਜ਼ਾਂ ਦੇ ਮੇਲ ਵਿੱਚ ਵਿਸ਼ਵਾਸ ਰੱਖਦਾ ਸੀ, ਉਸਦੀ ਇੱਕ ਕਹਾਵਤ ਹੈ, "ਉੱਪਰ ਅਤੇ ਹੇਠਾਂ ਜਾ ਰਿਹਾ ਰਸਤਾ ਇੱਕ ਹੈ ਅਤੇ ਇੱਕੋ ਜਿਹਾ ਹੀ ਹੈ"। ਉਸਦਾ ਇੱਕ ਉਚਾਰਣ ਇਹ ਹੈ, "ਸਾਰੀਆਂ ਚੀਜ਼ਾਂ ਲੋਗੋਸ ਦੇ ਹਿਸਾਬ ਨਾਲ ਹੀ ਹੁੰਦੀਆਂ ਹਨ", (ਲੋਗੋਸ ਦਾ ਮਤਲਬ ਸ਼ਬਦ ਜਾਂ ਕਾਰਨ ਹੁੰਦਾ ਹੈ), ਇਹ ਕਹਾਵਤ ਬਹੁਤ ਸਾਰੀਆਂ ਵਿਆਖਿਆਵਾਂ ਦਾ ਵਿਸ਼ਾ ਰਹੀ ਹੈ। "ਚੰਗੇ ਅਤੇ ਮਾੜੇ ਸਭ ਇੱਕੋ ਹਨ"। ਇਸੇ ਤਰ੍ਹਾਂ ਦੇ ਬਹੁਤ ਸਾਰੇ ਉਲਟ ਸਿਰੇ ਵਾਲੇ ਜੋੜਿਆਂ ਵਿੱਚ, ਜੇ ਇੱਕ ਨਹੀਂ ਹੁੰਦਾ ਹੈ ਜਾਂ ਵਾਪਰਦਾ ਹੈ, ਤਾਂ ਦੂਜੇ ਦੇ ਅਰਥ ਖ਼ਤਮ ਹੋ ਜਾਂਦੇ ਹਨ। ਦਿਓਜੇਨਸ ਲਾਏਰਤੀਅਸ ਨੇ ਕਿਹਾ ਸੀ ਕਿ ਹੇਰਾਕਲਿਟਸ ਦਾ ਕੰਮ ਕੁਦਰਤ ਉੱਪਰ ਇੱਕ ਲਗਾਤਾਰ ਖੋਜ ਸੀ, ਪਰ ਇਸਨੂੰ ਵਿਖਿਆਨਾਂ ਵੰਡਿਆ ਗਿਆ ਸੀ, ਪਹਿਲੀ ਬ੍ਰਹਿਮੰਡ ਉੱਪਰ, ਦੂਜੀ ਰਾਜਨੀਤੀ ਉੱਪਰ ਅਤੇ ਤੀਜੀ ਧਰਮ ਸ਼ਾਸਤਰ ਉੱਪਰ। ਥੀਓਫਰੇਸਟਸ (ਦਿਓਜੇਨਸ ਵਿੱਚ) ਨੇ ਕਿਹਾ ਸੀ, ਉਸਦੇ ਕੰਮ ਦੇ ਕੁਝ ਹਿੱਸੇ ਅਧੂਰੇ ਹਨ, ਜਦਕਿ ਦੂਜੇ ਹਿੱਸੇ ਇੱਕ ਅਜੀਬ ਖਿਚੜੀ ਬਣਾਉਂਦੇ ਹਨ। ਦਿਓਜੇਨਸ ਸਾਨੂੰ ਇਹ ਵੀ ਦੱਸਦਾ ਹੈ ਕਿ ਹੇਰਾਕਲਿਟਸ ਨੇ ਆਪਣੀ ਕਿਤਾਬ ਅਾਰਟੇਮਿਸ ਨੂੰ ਸਮਰਪਿਤ ਕਰਕੇ ਜਮ੍ਹਾਂ ਕਰਾਈ ਸੀ। ਉਸਨੇ ਆਪਣੀ ਕਿਤਾਬ ਆਰਟੇਮਿਸ ਦੇ ਮੰਦਿਰ ਵਿੱਚ ਰੱਖੀ ਸੀ, ਜਿਹੜਾ ਕਿ 6ਵੀਂ ਸ਼ਤਾਬਦੀ ਈ.ਪੂ.
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋਂ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।
ਮੁਹੰਮਦ ਅਲੀ ਜਿੰਨਾ (ਉਰਦੂ - محمد علی جناح ; ਮੂਲ ਗੁਜਰਾਤੀ ਤੋਂ: માહમદ અલી ઝીણા; 'ਮਾਹਮਦ ਅਲੀ ਝੀਣਾ', ਜਨਮ:25 ਦਸੰਬਰ 1876 ਮੌਤ - 11 ਸਤੰਬਰ 1948) ਵੀਹਵੀਂ ਸਦੀ ਦਾ ਇੱਕ ਪ੍ਰਮੁੱਖ ਰਾਜਨੀਤੀਵਾਨ ਸੀ ਜਿਹਨੂੰ ਪਾਕਿਸਤਾਨ ਦੇ ਸਿਰਜਣਹਾਰਾ ਵਜੋਂ ਜਾਣਿਆ ਜਾਂਦਾ ਹੈ। ਉਹ ਆਲ ਇੰਡੀਆ ਮੁਸਲਿਮ ਲੀਗ ਦੇ ਆਗੂ ਸਨ ਜਿਹੜੇ ਅੱਗੇ ਚਲਕੇ ਪਾਕਿਸਤਾਨ ਦੇ ਪਹਿਲੇ ਗਵਰਨਰ ਜਨਰਲ ਬਣੇ। ਪਾਕਿਸਤਾਨ ਵਿੱਚ, ਉਹਨਾਂ ਨੂੰ ਆਧਿਕਾਰਿਕ ਤੌਰ ਤੇ ਕਾਇਦੇ-ਆਜ਼ਮ ਯਾਨੀ "ਮਹਾਨ ਆਗੂ" ਅਤੇ ਬਾਬਾ-ਏ-ਕੌਮ ਯਾਨੀ "ਰਾਸ਼ਟਰਪਿਤਾ" ਦੇ ਨਾਮ ਨਾਲ ਨਵਾਜ਼ਿਆ ਜਾਂਦਾ ਹੈ। ਉਹਨਾਂ ਦੇ ਜਨਮ ਦਿਨ ਉੱਤੇ ਪਾਕਿਸਤਾਨ ਵਿੱਚ ਛੁੱਟੀ ਹੁੰਦੀ ਹੈ। ਭਾਰਤੀ ਰਾਜਨੀਤੀ ਵਿੱਚ ਜਿੰਨਾ 1916 ਵਿੱਚ ਕਾਂਗਰਸ ਦੇ ਇੱਕ ਆਗੂ ਵਜੋਂ ਉਭਰਿਆ ਸੀ। ਉਹਨਾਂ ਨੇ ਹਿੰਦੂ-ਮੁਸਲਮਾਨ ਏਕਤਾ ਉੱਤੇ ਜ਼ੋਰ ਦਿੰਦੇ ਹੋਏ ਮੁਸਲਮਾਨ ਲੀਗ ਦੇ ਨਾਲ ਲਖਨਊ ਸਮਝੌਤਾ ਕਰਵਾਇਆ ਸੀ।।
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) 1914 ਤੋਂ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ ਅਤੇ ਟਰਿਪਲ ਏਨਟਟੇ । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਜਰਮਨੀ (ਜਰਮਨ: Bundesrepublik Deutschland) ਦੇਸ਼ ਵਿੱਚ ਜਰਮਨ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋਕੀ ਤਲਵੰਡੀ ਪਾਸ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਸਿਖਾਂ ਦੀ ਕਾਸ਼ੀ ਕਿਹਾ ਜਾਂਦਾ ਹੈ। ਡੱਲੇ ਸਿਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬਕੌਰ ਜੀ ਭਾਈ ਮਨੀਸਿੰਘ ਜੀ ਨੂੰ ਨਾਲ ਲੈਕੇ ਇਸ ਥਾਂ ਦਿੱਲੀ ਤੋਂ ਸ੍ਵਾਮੀ ਦਾ ਦਰਸ਼ਨ ਕਰਨ ਆਏ। ਦਸ਼ਮੇਸ਼ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। *ਫੂਲਵੰਸ਼ ਦੇ ਰਤਨ ਤਿਲੋਕਸਿੰਘ ਤੇ ਰਾਮਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਤੋਂ ਅੰਮ੍ਰਿਤ ਪਾਨ ਕੀਤਾ। ਜੰਗਲ ਨੂੰ ਸਰਸਬਜ਼ ਕਰਨ ਲਈ ਨਹਿਰਾਂ ਦਾ ਵਰ ਭੀ ਇਸੇ ਥਾਂ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ। ** ਇਥੇ ਵੈਸਾਖੀ ਨੂੰ ਭਾਰੀ ਮੇਲਾ ਹੁੰਦਾ ਹੈ। ਗੁਰਪੁਰ ਨਿਵਾਸੀ ਸੰਤ ਅਤਰਸਿੰਘ ਜੀ ਨੇ ਇਸ ਗੁਰਧਾਮ ਦੀ ਬਹੁਤ ਸੇਵਾ ਕਰਵਾਈ ਹੈ। ਦਮਦਮਾ ਸਾਹਿਬ ਸਿਖ ਲਿਖਾਰੀਆਂ ਤੇ ਗ੍ਯਾਨੀਆਂ ਦੀ ਟਕਸਾਲ ਹੈ। ਮਹਾਰਾਜਾ ਨਾਭਾ ਵਲੋਂ ਸੌ ਰੁਪਯਾ ਮਹੀਨਾ ਲੰਗਰ ਲਈ ਮਿਲਦਾ ਹੈ। ਇਹ ਗੁਰਦ੍ਵਾਰਾ ਰੇਲਵੇ ਸਟੇਸ਼ਨ ਮਾਈਸਰਖਾਨੇ ਤੋਂ ਸੱਤ ਮੀਲ ਦਖਣ ਪੱਛਮ ਵਲ ਹੈ, ਰਾਮਾ ਸਟੇਸ਼ਨ ਬੀ. ਬੀ. ਐਂਡ ਸੀ.
ਭੂਚਾਲ ਇੱਕ ਐਸੀ ਕੁਦਰਤ ਦੀ ਆਫਤ ਹੈ ਜਿਸ ਬਾਰੇ ਪਹਿਲਾਂ ਪਤਾ ਨਹੀਂ ਲੱਗਦਾ। ਖੋਜਾਂ ਤੋਂ ਬਾਅਦ ਭੂਚਾਲ ਆਉਣ ਦਾ ਕਾਰਨ ਇਹ ਮੰਨਿਆ ਗਿਐ ਕਿ ਜ਼ਮੀਨ ਦੀ ਤਹਿ ਜੋ ਹੇਠਾਂ ਹੈ, ਉਹ ਸਖਤ ਸਲੈਬਾਂ ਦੀ ਬਣੀ ਹੋਈ ਹੈ। ਇਨ੍ਹਾਂ ਹੇਠਲੀਆਂ ਸਲੈਬਾਂ ਨੂੰ ਟੈਕਟੋਨਿਕ ਪਲੇਟਾਂ ਵੀ ਕਹਿੰਦੇ ਹਨ, ਇਹ ਪਲੇਟਾਂ ਆਪਸ 'ਚ ਜੁੜੀਆਂ ਹੋਈਆਂ ਹਨ ਜੋ ਉਪਰ ਥੱਲੇ ਹਰਕਤ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਅੰਦਰ ਆਪਸੀ ਦਬਾਅ ਇੱਕ ਜਗ੍ਹਾ ਤੋਂ ਹਿੱਲ ਜਾਣ ਨਾਲ ਜਾਂ ਟੁੱਟ ਜਾਣ ਕਾਰਨ ਵਧ ਜਾਂਦਾ ਹੈ ਅਤੇ ਉਹ ਪਲੇਟਾਂ ਆਪਣੀ ਜਗ੍ਹਾ ਤੋਂ ਖਿਸਕ ਜਾਂਦੀਆਂ ਹਨ। ਇਨ੍ਹਾਂ ਪਲੇਟਾਂ ਦੀ ਜਗ੍ਹਾ 'ਚ ਬਦਲਾਅ ਆਉਣ ਕਾਰਨ ਆਪਸੀ ਟਕਰਾਅ ਵੀ ਹੁੰਦਾ ਹੈ ਜਾਂ ਆਪਸ ਵਿੱਚ ਖਹਿੰਦੀਆਂ ਹਨ ਜਿਸ ਕਾਰਨ ਧਰਤੀ ਅੰਦਰ ਝਟਕੇ ਲੱਗਦੇ ਹਨ ਜਿਸ ਨੂੰ ਭੂਚਾਲ ਕਹਿੰਦੇ ਹਨ ਜਿਸ ਨਾਲ ਧਰਤੀ ਕੰਬਦੀ ਹੈ।
ਹਿੰਦੀ (हिन्दी) ਇੱਕ ਭਾਸ਼ਾ ਹੈ ਜਿਸਨੂੰ ਸਟੈਂਡਰਡ ਹਿੰਦੀ ਵੀ ਆਖਦੇ ਹਨ। ਇਹ ਭਾਰਤ ਦੇ ਉੱਤਰ ਅਤੇ ਮੱਧ-ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਬੋਲੀ ਜਾਂਦੀ ਹੈ। ਦਿੱਲੀ, ਉੱਤਰਾਖੰਡ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ, ਛੱਤੀਸਗੜ੍ਹ, ਬਿਹਾਰ ਅਤੇ ਝਾਰਖੰਡ ਵਿੱਚ ਇਹ ਮੂਲ ਭਾਸ਼ਾ ਹੈ। ਇਹ ਭਾਰਤ ਦੀਆਂ ਸਰਕਾਰੀ ਬੋਲੀਆਂ ਚੋ ਇੱਕ ਹੈ। ੨੦੦੧ ਦੀ ਮਰਦਮਸ਼ੁਮਾਰੀ ਵਿੱਚ ਭਾਰਤ ਦੇ ੪੨੨ ਮਿਲੀਅਨ ਵਾਸੀਆਂ ਨੇ ਇਸਨੂੰ ਅਪਣੀ ਮੂਲ ਬੋਲੀ ਦੱਸਿਆ। ਭਾਰਤ ਅਤੇ ਹੋਰ ਦੇਸ਼ਾਂ ਵਿੱਚ ਵਿੱਚ ੬੦ ਕਰੋੜ ਤੋਂ ਜ਼ਿਆਦਾ ਲੋਕ ਹਿੰਦੀ ਬੋਲਦੇ, ਪੜ੍ਹਦੇ ਅਤੇ ਲਿਖਦੇ ਹਨ।[ਸਰੋਤ ਚਾਹੀਦਾ] ਫ਼ਿਜੀ, ਮਾਰੀਸ਼ਸ, ਗਿਆਨਾ, ਸੂਰੀਨਾਮ ਦੀ ਜ਼ਿਆਦਾਤਰ ਅਤੇ ਨੇਪਾਲ ਦੀ ਕੁਝ ਜਨਤਾ ਹਿੰਦੀ ਬੋਲਦੀ ਹੈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕਵੀਆਂ ਦਾ ਸਭਿਆਚਾਰਕ ਪਿਛੋਕੜ
ਆਦਿ ਗ੍ਰੰਥ ਦੀ ਸੰਪਾਦਨਾ ਗੁਰੂ ਅਰਜਨ ਦੇਵ ਜੀ ਨੇ 1601 ਈ. ਵਿੱਚ ਸ਼ੁਰੂ ਕੀਤੀ ਤੇ ਤਿੰਨ ਵਰ੍ਹਿਆ ਵਿੱਚ 1604 ਈ. ਨੂੰ ਸੰਪੂਰਨ ਹੋਈ। ਇਸਦੇ ਲਿਖਾਰੀ ਭਾਈ ਗੁਰਦਾਸ ਜੀ ਸਨ। ਅੱਜ ਕੱਲ੍ਹ ‘ਆਦਿ ਗ੍ਰੰਥ` ਨੂੰ ਕਰਤਾਰਪੁਰ ਵਿਖੇ ਸਥਾਪਿਤ ਕੀਤਾ ਹੋਇਆ ਹੈ। 1706 ਈ.
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਨਾਂਵ ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ, ਨਾਂਵ ਇੱਕ ਵਿਸ਼ਾਲ, ਖੁੱਲ੍ਹੀ ਸ਼ਾਬਦ ਸ਼੍ਰੇਣੀ ਦਾ ਮੈਂਬਰ ਹੈ, ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਪੰਜਾਬੀ ਵਾਰਤਕ ਦਾ ਜਨਮ ਲਗ਼ਭਗ ਪੰਜਾਬੀ ਕਵਿਤਾ ਦੇ ਨਾਲ ਹੀ ਹੋਇਆ। ਪਰ ਇਹ ਧਿਆਨ ਦੇਣ ਯੋਗ ਗੱਲ ਹੈ ਕਿ ਵਾਰਤਕ ਹਮੇਸ਼ਾ ਕਵਿਤਾ ਤੋਂ ਪਿੱਛੋਂ ਉਪਜਦੀ ਹੈ ਅਤੇ ਇਸ ਲਈ ਦਲੀਲ ਤੇ ਬੁੱਧੀ ਦਾ ਵਿਕਾਸ ਲੁੜੀਂਦਾ ਹੈ। ਆਮ ਤੌਰ 'ਤੇ ਆਧੁਨਿਕ ਕਾਲ ਦਾ ਸਮਾਂ 1850 ਤੋਂ ਮੰਨ ਲਿਆ ਜਾਂਦਾ ਹੈ । ਪਰ ਪੰਜਾਬੀ ਸਾਹਿਤ ਵਿੱਚ ਵਾਰਤਕ 1900 ਤੋਂ ਬਾਅਦ ਵਿਕਸਿਤ ਹੁੰਦੀ ਹੈ । '1919 ਤੋਂ 1936 ਤਕ ਦੇ ਦੌਰ ਵਿੱਚਨ ਸਭ ਤੋਂ ਵੱਧ ਨਿਖ਼ਾਰ ਵਾਰਤਕ ਦੇ ਖੇਤਰ ਵਿੱਚ ਆਇਆ । ਸਮਾਜਕ ਅੰਦੋਲਨਾਂ ਦੇ ਪਰਚਾਰ ਹਿੱਤ ਮਣਾਂ-ਮੂੰਹੀਂ ਸਾਹਿਤ, ਅਖ਼ਬਾਰਾਂ, ਰਸਾਲਿਆਂ, ਪੈਂਫਲਿਟਾਂ ਤੇ ਟ੍ਰੈਕਟਾਂ ਰਾਹੀਂ ਛਾਪਿਆ ਤੇ ਵੰਡਿਆ ਜਾਣ ਲੱਗਾ । ਪੱਤਰਕਾਰੀ ਦੇ ਵਾਧੇ ਨੇ ਵਾਰਤਕ ਦੀ ਲੋੜ 'ਤੇ ਪਰਸਾਰ ਦੇ ਸਾਧਨ ਪੈਦਾ ਕੀਤੇ ।' ਸੋ ਇਹ ਕਾਲ (1919-36) ਪੰਜਾਬੀ ਵਾਰਤਕ ਵਿੱਚ ਪ੍ਰਯੋਗਾਂ ਦਾ ਕਾਲ ਸੀ ।ਆਮ ਤੌਰ 'ਤੇ ਕਵਿਤਾ ਨੂੰ ਜਜ਼ਬਿਆਂ ਦੀ ਰਾਣੀ ਸਮਝਿਆ ਜਾਂਦਾ ਹੈ ਪਰ ਨਵੀਂ ਵਾਰਤਕ ਜਜ਼ਬਿਆਂ ਤੇ ਮਾਨਸਿਕ ਉਤਰਾਵਾਂ ਚੜ੍ਹਾਵਾਂ ਨੂੰ ਵੀ ਆਪਣਾ ਵਿਸ਼ਾ ਬਣਾਉਂਦੀ ਹੈ । ਕਵਿਤਾ ਵਿੱਚ ਜਜ਼ਬੇ ਪ੍ਰਧਾਨ ਹਨ ਪਰ ਵਾਰਤਕ ਜਜ਼ਬਿਆਂ ਤੋਂ ਆਪਣਾ ਸਫ਼ਰ ਸ਼ੁਰੂ ਕਰ ਕੇ ਬੁੱਧੀ ਦੇ ਉੱਚੇ ਤੋਂ ਉੱਚੇ ਮੰਡਲ ਵਿੱਚ ਪ੍ਰਵੇਸ਼ ਕਰਦੀ ਹੈ। 19
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲੀਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਾਇਆ ਨਹੀਂ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ ਨੂੰ ਫੜ੍ਹਨ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਤੰਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।