ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਥਾਪਨਾ 1969 ਵਿੱਚ ਵਿਧਾਨਕ ਐਕਟ ਦੇ ਅਧਾਰ ਤੇ ਪੰਜਾਬ ਸਰਕਾਰ ਨੇ ਕੀਤੀ ਜੋ ਪੰਜਾਬ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਨੂੰ ਮਾਨਤਾ ਦੇਣਾ, ਪਾਠਕਮ ਅਤੇ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਂ ਨੂੰ ਸੰਚਾਲਿਤ ਕਰਨ ਵਾਲੀ ਸੰਸਥਾ ਹੈ। ਇਹ ਬੋਰਡ ਅਧਿਆਪਕਾ ਦੀ ਟ੍ਰੇਨਿੰਗ, ਵਜੀਫਾ ਅਤੇ ਕਿਤਾਬਾ ਦੀ ਛਪਾਈ ਵੀ ਕਰਦਾ ਹੈ। ਇਸ ਦਾ ਮੁੱਖ ਦਫਤਰ ਐਸ. ਏ. ਐਸ.
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ.
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਮਹਾਂਦੇਵੀ ਵਰਮਾ (ਹਿੰਦੀ: महादेवी वर्मा, 26 ਮਾਰਚ 1907 - 11 ਸਤੰਬਰ 1987) ਹਿੰਦੀ ਦੀਆਂ ਸਭ ਤੋਂ ਜਿਆਦਾ ਪ੍ਰਤਿਭਾਸ਼ੀਲ ਕਵਿਤਰੀਆਂ ਵਿੱਚੋਂ ਇੱਕ ਸਨ। ਉਹ ਹਿੰਦੀ ਸਾਹਿਤ ਵਿੱਚ ਛਾਇਆਵਾਦੀ ਯੁੱਗ ਦੇ ਚਾਰ ਪ੍ਰਮੁੱਖ ਥੰਮ੍ਹਾਂ ਵਿੱਚੋਂ ਇੱਕ ਮੰਨੀ ਜਾਂਦੀ ਹੈ। ਆਧੁਨਿਕ ਹਿੰਦੀ ਦੀਆਂ ਸਭ ਤੋਂ ਸਜੀਵ ਕਵਿਤਰੀਆਂ ਵਿੱਚੋਂ ਇੱਕ ਹੋਣ ਦੇ ਕਾਰਨ ਉਸ ਨੂੰ "ਆਧੁਨਿਕ ਮੀਰਾ" ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਕਵੀ ਨਿਰਾਲਾ ਨੇ ਉਸ ਨੂੰ “ਹਿੰਦੀ ਦੇ ਵਿਸ਼ਾਲ ਮੰਦਰ ਦੀ ਸਰਸਵਤੀ” ਵੀ ਕਿਹਾ ਹੈ। ਮਹਾਂਦੇਵੀ ਨੇ ਆਜ਼ਾਦੀ ਦੇ ਪਹਿਲੇ ਦਾ ਭਾਰਤ ਵੀ ਵੇਖਿਆ ਅਤੇ ਉਸਦੇ ਬਾਅਦ ਦਾ ਵੀ। ਉਹ ਉਨ੍ਹਾਂ ਕਵੀਆਂ ਵਿੱਚੋਂ ਇੱਕ ਹੈ ਜਿਨ੍ਹਾਂ ਨੇ ਵਿਆਪਕ ਸਮਾਜ ਵਿੱਚ ਕੰਮ ਕਰਦੇ ਹੋਏ ਭਾਰਤ ਦੇ ਅੰਦਰ ਮੌਜੂਦ ਹਾਹਾਕਾਰ, ਰੁਦਨ ਨੂੰ ਵੇਖਿਆ, ਪਰਖਿਆ ਅਤੇ ਕਰੁਣ ਹੋਕੇ ਹਨੇਰੇ ਨੂੰ ਦੂਰ ਕਰਨ ਵਾਲੀ ਦ੍ਰਿਸ਼ਟੀ ਦੇਣ ਦੀ ਕੋਸ਼ਿਸ਼ ਕੀਤੀ। ਨਾ ਕੇਵਲ ਉਸ ਦੀ ਕਵਿਤਾ ਸਗੋਂ ਉਸ ਦੇ ਸਾਮਾਜ ਸੁਧਾਰ ਦੇ ਕਾਰਜ ਅਤੇ ਔਰਤਾਂ ਦੇ ਪ੍ਰਤੀ ਚੇਤਨਾ ਭਾਵ ਵੀ ਇਸ ਦ੍ਰਿਸ਼ਟੀ ਤੋਂ ਪ੍ਰਭਾਵਿਤ ਰਹੇ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ ਸ਼ੈਲੇ ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ ਦਿਲ ਨੂੰ ਚੀਰ ਦੇਣ ਵਾਲੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਖ਼ਾਲਿਸਤਾਨ (ਮਤਲਬ: "ਸ਼ੁੱਧਾਂ ਦੀ ਧਰਤੀ") ਜਗਜੀਤ ਸਿੰਘ ਚੌਹਾਨ ਦਾ ਭਾਰਤ ਦੇ ਰਾਜ ਪੰਜਾਬ ਦੇ ਅਲਗਾਵਵਾਦੀ ਸਿੱਖਾਂ ਦੇ ਪ੍ਰਸਾਵਿਤ ਦੇਸ਼ ਨੂੰ ਦਿੱਤਾ ਨਾਮ ਹੈ। ਭਾਰਤ ਵਿੱਚ ਖ਼ਾਲਿਸਤਾਨ ਦੇ ਅਲਗਾਵਵਾਦੀ ਅੰਦੋਲਨ 1980 ਦੀ ਦੁਹਾਈ ’ਚ ਆਪਣੇ ਸਿਖਰ ’ਤੇ ਸੀ। ਇਸ ਅਲਗਾਵਵਾਦੀ ਅੰਦੋਲਨ ਕਾਰਨ ਪੰਜਾਬ ਦੇ ਹਾਲਤ ਬਹੁਤ ਬਿਗੜ ਗਏ ਸਨ। ਇਸ ਦੀ ਫਿਰਕੂ ਜਿਹਨੀਅਤ ਦੇ ਪ੍ਰਤੀਕਰਮ ਵੱਜੋਂ ਦੇਸ਼ ਭਰ ਵਿੱਚ ਹਿੰਦੂਤਵ ਦੀਆਂ ਸੰਪ੍ਰਦਾਇਕ ਤਾਕਤਾਂ ਨੂੰ ਬਹੁਤ ਬਲ ਮਿਲਿਆ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 28,876 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਐਪਲ ਇੰਕ., ਜਾਂ ਐਪਲ ਸੰਸਥਾਪਣ, ਪੂਰਵਲਾ ਐਲਪ ਕੰਪਿਊਟਰ, ਇੰਕ., ਇੱਕ ਅਮਰੀਕੀ ਬਹੁਰਾਸ਼ਟਰੀ ਨਿਗਮ ਹੈ ਜਿਹਦਾ ਸਦਰ-ਮੁਕਾਮ ਕੂਪਰਟੀਨੋ, ਕੈਲੀਫ਼ੋਰਨੀਆ ਵਿਖੇ ਹੈ ਅਤੇ ਜੋ ਖਪਤਕਾਰੀ ਬਿਜਲਾਣੂ ਯੰਤਰਾਂ, ਕੰਪਿਊਟਰ ਸਾਫ਼ਟਵੇਅਰ ਅਤੇ ਨਿੱਜੀ ਕੰਪਿਊਟਰਾਂ ਦਾ ਖ਼ਾਕਾ ਤਿਆਰ ਕਰਦਾ, ਵਿਕਸਤ ਕਰਦਾ ਅਤੇ ਵੇਚਦਾ ਹੈ। ਇਹਦੇ ਸਭ ਤੋਂ ਪ੍ਰਸਿੱਧ ਉਤਪਾਦ ਮੈਕ ਕੰਪਿਊਟਰ, ਆਈਪੌਡ ਸੰਗੀਤ ਵਜੰਤਰੀ, ਆਈਫ਼ੋਨ ਸਮਾਰਟਫ਼ੋਨ ਅਤੇ ਆਈਪੈਡ ਟੈਬਲਟ ਕੰਪਿਊਟਰ ਹਨ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਨੂੰ ਮਨਾਉਣ ਦੀ ਸ਼ੁਰੂਆਤ 1 ਮਈ 1886 ਤੋਂ ਮੰਨੀ ਜਾਂਦੀ ਹੈ ਜਦੋਂ ਅਮਰੀਕਾ ਦੀਆਂ ਮਜ਼ਦੂਰ ਯੂਨੀਅਨਾਂ ਨੇ ਕੰਮ ਦਾ ਸਮਾਂ 8 ਘੰਟੇ ਤੋਂ ਵੱਧ ਨਾ ਰੱਖੇ ਜਾਣ ਲਈ ਹੜਤਾਲ ਕੀਤੀ ਸੀ। ਇਸ ਹੜਤਾਲ ਦੌਰਾਨ ਸ਼ਿਕਾਗੋ ਦੀ ਹੇਅ ਮਾਰਕੀਟ ਵਿੱਚ ਬੰਬ ਧਮਾਕਾ ਹੋਇਆ ਸੀ। ਇਹ ਬੰਬ ਕਿਸ ਨੇ ਸੁੱਟਿਆ ਕੋਈ ਪਤਾ ਨਹੀਂ। ਇਸ ਦੇ ਸਿੱਟੇ ਵਜੋਂ ਪੁਲੀਸ ਨੇ ਮਜਦੂਰਾਂ ਉੱਤੇ ਗੋਲੀ ਚਲਾ ਦਿੱਤੀ ਅਤੇ ਸੱਤ ਮਜਦੂਰ ਮਾਰ ਦਿੱਤੇ। "ਭਰੋਸੇਯੋਗ ਗਵਾਹਾਂ ਨੇ ਤਸਦੀਕ ਕੀਤੀ ਕਿ ਪਿਸਟਲਾਂ ਦੀਆਂ ਸਾਰੀਆਂ ਫਲੈਸ਼ਾਂ ਗਲੀ ਦੇ ਕੇਂਦਰ ਵਲੋਂ ਆਈਆਂ ਜਿਥੇ ਪੁਲਿਸ ਖੜੀ ਸੀ, ਅਤੇ ਭੀੜ ਵਲੋਂ ਇੱਕ ਵੀ ਫ੍ਲੈਸ਼ ਨਹੀਂ ਆਈ। ਇਸ ਤੋਂ ਵੀ ਅਗਲੀ ਗੱਲ, ਮੁਢਲੀਆਂ ਅਖਬਾਰੀ ਰਿਪੋਰਟਾਂ ਵਿੱਚ ਭੀੜ ਵਲੋਂ ਗੋਲੀਬਾਰੀ ਦਾ ਕੋਈ ਜ਼ਿਕਰ ਨਹੀਂ। ਮੌਕੇ ਤੇ ਇੱਕ ਟੈਲੀਗ੍ਰਾਫ ਖੰਭਾ ਗੋਲੀਆਂ ਨਾਲ ਹੋਈਆਂ ਮੋਰੀਆਂ ਨਾਲ ਪੁਰ ਹੋਇਆ ਸੀ, ਜੋ ਸਾਰੀਆਂ ਦੀਆਂ ਸਾਰੀਆਂ ਪੁਲਿਸ ਵਾਲੇ ਪਾਸੇ ਤੋਂ ਆਈਆਂ ਸਨ।" ਭਾਵੇਂ ਇਨ੍ਹਾਂ ਘਟਨਾਵਾਂ ਦਾ ਅਮਰੀਕਾ ਉੱਤੇ ਇਕਦਮ ਕੋਈ ਵੱਡਾ ਪ੍ਰਭਾਵ ਨਹੀਂ ਪਿਆ ਸੀ ਪਰ ਕੁਝ ਸਮੇਂ ਬਾਅਦ ਅਮਰੀਕਾ ਵਿੱਚ 8 ਘੰਟੇ ਕੰਮ ਕਰਨ ਦਾ ਸਮਾਂ ਨਿਸ਼ਚਿਤ ਕਰ ਦਿੱਤਾ ਗਿਆ ਸੀ। ਮੌਜੂਦਾ ਸਮੇਂ ਭਾਰਤ ਅਤੇ ਹੋਰ ਮੁਲਕਾਂ ਵਿੱਚ ਮਜ਼ਦੂਰਾਂ ਦੇ 8 ਘੰਟੇ ਕੰਮ ਕਰਨ ਸੰਬੰਧੀ ਕਾਨੂੰਨ ਲਾਗੂ ਹੈ।
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਕਬੱਡੀ ਇੱਕ ਖੇਡ ਹੈ ਜੋ ਮੁੱਖ ਤੌਰ ’ਤੇ ਭਾਰਤੀ ਉਪ-ਮਹਾਦੀਪ ਵਿੱਚ ਖੇਡੀ ਜਾਂਦੀ ਹੈ। ਪੰਜਾਬ ਵਿੱਚ ਇਸ ਖੇਡ ਨੂੰ ਵਧੇਰੇ ਅਹਿਮੀਅਤ ਹਾਸਲ ਹੈ। ਇੱਥੇ ਇਸਨੂੰ ਮਾਂ ਖੇਡ ਦਾ ਦਰਜਾ ਹਾਸਲ ਹੈ। ਇਸ ਤੋਂ ਬਿਨਾਂ ਇਹ ਭਾਰਤ, ਨੇਪਾਲ, ਬੰਗਲਾਦੇਸ਼, ਸ਼੍ਰੀ ਲੰਕਾ, ਪਾਕਿਸਤਾਨ, ਇਰਾਨ, ਕੈਨੇਡਾ, ਅਤੇ ਅਮਰੀਕਾ ਆਦਿ ਮੁਲਕਾਂ ਵਿੱਚ ਵੀ ਖੇਡੀ ਜਾਂਦੀ ਹੈ। ਚੜ੍ਹਦੇ ਪੰਜਾਬ ਵਿੱਚ ਹੋਏ ਕਬੱਡੀ ਵਰਲਡ ਕੱਪ ਵਿੱਚ ਕਾਫ਼ੀ ਦੇਸ਼ਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਕਬੱਡੀ ਨਾਮ ਦੀ ਵਰਤੋਂ ਆਮ ਤੌਰ ਤੇ ਉੱਤਰ ਭਾਰਤ ਵਿੱਚ ਕੀਤੀ ਜਾਂਦੀ ਹੈ, ਇਸ ਖੇਡ ਨੂੰ ਦੱਖਣ ਵਿੱਚ ਚੇਡੁਗੁਡੁ ਅਤੇ ਪੂਰਬ ਵਿੱਚ ਵੀ ਤੂੰ ਤੂੰ ਦੇ ਨਾਮ ਨਾਲ ਵੀ ਜਾਣਦੇ ਹਨ।
ਪਾਕਿਸਤਾਨ ਮੁਰਦਾਬਾਦ (ਅੰਗਰੇਜੀ ਲਿੱਪੀ: Pakistan Murdabad) ਹਿੰਦਸਤਾਨੀ ਬੋਲੀ ਅਤੇ ਇੱਕ ਹੱਦ ਤੱਕ ਪੰਜਾਬੀ ਬੋਲੀ ਵਿੱਚ ਭਾਰਤ ਦੀ ਵੰਡ ਅਤੇ ਖਾਸ ਕਰਕੇ ਪੰਜਾਬ ਦੀ ਵੰਡ ਵੇਲੇ ਲਗਾਇਆ ਗਿਆ ਇੱਕ ਰਾਜਨੀਤਕ ਨਾਅਰਾ ਹੈ। ਇਸ ਦਾ ਲਫ਼ਜ਼ੀ ਮਤਲਬ ਹੈ: "ਪਾਕਿਸਤਾਨ ਦੀ ਮੌਤ ਹੋਵੇ" ਜਾਂ ਵਧੇਰੇ ਉਚਿਤ "ਪਾਕਿਸਤਾਨ ਦਾ ਨਾਸ ਹੋਵੇ" ਅਤੇ ਇਸ ਦੀ ਸ਼ਬਦ ਨਿਰਕਤੀ ਫਾਰਸੀ ਬੋਲੀ ਤੋਂ ਹੈ। ਇਹ ਨਾਅਰੇ ਭਾਰਤ ਦੀ ਵੰਡ ਤੋਂ ਪਹਿਲਾ ਪਾਕਿਸਤਾਨ ਲਹਿਰ ਯਾਨੀ ਦੱਖਣੀ ਏਸ਼ੀਆ ਵਿੱਚ ਇੱਕ ਅਲਹਿਦਾ ਇਸਲਾਮੀ ਮੁਲਕ ਦੀ ਸਥਾਪਨਾ ਕਰਨ ਵਾਸਤੇ ਅੰਦੋਲਨ ਦੌਰਾਨ ਪਹਿਲੀ ਵਾਰ ਸਿੱਖਾਂ ਦੇ ਲੀਡਰ ਮਾਸਟਰ ਤਾਰਾ ਸਿੰਘ ਜੀ ਦੇ ਵੱਲੋਂ ਬੁਲੰਦ ਕੀਤਾ ਗਿਆ ਸੀ ਕਿਉਂਕਿ ਪੰਜਾਬ ਦੇ ਸਿੱਖਾਂ ਮੁਸਲਮਾਨਾਂ ਦੀ ਪਰਸਾਵਿਤ ਹਕੂਮਤ ਦੇ ਜ਼ੋਰਦਾਰ ਖ਼ਿਲਾਫ ਸਨ। ਇਹ ਮੁਹੰਮਦ ਅਲੀ ਜਿੰਨਾ ਦੇ ਨਾਅਰੇ "ਪਾਕਿਸਤਾਨ ਜਿੰਦਾਬਾਦ" ਦੇ ਉਲਟ ਵਿੱਚ ਲਗਾਇਆ ਗਿਆ ਸੀ।
ਭਾਊ ਰਾਓ ਕ੍ਰਿਸ਼ਨਜੀ ਗਾਇਕਵਾੜ (15 ਅਕਤੂਬਰ 1902 – 29 ਦਸੰਬਰ 1971) ਆਮ ਤੌਰ 'ਤੇ ਦਾਦਾ ਸਾਹੇਬ ਗਾਇਕਵਾੜ ਦੇ ਨਾਂ ਨਾਲ ਜਾਣਿਆ ਜਾਂਦਾ ਸੀ, ਭਾਰਤ ਦੇ ਮਹਾਰਾਸ਼ਟਰ ਦੇ ਨੇਤਾ ਅਤੇ ਸਮਾਜ ਸੇਵਕ ਸੀ। ਉਹ ਭਾਰਤ ਦੀ ਰਿਪਬਲਿਕਨ ਪਾਰਟੀ ਦਾ ਬਾਣੀ ਮੈਂਬਰ ਸੀ ਅਤੇ ਲੋਕ ਸਭਾ ਅਤੇ ਰਾਜ ਸਭਾ ਦੋਹਾਂ ਵਿਚ ਸੰਸਦ ਮੈਂਬਰ ਰਿਹਾ।ਉਨ੍ਹਾਂ ਨੂੰ ਸਮਾਜ ਲਈ ਆਪਣੀ ਸਮਰਪਿਤ ਸੇਵਾ ਲਈ 1968 ਵਿੱਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। ਉਹ ਭੀਮ ਰਾਓ ਅੰਬੇਡਕਰ ਦਾ ਨਜ਼ਦੀਕੀ ਸਾਥੀ ਅਤੇ ਅਨੁਆਈ ਸੀ।
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਆਲੇਖ਼ੋ ਕਾਰਪੈਂਤੀਅਰ ਯ ਵਾਲਮੋ (26 ਦਸੰਬਰ, 19044– 24 ਅਪ੍ਰੈਲ, 1980) ਇੱਕ ਕਿਊਬਨ ਨਾਵਲਕਾਰ, ਨਿਬੰਧਕਾਰ ਅਤੇ ਸੰਗੀਤ ਵਿਗਿਆਨੀ ਸੀ ਜਿਸ ਨੇ ਇਸਦੀ ਮਸ਼ਹੂਰ "ਬੂਮ" ਸਮੇਂ ਦੌਰਾਨ ਲਾਤੀਨੀ ਅਮਰੀਕੀ ਸਾਹਿਤ ਨੂੰ ਬਹੁਤ ਪ੍ਰਭਾਵਿਤ ਕੀਤਾ ਸੀ। ਲੁਸਾਨੇ, ਸਵਿਟਜ਼ਰਲੈਂਡ ਵਿਚ ਜਨਮਿਆ ਕਾਰਪੈਂਤੀਅਰ ਹਵਾਨਾ, ਕਿਊਬਾ ਵਿਚ ਵੱਡਾ ਹੋਇਆ ਅਤੇ ਆਪਣੀ ਯੂਰਪੀ ਜਨਮ ਅਸਥਾਨ ਦੇ ਬਾਵਜੂਦ ਉਸ ਨੇ ਆਪਣੀ ਪੂਰੀ ਜ਼ਿੰਦਗੀ ਦੌਰਾਨ ਕਿਊਬਾਈ ਦੇ ਤੌਰ ਤੇ ਆਪਣੀ ਪਛਾਣ ਕੀਤੀ। ਉਸ ਨੇ ਵਿਆਪਕ ਤੌਰ ਤੇ ਯਾਤਰਾ ਕੀਤੀ, ਖਾਸ ਕਰਕੇ ਫਰਾਂਸ ਵਿਚ, ਅਤੇ ਦੱਖਣੀ ਅਮਰੀਕਾ ਅਤੇ ਮੈਕਸੀਕੋ ਵਿਚ, ਜਿੱਥੇ ਉਹ ਲਾਤੀਨੀ ਅਮਰੀਕੀ ਸਭਿਆਚਾਰਕ ਅਤੇ ਕਲਾਤਮਕ ਭਾਈਚਾਰੇ ਦੇ ਮੁੱਖ ਮੈਂਬਰਾਂ ਨੂੰ ਮਿਲਿਆ। ਕਾਰਪੈਂਤੀਅਰ ਨੇ ਲਾਤੀਨੀ ਅਮਰੀਕੀ ਰਾਜਨੀਤੀ ਵਿਚ ਡੂੰਘੀ ਦਿਲਚਸਪੀ ਲਈ ਸੀ ਅਤੇ ਅਕਸਰ ਆਪਣੇ ਆਪ ਨੂੰ ਕ੍ਰਾਂਤੀਕਾਰੀ ਅੰਦੋਲਨ ਨਾਲ ਜੋੜਿਆ, ਜਿਵੇਂ ਕਿ 20 ਵੀਂ ਸਦੀ ਦੇ ਅੱਧ ਵਿਚ ਕਿਊਬਾ ਵਿਚ ਫੀਦਲ ਕਾਸਟਰੋ ਦੀ ਕਮਿਊਨਿਸਟ ਇਨਕਲਾਬ। ਕਾਰਪੈਂਤੀਅਰ ਨੂੰ ਉਸ ਦੇ ਖੱਬੇਪੱਖੀ ਰਾਜਨੀਤਿਕ ਫ਼ਲਸਫ਼ਿਆਂ ਲਈ ਜੇਲ੍ਹ ਹੋਈ ਅਤੇ ਜਲਾਵਤਨ ਹੋਣਾ ਪਿਆ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵਿੱਤਰੀ, ਨਾਵਲਕਾਰ, ਕਹਾਣੀਕਾਰ ਅਤੇ ਨਿਬੰਧਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਗੁਰਦੁਆਰਾ, ਗੁਰੂਦੁਆਰਾ ਜਾਂ ਗੁਰੂਦਵਾਰਾ ਸਿੱਖਾਂ ਦੇ ਧਾਰਮਿਕ ਅਸਥਾਨ ਨੂੰ ਆਖਦੇ ਹਨ। ਗੁਰੂ ਨਾਨਕ ਦੇਵ ਜੀ ਦੀ ਧਰਮ-ਸਾਧਨਾ ਨਾਲ ਸਬੰਧਤ ਜਿਸ ਵੀ ਧਰਮ-ਧਾਮ ਜਾਂ ਸਰਬ-ਸਾਂਝੇ ਸਥਾਨ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹੁੰਦਾ ਹੋਵੇ, ਉਸ ਨੂੰ ‘ਸਿੱਖ ਸ਼ਬਦਾਵਲੀ’ ਵਿੱਚ ‘ਗੁਰਦੁਆਰਾ’ ਕਿਹਾ ਜਾਂਦਾ ਹੈ। ਇਸ ਦਾ ਸ਼ਾਬਦਿਕ ਅਰਥ ਹੈ: ਗੁਰੂ ਦਾ ਘਰ। ਪੰਜਾਬੀ ’ਚ ਗੁਰਦੁਆਰਾ ਦੇ ਅੱਖਰੀ ਅਰਥ ਹਨ ਗੁਰੂ ਦਾ ਦੁਆਰਾ (ਦਰਵਾਜ਼ਾ ਜਾਂ ਬੂਹਾ)। ਹਰ ਗੁਰਦੁਆਰੇ ਵਿੱਚ ਇੱਕ ਉੱਚਾ ਕੇਸਰੀ ਸਿੱਖ ਪਰਚਮ ਜ਼ਰੂਰ ਲੱਗਾ ਹੁੰਦਾ ਹੈ ਜਿਸ ਨੂੰ ਨਿਸ਼ਾਨ ਸਾਹਿਬ ਆਖਦੇ ਹਨ। ਜਿੰਨ੍ਹਾ ਸਥਾਨਾਂ ਉੱਤੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਯਾਤਰਾ ਕੀਤੀ ਉਥੇ ਮੌਜੂਦ ਗੁਰਦੁਆਰਿਆਂ ਵਿੱਚ ਦੋ ਨਿਸ਼ਾਨ ਸਾਹਿਬ ਵੀ ਲੱਗੇ ਹੁੰਦੇ ਹਨ ਜੋ ਕਿ ਮੀਰੀ ਅਤੇ ਪੀਰੀ ਦੀ ਨਿਸ਼ਾਨੀ ਹਨ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ। ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਨੇ ਵੇਖਿਆ ਸੀ। ੧੫ ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ "ਅਮ੍ਰਿਤ ਸਰੋਵਰ" ਅਤੇ "ਸ਼੍ਰੀ ਅਮ੍ਰਿਤਸਰ" ਦਾ ਨਿਰਮਾਣ ਚੋਥੇ ਗੁਰੂ ਸ਼੍ਰੀ ਗੁਰੂ ਰਾਮ ਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋ ਗਿਆ। ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ। ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਗਈ। ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ। ਦੋ ਸਾਲਾਂ ਬਾਅਦ ਸੰਨ ੧੬੦੬ ਵਿਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿਚ ਜੱਸਾ ਸਿੰਘ ਆਹਲੂਵਾਲੀਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਾਇਆ ਨਹੀਂ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ ਨੂੰ ਫੜ੍ਹਨ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਤੰਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀ ਹੈ, ਲਈ ਇਸ ਪਵਿੱਤਰ ਸਥਾਨ ਵਿਚ ਦਾਖਲ ਹੋਏੇ ਸਨ। ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 4੪੦,੦੦੦ ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
ਭਾਸ਼ਾ ਸੰਚਾਰ ਦੀਆਂ ਕਠਿਨ ਪ੍ਰਣਾਲੀਆਂ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਵਰਤੋਂ ਕਰਨ ਦੀ ਮਨੁੱਖੀ ਸਮਰੱਥਾ ਹੁੰਦੀ ਹੈ, ਅਤੇ ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦੀ ਕੋਈ ਵਿਸ਼ੇਸ਼ ਉਦਾਹਰਨ ਹੁੰਦੀ ਹੈ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ। ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਸਰ ਆਰਥਰ ਚਾਰਲਸ ਕਲਾਰਕ, CBE, FRAS (16 ਦਸੰਬਰ 1917 – 19 ਮਾਰਚ 2008) ਇੱਕ ਬ੍ਰਿਟਿਸ਼ ਵਿਗਿਆਨ ਗਲਪ ਲੇਖਕ, ਸਾਇੰਸ ਲੇਖਕ ਅਤੇ ਭਵਿੱਖਵਾਦੀ, ਖੋਜੀ, ਅੰਡਰਸੀ ਐਕਸਪਲੋਰਰ ਅਤੇ ਟੈਲੀਵਿਜ਼ਨ ਸੀਰੀਜ਼ ਹੋਸਟ ਸੀ। ਉਹ 1968 ਦੀ ਫਿਲਮ 2001: ਏ ਸਪੇਸ ਓਡੀਸੀ ਲਈ ਸਕ੍ਰੀਨਪਲੇ ਦੇ ਸਹਿ-ਲੇਖਕ ਹੋਣ ਲਈ ਮਸ਼ਹੂਰ ਹੈ, ਜੋ ਸਾਰੇ ਸਮਿਆਂ ਦੀਆਂ ਸਭ ਤੋਂ ਪ੍ਰਭਾਵਸ਼ਾਲੀ ਫਿਲਮਾਂ ਵਿੱਚੋਂ ਇੱਕ ਮੰਨੀ ਜਾਂਦੀ ਹੈ। ਕਲਾਰਕ ਇੱਕ ਸਾਇੰਸ ਲੇਖਕ ਸੀ, ਜੋ ਸਪੇਸ ਯਾਤਰਾ ਨੂੰ ਹਰਮਨਪਿਆਰਾ ਬਣਾਉਣ ਵਾਲਾ ਅਤੇ ਵਿਲੱਖਣ ਯੋਗਤਾ ਦਾ ਧਾਰਨੀ ਭਵਿੱਖਵਾਦੀ ਸੀ। ਇਹਨਾਂ ਵਿਸ਼ਿਆਂ ਤੇ ਉਸ ਨੇ ਇਕ ਦਰਜਨ ਕਿਤਾਬਾਂ ਅਤੇ ਕਈ ਲੇਖ ਲਿਖੇ, ਜੋ ਕਿ ਵੱਖ-ਵੱਖ ਮਸ਼ਹੂਰ ਰਸਾਲਿਆਂ ਵਿਚ ਛਪੇ ਸਨ। 1961 ਵਿਚ ਉਸ ਨੂੰ ਕਾਲਿੰਗ ਇਨਾਮ ਨਾਲ ਸਨਮਾਨਿਤ ਕੀਤਾ ਗਿਆ, ਜੋ ਕਿ ਇਕ ਅਜਿਹਾ ਪੁਰਸਕਾਰ ਹੈ ਜੋ ਸਾਇੰਸ ਨੂੰ ਹਰਮਨਪਿਆਰਾ ਬਣਾਉਣ ਲਈ ਯੂਨੇਸਕੋ ਦੁਆਰਾ ਦਿੱਤਾ ਜਾਂਦਾ ਹੈ। ਇਸ ਨੇ ਅਤੇ ਵਿਗਿਆਨ ਗਲਪ ਦੀਆਂ ਲਿਖਤਾਂ ਕਰਕੇ ਹੌਲੀ ਹੌਲੀ ਉਸ ਨੂੰ "ਸਪੇਸ ਯੁੱਗ ਦਾ ਪੈਗੰਬਰ" ਕਿਹਾ ਜਾਣ ਲੱਗ ਪਿਆ ਸੀ। ਉਸ ਦੀਆਂ ਵਿਗਿਆਨ ਗਲਪ ਦੀਆਂ ਹੋਰ ਲਿਖਤਾਂ ਨੇ ਉਸ ਨੂੰ ਬਹੁਤ ਸਾਰੇ ਹਿਊਗੋ ਅਤੇ ਨੇਬੂਲਾ ਪੁਰਸਕਾਰ ਦਿਵਾਏ, ਇਸਦੇ ਨਾਲ ਵੱਡੇ ਪਾਠਕ ਦਾਇਰੇ ਉਸ ਨੂੰ ਵਿਗਿਆਨ ਗਲਪ ਦੀਆਂ ਉਘੀਆਂ ਹਸਤੀਆਂ ਵਿੱਚੋਂ ਇੱਕ ਬਣਾਇਆ। ਕਈ ਸਾਲਾਂ ਤਕ ਕਲਾਰਕ, ਰਾਬਰਟ ਹੈਨਲੀਨ ਅਤੇ ਇਸਾਕ ਅਸੀਮੋਵ ਨੂੰ ਵਿਗਿਆਨ ਗਲਪ ਦੇ "ਬਿਗ ਥਰੀ" ਵਜੋਂ ਜਾਣਿਆ ਜਾਂਦਾ ਸੀ। ਕਲਾਰਕ ਸਪੇਸ ਯਾਤਰਾ ਦਾ ਜੀਵਨ ਭਰ ਸਮਰਥਨ ਕਰਦਾ ਰਿਹਾ। 1934 ਵਿਚ, ਜਦੋਂ ਅਜੇ ਉਹ ਕਿਸ਼ੋਰ ਉਮਰ ਵਿਚ ਹੀ ਸੀ, ਉਹ ਬ੍ਰਿਟਿਸ਼ ਇੰਟਰਪਲੈਨੇਟਰੀ ਸੁਸਾਇਟੀ ਵਿਚ ਸ਼ਾਮਲ ਹੋ ਗਿਆ। 1945 ਵਿਚ, ਉਸ ਨੇ ਸੈਟੇਲਾਈਟ ਸੰਚਾਰ ਪ੍ਰਣਾਲੀ ਦਾ ਪ੍ਰਸਤਾਵ ਪੇਸ਼ ਕੀਤਾ। ਉਹ ਬ੍ਰਿਟਿਸ਼ ਇੰਟਰਪਲੈਨੇਟਰੀ ਸੁਸਾਇਟੀ ਦਾ ਚੇਅਰਮੈਨ ਵੀ ਰਿਹਾ, ਪਹਿਲਾਂ 1946-47 ਤੱਕ ਅਤੇ ਫਿਰ 1951-53 ਤੱਕ। ਕਲਾਰਕ 1956 ਵਿੱਚ ਇੰਗਲੈਂਡ ਤੋਂ ਸ੍ਰੀਲੰਕਾ (ਪਹਿਲਾਂ ਸਿਲੋਨ) ਚਲੇ ਗਿਆ ਸੀ, ਇਸਦਾ ਮਕਸਦ ਮੁੱਖ ਤੌਰ ਤੇ ਸਕੂਬਾ ਗੋਤਾਖੋਰੀ ਵਿੱਚ ਆਪਣੀ ਦਿਲਚਸਪੀ ਨੂੰ ਅੱਗੇ ਵਧਾਉਣਾ ਸੀ। ਉਸ ਸਾਲ ਉਸ ਨੇ ਟ੍ਰਿੰਕੋਮਾਲੀ ਵਿਚ ਪ੍ਰਾਚੀਨ ਕੋਨੇਸਵਰਮ ਮੰਦਰ ਦੇ ਪਾਣੀ ਥੱਲੇ ਦੇ ਖੰਡਰਾਂ ਦੀ ਖੋਜ ਕੀਤੀ। ਕਲਾਰਕ ਦੇ 1980 ਦੇ ਦਹਾਕੇ ਵਿਚ ਆਰਥਰ ਡੀ.
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਮਿਲਖਾ ਸਿੰਘ (ਜਨਮ 17 ਅਕਤੂਬਰ 1935) ਜੋ ਕੇ ਉਡਣਾ ਸਿੱਖ (ਫਲਾਇੰਗ ਸਿੱਖ) ਕਰ ਕੇ ਵੀ ਜਾਣੇ ਜਾਂਦੇ ਹਨ, ਇੱਕ ਭਾਰਤੀ ਦੌੜਾਕ ਹਨ, ਜਿਨ੍ਹਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ। 2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ ਵਿਚ ਕਾਮਨਵੈਲਥ ਖੇਡਾਂ ਵਿਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦੇ ਅਜਿਹੇ ਇੱਕ ਮਾਤਰ ਅਥਲੀਟ ਸਨ ਜਿਨ੍ਹਾਂ ਨੇ ਭਾਰਤ ਨੂੰ ਅਥਲੈਟਿਕ ਵਿਚ ਵਿਅਕਤੀਗਤ ਸੋਨੇ ਦਾ ਤਗਮਾ ਦਿਵਾਇਆ। ਮਿਲਖਾ ਸਿੰਘ ਨੂੰ ਖੇਡਾਂ ਵਿਚ ਉਨ੍ਹਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉਚਾ ਨਾਗਰਿਕ ਐਵਾਰਡ "ਪਦਮ ਸ੍ਰੀ" ਨਾਲ ਨਿਵਾਜ਼ਿਆ ਗਿਆ। ਇਹ ਗੌਲਫ ਖਿਡਾਰੀ ਜੀਵ ਮਿਲਖਾ ਸਿੰਘ ਦੇ ਪਿਤਾ ਹਨ।
ਗੁਰਦਿਆਲ ਸਿੰਘ(10 ਜਨਵਰੀ, 1933-16 ਅਗਸਤ, 2016) ਪੰਜਾਬ ਦਾ ਮਸ਼ਹੂਰ ਨਾਵਲਿਸਟ ਹੈ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਪ੍ਰੋ. ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਜਵਾਨੀ ਦੀ ਚੜ੍ਹਦੀ ਉਮਰੇ ਆਪਣੇ ਆਲੇ-ਦੁਆਲੇ ਦੇ ਲੋਕਾਂ ਦਾ ਅਤੇ ਖ਼ੁਦ ਆਪਣਾ ਜੀਵਨ ਸੁਖਾਵਾਂ ਬਣਾਉਣ ਦੀ ਤਾਂਘ ਉਨ੍ਹਾਂ ਅੰਦਰ ਮਚਲਣ ਲੱਗੀ ਅਤੇ ਇਸ ਖਾਹਿਸ਼ ਸਦਕਾ ਉਹ ਪ੍ਰਾਇਮਰੀ ਅਧਿਆਪਕ ਬਣ ਗਏ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਏ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਏ। ਪ੍ਰੋ. ਗੁਰਦਿਆਲ ਸਿੰਘ ਨੇ ਆਪਣਾ ਸਾਹਿਤਕ ਸਫਰ 1957 ਵਿਚ ਇਕ ਕਹਾਣੀਕਾਰ ਵਜੋਂ ਸ਼ੁਰੂ ਕੀਤਾ ਅਤੇ ਥੋੜ੍ਹੇ ਹੀ ਸਮੇਂ ਵਿਚ ਉਨ੍ਹਾਂ ਦਾ ਜ਼ਿਕਰ ਪੰਜਾਬੀ ਦੇ ਉੱਚਕੋਟੀ ਦੇ ਕਹਾਣੀਕਾਰਾਂ ਵਿਚ ਹੋਣ ਲੱਗਿਆ। 1964 ਵਿਚ ਜਦੋਂ ਉਨ੍ਹਾਂ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਪ੍ਰਕਾਸ਼ਿਤ ਹੋਇਆ ਤਾਂ ਪੰਜਾਬੀ ਸਾਹਿਤ ਵਿਚ ਏਨਾ ਚਰਚਿਤ ਹੋਇਆ ਕਿ ਉਨ੍ਹਾਂ ਦੇ ਨਾਂ ਦੇ ਨਾਲ 'ਮੜ੍ਹੀ ਦਾ ਦੀਵਾ' ਜੁੜ ਗਿਆ। ਸੁਪ੍ਰਸਿੱਧ ਪੰਜਾਬੀ ਵਿਦਵਾਨ ਅਤੇ ਆਲੋਚਕ ਡਾ.
ਲੋਕ ਸਾਹਿਤ ਕੋਮਲ ਭਾਵਾਂ ਦਾ ਸੁਹਜਮਈ ਪ੍ਰਗਟਾਵਾ ਹੈ। ਇਸ ਦੇ ਅੰਤਰਗਤ ਉਹ ਸਭ ਸਾਰਥਕ ਕਲਾਤਮਕ ਅਭਿਵਿਅਕਤ ਸ਼ਾਮਲ ਹਨ, ਜੋ ਮਨੁੱਖ ਨੂੰ ਸੁਹਜ-ਸਵਾਦ ਦੇਂਦੇ ਤੇ ਜੀਵਨ ਅਗਵਾਈ ਕਰਦੇ ਹਨ, ਭਾਵੇਂ ਉਨ੍ਹਾਂ ਨੇ ਲਿਖਤ ਦਾ ਜਾਮਾ ਪਹਿਨਿਆ ਹੋਵੇ ਤੇ ਭਾਵੇਂ ਨਾ। ਸਾਹਿਤ ਦੇ ਦੋ ਰੂਪ ਹਨ ਇੱਕ ਲਿਖਤ ਸਾਹਿਤ ਜਿਸ ਨੂੰ ਕਲਾ ਸਾਹਿਤ ਆਖਦੇ ਹਨ ਅਤੇ ਦੂਸਰਾ ਹੈ ਮੌਖਿਕ ਸਾਹਿਤ ਜਿਸ ਦਾ ਸੰਚਾਰ ਬੋਲੀ ਰਾਹੀਂ ਹੋਇਆ ਹੋਵੇ ਅਤੇ ਜੋ ਪੁਸ਼ਤ ਦਰ ਪੁਸ਼ਤ ਸਮੁੱਚੀ ਜਾਤੀ ਦਾ ਸਾਂਝਾ ਹੋਣ ਕਰ ਕੇ ਲੋਕ ਸਾਹਿਤ ਅਖਵਾਉਂਦਾ ਹੈ। ਇਸ ਨਾਲ ਕਿਸੇ ਵਿਸ਼ੇਸ਼ ਵਿਅਕਤੀ ਦਾ ਨਾਂ ਨਹੀਂ ਜੁੜਿਆ ਹੁੰਦਾ। ਲੋਕ ਸਾਹਿਤ ਮਨ ਤੇ ਭਾਰ ਪਾਇਆ ਨਹੀਂ ਸਿਰਜਿਆ ਜਾ ਸਕਦਾ ਸਗੋਂ ਅਚੇਤ ਸਹਿਜ ਸੁਭਾ ਇਸ ਦੀ ਸਿਰਜਨਾ ਹੁੰਦੀ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਆਧੁਨਿਕ ਪੰਜਾਬੀ ਸਾਹਿਤ ਦਾ ਅਰੰਭ 19ਵੀਂ ਸਦੀ ਦੇ ਦੂਜੇ ਅੱਧ ਤੋਂ ਮੰਨਿਆ ਜਾਂਦਾ ਹੈ। ਅੰਗਰੇਜ਼ੀ ਰਾਜ ਸਮੇਂ ਭਾਰਤੀ ਸਮਾਜ ਵਿਚ ਪੱਛਮੀ ਪ੍ਰਭਾਵ ਅਧੀਨ ਬਦਲਾਅ ਆਉਣਾ ਸ਼ੁਰੂ ਹੋਇਆ। ਇਸੇ ਤਰਾਂ ਦਾ ਪ੍ਰਭਾਵ ਸਾਹਿਤ 'ਤੇ ਵੀ ਪਿਆ। ਪੰਜਾਬੀ ਸਾਹਿਤ ਵਿਚ ਨਵੇਂ ਵਿਚਾਰ ਅਤੇ ਨਵੇਂ ਸਾਹਿਤ ਰੂਪਾਂ ਦਾ ਪਰਵੇਸ਼ ਹੋਣ ਲੱਗਾ। ਜਿੱਥੇ ਇਸ ਦਾ ਪ੍ਰਭਾਵ ਕਾਵਿ 'ਤੇ ਪਿਆ ਉੱਥੇ ਹੀ ਸਾਹਿਤ ਨੂੰ ਕਈ ਨਵੀਆਂ ਵਿਧਾਵਾਂ ਨਾਵਲ, ਨਾਟਕ, ਨਿਬੰਧ, ਆਦਿ ਮਿਲੀਆਂ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।
ਸੱਟਜ਼ਨ ਖ਼ਾਨ (ਅੰਗਰੇਜ਼ੀ: Citizen Khan, ਮਤਲਬ: ਨਾਗਰਿਕ ਖਾਨ) ਇੱਕ ਪਰਿਵਾਰ ਕੇਂਦਰਤ ਬਰਤਾਨਵੀ ਸਿਟਕਾਮ ਹੈ ਜਿਹੜਾ ਬੀਬੀਸੀ ਵੱਲੋਂ ਤਿਆਰ ਕੀਤਾ ਗਿਆ ਹੈ ਅਤੇ ਆਦਿਲ ਰੈਅ ਦੁਆਰਾ ਬਣਾਇਆ ਗਿਆ ਹੈ। ਪੰਜ ਸੀਰੀਜ਼ਾਂ ਹੁਣ ਤੱਕ ਦਿਖਾਈਆਂ ਗਈਆਂ ਹਨ। ਇਹ ਸਪਾਰਕਹਿੱਲ, ਈਸਟ ਬਰਮਿੰਘਮ ਵਿੱਚ ਨਿਰਧਾਰਤ ਕੀਤਾ ਗਿਆ ਸੀ, ਮੁੱਖ ਕਿਰਦਾਰ ਪਾਕਿਸਤਾਨੀ ਮੁਸਲਿਮ ਮਿਸਟਰ ਖ਼ਾਨ (ਆਦਿਲ ਰੈਅ) ਇਹ ਜਗ੍ਹਾ ਨੂੰ "ਬ੍ਰਿਟਿਸ਼ ਪਾਕਿਸਤਾਨ" ਦੀ ਰਾਜਧਾਨੀ" ਵੱਜੋਂ ਦੱਸਦਾ ਹੈ। ਸੱਟਜ਼ਨ ਖਾਨ ਮਿਸਟਰ ਖਾਨ, ਇੱਕ ਉੱਚੇ-ਮਾੜੇ, ਸਰਪ੍ਰਸਤ, ਕ੍ਰਿਕਟ ਪ੍ਰੇਮੀ, ਸਵੈ-ਨਿਯੁਕਤ ਕਮਿਉਨਟੀ ਲੀਡਰ ਅਤੇ ਉਸ ਦੀ ਲੰਮੇ ਪੀੜ ਵਾਲੀ ਪਤਨੀ (ਸ਼ੋਭੂ ਕਪੂਰ ਦੁਆਰਾ ਨਿਭਾਈ) ਅਤੇ ਧੀਆਂ, ਸ਼ਾਜ਼ੀਆ (ਮਾਇਆ ਸੋਂਧੀ 2012-2014, ਕ੍ਰਿਪਾ ਪੱਠਾਣੀ 2015-) ਅਤੇ ਆਲੀਆ (ਭਵਨਾ ਲਿਮਬਾਕੀਆ) ਦੀਆਂ ਜਿੰਦਗੀਆਂ ਤੇ ਅਧਾਰਤ ਹੈ। ਪਹਿਲੇ ਸੀਰੀਜ਼ ਵਿੱਚ, ਕ੍ਰਿਸ ਮਾਰਸ਼ਲ ਨੇ ਮਿਸਟਰ ਖਾਨ ਦੀ ਸਥਾਨਕ ਮਸਜਿਦ ਦੇ ਮੈਨੇਜਰ ਡੇਵ ਦੀ ਭੂਮਿਕਾ ਨਿਭਾਈ ਸੀ। ਮਿਸਜ਼ ਖ਼ਾਨ ਦਾ ਪਹਿਲਾ ਨਾਂ ਰਜ਼ੀਆ ਹੈ, ਹਾਲਾਂਕਿ ਮਿਸਟਰ ਖਾਨ ਦਾ ਪਹਿਲਾ ਨਾਂ ਕਦੇ ਵੀ ਪ੍ਰਗਟ ਨਹੀਂ ਹੁੰਦਾ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਮਾਂ (ਜਾਂ ਮਾਤਾ, ਅੰਮੀ) ਉਹ ਔਰਤ ਹੁੰਦੀ ਹੈ ਜਿਸਨੇ ਕਿਸੇ ਬੱਚੇ ਨੂੰ ਪਾਲਿਆ, ਉਸਨੂੰ ਜਨਮ ਦਿੱਤਾ ਜਾਂ ਉਹ ਅੰਡਾਣੂ ਪ੍ਰਦਾਨ ਕੀਤਾ ਜੋ ਕਿ ਸ਼ੁਕਰਾਣੂ ਨਾਲ ਇੱਕ ਹੋ ਕੇ ਇੱਕ ਬੱਚੇ ਦੇ ਰੂਪ ਵਿੱਚ ਪੈਦਾ ਹੋਇਆ। ਮਾਂ ਦੀਆਂ ਭਿੰਨ-ਭਿੰਨ ਸਮਾਜਿਕ, ਸੱਭਿਆਚਾਰਕ ਅਤੇ ਧਾਰਮਿਕ ਪਰਿਭਾਸ਼ਾਵਾਂ ਅਤੇ ਭੂਮਿਕਾਵਾਂ ਦੀ ਭਿੰਨਤਾ ਅਤੇ ਜਟਿਲਤਾ ਕਾਰਨ ਕੋਈ ਵਿਆਪਕ ਮੰਨਣਯੋਗ ਪਰਿਭਾਸ਼ਾ ਦੇਣੀ ਚੁਣੌਤੀ ਵਾਲੀ ਗੱਲ ਹੈ। ਮਰਦ ਵਾਸਤੇ ਤੁੱਲਾਰਥ ਸ਼ਬਦ ਪਿਉ ਜਾਂ ਪਿਤਾ ਹੈ।
ਪੰਜਾਬੀ ਸਾਹਿਤ ਆਲੋਚਨਾ ਦੇ ਜਨਮ ਸੰਬੰਧੀ ਵੱਖ-ਵੱਖ ਆਲੋਚਕਾਂ ਦੇ ਆਪਸੀ ਮੱਤਭੇਦ ਹਨ। ਕਈ ਆਲੋਚਕ ਇਸ ਆਲੋਚਨਾ ਦਾ ਆਰੰਭ ਸ੍ਰੀ ਗੁਰੂ ਨਾਨਕ ਦੇਵ ਤੋਂ ਅਤੇ ਕਈ ਆਲੋਚਕ ਬਾਬੇ ਫਰੀਦ ਦੇ ਸ਼ਲੋਕਾਂ ਤੋਂ ਆਲੋਚਨਾ ਦੇ ਵਿਕਾਸ ਦਾ ਆਰੰਭ ਮੰਨਦੇ ਹਨ। ਮੱਧਕਾਲੀ ਬੀਜ ਰੂਪ ਵਿੱਚ ਮੌਜੂਦ ਆਲੋਚਨਾ ਨੂੰ ਆਰੰਭ ਮੰਨਣ ਵਾਲੇ ਹਰਨਾਮ ਸਿੰਘ ਸ਼ਾਨ, ਜੀਤ ਸਿੰਘ ਸ਼ੀਤਲ, ਪ੍ਰੇਮ ਪ੍ਰਕਾਸ਼, ਗੁਰਚਰਨ ਸਿੰਘ, ਰਵਿੰਦਰ ਸਿੰਘ ਰਵੀ ਹਨ ਜੋ ਆਲੋਚਨਾ ਦਾ ਆਰੰਭ ਮੱਧਕਾਲੀ ਸਾਹਿਤ ਉੱਪਰ ਹੋਈਆਂ ਟਿੱਪਣੀਆਂ ਤੋਂ ਮੰਨਦੇ ਹਨ। ਪੰਜਾਬੀ ਸਾਹਿਤ ਦੀ ਆਲੋਚਨਾ ਦੀ ਸ਼ੁਰੂਆਤ ਆਧੁਨਿਕ ਕਾਲ ਵਿੱਚ ਮੰਨਣ ਵਾਲੇ ਵਿਦਵਾਨ ਹਰਿਭਜਨ ਸਿੰਘ ਭਾਟੀਆ, ਤੇਜਵੰਤ ਸਿੰਘ ਗਿੱਲ, ਸੰਤ ਸਿੰਘ ਸੇਖੋਂ, ਆਦਿ ਹਨ। ਕਿਸੇ ਵੀ ਇੱਕ ਸਾਹਿਤਕਾਰ/ਆਲੋਚਕ ਨੂੰ ਅਧਾਰ ਕੇ ਅਸੀਂ ਪੰਜਾਬੀ ਆਲੋਚਨਾ ਦਾ ਆਰੰਭ ਨਹੀਂ ਮਿੱਥ ਸਕਦੇ। ਇਸ ਸਬੰਧ ਵਿੱਚ ਹਰਿਭਜਨ ਸਿੰਘ ਭਾਟੀਆ ਦਾ ਕਥਨ ਵਿਚਾਰਯੋਗ ਹੈ।
ਸ਼ਬਦ ਸ਼ਕਤੀਆਂ ਸ਼ਬਦਾ ਤੇ ਅਰਥ ਨੂੰ ਪ੍ਰਗਟ ਕਰਨ ਵਾਲੀ ਵਿਧੀ ਨੂੰ ਕਿਹਾ ਜਾਂਦਾ ਹੈ। ਸਾਧਾਰਨ ਸ਼ਬਦਾਂ ਵਿੱਚ ਲੁਕੇ ਅਰਥ ਨੂੰ ਪ੍ਰਗਟ ਕਰਨ ਵਾਲੇ ਤੱਤ ਨੂੰ ‘ਸ਼ਬਦ ਸ਼ਕਤੀ’ ਕਿਹਾ ਜਾਂਦਾ ਹੈ। ਇਸਦਾ ਦੂਜਾ ਨਾਂ ‘ਸ਼ਬਦ-ਵਿਆਪਾਰ’ ਵੀ ਹੈ। ਸ਼ਬਦ ਸ਼ਕਤੀਆਂ ਲਈ ਸ਼ਬਦ ਵਿਆਪਾਰ ਸ਼ਬਦ ਦੀ ਵਰਤੋਂ ਸਭ ਤੋਂ ਪਹਿਲਾਂ ਜਗਨਨਾਥ ਨੇ ਕੀਤੀ ਸੀ। ਸ਼ਬਦ ਕਾਰਣ ਹੈ ਅਤੇ ਅਕਧ ਕਾਰਜ ਹੈ ਅਤੇ ਸ਼ਬਦ ਸ਼ਕਤੀ ਇਨ੍ਹਾਂ ਨੂੰ ਪੇਸ਼ ਕਰਨ ਦਾ ਸਾਧਨ ਹੈ। ਸ਼ਬਦ ਸ਼ਕਤੀ ਤੋਂ ਬਿਨ੍ਹਾਂ ਸ਼ਬਦ ਦੇ ਅਰਥ ਦਾ ਗਿਆਨ ਨਹੀਂ ਹੁੰਦਾ, ਸ਼ਬਦ ਅਤੇ ਅਰਥ ਦੇ ਸੰਬੰਧ ਬਾਰੇ ਵਿਚਾਰ ਕਰਨ ਵਾਲੇ ਤੱਤ ਦਾ ਨਾਂ ‘ਸ਼ਬਦ ਸ਼ਕਤੀ’ ਹੈ। ਸ਼ਬਦ ਸ਼ਕਤੀਆਂ ਬਾਰੇ ਸਭ ਤੋਂ ਪਹਿਲਾਂ ਵਿਵੇਚਨ ਅਤੇ ਵਿਚਾਰਨ ਉਦਭੱਟ ਨੇ (8 ਵੀ ਸਦੀ) ਤੋਂ ਮੰਨੀ ਜਾਂਦੀ ਹੈ। ਡਾ.
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਪੰਜਾਬੀ ਸਾਹਿਤ ਦੇ ਇਤਿਹਾਸ ਦੇ ਆਰੰਭਕ ਕਾਲ ਨੂੰ ਨਾਥ ਜੋਗੀਆਂ ਦਾ ਸਮਾਂ ਮੰਨਿਆਂ ਜਾਂਦਾ ਹੈ।ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਨਾਥ-ਸਿੱਧ ਪਰੰਪਰਾ ਇੱਕ ਮਹੰਤਵਪੂਰਨ ਧਾਰਮਕ ਸੰਪ੍ਰਦਾ ਮੰਨੀ ਜਾ ਸਕਦੀ ਹੈ। ਨਾਥ ਜੋਗੀਆਂ ਦੇ ਸਾਹਿਤ ਨੂੰ ਸਭ ਤੋਂ ਪਹਿਲਾਂ ਡਾ. ਮੋਹਨ ਸਿੰਘ ਨੇ ਪੰਜਾਬੀ ਸਾਹਿਤ ਵਿੱਚ ਸਥਾਨ ਦਿੱਤਾ। ਸੰਪ੍ਰਦਾਇਕ ਗ੍ਰੰਥਾਂ ਵਿੱਚ ਨਾਥ ਸੰਪ੍ਰਦਾ ਦਾ ਕਈ ਨਾਵਾਂ ਨਾਲ ਉਲੇਖ ਮਿਲਦਾ ਹੈ। ਸਿੱਧ-ਮੱਤ, ਨਾਥ-ਮੱਤ, ਸਿੱਧ-ਮਾਰਗ, ਯੋਗ ਮਾਰਗ, ਯੋਗ ਸੰਪ੍ਰਦਾ, ਅਵਧੂਤ ਮੱਤ ਆਦਿ।1 ਪਰੰਤੂ ਇਸ ਸੰਪ੍ਰਦਾ ਦਾ ਪ੍ਰਚੱਲਿਤ ਨਾਂ ਨਾਥ ਸੰਪ੍ਰਦਾ ਰਿਹਾ ਹੈ ਅਤੇ ਇਸਦੇ ਅਨੁਯਾਈ ਲਈ ਪ੍ਰਚਲਿਤ ਨਾਂ ਨਾਥ ਅਤੇ ਸਿੱਧਹੀ ਰਹੇ ਹਨ। ਇਹ ਨਿਰਣਾ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਇਸ ਸੰਪ੍ਰਦਾ ਨੂੰ ਕਿਸ ਨਾਮ ਨਾਲ ਸੰਬੋਧਨ ਕੀਤਾ ਜਾਵੇ ਅਤੇ ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਇਸਦੇ ਸਾਹਿਤ ਨੂੰ ਕਿਸ ਸਿਰਲੇਖ ਅਧੀਨ ਰੱਖਿਆ ਜਾਵੇ। ਪੰਜਾਬੀ ਸਾਹਿਤ ਦੇ ਇਤਿਹਾਸਕਾਰਾਂ ਨੇ ਆਮ ਕਰਕੇ, ਇਸ ਸੰਪ੍ਰਦਾ ਦੇ ਸਾਹਿਤ ਨੂੰ ਨਾਥ ਜੋਗੀਆਂ ਦੇ ਸਾਹਿਤ ਵਜੋਂ ਸ਼ਾਮਿਲ ਕੀਤਾ ਹੈ।2 ਡਾ.
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।