ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਸੇਲੀਨਾ ਮੈਰੀ ਗੋਮੇਜ਼ (/səˈliːnə məˈriː ˈɡoʊmɛz//səˈliːnə məˈriː ˈɡoʊmɛz/ sə-LEE-nəsə-LEE-nə mə-REEmə-REE GOH-mezGOH-mez; ਸਪੇਨੀ ਉਚਾਰਨ: [seˈlena ˈɣomes]; ਜਨਮ ਜੁਲਾਈ 22, 1992) ਇੱਕ ਅਮਰੀਕੀ ਅਦਾਕਾਰਾ ਅਤੇ ਗਾਇਕਾ ਹੈ ਜੋ ਡਿਜ਼ਨੀ ਚੈਨਲ ਦੇ ਐਮੀ ਇਨਾਮ ਜੇਤੂ ਟੈਲੀਵਿਜ਼ਨ ਲੜੀ ਵਿਜ਼ਰਡ ਆਫ ਵੇਵਰਲੀ ਪਲੇਸ ਵਿੱਚ ਮੁੱਖ ਕਿਰਦਾਰ ਨਿਭਾਉਣ ਲਈ ਜਾਣੀ ਜਾਂਦੀ ਹੈ । ਉਸਨੇ ਐਨਦਰ ਸਿੰਡਰੈਲਾ ਸਟੋਰੀ , ਵਿਜ਼ਰਡ ਆਫ ਵੇਵਰਲੀ ਪਲੇਸਃ ਦ ਮੂਵੀ ਅਤੇ ਪ੍ਰਿੰਸੈਸ ਪ੍ਰੋਟੇਕਸ਼ਨ ਪ੍ਰੋਗਰਾਮ ਵਰਗੀ ਮੁੱਖ ਅਤੇ ਟੈਲੀਵਿਜਨ ਫਿਲਮਾਂ ਵਿੱਚ ਵੀ ਅਦਾਕਾਰੀ ਕੀਤੀ ਹੈ। ਉਸਨੇ ਵੱਡੇ ਪਰਦੇਂ ਦੀਆਂ ਫਿਲਮਾਂ ਵਿੱਚ ਰਮੋਨਾ ਐਂਡ ਬੀਜ਼ੁਸ ਨਾਲ ਸ਼ੁਰੂਆਤ ਕੀਤਾ। ਉਸਦਾ ਕਰੀਅਰ ਸੰਗੀਤ ਉਦਯੋਗ ਵਿੱਚ ਵੀ ਫ਼ੈਲ ਚੁੱਕਿਆ ਹੈ। ਉਹ ਸੇਲੀਨਾ ਗੋਮੇਜ਼ ਐਂਡ ਦ ਸੀਨ ਨਾਮ ਦੇ ਪੌਪ ਬੈਂਡ ਦੀ ਮੁੱਖ ਗਾਇਕਾ ਅਤੇ ਮੋਢੀ ਹੈ ਜੋ ਆਰ.ਆਈ.ਏ.ਏ.
ਸ੍ਰੀ ਗੁਰੂ ਨਾਨਕ ( ਉਚਾਰਨ 15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਵਿੱਚ ਅਲੱਗ-ਅਲੱਗ ਮਿਤੀ 'ਤੇ ਆਉਂਦੀ ਹੈ।ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਆਪ ਨੂੰ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਪ੍ਰਭਾਵਿਤ ਕੀਤਾ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ, ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ, ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਵਾਰ ਵਿੱਚੋਂ ਹਿੰਦ-ਇਰਾਨੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਡੈਮੇਟਰੀਆ ਡੇਵੋਨ ਲੋਵਾਟੋ (ਜਨਮ 20 ਅਗਸਤ, 1992) ੲਿੱਕ ਅਮਰੀਕੀ ਗਾੲਿਕਾ , ਗੀਤਕਾਰ, ਅਦਾਕਾਰਾ, ਲੇਖਿਕਾ, ਸਮਾਜ-ਸੇਵੀ ਹੈ। ਬੱਚਿਆਂ ਦੀ ਟੈਲੀਵਿਜ਼ਨ ਲੜੀ ਬਾਰਨੀ ਅੈਂਡ ਫਰੈਡਜ਼ ਵਿੱਚ ਇੱਕ ਬੱਚੇ ਦੀ ਭੂਮਿਕਾ ਨਿਭਾੳੁਣ ਤੋਂ ਬਾਅਦ, ਉਸ ਨੂੰ ਡਿਜ਼ਨੀ ਚੈਨਲ ਟੈਲੀਵੀਜ਼ਨ ਫਿਲਮ ਕੈਪ ਰਾਕ (2008) ਅਤੇ ਇਸਦੇ ਦੂਜੇ ਭਾਗ ਕੈਪ ਰਾਕ 2: ਦ ਫਾਈਨਲ ਜੈਮ (2010) ਵਿੱਚ ਕੰਮ ਕਰਨ 'ਤੇ ਸਫਲਤਾ ਪ੍ਰਾਪਤ ਹੋੲੀ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਜੁਲਾਈ 2018 ਮੁਤਾਬਿਕ ਇਸ ਵਿਕੀ ’ਤੇ 29,832 ਲੇਖ ਹਨ ਅਤੇ ਇਸ ਦੇ ਕੁੱਲ 23,909 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,37,656 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.32.0-wmf.12 (490a345) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 5 ਜਨਵਰੀ 2016 ਤੱਕ ਇਸ ਦੀ ਸਾਈਟ ਤੇ 20,414 ਲੇਖ ਸਨ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਚੰਦਰ ਸ਼ੇਖਰ ਆਜ਼ਾਦ ਉਚਾਰਨ (23 ਜੁਲਾਈ 1906 – 27 ਫਰਵਰੀ 1931), ਆਜ਼ਾਦ ਵਜੋਂ ਮਸ਼ਹੂਰ ਭਾਰਤੀ ਇਨਕਲਾਬੀ ਸਨ ਜਿਨ੍ਹਾਂ ਨੇ ਹਿੰਦੁਸਤਾਨ ਰਿਪਬਲਿਕਨ ਐਸੋਸੀਏਸ਼ਨ ਨੂੰ ਇਸਦੇ ਬਾਨੀ ਰਾਮ ਪਰਸ਼ਾਦ ਬਿਸਮਿਲ ਅਤੇ ਤਿੰਨ ਹੋਰ ਪ੍ਰਮੁੱਖ ਪਾਰਟੀ ਆਗੂਆਂ, ਰੋਸ਼ਨ ਸਿੰਘ, ਰਾਜਿੰਦਰ ਨਾਥ ਲਾਹਿਰੀ ਅਤੇ ਅਸ਼ਫਾਕਉਲਾ ਖਾਨ ਦੀ ਮੌਤ ਦੇ ਬਾਅਦ ਨਵੇਂ ਨਾਮ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (HSRA) ਹੇਠ ਪੁਨਰਗਠਿਤ ਕੀਤਾ।
ਚੀਨ (ਮੰਦਾਰਿਨੀ ਚੀਨੀ ਵਿਚ: 中国) ਜਾਂ ਚੀਨ ਦਾ ਲੋਕਰਾਜੀ ਗਣਤੰਤਰ (ਮੰਦਾਰਿਨੀ ਚੀਨੀ ਵਿਚ: 中华人民共和国) ਪੂਰਬੀ ਏਸ਼ੀਆ ਅਤੇ ਭਾਰਤ ਦੇ ਉੱਤਰ ਵਿੱਚ ਸਥਿਤ ਇੱਕ ਦੇਸ਼ ਹੈ।ਲਗਭਗ 1 .3 ਅਰਬ ਦੀ ਆਬਾਦੀ ਵਾਲੇ ਇਸ ਮੁਲਕ ਦੀ ਰਾਜਧਾਨੀ ਬੀਜਿੰਗ ਹੈ ਅਤੇ ਮੰਦਾਰਿਨੀ ਇਸ ਦੀ ਦਫਤਰੀ ਬੋਲੀ ਹੈ। ਖੇਤਰਫਲ ਦੇ ਮੁਤਾਬਿਕ ਚੀਨ ਸੰਸਾਰ ਵਿੱਚ ਰੂਸ ਅਤੇ ਕੈਨੇਡਾ ਤੋਂ ਬਾਅਦ ਤੀਜੇ ਨੰਬਰ ’ਤੇ ਆਉਂਦਾ ਹੈ। ਇਸ ਦੀ ਲਗਪਗ 3380 ਕਿਲੋਮੀਟਰ ਦੀ ਹੱਦ ਭਾਰਤ ਨਾਲ ਜੁੜਦੀ ਹੈ। ਇਹ ਦੇਸ਼ ਪਹਾੜਾਂ ਵਿੱਚ ਘਿਰਿਆ ਹੋਇਆ ਹੈ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਬਾਗੇਸ਼ਵਰ ਉਤਰਾਖੰਡ ਸੂਬੇ ਵਿਚ ਸਰਉ ਅਤੇ ਗੋਮਤੀ ਨਦੀ ਦੇ ਸੰਗਮ ਤੇ ਸਥਿਤ ਇਕ ਤੀਰਥ ਕੇਂਦਰ ਹੈ। ਇਹ ਬਾਗੇਸ਼੍ਵਰ ਜ਼ਿਲ੍ਹੇ ਦੇ ਪ੍ਰਸ਼ਾਸਕੀ ਮੁੱਖ ਦਫਤਰ ਹੈ। ਇੱਥੇ ਬਗੇਸ਼ਵਰ ਨਾਥ ਦਾ ਪ੍ਰਾਚੀਨ ਮੰਦਿਰ ਹੈ, ਜਿਸ ਨੂੰ ਸਥਾਨਕ ਲੋਕਾਂ ਨੂੰ "ਬਾਘਨਾਥ" ਜਾਂ "ਬਾਗਨਾਥ" ਕਿਹਾ ਜਾਂਦਾ ਹੈ। ਮਕਰ ਸੰਕ੍ਰਾਂਤੀ 'ਤੇ ਇੱਥੇ ਕੁਮਾਊਂ ਦਾ ਸਭ ਤੋਂ ਵੱਡਾ ਮੇਲਾ ਲਗਦਾ ਹੈ। ਇਹ ਸ਼ਹਿਰ ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਤੋਂ 470 ਕਿਲੋਮੀਟਰ ਦੀ ਦੂਰੀ ਤੇ ਅਤੇ ਰਾਜ ਦੀ ਰਾਜਧਾਨੀ ਦੇਹਰਾਦੂਨ ਤੋਂ 532 ਕਿਲੋਮੀਟਰ ਦੂਰ ਸਥਿਤ ਹੈ।
ਨੈਲਸਨ ਰੋਲੀਹਲਾਹਲਾ ਮੰਡੇਲਾ (18 ਜੁਲਾਈ 1918 - 5 ਦਸੰਬਰ 2013) ਇੱਕ ਦੱਖਣ ਅਫਰੀਕੀ ਸਿਆਸਤਦਾਨ ਹੈ ਜੋ 1994 ਤੋਂ 1999 ਤੱਕ ਦੱਖਣ ਅਫਰੀਕਾ ਦਾ ਪੂਰਨ ਲੋਕਰਾਜ ਦੀ ਸਥਾਪਤੀ ਦੇ ਬਾਅਦ ਪਹਿਲਾ ਰਾਸ਼ਟਰਪਤੀ ਸੀ। ਰਾਸ਼ਟਰਪਤੀ ਬਣਨ ਤੋਂ ਪਹਿਲਾਂ ਉਹ ਦੱਖਣ ਅਫਰੀਕਾ ਵਿੱਚ ਚੱਲ ਰਹੇ ਅਪਾਰਥੀਡ-ਵਿਰੋਧੀ ਜੁਝਾਰੂ ਆਗੂ ਅਤੇ ਅਫਰੀਕੀ ਨੈਸ਼ਨਲ ਕਾਂਗਰਸ ਦੇ ਹਥਿਆਰਬੰਦ ਵਿੰਗ ਉਮਖੋਂਤੋ ਸਿਜਵੇ ਦੇ ਬਾਨੀਆਂ ਵਿੱਚੋਂ ਇੱਕ ਸੀ। ਉਨ੍ਹਾਂ ਨੇ ਆਪਣੀ ਜਿੰਦਗੀ ਦੇ 27 ਸਾਲ ਰਾਬੇਨ ਟਾਪੂ ਉੱਤੇ ਜੇਲ੍ਹ ਵਿੱਚ ਰੰਗਭੇਦ ਨੀਤੀ ਦੇ ਖਿਲਾਫ ਲੜਦੇ ਹੋਏ ਬਿਤਾਏ। ਦੱਖਣ ਅਫਰੀਕਾ ਅਤੇ ਸਮੁੱਚੇ ਸੰਸਾਰ ਵਿੱਚ ਰੰਗਭੇਦ ਨੀਤੀ ਦਾ ਵਿਰੋਧ ਕਰਦੇ ਹੋਏ ਜਿੱਥੇ ਸ਼੍ਰੀ ਮੰਡੇਲਾ ਪੂਰੀ ਦੁਨੀਆਂ ਵਿੱਚ ਆਜ਼ਾਦੀ ਅਤੇ ਸਮਾਨਤਾ ਦੇ ਪ੍ਰਤੀਕ ਬਣ ਗਏ ਸਨ ਉਥੇ ਰੰਗਭੇਦ ਦੀ ਨੀਤੀ ਉੱਤੇ ਚਲਣ ਵਾਲੀ ਸਰਕਾਰਾਂ ਸ਼੍ਰੀ ਮੰਡੇਲਾ ਨੂੰ ਕਮਿਊਨਿਸਟ ਅਤੇ ਆਤੰਕਵਾਦੀ ਦੱਸਦੀਆਂ ਸਨ ਅਤੇ ਅਫਰੀਕਨ ਨੈਸ਼ਨਲ ਕਾਂਗਰਸ ਨੂੰ ਅਜਿਹੇ ਲੋਕਾਂ ਦੀ ਪਨਾਹਗਾਹ। ਗਾਂਧੀ, ਕਿੰਗ, ਮੰਡੇਲਾ - ਜੰਗ ਤੋਂ ਦੇ ਬਾਅਦ ਦੀ ਦੁਨੀਆਂ ਵਿੱਚ ਉਹ ਹਸਤੀਆਂ ਹਨ ਜੋ ਲੋਕ ਚੇਤਨਾ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਜਿੰਦਾ ਰਹਿਣਗੀਆਂ।ਨੈਲਸਨ ਮੰਡੇਲਾ ਨੂੰ 1993 ਵਿੱਚ ਨੋਬਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਗੁਰੂ ਹਰਿ ਕ੍ਰਿਸ਼ਨ ਜੀ ਸਿੱਖਾਂ ਦੇ ਅੱਠਵੇਂ ਗੁਰੂ ਸਨ। ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜਨਮ ਗੁਰੂ ਹਰਿ ਰਾਇ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ 7 ਜੁਲਾਈ ਸੰਨ 1656 ਨੂੰ ਕੀਰਤਪੁਰ ਸਾਹਿਬ, ਜਿਲਾ ਹੁਸ਼ਿਆਰਪੁਰ ਵਿਖੇ ਹੋਇਆ।ਸ਼੍ਰੀ ਗੁਰੂ ਹਰਕ੍ਰਿਸਨ ਜੀ ਨੂੰ ‘ਬਾਲ ਗੁਰੂ’ ਜਾਂ ਫਿਰ ‘ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਆਪ ਗੁਰੂ ਨਾਨਕ ਜੀ ਦੁਆਰਾ ਚਲਾਏਗਏ ਨਿਰਮਲ ਪੰਥ ਦੇ ਅੱਠਵੇਂ ਗੁਰੂ ਸਨ। ਆਪ ਜੀ ਨੂੰ ਪੰਜ ਸਾਲ ਦੀ ਉਮਰ ਵਿੱਚ ਗੁਰਿਆਈ ਮਿਲੀ ਅਤੇ ਅੱਠ ਸਾਲ ਦੀ ਉਮਰ ਵਿੱਚ ਜੋਤੀ ਜੋਤ ਸਮਾ ਗਏ। ਆਪ ਜੀ ਨੇ ਆਪਣੀ ਬਾਲ ਗੁਰਿਆਈ ਦੇ ਤਿੰਨ ਸਾਲ ਦੇ ਸਮੇਂ ਵਿੱਚ ਜਿਸ ਸੂਝ, ਸਿਆਣਪ, ਦ੍ਰਿੜਤਾ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ ਜੋ ਆਪਣੀ ਮਿਸਾਲ ਆਪ ਸੀ ਤੇ ਉਨ੍ਹਾਂ ਨੇ ਦਰਸਾਅ ਦਿੱਤਾ ਕਿ ਉਮਰ, ਬੁਧੀਮਾਨਤਾ ਤੇ ਆਤਮ ਗਿਆਨ ਵਿੱਚ ਕੋਈ ਬਾਧਾ ਨਹੀਂ ਹੈ। ਆਓ ‘ਬਾਲਾ ਪ੍ਰੀਤਮ’ ਜੀ ਦੇ ਜੀਵਨ ਤੇ ਸੰਖੇਪ ਜਿਹੀ ਝਾਤ ਮਾਰੀਏ।ਆਪ ਜੀ ਦਾ ਪ੍ਰਕਾਸ 8 ਸਾਵਣ ਸੰਮਤ 1723 ਮੁਤਾਬਿਕ 7 ਜੁਲਾਈ 1656 ਈਸਵੀ ਨੂੰ ਕੀਰਤਪੁਰ ਸਾਹਿਬ ਵਿਖੇ ਪਿਤਾ ਸ਼੍ਰੀ ਗੁਰੂ ਹਰਿਰਾਏ ਜੀ ਦੇ ਘਰ ਮਾਤਾ ਕ੍ਰਿਸਨ ਕੌਰ ਜੀ ਦੀ ਕੁੱਖੋਂ ਹੋਇਆ। ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜ ਕੱਲ੍ਹ 8 ਸਾਵਣ ਹਰ ਸਾਲ 23 ਜੁਲਾਈ ਨੂੰ ਆਉਂਦਾ ਹੈ। ਰਾਮਰਾਏ ਜੀਆਪ ਜੀ ਦੇ ਵੱਡੇ ਭਰਾ ਸਨ।ਗੁਰੂ ਹਰਿਰਾਏ ਜੀ ਨੇ ਅਕਤੂਬਰ 1661 ਈਸਵੀ ਵਿੱਚ ਆਪ ਜੀ ਨੁੂੰ ਯੋਗਤਾ ਦੇ ਅਧਾਰ ‘ਤੇ ਗੁਰਗੱਦੀ ਬਖਸ਼ ਦਿੱਤੀ ਭਾਵੇਂ ਕਿ ਆਪ ਜੀ ਦੇ ਵੱਡੇ ਭਰਾ ਰਾਮਰਾਏ ਬੜੇ ਚਤੁਰ, ਨੀਤੀ ਨਿਪੁੰਨ ਤੇ ਸਿੱਖ ਸੰਗਤਾਂ ਅਤੇ ਮਸੰਦਾਂ ਵਿੱਚ ਸਤਿਕਾਰ ਦੀ ਨਿਗ੍ਹਾ ਨਾਲ ਵੇਖੇ ਜਾਂਦੇ ਸਨ। ਜਦ ਔਰੰਗਜੇਬ ਨੇ ਗੁਰੂ ਹਰਿਰਾਏ ਜੀ ਨੂੰ ਦਿੱਲੀ ਬੁਲਾਇਆ ਸੀ ਤਾਂ ਗੁਰੂ ਜੀ ਨੇ ਆਪਣੀ ਥਾਂ ਰਾਮ ਰਾਏ ਨੂੰ ਗੁਰਮਤਿ ਦੇ ਸਿਧਾਂਤ ਸਪੱਸ਼ਟ ਕਰਨ ਲਈ ਭੇਜਿਆ ਸੀ। ਰਾਮ ਰਾਏ ਨੇ ਪਹਿਲਾਂ ਤਾਂ ਬਾਦਸਾਹ ਔਰੰਗਜੇਬ ਨੂੰ ਆਪਣੀ ਪ੍ਰਤਿਭਾ ਨਾਲ ਬਹੁਤ ਪ੍ਰਭਾਵਿਤ ਕੀਤਾ ਤੇ ਬਾਅਦ ਵਿੱਚ ਕਰਾਮਾਤਾਂ ਦਿਖਾਈਆਂ। ਬਾਅਦ ਵਿੱਚ ਮੁਲਾਣਿਆਂ ਦੇ ਕਹਿਣ ‘ਤੇ ਔਰੰਗਜੇਬ ਨੇ ਰਾਮਰਾਏ ਨੂੰ ਪੁੱਛਿਆ ਕਿ ਤੁਹਾਡੇ ਗ੍ਰੰਥ ਵਿੱਚ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਲਿਖ ਕੇ ਇਸਲਾਮ ਧਰਮ ਦੀ ਨਿੰਦਾ ਕੀਤੀਗਈ ਹੈ। ਬਾਦਸ਼ਾਹ ‘ਤੇ ਆਪਣਾ ਬਣਿਆ ਪ੍ਰਭਾਵ ਕਾਇਮ ਰੱਖਣ ਲਈ ਅਤੇ ਉਸ ਦੀ ਖੁਸਨੰਦੀ ਪ੍ਰਾਪਤ ਕਰਨ ਲਈ ਰਾਮਰਾਏ ਨੇਕਿਹਾ ਕਿ ਅਸਲ ਸਬਦ ‘ਮਿਟੀ ਬੇਈਮਾਨ ਕੀ ਪੇੜੈ ਪਈ ਕੁਮਿਆਰ’ ਹੈ ਪਰ ਲਿਖਾਰੀ ਦੀ ਗਲਤੀ ਕਾਰਨ ‘ਮੁਸਲਮਾਨ’ ਲਿਖਿਆ ਗਿਆ ਹੈ। ਇਸ ਘੋਰ ਅਵੱਗਿਆ ਕਾਰਨ ਗੁਰੂ ਹਰਿਰਾਏ ਜੀ ਨੇ ਉਸ ਨੂੰ ਗੁਰਗੱਦੀ ਤੋਂ ਵਾਂਝਾ ਕਰ ਦਿੱਤਾ ਅਤੇ ਸਦਾ ਲਈ ਤਿਆਗ ਦਿੱਤਾ। ਇਸ ਕਾਰਨ ਕਰਕੇ ਰਾਮਰਾਏ ਨੇ ਆਪ ਜੀ ਦੀ ਵਿਰੋਧਤਾ ਜਾਰੀ ਰੱਖੀ।ਗੁਰਗੱਦੀ ‘ਤੇ ਬੈਠਣ ਤੋਂ ਬਾਅਦ ਆਪ ਜੀ ਕੀਰਤਪੁਰ ਸਾਹਿਬ ਵਿਖੇ ਪਹਿਲੇ ਗੁਰੂਆਂ ਦੀ ਤਰ੍ਹਾਂ ਸਿੱਖ ਧਰਮ ਦਾ ਪ੍ਰਚਾਰ ਕਰਦੇ ਅਤੇ ਸਿੱਖਾਂ ਨੂੰ ਉਪਦੇਸ ਦਿੰਦੇ। ਆਪ ਜੀ ਨੇ ਰੋਪੜ ਦੇ ਇੱਕ ਧਨੀ ਆਦਮੀ ਰਾਜਾ ਰਾਮ ਨੂੰ ਆਪਣੇ ਦਰਬਾਰ ਵਿੱਚ ਆਉਣਤੋਂ ਰੋਕ ਦਿੱਤਾ ਕਿਉਂਕਿ ਉਹਆਪਣੇ ਘਰ ਪੈਦਾ ਹੁੰਦੀਆਂ ਕੁੜੀਆਂ ਨੂੰ ਜਨਮ ਸਮੇਂ ਹੀ ਮਾਰ ਦਿੰਦਾ ਸੀ। ਜਦ ਉਸ ਆਦਮੀ ਨੇ ਪਛੁਤਾਵਾ ਕੀਤਾ ਤੇਅੱਗੇ ਤੋਂ ਚੰਗਾ ਇਨਸਾਨ ਬਣਨਦੀ ਪ੍ਰਤਿਗਿਆ ਕੀਤੀ ਤਾਂ ਆਪਜੀ ਨੇ ਭਰੇ ਦਰਬਾਰ ਵਿੱਚ ਇਸ ਕੁੜੀਮਾਰ ਨੂੰ ਤਾੜਨਾ ਕਰਕੇ ਬਖਸ ਦਿੱਤਾ। ਇਸ ਤਰ੍ਹਾਂ ਆਪਜੀ ਨੇ ਅਨੇਕਾਂ ਪਰਉਪਕਾਰ ਕੀਤੇ।ਗੁਰੂ ਸਾਹਿਬ ਦੇ ਵੱਡੇ ਭਰਾ ਰਾਮਰਾਏ ਨੇ ਬਾਦਸ਼ਾਹ ਔਰੰਗਜੇਬ ਕੋਲ ਫਰਿਆਦ ਕੀਤੀ ਕਿ ਮੇਰੇ ਪਿਤਾ ਨੇ ਮੇਰਾ ਹੱਕ ਮਾਰ ਕੇ ਮੇਰੇ ਛੋਟੇ ਭਰਾ ਨੂੰ ਗੁਰਗੱਦੀ ਅਤੇ ਜਾਇਦਾਦ ਦੇ ਦਿੱਤੀ ਹੈ। ਇਹ ਸਭ ਕੁਝ ਤਾਂ ਹੋਇਆ ਕਿਉਂਕਿ ਮੈਂ ਤੁਹਾਡਾ ਹੁਕਮ ਮੰਨਦਾ ਹਾਂ। ਇਸ ਪਰ ਔਰੰਗਜੇਬ ਨੇ ਰਾਜਾ ਜੈ ਸਿੰਘ ਨੂੰ ਹੁਕਮ ਕੀਤਾ ਕਿ ਉਹ ਗੁਰੂ ਸਾਹਿਬ ਨੂੰ ਦਿੱਲੀ ਬੁਲਾਏ। ਰਾਜਾ ਜੈ ਸਿਘ ਨੇ ਆਪਣੇ ਦੀਵਾਨ ਪਰਸਰਾਮ ਨੂੰ ਗੁਰੂ ਸਾਹਿਬ ਨੂੰ ਸਤਿਕਾਰ ਸਹਿਤ ਦਿੱਲੀ ਲਿਆਉਣ ਲਈ ਭੇਜਿਆ। ਦੀਵਾਨ ਕੀਰਤਪੁਰ ਪਹੁੰਚਿਆ ਤੇ ਗੁਰੂ ਸਾਹਿਬ ਨੂੰ ਦਿੱਲੀ ਜਾਣ ਲਈ ਬੇਨਤੀ ਕੀਤੀ। ਗੁਰੂਸਾਹਿਬ ਨੇ ਦੀਵਾਨ ਨੂੰ ਕਿਹਾਕਿ ਉਨ੍ਹਾਂ ਨੂੰ ਦਿੱਲੀ ਜਾਣਤੋਂ ਕੋਈ ਇਨਕਾਰ ਨਹੀਂ ਪਰ ਉਹ ਔਰੰਗਜੇਬ ਵਰਗੇ ਬਾਦਸਾਹ ਦਾ ਮੂੰਹ ਨਹੀਂ ਵੇਖਣਗੇ। ਅੰਤ ਵਿੱਚ ਗੁਰੂ ਸਾਹਿਬ ਨੇ ਆਪਣੀ ਮਾਤਾ ਅਤੇ ਸਿੱਖ ਸੰਗਤਾਂ ਨਾਲ ਸਲਾਹ ਕਰਕੇ ਦਿੱਲੀ ਜਾਣ ਦਾ ਫੈਸਲਾ ਕੀਤਾ।ਗੁਰੂ ਜੀ ਦੇ ਤੁਰਨ ਸਮੇਂ ਸਿੱਖ ਸੰਗਤਾਂ ਦੀ ਭਾਰੀ ਭੀੜਕੀਰਤਪੁਰ ਆ ਗਈ। ਗੁਰੂ ਸਾਹਿਬ ਨੇ ਸਭ ਨੂੰ ਧੀਰਜ ਤੇ ਦਿਲਾਸਾ ਦਿੱਤਾ ਫਿਰ ਵੀ ਸੈਂਕੜੇ ਸਿੱਖ ਆਪ ਜੀ ਦੇ ਨਾਲ ਚੱਲ ਪਏ। ਅੰਬਾਲੇ ਜਿਲ੍ਹੇ ਦੇ ਕਸਬੇ ਪੰਜੋਖਰੇ ਪਹੁੰਚ ਕੇ ਗੁਰੂ ਜੀ ਨੇ ਕੁਝ ਉਘੇ ਸਿੱਖਾਂ ਤੋਂ ਬਿਨਾ ਬਾਕੀ ਸਭ ਨੂੰ ਵਾਪਸ ਮੋੜ ਦਿੱਤਾ। ਗੁਰੂ ਜੀ ਨੇ ਪਹਿਲੀਰਾਤ ਪੰਜੋਖਰੇ ਕੱਟੀ। ਉਥੋਂ ਦਾ ਇੱਕ ਹੰਕਾਰੀ ਪੰਡਿਤ ਲਾਲਚੰਦ ਗੁਰੂ ਜੀ ਨੂੰ ਮਿਲਿਆ ਤੇ ਕਿਹਾ ਕਿ ਸਿੱਖ ਤੁਹਾਨੁੂੰ ਗੁਰੂ ਹਰਕ੍ਰਿਸਨ ਕਹਿੰਦੇ ਹਨ। ਦੁਆਪਰ ਯੁੱਗ ਦੇ ਕ੍ਰਿਸਨ ਜੀਨੇ ਗੀਤਾ ਰਚੀ ਸੀ। ਤੁਸੀਂ ਉਸ ਦੇ ਅਰਥ ਕਰਕੇ ਵਿਖਾਓ। ਗੁਰੂ ਨਾਨਕ ਦੇ ਘਰ ਵਿੱਚੋਂ ਧੁਰੋਂ ਪ੍ਰਾਪਤ ਹੋਈ ਨਿਮਰਤਾ ਦੇ ਧਾਰਨੀ ਸਤਿਗੁਰੂ ਜੀ ਬੋਲੇ, ਅਸੀਂ ਤਾਂ ਅਕਾਲ ਪੁਰਖ ਦੇ ਸੇਵਕ ਹਾਂ। ਕਲਾ ਅਕਾਲ ਪੁਰਖ ਦੀ ਹੀ ਵਰਤਦੀ ਹੈ। ਜੇਕਰ ਤੂੰ ਕਲਾ ਦੇਖਣੀ ਹੈ ਤਾਂ ਆਪਣੇ ਨਗਰ ਵਿੱਚੋਂ ਕੋਈ ਬੰਦਾ ਲੈ ਆ। ਗੁਰੂ ਨਾਨਕ ਪਾਤਸ਼ਾਹ ਆਪਣੀ ਮਿਹਰ ਸਦਕਾ ਗੀਤਾ ਦੇ ਅਰਥ ਕਰਕੇ ਤੇਰੀ ਨਿਸਾ ਕਰਵਾਦੇਣਗੇ। ਪੰਡਿਤ ਗਿਆ ਅਤੇ ਇੱਕ ਛੱਜੂ ਨਾਮੀ ਅਨਪੜ੍ਹ ਝਿਉਰ ਨੂੰ ਲੈ ਆਇਆ। ਸਤਿਗੁਰਾਂ ਨੇ ਉਸ ਨੂੰ ਨਦਰੀਂ ਨਦਰ ਨਿਹਾਲ ਕੀਤਾ ਤੇਕਿਹਾ ਕਿ ਉਹ ਪੰਡਿਤ ਜੀ ਦੀ ਨਿਸਾ ਕਰਵਾਏ। ਗੁਰੂ ਜੀ ਨੇ ਉਸ ਦੇ ਸਿਰ ਤੇ ਸੋਟੀ ਰੱਖ ਦਿੱਤੀ ਅਤੇ ਨੇਤਰਾਂ ਵਿੱਚ ਨੇਤਰ ਪਾਏ। ਪੰਡਿਤ ਨੇ ਗੀਤਾਦੇ ਔਖੇ ਤੋਂ ਔਖੇ ਸਲੋਕਾਂ ਦੇ ਅਰਥ ਪੁੱਛੇ, ਜਿਨ੍ਹਾਂ ਦੇ ਉਸ ਨੇ ਤੁਰੰਤ ਅਰਥ ਕਰ ਦਿੱਤੇ। ਪੰਡਿਤ ਇਹ ਕੌਤਕ ਵੇਖ ਕੇ ਸਤਿਗੁਰੂ ਜੀ ਦੇ ਚਰਨੀ ਪੈ ਗਿਆ, ਮੁਆਫੀ ਮੰਗੀ ਤੇ ਸਿੱਖ ਬਣ ਗਿਆ ਅਤੇ ਉਸ ਨੇਇਸ ਇਲਾਕੇ ਵਿੱਚ ਸਿੱਖੀ ਦਾ ਪ੍ਰਚਾਰ ਕੀਤਾ।ਦਿੱਲੀ ਪਹੁੰਚ ਕੇ ਗੁਰੂ ਸਾਹਿਬ ਜਿੱਥੇ ਅੱਜਕੱਲ੍ਹ ਗੁਰਦੁਆਰਾ ਬੰਗਲਾ ਸਾਹਿਬ ਹੈ, ਰਾਜਾ ਜੈ ਸਿੰਘ ਦੇ ਬੰਗਲੇ ਠਹਿਰੇ। ਔਰੰਗਜੇਬ ਨੇ ਦਰਸਨਾ ਲਈ ਇੱਛਾ ਪ੍ਰਗਟ ਕੀਤੀ। ਆਪ ਜੀ ਨੇ ਆਪਣੇ ਪਿਤਾ ਵਲੋਂ ਦਿੱਤੇ ਆਦੇਸ ਅਨੁਸਾਰ ‘ਨਹਿ ਮਲੇਛ ਕੋ ਦਰਸਨ ਦੇਹੈਂ’ ਕਹਿ ਕੇ ਦਰਸਨ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਇੱਕ ਸਬਦ ਲਿੱਖ ਕੇ ਭੇਜ ਦਿੱਤਾ ‘ਕਿਆ ਖਾਧੇ ਕਿਆ ਪੈਧੇ ਹੋਇ, ਜਾ ਮਨਿ ਨਾਹੀ ਸਚਾ ਸੋਇ॥” ਔਰੰਗਜੇਬ ਨੇ ਆਪਣੇ ਪੁੱਤਰ ਸਹਿਜਾਦਾ ਮੁਅੱਜ਼ਮ ਨੂੰ ਗੁਰੂ ਜੀ ਕੋਲਭੇਜਿਆ। ਗੁਰੂ ਜੀ ਨੇ ਉਸ ਨੂੰ ਆਤਮਿਕ ਉਪਦੇਸ ਦੇ ਕੇ ਨਿਹਾਲ ਕੀਤਾ। ਜਦ ਰਾਮਰਾਏ ਨੂੰ ਗੱਦੀ ਨਾ ਦਿੱਤੇ ਜਾਣ ਦੀ ਗੱਲ ਤੁਰੀ ਤਾਂ ਗੁਰੂ ਜੀ ਨੇ ਸਪੱਸਟ ਕੀਤਾ ਕਿ ਗੁਰਗੱਦੀ ਵਿਰਾਸਤ ਜਾਂ ਜੱਦੀ ਮਲਕੀਅਤ ਨਹੀਂ। ਰਾਮਰਾਏ ਨੇ ਗੁਰਬਾਣੀ ਦੀ ਤੁਕ ਬਦਲੀ, ਇਸ ਤੇ ਪਿਤਾ ਗੁਰੂ ਜੀ ਨੇ ਉਸ ਨੁੂੰ ਤਿਆਗ ਦਿੱਤਾ। ਇਸ ਲਈ ਉਸ ਦਾ ਗੁਰਗੱਦੀ ਬਾਰੇ ਦਾਅਵਾ ਝੂਠਾ ਹੈ। ਸਹਿਜਾਦਾ ਮੁਅੱਜ਼ਮ ਤੋਂ ਇਹ ਸਪੱਸਟੀਕਰਨ ਸੁਣ ਕੇ ਔਰੰਗਜੇਬ ਗੁਰੂ ਜੀ ਦੀ ਸਿਆਣਪ ਦਾ ਕਾਇਲ ਹੋ ਗਿਆ। ਉਸ ਨੇ ਰਾਜਾ ਜੈ ਸਿੰਘ ਨੂੰ ਗੁਰੂ ਜੀ ਦੀ ਕਰਾਮਾਤੀ ਸਕਤੀਪਰਖਣ ਲਈ ਕਿਹਾ। ਰਾਜਾ ਜੈ ਸਿੰਘ ਗੁਰੂ ਜੀ ਨੂੰ ਆਪਣੀਆਂਰਾਣੀਆਂ ਦੇ ਮਹਿਲਾਂ ਵਿੱਚ ਲਿਆਇਆ ਤੇ ਪਟਰਾਣੀ ਦੀ ਪਰਖ ਕਰਨ ਲਈ ਕਿਹਾ। ਗੁਰੂ ਸਾਹਿਬਨੇ ਆਪਣੀ ਸੋਟੀ ਪਟਰਾਣੀ ਦੇ ਸਿਰ ਤੇ ਰੱਖ ਕੇ ਕਿਹਾ ਕਿ ‘ਇਹ ਹੈ ਪਟਰਾਣੀ’ ਅਤੇ ਉਸ ਦੀ ਪੁੱਤਰ ਦੀ ਕਾਮਨਾ ਪੂਰੀ ਹੋਣਦਾ ਵਰ ਦਿੱਤਾ।ਉਨ੍ਹੀਂ ਦਿਨੀਂ ਦਿੱਲੀ ਵਿੱਚ ਬੁਖਾਰ ਤੇ ਚੇਚਕ ਦੀ ਬਿਮਾਰੀ ਫੈਲ ਗਈ। ਗੁਰੂ ਜੀ ਨੇ ਦੁਖੀ ਬਿਮਾਰਾਂ ਦੀ ਦਿਨ ਰਾਤ ਸਹਾਇਤਾ ਕੀਤੀ। ਸੰਗਤਾਂ ਦੇ ਦਸਵੰਧ ਤੇ ਭੇਟਾਨੂੰ ਇਸ ਲਈ ਵਰਤਿਆ। ਗੁਰੂ ਜੀ ਦੇ ਪਾਵਨ ਦਰਸਨਾ ਨਾਲ ਤਨ ਤੇ ਮਨ ਦੇ ਰੋਗ ਦੂਰ ਹੁੰਦੇ ਸਨ। ਇਸੇ ਲਈ ਤਾਂ ਦਸਮੇਸ ਪਿਤਾ ਜੀ ਨੇ ਫੁਰਮਾਇਆ ਹੈ ‘ਸ੍ਰੀ ਹਰਿਕ੍ਰਿਸਨ ਧਿਆਇਐ, ਜਿਸ ਡਿਠੈ ਸਭ ਦੁਖ ਜਾਇ।’ਇਸ ਤਰ੍ਹਾਂ ਰੋਗੀਆਂ ਦੀ ਸੇਵਾ ਕਰਦਿਆਂ ਇੱਕ ਦਿਨ ਗੁਰੂ ਜੀ ਨੂੰ ਵੀ ਤੇਜ ਬੁਖਾਰ ਹੋ ਗਿਆ। ਉਨ੍ਹਾਂ ਦੇਸਰੀਰ ‘ਤੇ ਵੀ ਚੇਚਕ ਦੇ ਲੱਛਣਦਿੱਸਣ ਲੱਗ ਪਏ। ਆਪਣਾ ਅੰਤ ਸਮਾ ਜਾਣ ਕੇ ਆਪ ਜੀ ਨੇ ਸੰਗਤਾਂ ਨੂੰ ਗੁਰਿਆਈ ਬਾਰੇ ਹੁਕਮ ਦਿੱਤਾ ਕਿ ‘ਬਾਬਾ ਬਕਾਲੇ’ ਜਿਸ ਦਾ ਭਾਵ ਸੀ ਕਿ ਅਗਲਾ ਗੁਰੂ ਪਿੰਡ ਬਕਾਲੇ ਵਿੱਚ ਹੈ। ਆਪ ਜੀ 3 ਵੈਸਾਖ ਸੰਮਤ 1721 ਮੁਤਾਬਿਕ 30 ਮਾਰਚ 1664 ਈਸਵੀ ਨੂੰ ਜੋਤੀਜੋਤ ਸਮਾ ਗਏ। ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜਕੱਲ੍ਹ 3 ਵੈਸਾਖ ਹਰ ਸਾਲ16 ਅਪ੍ਰੈਲ ਨੂੰ ਆਉਂਦਾ ਹੈ।ਆਪ ਜੀ ਨੇ ਆਪਣੀ ਸੰਸਾਰਿਕ ਯਾਤਰਾ 7 ਸਾਲ 8 ਮਹੀਨੇ 19 ਦਿਨਾਂ ਵਿੱਚ ਸੰਪੂਰਨ ਕੀਤੀ। ਆਪ ਜੀ ਦਾ ਸਸਕਾਰ ਜਮੁਨਾ ਨਦੀ ਦੇ ਕਿਨਾਰੇ ‘ਤੇ ਕੀਤਾ ਗਿਆ, ਜਿਸ ਥਾਂ ‘ਤੇ ਹੁਣ ‘ਬਾਲਾ ਸਾਹਿਬ ਗੁਰਦੁਆਰਾ’ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਜੋਸਫ਼ ਐਡਮ ਜੋਨਸ (ਜਨਮ 15 ਅਗਸਤ 1989) ਇੱਕ ਅਮਰੀਕੀ ਗਾਇਕ, ਗੀਤਕਾਰ, ਅਦਾਕਾਰ ਅਤੇ ਰਿਕਾਰਡ ਨਿਰਮਾਤਾ ਹੈ। ਜੋਨਸ ਨੇ ਆਪਣੇ ਭਰਾਵਾਂ ਕੇਵਿਨ ਅਤੇ ਨਿਕ ਨਾਲ ਮਿਲ ਕੇ ਜੋਨਸ ਬਰਦਰਜ਼ ਨਾਮਕ ਬੈਂਡ ਸੀ ਸਥਾਪਨਾ ਕੀਤੀ। ਗਰੁੱਪ ਨੇ 2006 ਵਿੱਚ ਕੋਲੰਬੀਆ ਲੇਬਲ ਦੁਆਰਾ ਆਪਣੀ ਪਹਿਲੀ ਸਟੂਡੀਓ ਐਲਬਮ ੲਿਟਸ ਅਾਲ ਅਬਾੳੂਟ ਟਾਈਮ ਜਾਰੀ ਕੀਤੀ, ਜੋ ਕਿ ਵਪਾਰਕ ਸਫਲਤਾ ਪ੍ਰਾਪਤ ਕਰਨ ਵਿੱਚ ਅਸਫਲ ਰਹੀ। ਹਾਲੀਵੁੱਡ ਰਿਕਾਰਡਜ਼ ਨਾਲ ੲਿਕਰਾਰਨਾਮੇ ਤੋਂ ਬਾਅਦ ਗਰੁੱਪ ਨੇ ਜੋਨਸ ਬਰਦਰਜ਼ (2007) ਨਾਮ ਦੀ ਅੈਲਬਮ ਰਿਲੀਜ਼ ਕੀਤੀ, ਜੋ ਕਿ ਬਹੁਤ ਸਫਲ ਰਹੀ। ਟੈਲੀਵੀਜ਼ਨ ਫਿਲਮ ਕੈਪ ਰਾਕ (2008) ਅਤੇ ਇਸਦੇ ਦੂਜੇ ਭਾਗ ਕੈਪ ਰਾਕ 2: ਦ ਫਾਈਨਲ ਜੈਮ (2010) ਅਤੇ ਆਪਣੀ ਖੁਦ ਦੀ ਲੜੀ ਦੇ ਦੋ, ਜੋਨਸ ਬ੍ਰਦਰਜ਼: ਲਿਵਿੰਗ ਦਿ ਡਰੀਮ (2008-2010) ਅਤੇ ਜੋਨਸ (2009-2010) ਵਿੱਚ ਕੰਮ ਕਰਨ 'ਤੇ ਡਿਜਨੀ ਚੈਨਲ ਪ੍ਰਮੁੱਖ ਸਿਤਾਰੇ ਬਣ ਗਏ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਟੇਲਰ ਐਲੀਸਨ ਸਵਿਫ਼ਟ (ਜਨਮ 13 ਦਸੰਬਰ 1989) ਇੱਕ ਅਮਰੀਕੀ ਗਾਇਕਾ-ਗੀਤਕਾਰਾ, ਅਦਾਕਾਰਾ ਅਤੇ ਸਮਾਜ ਸੇਵਿਕਾ ਹੈ। ਵਾਇਓਮਿਸਿੰਗ, ਪੈਨਸਲਵੇਨੀਆ ਵਿੱਚ ਪਲ਼ੀ 14 ਸਾਲਾ ਸਵਿਫ਼ਟ ਕੰਟਰੀ ਸੰਗੀਤ ਨੂੰ ਆਪਣਾ ਪੇਸ਼ਾ ਬਣਾਉਣ ਲਈ ਨੈਸ਼ਵਿਲ, ਟੈਨੇਸੀ ਆ ਗਈ। ਇਹਨਾਂ ਨੂੰ ਇੱਕ ਅਜ਼ਾਦ ਲੇਬਲ ਬਿੱਗ ਮਸ਼ੀਨ ਰਿਕਾਡਸ ਨੇ ਸਾਈਨ ਕੀਤਾ ਅਤੇ ਸੋਨੀ/ਏ.ਟੀਵੀ ਮਿਊਜ਼ਿਕ ਪਬਲਿਸ਼ਿੰਗ ਹਾਊਸ ਦੀ ਸਭ ਤੋਂ ਨੌਜਵਾਨ ਗੀਤਕਾਰਾ ਬਣੀ। 2006 ਵਿੱਚ ਸਵਿਫ਼ਟ ਦੀ ਐਲਬਮ ਟੇਲਰ ਸਵਿਫ਼ਟ ਨੇ ਇਹਨਾਂ ਨੂੰ ਬਤੌਰ ਕੰਟਰੀ ਸੰਗੀਤ ਸਟਾਰ ਸਥਾਪਤ ਕੀਤਾ। 2008 ਗ੍ਰੈਮੀ ਇਨਾਮਾਂ ਵਿੱਚ ਇਹਨਾਂ ਨੂੰ ਬਿਹਤਰੀਨ ਨਵਾਂ ਕਲਾਕਾਰ ਇਨਾਮ ਲਈ ਨਾਮਜ਼ਦਗੀ ਮਿਲੀ।
ਸੁਭਾਸ਼ ਚੰਦਰ ਬੋਸ 23 ਜਨਵਰੀ, 1897-ਦਾ ਜਨਮ ਉੜੀਸਾ ਦੇ ਕਟਕ ਸ਼ਹਿਰ ਵਿਚ ਇਕ ਬਹੁਤ ਵੱਡੇ ਵਕੀਲ ਜਾਨਕੀ ਦਾਸ ਬੋਸ ਦੇ ਘਰ ਨੂੰ ਪੈਦਾ ਹੋਏ। ਉਹ ਕੌਮੀ ਨੇਤਾ ਸਨ ਅਤੇ ਦੇਸ਼ ਦੀ ਆਜ਼ਾਦੀ ਲਈ ਜੱਦੋਜਹਿਦ ਕਾਫੀ ਕੀਤੀ। ਉਨ੍ਹਾਂ ਨੇ ਦਸਵੀਂ ਦਾ ਇਮਤਿਹਾਨ ਕਟਕ ਵਿਚ ਹੀ ਪਾਸ ਕੀਤਾ ਤੇ ਫਿਰ ਉਚੇਰੀ ਸਿੱਖਿਆ ਲਈ ਪ੍ਰੈਜ਼ੀਡੈਂਸੀ ਕਾਲਜ ਕਲਕੱਤਾ ਵਿਚ ਦਾਖਲ ਹੋਏ। ਇਥੇ ਇਕ ਔਟੇਨ ਨਾਂਅ ਦਾ ਅੰਗਰੇਜ਼ ਪ੍ਰੋਫੈਸਰ ਭਾਰਤੀਆਂ ਬਾਰੇ ਹਮੇਸ਼ਾ ਬੇਇੱਜ਼ਤੀ ਭਰੇ ਸ਼ਬਦ ਬੋਲਦਾ ਸੀ। ਇਕ ਦਿਨ ਸੁਭਾਸ਼ ਚੰਦਰ ਬੋਸ ਨੇ ਗੁੱਸੇ ਵਿਚ ਕਲਾਸ ਵਿਚ ਹੀ ਉਸ ਦੇ ਇਕ ਥੱਪੜ ਮਾਰ ਦਿੱਤਾ। ਇਸ ਕਾਰਨ ਆਪ ਨੂੰ ਕਾਲਜ ਵਿਚੋਂ ਕੱਢ ਦਿੱਤਾ ਗਿਆ। ਫਿਰ ਆਪ ਨੇ ਸਕਟਿਸ ਚਰਚ ਕਾਲਜ ਵਿਚੋਂ ਬੀ. ਏ.
ਪ੍ਰਸਾਂਤ ਚੰਦਰ ਮਹਾਲਨੋਬਿਸ ਓ ਬੀ ਈ, ਐਫ ਐਨ ਏ, FASc, FRS(ਬੰਗਾਲੀ: প্রশান্ত চন্দ্র মহলানবিস) (29 ਜੂਨ 1893 – 28 ਜੂਨ 1972) ਇੱਕ ਭਾਰਤ ਵਿਗਿਆਨੀ ਅਤੇ ਵਿਵਹਾਰਕ ਅੰਕੜਾ ਵਿਗਿਆਨ ਦਾ ਮਾਹਿਰ ਸੀ। ਉਸ ਨੂੰ ਇੱਕ ਅੰਕੜਾ-ਮਾਪ ਮਹਾਲਨੋਬਿਸ ਦੂਰੀ, ਅਤੇ ਆਜ਼ਾਦ ਭਾਰਤ ਦੇ ਪਹਿਲੇ ਯੋਜਨਾ ਕਮਿਸ਼ਨ ਦੇ ਮੈਂਬਰਾਂ ਵਿਚੋਂ ਇਕ ਹੋਣ ਦੇ ਲਈ ਉਸ ਨੂੰ ਸਭ ਤੋਂ ਵਧੇਰੇ ਯਾਦ ਕੀਤਾ ਜਾਂਦਾ ਹੈ। ਉਹ ਭਾਰਤ ਵਿਚ ਮਾਨਵਮਿਤੀ ਅਧਿਐਨਾਂ ਵਿਚ ਮੁਢਲਾ ਕੰਮ ਕਰਨ ਵਾਲਾ ਸੀ। ਉਸਨੇ ਇੰਡੀਅਨ ਸਟੈਟਿਸਟੀਕਲ ਇੰਸਟੀਚਿਊਟ ਦੀ ਸਥਾਪਨਾ ਕੀਤੀ, ਅਤੇ ਵੱਡੇ ਪੈਮਾਨੇ ਦੇ ਸੈਂਪਲ ਸਰਵੇਖਣਾਂ ਦੇ ਡਿਜ਼ਾਇਨ ਵਿੱਚ ਯੋਗਦਾਨ ਪਾਇਆ।
ਜੋਨਸ ਬਰਦਰਜ਼ 2005 ਵਿੱਚ ਸਥਾਪਤ ਕੀਤਾ ਗਿਅਾ ਇੱਕ ਅਮਰੀਕੀ ਪੋਪ ਰੈਕ ਬੈਂਡ ਸੀ। ਉਹਨਾਂ ਨੇ ਡਿਜ਼ਨੀ ਚੈਨਲ ਟੈਲੀਵਿਜ਼ਨ ਨੈਟਵਰਕ 'ਤੇ ਆਪਣੀ ਤੋਂ ਪ੍ਰਸਿੱਧੀ ਪ੍ਰਾਪਤ ਕੀਤੀ। ੲਿਹ ਬੈਂਡ ਕੇਵਿਨ ਜੋਨਸ, ਨਿਕ ਜੋਨਸ ਅਤੇ ਜੋਅ ਜੋਨਸ ਵੱਲੋਂ ਸਥਾਪਤ ਕੀਤਾ ਗਿਅਾ ਸੀ। ੲਿਸ ਬੈਂਡ ਨੇ ਡਿਜ਼ਨੀ ਚੈਨਲ ਟੈਲੀਵੀਜ਼ਨ ਫਿਲਮ ਕੈਪ ਰਾਕ (2008) ਅਤੇ ਇਸਦੇ ਦੂਜੇ ਭਾਗ ਕੈਪ ਰਾਕ 2: ਦ ਫਾਈਨਲ ਜੈਮ (2010) ਰਾਂਹੀ ਅਾਪਣੀ ਸ਼ੁਰੂਅਾਤ ਕੀਤੀ। ਫਿਰ 4 ਅੈਲਬਮ ੲਿਟਸ ਅਾਲ ਅਬਾੳੂਟ ਟਾੲੀਮ (2006), ' (2007), ਅ ਲਿਟਲ ਬਿਟ ਲੌਂਗਰ (2008), ਅਤੇ ਲਾੲੀਨਜ਼, ਵਾੲਿਨਜ਼ ਅੈਂਡ ਟਰਾੲਿਂਗ ਟਾੲਿਮਜ਼ (2009) ਰਿਲੀਜ਼ ਕੀਤੀਅਾਂ। ਉਨ੍ਹਾਂ ਨੇ ਦੁਨੀਆ ਭਰ ਵਿੱਚ 17 ਮਿਲੀਅਨ ਐਲਬਮ ਵੇਚੀਆਂ ਹਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਮੇਲਾ ਜਾਂ ਵੱਡੇ ਮੇਲ ਮਿਲਾਪ ਦੇ ਮੌਕਿਆਂ/ਇਕੱਠਾਂ ਲਈ ਹਿੰਦ-ਉਪਮਹਾਦੀਪ ਦੀਆਂ ਬਹੁਤ ਸਾਰੀਆਂ ਭਾਸ਼ਾਵਾਂ ਵਿੱਚ ਪ੍ਰਾਚੀਨ ਜ਼ਮਾਨੇ ਤੋਂ ਵਰਤੀਂਦਾ ਆ ਰਿਹਾ ਆਮ ਸ਼ਬਦ ਹੈ। ਇਹ ਇਕੱਠ ਕਿਸੇ ਵੀ ਤਰ੍ਹਾਂ ਦੇ, ਧਾਰਮਿਕ, ਵਪਾਰਕ, ਸਭਿਆਚਾਰਕ ਜਾਂ ਖੇਡਾਂ ਨਾਲ ਜੁੜੇ ਹੋ ਸਕਦੇ ਹਨ। ਮੇਲੇ ਉਪਮਹਾਦੀਪ ਦੇ ਲੋਕ ਸਭਿਆਚਾਰਾਂ ਦਾ ਪ੍ਰਮੁੱਖ ਹਿੱਸਾ ਬਣੇ ਹੋਏ ਹਨ। ਇਹ ਮੇਲੇ ਪੁਰਾਣੇ ਸਮਿਆਂ ਤੋਂ ਉਤਪਾਦਕਾਂ, ਵਪਾਰੀਆਂ, ਕਲਾਕਾਰਾਂ, ਕਿਸਾਨਾਂ ਅਤੇ ਖਿਲਾੜੀਆਂ ਨੂੰ ਸਾਮਾਨ ਵੇਚਣ-ਖਰੀਦਣ, ਨੁਮਾਇਸ਼ਾਂ ਲਾਉਣ ਅਤੇ ਆਪਣੇ ਆਪਣੇ ਕਰਤੱਬ ਵਿਖਾਉਣ ਦੇ ਭਰਪੂਰ ਮੌਕੇ ਪ੍ਰਦਾਨ ਕੀਤੇ ਹਨ।
ਵਹਿਮ ਭਰਮ ਦੀ ਆਧਾਰਸ਼ਿਲਾ ਡਰ ਹੈ। ਜਦੋਂ ਵਿਅਕਤੀ ਵੱਖ-ਵੱਖ ਕੁਦਰਤੀ ਸ਼ਕਤੀਆਂ ਤੋਂ ਡਰਨ ਲੱਗਾ ਤਾਂ ਉਸਨੇ ਆਪਣੀ ਮਾਨਸਿਕ ਕਮਜ਼ੋਰੀ ਨੂੰ ਸਹਾਰਾ ਦੇਣ ਲਈ ਅਨੇਕਾਂ ਪੂਜਾ ਵਿਧੀਆਂ ਨੂੰ ਅਪਣਾਉਣਾ ਸ਼ੁਰੂ ਕੀਤਾ ਜਿਸ ਨਾਲ ਵੱਖੋ-ਵੱਖਰੇ ਵਹਿਮ ਭਰਮ ਦੀ ਪ੍ਰਚਲਿਤ ਹੋ ਗਏ। ਮਨੁੱਖ ਪ੍ਰਕਿਰਤੀ ਦੇ ਪ੍ਰਭਾਵ ਨੂੰ ਸਮਝਣੋਂ ਅਸਮਰੱਥ ਹੋਣ ਕਰ ਕੇ ਡਰਿਆ ਤੇ ਸਹਿਮਿਆ ਰਹਿੰਦਾ ਸੀ, ਜਦੋਂ ਉਹ ਹਰ ਜੜ੍ਹ ਵਸਤੂ ਵਿੱਚ ਕਿਸੇ ਭਲੀ ਜਾਂ ਚੰਦਰੀ ਆਤਮਾ ਦੀ ਹੋਂਦ ਨੂੰ ਮੰਨ ਦੇ ਉਸ ਦੇ ਚੰਗੇ ਪ੍ਰਭਾਵ ਨੂੰ ਗ੍ਰਹਿਣ ਕਰਨ ਤੇ ਚੰਦਰੇ ਤੋਂ ਮੁਕਤੇ ਹੋਣ ਲਈ ਕਈ ਰੀਤਾਂ ਤੇ ਟੂਣੇ ਕਰਿਆ ਕਰਦਾ ਸੀ ਤੇ ਹਰ ਘਟਨਾ ਕਿਸੇ ਗੈਵੀ ਸ਼ਕਤੀ ਕਰ ਕੇ ਵਾਪਰਦੀ ਹੈ ਤਾਂ ਵਿਸ਼ਵਾਸ ਰੱਖਦਾ ਸੀ ਤਾਂ ਅਨੇਕਾਂ ਵਹਿਮ ਭਰਮਾਂ ਦਾ ਜਨਮ ਹੋਇਆ।" ਮਨੁੱਖ ਇੱਕ ਸਮਾਜਿਕ ਵਾਤਾਵਰਣ ਵਿੱਚ ਰਹਿੰਦਾ ਹੈ। ਵਿਸ਼ਵਾਸ ਇਸ ਵਾਤਾਵਰਣ ਦਾ ਮਹੱਤਵਪੂਰਨ ਭਾਗ ਹਨ ਜਿਹਨਾਂ ਵਿੱਚ ਸਭ ਕੁਝ ਸ਼ਾਮਿਲ ਹੈ ਜਿਸ ਨੂੰ ਅਸੀਂ ਵਹਿਮ, ਪਰੰਪਰਾ ਜਾ ਤੁਅੱਸਬ ਕਹਿੰਦੇ ਹਾਂ। ਡੰਡੀਜ਼ ਨੇ ਐਚ.ਜੇ.
ਲਿਪੀ (ਜਾਂ ਲਿੱਪੀ) ਕਿਸੇ ਭਾਸ਼ਾ ਨੂੰ ਲਕੀਰਾਂ ਵਿੱਚ ਚਿਤਰਣ ਲਈ ਵੇਖਣ ਜਾਂ ਛੂਹਣ ਯੋਗ ਚਿੰਨ੍ਹਾਂ ਦਾ ਸਮੂਹ ਹੁੰਦਾ ਹੈ। ਦੂਜੇ ਸ਼ਬਦਾਂ ਵਿੱਚ, ਲਿਪੀ ਇਨਸਾਨ ਦੇ ਮੂੰਹ ਵਿਚੋਂ ਨਿਕਲ਼ੇ ਬੋਲਾਂ ਨੂੰ ਚਿਤਰਾਂ, ਲਕੀਰਾਂ, ਸੰਕੇਤਾਂ ਜਾਂ ਚਿੰਨ੍ਹਾਂ ਵਿੱਚ ਉਲੀਕਣ ਦਾ ਇੱਕ ਤਰੀਕਾ ਹੈ। ਜਿੱਥੇ ਭਾਸ਼ਾ ਭਾਵਾਂ ਦੀ ਪੁਸ਼ਾਕ ਹੈ, ਓਥੇ ਲਿਪੀ ਭਾਸ਼ਾ ਦੀ ਪੁਸ਼ਾਕ ਹੈ। ਲਿਪੀ ਭਾਵਾਂ, ਵਿਚਾਰਾਂ ’ਤੇ ਬੋਲਾਂ ਨੂੰ ਲਿਖਤੀ ਰੂਪ ਦੇ ਕੇ ਉਹਨਾਂ ਨੂੰ ਸਦੀਵੀਂ ਜਿਊਂਦੇ ਰਖਦੀ ਹੈ। ਇਸਨੇ ਇਨਸਾਨੀ ਸੱਭਿਅਤਾ ਦੀ ਉੱਨਤੀ ਵਿੱਚ ਭਾਰੀ ਹਿੱਸਾ ਪਾਇਆ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਕੈਨੇਡੀਅਨ ਪੰਜਾਬੀ ਲੇਖਕਾਂ ਦੀਆਂ ਕਿਤਾਬਾਂ
ਕੈਨੇਡਾ ਵਿੱਚ ਪੰਜਾਬੀ ਲੇਖਕਾਂ ਦਾ ਇਕ ਸਰਗਰਮ ਭਾਈਚਾਰਾ ਹੈ। ਇਸ ਭਾਈਚਾਰੇ ਦਾ ਹਿੱਸਾ ਲੇਖਕਾਂ ਦੀ ਗਿਣਤੀ 100 ਤੋਂ ਵੱਧ ਹੈ ਅਤੇ ਪਿਛਲੇ ਚਾਰ ਪੰਜ ਦਹਾਕਿਆਂ ਦੌਰਾਨ ਇਹਨਾਂ ਲੇਖਕਾਂ ਦੀਆਂ ਸੈਂਕੜੇ ਕਿਤਾਬਾਂ ਛੱਪ ਚੁੱਕੀਆਂ ਹਨ। ਪੇਸ਼ ਹੈ ਇਹਨਾਂ ਕਿਤਾਬਾਂ ਦੀ ਸੂਚੀ। ਇਹ ਸੂਚੀ ਪੂਰੀ ਤਰ੍ਹਾਂ ਮੁਕੰਮਲ ਨਹੀਂ। ਇਸ ਨੂੰ ਮੁਕੰਮਲ ਕਰਨ ਵਿੱਚ ਤੁਸੀਂ ਵੀ ਹਿੱਸਾ ਪਾ ਸਕਦੇ ਹੋ।
ਬਾਬਾ ਬੀਰ ਸਿੰਘ ਦਾ ਜਨਮ ਤਰਨਤਾਰਨ ਨੇੜੇ ਦੇ ਪਿੰਡ ਗੱਗੋਬੂਆ ਵਿੱਚ ਹੋਇਆ ਸੀ। ਉਨ੍ਹਾਂ ਨੇ ਸਿੱਖ ਫੌਜ ਵਿੱਚ ਭਰਤੀ ਹੋ ਕੇ ਮਹਾਰਾਜਾ ਰਣਜੀਤ ਸਿੰਘ ਦੀ ਕਸ਼ਮੀਰ ਅਤੇ ਪੇਸ਼ਾਵਰ ਨੂੰ ਫਤਿਹ ਕਰਨ ਦੀਆਂ ਫੌਜੀ ਮੁਹਿੰਮਾਂ ਵਿੱਚ ਭਾਗ ਲਿਆ ਸੀ। ਕਈ ਸਾਲ ਫੌਜੀ ਨੌਕਰੀ ਕਰਨ ਉੱਪਰੰਤ ਉਨ੍ਹਾਂ ਨੇ ਜ਼ਿਲ੍ਹਾ ਰਾਵਲਪਿੰਡੀ ਵਿੱਚ ਕੁਰੀ ਦੇ ਇੱਕ ਸਿੱਖ ਤੋਂ ਸੰਤ ਬਾਬਾ ਭਾਗ ਸਿੰਘ ਤੋਂ ਪ੍ਰਭਾਵਿਤ ਹੋ ਕੇ ਫੌਜੀ ਸੇਵਾ ਛੱਡੀ ਦਿੱਤੀ ਅਤੇ ਸਿੱਖ ਧਰਮ ਦੇ ਪ੍ਰਚਾਰਕ ਬਣ ਗਏ ਅਤੇ ਆਪਣਾ ਡੇਰਾ ਨੌਰੰਗਾਬਾਦ ਵਿੱਚ ਸਥਾਪਤ ਕਰ ਲਿਆ। ਉਨ੍ਹਾਂ ਦੇ ਉਪਦੇਸ਼ਾਂ ਤੋਂ ਪ੍ਰਭਾਵਿਤ ਹੋਕੇ ਮਾਝੇ ਦੇ ਇਲਾਕੇ ਵਿੱਚ ਉਨ੍ਹਾਂ ਦੀ ਮਾਨਤਾ ਵਧ ਗਈ ਅਤੇ ਅਣਗਿਣਤ ਲੋਕ ਉਨ੍ਹਾਂ ਦੇ ਸ਼ਰਧਾਲੂ ਬਣ ਗਏ, ਇੱਥੋਂ ਤਕ ਕਿ 4500 ਸ਼ਰਧਾਲੂਆਂ ਲਈ ਡੇਰੇ ਵਿੱਚ ਰੋਜ਼ਾਨਾ ਲੰਗਰ ਤਿਆਰ ਕਰਨ ਦਾ ਪ੍ਰਬੰਧ ਕੀਤਾ ਜਾਣ ਲੱਗਾ। ਬਾਬਾ ਬੀਰ ਸਿੰਘ ਦਾ ਪ੍ਰਭਾਵ ਹੌਲੀ-ਹੌਲੀ ਏਨਾ ਵਧ ਗਿਆ ਕਿ ਪੁਰਾਣੇ ਵੇਲੇ ਦੀ ਬੰਦੂਕ ਰੱਖਣ ਵਾਲੇ 1200 ਸਿਪਾਹੀ ਅਤੇ 3000 ਘੋੜ ਸਵਾਰ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਰਹਿਣ ਲੱਗੇ।
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰਖਦਾ ਹੈ। ਤਖਤਾਂ 'ਚੋਂ ਦੋ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ (سری اکال تخت صاحب), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (سری کیسگڑہ صاحب) ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (سری دمدماء صاحب) ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ (سری حضور صاحب) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ (سری پٹنا صاحب) ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇਂ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਪਸ਼ੂ ਪਾਲਣ (ਅੰਗਰੇਜ਼ੀ: Animal husbandry) ਮੀਟ, ਫਾਈਬਰ, ਦੁੱਧ, ਅੰਡੇ ਜਾਂ ਹੋਰ ਉਤਪਾਦਾਂ ਲਈ ਪਾਲੇ ਜਾ ਰਹੇ ਜਾਨਵਰਾਂ ਨਾਲ ਸੰਬੰਧਿਤ ਖੇਤੀਬਾੜੀ ਦੀ ਸ਼ਾਖਾ ਹੈ। ਇਸ ਵਿਚ ਪਸ਼ੂਆਂ ਦੀ ਰੋਜ਼ਾਨਾ ਦੀ ਦੇਖਭਾਲ, ਚੋਣਵੇਂ ਪ੍ਰਜਨਨ ਅਤੇ ਉਹਨਾਂ ਦੀ ਗਿਣਤੀ ਵਿੱਚ ਵਾਧਾ ਸ਼ਾਮਲ ਹੈ। ਪਸ਼ੂ ਪਾਲਣ, ਮਨੁੱਖਾਂ ਦੁਆਰਾ ਪਸ਼ੂਆਂ ਦਾ ਪ੍ਰਬੰਧਨ ਅਤੇ ਉਹਨਾਂ ਦੀ ਦੇਖਭਾਲ ਹੈ, ਜਿਸ ਵਿੱਚ ਉਹਨਾਂ ਦੇ ਜਮਾਂਦਰੂ ਗੁਣਾਂ ਅਤੇ ਵਿਵਹਾਰ (ਜਿਨਾਂ ਨੂੰ ਮਨੁੱਖਾਂ ਲਈ ਲਾਭਦਾਇਕ ਮੰਨਿਆ ਜਾਂਦਾ ਹੈ), ਨੂੰ ਅੱਗੇ ਵਧਾਇਆ ਜਾਂਦਾ ਹੈ। ਪਸ਼ੂਆਂ ਦਾ ਇੱਕ ਲੰਬਾ ਇਤਿਹਾਸ ਹੈ, ਨਵਓਲੀਥਿਕ ਕ੍ਰਾਂਤੀ ਦੇ ਨਾਲ ਸ਼ੁਰੂ ਹੋਇਆ 13 ਵੀਂ ਸਦੀ ਦੇ ਲਗਭਗ 13,000 ਬੀ.ਸੀ.
ਘੜਾ (ਹਿੰਦੀ: मटका, ਉਰਦੂ: مٹکا, ਅੰਗਰੇਜ਼ੀ: Earthern Pot) ਮਿੱਟੀ ਦਾ ਬਣਿਆ ਇੱਕ ਭਾਂਡਾ ਹੈ, ਜਿਸ ਨੂੰ ਸਦੀਆਂ ਤੋਂ ਭਾਰਤੀ ਉਪਮਹਾਂਦੀਪ ਵਿੱਚ ਪਾਣੀ ਅਤੇ ਹੋਰ ਪਦਾਰਥ ਭਰਕੇ ਰੱਖਣ ਲਈ ਵਰਤਿਆ ਜਾਂਦਾ ਹੈ। ਮਿੱਟੀ ਤੇ ਮਨੁੱਖ ਦਾ ਰਿਸ਼ਤਾ ਬੜਾ ਗੂੜ੍ਹਾ ਰਿਹਾ ਹੈ। ਸ਼ਾਸਤਰਾਂ ਦੇ ਸਿਧਾਂਤ ਅਨੁਸਾਰ ਮਨੁੱਖ ਮਿੱਟੀ ਵਿੱਚੋਂ ਪੈਦਾ ਹੁੰਦਾ ਹੈ, ਮਿੱਟੀ ਵਿੱਚ ਖੇਡਦਾ, ਵਿਗਸਦਾ ਹੈ ਅਤੇ ਅੰਤ ‘ਮਾਟੀ ਮਾਟੀ ਹੋਈ ਏਕ’ ਵਾਂਗ ਮਿੱਟੀ ਵਿੱਚ ਹੀ ਸਮਾ ਜਾਂਦਾ ਹੈ। ਘੜੇ ਤੋਂ ਬਿਨਾਂ ਮਟਕਾ, ਮੱਟੀ, ਝਾਰੀ, ਘੜੋਲੀ ਵੀ ਪਾਣੀ ਸਾਂਭਣ ਵਾਲ਼ੇ ਬਰਤਨ ਰਹੇ ਹਨ। ਮਿੱਟੀ ਦੇ ਭਾਂਡਿਆਂ ਤੋਂ ਬਿਨਾਂ ਪਿੱਤਲ ਦੀ ਟੋਕਣੀ ਤੇ ਗਾਗਰ ਵੀ ਇਸ ਕੰਮ ਲਈ ਵਰਤੇ ਜਾਂਦੇ ਰਹੇ ਹਨ। ਇਸ ਦੀ ਸੁਆਦਲੀ ਸੁਗੰਧੀ ਨਾਲ ਪਿਆਸ ਵੀ ਬੁਝਦੀ ਹੈ ਅਤੇ ਮਨ ਵੀ ਤ੍ਰਿਪਤ ਹੁੰਦਾ ਹੈ। ਘੜਿਆਂ ਦਾ ਕਰਤਾ ਘੁਮਿਆਰ, ਜੋ ਕਿ ਬੜੇ ਸਹਿਜ ਪਿਆਰ ਨਾਲ ਮਿੱਟੀ ਗੁੰਨ੍ਹ ਕੇ ਸਿਰਜਣ ਤ੍ਰਿਪਤੀ ਦਾ ਅਨੂਠਾ ਸੁਆਦ ਮਾਣਦਾ ਹੋਇਆ ਘੁੰਮਦੇ ਚੱਕ ਉੱਪਰ ਘੜੇ ਘੜਦਾ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 29,855 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.