ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਸੋਲਹਵੇਂ ਏਸ਼ੀਆਈ ਖੇਲ , ੧੨ ਨਵੰਬਰ ਵਲੋਂ ੨੭ ਨਵੰਬਰ , ੨੦੧੦ ਦੇ ਵਿੱਚ ਚੀਨ ਦੇ ਗੁਆਂਗਝੋਊ ਵਿੱਚ ਆਜੋਜਿਤ ਕੀਤੇ ਜਾਓਗੇ । ਬੀਜਿੰਗ, ਜਿਨ੍ਹੇ ੧੯੯੦ ਦੇ ਏਸ਼ੀਆਈ ਖੇਡਾਂ ਦੀ ਮੇਜਬਾਨੀ ਕੀਤੀ ਸੀ , ਦੇ ਬਾਅਦ ਗੁਆਂਗਝੋਊ ਇਸ ਖੇਡਾਂ ਦਾ ਪ੍ਰਬੰਧ ਕਰਣ ਵਾਲਾ ਦੂਜਾ ਚੀਨੀ ਨਗਰ ਹੋਵੇਗਾ । ਇਸਦੇ ਇਲਾਵਾ ਇਹ ਇੰਨੀ ਵੱਡੀ ਗਿਣਤੀ ਵਿੱਚ ਖੇਲ ਪ੍ਰਤੀਯੋਗਿਤਾਵਾਂ ਆਜੋਜਿਤ ਕਰਣ ਵਾਲਾ ਅਖੀਰ ਨਗਰ ਹੋਵੇਗਾ , ਕਿਉਂਕਿ ਏਸ਼ੀਆਈ ਓਲੰਪਿਕ ਪਰਿਸ਼ਦ ਨੇ ਭਵਿੱਖ ਦੇ ਖੇਡਾਂ ਲਈ ਨਵੇਂ ਨਿਯਮ ਲਾਗੂ ਕੀਤੇ ਹਨ ਜੋ ੨੦੧੪ ਦੇ ਖੇਡਾਂ ਵਲੋਂ ਯਥਾਰਥ ਵਿੱਚ ਆਣਗੇ ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਬੰਗਲਾਦੇਸ਼ ਦੇ ਅਜਾਦੀ ਦਿਵਸ (ਬੰਗਲਾ : স্বাধীনতা দিবস ਸ਼ਾਧਿਨਤਾ ਦਿਬੋਸ਼), 26 ਮਾਰਚ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਬੰਗਲਾਦੇਸ਼ ਵਿੱਚ ਰਾਸ਼ਟਰੀ ਛੁੱਟੀ ਹੁੰਦੀ ਹੈ। ਬੰਗਬੰਧੁ ਦੇ ਨਾਮ ਤੋਂ ਪ੍ਰਸਿੱਧ ਸ਼ੇਖ ਮੁਜੀਬੁੱਰਹਮਾਨ ਦੇ ਵੱਲੋਂ 25 ਮਾਰਚ 1971 ਦੀ ਅੱਧੀ ਰਾਤ ਦੇ ਬਾਅਦ ਪਾਕਿਸਤਾਨ ਆਪਣੇ ਦੇਸ਼ ਦੀ ਅਜ਼ਾਦੀ ਦੀ ਘੋਸ਼ਣਾ ਕੀਤੀ ਗ , ਉਸਦੇ ਬਾਅਦ ਉਨ੍ਹਾਂ ਨੂੰ ਪਾਕਿਸਤਾਨੀ ਫੌਜ ਦੁਆਰਾ ਗ੍ਰਿਫਤਾਰ ਕਰ ਲਿਆ ਗਿਆ। 26 ਮਾਰਚ 1971 ਨੂੰ ਬੰਗਲਾਦੇਸ਼ ਦੀ ਅਜਾਦੀ ਦੀ ਘੋਸ਼ਣਾ ਦੇ ਨਾਲ ਹੀ ਅਜ਼ਾਦੀ ਦੀ ਲੜਾਈ ਦੀ ਸ਼ੁਰੂਆਤ ਹੋ ਗਈ ਸੀ। ਅੰਤ ਵਿੱਚ ਜਿੱਤ 16 ਦਸੰਬਰ ਨੂੰ ਇੱਕ ਹੀ ਸਾਲ ਵਿੱਚ ਹਾਸਲ ਕੀਤੀ ਗਈ ਸੀ, ਜੋ ਫਤਹਿ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਸ਼ੇਖ ਮੁਜੀਬੁੱਰਹਮਾਨ ਨੇ ਪਾਕਿਸਤਾਨ ਦੇ ਖਿਲਾਫ ਹਥਿਆਰਬੰਦ ਲੜਾਈ ਦੀ ਅਗਵਾਈ ਕਰਦੇ ਹੋਏ ਬੰਗਲਾਦੇਸ਼ ਨੂੰ ਅਜ਼ਾਦੀ ਦਵਾਈ। ਉਹ ਬੰਗਲਾਦੇਸ਼ ਦੇ ਪਹਿਲੇ ਰਾਸ਼ਟਰਪਤੀ ਬਣੇ ਅਤੇ ਬਾਅਦ ਵਿੱਚ ਪ੍ਰਧਾਨ ਮੰਤਰੀ ਵੀ ਬਣੇ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਗਵਰਨਮੈਂਟ ਆਫ਼ ਇੰਡੀਆ ਐਕਟ 1935 ਅਗਸਤ 1935 ਵਿੱਚ ਬਰਤਾਨਵੀ ਸੰਸਦ ਨੇ ਪਾਸ ਕੀਤਾ। ਇਸ ਐਕਟ ਨੇ 1919 ਦੇ ਐਕਟ ਦਾ ਸਥਾਨ ਲਿਆ। ਇਹ ਐਕਟ 1935 ਦੇ ਉਪਬੰਧਾਂ ਨਾਲ ਭਾਰਤ ਵਿੱਚ ਵਿਧਾਨ ਮੰਡਲ, ਕਾਰਜਪਾਲਿਕਾ ਅਤੇ ਅਦਾਲਤ ਦੇ ਕੰਮਾਂ ਨੂੰ ਨਿਯਮਿਤ ਕਰਨ ਦਾ ਉਲੇਖਣੀ ਜਤਨ ਕੀਤਾ ਗਿਆ ਸੀ। ਨਿਆਂ ਅਤੇ ਕਾਨੂੰਨ ਦੇ ਖੇਤਰ ਵਿੱਚ ਇਸ ਐਕਟ ਦੁਆਰਾ ਉੱਚ-ਅਦਾਲਤਾਂ ਦੀ ਰਚਨਾ, ਗਠਨ, ਅਧਿਕਾਰਾਂ ਅਤੇ ਸ਼ਕਤੀਆਂ ਦਾ ਨਵੇਂ ਸਿਰੇ ਤੋਂ ਨਿਰਧਾਰਨ ਕੀਤਾ ਗਿਆ।
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਨਹੀਂ ਸ਼ਾਮਿਲ ਕੀਤਾ ਜਾਂਦਾ ਹੈ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਅਗਸਤ 2018 ਮੁਤਾਬਿਕ ਇਸ ਵਿਕੀ ’ਤੇ 30,049 ਲੇਖ ਹਨ ਅਤੇ ਇਸ ਦੇ ਕੁੱਲ 24,271 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,39,770 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.32.0-wmf.16 (e818a98) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 5 ਜਨਵਰੀ 2016 ਤੱਕ ਇਸ ਦੀ ਸਾਈਟ ਤੇ 20,414 ਲੇਖ ਸਨ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
13 ਮਾਘ ਨਾ: ਸ਼ਾ: 26 ਜਨਵਰੀ ਗ੍ਰੈਗਰੀ ਕਲੰਡਰ ਦੇ ਮੁਤਾਬਕ ਸਾਲ ਦਾ 26ਵਾਂ ਦਿਨ ਹੁੰਦਾ ਹੈ। ਸਾਲ ਦੇ 339 (ਲੀਪ ਸਾਲ ਵਿੱਚ 340) ਦਿਨ ਬਾਕੀ ਹੁੰਦੇ ਹਨ। ਇਸ ਦਿਨ 1950 ਵਿੱਚ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਇਹ ਦਿਨ 1930 ਵਿੱਚ ਚੁਣੇ ਗਏ ਅਜ਼ਾਦੀ ਦਿਵਸ ਨੂੰ ਸਨਮਾਨਿਤ ਕਰਨ ਲਈ ਚੁਣਿਆ ਗਿਆ ਸੀ। ਇਸ ਦਿਨ ਹਰ ਸਾਲ ਦਿਲੀ ਵਿੱਚ ਇੱਕ ਬਹੁਤ ਵੱਡੀ ਪ੍ਰੇਡ ਕੱਢੀ ਜਾਂਦੀ ਹੈ.
2010 ਏਸ਼ੀਆਈ ਖੇਡਾਂ ਦੀ ਤਮਗਾ ਸੂਚੀ
2010 ਏਸ਼ੀਆਈ ਖੇਡਾਂ (ਆਧਿਕਾਰਿਕ ਤੌਰ ਉੱਤੇ 16ਵੀਆਂ ਏਸ਼ੀਆਈ ਖੇਡਾਂ) ਇੱਕ ਬਹੁ-ਖੇਡ ਮੁਕਾਬਲੇ ਸੀ ਜੋ ਦੀ ਚੀਨ ਦੇ ਗੁਆਂਗਝੋਊ ਸ਼ਹਿਰ ਵਿੱਚ 12 ਨਵੰਬਰ ਤੋਂ 27 ਨਵੰਬਰ 2010 ਦੇ ਵਿੱਚ ਆਯੋਜਿਤ ਕੀਤੇ ਗਏ ਸੀ। 1990 ਵਿੱਚ ਬੀਜਿੰਗ ਦੇ ਬਾਅਦ ਗੁਆਂਗਝੋਊ ਏਸ਼ੀਆਈ ਖੇਡਾਂ ਦੀ ਮੇਜ਼ਬਾਨੀ ਕਰਨ ਵਾਲਾ ਦੂਜਾ ਚੀਨੀ ਸ਼ਹਿਰ ਸੀ। ਖੇਡਾਂ ਵਿੱਚ 45 ਦੇਸ਼ਾਂ ਦੇ 9,704 ਅਥਲੀਟਾਂ ਨੇ 42 ਖੇਡਾਂ ਵਿੱਚ ਭਾਗ ਲਿਆ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਸ੍ਰੀ ਗੁਰੂ ਨਾਨਕ ( ਉਚਾਰਨ 15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਵਿੱਚ ਅਲੱਗ-ਅਲੱਗ ਮਿਤੀ 'ਤੇ ਆਉਂਦੀ ਹੈ।ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਆਪ ਨੂੰ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਪ੍ਰਭਾਵਿਤ ਕੀਤਾ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ, ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ, ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਭਾਰਤੀ ਉਪਮਹਾਂਦੀਪ ਏਸ਼ੀਆ ਦੇ ਦੱਖਣ ਵਿੱਚ, ਮੁੱਖ ਤੌਰ ਤੇ ਭਾਰਤੀ ਤਖਤੇ ਤੇ ਸਥਿਤ ਹਿੰਦ ਮਹਾਸਾਗਰ ਵੱਲ ਵਧੇ ਹੋਏ ਖੇਤਰ ਨੂੰ ਕਿਹਾ ਜਾਂਦਾ ਹੈ। ਇਸ ਵਿੱਚ ਭਾਰਤ, ਪਾਕਿਸਤਾਨ, ਬੰਗਲਾਦੇਸ਼ ਅਤੇ ਸ੍ਰੀਲੰਕਾ ਸ਼ਾਮਿਲ ਹਨ। ਆਜ਼ਾਦੀ ਤੋਂ ਪਹਿਲਾਂ ਇਹ ਤਿੰਨੋਂ ਦੇਸ਼ ਇਤਹਾਸਕ ਤੌਰ ਤੇ ਸੰਯੁਕਤ ਸਨ ਅਤੇ ਬਰਤਾਨਵੀ ਭਾਰਤ ਦੇ ਹਿੱਸੇ ਸਨ। ਇਸ ਵਿੱਚ ਨੇਪਾਲ, ਭੂਟਾਨ ਅਤੇ ਟਾਪੂ ਦੇਸ਼ ਸ੍ਰੀ ਲੰਕਾ ਵੀ ਅਕਸਰ ਗਿਣ ਲਏ ਜਾਂਦੇ ਹਨ। ਅੱਗੇ ਅਫਗਾਨਿਸਤਾਨ ਅਤੇ ਮਾਲਦੀਵ ਟਾਪੂ ਸਮੂਹ ਵੀ ਸ਼ਾਮਲ ਸਮਝੇ ਜਾ ਸਕਦੇ ਹਨ।
ਵੱਸਣ ਸਿੰਘ ਦਾ ਜਨਮ 1 ਜਨਵਰੀ 1922 ਨੂੰ ਚੱਕ ਨੰਬਰ 54 ਤਹਿਸੀਲ ਓਕਾੜਾ ਜ਼ਿਲ੍ਹਾ ਮਿੰਟਗੁਮਰੀ (ਪਾਕਿਸਤਾਨ) ਵਿੱਚ ਹੋਇਆ। ਉਨ੍ਹਾਂ ਦੀ 25ਵੀਂ ਵਰ੍ਹੇਗੰਢ ਮੌਕੇ ਤਤਕਾਲੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਅਤੇ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਤਾਂਬਾ ਪੱਤਰਾਂ ਨਾਲ ਸਨਮਾਨਿਤ ਕੀਤਾ। ਪੰਜਾਬ ਸਰਕਾਰ ਨੇ ਸਮੇਂ-ਸਮੇਂ ‘ਤੇ ਉਨ੍ਹਾਂ ਨੂੰ ਅਨੇਕਾਂ ਮਾਣ-ਸਨਮਾਨ ਦਿੱਤੇ। ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਉਸ ਦੇ ਜਮਾਤੀ ਰਹੇ।
ਸ਼ੇਖ ਹਸੀਨਾ (ਬੰਗਾਲੀ: শেখ হাসিনা; ਅੰਗਰੇਜ਼ੀ /ˈʃeɪx həˈsiːnə/, SHAYKH hə-SEE-nə; ਜਨਮ: 28 ਸਤੰਬਰ 1947) ਬੰਗਲਾਦੇਸ਼ ਦੀ ਵਰਤਮਾਨ ਪ੍ਰਧਾਨ ਮੰਤਰੀ ਹਨ। ਉਹ ਬੰਗਲਾਦੇਸ਼ ਦੀ 9ਵੀਂ ਰਾਸ਼ਟਰੀ ਸੰਸਦ ਦੇ ਸਰਕਾਰੀ ਪੱਖ ਦੀ ਪ੍ਰਧਾਨ ਅਤੇ ਬੰਗਲਾਦੇਸ਼ ਅਵਾਮੀ ਲੀਗ ਦੀ ਨੇਤਾ ਹੈ। ਉਹ ਬੰਗਲਾਦੇਸ਼ ਦੇ ਮਹਾਨ ਸਵਾਧੀਨਤਾ ਲੜਾਈ ਦੇ ਪ੍ਰਮੁੱਖ ਨੇਤਾ ਅਤੇ ਬੰਗਲਾਦੇਸ਼ ਸਰਕਾਰ ਦੇ ਪਹਿਲੇ ਰਾਸ਼ਟਰਪਤੀ ਰਾਸ਼ਟਰੀ ਜਨਕ ਬੰਗਬੰਧੂ ਸ਼ੇਖ ਮੁਜੀਬੁੱਰਹਮਾਨ ਦੀ ਪੁਤਰੀ ਹੈ।
ਭਾਰਤ ਦਾ ਆਜ਼ਾਦੀ ਸੰਗਰਾਮ ਜਾਂ ਭਾਰਤ ਦਾ ਅਜ਼ਾਦੀ ਅੰਦੋਲਨ ਜਾਂ ਭਾਰਤ ਦੀ ਕੌਮੀ ਮੁਕਤੀ ਕ੍ਰਾਂਤੀ 19ਵੀਂ ਅਤੇ 20ਵੀਂ ਸਦੀ ਦੌਰਾਨ ਵਾਪਰੇ ਵਿਸ਼ਵ ਦੇ ਅਹਿਮ ਇਨਕਲਾਬਾਂ ਵਿੱਚੋਂ ਇੱਕ ਹੈ। ਇਸ ਦੇ ਨਤੀਜੇ ਵਜੋਂ 15 ਅਗਸਤ 1947 ਨੂੰ ਭਾਰਤ ਵਿੱਚੋਂ ਬਰਤਾਨਵੀ ਰਾਜ ਦਾ ਅੰਤ ਹੋ ਗਿਆ ਅਤੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਅਗਵਾਈ ਹੇਠ ਭਾਰਤ ਸਰਕਾਰ ਵਲੋਂ ਦੇਸ਼ ਦੀ ਵਾਗਡੋਰ ਸੰਭਾਲਣ ਨਾਲ ਭਾਰਤ ਦੇ ਰਾਸ਼ਟਰੀ ਰਾਜ ਦੀ ਸਥਾਪਨਾ ਹੋਈ।
ਗਣਰਾਜ (ਰਿਪਬਲਿਕ, ਲਾਤੀਨੀ: Res Publica-ਜਨਤਾ ਦਾ ਰਾਜ) ਇੱਕ ਅਜਿਹਾ ਦੇਸ਼ ਹੁੰਦਾ ਹੈ ਜਿੱਥੋਂ ਦੇ ਸ਼ਾਸਨਤੰਤਰ ਵਿੱਚ ਦੇਸ਼ ਦੇ ਸਰਬਉਚ ਪਦ ਉੱਤੇ ਸੰਵਿਧਾਨਕ ਤੌਰ ਤੇ ਆਮ ਜਨਤਾ ਵਿੱਚੋਂ ਕੋਈ ਵੀ ਵਿਅਕਤੀ ਬਿਰਾਜਮਾਨ ਹੋ ਸਕਦਾ ਹੈ ਅਤੇ ਜਿਥੇ ਸ਼ਾਸਨ ਦੇ ਪਦ ਚੋਣ ਜਾਂ ਨਾਮਜਦਗੀਆਂ ਰਾਹੀਂ ਪੁਰ ਕੀਤੇ ਜਾਂਦੇ ਹਨ ਵਿਰਾਸਤ ਵਿੱਚ ਨਹੀਂ ਮਿਲਦੇ। ਆਮ ਪ੍ਰਚਲਿਤ ਸਰਲ ਪਰਿਭਾਸ਼ਾ ਅਨੁਸਾਰ ਇਸ ਤਰ੍ਹਾਂ ਦੇ ਸ਼ਾਸਨਤੰਤਰ ਨੂੰ ਗਣਤੰਤਰ ਕਿਹਾ ਜਾਂਦਾ ਹੈ ਜਿਥੇ ਦੇਸ਼ ਦਾ ਮੁੱਖੀ ਬਾਦਸ਼ਾਹ ਨਹੀਂ ਹੁੰਦਾ।
ਭਾਰਤ ਦਾ ਰਾਸ਼ਟਰੀ ਝੰਡਾ (ਜਾਂ ਤਿਰੰਗਾ) ਤਿੰਨ ਰੰਗਾਂ, ਕੇਸਰੀ, ਚਿੱਟਾ ਅਤੇ ਹਰੇ ਰੰਗ ਦੀਆਂ ਖਿਤਿਜ ਪੱਟੀਆਂ ਵਿੱਚ ਇੱਕ ਨੀਲੇ ਰੰਗ ਦੇ ਚੱਕਰ ਵਾਲ਼ਾ ਇੱਕ ਤਿੰਨ ਰੰਗਾ ਝੰਡਾ ਹੈ ਜਿਸਦੀ ਕਲਪਨਾ ਪਿੰਗਲੀ ਵੈਂਕਿਆ ਨੇ ਕੀਤੀ ਸੀ। ਇਸਨੂੰ 15 ਅਗਸਤ 1947 ਨੂੰ ਅੰਗਰੇਜ਼ਾਂ ਵਲੋਂ ਭਾਰਤ ਦੀ ਅਜ਼ਾਦੀ ਦੇ ਕੁਝ ਹੀ ਦਿਨ ਪਹਿਲਾਂ 22 ਜੁਲਾਈ 1947 ਨੂੰ ਮੁਨੱਕਦ ਭਾਰਤੀ ਸੰਵਿਧਾਨ-ਸਭਾ ਦੀ ਬੈਠਕ ਵਿੱਚ ਅਪਣਾਇਆ ਗਿਆ ਸੀ। ਇਸ ਵਿੱਚ ਤਿੰਨ ਇੱਕੋ ਜਿੰਨੀ ਚੌੜਾਈ ਦੀਆਂ ਖਿਤਿਜੀ ਪੱਟੀਆਂ ਹਨ,ਜਿਹਨਾਂ ਵਿੱਚ ਸਭ ਤੋਂ ਉੱਤੇ ਕੇਸਰੀ, ਵਿਚਲੇ ਚਿੱਟੀ ਅਤੇ ਹੇਠਾਂ ਗੂੜੇ ਹਰੇ ਰੰਗ ਦੀ ਪੱਟੀ ਹੈ। ਝੰਡੇ ਦੀ ਲੰਬਾਈ ਅਤੇ ਚੋੜਾਈ ਦਾ ਅਨੁਪਾਤ 2:3 ਹੈ। ਚਿੱਟੀ ਪੱਟੀ ਵਿੱਚ ਗੂੜੇ ਨੀਲੇ ਰੰਗ ਦਾ ਇੱਕ ਚੱਕਰ ਹੈ ਜਿਸ ਵਿੱਚ 24 ਓਏ ਹਨ। ਇਸ ਚੱਕਰ ਦਾ ਵਿਆਸ ਤਕਰੀਬਨ ਚਿੱਟੀ ਪੱਟੀ ਦੀ ਚੌੜਾਈ ਦੇ ਬਰਾਬਰ ਹੈ।
ਵਿਸ਼ਵ ਪੁਸਤਕ ਦਿਵਸ ਜਾਂ ਵਿਸ਼ਵ ਪੁਸਤਕ ਅਤੇ ਕਾਪੀਰਾਈਟ ਦਿਵਸ ਹਰ ਸਾਲ 23 ਅਪਰੈਲ ਨੂੰ ਮਨਾਇਆ ਜਾਂਦਾ ਹੈ। ਸੰਯੁਕਤ ਰਾਸ਼ਟਰ ਦੇ ਸਿੱਖਿਆ ਸੰਗਠਨ 'ਯੂਨੈਸਕੋ' ਵੱਲੋਂ ਪੜ੍ਹਨ ਅਤੇ ਪ੍ਰਕਾਸ਼ਨ ਨੂੰ ਸ਼ਕਤੀਸ਼ਾਲੀ ਬਣਾਉਣ ਅਤੇ ਬੌਧਿਕ ਸੰਪਤੀ ਨੂੰ ਕਾਪੀਰਾਈਟ ਰਾਹੀਂ ਸੁਰੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇਹ ਦਿਨ ਮਨਾਇਆ ਜਾਂਦਾ ਹੈ। ਇਹ ਦਿਨ 'ਯੂਨੈਸਕੋ' ਦੇ ਫੈਸਲੇ ਦੇ ਅਨੁਸਾਰ ਪਹਿਲੀ ਵਾਰ 1995 ਵਿੱਚ ਮਨਾਇਆ ਗਿਆ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਬੰਗਲਾਦੇਸ ਦੀ ਅਜ਼ਾਦੀ ਦੀ ਲੜਾਈ 1971 ਵਿੱਚ ਹੋਈ ਸੀ, ਇਸਨੂੰ ਮੁਕਤੀ ਲੜਾਈ (ਅਜ਼ਾਦੀ ਲੜਾਈ) ਵੀ ਕਹਿੰਦੇ ਹਨ। ਇਹ ਲੜਾਈ 1971 ਵਿੱਚ 25 ਮਾਰਚ ਤੋਂ 16 ਦਸੰਬਰ ਤੱਕ ਚੱਲੀ ਸੀ। ਇਸ ਖੂਨੀ ਲੜਾਈ ਦੇ ਮਾਧਿਅਮ ਰਾਹੀਂ ਬੰਗਲਾਦੇਸ਼ ਨੇ ਪਾਕਿਸਤਾਨ ਤੋਂ ਅਜ਼ਾਦੀ ਪ੍ਰਾਪਤ ਕੀਤੀ। 16 ਦਸੰਬਰ ਸੰਨ 1971 ਨੂੰ ਬੰਗਲਾਦੇਸ਼ ਬਣਿਆ ਸੀ। ਭਾਰਤ ਦੀ ਪਾਕਿਸਤਾਨ ਉੱਤੇ ਇਸ ਇਤਿਹਾਸਿਕ ਜਿੱਤ ਨੂੰ ਫਤਹਿ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਪਾਕਿਸਤਾਨ ਉੱਤੇ ਇਹ ਜਿੱਤ ਕਈ ਮਾਅਨਿਆਂ ਵਿੱਚ ਇਤਿਹਾਸਿਕ ਸੀ। ਭਾਰਤ ਨੇ 93 ਹਜ਼ਾਰ ਪਾਕਿਸਤਾਨੀ ਸੈਨਿਕਾਂ ਨੂੰ ਗੋਡੇ ਟੇਕਣ ਉੱਤੇ ਮਜਬੂਰ ਕਰ ਦਿੱਤਾ ਸੀ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦੀ ਅਭਿਵਿਅਕਤੀ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਅਲੱਗ-2 ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ।“ਸੂਫ਼ੀ ਮਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋਂ ਜਿਹਾ ਹੀ ਸੀ ਫ਼ਰਕ ਕੇਂਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟ ਲਟ ਬਲਦੀ ਲਾਟ।”1.
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 30,043 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਬੰਗਲਾ ਦੇਸ਼ ਗਣਤੰਤਰ (ਬੰਗਾਲੀ: গণপ্রজাতন্ত্রী বাংলাদেশ) ਦੱਖਣੀ ਏਸ਼ੀਆ ਦਾ ਇੱਕ ਰਾਸ਼ਟਰ ਹੈ। ਦੇਸ਼ ਦੀਆਂ ਉੱਤਰ, ਪੂਰਬ ਅਤੇ ਪੱਛਮ ਸੀਮਾਵਾਂ ਭਾਰਤ ਅਤੇ ਦੱਖਣੀ ਪੂਰਵ ਸੀਮਾ ਮਿਆਂਮਾਰ ਦੇਸ਼ਾਂ ਨਾਲ ਮਿਲਦੀ ਹੈ; ਦੱਖਣ ਵਿੱਚ ਬੰਗਾਲ ਦੀ ਖਾੜੀ ਹੈ। ਬੰਗਲਾ ਦੇਸ਼ ਅਤੇ ਭਾਰਤੀ ਰਾਜ ਪੱਛਮ ਬੰਗਾਲ ਇੱਕ ਬਾਂਗਲਾਭਾਸ਼ੀ ਅੰਚਲ, ਬੰਗਾਲ ਹਨ, ਜਿਸਦਾ ਇਤਿਹਾਸਿਕ ਨਾਮ “বঙ্গ” ਬਾਙਗੋ ਜਾਂ “বাংলা” ਬਾਂਗਲਾ ਹੈ। ਇਸ ਦੀ ਸੀਮਾ ਰੇਖਾ ਉਸ ਸਮੇਂ ਨਿਰਧਾਰਤ ਹੋਈ ਜਦੋਂ 1947 ਵਿੱਚ ਭਾਰਤ ਦੇ ਵਿਭਾਜਨ ਦੇ ਸਮੇਂ ਇਸਨੂੰ ਪੂਰਬੀ ਪਾਕਿਸਤਾਨ ਦੇ ਨਾਮ ਨਾਲ ਪਾਕਿਸਤਾਨ ਦਾ ਪੂਰਬੀ ਭਾਗ ਘੋਸ਼ਿਤ ਕੀਤਾ ਗਿਆ। ਪੂਰਬ ਅਤੇ ਪੱਛਮ ਪਾਕਿਸਤਾਨ ਦੇ ਵਿਚਕਾਰ ਲੱਗਭੱਗ 1600 ਕਿ ਮੀ (1000 ਮੀਲ) ਦੀ ਭੂਗੋਲਿਕ ਦੂਰੀ ਸੀ। ਪਾਕਿਸਤਾਨ ਦੇ ਦੋਨ੍ਹੋਂ ਭਾਗਾਂ ਦੀ ਜਨਤਾ ਦਾ ਧਰਮ (ਇਸਲਾਮ) ਇੱਕ ਸੀ, ਉੱਤੇ ਉਨ੍ਹਾਂ ਦੇ ਵਿੱਚ ਜਾਤੀ ਅਤੇ ਭਾਸ਼ਾਗਤ ਕਾਫ਼ੀ ਦੂਰੀਆਂ ਸਨ। ਪੱਛਮ ਪਾਕਿਸਤਾਨ ਦੀ ਤਤਕਾਲੀਨ ਸਰਕਾਰ ਦੇ ਬੇਇਨਸਾਫ਼ੀ ਦੇ ਵਿਰੁੱਧ 1971 ਵਿੱਚ ਭਾਰਤ ਦੇ ਸਹਿਯੋਗ ਨਾਲ ਇੱਕ ਲੜਾਈ ਤੋਂ ਬਾਅਦ ਬੰਗਲਾਦੇਸ਼ ਇੱਕ ਵੱਖਰਾ ਦੇਸ਼ ਬਣ ਗਿਆ। ਵੱਖਰਾ ਦੇਸ਼ ਬਣਨ ਤੋਂ ਬਾਅਦ ਬੰਗਲਾਦੇਸ਼ ਦੀ ਰਾਜਨੀਤਕ ਸਥਿਤੀ ਕੁਝ ਸਮੇਂ ਡੋਲਦੀ ਰਹੀ, ਦੇਸ਼ ਵਿੱਚ 13 ਰਾਸ਼ਟਰਸ਼ਾਸਕ ਬਦਲੇ ਗਏ ਅਤੇ 4 ਫੌਜੀ ਬਗਾਵਤਾਂ ਹੋਈਆਂ। ਸੰਸਾਰ ਦੇ ਸਭ ਤੋਂ ਜਨਬਹੁਲ ਦੇਸ਼ਾਂ ਵਿੱਚ ਬਾਂਗਲਾਦੇਸ਼ ਦਾ ਸਥਾਨ ਅੱਠਵਾਂ ਹੈ।
ਗੁਆਂਗਦੋਂਗ ( 广东 , Guangdong ) ਜਨਵਾਦੀ ਲੋਕ-ਰਾਜ ਚੀਨ ਦਾ ਇੱਕ ਪ੍ਰਾਂਤ ਹੈ । ਇਹ ਦੱਖਣ ਚੀਨ ਸਾਗਰ ਦੇ ਤਟ ਉੱਤੇ ਸਥਿਤ ਹੈ । ਜਨਵਰੀ ੨੦੦੫ ਵਿੱਚ ਇਸਦੀ ਜਨਸੰੱਖਾ ੧੦ , ੪੩ , ੦੩ , ੧੩੨ ਅਨੁਮਾਮਿਤ ਕੀਤੀ ਗਈ ਸੀ ਅਤੇ ਇਹ ਚੀਨ ਦਾ ਸਭ ਵਲੋਂ ਜਿਆਦਾ ਆਬਾਦੀ ਵਾਲਾ ਪ੍ਰਾਂਤ ਹੈ । ਇਸਦਾ ਖੇਤਰਫਲ ੧ , ੭੭ , ੯੦੦ ਵਰਗ ਕਿਮੀ ਹੈ । ਗੁਆਂਗਝੋਊ ਸ਼ਹਿਰ ( 广州 , Guangzhou ) , ਜਿਨੂੰ ਪੁਰਾਣੇ ਜਮਾਣ ਵਿੱਚ ਕੈਂਟਨ ( Canton ) ਬੁਲਾਇਆ ਜਾਂਦਾ ਸੀ , ਇਸ ਪ੍ਰਾਂਤ ਦੀ ਰਾਜਧਾਨੀ ਹੈ । ਪ੍ਰਸਿੱਧ ਉਦਯੋਗਕ ਸ਼ਹਿਰ ਸ਼ਨਝਨ ( 深圳 , Shenzhen ) ਵੀ ਇਸ ਪ੍ਰਾਂਤ ਵਿੱਚ ਸਥਿਤ ਹੈ ।ਐਤੀਰਾਸਿਕ ਰੂਪ ਵਲੋਂ ਇਹ ਪ੍ਰਾਂਤ ਪੱਛਮ ਵਾਲਾ ਦੁਨੀਆ ਦੀ ਨਜ਼ਰ ਵਿੱਚ ਬਹੁਤ ਮਹੱਤਵਪੂਰਣ ਹੈ । ਸੋਲਹਵੀਂ ਅਤੇ ਸਤਰਹਵੀਂ ਸਦੀ ਵਿੱਚ ਪੁਰਤਗਾਲੀ ਲੋਕ ਚੀਨ ਵਿੱਚ ਯਹੀਂ ਉੱਤੇ ਆਪਣਾ ਮਹੱਤਵਪੂਰਣ ਉਪਨਿਵੇਸ਼ ਬਣਾਏ ਸਨ । ਉਨ੍ਹਾਂਨੇ ਹੀ ਇਨ੍ਹਾਂ ਦਾ ਨਾਮ ਬੋਲ-ਚਾਲ ਦਾ ਨਾਮ ਕੈਂਟੋਨ - Canton ਰੱਖਿਆ ਸੀ ਜੋ ਗੁਆਂਗਦੋਂਗ ਦਾ ਸਰਲੀਕ੍ਰਿਤ ਰੂਪ ਸੀ । ਇੱਥੇ ਉੱਤੇ ਬਾਅਦ ਵਿੱਚ ਅਫੀਮ ਲੜਾਈ ( 1840 ) ਹੋਏ ਅਤੇ ਬਰੀਟੀਸ਼ ਲੋਕਾਂ ਨੇ ਹਾਂਗਕਾਂਗ ਉੱਤੇ ੧੫੦ ਸਾਲਾਂ ਤੱਕ ਰਾਜ ਕੀਤਾ । ਚੀਨ ਦੀ ਦੋ ਪ੍ਰਮੁੱਖ ਭਾਸ਼ਾ - ਉੱਤਰੀ ਬੋਲੀ ਅਤੇ ਦੱਖਣ ਬੋਲੀ - ਵਿੱਚ ਦੱਖਣ ਦਾ ਨਾਮ ਇਸ ਸ਼ਹਿਰ ਉੱਤੇ ਪਿਆ ਹੈ - ਕੇਂਟੋਨੀਜ ਭਾਸ਼ਾ । ਜਵਾਬ ਦੀ ਪ੍ਰਮੁੱਖ ਭਾਸ਼ਾ ਨੂੰ ਮੰਦਾਰਿਨ ਕਹਿੰਦੇ ਹਨ । ਅਤੇ , ਭਾਰਤ ਵਿੱਚ ਪ੍ਰਸਿੱਧ ਕੈਂਟੋਨੀਜ ਚਿਕਨ ਜਿਵੇਂ ਵਿਅਞਜਨੋਂ ਨੂੰ ਇਸ ਜਗ੍ਹਾ ਦੇ ਨਾਮ ਉੱਤੇ ਰੱਖਿਆ ਗਿਆ ਹੈ ।
ਰੱਖੜੀ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਬਚਨ ਵੱਧ ਹੋ ਜਾਂਦੇ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਨੇ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ । ਕਿਉਂਕਿ ਇਸ ਤੇਂ ਰਗ਼ਤਾਰ ਮਸ਼ਨੀ ਯੁੱਗ ਵਿਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ। ਰੱਖੜੀ ਬੰਨਣ ਦਾ ਅਸਲ ਮਨੋਰਥ ਤਾਂ ਹੀ ਪੂਰਾ ਹੋ ਸਕਦਾ ਹੈ ਦੋਵੇਂ ਧਿਰਾ ਇਕ ਦੂਜੇ ਨੁੰ ਪਿਆਰ ਅਤੇ ਸਤਿਕਾਰ ਦੇਣ। ਅੱਜ ਦੇ ਯੁੱਗ ਵਿਚ ਕਹਿ ਲਓ ਜਾਂ ਕਲਯੁੱਗ ਵਿਚ ਕਹਿ ਲਓ, ਭੈਣ ਭਰਾ ਦਾ ਪਾਕ ਪਵਿੱਤਰ ਰਿਸ਼ਤਾ ਵੀ ਤਿੜਕ ਗਿਆ ਹੈ। ਕਿਸੇ ਵੇਲੇ ਵੀਰਾਂ ਦੇ ਸਾਹੀਂ ਜਿਊਣ ਵਾਲੀਆਂ ਭੈਣਾਂ ਵੀ ਜਦੋਂ ਉਨ੍ਹਾਂ ਦੇ ਧੀਆਂ ਪੁੱਤਾਂ ਦੇ ਕਾਰਜ ਹੋ ਜਾਣ ਮਾਮੇ ਛੱਕਾਂ ਪੂਰ ਦੇਣ ਤੇ ਉਨ੍ਹਾਂ ਦੇ ਸੱਸ ਸਹੁਰੇ ਦੇ ਮਰਨੇ ਪਰਨੇ ਵੀ ਵੱਡੇ ਕਰ ਆਉਣ ਤਾਂ ਉਹ ਭਰਾਵਾਂ ਨੁੰ ਬੇਲੋੜੀ ਚੀਂ ਵਾਂਗ ਸਮਝ ਛਡਦੀਆਂ ਨੇ ਤੇ ਉਹ ਭਰਾਵਾਂ ਨਾਲ ਉਮਰਾਂ ਦੀ ਵਰਤੋਂ ਵਾਲੀ ਉੱਚੀ ਸੁੱਚੀ ਤਿਆਗ ਕੇ ਭਰਾਵਾਂ ਨੂੰ ਸਿਰਫ ਵਰਤੋਂ ਦੀ ਚੀਂ ਸਮਝਦੀਆਂ ਨੇ। ਉਹ ਇਸ ਬੋਲੀ ਨੁੰ ਭੁਲਾ ਕੇ ਛੁਟਿਆ ਦੇਂਦੀਆਂ ਨੇ ਜਿਸ ਵਿਚ ਭੈਣ ਕਹਿੰਦੀ ਹੈ ਕਿ ਇਕ ਵੀਰ ਦੇਵੀਂ ਵੇ ਰੱਬਾ ਮੇਰੀ ਸਾਰੀ ਉਮਰ ਦੇ ਮਾਪੇ। ਕਿਹਾ ਜਾਂਦਾ ਹੈ ਕਿ ਘਰ ਦੀ ਧੀ ਤੇ ਘਰ ਦਾ ਨੌਕਰ ਸਦਾ ਘਰ ਦੀ ਸੁੱਖ ਮੰਗਦੇ ਨੇ ਪਰ ਅੱਜ ਦੇ ਸਮੇਂ ਤਾਂ ਨੋਕਰ ਵੀ ਪੈਸੇ ਦੇ ਪੁੱਤ ਬਣ ਗਏ ਨੇ ਜੋ ਮਾਲਕ ਨੁੰ ਕਤਲ ਤੱਕ ਕਰ ਦੇਂਦੇ ਹਨ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਤੀਜ (ਨੇਪਾਲੀ ਭਾਸ਼ਾ -तीज) ਕਈ ਭਾਰਤੀ ਤਿਓਹਾਰਾਂ ਦਾ ਨਾਮ ਹੈ ਜੋ ਨੇਪਾਲ, ਉੱਤਰੀ ਅਤੇ ਪੱਛਮੀ ਭਾਰਤ ਵਿੱਚ ਮਨਾਇਆ ਜਾਂਦੇ ਹਨ। ਹਰਿਆਲੀ ਤੀਜ, ਕਜਾਰੀ ਤੀਜ ਅਤੇ ਹਰਤਾਲਿਕਾ ਤੀਜ ਮੌਨਸੂਨ ਰੁੱਤ ਦੀ ਆਮਦ ਦਾ ਸਵਾਗਤ ਕਰਦੇ ਹਨ ਅਤੇ ਗੀਤ, ਨਾਚ ਅਤੇ ਪ੍ਰਾਰਥਨਾ ਸੰਸਕਾਰਾਂ ਨਾਲ ਮੁੱਖ ਤੌਰ ਤੇ ਲੜਕੀਆਂ ਅਤੇ ਔਰਤਾਂ ਵਲੋਂ ਮਨਾਇਆ ਜਾਂਦਾ ਹੈ। ਤੀਜ ਦੇ ਮੌਨਸੂਨ ਤਿਉਹਾਰ ਮੁੱਖ ਤੌਰ ਦੇਵੀ ਪਾਰਵਤੀ ਨੂੰ ਅਤੇ ਸ਼ਿਵਜੀ ਦੇ ਨਾਲ ਉਸ ਸੰਗਮ ਨੂੰ ਸਮਰਪਿਤ ਹਨ
ਗੁਰਦਾਸ ਮਾਨ (Gurdas Maan) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
19ਵੀਂ ਸਦੀ (1 ਜਨਵਰੀ 1801 – 31 ਦਸੰਬਰ 1900) ਸਪੇਨੀ ਸਾਮਰਾਜ, ਨੈਪੋਲੀਅਨ ਸਾਮਰਾਜ, ਪਵਿੱਤਰ ਰੋਮਨ ਸਾਮਰਾਜ ਅਤੇ ਮੁਗਲ ਸਾਮਰਾਜ ਦੇ ਢਹਿਢੇਰੀ ਹੋਣ ਦੀ ਲਖਾਇਕ ਸਦੀ ਸੀ। ਇਸ ਨੇ ਬ੍ਰਿਟਿਸ਼ ਸਾਮਰਾਜ, ਰੂਸੀ ਸਾਮਰਾਜ, ਸੰਯੁਕਤ ਰਾਜ ਅਮਰੀਕਾ, ਜਰਮਨ, ਸਾਮਰਾਜ, ਫ਼ਰਾਂਸੀਸੀ ਬਸਤੀਵਾਦੀ ਸਾਮਰਾਜ ਅਤੇ Meiji ਜਪਾਨ ਦੇ ਵਧ ਰਹੇ ਪ੍ਰਭਾਵ ਲਈ ਰਾਹ ਪੱਧਰਾ ਕੀਤਾ, ਜਿਸ ਦੌਰਾਨ 1815 ਦੇ ਬਾਅਦ ਬ੍ਰਿਟਿਸ਼ ਨੇ ਚੁਣੌਤੀ-ਮੁਕਤ ਦਬਦਬੇ ਦੀ ਸੇਖੀ ਮਾਰੀ। ਨੈਪੋਲੀਅਨ ਨਾਲ ਯੁੱਧਾਂ ਵਿੱਚ ਫ਼ਰਾਂਸੀਸੀ ਸਾਮਰਾਜ ਅਤੇ ਇਸ ਦੇ ਸਹਿਯੋਗੀਆਂ ਦੀ ਹਾਰ ਦੇ ਬਾਅਦ ਬ੍ਰਿਟਿਸ਼ ਅਤੇ ਰੂਸੀ ਸਾਮਰਾਜਾਂ ਨੇ ਬਹੁਤ ਵਿਸਤਾਰ ਕੀਤਾ ਅਤੇ ਸੰਸਾਰ ਦੀਆਂ ਮੋਹਰੀ ਸ਼ਕਤੀਆਂ ਬਣ ਗਏ। ਰੂਸੀ ਸਾਮਰਾਜ ਕੇਂਦਰੀ ਅਤੇ ਦੂਰ ਪੂਰਬੀ ਏਸ਼ੀਆ ਵਿੱਚ ਫੈਲਿਆ। ਬ੍ਰਿਟਿਸ਼ ਸਾਮਰਾਜ ਦਾ ਸਦੀ ਦੇ ਪਹਿਲੇ ਅੱਧ ਵਿੱਚ, ਖਾਸ ਕਰਕੇ ਕੈਨੇਡਾ, ਆਸਟਰੇਲੀਆ, ਦੱਖਣੀ ਅਫਰੀਕਾ ਅਤੇ ਭਾਰੀ ਆਬਾਦੀ ਵਾਲੇ ਭਾਰਤ ਵਿੱਚ, ਅਤੇ ਸਦੀ ਦੇ ਪਿਛਲੇ ਦੋ ਦਹਾਕਿਆਂ ਦੌਰਾਨ ਅਫਰੀਕਾ ਵਿੱਚ ਵਿਸ਼ਾਲ ਇਲਾਕਿਆਂ ਦੇ ਵਿਸਥਾਰ ਨਾਲ ਬਹੁਤ ਤੇਜ਼ੀ ਨਾਲ ਵਾਧਾ ਹੋਇਆ। ਸਦੀ ਦੇ ਅੰਤ ਤੱਕ, ਬ੍ਰਿਟਿਸ਼ ਸਾਮਰਾਜ ਸੰਸਾਰ ਦੇ ਪੰਜਵਾਂ ਹਿੱਸਾ ਇਲਾਕੇ ਅਤੇ ਸੰਸਾਰ ਦੀ ਆਬਾਦੀ ਦੀ ਇੱਕ ਚੁਥਾਈ ਨੂੰ ਕੰਟਰੋਲ ਕਰਦਾ ਸੀ। ਉੱਤਰ-ਨੈਪੋਲੀਅਨ ਯੁੱਗ ਦੌਰਾਨ ਇਹ ਵਰਤਾਰਾ ਪੈਕਸ ਬ੍ਰਿਤਾਨਿਕਾ ਕਹਾਇਆ, ਜਿਸ ਨੇ ਵੱਡੇ ਪੈਮਾਨੇ ਤੇ ਬੇਮਿਸਾਲ ਸੰਸਾਰੀਕਰਨ, ਉਦਯੋਗੀਕਰਨ, ਅਤੇ ਆਰਥਿਕ ਏਕੀਕਰਨ ਦਾ ਦੌਰ ਸ਼ੁਰੂ ਕੀਤਾ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਨ੍ਹਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਕਬੀਰ (ਹਿੰਦੀ: कबीर) (1440–1518) ਭਾਰਤ ਦੇ ਇੱਕ ਸੰਤ ਕਵੀ ਸਨ। ਆਪਦੀਆਂ ਲਿਖਤਾਂ ਨੇ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ। ਕਬੀਰ ਅਰਬੀ ਸ਼ਬਦ ਅਲ-ਕਬੀਰ ਤੋਂ ਆਇਆ ਹੈ ਜਿਸ ਦਾ ਅਰਥ ਮਹਾਨ ਹੈ। ਕਬੀਰ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਨੂੰ ਆਪਣਾ ਬਾਨੀ ਮੰਨਦੇ ਹਨ। ਇਹ ਸੰਤ ਮਤ ਪੰਥਾਂ ਵਿਚੋਂ ਇੱਕ ਹੈ ਅਤੇ ਇਸ ਦੇ ਅਨੁਆਈ ਉਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ । ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।