ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਧਿਆਨ ਚੰਦ ਜਾਂ ਮੇਜਰ ਧਿਆਨ ਚੰਦ (29 ਅਗਸਤ 1905- 3 ਦਸੰਬਰ 1979) ਇੱਕ ਭਾਰਤੀ ਹਾਕੀ ਖਿਡਾਰੀ ਸੀ, ਜਿਸ ਨੂੰ ਹਾਕੀ ਦੀ ਖੇਡ ਦੇ ਸਭ ਤੋਂ ਮਹਾਨ ਖਿਡਾਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।ਧਿਆਨ ਚੰਦ ਦੀ ਰਹਿਨੁਮਾਈ ਹੇਠ ਭਾਰਤੀ ਹਾਕੀ ਟੀਮ ਨੇ ਓਲੰਪਿਕ ਖੇਡਾਂ ਵਿੱਚ ਤਿੰਨ ਸੋਨ ਤਗਮੇ (1928, 1932 ਅਤੇ 1936) ਜਿੱਤੇ ਸਨ। ਉਸ ਸਮੇਂ ਭਾਰਤੀ ਹਾਕੀ ਟੀਮ, ਹਾਕੀ ਦੀ ਖੇਡ ਵਿੱਚ ਸਭ ਤੋਂ ਵਧੀਆ ਟੀਮਾਂ ਵਿੱਚੋਂ ਇੱਕ ਸੀ। ਮੇਜਰ ਧਿਆਨ ਚੰਦ ਨੇ ਆਪਣੇ ਕੌਮਾਂਤਰੀ ਖੇਡ ਜੀਵਨ ਵਿੱਚ 400 ਤੋਂ ਵੱਧ ਗੋਲ ਕੀਤੇ। ਉਸਨੂੰ ਹਾਕੀ ਦਾ ਜਾਦੂਗਰ ਵੀ ਕਿਹਾ ਜਾਂਦਾ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਊਰਜਾ ਦੀ ਸਰਲ ਪਰਿਭਾਸ਼ਾ ਦੇਣਾ ਔਖਾ ਹੈ। ਊਰਜਾ ਚੀਜ਼ ਨਹੀਂ ਹੈ।ਇਸਨੂੰ ਅਸੀਂ ਵੇਖ ਨਹੀਂ ਸਕਦੇ, ਇਹ ਕੋਈ ਜਗ੍ਹਾ ਨਹੀਂ ਘੇਰਦੀ, ਨਾ ਹੀ ਇਸ ਦੀ ਕੋਈ ਛਾਂ ਹੀ ਪੈਂਦੀ ਹੈ। ਸੰਖੇਪ ਵਿੱਚ, ਹੋਰ ਵਸਤਾਂ ਦੀ ਤਰ੍ਹਾਂ ਇਹ ਪਦਾਰਥ ਨਹੀਂ ਹੈ,ਪਰ ਪਦਾਰਥ ਨਾਲ ਇਸ ਦਾ ਡੂੰਘਾ ਸੰਬੰਧ ਹੈ। ਫਿਰ ਵੀ ਇਸ ਦੀ ਹੋਂਦ ਓਨੀ ਹੀ ਅਸਲੀ ਹੈ ਜਿੰਨੀ ਕਿਸੇ ਹੋਰ ਚੀਜ਼ ਦੀ ਅਤੇ ਇਸ ਕਾਰਨ ਕਿ ਕਿਸੇ ਪਿੰਡ ਸਮੁਦਾਏ ਵਿੱਚ, ਜਿਸ ਤੇ ਕਿਸੇ ਬਾਹਰੀ ਜੋਰ ਦਾ ਪ੍ਰਭਾਵ ਨਹੀਂ ਰਹਿੰਦਾ, ਇਸ ਦੀ ਮਾਤਰਾ ਵਿੱਚ ਕਮੀ ਪੇਸ਼ੀ ਨਹੀਂ ਹੁੰਦੀ ।ਵਿਗਿਆਨ ਵਿੱਚ ਇਸ ਦਾ ਮਹੱਤਵਪੂਰਣ ਸਥਾਨ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਸ੍ਰੀ ਗੁਰੂ ਨਾਨਕ ( ਉਚਾਰਨ 15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਵਿੱਚ ਅਲੱਗ-ਅਲੱਗ ਮਿਤੀ 'ਤੇ ਆਉਂਦੀ ਹੈ।ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਆਪ ਨੂੰ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਪ੍ਰਭਾਵਿਤ ਕੀਤਾ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ, ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ, ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਅਗਸਤ 2018 ਮੁਤਾਬਿਕ ਇਸ ਵਿਕੀ ’ਤੇ 30,049 ਲੇਖ ਹਨ ਅਤੇ ਇਸ ਦੇ ਕੁੱਲ 24,271 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,39,770 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.32.0-wmf.16 (e818a98) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 5 ਜਨਵਰੀ 2016 ਤੱਕ ਇਸ ਦੀ ਸਾਈਟ ਤੇ 20,414 ਲੇਖ ਸਨ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਨ੍ਹਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 30,140 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਜੁਕ ਪ੍ਰਮੁਖ ਕੋਰੀਆਈ ਦਲੀਆ ਵਾਲਾ ਪਕਵਾਨ ਹੈ ਜੋ ਕੀ ਪਕਾਏ ਚਾਵਲ , ਬੀਨ , ਤਿਲ , ਅਤੇ ਅਜ਼ੁਕੀ ਬੀਨ ਨਾਲ ਬਣਾਇਆ ਜਾਂਦਾ ਹੈ। ਪੂਰਬੀ ਏਸ਼ੀਆਈ ਦੇਸ਼ ਵਿੱਚ ਇਕ ਆਮ ਭੋਜਨ ਹੈ ਜਿਸਦੇ ਹਰ ਜਗਾ ਵੱਖ-ਵੱਖ ਆਮ ਹੈ ਜਿਂਵੇ ਕੀ ਕਾੰਟੋਨੀ ਭਾਸ਼ਾ ਵਿੱਚ ਇਸਨੂੰ ਜੂਕ ਕਹਿੰਦੇ ਹਨ। ਇਸਨੂੰ ਕੋਰੀਆ ਵਿੱਚ ਗਰਮ-ਗਰਮ ਅਕਸਰ ਸਵੇਰ ਦੇ ਭੋਜਨ ਦੀ ਤਰਾਂ ਦੀ ਖਾਧਾ ਜਾਂਦਾ ਹੈ ਪਰ ਰ ਇਸਨੂੰ ਕਿਸੀ ਵੀ ਸਮੇਂ ਖਾਇਆ ਜਾ ਸਕਦਾ ਹੈ.
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਬਿਰਤਾਂਤ (ਜਾਂ ਕਹਾਣੀ) ਆਪਸ ਵਿੱਚ ਜੁੜੀਆਂ ਹੋਈਆਂ ਘਟਨਾਵਾਂ ਨੂੰ ਪਾਠਕ ਜਾਂ ਸਰੋਤੇ ਸਾਹਮਣੇ ਲਿਖਤੀ ਜਾਂ ਮੌਖਿਕ ਰੂਪ ਵਿੱਚ ਪੇਸ਼ ਕਰਨਾ ਹੈ। ਅਚੱਲ ਜਾਂ ਚੱਲਦੀਆਂ ਜਾਂ ਦੋਨਾਂ ਤਰ੍ਹਾਂ ਦੀਆਂ ਫੋਟੋਆਂ ਦੀ ਇੱਕ ਲੜੀ ਵੀ ਬਿਰਤਾਂਤ ਦਾ ਕਾਰਜ ਕਰ ਸਕਦੀ ਹੈ।ਬਿਰਤਾਂਤ ਨੂੰ ਅੱਗੋਂ ਤਿੰਨ ਹਿੱਸਿਆਂ ਵਿੱਚ ਵੰਡਿਆ ਜਾ ਸਕਦਾ ਹੈ, ਗੈਰ-ਗਲਪੀ (ਜੀਵਨੀਆਂ ਅਤੇ ਸਫ਼ਰਨਾਮੇ), ਇਤਿਹਾਸਕ ਘਟਨਾਵਾਂ ਦੀ ਗਲਪੀ ਪੇਸ਼ਕਾਰੀ (ਮਿਥ ਅਤੇ ਜਨਮ ਸਾਖੀਆਂ) ਅਤੇ ਗਲਪ (ਗਦ ਵਿੱਚ ਸਾਹਿਤ ਅਤੇ ਕਈ ਵਾਰ ਕਾਵਿ ਅਤੇ ਡਰਾਮਾ ਵੀ)। ਬਿਰਤਾਂਤ ਮਾਨਵੀ ਕਲਾਤਮਿਕਤਾ ਦੇ ਹਰ ਰੂਪ ਵਿੱਚ ਵੇਖਿਆ ਜਾ ਸਕਦਾ ਹੈ ਜਿਵੇਂ ਕਿ ਬੋਲਣਾ, ਲਿਖਣਾ, ਖੇਡਣਾ, ਫਿਲਮਾਂ, ਟੀ.ਵੀ.
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਜਸਵੰਤ ਸਿੰਘ ਕੰਵਲ (ਜਨਮ 27 ਜੂਨ 1919) ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਲੇਖਕ ਹੈ। ਜਸਵੰਤ ਸਿੰਘ ਕੰਵਲ ਦਾ ਜਨਮ ਪਿੰਡ ਢੁੱਡੀਕੇ (ਜ਼ਿਲਾ ਮੋਗਾ) ਵਿਖੇ ਸ੍ਰੀ ਮੁਹੱਲਾ ਸਿੰਘ ਦੇ ਘਰ ਹੋਇਆ। 1943 ਵਿੱਚ ਜਸਵੰਤ ਸਿੰਘ ਕੰਵਲ ਦਾ ਵਿਆਹ ਮੁਖਤਿਆਰ ਕੌਰ ਨਾਲ ਹੋਇਆ। ਉਨ੍ਹਾਂ ਦੇ ਘਰ ਚਾਰ ਧੀਆਂ ਤੇ ਇੱਕ ਪੁੱਤਰ ਨੇ ਜਨਮ ਲਿਆ। ਅੱਜ ਤਿੰਨ ਧੀਆਂ ਰੱਬ ਨੂੰ ਪਿਆਰੀਆਂ ਹੋ ਚੁੱਕੀਆਂ ਹਨ। ਪੁੱਤਰ ਸਰਬਜੀਤ ਸਿੰਘ ਦੋ ਖੂਬਸੂਰਤ ਬੇਟਿਆਂ ਹਰਮੀਤ ਤੇ ਸੁਮੀਤ ਦਾ ਪਿਤਾ ਹੈ। ਕੰਵਲ ਹੁਰਾਂ ਨੇ ਆਪਣੀ ਮੁਢਲੀ ਵਿਦਿਆ ਆਪਣੇ ਪਿੰਡ ਦੇ ਸਕੂਲ ਤੋਂ ਹੀ ਪ੍ਰਾਪਤ ਕੀਤੀ। ਉਨ੍ਹਾਂ ਨੇ ਦਸਵੀਂ ਦੀ ਜਮਾਤ ਪਾਸ ਨਹੀਂ ਕੀਤੀ ਪਰ ਗਿਆਨੀ ਜ਼ਰੂਰ ਕੀਤੀ ਹੋਈ ਹੈ। ਉਨ੍ਹਾਂ ਦੇ ਕਹਿਣ ਮੁਤਾਬਕ ਉਨ੍ਹਾਂ ਨੂੰ ਲਿਖਣ ਦੀ ਚੇਟਕ ਮਲਾਇਆ ਦੇ ਜੰਗਲਾਂ ਵਿੱਚ ਘੁੰਮਦਿਆਂ ਲੱਗੀ। ਉਹ ਆਪਣੀ ਲਿਖਣ ਕਲਾ ਨੂੰ ਮਲਾਇਆ ਦੀ ਸੌਗਾਤ ਆਖਦੇ ਹਨ। ਹਰ ਇਨਸਾਨ ਦੇ ਪਹਿਲੇ ਪਿਆਰ ਵਾਂਗ ਉਨ੍ਹਾਂ ਦਾ ਪਹਿਲਾ ਪਿਆਰ ਇੱਕ ਚੀਨੀ ਮੁਟਿਆਰ ਹੀ ਸੀ, ਜੋ ਉਨ੍ਹਾਂ ਨਾਲ ਵਿਆਹ ਤਾਂ ਕਰਵਾਉਣਾ ਚਾਹੁੰਦੀ ਸੀ ਪਰ ਆਪਣਾ ਦੇਸ਼ ਨਹੀਂ ਸੀ ਛੱਡਣਾ ਚਾਹੁੰਦੀ। ਇਸੇ ਤਰ੍ਹਾਂ ਕੰਵਲ ਹੁਰੀਂ ਵੀ ਉਥੇ ਪੱਕੇ ਤੌਰ 'ਤੇ ਰਹਿਣਾ ਨਹੀਂ ਸੀ ਚਾਹੁੰਦੇ। ਉਨ੍ਹਾਂ ਦੇ ਰਿਸ਼ਤੇ ਦਾ ਅੰਤ ਇਥੇ ਹੀ ਹੋ ਗਿਆ। ਉਨ੍ਹਾਂ ਨੇ ਵੀ ਰੋਜ਼ੀ ਰੋਟੀ ਦੀ ਖਾਤਰ ਮਲਾਇਆ ਵਿੱਚ ਚੌਕੀਦਾਰੀ ਵੀ ਕੀਤੀ ਤੇ ਆਪਣੇ ਪਿੰਡ ਦਿਆਂ ਖੇਤਾਂ ਵਿੱਚ ਆਪਣੇ ਛੋਟੇ ਭਰਾ ਨਾਲ ਹਲ ਵੀ ਵਾਹਿਆ। ਇਹ ਉਨ੍ਹਾਂ ਦਾ ਸੁਭਾਗ ਸੀ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਹੀ ਉਨ੍ਹਾਂ ਨੂੰ ਗੁਰੂ ਰਾਮਦਾਸ ਦੀ ਨਗਰੀ ਵਿੱਚ ਕਲਰਕੀ ਦੀ ਨੌਕਰੀ ਮਿਲ ਗਈ। ਉਥੇ ਹੀ ਰਹਿਣਾ, ਖਾਣਾ ਪੀਣਾ ਤੇ ਸਾਹਿਤਕ ਭੁੱਖ ਪੂਰੀ ਕਰਨ ਲਈ ਉਹ ਬਾਕੀ ਬਚਦਾ ਸਮਾਂ ਸ਼੍ਰੋਮਣੀ ਕਮੇਟੀ ਦੀ ਲਾਇਬਰੇਰੀ ਵਿੱਚ ਬਿਤਾਉਂਦੇ। ਇਥੇ ਹੀ ਉਨ੍ਹਾਂ ਨੂੰ ਦੁਨੀਆਂ ਦੀਆਂ ਸਭ ਤੋਂ ਵਧੀਆ ਕਿਤਾਬਾਂ, ਨਾਵਲ ਤੇ ਕਹਾਣੀਆਂ ਪੜ੍ਹੀਆਂ। ‘‘ਜੀਵਨ ਕਣੀਆਂ ਦੇ ਪਬਲਿਸ਼ਰ ਨੇ ਹੀ ਉਨ੍ਹਾਂ ਨੂੰ ਨਾਵਲ ਲਿਖਣ ਵੱਲ ਪ੍ਰੇਰਿਤ ਕੀਤਾ। ਭਾਵੁਕ, ਕਾਵਿਕ, ਦਾਰਸ਼ਨਿਕ ਤੇ ਸੂਖਮ ਭਾਵੀ ਜਸਵੰਤ ਸਿੰਘ ਕੰਵਲ ਦਾ ਸਭ ਤੋਂ ਪਹਿਲਾ ਨਾਵਲ ‘ਸੱਚ ਨੂੰ ਫਾਂਸੀ' 1944 ਵਿੱਚ ਪਾਠਕਾਂ ਦੇ ਹੱਥਾਂ ਵਿੱਚ ਆਇਆ। ਤੇ ਉਸ ਤੋਂ ਬਾਅਦ ਵਿੱਚ ਉਹ ਦਿਨ ਵੀ ਆਏ ਜਦ ਪਾਠਕ ਕੰਵਲ ਦੇ ਨਾਵਲ ਦੀ ਇੰਤਜ਼ਾਰ ਕਰਿਆ ਕਰਦੇ ਸਨ। ਕਹਿ ਨਾਵਲ ਬਾਜ਼ਾਰ ਵਿੱਚ ਆਇਆ ਤੇ ਕਹਿ ਹੱਥੋਂ ਹੱਥ ਵਿਕ ਗਿਆ। ਕੰਵਲ ਦਾ ਸਾਹਿਤਕ ਸਫਰ ਮਲਾਇਆ ਵਿੱਚ ਸ਼ੁਰੂ ਹੋਇਆ ਤੇ ਪੰਜਾਬ ਵਿੱਚ ਪ੍ਰਵਾਨ ਚੜ੍ਹਿਆ। ਸਭ ਤੋਂ ਪਹਿਲਾਂ ਉਨ੍ਹਾਂ ਨੇ ਕਿਸੇ ਗੈਰ-ਪੰਜਾਬੀ ਲੇਖਕ ਤੋਂ ਪ੍ਰਭਾਵਤ ਹੋ ਕੇ 1941-42 ਵਿੱਚ ਵਾਰਤਕ ਦੀ ਪਹਿਲੀ ਪੁਸਤਕ ‘ਜੀਵਨ ਕਣੀਆਂ' ਲਿਖੀ ਜਿਸ ਨੇ ਉਨ੍ਹਾਂ ਦੀ ਸਾਹਿਤ ਦੇ ਖੇਤਰ ਵਿੱਚ ਚਰਚਾ ਛੇੜ ਦਿੱਤੀ।
ਸੰਚਾਰ ਦੇ ਸਾਧਨਾਂ ਦਾ ਪ੍ਰਯੋਗ ਅਕਸਰ ਸੂਚਨਾ ਤਕਨੀਕੀ ਦੇ ਪਰਿਆਇਵਾਚੀ ਦੇ ਰੂਪ ਵਿੱਚ ਕੀਤਾ ਜਾਂਦਾ ਹੈ ਪਰ ਇਹ ਆਮ ਤੌਰ ਉੱਤੇ ਜਿਆਦਾ ਇੱਕੋ ਜਿਹੇ ਸ਼ਬਦਾਵਲੀ ਹੈ, ਜੋ ਆਧੁਨਿਕ ਸੂਚਨਾ ਤਕਨੀਕੀ ਵਿੱਚ ਦੂਰਸੰਚਾਰ (ਟੇਲੀਫੋਨ ਲਾਈਨ ਅਤੇ ਵਾਇਰਲੇਸ ਸੰਕੇਤਾਂ) ਦੀ ਭੂਮਿਕਾ ਉੱਤੇ ਜ਼ੋਰ ਦਿੰਦੀ ਹੈ। ਆਈਸੀਟੀ ਵਿੱਚ ਉਹ ਸਾਰੇ ਸਾਧਨ ਸ਼ਾਮਿਲ ਹੁੰਦੇ ਹੈ ਜਿਨ੍ਹਾਂ ਦਾ ਪ੍ਰਯੋਗ ਕੰਪਿਊਟਰ ਅਤੇ ਨੈੱਟਵਰਕ ਹਾਰਡਵੇਯਰ ਦੋਨਾਂ ਅਤੇ ਨਾਲ ਹੀ ਨਾਲ ਜ਼ਰੂਰੀ ਸਾਫਟਵੇਯਰ ਸਹਿਤ ਸੂਚਨਾ ਅਤੇ ਸਹਾਇਤਾ ਸੰਚਾਰ ਦਾ ਸੰਚਾਲਨ ਕਰਣ ਲਈ ਕੀਤਾ ਜਾਂਦਾ ਹੈ। ਦੂੱਜੇ ਸ਼ਬਦਾਂ ਵਿੱਚ, ਆਈਸੀਟੀ (ICT) ਵਿੱਚ ਆਈਟੀ (IT) ਦੇ ਨਾਲ - ਨਾਲ ਦੂਰਭਾਸ਼ ਸੰਚਾਰ, ਪ੍ਰਸਾਰਣ ਮੀਡਿਆ ਅਤੇ ਸਾਰੇ ਪ੍ਰਕਾਰ ਦੇ ਆਡਯੋ ਅਤੇ ਵੀਡੀਓ ਪ੍ਰਮਣ ਅਤੇ ਪ੍ਰੇਸ਼ਣ ਸ਼ਾਮਿਲ ਹੁੰਦਾ ਹੈ। ਇਸ ਪਰਕਾਸ਼ਨ ਦਾ ਸਭਤੋਂ ਪਹਿਲਾ ਪ੍ਰਯੋਗ 1997 ਵਿੱਚ ਡੇਨਿਸ ਸਟੀਵੇਂਸਨ ਦੁਆਰਾ ਬਰੀਟੇਨ ਦੀ ਸਰਕਾਰ ਨੂੰ ਭੇਜੀ ਗਈ ਇੱਕ ਰਿਪੋਰਟ ਵਿੱਚ ਕੀਤਾ ਗਿਆ ਸੀ ਅਤੇ ਸੰਨ 2000 ਵਿੱਚ ਬਰੀਟੇਨ ਦੇ ਨਵੇਂ ਰਾਸ਼ਟਰੀ ਕੋਰਸ ਸਬੰਧੀ ਦਸਤਾਵੇਜਾਂ ਦੁਆਰਾ ਫੈਲਾਇਆ ਹੋਇਆ ਇਸਦਾ ਪ੍ਚਾਰ ਕੀਤਾ ਗਿਆ।
ਪ੍ਰੋ. ਮੋਹਨ ਸਿੰਘ (20 ਅਕਤੂਬਰ 1905 - 3 ਮਈ 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਨ੍ਹਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਭਾਈ ਵੀਰ ਸਿੰਘ ਦੀ ਕਵਿਤਾ ਤੇ ਉਨ੍ਹਾਂ ਦੀ ਸ਼ਖ਼ਸੀਅਤ ਦੀ ਮੂਲ ਪ੍ਰਵਿਰਤੀ ਭਗਤੀ ਕਾਲ ਦੇ ਸੰਤਾਂ ਅਤੇ ਉਨ੍ਹਾਂ ਦੀਆਂ ਰਚਨਾਵਾਂ ਪ੍ਰੋ. ਮੋਹਨ ਸਿੰਘ (20 ਅਕਤੂਬਰ 1905 - 3 ਮਈ 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਨ੍ਹਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਨੂੰ ਪਹਿਲਾ ਆਧੁਨਿਕ ਕਵੀ ਮੰਨ ਲਿਆ ਜਾਂਦਾ ਹੈ ਪਰ ਉਨ੍ਹਾਂ ਦੀ ਕਵਿਤਾ ਦੀ ਅੰਤਰਵਸਤੂ ਨੂੰ ਆਧੁਨਿਕ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਨੇ ਮਧਕਾਲ ਦੇ ਕਾਵਿ ਚਿੰਤਨ ਨੂੰ ਹੀ ਨਵੇਂ ਮੁਹਾਵਰੇ ਵਿੱਚ ਪੇਸ਼ ਕੀਤਾ ਹੈ। ਪ੍ਰੋ.
ਸੰਸਾਰ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਦੇਣ ਲਈ ਅਧਿਆਪਕ ਦਿਵਸ ਦਾ ਪ੍ਰਬੰਧ ਹੁੰਦਾ ਹੈ। ਕੁੱਝ ਦੇਸ਼ਾਂ ਵਿੱਚ ਉਸ ਦਿਨ ਦੀ ਛੁੱਟੀ ਹੁੰਦੀ ਹੈ ਜਦੋਂ ਕਿ ਕੁੱਝ ਦੇਸ਼ ਇਸ ਦਿਨ ਨੂੰ ਕੰਮ-ਕਾਜ ਕਰਦੇ ਹੋਏ ਮਨਾਉਂਦੇ ਹਨ। ਭਾਰਤੀ ਫਲਸਫੇ ਅਨੁਸਾਰ ਗੁਰੁ ਦਾ ਦਰਜਾ ਪ੍ਰਮਾਤਮਾ ਤੋਂ ਉੱਪਰ ਹੈ ਸੋ ਸਾਨੂੰ ਸਭ ਨੂੰ ਅਧਿਆਪਕ ਦਾ ਸਤਿਕਾਰ ਕਰਨਾ ਚਾਹੀਦਾ ਹੈ ਤਾਂ ਹੀ ਅਧਿਆਪਕ ਦਿਵਸ ਮਨਾਉਣ ਦੀ ਅਸਲ ਭਾਵਨਾ ਸਾਕਾਰ ਹੋ ਸਕਦੀ ਹੈ। ਭਾਰਤ ਦੇ ਭੂਤਪੂਰਵ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਣਨ ਦਾ ਜਨਮ ਦਿਨ (5 ਸਤੰਬਰ) ਭਾਰਤ ਵਿੱਚ ਅਧਿਆਪਕ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਅਧਿਆਪਕ ਦਿਵਸ, ਵਿਸ਼ਵ ਅਧਿਆਪਕ ਦਿਵਸ ਤੋਂ ਵੱਖ ਹੁੰਦੇ ਹਨ, ਜੋ ਅਧਿਕਾਰਿਕ ਤੌਰ ਤੇ 5 ਅਕਤੂਬਰ ਨੂੰ ਸੰਸਾਰ ਭਰ ਵਿੱਚ ਮਨਾਇਆ ਜਾਂਦਾ ਹੈ। 1962 'ਚ ਜਦੋਂ ਉਹ ਭਾਰਤ ਦੇ ਰਾਸ਼ਟਰਪਤੀ ਬਣੇ ਤਾਂ ਉਨ੍ਹਾਂ ਦੇ ਕੁਝ ਵਿਦਿਆਰਥੀਆਂ ਸਮੇਤ ਦੋਸਤਾਂ ਨੇ ਉਨ੍ਹਾਂ ਦਾ ਜਨਮਦਿਨ ਮਨਾਉਣ ਦੀ ਇੱਛਾ ਜ਼ਾਹਰ ਕੀਤੀ ਪਰ ਡਾ.ਰਾਧਾਕ੍ਰਿਸ਼ਨਨ ਨੇ ਸੁਝਾਅ ਦਿੱਤਾ ਕਿ ਕਿਉਂ ਨਾ ਅਸੀਂ ਇਸ ਦਿਨ ਨੂੰ ਅਧਿਆਪਕਾਂ ਨੂੰ ਸਮਰਪਿਤ ਕਰੀਏ, ਜੋ ਕਿ ਉਨ੍ਹਾਂ ਦੇ ਅਧਿਆਪਨ ਕਿੱਤੇ ਲਈ ਪਿਆਰ ਦਾ ਸਬੂਤ ਹੈ। ਸਾਲ 1967 ਤੋਂ ਇਹ ਦਿਨ ਅਧਿਆਪਕ ਦਿਵਸ ਦੇ ਰੂਪ 'ਚ ਮਨਾਇਆ ਜਾਂਦਾ ਹੈ। ਡਾ. ਰਾਧਾਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਸਕੂਲਾਂ ਕਾਲਜਾਂ 'ਚ ਵਿਦਿਆਰਥੀਆਂ ਵਲ੍ਹੋਂ ਆਪਣੇ ਅਧਿਆਪਕਾਂ ਦੇ ਸਤਿਕਾਰ ਵਜੋਂ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ। ਡਾ.
ਪੰਚਾਇਤੀ ਰਾਜ, ਇੱਕ ਦੱਖਣੀ ਏਸ਼ੀਆਈ ਸਿਆਸੀ ਸਿਸਟਮ ਹੈ, ਜੋ ਮੁੱਖ ਤੌਰ ਤੇ ਵਿੱਚ ਭਾਰਤ, ਪਾਕਿਸਤਾਨ, ਬੰਗਲਾਦੇਸ਼, ਸ੍ਰੀ ਲੰਕਾ, ਤ੍ਰਿਨੀਦਾਦ ਅਤੇ ਟੋਬੈਗੋ, ਅਤੇ ਨੇਪਾਲ ਵਿੱਚ ਮਿਲਦਾ ਹੈ।ਇਹ ਦੱਖਣੀ ਏਸ਼ੀਆ ਵਿਚ ਸਥਾਨਕ ਸਰਕਾਰਾਂ ਦੀ ਸਭ ਤੋਂ ਪੁਰਾਣੀ ਪ੍ਰਣਾਲੀ ਹੈ, ਅਤੇ ਇਤਿਹਾਸਕ ਜ਼ਿਕਰ ਅੰ. 250 ਏ.ਡੀ. ਦੇ ਸਮੇਂ ਮਿਲਦਾ ਹੈ। ਸ਼ਬਦ ਰਾਜ ਦਾ ਅਰਥ "ਹਕੂਮਤ" ਹੈ ਅਤੇ ਪੰਚਾਇਤ ਦਾ ਭਾਵ ਪੰਜ (ਪੰਚ) ਦੀ "ਸਭਾ" (ਅਯਾਤ) ਹੈ। ਰਵਾਇਤੀ ਪੰਚਾਇਤਾਂ ਵਿਚ ਸਥਾਨਕ ਭਾਈਚਾਰੇ ਦੁਆਰਾ ਚੁਣੇ ਗਏ ਅਤੇ ਸਵੀਕਾਰ ਕੀਤੇ ਜਾਣ ਵਾਲੇ ਬੁੱਧੀਮਾਨ ਅਤੇ ਆਦਰਯੋਗ ਬਜ਼ੁਰਗ ਸ਼ਾਮਲ ਹੁੰਦੇ ਸਨ। ਪਰ ਅਜਿਹੀਆਂ ਸਭਾਵਾਂ ਦੇ ਵੱਖੋ-ਵੱਖਰੇ ਰੂਪ ਸਨ। ਰਵਾਇਤੀ ਤੌਰ ਤੇ, ਇਹ ਸਭਾਵਾਂ ਵਿਅਕਤੀਆਂ ਅਤੇ ਪਿੰਡਾਂ ਵਿਚਕਾਰ ਝਗੜਿਆਂ ਦਾ ਨਿਪਟਾਰਾ ਕਰਦੀਆਂ ਸਨ। ਪੰਚਾਇਤ ਦੇ ਨੇਤਾ ਨੂੰ ਅਕਸਰ ਮੁਖੀਆ ਜਾਂ ਸਰਪੰਚ ਕਿਹਾ ਜਾਂਦਾ ਸੀ, ਜੋ ਚੁਣੀ ਹੋਈ ਜਾਂ ਆਮ ਤੌਰ ਤੇ ਸਵੀਕਾਰ ਕੀਤੀ ਗਈ ਸਥਿਤੀ ਸੀ.
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਕਬਾਬ (ਅਮਰੀਕੀ ਕਿਬੋਬ ) ਭੋਜਨ ਦੇ ਕਈ ਕਿਸਮ ਦੇ ਲਈ ਅੰਗਰੇਜ਼ੀ ਵਿੱਚ ਵਰਤਿਆ ਜਾਣ ਵਾਲਾ ਇੱਕ ਸ਼ਬਦ ਹੈ। ਇਹ ਸ਼ਬਦ ਮੱਧ-ਪੂਰਬ ਵਿੱਚ ਉਪਜਿਆ ਹੈ ਅਤੇ ਇਹ ਦੁਨੀਆਂ ਭਰ ਵਿੱਚ ਹੋਰ ਭਾਸ਼ਾਵਾਂ ਵਿੱਚ ਕਈ ਜੋੜ ਅਤੇ ਰੂਪਾਂ ਨਾਲ ਵਿੱਚ ਵਰਤਿਆ ਜਾਣ ਵਾਲਾ ਇੱਕ ਆਮ ਸ਼ਬਦ ਹੈ। ਇਸ ਦੀ ਅਗਰੇਜ਼ੀ ਦੀਆ ਵੱਖ-ਵੱਖ ਕਿਸਮ ਅਤੇ ਸੱਭਿਆਚਾਰਾ ਵਿੱਚ ਵੱਖ-ਵੱਖ ਪਰਿਭਾਸ਼ਾਵਾਂ ਹਨ। ਸਮਕਾਲੀ ਅਮਰੀਕੀ ਅਤੇ ਬ੍ਰਿਟਿਸ਼ ਅੰਗਰੇਜ਼ੀ ਵਿੱਚ, ਕਬਾਬ ਇੱਕ ਆਮ ਭੋਜਨ ਹੈ ਜਿਸ ਵਿੱਚ ਮੀਟ ਤੇ ਸਮੁੰਦਰੀ ਭੋਜਨ ਦੇ ਛੋਟੇ-ਛੋਟੇ ਟੁਕੜਿਆਂ ਨੂੰ ਪਿਆਜ਼ (ਗੰਢੇ), ਟਮਾਟਰ, ਅਤੇ ਸ਼ਿਮਲਾ ਮਿਰਚ ਨਾਲ ਸੀਨਖਾਂ ਦੀ ਮਦਦ ਨਾਲ ਬਣਦਾ ਹੈ। ਇਸ ਨੂੰ ਸ਼ੀਸ਼ ਕਬਾਬ ਜਾਂ ਫਿਰ ਸ਼ੀਸ਼ਲਿੰਕ ਦੇ ਤੌਰ 'ਤੇ ਵੀ ਜਾਣਿਆ ਜਾਂਦਾ ਹੈ। ਕਬਾਬ ਰਿਵਾਜ਼ ਦੇ ਤੌਰ 'ਤੇ ਘਰ ਵਿੱਚ ਜਾਂ ਫਿਰ ਰੈਸਤਰਾਂ ਵਿੱਚ ਤਿਆਰ ਕੀਤੇ ਜਾਂਦੇ ਹਨ ਅਤੇ ਆਮ ਤੌਰ 'ਤੇ , ਇੱਕ ਗਰਿੱਲ ਜਾਂ ਬਾਰਬੀ ਕਿਉ 'ਤੇ ਪਕਾਇਆ ਜਾਂਦਾ ਹੈ। ਕਬਾਬ ਸ਼ਬਦ ਅਗਰੇਜ਼ੀ ਵਿੱਚ ਆਮ ਤੌਰ 'ਤੇ ਕਿਸੇ ਵੀ ਸੀਨਖ 'ਤੇ ਬਣਾਏ ਜਾਣ ਵਾਲੇ ਭੋਜਨ ਵਾਸਤੇ ਵੀ ਵਰਤਿਆ ਜਾਂਦਾ ਹੈ ਜਿਵੇ ਕਿ ਬ੍ਰੋਕਤੀ, ਸਤਾਯੀ, ਸੁਵਾਲਕੀ, ਯਕੀਤੋਰੀ ਜਾਂ ਭੋਜਨ ਦੀ ਕਿਸੇ ਵੀ ਕਿਸਮ ਜੋ ਛੋਟੇ ਹੋਣ ਦੇ ਤੌਰ 'ਤੇ ਇੱਕ ਸੋਟੀ ਵਰਗੀ ਸੀਨਖ਼ 'ਤੇ ਬਣਾਇਆ ਜਾਂਦਾ ਹੈ। ਇਹ ਪਰਿਭਾਸ਼ਾ ਇਸ ਦੀ ਮੱਧ-ਪੂਰਬ ਦੀ ਪਰਿਭਾਸ਼ਾ ਤੋਂ ਅਲੱਗ ਹੈ ਜਿੱਥੇ ਕਿ ਸੀਸ਼ ਸਬਦ ਦੀ ਵਰਤੋਂ ਸੀਨਖ ਵਾਸਤੇ ਕੀਤੀ ਜਾਂਦੀ ਹੈ ਅਤੇ ਕਬਾਬ ਸ਼ਬਦ ਫਾਰਸੀ ਸ਼ਬਦ ਗ੍ਰਿਲਿਗ ਤੋ ਲਿਆ ਗਿਆ ਹੈ।ਯੂ.ਕੇ , ਆਇਰਲੈਂਡ, ਆਸਟਰੇਲੀਆ, ਅਤੇ ਉੱਤਰੀ ਅਮਰੀਕਾ ਦੇ ਬਾਹਰ ਕੁਝ ਹੋਰ ਅੰਗਰੇਜ਼ੀ ਬੋਲਣ ਦੇਸ਼ ਵਿੱਚ ਕਬਾਬ ਸ਼ਬਦ ਦੀ ਵਰਤੋ ਡੋਨਰ ਕਬਾਬ ਵਾਸਤੇ ਕੀਤੀ ਜਾਂਦੀ ਹੈ ਜਾਂ ਸਵਾਰਮ ਜਾ ਗ੍ਰੋਯਸ ਜਾਂ ਸੈਂਡਵਿਚ ਵਾਸਤੇ, ਜੋ ਕੀ ਕਬਾਬ ਦੀ ਦੁਕਾਨ ਤੇ ਫਾਸਟ-ਫੂਡ ਜਾਂ ਫਿਰ ਟੇਕ ਅਵੇ (ਨਾਲ ਲੈ ਜਾ ਕੇ ਖਾਣ) ਵਾਲੇ ਭੋਜਨ ਦੇ ਤੌਰ 'ਤੇ ਉਪਲਬਧ ਹਨ। ਮੀਟ ਦੀਆਂ ਕਈ ਪਰਤਾਂ ਇੱਕ ਵਿਸ਼ਾਲ ਲੰਬਕਾਰੀ ਘੁੰਮਾਉਣੀ ਸੀਨਖ਼ ਉੱਤੇ ਸੰਗ੍ਰਹਿਤ ਹੁੰਦੇ ਹਨ, ਇਹਨਾਂ ਦੀ ਬਾਹਰੀ ਸਤਹ ਨੂੰ ਹੌਲੀ-ਹੌਲੀ ਪਕਾਇਆ ਜਾਂਦਾ ਹੈ ਅਤੇ ਬਾਅਦ ਵਿੱਚ ਕੱਟ ਲਿਆ ਜਾਂਦਾ ਹੈ ਅਤੇ ਆਮ ਤੌਰ 'ਤੇ ਫਲੈਟ ਬ੍ਰੈਡ ਜਾਂ ਪੀਟਾ ਬ੍ਰੈਡ ਦੇ ਵਿੱਚ ਪਾ ਕੇ ਸਲਾਦ ਅਤੇ ਚਟਨੀ ਦੇ ਨਾਲ ਪੇਸ਼ ਕੀਤਾ ਜਾਂਦਾ ਹੈ। ਜਰਮਨੀ ਵਿੱਚ, ਬਹੁਤ ਹੀ ਪ੍ਰਸਿੱਧ ਸੈਂਡਵਿਚ, ਤੁਰਕੀ ਪ੍ਰਵਾਸੀਆਂ ਦੁਆਰਾ ਪੇਸ਼ ਕੀਤਾ ਗਿਆ ਸੀ, ਜੋ ਕੀ ਡੋਨਰ ਦੇ ਨਾਂਅ ਜਾਣਿਆ ਜਾਂਦਾ ਹੈ ਪਰ ਅਰਬ ਦੁਕਾਨਾਂ ਤੇ ਇਹ ਸਵਾਰਮਾ ਦੇ ਨਾਂਅ ਨਾਲ ਪੇਸ਼ ਕੀਤਾ ਜਾਂਦਾ ਹੈ.
ਭਾਸ਼ਾ ਸੰਚਾਰ ਦੀਆਂ ਕਠਿਨ ਪ੍ਰਣਾਲੀਆਂ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਵਰਤੋਂ ਕਰਨ ਦੀ ਮਨੁੱਖੀ ਸਮਰੱਥਾ ਹੁੰਦੀ ਹੈ, ਅਤੇ ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦੀ ਕੋਈ ਵਿਸ਼ੇਸ਼ ਉਦਾਹਰਨ ਹੁੰਦੀ ਹੈ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ। ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਡਾਕਟਰ ਭੀਮ ਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956) ਇੱਕ ਭਾਰਤੀ ਕਾਨੂੰਨਸਾਜ਼ ਸਨ। ਉਹ ਇੱਕ ਬਹੁਜਨ ਰਾਜਨੀਤਕ ਨੇਤਾ ਅਤੇ ਬੋਧੀ ਪੁਨਰੁੱਥਾਨਵਾਦੀ ਹੋਣ ਦੇ ਨਾਲ ਨਾਲ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਵੀ ਸਨ। ਉਨ੍ਹਾਂ ਨੂੰ ਬਾਬਾ ਸਾਹਿਬ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਦਾ ਜਨਮ ਇੱਕ ਗਰੀਬ ਅਛੂਤ ਪਰਵਾਰ ਵਿੱਚ ਹੋਇਆ ਸੀ। ਬਾਬਾ ਸਾਹਿਬ ਅੰਬੇਡਕਰ ਨੇ ਆਪਣਾ ਸਾਰਾ ਜੀਵਨ ਹਿੰਦੂ ਧਰਮ ਦੀ ਚਾਰ ਵਰਣ ਪ੍ਰਣਾਲੀ, ਅਤੇ ਭਾਰਤੀ ਸਮਾਜ ਵਿੱਚ ਸਰਵਵਿਆਪਤ ਜਾਤੀ ਵਿਵਸਥਾ ਦੇ ਵਿਰੁੱਧ ਸੰਘਰਸ਼ ਵਿੱਚ ਬਿਤਾ ਦਿੱਤਾ। ਹਿੰਦੂ ਧਰਮ ਵਿੱਚ ਮਨੁੱਖੀ ਸਮਾਜ ਨੂੰ ਚਾਰ ਵਰਣਾਂ ਵਿੱਚ ਵਰਗੀਕ੍ਰਿਤ ਕੀਤਾ ਹੈ। ਉਨ੍ਹਾਂ ਨੂੰ ਬੋਧੀ ਮਹਾਸ਼ਕਤੀਆਂ ਦੇ ਦਲਿਤ ਅੰਦੋਲਨ ਨੂੰ ਅਰੰਭ ਕਰਨ ਦਾ ਸਿਹਰਾ ਵੀ ਜਾਂਦਾ ਹੈ। ਬਾਬਾ ਸਾਹਿਬ ਅੰਬੇਡਕਰ ਨੂੰ ਭਾਰਤ ਦੇ ਸਰਬਉਚ ਨਾਗਰਿਕ ਇਨਾਮ ਭਾਰਤ ਰਤਨ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ। ਕਈ ਸਾਮਾਜਕ ਅਤੇ ਵਿੱਤੀ ਰੁਕਾਵਟਾਂ ਪਾਰ ਕਰ, ਅੰਬੇਡਕਰ ਉਨ੍ਹਾਂ ਕੁੱਝ ਪਹਿਲੇ ਅਛੂਤਾਂ ਵਿੱਚੋਂ ਇੱਕ ਬਣ ਗਏ ਜਿਨ੍ਹਾਂ ਨੇ ਭਾਰਤ ਵਿੱਚ ਕਾਲਜ ਦੀ ਸਿੱਖਿਆ ਪ੍ਰਾਪਤ ਕੀਤੀ। ਅੰਬੇਡਕਰ ਨੇ ਕਨੂੰਨ ਦੀ ਉਪਾਧੀ ਪ੍ਰਾਪਤ ਕਰਨ ਦੇ ਨਾਲ ਹੀ ਕਾਨੂੰਨ, ਅਰਥ ਸ਼ਾਸਤਰ ਅਤੇ ਰਾਜਨੀਤਕ ਵਿਗਿਆਨ ਵਿੱਚ ਆਪਣੇ ਅਧਿਅਨ ਅਤੇ ਅਨੁਸੰਧਾਨ ਦੇ ਕਾਰਨ ਕੋਲੰਬੀਆ ਯੂਨੀਵਰਸਿਟੀ ਅਤੇ ਲੰਡਨ ਸਕੂਲ ਆਫ ਇਕਾਨਾਮਿਕਸ ਤੋਂ ਕਈ ਡਾਕਟਰੇਟ ਡਿਗਰੀਆਂ ਵੀ ਹਾਸਲ ਕੀਤੀਆਂ। ਅੰਬੇਡਕਰ ਇੱਕ ਪ੍ਰਸਿੱਧ ਵਿਦਵਾਨ ਦੇ ਰੂਪ ਵਿੱਚ ਵਾਪਸ ਆਪਣੇ ਦੇਸ਼ ਪਰਤ ਆਏ ਅਤੇ ਇਸਦੇ ਬਾਅਦ ਕੁੱਝ ਸਾਲ ਤੱਕ ਉਨ੍ਹਾਂ ਨੇ ਵਕਾਲਤ ਕੀਤੀ। ਫਿਰ ਉਨ੍ਹਾਂ ਨੇ ਕੁੱਝ ਪੱਤਰਕਾਵਾਂ ਦਾ ਪ੍ਰਕਾਸ਼ਨ ਕੀਤਾ, ਜਿਨ੍ਹਾਂ ਦੁਆਰਾ ਉਨ੍ਹਾਂ ਨੇ ਭਾਰਤੀ ਅਛੂਤਾਂ ਦੇ ਰਾਜਨੀਤਕ ਅਧਿਕਾਰਾਂ ਅਤੇ ਸਾਮਾਜਕ ਆਜ਼ਾਦੀ ਦੀ ਵਕਾਲਤ ਕੀਤੀ। ਡਾ.
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਗੁਰਦਿਆਲ ਸਿੰਘ(10 ਜਨਵਰੀ, 1933-16 ਅਗਸਤ, 2016) ਪੰਜਾਬ ਦਾ ਮਸ਼ਹੂਰ ਨਾਵਲਿਸਟ ਹੈ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਪ੍ਰੋ. ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਜਵਾਨੀ ਦੀ ਚੜ੍ਹਦੀ ਉਮਰੇ ਆਪਣੇ ਆਲੇ-ਦੁਆਲੇ ਦੇ ਲੋਕਾਂ ਦਾ ਅਤੇ ਖ਼ੁਦ ਆਪਣਾ ਜੀਵਨ ਸੁਖਾਵਾਂ ਬਣਾਉਣ ਦੀ ਤਾਂਘ ਉਨ੍ਹਾਂ ਅੰਦਰ ਮਚਲਣ ਲੱਗੀ ਅਤੇ ਇਸ ਖਾਹਿਸ਼ ਸਦਕਾ ਉਹ ਪ੍ਰਾਇਮਰੀ ਅਧਿਆਪਕ ਬਣ ਗਏ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਏ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਏ। ਪ੍ਰੋ. ਗੁਰਦਿਆਲ ਸਿੰਘ ਨੇ ਆਪਣਾ ਸਾਹਿਤਕ ਸਫਰ 1957 ਵਿਚ ਇਕ ਕਹਾਣੀਕਾਰ ਵਜੋਂ ਸ਼ੁਰੂ ਕੀਤਾ ਅਤੇ ਥੋੜ੍ਹੇ ਹੀ ਸਮੇਂ ਵਿਚ ਉਨ੍ਹਾਂ ਦਾ ਜ਼ਿਕਰ ਪੰਜਾਬੀ ਦੇ ਉੱਚਕੋਟੀ ਦੇ ਕਹਾਣੀਕਾਰਾਂ ਵਿਚ ਹੋਣ ਲੱਗਿਆ। 1964 ਵਿਚ ਜਦੋਂ ਉਨ੍ਹਾਂ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਪ੍ਰਕਾਸ਼ਿਤ ਹੋਇਆ ਤਾਂ ਪੰਜਾਬੀ ਸਾਹਿਤ ਵਿਚ ਏਨਾ ਚਰਚਿਤ ਹੋਇਆ ਕਿ ਉਨ੍ਹਾਂ ਦੇ ਨਾਂ ਦੇ ਨਾਲ 'ਮੜ੍ਹੀ ਦਾ ਦੀਵਾ' ਜੁੜ ਗਿਆ। ਸੁਪ੍ਰਸਿੱਧ ਪੰਜਾਬੀ ਵਿਦਵਾਨ ਅਤੇ ਆਲੋਚਕ ਡਾ.
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕਵੀਆਂ ਦਾ ਸਭਿਆਚਾਰਕ ਪਿਛੋਕੜ
ਆਦਿ ਗ੍ਰੰਥ ਦੀ ਸੰਪਾਦਨਾ ਗੁਰੂ ਅਰਜਨ ਦੇਵ ਜੀ ਨੇ 1601 ਈ. ਵਿੱਚ ਸ਼ੁਰੂ ਕੀਤੀ ਤੇ ਤਿੰਨ ਵਰ੍ਹਿਆ ਵਿੱਚ 1604 ਈ. ਨੂੰ ਸੰਪੂਰਨ ਹੋਈ। ਇਸਦੇ ਲਿਖਾਰੀ ਭਾਈ ਗੁਰਦਾਸ ਜੀ ਸਨ। ਅੱਜ ਕੱਲ੍ਹ ‘ਆਦਿ ਗ੍ਰੰਥ` ਨੂੰ ਕਰਤਾਰਪੁਰ ਵਿਖੇ ਸਥਾਪਿਤ ਕੀਤਾ ਹੋਇਆ ਹੈ। 1706 ਈ.
ਲਾਇਬ੍ਰੇਰੀ ਜਾਂ ਕਿਤਾਬ-ਘਰ ਜਾਂ ਪੁਸਤਕਾਲਾ ਉਹ ਜਗ੍ਹਾ ਹੁੰਦੀ ਹੈ ਜਿੱਥੇ ਵੱਖ-ਵੱਖ ਤਰ੍ਹਾਂ ਦੀ ਜਾਣਕਾਰੀ ਦੇ ਸਰੋਤ, ਸੂਚਨਾਵਾਂ ਆਦਿ ਦਾ ਭੰਡਾਰ ਹੁੰਦਾ ਹੈ ਜੋ ਕਿ ਪਰਿਭਾਸ਼ਿਤ ਭਾਈਚਾਰੇ ਨੂੰ ਹਦਾਇਤਾਂ, ਹਵਾਲੇ ਦੇਣ ਲਈ ਜਾਂ ਉਧਾਰ ਲੈਣ ਲਈ ਉਪਲਬਧ ਹੁੰਦੀ ਹੈ। ਲਾਇਬ੍ਰੇਰੀ ਸ਼ਬਦ ਦੀ ਉਤਪਤੀ ਲਾਤੀਨੀ ਸ਼ਬਦ 'ਲੀਬਰੇ' ਤੋਂ ਹੋਈ ਹੈ ਜਿਸਦਾ ਮਤਲਬ ਹੈ ਕਿਤਾਬ। ਪੁਸਤਕਾਲਾ ਦੋ ਸ਼ਬਦਾਂ ਨੂੰ ਮਿਲਕੇ ਬਣਿਆ ਹੈ - ਪੁਸਤਕ + ਆਲਾ, ਜਿਸ ਵਿੱਚ ਲੇਖਕ ਦੇ ਭਾਵ ਇਕੱਠੇ ਕੀਤੇ ਹੋਣ ਉਸਨੂੰ ਪੁਸਤਕ ਜਾਂ ਕਿਤਾਬ ਕਹਿੰਦੇ ਨੇ ਤੇ ਆਲਾ ਸਥਾਨ ਜਾਂ ਘਰ ਨੂੰ ਕਿਹਾ ਜਾ ਸਕਦਾ ਹੈ। ਤਾਂ ਫੇਰ ਪੁਸਤਕਾਲਾ ਉਸ ਜਗ੍ਹਾ ਨੂੰ ਕਹਿੰਦੇ ਨੇ ਜਿੱਥੇ ਗਿਆਨ ਦਾ ਇਕੱਠ ਹੁੰਦਾ ਹੈ।
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰਖਦਾ ਹੈ। ਤਖਤਾਂ 'ਚੋਂ ਦੋ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ (سری اکال تخت صاحب), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (سری کیسگڑہ صاحب) ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (سری دمدماء صاحب) ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ (سری حضور صاحب) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ (سری پٹنا صاحب) ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇਂ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵੀਓਂਦੇ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦੇ ਹੈ ਜੋ ਕੀ ਅਜੇ ਕੱਲ ਆਨਲਾਈਨ ਵੀ ਉਪਲਬਦ ਹਨ।
ਰੁੱਖਜਾਂ ਦਰਖ਼ਤ ਐਸੇ ਪੌਦੇ ਨੂੰ ਕਹਿੰਦੇ ਹਨ ਜਿਸ ਦਾ ਆਮ ਤੌਰ ਤੇ ਇੱਕ ਬੜਾ ਤਣਾ ਹੋਵੇ ਜੋ ਉੱਪਰ ਜਾ ਕੇ ਟਾਹਣਿਆਂ ਅਤੇ ਟਾਹਣੀਆਂ ਵਿੱਚ ਤਕਸੀਮ ਹੋ ਜਾਏ। ਟਾਹਣੀਆਂ ਨੂੰ ਪੱਤੇ, ਫੁੱਲ ਔਰ ਫਲ਼ ਲੱਗਦੇ ਹਨ। ਕੁਛ ਬੌਟਨੀ ਵਿਦਵਾਨ ਦਰਖ਼ਤ ਲਈ ਘੱਟੋ ਘੱਟ ਉੱਚਾਈ ਵੀ ਜ਼ਰੂਰੀ ਸਮਝਦੇ ਹਨ ਜੋ 3 ਤੋਂ 6 ਮੀਟਰ ਤੱਕ ਹੈ। ਕੁਛ ਲੋਕ ਸਮਝਦੇ ਹਨ ਕਿ ਅਗਰ ਕਿਸੇ ਪੌਦੇ ਦਾ ਕੱਦ ਘੱਟੋ ਘੱਟ 10 ਸੈਂਟੀਮੀਟਰ ਹੋਵੇ ਜਾਂ ਘੇਰਾ 30 ਸੈਂਟੀਮੀਟਰ ਹੋਵੇ ਤਾਂ ਇਹ ਰੱਖ ਹੋਵਗਾ। ਇੱਕ ਤੋਂ ਜ਼ਿਆਦਾ ਨਿੱਕੇ ਨਿੱਕੇ ਤਣੇ ਉਸ ਨੂੰ ਝਾੜੀ ਬਣਾ ਦਿੰਦੇ ਹਨ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਮਨੁੱਖੀ ਪ੍ਰਸੰਗ ਵਿੱਚ ਟੱਬਰ, ਪਰਿਵਾਰ ਜਾਂ ਖ਼ਾਨਦਾਨ ਇੱਕ ਟੋਲੀ ਹੁੰਦੀ ਹੈ ਜਿਹਨੂੰ ਜਨਮ, ਵਿਆਹ ਜਾਂ ਇਕੱਠੀ ਰਿਹਾਇਸ਼ ਰਾਹੀਂ ਮਾਨਤਾ ਮਿਲਦੀ ਹੈ। ਕਿਸੇ ਨਜ਼ਦੀਕੀ ਟੱਬਰ ਵਿੱਚ ਜੀਵਨ-ਸਾਥੀ, ਮਾਪੇ, ਭਰਾ-ਭੈਣ ਅਤੇ ਧੀਆਂ-ਪੁੱਤ ਆਦ ਸ਼ਾਮਲ ਹੁੰਦੇ ਹਨ। ਵੱਡੇ ਟੱਬਰ ਵਿੱਚ ਦਾਦਾ-ਦਾਦੀ, ਨਾਨਾ-ਨਾਨੀ, ਤਾਏ-ਚਾਚੇ, ਉਹਨਾਂ ਦੀ ਔਲਾਦ, ਭਤੀਜੇ-ਭਤੀਜੀਆਂ ਵਗ਼ੈਰਾ ਵੀ ਮੌਜੂਦ ਹੁੰਦੇ ਹਨ। ਜ਼ਿਆਦਾਤਰ ਸਮਾਜਾਂ ਵਿੱਚ ਟੱਬਰ ਬੱਚਿਆਂ ਦੇ ਸਮਾਜੀਕਰਨ ਦਾ ਸਭ ਤੋਂ ਮੁੱਖ ਅਦਾਰਾ ਹੁੰਦਾ ਹੈ। ਪੰਜਾਬ ਵਿੱਚ ਜ਼ਿਆਦਾਤਰ ਸੰਯੁਕਤ ਪਰਿਵਾਰ ਦੀ ਪਰਥਾ ਹੀ ਪ੍ਚਲਿਤ ਰਹੀ ਹੈ ।ਇਸ ਦੀ ਸ਼ੁਰੂਆਤ ਵੈਦਿਕ ਕਾਲ ਸਮੇ ਹੋਈ ।ਪਰਿਵਾਰ ਪਿਤਾ ਪੁਰਖੀ ਧਾਰਨਾ ਤੇ ਚਲਦਾ ਹੈ ।ਇਸ ਵਿੱਚ ਸਭ ਤੋਂ ਸਿਆਣਾ ਆਦਮੀ ਪਰਿਵਾਰ ਦਾ ਮੁਖੀ ਹੁੰਦਾ ਹੈ ।ਪਰਿਵਾਰ ਮੁਖੀ ਦੀ ਛਤਰ ਛਾਇਆ ਹੇਠ ਉਸ ਦੇ ਛੋਟੇ ਭਾਈ ਭਤੀਜੇ, ਪੁੱਤਰ,ਭਰਜਾਈਆਂ ਅਤੇ ਨੂੰਹਾਂ ਆਦਿ ਤਿੰਨ ਪੀੜੀਆਂ ਤਕ ਵੀ ਇਕੱਠੇ ਰਹਿੰਦੇ ਹਨ ।
ਫੁਲਕਾਰੀ ਇੱਕ ਤਰ੍ਹਾਂ ਦੀ ਕਢਾਈ ਹੁੰਦੀ ਹੈ ਜੋ ਚੁੰਨੀਆਂ/ਦੁਪੱਟਿਆਂ ਉੱਤੇ ਹੱਥਾਂ ਰਾਹੀਂ ਕੀਤੀ ਜਾਂਦੀ ਹੈ। ਫੁਲਕਾਰੀ ਸ਼ਬਦ "ਫੁੱਲ" ਅਤੇ "ਕਾਰੀ" ਤੋਂ ਬਣਿਆ ਹੈ ਜਿਸਦਾ ਮਤਲਬ ਫੁੱਲਾਂ ਦੀ ਕਾਰੀਗਰੀ। ਪਹਿਲੋਂ ਪਹਿਲ ਇਹ ਸ਼ਬਦ ਹਰ ਤਰ੍ਹਾਂ ਦੀ ਬੁਣਾਈ / ਕਢਾਈ ਲਈ ਵਰਤਿਆ ਜਾਂਦਾ ਸੀ, ਪਰ ਬਾਅਦ ਵਿੱਚ ਇਹ ਸ਼ਾਲਾਂ ਅਤੇ ਸਿਰ ਤੇ ਲੈਣ ਵਾਲੀਆਂ ਚਾਦਰਾਂ ਲਈ ਰਾਖਵਾਂ ਹੋ ਗਿਆ। ਪੰਜਾਬੀ ਲੋਕ ਸ਼ਿਲਪ ਕਲਾ ਦੀਆਂ ਵਿਭਿੰਨ ਵੰਨਗੀਆਂ ਵਿੱਚ ਫੁਲਕਾਰੀ ਕਲਾ ਦਾ ਅਹਿਮ ਸਥਾਨ ਹੈ। ਫੁਲਕਾਰੀ ਪੰਜਾਬਣ ਦਾ ਕੱਜਣ ਹੈ ਜੋ ਉਸ ਦੇ ਮਨ ਦੇ ਵਲਵਲਿਆਂ, ਰੀਝਾਂ ਅਤੇ ਸਿਰਜਣਸ਼ਕਤੀ ਦਾ ਪ੍ਰਤੀਕ ਰਹੀ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸਿੱਖ ਧਰਮ ਦੇ 1469 ਤੋਂ 1708 ਵਿੱਚ ਦਸ ਗੁਰੂ ਹੋਏ ਹਨ। ਇਹ ਅਧਿਆਪਕ ਰੂਹਾਨੀ ਜੋਤ ਸਨ, ਜਿੰਨਾਂ ਦੀ ਜਿੰਦਗੀ ਦਾ ਮੁੱਖ ਮਕਸਦ ਲੋਕਾਂ ਦੀ ਭਲਾਈ ਹੀ ਮਕਸਦ ਸੀ। ਹਰ ਗੁਰੂ ਨੇ ਪਿਛਲੇ ਗੁਰੂ ਰਾਹੀਂ ਦਿੱਤੀਆਂ ਸਿੱਖਿਆਵਾਂ ਦਾ ਸਮਰਥਨ ਕੀਤਾ ਅਤੇ ਹੋਰ ਜਾਣਕਾਰੀ ਸ਼ਾਮਿਲ ਕੀਤੀ, ਜਿਸ ਦੇ ਨਤੀਜੇ ਵਜੋਂ ਸਿੱਖ ਧਰਮ ਦੀ ਨੀਂਹ ਤਿਆਰ ਹੋਈ। ਗੁਰੂ ਨਾਨਕ ਜੀ ਪਹਿਲੇ ਗੁਰੂ ਸਨ ਅਤੇ ਗੁਰੂ ਗੋਬਿੰਦ ਸਿੰਘ ਜੀ ਵਿਅਕਤੀ ਦੇ ਰੂਪ ਵਿੱਚ ਆਖਰੀ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਸੰਸਾਰ ਨੂੰ ਤਿਆਗਿਆ ਤਾਂ ਉਹਨਾਂ ਗੁਰੂ ਗ੍ਰੰਥ ਸਾਹਿਬ ਨੂੰ ਸਿੱਖਾਂ ਦੇ ਆਖਰੀ ਅਤੇ ਅੰਤਮ ਗੁਰੂ ਬਣਾਇਆ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।ਹਾਲਾਂਕਿ ਜਾਪਾਨ ਚੀਨ ਨਾਲ 1937 ਤੋਂ ਯੁੱਧ ਦੀ ਸਥਿਤੀ ਵਿੱਚ ਸੀ ਪਰ ਦੂਜੀ ਸੰਸਾਰ ਜੰਗ ਦੀ ਸ਼ੁਰੁਆਤ 01 ਸਤੰਬਰ 1939 ਵਿੱਚ ਜਾਣੀ ਜਾਂਦੀ ਹੈ ਜਦੋਂ ਜਰਮਨੀ ਨੇ ਪੋਲੈਂਡ ਉੱਤੇ ਹਮਲਾ ਕੀਤਾ ਅਤੇ ਉਸਦੇ ਬਾਅਦ ਫ਼ਰਾਂਸ ਨੇ ਜਰਮਨੀ ਵਿਰੁੱਧ ਯੁੱਧ ਦੀ ਘੋਸ਼ਣਾ ਕਰ ਦਿੱਤੀ ਅਤੇ ਇੰਗਲੈਂਡ ਤੇ ਹੋਰ ਰਾਸ਼ਟਰਮੰਡਲ ਦੇਸ਼ਾਂ ਨੇ ਵੀ ਇਸਦਾ ਸਾਥ ਦਿੱਤਾ। ਜਰਮਨੀ ਨੇ 1939 ਵਿੱਚ ਯੂਰਪ ਵਿੱਚ ਇੱਕ ਵੱਡਾ ਸਾਮਰਾਜ ਬਣਾਉਣ ਦੇ ਉਦੇਸ਼ ਨਾਲ ਪੋਲੈਂਡ ਉੱਤੇ ਹਮਲਾ ਕੀਤਾ। 1939 ਦੇ ਅੰਤ ਤੋਂ 1941 ਦੀ ਸ਼ੁਰੁਆਤ ਤੱਕ , ਅਭਿਆਨ ਅਤੇ ਸੰਧੀ ਦੀ ਇੱਕ ਲੜੀ ਵਿੱਚ ਜਰਮਨੀ ਨੇ ਮਹਾਦੀਪੀ ਯੂਰਪ ਦਾ ਵੱਡਾ ਭਾਗ ਜਾਂ ਤਾਂ ਆਪਣੇ ਅਧੀਨ ਕਰ ਲਿਆ ਸੀ ਜਾਂ ਉਸਨੂੰ ਜਿੱਤ ਲਿਆ ਸੀ। ਨਾਜ਼ੀ-ਸੋਵੀਅਤ ਸਮਝੌਤੇ ਦੇ ਤਹਿਤ ਸੋਵੀਅਤ ਰੂਸ ਆਪਣੇ ਛੇ ਗੁਆਂਢੀ ਮੁਲਕਾਂ, ਜਿਸ ਵਿੱਚ ਪੋਲੈਂਡ ਵੀ ਸ਼ਾਮਿਲ ਸੀ, ਉੱਤੇ ਕਾਬਜ ਹੋ ਗਿਆ। ਫ਼ਰਾਂਸ ਦੀ ਹਾਰ ਦੇ ਬਾਅਦ ਯੂ.ਕੇ ਅਤੇ ਹੋਰ ਰਾਸ਼ਟਰਮੰਡਲ ਦੇਸ਼ ਹੀ ਧੁਰੀ ਰਾਸ਼ਟਰਾਂ ਨਾਲ ਸੰਘਰਸ਼ ਕਰ ਰਹੇ ਸਨ, ਜਿਸ ਵਿੱਚ ਉੱਤਰੀ ਅਫਰੀਕਾ ਦੀਆਂ ਲੜਾਈਆਂ ਅਤੇ ਲੰਬੀ ਚੱਲੀ ਅਟਲਾਂਟਿਕ ਦੀ ਜੰਗ ਸ਼ਾਮਿਲ ਸੀ। ਜੂਨ 1941 ਵਿੱਚ ਯੂਰਪੀ ਧੁਰੀ ਰਾਸ਼ਟਰਾਂ ਨੇ ਸੋਵੀਅਤ ਸੰਘ ਉੱਤੇ ਹਮਲਾ ਬੋਲ ਦਿੱਤਾ ਅਤੇ ਇਸਨੇ ਮਨੁੱਖੀ ਇਤਿਹਾਸ ਵਿੱਚ ਜ਼ਮੀਨੀ ਯੁੱਧ ਦੇ ਸਭ ਤੋਂ ਵੱਡੇ ਯੁੱਧਖੇਤਰ ਨੂੰ ਜਨਮ ਦਿੱਤਾ। ਦਸੰਬਰ 1941 ਨੂੰ ਜਾਪਾਨੀ ਸਾਮਰਾਜ ਵੀ ਧੁਰੀ ਰਾਸ਼ਟਰਾਂ ਨਾਲ ਇਸ ਯੁੱਧ ਵਿੱਚ ਕੁੱਦ ਗਿਆ। ਦਰਅਸਲ ਜਾਪਾਨ ਦਾ ਉਦੇਸ਼ ਪੂਰਬੀ ਏਸ਼ੀਆ ਅਤੇ ਇੰਡੋ-ਚਾਇਨਾ ਵਿੱਚ ਆਪਣਾ ਪ੍ਰਭਾਵ ਸਥਾਪਤ ਕਰਨ ਦਾ ਸੀ। ਉਸਨੇ ਪ੍ਰਸ਼ਾਂਤ ਮਹਾਸਾਗਰ ਵਿੱਚ ਯੂਰਪੀ ਦੇਸ਼ਾਂ ਦੇ ਗਲਬੇ ਵਾਲੇ ਖੇਤਰਾਂ ਅਤੇ ਸੰਯੁਕਤ ਰਾਜ ਅਮਰੀਕਾ ਦੇ ਪਰਲ ਹਾਰਬਰ ਉੱਤੇ ਹਮਲਾ ਕਰ ਦਿੱਤਾ ਅਤੇ ਛੇਤੀ ਹੀ ਪੱਛਮੀ ਪ੍ਰਸ਼ਾਂਤ ਉੱਤੇ ਕਬਜ਼ਾ ਕਰ ਲਿਆ। 1942 ਵਿੱਚ ਅੱਗੇ ਵੱਧਦੀ ਧੁਰੀ ਫੌਜ ਉੱਤੇ ਲਗਾਮ ਉਦੋਂ ਲੱਗੀ ਜਦੋਂ ਪਹਿਲਾਂ ਤਾਂ ਜਾਪਾਨ ਸਿਲਸਿਲੇਵਾਰ ਕਈ ਨੌਸੈਨਿਕ ਝੜਪਾਂ ਹਾਰਿਆ ਯੂਰਪੀ ਧੁਰੀ ਤਾਕਤਾਂ ਉੱਤਰੀ ਅਫਰੀਕਾ ਵਿੱਚ ਹਾਰੀਆਂ ਅਤੇ ਨਿਰਣਾਇਕ ਮੋੜ ਤੱਦ ਆਇਆ ਜਦੋਂ ਉਨ੍ਹਾਂ ਨੂੰ ਸਟਾਲਿਨਗਰਾਡ ਵਿੱਚ ਹਾਰ ਦਾ ਮੂੰਹ ਵੇਖਣਾ ਪਿਆ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਪਰਾਲੀ ਆਦਿ ਖੇਤੀ ਤੌਂ ਪ੍ਰਾਪਤ ਘਾਸਫੂਸ ਤੌਂ ਤਿਆਰ ਕੀਤੇ ਬਾਲਣ ਨੂੰ ਬਾਇਓ ਬਾਲਣ ਦੇ ਨਾਂ ਨਾਲ ਜਾਣਿਆ ਜਾਂਦਾ ਹੈ ।ਸੰਯੁਕਤ ਰਾਜ ਅਮਰੀਕਾ ਵਿੱਚ ਮਕੀ ਦੀ ਵਰਤੌਂ ਈਥਾਨੋਲ ਯਾ ਡੀਜ਼ਲ ਆਦਿ ਬਾਲਣ ਬਨਾਉਣ ਵਿੱਚ ਬਹੁਤ ਵਧ ਗਈ ਹੈ । ਤਾਂਹੀ ਤਾਂ ਮਕੀ ਦੀ ਖਪਤ ਬਹੁਤ ਵਧ ਗਈ ਹੈ । ਪਿਛਲੇ ਕੁਝ ਸਮੇਂ ਦੌਰਾਨ ਅਮਰੀਕਾ, ਫਰਾਂਸ, ਜਰਮਨੀ, ਯੂ. ਕੇ, ਚੀਨ, ਹਿੰਦੁਸਤਾਨ, ਕੈਨੇਡਾ ਆਦਿ ਦੇਸਾਂ ਨੇ ਬਾਈਓ-ਫਿਊਲਾਂ ਦੀ ਵਰਤੋਂ ਨੂੰ ਉਤਸਾੰਹਿਤ ਕਰਨ ਲਈ ਕਈ ਕਦਮ ਚੁੱਕੇ ਹਨ। ਉਦਾਹਰਨ ਲਈ ਅਮਰੀਕਾ ਨੇ ਮੱਕੀ ਉਗਾਉਣ ਲਈ ਖੇਤੀ-ਉਤਪਾਦਕਾਂ ਨੂੰ ਅਰਬਾਂ ਡਾਲਰਾਂ ਦੀਆਂ ਸਬਸਿਡੀਆਂ ਦਿੱਤੀਆਂ ਹਨ ਤਾਂ ਕਿ ਮੱਕੀ ਨੂੰ ਐਥਨੌਲ ਬਣਾਉਣ ਲਈ ਵਰਤਿਆ ਜਾ ਸਕੇ। ਇਸ ਦੇ ਨਾਲ ਹੀ ਖਣਿਜ ਸ੍ਰੋਤਾਂ ਤੋਂ ਕੱਢੇ ਪੈਟਰੋਲ ਅਤੇ ਡੀਜ਼ਲ ਵਿੱਚ ਇੱਕ ਨਿਸੰਚਿਤ ਹੱਦ ਤੱਕ ਬਾਇਓ-ਫਿਊਲ ਮਿਲਾਉਣਾ ਕਾਨੂੰਨੀ ਤੌਰ ਉੱਤੇ ਜ਼ਰੂਰੀ ਕਰ ਦਿੱਤਾ ਹੈ। ਅਪ੍ਰੈਲ 2008 ਵਿੱਚ ਯੂ. ਕੇ.
ਸੰਤ ਤੇਜਾ ਸਿੰਘ (14 ਮਈ 1877 - 3 ਜੁਲਾਈ 1965) ਦਾ ਜਨਮ ਪਿੰਡ ਬਲੇਵਾਲੀ (ਪਾਕਿਸਤਾਨ) ਵਿਖੇ ਮਾਤਾ ਰਾਮ ਕੌਰ ਦੀ ਕੁੱਖੋਂ ਪਿਤਾ ਰੁਲੀਆ ਸਿੰਘ ਦੇ ਗ੍ਰਹਿ ਵਿਖੇ ਹੋਇਆ। ਆਪ ਦਾ ਪਹਿਲਾ ਨਾਂਅ ਨਿਰੰਜਨ ਸਿੰਘ ਮਹਿਤਾ ਸੀ ਅਤੇ ਵੀਹਵੀਂ ਸਦੀ ਦੇ ਮਹਾਨ ਤਪੱਸਵੀ, ਰਾਜਯੋਗੀ ਸ੍ਰੀਮਾਨ ਸੰਤ ਬਾਬਾ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਦਰਸ਼ਨ ਕਰਕੇ ਆਪ ਉਨ੍ਹਾਂ ਤੋਂ ਇੰਨੇ ਪ੍ਰਭਾਵਿਤ ਹੋਏ ਕਿ ਆਪ ਨੇ ਤੁਰੰਤ ਹੀ ਅੰਮ੍ਰਿਤ ਛਕ ਲਿਆ ਅਤੇ ਆਪ ਤੇਜਾ ਸਿੰਘ ਦੇ ਨਾਂਅ ਨਾਲ ਜਾਣੇ ਜਾਣ ਲੱਗੇ।
ਡੋਸਾ ਇੱਕ ਦੱਖਣੀ ਭਾਰਤੀ ਪਕਵਾਨ ਹੈ। ਇਹ ਪਕਵਾਨ ਕਾਰਬੋਹਾਈਡਰੇਟ ਅਤੇ ਪ੍ਰੋਟੀਨ ਨਾਲ ਭਰਪੂਰ ਹੈ। ਇਹ ਆਂਧਰ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ, ਕੇਰਲ ਅਤੇ ਤੇਲੰਗਾਨਾ ਦੇ ਦੱਖਣੀ ਭਾਰਤੀ ਰਾਜਾਂ ਵਿੱਚ ਇੱਕ ਆਮ ਡਿਸ਼ ਹੈ। ਇਹ ਭਾਰਤ ਦੇ ਹੋਰ ਭਾਗਾਂ, ਅਤੇ ਸ੍ਰੀ ਲੰਕਾ, ਮਾਰੀਸੀਅਸ, ਮਿਆਂਮਾਰ, ਨੇਪਾਲ, ਬੰਗਲਾਦੇਸ਼, ਮਲੇਸ਼ੀਆ ਅਤੇ ਸਿੰਗਾਪੁਰ ਵਰਗੇ ਹੋਰ ਦੇਸ਼ਾਂ ਵਿੱਚ ਵੀ ਬੜਾ ਪਸੰਦੀਦਾ ਹੈ।
2018 ਏਸ਼ੀਆਈ ਖੇਡਾਂ ਜਾਂ 18ਵੀਂ ਏਸ਼ੀਆਈ ਖੇਡਾਂ (ਇੰਡੋਨੇਸ਼ੀਆਈ: Pesta Olahraga Musim Panas Asia 2018), ਜਿਸਨੂੰ ਕਿ XVIII ਏਸ਼ਿਆਡ ਵੀ ਕਿਹਾ ਜਾਂਦਾ ਹੈ, ਏਸ਼ੀਆਈ ਖੇਡਾਂ ਦਾ 18ਵਾਂ ਭਾਗ ਹਨ। ਇਹ ਖੇਡਾਂ ਇਸ ਵਾਰ ਇੰਡੋਨੇਸ਼ੀਆ ਵਿੱਚ ਹੋ ਰਹੀਆਂ ਹਨ ਅਤੇ 18 ਅਗਸਤ – 2 ਸਤੰਬਰ, 2018 ਤੱਕ ਹੋਣਗੀਆਂ। ਇਹਨਾਂ ਖੇਡਾਂ ਵਿੱਚ 40 ਪ੍ਰਕਾਰ ਦੀਆਂ ਖੇਡਾਂ ਨੂੰ ਸ਼ਾਮਿਲ ਕੀਤਾ ਗਿਆ ਹੈ।ਜਕਾਰਤਾ ਵਿੱਚ ਇਹ ਖੇਡਾਂ ਦੂਸਰੀ ਵਾਰ ਹੋਣ ਜਾ ਰਹੀਆਂ ਹਨ, ਇਸ ਤੋਂ ਪਹਿਲਾਂ 1962 ਵਿੱਚ ਏਸ਼ੀਆਈ ਖੇਡਾਂ ਇੱਥੇ ਹੋਈਆਂ ਸਨ। ਅਜਿਹਾ ਏਸ਼ੀਆਈ ਖੇਡਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋ ਰਿਹਾ ਹੈ ਕਿ ਦੋ ਸ਼ਹਿਰਾਂ ਵਿੱਚ, ਜਕਾਰਤਾ ਅਤੇ ਪਾਲੈਮਬੈਂਗ ਵਿੱਚ ਇਹ ਖੇਡਾਂ ਹੋਣਗੀਆਂ।