ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸ੍ਰੀ ਗੁਰੂ ਨਾਨਕ ( ਉਚਾਰਨ 15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਵਿੱਚ ਅਲੱਗ-ਅਲੱਗ ਮਿਤੀ 'ਤੇ ਆਉਂਦੀ ਹੈ।ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਆਪ ਨੂੰ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਪ੍ਰਭਾਵਿਤ ਕੀਤਾ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ, ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ, ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਭਾਸ਼ਾ ਸੰਚਾਰ ਦੀਆਂ ਕਠਿਨ ਪ੍ਰਣਾਲੀਆਂ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਵਰਤੋਂ ਕਰਨ ਦੀ ਮਨੁੱਖੀ ਸਮਰੱਥਾ ਹੁੰਦੀ ਹੈ, ਅਤੇ ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦੀ ਕੋਈ ਵਿਸ਼ੇਸ਼ ਉਦਾਹਰਨ ਹੁੰਦੀ ਹੈ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ। ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਸਤੰਬਰ 2018 ਮੁਤਾਬਿਕ ਇਸ ਵਿਕੀ ’ਤੇ 30,206 ਲੇਖ ਹਨ ਅਤੇ ਇਸ ਦੇ ਕੁੱਲ 24,809 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,42,027 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.32.0-wmf.20 (879b2b2) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 5 ਜਨਵਰੀ 2016 ਤੱਕ ਇਸ ਦੀ ਸਾਈਟ ਤੇ 20,414 ਲੇਖ ਸਨ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਇੰਜੀਨਿਅਰਿੰਗ ਉਹ ਵਿਗਿਆਨ ਹੈ ਜੋ ਵਿਗਿਆਨਕ ਸਿਖਿਆਵਾਂ ਨੂੰ ਵਿਵਹਾਰਕ ਜਰੂਰਤਾਂ ਦੀ ਪੂਰਤੀ ਵਿੱਚ ਸਹਾਇਕ ਹੁੰਦਾ ਹੈ। ਇੰਜੀਨਿਅਰਿੰਗ ਦਾ ਅੰਗਰੇਜ਼ੀ ਭਾਸ਼ਾ ਵਿੱਚ ਪਰਿਆਇਵਾਚੀ ਸ਼ਬਦ ਇੰਜੀਨਿਅਰਿੰਗ ਹੈ, ਜੋ ਲੈਟਿਨ ਸ਼ਬਦ ਇੰਜੇਨਿਅਮ ਤੋਂ ਨਿਕਲਿਆ ਹੈ ; ਇਸ ਦਾ ਮਤਲਬ ਕੁਦਰਤੀ ਨਿਪੁੰਨਤਾ ਹੈ । ਕਲਾਵਿਦ ਦੀ ਸਹਿਜ ਪ੍ਰਤਿਭਾ ਨਾਲ ਇੰਜੀਨਿਅਰਿੰਗ ਹੌਲੀ - ਹੌਲੀ ਇੱਕ ਵਿਗਿਆਨ ਵਿੱਚ ਬਦਲ ਹੋ ਗਈ। ਨਜ਼ਦੀਕ ਭੂਤਕਾਲ ਵਿੱਚ ਇੰਜੀਨਿਅਰਿੰਗ ਸ਼ਬਦ ਦਾ ਜੋ ਮਤਲਬ ਕੋਸ਼ ਵਿੱਚ ਮਿਲਦਾ ਸੀ ਉਹ ਸੰਖੇਪ ਵਿੱਚ ਇਸ ਪ੍ਰਕਾਰ ਦੱਸਿਆ ਜਾ ਸਕਦਾ ਹੈ ਕਿ ਇੰਜੀਨਿਅਰਿੰਗ ਇੱਕ ਕਲਾ ਅਤੇ ਵਿਗਿਆਨ ਹੈ, ਜਿਸਦੀ ਸਹਾਇਤਾ ਨਾਲ ਪਦਾਰਥ ਦੇ ਗੁਣਾਂ ਨੂੰ ਉਨ੍ਹਾਂ ਸੰਰਚਰਨਾਵਾਂ ਅਤੇ ਯੰਤਰਾਂ ਦੇ ਬਣਾਉਣ ਵਿੱਚ, ਜਿਹਨਾਂ ਦੇ ਲਈ ਯਾਂਤਰਿਕੀ (ਮਕੈਨਿਕਸ) ਦੇ ਸਿੱਧਾਂਤ ਅਤੇ ਇਸਤੇਮਾਲ ਜ਼ਰੂਰੀ ਹਨ, ਮੁਨੁੱਖ ਉਪਯੋਗੀ ਬਣਾਇਆ ਜਾਂਦਾ ਹੈ। ਇੰਜਨੀਅਰਿੰਗ ਇੱਕ ਕਿੱਤਾ ਹੈ। ਇੰਜਨੀਅਰਿੰਗ ਦੀਆਂ 1800 ਤੋਂ ਵੱਧ ਸ਼ਾਖਾਵਾਂ ਹਨ। ਇੰਜਨੀਅਰਿੰਗ ਦੀਆਂ ਰਵਾਇਤੀ ਸ਼ਾਖਾਵਾਂ ਜਿਵੇਂ ਮਕੈਨੀਕਲ ਇੰਜਨੀਅਰਿੰਗ, ਕੈਮੀਕਲ ਇੰਜਨੀਅਰਿੰਗ, ਸਿਵਿਲ ਇੰਜਨੀਅਰਿੰਗ, ਇਲੈਕਟ੍ਰੀਕਲ ਇੰਜਨੀਅਰਿੰਗ ਅਤੇ ਆਰਕੀਟੈਕਚਰਲ ਇੰਜਨੀਅਰਿੰਗ ਇੰਜਨੀਅਰਿੰਗ ਤੋਂ ਇਲਾਵਾ ਅੱਜ-ਕੱਲ੍ਹ ਕੰਪਿਊਟਰ ਇੰਜਨੀਅਰਿੰਗ, ਐਨਵਾਇਰਨਮੈਂਟਲ ਇੰਜਨੀਅਰਿੰਗ, ਬਾਇਓ ਇੰਜਨੀਅਰਿੰਗ, ਮੈਰੀਨ ਇੰਜਨੀਅਰਿੰਗ, ਨੈਨੋਟੈਕਨਾਲੋਜੀ ਇੰਜਨੀਅਰਿੰਗ ਤੇ ਏਅਰੋਸਪੇਸ ਇੰਜਨੀਅਰਿੰਗ ਹਨ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 30,220 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਮੁੱਖ ਸਿੱਖ ਤਿਉਹਾਰ ਜਾਨਣ ਲਈ ਵਰਤੀ ਜਾਂਦੀ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਇਆ ਸੀ ਅਤੇ ਇਸ ਦੀ ਵਰਤੋਂ 1998 ਤੋਂ ਕੀਤੀ ਜਾ ਰਹੀ ਹੈ। ਇਸ ਜੰਤਰੀ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਤੋਂ ਕੀਤੀ ਗਈ ਹੈ। ਇਸ ਜੰਤਰੀ ਦੇ ਮੁਤਾਬਕ ਨਵੇਂ ਸਾਲ ਦਾ ਦਿਨ ਅੰਗਰੇਜੀ ਜੰਤਰੀ ਦੇ ਹਿਸਾਬ ਨਾਲ 13 ਮਾਰਚ ਨੂੰ ਹੁੰਦਾ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਨ੍ਹਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਹਿੰਦੀ (हिन्दी) ਇੱਕ ਭਾਸ਼ਾ ਹੈ ਜਿਸਨੂੰ ਸਟੈਂਡਰਡ ਹਿੰਦੀ ਵੀ ਆਖਦੇ ਹਨ। ਇਹ ਭਾਰਤ ਦੇ ਉੱਤਰ ਅਤੇ ਮੱਧ-ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਬੋਲੀ ਜਾਂਦੀ ਹੈ। ਦਿੱਲੀ, ਉੱਤਰਾਖੰਡ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ, ਛੱਤੀਸਗੜ੍ਹ, ਬਿਹਾਰ ਅਤੇ ਝਾਰਖੰਡ ਵਿੱਚ ਇਹ ਮੂਲ ਭਾਸ਼ਾ ਹੈ। ਇਹ ਭਾਰਤ ਦੀਆਂ ਸਰਕਾਰੀ ਬੋਲੀਆਂ ਚੋ ਇੱਕ ਹੈ। ੨੦੦੧ ਦੀ ਮਰਦਮਸ਼ੁਮਾਰੀ ਵਿੱਚ ਭਾਰਤ ਦੇ ੪੨੨ ਮਿਲੀਅਨ ਵਾਸੀਆਂ ਨੇ ਇਸਨੂੰ ਅਪਣੀ ਮੂਲ ਬੋਲੀ ਦੱਸਿਆ। ਭਾਰਤ ਅਤੇ ਹੋਰ ਦੇਸ਼ਾਂ ਵਿੱਚ ਵਿੱਚ ੬੦ ਕਰੋੜ ਤੋਂ ਜ਼ਿਆਦਾ ਲੋਕ ਹਿੰਦੀ ਬੋਲਦੇ, ਪੜ੍ਹਦੇ ਅਤੇ ਲਿਖਦੇ ਹਨ।[ਸਰੋਤ ਚਾਹੀਦਾ] ਫ਼ਿਜੀ, ਮਾਰੀਸ਼ਸ, ਗਿਆਨਾ, ਸੂਰੀਨਾਮ ਦੀ ਜ਼ਿਆਦਾਤਰ ਅਤੇ ਨੇਪਾਲ ਦੀ ਕੁਝ ਜਨਤਾ ਹਿੰਦੀ ਬੋਲਦੀ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਅਬੂ ਧਾਬੀ, ਦਫ਼ਤਰੀ ਤੌਰ ਉੱਤੇ ਅਬੂ ਧਾਬੀ ਦੀ ਇਮਰਾਤ (ਅਰਬੀ: إمارة أبو ظبي), ਸੰਯੁਕਤ ਅਰਬ ਇਮਰਾਤ (ਯੂ.ਏ.ਈ.]] ਦੀਆਂ ਸੱਤ ਇਮਰਾਤਾਂ 'ਚੋਂ ਇੱਕ ਹੈ। "ਧਾਬੀ" ਇੱਥੋਂ ਦੇ ਇੱਕ ਮੂਲ ਹਿਰਨ ਜਾਤੀ ਦਾ ਅਰਬੀ ਨਾਂ ਹੈ ਜੋ ਪਹਿਲਾਂ ਇਸ ਇਲਾਕੇ 'ਚ ਆਮ ਮਿਲਦਾ ਸੀ। ਅਬੂ ਧਾਬੀ ਦਾ ਮਤਲਬ ਹੈ ਚੋਖੀਆਂ "ਧਾਬੀਆਂ" (ਹਿਰਨਾਂ) ਵਾਲੀ ਥਾਂ। ਇਹ ਸੰਯੁਕਤ ਅਰਬ ਇਮਰਾਤ ਦੀ ਰਾਜਧਾਨੀ ਅਤੇ ਰਕਬੇ (67,340 ਕਿ.ਮੀ.²) ਪੱਖੋਂ ਸਭ ਤੋਂ ਵੱਡੀ ਇਮਰਾਤ ਹੈ ਜੋ ਕੁੱਲ ਦੇਸ਼ ਦਾ ਲਗਭਗ 87 ਫ਼ੀਸਦੀ ਹੈ। ਇਹਦੀ ਵਸੋਂ ਵੀ ਸੱਤਾਂ ਇਮਰਾਤਾਂ 'ਚੋਂ ਸਭ ਤੋਂ ਵੱਧ ਹੈ। ਜੂਨ 2011 ਦੇ ਅੰਦਾਜ਼ੇ ਮੁਤਾਬਕ ਇਹਦੀ ਅਬਾਦੀ 2,120,700 ਸੀ ਜਿਹਨਾਂ 'ਚੋਂ 439, 100 (21% ਤੋਂ ਘੱਟ) ਲੋਕ ਇਮਰਾਤੀ ਨਾਗਰਿਕ ਹਨ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪ੍ਰਗਤੀਵਾਦ ਆਧੁਨਿਕ ਸਰਬਹਾਰਾ ਵਰਗ ਦੀ ਵਿਚਾਰਧਾਰਾ ਹੈ।ਇਸ ਦਾ ਸਿਧਾਤਕ ਆਧਾਰ ਹੈ ਦਵੰਦਆਤਮਕ ਇਤਿਹਾਸਕ ਭੋਤਿਕਵਾਦ; ਸੰਖੇਪ ਵਿੱਚ ਜਿਸ ਨੂੰ ਮਾਰਕਸਵਾਦ ਕਿਹਾ ਜਾਂਦਾ ਹੈ। ਮਾਰਕਸਵਾਦ ਆਪਣੇ ਆਪ ਵਿੱਚ ਇੱਕ ਵਿਚਾਰਧਾਰਾ ਨਹੀ, ਇੱਕ ਸਿਧਾਂਤ ਜਾਂ ਵਿਗਿਆਨਕ ਜੀਵਨ-ਦਰਸ਼ਨ ਹੈ।ਪਰ ਜਿਵੈਂ ਹਰ ਵਿਗਿਆਨਕ ਦਾ ਇੱਕ ਵਿਚਾਰਧਾਰਾਈ ਰੂਪ ਹੁੰਦਾ ਹੈ ਉਸੇ ਤਰਾਂ ਮਾਰਕਸਵਾਦ ਦਾ ਵਿਚਾਰਧਾਰਾਈ ਰੂਪ ਪ੍ਰਗਤੀਵਾਦ ਹੈ। ਇਟਲੀ ਦੇ ਮਾਰਕਸੀ ਚਿੰਤਕ ਗਰਾਮਸੀ ਅਨੁਸਾਰ ਹਰੇਕ ਵਰਗ ਦੀ ਵਿਚਾਰਧਾਰਾ ਦੇ ਚਾਰ ਰੂਪ ਹੁੰਦੇ ਹਨ, ਫਿਲਾਸਫੀ, ਧਰਮ ਆਮ ਸੋਝੀ ਤੇ ਲੋਕਧਾਰਾ ਪਰ ਉਸ ਵਰਗ ਦੇ ਪ੍ਰਬੁੱਧ ਚਿੰਤਕ ਇਨ੍ਹਾਂ ਚਾਰੇ ਰੂਪਾਂ ਨੂੰ ਜਦੋਂ ਕਿਸੇ ਇੱਕ ਜੀਵਨ-ਦਰਸ਼ਨ ਦੀ ਸਹਾਇਤਾ ਨਾਂਲ ਸੂਤਰਬੱਧ ਕਰ ਲੈਂਦੇ ਹਨ ਤਾਂ ਉਸ ਵਿਚਾਰਧਾਰਾ ਦਾ ਇੱਕ ਪ੍ਰਤੀਲਿਧ ਰੂਪ ਸਾਹਮਣੇ ਆ ਜਾਂਦਾ ਹੈ। ਭਾਰਤੀ ਤੇ ਪੰਜਾਬੀ ਚਿੰਤਕਾਂ ਤੇ ਸਾਹਿਤਕਾਰਾਂ ਨੇ ਵੀਹਵੀਂ ਸਦੀ ਦੇ ਤੀਜੇ ਚੋਥੇ ਦਹਾਕੇ ਵਿੱਚ ਇਸੇ ਤਰ੍ਹਾਂ ਪ੍ਰਗਤੀਵਾਦੀ ਵਿਚਾਰਧਾਰਾ ਨੂੰ ਸੂਤਰਬੱਧ ਕਰਨ ਦਾ ਜਤਨ ਕੀਤਾ ਹੈ। ਉਦੋਂ ਤੋਂ ਲੈ ਕੇ ਹੁਣ ਤਕ ਜਿਨ੍ਹਾਂ ਪੰਜਾਬੀ ਕਵੀਆਂ ਨੇ ਇਸ ਵਿਚਾਰਧਾਰਾ ਦੇ ਅੱਡ-ਅੱਡ ਰੂਪਾਂ ਨੂੰ ਵਿਅਕਤ ਕੀਤਾ ਹੈ । ਉਨ੍ਹਾਂ ਦੀ ਸੂਚੀ ਬਹੁਤ ਲੰਬੀ ਹੈ।ਇੱਥੇ ਉਸ ਸੂਚੀ ਨੂੰ ਅੰਕਿਤ ਕਰਨ ਦੀ ਬਜਾਇ ਸਾਡਾ ਮਨੋਰਥ ਪ੍ਰਗਤੀਵਾਦੀ ਵਿਚਾਰਧਾਰਾ ਦੇ ਕਾਵਿਕ ਸਰੂਪ ਦਾ ਵਿਸ਼ਲੇਸ਼ਣ ਕਰਨਾ ਹੈ। ਪ੍ਰਗਤੀਵਾਦੀ ਪੰਜਾਬੀ ਕਾਵਿਧਾਰਾ ਦੇ ਮੁੱਢਲੇ ਪੜਾਅ ਦੇ ਕਵੀ ਸਾਮੰਤੀ ਭਾਵ-ਬਣਤਰ, ਰੁਮਾਂਟਿਕ ਸੰਵੇਤਨਾ ਅਤੇ ਮੱਧ-ਸ਼੍ਰੇਣਿਕ ਰੁਚੀਆਂ ਕਾਰਨ ਮੱਧਕਾਲੀ ਕਵਿ- ਚਿੰਤਨ ਅਤੇ ਰਮਾਂਟਿਕ ਕਾਵਿ-ਸ਼ਾਸਤਰ ਤੋ਼ ਪ੍ਰਾਪਤ ਅੰਤਰ ਦ੍ਰਿਸ਼ਟੀਆਂ ਨੂੰ ਰਲਗੱਡ ਕਰਦੇ ਨਜਰ ਆਉਂਦੇ ਹਨ ਪ੍ਰੰਤੂ ਜਿਉਂ-ਜਿਉਂ ਮੱਧਵਰਗੀ ਰਮਾਂਸ ਦੀ ਧੁੰਦ ਘਟਦੀ ਗਈ ਅਤੇ ਪ੍ਰਗਤੀਵਾਦੀ ਚੇਤਨਾ ਦਾ ਵਿਕਾਸ ਹੁੰਦਾ ਗਿਆ ਤਾਂ ਇਹ ਕਵੀ ਵਧੇਰੇ ਯਥਾਰਥਮੁਖੀ ਹੰੁਦੇ ਗਏ ਅਤੇ ਇਹਨਾਂ ਦਾ ਪੂਰਬਲੀ ਕਾਵਿ- ਪਰੰਪਰਾ ਤੋ਼ ਮੋਹ ਭੰਗ ਹੁੰਦਾ ਗਿਆ ਲੇਕਿਨ ਅਨੁਭਵ ਦੇ ਯਥਾਰਥ ਚਿਤਰਣ ਦੀ ਜਾਗਿਆਸਾ ਵੱਸ ਪ੍ਰਗਤੀਵਾਦੀ ਕਵੀਆਂ ਨੇ ਰਹੱਸਵਾਦੀ ਕਾਵਿ ਦ੍ਰਿਸ਼ਟੀ ਨੂੰ ਸੁਚੇਤ ਪੱਧਰ ਤੇ ਰੱਦ ਕੀਤਾ ਹੈ ਇਸੇ ਕਰਕੇ ਹੀ ਡਾ.ਕੇਸਰ ਸਿੰਘ ਕੇਸਰ ਪ੍ਰਗਤੀਵਾਦੀ ਪੰਜਾਬੀ ਕਾਵਿ-ਧਾਰਾ ਨੂੰ ਰਹੱਸਵਾਦੀ ਪੰਜਾਬੀ ਕਾਵਿ-ਧਾਰਾ ਦਾ ਰਚਨਾਤਮਕ ਨਕਾਰਨ ਕਹਿੰਦਾ ਹੈ।ਇਸ ਤੱਥ ਨੂੰ ਹੋਰ ਵੀ ਵਧੇਰੇ ਸਪਸ਼ਟਤਾ ਪ੍ਰਦਾਨ ਕਰਦਾ ਹੋਇਆ ਡਾ. ਕਰਮਜੀਤ ਸਿੰਘ ਲਿਖਦਾ ਹੈ ਕਿ:- ਮੱਧਕਾਲੀਨ ਸਾਮੰਤਵਾਦੀ ਮਨੁੱਖੀ ਕੀਮਤਾਂ ਅਤੇ ਆਤਮ-ਪਰਕ ਅਧਿਆਤਮਵਾਦੀ ਦ੍ਰਿਸ਼ਟੀ ਵਿਚ ਪੰਜਾਬੀ ਕਵਿਤਾ ਦੀ ਅਸਥਾ ਨਿਰੰਤਰ ਬਣੀ ਰਹੀ। ਭ੍ਰਗਤੀਵਾਦੀ ਧਾਰਾ ਦੀ ਕਵਿਤਾ ਇਸ ਆਸਥਾ ਦਾ ਸੁਚੇਤ ਰੂਪ ਵਿੱਚ ਤਿਆਗ ਕਰਦੀ ਹੈ ਅਤੇ ਅਨਾਤਮ ਜਗਤ ਨੂੰ ਯਥਾਰਥ ਚਿਤ੍ਰਣ ਦਾ ਮੁੱਖ ਅਧਾਰ ਮੰਨ ਕੇ ਤੁਰਦੀ ਹੈ। ਪ੍ਰਗਤੀਵਾਦੀ ਪੰਜਾਬੀ ਕਾਵਿਧਾਰਾ ਪੰਜਾਬੀ ਕਵਿਤਾ ਦੀ ਅਜਿਹੀ ਪਹਿਲੀ ਧਰਾ ਹੈ। ਜੋ ਮਾਰਕਸਵਾਦੀ ਦਰਸ਼ਨ ਤੇ ਪ੍ਰਭਾਵ ਅਧੀਨ ਯਥਾਰਥ ਪ੍ਰਤੀ ਦਵੰਦਾਆਤਮਕ ਪਦਾਰਥਵਾਦੀ ਪਹੁੰਚ ਅਖਤਿਆਰ ਕਰਦੀ ਹੋਈ ਇਸ ਨੂੰ ਕਲਾਤਮਕ ਅਭਿਵਿਅਕਤੀ ਪ੍ਰਦਾਨ ਕਰਨ ਦਾ ਸੁਚੇਤ ਉਪਰਾਲਾ ਕਰਦੀ ਪ੍ਰਤੀਤ ਹੁੰਦੀ ਹੈ। ਗਤੀਸ਼ੀਲ ਸਮਾਜਕ-ਰਾਜਨੀਤਿਕ ਚਿੰਤਨ ਦਾ ਵਿਚਾਰਧਾਰਾਈ ਪਰਿਪੇਖ ਇਸ ਕਾਵਿ-ਧਾਰਾ ਨੂੰ ਪਹਿਲੀ ਪੰਜਾਬੀ ਕਵਿਤਾ ਨਾਂਲੋਂ ਵੱਖਰਤਾ ਅਤੇ ਵਿੱਲਖਣਤਾ ਪ੍ਰਦਾਨ ਕਰਦਾ ਹੈ ਪ੍ਰਗਤੀਵਾਦੀ ਪੰਜਾਬੀ ਕਵਿਤਾ 1935 ਤੋਂ 1960 ਤੱਕ:- ਪੰਜਾਬੀ ਸਾਹਿਤ ਤੇ ਕਵਿਤਾ ਦੀ ਪ੍ਰਗਤੀਵਾਦੀ ਪ੍ਰਵਿਰਤੀ ਦੀ ਗੱਲ ਆਮ ਕਰਕੇ ਸਰਬਭਾਰਤੀ ਪ੍ਰਗਤੀਸ਼ੀਲ ਲੇਖਕ ਸੰਘ ਦੀ ਸਥਾਪਨਾ ਅਪ੍ਰੈਲ 1936 ਤੋਂ ਸ਼ੁਰੂ ਕੀਤੀ ਜਾਂਦੀ ਹੈ ਤੇ ਇਸ ਸੰਘ ਨੂੰ ਅੱਗੋਂ ਪੈਰਿਸ ਦੀ ਲੇਖਕ ਮਿਲਣੀ 1935 ਤੇ ਉਸ ਮਿਲਣੀ ਨੂੰ ਰੂਸ ਤੇ ਚੀਨ ਵਿਚਲੇ ਸਰਗਰਮ ਸਾਹਿਤਕ ਸੰਗਠਨਾ ਨਾਲ ਸੰਬੰਧਿਤ ਕਰਕੇ ਸਹਿਜੇ ਹੀ ਇਸ ਸਿੱਟੇ ਤੇ ਅੱਪੜ ਜਾਈਦਾ ਹੈ ਕਿ ਪ੍ਰਗਤੀਵਾਦੀ ਲਹਿਰ ਨੂੰ ਹੋਂਦ ਵਿੱਚ ਆਇਆ ਅੱਧੀ ਸਦੀ ਬੀਤ ਗਈ ਹੈ। ਭਾਵੇਂ ਪਿਛਲੇ ਦੋ ਦਹਾਕਿਆਂ ਤੋਂ ਇਹ ਵਿਗੰਠਨ ਦੀ ਅਵਸਥਾ ਵਿੱਚ ਹੈ ਕਾਰਨ-ਕਾਰਜ ਸੰਬੰਧ ਦੀ ਮਕਾਨਕੀ ਤਰਕ ਦੁਆਰਾ ਬਣਾਈ ਇਹ ਧਾਰਨਾ ਠੀਕ ਤਾਂ ਹੈ ਪਰ ਇਸ ਨਾਲ ਇਹ ਸੱਚ ਅੱਖੋਂ ਪਰੋਖੇ ਹੋ ਜਾਂਦਾ ਹੈ ਕਿ ਭਾਰਤ 1936 ਤੋਂ ਪਹਿਲਾ ਹੀ ਅਜਿਹੀ ਸਾਹਿਤਕ ਗਤੀਵਿਧੀ ਹੋਂਦ ਵਿੱਚ ਆ ਚੁੱਕੀ ਸੀ ਜਿਸ ਨੂੰ ਪ੍ਰਗਤੀਵਾਦੀ ਕਿਹਾ ਜਾਂਦਾ ਹੈ ਇਹ ਪ੍ਰਕਿਰਿਆ ਪ੍ਰਗਤੀਸ਼ੀਲ ਲੇਖਕ ਸੰਘ ਦੇ ਵਿਗਠਨ ਤੋਂ ਬਾਅਦ ਵੀ ਜਾਰੀ ਹੈ ਪ੍ਰਗਤੀਵਾਦੀ ਕਾਵਿ ਪ੍ਰਵਿਰਤੀ ਵਿਗਿਆਨਕ ਮੂਲਕ ਯਥਾਰਥਵਾਦੀ ਲੋਕਪੱਖੀ ਰਾਜਨੀਤਿਕ ਪ੍ਰਵਿਰਤੀ ਹੈ ਅੰਤਰ ਰਾਸ਼ਟਰੀ ਅਤੇ ਰਾਸ਼ਟਰੀ ਰਾਜਨੀਤੀ, ਆਪਣੇ ਦੇਸ਼ ਦੀਆ ਵਿਸ਼ੇਸ਼ ਆਰਥਿਕ ਪਰਿਸਥਿਤੀਆਂ ਤੇ ਸੰਕਟਾਂ ਦੀ ਚੇਤੰਨਾ ਅਤੇ ਗਿਆਨ ਵਿਗਿਆਨ ਦੇ ਨਵੇਂ ਨਵੇਂ ਸੋਮਿਆਂ ਦੇ ਸੰਪਰਕ ਨਾਲ ਪੰਜਾਬੀ ਸਾਹਿਤਕਾਰ ਤੇ ਵਿਸ਼ੇਸ਼ ਕਰਕੇ ਕਵੀ 1936 ਤੋ਼ ਬਹੁਤ ਪਹਿਲਾਂ ਇਸ ਪਾਸੇ ਪ੍ਰਵਿਰਤ ਹੈ ਚੁੱਕੇ ਸਨ ਰਾਸ਼ਟਰੀ ਆਜ਼ਾਦੀ ਦੀ ਤਹਿਰੀਕ ਨੇ ਅਨੇਕਾਂ ਲੋਕ-ਸੰਗਠਨਾਂ ਲਈ ਪਾਰਟੀਆਂ ਤੇ ਅੰਦੋਲਨਾ ਨੂੰ ਜਨਮ ਦੇ ਕੇ ਆਮ ਲੋਕਾਂ ਅੰਦਰ ਵੀ ਬਰਤਾਨਵੀ ਸਾਮਰਾਜ ਲਈ ਨਫਰਤ, ਸਵੈਰਾਜ ਲਈ ਮਰ ਮਿਟਣ ਦਾ ਜ਼ਜਬਾ, ਆਪਣੇ ਸਭਿਆਚਾਰਕ ਇਤਿਹਾਸ ਦਾ ਮਾਣ, ਭੁੱਖ ਨੰਗ ਤੋ਼ ਨਿਜਾਤ ਪਾਉਣ ਲਈ ਸਾਮੰਤੀ ਜੂਲੇ ਨੂੰ ਲਾਹ ਸੁੱਟਣ ਦੀ ਦਲੇਰੀ ਅਤੇ ਮਜ਼ਬੀ ਫਿਰਕਾਪ੍ਰਸਤੀ, ਵਹਿਮਪ੍ਰਸਤੀ, ਛੂਤ-ਛਾਤ ਤੇ ਜਾਤਪਾਤ ਤ਼ਿ ਉਪਰ ਉਠ ਕੇ ਇੱਕ ਮੁੱਠ ਹੋ ਜਾਣ ਦੀਆਂ ਭਾਵਨਾਵਾਂ ਤੋਂ ਖੁਦ ਵੀ ਪ੍ਰੇਰਿਤ ਹੋਏ ਤੇ ਉਨ੍ਹਾਂ ਨੇ ਆਪਣੀ ਕਾਵਿਤਾ ਦੁਆਰਾ ਇਨ੍ਹਾਂ ਨੂੰਸਕਾਰ ਵੀ ਕੀਤਾ ਅਤੇ ਲੋਕ-ਸ਼ਕਤੀਨੂੰਪ੍ਰਗਤੀ-ਪੰਧ ਤੇ ਵਧੇਰੇ ਸਿਦਕ-ਦਿਲੀ ਨਾਲ ਤੁਰਨ ਲਈ ਕਵਿਤਾ ਦੇ ਹਥਿਆਰ ਨਾਲ ਲੈਸ ਵੀ ਕੀਤਾ 1907 ਵਿੱਚ ਬਾਰ ਦੀ ਕਿਸਾਨੀ ਰੋਹ ਤੋ਼ ਪ੍ਰਰਿਤ ਹੋ ਕੇ ਬਰਤਾਨੀਆਂ ਸਰਕਾਰ ਦਾ ਇੱਕ ਥਾਣੇਦਾਰ, ਬਾਂਕੇ ਦਿਆਲ, ਨੋਕਰੀ ਤੋਂ ਅਸਤੀਫਾ ਦੇ ਕੇ ਆਪਦੀ ਗੀਤ ਕਚਨਾ ਨਾਲ ਲੋਕ-ਰਾਜਨੀਤੀ ਵਿੱਚ ਸਰਗਰਮ ਹੋਇਆ ਉਸ ਦੇ ਇੱਕ ਲੋਕ -ਪ੍ਰਸਿੱਧ ਗੀਤ, ਪਗੜੀ ਸੰਭਾਲ ਜੱਟਾ ਨੂੰ ਪੰਜਾਬੀ ਦਾ ਪਹਿਲਾ ਆਲੋਚਕ ਬਾਵਾ ਬੁੱਧ ਸਿੰਘ ਪੰਜਾਬੀ ਵਿੱਚ ਪੁਲੀਟੀਕਲ ਕਵਿਤਾ ਦਾ ਆਰੰਭ ਕਹਿੰਦਾ ਹੈ ਜਦ ਕਾਨੂੰਨ ਨਵੀ ਅਬਾਦੀ ਪਾਸ ਸੀ ਅਤੇ ਲਾਇਲਪੁਰ ਆਤਿ ਥਾਵਾਂ ਦੇ ਜੱਟਾ ਨੇ ਸ਼ੋਰ ਪਾਇਆ। ਇਸ ਤੋਂ ਅਗਲਾ ਦਹਾਕਾ 1945-55 ਤਿੱਖੇ ਰਾਜਨੀਤਕ ਘੋਲਾਂ ਤੇ ਸਮਾਜੀ-ਰਾਜਸੀ ਉਥਲ-ਪੁਥਲ ਦਾ ਦਹਾਕਾ ਸੀ। ਕੌਮੀ ਅਜ਼ਾਦੀ ਦੇ ਸੰਗਰਾਮ ਦਾ ਉਭਾਰ ਮਜ਼ਦੂਰ ਹੜਤਾਲਾਂ, ਜਹਾਜ਼ੀਆਂ ਦੀ ਬਗਾਵਤ, ਅਜ਼ਾਦ ਹਿੰਦ ਫੌਜ਼ ਦੇ ਤਿੰਨ ਜਰਨੈਲਾਂ ਦੀ ਰਿਹਾਈ ਦੀ ਮੰਗ, ਫਿਰਕੂ ਫਸਾਦ, ਪੰਜਾਬ ਦੀ ਵੰਡ, ਕਸ਼ਮੀਰ ਦੀ ਲੜਾਈ, ਤਿਲੰਗਾਨਾ ਦਾ ਦਾ ਵਿਦਰੋਹ, ਪੈਪਸੂ ਦੀ ਮੁਜ਼ਾਰਾ ਕੁਹਿੰਮ ਤੇਸੰਸਾਰ ਅਮਨ ਲਹਿਰ ਦੀ ਸਰਗਰਮੀ ਉਸ ਦਹਾਕੇ ਦੀਆਂ ਅਹਿਮ ਘਟਨਾਂਵਾ ਸਨ ਜਿਨਾਂ ਦੇ ਅਨੁਭਵ ਤੇ ਚਿੰਤਨ ਦੇ ਫਲਸਰੂਪ ਪ੍ਰਗਤੀਵਾਦੀ ਪੰਜਾਬੀ ਕਵਿਤਾ ਖੱਬੇ ਪੱਖੀ ਰਾਜਨੀਤੀ ਪ੍ਰਗਤੀਸ਼ੀਲ ਲੇਖਕ ਸੰਘ ਤੇ ਮਾਰਕਸਵਾਦੀ ਜੀਵਨ-ਦਰਸ਼ਨ ਨਾਲ ਵਧੇਰੇ ਸੁਚੇਤ ਰੂਪ ਵਿੱਚ ਪ੍ਰਤੀਬੱਧ ਹੋਈ ਕਵੀਆਂ ਵਿਚੋਂ ਬਾਵਾ ਬਲਵੰਤ, ਮੋਹਨ ਸਿੰਘ, ਹੀਰਾ ਸਿੰਘ ਦਰਦ, ਪਿਆਰਾ ਸਿੰਘ ਸਹਿਰਾਈ, ਅੰਮ੍ਰਿਤਾ ਪ੍ਰੀਤਮ ਤੇ ਰਣਧੀਰ ਸਿੰਘ ਨੇ ਮਾਰਕਸ਼ੀ ਵਿਚਾਰਧਾਰਾ ਦੇ ਕੁਝ ਬੁਨਿਆਦੀ ਸੰਕਲਪਾਂ ਸਮਾਜਵਾਦ, ਸ਼੍ਰੇਣੀ ਘੋਲ, ਲੋਕ ਰਾਜ ਮੱਧਵਰਗ ਦੀ ਸਰਾਪੀ ਹੋਂਦ ਨੂੰ ਆਪਦੀਆਂ ਕਵਿਤਾਵਾਂ ਵਿੱਚ ਸਿੱਧੇ ਤੋਰ ਤੇ ਵਿਅਕਤ ਕੀਤਾ:- ਮੇਰਾ ਜੁਗ ਆਇਆ ਹੈ, ਕੋਈ ਰੋਕ ਪਾ ਸਕਦਾ ਨਹੀਂ ਇਸਸ ਮਹਾਰਾਣੀ ਦੀ ਹਸਤੀ ਨੂੰ ਬਚਾ ਸਕਦਾ ਨਹੀਂ ਜ਼ੋਰ ਤੋ਼ ਚਲਦੇ ਸਮੇਂ ਦਾ ਪਹੀਆ ਰੁਕ ਸਕਦਾ ਨਹੀਂ ਇਸ ਦ੍ਵੰਦਵ ਦੀ ਨਜਰ ਤੋਂ ਕੋਈ ਲੁਕ ਸਕਦਾ ਨਹੀ। (ਬਾਵਾ ਬਲਵੰਤ) ਦੋ ਟੋਟਿਆਂ ਦੇ ਵਿੱਚ ਭੋਂ ਟੁੱਟੀ, ਇੱਕ ਮਹਿਲਾਂ ਦਾ ਇੱਕ ਢੋਕਾਂ ਦਾ ਦੋ ਧੜਿਆਂ ਵਿੱਚ ਖ਼ਲਕਤ ਵੰਡੀ, ਇੱਕ ਲੋਕਾਂ ਦਾ ਇੱਕ ਜੋਕਾਂ ਦਾ (ਮੋਹਨ ਸਿੰਘ) ਇਕ ਪਾਸੇ ਖੜ੍ਹਾ ਨਜਾਮ ਏ, ਸਾਮਰਾਜੀ ਉਹਦੇ ਸੰਗ। ਦੁਜੈ ਪਾਸੇ ਜਨਤਾ ਹੈ ਖੜੀ, ਸੱਚੀ ਚਾਨਣ ਨ੍ਹੇਰ ਦੀ ਜੰਗ (ਪਿਆਰਾ ਸਿੰਘ ਸਹਿਰਾਈ) ਇਸ ਕਾਵਿ-ਪ੍ਰਵਿਰਤੀ ਦਾ ਲੇਖਾ-ਜੋਖਾ ਕਰਦਿਆਂ ਸੰਤ ਸਿੰਘ ਸੇਖੋਂ ਨੇ ਲਿfਖਆ ਸੀ, ਅੱਜਕਲ ਦਾ ਸਮੂਹੀ ਅਗਰਗਾਮੀ ਅਨੁਭਵ ਸਮਾਜਵਾਦੀ ਹੈ।ਉਸ ਸਮੇਂ ਅਮਨ ਲਹਿਰ ਤੇ ਕਿਸਾਨ-ਅੰਦੋਲਨਾ ਦਾ ਸਮਰਥਨ ਨਹਿਰੂ ਸਰਕਾਰ ਤੇ ਸਾਮੰਤੀ ਸਮਾਜਕ ਰਿਸ਼ਤਿਆਂ ਦਾ ਖੰਡਨ ਇਸ ਕਵਿਤਾ ਦੇ ਮੁਖ ਵਿਸ਼ੇ ਸਨ। ਇਉਂ ਵੀਹਵੀਂ ਸਦੀ ਦੇ ਛੇਵੇ ਦਹਾਕੇ ਵਿੱਚ ਪ੍ਰਗਤਵਾਦੀ ਪੰਜਾਬੀ ਕਵਿਤਾ ਇੱਕ ਲਹਿਰ ਦਾ ਰੂਪ ਧਾਰਨ ਚੁੱਕੀ ਸੀ। ਸਰਬਭਾਰਤੀ ਪ੍ਰਗਤੀਸ਼ੀਲ ਲੇਖਕ ਸੰਘ ਭਾਵੇਂ 1953 ਵਿੱਚ ਹੀ ਵਿਗਠਨ ਦੇ ਰਾਹ ਪੈ ਗਿਆ ਸੀ, ਪਰ ਪੰਜਾਬ ਦੇ ਸ਼ਹਿਰਾਂ-ਕਸਬਿਆਂ ਵਿੱਚ ਅਨੇਕਾ ਸਹਿਤ-ਸਭਾਵਾਂ ਦੇ ਉਭਾਰ ਤੇ ਕੇਂਦਰੀ ਲੇਖਕ ਸਭਾ ਦੀ ਸਥਾਪਨਾ ਸਦਕਾ ਇਹ ਲਹਿਰ 1960 ਤਕ ਚੜਦੀ ਕਲਾ ਵਿੱਚ ਰਹੀ। ਹਵਾਲk:- ਕੇਸਰ ਸਿੰਘ ਕੇਸਰ- ਪ੍ਰਗਤੀਵਾਦੀ ਵਿਚਾਰਧਾਰਾ ਤੇ ਪੰਜਾਬੀ ਕਵਿਤਾ-(1) (2) ਚੇਤਨਾ ਪ੍ਰਕਾਸ਼ਨ ਪੰਜਾਬੀ ਭਵਨ ਲੁਧਿਆਣਾ। ਡਾ.
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਆਪਰੇਟਿੰਗ ਸਿਸਟਮ ਇੱਕ ਸਾਫ਼ਟਵੇਅਰ ਹੁੰਦਾ ਹੈ ਜੋ ਕੰਪਿਊਟਰ ਦੇ ਹਾਰਡਵੇਅਰ ਅਤੇ ਸਾਫ਼ਟਵੇਅਰ ਵਸੀਲਿਆਂ ਨੂੰ ਸੰਭਾਲਦਾ ਹੈ। ਆਪਰੇਟਿੰਗ ਸਿਸਟਮ ਕੰਪਿਊਟਰ ਦੇ ਸਿਸਟਮ ਸਾਫ਼ਟਵੇਅਰ ਦਾ ਇੱਕ ਮੁੱਖ ਅਤੇ ਜ਼ਰੂਰੀ ਹਿੱਸਾ ਹੁੰਦਾ ਹੈ। ਆਮ ਤੌਰ ਉੱਤੇ ਸਾਰੇ ਅਨੁਪ੍ਰੋਯੋਗੀ ਸਾਫ਼ਟਵੇਅਰਾਂ ਨੂੰ ਆਪਣਾ ਕੰਮ ਕਰਨ ਲਈ ਇੱਕ ਆਪਰੇਟਿੰਗ ਸਿਸਟਮ ਦੀ ਲੋੜ ਹੁੰਦੀ ਹੈ। ਸਮਾਂ-ਵੰਡ ਆਪਰੇਟਿੰਗ ਸਿਸਟਮ ਸਾਰੇ ਕੰਮਾਂ ਨੂੰ ਸਮੇਂ ਮੁਤਾਬਕ ਤਰਤੀਬ 'ਚ ਕਰ ਦਿੰਦੇ ਹਨ ਤਾਂ ਜੋ ਸਿਸਟਮ ਦੀ ਠੀਕ ਤਰਾਂ ਵਰਤੋਂ ਕੀਤੀ ਜਾ ਸਕੇ।
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਖੇਡ (ਜਾਂ ਖੇਡਾਂ) ਆਮ ਤੌਰ ਉੱਤੇ ਮੁਕਾਬਲਾਪ੍ਰਸਤ ਅਤੇ ਸਰੀਰਕ ਕੰਮ-ਕਾਜ ਦੀਆਂ ਸਾਰੀਆਂ ਕਿਸਮਾਂ ਹੁੰਦੀਆਂ ਹਨ ਜਿਸ ਦਾ ਮੁੱਖ ਟੀਚਾ, ਬੇਕਾਇਦਾ ਜਾਂ ਜੱਥੇਬੰਦਕ ਹਿੱਸੇਦਾਰੀ ਰਾਹੀਂ, ਸਰੀਰਕ ਯੋਗਤਾ ਅਤੇ ਮੁਹਾਰਤ ਨੂੰ ਕਾਇਮ ਰੱਖਣਾ ਜਾਂ ਸੁਧਾਰਨਾ ਹੁੰਦਾ ਹੈ ਅਤੇ ਨਾਲ਼ ਹੀ ਨਾਲ਼ ਹਿੱਸੇਦਾਰਾਂ ਅਤੇ ਕਈ ਵਾਰ ਦਰਸ਼ਕਾਂ ਨੂੰ ਮਨੋਰੰਜਨ ਮੁਹੱਈਆ ਕਰਵਾਉਣਾ ਵੀ। ਦੁਨੀਆਂ ਵਿੱਚ ਸੈਂਕੜੇ ਖੇਡਾਂ ਹਨ, ਕੁਝ ਜਿਹਨਾਂ ਵਿੱਚ ਸਿਰਫ਼ ਦੋ ਮੁਕਾਬਲੇਬਾਜ਼ ਲੁੜੀਂਦੇ ਹੋਣ ਅਤੇ ਕੁਝ ਜਿਹਨਾਂ ਵਿੱਚ ਇੱਕੋ ਵਾਰ ਸੈਂਕੜੇ ਲੋਕ ਖੇਡ ਸਕਣ, ਭਾਵੇਂ ਜੋਟੀ ਵਜੋਂ ਜਾਂ ਕੱਲ੍ਹਮ-ਕੱਲੇ। ਆਮ ਤੌਰ ਉੱਤੇ ਖੇਡਾਂ ਕਈ ਅਸੂਲਾਂ ਜਾਂ ਰੀਤੀ-ਰਿਵਾਜਾਂ ਦੇ ਵੱਸ ਹੁੰਦੀਆਂ ਹਨ ਜੋ ਇਹ ਯਕੀਨੀ ਬਣਾਉਂਦੇ ਹਨ ਕਿ ਮੁਕਾਬਲਾ ਨਿਰਪੱਖ ਅਤੇ ਬੇਦਾਗ਼ ਹੋਵੇ ਅਤੇ ਜੇਤੂ ਦੇ ਹੱਕ ਵਿੱਚ ਫ਼ੈਸਲਾ ਅਟੱਲ ਜਾਂ ਇੱਕਸੁਰ ਰਹਿ ਸਕੇ। ਜਿੱਤਣ ਦੀ ਕਿਰਿਆ ਦਾ ਪਤਾ ਸਰੀਰਕ ਵਾਕਿਆਂ ਤੋਂ, ਜਿਵੇਂ ਕਿ ਗੋਲ ਮਾਰਨੇ ਜਾਂ ਸਭ ਤੋਂ ਪਹਿਲਾਂ ਲਕੀਰ ਟੱਪਣੀ, ਜਾਂ ਫੇਰ ਜੱਜਾਂ ਵੱਲੋਂ ਖੇਡ ਦੇ ਕੌਤਕ ਵੇਖ ਕੇ ਲਾਇਆ ਜਾ ਸਕਦਾ ਹੈ ਜਿਹਨਾਂ ਵਿੱਚ ਤਕਨੀਕੀ ਮੁਹਾਰਤ ਜਾਂ ਹੁਨਰੀ ਛਾਪ ਵਰਗੇ ਬਾਹਰਮੁਖੀ ਜਾਂ ਅੰਤਰਮੁਖੀ ਮਾਪਦੰਡ ਸ਼ਾਮਲ ਹਨ। ਜੱਥੇਬੰਦਕ ਖੇਡਾਂ ਵਿੱਚ ਅਦਾਕਾਰੀ ਦੇ ਰਿਕਾਰਡ ਰੱਖੇ ਜਾਂਦੇ ਹਨ ਅਤੇ ਮਸ਼ਹੂਰ ਖੇਡਾਂ ਵਿੱਚ ਇਸ ਜਾਣਕਾਰੀ ਦਾ ਐਲਾਨ ਖੁੱਲ੍ਹੇ ਰੂਪ ਵਿੱਚ ਜਾਂ ਖੇਡ ਖ਼ਬਰਾਂ ਵਿੱਚ ਕੀਤਾ ਜਾ ਸਕਦਾ ਹੈ। ਇਸ ਤੋਂ ਛੁੱਟ, ਖੇਡਾਂ ਗ਼ੈਰ-ਹਿੱਸੇਦਾਰਾਂ ਵਾਸਤੇ ਮਨੋਰੰਜਨ ਅਤੇ ਦਿਲ-ਪਰਚਾਵੇ ਦਾ ਇੱਕ ਮੁੱਖ ਸਰੋਤ ਹੁੰਦੀਆਂ ਹਨ। ਦਰਸ਼ਕੀ ਖੇਡਾਂ ਵਿੱਚ ਠਾਠਾਂ ਮਾਰਦੀਆਂ ਭੀੜਾਂ ਪੁੱਜਦੀਆਂ ਹਨ ਅਤੇ ਪ੍ਰਸਾਰਨ ਰਾਹੀਂ ਇਹ ਹੋਰ ਵੀ ਪਸਰੇ ਹੋਏ ਸਰੋਤਿਆਂ ਤੱਕ ਪਹੁੰਚਦੀਆਂ ਹਨ। ਏ.ਟੀ.
ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਉਰਫ਼ ਮਹਾਨ ਕੋਸ਼ ਕਾਨ੍ਹ ਸਿੰਘ ਨਾਭਾ ਦਾ ਲਿਖਿਆ ਪੰਜਾਬੀ ਐਨਸਾਈਕਲੋਪੀਡੀਆ ਜਾਂ ਸ਼ਬਦ ਕੋਸ਼ ਗ੍ਰੰਥ ਹੈ। ਤਕਰੀਬਨ 14 ਸਾਲ ਦੀ ਖੋਜ ਤੋਂ ਬਾਅਦ ਕਾਨ੍ਹ ਸਿੰਘ ਨੇ 1926 ਵਿੱਚ ਇਸਨੂੰ ਪੂਰਾ ਕੀਤਾ ਅਤੇ 1930 ਵਿੱਚ ਚਾਰ ਜਿਲਦਾਂ ਵਿੱਚ ਸੁਦਰਸ਼ਨ ਪ੍ਰੈਸ, ਅੰਮ੍ਰਿਤਸਰ ਨੇ ਇਸਨੂੰ ਛਪਿਆ। ਇਸ ਵਿੱਚ ਸਿੱਖ ਸਾਹਿਤ, ਇਤਿਹਾਸ, ਪੰਜਾਬੀ ਬੋਲੀ ਅਤੇ ਸੱਭਿਆਚਾਰ ਨਾਲ਼ ਸਬੰਧਤ ਲਫ਼ਜ਼ਾਂ ਦੇ ਮਾਅਨੇ ਇੱਕ ਸਿਲਸਿਲੇਵਾਰ ਢੰਗ ਨਾਲ਼ ਦਿੱਤੇ ਗਏ ਹਨ ਜਿਸ ਕਰ ਕੇ ਇਹ ਸਿਰਫ਼ ਸਿੱਖ ਧਰਮ ਦਾ ਹੀ ਨਹੀਂ ਸਗੋਂ ਪੰਜਾਬੀ ਜ਼ਬਾਨ ਦਾ ਵੀ ਗਿਆਨ ਕੋਸ਼ ਹੈ। ਹਵਾਲਾ ਸਮੱਗਰੀ ਦੇ ਖੇਤਰ ਵਿੱਚ ਇਸਨੂੰ ਉੱਚਾ ਦਰਜਾ ਹਾਸਲ ਹੈ।
ਕੰਪਿਊਟਰ ਸਾਫ਼ਟਵੇਅਰ (ਜਾਂ ਸਿਰਫ਼ ਸਾਫ਼ਟਵੇਅਰ) ਮਸ਼ੀਨ ਦੇ ਸਮਝਣਯੋਗ ਹਦਾਇਤਾਂ ਦਾ ਸੈੱਟ ਹੁੰਦਾ ਹੈ ਜੋ ਕੰਪਿਊਟਰ ਦੇ ਪ੍ਰਾਸੈਸਰ ਨੂੰ ਕੋਈ ਕੰਮ ਕਰਨ ਲਈ ਦਿੱਤੀਆਂ ਜਾਂਦੀਆਂ ਹਨ। ਕੰਪਿਊਟਰ ਸਾਫਟਵੇਅਰ ਦਾ ਟਾਕਰਾ ਕੰਪਿਊਟਰ ਹਾਰਡਵੇਅਰ ਨਾਲ ਹੈ, ਜੋ ਕਿ ਕੰਪਿਊਟਰ ਦਾ ਭੌਤਿਕ ਭਾਗ ਹੈ। ਕੰਪਿਊਟਰ ਹਾਰਡਵੇਅਰ ਅਤੇ ਸਾਫਟਵੇਅਰ ਨੂੰ ਇਕ-ਦੂਜੇ ਦੀ ਲੋੜ ਹੈ ਅਤੇ ਇੱਕ ਤੋਂ ਬਿਨਾ ਦੂਜੇ ਨੂੰ ਵਰਤਿਆ ਨਹੀਂ ਜਾ ਸਕਦਾ। ਸਾਫਟਵੇਅਰ ਨੂੰ ਪ੍ਰੋਗਰਾਮਾਂ ਦਾ ਸਮੂਹ ਵੀ ਕਿਹਾ ਜਾਂਦਾ ਹੈ। ਮੁੱਖ ਤੌਰ ਤੇ ੲਿਹ ਦੋ ਤਰ੍ਹਾਂ ਦਾ ਹੁੰਦਾ ਹੈ-
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਖ਼ੁਦਕੁਸ਼ੀ ਜਾਂ ਆਤਮ-ਹੱਤਿਆ ਜਾਂ ਸਵੈ-ਘਾਤ ਜਾਣਬੁੱਝ ਕੇ ਆਪਣੇ-ਆਪ ਦੀ ਮੌਤ ਨੂੰ ਅੰਜਾਮ ਦੇਣਾ ਹੁੰਦਾ ਹੈ। ਇਹਨੂੰ ਆਮ ਤੌਰ ਉੱਤੇ ਨਿਰਾਸਾ-ਵੱਸ ਕੀਤਾ ਜਾਂਦਾ ਹੈ ਜੀਹਦੇ ਮੁੱਖ ਕਾਰਨ ਦਿਲਗੀਰੀ, ਬੇਦਿਲੀ, ਸਕਿਟਸੋਫ਼ਰੇਨੀਆ, ਦੂਹਰੀ-ਸ਼ਖ਼ਸੀਅਤ ਦੇ ਰੋਗ, ਸ਼ਰਾਬ ਦਾ ਅਮਲ, ਨਸ਼ਈਪੁਣਾ ਆਦਿ ਦੱਸੇ ਜਾਂਦੇ ਹਨ। ਮਾਲੀ ਤੰਗੀ ਜਾਂ ਘਰੇਲੂ ਰਿਸ਼ਤਿਆਂ ਵਿਚਲੀ ਫਿੱਕ ਵਰਗੇ ਬੋਝ ਵੀ ਅਹਿਮ ਰੋਲ ਅਦਾ ਕਰਦੇ ਹਨ। ਖ਼ੁਦਕੁਸ਼ੀ ਰੋਕਣ ਲਈ ਚੁੱਕੇ ਜਾਂਦੇ ਕਦਮਾਂ ਵਿੱਚ ਹਥਿਆਰਾਂ ਤੱਕ ਪਹੁੰਚਣ ਨਾ ਦੇਣਾ, ਦਿਮਾਗੀ ਰੋਗਾਂ ਅਤੇ ਨਸ਼ਈਪੁਣੇ ਦਾ ਇਲਾਜ ਅਤੇ ਆਰਥਿਕ ਵਾਧਾ ਸ਼ਾਮਲ ਹਨ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵੀਓਂਦੇ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦੇ ਹੈ ਜੋ ਕੀ ਅਜੇ ਕੱਲ ਆਨਲਾਈਨ ਵੀ ਉਪਲਬਦ ਹਨ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਅਲੰਕਾਰ ਸ਼ਬਦ ਅਲਮ੍ ਅਤੇ ਕਾਰ ਤੋਂ ਬਣਿਆ ਹੈ। ਅਲਮ੍ ਦਾ ਅਰਥ ਹੈ। ਸ਼ੋਭਾ (ਸਜਾਵਟ) ਅਤੇ ਪੂਰਣਤਾ। ਇਸ ਤਰ੍ਹਾਂ ਅਲੰਕਾਰ ਦਾ ਅਰਥ ਹੋਇਆ ਸ਼ੋਭਾ (ਸਜਾਵਟ) ਕਰਨ ਵਾਲਾ ਅਤੇ ਪੂਰਣਤਾ ਪ੍ਰਦਾਨ ਕਰਨ ਵਾਲਾ ਧਰਮ। ਸੰਸਕ੍ਰਿਤ ਵਿਚ ਅਲੰਕਾਰ ਸ਼ਬਦ ਦੀ ਉਤਪੱਤੀ ਦੋ ਤਰ੍ਹਾਂ ਨਾਲ ਮੰਨੀ ਗਈ ਹੈ।'ਅਲੰਕਰੋਤਿਤੀ'ਅਲੰਕਾਰ ਭਾਵ ਜੋ ਸਜਾਉਂਦਾ ਹੈ ਜਾਂ ਸ਼ਿੰਗਾਰ ਕਰਨ ਵਾਲਾ ਅਤੇ ਅੰਲਕ੍ਰਿਯਤੇ ਅਨੇਨ ਇਤਿ ਅਲੰਕਾਰ ਭਾਵ ਜਿਸ ਨਾਲ ਕਿਸੇ ਦੀ ਸਜਾਵਟ ਹੁੰਦੀ ਹੈ ਜਾਂ ਸ਼ਿੰਗਾਰ ਦਾ ਸਮਾਨ। ਜਿਸ ਦੁਆਰਾ ਕਾਵਿ ਨੂੰ ਅਲੰਕ੍ਰਿਤ ਕੀਤਾ ਜਾਵੇ ਜਾਂ ਜੋ ਕਾਵਿ ਨੂੰ ਅਲੰਕ੍ਰਿਤ ਕਰੇ,ਇਹਨਾਂ ਦੋਵਾਂ ਕਥਨਾਂ ਵਿੱਚ ਅਸਲ ਵਿਚ ਕੋਈ ਖਾਸ ਅੰਤਰ ਨਹੀਂ ਹੈ। ਦੋਵੇਂ ਵਿਉਤਪੱਤੀਆਂ ਇਹੋ ਤੱਥ ਪੇਸ਼ ਕਰਦੀਆਂ ਹਨ ਕਿ ਕਾਵਿ ਨੂੰ ਸਜਾਉਣ ਵਾਲਾ ਤੱਤ ਹੀ ਅੰਲਕਾਰ ਹੈ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਪਰਮਿੰਦਰ ਗਿੱਲ ਹਿੰਦੀ ਅਤੇ ਪੰਜਾਬੀ ਫ਼ਿਲਮ, ਟੀ.ਵੀ., ਥੀਏਟਰ, ਗਿੱਧਾ ਅਤੇ ਪੰਜਾਬੀ ਲੋਕ-ਨਾਚ ਦੀ ਕੁਸ਼ਲ ਅਭਿਨੇਤਰੀ ਹੈ। ਪਰਮਿੰਦਰ ਗਿੱਲ ਦਾ ਜਨਮ ਲੁਧਿਆਣਾ ਜ਼ਿਲ੍ਹਾ ਦੇ ਰਾਏਕੋਟ ਵਿਖੇ ਇੱਕ ਸਿੱਖ ਪਰਿਵਾਰ ਵਿਚ 16 ਸਤੰਬਰ 1970 ਨੂੰ ਰਣਜੀਤ ਸਿੰਘ ਮੀਨ ਅਤੇ ਕ੍ਰਿਸ਼ਨ ਕੌਰ ਦੇ ਘਰ ਜਨਮ ਹੋਇਆ। ਪਰਮਿੰਦਰ ਗਿੱਲ ਨੇ ਐਸ.ਜੀ.ਜੀ.ਜੀ.ਕਾਲਜ ਰਾਏਕੋਟ ਤੋਂ ਸਿੱਖਿਆ ਹਾਸਲ ਕੀਤੀ। 22 ਸਾਲ ਦੀ ਉਮਰ ਵਿੱਚ ਪਰਮਿੰਦਰ ਗਿੱਲ ਦਾ ਵਿਆਹ ਬਰਨਾਲਾ ਵਿਖੇ ਸੁਖਜਿੰਦਰ ਸਿੰਘ (ਅਦਾਕਾਰ ਅਤੇ ਨਿਰਦੇਸ਼ਕ) ਨਾਲ ਹੋਇਆ ਅਤੇ ਉਹਨਾਂ ਦੀਆਂ ਦੋ ਲੜਕੀਆਂ ਅਤੇ ਇਕ ਬੇਟਾ ਹੈ। ਪਰਮਿੰਦਰ ਨੇ 15 ਸਾਲ ਦੀ ਉਮਰ ਵਿੱਚ ਕਲਾਕਾਰ ਵਜੋਂ ਕੰਮ ਕਰਨਾ ਸ਼ੁਰੂ ਕੀਤਾ। ਪਰਮਿੰਦਰ ਗਿੱਲ ਨੇ ਮੁੱਖ ਤੌਰ ਤੇ ਪੰਜਾਬੀ ਫ਼ਿਲਮਾਂ ਅਤੇ ਨਾਟਕਾਂ ਵਿੱਚ ਬਹੁਪੱਖੀ ਭੂਮਿਕਾ ਨਿਭਾਈ ਹੈ। ਉਹਨਾ ਕੁਝ ਹਿੰਦੀ ਫ਼ਿਲਮਾਂ ਵਿੱਚ ਵੀ ਕਲਾਕਾਰ ਵਜੋਂ ਕੰਮ ਕੀਤਾ। ਫ਼ਿਲਮਾਂ ਅਤੇ ਟੀ.ਵੀ.
ਭੌਤਿਕ ਵਿਗਿਆਨ ਵਿੱਚ, ਸਪੇਸਟਾਈਮ (ਸਪੇਸ-ਟਾਈਮ, ਸਪੇਸ ਟਾਈਮ ਜਾਂ ਸਪੇਸ-ਟਾਈਮ ਨਿਰੰਤਰਤਾ) ਇੱਕ ਗਣਿਤਿਕ ਮਾਡਲ ਹੈ ਜੋ ਸਪੇਸ ਅਤੇ ਟਾਈਮ ਨੂੰ ਇੱਕੋ ਅੰਦਰੂਨੀ ਤੌਰ ਤੇ ਬੁਣੀ ਹੋਈ ਨਿਰੰਤਰਤਾ ਵਿੱਚ ਮਿਲਾਉਂਦਾ ਹੈ। ਸਾਡੇ ਬ੍ਰਹਿਮੰਡ ਦਾ ਸਪੇਸਟਾਈਮ ਆਮਤੌਰ ਤੇ ਇੱਕ ਯੁਕਲਿਡੀਅਨ ਸਪੇਸ ਦ੍ਰਿਸ਼ਟੀਕੋਣ ਤੋਂ ਲਿਆ ਜਾਂਦਾ ਹੈ, ਜੋ ਸਪੇਸ ਨੂੰ ਤਿੰਨ ਅਯਾਮਾਂ ਦੀ ਬਣੀ ਹੋਈ, ਅਤੇ ਟਾਈਮ ਨੂੰ ਇੱਕ ਅਯਾਮ ਦਾ ਬਣਿਆ ਹੋਇਆ ਚੌਥੇ ਅਯਾਮ ਦੇ ਰੂਪ ਵਿੱਚ ਦਰਸਾਉਂਦਾ ਹੈ। ਸਪੇਸ ਅਤੇ ਟਾਈਮ ਨੂੰ ਮਿੰਕੋਵਸਕੀ ਸਪੇਸ ਦੇ ਰੂਪ ਵਿੱਚ ਇੱਕ ਸਿੰਗਲ ਮੈਨੀਫੋਲਡ ਵਿੱਚ ਮੇਲਦੇ ਹੋਏ, ਭੌਤਿਕ ਵਿਗਿਆਨੀਆਂ ਨੇ ਮਹਤੱਵਪੂਰਨ ਤਰੀਕੇ ਨਾਲ ਬਹੁਤ ਸਾਰੀਆਂ ਭੌਤਿਕੀ ਥਿਊਰੀਆਂ ਸਰਲ ਬਣਾਈਆਂ ਹਨ, ਅਤੇ ਸੁੱਪਰਗਲੈਕਟਿਕ (ਅਕਾਸ਼ੀ) ਅਤੇ ਸੂਖਮ, ਦੋਹਾਂ ਪੱਧਰਾਂ ਉੱਤੇ ਬ੍ਰਹਿਮੰਡ ਦੀ ਕਾਰਜਪ੍ਰਣਾਲੀ ਦਾ ਇੱਕ ਹੋਰ ਇੱਕਸਾਰ ਤਰੀਕੇ ਨਾਲ ਵਿਵਰਣ ਦਿੱਤਾ ਹੈ।
ਸੂਰਜ ਮੰਡਲ ਵਿੱਚ ਸੂਰਜ ਅਤੇ ਉਹ ਖਗੋਲੀ ਪਿੰਡ ਸੰਮਲਿਤ ਹਨ, ਜੋ ਇਸ ਮੰਡਲ ਵਿੱਚ ਇੱਕ ਦੂਜੇ ਵਲੋਂ ਗੁਰੁਤਵਾਕਰਸ਼ਕ ਜ਼ੋਰ ਦੁਆਰਾ ਬੱਝੇ ਹਨ। ਇਸ ਪਿੰਡ ਵਿੱਚ ਅੱਠ ਗ੍ਰਹਿ, ਉਨ੍ਹਾਂ ਦੇ 166 ਗਿਆਤ ਉਪਗ੍ਰਹਿ, ਪੰਜ ਬੌਣੇ ਗ੍ਰਹਿ ਅਤੇ ਅਰਬਾਂ ਛੋਟੇ ਪਿੰਡ ਸ਼ਾਮਿਲ ਹਨ । ਇਸ ਛੋਟੇ ਪਿੰਡਾਂ ਵਿੱਚ ਕਸ਼ਊਦਰਗ੍ਰਹਿ, ਬਰਫੀਲਾ ਕਾਇਪਰ ਘੇਰੇ ਦੇ ਪਿੰਡ , ਧੂਮਕੇਤੂ , ਉਲਕਾ ਪਿੰਡ, ਅਤੇ ਗ੍ਰਹਿਆਂ ਦੇ ਵਿਚਲੀ ਧੂੜ ਸ਼ਾਮਿਲ ਹੈ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਸ਼ਗਨ-ਅਪਸ਼ਗਨ ਲੋਕ-ਵਿਸ਼ਵਾਸ਼ਾਂ ਦੀ ਇੱਕ ਵੰਨਗੀ ਹਨ। ਲੋਕ-ਵਿਸ਼ਵਾਸ਼ ਲੋਕ-ਮਨ ਦੀ ਸਿਰਜਣਾ ਹੁੰਦੇ ਹਨ। ਲੋਕਾਂ ਦੇ ਪ੍ਰਕ੍ਰਿਤੀ ਬਾਰੇ ਧੁੰਦਲੇ ਅਨੁਭਵ, ਕਿਸੇ ਵਰਤਾਰੇ ਬਾਰੇ ਸਮਝ ਨਾ ਹੋਣਾ ਜਾਂ ਉਸਦਾ ਗਲਤ ਅਨੁਭਵ ਹੋਣਾ, ਕਿਸੇ ਵਸਤੂ ਦੇ ਉਪਯੋਗੀ ਹੋਣ ਵਿੱਚ ਵਿਸ਼ਵਾਸ ਹੋਣਾ ਆਦਿ ਵੱਖ-ਵੱਖ ਇਸਦੇ ਅਧਾਰ ਹੋ ਸਕਦੇ ਹਨ। ਰਿਗਵੈਦਿਕ ਸਮੇਂ ਤੋਂ ਚਲਦੇ ਆ ਰਹੇ ਸ਼ਗਨ-ਅਪਸ਼ਗਨ ਅੱਜ ਮਨੁੱਖ ਦੇ ਜੀਵਨ ਦਾ ਅਟੁੱਟ ਹਿੱਸਾ ਬਣ ਚੁੱਕੇ, ਜੋ ਪੀੜੀ-ਦਰ-ਪੀੜੀ ਚਲਦੇ ਆ ਰਹੇ ਹਨ। ਸ਼ੁੱਭ ਕੰਮਾਂ ਨੂੰ ਸ਼ਗਨ ਅਤੇ ਅਸ਼ੁੱਭ ਕੰਮਾਂ ਨੂੰ ਅਪ-ਸ਼ਗਨ ਕਿਹਾ ਜਾਂਦਾ ਹੈ।
ਜਸਵੰਤ ਸਿੰਘ ਕੰਵਲ (ਜਨਮ 27 ਜੂਨ 1919) ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਲੇਖਕ ਹੈ। ਜਸਵੰਤ ਸਿੰਘ ਕੰਵਲ ਦਾ ਜਨਮ ਪਿੰਡ ਢੁੱਡੀਕੇ (ਜ਼ਿਲਾ ਮੋਗਾ) ਵਿਖੇ ਸ੍ਰੀ ਮੁਹੱਲਾ ਸਿੰਘ ਦੇ ਘਰ ਹੋਇਆ। 1943 ਵਿੱਚ ਜਸਵੰਤ ਸਿੰਘ ਕੰਵਲ ਦਾ ਵਿਆਹ ਮੁਖਤਿਆਰ ਕੌਰ ਨਾਲ ਹੋਇਆ। ਉਨ੍ਹਾਂ ਦੇ ਘਰ ਚਾਰ ਧੀਆਂ ਤੇ ਇੱਕ ਪੁੱਤਰ ਨੇ ਜਨਮ ਲਿਆ। ਅੱਜ ਤਿੰਨ ਧੀਆਂ ਰੱਬ ਨੂੰ ਪਿਆਰੀਆਂ ਹੋ ਚੁੱਕੀਆਂ ਹਨ। ਪੁੱਤਰ ਸਰਬਜੀਤ ਸਿੰਘ ਦੋ ਖੂਬਸੂਰਤ ਬੇਟਿਆਂ ਹਰਮੀਤ ਤੇ ਸੁਮੀਤ ਦਾ ਪਿਤਾ ਹੈ। ਕੰਵਲ ਹੁਰਾਂ ਨੇ ਆਪਣੀ ਮੁਢਲੀ ਵਿਦਿਆ ਆਪਣੇ ਪਿੰਡ ਦੇ ਸਕੂਲ ਤੋਂ ਹੀ ਪ੍ਰਾਪਤ ਕੀਤੀ। ਉਨ੍ਹਾਂ ਨੇ ਦਸਵੀਂ ਦੀ ਜਮਾਤ ਪਾਸ ਨਹੀਂ ਕੀਤੀ ਪਰ ਗਿਆਨੀ ਜ਼ਰੂਰ ਕੀਤੀ ਹੋਈ ਹੈ। ਉਨ੍ਹਾਂ ਦੇ ਕਹਿਣ ਮੁਤਾਬਕ ਉਨ੍ਹਾਂ ਨੂੰ ਲਿਖਣ ਦੀ ਚੇਟਕ ਮਲਾਇਆ ਦੇ ਜੰਗਲਾਂ ਵਿੱਚ ਘੁੰਮਦਿਆਂ ਲੱਗੀ। ਉਹ ਆਪਣੀ ਲਿਖਣ ਕਲਾ ਨੂੰ ਮਲਾਇਆ ਦੀ ਸੌਗਾਤ ਆਖਦੇ ਹਨ। ਹਰ ਇਨਸਾਨ ਦੇ ਪਹਿਲੇ ਪਿਆਰ ਵਾਂਗ ਉਨ੍ਹਾਂ ਦਾ ਪਹਿਲਾ ਪਿਆਰ ਇੱਕ ਚੀਨੀ ਮੁਟਿਆਰ ਹੀ ਸੀ, ਜੋ ਉਨ੍ਹਾਂ ਨਾਲ ਵਿਆਹ ਤਾਂ ਕਰਵਾਉਣਾ ਚਾਹੁੰਦੀ ਸੀ ਪਰ ਆਪਣਾ ਦੇਸ਼ ਨਹੀਂ ਸੀ ਛੱਡਣਾ ਚਾਹੁੰਦੀ। ਇਸੇ ਤਰ੍ਹਾਂ ਕੰਵਲ ਹੁਰੀਂ ਵੀ ਉਥੇ ਪੱਕੇ ਤੌਰ 'ਤੇ ਰਹਿਣਾ ਨਹੀਂ ਸੀ ਚਾਹੁੰਦੇ। ਉਨ੍ਹਾਂ ਦੇ ਰਿਸ਼ਤੇ ਦਾ ਅੰਤ ਇਥੇ ਹੀ ਹੋ ਗਿਆ। ਉਨ੍ਹਾਂ ਨੇ ਵੀ ਰੋਜ਼ੀ ਰੋਟੀ ਦੀ ਖਾਤਰ ਮਲਾਇਆ ਵਿੱਚ ਚੌਕੀਦਾਰੀ ਵੀ ਕੀਤੀ ਤੇ ਆਪਣੇ ਪਿੰਡ ਦਿਆਂ ਖੇਤਾਂ ਵਿੱਚ ਆਪਣੇ ਛੋਟੇ ਭਰਾ ਨਾਲ ਹਲ ਵੀ ਵਾਹਿਆ। ਇਹ ਉਨ੍ਹਾਂ ਦਾ ਸੁਭਾਗ ਸੀ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਹੀ ਉਨ੍ਹਾਂ ਨੂੰ ਗੁਰੂ ਰਾਮਦਾਸ ਦੀ ਨਗਰੀ ਵਿੱਚ ਕਲਰਕੀ ਦੀ ਨੌਕਰੀ ਮਿਲ ਗਈ। ਉਥੇ ਹੀ ਰਹਿਣਾ, ਖਾਣਾ ਪੀਣਾ ਤੇ ਸਾਹਿਤਕ ਭੁੱਖ ਪੂਰੀ ਕਰਨ ਲਈ ਉਹ ਬਾਕੀ ਬਚਦਾ ਸਮਾਂ ਸ਼੍ਰੋਮਣੀ ਕਮੇਟੀ ਦੀ ਲਾਇਬਰੇਰੀ ਵਿੱਚ ਬਿਤਾਉਂਦੇ। ਇਥੇ ਹੀ ਉਨ੍ਹਾਂ ਨੂੰ ਦੁਨੀਆਂ ਦੀਆਂ ਸਭ ਤੋਂ ਵਧੀਆ ਕਿਤਾਬਾਂ, ਨਾਵਲ ਤੇ ਕਹਾਣੀਆਂ ਪੜ੍ਹੀਆਂ। ‘‘ਜੀਵਨ ਕਣੀਆਂ ਦੇ ਪਬਲਿਸ਼ਰ ਨੇ ਹੀ ਉਨ੍ਹਾਂ ਨੂੰ ਨਾਵਲ ਲਿਖਣ ਵੱਲ ਪ੍ਰੇਰਿਤ ਕੀਤਾ। ਭਾਵੁਕ, ਕਾਵਿਕ, ਦਾਰਸ਼ਨਿਕ ਤੇ ਸੂਖਮ ਭਾਵੀ ਜਸਵੰਤ ਸਿੰਘ ਕੰਵਲ ਦਾ ਸਭ ਤੋਂ ਪਹਿਲਾ ਨਾਵਲ ‘ਸੱਚ ਨੂੰ ਫਾਂਸੀ' 1944 ਵਿੱਚ ਪਾਠਕਾਂ ਦੇ ਹੱਥਾਂ ਵਿੱਚ ਆਇਆ। ਤੇ ਉਸ ਤੋਂ ਬਾਅਦ ਵਿੱਚ ਉਹ ਦਿਨ ਵੀ ਆਏ ਜਦ ਪਾਠਕ ਕੰਵਲ ਦੇ ਨਾਵਲ ਦੀ ਇੰਤਜ਼ਾਰ ਕਰਿਆ ਕਰਦੇ ਸਨ। ਕਹਿ ਨਾਵਲ ਬਾਜ਼ਾਰ ਵਿੱਚ ਆਇਆ ਤੇ ਕਹਿ ਹੱਥੋਂ ਹੱਥ ਵਿਕ ਗਿਆ। ਕੰਵਲ ਦਾ ਸਾਹਿਤਕ ਸਫਰ ਮਲਾਇਆ ਵਿੱਚ ਸ਼ੁਰੂ ਹੋਇਆ ਤੇ ਪੰਜਾਬ ਵਿੱਚ ਪ੍ਰਵਾਨ ਚੜ੍ਹਿਆ। ਸਭ ਤੋਂ ਪਹਿਲਾਂ ਉਨ੍ਹਾਂ ਨੇ ਕਿਸੇ ਗੈਰ-ਪੰਜਾਬੀ ਲੇਖਕ ਤੋਂ ਪ੍ਰਭਾਵਤ ਹੋ ਕੇ 1941-42 ਵਿੱਚ ਵਾਰਤਕ ਦੀ ਪਹਿਲੀ ਪੁਸਤਕ ‘ਜੀਵਨ ਕਣੀਆਂ' ਲਿਖੀ ਜਿਸ ਨੇ ਉਨ੍ਹਾਂ ਦੀ ਸਾਹਿਤ ਦੇ ਖੇਤਰ ਵਿੱਚ ਚਰਚਾ ਛੇੜ ਦਿੱਤੀ।
ਅਜੀਤ ਕੌਰ (ਜਨਮ 16 ਨਵੰਬਰ 1934-) ਆਜ਼ਾਦੀ ਦੇ ਬਾਅਦ ਦੀ ਪੰਜਾਬੀ ਸਾਹਿਤਕਾਰ ਹੈ। ਉਹ ਪੰਜਾਬੀ ਗਲਪ ਖਾਸ ਕਰ ਕਹਾਣੀ ਦੀ ਇੱਕ ਵਿਲੱਖਣ ਦਸਤਖ਼ਤ ਹੈ ਜਿਸ ਨੇ "ਔਰਤ ਮਰਦ ਦੇ ਸੰਬੰਧਾਂ ਨੂੰ ਬੜੀ ਬੇ-ਵਾਕੀ ਤੇ ਡੂੰਘਾਈ ਵਿੱਚ ਪੇਸ਼ ਕੀਤਾ ਹੈ ਅਤੇ ਮਨੁੱਖੀ ਜੀਵਨ ਦੀਆਂ ਭਾਵਨਾਵਾਂ, ਤੀਵੀਂ-ਮਰਦ ਦੇ ਰਿਸ਼ਤੇ ਦੀ ਖੂਬਸੂਰਤੀ ਤੇ ਜਜ਼ਬਾਤੀ ਟੱਕਰਾਂ ਨੂੰ, ਇਕੱਲਤਾ ਦੀ ਉਦਾਸੀ ਨੂੰ, ਮਨੁੱਖੀ ਰਿਸ਼ਤਿਆਂ ਦੀਆਂ ਉਲਝਣਾਂ ਨੂੰ, ਪੰਜਾਬ ਦੇ ਸੰਤਾਪ ਨੂੰ ਬੜੀ ਦਲੇਰੀ ਨਾਲ ਬਿਆਨ ਕੀਤਾ ਹੈ।" ਸਾਥੀ ਲੁਧਿਆਣਵੀ ਅਨੁਸਾਰ "ਦਿੱਲੀ ਦੀ ਗੁਰਬਤ ਅਤੇ ਭ੍ਰਿਸ਼ਟਾਚਾਰ ਅਤੇ ਆਮ ਤੌਰ 'ਤੇ ਦੇਸ ਦੇ ਵਧ ਰਹੇ ਸੰਤਾਪ ਤੋਂ ਲੈ ਕੇ ਪੰਜਾਬ ਦੀ ਅੱਸੀਵਆਂ ਦੀ ਸਥਿਤੀ ਚੋਂ ਪੈਦਾ ਹੋਏ ਦੁਖ਼ਾਂਤ ਤੀਕ ਉਸ ਦੀ ਕਲਮ ਨੇ ਬੜੀ ਸ਼ਿੱਦਤ ਨਾਲ਼ ਲੇਖ਼ ਅਤੇ ਕਹਾਣੀਆਂ ਲਿਖ਼ੀਆਂ ਹਨ।" ਉਨ੍ਹਾਂ ਦੀਆਂ ਰਚਨਾਵਾਂ ਵਿੱਚ ਨਾ ਕੇਵਲ ਨਾਰੀ ਦਾ ਸੰਘਰਸ਼ ਰੇਖਾਂਕਿਤ ਹੁੰਦਾ ਹੈ ਸਗੋਂ ਸਾਮਾਜਕ ਅਤੇ ਸਿਆਸੀ ਵਿਗਾੜਾਂ ਅਤੇ ਸੱਤਾ ਦੇ ਗਲਿਆਰਿਆਂ ਵਿੱਚ ਵਿਆਪਤ ਬੇਸ਼ਰਮ ਭ੍ਰਿਸ਼ਟਾਚਾਰ ਦੇ ਵਿਰੁੱਧ ਇੱਕ ਜ਼ੋਰਦਾਰ ਮੁਹਿੰਮ ਵੀ ਨਜ਼ਰ ਆਉਂਦੀ ਹੈ।
ਵੈੱਬ ਬਰਾਊਜ਼ਰ (ਅੰਗਰੇਜ਼ੀ: Web browser) ਇੱਕ ਤਰਾਂ ਦਾ ਆਦੇਸ਼ਕਾਰੀ ਹੁੰਦੀ ਹੈ ਜਿਸ ਨੂੰ ਕਿ ਸਰਵਰ ਉੱਤੇ ਉਪਲੱਬਧ ਜਾਣਕਾਰੀ(ਲੇਖ,ਚਿੱਤਰ,ਗਾਣੇ,ਆਦਿ) ਨੂੰ ਦਰਸਾਉਣ ਲਈ ਵਰਤਿਆ ਜਾਂਦਾ ਹੈ। ਇਸ ਤੋ ਬਿਨਾਂ ਅਸੀਂ ਅੰਤਰਜਾਲ ਸੁਵਿਧਾ ਦਾ ਆਨੰਦ ਨਹੀਂ ਮਾਣ ਸਕਦੇ। ਗੂਗਲ ਕਰੋਮ, ਮੋਜ਼ੀਲਾ ਫਾਇਰਫੌਕਸ, ਇੰਟਰਨੈੱਟ ਅੈਕਸਪਲੋਰਰ, ਸਫ਼ਾਰੀ ਆਦਿ ਅੱਜ-ਕੱਲ ਦੇ ਸਭ ਤੋ ਜ਼ਿਆਦਾ ਵਰਤੇ ਜਾਣ ਵਾਲੇ ਵੈੱਬ ਬਰਾਊਂਜ਼ਰ ਹਨ।