ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਸ੍ਰੀ ਗੁਰੂ ਨਾਨਕ ( ਉਚਾਰਨ 15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਵਿੱਚ ਅਲੱਗ-ਅਲੱਗ ਮਿਤੀ 'ਤੇ ਆਉਂਦੀ ਹੈ।ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਆਪ ਨੂੰ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਪ੍ਰਭਾਵਿਤ ਕੀਤਾ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ, ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ, ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਨ੍ਹਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 30,181 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਇੱਕ ਹੈਮਬਰਗਰ, ਬੀਫਬਰਗਰ ਜਾਂ ਬਰਗਰ ਇੱਕ ਸੈਂਡਵਿੱਚ ਹੁੰਦਾ ਹੈ ਜਿਸ ਵਿਚ ਇਕ ਜਾਂ ਇਕ ਤੋਂ ਜ਼ਿਆਦਾ ਪਕਾਇਆ ਹੋਇਆ ਮਾਸ ਪੈਟਿਜ਼, ਆਮ ਤੌਰ ਤੇ ਬੀਫ, ਇਕ ਕੱਟਿਆ ਹੋਇਆ ਬਟਰ ਰੋਲ ਜਾਂ ਬਨ ਵਿਚਕਾਰ ਰੱਖਿਆ ਜਾਂਦਾ ਹੈ। ਪੈਟੀ ਪੈਨ ਤਲੇ ਹੋਏ, ਬਾਰਾਂਕੱੁਏਡ ਜਾਂ ਬਰੇਕ ਨਾਲ ਭਰੇ ਹੋਏ ਹੋ ਸਕਦੀ ਹੈ। ਹੈਮਬਰਗਰਜ਼ ਨੂੰ ਅਕਸਰ ਪਨੀਰ, ਲੈਟਸ, ਟਮਾਟਰ, ਬੇਕਨ, ਪਿਆਜ਼, ਲੱਕੜੀ ਜਾਂ ਚਾਈਲਜ਼ ਨਾਲ ਸੇਵਾ ਦਿੱਤੀ ਜਾਂਦੀ ਹੈ; ਮਸਾਲੇ ਜਿਵੇਂ ਰਾਈ, ਮੇਅਨੀਜ਼, ਕੈਚੱਪ, ਸੁਆਦ, ਜਾਂ "ਵਿਸ਼ੇਸ਼ ਸਾਸ"; ਅਤੇ ਅਕਸਰ ਤਿਲ ਦੇ ਬੀਜਾਂ ਤੇ ਪਾਏ ਜਾਂਦੇ ਹਨ ਪਨੀਰ ਦੇ ਨਾਲ ਇੱਕ ਹੈਮਬਰਗਰ ਚੋਟੀ 'ਤੇ ਬਣਿਆ ਇੱਕ ਚੀਜਬਰਗਰ ਕਿਹਾ ਜਾਂਦਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਅਾਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਅਾ ਨਦੀਅਾਂ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਅਾਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਅਾਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਸਤੰਬਰ 2018 ਮੁਤਾਬਿਕ ਇਸ ਵਿਕੀ ’ਤੇ 30,165 ਲੇਖ ਹਨ ਅਤੇ ਇਸ ਦੇ ਕੁੱਲ 24,671 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,41,299 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.32.0-wmf.19 (c8515bc) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 5 ਜਨਵਰੀ 2016 ਤੱਕ ਇਸ ਦੀ ਸਾਈਟ ਤੇ 20,414 ਲੇਖ ਸਨ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਭਾਰਤੀ ਦੰਡ ਵਿਧਾਨ ਦੀ ਧਾਰਾ 377 ਅਧਿਆਇ XVI ਵਿੱਚ ਦਰਜ ਹੈ। ਇਹ ਧਾਰਾ 1860 ਵਿੱਚ ਬ੍ਰਿਟਿਸ਼ ਰਾਜ ਦੌਰਾਨ ਲਾਗੂ ਕੀਤੀ ਗਈ ਸੀ। ਇਸ ਧਾਰਾ ਅਨੁਸਾਰ ਸਮਲਿੰਗਕਤਾ ਨੂੰ ਇੱਕ ਅਪਰਾਧ ਮੰਨਿਆ ਗਿਆ ਹੈ, ਕਿਉਂਕਿ ਇਸਨੂੰ ਕੁਦਰਤ ਦੇ ਨਿਯਮਾਂ ਦੇ ਖਿਲਾਫ਼ ਸਮਝਿਆ ਜਾਂਦਾ ਹੈ। ਜੁਲਾਈ 2009 ਵਿੱਚ ਦਿੱਲੀ ਦੀ ਉੱਚ ਅਦਾਲਤ ਨੇ ਇਸਨੂੰ ਅਪਰਾਧ ਮੰਨਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਸੈਕਸ ਦੋ ਬਾਲਗ ਅਤੇ ਜਵਾਨ ਲੋਕਾਂ ਦੀ ਆਪਸੀ ਸਹਿਮਤੀ ਹੈ। ਪਰ 12 ਦਸੰਬਰ 2013 ਨੂੰ ਭਾਰਤੀ ਸੁਪਰੀਮ ਕੋਰਟ ਨੇ ਇਸ ਫੈਸਲੇ ਨੂੰ ਖਾਰਜ ਕਰ ਦਿੱਤਾ ਕਿਉਂਕਿ ਇਹ ਫੈਸਲਾ ਭਾਰਤੀ ਦੰਡ ਵਿਧਾਨ ਦੀ ਧਾਰਾ 377 ਦੇ ਖਿਲਾਫ਼ ਸੀ। ਸੁਪਰੀਮ ਕੋਰਟ ਅਨੁਸਾਰ ਧਾਰਾ 377 ਮਿਟਾਉਣਾ ਜਾਂ ਸੋਧਣਾ ਪਾਰਲੀਮੈਂਟ ਦਾ ਕੰਮ ਹੈ, ਨਾਂ ਕਿ ਨਿਆਂਪਾਲਿਕਾ ਦਾ। 6 ਫ਼ਰਵਰੀ 2016 ਨੂੰ ਨਾਜ਼ ਫਾਉਂਡੇਸ਼ਨ ਦੁਆਰਾ ਦਾਇਰ ਕੀਤੀ ਗਈ ਪਟੀਸ਼ਨ ਬਾਰੇ ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਸਲੇ ਨੂੰ ਤਿੰਨ ਜੱਜਾਂ ਦੀ ਬੈਂਚ, ਜਿਸਦੀ ਅਗਵਾਈ ਟੀ. ਐਸ.
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਕਾਨਾ ਸਿੰਘ ਇੱਕ ਪੰਜਾਬੀ ਲੇਖਿਕਾ ਹੈ। ਉਹ ਕਹਾਣੀ, ਨਜ਼ਮ ਅਤੇ ਵਾਰਤਕ ਆਦਿ ਵਿਧਾਵਾਂ ਵਿਚ ਲਿਖਦੀ ਹੈ। ਉਹ ਸਾਂਝੇ ਪੰਜਾਬ ਦੀ ਜੰਮਪਲ ਹੈ ਅਤੇ ਉਸਦਾ ਜਨਮ ਪਾਕਿਸਤਾਨ ਦੇ ਪੋਠੋਹਾਰ ਇਲਾਕੇ ਦੇ ਗੁਜਰਖਾਨ ਵਿਖੇ 8 ਫ਼ਰਵਰੀ 1937 ਨੂੰ ਹੋਇਆ। ਉਹ ਅਜਕਲ ਪੰਜਾਬ ਦੇ ਸ਼ਹਿਰ ਮੋਹਾਲੀ ਵਿਖੇ ਰਹਿੰਦੀ ਹੈ। ਉਹ ਲੇਖਣੀ ਨੂੰ ਆਪਣੇ ਸਵੈ-ਪ੍ਰਗਟਾ ਦਾ ਮਾਧਿਅਮ ਮੰਨਦੀ ਹੈ ਅਤੇ ਉਸਦਾ ਵਿਚਾਰ ਹੈ ਕਿ ਕਲਮ ਉਸ ਅੰਦਰਲੇ ਬਾਲਕ ਦਾ ਖਿਡੌਣਾ ਹੈ। ਹਰ ਕੌੜੇ-ਮਿੱਠੇ ਤਜਰਬੇ ਨਾਲ ਦੋ-ਚਾਰ ਹੋਣ ਵਾਸਤੇ ਇਹ ਖਿਡੌਣਾ ਉਸਨੂੰ ਤਾਕਤ ਬਖ਼ਸ਼ਦਾ ਹੈ। 2004 ਦੀ ਮਹਿਫਿਲ-ਏ-ਮੁਸ਼ਾਇਰਾ ਗੁਜਰਾਂਵਾਲਾ ਉਸ ਨੂੰ ਕਾਨਾ ਪੋਠੋਹਾਰਨ ਦੇ ਖ਼ਿਤਾਬ ਨਾਲ ਸਨਮਾਨਿਆ ਗਿਆ ਸ੍ਰ੍ਰ। ਉਸ ਨੂੰ ਪੰਜਾਬੀ ਅਕਾਡਮੀ ਲੁਧਿਆਣਾ ਵੱਲੋਂ ਬਾਵਾ ਬਲਵੰਤ ਯਾਦਗਾਰੀ ਪੁਰਸਕਾਰ ਅਤੇ ਦਿੱਲੀ ਦੀ ਸਾਹਿਤ ਸਭਿਆਚਾਰ ਸੰਸਥਾ ਵੱਲੋਂ ਵਿਸ਼ੇਸ਼ ਸਨਮਾਨ ਮਿਲ ਚੁੱਕਾ ਹੈ।
ਹੌਟ ਡੌਗ (ਫਰੈਂਕਫਰਟਰ, ਵੀਨਰ) ਇੱਕ ਵਿਸ਼ੇਸ਼ ਦੁਰਗੰਧ ਯੁਕਤ ਮੁਲਾਇਮ ਮਾਸ ਦੇ ਘੋਲ ਤੋਂ ਬਣਾਇਆ ਜਾਣ ਵਾਲਾ ਇੱਕ ਨਮ ਸਾਸੇਜ ਹੈ ਜਿਸ ਵਿੱਚ ਵਿਸ਼ੇਸ਼ ਰੂਪ ਤੋਂ ਗੌਮਾਂਸ ਜਾਂ ਸੂਰ ਦੇ ਮਾਸ ਦਾ ਪ੍ਰਯੋਗ ਕੀਤਾ ਜਾਂਦਾ ਹੈ, ਹਾਲਾਂਕਿ ਹਾਲ ਹੀ ਵਿੱਚ ਕੁੱਝ ਕਿਸਮਾਂ ਵਿੱਚ ਇਨ੍ਹਾਂ ਦੇ ਸਥਾਨ ਉੱਤੇ ਚਿਕਨ ਜਾਂ ਟਰਕੀ ਦੇ ਮਾਸ ਦਾ ਵੀ ਪ੍ਰਯੋਗ ਕੀਤਾ ਗਿਆ ਹੈ।ਸਾਰੀਆਂ ਕਿਸਮਾਂ ਨੂੰ ਪੂਰੀ ਤਰ੍ਹਾਂ ਪਕਾਇਆ ਜਾਂਦਾ ਹੈ, ਉਪਚਾਰਿਤ ਕੀਤਾ ਜਾਂਦਾ ਹੈ ਜਾਂ ਧੂਏ ਵਿੱਚ ਸੁਕਾਇਆ ਜਾਂਦਾ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਰਤ ਦਾ ਇਤਿਹਾਸ ਲੱਗਭੱਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲੱਗਭੱਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿੱਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਜਨਮਸਾਖੀ ਪਰੰਪਰਾ ਪੰਜਾਬੀ ਵਾਰਤਕ ਵਿੱਚ ਮਹੱਤਵਪੂਰਨ ਸਥਾਨ ਰੱਖਦੀ ਹੈ। ਵਿਦਵਾਨਾਂ ਅਨੁਸਾਰ ‘ਸਾਖੀ` ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਸ਼ਾਕ੍ਰਸੀ` ਦਾ ਰੂਪਾਂਤਰ ਹੈ, ਜਿਸ ਦਾ ਅਰਥ ਹੈ ‘ਗਵਾਹੀ`। ਆਚਾਰਯ ਪਰਸ਼ੁਰਾਮ ਚਤੁਰਵੇਦੀ ਅਨੁਸਾਰ ਇਸ ਦਾ ਅਰਥ ਹੈ ਉਹ ਮਨੁੱਖ ਜਿਸ ਨੇ ਕਿਸੇ ਘਟਨਾ ਜਾਂ ਵਸਤੂ ਨੂੰ ਅੱਖੀ ਵੇਖਿਆ ਹੋਵੇ।`` ਰਤਨ ਸਿੰਘ ਜੱਗੀ ਅਨੁਸਾਰ, “ ‘ਜਨਮ` ਤੋਂ ਭਾਵ ਇਥੇ ਭਾਵ ਕੇਵਲ ਪੈਦਾਇਸ਼ ਨਹੀਂ ਸਗੋਂ ਸਾਰਾ ਜੀਵਨ ਹੈ। ਇਸ ਤਰ੍ਹਾਂ ਸਥੂਲ ਰੂਪ ਵਿੱਚ ‘ਜਨਮਸਾਖੀ` ਤੋਂ ਭਾਵ ਕਿਸੇ ਮਹਾਂਪੁਰਸ਼ ਦਾ ਅਧਿਆਤਮਿਕ ਜੀਵਨ-ਬ੍ਰਿਤਾਂਤ ਹੈ।`` ਭਾਈ ਕਾਨ੍ਹਸਿੰਘ ਨੇ ਗੁਰਬਾਣੀ ਦੀ ਇੱਕ ਤੁਕ (ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇੱਕ ਸਾਖੀ)ਦੇ ਆਧਾਰ ਤੇ ਇਸ ਦਾ ਅਰਥ ਇਤਿਹਾਸ ਅਥਵਾ ਕਥਾ,ਜੋਅੱਖੀਂ ਡਿਠੀ ਕਹੀ ਗਈ ਹੋਵੇ` ਕੀਤਾ ਹੈ। ਪਰ ਜੇ ਸਾਖੀ ਸ਼ਬਦ ਦਾ ਅਰਥ ਇਸ ਦੇ ਪਰੰਪਰਾਗਤ ਪ੍ਰਯੋਗ ਦੇ ਸੰਦਰਭ ਵਿੱਚ ਕਰੀਏ ਤਾਂ ਉਕਤ ਤੁੱਕ ਵਿੱਚ ਇਹ ‘ਗੁਰੂ ਦੇ ਬਚਨ` ਲਈ ਵੀ ਵਰਤਿਆ ਗਿਆ ਹੈ।ਪ੍ਰੋ.