ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮਤਾਬਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਅਧਾਰਿਤ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਕ, ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਕੁਝ ਮੁੱਖ ਹਨ। ਇਹ ਸਿੱਖ ਧਰਮ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ dasam ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 1589 ਵਿੱਚ ਗੁਰੂ ਅਰਜਨ ਦੇਵ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ l55ਆਗ਼ਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਕੱਚ ਜਾਂ ਕੰਚ ਇੱਕ ਰਵੇਹੀਨ ਪਾਰਦਰਸ਼ੀ ਠੋਸ ਪਦਾਰਥ ਹੈ ਜਿਸ ਦੀ ਵਰਤੋਂ ਖਿੜਕੀਆਂ ਦੇ ਸ਼ੀਸ਼ੇ, ਸਜਾਵਟੀ ਚੀਜ਼ਾਂ ਅਤੇ ਤਕਨਾਲੋਜ਼ੀ ਵਿੱਚ ਹੁੰਦੀ ਹੈ। ਪੁਰਣੇ ਸਮੇਂ ਵਿੱਚ ਕੱਚ ਰੇਤ ਅਤੇ ਸਿਲਕਾ (ਸਿਲੀਕਾਨ ਡਾਈਆਕਸਾਈਡ) ਤੋਂ ਬਣਾਇਆ ਜਾਂਦਾ ਸੀ। ਵਿਸ਼ੇਸ਼ ਕਿਸਮ ਦੇ ਸਿਲਕਾ ਅਧਾਰ ਵਾਲੇ ਕੱਚ ਨੂੰ ਸਪੈਸਲ ਕਿਸਮ ਦੇ ਸੋਡਾ ਲਾਈਮ ਕੱਚ ਜਿਸ ਵਿੱਚ ਲਗਭਗ 75% ਸਿਲੀਕਾਨ ਡਾਈਆਕਸਾਈਡ (SiO2), ਸੋਡੀਅਮ ਆਕਸਾਈਡ Na2O ਅਤੇ ਸੋਡੀਅਮ ਕਾਰਬੋਨੇਟ Na2CO3
ਸਾਰਦੇਞਾ ਜਾਂ ਸਾਰਡੀਨੀਆ (/sɑrˈdɪniə/, ਇਤਾਲਵੀ: Sardegna [sarˈdeɲɲa], ਸਾਰਦੇਞਾਈ: Sardinnya [sarˈdinja]) ਭੂ-ਮੱਧ ਸਾਗਰ ਵਿਚਲਾ ਦੂਜਾ ਸਭ ਤੋਂ ਵੱਡਾ (ਸਿਚੀਲੀਆ ਮਗਰੋਂ ਅਤੇ ਸਾਈਪ੍ਰਸ ਤੋਂ ਪਹਿਲਾਂ) ਟਾਪੂ ਅਤੇ ਇਟਲੀ ਦਾ ਇੱਕ ਖ਼ੁਦਮੁਖ਼ਤਿਆਰ ਖੇਤਰ ਹੈ। ਸਭ ਤੋਂ ਨੇੜਲੀਆਂ ਜ਼ਮੀਨਾਂ (ਉੱਤਰ ਵੱਲੋਂ ਘੜੀ ਦੇ ਰੁਖ ਨਾਲ਼) ਕਾਰਸਿਕਾ ਦਾ ਟਾਪੂ, ਇਤਾਲਵੀ ਪਰਾਇਦੀਪ, ਸਿਚੀਲੀਆ, ਤੁਨੀਸੀਆ ਅਤੇ ਬੇਲੀਰਿਕ ਟਾਪੂ ਹਨ।
ਪੁਰਾਣ ਪਰਾਚੀਨ ਹਿੰਦੂ ਗਰਂਥ ਹਨ। ਇਹ ਸਭ ਧਾਰਮਿਕ ਗ੍ਰੰਥ ਹਿੰਦੂ ਧਰਮ ਦਾ ਹਿੱਸਾ ਕਰ ਕੇ ਜਾਣੇ ਜਾਂਦੇ ਹਨ। ਇਹ ਸਾਰੀਆਂ ਧਾਰਮਿਕ ਪੁਸਤਕਾਂ ਮਨੁੱਖੀ ਜੀਵਨ ਨੂੰ ਜਿਊਣ ਦੀ ਕਲਾ ਦਾ ਗਿਆਨ ਦਿੰਦੀਆਂ ਹਨ। ਇਹ ਮਨੁੱਖ ਦੇ ਜੀਵਨ ਨੂੰ ਸੁੰਦਰ ਅਤੇ ਸੁਖਾਲ਼ਾ ਬਣਾਉਣ ਦੀਆਂ ਵਿਧੀਆਂ, ਮੰਤਰਾਂ ਅਤੇ ਵਿਦਿਆ ਦੇ ਨਾਲ ਭਰਪੂਰ ਹਨ। ਇਹ ਸਾਰੇ ਧਰਮ ਗ੍ਰੰਥ ਮਨੁੱਖ ਦੇ ਜੀਵਨ ਨੂੰ ਸੁਖਾਲ਼ਾ ਬਣਾਉਣ ਅਤੇ ਇੱਕ ਉੱਚੀ ਅਤੇ ਸੁੱਚੀ ਜ਼ਿੰਦਗੀ ਜਿਊਣ ਵਿੱਚ ਸਹਾਇਕ ਸਿੱਧ ਹੁੰਦੇ ਹਨ। ਇਹ ਧਾਰਮਿਕ ਗ੍ਰੰਥ ਪੁਰਾਤਨ ਸਮੇਂ ਵਿੱਚ ਹੋਏ ਰਿਸ਼ੀਆਂ ਅਤੇ ਮੁਨੀਆਂ ਦੀਆਂ ਜੀਵਨ ਕਹਾਣੀਆਂ ਵੀ ਦੱਸਦੀਆਂ ਹਨ। 18 ਪੁਰਾਣ ਜਿਹਨਾਂ ਦੇ ਨਾਮ ਇਸ ਪ੍ਰਕਾਰ ਹਨ।: ਅਗਨੀ ਪੁਰਾਣ, ਭਗਵਤ ਪੁਰਾਣ, ਬ੍ਰਹਮਾ ਪੁਰਾਣ, ਬ੍ਰਹਿਮੰਦ ਪੁਰਾਣ, ਬ੍ਰਹਮਾ ਵੇਵਰਤਾ ਪੁਰਾਣ, ਗਰੁੜ ਪੁਰਾਣ, ਕੂਰਮ ਪੁਰਾਣ, ਲਿੰਗ ਪੁਰਾਣ, ਮਾਰਕੰਡਾ ਪੁਰਾਣ, ਮਤੱਸਿਆ ਪੁਰਾਣ, ਨਾਰਾਇਣ ਪੁਰਾਣ, ਪਦਮ ਪੁਰਾਣ, ਸ਼ਿਵ ਪੁਰਾਣ, ਸਿਕੰਦ ਪੁਰਾਣ, ਵਾਮਨ ਪੁਰਾਣ, ਵਰਾਹ ਪੁਰਾਣ, ਵਿਸ਼ਨੂ ਪੁਰਾਣ, ਭਵਿਸ਼ਯ ਪੁਰਾਣ।
ਕੈਥੋਲਿਕ ਗਿਰਜਾਘਰ ਦੁਨੀਆਂ ਦੇ ਇਸਾਈਆਂ ਦਾ ਸਭ ਤੋਂ ਵੱਡਾ ਚਰਚ ਹੈ, ਇਸ ਦੇ ਕਰੀਬ 120 ਕਰੋੜ ਜਣ(ਮੈਂਬਰ) ਹਨ। ਇਸਨੂੰ ਰੋਮਨ ਕੈਥੋਲਿਕ ਗਿਰਜਾਘਰ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ। ਇਸ ਦੇ ਨੇਤਾ ਪੋਪ ਹਨ ਜੋ ਧਰਮਾਧਿਅਕਸ਼ਾਂ ਦੇ ਸਮੁਦਾਇ ਦੇ ਪ੍ਰਧਾਨ ਹਨ। ਇਹ ਪੱਛਮੀ ਅਤੇ ਪੂਰਬੀ ਕੈਥੋਲਿਕ ਗਿਰਜਾਘਰਾਂ ਦਾ ਇੱਕ ਸਮਾਗਮ ਹੈ। ਇਹ ਆਪਣੇ ਲਕਸ਼ ਨੂੰ ਯਿਸੂ ਮਸੀਹ ਦੇ ਸਮਾਚਾਰ ਫੈਲਾਉਣ, ਸੰਸਕਾਰ ਕਰਵਾਉਣ ਅਤੇ ਦਿਆਲਤਾ ਧਾਰਨ ਕਰਨ ਦੇ ਰੂਪ ਵਿੱਚ ਪਰਿਭਾਸ਼ਿਤ ਕਰਦਾ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਗੁਰ ਅਮਰਦਾਸ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਇੱਕ ਡਰੱਗ ਜਾਂ ਦਵਾਈ ਕੋਈ ਵੀ ਅਜਿਹਾ ਪਦਾਰਥ ਹੈ (ਭੋਜਨ ਤੋਂ ਇਲਾਵਾ ਜੋ ਪੋਸ਼ਣ ਦਾ ਸਮਰਥਨ ਕਰਦਾ ਹੈ), ਜੋ ਸਾਹ ਰਾਹੀਂ ਲਿਆ ਜਾਂਦਾ ਹੈ, ਜਾਂ ਟੀਕਾ ਰਾਹੀਂ ਲਗਾਇਆ ਜਾਂਦਾ ਹੈ, ਪੀਤੀ ਜਾਂਦੀ ਹੈ, ਚਮੜੀ 'ਤੇ ਪੈਂਚ ਦੁਆਰਾ ਸਮਾਈ ਜਾਂਦੀ ਹੈ, ਜਾਂ ਜੀਭ ਦੇ ਹੇਠਾਂ ਰੱਖੀ ਜਾਂਦੀ ਹੈ ਤਾਂ ਇੱਕ ਸਰੀਰ ਵਿੱਚ ਅਸਥਾਈ ਸਰੀਰਿਕ ਤਬਦੀਲੀ ਲਿਆਂਦੀ ਜਾ ਸਕੇ।ਦਵਾਈ ਵਿਗਿਆਨ ਵਿੱਚ, ਇੱਕ ਨਸ਼ਾ ਜਾਣੇ-ਪਛਾਣੇ ਬਣਤਰ ਦਾ ਇੱਕ ਰਸਾਇਣਕ ਪਦਾਰਥ ਹੈ, ਇੱਕ ਅਤਿ ਆਧੁਨਿਕ ਖੁਰਾਕ ਸਾਮੱਗਰੀ ਦੇ ਇੱਕ ਪੋਸ਼ਣ ਤੋਂ ਇਲਾਵਾ, ਜਦੋਂ, ਇੱਕ ਜੀਵਤ ਜੀਵਾਣੂ ਲਈ ਦਿੱਤੇ ਜਾਂਦੇ ਹਨ, ਇੱਕ ਜੈਵਿਕ ਪ੍ਰਭਾਵ ਪੈਦਾ ਕਰਦਾ ਹੈ। ਇੱਕ ਫਾਰਮਾਸਿਊਟੀਕਲ ਨਸ਼ੀਲੇ ਪਦਾਰਥ, ਜਿਸਨੂੰ ਦਵਾਈ ਜਾਂ ਦਵਾਈ ਵੀ ਕਿਹਾ ਜਾਂਦਾ ਹੈ, ਇਕ ਅਜਿਹੇ ਰਸਾਇਣਕ ਪਦਾਰਥ ਹੈ ਜੋ ਕਿਸੇ ਬੀਮਾਰੀ ਦਾ ਇਲਾਜ ਕਰਨ, ਇਲਾਜ ਕਰਵਾਉਣ, ਰੋਕਣ ਜਾਂ ਜਾਂਚ ਕਰਨ ਲਈ ਜਾਂ ਤੰਦਰੁਸਤੀ ਨੂੰ ਉਤਸ਼ਾਹਤ ਕਰਨ ਲਈ ਵਰਤਿਆ ਜਾਂਦਾ ਹੈ। ਰਵਾਇਤੀ ਨਸ਼ੀਲੀਆਂ ਦਵਾਈਆਂ ਨੂੰ ਚਿਕਿਤਸਕ ਪੌਦਿਆਂ ਤੋਂ ਕੱਢਣ ਦੇ ਰਾਹੀਂ ਪ੍ਰਾਪਤ ਕੀਤਾ ਗਿਆ ਸੀ, ਪਰ ਹੁਣੇ-ਹੁਣੇ ਵੀ ਜੈਵਿਕ ਸੰਮਲੇਸ਼ਣ ਦੁਆਰਾ। ਦਵਾਈਆਂ ਇੱਕ ਸੀਮਤ ਅਵਧੀ ਵਾਸਤੇ ਜਾਂ ਪੁਰਾਣੀਆਂ ਬਿਮਾਰੀਆਂ ਲਈ ਨਿਯਮਤ ਅਧਾਰ 'ਤੇ ਵਰਤਿਆ ਜਾ ਸਕਦਾ ਹੈ।ਫਾਰਮੇਟਿਕਲ ਨਸ਼ੀਲੇ ਪਦਾਰਥਾਂ ਨੂੰ ਅਕਸਰ ਨਸ਼ੀਲੇ ਪਦਾਰਥਾਂ ਦੀ ਸ਼੍ਰੇਣੀ ਵਿਚ ਵੰਡਿਆ ਜਾਂਦਾ ਹੈ- ਜਿਹਨਾਂ ਵਿਚ ਸਮਾਨ ਰਸਾਇਣਕ ਢਾਂਚਿਆਂ, ਇਕੋ ਕਿਰਿਆ (ਇੱਕੋ ਹੀ ਜੈਵਿਕ ਟੀਚਾ ਨਾਲ ਜੁੜਨਾ), ਇੱਕ ਸਬੰਧਿਤ ਢੰਗ ਦੀ ਕਾਰਵਾਈ ਹੈ, ਅਤੇ ਉਸੇ ਬਿਮਾਰੀ ਦੇ ਇਲਾਜ ਲਈ ਵਰਤਿਆ ਜਾਂਦਾ ਹੈ। ਐਨਾਟੋਮਿਕਲ ਥੈਰੇਪੂਟਿਕ ਕੈਮੀਕਲ ਐਂਟੀਮੈੱਕਸ਼ਨ ਸਿਸਟਮ (ਐਟੀ ਸੀ), ਸਭ ਤੋਂ ਵੱਧ ਵਰਤੀ ਜਾਂਦੀ ਡਰੱਗ ਵਰਗੀਕਰਣ ਪ੍ਰਣਾਲੀ, ਨਸ਼ਿਆਂ ਨੂੰ ਇੱਕ ਵਿਲੱਖਣ ATC ਕੋਡ ਪ੍ਰਦਾਨ ਕਰਦੀ ਹੈ, ਜੋ ਇੱਕ ਅਲਫਾਨੰਮੇਰਿਕ ਕੋਡ ਹੈ ਜੋ ਏਟੀਸੀ ਸਿਸਟਮ ਦੇ ਅੰਦਰ ਵਿਸ਼ੇਸ਼ ਮੈਡੀਕਲ ਵਰਗਾਂ ਨੂੰ ਨਿਯੁਕਤ ਕਰਦਾ ਹੈ। ਇੱਕ ਹੋਰ ਮੁੱਖ ਵਰਗੀਕਰਨ ਪ੍ਰਣਾਲੀ ਬਾਇਓਫਾਸਕੈਟਿਕਸ ਵਰਗੀਕਰਣ ਸਿਸਟਮ ਹੈ। ਇਹ ਉਹਨਾਂ ਦੀ ਘੁਲਣਸ਼ੀਲਤਾ ਅਤੇ ਪਾਰਦਰਸ਼ਤਾ ਜਾਂ ਸਮਾਈ ਦੇ ਵਿਸ਼ੇਸ਼ਤਾਵਾਂ ਦੇ ਅਨੁਸਾਰ ਨਸ਼ਿਆਂ ਦੀ ਵਰਗੀਕਰਨ ਕਰਦਾ ਹੈ।ਮਨੋਵਿਗਿਆਨਕ ਦਵਾਈਆਂ ਰਸਾਇਣਕ ਪਦਾਰਥ ਹੁੰਦੀਆਂ ਹਨ ਜੋ ਕੇਂਦਰੀ ਨਸ ਪ੍ਰਣਾਲੀ ਦੇ ਕਾਰਜ ਨੂੰ ਪ੍ਰਭਾਵਿਤ ਕਰਦੀਆਂ ਹਨ, ਧਾਰਣਾ, ਮਨੋਦਸ਼ਾ ਜਾਂ ਚੇਤਨਾ ਬਦਲਦੀਆਂ ਹਨ। ਉਹਨਾਂ ਵਿਚ ਅਲਕੋਹਲ, ਇੱਕ ਡਿਪਰੈਸ਼ਨਲ (ਅਤੇ ਥੋੜ੍ਹੀ ਮਾਤਰਾ ਵਿਚ ਇੱਕ ਉਤਪੱਤੀ), ਅਤੇ ਸੁਕੰਕਵਾਨ ਨਿਕੋਟੀਨ ਅਤੇ ਕੈਫ਼ੀਨ ਸ਼ਾਮਲ ਹਨ। ਇਹ ਤਿੰਨ ਦੁਨੀਆ ਭਰ ਵਿੱਚ ਸਭ ਤੋਂ ਵੱਧ ਵਰਤੇ ਗਏ ਮਨੋਵਿਗਿਆਨਕ ਦਵਾਈਆਂ ਹਨ ਅਤੇ ਇਨ੍ਹਾਂ ਨੂੰ ਮਨੋਰੰਜਨ ਵਾਲੀਆਂ ਦਵਾਈਆਂ ਵੀ ਮੰਨਿਆ ਜਾਂਦਾ ਹੈ ਕਿਉਂਕਿ ਇਹਨਾਂ ਨੂੰ ਦਵਾਈ ਦੇ ਉਦੇਸ਼ਾਂ ਦੀ ਬਜਾਏ ਅਨੰਦ ਲਈ ਵਰਤਿਆ ਜਾਂਦਾ ਹੈ। ਹੋਰ ਮਨੋਰੰਜਕ ਡਰੱਗਾਂ ਵਿੱਚ ਹੈਲੁਲਿਸੋਨਜੈਨਸ, ਓਪੀਅਟ ਅਤੇ ਐਮਫੈਟਾਮਿਨਸ ਸ਼ਾਮਲ ਹਨ ਅਤੇ ਇਹਨਾਂ ਵਿੱਚੋਂ ਕੁਝ ਨੂੰ ਅਧਿਆਤਮਿਕ ਜਾਂ ਧਾਰਮਿਕ ਸੈਟਿੰਗਾਂ ਵਿੱਚ ਵੀ ਵਰਤਿਆ ਜਾਂਦਾ ਹੈ। ਕੁਝ ਨਸ਼ੀਲੀਆਂ ਦਵਾਈਆਂ ਦੀ ਆਦਤ ਹੋ ਸਕਦੀ ਹੈ ਅਤੇ ਸਾਰੀਆਂ ਦਵਾਈਆਂ ਦੇ ਮੰਦੇ ਅਸਰ ਹੋ ਸਕਦੇ ਹਨ। ਕਈ ਮਨੋਰੰਜਕ ਨਸ਼ੇ ਗ਼ੈਰ-ਕਾਨੂੰਨੀ ਅਤੇ ਅੰਤਰਰਾਸ਼ਟਰੀ ਸਮਝੌਤੇ ਹਨ ਜਿਵੇਂ ਕਿ ਨਾਰੀਕੋਟਿਕ ਡ੍ਰੱਗਜ਼ 'ਤੇ ਸਿੰਗਲ ਕਨਵੈਨਸ਼ਨ, ਉਹਨਾਂ ਦੀ ਮਨਾਹੀ ਦੇ ਉਦੇਸ਼ ਲਈ ਮੌਜੂਦ ਹਨ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪਹਿਰਾਵਾ ਧਾਗੇ ਅਤੇ ਕੱਪੜੇ ਤੋਂ ਪਦਾਰਥ ਹੈ ਜੋ ਸ਼ਰੀਰ ਤੇ ਪਹਿਨਣ ਲਈ ਵਰਤਿਆਂ ਜਾਂਦਾ ਹੈ। ਪਹਿਰਾਵਾ ਆਮ ਤੌਰ ਤੇ ਸਿਰਫ ਮਨੁੱਖਾਂ ਦੁਆਰਾ ਹੀ ਵਰਤਿਆਂ ਜਾਂਦਾ ਹੈ ਅਤੇ ਇਹ ਲੱਗਭੱਗ ਸਾਰੀਆਂ ਮਾਨਵੀ ਸੱਭਿਆਤਾਵਾਂ ਦੀ ਵਿਸ਼ੇਸ਼ਤਾ ਹੈ। ਪਹਿਰਾਵੇ ਦੀ ਕਿਸਮ ਅਤੇ ਮਾਤਰਾ ਭੌਤਿਕ ਆਕਾਰ, ਲਿੰਗ ਅਤੇ ਸਮਾਜਿਕ ਅਤੇ ਭੂਗੋਲਿਕ ਲਿਹਾਜ ਤੇ ਨਿਰਭਰ ਕਰਦੀ ਹੈ। ਸਮੁੱਚੀ ਪ੍ਰਕਿਰਤੀ ਵਿੱਚ ਕੇਵਲ ਮਨੁੱਖ ਹੀ ਅਜਿਹਾ ਪ੍ਰਾਣੀ ਹੈ ਜੋ ਆਪਣੇ ਸਰੀਰ ਨੂੰ ਸੱਭਿਅਕ ਪਹਿਰਾਵੇ ਨਾਲ ਢਕਦਾ ਹੈ ਤੇ ਇਹੀ ਪਹਿਰਾਵਾ ਮਨੁੱਖੀ ਸ਼ਖ਼ਸੀਅਤ ਦਾ ਮਹੱਤਵਪੂਰਨ ਹਿੱਸਾ ਹੋ ਨਿੱਬੜਿਆ ਹੈ। ਮਨੁੱਖ ਨੇ ਸ਼ੁਰੂ ਵਿੱਚ ਪੱਤਿਆਂ ਨਾਲ ਤੇ ਫਿਰ ਚਮੜੇ ਨਾਲ ਆਪਣਾ ਤਨ ਕੱਜਿਆ। ਜਿਵੇਂ-ਜਿਵੇਂ ਸਮਾਜ ਨੇ ਤਰੱਕੀ ਕੀਤੀ ਮਨੁੱਖ ਨੇ ਹੱਥ-ਖੱਡੀ ਦੇ ਖੱਦਰ ਤੋਂ ਲੈ ਕੇ ਸਿਲਕ ਤਕ ਲੰਮਾ ਫ਼ਾਸਲਾ ਤੈਅ ਕੀਤਾ। ਮੌਜੂਦਾ ਸਮੇਂ ਮਨੁੱਖੀ ਸ਼ਖ਼ਸੀਅਤ ਵਿੱਚ ਪਹਿਰਾਵੇ ਦੀ ਖ਼ਾਸ ਮਹੱਤਤਾ ਹੈ। ਪਹਿਰਾਵਾ ਹੀ ਹੁੰਦਾ ਹੈ ਜੋ ਸਾਹਮਣੇ ਵਾਲੇ ਉੱਪਰ ਤੁਹਾਡਾ ਪਹਿਲਾ ਪ੍ਰਭਾਵ ਸਿਰਜਦਾ ਹੈ। ਤੁਹਾਡੇ ਪਹਿਰਾਵੇ ਦੇ ਸਲੀਕੇ ਤੋਂ ਹੀ ਤੁਹਾਡੀ ਸ਼ਖ਼ਸੀਅਤ ਦਾ ਵੱਡਾ ਹਿੱਸਾ ਉਜਾਗਰ ਹੁੰਦਾ ਹੈ ਤੇ ਤੁਹਾਡੇ ਨਾਲ ਗੱਲਬਾਤ ਤੁਹਾਡੇ ਪਹਿਰਾਵੇ ਅਨੁਸਾਰ ਹੀ ਹੁੰਦੀ ਹੈ। ਜੇ ਤੁਹਾਡੇ ਅੰਦਰ ਯੋਗਤਾ, ਗੁਣ, ਡੂੰਘਾਈ, ਪ੍ਰੋਢਤਾ ਤੇ ਗੰਭੀਰਤਾ ਨਹੀਂ ਤਾਂ ਦੁਨੀਆਂ ਦਾ ਕੋਈ ਵੀ ਪਹਿਰਾਵਾ ਤੁਹਾਡੀ ਸ਼ਖ਼ਸੀਅਤ ਦਾ ਚਿਰ ਸਥਾਈ ਪ੍ਰਭਾਵ ਬਰਕਰਾਰ ਨਹੀਂ ਰੱਖ ਸਕਦਾ।
ਮੈਰੀਲੈਂਡ (/ˈmɛrɨlənd/) ਸੰਯੁਕਤ ਰਾਜ ਦੇ ਮੱਧ-ਅੰਧ ਖੇਤਰ ਵਿੱਚ ਸਥਿੱਤ ਇੱਕ ਰਾਜ ਹੈ ਜਿਸਦੀਆਂ ਹੱਦਾਂ ਦੱਖਣ ਅਤੇ ਪੱਛਮ ਵੱਲ ਵਰਜਿਨੀਆ, ਪੱਛਮੀ ਵਰਜਿਨੀਆ ਅਤੇ ਕੋਲੰਬੀਆ ਦੇ ਜ਼ਿਲ੍ਹੇ ਨਾਲ਼, ਉੱਤਰ ਵੱਲ ਪੈੱਨਸਿਲਵਾਨੀਆ ਅਤੇ ਪੂਰਬ ਵੱਲ ਡੇਲਾਵੇਅਰ ਨਾਲ਼ ਲੱਗਦੀਆਂ ਹਨ। ਮੈਰੀਲੈਂਡ ਅਮਰੀਕੀ ਸੰਵਿਧਾਨ ਨੂੰ ਤਸਦੀਕ ਕਰਨ ਵਾਲਾ ਸੱਤਵਾਂ ਰਾਜ ਸੀ ਅਤੇ ਆਮ ਤੌਰ ਉੱਤੇ ਤਿੰਨ ਨਾਂਵਾਂ ਨਾਲ਼ ਜਾਣਿਆ ਜਾਂਦਾ ਹੈ: ਪੁਰਾਣੀ ਲਕੀਰ ਰਾਜ, ਅਜ਼ਾਦ ਰਾਜ ਅਤੇ ਚੈਸਪੀਕ ਖਾੜੀ ਰਾਜ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਮੈਸਾਚੂਸਟਸ ਤਕਨਾਲੋਜੀ ਇੰਸਟੀਚਿਊਟ (ਅੰਗਰੇਜ਼ੀ: Massachusetts Institute of Technology ਗੁਰਮੁਖੀ: ਮੈਸਾਚੂਸਟਸ ਇੰਸਟੀਚਿਊਟ ਆਫ਼ ਟੈਕਨੋਲਾਜੀ) ਕੈਂਬਰਿਜ, ਮੈਸਾਚੂਸਟਸ ਵਿੱਚ ਸਥਿਤ ਇੱਕ ਪ੍ਰਾਈਵੇਟ ਖੋਜ ਯੂਨੀਵਰਸਿਟੀ ਹੈ। ਐਮਆਈਟੀ ਵਿੱਚ 32 ਵਿਭਾਗਾਂ ਨਾਲ ਯੁਕਤ ਪੰਜ ਸਕੂਲ ਹਨ ਅਤੇ ਇੱਕ ਕਾਲਜ ਹੈ। ਇਸ ਵਿੱਚ ਵਿਗਿਆਨਕ ਅਤੇ ਤਕਨੀਕੀ ਖੋਜ ਉੱਤੇ ਵਿਸ਼ੇਸ਼ ਜ਼ੋਰ ਦਿੱਤਾ ਜਾਂਦਾ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਬਸੰਤ - ਪਤੰਗਾਂ ਦਾ ਤਿਉਹਾਰ (ਪੰਜਾਬ)
ਭਾਰਤ ਅਤੇ ਪਾਕਿਸਤਾਨ ਦੇ ਪੰਜਾਬ ਖੇਤਰ ਵਿੱਚ ਬਸੰਤ ਪੰਚਮੀ ਦੇ ਦੌਰਾਨ ਪੰਜਾਬ ਦਾ ਇਤਿਹਾਸਿਕ ਬਸੰਤ ਰੁੱਤ ਦਾ ਪਤੰਗ ਉਡਾਉਣ ਵਾਲਾ ਮਸ਼ਹੂਰ ਤਿਉਹਾਰ ਰਿਹਾ ਹੈ। ਇਹ ਬਸੰਤ ਰੁੱਤ ਵਿਚ ਪੈਂਦਾ ਹੈ, ਜਿਸਨੂੰ ਪੰਜਾਬੀ ਵਿੱਚ ਬਸੰਤ ਪੰਚਮੀ ਵੀ ਕਿਹਾ ਜਾਂਦਾ ਹੈ; ਉਰਦੂ: بسنت پنچمی; ਹਿੰਦੀ: ਬਸन्त पञ्चमी) ਅਤੇ ਵਸੰਤ ਪੰਚਮੀ)। ਪੰਜਾਬੀ ਕੈਲੰਡਰ ਅਨੁਸਾਰ ਇਹ ਤਿਉਹਾਰ ਚੰਦ੍ਰਮਾ ਮਹੀਨਾ (ਪੰਜਵੀਂ ਦੇ ਅਖੀਰ ਜਾਂ ਫਰਵਰੀ ਦੇ ਅਖ਼ੀਰ ਵਿੱਚ) ਚੰਦਰਮਾ ਮਹੀਨੇ ਦੇ ਪੰਜਵੇਂ ਦਿਨ ਬਸੰਤ ਦੀ ਸ਼ੁਰੂਆਤ ਦਾ ਸੰਕੇਤ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਕਰਵਾ ਚੌਥ ਇੱਕ ਦਿਨ ਦਾ ਤਿਉਹਾਰ ਹੁੰਦਾ ਹੈ ਜੋ ਕਿ ਉੱਤਰੀ ਭਾਰਤ ਦੀਆਂ ਹਿੰਦੂ ਔਰਤਾਂ ਵੱਲੋਂ ਮਨਾਇਆ ਜਾਂਦਾ ਹੈ ਜਿਸ ਵਿੱਚ ਵਿਆਹੀਆਂ ਔਰਤਾਂ ਆਪਣੇ ਪਤੀਆਂ ਦੀ ਲੰਬੀ ਉਮਰ ਅਤੇ ਖੁਸ਼ਾਮਦੀ ਲਈ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਤੋਂ ਲੈ ਕੇ ਚੰਨ ਚੜ੍ਹਨ ਤੱਕ ਵਰਤ ਰੱਖਦੀਆਂ ਹਨ। ਔਰਤਾ ਦੁਪਿਹਰ ਵੇਲੇ ਵਰਤ ਦੀ ਕਥਾ ਸੁਣ ਕੇ ਪਾਣੀ,ਚਾਹ ਜਾਂ ਦੁੱਧ ਪਈ ਸਕਦੀਆਂ ਹਨ| ਇਹ ਵਰਤ ਸੁਹਾਗਣਾਂ ਆਪਣੇ ਪਤੀ ਦੇਵ ਦੀ ਚੰਗੀ ਸਿਹਤ ਲਈ ਅਤੇ ਚਿਰ ਜਿਊਣ ਦੀ ਕਾਮਨਾ ਕਰਨ ਲਈ ਰੱਖਦੀਆਂ ਸਨ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਅਕਤੂਬਰ 2019 ਮੁਤਾਬਿਕ ਇਸ ਵਿਕੀ ’ਤੇ 31,897 ਲੇਖ ਹਨ ਅਤੇ ਇਸ ਦੇ ਕੁੱਲ 30,057 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,90,338 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.35.0-wmf.1 (f8ed243) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਉਸਾਰੀ ਕਲਾ ਜਾਂ ਵਾਸਤੂਕਲਾ ਜਾਂ ਭਵਨ/ਇਮਾਰਤ ਨਿਰਮਾਣ ਕਲਾ ਇਮਾਰਤ ਅਤੇ ਹੋਰ ਭੌਤਿਕ ਬਣਤਰਾਂ ਦੀ ਯੋਜਨਾਬੰਦੀ, ਡਿਜ਼ਾਈਨ, ਅਤੇ ਉਸਾਰੀ ਕਰਨ ਦੇ ਢੰਗ ਅਤੇ ਇਸ ਤੋਂ ਬਣੀ ਉਪਜ ਨੂੰ ਕਿਹਾ ਜਾਦਾ ਹੈ। ਇਮਾਰਾਤਾਂ ਦੇ ਰੂਪ 'ਚ ਉਸਾਰੀ ਕਲਾ ਦੇ ਕੰਮ ਅਕਸਰ ਸੱਭਿਆਚਾਰ ਦੀ ਨਿਸ਼ਾਨੀ ਅਤੇ ਕਲਾ ਦੇ ਨਮੂਨੇ ਮੰਨੇ ਜਾਂਦੇ ਹਨ। ਇਤਿਹਾਸਕ ਸੱਭਿਆਤਾਵਾਂ ਨੂੰ ਉਹਨਾਂ ਦੇ ਬਚੇ ਹੋਏ ਵਾਸਤੂਕਲਾ ਦੇ ਕੰਮਾਂ ਰਾਹੀ ਸਮਝਿਆ ਜਾਂਦਾ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਮਾਂ ਬੋਲੀ ਉਹ ਭਾਸ਼ਾ ਹੁੰਦੀ ਹੈ ਜਿਸ ਨੂੰ ਇਨਸਾਨ ਜਨਮ ਤੋਂ ਸਿੱਖਦਾ ਹੈ। ਜਾਂ ਜਿਸ ਨੂੰ ਇਨਸਾਨ ਆਪਣੀ ਮਾਂ ਤੋਂ ਸਿਖਦਾ ਹੈ। ਜਾਂ ਜਿਸ ਨੂੰ ਓਹ ਸਭ ਤੋਂ ਚੰਗੀ ਤਰ੍ਹਾਂ ਜਾਣਦਾ ਹੈ। ਕਈ ਮੁਲਕਾਂ ਵਿੱਚ ਮਾਂ ਬੋਲੀ ਕਿਸੇ ਖ਼ਾਸ ਲੋਕ-ਸਮੂਹ ਦੀ ਬੋਲੀ ਨੂੰ ਵੀ ਕਿਹਾ ਜਾਂਦਾ ਹੈ। ਕਦੇ-ਕਦੇ, "ਮਾਤ ਭਾਸ਼ਾ" ਜਾਂ "ਮਾਂ ਦੀ ਭਾਸ਼ਾ" ਦੀ ਵਰਤੋਂ ਉਸ ਭਾਸ਼ਾ ਲਈ ਕੀਤੀ ਜਾਂਦੀ ਹੈ ਜੋ ਇਕ ਵਿਅਕਤੀ ਨੇ ਘਰ ਵਿਚ ਬੱਚੇ (ਆਮ ਤੌਰ ਤੇ ਆਪਣੇ ਮਾਤਾ-ਪਿਤਾ ਤੋਂ) ਦੇ ਤੌਰ ਤੇ ਸਿੱਖੀ ਹੁੰਦੀ ਹੈ। ਦੋਭਾਸ਼ੀ ਘਰਾਂ ਵਿੱਚ ਵੱਡੇ ਹੋ ਰਹੇ ਬੱਚਿਆਂ ਦੀਆਂ, ਇਸ ਪਰਿਭਾਸ਼ਾ ਦੇ ਅਨੁਸਾਰ, ਇੱਕ ਤੋਂ ਜਿਆਦਾ ਮਾਤ ਭਾਸ਼ਾਵਾਂ ਜਾਂ ਮੂਲ ਭਾਸ਼ਾਵਾਂ ਹੋ ਸਕਦੀਆਂ ਹਨ।
ਪਿਚਾਈ ਸੁੰਦਰਰਾਜਨ (Tamil: பிச்சை சுந்தரராஜன்), ਇਕ ਭਾਰਤੀ ਬਿਜ਼ਨਿਸਮੈਨ ਅਤੇ ਗੂਗਲ ਦਾ ਸੀਈਓ ਹੈ।ਪਿਚਾਈ ਸੁੰਦਰਰਾਜਨ ਦਾ ਜਨਮ ਚੇਨਈ ਵਿਚ ਹੋਇਆ। ਉਹ 11 ਸਾਲ ਤੋਂ ਲਗਾਤਾਰ ਗੂਗਲ ਨਾਲ ਜੁੜਿਆ ਹੋਇਆ ਹੈ। ਉਸ ਨੇ ਆਪਣੀ ਧਾਤ ਇੰਜੀਨੀਅਰਿੰਗ ਵਿਚ ਬੈਚੂਲਰ ਡਿਗਰੀ ਆਈਆਈਟੀ, ਖੜਗਪੁਰ ਤੋਂ ਪ੍ਰਾਪਤ ਕੀਤੀ ਤੇ ਉਹ ਆਪਣੇ ਬੈਚ ਚ ਸਿਲਵਰ ਮੈਡਲਿਸਟ ਰਿਹਾ ਹੈ। ਅਮਰੀਕਾ ਵਿਚ ਸੁੰਦਰ ਨੇ ਐਮਐਸ ਦੀ ਪੜ੍ਹਾਈ ਸਟੈਨਡਫੋਰਡ ਯੂਨੀਵਰਸਿਟੀ ਤੋਂ ਅਤੇ ਵਾਰਟਨ ਯੂਨੀਵਰਸਿਟੀ ਤੋਂ ਐਮਬੀਏ ਕੀਤੀ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਆਲਮੀ ਤਪਸ਼ ਜਾਂ ਸੰਸਾਰੀ ਤਾਪ ਜਾਂ ਗਲੋਬਲ ਵਾਰਮਿੰਗ (ਅੰਗਰੇਜ਼ੀ: Global warming) ਪਿਛੇਤਰੀ 19ਵੀਂ ਸਦੀ ਤੋਂ ਲੈ ਕੇ ਧਰਤੀ ਦੇ ਹਵਾਮੰਡਲ ਅਤੇ ਮਹਾਂਸਾਗਰਾਂ ਦੇ ਔਸਤ ਤਾਪਮਾਨ ਵਿੱਚ ਆਏ ਅਤੇ ਭਵਿੱਖ ਵਿੱਚ ਆਉਣ ਵਾਲ਼ੇ ਅਰੂਜ ਨੂੰ ਆਖਿਆ ਜਾਂਦਾ ਹੈ। ਅਗੇਤਰੀ 20ਵੀਂ ਸਦੀ ਤੋਂ ਲੈ ਕੇ ਧਰਤੀ ਦੀ ਸਤ੍ਹਾ ਦਾ ਔਸਤ ਤਾਪਮਾਨ 0.8 °C (1.4 °F) ਵਧ ਗਿਆ ਹੈ ਜਿਸ ਵਿਚੋਂ ਲਗਭਗ ਦੋ-ਤਿਹਾਈ ਵਾਧਾ 1980 ਤੋਂ ਹੁਣ ਤੱਕ ਹੋਇਆ ਹੈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਤਕਨੀਕੀ, ਵਿਵਹਾਰਕ ਅਤੇ ਉਦਯੋਗਕ ਕਲਾਵਾਂ ਅਤੇ ਪ੍ਰਿਉਕਤ ਵਿਗਿਆਨਾਂ ਵਲੋਂ ਸਬੰਧਿਤ ਪੜ੍ਹਾਈ ਜਾਂ ਵਿਗਿਆਨ ਦਾ ਸਮੂਹ ਹੈ। ਕਈ ਲੋਕ ਤਕਨੀਕੀ ਅਤੇ ਇੰਜੀਨੀਅਰਿੰਗ ਸ਼ਬਦ ਇੱਕ ਦੂੱਜੇ ਲਈ ਵਰਤਦੇ ਹਨ। ਜੋ ਲੋਕ ਤਕਨੀਕੀ ਨੂੰ ਪੇਸ਼ਾ ਰੂਪ ਵਿੱਚ ਅਪਣਾਉਂਦੇ ਹਨ ਉਹਨਾਂ ਨੂੰ ਇੰਜੀਨੀਅਰ ਕਿਹਾ ਜਾਂਦਾ ਹੈ। ਮੁੱਢਲਾ ਵਕਤ ਤੋਂ ਇਨਸਾਨ ਤਕਨੀਕ ਦੀ ਵਰਤੋਂ ਕਰਦਾ ਆ ਰਿਹਾ ਹੈ। ਆਧੁਨਿਕ ਸੱਭਿਅਤਾ ਦੇ ਵਿਕਾਸ ਵਿੱਚ ਤਕਨੀਕੀ ਦਾ ਬਹੁਤ ਵੱਡਾ ਯੋਗਦਾਨ ਹੈ। ਜੋ ਸਮਾਜ ਜਾਂ ਰਾਸ਼ਟਰ ਤਕਨੀਕੀ ਰੂਪ ਵਲੋਂ ਸਮਰੱਥਾਵਾਨ ਹਨ ਉਹ ਸਾਮਰਿਕ ਰੂਪ ਵਲੋਂ ਵੀ ਬਲਵਾਨ ਹੁੰਦੇ ਹਨ ਅਤੇ ਦੇਰ - ਸਬੇਰ ਆਰਥਕ ਰੂਪ ਵਲੋਂ ਵੀ ਬਲਵਾਨ ਬੰਨ ਜਾਂਦੇ ਹੈ।
ਪੰਜਾਬ ਦੇ ਮੇਲਿਆਂ ਅਤੇ ਤਿਉਹਾਰਾਂ ਦੀ ਸੂਚੀ (ਭਾਰਤ)
ਪੰਜਾਬ ਵਿੱਚ ਪੂਰੇ ਸਾਲ ਵਿੱਚ ਬਹੁਤ ਮੇਲੇ ਅਤੇ ਤਿਉਹਾਰ ਮਨਾਏ ਜਾਂਦੇ ਹਨ। ਜਿੰਨ੍ਹਾ ਵਿੱਚੋ ਕੁਝ ਅੱਗੇ ਦਿੱਤੇ ਗਏ ਹਨ।
ਮਾਰਗਰੇਟ ਐਲਾਨੋਰ ਐਟਵੁੱਡ, ਸੀਸੀ ਓਓਐਨਟ ਐਫਆਰਐਸਸੀ (ਜਨਮ 18 ਨਵੰਬਰ, 1939) ਇੱਕ ਕੈਨੇਡੀਅਨ ਕਵੀ, ਨਾਵਲਕਾਰ, ਸਾਹਿਤਕ ਆਲੋਚਕ, ਨਿਬੰਧਕਾਰ, ਖੋਜ, ਅਧਿਆਪਕ ਅਤੇ ਵਾਤਾਵਰਣ ਕਾਰਕੁਨ ਹੈ। ਉਸਨੇ ਕਵਿਤਾ ਦੀਆਂ 17 ਕਿਤਾਬਾਂ, ਸੋਲ੍ਹਾਂ ਨਾਵਲ, ਗ਼ੈਰ-ਗਲਪ ਦੀਆਂ 10 ਕਿਤਾਬਾਂ, ਅੱਠ ਸੰਗ੍ਰਹਿ ਛੋਟੀ ਗਲਪ, ਅੱਠ ਬੱਚਿਆਂ ਦੀ ਕਿਤਾਬਾਂ ਅਤੇ ਇੱਕ ਗ੍ਰਾਫਿਕ ਨਾਵਲ, ਦੇ ਨਾਲ-ਨਾਲ ਕਵਿਤਾ ਅਤੇ ਗਲਪ ਵਿਚ ਕਈ ਛੋਟੇ ਪ੍ਰੈਸ ਐਡੀਸ਼ਨ ਪ੍ਰਕਾਸ਼ਿਤ ਕੀਤੇ ਹਨ। ਐਟਵੂਡ ਅਤੇ ਉਸਦੀ ਲੇਖਣੀ ਨੇ ਮੈਨ ਬੁਕਰ ਇਨਾਮ, ਆਰਥਰ ਸੀ.
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ । ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿਚ ਅੱਜ ਵੀ ਨਿਭਾਏ ਜਾਂਦੇ ਹਨ । ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ । ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ । ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਕਾਵਿ ਸ਼ਾਸਤਰ (Poetics) ਕਵਿਤਾ ਅਤੇ ਸਾਹਿਤ ਦਾ ਫਲਸਫਾ ਅਤੇ ਵਿਗਿਆਨ ਹੈ। ਇਹ ਕਾਵਿ ਕ੍ਰਿਤੀਆਂ ਅਤੇ ਪ੍ਰਵਚਨਾਂ ਦੇ ਵਿਸ਼ਲੇਸ਼ਣ ਦੇ ਆਧਾਰ ਉੱਤੇ ਸਮੇਂ-ਸਮੇਂ ਸਾਹਮਣੇ ਆਏ ਸਿਧਾਂਤਾਂ ਦਾ ਗਿਆਨ ਹੈ। ਪਰ ਕੁਝ ਵਿਦਵਾਨ ਇਸ ਦੀ ਵਰਤੋਂ ਏਨੇ ਵਿਆਪਕ ਅਧਾਰ ਤੇ ਕਰਦੇ ਹਨ ਕਿ ਖੁਦ ਸਿਧਾਂਤ ਵੀ ਇਸ ਦੇ ਕਲਾਵੇ ਵਿੱਚ ਆ ਜਾਂਦਾ ਹੈ।ਯੁੱਗ ਪ੍ਰਸਥਿਤੀਆਂ ਦੇ ਅਨੁਸਾਰ ਕਵਿਤਾ ਅਤੇ ਸਾਹਿਤ ਦਾ ਕੰਟੈਂਟ ਅਤੇ ਰੂਪ ਬਦਲਦਾ ਰਹਿੰਦਾ ਹੈ; ਨਤੀਜੇ ਵਜੋਂ ਕਾਵਿ-ਸ਼ਾਸਤਰੀ ਸਿਧਾਂਤਾਂ ਵਿੱਚ ਵੀ ਲਗਾਤਾਰ ਤਬਦੀਲੀ ਹੁੰਦੀ ਰਹੀ ਹੈ। ਭਾਰਤ ਵਿੱਚ ਭਰਤ ਦੇ ਸਿਧਾਂਤਾਂ ਤੋਂ ਲੈ ਕੇ ਅੱਜ ਤੱਕ ਅਤੇ ਪੱਛਮ ਵਿੱਚ ਸੁਕਰਾਤ ਅਤੇ ਉਸਦੇ ਚੇਲੇ ਅਫਲਾਤੂਨ ਤੋਂ ਲੈ ਕੇ ਨਵਆਲੋਚਨਾ ਤੱਕ ਦੇ ਸਿਧਾਂਤਾਂ ਦੇ ਇਤਿਹਾਸਿਕ ਸਰਵੇ ਤੋਂ ਇਹ ਗੱਲ ਸਾਫ਼ ਹੋ ਜਾਂਦੀ ਹੈ। ਭਾਰਤ ਵਿੱਚ ਕਵਿਤਾ ਨਾਟਕ ਆਦਿ ਕ੍ਰਿਤੀਆਂ ਨੂੰ ਲਕਸ਼ ਗਰੰਥ ਅਤੇ ਸਿਧਾਂਤਕ ਗ੍ਰੰਥਾਂ ਨੂੰ ਲੱਛਣ ਗਰੰਥ ਕਿਹਾ ਜਾਂਦਾ ਹੈ। ਇਹ ਲੱਛਣ ਗਰੰਥ ਹਮੇਸ਼ਾ ਲਕਸ਼ ਗਰੰਥਾਂ ਦੇ ਅਨੁਗਾਮੀ ਹੁੰਦੇ ਹਨ ਅਤੇ ਮਹਾਨ ਕਵੀ ਇਹਨਾਂ ਦੀਆਂ ਦਸੀਆਂ ਲੀਹਾਂ ਨੂੰ ਚੁਣੌਤੀ ਦਿੰਦੇ ਵੇਖੇ ਜਾਂਦੇ ਹਨ। ਕਾਵਿ ਸ਼ਾਸਤਰ ਲਈ ਪੁਰਾਣੇ ਨਾਮ ਸਾਹਿਤਸ਼ਾਸਤਰ ਅਤੇ ਅਲੰਕਾਰਸ਼ਾਸਤਰ ਹਨ ਅਤੇ ਸਾਹਿਤ ਦੇ ਵਿਆਪਕ ਰਚਨਾਤਮਕ ਖੇਤਰ ਨੂੰ ਅਪਣਾ ਲੈਣ ਉੱਤੇ ਇਸਨੂੰ ਸਮੀਖਿਆ ਸ਼ਾਸਤਰ ਵੀ ਕਿਹਾ ਜਾਣ ਲਗਾ। ਮੂਲ ਤੌਰ ਤੇ ਕਾਵਿ ਸ਼ਾਸਤਰੀ ਚਿੰਤਨ ਸ਼ਬਦ ਕਾਵਿ ਅਤੇ ਨਾਟਕ ਦੇ ਹੀ ਸੰਬੰਧ ਵਿੱਚ ਸਿਧਾਂਤ ਨਿਰਮਾਣ ਕਰਦਾ ਮਿਲਦਾ ਹੈ। ਅਰਸਤੂ ਦੀ ਰਚਨਾ ਪੋਇਟਿਕਸ ਵਿੱਚ ਕਾਮੇਡੀ, ਟਰੈਜੇਡੀ, ਅਤੇ ਐਪਿਕ ਦੀ ਸਮੀਖਿਆਤਮਕ ਕਸੌਟੀ ਦਾ ਆਕਲਨ ਹੈ ਅਤੇ ਭਰਤ ਦਾ ਨਾਟਸ਼ਾਸਤਰ ਕੇਵਲ ਰੂਪਕ ਜਾਂ ਨਾਟਕ ਦੇ ਹੀ ਸਮੀਖਿਆ ਸਿਧਾਂਤ ਪੇਸ਼ ਕਰਦਾ ਹੈ। ਭਾਰਤ ਅਤੇ ਪੱਛਮ ਵਿੱਚ ਇਹ ਚਿੰਤਨ ਈ. ਪੂ.
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਅਲਮਾਨੀਆ (ਅਲਮਾਨੀ: Bundesrepublik Deutschland) ਦੇਸ਼ ਵਿੱਚ ਅਲਮਾਨੀ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਅਲਮਾਨੀਆ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਅਲਮਾਨੀਆ ਅਤੇ ਪੱਛਮੀ ਅਲਮਾਨੀਆ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਆਈਫੋਨ 5 ਇਕ ਸਮਾਰਟਫੋਨ ਹੈ ਜੋ ਐਪਲ ਦੁਆਰਾ ਡਿਜ਼ਾਇਨ ਅਤੇ ਮਾਰਕੀਟਿੰਗ ਕੀਤਾ ਗਿਆ ਹੈ। ਇਹ ਆਈਫੋਨ ਦੀ ਛੇਵੀਂ ਪੀੜ੍ਹੀ ਹੈ। ਆਈਫੋਨ 4 ਐਸ ਨੂੰ ਸਫ਼ਲ ਕਰਨਾ ਅਤੇ ਆਈਫੋਨ 5 ਐਸ ਅਤੇ ਆਈਫੋਨ 5 ਤੋਂ ਪਹਿਲਾਂ ਦਾ ਕੰਮ ਕਰਨਾ ਸੀ। ਰਸਮੀ ਤੌਰ 'ਤੇ 12 ਸਤੰਬਰ, 2012 ਨੂੰ ਇੱਕ ਪ੍ਰੈਸ ਪ੍ਰੋਗਰਾਮ ਦੇ ਹਿੱਸੇ ਵਜੋਂ ਪ੍ਰਕਾਸ਼ਤ ਕੀਤਾ ਗਿਆ, ਇਹ 21 ਸਤੰਬਰ, 2012 ਨੂੰ ਜਾਰੀ ਕੀਤਾ ਗਿਆ ਸੀ। ਆਈਫੋਨ 5 ਪਹਿਲਾ ਆਈਫੋਨ ਹੈ ਜੋ ਸਤੰਬਰ ਵਿੱਚ ਐਲਾਨਿਆ ਗਿਆ ਸੀ, ਅਤੇ ਇੱਕ ਸੈਟਿੰਗ ਇਸ ਤੋਂ ਬਾਅਦ ਦੇ ਆਈਫੋਨ ਰੀਲੀਜ਼ਾਂ ਦਾ ਰੁਝਾਨ, ਟਿਮ ਕੁੱਕ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਵਿਕਸਤ ਹੋਣ ਵਾਲਾ ਅਤੇ ਪਿਛਲੇ ਆਈਫੋਨ ਸਟੀਵ ਜੌਬਸ ਦੁਆਰਾ ਨਿਗਰਾਨੀ ਕਰਨ ਵਾਲਾ ਸੀ।
ਸੂਰਜ ਪ੍ਰਕਾਸ਼ ਜਿਸ ਦਾ ਨਾਮ ਗੁਰਪ੍ਰਤਾਪ ਸੂਰਜ ਹੈ, ਭਾਈ ਸੰਤੋਖ ਸਿੰਘ ਦੀ ਰਚਨਾ ਹੈ ਜੋ ਉਹਨਾਂ ਨੇ 10 ਸਾਲਾਂ ਦੀ ਕਰੜੀ ਮਿਹਨਤ ਕਰਕੇ ਤਿਆਰ ਕੀਤੀ ਹੈ। ਏਨੀ ਵੱਡੀ ਪੁਸਤਕ ਸੰਸਾਰ ਭਰ ਵਿਚ ਹੋਰ ਕਿਸੇ ਲਿਖਾਰੀ ਨੇ ਨਹੀਂ ਲਿਖੀ। ਸੂਰਜ ਪ੍ਰਕਾਸ਼ ਦੇ ਕੁੱਲ 1152 ਅਧਿਆਏ ਹਨ। 64 ਹਜ਼ਾਰ ਤੋਂ ਵੱਧ ਛੰਦ ਹਨ, ਜਿਨ੍ਹਾਂ ਦੀਆਂ ਲਗਪਗ ਢਾਈ ਲੱਖ ਸਤਰਾਂ ਹਨ। ਇਸ ਗ੍ਰੰਥ ਦੀਆਂ ਕੁੱਲ 14 ਜਿਲਦਾਂ ਹਨ ਅਤੇ 6 ਹਜ਼ਾਰ ਪੰਨੇ ਹਨ। ਪੰਜਾਹ ਹਜ਼ਾਰ ਤੋਂ ਵਧੇਰੇ ਬੰਦਾਂ ਵਿੱਚ ਲਿਖੇ ਗਏ ਇਸ ਗ੍ਰੰਥ ਵਿਚਲੇ ਸਾਰੇ ਇਤਿਹਾਸਕ ਪ੍ਰਸੰਗ ਆਪੋ ਆਪਣੀ ਥਾਂ ਮਹੱਤਵਪੂਰਨ ਹਨ। ਵਰਤਮਾਨ ਸਦੀ ਦੇ ਬਹੁਤ ਸਾਰੇ ਲੇਖਕਾਂ ਨੇ ਸਿੱਖ ਇਤਿਹਾਸ ਲਿਖਿਆ ਹੈ, ਉਨ੍ਹਾਂ ਨੇ ਭਾਈ ਸੰਤੋਖ ਸਿੰਘ ਦੀਆਂ ਲਿਖਤਾਂ ਨੂੰ ਹੀ ਆਧਾਰ ਬਣਾਇਆ ਹੈ। ਭਾਈ ਸੰਤੋਖ ਸਿੰਘ ਮਹਾਂਕਵੀ ਸੰਸਕ੍ਰਿਤ ਦੇ ਪੰਡਤ, ਬਜ ਭਾਸ਼ਾ ਦੇ ਨਿਪੁੰਨ ਅਤੇ ਵਡ-ਆਕਾਰੀ ਕਵੀ ਅਤੇ ਪੰਜਾਬੀ ਸੰਵੇਦਨਾ ਦੇ ਗੂੜ੍ਹ-ਗਿਆਤਾ ਸਨ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਪ੍ਰੋ. ਮੋਹਨ ਸਿੰਘ (20 ਅਕਤੂਬਰ, 1905 - 3 ਮਈ, 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਹਨਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਭਾਈ ਵੀਰ ਸਿੰਘ ਦੀ ਕਵਿਤਾ ਤੇ ਉਹਨਾਂ ਦੀ ਸ਼ਖ਼ਸੀਅਤ ਦੀ ਮੂਲ ਪ੍ਰਵਿਰਤੀ ਭਗਤੀ ਕਾਲ ਦੇ ਸੰਤਾਂ ਅਤੇ ਉਹਨਾਂ ਦੀਆਂ ਰਚਨਾਵਾਂ ਪ੍ਰੋ. ਮੋਹਨ ਸਿੰਘ (20 ਅਕਤੂਬਰ, 1905 - 3 ਮਈ, 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਹਨਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਨੂੰ ਪਹਿਲਾ ਆਧੁਨਿਕ ਕਵੀ ਮੰਨ ਲਿਆ ਜਾਂਦਾ ਹੈ ਪਰ ਉਹਨਾਂ ਦੀ ਕਵਿਤਾ ਦੀ ਅੰਤਰਵਸਤੂ ਨੂੰ ਆਧੁਨਿਕ ਨਹੀਂ ਕਿਹਾ ਜਾ ਸਕਦਾ। ਉਹਨਾਂ ਨੇ ਮਧਕਾਲ ਦੇ ਕਾਵਿ ਚਿੰਤਨ ਨੂੰ ਹੀ ਨਵੇਂ ਮੁਹਾਵਰੇ ਵਿੱਚ ਪੇਸ਼ ਕੀਤਾ ਹੈ। ਪ੍ਰੋ.