ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਘਰੋਗੀ ਕੁੱਤਾ (Canis lupus familiaris), ਸਲੇਟੀ ਬਘਿਆੜ (Canis lupus) ਦੀ ਉਪਜਾਤੀ ਹੈ ਅਤੇ ਥਣਧਾਰੀ (Mammalia) ਵਰਗ ਦੇ ਮਾਸਖੋਰੇ (Carnivore) ਗਣ ਦੀ ਬਘਿਆੜ-ਲੂੰਬੜ (Canidae) ਕੁੱਲ ਦਾ ਜੀਅ ਹੈ। ਆਮ ਤੌਰ ਉੱਤੇ ਘਰੋਗੀ ਕੁੱਤਾ ਸ਼ਬਦ, ਪਾਲਤੂ ਅਤੇ ਅਵਾਰਾ ਦੋਵੇਂ ਭਾਂਤਾਂ ਲਈ ਵਰਤਿਆ ਜਾਂਦਾ ਹੈ। ਇਹ ਪਾਲਤੂ ਬਣਾਏ ਜਾਣ ਵਾਲਾ ਪਹਿਲਾ ਜਾਨਵਰ ਹੋ ਸਕਦਾ ਹੈ ਅਤੇ ਮਨੁੱਖੀ ਇਤਿਹਾਸ 'ਚ ਸਭ ਤੋਂ ਵੱਧ ਪਾਲਣ, ਸ਼ਿਕਾਰ ਕਰਨ ਅਤੇ ਕੰਮ ਕਰਨ ਲਈ ਰੱਖਿਆ ਗਿਆ ਜਾਨਵਰ ਹੈ। ਇਸ ਜਾਤੀ ਦੀ ਮਾਦਾ ਨੂੰ ਕੁੱਤੀ ਕਿਹਾ ਜਾਂਦਾ ਹੈ। ਕੁੱਤਿਆਂ ਦਾ ਮੌਜੂਦਾ ਵੰਸ਼ 15,000 ਸਾਲ ਪਹਿਲਾਂ ਬਘਿਆੜਾਂ ਤੋਂ ਪਾਲਤੂ ਬਣਾਇਆ ਗਿਆ ਸੀ। ਚਾਹੇ 33,000 ਸਾਲ ਪੁਰਾਣੇ ਕੁੱਤਿਆਂ ਦੇ ਹੱਡ ਸਾਈਬੇਰੀਆ ਅਤੇ ਬੈਲਜੀਅਮ ਵਿੱਚ ਮਿਲੇ ਹਨ ਪਰ ਇਹਨਾਂ ਵਿੱਚੋਂ ਕੋਈ ਵੀ ਕੁਲ ਅਖੀਰਲੇ "ਅਧਿਕਤਮ ਯਖ-ਨਦੀ ਯੁੱਗ" ਵਿੱਚ ਜਿਉਂਦੀ ਨਾ ਰਹਿ ਸਕੀ। ਭਾਵੇਂ ਐੱਮ-ਡੀ.ਐੱਨ.ਏ.
ਰਿੱਛ ਉਰਸੀਡੇ (Ursidae) ਪਰਵਾਰ ਦਾ ਇੱਕ ਥਣਧਾਰੀ ਜਾਨਵਰ ਹੈ। ਹਾਲਾਂਕਿ ਇਸਦੀਆਂ ਸਿਰਫ ਅੱਠ ਗਿਆਤ ਜਾਤੀਆਂ ਹਨ ਇਸਦਾ ਨਿਵਾਸ ਪੂਰੀ ਦੁਨੀਆਂ ਵਿੱਚ ਬਹੁਤ ਹੀ ਫੈਲਿਆ ਹੋਇਆ ਹੈ। ਇਹ ਏਸ਼ੀਆ, ਯੂਰਪ, ਉੱਤਰ ਅਮਰੀਕਾ ਅਤੇ ਦੱਖਣ ਅਮਰੀਕਾ ਦੇ ਮਹਾਂਦੀਪਾਂ ਵਿੱਚ ਮਿਲਦਾ ਹੈ। ਦੇਖਣ ਵਿੱਚ, ਸਾਰੇ ਰਿੱਛਾਂ ਦੇ ਆਮ ਲੱਛਣਾਂ ਵਿੱਚ ਵੱਡਾ ਸਰੀਰ, ਮੋਟੀਆਂ ਲੱਤਾਂ- ਬਾਹਾਂ, ਲੰਬਾ ਨੱਕ, ਪੂਰੇ ਸ਼ਰੀਰ ਉੱਤੇ ਸੰਘਣੇ ਵਾ ਅਤੇ ਪੈਰ ਵਿੱਚ ਸਖ਼ਤ ਨਹੁੰ ਸ਼ਾਮਿਲ ਹਨ। ਭਾਵੇਂ ਕਿ ਧਰੁਵੀ ਰਿੱਛ ਜ਼ਿਆਦਾਤਰ ਮਾਸਖੋਰ ਹੁੰਦੇ ਹਨ, ਅਤੇ ਵਿਸ਼ਾਲ ਪਾਂਡਾ ਲਗਭਗ ਪੂਰੀ ਤਰ੍ਹਾਂ ਬਾਂਸ ਤੇ ਗੁਜਾਰਾ ਕਰਦਾ ਹੈ, ਬਾਕੀ ਛੇ ਪ੍ਰਜਾਤੀਆਂ ਹਰ ਤਰ੍ਹਾਂ ਦੀ ਖ਼ੁਰਾਕ ਖਾ ਲੈਦੀਆਂ ਹਨ। ਨਰ ਅਤੇ ਮਦੀਨ ਬੱਚਿਆਂ ਦੇ ਜਣਨ ਲਈ ਥੋੜੇ ਸਮੇਂ ਲਈ ਸੰਬੰਧ ਬਣਾਉਂਦੇ ਹਨ ਅਤੇ ਮਾਵਾਂ ਕੁਝ ਸਮਾਂ ਨਵ ਜੰਮੇ ਬੱਚਿਆਂ ਨਾਲ ਰਹਿੰਦੀਆਂ ਹਨ। ਇਸ ਨੂੰ ਛੱਡ ਕੇ, ਰਿੱਛ ਆਮ ਕਰਕੇ ਇਕੱਲੇ ਰਹਿਣਾ ਪਸੰਦ ਕਰਨ ਵਾਲੇ ਪਸ਼ੂ ਹੁੰਦੇ ਹਨ। ਉਹ ਦਿਨ ਰਾਤ ਜਾਂ ਰਾਤ ਨੂੰ ਸਰਗਰਮੀ ਕਰਨ ਵਾਲੇ ਹੋ ਸਕਦੇ ਹਨ ਅਤੇ ਗੰਧ ਦੀ ਇੰਦਰੀ ਬੜੀ ਸ਼ਾਨਦਾਰ ਹੁੰਦੀ ਹੈ। ਉਨ੍ਹਾਂ ਦੇ ਭਾਰੀ ਕਾਠੀ ਅਤੇ ਅਜੀਬ ਚਾਲ ਦੇ ਬਾਵਜੂਦ, ਉਹ ਨਿਪੁੰਨ ਦੌੜਾਕ, ਚੜ੍ਹਾਈਆਂ ਚੜ੍ਹਨ ਵਾਲੇ, ਅਤੇ ਤੈਰਾਕ ਹੁੰਦੇ ਹਨ। ਰਿਛ ਪਨਾਹ ਵਰਤਦੇ ਹਨ, ਜਿਵੇਂ ਕਿ ਗੁਫਾਵਾਂ ਅਤੇ ਖੋਖਲੇ ਰੁੱਖਾਂ ਨੂੰ ਆਪਣੇ ਘੁਰਨਿਆਂ ਦੇ ਤੌਰ ਵਰਤਦੇ ਹਨ। ਬਹੁਤੀਆਂ ਕਿਸਮਾਂ ਸਰਦੀਆਂ ਦੌਰਾਨ ਲੰਮੀ ਮਿਆਦ ਲਈ ਲੱਗਪੱਗ 100 ਦਿਨ ਤਕ ਹਾਈਬਰਨੇਟ ਚਲੀਆਂ ਜਾਂਦੀਆਂ ਹਨ ਅਤੇ ਹੋਰ ਪ੍ਰਜਾਤੀਆਂ ਉਨ੍ਹਾਂ ਦੇ ਘੁਰਨਿਆਂ ਤੇ ਕਬਜ਼ਾ ਕਰ ਲੈਂਦੀਆਂ ਹਨ। ਰਿੱਛਾਂ ਦਾ ਇਨ੍ਹਾਂ ਦੇ ਮਾਸ ਅਤੇ ਫਰ ਲਈ ਪੂਰਵ-ਇਤਿਹਾਸਕ ਸਮੇਂ ਤੋਂ ਸ਼ਿਕਾਰ ਕੀਤਾ ਜਾਂਦਾ ਰਿਹਾ ਹੈ; ਇਹ ਬੀਅਰ-ਬੇਟਿੰਗ ਅਤੇ ਮਨੋਰੰਜਨ ਦੇ ਹੋਰ ਰੂਪਾਂ ਲਈ ਵਰਤੇ ਜਾਂਦੇ ਹਨ, ਜਿਵੇਂ ਕਿ ਡਾਂਸ ਕਰਨ ਲਈ। ਆਪਣੀ ਸ਼ਕਤੀਸ਼ਾਲੀ ਭੌਤਿਕ ਮੌਜੂਦਗੀ ਦੇ ਸਦਕਾ ਇਹ ਕਲਾ, ਮਿਥਿਹਾਸ, ਅਤੇ ਵੱਖ ਵੱਖ ਮਨੁੱਖੀ ਸੋਸਾਇਟੀਆਂ ਦੇ ਹੋਰ ਸਭਿਆਚਾਰਕ ਪਹਿਲੂਆਂ ਵਿੱਚ ਪ੍ਰਮੁੱਖ ਭੂਮਿਕਾ ਨਿਭਾਉਂਦੇ ਹਨ। ਆਧੁਨਿਕ ਸਮੇਂ ਵਿੱਚ, ਰਿੱਛ ਆਪਣੇ ਆਵਾਸਾਂ ਅਤੇ ਰਿੱਛਾਂ ਦੇ ਅੰਗਾਂ ਦੇ ਗ਼ੈਰਕਾਨੂੰਨੀ ਵਪਾਰ ਦੇ ਕਾਰਨ ਦਬਾਅ ਵਿੱਚ ਆ ਗਏ ਹਨ। ਇਨ੍ਹਾਂ ਵਿੱਚ ਏਸ਼ਿਆਈ ਬਾਈਲ ਬੀਅਰ ਮਾਰਕੀਟ ਵੀ ਸ਼ਾਮਲ ਹੈ। ਆਈ.ਯੂ.ਸੀ.ਐੱਨ.ਐਨ.
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ dasam ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਗੁਰੂ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖ ਧਰਮ (ਸਿੱਖੀ) ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮਤਾਬਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਅਧਾਰਿਤ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਕ, ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖ ਧਰਮ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਇਕ ਜਵਾਨ ਕੁੜੀ ਦੀ ਡਾਇਰੀ, ਜਿਸਨੂੰ ਐਨ ਫਰੈਂਕ ਦੀ ਡਾਇਰੀ ਵੀ ਕਿਹਾ ਜਾਂਦਾ ਹੈ, ਡੱਚ ਭਾਸ਼ਾ ਦੀ ਡਾਇਰੀ ਦੀ ਇਕ ਕਿਤਾਬ ਹੈ ਜੋ ਐਨ ਫਰੈਂਕ ਨੇ ਉਦੋਂ ਲਿਖੀ ਸੀ ਜਦੋਂ ਉਹ ਨੀਦਰਲੈਂਡਜ਼ ਦੇ ਨਾਜ਼ੀ ਕਬਜ਼ੇ ਦੌਰਾਨ ਆਪਣੇ ਪਰਿਵਾਰ ਨਾਲ ਦੋ ਸਾਲਾਂ ਲਈ ਲੁਕ ਕੇ ਰਹਿ ਰਹੀ ਸੀ। ਇਹ ਪਰਿਵਾਰ 1944 ਵਿਚ ਫੜਿਆ ਗਿਆ ਸੀ, ਅਤੇ ਐਨ ਫਰੈਂਕ ਦੀ ਮੌਤ 1945 ਵਿਚ ਬਰਗੇਨ-ਬੇਲਸਨ ਤਸੀਹਾ ਕੈਂਪ ਵਿਚ ਟਾਈਫਸ ਨਾਲ ਹੋਈ। ਡਾਇਰੀ ਨੂੰ ਮੀਪ ਗੀਸ ਨੇ ਸੰਭਾਲ ਲਿਆ ਸੀ, ਅਤੇ ਉਸਨੇ ਲੜਾਈ ਖ਼ਤਮ ਹੋਣ ਤੋਂ ਬਾਅਦ ਪਰਿਵਾਰ ਦੇ ਇੱਕੋ ਇੱਕ ਜ਼ਿੰਦਾ ਰਹਿ ਗਏ ਜੀਅ, ਐਨ ਦੇ ਪਿਤਾ, ਓਟੋ ਫਰੈਂਕ ਨੂੰ ਦੇ ਦਿੱਤੀ ਸੀ। ਉਦੋਂ ਤੋਂ ਇਹ ਡਾਇਰੀ 60 ਤੋਂ ਵੱਧ ਭਾਸ਼ਾਵਾਂ ਵਿਚ ਪ੍ਰਕਾਸ਼ਤ ਕੀਤੀ ਜਾ ਚੁੱਕੀ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ l55ਆਗ਼ਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 1589 ਵਿੱਚ ਗੁਰੂ ਅਰਜਨ ਦੇਵ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਹੋਈ ਦਾ ਵਰਤ ਹਿੰਦੂ ਅਤੇ ਸਿੱਖ ਔਰਤਾਂ ਦੁਆਰਾ ਰਖਿਆ ਜਾਣ ਵਾਲਾ ਵਰਤ ਹੈ ਅਤੇ ਇਸ ਵਰਤ ਨੂੰ ਅਹੋਈ ਦਾ ਵਰਤ ਵੀ ਕਿਹਾ ਜਾਂਦਾ ਹੈ। ਇਹ ਵਰਤ ਕੱਤਕ ਦੀ ਸਤਵੀਂ ਨੂੰ ਰਖਿਆ ਜਾਂਦਾ ਹੈ ਜੋ ਕਰਵਾ ਚੌਥ ਤੋਂ ਤਿੰਨ ਦਿਨ ਬਾਅਦ ਔਰਤਾਂ ਦੁਆਰਾ ਰਖਿਆ ਜਾਂਦਾ ਹੈ। ਕਰਵਾ ਚੌਥ ਦਾ ਵਰਤ ਪਤੀ ਲਈ ਰੱਖਿਆ ਜਾਂਦਾ ਹੈ ਪਰ ਹੋਈ ਦਾ ਵਰਤ ਸੰਤਾਨ (ਪੁੱਤਰ) ਦੀ ਸਲਾਮਤੀ ਅਤੇ ਸੁੱਖ ਲਈ ਰਖਿਆ ਜਾਂਦਾ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਆਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
Mubarka ਬੰਦੀ ਛੋੜ ਦਿਵਸ (ਮੁਕਤੀ ਦਾ ਦਿਵਸ) ਅੱਸੂ ਮਹੀਨੇ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਨ ਸਿੱਖ ਤਿਉਹਾਰ ਹੈ।ਸਿੱਖ ਜਗਤ ਵਿਚ ਬੰਦੀ-ਛੋੜ ਦਿਵਸ ਸਿੱਖ ਮਾਨਸਿਕਤਾ ਨਾਲ ਜੁੜੇ ਹੋਏ ਹਨ। ਇਸ ਦਿਨ ਨਾਲ ਸਿੱਖ ਇਤਿਹਾਸ ਦੀਆਂ ਕਈ ਪ੍ਰਮੁੱਖ ਘਟਨਾਵਾਂ ਜੁੜੀਆਂ ਹੋਈਆਂ ਹਨ। ਮੁੱਖ ਰੂਪ ਵਿਚ ਸਿੱਖ ਇਤਿਹਾਸ ਨਾਲ ਇਸ ਤਿਉਹਾਰ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ, ਜਦੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹਾ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮਿ੍ਤਸਰ ਸਾਹਿਬ ਪਹੁੰਚੇ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਅਕਤੂਬਰ 2019 ਮੁਤਾਬਿਕ ਇਸ ਵਿਕੀ ’ਤੇ 31,996 ਲੇਖ ਹਨ ਅਤੇ ਇਸ ਦੇ ਕੁੱਲ 30,130 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,91,548 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.35.0-wmf.2 (1c3b474) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਜਨਮਸਾਖੀ ਪਰੰਪਰਾ ਪੰਜਾਬੀ ਵਾਰਤਕ ਵਿੱਚ ਮਹੱਤਵਪੂਰਨ ਸਥਾਨ ਰੱਖਦੀ ਹੈ। ਵਿਦਵਾਨਾਂ ਅਨੁਸਾਰ ‘ਸਾਖੀ` ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਸ਼ਾਕ੍ਰਸੀ` ਦਾ ਰੂਪਾਂਤਰ ਹੈ, ਜਿਸ ਦਾ ਅਰਥ ਹੈ ‘ਗਵਾਹੀ`। ਆਚਾਰਯ ਪਰਸ਼ੁਰਾਮ ਚਤੁਰਵੇਦੀ ਅਨੁਸਾਰ ਇਸ ਦਾ ਅਰਥ ਹੈ ਉਹ ਮਨੁੱਖ ਜਿਸ ਨੇ ਕਿਸੇ ਘਟਨਾ ਜਾਂ ਵਸਤੂ ਨੂੰ ਅੱਖੀ ਵੇਖਿਆ ਹੋਵੇ।`` ਰਤਨ ਸਿੰਘ ਜੱਗੀ ਅਨੁਸਾਰ, “ ‘ਜਨਮ` ਤੋਂ ਭਾਵ ਇਥੇ ਭਾਵ ਕੇਵਲ ਪੈਦਾਇਸ਼ ਨਹੀਂ ਸਗੋਂ ਸਾਰਾ ਜੀਵਨ ਹੈ। ਇਸ ਤਰ੍ਹਾਂ ਸਥੂਲ ਰੂਪ ਵਿੱਚ ‘ਜਨਮਸਾਖੀ` ਤੋਂ ਭਾਵ ਕਿਸੇ ਮਹਾਂਪੁਰਸ਼ ਦਾ ਅਧਿਆਤਮਿਕ ਜੀਵਨ-ਬ੍ਰਿਤਾਂਤ ਹੈ।`` ਭਾਈ ਕਾਨ੍ਹਸਿੰਘ ਨੇ ਗੁਰਬਾਣੀ ਦੀ ਇੱਕ ਤੁਕ (ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇੱਕ ਸਾਖੀ)ਦੇ ਆਧਾਰ ਤੇ ਇਸ ਦਾ ਅਰਥ ਇਤਿਹਾਸ ਅਥਵਾ ਕਥਾ,ਜੋਅੱਖੀਂ ਡਿਠੀ ਕਹੀ ਗਈ ਹੋਵੇ` ਕੀਤਾ ਹੈ। ਪਰ ਜੇ ਸਾਖੀ ਸ਼ਬਦ ਦਾ ਅਰਥ ਇਸ ਦੇ ਪਰੰਪਰਾਗਤ ਪ੍ਰਯੋਗ ਦੇ ਸੰਦਰਭ ਵਿੱਚ ਕਰੀਏ ਤਾਂ ਉਕਤ ਤੁੱਕ ਵਿੱਚ ਇਹ ‘ਗੁਰੂ ਦੇ ਬਚਨ` ਲਈ ਵੀ ਵਰਤਿਆ ਗਿਆ ਹੈ।ਪ੍ਰੋ.
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਵਿਕੀਮੀਡੀਆ ਤਹਿਰੀਕ, ਜਾਂ ਸਿਰਫ਼ ਵਿਕੀਮੀਡੀਆ, ਵਿਕੀਮੀਡੀਆ ਫਾਊਂਡੇਸ਼ਨ ਦੇ ਪ੍ਰੋਜੈਕਟਾਂ ਲਈ ਯੋਗਦਾਨੀਆਂ ਦੀ ਗਲੋਬਲ ਕਮਿਊਨਿਟੀ ਹੈ। ਇਹ ਅੰਦੋਲਨ ਵਿਕੀਪੀਡੀਆ ਦੀ ਕਮਿਊਨਿਟੀ ਦੇ ਦੁਆਲੇ ਉਸਾਰਿਆ ਗਿਆ ਸੀ, ਅਤੇ ਉਸ ਤੋਂ ਬਾਅਦ ਵਿਕੀਮੀਡੀਆ ਕਾਮਨਜ਼ ਅਤੇ ਵਿਕਿੱਡਾਟਾ ਦੇ ਕਾਮਨਜ਼ ਪ੍ਰੋਜੈਕਟਾਂ ਸਮੇਤ, ਅਤੇ ਮੀਡੀਆਵਿਕੀ ਵਿੱਚ ਯੋਗਦਾਨ ਦੇਣ ਵਾਲੇ ਵਲੰਟੀਅਰ ਸਾਫਟਵੇਅਰ ਵਿਕਾਸਕਰਤਾਵਾਂ ਸਮੇਤ, ਹੋਰ ਵਿਕਿਮੀਡੀਆ ਪ੍ਰੋਜੈਕਟਾਂ ਵਿੱਚ ਇਸਦਾ ਵਿਸਥਾਰ ਹੋ ਗਿਆ ਹੈ। ਇਨ੍ਹਾਂ ਵਾਲੰਟੀਅਰਾਂ ਨੂੰ ਵਿਸ਼ਵ ਭਰ ਦੇ ਅਨੇਕਾਂ ਸੰਗਠਨਾਂ ਦਾ ਸਹਿਯੋਗ ਮਿਲ ਰਿਹਾ ਹੈ, ਜਿਸ ਵਿੱਚ ਵਿਕੀਮੀਡੀਆ ਫਾਊਂਡੇਸ਼ਨ, ਸੰਬੰਧਿਤ ਚੈਪਟਰ, ਥੀਮੈਟਿਕ ਸੰਸਥਾਵਾਂ ਅਤੇ ਵਰਤੋਂਕਾਰ ਸਮੂਹ ਸ਼ਾਮਲ ਹਨ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ :- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਸਮਾਜਿਕ ਪੂੰਜੀ ਸਮਾਜ ਸ਼ਾਸਤਰ, ਅਰਥਸ਼ਾਸਤਰ ਅਤੇ ਰਾਜਨੀਤੀ ਵਿਗਿਆਨ ਵਿਚ ਇਕ ਸੰਕਲਪ ਹੈ, ਜੋ ਸਮਾਜਿਕ ਸੰਬੰਧਾਂ ਅਤੇ ਸੋਸ਼ਲ ਨੈਟਵਰਕਸ ਦੀ ਪ੍ਰਤਿਨਿਧਤਾ ਕਰਦਾ ਹੈ, ਜਿਨ੍ਹਾਂ ਨੂੰ ਆਰਥਿਕ, ਰਾਜਨੀਤਿਕ, ਸਮਾਜਿਕ ਅਤੇ ਹੋਰ ਉਦੇਸ਼ਾਂ ਨੂੰ ਪ੍ਰਾਪਤ ਕਰਨ ਲਈ ਵਰਤੇ ਜਾਣ ਵਾਲੇ ਸਰੋਤ ਸਮਝਿਆ ਜਾਂਦਾ ਹੈ। ਇਸ ਤੋਂ ਇਲਾਵਾ, ਅਜਿਹੀਆਂ ਬਹੁਤ ਸਾਰੀਆਂ ਪ੍ਰੀਭਾਸ਼ਾਵਾਂ ਅਤੇ ਸੰਕਲਪ (ਉਦਾਹਰਨ ਲਈ, ਸੱਭਿਆਚਾਰਕ ਪੂੰਜੀ, ਸਿਵਲ ਪੂੰਜੀ) ਹਨ, ਜੋ ਕਿ ਸਮਾਜ ਦੇ ਲੱਛਣਾਂ ਨੂੰ, ਲੋਕਾਂ ਦੇ ਆਪਸੀ ਸੰਬੰਧਾਂ ਦੇ ਪੱਖੋਂ, ਸਮਾਜਿਕ ਤੌਰ ਤੇ ਮਹੱਤਵਪੂਰਨ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਕਾਰਜਾਂ ਦੀ ਕਾਰਗਰਤਾ ਨੂੰ ਨਿਰਧਾਰਤ ਕਰਨ ਵਾਲੇ ਮੁੱਖ ਕਾਰਕਾਂ ਦੇ ਨਿਰਣੇ ਨੂੰ ਧਿਆਨ ਵਿੱਚ ਰੱਖਣ ਦੀ ਲੋੜ ਦੇ ਆਮ ਵਿਚਾਰ ਨੂੰ ਇਕਮੁੱਠ ਕਰਦੇ ਹਨ।
ਸਮਾਜਿਕ ਮੀਡਿਆ ,ਸੰਚਾਰ ਕਰਨ ਵਿਚ ਸਹਾਇਕ ਮਾਧਿਅਮ ਹੈ। ਜਿਹੜਾ ਕਿ ਲੋਕਾਂ ਨੂੰ ਜਾਣਕਾਰੀ ਸਾਜੀ ਕਰਨ ਵਿਚ ਸਹਾਇਕ ਹੈ। ਇਸ ਤੋਂ ਇਲਾਵਾ ਲੋਕਾਂ ਵਿਚ ਆਦਾਨ ਪ੍ਰਦਾਨ ਕਰਨ ਵਿਚ ਵਿਚੋਲਗੀ ਵਜੋਂ ਕੰਮ ਕਰਦਾ ਹੈ। ਸਮਾਜਿਕ ਮੀਡੀਆ ਵਿਚਾਰਧਾਰਕ ਅਤੇ ਤਕਨੀਕੀ ਵੇਬ ਦੀ ਬੁਨਿਆਦ ਹੈ। ਇਸ ਨਾਲ ਦੂਰ ਦੇਸ਼ਾਂ ਵਿਦੇਸ਼ਾ ਵਿਚ ਬੈਠੇ ਲੋਕਾਂ ਦੀ ਸਾਂਜ੍ਦਾਰੀ ਵੱਧ ਦੀ ਹੈ। ਓਹ ਕੋਈ ਵੀ ਜਾਣਕਾਰੀ ਆਪਸ ਵਿਚ ਸਾਂਜੀ ਕਰਦੇ ਹਨ।
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
'ਮੱਧਕਾਲੀ ਪੰਜਾਬੀ ਵਾਰਤਕ' ਦਾ ਪੰਜਾਬੀ ਸਾਹਿਤ ਦੇ ਇਤਿਹਾਸ 'ਚ ਬਹੁਤਮਹੱਤਵ ਹੈ। ਜੇ ਵਾਰਤਕ ਨੂੰ ਦੇਖਿਅਾ ਜਾਏ ਤਾਂ ਕਵਿਤਾ ਤੇ ਵਾਰਤਕ ਸਾਹਿਤ ਦੇ ਦੋ ਮੁੱਖ ਰੂਪ ਹਨ ਜਿੱਥੇ ਕਵਿਤਾ ਲਈ ਛੰਦ ਤੇ ਤੁਕਾਂਤ ਆਵੱਸ਼ਕ ਹਨ; ਉੱਥੇ ਵਾਰਤਕ ਲਈ ਲੈਅ, ਤਾਲ ਤੇ ਵਾਕ-ਰਚਨਾ ਜਰੂਰੀ ਅੰਸ਼ ਹਨ। ਜਦੋਂ ਸਾਹਿਤਕਾਰ ਆਪਣੇ ਵਿਚਾਰ ਭਰੇ ਅਨੁਭਵ ਨੂੰ ਕਲਾਤਮਕ ਰੂਪ ਦੇ ਕੇ ਇੱਕ ਐਸੀ ਸ਼ਾਬਦਿਕ ਰਚਨਾ ਸਿਰਜਦਾ ਹੈ ਜੋ ਵਾਕ ਬਣਤਰ ਵਿੱਚ ਨਿਤਾਪ੍ਰਤੀ ਦੀ ਬੋਲਚਾਲ ਵਰਗੀ ਪਰੰਤੂ ਭਾਸ਼ਾ ਦੇ ਪੱਖੋਂ ਵਧੇਰੇ ਨਿੱਖਰੀ, ਮੰਤਵੀ ਹੋਈ ਤੇ ਵਿਆਕਰਨ ਦੇ ਨਿਯਮਾਂ ਅਨੁਕੂਲ ਹੁੰਦੀ ਹੈ, ਉਹ ਵਾਰਤਕ ਦਾ ਰੂਪ ਧਾਰ ਲੈਂਦੀ ਹੈ। ਇਸ ਵਿੱਚ ਵਾਰਤਕ-ਕਾਰ ਕਿਸੇ ਸਿੱਧਾਂਤ ਜਾਂ ਵਿਸ਼ੇ ਨੂੰ ਸੋਚ-ਵਿਚਾਰ ਕੇ, ਬੁੱਧੀ ਦੀ ਕਸੌਟੀ ਤੇ ਪਰਖ ਕੇ, ਤਰਕ ਤੇ ਦਲੀਲ ਦੀ ਵਰਤੋਂ ਕਰ ਕੇ ਐਸਾ ਰੂਪ ਸਿਰਜਦਾ ਹੈ, ਜੋ ਵਾਕਾਂ ਤੇ ਪੈਰਿਆਂ ਵਿੱਚ ਵੰਡਿਆ ਹੁੰਦਾ ਹੈ।
ਰਾਸ਼ਟਰੀ ਵੈਮਾਨਿਕੀ ਅਤੇ ਅੰਤਰਿਕਸ਼ ਪਰਬੰਧਨ (ਸੰਖੇਪ ਵਿੱਚ ਨਾਸਾ, ਅੰਗਰੇਜ਼ੀ: National Aeronautics and Space Administration ਨੈਸ਼ਨਲ ਏਅਰੋਨਾਟਿਕਸ ਐਂਡ ਸਪੇਸ ਅਡਮਿਨਿਸਟਰੇਸ਼ਨ, NASA ਨਾਸਾ) ਸੰਯੁਕਤ ਰਾਜ ਅਮਰੀਕਾ ਦੀ ਸਮੂਹ ਸਰਕਾਰ ਦੀ ਇੱਕ ਸੰਸਥਾ ਹੈ, ਜੋ ਰਾਸ਼ਟਰ ਦਾ ਸਰਵਜਨਿਕ ਅੰਤਰਿਕਸ਼ ਪਰੋਗਰਾਮ ਹੈ। 29 ਜੁਲਾਈ, 1958 ਵਿੱਚ ਰਾਸ਼ਟਰੀ ਵੈਮਾਨਿਕੀ ਅਤੇ ਅੰਤਰਿਕਸ਼ ਅਧਿਨਿਯਮ ਦੁਆਰਾ ਸਥਾਪਤ ਹੋਇਆ, ਇਸ ਦਾ 2007 ਮਾਮਲਾ ਸਾਲ ਦਾ ਨਿਧੀਕਰਣ ਦੀ ਰਾਸ਼ੀ 672,000,000,000 ਭਾਰਤੀ ਰੁਪਏ (16.8 ਬਿਲੀਅਨ ਅਮਰੀਕੀ ਡਾਲਰ) ਹੋ ਗਈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਵਣਜਾਰਾ ਸ਼ਬਦ ਭਾਵੇਂ ਵਣਜ ਤੋਂ ਬਣਿਆ ਹੈ ਪਰ ਪੰਜਾਬੀ ਲੋਕ-ਕਾਵਿ ਵਿੱਚ ਵੰਗਾਂ ਦਾ ਵਣਜ ਕਰਨ ਵਾਲੇ ਭਾਵ ਵੰਗਾਂ ਵੇਚਣ ਵਾਲੇ ਨੂੰ ਵਣਜਾਰਾ ਕਿਹਾ ਹੈ। ਪਿਛਲੇ ਸਮਿਆਂ ਵਿੱਚ ਇਹ ਵਣਜਾਰਾ ਪੇਂਡੂ ਸਮਾਜ ਵਿੱਚ ਬਹੁਤ ਮਹੱਤਵ ਰੱਖਦਾ ਸੀ। ਚਾਵਾਂ ਤੇ ਸੱਧਰਾਂ ਨਾਲ ਭਰੇ ਮਨਾਂ ਵਾਲੀਆਂ ਮੁਟਿਆਰਾਂ ਲਈ ਇਹ ਵਿਸ਼ੇਸ਼ ਖਿੱਚ ਰੱਖਦਾ ਕਿਉਂਕਿ ਉਨ੍ਹਾਂ ਨੂੰ ਨਾ ਸ਼ਹਿਰ-ਬਾਜ਼ਾਰ ਵਿੱਚ ਜਾਣ ਦੀ ਬਹੁਤੀ ਖੁੱਲ੍ਹ ਹੁੰਦੀ ਸੀ ਤੇ ਨਾ ਬਹੁਤਾ ਹਾਰ-ਸ਼ਿੰਗਾਰ ਕਰਨ ਦੀ। ਆਪਣੀਆਂ ਰੀਝਾਂ ਦੀ ਪੂਰਤੀ ਕਰਨ ਲਈ ਵਣਜਾਰਾ ਉਨ੍ਹਾਂ ਵਾਸਤੇ ਅੱਛਾ-ਖਾਸਾ ਵਸੀਲਾ ਹੋ ਨਿੱਬੜਦਾ।ਗਲੀ-ਮੁਹੱਲੇ ਵਿੱਚ ਜਿਸ ਦੇ ਦਰ ਜਾਂ ਡਿਉਢੀ ਵਿੱਚ ਚੂੜੀਆਂ ਵਾਲਾ ਬੈਠਾ ਹੁੰਦਾ, ਉੱਥੇ ਤਾਈ-ਚਾਚੀ ਜਾਂ ਦਾਦੀ ਅੰਮਾ ਨੇ ਸਾਰੀਆਂ ਕੁੜੀਆਂ ਦੇ ਚੂੜੀਆਂ ਚੜ੍ਹਵਾ ਦੇਣੀਆਂ। ਧੀਆਂ-ਭੈਣਾਂ ਸਭ ਦੀਆਂ ਸਾਂਝੀਆਂ ਵਾਲੀ ਭਾਵਨਾ ਮਨਾਂ ’ਤੇ ਭਾਰੂ ਹੁੰਦੀ। ਚੂੜੀਆਂ ਚੜ੍ਹਾ ਕੇ ਕੁੜੀਆਂ ਦਾ ਚਾਅ ਨਾ ਚੁੱਕਿਆ ਜਾਂਦਾ ਕਿਉਂਕਿ ਪੇਂਡੂ ਭਾਈਚਾਰੇ ਵਿੱਚ ਕੁਆਰੀ ਤਾਂ ਕੀ ਬਲਕਿ ਵਿਆਹੀ-ਵਰੀ ਧੀ ਦਾ ਵੀ ਪੇਕੇ ਘਰ ਆ ਕੇ ਕੋਈ ਹਾਰ-ਸ਼ਿੰਗਾਰ ਕਰਨਾ ਚੰਗਾ ਨਹੀਂ ਸੀ ਸਮਝਿਆ ਜਾਂਦਾ। ਬਸ, ਲੈ-ਦੇ ਕੇ ਇਹ ਚੂੜੀਆਂ ਜਾਂ ਮਾੜੀ-ਮੋਟੀ ਨਹੁੰ ਪਾਲਸ਼ ਹੀ ਕੁੜੀਆਂ ਲਾ-ਪਾ ਲੈਂਦੀਆਂ। ਅਜੋਕੇ ਸਮੇਂ ਨਾ ਪਿੰਡਾਂ ਵਿੱਚ ਵਣਜਾਰੇ ਦਿਸਦੇ ਹਨ ਤੇ ਨਾ ਕੋਈ ਕਹਿੰਦੀ ਹੈ:
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਬਘਿਆੜ ਇੱਕ ਕੁੱਤੇ ਦੀ ਨਸਲ ਦਾ ਜੰਗਲੀ ਜਾਨਵਰ ਹੈ। ਵਿਗਿਆਨਕ ਨਜਰੀਏ ਤੋਂ ਬਘਿਆੜ ਕੈਨਿਡਾਈ (canidae) ਪਸ਼ੂ ਪਰਵਾਰ ਦਾ ਸਭ ਤੋਂ ਵੱਡੇ ਸਰੀਰ ਵਾਲਾ ਮੈਂਬਰ ਹੈ। ਕਿਸੇ ਜਮਾਨੇ ਵਿੱਚ ਬਘਿਆੜ ਪੂਰੇ ਯੂਰੇਸ਼ੀਆ, ਉੱਤਰੀ ਅਫਰੀਕਾ ਅਤੇ ਉੱਤਰੀ ਅਮਰੀਕਾ ਵਿੱਚ ਪਾਏ ਜਾਂਦੇ ਸਨ ਲੇਕਿਨ ਮਨੁੱਖਾਂ ਦੀ ਆਬਾਦੀ ਵਿੱਚ ਵਾਧੇ ਦੇ ਨਾਲ ਹੁਣ ਇਨ੍ਹਾਂ ਦਾ ਖੇਤਰ ਪਹਿਲਾਂ ਤੋਂ ਬਹੁਤ ਘੱਟ ਹੋ ਗਿਆ ਹੈ। ਜਦੋਂ ਬਘਿਆੜਾਂ ਅਤੇ ਕੁੱਤਿਆਂ ਬਾਰੇ ਅਨੁਵੰਸ਼ਿਕੀ ਅਧਿਅਨ ਕੀਤਾ ਗਿਆ ਤਾਂ ਪਾਇਆ ਗਿਆ ਕਿ ਕੁੱਤਿਆਂ ਦੀ ਨਸਲ ਬਘਿਆੜਾਂ ਤੋਂ ਹੀ ਨਿਕਲੀ ਹੋਈ ਹੈ, ਯਾਨੀ ਹਜਾਰਾਂ ਸਾਲ ਪਹਿਲਾਂ ਪ੍ਰਾਚੀਨ ਮਨੁੱਖਾਂ ਨੇ ਕੁੱਝ ਬਘਿਆੜਾਂ ਨੂੰ ਪਾਲਤੂ ਬਣਾ ਲਿਆ ਸੀ ਜਿਹਨਾਂ ਤੋਂ ਕੁੱਤਿਆਂ ਦੇ ਵੰਸ਼ ਦੀ ਸ਼ੁਰੁਆਤ ਹੋਈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪੰਜਾਬ ਦੇ ਲੋਕ ਗੀਤਾ ਦੀ ਰਚਨਾ ਕਈ ਵਿਸ਼ੇਸ਼ ਕਵੀ ਨਹੀਂ ਕਰਦਾ, ਸਗੋਂ ਲੋਂਕਾ ਦੇ ਦਿਲੀ ਭਾਵ ਗੀਤਾ ਦਾ ਰੂਪ ਧਾਰ ਕੇ ਫੁੱਟ ਨਿਕਲਦੇ ਹਨ।ਇਸ ਕਰਕੇ ਇਸ ਦਾ ਜਨਮ ਮਨੁੱਖੀ ਸਭਿਅਤਾ ਦੇ ਨਾਲ ਹੀ ਹੋਇਆ ਹੈ ਤੇ ਇਨ੍ਹਾਂ ਦਾ ਵਹਿਣ ਨਿਰੰਤਰ ਵਹਿ ਰਿਹਾ ਹੈ। ਪੰਜਾਬ ਦੇ ਲੰਮੇ ਲੋਕ ਗੀਤਾਂ ਨੂੰ ਮਾਲਵੇ ਦੀਆਂ ਔਰਤਾਂ ‘ਲੰਮੇ ਗੌਣ’ ਦਾ ਨਾਂ ਦਿੰਦੀਆਂ ਹਨ। ਇਹ ਪੰਜਾਬ ਦੀਆਂ ਔਰਤਾਂ ਦੀ ਤ੍ਰਾਸਦੀ ਨੂੰ ਬਿਆਨ ਕਰਨ ਵਾਲੇ ਲੋਕ ਗੀਤ ਹਨ ਜਿਹਨਾਂ ਵਿੱਚ ਪੰਜਾਬੀ ਮੁਟਿਆਰ ਦੇ ਸੰਤਾਪ ਦੀ ਗਾਥਾ ਬੜੇ ਦਰਦੀਲੇ ਅਤੇ ਵੇਦਨਾਤਮਕ ਬੋਲਾਂ ਨਾਲ ਬਿਆਨ ਕੀਤੀ ਗਈ ਹੈ। ਸੁਆਣੀਆਂ ਇਹ ਗੀਤ ਲੰਮੀ ਹੇਕ ਲਾ ਕੇ ਗਾਉਂਦੀਆਂ ਹਨ। ਇਨ੍ਹਾਂ ਗੀਤਾਂ ਨੂੰ ਇੱਕ ਜਾਂ ਦੋ-ਦੋ ਦੇ ਜੋਟੇ ਬਣਾ ਕੇ ਸਾਂਝੀ ਹੇਕ ਨਾਲ ਗਾਇਆ ਜਾਂਦਾ ਹੈ- ਇੱਕ ਧਿਰ ਗੀਤ ਦਾ ਇੱਕ ਅੰਤਰਾ ਗਾਉਂਦੀ ਹੈ ਤੇ ਦੂਜੀ ਧਿਰ ਅਗਲੇਰੇ ਅੰਤਰੇ ਦੇ ਬੋਲ ਬੋਲਦੀ ਹੈ। ਇਹ ਗੌਣ ਸਦੀਆਂ ਪੁਰਾਣੇ ਪੰਜਾਬ ਦੇ ਸਮਾਜਿਕ ਇਤਿਹਾਸ ਦੀਆਂ ਬਾਤਾਂ ਪਾਉਂਦੇ ਹਨ। ਜਿਹੜੀ ਜੋਖ਼ਮ ਭਰੀ ਅਤੇ ਔੜਾਂ ਮਾਰੀ ਜ਼ਿੰਦਗੀ ਪੰਜਾਬ ਦੀ ਔਰਤ ਨੇ ਭੋਗੀ ਹੈ ਇਹ ਉਸ ਦੇ ਇਤਿਹਾਸਕ ਦਸਤਾਵੇਜ਼ ਹਨ। ਆਪਣੀ ਵੇਦਨਾ ਨੂੰ ਬਿਆਨ ਕਰਨ ਵਾਲੇ ਇਨ੍ਹਾਂ ਗੀਤਾਂ ਨੂੰ ਔਰਤ ਨੇ ਖ਼ੁਦ ਹੀ ਸਿਰਜਿਆ ਹੈ। ਇਹ ਉਸ ਦੀ ਧੁਰ ਅੰਦਰੋਂ ਨਿਕਲੀ ਵਿਲਕਣੀ ਦੀਆਂ ਹੂਕਾਂ ਹਨ…ਧੂਹ ਪਾਉਂਦੀਆਂ ਦਿਲ ਦੀਆਂ ਆਵਾਜ਼ਾਂ। ਜਦੋਂ ਉਹ ਇਨ੍ਹਾਂ ਨੂੰ ਕਰੁਣਾਮਈ ਸੁਰ ਵਿੱਚ ਗਾਉਂਦੀਆਂ ਹਨ ਤਾਂ ਚਾਰੇ ਬੰਨੇ ਸਿਸਕੀਆਂ ਤੇ ਹਾਉਕੇ ਸੁਣਾਈ ਦੇਣ ਲੱਗਦੇ ਹਨ। ਸਦੀਆਂ ਤੋਂ ਆਰਥਿਕ ਅਤੇ ਸਮਾਜਿਕ ਗੁਲਾਮੀ ਦਾ ਸੰਤਾਪ ਭੋਗਦੀ ਪੰਜਾਬੀ ਮੁਟਿਆਰ ਨੇ ਅਨੇਕਾਂ ਵਗੋਚਿਆਂ ਦਾ ਸੰਚਾਰ ਇਨ੍ਹਾਂ ਗੌਣਾਂ ਰਾਹੀਂ ਕੀਤਾ ਹੈ। ਇਨ੍ਹਾਂ ਗੌਣਾਂ ਵਿੱਚ ਪੰਜਾਬੀ ਸੱਭਿਆਚਾਰ ਦੇ ਦ੍ਰਿਸ਼ ਸਾਫ਼ ਨਜ਼ਰੀਂ ਆਉਂਦੇ ਹਨ। ਖੂਹਾਂ ’ਤੇ ਪਾਣੀ ਭਰਦੀਆਂ ਮੁਟਿਆਰਾਂ, ਤ੍ਰਿੰਞਣਾਂ ’ਚ ਕੱਤਦੀਆਂ ਸੁਆਣੀਆਂ ਅਤੇ ਪੀਂਘਾਂ ਝੂਟਦੀਆਂ ਅੱਲ੍ਹੜ ਮੁਟਿਆਰਾਂ ਦੀਆਂ ਝਲਕੀਆਂ ਤੋਂ ਇਲਾਵਾ ਘੋੜੇ ’ਤੇ ਅਸਵਾਰ ਭੈਣਾਂ ਨੂੰ ਮਿਲਣ ਆਉਂਦੇ ਵੀਰ ਅਤੇ ਡੋਲੀ ਚੁੱਕੀ ਜਾਂਦੇ ਕਹਾਰਾਂ ਦੀਆਂ ਟੋਲੀਆਂ ਦੇ ਝਲਕਾਰੇ ਵੀ ਇਨ੍ਹਾਂ ਗੀਤਾਂ ’ਚ ਨਜ਼ਰੀ ਪੈਂਦੇ ਹਨ। ਇਹ ਉਸ ਜ਼ਮਾਨੇ ਦੀ ਬਾਤ ਪਾਉਂਦੇ ਹਨ ਜਦੋਂ ਪੰਜਾਬ ਦੇ ਪਿੰਡਾਂ ਦੀ ਆਰਥਿਕ ਹਾਲਤ ਬਹੁਤ ਮਾੜੀ ਸੀ- ਖੇਤੀ ਪੂਰੀ ਤਰ੍ਹਾਂ ਵਿਕਸਤ ਨਹੀਂ ਸੀ ਹੋਈ- ਸੜਕਾਂ ਨਹੀਂ ਸਨ ਬਣੀਆਂ, ਕੱਚੇ ਰਾਹ, ਨਦੀਆਂ-ਨਾਲਿਆਂ ’ਤੇ ਕੋਈ ਪੁਲ ਨਹੀਂ ਸਨ।ਲੋਕ ਨਰਕਾਂ ਭਰੀ ਜ਼ਿੰਦਗੀ ਭੋਗਦੇ ਸਨ…ਕੁੜੀਆਂ ਛੋਟੀ ਉਮਰੇ ਵਿਆਹ ਦਿੱਤੀਆਂ ਜਾਂਦੀਆਂ ਸਨ…ਨਾਈ ਤੇ ਪਾਂਧੇ ਉਹਨਾਂ ਦੇ ਮੰਗਣੇ-ਵਿਆਹ ਕਰ ਆਉਂਦੇ ਸਨ। ਆਵਾਜਾਈ ਦੇ ਸਾਧਨ ਨਹੀਂ ਸਨ- ਕੇਵਲ ਘੋੜੇ-ਘੋੜੀਆਂ ਅਤੇ ਊਠ ਹੀ ਵਾਹਨਾਂ ਦੇ ਤੌਰ ’ਤੇ ਵਰਤੇ ਜਾਂਦੇ ਸਨ। ਗੁਜਾਰੇ ਲਈ ਮਰਦਾਂ ਤੇ ਗੱਭਰੂਆਂ ਨੂੰ ਦੂਰ-ਦੁਰਾਡੇ ਵਪਾਰ ਲਈ ਜਾਣਾ ਪੈਂਦਾ ਸੀ ਜਾਂ ਉਹ ਵਰ੍ਹਿਆਂਬੱਧੀ ਘਰੋਂ ਬਾਹਰ ਨੌਕਰੀ ਕਰਦੇ ਸਨ, ਪਿੱਛੇ ਉਹਨਾਂ ਦੀਆਂ ਪਤਨੀਆਂ ਵਿਛੋੜੇ ਦੇ ਪਲ ਸਹਿੰਦੀਆਂ ਹੋਈਆਂ ਦੂਹਰਾ ਦੁੱਖ ਭੋਗਦੀਆਂ ਸਨ। ਉਹਨਾਂ ਨੂੰ ਵਰ੍ਹਿਆਂਬੱਧੀ ਆਪਣੇ ਪੇਕੀਂ ਮਿਲਣ ਜਾਣ ਵੀ ਨਹੀਂ ਸੀ ਦਿੱਤਾ ਜਾਂਦਾ…ਸਹੁਰੀਂ ਉਹਨਾਂ ਦੀ ਸਾਰ ਲੈਣ ਵਾਲਾ ਵੀ ਕੋਈ ਨਹੀਂ ਸੀ ਹੁੰਦਾ ਜਿਸ ਨਾਲ ਉਹ ਆਪਣਾ ਮਨ ਹੌਲਾ ਕਰ ਸਕਣ। ਅੱਜ-ਕੱਲ੍ਹ ਤਾਂ ਸੰਚਾਰ ਦੇ ਕਿੰਨੇ ਸਾਧਨ ਹਨ। ਉਦੋਂ ਦੂਰ ਬੈਠੀਆਂ ਭੈਣਾਂ ਆਪਣੇ ਭਰਾਵਾਂ ਨੂੰ ਕਾਵਾਂ ਹੱਥ ਹੀ ਸੁਨੇਹੇ ਭੇਜਦੀਆਂ ਸਨ।
ਸਮਾਜਿਕ ਮੇਲ-ਜੋਲ ਸੇਵਾਵਾਂ ਜਿਹਨਾਂ ਅਧੀਨ ਸਮਾਜਿਕ ਨੈੱਟਵਰਕ ਵੈੱਬਸਾਈਟਾਂ ਵੀ ਆਉਂਦੀਆਂ ਹਨ, ਅਜਿਹੀਆਂ ਵੈੱਬ-ਅਧਾਰਤ ਸੇਵਾਵਾਂ ਹਨ ਜਿਨ੍ਹਾਂ ਦੀ ਹੇਠ ਲਿਖੇ ਕਾਰਜਾਂ ਲਈ ਵਰਤੋਂ ਹੋ ਸਕਦੀ ਹੈ: ਸਮਾਜਿਕ ਮੀਡਿਆ ,ਸੰਚਾਰ ਕਰਨ ਵਿਚ ਸਹਾਇਕ ਮਾਧਿਅਮ ਹੈ। ਜਿਹੜਾ ਕਿ ਲੋਕਾਂ ਨੂੰ ਜਾਣਕਾਰੀ ਸਾਜੀ ਕਰਨ ਵਿਚ ਸਹਾਇਕ ਹੈ। ਇਸ ਤੋਂ ਇਲਾਵਾ ਲੋਕਾਂ ਵਿਚ ਆਦਾਨ ਪ੍ਰਦਾਨ ਕਰਨ ਵਿਚ ਵਿਚੋਲਗੀ ਵਜੋਂ ਕੰਮ ਕਰਦਾ ਹੈ। ਸਮਾਜਿਕ ਮੀਡੀਆ ਵਿਚਾਰਧਾਰਕ ਅਤੇ ਤਕਨੀਕੀ ਵੇਬ ਦੀ ਬੁਨਿਆਦ ਹੈ। ਇਸ ਨਾਲ ਦੂਰ ਦੇਸ਼ਾਂ ਵਿਦੇਸ਼ਾ ਵਿਚ ਬੈਠੇ ਲੋਕਾਂ ਦੀ ਸਾਂਜ੍ਦਾਰੀ ਵੱਧ ਦੀ ਹੈ। ਓਹ ਕੋਈ ਵੀ ਜਾਣਕਾਰੀ ਆਪਸ ਵਿਚ ਸਾਂਜੀ ਕਰਦੇ ਹਨ। ਮਨੁੱਖ ਨੇ ਆਪਣੇ ਜੀਵਨ ਵਿੱਚ ਸੁਧਾਰ ਲਿਆਉਣ ਲਈ ਕਈ ਖੋਜਾਂ ਕੀਤੀਆਂ ਹਨ। ਇਨ੍ਹਾਂ ਵਿੱਚੋਂ ਕਈਆਂ ਦੇ ਲਾਭ ਅਤੇ ਕਈਆਂ ਦੀਆਂ ਹਾਨੀਆਂ ਸਾਡੇ ਸਾਹਮਣੇ ਆ ਰਹੀਆਂ ਹਨ। ਸੋਸ਼ਲ ਮੀਡੀਆ ਦੇ ਵੱਖ-ਵੱਖ ਸਾਧਨ ਜਿਵੇਂ ਫੇਸਬੁੱਕ ਅਤੇ ਮੋਬਾਈਲ ਫੋਨ ਆਦਿ ਮੌਜੂਦਾ ਸਮੇਂ ਸੂਚਨਾ ਸੰਚਾਰ ਦਾ ਮਹੱਤਵਪੂਰਨ ਸਾਧਨ ਬਣ ਗਏ ਹਨ। ਕੰਪਿਊਟਰਾਂ ਅਤੇ ਮੋਬਾਈਲਾਂ ਜ਼ਰੀਏ ਅਜੋਕੀ ਨਵੀਂ ਪਨੀਰੀ ਪਾਗਲ ਹੋਈ ਫਿਰਦੀ ਹੈ। ਹਰ ਕਿਸੇ ਦੇ ਹੱਥ ਵਿੱਚ ਮਹਿੰਗਾ ਮੋਬਾਈਲ ਫੋਨ ਅਤੇ ਇੰਟਰਨੈੱਟ ਦਾ ਕੁਨੈਕਸ਼ਨ ਹੈ। ਦੇਸ਼-ਵਿਦੇਸ਼ ਦੀਆਂ ਨਾਮੀਂ ਹਸਤੀਆਂ ਪ੍ਰਤੀ ਲੋਕ ਗ਼ਲਤ ਸੰਦੇਸ਼ ਜਾਂ ਟਿੱਪਣੀਆਂ ਦੀ ਵਰਤੋਂ ਕਰਦੇ ਹਨ। ਤਕਨੀਕ ਇਨਸਾਨ ਦੀ ਤਰੱਕੀ ਲਈ ਹੈ, ਪਰ ਅਸੀਂ ਉਸ ਦੀ ਗ਼ਲਤ ਵਰਤੋਂ ਕਰ ਰਹੇ ਹਾਂ। ਸਭ ਤੋਂ ਵੱਧ ਦੁਰਵਰਤੋਂ ਸ਼ੋਸ਼ਲ ਮੀਡੀਆ ਦੀ ਹੋ ਰਹੀ ਹੈ। ਇਹ ਜਿਸ ਕੰਮ ਲਈ ਈਜਾਦ ਹੋਇਆ ਸੀ, ਉਸ ਦੀ ਬਜਾਇ ਇਸ ਦਾ ਇਸਤੇਮਾਲ ਦੰਗੇ ਭੜਕਾਉਣ, ਅਸ਼ਲੀਲਤਾ ਫੈਲਾਉਣ ਅਤੇ ਇੱਕ ਦੂਜੇ ਨੂੰ ਬਦਨਾਮ ਕਰਨ ਆਦਿ ਲਈ ਕੀਤਾ ਜਾ ਰਿਹਾ ਹੈ ਜੋ ਸਹੀ ਨਹੀਂ।.
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 31,989 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਪੰਜਾਬੀ ਸੱਭਿਆਚਾਰ ਇੱਕ ਮਿਸ਼ਰਤ ਸੱਭਿਆਚਾਰ ਹੈ। ਪੰਜਾਬ ਕਿਉਂਕਿ ਭਾਰਤ ਦਾ ਮੁੱਖ ਦਵਾਰ ਰਿਹਾ ਹੈ। ਇਸੇ ਕਾਰਨ ਸਾਰੇ ਬਦੇਸ਼ੀ ਹਮਲਾਵਰਾਂ ਨੂੰ ਪਹਿਲਾਂ ਪੰਜਾਬੀਆਂ ਨਾਲ ਹੀ ਮੁਕਾਬਲਾ ਕਰਨਾ ਪਿਆ ਹੈ। ਉਹਨਾਂ ਨੇ ਸੱਭਿਆਚਾਰ ਦਾ ਪੰਜਾਬੀ ਸੱਭਿਆਚਾਰ ਤੇ ਪ੍ਰਭਾਵ ਪੈਣਾ ਕੁਦਰਤੀ ਸੀ। ਵਿਦਵਾਨ ਲੋਕਾਂ ਦਾ ਵਿਚਾਰ ਹੈ ਕਿ ਇਸ ਸੱਭਿਆਚਾਰ ਨੂੰ ਸਿਰਜਨ ਲਈ ਘੱਟੋ-ਘੱਟ ਛੇ ਨਸਲਾਂ, ਜਿਹੜੀਆਂ ਅੱਗੇ ਨੌਂ ੳਪਨਸਲਾਂ ਵਿਚ ਵੰਡੀਆਂ ਹੋਈਆਂ ਸਨ ਦਾ ਵਿਸ਼ੇਸ਼ ਯੋਗਦਾਨ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) ੨੮ ਜੁਲਾਈ 1914 ਤੋਂ ੧੧ ਨਵੰਬਰ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ (ਜਰਮਨੀ, ਅਸਟਰੀਆ-ਹੰਗਰੀ ਅਤੇ ਇਟਲੀ) ਅਤੇ ਟਰਿਪਲ ਏਨਟਟੇ (ਫਰਾਂਸ, ਰੂਸ ਅਤੇ ਬਰਤਾਨੀਆ) । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।ਸੰਨ 1914 ਨੂੰ ਸੇਰਾਜੇਵੋ ਵਿੱਚ ਗੇਵਰੀਲੋ ਪਰਿਨਸਿਪ (Gavrilo Princip) (ਇੱਕ ਸਰਬਿਆ ਨੈਸ਼ਨਲਿਸਟ ਗਰੁਪ ਦਾ ਆਦਮੀ) ਨੇ ਆਸਟ੍ਰੀਆ-ਹੰਗਰੀ ਦੇ ਰਾਜਕੁਮਾਰ ਆਰਚਡੂਕ ਫਰੈਂਜ਼ ਫਰਡੀਨੈਂਡ (Archduke Franz Ferdinand) ਦਾ ਕਤਲ ਕਰ ਦਿੱਤਾ । ਇਸ ਲਈ ਆਸਟਰੀਆ ਅਤੇ ਹੰਗਰੀ ਦੇ ਮੰਤਰੀਆਂ ਅਤੇ ਜਰਨੈਲਾਂ ਨੇ ਆਸਟਰੀਆ ਅਤੇ ਹੰਗਰੀ ਦੇ ਰਾਜੇ ਨੂੰ ਸਰਬੀਆ ਉੱਤੇ ਹਮਲਾ ਕਰਨ ਲਈ ਪ੍ਰੇਰਿਤ ਕੀਤਾ। ਯੂਰਪ ਦੇ ਦੇਸ਼ਾਂ ਦੇ ਇੱਕ ਦੁਜੇ ਨਾਲ ਮਿਲਟਰੀ ਮਦਦ ਦੇ ਵਾਅਦੇ ਕੀਤੇ ਹੋਣ ਕਾਰਨ (ਕਿ ਜੇ ਕੋਈ ਦੇਸ਼ ਹਮਲਾ ਕਰੇ ਤਾਂ ਸਮਝੋਤੇ ਵਾਲੇ ਦੇਸ਼ ਇੱਕ ਦੂਜਾ ਦੀ ਮਦਦ ਕਰਨਗੇ), ਇਸ ਘਟਨਾ ਕਾਰਣ ਪੂਰਾ ਯੂਰਪ ਜਲਦੀ ਹੀ ਲੜਾਈ ਵਿੱਚ ਕੁੱਦ ਗਿਆ ਅਤੇ ਪਹਿਲਾ ਸੰਸਾਰ ਯੁੱਧ ਸ਼ੁਰੂ ਹੋ ਗਿਆ। ਯੂਰਪ ਦੇ ਦੇਸ਼ਾਂ ਦੇ ਬਾਕੀ ਹੋਰ ਮਹਾਂਦੀਪਾਂ ਵਿੱਚ ਫੈਲੇ ਹੋਣ ਕਾਰਨ ਇਹ ਪੂਰੀ ਦੁਨੀਆਂ ਵਿੱਚ ਫੈਲ ਗਿਆ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਯੂਟਿਊਬ (ਜਾਂ ਯੂ-ਟਿਊਬ, ਯੂ ਟਿਊਬ, ਯੂਟੂਬ; ਅੰਗਰੇਜੀ: YouTube) ਪੇਪਾਲ (PayPal) ਦੇ ਤਿੰਨ ਸਾਬਕਾ ਮੁਲਜਮਾਂ ਦੁਆਰਾ ਬਣਾਈ ਇੱਕ ਵੀਡੀਓ ਸਾਂਝੀ ਕਰਨ ਵਾਲੀ ਵੈੱਬਸਾਈਟ ਹੈ ਜਿਸ ’ਤੇ ਵਰਤੋਂਕਾਰ ਵੀਡੀਓ ਵੇਖ ਅਤੇ ਖ਼ੁਦ ਆਪਣੀ ਵੀਡੀਓ ਚੜ੍ਹਾ ਸਕਦੇ ਹਨ। ਨਵੰਬਰ 2006 ਵਿੱਚ ਗੂਗਲ ਨੇ ਇਸਨੂੰ 1.65 ਬਿਲੀਅਨ ਅਮਰੀਕੀ ਡਾਲਰਾਂ ਵਿੱਚ ਖਰੀਦ ਲਿਆ ਅਤੇ ਹੁਣ ਇਸਨੂੰ ਗੂਗਲ ਦੀ ਸਹਾਇਕ ਦੇ ਰੂਪ ਵਿੱਚ ਚਲਾਉਂਦੀ ਹੈ। ਆਨਲਾਈਨ ਵੀਡੀਓ ਦੇਖਣ ਲਈ ਦੁਨੀਆਂ ਭਰ 'ਚ ਯੂਟਿਊਬ ਦਾ ਇਸਤੇਮਾਲ ਸਭ ਤੋਂ ਜ਼ਿਆਦਾ ਹੁੰਦਾ ਹੈ। ਯੂਟਿਊਬ 'ਤੇ ਜਿਨ੍ਹਾਂ ਵੀਡੀਓਜ਼ ਨੂੰ ਤੁਸੀਂ ਸਭ ਤੋਂ ਜ਼ਿਆਦਾ ਵੇਖਦੇ ਹੋ ਉਨ੍ਹਾਂ ਨੂੰ ਤੁਸੀਂ ਆਫਲਾਈਨ ਸੇਵ ਕਰ ਲੈਂਦੇ ਹਨ ਜਿਸ ਨਾਲ ਅਸੀਂ ਇਸ ਨੂੰ ਦੁਆਰਾ ਵੀ ਵੇਖ ਸਕਦੇ ਹੋ। ਇੰਟਰਨੈੱਟ ਤੇ ਯੂ ਟਯੂਬ ਰਾਂਹੀ ਪਹਿਲੀ ਵੀਡੀਉ Me at the zoo ਚੜਾਉਣ ਦੀ ਸ਼ੁਰਆਤ 23 ਅਪਰੈਲ, 2005 ਨੂੰ ਹੋਈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਬਰਗਰ ਕਿੰਗ (ਬੀ ਕੇ) ਹੈਮਬਰਗਰ ਫਾਸਟ ਫੂਡ ਰੈਸਟੋਰੈਂਟਾਂ ਦੀ ਇੱਕ ਅਮਰੀਕੀ ਮਲਟੀਨੈਸ਼ਨਲ ਚੇਨ ਹੈ। ਫਲੋਰਿਡਾ ਦੇ ਮਿਆਮੀ ਡੇਡ ਕਾਉਂਟੀ ਦੇ ਇਕਸਾਰ ਖੇਤਰ ਵਿਚ ਹੈਡਕੁਆਰਟਰ, ਇਸ ਕੰਪਨੀ ਦੀ ਸਥਾਪਨਾ 1953 ਵਿਚ ਇੰਸਟਾ-ਬਰਗਰ ਕਿੰਗ, ਇਕ ਜੈਕਸਨਵਿਲ, ਫਲੋਰਿਡਾ ਅਧਾਰਤ ਰੈਸਟੋਰੈਂਟ ਚੇਨ ਵਜੋਂ ਕੀਤੀ ਗਈ ਸੀ। 1954 ਵਿਚ ਇੰਸਟਾ-ਬਰਗਰ ਕਿੰਗ ਵਿੱਤੀ ਮੁਸ਼ਕਲਾਂ ਵਿਚ ਪੈਣ ਤੋਂ ਬਾਅਦ, ਇਸ ਦੀਆਂ ਦੋ ਮਿਆਮੀ-ਅਧਾਰਤ ਫ੍ਰੈਂਚਾਇਜ਼ੀ ਡੇਵਿਡ ਐਡਰਟਨ ਅਤੇ ਜੇਮਜ਼ ਮੈਕਲਮੋਰ ਨੇ ਕੰਪਨੀ ਨੂੰ ਖਰੀਦਿਆ ਅਤੇ ਇਸਦਾ ਨਾਮ "ਬਰਗਰ ਕਿੰਗ" ਰੱਖਿਆ। ਅਗਲੀ ਅੱਧੀ ਸਦੀ ਵਿੱਚ, ਕੰਪਨੀ ਆਪਣੇ ਮਾਲਕ ਦੇ ਤੀਜੇ ਸਮੂਹ, ਟੀਪੀਜੀ ਕੈਪੀਟਲ, ਬੈਂਨ ਕੈਪੀਟਲ, ਅਤੇ ਗੋਲਡਮੈਨ ਸਾਕਸ ਕੈਪੀਟਲ ਪਾਰਟਨਰਾਂ ਦੀ ਭਾਈਵਾਲੀ ਨਾਲ, ਚਾਰ ਵਾਰ ਮਾਲਕ ਬਦਲੇ, ਜਿਸ ਨਾਲ ਇਹ 2002 ਵਿੱਚ ਜਨਤਕ ਹੋ ਗਈ। ਸਾਲ 2010 ਦੇ ਅਖੀਰ ਵਿੱਚ, ਬ੍ਰਾਜ਼ੀਲ ਦੀ 3 ਜੀ ਰਾਜਧਾਨੀ ਨੇ ਇਸ ਕੰਪਨੀ ਵਿੱਚ ਬਹੁਗਿਣਤੀ ਹਿੱਸੇਦਾਰੀ ਪ੍ਰਾਪਤ ਕੀਤੀ, ਜਿਸਦਾ ਮੁੱਲ.
ਪ੍ਰੋ. ਮੋਹਨ ਸਿੰਘ (20 ਅਕਤੂਬਰ, 1905 - 3 ਮਈ, 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਹਨਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਭਾਈ ਵੀਰ ਸਿੰਘ ਦੀ ਕਵਿਤਾ ਤੇ ਉਹਨਾਂ ਦੀ ਸ਼ਖ਼ਸੀਅਤ ਦੀ ਮੂਲ ਪ੍ਰਵਿਰਤੀ ਭਗਤੀ ਕਾਲ ਦੇ ਸੰਤਾਂ ਅਤੇ ਉਹਨਾਂ ਦੀਆਂ ਰਚਨਾਵਾਂ ਪ੍ਰੋ. ਮੋਹਨ ਸਿੰਘ (20 ਅਕਤੂਬਰ, 1905 - 3 ਮਈ, 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਹਨਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਨੂੰ ਪਹਿਲਾ ਆਧੁਨਿਕ ਕਵੀ ਮੰਨ ਲਿਆ ਜਾਂਦਾ ਹੈ ਪਰ ਉਹਨਾਂ ਦੀ ਕਵਿਤਾ ਦੀ ਅੰਤਰਵਸਤੂ ਨੂੰ ਆਧੁਨਿਕ ਨਹੀਂ ਕਿਹਾ ਜਾ ਸਕਦਾ। ਉਹਨਾਂ ਨੇ ਮਧਕਾਲ ਦੇ ਕਾਵਿ ਚਿੰਤਨ ਨੂੰ ਹੀ ਨਵੇਂ ਮੁਹਾਵਰੇ ਵਿੱਚ ਪੇਸ਼ ਕੀਤਾ ਹੈ। ਪ੍ਰੋ.
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਜਨਮ ਸਮੇਂ ਜਰਨੈਲ ਸਿੰਘ ਬਰਾੜ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਟਵਿੱਟਰ (ਅੰਗਰੇਜ਼ੀ: Twitter) ਇੱਕ ਅਜ਼ਾਦ ਸਾਮਾਜਿਕ ਸੰਜਾਲ ਅਤੇ ਸੂਖਮ ਬਲੌਗਿੰਗ ਸੇਵਾ ਹੈ ਜੋ ਆਪਣੇ ਵਰਤੋਂਕਾਰਾਂ ਨੂੰ ਆਪਣੀ ਛੋਟੀਆਂ ਸੰਪਾਦਨਾਂ, ਜਿਨ੍ਹਾਂ ਨੂੰ ਟਵੀਟ ਕਹਿੰਦੇ ਹਨ, ਇੱਕ-ਦੂਜੇ ਨੂੰ ਭੇਜਣ ਅਤੇ ਪੜ੍ਹਨ ਦੀ ਸਹੂਲਤ ਦਿੰਦਾ ਹੈ। ਟਵੀਟ 140 ਅੱਖਰਾਂ ਤੱਕ ਦੀ ਪਾਠ-ਆਧਾਰਿਤ ਸੰਪਾਦਨਾ(ਪੋਸਟ) ਹੁੰਦੀ ਹੈ, ਅਤੇ ਲੇਖਕ ਦੇ ਰੂਪ ਰੇਖਾ ਵਰਕੇ ਉੱਤੇ ਦਿਖਾਇਆ ਹੋਇਆ ਕੀਤੇ ਜਾਂਦੇ ਹਨ, ਅਤੇ ਦੂਜੇ ਉਪਯੋਗਕਰਤਾ ਸਾਥੀ (ਫਾਲੋਅਰ) ਨੂੰ ਭੇਜੇ ਜਾਂਦੇ ਹਨ। ਭੇਜਣ ਵਾਲਾ ਆਪਣੇ ਇੱਥੇ ਮੌਜੂਦ ਦੋਸਤਾਂ ਤੱਕ ਵੰਡ ਸੀਮਿਤ ਕਰ ਸਕਦੇ ਹਨ , ਜਾਂ ਮੂਲ ਚੋਣਾਂ ਵਿੱਚ ਅਜ਼ਾਦ ਵਰਤੋ ਦੀ ਆਗਿਆ ਵੀ ਦੇ ਸਕਦੇ ਹਨ । ਉਪਯੋਗਕਰਤਾ ਟਵਿਟਰ ਵੈੱਬਸਾਈਟ ਜਾਂ ਲਘੂ ਸੁਨੇਹਾ ਸੇਵਾ ("SMS"), ਜਾਂ ਬਾਹਰਲਾ ਅਨੁਪ੍ਰਯੋਗੋਂ ਦੇ ਮਾਧਿਅਮ ਵਲੋਂ ਵੀ ਟਵਿਟਸ ਭੇਜ ਸੱਕਦੇ ਹਨ ਅਤੇ ਪ੍ਰਾਪਤ ਕਰ ਸੱਕਦੇ ਹਨ। ਇੰਟਰਨੈੱਟ ਉੱਤੇ ਇਹ ਸੇਵਾ ਮੁੱਫਤ ਹੈ, ਲੇਕਿਨ ਐਸ .ਐਮ .ਐਸ ਦੀ ਵਰਤੋ ਲਈ ਫੋਨ ਸੇਵਾ ਦਾਤਾ ਨੂੰ ਕੀਮਤ ਦੇਣੀ ਪੈ ਸਕਦੀ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਪੰਜਾਬ ਵਿਧਾਨ ਸਭਾ ਚੋਣਾਂ 2017, 4 ਜਨਵਰੀ, 2017 ਨੂੰ ਹੋਈਆਂ ਹਨ। ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ, ਭਾਰਤੀ ਰਾਸ਼ਟਰੀ ਕਾਂਗਰਸ ਅਤੇ ਕੌਮੀ ਜਮਹੂਰੀ ਗਠਜੋੜ ਅਤੇ ਆਮ ਆਦਮੀ ਪਾਰਟੀ ਅਤੇ ਹੋਰ ਪਾਰਟੀਆਂ ਦਾ ਮੁਕਾਬਲਾ ਹੈ। ਇਨਾਂ ਚੋਣਾਂ ਤਹਿਤ 117 ਹਲਕਿਆਂ ਵਿੱਚ ਵੋਟਿੰਗ ਹੋਈ ਸੀ ਅਤੇ ਚੋਣ-ਨਤੀਜੇ 11 ਮਾਰਚ 2017 ਨੂੰ ਐਲਾਨੇ ਗਏ ਸਨ, ਨਤੀਜੇ ਵਜੋਂ ਭਾਰਤੀ ਰਾਸ਼ਟਰੀ ਕਾਂਗਰਸ ਨੇ ਬਹੁਮਤ ਪ੍ਰਾਪਤ ਕੀਤਾ ਸੀ।
ਸਮਾਜਿਕ ਮੀਡੀਆ ਕੰਪਿਊਟਰ-ਅਧਾਰਿਤ ਤਕਨਾਲੋਜੀਆਂ ਹਨ, ਜੋ ਕਿ ਆਪਸੀ ਸੰਬੰਧਾਂ ਲਈ ਅੰਤਰਜਾਲ ਜਾਂ ਹੋਰ ਮਾਧਿਅਮਾਂ ਦੁਆਰਾ ਨਿਰਮਿਤ ਆਭਾਸੀ ਸਮੂਹਾਂ ਰਾਹੀਂ ਇਹ ਜਾਣਕਾਰੀ, ਵਿਚਾਰ, ਕੈਰੀਅਰ, ਹਿੱਤ, ਅਤੇ ਹੋਰ ਪ੍ਰਗਟਾ ਰੂਪਾਂ ਦੀ ਸਿਰਜਣਾ ਅਤੇ ਸ਼ੇਅਰ ਕਰਨ ਦਾ ਮਾਧਿਅਮ ਹੈ।ਅਲਹਿਦਾ-ਇਕੱਲੀਆਂ ਅਤੇ ਅੰਤਰ-ਸਥਿਤ ਸਮਾਜਿਕ ਮੀਡੀਆ ਸੇਵਾਵਾਂ ਦੀਆਂ ਕਿਸਮਾਂ, ਜੋ ਇਸ ਵੇਲੇ ਉਪਲੱਬਧ ਹਨ ਪਰਿਭਾਸ਼ਾ ਦੀ ਚੁਣੌਤੀ ਪੇਸ਼ ਕਰਦੀਆਂ ਹਨ। ਫਿਰ ਵੀ ਕੁਝ ਆਮ ਫੀਚਰ ਮਿਲਦੇ ਹਨ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।