ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮਤਾਬਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਅਧਾਰਿਤ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਕ, ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਕੁਝ ਮੁੱਖ ਹਨ। ਇਹ ਸਿੱਖ ਧਰਮ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ dasam ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ l55ਆਗ਼ਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਸੂਰਜ ਪ੍ਰਕਾਸ਼ ਜਿਸ ਦਾ ਨਾਮ ਗੁਰਪ੍ਰਤਾਪ ਸੂਰਜ ਹੈ, ਭਾਈ ਸੰਤੋਖ ਸਿੰਘ ਦੀ ਰਚਨਾ ਹੈ ਜੋ ਉਹਨਾਂ ਨੇ 10 ਸਾਲਾਂ ਦੀ ਕਰੜੀ ਮਿਹਨਤ ਕਰਕੇ ਤਿਆਰ ਕੀਤੀ ਹੈ। ਏਨੀ ਵੱਡੀ ਪੁਸਤਕ ਸੰਸਾਰ ਭਰ ਵਿਚ ਹੋਰ ਕਿਸੇ ਲਿਖਾਰੀ ਨੇ ਨਹੀਂ ਲਿਖੀ। ਸੂਰਜ ਪ੍ਰਕਾਸ਼ ਦੇ ਕੁੱਲ 1152 ਅਧਿਆਏ ਹਨ। 64 ਹਜ਼ਾਰ ਤੋਂ ਵੱਧ ਛੰਦ ਹਨ, ਜਿਨ੍ਹਾਂ ਦੀਆਂ ਲਗਪਗ ਢਾਈ ਲੱਖ ਸਤਰਾਂ ਹਨ। ਇਸ ਗ੍ਰੰਥ ਦੀਆਂ ਕੁੱਲ 14 ਜਿਲਦਾਂ ਹਨ ਅਤੇ 6 ਹਜ਼ਾਰ ਪੰਨੇ ਹਨ। ਪੰਜਾਹ ਹਜ਼ਾਰ ਤੋਂ ਵਧੇਰੇ ਬੰਦਾਂ ਵਿੱਚ ਲਿਖੇ ਗਏ ਇਸ ਗ੍ਰੰਥ ਵਿਚਲੇ ਸਾਰੇ ਇਤਿਹਾਸਕ ਪ੍ਰਸੰਗ ਆਪੋ ਆਪਣੀ ਥਾਂ ਮਹੱਤਵਪੂਰਨ ਹਨ। ਵਰਤਮਾਨ ਸਦੀ ਦੇ ਬਹੁਤ ਸਾਰੇ ਲੇਖਕਾਂ ਨੇ ਸਿੱਖ ਇਤਿਹਾਸ ਲਿਖਿਆ ਹੈ, ਉਨ੍ਹਾਂ ਨੇ ਭਾਈ ਸੰਤੋਖ ਸਿੰਘ ਦੀਆਂ ਲਿਖਤਾਂ ਨੂੰ ਹੀ ਆਧਾਰ ਬਣਾਇਆ ਹੈ। ਭਾਈ ਸੰਤੋਖ ਸਿੰਘ ਮਹਾਂਕਵੀ ਸੰਸਕ੍ਰਿਤ ਦੇ ਪੰਡਤ, ਬਜ ਭਾਸ਼ਾ ਦੇ ਨਿਪੁੰਨ ਅਤੇ ਵਡ-ਆਕਾਰੀ ਕਵੀ ਅਤੇ ਪੰਜਾਬੀ ਸੰਵੇਦਨਾ ਦੇ ਗੂੜ੍ਹ-ਗਿਆਤਾ ਸਨ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 1589 ਵਿੱਚ ਗੁਰੂ ਅਰਜਨ ਦੇਵ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਆਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਨੇਤਾ ਜੀ ਸੁਭਾਸ਼ ਚੰਦਰ ਬੋਸ (23 ਜਨਵਰੀ, 1897- 18 ਅਗਸਤ 1945) ਇੱਕ ਭਾਰਤੀ ਰਾਸ਼ਟਰਵਾਦੀ ਸਨ, ਜਿਹਨਾਂ ਦੀ ਦੇਸ਼ਭਗਤੀ ਨੇ ਉਨ੍ਹਾਂ ਨੂੰ ਭਾਰਤ ਵਿੱਚ ਨਾਇਕ ਬਣਾ ਦਿੱਤਾ ਸੀ, ਪਰ ਦੂਜੇ ਵਿਸ਼ਵ ਯੁੱਧ ਦੌਰਾਨ ਨਾਜ਼ੀ ਜਰਮਨੀ ਅਤੇ ਜਪਾਨੀ ਸਾਮਰਾਜ ਦੀ ਮਦਦ ਨਾਲ ਭਾਰਤ ਨੂੰ ਬਰਤਾਨਵੀ ਰਾਜ ਤੋਂ ਛੁਟਕਾਰਾ ਦਵਾਉਣ ਦੀ ਕੋਸ਼ਿਸ਼ ਨਾਲ ਇਕ ਵੱਖਰੀ ਵਿਰਾਸਤ ਛੱਡ ਗਏ। ਮਾਨਯੋਗ ਨੇਤਾਜੀ ਨਾਮ (ਹਿੰਦੁਸਤਾਨੀ ਭਾਸ਼ਾ: "ਸਤਿਕਾਰਤ ਨੇਤਾ"), ਜੋ ਕਿ ਬਰਤਾਨਵੀ ਭਾਰਤ ਦੇ ਸਪੈਸ਼ਲ ਬਿਊਰੋ ਦੇ ਭਾਰਤ ਵਿਚਲੇ ਭਾਰਤੀ ਸਿਪਾਹੀਆਂ ਦੁਆਰਾ 1940 ਦੇ ਸ਼ੁਰੂ ਵਿਚ ਅਤੇ ਬਰਲਿਨ ਵਿਚ ਭਾਰਤ ਦੇ ਵਿਸ਼ੇਸ਼ ਬਿਊਰੋ ਵਿਚ ਜਰਮਨ ਅਤੇ ਭਾਰਤੀ ਅਧਿਕਾਰੀਆਂ ਦੁਆਰਾ ਦਿੱਤਾ ਗਿਆ ਸੀ, ਨੂੰ ਬਾਅਦ ਵਿਚ ਭਾਰਤ ਭਰ ਵਿਚ ਵਰਤਿਆ ਗਿਆ ਸੀ।1920 ਅਤੇ 1930 ਦੇ ਦਹਾਕੇ ਵਿਚ ਬੋਸ ਇੰਡੀਅਨ ਨੈਸ਼ਨਲ ਕਾਂਗਰਸ ਦੇ ਜਵਾਨ, ਰੈਡੀਕਲ ਵਿੰਗ ਦੇ ਨੇਤਾ ਬਣੇ ਅਤੇ 1938 ਅਤੇ 1939 ਵਿਚ ਕਾਂਗਰਸ ਦੇ ਪ੍ਰਧਾਨ ਬਣੇ। ਹਾਲਾਂਕਿ, ਮਹਾਤਮਾ ਗਾਂਧੀ ਅਤੇ ਕਾਂਗਰਸ ਹਾਈ ਕਮਾਂਡ ਨਾਲ ਮਤਭੇਦ ਕਰਕੇ 1939 ਵਿਚ ਉਹ ਕਾਂਗਰਸ ਅਗਵਾਈ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ। 1940 ਵਿਚ ਭਾਰਤ ਤੋਂ ਭੱਜਣ ਤੋਂ ਪਹਿਲਾਂ ਓਹਨਾਂ ਨੂੰ ਬ੍ਰਿਟਿਸ਼ ਨੇ ਘਰ ਵਿਚ ਨਜ਼ਰਬੰਦ ਕਰ ਦਿੱਤਾ ਸੀ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਅਾਨਿਅਾ ਹੈ। 'ਸਭਿਅਾਚਾਰ' ਸ਼ਬਦ ਮੂਲ ਰੂਪ ਵਿਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਫਲੋਰੈਂਸ (/ˈflɒrəns/ FLOR-əns; ਇਤਾਲਵੀ: Firenze [fiˈrɛntse] ( ਸੁਣੋ)) ਇਟਲੀ ਦੇ ਖੇਤਰ ਤੋਸਕਾਨਾ ਅਤੇ ਫਲੋਰੈਂਸ ਮਹਾਂਨਗਰ ਦੀ ਰਾਜਧਾਨੀ ਹੈ। ਇਹ 3,82,000 ਦੀ ਅਬਾਦੀ ਨਾਲ ਤੋਸਕਾਨਾ ਦਾ ਸਭ ਤੋਂ ਜ਼ਿਆਦਾ ਅਬਾਦੀ ਵਾਲਾ ਸ਼ਹਿਰ ਹੈ। ਮਹਾਂਨਗਰ ਖੇਤਰ ਦੇ ਵਿੱਚ ਕੁੱਲ ਅਬਾਦੀ 15,20,000 ਦੇ ਕਰੀਬ ਹੈ।ਇਹ ਸ਼ਹਿਰ ਆਪਣੇ ਇਤਿਹਾਸ ਲਈ ਮਸ਼ਹੂਰ ਹੈ। ਮੱਧਕਾਲੀ ਯੂਰਪ ਵਿੱਚ ਇਹ ਵਪਾਰ ਅਤੇ ਪੂੰਜੀ ਦਾ ਕੇਂਦਰ ਸੀ ਅਤੇ ਉਸ ਵੇਲੇ ਦੇ ਸਭ ਤੋਂ ਅਮੀਰ ਸ਼ਹਿਰਾਂ ਵਿੱਚੋਂ ਇੱਕ ਸੀ। ਇਸਨੂੰ ਮੁੜ-ਸੁਰਜੀਤੀ ਦੀ ਜਨਮ-ਭੂਮੀ ਅਤੇ ਮੱਧਕਾਲ ਦਾ ਐਥਨਜ਼ ਕਿਹਾ ਜਾਂਦਾ ਹੈ। 1865 ਤੋਂ 1871 ਤੱਕ ਇਹ ਇਟਲੀ ਬਾਦਸ਼ਾਹੀ ਦੀ ਰਾਜਧਾਨੀ ਸੀ।
ਪਰਫਿਊਮ (ਇਤਰ ਜਾਂ ਅਤਰ ਵੀ ਕਹਿ ਲਿਆ ਜਾਂਦਾ ਹੈ) (ਫਰਾਂਸੀਸੀ: ਪੈਰਾਫੁਮ) ਫ਼ਰਾਂਸੀਸੀ: parfum ਸੁਗੰਧਿਤ ਜ਼ਰੂਰੀ ਤੇਲ ਜਾਂ ਸੁਗੰਧ ਵਾਲੇ ਮਿਸ਼ਰਣਾਂ, ਫਿਕਸਿ਼ਟਸ ਅਤੇ ਸੌਲਵੈਂਟ ਦਾ ਮਿਸ਼ਰਨ ਹੈ, ਜੋ ਮਨੁੱਖੀ ਸਰੀਰ, ਜਾਨਵਰ, ਭੋਜਨ, ਚੀਜ਼ਾਂ, ਅਤੇ ਜੀਵਤ-ਸਪੇਸ ਨੂੰ ਦੇਣ ਲਈ ਵਰਤਿਆ ਜਾਂਦਾ ਹੈ। ਇਹ ਆਮ ਤੌਰ 'ਤੇ ਤਰਲ ਰੂਪ ਵਿਚ ਹੁੰਦਾ ਹੈ ਅਤੇ ਕਿਸੇ ਵਿਅਕਤੀ ਦੇ ਸਰੀਰ ਨੂੰ ਖੁਸ਼ ਕਰਨ ਵਾਲੀ ਸੁਗੰਧ ਦੇਣ ਲਈ ਵਰਤਿਆ ਜਾਂਦਾ ਹੈ। ਪ੍ਰਾਚੀਨ ਗ੍ਰੰਥਾਂ ਅਤੇ ਪੁਰਾਤੱਤਵ-ਵਿਗਿਆਨੀ ਖੁਦਾਈਆਂ ਕੁਝ ਕੁ ਪੁਰਾਣੇ ਮਨੁੱਖੀ ਸਭਿਅਤਾਵਾਂ ਵਿਚ ਅਤਰ ਦੀ ਵਰਤੋਂ ਨੂੰ ਦਰਸਾਉਂਦੀਆਂ ਹਨ। 19 ਵੀਂ ਸਦੀ ਦੇ ਅਖੀਰ ਵਿੱਚ ਆਧੁਨਿਕ ਸੁਗੰਧ ਵਾਲੇ ਮਿਸ਼ਰਣਾਂ ਜਿਵੇਂ ਕਿ ਵੈਨੀਲੀਨ ਜਾਂ ਕੌਮਾਰਨ ਦੇ ਵਪਾਰਕ ਸੰਵਾਦ ਦੁਆਰਾ ਅਦਰਸ਼ ਸੁਗੰਧ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਨਾਲ ਅਤਰ ਦੀ ਰਚਨਾ ਨੂੰ ਸਿਰਫ਼ ਕੁੱਝ ਹੀ ਕੁਦਰਤੀ ਸੁਗੰਧਤਾਂ ਤੋਂ ਖੁਰਾਇਆ ਜਾ ਸਕਦਾ ਹੈ।
ਜੀਵ ਵਿਗਿਆਨ ਜੀਵਨ ਅਤੇ ਜੀਵਤ ਪ੍ਰਾਣੀਆਂ ਦੇ ਅਧਿਐਨ ਨਾਲ ਸਬੰਧਤ ਕੁਦਰਤੀ ਵਿਗਿਆਨ ਹੈ। ਜਿਸ ਵਿੱਚ ਉਹਨਾਂ ਦੀ ਬਣਤਰ, ਬਿਰਤੀ, ਮੂਲ ਉਤਪਤੀ, ਵਿਕਾਸ, ਵਰਗੀਕਰਨ ਅਤੇ ਵਿਭਾਜਨ ਵੀ ਸ਼ਾਮਲ ਹੈ। ਇਹ ਇੱਕ ਵਿਸ਼ਾਲ ਵਿਸ਼ਾ ਹੈ, ਜਿਸ ਵਿੱਚ ਅਨੇਕਾਂ ਉਪ-ਖੰਡ, ਮਜ਼ਮੂਨ ਅਤੇ ਵਿਸ਼ਾ-ਖੇਤਰ ਸ਼ਾਮਲ ਹਨ। ਸਭ ਤੋਂ ਮਹੱਤਵਪੂਰਨ ਮਜ਼ਮੂਨਾਂ ਵਿੱਚੋਂ ਪੰਜ ਇਕਰੂਪੀ ਸਿਧਾਂਤ ਅਜਿਹੇ ਹਨ, ਜਿਹਨਾਂ ਨੂੰ ਆਧੁਨਿਕ ਜੀਵ ਵਿਗਿਆਨ ਦੇ ਮੂਲਭੂਤ ਸਿਧਾਂਤ ਕਿਹਾ ਜਾ ਸਕਦਾ ਹੈ:
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਸਤੰਬਰ 2019 ਮੁਤਾਬਿਕ ਇਸ ਵਿਕੀ ’ਤੇ 31,729 ਲੇਖ ਹਨ ਅਤੇ ਇਸ ਦੇ ਕੁੱਲ 29,545 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,86,607 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.34.0-wmf.21 (486add2) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਸਵਾਹਿਲੀ (ਸਵਾਹਿਲੀ: Kiswahili) ਅਫ਼ਰੀਕਾ ਵਿੱਚ ਬੋਲੀ ਜਾਣ ਵਾਲ਼ੀ ਇੱਕ ਬੋਲੀ ਹੈ। ਇਹ ਬਾਨਤੂ ਬੋਲੀਆਂ ਦੇ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਤਕਰੀਬਨ ੪੫ ਤੋਂ ੧੦੦ ਮਿਲੀਅਨ ਲੋਕ ਸਵਾਹਿਲੀ ਬੋਲਦੇ ਹਨ। ਇਸ ਵਿੱਚ ਸਵਾਹਿਲੀ ਨੂੰ ਮਾਂ ਬੋਲੀ ਜਾਂ ਦੂਸਰੀ ਭਾਸ਼ਾ ਦੇ ਤੌਰ ਤੇ ਬੋਲਣ ਵਾਲ਼ੇ ਵੀ ਸ਼ਾਮਲ ਹਨ।ਸਵਾਹਿਲੀ ਬੋਲਣ ਵਾਲੇ ਲੋਕ ਦੱਖਣੀ ਸੋਮਾਲੀਆ ਤੋਂ ਲੈ ਕੇ ਪਾਤੇ, ਪੈਮਬਾ, ਜ਼ਾਨਜ਼ੀਬਾਰ ਅਤੇ ਮਾਫੀਆ ਨਾਂ ਦੇ ਇਲਾਕਿਆ ਤੋਂ ਹੁੰਦੇ ਹੋਏ ਮੋਜ਼ਾਮਬੀਕ ਦੇ ਉੱਤਰ ਤਕ ਫੈਲੇ ਹੋਏ ਹਨ। ਸਵਾਹਿਲੀ ਮੁੱਖ ਤੌਰ ਤੇ ਤਨਜ਼ਾਨੀਆ, ਕੇਨੀਆ, ਕੋਨਗੋ (ਲੋਕਤਾਨਤਰਿਕ ਗਣਰਾਜ), ਯੂਗਾਂਡਾ, ਬੁਰੂਨਡੀ, ਜ਼ਾਮਬੀਆ ਅਤੇ ਮਲਾਵੀ ਦੇਸ਼ਾਂ ਵਿੱਚ ਬੋਲੀ ਜਾਂਦੀ ਹੈ।ਸਵਾਹਿਲੀ ਨਾਮ ਅਰਬੀ ਭਾਸ਼ਾ ਦੇ ਲਫਜ਼ "ਸਾਹਿਲ" ਤੋ ਬਣਿਆ ਹੈ ਅਤੇ ਇਸਦਾ ਮਤਲਬ ਸਮੁੰਦਰ ਦਾ ਕੰਢਾ ਹੈ। ਸਵਾਹਿਲੀ ਮੁੱਖ ਤੌਰ ਤੇ ਅਫਰੀਕਾ ਦੇ ਪੂਰਬੀ ਕੰਢੇ ਤੇ ਰਹਿਣ ਵਾਲ਼ੇ ਲੋਕਾਂ ਦੀ ਮਾਂ ਬੋਲੀ ਹੈ। ਸਵਾਹਿਲੀ ਇੱਕ ਲੋਕ ਭਾਸ਼ਾ ਹੈ। ਇਹ ਉਸ ਵਕਤ ਹੋਂਦ ਵਿੱਚ ਆਈ ਜਦ ਅਰਬ ਵਪਾਰੀਆਂ ਨੇ ਅਫਰੀਕਾ ਦੇ ਲੋਕਾਂ ਨਾਲ ਵਪਾਰ ਕਰਨਾ ਸ਼ੁਰੂ ਕੀਤਾ। ਇਸ ਕਾਰਨ ਸਵਾਹਿਲੀ ਵਿੱਚ ਬਹੁਤ ਸਾਰੇ ਅਰਬੀ ਲਫਜ਼ ਮਿਲਦੇ ਹਨ। ਸਵਾਹਿਲੀ ਭਾਸ਼ਾ ਵਿੱਚ ਸਭ ਤੋਂ ਪੁਰਾਣੀ ਹੱਥ ਲਿਖਤ ਇੱਕ ਕਵਿਤਾ ਹੈ। ਅੰਦਾਜ਼ਾ ਹੈ ਕਿ ਇਹ ਕਵਿਤਾ ੧੭੨੮ ਈ.
ਨਾਰਥ ਅਟਲਾਂਟਿਕ ਟਰੀਟੀ ਆਰਗਨਾਈਜ਼ੇਸ਼ਨ (ਨਾਟੋ; /ˈneɪtoʊ/; ਫ਼ਰਾਂਸੀਸੀ: Organisation du traité de l'Atlantique Nord (ਓਟਾਨ)), ਜਿਹਨੂੰ (ਉੱਤਰੀ) ਅਟਲਾਂਟਿਕ ਗੱਠਜੋੜ ਵੀ ਆਖਿਆ ਜਾਂਦਾ ਹੈ, ਇੱਕ ਅੰਤਰਸਰਕਾਰੀ ਜੰਗੀ ਗੱਠਜੋੜ ਹੈ ਜੋ 4 ਅਪਰੈਲ 1949 ਨੂੰ ਦਸਖ਼ਤ ਕੀਤੀ ਗਈ ਨਾਰਥ ਅਟਲਾਂਟਿਕ ਸੰਧੀ ਉੱਤੇ ਅਧਾਰਤ ਹੈ। ਇਹ ਜੱਥੇਬੰਦੀ ਮੈਂਬਰ ਦੇਸ਼ਾਂ ਵੱਲੋਂ ਸਾਂਝੀ ਸੁਰੱਖਿਆ ਦਾ ਇੱਕ ਪ੍ਰਬੰਧ ਹੈ ਜੀਹਦੇ ਤਹਿਤ ਉਹ ਬਾਹਰੀ ਧੜੇ ਵੱਲੋਂ ਹਮਲਾ ਕੀਤੇ ਜਾਣ ਦੀ ਸੂਰਤ ਵਿੱਚ ਇੱਕ-ਦੂਜੇ ਦੀ ਆਪਸੀ ਰਾਖੀ ਲਈ ਰਜ਼ਾਮੰਦ ਹਨ। ਨਾਟੋ ਦਾ ਸਦਰ ਮੁਕਾਮ ਬ੍ਰਸਲਜ਼, ਬੈਲਜੀਅਮ ਵਿਖੇ ਹੈ ਜੋ ਇਹਦੇ ਉੱਤਰੀ ਅਮਰੀਕਾ ਅਤੇ ਯੂਰਪ ਵਿਚਲੇ 28 ਮੈਂਬਰ ਦੇਸ਼ਾਂ ਵਿੱਚੋਂ ਇੱਕ ਹੈ। ਇਹਦੇ ਸਭ ਤੋਂ ਨਵੇਂ ਮੈਂਬਰ ਅਲਬਾਨੀਆ ਅਤੇ ਕ੍ਰੋਏਸ਼ੀਆ ਹਨ ਜੋ ਅਪਰੈਲ 2009 ਵਿੱਚ ਸ਼ਾਮਲ ਹੋਏ। ਇਸ ਤੋਂ ਇਲਾਵਾ 22 ਹੋਰ ਦੇਸ਼ ਨਾਟੋ ਦੇ ਅਮਨ ਲਈ ਸਾਂਝ ਪ੍ਰੋਗਰਾਮ ਵਿੱਚ ਹਿੱਸਾ ਲੈਂਦੇ ਹਨ ਅਤੇ 15 ਹੋਰ ਦੇਸ਼ ਇਸ ਨਾਲ਼ ਸੰਸਥਾਨਕ ਗੱਲਬਾਤੀ ਪ੍ਰੋਗਰਾਮਾਂ ਦੀ ਸਾਂਝ ਰੱਖਦੇ ਹਨ। ਸਾਰੇ ਨਾਟੋ ਮੈਂਬਰਾਂ ਦਾ ਕੁੱਲ ਲਸ਼ਕਰੀ ਖ਼ਰਚਾ ਕੁੱਲ ਦੁਨੀਆਂ ਦੇ ਖ਼ਰਚੇ ਦਾ 70% ਤੋਂ ਵੱਧ ਹੈ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾੳੁਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪੱਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕੳੁਕਤੀ) ਹੈ। ਕਹਾਵਤਾਂ ਲੋਕ ਸਾਹਿਤ ਜਾਂ ਲੋਕਧਾਰਾ ਦੀਅਾਂ ਵਿਭਿੰਨ ਵੰਨਗੀਅਾਂ ਵਿੱਚੋਂ ਅਾਪਣੀ ਵਿਕੋਲਿਤ੍ਰੀ ਪ੍ਰਕਿਰਤੀ, ਪ੍ਰਗਟਾਓ ਪ੍ਰਸੰਗ ਅਤੇ ਰੂਪ ਸਦਕਾ ਇੱਕ ਸੁਤੰਤਰ ਵਿਧਾ ਹੈ, ਜੋ ਲੋਕ ਦੀ ਸਿਅਾਣਪ ਅਤੇ ਅਨੁਭਵ ਦਾ ਨਿਚੋੜ ਹੁੰਦੀਅਾਂ ਹਨ। ਪ੍ਰਕਿਰਤੀ ਦੀ ਹਰੇਕ ਵਸਤੂ, ਕ਼ੁਦਰਤ ਦੇ ਨਿਯਮਾਂ, ਮਨੁੱਖਾਂ ਤੇ ਪਸ਼ੂ ਜਾਤੀ ਦੀਅਾਂ ਅਾਦਤਾਂ ਤੇ ਸੁਭਾਅ ਬਾਰੇ ਲੋਕਾਂ ਦੇ ਕੀ ਤਜਰਬੇ ਹਨ, ੳੁਹ ਅਖਾਣਾਂ/ਕਹਾਵਤਾਂ ਵਿੱਚ ਸੰਗਠਿਤ ਹੋਏ ਮਿਲਦੇ ਹਨ।
ਦੁਸ਼ਹਿਰਾ ਹਿੰਦੂਆਂ ਦਾ ਇੱਕ ਪ੍ਰਮੁੱਖ ਤਿਉਹਾਰ ਹੈ। ਅੱਸੂ (ਕੁਆਰ) ਮਹੀਨੇ ਦੇ ਸ਼ੁਕਲ ਪੱਖ ਦੀ ਦਸਮੀ ਤਿਥੀ ਨੂੰ ਇਸ ਦਾ ਅਯੋਜਨ ਹੁੰਦਾ ਹੈ। ਭਗਵਾਨ ਰਾਮ ਨੇ ਇਸ ਦਿਨ ਰਾਵਣ ਦਾ ਵਧ ਕੀਤਾ ਸੀ। ਇਸਨੂੰ ਬੁਰਾਈ ਦੇ ਉੱਤੇ ਸੱਚਾਈ ਦੀ ਵਿਜੈ ਦੇ ਰੂਪ ’ਚ ਮਨਾਇਆ ਜਾਂਦਾ ਹੈ। ਇਸਲਈ ਇਸ ਦਸਮੀ ਨੂੰ ਵਿਜੈਦਸਮੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਦੁਸ਼ਹਿਰਾ ਸਾਲ ਦੀਆਂ ਤਿੰਨ ਅਤਿਅੰਤ ਸ਼ੁੱਭ ਤਿਥੀਆਂ ਵਿਚੌਂ ਇੱਕ ਹੈ, ਹੋਰ ਦੋ ਹਨ ਚੇਤ ਸ਼ੁਕਲ ਦੀ, ਅਤੇ ਕੱਤਕ ਸ਼ੁਕਲ ਦੀ ਇਕਮ। ਇਸ ਦਿਨ ਲੋਕ ਨਵਾਂ ਕਾਰਜ ਸ਼ੁਰੂ ਕਰਦੇ ਹਨ, ਸ਼ਸਤਰ-ਪੂਜਾ ਦਿੱਤੀ ਜਾਂਦੀ ਹੈ। ਪ੍ਰਾਚੀਨ ਕਾਲ ਵਿੱਚ ਰਾਜਾ ਲੋਕ ਇਸ ਦਿਨ ਵਿਜੈ ਦੀ ਅਰਦਾਸ ਕਰ ਕੇ ਰਣ-ਯਾਤਰਾ ਲਈ ਪ੍ਰਸਥਾਨ ਕਰਦੇ ਸਨ। ਇਸ ਦਿਨ ਥਾਂ-ਥਾਂ ਮੇਲੇ ਲੱਗਾਉਂਦੇ ਹਨ। ਰਾਮਲੀਲਾ ਦਾ ਅਯੋਜਨ ਹੁੰਦਾ ਹੈ। ਰਾਵਣ ਦਾ ਵਿਸ਼ਾਲ ਪੁਤਲਾ ਬਣਾ ਕੇ ਉਸਨੂੰ ਜਲਾਇਆ ਜਾਂਦਾ ਹੈ। ਦੁਸ਼ਹਿਰਾ ਅਤੇ ਵਿਜੈਦਸਮੀ ਭਗਵਾਨ ਰਾਮ ਦੀ ਵਿਜੈ ਦੇ ਰੂਪ ’ਚ ਮਨਾਇਆ ਜਾਵੇ ਅਤੇ ਦੁਰਗਾ ਪੂਜਾ ਦੇ ਰੂਪ ’ਚ, ਦੋਨ੍ਹਾਂ ਹੀ ਰੂਪਾਂ ਵਿੱਚ ਇਹ ਸ਼ਕਤੀ-ਪੂਜਾ ਦਾ ਪਰਬ ਹੈ, ਸ਼ਸਤਰ ਪੂਜਨ ਦੀ ਤਿਥੀ ਹੈ। ਹਰਸ਼, ਉੱਲਾਸ ਅਤੇ ਵਿਜੈ ਦਾ ਤਹਿਵਾਰ ਹੈ। ਭਾਰਤੀ ਸੱਭਿਆਚਾਰ ਬਹਾਦਰੀ ਦੀ ਉਪਾਸਕ ਹੈ, ਸੂਰਮਗਤੀ ਦੀ ਸੇਵਕ ਹੈ। ਵਿਅਕਤੀ ਅਤੇ ਸਮਾਜ ਦੇ ਰਕਤ ਵਿੱਚ ਬਹਾਦਰੀ ਪ੍ਰਕਟ ਹੋਵੇ ਇਸਲਈ ਦੁਸ਼ਹਿਰੇ ਦਾ ਉੱਤਸਵ ਰੱਖਿਆ ਗਿਆ ਹੈ। ਦੁਸ਼ਹਿਰਾ ਦਾ ਤਹਿਵਾਰ ਦਸ ਪ੍ਰਕਾਰ ਦੇ ਪਾਪਾਂ- ਕਾਮ, ਕ੍ਰੋਧ, ਲੋਭ, ਮੋਹ ਮਦ, ਮਤਸਰ, ਅਹੰਕਾਰ, ਆਲਸ, ਹਿੰਸਾ ਤੇ ਚੋਰੀ ਦੇ ਪਰਿਤਯਾਗ ਦੀ ਸਦਪ੍ਰੇਰਣਾ ਪ੍ਰਦਾਨ ਕਰਦਾ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ :- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਉਸਾਰੀ ਕਲਾ ਜਾਂ ਵਾਸਤੂਕਲਾ ਜਾਂ ਭਵਨ/ਇਮਾਰਤ ਨਿਰਮਾਣ ਕਲਾ ਇਮਾਰਤ ਅਤੇ ਹੋਰ ਭੌਤਿਕ ਬਣਤਰਾਂ ਦੀ ਯੋਜਨਾਬੰਦੀ, ਡਿਜ਼ਾਈਨ, ਅਤੇ ਉਸਾਰੀ ਕਰਨ ਦੇ ਢੰਗ ਅਤੇ ਇਸ ਤੋਂ ਬਣੀ ਉਪਜ ਨੂੰ ਕਿਹਾ ਜਾਦਾ ਹੈ। ਇਮਾਰਾਤਾਂ ਦੇ ਰੂਪ 'ਚ ਉਸਾਰੀ ਕਲਾ ਦੇ ਕੰਮ ਅਕਸਰ ਸੱਭਿਆਚਾਰ ਦੀ ਨਿਸ਼ਾਨੀ ਅਤੇ ਕਲਾ ਦੇ ਨਮੂਨੇ ਮੰਨੇ ਜਾਂਦੇ ਹਨ। ਇਤਿਹਾਸਕ ਸੱਭਿਆਤਾਵਾਂ ਨੂੰ ਉਹਨਾਂ ਦੇ ਬਚੇ ਹੋਏ ਵਾਸਤੂਕਲਾ ਦੇ ਕੰਮਾਂ ਰਾਹੀ ਸਮਝਿਆ ਜਾਂਦਾ ਹੈ।
ਕੈਥੋਲਿਕ ਗਿਰਜਾਘਰ ਦੁਨੀਆਂ ਦੇ ਇਸਾਈਆਂ ਦਾ ਸਭ ਤੋਂ ਵੱਡਾ ਚਰਚ ਹੈ, ਇਸ ਦੇ ਕਰੀਬ 120 ਕਰੋੜ ਜਣ(ਮੈਂਬਰ) ਹਨ। ਇਸਨੂੰ ਰੋਮਨ ਕੈਥੋਲਿਕ ਗਿਰਜਾਘਰ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ। ਇਸ ਦੇ ਨੇਤਾ ਪੋਪ ਹਨ ਜੋ ਧਰਮਾਧਿਅਕਸ਼ਾਂ ਦੇ ਸਮੁਦਾਇ ਦੇ ਪ੍ਰਧਾਨ ਹਨ। ਇਹ ਪੱਛਮੀ ਅਤੇ ਪੂਰਬੀ ਕੈਥੋਲਿਕ ਗਿਰਜਾਘਰਾਂ ਦਾ ਇੱਕ ਸਮਾਗਮ ਹੈ। ਇਹ ਆਪਣੇ ਲਕਸ਼ ਨੂੰ ਯਿਸੂ ਮਸੀਹ ਦੇ ਸਮਾਚਾਰ ਫੈਲਾਉਣ, ਸੰਸਕਾਰ ਕਰਵਾਉਣ ਅਤੇ ਦਿਆਲਤਾ ਧਾਰਨ ਕਰਨ ਦੇ ਰੂਪ ਵਿੱਚ ਪਰਿਭਾਸ਼ਿਤ ਕਰਦਾ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟਾ-ਲਟ ਬਲਦੀ ਲਾਟ।”1.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਐਂਤਨ ਚੈਖਵ (ਰੂਸੀ: Анто́н Па́влович Че́хов; 29 ਜਨਵਰੀ 1860 – 15 ਜੁਲਾਈ 1904) ਇੱਕ ਰੂਸੀ ਕਹਾਣੀਕਾਰ ਤੇ ਨਾਟਕਕਾਰ ਸੀ। ਉਹਦਾ ਜਨਮ ਦੱਖਣੀ ਰੂਸ ਵਿੱਚ ਹੋਇਆ। ਉਹ ਪੇਸ਼ੇ ਤੋਂ ਡਾਕਟਰ ਸੀ ਪਰ ਉਹ ਇੱਕ ਸਾਹਿਤਕਾਰ ਵਜੋਂ ਵਧੇਰੇ ਪ੍ਰਸਿੱਧ ਹੋਇਆ। ਪਹਿਲੀ ਕਿਤਾਬ ਦੇ ਛਪਣ ਮਗਰੋਂ ਉਹ ਡਾਕਟਰੀ ਛੱਡ ਕੇ ਕਹਾਣੀਆਂ ਤੇ ਡਰਾਮੇ ਲਿਖਣ ਲੱਗ ਗਿਆ। ਉਹਦੀ ਸਾਇੰਸ ਦੀ ਪੜ੍ਹਾਈ ਨੇ ਉਹਨੂੰ ਬਹੁਤ ਫ਼ੈਦਾ ਦਿੱਤਾ ਤੇ ਉਹਨੇ ਹਕੀਕਤਪਸੰਦੀ ਦੀ ਇੱਕ ਨਵੀਂ ਪਿਰਤ ਰੂਸੀ ਸਾਹਿਤ ਵਿੱਚ ਪਾਈ। ਪਹਿਲੇ ਤੋਂ ਹੀ ਉਸ ਦਾ ਮਨ ਰੂਸੀ ਜੀਵਨ ਦੇ ਰੋਜ਼ ਮੱਰਾ ਦੇ ਮਾਮਲਿਆਂ ਵੱਲ ਸੀ। ਇਨਸਾਨੀ ਫ਼ਿਤਰਤ ਦੀਆਂ ਕਮੀਆਂ, ਕਮੀਨਗੀਆਂ ਤੇ ਛੋਟੀਆਂ ਛੋਟੀਆਂ ਗੱਲਾਂ ਤੇ ਉਸਨੇ ਤਿੱਖੀ ਤਨਜ਼ ਕੀਤੀ। ਉਸਦੀਆਂ ਲਿਖਤਾਂ ਵਿੱਚ ਵਪਾਰੀ, ਪੜ੍ਹਾਕੂ, ਪਾਦਰੀ, ਉਸਤਾਦ, ਨਾਈ, ਮਜਿਸਟ੍ਰੇਟ, ਰੋਗੀ, ਪਾਗਲ, ਵੱਡੇ ਅਫ਼ਸਰ, ਸਰਕਾਰੀ ਅਫ਼ਸਰ, ਸਾਰੇ ਤਬਕਿਆਂ ਦੀ ਛੋਟੀ ਸੋਚ ਤੇ ਬੇਵਕੂਫ਼ੀ ਇਵੇਂ ਰਿਕਾਰਡ ਹੋ ਗਈ ਹੈ ਜਿਵੇਂ ਕੈਮਰੇ ਨੇ ਜੀਵਨ ਦੀ ਮੂਰਤ ਖਿੱਚ ਲਈ ਹੋਵੇ। ਚੈਖਵ ਨੂੰ ਆਧੁਨਿਕ ਕਹਾਣੀ ਕਲਾ ਦਾ ਸਰਦਾਰ ਸਮਝਿਆ ਜਾਂਦਾ ਹੈ। ਕਈ ਆਲੋਚਕਾਂ ਦੇ ਅਨੁਸਾਰ ਉਹ ਉਹ ਦੁਨੀਆਂ ਦਾ ਸਭ ਤੋਂ ਵੱਡਾ ਕਹਾਣੀਕਾਰ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਭਗਤ ਗੁਰ ਰਵਿਦਾਸ ਸਾਹਿਬ (ਅੰ. 1450 – ਅੰ. 1520) ਸਿੱਖੀ ਅਤੇ ਰਵਿਦਾਸੀਆ ਦੇ ਬਾਨੀ ਅਤੇ ਪੰਦਰਾਂ ਸਿੱਖ ਭਗਤਾਂ ਵਿਚੋਂ ਇੱਕ ਇਲਾਹੀ ਸਖ਼ਸ਼ੀਅਤ ਸਨ। ਇਹਨਾਂ ਨੇ ਲੁਕਾਈ ਨੂੰ ਇੱਕ ਰੱਬ ਦੀ ਬੰਦਗੀ ਕਰਨ ਦਾ ਸੁਨੇਹਾ ਦਿੱਤਾ ਅਤੇ ਬਰਾਬਰਤਾ, ਬਰਾਦਰਾਨਾ ਪਿਆਰ ਅਤੇ ਇਤਫ਼ਾਕ ਉੱਤੇ ਮਬਨੀ ਇੱਕ ਅਨੋਖੇ ਵਤਨ ਬੇਗ਼ਮਪੁਰੇ ਦੇ ਸੰਕਲਪ ਨੂੰ ਜ਼ਾਹਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਭਗਤ ਰਵਿਦਾਸ ਸਾਹਿਬ ਦੇ 41 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ।
ਜਵਾਹਰ ਲਾਲ ਨਹਿਰੂ (ਕਸ਼ਮੀਰੀ: جواہرلال نہرو / जवाहरलाल नेहरू 14 ਨਵੰਬਰ 1889–27 ਮਈ 1964),ਇੱਕ ਭਾਰਤੀ ਰਾਜਨੀਤੀਵਾਨ, ਰਾਜਨੇਤਾ ਅਤੇ ਭਾਰਤੀ ਅਜ਼ਾਦੀ ਅੰਦੋਲਨ ਦੇ ਇੱਕ ਅਹਿਮ ਆਗੂ ਸਨ। ਉਹਨਾਂ ਨੂੰ 1947 ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਦੁਆਰਾ ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਵਜੋਂ ਚੁਣਿਆ ਗਿਆ ਸੀ ਅਤੇ ਜਦੋਂ ਕਾਂਗਰਸ ਪਾਰਟੀ ਨੇ 1951 ਵਿੱਚ ਭਾਰਤ ਦੀਆਂ ਪਹਿਲੀਆਂ ਆਮ ਚੋਣਾਂ ਜਿੱਤੀਆਂ ਤਾਂ ਉਹ ਫਿਰ ਤੋਂ ਪ੍ਰਧਾਨ ਮੰਤਰੀ ਚੁਣੇ ਗਏ ਅਤੇ 27 ਮਈ 1964 ਨੂੰ ਆਪਣੀ ਮੌਤ ਤੱਕ ਇਸ ਅਹੁਦੇ ਤੇ ਬਣੇ ਰਹੇ। ਉਹ ਅੰਤਰਰਾਸ਼ਟਰੀ ਗੁੱਟ ਨਿਰਲੇਪ ਅੰਦੋਲਨ ਦੇ ਸੰਸਥਾਪਕਾਂ ਵਿੱਚੋਂ ਇੱਕ ਸਨ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਲੋਕ ਸਭਾ, ਭਾਰਤੀ ਸੰਸਦ ਦਾ ਹੇਠਲਾ ਸਦਨ ਹੈ। ਭਾਰਤੀ ਸੰਸਦ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਸਰਬ ਬਾਲਗ ਵੋਟ ਅਧਿਕਾਰ ਦੇ ਆਧਾਰ ਉੱਤੇ ਲੋਕਾਂ ਦੁਆਰਾ ਪ੍ਰਤੱਖ ਚੋਣ ਦੁਆਰਾ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਗਠਿਤ ਹੁੰਦੀ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਸਦਨ ਵਿੱਚ ਮੈਬਰਾਂ ਦੀ ਅਧਿਕਤਮ ਗਿਣਤੀ 552 ਤੱਕ ਹੋ ਸਕਦੀ ਹੈ, ਜਿਸ ਵਿਚੋਂ 530 ਮੈਂਬਰ ਵੱਖ ਵੱਖ ਰਾਜਾਂ ਦੇ ਅਤੇ 20 ਮੈਂਬਰ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜਮਾਨੀ ਕਰ ਸਕਦੇ ਹਨ। ਸਦਨ ਵਿੱਚ ਲੋੜੀਂਦੀ ਤਰਜਮਾਨੀ ਨਾ ਹੋਣ ਦੀ ਹਾਲਤ ਵਿੱਚ ਭਾਰਤ ਦਾ ਰਾਸ਼ਟਰਪਤੀ ਜੇਕਰ ਚਾਹੇ ਤਾਂ ਐਂਗਲੋ ਇੰਡੀਅਨ ਸਮੁਦਾਏ ਦੇ ਦੋ ਪ੍ਰਤੀਨਿਧੀਆਂ ਨੂੰ ਲੋਕ ਸਭਾ ਲਈ ਨਾਮਜਦ ਕਰ ਸਕਦਾ ਹੈ।
ਭਾਰਤੀ ਸੰਸਦ (ਪਾਰਲੀਮੈਂਟ) ਭਾਰਤ ਦੀ ਸਰਬ-ਉਚ ਵਿਧਾਨਕ ਸਭਾ ਹੈ। ਭਾਰਤੀ ਸੰਸਦ ਵਿੱਚ ਰਾਸ਼ਟਰਪਤੀ ਅਤੇ ਦੋ ਸਦਨ - ਲੋਕਸਭਾ (ਲੋਕਾਂ ਦਾ ਸਦਨ) ਅਤੇ ਰਾਜ ਸਭਾ (ਰਾਜਾਂ ਦੀ ਪਰਿਸ਼ਦ) ਹੁੰਦੇ ਹਨ। ਰਾਸ਼ਟਰਪਤੀ ਦੇ ਕੋਲ ਸੰਸਦ ਦੇ ਦੋਨਾਂ ਵਿੱਚੋਂ ਕਿਸੇ ਵੀ ਸਦਨ ਨੂੰ ਬੁਲਾਣ ਜਾਂ ਸਥਗਿਤ ਕਰਨ ਅਤੇ ਲੋਕਸਭਾ ਨੂੰ ਭੰਗ ਕਰਨ ਦੀ ਸ਼ਕਤੀ ਹੈ। ਪਰ ਰਾਸ਼ਟਰਪਤੀ ਇਹਨਾਂ ਸ਼ਕਤੀਆਂ ਦੀ ਵਰਤੋਂ ਪ੍ਰਧਾਨਮੰਤਰੀ ਜਾਂ ਮੰਤਰੀ ਪਰਿਸ਼ਦ ਦੇ ਕਹਿਣ ਤੇ ਕਰਦਾ ਹੈ। ਭਾਰਤੀ ਸੰਸਦ ਦਾ ਸੰਚਾਲਨ ਸੰਸਦ ਭਵਨ ਵਿੱਚ ਹੁੰਦਾ ਹੈ, ਜੋ ਕਿ ਨਵੀਂ ਦਿੱਲੀ ਵਿੱਚ ਸਥਿਤ ਹੈ।
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਮਾਂ ਬੋਲੀ ਉਹ ਭਾਸ਼ਾ ਹੁੰਦੀ ਹੈ ਜਿਸ ਨੂੰ ਇਨਸਾਨ ਜਨਮ ਤੋਂ ਸਿੱਖਦਾ ਹੈ। ਜਾਂ ਜਿਸ ਨੂੰ ਇਨਸਾਨ ਆਪਣੀ ਮਾਂ ਤੋਂ ਸਿਖਦਾ ਹੈ। ਜਾਂ ਜਿਸ ਨੂੰ ਓਹ ਸਭ ਤੋਂ ਚੰਗੀ ਤਰ੍ਹਾਂ ਜਾਣਦਾ ਹੈ। ਕਈ ਮੁਲਕਾਂ ਵਿੱਚ ਮਾਂ ਬੋਲੀ ਕਿਸੇ ਖ਼ਾਸ ਲੋਕ-ਸਮੂਹ ਦੀ ਬੋਲੀ ਨੂੰ ਵੀ ਕਿਹਾ ਜਾਂਦਾ ਹੈ। ਕਦੇ-ਕਦੇ, "ਮਾਤ ਭਾਸ਼ਾ" ਜਾਂ "ਮਾਂ ਦੀ ਭਾਸ਼ਾ" ਦੀ ਵਰਤੋਂ ਉਸ ਭਾਸ਼ਾ ਲਈ ਕੀਤੀ ਜਾਂਦੀ ਹੈ ਜੋ ਇਕ ਵਿਅਕਤੀ ਨੇ ਘਰ ਵਿਚ ਬੱਚੇ (ਆਮ ਤੌਰ ਤੇ ਆਪਣੇ ਮਾਤਾ-ਪਿਤਾ ਤੋਂ) ਦੇ ਤੌਰ ਤੇ ਸਿੱਖੀ ਹੁੰਦੀ ਹੈ। ਦੋਭਾਸ਼ੀ ਘਰਾਂ ਵਿੱਚ ਵੱਡੇ ਹੋ ਰਹੇ ਬੱਚਿਆਂ ਦੀਆਂ, ਇਸ ਪਰਿਭਾਸ਼ਾ ਦੇ ਅਨੁਸਾਰ, ਇੱਕ ਤੋਂ ਜਿਆਦਾ ਮਾਤ ਭਾਸ਼ਾਵਾਂ ਜਾਂ ਮੂਲ ਭਾਸ਼ਾਵਾਂ ਹੋ ਸਕਦੀਆਂ ਹਨ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ । ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿਚ ਅੱਜ ਵੀ ਨਿਭਾਏ ਜਾਂਦੇ ਹਨ । ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ । ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ । ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਕਬੀਰ (ਹਿੰਦੀ: कबीर) (1440–1518) ਭਾਰਤ ਦੇ ਇੱਕ ਸੰਤ ਕਵੀ ਸਨ। ਆਪਦੀਆਂ ਲਿਖਤਾਂ ਨੇ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ। ਕਬੀਰ ਅਰਬੀ ਸ਼ਬਦ ਅਲ-ਕਬੀਰ ਤੋਂ ਆਇਆ ਹੈ ਜਿਸ ਦਾ ਅਰਥ ਮਹਾਨ ਹੈ। ਕਬੀਰ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਨੂੰ ਆਪਣਾ ਬਾਨੀ ਮੰਨਦੇ ਹਨ। ਇਹ ਸੰਤ ਮਤ ਪੰਥਾਂ ਵਿਚੋਂ ਇੱਕ ਹੈ ਅਤੇ ਇਸ ਦੇ ਅਨੁਆਈ ਉਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਗੁਰ ਅਮਰਦਾਸ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਵਾਯੂਮੰਡਲ (ਅੰਗਰੇਜ਼ੀ: atmosphere ਯੂਨਾਨੀ ἀτμός (ਐਟਮੋਸ)ਤੋਂ, ਮਤਲਬ "ਜਲਕਣ", and σφαῖρα (ਸਫੇਰਾ)ਤੋਂ, ਮਤਲਬ "ਮੰਡਲ") ਕਿਸੇ ਗ੍ਰਹਿ ਦੇ ਆਲੇ-ਦੁਆਲੇ ਗੈਸਾਂ ਦੀ ਪਰਤ ਜਾਂ ਹੋਰ ਠੋਸ ਪੁੰਜ ਵਾਲੇ ਪਦਾਰਥ ਨੂੰ ਕਹਿੰਦੇ ਹਨ,ਜਿਸ ਨੂੰ ਪੁਲਾੜੀ ਪਿੰਡ ਦੀ ਗਾਰੂਤਾ ਨੇ ਉਥੇ ਟਿਕਾਈ ਰੱਖਿਆ ਹੁੰਦਾ ਹੈ। ਵਾਯੂਮੰਡਲ ਵੱਖ-ਵੱਖ ਤਰ੍ਹਾਂ ਦੀਆਂ ਗੈਸਾਂ ਹਨ ਜੋ ਕਿ ਹਰ ਥਾਂ 'ਤੇ ਇਕ ਸਮਾਨ ਅਨੁਪਾਤ ਵਿਚ ਹੁੰਦੀਆਂ ਹਨ। ਲਗਪਗ 78 ਫੀਸਦੀ ਨਾਈਟ੍ਰੋਜਨ ਹੈ, ਲਗਪਗ 21 ਫੀਸਦੀ ਆਕਸੀਜਨ ਹੈ ਅਤੇ ਬਾਕੀ ਇਕ ਫੀਸਦੀ ਵਿਚ ਦੁਰਲੱਭ ਗੈਸਾਂ ਹਨ, ਜਿਵੇਂ ਆਰਗਨ, ਨੀਔਨ, ਹੀਲੀਅਮ, ਕ੍ਰਿਪਟਨ ਅਤੇ ਜ਼ੀਨਾਨ। ਧਰਤੀ ਨੂੰ ਜਿਸ ਹਵਾ ਨੇ ਢਕਿਆ ਹੋਇਆ ਹੈ, ਉਸ ਦੀ ਰਸਾਇਣਕ ਸੰਰਚਨਾ ਸਮਾਨ ਹੈ। ਇਹ 18 ਮੀਲ ਉੱਪਰ ਤੱਕ ਤੋਂ 44 ਮੀਲ ਉੱਪਰ ਵੀ ਜਾ ਸਕਦੀ ਹੈ ਇਹ ਟਰੋਪੋਸਫੀਅਰ ਹੈ। ਇਹ ਪਰਤ ਧਰਤੀ ਦੇ ਸਭ ਤੋਂ ਨੇੜਲੀ ਪਰਤ ਹੁੰਦੀ ਹੈ। ਇਸ ਤੋਂ ਬਾਅਦ ਵਾਲੀਆਂ ਪਰਤਾਂ ਵਿਚ ਧਰਤੀ ਦੀ ਸਤਹ ਤੋਂ 18 ਤੋਂ 31 ਮੀਲ ਉੱਪਰ ਤੱਕ ਗਰਮ ਹਵਾ ਦੀ ਪਰਤ ਹੈ। ਸ਼ਾਇਦ ਲਗਪਗ 42 ਡਿਗਰੀ ਸੈਂਟੀਗ੍ਰੇਡ। ਇਸ ਵਿਚ ਓਜ਼ੋਨ ਮੌਜੂਦ ਹੁੰਦੀ ਹੈ ਜੋ ਸੂਰਜ ਦੀ ਗਰਮੀ ਨੂੰ ਜਜ਼ਬ ਕਰਦੀ ਹੈ, ਜਿਸ ਨਾਲ ਇਹ ਪਰਤ ਗਰਮ ਹੋ ਜਾਂਦੀ ਹੈ। ਇਸ ਪਰਤ ਦੇ ਉੱਪਰ ਪਰਤਾਂ ਦੀ ਇਕ ਲੜੀ ਹੁੰਦੀ ਹੈ, ਜਿਸ ਨੂੰ ਆਈਨੋਸਫੀਅਰ ਕਹਿੰਦੇ ਹਨ, ਜੋ ਪ੍ਰਿਥਵੀ ਦੀ ਸਤਹ ਤੋਂ 44 ਮੀਲ ਤੋਂ 310 ਮੀਲ ਉੱਪਰ ਤੱਕ ਹੁੰਦੀ ਹੈ। ਇਸ ਦੇ ਕਣ ਸੂਰਜ ਤੋਂ ਭਰਪੂਰ ਬਿਜਲੀ ਨਾਲ ਚਾਰਜ ਹੁੰਦੇ ਹਨ। ਹਵਾ ਦੇ ਕਣ ਨਿਰੰਤਰ ਗਤੀ 'ਚ ਰਹਿੰਦੇ ਹਨ ਅਤੇ ਇਕ-ਦੂਜੇ ਨਾਲ ਟਕਰਾਉਂਦੇ ਰਹਿੰਦੇ ਹਨ, ਤਾਂ ਕਿ ਭੱਜ ਨਾ ਜਾਣ। ਪਰ ਜਿਵੇਂ-ਜਿਵੇਂ ਅਸੀਂ ਉੱਪਰ ਜਾਂਦੇ ਹਾਂ, ਹਵਾ ਪਤਲੀ ਹੁੰਦੀ ਜਾਂਦੀ ਹੈ। ਇਹ ਕਣ ਇਕ-ਦੂਜੇ ਨੂੰ ਰੋਕ ਨਹੀਂ ਪਾਉਂਦੇ ਅਤੇ ਵਾਤਾਵਰਨ ਸਿਥਰ ਹੋ ਜਾਂਦਾ ਹੈ। 400 ਤੋਂ 1500 ਮੀਲ ਉੱਪਰ ਮੁਕਤ ਹੋਏ ਕਣ ਆਜ਼ਾਦੀ ਨਾਲ ਘੁੰਮਦੇ ਹਨ। ਇਸ ਨੂੰ ਬ੍ਰਹਿਮੰਡ ਕਹਿੰਦੇ ਹਨ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਾਮਾਜਕ ਤੌਰ ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਵਿਕੀਮੀਡੀਆ ਫ਼ਾਊਂਡੇਸ਼ਨ, ਇਨਕੌਰਪੋਰੇਟਡ (ਅੰਗਰੇਜ਼ੀ: Wikimedia Foundation, Inc.) ਮੁਨਾਫ਼ਾ ਨਾ ਕਮਾਉਣ ਵਾਲ਼ੀ ਇੱਕ ਅਮਰੀਕੀ ਕੰਪਨੀ ਹੈ ਜਿਸਦੇ ਹੈਡਕੁਆਟਰ ਕੈਲੇਫ਼ੋਰਨੀਆ ਦੇ ਸੈਨ ਫ਼ਰਾਂਸਿਸਕੋ ਵਿਖੇ ਸਥਿਤ ਹਨ। ਇਹ ਫ਼ਲੋਰੀਡਾ ਸੂਬੇ ਦੇ ਕਾਨੂੰਨਾਂ ਮੁਤਾਬਕ ਕੰਮ ਕਰਦੀ ਹੈ ਜਿੱਥੇ ਇਹ ਸ਼ੁਰੂ ਵਿੱਚ ਸਥਿਤ ਸੀ। ਇਹ ਕਈ ਮਿਲ ਕੇ ਲਿਖੀਆਂ ਜਾਣ ਵਾਲੀਆਂ ਵਿਕੀ ਪਰਿਯੋਜਨਾਵਾਂ ਚਲਾਉਂਦੀ ਹੈ ਜਿੰਨ੍ਹਾਂ ਵਿੱਚ ਵਿਕੀਪੀਡੀਆ, ਵਿਕਸ਼ਨਰੀ, ਵਿਕੀਬੁਕਸ, ਵਿਕੀਨਿਊਜ਼, ਵਿਕੀਮੀਡੀਆ ਕਾੱਮਨਜ਼, ਵਿਕੀਸੋਰਸ, ਵਿਕੀਸਪੀਸੀਜ਼, ਵਿਕੀਵਰਸਿਟੀ, ਵਿਕੀਮੀਡੀਆ ਇਨਕੂਬੇਟਰ ਅਤੇ ਮੈਟਾ ਵਿਕੀ ਸ਼ਾਮਿਲ ਹਨ। ਇਸ ਦੇ ਇਹਨਾਂ ਪਰਿਯੋਜਨਾਵਾਂ ਵਿਚੋਂ ਵਿਕੀਪੀਡੀਆ ਦੁਨੀਆਂ ਦੀਆਂ ਸਭ ਤੋਂ ਵੱਧ ਵੇਖੀਆਂ ਜਾਂਦੀਆਂ ਦਸ ਵੈੱਬਸਾਈਟਾਂ ਵਿੱਚ ਸ਼ਾਮਿਲ ਹੈ। ਇਸ ਦੀ ਸਥਾਪਨਾ ਦਾ ਐਲਾਨ ਵਿਕੀਪੀਡੀਆ ਬਣਾਉਣ ਵਾਲ਼ਿਆਂ ਵਿਚੋਂ ਜਿੰਮੀ ਵੇਲਸ ਨੇ 20 ਜੂਨ 2003 ਨੂੰ ਕੀਤਾ।
ਪਟਿਆਲਾ ਭਾਰਤੀ ਪੰਜਾਬ ਸੂਬੇ ਦੇ ਦੱਖਣ-ਪੂਰਬ ਵਿੱਚ ਸਥਿੱਤ ਇੱਕ ਸ਼ਹਿਰ, ਜ਼ਿਲ੍ਹਾ ਅਤੇ ਸਾਬਕਾ ਰਿਆਸਤ ਹੈ। ਇਹ ਸ਼ਹਿਰ ਪਟਿਆਲਾ ਜ਼ਿਲ੍ਹੇ ਦਾ ਪ੍ਰਸ਼ਾਸ਼ਨਿਕ ਕੇਂਦਰ ਹੈ। ਇਹ ਸ਼ਹਿਰ ਬਾਬਾ ਆਲਾ ਸਿੰਘ ਨੇ 1763 ਵਿੱਚ ਵਸਾਇਆ ਸੀ, ਜਿਥੋਂ ਇਸਦਾ ਨਾਂ ਆਲਾ ਦੀ ਪੱਟੀ ਅਤੇ ਮਗਰੋਂ ਪੱਟੀਆਲਾ ਅਤੇ ਫੇਰ ਪਟਿਆਲਾ ਪੈ ਗਿਆ। ਪਟਿਆਲਾ ਜ਼ਿਲ੍ਹੇ ਦੀਆਂ ਸੀਮਾਵਾਂ ਉੱਤਰ ਵਿੱਚ ਫਤਹਿਗੜ੍ਹ, ਰੂਪਨਗਰ ਅਤੇ ਚੰਡੀਗੜ੍ਹ ਨਾਲ, ਪੱਛਮ ਵਿੱਚ ਸੰਗਰੂਰ ਜ਼ਿਲ੍ਹੇ ਨਾਲ, ਪੂਰਬ ਵਿੱਚ ਅੰਬਾਲਾ ਅਤੇ ਕੁਰੁਕਸ਼ੇਤਰ ਨਾਲ ਅਤੇ ਦੱਖਣ ਵਿੱਚ ਕੈਥਲ ਨਾਲ ਲੱਗਦੀਆਂ ਹਨ। ਇਹ ਸਥਾਨ ਸਿੱਖਿਆ ਦੇ ਖੇਤਰ ਵਿੱਚ ਵੀ ਆਗੂ ਰਿਹਾ ਹੈ। ਦੇਸ਼ ਦਾ ਪਹਿਲਾ ਡਿਗਰੀ ਕਾਲਜ ਮਹਿੰਦਰਾ ਕਾਲਜ ਦੀ ਸਥਾਪਨਾ 1870 ਵਿੱਚ ਪਟਿਆਲਾ ਵਿੱਚ ਹੀ ਹੋਈ ਸੀ। ਇਹ ਸ਼ਹਿਰ ਰਵਾਇਤੀ ਪੱਗ, ਪਰਾਂਦੇ, ਨਾਲੇ, ਪਟਿਆਲਾ ਸ਼ਾਹੀ ਸਲਵਾਰ, ਪੰਜਾਬੀ ਜੁੱਤੀ ਅਤੇ ਪਟਿਆਲਾ ਪੈੱਗ ਲਈ ਪ੍ਰਸਿੱਧ ਹੈ। ਪਟਿਆਲਾ ਜ਼ਿਲ੍ਹਾ ਦੇ ਸਦਰ ਮੁਕਾਮ ਵਜੋਂ ਜਾਣੇ ਜਾਂਦੇ ਪਟਿਆਲਾ ਨਗਰ ਦਾ ਆਪਣਾ ਹੀ ਇਤਿਹਾਸ ਅਤੇ ਸੱਭਿਆਚਾਰ ਹੈ। ਸੰਨ 1948 ਈ. ਤਕ ਇਹ ਪਟਿਆਲਾ ਰਿਆਸਤ ਦੀ ਰਾਜਧਾਨੀ ਰਿਹਾ ਹੈ ਅਤੇ ਉਸ ਤੋਂ ਬਾਦ ਸੰਨ 1956 ਈ. ਤਕ ਇਹ ਪੈਪਸੂ ਸਰਕਾਰ ਦੀ ਰਾਜਧਾਨੀ ਬਣਿਆ ਰਿਹਾ ਹੈ। ਹੁਣ ਭਾਵੇਂ ਇਹ ਕੇਵਲ ਪਟਿਆਲੇ ਜ਼ਿਲ੍ਹੇ ਦਾ ਸਦਰ ਮੁਕਾਮ ਹੈ, ਪਰ ਇਸ ਦਾ ਆਪਣਾ ਹੀ ਸੱਭਿਆਚਾਰਿਕ ਪਿਛੋਕੜ ਹੈ ਅਤੇ ਅਨੇਕ ਖੇਤਰਾਂ ਵਿਚ ਇਸ ਦੀ ਝੰਡੀ ਕਾਇਮ ਹੈ। ਇਸ ਦੀ ਸਥਾਪਨਾ ਫੂਲਕੀਆਂ ਖ਼ਾਨਦਾਨ ਦੇ ਬਾਬਾ ਆਲਾ ਸਿੰਘ ਨੇ ਸੰਨ 1753 ਈ.
ਗੁਰ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖਤ੍ਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਓਹ ਦੁਰਗਾ ਦੇ ਪੁਜਾਰੀ ਸਨ। ਇਹਨਾ ਦੀ ਮੁਲਾਕਾਤ ਗੁਰ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਜਨਮ ਸਮੇਂ ਜਰਨੈਲ ਸਿੰਘ ਬਰਾੜ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਕਿਸਾਨ ਖ਼ੁਦਕੁਸ਼ੀਆਂ ਖੇਤੀ ਖੇਤਰ ਦੀ ਆਰਥਿਕ ਮੰਦਹਾਲੀ 'ਚੋਂ ਉਪਜਿਆ ਆਤਮਘਾਤੀ ਕਦਮ ਹੈ। ਮਾੜੀ ਆਰਥਿਕ ਹਾਲਤ ਨਾਲ ਜਦੋਂ ਗੁਜ਼ਾਰਾ ਕਰਨਾ ਅਸੰਭਵ ਹੋ ਜਾਵੇ ਜਾਂ ਕਰਜ਼ਾ ਹੱਦ ਤੋਂ ਵਧ ਜਾਵੇ ਤਾਂ ਢਹਿੰਦੀ ਕਲਾ 'ਚ ਆ ਕੇ ਕਿਸਾਨ ਵੱਲੋਂ ਕੀਤੀ ਆਤਮਹੱਤਿਆ ਨੂੰ ਕਿਸਾਨ ਖ਼ੁਦਕੁਸ਼ੀ ਕਿਹਾ ਜਾਂਦਾ ਹੈ। 2014 ਵਿੱਚ ਭਾਰਤ ਦੀ ਨੈਸ਼ਨਲ ਕ੍ਰਾਇਮ ਰਿਕਾਰਡ ਬਿਊਰੋ ਨੇ 5,650 ਕਿਸਾਨ ਖ਼ੁਦਕੁਸ਼ੀਆਂ ਦੀ ਰਿਪੋਰਟ ਦਿੱਤੀ 2004 ਵਿਚ ਸਭ ਤੋਂ ਵੱਧ ਕਿਸਾਨ ਖੁਦਕੁਸ਼ੀਆਂ ਦਰਜ ਕੀਤੀਆਂ ਗਈਆਂ ਜਦੋਂ 18,241 ਕਿਸਾਨ ਖੁਦਕੁਸ਼ੀ ਕਰ ਗਏ। 2005 ਰਾਹੀਂ 10 ਸਾਲ ਦੇ ਅਰਸੇ ਵਿੱਚ ਭਾਰਤ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੀ ਰੇਂਜ 100,000 ਕੁੱਲ ਆਬਾਦੀ ਪ੍ਰਤੀ 1.4 ਤੋਂ 1.8 ਦੇ ਵਿਚਕਾਰ ਸੀ।ਮੁਲਕ ਭਰ ਵਿੱਚ ਸਾਢੇ ਤਿੰਨ ਲੱਖ ਤੋਂ ਵੱਧ ਕਿਸਾਨ ਕਰਜ਼ੇ ਦੇ ਬੋਝ ਕਾਰਨ ਖ਼ੁਦਕੁਸ਼ੀਆਂ ਕਰ ਚੁੱਕੇ ਹਨ ਅਤੇ ਇਹ ਖ਼ੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਕੇਂਦਰ ਸਰਕਾਰ ਦੇ ਅਦਾਰੇ ਨੈਸ਼ਨਲ ਕਰਾਇਮ ਰਿਕਾਰਡਜ਼ ਬਿਓਰੋ ਦੇ ਅੰਕੜਿਆਂ ਅਨੁਸਾਰ 1995 ਤੋਂ 2016 ਦੌਰਾਨ 3 ਲੱਖ ਤੋਂ ਵੱਧ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਦਰਜ ਹੋਈਆਂ ਹਨ। ਹੁਣ ਇਸ ਅਦਾਰੇ ਦੁਆਰਾ ਕਿਸਾਨ ਖ਼ੁਦਕੁਸ਼ੀਆਂ ਦੇ ਅੰਕੜੇ ਜਾਰੀ ਕਰਨੇ ਬੰਦ ਕੀਤੇ ਹੋਏ ਹਨ। ਖੇਤੀਬਾੜੀ ਵਿਕਾਸ ਦੇ ਪੱਖ ਤੋਂ ਨਮੂਨੇ ਦੇ ਪ੍ਰਚਾਰੇ ਜਾਂਦੇ ਸੂਬੇ ਪੰਜਾਬ ਵਿੱਚ 2000 ਤੋਂ 2015 ਤੱਕ ਦੇ 16 ਸਾਲਾਂ ਦੌਰਾਨ 16000 ਤੋਂ ਵੱਧ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੇ ਖ਼ੁਦਕੁਸ਼ੀ ਕੀਤੀ ਹੈ।ਅੰਕੜਿਆਂ ਅਨੁਸਾਰ ਜ਼ਿਆਦਾ ਕਰਜ਼ਾ ਵੱਡੇ ਕਿਸਾਨਾਂ ’ਤੇ ਹੈ ਪਰ ਜ਼ਿਆਦਾ ਖ਼ੁਦਕੁਸ਼ੀ ਛੋਟੀ ਮਾਲਕੀ ਵਾਲੇ ਕਿਸਾਨ ਕਰ ਰਹੇ ਹਨ।