ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ dasam ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਦੁਸ਼ਹਿਰਾ ਹਿੰਦੂਆਂ ਦਾ ਇੱਕ ਪ੍ਰਮੁੱਖ ਤਿਉਹਾਰ ਹੈ। ਅੱਸੂ (ਕੁਆਰ) ਮਹੀਨੇ ਦੇ ਸ਼ੁਕਲ ਪੱਖ ਦੀ ਦਸਮੀ ਤਿਥੀ ਨੂੰ ਇਸ ਦਾ ਅਯੋਜਨ ਹੁੰਦਾ ਹੈ। ਭਗਵਾਨ ਰਾਮ ਨੇ ਇਸ ਦਿਨ ਰਾਵਣ ਦਾ ਵਧ ਕੀਤਾ ਸੀ। ਇਸਨੂੰ ਬੁਰਾਈ ਦੇ ਉੱਤੇ ਸੱਚਾਈ ਦੀ ਵਿਜੈ ਦੇ ਰੂਪ ’ਚ ਮਨਾਇਆ ਜਾਂਦਾ ਹੈ। ਇਸਲਈ ਇਸ ਦਸਮੀ ਨੂੰ ਵਿਜੈਦਸਮੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਦੁਸ਼ਹਿਰਾ ਸਾਲ ਦੀਆਂ ਤਿੰਨ ਅਤਿਅੰਤ ਸ਼ੁੱਭ ਤਿਥੀਆਂ ਵਿਚੌਂ ਇੱਕ ਹੈ, ਹੋਰ ਦੋ ਹਨ ਚੇਤ ਸ਼ੁਕਲ ਦੀ, ਅਤੇ ਕੱਤਕ ਸ਼ੁਕਲ ਦੀ ਇਕਮ। ਇਸ ਦਿਨ ਲੋਕ ਨਵਾਂ ਕਾਰਜ ਸ਼ੁਰੂ ਕਰਦੇ ਹਨ, ਸ਼ਸਤਰ-ਪੂਜਾ ਦਿੱਤੀ ਜਾਂਦੀ ਹੈ। ਪ੍ਰਾਚੀਨ ਕਾਲ ਵਿੱਚ ਰਾਜਾ ਲੋਕ ਇਸ ਦਿਨ ਵਿਜੈ ਦੀ ਅਰਦਾਸ ਕਰ ਕੇ ਰਣ-ਯਾਤਰਾ ਲਈ ਪ੍ਰਸਥਾਨ ਕਰਦੇ ਸਨ। ਇਸ ਦਿਨ ਥਾਂ-ਥਾਂ ਮੇਲੇ ਲੱਗਾਉਂਦੇ ਹਨ। ਰਾਮਲੀਲਾ ਦਾ ਅਯੋਜਨ ਹੁੰਦਾ ਹੈ। ਰਾਵਣ ਦਾ ਵਿਸ਼ਾਲ ਪੁਤਲਾ ਬਣਾ ਕੇ ਉਸਨੂੰ ਜਲਾਇਆ ਜਾਂਦਾ ਹੈ। ਦੁਸ਼ਹਿਰਾ ਅਤੇ ਵਿਜੈਦਸਮੀ ਭਗਵਾਨ ਰਾਮ ਦੀ ਵਿਜੈ ਦੇ ਰੂਪ ’ਚ ਮਨਾਇਆ ਜਾਵੇ ਅਤੇ ਦੁਰਗਾ ਪੂਜਾ ਦੇ ਰੂਪ ’ਚ, ਦੋਨ੍ਹਾਂ ਹੀ ਰੂਪਾਂ ਵਿੱਚ ਇਹ ਸ਼ਕਤੀ-ਪੂਜਾ ਦਾ ਪਰਬ ਹੈ, ਸ਼ਸਤਰ ਪੂਜਨ ਦੀ ਤਿਥੀ ਹੈ। ਹਰਸ਼, ਉੱਲਾਸ ਅਤੇ ਵਿਜੈ ਦਾ ਤਹਿਵਾਰ ਹੈ। ਭਾਰਤੀ ਸੱਭਿਆਚਾਰ ਬਹਾਦਰੀ ਦੀ ਉਪਾਸਕ ਹੈ, ਸੂਰਮਗਤੀ ਦੀ ਸੇਵਕ ਹੈ। ਵਿਅਕਤੀ ਅਤੇ ਸਮਾਜ ਦੇ ਰਕਤ ਵਿੱਚ ਬਹਾਦਰੀ ਪ੍ਰਕਟ ਹੋਵੇ ਇਸਲਈ ਦੁਸ਼ਹਿਰੇ ਦਾ ਉੱਤਸਵ ਰੱਖਿਆ ਗਿਆ ਹੈ। ਦੁਸ਼ਹਿਰਾ ਦਾ ਤਹਿਵਾਰ ਦਸ ਪ੍ਰਕਾਰ ਦੇ ਪਾਪਾਂ- ਕਾਮ, ਕ੍ਰੋਧ, ਲੋਭ, ਮੋਹ ਮਦ, ਮਤਸਰ, ਅਹੰਕਾਰ, ਆਲਸ, ਹਿੰਸਾ ਤੇ ਚੋਰੀ ਦੇ ਪਰਿਤਯਾਗ ਦੀ ਸਦਪ੍ਰੇਰਣਾ ਪ੍ਰਦਾਨ ਕਰਦਾ ਹੈ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਗੁਰੂ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮਤਾਬਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਅਧਾਰਿਤ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਕ, ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਕੁਝ ਮੁੱਖ ਹਨ। ਇਹ ਸਿੱਖ ਧਰਮ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 1589 ਵਿੱਚ ਗੁਰੂ ਅਰਜਨ ਦੇਵ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ l55ਆਗ਼ਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸੁਰਖ਼ਾਬ (ਵਿਗਿਆਨਕ ਨਾਮ:Tadorna ferruginea) (ਅੰਗਰੇਜ਼ੀ:Ruddy Shelduck), ਭਾਰਤੀ ਉਪ ਮਹਾਂਦੀਪ ਦਾ ਇੱਕ ਪੰਛੀ ਹੈ ਜੋ ਦੱਖਣੀ ਪੂਰਬੀ ਯੂਰਪ ਵਿੱਚ ਸੰਤਾਨ ਉਤਪਤੀ ਕਰਦਾ ਹੈ ਪੰਜਾਬ ਵਿੱਚ ਇਹ ਸਰਦੀਆਂ ਦੇ ਦਿਨਾਂ ਵਿੱਚ ਆਓਣ ਵਾਲ ਪ੍ਰਵਾਸੀ ਪੰਛੀ ਹੈ । ਸੁਰਖ਼ਾਬ ਦੀਆਂ ਅਨੇਕ ਕਿਸਮਾਂ ਮਿਲਦੀਆਂ ਹਨ, ਜਿਨ੍ਹਾਂ ਵਿੱਚੋਂ ਸੁਨਹਿਰਾ ਸੁਰਖ਼ਾਬ, ਆਮ ਸੁਰਖ਼ਾਬ,ਅਤੇ ਪੱਟੇਦਾਰ ਸੁਰਖ਼ਾਬ ਬਹੁਤ ਮਸ਼ਹੂਰ ਹਨ। ਸੁਰਖ਼ਾਬ ਨੂੰ ਇਨ੍ਹਾਂ ਦੇ ਸੁਨਹਿਰੀ ਸੁੰਦਰ ਰੰਗ ਕਰਕੇ ਕਹਿੰਦੇ ਹਨ।ਜੋੜੀਆਂ ਵਿੱਚ ਰਹਿਣ ਕਰਕੇ ਇਸ ਨੂੰ ਚਕਵਾ-ਚਕਵੀ ਵੀ ਕਹਿੰਦੇ ਹਨ। ਇਹਨਾਂ ਦੀਆਂ 145 ਜਾਤੀਆਂ ਦੇ ਪਰਿਵਾਰ ਨੂੰ ‘ਐਨਾਟੀਡੇਈ’ ਕਹਿੰਦੇ ਹਨ। ਬੁੱਧ ਧਰਮ 'ਚ ਸੁਰਖ਼ਾਬਾਂ ਨੂੰ ਪਵਿੱਤਰ ਪੰਛੀ ਮੰਨਿਆ ਜਾਂਦਾ ਹੈ। ਇਹ ਭਾਰਤ ਵਿੱਚ ਦੂਰੋਂ ਦੁਰਾਡਿਓਂ ਠੰਢੇ ਇਲਾਕਿਆਂ ਵਿੱਚੋਂ ਲੰਮੇ ਪੈਂਡੇ ਤੈਅ ਕਰਕੇ ਸਰਦੀਆਂ ਦੇ ਸ਼ੁਰੂ ਵਿੱਚ ਭਾਵ ਅਕਤੂਬਰ ਮਹੀਨੇ ਦੇ ਅਖੀਰ ਵਿੱਚ ਆਉਂਦੀਆਂ ਹਨ ਅਤੇ ਸਰਦੀਆਂ ਮੁੱਕਣ ਮਗਰੋਂ ਬੱਚੇ ਦੇਣ ਲਈ ਵਾਪਸ ਠੰਢੇ ਇਲਾਕਿਆਂ ਵੱਲ ਚਲੀਆਂ ਜਾਂਦੀਆਂ ਹਨ। ਗਰਮੀਆਂ ਵਿੱਚ ਇਹ ਕਸ਼ਮੀਰ, ਲੱਦਾਖ ਅਤੇ ਨੇਪਾਲ 'ਚ ਸਮਾਂ ਬਤੀਤ ਕਰਦੇ ਹਨ। ਇਹਨਾ ਦਾ ਖਾਣਾ ਪੱਥਰਾਂ ਦੇ ਹੇਠੋਂ ਕੀੜੇ-ਮਕੌੜੇ ਅਤੇ ਘੋਗੇ-ਸਿੱਪੀਆਂ, ਛੋਟੀਆਂ ਮੱਛੀਆਂ ਹਨ। ਸੁਰਖ਼ਾਬ ਉੱਡਣ ਲੱਗੇ ਉੱਚੀ ਸਾਰੀ ਨੱਕ ਵਿੱਚੋਂ ‘ਅਨਗ-ਅਨਗ’ ਜਾਂ ਬਿਗੁਲ ਵਰਗੀ ‘ਪੋਕ-ਪੋਕ’ ਦੀ ਅਵਾਜ਼ ਕੱਢਦੇ ਹਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਸੂਰਜ ਪ੍ਰਕਾਸ਼ ਜਿਸ ਦਾ ਨਾਮ ਗੁਰਪ੍ਰਤਾਪ ਸੂਰਜ ਹੈ, ਭਾਈ ਸੰਤੋਖ ਸਿੰਘ ਦੀ ਰਚਨਾ ਹੈ ਜੋ ਉਹਨਾਂ ਨੇ 10 ਸਾਲਾਂ ਦੀ ਕਰੜੀ ਮਿਹਨਤ ਕਰਕੇ ਤਿਆਰ ਕੀਤੀ ਹੈ। ਏਨੀ ਵੱਡੀ ਪੁਸਤਕ ਸੰਸਾਰ ਭਰ ਵਿਚ ਹੋਰ ਕਿਸੇ ਲਿਖਾਰੀ ਨੇ ਨਹੀਂ ਲਿਖੀ। ਸੂਰਜ ਪ੍ਰਕਾਸ਼ ਦੇ ਕੁੱਲ 1152 ਅਧਿਆਏ ਹਨ। 64 ਹਜ਼ਾਰ ਤੋਂ ਵੱਧ ਛੰਦ ਹਨ, ਜਿਨ੍ਹਾਂ ਦੀਆਂ ਲਗਪਗ ਢਾਈ ਲੱਖ ਸਤਰਾਂ ਹਨ। ਇਸ ਗ੍ਰੰਥ ਦੀਆਂ ਕੁੱਲ 14 ਜਿਲਦਾਂ ਹਨ ਅਤੇ 6 ਹਜ਼ਾਰ ਪੰਨੇ ਹਨ। ਪੰਜਾਹ ਹਜ਼ਾਰ ਤੋਂ ਵਧੇਰੇ ਬੰਦਾਂ ਵਿੱਚ ਲਿਖੇ ਗਏ ਇਸ ਗ੍ਰੰਥ ਵਿਚਲੇ ਸਾਰੇ ਇਤਿਹਾਸਕ ਪ੍ਰਸੰਗ ਆਪੋ ਆਪਣੀ ਥਾਂ ਮਹੱਤਵਪੂਰਨ ਹਨ। ਵਰਤਮਾਨ ਸਦੀ ਦੇ ਬਹੁਤ ਸਾਰੇ ਲੇਖਕਾਂ ਨੇ ਸਿੱਖ ਇਤਿਹਾਸ ਲਿਖਿਆ ਹੈ, ਉਨ੍ਹਾਂ ਨੇ ਭਾਈ ਸੰਤੋਖ ਸਿੰਘ ਦੀਆਂ ਲਿਖਤਾਂ ਨੂੰ ਹੀ ਆਧਾਰ ਬਣਾਇਆ ਹੈ। ਭਾਈ ਸੰਤੋਖ ਸਿੰਘ ਮਹਾਂਕਵੀ ਸੰਸਕ੍ਰਿਤ ਦੇ ਪੰਡਤ, ਬਜ ਭਾਸ਼ਾ ਦੇ ਨਿਪੁੰਨ ਅਤੇ ਵਡ-ਆਕਾਰੀ ਕਵੀ ਅਤੇ ਪੰਜਾਬੀ ਸੰਵੇਦਨਾ ਦੇ ਗੂੜ੍ਹ-ਗਿਆਤਾ ਸਨ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਗੁਰ ਅਮਰਦਾਸ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਵਿਕੀਮੀਡੀਆ ਤਹਿਰੀਕ, ਜਾਂ ਸਿਰਫ਼ ਵਿਕੀਮੀਡੀਆ, ਵਿਕੀਮੀਡੀਆ ਫਾਊਂਡੇਸ਼ਨ ਦੇ ਪ੍ਰੋਜੈਕਟਾਂ ਲਈ ਯੋਗਦਾਨੀਆਂ ਦੀ ਗਲੋਬਲ ਕਮਿਊਨਿਟੀ ਹੈ। ਇਹ ਅੰਦੋਲਨ ਵਿਕੀਪੀਡੀਆ ਦੀ ਕਮਿਊਨਿਟੀ ਦੇ ਦੁਆਲੇ ਉਸਾਰਿਆ ਗਿਆ ਸੀ, ਅਤੇ ਉਸ ਤੋਂ ਬਾਅਦ ਵਿਕੀਮੀਡੀਆ ਕਾਮਨਜ਼ ਅਤੇ ਵਿਕਿੱਡਾਟਾ ਦੇ ਕਾਮਨਜ਼ ਪ੍ਰੋਜੈਕਟਾਂ ਸਮੇਤ, ਅਤੇ ਮੀਡੀਆਵਿਕੀ ਵਿੱਚ ਯੋਗਦਾਨ ਦੇਣ ਵਾਲੇ ਵਲੰਟੀਅਰ ਸਾਫਟਵੇਅਰ ਵਿਕਾਸਕਰਤਾਵਾਂ ਸਮੇਤ, ਹੋਰ ਵਿਕਿਮੀਡੀਆ ਪ੍ਰੋਜੈਕਟਾਂ ਵਿੱਚ ਇਸਦਾ ਵਿਸਥਾਰ ਹੋ ਗਿਆ ਹੈ। ਇਨ੍ਹਾਂ ਵਾਲੰਟੀਅਰਾਂ ਨੂੰ ਵਿਸ਼ਵ ਭਰ ਦੇ ਅਨੇਕਾਂ ਸੰਗਠਨਾਂ ਦਾ ਸਹਿਯੋਗ ਮਿਲ ਰਿਹਾ ਹੈ, ਜਿਸ ਵਿੱਚ ਵਿਕੀਮੀਡੀਆ ਫਾਊਂਡੇਸ਼ਨ, ਸੰਬੰਧਿਤ ਚੈਪਟਰ, ਥੀਮੈਟਿਕ ਸੰਸਥਾਵਾਂ ਅਤੇ ਵਰਤੋਂਕਾਰ ਸਮੂਹ ਸ਼ਾਮਲ ਹਨ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਅਾਨਿਅਾ ਹੈ। 'ਸਭਿਅਾਚਾਰ' ਸ਼ਬਦ ਮੂਲ ਰੂਪ ਵਿਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਫਲੋਰੈਂਸ (/ˈflɒrəns/ FLOR-əns; ਇਤਾਲਵੀ: Firenze [fiˈrɛntse] ( ਸੁਣੋ)) ਇਟਲੀ ਦੇ ਖੇਤਰ ਤੋਸਕਾਨਾ ਅਤੇ ਫਲੋਰੈਂਸ ਮਹਾਂਨਗਰ ਦੀ ਰਾਜਧਾਨੀ ਹੈ। ਇਹ 3,82,000 ਦੀ ਅਬਾਦੀ ਨਾਲ ਤੋਸਕਾਨਾ ਦਾ ਸਭ ਤੋਂ ਜ਼ਿਆਦਾ ਅਬਾਦੀ ਵਾਲਾ ਸ਼ਹਿਰ ਹੈ। ਮਹਾਂਨਗਰ ਖੇਤਰ ਦੇ ਵਿੱਚ ਕੁੱਲ ਅਬਾਦੀ 15,20,000 ਦੇ ਕਰੀਬ ਹੈ।ਇਹ ਸ਼ਹਿਰ ਆਪਣੇ ਇਤਿਹਾਸ ਲਈ ਮਸ਼ਹੂਰ ਹੈ। ਮੱਧਕਾਲੀ ਯੂਰਪ ਵਿੱਚ ਇਹ ਵਪਾਰ ਅਤੇ ਪੂੰਜੀ ਦਾ ਕੇਂਦਰ ਸੀ ਅਤੇ ਉਸ ਵੇਲੇ ਦੇ ਸਭ ਤੋਂ ਅਮੀਰ ਸ਼ਹਿਰਾਂ ਵਿੱਚੋਂ ਇੱਕ ਸੀ। ਇਸਨੂੰ ਮੁੜ-ਸੁਰਜੀਤੀ ਦੀ ਜਨਮ-ਭੂਮੀ ਅਤੇ ਮੱਧਕਾਲ ਦਾ ਐਥਨਜ਼ ਕਿਹਾ ਜਾਂਦਾ ਹੈ। 1865 ਤੋਂ 1871 ਤੱਕ ਇਹ ਇਟਲੀ ਬਾਦਸ਼ਾਹੀ ਦੀ ਰਾਜਧਾਨੀ ਸੀ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਸਤੰਬਰ 2019 ਮੁਤਾਬਿਕ ਇਸ ਵਿਕੀ ’ਤੇ 31,729 ਲੇਖ ਹਨ ਅਤੇ ਇਸ ਦੇ ਕੁੱਲ 29,545 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,86,607 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.34.0-wmf.21 (486add2) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਜਨਮਸਾਖੀ ਪਰੰਪਰਾ ਪੰਜਾਬੀ ਵਾਰਤਕ ਵਿੱਚ ਮਹੱਤਵਪੂਰਨ ਸਥਾਨ ਰੱਖਦੀ ਹੈ। ਵਿਦਵਾਨਾਂ ਅਨੁਸਾਰ ‘ਸਾਖੀ` ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਸ਼ਾਕ੍ਰਸੀ` ਦਾ ਰੂਪਾਂਤਰ ਹੈ, ਜਿਸ ਦਾ ਅਰਥ ਹੈ ‘ਗਵਾਹੀ`। ਆਚਾਰਯ ਪਰਸ਼ੁਰਾਮ ਚਤੁਰਵੇਦੀ ਅਨੁਸਾਰ ਇਸ ਦਾ ਅਰਥ ਹੈ ਉਹ ਮਨੁੱਖ ਜਿਸ ਨੇ ਕਿਸੇ ਘਟਨਾ ਜਾਂ ਵਸਤੂ ਨੂੰ ਅੱਖੀ ਵੇਖਿਆ ਹੋਵੇ।`` ਰਤਨ ਸਿੰਘ ਜੱਗੀ ਅਨੁਸਾਰ, “ ‘ਜਨਮ` ਤੋਂ ਭਾਵ ਇਥੇ ਭਾਵ ਕੇਵਲ ਪੈਦਾਇਸ਼ ਨਹੀਂ ਸਗੋਂ ਸਾਰਾ ਜੀਵਨ ਹੈ। ਇਸ ਤਰ੍ਹਾਂ ਸਥੂਲ ਰੂਪ ਵਿੱਚ ‘ਜਨਮਸਾਖੀ` ਤੋਂ ਭਾਵ ਕਿਸੇ ਮਹਾਂਪੁਰਸ਼ ਦਾ ਅਧਿਆਤਮਿਕ ਜੀਵਨ-ਬ੍ਰਿਤਾਂਤ ਹੈ।`` ਭਾਈ ਕਾਨ੍ਹਸਿੰਘ ਨੇ ਗੁਰਬਾਣੀ ਦੀ ਇੱਕ ਤੁਕ (ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇੱਕ ਸਾਖੀ)ਦੇ ਆਧਾਰ ਤੇ ਇਸ ਦਾ ਅਰਥ ਇਤਿਹਾਸ ਅਥਵਾ ਕਥਾ,ਜੋਅੱਖੀਂ ਡਿਠੀ ਕਹੀ ਗਈ ਹੋਵੇ` ਕੀਤਾ ਹੈ। ਪਰ ਜੇ ਸਾਖੀ ਸ਼ਬਦ ਦਾ ਅਰਥ ਇਸ ਦੇ ਪਰੰਪਰਾਗਤ ਪ੍ਰਯੋਗ ਦੇ ਸੰਦਰਭ ਵਿੱਚ ਕਰੀਏ ਤਾਂ ਉਕਤ ਤੁੱਕ ਵਿੱਚ ਇਹ ‘ਗੁਰੂ ਦੇ ਬਚਨ` ਲਈ ਵੀ ਵਰਤਿਆ ਗਿਆ ਹੈ।ਪ੍ਰੋ.
ਭਾਰਤ ਦੇ ਰਾਜਾਂ ਅਤੇ ਕੇਂਦਰੀ ਸ਼ਾਸ਼ਤ ਪ੍ਰਦੇਸਾਂ ਦੀ ਸੂਚੀ
ਭਾਰਤ ਸੰਘੀ ਪ੍ਰਦੇਸ਼ਾ ਦਾ ਇੱਕ ਸੰਘ ਹੈ ਜਿਸ ਵਿੱਚ 29 ਪ੍ਰਦੇਸ਼ ਤੇ 7 ਕੇਂਦਰੀ ਸ਼ਾਸ਼ਤ ਰਾਜਖੇਤਰ ਹਨ। ਇਹ ਪ੍ਰਦੇਸ਼ ਤੇ ਕੇਂਦਰੀ ਸ਼ਾਸ਼ਤ ਰਾਜਖੇਤਰ ਅੱਗੇ ਛੋਟੇ ਪ੍ਰਬੰਧਕੀ ਵੰਡਾਂ ਵਿੱਚ ਵੰਡਿਆ ਹੋਇਆ ਹੈ।
ਜਸਵੰਤ ਸਿੰਘ ਕੰਵਲ (ਜਨਮ 27 ਜੂਨ 1919) ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਲੇਖਕ ਹੈ। ਜਸਵੰਤ ਸਿੰਘ ਕੰਵਲ ਦਾ ਜਨਮ ਪਿੰਡ ਢੁੱਡੀਕੇ (ਜ਼ਿਲਾ ਮੋਗਾ) ਵਿਖੇ ਸ੍ਰੀ ਮੁਹੱਲਾ ਸਿੰਘ ਦੇ ਘਰ ਹੋਇਆ। 1943 ਵਿੱਚ ਜਸਵੰਤ ਸਿੰਘ ਕੰਵਲ ਦਾ ਵਿਆਹ ਮੁਖਤਿਆਰ ਕੌਰ ਨਾਲ ਹੋਇਆ। ਉਨ੍ਹਾਂ ਦੇ ਘਰ ਚਾਰ ਧੀਆਂ ਤੇ ਇੱਕ ਪੁੱਤਰ ਨੇ ਜਨਮ ਲਿਆ। ਅੱਜ ਤਿੰਨ ਧੀਆਂ ਰੱਬ ਨੂੰ ਪਿਆਰੀਆਂ ਹੋ ਚੁੱਕੀਆਂ ਹਨ। ਪੁੱਤਰ ਸਰਬਜੀਤ ਸਿੰਘ ਦੋ ਖੂਬਸੂਰਤ ਬੇਟਿਆਂ ਹਰਮੀਤ ਤੇ ਸੁਮੀਤ ਦਾ ਪਿਤਾ ਹੈ। ਕੰਵਲ ਹੁਰਾਂ ਨੇ ਆਪਣੀ ਮੁਢਲੀ ਵਿਦਿਆ ਆਪਣੇ ਪਿੰਡ ਦੇ ਸਕੂਲ ਤੋਂ ਹੀ ਪ੍ਰਾਪਤ ਕੀਤੀ। ਉਨ੍ਹਾਂ ਨੇ ਦਸਵੀਂ ਦੀ ਜਮਾਤ ਪਾਸ ਨਹੀਂ ਕੀਤੀ ਪਰ ਗਿਆਨੀ ਜ਼ਰੂਰ ਕੀਤੀ ਹੋਈ ਹੈ। ਉਨ੍ਹਾਂ ਦੇ ਕਹਿਣ ਮੁਤਾਬਕ ਉਨ੍ਹਾਂ ਨੂੰ ਲਿਖਣ ਦੀ ਚੇਟਕ ਮਲਾਇਆ ਦੇ ਜੰਗਲਾਂ ਵਿੱਚ ਘੁੰਮਦਿਆਂ ਲੱਗੀ। ਉਹ ਆਪਣੀ ਲਿਖਣ ਕਲਾ ਨੂੰ ਮਲਾਇਆ ਦੀ ਸੌਗਾਤ ਆਖਦੇ ਹਨ। ਹਰ ਇਨਸਾਨ ਦੇ ਪਹਿਲੇ ਪਿਆਰ ਵਾਂਗ ਉਨ੍ਹਾਂ ਦਾ ਪਹਿਲਾ ਪਿਆਰ ਇੱਕ ਚੀਨੀ ਮੁਟਿਆਰ ਹੀ ਸੀ, ਜੋ ਉਨ੍ਹਾਂ ਨਾਲ ਵਿਆਹ ਤਾਂ ਕਰਵਾਉਣਾ ਚਾਹੁੰਦੀ ਸੀ ਪਰ ਆਪਣਾ ਦੇਸ਼ ਨਹੀਂ ਸੀ ਛੱਡਣਾ ਚਾਹੁੰਦੀ। ਇਸੇ ਤਰ੍ਹਾਂ ਕੰਵਲ ਹੁਰੀਂ ਵੀ ਉਥੇ ਪੱਕੇ ਤੌਰ 'ਤੇ ਰਹਿਣਾ ਨਹੀਂ ਸੀ ਚਾਹੁੰਦੇ। ਉਨ੍ਹਾਂ ਦੇ ਰਿਸ਼ਤੇ ਦਾ ਅੰਤ ਇਥੇ ਹੀ ਹੋ ਗਿਆ। ਉਨ੍ਹਾਂ ਨੇ ਵੀ ਰੋਜ਼ੀ ਰੋਟੀ ਦੀ ਖਾਤਰ ਮਲਾਇਆ ਵਿੱਚ ਚੌਕੀਦਾਰੀ ਵੀ ਕੀਤੀ ਤੇ ਆਪਣੇ ਪਿੰਡ ਦਿਆਂ ਖੇਤਾਂ ਵਿੱਚ ਆਪਣੇ ਛੋਟੇ ਭਰਾ ਨਾਲ ਹਲ ਵੀ ਵਾਹਿਆ। ਇਹ ਉਨ੍ਹਾਂ ਦਾ ਸੁਭਾਗ ਸੀ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਹੀ ਉਨ੍ਹਾਂ ਨੂੰ ਗੁਰੂ ਰਾਮਦਾਸ ਦੀ ਨਗਰੀ ਵਿੱਚ ਕਲਰਕੀ ਦੀ ਨੌਕਰੀ ਮਿਲ ਗਈ। ਉਥੇ ਹੀ ਰਹਿਣਾ, ਖਾਣਾ ਪੀਣਾ ਤੇ ਸਾਹਿਤਕ ਭੁੱਖ ਪੂਰੀ ਕਰਨ ਲਈ ਉਹ ਬਾਕੀ ਬਚਦਾ ਸਮਾਂ ਸ਼੍ਰੋਮਣੀ ਕਮੇਟੀ ਦੀ ਲਾਇਬਰੇਰੀ ਵਿੱਚ ਬਿਤਾਉਂਦੇ। ਇਥੇ ਹੀ ਉਨ੍ਹਾਂ ਨੂੰ ਦੁਨੀਆਂ ਦੀਆਂ ਸਭ ਤੋਂ ਵਧੀਆ ਕਿਤਾਬਾਂ, ਨਾਵਲ ਤੇ ਕਹਾਣੀਆਂ ਪੜ੍ਹੀਆਂ। ‘‘ਜੀਵਨ ਕਣੀਆਂ ਦੇ ਪਬਲਿਸ਼ਰ ਨੇ ਹੀ ਉਨ੍ਹਾਂ ਨੂੰ ਨਾਵਲ ਲਿਖਣ ਵੱਲ ਪ੍ਰੇਰਿਤ ਕੀਤਾ। ਭਾਵੁਕ, ਕਾਵਿਕ, ਦਾਰਸ਼ਨਿਕ ਤੇ ਸੂਖਮ ਭਾਵੀ ਜਸਵੰਤ ਸਿੰਘ ਕੰਵਲ ਦਾ ਸਭ ਤੋਂ ਪਹਿਲਾ ਨਾਵਲ ‘ਸੱਚ ਨੂੰ ਫਾਂਸੀ' 1944 ਵਿੱਚ ਪਾਠਕਾਂ ਦੇ ਹੱਥਾਂ ਵਿੱਚ ਆਇਆ। ਤੇ ਉਸ ਤੋਂ ਬਾਅਦ ਵਿੱਚ ਉਹ ਦਿਨ ਵੀ ਆਏ ਜਦ ਪਾਠਕ ਕੰਵਲ ਦੇ ਨਾਵਲ ਦੀ ਇੰਤਜ਼ਾਰ ਕਰਿਆ ਕਰਦੇ ਸਨ। ਕਹਿ ਨਾਵਲ ਬਾਜ਼ਾਰ ਵਿੱਚ ਆਇਆ ਤੇ ਕਹਿ ਹੱਥੋਂ ਹੱਥ ਵਿਕ ਗਿਆ। ਕੰਵਲ ਦਾ ਸਾਹਿਤਕ ਸਫਰ ਮਲਾਇਆ ਵਿੱਚ ਸ਼ੁਰੂ ਹੋਇਆ ਤੇ ਪੰਜਾਬ ਵਿੱਚ ਪ੍ਰਵਾਨ ਚੜ੍ਹਿਆ। ਸਭ ਤੋਂ ਪਹਿਲਾਂ ਉਨ੍ਹਾਂ ਨੇ ਕਿਸੇ ਗੈਰ-ਪੰਜਾਬੀ ਲੇਖਕ ਤੋਂ ਪ੍ਰਭਾਵਤ ਹੋ ਕੇ 1941-42 ਵਿੱਚ ਵਾਰਤਕ ਦੀ ਪਹਿਲੀ ਪੁਸਤਕ ‘ਜੀਵਨ ਕਣੀਆਂ' ਲਿਖੀ ਜਿਸ ਨੇ ਉਨ੍ਹਾਂ ਦੀ ਸਾਹਿਤ ਦੇ ਖੇਤਰ ਵਿੱਚ ਚਰਚਾ ਛੇੜ ਦਿੱਤੀ।
ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਖਾਨਦਾਨ ਵਿਚੋਂ ਸੀ। ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਪੁੱਤਰ ਭਾਈ ਮੱਲੋ ਦੀ ਪੁੱਤਰੀ ਸੀ ਜਿਸ ਦਾ ਜਨਮ ਆਪਣੇ ਜੱਦੀ ਪਿੰਡ ਝਬਾਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੋਇਆ। ਭਾਈ ਲੰਗਾਹ ਢਿੱਲੋਂ ਜੱਟ ਸੀ ਜੋ ਗੁਰੂ ਅਰਜਨ ਦੇਵ ਦੇ ਵੇਲੇ ਸਿੱਖ ਸੱਜ ਗਿਆ ਸੀ। ਮਾਈ ਭਾਗੋ ਦਾ ਬਚਪਨ ਦਾ ਨਾਮ ਭਾਗਭਰੀ ਸੀ। ਸਿੱਖ ਇਤਿਹਾਸ ਵਿੱਚ ਉਸ ਨੂੰ ਮਾਈ ਭਾਗੋ ਵਜੋਂ ਯਾਦ ਕੀਤਾ ਜਾਂਦਾ ਹੈ। ਉਸ ਦਾ ਵਿਆਹ ਪੱਟੀ ਦੇ ਨਿਧਾਨ ਸਿੰਘ ਵੜੈਚ ਨਾਲ ਹੋਇਆ ਸੀ। ਝਬਾਲ ਦੇ ਪੇਰੋ ਸ਼ਾਹ ਦੇ ਦੋ ਪੁੱਤਰ ਸਨ। ਮਾਲੇ ਸ਼ਾਹ ਅਤੇ ਹਰੂ। ਮਾਲੇ ਸ਼ਾਹ ਦੇ ਘਰ ਚਾਰ ਪੁੱਤਰ ਤੇ ਇੱਕ ਧੀ ਨੇ ਜਨਮ ਲਿਆ। ਉਸ ਦੇ ਮਾਤਾ ਜੀ ਦਾ ਸਤਿਗੁਰੂ ਦੇ ਦਰਬਾਰ ਆਉਣਾ ਜਾਂਣਾ ਸੀ। ਉਹ ਆਪਣੇ ਪਿਤਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਦਰਬਾਰ ਵਿਚ ਦਰਸ਼ਨ ਕਰਨ ਲਈ ਜਾਂਦੀ ਹੁੰਦੀ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਕੁਰਬਾਨੀ ਅਤੇ ਬੇਮਿਸਾਲ ਸ਼ਹੀਦੀ ਦੀ ਖ਼ਬਰ ਬਿਜਲੀ ਦੀ ਤਰ੍ਹਾਂ ਸਾਰੇ ਦੇਸ਼ ਅੰਦਰ ਫੈਲ ਗਈ। ਬੀਬੀ ਭਾਗੋ ਨੇ ਕਿਹਾ, 'ਪਿਤਾ ਜੀ!
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਰਾਮਾਇਣ ਮਹਾਨ ਹਿੰਦੂ ਮਹਾਂਕਾਵਾਂ ਵਿੱਚੋਂ ਇੱਕ ਹੈ। ਇਸ ਦੀ ਰਚਨਾ ਹਿੰਦੂ ਰਿਸ਼ੀ ਵਾਲਮੀਕ ਦੁਆਰਾ ਕੀਤੀ ਗਈ ਹੈ ਅਤੇ ਇਹ ਸੰਸਕ੍ਰਿਤ ਸਾਹਿਤ ਦਾ ਇੱਕ ਮਹੱਤਵਪੂਰਣ ਹਿੱਸਾ ਹੈ। ਭਾਰਤ ਦੀ ਸਰਯੂ ਨਦੀ ਦੇ ਕੰਡੇ ਅਯੋਧਿਆ ਨਾਗਰੀ ਵਿੱਚ ਦਸ਼ਰਥ ਰਾਜ ਕਰਦੇ ਸਨ। ਸ੍ਰੀ ਰਾਮ ਸਭ ਤੋਂ ਵੱਡੀ ਰਾਣੀ ਕੌਸ਼ਲਿਆ ਦੇ ਪੁੱਤਰ ਸਨ। ਭਰਤ ਰਾਣੀ ਕੈਕੇਈ ਦੇ ਅਤੇ ਲਕਸ਼ਮਣ ਅਤੇ ਸ਼ਤਰੂਘਣ ਰਾਣੀ ਸੁਮਿਤੱਰਾ ਦੇ ਬੇਟੇ ਸਨ। ਇਹਨਾਂ ਚਾਰ ਰਾਜਕੁਮਾਰਾਂ ਦੇ ਪਵਿੱਤਰ ਜੀਵਨ-ਚਰਿੱਤਰ ਦਾ ਵਰਣਨ ਰਾਮਾਇਣ ਦੇ ਸੱਤ ਕਾਂਡਾਂ ਵਿੱਚ ਕੀਤਾ ਗਿਆ ਹੈ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) ੨੮ ਜੁਲਾਈ 1914 ਤੋਂ ੧੧ ਨਵੰਬਰ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ (ਜਰਮਨੀ, ਅਸਟਰੀਆ-ਹੰਗਰੀ ਅਤੇ ਇਟਲੀ) ਅਤੇ ਟਰਿਪਲ ਏਨਟਟੇ (ਫਰਾਂਸ, ਰੂਸ ਅਤੇ ਬਰਤਾਨੀਆ) । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।ਸੰਨ 1914 ਨੂੰ ਸੇਰਾਜੇਵੋ ਵਿੱਚ ਗੇਵਰੀਲੋ ਪਰਿਨਸਿਪ (Gavrilo Princip) (ਇੱਕ ਸਰਬਿਆ ਨੈਸ਼ਨਲਿਸਟ ਗਰੁਪ ਦਾ ਆਦਮੀ) ਨੇ ਆਸਟ੍ਰੀਆ-ਹੰਗਰੀ ਦੇ ਰਾਜਕੁਮਾਰ ਆਰਚਡੂਕ ਫਰੈਂਜ਼ ਫਰਡੀਨੈਂਡ (Archduke Franz Ferdinand) ਦਾ ਕਤਲ ਕਰ ਦਿੱਤਾ । ਇਸ ਲਈ ਆਸਟਰੀਆ ਅਤੇ ਹੰਗਰੀ ਦੇ ਮੰਤਰੀਆਂ ਅਤੇ ਜਰਨੈਲਾਂ ਨੇ ਆਸਟਰੀਆ ਅਤੇ ਹੰਗਰੀ ਦੇ ਰਾਜੇ ਨੂੰ ਸਰਬੀਆ ਉੱਤੇ ਹਮਲਾ ਕਰਨ ਲਈ ਪ੍ਰੇਰਿਤ ਕੀਤਾ। ਯੂਰਪ ਦੇ ਦੇਸ਼ਾਂ ਦੇ ਇੱਕ ਦੁਜੇ ਨਾਲ ਮਿਲਟਰੀ ਮਦਦ ਦੇ ਵਾਅਦੇ ਕੀਤੇ ਹੋਣ ਕਾਰਨ (ਕਿ ਜੇ ਕੋਈ ਦੇਸ਼ ਹਮਲਾ ਕਰੇ ਤਾਂ ਸਮਝੋਤੇ ਵਾਲੇ ਦੇਸ਼ ਇੱਕ ਦੂਜਾ ਦੀ ਮਦਦ ਕਰਨਗੇ), ਇਸ ਘਟਨਾ ਕਾਰਣ ਪੂਰਾ ਯੂਰਪ ਜਲਦੀ ਹੀ ਲੜਾਈ ਵਿੱਚ ਕੁੱਦ ਗਿਆ ਅਤੇ ਪਹਿਲਾ ਸੰਸਾਰ ਯੁੱਧ ਸ਼ੁਰੂ ਹੋ ਗਿਆ। ਯੂਰਪ ਦੇ ਦੇਸ਼ਾਂ ਦੇ ਬਾਕੀ ਹੋਰ ਮਹਾਂਦੀਪਾਂ ਵਿੱਚ ਫੈਲੇ ਹੋਣ ਕਾਰਨ ਇਹ ਪੂਰੀ ਦੁਨੀਆਂ ਵਿੱਚ ਫੈਲ ਗਿਆ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਾਮਾਜਕ ਤੌਰ ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਸ਼ਾਹ ਰੁਖ ਖ਼ਾਨ (ਜਾਂ ਸ਼ਾਹਰੁਖ ਖ਼ਾਨ; ਜਨਮ 2 ਨਵੰਬਰ 1965) ਇੱਕ ਭਾਰਤੀ ਫ਼ਿਲਮੀ ਅਦਾਕਾਰ, ਨਿਰਮਾਤਾ ਅਤੇ ਟੈਲੀਵਿਜ਼ਨ ਮੇਜ਼ਬਾਨ ਹੈ। ਉਸਨੂੰ ਅਕਸਰ ਬਾਲੀਵੁੱਡ ਦਾ ਬਾਦਸ਼ਾਹ ਜਾਂ ਕਿੰਗ ਖਾਨ ਕਿਹਾ ਜਾਂਦਾ ਹੈ। ਉਸਨੇ 70 ਤੋਂ ਵੀ ਵੱਧ ਹਿੰਦੀ ਫ਼ਿਲਮਾਂ ਵਿੱਚ ਕੰਮ ਕੀਤਾ ਹੈ। ਖਾਨ ਨੂੰ ਤੀਹ ਨਾਮਜ਼ਦਗੀਆਂ ਵਿੱਚੋਂ ਚੌਦਾਂ ਫਿਲਮਫ਼ੇਅਰ ਇਨਾਮ ਪ੍ਰਾਪਤ ਹੋਏ ਹਨ ਅਤੇ ਦਿਲੀਪ ਕੁਮਾਰ ਦੇ ਨਾਲ ਉਹ 8 ਸਭ ਤੋਂ ਵਧੀਆ ਅਦਾਕਾਰ ਦਾ ਇਨਾਮ ਜਿੱਤਣ ਵਾਲੇ ਅਦਾਕਾਰ ਹੋਣ ਦਾ ਰਿਕਾਰਡ ਰੱਖਦਾ ਹੈ। 2005 ਵਿੱਚ ਭਾਰਤੀ ਸਰਕਾਰ ਨੇ ਭਾਰਤੀ ਸਿਨੇਮਾ ਵਿੱਚ ਯੋਗਦਾਨ ਲਈ ਉਸਨੂੰ ਪਦਮ ਸ਼੍ਰੀ ਇਨਾਮ ਅਤੇ ਫਰਾਂਸ ਦੀ ਸਰਕਾਰ ਨੇ ੳਰਡਰੇ ਡੇਸ ਆਰਟ ਏਟ ਡੇਸ ਲੈਟਰਸ ਅਤੇ ਲੀਜ਼ਨ ਡੀਔਨਰ ਨਾਲ ਸਨਮਾਨਿਤ ਕੀਤਾ। ਅਰਥ ਸ਼ਾਸਤਰ ਵਿੱਚ ਡਿਗਰੀ ਹਾਸਲ ਕਰਨ ਦੇ ਬਾਅਦ ਉਸਨੇ ਆਪਣੇ ਕਰੀਅਰ ਦੀ ਸ਼ੁਰੁਆਤ 1980 ਵਿੱਚ ਰੰਗਮੰਚ ਅਤੇ ਕਈ ਟੈਲੀਵਿਜ਼ਨ ਲੜੀਵਾਰਾਂ ਤੋਂ ਕੀਤੀ ਅਤੇ 1992 ਵਿੱਚ ਵਪਾਰਕ ਪੱਖੋਂ ਸਫਲ ਫਿਲਮ ਦੀਵਾਨਾ ਤੋਂ ਫਿਲਮ ਖੇਤਰ ਵਿੱਚ ਕਦਮ ਰੱਖਿਆ। ਇਸ ਫਿਲਮ ਲਈ ਉਸਨੇ ਫ਼ਿਲਮਫ਼ੇਅਰ ਪਹਿਲੀ ਅਦਾਕਾਰੀ ਇਨਾਮ ਹਾਸਲ ਕੀਤਾ। ਇਸ ਤੋਂ ਬਾਅਦ ਉਸਨੇ ਕਈ ਫਿਲਮਾਂ ਵਿੱਚ ਖਲਨਾਇਕ ਕਿਰਦਾਰ ਅਦਾ ਕੀਤੇ ਜਿੰਨ੍ਹਾ ਵਿੱਚ ਡਰ (1993), ਬਾਜ਼ੀਗਰ (1993) ਅਤੇ ਅੰਜਾਮ (1994) ਸ਼ਾਮਲ ਹਨ। ਉਸਨੇ ਕਈ ਤਰ੍ਹਾਂ ਦੇ ਕਿਰਦਾਰ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਫਿਲਮਾਂ ਵਿੱਚ ਕੰਮ ਕੀਤਾ ਜਿੰਨ੍ਹਾਂ ਵਿੱਚ ਰੁਮਾਂਸ ਫਿਲਮਾਂ, ਕਮੇਡੀ ਫਿਲਮਾਂ, ਖੇਡ ਫਿਲਮਾਂ ਅਤੇ ਇਤਿਹਾਸਕ ਡਰਾਮੇ ਸ਼ਾਮਲ ਹਨ। ਉਸ ਦੀਆਂ ਗਿਆਰਾਂ ਫ਼ਿਲਮਾਂ ਨੇ ਦੁਨੀਆਂ ਭਰ ਵਿੱਚ 1 ਬਿਲੀਅਨ ਦੀ ਕਮਾਈ ਕੀਤੀ। ਖਾਨ ਦੀ ਕੁਝ ਫਿਲਮਾਂ ਜਿਵੇਂ ਦਿਲਵਾਲੇ ਦੁਲਹਨੀਆ ਲੇ ਜਾਏਂਗੇ (1995), ਕੁਛ ਕੁਛ ਹੋਤਾ ਹੈ (1998), ਦੇਵਦਾਸ (2002), ਚਕ ਦੇ!
ਰਸਾਇਣ ਵਿਗਿਆਨ ਵਿੱਚ ਅਲਕੋਹਲ ਇੱਕ ਕਾਰਬਨੀ ਯੋਗ ਹੁੰਦਾ ਹੈ ਜੀਹਦੇ ਵਿੱਚ ਹਾਈਡਰਾਕਸਿਲ ਕਿਰਿਆਸ਼ੀਲ ਸਮੂਹ (-OH) ਕਿਸੇ ਕਾਰਬਨ ਪਰਮਾਣੂ ਨਾਲ਼ ਜੁੜਿਆ ਹੁੰਦਾ ਹੈ। ਖ਼ਾਸ ਤੌਰ ਉੱਤੇ ਇਹ ਕਾਰਬਨ ਕੇਂਦਰ ਪੂਰਨ ਹੋਣਾ ਚਾਹੀਦਾ ਹੈ ਭਾਵ ਹੋਰ ਤਿੰਨਾਂ ਪਰਮਾਣੂਆਂ ਨਾਲ਼ ਇਹਦੇ ਇਕਹਿਰੇ ਜੋੜ ਹੋਣੇ ਚਾਹੀਦੇ ਹਨ।ਅਲਕੋਹਲਾਂ ਦੀ ਇੱਕ ਪ੍ਰਮੁੱਖ ਟੋਲੀ ਆਮ ਅਚੱਕਰੀ ਅਲਕੋਹਲਾਂ ਦੀ ਹੁੰਦੀ ਹੈ ਜਿਹਨਾਂ ਦਾ ਆਮ ਤੌਰ ਉੱਤੇ ਫ਼ਾਰਮੂਲਾ CnH2n+1OH ਹੁੰਦਾ ਹੈ। ਇਹਨਾਂ ਵਿੱਚੋਂ ਈਥਨੋਲ (C2H5OH) ਸ਼ਰਾਬਦਾਰ ਪੀਣ-ਪਦਾਰਥਾਂ ਵਿੱਚ ਮਿਲਾਇਆ ਜਾਂਦਾ ਹੈ; ਆਮ ਬੋਲਚਾਲ ਵਿੱਚ ਅਲਕੋਹਲ ਸ਼ਬਦ ਤੋਂ ਭਾਵ ਈਥਨੋਲ ਹੀ ਹੁੰਦਾ ਹੈ।
ਪੋਪ (ਲਾਤੀਨੀ: papa; ਯੂਨਾਨੀ: πάππας ਪਿਤਾ ਲਈ ਬੱਚਿਆਂ ਦੁਆਰਾ ਵਰਤੇ ਜਾਣ ਵਾਲੇ ਸ਼ਬਦ, ਪਾਪਾਸ ਤੋਂ), ਰੋਮਨ ਕੈਥੋਲਿਕ ਗਿਰਜਾ ਘਰ ਦੇ ਚੋਟੀ ਦੇ ਧਰਮ ਗੁਰੂ,ਰੋਮ ਦੇ ਬਿਸ਼ਪ ਅਤੇ ਵੈਟੀਕਨ ਦੇ ਬਾਦਸ਼ਾਹ ਨੂੰ ਪੋਪ ਕਹਿੰਦੇ ਹਨ। ਪੋਪ ਨੂੰ ਦੁਨੀਆ ਭਰ ਦੇ ਕੈਥੋਲਿਕ ਇਸਾਈਆਂ ਦਾ ਧਰਮਗੁਰੂ ਮੰਨਿਆ ਜਾਂਦਾ ਹੈ। ਅੱਜ ਵੀ ਵੈਟੀਕਨ ਦੁਨੀਆ ਦੀਆਂ ਸਭ ਤੋਂ ਜ਼ਿਆਦਾ ਤਾਕਤਵਰ ਧਾਰਮਿਕ ਸੰਸਥਾਵਾਂ 'ਚੋਂ ਇਕ ਹੈ। ਵੈਟੀਕਨ ਸਿਟੀ (ਰੋਮ) ਦੁਨੀਆ ਭਰ ਦੇ 1.2 ਅਰਬ ਕੈਥੋਲਿਕ ਇਸਾਈਆਂ ਦੀ ਸਰਵਉੱਚ ਧਾਰਮਿਕ ਪੀਠ ਹੈ। 28 ਫਰਵਰੀ 2013 ਨੂੰ ਵੈਟੀਕਨ ਦੇ 266ਵੇਂ ਪੋਪ ਬਣੇ ਪੋਪ ਫ਼ਰਾਂਸਿਸ ਨੇ ਅਹੁਦਾ ਸੰਭਾਲਿਆ ਸੀ। ਵੈਟੀਕਨ ਦੇ ਪ੍ਰਸ਼ਾਸਕੀ ਢਾਂਚੇ ਦੇ ਪੁਨਰਗਠਨ ਅਤੇ ਅਕਾਊਂਟਸ ਵਾਲੀਆਂ ਕਿਤਾਬਾਂ ਦੇ ਨਿਰੀਖਣ ਕੀਤ ਤੇ ਕੁਝ ਸੁਝਾ ਦਿਤੇ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਚੰਦਰ ਸ਼ੇਖਰ ਆਜ਼ਾਦ ਉਚਾਰਨ (23 ਜੁਲਾਈ 1906 – 27 ਫਰਵਰੀ 1931), ਆਜ਼ਾਦ ਵਜੋਂ ਮਸ਼ਹੂਰ ਭਾਰਤੀ ਇਨਕਲਾਬੀ ਸਨ ਜਿਹਨਾਂ ਨੇ ਹਿੰਦੁਸਤਾਨ ਰਿਪਬਲਿਕਨ ਐਸੋਸੀਏਸ਼ਨ ਨੂੰ ਇਸਦੇ ਬਾਨੀ ਰਾਮ ਪਰਸ਼ਾਦ ਬਿਸਮਿਲ ਅਤੇ ਤਿੰਨ ਹੋਰ ਪ੍ਰਮੁੱਖ ਪਾਰਟੀ ਆਗੂਆਂ, ਰੋਸ਼ਨ ਸਿੰਘ, ਰਾਜਿੰਦਰ ਨਾਥ ਲਾਹਿਰੀ ਅਤੇ ਅਸ਼ਫਾਕਉਲਾ ਖਾਨ ਦੀ ਮੌਤ ਦੇ ਬਾਅਦ ਨਵੇਂ ਨਾਮ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (HSRA) ਹੇਠ ਪੁਨਰਗਠਿਤ ਕੀਤਾ।
ਮਾਂ ਬੋਲੀ ਉਹ ਭਾਸ਼ਾ ਹੁੰਦੀ ਹੈ ਜਿਸ ਨੂੰ ਇਨਸਾਨ ਜਨਮ ਤੋਂ ਸਿੱਖਦਾ ਹੈ। ਜਾਂ ਜਿਸ ਨੂੰ ਇਨਸਾਨ ਆਪਣੀ ਮਾਂ ਤੋਂ ਸਿਖਦਾ ਹੈ। ਜਾਂ ਜਿਸ ਨੂੰ ਓਹ ਸਭ ਤੋਂ ਚੰਗੀ ਤਰ੍ਹਾਂ ਜਾਣਦਾ ਹੈ। ਕਈ ਮੁਲਕਾਂ ਵਿੱਚ ਮਾਂ ਬੋਲੀ ਕਿਸੇ ਖ਼ਾਸ ਲੋਕ-ਸਮੂਹ ਦੀ ਬੋਲੀ ਨੂੰ ਵੀ ਕਿਹਾ ਜਾਂਦਾ ਹੈ। ਕਦੇ-ਕਦੇ, "ਮਾਤ ਭਾਸ਼ਾ" ਜਾਂ "ਮਾਂ ਦੀ ਭਾਸ਼ਾ" ਦੀ ਵਰਤੋਂ ਉਸ ਭਾਸ਼ਾ ਲਈ ਕੀਤੀ ਜਾਂਦੀ ਹੈ ਜੋ ਇਕ ਵਿਅਕਤੀ ਨੇ ਘਰ ਵਿਚ ਬੱਚੇ (ਆਮ ਤੌਰ ਤੇ ਆਪਣੇ ਮਾਤਾ-ਪਿਤਾ ਤੋਂ) ਦੇ ਤੌਰ ਤੇ ਸਿੱਖੀ ਹੁੰਦੀ ਹੈ। ਦੋਭਾਸ਼ੀ ਘਰਾਂ ਵਿੱਚ ਵੱਡੇ ਹੋ ਰਹੇ ਬੱਚਿਆਂ ਦੀਆਂ, ਇਸ ਪਰਿਭਾਸ਼ਾ ਦੇ ਅਨੁਸਾਰ, ਇੱਕ ਤੋਂ ਜਿਆਦਾ ਮਾਤ ਭਾਸ਼ਾਵਾਂ ਜਾਂ ਮੂਲ ਭਾਸ਼ਾਵਾਂ ਹੋ ਸਕਦੀਆਂ ਹਨ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਮਾਂ ਬੋਲੀ ਗੀਤ ਪੰਜਾਬੀ ਮਾਤ ਭਾਸ਼ਾ ਬਾਰੇ ਲਿਖਿਆ ਗਿਆ ਇੱਕ ਗੀਤ ਹੈ ਜੋ ਪੰਜਾਬ ਦੇ ਨੌਜੁਆਨ ਗਾਇਕ ਯਾਕੂਬ ਨੇ ਗਾਇਆ ਹੈ ਅਤੇ ਪੰਜਾਬੀ ਦੇ ਸ਼ਾਇਰ ਹਰਵਿੰਦਰ ਸਿੰਘ ਵੱਲੋਂ ਲਿਖਿਆ ਗਿਆ ਹੈ। ਇਹ ਗੀਤ 21 ਫ਼ਰਵਰੀ 2018 ਨੂੰ ਪੰਜਾਬੀ ਦੇ ਸਿਰਮੌਰ ਸ਼ਾਇਰ ਪਦਮ ਸ੍ਰੀ ਸੁਰਜੀਤ ਪਾਤਰ ਜੀ ਵੱਲੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ ਮੌਕੇ ਚੰਡੀਗੜ੍ਹ ਕਲਾ ਭਾਵਨ ਵਿਖੇ ਰਲੀਜ਼ ਕੀਤਾ ਗਿਆ। ਇਹ ਗੀਤ ਵਾਈਟ ਹਿੱਲ ਮਿਊਜਿਕ ਕੰਪਨੀ ਵੱਲੋਂ ਆਪਣੇ ਲੇਬਲ ਹੇਠਾਂ ਪ੍ਰਵਾਨ ਕਰਕੇ ਆਪਣੇ ਯੂ ਟਿਊਬ ਚੈਨਲ ਤੇ ਪਾਇਆ ਹੋਇਆ ਹੈ।
ਇਹ ਲੇਖ ਨਿਊਯਾਰਕ ਸ਼ਹਿਰ ਦੇ ਬਾਰੇ ਹੈ, ਇਸ ਨਾਮ ਦੇ ਰਾਜ ਦੇ ਲੇਖ ਤੇ ਜਾਣ ਲਈ ਨਿਊਯਾਰਕ ਵੇਖੋ।ਨਿਊਯਾਰਕ ਸ਼ਹਿਰ ਅਮਰੀਕਾ ਦਾ ਇੱਕ ਮੁੱਖ ਸ਼ਹਿਰ ਹੈ। ਇਹ ਨਿਊਯਾਰਕ ਰਾਜ ਦੇ ਵਿੱਚ ਪੈਂਦਾ ਹੈ। ਇਹ ਅਮਰੀਕਾ ਦੀ ਸਭ ਤੋਂ ਵੱਧ ਜਨ-ਸੰਖਿਆ ਵਾਲਾ ਸ਼ਹਿਰ ਹੈ। ਨਿਊ ਐਮਸਟਰਡਮ ਦਾ ਨਾਂ ਨਿਊ ਯਾਰਕ ਬਣਿਆ: ਅਮਰੀਕਾ ਵਿਚ ਡੱਚ ਕੌਮ (ਹਾਲੈਂਡ) ਦੇ ਕਬਜ਼ੇ ਹੇਠਲੇ ਮੈਨਹੈਟਨ ਟਾਪੂ ਦੀ ਵਸੋਂ 1614 ਤੋਂ 1624 ਦੇ ਵਿਚਕਾਰ ਇੱਕ ਵੱਡੇ ਪਿੰਡ ਵਾਂਗ ਬਣ ਗਈ। 1625 ਵਿਚ ਇਸ ਨੂੰ ਹਾਲੈਂਡ ਦੀ ਰਾਜਧਾਨੀ ਐਮਸਟਰਡਮ' ਦੇ ਨਾਂ ਦੇ ਪਿਛੋਕੜ ਵਿਚ 'ਨਿਊ ਐਮਸਟਰਡਮ' ਦਾ ਨਾਂ ਦੇ ਕੇ ਡੱਚ ਬਸਤੀ ਦੀ ਰਾਜਧਾਨੀ ਬਣਾ ਲਿਆ ਗਿਆ ਤੇ ਇਥੇ ਕਿਲ੍ਹਾ ਉਸਾਰਨਾ ਸ਼ੁਰੂ ਕਰ ਦਿਤਾ ਗਿਆ। 1653 ਵਿਚ ਇਸ ਨੂੰ ਸ਼ਹਿਰ ਦਾ ਦਰਜਾ ਦੇ ਦਿਤਾ ਗਿਆ। ਮਗਰੋਂ ਅਠਾਰਵੀਂ ਸਦੀ ਵਿਚ ਜਦ ਇਹ ਨਿਊਯਾਰਕ ਸਟੇਟ ਦੀ ਰਾਜਧਾਨੀ ਬਣਿਆ ਤਾਂ ਇਸ ਦਾ ਨਾਂ 'ਨਿਊਯਾਰਕ' ਪੈ ਗਿਆ।
ਰਾਜ ਸਭਾ ਭਾਰਤੀ ਲੋਕਤੰਤਰ ਦੀ ਉੱਪਰੀ ਪ੍ਰਤਿਨਿੱਧੀ ਸਭਾ ਹੈ। ਲੋਕਸਭਾ ਹੇਠਲੀ ਪ੍ਰਤਿਨਿੱਧੀ ਸਭਾ ਹੈ। ਕਾਉਂਸਿਲ ਆਫ ਸਟੇਟਸ, ਜਿਨੂੰ ਰਾਜ ਸਭਾ ਵੀ ਕਿਹਾ ਜਾਂਦਾ ਹੈ, ਇੱਕ ਅਜਿਹਾ ਨਾਮ ਹੈ ਜਿਸਦੀ ਘੋਸ਼ਣਾ ਸਭਾਪੀਠ ਦੁਆਰਾ ਸਭਾ ਵਿੱਚ 23 ਅਗਸਤ, 1954 ਨੂੰ ਕੀਤੀ ਗਈ ਸੀ। ਇਸ ਦੀ ਆਪਣੀ ਖਾਸ ਵਿਸ਼ੇਸ਼ਤਾਵਾਂ ਹਨ। ਭਾਰਤ ਵਿੱਚ ਦੂਸਰਾ ਸਦਨ ਦਾ ਸ਼ੁਰੂ 1918 ਦੇ ਮੋਂਟੇਗ - ਚੇੰਸਫੋਰਡ ਪ੍ਰਤੀਵੇਦਨ ਵਲੋਂ ਹੋਇਆ। ਭਾਰਤ ਸਰਕਾਰ ਅਧਿਨਿਯਮ, 1919 ਵਿੱਚ ਤਤਕਾਲੀਨ ਵਿਧਾਨਮੰਡਲ ਦੇ ਦੂਸਰੇ ਸਦਨ ਦੇ ਤੌਰ ਉੱਤੇ ਕਾਉਂਸਿਲ ਆਫ ਸਟੇਟਸ ਦਾ ਸਿਰਜਣ ਕਰਣ ਦਾ ਨਿਰਦੇਸ਼ ਕੀਤਾ ਗਿਆ ਜਿਸਦਾ ਵਿਸ਼ੇਸ਼ਾਧਿਕਾਰ ਸੀਮਿਤ ਸੀ ਅਤੇ ਜੋ ਵਾਕਈ: 1921 ਵਿੱਚ ਅਸਤੀਤਵ ਵਿੱਚ ਆਇਆ। ਗਵਰਨਰ - ਜਨਰਲ ਤਤਕਾਲੀਨ ਕਾਉਂਸਿਲ ਆਫ ਸਟੇਟਸ ਦਾ ਪਦੇਨ ਪ੍ਰਧਾਨ ਹੁੰਦਾ ਸੀ। ਭਾਰਤ ਸਰਕਾਰ ਅਧਿਨਿਯਮ, 1935 ਦੇ ਮਾਧਿਅਮ ਵਲੋਂ ਇਸ ਦੇ ਗਠਨ ਵਿੱਚ ਸ਼ਾਇਦ ਹੀ ਕੋਈ ਤਬਦੀਲੀ ਕੀਤੇ ਗਏ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟਾ-ਲਟ ਬਲਦੀ ਲਾਟ।”1.
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਖ਼ਾਲਸਾ ਰਾਜ (ਅੰਗਰੇਜ਼ੀ: Sikh Empire ਸਿੱਖ ਐਮਪਾਇਰ; ਪੰਜਾਬੀ ਰਾਜ, ਸਿੱਖ ਖ਼ਾਲਸਾ ਰਾਜ ਜਾਂ ਸਰਕਾਰ-ਏ-ਖ਼ਾਲਸਾ ਵੀ ਕਿਹਾ ਜਾਂਦਾ) ਇੱਕ ਤਾਕਤਵਰ ਅਤੇ ਨਿਰਪੱਖ ਮੀਰੀ ਸੀ, ਜਿਸਦਾ ਆਗਾਜ਼ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਦੁਆਲੇ ਮਹਾਰਾਜਾ ਰਣਜੀਤ ਸਿੰਘ ਅਧੀਨ ਹੋਇਆ। ਇਹ ਸਲਤਨਤ 1799 ਵਿੱਚ ਰਣਜੀਤ ਸਿੰਘ ਦੇ ਲਾਹੌਰ ਉੱਤੇ ਕਬਜ਼ੇ ਤੋਂ 1849 ਤੱਕ ਰਿਹਾ, ਜਿਸਦੀ ਜੜ੍ਹ ਸਮੂਹ ਸੁਤੰਤਰ ਸਿੱਖ ਮਿਸਲਾਂ ਦੇ ਖਾਲਸਾਈ ਸਿਧਾਂਤਾਂ 'ਤੇ ਅਧਾਰਿਤ ਸੀ। 19ਵੀਂ ਸਦੀ ਵਿੱਚ ਬੁਲੰਦੀਆਂ ਵੇਲੇ, ਇਹ ਰਾਜ ਲਹਿੰਦੇ ਵੱਲ ਦੱਰਾ-ਏ-ਖ਼ੈਬਰ ਤੋਂ ਚੜ੍ਹਦੇ ਪਾਸੇ ਲਹਿੰਦੇ-ਤਿਬਤ, ਅਤੇ ਦੱਖਣ ਵੱਲ ਮਿਠਾਨਕੋਟ ਤੋਂ ਉੱਤਰ ਕੰਨੀ ਕਸ਼ਮੀਰ ਤੱਕ ਫੈਲਿਆ। ਇਹ ਅੰਗਰੇਜ਼ਾ ਦੇ ਬ੍ਰਿਟਿਸ਼ ਰਾਜ ਹਿੱਸੇ ਆਉਣ ਵਾਲਾ ਦੱਖਣੀ ਏਸ਼ੀਆ ਦਾ ਸਭ ਤੋਂ ਆਖਰੀ ਨਰੋਆ ਖੇਤਰ ਸੀ।
ਪੰਜਾਬੀ ਗੀਤਾਂ ਵਿੱਚ ਗੁਰੂ ਨਾਨਕ ਦੀ ਪੇਸ਼ਕਾਰੀ
ਹਰ ਕੌਮ, ਧਰਮ ਜਾਂ ਦੇਸ ਦੇ ਨਿਵਾਸੀਆਂ ਵੱਲੋਂ ਆਪਣੇ ਧਾਰਮਿਕ ਪੈਗੰਬਰ, ਗੁਰੂ-ਪੀਰ, ਜਾਂ ਯੋਧਿਆਂ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਂਦਾ ਰਿਹਾ ਹੈ। ਇਸ ਗੁਣਗਾਨ ਦਾ ਮੰਤਵ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸਿਕ ਨਾਇਕਾਂ ਦੀ ਸ਼ਖ਼ਸੀਅਤ ਤੋਂ ਜਾਣੂੰ ਕਰਵਾ ਕੇ ਪ੍ਰੇਰਨਾ ਦੇਣਾ ਹੁੰਦਾ ਹੈ। ਪੰਜਾਬੀ ਗੀਤਾਂ ਵਿੱਚ ਬਾਬਾ ਨਾਨਕ ਦੀ ਸੋਭਾ ਕੀਤੀ ਗਈ ਹੈ ਇਸ ਸੋਭਾ ਦੇ ਗੁਣਗਾਨ ਰਾਹੀਂ ਹੀ ਗੁਰੂ ਨਾਨਕ ਦੇ ਵਿਅਕਤੀਤਵ ਨੂੰ ਵਿਸਥਾਰ ਦੇ ਕੇ ਮਕਬੂਲ ਬਣਾਇਆ ਗਿਆ ਹੈ। ਇਸ ਲਈ ‘ਉੱਚਾ ਦਰ ਬਾਬੇ ਨਾਨਕ’ ਗੀਤ ਵਿੱਚ ਪਾਤਰ ਆਪਣੇ ਮੂੰਹੋ ਦੱਸਦਾ ਹੈ ਕਿ ਉਹ ਬਾਬੇ ਨਾਨਕ ਦੀ ਸੋਭਾ ਸੁਣ ਕੇ ਆਇਆ ਹੈ। ‘ਐਵੇਂ ਨੀ ਦੁਨੀਆਂ ਪੂਜਦੀ ਬਾਬਾ ਤੇਰੀ ਤਸਵੀਰ ਨੂੰ’ (ਹਰਨੂਰ ਸੰਧੂ), ‘ਧੰਨ ਗੁਰੂ ਨਾਨਕ’ (ਮਿਸ ਪੂਜਾ), ਗੁਰੂ ਨਾਨਕ ਨੂੰ (ਸਤਵਿੰਦਰ ਬਿੱਟੀ), ‘ਇੱਕ ਮਸਤਾਨਾ’(ਜੋਰਡਨ ਸੰਧੂ), ਆਦਿ ਗੀਤਾਂ ਵਿੱਚ ਬਾਬਾ ਨਾਨਕ ਦੀ ਮਨੁੱਖੀ ਗੁਣਾਂ ਸੱਚ ਦਾ ਹੋਕਾ ਲਾਉਣਾ, ਮਿੱਠ ਬੋਲੜਾ, ਜਾਤ-ਪਾਤ ਦਾ ਖੰਡਨ, ਕਿਰਤ ਕਰੋ, ਵੰਡ ਕੇ ਛਕੋ, ਇੱਕ ਓਂਕਾਰ ਕਹਿਣਾ ਆਦਿ ਉਪਦੇਸਾਂ ਦੀ ਸਲਾਘਾ ਕਰਦੇ ਹੋਏ ਗੁਰੂ ਨਾਨਕ ਨੂੰ ਇੱਕ ਪੀਰ, ਮੁਰਸ਼ਦ, ਪੈਗੰਬਰ ਅਤੇ ਗੁਰੂ ਰੂਪ ਵਿੱਚ ਸਵਿਕਾਰ ਕਰਦੇ ਹੋਏ ਸ਼ਰਧਾ ਦਿਖਾਈ ਗਈ ਹੈ। ਭੁੱਲਿਆਂ ਨੂੰ ਰਸਤੇ ਪਾਵੇ ਦੁਖੀਆਂ ਦੇ ਦੁੱਖ ਮਿਟਾਵੇ ਸੱਚ ਦਾ ਹੋਕਾ ਲਾਵੇ ਮੇਰਾ ਧੰਨ ਗੁਰੂ ਨਾਨਕ (ਮਿਸ ਪੂਜਾ) ਪੰਜਾਬੀ ਗੀਤਾਂ ਵਿੱਚ ਬਾਬਾ ਨਾਨਕ ਦੇ ਅਵਤਾਰ ਧਾਰ ਕੇ ਆਉਣ ਦੇ ਬਿੰਬ ਦੀ ਨਿਰਮਾਣਕਾਰੀ ਵੀ ਵਾਰ ਵਾਰ ਕੀਤੀ ਗਈ ਹੈ। ‘ਆਵੀਂ ਬਾਬਾ ਨਾਨਕ’ (ਰਵਿੰਦਰ ਗਰੇਵਾਲ), ‘ਸਤਿਗੁਰ ਨਾਨਕ ਆ ਜਾ’, ‘ਸਤਿਗੁਰ ਨਾਨਕ ਤੇਰੀ ਲੀਲ੍ਹਾ ਨਿਆਰੀ ਐ’ (ਯਮਲਾ ਜੱਟ), ‘ਅਰਜ਼’ (ਮੁਹੰਮਦ ਸਦੀਕ), ‘ਸਤਿਗੁਰ ਨਾਨਕ ਆਜਾ ਤੇਰੀਆਂ ਲੋੜਾਂ ਨੇ’ (ਪੈਵੀ ਧੰਜਲ), ਆਦਿ ਗੀਤਾਂ ਵਿੱਚ ਸਮਕਾਲੀ ਸਮਾਜਿਕ ਦੁਰਦਸ਼ਾ, ਗਰੀਬੀ, ਧਾਰਮਿਕ ਕੱਟੜਤਾ, ਸ਼ੋਸ਼ਣ, ਪਖੰਡੀ ਸਾਧ, ਵਹਿਮ-ਭਰਮ, ਅੰਧ-ਵਿਸ਼ਵਾਸ਼, ਭੈੜਾ ਸੰਗੀਤ, ਟੁੱਟਦੇ ਰਿਸ਼ਤਿਆਂ, ਭਟਕੀ ਇਨਸਾਨੀਅਤ, ਆਦਿ ਸਮੱਸਿਆਂ ਤੋਂ ਨਿਜਾਤ ਪਾਉਣ ਲਈ ਗਰੂ ਨਾਨਕ ਨੂੰ ਕੋਈ ਅਵਤਾਰ ਧਾਰ ਕੇ ਮੁੜ ਆਉਣ ਦਾ ਸੱਦਾ ਦਿੱਤਾ ਗਿਆ ਹੈ। ਸੱਚ ਦਾ ਸੂਰਜ ਛਿਪ ਗਿਆ ਇੱਥੇ ਛਾਇਆ ਕੂੜ ਹਨੇਰ ਹੁਣ ਆ ਜਾ ਬਾਬਾ ਨਾਨਕਾ ਦੱਸ ਕਿਉਂ ਕੀਤੀ ਏ ਦੇਰ ( ਮੁਹੰਮਦ ਸਦੀਕ) ਜਾਂ ਭੁੱਲ ਭੁਲੇਖੇ ਮੁੜ ਕੇ ਫੇਰਾ ਪਾ ਜਾਵੀਂ ਚਾਰੇ ਕੂਟ ਹਨੇਰਾ ਜੋਤ ਜਗਾ ਜਾਵੀਂ ਬਾਣੀ ਦੀ ਥਾਂ ਫ਼ੈਸ਼ਨ ਚੜ੍ਹੀ ਖੁਮਾਰੀ ਐ (ਯਮਲਾ ਜੱਟ) ਕਈ ਗੀਤਾਂ ਵਿੱਚ ਬਾਬਾ ਨੂੰ ਇਸ ਸ਼੍ਰਿਸ਼ਟੀ ਦੇ ਸਿਰਜਣਹਾਰ ਦੇ ਰੂਪ ਵਿੱਚ ਚਿੱਤਰਿਆ ਗਿਆ ਹੈ। ‘ਸਿਰਜਣਹਾਰ’ (ਰੁਪਿੰਦਰ ਹਾਂਡਾ), ‘ਆਰ ਨਾਨਕ ਪਾਰ ਨਾਨਕ’ (ਦਲਜੀਤ ਦੁਸਾਂਝ), ਆਦਿ ਗੀਤਾਂ ਵਿੱਚ ਸੰਸਾਰ ਨੂੰ ਪੈਦਾ ਕਰਨ ਵਾਲੀ ਤੇ ਪਾਲਣਾ ਕਰਨ ਵਾਲੀ ਸ਼ਕਤੀ ਗੁਰੂ ਨਾਨਕ ਨੂੰ ਮੰਨਿਆ ਗਿਆ ਹੈ। ਇਸ ਤਰ੍ਹਾਂ ਬਾਬਾ ਨਾਨਕ ਨੂੰ ਇੱਕ ਗੁਰੂ, ਪੀਰ ਜਾਂ ਪੈਂਗੰਬਰ ਤੋਂ ਵਧਕੇ ਇੱਕ ਰੱਬ ਭਾਵ ਪ੍ਰਮਾਤਮਾ ਦਾ ਦਰਜਾ ਦਿੱਤਾ ਗਿਆ ਹੈ। ਤੂੰ ਕੇਂਦਰ ਬਿੰਦੂ ਬ੍ਰਹਿਮੰਡ ਦਾ ਤੂੰ ਸਿਰਜੀ ਸਾਰੀ ਖੇਡ ਬਾਬਾ (ਦਲਜੀਤ ਦੁਸਾਂਝ) ਬਾਬਾ ਨਾਨਕ ਨਾਲ ਸੰਬੰਧਿਤ ਮਕਬੂਲ ਸਾਖੀਆਂ ਜਿਵੇਂ:- ਸੱਚਾ ਸੌਧਾ, ਤੇਰਾ ਤੇਰਾ ਤੋਲਣਾ, ਮੱਝਾਂ ਚਾਰਨਾ, ਸੱਪ ਦੀ ਛਾਂ ਕਰਨਾ, ਬੇਈ ਨਦੀ ਵਿੱਚ ਇਸਨਾਨ ਆਦਿ ਸਾਖੀਆਂ ਨੂੰ ਆਧਾਰ ਬਣ ਕੇ ਵੀ ਗੀਤ ਸਿਰਜਣਾ ਕੀਤੀ ਗਈ ਹੈ। ਇਨ੍ਹਾਂ ਗੀਤਾਂ ਰਾਹੀਂ ਗੁਰੂ ਨਾਨਕ ਨੂੰ ਇੱਕ ਚਮਕਤਾਰੀ ਅਤੇ ਦੈਵੀ ਮਨੁੱਖ ਦੇ ਰੂਪ ਵਿੱਚ ਸਾਹਮਣੇ ਲਿਆਂਦਾ ਗਿਆ ਹੈ। ‘ਤੇਰਾ ਤੇਰਾ ਤੋਲਦਾ’ (ਸਰੂਪ ਸਿੰਘ ਸਰੂਪ), ‘ਵੀਹਾਂ ਦਾ ਵਿਆਜ਼’ (ਹਿੰਮਤ ਸੰਧੂ), ‘ਤੱਕੜੀ ਨਾਨਕ ਦੀ’ (ਕੰਵਰ ਗਰੇਵਾਲ), ‘ਖੇਤਾਂ ਵਿੱਚ ਮੱਝਾਂ ਚਾਰਦਾ’ (ਕੁਲਦੀਪ ਮਾਣਕ), ‘ਬਾਬਾ ਮੱਝੀਆਂ ਚਰਾਉਂਦਾ ਦਿਸਦਾ ਏ’ (ਦਲਜੀਤ ਦੁਸਾਂਝ) ਆਦਿ ਗੀਤਾਂ ਵਿੱਚ ਸਾਖੀਆਂ ਨਾਲ ਸੰਬੰਧਿਤ ਘਟਨਾਵਾਂ ਨੂੰ ਗੀਤ ਰੂਪ ਵਿੱਚ ਪੇਸ਼ ਕੀਤਾ ਗਿਆ ਹੈ। ਬਾਬਾ ਮੱਝੀਆਂ ਚਰਾਉਂਦਾ ਦਿਸਦਾ ਏ ਪਾਣੀ ਖੇਤਾਂ ਨੂੰ ਲਾਉਂਦਾ ਦਿਸਦਾ ਏ ਹੱਟ ਹੱਕ ਦੀ ਚਲਾਉਂਦਾ ਦਿਸਦਾ ਏ ਨਾਲ਼ੇ ਲੰਗਰ ਛਕਾਉਂਦਾ ਦਿਸਦਾ ਏ (ਦਲਜੀਤ ਦੁਸਾਂਝ) ਗੁਰੂ ਨਾਨਕ ਨਾਲ ਸੰਬੰਧਿਤ ਗੀਤਾਂ ਵਿੱਚ ਭੈਣ ਨਾਨਕੀ ਦੀ ਨਾਨਕ ਵੀਰ ਪ੍ਰਤੀ ਮੁਹੱਬਤ ਨੂੰ ਵੀ ਆਧਾਰ ਬਣਾਇਆ ਗਿਆ ਹੈ। ਭੈਣ ਨਾਨਕੀ ਦਾ ਨਾਨਕ ਪ੍ਰਤੀ ਪਿਆਰ, ਨਾਨਕ ਵੀਰ ਦਾ ਆਪ ਨਾਮਕਰਣ ਕਰਨ, ਨਾਨਕ ਵੀਰ ਦੇ ਵਿਆਹ ਦੀ ਘੋੜੀ ਗਾਉਣ ਅਤੇ ਉਦਾਸੀਆਂ ਤੇ ਗਏ ਨਾਨਕ ਦੇ ਵਿਯੋਗ ਨੂੰ ਪ੍ਰਗਟਾਉਂਦਿਆਂ ਮੁੜ ਘਰ ਨੂੰ ਫੇਰਾ ਪਾਉਣ ਦਾ ਸੱਦਾ ਦਿੱਤਾ ਗਿਆ ਹੈ। ਭੈਣ ਨਾਨਕੀ ਕਹੇ ਵੀਰ ਦਾ ਨਾਨਕ ਰੱਖਣਾ ਨਾਂ (ਵੀਤ ਬਲਜੀਤ) ਮੇਰੇ ਵੀਰਾ, ਸ਼ਾਹੀ ਫ਼ਕੀਰਾ, ਨਾਨਕ ਵੀਰਾ ਵੇ ਕਦੀ ਤੇ ਫੇਰਾ ਪਾ (ਯਮਲਾ ਜੱਟ) ਭੈਣ ਨਾਨਕੀ ਦਾ ਵੀਰ, ਤਨ ਮਨ ਦਾ ਫ਼ਕੀਰ (ਦਲਜੀਤ ਦਸਾਂਝ) ਪੰਜਾਬੀ ਲੋਕ ਗਾਇਕਾਂ ਨੇ ਲੋਕ-ਕਾਵਿ ਰੂਪਾਂ ਘੋੜੀਆਂ ਅਤੇ ਸਿੱਠਣੀਆਂ ਨੂੰ ਆਧਾਰ ਬਣਾ ਕੇ ਵੀ ਗੁਰੂ ਨਾਨਕ ਬਿੰਬ ਦੀ ਨਿਰਮਾਣਕਾਰੀ ਕੀਤੀ ਹੈ। ਗੁਰੂ ਨਾਨਕ ਜਦੋਂ ਮਾਤਾ ਸੁਲੱਖਣੀ ਨੂੰ ਵਿਆਹੁਣ ਲਈ ਬਟਾਲੇ ਵੱਲ ਨੂੰ ਬਰਾਤ ਲੈ ਕੇ ਜਾਂਦੇ ਹਨ ਤਾਂ ਭੈਣ ਨਾਨਕੀ ਆਪਣੇ ਵੀਰ ਗੁਰੂ ਨਾਨਕ ਨੂੰ ਘੋੜੀ ਚੜ੍ਹਦਿਆਂ ਵੇਖ ਕੇ ਸੁੱਖਾਂ-ਸੁੱਖਦੀ ਤੇ ਵੀਰ ਦੀਆਂ ਸਿਫ਼ਤਾਂ ਕਰਦੀ ਹੋਈ ਘੋੜੀਆਂ ਗਾਉਂਦੀ ਹੈ। ਜਿਸ ਦਾ ਗਾਇਨ ਰਣਜੀਤ ਕੌਰ ਨੇ ਆਪਣੇ ਗੀਤ ‘ਨਾਨਕ ਵੀਰਾ ਮੈਂ ਤੈਨੂੰ ਘੌੜੀ ਚੜ੍ਹੇਨੀ ਆਂ’ ਵਿੱਚ ਬਾਖ਼ੂਬੀ ਨਾਲ ਕੀਤਾ ਹੈ। “ ‘ਸਿੱਠਣੀਆਂ ਗੁਰੂ ਨਾਨਕ ਦੇਵ ਜੀ’ ਵਿਸ਼ਾ ਗੁਰੂ ਸਾਹਿਬ ਦੇ ਸਹੁਰਿਆਂ ਦਾ ਘਰ ਹੈ, ਜਿੱਥੇ ਗੁਰੂ ਸਾਹਿਬ ਦੀਆਂ ਸਾਲੀਆਂ ਵਲੋਂ ਗੁਰੂ ਸਾਹਿਬ ਦੇ ਬਚਪਨ ਤੋਂ ਵਿਆਹ ਤੱਕ ਦੇ ਜੀਵਨ ਬਿਰਤਾਂਤ ’ਚੋਂ ਹਵਾਲੇ ਲੈ ਕੇ ਗੁਰੂ ਸਾਹਿਬ ਨਾਲ ਹਾਸਾ-ਮਖੌਲ ਕੀਤਾ ਜਾ ਰਿਹਾ ਹੈ।”4 ਸਿੱਠਣੀਆਂ ਸੁਰਿੰਦਰ ਕੌਰ/ਪ੍ਰਕਾਸ਼ ਕੌਰ ਵਿੱਚ ਕੇਵਲ ਸਾਲੀਆਂ ਦੇ ਹੀ ਪੱਖ ਨੂੰ ਪੇਸ ਕੀਤਾ ਗਿਆ ਹੈ ਜਦੋਂ ਕਿ ਅਤੇ ਨਰਿੰਦਰ ਬੀਬਾ/ਰਣਬੀਰ ਸਿੰਘ ਦੁਆਰਾ ਗਾਈਆਂ ਗਈਆਂ ਸਿੱਠਣੀਆਂ ਵਿੱਚ ਗੁਰੂ ਨਾਨਕ ਦੇਵ ਦੇ ਪੱਖ ਨੂੰ ਰਣਬੀਰ ਸਿੰਘ ਦੁਆਰਾ ਗਾਇਨ ਕੀਤਾ ਗਿਆ ਹੈ। ਪਾਂਧੇ ਨੂੰ ਸੁਣਿਆ ਮੁੰਡਾ ਆਇਆ ਪੜ੍ਹਾ ਕੇ ਬਣ ਗਿਆ ਗੂੰਗਾ ਅੱਜ ਸਾਡੇ ਕੋਲੇ ਆ ਕੇ ਗੱਲ ਕੋਈ ਆਉਂਦੀ ਨਈਂ… (ਸੁਰਿੰਦਰ ਕੌਰ/ਪ੍ਰਕਾਸ਼ ਕੌਰ) ਲਾੜਾ ਤਾਂ ਲੋਕਾਂ ਦੀਆਂ ਮੱਝਾਂ ਚਰਾਉਂਦਾ ਏ ਸੁਣਿਆ ਉਲਾਂਭੇ ਬੜੇ ਘਰ ਨੂੰ ਲਿਆਉਂਦਾ ਏ ਇਹ ਗੱਲ ਫੱਬਦੀ ਨਈਂ.. (ਨਰਿੰਦਰ ਬੀਬਾ) ਏਸ ਲਾੜੇ ਦੀ ਕੀ ਮੈਂ ਸਿਫ਼ਤ ਸੁਣਾਵਾਂ ਨੀ ਸੱਪ ਖੜੋਤੇ ਇਹ ਨੂੰ ਕਰਦੇ ਨੇ ਛਾਵਾਂ ਨੀ ਬੂਹੇ ’ਚ ਤੇਲ ਚੁਆਓ, ਨੀ ਕੁੜੀਓ ਗੀਤ ਖ਼ੁਸ਼ੀ ਦੇ ਗਾਓ (ਰਣਬੀਰ ਸਿੰਘ) ਆਧੁਨਿਕ ਪੰਜਾਬੀ ਗੀਤਾਂ ਵਿੱਚ ਬਾਬਾ ਨਾਨਕ ਨੂੰ ਰਹਿਮਤ ਭਰਿਆ ਹੱਥ ਰੱਖਣ ਦੀ ਅਰਜੋਈ ਕੀਤੀ ਗਈ ਹੈ। ਜਿਸ ਵਿੱਚ ਬਾਬਾ ਨਾਨਕ ਨੂੰ ਸਿੱਧੇ ਤੌਰ ਤੇ ਸੰਬੋਧਨ ਕੀਤਾ ਗਿਆ ਹੈ। ‘ਪਿੱਠ ਨਾ ਲੱਗਣ ਦਈਂ ਮੇਰੀ, ਧਨ ਮੇਰੇ ਬਾਬਾ ਨਾਨਕ ਜੀ’(ਦਲਜੀਤ ਚਹਿਲ), ਰੱਬਾ ਐਨੀ ਵੀ ਅਮੀਰ ਨਾ ਦੇਈਂ (ਆਰ.ਨੇਤ), ਨਾਮ ਖੁਮਾਰੀ ਨਾਨਕਾ (ਸੁਰਜੀਤ ਭੁੱਲਰ), ‘ਦਾਲ ਫੁੱਲਕਾ’ (ਸਿਮਰ ਗਿੱਲ),’ਮਿਹਰ ਰੱਖੀਂ’ (ਪ੍ਰੀਤ ਹਰਪਾਲ) ਆਦਿ ਗੀਤਾਂ ਵਿੱਚ ਹਰ ਘਰ ਵਿੱਚ ਖੁਸ਼ਹਾਲੀ ਰੱਖੀਂ, ਮਾੜੇ ਕੰਮਾਂ ਤੋਂ ਬਚਾਈਂ, ਹੰਕਾਰ ਨਾ ਆਵੇ, ਦਾਲ ਰੋਟੀ ਦਿੰਦਾ ਰਹੀਂ, ਆਦਿ ਅਰਦਾਸਾਂ ਨੂੰ ਗੀਤ ਰਾਹੀਂ ਪ੍ਰਗਟਾਇਆ ਗਿਆ ਹੈ। ਸਤਿਗੁਰ ਨਾਨਕ ਸਭਨਾ ਉੱਤੇ ਮਿਹਰ ਰੱਖੀਂ ਦੁੱਖ ਨਾ ਕਿਸੇ ਦੇ ਵਿਹੜੇ ਬਹੁਤੀ ਦੇਰ ਰੱਖੀਂ (ਪ੍ਰੀਤ ਹਰਪਾਲ) ਪੰਜਾਬੀ ਗੀਤਾਂ ਵਿੱਚ ਬਾਬਾ ਨਾਨਕ ਦੀ ਜਨਮ ਭੂਮੀ ਨਨਕਾਣਾ ਸਾਹਿਬ ਦਾ ਜ਼ਿਕਰ ਵੀ ਵੱਡੀ ਮਾਤਰਾ ਵਿੱਚ ਹੋਇਆ ਹੈ। ਦੇਸ਼ ਵੰਡ ਨਾਲ ਨਨਕਾਣਾ ਸਾਹਿਬ ਪਾਕਿਸਤਾਨ ਦੇ ਹਿੱਸੇ ਆਉਣ ਕਾਰਨ ਸੰਗਤਾਂ ਨੂੰ ਉਨ੍ਹਾਂ ਦਾ ਵੱਡਾ ਧਾਰਮਿਕ ਸਥਾਨ ਖੁੱਸ ਜਾਣ ਦਾ ਝੋਰਾ ਹੈ। ਜਿਸ ਦਾ ਪ੍ਰਗਟਾਵ ਅਮਰ ਸਿੰਘ ਚਮਕੀਲੇ ਦੇ ਗੀਤ ਵਿੱਚ ਹੋਇਆ ਹੈ ਇਸ ਗੀਤ ਵਿੱਚ ਵੰਡ ਦਾ ਕਾਰਨ ਰਾਜਨੀਤਿਕ ਤੇ ਅੰਗਰੇਜ਼ਾਂ ਦੀਆਂ ਕੋਝੀਆਂ ਚਾਲਾਂ ਨੂੰ ਮੰਨਿਆ ਹੈ। ਸੰਗਤਾਂ ਦਾ ਨਨਕਾਣੇ ਤੋਂ ਵਿਛੜ ਜਾਣ ਦੇ ਦਰਦ, ਨਨਕਾਣਾ ਸਾਹਿਬ ਨੂੰ ਵੇਖਣ ਦਾ ਚਾਅ ਅਤੇ ਪਾਕਿਸਤਾਨ ਦੇ ਲੋਕਾਂ ਦਾ ਅੰਮ੍ਰਿਤਸਰ ਵੇਖਣ ਤੇ ਭਾਰਤੀ ਪੰਜਾਬੀਆਂ ਦਾ ਨਨਕਾਣਾ ਸਾਹਿਬ ਵੇਖਣ ਦੀ ਰੀਝ ਨੂੰ ਆਧਾਰ ਬਣਾ ਕੇ ਵੀ ਗੀਤ ਗਾਏ ਗਏ ਹਨ। ਸਾਥੋਂ ਬਾਬਾ ਖੋਹ ਲਿਆ ਤੇਰਾ ਨਨਕਾਣਾ (ਅਮਰ ਸਿੰਘ ਚਮਕੀਲਾ) ਨਹੀਂ ਭੁੱਲਦਾ ਦੁੱਖ ਸੰਗਤਾਂ ਨੂੰ ਵਿਛੜੇ ਨਨਕਾਣੇ ਦਾ ( ਮਨਮੋਹਣ ਵਾਰਿਸ) ਮੇਰੇ ਨੈਣ ਤਰਸਦੇ ਰਹਿੰਦੇ ਨੇ ਨਨਕਾਣਾ ਵੇਖਣ ਨੂੰ (ਸੁਰਜੀਤ ਭੁੱਲਰ) ਸਾਨੂੰ ਨਨਕਾਣ ਓਨਾਂ ਨੂੰ ਕਦ ਅੰਮ੍ਰਿਸਰ ਦਿਖਲਾਵੇਂਗਾ (ਮਿਸ ਪੂਜਾ) ਆਧੁਨਿਕ ਪੰਜਾਬੀ ਗੀਤਾਂ ਵਿੱਚ ਸਮਕਾਲੀ ਪ੍ਰਸਥਿਤੀਆਂ, ਧਰਮ ਅਤੇ ਅਜੋਕੇ ਬਾਬਿਆਂ ਨੂੰ ਗੁਰੂ ਨਾਨਕ ਦੇਵ ਨਾਲ ਤੁਲਨਾਇਆ ਗਿਆ ਹੈ। ਜਿਸ ਦੁਆਰਾ ਧਾਰਮਿਕ ਨਿਘਾਰ ਨੂੰ ਸਾਹਮਣੇ ਲਿਆਉਂਦਿਆਂ ਗੁਰੂ ਨਾਨਕ ਦੀ ਬਾਣੀ ਨੂੰ ਭੁਲਾਉਣਾ ਦਾ ਖਦਸਾ ਜ਼ਾਹਿਰ ਕੀਤਾ ਹੈ। ਬੱਬੂ ਮਾਨ ਦੇ ਇਸ ਚਰਚਿਤ ਗੀਤ ਵਿੱਚ ਅਜੋਕੇ ਭੇਖੀ ਬਾਬਿਆਂ ਨੂੰ ਬਾਬਾ ਨਾਨਕ ਨਾਲ ਤੁਲਨਾਉਂਦਿਆਂ ਇਹ ਜ਼ਾਹਿਰ ਕਰਨ ਦਾ ਦਾ ਯਤਨ ਕੀਤਾ ਹੈ ਕਿ ਧਰਮ ਤੇ ਸੱਤਾ ਦੀ ਰਲਗੱਡਤਾ ਨਾਲ ਦੋਵੇਂ ਹੀ ਭ੍ਰਿਸ਼ਟ ਹੋ ਚੁੱਕੇ ਹਨ ਜਿਸ ਵੱਲ ਉਹ ‘ਲਾਲ ਬੱਤੀ’ ਦਾ ਪ੍ਰਤੀਕ ਵਰਤ ਕੇ ਸੰਕੇਤ ਕਰਦਾ ਹੈ। ਇੱਕ ਬਾਬਾ ਨਾਨਕ ਸੀ ਜੀਹਨੇ ਤੁਰ ਕੇ ਦੁਨੀਆ ਗਾਹ ਤੀ ਇੱਕ ਅੱਜ ਕੱਲ੍ਹ ਬਾਬੇ ਨੇ ਬੱਤੀ ਲਾਲ ਗੱਡੀ ਤੇ ਲਾ ਤੀ ਉਪਰੋਕਤ ਵਿਚਾਰਾਂ ਦੇ ਸੰਦਰਭ ਵਿੱਚ ਕਹਿ ਸਕਦੇ ਹਾਂ ਕਿ ਇਤਿਹਾਸ ਮੂਲ ਰੂਪ ਵਿੱਚ ਅਤੀਤ ਨਾਲ ਸੰਬੰਧਿਤ ਹੁੰਦਾ ਹੈ। ਗੁਰੂ ਨਾਨਕ ਦੇਵ ਦੀ ਆਪਣੀ ਬਾਣੀ ਜਾਂ ਗੁਰੂ ਗ੍ਰੰਥ ਸਾਹਿਬ ਵਿੱਚ ਰਚਿਤ ਸਮਕਾਲੀ ਗੁਰੂਆਂ ਦੀ ਬਾਣੀ ਨੂੰ ਛੱਡ ਦਈਏ ਤਾਂ ਗੁਰੂ ਨਾਨਕ ਦੇਵ ਬਾਰੇ ਰਚਿਤ ਪਹਿਲੀ ਪੋਥੀ ਪੁਰਾਤਨ ਜਨਮਸਾਖੀ ਹੈ। “ਵਿਦਵਾਨਾਂ ਨੇ ਇਸ ਪੋਥੀ ਦਾ ਰਚਨਾਕਾਰ ਸੇਵਾਦਾਸ ਨਾਂ ਦੇ ਇੱਕ ਸਾਧੂ ਨੂੰ ਮੰਨਿਆ ਹੈ, ਜਿਸਦਾ ਇਲਾਕਾ ਲਹਿੰਦਾ ਸੀ। ਜਨਮ ਸਾਖੀ ਦੀ ਲਹਿੰਦੀ ਪ੍ਰਧਾਨ ਭਾਸ਼ਾ ਇਸ ਗੱਲ ਦੀ ਪੁਸ਼ਟੀ ਕਰਦੀ ਹੈ। ਇਹ ਰਚਨਾ 1588 ਈ. ਦੇ ਕਰੀਬ ਰਚੀ ਗਈ। ”8 ਭਾਵ ਗੁਰੂ ਨਾਨਕ ਦੇ ਜੋਤੀ- ਜੋਤ ਸਮਾਉਣ ਤੋਂ ਤਕਰੀਬ 49 ਸਾਲ ਬਾਅਦ ਪੁਰਾਤਨ ਜਨਮ ਸਾਖੀ ਲਿਈ ਗਈ। ਬਾਬਾ ਨਾਨਕ ਬਾਰੇ ਰਚਿਤ ਰਚਨਾਵਾਂ ਸਮਕਾਲ ਦੀ ਥਾਂ ਅਤੀਤਮੁਖੀ ਹੋਣ ਕਾਰਨ ਉਨ੍ਹਾਂ ਬਾਰੇ ਜੋ ਵੀ ਲਿਖਿਆ ਗਿਆ (ਜਨਮ ਸਾਖੀਆਂ, ਸ਼ਬਦ-ਕੀਰਤਨ, ਨਾਵਲ, ਕਹਾਣੀਆਂ, ਨਾਟਕ ਅਤੇ ਗੀਤ ਆਦਿ) ਲੇਖਕ ਜਾਂ ਇਤਿਹਾਸਕਾਰ ਦੁਆਰਾ ਸਿਰਜਿਆ ਇਤਿਹਾਸ ਹੈ। ਜਿਸ ਵਿੱਚ ਉਸਦੀਆਂ ਨਿੱਜੀ ਧਾਰਨਾਵਾਂ, ਵਿਸ਼ਵਾਸ਼, ਅੰਧ-ਵਿਸ਼ਵਾਸ਼, ਆਸਥਾ, ਭਾਵੁਕਤਾ ਅਤੇ ਦ੍ਰਿਸ਼ਟੀਕੋਣ ਸ਼ਾਮਿਲ ਹੈ। ਪੰਜਾਬੀ ਗੀਤਾਂ ਵਿੱਚ ਗਾਇਕਾਂ ਦੁਆਰਾ ਬਾਬਾ ਨਾਨਕ ਦੇ ਬਿੰਬ ਨੂੰ ਸਿਰਜਿਆ ਅਤੇ ਗਾਇਆ ਗਿਆ ਹੈ। ਆਧੁਨਿਕ ਪੰਜਾਬੀ ਗੀਤਾਂ ਵਿੱਚ ਗੁਰੂ ਨਾਨਕ ਦੇ ਬਿੰਬ ਦੀ ਨਿਰਮਾਣਕਾਰੀ ਸੰਬੰਧੀ ਰਤਨ ਸਿੰਘ ਜੱਗੀ ਦੇ ਵਿਚਾਰ ਮਹੱਤਤਾ ਰੱਖਦੇ ਹਨ। “ਗੁਰੂ ਸਾਹਿਬ ਨੇ ਜਿਸ ਤਰ੍ਹਾਂ ਆਪਣੀ ਵਿਚਾਰਧਾਰਾ ਨੂੰ ਲੋਕ-ਮਨ ਉਤੇ ਸਥਾਪਿਤ ਕੀਤਾ, ਉਸ ਤੋਂ ਉਨ੍ਹਾਂ ਦੀ ਸਖ਼ਸੀਅਤ ਦੈਵੀ ਰੂਪ ਵਿਚ ਉਘੜੀ ਹੈ। ਘਟਨਾ-ਵਰਣਨ ਵੇਲੇ ਕਰਾਮਾਤਾਂ, ਅਲੌਕਿਕ ਘਟਨਾਵਾਂ, ਚਮਤਕਾਰਾਂ ਦਾ ਵੀ ਮਿਸ਼ਰਣ ਹੋਇਆ ਹੈ। ਫਲਸਰੂਪ ਯਥਾਰਥ ਭੂਮੀ ਤੋਂ ਹਟ ਕੇ ਕਵੀ ਨੇ ਗੁਰੂ ਨਾਨਕ ਦੇਵ ਜੀ ਨੂੰ ਪੁਰਾਣ-ਪੁਰਸ਼ ਦੇ ਰੂਪ ਵਿਚ ਪੇਸ਼ ਕੀਤਾ ਹੈ। ਅਜਿਹਾ ਕਰਨ ਵੇਲੇ ਕਈਆਂ ਥਾਵਾਂ ਤੇ ਜਿਥੇ ਇਤਿਹਾਸਿਕ ਆਧਾਰ ਖੁਰਿਆ ਹੈ, ਉਥੇ ਗੁਰੂ ਸਾਹਿਬ ਦੇ ਜੀਵਨ ਵਿਚ ਕਈ ਅਜਿਹੇ ਤੱਤ੍ਵ ਵੀ ਸ਼ਾਮਲ ਹੋ ਗਏ ਹਨ, ਜਿਨ੍ਹਾਂ ਦਾ ਸੰਬੰਧ ਗੁਰੂ ਜੀ ਨਾਲ ਨਹੀਂ ਹੈ। ਕਵੀ ਨੇ ਗੁਰੂ ਜੀ ਦੇ ਵਾਸਤਵਿਕ ਸਰੂਪ ਦੀ ਥਾਂ, ਆਪਣੇ ਮਨ ਵਿਚ ਬਣੇ ਗੁਰੂ ਸਾਹਿਬ ਦੇ ਸਰੂਪ ਨੂੰ ਚਿਤਰਿਆ ਹੈ ਜੋ ਉਸ ਦੀ ਭਾਵਨਾ ਦੇ ਅਨੁਰੂਪ ਹੈ।”9 ਪੰਜਾਬੀ ਗੀਤ ਵਿੱਚ ਵੀ ਇਸ ਗਲਤੀ ਨੂੰ ਦੁਹਰਾਇਆ ਗਿਆ ਹੈ। ‘ਐਵੇਂ ਨੀ ਦੁਨੀਆਂ ਪੂਜਦੀ ਬਾਬਾ ਤੇਰੀ ਤਸਵੀਰ ਨੂੰ’, ‘ਇੱਕ ਮਸਤਾਨਾ ਜੋਗੀ’, ‘ਸਿਰਜਣਹਾਰਾ’, ‘ਆਈਂ ਬਾਬਾ ਨਾਨਕਾ’, ‘ਆਰ ਨਾਨਕ ਪਾਰ ਨਾਨਕ’ ਆਦਿ ਗੀਤਾਂ ਵਿੱਚ ਸਿਰਜਿਆ ਗੁਰੂ ਨਾਨਕ ਦਾ ਬਿੰਬ ਸਿੱਖ ਧਰਮ, ਗੁਰਬਾਣੀ ਅਤੇ ਨਾਨਕ ਬਾਣੀ ਰਾਹੀਂ ਉਭਰਦੇ ਗੁਰੂ ਨਾਨਕ ਦੇ ਬਿੰਬ ਤੋਂ ਵੱਖਰੇ ਹੀ ਨਹੀਂ ਸਗੋਂ ਬਿਲਕੁਲ ਵਿਪਰਿਤ ਹੈ। “ਗੁਰੂ ਨਾਨਕ ਦੇਵ ਜੀ ਰਚਿਤ ਜਪੁਜੀ ਸਾਹਿਬ ਦੇ ਆਰੰਭ ਵਿੱਚ ਦਰਜ ਮੂਲ ਮੰਤਰ ਅਨੁਸਾਰ ਪਰਮਾਤਮਾ ਦਾ ਸਰੂਪ ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ,ਹੈ। ਉਹ ਅਕਾਲ ਹੈ ਅਤੇ ਅਜੂਨੀ ਹੈ: ਭਾਵ ਉਹ ਸਮੇਂ ਸਥਾਨ ਤੋਂ ਪਰ੍ਹੇ ਹੈ, ਅਕਾਲ ਪੁਰਖ ਨਿਰਾਕਾਰ ਹੈ ਅਤੇ ਇਹ ਮਨੁੱਖੀ ਜੂਨੀ ਵਿੱਚ ਨਹੀਂ ਆਉਂਦਾ। ਇਸ ਦਾ ਕੋਈ ਚਿੱਤਰ ਨਹੀਂ ਬਣਾਇਆ ਜਾ ਸਕਦਾ।”10 ਉਪਰੋਕਤ ਵਿਚਾਰਾਂ ਦੇ ਸੰਦਰਭ ਵਿੱਚ ਸੋਚਿਏ ਤਾਂ ਦੁਨੀਆਂ ਦਾ ਬਾਬਾ ਨਾਨਕ ਦੀ ਤਸਵੀਰ ਪੂਜਣਾ ਨਾਨਕ ਦੀ ਵਿਚਾਰਧਾਰਾ ਦੇ ਖਿਲ਼ਾਫ ਹੈ ਅਤੇ ਜੇਕਰ ਪ੍ਰਮਾਤਮਾ ਮਨੁੱਖੀ ਜੂਨੀ ਵਿੱਚ ਨਹੀਂ ਆਉਂਦਾ ਤਾਂ ਨਾਨਕ ਸ੍ਰਿਸ਼ਟੀ ਦਾ ਸਿਰਜਣਹਾਰਾ ਕਿਵੇਂ ਮੰਨਿਆ ਜਾ ਸਕਦਾ ਹੈ?