ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ dasam ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 1589 ਵਿੱਚ ਗੁਰੂ ਅਰਜਨ ਦੇਵ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ l55ਆਗ਼ਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਕਰਤਾਰਪੁਰ ਲਾਂਘਾ (English:Kartarpur Corridor) (ਉਰਦੂ: کرتارپور راہداری) ਗੁਆਂਢੀ ਦੇਸ਼ਾਂ ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ ਪ੍ਰਸਤਾਵਿਤ ਸਰਹੱਦੀ ਲਾਂਘਾ ਹੈ। ਇਹ ਸਿੱਖ ਸ਼ਰਧਾਲੂਆਂ ਲਈ ਗੁਰਦੁਆਰਾ ਡੇਰਾ ਬਾਬਾ ਨਾਨਕ ਸਾਹਿਬ (ਪੰਜਾਬ, ਭਾਰਤ ਵਿਚ ਸਥਿਤ) ਅਤੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ (ਪੰਜਾਬ, ਪਾਕਿਸਤਾਨ)ਵਿਚਕਾਰ ਖੋਲ੍ਹੇ ਜਾਣ ਦੀ ਤਜ਼ਵੀਜ ਹੈ। ਇਸ ਯੋਜਨਾਬੰਦੀ ਅਧੀਨ, ਇਹ ਲਾਂਘਾ ਭਾਰਤ ਦੇ ਧਾਰਮਿਕ ਸ਼ਰਧਾਲੂਆਂ ਨੂੰ ਕਰਤਾਰਪੁਰ ਦੇ ਗੁਰਦੁਆਰੇ ਜੋ ਪਾਕਿਸਤਾਨ-ਭਾਰਤ ਸਰਹੱਦ ਤੋਂ ਪਾਕਿਸਤਾਨ ਵਿੱਚ 4.7 ਕਿਲੋਮੀਟਰ (2.9 ਮੀਲ) ਅੰਦਰ ਹਨ, ਨੂੰ ਬਿਨਾਂ ਵੀਜ਼ਾ ਇਜਾਜ਼ਤ ਲਏ ਤੋਂ ਜਾਣ ਦੇਣ ਦਾ ਇਰਾਦਾ ਹੈ। ਕਰਤਾਰਪੁਰ ਵਿਖੇ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ ਅਠਾਰਾਂ ਵਰ੍ਹੇ ਕਿਰਤ ਕਰਕੇ ਆਪਣੇ ਦਰਸ਼ਨ ਨੂੰ ਹਕੀਕੀ ਰੂਪ ਦਿੱਤਾ। ਕਰਤਾਰਪੁਰ ਲਾਂਘਾ ਕੇਵਲ ਆਸਥਾ ਦਾ ਮਾਮਲਾ ਨਹੀਂ ਹੈ ਬਲਕਿ ਭਾਰਤ ਅਤੇ ਪਾਕਿਸਤਾਨ ਦੀ ਤਰੱਕੀ ਦਾ ਲਾਂਘਾ ਵੀ ਬਣ ਸਕਦਾ ਹੈ। ਗੁਰੂ ਨਾਨਕ ਦੇ ਸਾਢੇ ਪੰਜ ਸੌ ਸਾਲਾ ਪ੍ਰਕਾਸ਼ ਦਿਹਾੜੇ ਉੱਤੇ ਲਾਂਘਾ ਖੁੱਲ੍ਹਣ ਨਾਲ ਦੋਵੇਂ ਪਾਸਿਆਂ ਦੇ ਲੋਕਾਂ ਦੀਆਂ ਭਾਵਨਾਵਾਂ ਦੇ ਨਾਲ ਨਾਲ ਧਾਰਮਿਕ ਸਥਾਨਾਂ ਨਾਲ ਜੁੜਿਆ ਸੈਰ-ਸਪਾਟਾ ਵੀ ਵਿਕਸਿਤ ਹੋਵੇਗਾ। ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਅਤੇ ਬੇਰੁਜ਼ਗਾਰੀ, ਗ਼ਰੀਬੀ ਤੇ ਖੇਤੀ ਸੰਕਟ ਨਾਲ ਜੂਝ ਰਹੇ ਭਾਰਤ ਲਈ ਵੀ ਭਾਰਤ-ਪਾਕਿ ਸਰਹੱਦਾਂ ਮੋਕਲੀਆਂ ਕਰਨ ਲਈ ਰਾਹ ਖੁੱਲ੍ਹ ਸਕਦੇ ਹਨ। ਪਾਕਿਸਤਾਨ ਸਰਕਾਰ ਨੇ ਦਾਅਵਾ ਕੀਤਾ ਕਿ ਉਸ ਨੇ ਲਾਂਘਾ ਖੋਲ੍ਹਣ ਸਬੰਧੀ ਮਤੇ ’ਤੇ ਅੱਗੇ ਵਧਣ ਦਾ ਫ਼ੈਸਲਾ ਇਸਲਾਮੀ ਸਿਧਾਂਤਾਂ ਮੁਤਾਬਕ ਕੀਤਾ ਹੈ, ਜੋ ਸਾਰੇ ਧਰਮਾਂ ਦਾ ਸਨਮਾਨ ਅਤੇ ਪਾਕਿਸਤਾਨ ਦੇ ਅੰਦਰ ਵਿਸ਼ਵਾਸ ਤੇ ਧਾਰਮਿਕ ਸਹਿਣਸ਼ੀਲਤਾ ਨੂੰ ਹੁਲਾਰਾ ਦੇਣ ਦੀ ਨੀਤੀ ਦੀ ਵਕਾਲਤ ਕਰਦਾ ਹੈ।ਕਰਤਾਰਪੁਰ ਲਾਂਘੇ ਨੂੰ ਪਹਿਲੀ ਵਾਰ 1999 ਵਿੱਚ ਪਾਕਿਸਤਾਨ ਅਤੇ ਭਾਰਤ ਦੇ ਪ੍ਰਧਾਨ ਮੰਤਰੀ, ਨਵਾਜ਼ ਸ਼ਰੀਫ ਅਤੇ ਅਟਲ ਬਿਹਾਰੀ ਵਾਜਪਾਈ ਦੁਆਰਾ ਪ੍ਰਸਤਾਵਿਤ ਕੀਤਾ ਗਿਆ ਸੀਇਹ ਕੋਰੀਡੋਰ ਨਵੰਬਰ 2019 ਵਿਚ ਗੁਰੂ ਨਾਨਕ ਦੇਵ ਜੀ ਦੀ 550 ਵੀਂ ਵਰ੍ਹੇਗੰਢ ਤੋਂ ਪਹਿਲਾਂ ਪੂਰਾ ਹੋ ਜਾਏਗਾ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋਵਾਂ ਮੁਲਕਾਂ ਵੱਲੋਂ ਇਸ ਲਾਂਘੇ ਦੇ ਖੁੱਲ੍ਹਣ ਦੀ ਤੁਲਨਾ ਬਰਲਿਨ ਦੀ ਦੀਵਾਰ ਦੇ ਡਿੱਗਣ ਨਾਲ ਕਰਦੇ ਹੋਏ ਕਿਹਾ ਕਿ ਇਹ ਪ੍ਰੋਜੈਕਟ ਦੋਵਾਂ ਦੇਸ਼ਾਂ ਦਰਮਿਆਨ ਤਣਾਅ ਨੂੰ ਘੱਟ ਕਰਨ ਵਿਚ ਮਦਦ ਕਰ ਸਕਦਾ ਹੈ। ਕਰਤਾਰਪੁਰ ਲਾਂਘਾ ਜੰਗ ਤੋਂ ਪੈਦਾ ਹੋਣ ਵਾਲੇ ਹਨੇਰੇ ਵਿਰੁੱਧ ਅਮਨ ਦੀ ਲੋਅ ਹੈ।ਪਾਕਿਸਤਾਨ ਦੇ ਲੇਖਕਾਂ ਤੇ ਬੁੱਧੀਜੀਵੀਆਂ ਵੱਲੋਂ ਲਾਂਘਿਆਂ ਦਾ ਦਾਇਰਾ ਸਿਰਫ਼ ਸਿੱਖਾਂ ਤੱਕ ਮਹਿਦੂਦ ਨਾ ਕਰਨ ਦੀ ਵਕਾਲਤ ਕੀਤੀ ਹੈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਕਰਤਾਰਪੁਰ ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੀ ਤਹਿਸੀਲ ਸ਼ਕਰਗੜ੍ਹ ਵਿੱਚ ਸ਼ਹਿਰ ਹੈ। ਇਸ ਨਗਰ ਦੇ ਵਾਸ਼ੀ ਪੰਜਾਬੀ, ਉਰਦੂ, ਅੰਗਰੇਜ਼ੀ ਬੋਲਦੇ ਹਨ। ਇਸ ਨਗਰ ਦੇ ਜ਼ਿਆਦਾ ਤਰ ਵਾਸ਼ੀ ਮੁਸਲਮਾਨ ਹਨ 1947 ਵੀ ਵੰਡ ਤੋਂ ਬਾਅਦ ਹਿੰਦੂ ਅਤੇ ਸਿੱਖ ਭਾਰਤ ਵਿੱਚ ਚਲੇ ਗਏ ਅਤੇ ਬਹੁਤ ਸਾਰੇ ਮੁਸਲਮਾਨ ਜਿਹੜੇ ਭਾਰਤ ਤੋਂ ਆਏ ਇਸ ਇਲਾਕੇ ਵਿੱਚ ਵਸ ਗਏ। ਇਸ ਨਗਰ ਦੀ ਸਮੁੰਦਰੀ ਤਲ ਤੋਂ ਉੱਚਾਈ 155ਮੀਟਰ (511ਫੁੱਟ) ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਨਵੰਬਰ 2019 ਮੁਤਾਬਿਕ ਇਸ ਵਿਕੀ ’ਤੇ 32,575 ਲੇਖ ਹਨ ਅਤੇ ਇਸ ਦੇ ਕੁੱਲ 30,401 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,95,850 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.35.0-wmf.5 (c5c79e5) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਬਰਲਿਨ ਦੀ ਕੰਧ (ਜਰਮਨ: Berliner Mauer) 1961 ਤੋਂ 1990 ਤੱਕ ਰਿਹਾ ਇੱਕ ਰੋਕ/ਨਾਕਾ ਸੀ, ਜਿਸ ਨੂੰ ਪੂਰਬੀ ਜਰਮਨੀ ਯਾਨੀ ਜਰਮਨ ਜਮਹੂਰੀ ਗਣਰਾਜ (ਜੀਡੀਆਰ) ਨੇ 13 ਅਗਸਤ 1961 ਨੂੰ ਖੜੀ ਕੀਤੀ ਸੀ। ਇਸਨੇ ਪੂਰਬੀ ਬਰਲਿਨ ਅਤੇ ਪੱਛਮੀ ਬਰਲਿਨ ਨੂੰ 1989 ਵਿੱਚ ਕੰਧ ਢਾਹ ਦਿੱਤੇ ਜਾਣ ਤੱਕ, ਜ਼ਮੀਨੀ ਤੌਰ 'ਤੇ ਪੂਰੀ ਤਰ੍ਹਾਂ ਅੱਡ ਅੱਡ ਕਰ ਰੱਖਿਆ ਸੀ। ਪਹਿਰੇ ਲਈ ਕੰਕਰੀਟ ਦੇ ਗੁੰਬਦ ਵੀ ਕੰਧ ਦਾ ਹਿੱਸਾ ਸਨ। ਇਨ੍ਹਾਂ ਨੇ ਵੱਡਾ ਖੇਤਰ ਮੱਲ ਰੱਖਿਆ ਸੀ, ਜਿਸ ਨੂੰ ਬਾਅਦ ਵਿੱਚ ਮੱਤ ਦੀ ਪੱਟੀ ਕਿਹਾ ਜਾਣ ਲੱਗ ਪਿਆ ਸੀ। ਇਸ ਵਿੱਚ ਗੱਡੀ-ਰੋਕ ਖਾਈਆਂ, ਫ਼ਾਕਿਰ ਬੈਡਜ਼ ਅਤੇ ਹੋਰ ਬਚਾਊ ਸਾਧਨ ਉਸਰੇ ਹੋਏ ਸਨ। ਸੋਵੀਅਤ-ਗਲਬੇ ਅਧੀਨ ਪੂਰਬੀ ਬਲਾਕ ਨੇ ਸਰਕਾਰੀ ਤੌਰ 'ਤੇ ਦਾਅਵਾ ਕੀਤਾ ਕਿ ਕੰਧ ਪੂਰਬੀ ਜਰਮਨੀ ਵਿੱਚ ਸਮਾਜਵਾਦੀ ਰਾਜ ਸਥਾਪਤ ਕਰਨ ਦੀ ਲੋਕਾਂ ਦੀ ਖਾਹਿਸ਼ ਨੂੰ ਫਾਸ਼ੀ ਸਾਜ਼ਿਸ਼ਾਂ ਤੋਂ ਬਚਾ ਕੇ ਨੇਪਰੇ ਚਾੜ੍ਹਨ ਲਈ ਖੜੀ ਕੀਤੀ ਹੈ। ਲੁਕਵਾਂ ਮਕਸਦ ਸੀਤ ਯੁਧ ਦੇ ਦੌਰ ਵਿੱਚ ਪੂਰਬੀ ਜਰਮਨੀ ਛੱਡ ਕੇ ਜਾ ਰਹੇ ਲੋਕਾਂ ਦੇ ਤਾਂਤੇ ਨੂੰ ਰੋਕਣਾ ਸੀ।
ਸਵਿਟਜ਼ਰਲੈਂਡ (ਜਰਮਨ: (die) Schweiz (ਡੀ) ਸ਼ਵਾਇਤਸ, ਫਰਾਂਸਿਸੀ: (la) Suisse (ਲਿਆ) ਸੁਈਸ, ਲਾਤੀਨੀ: Helvetia ਕੋਨਫੋਦੇਰਾਤਿਓ ਹੇਲਵੇਤੀਆ), ਜਿਸਦਾ ਪੂਰਾ ਨਾਂ ਸ੍ਵਿਸ ਰਾਜਮੰਡਲ (Swiss Confederation) ਹੈ, ਇੱਕ ਸੰਘੀ ਗਣਤੰਤਰ ਹੈ ਜੋ ਕਿ ੨੬ ਕੈਂਟਨਾਂ (ਪ੍ਰਾਂਤਾਂ) ਵਿੱਚ ਵੰਡਿਆ ਹੋਇਆ ਹੈ ਅਤੇ ਬਰਨ ਇਸ ਸੰਘ ਦਾ ਕੇਂਦਰ ਹੈ। ਇਹ ਦੇਸ਼ ਪੱਛਮੀ ਯੂਰਪ ਵਿੱਚ ਸਥਿਤ ਹੈ ਜਿਸਦੀਆਂ ਸੀਮਾਵਾਂ ਉੱਤਰ ਵੱਲ ਜਰਮਨ, ਪੱਛਮ ਵੱਲ ਫ਼੍ਰਾਂਸ, ਦੱਖਣ ਵੱਲ ਇਟਲੀ ਅਤੇ ਪੂਰਬ ਵੱਲ ਔਸਟ੍ਰੀਆ ਅਤੇ ਲੀਖਟਨਸ਼ਟਾਈਨ ਨਾਲ ਲੱਗਦੀਆਂ ਹਨ । ਸਵਿਟਜ਼ਰਲੈਂਡ ਭੂਗੋਲਿਕ ਤੌਰ ਤੇ ਐਲਪਜ਼ ਪਹਾੜਾਂ, ਸ੍ਵਿਸ ਪਠਾਰ ਅਤੇ ਜੂਰਾ ਪਹਾੜੀਆਂ ਵਿੱਚ ਵੰਡਿਆ ਹੋਇਆ ਹੈ। ਇਸਦਾ ਕੁਲ ਖ਼ੇਤਰਫ਼ਲ ੪੧,੨੮੫ ਵਰਗ ਕਿ. ਮੀ.
ਜਰਮਨ ਫ਼ਲਸਫ਼ੇ ਦਾ ਅਰਥ ਇੱਥੇ (1) ਜਰਮਨ ਭਾਸ਼ਾ ਵਿੱਚ ਦਰਸ਼ਨ (2) ਜਾਂ ਜਰਮਨਾਂ ਵਲੋਂ ਦਰਸ਼ਨ ਹੈ, ਬਹੁਤ ਹੀ ਭਿੰਨਤਾ ਵਾਲਾ ਅਤੇ ਸਦੀਆਂ ਤੋਂ ਫ਼ਲਸਫ਼ੇ ਵਿੱਚ ਵਿਸ਼ਲੇਸ਼ਣ ਅਤੇ ਮਹਾਂਦੀਪੀ ਪਰੰਪਰਾਵਾਂ ਦੋਨੋਂ ਲਈ ਕੇਂਦਰੀ, ਗੋਟਫ੍ਰਿਡ ਵਿਲਹੈਲਮ ਲੀਬਨਿਜ਼ ਤੋਂ ਇੰਮਾਨੂਏਲ ਕੈਂਟ, ਜੋਰਜ ਵਿਲਹੈਲਮ ਫਰੀਡ੍ਰਿਕ ਹੈਗਲ, ਆਰਥਰ ਸ਼ੋਪੇਨਹਾਵਰ, ਕਾਰਲ ਮਾਰਕਸ, ਫਰੀਡ੍ਰਿਕ ਨੀਤਸ਼ੇ, ਮਾਰਟਿਨ ਹੈਡੇਗਰ ਅਤੇ ਲੁਡਵਿਗ ਵਿਟਗਿਨਸਟੇਨ ਤੋਂ ਸਮਕਾਲੀ ਫ਼ਿਲਾਸਫ਼ਰ ਤੱਕ ਇਸ ਦੇ ਘੇਰੇ ਵਿੱਚ ਆਉਂਦੇ ਹਨ। ਸੋਰੇਨ ਕਿਅਰਕੇਗਾਡ (ਇੱਕ ਡੈਨਿਸ਼ ਫ਼ਿਲਾਸਫ਼ਰ) ਵੀ ਅਕਸਰ ਜਰਮਨ ਵਿਚਾਰਕਾਂ ਦੇ ਨਾਲ ਉਸ ਦੇ ਵਿਆਪਕ ਸਰੋਕਾਰ ਕਾਰਨ ਜਰਮਨ (ਜਾਂ ਜਰਮਨਿਕ) ਦਰਸ਼ਨ ਦੇ ਸਰਵੇਖਣ ਵਿੱਚ ਸ਼ਾਮਲ ਕਰ ਲਿਆ ਜਾਂਦਾ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟਾ-ਲਟ ਬਲਦੀ ਲਾਟ।”1.
ਜੈਕ ਮਾ (ਚੀਨੀ: 马云, [mɑ̀ y̌n]; ਜਨਮ 10 ਸਤੰਬਰ 1964), ਇੱਕ ਚੀਨੀ ਉਦਯੋਗਪਤੀ ਹੈ ਜੋ ਕਿ ਅੰਤਰਰਾਸ਼ਟਰੀ ਸਮੂਹ ਅਲੀਬਾਬਾ ਦਾ ਮਾਲਕ ਹੈ। ਜੈਕ ਮਾ ਚੀਨ ਦਾ ਸਭ ਤੋਂ ਅਮੀਰ ਉਦਯੋਗਪਤੀ ਹੈ। ਫੋਰਬਸ ਦੇ ਕਵਰ ਤੇ ਦਿਖਣ ਵਾਲਾ ਇਹ ਚੀਨ ਦਾ ਪਹਿਲਾ ਉੱਦਮੀ ਹੈ। ਉਸ ਦੀ ਜ਼ਿੰਦਗੀ ਦੌਰਾਨ, ਜੈਕ ਮਾ (ਮਾ ਯੁੰਨ) ਕਾਰੋਬਾਰ ਅਤੇ ਉੱਦਮੀਪੁਣੇ ਵਿੱਚ ਇੱਕ ਗਲੋਬਲ ਆਈਕਾਨ ਬਣ ਗਿਆ ਹੈ, ਅਤੇ ਸੰਸਾਰ ਦੇ ਸਭ ਪ੍ਰਭਾਵਸ਼ਾਲੀ ਕਾਰੋਬਾਰੀਆਂ ਵਿੱਚੋਂ ਇੱਕ ਹੈ। ਉਹ ਇੱਕ ਬਹੁਤ ਵਧੀਆ ਮਾਨਵ ਹਿਤੈਸ਼ੀ ਅਤੇ ਦਾਨ ਕਰਨ ਵਾਲਾ ਹੈ ਅਤੇ ਕਾਰੋਬਾਰ ਦੇ ਆਪਣੇ ਫ਼ਲਸਫ਼ੇ ਦੀ ਵਿਆਖਿਆ ਲਈ ਜਾਣਿਆ ਜਾਂਦਾ ਹੈ।38.6 ਬਿਲੀਅਨ ਅਮਰੀਕੀ ਡਾਲਰ (ਅਗਸਤ 2018) ਦੀ ਜਾਇਦਾਦ ਨਾਲ ਏਸ਼ੀਆ ਵਿਚ ਸਭ ਤੋਂ ਅਮੀਰ ਵਿਅਕਤੀ ਅਤੇ ਦੁਨੀਆਂ ਦਾ 14ਵਾਂ ਸਭ ਤੋਂ ਅਮੀਰ ਵਿਅਕਤੀ ਹੈ। ਫਾਰਚੂਨ ਦੀ 2017 ਦੀ "ਵਿਸ਼ਵ ਦੇ 50 ਮਹਾਨ ਆਗੂਆਂ" ਦੀ ਸੂਚੀ ਵਿੱਚ ਜੈਕ ਮਾ ਨੂੰ ਦੂਜਾ ਸਥਾਨ ਦਿੱਤਾ ਗਿਆ ਸੀ।
ਅਮਰੀਕੀ ਫ਼ਲਸਫ਼ਾ, ਸੰਯੁਕਤ ਰਾਜ ਨਾਲ ਜੁੜੇ ਦਾਰਸ਼ਨਿਕਾਂ ਦਾ ਕੰਮ, ਰਚਨਾਵਾਂ ਅਤੇ ਰਵਾਇਤ ਹੈ। ਇੰਟਰਨੈੱਟ ਐਨਸਾਈਕਲੋਪੀਡੀਆ ਆਫ ਫਿਲਾਸਫੀ ਨੋਟ ਕਰਦਾ ਹੈ ਕਿ ਜਦੋਂ ਕਿ ਇਸ ਵਿਚ "ਪਰਿਭਾਸ਼ਤ ਕਰਨ ਵਾਲੀਆਂ ਵਿਸ਼ੇਸ਼ਤਾਵਾਂ ਦਾ ਧੁਰਾ ਨਹੀਂ ਹੈ, ਫਿਰ ਵੀ ਅਮਰੀਕੀ ਫ਼ਿਲਾਸਫੀ ਨੂੰ ਰਾਸ਼ਟਰ ਦੇ ਇਤਿਹਾਸ ਦੌਰਾਨ ਸਮੂਹਿਕ ਅਮਰੀਕੀ ਪਛਾਣ ਨੂੰ ਦਰਸਾਉਂਦੇ ਅਤੇ ਰੂਪ ਦਿੰਦੇ ਲਛਣਾਂ ਦੇ ਤੌਰ ਤੇ ਦੇਖਿਆ ਜਾ ਸਕਦਾ ਹੈ।"
ਜਨਮਸਾਖੀ ਪਰੰਪਰਾ ਪੰਜਾਬੀ ਵਾਰਤਕ ਵਿੱਚ ਮਹੱਤਵਪੂਰਨ ਸਥਾਨ ਰੱਖਦੀ ਹੈ। ਵਿਦਵਾਨਾਂ ਅਨੁਸਾਰ ‘ਸਾਖੀ` ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਸ਼ਾਕ੍ਰਸੀ` ਦਾ ਰੂਪਾਂਤਰ ਹੈ, ਜਿਸ ਦਾ ਅਰਥ ਹੈ ‘ਗਵਾਹੀ`। ਆਚਾਰਯ ਪਰਸ਼ੁਰਾਮ ਚਤੁਰਵੇਦੀ ਅਨੁਸਾਰ ਇਸ ਦਾ ਅਰਥ ਹੈ ਉਹ ਮਨੁੱਖ ਜਿਸ ਨੇ ਕਿਸੇ ਘਟਨਾ ਜਾਂ ਵਸਤੂ ਨੂੰ ਅੱਖੀ ਵੇਖਿਆ ਹੋਵੇ।`` ਰਤਨ ਸਿੰਘ ਜੱਗੀ ਅਨੁਸਾਰ, “ ‘ਜਨਮ` ਤੋਂ ਭਾਵ ਇਥੇ ਭਾਵ ਕੇਵਲ ਪੈਦਾਇਸ਼ ਨਹੀਂ ਸਗੋਂ ਸਾਰਾ ਜੀਵਨ ਹੈ। ਇਸ ਤਰ੍ਹਾਂ ਸਥੂਲ ਰੂਪ ਵਿੱਚ ‘ਜਨਮਸਾਖੀ` ਤੋਂ ਭਾਵ ਕਿਸੇ ਮਹਾਂਪੁਰਸ਼ ਦਾ ਅਧਿਆਤਮਿਕ ਜੀਵਨ-ਬ੍ਰਿਤਾਂਤ ਹੈ।`` ਭਾਈ ਕਾਨ੍ਹਸਿੰਘ ਨੇ ਗੁਰਬਾਣੀ ਦੀ ਇੱਕ ਤੁਕ (ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇੱਕ ਸਾਖੀ)ਦੇ ਆਧਾਰ ਤੇ ਇਸ ਦਾ ਅਰਥ ਇਤਿਹਾਸ ਅਥਵਾ ਕਥਾ,ਜੋਅੱਖੀਂ ਡਿਠੀ ਕਹੀ ਗਈ ਹੋਵੇ` ਕੀਤਾ ਹੈ। ਪਰ ਜੇ ਸਾਖੀ ਸ਼ਬਦ ਦਾ ਅਰਥ ਇਸ ਦੇ ਪਰੰਪਰਾਗਤ ਪ੍ਰਯੋਗ ਦੇ ਸੰਦਰਭ ਵਿੱਚ ਕਰੀਏ ਤਾਂ ਉਕਤ ਤੁੱਕ ਵਿੱਚ ਇਹ ‘ਗੁਰੂ ਦੇ ਬਚਨ` ਲਈ ਵੀ ਵਰਤਿਆ ਗਿਆ ਹੈ।ਪ੍ਰੋ.
ਗੁਰ ਅਮਰਦਾਸ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਮਾਰਲਨ ਬ੍ਰੈਂਡੋ ਜੂਨੀਅਰ (3 ਅਪ੍ਰੈਲ, 1924 - 1 ਜੁਲਾਈ 2004) ਇੱਕ ਅਮਰੀਕੀ ਅਭਿਨੇਤਾ ਅਤੇ ਫਿਲਮ ਨਿਰਦੇਸ਼ਕ ਸੀ। 60 ਸਾਲਾਂ ਦੇ ਕਰੀਅਰ ਨਾਲ, ਜਿਸ ਦੌਰਾਨ ਉਸਨੇ ਦੋ ਵਾਰ ਸਰਬੋਤਮ ਅਭਿਨੇਤਾ ਦਾ ਆਸਕਰ ਜਿੱਤਿਆ. ਉਹ 20 ਵੀਂ ਸਦੀ ਦੀ ਫਿਲਮ 'ਤੇ ਆਪਣੇ ਸਭਿਆਚਾਰਕ ਪ੍ਰਭਾਵ ਲਈ ਚੰਗੀ ਤਰ੍ਹਾਂ ਜਾਣਿਆ ਜਾਂਦਾ ਹੈ। ਉਹ ਬਹੁਤ ਸਾਰੇ ਭਲੇ-ਕਾਰਜਾਂ ਲਈ ਇੱਕ ਕਾਰਕੁਨ ਸੀ, ਖਾਸਕਰ ਨਾਗਰਿਕ ਅਧਿਕਾਰਾਂ ਦੀ ਲਹਿਰ ਅਤੇ ਵੱਖ ਵੱਖ ਮੂਲ ਅਮਰੀਕੀ ਅੰਦੋਲਨਾਂ ਵਿੱਚ ਕੰਮ ਕਰਦਾ ਸੀ। 1940 ਵਿਆਂ ਵਿਚ ਉਸ ਨੇ ਸਟੈਲਾ ਆਡਲਰ , ਨੂੰ ਪੜ੍ਹਿਆ ਸੀ। ਉਹ ਪਹਿਲੇ ਅਦਾਕਾਰਾਂ ਵਿੱਚੋਂ ਇੱਕ ਸੀ ਜਿਨ੍ਹਾਂ ਨੂੰ ਅਦਾਕਾਰੀ ਦਾ ਸਤਾਨਿਸਲਾਵਸਕੀ ਸਿਸਟਮ ਅਤੇ ਢੰਗ ਐਕਟਿੰਗ, ਸਤਾਨਿਸਲਾਵਸਕੀ ਸਿਸਟਮ ਤੋਂ ਲੈ ਕੇ ਮੁੱਖ ਧਾਰਾ ਦਰਸ਼ਕਾਂ ਤੱਕ ਲਿਆਉਣ ਦਾ ਸਿਹਰਾ ਜਾਂਦਾ ਹੈ। 1951 ਵਿਚ ਟੇਨਿਸੀ ਵਿਲੀਅਮਜ਼ ਦੇ ਨਾਟਕ ਏ ਸਟ੍ਰੀਟਕਾਰ ਨੇਮਿਡ ਡਿਜ਼ਾਇਰ , ਦੇ ਫਿਲਮੀ ਰੂਪਾਂਤਰਣ ਵਿੱਚ ਸਟੈਨਲੇ ਕੋਵਾਲਸਕੀ ਦੀ ਭੂਮਿਕਾ ਨੂੰ ਦੁਬਾਰਾ ਨਿਭਾਉਣ ਲਈ ਉਸਨੇ ਸ਼ੁਰੂਆਤ ਵਿਚ ਇਕ ਅਕਾਦਮੀ ਅਵਾਰਡ ਨਾਮਜ਼ਦਗੀ ਪ੍ਰਾਪਤ ਕੀਤੀ।ਇਹ ਭੂਮਿਕਾ ਪਹਿਲਾਂ ਉਸਨੇ ਕਾਮਯਾਬੀ ਨਾਲ ਬ੍ਰੌਡਵੇ ਥੀਏਟਰ ਲਈ ਨਿਭਾਈ ਸੀ। ਆਨ ਦ ਵਾਟਰਫ੍ਰੰਟ ਵਿਚ ਟੈਰੀ ਮੈਲੋਏ ਦੇ ਤੌਰ ਤੇ ਉਸ ਦੀ ਅਦਾਕਾਰੀ ਲਈ ਉਸਨੂੰ ਫੇਰ ਅਕਾਦਮੀ ਅਵਾਰਡ ਮਿਲਿਆ ਅਤੇ ਉਸਦੀ ਇਕ ਜੰਗਲੀ ਮੋਟਰਸਾਈਕਲ ਗੈਂਗ ਦੇ ਨੇਤਾ ਜੌਨੀ ਸਟੇਬਲਰ ਦਾ ਪਾਤਰ ਕਰਨ ਲਈ ਲੋਕ-ਪ੍ਰਸਿੱਧ ਸਭਿਆਚਾਰ ਵਿਚ ਇਕ ਸਥਾਈ ਬਿੰਬ ਦਾ ਸਥਾਨ ਮੱਲ ਲਿਆ। ਬ੍ਰਾਂਡੋ ਨੂੰ ਵਿਵਾ ਜ਼ਪਾਟਾ ਵਿੱਚ ਐਮੀਲੀਨੋ ਜ਼ਾਪਾਤਾ ! (1952); ਜੋਸਫ਼ ਐਲ.
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਮਾਂ ਬੋਲੀ ਉਹ ਭਾਸ਼ਾ ਹੁੰਦੀ ਹੈ ਜਿਸ ਨੂੰ ਇਨਸਾਨ ਜਨਮ ਤੋਂ ਸਿੱਖਦਾ ਹੈ। ਜਾਂ ਜਿਸ ਨੂੰ ਇਨਸਾਨ ਆਪਣੀ ਮਾਂ ਤੋਂ ਸਿਖਦਾ ਹੈ। ਜਾਂ ਜਿਸ ਨੂੰ ਓਹ ਸਭ ਤੋਂ ਚੰਗੀ ਤਰ੍ਹਾਂ ਜਾਣਦਾ ਹੈ। ਕਈ ਮੁਲਕਾਂ ਵਿੱਚ ਮਾਂ ਬੋਲੀ ਕਿਸੇ ਖ਼ਾਸ ਲੋਕ-ਸਮੂਹ ਦੀ ਬੋਲੀ ਨੂੰ ਵੀ ਕਿਹਾ ਜਾਂਦਾ ਹੈ। ਕਦੇ-ਕਦੇ, "ਮਾਤ ਭਾਸ਼ਾ" ਜਾਂ "ਮਾਂ ਦੀ ਭਾਸ਼ਾ" ਦੀ ਵਰਤੋਂ ਉਸ ਭਾਸ਼ਾ ਲਈ ਕੀਤੀ ਜਾਂਦੀ ਹੈ ਜੋ ਇਕ ਵਿਅਕਤੀ ਨੇ ਘਰ ਵਿਚ ਬੱਚੇ (ਆਮ ਤੌਰ ਤੇ ਆਪਣੇ ਮਾਤਾ-ਪਿਤਾ ਤੋਂ) ਦੇ ਤੌਰ ਤੇ ਸਿੱਖੀ ਹੁੰਦੀ ਹੈ। ਦੋਭਾਸ਼ੀ ਘਰਾਂ ਵਿੱਚ ਵੱਡੇ ਹੋ ਰਹੇ ਬੱਚਿਆਂ ਦੀਆਂ, ਇਸ ਪਰਿਭਾਸ਼ਾ ਦੇ ਅਨੁਸਾਰ, ਇੱਕ ਤੋਂ ਜਿਆਦਾ ਮਾਤ ਭਾਸ਼ਾਵਾਂ ਜਾਂ ਮੂਲ ਭਾਸ਼ਾਵਾਂ ਹੋ ਸਕਦੀਆਂ ਹਨ।
ਦੀਓਜੇਨਸ (/daɪˈɒdʒəˌniːz/; ਯੂਨਾਨੀ: Διογένης, Diogenēs [di.oɡénɛ͜ɛs]), ਜਿਸਨੂੰ ਦਿਓਜੇਨਸ ਸਿਨਿਕ ਵੀ ਕਿਹਾ ਜਾਂਦਾ ਹੈ, (ਪੁਰਾਤਨ ਯੂਨਾਨੀ: Διογένης ὁ Κυνικός, Diogenēs ho Kunikos) ਇੱਕ ਯੂਨਾਨੀ ਦਾਰਸ਼ਨਿਕ ਸੀ ਅਤੇ ਉਹ ਸਿਨਿਕ ਮੱਤ ਦੇ ਸੰਸਥਾਪਕਾਂ ਵਿੱਚੋਂ ਇੱਕ ਸੀ। ਉਸਦਾ ਜਨਮ ਸੀਨੋਪ ਵਿਖੇ ਕਾਲੇ ਸਾਗਰ ਦੇ ਕੰਢੇ ਵਸੀ ਇੱਕ ਆਇਓਨੀਅਨ ਕਲੋਨੀ ਵਿੱਚ ਹੋਇਆ ਸੀ। ਉਸਦਾ ਜਨਮ 412 ਜਾਂ 404 ਈ.ਪੂ. ਵਿੱਚ ਹੋਇਆ ਮੰਨਿਆ ਗਿਆ ਹੈ ਅਤੇ ਉਸਦੀ ਮੌਤ ਕੋਰਿੰਥ ਵਿੱਚ 323 ਈ.ਪੂ.
ਤੁਰਕੀ ਆਪਣੇ ਸੰਵਿਧਾਨ ਦੇ ਆਰਟੀਕਲ 24 ਦੇ ਅਨੁਸਾਰ ਧਰਮ ਨਿਰਪੱਖ ਦੇਸ਼ ਹੈ। ਤੁਰਕੀ ਵਿਚ ਧਰਮ-ਨਿਰਪੱਖਤਾ ਮੁਸਤਫਾ ਕਮਲ ਅਟਾਰਟਕ ਦੇ ਛੇ ਤੀਰ ਤੋਂ ਆਇਆ ਹੈ : ਗਣਤੰਤਰਵਾਦ, ਲੋਕਪ੍ਰਿਅਤਾ, ਲੈਕਸੀ, ਸੁਧਾਰਵਾਦ, ਰਾਸ਼ਟਰਵਾਦ ਅਤੇ ਅੰਕੜਾਵਾਦ । ਤੁਰਕੀ ਦੀ ਸਰਕਾਰ ਮੁਸਲਮਾਨਾਂ ਅਤੇ ਹੋਰ ਧਾਰਮਿਕ ਸਮੂਹਾਂ 'ਤੇ ਕੁਝ ਪਾਬੰਦੀਆਂ ਲਗਾਉਂਦੀ ਹੈ, ਨਾਲ ਹੀ ਸਰਕਾਰੀ ਦਫਤਰਾਂ ਅਤੇ ਯੂਨੀਵਰਸਿਟੀਆਂ ਸਮੇਤ ਰਾਜ-ਸੰਸਥਾਨਾਂ ਵਿੱਚ ਮੁਸਲਮਾਨਾਂ ਦੀ ਧਾਰਮਿਕ ਭਾਵਨਾ ਨੂੰ ਦਰਸਾਉਂਦੀ ਹੈ।
ਭਾਈ ਗੁਰਦਾਸ (1551 – 25 ਅਗਸਤ 1636) ਦਾ ਜਨਮ ਪੰਜਾਬ ਦੇ ਛੋਟੇ ਜੇਹੇ ਪਿੰਡ ਗੋਇੰਦਵਾਲ ਵਿੱਚ ਪਿਤਾ ਸ੍ਰੀ ਭਾਈ ਦਾਤਾਰ ਚੰਦ ਭੱਲਾ ਅਤੇ ਮਾਤਾ ਜੀਵਾਨੀ ਦੇ ਗ੍ਰਹਿ ਵਿਖੇ ਹੋਇਆ। ਆਪ ਜਦੋਂ ਸਿਰਫ 3 ਸਾਲ ਦੇ ਸਨ ਤਾਂ ਆਪ ਦੇ ਮਾਤਾ ਜੀ ਦਾ ਦਿਹਾਂਤ ਹੋ ਗਿਆ। ਅਾਪ ਇੱਕ ਪੰਜਾਬੀ ਸਿੱਖ ਲੇਖਕ, ਇਤਿਹਾਸਕਾਰ ਅਤੇ ਪ੍ਰਚਾਰਕ ਸਨ। ਅਾਪ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਲੀ ਲਿਖਾਰੀ ਸਨ ਅਤੇ ਅਾਪ ਨੇ ਚਾਰ ਸਿੱਖ ਗੁਰੂਆਂ ਦਾ ਸਾਥ ਨਿਭਾਇਆ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 32,575 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੀਡੀਐੱਫ ਜਾਂ ਪੋਰਟੇਬਲ ਡੌਕੂਮੈਂਟ ਫਾਰਮੈਟ (PDF) ਅਡੌਬੀ ਦੁਆਰਾ ਵਿਕਸਿਤ ਕੀਤਾ ਗਿਆ ਇੱਕ ਫਾਇਲ ਫਾਰਮੈਟ ਹੈ। ਇਹ ਦਸਤਾਵੇਜ਼, ਪਾਠ ਫਾਰਮੈਟ ਅਤੇ ਚਿੱਤਰਾਂ ਸਮੇਤ ਐਪਲੀਕੇਸ਼ਨ, ਸਾਫਟਵੇਅਰ, ਹਾਰਡਵੇਅਰ, ਅਤੇ ਓਪਰੇਟਿੰਗ ਸਿਸਟਮ ਨੂੰ ਪੇਸ਼ ਕਰਨ ਲਈ ਵਰਤਿਆ ਜਾਂਦਾ ਹੈ। ਪੋਸਟਸਕਰਿਪਟ ਭਾਸ਼ਾ ਦੇ ਆਧਾਰ ਤੇ, ਹਰੇਕ ਪੀਡੀਐਫ ਫਾਈਲ ਇੱਕ ਨਿਸ਼ਚਤ ਲੇਆਉਟ ਦੇ ਸਮਤਲ ਦਸਤਾਵੇਜ਼ ਦੇ ਸੰਪੂਰਨ ਵਰਣਨ ਨੂੰ ਸੰਕੁਚਿਤ ਕਰਦਾ ਹੈ, ਜਿਸ ਵਿੱਚ ਪਾਠ, ਫੌਂਟ, ਵੈਕਟਰ ਗਰਾਫਿਕਸ, ਰੇਸਟਰ ਚਿੱਤਰ ਅਤੇ ਹੋਰ ਜਾਣਕਾਰੀ ਨੂੰ ਪ੍ਰਦਰਸ਼ਿਤ ਕਰਨ ਲਈ ਲੋੜੀਂਦਾ ਹੈ। ਪੀਡੀਐੱਫ ਨੂੰ 2008 ਵਿੱਚ ਇੱਕ ਓਪਨ ਫਾਰਮੈਟ, ਆਈਐੱਸਓ 32000, ਦੇ ਰੂਪ ਵਿੱਚ ਪ੍ਰਮਾਣਿਤ ਕੀਤਾ ਗਿਆ ਸੀ, ਅਤੇ ਇਸ ਨੂੰ ਲਾਗੂ ਕਰਨ ਲਈ ਕਿਸੇ ਵੀ ਰਾਇਲਟੀ ਦੀ ਲੋੜ ਨਹੀਂ ਹੈ। ਅੱਜ, ਪੀਡੀਐਫ ਫਾਈਲਾਂ ਵਿੱਚ ਲਾਜ਼ਮੀ ਸਟ੍ਰਿੰਗਿੰਗ ਤੱਤ, ਐਨੋਟੇਸ਼ਨਸ ਅਤੇ ਫਾਰਮ-ਫੀਲਡਸ, ਲੇਅਰਾਂ, ਅਮੀਰ ਮੀਡੀਆ (ਵਿਡੀਓ ਸਮਗਰੀ ਸਮੇਤ) ਅਤੇ ਯੂ -3 ਡੀ ਜਾਂ ਪੀਆਰਸੀ ਦੀ ਵਰਤੋਂ ਕਰਦੇ ਹੋਏ ਤਿੰਨ-ਅੰਸ਼ਿਕ ਸਾਧਨਾਂ ਸਮੇਤ ਫਲੈਟ ਟੈਕਸਟ ਅਤੇ ਗ੍ਰਾਫਿਕ ਦੇ ਨਾਲ ਕਈ ਤਰ੍ਹਾਂ ਦੀ ਸਮਗਰੀ ਸ਼ਾਮਲ ਹੋ ਸਕਦੀ ਹੈ ਅਤੇ ਕਈ ਹੋਰ ਡਾਟਾ ਫਾਰਮੈਟ.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਸੈਕਸ ਨਾਲ ਫੈਲਣ ਵਾਲੇ ਰੋਗ ਜਾਂ ਸੈਕਸ ਸੰਚਾਰਿਤ ਰੋਗ (sexually transmitted disease ਜਾਂ STD) ਸੈਕਸ ਜਾਂ ਸੰਭੋਗ ਦੇ ਦੁਆਰਾ ਫੈਲਣ ਵਾਲੇ ਰੋਗਾਂ ਦਾ ਸਾਮੂਹਕ ਨਾਮ ਹੈ। ਇਹ ਉਹ ਰੋਗ ਹਨ ਜਿਹਨਾਂ ਦੀ ਮਨੁੱਖਾਂ ਜਾਂ ਜਾਨਵਰਾਂ ਵਿੱਚ ਸੈਕਸ ਸੰਪਰਕ ਦੇ ਕਾਰਨ ਫੈਲਣ ਦੀ ਬਹੁਤ ਜ਼ਿਆਦਾ ਸੰਭਾਵਨਾ ਰਹਿੰਦੀ ਹੈ।ਇਨ੍ਹਾਂ ਵਿੱਚੋਂ ਬਹੁਤਿਆਂ ਦੇ ਸ਼ੁਰੂ ਵਿੱਚ ਕੋਈ ਲੱਛਣ ਨਹੀਂ ਹੁੰਦੇ। ਇਸ ਕਰਨ ਦੂਸਰਿਆਂ ਨੂੰ ਰੋਗ ਲੱਗ ਜਾਣ ਦਾ ਖਤਰਾ ਹੋਰ ਵੀ ਵਧੇਰੇ ਹੁੰਦਾ ਹੈ।ਸੈਕਸ ਜਾਂ ਸੰਭੋਗ ਦੇ ਦੁਆਰਾ ਫੈਲਣ ਵਾਲੇ ਰੋਗਾਂ ਦੇ ਬਾਰੇ ਜਾਣਕਾਰੀ ਅਣਗਿਣਤ ਸਾਲਾਂ ਤੋਂ ਮਿਲਦੀ ਹੈ। ਇਹਨਾਂ ਵਿੱਚ ਆਤਸ਼ਕ (Syphilis), ਸੁਜਾਕ (Gonorrhoea), ਲਿੰਫੋਗਰੇਨਿਉਲੋਮਾ ਬੇਨੇਰੀਅਮ (Lyphogranuloma Vanarium) ਅਤੇ ਏਡਸ ਪ੍ਰਮੁਖ ਹਨ।
ਯੂਟਿਊਬ (ਜਾਂ ਯੂ-ਟਿਊਬ, ਯੂ ਟਿਊਬ, ਯੂਟੂਬ; ਅੰਗਰੇਜੀ: YouTube) ਪੇਪਾਲ (PayPal) ਦੇ ਤਿੰਨ ਸਾਬਕਾ ਮੁਲਜਮਾਂ ਦੁਆਰਾ ਬਣਾਈ ਇੱਕ ਵੀਡੀਓ ਸਾਂਝੀ ਕਰਨ ਵਾਲੀ ਵੈੱਬਸਾਈਟ ਹੈ ਜਿਸ ’ਤੇ ਵਰਤੋਂਕਾਰ ਵੀਡੀਓ ਵੇਖ ਅਤੇ ਖ਼ੁਦ ਆਪਣੀ ਵੀਡੀਓ ਚੜ੍ਹਾ ਸਕਦੇ ਹਨ। ਨਵੰਬਰ 2006 ਵਿੱਚ ਗੂਗਲ ਨੇ ਇਸਨੂੰ 1.65 ਬਿਲੀਅਨ ਅਮਰੀਕੀ ਡਾਲਰਾਂ ਵਿੱਚ ਖਰੀਦ ਲਿਆ ਅਤੇ ਹੁਣ ਇਸਨੂੰ ਗੂਗਲ ਦੀ ਸਹਾਇਕ ਦੇ ਰੂਪ ਵਿੱਚ ਚਲਾਉਂਦੀ ਹੈ। ਆਨਲਾਈਨ ਵੀਡੀਓ ਦੇਖਣ ਲਈ ਦੁਨੀਆਂ ਭਰ 'ਚ ਯੂਟਿਊਬ ਦਾ ਇਸਤੇਮਾਲ ਸਭ ਤੋਂ ਜ਼ਿਆਦਾ ਹੁੰਦਾ ਹੈ। ਯੂਟਿਊਬ 'ਤੇ ਜਿਨ੍ਹਾਂ ਵੀਡੀਓਜ਼ ਨੂੰ ਤੁਸੀਂ ਸਭ ਤੋਂ ਜ਼ਿਆਦਾ ਵੇਖਦੇ ਹੋ ਉਨ੍ਹਾਂ ਨੂੰ ਤੁਸੀਂ ਆਫਲਾਈਨ ਸੇਵ ਕਰ ਲੈਂਦੇ ਹਨ ਜਿਸ ਨਾਲ ਅਸੀਂ ਇਸ ਨੂੰ ਦੁਆਰਾ ਵੀ ਵੇਖ ਸਕਦੇ ਹੋ। ਇੰਟਰਨੈੱਟ ਤੇ ਯੂ ਟਯੂਬ ਰਾਂਹੀ ਪਹਿਲੀ ਵੀਡੀਉ Me at the zoo ਚੜਾਉਣ ਦੀ ਸ਼ੁਰਆਤ 23 ਅਪਰੈਲ, 2005 ਨੂੰ ਹੋਈ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਮਨੋਵਿਗਿਆਨ (ਅੰਗਰੇਜ਼ੀ: Psychology) ਉਹ ਵਿਦਿਅਕ ਅਤੇ ਵਿਵਹਾਰਕ ਅਧਿਅਨ-ਵਿਸ਼ਾ ਹੈ ਜੋ ਮਨੁੱਖੀ ਮਨ-ਮਸਤਕ ਦੇ ਕੰਮਾਂ ਅਤੇ ਮਨੁੱਖ ਦੇ ਸੁਭਾਅ ਦਾ ਅਧਿਅਨ ਕਰਦਾ ਹੈ। ਮਨੋਵਿਗਿਆਨ ਦਾ ਤਤਕਾਲਿਕ ਲਕਸ਼ ਆਮ ਸਿਧਾਂਤਾਂ ਦੀ ਸਥਾਪਨਾ ਅਤੇ ਵਿਸ਼ੇਸ਼ ਮਾਮਲਿਆਂ ਦੀ ਜਾਂਚ ਪੜਤਾਲ ਦੁਆਰਾ ਵਿਅਕਤੀਆਂ ਅਤੇ ਸਮੂਹਾਂ ਨੂੰ ਸਮਝਣਾ ਅਤੇ ਇਸ ਸਭ ਦਾ ਆਖ਼ਰੀ ਮੰਤਵ ਸਮਾਜ ਭਲਾਈ ਹੁੰਦਾ ਹੈ। ਦੂਜੇ ਸ਼ਬਦਾਂ ਵਿੱਚ ਇਹ ਕਿਹਾ ਜਾ ਸਕਦਾ ਹੈ ਕਿ ਮਨੋਵਿਗਿਆਨ ਇੱਕ ਅਜਿਹਾ ਵਿਗਿਆਨ ਹੈ ਜੋ ਘੋਖਣਯੋਗ ਵਿਵਹਾਰ ਦਾ ਪ੍ਰਣਾਲੀਬੱਧ ਅਤੇ ਮਾਨਸਿਕ ਅਤੇ ਸਰੀਰਕ ਪ੍ਰਕਿਰਿਆਵਾਂ ਦਾ ਬਾਹਰੀ ਮਾਹੌਲ ਨਾਲ ਸੰਬੰਧ ਜੋੜਕੇ ਅਧਿਅਨ ਕਰਦਾ ਹੈ। ਇਸ ਪਰਿਪੇਖ ਵਿੱਚ ਮਨੋਵਿਗਿਆਨ ਨੂੰ ਵਿਵਹਾਰ ਅਤੇ ਮਾਨਸਿਕ ਪ੍ਰਕਿਰਿਆਵਾਂ ਦੇ ਦਾਰਸ਼ਨਿਕ ਅਧਿਅਨ ਦਾ ਵਿਗਿਆਨ ਕਿਹਾ ਜਾਂਦਾ ਹੈ। ਵਿਵਹਾਰ ਵਿੱਚ ਮਨੁੱਖੀ ਵਿਵਹਾਰ ਅਤੇ ਪਸ਼ੂ ਵਿਵਹਾਰ ਦੋਨੋਂ ਹੀ ਸਾਮਲ ਹੁੰਦੇ ਹਨ। ਇਸ ਖੇਤਰ ਵਿੱਚ, ਇੱਕ ਪੇਸ਼ੇਵਰ ਪ੍ਰੈਕਟੀਸ਼ਨਰ ਜਾਂ ਖੋਜਕਾਰ ਨੂੰ ਮਨੋਵਿਗਿਆਨੀ ਕਿਹਾ ਜਾਂਦਾ ਹੈ ਅਤੇ ਉਸਨੂੰ ਸਮਾਜਿਕ, ਵਿਵਹਾਰਿਕ, ਜਾਂ ਬੁੱਧੀ ਵਿਗਿਆਨੀ ਵਜੋਂ ਸ਼੍ਰੇਣੀਬਧ ਕੀਤਾ ਜਾ ਸਕਦਾ ਹੈ।
ਸੰਯੁਕਤ ਅਰਬ ਅਮੀਰਾਤ ਵਿੱਚ ਧਰਮ ਦੀ ਆਜ਼ਾਦੀ
ਸੰਯੁਕਤ ਅਰਬ ਅਮੀਰਾਤ ਦਾ ਸੰਵਿਧਾਨ ਸਥਾਪਤ ਰਿਵਾਜਾਂ ਅਨੁਸਾਰ ਧਰਮ ਦੀ ਆਜ਼ਾਦੀ ਦੀ ਵਿਵਸਥਾ ਕਰਦਾ ਹੈ, ਅਤੇ ਸਰਕਾਰ ਆਮ ਤੌਰ 'ਤੇ ਇਸ ਅਧਿਕਾਰ ਦਾ ਆਦਰ ਵਿਚ ਸਤਿਕਾਰ ਕਰਦੀ ਹੈ; ਹਾਲਾਂਕਿ, ਇੱਥੇ ਕੁਝ ਪਾਬੰਦੀਆਂ ਹਨ (ਉਦਾਹਰਣ ਵਜੋਂ ਮੁਸਲਮਾਨਾਂ ਵਿੱਚ ਈਸਾਈਅਤ ਫੈਲਾਉਣ ਦੀਆਂ ਕੋਸ਼ਿਸ਼ਾਂ ਦੀ ਆਗਿਆ ਨਹੀਂ ਹੈ)। ਸੰਘੀ ਸੰਵਿਧਾਨ ਘੋਸ਼ਿਤ ਕਰਦਾ ਹੈ ਕਿ ਇਸਲਾਮ ਦੇਸ਼ ਦਾ ਅਧਿਕਾਰਤ ਧਰਮ ਹੈ; ਸਰਕਾਰ ਇਸਲਾਮ ਤੋਂ ਕਿਸੇ ਹੋਰ ਧਰਮ ਵਿੱਚ ਤਬਦੀਲੀ ਦੀ ਮਾਨਤਾ ਜਾਂ ਆਗਿਆ ਨਹੀਂ ਦਿੰਦੀ
ਸੁਖਮਨੀ ਸਾਹਿਬ ਇਕ ਪ੍ਰਾਥਨਾ ਹੈ ਜੋ ਕਿ ਗੀਤ ਦੇ ਰੂਪ ਵਿਚ ਹੈ ਤੇ ਸਭ ਨੂੰ ਸ਼ਾਂਤੀ ਦੇਣ ਵਾਲੀ ਤੇ ਮਨ ਨੂੰ ਸੁੱਖ ਦਿੰਦੀ ਹੈ। ਇਸ ਦੀ ਅਵਾਜ ਨਾਲ ਤਣਾਓ ਦੂਰ ਹੰਦਾ ਹੈ। ਸੁਖਮਨੀ ਸਾਹਿਬ ਜੀ ਨੂੰ ਪੜ੍ਹਨ ਨਾਲ ਬੰਦੇ ਦੇ ਦਿਲ ਦੇ ਬੰਦ ਦਰਵਾਜੇ ਖੁਲ ਜਾਂਦੇ ਹਨ। ਤੁਹਾਡੇ ਵਿਚ ਅਧਿਆਤਮਕ ਅਨੁਸ਼ਾਸਨ ਪੈਦਾ ਹੁੰਦਾ ਹੈ ਅਤੇ ਤੁਸੀ ਸ਼ਕਤੀ, ਧੀਰਜ, ਸਾਹਸ ਅਤੇ ਅੰਨਤ ਚੇਤਨਾ ਨਾਲ ਜੁੜ ਜਾਦੇ ਹੋ। ਦਿਨ ਵਿਚ ਇਕ ਵਾਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਨਾਲ ਤੁਹਾਡੇ ਵਿਚ ਅੰਦਰੂਨੀ ਸੰਤੁਲਨ, ਦਯਾ, ਪ੍ਰਕਾਸ਼, ਉਰਜਾ ਤੇ ਬਲੀਦਾਨ ਦੇਣ ਦੀ ਹਿੰਮਤ ਆ ਜਾਂਦੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋ ਇਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਅਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਸਿੱਖ ਧਰਮ ਦੇ 1469 ਤੋਂ 1708 ਵਿੱਚ ਦਸ ਗੁਰੂ ਹੋਏ ਹਨ। ਇਹ ਅਧਿਆਪਕ ਰੂਹਾਨੀ ਜੋਤ ਸਨ, ਜਿੰਨਾਂ ਦੀ ਜਿੰਦਗੀ ਦਾ ਮੁੱਖ ਮਕਸਦ ਲੋਕਾਂ ਦੀ ਭਲਾਈ ਹੀ ਮਕਸਦ ਸੀ। ਹਰ ਗੁਰੂ ਨੇ ਪਿਛਲੇ ਗੁਰੂ ਰਾਹੀਂ ਦਿੱਤੀਆਂ ਸਿੱਖਿਆਵਾਂ ਦਾ ਸਮਰਥਨ ਕੀਤਾ ਅਤੇ ਹੋਰ ਜਾਣਕਾਰੀ ਸ਼ਾਮਿਲ ਕੀਤੀ, ਜਿਸ ਦੇ ਨਤੀਜੇ ਵਜੋਂ ਸਿੱਖ ਧਰਮ ਦੀ ਨੀਂਹ ਤਿਆਰ ਹੋਈ। ਗੁਰੂ ਨਾਨਕ ਜੀ ਪਹਿਲੇ ਗੁਰੂ ਸਨ ਅਤੇ ਗੁਰੂ ਗੋਬਿੰਦ ਸਿੰਘ ਜੀ ਵਿਅਕਤੀ ਦੇ ਰੂਪ ਵਿੱਚ ਆਖਰੀ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਸੰਸਾਰ ਨੂੰ ਤਿਆਗਿਆ ਤਾਂ ਉਹਨਾਂ ਗੁਰੂ ਗ੍ਰੰਥ ਸਾਹਿਬ ਨੂੰ ਸਿੱਖਾਂ ਦੇ ਆਖਰੀ ਅਤੇ ਅੰਤਮ ਗੁਰੂ ਬਣਾਇਆ।
ਤਾਰੇ ਜ਼ਮੀਨ ਪਰ 2007 ਦੀ ਇੱਕ ਹਿੰਦੀ- ਭਾਸ਼ਾਈ ਫਿਲਮ ਹੈ ਜਿਸ ਦਾ ਨਿਰਮਾਣ ਅਤੇ ਨਿਰਦੇਸ਼ਨ ਆਮਿਰ ਖਾਨ ਦੁਆਰਾ ਕੀਤਾ ਗਿਆ ਹੈ। ਇਹ ਫਿਲਮ 8 ਸਾਲਾਂ ਦੇ ਡਿਸਲੈਕਸਿਕ ਬੱਚੇ ਈਸ਼ਾਨ ਦੀ ਜ਼ਿੰਦਗੀ ਅਤੇ ਕਲਪਨਾ ਦੀ ਤੇ ਅਧਾਰਿਤ ਹੈ। ਹਾਲਾਂਕਿ ਉਹ ਕਲਾ ਵਿੱਚ ਉੱਤਮ ਹੈ ਪਰ ਉਸਦੀ ਮਾੜੀ ਵਿੱਦਿਅਕ ਕਾਰਗੁਜ਼ਾਰੀ ਉਸਦੇ ਮਾਪਿਆਂ ਨੂੰ ਉਸ ਨੂੰ ਇੱਕ ਬੋਰਡਿੰਗ ਸਕੂਲ ਭੇਜਣ ਲਈ ਮਜਬੂਰ ਕਰਦੀ ਹੈ। ਈਸ਼ਾਨ ਦੇ ਨਵੇਂ ਕਲਾ ਅਧਿਆਪਕ ਨੂੰ ਸ਼ੱਕ ਹੈ ਕਿ ਉਹ ਡਿਸਲੈਕਸਿਕ ਹੈ ਅਤੇ ਅਪੰਗਤਾ ਨੂੰ ਦੂਰ ਕਰਨ ਵਿਚ ਉਸ ਦੀ ਮਦਦ ਕਰਦਾ ਹੈ। ਇਸ ਫਿਲਮ ਵਿਚ ਦਰਸ਼ੀਲ ਸਫਾਰੀ ਨੇ 8 ਸਾਲਾ ਈਸ਼ਾਨ ਦੇ ਰੂਪ ਵਿੱਚ ਅਭਿਨੈ ਕੀਤਾ ਅਤੇ ਖਾਨ ਨੇ ਕਲਾ ਅਧਿਆਪਕ ਦੀ ਭੂਮਿਕਾ ਨਿਭਾਈ ਹੈ। ਸਿਰਜਣਾਤਮਕ ਨਿਰਦੇਸ਼ਕ ਅਤੇ ਲੇਖਕ ਅਮੋਲ ਗੁਪਤੇ ਨੇ ਸ਼ੁਰੂਆਤ ਵਿੱਚ ਆਪਣੀ ਪਤਨੀ ਦੀਪਾ ਭਾਟੀਆ (ਜੋ ਫਿਲਮ ਦੇ ਸੰਪਾਦਕ ਵਜੋਂ ਕੰਮ ਕਰਦੇ ਸਨ) ਨਾਲ ਫਿਲਮ ਦਾ ਵਿਚਾਰ ਦਾ ਸਾਂਝਾ ਕੀਤਾ। ਸ਼ੰਕਰ ਅਹਿਸਾਨ ਲੋਈ ਨੇ ਫਿਲਮ ਦੇ ਸਕੋਰ ਦੀ ਰਚਨਾ ਕੀਤੀ ਅਤੇ ਪ੍ਰਸੂਨ ਜੋਸ਼ੀ ਨੇ ਕਈ ਗੀਤ ਲਿਖੇ।
ਟਵਿੱਟਰ (ਅੰਗਰੇਜ਼ੀ: Twitter) ਇੱਕ ਅਜ਼ਾਦ ਸਾਮਾਜਿਕ ਸੰਜਾਲ ਅਤੇ ਸੂਖਮ ਬਲੌਗਿੰਗ ਸੇਵਾ ਹੈ ਜੋ ਆਪਣੇ ਵਰਤੋਂਕਾਰਾਂ ਨੂੰ ਆਪਣੀ ਛੋਟੀਆਂ ਸੰਪਾਦਨਾਂ, ਜਿਨ੍ਹਾਂ ਨੂੰ ਟਵੀਟ ਕਹਿੰਦੇ ਹਨ, ਇੱਕ-ਦੂਜੇ ਨੂੰ ਭੇਜਣ ਅਤੇ ਪੜ੍ਹਨ ਦੀ ਸਹੂਲਤ ਦਿੰਦਾ ਹੈ। ਟਵੀਟ 140 ਅੱਖਰਾਂ ਤੱਕ ਦੀ ਪਾਠ-ਆਧਾਰਿਤ ਸੰਪਾਦਨਾ(ਪੋਸਟ) ਹੁੰਦੀ ਹੈ, ਅਤੇ ਲੇਖਕ ਦੇ ਰੂਪ ਰੇਖਾ ਵਰਕੇ ਉੱਤੇ ਦਿਖਾਇਆ ਹੋਇਆ ਕੀਤੇ ਜਾਂਦੇ ਹਨ, ਅਤੇ ਦੂਜੇ ਉਪਯੋਗਕਰਤਾ ਸਾਥੀ (ਫਾਲੋਅਰ) ਨੂੰ ਭੇਜੇ ਜਾਂਦੇ ਹਨ। ਭੇਜਣ ਵਾਲਾ ਆਪਣੇ ਇੱਥੇ ਮੌਜੂਦ ਦੋਸਤਾਂ ਤੱਕ ਵੰਡ ਸੀਮਿਤ ਕਰ ਸਕਦੇ ਹਨ , ਜਾਂ ਮੂਲ ਚੋਣਾਂ ਵਿੱਚ ਅਜ਼ਾਦ ਵਰਤੋ ਦੀ ਆਗਿਆ ਵੀ ਦੇ ਸਕਦੇ ਹਨ । ਉਪਯੋਗਕਰਤਾ ਟਵਿਟਰ ਵੈੱਬਸਾਈਟ ਜਾਂ ਲਘੂ ਸੁਨੇਹਾ ਸੇਵਾ ("SMS"), ਜਾਂ ਬਾਹਰਲਾ ਅਨੁਪ੍ਰਯੋਗੋਂ ਦੇ ਮਾਧਿਅਮ ਵਲੋਂ ਵੀ ਟਵਿਟਸ ਭੇਜ ਸੱਕਦੇ ਹਨ ਅਤੇ ਪ੍ਰਾਪਤ ਕਰ ਸੱਕਦੇ ਹਨ। ਇੰਟਰਨੈੱਟ ਉੱਤੇ ਇਹ ਸੇਵਾ ਮੁੱਫਤ ਹੈ, ਲੇਕਿਨ ਐਸ .ਐਮ .ਐਸ ਦੀ ਵਰਤੋ ਲਈ ਫੋਨ ਸੇਵਾ ਦਾਤਾ ਨੂੰ ਕੀਮਤ ਦੇਣੀ ਪੈ ਸਕਦੀ ਹੈ।
ਪ੍ਰੋ. ਮੋਹਨ ਸਿੰਘ (20 ਅਕਤੂਬਰ, 1905 - 3 ਮਈ, 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਹਨਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਭਾਈ ਵੀਰ ਸਿੰਘ ਦੀ ਕਵਿਤਾ ਤੇ ਉਹਨਾਂ ਦੀ ਸ਼ਖ਼ਸੀਅਤ ਦੀ ਮੂਲ ਪ੍ਰਵਿਰਤੀ ਭਗਤੀ ਕਾਲ ਦੇ ਸੰਤਾਂ ਅਤੇ ਉਹਨਾਂ ਦੀਆਂ ਰਚਨਾਵਾਂ ਪ੍ਰੋ. ਮੋਹਨ ਸਿੰਘ (20 ਅਕਤੂਬਰ, 1905 - 3 ਮਈ, 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਹਨਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਨੂੰ ਪਹਿਲਾ ਆਧੁਨਿਕ ਕਵੀ ਮੰਨ ਲਿਆ ਜਾਂਦਾ ਹੈ ਪਰ ਉਹਨਾਂ ਦੀ ਕਵਿਤਾ ਦੀ ਅੰਤਰਵਸਤੂ ਨੂੰ ਆਧੁਨਿਕ ਨਹੀਂ ਕਿਹਾ ਜਾ ਸਕਦਾ। ਉਹਨਾਂ ਨੇ ਮਧਕਾਲ ਦੇ ਕਾਵਿ ਚਿੰਤਨ ਨੂੰ ਹੀ ਨਵੇਂ ਮੁਹਾਵਰੇ ਵਿੱਚ ਪੇਸ਼ ਕੀਤਾ ਹੈ। ਪ੍ਰੋ.
ਘਰੋਗੀ ਕੁੱਤਾ (Canis lupus familiaris), ਸਲੇਟੀ ਬਘਿਆੜ (Canis lupus) ਦੀ ਉਪਜਾਤੀ ਹੈ ਅਤੇ ਥਣਧਾਰੀ (Mammalia) ਵਰਗ ਦੇ ਮਾਸਖੋਰੇ (Carnivore) ਗਣ ਦੀ ਬਘਿਆੜ-ਲੂੰਬੜ (Canidae) ਕੁੱਲ ਦਾ ਜੀਅ ਹੈ। ਆਮ ਤੌਰ ਉੱਤੇ ਘਰੋਗੀ ਕੁੱਤਾ ਸ਼ਬਦ, ਪਾਲਤੂ ਅਤੇ ਅਵਾਰਾ ਦੋਵੇਂ ਭਾਂਤਾਂ ਲਈ ਵਰਤਿਆ ਜਾਂਦਾ ਹੈ। ਇਹ ਪਾਲਤੂ ਬਣਾਏ ਜਾਣ ਵਾਲਾ ਪਹਿਲਾ ਜਾਨਵਰ ਹੋ ਸਕਦਾ ਹੈ ਅਤੇ ਮਨੁੱਖੀ ਇਤਿਹਾਸ 'ਚ ਸਭ ਤੋਂ ਵੱਧ ਪਾਲਣ, ਸ਼ਿਕਾਰ ਕਰਨ ਅਤੇ ਕੰਮ ਕਰਨ ਲਈ ਰੱਖਿਆ ਗਿਆ ਜਾਨਵਰ ਹੈ। ਇਸ ਜਾਤੀ ਦੀ ਮਾਦਾ ਨੂੰ ਕੁੱਤੀ ਕਿਹਾ ਜਾਂਦਾ ਹੈ। ਕੁੱਤਿਆਂ ਦਾ ਮੌਜੂਦਾ ਵੰਸ਼ 15,000 ਸਾਲ ਪਹਿਲਾਂ ਬਘਿਆੜਾਂ ਤੋਂ ਪਾਲਤੂ ਬਣਾਇਆ ਗਿਆ ਸੀ। ਚਾਹੇ 33,000 ਸਾਲ ਪੁਰਾਣੇ ਕੁੱਤਿਆਂ ਦੇ ਹੱਡ ਸਾਈਬੇਰੀਆ ਅਤੇ ਬੈਲਜੀਅਮ ਵਿੱਚ ਮਿਲੇ ਹਨ ਪਰ ਇਹਨਾਂ ਵਿੱਚੋਂ ਕੋਈ ਵੀ ਕੁਲ ਅਖੀਰਲੇ "ਅਧਿਕਤਮ ਯਖ-ਨਦੀ ਯੁੱਗ" ਵਿੱਚ ਜਿਉਂਦੀ ਨਾ ਰਹਿ ਸਕੀ। ਭਾਵੇਂ ਐੱਮ-ਡੀ.ਐੱਨ.ਏ.
ਨਨਕਾਣਾ ਸਾਹਿਬ ਪੰਜਾਬ, ਪਾਕਿਸਤਾਨ ਦਾ ਇੱਕ ਸ਼ਹਿਰ ਹੈ। ਇਸਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਉੱਤੇ ਨਨਕਾਣਾ ਸਾਹਿਬ ਹੈ। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪੰਜਾਬ, ਪਾਕਿਸਤਾਨ) ਵਿਖੇ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ। ਇਸ ਸਥਾਨ ਨੂੰ ਪਹਿਲਾਂ ਰਾਇ ਭੋਇ ਦੀ ਤਲਵੰਡੀ ਕਰਕੇ ਜਾਣਿਆ ਜਾਂਦਾ ਸੀ। ਇਸ ਪਾਵਨ ਧਰਤ ਉਤੇ ਗੁਰੂ ਸਾਹਿਬ ਦਾ ਬਚਪਨ ਬੀਤਿਆ। ਲਾਹੌਰ ਤੋਂ ਇਹ 80 ਕਿਲੋਮੀਟਰ ਉੱਤੇ ਫੈਸਲਾਬਾਦ ਤੋਂ 75 ਕਿਲੋਮੀਟਰ ਦੇ ਫਾਸਲੇ ਉੱਤੇ ਹੈ। ਇਹਦਾ ਪੁਰਾਣਾ ਨਾਂ ਤਲਵੰਡੀ ਸੀ। ਇਹਨੂੰ ਰਾਇ ਭੋਇ ਦੀ ਤਲਵੰਡੀ ਅਤੇ ਰਾਇਪੁਰ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਸਿੱਖ ਧਰਮ ਦੀ ਨਿਉਂ ਰੱਖਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਇੱਥੇ ਪੈਦਾ ਹੋਏ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਹੀ ਇਸ ਸਥਾਨ ਦਾ ਨਾਮ ਨਨਕਾਣਾ ਸਾਹਿਬ ਪੈ ਗਿਆ। ਗੁਰਦੁਆਰਾ ਜਨਮ ਅਸਥਾਨ ਸਾਹਿਬ ਇਸੇ ਸ਼ਹਿਰ ਵਿੱਚ ਵਾਕਿਆ ਹੈ ਇਸ ਲਈ ਇਹ ਥਾਂ ਸਿੱਖਾਂ ਲਈ ਬੜੀ ਪਵਿੱਤਰ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ :- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਪੰਜਾਬੀ ਸਾਹਿਤ ਦੇ ਇਤਿਹਾਸ ਦੇ ਆਰੰਭਕ ਕਾਲ ਨੂੰ ਨਾਥ ਜੋਗੀਆਂ ਦਾ ਸਮਾਂ ਮੰਨਿਆਂ ਜਾਂਦਾ ਹੈ।ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਨਾਥ-ਸਿੱਧ ਪਰੰਪਰਾ ਇੱਕ ਮਹੰਤਵਪੂਰਨ ਧਾਰਮਕ ਸੰਪ੍ਰਦਾ ਮੰਨੀ ਜਾ ਸਕਦੀ ਹੈ। ਨਾਥ ਜੋਗੀਆਂ ਦੇ ਸਾਹਿਤ ਨੂੰ ਸਭ ਤੋਂ ਪਹਿਲਾਂ ਡਾ. ਮੋਹਨ ਸਿੰਘ ਨੇ ਪੰਜਾਬੀ ਸਾਹਿਤ ਵਿੱਚ ਸਥਾਨ ਦਿੱਤਾ। ਸੰਪ੍ਰਦਾਇਕ ਗ੍ਰੰਥਾਂ ਵਿੱਚ ਨਾਥ ਸੰਪ੍ਰਦਾ ਦਾ ਕਈ ਨਾਵਾਂ ਨਾਲ ਉਲੇਖ ਮਿਲਦਾ ਹੈ। ਸਿੱਧ-ਮੱਤ, ਨਾਥ-ਮੱਤ, ਸਿੱਧ-ਮਾਰਗ, ਯੋਗ ਮਾਰਗ, ਯੋਗ ਸੰਪ੍ਰਦਾ, ਅਵਧੂਤ ਮੱਤ ਆਦਿ।1 ਪਰੰਤੂ ਇਸ ਸੰਪ੍ਰਦਾ ਦਾ ਪ੍ਰਚੱਲਿਤ ਨਾਂ ਨਾਥ ਸੰਪ੍ਰਦਾ ਰਿਹਾ ਹੈ ਅਤੇ ਇਸਦੇ ਅਨੁਯਾਈ ਲਈ ਪ੍ਰਚਲਿਤ ਨਾਂ ਨਾਥ ਅਤੇ ਸਿੱਧਹੀ ਰਹੇ ਹਨ। ਇਹ ਨਿਰਣਾ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਇਸ ਸੰਪ੍ਰਦਾ ਨੂੰ ਕਿਸ ਨਾਮ ਨਾਲ ਸੰਬੋਧਨ ਕੀਤਾ ਜਾਵੇ ਅਤੇ ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਇਸਦੇ ਸਾਹਿਤ ਨੂੰ ਕਿਸ ਸਿਰਲੇਖ ਅਧੀਨ ਰੱਖਿਆ ਜਾਵੇ। ਪੰਜਾਬੀ ਸਾਹਿਤ ਦੇ ਇਤਿਹਾਸਕਾਰਾਂ ਨੇ ਆਮ ਕਰਕੇ, ਇਸ ਸੰਪ੍ਰਦਾ ਦੇ ਸਾਹਿਤ ਨੂੰ ਨਾਥ ਜੋਗੀਆਂ ਦੇ ਸਾਹਿਤ ਵਜੋਂ ਸ਼ਾਮਿਲ ਕੀਤਾ ਹੈ।2 ਡਾ.
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਭਗਤ ਰਵਿਦਾਸ ਸਾਹਿਬ (ਅੰ. 1450 – ਅੰ. 1520) ਸਿੱਖੀ ਅਤੇ ਰਵਿਦਾਸੀਆ ਦੇ ਬਾਨੀ ਅਤੇ ਪੰਦਰਾਂ ਸਿੱਖ ਭਗਤਾਂ ਵਿਚੋਂ ਇੱਕ ਇਲਾਹੀ ਸਖ਼ਸ਼ੀਅਤ ਸਨ। ਇਹਨਾਂ ਨੇ ਲੁਕਾਈ ਨੂੰ ਇੱਕ ਰੱਬ ਦੀ ਬੰਦਗੀ ਕਰਨ ਦਾ ਸੁਨੇਹਾ ਦਿੱਤਾ ਅਤੇ ਬਰਾਬਰਤਾ, ਬਰਾਦਰਾਨਾ ਪਿਆਰ ਅਤੇ ਇਤਫ਼ਾਕ ਉੱਤੇ ਮਬਨੀ ਇੱਕ ਅਨੋਖੇ ਵਤਨ ਬੇਗ਼ਮਪੁਰੇ ਦੇ ਸੰਕਲਪ ਨੂੰ ਜ਼ਾਹਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਭਗਤ ਰਵਿਦਾਸ ਸਾਹਿਬ ਦੇ 41 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ।
ਇਕ ਯੂਨੀਫਾਰਮ ਰੀਸੋਰਸ ਲੌਕੇਟਰ (ਯੂਆਰਐਲ) ਹੈ , ਜੋ ਕਿ ਇਕ ਵੈਬ ਐਡਰੈੱਸ ਨੂੰ ਸੰਕੇਤ ਕਰਦਾ ਹੈ । ਇੱਕ ਵੈਬ ਵਸੀਲੇ ਦਾ ਹਵਾਲਾ ਹੈ ਜੋ ਕਿ ਕੰਪਿਊਟਰ ਨੈਟਵਰਕ ਤੇ ਇਸਦੀ ਥਾਂ ਨਿਰਧਾਰਤ ਕਰਦਾ ਹੈ ਅਤੇ ਇਸ ਨੂੰ ਪ੍ਰਾਪਤ ਕਰਨ ਲਈ ਇੱਕ ਵਿਧੀ ਹੈ । ਇੱਕ ਯੂਆਰਐਲ ਇੱਕ ਖਾਸ ਕਿਸਮ ਦਾ ਯੂਨੀਫਾਰਮ ਰੀਸੋਰਸ ਆਈਡੀਟੀਫਾਇਰ (URI) ਹੈ । ਹਾਲਾਂਕਿ ਬਹੁਤ ਸਾਰੇ ਲੋਕ ਦੋ ਸ਼ਬਦਾਂ ਨੂੰ ਬਦਲ ਕੇ ਬਦਲਦੇ ਹਨ । ਯੂਆਰਐਲ ਆਮ ਤੌਰ ਤੇ ਵੈਬ ਪੇਜਿਜ਼ (http) ਦਾ ਹਵਾਲਾ ਦੇਂਦੇ ਹਨ, ਪਰ ਫਾਈਲ ਲਈ ਵੀ ਵਰਤਿਆ ਜਾਂਦਾ ਹੈ ਟ੍ਰਾਂਸਫਰ (FTPਐੱਫਟੀਪੀ), ਈਮੇਲ (email), ਡਾਟਾਬੇਸ ਐਕਸੈਸ (JDBC), ਅਤੇ ਕਈ ਹੋਰ ਐਪਲੀਕੇਸ਼ਨਾਂ ਅਾਦਿ ।
ਯੂਕਰੇਨ ਪੂਰਬੀ ਯੂਰਪ ਵਿੱਚ ਪੈਂਦਾ ਇੱਕ ਦੇਸ਼ ਹੈ। ਇਸ ਦੀ ਸਰਹੱਦ ਪੂਰਬ ਵਿੱਚ ਰੂਸ, ਉੱਤਰ ਵਿੱਚ ਬੈਲਾਰੂਸ, ਪੋਲੈਂਡ, ਸਲੋਵਾਕੀਆ, ਪੱਛਮ ਵਿੱਚ ਹੰਗਰੀ, ਦੱਖਣ-ਪੱਛਮ ਵਿੱਚ ਰੋਮਾਨੀਆ ਅਤੇ ਮਾਲਦੋਵਾ ਅਤੇ ਦੱਖਣ ਵਿੱਚ ਕਾਲ਼ਾ ਸਮੁੰਦਰ ਅਤੇ ਅਜ਼ੋਵ ਸਮੁੰਦਰ ਨਾਲ ਮਿਲਦੀ ਹੈ। ਦੇਸ਼ ਦੀ ਰਾਜਧਾਨੀ ਹੋਣ ਦੇ ਨਾਲ-ਨਾਲ ਸਭ ਤੋਂ ਵੱਡਾ ਸ਼ਹਿਰ ਵੀ ਕੀਵ ਹੈ। ਯੁਕਰੇਨ ਦਾ ਆਧੁਨਿਕ ਇਤਹਾਸ 9ਵੀਂ ਸਦੀ ਤੋਂ ਸ਼ੁਰੂ ਹੁੰਦਾ ਹੈ, ਜਦੋਂ ਕੀਵਿਅਨ ਰੂਸ ਨਾਮਕ ਇੱਕ ਬਹੁਤ ਤਾਕਤਵਰ ਰਾਜ ਬਣਕੇ ਇਹ ਖੜਾ ਹੋਇਆ ਪ੍ਰ 12ਵੀਂ ਸ਼ਦੀ ਵਿੱਚ ਇਹ ਮਹਾਨ ਉੱਤਰੀ ਲੜਾਈ ਦੇ ਬਾਅਦ ਖੇਤਰੀ ਸ਼ਕਤੀਆਂ ਵਿੱਚ ਵੰਡਿਆ ਗਿਆ। 19ਵੀਂ ਸ਼ਤਾਬਦੀ ਵਿੱਚ ਇਸ ਦਾ ਬਹੁਤ ਹਿੱਸਾ ਰੂਸੀ ਸਾਮਰਾਜ ਦਾ ਅਤੇ ਬਾਕੀ ਦਾ ਹਿੱਸਾ ਆਸਟਰੋ-ਹੰਗੇਰਿਅਨ ਕੰਟਰੋਲ ਵਿੱਚ ਆ ਗਿਆ। ਵਿੱਚ ਦੇ ਕੁੱਝ ਸਾਲਾਂ ਦੀ ਉਥੱਲ-ਪੁਥਲ ਦੇ ਬਾਅਦ 1922 ਵਿੱਚ ਸੋਵੀਅਤ ਸੰਘ ਦੇ ਬਾਨੀ ਮੈਬਰਾਂ ਵਿੱਚੋਂ ਇੱਕ ਬਣਿਆ। 1945 ਵਿੱਚ ਯੂਕਰੇਨੀਆਈ ਐੱਸ ਐੱਸ ਆਰ ਸੰਯੁਕਤ ਰਾਸ਼ਟਰ ਸੰਘ ਦਾ ਸਹਿ-ਬਾਨੀ ਮੈਂਬਰ ਬਣਿਆ। ਸੋਵੀਅਤ ਸੰਘ ਦੇ ਵਿਘਟਨ ਤੋਂ ਬਾਅਦ ਯੂਕਰੇਨ ਫੇਰ ਅਜ਼ਾਦ ਦੇਸ਼ ਬਣਿਆ।
ਯੂਨਾਨੀ ਮਿਥਿਹਾਸ ਵਿਚ, ਐਂਡਰੋਮੇਡਾ (ਅੰਗਰੇਜ਼ੀ: Andromeda), ਐਥੀਓਪੀਅਨ ਬਾਦਸ਼ਾਹ ਸੀਫੇਸ ਅਤੇ ਉਸ ਦੀ ਪਤਨੀ ਕਸੀਓਪੀਆ ਦੀ ਧੀ ਹੈ। ਜਦੋਂ ਕੈਸੀਓਪੀਆ ਦੇ ਹੱਬਰ ਨੇ ਉਸ ਨੂੰ ਸ਼ੇਖੀ ਮਾਰਨ ਬਦਲੇ ਧਮਕੀ ਦਿੱਤੀ ਹੈ ਕਿ ਐਂਡਰੋਮੀਡਾ ਨੀਰੇਡਜ਼ ਨਾਲੋਂ ਵਧੇਰੇ ਸੁੰਦਰ ਹੈ, ਪੋਸੀਡੋਨ ਸਮੁੰਦਰੀ ਦੈਂਤ ਸਤੁਸ ਐਂਡਰੋਮੇਡਾ ਨੂੰ ਬ੍ਰਹਮ ਸਜ਼ਾ ਦੇ ਤੌਰ 'ਤੇ ਤਬਾਹ ਕਰਨ ਲਈ ਭੇਜਦਾ ਹੈ। ਰਾਖਸ਼ਸ ਲਈ ਇੱਕ ਕੁਰਬਾਨੀ ਦੇ ਤੌਰ 'ਤੇ ਐਂਡਰੋਮੈਡਾ ਨੂੰ ਨੰਗਾ ਕਰਕੇ ਚੇਨ ਨਾਲ ਇੱਕ ਪਹਾੜ ਨਾਲ ਬੰਨ ਦਿੱਤਾ ਜਾਂਦਾ ਹੈ, ਪਰ ਪਰਸਿਯੁਸ ਦੁਆਰਾ ਉਸ ਨੂੰ ਮੌਤ ਤੋਂ ਬਚਾਇਆ ਜਾਂਦਾ ਹੈ।
ਨਾਗਵਾਰ ਰਾਮਾਰਾਓ ਨਾਰਾਇਣਮੂਰਤੀ (ਜਨਮ:20 ਅਗਸਤ 1946) ਭਾਰਤ ਦੀ ਪ੍ਰਸਿੱਧ ਸਾਫਟਵੇਅਰ ਕੰਪਨੀ ਇੰਫੋਸਿਸ ਟੇਕਨੋਲਾਜੀਜ ਦਾ ਸੰਸਥਾਪਕ ਅਤੇ ਮੰਨੀਆਂ ਪ੍ਰਮੰਨਿਆ ਉਦਯੋਗਪਤੀ ਹੈ। ਉਸ ਦਾ ਜਨਮ ਮੈਸੂਰ ਵਿੱਚ ਹੋਇਆ। ਆਈ ਆਈ ਟੀ ਵਿੱਚ ਪੜ੍ਹਨ ਲਈ ਉਹ ਮੈਸੂਰ ਤੋਂ ਬੈਂਗਲੌਰ ਆਇਆ, ਜਿੱਥੇ 1967 ਵਿੱਚ ਇਨ੍ਹਾਂ ਨੇ ਮੈਸੂਰ ਯੂਨੀਵਰਸਿਟੀ ਤੋਂ ਬੈਚਲਰ ਆਫ ਇੰਜੀਨਿਅਰਿੰਗ ਅਤੇ 1969 ਵਿੱਚ ਆਈ ਆਈ ਟੀ ਕਾਨਪੁਰ ਤੋਂ ਮਾਸਟਰ ਆਫ ਟੈਕਨੋਲਾਜੀ (ਐਮ ਟੈੱਕ) ਕੀਤੀ। ਨਾਰਾਇਣਮੂਰਤੀ ਆਰਥਕ ਹਾਲਤ ਚੰਗੀ ਨਾ ਹੋਣ ਦੇ ਕਾਰਨ ਇੰਜੀਨਿਅਰਿੰਗ ਦੀ ਪੜਾਈ ਦਾ ਖਰਚ ਚੁੱਕਣ ਵਿੱਚ ਅਸਮਰਥ ਸਨ। ਉਨ੍ਹਾਂ ਦੇ ਉਨ੍ਹਾਂ ਦਿਨਾਂ ਦੇ ਸਭ ਤੋਂ ਪਿਆਰਾ ਸਿਖਿਅਕ ਮੈਸੂਰ ਯੂਨੀਵਰਸਿਟੀ ਦੇ ਡਾ॰ ਕ੍ਰਿਸ਼ਣਮੂਰਤੀ ਨੇ ਨਰਾਇਣ ਮੂਰਤੀ ਦੀ ਪ੍ਰਤਿਭਾ ਨੂੰ ਪਹਿਚਾਣ ਕੇ ਉਸ ਦੀ ਹਰ ਤਰ੍ਹਾਂ ਮਦਦ ਕੀਤੀ। ਬਾਅਦ ਵਿੱਚ ਆਰਥਕ ਹਾਲਤ ਚੰਗੀ ਹੋ ਜਾਣ ਉੱਤੇ ਨਾਰਾਇਣਮੂਰਤੀ ਨੇ ਡਾ॰ ਕ੍ਰਿਸ਼ਣਮੂਰਤੀ ਦੇ ਨਾਮ ਉੱਤੇ ਇੱਕ ਵਜ਼ੀਫ਼ਾ ਅਰੰਭ ਕਰ ਕੇ ਇਸ ਕਰਜ ਨੂੰ ਚੁਕਾਇਆ।
ਅੱਨਾ ਐਂਦਰੀਏਵਨਾ ਗੋਰੇਨਕੋ (ਰੂਸੀ: Анна Андреевна Горенко; IPA: [ˈanə ɐnˈdrʲejɪvnə gɐˈrʲenkə] ( ਸੁਣੋ); ਯੂਕਰੇਨੀ: Анна Андріївна Горенко) (23 ਜੂਨ 1889 – 5 ਮਾਰਚ 1966), ਕਲਮੀ ਨਾਮ ਅੱਨਾ ਅਖਮਾਤੋਵਾ ਵਜੋਂ ਜਾਣੀ ਜਾਂਦੀ (ਰੂਸੀ: Анна Ахматова, IPA: [ɐxˈmatəvə]),ਰੂਸੀ ਸਾਹਿਤ ਦੇ ਸਭ ਤੋਂ ਮੰਨੇ ਪ੍ਰਮੰਨੇ ਲੇਖਕਾਂ ਵਿੱਚੋਂ ਇੱਕ ਆਧੁਨਿਕ ਰੂਸੀ ਸ਼ਾਇਰਾ, ਸੀ।
ਇੰਸਟਾਗ੍ਰਾਮ ਇੱਕ ਆਨਲਾਈਨ ਮੰਚ ਹੈ ਜੋ ਕਿ ਤਸਵੀਰਾਂ ਅਤੇ ਵੀਡੀਓ ਸਾਂਝਾ ਕਰਨ ਦੀ ਅਤੇ ਸਮਾਜਕ ਮੇਲ-ਜੋਲ ਵਾਲੀ ਸੇਵਾ ਹੈ। ਇਸ ਰਾਹੀਂ ਵਰਤੋਂਕਾਰ ਤਸਵੀਰਾਂ ਜਾਂ ਚਲ-ਚਿੱਤਰਾਂ ਨੂੰ ਡਿਜੀਟਲ ਛਾਨਣੀਆਂ ਲਗਾ ਕੇਇਸ ਮੰਚ 'ਤੇ ਆਪਣੇ ਚਹੇਤਿਆਂ ਨਾਲ ਸਾਂਝਾ ਕਰ ਸਕਦੇ ਹਨ। ਇਸ ਤੋਂ ਇਲਾਵਾ ਉਹ ਉਹਨਾਂ ਨੂੰ ਫ਼ੇਸਬੁੱਕ, ਟਵਿਟਰ, ਟੰਬਲਰ ਅਤੇ ਫ਼ਲਿਕਰ ਵਰਗੀਆਂ ਕਈ ਸਮਾਜਕ ਮੇਲ-ਜੋਲ ਵਾਲੇ ਸਾਈਟਾਂ ਉੱਤੇ ਵੀ ਸਾਂਝੀਆਂ ਕਰ ਸਕਦੇ ਹਨ। Instagram Login ਤੁਹਾਨੂੰ Instagram ਵਿੱਚ ਲਾਗਇਨ ਕਰਨ ਲਈ ਦੇ ਬਾਰੇ ਸਭ ਕੁਝ ਸਿਖਾਉਣ ਲਈ ਗਾਈਡ ਹੈ