ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ l55ਆਗ਼ਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਗ਼ਦਰ ਪਾਰਟੀ [: ग़दर पार्टी (ਦੇਵਨਾਗਰੀ), غدر پارٹی (ਨਸਤਾਲੀਕ਼)]; ਗੁਲਾਮ ਭਾਰਤ ਨੂੰ ਅੰਗਰੇਜਾਂ ਤੋਂ ਆਜਾਦ ਕਰਾਉਣ ਦੇ ਉਦੇਸ਼ ਨਾਲ ਬਣਾਇਆ ਇੱਕ ਸੰਗਠਨ ਸੀ। ਇਸਨੂੰ ਅਮਰੀਕਾ ਅਤੇ ਕਨੇਡਾ ਦੇ ਭਾਰਤੀਆਂ ਨੇ 25 ਜੂਨ 1913 ਵਿੱਚ ਬਣਾਇਆ ਸੀ। ਇਸਨੂੰ ਪ੍ਰਸ਼ਾਂਤ ਤਟ ਦੀ ਹਿੰਦੀ ਐਸੋਸੀਏਸ਼ਨ (Hindi Association of the Pacific Coast) ਵੀ ਕਿਹਾ ਜਾਂਦਾ ਸੀ। ਇਹ ਪਾਰਟੀ ਗ਼ਦਰ ਨਾਮ ਦਾ ਪੱਤਰ ਵੀ ਕੱਢਦੀ ਸੀ ਜੋ ਉਰਦੂ ਅਤੇ ਪੰਜਾਬੀ ਵਿੱਚ ਛਪਦਾ ਸੀ। ਪਹਿਲਾ ਵਿਸ਼ਵ ਯੁੱਧ ਦੇ ਛਿੜਦੇ ਹੀ ਜਦੋਂ ਭਾਰਤ ਦੇ ਹੋਰ ਦਲ ਅੰਗਰੇਜਾਂ ਨੂੰ ਸਹਿਯੋਗ ਦੇ ਰਹੇ ਸਨ ਗ਼ਦਰੀਆਂ ਨੇ ਅੰਗਰੇਜ਼ੀ ਰਾਜ ਦੇ ਵਿਰੁੱਧ ਜੰਗ ਘੋਸ਼ਿਤ ਕਰ ਦਿੱਤੀ।ਭਾਈ ਰਤਨ ਸਿੰਘ ਅਤੇ ਭਾਈ ਸੰਤੋਖ ਸਿੰਘ ਅਮਰੀਕਾ ਤੋਂ ਅਗਸਤ 1922 ਵਿਚ ਤੁਰ ਕੇ 24 ਸਤੰਬਰ 1922 ਨੂੰ ਮਾਸਕੋ ਪਹੁੰਚੇ। ਉਹਨਾਂ ਨੇ ਮਈ 1923 ਤੱਕ ਉੱਥੇ ਠਹਿਰ ਕੇ ਸਮਾਜਵਾਦੀ ਰਾਜ ਪ੍ਰਬੰਧ ਬਾਰੇ ਜਾਣਕਾਰੀ ਹਾਸਲ ਕੀਤੀ। ਨਵੀਂ ਵਿਚਾਰਧਾਰਾ ਨਾਲ ਜੁੜ ਕੇ ਲਏ ਫੈਸਲੇ ਅਨੁਸਾਰ ਭਾਈ ਰਤਨ ਸਿੰਘ ਨੇ ਅਮਰੀਕਾ ਅਤੇ ਹੋਰ ਮੁਲਕਾਂ ਵਿਚੋਂ ਗਦਰੀਆਂ ਨੂੰ ਮਾਸਕੋ ਦੀ ਪੂਰਬੀ ਯੂਨੀਵਰਸਿਟੀ ਵਿਚ ਸਿੱਖਿਆ ਪ੍ਰਾਪਤੀ ਲਈ ਭੇਜਣ ਅਤੇ ਭਾਈ ਸੰਤੋਖ ਸਿੰਘ ਨੇ ਹਿੰਦੁਸਤਾਨ ਜਾ ਕੇ ਨਵੇਂ ਵਿਚਾਰਾਂ ਦਾ ਪ੍ਰਚਾਰ ਕਰਨ ਦੀ ਜ਼ਿੰਮੇਵਾਰੀ ਓਟ ਲਈ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਸ਼ਹੀਦਸ਼ਹੀਦ ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਕਰਤਾਰਪੁਰ ਲਾਂਘਾ (English:Kartarpur Corridor) (ਉਰਦੂ: کرتارپور راہداری) ਗੁਆਂਢੀ ਦੇਸ਼ਾਂ ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ ਸਰਹੱਦੀ ਲਾਂਘਾ ਹੈ। ਇਹ ਸਿੱਖ ਸ਼ਰਧਾਲੂਆਂ ਲਈ ਗੁਰਦੁਆਰਾ ਡੇਰਾ ਬਾਬਾ ਨਾਨਕ ਸਾਹਿਬ (ਪੰਜਾਬ, ਭਾਰਤ ਵਿਚ ਸਥਿਤ) ਅਤੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ (ਪੰਜਾਬ, ਪਾਕਿਸਤਾਨ)ਵਿਚਕਾਰ ਖੋਲ੍ਹਿਆ ਗਿਆ ਲਾਂਘਾ ਹੈ। ਇਸ ਯੋਜਨਾਬੰਦੀ ਅਧੀਨ, ਇਹ ਲਾਂਘਾ ਭਾਰਤ ਦੇ ਧਾਰਮਿਕ ਸ਼ਰਧਾਲੂਆਂ ਨੂੰ ਕਰਤਾਰਪੁਰ ਦੇ ਗੁਰਦੁਆਰੇ ਜੋ ਪਾਕਿਸਤਾਨ-ਭਾਰਤ ਸਰਹੱਦ ਤੋਂ ਪਾਕਿਸਤਾਨ ਵਿੱਚ 4.7 ਕਿਲੋਮੀਟਰ (2.9 ਮੀਲ) ਅੰਦਰ ਹਨ, ਨੂੰ ਬਿਨਾਂ ਵੀਜ਼ਾ ਇਜਾਜ਼ਤ ਲਏ ਤੋਂ ਜਾਣ ਦੇਣ ਦਾ ਫ਼ੈਸਲਾ ਹੋਇਆ ਹੈ। ਕਰਤਾਰਪੁਰ ਵਿਖੇ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ ਅਠਾਰਾਂ ਵਰ੍ਹੇ ਕਿਰਤ ਕਰਕੇ ਆਪਣੇ ਦਰਸ਼ਨ ਨੂੰ ਹਕੀਕੀ ਰੂਪ ਦਿੱਤਾ। ਕਰਤਾਰਪੁਰ ਲਾਂਘਾ ਕੇਵਲ ਆਸਥਾ ਦਾ ਮਾਮਲਾ ਨਹੀਂ ਹੈ ਬਲਕਿ ਭਾਰਤ ਅਤੇ ਪਾਕਿਸਤਾਨ ਦੀ ਤਰੱਕੀ ਦਾ ਲਾਂਘਾ ਵੀ ਬਣ ਸਕਦਾ ਹੈ। ਗੁਰੂ ਨਾਨਕ ਦੇ ਸਾਢੇ ਪੰਜ ਸੌ ਸਾਲਾ ਪ੍ਰਕਾਸ਼ ਦਿਹਾੜੇ ਉੱਤੇ ਲਾਂਘਾ ਖੁੱਲ੍ਹਣ ਨਾਲ ਦੋਵੇਂ ਪਾਸਿਆਂ ਦੇ ਲੋਕਾਂ ਦੀਆਂ ਭਾਵਨਾਵਾਂ ਦੇ ਨਾਲ ਨਾਲ ਧਾਰਮਿਕ ਸਥਾਨਾਂ ਨਾਲ ਜੁੜਿਆ ਸੈਰ-ਸਪਾਟਾ ਵੀ ਵਿਕਸਿਤ ਹੋਵੇਗਾ। ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਅਤੇ ਬੇਰੁਜ਼ਗਾਰੀ, ਗ਼ਰੀਬੀ ਤੇ ਖੇਤੀ ਸੰਕਟ ਨਾਲ ਜੂਝ ਰਹੇ ਭਾਰਤ ਲਈ ਵੀ ਭਾਰਤ-ਪਾਕਿ ਸਰਹੱਦਾਂ ਮੋਕਲੀਆਂ ਕਰਨ ਲਈ ਰਾਹ ਖੁੱਲ੍ਹ ਸਕਦੇ ਹਨ। ਪਾਕਿਸਤਾਨ ਸਰਕਾਰ ਨੇ ਦਾਅਵਾ ਕੀਤਾ ਕਿ ਉਸ ਨੇ ਲਾਂਘਾ ਖੋਲ੍ਹਣ ਸਬੰਧੀ ਮਤੇ ’ਤੇ ਅੱਗੇ ਵਧਣ ਦਾ ਫ਼ੈਸਲਾ ਇਸਲਾਮੀ ਸਿਧਾਂਤਾਂ ਮੁਤਾਬਕ ਕੀਤਾ ਹੈ, ਜੋ ਸਾਰੇ ਧਰਮਾਂ ਦਾ ਸਨਮਾਨ ਅਤੇ ਪਾਕਿਸਤਾਨ ਦੇ ਅੰਦਰ ਵਿਸ਼ਵਾਸ ਤੇ ਧਾਰਮਿਕ ਸਹਿਣਸ਼ੀਲਤਾ ਨੂੰ ਹੁਲਾਰਾ ਦੇਣ ਦੀ ਨੀਤੀ ਦੀ ਵਕਾਲਤ ਕਰਦਾ ਹੈ।ਕਰਤਾਰਪੁਰ ਲਾਂਘੇ ਨੂੰ ਪਹਿਲੀ ਵਾਰ 1999 ਵਿੱਚ ਪਾਕਿਸਤਾਨ ਅਤੇ ਭਾਰਤ ਦੇ ਪ੍ਰਧਾਨ ਮੰਤਰੀ, ਨਵਾਜ਼ ਸ਼ਰੀਫ ਅਤੇ ਅਟਲ ਬਿਹਾਰੀ ਵਾਜਪਾਈ ਦੁਆਰਾ ਪ੍ਰਸਤਾਵਿਤ ਕੀਤਾ ਗਿਆ ਸੀਇਹ ਕੋਰੀਡੋਰ ਨਵੰਬਰ 2019 ਵਿਚ ਗੁਰੂ ਨਾਨਕ ਦੇਵ ਜੀ ਦੀ 550 ਵੀਂ ਵਰ੍ਹੇਗੰਢ ਮੌਕੇ ਪੂਰਾ ਕਰ ਦਿੱਤਾ ਗਿਆ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋਵਾਂ ਮੁਲਕਾਂ ਵੱਲੋਂ ਇਸ ਲਾਂਘੇ ਦੇ ਖੁੱਲ੍ਹਣ ਦੀ ਤੁਲਨਾ ਬਰਲਿਨ ਦੀ ਦੀਵਾਰ ਦੇ ਡਿੱਗਣ ਨਾਲ ਕਰਦੇ ਹੋਏ ਕਿਹਾ ਕਿ ਇਹ ਪ੍ਰੋਜੈਕਟ ਦੋਵਾਂ ਦੇਸ਼ਾਂ ਦਰਮਿਆਨ ਤਣਾਅ ਨੂੰ ਘੱਟ ਕਰਨ ਵਿਚ ਮਦਦ ਕਰ ਸਕਦਾ ਹੈ। ਕਰਤਾਰਪੁਰ ਲਾਂਘਾ ਜੰਗ ਤੋਂ ਪੈਦਾ ਹੋਣ ਵਾਲੇ ਹਨੇਰੇ ਵਿਰੁੱਧ ਅਮਨ ਦੀ ਲੋਅ ਹੈ।ਪਾਕਿਸਤਾਨ ਦੇ ਲੇਖਕਾਂ ਤੇ ਬੁੱਧੀਜੀਵੀਆਂ ਵੱਲੋਂ ਲਾਂਘਿਆਂ ਦਾ ਦਾਇਰਾ ਸਿਰਫ਼ ਸਿੱਖਾਂ ਤੱਕ ਮਹਿਦੂਦ ਨਾ ਕਰਨ ਦੀ ਵਕਾਲਤ ਕੀਤੀ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਸਵਿਟਜ਼ਰਲੈਂਡ (ਜਰਮਨ: (die) Schweiz (ਡੀ) ਸ਼ਵਾਇਤਸ, ਫਰਾਂਸਿਸੀ: (la) Suisse (ਲਿਆ) ਸੁਈਸ, ਲਾਤੀਨੀ: Helvetia ਕੋਨਫੋਦੇਰਾਤਿਓ ਹੇਲਵੇਤੀਆ), ਜਿਸਦਾ ਪੂਰਾ ਨਾਂ ਸ੍ਵਿਸ ਰਾਜਮੰਡਲ (Swiss Confederation) ਹੈ, ਇੱਕ ਸੰਘੀ ਗਣਤੰਤਰ ਹੈ ਜੋ ਕਿ ੨੬ ਕੈਂਟਨਾਂ (ਪ੍ਰਾਂਤਾਂ) ਵਿੱਚ ਵੰਡਿਆ ਹੋਇਆ ਹੈ ਅਤੇ ਬਰਨ ਇਸ ਸੰਘ ਦਾ ਕੇਂਦਰ ਹੈ। ਇਹ ਦੇਸ਼ ਪੱਛਮੀ ਯੂਰਪ ਵਿੱਚ ਸਥਿਤ ਹੈ ਜਿਸਦੀਆਂ ਸੀਮਾਵਾਂ ਉੱਤਰ ਵੱਲ ਜਰਮਨ, ਪੱਛਮ ਵੱਲ ਫ਼੍ਰਾਂਸ, ਦੱਖਣ ਵੱਲ ਇਟਲੀ ਅਤੇ ਪੂਰਬ ਵੱਲ ਔਸਟ੍ਰੀਆ ਅਤੇ ਲੀਖਟਨਸ਼ਟਾਈਨ ਨਾਲ ਲੱਗਦੀਆਂ ਹਨ । ਸਵਿਟਜ਼ਰਲੈਂਡ ਭੂਗੋਲਿਕ ਤੌਰ ਤੇ ਐਲਪਜ਼ ਪਹਾੜਾਂ, ਸ੍ਵਿਸ ਪਠਾਰ ਅਤੇ ਜੂਰਾ ਪਹਾੜੀਆਂ ਵਿੱਚ ਵੰਡਿਆ ਹੋਇਆ ਹੈ। ਇਸਦਾ ਕੁਲ ਖ਼ੇਤਰਫ਼ਲ ੪੧,੨੮੫ ਵਰਗ ਕਿ. ਮੀ.
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਗੁਰ ਅਮਰਦਾਸ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਕੁਆਂਟਮ ਕੰਪਿਊਟਿੰਗ ਵਿੱਚ, ਅਤੇ ਵਿਸ਼ੇਸ਼ ਤੌਰ ਤੇ ਕੰਪਿਊਟੇਸ਼ਨ ਦੇ ਕੁਆਂਟਮ ਸਰਕਟ ਮਾਡਲ ਵਿੱਚ, ਇੱਕ ਕੁਆਂਟਮ ਲੌਜਿਕ ਗੇਟ (ਜਾਂ ਸਰਲ ਤੌਰ ਤੇ ਕੁਆਂਟਮ ਗੇਟ), ਕਿਉਬਿਟਾਂ ਦੀ ਇੱਕ ਛੋਟੀ ਸੰਖਿਆ ਉੱਤੇ ਓਪਰੇਟ ਕਰਨ ਵਾਲਾ ਇੱਕ ਮੁਢਲਾ ਕੁਆਂਟਮ ਸਰਕਟ ਹੁੰਦਾ ਹੈ। ਇਹ ਓਸੇ ਤਰਾਂ ਕੁਆਂਟਮ ਸਰਕਟਾਂ ਦੇ ਬਿਲਡਿੰਗ ਬਲੌਕ ਹੁੰਦੇ ਹਨ ਜਿਵੇਂ, ਕਲਾਸੀਕਲ ਲੌਜਿਕ ਗੇਟ, ਪ੍ਰੰਪ੍ਰਿਕ ਡਿਜੀਟਲ ਸਰਕਟਾਂ ਲਈ ਬਿਲਡਿੰਗ ਬਲੌਕ ਹੁੰਦੇ ਹਨ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਇਹ ਪ੍ਰਾਜੈੱਕਟ ਵਿਕੀ-ਅਧਾਰਤ ਸੰਪਾਦਨ ਪ੍ਰਣਾਲੀ ਦੀ ਵਰਤੋਂ ਕਰਦਿਆਂ ਵਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਖੁੱਲ੍ਹੇ ਯੋਗਦਾਨ ਦੇ ਤੌਰ ਵਿਕਸਤ ਕੀਤਾ ਤੇ ਬਣਾਈ ਰੱਖਿਆ ਗਿਆ ਹੈ। ਇਹ ਵਰਲਡ ਵਾਈਡ ਵੈਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ ਆਮ ਹਵਾਲਾ ਕੰਮ ਹੈ ਅਤੇ ਅਕਤੂਬਰ 2019 ਤੱਕ ਅਲੈਕਸਾ ਦੁਆਰਾ ਦਰਜਾ ਪ੍ਰਾਪਤ ਸਭ ਤੋਂ ਪ੍ਰਸਿੱਧ ਵੈੱਬਸਾਈਟਾਂ ਵਿੱਚੋਂ ਇੱਕ ਹੈ। ਇਸ ਦੀ ਵਿਸ਼ੇਸ਼ਤਾ ਮੁਫਤ ਸਮੱਗਰੀ ਤੌਰ ਤੇ ਹੈ ਅਤੇ ਇਸ ਵਿੱਚ ਵਪਾਰਕ ਵਿਗਿਆਪਨ ਨਹੀਂ ਹੁੰਦੇ। ਇਹ ਗੈਰ-ਮੁਨਾਫਾ ਸੰਗਠਨ ਵਿਕੀਮੀਡੀਆ ਫਾਉਂਡੇਸ਼ਨ ਦੀ ਮਾਲਕੀ ਅਤੇ ਸਹਾਇਤਾ ਪ੍ਰਾਪਤ ਹੈ, ਮੁੱਖ ਤੌਰ' ਤੇ ਦਾਨ ਕੀਤੀ ਰਕਮ ਸਹਾਰੇ ਚਲਦਾ ਹੈ।ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 32,688 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਸਿੱਖ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖ) ਉਸ ਇਨਸਾਨ ਨੂੰ ਆਖਦੇ ਹਨ ਜੋ ਸਿੱਖੀ, 15ਵੀਂ ਸਦੀ 'ਚ ਉੱਤਰ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਏ ਇੱਕ ਰੱਬ ਨੂੰ ਮੰਨਣ ਵਾਲੇ ਧਰਮ ਅਤੇ ਕੌਮੀ ਫ਼ਲਸਫੇ ਵਿੱਚ ਯਕੀਨ ਰੱਖਦਾ। ਸਿੱਖ ਸ਼ਬਦ ਸੰਸਕ੍ਰਿਤ ਦੇ ਸ਼ਬਦ शिष्य (ਸਿਸ਼ਯਾ: ਵਿਦਿਆਰਥੀ) ਜਾਂ शिक्ष (ਸਿਖਸ਼ਾ: ਸਿੱਖਿਆ) ਦਾ ਤਬਦੀਲ ਰੂਪ ਹੈ। ਸਿੱਖ ਰਹਿਤ ਮਰਯਾਦਾ ਦੇ ਹਿੱਸਾ 1 ਮੁਤਾਬਕ, ਸਿੱਖ ਉਹ ਵਿਅਕਤੀ ਹੈ ਜੋ ਇੱਕ ਅਕਾਲ ਪੁਰਖ (ਅਲੌਕਿਕ ਹਸਤੀ); ਦੱਸ ਗੁਰੂ, ਗੁਰੂ ਨਾਨਕ ਤੋਂ ਗੁਰੂ ਗੋਬਿੰਦ ਸਿੰਘ ਤੱਕ; ਗੁਰੂ ਗ੍ਰੰਥ ਸਾਹਿਬ; ਦੱਸ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਗੁਰੂ ਗੋਬਿੰਦ ਸਿੰਘ ਦੇ ਅਮ੍ਰਿਤ ਸੰਚਾਰ ਵਿੱਚ ਯਕੀਨ ਰੱਖਦਾ ਹੋਵੇ।"ਸਿੱਖ ਲਫ਼ਜ਼ ਅਸਲ ਵਿੱਚ ਧਾਰਮਕ ਅਤੇ ਕੌਮੀ ਤੌਰ ਤੇ ਸਿੱਖੀ ਦੇ ਪੈਰੋਕਾਰਾਂ ਲਈ ਵਰਤਿਆ ਜਾਂਦਾ ਹੈ, ਨਾਂਕਿ ਨਸਲੀ ਗਰੁਪ ਲਈ। ਭਰ, ਕਿਓਂਕੇ ਸਿੱਖੀ ਨੂੰ ਮੰਨਣ ਵਾਲੇ ਜ਼ਿਆਦਾ ਇਕ ਨਸਲ ਦੇ ਹਨ, ਸਿੱਖਾਂ ਵਿੱਚ ਬਹੁਤ ਮਜਬੂਤ ਨਸਲੀ-ਧਾਰਮਕ ਸਬੰਧ ਮੋਜੂਦ ਨੇ। ਬਹੁਤ ਦੇਸ਼, ਜਿਸ ਤਰਾਂ ਯੂਨਾਈਟਡ ਕਿੰਗਡਮ, ਐਸ ਕਰਕੇ ਸਿਖਾਂ ਨੂੰ ਆਪਣੇ ਮਰਦਮਸ਼ੁਮਾਰੀ ਵਿੱਚ ਨਸਲ ਵਜੋਂ ਮਾਨਤਾ ਦਿੰਦੇ ਹਨ। ਅਮਰੀਕਾ ਦੀ ਗੈਰ-ਮੁਨਾਫ਼ੇ ਵਾਲੀ ਸੰਸਥਾ ਯੂਨਾਈਟਡ ਸੀਖਸ ਨੇ ਸਿੱਖ ਨੂੰ ਯੂ.ਐਸ.
ਸਿੱਖ ਗੁਰੂ ਸਾਹਿਬਾਨ ਸਿੱਖ ਧਰਮਦੇ ਰੂਹਾਨੀ ਮਾਲਕ ਹਨ, ਜਿਨਾਂ ਨੇ ੧੪੬੯ ਤੋਂ ਲੈ ਕੇ, ਲਗਪਗ ਢਾਈ ਸਦੀਆਂ ਵਿੱਚ ਇਸ ਧਰਮ ਦੀ ਸਥਾਪਨਾ ਕੀਤੀ। ੧੪੬੯ ਵਿੱਚ ਸਿੱਖ ਧਰਮਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋੇਇਅਾ, ਜਿਨਾਂ ਤੋਂ ਬਾਅਦ ਨੌ ਹੋਰ ਗੁਰੂ ਸਾਹਿਬਾਨ ਹੋੇਏ| 1708 ਵਿੱਚ ਦਸਮ ਗੁਰੂ ਸਹਿਬਾਨ ਨੇ ਗੁਰਗੱਦੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਿੱਤੀ, ਜਿਨਾਂ ਨੂੰ ਹੁਣ ਸਿੱਖ ਧਰਮ ਦੇ ਗੁਰੂ ਮੰਨਿਆ ਜਾਂਦਾ ਹੈ। .
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਜਨਮ ਸਮੇਂ ਜਰਨੈਲ ਸਿੰਘ ਬਰਾੜ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਨਵੰਬਰ 2019 ਮੁਤਾਬਿਕ ਇਸ ਵਿਕੀ ’ਤੇ 32,689 ਲੇਖ ਹਨ ਅਤੇ ਇਸ ਦੇ ਕੁੱਲ 30,484 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,96,852 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.35.0-wmf.5 (2a94d97) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਸਮਾਜਿਕ ਮੇਲ-ਜੋਲ ਸੇਵਾਵਾਂ ਜਿਹਨਾਂ ਅਧੀਨ ਸਮਾਜਿਕ ਨੈੱਟਵਰਕ ਵੈੱਬਸਾਈਟਾਂ ਵੀ ਆਉਂਦੀਆਂ ਹਨ, ਅਜਿਹੀਆਂ ਵੈੱਬ-ਅਧਾਰਤ ਸੇਵਾਵਾਂ ਹਨ ਜਿਨ੍ਹਾਂ ਦੀ ਹੇਠ ਲਿਖੇ ਕਾਰਜਾਂ ਲਈ ਵਰਤੋਂ ਹੋ ਸਕਦੀ ਹੈ: ਸਮਾਜਿਕ ਮੀਡਿਆ ,ਸੰਚਾਰ ਕਰਨ ਵਿਚ ਸਹਾਇਕ ਮਾਧਿਅਮ ਹੈ। ਜਿਹੜਾ ਕਿ ਲੋਕਾਂ ਨੂੰ ਜਾਣਕਾਰੀ ਸਾਜੀ ਕਰਨ ਵਿਚ ਸਹਾਇਕ ਹੈ। ਇਸ ਤੋਂ ਇਲਾਵਾ ਲੋਕਾਂ ਵਿਚ ਆਦਾਨ ਪ੍ਰਦਾਨ ਕਰਨ ਵਿਚ ਵਿਚੋਲਗੀ ਵਜੋਂ ਕੰਮ ਕਰਦਾ ਹੈ। ਸਮਾਜਿਕ ਮੀਡੀਆ ਵਿਚਾਰਧਾਰਕ ਅਤੇ ਤਕਨੀਕੀ ਵੇਬ ਦੀ ਬੁਨਿਆਦ ਹੈ। ਇਸ ਨਾਲ ਦੂਰ ਦੇਸ਼ਾਂ ਵਿਦੇਸ਼ਾ ਵਿਚ ਬੈਠੇ ਲੋਕਾਂ ਦੀ ਸਾਂਜ੍ਦਾਰੀ ਵੱਧ ਦੀ ਹੈ। ਓਹ ਕੋਈ ਵੀ ਜਾਣਕਾਰੀ ਆਪਸ ਵਿਚ ਸਾਂਜੀ ਕਰਦੇ ਹਨ। ਮਨੁੱਖ ਨੇ ਆਪਣੇ ਜੀਵਨ ਵਿੱਚ ਸੁਧਾਰ ਲਿਆਉਣ ਲਈ ਕਈ ਖੋਜਾਂ ਕੀਤੀਆਂ ਹਨ। ਇਨ੍ਹਾਂ ਵਿੱਚੋਂ ਕਈਆਂ ਦੇ ਲਾਭ ਅਤੇ ਕਈਆਂ ਦੀਆਂ ਹਾਨੀਆਂ ਸਾਡੇ ਸਾਹਮਣੇ ਆ ਰਹੀਆਂ ਹਨ। ਸੋਸ਼ਲ ਮੀਡੀਆ ਦੇ ਵੱਖ-ਵੱਖ ਸਾਧਨ ਜਿਵੇਂ ਫੇਸਬੁੱਕ ਅਤੇ ਮੋਬਾਈਲ ਫੋਨ ਆਦਿ ਮੌਜੂਦਾ ਸਮੇਂ ਸੂਚਨਾ ਸੰਚਾਰ ਦਾ ਮਹੱਤਵਪੂਰਨ ਸਾਧਨ ਬਣ ਗਏ ਹਨ। ਕੰਪਿਊਟਰਾਂ ਅਤੇ ਮੋਬਾਈਲਾਂ ਜ਼ਰੀਏ ਅਜੋਕੀ ਨਵੀਂ ਪਨੀਰੀ ਪਾਗਲ ਹੋਈ ਫਿਰਦੀ ਹੈ। ਹਰ ਕਿਸੇ ਦੇ ਹੱਥ ਵਿੱਚ ਮਹਿੰਗਾ ਮੋਬਾਈਲ ਫੋਨ ਅਤੇ ਇੰਟਰਨੈੱਟ ਦਾ ਕੁਨੈਕਸ਼ਨ ਹੈ। ਦੇਸ਼-ਵਿਦੇਸ਼ ਦੀਆਂ ਨਾਮੀਂ ਹਸਤੀਆਂ ਪ੍ਰਤੀ ਲੋਕ ਗ਼ਲਤ ਸੰਦੇਸ਼ ਜਾਂ ਟਿੱਪਣੀਆਂ ਦੀ ਵਰਤੋਂ ਕਰਦੇ ਹਨ। ਤਕਨੀਕ ਇਨਸਾਨ ਦੀ ਤਰੱਕੀ ਲਈ ਹੈ, ਪਰ ਅਸੀਂ ਉਸ ਦੀ ਗ਼ਲਤ ਵਰਤੋਂ ਕਰ ਰਹੇ ਹਾਂ। ਸਭ ਤੋਂ ਵੱਧ ਦੁਰਵਰਤੋਂ ਸ਼ੋਸ਼ਲ ਮੀਡੀਆ ਦੀ ਹੋ ਰਹੀ ਹੈ। ਇਹ ਜਿਸ ਕੰਮ ਲਈ ਈਜਾਦ ਹੋਇਆ ਸੀ, ਉਸ ਦੀ ਬਜਾਇ ਇਸ ਦਾ ਇਸਤੇਮਾਲ ਦੰਗੇ ਭੜਕਾਉਣ, ਅਸ਼ਲੀਲਤਾ ਫੈਲਾਉਣ ਅਤੇ ਇੱਕ ਦੂਜੇ ਨੂੰ ਬਦਨਾਮ ਕਰਨ ਆਦਿ ਲਈ ਕੀਤਾ ਜਾ ਰਿਹਾ ਹੈ ਜੋ ਸਹੀ ਨਹੀਂ।.
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਭਾਰਤ ਦੇ 500 ਅਤੇ 1000 ਰੁਪਏ ਦੇ ਨੋਟਾਂ ਦਾ ਵਿਮੁਦਰੀਕਰਨ
ਭਾਰਤ ਦੇ 500 ਅਤੇ 1000 ਰੁਪਏ ਦੇ ਨੋਟਾਂ ਦਾ ਵਿਮੁਦਰੀਕਰਨ, ਜਿਸਨੂੰ ਮੀਡੀਆ ਨੇ ਸਰਲ ਭਾਸ਼ਾ ਵਿੱਚ ਨੋਟਬੰਦੀ ਕਿਹਾ ਹੈ, ਦੀ ਘੋਸ਼ਣਾ 8 ਨਵੰਬਰ 2016 ਨੂੰ ਰਾਤ ਸਵਾ ਅੱਠ ਵਜੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੁਆਰਾ ਅਚਾਨਕ ਰਾਸ਼ਟਰ ਨੂੰ ਕੀਤੇ ਗਏ ਖ਼ਿਤਾਬ ਦੁਆਰਾ ਕੀਤੀ ਗਈ। ਇਸ ਘੋਸ਼ਣਾ ਵਿੱਚ 8 ਨਵੰਬਰ ਦੀ ਅੱਧੀ ਰਾਤ ਤੋਂ ਯਾਨੀ 9 ਨਵੰਬਰ ਤੋਂ ਦੇਸ਼ ਵਿੱਚ 500 ਅਤੇ 1000 ਰੁਪਏ ਦੇ ਨੋਟਾਂ ਨੂੰ ਖਤਮ ਕਰਨ ਦਾ ਐਲਾਨ ਕੀਤਾ ਗਿਆ। ਇਸਦਾ ਉਦੇਸ਼ ਕੇਵਲ ਕਾਲੇ ਪੈਸਾ ਉੱਤੇ ਕਾਬੂ ਹੀ ਨਹੀਂ ਸਗੋਂ ਦਹਿਸ਼ਤਗਰਦਾਂ ਦੁਆਰਾ ਵਰਤੇ ਜਾ ਰਹੇ ਨਕਲੀ ਨੋਟਾਂ ਤੋਂ ਛੁਟਕਾਰਾ ਪਾਉਣਾ ਵੀ ਸੀ।ਇਸ ਕਦਮ ਨੂੰ ਭ੍ਰਿਸ਼ਟਾਚਾਰ, ਨਸ਼ਿਆਂ ਦੀ ਵਰਤੋਂ, ਅਤੇ ਤਸਕਰੀ ਨੂੰ ਘੱਟ ਕਰਨ ਲਈ ਇੱਕ ਜਤਨ ਦੇ ਤੌਰ ਤੇ ਪੇਸ਼ ਕੀਤਾ ਗਿਆ ਸੀ। ਪਰ ਨੋਟਬੰਦੀ ਨਾਲ ਨਕਦੀ ਦੀ ਭਾਰੀ ਕਮੀ ਆ ਗਈ ਅਤੇ ਲੋਕ ਆਪਣੇ ਕੰਮ-ਧੰਦੇ ਬੰਦ ਕਰਕੇ ਬੈਂਕਾਂ ਦੇ ਬਾਹਰ ਦਿਨ-ਰਾਤ ਬੈਠੇ ਰਹਿਣ ਲਈ ਮਜਬੂਰ ਹੋ ਗਏ। ਵੱਡੀ ਗਿਣਤੀ ਵਿੱਚ ਛੋਟੇ ਕਾਰੋਬਾਰਾਂ, ਖੇਤੀਬਾੜੀ ਅਤੇ ਆਵਾਜਾਈ ਤੇ ਇਸਦਾ ਨੁਕਸਾਨਦੇਹ ਪ੍ਰਭਾਵ ਪੈ ਰਿਹਾ ਸੀ ਅਤੇ ਕਾਫੀ ਗਿਣਤੀ ਵਿੱਚ ਲੋਕ ਨੋਟਬੰਦੀ ਦੇ ਚਲਦਿਆਂ ਪੈਦਾ ਹੋਈਆਂ ਸਮੱਸਿਆਵਾਂ ਦੌਰਾਨ ਮਾਰੇ ਗਏ। ਮੋਦੀ ਦੇ ਇਸ ਐਲਾਨ ਦੇ ਬਾਅਦ, ਬੰਬਈ ਸ਼ੇਅਰ ਬਜ਼ਾਰ ਅਤੇ ਨਿਫਟੀ 50 ਦੇ ਸਟਾਕ ਸੂਚਕ ਅਗਲੇ ਦੋ ਦਿਨ ਦੇ ਲਈ ਕਰੈਸ਼ ਹੋ ਗਏ।ਕਈ ਬੈਂਕਰ ਸ਼ਾਹੂਕਾਰਾਂ ਦੇ ਨਾਲ ਨਾਲ ਕੁਝ ਅੰਤਰਰਾਸ਼ਟਰੀ ਟਿੱਪਣੀਕਾਰਾਂ ਕੋਲੋਂ ਵਿਮੁਦਰੀਕਰਨ ਨੂੰ ਸਮਰਥਨ ਮਿਲਿਆ, ਪਰ ਵਿਰੋਧੀ ਧਿਰ ਨੇ, ਸੰਸਦ ਦੇ ਦੋਨੋ ਸਦਨਾਂ ਵਿੱਚ ਇਸਦੀ ਆਲੋਚਨਾ ਕੀਤੀ ਅਤੇ ਸੰਸਦ ਦੇ ਸਾਹਮਣੇ ਅਤੇ ਭਾਰਤ ਭਰ ਵਿੱਚ ਸਰਕਾਰ ਦੇ ਵਿਰੁੱਧ ਸੰਗਠਿਤ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ।ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੁਲਾੜ ਸੂਟ ਨੂੰ ਪੁਲਾੜ ਯਾਤਰੀ ਪਹਿਨਦੇ ਹਨ ਜਦੋਂ ਉਹ ਪੁਲਾੜ ਵਿੱਚ ਜਾਂਦੇ ਹਨ। ਇਸ ਪੁਲਾੜ ਸੂਟ ਮੋਟਾ ਅਤੇ ਇਸਦੇ ’ਤੇ ਹੈਲਮਟ ਅਤੇ ਆਕਸੀਜਨ ਮਾਸਕ ਵੀ ਲੱਗਿਆ ਰਹਿੰਦਾ ਹੈ। ਸਪੇਸ ਸੂਟ ਨੂੰ ਪਹਿਨੇ ਤੋਂ ਬਿਨਾਂ ਪੁਲਾੜ ਵਿੱਚ ਰਹਿਣਾ ਸੰਭਵ ਨਹੀਂ ਹੁੰਦਾ। ਦੁਨੀਆਂ ਦੇ ਵਿਗਿਆਨਕ ਨੇ ਪੁਲਾੜ ਦੀਆਂ ਸਥਿਤੀਆਂ ਜਾਣਨ ਤੋਂ ਬਾਅਦ ਵੱਖ ਵੱਖ ਪਦਾਰਥਾਂ ਦਾ ਇਸਤੇਮਾਲ ਕਰਦੇ ਹੋਏ ਪੁਲਾੜ ਸੂਟ ਤਿਆਰ ਕੀਤਾ। ਇਸ ਸੂਟ ਨੂੰ ਪਹਿਨਣ ਤੋਂ ਬਾਅਦ ਪੁਲਾੜ ਯਾਤਰੀਆਂ ਦੇ ਸਰੀਰ ਦਾ ਤਾਪਮਾਨ ਅਤੇ ਬਾਹਰਲੇ ਵਾਤਾਵਰਨ ਨਾਲ ਸਰੀਰ ’ਤੇ ਪੈਣ ਵਾਲਾ ਦਬਾਅ ਕੰਟਰੋਲ ਵਿੱਚ ਰਹਿੰਦਾ ਹੈ। ਪੁਲਾੜ ਵਿੱਚ ਮੌਜੂਦ ਹਾਨੀਕਾਰਕ ਕਿਰਨਾਂ ਦਾ ਪੁਲਾੜ ਯਾਤਰੀ ਦੇ ਸਰੀਰ ਤੇ ਕੋਈ ਅਸਰ ਨਹੀਂ ਹੁੰਦਾ ਤੇ ਇਹ ਸੂਟ ਕਵਚ ਦਾ ਕੰਮ ਕਰਦਾ ਹੈ। ਇਸ ਸੂਟ ਦੇ ਅੰਦਰ ਇੱਕ ਲਾਈਫ ਸਪੋਰਟਿੰਗ ਸਿਸਟਮ ਹੁੰਦਾ ਹੈ, ਜਿਸ ਨਾਲ ਪੁਲਾੜ ਯਾਤਰੀਆਂ ਨੂੰ ਸ਼ੁੱਧ ਆਕਸੀਜਨ ਪ੍ਰਾਪਤ ਹੁੰਦੀ ਹੈ। ਇਸ ਸੂਟ ਦੇ ਅੰਦਰ ਗੈਸ ਅਤੇ ਤਰਲ ਪਦਾਰਥਾਂ ਨੂੰ ਰੀਚਾਰਜ ਅਤੇ ਡਿਸਚਾਰਜ ਕਰਨ ਦੀ ਵਿਵਸਥਾ ਵੀ ਹੁੰਦੀ ਹੈ। ਇਸ ਸੂਟ ਵਿੱਚ ਹੀ ਪੁਲਾੜ ਯਾਤਰੀ ਉੱਥੋਂ ਇਕੱਠੇ ਕੀਤੇ ਗਏ ਕਣਾਂ ਨੂੰ ਸੁਰੱਖਿਅਤ ਰੱਖ ਸਕਦੇ ਹਨ।
ਨੈਸ਼ਨਲ ਇੰਸਟੀਚਿਊਟ ਆਫ਼ ਮੈਂਟਲ ਹੈਲਥ ਐਂਡ ਨਿਊਰੋਸਿੰਸਿਜ਼
ਮਾਨਸਿਕ ਸਿਹਤ ਅਤੇ ਨਿਊਰੋਸਿੰਸਿਜ਼ ਦਾ ਨੈਸ਼ਨਲ ਇੰਸਟੀਚਿਊਟ (ਅੰਗ੍ਰੇਜ਼ੀ: National Institute of Mental Health and Neuro-Sciences) ਇਕ ਪ੍ਰਮੁੱਖ ਡਾਕਟਰੀ ਸੰਸਥਾ ਹੈ, ਜੋ ਬੰਗਲੌਰ, ਭਾਰਤ ਵਿਚ ਸਥਿਤ ਹੈ। ਇਹ ਦੇਸ਼ ਵਿਚ ਮਾਨਸਿਕ ਸਿਹਤ ਅਤੇ ਤੰਤੂ ਵਿਗਿਆਨ ਦੀ ਸਿਖਲਾਈ ਦਾ ਸਰਵਉਚ ਕੇਂਦਰ ਹੈ, ਸੰਸਥਾ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅਧੀਨ ਖੁਦਮੁਖਤਿਆਰੀ ਨਾਲ ਕੰਮ ਕਰਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਟੋਰਾਂਟੋ (ਅੰਗਰੇਜ਼ੀ: Toronto) ਓਂਟਾਰੀਓ ਪ੍ਰਾਂਤ ਦੀ ਰਾਜਧਾਨੀ ਅਤੇ 2016 ਦੇ ਅਨੁਸਾਰ 2,731,571 ਦੀ ਆਬਾਦੀ ਦੇ ਨਾਲ ਦਾ ਕੈਨੇਡਾ ਸਭ ਤੋਂ ਵੱਡਾ ਨਗਰ ਹੈ। ਮੌਜੂਦਾ ਸਮੇਂ ਵਿਚ, ਟੋਰਾਂਟੋ ਮਰਦਮਸ਼ੁਮਾਰੀ ਮਹਾਨਗਰ ਖੇਤਰ (ਸੀ.ਐੱਮ.ਏ.), ਜਿਸ ਵਿਚੋਂ ਬਹੁਗਿਣਤੀ ਗ੍ਰੇਟਰ ਟੋਰਾਂਟੋ ਏਰੀਆ (ਜੀਟੀਏ) ਵਿਚ ਹੈ, ਦੀ ਆਬਾਦੀ 5,928,040 ਹੈ, ਜਿਸ ਨਾਲ ਇਹ ਕੈਨੇਡਾ ਦਾ ਸਭ ਤੋਂ ਵੱਧ ਆਬਾਦੀ ਵਾਲਾ ਸੀ.ਐੱਮ.ਏ.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ :- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟਾ-ਲਟ ਬਲਦੀ ਲਾਟ।”1.
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨ ਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵਿਆਉਦੇਂ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨ ਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦਾ ਹੈ ਜੋ ਕੀ ਅੱਜ-ਕੱਲ੍ਹ ਆਨਲਾਈਨ ਵੀ ਉਪਲਬਧ ਹਨ ।
ਆਸਾ ਕੀ ਵਾਰ (ਜਾਂ ਵਾਰ ਆਸਾ) ਸਿੱਖਾਂ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਦਾ ਕਲਾਮ ਹੈ ਜੋ ਸਿੱਖਾਂ ਦੀ ਧਾਰਮਿਕ ਕਿਤਾਬ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਅਤੇ ਸਿੱਖਾਂ ਦੇ ਨਿਤਨੇਮ ਦਾ ਹਿੱਸਾ ਹੈ। ਇਸ ਬਾਣੀ ਨੂੰ ਪੰਜਵੇਂ ਗੁਰੂ, ਗੁਰੂ ਅਰਜਨ ਦੇਵ ਜੀ ਨੇ 24 ਪਉੜੀਆਂ ਅਤੇ 59 ਸਲੋਕ ਸੰਗ੍ਰਹਿਤ ਕਰ ਕੇ ਗੁਰੂ ਗ੍ਰੰਥ ਸਾਹਿਬ ਵਿੱਚ ਸਵੇਰੇ ਸੁਵਖਤੇ ਦੀ ਅਰਦਾਸ ਦੇ ਤੌਰ ਸ਼ਾਮਲ ਕੀਤਾ। ਇਸ ਵਿੱਚ ਕੁਝ ਸਲੋਕ ਦੂਜੇ ਗੁਰੂ, ਗੁਰੂ ਅੰਗਦ ਦੇਵ ਜੀ ਦੇ ਵੀ ਸ਼ਾਮਲ ਕੀਤੇ ਗਏ ਹਨ ਜੋ ਪਉੜੀਆਂ ਦੇ ਥੀਮ ਤੇ ਸੰਦੇਸ਼ ਨਾਲ ਮੇਲ ਖਾਂਦੇ ਹਨ। ਇਹ ਬਾਣੀ ਸਮਕਾਲੀ ਸਮਾਜਿਕ, ਧਾਰਮਿਕ ਅਤੇ ਰਾਜਨੈਤਿਕ ਪਖੰਡਾਂ ਨੂੰ ਨੰਗਿਆਂ ਕਰਕੇ ਸੱਚ ਦਾ ਰਾਹ ਦਰਸਾਉਂਦੀ ਹੈ।
ਵੈਕਟਰ ਕੈਲਕੁਲਸ, ਜਾਂ ਵੈਕਟਰ ਵਿਸ਼ਲੇਸ਼ਣ, ਗਣਿਤ ਦੀ ਇੱਕ ਸ਼ਾਖਾ ਹੈ ਜੋ 3-ਅਯਾਮੀ ਯੁਕਿਲਡਨ ਸਪੇਸ R 3 . {\displaystyle \mathbb {R} ^{3}.} ਵਿੱਚ ਮੁਢਲੇ ਤੌਰ ਤੇ ਵੈਕਟਰ ਫੀਲਡਾਂ ਦੇ ਡਿਫ੍ਰੈਂਸ਼ੀਏਸ਼ਨ ਅਤੇ ਇੰਟੀਗ੍ਰੇਸ਼ਨ ਨਾਲ ਸਬੰਧਤ ਹੁੰਦੀ ਹੈ। ਸ਼ਬਦ "ਵੈਕਟਰ ਕੈਲਕੁਲਸ" ਨੂੰ ਕਦੇ ਕਦੇ ਬਹੁ-ਬਦਲ ਕੈਲਕੁਲਸ ਦੇ ਵਿਸ਼ਾਲ ਵਿਸ਼ੇ ਵਾਸਤੇ ਇੱਕ ਸਮਾਨ-ਅਰਥ ਸ਼ਬਦ ਦੇ ਤੌਰ ਤੇ ਵੀ ਵਰਤਿਆ ਜਾਂਦਾ ਹੈ, ਜਿਸ ਵਿੱਚ ਪਾਰਸ਼ਲ ਡਿਫ੍ਰੈਂਸ਼ੀਏਸ਼ਨ ਅਤੇ ਮਲਟੀਪਲ ਇੰਟੀਗ੍ਰੇਸ਼ਨ ਦੇ ਨਾਲ ਨਾਲ ਵੈਕਟਰ ਕੈਲਕੁਲਸ ਵੀ ਸ਼ਾਮਿਲ ਹਨ। ਵੈਕਟਰ ਕੈਲਕੁਲਸ ਡਿਫ੍ਰੈਂਸ਼ੀਲ ਜੀਓਮੈਟ੍ਰੀ ਅਤੇ ਪਾਰਸ਼ਲ ਡਿਫ੍ਰੈਂਸ਼ੀਅਲ ਇਕੁਏਸ਼ਨਾਂ ਦੇ ਅਧਿਐਨ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਇਹ ਭੌਤਿਕ ਵਿਗਿਆਨ ਅਤੇ ਇੰਜਨਿਅਰਿੰਗ ਵਿੱਚ ਭਾਰੀ ਮਾਤਰਾ ਵਿੱਚ ਵਰਤਿਆ ਜਾਂਦਾ ਹੈ, ਖਾਸ ਤੌਰ ਤੇ ਇਲੈਕਟ੍ਰੋਮੈਗਨੈਟਿਕ ਫੀਲਡਾਂ, ਗਰੈਵੀਟੇਸ਼ਨਲ ਫੀਲਡਾਂ ਅਤੇ ਫਲੂਇਡ ਫਲੋ ਦੇ ਵਿਵਰਣ ਵਿੱਚ। 19ਵੀਂ ਸਦੀ ਦੇ ਅੰਤ ਨਜ਼ਦੀਕ, ਜੇ.
ਸ੍ਰੀ ਦੇਵਰਾਜ ਉਰਸ ਅਕੈਡਮੀ ਆਫ ਹਾਇਰ ਐਜੂਕੇਸ਼ਨ ਐਂਡ ਰਿਸਰਚ
ਸ੍ਰੀ ਦੇਵਰਾਜ ਉਰਸ ਅਕੈਡਮੀ ਆਫ਼ ਹਾਇਰ ਐਜੂਕੇਸ਼ਨ ਐਂਡ ਰਿਸਰਚ (ਅੰਗ੍ਰੇਜ਼ੀ: Sri Devaraj Urs Academy of Higher Education and Research; ਪਹਿਲਾਂ ਸ੍ਰੀ ਦੇਵਰਾਜ ਉਰਸ ਯੂਨੀਵਰਸਿਟੀ) ਇੱਕ ਡੀਮਡ ਯੂਨੀਵਰਸਿਟੀ ਹੈ, ਜੋ ਤਾਮਕਾ, ਕੋਲਾਰ, ਕਰਨਾਟਕ, ਵਿੱਚ ਸਥਿਤ ਹੈ । ਇਹ ਸ਼੍ਰੀ ਦੇਵਰਾਜ ਉਰਸ ਐਜੂਕੇਸ਼ਨਲ ਟਰੱਸਟ ਦੁਆਰਾ 1986 ਵਿਚ ਸ੍ਰੀ ਦੇਵਰਾਜ ਉਰਸ ਮੈਡੀਕਲ ਕਾਲਜ ਵਜੋਂ ਸਥਾਪਿਤ ਕੀਤੀ ਗਈ ਸੀ। ਇਸਨੂੰ 25 ਮਈ 2007 ਵਿੱਚ ਯੂ.ਜੀ.ਸੀ.
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਟਵਿੱਟਰ (ਅੰਗਰੇਜ਼ੀ: Twitter) ਇੱਕ ਅਜ਼ਾਦ ਸਾਮਾਜਿਕ ਸੰਜਾਲ ਅਤੇ ਸੂਖਮ ਬਲੌਗਿੰਗ ਸੇਵਾ ਹੈ ਜੋ ਆਪਣੇ ਵਰਤੋਂਕਾਰਾਂ ਨੂੰ ਆਪਣੀ ਛੋਟੀਆਂ ਸੰਪਾਦਨਾਂ, ਜਿਨ੍ਹਾਂ ਨੂੰ ਟਵੀਟ ਕਹਿੰਦੇ ਹਨ, ਇੱਕ-ਦੂਜੇ ਨੂੰ ਭੇਜਣ ਅਤੇ ਪੜ੍ਹਨ ਦੀ ਸਹੂਲਤ ਦਿੰਦਾ ਹੈ। ਟਵੀਟ 140 ਅੱਖਰਾਂ ਤੱਕ ਦੀ ਪਾਠ-ਆਧਾਰਿਤ ਸੰਪਾਦਨਾ(ਪੋਸਟ) ਹੁੰਦੀ ਹੈ, ਅਤੇ ਲੇਖਕ ਦੇ ਰੂਪ ਰੇਖਾ ਵਰਕੇ ਉੱਤੇ ਦਿਖਾਇਆ ਹੋਇਆ ਕੀਤੇ ਜਾਂਦੇ ਹਨ, ਅਤੇ ਦੂਜੇ ਉਪਯੋਗਕਰਤਾ ਸਾਥੀ (ਫਾਲੋਅਰ) ਨੂੰ ਭੇਜੇ ਜਾਂਦੇ ਹਨ। ਭੇਜਣ ਵਾਲਾ ਆਪਣੇ ਇੱਥੇ ਮੌਜੂਦ ਦੋਸਤਾਂ ਤੱਕ ਵੰਡ ਸੀਮਿਤ ਕਰ ਸਕਦੇ ਹਨ , ਜਾਂ ਮੂਲ ਚੋਣਾਂ ਵਿੱਚ ਅਜ਼ਾਦ ਵਰਤੋ ਦੀ ਆਗਿਆ ਵੀ ਦੇ ਸਕਦੇ ਹਨ । ਉਪਯੋਗਕਰਤਾ ਟਵਿਟਰ ਵੈੱਬਸਾਈਟ ਜਾਂ ਲਘੂ ਸੁਨੇਹਾ ਸੇਵਾ ("SMS"), ਜਾਂ ਬਾਹਰਲਾ ਅਨੁਪ੍ਰਯੋਗੋਂ ਦੇ ਮਾਧਿਅਮ ਵਲੋਂ ਵੀ ਟਵਿਟਸ ਭੇਜ ਸੱਕਦੇ ਹਨ ਅਤੇ ਪ੍ਰਾਪਤ ਕਰ ਸੱਕਦੇ ਹਨ। ਇੰਟਰਨੈੱਟ ਉੱਤੇ ਇਹ ਸੇਵਾ ਮੁੱਫਤ ਹੈ, ਲੇਕਿਨ ਐਸ .ਐਮ .ਐਸ ਦੀ ਵਰਤੋ ਲਈ ਫੋਨ ਸੇਵਾ ਦਾਤਾ ਨੂੰ ਕੀਮਤ ਦੇਣੀ ਪੈ ਸਕਦੀ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਮਾਂ ਬੋਲੀ ਉਹ ਭਾਸ਼ਾ ਹੁੰਦੀ ਹੈ ਜਿਸ ਨੂੰ ਇਨਸਾਨ ਜਨਮ ਤੋਂ ਸਿੱਖਦਾ ਹੈ। ਜਾਂ ਜਿਸ ਨੂੰ ਇਨਸਾਨ ਆਪਣੀ ਮਾਂ ਤੋਂ ਸਿਖਦਾ ਹੈ। ਜਾਂ ਜਿਸ ਨੂੰ ਓਹ ਸਭ ਤੋਂ ਚੰਗੀ ਤਰ੍ਹਾਂ ਜਾਣਦਾ ਹੈ। ਕਈ ਮੁਲਕਾਂ ਵਿੱਚ ਮਾਂ ਬੋਲੀ ਕਿਸੇ ਖ਼ਾਸ ਲੋਕ-ਸਮੂਹ ਦੀ ਬੋਲੀ ਨੂੰ ਵੀ ਕਿਹਾ ਜਾਂਦਾ ਹੈ। ਕਦੇ-ਕਦੇ, "ਮਾਤ ਭਾਸ਼ਾ" ਜਾਂ "ਮਾਂ ਦੀ ਭਾਸ਼ਾ" ਦੀ ਵਰਤੋਂ ਉਸ ਭਾਸ਼ਾ ਲਈ ਕੀਤੀ ਜਾਂਦੀ ਹੈ ਜੋ ਇਕ ਵਿਅਕਤੀ ਨੇ ਘਰ ਵਿਚ ਬੱਚੇ (ਆਮ ਤੌਰ ਤੇ ਆਪਣੇ ਮਾਤਾ-ਪਿਤਾ ਤੋਂ) ਦੇ ਤੌਰ ਤੇ ਸਿੱਖੀ ਹੁੰਦੀ ਹੈ। ਦੋਭਾਸ਼ੀ ਘਰਾਂ ਵਿੱਚ ਵੱਡੇ ਹੋ ਰਹੇ ਬੱਚਿਆਂ ਦੀਆਂ, ਇਸ ਪਰਿਭਾਸ਼ਾ ਦੇ ਅਨੁਸਾਰ, ਇੱਕ ਤੋਂ ਜਿਆਦਾ ਮਾਤ ਭਾਸ਼ਾਵਾਂ ਜਾਂ ਮੂਲ ਭਾਸ਼ਾਵਾਂ ਹੋ ਸਕਦੀਆਂ ਹਨ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਪੰਜਾਬੀ ਨਾਵਲ ਦਾ ਇਤਿਹਾਸ ਗੁਰਪਾਲ ਸਿੰਘ ਸੰਧੂ ਦੁਆਰਾ ਲਿਖਿਆ ਹੈ। ਇਸ ਦੇ ਸੱਤ ਹਿੱਸੇ ਬਣਾਏ ਹਨ। ਸਭ ਤੋਂ ਪਹਿਲਾ ਨਾਵਲ ਦੀਆਂ ਵਿਸ਼ੇਸ਼ਤਾਵਾਂ ਅਤੇ ਪੰਜਾਬੀ ਨਾਵਲ ਦੇ ਮੁੱਢ ਬੱਝਣ ਤੇ ਪ੍ਰੇਰਨਾ ਸਰੋਤਾਂ ਬਾਰੇ ਵਿਚਾਰ ਕੀਤਾ ਗਿਆ ਹੈ। ਦੂਜੇ ਹਿੱਸੇ ਵਿੱਚ ਨਾਵਲ ਦੇ ਮੁੱਢਲੇ ਸਰੂਪ ਅਤੇ ਪੰਜਾਬੀ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਤੀਜੇ-ਚੌਥੇ ਹਿੱਸੇ ਵਿੱਚ ਪੰਜਾਬੀ ਨਾਵਲ ਦੀ ਪ੍ਰਮੁੱਖ ਰਚਨਾਤਮਕ ਪ੍ਰਵਿਤਰੀਆਂ ਨਾਲ ਸੰਬੰਧਿਤ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਪੰਜਵੇਂ ਹਿੱਸੇ ਵਿੱਚ ਉਤਰ-ਯਥਾਰਥਵਾਦੀ ਨਾਵਲ ਦੇ ਸਿਰਲੇਖ ਹੇਠ ਸਮਕਾਲੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ। ਨਾਵਲ ਦੇ ਸੱਤਵੇਂ ਹਿੱਸੇ ਵਿੱਚ ਪਰਵਾਸੀ ਪੰਜਾਬੀ ਨਾਵਲ ਤੇ ਪਾਕਿਸਤਾਨੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ।
ਲਾਇਬ੍ਰੇਰੀ ਜਾਂ ਕਿਤਾਬ-ਘਰ ਜਾਂ ਪੁਸਤਕਾਲਾ ਉਹ ਜਗ੍ਹਾ ਹੁੰਦੀ ਹੈ ਜਿੱਥੇ ਵੱਖ-ਵੱਖ ਤਰ੍ਹਾਂ ਦੀ ਜਾਣਕਾਰੀ ਦੇ ਸਰੋਤ, ਸੂਚਨਾਵਾਂ ਆਦਿ ਦਾ ਭੰਡਾਰ ਹੁੰਦਾ ਹੈ ਜੋ ਕਿ ਪਰਿਭਾਸ਼ਿਤ ਭਾਈਚਾਰੇ ਨੂੰ ਹਦਾਇਤਾਂ, ਹਵਾਲੇ ਦੇਣ ਲਈ ਜਾਂ ਉਧਾਰ ਲੈਣ ਲਈ ਉਪਲਬਧ ਹੁੰਦੀ ਹੈ। ਲਾਇਬ੍ਰੇਰੀ ਸ਼ਬਦ ਦੀ ਉਤਪਤੀ ਲਾਤੀਨੀ ਸ਼ਬਦ 'ਲੀਬਰੇ' ਤੋਂ ਹੋਈ ਹੈ ਜਿਸਦਾ ਮਤਲਬ ਹੈ ਕਿਤਾਬ। ਪੁਸਤਕਾਲਾ ਦੋ ਸ਼ਬਦਾਂ ਨੂੰ ਮਿਲਕੇ ਬਣਿਆ ਹੈ - ਪੁਸਤਕ + ਆਲਾ, ਜਿਸ ਵਿੱਚ ਲੇਖਕ ਦੇ ਭਾਵ ਇਕੱਠੇ ਕੀਤੇ ਹੋਣ ਉਸਨੂੰ ਪੁਸਤਕ ਜਾਂ ਕਿਤਾਬ ਕਹਿੰਦੇ ਨੇ ਤੇ ਆਲਾ ਸਥਾਨ ਜਾਂ ਘਰ ਨੂੰ ਕਿਹਾ ਜਾ ਸਕਦਾ ਹੈ। ਤਾਂ ਫੇਰ ਪੁਸਤਕਾਲਾ ਉਸ ਜਗ੍ਹਾ ਨੂੰ ਕਹਿੰਦੇ ਨੇ ਜਿੱਥੇ ਗਿਆਨ ਦਾ ਇਕੱਠ ਹੁੰਦਾ ਹੈ।
ਪੰਜਾਬੀ ਨਾਟਕ ਦਾ ਇਤਿਹਾਸ, ਡਾ. ਸਬਿੰਦਰਜੀਤ ਸਿੰਘ ਸਾਗਰ
ਪੰਜਾਬੀ ਨਾਟਕ ਦਾ ਇਤਿਹਾਸ, ਡਾ. ਸਬਿੰਦਰਜੀਤ ਸਿੰਘ ਸਾਗਰ ਇਹ ਪੁਸਤਕ ਪੰਜਾਬੀ ਨਾਟਕ ਦਾ ਇਤਿਹਾਸ, ਡਾ.