ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ l55ਆਗ਼ਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਵਿਕਾਸਵਾਦ, ਜਿਹਨੂੰ ਵਿਕਾਸ ਦਾ ਸਿਧਾਂਤ ਜਾਂ ਤਰਤੀਬੀ ਵਿਕਾਸ ਵੀ ਆਖ ਦਿੱਤਾ ਜਾਂਦਾ ਹੈ, ਜੀਵਾਂ ਦੀਆਂ ਅਬਾਦੀਆਂ ਦੇ ਵਿਰਾਸਤੀ ਸਮਰੂਪ ਗੁਣਾਂ ਵਿੱਚ ਆਈ ਤਬਦੀਲੀ ਹੁੰਦੀ ਹੈ ਜੋ ਸਿਲਸਿਲੇਵਾਰ ਪੀੜ੍ਹੀਆਂ ਵਿੱਚ ਜ਼ਾਹਰ ਹੁੰਦੀ ਜਾਂਦੀ ਹੈ। ਵਿਕਾਸਵਾਦੀ ਅਮਲ ਜੀਵ ਜੱਥੇਬੰਦੀ (ਜਾਤੀ ਅਤੇ ਨਿੱਜ ਪ੍ਰਾਣੀ ਪੱਧਰ ਸਣੇ) ਅਤੇ ਅਣਵੀ ਵਿਕਾਸਵਾਦ ਦੇ ਹਰ ਪੱਧਰ ਉੱਤੇ ਵੰਨ-ਸੁਵੰਨਤਾ ਨੂੰ ਜਨਮ ਦਿੰਦੇ ਹਨ।ਧਰਤੀ ਉਤਲੇ ਸਾਰੇ ਜੀਵਨ ਦੀ ਬੁਨਿਆਦ ਕਿਸੇ ਆਖ਼ਰੀ ਵਿਆਪਕ ਪੁਰਖੇ ਤੋਂ ਸਾਂਝੀ ਕੁਲ ਰਾਹੀਂ ਬੰਨ੍ਹੀ ਗਈ ਹੈ ਜੋ ਤਕਰੀਬਨ 3.5-3.8 ਅਰਬ ਵਰ੍ਹੇ ਪਹਿਲਾਂ ਧਰਤੀ ਉੱਤੇ ਰਹਿੰਦਾ ਸੀ। ਧਰਤੀ ਉਤਲੇ ਜੀਵਨ ਦੇ ਮੁਕੰਮਲ ਵਿਕਾਸਵਾਦੀ ਇਤਿਹਾਸ ਵਿੱਚ ਵਾਰ-ਵਾਰ ਹੁੰਦੀਆਂ ਨਵੀਆਂ ਜਾਤੀਆਂ ਦੀਆਂ ਉਪਜਾਂ (ਜਾਤੀਕਰਨ), ਜਾਤੀਆਂ ਵਿਚਲੀਆਂ ਤਬਦੀਲੀਆਂ ਅਤੇ ਜਾਤੀਆਂ ਦਾ ਖਸਾਰਾ (ਲੋਪ), ਇਹਨਾਂ ਸਭਨਾਂ ਦਾ ਅੰਦਾਜ਼ਾ ਰੂਪੀ ਅਤੇ ਜੀਵ-ਰਸਾਇਣਕ ਲੱਛਣਾਂ ਜਾਂ ਗੁਣਾਂ ਦੇ ਸਾਂਝੇ ਜੁੱਟਾਂ ਤੋਂ ਲਾਇਆ ਜਾ ਸਕਦਾ ਹੈ ਜਿਹਨਾਂ ਵਿੱਚ ਡੀ ਐੱਨ ਏ ਤਰਤੀਬਾਂ ਵੀ ਆਉਂਦੀਆਂ ਹਨ। ਇਹ ਸਾਂਝੇ ਲੱਛਣ ਉਹਨਾਂ ਜਾਤੀਆਂ ਵਿੱਚ ਵਧੇਰੇ ਮਿਲਦੇ-ਜੁਲਦੇ ਹੁੰਦੇ ਹਨ ਜਿਹਨਾਂ ਦਾ ਸਾਂਝਾ ਪੁਰਖਾ ਵਧੇਰੇ ਹਾਲੀਆ ਹੁੰਦਾ ਹੈ। ਇਸੇ ਤਰ੍ਹਾਂ ਮੌਜੂਦਾ ਜਾਤੀਆਂ ਅਤੇ ਪਥਰਾਟਾਂ ਦੀ ਮਦਦ ਨਾਲ਼ ਵਿਕਾਸਵਾਦੀ ਨਾਤਿਆਂ ਦੇ ਅਧਾਰ ਉੱਤੇ ਜੀਵਨ ਦਾ ਰੁੱਖ ਉਸਾਰਿਆ ਜਾ ਸਕਦਾ ਹੈ। ਜੀਵ ਵੰਨ-ਸੁਵੰਨਤਾ ਦੇ ਮੌਜੂਦਾ ਨਮੂਨਿਆਂ ਉੱਤੇ ਜਾਤੀਕਰਨ ਅਤੇ ਲੋਪ ਦੋਹਾਂ ਨੇ ਅਸਰ ਛੱਡਿਆ ਹੈ। ਭਾਵੇਂ ਕਿਸੇ ਸਮੇਂ ਧਰਤੀ ਉੱਤੇ ਰਹਿਣ ਵਾਲ਼ੀਆਂ ਸਾਰੀਆਂ ਜਾਤੀਆਂ 'ਚੋਂ 99 ਫ਼ੀਸਦੀ ਲੋਪ ਹੋ ਚੁੱਕੀਆਂ ਹਨ ਪਰ ਹਾਲ ਦੇ ਸਮੇਂ ਧਰਤੀ ਉੱਤੇ ਤਕਰੀਬਨ 1-1.4 ਕਰੋੜ ਜਾਤੀਆਂ ਮੌਜੂਦ ਹਨ।19ਵੇਂ ਸੈਂਕੜੇ ਦੇ ਮੱਧ ਵਿੱਚ ਚਾਰਲਸ ਡਾਰਵਿਨ ਨੇ ਕੁਦਰਤੀ ਚੋਣ ਰਾਹੀਂ ਵਾਪਰਦੇ ਵਿਕਾਸਵਾਦ ਦਾ ਵਿਗਿਆਨਕ ਸਿਧਾਂਤ ਸਾਮ੍ਹਣੇ ਰੱਖਿਆ ਜੋ ਉਹਦੀ ਕਿਤਾਬ ਔਨ ਦੀ ਔਰੀਜਿਨ ਆਫ਼ ਸਪੀਸ਼ਿਜ਼ (1859) ਵਿੱਚ ਛਪਿਆ ਸੀ। ਕੁਦਰਤੀ ਚੋਣ ਰਾਹੀਂ ਵਿਕਾਸਵਾਦ ਦੇਖ-ਰੇਖ ਅਧੀਨ ਅੰਦਾਜ਼ਿਆ ਹੋਇਆ ਅਜਿਹਾ ਅਮਲ ਹੈ ਜਿਸ ਮੁਤਾਬਕ ਜਾਤੀਆਂ ਵਿੱਚ ਬਚੇ ਰਹਿ ਸਕਣ ਦੀ ਕਾਬਲੀਅਤ ਰੱਖਣ ਤੋਂ ਵੱਧ ਸੰਤਾਨਾਂ ਪੈਦਾ ਕੀਤੀਆਂ ਜਾਂਦੀਆਂ ਹਨ ਅਤੇ ਅਬਾਦੀਆਂ ਬਾਬਤ ਤਿੰਣ ਤੱਥ ਹੁੰਦੇ ਹਨ: 1) ਹਰੇਕ ਜੀਅ ਵਿੱਚ ਰੂਪ, ਰੰਗ, ਸਰੀਰ ਅਤੇ ਸੁਭਾਅ ਪੱਖੋਂ ਵੱਖ-ਵੱਖ ਲੱਛਣ ਹੁੰਦੇ ਹਨ (ਰੂਪ ਭੇਦ), 1) ਅੱਡੋ-ਅੱਡੋ ਲੱਛਣ, ਬਚਾਅ ਅਤੇ ਸੰਤਾਨ-ਪੈਦਾਇਸ਼ੀ ਦੇ ਅੱਡੋ-ਅੱਡ ਦਰਜਿਆਂ ਨੂੰ ਜਨਮ ਦਿੰਦੇ ਹਨ ਅਤੇ 3) ਲੱਛਣ ਇੱਕ ਪੀੜ੍ਹੀ ਤੋਂ ਅਗਲੀ ਪੀੜ੍ਹੀ ਤੱਕ ਜਾ ਸਕਦੇ ਹਨ (ਢੁਕਵੇਂਪਣ ਦੀ ਵਿਰਾਸਤਯੋਗਤਾ)। ਮਤਲਬ ਇਹ ਕਿ ਸਿਲਸਿਲੇਵਾਰ ਪੀੜ੍ਹੀਆਂ ਵਿੱਚ ਕਿਸੇ ਅਬਾਦੀ ਦੇ ਜੀਆਂ ਦੀ ਥਾਂ ਉਹਨਾਂ ਦੀ ਅਜਿਹੀ ਔਲਾਦ ਲੈ ਲੈਂਦੀ ਹੈ ਜਿਹਨੂੰ ਅਜਿਹੇ ਜੀਵ-ਭੌਤਿਕ ਵਾਤਾਵਰਨ ਵਿੱਚ ਬਚੇ ਰਹਿਣਾ ਅਤੇ ਸੰਤਾਨ ਪੈਦਾ ਕਰਨੀ ਵਧੇਰੇ ਮੁਆਫ਼ਕ ਹੋਵੇ ਜਿੱਥੇ ਕੁਦਰਤੀ ਚੋਣ ਦਾ ਅਮਲ ਚੱਲ ਰਿਹਾ ਹੋਵੇ। ਇਹ ਉਹ ਖ਼ਾਸੀਅਤ ਹੈ ਜਿਸ ਸਦਕਾ ਕੁਦਰਤੀ ਚੋਣ ਦਾ ਅਮਲ ਅਜਿਹੇ ਗੁਣਾਂ ਨੂੰ ਪੈਦਾ ਕਰਦਾ ਅਤੇ ਸਾਂਭ ਕੇ ਰੱਖਦਾ ਹੈ ਜੋ ਕੋਈ ਖ਼ਾਸ ਕੰਮ ਕਰਨ ਦੇ ਵਧੇਰੇ ਕਾਬਲ ਹੋਣ। ਕੁਦਰਤੀ ਚੋਣ ਮੁਆਫ਼ਕਪੁਣੇ ਦਾ ਇੱਕੋ-ਇੱਕ ਪਤਾ ਲੱਗਿਆ ਕਾਰਨ ਹੈ ਪਰ ਇਹ ਵਿਕਾਸਵਾਦ ਦਾ ਇੱਕੋ-ਇੱਕ ਕਾਰਨ ਨਹੀਂ ਹੈ। ਸੂਖਮ-ਵਿਕਾਸਵਾਦ ਦੇ ਕਈ ਹੋਰ ਕਾਰਨਾਂ ਵਿੱਚ ਅਦਲ-ਬਦਲ ਅਤੇ ਜੀਨ ਰੋੜ੍ਹ ਆਉਂਦੇ ਹਨ।ਮੁਢਲੀ 20ਵੀਂ ਸਦੀ ਵਿੱਚ ਅਜੋਕੇ ਵਿਕਾਸਵਾਦੀ ਮੇਲ-ਜੋੜ ਨੇ ਪੁਰਾਤਨ ਜੀਨ-ਵਿਗਿਆਨ ਨੂੰ ਡਾਰਵਿਨ ਦੇ ਕੁਦਰਤੀ ਚੋਣ ਰਾਹੀਂ ਵਾਪਰਦੇ ਵਿਕਾਸ ਨਾਲ਼ ਜੋੜ ਕੇ ਅਬਾਦੀ ਜੀਨ-ਵਿਗਿਆਨ ਦਾ ਵਿਸ਼ਾ-ਖੇਤਰ ਬਣਾ ਦਿੱਤਾ। ਵਿਕਾਸਵਾਦ ਦੇ ਕਾਰਨ ਵਜੋਂ ਕੁਦਰਤੀ ਚੋਣ ਦੀ ਅਹਿਮੀਅਤ ਨੂੰ ਜੀਵ ਵਿਗਿਆਨ ਦੀਆਂ ਹੋਰ ਸ਼ਾਖਾਂ ਵਿੱਚ ਵੀ ਕਬੂਲ ਲਿਆ ਗਿਆ। ਹੋਰ ਤਾਂ ਹੋਰ, ਕਈ ਪੁਰਾਣੇ ਖ਼ਿਆਲ ਜਿਵੇਂ ਕਿ ਔਰਥੋ-ਪੈਦਾਇਸ਼, ਪੁਰਾਤਨ ਵਿਕਾਸਵਾਦ ਅਤੇ ਹੋਰ ਅਜਿਹੀਆਂ ਮੱਤਾਂ ਨੂੰ ਲੋਪ ਵਿਗਿਆਨਕ ਸਿਧਾਂਤਾਂ ਦਾ ਕਰਾਰ ਦੇ ਦਿੱਤਾ। ਵਿਗਿਆਨੀ ਨਿਗਰਾਨੀ ਅਧੀਨ ਮਿਲੇ ਅੰਕੜਿਆਂ ਦੀ ਮਦਦ ਨਾਲ਼ ਅਤੇ ਫ਼ੀਲਡ ਅਤੇ ਲੈਬਾਰਟਰੀ ਵਿੱਚ ਕੀਤੇ ਤਜਰਬਿਆਂ ਰਾਹੀਂ ਵਿਕਾਸਵਾਦੀ ਜੀਵ-ਵਿਗਿਆਨ ਦੇ ਕਈ ਪਹਿਲੂਆਂ ਨੂੰ ਅਜੇ ਵੀ ਕਈ ਮਨੌਤਾਂ ਨੂੰ ਬਣਾ ਕੇ ਅਤੇ ਪਰਖ ਕੇ, ਸਿਧਾਂਤਕ ਜੀਵ-ਵਿਗਿਆਨ ਦੇ ਹਿਸਾਬੀ ਨਮੂਨਿਆਂ ਅਤੇ ਜੀਵ-ਵਿਗਿਆਨਕ ਸਿਧਾਂਤਾਂ ਨੂੰ ਉਸਾਰ ਕੇ ਇਹਨਾਂ ਉੱਤੇ ਘੋਖ ਕਰਦੇ ਆ ਰਹੇ ਹਨ। ਜੀਵ-ਵਿਗਿਆਨੀਆਂ ਦੀ ਇੱਕ-ਰਾਏ ਹੈ ਕਿ ਵਿਕਾਸਵਾਦ ਜਂ ਤਰਤੀਬੀ ਵਿਕਾਸ ਵਿਗਿਆਨ ਦੇ ਸਾਰੇ ਤੱਥਾਂ ਅਤੇ ਸਿਧਾਂਤਾਂ ਵਿੱਚੋਂ ਸਭ ਤੋਂ ਵੱਧ ਭਰੋਸੇਯੋਗ ਅਤੇ ਸਾਬਤ ਸਿਧਾਂਤਾਂ ਵਿੱਚੋਂ ਇੱਕ ਹੈ। ਵਿਕਾਸਵਾਦੀ ਜੀਵ-ਵਿਗਿਆਨ ਦੀਆਂ ਖੋਜਾਂ ਨੇ ਨਾ ਸਿਰਫ਼ ਜੀਵ-ਵਿਗਿਆਨ ਦੀਆਂ ਰਵਾਇਤੀ ਸ਼ਾਖ਼ਾਂ ਵਿੱਚ ਅਹਿਮ ਰਸੂਖ਼ ਛੱਡਿਆ ਹੈ ਸਗੋਂ ਹੋਰ ਵਿੱਦਿਅਕ ਵਿਸ਼ਾ-ਖੇਤਰਾਂ (ਮਿਸਾਲ ਵਜੋਂ ਜੀਵ ਮਨੁੱਖ-ਵਿਗਿਆਨ ਅਤੇ ਵਿਕਾਸਵਾਦੀ ਮਨੋਵਿਗਿਆਨ) ਅਤੇ ਕੁੱਲ ਸਮਾਜ ਉੱਤੇ ਵੀ ਧਾਕ ਛੱਡੀ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਗਣਿਤ ਵਿੱਚ, ਇੱਕ ਕੰਪਲੈਕਸ ਸਕੁਏਅਰ ਮੈਟ੍ਰਿਕਸ U ਯੂਨਾਇਟ੍ਰੀ ਹੁੰਦਾ ਹੈ, ਜੇਕਰ ਇਸਦਾ ਕੰਜੂਗੇਟ ਟ੍ਰਾਂਸਪੋਜ਼ U∗ ਇਸੇ ਦਾ ਉਲਟ ਵੀ ਹੋਵੇ- ਯਾਨਿ ਕਿ, ਜੇਕਰ U ∗ U = U U ∗ = I , {\displaystyle U^{*}U=UU^{*}=I,} ਜਿੱਥੇ I ਇੱਕ ਆਇਡੈਂਟਿਟੀ ਮੈਟ੍ਰਿਕਸ ਹੁੰਦਾ ਹੈ। ਭੌਤਿਕ ਵਿਗਿਆਨ ਵਿੱਚ, ਖਾਸਕਰ ਕੇ ਕੁਆਂਟਮ ਮਕੈਨਿਕਸ ਵਿੱਚ, ਕਿਸੇ ਮੈਟ੍ਰਿਕਸ ਦਾ ਹਰਮਿਸ਼ੀਅਨ ਕੰਜੂਗੇਟ ਜੋ ਡੈਗਰ (†) ਨਾਲ ਚਿੰਨਬੱਧ ਕੀਤਾ ਜਾਂਦਾ ਹੈ ਅਤੇ ਇਹ ਉਪਰੋਕਤ ਇਕੁਏਸ਼ਨ ਇਹ ਬਣ ਜਾਂਦੀ ਹੈ U † U = U U † = I .
ਮੈਨਿਨਜਾਈਟਿਸ ਦਿਮਾਗ ਅਤੇ ਮੇਰੂ ਨੂੰ ਢੱਕਣ ਵਾਲੀ ਰਖਿਆਤਮਕ ਝਿੱਲੀਆਂ (ਜਿਨ੍ਹਾਂ ਨੂੰ ਸਮੂਹਿਕ ਰੂਪ ਵਿੱਚ ਮੈਨਿਨਜੀਸ ਕਿਹਾ ਜਾਂਦਾ ਹੈ) ਦੀ ਗੰਭੀਰ ਸੋਜਿਸ਼ ਹੈ। ਇਸਦੇ ਸਬਹਤੋਂ ਆਮ ਲੱਛਣ ਬੁਖਾਰ, ਸਿਰਪੀੜ ਅਤੇ ਗਰਦਨ ਦਾ ਅਕੜਾਆ ਹਨ। ਹੋਰ ਲੱਛਣਾਂ ਵਿੱਚ ਉਲਝਣ ਹੋਣ ਜਾਂ ਚੇਤੰਨਤਾ ਦਾ ਬਦਲਨਾ, ਉਲਟੀਆਂ ਅਤੇ ਰੋਸ਼ਨੀ ਜਾਂ ਉੱਚੀ ਅਵਾਜ ਪ੍ਰਤੀ ਸਹਿਣਸ਼ੀਲਤਾ ਨਾ ਰਹਿਣਾ ਸ਼ਾਮਲ ਹਨ। ਛੋਟੇ ਬੱਚੇ ਅਕਸਰ ਸਿਰਫ ਗੈਰ-ਵਿਸ਼ਿਸ਼ਟ ਲੱਛਣ ਹੀ ਪ੍ਰਦਰਸ਼ਿਤ ਕਰਦੇ ਹਨ, ਜਿਵੇਂ ਚਿੜਚਿੜਾਪਨ, ਸੁਸਤੀ ਅਤੇ ਦੁੱਧ ਘੱਟ ਚੁੰਘਣਾ। ਜੇਕਰ ਧੱਫੜ ਮੌਜੂਦ ਹੋਵੇ, ਤਾਂ ਇਹ ਮੈਨਿਨਜਾਈਟਿਸ ਦੇ ਕਿਸੇ ਖਾਸ ਕਾਰਨ ਵੱਲ ਸੰਕੇਤ ਕਰਦਾ ਹੈ; ਮਿਸਾਲ ਦੇ ਤੌਰ ਤੇ, ਮੈਨਿਜੋਕੋਕਲ ਬੈਕਟੀਰੀਆ ਦੇ ਕਾਰਨ ਹੋਣ ਵਾਲੇ ਮੈਨਿਨਜਾਈਟਿਸ ਦੇ ਨਾਲ-ਨਾਲ ਧੱਫੜ ਵੀ ਹੋ ਸਕਦੇ ਹਨ।ਸੋਜਿਸ਼ ਕਿਸੇ ਵਾਇਰਸ, ਬੈਕਟੀਰੀਆ ਜਾਂ ਹੋਰ ਸੂਖਮ ਜੀਵ ਦੇ ਸੰਕਰਮਣ ਕਾਰਨ ਹੋ ਸਕਦੀ ਹੈ, ਜਾਂ ਇਹ ਕੁਝ ਦਵਾਈਆਂ ਕਾਰਨ ਹੋ ਸਕਦੀ ਹੈ, ਪਰੰਤੂ ਇਸਦੀ ਘੱਟ ਸੰਭਾਵਨਾ ਹੈ। ਦਿਮਾਗ ਅਤੇ ਮੇਰੂ ਦੇ ਨਜਦੀਕ ਹੋਣ ਕਾਰਨ ਮੈਨਿਜਾਈਟਿਸ ਜਾਨਲੇਵਾ ਹੋ ਸਕਦੀ ਹੈ; ਇਸ ਕਰਕੇ ਇਸ ਸਥਿਤੀ ਨੂੰ ਮੈਡੀਕਲ ਐਮਰਜੈਂਸੀ ਵਜੋਂ ਸ਼੍ਰੇਣੀਬਧ ਕੀਤਾ ਗਿਆ ਹੈ। ਮੈਨਿਨਜਾਈਟਿਸ ਰੋਗ ਹੋਣ ਜਾਂ ਨਾ ਹੋਣ ਦੀ ਤਫ਼ਤੀਸ਼ ਲੰਬਰ ਪੰਕਚਰ ਨਾਲ ਕੀਤੀ ਜਾਂਦੀ ਹੈ: ਇੱਕ ਸੂਈ ਰੀੜ੍ਹ ਦੇ ਅੰਦਰ ਮੇਰੂ-ਨਾਲ ਵਿੱਚ ਪਾਈ ਜਾਂਦੀ ਹੈ ਅਤੇ ਇਸ ਦੇ ਰਸਤੇ ਸੇਰੀਬਡੋਸਪਾਈਨਲ ਤਰਲ (ਜੋ ਦਿਮਾਗ ਅਤੇ ਮੇਰੂ ਦੇ ਆਲ਼ੇ ਦੁਆਲ਼ੇ ਹੁੰਦਾ ਹੈ) ਦਾ ਨਮੂਨਾ ਲਿਆ ਜਾਂਦਾ ਹੈ। ਸੇਰੀਬਡੋਸਪਾਈਨਲ ਤਰਲ (CSF) ਦੀ ਜਾਂਚ ਮੈਡੀਕਲ ਪ੍ਰਯੋਗਸ਼ਾਲਾ ਵਿੱਚ ਕੀਤੀ ਜਾਂਦੀ ਹੈ।ਮੈਨਿਨਜਾਈਟਿਸ ਦੀਆਂ ਕੁਝ ਕਿਸਮਾਂ ਨੂੰ ਮੈਨਿਨਜੋਕੋਕਲ, ਕੰਨਪੇੜੇ, ਨਿਮੂਨੋਕੋਕਲ ਅਤੇ ਹਿਬ ਟੀਕਿਆਂ ਦੁਆਰਾ ਟੀਕਾਕਰਨ ਨਾਲ ਰੋਕੀਆਂ ਜਾ ਸਕਦੀਆਂ ਹਨ। ਜਿਹੜੇ ਲੋਕੀਂ ਮੈਨਿਨਜਾਈਟਿਕਸ ਦੀਆਂ ਕੁਝ ਖਾਸ ਕਿਸਮਾਂ ਨਾਲ ਬਹੁਤ ਜ਼ਿਆਦਾ ਸੰਪਰਕ ਵਿੱਚ ਆਏ ਹਨ, ਓਨ੍ਹਾਂ ਨੂੰ ਬੈਕਟੀਰੀਆ-ਨਾਸ਼ਕ ਦਵਾ (ਐਂਟੀਬਾਇਔਟਿਕਸ) ਦੇਣਾ ਲਾਭਕਾਰੀ ਹੋ ਸਕਦਾ ਹੈ। ਤੀਬਰ ਮੈਨਿਨਜਾਈਟਿਸ ਦੇ ਸ਼ੁਰੂਆਤੀ ਇਲਾਜ ਵਿੱਚ ਤੁਰੰਤ ਐਂਟੀਬਾਇਔਟਿਕਸ ਅਤੇ ਕਈ ਵਾਰ ਐਂਟੀਵਾਇਰਲ ਦਵਾਈਆਂ ਦੇਣਾ ਸ਼ਾਮਲ ਹੈ। ਜਿਆਦਾ ਸੋਜਿਸ਼ ਤੋਂ ਹੋਣ ਵਾਲੀਆਂ ਪੇਚੀਦਗੀਆਂ ਨੂੰ ਰੋਕਣ ਲਈ ਹੈਕੋਰਟੀਕੋਸਟੀਰੋਇਡ ਦਵਾਈਆਂ ਦੀ ਵੀ ਵਰਤੋਂ ਕੀਤੀ ਜਾਂ ਸਕਦੀ ਹੈ। ਮੈਨਿਨਜਾਈਟਿਸ ਦੇ ਕਾਰਨ ਲੰਬੇ ਸਮੇਂ ਲਈ ਗੰਭੀਰ ਨਤੀਜੇ ਪੈਦਾ ਹੋ ਸਕਦੇ ਹਨ, ਜਿਵੇਂ ਬੋਲ਼ਾਪਣ, ਮਿਰਗੀ, ਦਿਮਾਗ ਵਿੱਚ ਤਰਲ ਇਕੱਠਾ ਹੋਣਾ (ਹਾਈਡਰੋਂਸਿਫੈਲਸ) ਜਾਂ ਦਿਮਾਗੀ ਵਿਕਾਰ, ਖਾਸ ਕਰ ਜੇਕਰ ਇਲਾਜ ਜਲਦੀ ਨਾ ਕੀਤਾ ਜਾਵੇ।2013 ਵਿੱਚ ਲਗਭਗ 1.6 ਕਰੋੜ (16 ਮਿਲੀਅਨ) ਲੋਕਾਂ ਨੂੰ ਮੈਨਿਨਜਾਈਟਿਸ ਹੋਇਆ। ਇਸਦੇ ਨਤੀਜੇ ਵਜੋਂ ਵਿਸ਼ਵ ਪੱਧਰ ਉੱਤੇ 303,000 ਮੌਤਾਂ ਹੋਈਆਂ - ਜੋ 1990 ਵਿੱਚ ਹੋਈਆਂ 464,000 ਮੌਤਾਂ ਤੋਂ ਘੱਟ ਹਨ। ਉਚਿਤ ਇਲਾਜ ਨਾਲ ਬੈਕਟੀਰੀਅਲ ਮੈਨਿਨਜਾਈਟਿਸ ਦੇ ਕਾਰਨ ਮੌਤ ਹੋਣ ਦੇ ਖਤਰੇ ਨੂੰ 15% ਘਟਾਇਆ ਜਾ ਸਕਦਾ ਹੈ। ਬੈਕਟੀਰੀਅਲ ਮੈਨਿਨਜਾਈਟਿਸ ਹਰ ਸਾਲ ਦਸੰਬਰ ਤੇ ਜੂਨ ਵਿਚਕਾਰ ਉਪ-ਸਹਾਰਵੀ ਅਫ਼ਰੀਕਾ ਦੇ ਇੱਕ ਖੇਤਰ ਵਿੱਚ ਫੈਸਲਾ ਹੈ ਜਿਸਨੂੰ ਮੈਨਿਨਜਾਈਟਿਸ ਬੈਲਟ ਕਿਹਾ ਜਾਂਦਾ ਹੈ। ਇਹ ਦੁਨੀਆਂ ਦੇ ਬਾਕੀ ਦੂਜੇ ਖੇਤਰਾਂ ਵਿੱਚ ਵੀ ਛੋਟੇ ਪੱਧਰ ਉੱਤੇ ਹੋ ਸਕਦਾ ਹੈ। ਮੈਨਿਨਜਾਈਟਿਸ ਯੂਨਾਨੀ ਭਾਸ਼ਾ ਦੇ ਇੱਕ ਸ਼ਬਦ μῆνιγξ (ਮੇਨਿਨਕ੍ਸ), ਜਿਸਦਾ ਅਰਥ “ਝਿੱਲੀ” ਹੈ, ਅਤੇ ਮੈਡੀਕਲ ਪਿਛੇਤਰ -itis, ਜਿਸਦਾ ਅਰਥ "ਸੋਜਿਸ਼ਾਂ" ਹੈ, ਤੋਂ ਲਿਆ ਗਿਆ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਮੈਨਿਨਜੋਕੋਕਲ ਟੀਕਾ ਅਜਿਹੇ ਕਿਸੇ ਵੀ ਟੀਕੇ ਦਾ ਹਵਾਲਾ ਦਿੰਦਾ ਹੈ ਜੋ ਨੀਸੀਰੀਆ ਮੈਨਿਨਜਿਟਾਈਡਿਸ ਦੁਆਰਾ ਫੈਲਣ ਵਾਲੇ ਲਾਗ ਤੋਂ ਬਚਾਉਣ ਲਈ ਵਰਤਿਆ ਜਾਂਦਾ ਹੈ। ਮੈਨਿਨਜੋਕੋਕਸ ਦੀਆਂ ਏ (A), ਸੀ (C), ਡਬਲਯੂ 135 (W 135), ਅਤੇ ਵਾਈ (Y) ਵਿੱਚੋਂ ਕੁਝ ਜਾਂ ਸਾਰੀਆਂ ਕਿਸਮਾਂ ਲਈ ਵੱਖੋ-ਵੱਖਰੇ ਸੰਸਕਰਨ ਉਪਲਬਧ ਹਨ। ਟੀਕੇ ਘੱਟੋ-ਘੱਟ 2 ਸਾਲਾਂ ਤੱਕ ਲੱਗਭਗ 85 ਤੋਂ 100% ਵਿਚਕਾਰ ਪ੍ਰਭਾਵਸ਼ਾਲੀ ਹਨ। ਇਸਦੇ ਨਤੀਜੇ ਵਜੋਂ ਓਹਨਾਂ ਅਬਾਦੀਆਂ ਵਿੱਚ ਮੈਨਿਨਜਾਈਟਿਸ ਅਤੇ ਸੈਪਸਿਸ ਵਿੱਚ ਕਮੀ ਆਉਂਦੀ ਹੈ ਜਿੱਥੇ ਇਹ ਵਿਆਪਕ ਤੌਰ ਉੱਤੇ ਵਰਤੇ ਜਾਂਦੇ ਹਨ। ਇਹ ਟੀਕੇ ਜਾਂ ਤਾਂ ਮਾਸਪੇਸ਼ੀ ਜਾਂ ਫਿਰ ਚਮੜੀ ਥੱਲੇ ਲਗਾਏ ਜਾਂਦੇ ਹਨ।ਵਿਸ਼ਵ ਸਿਹਤ ਸੰਗਠਨ ਸਿਫਾਰਿਸ਼ ਕਰਦੀ ਹੈ ਕਿ ਜਿਹਨਾਂ ਦੇਸ਼ਾਂ ਵਿੱਚ ਬਿਮਾਰੀ ਦੀ ਦਰ ਦਰਮਿਆਨੀ ਜਾਂ ਉੱਚੀ ਹੈ ਜਾਂ ਜਿੱਥੇ ਰੋਗ ਅਕਸਰ ਫੈਲ ਰਹੇ ਹਨ ਉਹਨਾਂ ਨੂੰ ਨਿਯਮਿਤ ਤੌਰ ਉੱਤੇ ਟੀਕਾਕਰਣ ਕਰਵਾਉਣਾ ਚਾਹੀਦਾ ਹੈ। ਬਿਮਾਰੀ ਦੇ ਘੱਟ ਜੋਖਮ ਵਾਲੇ ਦੇਸ਼ਾਂ ਵਿੱਚ, ਓਹ ਜਿਆਦਾ ਜੋਖਮ ਵਾਲੇ ਲੋਕਾਂ ਦਾ ਟੀਕਾਕਰਣ ਕੀਤੇ ਜਾਣ ਦੀ ਸਿਫ਼ਾਰਿਸ਼ ਕਰਦੇ ਹਨ। ਅਫਰੀਕੀ ਮੈਨਿਨਜਾਈਟਿਸ ਬੈਲਟ ਵਿੱਚ ਇੱਕ ਤੋਂ 30 ਸਾਲ ਦੀ ਉਮਰ ਦੇ ਸਾਰੇ ਲੋਕਾਂ ਨੂੰ ਮੈਨਿਨਜੋਕੋਕਲ ਏ ਕੰਜੂਗੇਟ ਟੀਕੇ ਨਾਲ ਟੀਕਾਕਰਣ ਦੀਆ ਕੋਸ਼ਿਸ਼ਾਂ ਜਾਰੀ ਹਨ। ਕੈਨੇਡਾ ਅਤੇ ਸੰਯੁਕਤ ਰਾਮ ਅਮਰੀਕਾ ਵਿੱਚ ਕਿਸ਼ੋਰ ਅਤੇ ਉੱਚੇ ਜੋਖਮ ਵਾਲੇ ਲੋਕਾਂ ਨੂੰ ਚਾਰਾਂ ਕਿਸਮਾਂ ਵਿਰੁੱਧ ਪ੍ਰਭਾਵਸ਼ਾਲੀ ਟੀਕਾਕਰਣ ਨਿਯਮਿਤ ਤੌਰ ਉੱਤੇ ਕੀਤੀ ਜਾਂਦੀ ਹੈ। ਇਹ ਮੱਕਾ ਤੇ ਹੱਜ ਦੀ ਯਾਤਰਾ ਕਰਨ ਵਾਲੇ ਲੋਕਾਂ ਲਈ ਵੀ ਜਰੂਰੀ ਹੈ।ਆਮ ਤੌਰ ਉੱਤੇ ਸੁਰੱਖਿਆ ਚੰਗੀ ਹੈ। ਟੀਕੇ ਵਾਲੀ ਜਗ੍ਹਾ ਉੱਤੇ ਕੁਝ ਲੋਕਾਂ ਨੂੰ ਦਰਦ ਤੇ ਲਾਲੀ ਹੋ ਜਾਂਦੀ ਹੈ। ਗਰਭਅਵਸਥਾ ਵਿੱਚ ਇਸਦੀ ਵਰਤੋਂ ਸੁਰੱਖਿਅਤ ਲੱਗਦੀ ਹੈ। ਗੰਭੀਰ ਐਲਰਜੀ ਵਾਲੇ ਪ੍ਰਤੀਕਰਮ ਦੱਸ ਲੱਖ (ਇੱਕ ਮਿਲੀਅਨ) ਖੁਰਾਕਾਂ ਵਿੱਚ ਇਕ ਤੋਂ ਘੱਟ ਵਾਰ ਵਾਪਰਦੀ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ :- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਕਿਰਨ ਬੇਦੀ ਦਾ ਜਨਮ 9 ਜੂਨ 1949 ਨੂੰ ਅੰਮ੍ਰਿਤਸਰ ਵਿਖੇ ਪਿਤਾ ਪ੍ਰਕਾਸ਼ ਪੇਸ਼ਵਾਰੀਆ ਅਤੇ ਮਾਤਾ ਪ੍ਰੇਮ ਪੇਸ਼ਵਰੀਆ ਦੀ ਕੁਖੋ ਹੋਇਆ।ਆਪ ਚਾਰ ਭੈਣਾਂ 'ਚ ਦੁਜੇ ਨੰਬਰ ਦੀ ਬੇਟੀ ਹੈ। ਅੰਮ੍ਰਿਤਸਰ ਦੇ ਸਨਅਤਕਾਰ ਤੇ ਭਲਾਈ ਕਾਰਜਾਂ ’ਚ ਰੁਝੇ ਬ੍ਰਜ ਬੇਦੀ ਨਾਲ ਵਿਆਹੀ ਕਿਰਨ ਇੱਕ ਧੀ ਦੀ ਮਾਂ ਵੀ ਹੈ। ਉਹਨੇ ਆਪਣੀ ਨਿੱਜੀ ਜ਼ਿੰਦਗੀ ਨੂੰ ਬੜੇ ਸਲੀਕੇ ਨਾਲ ਚਰਚਾਵਾਂ ਤੋਂ ਦੂਰ ਰੱਖਿਆ ਹੈ। 1999 ’ਚ ਉਹ ਦੀ ਮਾਂ ਦਾ ਦੇਹਾਂਤ ਹੋ ਗਿਆ ਤੇ ਪਿਤਾ ਉਹਦੇ ਨਾਲ ਰਹਿੰਦੇ ਹਨ। ਕਿਰਨ ਬੇਦੀ ਦਾ ਆਪਣੀਆਂ ਭੈਣਾਂ ਸ਼ਸ਼ੀ (ਕੈਨੇਡਾ ’ਚ ਫਿਲਾਸਫੀ ਦੀ ਅਧਿਆਪਕਾ), ਲੰਡਨ ਰਹਿੰਦੀ ਰੀਟਾ ਤੇ ਸਾਂਸ ਫਰਾਂਸਿਸਕੋ ਵਸੀ ਅਨੂ ਨਾਲ ਬੜਾ ਪਿਆਰ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਹੈਪੇਟਾਈਟਿਸ ਏ ਟੀਕਾ ਅਜਿਹਾ ਇੱਕ ਟੀਕਾ ਹੈ ਜੋ ਹੈਪੇਟਾਈਟਿਸ ਏ ਤੋਂ ਬਚਾਅ ਕਰਦਾ ਹੈ। ਇਹ ਲੱਗਭਗ 95% ਕੇਸਾਂ ਵਿੱਚ ਪ੍ਰਭਾਵਸ਼ਾਲੀ ਹੈ ਅਤੇ ਘੱਟੋ ਘੱਟ 15 ਸਾਲਾਂ ਅਤੇ ਸੰਭਾਵਿਤ ਤੌਰ ਤੇ ਵਿਅਕਤੀ ਦੀ ਪੂਰੀ ਜਿੰਦਗੀ ਤੱਕ ਪ੍ਰਭਾਵਸ਼ਾਲੀ ਰਹਿੰਦਾ ਹੈ।[2] ਜੇਕਰ ਦਿੱਤੀ ਜਾਵੇ, ਤਾਂ ਸਿਫਾਰਿਸ਼ ਕੀਤੀ ਜਾਂਦੀ ਹੈ ਕਿ ਇੱਕ ਸਾਲ ਦੀ ਉਮਰ ਤੋਂ ਬਾਅਦ ਸ਼ੁਰੂਆਤ ਕਰਕੇ ਦੋ ਖੁਰਾਕਾਂ ਦਿੱਤੀਆਂ ਜਾਣ। ਇਹ ਟੀਕਾ ਮਾਸਪੇਸ਼ੀਆਂ ਵਿੱਚ ਲਗਾ ਕੇ ਦਿੱਤਾ ਜਾਂਦਾ ਹੈ।ਵਿਸ਼ਵ ਸਿਹਤ ਸੰਗਠਨ ਉਹਨਾਂ ਇਲਾਕਿਆ ਵਿੱਚ ਸਰਵ ਵਿਆਪਕ ਟੀਕਾਕਰਣ ਦੀ ਸਲਾਹ ਦਿੰਦਾ ਹੈ ਜਿੱਥੇ ਬਿਮਾਰੀਆਂ ਆਮ ਕਰਕੇ ਦਰਮਿਆਨੀਆਂ ਹਨ। ਜਿੱਥੇ ਇਹ ਬਿਮਾਰੀ ਬਹੁਤ ਆਮ ਹੈ, ਉੱਥੇ ਟੀਕਾਕਰਣ ਦੀ ਸਲਾਹ ਨਹੀਂ ਦਿੱਤੀ ਜਾਂਦੀ ਕਿਉਂਕਿ ਉਥੋਂ ਦੇ ਲੋਕਾਂ ਅੰਦਰ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਲਾਗ ਲੱਗਣ ਦੁਆਰਾ ਬਣ ਜਾਂਦੀ ਹੈ ਜਦੋਂ ਉਹ ਬੱਚੇ ਹੁੰਦੇ ਹਨ। ਬਿਮਾਰੀ ਕੰਟਰੋਲ ਤੇ ਰੋਕਥਾਮ ਸੈਂਟਰ (CDC) ਸਿਫਾਰਿਸ਼ ਕਰਦਾ ਹੈ ਕਿ ਸਾਰੇ ਬੱਚੇ ਅਤੇ ਬਿਮਾਰੀ ਦੇ ਖਤਰੇ ਉੱਤੇ ਜੋ ਬਾਲਗ ਹਨ, ਸਭ ਦਾ ਟੀਕਾਕਰਣ ਕੀਤਾ ਜਾਵੇ।ਗੰਭੀਰ ਬੂਰੇ ਪ੍ਰਭਾਵ ਬਹੁਤ ਦੁਰਲੱਭ ਹਨ। 15% ਬੱਚਿਆਂ ਅਤੇ 50% ਬਾਲਗਾਂ ਵਿੱਚ ਟੀਕੇ ਵਾਲੀ ਜਗ੍ਹਾ ਉੱਤੇ ਦਰਦ ਹੁੰਦੀ ਹੈ। ਜਿਆਦਾਤਰ ਹੈਪੇਟਾਈਟਿਸ ਏ ਟੀਕਿਆਂ ਵਿੱਤ ਅਕਿਰਿਆਸ਼ੀਲ ਕੀਤੇ ਗਈ ਵਾਇਰਸ ਹੁੰਦੀ ਹੈ ਜਦਕਿ ਕੁਝ ਵਿੱਚ ਕਮਜੋਰ ਕੀਤੀ ਗਈ ਵਾਇਰਸ ਹੁੰਦੀ ਹੈ। ਗਰਭਅਵਸਥਾ ਵਿੱਚ ਜਾਂ ਘੱਟ ਇਮਿਊਨ ਫੰਕਸ਼ਨ ਵਾਲੇ ਵਿਅਕਤੀਆਂ ਨੂੰ ਕਮਜੋਰ ਕੀਤੀ ਗਈ ਵਾਇਰਸ ਨਾਲ ਬਣੇ ਟੀਕੇ ਦੀ ਸਿਫਾਰਿਸ਼ ਨਹੀਂ ਕੀਤੀ ਜਾਂਦੀ। ਕੁਝ ਫੋਰਮੂਲੇਸ਼ਨ ਵਿੱਚ ਹੈਪੇਟਾਈਟਿਸ ਏ ਨੂੰ ਹੈਪੇਟਾਈਟਿਸ ਬੀ ਜਾਂ ਟਾਈਫਾਇਡ ਟੀਕੇ ਨਾਲ ਮਿਸ਼ਰਿਤ ਕੀਤਾ ਜਾਂਦਾ ਹੈ।
ਗੁਰ ਅਮਰਦਾਸ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਫਾਸਟ ਫੂਡ, ਜਨ-ਉਤਪਾਦਨ ਭੋਜਨ ਹੈ ਜੋ ਆਮ ਤੌਰ 'ਤੇ ਰਵਾਇਤੀ ਭੋਜਨ ਦੇ ਮੁਕਾਬਲੇ ਜਲਦੀ ਤਿਆਰ ਕੀਤੇ ਜਾਂਦੇ ਹਨ। ਇਹ ਭੋਜਨ ਆਮ ਤੌਰ 'ਤੇ ਦੂਜੇ ਭੋਜਨ ਅਤੇ ਪਕਵਾਨਾਂ ਦੇ ਮੁਕਾਬਲੇ ਘੱਟ ਪੌਸ਼ਟਿਕ ਮੁੱਲਵਾਨ ਹੁੰਦਾ ਹੈ। ਘੱਟ ਤਿਆਰੀ ਕਰਨ ਦੇ ਸਮੇਂ ਦੇ ਕਾਰਨ, ਭੋਜਨ ਨੂੰ ਫਾਸਟ ਫੂਡ ਸਮਝਿਆ ਜਾ ਸਕਦਾ ਹੈ, ਖਾਸਤੌਰ 'ਤੇ ਇਹ ਸ਼ਬਦ ਇੱਕ ਰੈਸਟੋਰੈਂਟ ਵਿੱਚ ਵੇਚਿਆ ਭੋਜਨ ਜਾਂ ਫ੍ਰੋਜ਼ਨ, ਪ੍ਰੀਰਾਇਡ ਜਾਂ ਪਹਿਲਾਂ ਤਿਆਰ ਸਮੱਗਰੀ ਨਾਲ ਸਟੋਰ ਦਾ ਹਵਾਲਾ ਦਿੰਦਾ ਹੈ, ਅਤੇ ਗਾਹਕ ਨੂੰ ਇੱਕ ਪੈਕ ਕੀਤੇ ਰੂਪ ਵਿੱਚ ਦਿੱਤਾ ਜਾਂਦਾ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਲਾਲਾ ਲਾਜਪਤ ਰਾਏ (ਹਿੰਦੀ: लाला लाजपत राय, 28 ਜਨਵਰੀ 1865 - 17 ਨਵੰਬਰ 1928) ਭਾਰਤ ਦਾ ਇੱਕ ਪ੍ਰਮੁੱਖ ਅਜ਼ਾਦੀ ਘੁਲਾਟੀਆ ਸੀ। ਉਨ੍ਹਾਂ ਨੂੰ ਪੰਜਾਬ ਕੇਸਰੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਪੰਜਾਬ ਨੈਸ਼ਨਲ ਬੈਂਕ ਅਤੇ ਲਕਸ਼ਮੀ ਬੀਮਾ ਕੰਪਨੀ ਦੀ ਸਥਾਪਨਾ ਕੀਤੀ ਸੀ। ਇਹ ਭਾਰਤੀ ਰਾਸ਼ਟਰੀ ਕਾਂਗਰਸ ਵਿੱਚ ਗਰਮ ਦਲ ਦੇ ਤਿੰਨ ਪ੍ਰਮੁੱਖ ਨੇਤਾਵਾਂ ਲਾਲ-ਬਾਲ-ਪਾਲ ਵਿਚੋਂ ਇੱਕ ਸਨ। ਸੰਨ 1928 ਵਿੱਚ ਉਨ੍ਹਾਂ ਨੇ ਸਾਈਮਨ ਕਮੀਸ਼ਨ ਵਿਰੁੱਧ ਇੱਕ ਪ੍ਰ੍ਦਰਸ਼ਨ ਵਿੱਚ ਹਿੱਸਾ ਲਿਆ, ਜਿਸ ਦੌਰਾਨ ਹੋਏ ਲਾਠੀਚਾਰਜ ਵਿੱਚ ਇਹ ਬੁਰੀ ਤਰ੍ਹਾਂ ਨਾਲ ਜਖ਼ਮੀ ਹੋ ਗਏ ਅਤੇ ਆਖ਼ਰ 17 ਨਵੰਬਰ 1928 ਨੂੰ ਉਨ੍ਹਾਂ ਦੀ ਮੌਤ ਹੋ ਗਈ ਸੀ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਜਨਮ ਸਮੇਂ ਜਰਨੈਲ ਸਿੰਘ ਬਰਾੜ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਪੁਲਾੜ ਸੂਟ ਨੂੰ ਪੁਲਾੜ ਯਾਤਰੀ ਪਹਿਨਦੇ ਹਨ ਜਦੋਂ ਉਹ ਪੁਲਾੜ ਵਿੱਚ ਜਾਂਦੇ ਹਨ। ਇਸ ਪੁਲਾੜ ਸੂਟ ਮੋਟਾ ਅਤੇ ਇਸਦੇ ’ਤੇ ਹੈਲਮਟ ਅਤੇ ਆਕਸੀਜਨ ਮਾਸਕ ਵੀ ਲੱਗਿਆ ਰਹਿੰਦਾ ਹੈ। ਸਪੇਸ ਸੂਟ ਨੂੰ ਪਹਿਨੇ ਤੋਂ ਬਿਨਾਂ ਪੁਲਾੜ ਵਿੱਚ ਰਹਿਣਾ ਸੰਭਵ ਨਹੀਂ ਹੁੰਦਾ। ਦੁਨੀਆਂ ਦੇ ਵਿਗਿਆਨਕ ਨੇ ਪੁਲਾੜ ਦੀਆਂ ਸਥਿਤੀਆਂ ਜਾਣਨ ਤੋਂ ਬਾਅਦ ਵੱਖ ਵੱਖ ਪਦਾਰਥਾਂ ਦਾ ਇਸਤੇਮਾਲ ਕਰਦੇ ਹੋਏ ਪੁਲਾੜ ਸੂਟ ਤਿਆਰ ਕੀਤਾ। ਇਸ ਸੂਟ ਨੂੰ ਪਹਿਨਣ ਤੋਂ ਬਾਅਦ ਪੁਲਾੜ ਯਾਤਰੀਆਂ ਦੇ ਸਰੀਰ ਦਾ ਤਾਪਮਾਨ ਅਤੇ ਬਾਹਰਲੇ ਵਾਤਾਵਰਨ ਨਾਲ ਸਰੀਰ ’ਤੇ ਪੈਣ ਵਾਲਾ ਦਬਾਅ ਕੰਟਰੋਲ ਵਿੱਚ ਰਹਿੰਦਾ ਹੈ। ਪੁਲਾੜ ਵਿੱਚ ਮੌਜੂਦ ਹਾਨੀਕਾਰਕ ਕਿਰਨਾਂ ਦਾ ਪੁਲਾੜ ਯਾਤਰੀ ਦੇ ਸਰੀਰ ਤੇ ਕੋਈ ਅਸਰ ਨਹੀਂ ਹੁੰਦਾ ਤੇ ਇਹ ਸੂਟ ਕਵਚ ਦਾ ਕੰਮ ਕਰਦਾ ਹੈ। ਇਸ ਸੂਟ ਦੇ ਅੰਦਰ ਇੱਕ ਲਾਈਫ ਸਪੋਰਟਿੰਗ ਸਿਸਟਮ ਹੁੰਦਾ ਹੈ, ਜਿਸ ਨਾਲ ਪੁਲਾੜ ਯਾਤਰੀਆਂ ਨੂੰ ਸ਼ੁੱਧ ਆਕਸੀਜਨ ਪ੍ਰਾਪਤ ਹੁੰਦੀ ਹੈ। ਇਸ ਸੂਟ ਦੇ ਅੰਦਰ ਗੈਸ ਅਤੇ ਤਰਲ ਪਦਾਰਥਾਂ ਨੂੰ ਰੀਚਾਰਜ ਅਤੇ ਡਿਸਚਾਰਜ ਕਰਨ ਦੀ ਵਿਵਸਥਾ ਵੀ ਹੁੰਦੀ ਹੈ। ਇਸ ਸੂਟ ਵਿੱਚ ਹੀ ਪੁਲਾੜ ਯਾਤਰੀ ਉੱਥੋਂ ਇਕੱਠੇ ਕੀਤੇ ਗਏ ਕਣਾਂ ਨੂੰ ਸੁਰੱਖਿਅਤ ਰੱਖ ਸਕਦੇ ਹਨ।
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਟਵਿੱਟਰ (ਅੰਗਰੇਜ਼ੀ: Twitter) ਇੱਕ ਅਜ਼ਾਦ ਸਾਮਾਜਿਕ ਸੰਜਾਲ ਅਤੇ ਸੂਖਮ ਬਲੌਗਿੰਗ ਸੇਵਾ ਹੈ ਜੋ ਆਪਣੇ ਵਰਤੋਂਕਾਰਾਂ ਨੂੰ ਆਪਣੀ ਛੋਟੀਆਂ ਸੰਪਾਦਨਾਂ, ਜਿਨ੍ਹਾਂ ਨੂੰ ਟਵੀਟ ਕਹਿੰਦੇ ਹਨ, ਇੱਕ-ਦੂਜੇ ਨੂੰ ਭੇਜਣ ਅਤੇ ਪੜ੍ਹਨ ਦੀ ਸਹੂਲਤ ਦਿੰਦਾ ਹੈ। ਟਵੀਟ 140 ਅੱਖਰਾਂ ਤੱਕ ਦੀ ਪਾਠ-ਆਧਾਰਿਤ ਸੰਪਾਦਨਾ(ਪੋਸਟ) ਹੁੰਦੀ ਹੈ, ਅਤੇ ਲੇਖਕ ਦੇ ਰੂਪ ਰੇਖਾ ਵਰਕੇ ਉੱਤੇ ਦਿਖਾਇਆ ਹੋਇਆ ਕੀਤੇ ਜਾਂਦੇ ਹਨ, ਅਤੇ ਦੂਜੇ ਉਪਯੋਗਕਰਤਾ ਸਾਥੀ (ਫਾਲੋਅਰ) ਨੂੰ ਭੇਜੇ ਜਾਂਦੇ ਹਨ। ਭੇਜਣ ਵਾਲਾ ਆਪਣੇ ਇੱਥੇ ਮੌਜੂਦ ਦੋਸਤਾਂ ਤੱਕ ਵੰਡ ਸੀਮਿਤ ਕਰ ਸਕਦੇ ਹਨ , ਜਾਂ ਮੂਲ ਚੋਣਾਂ ਵਿੱਚ ਅਜ਼ਾਦ ਵਰਤੋ ਦੀ ਆਗਿਆ ਵੀ ਦੇ ਸਕਦੇ ਹਨ । ਉਪਯੋਗਕਰਤਾ ਟਵਿਟਰ ਵੈੱਬਸਾਈਟ ਜਾਂ ਲਘੂ ਸੁਨੇਹਾ ਸੇਵਾ ("SMS"), ਜਾਂ ਬਾਹਰਲਾ ਅਨੁਪ੍ਰਯੋਗੋਂ ਦੇ ਮਾਧਿਅਮ ਵਲੋਂ ਵੀ ਟਵਿਟਸ ਭੇਜ ਸੱਕਦੇ ਹਨ ਅਤੇ ਪ੍ਰਾਪਤ ਕਰ ਸੱਕਦੇ ਹਨ। ਇੰਟਰਨੈੱਟ ਉੱਤੇ ਇਹ ਸੇਵਾ ਮੁੱਫਤ ਹੈ, ਲੇਕਿਨ ਐਸ .ਐਮ .ਐਸ ਦੀ ਵਰਤੋ ਲਈ ਫੋਨ ਸੇਵਾ ਦਾਤਾ ਨੂੰ ਕੀਮਤ ਦੇਣੀ ਪੈ ਸਕਦੀ ਹੈ।
ਰੁੱਖਜਾਂ ਦਰਖ਼ਤ ਐਸੇ ਪੌਦੇ ਨੂੰ ਕਹਿੰਦੇ ਹਨ ਜਿਸ ਦਾ ਆਮ ਤੌਰ ਤੇ ਇੱਕ ਬੜਾ ਤਣਾ ਹੋਵੇ ਜੋ ਉੱਪਰ ਜਾ ਕੇ ਟਾਹਣਿਆਂ ਅਤੇ ਟਾਹਣੀਆਂ ਵਿੱਚ ਤਕਸੀਮ ਹੋ ਜਾਏ। ਟਾਹਣੀਆਂ ਨੂੰ ਪੱਤੇ, ਫੁੱਲ ਔਰ ਫਲ਼ ਲੱਗਦੇ ਹਨ। ਕੁਛ ਬੌਟਨੀ ਵਿਦਵਾਨ ਦਰਖ਼ਤ ਲਈ ਘੱਟੋ ਘੱਟ ਉੱਚਾਈ ਵੀ ਜ਼ਰੂਰੀ ਸਮਝਦੇ ਹਨ ਜੋ 3 ਤੋਂ 6 ਮੀਟਰ ਤੱਕ ਹੈ। ਕੁਛ ਲੋਕ ਸਮਝਦੇ ਹਨ ਕਿ ਅਗਰ ਕਿਸੇ ਪੌਦੇ ਦਾ ਕੱਦ ਘੱਟੋ ਘੱਟ 10 ਸੈਂਟੀਮੀਟਰ ਹੋਵੇ ਜਾਂ ਘੇਰਾ 30 ਸੈਂਟੀਮੀਟਰ ਹੋਵੇ ਤਾਂ ਇਹ ਰੱਖ ਹੋਵਗਾ। ਇੱਕ ਤੋਂ ਜ਼ਿਆਦਾ ਨਿੱਕੇ ਨਿੱਕੇ ਤਣੇ ਉਸ ਨੂੰ ਝਾੜੀ ਬਣਾ ਦਿੰਦੇ ਹਨ।
ਨਨਕਾਣਾ ਸਾਹਿਬ ਪੰਜਾਬ, ਪਾਕਿਸਤਾਨ ਦਾ ਇੱਕ ਸ਼ਹਿਰ ਹੈ। ਇਸਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਉੱਤੇ ਨਨਕਾਣਾ ਸਾਹਿਬ ਹੈ। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪੰਜਾਬ, ਪਾਕਿਸਤਾਨ) ਵਿਖੇ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ। ਇਸ ਸਥਾਨ ਨੂੰ ਪਹਿਲਾਂ ਰਾਇ ਭੋਇ ਦੀ ਤਲਵੰਡੀ ਕਰਕੇ ਜਾਣਿਆ ਜਾਂਦਾ ਸੀ। ਇਸ ਪਾਵਨ ਧਰਤ ਉਤੇ ਗੁਰੂ ਸਾਹਿਬ ਦਾ ਬਚਪਨ ਬੀਤਿਆ। ਲਾਹੌਰ ਤੋਂ ਇਹ 80 ਕਿਲੋਮੀਟਰ ਉੱਤੇ ਫੈਸਲਾਬਾਦ ਤੋਂ 75 ਕਿਲੋਮੀਟਰ ਦੇ ਫਾਸਲੇ ਉੱਤੇ ਹੈ। ਇਹਦਾ ਪੁਰਾਣਾ ਨਾਂ ਤਲਵੰਡੀ ਸੀ। ਇਹਨੂੰ ਰਾਇ ਭੋਇ ਦੀ ਤਲਵੰਡੀ ਅਤੇ ਰਾਇਪੁਰ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਸਿੱਖ ਧਰਮ ਦੀ ਨਿਉਂ ਰੱਖਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਇੱਥੇ ਪੈਦਾ ਹੋਏ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਹੀ ਇਸ ਸਥਾਨ ਦਾ ਨਾਮ ਨਨਕਾਣਾ ਸਾਹਿਬ ਪੈ ਗਿਆ। ਗੁਰਦੁਆਰਾ ਜਨਮ ਅਸਥਾਨ ਸਾਹਿਬ ਇਸੇ ਸ਼ਹਿਰ ਵਿੱਚ ਵਾਕਿਆ ਹੈ ਇਸ ਲਈ ਇਹ ਥਾਂ ਸਿੱਖਾਂ ਲਈ ਬੜੀ ਪਵਿੱਤਰ ਹੈ।
ਨੇਤਾ ਜੀ ਸੁਭਾਸ਼ ਚੰਦਰ ਬੋਸ (23 ਜਨਵਰੀ, 1897- 18 ਅਗਸਤ 1945) ਇੱਕ ਭਾਰਤੀ ਰਾਸ਼ਟਰਵਾਦੀ ਸਨ, ਜਿਹਨਾਂ ਦੀ ਦੇਸ਼ਭਗਤੀ ਨੇ ਉਨ੍ਹਾਂ ਨੂੰ ਭਾਰਤ ਵਿੱਚ ਨਾਇਕ ਬਣਾ ਦਿੱਤਾ ਸੀ, ਪਰ ਦੂਜੇ ਵਿਸ਼ਵ ਯੁੱਧ ਦੌਰਾਨ ਨਾਜ਼ੀ ਜਰਮਨੀ ਅਤੇ ਜਪਾਨੀ ਸਾਮਰਾਜ ਦੀ ਮਦਦ ਨਾਲ ਭਾਰਤ ਨੂੰ ਬਰਤਾਨਵੀ ਰਾਜ ਤੋਂ ਛੁਟਕਾਰਾ ਦਵਾਉਣ ਦੀ ਕੋਸ਼ਿਸ਼ ਨਾਲ ਇਕ ਵੱਖਰੀ ਵਿਰਾਸਤ ਛੱਡ ਗਏ। ਮਾਨਯੋਗ ਨੇਤਾਜੀ ਨਾਮ (ਹਿੰਦੁਸਤਾਨੀ ਭਾਸ਼ਾ: "ਸਤਿਕਾਰਤ ਨੇਤਾ"), ਜੋ ਕਿ ਬਰਤਾਨਵੀ ਭਾਰਤ ਦੇ ਸਪੈਸ਼ਲ ਬਿਊਰੋ ਦੇ ਭਾਰਤ ਵਿਚਲੇ ਭਾਰਤੀ ਸਿਪਾਹੀਆਂ ਦੁਆਰਾ 1940 ਦੇ ਸ਼ੁਰੂ ਵਿਚ ਅਤੇ ਬਰਲਿਨ ਵਿਚ ਭਾਰਤ ਦੇ ਵਿਸ਼ੇਸ਼ ਬਿਊਰੋ ਵਿਚ ਜਰਮਨ ਅਤੇ ਭਾਰਤੀ ਅਧਿਕਾਰੀਆਂ ਦੁਆਰਾ ਦਿੱਤਾ ਗਿਆ ਸੀ, ਨੂੰ ਬਾਅਦ ਵਿਚ ਭਾਰਤ ਭਰ ਵਿਚ ਵਰਤਿਆ ਗਿਆ ਸੀ।1920 ਅਤੇ 1930 ਦੇ ਦਹਾਕੇ ਵਿਚ ਬੋਸ ਇੰਡੀਅਨ ਨੈਸ਼ਨਲ ਕਾਂਗਰਸ ਦੇ ਜਵਾਨ, ਰੈਡੀਕਲ ਵਿੰਗ ਦੇ ਨੇਤਾ ਬਣੇ ਅਤੇ 1938 ਅਤੇ 1939 ਵਿਚ ਕਾਂਗਰਸ ਦੇ ਪ੍ਰਧਾਨ ਬਣੇ। ਹਾਲਾਂਕਿ, ਮਹਾਤਮਾ ਗਾਂਧੀ ਅਤੇ ਕਾਂਗਰਸ ਹਾਈ ਕਮਾਂਡ ਨਾਲ ਮਤਭੇਦ ਕਰਕੇ 1939 ਵਿਚ ਉਹ ਕਾਂਗਰਸ ਅਗਵਾਈ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ। 1940 ਵਿਚ ਭਾਰਤ ਤੋਂ ਭੱਜਣ ਤੋਂ ਪਹਿਲਾਂ ਓਹਨਾਂ ਨੂੰ ਬ੍ਰਿਟਿਸ਼ ਨੇ ਘਰ ਵਿਚ ਨਜ਼ਰਬੰਦ ਕਰ ਦਿੱਤਾ ਸੀ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਗ਼ਦਰ ਪਾਰਟੀ [: ग़दर पार्टी (ਦੇਵਨਾਗਰੀ), غدر پارٹی (ਨਸਤਾਲੀਕ਼)]; ਗੁਲਾਮ ਭਾਰਤ ਨੂੰ ਅੰਗਰੇਜਾਂ ਤੋਂ ਆਜਾਦ ਕਰਾਉਣ ਦੇ ਉਦੇਸ਼ ਨਾਲ ਬਣਾਇਆ ਇੱਕ ਸੰਗਠਨ ਸੀ। ਇਸਨੂੰ ਅਮਰੀਕਾ ਅਤੇ ਕਨੇਡਾ ਦੇ ਭਾਰਤੀਆਂ ਨੇ 25 ਜੂਨ 1913 ਵਿੱਚ ਬਣਾਇਆ ਸੀ। ਇਸਨੂੰ ਪ੍ਰਸ਼ਾਂਤ ਤਟ ਦੀ ਹਿੰਦੀ ਐਸੋਸੀਏਸ਼ਨ (Hindi Association of the Pacific Coast) ਵੀ ਕਿਹਾ ਜਾਂਦਾ ਸੀ। ਇਹ ਪਾਰਟੀ ਗ਼ਦਰ ਨਾਮ ਦਾ ਪੱਤਰ ਵੀ ਕੱਢਦੀ ਸੀ ਜੋ ਉਰਦੂ ਅਤੇ ਪੰਜਾਬੀ ਵਿੱਚ ਛਪਦਾ ਸੀ। ਪਹਿਲਾ ਵਿਸ਼ਵ ਯੁੱਧ ਦੇ ਛਿੜਦੇ ਹੀ ਜਦੋਂ ਭਾਰਤ ਦੇ ਹੋਰ ਦਲ ਅੰਗਰੇਜਾਂ ਨੂੰ ਸਹਿਯੋਗ ਦੇ ਰਹੇ ਸਨ ਗ਼ਦਰੀਆਂ ਨੇ ਅੰਗਰੇਜ਼ੀ ਰਾਜ ਦੇ ਵਿਰੁੱਧ ਜੰਗ ਘੋਸ਼ਿਤ ਕਰ ਦਿੱਤੀ।ਭਾਈ ਰਤਨ ਸਿੰਘ ਅਤੇ ਭਾਈ ਸੰਤੋਖ ਸਿੰਘ ਅਮਰੀਕਾ ਤੋਂ ਅਗਸਤ 1922 ਵਿਚ ਤੁਰ ਕੇ 24 ਸਤੰਬਰ 1922 ਨੂੰ ਮਾਸਕੋ ਪਹੁੰਚੇ। ਉਹਨਾਂ ਨੇ ਮਈ 1923 ਤੱਕ ਉੱਥੇ ਠਹਿਰ ਕੇ ਸਮਾਜਵਾਦੀ ਰਾਜ ਪ੍ਰਬੰਧ ਬਾਰੇ ਜਾਣਕਾਰੀ ਹਾਸਲ ਕੀਤੀ। ਨਵੀਂ ਵਿਚਾਰਧਾਰਾ ਨਾਲ ਜੁੜ ਕੇ ਲਏ ਫੈਸਲੇ ਅਨੁਸਾਰ ਭਾਈ ਰਤਨ ਸਿੰਘ ਨੇ ਅਮਰੀਕਾ ਅਤੇ ਹੋਰ ਮੁਲਕਾਂ ਵਿਚੋਂ ਗਦਰੀਆਂ ਨੂੰ ਮਾਸਕੋ ਦੀ ਪੂਰਬੀ ਯੂਨੀਵਰਸਿਟੀ ਵਿਚ ਸਿੱਖਿਆ ਪ੍ਰਾਪਤੀ ਲਈ ਭੇਜਣ ਅਤੇ ਭਾਈ ਸੰਤੋਖ ਸਿੰਘ ਨੇ ਹਿੰਦੁਸਤਾਨ ਜਾ ਕੇ ਨਵੇਂ ਵਿਚਾਰਾਂ ਦਾ ਪ੍ਰਚਾਰ ਕਰਨ ਦੀ ਜ਼ਿੰਮੇਵਾਰੀ ਓਟ ਲਈ।
ਕਰਤਾਰਪੁਰ ਲਾਂਘਾ (English:Kartarpur Corridor) (ਉਰਦੂ: کرتارپور راہداری) ਗੁਆਂਢੀ ਦੇਸ਼ਾਂ ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ ਸਰਹੱਦੀ ਲਾਂਘਾ ਹੈ। ਇਹ ਸਿੱਖ ਸ਼ਰਧਾਲੂਆਂ ਲਈ ਗੁਰਦੁਆਰਾ ਡੇਰਾ ਬਾਬਾ ਨਾਨਕ ਸਾਹਿਬ (ਪੰਜਾਬ, ਭਾਰਤ ਵਿਚ ਸਥਿਤ) ਅਤੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ (ਪੰਜਾਬ, ਪਾਕਿਸਤਾਨ)ਵਿਚਕਾਰ ਖੋਲ੍ਹਿਆ ਗਿਆ ਲਾਂਘਾ ਹੈ। ਇਸ ਯੋਜਨਾਬੰਦੀ ਅਧੀਨ, ਇਹ ਲਾਂਘਾ ਭਾਰਤ ਦੇ ਧਾਰਮਿਕ ਸ਼ਰਧਾਲੂਆਂ ਨੂੰ ਕਰਤਾਰਪੁਰ ਦੇ ਗੁਰਦੁਆਰੇ ਜੋ ਪਾਕਿਸਤਾਨ-ਭਾਰਤ ਸਰਹੱਦ ਤੋਂ ਪਾਕਿਸਤਾਨ ਵਿੱਚ 4.7 ਕਿਲੋਮੀਟਰ (2.9 ਮੀਲ) ਅੰਦਰ ਹਨ, ਨੂੰ ਬਿਨਾਂ ਵੀਜ਼ਾ ਇਜਾਜ਼ਤ ਲਏ ਤੋਂ ਜਾਣ ਦੇਣ ਦਾ ਫ਼ੈਸਲਾ ਹੋਇਆ ਹੈ। ਕਰਤਾਰਪੁਰ ਵਿਖੇ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ ਅਠਾਰਾਂ ਵਰ੍ਹੇ ਕਿਰਤ ਕਰਕੇ ਆਪਣੇ ਦਰਸ਼ਨ ਨੂੰ ਹਕੀਕੀ ਰੂਪ ਦਿੱਤਾ। ਕਰਤਾਰਪੁਰ ਲਾਂਘਾ ਕੇਵਲ ਆਸਥਾ ਦਾ ਮਾਮਲਾ ਨਹੀਂ ਹੈ ਬਲਕਿ ਭਾਰਤ ਅਤੇ ਪਾਕਿਸਤਾਨ ਦੀ ਤਰੱਕੀ ਦਾ ਲਾਂਘਾ ਵੀ ਬਣ ਸਕਦਾ ਹੈ। ਗੁਰੂ ਨਾਨਕ ਦੇ ਸਾਢੇ ਪੰਜ ਸੌ ਸਾਲਾ ਪ੍ਰਕਾਸ਼ ਦਿਹਾੜੇ ਉੱਤੇ ਲਾਂਘਾ ਖੁੱਲ੍ਹਣ ਨਾਲ ਦੋਵੇਂ ਪਾਸਿਆਂ ਦੇ ਲੋਕਾਂ ਦੀਆਂ ਭਾਵਨਾਵਾਂ ਦੇ ਨਾਲ ਨਾਲ ਧਾਰਮਿਕ ਸਥਾਨਾਂ ਨਾਲ ਜੁੜਿਆ ਸੈਰ-ਸਪਾਟਾ ਵੀ ਵਿਕਸਿਤ ਹੋਵੇਗਾ। ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਅਤੇ ਬੇਰੁਜ਼ਗਾਰੀ, ਗ਼ਰੀਬੀ ਤੇ ਖੇਤੀ ਸੰਕਟ ਨਾਲ ਜੂਝ ਰਹੇ ਭਾਰਤ ਲਈ ਵੀ ਭਾਰਤ-ਪਾਕਿ ਸਰਹੱਦਾਂ ਮੋਕਲੀਆਂ ਕਰਨ ਲਈ ਰਾਹ ਖੁੱਲ੍ਹ ਸਕਦੇ ਹਨ। ਪਾਕਿਸਤਾਨ ਸਰਕਾਰ ਨੇ ਦਾਅਵਾ ਕੀਤਾ ਕਿ ਉਸ ਨੇ ਲਾਂਘਾ ਖੋਲ੍ਹਣ ਸਬੰਧੀ ਮਤੇ ’ਤੇ ਅੱਗੇ ਵਧਣ ਦਾ ਫ਼ੈਸਲਾ ਇਸਲਾਮੀ ਸਿਧਾਂਤਾਂ ਮੁਤਾਬਕ ਕੀਤਾ ਹੈ, ਜੋ ਸਾਰੇ ਧਰਮਾਂ ਦਾ ਸਨਮਾਨ ਅਤੇ ਪਾਕਿਸਤਾਨ ਦੇ ਅੰਦਰ ਵਿਸ਼ਵਾਸ ਤੇ ਧਾਰਮਿਕ ਸਹਿਣਸ਼ੀਲਤਾ ਨੂੰ ਹੁਲਾਰਾ ਦੇਣ ਦੀ ਨੀਤੀ ਦੀ ਵਕਾਲਤ ਕਰਦਾ ਹੈ।ਕਰਤਾਰਪੁਰ ਲਾਂਘੇ ਨੂੰ ਪਹਿਲੀ ਵਾਰ 1999 ਵਿੱਚ ਪਾਕਿਸਤਾਨ ਅਤੇ ਭਾਰਤ ਦੇ ਪ੍ਰਧਾਨ ਮੰਤਰੀ, ਨਵਾਜ਼ ਸ਼ਰੀਫ ਅਤੇ ਅਟਲ ਬਿਹਾਰੀ ਵਾਜਪਾਈ ਦੁਆਰਾ ਪ੍ਰਸਤਾਵਿਤ ਕੀਤਾ ਗਿਆ ਸੀਇਹ ਕੋਰੀਡੋਰ ਨਵੰਬਰ 2019 ਵਿਚ ਗੁਰੂ ਨਾਨਕ ਦੇਵ ਜੀ ਦੀ 550 ਵੀਂ ਵਰ੍ਹੇਗੰਢ ਮੌਕੇ ਪੂਰਾ ਕਰ ਦਿੱਤਾ ਗਿਆ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋਵਾਂ ਮੁਲਕਾਂ ਵੱਲੋਂ ਇਸ ਲਾਂਘੇ ਦੇ ਖੁੱਲ੍ਹਣ ਦੀ ਤੁਲਨਾ ਬਰਲਿਨ ਦੀ ਦੀਵਾਰ ਦੇ ਡਿੱਗਣ ਨਾਲ ਕਰਦੇ ਹੋਏ ਕਿਹਾ ਕਿ ਇਹ ਪ੍ਰੋਜੈਕਟ ਦੋਵਾਂ ਦੇਸ਼ਾਂ ਦਰਮਿਆਨ ਤਣਾਅ ਨੂੰ ਘੱਟ ਕਰਨ ਵਿਚ ਮਦਦ ਕਰ ਸਕਦਾ ਹੈ। ਕਰਤਾਰਪੁਰ ਲਾਂਘਾ ਜੰਗ ਤੋਂ ਪੈਦਾ ਹੋਣ ਵਾਲੇ ਹਨੇਰੇ ਵਿਰੁੱਧ ਅਮਨ ਦੀ ਲੋਅ ਹੈ।ਪਾਕਿਸਤਾਨ ਦੇ ਲੇਖਕਾਂ ਤੇ ਬੁੱਧੀਜੀਵੀਆਂ ਵੱਲੋਂ ਲਾਂਘਿਆਂ ਦਾ ਦਾਇਰਾ ਸਿਰਫ਼ ਸਿੱਖਾਂ ਤੱਕ ਮਹਿਦੂਦ ਨਾ ਕਰਨ ਦੀ ਵਕਾਲਤ ਕੀਤੀ ਹੈ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਾਮਾਜਕ ਤੌਰ ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਸੂਰਜ ਮੰਡਲ ਵਿੱਚ ਸੂਰਜ ਅਤੇ ਉਹ ਖਗੋਲੀ ਪਿੰਡ ਸੰਮਲਿਤ ਹਨ, ਜੋ ਇਸ ਮੰਡਲ ਵਿੱਚ ਇੱਕ ਦੂਜੇ ਵਲੋਂ ਗੁਰੁਤਵਾਕਰਸ਼ਕ ਜ਼ੋਰ ਦੁਆਰਾ ਬੱਝੇ ਹਨ। ਇਸ ਪਿੰਡ ਵਿੱਚ ਅੱਠ ਗ੍ਰਹਿ, ਉਨ੍ਹਾਂ ਦੇ 166 ਗਿਆਤ ਉਪਗ੍ਰਹਿ, ਪੰਜ ਬੌਣੇ ਗ੍ਰਹਿ ਅਤੇ ਅਰਬਾਂ ਛੋਟੇ ਪਿੰਡ ਸ਼ਾਮਿਲ ਹਨ । ਇਸ ਛੋਟੇ ਪਿੰਡਾਂ ਵਿੱਚ ਕਸ਼ਊਦਰਗ੍ਰਹਿ, ਬਰਫੀਲਾ ਕਾਇਪਰ ਘੇਰੇ ਦੇ ਪਿੰਡ , ਧੂਮਕੇਤੂ , ਉਲਕਾ ਪਿੰਡ, ਅਤੇ ਗ੍ਰਹਿਆਂ ਦੇ ਵਿਚਲੀ ਧੂੜ ਸ਼ਾਮਿਲ ਹੈ।
ਸ਼ਹੀਦਸ਼ਹੀਦ ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਨਵੰਬਰ 2019 ਮੁਤਾਬਿਕ ਇਸ ਵਿਕੀ ’ਤੇ 32,716 ਲੇਖ ਹਨ ਅਤੇ ਇਸ ਦੇ ਕੁੱਲ 30,491 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,97,014 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.35.0-wmf.5 (2a94d97) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ । ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਪੰਜਾਬ ਦੇ ਲੋਕ ਗੀਤਾ ਦੀ ਰਚਨਾ ਕਈ ਵਿਸ਼ੇਸ਼ ਕਵੀ ਨਹੀਂ ਕਰਦਾ, ਸਗੋਂ ਲੋਂਕਾ ਦੇ ਦਿਲੀ ਭਾਵ ਗੀਤਾ ਦਾ ਰੂਪ ਧਾਰ ਕੇ ਫੁੱਟ ਨਿਕਲਦੇ ਹਨ।ਇਸ ਕਰਕੇ ਇਸ ਦਾ ਜਨਮ ਮਨੁੱਖੀ ਸਭਿਅਤਾ ਦੇ ਨਾਲ ਹੀ ਹੋਇਆ ਹੈ ਤੇ ਇਨ੍ਹਾਂ ਦਾ ਵਹਿਣ ਨਿਰੰਤਰ ਵਹਿ ਰਿਹਾ ਹੈ। ਪੰਜਾਬ ਦੇ ਲੰਮੇ ਲੋਕ ਗੀਤਾਂ ਨੂੰ ਮਾਲਵੇ ਦੀਆਂ ਔਰਤਾਂ ‘ਲੰਮੇ ਗੌਣ’ ਦਾ ਨਾਂ ਦਿੰਦੀਆਂ ਹਨ। ਇਹ ਪੰਜਾਬ ਦੀਆਂ ਔਰਤਾਂ ਦੀ ਤ੍ਰਾਸਦੀ ਨੂੰ ਬਿਆਨ ਕਰਨ ਵਾਲੇ ਲੋਕ ਗੀਤ ਹਨ ਜਿਹਨਾਂ ਵਿੱਚ ਪੰਜਾਬੀ ਮੁਟਿਆਰ ਦੇ ਸੰਤਾਪ ਦੀ ਗਾਥਾ ਬੜੇ ਦਰਦੀਲੇ ਅਤੇ ਵੇਦਨਾਤਮਕ ਬੋਲਾਂ ਨਾਲ ਬਿਆਨ ਕੀਤੀ ਗਈ ਹੈ। ਸੁਆਣੀਆਂ ਇਹ ਗੀਤ ਲੰਮੀ ਹੇਕ ਲਾ ਕੇ ਗਾਉਂਦੀਆਂ ਹਨ। ਇਨ੍ਹਾਂ ਗੀਤਾਂ ਨੂੰ ਇੱਕ ਜਾਂ ਦੋ-ਦੋ ਦੇ ਜੋਟੇ ਬਣਾ ਕੇ ਸਾਂਝੀ ਹੇਕ ਨਾਲ ਗਾਇਆ ਜਾਂਦਾ ਹੈ- ਇੱਕ ਧਿਰ ਗੀਤ ਦਾ ਇੱਕ ਅੰਤਰਾ ਗਾਉਂਦੀ ਹੈ ਤੇ ਦੂਜੀ ਧਿਰ ਅਗਲੇਰੇ ਅੰਤਰੇ ਦੇ ਬੋਲ ਬੋਲਦੀ ਹੈ। ਇਹ ਗੌਣ ਸਦੀਆਂ ਪੁਰਾਣੇ ਪੰਜਾਬ ਦੇ ਸਮਾਜਿਕ ਇਤਿਹਾਸ ਦੀਆਂ ਬਾਤਾਂ ਪਾਉਂਦੇ ਹਨ। ਜਿਹੜੀ ਜੋਖ਼ਮ ਭਰੀ ਅਤੇ ਔੜਾਂ ਮਾਰੀ ਜ਼ਿੰਦਗੀ ਪੰਜਾਬ ਦੀ ਔਰਤ ਨੇ ਭੋਗੀ ਹੈ ਇਹ ਉਸ ਦੇ ਇਤਿਹਾਸਕ ਦਸਤਾਵੇਜ਼ ਹਨ। ਆਪਣੀ ਵੇਦਨਾ ਨੂੰ ਬਿਆਨ ਕਰਨ ਵਾਲੇ ਇਨ੍ਹਾਂ ਗੀਤਾਂ ਨੂੰ ਔਰਤ ਨੇ ਖ਼ੁਦ ਹੀ ਸਿਰਜਿਆ ਹੈ। ਇਹ ਉਸ ਦੀ ਧੁਰ ਅੰਦਰੋਂ ਨਿਕਲੀ ਵਿਲਕਣੀ ਦੀਆਂ ਹੂਕਾਂ ਹਨ…ਧੂਹ ਪਾਉਂਦੀਆਂ ਦਿਲ ਦੀਆਂ ਆਵਾਜ਼ਾਂ। ਜਦੋਂ ਉਹ ਇਨ੍ਹਾਂ ਨੂੰ ਕਰੁਣਾਮਈ ਸੁਰ ਵਿੱਚ ਗਾਉਂਦੀਆਂ ਹਨ ਤਾਂ ਚਾਰੇ ਬੰਨੇ ਸਿਸਕੀਆਂ ਤੇ ਹਾਉਕੇ ਸੁਣਾਈ ਦੇਣ ਲੱਗਦੇ ਹਨ। ਸਦੀਆਂ ਤੋਂ ਆਰਥਿਕ ਅਤੇ ਸਮਾਜਿਕ ਗੁਲਾਮੀ ਦਾ ਸੰਤਾਪ ਭੋਗਦੀ ਪੰਜਾਬੀ ਮੁਟਿਆਰ ਨੇ ਅਨੇਕਾਂ ਵਗੋਚਿਆਂ ਦਾ ਸੰਚਾਰ ਇਨ੍ਹਾਂ ਗੌਣਾਂ ਰਾਹੀਂ ਕੀਤਾ ਹੈ। ਇਨ੍ਹਾਂ ਗੌਣਾਂ ਵਿੱਚ ਪੰਜਾਬੀ ਸੱਭਿਆਚਾਰ ਦੇ ਦ੍ਰਿਸ਼ ਸਾਫ਼ ਨਜ਼ਰੀਂ ਆਉਂਦੇ ਹਨ। ਖੂਹਾਂ ’ਤੇ ਪਾਣੀ ਭਰਦੀਆਂ ਮੁਟਿਆਰਾਂ, ਤ੍ਰਿੰਞਣਾਂ ’ਚ ਕੱਤਦੀਆਂ ਸੁਆਣੀਆਂ ਅਤੇ ਪੀਂਘਾਂ ਝੂਟਦੀਆਂ ਅੱਲ੍ਹੜ ਮੁਟਿਆਰਾਂ ਦੀਆਂ ਝਲਕੀਆਂ ਤੋਂ ਇਲਾਵਾ ਘੋੜੇ ’ਤੇ ਅਸਵਾਰ ਭੈਣਾਂ ਨੂੰ ਮਿਲਣ ਆਉਂਦੇ ਵੀਰ ਅਤੇ ਡੋਲੀ ਚੁੱਕੀ ਜਾਂਦੇ ਕਹਾਰਾਂ ਦੀਆਂ ਟੋਲੀਆਂ ਦੇ ਝਲਕਾਰੇ ਵੀ ਇਨ੍ਹਾਂ ਗੀਤਾਂ ’ਚ ਨਜ਼ਰੀ ਪੈਂਦੇ ਹਨ। ਇਹ ਉਸ ਜ਼ਮਾਨੇ ਦੀ ਬਾਤ ਪਾਉਂਦੇ ਹਨ ਜਦੋਂ ਪੰਜਾਬ ਦੇ ਪਿੰਡਾਂ ਦੀ ਆਰਥਿਕ ਹਾਲਤ ਬਹੁਤ ਮਾੜੀ ਸੀ- ਖੇਤੀ ਪੂਰੀ ਤਰ੍ਹਾਂ ਵਿਕਸਤ ਨਹੀਂ ਸੀ ਹੋਈ- ਸੜਕਾਂ ਨਹੀਂ ਸਨ ਬਣੀਆਂ, ਕੱਚੇ ਰਾਹ, ਨਦੀਆਂ-ਨਾਲਿਆਂ ’ਤੇ ਕੋਈ ਪੁਲ ਨਹੀਂ ਸਨ।ਲੋਕ ਨਰਕਾਂ ਭਰੀ ਜ਼ਿੰਦਗੀ ਭੋਗਦੇ ਸਨ…ਕੁੜੀਆਂ ਛੋਟੀ ਉਮਰੇ ਵਿਆਹ ਦਿੱਤੀਆਂ ਜਾਂਦੀਆਂ ਸਨ…ਨਾਈ ਤੇ ਪਾਂਧੇ ਉਹਨਾਂ ਦੇ ਮੰਗਣੇ-ਵਿਆਹ ਕਰ ਆਉਂਦੇ ਸਨ। ਆਵਾਜਾਈ ਦੇ ਸਾਧਨ ਨਹੀਂ ਸਨ- ਕੇਵਲ ਘੋੜੇ-ਘੋੜੀਆਂ ਅਤੇ ਊਠ ਹੀ ਵਾਹਨਾਂ ਦੇ ਤੌਰ ’ਤੇ ਵਰਤੇ ਜਾਂਦੇ ਸਨ। ਗੁਜਾਰੇ ਲਈ ਮਰਦਾਂ ਤੇ ਗੱਭਰੂਆਂ ਨੂੰ ਦੂਰ-ਦੁਰਾਡੇ ਵਪਾਰ ਲਈ ਜਾਣਾ ਪੈਂਦਾ ਸੀ ਜਾਂ ਉਹ ਵਰ੍ਹਿਆਂਬੱਧੀ ਘਰੋਂ ਬਾਹਰ ਨੌਕਰੀ ਕਰਦੇ ਸਨ, ਪਿੱਛੇ ਉਹਨਾਂ ਦੀਆਂ ਪਤਨੀਆਂ ਵਿਛੋੜੇ ਦੇ ਪਲ ਸਹਿੰਦੀਆਂ ਹੋਈਆਂ ਦੂਹਰਾ ਦੁੱਖ ਭੋਗਦੀਆਂ ਸਨ। ਉਹਨਾਂ ਨੂੰ ਵਰ੍ਹਿਆਂਬੱਧੀ ਆਪਣੇ ਪੇਕੀਂ ਮਿਲਣ ਜਾਣ ਵੀ ਨਹੀਂ ਸੀ ਦਿੱਤਾ ਜਾਂਦਾ…ਸਹੁਰੀਂ ਉਹਨਾਂ ਦੀ ਸਾਰ ਲੈਣ ਵਾਲਾ ਵੀ ਕੋਈ ਨਹੀਂ ਸੀ ਹੁੰਦਾ ਜਿਸ ਨਾਲ ਉਹ ਆਪਣਾ ਮਨ ਹੌਲਾ ਕਰ ਸਕਣ। ਅੱਜ-ਕੱਲ੍ਹ ਤਾਂ ਸੰਚਾਰ ਦੇ ਕਿੰਨੇ ਸਾਧਨ ਹਨ। ਉਦੋਂ ਦੂਰ ਬੈਠੀਆਂ ਭੈਣਾਂ ਆਪਣੇ ਭਰਾਵਾਂ ਨੂੰ ਕਾਵਾਂ ਹੱਥ ਹੀ ਸੁਨੇਹੇ ਭੇਜਦੀਆਂ ਸਨ।
ਸੰਕਲਪ ਭਾਸ਼ਾ ਦਰਸ਼ਨ ਦਾ ਸ਼ਬਦ ਹੈ ਜੋ ਸੰਗਿਆਨ ਵਿਗਿਆਨ, ਤੱਤਮੀਮਾਂਸਾ ਅਤੇ ਮਨ ਦੇ ਦਰਸ਼ਨ ਨਾਲ ਸੰਬੰਧਿਤ ਹੈ। ਇਸਨੂੰ ਅਰਥ ਦੀ ਸੰਗਿਆਨਕ ਇਕਾਈ; ਅਮੂਰਤ ਵਿਚਾਰ ਜਾਂ ਮਾਨਸਿਕ ਪ੍ਰਤੀਕ ਵਜੋਂ ਸਮਝਿਆ ਜਾਂਦਾ ਹੈ। ਸੰਕਲਪ ਦੇ ਅਨੁਸਾਰ ਯਥਾਰਥ ਦੀਆਂ ਵਸਤਾਂ ਅਤੇ ਵਰਤਾਰਿਆਂ ਦਾ ਸੰਵੇਦਨਾਤਮਕ ਸਾਧਾਰਨੀਕ੍ਰਿਤ ਬਿੰਬ, ਜੋ ਵਸਤਾਂ ਅਤੇ ਵਰਤਾਰਿਆਂ ਦੀਆਂ ਗਿਆਨ ਇੰਦਰੀਆਂ ਉੱਤੇ ਪ੍ਰਤੱਖ ਕਿਰਿਆ ਦੇ ਬਿਨਾਂ ਚੇਤਨਾ ਵਿੱਚ ਬਣਿਆ ਰਹਿੰਦਾ ਹੈ ਅਤੇ ਪੁਨਰਸਿਰਜਿਤ ਹੁੰਦਾ ਹੈ। ਹਾਲਾਂਕਿ ਸੰਕਲਪ ਮਾਈਕਰੋ ਸੰਵੇਦਨਾਤਮਕ ਪ੍ਰਤੀਬਿੰਬ ਦਾ ਇੱਕ ਰੂਪ ਹੈ ਫਿਰ ਵੀ ਮਨੁੱਖ ਵਿੱਚ ਸਾਮਾਜਕ ਤੌਰ ਤੇ ਨਿਰਮਿਤ ਮੁੱਲਾਂ ਨਾਲ ਉਸਦਾ ਅਭਿੰਨ ਸੰਬੰਧ ਰਹਿੰਦਾ ਹੈ। ਸੰਕਲਪ ਭਾਸ਼ਾ ਦੇ ਮਾਧਿਅਮ ਨਾਲ ਪ੍ਰਕਾਸ਼ਤ ਹੁੰਦਾ ਹੈ, ਉਸਦਾ ਸਾਮਾਜਕ ਮਹੱਤਵ ਹੁੰਦਾ ਹੈ ਅਤੇ ਉਸਦਾ ਹਮੇਸ਼ਾਂ ਬੋਧ ਕੀਤਾ ਜਾਂਦਾ ਹੈ। ਸੰਕਲਪ ਚੇਤਨਾ ਦਾ ਜ਼ਰੂਰੀ ਤੱਤ ਹੈ, ਕਿਉਂਕਿ ਉਹ ਸੰਕਲਪਾਂ ਦੇ ਵਸਤੂ - ਅਰਥ ਅਤੇ ਅਰਥ ਨੂੰ ਵਸਤਾਂ ਦੇ ਬਿੰਬਾਂ ਦੇ ਨਾਲ ਜੋੜਦੀ ਹੈ ਅਤੇ ਸਾਡੀ ਚੇਤਨਾ ਨੂੰ ਵਸਤਾਂ ਦੇ ਸੰਵੇਦਨਾਤਮਕ ਬਿੰਬਾਂ ਨੂੰ ਆਜਾਦ ਤੌਰ ਤੇ ਪਰਿਚਾਲਿਤ ਕਰਨ ਦੀ ਸੰਭਾਵਨਾ ਪ੍ਰਦਾਨ ਕਰਦੀ ਹੈ।
ਸਿੱਖ ਗੁਰੂ ਸਾਹਿਬਾਨ ਸਿੱਖ ਧਰਮਦੇ ਰੂਹਾਨੀ ਮਾਲਕ ਹਨ, ਜਿਨਾਂ ਨੇ ੧੪੬੯ ਤੋਂ ਲੈ ਕੇ, ਲਗਪਗ ਢਾਈ ਸਦੀਆਂ ਵਿੱਚ ਇਸ ਧਰਮ ਦੀ ਸਥਾਪਨਾ ਕੀਤੀ। ੧੪੬੯ ਵਿੱਚ ਸਿੱਖ ਧਰਮਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋੇਇਅਾ, ਜਿਨਾਂ ਤੋਂ ਬਾਅਦ ਨੌ ਹੋਰ ਗੁਰੂ ਸਾਹਿਬਾਨ ਹੋੇਏ| 1708 ਵਿੱਚ ਦਸਮ ਗੁਰੂ ਸਹਿਬਾਨ ਨੇ ਗੁਰਗੱਦੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਿੱਤੀ, ਜਿਨਾਂ ਨੂੰ ਹੁਣ ਸਿੱਖ ਧਰਮ ਦੇ ਗੁਰੂ ਮੰਨਿਆ ਜਾਂਦਾ ਹੈ। .
ਡੇਂਗੂ ਬੁਖਾਰ ਨੂੰ ਫਲੈਵੀਵਾਇਰਸ ਨਾਂ ਦੇ ਚਾਰ ਅਲੱਗ-ਅਲੱਗ ਡੇਂਗੂ ਵਾਇਰਸ ਪੈਦਾ ਕਰਨ ਦੇ ਕਾਰਨ ਹੁੰਦੇ ਹਨ। ‘ਏਡਜ਼ ਇਜਪਟਾਈ’ ਅਤੇ ‘ਏਡਜ਼ ਐਲਬੂਪਿਕਟਸ’ ਨਾਂ ਦੇ ਮੱਛਰ ਡੇਂਗੂ ਬੁਖਾਰ ਨੂੰ ਇੱਕ ਮਰੀਜ਼ ਤੋਂ ਦੂਜੇ ਮਰੀਜ਼ ਤੱਕ ਪਹੁੰਚਾਉਂਦੇ ਹਨ। ਇਹ ਡੇਂਗੂ ਮੱਛਰ ਛੱਪੜਾਂ, ਸੇਮ ਨਾਲਿਆਂ ਜਾਂ ਖੜ੍ਹੇ ਗੰਦੇ ਪਾਣੀ ਵਿੱਚ ਵਧਦੇ-ਫੁਲਦੇ ਹਨ। ਇਹ ਦਿਨ ਵੇਲੇ ਮਰੀਜ਼ ਨੂੰ ਕੱਟਦੇ ਹਨ ਅਤੇ ਮਰੀਜ਼ ਦੀ ਸਲਾਇਵਗੀ ਗ੍ਰੰਥੀ ਵਿੱਚ ਵਧਣ ਲੱਗ ਜਾਂਦੇ ਹਨ। ਫਿਰ 3 ਤੋਂ 10 ਦਿਨਾਂ ਦੇ ਅੰਦਰ ਇਨ੍ਹਾਂ ਫੀਮੇਲ ਮੱਛਰਾਂ ਦੀ ਜਾਤੀ ਇਸ ਰੋਗ ਨੂੰ ਦੂਜੇ ਮਰੀਜ਼ ਤੱਕ ਪਹੁੰਚਾਉਂਦੀ ਹੈ। ਡੇਂਗੂ ਬੁਖਾਰ ਬੱਚਿਆਂ ਵਿੱਚ ਜ਼ਿਆਦਾ ਹੁੰਦਾ ਹੈ, ਖ਼ਾਸ ਕਰਕੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਇਹ ਜ਼ਿਆਦਾ ਪਾਇਆ ਜਾਂਦਾ ਹੈ। ਇਸ ਬੁਖਾਰ ਵਿੱਚ ਹੱਡੀਆਂ ਦੇ ਟੁੱਟਣ ਜਿਹੀ ਪੀੜ ਹੁੰਦੀ ਹੈ। ਇਸ ਲਈ ਇਸ ਨੂੰ ਹੱਡੀ ਤੋੜ ਬੁਖਾਰ ਵੀ ਕਿਹਾ ਜਾਂਦਾ ਹੈ।
ਪਾਣੀ ਦੀ ਸੰਭਾਲ (ਅੰਗਰੇਜ਼ੀ ਵਿੱਚ: Water conservation) ਵਿੱਚ ਤਾਜ਼ੇ ਪਾਣੀ ਦੇ ਕੁਦਰਤੀ ਸਰੋਤਾਂ ਦਾ ਨਿਰੰਤਰ ਪ੍ਰਬੰਧਨ ਕਰਨ ਲਈ, ਪਣ (ਹਾਈਡ੍ਰੋਸਫੀਅਰ) ਨੂੰ ਬਚਾਉਣ ਲਈ, ਅਤੇ ਮੌਜੂਦਾ ਅਤੇ ਭਵਿੱਖ ਦੀ ਮਨੁੱਖੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੀਆਂ ਨੀਤੀਆਂ, ਰਣਨੀਤੀਆਂ ਅਤੇ ਗਤੀਵਿਧੀਆਂ ਸ਼ਾਮਲ ਹਨ। ਆਬਾਦੀ, ਘਰੇਲੂ ਆਕਾਰ ਅਤੇ ਵਿਕਾਸ ਅਤੇ ਅਮੀਰਤਾ ਸਭ ਇਸ ਨੂੰ ਪ੍ਰਭਾਵਤ ਕਰਦੇ ਹਨ ਕਿ ਪਾਣੀ ਦੀ ਵਰਤੋਂ ਕਿੰਨੀ ਕੀਤੀ ਜਾਂਦੀ ਹੈ। ਮੌਸਮ ਵਿੱਚ ਤਬਦੀਲੀ ਵਰਗੇ ਕਾਰਕਾਂ ਨੇ ਕੁਦਰਤੀ ਜਲ ਸਰੋਤਾਂ ਉੱਤੇ ਖਾਸ ਕਰਕੇ ਨਿਰਮਾਣ ਅਤੇ ਖੇਤੀਬਾੜੀ ਸਿੰਚਾਈ ਉੱਤੇ ਦਬਾਅ ਵਧਾਇਆ ਹੈ। ਯੂ.ਐਸ.
ਗੁਰ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖਤ੍ਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਓਹ ਦੁਰਗਾ ਦੇ ਪੁਜਾਰੀ ਸਨ। ਇਹਨਾ ਦੀ ਮੁਲਾਕਾਤ ਗੁਰ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।