ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਗੁਰੂ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਭੂਟਾਨ ਹਿਮਾਲਾ ਉੱਤੇ ਵਸਿਆ ਦੱਖਣ ਏਸ਼ੀਆ ਦਾ ਇੱਕ ਛੋਟਾ ਅਤੇ ਮਹੱਤਵਪੂਰਨ ਦੇਸ਼ ਹੈ। ਇਹ ਦੇਸ਼ ਚੀਨ (ਤਿੱਬਤ) ਅਤੇ ਭਾਰਤ ਦੇ ਵਿੱਚ ਸਥਿਤ ਹੈ। ਇਸ ਦੇਸ਼ ਦਾ ਮਕਾਮੀ ਨਾਮ ਦਰੁਕ ਯੂ ਹੈ, ਜਿਸਦਾ ਮਤਲਬ ਹੁੰਦਾ ਹੈ ਅਝਦਹਾ ਦਾ ਦੇਸ਼। ਇਹ ਦੇਸ਼ ਮੁੱਖ ਤੌਰ ਤੇ ਪਹਾੜੀ ਹੈ ਕੇਵਲ ਦੱਖਣ ਭਾਗ ਵਿੱਚ ਥੋੜ੍ਹੀ ਜਿਹੀ ਪੱਧਰੀ ਜ਼ਮੀਨ ਹੈ। ਭੁਟਾਨ ਦੇਸ਼ ਦਾ ਨਾਂਅ ਸੰਸਕ੍ਰਿਤ ਦੇ ਸ਼ਬਦ 'ਭੂਤਾਨ' ਤੋਂ ਲਿਆ ਗਿਆ ਹੈ, ਜਿਸ ਦਾ ਮਤਲਬ ਹੈ ਤਿੱਬਤ ਦੇ ਅਖ਼ੀਰ ਵਿਚ ਜਾਂ ਫਿਰ 'ਭੂ-ਉਤਾਨ', ਜਿਸ ਦਾ ਮਤਲਬ ਹੈ ਉੱਚੀ ਜਗ੍ਹਾ। ਪ੍ਰੰਤੂ ਕਈ ਲੋਕਾਂ ਦੇ ਵਿਚਾਰ ਵਿਚ ਇਹ ਨਾਂਅ ਸੰਸਕ੍ਰਿਤ ਦੇ ਅੱਖਰ 'ਭੂਤਿਆਸ' ਤੋਂ ਲਿਆ ਗਿਆ ਹੈ, ਜਿਸ ਦਾ ਮਤਲਬ ਹੈ ਤਿੱਬਤ ਦੇ ਵਸਨੀਕ। ਇਸ ਦੇ ਲੋਕ ਇਸ ਨੂੰ 'ਡਰੁਕਯੁਲ' ('ਡਰੁਕ' ਮਤਲਬ ਡਰੈਗਨ ਅਤੇ 'ਧੁਲ' ਮਤਲਬ ਧਰਤੀ) ਥੰਡਰ ਡਰੈਗਨ ਦੀ ਧਰਤੀ ਅਤੇ ਆਪਣੇ ਆਪ ਨੂੰ 'ਡਰੁਕਪਾ' ਕਹਿਲਾਉਂਦੇ ਹਨ। ਇਹ ਸੰਸਕ੍ਰਿਤਕ ਅਤੇ ਧਾਰਮਿਕ ਤੌਰ ਤੇ ਤਿੱਬਤ ਨਾਲ ਜੁੜਿਆ ਹੈ, ਲੇਕਿਨ ਭੂਗੋਲਿਕ ਅਤੇ ਰਾਜਨੀਤਕ ਪਰਿਸਥਿਤੀਆਂ ਦੇ ਮੱਦੇਨਜਰ ਵਰਤਮਾਨ ਵਿੱਚ ਇਹ ਦੇਸ਼ ਭਾਰਤ ਦੇ ਕਰੀਬ ਹੈ। ਭੂਟਾਨ ਖ਼ੂਬਸੂਰਤ ਹਰਿਆਵਲ ਭਰੀਆਂ ਪਹਾੜੀਆਂ ਵਾਲਾ ਛੋਟਾ ਜਿਹਾ ਦੇਸ਼ ਹੈ ਜਿਸ ਦੀ ਬੋਧੀ ਜੀਵਨ ਸ਼ੈਲੀ ਹੈ। ਉਹਨਾਂ ਦੀ ਜੀਵਨ ਸ਼ੈਲੀ ਉਹਨਾਂ ਦੇ ਇਤਿਹਾਸ ਅਤੇ ਸਭਿਆਚਾਰ ਨੂੰ ਵੀ ਦਰਸ਼ਾਉਂਦੀ ਹੈ। ਇਸ ਦੀ ਆਬਾਦੀ ਤਕਰੀਬਨ ਪੌਣੇ ਕੁ ਅੱਠ ਲੱਖ ਹੈ। ਭੂਟਾਨ ਚੀਨ ਵੱਲੋਂ ਤਿੱਬਤ ਨਾਲ, ਭਾਰਤ ਵੱਲੋਂ ਸਿਕਿਮ, ਪੱਛਮੀ ਬੰਗਾਲ, ਆਸਾਮ ਤੇ ਅਰੁਣਾਚਲ ਪ੍ਰਦੇਸ਼ ਨਾਲ ਲੱਗਦਾ ਹੈ। ਇਹ ਤਕਰੀਬਨ 47000 ਵਰਗ ਕਿਲੋਮੀਟਰ ਵਿੱਚ ਫੈਲਿਆ ਦੇਸ਼ ਹੈ। ਭੁਟਾਨ ਨਾਮਕ ਜੰਨਤ ਕੇਵਲ 300 ਕਿਲੋਮੀਟਰ ਲੰਬਾਈ ਵਿਚ ਅਤੇ 150 ਕਿਲੋਮੀਟਰ ਚੌੜਾਈ ਵਿਚ ਹੈ ਅਤੇ ਇਸ ਦਾ ਖੇਤਰਫਲ ਕੇਵਲ 46500 ਵਰਗ ਕਿਲੋਮੀਟਰ ਹੈ। ਭੁਟਾਨ ਦੀ ਕੁੱਲ ਜਨਸੰਖਿਆ ਸਾਲ 2015 ਦੀ ਜਨਵਰੀ ਮੁਤਾਬਕ 7,67,629 ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ l55ਆਗ਼ਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਨਵੰਬਰ 2019 ਮੁਤਾਬਿਕ ਇਸ ਵਿਕੀ ’ਤੇ 32,866 ਲੇਖ ਹਨ ਅਤੇ ਇਸ ਦੇ ਕੁੱਲ 30,715 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,98,947 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.35.0-wmf.5 (2e20cac) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਰਸ (ਸੰਸਕ੍ਰਿਤ: रस, ਸ਼ਬਦੀ ਅਰਥ 'ਰਸਾ' ਜਾਂ 'ਨਿਚੋੜ') ਕਿਸੇ ਕਲਾ-ਕ੍ਰਿਤ ਦੇ ਦੇਖਣ, ਸੁਣਨ ਅਤੇ ਅਧਿਅਨ ਦੇ ਪ੍ਰਭਾਵ ਵਜੋਂ ਜੋ ਸਰੂਰ ਵਾਲੀ ਮਾਨਸਿਕ ਸਥਿਤੀ ਪ੍ਰਾਪਤ ਹੁੰਦੀ ਹੈ, ਉਸੇ ਨੂੰ ਰਸ ਕਿਹਾ ਜਾਂਦਾ ਹੈ। ਰਸ ਨਾਲ ਜਿਸ ਭਾਵ (mood) ਦਾ ਅਨੁਭਵ ਹੁੰਦਾ ਹੈ ਉਹ ਰਸ ਦਾ ਸਥਾਈ ਭਾਵ ਹੁੰਦਾ ਹੈ। ਰਸ, ਛੰਦ ਅਤੇ ਅਲੰਕਾਰ ਕਾਵਿ-ਰਚਨਾ ਦੇ ਜ਼ਰੂਰੀ ਅੰਸ਼ ਹੁੰਦੇ ਹਨ। ਕਿਸੇ ਪ੍ਰੰਬਧਕਾਵਿ ਜਾਂ ਲੰਮੀਂ ਕਵਿਤਾ ਦੇ ਮਾਰਮਿਕ ਅਤੇ ਕਰੁਣਾਮਈ ਪ੍ਰਸੰਗਾਂ ਨੂੰ ਪੜ੍ਹ-ਸੁਣ ਕੇ ਜਾਂ ਕਿਸੇ ਛੋਟੀ-ਬੜੀ ਕਵਿਤਾ, ਸ਼ੇਅਰ ਆਦਿ ਦੀਆਂ ਭਾਵਪੂਰਨ ਅਤੇ ਸੋਹਣੀਆਂ ਪੰਗਤੀਆਂ ਨੂੰ ਗੁਣ-ਗੁਣਾਉਣ ਉੱਤੇ ਮਨ ਨੂੰ ਜੋ ਪ੍ਰਸੰਨਤਾ, ਸਕੂਨ ਜਾਂ ਸੁਖ ਮਿਲਦਾ ਹੈ, ਉਸ ਲਈ ਭਾਰਤੀ ਕਾਵਿਸ਼ਾਸਤਰ ਵਿਚ 'ਰਸ' ਸ਼ਬਦ ਦਾ ਪ੍ਰਯੋਗ ਹੁੰਦਾ ਆਇਆ ਹੈ ਅਤੇ ਅਜੇਹੇ ਰਸ-ਪ੍ਰਧਾਨ ਕਾਵਿ ਨੂੰ ਉੱਤਮ ਕਾਵਿ ਦਾ ਦਰਜਾ ਦਿੱਤਾ ਗਿਆ ਹੈ। ਰਸ ਦਾ ਅਰਥ ਹੁੰਦਾ ਹੈ ਸਤ। ਕਲਾ ਤੋਂ ਜੋ ਖੁਸ਼ੀ ਮਿਲਦੀ ਹੈ ਉਹ ਹੀ ਕਲਾ ਦਾ ਰਸ ਹੁੰਦਾ ਹੈ। ਇਹ ਖੁਸ਼ੀ ਅਰਥਾਤ ਰਸ ਲੌਕਿਕ ਨਾ ਹੋਕੇ ਨਿਰਾਲੀ ਹੁੰਦੀ ਹੈ। ਰਸ ਕਵਿਤਾ ਦੀ ਆਤਮਾ ਹੈ। ਸੰਸਕ੍ਰਿਤ ਵਿੱਚ ਕਿਹਾ ਗਿਆ ਹੈ ਕਿ ਰਸਾਤਮਕੰ ਵਾਕਿਅੰ ਕਾਵਿਅੰ ਅਰਥਾਤ ਰਸਯੁਕਤ ਵਾਕ ਹੀ ਕਾਵਿ ਹੈ। ਰਸ ਉਹ ਰੂਹਾਨੀ ਸ਼ਕਤੀ ਹੈ, ਜਿਸਦੇ ਕਾਰਨ ਇੰਦਰੀਆਂ ਆਪਣਾ ਕਾਰਜ ਕਰਦੀਆਂ ਹਨ, ਮਨ ਕਲਪਨਾ ਕਰਦਾ ਹੈ, ਸਪਨੇ ਦੀ ਸਿਮਰਤੀ ਰਹਿੰਦੀ ਹੈ। ਰਸ ਆਨੰਦ ਸਰੂਪ ਹੈ ਅਤੇ ਇਹੀ ਆਨੰਦ ਵਿਸ਼ਾਲ ਦਾ, ਵਿਰਾਟ ਦਾ ਅਨੁਭਵ ਵੀ ਹੈ। ਇਹੀ ਆਨੰਦ ਹੋਰ ਸਾਰੇ ਅਨੁਭਵਾਂ ਦਾ ਉਲੰਘਣ ਵੀ ਹੈ। ਆਦਮੀ ਇੰਦਰੀਆਂ ਉੱਪਰ ਸੰਜਮ ਕਰਦਾ ਹੈ, ਤਾਂ ਵਿਸ਼ਿਆਂ ਤੋਂ ਆਪਣੇ ਆਪ ਹੱਟ ਜਾਂਦਾ ਹੈ। ਪਰ ਉਨ੍ਹਾਂ ਵਿਸ਼ਿਆਂ ਦੇ ਪ੍ਰਤੀ ਲਗਾਉ ਨਹੀਂ ਛੁੱਟਦਾ। ਰਸ ਦਾ ਪ੍ਰਯੋਗ ਸਾਰ ਤੱਤ ਦੇ ਅਰਥ ਵਿੱਚ ਚਰਕ, ਸੁਸ਼ਰੁਤ ਵਿੱਚ ਮਿਲਦਾ ਹੈ। ਦੂਜੇ ਅਰਥਾਂ ਵਿੱਚ, ਅਨਿੱਖੜ ਤੱਤਾਂ ਦੇ ਰੂਪ ਵਿੱਚ ਮਿਲਦਾ ਹੈ। ਸਭ ਕੁੱਝ ਨਸ਼ਟ ਹੋ ਜਾਵੇ, ਵਿਅਰਥ ਹੋ ਜਾਵੇ ਪ੍ਰੰਤੂ ਜੋ ਭਾਵ ਰੂਪ ਅਤੇ ਵਸਤੂ ਰੂਪ ਵਿੱਚ ਕਾਇਮ ਰਹੇ, ਉਹੀ ਰਸ ਹੈ। ਰਸ ਦੇ ਰੂਪ ਵਿੱਚ ਜਿਸਦੀ ਪ੍ਰਾਪਤੀ ਹੁੰਦੀ ਹੈ, ਉਹ ਭਾਵ ਹੀ ਹੈ। ਭਾਵ ਜਦੋਂ ਰਸ ਬਣ ਜਾਂਦਾ ਹੈ, ਤਾਂ ਭਾਵ ਨਹੀਂ ਰਹਿੰਦਾ। ਕੇਵਲ ਰਸ ਰਹਿ ਜਾਂਦਾ ਹੈ। ਉਸ ਦੀ ਆਤਮਾ ਆਪਣਾ ਰੂਪਾਂਤਰ ਕਰ ਲੈਂਦੀ ਹੈ। ਅਨੂਪਮ ਰਸ ਦੀ ਉਤਪੱਤੀ ਹੈ। ਨਾਟ ਦੀ ਪ੍ਰਸਤੁਤੀ ਵਿੱਚ ਸਭ ਕੁੱਝ ਪਹਿਲਾਂ ਤੋਂ ਹੀ ਮਿਲਿਆ ਹੁੰਦਾ ਹੈ, ਗਿਆਤ ਹੁੰਦਾ ਹੈ, ਸੁਣਿਆ ਹੋਇਆ ਜਾਂ ਵੇਖਿਆ ਹੋਇਆ ਹੁੰਦਾ ਹੈ। ਇਸ ਦੇ ਬਾਵਜੂਦ ਕੁੱਝ ਅਨੂਪਮ ਮਹਿਸੂਸ ਹੁੰਦਾ ਹੈ। ਉਹ ਅਨੁਭਵ ਦੂਜੇ ਅਨੁਭਵਾਂ ਨੂੰ ਪਿੱਛੇ ਛੱਡ ਦਿੰਦਾ ਹੈ। ਇਕੱਲਿਆਂ ਹੀ ਅਰਸੀ ਮੰਡਲਾਂ ਵਿੱਚ ਪਹੁੰਚਾ ਦਿੰਦਾ ਹੈ। ਰਸ ਦਾ ਇਹ ਖੁਮਾਰ ਅਪਾਰ ਅਤੇ ਅਕਹਿ ਹੁੰਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਪੁਇਰਤੋ ਰੀਕੋ ਜਾਂ ਪੋਰਟੋ ਰੀਕੋ (/ˌpɔrtə ˈriːkoʊ/ ਜਾਂ /ˌpwɛərtə ˈriːkoʊ/, ਸਪੇਨੀ ਉਚਾਰਨ: [pʷeɾto ˈriko] ਦਫ਼ਤਰੀ ਤੌਰ ਉੱਤੇ ਪੁਇਰਤੋ ਰੀਕੋ ਦਾ ਰਾਸ਼ਟਰਮੰਡਲ (ਸਪੇਨੀ: Estado Libre Asociado de Puerto Rico), ਸੰਯੁਕਤ ਰਾਜ ਦਾ ਇੱਕ ਗ਼ੈਰ-ਸੰਮਿਲਤ ਰਾਜਖੇਤਰ ਹੈ ਜੋ ਉੱਤਰ-ਪੱਛਮੀ ਕੈਰੇਬੀਆਈ ਸਾਗਰ ਵਿੱਚ ਡੋਮਿਨਿਕਾਈ ਗਣਰਾਜ ਦੇ ਪੂਰਬ ਵੱਲ ਅਤੇ ਸੰਯੁਕਤ ਰਾਜ ਵਰਜਿਨ ਟਾਪੂਆਂ ਅਤੇ ਬਰਤਾਨਵੀ ਵਰਜਿਨ ਟਾਪੂਆਂ ਦੇ ਪੱਛਮ ਵੱਲ ਸਥਿੱਤ ਹੈ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਭਾਈ ਮਰਦਾਨਾ ਜੀ (1459-1534), ਗੁਰੂ ਨਾਨਕ ਦੇ ਉਹ ਸਾਥੀ ਸਨ ਜਿਸਨੇ ਉਹਨਾਂ ਦਾ ਸਾਥ ਪੂਰੇ ਸੰਤਾਲੀ ਸਾਲ ਦਿਤਾ। ਭਾਈ ਮਰਦਾਨੇ ਲਈ ਪਹਾੜੀਆਂ ਦੀ ਸਰਦੀ, ਰੇਗਿਸਤਾਨਾਂ ਦੀ ਗਰਮੀ, ਜੰਗਲਾਂ ਵਿੱਚ ਜਾਨਵਰਾਂ ਦਾ ਡਰ, ਉਜਾੜ ਅਤੇ ਵੀਰਾਨੇ ਵਿੱਚ ਭੁੱਖ ਪਿਆਸ ਜਾਂ ਘਰ ਦਾ ਮੋਹ, ਗੁਰੂ ਦਾ ਸਾਥ ਦੇਣ ਵਿੱਚ ਔਕੜ ਨਾ ਬਣੇ। ਗੁਰੂ ਨੇ ਉਸ ਵਿੱਚੋਂ ਪੰਜ ਵਿਕਾਰ-ਕਾਮ, ਕ੍ਰੋਧ, ਲੌਭ, ਮੋਹ ਅਤੇ ਹੰਕਾਰ ਕੱਢ ਕੇ ਪੰਜ ਗੁਣ-ਸਤ ਸੰਤੋਖ ਸਬਰ, ਦਇਆ ਅਤੇ ਧਰਮ ਉਸ ਵਿੱਚ ਭਰ ਦਿੱਤੇ ਸਨ। ਉਸਨੂੰ ਇੱਕ ਸੰਤ ਅਤੇ ਸਾਰਿਆਂ ਦਾ ਭਰਾ ਹੋਣ ਦਾ ਮਾਣ ਬਖਸ਼ ਦਿੱਤਾ ਸੀ।
ਟਕਸਾਲੀ ਭਾਸ਼ਾ ਕਿਸੇ ਵੀ ਖੇਤਰ ਦੀ ਉਹ ਭਾਸ਼ਾ ਹੁੰਦੀ ਹੈ ਜੋ ਉਸ ਖਿਤੇ ਵਿੱਚ ਲਿਖਤੀ ਅਤੇ ਮੌਖਿਕ ਰੂਪ ਵਿੱਚ ਸਿੱਕੇਬੰਦ ਰੂਪ ਵਿੱਚ ਪ੍ਰਵਾਨਤ ਹੁੰਦੀ ਹੈ। ਇਹ ਉਸ ਖਿੱਤੇ ਦੀਆਂ ਵੱਖ-ਵੱਖ ਪ੍ਰਚਲਤ ਭਾਸ਼ਾਈ ਰੂਪਾਂ ਦਾ ਸਾਂਝਾ ਅਤੇ ਸਰਬ ਪ੍ਰਵਾਨਤ ਰੂਪ ਹੁੰਦਾ ਹੈ। ਇਸ ਵਿੱਚ "ਟਕਸਾਲੀ", ਸ਼ਬਦ ਸਿੱਕਿਆਂ ਦੀ ਟਕਸਾਲ ਤੋਂ ਲਿਆ ਗਿਆ ਜਾਪਦਾ ਹੈ ਜੋ ਕਿਸੇ ਦੇਸ ਜਾਂ ਖਿੱਤੇ ਵਿੱਚ ਪ੍ਰਵਾਨਤ ਹੁੰਦੇ ਹਨ, ਉਵੇਂ ਹੀ ਟਕਸਾਲੀ ਭਾਸ਼ਾ ਵੀ ਕਿਸੇ ਖਿਤੇ ਦੀ ਸਰਬ ਪ੍ਰਵਾਨਤ ਭਾਸ਼ਾ ਹੁੰਦੀ ਹੈ। ਟਕਸਾਲੀ ਭਾਸ਼ਾ ਆਮ ਤੌਰ 'ਤੇ ਉਸ ਖਿਤੇ ਦੇ ਸਮਾਜਕ-ਆਰਥਕ ਤੌਰ 'ਤੇ ਵਿਕਸਤ ਹਿੱਸੇ ਦੀ ਹੀ ਬਣਦੀ ਹੈ ਅਤੇ ਇਹ ਰੁਤਬਾ ਸਮੇ ਨਾ ਬਦਲਦਾ ਰਹਿੰਦਾ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਭਾਰਤੀ ਕਾਵਿ-ਸ਼ਾਸਤਰ ਦੇ ਇਤਿਹਾਸ ਵਿੱਚ ਜਗਨਨਾਥ ਸਭ ਤੋਂ ਜਿਆਦਾ ਪ੍ਰੋੜ੍ਹ ਆਚਾਰੀਆ ਸਨ। ਆਚਾਰੀਆ ਜਗਨਨਾਥ ਸੰਸਕ੍ਰਿਤ ਕਾਵਿ-ਸਾਸ਼ਤਰ ਦੀ ਅਤਿਅੰਤ ਪ੍ਰਾਚੀਨ ਅਤੇ ਆਖੰਡ ਚਿੰਤਨ ਪਰੰਪਰਾ ਦੇ ਅੰਤਿਮ ਮੌਲਿਕ ਚਿੰਤਕ ਅਤੇ ਮੱਧਕਾਲੀਨ ਸੰਵੇਦਨਸ਼ੀਲਤਾ ਦੇ ਪ੍ਰਮੱਖ ਸੰਸਕ੍ਰਿਤ ਕਵੀ ਸਨ। ਪੰਡਿਤ ਜਗਨਨਾਥ ਸ਼ਾਹਜਹਾਂ ਦੇ ਦਰਬਾਰ ਦੇ ਮਹਾਨ ਕਵੀ ਅਤੇ ਸਾਹਿਤ-ਸਾਸ਼ਤਰ ਦੇ ਮੌਲਿਕ ਚਿੰਤਕ ਸਨ। ਭਾਰਤੀ ਕਾਵਿ -ਸਾਸ਼ਤਰ ਦੇ ਇਤਿਹਾਸ ਵਿੱਚ ਆਚਾਰੀਆ ਪੰਡਿਤਰਾਜ ਜਗਨਨਾਥ ਕਾਵਿਸਾਸ਼ਤਰੀ ਵਿਸ਼ਿਆਂ ਅਤੇ ਤੱਤਾਂ ਦੇ ਸਪੱਸ਼ਟ, ਸਪ੍ਰਮਾਣ, ਸੁਤੰਤਰ, ਵਿਦਵਤਾਪੂਰਣ, ਮੌਲਿਕ ਅਤੇ ਕਾਵਿ ਤੱਤਾਂ ਦੇ ਨਿਰਭੀਕ ਵਿਸ਼ਲੇਸ਼ਣ ਲਈ ਪ੍ਹਸਿੱਧ ਹਨ । ਇਹਨਾਂ ਨੇ ਪ੍ਰਾਚੀਨ ਆਨੰਦਵਰਧਨ , ਮੰਮਟ ਆਦਿ ਆਚਾਰੀਆ ਦੇ ਵੀ ਮਤਾਂ ਦੀ ਆਲੋਚਨਾ ਕਰਨ 'ਚ ਸਕੋਚ ਨਹੀ ਕੀਤੀ ਅਤੇ ਅਨੇਕਾਂ ਥਾਂਵਾ ਤੇ ਇਹਨਾਂ ਦੁਬਾਰਾ ਪ੍ਰਤਿਪਾਦਿਤ ਅਸ਼ਪਸ਼ਟ ਵਿਸ਼ਿਆਂ ਦੀ ਉਚਿਤ ਵਿਆਖਿਆ ਪ੍ਰਸਤੁਤ ਕੀਤੀ ਹੈ। ਜਗਨਨਾਥ ਨੇ ਆਪਣੇ ਮਤਾਂ ਦੀ ਤਰਕਸਹਿਤ ਸਥਾਪਨਾ ਕੀਤੀ ਹੈ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਬਾਇਓਮੈਟ੍ਰਿਕ ਤਕਨੀਕ ਨਾਲ ਅਸੀਂ ਕਿਸੇ ਵੀ ਵਿਅਕਤੀ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਦੀ ਪਰਖ ਕਰਕੇ ਉਸ ਨੂੰ ਪਹਿਚਾਣ ਸਕਦੇ ਹਾਂ। ਇਸ ਤਕਨੀਕ ਨਾਲ ਵਿਅਕਤੀ ਦੀਆਂ ਨਿੱਜੀ ਕਿਰਿਆਵਾਂ ਨੂੰ ਮਾਪਿਆ ਜਾ ਸਕਦਾ ਹੈ। ਇਸ ਤਕਨੀਕ ਦਾ ਮੌਢੀ ਸਰ ਵਿਲੀਅਮ ਹਰਸ਼ਲ ਨੂੰ ਮੰਨਿਆ ਜਾਂਦਾ ਹੈ ਉਹਨਾ ਨੇ ਇਸ ਤਕਨੀਕ ਦੀ ਵਰਤੋਂ ਸੰਨ 1858 ਈ: ਨੂੰ ਕੀਤੀ ਸੀ। ਕੁਦਰਤ ਵੱਲੋਂ ਹਰੇਕ ਵਿਅਕਤੀ ਦੀਆਂ ਉਂਗਲੀਆਂ, ਅੰਗੂਠੇ ਅਤੇ ਅੱਖਾਂ ਦੀਆਂ ਪੁਤਲੀਆਂ ਦੇ ਨਿਸ਼ਾਨ, ਹੱਥ ਦੀਆਂ ਨਾੜੀਆਂ, ਚਿਹਰਾ ਦੀ ਪਹਿਚਾਣ, ਚੇਹਰੇ ਦੇ ਹਾਵਭਾਗ, ਡੀਐਨਏ, ਹਥੇਲੀ ਦਾ ਨਿਸ਼ਾਣ, ਹੱੱਥ ਦੀ ਜਿਆਮਿਤੀ, ਸੁਗੰਧ ਆਦਿ ਦੁਨੀਆ ਵਿਚ ਕਿਸੇ ਵੀ ਹੋਰ ਵਿਅਕਤੀ ਨਾਲ ਮੇਲ ਨਹੀਂ ਕਰਦੇ, ਚਾਹੇ ਉਹ ਕਿਸੇ ਪਰਿਵਾਰ ਦੇ ਵਿਚ ਜੁੜਵਾਂ ਬੱਚੇ ਹੀ ਕਿਉਂ ਨਾ ਹੋਣ। ਭਾਰਤ ਵਿੱਚ ਜਦੋਂ ਕਿਸੇ ਵਿਅਕਤੀ ਦਾ ਵਿਲੱਖਣ ਸ਼ਨਾਖ਼ਤੀ ਨੰਬਰ ਜਾਂ ਅਧਾਰ ਕਾਰਡ ਬਣਾਇਆ ਜਾਂਦਾ ਹੈ ਤਾਂ ਉਸ ਦੇ ਅੰਗੂਠੇ, ਉਂਗਲੀਆਂ ਦੇ ਨਿਸ਼ਾਨ ਅਤੇ ਅੱਖਾਂ ਦੀਆਂ ਪੁਤਲੀਆਂ ਦੀ ਫੋਟੋ ਖਿੱਚੀ ਜਾਂਦੀ ਹੈ। ਇਸ ਤਕਨੀਕ ਦੀ ਵਰਤੋਂ ਨਾਲ ਦੁਨੀਆਂ ਦੇ ਲਗਭਗ 1.2 ਬਿਲੀਅਨ ਵਿਅਕਤੀਆਂ ਦੇ ਕਾਰਡ ਤਿਆਰ ਹੋ ਚੁੱਕੇ ਹਨ। ਸੰਸਾਰ ਦੇ ਬਹੁਤ ਸਾਰੇ ਦੇਸ਼ਾਂ ਨੇ ਇਸ ਤਕਨੀਕ ਨੂੰ ਅਪਣਾਅ ਲਿਆ ਹੈ। ਖਾਸ ਕਰਕੇ ਬ੍ਰਾਜ਼ੀਲ, ਕੈਨੇਡਾ, ਗ੍ਰੀਸ, ਚੀਨ,ਆਸਟਰੇਲੀਆ, ਸਾਈਪਰਸ, ਚੀਨ, ਗੈਂਬੀਆ, ਇਰਾਕ, ਇਜ਼ਰਾਈਲ, ਇਟਲੀ, ਮਲੇਸ਼ੀਆ, ਨੀਦਰਲੈਂਡ, ਨਿਊਜ਼ੀਲੈਂਡ, ਨਾਈਜੀਰੀਆ, ਨਾਰਵੇ, ਪਾਕਿਸਤਾਨ, ਦੱਖਣੀ ਅਫਰੀਕਾ, ਤਨਜਾਨੀਆ, ਯੂਕਰੇਨ, ਬਰਤਾਨੀਆ, ਭਾਰਤ, ਜਰਮਨੀ ਅਤੇ ਅਮਰੀਕਾ ਆਦਿ ਦੇ ਨਾਮ ਵਿਸੇਸ਼ ਹਨ।
ਸਿਧਾਰਥ ਗੌਤਮ ਬੁੱਧ (ਸੰਸਕ੍ਰਿਤ: सिद्धार्थ गौतम बुद्ध) ਬੁੱਧ ਧਰਮ ਦੇ ਮੋਢੀ ਅਤੇ ਧਾਰਮਿਕ ਗੁਰੂ ਸਨ। ਉਹਨਾਂ ਦਾ ਜਨਮ 567 ਈਸਾ ਪੂਰਵ ਨੂੰ ਵਿਸਾਖ ਪੂਰਨਮਾਸ਼ੀ ਨੂੰ ਲੁੰਬਨੀ ਵਿੱਚ ਹੋਇਆ। ਉਨ੍ਹਾਂ ਦੀ ਮਾਤਾ ਦਾ ਨਾਮ ਮਹਾਮਾਇਆ ਅਤੇ ਪਿਤਾ ਦਾ ਨਾਮ ਸੁਧੋਦਨ ਸੀ। ਮਹਾਤਮਾ ਬੁੱਧ ਦਾ ਅਸਲੀ ਨਾਮ ਸਿਧਾਰਥ ਅਤੇ ਗੋਤ ਗੌਤਮ ਸੀ। ਬੁੱਧ ਮਤ ਵਿੱਚ ਉਨ੍ਹਾਂ ਨੂੰ ਸਾਕਯ ਮੁਨੀ, ਗੌਤਮ, ਸਾਕਯ ਸਿਹੇ ਆਦਿ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਮੁਹਾਰਨੀ ਵਿਦਿਆਰਥੀਆਂ ਵੱਲੋਂ ਪੰਜਾਬੀ ਭਾਸ਼ਾ ਸਿੱਖਣ ਦਾ ਇੱਕ ਤਰੀਕਾ ਹੈ। ਇਸ ਵਿੱਚ ਵਿਦਿਆਰਥੀ ਰਲਕੇ ਪੰਜਾਬੀ ਦੇ ਪੈਂਤੀ ਅਖਰਾਂ ਅਤੇ ਇਹਨਾਂ ਨਾਲ਼ ਵਰਤੀਆਂ ਜਾਣ ਵਾ਼ਲੀਆਂ ਲਗਾਂ-ਮਾਤ੍ਰਾਵਾਂ ਦਾ ਲੈਅਬੱਧ ਤਰੀਕੇ ਨਾਲ ਉੱਚੀ-ਉੱਚੀ ਉੱਚਾਰਨ ਕਰ ਕੇ ਭਾਸ਼ਾ ਸਿੱਖਣ ਦਾ ਅਭਿਆਸ ਕਰ ਕੇ ਭਾਸ਼ਾ ਦਾ ਮੁੱਢਲਾ ਗਿਆਨ ਹਾਸਲ ਕਰਦੇ ਹਨ। ਇਹ ਤਰੀਕਾ ਲਗਭਗ ਉਸ ਤਰਾਂ ਦਾ ਹੀ ਹੁੰਦਾ ਹੈ ਜਿਸ ਤਰਾਂ ਹਿਸਾਬ ਦਾ ਮੁੱਢਲਾ ਗਿਆਨ ਹਾਸਲ ਕਰਨ ਲਈ ਪਹਾੜੇ ਪੜ੍ਹੇ ਤੇ ਸਿੱਖੇ ਜਾਂਦੇ ਹਨ।ਅਜ਼ਾਦੀ ਤੋਂ ਪਹਿਲਾਂ ਜਦ ਜਿਆਦਾ ਸਕੂਲ ਨਹੀਂ ਸਨ ਤਾਂ ਮੁਢਲੀ ਭਾਸ਼ਾ ਦਾ ਗਿਆਨ ਡੇਰਿਆਂ, ਗੁਰਦਵਾਰਿਆਂ, ਗੁਰੂਕੁਲਾਂ ਅਤੇ ਮਦਰੱਸਿਆਂ ਵਿੱਚ ਦਿੱਤਾ ਜਾਂਦਾ ਸੀ ਜਿਸਦਾ ਮੁਖ਼ ਮਕਸਦ ਆਪੋ-ਆਪਣੇ ਧਰਮ ਦੀ ਧਾਰਮਿਕ ਵਿੱਦਿਆ ਦੇਣ ਲਈ ਭਾਸ਼ਾ ਦਾ ਮੁੱਢਲਾ ਗਿਆਨ ਦੇਣਾ ਹੁੰਦਾ ਸੀ। ਪੰਜਾਬੀ ਭਾਸ਼ਾ ਦਾ ਅਜਿਹਾ ਮੁੱਢਲਾ ਗਿਆਨ ਡੇਰਿਆਂ ਜਾਂ ਗੁਰਦਵਾਰਿਆਂ ਵਿੱਚ ਦਿੱਤਾ ਜਾਂਦਾ ਸੀ ਅਤੇ ਇਸ ਲਈ ਮੁਹਾਰਨੀ ਉੱਚਾਰਨ ਦਾ ਤਰੀਕਾ ਅਪਣਾਇਆ ਜਾਂਦਾ ਸੀ। ਇਹੀ ਤਰੀਕਾ ਪ੍ਰਾਇਮਰੀ ਸਕੂਲਾਂ ਵਿੱਚ ਵੀ ਅਪਣਾਇਆ ਜਾਂਦਾ ਹੈ। ਪਰ ਅੱਜ ਦੇ ਆਧੁਨਿਕ ਸੂਚਨਾ ਤਕਨੀਕ ਦੇ ਜਮਾਨੇ ਵਿੱਚ ਹੁਣ ਇਹ ਤਰੀਕੇ ਇੰਟਰਨੈਟ ਤੇ ਆਨਲਾਈਨ ਉਪਲਬਧ ਹੋ ਗਏ ਹਨ। । । । ।।
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ।ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ ਵਿੱਚ ਸਥਿਤ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਅਜੀਤ ਕੌਰ (ਜਨਮ 16 ਨਵੰਬਰ 1934-) ਆਜ਼ਾਦੀ ਦੇ ਬਾਅਦ ਦੀ ਪੰਜਾਬੀ ਸਾਹਿਤਕਾਰ ਹੈ। ਉਹ ਪੰਜਾਬੀ ਗਲਪ ਖਾਸ ਕਰ ਕਹਾਣੀ ਦੀ ਇੱਕ ਵਿਲੱਖਣ ਦਸਤਖ਼ਤ ਹੈ ਜਿਸ ਨੇ "ਔਰਤ ਮਰਦ ਦੇ ਸੰਬੰਧਾਂ ਨੂੰ ਬੜੀ ਬੇ-ਵਾਕੀ ਤੇ ਡੂੰਘਾਈ ਵਿੱਚ ਪੇਸ਼ ਕੀਤਾ ਹੈ। ਅਤੇ ਮਨੁੱਖੀ ਜੀਵਨ ਦੀਆਂ ਭਾਵਨਾਵਾਂ, ਤੀਵੀਂ-ਮਰਦ ਦੇ ਰਿਸ਼ਤੇ ਦੀ ਖੂਬਸੂਰਤੀ ਤੇ ਜਜ਼ਬਾਤੀ ਟੱਕਰਾਂ ਨੂੰ, ਇਕੱਲਤਾ ਦੀ ਉਦਾਸੀ ਨੂੰ, ਮਨੁੱਖੀ ਰਿਸ਼ਤਿਆਂ ਦੀਆਂ ਉਲਝਣਾਂ ਨੂੰ, ਪੰਜਾਬ ਦੇ ਸੰਤਾਪ ਨੂੰ ਬੜੀ ਦਲੇਰੀ ਨਾਲ ਬਿਆਨ ਕੀਤਾ ਹੈ।" ਸਾਥੀ ਲੁਧਿਆਣਵੀ ਅਨੁਸਾਰ "ਦਿੱਲੀ ਦੀ ਗੁਰਬਤ ਅਤੇ ਭ੍ਰਿਸ਼ਟਾਚਾਰ ਅਤੇ ਆਮ ਤੌਰ 'ਤੇ ਦੇਸ ਦੇ ਵਧ ਰਹੇ ਸੰਤਾਪ ਤੋਂ ਲੈ ਕੇ ਪੰਜਾਬ ਦੀ ਅੱਸੀਵਆਂ ਦੀ ਸਥਿਤੀ ਚੋਂ ਪੈਦਾ ਹੋਏ ਦੁਖ਼ਾਂਤ ਤੀਕ ਉਸ ਦੀ ਕਲਮ ਨੇ ਬੜੀ ਸ਼ਿੱਦਤ ਨਾਲ਼ ਲੇਖ਼ ਅਤੇ ਕਹਾਣੀਆਂ ਲਿਖ਼ੀਆਂ ਹਨ।" ਉਹਨਾਂ ਦੀਆਂ ਰਚਨਾਵਾਂ ਵਿੱਚ ਨਾ ਕੇਵਲ ਨਾਰੀ ਦਾ ਸੰਘਰਸ਼ ਰੇਖਾਂਕਿਤ ਹੁੰਦਾ ਹੈ ਸਗੋਂ ਸਾਮਾਜਕ ਅਤੇ ਸਿਆਸੀ ਵਿਗਾੜਾਂ ਅਤੇ ਸੱਤਾ ਦੇ ਗਲਿਆਰਿਆਂ ਵਿੱਚ ਵਿਆਪਤ ਬੇਸ਼ਰਮ ਭ੍ਰਿਸ਼ਟਾਚਾਰ ਦੇ ਵਿਰੁੱਧ ਇੱਕ ਜ਼ੋਰਦਾਰ ਮੁਹਿੰਮ ਵੀ ਨਜ਼ਰ ਆਉਂਦੀ ਹੈ।ਅਜੀਤ ਕੌਰ ਦਾ ਨਾਰੀਵਾਦ ਬਾਰੇ ਖਿਆਲ ਹੈ ਕਿ ਨਾਰੀਵਾਦ ਦਾ ਮਤਲਬ ਆਪਣੇ ਅੰਦਰ ਮਜ਼ਬੂਤੀ ਪੈਦਾ ਕਰਨੀ ਹੈ, ਸਿਰਫ਼ ਮਰਦਾਂ ਦੇ ਵਿਰੁੱਧ ਹੋਣਾ ਹੀ ਇਸ ਦਾ ਮਤਲਬ ਨਹੀਂ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਗੁਰ ਅਮਰਦਾਸ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਇਹ ਪ੍ਰਾਜੈੱਕਟ ਵਿਕੀ-ਅਧਾਰਤ ਸੰਪਾਦਨ ਪ੍ਰਣਾਲੀ ਦੀ ਵਰਤੋਂ ਕਰਦਿਆਂ ਵਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਖੁੱਲ੍ਹੇ ਯੋਗਦਾਨ ਦੇ ਤੌਰ ਵਿਕਸਤ ਕੀਤਾ ਤੇ ਬਣਾਈ ਰੱਖਿਆ ਗਿਆ ਹੈ। ਇਹ ਵਰਲਡ ਵਾਈਡ ਵੈਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ ਆਮ ਹਵਾਲਾ ਕੰਮ ਹੈ ਅਤੇ ਅਕਤੂਬਰ 2019 ਤੱਕ ਅਲੈਕਸਾ ਦੁਆਰਾ ਦਰਜਾ ਪ੍ਰਾਪਤ ਸਭ ਤੋਂ ਪ੍ਰਸਿੱਧ ਵੈੱਬਸਾਈਟਾਂ ਵਿੱਚੋਂ ਇੱਕ ਹੈ। ਇਸ ਦੀ ਵਿਸ਼ੇਸ਼ਤਾ ਮੁਫਤ ਸਮੱਗਰੀ ਤੌਰ ਤੇ ਹੈ ਅਤੇ ਇਸ ਵਿੱਚ ਵਪਾਰਕ ਵਿਗਿਆਪਨ ਨਹੀਂ ਹੁੰਦੇ। ਇਹ ਗੈਰ-ਮੁਨਾਫਾ ਸੰਗਠਨ ਵਿਕੀਮੀਡੀਆ ਫਾਉਂਡੇਸ਼ਨ ਦੀ ਮਾਲਕੀ ਅਤੇ ਸਹਾਇਤਾ ਪ੍ਰਾਪਤ ਹੈ, ਮੁੱਖ ਤੌਰ' ਤੇ ਦਾਨ ਕੀਤੀ ਰਕਮ ਸਹਾਰੇ ਚਲਦਾ ਹੈ।ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 32,843 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਭਾਰਤੀ ਕਾਵਿ ਸ਼ਾਸਤਰ ਨਾਮੀ ਪੁਸਤਕ ਪ੍ਰੋ. ਸ਼ੁਕਦੇਵ ਸ਼ਰਮਾ ਦੁਆਰਾ ਲਿਖੀ ਗਈ ਹੈ। ਇਹ ਉਹਨਾਂ ਦੁਆਰਾ ਪੰਜਾਬੀ ‘ਚ ਲਿਖੀ ਗਈ ਪਹਿਲੀ ਪੁਸਤਕ ਹੈ। “ਕਾਵਿ-ਸ਼ਾਸਤਰ (Poetics) ਕਵਿਤਾ ਅਤੇ ਸਾਹਿਤ ਦਾ ਫ਼ਲਸਫ਼ਾ ਅਤੇ ਵਿਗਿਆਨ ਹੈ। ਇਹ ਕਾਵਿ ਕ੍ਰਿਤੀਆਂ ਅਤੇ ਪ੍ਰਵਚਨਾਂ ਦੇ ਵਿਸ਼ਲੇਸ਼ਣ ਦੇ ਆਧਾਰ ਉੱਤੇ ਸਮੇਂ-ਸਮੇਂ ਸਾਹਮਣੇ ਆਏ ਸਿਧਾਂਤਾਂ ਦਾ ਗਿਆਨ ਹੈ।” ਸੰਸਕ੍ਰਿਤ ਭਾਰਤ ਦੀ ਪ੍ਰਾਚੀਨ ਜ਼ੁਬਾਨ ਹੈ ਅਤੇ ਭਾਰਤ ਦਾ ਮੁੱਢਲਾ ਸਾਹਿਤ ਸੰਸਕ੍ਰਿਤ ਭਾਸ਼ਾ ਦਾ ਸਾਹਿਤ ਹੈ। ਭਾਰਤੀ ਆਚਾਰੀਆਂ ਦੁਆਰਾ ਸੰਸਕ੍ਰਿਤ ਭਾਸ਼ਾ ਦੇ ਸਿਰਜਣੀ ਸਾਹਿਤ ਨੂੰ ਧਿਆਨ ਵਿਚ ਰੱਖਕੇ ਪੇਸ਼ ਕੀਤੇ ਸਿਧਾਤਾਂ ਦੀ ਗਿਆਨ ਪਰੰਪਰਾ ਨੂੰ ਭਾਰਤੀ ਕਾਵਿ-ਸ਼ਾਸਤਰ ਕਿਹਾ ਜਾਂਦਾ ਹੈ। ਇਸ ਸੰਬੰਧੀ ਦੂਸਰੀ ਸਦੀ ਈਸਾ ਪੂਰਵ ਦੇ ਆਚਾਰੀਆ ਭਰਤਮੁਨੀ ਦੁਆਰਾ ਰਚਿਤ ਗ੍ਰੰਥ ਨਾਟਯ ਸ਼ਾਸਤਰ ਤੋਂ ਲੈ ਕੇ ਬਾਅਦ ਦੇ ਸਮੇਂ ਦੌਰਾਨ ਲਿਖੇ ਗਏ ਅਨੇਕ ਗ੍ਰੰਥ ਪ੍ਰਾਪਤ ਹੁੰਦੇ ਹਨ, ਜਿਨ੍ਹਾਂ ਵਿਚ ਕਾਵਿ ਦੇ ਤੱਤਾਂ ਅਤੇ ਸਿਧਾਂਤਾਂ ਬਾਬਤ ਵਿਸਤ੍ਰਿਤ ਚਰਚਾ ਮਿਲਦੀ ਹੈ। ਹੁਣਵੇਂ ਸਮੇਂ ਵਿਚ ਭਾਰਤੀ ਕਾਵਿ-ਸ਼ਾਸਤਰ ਦੀ ਇਸ ਅਮੀਰ ਪਰੰਪਰਾ ਨੂੰ ਸਮਝਣ ਤੇ ਇਸ ਤੋਂ ਅੰਤਰ-ਦ੍ਰਿਸ਼ਟੀਆਂ ਗ੍ਰਹਿਣ ਕਰਨ ਲਈ ਅਨੇਕ ਵਿਦਵਾਨਾਂ ਨੇ ਖੋਜ ਪੂਰਨ ਪੁਸਤਕਾਂ ਦੀ ਰਚਨਾ ਕੀਤੀ ਹੈ। ਪ੍ਰੋ. ਸ਼ੁਕਦੇਵ ਸ਼ਰਮਾ ਦੁਆਰਾ ਰਚੀ ਪੁਸਤਕ ਵੀ ਇਸੇ ਦਾ ਪ੍ਰਤੀਫ਼ਲ ਹੈ। ਅਜੋਕੇ ਦੌਰ ਵਿਚ ਭਾਰਤੀ ਕਾਵਿ-ਸ਼ਾਸਤਰ ਦੀ ਅਹਿਮੀਅਤ ਬਾਬਤ ਪ੍ਰੋ.
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸ਼ਿੰਗਾਰ ਰਸ (ਸੰਸਕ੍ਰਿਤ: शृङ्गार, śṛṅgāra) ਇਸ ਰਸ ਦਾ ਮੂਲ ਅਰਥ ਕਾਮੋਨਮਾਦ ਅਥਵਾ ਰਤੀ (ਪ੍ਰੇਮ) ਰਸ ਹੈ ਜਿਸ ਦਾ ਸਹਿਜ ਤਰੀਕੇ ਨਾਲ ਅਨੁਭਵ ਕੀਤਾ ਜਾਂਦਾ ਹੈ। ਸ਼ਿੰਗਾਰ ਰਸ ਦਾ 'ਰਤੀ' ਸਥਾਈ ਭਾਵ ਹੈ। ਪਿਆਰ ਭਰਪੂਰ ਰਸ ਨੂੰ ਪਰੰਪਰਾਗਤ ਤੌਰ 'ਤੇ ਸ਼ਿੰਗਾਰ ਕਿਹਾ ਜਾਂਦਾ ਹੈ। ਇਸ 'ਸ਼ਿੰਗਾਰ' ਦੀ ਨਿਰੁਕਤੀ 'ਸ਼੍ਰੀ' ਧਾਤੂ ਤੋਂ ਹੈ ਜਿਸਦਾ ਅਰਥ ਹੈ ਮਾਰਨਾ। ਇਸੇ ਕਰਕੇ ਸ਼ਿੰਗਾਰ ਉਸ ਵਿਅਕਤੀ ਦਾ ਆਪਾ ਜਾਂ ਵਿਅਕਤਿਤਵ ਖਤਮ ਕਰ ਦੇਂਦਾ ਹੈ ਜਿਹੜਾ ਇਸਨੂੰ ਚਖਦਾ ਹੈ।
ਜੈਨ ਧਰਮ ਵਿੱਚ ਤੀਰਥੰਕਰ ( ਅਰਿਹੰਤ , ਜਿਨੇਂਦਰ ) ਉਨ੍ਹਾਂ ੨੪ ਆਦਮੀਆਂ ਲਈ ਪ੍ਰਯੋਗ ਕੀਤਾ ਜਾਂਦਾ ਹੈ , ਜੋ ਆਪ ਤਪ ਦੇ ਮਾਧਿਅਮ ਵਲੋਂ ਆਤਮਗਿਆਨ ( ਕੇਵਲ ਗਿਆਨ ) ਪ੍ਰਾਪਤ ਕਰਦੇ ਹੈ । ਜੋ ਸੰਸਾਰ ਸਾਗਰ ਵਲੋਂ ਪਾਰ ਲਗਾਉਣ ਵਾਲੇ ਤੀਰਥ ਦੀ ਰਚਨਾ ਕਰਦੇ ਹੈ , ਉਹ ਤੀਰਥੰਕਰ ਕਹਾਂਦੇ ਹੈ ।ਤੀਰਥੰਕਰ ਉਹ ਵਿਅਕਤੀਆਂ ਹੈ ਜਿੰਹੋਨੇਂ ਪੂਰੀ ਤਰ੍ਹਾਂ ਵਲੋਂ ਕ੍ਰੋਧ ,ਹੰਕਾਰ , ਛਲ , ਇੱਛਾ , ਆਦਿ ਉੱਤੇ ਫਤਹਿ ਪ੍ਰਾਪਤ ਦੀ ਹੋ ) । ਤੀਰਥੰਕਰ ਨੂੰ ਇਸ ਨਾਮ ਵਲੋਂ ਕਿਹਾ ਜਾਂਦਾ ਹੈ ਕਿਉਂਕਿ ਉਹ ਤੀਰਥ ( ਪਾਇਆਬ ),ਏਕ ਜੈਨ ਸਮੁਦਾਏ ਦੇ ਸੰਸਥਾਪਕ ਹੈ ,ਜੋ ਪਾਇਆਬ ਦੇ ਰੂਪ ਵਿੱਚ ਮਨੁੱਖ ਕਸ਼ਟ ਦੀ ਨਦੀ ਨੂੰ ਪਾਰ ਕਰਾਂਦਾ ਹੈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਜਾਰਜ ਬਰਕਲੀ (/ˈbɑrkli/; 12 ਮਾਰਚ 1685 – 14 ਜਨਵਰੀ 1753) — ਬਿਸ਼ਪ ਬਰਕਲੀ (ਕਲੋਇਨ ਦਾ ਬਿਸ਼ਪ) ਦੇ ਨਾਂ ਨਾਲ ਜਾਣਿਆ ਜਾਂਦਾ - ਇੱਕ ਆਇਰਿਸ਼ ਫ਼ਿਲਾਸਫ਼ਰ ਸੀ ਜਿਸਦੀ ਮੁੱਖ ਪ੍ਰਾਪਤੀ ਇੱਕ ਥਿਊਰੀ ਵਿਕਸਿਤ ਕਰਨਾ ਸੀ ਜਿਸਨੂੰ ਉਸਨੇ "ਇਮਮੈਟੀਰੀਅਲਿਜ਼ਮ" (ਬਾਅਦ ਵਿੱਚ ਇਸਨੂੰ ਦੂਸਰਿਆਂ ਨੇ "ਅੰਤਰਮੁਖੀ ਆਦਰਸ਼ਵਾਦ" ਕਿਹਾ ਹੈ) ਕਿਹਾ ਸੀ। ਇਹ ਸਿਧਾਂਤ ਭੌਤਿਕ ਪਦਾਰਥਾਂ ਦੀ ਹੋਂਦ ਤੋਂ ਇਨਕਾਰ ਕਰਦਾ ਹੈ ਅਤੇ ਇਸ ਦੀ ਬਜਾਏ ਦਲੀਲ ਦਿੰਦਾ ਹੈ ਕਿ ਮੇਜ਼ ਅਤੇ ਕੁਰਸੀਆਂ ਵਰਗੀਆਂ ਜਾਣੀਆਂ ਪਛਾਣੀਆਂ ਵਸਤਾਂ ਵੀ ਦਰਸ਼ਕਾਂ ਦੇ ਮਨ ਵਿੱਚ ਕੇਵਲ ਵਿਚਾਰ ਹਨ ਅਤੇ ਨਤੀਜੇ ਵਜੋਂ, ਇਹ ਅਨੁਭਵ ਕੀਤੇ ਬਿਨਾਂ ਮੌਜੂਦ ਨਹੀਂ ਰਹਿ ਸਕਦੇ। ਬਰਕਲੀ ਨੂੰ ਐਬਸਟਰੈਕਸ਼ਨ ਦੀ ਉਸ ਦੀ ਆਲੋਚਨਾ ਲਈ ਵੀ ਜਾਣਿਆ ਜਾਂਦਾ ਹੈ, ਜੋ ਕਿ ਇਮਮੈਟੀਰੀਅਲਿਜ਼ਮ ਲਈ ਉਸ ਦੀ ਦਲੀਲਬਾਜ਼ੀ ਦਾ ਇੱਕ ਜ਼ਰੂਰੀ ਅਧਾਰ ਹੈ।
ਜਿੱਥੇ ਯੁੱਧ,ਦਾਨ,ਧਰਮ ਦੇ ਸੰਬੰਧ ਵਿਚ ੳਤਸ਼ਾਹ ਦੀ ਪੁਸ਼ਟੀ ਹੋਵੇ ਉੱਥੇ ਵੀਰ ਰਸ ਹੁੰਦਾ ਹੈ। ਇਹ ਉਤਸ਼ਾਹ ਉੱਤਮ ਪ੍ਰਕ੍ਰਿਤੀ ਅਰਥਾਤ ਉੱਤਮ ਕਿਸਮ ਦਾ ਹੁੰਦਾ ਹੈ ਹੈ।"ਭਾਵ ਪ੍ਰਕਾਸ਼" ਵਿਚ ਲਿਖਿਆ ਹੈ ਕਿ ਕਿਸੇ ਕਾਰਜ ਨੂੰ ਸੰਪੂਰਨ ਕਰਨ ਵਾਸਤੇ ਸਾਡੇ ਮਨਾਂ ਵਿਚ ਜਿਹੜੀ ਇਕ ਖਾਸ ਕਿਸਮ ਦੀ ਹੌਂਸਲਾ ਭਰਪੂਰ ਕ੍ਰਿਆ ਪੈਦਾ ਹੁੰਦੀ ਹੈ ਉਹੋ ਹੀ ਉਤਸ਼ਾਹ ਹੈ। ਇਹ ਉਤਸ਼ਾਹ ਵੀਰ ਰਸ ਦਾ ਸਥਾਈ ਭਾਵ ਹੈ। ਦੁਸ਼ਮਣ;ਦੀਨ-ਗਰੀਬ, ਭਿਖਾਰੀ, ਤੀਰਥ, ਆਦਿ ਇਸ ਦੇ ਆਲੰਬਨ ਵਿਭਾਵ ਹਨ, ਦੁਸ਼ਮਣ ਦੀਆਂ ਹਰਕਤਾਂ, ਭਿਖਾਰੀ ਦੀ ਦੀਨ ਹੀਨ-ਅਵਸਥਾ ਇਸ ਦੇ ਉੱਦੀਪਨ ਵਿਭਾਵ ਹਨ, ਰੋਮਾਂਚ, ਅਭਿਮਾਨ-ਭਰੀ ਗਲਬਾਤ, ਭਿਖਾਰੀ ਲਈ ਦਯਾ ਦੇ ਵਚਨ ਇਸ ਦੇ ਅਨੁਭਾਵ ਹਨ, ਗਰਵ, ਸਮ੍ਰਿਤੀ, ਉੱਲਾਸ, ਆਵੇਗ ਆਦਿ ਇਸ ਦੇ ਸੰਚਾਰੀ ਭਾਵ ਹਨ । ਆਚਾਰੀਆ ਨੇ ਵੀਰ ਰਸ ਦੇ ਚਾਰ ਭੇਦ ਮੰਨੇ ਹਨ: ੳ• ਯੁੱਧ ਵੀਰ ਅ• ਧਰਮ ਵੀਰ ੲ• ਦਾਨ ਵੀਰ ਸ• ਦਯਾ ਵੀਰ ਇਹਨਾਂ ਚਾਰੇ ਵੀਰ ਰਸਾਂ ਦਾ ਸਥਾਈ ਭਾਵ ਉਤਸ਼ਾਹ ਹੀ ਹੈ ਪਰ ਇਹਨਾਂ ਦਾ ਮਨੋਰਥ ਵੱਖ-ਵੱਖ ਹੁੰਦਾ ਹੈ। ਯੁੱਧ ਵੀਰ ਦਾ ਉਤਸ਼ਾਹ ਰਣਭੂਮੀ ਲੲੀ ਹੁੰਦਾ ਹੈ, ਧਰਮ ਵੀਰ ਦਾ ਉਤਸ਼ਾਹ ਧਰਮ-ਰਕਸਾ ਲਈ ਹੁੰਦਾ ਹੈ,ਦਾਨ ਵੀਰ ਦਾ ਉਤਸ਼ਾਹ ਦਾਨ ਦੇਣ ਲਈ ਹੁੰਦਾ ਹੈ, ਦਯਾ ਵੀਰ ਦਾ ਉਤਸ਼ਾਹ ਭਿਖਾਰੀਆਂ; ਨਿਰਾਸਰਿਆਂ ਲਈ ਦਯਾ,ਕਿ੍ਪਾ-ਦਿਖਾਉਣ ਲਈ ਹੁੰਦਾ ਹੈ। ਇਸ ਸਥਾਈ ਭਾਵ ਦੇ ਆਧਾਰ ਤੇ ਹੀ ਇਹ ਸਾਰੇ ਭੇਦ ਵੀਰ ਰਸ ਵਿਚ ਸ਼ਾਮਲ ਕੀਤੇ ਗਏ ਹਨ । ਉਦਾਹਰਣ :- ''ਬਲੀ ਸਿੰਘ ਰਣਜੀਤ ਘੋੜਾ ਕੁਦਾਇਆਂ ਨਿਕਲ ਤੇਗ ਨੇ ਇਕ ਨਜ਼ਾਰਾ ਵਿਖਾਇਆ ਉਡੇ ਪੌਣ ਤੋ ਤੇਜ ਰਾਕੀ ਰੰਗੀਲਾ ਰਹਿਆਂ ਮਾਰ ਯੋਧਾ ਹੈ ਨਾਅਰਾ ਜੁਸ਼ੀਲਾ ਭਖੇ ਨੈਣ, ਚੜ੍ਹਿਆ ਮਨੋ ਜਾਮ ਹੋਏ ਉਠੀ ਧੂੜ, ਘੋੜੇ ਹਜ਼ਾਰਾਂ ਨੇ ਦੋੜੇ ਚੜ੍ਹੇ ਸਿੰਘ ਬਲਵਾਨ ਸੀਨੇ ਨੇ ਚੌੜੇ ਫੜੋ! ਮਾਰ ਲੌ!
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਮਨੁੱਖੀ ਪ੍ਰਤੀਰੋਧਤਾ-ਘਾਟ ਵਾਇਰਸ ਲਾਗ/ਪ੍ਰਾਪਤ-ਕੀਤਾ ਪ੍ਰਤੀਰੋਧਤਾ-ਘਾਟ ਰੋਗ-ਲੱਛਣ(ਅੰਗਰੇਜ਼ੀ: Human Immunodeficiency Virus Infection/Acquired Immunodeficiency Syndromeਜਾਂ ਐੱਚ.ਆਈ.ਵੀ./ਏਡਜ਼)ਮਨੁੱਖੀ ਰੋਗ-ਪ੍ਰਤੀਰੋਧੀ ਪ੍ਰਣਾਲੀ ਦਾ ਰੋਗ ਹੈ ਜੋ ਮਨੁੱਖੀ ਪ੍ਰਤੀਰੋਧਤਾ-ਘਾਟ ਵਾਇਰਸ (HIV) ਰਾਹੀਂ ਫੈਲਦਾ ਹੈ। ਮੁਢਲੀ ਲਾਗ ਸਮੇਂ ਇਨਸਾਨ ਨੂੰ ਨਜ਼ਲਾ ਵਰਗੀ ਬਿਮਾਰੀ ਮਹਿਸੂਸ ਹੋ ਸਕਦੀ ਹੈ। ਵਿਸ਼ੇਸ਼ ਤੌਰ ਉੱਤੇ ਇਸ ਤੋਂ ਬਾਅਦ ਬਿਨਾਂ ਕਿਸੇ ਲੱਛਣਾਂ ਵਾਲਾ ਲੰਮਾ ਸਮਾਂ ਆਉਂਦਾ ਹੈ। ਫੇਰ ਜਿਵੇਂ-ਜਿਵੇਂ ਬਿਮਾਰੀ ਅੱਗੇ ਵਧਦੀ ਹੈ, ਇਹ ਮੱਨੁਖ ਦੀ ਪ੍ਰਤੀਰੋਧੀ ਪ੍ਰਨਾਲੀ ਨਾਲ਼ ਹੋਰ ਛੇੜਛਾੜ ਕਰਨ ਲੱਗ ਪੈਂਦੀ ਹੈ ਜਿਸ ਕਰ ਕੇ ਮਨੁੱਖ ਨੂੰ ਹੋਰ ਕਈ ਲਾਗਾਂ ਲੱਗਣ ਦਾ ਖ਼ਤਰਾ ਵਧ ਜਾਂਦਾ ਹੈ ਜਿਵੇਂ ਕਿ ਮੌਕਾਪ੍ਰਸਤ ਛੂਤਾਂ ਅਤੇ ਗਿਲ੍ਹਟੀਆਂ, ਜੋ ਕਿਰਿਆਸ਼ੀਲ ਪ੍ਰਤੀਰੋਧੀ ਪ੍ਰਣਾਲੀ ਵਾਲੇ ਮਨੁੱਖਾਂ ਨੂੰ ਹਾਨੀ ਨਹੀਂ ਕਰਦੀਆਂ।
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਸਮਾਜਿਕ ਮੇਲ-ਜੋਲ ਸੇਵਾਵਾਂ ਜਿਹਨਾਂ ਅਧੀਨ ਸਮਾਜਿਕ ਨੈੱਟਵਰਕ ਵੈੱਬਸਾਈਟਾਂ ਵੀ ਆਉਂਦੀਆਂ ਹਨ, ਅਜਿਹੀਆਂ ਵੈੱਬ-ਅਧਾਰਤ ਸੇਵਾਵਾਂ ਹਨ ਜਿਨ੍ਹਾਂ ਦੀ ਹੇਠ ਲਿਖੇ ਕਾਰਜਾਂ ਲਈ ਵਰਤੋਂ ਹੋ ਸਕਦੀ ਹੈ: ਸਮਾਜਿਕ ਮੀਡਿਆ ,ਸੰਚਾਰ ਕਰਨ ਵਿਚ ਸਹਾਇਕ ਮਾਧਿਅਮ ਹੈ। ਜਿਹੜਾ ਕਿ ਲੋਕਾਂ ਨੂੰ ਜਾਣਕਾਰੀ ਸਾਜੀ ਕਰਨ ਵਿਚ ਸਹਾਇਕ ਹੈ। ਇਸ ਤੋਂ ਇਲਾਵਾ ਲੋਕਾਂ ਵਿਚ ਆਦਾਨ ਪ੍ਰਦਾਨ ਕਰਨ ਵਿਚ ਵਿਚੋਲਗੀ ਵਜੋਂ ਕੰਮ ਕਰਦਾ ਹੈ। ਸਮਾਜਿਕ ਮੀਡੀਆ ਵਿਚਾਰਧਾਰਕ ਅਤੇ ਤਕਨੀਕੀ ਵੇਬ ਦੀ ਬੁਨਿਆਦ ਹੈ। ਇਸ ਨਾਲ ਦੂਰ ਦੇਸ਼ਾਂ ਵਿਦੇਸ਼ਾ ਵਿਚ ਬੈਠੇ ਲੋਕਾਂ ਦੀ ਸਾਂਜ੍ਦਾਰੀ ਵੱਧ ਦੀ ਹੈ। ਓਹ ਕੋਈ ਵੀ ਜਾਣਕਾਰੀ ਆਪਸ ਵਿਚ ਸਾਂਜੀ ਕਰਦੇ ਹਨ। ਮਨੁੱਖ ਨੇ ਆਪਣੇ ਜੀਵਨ ਵਿੱਚ ਸੁਧਾਰ ਲਿਆਉਣ ਲਈ ਕਈ ਖੋਜਾਂ ਕੀਤੀਆਂ ਹਨ। ਇਨ੍ਹਾਂ ਵਿੱਚੋਂ ਕਈਆਂ ਦੇ ਲਾਭ ਅਤੇ ਕਈਆਂ ਦੀਆਂ ਹਾਨੀਆਂ ਸਾਡੇ ਸਾਹਮਣੇ ਆ ਰਹੀਆਂ ਹਨ। ਸੋਸ਼ਲ ਮੀਡੀਆ ਦੇ ਵੱਖ-ਵੱਖ ਸਾਧਨ ਜਿਵੇਂ ਫੇਸਬੁੱਕ ਅਤੇ ਮੋਬਾਈਲ ਫੋਨ ਆਦਿ ਮੌਜੂਦਾ ਸਮੇਂ ਸੂਚਨਾ ਸੰਚਾਰ ਦਾ ਮਹੱਤਵਪੂਰਨ ਸਾਧਨ ਬਣ ਗਏ ਹਨ। ਕੰਪਿਊਟਰਾਂ ਅਤੇ ਮੋਬਾਈਲਾਂ ਜ਼ਰੀਏ ਅਜੋਕੀ ਨਵੀਂ ਪਨੀਰੀ ਪਾਗਲ ਹੋਈ ਫਿਰਦੀ ਹੈ। ਹਰ ਕਿਸੇ ਦੇ ਹੱਥ ਵਿੱਚ ਮਹਿੰਗਾ ਮੋਬਾਈਲ ਫੋਨ ਅਤੇ ਇੰਟਰਨੈੱਟ ਦਾ ਕੁਨੈਕਸ਼ਨ ਹੈ। ਦੇਸ਼-ਵਿਦੇਸ਼ ਦੀਆਂ ਨਾਮੀਂ ਹਸਤੀਆਂ ਪ੍ਰਤੀ ਲੋਕ ਗ਼ਲਤ ਸੰਦੇਸ਼ ਜਾਂ ਟਿੱਪਣੀਆਂ ਦੀ ਵਰਤੋਂ ਕਰਦੇ ਹਨ। ਤਕਨੀਕ ਇਨਸਾਨ ਦੀ ਤਰੱਕੀ ਲਈ ਹੈ, ਪਰ ਅਸੀਂ ਉਸ ਦੀ ਗ਼ਲਤ ਵਰਤੋਂ ਕਰ ਰਹੇ ਹਾਂ। ਸਭ ਤੋਂ ਵੱਧ ਦੁਰਵਰਤੋਂ ਸ਼ੋਸ਼ਲ ਮੀਡੀਆ ਦੀ ਹੋ ਰਹੀ ਹੈ। ਇਹ ਜਿਸ ਕੰਮ ਲਈ ਈਜਾਦ ਹੋਇਆ ਸੀ, ਉਸ ਦੀ ਬਜਾਇ ਇਸ ਦਾ ਇਸਤੇਮਾਲ ਦੰਗੇ ਭੜਕਾਉਣ, ਅਸ਼ਲੀਲਤਾ ਫੈਲਾਉਣ ਅਤੇ ਇੱਕ ਦੂਜੇ ਨੂੰ ਬਦਨਾਮ ਕਰਨ ਆਦਿ ਲਈ ਕੀਤਾ ਜਾ ਰਿਹਾ ਹੈ ਜੋ ਸਹੀ ਨਹੀਂ।.
ਪ੍ਰੋ. ਮੋਹਨ ਸਿੰਘ (20 ਅਕਤੂਬਰ, 1905 - 3 ਮਈ, 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਹਨਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਭਾਈ ਵੀਰ ਸਿੰਘ ਦੀ ਕਵਿਤਾ ਤੇ ਉਹਨਾਂ ਦੀ ਸ਼ਖ਼ਸੀਅਤ ਦੀ ਮੂਲ ਪ੍ਰਵਿਰਤੀ ਭਗਤੀ ਕਾਲ ਦੇ ਸੰਤਾਂ ਅਤੇ ਉਹਨਾਂ ਦੀਆਂ ਰਚਨਾਵਾਂ ਪ੍ਰੋ. ਮੋਹਨ ਸਿੰਘ (20 ਅਕਤੂਬਰ, 1905 - 3 ਮਈ, 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਹਨਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਨੂੰ ਪਹਿਲਾ ਆਧੁਨਿਕ ਕਵੀ ਮੰਨ ਲਿਆ ਜਾਂਦਾ ਹੈ ਪਰ ਉਹਨਾਂ ਦੀ ਕਵਿਤਾ ਦੀ ਅੰਤਰਵਸਤੂ ਨੂੰ ਆਧੁਨਿਕ ਨਹੀਂ ਕਿਹਾ ਜਾ ਸਕਦਾ। ਉਹਨਾਂ ਨੇ ਮਧਕਾਲ ਦੇ ਕਾਵਿ ਚਿੰਤਨ ਨੂੰ ਹੀ ਨਵੇਂ ਮੁਹਾਵਰੇ ਵਿੱਚ ਪੇਸ਼ ਕੀਤਾ ਹੈ। ਪ੍ਰੋ.
ਸਮਾਜਿਕ ਮੀਡਿਆ ,ਸੰਚਾਰ ਕਰਨ ਵਿਚ ਸਹਾਇਕ ਮਾਧਿਅਮ ਹੈ। ਜਿਹੜਾ ਕਿ ਲੋਕਾਂ ਨੂੰ ਜਾਣਕਾਰੀ ਸਾਜੀ ਕਰਨ ਵਿਚ ਸਹਾਇਕ ਹੈ। ਇਸ ਤੋਂ ਇਲਾਵਾ ਲੋਕਾਂ ਵਿਚ ਆਦਾਨ ਪ੍ਰਦਾਨ ਕਰਨ ਵਿਚ ਵਿਚੋਲਗੀ ਵਜੋਂ ਕੰਮ ਕਰਦਾ ਹੈ। ਸਮਾਜਿਕ ਮੀਡੀਆ ਵਿਚਾਰਧਾਰਕ ਅਤੇ ਤਕਨੀਕੀ ਵੇਬ ਦੀ ਬੁਨਿਆਦ ਹੈ। ਇਸ ਨਾਲ ਦੂਰ ਦੇਸ਼ਾਂ ਵਿਦੇਸ਼ਾ ਵਿਚ ਬੈਠੇ ਲੋਕਾਂ ਦੀ ਸਾਂਜ੍ਦਾਰੀ ਵੱਧ ਦੀ ਹੈ। ਓਹ ਕੋਈ ਵੀ ਜਾਣਕਾਰੀ ਆਪਸ ਵਿਚ ਸਾਂਜੀ ਕਰਦੇ ਹਨ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਯੂਰਪੀ ਸੰਘ (ਯੂਰਪੀ ਯੂਨੀਅਨ) ਮੁੱਖ ਯੂਰਪ ਵਿੱਚ ਸਥਿਤ 27 ਦੇਸ਼ਾਂ ਦਾ ਇੱਕ ਰਾਜਨੀਤਕ ਅਤੇ ਅਤੇ ਆਰਥਕ ਰੰਗ-ਮੰਚ ਹੈ ਜਿਨ੍ਹਾਂ ਵਿੱਚ ਆਪਸ ਵਿੱਚ ਪ੍ਰਸ਼ਾਸਨੀ ਸਾਂਝ ਹੁੰਦੀ ਹੈ ਜੋ ਸੰਘ ਦੇ ਕਈ ਜਾਂ ਸਾਰੇ ਰਾਸ਼ਟਰਾਂ ਉੱਤੇ ਲਾਗੂ ਹੁੰਦੀ ਹੈ। ਇਸਦਾ ਸਥਾਪਨਾ 1957 ਵਿੱਚ, ਰੋਮ ਦੀ ਸਲਾਹ ਨਾਲ, ਯੂਰਪੀ ਆਰਥਿਕ ਪਰਿਸ਼ਦ ਦੇ ਮਾਧਿਅਮ ਦੁਆਰਾ ਛੇ ਯੂਰਪੀ ਦੇਸ਼ਾਂ ਦੀ ਆਰਥਿਕ ਭਾਗੀਦਾਰੀ ਨਾਲ ਹੋਇਆ ਸੀ। ਉਦੋਂ ਤੋਂ ਇਸ ਵਿੱਚ ਮੈਂਬਰ ਦੇਸ਼ਾਂ ਦੀ ਗਿਣਤੀ ਵਿੱਚ ਵਧ ਰਹੀ ਅਤੇ ਇਸਦੀ ਨੀਤੀਆਂ ਵਿੱਚ ਬਹੁਤ ਸਾਰੀਆਂ ਤਬਦੀਲੀ ਵੀ ਕੀਤੀਆਂ ਗਈਆਂ ਹਨ। 1993 ਵਿੱਚ ਮਾਸਤਰਿਖ ਸੁਲਾਹ ਦੁਆਰਾ ਇਸਦੇ ਆਧੁਨਿਕ ਵੈਧਾਨਿਕ ਸਵਰੂਪ ਦੀ ਨੀਂਹ ਰੱਖੀ ਗਈ। ਦਸੰਬਰ ੨੦੦੭ ਵਿੱਚ ਲਿਸਬਨ ਸਮੱਝੌਤਾ ਜਿਸਦੇ ਦੁਆਰਾ ਇਸ ਵਿੱਚ ਅਤੇ ਵਿਆਪਕ ਸੁਧਾਰਾਂ ਦੀ ਪਰਿਕ੍ਰੀਆ 1 ਜਨਵਰੀ 2008 ਵਲੋਂ ਸ਼ੁਰੂ ਕੀਤੀ ਗਈ ਹੈ। ਯੂਰਪੀ ਸੰਘ ਮੈਂਬਰ ਰਾਸ਼ਟਰੋਂ ਨੂੰ ਏਕਲ ਬਾਜ਼ਾਰ ਦੇ ਰੂਪ ਵਿੱਚ ਮਾਨਤਾ ਦਿੰਦਾ ਹੈ ਅਤੇ ਇਸਦੇ ਕਨੂੰਨ ਸਾਰੇ ਮੈਂਬਰ ਰਾਸ਼ਟਰੋਂ ਉੱਤੇ ਲਾਗੂ ਹੁੰਦਾ ਹੈ ਜੋ ਮੈਂਬਰ ਰਾਸ਼ਟਰ ਦੇ ਨਾਗਰਿਕਾਂ ਦੀ ਚਾਰ ਤਰ੍ਹਾਂ ਦੀਸਵਤੰਤਰਤਾਵਾਂਸੁਨਿਸਚਿਤ ਕਰਦਾ ਹੈ: - ਲੋਕਾਂ, ਸਾਮਾਨ, ਸੇਵਾਵਾਂ ਅਤੇ ਪੂਂਜੀ ਦਾ ਆਜਾਦ ਲੈਣਾ-ਪ੍ਰਦਾਨ.
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) ੨੮ ਜੁਲਾਈ 1914 ਤੋਂ ੧੧ ਨਵੰਬਰ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ (ਜਰਮਨੀ, ਅਸਟਰੀਆ-ਹੰਗਰੀ ਅਤੇ ਇਟਲੀ) ਅਤੇ ਟਰਿਪਲ ਏਨਟਟੇ (ਫਰਾਂਸ, ਰੂਸ ਅਤੇ ਬਰਤਾਨੀਆ) । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।ਸੰਨ 1914 ਨੂੰ ਸੇਰਾਜੇਵੋ ਵਿੱਚ ਗੇਵਰੀਲੋ ਪਰਿਨਸਿਪ (Gavrilo Princip) (ਇੱਕ ਸਰਬਿਆ ਨੈਸ਼ਨਲਿਸਟ ਗਰੁਪ ਦਾ ਆਦਮੀ) ਨੇ ਆਸਟ੍ਰੀਆ-ਹੰਗਰੀ ਦੇ ਰਾਜਕੁਮਾਰ ਆਰਚਡੂਕ ਫਰੈਂਜ਼ ਫਰਡੀਨੈਂਡ (Archduke Franz Ferdinand) ਦਾ ਕਤਲ ਕਰ ਦਿੱਤਾ । ਇਸ ਲਈ ਆਸਟਰੀਆ ਅਤੇ ਹੰਗਰੀ ਦੇ ਮੰਤਰੀਆਂ ਅਤੇ ਜਰਨੈਲਾਂ ਨੇ ਆਸਟਰੀਆ ਅਤੇ ਹੰਗਰੀ ਦੇ ਰਾਜੇ ਨੂੰ ਸਰਬੀਆ ਉੱਤੇ ਹਮਲਾ ਕਰਨ ਲਈ ਪ੍ਰੇਰਿਤ ਕੀਤਾ। ਯੂਰਪ ਦੇ ਦੇਸ਼ਾਂ ਦੇ ਇੱਕ ਦੁਜੇ ਨਾਲ ਮਿਲਟਰੀ ਮਦਦ ਦੇ ਵਾਅਦੇ ਕੀਤੇ ਹੋਣ ਕਾਰਨ (ਕਿ ਜੇ ਕੋਈ ਦੇਸ਼ ਹਮਲਾ ਕਰੇ ਤਾਂ ਸਮਝੋਤੇ ਵਾਲੇ ਦੇਸ਼ ਇੱਕ ਦੂਜਾ ਦੀ ਮਦਦ ਕਰਨਗੇ), ਇਸ ਘਟਨਾ ਕਾਰਣ ਪੂਰਾ ਯੂਰਪ ਜਲਦੀ ਹੀ ਲੜਾਈ ਵਿੱਚ ਕੁੱਦ ਗਿਆ ਅਤੇ ਪਹਿਲਾ ਸੰਸਾਰ ਯੁੱਧ ਸ਼ੁਰੂ ਹੋ ਗਿਆ। ਯੂਰਪ ਦੇ ਦੇਸ਼ਾਂ ਦੇ ਬਾਕੀ ਹੋਰ ਮਹਾਂਦੀਪਾਂ ਵਿੱਚ ਫੈਲੇ ਹੋਣ ਕਾਰਨ ਇਹ ਪੂਰੀ ਦੁਨੀਆਂ ਵਿੱਚ ਫੈਲ ਗਿਆ।
ਪੰਜਾਬੀ ਸਭਿਆਚਾਰ ਵਿੱਚ ਭੰਡਾਂ ਦਾ ਸਥਾਨ
ਜਾਣ ਪਛਾਣ ਪੰਜਾਬੀ ਦੀ ਪਵਿੱਤਰ ਧਰਤੀ ਨੇ ਸਮੇਂ -ਸਮੇਂ ਸਿਰ ਉਹ ਭੰਡ ਨਕਲ (ਨਕਲੀਏ)ਪੈਦਾ ਕੀਤੇ ਹਨ, ਜਿਨ੍ਹਾਂ ਦਾ ਸਾਰੀ ਦੁਨੀਆ ਵਿੱਚ ਕੋਈ ਮੁਕਾਬਲਾ ਨਹੀਂ ਹੈਂ ।ਇਸ ਸੰਦਰਭ ਵਿੱਚ ਸ਼ਾਹ ਦੀਨ ਮੰਡੇਰਾਂ ਵਾਲੇ ਨੱਥਾ ਪੰਡੋਰੀ ਨਿੱਝਰਾਂ, ਬੱਗੜ ਮਲਸੀਆਂ ਅਤੇ ਰੋਣਕੀ ਲੁਧਿਆਣਾ ਆਦਿ ਦੇ ਨਾ ਲਏ ਜਾ ਸਕਦੇ ਹਨ। ਅਸਲ ਵਿਚ ਇਹ'ਭੰਡ'ਹੈ ਕੋਣ? ਮਾਅਨਵੀ ਜਾਂ ਸ਼ਬਦਿਕ ਤੌਰ ਤੇ ਸ਼ਬਦ 'ਭੰਡ' ਦਾ ਕਿ ਮਤਲਬ ਹੁੰਦਾ ਹੈ?ਇਨ੍ਹਾਂ ਦਾ ਕਿੱਤਾ ਕੀ ਹੈ ਅਤੇ ਉਸਦੀ ਕੀ ਵਿਸ਼ੇਸ਼ਤਾ ਹੈ। ਇਨ੍ਹਾਂ ਦਾ ਕੀ ਖਾਸ ਹੁੰਦਾ ਹੈ ਸਾਡੇ ਸਭਿਆਚਾਰ ਵਿੱਚ ਭੰਡਾਂ ਨੂੰ ਕੀ ਸਥਾਨ ਪ੍ਰਾਪਤ ਅਤੇ ਹੁਣ ਤੱਕ ਸਾਡੀ ਧਰਤੀ ਨੇ ਕਿਹੜੇ ਕਿਹੜੇਮਹਾਨ ਭੰਡ ਪੈਦਾ ਕੀਤਾ ਹਨ? ਇਸ ਛੋਟੇ ਜਿਹੇ ਲੇਖ ਵਿੱਚ ਅਸੀਂ ਇਨ੍ਹਾਂ ਕੁਝ ਕੁ ਸਵਾਲਾਂ ਦੇ ਜਵਾਬ ਦੇਣ ਦੇ ਯਤਨ ਕਰਾਂਗੇ। (ਕਬਿੱਤ ਕਵੀ ਦਾਨਿਸ਼ਮੰਦ) ਭੰਡ ਨਕਲ ਬਾਝੋਂ,ਰੋਜਗਾਰ ਨਾਹੀਂ ਇੰਜ਼ਣ ਰੇਲ ਬਾਝੋਂ,ਦੀਵਾ ਤੇਲ ਬਾਝੋਂ, ਜੰਜ ਮੇਲ ਬਾਝੋਂ,ਨਮੂਦਾਰ ਨਾਹੀਂ 'ਦਾਨਿਸ਼'ਅਕਲ ਬਾਝੋਂ,ਸੋਹਣ ਸ਼ਕਲ ਬਾਝੋਂ, ਭੰਡ ਨਕਲ ਬਾਝੋਂ, ਰੋਜਗਾਰ ਨਾਹੀਂ ਭੰਡਾਂ ਸ਼ਬਦ ਦਾ ਭਾਵ ਇਸ ਦਾ ਭਾਵ ਕਿਸੇ ਮਨੁੱਖ ਜਾਂ ਸਮਾਜਿਕ ਬੁਰਾਈ ਨੂੰ ਭੰਡੀ ਜਾਂ ਨਿੰਦਣ ਵਾਲਾ ...ਕੁਝ ਹਾਲਤਾਂ 'ਚੋਂ ਕਿਸੇ ਦੀ ਫੋਕੀ ਤਾਰੀਫ ਕਰਨ ਵਾਲਾ, ਭੰਡ ਦਾ ਮਾਰਨਾ ਹੈਂ, ਨਕਾਲ ਜਾਂ ਨਕਲੀਏ, ਨਕਲ ਲਾਹੁਣ ਵਾਲਾ, ਮਸਖਰਾ ਜਾਂ ਮਖੌਲੀਆ ਸਭਿਅਕ ਢੰਗ ਨਾਲ, ਹਾਸੇ ਠੱਠੇ ਦੀ ਓਟ ਲੈ ਕੇ, ਅਗਲੇ ਨੂੰ ਨਕਲ ਕਰਨੀ , ਘੁਮਾ ਫਿਰਾ ਕੇ ਅਗਲੇ ਦੀ ਨਕਲ ਕਰਨੀ,ਟਿੱਚਰ ਟਕੋਰ ਕਰਨੀ, ਚੋਟ ਕਰਨੀ, ਵਿਅੰਗਮਈ ਢੰਗ ਨਾਲ ਅਗਲੇ ਦੀ ਅਜਿਹੀ ਗਿੱਟੇ ਗੋਡੇ ਲਾਉਣੀ ਕਿ ਅਗਲਾ ਹਾਸੇ ਨਾਲ ਲੋਟ ਪੋਟ ਵੀ ਹੋ ਜਾਏ, ਅਗਲੇ ਦੀ ਸਾਂਗ ਲਾ ਕੇ , ਰੂਪ ਧਾਰ ਕੇ ਜਾਂ ਓਦਾਂ ਹੀ ਅਗਲੇ ਨੂੰ ਅਜਿਹਾ ਠਿੱਠ ਕਰਨਾ ਕਿ ਸੁਣਦਿਆਂ ਸਾਰ ਹੀ ਦਰਸ਼ਕ ਹੱਸ ਹੱਸਕੇ ਉਨ੍ਹਾਂ ਦੀਆਂ ਵੱਖਰੀਆਂ ਦੋਹਰੀਆ ਹੋ ਜਾਣ ਸੋ ਮੋਟੇ ਰੂਪ ਵਿੱਚ ਭੰਡ ਦਾ ਇਹ ਭਾਵ ਹੈ ਅਤੇ ਏਹੋ ਉਸ ਦਾ ਕਰਤਵ ਅਤੇ ਕਿਰਦਾਰ ਵੀ ਹੈ। ਨਕਲ ਜਾਂ ਰੀਸ ਕਰਨੀ, ਨਕਲ ਮਾਰਨੀ ਆਦਿ ਮਨੁੱਖ ਦਾ ਆਰੰਭਕ ਸੁਭਾ ਹੈ। ਨਕਲ ਜਾਂ ਰੀਸ-ਰਸ ਮਨੁੱਖ ਦੇ ਖੂਨ ਵਿੱਚ ਹੈ, ਉਸਦੇ ਖਮੀਰ ਵਿੱਚ ਸ਼ਾਮਲ ਦੁਨੀਆਂ ਭਰ ਦੇ ਵੱਡੇ ਮਾਨਵ ਮਾਸਤਰੀਆ ਦਾ ਵਿਸਵਾਸ਼ ਹੈ ਕਿ ਮਨੁੱਖ ਨੇ ਲੜਨਾ,ਭਿੜਨਾ,ਕੁਸਤੀ ਕਰਨਾ,ਬੋਲਣਾ,ਨੱਚਣਾ ਗਾਉਣਾ ਜਾਂ ਅਭਿਨੈ ਕਰਨਾ ਅਤੇ ਕਈ ਹੋਰ ਚੀਜ਼ਾਂ ਨੂੰ ਪਸੂ ਪੰਛੀਆਂ ਤੋਂ ਹੀ ਸਿਖੀਆਂ ਹਨ ਏਥੇ ਤਕ ਕਿ ਸਾਡੀ ਕੁਸ਼ਤੀ ਦੇ ਕਈ ਦਾਅ ਪੇਚ ਇੰਨਾ ਪਸ਼ੂ ਪੰਛੀਆਂ ਦੇ ਨਾਂ ਤੇ ਹੀ ਨਾਮੇ ਗਏ ਹਨ ਜਿਵੇਂ ਕਿ ਮੱਛੀ ਗੋਤਾ ਜਾਂ ਗਧਾ ਲੇਟ ਆਦਿ ।ਏਹੋ ਹੀ ਹਾਲ ਸਾਡੇ ਗਾਉਣ ਅਤੇ ਨਿਰਤ ਦਾ ਵੀ ਹੈ। ਸਵਰਗਵਾਸੀ ਸ.ਸਰਦੂਲ ਸਿੰਘ ਕਵੀਸ਼ਰ, ਜਿਨ੍ਹਾਂ ਨੂੰ ਸਿੱਖ ਦਾ ਮੌਲਾਨਾ ਆਜਾਦ ਆਖਿਆ ਜਾਂਦਾ ਸੀ, ਲੇਖਕ ਨੂੰ ਦਸਦੇ ਹੁੰਦੇ ਸਨ ਕਿ ਪ੍ਰਸਿੱਧ ਅਦਾਕਾਰ ਨਰਗਸ ਦੀ ਮਾਂ ਜੱਦਣ ਬਾਈ ਤੋਂ ਚੰਗਾ ਸਾਰੇ ਦੇਸ਼ ਵਿੱਚ ਹੋਰ ਕੋਈ'ਮੋਰ-ਨਾਚ' ਨਹੀਂ ਸੀ ਨੱਚ ਸਕਦਾ ਉਦੋਂ ਉਹ ਆਪਣੀਆਂ ਅੰਮ੍ਰਿਤਸਰ ਵਾਲੀਆਂ ਕੁਝ ਪੁਰਾਣੀਆਂ ਯਾਦਾਂ ਨੂੰ ਤਾਜਾ ਕਰ ਰਹੇ ਹੁੰਦੇ ਸਨ ਡਾਂ ਗੁਰਦਿਆਲ ਸਿੰਘ ਫੁੱਲ ਦੇ ਖਿਆਲਾ ਅਨੁਸਾਰ "ਕਈ ਖੋਜੀ ਤਾਂ ਆਖਦੇ ਹਨ ਕਿ ਨਕਲੀਏ, ਭੰਡ, ਸੁਆਂਗੀ ਰਾਸ(ਅਸਲ ਸ਼ਬਦ ਰਹੱਸ)ਧਾਰੀਏ ਜਾਂ ਡੂਮ ਆਦਿ ਉਨ੍ਹਾ ਮੰਡਿਆ ਦੀ ਔਲਾਦ ਹਨ ਜਿਨ੍ਹਾਂ ਨੇ ਭਰਤ ਮੁਨੀ ਦੀ ਅਗਵਾਈ ਹੇਠ ਪਹਿਲਾਂ ਸੰਸਕ੍ਰਿਤ ਨਾਟਕ ਖੇਡਿਆ ਸੀ"ਦੂਜੇ ਖੋਜੀਆਂ ਦਾ ਵਿਚਾਰ ਹੈ। ਕਿ ਉਨਾਂ ਭੱਟਾਂ ਦਾ ਵਿਗੜਿਆ ਹੋਇਆ ਰੂਪ ਹੈ ਜਿਨ੍ਹਾਂ ਨੂੰ ਰਾਜ ਦਰਬਾਰ ਵਲੋਂ ਸਤਿਕਾਰ ਨਾ ਮਿਹਨਤ ਕਾਰਣ ਗੁੱਸਾ ਆ ਗਿਆ ਸੀ ਤੇ ਉਨ੍ਹਾਂ ਨੇ ਰਾਜਿਆਂ ਤੇ ਹੋਰ ਅਮੀਰਾਂ ਦੀ ਉਸਤਤ ਕਰਨ ਦੀ ਥਾਂ ਉਨ੍ਹਾਂ ਦੇ ਉਲਾਰਾਂ ਦਾ ਮਖੌਲ ਉਡਾਉਣਾ ਸ਼ੁਰੂ ਕਰ ਦਿੱਤਾ, ਜਿਥੋਂ ਉਹ ਭੰਡ ਜਾਂ ਨਿੰਦਿਆ ਕਰਨ ਵਾਲੇ ਅਖਵਾਉਣ ਲੱਗ ਪਏ ਸਨ ਭੰਡਾਂ ਅਤੇ ਨਕਲੀਆਂ ਵਿਚ ਅੰਤਰ ਆਮ ਤੌਰ ਤੇ ਭੰਡਾਂ ਅਤੇ ਨਕਲੀਆਂ ਨੂੰ ਇੱਕ ਹੀ ਸਮਝਿਆ ਜਾਂਦਾ ਹੈ ਬਹੁਤੇ ਲੋਕ ਇਨਾਂ ਦੋਨਾਂ ਦੀ ਕਲਾ ਨੂੰ 'ਨਕਲ' ਹੀ ਕਹਿੰਦੇ ਹਨ ਪਰੰਤੂ ਇਨ੍ਹਾ ਵਿਚ ਕਾਫੀ ਅੰਤਰ ਹੈ। 1) ਭੰਡ ਗਿਣਤੀ ਵਿੱਚ ਕੇਵਲ ਦੋ ਲੋਕ ਹੁੰਦੇ ਹ,ਇੱਕ ਦੇ ਹੱਥ ਚਮੋਟਾ ਹੁੰਦਾ ਹੈ ਤੇ ਦੁਸਰੇ ਦੇ ਹੱਥ ਵਿਚ ਛੋਟਾ ਤਬਲਾ ਇਸਦੇ ਉਲਟ ਨਕਲੀਆਂ ਦੀ ਗਿਣਤੀ ਘੱਟੋ ਘੱਟ ਦਸ ਤੋਂ ਬਾਰਾਂ ਲੋਕ ਹੁੰਦੇ ਹਨ 2) ਭੰਡ ਜਨਮ ਅਤੇ ਵਿਆਹ ਸਮੇਂ ਬਿਨਾਂ ਬੁਲਾਏ ਹੀ ਆ ਧਮਕਦੇ ਹਨ,ਪਰੰਤੂ ਨਕਲੀਆਂ ਨੂੰ ਜਨਮ ਅਤੇ ਵਿਆਹ ਸਮੇਂ ਬਕਾਇਦਾ ਸਾਈ ਦੇ ਕੇ ਬੁਲਾਇਆ ਜਾਂਦਾ ਹੈ। 3) ਭੰਡਾਂ ਦਾ ਲਹਿਜਾ ਤੇ ਸ਼ਬਦਾਵਲੀ ਸਦਾ ਇਕੋ ਜਿਹੀ,ਗੱਲਾਂ ਹੋਸ਼ੀਆ ਅਤੇ ਭਾਸ਼ਾ ਹਲਕੀ ਹੁੰਦੀ ਹੈ, ਪਰੰਤੂ ਨਕਲੀਆਂ ਦਾ ਲਹਿਜਾ ਅਤੇ ਸ਼ਬਦਾਵਲੀ ਮੌਕੇ ਅਨੁਸਾਰ ਢੁਕਵੀਂ, ਗੱਲਾਂ ਮਿਆਰੀ ਅਤੇ ਭਾਸ਼ਾ ਠੁੱਕ ਬੱਝਵੀ ਹੁੰਦੀ ਹੈ। 4) ਭੰਡਾਂ ਦੀ ਪਛਾਣ ਇੱਕ ਮੰਗਤੇ ਜਾਤ ਵਜੋਂ ਹੈ, ਪਰੰਤੂ ਨਕਲੀਏ ਆਪਣੀ ਕਲਾ ਦੇ ਜੋਰ ਦਰਸ਼ਕਾਂ ਤੋਂ ਇਨਾਮ ਪ੍ਰਾਪਤ ਕਰਦੇ ਹਨ। ਮਰਾਸੀਆਂ, ਡੂਮਾਂ ਤੇ ਭੰਡਾਂ ਤੋਂ ਇਲਾਵਾ ਬਾਅਦ ਵਿਚਕੁਝ ਹੋਰ ਜਾਤੀਆਂ ਦੇ ਬੰਦੇ ਵੀ ਜੁੜੇ ਹੋਏ ਹਨ , ਇਨ੍ਹਾਂ ਵਿਚ ਰਵਿਦਾਸੀਏ,ਬਾਲਮੀਕੀ(ਆਦਿ ਧਰਮੀ) ਬਾਜੀਗਰ ਆਦਿ ਸ਼ਾਮਿਲ ਹਨ ਇਤਿਹਾਸਕ ਪਿਛੋਕੜ ਪੰਜਾਬੀ ਦੀ ਇਸ ਧਰਤੀ ਤੇ "ਨਕਲਾਂ" ਦੀ ਕਾਲ ਤੋਂ ਹੀ ਪ੍ਰਚਲਿਤ ਮੰਨੀ ਜਾਂਦੀ ਹੈ ਸਦੀਆਂ ਤੋਂ ਹੀ 'ਨਕਾਲ'ਆਪਣੀਆਂ ਨਕਲਾਂ ਨਾਲ ਰਾਜਿਆਂ, ਮਹਰਾਜਿਆ ਦੇ ਆਮ ਲੋਕਾਂ ਦਾ ਮਨ ਪਰਚਾਉਦੇ ਰਹੇ ਹਨ ਕੁਝ ਵਿਦਵਾਨਾਂ ਦਾ ਮਤ ਹੈ ਕਿ ਮਿਰਾਸੀ, ਡੂਮ,ਭੰਡ। ਆਦਿ ਜਾਤੀਆਂ ਹਿੰਦੂ ਜਾਤੀਆਂ ਸਨ ਅਤੇ ਉਹ ਹਿੰਦੂ ਰਾਜਪੂਤ ਰਾਜਿਆਂ ਗਵਿਆਂ ਦੇ ਦਰਬਾਰਾਂ ਵਿਚ ਆਪਣੀ ਕਲਾ ਕੌਸ਼ਲਤਾ ਦਾ ਪ੍ਰ੍ਰਦਰਸ਼ਨ ਕਰਦੀਆਂ ਸਨ ਮੁਸਲਮਾਨਾਂ ਦੇ ਏਥੇ ਆਉਣ ਤੋਂ ਬਾਅਦ ਇਹ ਮੁਸਲਮਾਨ ਬਣ ਗਈਆਂ ਮੁਸਲਮਾਨ ਪਿੱਛੋਂ ਇਹ ਤੱਥ ਪੇਸ਼ ਕੀਤਾ ਜਾਂਦਾ ਹੈ ਕਿ ਹਿੰਦੂ ਸਮਾਜ ਵਿੱਚ ਇਨ੍ਹਾਂ ਨੂੰ ਸ਼ੂਦਰ ਆਦਿ ਨਿਮਨ ਜਾਤਾਂ ਕਹਿਕੇ ਤਿ੍ਸਕਾਰਿਆ ਜਾਂਦਾ ਸੀ,ਘਟੀਆ ਸਮਝਿਆ ਜਾਂਦਾ ਸੀ। ਇਸਦੇ ਉਲਟ ਮੁਸਲਮਾਨ ਵਿੱਚ ਕੋਈ ਸੂਦਰ ਜਾਂ ਅਨੁਸੂਚਿਤ ਜਾਤਾਂ ਨਹੀਂ ਸਨ ਇਸ ਲਈ ਇਹ ਮੁਸਲਮਾਨ ਹੋ ਗਏ ਕਈ ਖੋਜੀ ਵਿਦਵਾਨ ਤਾਂ ਏਥੋਂ ਤੱਕ ਵੀ ਕਹਿੰਦੇ ਹਨ ਕਿ ਇਹ ਲੋਕ ਇਸ ਧਰਤੀ(ਪੰਜਾਬ) ਦੇ ਮੂਲ ਵਸਿੰਗ ਸਨ। ਆਰੀਅਨਾਂ ਨੇ ਏਥੇ ਆਪਣਾ ਅਧਿਕਾਰ ਜਮਾ ਕੇ ਇਨ੍ਹਾਂ ਦੀ ਨਾਟ ਕਲਾ ਨੂੰ ਵੀ ਕਬਜਾ ਲਿਆ ਅਤੇ ਪਾਤਰ ਬਣਾ ਦਿੱਤਾ ਬਾਅਦ ਵਿੱਚ ਇਨ੍ਹਾਂ ਨੂੰ ਉੱਚ ਜਾਤੀਆਂ ਨੂੰ। ਆਪਣੀਆਂ ਨਕਲਾਂ ਨਾਲ ਭੰਡਣਾ ਸ਼ੁਰੂ ਕਰ ਦਿੱਤਾ ਸਭਿਆਚਾਰ ਵਿੱਚ ਸਥਾਨ ਇਨ੍ਹਾਂ ਦੀ ਪੁਰਾਤਨ ਤਾਰੀਖ ਭਾਵੇਂ ਕੁਝ ਵੀ ਕਿਉਂ ਨਾ ਹੋਵੇ, ਇਹਨਾਂ ਭੰਡਾਂ ਜਾਂ ਨਕਲੀਆਂ ਦਾ ਸਾਡੇ ਸਭਿਆਚਾਰ ਵਿੱਚ ਹਮੇਸ਼ਾ ਹੀ ਇਕ ਮਹੱਤਵਪੂਰਨ ਸਥਾਨ ਰਿਹਾ ਹੈ ਸਰਕਾਰੇ ਦਰਬਾਰੇ ਇੰਨ੍ਹਾ ਦੀ ਕਾਫੀ ਸੱਦ ਪੁੱਛ ਸੀ,ਕਾਫੀ ਇੱਜਤ ਸੀ ਬਾਦਸ਼ਾਹਾਂ ਲਈ ਇਹ ਮਨਪਰਚਾਵੇ ਦਾ ਸਾਧਨ ਸਨ ਅਕਬਰੀ ਦੌਰ ਦੇ ਬੀਰਬਲ, ਜਿਸਦੀ ਖੂਰੀ ਜਲੰਧਰ ਜਿਲ੍ਹੇ ਦੇ ਇੱਕ ਪਿੰਡ ਲਸਾੜਾ ਵਿਚ ਅਜੇ ਵੀ ਕਾਇਮ ਹੈ, ਇਹਨਾਂ ਨੂੰ ਤੁਸੀਂ ਭਾਵੇਂ ਕੋਈ ਹੋਰ ਨਾਂ ਦੇ ਦਿਉ, ਪਰ ਉਸਦੇ ਰੋਲ ਨੂੰ ਤੁਸੀਂ ਕਿਸੇ ਵੀ ਤਰ੍ਹਾਂ ਛੁੱਟਿਆ ਨਹੀਂ ਸਕਦੇ ਏਸੇ ਤਰ੍ਹਾਂ ਮਹਾਰਾਜਾ ਰਣਜੀਤ ਸਿੰਘ ਦਾ ਇਕ ਚਹੇਤਾ ਭੰਡ ਉਸਦੇ ਸਹੁਰਿਆਂ ਦਾ ਵਸਨੀਕ ਪਸਿੱਧ ਘਟਨਾ ਹੈ ਕਿ ਇਕ ਦਿਨ ਉਸਦੀ ਜ਼ਗਫਤੀ ਰਗ ਜੂੰ ਫੜਕੀ ਉਹ ਸਿੱਧਾ ਸ਼ੇਰਿ-ਪੰਜਾਬ ਦੇਦਰਬਾਰ ਵਿਚ ਹਾਜਰ ਹੋ ਗਿਆ ਅਤੇ ਬੜੇ ਰੋਅਬ ਨਾਲ ਉਸ ਨੂੰ ਆਪਣਾ ਲੱਗਾ,"ਹਜੂਰ ਤਹਾਡੇ ਮੁਹਤਰਿਆ ਬਾਪ ਕਲ੍ਹ ਰਾਤੀ ਮੇਰੇ ਸੁਪਨੇ'ਚੋ ਆਇਆ ਸੀ। ਉਦਾਸ ਸੀ ਕਿ ਮੇਰਾ ਬੇਟਾ ਤਖਤ ਤੇ ਬੈਠਣ ਪਿੱਛੋਂ ਹੁਣ ਬਹੁਤਾ ਪੁੰਨ ਦਾਨਨਹੀਂ ਕਰਦਾ।ਮੈਨੂੰ ਕਹਿੰਦਾ ਸੀ ਸਵੇਰੇ ਉਠ ਕੇ ਉਸ ਕੋਲ ਜ਼ਾਈ ਅਤੇ ਉਹਨੂੰ ਕਹੀ ਕਿ ਉਹ ਤੈਨੂੰ ਇੱਕ ਸੌ ਅਸ਼ਰਫੀ ਦੇ ਦਏ" ਰਣਜੀਤ ਸਿੰਘ ਤਾੜ ਗਿਆ,ਅਤੇ ਝੁੱਬੇ ਹੀ ਕਹਿਣ ਲੱਗਾ,"ਦਾਦਾ!ਬਾਪੂ ਜੀ, ਕੁਝ ਮੈਨੂੰ ਵੀਸੁਪਨੇ'ਚ ਮਿਲੇ ਅਤੇ ਉਹਨਾਂ ਨੇ ਮੈਨੂੰ ਤੇਰੀ ਸ਼ਕਲ ਵਿਖਾ ਕੇ ਕਿਹਾ ਸੀ ਕਿ ਇਹ ਸ਼ਕਸ਼ ਕਲ੍ਹ ਸਵੇਰੇ ਤੇਰੇ ਕੋਲ ਆਏਗਾ ਅਤੇ ਮੇਰਾ ਨਾਂ ਲੈ ਕੇ ਤੇਰੇ ਕੋਲ ਝੂਠੀ ਮੂਠੀ ਇਕ ਸੌ ਅਸ਼ਰ ਵੀ ਮੰਗੇਗਾ ਅਸ਼ਰਫੀਆਂ ਦੇਣ ਦੀ ਥਾਂ ਉਸਦੇ ਸੌ ਜਤੀਆ ਮਾਰੀ"। ਮੁਹੰਮਦ ਬਖ਼ਸ਼ ਨੇ ਮੌਕਾ ਤਾੜਦਿਆ ਅੱਖ ਦੇ ਫੋਰ ਵਿਚ ਆਪਣੇ ਹੱਥ ਜੋੜੇ ਲਏ ਅਤੇ ਅਰਜ ਕੀਤੀ,"ਮਹਾਰਾਜਾ!ਬਾਪੂ ਜੀ ਵੀ ਅਜੀਬ ਇਨਸਾਨ ਸਨ-ਤਹਾਨੂੰ ਕੁਝ ਕਹਿ ਦਿੱਤਾ ਅਤੇ ਮੈਨੂੰ ਕੁੱਝ ਹੋਰ।" ਖੈ, ਇਹ ਗੱਲਾਂ ਤਾਂ ਰਾਜੇ ਰਾਣੀਆਂ ਦੀਆਂ ਹਨ, ਜਨ ਜੀਵਨ ਵਿਚ ਵੀ ਇਨ੍ਹਾਂ ਦਾ ਇਕ ਖਾਸ ਸਥਾਨ ਸੀ,ਖਾਸ ਸਤਿਕਾਰ ਸੀ ਆਪਣੇ ਕੰਮ ਕਾਜ ਉਜ ਤੁਸੀਂ ਜਿਵੇਂ ਚਾਹੋ ਕਰ ਲਵੋ, ਪਰ ਇਨ੍ਹਾਂ ਲਾਗੀਆਂ ਬਿਨਾਂ ਕਹਾਦੀ ਲਾਜ ਸੀ ਜੰਜ ਨਾਲ ਬਾਜੇ ਵਾਲੇ, ਆਤਸ਼ਬਾਜੀ ਵਾਲੇ ਇੱਕ ਅੱਧ ਗਾਉਣ ਵਾਲੀ,ਜਿੱਥੇ ਜ਼ਰੂਰੀ ਸਨ ਉੱਥੇ ਨਕਲੀਆਂ ਬਗੈਰ ਵੀ ਉਹ ਠੱਠ ਨਹੀਂ ਸੀ ਬੱਝਦਾ। ਨਸ਼ਾ ਪਾਣੀ ਰਿਹਾ ਇਕ ਪਾਸੇ,ਹਾਸੇ ਠੱਠਿਆਂ ਦੇ ਛੋਟੇ, ਇਨ੍ਹਾਂ ਕਲਾਕਾਰਾਂ ਨੇ ਹੀ ਦੇਣੇ ਸਨ। ਇਨ੍ਹਾਂ ਬਗੈਰ ਖੁਸ਼ੀ ਦੇਅਜਿਹੇ ਸਮਾਗਮ ਅਧੁਰੇ ਸਮਝਦੇ ਜਾਂਦੇ ਸਨ। ਸਭ ਤੋ ਵੱਡੀ ਹੈਰਾਨੀ ਦੀ ਗੱਲ ਇਹ ਹੈ ਕਿ ਇਨ੍ਹਾਂ ਦੀ ਨਕਲੀ। ਨਾਟਕੀ ਢੰਗ ਨਾਲ ਕਹੀ ਹੋਈ ਗੱਲ ਦਾ ਵੀ ਕੋਈ ਵੀ ਗੁੱਸਾ ਨਹੀਂ ਕਰਦਾ ਸੀ। ਇਸ ਹਿਸਾਬ ਨਾਲ ਕੀ ਭੰਡਾਂ ਸਾਨੂੰ ਸਹਿਣ ਸ਼ੀਲਤਾ ਨਹੀਂ ਸਨ ਬਖਸਦੇ ?
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਲੋਕਧਾਰਾ (ਅੰਗਰੇਜ਼ੀ: 'Folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ :- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਮਾਂ ਬੋਲੀ ਉਹ ਭਾਸ਼ਾ ਹੁੰਦੀ ਹੈ ਜਿਸ ਨੂੰ ਇਨਸਾਨ ਜਨਮ ਤੋਂ ਸਿੱਖਦਾ ਹੈ। ਜਾਂ ਜਿਸ ਨੂੰ ਇਨਸਾਨ ਆਪਣੀ ਮਾਂ ਤੋਂ ਸਿਖਦਾ ਹੈ। ਜਾਂ ਜਿਸ ਨੂੰ ਓਹ ਸਭ ਤੋਂ ਚੰਗੀ ਤਰ੍ਹਾਂ ਜਾਣਦਾ ਹੈ। ਕਈ ਮੁਲਕਾਂ ਵਿੱਚ ਮਾਂ ਬੋਲੀ ਕਿਸੇ ਖ਼ਾਸ ਲੋਕ-ਸਮੂਹ ਦੀ ਬੋਲੀ ਨੂੰ ਵੀ ਕਿਹਾ ਜਾਂਦਾ ਹੈ। ਕਦੇ-ਕਦੇ, "ਮਾਤ ਭਾਸ਼ਾ" ਜਾਂ "ਮਾਂ ਦੀ ਭਾਸ਼ਾ" ਦੀ ਵਰਤੋਂ ਉਸ ਭਾਸ਼ਾ ਲਈ ਕੀਤੀ ਜਾਂਦੀ ਹੈ ਜੋ ਇਕ ਵਿਅਕਤੀ ਨੇ ਘਰ ਵਿਚ ਬੱਚੇ (ਆਮ ਤੌਰ ਤੇ ਆਪਣੇ ਮਾਤਾ-ਪਿਤਾ ਤੋਂ) ਦੇ ਤੌਰ ਤੇ ਸਿੱਖੀ ਹੁੰਦੀ ਹੈ। ਦੋਭਾਸ਼ੀ ਘਰਾਂ ਵਿੱਚ ਵੱਡੇ ਹੋ ਰਹੇ ਬੱਚਿਆਂ ਦੀਆਂ, ਇਸ ਪਰਿਭਾਸ਼ਾ ਦੇ ਅਨੁਸਾਰ, ਇੱਕ ਤੋਂ ਜਿਆਦਾ ਮਾਤ ਭਾਸ਼ਾਵਾਂ ਜਾਂ ਮੂਲ ਭਾਸ਼ਾਵਾਂ ਹੋ ਸਕਦੀਆਂ ਹਨ।