ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਗੁਰੂ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਦਸੰਬਰ 2019 ਮੁਤਾਬਿਕ ਇਸ ਵਿਕੀ ’ਤੇ 32,896 ਲੇਖ ਹਨ ਅਤੇ ਇਸ ਦੇ ਕੁੱਲ 30,746 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,99,539 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.35.0-wmf.5 (2e20cac) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ l55ਆਗ਼ਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਗੋਲਡਨ ਗੇਟ ਪੁਲ ਅਮਰੀਕਾ ਦੇ ਸੈਨ ਫਰਾਂਸਿਸਕੋ ਨਗਰ ਵਿੱਚ ਸੈਨਤ ਫ਼ਰਾਂਸਿਸਕੋ ਖਾੜੀ ਦੇ ਦੋਨ੍ਹੋਂ ਕੰਧਿਆਂ ਨੂੰ ਜੋੜਨ ਵਾਲਾ ਝੂਲਿਆ ਪੁਲ ਹੈ। ਇਹ ਅਮਰੀਕਾ ਦੇ ਮਹਾਮਾਰਗ 101 ਅਤੇ ਰਾਜ ਮਾਰਗ 1 ਦਾ ਭਾਗ ਹੈ। ਸਾਲ 1937 ਵਿੱਚ ਜਦੋਂ ਇਹ ਪੁਲ ਬਣਕੇ ਤਿਆਰ ਹੋਇਆ ਸੀ ਤੱਦ ਇਹ ਦੁਨੀਆ ਦਾ ਸਭ ਤੋਂ ਲੰਮਾ ਝੂਲਿਆ ਪੂਲ ਸੀ ਅਤੇ ਇਹ ਸੈਨ ਫ਼ਰਾਂਸਿਸਕੋ ਅਤੇ ਕੈਲਿਫੋਰਨੀਆ ਦੋਨ੍ਹੋਂ ਦਾ ਇੱਕ ਅੰਤਰਰਾਸ਼ਟਰੀ ਪ੍ਰਤੀਕ ਚਿੰਨ੍ਹ ਬਣ ਗਿਆ ਸੀ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਗੁਰ ਅਮਰਦਾਸ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਮੁਸਲਿਮ ਲੋਕ ਪੰਜਾਬੀ ਸਮਾਜ ਅਤੇ ਸੱਭਿਆਚਾਰ ਦਾ ਇੱਕ ਅਹਿਮ ਤੇ ਮਹੱਤਵਪੂਰਨ ਹਿੱਸਾ ਹਨ। ਦੇਸ਼ ਵੰਡ ਸਮੇਂ ਬਹੁ-ਗਿਣਤੀ ਮੁਸਲਮਾਨਾਂ ਦੇ ਪਾਕਿਸਤਾਨੀ ਪੰਜਾਬ ਵਿੱਚ ਹਿਜਰਤ ਕਰ ਜਾਣ ਤੋਂ ਬਾਅਦ ਦੀ ਭਾਰਤੀ ਪੰਜਾਬ ਦੇ ਕੁਝ ਸ਼ਹਿਰਾਂ,ਕਸਬਿਆਂ ਵਿੱਚ ਹਿੰਦੂ ਅਤੇ ਸਿੱਖ ਪਰਿਵਾਰਾਂ ਦੇ ਨਾਲ -ਨਾਲ ਮੁਸਲਿਮ ਪਰਿਵਾਰਾਂ ਦੀ ਆਬਾਦੀ /ਵਸੋਂ ਵੇਖੀ ਜਾ ਸਕਦੀ ਹੈ। ਲੋਕਧਾਰਾਈ ਵੰਨ-ਸੁਵੰਨਤਾਂ ਅਤੇ ਵੱਖੋ-ਵੱਖਰੇ ਲੋਕ ਦਾਇਰਿਆਂ ਦੀਆਂ ਵੱਖੋ ਵੱਖਰੀਆਂ ਰਸਮਾਂ ਰੀਤਾਂ ਦੀ ਅੰਤਰ ਸੰਬੰਧਿਤਾ ਨੂੰ ਉਭਾਰਨ ਹਿੱਤ ਅਸੀਂ ਆਪਣੇ ਖੋਜ ਨਿਬੰਧ ਦੇ ਇਸ ਅਧਿਆਇ ਵਿੱਚ ਮੁਸਲਮਾਨਾਂ ਦੇ ਵਿਆਹ ਦੀਆਂ ਰੀਤਾਂ ਰਸਮਾਂ ਨੂੰ ਆਪਣੇ ਅਧਿਐਨ ਦਾ ਕੇਂਦਰ ਬਣਾਇਆ ਹੈ। ਅਸੀਂ ਸਭ ਤੋਂ ਪਹਿਲਾਂ ਵਿਆਹ ਪ੍ਰਬੰਧ ਅਤੇ ਇਸ ਨਾਲ ਜੁੜੀਆਂ ਰੀਤਾਂ ਰਸਮਾਂ ਬਾਰੇ ਚਰਚਾ ਕਰਦੇਂ ਹੋਏ ,ਇਨ੍ਹਾਂ ਦੀ ਮਨੁੱਖੀ ਸਮਾਜ ਵਿੱਚ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕਰਾਂਗੇ। ਇਸ ਮਕਸਦ ਨੂੰ ਸਨਮੁੱਖ ਰੱਖਦਿਆਂ ਅਸੀਂ ਇਸ ਅਧਿਆਇ ਵਿੱਚ ਸਭ ਤੋਂ ਪਹਿਲਾਂ ਪਵਿੱਤਰ ਹਦੀਸ ਵਿੱਚ ਦਰਜ ਮੁਸਲਮਾਨਾਂ ਦੇ ਵਿਆਹ ਪ੍ਰਬੰਧ ਦੇ ਨਿਯਮਾਂ,ਅਸੂਲਾਂ,ਰਸਮਾਂ ਤੇ ਰੀਤਾਂ ਦਾ ਵਰਣਨ ਕੀਤਾ ਹੈ।ਅਸੀਂ ਪੰਜਾਬ ਦੇ ਹਰ ਇਕ ਉਪ-ਸੱਭਿਆਚਾਰ ਖਿੱਤੇ ਵਿੱਚੋਂ ਚੋਣਵੇ ਪਿੰਡਾਂ ਨੂੰ ਆਧਾਰ ਬਣਾ ਕੇ ਮੁਸਲਿਮ ਵਿਆਹ ਦੀਆਂ ਰਸਮਾਂ ਨੂੰ ਜਾਣਨ ਸਮਝਣ ਦੀ ਕੋਸ਼ਿਸ਼ ਕੀਤੀ ਹੈ।ਇਸ ਅਧਿਆਇ ਵਿੱਚ ਪੰਜਾਬ ਵਿੱਚਲੇਂ ਇਸਲਾਮੀ ਵਿਆਹ ਪ੍ਰਬੰਧ ਦੀਆਂ ਰੀਤਾਂ ਰਸਮਾਂ ਨੂੰ ਪੰਜਾਬ ਦੇ ਬਾਕੀ ਧਰਮਾਂ ਦੇ ਅੰਤਰਗਤ ਮਿਲਦੇ ਵਿਆਹ ਦੇ ਨਿਯਮਾਂ ਦੇ ਸਮਾਨਾਂਤਰ ਰੱਖ ਕੇ ਵੀ ਵਿਚਾਰਿਆਂ ਗਿਆ ਹੈ। ਮੁਸਲਿਮ ਵਿਆਹ ਪ੍ਰਬੰਧ ਨਾਲ ਸੰਬੰਧਿਤ ਰੀਤਾਂ ਅਤੇ ਰਸਮਾਂ ਦਾ ਵਰਣਨ ਕਰਨ ਤੋਂ ਪਹਿਲਾਂ ਸਾਡੇ ਲਈ ਵਿਆਹ ਪ੍ਰਬੰਧ ਦੇ ਰੀਤਾਂ ਰਸਮਾਂ ਬਾਰੇ ਜਾਣ ਲੈਣਾ ਜਰੂਰੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਇੱਕ ਬਿਜਲਈ-ਤੂਫ਼ਾਨ, ਜਿਸਨੂੰ ਹਨੇਰੀ ਵਾਲਾ ਤੂਫ਼ਾਨ, ਹਨੇਰੀ-ਵਰਖਾ ਵੀ ਕਿਹਾ ਜਾਂਦਾ ਹੈ, ਇੱਕ ਤੂਫ਼ਾਨ ਹੁੰਦਾ ਹੈ ਜਿਸ ਵਿੱਚ ਧਰਤੀ ਦੇ ਵਾਤਾਵਰਨ ਦੇ ਵਿੱਚ ਬਿਜਲੀ ਅਤੇ ਤੇਜ਼ ਹਵਾ ਦਾ ਮਿਲਿਆ-ਜੁਲਿਆ ਪ੍ਰਭਾਵ ਹੁੰਦਾ ਹੈ, ਅਤੇ ਇਸ ਵਿੱਚ ਬੱਦਲਾਂ ਦੀ ਤੇਜ਼ ਗਰਜ ਵੀ ਸ਼ਾਮਿਲ ਹੁੰਦੀ ਹੈ। ਬਿਜਲਈ-ਤੂਫ਼ਾਨ ਹਨੇਰੀ ਵਰਖਾ ਵਾਲੇ ਬੱਦਲਾਂ ਨਾਲ ਆਉਂਦੇ ਹਨ। ਬਿਜਲਈ-ਤੂਫ਼ਾਨ ਵਿੱਚ ਮੁੱਖ ਤੌਰ 'ਤੇ ਤੇਜ਼ ਹਵਾਵਾਂ, ਤੇਜ਼ ਵਰਖਾ ਅਤੇ ਕਦੇ-ਕਦੇ ਗੜ੍ਹੇ ਵੀ ਸ਼ਾਮਿਲ ਹੁੰਦੇ ਹਨ। ਤੇਜ਼ ਅਤੇ ਖ਼ਤਰਨਾਕ ਬਿਜਲਈ-ਤੂਫ਼ਾਨਾਂ ਕਾਰਨ ਬਹੁਤ ਹੀ ਖ਼ਤਰਨਾਕ ਹਾਲਾਤ ਪੈਦਾ ਹੋ ਸਕਦੇ ਹਨ, ਜਿਹਨਾਂ ਵਿੱਚ ਬਹੁਤ ਵੱਡੇ ਗੜ੍ਹੇ, ਤੇਜ਼ ਹਵਾਵਾਂ ਅਤੇ ਟੋਰਨੈਡੋ ਸ਼ਾਮਿਲ ਹੁੰਦੇ ਹਨ। ਕੁਝ ਬਹੁਤ ਹੀ ਤੇਜ਼ ਬਿਜਲਈ-ਤੂਫ਼ਾਨ ਜਿਹਨਾਂ ਨੂੰ ਸੂਪਰਸੈੱਲ ਕਿਹਾ ਜਾਂਦਾ ਹੈ, ਚੱਕਰਵਾਤਾਂ ਵਾਂਗ ਘੁੰਮਣ ਲੱਗਦੇ ਹਨ। ਜਦਕਿ ਜ਼ਿਆਦਾਤਰ ਬਿਜਲਈ-ਤੂਫ਼ਾਨ ਉਹਨਾਂ ਦੁਆਰਾ ਘੇਰੀ ਗਈ ਟ੍ਰੋਪੋਸਫ਼ੀਅਰ ਦੀ ਪਰਤ ਵਿੱਚ ਦੇ ਵਿੱਚ ਔਸਤ ਵਹਾਅ ਦੀ ਗਤੀ ਨਾਲ ਘੁੰਮਦੇ ਹਨ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਇਹ ਪ੍ਰਾਜੈੱਕਟ ਵਿਕੀ-ਅਧਾਰਤ ਸੰਪਾਦਨ ਪ੍ਰਣਾਲੀ ਦੀ ਵਰਤੋਂ ਕਰਦਿਆਂ ਵਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਖੁੱਲ੍ਹੇ ਯੋਗਦਾਨ ਦੇ ਤੌਰ ਵਿਕਸਤ ਕੀਤਾ ਤੇ ਬਣਾਈ ਰੱਖਿਆ ਗਿਆ ਹੈ। ਇਹ ਵਰਲਡ ਵਾਈਡ ਵੈਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ ਆਮ ਹਵਾਲਾ ਕੰਮ ਹੈ ਅਤੇ ਅਕਤੂਬਰ 2019 ਤੱਕ ਅਲੈਕਸਾ ਦੁਆਰਾ ਦਰਜਾ ਪ੍ਰਾਪਤ ਸਭ ਤੋਂ ਪ੍ਰਸਿੱਧ ਵੈੱਬਸਾਈਟਾਂ ਵਿੱਚੋਂ ਇੱਕ ਹੈ। ਇਸ ਦੀ ਵਿਸ਼ੇਸ਼ਤਾ ਮੁਫਤ ਸਮੱਗਰੀ ਤੌਰ ਤੇ ਹੈ ਅਤੇ ਇਸ ਵਿੱਚ ਵਪਾਰਕ ਵਿਗਿਆਪਨ ਨਹੀਂ ਹੁੰਦੇ। ਇਹ ਗੈਰ-ਮੁਨਾਫਾ ਸੰਗਠਨ ਵਿਕੀਮੀਡੀਆ ਫਾਉਂਡੇਸ਼ਨ ਦੀ ਮਾਲਕੀ ਅਤੇ ਸਹਾਇਤਾ ਪ੍ਰਾਪਤ ਹੈ, ਮੁੱਖ ਤੌਰ' ਤੇ ਦਾਨ ਕੀਤੀ ਰਕਮ ਸਹਾਰੇ ਚਲਦਾ ਹੈ।ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 32,895 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਐਲਜੀਬੀਟੀ ਸੱਭਿਆਚਾਰ ਜਾਂ ਐਲਜੀਬੀਟੀਕਿਊਆਈਏ ਸੱਭਿਆਚਾਰ ਲੈਸਬੀਅਨ, ਗੇਅ, ਦੁਲਿੰਗੀ, ਟਰਾਂਸਜੈਂਡਰ, ਅਲਿੰਗੀ ਅਤੇ ਅੰਤਰਲਿੰਗੀ ਲੋਕਾਂ ਦੇ ਸੱਭਿਆਚਾਰ ਨੂੰ ਕਿਹਾ ਜਾਂਦਾ ਹੈ। ਇਸਨੂੰ ਕਈ ਵਾਰ ਕੂਈਅਰ ਜਾਂ ਗੇ ਸੱਭਿਆਚਾਰ ਵੀ ਕਿਹਾ ਜਾਂਦਾ ਹੈ। ਐਲਜੀਬੀਟੀ ਸਭਿਆਚਾਰ ਇਕ ਸਭਿਆਚਾਰ ਹੈ ਜਿਸ ਵਿਚ ਲੈਸਬੀਅਨ, ਗੇ, ਲਿੰਗੀ, ਲਿੰਗੀ, ਟ੍ਰਾਂਸਜੈਂਡਰ, ਪ੍ਰਸ਼ਨ ਪੁੱਛਗਿੱਛ, ਅਤੇ ਸਮੁੰਦਰੀ ਵਿਅਕਤੀਆਂ ਦੁਆਰਾ ਸਾਂਝਾ ਕੀਤਾ ਜਾਂਦਾ ਹੈ. ਇਸ ਨੂੰ ਕਈ ਵਾਰ ਕਵੀਅਰ ਕਲਚਰ ਕਿਹਾ ਜਾਂਦਾ ਹੈ (ਸੰਕੇਤ ਕਰਦੇ ਹਨ ਕਿ ਜਿਹੜੇ ਲੋਕ ਕੰਗਾਲ ਹਨ), ਜਦੋਂ ਕਿ ਸਮਲਿੰਗੀ ਸ਼ਬਦ ਦਾ ਅਰਥ "ਐਲਜੀਬੀਟੀ ਕਲਚਰ" ਜਾਂ ਸਮਲਿੰਗੀ ਸਭਿਆਚਾਰ ਨੂੰ ਵਿਸ਼ੇਸ਼ ਤੌਰ 'ਤੇ ਦਰਸਾਉਣ ਲਈ ਵਰਤਿਆ ਜਾ ਸਕਦਾ ਹੈ।ਐਲਜੀਬੀਟੀ ਸਭਿਆਚਾਰ ਭੂਗੋਲ ਅਤੇ ਹਿੱਸਾ ਲੈਣ ਵਾਲਿਆਂ ਦੀ ਪਛਾਣ ਦੁਆਰਾ ਵੱਖਰੇ ਵੱਖਰੇ ਤੌਰ ਤੇ ਬਦਲਦਾ ਹੈ. ਸਮਲਿੰਗੀ, ਲੈਸਬੀਅਨ, ਲਿੰਗੀ, ਦੁ ਲਿੰਗੀ, ਟ੍ਰਾਂਸਜੈਂਡਰ ਅਤੇ ਇੰਟਰਸੈਕਸ ਲੋਕਾਂ ਦੇ ਸਭਿਆਚਾਰਾਂ ਲਈ ਸਾਂਝੇ ਤੱਤ ਸ਼ਾਮਲ ਹਨ: ਮਸ਼ਹੂਰ ਗੇ, ਲੈਸਬੀਅਨ, ਦੁ ਲਿੰਗੀ ਅਤੇ ਟ੍ਰਾਂਸਜੈਂਡਰ ਲੋਕਾਂ ਦੁਆਰਾ ਕੰਮ ਕਰਦਾ ਹੈ।ਸਮਕਾਲੀ ਐਲਜੀਬੀਟੀ ਕਲਾਕਾਰ ਅਤੇ ਰਾਜਨੀਤਿਕ ਸ਼ਖਸੀਅਤਾਂ।ਇਤਿਹਾਸਕ ਅੰਕੜੇ ਐਲਜੀਬੀਟੀ ਵਜੋਂ ਪਛਾਣੇ ਜਾਂਦੇ ਹਨ, ਹਾਲਾਂਕਿ ਜਿਨਸੀ ਪਛਾਣ ਲਈ ਆਧੁਨਿਕ ਸ਼ਬਦਾਂ ਨਾਲ ਇਤਿਹਾਸਕ ਸ਼ਖਸੀਅਤਾਂ ਦੀ ਪਛਾਣ ਕਰਨਾ ਵਿਵਾਦਪੂਰਨ ਹੈ। ਹਾਲਾਂਕਿ, ਬਹੁਤ ਸਾਰੇ ਐਲਜੀਬੀਟੀ ਲੋਕ ਇਨ੍ਹਾਂ ਲੋਕਾਂ ਅਤੇ ਉਨ੍ਹਾਂ ਦੇ ਕੰਮਾਂ ਨਾਲ ਨਜ਼ਦੀਕੀ ਮਹਿਸੂਸ ਕਰਦੇ ਹਨ (ਖ਼ਾਸਕਰ ਇਹ ਕਿ ਸਮਲਿੰਗੀ ਆਕਰਸ਼ਣ ਜਾਂ ਲਿੰਗ ਪਛਾਣ ਨੂੰ ਸੰਬੋਧਿਤ ਕਰਨਾ); ਇਕ ਉਦਾਹਰਣ ਹੈ ਵਿਕਟੋਰੀਫੰਡ.ਆਰ.ਓ., ਸਮਲਿੰਗੀ ਰਾਜਨੇਤਾਵਾਂ ਦੇ ਸਮਰਥਨ ਲਈ ਸਮਰਪਿਤ ਹੈ।ਐਲਜੀਬੀਟੀ ਸਮਾਜਿਕ ਲਹਿਰਾਂ ਦੀ ਸਮਝ।ਐਲਜੀਬੀਟੀ ਕਮਿਊਨਿਟੀ ਵਿੱਚ ਮੌਜੂਦ ਅੰਕੜੇ ਅਤੇ ਪਛਾਣ; ਪੱਛਮੀ ਸਭਿਆਚਾਰ ਵਿੱਚ ਐਲ ਜੀ ਜੀ ਟੀ ਸਮੂਹਾਂ ਦੇ ਅੰਦਰ, ਇਸ ਵਿੱਚ ਡਰੈਗ ਕਿੰਗਜ਼ ਅਤੇ ਰਾਣੀਆਂ, ਪ੍ਰੌਡ ਪਰੇਡਸ ਅਤੇ ਸਤਰੰਗੀ ਝੰਡਾ ਸ਼ਾਮਲ ਹੋ ਸਕਦਾ ਹੈ।ਸਾਰੇ ਐਲਜੀਬੀਟੀ ਲੋਕ ਐਲਜੀਬੀਟੀ ਸਭਿਆਚਾਰ ਨਾਲ ਨਹੀਂ ਪਛਾਣਦੇ; ਇਹ ਭੂਗੋਲਿਕ ਦੂਰੀ, ਉਪ-ਸਭਿਆਚਾਰ ਦੀ ਮੌਜੂਦਗੀ ਤੋਂ ਅਣਜਾਣਤਾ, ਸਮਾਜਿਕ ਕਲੰਕ ਦੇ ਡਰ ਜਾਂ ਲਿੰਗਕਤਾ-ਜਾਂ ਲਿੰਗ-ਅਧਾਰਿਤ ਉਪ-ਸਭਿਆਚਾਰਾਂ ਜਾਂ ਫਿਰਕਿਆਂ ਨਾਲ ਅਣਜਾਣ ਰਹਿਣ ਦੀ ਤਰਜੀਹ ਕਾਰਨ ਹੋ ਸਕਦਾ ਹੈ.
ਰਸ (ਸੰਸਕ੍ਰਿਤ: रस, ਸ਼ਬਦੀ ਅਰਥ 'ਰਸਾ' ਜਾਂ 'ਨਿਚੋੜ') ਕਿਸੇ ਕਲਾ-ਕ੍ਰਿਤ ਦੇ ਦੇਖਣ, ਸੁਣਨ ਅਤੇ ਅਧਿਅਨ ਦੇ ਪ੍ਰਭਾਵ ਵਜੋਂ ਜੋ ਸਰੂਰ ਵਾਲੀ ਮਾਨਸਿਕ ਸਥਿਤੀ ਪ੍ਰਾਪਤ ਹੁੰਦੀ ਹੈ, ਉਸੇ ਨੂੰ ਰਸ ਕਿਹਾ ਜਾਂਦਾ ਹੈ। ਰਸ ਨਾਲ ਜਿਸ ਭਾਵ (mood) ਦਾ ਅਨੁਭਵ ਹੁੰਦਾ ਹੈ ਉਹ ਰਸ ਦਾ ਸਥਾਈ ਭਾਵ ਹੁੰਦਾ ਹੈ। ਰਸ, ਛੰਦ ਅਤੇ ਅਲੰਕਾਰ ਕਾਵਿ-ਰਚਨਾ ਦੇ ਜ਼ਰੂਰੀ ਅੰਸ਼ ਹੁੰਦੇ ਹਨ। ਕਿਸੇ ਪ੍ਰਬੰਧਕਾਵਿ ਜਾਂ ਲੰਮੀ ਕਵਿਤਾ ਦੇ ਮਾਰਮਿਕ ਅਤੇ ਕਰੁਣਾਮਈ ਪ੍ਰਸੰਗਾਂ ਨੂੰ ਪੜ੍ਹ-ਸੁਣ ਕੇ ਜਾਂ ਕਿਸੇ ਛੋਟੀ-ਬੜੀ ਕਵਿਤਾ, ਸ਼ੇਅਰ ਆਦਿ ਦੀਆਂ ਭਾਵਪੂਰਨ ਅਤੇ ਸੋਹਣੀਆਂ ਪੰਗਤੀਆਂ ਨੂੰ ਗੁਣ-ਗੁਣਾਉਣ ਉੱਤੇ ਮਨ ਨੂੰ ਜੋ ਪ੍ਰਸੰਨਤਾ, ਸਕੂਨ ਜਾਂ ਸੁਖ ਮਿਲਦਾ ਹੈ, ਉਸ ਲਈ ਭਾਰਤੀ ਕਾਵਿਸ਼ਾਸਤਰ ਵਿਚ 'ਰਸ' ਸ਼ਬਦ ਦਾ ਪ੍ਰਯੋਗ ਹੁੰਦਾ ਆਇਆ ਹੈ ਅਤੇ ਅਜੇਹੇ ਰਸ-ਪ੍ਰਧਾਨ ਕਾਵਿ ਨੂੰ ਉੱਤਮ ਕਾਵਿ ਦਾ ਦਰਜਾ ਦਿੱਤਾ ਗਿਆ ਹੈ। ਰਸ ਦਾ ਅਰਥ ਹੁੰਦਾ ਹੈ - ਸਤ। ਕਲਾ ਤੋਂ ਜੋ ਖੁਸ਼ੀ ਮਿਲਦੀ ਹੈ ਉਹ ਹੀ ਕਲਾ ਦਾ ਰਸ ਹੁੰਦਾ ਹੈ। ਇਹ ਖੁਸ਼ੀ ਅਰਥਾਤ ਰਸ ਲੌਕਿਕ ਨਾ ਹੋਕੇ ਨਿਰਾਲੀ ਹੁੰਦੀ ਹੈ। ਰਸ ਕਵਿਤਾ ਦੀ ਆਤਮਾ ਹੈ। ਸੰਸਕ੍ਰਿਤ ਵਿੱਚ ਕਿਹਾ ਗਿਆ ਹੈ ‘ਰਸਾਤਮਕੰ ਵਾਕਿਅੰ ਕਾਵਿਅੰ’ ਅਰਥਾਤ ਰਸਯੁਕਤ ਵਾਕ ਹੀ ਕਾਵਿ ਹੈ। ਰਸ ਉਹ ਰੂਹਾਨੀ ਸ਼ਕਤੀ ਹੈ, ਜਿਸਦੇ ਕਾਰਨ ਇੰਦਰੀਆਂ ਆਪਣਾ ਕਾਰਜ ਕਰਦੀਆਂ ਹਨ, ਮਨ ਕਲਪਨਾ ਕਰਦਾ ਹੈ, ਸਪਨੇ ਦੀ ਸਿਮਰਤੀ ਰਹਿੰਦੀ ਹੈ। ਰਸ ਆਨੰਦ ਸਰੂਪ ਹੈ ਅਤੇ ਇਹੀ ਆਨੰਦ ਵਿਸ਼ਾਲ ਦਾ, ਵਿਰਾਟ ਦਾ ਅਨੁਭਵ ਵੀ ਹੈ। ਇਹੀ ਆਨੰਦ ਹੋਰ ਸਾਰੇ ਅਨੁਭਵਾਂ ਦਾ ਉਲੰਘਣ ਵੀ ਹੈ। ਆਦਮੀ ਇੰਦਰੀਆਂ ਉੱਪਰ ਸੰਜਮ ਕਰਦਾ ਹੈ, ਤਾਂ ਵਿਸ਼ਿਆਂ ਤੋਂ ਆਪਣੇ ਆਪ ਹਟ ਜਾਂਦਾ ਹੈ। ਪਰ ਉਨ੍ਹਾਂ ਵਿਸ਼ਿਆਂ ਦੇ ਪ੍ਰਤੀ ਲਗਾਉ ਨਹੀਂ ਛੁੱਟਦਾ। ਰਸ ਦਾ ਪ੍ਰਯੋਗ ਸਾਰ ਤੱਤ ਦੇ ਅਰਥ ਵਿੱਚ ਚਰਕ, ਸੁਸ਼ਰੁਤ ਵਿੱਚ ਮਿਲਦਾ ਹੈ। ਦੂਜੇ ਅਰਥਾਂ ਵਿੱਚ, ਅਨਿੱਖੜ ਤੱਤਾਂ ਦੇ ਰੂਪ ਵਿੱਚ ਮਿਲਦਾ ਹੈ। ਸਭ ਕੁੱਝ ਨਸ਼ਟ ਹੋ ਜਾਵੇ, ਵਿਅਰਥ ਹੋ ਜਾਵੇ ਪ੍ਰੰਤੂ ਜੋ ਭਾਵ ਰੂਪ ਅਤੇ ਵਸਤੂ ਰੂਪ ਵਿੱਚ ਕਾਇਮ ਰਹੇ, ਉਹੀ ਰਸ ਹੈ। ਰਸ ਦੇ ਰੂਪ ਵਿੱਚ ਜਿਸਦੀ ਪ੍ਰਾਪਤੀ ਹੁੰਦੀ ਹੈ, ਉਹ ਭਾਵ ਹੀ ਹੈ। ਭਾਵ ਜਦੋਂ ਰਸ ਬਣ ਜਾਂਦਾ ਹੈ, ਤਾਂ ਭਾਵ ਨਹੀਂ ਰਹਿੰਦਾ। ਕੇਵਲ ਰਸ ਰਹਿ ਜਾਂਦਾ ਹੈ। ਉਸ ਦੀ ਆਤਮਾ ਆਪਣਾ ਰੂਪਾਂਤਰ ਕਰ ਲੈਂਦੀ ਹੈ। ਅਨੂਪਮ ਰਸ ਦੀ ਉਤਪੱਤੀ ਹੈ। ਨਾਟ ਦੀ ਪ੍ਰਸਤੁਤੀ ਵਿੱਚ ਸਭ ਕੁੱਝ ਪਹਿਲਾਂ ਤੋਂ ਹੀ ਮਿਲਿਆ ਹੁੰਦਾ ਹੈ, ਗਿਆਤ ਹੁੰਦਾ ਹੈ, ਸੁਣਿਆ ਹੋਇਆ ਜਾਂ ਵੇਖਿਆ ਹੋਇਆ ਹੁੰਦਾ ਹੈ। ਇਸ ਦੇ ਬਾਵਜੂਦ ਕੁੱਝ ਅਨੂਪਮ ਮਹਿਸੂਸ ਹੁੰਦਾ ਹੈ। ਉਹ ਅਨੁਭਵ ਦੂਜੇ ਅਨੁਭਵਾਂ ਨੂੰ ਪਿੱਛੇ ਛੱਡ ਦਿੰਦਾ ਹੈ। ਇਕੱਲਿਆਂ ਹੀ ਅਰਸੀ ਮੰਡਲਾਂ ਵਿੱਚ ਪਹੁੰਚਾ ਦਿੰਦਾ ਹੈ। ਰਸ ਦਾ ਇਹ ਖੁਮਾਰ ਅਪਾਰ ਅਤੇ ਅਕਹਿ ਹੁੰਦਾ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪੰਜਾਬੀਅਤ ਪੰਜਾਬੀ ਬੋਲੀ ਅਤੇ ਪੰਜਾਬ ਦੀ ਭਾਵਨਾ ਨੂੰ ਦ੍ਰਿੜਾਉਣ ਦੇ ਅੰਦੋਲਨ ਦਾ ਨਾਮ ਹੈ। ਪਾਕਿਸਤਾਨ ਵਿੱਚ ਇਸ ਅੰਦੋਲਨ ਦਾ ਟੀਚਾ ਸਰਕਾਰ ਵਲੋਂ ਪੰਜਾਬੀ ਦੀ ਥਾਂ ਉਰਦੂ ਥੋਪ ਕੇ ਕੀਤੇ ਜਾ ਰਹੇ ਦਮਨ ਨੂੰ ਰੋਕਣਾ ਅਤੇ ਪੰਜਾਬੀ ਨੂੰ ਮਾਣਯੋਗ ਰੁਤਬਾ ਦਿਵਾਉਣਾ ਹੈ, ਅਤੇ ਭਾਰਤ ਵਿੱਚ ਹਿੰਦੂ-ਸਿੱਖ ਭਾਈਚਾਰਕ ਸਾਂਝ ਦੇ ਅਹਿਸਾਸ ਨੂੰ ਤਕੜਾ ਕਰਨਾ। ਪੰਜਾਬੀ ਡਾਇਆਸਪੋਰਾ ਸਾਂਝੀ ਸੱਭਿਆਚਾਰਕ ਵਿਰਾਸਤ ਨੂੰ ਪ੍ਰਫੁਲਿਤ ਕਰਨ ਤੇ ਜੋਰ ਦੇ ਰਿਹਾ ਹੈ।ਪੰਜਾਬੀਅਤ ਦਾ ਸੰਕਲਪ ਪੰਜਾਬੀ ਸੱਭਿਆਚਾਰ ਨਾਲ ਜੁੜਿਆ ਹੋਇਆ ਹੈ ਅਤੇ ਬਹੁਤੀ ਵਾਰ ਅਸੀਂ ਇਹਨਾ ਨੂੰ ਸਮਾਨਾਰਥਕ ਸੰਕਲਪਾਂ ਵਜੋਂ ਵੀ ਵਰਤ ਲੈਂਦੇ ਹਾਂ।ਪੰਜਾਬੀ ਸੱਭਿਆਚਾਰ ਇੱਕ ਵਿਸ਼ਾਲ, ਵਿਆਪਕ,ਬਹੁ ਬਣਤਰੀ ਪ੍ਰਬੰਧ ਹੈ ਅਤੇ ਪੰਜਾਬੀਅਤ ਇਸ ਪ੍ਰਬੰਧ ਉੱਤੇ ਉਸਰੀ ਮਾਨਸਿਕਤਾ।ਪ੍ਰੇਮ ਭਾਟੀਆ ਅਨੁਸਾਰ,"ਪੰਜਾਬੀਅਤ ਦਾ ਠੀਕ ਪ੍ਰਤੀਬਿੰਬ ਪੰਜਾਬੀ ਭਾਸ਼ਾ ਹੀ ਹੈ।" ਪੰਜਾਬੀਅਤ ਆਪਣੇ ਆਪ ਵਿਚ ਕੋਈ ਸਥਿਰ ਅਤੇ ਅੰਤਰਮੁਖੀ ਵਰਤਾਰਾ ਨਹੀਂ ਸਗੋਂ ਆਰਥਿਕ ਰਾਜਸੀ ਪਰਿਵਰਤਨ ਅਧੀਨ ਉਸਰਦੀ ਬਦਲਦੀ ਪੰਜਾਬੀ ਮਾਨਸਿਕਤਾ ਦਾ ਅਕਸ ਹੈ। ਪੰਜਾਬੀਅਤ ਇੱਕ ਅਜਿਹਾ ਅਹਿਸਾਸ ਹੈ ਜਿਸ ਤੋਂ ਇੱਕ ਵਿਸ਼ੇਸ਼ ਪ੍ਰਕਾਰ ਦੀ ਵਿਲਖਣਤਾ ਦਾ ਝਲਕਾਰਾ ਪੈਂਦਾ ਹੈ।ਪੰਜਾਬੀਅਤ ਦਾ ਸਬੰਧ ਪੰਜਾਬ ਦੇ ਭੂਗੋਲਿਕ ਖਿੱਤੇ,ਉਸ ਖੇਤਰ ਦੀ ਸਥਾਨਕ ਭਾਸ਼ਾ,ਲੋਕਾਂ ਦੀ ਰਹਿਤਲ ਅਤੇ ਉਹਨਾ ਦੇ ਵਿਸ਼ੇਸ਼ ਗੁਣਾਂ ਜੀਵਨ ਜਾਚ ਆਦਿ ਨਾਲ ਹੁੰਦਾ ਹੈ। ਜਦੋਂ ਅਸੀਂ ਪੰਜਾਬੀਅਤ ਨੂੰ ਸੰਕਲਪਗਤ ਅਰਥਾਂ ਚ ਵਰਤਦੇ ਹਾਂ ਅਸੀਂ ਵਸਤਾਂ ਵੱਲ ਜਾਂ ਸੰਸਥਾਵਾਂ ਵੱਲ ਰੁਚਿਤ ਨਹੀਂ ਹੁੰਦੇ ਸਗੋਂ ਸਾਡਾ ਭਾਵ ਸ਼ਖਸੀਅਤ ਸੁਭਾਅ ਅਤੇ ਸੋਚਧਾਰਾ ਤੋਂ ਹੁੰਦਾ ਹੈ। ਪੰਜਾਬੀਅਤ ਤੋਂ ਸਾਡਾ ਭਾਵ ਪੰਜਾਬੀ ਜੁੱਸੇ ਅਤੇ ਰੂਹ ਦੀ ਤਾਸੀਰ ਤੋਂ ਹੈ ਉਹ ਜੁੱਸਾ ਜੋ ਇਥੋਂ ਦੇ ਦਿਲਕਸ਼ ਪੌਣ ਪਾਣੀ ਤੇ ਵੰਗਾਰਾਂ ਭਰਪੂਰ ਹੋਣੀਆਂ ਵਿਚ ਉੱਸਰਿਆ ਹੈ।
ਵਕ੍ਰੋਕਤੀ ਸੰਪਰਦਾਇ' ਕਾਵਿ ਦੇ ਬਾਕੀ ਪੰਜ ਸਿਧਾਂਤਾ (ਰਸ, ਧੁਨੀ, ਅੰਲਕਾਰ, ਰੀਤੀ, ਔਚਿਤਯ) ਵਾਂਗ ਛੇਵਾਂ ਸਿਧਾਂਤ ਵਕ੍ਰੋਕਤੀ ਕਾਵਿ ਦਾ ਜਿੰਦ-ਜਾਨ ਵੀ ਮੰਨੀ ਜਾਂਦੀ ਹੈ।ਵਕ੍ਰੋਕਤੀ ਸੰਪਰਦਾਇ ਦੇ ਸੰਥਾਪਕ ਵਕ੍ਰੋਕਤੀਜੀਵਤਮ ਗ੍ਰੰਥ ਦੇ ਲੇਖਕ ਆਚਾਰੀਆ ਕੁੰਤਕ ਹਨ ਵਕ੍ਰੋਕਤੀ ਦਾ ਅਰਥ ਤੇ ਕਾਵਿ ਸਾਹਿਤ ਵਿੱਚ ਇਸ ਦਾ ਕੰਮ ਵਕ੍ਰੋਕਤੀ ਦਾ ਅਰਥ ਹੈ ‘ਵਿਅੰਗਪੁਰਨ ਕਥਨ’ ਆਮ-ਸਿੱਧੇ-ਪੱਧਰੇ ਬੋਲ ਤੇ ਕਥਨ ਕੋਈ ਖੂਬੀ, ਨਿਵੇਕਲੀ ਜਿਹੀ ਗੱਲ ਪੈਦਾ ਨਹੀਂ ਕਰ ਸਕਦੇ, ਕਵਿਤਾ ਵਿੱਚ ਵਕ੍ਰੋਕਤੀ ਨਾਲ ਵਿਲੱਖਣਤਾ ਪੈਦਾ ਹੁੰਦੀ ਹੈ। ਵਕ੍ਰੋਕਤੀ ਦੋ ਸ਼ਬਦਾ ਤੋਂ ਬਣਿਆ ਹੈ ਵਕ੍ਰ+ਉਕਤੀ ਭਾਵ ਕਿ ਟੇਡਾ ਕਥਨ। ਸਾਹਿਤ (ਕਾਵਿ )ਵਿੱਚ ਵਿਲੱਖਣਤਾ ਅਤੇ ਵਕ੍ਰਤਾ ਨਾਲ ਇੱਕ ਦਿਲ ਖਿਚ ਅਤੇ ਅਲੋਕਿਕ ਚਮਤਕਾਰ ਪੈਦਾ ਕਰਕੇ ਪਾਠਕ, ਸਹ੍ਰਿਦਯ ਅਥਵਾ ਸਮਾਜਿਕ ਦੇ ਹਿਰਦੇ ਵਿਚ ਅਪੂਰਵ ਆਨੰਦ ਦੀ ਅਨੁੁਭੂਤੀ ਕਰਵਾਉਣ ਦਾ ਮੰਤਵ ਵਿਦਮਾਨ ਰਹਿੰਦਾ ਹੈ।ਇਸ ਮੰਤਵ ਦਾ ਮੂਲ -ਆਧਾਰ ਚਮਤਕਾਰ ਹੈੈ ਆਚਾਰੀਆ ਕੁੰਤਕ ਬਾਰੇ ਆਚਾਰੀਆ ਕੁੰਤਕ ਵਕ੍ਰੋਕਤੀ ਸਿਧਾਂਤ ਦੇ ਸੰਸਾਥਾਪਕ ਹਨ। ਉਹ ਕਸ਼ਮੀਰ ਦੇ ਰਹਿਣ ਵਾਲੇ ਸਨ। ਉਹਨਾਂ ਦਾ ਜੀਵਨ ਕਾਲ 950 ਤੋਂ 1050 ਮੰਨਿਆ ਗਿਆ ਹੈ, ਉਹਨਾਂ ਨੇ ਵਕ੍ਰੋਕਤੀ ਸੰਪਰਦਾਇ ਨਾਲ ਸੰਬੰਧਿਤ ਗ੍ਰੰਥ ‘ਵਕ੍ਰੋਕਤੀ ਜੀਵਤੰ’ ਦੀ ਰਚਨਾ ਕੀਤੀ। ਇਸ ਗ੍ਰੰਥ ਵਿੱਚ ਉਪਲੱਬਧ ਕਾਵਿ ਉਕਤੀਆਂ, ਆਚਾਰੀਆਂ ਦੇ ਨਾਵਾਂ ਅਤੇ ਉਹਨਾਂ ਦੇ ਹੋਰ ਪ੍ਰਸਿੱਧ ਗ੍ਰੰਥਾਂ ਵਿੱਚੋਂ ਲਈਆਂ ਗਈਆਂ ਉਦਾਹਰਣਾਂ ਦੇ ਆਧਾਰ ਉੱਤੇ ਹੀ ਆਚਾਰੀਆ ਕੁੰਤਕ ਦਾ ਜੀਵਨ ਕਾਲ ਨਿਸ਼ਚਿਤ ਕੀਤਾ ਜਾਂਦਾ ਹੈ। ' ਸੰਸਕ੍ਰਿਤ ਕੁੰਤਕ ਦਾ ਗ੍ਰੰਥ ‘ਵਕ੍ਰੋਕਤੀ ਜੀਵਤੰ’ ਭਾਸ਼ਾ ਵਿੱਚ ਲਿਖਿਆ ਸਾਹਿਤ ਸਿਧਾਂਤ ਦਾ ਆਧਾਰ ਗ੍ਰੰਥ ਹੈ। ਉਹਨਾਂ ਦੇ ਇਸੇ ਗ੍ਰੰਥ ਨਾਲ ਹੀ ਭਾਰਤੀ ਕਾਵਿ ਸ਼ਾਸਤਰ ਪਰੰਪਰਾ ਅੰਦਰ ਇੱਕ ਨਵੀਂ ਸੰਪ੍ਰਦਾਇ ਵਕ੍ਰੋਕਤੀ ਦੀ ਮੂਲ ਕਲਪਨਾ ਤਾਂ ਭਾਮਹ ਨੇ ਕੀਤੀ ਸੀ। ਪਰ ਉਸ ਦਾ ਵਿਕਾਸ ਕੁੰਤਕ ਨੇ ਇਸ ਗ੍ਰੰਥ ਵਿੱਚ ਕੀਤਾ। ਵਕ੍ਰੋਕਤੀ ਦੀ ਨਿਯਮਿਤ ਤੇ ਵਿਧਿ-ਪੂਰਵਕ ਸਥਾਪਨਾ ਭਾਵੇਂ ਕੁੰਤਕ ਨੇ ਹੀ ਕੀਤੀ ਪ੍ਰੰਤੂ ਇਸ ਦੀ ਵਰਤਮਾਨ ਹੋਂਦ ਤੇ ਮਹੱਤਤਾ ਕਿਸੇ ਨਾ ਕਿਸੇ ਰੂਪ ਵਿੱਚ ਢੇਰ ਚਿਰ ਪਹਿਲਾ ਤੋਂ ਹੀ ਮਿਲਦੀ ਹੈ। ਜਿੱਥੇ ਸਮੀਖਿਆਕਾਰਾਂ, ਆਚਾਰਯਾ ਨੇ ਵਕ੍ਰੋਕਤੀ ਦੇ ਸਰੂਪ, ਲੱਛਣ ਤੇ ਉਪਯੋਗਤਾ ਬਾਰੇ ਆਪੋ ਆਪਣੇ ਸਿਧਾਂਤ ਦੇ ਅਨੁਸਾਰ ਵਿਆਖਿਆ ਕੀਤੀ ਹੈ। ਉੱਥੇ ਸੰਸਕ੍ਰਿਤ ਦੇ ਕਵੀਆਂ ਨੇ ਹੀ ਕਿਤੇ-ਕਿਤੇ ਇਸ ਦੇ ਸੰਕੇਤ ਕੀਤੇ ਹਨ। ਵਕ੍ਰੋਕਤੀ ਦਾ ਇਤਿਹਾਸਕ ਵਿਕਾਸਕ੍ਰਮ ਭਾਵੇ ਕਾਵਿ ਦੇ ਕੇਂਦਰੀ ਤੱਤ ਦੇ ਤੌਰ ਤੇ ਵਕ੍ਰੋਕਤੀ ਦੇ ਸਰੂਪ ਬਾਰੇ ਵਿਸਤ੍ਰਿਤ ਚਰਚਾ ਕੁੰਤਕ ਨੇ ਹੀ ਕੀਤੀ ਹੈ ਪਰ ਉਸ ਤੋ ਪਹਿਲਾ ਵੀ ਵੱਖ- ਵੱਖ ਪੱਧਰ ਉੱਤੇ ਵਕ੍ਰੋਕਤੀ ਦੀ ਚਰਚਾ ਹੋਈ ਮਿਲਦੀ ਹੈ ਭਾਵੇ ਪਹਿਲੇ ਕਾਵਿ ਸ਼ਾਸ਼ਤਰੀ ਭਰਤ ਮੁੁੁਨੀ ਨੇ ਵਕ੍ਰੋਕਤੀ ਸ਼ਬਦ ਦੀ ਵਰਤੋ ਨਹੀ ਕੀਤੀ ਪਰ ਨਾਟਯਸ਼ਾਸਤਰ ਦੇ ਵਿਆਖਿਆਕਾਰ ਅਭਿਨਵਗੁਪਤ ਮੁਤਾਬਕ ਭਰਤ ਦੁਆਰਾ ਵਰਤਿਆ ਸ਼ਬਦ ਲਕਸ਼ਣਾ ਅਸਲ ਵਿੱਚ ਵਕ੍ਰੋਕਤੀ ਦੇ ਅਰਥ ਹੀ ਦਿੰਦਾ ਹੈ ਭਾਰਤੀ ਕਾਵਿ- ਸ਼ਾਸਤਰ ਦੇ ਪ੍ਰਾਚੀਨ ਆਚਾਰੀਆ ਵਿੱਚੋ ਭਾਮਹ ਪਹਿਲੇ ਆਚਾਰੀਆ ਹਨ ਜਿਨਾ ਨੇ ਵਕ੍ਰੋਕਤੀ ਦੀ ਲੋੜ ਅਤੇ ਮਹੱਤਵ ਨੂੰ ਸਵੀਕਾਰ ਕਰਕੇ ਇਸ ਦਾ ਸਪੱਸ਼ਟ ਸ਼ਬਦਾ ਵਿੱਚ ਵਿਵੇਚਨ ਕੀਤਾ ਹੈ ਅਤੇ ਕਿਹਾ ਹੈ ਕਿ ਵਕ੍ਰੋਕਤੀ ਤੋ ਬਿਨਾ ਵਾਕ ਵਿੱਚ ਕਾਵਿਤਵ ਹੀ ਨਹੀ ਹੁੰਦਾ।ਉਹ ਸਿਰਫ ਵਾਰਤਾਮਾਤ੍ ਹੀ ਹੁੰਦਾ ਹੈ ਵਕ੍ਰੋਕਤੀ ਸਬੰਧੀ ਆਚਾਰੀਆ ਦੇ ਵਿਚਾਰ ਭਾਮਹ ~ਭਾਮਹ ਅਨੁਸਾਰ ਵਕ੍ਰੋਕਤੀ ਤੋ ਭਾਵ ਸ਼ਬਦ ਅਤੇ ਅਰਥ ਦੋਹਾ ਦੀ ਵਕ੍ਰਤਾ ਅਰਥਾਤ ਵਿੰਗੇਪਨ ਜਾ ਵਿਅੰਗ ਤੋ ਹੈ ਦੰਡੀ ~ਆਚਾਰੀਆ ਦੰੰਡੀ ਨੇ ਵਕ੍ਰੋਕਤੀ ਨੂੰ ਕੋਈ ਖਾਸ ਅਲੰਕਾਰ ਨਾ ਮੰਨ ਕੇ ਸਾਰੇ ਅਰਥਾਲੰਕਾਰ ਦੇ ਸਮੁੱਚੇ ਰੂਪ ਵਿੱਚ ਦਸਿਆ ਹੈ ਅਤੇ ਕਿਹਾ ਹੈ ਕਿ ਵਕ੍ਰੋਕਤੀ ਦੀ ਸ਼ੋਭਾ ਸਲੇਸ਼ਾ ਦੁਆਰਾ ਹੋਰ ਵਧਦੀ ਹੈ ਵਾਮਨ~ਪਰਵਰਤੀ ਵਾਮਨ ਨੇ ਇਸ ਦੇ ਖੇਤਰ ਨੂੰ ਸੀਮਤ ਕਰਕੇ ਇਕ ਅਲੰਕਾਰ ਹੀ ਮੰਨਿਆ ਹੈ ਵਾਮਨ ਦੇ ਮਤ ਵਿੱਚ ਸਮਾਨਤਾ ਅਥਵਾ ਸਦ੍ਰਿਸ਼ਤਾ ਤੇ ਆਧਾਰਿਤ ਲਕਸ਼ਣਾ ਵ੍ਰਿਤੀ ਹੀ ਵਕ੍ਰੋਕਤੀ ਹੈ।ਇਸ ਨੂੰ ਹੀ ਵਾਮਨ ਨੇ ਅਰਥਾਲੰਕਾਰ ਕਿਹਾ ਹੈ ਰੁੁਦ੍ਰਟ ~ਆਚਾਰੀਆ ਰੁੁਦ੍ਰਟ ਨੇ ਇਸ ਨੂੰ ਸਬਦਾਲੰਕਾਰ ਕਹਿ ਕੇ ਇਸ ਦੇ ਦੋ ਭੇਦ ਮੰਨੇ ਹਨ ।ਕਾਕੂ ਵਕ੍ਰੋਕਤੀ ਅਤੇ ਸਲੇਸ਼ ਵਕ੍ਰੋਕਤੀ 1-ਕਾਕੂ ਵਕ੍ਰੋਕਤੀ ~ਬੋਲਣ ਦੇ ਉਤਰਾ ਚੜ੍ਹਾਅ ਦੁੁੁਆਰਾ ਕਥਨ ਵਿੱਚ ਵਿਅੰਗ ਜਾ ਵਕ੍ਰਤਾ ਪੈੈਦਾ ਕਰਨਾ । 2-ਸਲੇਸ਼ ਵਕ੍ਰਤਾ ~ਇਕੋ ਸ਼ਬਦ ਦੇ ਦੋ ਤਿੰਨ ਅਰਥ ਜਾਂ ਇਕੋ ਸ਼ਬਦ ਨੂੰ ਤੋੜ ਮਰੋੜ ਕੇ ਦੋ ਸ਼ਬਦ ਬਣਾ ਕੇ ਚਮਤਕਾਰੀ ਅਰਥ ਕਢਣਾ ਅਨੰਦਵਰਧਨ ~ਆਚਾਰੀਆ ਅਨੰਦਵਰਧਨ ਨੇ ਵਾਮਨ ਵਾਗ ਵਕ੍ਰੋਕਤੀ ਨੂੰ ਇਕ ਵਿਸ਼ੇਸ਼ ਅਲੰਕਾਰ ਤਾ ਮੰਨਿਆ ਹੈ ਪਰ ਕਾਵਿ ਦੇ ਕਾਵਿਗਤ ਦਾ ਮੂਲ ਆਧਾਰ ਨਹੀ। ਮਹਿਮਭੱਟ ~ਮਹਿਮਭੱਟ ਨੇ ਸਪੱਸ਼ਟ ਕਿਹਾ ਹੈ ਕਿ ਵਿਚਿੱਤ੍ਤਾ ਦੀ ਸਿੱਧੀ ਲਈ ਜਿੱਥੇ ਆਮ ਪ੍ਰਸਿੱਧ ਸ਼ੈਲੀ ਨੂੰ ਛੱਡ ਕੇ ਉਹੋ ਭਾਵ ਦੂਜੀ ਤਰਾ ਪ੍ਰਸਤੁਤ ਕੀਤਾ ਜਾਵੇ ਤਾ ਵਕ੍ਰੋਕਤੀ ਕਹਾਉਦਾ ਹੈ ਅਭਿਨਵਗੁਪਤ ~ਵਕ੍ਰੋਕਤੀ ਨੂੰ ਸ਼ਬਦ ਅਤੇ ਅਰਥ ਦੇ ਵਿਸ਼ੇਸ਼ ਭਾਂਤ ਦੇ ਸੰਗਠਨ ਦੇ ਅਰਥਾ ਵਿੱਚ ਵਿਚਰਦਾ ਹੈ ਵਕ੍ਰੋਕਤੀ ਸੰਬੰਧੀ ਵੱਖ-ਵੱਖ ਆਚਾਰੀਆ ਭਾਮਹ, ਦੰਡੀ ਵਾਮਨ, ਕੁੰਤਕ, ਆਨੰਦਵਰਧਨ, ਭੋਜ ਅਤੇ ਮੰਮਟ ਆਦਿ ਨੇ ਵਿਚਾਰ ਪੇਸ਼ ਕੀਤੇ ਹਨ। ਆਚਾਰੀਆ ਮੰਮਟ ਨੇ ਵਕ੍ਰੋਕਤੀ ਬਾਰੇ ਕਿਹਾ ਹੈ ਕਿ , ‘ਵਿਚਿਤ੍ਰਤਾ ਦੀ ਪੂਰਤੀ ਲਈ ਜਿੱਥੇ ਆਮ ਪ੍ਰਸਿੱਧ ਸ਼ੈਲੀ ਦਾ ਤਿਆਗ ਕਰਕੇ ਉਹੋ ਭਾਵ ਦੂਜੀ ਤਰ੍ਹਾਂ ਚਮਤਕਾਰੀ ਢੰਗ ਨਾਲ ਵਰਣਨ ਕੀਤਾ ਜਾਂਦਾ ਹੇਵੇ, ਉਹ ਵਕ੍ਰੋਕਤੀ ਹੈ।'ਇਸ ਤਰ੍ਹਾਂ ਆਚਾਰੀਆ ਕੁੰਤਕ ਨੇ ਆਪਣੇ ਗ੍ਰੰਥ ‘ਵਕ੍ਰੋਕਤੀ ਜੀਵਤੰ' ਵਿੱਚ ਵਕ੍ਰੋਕਤੀ ਦੇ ਸਰੂਪ ਅਤੇ ਮਹੱਤਵ ਦੀ ਵਿਆਖਿਆ ਕਰਦਿਆ ਉਹਨਾਂ ਨੇ ਵਕ੍ਰੋਕਤੀ ਨੂੰ ਹੀ ਕਾਵਿ ਦੀ ਪ੍ਰੀਭਾਸ਼ਾ ਇਸ ਤਰ੍ਹਾਂ ਹੈ- ਵਕ੍ਰੋਕਤੀ ਪ੍ਰਸਿੱਧ ਕਥਨ ਤੋਂ ਭਿੰਨ ਵਿਚਿਤ੍ਰ ਅਭਿਧਾ ਜਾਂ ਵਰਨਣ ਸ਼ੈਲੀ ਹੈ। ਇਹ ਕਿਹੋ ਜਿਹੀ ਹੈ??
ਮਨੁੱਖੀ ਪ੍ਰਤੀਰੋਧਤਾ-ਘਾਟ ਵਾਇਰਸ ਲਾਗ/ਪ੍ਰਾਪਤ-ਕੀਤਾ ਪ੍ਰਤੀਰੋਧਤਾ-ਘਾਟ ਰੋਗ-ਲੱਛਣ(ਅੰਗਰੇਜ਼ੀ: Human Immunodeficiency Virus Infection/Acquired Immunodeficiency Syndromeਜਾਂ ਐੱਚ.ਆਈ.ਵੀ./ਏਡਜ਼)ਮਨੁੱਖੀ ਰੋਗ-ਪ੍ਰਤੀਰੋਧੀ ਪ੍ਰਣਾਲੀ ਦਾ ਰੋਗ ਹੈ ਜੋ ਮਨੁੱਖੀ ਪ੍ਰਤੀਰੋਧਤਾ-ਘਾਟ ਵਾਇਰਸ (HIV) ਰਾਹੀਂ ਫੈਲਦਾ ਹੈ। ਮੁਢਲੀ ਲਾਗ ਸਮੇਂ ਇਨਸਾਨ ਨੂੰ ਨਜ਼ਲਾ ਵਰਗੀ ਬਿਮਾਰੀ ਮਹਿਸੂਸ ਹੋ ਸਕਦੀ ਹੈ। ਵਿਸ਼ੇਸ਼ ਤੌਰ ਉੱਤੇ ਇਸ ਤੋਂ ਬਾਅਦ ਬਿਨਾਂ ਕਿਸੇ ਲੱਛਣਾਂ ਵਾਲਾ ਲੰਮਾ ਸਮਾਂ ਆਉਂਦਾ ਹੈ। ਫੇਰ ਜਿਵੇਂ-ਜਿਵੇਂ ਬਿਮਾਰੀ ਅੱਗੇ ਵਧਦੀ ਹੈ, ਇਹ ਮੱਨੁਖ ਦੀ ਪ੍ਰਤੀਰੋਧੀ ਪ੍ਰਨਾਲੀ ਨਾਲ਼ ਹੋਰ ਛੇੜਛਾੜ ਕਰਨ ਲੱਗ ਪੈਂਦੀ ਹੈ ਜਿਸ ਕਰ ਕੇ ਮਨੁੱਖ ਨੂੰ ਹੋਰ ਕਈ ਲਾਗਾਂ ਲੱਗਣ ਦਾ ਖ਼ਤਰਾ ਵਧ ਜਾਂਦਾ ਹੈ ਜਿਵੇਂ ਕਿ ਮੌਕਾਪ੍ਰਸਤ ਛੂਤਾਂ ਅਤੇ ਗਿਲ੍ਹਟੀਆਂ, ਜੋ ਕਿਰਿਆਸ਼ੀਲ ਪ੍ਰਤੀਰੋਧੀ ਪ੍ਰਣਾਲੀ ਵਾਲੇ ਮਨੁੱਖਾਂ ਨੂੰ ਹਾਨੀ ਨਹੀਂ ਕਰਦੀਆਂ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਾਮਾਜਕ ਤੌਰ ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਲੋਕਧਾਰਾ (ਅੰਗਰੇਜ਼ੀ: 'Folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪਦਾਰਥਕ ਸੱਭਿਆਚਾਰ ਦਾ ਸੰਬੰਧ ਸੱਭਿਆਚਾਰ ਦੇ ਮੁੱਢਲੇ ਪੈਮਾਨਿਆਂ ਨਾਲ਼ ਹੈ। ਉਂਝ ਸੱਭਿਆਚਾਰ ਇੱਕ ਜਟਿਲ ਅਤੇ ਜੁੱਟ ਸਿਸਟਮ ਹੈ। ਇਸ ਦੇ ਅੰਗਾਂ ਦਾ ਆਪਸ ਵਿੱਚ ਪ੍ਰਸਪਰ ਸੰਬੰਧ ਹੈ। ਇੱਕ ਅੰਗ ਵਿੱਚ ਆਈ ਤਬਦੀਲੀ ਦੂਜੇ ਅੰਗੇ ਨੂੰ ਪ੍ਰਭਾਵਿਤ ਕਰਦੀ ਹੈ। ਸੰਸਾਰ ਦੇ ਵੱਖੋ-ਵੱਖ ਸੱਭਿਆਚਾਰਾਂ ਦੇ ਮੁੱਖ ਅੰਗ ਲਗਭਗ ਇਕੋ ਜਿਹੇ ਹੀ ਹੁੰਦੇ ਹਨ। ਮਨੁੱਖ ਕਿਸੇ ਥਾਂ ਵੀ ਰਹਿੰਦਾ ਹੋਵੇ ਉਸ ਦੀਆਂ ਮੂਲ ਲੋੜਾਂ ਸਾਂਝੀਆਂ ਹੁੰਦੀਆਂ ਹਨ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨ ਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵਿਆਉਦੇਂ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨ ਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦਾ ਹੈ ਜੋ ਕੀ ਅੱਜ-ਕੱਲ੍ਹ ਆਨਲਾਈਨ ਵੀ ਉਪਲਬਧ ਹਨ ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) ੨੮ ਜੁਲਾਈ 1914 ਤੋਂ ੧੧ ਨਵੰਬਰ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ (ਜਰਮਨੀ, ਅਸਟਰੀਆ-ਹੰਗਰੀ ਅਤੇ ਇਟਲੀ) ਅਤੇ ਟਰਿਪਲ ਏਨਟਟੇ (ਫਰਾਂਸ, ਰੂਸ ਅਤੇ ਬਰਤਾਨੀਆ) । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।ਸੰਨ 1914 ਨੂੰ ਸੇਰਾਜੇਵੋ ਵਿੱਚ ਗੇਵਰੀਲੋ ਪਰਿਨਸਿਪ (Gavrilo Princip) (ਇੱਕ ਸਰਬਿਆ ਨੈਸ਼ਨਲਿਸਟ ਗਰੁਪ ਦਾ ਆਦਮੀ) ਨੇ ਆਸਟ੍ਰੀਆ-ਹੰਗਰੀ ਦੇ ਰਾਜਕੁਮਾਰ ਆਰਚਡੂਕ ਫਰੈਂਜ਼ ਫਰਡੀਨੈਂਡ (Archduke Franz Ferdinand) ਦਾ ਕਤਲ ਕਰ ਦਿੱਤਾ । ਇਸ ਲਈ ਆਸਟਰੀਆ ਅਤੇ ਹੰਗਰੀ ਦੇ ਮੰਤਰੀਆਂ ਅਤੇ ਜਰਨੈਲਾਂ ਨੇ ਆਸਟਰੀਆ ਅਤੇ ਹੰਗਰੀ ਦੇ ਰਾਜੇ ਨੂੰ ਸਰਬੀਆ ਉੱਤੇ ਹਮਲਾ ਕਰਨ ਲਈ ਪ੍ਰੇਰਿਤ ਕੀਤਾ। ਯੂਰਪ ਦੇ ਦੇਸ਼ਾਂ ਦੇ ਇੱਕ ਦੁਜੇ ਨਾਲ ਮਿਲਟਰੀ ਮਦਦ ਦੇ ਵਾਅਦੇ ਕੀਤੇ ਹੋਣ ਕਾਰਨ (ਕਿ ਜੇ ਕੋਈ ਦੇਸ਼ ਹਮਲਾ ਕਰੇ ਤਾਂ ਸਮਝੋਤੇ ਵਾਲੇ ਦੇਸ਼ ਇੱਕ ਦੂਜਾ ਦੀ ਮਦਦ ਕਰਨਗੇ), ਇਸ ਘਟਨਾ ਕਾਰਣ ਪੂਰਾ ਯੂਰਪ ਜਲਦੀ ਹੀ ਲੜਾਈ ਵਿੱਚ ਕੁੱਦ ਗਿਆ ਅਤੇ ਪਹਿਲਾ ਸੰਸਾਰ ਯੁੱਧ ਸ਼ੁਰੂ ਹੋ ਗਿਆ। ਯੂਰਪ ਦੇ ਦੇਸ਼ਾਂ ਦੇ ਬਾਕੀ ਹੋਰ ਮਹਾਂਦੀਪਾਂ ਵਿੱਚ ਫੈਲੇ ਹੋਣ ਕਾਰਨ ਇਹ ਪੂਰੀ ਦੁਨੀਆਂ ਵਿੱਚ ਫੈਲ ਗਿਆ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਕਰਤਾਰਪੁਰ ਲਾਂਘਾ (English:Kartarpur Corridor) (ਉਰਦੂ: کرتارپور راہداری) ਗੁਆਂਢੀ ਦੇਸ਼ਾਂ ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ ਸਰਹੱਦੀ ਲਾਂਘਾ ਹੈ। ਇਹ ਸਿੱਖ ਸ਼ਰਧਾਲੂਆਂ ਲਈ ਗੁਰਦੁਆਰਾ ਡੇਰਾ ਬਾਬਾ ਨਾਨਕ ਸਾਹਿਬ (ਪੰਜਾਬ, ਭਾਰਤ ਵਿਚ ਸਥਿਤ) ਅਤੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ (ਪੰਜਾਬ, ਪਾਕਿਸਤਾਨ)ਵਿਚਕਾਰ ਖੋਲ੍ਹਿਆ ਗਿਆ ਲਾਂਘਾ ਹੈ। ਇਸ ਯੋਜਨਾਬੰਦੀ ਅਧੀਨ, ਇਹ ਲਾਂਘਾ ਭਾਰਤ ਦੇ ਧਾਰਮਿਕ ਸ਼ਰਧਾਲੂਆਂ ਨੂੰ ਕਰਤਾਰਪੁਰ ਦੇ ਗੁਰਦੁਆਰੇ ਜੋ ਪਾਕਿਸਤਾਨ-ਭਾਰਤ ਸਰਹੱਦ ਤੋਂ ਪਾਕਿਸਤਾਨ ਵਿੱਚ 4.7 ਕਿਲੋਮੀਟਰ (2.9 ਮੀਲ) ਅੰਦਰ ਹਨ, ਨੂੰ ਬਿਨਾਂ ਵੀਜ਼ਾ ਇਜਾਜ਼ਤ ਲਏ ਤੋਂ ਜਾਣ ਦੇਣ ਦਾ ਫ਼ੈਸਲਾ ਹੋਇਆ ਹੈ। ਕਰਤਾਰਪੁਰ ਵਿਖੇ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ ਅਠਾਰਾਂ ਵਰ੍ਹੇ ਕਿਰਤ ਕਰਕੇ ਆਪਣੇ ਦਰਸ਼ਨ ਨੂੰ ਹਕੀਕੀ ਰੂਪ ਦਿੱਤਾ। ਕਰਤਾਰਪੁਰ ਲਾਂਘਾ ਕੇਵਲ ਆਸਥਾ ਦਾ ਮਾਮਲਾ ਨਹੀਂ ਹੈ ਬਲਕਿ ਭਾਰਤ ਅਤੇ ਪਾਕਿਸਤਾਨ ਦੀ ਤਰੱਕੀ ਦਾ ਲਾਂਘਾ ਵੀ ਬਣ ਸਕਦਾ ਹੈ। ਗੁਰੂ ਨਾਨਕ ਦੇ ਸਾਢੇ ਪੰਜ ਸੌ ਸਾਲਾ ਪ੍ਰਕਾਸ਼ ਦਿਹਾੜੇ ਉੱਤੇ ਲਾਂਘਾ ਖੁੱਲ੍ਹਣ ਨਾਲ ਦੋਵੇਂ ਪਾਸਿਆਂ ਦੇ ਲੋਕਾਂ ਦੀਆਂ ਭਾਵਨਾਵਾਂ ਦੇ ਨਾਲ ਨਾਲ ਧਾਰਮਿਕ ਸਥਾਨਾਂ ਨਾਲ ਜੁੜਿਆ ਸੈਰ-ਸਪਾਟਾ ਵੀ ਵਿਕਸਿਤ ਹੋਵੇਗਾ। ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਅਤੇ ਬੇਰੁਜ਼ਗਾਰੀ, ਗ਼ਰੀਬੀ ਤੇ ਖੇਤੀ ਸੰਕਟ ਨਾਲ ਜੂਝ ਰਹੇ ਭਾਰਤ ਲਈ ਵੀ ਭਾਰਤ-ਪਾਕਿ ਸਰਹੱਦਾਂ ਮੋਕਲੀਆਂ ਕਰਨ ਲਈ ਰਾਹ ਖੁੱਲ੍ਹ ਸਕਦੇ ਹਨ। ਪਾਕਿਸਤਾਨ ਸਰਕਾਰ ਨੇ ਦਾਅਵਾ ਕੀਤਾ ਕਿ ਉਸ ਨੇ ਲਾਂਘਾ ਖੋਲ੍ਹਣ ਸਬੰਧੀ ਮਤੇ ’ਤੇ ਅੱਗੇ ਵਧਣ ਦਾ ਫ਼ੈਸਲਾ ਇਸਲਾਮੀ ਸਿਧਾਂਤਾਂ ਮੁਤਾਬਕ ਕੀਤਾ ਹੈ, ਜੋ ਸਾਰੇ ਧਰਮਾਂ ਦਾ ਸਨਮਾਨ ਅਤੇ ਪਾਕਿਸਤਾਨ ਦੇ ਅੰਦਰ ਵਿਸ਼ਵਾਸ ਤੇ ਧਾਰਮਿਕ ਸਹਿਣਸ਼ੀਲਤਾ ਨੂੰ ਹੁਲਾਰਾ ਦੇਣ ਦੀ ਨੀਤੀ ਦੀ ਵਕਾਲਤ ਕਰਦਾ ਹੈ।ਕਰਤਾਰਪੁਰ ਲਾਂਘੇ ਨੂੰ ਪਹਿਲੀ ਵਾਰ 1999 ਵਿੱਚ ਪਾਕਿਸਤਾਨ ਅਤੇ ਭਾਰਤ ਦੇ ਪ੍ਰਧਾਨ ਮੰਤਰੀ, ਨਵਾਜ਼ ਸ਼ਰੀਫ ਅਤੇ ਅਟਲ ਬਿਹਾਰੀ ਵਾਜਪਾਈ ਦੁਆਰਾ ਪ੍ਰਸਤਾਵਿਤ ਕੀਤਾ ਗਿਆ ਸੀਇਹ ਕੋਰੀਡੋਰ ਨਵੰਬਰ 2019 ਵਿਚ ਗੁਰੂ ਨਾਨਕ ਦੇਵ ਜੀ ਦੀ 550 ਵੀਂ ਵਰ੍ਹੇਗੰਢ ਮੌਕੇ ਪੂਰਾ ਕਰ ਦਿੱਤਾ ਗਿਆ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋਵਾਂ ਮੁਲਕਾਂ ਵੱਲੋਂ ਇਸ ਲਾਂਘੇ ਦੇ ਖੁੱਲ੍ਹਣ ਦੀ ਤੁਲਨਾ ਬਰਲਿਨ ਦੀ ਦੀਵਾਰ ਦੇ ਡਿੱਗਣ ਨਾਲ ਕਰਦੇ ਹੋਏ ਕਿਹਾ ਕਿ ਇਹ ਪ੍ਰੋਜੈਕਟ ਦੋਵਾਂ ਦੇਸ਼ਾਂ ਦਰਮਿਆਨ ਤਣਾਅ ਨੂੰ ਘੱਟ ਕਰਨ ਵਿਚ ਮਦਦ ਕਰ ਸਕਦਾ ਹੈ। ਕਰਤਾਰਪੁਰ ਲਾਂਘਾ ਜੰਗ ਤੋਂ ਪੈਦਾ ਹੋਣ ਵਾਲੇ ਹਨੇਰੇ ਵਿਰੁੱਧ ਅਮਨ ਦੀ ਲੋਅ ਹੈ।ਪਾਕਿਸਤਾਨ ਦੇ ਲੇਖਕਾਂ ਤੇ ਬੁੱਧੀਜੀਵੀਆਂ ਵੱਲੋਂ ਲਾਂਘਿਆਂ ਦਾ ਦਾਇਰਾ ਸਿਰਫ਼ ਸਿੱਖਾਂ ਤੱਕ ਮਹਿਦੂਦ ਨਾ ਕਰਨ ਦੀ ਵਕਾਲਤ ਕੀਤੀ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। 22 ਦਸੰਬਰ ਅਤੇ 27 ਦਸੰਬਰ 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (8 ਸਾਲ) ਅਤੇ ਬਾਬਾ ਫ਼ਤਹਿ ਸਿੰਘ (5 ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ- ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥ਗੁਰਮਤਿ ਅਨੁਸਾਰ ਅਧਿਆਤਮਿਕ ਅਨੰਦ ਦੀ ਪ੍ਰਾਪਤੀ ਲਈ ਮਨੁੱਖ ਨੂੰ ਆਪਾ ਮਿਟਾਉਣ ਦੀ ਲੋੜ ਹੁੰਦੀ ਹੈ। ਇਹ ਮਾਰਗ ਇੱਕ ਮਹਾਨ ਸੂਰਮਗਤੀ ਦਾ ਕਾਰਜ ਹੈ। ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਮਾਰਗ ਤੇ ਚੱਲਣ ਲਈ ਸਿਰ ਭੇਟ ਕਰਨ ਦੀ ਸ਼ਰਤ ਰੱਖੀ ਸੀ। ਇਸੇ ਲੀਹ ਤੇ ਤੁਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸੇ ਦੀ ਸਾਜਨਾ ਕੀਤੀ। ਖਾਲਸਾ ਇੱਕ ਆਦਰਸ਼ਕ, ਸੰਪੂਰਨ ਅਤੇ ਸੁਤੰਤਰ ਮਨੁੱਖ ਹੈ ਜਿਸ ਨੂੰ ਗੁਰਬਾਣੀ ਵਿੱਚ ਸਚਿਆਰ, ਗੁਰਮੁਖ ਅਤੇ ਬ੍ਰਹਮ ਗਿਆਨੀ ਕਿਹਾ ਗਿਆ ਹੈ। ਖਾਲਸਾ ਗੁਰੂ ਨੂੰ ਤਨ, ਮਨ, ਧਨ ਸੌਂਪ ਦਿੰਦਾ ਹੈ, ਤੇ ਜਬਰ ਜ਼ੁਲਮ ਦੇ ਟਾਕਰੇ ਲਈ ਜੂਝ ਮਰਨ ਤੋਂ ਝਿਜਕਦਾ ਨਹੀਂ ਹੈ- ਜਉ ਤਉ ਪ੍ਰੇਮ ਖੇਲਣ ਕਾ ਚਾਉ ਸਿਰੁ ਧਰਿ ਤਲੀ ਗਲੀ ਮੇਰੀ ਆਉ॥ ਇਤੁ ਮਾਰਗਿ ਪੈਰੁ ਧਰੀਜੈ ਸਿਰ ਦੀਜੈ ਕਾਣਿ ਨ ਕੀਜੈ॥ (ਪੰਨਾ 1412)ਅਰੁ ਸਿੱਖ ਹੋਂ ਆਪਨੇ ਹੀ ਮਨ ਕਉ ਇਹ ਲਾਲਚ ਹਉ ਗੁਨ ਤਉ ਉਚਰੋਂ॥ ਜਬ ਆਵ ਕੀ ਅਉਧ ਨਿਧਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋਂ॥(ਚੰਡੀ ਚਰਿਤਰ) ਮੁਗਲ ਸ਼ਾਸਨ ਦੇ ਨਾਲ-ਨਾਲ ਹਿੰਦੂ ਕੱਟੜਵਾਦ ਵੀ ਖਾਲਸੇ ਦੇ ਸਿਧਾਂਤ ਅਤੇ ਸਰੂਪ ਤੋਂ ਅਪ੍ਰਸੰਨ ਸੀ। ਇਸ ਲਈ ਪਹਾੜੀ ਰਾਜਿਆਂ ਅਤੇ ਹੋਰ ਉੱਚ ਜਾਤੀ ਹਿੰਦੂ ਸਮਾਜ ਵੱਲੋਂ ਖ਼ਾਲਸੇ ਦੀ ਸਾਜਨਾ ਦਾ ਵਿਰੋਧ ਕੀਤਾ ਗਿਆ ਸੀ। ਕਈ ਥਾਵਾਂ ਤੇ ਹਿੰਦੂਆਂ ਤੇ ਸਿੱਖਾਂ ਵਿੱਚ ਤਣਾਅ ਵੀ ਪੈਦਾ ਹੋ ਗਿਆ ਸੀ। ਪਹਾੜੀ ਰਾਜੇ ਤੇ ਸੂਬਾ ਸਰਹਿੰਦ ਗੁਰੂ ਜੀ ਦੇ ਵਿਰੁੱਧ ਇਕਜੁਟ ਹੋ ਗਏ ਸਨ। 1704 ਵਿੱਚ ਦੋਵੇਂ ਫ਼ੌਜਾਂ ਨੇ ਰਲ ਕੇ ਅਨੰਦਪੁਰ ਨੂੰ ਘੇਰਾ ਪਾ ਲਿਆ। ਘੇਰਾ ਲੰਮਾ ਹੋਣ ਤੇ ਦੁਸ਼ਮਣ ਵੱਲੋਂ ਗੁਰੂ ਜੀ ਨਾਲ ਸਮਝੌਤਾ ਕੀਤਾ ਗਿਆ। ਸਮਝੌਤੇ ਦੀ ਸ਼ਰਤ ਇਹ ਸੀ ਕਿ ਇੱਕ ਵਾਰ ਗੁਰੂ ਜੀ ਅਨੰਦਪੁਰ ਛੱਡ ਦੇਣ ਉਹਨਾਂ ਨੂੰ ਬੇਰੋਕ ਜਾਣ ਦਿੱਤਾ ਜਾਵੇਗਾ। ਇਸ ਬਾਰੇ ਲਿਖਤੀ ਕਸਮਾਂ ਵੀ ਗੁਰੂ ਜੀ ਨੂੰ ਭੇਜੀਆਂ ਗਈਆਂ। ਗੁਰੂ ਜੀ ਨੇ ਜ਼ਫ਼ਰਨਾਮੇ ਵਿੱਚ ਵੀ ਜ਼ਿਕਰ ਕੀਤਾ ਹੈ ਕਿ ਜੇ ਤੂੰ ਕੁਰਾਨ ਦੀਆਂ ਲਿਖਤੀ ਕਸਮਾਂ ਵੇਖਣਾ ਚਾਹੁੰਦਾ ਹੈ ਤਾਂ ਉਹ ਵੀ ਮੈਂ ਤੈਨੂੰ ਭੇਜ ਸਕਦਾ ਹਾਂ। ਤੁਰਾ ਗਰ ਬ ਬਾਯਦ ਆਂ ਕੌਲੇ ਕੁਰਾਂ॥ ਬ ਨਜ਼ਦੇ ਸ਼ੁਮਾ ਰਾ ਰਸਾਨਮ ਹੁਮਾਂ॥ (ਜ਼ਫ਼ਰਨਾਮਾ) ਗੁਰੂ ਜੀ ਦੇ ਕਿਲਾ ਖਾਲੀ ਕਰਕੇ ਜਾਣ ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਹਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ। ਗੁਰੂ ਜੀ ਨੇ ਇੱਕ ਦਿਨ ਰੋਪੜ ਦੇ ਕੋਲ ਨਿਹੰਗ ਖ਼ਾਨ ਦੀ ਗੜ੍ਹੀ ਵਿੱਚ ਬਿਤਾਇਆ। ਰਾਤ ਨੂੰ ਅੱਗੇ ਚੱਲ ਪਏ ਪਰ ਦੁਸ਼ਮਣ ਦੀਆਂ ਫ਼ੌਜਾਂ ਨੇ ਵੀ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਗੁਰੂ ਜੀ ਨੇ ਚਮਕੌਰ ਦੀ ਗੜ੍ਹੀ ਵਿੱਚ ਦਾਖ਼ਲ ਹੋ ਕੇ ਮੋਰਚਾ ਬੰਦੀ ਕਰ ਲਈ। ਗੁਰੂ ਜੀ ਦੇ ਨਾਲ ਦੋ ਵੱਡ ਸਾਹਿਬਜ਼ਾਦਿਆਂ ਤੇ ਪੰਜ ਪਿਆਰਿਆਂ ਸਮੇਤ 40 ਕੁ ਸਿੱਖ ਸਨ। ਦੁਸ਼ਮਣ ਦੀ ਦਸ ਲੱਖ ਦੀ ਫ਼ੌਜ ਨੇ ਗੜ੍ਹੀ ਨੂੰ ਘੇਰਾ ਪਾ ਲਿਆ। ਸਾਰਾ ਦਿਨ ਲੜਾਈ ਹੁੰਦੀ ਰਹੀ। ਸ਼ਾਮ ਤੱਕ ਗੁਰੂ ਜੀ ਕੋਲ ਸਾਰਾ ਗੋਲੀ ਸਿੱਕਾ ਖ਼ਤਮ ਹੋ ਗਿਆ। ਹੁਣ ਸਿੰਘਾਂ ਨੇ ਗੜ੍ਹੀ ਤੋਂ ਬਾਹਰ ਆ ਕੇ ਲੜਨਾ ਸ਼ੁਰੂ ਕਰ ਦਿੱਤਾ। ਸਿੰਘਾਂ ਦੇ ਨਾਲ ਗੁਰੂ ਜੀ ਦੇ ਦੋਵੇਂ ਸਾਹਿਬਜ਼ਾਦੇ ਗੁਰੂ ਜੀ ਦੇ ਸਾਹਮਣੇ ਲੜਦੇ ਸ਼ਹੀਦ ਹੋ ਗਏ। ਬਾਬਾ ਅਜੀਤ ਸਿੰਘ ਨੇ ਅਜੇ ਜਵਾਨੀ ਵਿੱਚ ਪੈਰ ਰਖਿਆ ਹੀ ਸੀ। ਬਾਬਾ ਜੁਝਾਰ ਸਿੰਘ ਤਾਂ ਅਜੇ ਕਿਸ਼ੋਰ ਅਵਸਥਾ ਵਿੱਚ ਸਨ। ਕਰਬਲਾ ਦੇ ਮੈਦਾਨ ਵਿੱਚ ਹਸਨ ਹੁਸੈਨ ਦੀ ਸ਼ਹੀਦੀ ਤੋਂ ਇਲਾਵਾ ਦੁਨੀਆ ਦੇ ਇਤਿਹਾਸ ਵਿੱਚ ਇਸ ਤਰ੍ਹਾਂ ਦੀ ਕੋਈ ਹੋਰ ਮਿਸਾਲ ਨਹੀਂ ਮਿਲਦੀ, ਜਿੱਥੇ ਇੱਕ ਪਿਤਾ ਨੇ ਆਪਣੇ ਪੁੱਤਰਾਂ ਨੂੰ ਲੜਾਈ ਵਿੱਚ ਸ਼ਹੀਦ ਹੋਣ ਲਈ ਭੇਜਿਆ ਹੋਵੇ। ਕਰਬਲਾ ਦੀ ਜੰਗ ਅਤੇ ਚਮਕੌਰ ਦੀ ਜੰਗ ਵਿੱਚ ਇੱਕ ਵੱਡਾ ਅੰਤਰ ਸੀ। ਕਰਬਲਾ ਦੀ ਜੰਗ ਵਿੱਚ ਦੋਵੇਂ ਫ਼ੌਜਾਂ ਬਰਾਬਰ ਦੀਆਂ ਸਨ। ਇਸ ਦੇ ਮੁਕਾਬਲੇ ਤੇ ਚਮਕੌਰ ਦੀ ਜੰਗ ਦੁਨੀਆਂ ਦੀ ਸਭ ਤੋਂ ਵੱਧ ਅਸਾਵੀਂ ਜੰਗ ਸੀ। ਇਸ ਤਰ੍ਹਾਂ ਦੀ ਅਸਾਵੀਂ ਜੰਗ ਦੀਆਂ ਮਿਸਾਲਾਂ ਸਿੱਖ ਇਤਿਹਾਸ ਵਿੱਚ ਤਾਂ ਕੁਝ ਹੋਰ ਵੀ ਮਿਲਦੀਆਂ ਹਨ, ਪਰ ਬਾਕੀ ਕੌਮਾਂ ਦੇ ਇਤਿਹਾਸ ਵਿੱਚ ਸ਼ਾਇਦ ਨਹੀਂ ਦੇ ਬਰਾਬਰ ਹਨ। ਇਸ ਜੰਗ ਦਾ ਜ਼ਿਕਰ ਕਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ ਲਿਖਿਆ ਹੈ ਕਿ ਭੁੱਖੇ ਭਾਣੇ 40 ਆਦਮੀ ਕੀ ਕਰ ਸਕਦੇ ਹਨ, ਜੇ ਉਹਨਾਂ ਤੇ 10 ਲੱਖ ਦਾ ਲਸ਼ਕਰ ਅਚਾਨਕ ਟੁੱਟ ਪਵੇ- ਗੁਰਸ਼ਨ : ਚਿ ਕਾਰੇ ਕੁਨਦ ਚਿਹਲ ਨਰ।ਕਿ ਦਹ ਲਕ ਬਰਾਯਦ ਬਰੂੰ ਬੇਖਬਰ॥ (ਜ਼ਫ਼ਰਨਾਮਾ) ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1704 ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਹਨਾਂ ਨੂੰ ਕਿਲੇ ਦੇ ਠੰਢੇ ਬੁਰਜ ਵਿੱਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ 'ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ ਮੈਂ ਇਹਨਾਂ ਸ਼ੀਰ-ਖੋਰਾਂ ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। [[ਅੱਲ੍ਹਾ ਯਾਰ ਖ਼ਾਂ ਜੋਗੀ]] ਦੇ ਸ਼ਬਦਾਂ ਵਿੱਚ- ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ। ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ।ਕਾਜ਼ੀ ਅਤੇ ਸ਼ੇਰ ਖਾਨ ਨੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇੱਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਨ੍ਹਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ। ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ। ਇਸ ਤੋਂ ਬਾਅਦ 27 ਦਸੰਬਰ ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਹਨਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਦੇ ਸਿਰ ਤੇ 10 ਪਾਤਸ਼ਾਹੀਆਂ ਦੇ ਮਹਾਨ ਕਾਰਜਾਂ ਦੀ ਜ਼ਿੰਮੇਵਾਰੀ ਦਾ ਭਾਰ ਆ ਪਿਆ ਸੀ ਉਹ ਇਸ ਨੂੰ ਹੇਠਾਂ ਨਹੀਂ ਗੇਰਨਾ ਚਾਹੁੰਦੇ ਸਨ। ਉਹਨਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ। ਭਾਈ ਦੁੱਨਾ ਸਿੰਘ ਹੰਡੂਰੀਆ ਜੋ ਚਮਕੌਰ ਤੱਕ ਗੁਰੂ ਜੀ ਦੇ ਨਾਲ ਸੀ, ਇਸ ਤਰ੍ਹਾਂ ਲਿਖਦਾ ਹੈ- ਜ਼ੋਰਾਵਰ ਸਿੰਘ ਐਸੇ ਭਨੈ, ਕਿਉਂ ਭਾਈ!
ਮੋਰ ਇੱਕ ਪੰਛੀ ਹੈ। ਇਸ ਦਾ ਮੂਲਸਥਾਨ ਦੱਖਣ ਅਤੇ ਦੱਖਣ ਪੂਰਬੀ ਏਸ਼ੀਆ ਵਿੱਚ ਹੈ। ਇਹ ਜਿਆਦਾਤਰ ਖੁੱਲੇ ਵਣਾਂ ਵਿੱਚ ਜੰਗਲੀ ਪੰਛੀਆਂ ਦੀ ਤਰ੍ਹਾਂ ਰਹਿੰਦੇ ਹਨ। ਨੀਲਾ ਮੋਰ ਭਾਰਤ ਅਤੇ ਸ਼ਿਰੀਲੰਕਾ ਦਾ ਰਾਸ਼ਟਰੀ ਪੰਛੀ ਹੈ। ਨਰ ਦੀ ਇੱਕ ਖ਼ੂਬਸੂਰਤ ਅਤੇ ਰੰਗ - ਬਿਰੰਗੀ ਖੰਭਾਂ ਨਾਲ ਬਣੀ ਪੂਛ ਹੁੰਦੀ ਹੈ, ਜਿਸ ਨੂੰ ਉਹ ਖੋਲਕੇ ਪ੍ਰੇਮ ਪ੍ਰਗਟਾ ਲਈ ਨੱਚਦਾ ਹੈ, ਵਿਸ਼ੇਸ਼ ਰੁਪ ਵਲੋਂ ਬਸੰਤ ਅਤੇ ਮੀਂਹ ਦੇ ਮੌਸਮ ਵਿੱਚ। ਮੋਰ ਦੀ ਮਾਦਾ ਨੂੰ ਮੋਰਨੀ ਕਹਿੰਦੇ ਹਨ।
ਔਚਿਤਯ ਦਾ ਕਾਵਿ ਦੇ ਦੂਜੇ ਪ੍ਰਮੁੱਖ ਤੱਤਾਂ ਨਾਲ ਸੰਬੰਧ:
ਔਚਿਤਯ ਰਸ ਜੇਕਰ ਕਾਵਿ ਦਾ ਪ੍ਰਮੁੱਖ ਤੱਤ ਹੈ ਤਾਂ ਔਚਿਤ ਰਸ ਦਾ ਜੀਵਨ ਰੂਪੀ ਤੱਤ ਹੈ। ਔਚਿਤ ਦਾ ਅਰਥ ਹੈ ਜਿਥੇ ਜਿਸ ਤਰਾਂ ਹੋਣਾ ਚਾਹੀਦਾ ਹੈ, ਉੱਥੇ ਉਸ ਤਰ੍ਹਾਂ ਹੋਣਾ। ਥੋੜ੍ਹੀ ਜਿੰਨੀ ਅਣ-ਔਚਿੱਤਤਾ ਨਾਲ ਰਸ ਦੀ ਪ੍ਰਤੀਤੀ ਭੰਗ ਹੋ ਜਾਂਦੀ ਹੈ। ਇਸੇ ਲਈ ਆਨੰਦਵਰਧਨ ਨੇ ਲਿਖਿਆ ਹੈ : ਅਨਾਓਚਿਤਯਾ ਦ੍ਰਿਤੇਨਾਨਯਦ੍ਰਸਭੰਗਸਯ ਕਾਰਣਮੇ:[1] ਔਚਿੱਤ ਦਾ ਖੇਤਰ ਬੜਾ ਵਿਸ਼ਾਲ ਹੈ, ਭਾਸ਼ਾ ਦੇ ਛੋਟੇ ਤੋਂ ਛੋਟੇ ਅੰਸ਼ ਤੋਂ ਲੈ ਕੇ ਜਿਸ ਵਿਚ ਵਰਣ, ਪਦ, ਪਦਅੰਸ਼, ਪ੍ਰਕ੍ਰਿਤੀ, ਪ੍ਰਤਿਐ, ਸਮਾਸ ਸੱਭੇ ਸ਼ਾਮਲ ਹਨ। ਵਿਭਾਵ ਆਦਿ ਦੀ ਯੋਜਨਾ ਵਕਤਾ ਅਤੇ ਵਾਚਯ ਦੀ ਪ੍ਰਕ੍ਰਿਤੀ, ਜੀਵਨ ਮਿਆਰ, ਪਰਿਸਥਿਤੀਆਂ, ਕਾਵਿ ਦਾ ਮਿਆਰ ਅਰਥਾਤ ਕਾਵਿ ਦੇ ਅਤਰੰਗ ਅਤੇ ਬਹਿਰੰਗ ਸਰਵਾਂਗੀ ਖੇਤਰ ਵਚ ਔਚਿੱਤ ਦੀ ਸਥਾਪਨਾ ਜਰੂਰੀ ਹੈ। “ਔਚਿੱਤ ਸਿਧਾਂਤ ਦੀ ਸਥਾਪਨਾ ਦਾ ਸਿਹਰਾ ਆਚਾਰੀਆ ਕਸ਼ੇਮੇਂਦ੍ਰ ਦੇ ਸਿਰ ਤੇ ਬੱਝਦਾ ਹੈ। ਕਸ਼ੇਮੇਂਦ੍ਰ ਦਾ ਸਮਾਂ ਗਿਆਰ੍ਹਵੀਂ ਸਦੀ ਈ. ਮੰਨਿਆ ਜਾਂਦਾ ਹੈ। ਕਸ਼ੇਮੇਂਦ੍ਰ ਨੇ ਔਚਿੱਤ ਸਿਧਾਂਤ ਨੂੰ ਆਪਣੀ ਸੰਸਕ੍ਰਿਤ ਪੁਸਤਕ ‘’ਔਚਿਤਯ ਵਿਚਾਰ ਚਰਚਾ’’ ਵਿਚ ਖੋਲ੍ਹ ਕੇ ਸਮਝਾਇਆ ਹੈ। ਕਸ਼ੇਮੇਂਦ੍ਰ ਨੇ ਭਾਵੇਂ 34 ਦੇ ਕਰੀਬ ਪੁਸਤਕਾਂ ਦੀ ਰਚਨਾ ਕੀਤੀ ਪਰੰਤੂ ‘’ਔਚਿੱਤ ਵਿਚਾਰ ਚਰਚਾ’’ ਹੀ ਇਹਨਾਂ ਦੀ ਸਾਹਕਾਰ ਰਚਨਾ ਮੰਨੀ ਜਾਂਦੀ ਹੈ। ਕਸ਼ੇਮੇਂਦ੍ਰ ਜਿਥੇ ਉੱਚ ਕੋਟੀ ਦੇ ਸੰਸਕ੍ਰਿਤ ਕਵੀ ਸਨ ਉਥੇ ਕਾਵਿ-ਸਮੀਖਿਆ ਵਿਚ ਮੰਨੇ-ਪ੍ਰਮੰਨੇ ਆਚਾਰੀਆ ਵੀ ਸਨ ਇਹੋ ਕਾਰਨ ਹੈ ਕਿ ‘’ਔਚਿੱਤ ਵਿਚਾਰ ਚਰਚਾ’’ ਵਰਗੇ ਸਿੱਧਾਂਤਕ-ਗ੍ਰੰਥ ਰਚਨਾ ਨਾਲ ਉਹ ਆਚਾਰੀਆਂ ਦੀ ਸਰੇਣੀ ਵਿਚ ਜਾ ਰਲੇ ਹਨ, ਕਿਉਂਕਿ ਕਸ਼ੇਮੇਂਦ੍ਰ ਨੇ ਇਸ ਪੁਸਤਕ ਵਿਚ ਇਕ ਕਾਵਿ-ਸ਼ਾਸਤ੍ਰੀ ਆਲੋਚਨਾ-ਸਿਧਾਂਤ ਦੀ ਸਥਾਪਨਾ ਕਰਨ ਦਾ ਸਫਲ ਯਤਨ ਕੀਤਾ ਹੈ ਜਿਹੜਾ ਔਚਿੱਤ ਸਿਧਾਂਤ ਦੇ ਨਾਮ ਹੇਠ ਭਾਰਤੀ ਕਾਵਿ –ਸ਼ਾਸਤ੍ਰ ਵਿਚ ਸਵੀਕਾਰ ਹੋਇਆ ਹੈ। ਔਚਿੱਤ ਦੀ ਮਹਾਨਤਾ ਦਾ ਭਾਵੇਂ ਕਸ਼ੇਮੇਂਦ੍ਰ ਤੋਂ ਪਹਿਲਾਂ ਦੇ ਆਚਾਰੀਆਂ ਨੇ ਵੀ ਸਰਸਰੀ ਉੱਲੇਖ ਕੀਤਾ ਹੈ ਪਰ ਔਚਿੱਤ ਦੇ ਸੰਕਲਪ ਨੂੰ ਕਾਵਿ ਦੇ ਜੀਵਨ-ਤੱਤ ਵਜੋਂ ਮਾਨਤਾ ਦੇਣ ਦਾ ਕੰਮ ਕਸ਼ੇਮੇਂਦ੍ਰ ਨੇ ਹੀ ਕੀਤਾ ਹੈ, ਜਿਸ ਕਰਕੇ ਔਚਿੱਤ ਸਿਧਾਂਤ, ਇਕ ਵਿਆਪਕ ਆਲੋਚਨਾ-ਸਿੱਧਾਂਤ ਦੀ ਸਕਲ ਵਿਚ ਸਥਾਪਿਤ ਹੋਇਆ ਹੈ।”[2] ਔਚਿਤਯ ਦਾ ਕਾਵਿ ਦੇ ਦੂਜੇ ਪ੍ਰਮੁੱਖ ਤੱਤਾਂ ਨਾਲ ਸੰਬੰਧ: ਆਚਾਰੀਆ ਕਸ਼ੇਮੇਂਦ੍ਰ ਤੋਂ ਪਹਿਲਾਂ ਰਸ, ਅਲੰਕਾਰ, ਰੀਤੀ, ਧੁਨੀ, ਵਕ੍ਰੋਕਤੀ-ਸ਼ਾਸਤਰ ਦੇ ਤੱਤਾਂ ਨੂੰ ਮਹੱਤਵ ਦੇਂਦੇ ਹੋਏ ਵੱਖ-ਵੱਖ ਆਚਾਰੀਆਂ ਨੇ ਉਕਤ ਤੱਤਾਂ ਨੂੰ ਕਾਵਿ ਦੀ ‘ਆਤਮਾ’ ਦੇ ਰੂਪ ਵਜੋਂ ਮਾਨਤਾ ਦਿੱਤੀ ਹੈ। ਕਸ਼ੇਮੇਂਦ੍ਰ ਨੇ ਵੀ ‘ਔਚਿਤਯ’ ਨੂੰ ਕਾਵਿ ਦੇ ਉਕਤ ਸਾਰੇ ਤੱਤਾਂ ਚ ਵਿਆਪਤ (ਰਹਿਣ ਵਾਲਾ) ਮੰਨ ਕੇ ਇਸਨੂੰ ਕਾਵਿ ਦੀ ‘ਆਤਮਾ’ ਘੋਸ਼ਿਤ ਕੀਤਾ ਹੈ। ਇਸੇ ਲਈ ਇੱਥੇ ਰਸ ਆਦਿ ਤੱਤਾਂ ਨਾਲ ‘ਔਚਿਤਯ’ ਦੇ ਸੰਬੰਧ ਦੀ ਸੰਖਿਪਤ ਚਰਚਾ ਕੀਤੀ ਜਾ ਸਕਦੀ ਹੈ। (ਓ) ਔਚਿਤਯ ਤੇ ਰਸ : “ਔਚਿਤ ਧੁਨੀ ਆਲੋਚਕ ਦਾ ਮੁੱਖ ਵਿਸ਼ਾ ਹੈ। ਮੁੱਖ ਰਸ ਦਾ ਵਰਨਣ ਕਿਸ ਤਰਾਂ ਹੋਣਾ ਚਾਹੀਦਾ ਹੈ। ਰਸਾਂ ਵਿਚ ਆਪਸੀ ਵਿਰੋਧ ਕਿਸ ਤਰਾਂ ਹੁੰਦਾ ਹੈ। ਕਿਹੜਾ ਰਸ ਕਿਸ ਢੰਗ ਨਾਲ ਜੋੜ ਦੇਣ ਨਾਲ ਆਪਣਾ ਵਿਰੋਧ ਛੱਡ ਦਿੰਦਾ ਹੈ। ਗੌਣ ਵਸਤੂ ਘਟਨਾ, ਪਾਤਰ ਅਤੇ ਵਾਤਾਵਰਨ ਦੇ ਵਿਸਤਾਰ ਨਾਲ ਵਰਨਣ ਕਰਨ ਨਾਲ ਮੁੱਖ ਰਸ ਦੇ ਦੱਬ ਜਾਣ ਦਾ ਡਰ ਰਹਿੰਦਾ ਹੈ, ਵਿਰੋਧੀ ਰਸ ਦੇ ਅੰਗ ਵਿਭਾਵ ਦਾ ਵਰਨਣ ਕਰਨਾ ਯੋਗ ਨਹੀਂ, ਪ੍ਰਬੰਧ ਕਾਵਿ ਜਾਂ ਨਾਟਕ ਵਿਚ ਰਸ ਦੀ ਵਰਤੋਂ ਉੱਚਿਤ ਮੌਕੇ ਦੇ ਹੋਣੀ ਚਾਹੀਦੀ ਹੈ ਅਤੇ ਵਿਭਾਵ ਅਤੇ ਅਨੁਭਵ ਸੰਚਾਰੀ ਭਾਵਾਂ ਦੇ ਵਰਨਣ ਵਿਚ ਔਚਿਤਯ ਦੀ ਰੱਖਿਆ ਜਰੂਰੀ ਹੈ। ਆਦਿ ਬਾਰੇ ਧੁਨੀਆਲੋਚਕ ਵਿਚ ਵਿਸਤਾਰ ਨਾਲ ਵਰਨਣ ਕੀਤਾ ਗਿਆ ਹੈ। ਅੰਤ ਵਿਚ ਆਨੰਦਵਰਧਨ ਕਹਿੰਦੇ ਹਨ ਵਾਚਯ ਅਤੇ ਕਾਰਕ ਦੀ ਰਸ ਅਨੁਕੂਲ ਔਚਿਤ ਪੂਰਨ ਯੋਜਨਾ ਹੀ ਕਵਿਆਂ ਦਾ ਮੁੱਖ ਕਰਮ ਹੋਣਾ ਚਾਹੀਦਾ ਹੈ।”[3] (ਅ) ਔਚਿਤਯ ਅਤੇ ਅਲੰਕਾਰ :- “ਕਾਵਿ ਵਿਚ ਆਲੰਕਾਰਯ ਤੋਂ ਬਿਨਾਂ ਅਲੰਕਾਰਾਂ ਦਾ ਆਪਣਾ ਕੋਈ ਮੁੱਲ਼ ਨਹੀਂ। ਅਲੰਕਾਰਯ ਵਸਤੂ ਹੁੰਦੀ ਹੈ ਰਸ ਆਦਿ। ਇਸ ਲਈ ਰਸ ਆਦਿ ਨੂੰ ਪੁਸਟ ਕਰਨ ਲਈ ਆਲੰਕਾਰ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ ਇਹਨ੍ਹਾਂ ਅਲੰਕਾਰਾਂ ਦੀ (ਔਚਿਤਯਪੂਰਨ) ਵਰਤੋਂ ਲਈ ਆਨੰਦਵਰਧਨ ਨੇ ਨਿਯਮਾਂ ਦਾ ਵੀ ਜਿਕਰ ਕੀਤਾ ਹੈ। ਉਹ ਕਹਿੰਦੇ ਹਨ ਅਲੰਕਾਰਾਂ ਨੂੰ ਸੁਭਾਵਿਕ ਹੋਣਾ ਚਾਹੀਦਾ ਹੈ। ਕਵੀ ਦੀ ਪ੍ਰਤਿਭਾ ਦਾ ਪੁਟ ਉਹਨਾਂ ਵਿਚ ਹੋਂਣਾ ਚਾਹੀਦਾ ਹੈ ਉਹ ਬਾਹਰੀ ਨਾ ਹੋ ਕੇ ਅੰਤਰਿਕ ਹੋਣ। ਉਨ੍ਹਾਂ ਦੀ ਰਚਨਾ ਲਈ ਨਾ ਤਾਂ ਕਵੀ ਨੂੰ ਕਿਸੇ ਤੱਤਾਂ ਦਾ ਯਤਨ ਕਰਨਾ ਪਏ ਅਤੇ ਨਾ ਉਹ ਇੰਨੇ ਚਮਤਕਾਰੀ ਹੋ ਜਾਣ ਕਿ ਪਾਠਕ ਪ੍ਰਤਿਭਾ ਰਸ ਦੀ ਸੁੰਦਰਤਾ ਤੋਂ ਹਟ ਕੇ ਉਨ੍ਹਾਂ ਦੀ ਪ੍ਰਭਾਵ ਵੱਲ ਹੀ ਖਿੱਚਿਆ ਜਾਏ। ਸਬਦ ਅਲੰਕਾਰ ਦੀ ਰਸ ਅਨੁਰੂਪਤਾ ਦੱਸਦੇ ਹੋਏ ਉਹਨਾਂ ਨੇ ਵਿਪ੍ਰਲੰਭ ਆਦਿ ਕੋਮਲ ਰਸਾਂ ਲਈ ਯਮਕ, ਸਲੇਸ, ਆਦਿ ਅਲੰਕਾਰ ਦੇ ਵਰਤਣ ਦੀ ਨਿਖੇਧੀ ਕੀਤੀ ਹੈ। ਕਾਵਿ ਵਿਚ ਕਿਸੇ ਵੀ ਵਸਤੂ ਦੀ ਉਪਯੁਕਤਾ ਤੇ ਅਨਉਪਯੁਕਤਾ, ਸੰਬੰਧਤਾ ਤੇ ਅਸੰਬੰਧਿਤਾ, ਸਰੂਪਤਾ ਤੇ ਕਰੂਪਤਾ ਰਸ ਦੀ ਪੁਸਟੀ ਤੇ ਅਪੁਸ਼ਟੀ ਤੇ ਹੀ ਨਿਰਭਰ ਕਰਦੀ ਹੈ। ਰਸ ਦੀ ਪੁਸਟੀ ਕਰਨ ਵਾਲੀ ਵਸਤੂ ਗ੍ਰਹਿਣ ਯੋਗ ਹੈ ਰਸ ਦੀ ਅਪੁਸਟੀ ਕਰਨ ਯੋਗ ਵਸਤੂ ਛੱਡਣਯੋਗ ਹੈ।”[4] (ਏ) ਔਚਿਤਯ ਅਤੇ ਰੀਤੀ :- “ਅਨੰਦਵਰਧਨ ਨੇ ਰੀਤੀ ਅਤੇ ਵ੍ਰਿਤੀ ਦੇ ਔਚਿਤ ਤੇ ਵੀ ਵਿਚਾਰ ਕੀਤਾ ਹੈ ਉਹ ਕਹਿੰਦੇ ਹਨ ਕੌਸਿਕੀ ਆਦਿ ਵ੍ਰਿਤੀਆਂ ਜਾਂ ਉਪਨਾਗਰਿਕਾਂ ਆਦਿ ਰੀਤੀਆਂ ਵੀ ਅਨੁਚਿਤ ਰੂਪ ਨਾਲ ਯੋਜਨਾ ਰਸ ਭੰਗ ਦਾ ਕਾਰਣ ਬਣਦੀਆਂ ਹਨ।”[5] “ਰੀਤੀ ਦੇ ਔਚਿਤ ਦੀ ਚਰਚਾ ਕਰਦੇ ਹੋਏ ਆਨੰਦਵਰਧਨ ਨੇ ਕਿਹਾ ਹੈ ਕਿ ਰੀਤੀ ਦਾ ਔਚਿਤਯ ਪ੍ਰਮੁੱਖ ਤੌਰ ਤੇ ਰਸ ਦੇ ਔਚਿਤਯ ਤੇ ਆਧਾਰਿਤ ਹੁੰਦਾ ਹੈ, ਉਸ ਤੋਂ ਬਾਅਦ ਅਪ੍ਰਧਾਨ ਤੌਰ ਤੇ ਵਕਤਾ, ਵਾਚਯ ਅਤੇ ਵਿਸ਼ੇ ਦਾ ਔਚਿਤ.
ਟਕਸਾਲੀ ਭਾਸ਼ਾ ਕਿਸੇ ਵੀ ਖੇਤਰ ਦੀ ਉਹ ਭਾਸ਼ਾ ਹੁੰਦੀ ਹੈ ਜੋ ਉਸ ਖਿਤੇ ਵਿੱਚ ਲਿਖਤੀ ਅਤੇ ਮੌਖਿਕ ਰੂਪ ਵਿੱਚ ਸਿੱਕੇਬੰਦ ਰੂਪ ਵਿੱਚ ਪ੍ਰਵਾਨਤ ਹੁੰਦੀ ਹੈ। ਇਹ ਉਸ ਖਿੱਤੇ ਦੀਆਂ ਵੱਖ-ਵੱਖ ਪ੍ਰਚਲਤ ਭਾਸ਼ਾਈ ਰੂਪਾਂ ਦਾ ਸਾਂਝਾ ਅਤੇ ਸਰਬ ਪ੍ਰਵਾਨਤ ਰੂਪ ਹੁੰਦਾ ਹੈ। ਇਸ ਵਿੱਚ "ਟਕਸਾਲੀ", ਸ਼ਬਦ ਸਿੱਕਿਆਂ ਦੀ ਟਕਸਾਲ ਤੋਂ ਲਿਆ ਗਿਆ ਜਾਪਦਾ ਹੈ ਜੋ ਕਿਸੇ ਦੇਸ ਜਾਂ ਖਿੱਤੇ ਵਿੱਚ ਪ੍ਰਵਾਨਤ ਹੁੰਦੇ ਹਨ, ਉਵੇਂ ਹੀ ਟਕਸਾਲੀ ਭਾਸ਼ਾ ਵੀ ਕਿਸੇ ਖਿਤੇ ਦੀ ਸਰਬ ਪ੍ਰਵਾਨਤ ਭਾਸ਼ਾ ਹੁੰਦੀ ਹੈ। ਟਕਸਾਲੀ ਭਾਸ਼ਾ ਆਮ ਤੌਰ 'ਤੇ ਉਸ ਖਿਤੇ ਦੇ ਸਮਾਜਕ-ਆਰਥਕ ਤੌਰ 'ਤੇ ਵਿਕਸਤ ਹਿੱਸੇ ਦੀ ਹੀ ਬਣਦੀ ਹੈ ਅਤੇ ਇਹ ਰੁਤਬਾ ਸਮੇ ਨਾ ਬਦਲਦਾ ਰਹਿੰਦਾ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਭਾਈ ਮਤੀ ਦਾਸ ਜੀ ਪਿੰਡ ਕਰਿਆਲਾ ਜਿਲ੍ਹਾ ਜਿਹਲਮ ਦੇ ਵਸਨੀਕ ਸਨ।ਆਪ ਜੀ ਦੇ ਪਿਤਾ ਦਾ ਨਾਂਅ ਭਾਈ ਪਰਾਗਾ ਜੀ ਸੀ। ਭਾਈ ਪਰਾਗਾ ਜੀ, ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਫੌਜ ਵਿੱਚ ਜਥੇਦਾਰ ਸਨ। ਜਦੋਂ ਭਾਈ ਮਤੀ ਦਾਸ ਜੀ, ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਕੋਲ ਬਾਬਾ ਬਕਾਲੇ ਵਿਖੇ ਦਰਸ਼ਨਾਂ ਲਈ ਆਏ ਤਾਂ ਆਪਣਾ ਸਾਰਾ ਜੀਵਨ ਸਤਿਗੁਰੂ ਜੀ ਨੂੰ ਅਰਪਣ ਕਰ ਦਿੱਤਾ। ਗੁਰੂ ਸਾਹਿਬ ਜੀ ਨੇ ਭਾਈ ਮਤੀ ਦਾਸ ਜੀ ਨੂੰ ਦੀਵਾਨ ਥਾਪਿਆ। ਭਾਈ ਮਤੀ ਦਾਸ ਜੀ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨਾਲ ਬਿਹਾਰ, ਬੰਗਾਲ ਤੇ ਆਸਾਮ ਦੇ ਪ੍ਰਚਾਰ ਦੌਰੇ ਤੇ ਨਾਲ ਗਏ ਸਨ।
ਖੇਤਰਫਲ ਜਾਂ ਰਕਬਾ ਕਿਸੇ ਦੋ-ਪਸਾਰੀ ਸਤ੍ਹਾ ਜਾਂ ਆਕਾਰ ਜਾਂ ਪੱਧਰੀ ਪਰਤ ਆਦਿ ਦਾ ਫੈਲਾਅ ਦੱਸਣ ਵਾਲਾ ਮਾਪ ਹੈ। ਇਸਨੂੰ ਕਿਸੇ ਦੱਸੀ ਹੋਈ ਮੁਟਾਈ ਦੇ ਪਦਾਰਥ ਦੀ ਉਸ ਮਾਤਰਾ ਨਾਲ ਸਮਝਿਆ ਜਾ ਸਕਦਾ ਹੈ ਜੋ ਕਿਸੇ ਆਕਾਰ ਦੇ ਨਮੂਨੇ ਬਣਾਉਣ ਵਿੱਚ ਖਰਚ ਹੋਵੇ ਜਾਂ ਲੇਪ ਦੀ ਉਹ ਮਾਤਰਾ ਜੋ ਕਿਸੇ ਉੱਪਰਲੀ ਸਤ੍ਹਾ ਨੂੰ ਇੱਕ ਵੇਰ ਲਿੱਪਣ ਲਈ ਵਰਤੀ ਜਾਵੇ। ਇਹ ਕਿਸੇ ਵਲ (ਇੱਕ-ਪਸਾਰੀ ਧਾਰਨਾ) ਦੀ ਲੰਬਾਈ ਜਾਂ ਕਿਸੇ ਠੋਸ ਪਦਾਰਥ ਦੀ ਆਇਤਨ (ਤ੍ਰੈ-ਪਸਾਰੀ ਧਾਰਨਾ) ਦੀ ਦੋ-ਪਸਾਰੀ ਸਮਾਨਰੂਪ ਵਸਤ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ :- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਅਰਦਾਸ ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ। ਅਰਜ਼ ਦਾ ਅਰਥ ਹੈ ਬੇਨਤੀ। ਦਾਸ਼ਤ ਦਾ ਅਰਥ ਹੈ ਪੇਸ਼ ਕਰਨਾ। ਅਰਥਾਤ ਬੇਨਤੀ ਪੇਸ਼ ਕਰਨੀ। ਗੁਰਮਤਿ ਵਿੱਚ ਅਰਦਾਸ ਦੀ ਖ਼ਾਸ ਅਹਿਮੀਅਤ ਹੈ। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਹਰ ਮੌਕੇ ’ਤੇ ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਗੁਰੂ ਜੀ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹੋਏ ਇਹ ਕਹਿੰਦੇ ਹਨ ਕਿ ਹੇ ਪ੍ਰਭੂ!
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।