ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ :श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਦਾ ਸੰਬੰਧ ਸਰਸਵਤੀ ਦੇਵੀ ਨਾਲ ਦੱਸਿਆ ਜਾਂਦਾ ਹੈ ਜੋ ਹਿੰਦੂ ਮੱਤ ਵਿੱਚ ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ । ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ । ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ । ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ । ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ । ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ । ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ । ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ । ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ ਤੇ ਪ੍ਰਸਿੱਧ ਹੈ ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਸ੍ਰੀ ਗੁਰੂ ਨਾਨਕ ਦੇਵ ਜੀ ਉਚਾਰਨ (15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਦੇ ਮਹੀਨੇ ਵਿੱਚ ਅਲੱਗ-ਅਲੱਗ ਮਿਤੀ ਨੂੰ ਆਉਂਦੀ ਹੈ।ਗੁਰੂ ਨਾਨਕ ਦੇਵ ਜੀ ਨੇ ਦੂਰ-ਦੂਰ ਤੱਕ ਯਾਤਰਾ ਕੀਤੀ ਅਤੇ ਲੋਕਾਂ ਨੂੰ ਇੱਕ ਪਰਮੇਸ਼ਰ ਹੋਣ ਦਾ ਸੰਦੇਸ਼ ਦਿੱਤਾ ਜੋ ਆਪਣੀ ਹਰ ਇੱਕ ਰਚਨਾ ਵਿੱਚ ਵਾਸ ਕਰਦਾ ਹੈ ਅਤੇ ਅਨਾਦਿ ਸੱਚ ਨੂੰ ਦਰਸਾਉਂਦਾ ਹੈ। ਉਹਨਾਂ ਨੇ ਇਕ ਅਨੋਖਾ ਅਧਿਆਤਮਿਕ, ਸਮਾਜਕ, ਅਤੇ ਰਾਜਨੀਤਕ ਪਲੇਟਫਾਰਮ ਤਿਆਰ ਕੀਤਾ ਜੋ ਸਮਾਨਤਾ, ਭਰੱਪਣ ਦਾ ਪਿਆਰ, ਭਲਾਈ, ਅਤੇ ਸਦਭਾਵਨਾ 'ਤੇ ਆਧਾਰਿਤ ਸੀ। ਸਿੱਖ ਧਰਮ ਦੇ ਪਵਿੱਤਰ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਨਾਨਕ ਦੇ ਸ਼ਬਦ, 974 ਕਾਵਿਕ ਭਜਨਾਂ ਦੇ ਰੂਪ ਵਿਚ ਦਰਜ਼ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਕੁਝ ਮੁੱਖ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸ਼ਟ ਹਨ। ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਗੁਰੂ ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਪਰ ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਹੀ ਇਹਨਾਂ ਪ੍ਰਭਾਵਿਤ ਕੀਤਾ ਕਿ ਪਾਂਧਾ ਵੀ ਆਪ ਤੋਂ ਬਹੁਤ ਪ੍ਰਭਾਵਿਤ ਹੋਇਆ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ (ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ), ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਬਸੰਤ - ਪਤੰਗਾਂ ਦਾ ਤਿਉਹਾਰ (ਪੰਜਾਬ)
ਭਾਰਤ ਅਤੇ ਪਾਕਿਸਤਾਨ ਦੇ ਪੰਜਾਬ ਖੇਤਰ ਵਿੱਚ ਬਸੰਤ ਪੰਚਮੀ ਦੇ ਦੌਰਾਨ ਪੰਜਾਬ ਦਾ ਇਤਿਹਾਸਿਕ ਬਸੰਤ ਰੁੱਤ ਦਾ ਪਤੰਗ ਉਡਾਉਣ ਵਾਲਾ ਮਸ਼ਹੂਰ ਤਿਉਹਾਰ ਰਿਹਾ ਹੈ। ਇਹ ਬਸੰਤ ਰੁੱਤ ਵਿਚ ਪੈਂਦਾ ਹੈ, ਜਿਸਨੂੰ ਪੰਜਾਬੀ ਵਿੱਚ ਬਸੰਤ ਪੰਚਮੀ ਵੀ ਕਿਹਾ ਜਾਂਦਾ ਹੈ; ਉਰਦੂ: بسنت پنچمی; ਹਿੰਦੀ: ਬਸन्त पञ्चमी) ਅਤੇ ਵਸੰਤ ਪੰਚਮੀ)। ਪੰਜਾਬੀ ਕੈਲੰਡਰ ਅਨੁਸਾਰ ਇਹ ਤਿਉਹਾਰ ਚੰਦ੍ਰਮਾ ਮਹੀਨਾ (ਪੰਜਵੀਂ ਦੇ ਅਖੀਰ ਜਾਂ ਫਰਵਰੀ ਦੇ ਅਖ਼ੀਰ ਵਿੱਚ) ਚੰਦਰਮਾ ਮਹੀਨੇ ਦੇ ਪੰਜਵੇਂ ਦਿਨ ਬਸੰਤ ਦੀ ਸ਼ੁਰੂਆਤ ਦਾ ਸੰਕੇਤ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਫ਼ਰਾਂਸੀਸੀ (français, la langue française) ਇੱਕ ਰੁਮਾਂਸ ਬੋਲੀ ਹੈ ਜੋ ਮੁੱਖ ਰੂਪ ਵਿਚ ਫ਼੍ਰਾਂਸ ਵਿਚ ਬੋਲੀ ਜਾਂਦੀ ਹੈ ਜਿੱਥੇ ਇਸ ਬੋਲੀ ਦਾ ਜਨਮ ਹੋਇਆ ਸੀ। ਦੁਨੀਆਂ ਭਰ ਵਿੱਚ ਤਕਰੀਬਨ ੯ ਕਰੋੜ ਲੋਕਾਂ ਦੁਆਰਾ ਇਹ ਪਹਿਲੀ ਬੋਲੀ ਦੇ ਰੂਪ ਵਿੱਚ ਬੋਲੀ ਜਾਂਦੀ ਹੈ, ੧੯ ਕਰੋੜ ਦੁਆਰਾ ਦੂਜੀ ਅਤੇ ਹੋਰ ੨੦ ਕਰੋੜ ਦੁਆਰਾ ਅਧਿਗਰਹਿਤ ਬੋਲੀ ਦੇ ਰੂਪ ਵਿੱਚ ਇਸਨੂੰ ਬੋਲਦੇ ਹਨ। ਇਸ ਤਰ੍ਹਾਂ ਕੈਨੇਡਾ, ਬੈਲਜੀਅਮ, ਸਵਿਟਜ਼ਰਲੈਂਡ, ਅਫ਼ਰੀਕੀ ਫਰੇਂਕੋਫੋਨ, ਲਕਜ਼ਮਬਰਗ ਅਤੇ ਮੋਨੇਕੋ ਸਮੇਤ ਦੁਨੀਆਂ ਦੇ ੫੪ ਦੇਸ਼ਾਂ ਵਿਚ ਇਸਨੂੰ ਬੋਲਣ ਵਾਲੀਆਂ ਦੀ ਵੱਡੀ ਗਿਣਤੀ ਹੈ। ਇਹ ਸਯੁੰਕਤ ਰਾਸ਼ਟਰ ਦੀਆਂ ਸਾਰੀਆਂ ਸੰਸਥਾਵਾਂ ਦੀ ਅਤੇ ਹੋਰ ਬਹੁਤ ਸਾਰੇ ਅੰਤਰਰਾਸ਼ਟਰੀ ਸੰਗਠਨਾਂ ਦੀ ਵੀ ਆਧਿਕਾਰਕ ਬੋਲੀ ਹੈ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਖੀਰਾ (Eng: Cucumber, Cucumis sativus) ਭੌਤਿਕ ਪਰਵਾਰ ਵਿੱਚ ਇੱਕ ਵਿਆਪਕ ਕਾਸ਼ਤ ਵਾਲੇ ਪੌਦਾ ਹੈ, ਕੁਕਰੀਬੀਟਾਸੀਏ ਇਹ ਇੱਕ ਰੀਂਗਣ ਵਾਲੀ ਵੇਲ ਹੈ ਜੋ ਕਿ ਸੁਕੁਮਾਇਰਮਿਕ ਫਲ ਦਿੰਦੀ ਹੈ ਜੋ ਸਬਜ਼ੀ ਦੇ ਤੌਰ ਤੇ ਵਰਤੇ ਜਾਂਦੇ ਹਨ। ਖੀਰੇ ਦੀਆਂ ਤਿੰਨ ਮੁੱਖ ਕਿਸਮਾਂ ਹੁੰਦੀਆਂ ਹਨ: ਕੱਟਣਾ, ਨੱਕਣ ਅਤੇ ਬੇਰੁਜ਼ਗਾਰੀ। ਇਹਨਾਂ ਕਿਸਮਾਂ ਦੇ ਅੰਦਰ ਕਈ ਕਿਸਮਾਂ ਬਣਾਈਆਂ ਗਈਆਂ ਹਨ। ਉੱਤਰੀ ਅਮਰੀਕਾ ਵਿਚ, ਸ਼ਬਦ "ਜੰਗਲੀ ਸ਼ੱਕਰ" ਯਾਨੀ ਈਚੀਨੋਸਿਸਟਿਸ ਅਤੇ ਮਰਾਹਾ ਵਿਚ ਪੌਦਿਆਂ ਨੂੰ ਦਰਸਾਉਂਦਾ ਹੈ, ਪਰ ਇਹ ਇਹਨਾਂ ਨਾਲ ਨੇੜਲੇ ਸੰਬੰਧ ਨਹੀਂ ਰੱਖਦੇ। ਖੀਰੇ ਅਸਲ ਵਿੱਚ ਦੱਖਣੀ ਏਸ਼ੀਆ ਤੋਂ ਹੈ, ਪਰ ਹੁਣ ਜ਼ਿਆਦਾਤਰ ਮਹਾਂਦੀਪਾਂ ਉੱਤੇ ਵਧਦਾ ਹੈ। ਆਲਮੀ ਮਾਰਕੀਟ ਉੱਤੇ ਕਈ ਵੱਖ ਵੱਖ ਕਿਸਮਾਂ ਦੇ ਖੀਰੇ ਦਾ ਕਾਰੋਬਾਰ ਕੀਤਾ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 30,961 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਸਾਹਿਬਜ਼ਾਦਾ ਅਜੀਤ ਸਿੰਘ (26 ਜਨਵਰੀ 1687 – 7 ਦਸੰਬਰ 1705), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਸਾਹਿਬਜ਼ਾਦੇ ਸਨ। ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਸੰਨ 1687 ਨੂੰ ਪਾਉਂਟਾ ਸਾਹਿਬ ਵਿਖੇ ਮਾਤਾ ਸੁੰਦਰੀ ਜੀ ਦੀ ਕੁੱਖੋਂ ਹੋਇਆ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ।ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ ਵਿੱਚ ਸਥਿਤ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਫ਼ਰਵਰੀ 2019 ਮੁਤਾਬਿਕ ਇਸ ਵਿਕੀ ’ਤੇ 30,961 ਲੇਖ ਹਨ ਅਤੇ ਇਸ ਦੇ ਕੁੱਲ 27,075 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,55,050 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.16 (f75c676) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਸਭਰਾਵਾਂ ਦੀ ਲੜਾਈ ਜਾਂ ਸਭਰਾਓਂ ਦੀ ਲੜਾਈ 10 ਫ਼ਰਵਰੀ 1846 ਨੂੰ ਈਸਟ ਇੰਡੀਆ ਕੰਪਨੀ ਅਤੇ ਸਿੱਖਾਂ ਵਿਚਕਾਰ ਲੜੀ ਗਈ। ਇਸ ਲੜਾਈ ਵਿੱਚ ਸਿੱਖ ਪੂਰੀ ਤਰ੍ਹਾਂ ਹਾਰ ਗਏ ਅਤੇ ਇਹ ਪਹਿਲੀ ਐਂਗਲੋ-ਸਿੱਖ ਜੰਗ ਦੀ ਇੱਕ ਫ਼ੈਸਲਾਕੁੰਨ ਲੜਾਈ ਸੀ। ਸਭਰਾਵਾਂ ਦੀ ਲੜਾਈ ਜਾਂਬਾਜ ਸਿੰਘ ਸੂਰਬੀਰ ਯੋਧਿਆਂ ਨੇ ਦੇਸ਼ ਦੀ ਆਨ ਅਤੇ ਸ਼ਾਨ ਦੀ ਖ਼ਾਤਰ ਮੈਦਾਨੇ-ਜੰਗ ਵਿੱਚ ਮੌਤ ਦਾ ਜਾਮ ਹੱਸ-ਹੱਸ ਕੇ ਪੀਂਦੇ ਰਹੇ।
ਰੂਥ ਐਲਿਜ਼ਾਬੇਥ ਡੇਵਿਸ (5 ਅਪ੍ਰੈਲ, 1908 - ਅਕਤੂਬਰ 6, 1989) ਫ਼ਿਲਮ, ਟੈਲੀਵਿਜ਼ਨ, ਅਤੇ ਥੀਏਟਰ ਦਾ ਇੱਕ ਅਮਰੀਕੀ ਅਭਿਨੇਤਰੀ ਸੀ।ਹਾਲੀਵੁਡ ਇਤਿਹਾਸ ਵਿਚ ਸਭ ਤੋਂ ਮਹਾਨ ਅਭਿਨੇਤਰੀਆਂ ਵਿਚੋਂ ਇਕ ਵਜੋਂ ਜਾਣੇ ਜਾਂਦੇ ਹਨ, ਉਹ ਨਾਜਾਇਜ਼, ਉਦਾਸ ਪਾਤਰਾਂ ਨੂੰ ਖੇਡਣ ਦੀ ਇੱਛਾ ਲਈ ਜਾਣਿਆ ਜਾਂਦਾ ਸੀ ਅਤੇ ਸਮਕਾਲੀ ਅਪਰਾਧ ਦੇ ਮਾਧਿਅਮ ਤੋਂ ਇਤਿਹਾਸਿਕ ਅਤੇ ਮਿਆਦ ਦੀਆਂ ਫ਼ਿਲਮਾਂ, ਸ਼ੱਕ ਪੈਦਾ ਕਰਨ ਵਾਲੇ ਹਾਵਰਾਂ ਅਤੇ ਕਦੇ-ਕਦਾਈਂ ਹੋਣ ਵਾਲੀਆਂ ਫ਼ਿਲਮਾਂ ਦੀਆਂ ਕਈ ਕਿਸਮਾਂ ਵਿਚ ਉਨ੍ਹਾਂ ਦੇ ਪ੍ਰਦਰਸ਼ਨ ਲਈ ਪ੍ਰਸਿੱਧ ਸੀ.
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਪਰਮਿੰਦਰ ਗਿੱਲ (Parminder Gill) ਹਿੰਦੀ ਅਤੇ ਪੰਜਾਬੀ ਫ਼ਿਲਮ, ਟੀ.ਵੀ., ਥੀਏਟਰ, ਗਿੱਧਾ ਅਤੇ ਪੰਜਾਬੀ ਲੋਕ-ਨਾਚ ਦੀ ਕੁਸ਼ਲ ਅਭਿਨੇਤਰੀ (Actress) ਹੈ। ਪਰਮਿੰਦਰ ਗਿੱਲ ਦਾ ਜਨਮ ਲੁਧਿਆਣਾ ਜ਼ਿਲ੍ਹਾ ਦੇ ਰਾਏਕੋਟ ਵਿਖੇ ਇੱਕ ਸਿੱਖ ਪਰਿਵਾਰ ਵਿਚ 16 ਸਤੰਬਰ 1970 ਨੂੰ ਰਣਜੀਤ ਸਿੰਘ ਮੀਨ ਅਤੇ ਕ੍ਰਿਸ਼ਨ ਕੌਰ ਦੇ ਘਰ ਜਨਮ ਹੋਇਆ। ਪਰਮਿੰਦਰ ਗਿੱਲ ਨੇ ਐਸ.ਜੀ.ਜੀ.ਜੀ.ਕਾਲਜ ਰਾਏਕੋਟ ਤੋਂ ਸਿੱਖਿਆ ਹਾਸਲ ਕੀਤੀ। 22 ਸਾਲ ਦੀ ਉਮਰ ਵਿੱਚ ਪਰਮਿੰਦਰ ਗਿੱਲ ਦਾ ਵਿਆਹ ਬਰਨਾਲਾ ਵਿਖੇ ਸੁਖਜਿੰਦਰ ਸਿੰਘ (ਅਦਾਕਾਰ ਅਤੇ ਨਿਰਦੇਸ਼ਕ) ਨਾਲ ਹੋਇਆ ਅਤੇ ਉਹਨਾਂ ਦੀਆਂ ਦੋ ਲੜਕੀਆਂ ਅਤੇ ਇਕ ਬੇਟਾ ਹੈ। ਪਰਮਿੰਦਰ ਨੇ 15 ਸਾਲ ਦੀ ਉਮਰ ਵਿੱਚ ਕਲਾਕਾਰ ਵਜੋਂ ਕੰਮ ਕਰਨਾ ਸ਼ੁਰੂ ਕੀਤਾ। ਪਰਮਿੰਦਰ ਗਿੱਲ ਨੇ ਮੁੱਖ ਤੌਰ ਤੇ ਪੰਜਾਬੀ ਫ਼ਿਲਮਾਂ ਅਤੇ ਨਾਟਕਾਂ ਵਿੱਚ ਬਹੁਪੱਖੀ ਭੂਮਿਕਾ ਨਿਭਾਈ ਹੈ। ਉਹਨਾ ਕੁਝ ਹਿੰਦੀ ਫ਼ਿਲਮਾਂ ਵਿੱਚ ਵੀ ਕਲਾਕਾਰ ਵਜੋਂ ਕੰਮ ਕੀਤਾ। ਫ਼ਿਲਮਾਂ ਅਤੇ ਟੀ.ਵੀ.
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਐਪਲ ਇੰਕ., ਜਾਂ ਐਪਲ ਸੰਸਥਾਪਣ, ਪੂਰਵਲਾ ਐਲਪ ਕੰਪਿਊਟਰ, ਇੰਕ., ਇੱਕ ਅਮਰੀਕੀ ਬਹੁਰਾਸ਼ਟਰੀ ਨਿਗਮ ਹੈ ਜਿਹਦਾ ਸਦਰ-ਮੁਕਾਮ ਕੂਪਰਟੀਨੋ, ਕੈਲੀਫ਼ੋਰਨੀਆ ਵਿਖੇ ਹੈ ਅਤੇ ਜੋ ਖਪਤਕਾਰੀ ਬਿਜਲਾਣੂ ਯੰਤਰਾਂ, ਕੰਪਿਊਟਰ ਸਾਫ਼ਟਵੇਅਰ ਅਤੇ ਨਿੱਜੀ ਕੰਪਿਊਟਰਾਂ ਦਾ ਖ਼ਾਕਾ ਤਿਆਰ ਕਰਦਾ, ਵਿਕਸਤ ਕਰਦਾ ਅਤੇ ਵੇਚਦਾ ਹੈ। ਇਹਦੇ ਸਭ ਤੋਂ ਪ੍ਰਸਿੱਧ ਉਤਪਾਦ ਮੈਕ ਕੰਪਿਊਟਰ, ਆਈਪੌਡ ਸੰਗੀਤ ਵਜੰਤਰੀ, ਆਈਫ਼ੋਨ ਸਮਾਰਟਫ਼ੋਨ ਅਤੇ ਆਈਪੈਡ ਟੈਬਲਟ ਕੰਪਿਊਟਰ ਹਨ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ.
ਬਲਰਾਜ ਪੰਡਿਤ ਇੱਕ ਥੀਏਟਰ ਡਾਇਰੈਕਟਰ, ਕਵੀ, ਚਿੱਤਰਕਾਰ ਅਤੇ ਪ੍ਰਸਿੱਧ ਅਧਿਆਪਕ ਦੇ ਇਲਾਵਾ ਹਿੰਦੀ ਅਤੇ ਪੰਜਾਬੀ ਦਾ ਨਾਟਕਕਾਰ ਵੀ ਸੀ। ਉਸ ਦਾ 1973 ਵਿੱਚ ਲਿਖਿਆ ਨਾਟਕ ਪਾਂਚਵਾਂ ਸਵਾਰ (पांचवा सवार) ਕਲਾਸਿਕ ਅਤੇ ਭਾਰਤੀ ਨਾਟ ਜਗਤ ਦਾ ਇੱਕ ਮਹੱਤਵਪੂਰਨ ਖੇਲ ਮੰਨਿਆ ਗਿਆ ਹੈ। ਇਸ ਨਾਟਕ ਦਾ ਵੱਖ ਵੱਖ ਥੀਏਟਰ ਟਰੁੱਪਾਂ ਨੇ ਬਹੁਤ ਵਾਰ ਮੰਚਨ ਕੀਤਾ ਹੈ ਜਿਸ ਵਿੱਚ ਹੋਰਨਾਂ ਦੇ ਸਮੇਤ ਨਸੀਰਉੱਦੀਨ ਸ਼ਾਹ, ਓਮ ਪੁਰੀ ਅਤੇ ਮਨੋਹਰ ਸਿੰਘ ਵਰਗੇ ਅਦਾਕਾਰਾਂ ਨੇ ਭੂਮਿਕਾਵਾਂ ਨਿਭਾਈਆਂ ਹਨ।
ਇੱਕ ਅਣੁਭਾਸ਼ (ਮਾਇਕਰੋਫੋਨ) (ਜਿਨੂੰ ਬੋਲ-ਚਾਲ ਦੀ ਭਾਸ਼ਾ ਵਿੱਚ Mic ਜਾਂ Mike [ ਦੋਨਾਂ ਦਾ ਉਚਾਰਣ / ˈmaɪk / (ਮਾਇਕ) ] ਕਿਹਾ ਜਾਂਦਾ ਹੈ) ਇੱਕ ਧਵਨਿਕ - ਵਲੋਂ - ਵੈਦਿਉਤ ਟਰਾਂਸਡਿਊਸਰ (Transducer) ਜਾਂ ਸੰਵੇਦਕ ਹੁੰਦਾ ਹੈ, ਜੋ ਆਵਾਜ ਨੂੰ ਵਿਦਿਉਤੀਏ ਸੰਕੇਤ ਵਿੱਚ ਰੂਪਾਂਤਰਿਤ ਕਰਦਾ ਹੈ। 1876 ਵਿੱਚ, ਏਮਿਲੀ ਬਰਲਿਨਰ (Emile Berliner) ਨੇ ਪਹਿਲਾਂ ਮਾਇਕਰੋਫੋਨ ਦਾ ਖੋਜ ਕੀਤਾ, ਜਿਸਦਾ ਪ੍ਰਯੋਗ ਟੇਲੀਫੋਨ ਆਵਾਜ਼ ਟਰਾਂਸਮੀਟਰ ਦੇ ਰੂਪ ਵਿੱਚ ਕੀਤਾ ਗਿਆ। ਮਾਇਕਰੋਫੋਨੋਂ ਦਾ ਪ੍ਰਯੋਗ ਅਨੇਕ ਅਨੁਪ੍ਰਯੋਗੋਂ, ਜਿਵੇਂ ਟੇਲੀਫੋਨ, ਟੇਪ ਰਿਕਾਰਡਰ, ਕਰਾਓਕੇ ਪ੍ਰਣਾਲੀਆਂ, ਸੁਣਨ - ਸਹਾਇਤਾ ਯੰਤਰਾਂ, ਚਲਚਿਤਰੋਂ ਦੇ ਉਸਾਰੀ, ਸਜੀਵ ਅਤੇ ਰਿਕਾਰਡ ਕੀਤੀ ਗਈ ਸ਼ਰਾਵਿਅ ਇੰਜੀਨਿਅਰਿੰਗ, FRS ਰੇਡੀਓ, ਮੇਗਾਫੋਨ, ਰੇਡੀਓ ਅਤੇ ਟੇਲੀਵਿਜਨ ਪ੍ਰਸਾਰਣ ਅਤੇ ਕੰਪਿਊਟਰਾਂ ਵਿੱਚ ਅਵਾਜ ਰਿਕਾਰਡ ਕਰਣ, ਆਵਾਜ਼ ਦੀ ਪਹਿਚਾਣ ਕਰਣ, VoIP ਅਤੇ ਕੁੱਝ ਗੈਰ - ਧਵਨਿਕ ਉਦੇਸ਼ਾਂ, ਜਿਵੇਂ ਅਲਟਰਾਸਾਨਿਕ ਪ੍ਰੀਖਿਆ ਜਾਂ ਦਸਤਕ ਸੰਵੇਦਕੋਂ ਦੇ ਰੂਪ ਵਿੱਚ ਕੀਤਾ ਜਾਂਦਾ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਦੱਖਣੀ ਜਾਰਜੀਆ ਅਤੇ ਦੱਖਣੀ ਸੈਂਡਵਿਚ ਟਾਪੂ
ਦੱਖਣੀ ਜਾਰਜੀਆ ਅਤੇ ਦੱਖਣੀ ਸੈਂਡਵਿੱਚ ਟਾਪੂ (SGSSI) ਦੱਖਣੀ ਅੰਧ ਮਹਾਂਸਾਗਰ ਵਿੱਚ ਸਥਿੱਤ ਇੱਕ ਬਰਤਾਨਵੀ ਵਿਦੇਸ਼ੀ ਰਾਜਖੇਤਰ ਹੈ। ਇਹ ਬਹੁਤ ਹੀ ਦੁਰਾਡੇ ਅਤੇ ਨਾ-ਰਹਿਣ ਯੋਗ ਟਾਪੂਆਂ ਦਾ ਸਮੂਹ ਹੈ ਜਿਸ ਵਿੱਚ ਦੱਖਣੀ ਜਾਰਜੀਆ ਅਤੇ ਹੋਰ ਛੋਟੇ ਟਾਪੂਆਂ ਦੀ ਲੜੀ, ਜਿਸ ਨੂੰ ਦੱਖਣੀ ਸੈਂਡਵਿੱਚ ਟਾਪੂ ਕਿਹਾ ਜਾਂਦਾ ਹੈ, ਸ਼ਾਮਲ ਹੈ। ਦੱਖਣੀ ਜਾਰਜੀਆ 167.4 ਕਿ.ਮੀ. ਲੰਮਾ ਅਤੇ 1.4-37 ਕਿ.ਮੀ. ਚੌੜਾ ਹੈ ਅਤੇ ਇਸ ਰਾਜਖੇਤਰ ਦਾ ਸਭ ਤੋਂ ਵੱਡਾ ਟਾਪੂ ਹੈ। ਦੱਖਣੀ ਸੈਂਡਵਿੱਚ ਟਾਪੂ ਦੱਖਣੀ ਜਾਰਜੀਆ ਤੋਂ 520 ਕਿ.ਮੀ.
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
{{Infobox Country |conventional_long_name = ਐਙੁਈਲਾAnguilla{{small|{{nobold|[[ਸੰਯੁਕਤ ਬਾਦਸ਼ਾਹੀ ਦਾ ਵਿਦੇਸ਼ੀ ਰਾਜਖੇਤਰ}}}} |common_name = ਐਂਗੁਈਲਾ |image_flag = Flag of Anguilla.svg |image_coat = Coat of Arms of Anguilla.svg |image_map = Anguilla in United Kingdom.svg |image_map2 = LocationAnguilla.png |national_motto = "Strength and Endurance""ਤਾਕਤ ਅਤੇ ਜੇਰਾ" |national_anthem = |official_languages = ਅੰਗਰੇਜ਼ੀ |demonym = ਐਂਗੁਈਲਾਈ |capital = ਦਾ ਵੈਲੀ |latd=|latm=|latNS=|longd=|longm=|longEW= |largest_city = |ethnic_groups = |ethnic_groups_year = |government_type = ਬਰਤਾਨਵੀ ਵਿਦੇਸ਼ੀ ਰਾਜਖੇਤਰb |leader_title1 =ਮਹਾਰਾਣੀ |leader_name1 = ਐਲਿਜ਼ਾਬੈਥ ਦੂਜੀ |leader_title2 = ਰਾਜਪਾਲ |leader_name2 = ਵਿਲੀਅਮ ਐਲਿਸਟੇਅਰ ਹੈਰੀਸਨ |leader_title3 = ਡਿਪਟੀ ਰਾਜਪਾਲ |leader_name3 = ਸਤਾਨਲੀ ਰਾਈਡ |leader_title4 = ਮੁੱਖ ਮੰਤਰੀ |leader_name4 = ਹੂਬਰਟ ਹੂਗਜ਼ |leader_title5 = ਜ਼ੁੰਮੇਵਾਰ ਮੰਤਰੀc |leader_name5 = ਮਾਰਕ ਸਿਮੰਡਸ |established_event1 = ਵਿਦੇਸ਼ੀ ਰਾਜਖੇਤਰ |established_date1 = 1980 |area_rank = 220th |area_magnitude = 1 E7 |area_km2 = 91 |percent_water = ਨਾਂ-ਮਾਤਰ |population_estimate = 13600 |population_estimate_rank = 215ਵਾਂ |population_estimate_year = 2006 |population_census =|population_census_year = |population_density_km2 = 132 |population_density_sq_mi = 342 |population_density_rank = n/a |GDP_PPP = $108.9 ਮਿਲੀਅਨ |GDP_PPP_rank = |GDP_PPP_year = 2004 |GDP_PPP_per_capita = $8800 |GDP_PPP_per_capita_rank = |HDI =|HDI_rank =|HDI_year =|HDI_category = |currency = ਪੂਰਬੀ ਕੈਰੀਬੀਆਈ ਡਾਲਰ |currency_code = XCD |country_code = |time_zone = |utc_offset = -4 |time_zone_DST =|utc_offset_DST = |drives_on = ਖੱਬੇ |calling_code = +1-264 |postal code = AI-2640 |cctld = .ai |footnote_a = "National Song of Anguilla". Official Website of the Government of Anguilla. Archived from the original on 23 July 2011.
ਮਾਰਕਸਵਾਦ ਸਮਾਂ ਬੀਤਣ ਨਾਲ ਜਿਉਂ- ਜਿਉਂ ਸਮਾਜ ਅਤੇ ਇਸਦੀਆਂ ਭਿੰਨ–ਭਿੰਨ ਸੰਸਥਾਵਾਂ ਗੁੰਝਲਦਾਰ ਰਹੀਆਂ ਹਨ ਉਸੇ ਤਰ੍ਹਾਂ ਹੀ ਸਾਹਿਤ ਵੀ ਗੁੰਝਲਦਾਰ ਅਤੇ ਬਹੁਪੱਖੀ ਹੁੰਦਾ ਰਿਹਾ ਹੈ। ਸਾਹਿਤ ਸਮਾਜਿਕ ਯਥਾਰਥ, ਆਦਰਸ਼ਵਾਦ, ਰਾਜਨੀਤਿਕ ਵਿਚਾਰਧਾਰਾ, ਇਤਿਹਾਸ ਅਤੇ ਮਿਥਿਹਾਸ ਦਾ ਵੇਰਵਾ ਹੈ। ਭਿੰਨ-ਭਿੰਨ ਸਾਹਿਤਕਾਰ ਜੀਵਨ ਦੇ ਭਿੰਨ–ਭਿੰਨ ਖੇਤਰਾਂ ਵਿੱਚੋਂ ਆਪਣੇ ਵਿਸ਼ੇ ਪ੍ਰਾਪਤ ਕਰਦੇ ਹਨ ਅਤੇ ਆਪੋ ਆਪਣੇ ਵਿਅਕਤੀਗਤ ਦ੍ਰਿਸ਼ਟੀਕੋਣ ਤੋਂ ਜੀਵਨ ਦੀਆਂ ਸਮੱਸਿਆਵਾਂ ਦਾ ਵਰਨਣ ਕਰਦੇ ਹਨ। ਇਸ ਲਈ ਸਾਹਿਤ ਦੀ ਆਲੋਚਨਾ ਕਰਨ ਲਈ ਵੱਖਰੇ–ਵੱਖਰੇ ਸਿਧਾਂਤ ਹੋਂਦ ਵਿੱਚ ਆਉਂਦੇ ਰਹਿੰਦੇ ਹਨ। ਇਨ੍ਹਾਂ ਵਿੱਚੋਂ ਹੀ ਇੱਕ ਮਾਰਕਸਵਾਦੀ ਪ੍ਰਣਾਲੀ ਹੈ। ਪੰਜਾਬੀ ਸਾਹਿਤ ਆਲੋਚਨਾ ਵਿੱਚ ਮਾਰਕਸਵਾਦੀ ਦ੍ਰਿਸ਼ਟੀ ਤੋਂ ਜਿੰਨ੍ਹਾਂ ਕੁ ਕੰਮ ਆਲੋਚਨਾ ਦੇ ਖੇਤਰ ਵਿੱਚੋਂ ਹੋਈਆ ਹੈ ਉਸਦਾ ਆਧਾਰ ਪੱਛਮੀ ਮਾਰਕਸਵਾਦੀ ਆਲੋਚਨਾ ਹੀ ਬਣਦੀ ਹੈ। ਮਾਰਕਸਵਾਦੀ ਦ੍ਰਿਸ਼ਟੀ ਜਾਂ ਮਾਰਕਸਵਾਦੀ ਵਿਚਾਰਧਾਰਾ ਦਾ ਖੇਤਰ ਬਹੁਤ ਵਿਸ਼ਾਲ ਹੈ। ਇਸਦੇ ਘੇਰੇ ਵਿੱਚ ਆਰਥਿਕ, ਸਮਾਜਿਕ, ਰਾਜਸੀ ਅਤੇ ਧਾਰਮਿਕ ਸਾਰੇ ਹੀ ਖੇਤਰ ਆ ਜਾਂਦੇ ਹਨ। ਮਾਰਕਸਵਾਦੀ ਦਰਸ਼ਨ ਦੇ ਹੋਂਦ ਵਿੱਚੋਂ ਆਉਣ ਵਿੱਚ ਜਿੱਥੇ ਪ੍ਰਕਿਰਤੀ ਦੇ ਨਿਯਮਾਂ ਦਾ ਯੋਗਦਾਨ ਹੈ ਉੱਥੇ ਸਮਾਜਿਕ ਪ੍ਰਸਥਿਤੀਆਂ ਦੀ ਦੇਣ ਵੀ ਮਹੱਤਵਪੂਰਨ ਹੈ। ਮਾਰਕਸਵਾਦੀ ਦਰਸ਼ਨ ਸਿਧਾਂਤ ਅਤੇ ਅਮਨ ਦੀ ਏਕਤਾ ਵਿੱਚੋਂ ਵਿਸ਼ਵਾਸ ਰੱਖਦਾ ਹੈ। ਇਹ ਪਦਾਰਥ ਨੂੰ ਮੂਲ ਅਤੇ ਮਨੁੱਖੀ ਚੇਤਨਾ ਤੋਂ ਆਜ਼ਾਦ ਹੋਂਦ ਰੱਖਣ ਵਾਲਾ ਦਰਸ਼ਨ ਹੈ ਅਤੇ ਇਹ ਦਰਸ਼ਨ ਇਸ ਸੰਸਾਰ ਅਤੇ ਪਦਾਰਥ ਦੀ ਹੋਂਦ ਦੀ ਕਿਸੇ ਪਰਾ ਸ਼ਕਤੀ ਦੀ ਸਿਰਜਣਾ ਦੇ ਵਿਚਾਰ ਨੂੰ ਰੱਦ ਕਰਦਾ ਹੈ। ਮਾਰਕਸਵਾਦ ਜਰਮਨ ਦੇ ਕਾਰਲ ਹੈਨਰਿਖ ਮਾਰਕਸ ਦੇ ਵਿਚਾਰਾਂ ‘ਚ ਆਕਾਰ ਗ੍ਰਹਿਣ ਕਰਦਾ ਹੈ। ਕਾਰਲ ਮਾਰਕਸ ਜਰਮਨ ਦੇ ਫਿਲਾਸ਼ਫਰ, ਅਰਥ-ਸ਼ਾਸ਼ਤਰੀ, ਸਮਾਜ ਵਿਗਿਆਨੀ ਇਤਿਹਾਸ ਦਾ ਪੱਤਰਕਾਰ ਅਤੇ ਸਮਾਜਿਕ ਇਨਕਲਾਬੀ ਸਨ। ਉਨ੍ਹਾਂ ਦਾ ਜਨਮ 5 ਮਈ 1818 ਈ. ਨੂੰ ਇੱਕ ਯਹੂਦੀ ਪਰਿਵਾਰ ਵਿੱਚ ਹੋਇਆ। ਉਹ ਬੋਨ ਯੂਨੀਵਰਸਿਟੀ ਅਤੇ ਜੇਨਾ ਯੂਨੀਵਰਸਿਟੀ ਵਿਚੋਂ ਪੜਦਿਆਂ ਹੀਗਲ ਦੇ ਦਰਸ਼ਨ ਤੋਂ ਬਹੁਤ ਪ੍ਰਭਾਵਿਤ ਹੋਇਆ। 1839-41 ਵਿੱਚ ਉਨ੍ਹਾਂ ਨੇ ਪ੍ਰਾਕ੍ਰਿਤਕ ਦਰਸ਼ਨ ਉੱਪਰ ਆਪਣਾ ਪੀਐੱਚ.ਡੀ. ਦਾ ਸ਼ੋਧ ਪ੍ਰਬੰਧ ਤਿਆਰ ਕੀਤਾ। ਮਾਰਕਸ ਉੱਪਰ ਇਸ ਗੱਲ ਦਾ ਅਸਰ ਸੀ ਕਿ ਉਸਦੇ ਪਿਤਾ ਨੇ ਇਸ ਕਰਕੇ ਯਹੂਦੀ ਧਰਮ ਨੂੰ ਛੱਡ ਕੇ ਇਸਾਈ ਮੱਤ ਨੂੰ ਅਪਨਾ ਲਿਆ ਸੀ ਤਾਂ ਕਿ ਉਹ ਉੱਚ ਵਰਗ ਵਿੱਚ ਸਵਿਕਾਰਿਆ ਜਾ ਸਕੇ। 1835 ਤੋਂ ਬਾਅਦ ਸਮੇਂ ਵਿੱਚ ਯੂਨੀਵਰਸਿਟੀ ਵਿੱਚ ਪੜਦਿਆਂ ਹੋਇਆ ਹੀ ਉਹ ਆਪਣੇ ਸਟੇਟ ਵਿਰੋਧੀ ਵਿਚਾਰਾਂ ਦਾ ਇਜ਼ਹਾਰ ਕਰਦਾ ਰਿਹਾ। ਯੂਨੀਵਰਸਿਟੀ ਵਿੱਚ ਸੱਜੇ ਪੱਖੀ ਅਤੇ ਖੱਬੇ ਪੱਖੀ ਦੋ ਧੜੇ ਬਣੇ ਹੋਏ ਸਨ। ਮਾਰਕਸ ਖੱਬੇ ਪੱਖੀਆਂ ਦਾ ਲੀਡਰ ਸੀ। ਹੁਣ ਉਸਨੂੰ ਸਮਝ ਆ ਗਈ ਸੀ ਕਿ ਗਰੀਬੀ ਬੁਰਜ਼ੁਆ ਜਮਾਤ ਵੱਲੋਂ ਪੈਦਾ ਕੀਤੀ ਹੋਈ ਸਥਿਤੀ ਹੀ ਹੈ। 1842 ਦੇ ਆਸਪਾਸ ‘ਰਲਿਸ ਸਮਾਚਾਰ’ ਨਾਂ ਦੀ ਪੱਤ੍ਰਿਕਾ ਵਿੱਚੋਂ ਸਤਾ ਨੂੰ ਵੰਗਾਰਦੇ ਹੋਏ ਲੇਖ ਲਿਖਦਾ ਹੋਇਆ ਇਸਦਾ ਸੰਪਾਦਕ ਬਣਿਆ। ਇਸ ਪੱਤ੍ਰਿਕਾ ਰਾਹੀਂ ਹੀ ਫਰੈਂਡਿਕ ਏਂਗਲਜ਼ ਉਸਦੀਆਂ ਲਿਖਤਾਂ ਤੋਂ ਪ੍ਰਭਾਵਿਤ ਹੋਇਆ। ਕਾਰਲ ਮਾਰਕਸ ਵਿਆਹ ਤੋਂ ਬਾਅਦ ਪੈਰਿਸ ਪਹੁੰਚ ਗਿਆ। ਜਿੱਥੇ ਉਸਨੂੰ ਬੁਰਜ਼ੁਆ ਜਮਾਤ ਦੇ ਕਰੂਪ ਚਿਹਰੇ ਦੇ ਦਰਸ਼ਨ ਹੋਏ। ਇੱਥੇ ਹੀ ਉਸਦੀ ਏਂਗਲਜ਼ ਨਾਲ ਮੁਲਾਕਾਤ ਹੁੰਦੀ ਹੈ ਅਤੇ ਇਕੱਠੇ ਹੀ ਕੰਮ ਕਰਨ ਲਈ ਸਹਿਮਤ ਹੋ ਜਾਂਦੇ ਹਨ। “ਉਨ੍ਹਾਂ ਦੋਹਾਂ ਦਾ ਨਿਸ਼ਾਨਾ ਸਮਾਜਵਾਦੀ ਵਿਚਾਰਧਾਰਾ ਨੂੰ ਵਿਗਿਆਨਿਕ ਪੱਧਰ ਉੱਪਰ ਖੜ੍ਹਾ ਕਰਨਾ ਅਤੇ ਮਜ਼ਦੂਰ ਵਰਗ ਨੂੰ ਵਿਚਾਰਧਾਰਕ ਸੰਦਾਂ ਨਾਲ ਲੈਸ ਕਰਕੇ ਉਨ੍ਹਾਂ ਨੂੰ ਆਪਣੀ ਮੁਕਤੀ ਦੇ ਘੋਲ ਲਈ ਤਿਆਰ ਕਰਨਾ ਸੀ।”1 ਮਾਰਕਸ ਇਸ ਨਤੀਜੇ ਉੱਤੇ ਪਹੁੰਚਿਆ ਕਿ ਆਰਥਿਕ ਸੰਰਚਨਾ ਦੀ ਸਮਾਜਕ ਵਰਤਾਰੇ ਅਤੇ ਮਨੁੱਖੀ ਰਿਸ਼ਤਿਆਂ ਨੂੰ ਨਿਰਧਾਰਿਤ ਕਰਦੀ ਹੈ। ਜਿੱਥੇ ਮਾਰਕਸ ਅਤੇ ਏਂਗਲਜ਼ ਨਾਲ ਰਲ ਕੇ “ਕਮਿਊਨਿਸਟ ਮੈਨੀਫੈਸਟੋ” ਤਿਆਰ ਕੀਤਾ। ਮਾਰਕਸਵਾਦੀ ਦਰਸ਼ਨ ਕਾਰਲ ਮਾਰਕਸ ਅਤੇ ਫਰੈਡਿਕ ਏਂਗਲਜ ਯਤਨਾਂ ਸਦਕਾ ਹੀ ਹੋਂਦ ਵਿੱਚ ਆਇਆ ਸੀ। ਇਹ ਦੋਵੇਂ ਵਿਦਵਾਨ ਪ੍ਰੋਲੋਤਾਰੀ ਜਮਾਤ ਜਾਂ ਕਹਿ ਲਉ ਮਜ਼ਦੂਰ ਅਤੇ ਕਾਮਿਆਂ ਵਿੱਚ ਖੜ੍ਹ ਕੇ ਬੁਰਜ਼ੁਆ ਜਮਾਤ ਦੇ ਲੁੱਟ-ਖਸੁੱਟ ਵਾਲੇ ਨਿਜ਼ਾਮ ਦਾ ਵਿਰੋਧ ਕਰਦੇ ਸਨ। ਇਹਨਾਂ ਦੋਹਾਂ ਵਿਦਵਾਨਾਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਹ ਦਰਸ਼ਨ ਆਪਣੇ ਸੰਘਰਸ਼ਾਂ ਅਤੇ ਸਿਰਜਨਾਤਮਕ ਕਾਰਨਾਮੇ ਕਰਕੇ ਸੰਸਾਰ ਪੱਧਰ 'ਤੇ ਜਾਣਿਆ ਜਾਣ ਲੱਗਾ ਅਤੇ ਇੱਕ ਤਰ੍ਹਾਂ ਨਾਲ ਸਰਵ-ਵਿਆਪਕਤਾ ਦੀ ਪਹੁੰਚ ਕਰਕੇ ਇੱਕ ਇਨਕਲਾਬੀ ਸਿਧਾਂਤ ਵਜੋਂ ਸਰਬ-ਪ੍ਰਵਾਨਤਾ ਦਾ ਦਰਜਾ ਹਾਸਿਲ ਕਰ ਗਿਆ। ਇਸ ਵਾਦ ਦਾ ਸੰਬੰਧ ਸਮਾਜਿਕ ਵਿਕਾਸ ਵਿੱਚੋਂ ਇਤਿਹਾਸਿਕ ਪਦਾਰਥਵਾਦ ਦੀ ਭੂਮਿਕਾ ਦੀ ਨਿਸ਼ਾਨਦੇਹੀ ਕਰਨ ਨਾਲ ਹੈ। ਇਹ ਸਿਧਾਂਤ ਇਹ ਵਿਚਾਰ ਦਿੰਦਾ ਹੈ ਕਿ ਸਮਾਜ ਵਿੱਚ ਵਾਧੂ ਉਤਪਾਦਨ ਦੇਣ ਦੇ ਸਿੱਟੇ ਵਜੋਂ ਸਮਾਜ ਵਿੱਚ ਸਰਮਾਏ ਦੀ ਕਾਣੀਵੰਡ ਹੋ ਗਈ ਅਤੇ ਸਮਾਜ ਜਮਾਤਾਂ ਵਿੱਚ ਵੰਡਿਆ ਗਿਆ। ਕੁਝ ਲੋਕਾਂ ਵੱਲੋਂ ਉਪਜ ਦੇ ਸੋਮਿਆਂ ਨੂੰ ਆਪਣੇ ਨਿੱਜੀ ਕਬਜ਼ੇ ਵਿੱਚ ਲੈ ਲੈਣ ਕਰਕੇ ਜਮਾਤਾਂ ਵਿੱਚ ਟਕਰਾਅ ਵਾਲੀ ਸਥਿਤੀ ਪੈਦਾ ਹੋ ਗਈ। ਜਮਾਤਾਂ ਵਿੱਚੋਂ ਆਪਣਾ-ਆਪਸੀ ਵਿਰੋਧ ਪੈਦਾ ਹੋ ਗਿਆ ਜਿਹੜਾ ਕਿ ਇੱਕ ਤਿੱਖੇ ਟਕਰਾਅ ਦਾ ਰੂਪ ਧਾਰਨ ਕਰ ਗਿਆ। ਕਾਬਜ਼ ਧਿਰ ਵੱਲੋਂ ਆਦਰਸ਼ਵਾਦ ਅਤੇ ਹੋਰ ਧਾਰਮਿਕ ਮਾਨਤਾਵਾਂ ਦੀ ਦੁਹਾਈ ਪਾਈ ਜਾਂਦੀ ਹੈ। ਪ੍ਰੰਤੂ ਅਤੇ ਫਿਰ ਵੀ ਇਸਦੇ ਵਿਰੋਧ ਵਿੱਚ ਪ੍ਰਗਤੀਵਾਦੀ ਅਤੇ ਯਥਾਰਥਵਾਦੀ ਵਿਚਾਰਧਾਰਾ ਨੇ ਲੁੱਟੀ ਜਾ ਰਹੀ ਸ਼੍ਰੇਣੀ ਦੇ ਨਾਲ ਖੜ੍ਹੇ ਹੋ ਕਿ ਸਮਾਜਿਕ ਇਨਸਾਫ਼ ਦਾ ਨਾਹਰਾ ਮਾਰਿਆ ਤਾਂ ਇਸ ਸਿਧਾਂਤ ਨੇ ਇੱਕ ਵਿਸ਼ਵ-ਵਿਆਪੀ ਲੋੜ ਅਤੇ ਇਨਕਲਾਬ ਦਾ ਰਾਹ ਖੋਲ੍ਹ ਦਿੱਤਾ। ਮਾਰਕਸਵਾਦ ਸਮਾਜ ਦੇ ਅਧਿਐਨ ਦੀ ਉਹ ਜੁਗਤ ਹੈ ਜਿਹੜੀ ਜਮਾਤੀ ਸੰਬੰਧਾਂ ਅਤੇ ਆਪਸੀ ਵਿਰੋਧਾਂ, ਇਤਿਹਾਸਕ ਵਿਕਾਸ ਵਿੱਚ ਪਦਾਰਥਕ ਵਿਆਖਿਆ ਨੂੰ ਆਧਾਰ ਬਣਾ ਕੇ ਸਮਾਜਿਕ ਬਦਲਾਅ ਨੂੰ ਵਿਰੋਧ ਵਿਕਾਸ ਦੇ ਨੁਕਤੇ ਤੋਂ ਵਿਸ਼ਲੇਸ਼ਣ ਕਰਦੀ ਹੈ। ਮਾਰਕਸੀ ਵਿਧੀ ਪੂੰਜੀਵਾਦ ਦੇ ਵਿਕਾਸ ਬਾਰੇ ਆਰਥਿਕ ਅਤੇ ਸਮਾਜਿਕ ਰਾਜਨੀਤਿਕ ਸੰਬੰਧਾਂ ਨੂੰ ਦਰਸਾਉਂਦੀ ਹੈ। ਇਹ ਜੁਗਤ ਕਿਸੇ ਵੀ ਸਮਾਜ ਵਿੱਚੋਂ ਆਰਥਿਕ ਪ੍ਰਬੰਧ ਦੀ ਤਬਦੀਲੀ ਵਿਚੋਂ ਜਮਾਤੀ ਸੰਘਰਸ਼ ਦੀ ਭੂਮਿਕਾ ਨੂੰ ਸਮਝਾਉਂਦੀ ਹੈ। ਅੰਗਰੇਜ਼ੀ ਸਾਹਿਤ ਆਲੋਚਨਾ ਅਤੇ ਸੱਭਿਆਚਾਰਕ ਸਿਧਾਂਤਕਾਰ ਟੈਰੀ ਈਗਲਟਨ ਮਾਰਕਸਵਾਦੀ ਆਲੋਚਨਾ ਨੂੰ ਇਸ ਤਰ੍ਹਾਂ ਪ੍ਰਭਾਸ਼ਿਤ ਕਰਦੇ ਹਨ: “ਮਾਰਕਸਵਾਦੀ ਆਲੋਚਨਾ ਕੇਵਲ ਸਾਹਿਤ ਦੀ ਸਮਾਜਿਕਤਾ ਹੀ ਨਹੀਂ ਇਹ ਉਨ੍ਹਾਂ ਸਰੋਕਾਰਾਂ ਨਾਲ ਵੀ ਸੰਬੰਧ ਰੱਖਦੀ ਹੈ ਕਿ ਨਾਵਲਾਂ ਨੂੰ ਕਿਵੇਂ ਪ੍ਰਕਾਸ਼ਿਤ ਕਰਵਾਇਆ ਜਾਂਦਾ ਹੈ ਅਤੇ ਉਹ ਮਜ਼ਦੂਰ ਜਮਾਤ ਦੀ ਪੇਸ਼ਕਾਰੀ ਕਿਵੇਂ ਕਰਦੇ ਹਨ। ਇਸਦਾ ਨਿਸ਼ਾਨਾ ਸਾਹਿਤ ਕਾਰਜ ਨੂੰ ਭਰਪੂਰਤਾ ਨਾਲ ਵਿਖਿਆਉਣਾ ਹੈ। ਇਸ ਦਾ ਅਰਥ ਉਸਦੀ ਸ਼ੈਲੀ ਅਰਥਾਂ ਅਤੇ ਰੂਪਾਂ ਦੀ ਸੰਵੇਦਨਸ਼ੀਲਤਾ ਵੱਲ ਧਿਆਨ ਦੇਣਾ ਹੈ। 19ਵੀਂ ਸਦੀ ਵਿੱਚ ਮਾਰਕਸਵਾਦੀਆਂ ਅਤੇ ਅਰਾਜਕਤਾਵਾਦੀਆਂ ਵਿੱਚ ਸਮਾਜਵਾਦੀ ਰਾਜ ਨੂੰ ਲੈ ਕੇ ਗੰਭੀਰ ਬਹਿਸ਼ਾਂ ਹੁੰਦੀਆਂ ਰਹੀਆਂ ਹਨ। ਮਾਰਕਸਵਾਦੀ ਰਾਜ ਨੂੰ ਖ਼ਤਮ ਕਰਨ ਦੇ ਸਮਰਥਕ ਹੁੰਦੇ ਹੋਏ ਵੀ ਪਹਿਲਾਂ ਮਜ਼ਦੂਰਾਂ ਦੇ ਰਾਜ ਨੂੰ ਸਥਾਪਿਤ ਕਰਨਾ ਪੈਂਦਾ ਸੀ। ਬਕੂਨਿਨ ਨੇ ਸਮਾਜਵਾਦੀ ਰਾਜ ਨੂੰ ਇੱਕ ਫੌਜੀ ਬੈਰਕ ਦਾ ਨਾਂ ਦਿੱਤਾ। ਜਿਸ ਵਿੱਚ ਲੋਕ ਨਗਾਰੇ ਦੀ ਚੋਟ ਨਾਲ ਸੌਣ ਗਏ, ਜਾਗਣਗੇ ਅਤੇ ਕੰਮ ਕਰਨਗੇ। ਇਹ ਇਕੋ ਅਜਿਹਾ ਰਾਜ ਹੋਵੇਗਾ, ਜਿਸ ਵਿਚ ਚਲਾਕ ਅਤੇ ਸ਼ਾਤਰ ਲੋਕ ਸਰਕਾਰੀ ਸਹੂਲਤਾਂ ਮਾਨਣਗੇ। ਜਦੋਂ ਸੰਸਾਰ ਪੱਧਰ ਉੱਪਰ ਜਾਗੀਰਦਾਰੀ ਪ੍ਰਬੰਧ ਤੇ ਖਾਤਮੇ ਤੋਂ ਬਾਅਦ ਪੂੰਜੀਵਾਦੀ ਪ੍ਰਬੰਧ ਸਥਾਪਿਤ ਹੋ ਗਿਆ ਤਾਂ ਯੂਰਪੀ ਮੁਲਕਾਂ ਵਿਚ ਇਹ ਸੰਘਰਸ਼ ਵਧੇਰੇ ਸਪੱਸ਼ਟ ਅਤੇ ਸਮਝਣਯੋਗ ਹੋ ਗਿਆ ਕਿਉਂਕਿ ਬੁਰਜ਼ੁਆ ਜਾਂ ਪੂੰਜੀਪਤੀ ਅਤੇ ਪ੍ਰੋਲੋਤਾਰੀ ਜਾਂ ਮਜ਼ਦੂਰ ਜਮਾਤ ਦੀ ਵੰਡ ਭਲੀਭਾਂਤ ਸਮਝ ਆਉਣ ਲੱਗੀ ਅਤੇ ਜਮਾਤ ਰਹਿਤ ਸਮਾਜ ਦੀ ਲੋੜ ਦੀ ਮਹੱਤਤਾ ਵੀ ਲੋਕਾਂ ਦੀ ਸਮਝ ਵਿੱਚ ਆਉਣੀ ਸ਼ੁਰੂ ਹੋ ਗਈ। ਜਿਹੜੀ ਸਮਝ ਕੇ ਮਾਰਕਸ ਨੇ ਲੋਕਾਂ ਅੱਗੇ ਪੇਸ਼ ਕੀਤੀ ਸੀ ਕਿ ਸਮਾਜਕ ਵਰਤਾਰਾ ਕਾਰਜਸ਼ੀਲ ਕਿਵੇਂ ਹੈ ਅਤੇ ਇਸਨੂੰ ਜਮਾਤ ਰਹਿਤ ਸਮਾਜ ਵਿੱਚ ਬਦਲਿਆ ਕਿਵੇਂ ਜਾ ਸਕਦਾ ਹੈ। ਮਾਰਕਸ ਦੇ ਵਿਚਾਰ ਵਿੱਚ ਪੂੰਜੀਵਾਦ ਨਾ ਸਹਿ ਸਕਣਯੋਗ ਆਰਥਿਕ ਵਰਤਾਰਾ ਹੈ। ਇਸ ਲਈ ਇਸਤੋਂ ਛੁਟਕਾਰਾ ਪਾਉਣਾ ਲਾਜ਼ਮੀ ਹੈ। ਇਸ ਤੋਂ ਕਮਿਊਨਿਸਟ ਸਮਾਜ ਦੇ ਹਥਿਆਰਬੰਦ ਇਨਕਲਾਬ ਰਾਹੀਂ ਹੀ ਮੁਕਤੀ ਮਿਲ ਸਕਦੀ ਹੈ। ਮਾਰਕਸ ਅਤੇ ਏਂਗਲਜ਼ ਆਈ ਲੈਨਿਨ ਦਾ ਹੈ। ਉਸਦੀਆਂ ਗਤੀਵਿਧੀਆਂ ਅਤੇ ਖੋਜਾਂ ਨੇ ਨਾ ਕੇਵਲ ਮਾਰਕਸਵਾਦ ਨੂੰ ਵਿਵਹਾਰਿਕਕ ਅਤੇ ਸਿਧਾਂਤਿਕ ਪੱਧਰ ਉੱਪਰ ਅਮੀਰ ਹੀ ਕੀਤਾ। ਸਗੋਂ ਉਸਨੂੰ ਰਾਜਨੀਤਿਕ ਪੱਧਰ ਉੱਪਰ ਪਰਖ ਕੇ ਵੀ ਵੇਖਿਆ ਅਤੇ ਰੂਸੀ ਇਨਕਲਾਬ ਦੀ ਮਿਸਾਲ ਸਾਡੇ ਸਾਹਮਣੇ ਹੈ। ਦੂਜੀ ਸੰਸਾਰ ਜੰਗ ਤੋਂ ਬਾਅਦ ਮਾਰਕਸਵਾਦ ਵਿੱਚ ਵੀ ਤਬਦੀਲੀਆਂ ਆਈਆਂ ਹਨ। ਇਹ ਤਬਦੀਲੀਆਂ ਆਧੁਨਿਕ ਦਰਸ਼ਨ ਸ਼ਾਸਤਰੀਆਂ ਜਿਵੇਂ ਐਡਮੰਡ ਹਰਸਲ, ਮਾਰਵਿਨ ਹੈਡਗਰ ਅਤੇ ਸਿਗਮਨ ਫਰਾਇਡ ਅਤੇ ਹੋਰ ਵਿਦਵਾਨਾਂ ਦੀਆਂ ਖੋਜਾਂ ਅਤੇ ਵਿਚਾਰਾਂ ਦੇ ਪ੍ਰਭਾਵ ਨਾਲ ਆਈਆਂ। ਮਾਰਕਸਵਾਦ ਦੀਆਂ ਜੜ੍ਹਾਂ ਉਸਤੋਂ ਪਹਿਲਾਂ ਹੋਏ ਫਿਲਾਸਫ਼ਰਾਂ ਅਤੇ ਅਰਥ-ਸ਼ਾਸਤਰੀਆਂ ਦੀ ਵਿਚਾਰਧਾਰਾ ਅਤੇ ਫਲਸਫੇ ਵਿੱਚ ਹਨ। ਇਨ੍ਹਾਂ ਡੇਵਿਡ ਹੀਗਲ, ਜੋਹਨ ਫਿੱਚ, ਈਮਾਨੂਏਲ ਕਾਂਤ, ਐਡਮ ਸਮਿਥ, ਡੇਵਿਡ ਰਿਕਾਰਡੋ ਅਤੇ ਜੋਹਨ ਸਟੂਆਰਟ ਮਿਲ ਸ਼ਾਮਿਲ ਹਨ। ਮਾਰਕਸ ਨੇ ਇਹਨਾਂ ਦੇ ਵਿਚਾਰਾਂ ਨੂੰ ਸਮਝਿਆ ਹੀ ਨਹੀਂ, ਸਗੋਂ ਇਹਨਾਂ ਨੂੰ ਇਤਿਹਾਸਕ, ਸਮਾਜਿਕ, ਰਾਜਨੀਤਿਕ ਅਤੇ ਅਰਥ-ਸ਼ਾਸਤਰੀਆਂ ਨੂੰ ਯਥਾਰਥ ਨਾਲ ਜੋੜਿਆ। ਇਸਨੂੰ ਉਹ ਇਤਿਹਾਸਕ ਪਦਾਰਥਵਾਦ ਦਾ ਨਾਮ ਦੇਂਦਾ ਹੈ। ਬਿਆਨ ਉੱਪਰ ਅਸੀਂ ਬਿਆਨ ਕਰ ਆਏ ਕਿ ਮਾਰਕਸ ਦਾ ਸਮਾਂ 19ਵੀਂ ਸਦੀ ਦਾ ਹੈ। ਜਿਸ ਸਮੇਂ ਉਦਯੋਗਿਕ ਕ੍ਰਾਂਤੀ ਫੈਲ ਰਹੀ ਸੀ। ਵੱਖ-ਵੱਖ ਤਰੀਕਿਆਂ ਨਾਲ ਮਜ਼ਦੂਰਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਸੀ ਅਤੇ ਸਮਾਜ ਵਿੱਚ ਆਰਥਿਕ ਅਸਮਾਨਤਾ ਫੈਲੀ ਹੋਈ ਸੀ ਕਾਰਲ ਮਾਰਕਸ ਵਰਤਮਾਨ ਸਮੇਂ ਦੀ ਸਮਾਜਿਕ ਹਾਲਤ ਨੂੰ ਸਮਝਣਾ ਚਾਹੁੰਦੇ ਸਨ ਕਿਉਂਕਿ ਉਹ ਸਮਾਜ ਨੂੰ ਬਦਲਣਾ ਚਾਹੁੰਦੇ ਸਨ। ਉਹਨਾਂ ਦਾ ਵਿਚਾਰ ਸੀ ਕਿ ਕਿਸੇ ਵੀ ਤਰੀਕੇ ਪੂੰਜੀਵਾਦ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਭਾਵ ਉਹ ਵਰਤਮਾਨ ਸਮੇਂ ਨੂੰ ਬਿਲਕੁਲ ਬਦਲ ਦੇਣਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੂੰ ਸਮਕਾਲੀ ਸਮਾਜ ਵੀ ਬਣਤਰ ਸੰਬੰਧੀ ਸੰਪੂਰਨ ਗਿਆਨ ਹੋਣਾ ਲਾਜ਼ਮੀ ਸੀ। ਉਨ੍ਹਾਂ ਨੇ ਸੋਚਿਆ ਕਿ ਵਰਤਮਾਨ ਅਤੇ ਭੂਤਕਾਲ ਨੂੰ ਸਮਝਕੇ ਹੀ ਅਸੀਂ ਭਵਿੱਖ ਦੀਆਂ ਸੰਭਾਵਨਾਵਾਂ ਸੰਬੰਧੀ ਕੁਝ ਆਖ ਸਕਦੇ ਹਾਂ। ਮਾਰਕਸਵਾਦੀ ਦਰਸ਼ਨ ਨੂੰ ਸਮਝਣ ਲਈ ਡਾ.
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਫ਼ਰੰਸ ਏਮੀਲ ਸਿਲੰਪਾ () (16 ਸਤੰਬਰ 1888 – 3 ਜੂਨ 1964) ਸਭ ਤੋਂ ਮਸ਼ਹੂਰ ਫ਼ਿਨਲੈਂਡੀ ਲੇਖਕਾਂ ਵਿੱਚੋਂ ਇੱਕ ਸੀ ਅਤੇ 1939 ਵਿਚ ਪਹਿਲੀ ਫ਼ਿਨਲੈਂਡੀ ਲੇਖਕ ਬਣ ਗਈ। "ਦੇਸ਼ ਦੀ ਕਿਸਾਨੀ ਦੀ ਉਸ ਦੀ ਡੂੰਘੀ ਸਮਝ ਅਤੇ ਜਿਸ ਕਮਾਲ ਕਲਾ ਦੇ ਨਾਲ ਉਸ ਨੇ ਉਨ੍ਹਾਂ ਜੀਵਨ ਜਾਚ ਅਤੇ ਕੁਦਰਤ ਦੇ ਨਾਲ ਉਨ੍ਹਾਂ ਦੇ ਰਿਸ਼ਤੇ ਨੂੰ ਦਰਸਾਇਆ ਹੈ" ਉਸਦੇ ਲਈ ਉਸ ਨੂੰ ਸਾਹਿਤ ਦੇ ਲਈ ਨੋਬਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਭਾਈ ਗੁਰਦਾਸ (1551 – 25 ਅਗਸਤ 1636) ਦਾ ਜਨਮ ਪੰਜਾਬ ਦੇ ਛੋਟੇ ਜੇਹੇ ਪਿੰਡ ਗੋਇੰਦਵਾਲ ਵਿੱਚ ਪਿਤਾ ਸ੍ਰੀ ਭਾਈ ਦਾਤਾਰ ਚੰਦ ਭੱਲਾ ਅਤੇ ਮਾਤਾ ਜੀਵਾਨੀ ਦੇ ਗ੍ਰਹਿ ਵਿਖੇ ਹੋਇਆ। ਆਪ ਜਦੋਂ ਸਿਰਫ 3 ਸਾਲ ਦੇ ਸਨ ਤਾਂ ਆਪ ਦੇ ਮਾਤਾ ਜੀ ਦਾ ਦਿਹਾਂਤ ਹੋ ਗਿਆ। ਅਾਪ ਇੱਕ ਪੰਜਾਬੀ ਸਿੱਖ ਲੇਖਕ, ਇਤਿਹਾਸਕਾਰ ਅਤੇ ਪ੍ਰਚਾਰਕ ਸਨ। ਅਾਪ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਲੀ ਲਿਖਾਰੀ ਸਨ ਅਤੇ ਅਾਪ ਨੇ ਚਾਰ ਸਿੱਖ ਗੁਰੂਆਂ ਦਾ ਸਾਥ ਨਿਭਾਇਆ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਮਾਤਾ ਗੁਜਰੀ ਜੀ ਸੇਵਾ, ਸਿਮਰਨ, ਸਹਿਣਸ਼ੀਲਤਾ ਅਤੇ ਸਹਿਜ ਦੀ ਪੁੰਜ ਅਮਰ ਸ਼ਹੀਦ ਸਨ। ਮਾਤਾ ਗੁਜਰੀ ਜੀ ਦਾ ਜਨਮ ਨਗਰ ਕਰਤਾਰਪੁਰ ਵਿਖੇ ਗੁਰੂ-ਘਰ ਦੇ ਅਨਿੰਨ ਸੇਵਕ ਭਾਈ ਲਾਲ ਚੰਦ (ਸੁਭੀਖੀਏ ਖੱਤਰੀ) ਦੇ ਗ੍ਰਹਿ ਵਿਖੇ ਮਾਤਾ ਬਿਸ਼ਨ ਕੌਰ ਦੀ ਕੁੱਖੋਂ 1619 ਈ: ਵਿਚ ਹੋਇਆ। ਇਕ ਮਹਾਨ ਸੰਘਰਸ਼ੀ ਇਤਿਹਾਸਿਕ ਸ਼ਖ਼ਸੀਅਤ, ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਹਿਲ (ਧਰਮ ਸੁਪਤਨੀ) ਅਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਅਤੇ ਭਾਰਤ ਦੇਸ਼ ਦੀ ਪਹਿਲੀ ਸ਼ਹੀਦ ਇਸਤਰੀ ਹੋਈ ਅਤੇ ਜਿਸ ਦਾ ਜੀਵਨ, ਤਿਆਗ, ਕੁਰਬਾਨੀ ਅਤੇ ਸ਼ਹੀਦੀ ਇਤਿਹਾਸ ਨੂੰ ਇਕ ਨਵਾਂ ਮੋੜ ਦੇਵੇਗੀ ਅਤੇ ਭਾਰਤੀ ਨਾਰੀ ਦੇ ਮਾਨ-ਸਨਮਾਨ ਨੂੰ ਉੱਚਾ ਅਤੇ ਸਤਿਕਾਰਤ ਸਥਾਨ ਪ੍ਰਾਪਤ ਕਰਵਾ ਦੇਵੇਗੀ। ਜਿਸ ਨਾਲ ਭਾਰਤੀ ਨਾਰੀ ਦਾ ਜੀਵਨ ਇਕ ਸਵੈਮਾਣ ਅਤੇ ਗੌਰਵਮਈ ਅੰਗੜਾਈ ਲੈ ਲਵੇਗਾ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾੳੁਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪੱਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕੳੁਕਤੀ) ਹੈ। ਕਹਾਵਤਾਂ ਲੋਕ ਸਾਹਿਤ ਜਾਂ ਲੋਕਧਾਰਾ ਦੀਅਾਂ ਵਿਭਿੰਨ ਵੰਨਗੀਅਾਂ ਵਿੱਚੋਂ ਅਾਪਣੀ ਵਿਕੋਲਿਤ੍ਰੀ ਪ੍ਰਕਿਰਤੀ, ਪ੍ਰਗਟਾਓ ਪ੍ਰਸੰਗ ਅਤੇ ਰੂਪ ਸਦਕਾ ਇੱਕ ਸੁਤੰਤਰ ਵਿਧਾ ਹੈ, ਜੋ ਲੋਕ ਦੀ ਸਿਅਾਣਪ ਅਤੇ ਅਨੁਭਵ ਦਾ ਨਿਚੋੜ ਹੁੰਦੀਅਾਂ ਹਨ। ਪ੍ਰਕਿਰਤੀ ਦੀ ਹਰੇਕ ਵਸਤੂ, ਕ਼ੁਦਰਤ ਦੇ ਨਿਯਮਾਂ, ਮਨੁੱਖਾਂ ਤੇ ਪਸ਼ੂ ਜਾਤੀ ਦੀਅਾਂ ਅਾਦਤਾਂ ਤੇ ਸੁਭਾਅ ਬਾਰੇ ਲੋਕਾਂ ਦੇ ਕੀ ਤਜਰਬੇ ਹਨ, ੳੁਹ ਅਖਾਣਾਂ/ਕਹਾਵਤਾਂ ਵਿੱਚ ਸੰਗਠਿਤ ਹੋਏ ਮਿਲਦੇ ਹਨ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਸ਼ਾਰਲ ਪੀਏਰ ਬੌਦੇਲੈਰ (ਫਰਾਂਸੀਸੀ: Charles Pierre Baudelaire; ਫ਼ਰਾਂਸੀਸੀ: [ʃaʁl bodlɛʁ]; 9 ਅਪਰੈਲ 1821 – 31 ਅਗਸਤ 1867) ਇੱਕ ਫਰਾਂਸੀਸੀ ਕਵੀ, ਕਲਾ ਆਲੋਚਕ ਅਤੇ ਐਡਗਰ ਐਲਨ ਪੋ ਨੂੰ ਫਰਾਂਸੀਸੀ ਵਿੱਚ ਅਨੁਵਾਦ ਕਰਨ ਵਿੱਚ ਮੋਢੀ ਸੀ। ਇਸਦੀ ਸਭ ਤੋਂ ਮਸ਼ਹੂਰ ਕਿਰਤ ਲੇ ਫਲਰ ਦੁ ਮਾਲ (ਬੁਰਾਈ ਦੇ ਫੁੱਲ) ਵਿੱਚ ਆਧੁਨਿਕ ਅਤੇ ਉਦਯੋਗਿਕ ਪੈਰਿਸ ਵਿੱਚ ਖੂਬਸੂਰਤੀ ਦੀ ਬਦਲ ਰਹੀ ਪ੍ਰਕਿਰਤੀ ਦਰਸਾਈ ਗਈ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਜਿਨਸੀ ਹਿੰਸਾ, ਕਿਸੇ ਵੀ ਜਿਨਸੀ ਵਿਹਾਰ ਜਾਂ ਜ਼ਬਰਦਸਤੀ ਦੁਆਰਾ ਕਿਸੇ ਜਿਨਸੀ ਕਾਰਵਾਈ ਨੂੰ ਪ੍ਰਾਪਤ ਕਰਨ ਦੀ ਕੋਸ਼ਿਸ਼ ਹੈ, ਕਿਸੇ ਵਿਅਕਤੀ ਦੇ ਜਿਨਸੀ ਰੁਝਾਨ ਦੇ ਖਿਲਾਫ ਨਿਰਦੇਸ਼ਿਤ ਕਾਰਵਾਈ ਜਾਂ ਕੋਈ ਵਿਅਕਤੀ ਕਿਸੇ ਪੀੜਤ ਨਾਲ ਸੰਬੰਧਾਂ ਦੀ ਪਰਵਾਹ ਕੀਤੇ ਬਿਨਾਂ ਕਿਸੇ ਵਿਅਕਤੀ ਦੀ ਤਸਕਰੀ ਦਾ ਕੰਮ ਕਰਦਾ ਹੈ। ਇਹ ਸ਼ਾਂਤੀ ਅਤੇ ਹਥਿਆਰਬੰਦ ਸੰਘਰਸ਼, ਦੋਵੇਂ ਤਰਾਂ ਨਾਲ ਵਾਪਰ ਸਕਦਾ ਹੈ। ਇਹ ਇੱਕ ਵਿਆਪਕ ਘਟਨਾ ਹੈ ਅਤੇ ਇਸਨੂੰ ਮਾਨਸਿਕ, ਵਿਆਪਕ ਅਤੇ ਮਾਨਵੀ ਅਧਿਕਾਰਾਂ ਦੀ ਸਭ ਤੋਂ ਵੱਡੀ ਉਲੰਘਣਾ ਮੰਨਿਆ ਜਾਂਦਾ ਹੈ।ਜਿਨਸੀ-ਹਿੰਸਾ ਇੱਕ ਗੰਭੀਰ ਜਨਤਕ ਸਿਹਤ ਸਮੱਸਿਆ ਹੈ ਅਤੇ ਸਰੀਰਕ ਅਤੇ ਮਾਨਸਿਕ ਸਿਹਤ 'ਤੇ ਗੰਭੀਰ ਜਾਂ ਲੰਮੇ ਸਮੇਂ ਦੇ ਅਸਰ ਕਰਦੀ ਹੈ, ਜਿਵੇਂ ਕਿ ਜਿਨਸੀ ਅਤੇ ਪ੍ਰਜਨਨ ਸਿਹਤ ਸਮੱਸਿਆਵਾਂ, ਆਤਮ ਹੱਤਿਆ ਜਾਂ ਐੱਚ.ਆਈ.ਵੀ ਦੀ ਲਾਗ ਦਾ ਵਧੇਰੇ ਖ਼ਤਰਾ। ਕਿਸੇ ਜਿਨਸੀ ਹਮਲੇ ਦੇ ਨਤੀਜੇ ਵਜੋਂ ਹੋਏ ਕਤਲ ਜਾਂ ਕਿਸੇ ਜਿਨਸੀ ਹਮਲੇ ਦੇ ਕਾਰਨ ਇਕ ਸਨਮਾਨ ਜਾਂ ਇੱਜ਼ਤ ਦੀ ਹੱਤਿਆ ਵੀ ਜਿਨਸੀ ਹਿੰਸਾ ਦਾ ਕਾਰਕ ਹੈ। ਭਾਵੇਂ ਕਿ ਔਰਤਾਂ ਅਤੇ ਲੜਕੀਆਂ ਇਹਨਾਂ ਪੀੜਤਾਂ ਤੋਂ ਬਹੁਤ ਦੁਖੀ ਹਨ, ਜਿਨਸੀ ਹਿੰਸਾ ਕਿਸੇ ਵੀ ਉਮਰ ਵਿਚ ਕਿਸੇ ਨਾਲ ਵਾਪਰ ਸਕਦੀ ਹੈ; ਇਹ ਹਿੰਸਾ ਦੀ ਇੱਕ ਅਜਿਹੀ ਕਾਰਵਾਈ ਹੈ ਜਿਸਨੂੰ ਮਾਪਿਆਂ, ਦੇਖਭਾਲ ਕਰਨ ਵਾਲੇ, ਜਾਣੇ-ਪਛਾਣੇ ਅਤੇ ਅਜਨਬੀ, ਅਤੇ ਨਾਲ ਹੀ ਨਜਦੀਕੀ ਸਾਂਝੇਦਾਰਾਂ ਦੁਆਰਾ ਵੀ ਕੀਤਾ ਜਾ ਸਕਦਾ ਹੈ। ਇਹ ਜੁਰਮ ਕਦੇ-ਕਦੇ ਜਨੂੰਨ ਵਜੋਂ ਵੀ ਹੁੰਦਾ ਹੈ, ਪਰ ਅਕਸਰ ਇਹ ਇਕ ਹਮਲਾਵਰ ਅਤੇ ਜ਼ਬਰਦਸਤੀ ਦੀ ਕਾਰਵਾਈ ਹੈ ਜੋ ਅਕਸਰ ਪੀੜਤ ਉੱਤੇ ਸ਼ਕਤੀ ਅਤੇ ਦਬਦਬਾ ਪ੍ਰਗਟ ਕਰਨ ਦਾ ਨਿਸ਼ਾਨਾ ਰੱਖਦੀ ਹੈ। ਸਾਰੀਆਂ ਸਥਿਤੀਆਂ ਵਿੱਚ ਜਿਨਸੀ ਹਿੰਸਾ ਦਾ ਬਹੁਤ ਹੀ ਭਿਆਨਕ ਰੂਪ ਹੁੰਦਾ ਹੈ, ਭਾਵੇਂ ਕੇ ਇਸ ਤਰਾਂ ਦੇ ਹਮਲਿਆਂ ਦੇ ਖੁਲਾਸੇ ਦੇ ਪੱਧਰ ਵੱਖ-ਵੱਖ ਖੇਤਰਾਂ ਵਿੱਚ ਵੱਖ-ਵੱਖ ਹੁੰਦੇ ਹਨ। ਆਮ ਤੌਰ 'ਤੇ, ਇਹ ਇੱਕ ਵਿਆਪਕ ਪੱਧਰ ਤੇ ਅੰਡਰ ਰਿਪੋਰਟ ਕੀਤੀ ਜਾਂਦੀ ਘਟਨਾ ਹੈ, ਇਸ ਪ੍ਰਕਾਰ ਉਪਲੱਬਧ ਅੰਕੜੇ, ਸਮੱਸਿਆ ਦੇ ਸਹੀ ਸਕੇਲ ਤੋਂ ਘੱਟ ਮੰਨੇ ਜਾਂਦੇ ਹਨ। ਇਸਦੇ ਇਲਾਵਾ, ਜਿਨਸੀ ਹਿੰਸਾ ਖੋਜ ਖੇਤਰ ਵਿਚ ਵੀ ਇੱਕ ਅਣਗੌਲਿਆ ਖੇਤਰ ਹੈ, ਇਸ ਲਈ ਇਸ ਦੇ ਵਿਰੁੱਧ ਇੱਕ ਤਾਲਮੇਲ ਅੰਦੋਲਨ ਨੂੰ ਪ੍ਰਫੁੱਲਤ ਕਰਨ ਲਈ ਇਸ ਮੁੱਦੇ ਦੀ ਡੂੰਘੀ ਸਮਝ ਜ਼ਰੂਰੀ ਹੈ। ਘਰੇਲੂ ਜਿਨਸੀ ਹਿੰਸਾ ਵਿਵਾਦ-ਸਬੰਧਤ ਜਿਨਸੀ ਹਿੰਸਾ ਤੋਂ ਵੱਖਰੀ ਹੁੰਦੀ ਹੈ। ਅਕਸਰ, ਜੋ ਲੋਕ ਆਪਣੇ ਜੀਵਨਸਾਥੀ ਦੇ ਜਿਨਸੀ ਸੰਬੰਧਾਂ ਵਿੱਚ ਹਿੰਸਾ ਕਰਦੇ ਹਨ, ਉਹ ਮੰਨਦੇ ਹਨ ਕਿ ਉਨ੍ਹਾਂ ਦੇ ਇਹ ਕੰਮ ਜਾਇਜ਼ ਹਨ ਕਿਉਂਕਿ ਉਹ ਵਿਆਹੇ ਹੋਏ ਹਨ। ਟਕਰਾਅ ਵਜੋਂ, ਯੌਨ ਹਿੰਸਾ ਅਤਿਆਚਾਰ ਦੇ ਚੱਲ ਰਹੇ ਦੰਡ-ਰਹਿਤ ਚੱਕਰ ਵਿਚ ਫਸੇ ਅਢੁਕਵੇਂ ਨਤੀਜਿਆਂ ਵਜੋਂ ਹੁੰਦੀ ਹੈ। ਔਰਤਾਂ ਅਤੇ ਮਰਦਾਂ ਦਾ ਬਲਾਤਕਾਰ, ਅਕਸਰ ਲੜਾਈ ਦੇ ਇੱਕ ਢੰਗ (ਜੰਗੀ ਬਲਾਤਕਾਰ) ਦੇ ਤੌਰ ਤੇ ਵਰਤਿਆ ਜਾਂਦਾ ਹੈ, ਦੁਸ਼ਮਣ ਉੱਤੇ ਹਮਲੇ ਦੇ ਇੱਕ ਰੂਪ ਵਜੋਂ, ਜਿੱਤ ਅਤੇ ਉਸਦੇ ਔਰਤਾਂ ਜਾਂ ਮਰਦਾਂ ਦੇ ਪਤਨ ਜਾਂ ਮਰਦ ਜਾਂ ਲੜਾਈ ਲੜ ਰਹੇ ਲੜਾਕਿਆਂ ਦਾ ਪਤਨ। ਭਾਵੇਂ ਕਿ ਆਈ.ਐਚ.ਆਰ.ਐਲ., ਕਸਟੌਮਰੀ ਲਾਅ ਅਤੇ ਆਈ.ਐਚ.ਐਲ.
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵੀਓਂਦੇ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦੇ ਹੈ ਜੋ ਕੀ ਅਜੇ ਕੱਲ ਆਨਲਾਈਨ ਵੀ ਉਪਲਬਦ ਹਨ।
ਭਾਰਤ ਵਿੱਚ ਬਰਤਾਨਵੀ ਰਾਜ ਸਮੇਂ ਨਾਭਾ ਰਿਆਸਤ ਦੇ ਰਾਜੇ ਰਿਪੁਦਮਨ ਸਿੰਘ ਨੂੰ ਅੰਗਰੇਜ਼ਾਂ ਵੱਲੋਂ ਰਿਆਸਤ ਤੋਂ ਲਾਂਭੇ ਕਰਨ ਦੇ ਵਿਰੋਧ ਵਿੱਚ ਲੱਗਿਆ ਮੋਰਚਾ ‘ਜੈਤੋ ਦੇ ਮੋਰਚੇ’ ਦੇ ਨਾਂ ਨਾਲ ਜਾਣਿਆਂ ਜਾਂਦਾ ਹੈ। ਇਸ ਮੋਰਚੇ ਨੇ ਭਾਰਤ ਦੀ ਆਜ਼ਾਦੀ ਦੀ ਲਹਿਰ ਦਾ ਮੁੱਢ ਬੰਨ੍ਹ ਦਿੱਤਾ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸੇ ਮੋਰਚੇ ਦੀ ਹੀ ਦੇਣ ਹੈ। ਇਸ ਮੋਰਚੇ ਤੋਂ ਪ੍ਰਭਾਵਿਤ ਹੋ ਕੇ ਪੰਡਿਤ ਜਵਾਹਰ ਲਾਲ ਨਹਿਰੂ ਇੱਥੇ ਆਏ ਅਤੇ ਉਨ੍ਹਾਂ ਨੂੰ ਜੈਤੋ ਥਾਣੇ ਦੀ ਹਵਾਲਾਤ ਵਿੱਚ ਵੀ ਰੱਖਿਆ ਗਿਆ ਸੀ। ਸ਼ਹੀਦਾਂ ਦੀ ਯਾਦ ਵਿੱਚ ਬਣਿਆ ਗੁਰਦੁਆਰਾ ਟਿੱਬੀ ਸਾਹਿਬ ਹੈ। ਜੈਤੋ ਦਾ ਮੋਰਚਾ ਸਿੱਖ ਇਤਿਹਾਸ ਦਾ ਸ਼ਾਂਤਮਈ ਮੋਰਚਾ ਸਾਰੇ ਸਿੱਖ ਮੋਰਚਿਆਂ ਤੋਂ ਲੰਮਾ ਸਮਾਂ ਜਾਰੀ ਰਿਹਾ ਇਹ ਲਗਭਗ ਦਸ ਮਹੀਨੇ ਲੰਮਾ ਰਿਹਾ ਅਤੇ ਇਸ ਦਾ ਨਤੀਜਾ ਇਹ ਰਿਹਾ ਕਿ ਉਸ ਵੇਲੇ ਦੀ ਅੰਗਰੇਜ਼ੀ ਹਕੂਮਤ ਨੂੰ ‘ਗੁਰਦੁਆਰਾ ਐਕਟ’ ਬਣਾਉਣ ਲਈ ਮਜਬੂਰ ਹੋਣਾ ਪਿਆ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੌਜੂਦਾ ਸਰੂਪ ਹੈ। ਇਸ ਨੂੰ ਭਾਰਤੀ ਆਜ਼ਾਦੀ ਦੀ ਪਹਿਲੀ ਲੜਾਈ ਵਜੋਂ ਵੀ ਯਾਦ ਕੀਤਾ ਜਾਂਦਾ ਹੈ।
ਔਨਲਾਈਨ ਕੰਪਿਊਟਰ ਲਾਇਬ੍ਰੇਰੀ ਸੈਂਟਰ
ਔਨਲਾਈਨ ਕੰਪਿਊਟਰ ਲਾਇਬ੍ਰੇਰੀ ਸੈਂਟਰ ਇੱਕ ਗੈਰ ਲਾਭਕਾਰੀ,ਸਦੱਸਤਾ ਕੰਪਿਊਟਰ ਲਾਇਬ੍ਰੇਰੀ ਸੇਵਾ ਅਤੇ ਅਨੁਸੰਧਾਨ ਸਗੰਠਨ ਹੈ ਜੋ ਕਿ ਸਾਰਵਜਨੀਕ ਉਦੇਸ਼ਾਂ ਦੇ ਲਈ ਦੁਨੀਆਂ ਦੀ ਜਾਣਕਾਰੀ ਤੱਕ ਪਹੁਚਣੇ ਅਤੇ ਸੂਚਨਾ ਦੀ ਲਾਗਤ ਘਟ ਕਰਨ ਲਈ ਸਮਰਪਿਤ ਕੀਤਾ ਹੈ। 1967 ਵਿੱਚ ਔਹਾਈ ਕਾਲਜ ਲਾਇਬ੍ਰੇਰੀ ਸੈਂਟਰ ਦੇ ਰੂਪ ਵਿੱਚ ਸਥਾਪਿਤ ਓ. ਸੀ. ਏਲ.
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਬਰਮੂਡਾ, ਜਿਸ ਨੂੰ ਬਰਮੂਡਾਸ ਜਾਂ ਸੋਮੇਰ ਟਾਪੂ ਵੀ ਕਿਹਾ ਜਾਂਦਾ ਹੈ, ਉੱਤਰੀ ਅੰਧ ਮਹਾਂਸਾਗਰ ਵਿੱਚ ਇੱਕ ਬਰਤਾਨਵੀ ਵਿਦੇਸ਼ੀ ਰਾਜਖੇਤਰ ਹੈ। ਇਹ ਅਮਰੀਕਾ ਦੇ ਪੂਰਬੀ ਤਟ ਤੋਂ ਪਰ੍ਹੇ ਸਥਿੱਤ ਹੈ ਅਤੇ ਇਸ ਦਾ ਸਭ ਤੋਂ ਨੇੜਲਾ ਭੂ-ਖੰਡ ਕੇਪ ਹਾਤਰਾਸ, ਉੱਤਰੀ ਕੈਰੋਲੀਨਾ ਹੈ ਜੋ ਇਸ ਤੋਂ 1,030 ਕਿ.ਮੀ. ਉੱਤਰ-ਪੱਛਮ ਵੱਲ ਸਥਿੱਤ ਹੈ। ਇਹ ਕੇਪ ਸੇਬਲ ਟਾਪੂ, ਨੋਵਾ ਸਕਾਟੀਆ ਤੋਂ 1,239 ਕਿ.ਮੀ. ਦੱਖਣ ਅਤੇ ਮਿਆਮੀ, ਫ਼ਲਾਰਿਡਾ, ਅਮਰੀਕਾ ਤੋਂ 1,770 ਕਿ.ਮੀ.
ਉੜੀਸਾ (ਉੜੀਆ: ଓଡିଶା) ਜਿਸ ਨੂੰ ਪਹਿਲਾਂ ਉੜੀਸਾ (ਉੜੀਆ: ଓଡିଶା) ਦੇ ਨਾਮ ਨਾਲ ਜਾਣਿਆ ਜਾਂਦਾ ਸੀ, ਭਾਰਤ ਦੇ ਪੂਰਬੀ ਤੱਟ ਉੱਤੇ ਪੈਂਦਾ ਇੱਕ ਰਾਜ ਹੈ, ਜੋ ਭਾਰਤ ਦੇ 29 ਰਾਜਾਂ ਵਿੱਚੋਂ ੲਿੱਕ ਹੈ। ਉੜੀਸਾ ਉੱਤਰ ਵਿੱਚ ਝਾਰਖੰਡ, ਉੱਤਰ-ਪੂਰਬ ਵਿੱਚ ਪੱਛਮੀ ਬੰਗਾਲ, ਦੱਖਣ ਵਿੱਚ ਆਂਧਰਾ ਪ੍ਰਦੇਸ਼ ਅਤੇ ਪੱਛਮ ਵਿੱਚ ਛੱਤੀਸਗੜ੍ਹ ਨਾਲ ਘਿਰਿਆ ਹੈ ਅਤੇ ਪੂਰਬ ਵਿੱਚ ਬੰਗਾਲ ਦੀ ਖਾੜੀ ਹੈ। ਇਹ ਉਸੇ ਪ੍ਰਾਚੀਨ ਮੁਲਕ ਕਲਿੰਗਾ ਦਾ ਆਧੁਨਿਕ ਨਾਂਅ ਹੈ ਜਿਸ ਉੱਤੇ 261 ਈਃ ਪੂਃ ਵਿੱਚ ਮੌਰੀਆ ਸਮਰਾਟ ਅਸ਼ੋਕ ਨੇ ਹਮਲਾ ਕੀਤਾ ਸੀ, ਅਤੇ ਲੜਾਈ ਵਿੱਚ ਹੋਏ ਭਿਆਨਕ ਖ਼ੂਨ-ਖ਼ਰਾਬੇ ਤੋਂ ਦੁਖੀ ਹੋ ਕੇ ਆਖ਼ਰਕਾਰ ਬੁੱਧ ਧਰਮ ਸਵੀਕਾਰ ਕੀਤਾ ਸੀ। ਅਜੋਕੇ ਉੜੀਸਾ ਰਾਜ ਦੀ ਸਥਾਪਨਾ 1 ਅਪ੍ਰੈਲ 1936 ਨੂੰ ਕਟਕ ਦੇ ਕਨਿਕਾ ਪੈਲੇਸ ਵਿੱਚ ਭਾਰਤ ਦੇ ਇੱਕ ਰਾਜ ਦੇ ਰੂਪ ਵਜੋਂ ਹੋਈ ਸੀ ਅਤੇ ਇਸ ਨਵੇਂ ਰਾਜ ਦੇ ਸਾਰੇ ਨਾਗਰਿਕ ਉੜੀਆ ਭਾਸ਼ੀ ਸਨ। ਸਾਰੇ ਰਾਜ ਵਿੱਚ 1 ਅਪ੍ਰੈਲ ਨੂੰ ਉਤਕਲ ਦਿਹਾੜਾ (ਉੜੀਸਾ ਦਿਨ) ਮਨਾਇਆ ਜਾਂਦਾ ਹੈ।
ਪਿਸ਼ਾਬ ਨਾਲੀ ਦੀ ਲਾਗ (Urinary Tract Infection ਜਾਂ UTI) ਇੱਕ ਬੈਕਟੀਰੀਆ ਤੋਂ ਹੋਣ ਵਾਲੀ ਲਾਗ ਹੈ ਜੋ ਪਿਸ਼ਾਬ ਨਾਲੀ ਦੇ ਹਿੱਸਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜਦੋਂ ਇਹ ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਸਧਾਰਨ ਸਿਸਟਾਈਟਸ (ਮਸਾਨੇ ਦੀ ਲਾਗ) ਕਿਹਾ ਜਾਂਦਾ ਹੈ ਅਤੇ ਜਦੋਂ ਇਹ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਪਾਈਲੋਨਫ੍ਰਾਈਟਿਸ (ਗੁਰਦੇ ਦੀ ਲਾਗ) ਕਿਹਾ ਜਾਂਦਾ ਹੈ। ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਦੇ ਲੱਛਣਾਂ ਵਿੱਚ ਸ਼ਾਮਲ ਹਨ ਪਿਸ਼ਾਬ ਕਰਨ ਵੇਲੇ ਦਰਦ ਅਤੇ ਜਾਂ ਤਾਂ ਬਾਰ-ਬਾਰ ਪਿਸ਼ਾਬ ਆਉਣਾ ਜਾਂ ਪਿਸ਼ਾਬ ਕਰਨ ਦੀ ਇੱਛਾ ਹੋਣੀ (ਜਾਂ ਦੋਵੇਂ), ਜਦ ਕਿ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਦੇ ਲੱਛਣਾਂ ਵਿੱਚ, ਹੇਠਲੇ ਹਿੱਸੇ ਦੇ ਲੱਛਣਾਂ ਦੇ ਨਾਲ-ਨਾਲ ਬੁਖਾਰ ਅਤੇ ਪੇਟ ਵਿੱਚ ਦਰਦ ਵੀ ਸ਼ਾਮਲ ਹਨ। ਬਜ਼ੁਰਗਾਂ ਅਤੇ ਬਹੁਤ ਛੋਟੇ ਵਿਅਕਤੀਆਂ ਵਿੱਚ, ਹੋ ਸਕਦਾ ਹੈ ਲੱਛਣ ਸਪੱਸ਼ਟ ਨਾ ਹੋਣ ਅਤੇ ਗੈਰ-ਵਿਸ਼ਿਸ਼ਟ ਹੋਣ। ਦੋਵੇਂ ਕਿਸਮ ਦੀਆਂ ਲਾਗਾਂ ਲਈ ਮੁੱਖ ਕਾਰਕ ਏਜੰਟ ਏਸਕੇਰੀਸ਼ਿਆ ਕੋਲੀ ਹੈ, ਦੂਜੇ ਬੈਕਟੀਰੀਆ, ਵਾਇਰਸ ਜਾਂ ਉੱਲੀ ਵੀ ਕਦੇ-ਕਦਾਈਂ ਇਸਦਾ ਕਾਰਨ ਹੋ ਸਕਦੇ ਹਨ।
ਮਾਤਾ ਸੁੰਦਰੀ (ਗੁਰਮੁਖੀ ਅਖਰਾਂ ਵਿੱਚ: ਮਾਤਾ ਸੁੰਦਰੀ, ਸ਼ਾਹਮੁਖੀ ਅਖਰਾਂ ਵਿੱਚ: ماتا سندری) ਲਾਹੋਰ ਦੇ ਰਾਮ ਸ਼ਰਨ ਦੀ ਕੁੜੀ ਅਤੇ ਗੁਰੂ ਗੋਵਿੰਦ ਸਿੰਘ ਜੀ ਦੀ ਦੂਜੀ ਧਰਮ ਪਤਨੀ ਸੀ। ਉਨ੍ਹਾਂ ਦਾ ਵਿਆਹ 4 ਅਪ੍ਰੈਲ 1684 ਨੂੰ ਅਨੰਦਪੁਰ ਸਾਹਿਬ ਵਿਖੇ ਹੋਇਆ। ਉਨ੍ਹਾਂ ਦੇ ਘਰ ਪਟਨਾ ਵਿਖੇ 26 ਜਨਵਰੀ 1687 ਨੂੰ ਸਾਹਿਬਜਾਦਾ ਅਜੀਤ ਸਿੰਘ ਦਾ ਜਨਮ ਹੋਇਆ। ਸਿੱਖ ਧਰਮ ਵਿੱਚ ਉਨ੍ਹਾਂ ਦੀ ਖ਼ਾਸ ਥਾਂ ਸੀ। ਮਾਤਾ ਸੁੰਦਰੀ ਜੀ ਦੇ ਪਿਤਾ ਜੀ ਦਾ ਨਾਮ ਭਾਈ ਰਾਮ ਸਰਨ ਸੀ ਜੋ ਕੇ ਹੁਸ਼ਿਆਰਪੁਰ ਜ਼ਿਲੇ ਦੇ ਬਿਜਵਾੜਾ ਨਾਲ ਸੰਬੰਧ ਰਖਦੇ ਸਨ। ਮਾਤਾ ਸੁੰਦਰੀ ਜੀ ਦਾ ਵਿਆਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਚਾਰ ਅਪ੍ਰੈਲ 1684 ਨੂੰ ਹੋਇਆ ਸੀ। 26 ਜਨਵਰੀ 1687 ਨੂੰ ਸ਼੍ਰੀ ਪਾਉਂਟਾ ਸਾਹਿਬ ਵਿਖੇ ਮਾਤਾ ਜੀ ਦੀ ਕੁਖੋ ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਹੋਇਆ, ਜੋ ਕੇ ਸਾਰੇ ਸਾਹਿਬਜ਼ਾਦਿਆਂ ਵਿਚੋ ਵੱਡੇ ਸਨ। ਅਨੰਦਪੁਰ ਸਾਹਿਬ ਦੇ ਵਿਛੋੜੇ ਮਗਰੋਂ 6 ਦਿਸੰਬਰ 1705 ਭਾਈ ਮਨੀ ਸਿੰਘ ਜੀ ਮਾਤਾ ਸੁੰਦਰੀ ਜੀ ਦੀ ਹਿਫਾਜਿਤ ਕਰਦੇ ਹੋਏ ਦਿੱਲੀ ਲੈ ਗਏ। ਸੰਨ 1706 ਵਿਚ ਮਾਤਾ ਸੁੰਦਰੀ ਜੀ ਸ਼੍ਰੀ ਗੁਰੂ ਗੋਬਿੰਦ ਸਿੰਘ ਨਾਲ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਮਿਲੇ, ਜਿਥੇ ਉਹਨਾਂ ਨੂੰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਬਾਰੇ ਪਤਾ ਲੱਗਾ। ਮਾਤਾ ਜੀ ਫੇਰ ਦਿੱਲੀ ਆ ਗਏ , ਜਦੋ ਗੁਰੂ ਗੋਬਿੰਦ ਸਿੰਘ ਜੀ ਦੱਖਣ ਵੱਲ ਰਵਾਨਾ ਹੋ ਗਏ। ਦਿੱਲੀ ਵਿਖੇ ਮਾਤਾ ਸੁੰਦਰੀ ਜੀ ਨੇ ਆਪਣੇ ਪੁੱਤਰ ਸਾਹਿਬਜ਼ਾਦਾ ਅਜੀਤ ਸਿੰਘ ਜੀ ਯਾਦ ਵਿਚ ਇੱਕ ਬੱਚੇ ਨੂੰ ਗੋਦ ਲਿਆ ,ਜਿਸ ਦਾ ਨਾਮ ਓਹਨਾ ਨੇ ਅਜੀਤ ਸਿੰਘ ਰਖਿਆ। ਦੱਖਣ ਵਿਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਯੋਤੀ ਜੋਤ ਸਮਾਣ ਮਗਰੋ ਓਹਨਾ ਨੇ ਸਿਖਾਂ ਦੀ ਅਗਵਾਈ ਕੀਤੀ। ਓਹਨਾ ਨੇ ਭਾਈ ਮਨੀ ਸਿੰਘ ਜੀ ਨੂੰ ਅੰਮ੍ਰਿਤਸਰ ਦੇ ਪਵਿੱਤਰ ਅਸਥਾਨਾਂ ਦੀ ਦੇਖਭਾਲ ਕਰਨ ਨੂੰ ਕਿਹਾ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਹਥ ਲਿਖਤਾਂ ਕੱਠੀਆਂ ਕਰਨ ਨੂੰ ਕਿਹਾ। ਓਹਨਾ ਨੇ ਆਪਣੀ ਅਗਵਾਈ ਵਿਚ ਹੁਕਮਨਾਮੇ ਜਾਰੀ ਕੀਤੇ। ਮਾਤਾ ਜੀ ਵਲੋ ਗੋਦ ਲਏ ਪੁੱਤਰ ਅਜੀਤ ਸਿੰਘ ਨੂੰ ਬਹਾਦਰ ਸ਼ਾਹ ਜ਼ਫ਼ਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਾਰਿਸ ਮੰਨਦਾ ਸੀ,ਪਰ ਮਾਤਾ ਸੁੰਦਰੀ ਜੀ ਓਸ ਤੋਂ ਖਫਾ ਸਨ। ਬਹਾਦੁਰ ਸ਼ਾਹ ਨੇ 1710 ਵਿਚ ਅਜੀਤ ਸਿੰਘ ਨੂੰ ਆਪਣੇ ਦਰਬਾਰ ਵਿਚ ਬੁਲਾ ਕੇ ਸਨਮਾਨਿਤ ਵੀ ਕੀਤਾ। ਸ਼ਾਹੀ ਠਾਠ ਬਾਠ ਨਾਲ ਅਜੀਤ ਸਿੰਘ ਦਾ ਸੁਭਾ ਕੁਝ ਹੋਰ ਹੀ ਹੋ ਗਿਆ ਤੇ ਓਹ ਦਰਬਾਰੀ ਬਣ ਕੇ ਰਹਿਣ ਲੱਗਾ। ਅਜੀਤ ਸਿੰਘ ਨੂੰ ਬਾਅਦ ਵਿੱਚ ਕਤਲ ਲਈ ਦੋਸ਼ੀ ਠਹਿਰਾਇਆ ਗਿਆ ਅਤੇ 18 ਜਨਵਰੀ 1725 ਨੂੰ ਮੌਤ ਦੀ ਸਜ਼ਾ ਦਿੱਤੀ ਗਈ ਸੀ। ਸੰਨ 1747 ਵਿਚ ਮਾਤਾ ਸੁੰਦਰੀ ਜੀ ਵੀ ਜਯੋਤੀ ਜੋਤ ਸਮਾ ਗਏ। ਓਹਨਾ ਦੀ ਯਾਦ ਵਿਚ ਗੁਰੂਦਵਾਰਾ ਬਾਲਾ ਸਾਹਿਬ ਦਿੱਲੀ ਵਿਚ ਬਣਾਇਆ ਗਿਆ ਹੈ।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।