ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਸ੍ਰੀ ਗੁਰੂ ਨਾਨਕ ਦੇਵ ਜੀ ਉਚਾਰਨ (15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਦੇ ਮਹੀਨੇ ਵਿੱਚ ਅਲੱਗ-ਅਲੱਗ ਮਿਤੀ ਨੂੰ ਆਉਂਦੀ ਹੈ।ਗੁਰੂ ਨਾਨਕ ਦੇਵ ਜੀ ਨੇ ਦੂਰ-ਦੂਰ ਤੱਕ ਯਾਤਰਾ ਕੀਤੀ ਅਤੇ ਲੋਕਾਂ ਨੂੰ ਇੱਕ ਪਰਮੇਸ਼ਰ ਹੋਣ ਦਾ ਸੰਦੇਸ਼ ਦਿੱਤਾ ਜੋ ਆਪਣੀ ਹਰ ਇੱਕ ਰਚਨਾ ਵਿੱਚ ਵਾਸ ਕਰਦਾ ਹੈ ਅਤੇ ਅਨਾਦਿ ਸੱਚ ਨੂੰ ਦਰਸਾਉਂਦਾ ਹੈ। ਉਹਨਾਂ ਨੇ ਇਕ ਅਨੋਖਾ ਅਧਿਆਤਮਿਕ, ਸਮਾਜਕ, ਅਤੇ ਰਾਜਨੀਤਕ ਪਲੇਟਫਾਰਮ ਤਿਆਰ ਕੀਤਾ ਜੋ ਸਮਾਨਤਾ, ਭਰੱਪਣ ਦਾ ਪਿਆਰ, ਭਲਾਈ, ਅਤੇ ਸਦਭਾਵਨਾ 'ਤੇ ਆਧਾਰਿਤ ਸੀ। ਸਿੱਖ ਧਰਮ ਦੇ ਪਵਿੱਤਰ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਨਾਨਕ ਦੇ ਸ਼ਬਦ, 974 ਕਾਵਿਕ ਭਜਨਾਂ ਦੇ ਰੂਪ ਵਿਚ ਦਰਜ਼ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਕੁਝ ਮੁੱਖ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸ਼ਟ ਹਨ। ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਗੁਰੂ ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਪਰ ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਹੀ ਇਹਨਾਂ ਪ੍ਰਭਾਵਿਤ ਕੀਤਾ ਕਿ ਪਾਂਧਾ ਵੀ ਆਪ ਤੋਂ ਬਹੁਤ ਪ੍ਰਭਾਵਿਤ ਹੋਇਆ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ (ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ), ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਫ਼ਰਵਰੀ 2019 ਮੁਤਾਬਿਕ ਇਸ ਵਿਕੀ ’ਤੇ 30,980 ਲੇਖ ਹਨ ਅਤੇ ਇਸ ਦੇ ਕੁੱਲ 27,155 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,55,400 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.17 (484a1d0) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
'ਸੱਤਿਆਜੀਤ ਰਾਏ' (ਬੰਗਾਲੀ: সত্যজিৎ রায়) (2 ਮਈ 1921–23 ਅਪ੍ਰੈਲ 1992) ਇੱਕ ਭਾਰਤੀ ਫਿਲਮ ਨਿਰਦੇਸ਼ਕ ਸਨ, ਜਿਨ੍ਹਾਂ ਨੂੰ 20ਵੀਂ ਸਦੀ ਦੇ ਸਰਵੋੱਤਮ ਫਿਲਮ ਨਿਰਦੇਸ਼ਕਾਂ ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਜਨਮ ਕਲਾ ਅਤੇ ਸਾਹਿਤ ਦੇ ਜਗਤ ਵਿੱਚ ਮੰਨੇ ਪ੍ਰਮੰਨੇ ਕੋਲਕਾਤਾ (ਤੱਦ ਕਲਕੱਤਾ) ਦੇ ਇੱਕ ਬੰਗਾਲੀ ਪਰਵਾਰ ਵਿੱਚ ਹੋਇਆ ਸੀ। ਉਹਨਾਂ ਦੀ ਸਿੱਖਿਆ ਪ੍ਰੇਜੀਡੇਂਸੀ ਕਾਲਜ ਅਤੇ ਵਿਸ਼ਵ ਭਾਰਤੀ ਯੂਨੀਵਰਸਿਟੀ ਵਿੱਚ ਹੋਈ। ਉਹਨਾਂ ਨੇ ਆਪਣੇ ਕੈਰੀਅਰ ਦੀ ਸ਼ੁਰੁਆਤ ਪੇਸ਼ੇਵਰ ਚਿੱਤਰਕਾਰ ਦੇ ਤੌਰ ਤੇ ਕੀਤੀ। ਫਰਾਂਸਿਸੀ ਫਿਲਮ ਨਿਰਦੇਸ਼ਕ ਜਾਂ ਰੰਵਾਰ ਨੂੰ ਮਿਲਣ ਤੇ ਅਤੇ ਲੰਦਨ ਵਿੱਚ ਇਤਾਲਵੀ ਫਿਲਮ 'ਲਾਦਰੀ ਦੀ ਬਿਸਿਕਲੇਤ' (Ladri di biciclette, ਬਾਈਸਿਕਲ ਚੋਰ) ਦੇਖਣ ਦੇ ਬਾਅਦ ਫਿਲਮ ਨਿਰਦੇਸ਼ਨ ਦੇ ਵੱਲ ਉਨ੍ਹਾਂ ਦਾ ਰੁਝਾਨ ਹੋਇਆ।
ਸੰਚਾਰ ਦੇ ਸਾਧਨਾਂ ਦਾ ਪ੍ਰਯੋਗ ਅਕਸਰ ਸੂਚਨਾ ਤਕਨੀਕੀ ਦੇ ਪਰਿਆਇਵਾਚੀ ਦੇ ਰੂਪ ਵਿੱਚ ਕੀਤਾ ਜਾਂਦਾ ਹੈ ਪਰ ਇਹ ਆਮ ਤੌਰ ਉੱਤੇ ਜਿਆਦਾ ਇੱਕੋ ਜਿਹੇ ਸ਼ਬਦਾਵਲੀ ਹੈ, ਜੋ ਆਧੁਨਿਕ ਸੂਚਨਾ ਤਕਨੀਕੀ ਵਿੱਚ ਦੂਰਸੰਚਾਰ (ਟੇਲੀਫੋਨ ਲਾਈਨ ਅਤੇ ਵਾਇਰਲੇਸ ਸੰਕੇਤਾਂ) ਦੀ ਭੂਮਿਕਾ ਉੱਤੇ ਜ਼ੋਰ ਦਿੰਦੀ ਹੈ। ਆਈਸੀਟੀ ਵਿੱਚ ਉਹ ਸਾਰੇ ਸਾਧਨ ਸ਼ਾਮਿਲ ਹੁੰਦੇ ਹੈ ਜਿਨ੍ਹਾਂ ਦਾ ਪ੍ਰਯੋਗ ਕੰਪਿਊਟਰ ਅਤੇ ਨੈੱਟਵਰਕ ਹਾਰਡਵੇਯਰ ਦੋਨਾਂ ਅਤੇ ਨਾਲ ਹੀ ਨਾਲ ਜ਼ਰੂਰੀ ਸਾਫਟਵੇਯਰ ਸਹਿਤ ਸੂਚਨਾ ਅਤੇ ਸਹਾਇਤਾ ਸੰਚਾਰ ਦਾ ਸੰਚਾਲਨ ਕਰਣ ਲਈ ਕੀਤਾ ਜਾਂਦਾ ਹੈ। ਦੂੱਜੇ ਸ਼ਬਦਾਂ ਵਿੱਚ, ਆਈਸੀਟੀ (ICT) ਵਿੱਚ ਆਈਟੀ (IT) ਦੇ ਨਾਲ - ਨਾਲ ਦੂਰਭਾਸ਼ ਸੰਚਾਰ, ਪ੍ਰਸਾਰਣ ਮੀਡਿਆ ਅਤੇ ਸਾਰੇ ਪ੍ਰਕਾਰ ਦੇ ਆਡਯੋ ਅਤੇ ਵੀਡੀਓ ਪ੍ਰਮਣ ਅਤੇ ਪ੍ਰੇਸ਼ਣ ਸ਼ਾਮਿਲ ਹੁੰਦਾ ਹੈ। ਇਸ ਪਰਕਾਸ਼ਨ ਦਾ ਸਭਤੋਂ ਪਹਿਲਾ ਪ੍ਰਯੋਗ 1997 ਵਿੱਚ ਡੇਨਿਸ ਸਟੀਵੇਂਸਨ ਦੁਆਰਾ ਬਰੀਟੇਨ ਦੀ ਸਰਕਾਰ ਨੂੰ ਭੇਜੀ ਗਈ ਇੱਕ ਰਿਪੋਰਟ ਵਿੱਚ ਕੀਤਾ ਗਿਆ ਸੀ ਅਤੇ ਸੰਨ 2000 ਵਿੱਚ ਬਰੀਟੇਨ ਦੇ ਨਵੇਂ ਰਾਸ਼ਟਰੀ ਕੋਰਸ ਸਬੰਧੀ ਦਸਤਾਵੇਜਾਂ ਦੁਆਰਾ ਫੈਲਾਇਆ ਹੋਇਆ ਇਸਦਾ ਪ੍ਚਾਰ ਕੀਤਾ ਗਿਆ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕਵੀਆਂ ਦਾ ਸਭਿਆਚਾਰਕ ਪਿਛੋਕੜ
ਆਦਿ ਗ੍ਰੰਥ ਦੀ ਸੰਪਾਦਨਾ ਗੁਰੂ ਅਰਜਨ ਦੇਵ ਜੀ ਨੇ 1601 ਈ. ਵਿੱਚ ਸ਼ੁਰੂ ਕੀਤੀ ਤੇ ਤਿੰਨ ਵਰ੍ਹਿਆ ਵਿੱਚ 1604 ਈ. ਨੂੰ ਸੰਪੂਰਨ ਹੋਈ। ਇਸਦੇ ਲਿਖਾਰੀ ਭਾਈ ਗੁਰਦਾਸ ਜੀ ਸਨ। ਅੱਜ ਕੱਲ੍ਹ ‘ਆਦਿ ਗ੍ਰੰਥ` ਨੂੰ ਕਰਤਾਰਪੁਰ ਵਿਖੇ ਸਥਾਪਿਤ ਕੀਤਾ ਹੋਇਆ ਹੈ। 1706 ਈ.
ਧਾਰਾ 370 ਭਾਰਤੀ ਸੰਵਿਧਾਨ ਦੀ ਇੱਕ ਵਿਸ਼ੇਸ਼ ਧਾਰਾ ਹੈ ਜਿਸ ਨੂੰ ਅੰਗਰੇਜ਼ੀ ਵਿੱਚ ਆਰਟੀਕਲ 370 ਕਿਹਾ ਜਾਂਦਾ ਹੈ। ਇਸ ਧਾਰਾ ਦੇ ਤਹਿਤ ਜੰਮੂ ਅਤੇ ਕਸ਼ਮੀਰ ਰਾਜ ਨੂੰ ਸੰਪੂਰਣ ਭਾਰਤ ਵਿੱਚ ਹੋਰ ਰਾਜਾਂ ਦੇ ਮੁਕਾਬਲੇ ਵਿਸ਼ੇਸ਼ ਅਧਿਕਾਰ ਅਤੇ (ਵਿਸ਼ੇਸ਼ ਦਰਜਾ) ਪ੍ਰਾਪਤ ਹੈ। ਦੇਸ਼ ਨੂੰ ਆਜ਼ਾਦੀ ਮਿਲਣ ਦੇ ਬਾਅਦ ਤੋਂ ਲੈ ਕੇ ਹੁਣ ਤੱਕ ਇਹ ਧਾਰਾ ਭਾਰਤੀ ਰਾਜਨੀਤੀ ਵਿੱਚ ਬਹੁਤ ਵਿਵਾਦਿਤ ਰਹੀ ਹੈ। ਭਾਰਤੀ ਜਨਤਾ ਪਾਰਟੀ ਇਸਨੂੰ ਖ਼ਤਮ ਕਰਨ ਦੀ ਮੰਗ ਕਰਦੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ । ਇਹਨਾਂ ਆਲੋਚਨਾ ਪ੍ਰਣਾਲੀਆਂ ਵਿਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ । ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ । ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ । ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ । ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ । ਪੱਛਮੀ ਚਿੰਤਕਾਂ ਵਿਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ । ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ । ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ । ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ । ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ : ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ । ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ । ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ । ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਮਧੂਬਾਲਾ (ਅੰਗਰੇਜ਼ੀ: Madhubala; 1933–1967) ਦੇ ਨਾਮ ਨਾਲ਼ ਜਾਣੀ ਜਾਂਦੀ ਮੁਮਤਾਜ਼ ਜਹਾਂ ਬੇਗਮ ਦੇਹਲਵੀ ਇੱਕ ਭਾਰਤੀ ਹਿੰਦੀ ਫ਼ਿਲਮੀ ਅਭਿਨੇਤਰੀ ਸੀ। ਉਸਨੇ ਫ਼ਿਲਮ ਬਸੰਤ (1942) ਵਿੱਚ ਇੱਕ ਬਾਲ ਕਿਰਦਾਰ ਨਾਲ਼ ਆਪਣੀ ਅਦਾਕਾਰੀ ਦੀ ਸੁਰੂਆਤ ਕੀਤੀ ਅਤੇ ਫਿਰ ਮਹਿਲ (1949), ਮਿਸਟਰ ਐਂਡ ਮਿਸਿਜ਼ 55 (1955), ਚਲਤੀ ਕਾ ਨਾਮ ਗਾੜੀ (1958) ਅਤੇ ਮੁਗ਼ਲ-ਏ-ਆਜ਼ਮ (1960) ਆਦਿ ਫ਼ਿਲਮਾਂ ਨਾਲ਼ ਉਹ ਫ਼ਿਲਮੀ ਪਰਦੇ ਦੀ ਉੱਘੀ ਅਦਾਕਾਰਾ ਬਣ ਗਈ।
ਕਿੱਕਰ ਸਿੰਘ ਸੰਧੂ (1857-1914) ਇੱਕ ਪ੍ਰਸਿੱਧ ਪਹਿਲਵਾਨ ਸੀ। ਉਸ ਦਾ ਅਸਲੀ ਨਾਮ ਦਾ ਪ੍ਰੇਮ ਸਿੰਘ ਸੀ। ਦੰਦਕਥਾ ਹੈ ਕਿ ਇੱਕ ਵਾਰ ਉਹ ਉਹ ਜੰਮੂ ਤੋਂ ਪਹਿਲਵਾਨੀ ਮੈਚ ਤੋਂ ਵਾਪਸ ਆਇਆ, ਅਤੇ ਬਹੁਤ ਭੁੱਖਾ ਸੀ, ਆਪਣੀ ਮਾਤਾ ਤੋਂ ਰੋਟੀ ਮੰਗੀ ਤਾਂ ਉਸਨੇ ਕਿਹਾ ਕਿ ਭੋਜਨ ਪਕਾਉਣ ਲਈ ਕੋਈ ਲੱਕੜ ਨਹੀਂ ਸੀ। ਇਸ ਲਈ ਕਿੱਕਰ ਬਾਹਰ ਚਲਾ ਗਿਆ ਹੈ ਅਤੇ ਪੂਰੇ ਕਿੱਕਰ ਦੇ ਰੁੱਖ ਨੂੰ ਉਖਾੜ ਲਿਆਇਆ ਅਤੇ ਆਪਣੀ ਮਾਤਾ ਕੋਲ ਲੈ ਆਇਆ। ਇਸ ਤਰ੍ਹਾਂ ਉਹ ਕਿੱਕਰ ਸਿੰਘ ਪ੍ਰਸਿੱਧ ਹੋ ਗਿਆ ਹੈ।ਉਸ ਦਾ ਜਨਮ ਬਰਤਾਨਵੀ ਪੰਜਾਬ (ਹੁਣ ਪਾਕਿਸਤਾਨ) ਦੇ ਲਾਹੌਰ ਜ਼ਿਲ੍ਹੇ ਦੇ ਪਿੰਡ ਘਣੀਏਕੇ ਵਿੱਚ ਜਵਾਲਾ ਸਿੰਘ ਸੰਧੂ ਅਤੇ ਸਾਹਿਬ ਕੌਰ ਦੇ ਘਰ 13 ਜਨਵਰੀ 1857 ਨੂੰ ਹੋਇਆ ਸੀ। ਜਵਾਲਾ ਸਿੰਘ ਆਪ ਇੱਕ ਪਹਿਲਵਾਨ ਸੀ ਅਤੇ ਉਸ ਦੀ ਆਪਣੇ ਇਕਲੌਤੇ ਪੁੱਤਰ ਨੂੰ ਪਹਿਲਵਾਨ ਬਣਾਉਣ ਦੀ ਰੀਝ ਸੀ। ਨੌਜਵਾਨ ਕਿੱਕਰ ਸਿੰਘ ਨੇ ਗੁਲਾਮ, ਘੁਮਿਆਰ ਦੇ ਤਹਿਤ, ਆਪਣੇ ਨਾਨਕੇ ਪਿੰਡ, ਨੂਰਪੁਰ ਵਿੱਚ ਸਿਖਲਾਈ ਸ਼ੁਰੂ ਕਰ ਦਿੱਤੀ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਜੀਵਨ ਤੱਤ ਜਾਂ ਵਿਟਾਮਿਨ (ਅਮਰੀਕੀ /ˈvaɪtəmɪn/ ਜਾਂ ਬਰਤਾਨਵੀ /ˈvɪtəmɪn/) ਇੱਕ ਕਾਰਬਨੀ ਰਸਾਇਣ ਹੁੰਦਾ ਹੈ ਜੋ ਕਿਸੇ ਵੀ ਜੀਵ ਨੂੰ ਇੱਕ ਲਾਜ਼ਮੀ ਖ਼ੁਰਾਕੀ ਤੱਤ ਵਜੋਂ ਥੋੜ੍ਹੀ ਮਾਤਰਾ ਵਿੱਚ ਚਾਹੀਦਾ ਹੁੰਦਾ ਹੈ। ਕਿਸੇ ਕਾਰਬਨੀ ਰਸਾਇਣਕ ਯੋਗ (ਜਾਂ ਸਬੰਧਤ ਯੋਗਾਂ ਦੇ ਸਮੂਹ) ਨੂੰ ਵਿਟਾਮਿਨ ਉਦੋਂ ਕਿਹਾ ਜਾਂਦਾ ਹੈ ਜਦੋਂ ਉਹ ਕੋਈ ਪ੍ਰਾਣੀ ਉਸਨੂੰ ਰੱਜਵੀਂ ਮਾਤਰਾ ਵਿੱਚ ਤਿਆਰ ਨਾ ਕਰ ਸਕੇ ਅਤੇ ਸਿਰਫ਼ ਖ਼ੁਰਾਕ ਤੋਂ ਹੀ ਲੈਣਾ ਪਵੇ। ਸੋ ਇਹ ਇਸਤਲਾਹ ਹਲਾਤਾਂ ਅਤੇ ਪ੍ਰਾਣੀ ਦੋਹਾਂ ਉੱਤੇ ਸ਼ਰਤਬੱਧ ਹੈ। ਮਿਸਾਲ ਵਜੋਂ ਅਸਕਾਰਬਿਕ ਤਿਜ਼ਾਬ (ਵਿਟਾਮਿਨ ਸੀ) ਮਨੁੱਖਾਂ ਵਾਸਤੇ ਇੱਕ ਵਿਟਾਮਿਨ ਹੈ ਪਰ ਬਹੁਤੇ ਜਾਨਵਰਾਂ ਵਾਸਤੇ ਨਹੀਂ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਹਿੰਦੂ ਧਰਮ (ਸੰਸਕ੍ਰਿਤ: वैदिकधर्मः ਜਾਂ आर्यधर्मः) ਦੁਨੀਆਂ ਦਾ ਸਭ ਤੋਂ ਪੁਰਾਣਾ ਧਰਮ ਹੈ। ਇਹ ਵੇਦਾਂ ਉੱਤੇ ਅਧਾਰਤ ਧਰਮ ਹੈ, ਜੋ ਆਪਣੇ ਅੰਦਰ ਬਹੁਤ ਸਾਰੇ ਵੱਖ ਪੂਜਾ-ਪੱਧਤੀਆਂ, ਮੱਤਾਂ, ਸੰਪਰਦਾਇਆਂ ਅਤੇ ਦਰਸ਼ਨਾਂ ਨੂੰ ਸਮੇਟਦਾ ਹੈ। ਸ਼ਿਸ਼ਾਂ ਦੀ ਗਿਣਤੀ ਦੇ ਅਧਾਰ ’ਤੇ ਇਹ ਦੁਨੀਆਂ ਦਾ ਤੀਜਾ ਸਭ ਤੋਂ ਵੱਡਾ ਧਰਮ ਹੈ,ਗਿਣਤੀ ਦੇ ਅਧਾਰ ਉੱਤੇ ਇਸਦੇ ਸਭ ਤੋਂ ਵੱਧ ਮੁਰੀਦ ਭਾਰਤ ਵਿੱਚ ਹਨ ਅਤੇ ਫ਼ੀਸਦੀ ਦੇ ਹਿਸਾਬ ਨਾਲ਼ ਨੇਪਾਲ ਵਿੱਚ ਹੈ। ਪਰ ਇਸ ਵਿੱਚ ਕਈ ਦੇਵੀ-ਦੇਵਤਿਆਂ ਦੀ ਪੂਜਾ ਕੀਤੀ ਜਾਂਦੀ ਹੈ, ਪਰ ਵਾਸਤਵ ਵਿੱਚ ਇਹ ਏਕੀਸ਼ਵਰਵਾਦੀ ਧਰਮ ਹੈ।
ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ ਹਰ ਸਾਲ 21 ਫ਼ਰਵਰੀ ਨੂੰ ਭਾਸ਼ਾਈ ਅਤੇ ਸਭਿਆਚਾਰਿਕ ਵੰਨ ਸੁਵੰਨਤਾ ਨੂੰ ਬਰਕਰਾਰ ਰੱਖਣ ਲਈ ਮਨਾਇਆ ਜਾਂਦਾ ਹੈ। ਯੂਨੈਸਕੋ ਦੁਆਰਾ 17 ਨਵੰਬਰ 1999 ਨੂੰ ਇਹ ਦਿਹਾੜਾ ਮਨਾਉਣ ਬਾਰੇ ਫ਼ੈਸਲਾ ਕੀਤਾ ਗਿਆ। ਯੂ ਐਨ ਦੀ ਜਨਰਲ ਅਸੈਂਬਲੀ ਨੇ ਸਾਲ 2008 ਨੂੰ ਭਾਸ਼ਾਵਾਂ ਦਾ ਅੰਤਰਰਾਸ਼ਟਰੀ ਸਾਲ ਕਰਾਰ ਦਿੱਤਾ ਸੀ।ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ ਫ਼ਰਵਰੀ 2000 ਤੋਂ ਬਾਅਦ ਹਰ ਸਾਲ ਮਨਾਇਆ ਜਾਂਦਾ ਹੈ। ਇਹ ਦਿਨ 1952 ਦੀ 21 ਫ਼ਰਵਰੀ ਦੀ ਪ੍ਰਤਿਨਿਧਤਾ ਕਰਦੀ ਹੈ ਜਦੋਂ ਢਾਕਾ ਯੂਨੀਵਰਸਿਟੀ, ਜਗਨਨਾਥ ਯੂਨੀਵਰਸਿਟੀ, ਢਾਕਾ ਮੈਡੀਕਲ ਕਾਲਜ ਆਦਿ ਦੇ ਵਿਦਿਆਰਥੀ ਉਸ ਸਮੇਂ ਦੇ ਪਾਕਿਸਤਾਨ ਵਿੱਚ ਉਰਦੂ ਤੋਂ ਬਿਨਾਂ ਬੰਗਾਲੀ ਨੂੰ ਵੀ ਇੱਕ ਰਾਸ਼ਟਰੀ ਭਾਸ਼ਾ ਵਜੋਂ ਮਨਵਾਉਣ ਲਈ ਮੁਜਾਹਰਾ ਕਰ ਰਹੇ ਸਨ ਅਤੇ ਇਹਨਾਂ ਨੂੰ ਪੁਲਿਸ ਦੁਆਰਾ ਗੋਲੀਆਂ ਚਲਾਕੇ ਢਾਕਾ (ਹੁਣ ਬੰਗਲਾਦੇਸ਼) ਵਿਖੇ ਮਾਰ ਦਿੱਤਾ ਗਿਆ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।ਰਾਗ-ਰੰਗ ਦਾ ਇਹ ਲੋਕ ਪ੍ਰਿਅ ਪਰਵ ਬਸੰਤ ਦਾ ਸੁਨੇਹਾ ਵੀ ਹੈ। ਰਾਗ ਅਰਥਾਤ ਸੰਗੀਤ ਅਤੇ ਰੰਗ ਤਾਂ ਇਸਦੇ ਪ੍ਰਮੁੱਖ ਅੰਗ ਹਨ ਹੀ, ਪਰ ਇਨ੍ਹਾਂ ਨੂੰ ਉਤਕਰਸ਼ ਤੱਕ ਪਹੁੰਚਾਣ ਵਾਲੀ ਪਰਕਿਰਤੀ ਵੀ ਇਸ ਸਮੇਂ ਰੰਗ-ਬਿਰੰਗੇ ਜਵਾਨੀ ਨਾਲ ਆਪਣੀ ਚਰਮ ਦਸ਼ਾ ਉੱਤੇ ਹੁੰਦੀ ਹੈ। ਫਾਲਗੁਨ ਮਹੀਨਾ ਵਿੱਚ ਮਨਾਏ ਜਾਣ ਦੇ ਕਾਰਨ ਇਸਨੂੰ ਫਾਲਗੁਨੀ ਵੀ ਕਹਿੰਦੇ ਹਨ। ਹੋਲੀ ਦਾ ਤਿਉਹਾਰ ਬਸੰਤ ਪੰਚਮੀ ਨਾਲ ਹੀ ਸ਼ੁਰੂ ਹੋ ਜਾਂਦਾ ਹੈ। ਉਸੀ ਦਿਨ ਪਹਿਲੀ ਵਾਰ ਗੁਲਾਲ ਉੜਾਇਆ ਜਾਂਦਾ ਹੈ। ਇਸ ਦਿਨ ਨਾਲ ਫਾਗ ਅਤੇ ਧਮਾਰ ਦਾ ਗਾਨਾ ਅਰੰਭ ਹੋ ਜਾਂਦਾ ਹੈ। ਖੇਤਾਂ ਵਿੱਚ ਸਰਸੋਂ ਖਿੜ ਉੱਠਦੀ ਹੈ। ਬਾਗ-ਬਗੀਚੇ ਵਿੱਚ ਫੁੱਲਾਂ ਦੀ ਆਕਰਸ਼ਕ ਛੇਵਾਂ ਛਾ ਜਾਂਦੀ ਹੈ। ਦਰਖਤ-ਬੂਟੇ, ਪਸ਼ੁ-ਪੰਛੀ ਅਤੇ ਮਨੁੱਖ ਸਭ ਖੁਸ਼ੀ ਨਾਲ ਪਰਿਪੂਰਣ ਹੋ ਜਾਂਦੇ ਹਨ। ਖੇਤਾਂ ਵਿੱਚ ਕਣਕ ਦੀਆਂ ਬਾਲੀਆਂ ਇਠਲਾਨੇ ਲੱਗਦੀਆਂ ਹਨ। ਕਿਸਾਨਾਂ ਦਾ ਹਰਦਏ ਖੁਸ਼ੀ ਨਾਲ ਨਾਚ ਉੱਠਦਾ ਹੈ। ਬੱਚੇ-ਬੂੜੇ ਸਾਰੇ ਵਿਅਕਤੀ ਸਭ ਕੁਝ ਸੰਕੋਚ ਅਤੇ ਰੂੜੀਆਂ ਭੁੱਲ ਕੇ ਢੋਲਕ-ਝਾਂਝ-ਮੰਜੀਰਾ ਦੀ ਧੁਨ ਨਾਲ ਨਾਚ-ਸੰਗੀਤ ਅਤੇ ਰੰਗਾਂ ਵਿੱਚ ਡੁੱਬ ਜਾਂਦੇ ਹੈ। ਚਾਰਾਂ ਤਰਫ ਰੰਗਾਂ ਦੀ ਫੁਆਰ ਫੂਟ ਪੈਂਦੀ ਹੈ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਉੱਲੀ ਸੁਕੇਂਦਰੀ ਜੀਵਾਂ ਦੀ ਇੱਕ ਵੱਡੀ ਢਾਣੀ ਵਿਚਲੇ ਉਹ ਜੀਅ ਹਨ ਜਿਹਨਾਂ ਵਿੱਚ ਖ਼ਮੀਰ ਅਤੇ ਮੋਲਡ ਵਰਗੇ ਸੂਖਮ ਜੀਵ ਅਤੇ ਹੋਰ ਜਾਣੀਆਂ-ਪਛਾਣੀਆਂ ਖੁੰਭਾਂ ਸ਼ਾਮਲ ਹਨ। ਇਹਨਾਂ ਪ੍ਰਾਣੀਆਂ ਨੂੰ ਉੱਲੀ (ਅੰਗਰੇਜ਼ੀ: Fungi) ਨਾਂ ਦੇ ਇੱਕ ਜਗਤ ਵਿੱਚ ਰੱਖਿਆ ਗਿਆ ਹੈ ਜੋ ਬੂਟਿਆਂ, ਜਾਨਵਰਾਂ, ਬੈਕਟੀਰੀਆ ਆਦਿਕ ਤੋਂ ਵੱਖਰੇ ਹਨ। ਇੱਕ ਮੁੱਖ ਫ਼ਰਕ ਇਹ ਹੈ ਕਿ ਉੱਲੀ ਦੇ ਕੋਸ਼ਾਣੂਆਂ ਦੁਆਲੇ ਇੱਕ ਕੰਧ ਹੁੰਦੀ ਹੈ ਜਿਸ ਵਿੱਚ ਕਾਈਟਿਨ ਨਾਮਕ ਪਦਾਰਥ ਹੁੰਦਾ ਹੈ ਜਦਕਿ ਪੌਦਿਆਂ ਆਦਿ ਦੇ ਕੋਸ਼ਾਣੂਆਂ ਦੀਆਂ ਕੰਧਾਂ ਵਿੱਚ ਸੈਲੂਲੋਜ਼ ਹੁੰਦਾ ਹੈ। ਜੀਵਾਣੂਆਂ ਦੀ ਘੋਖ ਤੋਂ ਪਤਾ ਲੱਗਿਆ ਹੈ ਕਿ ਉੱਲੀ ਦਾ ਰਿਸ਼ਤਾ ਬੂਟਿਆਂ ਦੀ ਬਜਾਏ ਜਾਨਵਰਾਂ ਨਾਲ਼ ਵਧੇਰੇ ਨੇੜੇ ਹੈ।
ਹਿਜੜਾ ਜਾਂ ਖੁਸਰਾ ਅਜਿਹੇ ਮਨੁੱਖਾਂ ਨੂੰ ਕਿਹਾ ਜਾਂਦਾ ਹੈ ਜੋ ਲਿੰਗ ਵਜੋਂ ਨਾ ਨਰ ਹੁੰਦੇ ਹਨ ਨਾ ਮਾਦਾ। ਜਨਮ ਦੇ ਸਮੇਂ ਲੈਂਗਿਕ ਵਿਕਾਰ ਦੇ ਕਾਰਨ ਅਜਿਹਾ ਹੁੰਦਾ ਹੈ। "ਹਿਜੜਾ" ਸ਼ਬਦ ਦੱਖਣੀ ਏਸ਼ੀਆ ਵਿੱਚ ਪ੍ਰਚੱਲਤ ਹੈ। ਅਧਿਕੰਸ਼ ਹਿਜੜੇ ਸਰੀਰਕ ਤੌਰ ਤੇ ਨਰ ਹੁੰਦੇ ਹਨ ਜਾਂ ਅਖੀਰ: ਲਿੰਗੀ (intersex) ਪਰ ਕੁੱਝ ਮਾਦਾ (ਇਸਤਰੀ) ਵੀ ਹੁੰਦੇ ਹਨ। ਉਹ ਆਪਣੇ-ਆਪ ਲਈ ਆਮ ਤੌਰ ਤੇ ਇਸਤਰੀ ਲਿੰਗ ਭਾਸ਼ਾ ਦਾ ਪ੍ਰਯੋਗ ਕਰਦੇ ਹਨ (ਜਿਵੇਂ, ਮੈਂ ਸੁੰਦਰ ਲੱਗ ਰਹੀ ਹਾਂ?)।
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਕੈਥੋਲਿਕ ਗਿਰਜਾਘਰ ਦੁਨੀਆਂ ਦੇ ਇਸਾਈਆਂ ਦਾ ਸਭ ਤੋਂ ਵੱਡਾ ਚਰਚ ਹੈ, ਇਸ ਦੇ ਕਰੀਬ 120 ਕਰੋੜ ਜਣ(ਮੈਂਬਰ) ਹਨ। ਇਸਨੂੰ ਰੋਮਨ ਕੈਥੋਲਿਕ ਗਿਰਜਾਘਰ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ। ਇਸ ਦੇ ਨੇਤਾ ਪੋਪ ਹਨ ਜੋ ਧਰਮਾਧਿਅਕਸ਼ਾਂ ਦੇ ਸਮੁਦਾੲਿ ਦੇ ਪ੍ਰਧਾਨ ਹਨ। ਇਹ ਪੱਛਮੀ ਅਤੇ ਪੂਰਬੀ ਕੈਥੋਲਿਕ ਗਿਰਜਾਘਰਾਂ ਦਾ ਇੱਕ ਸਮਾਗਮ ਹੈ। ਇਹ ਆਪਣੇ ਲਕਸ਼ ਨੂੰ ਯਿਸੂ ਮਸੀਹ ਦੇ ਸਮਾਚਾਰ ਫੈਲਾਉਣ, ਸੰਸਕਾਰ ਕਰਵਾਉਣ ਅਤੇ ਦਿਅਾਲਤਾ ਧਾਰਨ ਕਰਨ ਦੇ ਰੂਪ ਵਿੱਚ ਪਰਿਭਾਸ਼ਿਤ ਕਰਦਾ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 30,981 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਵਿਟਾਮਿਨ ਡੀ ਚਰਬੀ ਵਿੱਚ ਘੁਲਣਸ਼ੀਲ ਸੀਕੋਸਟੀਰਾਇਡਾਂ ਦਾ ਇੱਕ ਸਮੂਹ ਹੈ ਜੋ ਅੰਤੜੀਆਂ ਵਿੱਚ ਕੈਲਸ਼ੀਅਮ, ਲੋਹਾ, ਮੈਗਨੀਸ਼ੀਅਮ, ਫ਼ਾਸਫ਼ੇਟ ਅਤੇ ਜਿਸਤ ਨੂੰ ਜਜ਼ਬ ਕਰਨ ਦੀ ਤਾਕਤ ਵਿੱਚ ਵਾਧਾ ਕਰਦੇ ਹਨ। ਮਨੁੱਖਾਂ ਵਿੱਚ ਇਸ ਸਮੂਹ ਦੇ ਸਭ ਤੋਂ ਜ਼ਰੂਰੀ ਯੋਗ ਵਿਟਾਮਿਨ ਡੀ3 (ਕੋਲੀਕੈਲਸੀਫ਼ਿਰੋਲ ਨਾਂ ਨਾਲ਼ ਵੀ ਜਾਣਿਆ ਜਾਂਦਾ ਹੈ) ਅਤੇ ਵਿਟਾਮਿਨ ਡੀ2 (ਅਰਗੋਕੈਲਸੀਫ਼ਿਰੋਲ) ਹਨ। Cholecalciferol and ergocalciferol can be ingested from the diet and from supplements.
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਭਗਤੀ ਲਹਿਰ ਭਾਰਤ ਵਿੱਚ ਮੱਧਕਾਲੀਨ ਯੁੱਗ ਵਿੱਚ ਚੱਲੀ ਧਾਰਮਿਕ ਜਾਗਰਤੀ ਦੀ ਲਹਿਰ ਸੀ। ਇਸ ਤਹਿਤ ਰਚੀ ਗਈ ਬਾਣੀ ਨੇ ਸਮਾਜਿਕ ਨਾਬਰਾਬਰੀ ਅਤੇ ਨਫ਼ਰਤ ਨੂੰ ਖ਼ਤਮ ਕਰ ਕੇ ਭਗਤੀ ਅਤੇ ਸਾਂਝੀਵਾਲਤਾ ਦੇ ਦਰ-ਦਰਵਾਜ਼ੇ ਖੋਲ੍ਹੇ ਸਨ। ਇਸ ਲਹਿਰ ਨੂੰ ਭਗਤੀ ਅੰਦੋਲਨ ਕਹਿ ਕੇ ਵੀ ਯਾਦ ਕੀਤਾ ਜਾਂਦਾ ਹੈ।ਭਾਰਤ ਵਿੱਂਚ ਹਰ ਲਹਿਰ ਦਾ ਮੁੱਢ ਦੇਸ਼ ਦੇ ਉੱਤਰ ਵਿੱਚ ਬੁੱਝ੍ਹਾ, ਪਰ ਭਗਤੀ ਲਹਿਰ ਦਾ ਆਰੰਭ ਅੱਠਵੀਂ ਸਦੀ ਈਸਵੀ ਵਿੱਚ ਦੱਖਣੀ ਭਾਰਤ ਵਿੱਚ ਹੋਇਆ। ਇਸ ਲਹਿਰ ਨੂੰ ਦੱਖਣੀ ਭਾਰਤ ਵਿੱਚ ਚਲਾਉਣ ਵਾਲੇ ਰਾਮਾਨੁਜ਼ ਤੇ ਉੱਤਰੀ ਭਾਰਤ ਵਿੱਚ ਰਾਮਾਨੰਦ ਹੋਏ ਹਨ। ਇਹ ਲਾਹਿਰ ਮੁੱਖ ਰੂਪ ਵਿੱਚ ਸਮਾਜਿਕ ਗੁਲਾਮੀ ਤੇ ਬ੍ਰਾਹਮਣ ਵਾਦ ਦੇ ਕੱਟੜ ਫਲਸਫੇ ਦੇ ਖਿਲਾਫ ਇੱਕ ਪ੍ਰਤੀਕਰਮ ਵਜੋਂ ਆਰੰਭ ਹੋਈ ਮੰਨੀ ਜਾਂਦੀ ਹੈ। ਇਸ ਕਾਲ ਵਿੱਚ ਖੁਸ਼ੀਆਂ ਪ੍ਰਾਪਤ ਕਰਨ ਦਾ ਉਪਦੇਸ਼ ਦਿੱਤਾ ਪੰਜਾਬ ਤੋਂ ਬਾਹਰਲੇ ਭਗਤਾਂ ਨੇ ਵੀ ਆਚੇਤ ਹੀ ਇੱਥੋਂ ਦੇ ਨਾਥ ਜ਼ੋਗੀਆ ਤੇ ਸੂਫ਼ੀਆਂ ਵਾਂਗ ਦੇਸ਼ ਦੀ ਲੋਕ-ਭਾਸ਼ਾ ਵਿੱਚ ਅਧਿਆਤਮਕ ਭਾਵਾਂ ਨੂੰ ਜਨ ਸਮੂਹ ਤੱਕ ਪਹੁੰਚਾਇਆ। ਇਨ੍ਹਾਂ ਦੇ ਖਿਆਲ ਆਮ ਤੌਰ `ਤੇ ਸੂਫ਼ੀਮਤ ਤੇ ਗੁਰਮਤਿ ਵਿਚਾਰਘਾਰਾ ਨਾਲ ਮੇਲ ਖਾਂਦੇ ਹਨ। ਇਨ੍ਹਾਂ ਭਗਤਾਂ ਨੇ ਵੀ ਨਾਥ-ਜ਼ੋਗੀਆਂ ਤੇ ਸੂਫ਼ੀਆਂ ਵਾਂਗ ਆਪਣੀ ਰਚਨਾ ਰਾਗਾਂ ਵਿੱਚ ਹੀ ਕੀਤੀ ਹੈ। ਜਿਸ ਉਪਰ ਪੰਜਾਬੀ ਦਾ ਪ੍ਰਭਾਵ ਪ੍ਰਤੱਖ ਹੈ। ਸੋ ਇਨ੍ਹਾਂ ਭਗਤਾਂ ਦੀ ਬਾਣੀ ਵਿੱਚ ਆਰਬੀ ਫਾਰਸੀ ਸ਼ਬਦਾਂ ਦੇ ਤਤਸੱਮ ਘੱਟ ਤੇ ਤਦਭਵ ਰੂਪ ਮਿਲਦੇ ਹਨ। ਸੂਫ਼ੀ ਤੇ ਗੁਰਮਤਿ ਕਾਵਿ-ਧਾਰਾ ਨਾਲ ਵਿਸ਼ੇ, ਸ਼ਬਦਾਵਲੀ ਤੇ ਸ਼ੈਲੀ ਦੀ ਸਾਂਝ ਕਰਕੇ ਹੀ ਇਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਵਿੱਚ ਆਦਰਯੋਗ ਥਾਂ ਪ੍ਰਾਪਤ ਹੋਇਆ ਹੈ।
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾੳੁਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪੱਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕੳੁਕਤੀ) ਹੈ। ਕਹਾਵਤਾਂ ਲੋਕ ਸਾਹਿਤ ਜਾਂ ਲੋਕਧਾਰਾ ਦੀਅਾਂ ਵਿਭਿੰਨ ਵੰਨਗੀਅਾਂ ਵਿੱਚੋਂ ਅਾਪਣੀ ਵਿਕੋਲਿਤ੍ਰੀ ਪ੍ਰਕਿਰਤੀ, ਪ੍ਰਗਟਾਓ ਪ੍ਰਸੰਗ ਅਤੇ ਰੂਪ ਸਦਕਾ ਇੱਕ ਸੁਤੰਤਰ ਵਿਧਾ ਹੈ, ਜੋ ਲੋਕ ਦੀ ਸਿਅਾਣਪ ਅਤੇ ਅਨੁਭਵ ਦਾ ਨਿਚੋੜ ਹੁੰਦੀਅਾਂ ਹਨ। ਪ੍ਰਕਿਰਤੀ ਦੀ ਹਰੇਕ ਵਸਤੂ, ਕ਼ੁਦਰਤ ਦੇ ਨਿਯਮਾਂ, ਮਨੁੱਖਾਂ ਤੇ ਪਸ਼ੂ ਜਾਤੀ ਦੀਅਾਂ ਅਾਦਤਾਂ ਤੇ ਸੁਭਾਅ ਬਾਰੇ ਲੋਕਾਂ ਦੇ ਕੀ ਤਜਰਬੇ ਹਨ, ੳੁਹ ਅਖਾਣਾਂ/ਕਹਾਵਤਾਂ ਵਿੱਚ ਸੰਗਠਿਤ ਹੋਏ ਮਿਲਦੇ ਹਨ।