ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸਿੱਖਿਆ ਸ਼ਾਸਤਰ (ਅੰਗਰੇਜ਼ੀ: Pedagogy) ਅਧਿਆਪਨ ਦੀ ਕਲਾ ਅਤੇ ਵਿਗਿਆਨ ਨੂੰ ਕਿਹਾ ਜਾਂਦਾ ਹੈ। ਇਸ ਵਿੱਚ ਇਹ ਅਧਿਐਨ ਕੀਤਾ ਜਾਂਦਾ ਹੈ ਕਿ ਸਭ ਤੋਂ ਵਧੀਆ ਢੰਗ ਨਾਲ ਕਿਵੇਂ ਪੜ੍ਹਾਇਆ ਜਾ ਸਕਦਾ ਹੈ। ਇਸਦਾ ਟੀਚਾ ਸਧਾਰਨ ਸਿੱਖਿਆ(ਮਨੁੱਖ ਦਾ ਸੰਪੂਰਨ ਵਿਕਾਸ) ਤੋਂ ਲੈਕੇ ਵਿਸ਼ੇਸ਼ ਸਿੱਖਿਆ(ਵਿਸ਼ੇਸ਼ ਮੁਹਾਰਤ ਹਾਸਿਲ ਕਰਨ ਲਈ) ਤੱਕ ਹੋ ਸਕਦਾ ਹੈ। ਉਦਾਹਰਨ ਦੇ ਤੌਰ ਉੱਤੇ ਪਾਉਲੋ ਫ਼ਰੇਰੇ ਆਪਣੇ ਪੜ੍ਹਾਉਣ ਦੇ ਤਰੀਕੇ ਨੂੰ "ਆਲੋਚਨਾਤਮਕ ਸਿੱਖਿਆ ਸ਼ਾਸਤਰ" ਕਹਿੰਦਾ ਸੀ। ਪੈਡਗੋਜੀ (/ pɛdəddi /) ਉਹ ਅਨੁਸ਼ਾਸ਼ਨ ਹੈ ਜੋ ਅਧਿਆਪਨ ਦੇ ਸਿਧਾਂਤ ਅਤੇ ਅਭਿਆਸ ਨਾਲ ਸਬੰਧਤ ਹੈ ਅਤੇ ਇਹ ਇਸ ਤੱਥ ਤੇ ਧਿਆਨ ਦਿੰਦਾ ਹੈ ਕਿ ਅਧਿਆਪਨ ਕਿਵੇਂ ਵਿਦਿਆਰਥੀ ਨੂੰ ਸਿੱਖਣ ਨੂੰ ਪ੍ਰਭਾਵਿਤ ਕਰਦਾ ਹੈ।.
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਸਮੁੰਦਰ ਖਾਰੇ ਪਾਣੀ ਦਾ ਇੱਕ ਵਿਸ਼ਾਲ ਪਿੰਡ ਹੁੰਦਾ ਹੈ ਜੋ ਕਿਸੇ ਮਹਾਂਸਾਗਰ ਨਾਲ਼ ਜੁੜਿਆ ਹੋ ਸਕਦਾ ਹੈ ਜਾਂ ਇੱਕ ਵਿਸ਼ਾਲ ਲੂਣੀ ਝੀਲ ਹੋ ਸਕਦਾ ਹੈ ਜਿਸਦਾ, ਕੈਸਪੀਅਨ ਸਾਗਰ ਵਾਂਗ, ਕੋਈ ਕੁਦਰਤੀ ਨਿਕਾਸ ਨਹੀਂ ਹੁੰਦਾ। ਕਈ ਵਾਰ ਸਮੁੰਦਰ ਅਤੇ ਮਹਾਂਸਾਗਰ ਸ਼ਬਦ ਸਮਾਨਰਥੀ ਤੌਰ 'ਤੇ ਵਰਤੇ ਜਾਂਦੇ ਹਨ।ਜੰਮਿਆ ਹੋਇਆ ਸਮੁੰਦਰੀ ਪਾਣੀ "ਸਮੁੰਦਰੀ ਬਰਫ਼" ਬਣ ਜਾਂਦਾ ਹੈ; ਇਹ ਤਬਦੀਲੀ ਸ਼ੁੱਧ ਪਾਣੀ ਦੇ ਪਿਘਲਨ ਅੰਕ ਤੋਂ ਹੇਠਾਂ—ਲਗਭਗ −੧.੮ °C (੨੮.੮ °F 'ਤੇ) ਵਾਪਰਦਾ ਹੈ।
ਕੈਨੇਡਾ (ਅੰਗਰੇਜ਼ੀ: Canada ਖੈਨਡਾ) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 99.8ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਉਚਾਰਨ (15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਦੇ ਮਹੀਨੇ ਵਿੱਚ ਅਲੱਗ-ਅਲੱਗ ਮਿਤੀ ਨੂੰ ਆਉਂਦੀ ਹੈ।ਗੁਰੂ ਨਾਨਕ ਦੇਵ ਜੀ ਨੇ ਦੂਰ-ਦੂਰ ਤੱਕ ਯਾਤਰਾ ਕੀਤੀ ਅਤੇ ਲੋਕਾਂ ਨੂੰ ਇੱਕ ਪਰਮੇਸ਼ਰ ਹੋਣ ਦਾ ਸੰਦੇਸ਼ ਦਿੱਤਾ ਜੋ ਆਪਣੀ ਹਰ ਇੱਕ ਰਚਨਾ ਵਿੱਚ ਵਾਸ ਕਰਦਾ ਹੈ ਅਤੇ ਅਨਾਦਿ ਸੱਚ ਨੂੰ ਦਰਸਾਉਂਦਾ ਹੈ। ਉਹਨਾਂ ਨੇ ਇਕ ਅਨੋਖਾ ਅਧਿਆਤਮਿਕ, ਸਮਾਜਕ, ਅਤੇ ਰਾਜਨੀਤਕ ਪਲੇਟਫਾਰਮ ਤਿਆਰ ਕੀਤਾ ਜੋ ਸਮਾਨਤਾ, ਭਰੱਪਣ ਦਾ ਪਿਆਰ, ਭਲਾਈ, ਅਤੇ ਸਦਭਾਵਨਾ 'ਤੇ ਆਧਾਰਿਤ ਸੀ। ਸਿੱਖ ਧਰਮ ਦੇ ਪਵਿੱਤਰ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਨਾਨਕ ਦੇ ਸ਼ਬਦ, 974 ਕਾਵਿਕ ਭਜਨਾਂ ਦੇ ਰੂਪ ਵਿਚ ਦਰਜ਼ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਕੁਝ ਮੁੱਖ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸ਼ਟ ਹਨ। ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਗੁਰੂ ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਪਰ ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਹੀ ਇਹਨਾਂ ਪ੍ਰਭਾਵਿਤ ਕੀਤਾ ਕਿ ਪਾਂਧਾ ਵੀ ਆਪ ਤੋਂ ਬਹੁਤ ਪ੍ਰਭਾਵਿਤ ਹੋਇਆ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ (ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ), ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਚੈੱਕ ਗਣਰਾਜ (ਛੋਟਾ ਰੂਪ Česko ਚੈਸਕੋ) ਮੱਧ-ਯੂਰਪ ਦਾ ਇੱਕ ਘਿਰਿਆ ਹੋਇਆ ਦੇਸ਼ ਹੈ। ਇਸ ਦੀਆਂ ਹੱਦਾਂ ਉੱਤਰ ਵੱਲ ਪੋਲੈਂਡ, ਪੱਛਮ ਵੱਲ ਜਰਮਨੀ, ਦੱਖਣ ਵੱਲ ਆਸਟ੍ਰੀਆ ਅਤੇ ਪੂਰਬ ਵੱਲ ਸਲੋਵਾਕੀਆ ਨਾਲ ਲੱਗਦੀਆਂ ਹਨ। ਇਸ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ (13 ਲੱਖ ਦੀ ਅਬਾਦੀ ਵਾਲਾ) ਪ੍ਰਾਗ ਹੈ। ਇਸ ਗਣਰਾਜ ਵਿੱਚ ਬੋਹੀਮੀਆ ਅਤੇ ਮੋਰਾਵੀਆ ਅਤੇ ਥੋੜ੍ਹੇ ਜਿਹੇ ਸਿਲੇਸੀਆ ਦੇ ਇਤਿਹਾਸਕ ਇਲਾਕੇ ਸ਼ਾਮਲ ਹਨ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਅੰਧ ਮਹਾਂਸਾਗਰ ਜਾਂ ਅਟਲਾਂਟਿਕ ਮਹਾਸਾਗਰ ਉਸ ਵਿਸ਼ਾਲ ਸਮੁੰਦਰ ਦਾ ਨਾਮ ਹੈ ਜੋ ਯੂਰਪ ਅਤੇ ਅਫਰੀਕਾ ਮਹਾਂਦੀਪਾਂ ਨੂੰ ਨਵੀਂ ਦੁਨੀਆਂ ਦੇ ਮਹਾਂਦੀਪਾਂ ਤੋਂ ਅੱਡ ਕਰਦਾ ਹੈ। ਖੇਤਰਫਲ ਅਤੇ ਵਿਸਥਾਰ ਵਿੱਚ ਦੁਨੀਆਂ ਦਾ ਦੂਜੇ ਨੰਬਰ ਦਾ ਮਹਾਸਾਗਰ ਹੈ ਜਿਨ੍ਹੇ ਧਰਤੀ ਦਾ 1/5 ਖੇਤਰ ਘੇਰ ਰੱਖਿਆ ਹੈ। ਇਸ ਮਹਾਸਾਗਰ ਦਾ ਨਾਮ ਗਰੀਕ ਸੰਸਕ੍ਰਿਤੀ ਤੋਂ ਲਿਆ ਗਿਆ ਹੈ ਜਿਸ ਵਿੱਚ ਇਸਨੂੰ ਨਕਸ਼ੇ ਦਾ ਸਮੁੰਦਰ ਵੀ ਬੋਲਿਆ ਜਾਂਦਾ ਹੈ। ਇਸ ਮਹਾਸਾਗਰ ਦਾ ਸਰੂਪ ਲੱਗਭੱਗ ਅੰਗਰੇਜ਼ੀ ਅੱਖਰ 8 ਦੇ ਸਮਾਨ ਹੈ। ਲੰਮਾਈ ਦੇ ਮੁਕਾਬਲੇ ਇਸ ਦੀ ਚੌੜਾਈ ਬਹੁਤ ਘੱਟ ਹੈ। ਆਰਕਟਿਕ ਸਾਗਰ, ਜੋ ਬੇਰਿੰਗ ਜਲਡਮਰੂਮਧ ਤੋਂ ਉੱਤਰੀ ਧਰੁਵ ਹੁੰਦਾ ਹੋਇਆ ਸਪਿਟਸਬਰਜੇਨ ਅਤੇ ਗਰੀਨਲੈਂਡ ਤੱਕ ਫੈਲਿਆ ਹੈ, ਮੁੱਖ ਤੌਰ ਤੇ ਅੰਧਮਹਾਸਾਗਰ ਦਾ ਹੀ ਅੰਗ ਹੈ। ਇਸ ਪ੍ਰਕਾਰ ਉੱਤਰ ਵਿੱਚ ਬੇਰਿੰਗ ਜਲ-ਡਮਰੂਮੱਧ ਤੋਂ ਲੈ ਕੇ ਦੱਖਣ ਵਿੱਚ ਕੋਟਸਲੈਂਡ ਤੱਕ ਇਸ ਦੀ ਲੰਮਾਈ 12, 810 ਮੀਲ ਹੈ। ਇਸ ਪ੍ਰਕਾਰ ਦੱਖਣ ਵਿੱਚ ਦੱਖਣ ਜਾਰਜੀਆ ਦੇ ਦੱਖਣ ਸਥਿਤ ਵੈਡਲ ਸਾਗਰ ਵੀ ਇਸ ਮਹਾਸਾਗਰ ਦਾ ਅੰਗ ਹੈ। ਇਸ ਦਾ ਖੇਤਰਫਲ ਇਸ ਦੇ ਅੰਤਰਗਤ ਸਮੁੰਦਰਾਂ ਸਹਿਤ 4,10,81,040 ਵਰਗ ਮੀਲ ਹੈ। ਅੰਤਰਗਤ ਸਮੁੰਦਰਾਂ ਨੂੰ ਛੱਡਕੇ ਇਸ ਦਾ ਖੇਤਰਫਲ 3,18,14,640 ਵਰਗ ਮੀਲ ਹੈ। ਵਿਸ਼ਾਲਤਮ ਮਹਾਸਾਗਰ ਨਾ ਹੁੰਦੇ ਹੋਏ ਵੀ ਇਸ ਦੇ ਅਧੀਨ ਸੰਸਾਰ ਦਾ ਸਭ ਤੋਂ ਵੱਡਾ ਜਲਪ੍ਰਵਾਹ ਖੇਤਰ ਹੈ। ਉੱਤਰੀ ਅੰਧਮਹਾਸਾਗਰ ਦੇ ਜਲਤਲ ਦਾ ਨਮਕੀਨਪਣ ਹੋਰ ਸਮੁੰਦਰਾਂ ਦੀ ਤੁਲਣਾ ਵਿੱਚ ਕਿਤੇ ਜਿਆਦਾ ਹੈ। ਇਸ ਦੀ ਅਧਿਕਤਮ ਮਾਤਰਾ 3.7 ਫ਼ੀਸਦੀ ਹੈ ਜੋ 20°-30° ਉੱਤਰਅਕਸ਼ਾਂਸ਼ਾਂ ਦੇ ਵਿੱਚ ਮੌਜੂਦ ਹੈ। ਹੋਰ ਭਾਗਾਂ ਵਿੱਚ ਨਮਕੀਨਪਣ ਮੁਕਾਬਲਤਨ ਘੱਟ ਹੈ।
ਖੇਡ (ਜਾਂ ਖੇਡਾਂ) ਆਮ ਤੌਰ ਉੱਤੇ ਮੁਕਾਬਲਾਪ੍ਰਸਤ ਅਤੇ ਸਰੀਰਕ ਕੰਮ-ਕਾਜ ਦੀਆਂ ਸਾਰੀਆਂ ਕਿਸਮਾਂ ਹੁੰਦੀਆਂ ਹਨ ਜਿਸ ਦਾ ਮੁੱਖ ਟੀਚਾ, ਬੇਕਾਇਦਾ ਜਾਂ ਜੱਥੇਬੰਦਕ ਹਿੱਸੇਦਾਰੀ ਰਾਹੀਂ, ਸਰੀਰਕ ਯੋਗਤਾ ਅਤੇ ਮੁਹਾਰਤ ਨੂੰ ਕਾਇਮ ਰੱਖਣਾ ਜਾਂ ਸੁਧਾਰਨਾ ਹੁੰਦਾ ਹੈ ਅਤੇ ਨਾਲ਼ ਹੀ ਨਾਲ਼ ਹਿੱਸੇਦਾਰਾਂ ਅਤੇ ਕਈ ਵਾਰ ਦਰਸ਼ਕਾਂ ਨੂੰ ਮਨੋਰੰਜਨ ਮੁਹੱਈਆ ਕਰਵਾਉਣਾ ਵੀ। ਦੁਨੀਆਂ ਵਿੱਚ ਸੈਂਕੜੇ ਖੇਡਾਂ ਹਨ, ਕੁਝ ਜਿਹਨਾਂ ਵਿੱਚ ਸਿਰਫ਼ ਦੋ ਮੁਕਾਬਲੇਬਾਜ਼ ਲੁੜੀਂਦੇ ਹੋਣ ਅਤੇ ਕੁਝ ਜਿਹਨਾਂ ਵਿੱਚ ਇੱਕੋ ਵਾਰ ਸੈਂਕੜੇ ਲੋਕ ਖੇਡ ਸਕਣ, ਭਾਵੇਂ ਜੋਟੀ ਵਜੋਂ ਜਾਂ ਕੱਲ੍ਹਮ-ਕੱਲੇ। ਆਮ ਤੌਰ ਉੱਤੇ ਖੇਡਾਂ ਕਈ ਅਸੂਲਾਂ ਜਾਂ ਰੀਤੀ-ਰਿਵਾਜਾਂ ਦੇ ਵੱਸ ਹੁੰਦੀਆਂ ਹਨ ਜੋ ਇਹ ਯਕੀਨੀ ਬਣਾਉਂਦੇ ਹਨ ਕਿ ਮੁਕਾਬਲਾ ਨਿਰਪੱਖ ਅਤੇ ਬੇਦਾਗ਼ ਹੋਵੇ ਅਤੇ ਜੇਤੂ ਦੇ ਹੱਕ ਵਿੱਚ ਫ਼ੈਸਲਾ ਅਟੱਲ ਜਾਂ ਇੱਕਸੁਰ ਰਹਿ ਸਕੇ। ਜਿੱਤਣ ਦੀ ਕਿਰਿਆ ਦਾ ਪਤਾ ਸਰੀਰਕ ਵਾਕਿਆਂ ਤੋਂ, ਜਿਵੇਂ ਕਿ ਗੋਲ ਮਾਰਨੇ ਜਾਂ ਸਭ ਤੋਂ ਪਹਿਲਾਂ ਲਕੀਰ ਟੱਪਣੀ, ਜਾਂ ਫੇਰ ਜੱਜਾਂ ਵੱਲੋਂ ਖੇਡ ਦੇ ਕੌਤਕ ਵੇਖ ਕੇ ਲਾਇਆ ਜਾ ਸਕਦਾ ਹੈ ਜਿਹਨਾਂ ਵਿੱਚ ਤਕਨੀਕੀ ਮੁਹਾਰਤ ਜਾਂ ਹੁਨਰੀ ਛਾਪ ਵਰਗੇ ਬਾਹਰਮੁਖੀ ਜਾਂ ਅੰਤਰਮੁਖੀ ਮਾਪਦੰਡ ਸ਼ਾਮਲ ਹਨ। ਜੱਥੇਬੰਦਕ ਖੇਡਾਂ ਵਿੱਚ ਅਦਾਕਾਰੀ ਦੇ ਰਿਕਾਰਡ ਰੱਖੇ ਜਾਂਦੇ ਹਨ ਅਤੇ ਮਸ਼ਹੂਰ ਖੇਡਾਂ ਵਿੱਚ ਇਸ ਜਾਣਕਾਰੀ ਦਾ ਐਲਾਨ ਖੁੱਲ੍ਹੇ ਰੂਪ ਵਿੱਚ ਜਾਂ ਖੇਡ ਖ਼ਬਰਾਂ ਵਿੱਚ ਕੀਤਾ ਜਾ ਸਕਦਾ ਹੈ। ਇਸ ਤੋਂ ਛੁੱਟ, ਖੇਡਾਂ ਗ਼ੈਰ-ਹਿੱਸੇਦਾਰਾਂ ਵਾਸਤੇ ਮਨੋਰੰਜਨ ਅਤੇ ਦਿਲ-ਪਰਚਾਵੇ ਦਾ ਇੱਕ ਮੁੱਖ ਸਰੋਤ ਹੁੰਦੀਆਂ ਹਨ। ਦਰਸ਼ਕੀ ਖੇਡਾਂ ਵਿੱਚ ਠਾਠਾਂ ਮਾਰਦੀਆਂ ਭੀੜਾਂ ਪੁੱਜਦੀਆਂ ਹਨ ਅਤੇ ਪ੍ਰਸਾਰਨ ਰਾਹੀਂ ਇਹ ਹੋਰ ਵੀ ਪਸਰੇ ਹੋਏ ਸਰੋਤਿਆਂ ਤੱਕ ਪਹੁੰਚਦੀਆਂ ਹਨ। ਏ.ਟੀ.
ਰਾਫਟਿੰਗ ਅਤੇ ਵਾਇਟ ਵਾਟਰ ( ਨਦੀ ਦੀਆ ਉਫਨਦੀਆ ਲਹਰਾ) ਰਾਫਟਿੰਗ ਮਨੋਰੰਜਨ ਵਾਸਤੇ ਇੱਕ ਆਉਟਡੋਰ ਗਤੀਵਿਧੀਆ ਹਨ. ਜੋ ਕਿ ਹਵਾ ਨਾਲ ਭਰੇ ਇੱਕ ਬੇੜੇ ਦੀ ਮਦਦ ਨਾਲ ਨਦੀ ਜਾ ਪਾਣੀ ਵਿੱਚ ਆਪਣਾ ਰਾਸਤਾ ਤਲਾਸ਼ ਕਰਦੇ ਹਨ. ਇਹ ਆਮ ਤੋ ਤੋਰ ਤੇ ਕਿਸੇ ਨਾ ਕਿਸੇ ਸਾਫ਼ ਪਾਣੀ ਜਾ ਵਾਇਟ ਵਾਟਰ ( ਨਦੀ ਦੀਆ ਉਫਨਦੀਆ ਲਹਰਾ) ਤੇ ਅਲਗ ਅਲਗ ਡਿਗਰੀਆ ਤੇ ਕੀਤੇ ਜਾਂਦੇ ਹਨ ਜੋ ਕਿ ਇਸ ਖੇਲ ਵਿੱਚ ਹਿੱਸਾ ਲੇਨ ਵਾਲੇ ਪ੍ਰਤੀਭਾਗਿਆ ਵਾਸਤੇ ਬਹੁਤ ਹੀ ਚੁਣੋਤੀ ਪੂਰਣ ਵਾਤਾਵਰਣ ਦਾ ਪ੍ਰਿਤੀਨਿਧਵ ਕਰਦਾ ਹੈ.
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਚਿੱਟਾ ਸਮੁੰਦਰ (ਰੂਸੀ: Бе́лое мо́ре) ਰੂਸ ਦੇ ਉੱਤਰ-ਪੱਛਮੀ ਤਟ ਉੱਤੇ ਸਥਿੱਤ ਬਰੰਟ ਸਮੁੰਦਰ ਦੀ ਦੱਖਣੀ ਭੀੜੀ ਖਾੜੀ ਹੈ। ਇਸ ਦੀਆਂ ਹੱਦਾਂ ਪੱਛਮ ਵੱਲ ਕਰੇਲੀਆ, ਉੱਤਰ ਵੱਲ ਕੋਲਾ ਪਰਾਇਦੀਪ ਅਤੇ ਉੱਤਰ-ਪੱਛਮ ਵੱਲ ਕਾਨਿਨ ਪਰਾਇਦੀਪ ਨਾਲ਼ ਲੱਗਦੀਆਂ ਹਨ। ਸਾਰੇ ਦਾ ਸਾਰਾ ਚਿੱਟਾ ਸਮੁੰਦਰ ਰੂਸੀ ਖ਼ੁਦਮੁਖ਼ਤਿਆਰੀ ਹੇਠ ਹੈ ਅਤੇ ਰੂਸ ਦੇ ਅੰਦਰੂਨੀ ਪਾਣੀਆਂ ਦਾ ਹਿੱਸਾ ਮੰਨਿਆ ਜਾਂਦਾ ਹੈ। ਪ੍ਰਸ਼ਾਸਕੀ ਤੌਰ ਉੱਤੇ ਇਹ ਅਰਖੰਗਲਸਕ ਅਤੇ ਮੁਰਮੰਸਕ ਓਬਲਾਸਤਾਂ ਅਤੇ ਕਰੇਲੀਆ ਗਣਰਾਜ ਵਿਚਕਾਰ ਵੰਡਿਆ ਹੋਇਆ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 31,027 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਖਾਣਾ ਜਾਂ ਅੰਨ ਜਾਂ ਭੋਜਨ ਅਜਿਹਾ ਕੋਈ ਵੀ ਪਦਾਰਥ ਹੈ ਜਿਹਨੂੰ ਖਾਣ ਨਾਲ਼ ਸਰੀਰ ਨੂੰ ਪੌਸ਼ਟਿਕ ਤੱਤ ਮਿਲਦੇ ਹਨ। ਇਸਦੀ ਪੈਦਾਵਾਰ ਜ਼ਿਆਦਾਤਰ ਪੌਦਿਆਂ ਜਾਂ ਜਾਨਵਰਾਂ ਤੋਂ ਕੀਤੀ ਜਾਂਦੀ ਹੈ, ਅਤੇ ਇਸ ਵਿੱਚ ਜਰੂਰੀ ਪੌਸ਼ਟਿਕ ਤੱਤ, ਜਿਵੇਂ ਕਾਰਬੋਹਾਈਡਰੇਟ, ਚਰਬੀ, ਪ੍ਰੋਟੀਨ, ਵਿਟਾਮਿਨ, ਜਾਂ ਖਣਿਜ ਆਦਿ ਹੁੰਦੇ ਹਨ। ਉਸ ਪਦਾਰਥ ਨੂੰ ਜੀਵ ਦੁਆਰਾ ਨਿਗਲਿਆ ਜਾਂਦਾ ਹੈ ਅਤੇ ਜੀਵ ਦੇ ਸਰੀਰ ਦੇ ਸੈੱਲਾਂ ਦੁਆਰਾ ਊਰਜਾ ਪੈਦਾ ਕਰਨ, ਜਾਂ ਜ਼ਿੰਦਗੀ ਚਲਾਉਣ, ਜਾਂ ਵਿਕਾਸ ਕਰਨ ਲਈ ਉਸ ਨੂੰ ਪਚਾਇਆਂ ਜਾਂਦਾ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਏਡਰੀਆਟਿਕ ਸਮੁੰਦਰ, (ਅੰਗਰੇਜ਼ੀ ਉਚਾਰਨ: /ˌeɪdriˈætɨk/) (ਅਲਬਾਨੀਆਈ: Deti Adriatik, ਕ੍ਰੋਏਸ਼ੀਆਈ ਅਤੇ ਮੋਂਟੇਨੇਗਰੀ: Jadransko more, ਇਤਾਲਵੀ: mare Adriatico, Slovene: Jadransko morje) ਇੱਕ ਜਲ-ਪਿੰਡ ਹੈ ਜੋ ਇਤਾਲਵੀ ਪਰਾਇਦੀਪ ਨੂੰ ਬਾਲਕਨ ਪਾਰਾਇਦੀਪ ਅਤੇ ਐਪਨੀਨ ਪਹਾੜਾਂ ਨੂੰ ਦਿਨਾਰੀ ਐਲਪ ਪਹਾੜਾਂ ਅਤੇ ਨੇੜਲੇ ਹੋਰ ਪਹਾੜਾਂ ਤੋਂ ਵੱਖ ਕਰਦਾ ਹੈ। ਇਹ ਭੂ-ਮੱਧ ਸਮੁੰਦਰ ਦੀ ਸਭ ਤੋਂ ਉੱਤਰੀ ਸ਼ਾਖਾ ਹੈ ਜੋ ਓਤਰਾਂਤੋ ਪਣਜੋੜ (ਜਿੱਥੇ ਇਹ ਆਇਓਨੀਆਈ ਸਮੁੰਦਰ ਨਾਲ਼ ਮਿਲਦਾ ਹੈ) ਤੋਂ ਲੈ ਕੇ ਉੱਤਰ-ਪੱਛਮ ਵੱਲ ਅਤੇ ਪੋ ਘਾਟੀ ਤੱਕ ਫੈਲਿਆ ਹੋਇਆ ਹੈ। ਇਸ ਸਮੁੰਦਰ ਉੱਤੇ ਤੱਟ ਰੱਖਣ ਵਾਲ਼ੇ ਦੇਸ਼ ਇਟਲੀ, ਕ੍ਰੋਏਸ਼ੀਆ, ਸਲੋਵੇਨੀਆ, ਅਲਬਾਨੀਆ, ਮੋਂਟੇਨੇਗਰੋ ਅਤੇ ਬੋਸਨੀਆ-ਹਰਜ਼ੇਗੋਵੀਨਾ ਸ਼ਾਮਲ ਹਨ।
ਕਾਲ਼ਾ ਸਮੁੰਦਰ ਯੂਰਪ, ਅਨਾਤੋਲੀਆ ਅਤੇ ਕਾਕੇਸਸ ਨਾਲ਼ ਘਿਰਿਆ ਹੋਇਆ ਹੈ ਅਤੇ ਫੇਰ ਭੂ-ਮੱਧ ਸਮੁੰਦਰ ਅਤੇ ਇਗੀਆਈ ਸਮੁੰਦਰ ਅਤੇ ਬਹੁਤ ਸਾਰੇ ਪਣਜੋੜਾਂ ਰਾਹੀਂ ਅੰਧ ਮਹਾਂਸਾਗਰ ਨਾਲ਼ ਜੁੜਿਆ ਹੋਇਆ ਹੈ। ਬੋਸਫ਼ੋਰਸ ਪਣਜੋੜ ਇਸਨੂੰ ਮਰਮਾਰਾ ਸਮੁੰਦਰ ਨਾਲ਼ ਜੋੜਦਾ ਹੈ ਅਤੇ ਦਾਰਦਾਨੇਯਸ ਪਣਜੋੜ ਭੂ-ਮੱਧ ਸਮੁੰਦਰ ਦੇ ਇਗੀਆਈ ਸਮੁੰਦਰ ਇਲਾਕੇ ਨਾਲ਼।ਇਸ ਦੇ ਪਾਣੀ ਪੂਰਬੀ ਯੂਰਪ ਅਤੇ ਪੱਛਮੀ ਏਸ਼ੀਆ ਨੂੰ ਅੱਡ ਕਰਦੇ ਹਨ। ਇਹ ਅਜ਼ੋਵ ਸਮੁੰਦਰ ਰਾਹੀਂ ਕਰਚ ਦੇ ਪਣਜੋੜ ਨਾਲ਼ ਵੀ ਜੁੜਿਆ ਹੋਇਆ ਹੈ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਅਾਨਿਅਾ ਹੈ। 'ਸਭਿਅਾਚਾਰ' ਸ਼ਬਦ ਮੂਲ ਰੂਪ ਵਿਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਲੋਕ ਸਭਾ, ਭਾਰਤੀ ਸੰਸਦ ਦਾ ਹੇਠਲਾ ਸਦਨ ਹੈ। ਭਾਰਤੀ ਸੰਸਦ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਸਰਬ ਬਾਲਗ ਵੋਟ ਅਧਿਕਾਰ ਦੇ ਆਧਾਰ ਉੱਤੇ ਲੋਕਾਂ ਦੁਆਰਾ ਪ੍ਰਤੱਖ ਚੋਣ ਦੁਆਰਾ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਗਠਿਤ ਹੁੰਦੀ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਸਦਨ ਵਿੱਚ ਮੈਬਰਾਂ ਦੀ ਅਧਿਕਤਮ ਗਿਣਤੀ 552 ਤੱਕ ਹੋ ਸਕਦੀ ਹੈ, ਜਿਸ ਵਿਚੋਂ 530 ਮੈਂਬਰ ਵੱਖ ਵੱਖ ਰਾਜਾਂ ਦੇ ਅਤੇ 20 ਮੈਂਬਰ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜਮਾਨੀ ਕਰ ਸਕਦੇ ਹਨ। ਸਦਨ ਵਿੱਚ ਲੋੜੀਂਦੀ ਤਰਜਮਾਨੀ ਨਾ ਹੋਣ ਦੀ ਹਾਲਤ ਵਿੱਚ ਭਾਰਤ ਦਾ ਰਾਸ਼ਟਰਪਤੀ ਜੇਕਰ ਚਾਹੇ ਤਾਂ ਐਂਗਲੋ ਇੰਡੀਅਨ ਸਮੁਦਾਏ ਦੇ ਦੋ ਪ੍ਰਤੀਨਿਧੀਆਂ ਨੂੰ ਲੋਕ ਸਭਾ ਲਈ ਨਾਮਜਦ ਕਰ ਸਕਦਾ ਹੈ।
ਭਾਸ਼ਾ ਸੰਚਾਰ ਦੀਆਂ ਕਠਿਨ ਪ੍ਰਣਾਲੀਆਂ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਵਰਤੋਂ ਕਰਨ ਦੀ ਮਨੁੱਖੀ ਸਮਰੱਥਾ ਹੁੰਦੀ ਹੈ, ਅਤੇ ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦੀ ਕੋਈ ਵਿਸ਼ੇਸ਼ ਉਦਾਹਰਨ ਹੁੰਦੀ ਹੈ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ। ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਅਸਟ੍ਰੇਲੀਅਨ ਸਿੱਖ ਹੈਰੀਟੇਜ ਟਰੇਲ ਇੱਕ ਖੁੱਲ੍ਹਾ ਮੈਦਾਨ ਅਜਾਇਬ ਘਰ ਹੈ ਜੋ ਪੱਛਮੀ ਅਸਟ੍ਰੇਲੀਆ ਵਿੱਚ ਵਾਕਿਆ ਇੱਕ ਪੁਰਾਣੀ ਇਤਹਾਸਕ ਸਿੱਖ ਕਬਰਸਤਾਨ ਦੀ ਯਾਦਗਾਰੀ ਸਾਈਟ ਤੇ ਬਣਾਇਆਂ ਗਿਆ ਹੈ। ਇਹ ਉੱਥੋਂ ਦੇ ਕੈਨਿੰਗ ਦਰਿਆ ਦੇ ਵਾਤਾਵਰਨ ਸੰਭਾਲ਼ ਸਰਕਾਰੀ ਪਰੋਜੈਕਟ ਅਡੇਨੀਆ ਪਾਰਕ ਪਰੋਜੈਕਟ ਅਧੀਨ ਅਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਦੁਆਰਾ ਪੂਰੀ ਸਰਕਾਰੀ ਮਦਦ ਨਾਲ ਸਿੱਖ ਵਿਰਾਸਤੀ ਪਰੋਜੈਕਟ ਵਜੋਂ ਵਿਕਸਿਤ ਕੀਤਾ ਗਿਆ ਹੈ। ਇਸ ਦਾ ਰੱਖ ਰਖਾਵ ਕੈਨਿੰਗ ਸ਼ਹਿਰ ਦੀ ਮਿਊਨਸਪਲ ਕਮੇਟੀ ਦੁਆਰਾ ਕੀਤਾ ਜਾਂਦਾ ਹੈ।ਅਸਟ੍ਰੇਲੀਆ ਵਿੱਚ ਸਿੱਖ ਸਮਾਜ ਦੀ ਆਮਦ 150 ਸਾਲ ਤੋਂ ਵੀ ਪਹਿਲਾਂ ਸ਼ੁਰੂ ਹੋ ਗਈ ਸੀ। 1860ਵਿਆਂ ਵਿੱਚ ਸਿੱਖ ਜਿਨ੍ਹਾਂ ਨੂੰ ਉਸ ਵੇਲੇ ਅਫ਼ਗ਼ਾਨ ਕਰਕੇ ਜਾਣਿਆ ਗਿਆ ਹੈ ਦੇ ਜਹਾਜ਼ ਭਰ ਕੇ ਊਠ ਇੱਥੇ ਦਰਾਮਦ ਕਰਨ ਦਾ ਜ਼ਿਕਰ ਹੈ।ਸਿੱਖ ਇਥੇ ਊਠ ਵਾਹਕ, ਹਾਕਰ , ਕਾਸ਼ਤਕਾਰ ਤੇ ਕਦੀ ਭਲਵਾਨ ਬਣ ਕੇ ਵੱਖ ਵੱਖ ਕਿੱਤਿਆਂ ਵਿੱਚ ਇੱਥੇ ਆਏ।ਸਿੱਖਾਂ ਦੀ ਗਿਣਤੀ ਭਾਵੇਂ ਘੱਟ ਸੀ ਪਰ ਅਸਟ੍ਰੇਲੀਆ ਦੇਸ਼ ਤੇ ਸਮਾਜ ਨੂੰ ਉਸਾਰਨ ਤੇ ਵਿਕਸਿਤ ਕਰਨ ਵਿੱਚ ਉਨ੍ਹਾਂ ਦਾ ਯੋਗਦਾਨ ਬਹੁਤ ਮਹੱਤਵ ਪੂਰਨ ਹੈ।1932 ਈ ਸੰਨ ਵਿੱਚ ਸਿੱਖਾਂ ਨੇ ਆਪਣੇ ਯਤਨਾਂ ਨਾਲ ਆਪਣੇ ਰੀਤੀ ਰਿਵਾਜਾਂ ਅਨੁਸਾਰ ਮ੍ਰਿਤਕ ਦੇਹਾਂ ਨੂੰ ਦਾਹ ਸਸਕਾਰ ਕਰਨ ਦਾ ਕਨੂੰਨ ਸਰਕਾਰ ਕੋਲੋਂ ਪਾਸ ਕਰਵਾ ਲਿਆ ਸੀ। ਉਸੇ ਕੰਨੂਨ ਅਧੀਨ .2 ਹੈਕਟੇਅਰ ( .5 ਏਕੜ ) ਦਿਸ ਜਗ੍ਹਾ ਦੀ ਜ਼ਮੀਨ ਸਿੱਖਾਂ ਨੂੰ ਸ਼ਮਸ਼ਾਨ ਘਾਟ ਲਈ ਮਿਲੀ ਸੀ।1977 ਵਿੱਚ ਰਾਖਵਾਂਕਰਨ ਭਾਵੇਂ ਖਤਮ ਕਰ ਦਿੱਤਾ ਗਿੱਧਾ ਪਰ ਵਾਤਾਵਰਨ ਸੰਭਾਲ਼ ਪਰੋਜੈਕਟ ਤਿਆਰ ਕਰਨ ਲੱਗਿਆਂ ਕਰਾਏ ਗਏ ਸਰਵੇਖਣ ਵਿੱਚ ਇਸ ਸਿੱਖਾਂ ਲਈ ਇਸ ਸ਼ਮਸ਼ਾਨ ਘਾਟ ਦਾ ਜ਼ਿਕਰ ਹੈ।ਅਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਨੇ ਇਸ ਵਿਰਾਸਤੀ ਸਾਈਟ ਨੂੰ ਨਵੇਂ ਪਰੋਜੈਕਟ ਅਧੀਨ ਖੁੱਲ੍ਹਾ ਮੈਦਾਨ ਅਜਾਇਬ ਘਰ ਤੇ ਸੈਰਗਾਹ ਬਨਾਉਣ ਦਾ ਬੀੜਾ ਚੁੱਕਿਆ । ਉਥੋਂ ਦੀ ਸਰਕਾਰ ਨੇ ਵਿਸ਼ੇਸ਼ ਗਰਾਂਟ ਰਾਹੀਂ ਤੇ ਮਾਹਰ ਉਪਲਬਧ ਕਰਵਾ ਕੇ ਮਦਦ ਕੀਤੀ।ਮਾਰਚ 2018 ਵਿੱਚ ਇਹ ਅਜੋਕੀ ਸ਼ਕਲ ਵਿੱਚ ਤਿਆਰ ਹੋਇਆ । ਇੱਥੇ ਇੱਕ ਯਾਦਗਾਰੀ ਪਲਾਕ ਸਥਾਪਿਤ ਹੈ ਤੇ ਇੱਥੋਂ ਦੇ ਸਿੱਖਾਂ ਦੇ ਸਮਾਜ ਉਸਾਰੂ ਕੰਮਾਂ ਵਿੱਚ , ਫੌਜ ਵਿੱਚ , ਸੰਸਾਰ ਜੰਗਾਂ ਵਿਚ ਪਾਰੇ ਯੋਗਦਾਨ ਦਰਸਾਂਦੀਆਂ ਤਖਤੀਆਂ ਹਨ।19 ਅਪ੍ਰੈਲ 2018 ਨੂੰ ਅਸਟ੍ਰੇਲੀਆ ਸਰਕਾਰ ਦੇ ਵਾਤਾਵਰਨ ਵਜ਼ੀਰ ਦੁਆਰਾ ਉਦਘਾਟਨ ਕਰ ਕੇ ਇਸ ਅਸਟ੍ਰੇਲੀਅਨ ਸਿੱਖ ਹੈਰੀਟੇਜ ਟਰੇਲ ਨੂੰ ਲੋਕ ਸਮਰਪਣ ਕੀਤਾ ਗਿਆ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਪਿਸ਼ਾਬ ਨਾਲੀ ਦੀ ਲਾਗ (Urinary Tract Infection ਜਾਂ UTI) ਇੱਕ ਬੈਕਟੀਰੀਆ ਤੋਂ ਹੋਣ ਵਾਲੀ ਲਾਗ ਹੈ ਜੋ ਪਿਸ਼ਾਬ ਨਾਲੀ ਦੇ ਹਿੱਸਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜਦੋਂ ਇਹ ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਸਧਾਰਨ ਸਿਸਟਾਈਟਸ (ਮਸਾਨੇ ਦੀ ਲਾਗ) ਕਿਹਾ ਜਾਂਦਾ ਹੈ ਅਤੇ ਜਦੋਂ ਇਹ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਪਾਈਲੋਨਫ੍ਰਾਈਟਿਸ (ਗੁਰਦੇ ਦੀ ਲਾਗ) ਕਿਹਾ ਜਾਂਦਾ ਹੈ। ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਦੇ ਲੱਛਣਾਂ ਵਿੱਚ ਸ਼ਾਮਲ ਹਨ ਪਿਸ਼ਾਬ ਕਰਨ ਵੇਲੇ ਦਰਦ ਅਤੇ ਜਾਂ ਤਾਂ ਬਾਰ-ਬਾਰ ਪਿਸ਼ਾਬ ਆਉਣਾ ਜਾਂ ਪਿਸ਼ਾਬ ਕਰਨ ਦੀ ਇੱਛਾ ਹੋਣੀ (ਜਾਂ ਦੋਵੇਂ), ਜਦ ਕਿ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਦੇ ਲੱਛਣਾਂ ਵਿੱਚ, ਹੇਠਲੇ ਹਿੱਸੇ ਦੇ ਲੱਛਣਾਂ ਦੇ ਨਾਲ-ਨਾਲ ਬੁਖਾਰ ਅਤੇ ਪੇਟ ਵਿੱਚ ਦਰਦ ਵੀ ਸ਼ਾਮਲ ਹਨ। ਬਜ਼ੁਰਗਾਂ ਅਤੇ ਬਹੁਤ ਛੋਟੇ ਵਿਅਕਤੀਆਂ ਵਿੱਚ, ਹੋ ਸਕਦਾ ਹੈ ਲੱਛਣ ਸਪੱਸ਼ਟ ਨਾ ਹੋਣ ਅਤੇ ਗੈਰ-ਵਿਸ਼ਿਸ਼ਟ ਹੋਣ। ਦੋਵੇਂ ਕਿਸਮ ਦੀਆਂ ਲਾਗਾਂ ਲਈ ਮੁੱਖ ਕਾਰਕ ਏਜੰਟ ਏਸਕੇਰੀਸ਼ਿਆ ਕੋਲੀ ਹੈ, ਦੂਜੇ ਬੈਕਟੀਰੀਆ, ਵਾਇਰਸ ਜਾਂ ਉੱਲੀ ਵੀ ਕਦੇ-ਕਦਾਈਂ ਇਸਦਾ ਕਾਰਨ ਹੋ ਸਕਦੇ ਹਨ।
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾੳੁਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪੱਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕੳੁਕਤੀ) ਹੈ। ਕਹਾਵਤਾਂ ਲੋਕ ਸਾਹਿਤ ਜਾਂ ਲੋਕਧਾਰਾ ਦੀਅਾਂ ਵਿਭਿੰਨ ਵੰਨਗੀਅਾਂ ਵਿੱਚੋਂ ਅਾਪਣੀ ਵਿਕੋਲਿਤ੍ਰੀ ਪ੍ਰਕਿਰਤੀ, ਪ੍ਰਗਟਾਓ ਪ੍ਰਸੰਗ ਅਤੇ ਰੂਪ ਸਦਕਾ ਇੱਕ ਸੁਤੰਤਰ ਵਿਧਾ ਹੈ, ਜੋ ਲੋਕ ਦੀ ਸਿਅਾਣਪ ਅਤੇ ਅਨੁਭਵ ਦਾ ਨਿਚੋੜ ਹੁੰਦੀਅਾਂ ਹਨ। ਪ੍ਰਕਿਰਤੀ ਦੀ ਹਰੇਕ ਵਸਤੂ, ਕ਼ੁਦਰਤ ਦੇ ਨਿਯਮਾਂ, ਮਨੁੱਖਾਂ ਤੇ ਪਸ਼ੂ ਜਾਤੀ ਦੀਅਾਂ ਅਾਦਤਾਂ ਤੇ ਸੁਭਾਅ ਬਾਰੇ ਲੋਕਾਂ ਦੇ ਕੀ ਤਜਰਬੇ ਹਨ, ੳੁਹ ਅਖਾਣਾਂ/ਕਹਾਵਤਾਂ ਵਿੱਚ ਸੰਗਠਿਤ ਹੋਏ ਮਿਲਦੇ ਹਨ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਮਾਰਚ 2019 ਮੁਤਾਬਿਕ ਇਸ ਵਿਕੀ ’ਤੇ 31,027 ਲੇਖ ਹਨ ਅਤੇ ਇਸ ਦੇ ਕੁੱਲ 27,297 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,55,976 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.19 (e53935b) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਸਭਿਅਾਚਾਰ ਤੇ ਪੰਜਾਬੀ ਸਭਿਅਾਚਾਰ ਵਿੱਚੋਂ ਸਭਿਅਾਚਾਰ ਨੂੂੰ ਦੇਖੀਏ ਤਾਂ ਸਭਿਅਾਚਾਰ ਇੱਕ ਸਰਵ ਵਿਅਾਪਕ ਵਰਤਾਰਾ ਹੈ ਪਰ ਹਰ ਸਮਾਜ 'ਚ ਕੋਈ ਵੀ ਕੌਮ ਜਾਂ ਕੋਈ ਵੀ ਜਨ ਸਮੂਹ ਜਿਹੜਾ ਸਮਾਜ ਦੇ ਨਾਂ ਨਾਲ ਜਾਣਿਅਾ ਜਾਂਦਾ ਹੈੇ, ੳੁਹ ਸਭਿਅਾਚਾਰ ਤੋਂ ਸੱਖਣਾ ਨਹੀਂ ਹੁੰਦਾ, ਭਾਵੇਂ ਵਿਕਾਸ ਦੇ ਕਿਸੇ ਪੜਾਅ 'ਤੇ ਕਿੳੁਂ ਨਾ ਹੋਵੇ। ੳੁਸ ਵਿੱਚ ਕਿੱਤੇ, ਰੁਤਬੇ, ਜਮਾਤ, ਧਰਮ ਤੇ ਅੱਗੋਂ ੳੁਪ-ਸਮੂਹ ਬਣੇ ਹੁੰਦੇ ਹਨ। ਇਹ ੳੁਪ ਸਮੂਹ ਅਾਪਣੇ ਵੱਡੇ ਜਨ-ਸਮੂਹ ਨਾਲ ਵਧੇਰੇ ਸਾਂਝ ਰੱਖਦੇ ਹੋਏ ਵੀ ਕੁਝ ਵਿਲੱਖਣ ਤੱਤ ਰੱਖਦੇ ਹਨ। ਸਾਰੇ ੳੁਪ-ਸਭਿਅਾਚਾਰਾਂ ਦੇ ਸਾਂਝੇ ਤੱਤ ਮਿਲ ਕਰ ਮੂਲ ਸਭਿਅਾਚਾਰ ਦਾ ਕੇਂਦਰਤਿਤਵ ਬਣਦੇ ਹਨ।
ਜਨਰਲ ਰਿਲੇਟੀਵਿਟੀ ਵਿੱਚ, ਇੱਕ ਵਾਈਟ ਹੋਲ, ਸਪੇਸਟਾਈਮ ਦੇ ਇੱਕ ਪਰਿਕਲਪਿਤ ਖੇਤਰ ਦਾ ਇੱਕ ਹਿੱਸਾ ਹੁੰਦੀ ਹੈ ਜਿਸ ਵਿੱਚ ਬਾਹਰੋਂ ਦਾਖਲ ਨਹੀਂ ਹੋਇਆ ਜਾ ਸਕਦਾ, ਭਾਵੇਂ ਪਦਾਰਥ ਅਤੇ ਪ੍ਰਕਾਸ਼ ਇਸ ਵਿੱਚੋਂ ਬਾਹਰ ਨਿਕਲ ਸਕਦੇ ਹਨ । ਇਸ ਸਮਝ ਮੁਤਾਬਿਕ, ਇਹ ਬਲੈਕ ਹੋਲ ਦਾ ਇੱਕ ਉਲਟਾ ਰੂਪ ਹੁੰਦੀ ਹੈ, ਜਿਸ (ਬਲੈਕ ਹੋਲ) ਵਿੱਚ ਸਿਰਫ ਬਾਹਰੋਂ ਹੀ ਦਾਖਲ ਹੋਇਆ ਜਾ ਸਕਦਾ ਹੈ ਅਤੇ ਪਦਾਰਥ ਅਤੇ ਪ੍ਰਕਾਸ਼ ਬਲੈਕ ਹੋਲ ਵਿੱਚੋਂ ਬਾਹਰ ਨਹੀਂ ਆ ਸਕਦੇ । ਵਾਈਟ ਹੋਲਾਂ ਚਿਰਸਥਾਈ ਬਲੈਕ ਹੋਲਾਂ ਦੀ ਥਿਊਰੀ ਵਿੱਚ ਦਿਸਦੀਆਂ ਹਨ । ਭਵਿੱਖ ਵਿੱਚ ਕਿਸੇ ਬਲੈਕ ਹੋਲ ਖੇਤਰ ਤੋਂ ਇਲਾਵਾ, ਆਈਨਸਟਾਈਨ ਫੀਲਡ ਸਮੀਕਰਨਾਂ ਦਾ ਅਜਿਹਾ ਇੱਕ ਹੱਲ, ਬਲੈਕ ਹੋਲਾਂ ਦੇ ਭੂਤਕਾਲ ਵਿੱਚ ਇੱਕ ਵਾਈਟਹੋਲ ਦਾ ਖੇਤਰ ਰੱਖਦਾ ਹੈ। ਫੇਰ ਵੀ, ਇਹ ਖੇਤਰ ਉਹਨਾਂ ਬਲੈਕ ਹੋਲਾਂ ਲਈ ਹੋਂਦ ਨਹੀੰ ਰੱਖਦਾ ਜੋ ਗਰੈਵੀਟੇਸ਼ਨਲ ਟਕਰਾਓ ਰਾਹੀਂ ਬਣੀਆਂ ਹੋਣ, ਅਤੇ ਨਾ ਹੀ ਕਿਸੇ ਕਿਸਮ ਦੀਆਂ ਭੌਤਿਕੀ ਪ੍ਰਕ੍ਰਿਆਵਾਂ ਹੀ ਗਿਆਤ ਹਨ ਜਿਹਨਾਂ ਰਾਹੀਂ ਕੋਈ ਵਾਈਟ ਹੋਲ ਬਣਾਈ ਜਾ ਸਕੇ । ਕਦੇ ਵੀ ਕੋਈ ਵਾਈਟ ਹੋਲ ਦੇਖੀ/ਪਰਖੀ ਨਹੀਂ ਗਈ । ਇਸਦੇ ਨਾਲ ਹੀ, ਥਰਮੋਡਾਇਨਾਮਿਕਸ ਦੇ ਨਿਯਮ ਬਿਆਨ ਕਰਦੇ ਹਨ ਕਿ ਬ੍ਰਹਿਮੰਡ ਅੰਦਰਲੀ ਕੁੱਲ ਸ਼ੁੱਧ ਐਨਟ੍ਰੌਪੀ ਜਾਂ ਵਧ ਸਕਦੀ ਹੈ ਜਾਂ ਸਥਿਰ ਹੀ ਰਹਿ ਸਕਦੀ ਹੈ। ਵਾਈਟ ਹੋਲਾਂ ਇਸ ਕਨੂੰਨ ਦੀ ਉਲੰਘਣਾ ਕਰਦੀਆਂ ਹਨ, ਕਿਉਂਕਿ ਉਹ ਐਨਟ੍ਰੌਪੀ ਨੂੰ ਘਟਾਉਣ ਵੱਲ ਮਜਬੂਰ ਕਰਦੀਆਂ ਹਨ ।
ਦੇਸ਼ਾਂ ਦੀ ਸੂਚੀ ISO 3166-1 AD ਅੰਡੋਰਾ AE ਯਨਾਈਟਿਡ ਅਰਬ ਇਮੀਰਾਤ AF ਅਫਗਾਨਿਸਤਾਨ AG ਐਂਟੀਗੁਆ ਐਂਡ ਬਾਰਬੈਡੋਸ AI ਐਂਗੁਇਲਾ AL ਅਲਬਾਨੀਆ AM ਅਰਮੀਨੀਆ AN ਨੈਦਰਲੈਂਡਜ਼ ਐਂਟਿਲੇਸ AO ਅੰਗੋਲਾ AQ ਅੰਟਾਰਟਿਕਾ AR ਅਰਜਨਟੀਨਾ AS ਅਮੈਰੀਕਨ ਸਮੋਆ AT ਆਸਟਰੀਆ AU ਆਸਟਰੇਲੀਆ AW ਅਰੂਬਾ AZ ਅਜ਼ਰਬਾਈਜਾਨ BA ਬੋਸਨੀਆ ਐਂਡ ਹਰਜ਼ੇਗੋਵਿਨਾ BB ਬਾਰਬੈਡੋਸ BD ਬੰਗਲਾਦੇਸ਼ BE ਬੈਲਜੀਅਮ BF ਬੁਰਕੀਨਾ ਫਾਸੋ BG ਬੁਲਗਾਰੀਆ BH ਬਹਿਰੀਨ BI ਬੁਰੁੰਡੀ BJ ਬੇਨਿਨ BM ਬਰਮੂਡਾ BN ਬਰੂਨਈ BO ਬੋਲਿਵੀਆ BR ਬਰਾਜ਼ੀਲ BS ਬਹਾਮਾਸ BT ਭੂਟਾਨ BV ਬੌਵੇਟ ਆਈਲੈਂਡ BW ਬੋਟਸਵਾਨਾ BY ਬੇਲਾਰੂਸ BZ ਬੇਲੀਜ਼ CA ਕੈਨੇਡਾ CC ਕੋਕੋਸ (ਕੀਲਿੰਗ) ਆਈਲੈਂਡਸ CF ਸੈਂਟਰਲ ਅਫਰੀਕਨ ਰਿਪਬਲਿਕ CG ਕੋਂਗੋ CI ਆਇਵਰੀ ਕੋਸਟ CK ਕੁੱਕ ਆਈਲੈਂਡਸ CL ਚਿੱਲੀ CM ਕੈਮੇਰੂਨ CN ਚਾਈਨਾ CO ਕੋਲੰਬੀਆ CR ਕੋਸਟਾ ਰੀਕਾ CU ਕਿਓੂਬਾ CV ਕੇਪ ਵੇਰਦੇ CX ਕ੍ਰਿਸਮਸ ਆਈਲੈਂਡ CY ਸਾਈਪਰਸ CZ ਚੈਕੀਆ DE ਜਰਮਨੀ DJ ਜਿਬੌਟੀ DK ਡੈਨਮਾਰਕ DM ਡੋਮਨੀਕਿਆ DO ਡੋਮਨੀਕਿਅਨ ਰਿਪਬਲਿਕ DZ ਅਲਜੀਰਿਆ EC ਇਕੁਆਡੋਰ EE ਇਸਟੋਨੀਆ EG ਇਜਿਪਟ EH ਵੈਸਟਰਨ ਸਹਾਰਾ ER ਇਰੀਟਰਿਆ ES ਸਪੇਨ ET ਇਥੋਪੀਆ FI ਫਿਨਲੈਂਡ FJ ਫਿਜ਼ੀ FK ਫਾਲਕਲੈਂਡ ਆਈਲੈਂਡਜ਼ (ਮਾਲਵੀਨਸ) FM ਮਾਈਕਰਨੇਸ਼ੀਆ FO ਫਰੋਏ ਆਈਲੈਂਡਜ਼ FR ਫਰਾਂਸ GA ਗੈਬੋਨ GB ਗ੍ਰੇਟ ਬ੍ਰਿਟੇਨ GD ਗ੍ਰੇਨਾਡਾ GE ਜੋਰਜੀਆ GF ਫ੍ਰੈਂਚ ਗੁਆਇਨਾ GG ਗੁਇਰਨਸੇ GH ਘਾਨਾ GI ਜਿਬਰਾਲਟਰ GL ਗਰੀਨਲੈਂਡ GM ਗੈਂਬੀਆ GN ਗਿਨੀਆ GP ਗੁਆਡੇਲੋਪ GQ ਇਕੁਟੋਰੀਅਲ ਗਿਨੀ GR ਗਰੀਸ GS ਸਾਊਥ ਜੋਰਜੀਆ ਐਂਡ ਸਾਊਥ ਸੈਂਡਵਿਚ ਆਈਲੈਂਡਜ਼ GT ਗੁਆਟੇਮਾਲਾ GU ਗੁਆਮ GW ਗਿਨੀ-ਬਿਸਾਉ GY ਗਾਇਆਨਾ HK ਹਾਂਗਕਾਂਗ HM ਹਰਡ ਐਂਡ ਮੈਂਕਡੋਨਲਡ ਆਈਲੈਂਡਜ਼ HN ਹਾਂਡੂਰਸ HR ਕਰੋਏਸ਼ੀਆ HT ਹੇਟੀ HU ਹੰਗਰੀ CH ਸਵਿਟਜ਼ਰਲੈਂਡ ID ਇੰਡੋਨੇਸ਼ੀਆ IE ਆਇਰਲੈਂਡ IL ਇਜ਼ਰਾਈਲ IM ਆਇਲ ਆਫ ਮੈਨ IN ਇੰਡੀਆ IO ਬ੍ਰਿਟਿਸ਼ ਇੰਡੀਅਨ ਉਸ਼ਨ ਟੈਰੀਟੋਰੀ IQ ਇਰਾਕ IR ਇਰਾਨ IS ਆਈਸਲੈਂਡ IT ਇਟਲੀ JE ਜਰਸੀ JM ਜਮਾਇਕਾ JO ਜਾਰਡਨ JP ਜਪਾਨ KE ਕੀਨੀਆ KG ਕਿਰਗਜ਼ਸਤਾਨ KH ਕੰਬੋਡੀਆ KI ਕਿਰੀਬਤੀ KM ਕੋਮੋਰਸ KN ਸੈਂਟ ਕਿਟਸ ਐਂਡ ਨੇਵਿਸ KO ਕੋਸੋਵੋ KP ਨਾਰਥ ਕੋਰੀਆ KR ਸਾਊੇਥ ਕੋਰੀਆ KW ਕੁਵੈਤ KY ਕੇਮੈਨ ਆਈਲੈਂਡਜ਼ KZ ਕਜਾਖਿਸਤਾਨ LA ਲਾਉਸ LB ਲੈਬਾਨਨ LC ਸੈਂਟ ਲੂਸੀਆ LI ਲਿੰਕਨਸਟਆਈਨ LK ਸ੍ਰੀ ਲੰਕਾ LR ਲਿਬੇਰੀਆ LS ਲੇਸੋਥੋ LT ਲਿਥੂਆਨੀਆ LU ਲਕਸਮਬਰਗ LV ਲਾਤਵੀਆ LY ਲਿਬੀਆ MA ਮੋਰੱਕੋ MC ਮੋਨਾਕੋ MD ਮੋਲਦੋਵਾ ME ਮੋਂਟੇਨੇਗਰੋ MG ਮੈਡਾਗਾਸਕਰ MH ਮਾਰਸ਼ਲ ਆਈਲੈਂਡਜ਼ MK ਮੈਕੇਡੋਨੀਆ ML ਮਾਲੀ MM ਮਿਆਂਮਾਰ (ਬਰਮਾ) MN ਮੰਗੋਲੀਆ MO ਮਕਾਉ MP ਨਾਰਦਰਨ ਮਰੀਆਨਾ ਆਈਲੈਂਡਜ਼ MQ ਮਾਰਟੀਨੀਕ MR ਮਾਉਰੀਟੈਨੀਆ MS ਮੋਂਟਸੇਰਾਤ MT ਮਾਲਟਾ MU ਮਾਰਿਸ਼ਸ MV ਮਾਲਦੀਵਜ਼ MW ਮੈਲਵੀ MX ਮੈਕਸੀਕੋ MY ਮਲੇਸ਼ੀਆ MZ ਮੋਜ਼ਮਬੀਕ NA ਨਮੀਬੀਆ NC ਨਿਊ ਕੈਲੇਡੋਨੀਆ NE ਨਾਈਜ਼ਰ NF ਨੋਰਫੋਲਕ ਆਈਲੈਂਡ NG ਨਾਈਜੀਰੀਆ NI ਨਿਕਾਰਾਗੁਆ NL ਨੀਦਰਲੈਂਡਜ਼ NO ਨਾਰਵੇ NP ਨੇਪਾਲ NR ਨਾਉਰੂ NU ਨਿੇਉਈ NZ ਨਿਊਜ਼ੀਲੈਂਡ OM ਉਮਾਨ PA ਪਾਨਾਮਾ PE ਪੇਰੂ PF ਫ੍ਰੈਂਚ ਪੋਲੀਨੇਸ਼ੀਆ PG ਪਾਪੂਆ ਨਿਊ PH ਫਿਲਿਪੀਨਜ਼ PK ਪਾਕਿਸਤਾਨ PL ਪੋਲੈਂਡ PM ਸੈਂਟ ਪੀਅਰੇ ਐਂਡ ਮਿਕੇਲਨ PN ਪਿਟਕੇਰਨ ਆਈਲੈਂਡਜ਼ PR ਪੁਅਰਟੋਰੀਕੋ PT ਪੁਰਤਗਾਲ PW ਪਲਾਉ PY ਪੈਰਾਗੁਏ QA ਕਤਰ RE ਰੀਯੂਨੀਅਨ RO ਰੋਮਾਨੀਆ RS ਸਰਬੀਆ RU ਰੂਸ RW ਰਵਾਂਡਾ SA ਸਾਊਦੀ ਅਰੇਬੀਆ SB ਸੋਲੋਮਨ ਆਈਲੈਂਡਜ਼ SC ਸੇਸ਼ੇਲਜ਼ SD ਸੂਡਾਨ SE ਸਵੀਡਨ SG ਸਿੰਗਾਪੁਰ SH ਸੈਂਟ ਹੇਲਾਨਾ SI ਸਲੋਵੇਨੀਆ SJ ਸਵਾਲਬਰਡ (ਸਵਾਲਬਰਡ ਐਂਡ ਜੈਨ ਮੇਯਨ) SK ਸਲੋਵਾਕੀਆ SL ਸੀਆਰਾ ਲਿਉਨ SM ਸੈਨ ਮਰੀਨੋ SN ਸੇਨੇਗਲ SO ਸੋਮਾਲੀਆ SR ਸੁਰੀਨੇਮ ST ਸਾਉ ਟੋਮ ਐਂਡ ਪਰਿੰਸੀਪੇ SV ਸਲਵਾਡੋਰ SY ਸਿਰੀਆ SZ ਸਵਾਜ਼ੀਲੈਂਡ TB ਤਿਬੱਤ TC ਤੁਰਕਸ ਐਂਡ ਕੇਕੋਸ ਆਈਲੈਂਡਜ਼ TD ਚਾਡ TF ਫ੍ਰੈਂਚ ਸਾਊਦਰਨ ਟੈਰੀਟੋਰੀਜ਼ TG ਟੋਗੋ TH ਥਾਈਲੈਂਡ TJ ਤਜਾਕਿਸਤਾਨ TK ਟੋਕੇਲਾਉ TL ਈਸਟ ਤਿਮੋਰ TM ਤੁਰਕਮੇਨਿਸਤਾਨ TN ਟਿਊਨੀਸ਼ੀਆ TO ਟੋਂਗਾ TR ਤੁਰਕੀ TT ਟ੍ਰਿਨੀਡਾਡ ਐਂਡ ਟੋਬਾਗੋ TV ਟੁਵਾਲੁ TW ਤੇਈਵਾਨ TZ ਤਨਜ਼ਾਨੀਆ UA ਯੂਕਰੇਨ UG ਯੂਗਾਂਡਾ UM ਯੂ.ਐਸ.
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਲੋਕਧਾਰਾ (ਅੰਗਰੇਜ਼ੀ: 'Folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ.
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਮੈਕਸੀਕੋ (ਸਪੇਨੀ: México) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ। ਇਸ ਦੇ ਉੱਤਰ ਵਿੱਚ ਅਮਰੀਕਾ, ਦੱਖਣ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ, ਦੱਖਣ-ਪੂਰਬ ਵਿੱਚ ਗੁਆਟੇਮਾਲਾ ਅਤੇ ਕੈਰੀਬੀਅਨ ਸਾਗਰ ਅਤੇ ਪੂਰਬ ਵਿੱਚ ਮੈਕਸੀਕੋ ਦੀ ਖਾੜੀ ਹੈ। ਇਹ ਤਕਰੀਬਨ ਦੋ ਮਿਲੀਅਨ ਵਰਗ ਕਿਲੋਮੀਟਰ ਦੇ ਇਲਾਕੇ ਵਿੱਚ ਫੈਲਿਆ ਹੋਇਆ ਹੈ ਅਤੇ 113 ਮਿਲੀਅਨ ਦੀ ਅਬਾਦੀ ਨਾਲ ਦੁਨੀਆਂ ਦਾ ਗਿਆਰਵਾਂ ਸਭ ਤੋਂ ਵੱਧ ਅਬਾਦੀ ਵਾਲਾ ਅਤੇ ਦੁਨੀਆਂ ਦਾ ਸਭ ਤੋਂ ਸਪੈਨਿਸ਼ ਬੋਲਦੀ ਅਬਾਦੀ ਵਾਲਾ ਦੇਸ਼ ਹੈ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ :श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਦਾ ਸੰਬੰਧ ਸਰਸਵਤੀ ਦੇਵੀ ਨਾਲ ਦੱਸਿਆ ਜਾਂਦਾ ਹੈ ਜੋ ਹਿੰਦੂ ਮੱਤ ਵਿੱਚ ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ । ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ । ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ । ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ । ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ । ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ । ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ । ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ । ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ ਤੇ ਪ੍ਰਸਿੱਧ ਹੈ ।
ਖੇਤਰਫਲ ਜਾਂ ਰਕਬਾ ਕਿਸੇ ਦੋ-ਪਸਾਰੀ ਸਤ੍ਹਾ ਜਾਂ ਆਕਾਰ ਜਾਂ ਪੱਧਰੀ ਪਰਤ ਆਦਿ ਦਾ ਫੈਲਾਅ ਦੱਸਣ ਵਾਲਾ ਮਾਪ ਹੈ। ਇਸਨੂੰ ਕਿਸੇ ਦੱਸੀ ਹੋਈ ਮੁਟਾਈ ਦੇ ਪਦਾਰਥ ਦੀ ਉਸ ਮਾਤਰਾ ਨਾਲ ਸਮਝਿਆ ਜਾ ਸਕਦਾ ਹੈ ਜੋ ਕਿਸੇ ਆਕਾਰ ਦੇ ਨਮੂਨੇ ਬਣਾਉਣ ਵਿੱਚ ਖਰਚ ਹੋਵੇ ਜਾਂ ਲੇਪ ਦੀ ਉਹ ਮਾਤਰਾ ਜੋ ਕਿਸੇ ਉੱਪਰਲੀ ਸਤ੍ਹਾ ਨੂੰ ਇੱਕ ਵੇਰ ਲਿੱਪਣ ਲਈ ਵਰਤੀ ਜਾਵੇ। ਇਹ ਕਿਸੇ ਵਲ (ਇੱਕ-ਪਸਾਰੀ ਧਾਰਨਾ) ਦੀ ਲੰਬਾਈ ਜਾਂ ਕਿਸੇ ਠੋਸ ਪਦਾਰਥ ਦੀ ਆਇਤਨ (ਤ੍ਰੈ-ਪਸਾਰੀ ਧਾਰਨਾ) ਦੀ ਦੋ-ਪਸਾਰੀ ਸਮਾਨਰੂਪ ਵਸਤ ਹੈ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਾਮਾਜਕ ਤੌਰ ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
.us ਅਮਰੀਕਾ ਦੇ ਲਈ 1985 ਨੂੰ ਸ਼ੁਰੂ ਕਿੱਤਾ ਇੱਕ ਇੰਟਰਨੈੱਟ ਦਾ ਟਾੱਪ-ਲੈੱਵਲ ਡੋਮੇਨ (top-level domain ਜਾਂ ccTLD) ਦੇਸ਼ ਕੋਡ ਹੈ। .us ਡੋਮੇਨ ਤੇ ਰਜਿਸਟਰੀ ਕਰਨ ਲਈ ਅਮਰੀਕੀ ਨਾਗਰੀਕ, ਨਿਵਾਸੀ, ਜਾਂ ਸੰਸਥਾ ਜਾਂ ਬਾਰਲੀ ਹੋਂਦ ਜਿਸ ਦਾ ਅਮਰੀਕਾ ਵਿੱਚ ਪਰਭਾਵ ਹੈ। ਦੇਸ਼ ਵਿੱਚ ਬੁਹਤੀ ਰਜਿਸਟਰੀ .us ਦੀ ਥਾਂ .com, .net, .org ਅਤੇ ਹੋਰ ਜੀਟੀਐਲਡੀਆਂ ਦੇ ਹੇਂਠ ਹੋਈ ਹੈ, .us ਤੇ ਜਿਆਦਾ ਤਰ ਰਾਜ ਅਤੇ ਖੇਤਰੀ ਸਰਕਾਰਾਂ ਦੇ ਦੁਆਰਾ ਰਜਿਸਟਰੀ ਕਿੱਤੀ ਜਾਂਦੀ ਹੈ (ਪਰ .us ਡੋਮੇਨ ਲਈ ਕੋਈ ਵੀ ਰਜਿਸਟਰੀ ਕਰ ਸਕਦਾ ਹੈ, ਪਰ ਬਹੁਤੇ ਨਹੀਂ ਕਰਦੇ)। .gov ਅਤੇ .mil ਡੋਨੇਮ ਅਮਰੀਕੀ ਸਰਕਾਰ ਅਤੇ ਮਿਲਟਰੀ ਲਈ ਰੱਖੇ ਹੋਏ ਹਨ, ਇਸ ਲਈ ਕੁਝ ਰਾਜ .us ਦੀ ਬਜਾਏ .gov ਨੂੰ ਪਹਿਲ ਦਿੰਦੇ ਹਨ। The original administrator of .us was Jon Postel of the Information Sciences Institute at the University of Southern California. He administered .us under a sub-contract USC/ISI had from SRI International (who held the .us and the Generic top-level domains contract with the United States Department of Defense) and later Network Solutions (who held the .us and the Generic top-level domains contract with the National Science Foundation). Registrants could only register third-level domains or higher in a geographic and organizational hierarchy.
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵੀਓਂਦੇ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦੇ ਹੈ ਜੋ ਕੀ ਅਜੇ ਕੱਲ ਆਨਲਾਈਨ ਵੀ ਉਪਲਬਦ ਹਨ।
ਸ਼ਗਨ-ਅਪਸ਼ਗਨ ਲੋਕ-ਵਿਸ਼ਵਾਸ਼ਾਂ ਦੀ ਇੱਕ ਵੰਨਗੀ ਹਨ। ਲੋਕ-ਵਿਸ਼ਵਾਸ਼ ਲੋਕ-ਮਨ ਦੀ ਸਿਰਜਣਾ ਹੁੰਦੇ ਹਨ। ਲੋਕਾਂ ਦੇ ਪ੍ਰਕ੍ਰਿਤੀ ਬਾਰੇ ਧੁੰਦਲੇ ਅਨੁਭਵ, ਕਿਸੇ ਵਰਤਾਰੇ ਬਾਰੇ ਸਮਝ ਨਾ ਹੋਣਾ ਜਾਂ ਉਸਦਾ ਗਲਤ ਅਨੁਭਵ ਹੋਣਾ, ਕਿਸੇ ਵਸਤੂ ਦੇ ਉਪਯੋਗੀ ਹੋਣ ਵਿੱਚ ਵਿਸ਼ਵਾਸ ਹੋਣਾ ਆਦਿ ਵੱਖ-ਵੱਖ ਇਸਦੇ ਅਧਾਰ ਹੋ ਸਕਦੇ ਹਨ। ਰਿਗਵੈਦਿਕ ਸਮੇਂ ਤੋਂ ਚਲਦੇ ਆ ਰਹੇ ਸ਼ਗਨ-ਅਪਸ਼ਗਨ ਅੱਜ ਮਨੁੱਖ ਦੇ ਜੀਵਨ ਦਾ ਅਟੁੱਟ ਹਿੱਸਾ ਬਣ ਚੁੱਕੇ, ਜੋ ਪੀੜੀ-ਦਰ-ਪੀੜੀ ਚਲਦੇ ਆ ਰਹੇ ਹਨ। ਸ਼ੁੱਭ ਕੰਮਾਂ ਨੂੰ ਸ਼ਗਨ ਅਤੇ ਅਸ਼ੁੱਭ ਕੰਮਾਂ ਨੂੰ ਅਪ-ਸ਼ਗਨ ਕਿਹਾ ਜਾਂਦਾ ਹੈ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਤਿੰਨ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ।