ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਕੌਮਾਂਤਰੀ ਇਸਤਰੀ ਦਿਹਾੜਾ ਜਾਂ ਅੰਤਰਰਾਸ਼ਟਰੀ ਮਹਿਲਾ ਦਿਵਸ (ਅੰਗਰੇਜ਼ੀ:International Women's Day (IWD), ਮੁੱਢ ਵਿੱਚ "International Working Women's Day" ਕਿਹਾ ਜਾਂਦਾ ਸੀ) ਹਰ ਸਾਲ 8 ਮਾਰਚ ਨੂੰ ਵਿਸ਼ਵ ਪੱਧਰ 'ਤੇ ਮਨਾਇਆ ਜਾਂਦਾ ਹੈ। ਵਿਸ਼ਵ ਦੇ ਵਿਭਿੰਨ ਖੇਤਰਾਂ ਵਿੱਚ ਮਹਿਲਾਵਾਂ ਦੇ ਪ੍ਰਤੀ ਸਨਮਾਨ, ਪ੍ਰਸੰਸਾ ਅਤੇ ਪਿਆਰ ਪ੍ਰਗਟਾਉਂਦੇ ਹੋਏ ਇਹ ਦਿਨ ਮਹਿਲਾਵਾਂ ਲਈ ਤਿਉਹਾਰ ਵਾਂਗ ਮਨਾਇਆ ਜਾਂਦਾ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਉਚਾਰਨ (15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਦੇ ਮਹੀਨੇ ਵਿੱਚ ਅਲੱਗ-ਅਲੱਗ ਮਿਤੀ ਨੂੰ ਆਉਂਦੀ ਹੈ।ਗੁਰੂ ਨਾਨਕ ਦੇਵ ਜੀ ਨੇ ਦੂਰ-ਦੂਰ ਤੱਕ ਯਾਤਰਾ ਕੀਤੀ ਅਤੇ ਲੋਕਾਂ ਨੂੰ ਇੱਕ ਪਰਮੇਸ਼ਰ ਹੋਣ ਦਾ ਸੰਦੇਸ਼ ਦਿੱਤਾ ਜੋ ਆਪਣੀ ਹਰ ਇੱਕ ਰਚਨਾ ਵਿੱਚ ਵਾਸ ਕਰਦਾ ਹੈ ਅਤੇ ਅਨਾਦਿ ਸੱਚ ਨੂੰ ਦਰਸਾਉਂਦਾ ਹੈ। ਉਹਨਾਂ ਨੇ ਇਕ ਅਨੋਖਾ ਅਧਿਆਤਮਿਕ, ਸਮਾਜਕ, ਅਤੇ ਰਾਜਨੀਤਕ ਪਲੇਟਫਾਰਮ ਤਿਆਰ ਕੀਤਾ ਜੋ ਸਮਾਨਤਾ, ਭਰੱਪਣ ਦਾ ਪਿਆਰ, ਭਲਾਈ, ਅਤੇ ਸਦਭਾਵਨਾ 'ਤੇ ਆਧਾਰਿਤ ਸੀ। ਸਿੱਖ ਧਰਮ ਦੇ ਪਵਿੱਤਰ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਨਾਨਕ ਦੇ ਸ਼ਬਦ, 974 ਕਾਵਿਕ ਭਜਨਾਂ ਦੇ ਰੂਪ ਵਿਚ ਦਰਜ਼ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਕੁਝ ਮੁੱਖ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸ਼ਟ ਹਨ। ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਗੁਰੂ ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਪਰ ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਹੀ ਇਹਨਾਂ ਪ੍ਰਭਾਵਿਤ ਕੀਤਾ ਕਿ ਪਾਂਧਾ ਵੀ ਆਪ ਤੋਂ ਬਹੁਤ ਪ੍ਰਭਾਵਿਤ ਹੋਇਆ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ (ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ), ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਖਾਲਸਾ ਕਾਲਜ ਅੰਮ੍ਰਿਤਸਰ ਦਾ ‘ਸਿੱਖ ਇਤਿਹਾਸ ਖ਼ੋਜ ਕੇਂਦਰ’ ਖ਼ਾਲਸਾ ਕਾਲਜ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੀ ਖੋਜ ਅਤੇ ਸਿੱਖ ਇਤਿਹਾਸ ਨੂੰ ਨਵੀਂ ਇਤਿਹਾਸਕਾਰੀ ਦੇ ਨਜ਼ਰੀਏ ਤੋਂ ਲਿਖਣ ਲਈ 1930 ਈ. ਨੂੰ ਸਥਾਪਤ ਕੀਤਾ ਗਿਆ। ਖ਼ਾਲਸਾ ਕਾਲਜ ਦੀ ਪ੍ਰਬੰਧਕ ਕਮੇਟੀ ਨੇ ਇਸ ਕਾਰਜ ਲਈ ਉਸ ਸਮੇਂ ਦੇ ਪ੍ਰਸਿੱਧ ਸਿੱਖ ਇਤਿਹਾਸ ਖ਼ੋਜੀ ਅਤੇ ਇਤਿਹਾਸਕਾਰ ਸ. ਕਰਮ ਸਿੰਘ ਹਿਸਟੋਰੀਅਨ ਨੂੰ ਨਿਯੁਕਤ ਕਰਨ ਦਾ ਮਨ ਬਣਾਇਆ ਪਰ ਉਨ੍ਹਾਂ ਦੀ ਉਸ ਸਮੇਂ ਅਚਾਨਕ ਮੌਤ ਹੋ ਜਾਣ ਕਰਕੇ ਇਸ ਕਾਰਜ ਲਈ ਖ਼ਾਲਸਾ ਕਾਲਜ ਦੀ ਪ੍ਰਬੰਧਕ ਕਮੇਟੀ ਨੇ ਅਕਤੂਬਰ 1931 ਈ.
ਮਿਸਰ (ਅਰਬੀ; مصر, ਅੰਗਰੇਜੀ: Egypt), ਦਫ਼ਤਰੀ ਤੌਰ ’ਤੇ ਮਿਸਰ ਅਰਬ ਗਣਰਾਜ, ਇੱਕ ਦੇਸ ਹੈ ਜਿਹੜਾ ਮੁੱਖ ਤੌਰ 'ਤੇ ਉੱਤਰੀ ਅਫਰੀਕਾ ਵਿੱਚ ਸਥਿੱਤ ਹੈ ਪਰ ਇਹਦਾ ਸਿਨਾਈ ਪਰਾਇਦੀਪ ਦੱਖਣ-ਪੱਛਮੀ ਏਸ਼ੀਆ ਵਿੱਚ ਇੱਕ ਥਾਂ ਥਲਜੋੜ ਬਣਾਉਂਦਾ ਹੈ। ਇਸ ਪ੍ਰਕਾਰ ਮਿਸਰ ਇੱਕ ਅੰਤਰ-ਮਹਾਂਦੀਪੀ ਦੇਸ਼ ਹੈ, ਅਤੇ ਅਫ਼ਰੀਕਾ, ਭੂ-ਮੱਧ ਖੇਤਰ, ਮੱਧ ਪੂਰਬ ਅਤੇ ਇਸਲਾਮੀ ਜਗਤ ਦੀ ਇਹ ਇੱਕ ਪ੍ਰਮੁੱਖ ਤਾਕਤ ਹੈ। ਇਹਦਾ ਖੇਤਰਫਲ ੧੦੧੦੦੦੦ ਵਰਗ ਕਿਲੋਮੀਟਰ ਹੈ, ਅਤੇ ਇਹਦੇ ਉੱਤਰ ਵੱਲ ਭੂ-ਮੱਧ ਸਾਗਰ, ਪੂਰਬ-ਉੱਤਰ ਵੱਲ ਗਾਜ਼ਾ ਪੱਟੀ ਅਤੇ ਇਜ਼ਰਾਇਲ, ਪੂਰਬ ਵੱਲ ਲਾਲ ਸਾਗਰ, ਦੱਖਣ ਵੱਲ ਸੁਡਾਨ ਅਤੇ ਪੱਛਮ ਵੱਲ ਲੀਬੀਆ ਸਥਿੱਤ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਆਸਟਰੇਲੀਅਨ ਪੰਜਾਬੀ ਲੇਖਕ ਮਨਜੀਤ ਬੋਪਾਰਾਏ, ਬ੍ਰਿਸਬੇਨ1) ਮੁੱਠੀ ਭਰ ਸਵਾਹ - ਕਾਵਿ-ਸੰਗ੍ਰਹਿ ਰੁਪਿੰਦਰ ਸੋਜ਼, ਬ੍ਰਿਸਬੇਨ1) ਸੰਨਾਟਾ ਬੋਲਦਾ - ਗ਼ਜ਼ਲ-ਸੰਗ੍ਰਹਿ ਹਰਕੀ ਵਿਰਕ, ਬ੍ਰਿਸਬੇਨ1) ਤਿਤਲੀਆਂ ਦੀ ਵੇਦਨਾ - ਕਾਵਿ-ਸੰਗ੍ਰਹਿ ਅਮਨ ਭੰਗੂ, ਬ੍ਰਿਸਬੇਨ1) ਅੱਖਰਾਂ ਦੇ ਸਿਰਨਾਵੇਂ - ਕਾਵਿ-ਸੰਗ੍ਰਹਿ ਹਰਮਨਦੀਪ ਗਿੱਲ, ਬ੍ਰਿਸਬੇਨ1) ਨਵੀਂ ਦੁਨੀਆਂ ਦੇ ਬਸ਼ਿੰਦਿਓ - ਕਾਵਿ-ਸੰਗ੍ਰਹਿ2) ਸੰਨਦ ਰਹੇ ਯਾਰੋ - ਕਾਵਿ-ਸੰਗ੍ਰਹਿ ਜਸਵੰਤ ਵਾਗਲਾ, ਬ੍ਰਿਸਬੇਨ1) ਹਾਦਸਿਆਂ ਦਾ ਜੰਗਲ - ਗ਼ਜ਼ਲ ਸੰਗ੍ਰਹਿ2) ਝਾਂਜਰ - ਗ਼ਜ਼ਲ ਸੰਗ੍ਰਹਿ ਡਾ. ਦਵਿੰਦਰ ਜੀਤਲਾ, ਸਿਡਨੀ1) ਸੋਚਾਂ ਦਾ ਸਿਲਸਿਲਾ - ਕਾਵਿ ਸੰਗ੍ਰਹਿ ਮਿੰਟੂ ਬਰਾੜ,ਐਡੀਲੇਡ1) ਕੈਂਗਰੂਨਾਮਾ - ਨਿਬੰਧ ਸੰਗ੍ਰਹਿ ਹਰਮੰਦਰ ਕੰਗ, ਮੈਲਬੌਰਨ1) ਵੱਖਰੀ ਮਿੱਟੀ ਵੱਖਰੇ ਰੰਗ- ਨਿਬੰਧ ਸੰਗ੍ਰਹਿ ਸਰਬਜੀਤ ਸੋਹੀ, ਬ੍ਰਿਸਬੇਨ1) ਸੂਰਜ ਆਵੇਗਾ ਕੱਲ ਵੀ - ਕਾਵਿ ਸੰਗ੍ਰਹਿ2) ਤਰਕਸ਼ ਵਿਚਲੇ ਹਰਫ - ਕਾਵਿ ਸੰਗ੍ਰਹਿ3) ਲਹੂ ਵਿੱਚ ਮੌਲਦੇ ਗੀਤ - ਕਾਵਿ ਸੰਗ੍ਰਹਿ4) ਸ਼ਬਦਾਂ ਦੀ ਪਰਵਾਜ਼ - ਸੰਪਾ: ਕਾਵਿ ਸੰਗ੍ਰਹਿ5) ਪੰਜਾਂ ਪਾਣੀਆਂ ਦੇ ਗੀਤ- ਸੰਪਾ: ਗੀਤ ਸੰਗ੍ਰਹਿ6) ਜਗਦੇ ਹਰਫ਼ਾਂ ਦੀ ਡਾਰ- ਸੰਪਾ: ਗ਼ਜ਼ਲ ਸੰਗ੍ਰਹਿ7) ਜਗਦੇ ਹਰਫ਼ਾਂ ਦੀ ਲੋਅ - ਸ਼ਾਹਮੁੱਖੀ ਵਿੱਚ8) ਵਿਦਰੋਹੀ ਸੁਰ ਦਾ ਪੁਨਰ ਉਥਾਨ- ਆਲੋਚਨਾ, ਲੇਖ ਸੰਗ੍ਰਹਿ - ਡਾ: ਅਨੂਪ ਸਿੰਘ9) ਸਰਬਜੀਤ ਸੋਹੀ ਦਾ ਕਾਵਿ ਸੰਸਾਰ- ਐਮ.ਫਿਲ. ਥੀਸਿਜ਼ - ਯਾਦਵਿੰਦਰ ਸਿੰਘ ਸੰਧੂ ਸੁਰਿੰਦਰ ਸਿਦਕ, ਐਡੀਲੇਡ1) ਰੂਹ ਦੀ ਗਾਨੀ - ਗ਼ਜ਼ਲ ਸੰਗ੍ਰਹਿ2) ਕੁੱਝ ਤਾਂ ਕਹਿ - ਗ਼ਜ਼ਲ ਸੰਗ੍ਰਹਿ ਰਮਨਪ੍ਰੀਤ ਕੌਰ, ਐਡੀਲੇਡ1) ਰਸ਼ਨੂਰ - ਕਾਵਿ ਸੰਗ੍ਰਹਿ2) ਮੈਂ ਮੁਖਾਤਿਬ ਹਾਂ- ਕਾਵਿ ਸੰਗ੍ਰਹਿ ਕੁਲਜੀਤ ਗ਼ਜ਼ਲ, ਮੈਲਬੌਰਨ1) ਤ੍ਰੇਲ ਜਹੇ ਮੋਤੀ- ਗ਼ਜ਼ਲ ਸੰਗ੍ਰਹਿ2) ਦਿਲ ਕਰੇ ਤਾਂ ਖਤ ਲਿਖੀ- ਖਤ ਸੰਗ੍ਰਹਿ3) ਰਾਗ ਮੁਹੱਬਤ- ਕਾਵਿ ਸੰਗ੍ਰਹਿ4) ਇਹ ਪਰਿੰਦੇ ਸਿਆਸਤ ਨਹੀ ਜਾਣਦੇ- ਗ਼ਜ਼ਲ ਸੰਗ੍ਰਹਿ ਵਿਜੈ ਕੁਮਾਰ, ਮੈਲਬੌਰਨ1) ਸਮਾਈਲ- ਨਾਵਲ2) ਰੂਹ ਦਾ ਸਾਗਰ- ਕਹਾਣੀ ਸੰਗ੍ਰਹਿ ਹਰਦੀਪ ਭੰਗੂ, ਸਿਡਨੀ1) ਪੀੜਾਂ ਦੇ ਪਰਛਾਵੇਂ- ਕਾਵਿ ਸੰਗ੍ਰਹਿ2) ਦਰਦਾਂ ਦੇ ਦਰਿਆ- ਕਾਵਿ ਸੰਗ੍ਰਹਿ ਸ਼ੰਮੀ ਜਲੰਧਰੀ, ਐਡੀਲੇਡ1) ਵਤਨੋਂ ਦੂਰ- ਕਾਵਿ ਸੰਗ੍ਰਹਿ2) ਗ਼ਮਾਂ ਦਾ ਸਫਰ- ਕਾਵਿ ਸੰਗ੍ਰਹਿ ਗਿਆਨੀ ਸੰਤੋਖ ਸਿੰਘ, ਸਿਡਨੀ1) ਸੱਚੇ ਦਾ ਸੱਚਾ ਢੋਆ- ਨਿਬੰਧ ਸੰਗ੍ਰਹਿ2) ਊਜਲ ਕੈਹਾ ਚਿਲਕਣਾ- ਨਿਬੰਧ ਸੰਗ੍ਰਹਿ3) ਯਾਦਾਂ ਭਰੀ ਚੰਗੇਰ- ਨਿਬੰਧ ਸੰਗ੍ਰਹਿ4) ਬਾਤਾਂ ਬੀਤੇ ਦੀਆਂ- ਨਿਬੰਧ ਸੰਗ੍ਰਹਿ5) ਜੋ ਵੇਖਿਆ ਸੋ ਆਖਿਆ- ਨਿਬੰਧ ਸੰਗ੍ਰਹਿ6) ਸਿਧਰੇ ਲੇਖ- ਨਿਬੰਧ ਸੰਗ੍ਰਹਿ7) ਸਾਦੇ-ਸਿਧਰੇ ਲੇਖ- ਨਿਬੰਧ ਸੰਗ੍ਰਹਿ8) ਜਿੰਨੇ ਮੂੰਹ ਓਨੀਆਂ ਗੱਲਾਂ- ਨਿਬੰਧ ਸੰਗ੍ਰਹਿ ਡਾ.
ਭਗਤੀ ਲਹਿਰ ਭਾਰਤ ਵਿੱਚ ਮੱਧਕਾਲੀਨ ਯੁੱਗ ਵਿੱਚ ਚੱਲੀ ਧਾਰਮਿਕ ਜਾਗਰਤੀ ਦੀ ਲਹਿਰ ਸੀ। ਇਸ ਤਹਿਤ ਰਚੀ ਗਈ ਬਾਣੀ ਨੇ ਸਮਾਜਿਕ ਨਾਬਰਾਬਰੀ ਅਤੇ ਨਫ਼ਰਤ ਨੂੰ ਖ਼ਤਮ ਕਰ ਕੇ ਭਗਤੀ ਅਤੇ ਸਾਂਝੀਵਾਲਤਾ ਦੇ ਦਰ-ਦਰਵਾਜ਼ੇ ਖੋਲ੍ਹੇ ਸਨ। ਇਸ ਲਹਿਰ ਨੂੰ ਭਗਤੀ ਅੰਦੋਲਨ ਕਹਿ ਕੇ ਵੀ ਯਾਦ ਕੀਤਾ ਜਾਂਦਾ ਹੈ।ਭਾਰਤ ਵਿੱਂਚ ਹਰ ਲਹਿਰ ਦਾ ਮੁੱਢ ਦੇਸ਼ ਦੇ ਉੱਤਰ ਵਿੱਚ ਬੁੱਝ੍ਹਾ, ਪਰ ਭਗਤੀ ਲਹਿਰ ਦਾ ਆਰੰਭ ਅੱਠਵੀਂ ਸਦੀ ਈਸਵੀ ਵਿੱਚ ਦੱਖਣੀ ਭਾਰਤ ਵਿੱਚ ਹੋਇਆ। ਇਸ ਲਹਿਰ ਨੂੰ ਦੱਖਣੀ ਭਾਰਤ ਵਿੱਚ ਚਲਾਉਣ ਵਾਲੇ ਰਾਮਾਨੁਜ਼ ਤੇ ਉੱਤਰੀ ਭਾਰਤ ਵਿੱਚ ਰਾਮਾਨੰਦ ਹੋਏ ਹਨ। ਇਹ ਲਾਹਿਰ ਮੁੱਖ ਰੂਪ ਵਿੱਚ ਸਮਾਜਿਕ ਗੁਲਾਮੀ ਤੇ ਬ੍ਰਾਹਮਣ ਵਾਦ ਦੇ ਕੱਟੜ ਫਲਸਫੇ ਦੇ ਖਿਲਾਫ ਇੱਕ ਪ੍ਰਤੀਕਰਮ ਵਜੋਂ ਆਰੰਭ ਹੋਈ ਮੰਨੀ ਜਾਂਦੀ ਹੈ। ਇਸ ਕਾਲ ਵਿੱਚ ਖੁਸ਼ੀਆਂ ਪ੍ਰਾਪਤ ਕਰਨ ਦਾ ਉਪਦੇਸ਼ ਦਿੱਤਾ ਪੰਜਾਬ ਤੋਂ ਬਾਹਰਲੇ ਭਗਤਾਂ ਨੇ ਵੀ ਆਚੇਤ ਹੀ ਇੱਥੋਂ ਦੇ ਨਾਥ ਜ਼ੋਗੀਆ ਤੇ ਸੂਫ਼ੀਆਂ ਵਾਂਗ ਦੇਸ਼ ਦੀ ਲੋਕ-ਭਾਸ਼ਾ ਵਿੱਚ ਅਧਿਆਤਮਕ ਭਾਵਾਂ ਨੂੰ ਜਨ ਸਮੂਹ ਤੱਕ ਪਹੁੰਚਾਇਆ। ਇਨ੍ਹਾਂ ਦੇ ਖਿਆਲ ਆਮ ਤੌਰ `ਤੇ ਸੂਫ਼ੀਮਤ ਤੇ ਗੁਰਮਤਿ ਵਿਚਾਰਘਾਰਾ ਨਾਲ ਮੇਲ ਖਾਂਦੇ ਹਨ। ਇਨ੍ਹਾਂ ਭਗਤਾਂ ਨੇ ਵੀ ਨਾਥ-ਜ਼ੋਗੀਆਂ ਤੇ ਸੂਫ਼ੀਆਂ ਵਾਂਗ ਆਪਣੀ ਰਚਨਾ ਰਾਗਾਂ ਵਿੱਚ ਹੀ ਕੀਤੀ ਹੈ। ਜਿਸ ਉਪਰ ਪੰਜਾਬੀ ਦਾ ਪ੍ਰਭਾਵ ਪ੍ਰਤੱਖ ਹੈ। ਸੋ ਇਨ੍ਹਾਂ ਭਗਤਾਂ ਦੀ ਬਾਣੀ ਵਿੱਚ ਆਰਬੀ ਫਾਰਸੀ ਸ਼ਬਦਾਂ ਦੇ ਤਤਸੱਮ ਘੱਟ ਤੇ ਤਦਭਵ ਰੂਪ ਮਿਲਦੇ ਹਨ। ਸੂਫ਼ੀ ਤੇ ਗੁਰਮਤਿ ਕਾਵਿ-ਧਾਰਾ ਨਾਲ ਵਿਸ਼ੇ, ਸ਼ਬਦਾਵਲੀ ਤੇ ਸ਼ੈਲੀ ਦੀ ਸਾਂਝ ਕਰਕੇ ਹੀ ਇਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਵਿੱਚ ਆਦਰਯੋਗ ਥਾਂ ਪ੍ਰਾਪਤ ਹੋਇਆ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪ੍ਰਾਚੀਨ ਮਿਸਰ, ਨੀਲ ਨਦੀ ਦੇ ਹੇਠਲੇ ਹਿੱਸੇ ਦੇ ਕੰਡੇ ਕੇਂਦਰਤ ਪੂਰਵ ਉੱਤਰੀ ਅਫਰੀਕਾ ਦੀ ਇੱਕ ਪ੍ਰਾਚੀਨ ਸਭਿਅਤਾ ਸੀ, ਜੋ ਹੁਣ ਆਧੁਨਿਕ ਦੇਸ਼ ਮਿਸਰ ਹੈ। ਇਹ ਸਭਿਅਤਾ 3150 ਈ०ਪੂ० ਦੇ ਆਸ-ਕੋਲ, ਪਹਿਲਾਂ ਫੈਰੋ ਦੇ ਸ਼ਾਸਨ ਦੇ ਤਹਿਤ ਊਪਰੀ ਅਤੇ ਹੇਠਲੇ ਮਿਸਰ ਦੇ ਰਾਜਨੀਤਕ ਏਕੀਕਰਣ ਦੇ ਨਾਲ ਸਮਾਹਿਤ ਹੋਈ, ਅਤੇ ਅਗਲੀਆਂ ਤਿੰਨ ਸਦੀਆਂ ਵਿੱਚ ਵਿਕਸਿਤ ਹੁੰਦੀਆਂ ਰਹੀਆਂ। ਇਸਦਾ ਇਤਿਹਾਸ ਸਥਿਤ "ਰਾਜਾਂ" ਦੀ ਇੱਕ ਲੜੀ ਤੋਂ ਨਿਰਮਿਤ ਹੈ, ਜੋ ਸੰਬੰਧਿਤ ਅਡੋਲਤਾ ਦੇ ਕਾਲ ਦੁਆਰਾ ਵੰਡਿਆ ਹੈ, ਜਿਸਨੂੰ ਵਿਚਕਾਰਲਾ ਕਾਲ ਦੇ ਰੂਪ ਵਿੱਚ ਜਾਣਿਆ ਜਾਂਦਾ ਹੈ। ਪ੍ਰਾਚੀਨ ਮਿਸਰ ਨਵੇਂ ਸਾਮਰਾਜ ਦੇ ਦੌਰਾਨ ਆਪਣੇ ਸਿੱਖਰ ਉੱਤੇ ਪਹੁੰਚੀ, ਜਿਸਦੇ ਬਾਅਦ ਇਸਨੇ ਮੰਦ ਪਤਨ ਦੀ ਮਿਆਦ ਵਿੱਚ ਪ੍ਰਵੇਸ਼ ਕੀਤਾ। ਇਸ ਪਿੱਛਲਾ ਅੱਧ ਕਾਲ ਦੇ ਦੌਰਾਨ ਮਿਸਰ ਉੱਤੇ ਕਈ ਵਿਦੇਸ਼ੀ ਸ਼ਕਤੀਆਂ ਨੇ ਫਤਹਿ ਪ੍ਰਾਪਤ ਕੀਤੀਆਂ, ਅਤੇ ਫੈਰੋ ਦਾ ਸ਼ਾਸਨ ਆਧਿਕਾਰਿਕ ਤੌਰ ਉੱਤੇ 31 ਈ०ਪੂ० ਵਿੱਚ ਤੱਦ ਖਤਮ ਹੋ ਗਿਆ, ਜਦੋਂ ਪ੍ਰਾਰੰਭਿਕ ਰੋਮਨ ਸਾਮਰਾਜ ਨੇ ਮਿਸਰ ਉੱਤੇ ਫਤਹਿ ਪ੍ਰਾਪਤ ਕੀਤੀ ਅਤੇ ਇਸਨੂੰ ਆਪਣਾ ਇੱਕ ਪ੍ਰਾਂਤ ਬਣਾ ਲਿਆ।ਪ੍ਰਾਚੀਨ ਮਿਸਰ ਦੀ ਸਭਿਅਤਾ ਦੀ ਸਫਲਤਾ, ਨੀਲ ਨਦੀ ਘਾਟੀ ਦੀਆਂ ਪਰੀਸਥਤੀਆਂ ਦੇ ਅਨੁਕੂਲ ਢਲਣ ਦੀ ਸਮਰੱਥਾ ਤੋਂ ਭੋਰਾਕੁ ਰੂਪ ਤੋਂ ਪ੍ਰਭਾਵਿਤ ਸੀ। ਇਸ ਉਪਜਾਊ ਘਾਟੀ ਵਿੱਚ, ਉਂਮੀਦ ਦੇ ਮੁਤਾਬਕ ਹੜ੍ਹ ਅਤੇ ਨਿਅੰਤਰਿਤ ਸਿੰਚਾਈ ਦੇ ਕਾਰਨ ਲੋੜ ਤੋਂ ਜਿਆਦਾ ਫਸਲ ਹੁੰਦੀ ਸੀ, ਜਿਨ੍ਹੇ ਸਾਮਾਜਕ ਵਿਕਾਸ ਅਤੇ ਸੰਸਕ੍ਰਿਤੀ ਨੂੰ ਬੜਾਵਾ ਦਿੱਤਾ। ਸੰਸਾਧਨਾਂ ਦੀ ਬਹੁਤਾਇਤ ਦੇ ਕਾਰਨ, ਪ੍ਰਸ਼ਾਸਨ ਨੇ ਘਾਟੀ ਅਤੇ ਆਲੇ ਦੁਆਲੇ ਦੇ ਰੇਗਿਸਤਾਨੀ ਖੇਤਰਾਂ ਵਿੱਚ ਖਣਿਜ ਦੋਹਨ, ਇੱਕ ਸਵਤੰਤਰ ਲਿਖਾਈ ਪ੍ਰਣਾਲੀ ਦੇ ਪ੍ਰਾਰੰਭਿਕ ਵਿਕਾਸ, ਸਾਮੂਹਕ ਉਸਾਰੀ ਅਤੇ ਖੇਤੀਬਾੜੀ ਪਰਿਯੋਜਨਾਵਾਂ ਦਾ ਸੰਗਠਨ, ਆਲੇ ਦੁਆਲੇ ਦੇ ਖੇਤਰਾਂ ਦੇ ਨਾਲ ਵਪਾਰ, ਅਤੇ ਵਿਦੇਸ਼ੀ ਦੁਸ਼ਮਨਾਂ ਨੂੰ ਹਰਾਨੇ ਅਤੇ ਮਿਸਰ ਦੇ ਪ੍ਰਭੁਤਵ ਨੂੰ ਮਜਬੂਤ ਕਰਨ ਦਾ ਇਰਾਦਾ ਰੱਖਣ ਵਾਲੀ ਫੌਜ ਨੂੰ ਪ੍ਰਾਔਜਿਤ ਕੀਤਾ। ਇਸ ਗਤੀਵਿਧੀਆਂ ਨੂੰ ਪ੍ਰੇਰਿਤ ਅਤੇ ਆਜੋਜਿਤ ਕਰਣਾ ਸੰਭਰਾਂਤ ਲੇਖਕਾਂ, ਧਾਰਮਿਕ ਨੇਤਾਵਾਂ ਅਤੇ ਅਨੁਸ਼ਾਸਕਾਂ ਦੀ ਨੌਕਰਸ਼ਾਹੀ ਸੀ, ਜੋ ਇੱਕ ਫੈਰੋ ਦੇ ਸ਼ਾਸਨ ਦੇ ਅਧੀਨ ਸਨ, ਜਿਨ੍ਹੇ ਧਾਰਮਿਕ ਵਿਸ਼ਵਾਸਾਂ ਦੀ ਇੱਕ ਫੈਲਿਆ ਪ੍ਰਣਾਲੀ ਦੇ ਸੰਦਰਭ ਵਿੱਚ ਮਿਸਰ ਦੇ ਲੋਕਾਂ ਦੀ ਏਕਤਾ ਅਤੇ ਸਹਿਯੋਗ ਨੂੰ ਸੁਨਿਸਚਿਤ ਕੀਤਾ।ਪ੍ਰਾਚੀਨ ਮਿਸਰ ਦੇ ਲੋਕ ਦੀਆਂ ਕਈ ਉਪਲੱਬਧੀਆਂ ਵਿੱਚ ਸ਼ਾਮਿਲ ਹੈ ਉਤਖਨਨ, ਸਰਵੇਖਣ ਅਤੇ ਉਸਾਰੀ ਦੀ ਤਕਨੀਕ ਜਿਨ੍ਹੇ ਵਿਸ਼ਾਲਕਾਯ ਪਿਰਾਮਿਡ, ਮੰਦਰ ਅਤੇ ਓਬਲਸਕ ਦੇ ਉਸਾਰੀ ਵਿੱਚ ਮਦਦ ਕੀਤੀ; ਗਣਿਤ ਦੀ ਇੱਕ ਪ੍ਰਣਾਲੀ, ਇੱਕ ਵਿਵਹਾਰਕ ਅਤੇ ਕਾਰਗਰ ਚਿਕਿਤਸਾ ਪ੍ਰਣਾਲੀ, ਸਿੰਚਾਈ ਵਿਵਸਥਾ ਅਤੇ ਖੇਤੀਬਾੜੀ ਉਤਪਾਦਨ ਤਕਨੀਕ, ਪਹਿਲਾਂ ਗਿਆਤ ਪੋਤ, ਮਿਸਰ ਦੇ ਮਿੱਟੀ ਦੇ ਬਰਤਨ ਅਤੇ ਕੱਚ ਤਕਨੀਕੀ, ਸਾਹਿਤ ਦੇ ਨਵੇਂ ਰੂਪ, ਅਤੇ ਗਿਆਤ, ਸਭ ਤੋਂ ਪ੍ਰਾਰੰਭਿਕ ਸ਼ਾਂਤੀ ਸੁਲਾਹ। ਮਿਸਰ ਨੇ ਇੱਕ ਸਥਾਈ ਵਿਰਾਸਤ ਛੱਡੀ। ਇਸਦੀ ਕਲਾ ਅਤੇ ਰਾਜਗੀਰੀ ਨੂੰ ਵਿਆਪਕ ਰੂਪ ਨਾਲ ਅਪਨਾਇਆ ਗਿਆ ਅਤੇ ਇਸਦੀ ਪ੍ਰਾਚੀਨ ਵਸਤਾਂ ਨੂੰ ਦੁਨੀਆ ਦੇ ਦੂੱਜੇ ਕੋਨੇ ਤੱਕ ਲੈ ਜਾਇਆ ਗਿਆ। ਇਸਦੇ ਵਿਸ਼ਾਲ ਖੰਡਰਾਂ ਨੇ ਮੁਸਾਫਰਾਂ ਅਤੇ ਲੇਖਕਾਂ ਦੀ ਕਲਪਨਾ ਨੂੰ ਸਦੀਆਂ ਤੱਕ ਪ੍ਰੇਰਿਤ ਕੀਤਾ। ਪ੍ਰਾਰੰਭਿਕ ਆਧੁਨਿਕ ਕਾਲ ਦੇ ਦੌਰਾਨ ਪ੍ਰਾਚੀਨ ਵਸਤਾਂ ਅਤੇ ਖੁਦਾਈ ਦੇ ਪ੍ਰਤੀ ਇੱਕ ਨਵੇਂ ਸਨਮਾਨ ਨੇ ਮਿਸਰ ਅਤੇ ਦੁਨੀਆ ਲਈ ਮਿਸਰ ਸਭਿਅਤਾ ਕੀਤੀ ਵਿਗਿਆਨੀ ਪੜਤਾਲ ਅਤੇ ਉਸਦੀ ਸਾਂਸਕ੍ਰਿਤੀਕ ਵਿਰਾਸਤ ਦੀ ਟਾਕਰੇ ਤੇ ਜਿਆਦਾ ਪ੍ਰਸ਼ੰਸਾ ਨੂੰ ਪ੍ਰੇਰਿਤ ਕੀਤਾ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਮਾਰਚ 2019 ਮੁਤਾਬਿਕ ਇਸ ਵਿਕੀ ’ਤੇ 31,056 ਲੇਖ ਹਨ ਅਤੇ ਇਸ ਦੇ ਕੁੱਲ 27,427 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,57,269 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.20 (f929e2a) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਗਰੀਨਲੈਂਡ ਸਮੁੰਦਰ ਇੱਕ ਜਲ-ਪਿੰਡ ਹੈ ਜਿਸਦੀਆਂ ਹੱਦਾਂ ਪੱਛਮ ਵੱਲ ਗਰੀਨਲੈਂਡ, ਪੂਰਬ ਵੱਲ ਸਵਾਲਬਾਰਡ ਟਾਪੂ-ਸਮੂਹ, ਉੱਤਰ ਵੱਲ ਫ਼ਰਾਮ ਪਣਜੋੜ ਅਤੇ ਅੰਧ ਮਹਾਂਸਾਗਰ ਅਤੇ ਦੱਖਣ ਵੱਲ ਨਾਰਵੇਈ ਸਮੁੰਦਰ ਅਤੇ ਆਈਸਲੈਂਡ ਨਾਲ਼ ਲੱਗਦੀਆਂ ਹਨ। ਇਸਨੂੰ ਕਈ ਵਾਰ ਆਰਕਟਿਕ ਮਹਾਂਸਾਗਰ ਦਾ ਹਿੱਸਾ ਮੰਨਿਆ ਜਾਂਦਾ ਹੈ ਅਤੇ ਕਈ ਵਾਰ ਅੰਧ ਮਹਾਂਸਾਗਰ ਦਾ। ਪਰ ਆਰਕਟਿਕ ਮਹਾਂਸਾਗਰ ਅਤੇ ਇਸ ਦੇ ਸਮੁੰਦਰਾਂ ਦੀ ਪਰਿਭਾਸ਼ਾ ਆਪਹੁਦਰੀ ਅਤੇ ਅਸਪਸ਼ਟ ਹੁੰਦੀ ਹੈ। ਸੋ ਆਮ ਵਰਤੋਂ ਵਿੱਚ "ਆਰਕਟਿਕ ਮਹਾਂਸਾਗਰ" ਵਿੱਚ ਗਰੀਨਲੈਂਡ ਸਮੁੰਦਰ ਨਹੀਂ ਗਿਣਿਆ ਜਾਂਦਾ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਅਾਨਿਅਾ ਹੈ। 'ਸਭਿਅਾਚਾਰ' ਸ਼ਬਦ ਮੂਲ ਰੂਪ ਵਿਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 31,037 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਨ੍ਹਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਥਾਪਨਾ 1969 ਵਿੱਚ ਵਿਧਾਨਕ ਐਕਟ ਦੇ ਅਧਾਰ ਤੇ ਪੰਜਾਬ ਸਰਕਾਰ ਨੇ ਕੀਤੀ ਜੋ ਪੰਜਾਬ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਨੂੰ ਮਾਨਤਾ ਦੇਣਾ, ਪਾਠਕਮ ਅਤੇ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਂ ਨੂੰ ਸੰਚਾਲਿਤ ਕਰਨ ਵਾਲੀ ਸੰਸਥਾ ਹੈ। ਇਹ ਬੋਰਡ ਅਧਿਆਪਕਾ ਦੀ ਟ੍ਰੇਨਿੰਗ, ਵਜੀਫਾ ਅਤੇ ਕਿਤਾਬਾ ਦੀ ਛਪਾਈ ਵੀ ਕਰਦਾ ਹੈ। ਇਸ ਦਾ ਮੁੱਖ ਦਫਤਰ ਐਸ. ਏ. ਐਸ.
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਪਰਮਾਣੂ ਮਾਡਲ ਦੀ ਗੱਲ ਹੈ ਤਾਂ ਇਹ ਗਰੀਕ ਚਿੰਤਕ ਡੈਮੋਕਰੀਟਸ ਤੇ ਭਾਰਤੀ ਰਿਸ਼ੀ ਕਨਾਦ ਤਕ, ਡਾਲਟਨ ਤੋਂ ਹੁੰਦੀ ਹੋਈ ਉਨ੍ਹੀਵੀਂ ਸਦੀ ਦੇ ਆਖਰੀ ਦਹਾਕਿਆਂ ਤਕ ਜੋ ਪਰਮਾਣੂ ਬਾਰੇ ਨਿੱਤ ਨਵੀਆਂ ਖੋਜਾਂ ਦੇ ਵਰ੍ਹੇ ਸਨ। ਬੋਲਟਜ਼ਮੈਨ ਦੇ ਪਰਮਾਣੂ ਦੀ ਹੋਂਦ ਵਿੱਚ ਵਿਸ਼ਵਾਸ ਦੀ ਇੰਨੀ ਬੁਰੀ ਤਰ੍ਹਾਂ ਆਲੋਚਨਾ ਹੋਈ ਕਿ ਉਸ ਨੇ ਖ਼ੁਦਕੁਸ਼ੀ ਹੀ ਕਰ ਲਈ। ਸੰਨ 1905 ਵਿੱਚ ਅਲਬਰਟ ਆਈਨਸਟਾਈਨ ਦੇ ਪਰਮਾਣੂਆਂ ਦੀ ਉੱਘੜ-ਦੁਘੜੀ ਗਤੀ ਬਾਰੇ ਖੋਜ ਪੱਤਰ ਦੇ ਪ੍ਰਕਾਸ਼ਨ ਨੇ ਇਨ੍ਹਾਂ ਦੀ ਹੋਂਦ ਬਾਰੇ ਸ਼ੰਕਾ ਕਰਨ ਵਾਲਿਆਂ ਦੇ ਮੂੰਹ ਕਾਫ਼ੀ ਹੱਦ ਤਕ ਬੰਦ ਕਰ ਦਿੱਤੇ। ਜੇ.ਜੇ.
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਸੂਰਜ ਮੰਡਲ ਵਿੱਚ ਸੂਰਜ ਅਤੇ ਉਹ ਖਗੋਲੀ ਪਿੰਡ ਸੰਮਲਿਤ ਹਨ, ਜੋ ਇਸ ਮੰਡਲ ਵਿੱਚ ਇੱਕ ਦੂਜੇ ਵਲੋਂ ਗੁਰੁਤਵਾਕਰਸ਼ਕ ਜ਼ੋਰ ਦੁਆਰਾ ਬੱਝੇ ਹਨ। ਇਸ ਪਿੰਡ ਵਿੱਚ ਅੱਠ ਗ੍ਰਹਿ, ਉਨ੍ਹਾਂ ਦੇ 166 ਗਿਆਤ ਉਪਗ੍ਰਹਿ, ਪੰਜ ਬੌਣੇ ਗ੍ਰਹਿ ਅਤੇ ਅਰਬਾਂ ਛੋਟੇ ਪਿੰਡ ਸ਼ਾਮਿਲ ਹਨ । ਇਸ ਛੋਟੇ ਪਿੰਡਾਂ ਵਿੱਚ ਕਸ਼ਊਦਰਗ੍ਰਹਿ, ਬਰਫੀਲਾ ਕਾਇਪਰ ਘੇਰੇ ਦੇ ਪਿੰਡ , ਧੂਮਕੇਤੂ , ਉਲਕਾ ਪਿੰਡ, ਅਤੇ ਗ੍ਰਹਿਆਂ ਦੇ ਵਿਚਲੀ ਧੂੜ ਸ਼ਾਮਿਲ ਹੈ।
ਕਹਾਣੀ, ਨਾਟਕ, ਇਤਿਹਾਸ, ਕਿਸੇ ਹੋਰ ਵੀ ਵਿੱਦਿਆ ਵਿੱਚ ਲੇਖਨ ਕਰਨ ਵਾਲੇ ਵਿਅਕਤੀ ਨੂੰ ਲੇਖਕ ਕਹਿੰਦੇ ਹਨ। ਬਹੁਤ ਸਾਰੇ ਲੋਕ ਆਪਣੀ ਖੁਸ਼ੀ ਲਈ ਲਿਖਦੇ ਹਨ, ਅਤੇ ਕਈ ਲੋਕ ਦੂਜਿਆਂ ਦੇ ਮੰਨੋਰਜਨ ਲਈ ਲਿਖਦੇ ਹਨ। ਕੁੱਝ ਲੇਖਕ ਇਸ ਤਰਾ ਦੇ ਵੀ ਨੇ ਜਿਹੜੇ ਕਿ ਲੋਕਾਂ ਦੇ ਕਲਿਆਣ ਲਈ ਲਿਖਦੇ ਹਨ।ਲੇਖਕ ਅਜ਼ਾਦ ਸੋਚ ਦਾ ਨੁਮਾਇੰਦਾ ਹੁੰਦਾ ਹੈ । ਸਮਾਜ ਵਿੱਚ ਪਨਪਦੀ ਅਸਹਿਮਤੀ ਦੀ ਸੋਚ ਲੇਖਕਾਂ ਤੇ ਚਿੰਤਕਾਂ ਦੀਆਂ ਲਿਖਤਾਂ ਵਿੱਚੋਂ ਉਜਾਗਰ ਹੁੰਦੀ ਹੈ।
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿਚ ਕੇਸਗੜ੍ਹ ਸਾਹਿਬ ਦੇ ਸਥਾਨ ਉਤੇ, ਇਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1757 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਇੱਕ ਵੱਡਾ ਜਲੂਸ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਜਲੂਸ ਵਿਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਅੰਨ੍ਹੇ ਘੋੜੇ ਦਾ ਦਾਨ (ਅੰਗਰੇਜ਼ੀ: Alms for the blind horse) 2011 ਵਿੱਚ ਰਿਲੀਜ਼ ਹੋਈ ਭਾਰਤੀ ਪੰਜਾਬੀ ਫ਼ਿਲਮ ਹੈ। ਇਸਦਾ ਨਿਰਦੇਸ਼ਕ ਗੁਰਵਿੰਦਰ ਸਿੰਘ ਹੈ। ਗੁਰਦਿਆਲ ਸਿੰਘ ਦੇ ਨਾਵਲ 'ਅੰਨ੍ਹੇ ਘੋੜੇ ਦਾ ਦਾਨ' ਦੀ ਕਹਾਣੀ ਤੇ ਅਧਾਰਤ ਇਸ ਫ਼ਿਲਮ ਨੇ ਭਾਰਤ ਦੇ 59ਵੇਂ ਕੌਮੀ ਫ਼ਿਲਮ ਅਵਾਰਡਾਂ ਦੀ ਸਰਵੋਤਮ ਨਿਰਦੇਸ਼ਨ, ਸਿਨੇਮੇਟੋਗ੍ਰਾਫ਼ੀ ਅਤੇ ਪੰਜਾਬੀ ਦੀ ਸਰਵੋਤਮ ਫ਼ਿਲਮ ਕੈਟੇਗਰੀਆਂ ਦੇ ਇਨਾਮ ਜਿੱਤੇ। ਇਸ ਫਿਲਮ ਤੋਂ ਪਹਿਲਾਂ ਗੁਰਦਿਆਲ ਸਿੰਘ ਦੇ ਨਾਵਲ "ਮੜ੍ਹੀ ਦਾ ਦੀਵਾ" ਤੇ ਹੀ ਅਜਿਹੇ ਹੀ ਗੰਭੀਰ ਮਸਲਿਆ ਨੂੰ ਪੇਸ਼ ਕਰਦੀ ਫਿਲਮ ਬਣੀ ਹੈ। ਇਹ ਫਿਲਮ ਵੀ ਅਕਾਦਮਿਕ ਖੇਤਰ ਵਿੱਚ ਚਰਚਾ ਦਾ ਵਿਸ਼ਾ ਰਹੀ ਹੈ।
ਲੋਕਧਾਰਾ (ਅੰਗਰੇਜ਼ੀ: 'Folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਬਵਾਸੀਰ (Hemorrhoids) (ਅਮਰੀਕੀ ਅੰਗਰੇਜ਼ੀ) ਜਾਂ ਬਵਾਸੀਰ (haemorrhoids) ਬਰਤਾਨਵੀ /ˈhɛmərɔɪdz/, ਮਲ-ਤਿਆਗ ਦੇ ਨਿਯੰਤਰਣ ਵਿੱਚ ਸਹਾਇਤਾ ਕਰਨ ਵਾਲੀ ਗੁਦਾ ਨਲੀ ਵਿੱਚ ਨਾੜੀ ਸੰਬੰਧੀ ਸੰਰਚਨਾਵਾਂ ਹੁੰਦੀਆਂ ਹਨ। ਉਹ ਉਦੋਂ ਰੋਗਾਤਮਕ ਜਾਂ ਬਵਾਸੀਰ ਬਣ ਜਾਂਦੀਆਂ ਹਨ ਜਦੋਂ ਉਹ ਸੁੱਜ ਜਾਂਦੀਆਂ ਹਨ ਜਾਂ ਲਾਲ ਹੋ ਜਾਂਦੀਆਂ ਹਨ। ਉਹਨਾਂ ਦੀ ਸਰੀਰਿਕ ਅਵਸਥਾ ਵਿੱਚ, ਉਹ ਧਮਣੀਦਾਰ-ਰਗਦਾਰ ਰਸਤਾ ਅਤੇ ਸੰਯੋਜਕ ਊਤਕ ਦੇ ਬਣੇ ਸਿਰਹਾਣਿਆਂ ਵਾਂਗ ਕੰਮ ਕਰਦੀਆਂ ਹਨ।
ਕਾਨੂੰਨ ਜਾਂ ਵਿਧਾਨ ਨਿਯਮਾਂ ਦਾ ਉਹ ਇਕੱਠ ਹੈ ਜੋ ਵਰਤੋਂ-ਵਿਹਾਰ ਦਾ ਪਰਬੰਧ ਕਰਨ ਲਈ ਸਮਾਜੀ ਅਦਾਰਿਆਂ ਰਾਹੀਂ ਲਾਗੂ ਕੀਤਾ ਜਾਂਦਾ ਹੈ। ਵਿਧਾਨਪਾਲਿਕਾ ਇਹਨਾਂ ਨਿਯਮਾਂ ਨੂੰ ਬਣਾਉਂਦੀ ਹੈ ਅਤੇ ਕਾਰਜਪਾਲਿਕਾ ਇਹਨਾਂ ਨੂੰ ਲਾਗੂ ਕਰਦੀ ਹੈ। ਨਿਆਂਪਾਲਿਕਾ ਇਹਨਾਂ ਨਿਯਮਾਂ ਨੂੰ ਤੋੜਨ ਵਾਲੇ ਨੂੰ ਸਜ਼ਾ ਦਿੰਦੀ ਹੈ। ਪਰਾਈਵੇਟ ਖੇਤਰ ਵਿੱਚ ਆਪਣੇ ਤੌਰ ਤੇ ਕੰਟਰੈਕਟ ਦੇ ਰੂਪ ਵਿੱਚ ਕਾਨੂੰਨ ਬਣਾਏ ਜਾਂਦੇ ਹਨ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
'ਪੰਜਾਬੀ ਬੁਝਾਰਤ' ਸਾਡੇ ਸੱਭਿਆਚਾਰਕ ਵਿੱਚ ਬੱਚਿਆਂ ਦੇ ਮਨੋਰੰਜਨ, ਗਿਆਨ-ਪ੍ਰਸਾਰ ਅਤੇ ਦਿਮਾਗ਼ੀ ਕਸਰਤ ਦਾ ਪ੍ਰਭਾਵਸ਼ਾਲੀ ਮਾਧਿਅਮ ਹੈ। ਆਮ ਬੋਲ ਚਾਲ ਵਿੱਚ ਬੁਝਾਰਤ ਦੀ ਥਾਂ 'ਬਾਤ' ਸ਼ਬਦ ਦਾ ਪ੍ਰਯੋਗ ਕੀਤਾ ਜਾਂਦਾ ਹੈ। ਬੁਝਾਰਤ ਦੇ ਸਧਾਰਣ ਸ਼ਾਬਦਿਕ ਅਰਥ ਬੁਝਣਯੋਗ, ਇਬਾਰਤ ਜਾਂ ਕਥਨ ਦੇ ਹਨ। ਭਾਵ ਦੂਸਰੇ ਵਿਅਕਤੀ ਨੂੰ ਰਮਜ਼ ਰੂਪ ਵਿੱਚ ਪ੍ਰਸ਼ਨ ਪਾਉਣਾ ਅਤੇ ਉਸਨੂੰ ਬੁੱਝਣ ਦੀ ਇਕਾਗਰ ਪ੍ਰਕਿਰਿਆ ਨੂੰ ਬੁਝਾਰਤ ਕਿਹਾ ਜਾਂਦਾ ਹੈ। ਪੰਜਾਬੀ ਬੁਝਾਰਤਾਂ ਵਿਅਕਤੀ ਨੂੰ ਜੀਵਨ ਦ੍ਰਿਸ਼ਟੀਕੋਣ ਦਿੰਦੀਅਾਂ ਹਨ। ਬੁੱਝਣ ਵਾਲੀ ਬਾਤ ਨੂੰ ਬੁਝਾਰਤ ਜਾਂ ਪਹੇਲੀ ਆਖਿਆ ਜਾਂਦਾ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਰਾਜ ਸਭਾ ਭਾਰਤੀ ਲੋਕਤੰਤਰ ਦੀ ਉੱਪਰੀ ਪ੍ਰਤਿਨਿੱਧੀ ਸਭਾ ਹੈ। ਲੋਕਸਭਾ ਹੇਠਲੀ ਪ੍ਰਤਿਨਿੱਧੀ ਸਭਾ ਹੈ। ਕਾਉਂਸਿਲ ਆਫ ਸਟੇਟਸ, ਜਿਨੂੰ ਰਾਜ ਸਭਾ ਵੀ ਕਿਹਾ ਜਾਂਦਾ ਹੈ, ਇੱਕ ਅਜਿਹਾ ਨਾਮ ਹੈ ਜਿਸਦੀ ਘੋਸ਼ਣਾ ਸਭਾਪੀਠ ਦੁਆਰਾ ਸਭਾ ਵਿੱਚ 23 ਅਗਸਤ, 1954 ਨੂੰ ਕੀਤੀ ਗਈ ਸੀ। ਇਸ ਦੀ ਆਪਣੀ ਖਾਸ ਵਿਸ਼ੇਸ਼ਤਾਵਾਂ ਹਨ। ਭਾਰਤ ਵਿੱਚ ਦੂਸਰਾ ਸਦਨ ਦਾ ਸ਼ੁਰੂ 1918 ਦੇ ਮੋਂਟੇਗ - ਚੇੰਸਫੋਰਡ ਪ੍ਰਤੀਵੇਦਨ ਵਲੋਂ ਹੋਇਆ। ਭਾਰਤ ਸਰਕਾਰ ਅਧਿਨਿਯਮ, 1919 ਵਿੱਚ ਤਤਕਾਲੀਨ ਵਿਧਾਨਮੰਡਲ ਦੇ ਦੂਸਰੇ ਸਦਨ ਦੇ ਤੌਰ ਉੱਤੇ ਕਾਉਂਸਿਲ ਆਫ ਸਟੇਟਸ ਦਾ ਸਿਰਜਣ ਕਰਣ ਦਾ ਨਿਰਦੇਸ਼ ਕੀਤਾ ਗਿਆ ਜਿਸਦਾ ਵਿਸ਼ੇਸ਼ਾਧਿਕਾਰ ਸੀਮਿਤ ਸੀ ਅਤੇ ਜੋ ਵਾਕਈ: 1921 ਵਿੱਚ ਅਸਤੀਤਵ ਵਿੱਚ ਆਇਆ। ਗਵਰਨਰ - ਜਨਰਲ ਤਤਕਾਲੀਨ ਕਾਉਂਸਿਲ ਆਫ ਸਟੇਟਸ ਦਾ ਪਦੇਨ ਪ੍ਰਧਾਨ ਹੁੰਦਾ ਸੀ। ਭਾਰਤ ਸਰਕਾਰ ਅਧਿਨਿਯਮ, 1935 ਦੇ ਮਾਧਿਅਮ ਵਲੋਂ ਇਸ ਦੇ ਗਠਨ ਵਿੱਚ ਸ਼ਾਇਦ ਹੀ ਕੋਈ ਤਬਦੀਲੀ ਕੀਤੇ ਗਏ।
ਮਧੂਬਾਲਾ (ਅੰਗਰੇਜ਼ੀ: Madhubala; 1933–1967) ਦੇ ਨਾਮ ਨਾਲ਼ ਜਾਣੀ ਜਾਂਦੀ ਮੁਮਤਾਜ਼ ਜਹਾਂ ਬੇਗਮ ਦੇਹਲਵੀ ਇੱਕ ਭਾਰਤੀ ਹਿੰਦੀ ਫ਼ਿਲਮੀ ਅਭਿਨੇਤਰੀ ਸੀ। ਉਸਨੇ ਫ਼ਿਲਮ ਬਸੰਤ (1942) ਵਿੱਚ ਇੱਕ ਬਾਲ ਕਿਰਦਾਰ ਨਾਲ਼ ਆਪਣੀ ਅਦਾਕਾਰੀ ਦੀ ਸੁਰੂਆਤ ਕੀਤੀ ਅਤੇ ਫਿਰ ਮਹਿਲ (1949), ਮਿਸਟਰ ਐਂਡ ਮਿਸਿਜ਼ 55 (1955), ਚਲਤੀ ਕਾ ਨਾਮ ਗਾੜੀ (1958) ਅਤੇ ਮੁਗ਼ਲ-ਏ-ਆਜ਼ਮ (1960) ਆਦਿ ਫ਼ਿਲਮਾਂ ਨਾਲ਼ ਉਹ ਫ਼ਿਲਮੀ ਪਰਦੇ ਦੀ ਉੱਘੀ ਅਦਾਕਾਰਾ ਬਣ ਗਈ।
1915 ਵਿਚ ਨੀਲ ਬੋਹਰ ਦੁਆਰਾ ਐਟਮ ਦੇ ਮਾਡਲ ਦੀ ਤਜਵੀਜ਼ ਕੀਤੀ ਗਈ ਸੀ। ਇਹ ਮਾਡਲ ਉਦੋਂ ਹੋਂਦ ਵਿੱਚ ਆਇਆ ਜਦੋਂ ਰਦਰਫੋਰਡ ਦੇ ਅਟਾਮਿਕ ਮਾਡਲ ਵਿੱਚ ਸੋਧ ਕੀਤੀ ਗਈ। ਰਦਰਫੋਰਡ ਦੇ ਮਾਡਲ ਨੇ ਐਟਮ ਦਾ ਪ੍ਰਮਾਣੂ ਮਾਡਲ ਪੇਸ਼ ਕੀਤਾ ਸੀ, ਜਿਸ ਵਿੱਚ ਉਸ ਨੇ ਸਮਝਾਇਆ ਕਿ ਨਿਊਕਲੀਅਸ ਨੈਗੇਟਿਵ ਚਾਰਜ ਇਲੈਕਟ੍ਰੋਨਾਂ ਨਾਲ ਘਿਰਿਆ ਹੋਇਆ ਹੈ। ਬੋਹਰ ਨੇ ਇਹ ਪਰਮਾਣੂ ਢਾਂਚੇ ਨੂੰ ਸੋਧ ਕੇ ਕਿਹਾ ਕਿ ਇਲੈਕਟ੍ਰੌਨ ਇੱਕ ਫਿਕਸ ਸ਼ੈੱਲਾਂ ਵਿਚ ਘੁਮੰਦੇ ਹਨ ਅਤੇ ਹੋਰ ਕਿਤੇ ਵੀ ਐਟਮ ਵਿੱਚ ਵਿਚਾਲੇ ਨਹੀਂ। ਅਤੇ ਉਸ ਨੇ ਇਹ ਵੀ ਸਮਝਾਇਆ ਕਿ ਹਰ ਇੱਕ ਸ਼ੈਲ ਕੋਲ ਇਕ ਨਿਸ਼ਚਿਤ ਊਰਜਾ ਦਾ ਪੱਧਰ ਹੈ। ਰਦਰਫ਼ਰਡ ਨੇ ਮੂਲ ਰੂਪ 'ਤੇ ਇਕ ਐਟਮ ਦੇ ਨਿਊਕਲੀਅਸ ਦੀ ਵਿਆਖਿਆ ਕੀਤੀ ਅਤੇ ਬੋਹਰ ਨੇ ਉਸ ਮਾਡਲ ਨੂੰ ਇਲੈਕਟ੍ਰੋਨ ਅਤੇ ਉਹਨਾਂ ਦੇ ਊਰਜਾ ਦੇ ਪੱਧਰਾਂ ਵਿੱਚ ਬਦਲਿਆ।
ਸਿੱਖ ਧਰਮ ਦੇ 1469 ਤੋਂ 1708 ਵਿੱਚ ਦਸ ਗੁਰੂ ਹੋਏ ਹਨ। ਇਹ ਅਧਿਆਪਕ ਰੂਹਾਨੀ ਜੋਤ ਸਨ, ਜਿੰਨਾਂ ਦੀ ਜਿੰਦਗੀ ਦਾ ਮੁੱਖ ਮਕਸਦ ਲੋਕਾਂ ਦੀ ਭਲਾਈ ਹੀ ਮਕਸਦ ਸੀ। ਹਰ ਗੁਰੂ ਨੇ ਪਿਛਲੇ ਗੁਰੂ ਰਾਹੀਂ ਦਿੱਤੀਆਂ ਸਿੱਖਿਆਵਾਂ ਦਾ ਸਮਰਥਨ ਕੀਤਾ ਅਤੇ ਹੋਰ ਜਾਣਕਾਰੀ ਸ਼ਾਮਿਲ ਕੀਤੀ, ਜਿਸ ਦੇ ਨਤੀਜੇ ਵਜੋਂ ਸਿੱਖ ਧਰਮ ਦੀ ਨੀਂਹ ਤਿਆਰ ਹੋਈ। ਗੁਰੂ ਨਾਨਕ ਜੀ ਪਹਿਲੇ ਗੁਰੂ ਸਨ ਅਤੇ ਗੁਰੂ ਗੋਬਿੰਦ ਸਿੰਘ ਜੀ ਵਿਅਕਤੀ ਦੇ ਰੂਪ ਵਿੱਚ ਆਖਰੀ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਸੰਸਾਰ ਨੂੰ ਤਿਆਗਿਆ ਤਾਂ ਉਹਨਾਂ ਗੁਰੂ ਗ੍ਰੰਥ ਸਾਹਿਬ ਨੂੰ ਸਿੱਖਾਂ ਦੇ ਆਖਰੀ ਅਤੇ ਅੰਤਮ ਗੁਰੂ ਬਣਾਇਆ।
ਲੋਕ ਸਭਾ, ਭਾਰਤੀ ਸੰਸਦ ਦਾ ਹੇਠਲਾ ਸਦਨ ਹੈ। ਭਾਰਤੀ ਸੰਸਦ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਸਰਬ ਬਾਲਗ ਵੋਟ ਅਧਿਕਾਰ ਦੇ ਆਧਾਰ ਉੱਤੇ ਲੋਕਾਂ ਦੁਆਰਾ ਪ੍ਰਤੱਖ ਚੋਣ ਦੁਆਰਾ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਗਠਿਤ ਹੁੰਦੀ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਸਦਨ ਵਿੱਚ ਮੈਬਰਾਂ ਦੀ ਅਧਿਕਤਮ ਗਿਣਤੀ 552 ਤੱਕ ਹੋ ਸਕਦੀ ਹੈ, ਜਿਸ ਵਿਚੋਂ 530 ਮੈਂਬਰ ਵੱਖ ਵੱਖ ਰਾਜਾਂ ਦੇ ਅਤੇ 20 ਮੈਂਬਰ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜਮਾਨੀ ਕਰ ਸਕਦੇ ਹਨ। ਸਦਨ ਵਿੱਚ ਲੋੜੀਂਦੀ ਤਰਜਮਾਨੀ ਨਾ ਹੋਣ ਦੀ ਹਾਲਤ ਵਿੱਚ ਭਾਰਤ ਦਾ ਰਾਸ਼ਟਰਪਤੀ ਜੇਕਰ ਚਾਹੇ ਤਾਂ ਐਂਗਲੋ ਇੰਡੀਅਨ ਸਮੁਦਾਏ ਦੇ ਦੋ ਪ੍ਰਤੀਨਿਧੀਆਂ ਨੂੰ ਲੋਕ ਸਭਾ ਲਈ ਨਾਮਜਦ ਕਰ ਸਕਦਾ ਹੈ।
ਇਕ ਯੂਨੀਫਾਰਮ ਰੀਸੋਰਸ ਲੌਕੇਟਰ (ਯੂਆਰਐਲ) ਹੈ , ਜੋ ਕਿ ਇਕ ਵੈਬ ਐਡਰੈੱਸ ਨੂੰ ਸੰਕੇਤ ਕਰਦਾ ਹੈ । ਇੱਕ ਵੈਬ ਵਸੀਲੇ ਦਾ ਹਵਾਲਾ ਹੈ ਜੋ ਕਿ ਕੰਪਿਊਟਰ ਨੈਟਵਰਕ ਤੇ ਇਸਦੀ ਥਾਂ ਨਿਰਧਾਰਤ ਕਰਦਾ ਹੈ ਅਤੇ ਇਸ ਨੂੰ ਪ੍ਰਾਪਤ ਕਰਨ ਲਈ ਇੱਕ ਵਿਧੀ ਹੈ । ਇੱਕ ਯੂਆਰਐਲ ਇੱਕ ਖਾਸ ਕਿਸਮ ਦਾ ਯੂਨੀਫਾਰਮ ਰੀਸੋਰਸ ਆਈਡੀਟੀਫਾਇਰ (URI) ਹੈ । ਹਾਲਾਂਕਿ ਬਹੁਤ ਸਾਰੇ ਲੋਕ ਦੋ ਸ਼ਬਦਾਂ ਨੂੰ ਬਦਲ ਕੇ ਬਦਲਦੇ ਹਨ । ਯੂਆਰਐਲ ਆਮ ਤੌਰ ਤੇ ਵੈਬ ਪੇਜਿਜ਼ (http) ਦਾ ਹਵਾਲਾ ਦੇਂਦੇ ਹਨ, ਪਰ ਫਾਈਲ ਲਈ ਵੀ ਵਰਤਿਆ ਜਾਂਦਾ ਹੈ ਟ੍ਰਾਂਸਫਰ (FTPਐੱਫਟੀਪੀ), ਈਮੇਲ (email), ਡਾਟਾਬੇਸ ਐਕਸੈਸ (JDBC), ਅਤੇ ਕਈ ਹੋਰ ਐਪਲੀਕੇਸ਼ਨਾਂ ਅਾਦਿ ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਮਨੁੱਖੀ ਪ੍ਰਤੀਰੋਧਤਾ-ਘਾਟ ਵਾਇਰਸ ਲਾਗ/ਪ੍ਰਾਪਤ-ਕੀਤਾ ਪ੍ਰਤੀਰੋਧਤਾ-ਘਾਟ ਰੋਗ-ਲੱਛਣ(ਅੰਗਰੇਜ਼ੀ: Human Immunodeficiency Virus Infection/Acquired Immunodeficiency Syndromeਜਾਂ ਐੱਚ.ਆਈ.ਵੀ./ਏਡਜ਼)ਮਨੁੱਖੀ ਰੋਗ-ਪ੍ਰਤੀਰੋਧੀ ਪ੍ਰਣਾਲੀ ਦਾ ਰੋਗ ਹੈ ਜੋ ਮਨੁੱਖੀ ਪ੍ਰਤੀਰੋਧਤਾ-ਘਾਟ ਵਾਇਰਸ (HIV) ਰਾਹੀਂ ਫੈਲਦਾ ਹੈ। ਮੁਢਲੀ ਲਾਗ ਸਮੇਂ ਇਨਸਾਨ ਨੂੰ ਨਜ਼ਲਾ ਵਰਗੀ ਬਿਮਾਰੀ ਮਹਿਸੂਸ ਹੋ ਸਕਦੀ ਹੈ। ਵਿਸ਼ੇਸ਼ ਤੌਰ ਉੱਤੇ ਇਸ ਤੋਂ ਬਾਅਦ ਬਿਨਾਂ ਕਿਸੇ ਲੱਛਣਾਂ ਵਾਲਾ ਲੰਮਾ ਸਮਾਂ ਆਉਂਦਾ ਹੈ। ਫੇਰ ਜਿਵੇਂ-ਜਿਵੇਂ ਬਿਮਾਰੀ ਅੱਗੇ ਵਧਦੀ ਹੈ, ਇਹ ਮੱਨੁਖ ਦੀ ਪ੍ਰਤੀਰੋਧੀ ਪ੍ਰਨਾਲੀ ਨਾਲ਼ ਹੋਰ ਛੇੜਛਾੜ ਕਰਨ ਲੱਗ ਪੈਂਦੀ ਹੈ ਜਿਸ ਕਰ ਕੇ ਮਨੁੱਖ ਨੂੰ ਹੋਰ ਕਈ ਲਾਗਾਂ ਲੱਗਣ ਦਾ ਖ਼ਤਰਾ ਵਧ ਜਾਂਦਾ ਹੈ ਜਿਵੇਂ ਕਿ ਮੌਕਾਪ੍ਰਸਤ ਛੂਤਾਂ ਅਤੇ ਗਿਲ੍ਹਟੀਆਂ, ਜੋ ਕਿਰਿਆਸ਼ੀਲ ਪ੍ਰਤੀਰੋਧੀ ਪ੍ਰਣਾਲੀ ਵਾਲੇ ਮਨੁੱਖਾਂ ਨੂੰ ਹਾਨੀ ਨਹੀਂ ਕਰਦੀਆਂ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਹਿੰਦੀ (हिन्दी) ਇੱਕ ਭਾਸ਼ਾ ਹੈ ਜਿਸਨੂੰ ਸਟੈਂਡਰਡ ਹਿੰਦੀ ਵੀ ਆਖਦੇ ਹਨ। ਇਹ ਭਾਰਤ ਦੇ ਉੱਤਰ ਅਤੇ ਮੱਧ-ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਬੋਲੀ ਜਾਂਦੀ ਹੈ। ਦਿੱਲੀ, ਉੱਤਰਾਖੰਡ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ, ਛੱਤੀਸਗੜ੍ਹ, ਬਿਹਾਰ ਅਤੇ ਝਾਰਖੰਡ ਵਿੱਚ ਇਹ ਮੂਲ ਭਾਸ਼ਾ ਹੈ। ਇਹ ਭਾਰਤ ਦੀਆਂ ਸਰਕਾਰੀ ਬੋਲੀਆਂ ਚੋ ਇੱਕ ਹੈ। ੨੦੦੧ ਦੀ ਮਰਦਮਸ਼ੁਮਾਰੀ ਵਿੱਚ ਭਾਰਤ ਦੇ ੪੨੨ ਮਿਲੀਅਨ ਵਾਸੀਆਂ ਨੇ ਇਸਨੂੰ ਅਪਣੀ ਮੂਲ ਬੋਲੀ ਦੱਸਿਆ। ਭਾਰਤ ਅਤੇ ਹੋਰ ਦੇਸ਼ਾਂ ਵਿੱਚ ਵਿੱਚ ੬੦ ਕਰੋੜ ਤੋਂ ਜ਼ਿਆਦਾ ਲੋਕ ਹਿੰਦੀ ਬੋਲਦੇ, ਪੜ੍ਹਦੇ ਅਤੇ ਲਿਖਦੇ ਹਨ।[ਸਰੋਤ ਚਾਹੀਦਾ] ਫ਼ਿਜੀ, ਮਾਰੀਸ਼ਸ, ਗਿਆਨਾ, ਸੂਰੀਨਾਮ ਦੀ ਜ਼ਿਆਦਾਤਰ ਅਤੇ ਨੇਪਾਲ ਦੀ ਕੁਝ ਜਨਤਾ ਹਿੰਦੀ ਬੋਲਦੀ ਹੈ।
ਕੰਪਿਊਟਰ ਸਾਫ਼ਟਵੇਅਰ (ਜਾਂ ਸਿਰਫ਼ ਸਾਫ਼ਟਵੇਅਰ) ਮਸ਼ੀਨ ਦੇ ਸਮਝਣਯੋਗ ਹਦਾਇਤਾਂ ਦਾ ਸੈੱਟ ਹੁੰਦਾ ਹੈ ਜੋ ਕੰਪਿਊਟਰ ਦੇ ਪ੍ਰਾਸੈਸਰ ਨੂੰ ਕੋਈ ਕੰਮ ਕਰਨ ਲਈ ਦਿੱਤੀਆਂ ਜਾਂਦੀਆਂ ਹਨ। ਕੰਪਿਊਟਰ ਸਾਫਟਵੇਅਰ ਦਾ ਟਾਕਰਾ ਕੰਪਿਊਟਰ ਹਾਰਡਵੇਅਰ ਨਾਲ ਹੈ, ਜੋ ਕਿ ਕੰਪਿਊਟਰ ਦਾ ਭੌਤਿਕ ਭਾਗ ਹੈ। ਕੰਪਿਊਟਰ ਹਾਰਡਵੇਅਰ ਅਤੇ ਸਾਫਟਵੇਅਰ ਨੂੰ ਇਕ-ਦੂਜੇ ਦੀ ਲੋੜ ਹੈ ਅਤੇ ਇੱਕ ਤੋਂ ਬਿਨਾ ਦੂਜੇ ਨੂੰ ਵਰਤਿਆ ਨਹੀਂ ਜਾ ਸਕਦਾ। ਸਾਫਟਵੇਅਰ ਨੂੰ ਪ੍ਰੋਗਰਾਮਾਂ ਦਾ ਸਮੂਹ ਵੀ ਕਿਹਾ ਜਾਂਦਾ ਹੈ। ਮੁੱਖ ਤੌਰ ਤੇ ੲਿਹ ਦੋ ਤਰ੍ਹਾਂ ਦਾ ਹੁੰਦਾ ਹੈ-