ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਹਿਸਾਬ ਵਿੱਚ ਜਦੋਂ ਕਿਸੇ ਰਾਸ਼ੀ ਦਾ ਮੁੱਲ ਇੱਕ ਜਾਂ ਅਧਿੱਕ ਰਾਸ਼ੀਆਂ ਦੇ ਮੁੱਲ ਤੇ ਨਿਰਭਰ ਕਰਦਾ ਹੈ ਤਾਂ ਇਸ ਸੰਕਲਪਨਾ ਨੂੰ ਵਿਅਕਤ ਕਰਨ ਲਈ ਫੰਕਸ਼ਨ (function) ਸ਼ਬਦ ਦਾ ਪ੍ਰਯੋਗ ਕੀਤਾ ਜਾਂਦਾ ਹੈ। ਉਦਾਹਰਨ ਲਈ ਕਿਸੇ ਰਾਸੀ ਉੱਤੇ ਚੱਕਰਵਿਧੀ ਵਿਆਜ ਦੀ ਰਾਸ਼ੀ ਮੂਲਧਨ, ਸਮਾਂ ਅਤੇ ਵਿਆਜ ਦੀ ਦਰ ਉੱਤੇ ਨਿਰਭਰ ਕਰਦੀ ਹੈ; ਇਸ ਲਈ ਹਿਸਾਬ ਦੀ ਭਾਸ਼ਾ ਵਿੱਚ ਕਹਿ ਸਕਦੇ ਹਾਂ ਕਿ ਚੱਕਰਵਿਧੀ ਵਿਆਜ, ਮੂਲਧਨ, ਵਿਆਜ ਦੀ ਦਰ ਅਤੇ ਸਮੇਂ ਦਾ ਫੰਕਸ਼ਨ ਹੈ।
ਯੂਨਾਨੀ ਮਿਥਿਹਾਸ ਵਿਚ, ਐਂਡਰੋਮੇਡਾ (ਅੰਗਰੇਜ਼ੀ: Andromeda), ਐਥੀਓਪੀਅਨ ਬਾਦਸ਼ਾਹ ਸੀਫੇਸ ਅਤੇ ਉਸ ਦੀ ਪਤਨੀ ਕਸੀਓਪੀਆ ਦੀ ਧੀ ਹੈ। ਜਦੋਂ ਕੈਸੀਓਪੀਆ ਦੇ ਹੱਬਰ ਨੇ ਉਸ ਨੂੰ ਸ਼ੇਖੀ ਮਾਰਨ ਬਦਲੇ ਧਮਕੀ ਦਿੱਤੀ ਹੈ ਕਿ ਐਂਡਰੋਮੀਡਾ ਨੀਰੇਡਜ਼ ਨਾਲੋਂ ਵਧੇਰੇ ਸੁੰਦਰ ਹੈ, ਪੋਸੀਡੋਨ ਸਮੁੰਦਰੀ ਦੈਂਤ ਸਤੁਸ ਐਂਡਰੋਮੇਡਾ ਨੂੰ ਬ੍ਰਹਮ ਸਜ਼ਾ ਦੇ ਤੌਰ ਤੇ ਤਬਾਹ ਕਰਨ ਲਈ ਭੇਜਦਾ ਹੈ। ਰਾਖਸ਼ਸ ਲਈ ਇਕ ਕੁਰਬਾਨੀ ਦੇ ਤੌਰ ਤੇ ਐਂਡਰੋਮੈਡਾ ਨੂੰ ਨੰਗਾ ਕਰਕੇ ਚੇਨ ਨਾਲ ਇੱਕ ਪਹਾੜ ਨਾਲ ਬੰਨ ਦਿੱਤਾ ਜਾਂਦਾ ਹੈ, ਪਰ ਪਰਸਿਯੁਸ ਦੁਆਰਾ ਉਸ ਨੂੰ ਮੌਤ ਤੋਂ ਬਚਾਇਆ ਜਾਂਦਾ ਹੈ।
ਯੂਨੀਵਰਸਲ ਦਸ਼ਮਲਵ ਵਰਗੀਕਰਣ (ਵਿਆਪਕ ਦਸ਼ਮਲਵ ਵਰਗੀਕਰਣ) 1905, ਵਿੱਚ ਹੈਨਰੀ ਲਾ ਫੋਂਟੈਨ ਨੇ ਲਾਇਬ੍ਰੇਰੀ ਆਫ਼ ਕਾਂਗਰਸ ਵਰਗੀਕਰਣ ਜੋ ਕੀ ਅਮਰੀਕਨ ਕਾਂਗਰਸ ਦੀਆਂ ਲਾਇਬ੍ਰੇਰੀਆਂ ਵਿਚਲੀਆਂ ਕਿਤਾਬਾਂ ਨੂੰ ਤਰਤੀਬ ਵਿੱਚ ਰੱਖਣ ਲਈ ਬਣਾਈ ਗਈ। ਇਹ ਵਰਗੀਕਰਣ ਸਾਰੇ ਵਰਗੀਕਰਣਾਂ ਨਾਲੋਂ ਵੱਖਰੀ ਸੀ। ਯੂਨੀਵਰਸਲ ਦਸ਼ਮਲਵ ਵਰਗੀਕਰਣ ਦੇ ਵੱਖ-ਵੱਖ ਵਿਸ਼ੇ ਦੀਆ ਸੂਚੀਆਂ ਬਣਾਈਆਂ ਜਾਦੀਆਂ ਹਨ, ਤਾਂ ਕੀ ਇੱਕ ਵੇਲੇ ਇੱਕ ਨੂੰ ਹੀ ਮੁੱਖ ਰਖਿਆ ਜਾ ਸਕੇ। ਦੂਜੇ ਪੱਖ ਨਜਰ-ਅਦਾਜ ਹੀ ਕਰਨੇ ਪੇੜੇ ਹਨ।
ਇਤਾਲਵੀ ਨਵਯਥਾਰਥਵਾਦੀ (ਸਿਨੇਮਾ) Italian neorealism ਜਿਸ ਦੀ ਮੁੱਖ ਵਿਸ਼ੇਸ਼ਤਾ ਇਹ ਸੀ ਕਿ ਇਸ ਸਿਨੇਮਾ ਦੀਆਂ ਫ਼ਿਲਮਾਂ ਗਰੀਬ ਅਤੇ ਕੰਮ ਕਰਨ ਆਮ ਵਾਲੇ ਲੋਕਾਂ ਦੇ ਜੀਵਨ ਦੇ ਦੁਆਲੇ ਘੁੰਮਦੀਆਂ ਸਨ। ਇਹਨਾਂ ਵਿੱਚ ਆਮ ਤੋਰ ਤੇ ਸ਼ੁਕੀਨ ਅਦਾਕਾਰ ਕਮ ਕਰਦੇ ਸਨ। ਫ਼ਿਲਮਾ ਦੂਜੀ ਸੰਸਾਰ ਜੰਗ ਤੋਂ ਬਾਅਦ ਇਟਲੀ ਦੇ ਲੋਕਾਂ ਨੂੰ ਦਰਪੇਸ਼ ਆਰਥਿਕ ਅਤੇ ਨੇਤਿਕ ਉਲਝਨਾ ਨੂੰ ਦਰਸਾਉਂਦੀਆਂ ਹਨ। ਲੰਦਨ ਵਿੱਚ ਬਿਤਾਏ ਤਿੰਨ ਮਹੀਨਿਆਂ ਵਿੱਚ ਸੱਤਿਆਜੀਤ ਰਾਏ ਨੇ 99 ਫਿਲਮਾਂ ਵੇਖੀਆਂ। ਇਹਨਾਂ ਵਿੱਚ ਸ਼ਾਮਿਲ ਸੀ, ਵਿੱਤੋਰਯੋ ਦੇ ਸੀਕਾ ਦੀ ਨਵਯਥਾਰਥਵਾਦੀ ਫਿਲਮ 'ਲਾਦਰੀ ਦੀ ਬਿਸਿਕਲੇੱਤੇ' (Ladri di biciclette, ਬਾਈਸਿਕਲ ਚੋਰ) ਜਿਸਨੇ ਉਨ੍ਹਾਂ ਨੂੰ ਅੰਦਰ ਤੱਕ ਪ੍ਰਭਾਵਿਤ ਕੀਤਾ। ਸੱਤਿਆਜੀਤ ਰਾਏ ਨੇ ਬਾਅਦ ਵਿੱਚ ਕਿਹਾ ਕਿ ਉਹ ਸਿਨੇਮਾ ਤੋਂ ਬਾਹਰ ਆਏ ਤਾਂ ਫਿਲਮ ਨਿਰਦੇਸ਼ਕ ਬਨਣ ਲਈ ਦ੍ਰਿੜ ਸੰਕਲਪ ਸਨ।
ਹੈਫਾ (Haifa; ਹਿਬਰੂ: חֵיפָה Heifa, ਹਿਬਰੂ ਉਚਾਰਣ: [χei̯ˈfa], ਅਰਬੀ: حيفا Ḥayfā) ਉੱਤਰੀ ਇਜਰਾਇਲ ਦਾ ਸਭ ਤੋਂ ਵੱਡਾ ਨਗਰ ਅਤੇ ਇਜਰਾਇਲ ਦਾ ਤੀਜਾ ਸਭ ਤੋਂ ਵੱਡਾ ਨਗਰ ਹੈ। ਇਸਦੀ ਜਨਸੰਖਿਆ ਲੱਗਪੱਗ ਤਿੰਨ ਲੱਖ ਹੈ। ਇਸਦੇ ਇਲਾਵਾ ਲੱਗਪੱਗ ਤਿੰਨ ਲੱਖ ਲੋਕ ਇਸਦੇ ਨੇੜਲੇ ਨਗਰਾਂ ਵਿੱਚ ਰਹਿੰਦੇ ਹਨ। ਇਸ ਨਗਰ ਵਿੱਚ ਬਹਾਈ ਸੰਸਾਰ ਕੇਂਦਰ ਵੀ ਹੈ ਜੋ ਯੂਨੇਸਕੋ ਦੁਆਰਾ ਵਿਸ਼ਵ ਵਿਰਾਸਤ ਟਿਕਾਣਾ ਘੋਸ਼ਿਤ ਹੈ।
ਯੂਰਪੀਅਨ ਸੰਸਦ (ਈ.ਪੀ.), ਯੂਰਪੀਅਨ ਯੂਨੀਅਨ ਦੀ ਪ੍ਰਤੱਖ ਚੁਣੀ ਸੰਸਦੀ ਸੰਸਥਾ ਹੈ। ਯੂਰਪੀ ਯੂਨੀਅਨ ਦੀ ਕੌਂਸਲ ਅਤੇ ਯੂਰਪੀ ਕਮਿਸ਼ਨ ਦੀ ਕੌਂਸਲ ਨਾਲ ਮਿਲ ਕੇ, ਇਹ ਯੂਰਪੀਅਨ ਯੂਨੀਅਨ ਦੇ ਵਿਧਾਨਿਕ ਕਾਰਜ ਦੀ ਵਰਤੋਂ ਕਰਦਾ ਹੈ। ਸੰਸਦ 751 ਸਦੱਸਾਂ ਨਾਲ ਬਣੀ ਹੋਈ ਹੈ, ਜੋ ਦੁਨੀਆ ਦੇ ਦੂਜੇ ਸਭ ਤੋਂ ਵੱਡੇ ਲੋਕਤੰਤਰੀ ਵੋਟਰਾਂ ਦੀ ਨੁਮਾਇੰਦਗੀ ਕਰਦੇ ਹਨ ਅਤੇ ਦੁਨੀਆ ਦੇ ਸਭ ਤੋਂ ਵੱਡੇ ਕੌਮੀ ਲੋਕਤੰਤਰੀ ਵੋਟਰ ਹਨ।1979 ਤੋਂ ਇਸ ਨੂੰ ਸਿੱਧੇ ਤੌਰ 'ਤੇ ਹਰ ਪੰਜ ਸਾਲ ਲਈ ਸਰਵ ਵਿਆਪਕ ਮਹਾਸਭਾ ਦੁਆਰਾ ਚੁਣ ਲਿਆ ਗਿਆ ਹੈ। ਹਾਲਾਂਕਿ, ਯੂਰਪੀਅਨ ਪਾਰਲੀਮੈਂਟ ਦੀਆਂ ਚੋਣਾਂ ਵਿੱਚ ਮਤਦਾਤਾ ਦੀ ਔਸਤ ਉਸੇ ਮਿਤੀ ਤੋਂ ਹਰ ਚੋਣ ਵਿੱਚ ਲਗਾਤਾਰ ਪਈ ਹੈ, ਅਤੇ 1999 ਤੋਂ ਲੈ ਕੇ ਹੁਣ ਤੱਕ 50% ਤੋਂ ਘੱਟ ਹੈ। ਸਾਲ 2014 ਵਿੱਚ ਵੋਟਰ ਮਤਦਾਨ ਸਾਰੇ ਯੂਰਪੀ ਮਤਦਾਤਾਵਾਂ ਦੇ 42.54% ਤੇ ਆਇਆ ਸੀ।ਹਾਲਾਂਕਿ ਯੂਰਪੀਅਨ ਸੰਸਦ ਦੀ ਵਿਧਾਨਕ ਸ਼ਕਤੀ ਹੈ ਕਿ ਕੌਂਸਿਲ ਅਤੇ ਕਮਿਸ਼ਨ ਕੋਲ ਅਧਿਕਾਰ ਨਹੀਂ ਹਨ, ਇਹ ਰਸਮੀ ਤੌਰ ਤੇ ਵਿਧਾਨਿਕ ਪਹਿਲਕਦਮੀ ਨਹੀਂ ਕਰਦਾ, ਕਿਉਂਕਿ ਯੂਰਪੀਅਨ ਯੂਨੀਅਨ ਦੇ ਮੈਂਬਰ ਦੇਸ਼ਾਂ ਦੇ ਜ਼ਿਆਦਾਤਰ ਰਾਸ਼ਟਰੀ ਸੰਸਦ ਮੈਂਬਰ ਕਰਦੇ ਹਨ। ਪਾਰਲੀਮੈਂਟ ਈ.ਈ.
ਡੀ ਸੀ ਮੋਟਰ ਇੱਕ ਬਿਜਲਈ ਯੰਤਰ ਹੈ ਜੋ ਬਿਜਲਈ ਊਰਜਾ (electrical energy) ਨੂੰ ਯੰਤਰਿਕ ਊਰਜਾ (mechanical energy) ਵਿੱਚ ਬਦਲਦੀ ਹੈ। ਡੀ ਸੀ ਮੋਟਰ ਬਿਜਲੀ ਦੀ ਸਿੱਧੀ ਪ੍ਰਵਾਹਿਤ ਧਾਰਾ ਜਾਂ ਡੀ ਸੀ ਨਾਲ ਜੋੜਨ ਤੇ ਹੀ ਕੰਮ ਕਰਦੀ ਹੈ। ਹਰੇਕ ਤਰ੍ਹਾਂ ਦੀ ਡੀ ਸੀ ਮੋਟਰ ਚੁੰਬਕੀ ਖੇਤਰ ਦੁਆਰਾ ਪੈਦਾ ਕੀਤੇ ਗਏ ਬਲ ਤੇ ਨਿਰਭਰ ਹੁੰਦੀ ਹੈ | ਡੀ ਸੀ ਮੋਟਰਾਂ ਨੂੰ ਵਰਤਣ ਦਾ ਮੁੱਖ ਕਾਰਨ ਇਹ ਹੁੰਦਾ ਹੈ ਕਿ ਇਹਨਾਂ ਦੀ ਗਤੀ ਨੂੰ ਬੜੀ ਆਸਾਨੀ ਨਾਲ ਤੇ ਕਾਫੀ ਵਿਸ਼ਾਲ ਘੇਰੇ ਵਿੱਚ ਵੱਧ ਜਾਂ ਘੱਟ ਕੀਤਾ ਜਾ ਸਕਦਾ ਹੈ |
ਮਖੌਟਾ ਇਕ ਵਸਤੂ ਹੈ ਜੋ ਆਮ ਤੌਰ ਤੇ ਚਿਹਰੇ 'ਤੇ ਪਹਿਨਿਆ ਜਾਂਦਾ ਹੈ ਜੋ ਖਾਸ ਤੌਰ' ਤੇ ਸੁਰੱਖਿਆ, ਭੇਸ, ਪ੍ਰਦਰਸ਼ਨ ਜਾਂ ਮਨੋਰੰਜਨ ਲਈ ਪਹਿਨਿਆ ਜਾਂਦਾ ਹੈ। ਰਸਮੀ ਅਤੇ ਵਿਹਾਰਕ ਉਦੇਸ਼ਾਂ ਲਈ ਪ੍ਰਾਚੀਨ ਸਮੇਂ ਤੋਂ ਮਾਸਕ ਦੀ ਵਰਤੋਂ ਕੀਤੀ ਜਾਂਦੀ ਰਹੀ ਹੈ। ਉਹ ਆਮ ਤੌਰ 'ਤੇ ਚਿਹਰੇ ਤੇ ਪਹਿਨੇ ਜਾਂਦੇ ਸਨ, ਹਾਲਾਂਕਿ ਵਿਅਕਤੀ ਦੇ ਸਰੀਰ 'ਤੇ ਕਿਤੇ ਹੋਰ ਕਿਸੇ ਤਰਾਂ ਦੇ ਬਚਾਅ ਲਈ ਵੀ ਪਹਿਨਿਆ ਜਾ ਸਕਦਾ ਹੈ। ਨਿਤ ਕੀਤਾ ਜਾ ਸਕਦਾ ਹੈ। ਆਸਟ੍ਰੇਲੀਆ ਦੇ ਕੁਝ ਹਿੱਸਿਆਂ ਵਿੱਚ ਮਖੌਟੇ ਵੱਡੇ ਹਿੱਸੇ ਨੂੰ ਢਕ ਲੈਂਦੇ ਹਨ, ਜਦੋਂ ਕਿ ਇਨੂਟ ਔਰਤਾਂ ਕਹਾਣੀ ਸੁਣਾਉਣ ਅਤੇ ਨਾਚ ਦੌਰਾਨ ਉਂਗਲੀ ਦੇ ਮਖੌਟਿਆਂ ਦਾ ਇਸਤੇਮਾਲ ਕਰਦੀਆਂ ਹਨ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਕੋਪਨਹੇਗਨ ਯੂਨੀਵਰਸਿਟੀ (UCPH) (ਡੈਨਿਸ਼: Københavns Universitet) ਡੈਨਮਾਰਕ ਵਿੱਚ ਪੁਰਾਣੀ ਯੂਨੀਵਰਸਿਟੀ ਅਤੇ ਖੋਜ ਸੰਸਥਾ ਹੈ। ਇਹ ਉਪਸਾਲਾ ਯੂਨੀਵਰਸਿਟੀ (1477) ਦੇ ਬਾਅਦ ਸਕੈਂਡੇਨੇਵੀਆ ਵਿੱਚ ਉੱਚ ਸਿੱਖਿਆ ਲਈ ਦੂਜੀ ਸਭ ਤੋਂ ਪੁਰਾਣੀ ਸੰਸਥਾ ਹੈ। ਯੂਨੀਵਰਸਿਟੀ ਵਿਚ 23,473 ਅੰਡਰਗਰੈਜੂਏਟ ਵਿਦਿਆਰਥੀ, 17,398 ਪੋਸਟ-ਗ੍ਰੈਜੂਏਟ ਵਿਦਿਆਰਥੀ, 2,968 ਡਾਕਟਰਲ ਵਿਦਿਆਰਥੀ ਅਤੇ 9,000 ਤੋਂ ਵੱਧ ਕਰਮਚਾਰੀ ਹਨ। ਯੂਨੀਵਰਸਿਟੀ ਦੇ ਕੋਪਨਹੇਗਨ ਵਿਚ ਅਤੇ ਉਸ ਦੇ ਆਸਪਾਸ ਚਾਰ ਕੈਂਪਸ ਹਨ, ਅਤੇ ਕੇਂਦਰੀ ਹੈੱਡਕੁਆਰਟਰ ਕੋਪੇਹੇਗਨ ਵਿਚ ਸਥਿਤ ਹਨ। ਜ਼ਿਆਦਾਤਰ ਕੋਰਸਾਂ ਨੂੰ ਡੈਨਿਸ਼ ਵਿਚ ਪੜ੍ਹਾਇਆ ਜਾਂਦਾ ਹੈ; ਹਾਲਾਂਕਿ, ਬਹੁਤ ਸਾਰੇ ਕੋਰਸ ਇੰਗਲਿਸ਼ ਵਿੱਚ ਅਤੇ ਕੁਝ ਕੁ ਜਰਮਨ ਵਿੱਚ ਵੀ ਆਫ਼ਰ ਕੀਤੇ ਜਾਂਦੇ ਹਨ। ਯੂਨੀਵਰਸਿਟੀ ਦੇ ਹਜ਼ਾਰਾਂ ਵਿਦੇਸ਼ੀ ਵਿਦਿਆਰਥੀ ਹਨ, ਜਿਨ੍ਹਾਂ ਵਿੱਚੋਂ ਲੱਗਪਗ ਅੱਧੇ ਨੋਰਡਿਕ ਦੇਸ਼ਾਂ ਤੋਂ ਆਉਂਦੇ ਹਨ। ਯੂਨੀਵਰਸਿਟੀ ਇੰਟਰਨੈਸ਼ਨਲ ਅਲਾਇੰਸ ਆਫ਼ ਰਿਸਰਚ ਯੂਨੀਵਰਸਿਟੀਆਂ (ਆਈਏਆਰਯੂ) ਦੀ ਮੈਂਬਰ ਹੈ, ਜਿਸ ਵਿਚ ਕੈਮਬ੍ਰਿਜ ਯੂਨੀਵਰਸਿਟੀ, ਯੇਲ ਯੂਨੀਵਰਸਿਟੀ, ਆਸਟਰੇਲੀਆ ਦੀ ਨੈਸ਼ਨਲ ਯੂਨੀਵਰਸਿਟੀ ਅਤੇ ਯੂ.
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।ਰਾਗ-ਰੰਗ ਦਾ ਇਹ ਲੋਕ ਪ੍ਰਿਅ ਪਰਵ ਬਸੰਤ ਦਾ ਸੁਨੇਹਾ ਵੀ ਹੈ। ਰਾਗ ਅਰਥਾਤ ਸੰਗੀਤ ਅਤੇ ਰੰਗ ਤਾਂ ਇਸਦੇ ਪ੍ਰਮੁੱਖ ਅੰਗ ਹਨ ਹੀ, ਪਰ ਇਨ੍ਹਾਂ ਨੂੰ ਉਤਕਰਸ਼ ਤੱਕ ਪਹੁੰਚਾਣ ਵਾਲੀ ਪਰਕਿਰਤੀ ਵੀ ਇਸ ਸਮੇਂ ਰੰਗ-ਬਿਰੰਗੇ ਜਵਾਨੀ ਨਾਲ ਆਪਣੀ ਚਰਮ ਦਸ਼ਾ ਉੱਤੇ ਹੁੰਦੀ ਹੈ। ਫਾਲਗੁਨ ਮਹੀਨਾ ਵਿੱਚ ਮਨਾਏ ਜਾਣ ਦੇ ਕਾਰਨ ਇਸਨੂੰ ਫਾਲਗੁਨੀ ਵੀ ਕਹਿੰਦੇ ਹਨ। ਹੋਲੀ ਦਾ ਤਿਉਹਾਰ ਬਸੰਤ ਪੰਚਮੀ ਨਾਲ ਹੀ ਸ਼ੁਰੂ ਹੋ ਜਾਂਦਾ ਹੈ। ਉਸੀ ਦਿਨ ਪਹਿਲੀ ਵਾਰ ਗੁਲਾਲ ਉੜਾਇਆ ਜਾਂਦਾ ਹੈ। ਇਸ ਦਿਨ ਨਾਲ ਫਾਗ ਅਤੇ ਧਮਾਰ ਦਾ ਗਾਨਾ ਅਰੰਭ ਹੋ ਜਾਂਦਾ ਹੈ। ਖੇਤਾਂ ਵਿੱਚ ਸਰਸੋਂ ਖਿੜ ਉੱਠਦੀ ਹੈ। ਬਾਗ-ਬਗੀਚੇ ਵਿੱਚ ਫੁੱਲਾਂ ਦੀ ਆਕਰਸ਼ਕ ਛੇਵਾਂ ਛਾ ਜਾਂਦੀ ਹੈ। ਦਰਖਤ-ਬੂਟੇ, ਪਸ਼ੁ-ਪੰਛੀ ਅਤੇ ਮਨੁੱਖ ਸਭ ਖੁਸ਼ੀ ਨਾਲ ਪਰਿਪੂਰਣ ਹੋ ਜਾਂਦੇ ਹਨ। ਖੇਤਾਂ ਵਿੱਚ ਕਣਕ ਦੀਆਂ ਬਾਲੀਆਂ ਇਠਲਾਨੇ ਲੱਗਦੀਆਂ ਹਨ। ਕਿਸਾਨਾਂ ਦਾ ਹਰਦਏ ਖੁਸ਼ੀ ਨਾਲ ਨਾਚ ਉੱਠਦਾ ਹੈ। ਬੱਚੇ-ਬੂੜੇ ਸਾਰੇ ਵਿਅਕਤੀ ਸਭ ਕੁਝ ਸੰਕੋਚ ਅਤੇ ਰੂੜੀਆਂ ਭੁੱਲ ਕੇ ਢੋਲਕ-ਝਾਂਝ-ਮੰਜੀਰਾ ਦੀ ਧੁਨ ਨਾਲ ਨਾਚ-ਸੰਗੀਤ ਅਤੇ ਰੰਗਾਂ ਵਿੱਚ ਡੁੱਬ ਜਾਂਦੇ ਹੈ। ਚਾਰਾਂ ਤਰਫ ਰੰਗਾਂ ਦੀ ਫੁਆਰ ਫੂਟ ਪੈਂਦੀ ਹੈ।
ਗੁਰ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਗਿਆਰਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਸਨ। ਇਹਨਾਂ ਦਾ ਜਨਮ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ, ਜੋ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ।ਗੁਰ ਨਾਨਕ ਸਾਹਿਬ ਨੇ ਦੂਰ ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਬਰਾਦਰਾਨਾ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਕ, ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ।ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਨ੍ਹਾਂ ਵਿੱਚੋਂ ਕੁਝ ਮੁੱਖ ਨੇ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ। ਇਹ ਸਿੱਖ ਮਜ਼੍ਹਬੀ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਵਾਲ਼ੀ ਇਲਾਹੀ ਜੋਤ ਬਾਅਦ ਵਾਲ਼ੇ ਨੌਂ ਗੁਰੂਆਂ ਵਿੱਚ ਵੀ ਸੀ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਸਿੱਖਿਆ ਸ਼ਾਸਤਰ (ਅੰਗਰੇਜ਼ੀ: Pedagogy) ਅਧਿਆਪਨ ਦੀ ਕਲਾ ਅਤੇ ਵਿਗਿਆਨ ਨੂੰ ਕਿਹਾ ਜਾਂਦਾ ਹੈ। ਇਸ ਵਿੱਚ ਇਹ ਅਧਿਐਨ ਕੀਤਾ ਜਾਂਦਾ ਹੈ ਕਿ ਸਭ ਤੋਂ ਵਧੀਆ ਢੰਗ ਨਾਲ ਕਿਵੇਂ ਪੜ੍ਹਾਇਆ ਜਾ ਸਕਦਾ ਹੈ। ਇਸਦਾ ਟੀਚਾ ਸਧਾਰਨ ਸਿੱਖਿਆ(ਮਨੁੱਖ ਦਾ ਸੰਪੂਰਨ ਵਿਕਾਸ) ਤੋਂ ਲੈਕੇ ਵਿਸ਼ੇਸ਼ ਸਿੱਖਿਆ(ਵਿਸ਼ੇਸ਼ ਮੁਹਾਰਤ ਹਾਸਿਲ ਕਰਨ ਲਈ) ਤੱਕ ਹੋ ਸਕਦਾ ਹੈ। ਉਦਾਹਰਨ ਦੇ ਤੌਰ ਉੱਤੇ ਪਾਉਲੋ ਫ਼ਰੇਰੇ ਆਪਣੇ ਪੜ੍ਹਾਉਣ ਦੇ ਤਰੀਕੇ ਨੂੰ "ਆਲੋਚਨਾਤਮਕ ਸਿੱਖਿਆ ਸ਼ਾਸਤਰ" ਕਹਿੰਦਾ ਸੀ। ਪੈਡਗੋਜੀ (/ pɛdəddi /) ਉਹ ਅਨੁਸ਼ਾਸ਼ਨ ਹੈ ਜੋ ਅਧਿਆਪਨ ਦੇ ਸਿਧਾਂਤ ਅਤੇ ਅਭਿਆਸ ਨਾਲ ਸਬੰਧਤ ਹੈ ਅਤੇ ਇਹ ਇਸ ਤੱਥ ਤੇ ਧਿਆਨ ਦਿੰਦਾ ਹੈ ਕਿ ਅਧਿਆਪਨ ਕਿਵੇਂ ਵਿਦਿਆਰਥੀ ਨੂੰ ਸਿੱਖਣ ਨੂੰ ਪ੍ਰਭਾਵਿਤ ਕਰਦਾ ਹੈ।.
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿਚ ਕੇਸਗੜ੍ਹ ਸਾਹਿਬ ਦੇ ਸਥਾਨ ਉਤੇ, ਇਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1757 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਇੱਕ ਵੱਡਾ ਜਲੂਸ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਜਲੂਸ ਵਿਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।
ਸਾਰਾਗੜ੍ਹੀ ਦੀ ਲੜਾਈ ਉੱਤਰ-ਪੱਛਮੀ ਫਰੰਟੀਅਰ ਸੂਬੇ ‘ਤੇ ਅਫ਼ਗ਼ਾਨਿਸਤਾਨ ਦੀਆਂ ਸਰਹੱਦਾਂ ਲਾਗੇ ਸਾਰਾਗੜ੍ਹੀ ਦੇ ਸਥਾਨ ‘ਤੇ 12 ਸਤੰਬਰ, 1897 ਨੂੰ ਲੜੀ ਗਈ ਸੀ। ਇਹ ਲੜਾਈ ਬ੍ਰਿਟਿਸ਼-ਭਾਰਤੀ ਫੌਜ (36 ਸਿੱਖ ਰੈਜਮੈਂਟ) ਜੋ ਹੁਣ 4 ਸਿੱਖ ਰੈਜਮੈਂਟ ਅਖਵਾਉਂਦੀ ਹੈ, ਦੇ 21 ਜਾਂਬਾਜ ਜਵਾਨਾਂ ਤੇ ਅਫ਼ਗ਼ਾਨੀ ਪਠਾਣਾਂ 'ਤੇ ਅਫ਼ਰੀਦੀ ਕਬਾਇਲੀਆਂ ਵਿਚਕਾਰ ਗਹਿਗੱਚ ਮੁਕਾਬਲੇ ਨਾਲ ਲੜੀ ਗਈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਮੋਨ ਭਾਸ਼ਾ (ਮੋਨ: ဘာသာ မန်; ਬਰਮੀ: မွန်ဘာသာ) ਇੱਕ ਆਸਟਰੋਏਸ਼ੀਆਈ ਭਾਸ਼ਾ ਹੈ ਜੋ ਮਿਆਂਮਾਰ ਅਤੇ ਥਾਈਲੈਂਡ ਦੇ ਮੋਨ ਲੋਕਾਂ ਦੁਆਰਾ ਬੋਲੀ ਜਾਂਦੀ ਹੈ। ਇਹ ਬਾਕੀ ਆਸਟਰੋਏਸ਼ੀਆਈ ਭਾਸ਼ਾਵਾਂ ਤੋਂ ਵੱਖਰੀ ਹੈ ਕਿਉਂਕਿ ਇਹ ਖਮੇਰ ਭਾਸ਼ਾ ਵਾਂਗੂੰ ਹੀ ਸੁਰਾਤਮਕ ਨਹੀਂ ਹੈ। ਅੱਜ ਦੀ ਤਾਰੀਖ਼ ਵਿੱਚ ਇਸਦੇ 10 ਲੱਖ ਤੋਂ ਵੱਧ ਬੁਲਾਰੇ ਹਨ। ਪਿਛਲੇ ਸਾਲਾਂ ਵਿੱਚ ਨਵੀਂ ਪੀੜ੍ਹੀ ਵਿੱਚ ਇਸ ਭਾਸ਼ਾ ਦੀ ਵਰਤੋਂ ਘੱਟ ਗਈ ਹੈ। ਕਈ ਨਸਲੀ ਤੌਰ ਉੱਤੇ ਮੋਨ ਲੋਕ ਸਿਰਫ ਬਰਮੀ ਬੋਲਦੇ ਹਨ। ਮਿਆਂਮਾਰ ਵਿੱਚ ਇਸਦੇ ਜ਼ਿਆਦਾ ਤਰ ਬੁਲਾਰੇ ਮੋਨ ਸੂਬੇ ਅਤੇ ਉਸ ਤੋਂ ਬਾਅਦ ਤਨੀਂਥਾਰਾਈ ਮੰਡਲ ਅਤੇ ਕਾਇਨ ਸੂਬੇ ਵਿੱਚ ਰਹਿੰਦੇ ਹਨ।ਮੋਨ ਲਿਪੀ ਭਾਰਤੀ ਮੂਲ ਬ੍ਰਾਹਮੀ ਲਿਪੀ ਤੋਂ ਵਿਕਸਤ ਹੋਈ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਅਪਰੈਲ 2019 ਮੁਤਾਬਿਕ ਇਸ ਵਿਕੀ ’ਤੇ 31,150 ਲੇਖ ਹਨ ਅਤੇ ਇਸ ਦੇ ਕੁੱਲ 27,686 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,58,898 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.23 (f51b1f3) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 31,157 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਕਰਿਵੇੱਪੀਲ ਰਾਬੀਆ (ਜਨਮ 1966) ਇੱਕ ਸਰੀਰਕ ਤੌਰ ਆਸਧਾਰਨ ਸਮਾਜਿਕ ਵਰਕਰ ਹਨ ਜੋ ਵੇਲਲਿਲਾਕੱਡੂ, ਮਾਲਾਪੁਰਮ, ਕੇਰਲ, ਭਾਰਤ ਤੋਂ ਹੈ। 1990 ਵਿੱਚ ਮਲਾਪੁਰਾਮ ਜ਼ਿਲ੍ਹੇ ਵਿਚ ਕੇਰਲਾ ਵਿੱਚ ਸਾਖਰਤਾ ਦੀ ਮੁਹਿੰਮ ਵਿਚ ਆਪਣੀ ਭੂਮਿਕਾ ਦੇ ਮਾਧਿਅਮ ਨਾਲ ਪਮੁੱਖਤਾ ਹਾਸਿਲ ਕੀਤੀ। ਉਸ ਦੇ ਯਤਨਾਂ ਨੂੰ ਕਈ ਵਾਰ ਭਾਰਤ ਸਰਕਾਰ ਦੁਆਰਾ ਰਾਸ਼ਟਰੀ ਪੱਧਰ ਤੇ ਮਾਨਤਾ ਪ੍ਰਾਪਤ ਕੀਤੀ ਸੀ। 1994 ਵਿਚ, ਭਾਰਤ ਸਰਕਾਰ ਦੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਨੇ ਸਮਾਜ ਨੂੰ ਉਸਦੇ ਯੋਗਦਾਨ ਲਈ ਕੌਮੀ ਯੂਥ ਅਵਾਰਡ ਦਿੱਤਾ ਸੀ। 1994 ਵਿੱਚ, ਭਾਰਤ ਸਰਕਾਰ ਦੇ ਮੰਤਰਾਲੇ ਦੇ ਮਨੁੱਖੀ ਸਰੋਤ ਵਿਕਾਸ ਨੇ ਉਸਨੂੰ, ਉਸਦੇ ਸਮਾਜ ਵਿੱਚ ਪਾਏ ਯੋਗਦਾਨ ਕਾਰਨ ਨੈਸ਼ਨਲ ਯੂਥ ਅਵਾਰਡ ਨਾਲ ਸਨਮਾਨਿਤ ਕੀਤਾ ਸੀ। ਜਨਵਰੀ 2001 ਵਿੱਚ, ਉਸਨੂੰ ਕੰਨਗੀ ਇਸਤਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ ਜੋ ਉਸਦੇ 1999 ਵਿੱਚ ਔਰਤ ਸਸ਼ਕਤੀਕਰਨ ਵਿੱਚ ਉਸਦੇ ਯੋਗਦਾਨ ਕੀਤਾ ਗਿਆ ਸੀ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਗੁਰਦਾਸ ਮਾਨ (ਜਨਮ 4 ਜਨਵਰੀ 1957) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ :श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਦਾ ਸੰਬੰਧ ਸਰਸਵਤੀ ਦੇਵੀ ਨਾਲ ਦੱਸਿਆ ਜਾਂਦਾ ਹੈ ਜੋ ਹਿੰਦੂ ਮੱਤ ਵਿੱਚ ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ । ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ । ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ । ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ । ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ । ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ । ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ । ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ । ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ ਤੇ ਪ੍ਰਸਿੱਧ ਹੈ ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਜਪਾਨ (ਜਪਾਨੀ: 日本, ਨੀਪੋਨ ਜਾ ਨੀਹੋਨ) ਪੂਰਬੀ ਏਸ਼ੀਆ ਵਿੱਚ ਸਥਿਤ ਇੱਕ ਟਾਪੂ ਦੇਸ਼ ਹੈ ਜੌ ਕਿ ਪ੍ਰਸ਼ਾਤ ਮਾਹਾਂਸਾਗਰ ਵਿੱਚ ਸਥਿਤ ਹੈ। ਇਹ ਚੀਨ, ਕੋਰੀਆ ਅਤੇ ਰੂਸ ਦੇ ਪੂਰਬੀ ਪਾਸੇ ਹੈ। ਜਪਾਨ ਦੇ ਜਪਾਨੀ ਨਾਮ ਨੀਹੋਨ ਦਾ ਮਤਲਬ ਹੈ ਸੂਰਜ ਦਾ ਸਰੋਤ, ਇਸ ਲਈ ਇਸਨੂੰ ਚੜਦੇ ਸੂਰਜ ਦਾ ਦੇਸ਼ ਵੀ ਕਿਹਾ ਜਾਂਦਾ ਹੈ। ਜਪਾਨ ੬੮੫੨ ਟਾਪੂਆਂ ਦਾ ਇੱਕ ਸਮੂਹ ਹੈ। ਹੋਨਸ਼ੂ, ਹੋਕਾਇਡੋ, ਕਿਉਸ਼ੂ ਅਤੇ ਸ਼ੀਕੋਕੂ ਇਸਦੇ ਸਭ ਤੋ ਵਡੇ ੪ ਟਾਪੂ ਹਨ ਜੋ ਇਸਦੇ ਥਲ ਭਾਗ ਦਾ ੯੭% ਹਿੱਸਾ ਹਨ। ਇਸ ਦੀ ਆਬਾਦੀ ੧੨ ਕਰੋੜ ੮੦ ਲੱਖ ਹੈ। ਟੋਕੀਓ ਜਪਾਨ ਦੀ ਰਾਜਧਾਨੀ ਹੈ। ਜਪਾਨ ਜੰਨਸੰਖਿਆ ਦੇ ਹਿਸਾਬ ਨਾਲ਼ ਦੁਨੀਆ ਦਾ ਦਸਵਾਂ ਅਤੇ ਜੀ.ਡੀ.ਪੀ ਦੇ ਲਿਹਾਜ਼ ਨਾਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ।
19ਵੀਂ ਸਦੀ (1 ਜਨਵਰੀ 1801 – 31 ਦਸੰਬਰ 1900) ਸਪੇਨੀ ਸਾਮਰਾਜ, ਨੈਪੋਲੀਅਨ ਸਾਮਰਾਜ, ਪਵਿੱਤਰ ਰੋਮਨ ਸਾਮਰਾਜ ਅਤੇ ਮੁਗਲ ਸਾਮਰਾਜ ਦੇ ਢਹਿਢੇਰੀ ਹੋਣ ਦੀ ਲਖਾਇਕ ਸਦੀ ਸੀ। ਇਸ ਨੇ ਬ੍ਰਿਟਿਸ਼ ਸਾਮਰਾਜ, ਰੂਸੀ ਸਾਮਰਾਜ, ਸੰਯੁਕਤ ਰਾਜ ਅਮਰੀਕਾ, ਜਰਮਨ, ਸਾਮਰਾਜ, ਫ਼ਰਾਂਸੀਸੀ ਬਸਤੀਵਾਦੀ ਸਾਮਰਾਜ ਅਤੇ Meiji ਜਪਾਨ ਦੇ ਵਧ ਰਹੇ ਪ੍ਰਭਾਵ ਲਈ ਰਾਹ ਪੱਧਰਾ ਕੀਤਾ, ਜਿਸ ਦੌਰਾਨ 1815 ਦੇ ਬਾਅਦ ਬ੍ਰਿਟਿਸ਼ ਨੇ ਚੁਣੌਤੀ-ਮੁਕਤ ਦਬਦਬੇ ਦੀ ਸੇਖੀ ਮਾਰੀ। ਨੈਪੋਲੀਅਨ ਨਾਲ ਯੁੱਧਾਂ ਵਿੱਚ ਫ਼ਰਾਂਸੀਸੀ ਸਾਮਰਾਜ ਅਤੇ ਇਸ ਦੇ ਸਹਿਯੋਗੀਆਂ ਦੀ ਹਾਰ ਦੇ ਬਾਅਦ ਬ੍ਰਿਟਿਸ਼ ਅਤੇ ਰੂਸੀ ਸਾਮਰਾਜਾਂ ਨੇ ਬਹੁਤ ਵਿਸਤਾਰ ਕੀਤਾ ਅਤੇ ਸੰਸਾਰ ਦੀਆਂ ਮੋਹਰੀ ਸ਼ਕਤੀਆਂ ਬਣ ਗਏ। ਰੂਸੀ ਸਾਮਰਾਜ ਕੇਂਦਰੀ ਅਤੇ ਦੂਰ ਪੂਰਬੀ ਏਸ਼ੀਆ ਵਿੱਚ ਫੈਲਿਆ। ਬ੍ਰਿਟਿਸ਼ ਸਾਮਰਾਜ ਦਾ ਸਦੀ ਦੇ ਪਹਿਲੇ ਅੱਧ ਵਿੱਚ, ਖਾਸ ਕਰਕੇ ਕੈਨੇਡਾ, ਆਸਟਰੇਲੀਆ, ਦੱਖਣੀ ਅਫਰੀਕਾ ਅਤੇ ਭਾਰੀ ਆਬਾਦੀ ਵਾਲੇ ਭਾਰਤ ਵਿੱਚ, ਅਤੇ ਸਦੀ ਦੇ ਪਿਛਲੇ ਦੋ ਦਹਾਕਿਆਂ ਦੌਰਾਨ ਅਫਰੀਕਾ ਵਿੱਚ ਵਿਸ਼ਾਲ ਇਲਾਕਿਆਂ ਦੇ ਵਿਸਥਾਰ ਨਾਲ ਬਹੁਤ ਤੇਜ਼ੀ ਨਾਲ ਵਾਧਾ ਹੋਇਆ। ਸਦੀ ਦੇ ਅੰਤ ਤੱਕ, ਬ੍ਰਿਟਿਸ਼ ਸਾਮਰਾਜ ਸੰਸਾਰ ਦੇ ਪੰਜਵਾਂ ਹਿੱਸਾ ਇਲਾਕੇ ਅਤੇ ਸੰਸਾਰ ਦੀ ਆਬਾਦੀ ਦੀ ਇੱਕ ਚੁਥਾਈ ਨੂੰ ਕੰਟਰੋਲ ਕਰਦਾ ਸੀ। ਉੱਤਰ-ਨੈਪੋਲੀਅਨ ਯੁੱਗ ਦੌਰਾਨ ਇਹ ਵਰਤਾਰਾ ਪੈਕਸ ਬ੍ਰਿਤਾਨਿਕਾ ਕਹਾਇਆ, ਜਿਸ ਨੇ ਵੱਡੇ ਪੈਮਾਨੇ ਤੇ ਬੇਮਿਸਾਲ ਸੰਸਾਰੀਕਰਨ, ਉਦਯੋਗੀਕਰਨ, ਅਤੇ ਆਰਥਿਕ ਏਕੀਕਰਨ ਦਾ ਦੌਰ ਸ਼ੁਰੂ ਕੀਤਾ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਬਾਸਕਟਬਾਲ ਪੰਜ ਖਿਡਾਰੀਆਂ ਦੇ ਦੋ ਜੁੱਟਾਂ ਵੱਲੋਂ ਕਿਸੇ ਚੌਭੁਜੀ ਮੈਦਾਨ ਉੱਤੇ ਖੇਡੀ ਜਾਣ ਵਾਲ਼ੀ ਇੱਕ ਖੇਡ ਹੈ। ਮੁੱਖ ਮਕਸਦ ਦੋਹੇਂ ਸਿਰਿਆਂ ਉੱਤੇ ਗੱਡੇ ਇੱਕ ਖੰਭੇ ਉੱਤੇ ਲੱਗੀ 10 ਫੁੱਟ (3 ਮੀ.) ਉੱਚੀ ਅਤੇ 18 ਇੰਚ (46 ਸੈ.ਮੀ.) ਦੇ ਵਿਆਸ ਵਾਲ਼ੀ ਬਿਨਾਂ ਤਲੇ ਵਾਲ਼ੀ ਜਾਲ਼ੀਦਾਰ ਟੋਕਰੀ ਵਿੱਚ ਗੇਂਦ ਮਾਰਨਾ ਹੁੰਦਾ ਹੈ।ਬਾਸਕਟਬਾਲ ਦੇ ਗ੍ਰਾਉੰਡ ਦੀ ਲੰਬਾਈ 28 ਮੀ: ਤੇ ਚੌੜਾਈ 15 ਮੀ: ਹੁੰਦੀ ਹੈ।ਬਾਸਕਟਬਾਲ ਦੁਨੀਆਂ ਦੀਆਂ ਸਭ ਤੋਂ ਮਸ਼ਹੂਰ ਅਤੇ ਮਕਬੂਲ ਖੇਡਾਂ ਵਿੱਚੋਂ ਇੱਕ ਹੈ।
ਹੋਲੀ ਇਕ ਸਰਬ ਸਾਂਝਾ ਤਿਉਹਾਰ ਹੈ ਕੇਵਲ ਦੱਖਣ ਭਾਰਤ ਨੂੰ ਛੱਡ ਕੇ ਬਾਕੀ ਸਾਰੀ ਥਾਵਾਂ ਉੱਪਰ ਇਸ ਤਿਉਹਾਰ ਨੂੰ ਮਨਾਇਆ ਜਾਂਦਾ ਹੈ। ਹੋਲੀ ਦਾ ਤਿਉਹਾਰ ਫੱਗਣ ਮਹਿਨੇ ਦੀ ਪੂਰਨਮਾਸੀ ਵਾਲੇ ਦਿਨ ਮਨਾਇਆ ਜਾਂਦਾ ਹੈ। ਇਹ ਕਿਸੇ ਜਾਤੀ ਨਾਲ ਜੁੜਿਆ ਤਿਉਹਾਰ ਨਹੀਂ ਬਲਕਿ ਸਭ ਜਾਤਾਂ ਅਤੇ ਗੋਤਾਂ ਦੇ ਲੋਕ ਇਸ ਨੂੰ ਮਿਲ ਕੇ ਭਾਵਨਾਂ ਨਾਲ ਮਨਾਉਂਦੇ ਹਨ। ਇਸਨੂੰ ਰੰਗਾਂ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ, ਇਸ ਦਿਨ ਲੋਕ ਰੰਗਾਂ ਨਾਲ ਇੱਕ ਦੂਜੇ ਨਾਲ ਹੋਲੀ ਦਾ ਤਿਉਹਾਰ ਮਨਾਉਂਦੇ ਅਤੇ ਖੁਸ਼ ਹੁੰਦੇ ਹਨ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪ੍ਰਗਤੀਵਾਦ (Progressivism) ਇੱਕ ਰਾਜਨੀਤਕ ਅਤੇ ਸਾਮਾਜਕ ਦਰਸ਼ਨ ਹੈ ਜੋ ਪ੍ਰਗਤੀ ਦੇ ਵਿਚਾਰ ਤੇ ਆਧਾਰਿਤ ਹੈ। ਇਸ ਵਿਚਾਰ ਅਨੁਸਾਰ ਵਿਗਿਆਨ, ਤਕਨਾਲੋਜੀ ਆਰਥਿਕ ਅਤੇ ਸਮਾਜਿਕ ਖੇਤਰ ਵਿੱਚ ਤਰੱਕੀ ਮਾਨਵੀ ਦਸ਼ਾ ਨੂੰ ਸੁਧਾਰ ਸਕਦੀ ਹੈ। ਇਸ ਧਾਰਨਾ ਦੀ ਵਰਤੋਂ ਉਨ੍ਹਾਂ ਵਿਚਾਰਧਾਰਾਵਾਂ ਅਤੇ ਅੰਦੋਲਨਾਂ ਦੇ ਸੰਦਰਭ ਵਿੱਚ ਕੀਤੀ ਜਾਂਦੀ ਹੈ ਜੋ ਆਰਥਕ ਅਤੇ ਸਾਮਾਜਕ ਨੀਤੀਆਂ ਵਿੱਚ ਸਮਾਜਿਕ ਬਰਾਬਰੀ ਅਤੇ ਇਨਸਾਫ਼ ਦੇ ਲਈ ਤਬਦੀਲੀ ਜਾਂ ਸੁਧਾਰ ਦੇ ਪੱਖ ਵਿੱਚ ਹੁੰਦੇ ਹਨ। ਪ੍ਰਗਤੀਵਾਦ ਦਾ ਆਰੰਭ ਯੂਰਪ ਵਿੱਚ ਪ੍ਰਬੁੱਧਤਾ ਦੇ ਦੌਰ ਵਿੱਚ ਇਸ ਵਿਸ਼ਵਾਸ ਵਿੱਚੋਂ ਹੋਇਆ ਕਿ ਯੂਰਪ ਦੱਸ ਰਿਹਾ ਹੈ ਕਿ ਪ੍ਰਤੱਖ ਗਿਆਨ ਦੀਆਂ ਬੁਨਿਆਦਾਂ ਨੂੰ ਮਜ਼ਬੂਤ ਕਰਨ ਰਾਹੀਂ ਸਮਾਜ ਬਰਬਰਤਾ ਦੀਆਂ ਸਥਿੱਤੀਆਂ ਵਿੱਚੋਂ ਨਿਕਲ ਕੇ ਸਭਿਅਤਾ ਦੇ ਦੌਰ ਵਿੱਚ ਦਾਖਲ ਹੋ ਸਕਦੇ ਹਨ। ਪ੍ਰਬੁੱਧਤਾ ਦੇ ਦੌਰ ਦੀਆਂ ਹਸਤੀਆਂ ਦਾ ਖਿਆਲ ਸੀ ਕਿ ਪ੍ਰਗਤੀ ਦੀ ਧਾਰਨਾ ਸਭਨਾਂ ਸਮਾਜਾਂ ਤੇ ਲਾਗੂ ਹੁੰਦੀ ਹੈ ਅਤੇ ਇਹ ਕਿ ਅਜਿਹੇ ਵਿਚਾਰ ਯੂਰਪ ਤੋਂ ਸਾਰੇ ਵਿਸ਼ਵ ਵਿੱਚ ਫੈਲ ਜਾਣਗੇ।
ਦਸਤਾਰ ਜਾਂ ਪੱਗ ਜਾਂ ਪੱਗੜੀ ਸਿੱਖਾਂ ਦੀ ਸ਼ਾਨ ਮੰਨੀ ਜਾਂਦੀ ਹੈ। ‘ਦਸਤਾਰ’ ‘ਫ਼ਾਰਸੀ’ ਭਾਸ਼ਾ ਦਾ ਸ਼ਬਦ ਹੈ, ਜਿਸ ਦਾ ਅਰਥ ‘ਹੱਥਾਂ ਨਾਲ ਸੰਵਾਰ ਕੇ ਬੰਨ੍ਹਿਆ ਵਸਤਰ’ ਹੈ। ਦਸਤਾਰ ਨੂੰ ਅੰਗਰੇਜ਼ੀ ਭਾਸ਼ਾ ਵਿੱਚ ਟਰਬਨ, ਫਰੈਂਚ ਵਿੱਚ ਟਲਬੈਂਡ, ਤੁਰਕੀ ਵਿੱਚ ਸਾਰੀਕ, ਲਾਤੀਨੀ ਭਾਸ਼ਾ ਵਿੱਚ ਮਾਈਟਰ, ਫਰਾਂਸੀਸੀ ਵਿੱਚ ਟਬੰਦ, ਰੁਮਾਨੀ ਵਿੱਚ ਤੁਲੀਪਾਨ, ਇਰਾਨੀ ਵਿੱਚ ਸੁਰਬੰਦ, ਜਰਮਨੀ, ਸਪੇਨ, ਪੁਰਤਗੇਜ਼ੀ ਤੇ ਇਤਾਲਵੀ ਵਿੱਚ ਟਰਬਾਂਦੇ ਤੇ ਸੰਸਕ੍ਰਿਤ ਵਿੱਚ ਉਸ਼ਣੀਸ਼ ਕਿਹਾ ਜਾਂਦਾ ਹੈ। ਸਿੱਖ ਧਰਮ ਵਿੱਚ ਦਸਤਾਰ ਕਈ ਢੰਗਾਂ ਨਾਲ ਬੰਨ੍ਹੀ ਜਾਂਦੀ ਹੈ। ਨਿਹੰਗ ਸਿੰਘਾਂ ਦੀ ਦਸਤਾਰ ਜਿਸ ਨੂੰ ਦੁਮਾਲਾ ਕਿਹਾ ਜਾਂਦਾ ਹੈ,ਦਸਤਾਰ, ਸਿੱਖ ਦੇ ਆਚਰਨ ਨੂੰ ਉਚੇਰਾ ਬਣਾਉਂਦੀ ਹੈ।ਦਸਤਾਰ ਦਾ ਸਿੱਖੀ ਨਾਲ ਬਹੁਤ ਗੂੜ੍ਹਾ ਸਬੰਧ ਹੈ। ਸਿਰਫ ਸਿੱਖੀ ਹੀ ਅਜਿਹਾ ਧਰਮ ਹੈ ਜਿਸ ਵਿੱਚ ਦਸਤਾਰ ਬੰਨਣੀ ਜਰੂਰੀ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਦੀ ਸਥਾਪਨਾ ਕਰਨ ਵੇਲੇ ਹਰ ਇੱਕ ਸਿੱਖ ਨੂੰ ਦਸਤਾਰ ਧਾਰਨ ਕਰਨ ਲਈ ਕਿਹਾ ਤਾਂ ਕਿ ਨਿਆਰਾ ਖਾਲਸਾ ਹਜ਼ਾਰਾਂ-ਲੱਖਾਂ ਵਿਚੋਂ ਦੂਰੋਂ ਹੀ ਪਛਾਣਿਆ ਜਾ ਸਕੇ। ਜਦੋਂ ਇੱਕ ਸਿੱਖ ਦਸਤਾਰ ਨੂੰ ਸਿਰ ਤੇ ਸਜਾਂਉਦਾ ਹੈ ਤਾਂ ਉਹ ਸਿਰ ਅਤੇ ਦਸਤਾਰ ਨੂੰ ਇੱਕ ਕਰ ਕੇ ਜਾਣਦਾ ਹੈ। ਦਸਤਾਰ ਸਜਾਉਣੀ ਸਿੱਖੀ ਵਿੱਚ ਪ੍ਰਪੱਕ ਹੁਣ ਦੀ ਨਿਸ਼ਾਨੀ ਹੀ ਨਹੀਂ ਸਗੋਂ ਇਹ ਦਸਤਾਰ ਧਾਰਕ ਦੇ ਆਤਮ ਵਿਸ਼ਵਾਸ਼ ਵਿੱਚ ਵੀ ਵਾਧਾ ਕਰਦੀ ਹੈ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਬਖਸ਼ੇ ਪੰਜ ਕਕਾਰਾਂ ਵਿਚੋਂ ਇੱਕ ਕਕਾਰ ‘ਕੇਸਾਂ’ ਨੂੰ ਸੰਭਾਲਣ ਵਿੱਚ ਵੀ ਮੱਦਦ ਕਰਦੀ ਹੈ।
ਕੌਮਾਂਤਰੀ ਇਸਤਰੀ ਦਿਹਾੜਾ ਜਾਂ ਅੰਤਰਰਾਸ਼ਟਰੀ ਮਹਿਲਾ ਦਿਵਸ (ਅੰਗਰੇਜ਼ੀ:International Women's Day (IWD), ਮੁੱਢ ਵਿੱਚ "International Working Women's Day" ਕਿਹਾ ਜਾਂਦਾ ਸੀ) ਹਰ ਸਾਲ 8 ਮਾਰਚ ਨੂੰ ਵਿਸ਼ਵ ਪੱਧਰ 'ਤੇ ਮਨਾਇਆ ਜਾਂਦਾ ਹੈ। ਵਿਸ਼ਵ ਦੇ ਵਿਭਿੰਨ ਖੇਤਰਾਂ ਵਿੱਚ ਮਹਿਲਾਵਾਂ ਦੇ ਪ੍ਰਤੀ ਸਨਮਾਨ, ਪ੍ਰਸੰਸਾ ਅਤੇ ਪਿਆਰ ਪ੍ਰਗਟਾਉਂਦੇ ਹੋਏ ਇਹ ਦਿਨ ਮਹਿਲਾਵਾਂ ਲਈ ਤਿਉਹਾਰ ਵਾਂਗ ਮਨਾਇਆ ਜਾਂਦਾ ਹੈ।
ਲੋਕ ਸਭਾ, ਭਾਰਤੀ ਸੰਸਦ ਦਾ ਹੇਠਲਾ ਸਦਨ ਹੈ। ਭਾਰਤੀ ਸੰਸਦ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਸਰਬ ਬਾਲਗ ਵੋਟ ਅਧਿਕਾਰ ਦੇ ਆਧਾਰ ਉੱਤੇ ਲੋਕਾਂ ਦੁਆਰਾ ਪ੍ਰਤੱਖ ਚੋਣ ਦੁਆਰਾ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਗਠਿਤ ਹੁੰਦੀ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਸਦਨ ਵਿੱਚ ਮੈਬਰਾਂ ਦੀ ਅਧਿਕਤਮ ਗਿਣਤੀ 552 ਤੱਕ ਹੋ ਸਕਦੀ ਹੈ, ਜਿਸ ਵਿਚੋਂ 530 ਮੈਂਬਰ ਵੱਖ ਵੱਖ ਰਾਜਾਂ ਦੇ ਅਤੇ 20 ਮੈਂਬਰ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜਮਾਨੀ ਕਰ ਸਕਦੇ ਹਨ। ਸਦਨ ਵਿੱਚ ਲੋੜੀਂਦੀ ਤਰਜਮਾਨੀ ਨਾ ਹੋਣ ਦੀ ਹਾਲਤ ਵਿੱਚ ਭਾਰਤ ਦਾ ਰਾਸ਼ਟਰਪਤੀ ਜੇਕਰ ਚਾਹੇ ਤਾਂ ਐਂਗਲੋ ਇੰਡੀਅਨ ਸਮੁਦਾਏ ਦੇ ਦੋ ਪ੍ਰਤੀਨਿਧੀਆਂ ਨੂੰ ਲੋਕ ਸਭਾ ਲਈ ਨਾਮਜਦ ਕਰ ਸਕਦਾ ਹੈ।
ਅਜੀਤ ਕੌਰ (ਜਨਮ 16 ਨਵੰਬਰ 1934-) ਆਜ਼ਾਦੀ ਦੇ ਬਾਅਦ ਦੀ ਪੰਜਾਬੀ ਸਾਹਿਤਕਾਰ ਹੈ। ਉਹ ਪੰਜਾਬੀ ਗਲਪ ਖਾਸ ਕਰ ਕਹਾਣੀ ਦੀ ਇੱਕ ਵਿਲੱਖਣ ਦਸਤਖ਼ਤ ਹੈ ਜਿਸ ਨੇ "ਔਰਤ ਮਰਦ ਦੇ ਸੰਬੰਧਾਂ ਨੂੰ ਬੜੀ ਬੇ-ਵਾਕੀ ਤੇ ਡੂੰਘਾਈ ਵਿੱਚ ਪੇਸ਼ ਕੀਤਾ ਹੈ ਅਤੇ ਮਨੁੱਖੀ ਜੀਵਨ ਦੀਆਂ ਭਾਵਨਾਵਾਂ, ਤੀਵੀਂ-ਮਰਦ ਦੇ ਰਿਸ਼ਤੇ ਦੀ ਖੂਬਸੂਰਤੀ ਤੇ ਜਜ਼ਬਾਤੀ ਟੱਕਰਾਂ ਨੂੰ, ਇਕੱਲਤਾ ਦੀ ਉਦਾਸੀ ਨੂੰ, ਮਨੁੱਖੀ ਰਿਸ਼ਤਿਆਂ ਦੀਆਂ ਉਲਝਣਾਂ ਨੂੰ, ਪੰਜਾਬ ਦੇ ਸੰਤਾਪ ਨੂੰ ਬੜੀ ਦਲੇਰੀ ਨਾਲ ਬਿਆਨ ਕੀਤਾ ਹੈ।" ਸਾਥੀ ਲੁਧਿਆਣਵੀ ਅਨੁਸਾਰ "ਦਿੱਲੀ ਦੀ ਗੁਰਬਤ ਅਤੇ ਭ੍ਰਿਸ਼ਟਾਚਾਰ ਅਤੇ ਆਮ ਤੌਰ 'ਤੇ ਦੇਸ ਦੇ ਵਧ ਰਹੇ ਸੰਤਾਪ ਤੋਂ ਲੈ ਕੇ ਪੰਜਾਬ ਦੀ ਅੱਸੀਵਆਂ ਦੀ ਸਥਿਤੀ ਚੋਂ ਪੈਦਾ ਹੋਏ ਦੁਖ਼ਾਂਤ ਤੀਕ ਉਸ ਦੀ ਕਲਮ ਨੇ ਬੜੀ ਸ਼ਿੱਦਤ ਨਾਲ਼ ਲੇਖ਼ ਅਤੇ ਕਹਾਣੀਆਂ ਲਿਖ਼ੀਆਂ ਹਨ।" ਉਨ੍ਹਾਂ ਦੀਆਂ ਰਚਨਾਵਾਂ ਵਿੱਚ ਨਾ ਕੇਵਲ ਨਾਰੀ ਦਾ ਸੰਘਰਸ਼ ਰੇਖਾਂਕਿਤ ਹੁੰਦਾ ਹੈ ਸਗੋਂ ਸਾਮਾਜਕ ਅਤੇ ਸਿਆਸੀ ਵਿਗਾੜਾਂ ਅਤੇ ਸੱਤਾ ਦੇ ਗਲਿਆਰਿਆਂ ਵਿੱਚ ਵਿਆਪਤ ਬੇਸ਼ਰਮ ਭ੍ਰਿਸ਼ਟਾਚਾਰ ਦੇ ਵਿਰੁੱਧ ਇੱਕ ਜ਼ੋਰਦਾਰ ਮੁਹਿੰਮ ਵੀ ਨਜ਼ਰ ਆਉਂਦੀ ਹੈ।ਅਜੀਤ ਕੌਰ ਦਾ ਨਾਰੀਵਾਦ ਬਾਰੇ ਖਿਆਲ ਹੈ ਕਿ ਨਾਰੀਵਾਦ ਦਾ ਮਤਲਬ ਆਪਣੇ ਅੰਦਰ ਮਜ਼ਬੂਤੀ ਪੈਦਾ ਕਰਨੀ ਹੈ, ਸਿਰਫ਼ ਮਰਦਾਂ ਦੇ ਵਿਰੁੱਧ ਹੋਣਾ ਹੀ ਇਸ ਦਾ ਮਤਲਬ ਨਹੀਂ।