ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿਚ ਕੇਸਗੜ੍ਹ ਸਾਹਿਬ ਦੇ ਸਥਾਨ ਉਤੇ, ਇਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1757 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਇੱਕ ਵੱਡਾ ਜਲੂਸ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਜਲੂਸ ਵਿਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।
ਗੁਰ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਗਿਆਰਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਸਨ। ਇਹਨਾਂ ਦਾ ਜਨਮ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ, ਜੋ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ।ਗੁਰ ਨਾਨਕ ਸਾਹਿਬ ਨੇ ਦੂਰ ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਬਰਾਦਰਾਨਾ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਕ, ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ।ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਨ੍ਹਾਂ ਵਿੱਚੋਂ ਕੁਝ ਮੁੱਖ ਨੇ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ। ਇਹ ਸਿੱਖ ਮਜ਼੍ਹਬੀ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਵਾਲ਼ੀ ਇਲਾਹੀ ਜੋਤ ਬਾਅਦ ਵਾਲ਼ੇ ਨੌਂ ਗੁਰੂਆਂ ਵਿੱਚ ਵੀ ਸੀ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਰੀਤਾ ਲੇਵੀ-ਮੋਨਤਾਲਚੀਨੀ (ਇਤਾਲਵੀ ਉਚਾਰਨ: [ˈriːta ˈlɛːvi montalˈtʃiːni]; 22 ਅਪਰੈਲ 1909 – 30 ਦਸੰਬਰ 2012) ਇੱਕ ਇਤਾਲਵੀ ਨੋਬਲ ਵਿਜੇਤਾ ਸੀ ਜਿਸਨੂੰ ਇਹ ਸਨਮਾਨ ਤੰਤਰ-ਜੀਵ ਵਿਗਿਆਨ ਵਿੱਚ ਆਪਣੇ ਕੰਮ ਲਈ ਮਿਲਿਆ। ਇਸਨੂੰ ਇਸਦੇ ਸਹਿਕਰਮੀ ਸਟੈਨਲੀ ਕੋਹਨ ਦੇ ਨਾਲ 1986 ਵਿੱਚ "ਤੰਤੂ ਵਿਕਾਸ ਫੈਕਟਰ" ਦੀ ਖੋਜ ਲਈ ਨੋਬਲ ਇਨਾਮ ਨਾਲ ਸਨਮਾਨਿਤ ਕੀਤਾ ਗਿਆ। 2001 ਤੋਂ ਇਸਦੀ ਮੌਤ ਤੱਕ ਇਹ ਇਤਾਲਵੀ ਸੈਨਟ ਦੀ ਆਜੀਵਨ ਸੈਨੇਟਰ ਸੀ।ਰੀਤਾ ਲੇਵੀ-ਮੋਨਤਾਲਚੀਨੀ ਸਭ ਤੋਂ ਵੱਡੀ ਉਮਰ ਦੀ ਨੋਬਲ ਵਿਜੇਤਾ ਸੀ ਅਤੇ ਇਹ ਅਜਿਹੀ ਪਹਿਲੀ ਨੋਬਲ ਵਿਜੇਤਾ ਸੀ ਜਿਸਦੀ ਮੌਤ 100 ਸਾਲ ਦੀ ਉਮਰ ਤੋਂ ਬਾਅਦ ਹੋਈ। 22 ਅਪਰੈਲ 2009 ਨੂੰ ਇਸਦੇ 100ਵੇਂ ਜਨਮ ਦਿਨ ਉੱਤੇ ਰੋਮ ਸ਼ਹਿਰ ਦੇ ਹਾਲ ਵਿੱਚ ਇਸ ਲਈ ਵਿਸ਼ੇਸ਼ ਜਨਮ ਦਿਨ ਪਾਰਟੀ ਰੱਖੀ ਗਈ।
ਸਿੱਖਿਆ ਸ਼ਾਸਤਰ (ਅੰਗਰੇਜ਼ੀ: Pedagogy) ਅਧਿਆਪਨ ਦੀ ਕਲਾ ਅਤੇ ਵਿਗਿਆਨ ਨੂੰ ਕਿਹਾ ਜਾਂਦਾ ਹੈ। ਇਸ ਵਿੱਚ ਇਹ ਅਧਿਐਨ ਕੀਤਾ ਜਾਂਦਾ ਹੈ ਕਿ ਸਭ ਤੋਂ ਵਧੀਆ ਢੰਗ ਨਾਲ ਕਿਵੇਂ ਪੜ੍ਹਾਇਆ ਜਾ ਸਕਦਾ ਹੈ। ਇਸਦਾ ਟੀਚਾ ਸਧਾਰਨ ਸਿੱਖਿਆ(ਮਨੁੱਖ ਦਾ ਸੰਪੂਰਨ ਵਿਕਾਸ) ਤੋਂ ਲੈਕੇ ਵਿਸ਼ੇਸ਼ ਸਿੱਖਿਆ(ਵਿਸ਼ੇਸ਼ ਮੁਹਾਰਤ ਹਾਸਿਲ ਕਰਨ ਲਈ) ਤੱਕ ਹੋ ਸਕਦਾ ਹੈ। ਉਦਾਹਰਨ ਦੇ ਤੌਰ ਉੱਤੇ ਪਾਉਲੋ ਫ਼ਰੇਰੇ ਆਪਣੇ ਪੜ੍ਹਾਉਣ ਦੇ ਤਰੀਕੇ ਨੂੰ "ਆਲੋਚਨਾਤਮਕ ਸਿੱਖਿਆ ਸ਼ਾਸਤਰ" ਕਹਿੰਦਾ ਸੀ। ਪੈਡਗੋਜੀ (/ pɛdəddi /) ਉਹ ਅਨੁਸ਼ਾਸ਼ਨ ਹੈ ਜੋ ਅਧਿਆਪਨ ਦੇ ਸਿਧਾਂਤ ਅਤੇ ਅਭਿਆਸ ਨਾਲ ਸਬੰਧਤ ਹੈ ਅਤੇ ਇਹ ਇਸ ਤੱਥ ਤੇ ਧਿਆਨ ਦਿੰਦਾ ਹੈ ਕਿ ਅਧਿਆਪਨ ਕਿਵੇਂ ਵਿਦਿਆਰਥੀ ਨੂੰ ਸਿੱਖਣ ਨੂੰ ਪ੍ਰਭਾਵਿਤ ਕਰਦਾ ਹੈ।.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਹਰਿਆਣਾ ਭਾਰਤ ਦਾ ਇੱਕ ਰਾਜ ਹੈ। ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਦੀ ਰਾਜਧਾਨੀ ਹੈ। 1 ਨਵੰਬਰ 1966 ਨੂੰ ਹਰਿਆਣਾ ਪੰਜਾਬ ਦੇ ਵਿੱਚੋਂ ਭਾਸ਼ਾ ਦੇ ਆਧਾਰ ਉੱਤੇ ਬਣਾਇਆ ਗਿਆ ਹੈ। ਭਾਵੇਂ ਪੰਜਾਬ ਦੀ ਸਿੱਖ ਵਸੋਂ ਪੰਜਾਬੀ ਸੂਬੇ ਦੀ ਮੰਗ ਕਰ ਰਹੀ ਸੀ ਪਰ ਹਿੰਦੀ ਬੋਲਦੇ ਲੋਕਾਂ ਦੀ ਪ੍ਰਤਨਿਧਤਾ ਕਰਦਿਆਂ ਕੇਂਦਰ ਸਰਕਾਰ ਨੇ ਹਰਿਆਣਾ ਅਤੇ ਹਿਮਾਚਲ ਸੂਬੇ ਬਣਾਏ ਗਏ। ਇਸ ਦੀਆਂ ਹੱਦਾਂ ਰਾਜਸਥਾਨ, ਪੰਜਾਬ, ਹਿਮਾਚਲ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਨਾਲ ਮਿਲਦੀਆਂ ਹਨ ।ਦੇਸ਼ ਦੀ ਰਾਜਧਾਨੀ ਦਿੱਲੀ ਦੇ ਬਿਲਕੁੱਲ ਨਾਲ ਜੁੜਿਆ ਹੋਣ ਕਰ ਕੇ ਹਰਿਆਣਾ ਦੇ ਕਈ ਜਿਲ੍ਹਿਆਂ ਨੂੰ ਰਾਸ਼ਟਰੀ ਰਾਜਧਾਨੀ ਖੇਤਰ ਦੇ ਤੌਰ ਤੇ ਯੋਜਨਾਬੱਧ ਵਿਕਾਸ ਅਧੀਨ ਲਿਆਂਦਾ ਗਿਆ ਹੈ ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਸਾਰਾਗੜ੍ਹੀ ਦੀ ਲੜਾਈ ਉੱਤਰ-ਪੱਛਮੀ ਫਰੰਟੀਅਰ ਸੂਬੇ ‘ਤੇ ਅਫ਼ਗ਼ਾਨਿਸਤਾਨ ਦੀਆਂ ਸਰਹੱਦਾਂ ਲਾਗੇ ਸਾਰਾਗੜ੍ਹੀ ਦੇ ਸਥਾਨ ‘ਤੇ 12 ਸਤੰਬਰ, 1897 ਨੂੰ ਲੜੀ ਗਈ ਸੀ। ਇਹ ਲੜਾਈ ਬ੍ਰਿਟਿਸ਼-ਭਾਰਤੀ ਫੌਜ (36 ਸਿੱਖ ਰੈਜਮੈਂਟ) ਜੋ ਹੁਣ 4 ਸਿੱਖ ਰੈਜਮੈਂਟ ਅਖਵਾਉਂਦੀ ਹੈ, ਦੇ 21 ਜਾਂਬਾਜ ਜਵਾਨਾਂ ਤੇ ਅਫ਼ਗ਼ਾਨੀ ਪਠਾਣਾਂ 'ਤੇ ਅਫ਼ਰੀਦੀ ਕਬਾਇਲੀਆਂ ਵਿਚਕਾਰ ਗਹਿਗੱਚ ਮੁਕਾਬਲੇ ਨਾਲ ਲੜੀ ਗਈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।ਰਾਗ-ਰੰਗ ਦਾ ਇਹ ਲੋਕ ਪ੍ਰਿਅ ਪਰਵ ਬਸੰਤ ਦਾ ਸੁਨੇਹਾ ਵੀ ਹੈ। ਰਾਗ ਅਰਥਾਤ ਸੰਗੀਤ ਅਤੇ ਰੰਗ ਤਾਂ ਇਸਦੇ ਪ੍ਰਮੁੱਖ ਅੰਗ ਹਨ ਹੀ, ਪਰ ਇਨ੍ਹਾਂ ਨੂੰ ਉਤਕਰਸ਼ ਤੱਕ ਪਹੁੰਚਾਣ ਵਾਲੀ ਪਰਕਿਰਤੀ ਵੀ ਇਸ ਸਮੇਂ ਰੰਗ-ਬਿਰੰਗੇ ਜਵਾਨੀ ਨਾਲ ਆਪਣੀ ਚਰਮ ਦਸ਼ਾ ਉੱਤੇ ਹੁੰਦੀ ਹੈ। ਫਾਲਗੁਨ ਮਹੀਨਾ ਵਿੱਚ ਮਨਾਏ ਜਾਣ ਦੇ ਕਾਰਨ ਇਸਨੂੰ ਫਾਲਗੁਨੀ ਵੀ ਕਹਿੰਦੇ ਹਨ। ਹੋਲੀ ਦਾ ਤਿਉਹਾਰ ਬਸੰਤ ਪੰਚਮੀ ਨਾਲ ਹੀ ਸ਼ੁਰੂ ਹੋ ਜਾਂਦਾ ਹੈ। ਉਸੀ ਦਿਨ ਪਹਿਲੀ ਵਾਰ ਗੁਲਾਲ ਉੜਾਇਆ ਜਾਂਦਾ ਹੈ। ਇਸ ਦਿਨ ਨਾਲ ਫਾਗ ਅਤੇ ਧਮਾਰ ਦਾ ਗਾਨਾ ਅਰੰਭ ਹੋ ਜਾਂਦਾ ਹੈ। ਖੇਤਾਂ ਵਿੱਚ ਸਰਸੋਂ ਖਿੜ ਉੱਠਦੀ ਹੈ। ਬਾਗ-ਬਗੀਚੇ ਵਿੱਚ ਫੁੱਲਾਂ ਦੀ ਆਕਰਸ਼ਕ ਛੇਵਾਂ ਛਾ ਜਾਂਦੀ ਹੈ। ਦਰਖਤ-ਬੂਟੇ, ਪਸ਼ੁ-ਪੰਛੀ ਅਤੇ ਮਨੁੱਖ ਸਭ ਖੁਸ਼ੀ ਨਾਲ ਪਰਿਪੂਰਣ ਹੋ ਜਾਂਦੇ ਹਨ। ਖੇਤਾਂ ਵਿੱਚ ਕਣਕ ਦੀਆਂ ਬਾਲੀਆਂ ਇਠਲਾਨੇ ਲੱਗਦੀਆਂ ਹਨ। ਕਿਸਾਨਾਂ ਦਾ ਹਰਦਏ ਖੁਸ਼ੀ ਨਾਲ ਨਾਚ ਉੱਠਦਾ ਹੈ। ਬੱਚੇ-ਬੂੜੇ ਸਾਰੇ ਵਿਅਕਤੀ ਸਭ ਕੁਝ ਸੰਕੋਚ ਅਤੇ ਰੂੜੀਆਂ ਭੁੱਲ ਕੇ ਢੋਲਕ-ਝਾਂਝ-ਮੰਜੀਰਾ ਦੀ ਧੁਨ ਨਾਲ ਨਾਚ-ਸੰਗੀਤ ਅਤੇ ਰੰਗਾਂ ਵਿੱਚ ਡੁੱਬ ਜਾਂਦੇ ਹੈ। ਚਾਰਾਂ ਤਰਫ ਰੰਗਾਂ ਦੀ ਫੁਆਰ ਫੂਟ ਪੈਂਦੀ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਅਪਰੈਲ 2019 ਮੁਤਾਬਿਕ ਇਸ ਵਿਕੀ ’ਤੇ 31,150 ਲੇਖ ਹਨ ਅਤੇ ਇਸ ਦੇ ਕੁੱਲ 27,686 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,58,898 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.23 (f51b1f3) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 31,157 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਤਖਤ ਸ੍ਰੀ ਕੇਸ਼ਗੜ੍ਹ ਖਾਲਸੇ ਦੀ ਜਨਮਭੂਮੀ ਹੈ। 6ਇਸ ਸ਼ਹਿਰ ਨੂੰ ਸਤਿਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੇ ਪਿੰਡ ਮਾਖੋਵਾਲ ਦੀ ਜ਼ਮੀਨ ਖਰੀਦ ਕੇ ਵਸਾਇਆ ਤੇ ਇਸ ਨੂੰ ਚੱਕ ਨਾਨਕੀ ਦੇ ਨਾਮ ਦਾ ਦਰਜ਼ਾ ਦਿੱਤਾ, ਬਾਅਦ ਵਿੱਚ ਇਹ ਅਸਥਾਨ ਆਨੰਦਪੁਰ ਸਾਹਿਬ ਦੇ ਨਾਮ ਨਾਲ ਪ੍ਰਸਿੱਧ ਹੋਇਆ| ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪੰਜ ਸਾਲ ਦੀ ਉਮਰ ਵਿੱਚ ਪਟਨਾ ਸਾਹਿਬ ਤੋਂ ਆਨੰਦਪੁਰ ਸਾਹਿਬ ਆਏ ਅਤੇ ਇਥੋਂ ਹੀ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੂੰ ਹਿੰਦੂ ਧਰਮ ਦੀ ਰਾਖੀ ਲੇਈ ਸ਼ਹੀਦ ਹੋਣ ਲੇਈ ਦਿੱਲੀ ਨੂੰ ਭੇਜਿਆ| ਸੰਨ 1699 ਈ.
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਲਿਨਅਕਸ (/ˈlɪnəks/ LIN-uks ਅਤੇ ਕਦੇ-ਕਦੇ /ˈlaɪnəks/ LYN-uks) ਜਾਂ ਲਿਨਕਸ ਇੱਕ ਯੂਨਿਕਸ-ਵਰਗਾ ਆਜ਼ਾਦ ਅਤੇ ਖੁੱਲ੍ਹਾ-ਸਰੋਤ ਆਪਰੇਟਿੰਗ ਸਿਸਟਮ ਹੈ। ਇਹ ਲਿਨਕਸ ਕਰਨਲ ’ਤੇ ਅਧਾਰਤ ਹੈ ਜੋ ਕਿ 5 ਅਕਤੂਬਰ 1991 ਨੂੰ ਫ਼ਿਨਲੈਂਡ ਦੀ ਯੂਨੀਵਰਸਿਟੀ ਆਫ਼ ਹੈਲਸਿੰਕੀ ਦੇ ਇੱਕ 21-ਸਾਲਾ ਵਿਦਿਆਰਥੀ ਲੀਨਸ ਤੂਰਵਲਦਸ ਨੇ ਜਾਰੀ ਕੀਤਾ ਸੀ। ਪਿਛੋਂ ਇਸ ਨੂੰ ਅਮਰੀਕਾ ਦੇ ਗਨੂ (GNU) ਪ੍ਰਾਜੈਕਟ ਦੀ ਹਿਮਾਇਤ ਮਿਲ ਗਈ ਅਤੇ ਇਹ ਪੂਰੀ ਦੁਨੀਆ ਵਿੱਚ ਫੈਲਣ ਲੱਗਾ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਬਾਸਕਟਬਾਲ ਪੰਜ ਖਿਡਾਰੀਆਂ ਦੇ ਦੋ ਜੁੱਟਾਂ ਵੱਲੋਂ ਕਿਸੇ ਚੌਭੁਜੀ ਮੈਦਾਨ ਉੱਤੇ ਖੇਡੀ ਜਾਣ ਵਾਲ਼ੀ ਇੱਕ ਖੇਡ ਹੈ। ਮੁੱਖ ਮਕਸਦ ਦੋਹੇਂ ਸਿਰਿਆਂ ਉੱਤੇ ਗੱਡੇ ਇੱਕ ਖੰਭੇ ਉੱਤੇ ਲੱਗੀ 10 ਫੁੱਟ (3 ਮੀ.) ਉੱਚੀ ਅਤੇ 18 ਇੰਚ (46 ਸੈ.ਮੀ.) ਦੇ ਵਿਆਸ ਵਾਲ਼ੀ ਬਿਨਾਂ ਤਲੇ ਵਾਲ਼ੀ ਜਾਲ਼ੀਦਾਰ ਟੋਕਰੀ ਵਿੱਚ ਗੇਂਦ ਮਾਰਨਾ ਹੁੰਦਾ ਹੈ।ਬਾਸਕਟਬਾਲ ਦੇ ਗ੍ਰਾਉੰਡ ਦੀ ਲੰਬਾਈ 28 ਮੀ: ਤੇ ਚੌੜਾਈ 15 ਮੀ: ਹੁੰਦੀ ਹੈ।ਬਾਸਕਟਬਾਲ ਦੁਨੀਆਂ ਦੀਆਂ ਸਭ ਤੋਂ ਮਸ਼ਹੂਰ ਅਤੇ ਮਕਬੂਲ ਖੇਡਾਂ ਵਿੱਚੋਂ ਇੱਕ ਹੈ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵੀਓਂਦੇ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦੇ ਹੈ ਜੋ ਕੀ ਅਜੇ ਕੱਲ ਆਨਲਾਈਨ ਵੀ ਉਪਲਬਦ ਹਨ।
ਅਲਮਾਨੀਆ (ਅਲਮਾਨੀ: Bundesrepublik Deutschland) ਦੇਸ਼ ਵਿੱਚ ਅਲਮਾਨੀ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਅਲਮਾਨੀਆ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਅਲਮਾਨੀਆ ਅਤੇ ਪੱਛਮੀ ਅਲਮਾਨੀਆ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪੰਜਾਬ ਨੈਸ਼ਨਲ ਬੈਂਕ ਭਾਰਤ ਦਾ ਇੱਕ ਪ੍ਰਮੁੱਖ ਅਤੇ ਪੁਰਾਣਾ ਬੈਂਕ ਹੈ। ਇਹ ਇੱਕ ਅਨੁਸੂਚਿਤ ਬੈਂਕ ਹੈ। ਪੰਜਾਬ ਨੈਸ਼ਨਲ ਬੈਂਕ (ਪੀਐਨਬੀ) ਨੂੰ 19 ਮਈ, 1894 ਨੂੰ ਭਾਰਤੀ ਕੰਪਨੀ ਅਧਿਨਿਅਮ ਦੇ ਤਹਿਤ ਅਨਾਰਕਲੀ ਬਾਜ਼ਾਰ ਲਾਹੌਰ ਵਿੱਚ ਇਸ ਦੇ ਦਫ਼ਤਰ ਦੇ ਨਾਲ ਪੰਜੀਕ੍ਰਿਤ ਕੀਤਾ ਗਿਆ ਸੀ। ਪੰਜਾਬ ਨੈਸ਼ਨਲ ਬੈਂਕ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਰਕਾਰੀ ਵਾਣਿਜਿਕ ਬੈਂਕ ਹੈ ਅਤੇ ਭਾਰਤ ਦੇ 764 ਸ਼ਹਿਰਾਂ ਵਿੱਚ ਇਸ ਦੀਆਂ ਲੱਗਭੱਗ 4,500 ਸ਼ਾਖਾਵਾਂ ਹਨ। ਇਸ ਦੇ ਲੱਗਭੱਗ 37 ਲੱਖ ਗਾਹਕ ਹਨ। ਬੈਂਕਰ ਅਲਮਾਨੇਕ ਲੰਦਨ ਅਨੁਸਾਰ ਇਹ ਬੈਂਕ ਦੁਨੀਆ ਦੇ ਸਭ ਤੋਂ ਵੱਡੇ ਬੈਂਕਾਂ ਵਿੱਚ 248ਵੇਂ ਸਥਾਨ ਤੇ ਹੈ। ਵਿੱਤੀ ਸਾਲ 2007 ਵਿਚ, ਬੈਂਕ ਦੀ ਕੁੱਲ ਅਸਾਸੇ 60 ਅਰਬ ਅਮਰੀਕੀ ਡਾਲਰ ਸਨ। ਪੰਜਾਬ ਨੈਸ਼ਨਲ ਬੈਂਕ ਦਾ ਬਰਤਾਨੀਆ ਵਿੱਚ ਇੱਕ ਬੈਂਕਿੰਗ ਸਹਾਇਕ ਉਪਕਰਮ ਹੈ, ਨਾਲ ਹੀ ਹਾਂਗਕਾਂਗ ਤੇ ਕਾਬੁਲ ਵਿੱਚ ਸ਼ਾਖਾਵਾਂ ਅਤੇ ਅਲਮਾਟੀ, ਸ਼ੰਘਾਈ, ਅਤੇ ਦੁਬਈ ਵਿੱਚ ਪ੍ਰਤਿਨਿਧੀ ਦਫ਼ਤਰ ਹਨ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਉਸਾਰੀ ਕਲਾ ਜਾਂ ਵਾਸਤੂਕਲਾ ਜਾਂ ਭਵਨ/ਇਮਾਰਤ ਨਿਰਮਾਣ ਕਲਾ ਇਮਾਰਤ ਅਤੇ ਹੋਰ ਭੌਤਿਕ ਬਣਤਰਾਂ ਦੀ ਯੋਜਨਾਬੰਦੀ, ਡਿਜ਼ਾਈਨ, ਅਤੇ ਉਸਾਰੀ ਕਰਨ ਦੇ ਢੰਗ ਅਤੇ ਇਸ ਤੋਂ ਬਣੀ ਉਪਜ ਨੂੰ ਕਿਹਾ ਜਾਦਾ ਹੈ। ਇਮਾਰਾਤਾਂ ਦੇ ਰੂਪ 'ਚ ਉਸਾਰੀ ਕਲਾ ਦੇ ਕੰਮ ਅਕਸਰ ਸੱਭਿਆਚਾਰ ਦੀ ਨਿਸ਼ਾਨੀ ਅਤੇ ਕਲਾ ਦੇ ਨਮੂਨੇ ਮੰਨੇ ਜਾਂਦੇ ਹਨ। ਇਤਿਹਾਸਕ ਸੱਭਿਆਤਾਵਾਂ ਨੂੰ ਉਹਨਾਂ ਦੇ ਬਚੇ ਹੋਏ ਵਾਸਤੂਕਲਾ ਦੇ ਕੰਮਾਂ ਰਾਹੀ ਸਮਝਿਆ ਜਾਂਦਾ ਹੈ।
ਆਈ ਬੀ ਐਮ ਜੋ ਅੰਤਰਰਾਸ਼ਟਰੀ ਵਪਾਰ ਮਸ਼ੀਨ ਨਿਗਮ, ਦਾ ਸੰਖਿਪਤ ਰੂਪ ਹੈ ਅਤੇ ਬਿਗ ਬਲੂ, ਇਸ ਦਾ ਉਪਨਾਮ ਹੈ, ਬਹੁਰਾਸ਼ਟਰੀ ਕੰਪਿਊਟਰ ਤਕਨੀਕੀ ਅਤੇ ਸਲਾਹਕਾਰ (consulting) ਨਿਗਮ ਦਾ ਮੁੱਖਆਲਾ ਅਰਮੋਂਕ, ਨਿਊਯਾਰਕ (Armonk, New York), ਸੰਯੁਕਤ ਰਾਸ਼ਟਰ ਅਮਰੀਕਾ ਵਿੱਚ ਹੈ।19ਵੀਂ ਸਦੀ ਦੇ ਅਨਵਰਤ ਇਤਹਾਸ ਦੇ ਨਾਲ ਸੂਚਨਾ ਪ੍ਰੋਦਯੋਗਿਕੀ ਕੰਪਨੀਆਂ ਵਿੱਚੋਂ ਇਹ ਇੱਕ ਹੈ। ਆਈ ਬੀ ਐਮ ਕੰਪਿਊਟਰ ਹਾਰਡਵੇਅਰ ਅਤੇ ਸਾਫਟਵੇਅਰ ਬਣਾਉਂਦੀ ਅਤੇ ਬੇਚਦੀ ਹੈ, ਅਤੇ ਮੇਨਫਰੇਮ ਕੰਪਿਊਟਰ (mainframe computer) ਤੋਂ ਨੈਨੋ ਟੇਕਨੋਲਾਜੀ ਦੇ ਖੇਤਰ ਤੱਕ ਆਧਾਰ ਭੁਤ ਸੇਵਾਵਾਂ, ਹੋਸਟਿੰਗ ਸੇਵਾਵਾਂ (hosting services) ਅਤੇ ਸਲਾਹਕਾਰ ਸੇਵਾਵਾਂ (consulting services) ਵੀ ਪ੍ਰਦਾਨ ਕਰਦੀ ਹੈ। ਆਈ ਬੀ ਐਮ ਆਪਣੇ ਹਾਲ ਹੀ ਦੇ ਇਤਹਾਸ ਦੇ ਕਾਰਨ 388,000 ਕਰਮਚਾਰੀਆਂ ਦੇ ਨਾਲ ਦੁਨੀਆ ਦੀ ਸਭ ਤੋਂ ਵੱਡੀ ਕੰਪਿਊਟਰ ਕੰਪਨੀ ਵਜੋਂ ਜਾਣੀ ਜਾਂਦੀ ਹੈ, ਆਈ ਬੀ ਐਮ ਸੰਸਾਰ ਦੀ ਸਭ ਤੋਂ ਵੱਡੀ ਸੂਚਨਾ ਤਕਨੀਕੀ ਨਯੋਜਕ ਹੈ। ਹੇਵਲੇਟ ਪੇਕਾਰਡ (Hewlett - Packard) ਦੇ ਡਿੱਗਣ ਦੇ ਬਾਵਜੂਦ 2006, ਤੱਕ ਦੇ ਕੁਲ ਕਮਾਈ ਵਿੱਚ ਇਹ ਸਭ ਤੋਂ ਜਿਆਦਾ ਲਾਭਦਾਇਕ ਰਿਹਾ।ਅਮਰੀਕਾ ਉੱਤੇ ਆਧਾਰਿਤ ਹੋਰ ਪ੍ਰੋਦਯੋਗਿਕੀ ਕੰਪਨੀ ਵਿੱਚ ਆਈ ਬੀ ਏਂਸਭਤੋਂ ਜਿਆਦਾ ਪੇਟੰਟ ਹੈ . ਤਕਰੀਬਨ 170 ਦੇਸ਼ਾਂ ਵਿੱਚ ਇਸ ਦੇ ਇੰਜਿਨਿਅਰ ਅਤੇ ਸਲਾਹਕਾਰ ਹਨ, ਅਤੇ ਆਈ ਬੀ ਏਂਅਨੁਸੰਧਾਨ (IBM Research) ਲਈ ਦੁਨੀਆ ਭਰ ਵਿੱਚ ਅੱਠਪ੍ਰਯੋਗਸ਼ਾਲਾਵਾਂਹਨ . ਆਈ ਬੀ ਏਂਦੇ ਕਰਮਚਾਰੀਆਂ ਨੇ ਤਿੰਨ ਨੋਬੇਲ ਪੁਰਸਕਾਰ, ਚਾਰ ਟੂਰਿੰਗ ਪੁਰੂਸਕਾਰ (Turing Award), ਪੰਜ ਰਾਸ਼ਟਰੀ ਪ੍ਰੋਦਯੋਗਿਕੀ ਪਦਕ (National Medals of Technology), ਅਤੇ ਪੰਜ ਰਾਸ਼ਟਰੀ ਵਿਗਿਆਨਂ ਪਦਕ (National Medals of Science) ਅਰਜਿਤ ਕੀਤੀ ਹੈ.
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਵਿਕੀ (Eng:/ wɪki/), ਉਹ ਵੈਬਸਾਈਟ ਹੈ ਜਿਸਤੇ ਉਪਯੋਗਕਰਤਾਵਾਂ ਨੇ ਇਕਸਾਰ ਰੂਪ ਨਾਲ ਵੈਬ ਬ੍ਰਾਊਜ਼ਰ ਤੋਂ ਸਮੱਗਰੀ ਅਤੇ ਸੰਸ਼ੋਧਨ ਨੂੰ ਸੰਸ਼ੋਧਿਤ ਕੀਤਾ ਹੈ। ਇੱਕ ਆਮ ਵਿਕੀ ਵਿੱਚ, ਅੱਖਰਾਂ ਨੂੰ ਸਧਾਰਨ ਮਾਰਕਅਪ ਭਾਸ਼ਾ ਦੀ ਵਰਤੋਂ ਨਾਲ ਲਿਖਿਆ ਜਾਂਦਾ ਹੈ ਅਤੇ ਅਕਸਰ ਇੱਕ ਅਮੀਰ-ਟੇਕਸਟ ਐਡੀਟਰ ਦੀ ਮਦਦ ਨਾਲ ਸੰਪਾਦਿਤ ਹੁੰਦਾ ਹੈ। ਇੱਕ ਵਿਕੀ ਨੂੰ ਵਿਕੀ ਸੌਫਟਵੇਅਰ ਦੀ ਵਰਤੋਂ ਕਰਕੇ ਚਲਾਇਆ ਜਾਂਦਾ ਹੈ, ਜਿਸ ਨੂੰ ਵਿਕੀ ਇੰਜਣ ਵਜੋਂ ਜਾਣਿਆ ਜਾਂਦਾ ਹੈ। ਇੱਕ ਵਿਕੀ ਇੰਜਣ ਇਕ ਕਿਸਮ ਦਾ ਵਿਸ਼ਾ ਪ੍ਰਬੰਧਨ ਪ੍ਰਣਾਲੀ ਹੈ, ਪਰ ਇਹ ਬਲੌਗ ਸੌਫਟਵੇਅਰਸ ਸਮੇਤ ਬਹੁਤ ਸਾਰੇ ਹੋਰ ਪ੍ਰਣਾਲੀਆਂ ਤੋਂ ਵੱਖਰਾ ਹੈ, ਜਿਸ ਵਿੱਚ ਕਿਸੇ ਵੀ ਪਰਿਭਾਸ਼ਿਤ ਮਾਲਕ ਜਾਂ ਨੇਤਾ ਦੇ ਬਿਨਾਂ ਸਮੱਗਰੀ ਤਿਆਰ ਕੀਤੀ ਗਈ ਹੈ, ਅਤੇ ਵਿਕਰੀਆਂ ਦੇ ਬਹੁਤ ਘੱਟ ਅਸਥਿਰ ਢਾਂਚਾ ਹੈ, ਜਿਸਦੇ ਅਨੁਸਾਰ ਢਾਂਚੇ ਨੂੰ ਉਭਰਨ ਦੀ ਇਜਾਜ਼ਤ ਉਪਭੋਗਤਾਵਾਂ ਦੀਆਂ ਲੋੜਾਂ ਵਰਤੋਂ ਵਿਚ ਕਈ ਵੱਖੋ ਵੱਖਰੇ ਵਿਕੀ ਦੇ ਇੰਜਨ ਹਨ, ਦੋਵੇਂ ਸਟੈਂਡਅਲੋਨ ਅਤੇ ਹੋਰ ਸਾਫਟਵੇਅਰ ਦਾ ਹਿੱਸਾ, ਜਿਵੇਂ ਬੱਗ ਟਰੈਕਿੰਗ ਸਿਸਟਮ। ਕੁਝ ਵਿਕੀ ਇੰਜਣ ਓਪਨ ਸੋਰਸ ਹਨ, ਜਦਕਿ ਦੂਜੇ ਮਲਕੀਅਤ ਹਨ। ਕੁਝ ਪਰਮਿਟ ਵੱਖ ਵੱਖ ਫੰਕਸ਼ਨਾਂ ਤੇ ਨਿਯੰਤਰਣ (ਐਕਸੈਸ ਦੇ ਪੱਧਰ); ਉਦਾਹਰਨ ਲਈ, ਸੰਪਾਦਨਾਂ ਦੇ ਅਧਿਕਾਰ ਸਮੱਗਰੀ ਬਦਲਣ, ਜੋੜਨ ਜਾਂ ਹਟਾਉਣ ਦੀ ਆਗਿਆ ਦੇ ਸਕਦੇ ਹਨ। ਹੋਰ ਪਹੁੰਚ ਨਿਯੰਤਰਣ ਲਾਗੂ ਕੀਤੇ ਬਿਨਾਂ ਪਹੁੰਚ ਦੀ ਇਜਾਜ਼ਤ ਦੇ ਸਕਦੇ ਹਨ। ਸਮਗਰੀ ਨੂੰ ਵਿਵਸਥਿਤ ਕਰਨ ਲਈ ਹੋਰ ਨਿਯਮ ਲਾਗੂ ਕੀਤੇ ਜਾ ਸਕਦੇ ਹਨ। ਆਨਲਾਈਨ ਐਨਸਾਈਕਲੋਪੀਡੀਆ ਪ੍ਰੋਜੈਕਟ ਵਿਕੀਪੀਡੀਆ, ਤਕਰੀਬਨ ਸਭ ਤੋਂ ਪ੍ਰਸਿੱਧ ਵਿਕੀ-ਅਧਾਰਿਤ ਵੈਬਸਾਈਟ ਹੈ, ਅਤੇ ਇਹ ਸੰਸਾਰ ਦੇ ਕਿਸੇ ਵੀ ਕਿਸਮ ਦੀਆਂ ਸਭ ਤੋਂ ਵੱਧ ਸਭ ਤੋਂ ਵੱਧ ਵੇਖੀਆਂ ਜਾਣ ਵਾਲੀਆਂ ਸਾਈਟਾਂ ਵਿੱਚੋਂ ਇੱਕ ਹੈ, ਜਿਸ ਨੂੰ 2007 ਤੋਂ ਬਾਅਦ ਦਸਾਂ ਵਿੱਚ ਦਰਜਾ ਦਿੱਤਾ ਗਿਆ ਹੈ। ਵਿਕੀਪੀਡੀਆ ਇੱਕ ਵਿਕੀ ਨਹੀਂ ਹੈ ਬਲਕਿ ਸੈਂਕੜੇ ਵਿਕੀਆਂ ਦਾ ਸੰਗ੍ਰਹਿ, ਹਰੇਕ ਭਾਸ਼ਾ ਲਈ ਇਕ ਜਨਤਕ ਅਤੇ ਪ੍ਰਾਈਵੇਟ ਦੋਨਾਂ ਵਿਚ ਹਜ਼ਾਰਾਂ ਹੋਰ ਵਿਕਰੀਆਂ ਦੀ ਵਰਤੋਂ ਕੀਤੀ ਗਈ ਹੈ, ਜਿਸ ਵਿਚ ਵਿਕੀਸ਼ਨ ਦਾ ਕੰਮ ਗਿਆਨ ਪ੍ਰਬੰਧਨ ਸਾਧਨਾਂ, ਨਾਟੈਕਿੰਗ ਸੰਦਾਂ, ਕਮਿਊਨਿਟੀ ਵੈੱਬਸਾਈਟਾਂ ਅਤੇ ਇੰਟਰਰੇਟਸ ਦੇ ਰੂਪ ਵਿਚ ਹੈ। ਅੰਗਰੇਜ਼ੀ ਭਾਸ਼ਾ ਦੇ ਵਿਕੀਪੀਡੀਆ ਵਿਚ ਲੇਖਾਂ ਦਾ ਸਭ ਤੋਂ ਵੱਡਾ ਸੰਗ੍ਰਹਿ ਹੈ; ਸਤੰਬਰ 2016 ਤਕ, ਇਸ ਕੋਲ ਪੰਜ ਲੱਖ ਤੋਂ ਵੱਧ ਲੇਖ ਸਨ। ਵਾਰਡ ਕਨਿੰਘਮ, ਪਹਿਲੇ ਵਿਕੀ ਸੌਫਟਵੇਅਰ ਦੇ ਵਿਕਸਤ, ਵਿਕੀਵਕੀਵੈਬ, ਨੇ ਮੂਲ ਰੂਪ ਵਿੱਚ ਇਸ ਨੂੰ "ਸਭ ਤੋਂ ਆਸਾਨ ਆਨਲਾਈਨ ਡਾਟਾਬੇਸ ਜੋ ਸੰਭਵ ਤੌਰ ਤੇ ਕੰਮ ਕਰ ਸਕਦਾ ਸੀ" ਦੇ ਰੂਪ ਵਿੱਚ ਦਰਸਾਇਆ.
ਕੈਥੋਲਿਕ ਗਿਰਜਾਘਰ ਦੁਨੀਆਂ ਦੇ ਇਸਾਈਆਂ ਦਾ ਸਭ ਤੋਂ ਵੱਡਾ ਚਰਚ ਹੈ, ਇਸ ਦੇ ਕਰੀਬ 120 ਕਰੋੜ ਜਣ(ਮੈਂਬਰ) ਹਨ। ਇਸਨੂੰ ਰੋਮਨ ਕੈਥੋਲਿਕ ਗਿਰਜਾਘਰ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ। ਇਸ ਦੇ ਨੇਤਾ ਪੋਪ ਹਨ ਜੋ ਧਰਮਾਧਿਅਕਸ਼ਾਂ ਦੇ ਸਮੁਦਾੲਿ ਦੇ ਪ੍ਰਧਾਨ ਹਨ। ਇਹ ਪੱਛਮੀ ਅਤੇ ਪੂਰਬੀ ਕੈਥੋਲਿਕ ਗਿਰਜਾਘਰਾਂ ਦਾ ਇੱਕ ਸਮਾਗਮ ਹੈ। ਇਹ ਆਪਣੇ ਲਕਸ਼ ਨੂੰ ਯਿਸੂ ਮਸੀਹ ਦੇ ਸਮਾਚਾਰ ਫੈਲਾਉਣ, ਸੰਸਕਾਰ ਕਰਵਾਉਣ ਅਤੇ ਦਿਅਾਲਤਾ ਧਾਰਨ ਕਰਨ ਦੇ ਰੂਪ ਵਿੱਚ ਪਰਿਭਾਸ਼ਿਤ ਕਰਦਾ ਹੈ।
ਯੂਰਪੀ ਸੰਘ (ਯੂਰਪੀ ਯੂਨੀਅਨ) ਮੁੱਖ ਯੂਰਪ ਵਿੱਚ ਸਥਿਤ 27 ਦੇਸ਼ਾਂ ਦਾ ਇੱਕ ਰਾਜਨੀਤਕ ਅਤੇ ਅਤੇ ਆਰਥਕ ਰੰਗ-ਮੰਚ ਹੈ ਜਿਨ੍ਹਾਂ ਵਿੱਚ ਆਪਸ ਵਿੱਚ ਪ੍ਰਸ਼ਾਸਨੀ ਸਾਂਝ ਹੁੰਦੀ ਹੈ ਜੋ ਸੰਘ ਦੇ ਕਈ ਜਾਂ ਸਾਰੇ ਰਾਸ਼ਟਰਾਂ ਉੱਤੇ ਲਾਗੂ ਹੁੰਦੀ ਹੈ। ਇਸਦਾ ਸਥਾਪਨਾ 1957 ਵਿੱਚ, ਰੋਮ ਦੀ ਸਲਾਹ ਨਾਲ, ਯੂਰਪੀ ਆਰਥਿਕ ਪਰਿਸ਼ਦ ਦੇ ਮਾਧਿਅਮ ਦੁਆਰਾ ਛੇ ਯੂਰਪੀ ਦੇਸ਼ਾਂ ਦੀ ਆਰਥਿਕ ਭਾਗੀਦਾਰੀ ਨਾਲ ਹੋਇਆ ਸੀ। ਉਦੋਂ ਤੋਂ ਇਸ ਵਿੱਚ ਮੈਂਬਰ ਦੇਸ਼ਾਂ ਦੀ ਗਿਣਤੀ ਵਿੱਚ ਵਧ ਰਹੀ ਅਤੇ ਇਸਦੀ ਨੀਤੀਆਂ ਵਿੱਚ ਬਹੁਤ ਸਾਰੀਆਂ ਤਬਦੀਲੀ ਵੀ ਕੀਤੀਆਂ ਗਈਆਂ ਹਨ। 1993 ਵਿੱਚ ਮਾਸਤਰਿਖ ਸੁਲਾਹ ਦੁਆਰਾ ਇਸਦੇ ਆਧੁਨਿਕ ਵੈਧਾਨਿਕ ਸਵਰੂਪ ਦੀ ਨੀਂਹ ਰੱਖੀ ਗਈ। ਦਸੰਬਰ ੨੦੦੭ ਵਿੱਚ ਲਿਸਬਨ ਸਮੱਝੌਤਾ ਜਿਸਦੇ ਦੁਆਰਾ ਇਸ ਵਿੱਚ ਅਤੇ ਵਿਆਪਕ ਸੁਧਾਰਾਂ ਦੀ ਪਰਿਕ੍ਰੀਆ 1 ਜਨਵਰੀ 2008 ਵਲੋਂ ਸ਼ੁਰੂ ਕੀਤੀ ਗਈ ਹੈ। ਯੂਰਪੀ ਸੰਘ ਮੈਂਬਰ ਰਾਸ਼ਟਰੋਂ ਨੂੰ ਏਕਲ ਬਾਜ਼ਾਰ ਦੇ ਰੂਪ ਵਿੱਚ ਮਾਨਤਾ ਦਿੰਦਾ ਹੈ ਅਤੇ ਇਸਦੇ ਕਨੂੰਨ ਸਾਰੇ ਮੈਂਬਰ ਰਾਸ਼ਟਰੋਂ ਉੱਤੇ ਲਾਗੂ ਹੁੰਦਾ ਹੈ ਜੋ ਮੈਂਬਰ ਰਾਸ਼ਟਰ ਦੇ ਨਾਗਰਿਕਾਂ ਦੀ ਚਾਰ ਤਰ੍ਹਾਂ ਦੀਸਵਤੰਤਰਤਾਵਾਂਸੁਨਿਸਚਿਤ ਕਰਦਾ ਹੈ: - ਲੋਕਾਂ, ਸਾਮਾਨ, ਸੇਵਾਵਾਂ ਅਤੇ ਪੂਂਜੀ ਦਾ ਆਜਾਦ ਲੈਣਾ-ਪ੍ਰਦਾਨ.
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰਖਦਾ ਹੈ। ਤਖਤਾਂ 'ਚੋਂ ਦੋ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ (سری اکال تخت صاحب), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (سری کیسگڑہ صاحب) ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (سری دمدماء صاحب) ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ (سری حضور صاحب) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ (سری پٹنا صاحب) ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇਂ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਮਾਰਕਸਵਾਦ ਸਮਾਂ ਬੀਤਣ ਨਾਲ ਜਿਉਂ- ਜਿਉਂ ਸਮਾਜ ਅਤੇ ਇਸਦੀਆਂ ਭਿੰਨ–ਭਿੰਨ ਸੰਸਥਾਵਾਂ ਗੁੰਝਲਦਾਰ ਰਹੀਆਂ ਹਨ ਉਸੇ ਤਰ੍ਹਾਂ ਹੀ ਸਾਹਿਤ ਵੀ ਗੁੰਝਲਦਾਰ ਅਤੇ ਬਹੁਪੱਖੀ ਹੁੰਦਾ ਰਿਹਾ ਹੈ। ਸਾਹਿਤ ਸਮਾਜਿਕ ਯਥਾਰਥ, ਆਦਰਸ਼ਵਾਦ, ਰਾਜਨੀਤਿਕ ਵਿਚਾਰਧਾਰਾ, ਇਤਿਹਾਸ ਅਤੇ ਮਿਥਿਹਾਸ ਦਾ ਵੇਰਵਾ ਹੈ। ਭਿੰਨ-ਭਿੰਨ ਸਾਹਿਤਕਾਰ ਜੀਵਨ ਦੇ ਭਿੰਨ–ਭਿੰਨ ਖੇਤਰਾਂ ਵਿੱਚੋਂ ਆਪਣੇ ਵਿਸ਼ੇ ਪ੍ਰਾਪਤ ਕਰਦੇ ਹਨ ਅਤੇ ਆਪੋ ਆਪਣੇ ਵਿਅਕਤੀਗਤ ਦ੍ਰਿਸ਼ਟੀਕੋਣ ਤੋਂ ਜੀਵਨ ਦੀਆਂ ਸਮੱਸਿਆਵਾਂ ਦਾ ਵਰਨਣ ਕਰਦੇ ਹਨ। ਇਸ ਲਈ ਸਾਹਿਤ ਦੀ ਆਲੋਚਨਾ ਕਰਨ ਲਈ ਵੱਖਰੇ–ਵੱਖਰੇ ਸਿਧਾਂਤ ਹੋਂਦ ਵਿੱਚ ਆਉਂਦੇ ਰਹਿੰਦੇ ਹਨ। ਇਨ੍ਹਾਂ ਵਿੱਚੋਂ ਹੀ ਇੱਕ ਮਾਰਕਸਵਾਦੀ ਪ੍ਰਣਾਲੀ ਹੈ। ਪੰਜਾਬੀ ਸਾਹਿਤ ਆਲੋਚਨਾ ਵਿੱਚ ਮਾਰਕਸਵਾਦੀ ਦ੍ਰਿਸ਼ਟੀ ਤੋਂ ਜਿੰਨ੍ਹਾਂ ਕੁ ਕੰਮ ਆਲੋਚਨਾ ਦੇ ਖੇਤਰ ਵਿੱਚੋਂ ਹੋਈਆ ਹੈ ਉਸਦਾ ਆਧਾਰ ਪੱਛਮੀ ਮਾਰਕਸਵਾਦੀ ਆਲੋਚਨਾ ਹੀ ਬਣਦੀ ਹੈ। ਮਾਰਕਸਵਾਦੀ ਦ੍ਰਿਸ਼ਟੀ ਜਾਂ ਮਾਰਕਸਵਾਦੀ ਵਿਚਾਰਧਾਰਾ ਦਾ ਖੇਤਰ ਬਹੁਤ ਵਿਸ਼ਾਲ ਹੈ। ਇਸਦੇ ਘੇਰੇ ਵਿੱਚ ਆਰਥਿਕ, ਸਮਾਜਿਕ, ਰਾਜਸੀ ਅਤੇ ਧਾਰਮਿਕ ਸਾਰੇ ਹੀ ਖੇਤਰ ਆ ਜਾਂਦੇ ਹਨ। ਮਾਰਕਸਵਾਦੀ ਦਰਸ਼ਨ ਦੇ ਹੋਂਦ ਵਿੱਚੋਂ ਆਉਣ ਵਿੱਚ ਜਿੱਥੇ ਪ੍ਰਕਿਰਤੀ ਦੇ ਨਿਯਮਾਂ ਦਾ ਯੋਗਦਾਨ ਹੈ ਉੱਥੇ ਸਮਾਜਿਕ ਪ੍ਰਸਥਿਤੀਆਂ ਦੀ ਦੇਣ ਵੀ ਮਹੱਤਵਪੂਰਨ ਹੈ। ਮਾਰਕਸਵਾਦੀ ਦਰਸ਼ਨ ਸਿਧਾਂਤ ਅਤੇ ਅਮਨ ਦੀ ਏਕਤਾ ਵਿੱਚੋਂ ਵਿਸ਼ਵਾਸ ਰੱਖਦਾ ਹੈ। ਇਹ ਪਦਾਰਥ ਨੂੰ ਮੂਲ ਅਤੇ ਮਨੁੱਖੀ ਚੇਤਨਾ ਤੋਂ ਆਜ਼ਾਦ ਹੋਂਦ ਰੱਖਣ ਵਾਲਾ ਦਰਸ਼ਨ ਹੈ ਅਤੇ ਇਹ ਦਰਸ਼ਨ ਇਸ ਸੰਸਾਰ ਅਤੇ ਪਦਾਰਥ ਦੀ ਹੋਂਦ ਦੀ ਕਿਸੇ ਪਰਾ ਸ਼ਕਤੀ ਦੀ ਸਿਰਜਣਾ ਦੇ ਵਿਚਾਰ ਨੂੰ ਰੱਦ ਕਰਦਾ ਹੈ। ਮਾਰਕਸਵਾਦ ਜਰਮਨ ਦੇ ਕਾਰਲ ਹੈਨਰਿਖ ਮਾਰਕਸ ਦੇ ਵਿਚਾਰਾਂ ‘ਚ ਆਕਾਰ ਗ੍ਰਹਿਣ ਕਰਦਾ ਹੈ। ਕਾਰਲ ਮਾਰਕਸ ਜਰਮਨ ਦੇ ਫਿਲਾਸ਼ਫਰ, ਅਰਥ-ਸ਼ਾਸ਼ਤਰੀ, ਸਮਾਜ ਵਿਗਿਆਨੀ ਇਤਿਹਾਸ ਦਾ ਪੱਤਰਕਾਰ ਅਤੇ ਸਮਾਜਿਕ ਇਨਕਲਾਬੀ ਸਨ। ਉਨ੍ਹਾਂ ਦਾ ਜਨਮ 5 ਮਈ 1818 ਈ. ਨੂੰ ਇੱਕ ਯਹੂਦੀ ਪਰਿਵਾਰ ਵਿੱਚ ਹੋਇਆ। ਉਹ ਬੋਨ ਯੂਨੀਵਰਸਿਟੀ ਅਤੇ ਜੇਨਾ ਯੂਨੀਵਰਸਿਟੀ ਵਿਚੋਂ ਪੜਦਿਆਂ ਹੀਗਲ ਦੇ ਦਰਸ਼ਨ ਤੋਂ ਬਹੁਤ ਪ੍ਰਭਾਵਿਤ ਹੋਇਆ। 1839-41 ਵਿੱਚ ਉਨ੍ਹਾਂ ਨੇ ਪ੍ਰਾਕ੍ਰਿਤਕ ਦਰਸ਼ਨ ਉੱਪਰ ਆਪਣਾ ਪੀਐੱਚ.ਡੀ. ਦਾ ਸ਼ੋਧ ਪ੍ਰਬੰਧ ਤਿਆਰ ਕੀਤਾ। ਮਾਰਕਸ ਉੱਪਰ ਇਸ ਗੱਲ ਦਾ ਅਸਰ ਸੀ ਕਿ ਉਸਦੇ ਪਿਤਾ ਨੇ ਇਸ ਕਰਕੇ ਯਹੂਦੀ ਧਰਮ ਨੂੰ ਛੱਡ ਕੇ ਇਸਾਈ ਮੱਤ ਨੂੰ ਅਪਨਾ ਲਿਆ ਸੀ ਤਾਂ ਕਿ ਉਹ ਉੱਚ ਵਰਗ ਵਿੱਚ ਸਵਿਕਾਰਿਆ ਜਾ ਸਕੇ। 1835 ਤੋਂ ਬਾਅਦ ਸਮੇਂ ਵਿੱਚ ਯੂਨੀਵਰਸਿਟੀ ਵਿੱਚ ਪੜਦਿਆਂ ਹੋਇਆ ਹੀ ਉਹ ਆਪਣੇ ਸਟੇਟ ਵਿਰੋਧੀ ਵਿਚਾਰਾਂ ਦਾ ਇਜ਼ਹਾਰ ਕਰਦਾ ਰਿਹਾ। ਯੂਨੀਵਰਸਿਟੀ ਵਿੱਚ ਸੱਜੇ ਪੱਖੀ ਅਤੇ ਖੱਬੇ ਪੱਖੀ ਦੋ ਧੜੇ ਬਣੇ ਹੋਏ ਸਨ। ਮਾਰਕਸ ਖੱਬੇ ਪੱਖੀਆਂ ਦਾ ਲੀਡਰ ਸੀ। ਹੁਣ ਉਸਨੂੰ ਸਮਝ ਆ ਗਈ ਸੀ ਕਿ ਗਰੀਬੀ ਬੁਰਜ਼ੁਆ ਜਮਾਤ ਵੱਲੋਂ ਪੈਦਾ ਕੀਤੀ ਹੋਈ ਸਥਿਤੀ ਹੀ ਹੈ। 1842 ਦੇ ਆਸਪਾਸ ‘ਰਲਿਸ ਸਮਾਚਾਰ’ ਨਾਂ ਦੀ ਪੱਤ੍ਰਿਕਾ ਵਿੱਚੋਂ ਸਤਾ ਨੂੰ ਵੰਗਾਰਦੇ ਹੋਏ ਲੇਖ ਲਿਖਦਾ ਹੋਇਆ ਇਸਦਾ ਸੰਪਾਦਕ ਬਣਿਆ। ਇਸ ਪੱਤ੍ਰਿਕਾ ਰਾਹੀਂ ਹੀ ਫਰੈਂਡਿਕ ਏਂਗਲਜ਼ ਉਸਦੀਆਂ ਲਿਖਤਾਂ ਤੋਂ ਪ੍ਰਭਾਵਿਤ ਹੋਇਆ। ਕਾਰਲ ਮਾਰਕਸ ਵਿਆਹ ਤੋਂ ਬਾਅਦ ਪੈਰਿਸ ਪਹੁੰਚ ਗਿਆ। ਜਿੱਥੇ ਉਸਨੂੰ ਬੁਰਜ਼ੁਆ ਜਮਾਤ ਦੇ ਕਰੂਪ ਚਿਹਰੇ ਦੇ ਦਰਸ਼ਨ ਹੋਏ। ਇੱਥੇ ਹੀ ਉਸਦੀ ਏਂਗਲਜ਼ ਨਾਲ ਮੁਲਾਕਾਤ ਹੁੰਦੀ ਹੈ ਅਤੇ ਇਕੱਠੇ ਹੀ ਕੰਮ ਕਰਨ ਲਈ ਸਹਿਮਤ ਹੋ ਜਾਂਦੇ ਹਨ। “ਉਨ੍ਹਾਂ ਦੋਹਾਂ ਦਾ ਨਿਸ਼ਾਨਾ ਸਮਾਜਵਾਦੀ ਵਿਚਾਰਧਾਰਾ ਨੂੰ ਵਿਗਿਆਨਿਕ ਪੱਧਰ ਉੱਪਰ ਖੜ੍ਹਾ ਕਰਨਾ ਅਤੇ ਮਜ਼ਦੂਰ ਵਰਗ ਨੂੰ ਵਿਚਾਰਧਾਰਕ ਸੰਦਾਂ ਨਾਲ ਲੈਸ ਕਰਕੇ ਉਨ੍ਹਾਂ ਨੂੰ ਆਪਣੀ ਮੁਕਤੀ ਦੇ ਘੋਲ ਲਈ ਤਿਆਰ ਕਰਨਾ ਸੀ।”1 ਮਾਰਕਸ ਇਸ ਨਤੀਜੇ ਉੱਤੇ ਪਹੁੰਚਿਆ ਕਿ ਆਰਥਿਕ ਸੰਰਚਨਾ ਦੀ ਸਮਾਜਕ ਵਰਤਾਰੇ ਅਤੇ ਮਨੁੱਖੀ ਰਿਸ਼ਤਿਆਂ ਨੂੰ ਨਿਰਧਾਰਿਤ ਕਰਦੀ ਹੈ। ਜਿੱਥੇ ਮਾਰਕਸ ਅਤੇ ਏਂਗਲਜ਼ ਨਾਲ ਰਲ ਕੇ “ਕਮਿਊਨਿਸਟ ਮੈਨੀਫੈਸਟੋ” ਤਿਆਰ ਕੀਤਾ। ਮਾਰਕਸਵਾਦੀ ਦਰਸ਼ਨ ਕਾਰਲ ਮਾਰਕਸ ਅਤੇ ਫਰੈਡਿਕ ਏਂਗਲਜ ਯਤਨਾਂ ਸਦਕਾ ਹੀ ਹੋਂਦ ਵਿੱਚ ਆਇਆ ਸੀ। ਇਹ ਦੋਵੇਂ ਵਿਦਵਾਨ ਪ੍ਰੋਲੋਤਾਰੀ ਜਮਾਤ ਜਾਂ ਕਹਿ ਲਉ ਮਜ਼ਦੂਰ ਅਤੇ ਕਾਮਿਆਂ ਵਿੱਚ ਖੜ੍ਹ ਕੇ ਬੁਰਜ਼ੁਆ ਜਮਾਤ ਦੇ ਲੁੱਟ-ਖਸੁੱਟ ਵਾਲੇ ਨਿਜ਼ਾਮ ਦਾ ਵਿਰੋਧ ਕਰਦੇ ਸਨ। ਇਹਨਾਂ ਦੋਹਾਂ ਵਿਦਵਾਨਾਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਹ ਦਰਸ਼ਨ ਆਪਣੇ ਸੰਘਰਸ਼ਾਂ ਅਤੇ ਸਿਰਜਨਾਤਮਕ ਕਾਰਨਾਮੇ ਕਰਕੇ ਸੰਸਾਰ ਪੱਧਰ 'ਤੇ ਜਾਣਿਆ ਜਾਣ ਲੱਗਾ ਅਤੇ ਇੱਕ ਤਰ੍ਹਾਂ ਨਾਲ ਸਰਵ-ਵਿਆਪਕਤਾ ਦੀ ਪਹੁੰਚ ਕਰਕੇ ਇੱਕ ਇਨਕਲਾਬੀ ਸਿਧਾਂਤ ਵਜੋਂ ਸਰਬ-ਪ੍ਰਵਾਨਤਾ ਦਾ ਦਰਜਾ ਹਾਸਿਲ ਕਰ ਗਿਆ। ਇਸ ਵਾਦ ਦਾ ਸੰਬੰਧ ਸਮਾਜਿਕ ਵਿਕਾਸ ਵਿੱਚੋਂ ਇਤਿਹਾਸਿਕ ਪਦਾਰਥਵਾਦ ਦੀ ਭੂਮਿਕਾ ਦੀ ਨਿਸ਼ਾਨਦੇਹੀ ਕਰਨ ਨਾਲ ਹੈ। ਇਹ ਸਿਧਾਂਤ ਇਹ ਵਿਚਾਰ ਦਿੰਦਾ ਹੈ ਕਿ ਸਮਾਜ ਵਿੱਚ ਵਾਧੂ ਉਤਪਾਦਨ ਦੇਣ ਦੇ ਸਿੱਟੇ ਵਜੋਂ ਸਮਾਜ ਵਿੱਚ ਸਰਮਾਏ ਦੀ ਕਾਣੀਵੰਡ ਹੋ ਗਈ ਅਤੇ ਸਮਾਜ ਜਮਾਤਾਂ ਵਿੱਚ ਵੰਡਿਆ ਗਿਆ। ਕੁਝ ਲੋਕਾਂ ਵੱਲੋਂ ਉਪਜ ਦੇ ਸੋਮਿਆਂ ਨੂੰ ਆਪਣੇ ਨਿੱਜੀ ਕਬਜ਼ੇ ਵਿੱਚ ਲੈ ਲੈਣ ਕਰਕੇ ਜਮਾਤਾਂ ਵਿੱਚ ਟਕਰਾਅ ਵਾਲੀ ਸਥਿਤੀ ਪੈਦਾ ਹੋ ਗਈ। ਜਮਾਤਾਂ ਵਿੱਚੋਂ ਆਪਣਾ-ਆਪਸੀ ਵਿਰੋਧ ਪੈਦਾ ਹੋ ਗਿਆ ਜਿਹੜਾ ਕਿ ਇੱਕ ਤਿੱਖੇ ਟਕਰਾਅ ਦਾ ਰੂਪ ਧਾਰਨ ਕਰ ਗਿਆ। ਕਾਬਜ਼ ਧਿਰ ਵੱਲੋਂ ਆਦਰਸ਼ਵਾਦ ਅਤੇ ਹੋਰ ਧਾਰਮਿਕ ਮਾਨਤਾਵਾਂ ਦੀ ਦੁਹਾਈ ਪਾਈ ਜਾਂਦੀ ਹੈ। ਪ੍ਰੰਤੂ ਅਤੇ ਫਿਰ ਵੀ ਇਸਦੇ ਵਿਰੋਧ ਵਿੱਚ ਪ੍ਰਗਤੀਵਾਦੀ ਅਤੇ ਯਥਾਰਥਵਾਦੀ ਵਿਚਾਰਧਾਰਾ ਨੇ ਲੁੱਟੀ ਜਾ ਰਹੀ ਸ਼੍ਰੇਣੀ ਦੇ ਨਾਲ ਖੜ੍ਹੇ ਹੋ ਕਿ ਸਮਾਜਿਕ ਇਨਸਾਫ਼ ਦਾ ਨਾਹਰਾ ਮਾਰਿਆ ਤਾਂ ਇਸ ਸਿਧਾਂਤ ਨੇ ਇੱਕ ਵਿਸ਼ਵ-ਵਿਆਪੀ ਲੋੜ ਅਤੇ ਇਨਕਲਾਬ ਦਾ ਰਾਹ ਖੋਲ੍ਹ ਦਿੱਤਾ। ਮਾਰਕਸਵਾਦ ਸਮਾਜ ਦੇ ਅਧਿਐਨ ਦੀ ਉਹ ਜੁਗਤ ਹੈ ਜਿਹੜੀ ਜਮਾਤੀ ਸੰਬੰਧਾਂ ਅਤੇ ਆਪਸੀ ਵਿਰੋਧਾਂ, ਇਤਿਹਾਸਕ ਵਿਕਾਸ ਵਿੱਚ ਪਦਾਰਥਕ ਵਿਆਖਿਆ ਨੂੰ ਆਧਾਰ ਬਣਾ ਕੇ ਸਮਾਜਿਕ ਬਦਲਾਅ ਨੂੰ ਵਿਰੋਧ ਵਿਕਾਸ ਦੇ ਨੁਕਤੇ ਤੋਂ ਵਿਸ਼ਲੇਸ਼ਣ ਕਰਦੀ ਹੈ। ਮਾਰਕਸੀ ਵਿਧੀ ਪੂੰਜੀਵਾਦ ਦੇ ਵਿਕਾਸ ਬਾਰੇ ਆਰਥਿਕ ਅਤੇ ਸਮਾਜਿਕ ਰਾਜਨੀਤਿਕ ਸੰਬੰਧਾਂ ਨੂੰ ਦਰਸਾਉਂਦੀ ਹੈ। ਇਹ ਜੁਗਤ ਕਿਸੇ ਵੀ ਸਮਾਜ ਵਿੱਚੋਂ ਆਰਥਿਕ ਪ੍ਰਬੰਧ ਦੀ ਤਬਦੀਲੀ ਵਿਚੋਂ ਜਮਾਤੀ ਸੰਘਰਸ਼ ਦੀ ਭੂਮਿਕਾ ਨੂੰ ਸਮਝਾਉਂਦੀ ਹੈ। ਅੰਗਰੇਜ਼ੀ ਸਾਹਿਤ ਆਲੋਚਨਾ ਅਤੇ ਸੱਭਿਆਚਾਰਕ ਸਿਧਾਂਤਕਾਰ ਟੈਰੀ ਈਗਲਟਨ ਮਾਰਕਸਵਾਦੀ ਆਲੋਚਨਾ ਨੂੰ ਇਸ ਤਰ੍ਹਾਂ ਪ੍ਰਭਾਸ਼ਿਤ ਕਰਦੇ ਹਨ: “ਮਾਰਕਸਵਾਦੀ ਆਲੋਚਨਾ ਕੇਵਲ ਸਾਹਿਤ ਦੀ ਸਮਾਜਿਕਤਾ ਹੀ ਨਹੀਂ ਇਹ ਉਨ੍ਹਾਂ ਸਰੋਕਾਰਾਂ ਨਾਲ ਵੀ ਸੰਬੰਧ ਰੱਖਦੀ ਹੈ ਕਿ ਨਾਵਲਾਂ ਨੂੰ ਕਿਵੇਂ ਪ੍ਰਕਾਸ਼ਿਤ ਕਰਵਾਇਆ ਜਾਂਦਾ ਹੈ ਅਤੇ ਉਹ ਮਜ਼ਦੂਰ ਜਮਾਤ ਦੀ ਪੇਸ਼ਕਾਰੀ ਕਿਵੇਂ ਕਰਦੇ ਹਨ। ਇਸਦਾ ਨਿਸ਼ਾਨਾ ਸਾਹਿਤ ਕਾਰਜ ਨੂੰ ਭਰਪੂਰਤਾ ਨਾਲ ਵਿਖਿਆਉਣਾ ਹੈ। ਇਸ ਦਾ ਅਰਥ ਉਸਦੀ ਸ਼ੈਲੀ ਅਰਥਾਂ ਅਤੇ ਰੂਪਾਂ ਦੀ ਸੰਵੇਦਨਸ਼ੀਲਤਾ ਵੱਲ ਧਿਆਨ ਦੇਣਾ ਹੈ। 19ਵੀਂ ਸਦੀ ਵਿੱਚ ਮਾਰਕਸਵਾਦੀਆਂ ਅਤੇ ਅਰਾਜਕਤਾਵਾਦੀਆਂ ਵਿੱਚ ਸਮਾਜਵਾਦੀ ਰਾਜ ਨੂੰ ਲੈ ਕੇ ਗੰਭੀਰ ਬਹਿਸ਼ਾਂ ਹੁੰਦੀਆਂ ਰਹੀਆਂ ਹਨ। ਮਾਰਕਸਵਾਦੀ ਰਾਜ ਨੂੰ ਖ਼ਤਮ ਕਰਨ ਦੇ ਸਮਰਥਕ ਹੁੰਦੇ ਹੋਏ ਵੀ ਪਹਿਲਾਂ ਮਜ਼ਦੂਰਾਂ ਦੇ ਰਾਜ ਨੂੰ ਸਥਾਪਿਤ ਕਰਨਾ ਪੈਂਦਾ ਸੀ। ਬਕੂਨਿਨ ਨੇ ਸਮਾਜਵਾਦੀ ਰਾਜ ਨੂੰ ਇੱਕ ਫੌਜੀ ਬੈਰਕ ਦਾ ਨਾਂ ਦਿੱਤਾ। ਜਿਸ ਵਿੱਚ ਲੋਕ ਨਗਾਰੇ ਦੀ ਚੋਟ ਨਾਲ ਸੌਣ ਗਏ, ਜਾਗਣਗੇ ਅਤੇ ਕੰਮ ਕਰਨਗੇ। ਇਹ ਇਕੋ ਅਜਿਹਾ ਰਾਜ ਹੋਵੇਗਾ, ਜਿਸ ਵਿਚ ਚਲਾਕ ਅਤੇ ਸ਼ਾਤਰ ਲੋਕ ਸਰਕਾਰੀ ਸਹੂਲਤਾਂ ਮਾਨਣਗੇ। ਜਦੋਂ ਸੰਸਾਰ ਪੱਧਰ ਉੱਪਰ ਜਾਗੀਰਦਾਰੀ ਪ੍ਰਬੰਧ ਤੇ ਖਾਤਮੇ ਤੋਂ ਬਾਅਦ ਪੂੰਜੀਵਾਦੀ ਪ੍ਰਬੰਧ ਸਥਾਪਿਤ ਹੋ ਗਿਆ ਤਾਂ ਯੂਰਪੀ ਮੁਲਕਾਂ ਵਿਚ ਇਹ ਸੰਘਰਸ਼ ਵਧੇਰੇ ਸਪੱਸ਼ਟ ਅਤੇ ਸਮਝਣਯੋਗ ਹੋ ਗਿਆ ਕਿਉਂਕਿ ਬੁਰਜ਼ੁਆ ਜਾਂ ਪੂੰਜੀਪਤੀ ਅਤੇ ਪ੍ਰੋਲੋਤਾਰੀ ਜਾਂ ਮਜ਼ਦੂਰ ਜਮਾਤ ਦੀ ਵੰਡ ਭਲੀਭਾਂਤ ਸਮਝ ਆਉਣ ਲੱਗੀ ਅਤੇ ਜਮਾਤ ਰਹਿਤ ਸਮਾਜ ਦੀ ਲੋੜ ਦੀ ਮਹੱਤਤਾ ਵੀ ਲੋਕਾਂ ਦੀ ਸਮਝ ਵਿੱਚ ਆਉਣੀ ਸ਼ੁਰੂ ਹੋ ਗਈ। ਜਿਹੜੀ ਸਮਝ ਕੇ ਮਾਰਕਸ ਨੇ ਲੋਕਾਂ ਅੱਗੇ ਪੇਸ਼ ਕੀਤੀ ਸੀ ਕਿ ਸਮਾਜਕ ਵਰਤਾਰਾ ਕਾਰਜਸ਼ੀਲ ਕਿਵੇਂ ਹੈ ਅਤੇ ਇਸਨੂੰ ਜਮਾਤ ਰਹਿਤ ਸਮਾਜ ਵਿੱਚ ਬਦਲਿਆ ਕਿਵੇਂ ਜਾ ਸਕਦਾ ਹੈ। ਮਾਰਕਸ ਦੇ ਵਿਚਾਰ ਵਿੱਚ ਪੂੰਜੀਵਾਦ ਨਾ ਸਹਿ ਸਕਣਯੋਗ ਆਰਥਿਕ ਵਰਤਾਰਾ ਹੈ। ਇਸ ਲਈ ਇਸਤੋਂ ਛੁਟਕਾਰਾ ਪਾਉਣਾ ਲਾਜ਼ਮੀ ਹੈ। ਇਸ ਤੋਂ ਕਮਿਊਨਿਸਟ ਸਮਾਜ ਦੇ ਹਥਿਆਰਬੰਦ ਇਨਕਲਾਬ ਰਾਹੀਂ ਹੀ ਮੁਕਤੀ ਮਿਲ ਸਕਦੀ ਹੈ। ਮਾਰਕਸ ਅਤੇ ਏਂਗਲਜ਼ ਆਈ ਲੈਨਿਨ ਦਾ ਹੈ। ਉਸਦੀਆਂ ਗਤੀਵਿਧੀਆਂ ਅਤੇ ਖੋਜਾਂ ਨੇ ਨਾ ਕੇਵਲ ਮਾਰਕਸਵਾਦ ਨੂੰ ਵਿਵਹਾਰਿਕਕ ਅਤੇ ਸਿਧਾਂਤਿਕ ਪੱਧਰ ਉੱਪਰ ਅਮੀਰ ਹੀ ਕੀਤਾ। ਸਗੋਂ ਉਸਨੂੰ ਰਾਜਨੀਤਿਕ ਪੱਧਰ ਉੱਪਰ ਪਰਖ ਕੇ ਵੀ ਵੇਖਿਆ ਅਤੇ ਰੂਸੀ ਇਨਕਲਾਬ ਦੀ ਮਿਸਾਲ ਸਾਡੇ ਸਾਹਮਣੇ ਹੈ। ਦੂਜੀ ਸੰਸਾਰ ਜੰਗ ਤੋਂ ਬਾਅਦ ਮਾਰਕਸਵਾਦ ਵਿੱਚ ਵੀ ਤਬਦੀਲੀਆਂ ਆਈਆਂ ਹਨ। ਇਹ ਤਬਦੀਲੀਆਂ ਆਧੁਨਿਕ ਦਰਸ਼ਨ ਸ਼ਾਸਤਰੀਆਂ ਜਿਵੇਂ ਐਡਮੰਡ ਹਰਸਲ, ਮਾਰਵਿਨ ਹੈਡਗਰ ਅਤੇ ਸਿਗਮਨ ਫਰਾਇਡ ਅਤੇ ਹੋਰ ਵਿਦਵਾਨਾਂ ਦੀਆਂ ਖੋਜਾਂ ਅਤੇ ਵਿਚਾਰਾਂ ਦੇ ਪ੍ਰਭਾਵ ਨਾਲ ਆਈਆਂ। ਮਾਰਕਸਵਾਦ ਦੀਆਂ ਜੜ੍ਹਾਂ ਉਸਤੋਂ ਪਹਿਲਾਂ ਹੋਏ ਫਿਲਾਸਫ਼ਰਾਂ ਅਤੇ ਅਰਥ-ਸ਼ਾਸਤਰੀਆਂ ਦੀ ਵਿਚਾਰਧਾਰਾ ਅਤੇ ਫਲਸਫੇ ਵਿੱਚ ਹਨ। ਇਨ੍ਹਾਂ ਡੇਵਿਡ ਹੀਗਲ, ਜੋਹਨ ਫਿੱਚ, ਈਮਾਨੂਏਲ ਕਾਂਤ, ਐਡਮ ਸਮਿਥ, ਡੇਵਿਡ ਰਿਕਾਰਡੋ ਅਤੇ ਜੋਹਨ ਸਟੂਆਰਟ ਮਿਲ ਸ਼ਾਮਿਲ ਹਨ। ਮਾਰਕਸ ਨੇ ਇਹਨਾਂ ਦੇ ਵਿਚਾਰਾਂ ਨੂੰ ਸਮਝਿਆ ਹੀ ਨਹੀਂ, ਸਗੋਂ ਇਹਨਾਂ ਨੂੰ ਇਤਿਹਾਸਕ, ਸਮਾਜਿਕ, ਰਾਜਨੀਤਿਕ ਅਤੇ ਅਰਥ-ਸ਼ਾਸਤਰੀਆਂ ਨੂੰ ਯਥਾਰਥ ਨਾਲ ਜੋੜਿਆ। ਇਸਨੂੰ ਉਹ ਇਤਿਹਾਸਕ ਪਦਾਰਥਵਾਦ ਦਾ ਨਾਮ ਦੇਂਦਾ ਹੈ। ਬਿਆਨ ਉੱਪਰ ਅਸੀਂ ਬਿਆਨ ਕਰ ਆਏ ਕਿ ਮਾਰਕਸ ਦਾ ਸਮਾਂ 19ਵੀਂ ਸਦੀ ਦਾ ਹੈ। ਜਿਸ ਸਮੇਂ ਉਦਯੋਗਿਕ ਕ੍ਰਾਂਤੀ ਫੈਲ ਰਹੀ ਸੀ। ਵੱਖ-ਵੱਖ ਤਰੀਕਿਆਂ ਨਾਲ ਮਜ਼ਦੂਰਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਸੀ ਅਤੇ ਸਮਾਜ ਵਿੱਚ ਆਰਥਿਕ ਅਸਮਾਨਤਾ ਫੈਲੀ ਹੋਈ ਸੀ ਕਾਰਲ ਮਾਰਕਸ ਵਰਤਮਾਨ ਸਮੇਂ ਦੀ ਸਮਾਜਿਕ ਹਾਲਤ ਨੂੰ ਸਮਝਣਾ ਚਾਹੁੰਦੇ ਸਨ ਕਿਉਂਕਿ ਉਹ ਸਮਾਜ ਨੂੰ ਬਦਲਣਾ ਚਾਹੁੰਦੇ ਸਨ। ਉਹਨਾਂ ਦਾ ਵਿਚਾਰ ਸੀ ਕਿ ਕਿਸੇ ਵੀ ਤਰੀਕੇ ਪੂੰਜੀਵਾਦ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਭਾਵ ਉਹ ਵਰਤਮਾਨ ਸਮੇਂ ਨੂੰ ਬਿਲਕੁਲ ਬਦਲ ਦੇਣਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੂੰ ਸਮਕਾਲੀ ਸਮਾਜ ਵੀ ਬਣਤਰ ਸੰਬੰਧੀ ਸੰਪੂਰਨ ਗਿਆਨ ਹੋਣਾ ਲਾਜ਼ਮੀ ਸੀ। ਉਨ੍ਹਾਂ ਨੇ ਸੋਚਿਆ ਕਿ ਵਰਤਮਾਨ ਅਤੇ ਭੂਤਕਾਲ ਨੂੰ ਸਮਝਕੇ ਹੀ ਅਸੀਂ ਭਵਿੱਖ ਦੀਆਂ ਸੰਭਾਵਨਾਵਾਂ ਸੰਬੰਧੀ ਕੁਝ ਆਖ ਸਕਦੇ ਹਾਂ। ਮਾਰਕਸਵਾਦੀ ਦਰਸ਼ਨ ਨੂੰ ਸਮਝਣ ਲਈ ਡਾ.
ਵਰਲਡ ਵਾਈਡ ਵੈੱਬ ਜਾਂ ਵਿਸ਼ਵ-ਵਿਆਪੀ ਜਾਲ਼ ਭਾਵ ਦੁਨੀਆਂ ਭਾਰ ਦਾ ਜਾਲ਼ (ਛੋਟਾ ਰੂਪ WWW ਜਾਂ W3, ਆਮ ਤੌਰ ਉੱਤੇ ਦੀ ਵੈੱਬ) ਹਾਈਪਰਟੈਕਸਟ ਦਸਤਾਵੇਜ਼ਾਂ ਦਾ ਇੱਕ ਜੁੜਿਆ ਹੋਇਆ ਪ੍ਰਬੰਧ ਹੈ ਜਿਹਨਾਂ ਤੱਕ ਇੰਟਰਨੈੱਟ ਰਾਹੀਂ ਪਹੁੰਚ ਕੀਤੀ ਜਾਂਦੀ ਹੈ। ਇੱਕ ਵੈੱਬ ਫਰੋਲੂ ਰਾਹੀਂ ਕੋਈ ਵੀ ਵੈੱਬ ਸਫ਼ੇ ਵੇਖ ਸਕਦਾ ਹੈ ਜਿਹਨਾਂ ਵਿੱਚ ਲਿਖਤ, ਤਸਵੀਰਾਂ, ਵੀਡੀਓਆਂ ਅਤੇ ਹੋਰ ਮਲਟੀਮੀਡੀਆ ਹੋ ਸਕਦਾ ਹੈ ਅਤੇ ਹਾਈਪਰਲਿੰਕਾਂ ਰਾਹੀਂ ਉਹਨਾਂ ਦਰਮਿਆਨ ਆ-ਜਾ ਸਕਦਾ ਹੈ।