ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਰੀਤਾ ਲੇਵੀ-ਮੋਨਤਾਲਚੀਨੀ (ਇਤਾਲਵੀ ਉਚਾਰਨ: [ˈriːta ˈlɛːvi montalˈtʃiːni]; 22 ਅਪਰੈਲ 1909 – 30 ਦਸੰਬਰ 2012) ਇੱਕ ਇਤਾਲਵੀ ਨੋਬਲ ਵਿਜੇਤਾ ਸੀ ਜਿਸਨੂੰ ਇਹ ਸਨਮਾਨ ਤੰਤਰ-ਜੀਵ ਵਿਗਿਆਨ ਵਿੱਚ ਆਪਣੇ ਕੰਮ ਲਈ ਮਿਲਿਆ। ਇਸਨੂੰ ਇਸਦੇ ਸਹਿਕਰਮੀ ਸਟੈਨਲੀ ਕੋਹਨ ਦੇ ਨਾਲ 1986 ਵਿੱਚ "ਤੰਤੂ ਵਿਕਾਸ ਫੈਕਟਰ" ਦੀ ਖੋਜ ਲਈ ਨੋਬਲ ਇਨਾਮ ਨਾਲ ਸਨਮਾਨਿਤ ਕੀਤਾ ਗਿਆ। 2001 ਤੋਂ ਇਸਦੀ ਮੌਤ ਤੱਕ ਇਹ ਇਤਾਲਵੀ ਸੈਨਟ ਦੀ ਆਜੀਵਨ ਸੈਨੇਟਰ ਸੀ।ਰੀਤਾ ਲੇਵੀ-ਮੋਨਤਾਲਚੀਨੀ ਸਭ ਤੋਂ ਵੱਡੀ ਉਮਰ ਦੀ ਨੋਬਲ ਵਿਜੇਤਾ ਸੀ ਅਤੇ ਇਹ ਅਜਿਹੀ ਪਹਿਲੀ ਨੋਬਲ ਵਿਜੇਤਾ ਸੀ ਜਿਸਦੀ ਮੌਤ 100 ਸਾਲ ਦੀ ਉਮਰ ਤੋਂ ਬਾਅਦ ਹੋਈ। 22 ਅਪਰੈਲ 2009 ਨੂੰ ਇਸਦੇ 100ਵੇਂ ਜਨਮ ਦਿਨ ਉੱਤੇ ਰੋਮ ਸ਼ਹਿਰ ਦੇ ਹਾਲ ਵਿੱਚ ਇਸ ਲਈ ਵਿਸ਼ੇਸ਼ ਜਨਮ ਦਿਨ ਪਾਰਟੀ ਰੱਖੀ ਗਈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿਚ ਕੇਸਗੜ੍ਹ ਸਾਹਿਬ ਦੇ ਸਥਾਨ ਉਤੇ, ਇਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1757 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਇੱਕ ਵੱਡਾ ਜਲੂਸ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਜਲੂਸ ਵਿਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਗੁਰ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਗਿਆਰਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਸਨ। ਇਹਨਾਂ ਦਾ ਜਨਮ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ, ਜੋ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ।ਗੁਰ ਨਾਨਕ ਸਾਹਿਬ ਨੇ ਦੂਰ ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਬਰਾਦਰਾਨਾ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਕ, ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ।ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਨ੍ਹਾਂ ਵਿੱਚੋਂ ਕੁਝ ਮੁੱਖ ਨੇ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ। ਇਹ ਸਿੱਖ ਮਜ਼੍ਹਬੀ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਵਾਲ਼ੀ ਇਲਾਹੀ ਜੋਤ ਬਾਅਦ ਵਾਲ਼ੇ ਨੌਂ ਗੁਰੂਆਂ ਵਿੱਚ ਵੀ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਇੱਕ ਪ੍ਰਿੰਸੀਪਲ ਇੱਕ ਧਾਰਨਾ ਜਾਂ ਮੁੱਲ ਹੁੰਦਾ ਹੈ ਜੋ ਵਰਤਾਓ ਜਾਂ ਇਲੈੀਊਏਸ਼ਨ ਵਾਸਤੇ ਇੱਕ ਮਾਰਗ-ਦਰਸ਼ਨ ਹੁੰਦਾ ਹੈ। ਕਨੂੰਨ ਵਿੱਚ, ਇਹ ਇੱਕ ਕਨੂੰਨ ਹੁੰਦਾ ਹੈ ਜਿਸਨੂੰ ਮੰਨਣਾ ਪੈਂਦਾ ਹੈ, ਜਾਂ ਆਮਤੌਰ ਤੇ ਅਪਣਾਉਣਾ ਹੁੰਦਾ ਹੈ, ਜਾਂ ਇੱਛਾਤਮਿਕ ਤੌਰ ਤੇ ਸਵੀਕਾਰ ਕਰਨਾ ਪੈਂਦਾ ਹੈ, ਜਾਂ ਕਿਸੇ ਚੀਜ਼ ਦਾ ਅਟੱਲ ਨਤੀਜਾ ਹੁੰਦਾ ਹੈ, ਜਿਵੇਂ ਕੁਦਰਤ ਵਿੱਚ ਨਿਰੀਖਤ ਕੀਤੇ ਜਾਂਦੇ ਨਿਯਮ ਜਾਂ ਕਿਸੇ ਸਿਸਟਮ ਦੀ ਬਣਤਰ ਦਾ ਤਰੀਕਾ । ਕਿਸੇ ਅਜਿਹੇ ਸਿਸਟਮ ਦੇ ਸਿਧਾਂਤਾਂ ਨੂੰ ਇਸਦੇ ਵਰਤੋਂਕਾਰਾਂ ਦੁਆਰਾ ਸਿਸਟਮ ਦੇ ਲਾਜ਼ਮੀ ਲੱਛਣਾਂ ਦੇ ਤੌਰ ਤੇ ਸਮਝਿਆ ਜਾਂਦਾ ਹੈ, ਜਾਂ ਸਿਸਟਮ ਦੇ ਡਿਜਾਈਨਿੰਗ ਮਕਸਦ ਲਈ ਸਮਝਿਆ ਜਾਂਦਾ ਹੈ, ਅਤੇ ਇਸਤਰਾਂ ਸਮਝਿਆ ਜਾਂਦਾ ਹੈ ਕਿ ਅਸਰਦਾਰ ਓਪਰੇਸ਼ਨ ਜਾਂ ਜਿਸਦੀ ਵਰਤੋਂ ਅਸੰਭਵ ਰਹਿੰਦੀ ਜੇਕਰ ਕੋਈ ਵੀ ਸਿਧਾਂਤ ਅੱਖੋਂ-ਉਹਲੇ ਕੀਤਾ ਗਿਆ ਹੁੰਦਾ। ਕੋਈ ਸਿਸਟਮ ਸਪੱਸ਼ਟ ਤੌਰ ਤੇ ਕਿਸੇ ਸਿਧਾਂਤਾਂ ਦੇ ਦਸਤਾਵੇਜਾਂ ਤੋਂ ਲਾਗੂ ਹੁੰਦਾ ਜਾਂ ਉੱਤੇ ਅਧਾਰਿਤ ਹੋ ਸਕਦਾ ਹੈ ਜਿਵੇਂ IBM ਦੇ 360/370 ਪ੍ਰਿੰਸੀਪਲ ਔਫ ਓਪਰੇਸ਼ਨ ਵਿੱਚ ਕੀਤਾ ਗਿਆ ਸੀ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਸਾਰਾਗੜ੍ਹੀ ਦੀ ਲੜਾਈ ਉੱਤਰ-ਪੱਛਮੀ ਫਰੰਟੀਅਰ ਸੂਬੇ ‘ਤੇ ਅਫ਼ਗ਼ਾਨਿਸਤਾਨ ਦੀਆਂ ਸਰਹੱਦਾਂ ਲਾਗੇ ਸਾਰਾਗੜ੍ਹੀ ਦੇ ਸਥਾਨ ‘ਤੇ 12 ਸਤੰਬਰ, 1897 ਨੂੰ ਲੜੀ ਗਈ ਸੀ। ਇਹ ਲੜਾਈ ਬ੍ਰਿਟਿਸ਼-ਭਾਰਤੀ ਫੌਜ (36 ਸਿੱਖ ਰੈਜਮੈਂਟ) ਜੋ ਹੁਣ 4 ਸਿੱਖ ਰੈਜਮੈਂਟ ਅਖਵਾਉਂਦੀ ਹੈ, ਦੇ 21 ਜਾਂਬਾਜ ਜਵਾਨਾਂ ਤੇ ਅਫ਼ਗ਼ਾਨੀ ਪਠਾਣਾਂ 'ਤੇ ਅਫ਼ਰੀਦੀ ਕਬਾਇਲੀਆਂ ਵਿਚਕਾਰ ਗਹਿਗੱਚ ਮੁਕਾਬਲੇ ਨਾਲ ਲੜੀ ਗਈ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।ਰਾਗ-ਰੰਗ ਦਾ ਇਹ ਲੋਕ ਪ੍ਰਿਅ ਪਰਵ ਬਸੰਤ ਦਾ ਸੁਨੇਹਾ ਵੀ ਹੈ। ਰਾਗ ਅਰਥਾਤ ਸੰਗੀਤ ਅਤੇ ਰੰਗ ਤਾਂ ਇਸਦੇ ਪ੍ਰਮੁੱਖ ਅੰਗ ਹਨ ਹੀ, ਪਰ ਇਨ੍ਹਾਂ ਨੂੰ ਉਤਕਰਸ਼ ਤੱਕ ਪਹੁੰਚਾਣ ਵਾਲੀ ਪਰਕਿਰਤੀ ਵੀ ਇਸ ਸਮੇਂ ਰੰਗ-ਬਿਰੰਗੇ ਜਵਾਨੀ ਨਾਲ ਆਪਣੀ ਚਰਮ ਦਸ਼ਾ ਉੱਤੇ ਹੁੰਦੀ ਹੈ। ਫਾਲਗੁਨ ਮਹੀਨਾ ਵਿੱਚ ਮਨਾਏ ਜਾਣ ਦੇ ਕਾਰਨ ਇਸਨੂੰ ਫਾਲਗੁਨੀ ਵੀ ਕਹਿੰਦੇ ਹਨ। ਹੋਲੀ ਦਾ ਤਿਉਹਾਰ ਬਸੰਤ ਪੰਚਮੀ ਨਾਲ ਹੀ ਸ਼ੁਰੂ ਹੋ ਜਾਂਦਾ ਹੈ। ਉਸੀ ਦਿਨ ਪਹਿਲੀ ਵਾਰ ਗੁਲਾਲ ਉੜਾਇਆ ਜਾਂਦਾ ਹੈ। ਇਸ ਦਿਨ ਨਾਲ ਫਾਗ ਅਤੇ ਧਮਾਰ ਦਾ ਗਾਨਾ ਅਰੰਭ ਹੋ ਜਾਂਦਾ ਹੈ। ਖੇਤਾਂ ਵਿੱਚ ਸਰਸੋਂ ਖਿੜ ਉੱਠਦੀ ਹੈ। ਬਾਗ-ਬਗੀਚੇ ਵਿੱਚ ਫੁੱਲਾਂ ਦੀ ਆਕਰਸ਼ਕ ਛੇਵਾਂ ਛਾ ਜਾਂਦੀ ਹੈ। ਦਰਖਤ-ਬੂਟੇ, ਪਸ਼ੁ-ਪੰਛੀ ਅਤੇ ਮਨੁੱਖ ਸਭ ਖੁਸ਼ੀ ਨਾਲ ਪਰਿਪੂਰਣ ਹੋ ਜਾਂਦੇ ਹਨ। ਖੇਤਾਂ ਵਿੱਚ ਕਣਕ ਦੀਆਂ ਬਾਲੀਆਂ ਇਠਲਾਨੇ ਲੱਗਦੀਆਂ ਹਨ। ਕਿਸਾਨਾਂ ਦਾ ਹਰਦਏ ਖੁਸ਼ੀ ਨਾਲ ਨਾਚ ਉੱਠਦਾ ਹੈ। ਬੱਚੇ-ਬੂੜੇ ਸਾਰੇ ਵਿਅਕਤੀ ਸਭ ਕੁਝ ਸੰਕੋਚ ਅਤੇ ਰੂੜੀਆਂ ਭੁੱਲ ਕੇ ਢੋਲਕ-ਝਾਂਝ-ਮੰਜੀਰਾ ਦੀ ਧੁਨ ਨਾਲ ਨਾਚ-ਸੰਗੀਤ ਅਤੇ ਰੰਗਾਂ ਵਿੱਚ ਡੁੱਬ ਜਾਂਦੇ ਹੈ। ਚਾਰਾਂ ਤਰਫ ਰੰਗਾਂ ਦੀ ਫੁਆਰ ਫੂਟ ਪੈਂਦੀ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਮਨੋਵਿਸ਼ਲੇਸ਼ਣ ਇੱਕ ਸੁਤੰਤਰ ਅਨੁਸ਼ਾਸਨ ਹੈ, ਜੋ ਕਿ ਅੰਗਰੇਜ਼ੀ ਸ਼ਬਦ Psycho analysis ਦਾ ਪੰਜਾਬੀ ਰੂਪਾਂਤਰਣ ਹੈ। Psycho ਅਰਥਾਤ ਮਨੋ analysis ਅਰਥਾਤ ਵਿਸ਼ਲੇਸ਼ਣ ਭਾਵ ਕਿ ਅਜਿਹੀ ਵਿਧੀ ਜੋ ਕਿ ਮਨ ਦਾ ਵਿਸ਼ਲੇਸ਼ਣ ਕਰਨ ਲਈ ਅਪਣਾਈ ਜਾਂਦੀ ਹੈ, ਇਹ ਸਥਿਤੀ ਚੇਤਨ ਜਾਂ ਅਚੇਤਨ ਦੋਵੇਂ ਰੂਪਾਂ ਵਿੱਚ ਸੰਭਵ ਹੈ। ਪ੍ਰੀਭਾਸ਼ਾ ਦੀ ਦ੍ਰਿਸ਼ਟੀ ਤੋਂ “ਮਨੋਵਿਸ਼ਲੇਸ਼ਣ ਕੇਵਲ ਚੇਤਨ ਵਿਵਹਾਰ ਤੱਕ ਹੀ ਸੀਮਿਤ ਨਹੀਂ, ਇਸਦਾ ਲਕਸ਼ ਤਾਂ ਚੇਤਨਾ, ਵਿਵਹਾਰ ਅਤੇ ਅਚੇਤਨ ਨਿਰਧਾਰਕਾਂ ਦਾ ਵਿਗਿਆਨਕ ਅਧਿਐਨ ਕਰਨਾ ਹੈ। ਆਮ ਤੌਰ 'ਤੇ ਮਨੋਵਿਸ਼ਲੇਸ਼ਣ ਤਿੰਨ ਅਰਥਾਂ ਵਿੱਚ ਵਰਤਿਆ ਜਾਂਦਾ ਹੈ:- ਪਹਿਲਾਂ ਮਨੋਵਿਸ਼ਲੇਸ਼ਣ ਇੱਕ ਵਿਧੀ ਹੈ ਜਿਸਦੇ ਰਾਹੀਂ ਅਚੇਤ ਮਾਨਸਿਕ ਕ੍ਰਿਆਵਾਂ ਦਾ ਅਧਿਐਨ ਕੀਤਾ ਜਾਂਦਾ ਹੈ। ਦੂਜਾ ਮਨੋਵਿਸ਼ਲੇਸ਼ਣ ਮਾਨਸਿਕ ਵਿਕਾਰਾਂ ਨੂੰ ਸਮਝਣ, ਵਿਆਖਿਆ ਕਰਨ ਅਤੇ ਉਪਚਾਰ ਕਰਨ ਦੀ ਇੱਕ ਤਕਨੀਕ ਹੈ। ਤੀਜਾ ਮਨੋਵਿਸ਼ਲੇਸ਼ਣ ਇੱਕ ਵਿਚਾਰਧਾਰਾ ਦੇ ਰੂਪ ਵਿੱਚ ਜੋ ਮਨੁੱਖੀ ਵਿਹਾਰ ਨੂੰ ਜਾਣਨ ਦਾ ਇੱਕ ਅਜਿਹਾ ਮਾਧਿਅਮ ਹੈ, ਜਿਸਦੇ ਰਾਹੀਂ ਪਤਾ ਕੀਤਾ ਜਾਂਦਾ ਹੈ ਕਿ ਬਾਲਪਨ ਦੇ ਅਨੁਭਵ ਵਿਅਮਕ ਜੀਵਨ ਨੂੰ ਕਿਸ ਤਰ੍ਹਾਂ ਪ੍ਰਭਾਵਿਤ ਕਰਦੇ ਹਨ। According to Brown:- “ਮਨੋਵਿਸ਼ਲੇਸ਼ਣ ਮਨੋਵਿਗਿਆਨ ਦਾ ਉਹ ਅੰਸ਼ ਹੈ, ਜਿਸਦਾ ਲਕਸ਼ ਮਾਨਸਿਕ ਸ਼ਕਤੀ ਦੇ ਜਨਮ ਅਤੇ ਵਿਤਰਨ ਦੇ ਅਧਿਐਨ ਕਰਨ ਤੋਂ ਹੈ ਜਿਸਤੇ ਮਨੁੱਖ ਦਾ ਸੰਪੂਰਨ ਵਿਵਹਾਰ ਨਿਰਭਰ ਕਰਦਾ ਹੈ।” ਮਿਗਮੰਡ ਫਰਾਇਡ ਨੂੰ ਮਨੋਵਿਸ਼ਲੇਸ਼ਣ ਦਾ ਸੰਸਥਾਪਕ ਮੰਨਿਆ ਜਾਂਦਾ ਹੈ। ਇਹੀ ਕਾਰਨ ਹੈ ਕਿ ਕਈ ਵਾਰ ਮਨੋਵਿਸ਼ਲੇਸ਼ਣ ਨੂੰ ਫਰਾਇਡਵਾਦ ਵੀ ਕਿਹਾ ਜਾਂਦਾ ਹੈ ਕਿਉਂਕਿ ਮਨੋਵਿਸ਼ਲੇਸ਼ਣ ਦਾ ਉਪਯੋਗ ਫਰਾਇਡ ਦੇ ਸਾਰੇ ਵਿਚਾਰ, ਸਿਧਾਂਤ, ਨਿਯਮ, ਤਰਕ ਅਤੇ ਉਨ੍ਹਾਂ ਦੇ ਉਪਯੋਗਾਂ ਲਈ ਹੀ ਵਰਤਿਆ ਜਾਂਦਾ ਹੈ ਅਤੇ ਇਸਦਾ ਵਿਸ਼ੇਸ਼ ਉਦੇਸ਼ ਵਿਅਕਤੀ ਦੇ ਮਾਨਸਿਕ ਜੀਵਨ ਦੇ ਤੱਥਾਂ ਦੀ ਖੋਜ ਹੈ। ਮਨੋਵਿਸ਼ਲੇਸ਼ਣ ਦਾ ਇਤਿਹਾਸ:- ਮਨੋਵਿਗਿਆਨ ਜਗਤ ਵਿੱਚ ਮਨੋਵਿਸ਼ਲੇਸ਼ਣ ਦਾ ਜਨਮ ਮਨੋਵਿਗਿਆਨ ਦੇ ਦੂਜੇ ਸਿਧਾਂਤਾਂ ਵਾਂਗ ਨਾ ਤਾਂ ਦਰਸ਼ਨ-ਸ਼ਾਸਤਰ ਤੋਂ ਹੋਇਆ ਅਤੇ ਨਾ ਹੀ ਸਿਰਫ ਪ੍ਰਯੋਗਸ਼ਾਲਾਵਾਂ ਵਿੱਚ ਕੀਤੇ ਗਏ ਪ੍ਰਯੋਗਾਂ ਤੋਂ ਬਲਕਿ ਮਨੋਵਿਸ਼ਲੇਸ਼ਣ ਦਾ ਜਨਮ ਤਾਂ ਮੂਲ ਰੂਪ ਵਿੱਚ ਚਕਿਤਸਾ ਖੇਤਰ ਤੋਂ ਹੋਇਆ। ਮਨੋਵਿਸ਼ਲੇਸ਼ਣ ਦੇ ਆਧਾਰ ਚਕਿਸਤਕਾਂ ਰਾਹੀਂ ਆਪਣੇ ਰੋਗੀਆਂ ਦੇ ਅਨੁਭਵਾਂ ਰਾਹੀਂ ਮਾਨਸਿਕ ਕਾਰਜਾਂ ਦਾ ਗਿਆਨ ਅਤੇ ਉਸ ਅਸਾਧਾਰਨ ਵਿਵਹਾਰ ਦਾ ਸਫਲਤਾ ਸਾਹਿਤ ਇਲਾਜ ਕਰਨ ਵਜੋਂ ਸੀ। ਸੋ ਮਨੋਵਿਸ਼ਲੇਸ਼ਣ ਇੱਕ ਤਰ੍ਹਾਂ ਨਾਲ ਸਰੀਰਿਕ ਪ੍ਰਕ੍ਰਿਆਵਾਂ ਦੇ ਪ੍ਰਤਿ 19ਵੀਂ ਸਦੀ ਵਿੱਚ ਪ੍ਰਚਲਿਤ ਝੁਕਾਵਾਂ ਪ੍ਰਤਿ ਵਿਦਰੋਹ ਦੇ ਰੂਪ ਵਿਚ ਸਾਹਮਣੇ ਆਇਆ। ਮਾਨਸਿਕ ਰੋਗਾਂ ਦੇ ਇਲਾਜ ਲਈ 1780 ਈ. ਵਿੱਚ ਮੈਸਮਰ ਨੇ ਸੰਮੋਹਨ ਵਿਧੀ ਨੂੰ ਚਕਿਤਸਾ ਦੀ ਇੱਕ ਪ੍ਰਣਾਲੀ ਦੇ ਰੂਪ ਵਜੋਂ ਪੇਸ਼ ਕੀਤਾ ਅਤੇ ਅੱਗੇ ਚਲਕੇ ਇਸੇ ਆਧਾਰ 'ਤੇ ਚਾਰਕੋਟ ਨੇ ਹਿਸਟੀਰੀਆਂ ਵਰਗੇ ਮਨੋਰੋਗ ਦੇ ਇਲਾਜ ਲਈ ਸੰਮੋਹਨ ਦਾ ਪ੍ਰਯੋਗ ਕੀਤਾ। ਇਸੇ ਸਮੇਂ ਮੋਰਵਿਯਾ ਦੇ ਇੱਕ ਯਹੂਦੀ ਪਰਿਵਾਰ ਦੇ ਜੰਮਪਲ ਡਾਕਟਰ ਫਰਾਇਡ ਨੇ ਡਾਕਟਰੀ ਵਿਗਿਆਨ ਦੀ ਡਿਗਰੀ ਪ੍ਰਾਪਤ ਕਰਨ ਉਪਰੰਤ ਡਾਕਟਰਾਂ ਦੀ ਪ੍ਰਸਿੱਧ ਨਗਰੀ ਵਿਯਾਨਾਂ ਵਿੱਚ ਆਪਣੀ ਪ੍ਰੈਕਟਿਸ ਸ਼ੁਰੂ ਕੀਤੀ। ਸਭ ਤੋਂ ਪਹਿਲਾਂ ਫਰਾਇਡ ਦਾ ਮੇਲ ਪੈਰਿਸ ਦੇ ਦੋ ਡਾਕਟਰਾਂ ਚਾਰਕੋਟ ਅਤੇ ਜੈਨੇ ਨਾਲ ਹੋਇਆ। ਇੱਥੇ ਹੀ ਇਨਾਂ ਦੋਹਾਂ ਕੋਲੋਂ ਫਰਾਇਡ ਨੂੰ ਮਨੋਵਿਸ਼ਲੇਸ਼ਣ ਸੰਬੰਧੀ ਵਧੇਰੇ ਸਮੱਗਰੀ ਮਿਲੀ। ਉਸਨੇ ਵੇਖਿਆ ਕਿ ਸੰਮੋਹਿਤ ਅਵਸਥਾ ਵਿਚ ਮਨੁੱਖ ਦਾ ਵਿਅਕਤਿਤੂ ਅਜੀਬ ਤਰ੍ਹਾਂ ਨਾਲ ਤਰਲ ਅਤੇ ਲਚਕੀਲਾ ਹੋ ਜਾਂਦਾ ਹੈ। ਚਾਰਕੋਟ ਅਤੇ ਜੈਨੇ ਤੋਂ ਵੀ ਜਿਆਦਾ ਫਰਾਇਡ ਦੇ ਵਿਚਾਰਾਂ ਨੂੰ ਨਿਸ਼ਚਿਤ ਰੂਪ ਦੇਣ ਵਾਲਾ ਇੱਕ ਹੋਰ ਵਿਅਕਤੀ ਜੌਸਫ ਬਰੂਅਰ ਹੈ। ਅਸਲ ਵਿੱਚ ਮਨੋਵਿਸ਼ਲੇਸ਼ਣ ਦਾ ਜਨਮ ਜੋਸਫ ਬਰੂਅਰ ਰਾਹੀਂ ਇੱਕ ਮੁਟਿਆਰ ਦੇ ਇਲਾਜ ਕਰਨ ਤੋਂ ਪ੍ਰਾਪਤ ਗਿਆਨ ਦੇ ਅਧਾਰ 'ਤੇ ਮੰਨਿਆ ਜਾਂਦਾ ਹੈ। ਡਾਕਟਰ ਬਰੂਅਰ ਕੋਲ 21 ਸਾਲਾਂ ਦੀ ਜਰਮਨ ਮੁਟਿਆਰ ਐਨਾ ਇਲਾਜ ਲਈ ਆਈ ਜੋ ਦੋ ਸਾਲਾਂ ਤੋਂ ਰੋਗਣ ਸੀ। ਉਸਦੇ ਹੱਕਾਂ ਨੂੰ ਲਕਵਾ ਹੋ ਗਿਆ ਸੀ ਅਤੇ ਹਾਲਤ ਇਸ ਕਦਰ ਹੋ ਗਈ ਸੀ ਕਿ ਕਈ ਦਿਨ ਦੀ ਪਿਆਸੀ ਹੋਣ ਦੇ ਬਾਵਜੂਦ ਵੀ ਉਹ ਪਾਣੀ ਨਹੀਂ ਸੀ ਪੀ ਸਕੀ। ਆਪਣੇ ਰੋਗੀ ਪਿਤਾ ਦੀ ਸੇਵਾ ਕਰਦੀ ਕਰਦੀ ਉਹ ਖੁਦ ਰੋਗਣ ਹੋ ਗਈ ਸੀ। ਡਾ. ਬਰੂਅਰ ਨੇ ਲੜਕੀ ਨੂੰ ਸੰਮੋਹਿਤ ਕਰਕੇ ਲਕਵੇ ਦਾ ਕਾਰਨ ਲੱਭਣਾ ਸ਼ੁਰੂ ਕੀਤਾ। ਉਸਨੇ ਨੋਟ ਕੀਤਾ ਕਿ ਉਹ ਜਦੋਂ ਮਾਨਸਿਕ ਪਰਿਵਰਤਨ ਦੀ ਅਵਸਥਾ ਵਿੱਚ ਹੁੰਦੀ ਹੈ ਤਾਂ ਕੁੱਝ ਸ਼ਬਦ ਬੁੜਬੜਾਉਂਦੀ ਹੈ। ਨੋਟ ਕੀਤੇ ਸ਼ਬਦਾਂ ਦੇ ਆਧਾਰ ਤੇ ਉਸਨੇ ਨਤੀਜਾ ਕੱਢਿਆ ਕਿ ਬੁੜਬੜਾਹਟ ਦਾ ਕਾਰਨ ਲੜਕੀ ਦੇ ਮਨ ਵਿੱਚ ਗੜਬੜ ਕਰਨ ਵਾਲੇ ਵਿਚਾਰਾਂ ਨਾਲ ਸੰਬੰਧਿਤ ਘਟਨਾਵਾਂ ਹਨ, ਚਾਹੇ ਉਹ ਕਲਪਿਤ ਹੀ ਕਿਉਂ ਨਾ ਹੋਣ। ਇਸ ਲਈ ਡਾਕਟਰ ਬਰੂਅਰ ਨੇ ਉਸਨੂੰ ਸੰਮੋਹਿਤ ਕੀਤਾ ਅਤੇ ਸੰਮੋਹਿਤ ਅਵਸਥਾ ਵਿਚ ਉਸਦੇ ਸਾਹਮਣੇ ਉਨਾਂ ਸ਼ਬਦਾਂ ਨੂੰ ਦੁਹਰਾਇਆ ਜੋ ਉਹ ਬੁੜਬੜਾਉਂਦੀ ਸੀ। ਨਤੀਜਾ ਇਹ ਹੋਇਆ ਕਿ ਲੜਕੀ ਨੇ ਆਪਣੀਆਂ ਸਾਰੀਆਂ ਮਾਨਸਿਕ ਕਲਪਨਾਵਾਂ ਕਹਿ ਛੱਡੀਆਂ ਜਿਨਾਂ ਕਰਕੇ ਉਸਨੂੰ ਬੇਚੈਨੀ ਦਾ ਸ਼ਿਕਾਰ ਹੋਣਾ ਪਿਆ ਸੀ। ਇਨ੍ਹਾਂ ਰੰਗ-ਬਰੰਗੀਆਂ ਕਲਪਨਾਵਾਂ ਵਿੱਚ ਕਈ ਤਾਂ ਨਿਰਾਸ਼ਤਾ-ਭਰਪੂਰ ਸਨ, ਇਹ ਵੀ ਵੇਖਿਆ ਗਿਆ ਕਿ ਮਾਨਸਿਕ ਕਲਪਨਾਵਾਂ ਵਿਅਕਤ ਕਰਨ ਬਾਅਦ ਉਹ ਕੁੱਝ ਸਮੇਂ ਲਈ ਸਵਾਰਥ ਅਤੇ ਪ੍ਰਸੰਨਚਿਤ ਰਹਿੰਦੀ ਸੀ। ਜਿਵੇਂ ਕਿ ਉਸਦੀ ਛਾਤੀ ਤੇ ਕੁੰਡਲੀ ਮਾਰ ਕੇ ਬੈਠਾ ਰਹਿਣ ਵਾਲਾ ਸੱਪ ਕਿਤੇ ਨੱਸ ਗਿਆ ਹੋਵੇ। ਉਸ ਰੋਗਣ ਦੇ ਇਤਿਹਾਸ ਦੇ ਨਿਰੀਖਣ ਤੋਂ ਦੋ ਨਤੀਜੇ ਨਿਕਲਦੇ ਹਨ:- ਜ਼ਰੂਰੀ ਨਹੀਂ ਕਿ ਸਾਨੂੰ ਚੇਤਨ ਅਵਸਥਾ ਵਿੱਚ ਆਪਣੀਆਂ ਮਾਨਸਿਕ ਰੁਕਾਵਟਾਂ ਦੀ ਜਾਣਕਾਰੀ ਹੋਵੇ। ਸੰਮੋਹਨ ਅਥਵਾ ਕਿਸੇ ਹੋਰ ਅਜਿਹੀ ਪੱਧਤੀ ਸਹਾਰੇ ਪੱਖ ਦੇ ਅਚੇਤਨ ਦੀ ਉਸ ਤਹਿ ਤੱਕ ਪਹੁੰਚਿਆ ਜਾ ਸਕਦਾ ਹੈ ਜਿਸਦੇ ਗਰਭ ਵਿੱਚ ਇਹਨਾਂ ਰੁਕਾਵਟਾਂ ਦੇ ਬੀਜ ਪਏ ਹੁੰਦੇ ਹਨ। ਇਹ ਨਤੀਜੇ ਡਾਕਟਰ ਬਰੂਅਰ ਨੇ ਕੱਢੇ ਜਿਨਾਂ ਦੇ ਆਧਾਰ ਤੇ ਫਰਾਇਡ ਨੇ ਆਪਣੀ ਮਨੋਵਿਸ਼ਲੇਸ਼ਣ ਸੰਪਰਦਾ ਦਾ ਸੰਸਥਾਪਨ ਕੀਤਾ। ਡਾ.
ਹਰਿਆਣਾ ਭਾਰਤ ਦਾ ਇੱਕ ਰਾਜ ਹੈ। ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਦੀ ਰਾਜਧਾਨੀ ਹੈ। 1 ਨਵੰਬਰ 1966 ਨੂੰ ਹਰਿਆਣਾ ਪੰਜਾਬ ਦੇ ਵਿੱਚੋਂ ਭਾਸ਼ਾ ਦੇ ਆਧਾਰ ਉੱਤੇ ਬਣਾਇਆ ਗਿਆ ਹੈ। ਭਾਵੇਂ ਪੰਜਾਬ ਦੀ ਸਿੱਖ ਵਸੋਂ ਪੰਜਾਬੀ ਸੂਬੇ ਦੀ ਮੰਗ ਕਰ ਰਹੀ ਸੀ ਪਰ ਹਿੰਦੀ ਬੋਲਦੇ ਲੋਕਾਂ ਦੀ ਪ੍ਰਤਨਿਧਤਾ ਕਰਦਿਆਂ ਕੇਂਦਰ ਸਰਕਾਰ ਨੇ ਹਰਿਆਣਾ ਅਤੇ ਹਿਮਾਚਲ ਸੂਬੇ ਬਣਾਏ ਗਏ। ਇਸ ਦੀਆਂ ਹੱਦਾਂ ਰਾਜਸਥਾਨ, ਪੰਜਾਬ, ਹਿਮਾਚਲ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਨਾਲ ਮਿਲਦੀਆਂ ਹਨ ।ਦੇਸ਼ ਦੀ ਰਾਜਧਾਨੀ ਦਿੱਲੀ ਦੇ ਬਿਲਕੁੱਲ ਨਾਲ ਜੁੜਿਆ ਹੋਣ ਕਰ ਕੇ ਹਰਿਆਣਾ ਦੇ ਕਈ ਜਿਲ੍ਹਿਆਂ ਨੂੰ ਰਾਸ਼ਟਰੀ ਰਾਜਧਾਨੀ ਖੇਤਰ ਦੇ ਤੌਰ ਤੇ ਯੋਜਨਾਬੱਧ ਵਿਕਾਸ ਅਧੀਨ ਲਿਆਂਦਾ ਗਿਆ ਹੈ ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਵਿਕੀਮੀਡੀਆ ਤਹਿਰੀਕ, ਜਾਂ ਸਿਰਫ਼ ਵਿਕੀਮੀਡੀਆ, ਵਿਕੀਮੀਡੀਆ ਫਾਊਂਡੇਸ਼ਨ ਦੇ ਪ੍ਰੋਜੈਕਟਾਂ ਲਈ ਯੋਗਦਾਨੀਆਂ ਦੀ ਗਲੋਬਲ ਕਮਿਊਨਿਟੀ ਹੈ। ਇਹ ਅੰਦੋਲਨ ਵਿਕੀਪੀਡੀਆ ਦੀ ਕਮਿਊਨਿਟੀ ਦੇ ਦੁਆਲੇ ਉਸਾਰਿਆ ਗਿਆ ਸੀ, ਅਤੇ ਉਸ ਤੋਂ ਬਾਅਦ ਵਿਕੀਮੀਡੀਆ ਕਾਮਨਜ਼ ਅਤੇ ਵਿਕਿੱਡਾਟਾ ਦੇ ਕਾਮਨਜ਼ ਪ੍ਰੋਜੈਕਟਾਂ ਸਮੇਤ, ਅਤੇ ਮੀਡੀਆਵਿਕੀ ਵਿੱਚ ਯੋਗਦਾਨ ਦੇਣ ਵਾਲੇ ਵਲੰਟੀਅਰ ਸਾਫਟਵੇਅਰ ਵਿਕਾਸਕਰਤਾਵਾਂ ਸਮੇਤ, ਹੋਰ ਵਿਕਿਮੀਡੀਆ ਪ੍ਰੋਜੈਕਟਾਂ ਵਿੱਚ ਇਸਦਾ ਵਿਸਥਾਰ ਹੋ ਗਿਆ ਹੈ। ਇਨ੍ਹਾਂ ਵਾਲੰਟੀਅਰਾਂ ਨੂੰ ਵਿਸ਼ਵ ਭਰ ਦੇ ਅਨੇਕਾਂ ਸੰਗਠਨਾਂ ਦਾ ਸਹਿਯੋਗ ਮਿਲ ਰਿਹਾ ਹੈ, ਜਿਸ ਵਿੱਚ ਵਿਕੀਮੀਡੀਆ ਫਾਊਂਡੇਸ਼ਨ, ਸੰਬੰਧਿਤ ਚੈਪਟਰ, ਥੀਮੈਟਿਕ ਸੰਸਥਾਵਾਂ ਅਤੇ ਵਰਤੋਂਕਾਰ ਸਮੂਹ ਸ਼ਾਮਲ ਹਨ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਨਾਸਤਿਕਤਾ ਜਾਂ ਅਨੀਸ਼ਵਰਵਾਦ ਵਿੱਚਾਰਾਂ ਦੀ ਇੱਕ ਪ੍ਰਣਾਲ਼ੀ ਹੈ ਰੱਬ ਦੀ ਹੋਂਦ ਅਤੇ ਧਾਰਮਿਕ ਵਿਸ਼ਵਾਸ਼ਾਂ ਤੋਂ ਜਾਂ ਕਿਸੀ ਉੱਪਰੀ ਤਾਕਤ ਜਾਂ ਦੇਵੀ-ਦੇਵਤਿਆਂ ਦੀ ਹਸਤੀ ਤੋਂ ਇਨਕਾਰੀ ਹੈ। ਸੌੜੇ ਅਰਥਾਂ ਵਿੱਚ ਇਹ ਪੁਜੀਸ਼ਨ ਹੈ ਕਿ ਕੋਈ ਦੇਵੀ-ਦੇਵਤੇ ਨਹੀਂ ਹੁੰਦੇ, ਕੋਈ ਦੈਵੀ ਸ਼ਕਤੀ ਨਹੀਂ ਹੁੰਦੀ। ਵਧੇਰੇ ਵਿਆਪਕ ਅਰਥਾਂ ਵਿੱਚ ਇਸ ਤੋਂ ਭਾਵ ਕਿਸੇ ਦੈਵੀ ਸ਼ਕਤੀ ਦੇ ਵਜੂਦ ਵਿੱਚ ਕੋਈ ਵਿਸ਼ਵਾਸ ਨਾ ਹੋਣਾ ਹੈ। ਇਤਹਾਸਕ ਤੌਰ ਤੇ ਨਾਸਤਿਕਤਾ ਰਾਜਨੀਤਕ ਬੇਦਾਰੀ ਨਾਲ ਸੰਬੰਧਤ ਹੈ। ਇਹ ਫ਼ਲਸਫ਼ਾ ਇਸ ਗੱਲ ਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਕਿ ਕੋਈ ਓਪਰੀ ਸ਼ੈਅ ਹੈ ਜੋ ਇਨਸਾਨੀ ਇਬਾਦਤ ਦਾ ਫਲ ਕਾਰਾਂ, ਘਰ, ਸੋਹਣੇ ਮੁੰਡੇ/ਕੁੜੀ ਦੇ ਰੂਪ ਵਿੱਚ ਦਿੰਦੀ ਹੈ, ਅਤੇ ਇਹ ਕਰਨ ਦੌਰਾਨ ਫ਼ਿਜ਼ਿਕਸ ਦੇ ਅਸੂਲਾ ਨੂੰ ਦਰਕਿਨਾਰ ਕਰ ਦਿੰਦੀ ਹੈ।
ਪਵਿੱਤਰ ਪਾਪੀ ਨਾਨਕ ਸਿੰਘ ਦਾ ਸ਼ਾਹਕਾਰ ਨਾਵਲ ਹੈ। ਨਾਨਕ ਸਿੰਘ ਪੰਜਾਬੀ ਨਾਵਲ ਦੇ ਦੂਜੇ ਦੌਰ ਦਾ ਬੜਾ ਮਹੱਤਵਪੂਰਨ ਨਾਵਲਕਾਰ ਹੈ। ਨਾਨਕ ਸਿੰਘ ਕੁਝ ਚੁਣਵੇਂ ਨਾਵਲਕਾਰਾਂ ਵਿਚੋਂ ਇੱਕ ਹੈ ਜਿਹਨਾਂ ਨੇ ਇੱਕ ਵੱਡੀ ਗਿਣਤੀ ਵਿੱਚ ਇੱਕ ਪਾਠਕ ਵਰਗ ਪੈਦਾ ਕੀਤਾ। ਪਵਿੱਤਰ ਪਾਪੀ ਮਨੋਵਿਗਿਆਨਕ ਛੂਹਾਂ ਦੇ ਨਾਲ ਨਾਲ ਮੱਧਵਰਗੀ ਪਰਿਵਾਰ ਦੀ ਹਾਲਤ ਦਾ ਇੱਕ ਤ੍ਰਾਸਦਿਕ ਚਿੱਤਰ ਪੇਸ਼ ਕਰਦਾ ਹੈ। ਇਸ ਨਾਵਲ ਉੱਪਰ ਇੱਕ ਫਿਲਮ ਵੀ ਬਣੀ ਸੀ ਜੋ ਇਸੇ ਨਾਂ ਤੇ ਸੀ।
ਸਿੱਖਿਆ ਸ਼ਾਸਤਰ (ਅੰਗਰੇਜ਼ੀ: Pedagogy) ਅਧਿਆਪਨ ਦੀ ਕਲਾ ਅਤੇ ਵਿਗਿਆਨ ਨੂੰ ਕਿਹਾ ਜਾਂਦਾ ਹੈ। ਇਸ ਵਿੱਚ ਇਹ ਅਧਿਐਨ ਕੀਤਾ ਜਾਂਦਾ ਹੈ ਕਿ ਸਭ ਤੋਂ ਵਧੀਆ ਢੰਗ ਨਾਲ ਕਿਵੇਂ ਪੜ੍ਹਾਇਆ ਜਾ ਸਕਦਾ ਹੈ। ਇਸਦਾ ਟੀਚਾ ਸਧਾਰਨ ਸਿੱਖਿਆ(ਮਨੁੱਖ ਦਾ ਸੰਪੂਰਨ ਵਿਕਾਸ) ਤੋਂ ਲੈਕੇ ਵਿਸ਼ੇਸ਼ ਸਿੱਖਿਆ(ਵਿਸ਼ੇਸ਼ ਮੁਹਾਰਤ ਹਾਸਿਲ ਕਰਨ ਲਈ) ਤੱਕ ਹੋ ਸਕਦਾ ਹੈ। ਉਦਾਹਰਨ ਦੇ ਤੌਰ ਉੱਤੇ ਪਾਉਲੋ ਫ਼ਰੇਰੇ ਆਪਣੇ ਪੜ੍ਹਾਉਣ ਦੇ ਤਰੀਕੇ ਨੂੰ "ਆਲੋਚਨਾਤਮਕ ਸਿੱਖਿਆ ਸ਼ਾਸਤਰ" ਕਹਿੰਦਾ ਸੀ। ਪੈਡਗੋਜੀ (/ pɛdəddi /) ਉਹ ਅਨੁਸ਼ਾਸ਼ਨ ਹੈ ਜੋ ਅਧਿਆਪਨ ਦੇ ਸਿਧਾਂਤ ਅਤੇ ਅਭਿਆਸ ਨਾਲ ਸਬੰਧਤ ਹੈ ਅਤੇ ਇਹ ਇਸ ਤੱਥ ਤੇ ਧਿਆਨ ਦਿੰਦਾ ਹੈ ਕਿ ਅਧਿਆਪਨ ਕਿਵੇਂ ਵਿਦਿਆਰਥੀ ਨੂੰ ਸਿੱਖਣ ਨੂੰ ਪ੍ਰਭਾਵਿਤ ਕਰਦਾ ਹੈ।.
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਮਾਰਟਿਨ ਚਾਰਲਸ ਸਕੌਰਸੀਜ਼ੇ (/sk[unsupported input]ˈsɛsi/; ਜਨਮ 17 ਨਵੰਬਰ, 1942) ਇੱਕ ਅਮਰੀਕੀ ਨਿਰਦੇਸ਼ਕ, ਨਿਰਮਾਤਾ, ਸਕ੍ਰੀਨਲੇਖਕ, ਅਦਾਕਾਰ ਅਤੇ ਫ਼ਿਲਮ ਇਤਿਹਾਸਕਾਰ ਹੈ ਜਿਸਦਾ ਕੈਰੀਅਰ 50 ਸਾਲਾਂ ਤੋਂ ਵੀ ਲੰਮਾ ਹੈ। ਮਾਰਟਿਨ ਸਕੌਰਸੀਜ਼ੇ ਦੇ ਕੰਮਾਂ ਦੇ ਵਿਸ਼ਾ-ਵਸਤੂ ਦੀ ਸ਼ੈਲੀ ਨਿਵੇਕਲੀ ਅਤੇ ਵੱਖਰੀ ਹੈ ਜਿਸ ਵਿੱਚ ਸਿਲੀਅਨ-ਅਮਰੀਕੀ ਪਛਾਣ, ਰੋਮਨ ਕੈਥੋਲਿਕ ਧਰਮ ਵਿੱਚ ਅਪਰਾਧ ਅਤੇ ਮੁਕਤੀ ਦੇ ਸੰਕਲਪ ਅਤੇ ਇਸ ਤੋਂ ਇਲਾਵਾ ਉਸਦੇ ਵਿਸ਼ਾ-ਵਸਤੂ ਵਿੱਚ ਆਸਥਾ, ਮਾਚੀਸਮੋ, ਆਧੁਨਿਕ ਅਪਰਾਧ ਅਤੇ ਸਮੂਹਾਂ ਦੇ ਝਗੜੇ ਸ਼ਾਮਿਲ ਹਨ। ਉਸਦੀਆਂ ਬਹੁਤ ਸਾਰੀਆਂ ਫ਼ਿਲਮਾਂ ਨੂੰ ਹਿੰਸਾ ਦੇ ਵਰਨਣ ਅਤੇ ਗਾਲ੍ਹਾਂ ਦੀ ਉਦਾਰਵਾਦੀ ਵਰਤੋਂ ਦੇ ਰੂਪ ਵਿੱਚ ਜਾਣਿਆ ਜਾਂਦਾ ਹੈ। ਉਸਦੀ ਫ਼ਿਲਮ ਦ ਡਿਪਾਰਟਿਡ ਦੇ ਲਈ ਉਸਨੇ ਸਭ ਤੋਂ ਵਧੀਆ ਨਿਰਦੇਸ਼ਕ ਲਈ 2007 ਦੇ 79ਵੇਂ ਅਕਾਦਮੀ ਇਨਾਮਾਂ ਵਿੱਚ ਅਕਾਦਮੀ ਇਨਾਮ ਵੀ ਜਿੱਤਿਆ ਹੈ। ਇਸ ਫ਼ਿਲਮ ਲਈ ਉਸਨੂੰ ਸਭ ਤੋਂ ਵਧੀਆ ਫ਼ਿਲਮ, ਸਭ ਤੋਂ ਵਧੀਆ ਐਡੀਟਿੰਗ ਅਤੇ ਸਭ ਤੋਂ ਵਧੀਆ ਲਈ ਗਈ ਸਕ੍ਰੀਨਪਲੇ ਲਈ ਅਕਾਦਮੀ ਇਨਾਮ ਵੀ ਮਿਲਿਆ ਸੀ। ਇਹ ਸਕੌਰਸੀਜ਼ੇ ਦਾ ਨਿਰਦੇਸ਼ਨ ਲਈ ਸਭ ਤੋਂ ਪਹਿਲਾ ਅਕਾਦਮੀ ਇਨਾਮ ਸੀ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਬਾਸਕਟਬਾਲ ਪੰਜ ਖਿਡਾਰੀਆਂ ਦੇ ਦੋ ਜੁੱਟਾਂ ਵੱਲੋਂ ਕਿਸੇ ਚੌਭੁਜੀ ਮੈਦਾਨ ਉੱਤੇ ਖੇਡੀ ਜਾਣ ਵਾਲ਼ੀ ਇੱਕ ਖੇਡ ਹੈ। ਮੁੱਖ ਮਕਸਦ ਦੋਹੇਂ ਸਿਰਿਆਂ ਉੱਤੇ ਗੱਡੇ ਇੱਕ ਖੰਭੇ ਉੱਤੇ ਲੱਗੀ 10 ਫੁੱਟ (3 ਮੀ.) ਉੱਚੀ ਅਤੇ 18 ਇੰਚ (46 ਸੈ.ਮੀ.) ਦੇ ਵਿਆਸ ਵਾਲ਼ੀ ਬਿਨਾਂ ਤਲੇ ਵਾਲ਼ੀ ਜਾਲ਼ੀਦਾਰ ਟੋਕਰੀ ਵਿੱਚ ਗੇਂਦ ਮਾਰਨਾ ਹੁੰਦਾ ਹੈ।ਬਾਸਕਟਬਾਲ ਦੇ ਗ੍ਰਾਉੰਡ ਦੀ ਲੰਬਾਈ 28 ਮੀ: ਤੇ ਚੌੜਾਈ 15 ਮੀ: ਹੁੰਦੀ ਹੈ।ਬਾਸਕਟਬਾਲ ਦੁਨੀਆਂ ਦੀਆਂ ਸਭ ਤੋਂ ਮਸ਼ਹੂਰ ਅਤੇ ਮਕਬੂਲ ਖੇਡਾਂ ਵਿੱਚੋਂ ਇੱਕ ਹੈ।
ਆਧੁਨਿਕ ਪੰਜਾਬੀ ਵਾਰਤਕ ਦੇ ਇਤਿਹਾਸ ਵਿਚ ਡਾ: ਸਤਿੰਦਰ ਸਿੰਘ ਨੇ ਆਧੁਨਿਕ ਪੰਜਾਬੀ ਵਾਰਤਕ ਸਾਹਿਤ ਦੇ ਨਵੇਂ ਰੂਪ ਪੇਸ਼ ਕੀਤੇ ਹਨ। ਇਤਿਹਾਸਕ ਤੌਰ ਤੇ ਆਧੁਨਿਕ ਪੰਜਾਬੀ ਵਾਰਤਕ ਦਾ ਆਰੰਭ 19ਵੀਂ ਸਦੀ ਦੇ ਮਗਰਲੇ ਅੱਧ ਤੋਂ ਹੋਇਆ ਹੈ। ਮਸਲਨ ਸਾਹਿਤ ਵਿਚ ਵਾਰਤਕ ਨੂੰ ਆਮਤੋਰ ਤੇ ਤਰਕ-ਯੁਕਤ ਅਤੇ ਵਿਚਾਰ ਪ੍ਰਧਾਨ ਰੂਪ ਮੰਨਿਆ ਜਾਂਦਾ ਹੈ। ਕਿਉਕਿ ਇਸ ਵਿਚ ਮਨੋਭਾਵ ਤੇ ਕਲਪਨਾ ਨਾਲੋਂ ਬੁੱਧੀ ਤੇ ਨਿਆਇ ਉੱਪਰ ਵਧੇਰੇ ਬਲ ਦਿੱਤਾ ਜਾਂਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਖ਼ਾਲਸਾ ਰਾਜ (ਅੰਗਰੇਜ਼ੀ: Sikh Empire ਸਿੱਖ ਐਮਪਾਇਰ; ਪੰਜਾਬੀ ਰਾਜ, ਸਿੱਖ ਖ਼ਾਲਸਾ ਰਾਜ ਜਾਂ ਸਰਕਾਰ-ਏ-ਖ਼ਾਲਸਾ ਵੀ ਕਿਹਾ ਜਾਂਦਾ) ਇੱਕ ਤਾਕਤਵਰ ਅਤੇ ਨਿਰਪੱਖ ਮੀਰੀ ਸੀ, ਜਿਸਦਾ ਆਗਾਜ਼ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਦੁਆਲੇ ਮਹਾਰਾਜਾ ਰਣਜੀਤ ਸਿੰਘ ਅਧੀਨ ਹੋਇਆ। ਇਹ ਸਲਤਨਤ 1799 ਵਿੱਚ ਰਣਜੀਤ ਸਿੰਘ ਦੇ ਲਾਹੌਰ ਉੱਤੇ ਕਬਜ਼ੇ ਤੋਂ 1849 ਤੱਕ ਰਿਹਾ, ਜਿਸਦੀ ਜੜ੍ਹ ਸਮੂਹ ਸੁਤੰਤਰ ਸਿੱਖ ਮਿਸਲਾਂ ਦੇ ਖਾਲਸਾਈ ਸਿਧਾਂਤਾਂ 'ਤੇ ਅਧਾਰਿਤ ਸੀ। 19ਵੀਂ ਸਦੀ ਵਿੱਚ ਬੁਲੰਦੀਆਂ ਵੇਲੇ, ਇਹ ਰਾਜ ਲਹਿੰਦੇ ਵੱਲ ਦੱਰਾ-ਏ-ਖ਼ੈਬਰ ਤੋਂ ਚੜ੍ਹਦੇ ਪਾਸੇ ਲਹਿੰਦੇ-ਤਿਬਤ, ਅਤੇ ਦੱਖਣ ਵੱਲ ਮਿਠਾਨਕੋਟ ਤੋਂ ਉੱਤਰ ਕੰਨੀ ਕਸ਼ਮੀਰ ਤੱਕ ਫੈਲਿਆ। ਇਹ ਅੰਗਰੇਜ਼ਾ ਦੇ ਬ੍ਰਿਟਿਸ਼ ਰਾਜ ਹਿੱਸੇ ਆਉਣ ਵਾਲਾ ਦੱਖਣੀ ਏਸ਼ੀਆ ਦਾ ਸਭ ਤੋਂ ਆਖਰੀ ਨਰੋਆ ਖੇਤਰ ਸੀ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 31,157 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਸੁਹਾਗ ਵਿਆਹ ਵੇਲ਼ੇ ਧੀ ਵਾਲੇ ਘਰ, ਧੀ ਵਾਲੇ ਪਰਵਾਰ ਵੱਲੋਂ ਗਾਏ ਜਾਣ ਵਾਲੇ ਗੀਤਾਂ ਨੂੰ ਕਿਹਾ ਜਾਂਦਾ ਹੈ ਜਦ ਕਿ ਮੁੰਡੇ ਦੇ ਘਰ ਗਾਏ ਜਾਣ ਵਾਲੇ ਗੀਤਾਂ ਨੂੰ ਘੋੜੀਆਂ ਕਿਹਾ ਜਾਂਦਾ ਹੈ। ਪੰਜਾਬੀ ਸੱਭਿਆਚਾਰ ਵਿਚ ਧੀ ਦੇ ਵਿਆਹ ਤੋਂ ਇੱਕੀ ਦਿਨ ਪਹਿਲਾਂ, ਗਿਆਰਾਂ ਦਿਨ ਪਹਿਲਾਂ ਜਾਂ ਸੱਤ ਦਿਨ ਪਹਿਲਾਂ ਵਿਆਹ ਵਾਲੀ ਕੁੜੀ ਦੇ ਘਰ ਵਿੱਚ ਸੁਹਾਗ ਗਾਉਣੇ ਸ਼ੁਰੂ ਹੋ ਜਾਂਦੇ ਹਨ। ਇਹ ਗੀਤ ਵਿਆਹ ਵਾਲੀ ਕੁੜੀ ਦੇ ਘਰ ਆਂਢ-ਗੁਆਂਢ ਦੀਆਂ ਕੁੜੀਆਂ ਅਤੇ ਔਰਤਾਂ ਖੁਸ਼ੀ ਦੇ ਮਾਹੌਲ ਵਿੱਚ ਗਾਉਂਦੀਆਂ ਹਨ ਅਤੇ ਇਨ੍ਹਾਂ ਵਿੱਚ ਜਵਾਨ ਹੋ ਰਹੀਆਂ ਕੁੜੀਆਂ ਦੀਆਂ ਆਸਾਂ, ਸੁਪਨਿਆਂ ਅਤੇ ਚਾਵਾਂ-ਮਲ੍ਹਾਰਾਂ ਦਾ ਭਰਪੂਰ ਪ੍ਰਗਟਾ ਹੁੰਦਾ ਹੈ। ਇਹਨਾਂ ਲੋਕ-ਗੀਤਾਂ ਵਿੱਚ ਵਿਆਹੀ ਜਾਣ ਵਾਲੀ ਕੁੜੀ ਦੇ ਪੇਕੇ ਪਰਵਾਰ ਦੇ ਜੀਆਂ ਨਾਲ਼ ਵੱਖ-ਵੱਖ ਰਿਸ਼ਤੇ ਅਤੇ ਫਿਰ ਸਹੁਰੇ ਘਰ ਵਿੱਚ ਨਵੇਂ ਬਣੇ ਰਿਸ਼ਤੇ ਬਾਰ-ਬਾਰ ਆਏ ਹਨ। ਰਿਸ਼ਤਿਆਂ ਦੇ ਇਸ ਤਾਣੇ-ਬਾਣੇ ਵਿੱਚ ਕਿਤੇ ਨਿੱਘ ਹੈ, ਕਿਤੇ ਤਣਾਉ ਹੈ।“ਸੁਹਾਗ ਦਾ ਸ਼ਬਦਿਕ ਅਰਥ ਹੈ ਖੁਸ਼ਨਸੀਬੀ ਅਥਵਾ ਚੰਗੇ ਭਾਗ। ਲੋਕ ਸਾਹਿਤ ਦੇ ਸੰਦਰਭ ਵਿਚ ਸੁਹਾਗ ਤੋਂ ਭਾਵ ਅਜਿਹੇ ਸੁਭਾਗਯ ਲੋਕ ਗੀਤ ਹਨ, ਜਿਹੜੇ ਲੜਕੀ ਦੇ ਵਿਆਹ ਨਾਲ ਸੰਬਧਿਤ ਹਨ। ਜਿਵੇਂ ਮੁੰਡੇ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਘੋੜੀਆਂ ਗਾਏ ਜਾਣ ਦਾ ਰਿਵਾਜ਼ ਹੈ, ਇਸੇ ਤਰ੍ਹਾਂ ਕੁੜੀ ਦੇ ਵਿਆਹ ਦੇ ਕੁਝ ਦਿਨ ਪਹਿਲਾਂ ਰਾਤ ਦੇ ਖਾਣੇ ਤੋਂ ਪਿਛੋਂ ਔਰਤਾਂ ਦੁਆਰਾ ‘ਸੁਹਾਗ’ ਗਾਉਣੇ ਆਰੰਭ ਕਰ ਦਿੰਦੀਆਂ ਹਨ। ਇਹ ਸਿਲਸਲਾ ਵਿਆਹ ਤੋਂ ਇਕ ਦਿਨ ਪਹਿਲਾਂ ਤੱਕ ਜਾਰੀ ਰਹਿੰਦਾ ਹੈ। ਸੁਹਾਗ ਵੀ ਇਸਤਰੀਆਂ ਦੁਆਰਾ ਢੋਲਕੀ ਨਾਲ ਗਾਏ ਜਾਣ ਵਾਲੇੇ ਗੀਤ ਹਨ। ਇਨ੍ਹਾਂ ਵਿਚ ਕੁੜੀ ਦੀ ਆਪਣੇ ਮਾਪਿਆਂ ਪ੍ਰਤਿ ਮੁਹੱਬਤ, ਪੇਕੇ ਘਰ ਨਾਲ ਜੁੜੀਆਂ ਉਸ ਦੀਆਂ ਕਦੀ ਨਾ ਭੁੱਲਣ ਵਾਲੀਆਂ ਯਾਦਾਂ ਅਤੇ ਵਰ ਅਤੇ ਘਰ ਸਬੰਧੀ ਕੁੜੀ ਦੇ ਜਜ਼ਬਾਤ ਦਾ ਵਰਣਨ ਹੁੰਦਾ ਹੈ। ਕੁਝ ਦਿਨਾਂ ਤੱਕ ਕੁੜੀ ਨੇ ਪਰਾਏ ਘਰ ਚਲੀ ਜਾਣਾ ਹੈ। ਸੁਹਾਗ ਗੀਤਾਂ ਵਿਚ ਉਸਦੇ ਰੰਗੀਲੇ ਸਹੁਰੇ ਦੇਸ਼, ਰਜਿਆ-ਪੁਜਿਆ ਸਹੁਰਾ ਘਰ, ਚੰਨਾ ਵਿਚੋਂ ਚੰਨ ਉਸ ਦਾ ਹੋਣ ਵਾਲਾ ਪਤੀ ਅਤੇ ਕੁੜੀਆਂ ਦੀਆਂ ਖਾਹਿਬਾਂ, ਉਮੰਗਾਂ ਤੇ ਗੰਝਾਂ ਦਾ ਵਰਣਨ ਹੰੁਦਾ ਹੈ। ਵਿਛੇੜੇ ਦੇ ਭਾਵਾ ਨੂੰ ਪ੍ਰਗਟ ਕਰਨ ਵਾਲਾ ਸੁਹਾਗ ਗੀਤ ਇਸ ਪ੍ਰਕਾਰ ਹੈ :- ਸਾਡਾ ਚਿੜੀਆਂ ਦਾ ਚੰਬਾ ਨੀ ਤੇ ਬਾਬਲ ਅਸਾਂ ਉਡ ਜਾਣਾ। ਸਾਡੀ ਲੰਬੀ ਉਡਾਰੀ ਏ ਤੇ ਬਾਬਲ ਕਿਹੜੇ ਦੇਸ ਜਾਣਾ।”ਇਸ ਤਰ੍ਹਾਂ ਡਾ.
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਅਪਰੈਲ 2019 ਮੁਤਾਬਿਕ ਇਸ ਵਿਕੀ ’ਤੇ 31,150 ਲੇਖ ਹਨ ਅਤੇ ਇਸ ਦੇ ਕੁੱਲ 27,686 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,58,898 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.23 (f51b1f3) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।ਹਾਲਾਂਕਿ ਜਾਪਾਨ ਚੀਨ ਨਾਲ 1937 ਤੋਂ ਯੁੱਧ ਦੀ ਸਥਿਤੀ ਵਿੱਚ ਸੀ ਪਰ ਦੂਜੀ ਸੰਸਾਰ ਜੰਗ ਦੀ ਸ਼ੁਰੁਆਤ 01 ਸਤੰਬਰ 1939 ਵਿੱਚ ਜਾਣੀ ਜਾਂਦੀ ਹੈ ਜਦੋਂ ਜਰਮਨੀ ਨੇ ਪੋਲੈਂਡ ਉੱਤੇ ਹਮਲਾ ਕੀਤਾ ਅਤੇ ਉਸਦੇ ਬਾਅਦ ਫ਼ਰਾਂਸ ਨੇ ਜਰਮਨੀ ਵਿਰੁੱਧ ਯੁੱਧ ਦੀ ਘੋਸ਼ਣਾ ਕਰ ਦਿੱਤੀ ਅਤੇ ਇੰਗਲੈਂਡ ਤੇ ਹੋਰ ਰਾਸ਼ਟਰਮੰਡਲ ਦੇਸ਼ਾਂ ਨੇ ਵੀ ਇਸਦਾ ਸਾਥ ਦਿੱਤਾ। ਜਰਮਨੀ ਨੇ 1939 ਵਿੱਚ ਯੂਰਪ ਵਿੱਚ ਇੱਕ ਵੱਡਾ ਸਾਮਰਾਜ ਬਣਾਉਣ ਦੇ ਉਦੇਸ਼ ਨਾਲ ਪੋਲੈਂਡ ਉੱਤੇ ਹਮਲਾ ਕੀਤਾ। 1939 ਦੇ ਅੰਤ ਤੋਂ 1941 ਦੀ ਸ਼ੁਰੁਆਤ ਤੱਕ , ਅਭਿਆਨ ਅਤੇ ਸੰਧੀ ਦੀ ਇੱਕ ਲੜੀ ਵਿੱਚ ਜਰਮਨੀ ਨੇ ਮਹਾਦੀਪੀ ਯੂਰਪ ਦਾ ਵੱਡਾ ਭਾਗ ਜਾਂ ਤਾਂ ਆਪਣੇ ਅਧੀਨ ਕਰ ਲਿਆ ਸੀ ਜਾਂ ਉਸਨੂੰ ਜਿੱਤ ਲਿਆ ਸੀ। ਨਾਜ਼ੀ-ਸੋਵੀਅਤ ਸਮਝੌਤੇ ਦੇ ਤਹਿਤ ਸੋਵੀਅਤ ਰੂਸ ਆਪਣੇ ਛੇ ਗੁਆਂਢੀ ਮੁਲਕਾਂ, ਜਿਸ ਵਿੱਚ ਪੋਲੈਂਡ ਵੀ ਸ਼ਾਮਿਲ ਸੀ, ਉੱਤੇ ਕਾਬਜ ਹੋ ਗਿਆ। ਫ਼ਰਾਂਸ ਦੀ ਹਾਰ ਦੇ ਬਾਅਦ ਯੂ.ਕੇ ਅਤੇ ਹੋਰ ਰਾਸ਼ਟਰਮੰਡਲ ਦੇਸ਼ ਹੀ ਧੁਰੀ ਰਾਸ਼ਟਰਾਂ ਨਾਲ ਸੰਘਰਸ਼ ਕਰ ਰਹੇ ਸਨ, ਜਿਸ ਵਿੱਚ ਉੱਤਰੀ ਅਫਰੀਕਾ ਦੀਆਂ ਲੜਾਈਆਂ ਅਤੇ ਲੰਬੀ ਚੱਲੀ ਅਟਲਾਂਟਿਕ ਦੀ ਜੰਗ ਸ਼ਾਮਿਲ ਸੀ। ਜੂਨ 1941 ਵਿੱਚ ਯੂਰਪੀ ਧੁਰੀ ਰਾਸ਼ਟਰਾਂ ਨੇ ਸੋਵੀਅਤ ਸੰਘ ਉੱਤੇ ਹਮਲਾ ਬੋਲ ਦਿੱਤਾ ਅਤੇ ਇਸਨੇ ਮਨੁੱਖੀ ਇਤਿਹਾਸ ਵਿੱਚ ਜ਼ਮੀਨੀ ਯੁੱਧ ਦੇ ਸਭ ਤੋਂ ਵੱਡੇ ਯੁੱਧਖੇਤਰ ਨੂੰ ਜਨਮ ਦਿੱਤਾ। ਦਸੰਬਰ 1941 ਨੂੰ ਜਾਪਾਨੀ ਸਾਮਰਾਜ ਵੀ ਧੁਰੀ ਰਾਸ਼ਟਰਾਂ ਨਾਲ ਇਸ ਯੁੱਧ ਵਿੱਚ ਕੁੱਦ ਗਿਆ। ਦਰਅਸਲ ਜਾਪਾਨ ਦਾ ਉਦੇਸ਼ ਪੂਰਬੀ ਏਸ਼ੀਆ ਅਤੇ ਇੰਡੋ-ਚਾਇਨਾ ਵਿੱਚ ਆਪਣਾ ਪ੍ਰਭਾਵ ਸਥਾਪਤ ਕਰਨ ਦਾ ਸੀ। ਉਸਨੇ ਪ੍ਰਸ਼ਾਂਤ ਮਹਾਸਾਗਰ ਵਿੱਚ ਯੂਰਪੀ ਦੇਸ਼ਾਂ ਦੇ ਗਲਬੇ ਵਾਲੇ ਖੇਤਰਾਂ ਅਤੇ ਸੰਯੁਕਤ ਰਾਜ ਅਮਰੀਕਾ ਦੇ ਪਰਲ ਹਾਰਬਰ ਉੱਤੇ ਹਮਲਾ ਕਰ ਦਿੱਤਾ ਅਤੇ ਛੇਤੀ ਹੀ ਪੱਛਮੀ ਪ੍ਰਸ਼ਾਂਤ ਉੱਤੇ ਕਬਜ਼ਾ ਕਰ ਲਿਆ। 1942 ਵਿੱਚ ਅੱਗੇ ਵੱਧਦੀ ਧੁਰੀ ਫੌਜ ਉੱਤੇ ਲਗਾਮ ਉਦੋਂ ਲੱਗੀ ਜਦੋਂ ਪਹਿਲਾਂ ਤਾਂ ਜਾਪਾਨ ਸਿਲਸਿਲੇਵਾਰ ਕਈ ਨੌਸੈਨਿਕ ਝੜਪਾਂ ਹਾਰਿਆ ਯੂਰਪੀ ਧੁਰੀ ਤਾਕਤਾਂ ਉੱਤਰੀ ਅਫਰੀਕਾ ਵਿੱਚ ਹਾਰੀਆਂ ਅਤੇ ਨਿਰਣਾਇਕ ਮੋੜ ਤੱਦ ਆਇਆ ਜਦੋਂ ਉਨ੍ਹਾਂ ਨੂੰ ਸਟਾਲਿਨਗਰਾਡ ਵਿੱਚ ਹਾਰ ਦਾ ਮੂੰਹ ਵੇਖਣਾ ਪਿਆ।
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਕੁਲਵੰਤ ਸਿੰਘ ਵਿਰਕ (Kulwant Singh Virk) (20 ਮਈ 1921 – 24 ਦਸੰਬਰ 1987) ਸਮਕਾਲੀ ਪੰਜਾਬੀ ਸਾਹਿਤ ਦੇ ਇੱਕ ਉਘੇ ਲੇਖਕ ਹਨ। ਉਨ੍ਹਾਂ ਨੇ ਮੁੱਖ ਤੌਰ ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਉਨ੍ਹਾਂ ਦੀ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ.
ਕੋਕਾ ਕੋਲਾ ਸੰਸਾਰ ਭਰ ਵਿੱਚ ਸਟੋਰਾਂ, ਹੋਟਲਾ, ਦੁਕਾਨਾਂ ਵਿੱਚ ਵੇਚੇ ਜਾਣ ਵਾਲਾ ਇੱਕ ਕਾਰਬੋਨੇਟਿਡ ਪੀਣ ਵਾਲਾ ਠੰਡ ਜਲ ਹੈ। ਇਸ ਨੂੰ 27 ਮਾਰਚ, 1944 ਨੂੰ ਬਣਾਉਣਾ ਸ਼ੁਰੂ ਕੀਤਾ। ਕੋਕਾ ਕੋਲਾ ਕੰਪਨੀ ਦਾ ਮੁੱਖ ਸਥਾਨ ਜਾਰਜੀਆ ਅਮਰੀਕਾ ਵਿੱਚ ਸਥਿਤ ਹੈ। 19ਵੀਂ ਸਦੀ ਦੇ ਅਖੀਰ ਵਿੱਚ ਇਸ ਦੀ ਕਾਢ ਜਾਨ ਪੈਬਰਟਨ ਨੇ ਕੱਢੀ ਸੀ। ਜਿਸ ਨੂੰ 20ਵੀਂ ਸਦੀ ਦੌਰਾਨ ਸੰਸਾਰ ਸਾਫਟ-ਡ੍ਰਿਕਸ ਨੂੰ ਮਾਰਕੀਟ ਅਤੇ ਮੰਡੀਕਰਨ ਦੀ ਰਣਨੀਤੀ ਦੇ ਮੋਹਰੀ ਆਸਾ ਗਰਿਗਜ ਕੈਂਡਲਰ ਨੇ ਖਰੀਦ ਲਿਆ। ਕੋਕਾ-ਕੋਲਾ ਦਾ ਫਾਰਮੂਲਾ 1986 ਤੋਂ 24 ਘੰਟੇ ਦੀ ਸਖਤ ਸੁਰੱਖਿਆ ਹੇਠ ਅਮਰੀਕਾ ਦੇ ਜਾਰਜੀਆ ਸੂਬਾ ਦੇ ਅਟਲਾਂਟਾ ਵਿੱਚ ਸਖਤ ਚੌਕਸੀ ਵਿੱਚ ਰੱਖਿਆ ਹੈ। 29 ਮਾਰਚ 1886 ਨੂੰ ਕੋਕਾ ਕੋਲਾ ਪਹਿਲੀ ਵਾਰ ਮਾਰਕੀਟ ਵਿੱਚ ਉਤਾਰਿਆ ਗਿਆ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਨ੍ਹਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ.
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਅਲਮਾਨੀਆ (ਅਲਮਾਨੀ: Bundesrepublik Deutschland) ਦੇਸ਼ ਵਿੱਚ ਅਲਮਾਨੀ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਅਲਮਾਨੀਆ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਅਲਮਾਨੀਆ ਅਤੇ ਪੱਛਮੀ ਅਲਮਾਨੀਆ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦੀ ਅਭਿਵਿਅਕਤੀ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਅਲੱਗ-2 ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ।“ਸੂਫ਼ੀ ਮਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋਂ ਜਿਹਾ ਹੀ ਸੀ ਫ਼ਰਕ ਕੇਂਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟ ਲਟ ਬਲਦੀ ਲਾਟ।”1.
ਪੋਸ਼ਣ ਵਿੱਚ, ਖੁਰਾਕ ਇੱਕ ਵਿਅਕਤੀ ਜਾਂ ਹੋਰ ਜੀਵਾਣੂ ਦੁਆਰਾ ਖਾਧਾ ਭੋਜਨ ਦਾ ਜੋੜ ਹੁੰਦਾ ਹੈ। ਸ਼ਬਦ ਖੁਰਾਕ ਅਕਸਰ ਸਿਹਤ ਜਾਂ ਵਜ਼ਨ-ਪ੍ਰਬੰਧਨ ਦੇ ਕਾਰਨਾਂ (ਖ਼ਾਸ ਤੌਰ ਤੇ ਦੋ ਅਕਸਰ ਸੰਬੰਧਿਤ ਹੋਣ ਦੇ ਨਾਲ) ਲਈ ਪੋਸ਼ਣ ਦੇ ਵਿਸ਼ੇਸ਼ ਦਾਖਲੇ ਦਾ ਸੰਕੇਤ ਕਰਦੀ ਹੈ। ਹਾਲਾਂਕਿ ਮਨੁੱਖੀ ਮਾਸਾਹਾਰੀ ਤੇ ਸ਼ਾਕਾਹਾਰੀ ਦੋਵੇਂ ਹਨ, ਹਰੇਕ ਸਭਿਆਚਾਰ ਅਤੇ ਹਰੇਕ ਵਿਅਕਤੀ ਕੋਲ ਕੁਝ ਖਾਣੇ ਦੀ ਪਸੰਦ ਹੈ ਜਾਂ ਕੁਝ ਖਾਣੇ ਦੀ ਆਦਤ ਹੈ। ਇਹ ਨਿੱਜੀ ਸਵਾਦ ਜਾਂ ਨੈਤਿਕ ਕਾਰਣਾਂ ਕਾਰਨ ਹੋ ਸਕਦਾ ਹੈ। ਵਿਅਕਤੀਗਤ ਖੁਰਾਕ ਸੰਬੰਧੀ ਚੋਣਾਂ ਘੱਟ ਜਾਂ ਵੱਧ ਤੰਦਰੁਸਤ ਹੋ ਸਕਦੀਆਂ ਹਨ।