ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸਿੱਖਿਆ ਸ਼ਾਸਤਰ (ਅੰਗਰੇਜ਼ੀ: Pedagogy) ਅਧਿਆਪਨ ਦੀ ਕਲਾ ਅਤੇ ਵਿਗਿਆਨ ਨੂੰ ਕਿਹਾ ਜਾਂਦਾ ਹੈ। ਇਸ ਵਿੱਚ ਇਹ ਅਧਿਐਨ ਕੀਤਾ ਜਾਂਦਾ ਹੈ ਕਿ ਸਭ ਤੋਂ ਵਧੀਆ ਢੰਗ ਨਾਲ ਕਿਵੇਂ ਪੜ੍ਹਾਇਆ ਜਾ ਸਕਦਾ ਹੈ। ਇਸਦਾ ਟੀਚਾ ਸਧਾਰਨ ਸਿੱਖਿਆ(ਮਨੁੱਖ ਦਾ ਸੰਪੂਰਨ ਵਿਕਾਸ) ਤੋਂ ਲੈਕੇ ਵਿਸ਼ੇਸ਼ ਸਿੱਖਿਆ(ਵਿਸ਼ੇਸ਼ ਮੁਹਾਰਤ ਹਾਸਿਲ ਕਰਨ ਲਈ) ਤੱਕ ਹੋ ਸਕਦਾ ਹੈ। ਉਦਾਹਰਨ ਦੇ ਤੌਰ ਉੱਤੇ ਪਾਉਲੋ ਫ਼ਰੇਰੇ ਆਪਣੇ ਪੜ੍ਹਾਉਣ ਦੇ ਤਰੀਕੇ ਨੂੰ "ਆਲੋਚਨਾਤਮਕ ਸਿੱਖਿਆ ਸ਼ਾਸਤਰ" ਕਹਿੰਦਾ ਸੀ। ਪੈਡਗੋਜੀ (/ pɛdəddi /) ਉਹ ਅਨੁਸ਼ਾਸ਼ਨ ਹੈ ਜੋ ਅਧਿਆਪਨ ਦੇ ਸਿਧਾਂਤ ਅਤੇ ਅਭਿਆਸ ਨਾਲ ਸਬੰਧਤ ਹੈ ਅਤੇ ਇਹ ਇਸ ਤੱਥ ਤੇ ਧਿਆਨ ਦਿੰਦਾ ਹੈ ਕਿ ਅਧਿਆਪਨ ਕਿਵੇਂ ਵਿਦਿਆਰਥੀ ਨੂੰ ਸਿੱਖਣ ਨੂੰ ਪ੍ਰਭਾਵਿਤ ਕਰਦਾ ਹੈ।.
ਸ੍ਰੀ ਗੁਰੂ ਨਾਨਕ ਦੇਵ ਜੀ ਉਚਾਰਨ (15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਦੇ ਮਹੀਨੇ ਵਿੱਚ ਅਲੱਗ-ਅਲੱਗ ਮਿਤੀ ਨੂੰ ਆਉਂਦੀ ਹੈ।ਗੁਰੂ ਨਾਨਕ ਦੇਵ ਜੀ ਨੇ ਦੂਰ-ਦੂਰ ਤੱਕ ਯਾਤਰਾ ਕੀਤੀ ਅਤੇ ਲੋਕਾਂ ਨੂੰ ਇੱਕ ਪਰਮੇਸ਼ਰ ਹੋਣ ਦਾ ਸੰਦੇਸ਼ ਦਿੱਤਾ ਜੋ ਆਪਣੀ ਹਰ ਇੱਕ ਰਚਨਾ ਵਿੱਚ ਵਾਸ ਕਰਦਾ ਹੈ ਅਤੇ ਅਨਾਦਿ ਸੱਚ ਨੂੰ ਦਰਸਾਉਂਦਾ ਹੈ। ਉਹਨਾਂ ਨੇ ਇਕ ਅਨੋਖਾ ਅਧਿਆਤਮਿਕ, ਸਮਾਜਕ, ਅਤੇ ਰਾਜਨੀਤਕ ਪਲੇਟਫਾਰਮ ਤਿਆਰ ਕੀਤਾ ਜੋ ਸਮਾਨਤਾ, ਭਰੱਪਣ ਦਾ ਪਿਆਰ, ਭਲਾਈ, ਅਤੇ ਸਦਭਾਵਨਾ 'ਤੇ ਆਧਾਰਿਤ ਸੀ। ਸਿੱਖ ਧਰਮ ਦੇ ਪਵਿੱਤਰ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਨਾਨਕ ਦੇ ਸ਼ਬਦ, 974 ਕਾਵਿਕ ਭਜਨਾਂ ਦੇ ਰੂਪ ਵਿਚ ਦਰਜ਼ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਕੁਝ ਮੁੱਖ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸ਼ਟ ਹਨ। ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਗੁਰੂ ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਪਰ ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਹੀ ਇਹਨਾਂ ਪ੍ਰਭਾਵਿਤ ਕੀਤਾ ਕਿ ਪਾਂਧਾ ਵੀ ਆਪ ਤੋਂ ਬਹੁਤ ਪ੍ਰਭਾਵਿਤ ਹੋਇਆ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ (ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ), ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਕੋਲੰਬੀਆ, ਅਧਿਕਾਰਕ ਤੌਰ 'ਤੇ ਕੋਲੰਬੀਆ ਦਾ ਗਣਰਾਜ (ਸਪੇਨੀ: República de Colombia ਰੇਪੂਵਲਿਕਾ ਦੇ ਕੋਲੋਂਵੀਆ) ਬੱਤੀ ਵਿਭਾਗਾਂ ਵਿੱਚ ਵੰਡਿਆ ਹੋਇਆ ਇੱਕ ਇਕਾਤਮਕ ਸੰਵਿਧਾਨਕ ਗਣਰਾਜ ਹੈ। ਇਹ ਦੱਖਣੀ ਅਮਰੀਕਾ ਦੇ ਉੱਤਰ-ਪੱਛਮ ਵਿੱਚ ਸਥਿੱਤ ਹੈ; ਇਸਦੀਆਂ ਹੱਦਾਂ ਉੱਤਰ-ਪੱਛਮ ਵੱਲ ਪਨਾਮਾ, ਉੱਤਰ ਵੱਲ ਕੈਰੀਬਿਆਈ ਸਾਗਰ, ਪੂਰਬ ਵੱਲ ਵੈਨੇਜ਼ੁਏਲਾ ਅਤੇ ਬ੍ਰਾਜ਼ੀਲ, ਦੱਖਣ ਵੱਲ ਏਕੁਆਡੋਰ ਅਤੇ ਪੇਰੂ ਅਤੇ ਪੱਛਮ ਵੱਲ ਪ੍ਰਸ਼ਾਂਤ ਮਹਾਂਸਾਗਰ ਨਾਲ ਲੱਗਦੀਆਂ ਹਨ। ਕੋਲੰਬੀਆ ਖੇਤਰਫਲ ਪੱਖੋਂ ਦੁਨੀਆਂ ਦਾ 26ਵਾਂ ਅਤੇ ਦੱਖਣੀ ਅਮਰੀਕਾ ਦਾ ਚੌਥਾ (ਬ੍ਰਾਜ਼ੀਲ, ਅਰਜਨਟੀਨਾ ਅਤੇ ਪੇਰੂ ਮਗਰੋਂ) ਸਭ ਤੋਂ ਵੱਡਾ ਦੇਸ਼ ਹੈ। 4.6 ਕਰੋੜ ਦੀ ਅਬਾਦੀ ਨਾਲ ਇਹ ਅਬਾਦੀ ਪੱਖੋਂ ਦੁਨੀਆਂ ਦਾ 27ਵਾਂ ਅਤੇ ਸਪੇਨੀ-ਭਾਸ਼ਾਈ ਜਗਤ ਦਾ ਦੂਜਾ (ਮੈਕਸੀਕੋ ਮਗਰੋਂ) ਸਭ ਤੋਂ ਵੱਡਾ ਦੇਸ਼ ਹੈ। ਇਹ ਦੁਨੀਆਂ ਦੀ ਦਰਮਿਆਨੀ ਸ਼ਕਤੀ ਹੈ ਅਤੇ ਲਾਤੀਨੀ ਅਮਰੀਕਾ ਦੀ ਚੌਥੀ ਅਤੇ ਦੱਖਣੀ ਅਮਰੀਕਾ ਦੀ ਤੀਜੀ ਸਭ ਤੋਂ ਵੱਡੀ ਅਰਥਚਾਰਾ ਹੈ। ਇਹ ਕਾਫ਼ੀ, ਫੁੱਲਾਂ, ਪੰਨਾ-ਰਤਨਾਂ, ਕੋਲਾ ਅਤੇ ਤੇਲ ਦਾ ਉਤਪਾਦਨ ਕਰਦਾ ਹੈ। ਇਹ ਪੈਦਾਵਾਰ ਇਸਦੇ ਅਰਥ-ਪ੍ਰਬੰਧ ਦਾ ਮੁੱਢਲਾ ਖੇਤਰ ਹੈ।
ਸਵਿਟਜ਼ਰਲੈਂਡ (ਜਰਮਨ: (die) Schweiz (ਡੀ) ਸ਼ਵਾਇਤਸ, ਫਰਾਂਸਿਸੀ: (la) Suisse (ਲਿਆ) ਸੁਈਸ, ਲਾਤੀਨੀ: Helvetia ਕੋਨਫੋਦੇਰਾਤਿਓ ਹੇਲਵੇਤੀਆ), ਜਿਸਦਾ ਪੂਰਾ ਨਾਂ ਸ੍ਵਿਸ ਰਾਜਮੰਡਲ (Swiss Confederation) ਹੈ, ਇੱਕ ਸੰਘੀ ਗਣਤੰਤਰ ਹੈ ਜੋ ਕਿ ੨੬ ਕੈਂਟਨਾਂ (ਪ੍ਰਾਂਤਾਂ) ਵਿੱਚ ਵੰਡਿਆ ਹੋਇਆ ਹੈ ਅਤੇ ਬਰਨ ਇਸ ਸੰਘ ਦਾ ਕੇਂਦਰ ਹੈ। ਇਹ ਦੇਸ਼ ਪੱਛਮੀ ਯੂਰਪ ਵਿੱਚ ਸਥਿਤ ਹੈ ਜਿਸਦੀਆਂ ਸੀਮਾਵਾਂ ਉੱਤਰ ਵੱਲ ਜਰਮਨ, ਪੱਛਮ ਵੱਲ ਫ਼੍ਰਾਂਸ, ਦੱਖਣ ਵੱਲ ਇਟਲੀ ਅਤੇ ਪੂਰਬ ਵੱਲ ਔਸਟ੍ਰੀਆ ਅਤੇ ਲੀਖਟਨਸ਼ਟਾਈਨ ਨਾਲ ਲੱਗਦੀਆਂ ਹਨ । ਸਵਿਟਜ਼ਰਲੈਂਡ ਭੂਗੋਲਿਕ ਤੌਰ ਤੇ ਐਲਪਜ਼ ਪਹਾੜਾਂ, ਸ੍ਵਿਸ ਪਠਾਰ ਅਤੇ ਜੂਰਾ ਪਹਾੜੀਆਂ ਵਿੱਚ ਵੰਡਿਆ ਹੋਇਆ ਹੈ। ਇਸਦਾ ਕੁਲ ਖ਼ੇਤਰਫ਼ਲ ੪੧,੨੮੫ ਵਰਗ ਕਿ. ਮੀ.
ਕ੍ਰਿਕਟ ਇੱਕ ਬੱਲੇ ਅਤੇ ਗੇਂਦ ਨਾਲ ਖੇਡੀ ਜਾਣ ਵਾਲੀ ਖੇਡ ਹੈ। ਇਸ ਵਿੱਚ 11-11 ਖਿਡਾਰੀਆਂ ਦੀਆਂ ਦੋ ਟੀਮਾਂ ਇੱਕ ਮੈਦਾਨ ਵਿੱਚ 22 ਗਜ਼ ਲੰਮੀ ਪਿੱਚ ਉੱਤੇ ਖੇਡਦੀਆਂ ਹਨ। ਖੇਡ ਦੇ ਹਰ ਪੜਾਅ ਨੂੰ ਪਾਰੀ ਕਿਹਾ ਜਾਂਦਾ ਹੈ, ਜਿਸ ਦੌਰਾਨ ਇੱਕ ਟੀਮ ਬੱਲੇਬਾਜ਼ੀ ਕਰਦੀ ਹੈ, ਜਿੰਨੀਆਂ ਸੰਭਵ ਹੋ ਸਕਣ, ਬਹੁਤ ਸਾਰੀਆਂ ਦੌੜਾਂ ਬਣਾਉਣ ਦਾ ਯਤਨ ਕੀਤਾ ਜਾਂਦਾ ਹੈ, ਜਦੋਂ ਕਿ ਉਹਨਾਂ ਦੇ ਵਿਰੋਧੀ ਗੇਂਦਬਾਜ਼ੀ ਅਤੇ ਫੀਲਡਿੰਗ ਕਰਦੇ ਹਨ। ਉਹ ਦੌੜਾਂ ਬਣਾਉਣ ਵਾਲੀ ਟੀਮ ਦੀਆਂ ਦੌੜਾਂ ਦੀ ਗਿਣਤੀ ਨੂੰ ਘਟਾਉਣ ਦਾ ਯਤਨ ਕਰਦੇ ਹਨ। ਜਦੋਂ ਹਰੇਕ ਪਾਰੀ ਖ਼ਤਮ ਹੁੰਦੀ ਹੈ, ਤਾਂ ਟੀਮ ਆਮ ਤੌਰ 'ਤੇ ਅਗਲੀ ਪਾਰੀ ਲਈ ਭੂਮਿਕਾ ਨੂੰ ਸਵੈਪ ਕਰਦੀ ਹੈ (ਜਿਵੇਂ ਜੋ ਟੀਮ ਜੋ ਪਹਿਲਾਂ ਬੱਲੇਬਾਜ਼ੀ ਕਰ ਰਹੀ ਸੀ/ਹੁਣ ਉਹ ਫੀਲਡਿੰਗ, ਅਤੇ ਉਲਟ) ਮੈਚ ਦੀ ਕਿਸਮ 'ਤੇ ਨਿਰਭਰ ਕਰਦੇ ਹੋਏ, ਟੀਮਾਂ ਇੱਕ ਜਾਂ ਦੋ ਪਾਰੀਆਂ ਲਈ ਬੱਲੇਬਾਜ਼ੀ ਕਰਦੀਆਂ ਹਨ। ਜਿੱਤਣ ਵਾਲੀ ਟੀਮ ਉਹ ਹੈ ਜੋ ਸਭ ਤੋਂ ਵੱਧ ਦੌੜਾਂ ਬਣਾਉਂਦੀ ਹੈ, ਜਿਸ ਵਿਚ ਕਿਸੇ ਵੀ ਵਾਧੂ ਦੌੜਾਂ ਵੀ ਸ਼ਾਮਿਲ ਹੁੰਦੀਆਂ ਹਨ। (ਸਿਵਾਏ ਕਿ ਜਦੋਂ ਨਤੀਜਾ ਜਿੱਤ/ਹਾਰ ਦਾ ਨਤੀਜਾ ਨਹੀਂ ਹੁੰਦਾ)
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਕੱਚਾ ਤੇਲ ਜਾਂ ਖਣਿਜ ਤੇਲ ਜਾਂ ਪਟਰੋਲੀਅਮ (ਅੰਗਰੇਜ਼ੀ: Petroleum; ਲਾਤੀਨੀ ਤੋਂ) ਇੱਕ ਕੁਦਰਤੀ, ਪੀਲ਼ੇ ਤੋਂ ਕਾਲ਼ੇ ਰੰਗ ਦਾ ਤਰਲ ਪਦਾਰਥ ਹੁੰਦਾ ਹੈ ਜੋ ਧਰਤੀ ਦੇ ਤਲ ਹੇਠਲੀਆਂ ਭੂ-ਗਰਭੀ ਬਣਤਰਾਂ ਵਿੱਚ ਮਿਲਦਾ ਹੈ ਅਤੇ ਜੀਹਨੂੰ ਸੋਧ ਕੇ ਕਈ ਕਿਸਮਾਂ ਦੇ ਬਾਲਣ ਬਣਾਏ ਜਾਂਦੇ ਹਨ। ਇਸ ਵਿੱਚ ਨਾਨਾ ਪ੍ਰਕਾਰ ਦੇ ਅਣਵੀ ਭਾਰਾਂ ਵਾਲ਼ੇ ਹਾਈਡਰੋਕਾਰਬਨ ਅਤੇ ਹੋਰ ਕਾਰਬਨੀ ਯੋਗ ਹੁੰਦੇ ਹਨ। ਕੱਚਾ ਤੇਲ ਨਾਂ ਕੁਦਰਤੀ ਜ਼ਮੀਨਦੋਜ਼ ਤੇਲ ਵਾਸਤੇ ਵੀ ਵਰਤਿਆ ਜਾਂਦਾ ਹੈ ਅਤੇ ਕਈ ਵਾਰ ਸੋਧੇ ਹੋਏ ਕੱਚੇ ਤੇਲ ਤੋਂ ਬਣਨ ਵਾਲ਼ੀਆਂ ਪੈਦਾਇਸ਼ਾਂ ਲਈ ਵੀ। ਕੱਚਾ ਤੇਲ ਇੱਕ ਪਥਰਾਟੀ ਬਾਲਣ ਹੈ ਅਤੇ ਇਹ ਉਦੋਂ ਬਣਦਾ ਹੈ ਜਦੋਂ ਜ਼ੂਪਲੈਂਕਟਨ ਅਤੇ ਉੱਲੀ ਵਰਗੇ ਪ੍ਰਾਣੀਆਂ ਦੀ ਵੱਡੀ ਮਾਤਰਾ ਗਾਦਲੇ ਪੱਥਰਾਂ ਹੇਠ ਦੱਬੀ ਜਾਂਦੀ ਹੈ ਅਤੇ ਫੇਰ ਡਾਢਾ ਤਾਪ ਅਤੇ ਦਬਾਅ ਝੱਲਦੀ ਹੈ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਯੂ.ਈ.ਐੱਫ.ਏ. ਚੈਂਪੀਅਨਜ਼ ਲੀਗ ਯੂਰੋਪੀਅਨ ਯੂਨੀਅਨ ਫੁੱਟਬਾਲ ਐਸੋਸੀਏਸ਼ਨਾਂ (ਯੂਈਈਐੱਫਏ) ਦੁਆਰਾ ਆਯੋਜਿਤ ਸਾਲਾਨਾ ਮਹਾਂਦੀਪੀ ਕਲੱਬ ਫੁੱਟਬਾਲ ਪ੍ਰਤੀਯੋਗਿਤਾ ਹੈ ਅਤੇ ਚੋਟੀ-ਡਿਵੀਜ਼ਨ ਯੂਰਪੀਅਨ ਕਲੱਬ ਦੁਆਰਾ ਖੇਡੀ ਜਾਂਦੀ ਹੈ। ਇਹ ਵਿਸ਼ਵ ਦਾ ਸਭ ਤੋਂ ਪ੍ਰਤਿਸ਼ਠਾਵਾਨ ਟੂਰਨਾਮੈਂਟ ਹੈ ਅਤੇ ਯੂਈਪੀਅਨ ਫੁੱਟਬਾਲ ਵਿੱਚ ਸਭ ਤੋਂ ਪ੍ਰਤਿਸ਼ਠਾਵਾਨ ਕਲੱਬ ਪ੍ਰਤੀਯੋਗਿਤਾ ਹੈ, ਜੋ ਯੂਐਫਐਫਏ ਦੀ ਸਭ ਤੋਂ ਮਜ਼ਬੂਤ ਕੌਮੀ ਐਸੋਸੀਏਸ਼ਨਾਂ ਦੀ ਕੌਮੀ ਲੀਗ ਚੈਂਪੀਅਨ (ਅਤੇ ਕੁਝ ਰਾਸ਼ਟਰਾਂ, ਇੱਕ ਜਾਂ ਇੱਕ ਤੋਂ ਵੱਧ ਉਪ ਭਾਗ) ਦੁਆਰਾ ਖੇਡਿਆ ਜਾਂਦਾ ਹੈ। ਯੂ.ਈ.ਐੱਫ.ਏ. ਚੈਂਪੀਅਨਜ਼ ਲੀਗ ਫਾਈਨਲ ਦੁਨੀਆਂ ਭਰ ਵਿੱਚ ਸਭ ਤੋਂ ਵੱਧ ਵੇਖਣ ਵਾਲਾ ਸਲਾਨਾ ਖੇਡ ਆਯੋਜਨ ਹੈ 2012-13 ਦੇ ਟੂਰਨਾਮੈਂਟ ਦਾ ਫਾਈਨਲ, 360 ਮਿਲੀਅਨ ਟੈਲੀਵਿਜ਼ਨ ਦਰਸ਼ਕਾਂ ਨੂੰ ਖਿੱਚਦੇ ਹੋਏ, ਉਸ ਤਾਰੀਖ ਤੱਕ ਸਭ ਤੋਂ ਵੱਧ ਟੀਵੀ ਰੇਟਿੰਗ ਵਾਲਾ ਮੈਚ ਸੀ।1992 ਵਿਚ ਪੇਸ਼ ਕੀਤਾ ਗਿਆ, ਇਸ ਮੁਕਾਬਲੇ ਨੇ ਯੂਰਪੀਅਨ ਚੈਂਪੀਅਨ ਕਲੱਬ 'ਕਪ, ਜਾਂ ਬਸ ਯੂਰੋਪੀਅਨ ਕੱਪ, ਜੋ ਕਿ 1955 ਤੋਂ ਬਾਅਦ ਚੱਲਿਆ ਸੀ, ਦੀ ਬਦੌਲਤ ਮੁਕਾਬਲੇ ਲਈ ਇਕ ਸਮੂਹ ਦੇ ਪੜਾਅ ਨੂੰ ਜੋੜਦੇ ਹੋਏ ਅਤੇ ਕੁਝ ਮੁਲਕਾਂ ਤੋਂ ਬਹੁਤੇ ਉਮੀਦਵਾਰਾਂ ਦੀ ਆਗਿਆ ਦਿੰਦੇ ਹਨ। 1992 ਤੋਂ ਪਹਿਲਾਂ ਦੀ ਮੁਕਾਬਲਾ ਸ਼ੁਰੂਆਤ 'ਚ ਇਕ ਸਿੱਧਾ ਨਾਕਾਨਾ ਟੂਰਨਾਮੈਂਟ ਸੀ ਜੋ ਹਰ ਦੇਸ਼ ਦੇ ਚੈਂਪੀਅਨ ਕਲੱਬ ਲਈ ਸੀ। 1990 ਦੇ ਦਹਾਕੇ ਦੌਰਾਨ, ਫਾਰਮੈਟ ਦਾ ਵਿਸਥਾਰ ਕੀਤਾ ਗਿਆ ਸੀ, ਇੱਕ ਗੋਲ-ਰੋਬਿਨ ਸਮੂਹ ਦੇ ਪੜਾਅ ਨੂੰ ਸ਼ਾਮਲ ਕਰਨ ਲਈ ਕਲੱਬਾਂ ਨੂੰ ਸ਼ਾਮਲ ਕਰਨਾ ਜੋ ਕੁਝ ਦੇਸ਼ਾਂ ਦੇ ਉੱਚ ਪੱਧਰੀ ਲੀਗ ਦੇ ਰਨਰ-ਅਪ ਹੁੰਦੇ ਹਨ। ਹਾਲਾਂਕਿ ਯੂਰਪ ਦੇ ਜ਼ਿਆਦਾਤਰ ਕੌਮੀ ਲੀਗ ਅਜੇ ਵੀ ਆਪਣੇ ਕੌਮੀ ਲੀਗ ਚੈਂਪੀਅਨ ਵਿੱਚ ਦਾਖਲ ਹੋ ਸਕਦੇ ਹਨ, ਪਰ ਯੂਰਪ ਦੇ ਮਜ਼ਬੂਤ ਰਾਸ਼ਟਰੀ ਲੀਗ ਹੁਣ ਮੁਕਾਬਲੇ ਲਈ ਪੰਜ ਟੀਮਾਂ ਮੁਹੱਈਆ ਕਰਵਾਉਂਦੇ ਹਨ। ਯੂ.ਈ.ਐੱਫ.ਏ.
ਮਾਰਸੇਈ (/mɑrˈseɪ/; ਫ਼ਰਾਂਸੀਸੀ: [maʁ.sɛj] ( ਸੁਣੋ), ਸਥਾਨਕ: [mɑχˈsɛjə]; ਓਕਸੀਤਾਈ: Marselha [maʀˈsejɔ, maʀˈsijɔ]), ਪੁਰਾਤਨ ਸਮਿਆਂ ਵਿੱਚ ਮਾਸਾਲੀਆ, ਮਸਾਲੀਆ ਜਾਂ ਮਸੀਲੀਆ (ਯੂਨਾਨੀ: Μασσαλία ਜਾਂ Μασσαλία ਤੋਂ), (ਸ਼ਾਇਦ ਕਿਸੇ ਉਦੋਂ ਦੀ ਲਿਗੂਰੀ ਸਬੰਧਤ ਬੋਲੀ ਤੋਂ ਅਪਣਾਇਆ ਗਿਆ) ਪੈਰਿਸ ਮਗਰੋਂ ਫ਼ਰਾਂਸ ਦਾ ਦੂਜਾ ਸਭ ਤੋਂ ਵੱਡਾ ਸ਼ਹਿਰ ਹੈ ਜਿਹਦੀ 240.62 ਵਰਗ ਕਿ.ਮੀ.
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਮੇਸ਼ (Aries) ਰਾਸ਼ੀ ਚੱਕਰ ਦੀ ਪਹਿਲੀ ਰਾਸ਼ੀ ਹੈ , ਇਸ ਰਾਸ਼ੀ ਦਾ ਚਿੰਨ੍ਹ ”ਮੇਢਾ’ ਜਾਂ ਭੇਡਾ ਹੈ , ਇਸ ਰਾਸ਼ੀ ਦਾ ਵਿਸਥਾਰ ਚੱਕਰ ਰਾਸ਼ੀ ਚੱਕਰ ਦੇ ਪਹਿਲੇ 30 ਅੰਸ਼ ਤੱਕ ( ਕੁਲ 30 ਅੰਸ਼ ) ਹੈ । ਰਾਸ਼ੀ ਚੱਕਰ ਦੀ ਇਹ ਪਹਿਲੀ ਰਾਸ਼ੀ ਹੈ। ਰਾਸ਼ੀ ਚੱਕਰ ਦਾ ਇਹ ਪਹਿਲਾਂ ਬਿੰਦੂ ਪ੍ਰਤੀਵਰਸ਼ ਲੱਗਭੱਗ 50 ਸੈਕੰਡ ਦੀ ਰਫ਼ਤਾਰ ਨਾਲ ਪਿੱਛੇ ਖਿਸਕਦਾ ਜਾਂਦਾ ਹੈ । ਇਸ ਬਿੰਦੂ ਦੀ ਇਸ ਬਕਰ ਰਫ਼ਤਾਰ ਨੇ ਜੋਤਿਸ਼ੀਏ ਗਿਣਤੀ ਵਿੱਚ ਦੋ ਪ੍ਰਕਾਰ ਦੀਆਂ ਪੱਧਤੀਆਂ ਨੂੰ ਜਨਮ ਦਿੱਤਾ ਹੈ । ਭਾਰਤੀ ਜੋਤਿਸ਼ੀ ਇਸ ਬਿੰਦੂ ਨੂੰ ਸਥਿਰ ਮੰਨ ਕੇ ਆਪਣੀ ਗਿਣਤੀ ਕਰਦੇ ਹਨ । ਇਸਨੂੰ ਨਿਰਇਣ ਪੱਧਤੀ ਕਿਹਾ ਜਾਂਦਾ ਹੈ । ਅਤੇ ਪੱਛਮ ਦੇ ਜੋਤਿਸ਼ੀ ਇਸ ਵਿੱਚ ਅਯਨਾਂਸ਼ ਜੋੜ ਕੇ ’ਸਾਇਨ’ ਪੱਧਤੀ ਅਪਣਾਉਂਦੇ ਹਨ । ਪਰ ਸਾਨੂੰ ਭਾਰਤੀ ਜੋਤਿਸ਼ ਦੇ ਆਧਾਰ ਉੱਤੇ ਗਿਣਤੀ ਕਰਨੀ ਚਾਹੀਦੀ ਹੈ । ਕਿਉਂਕਿ ਗਿਣਤੀ ਵਿੱਚ ਇਹ ਪੱਧਤੀ ਭਾਸਕਰ ਦੇ ਅਨੁਸਾਰ ਠੀਕ ਮੰਨੀ ਗਈ ਹੈ । ਮੇਸ਼ ਰਾਸ਼ੀ ਪੂਰਵ ਦਿਸ਼ਾ ਦੀ ਸੂਚਕ ਹੈ , ਅਤੇ ਇਸਦਾ ਸਵਾਮੀ ’ਮੰਗਲ’ ਹੈ । ਇਸਦੇ ਤਿੰਨ ਦਰੇਸ਼ਕਾਣੋਂ ( ਦਸ ਦਸ ਅੰਸ਼ਾਂ ਦੇ ਤਿੰਨ ਬਰਾਬਰ ਭਾਗ ) ਦੇ ਸਵਾਮੀ ਕਰਮਵਾਰ ਮੰਗਲ - ਮੰਗਲ , ਮੰਗਲ - ਸੂਰਜ , ਅਤੇ ਮੰਗਲ - ਗੁਰੂ ਹਨ । ਮੇਸ਼ ਰਾਸ਼ੀ ਦੇ ਅੰਤਰਗਤ ਅਸ਼ਵਿਨੀ ਨਛੱਤਰ ਦੇ ਚਾਰੇ ਪੜਾਅ ਅਤੇ ਕॄੱਤੀਕਾ ਦਾ ਪਹਿਲਾਂ ਪੜਾਅ ਆਉਂਦੇ ਹਨ । ਹਰ ਇੱਕ ਪੜਾਅ 3 । 20 ਅੰਸ਼ ਦਾ ਹੈ , ਜੋ ਨਵਾਂਸ਼ ਦੇ ਇੱਕ ਪਦ ਦੇ ਬਰਾਬਰ ਦਾ ਹੈ । ਇਸ ਚਰਣਾਂ ਦੇ ਸਵਾਮੀ ਕਰਮਵਾਰ ਅਸ਼ਵਿਨੀ ਪਹਿਲਾਂ ਪੜਾਅ ਵਿੱਚ ਕੇਤੁ - ਮੰਗਲ , ਦੂਸਰਾ ਪੜਾਅ ਵਿੱਚ ਕੇਤੁ - ਸ਼ੁਕਰ , ਤੀਜੇ ਪੜਾਅ ਵਿੱਚ ਕੇਤੁ - ਬੁੱਧ , ਚੌਥਾ ਪੜਾਅ ਵਿੱਚ ਕੇਤੁ - ਚੰਦਰਮਾ , ਭਰਨੀ ਪਹਿਲੇ ਪੜਾਅ ਵਿੱਚ ਸ਼ੁਕਰ - ਸੂਰਜ , ਦੂਸਰੇ ਪੜਾਅ ਵਿੱਚ ਸ਼ੁਕਰ - ਬੁੱਧ , ਤੀਜੇ ਪੜਾਅ ਵਿੱਚ ਸ਼ੁਕਰ - ਸ਼ੁਕਰ , ਅਤੇ ਭਰਨੀ ਚੌਥਾ ਪੜਾਅ ਵਿੱਚ ਸ਼ੁਕਰ - ਮੰਗਲ , ਕ੍ਰਿਤਿੱਕਾ ਦੇ ਪਹਿਲੇ ਪੜਾਅ ਵਿੱਚ ਸੂਰਜ - ਗੁਰੂ ਹਨ ।
ਕੁਦਰਤੀ ਗੈਸ ਇੱਕ ਅਜਿਹਾ ਪਥਰਾਟੀ ਬਾਲਣ ਹੈ ਜੋ ਉਸ ਵੇਲੇ ਬਣਦਾ ਹੈ ਜਦੋਂ ਦਫ਼ਨ ਹੋਏ ਬੂਟਿਆਂ, ਗੈਸਾਂ ਅਤੇ ਜਾਨਵਰਾਂ ਉੱਤੇ ਹਜ਼ਾਰਾਂ ਸਾਲ ਭਾਰੀ ਤਾਪ ਅਤੇ ਦਬਾਅ ਦਾ ਅਸਰ ਪੈਂਦਾ ਹੈ। ਸੂਰਜ ਤੋਂ ਬੂਟਿਆਂ ਨੂੰ ਮਿਲੀ ਹੋਈ ਊਰਜਾ ਨੂੰ ਕੁਦਰਤੀ ਗੈਸ ਵਿੱਚ ਰਸਾਇਣਕ ਜੋੜਾਂ ਦੇ ਰੂਪ ਵਿੱਚ ਸਾਂਭ ਕੇ ਰੱਖਿਆ ਹੁੰਦਾ ਹੈ। ਕੁਦਰਤੀ ਗੈਸ ਇੱਕ ਗ਼ੈਰ-ਨਵਿਆਉਣਯੋਗ ਵਸੀਲਾ ਹੈ ਕਿਉਂਕਿ ਇਹ ਮਨੁੱਖੀ ਸਮੇਂ ਦੀ ਵਿਉਂਤ ਵਿੱਚ ਮੁੜ ਭਰਪੂਰ ਨਹੀਂ ਹੋ ਸਕਦੀ। ਇਹ ਗੈਸ ਅਸਲ ਵਿੱਚ ਇੱਕ ਹਾਈਡਰੋਕਾਰਬਨ ਗੈਸਾਂ ਦੀ ਰਲਾਵਟ ਹੁੰਦੀ ਹੈ ਜਿਸ ਵਿੱਚ ਮੁੱਖ ਤੌਰ ਉੱਤੇ ਮੀਥੇਨ ਹੁੰਦੀ ਹੈ ਪਰ ਆਮ ਤੌਰ ਉੱਤੇ ਹੋਰਨਾਂ ਭਾਰੀਆਂ ਅਲਕੇਨਾਂ ਦੀ ਬਦਲਵੀਂ ਮਾਤਰਾ ਅਤੇ ਕਾਰਬਨ ਡਾਈਆਕਸਾਈਡ, ਨਾਈਟਰੋਜਨ ਅਤੇ ਹਾਈਡਰੋਜਨ ਸਲਫ਼ਾਈਡ ਵਰਗੀਆਂ ਗੈਸਾਂ ਦੀਆਂ ਤੁੱਛ ਫ਼ੀਸਦੀਆਂ ਮੌਜੂਦ ਹੁੰਦੀਆਂ ਹਨ। ਕੁਦਰਤੀ ਗੈਸ ਨੂੰ ਤਪਾਉਣ, ਪਕਾਉਣ ਅਤੇ ਬਿਜਲੀ ਪੈਦਾ ਕਰਨ ਵਾਸਤੇ ਊਰਜਾ ਦੇ ਇੱਕ ਸਰੋਤ ਵਜੋਂ ਵਰਤਿਆ ਜਾਂਦਾ ਹੈ। ਇਹਨੂੰ ਗੱਡੀਆਂ ਵਿਚਲੇ ਬਾਲਣ ਅਤੇ ਪਲਾਸਟਿਕ ਅਤੇ ਹੋਰ ਜ਼ਰੂਰੀ ਕਾਰਬਨੀ ਰਸਾਇਣ ਬਣਾਉਣ ਵੇਲੇ ਰਸਾਇਣਕ ਫ਼ੀਡ ਵਜੋਂ ਵੀ ਵਰਤਿਆ ਜਾਂਦਾ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਰਾਜਾ ਰਵੀ ਵਰਮਾ (ਮਲਿਆਲਮ: രാജാ രവി വര്മ്മ) (29 ਅਪਰੈਲ 1848 – 2 ਅਕਤੂਬਰ 1906) ਨੂੰ ਤ੍ਰਾਵਨਕੋਰ (ਹੁਣ ਕੇਰਲ) ਦੀ ਇੱਕ ਰਿਆਸਤ ਦਾ ਇੱਕ ਮੰਨਿਆ-ਪ੍ਰਮੰਨਿਆ ਚਿੱਤਰਕਾਰ ਤੇ ਕਲਾਕਾਰ ਸੀ ਜਿਸ ਨੂੰ ਵਧੇਰੇ ਮਕਬੂਲੀਅਤ ਭਾਰਤੀ ਪ੍ਰਾਚੀਨ ਸਾਹਿਤ ਵਿਚਲੇ ਪਾਤਰਾਂ ਵਿਸ਼ੇਸ਼ਕਰ ਮਹਾਂਕਾਵਿ ਰਾਮਾਇਣ ਅਤੇ ਮਹਾਂਭਾਰਤ ਦਿਆਂ ਚਿੱਤਰਾਂ ਤੋਂ ਮਿਲੀ| ਉਸਨੂੰ ਭਾਰਤੀ ਚਿੱਤਰਕਲਾ ਦੇ ਮਹਾਨ ਚਿੱਤਰਕਾਰਾਂ ਵਿਚੋਂ ਇੱਕ ਗਿਣਿਆ ਜਾਂਦਾ ਹੈ ਤੇ ਉਸਦਿਆਂ ਚਿੱਤਰਾਂ ਨੂੰ ਭਾਰਤੀ ਕਲਾ ਤੇ ਯੂਰਪੀਨ ਕਲਾ ਦੇ ਸੁਮੇਲ ਦੀ ਉੱਤਮ ਉਦਾਹਰਨ ਮੰਨਿਆ ਜਾਂਦਾ ਹੈ। ਵਰਮਾ ਨੇ ਆਪਣੇ ਚਿੱਤਰਾਂ ਵਿੱਚ ਔਰਤ ਨੂੰ ਸਾੜੀ ਪਹਿਨੀ ਬਹੁਤ ਮਨਮੋਹਣੇ ਰੂਪ ਵਿੱਚ ਦਿਖਾਇਆ ਤੇ ਇਹੀ ਇਸ ਸਮੇਂ ਤੋਂ ਭਾਰਤੀ ਔਰਤ ਦੀ ਪਛਾਣ ਬਣ ਗਈ|
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਫ਼ਰਾਂਸੀਸੀ (français, la langue française) ਇੱਕ ਰੁਮਾਂਸ ਬੋਲੀ ਹੈ ਜੋ ਮੁੱਖ ਰੂਪ ਵਿਚ ਫ਼੍ਰਾਂਸ ਵਿਚ ਬੋਲੀ ਜਾਂਦੀ ਹੈ ਜਿੱਥੇ ਇਸ ਬੋਲੀ ਦਾ ਜਨਮ ਹੋਇਆ ਸੀ। ਦੁਨੀਆਂ ਭਰ ਵਿੱਚ ਤਕਰੀਬਨ ੯ ਕਰੋੜ ਲੋਕਾਂ ਦੁਆਰਾ ਇਹ ਪਹਿਲੀ ਬੋਲੀ ਦੇ ਰੂਪ ਵਿੱਚ ਬੋਲੀ ਜਾਂਦੀ ਹੈ, ੧੯ ਕਰੋੜ ਦੁਆਰਾ ਦੂਜੀ ਅਤੇ ਹੋਰ ੨੦ ਕਰੋੜ ਦੁਆਰਾ ਅਧਿਗਰਹਿਤ ਬੋਲੀ ਦੇ ਰੂਪ ਵਿੱਚ ਇਸਨੂੰ ਬੋਲਦੇ ਹਨ। ਇਸ ਤਰ੍ਹਾਂ ਕੈਨੇਡਾ, ਬੈਲਜੀਅਮ, ਸਵਿਟਜ਼ਰਲੈਂਡ, ਅਫ਼ਰੀਕੀ ਫਰੇਂਕੋਫੋਨ, ਲਕਜ਼ਮਬਰਗ ਅਤੇ ਮੋਨੇਕੋ ਸਮੇਤ ਦੁਨੀਆਂ ਦੇ ੫੪ ਦੇਸ਼ਾਂ ਵਿਚ ਇਸਨੂੰ ਬੋਲਣ ਵਾਲੀਆਂ ਦੀ ਵੱਡੀ ਗਿਣਤੀ ਹੈ। ਇਹ ਸਯੁੰਕਤ ਰਾਸ਼ਟਰ ਦੀਆਂ ਸਾਰੀਆਂ ਸੰਸਥਾਵਾਂ ਦੀ ਅਤੇ ਹੋਰ ਬਹੁਤ ਸਾਰੇ ਅੰਤਰਰਾਸ਼ਟਰੀ ਸੰਗਠਨਾਂ ਦੀ ਵੀ ਆਧਿਕਾਰਕ ਬੋਲੀ ਹੈ।
ਸੂਚਨਾ ਤਕਨਾਲੋਜੀ, ਅੰਕੜਿਆਂ ਦੀ ਪ੍ਰਾਪਤੀ, ਸੂਚਨਾ ਸੰਗ੍ਰਿਹ, ਸੁਰੱਖਿਆ, ਤਬਦੀਲੀ, ਲੈਣ-ਦੇਣ, ਪੜ੍ਹਾਈ, ਡਿਜਾਇਨ ਆਦਿ ਕੰਮਾਂ ਅਤੇ ਇਨ੍ਹਾਂ ਕੰਮਾਂ ਦੇ ਨਿਪਟਾਰੇ ਲਈ ਜ਼ਰੂਰੀ ਕੰਪਿਊਟਰ ਹਾਰਡਵੇਅਰ ਅਤੇ ਸਾਫਟਵੇਅਰ ਗੈਜਟਾਂ ਨਾਲ ਸੰਬੰਧਿਤ ਤਾਣਾਬਾਣਾ ਹੈ। ਸੂਚਨਾ ਤਕਨਾਲੋਜੀ ਕੰਪਿਊਟਰ ਆਧਾਰਿਤ ਸੂਚਨਾ-ਪ੍ਰਣਾਲੀ ਦਾ ਆਧਾਰ ਹੈ। ਇਹ ਵਰਤਮਾਨ ਸਮੇਂ ਵਿੱਚ ਵਣਜ ਅਤੇ ਵਪਾਰ ਦਾ ਅਨਿੱਖੜਵਾਂ ਅੰਗ ਬਣ ਗਈ ਹੈ। ਸੰਚਾਰ ਕਰਾਂਤੀ ਦੇ ਫਲਸਰੂਪ ਹੁਣ ਇਲੈਕਟਰਾਨਿਕ ਸੰਚਾਰ ਨੂੰ ਵੀ ਸੂਚਨਾ ਤਕਨੀਕੀ ਦਾ ਇੱਕ ਪ੍ਰਮੁੱਖ ਘਟਕ ਮੰਨਿਆ ਜਾਣ ਲਗਾ ਹੈ ਅਤੇ ਇਸਨੂੰ ਸੂਚਨਾ ਅਤੇ ਸੰਚਾਰ ਤਕਨਾਲੋਜੀ ਵੀ ਕਿਹਾ ਜਾਂਦਾ ਹੈ। ਇੱਕ ਉਦਯੋਗ ਦੇ ਤੌਰ ਉੱਤੇ ਇਹ ਇੱਕ ਉਭਰਦਾ ਹੋਇਆ ਖੇਤਰ ਹੈ।
ਫ਼ਰਾਂਸ 27 ਪ੍ਰਸ਼ਾਸਕੀ ਖੇਤਰਾਂ (ਫ਼ਰਾਂਸੀਸੀ: régions, ਉਚਾਰਨ: [ʁe.ʒjɔ̃]) ਵਿੱਚ ਵੰਡਿਆ ਹੋਇਆ ਹੈ ਜਿਹਨਾਂ ਵਿੱਚੋਂ 22 ਮੁੱਖ-ਨਗਰੀ ਫ਼ਰਾਂਸ ਵਿੱਚ ਹਨ ਅਤੇ ਬਾਕੀ ਪੰਜ ਵਿਦੇਸ਼ੀ ਖੇਤਰ ਹਨ। ਕਾਰਸਿਕਾ ਇੱਕ ਰਾਜਖੇਤਰੀ ਸਮੂਹਿਕਤਾ (ਫ਼ਰਾਂਸੀਸੀ collectivité territoriale) ਹੈ ਪਰ ਆਮ ਵਰਤੋਂ ਵਿੱਚ ਇੱਕ ਖੇਤਰ ਹੀ ਗਿਣੀ ਜਾਂਦੀ ਹੈ ਅਤੇ INSEE ਦੀ ਵੈੱਬਸਾਈਟ ਉੱਤੇ ਵੀ ਖੇਤਰ ਵਜੋਂ ਵਿਖਾਈ ਜਾਂਦੀ ਹੈ। ਹਰੇਕ ਮੁੱਖ-ਨਗਰੀ ਖੇਤਰ ਅਤੇ ਕਾਰਸਿਕਾ ਅੱਗੋਂ ਵਿਭਾਗਾਂ ਵਿੱਚ ਵੰਡੇ ਹੋਏ ਹਨ ਜਿਹਨਾਂ ਦੀ ਗਿਣਤੀ ਪ੍ਰਤੀ ਖੇਤਰ 2 ਤੋਂ 8 ਹੈ ਅਤੇ ਤਕਨੀਕੀ ਤੌਰ ਉੱਤੇ ਹਰੇਕ ਵਿਦੇਸ਼ੀ ਖੇਤਰ ਇੱਕ ਵਿਭਾਗ ਦਾ ਬਣਿਆ ਹੋਇਆ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸੇਬ ਇੱਕ ਫਲ ਹੈ ਜੋ ਸੇਬ ਦੇ ਰੁਖ ਉੱਤੇ ਲਗਦਾ ਹੈ। ਇਹ ਦੁਨੀਆਂ ਦਾ ਸਭ ਤੋਂ ਵੱਧ ਉਗਾਇਆ ਜਾਣ ਵਾਲਾ ਰੁਖ ਹੈ। ਇਸਦਾ ਆਰੰਭ ਪੱਛਮੀ ਏਸ਼ੀਆ ਵਿੱਚ ਹੋਇਆ ਜਿਥੇ ਇਸਦਾ ਜੰਗਲੀ ਪੂਰਵਜ ਅੱਜ ਵੀ ਪਾਇਆ ਜਾ ਸਕਦਾ ਹੈ। ਸੇਬ ਵਿੱਚ ਲੋਹਾ ਅਤੇ ਫਾਸਫੋਰਸ ਹੋਰ ਫਲਾਂ ਦੇ ਮੁਕਾਬਲੇ ਜ਼ਿਆਦਾ ਪਾਇਆ ਜਾਂਦਾ ਹੈ, ਇਸ ਲਈ ਇਹ ਅਤਿਅੰਤ ਪੋਸ਼ਕ ਅਤੇ ਸ਼ਕਤੀਵਰਧਕ ਵੀ ਹੈ। ਆਇਰਨ ਜਿਥੇ ਖੂਨ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ, ਉਥੇ ਫਾਸਫੋਰਸ ਪੇਟ ਦੀ ਭਰਪੂਰ ਸਫ਼ਾਈ ਕਰਕੇ ਕਬਜ਼ ਵਰਗੇ ਹੋਰ ਰੋਗਾਂ ਤੋਂ ਨਿਜਾਤ ਦਿਵਾਉਂਦਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਹੀਰਾ ਇੱਕ ਪਾਰਦਰਸ਼ੀ ਰਤਨ ਹੈ। ਇਹ ਰਾਸਾਇਣਕ ਤੌਰ ਤੇ ਕਾਰਬਨ ਦਾ ਸ਼ੁੱਧਤਮ ਰੂਪ ਹੈ। ਹੀਰੇ ਵਿੱਚ ਹਰ ਇੱਕ ਕਾਰਬਨ ਪਰਮਾਣੂ ਚਾਰ ਹੋਰ ਕਾਰਬਨ ਪਰਮਾਣੂਆਂ ਦੇ ਨਾਲ ਸਹਿ-ਸੰਯੋਜਕੀ ਬੰਧਨਾਂ ਦੁਆਰਾ ਜੁੜਿਆ ਰਹਿੰਦਾ ਹੈ। ਕਾਰਬਨ ਪਰਮਾਣੂਆਂ ਦੇ ਬਾਹਰੀ ਆਰਬਿਟ ਵਿੱਚ ਮੌਜੂਦ ਚਾਰੇ ਇਲੈਕਟਰਾਨ ਸਹਿ-ਸੰਯੋਜਕੀ ਬੰਧਨਾਂ ਵਿੱਚ ਭਾਗ ਲੈ ਲੈਂਦੇ ਹਨ ਅਤੇ ਇੱਕ ਵੀ ਇਲੈਕਟਰਾਨ ਸੁਤੰਤਰ ਨਹੀਂ ਹੁੰਦਾ ਹੈ। ਇਸ ਲਈ ਹੀਰਾ ਤਾਪ ਅਤੇ ਬਿਜਲੀ ਦਾ ਕੁਚਾਲਕ ਹੁੰਦਾ ਹੈ। ਹੀਰੇ ਵਿੱਚ ਸਾਰੇ ਕਾਰਬਨ ਪਰਮਾਣੂ ਬਹੁਤ ਹੀ ਸ਼ਕਤੀਸ਼ਾਲੀ ਸਹਿ-ਸੰਯੋਜਕੀ ਬੰਧਨਾਂ ਦੁਆਰਾ ਜੁਡ਼ੇ ਹੁੰਦੇ ਹਨ, ਇਸ ਲਈ ਇਹ ਬਹੁਤ ਕਠੋਰ ਹੁੰਦਾ ਹੈ। ਹੀਰਾ ਪ੍ਰਾਕਿਰਤਕ ਪਦਾਰਥਾਂ ਵਿੱਚ ਸਭ ਤੋਂ ਕਠੋਰ ਪਦਾਰਥ ਹੈ। ਇਸਦੀ ਕਠੋਰਤਾ ਦੇ ਕਾਰਨ ਇਸਦਾ ਪ੍ਰਯੋਗ ਕਈ ਉਦਯੋਗਾਂ ਅਤੇ ਗਹਿਣੇ ਤਰਾਸਣ ਵਿੱਚ ਕੀਤਾ ਜਾਂਦਾ ਹੈ। ਹੀਰੇ ਕੇਵਲ ਸਫੇਦ ਹੀ ਨਹੀਂ ਹੁੰਦੇ ਅਸ਼ੁੱਧੀਆਂ ਦੇ ਕਾਰਨ ਇਸ ਦਾ ਸ਼ੇਡ ਨੀਲਾ, ਲਾਲ, ਸੰਤਰੀ, ਪੀਲਾ, ਹਰਾ ਅਤੇ ਕਾਲ਼ਾ ਹੁੰਦਾ ਹੈ। ਹਰਾ ਹੀਰਾ ਸਭ ਤੋਂ ਅਨੋਖਾ ਹੈ। ਹੀਰੇ ਨੂੰ ਜੇਕਰ ਓਵਨ ਵਿੱਚ ੭੬੩ ਡਿਗਰੀ ਸੇਲਸੀਅਸ ਉੱਤੇ ਗਰਮ ਕੀਤਾ ਜਾਵੇ, ਤਾਂ ਇਹ ਜਲਕੇ ਕਾਰਬਨ ਡਾਇ-ਆਕਸਾਈਡ ਬਣ ਜਾਂਦਾ ਹੈ ਅਤੇ ਬਿਲਕੁਲ ਹੀ ਰਾਖ ਨਹੀਂ ਬਚਦੀ ।
ਸੀ++ ( ਉਚਾਰਨ : ਸੀ ਪਲੱਸ-ਪਲੱਸ ) ਇੱਕ ਸਥੈਤਿਕ ਟਾਈਪ, ਅਜ਼ਾਦ - ਪ੍ਰਪਤਰ, ਬਹੁ-ਪ੍ਰਤੀਮਾਨ ਸੰਕਲਿਤ , ਇੱਕੋ ਜਿਹੀ ਵਰਤੋਂ ਵਾਲੀ ਪ੍ਰੋਗਰਾਮਿੰਗ ਭਾਸ਼ਾ ਹੈ। ਇਹ ਇੱਕ ਮੱਧਮ-ਪੱਧਰ ਦੀ ਭਾਸ਼ਾ ਦੇ ਰੂਪ ਵਿੱਚ ਜਾਣੀ ਜਾਂਦੀ ਹੈ, ਕਿਉਂਕਿ ਇਹ ਦੋਨਾਂ ਉੱਚ-ਪੱਧਰ ਅਤੇ ਹੇਠਲੇ-ਪੱਧਰ ਦੀ ਭਾਸ਼ਾ ਸਹੂਲਤਾਂ ਦਾ ਇੱਕ ਸੰਯੋਜਨ ਹੈ। ਇਸਨੂੰ ਬਜਾਰਨੇ ਸਟ੍ਰੋਸਟ੍ਰਪ (Bjarne Stroustrup) ਦੁਆਰਾ ਵਿਕਸਿਤ ਸੀ ਭਾਸ਼ਾ ਦੀ ਵਾਧੇ ਦੇ ਰੂਪ ਵਿੱਚ ਬੈੱਲ ਲੇਬੋਰਟਰੀਜ਼ ਵਿੱਚ 1979 ਵਿੱਚ ਸ਼ੁਰੂ ਕੀਤਾ ਗਿਆ ਸੀ। ਇਸ ਭਾਸ਼ਾ ਦਾ ਮੂਲ ਨਾਮ C With Classes ਸੀ, ਜਿਸਨੂੰ 1983 ਵਿੱਚ ਬਦਲ ਕਰ C++ ਕਰ ਦਿੱਤਾ ਗਿਆ। ਇਹ ਇੱਕ ਵਸਤੂ ਅਧਾਰਿਤ ਭਾਸ਼ਾ (Object Oriented Language ) ਹੈ।
ਮਨੋਵਿਗਿਆਨ (ਅੰਗਰੇਜ਼ੀ: Psychology) ਉਹ ਵਿਦਿਅਕ ਅਤੇ ਵਿਵਹਾਰਕ ਅਧਿਅਨ-ਵਿਸ਼ਾ ਹੈ ਜੋ ਮਨੁੱਖੀ ਮਨ-ਮਸਤਕ ਦੇ ਕੰਮਾਂ ਅਤੇ ਮਨੁੱਖ ਦੇ ਸੁਭਾਅ ਦਾ ਅਧਿਅਨ ਕਰਦਾ ਹੈ। ਮਨੋਵਿਗਿਆਨ ਦਾ ਤਤਕਾਲਿਕ ਲਕਸ਼ ਆਮ ਸਿਧਾਂਤਾਂ ਦੀ ਸਥਾਪਨਾ ਅਤੇ ਵਿਸ਼ੇਸ਼ ਮਾਮਲਿਆਂ ਦੀ ਜਾਂਚ ਪੜਤਾਲ ਦੁਆਰਾ ਵਿਅਕਤੀਆਂ ਅਤੇ ਸਮੂਹਾਂ ਨੂੰ ਸਮਝਣਾ ਅਤੇ ਇਸ ਸਭ ਦਾ ਆਖ਼ਰੀ ਮੰਤਵ ਸਮਾਜ ਭਲਾਈ ਹੁੰਦਾ ਹੈ। ਦੂਜੇ ਸ਼ਬਦਾਂ ਵਿੱਚ ਇਹ ਕਿਹਾ ਜਾ ਸਕਦਾ ਹੈ ਕਿ ਮਨੋਵਿਗਿਆਨ ਇੱਕ ਅਜਿਹਾ ਵਿਗਿਆਨ ਹੈ ਜੋ ਘੋਖਣਯੋਗ ਵਿਵਹਾਰ ਦਾ ਪ੍ਰਣਾਲੀਬੱਧ ਅਤੇ ਮਾਨਸਿਕ ਅਤੇ ਸਰੀਰਕ ਪ੍ਰਕਿਰਿਆਵਾਂ ਦਾ ਬਾਹਰੀ ਮਾਹੌਲ ਨਾਲ ਸੰਬੰਧ ਜੋੜਕੇ ਅਧਿਅਨ ਕਰਦਾ ਹੈ। ਇਸ ਪਰਿਪੇਖ ਵਿੱਚ ਮਨੋਵਿਗਿਆਨ ਨੂੰ ਵਿਵਹਾਰ ਅਤੇ ਮਾਨਸਿਕ ਪ੍ਰਕਿਰਿਆਵਾਂ ਦੇ ਦਾਰਸ਼ਨਿਕ ਅਧਿਅਨ ਦਾ ਵਿਗਿਆਨ ਕਿਹਾ ਜਾਂਦਾ ਹੈ। ਵਿਵਹਾਰ ਵਿੱਚ ਮਨੁੱਖੀ ਵਿਵਹਾਰ ਅਤੇ ਪਸ਼ੂ ਵਿਵਹਾਰ ਦੋਨੋਂ ਹੀ ਸਾਮਲ ਹੁੰਦੇ ਹਨ। ਇਸ ਖੇਤਰ ਵਿੱਚ, ਇੱਕ ਪੇਸ਼ੇਵਰ ਪ੍ਰੈਕਟੀਸ਼ਨਰ ਜਾਂ ਖੋਜਕਾਰ ਨੂੰ ਮਨੋਵਿਗਿਆਨੀ ਕਿਹਾ ਜਾਂਦਾ ਹੈ ਅਤੇ ਉਸਨੂੰ ਸਮਾਜਿਕ, ਵਿਵਹਾਰਿਕ, ਜਾਂ ਬੁੱਧੀ ਵਿਗਿਆਨੀ ਵਜੋਂ ਸ਼੍ਰੇਣੀਬਧ ਕੀਤਾ ਜਾ ਸਕਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸੰਚਾਰ ਦੇ ਸਾਧਨਾਂ ਦਾ ਪ੍ਰਯੋਗ ਅਕਸਰ ਸੂਚਨਾ ਤਕਨੀਕੀ ਦੇ ਪਰਿਆਇਵਾਚੀ ਦੇ ਰੂਪ ਵਿੱਚ ਕੀਤਾ ਜਾਂਦਾ ਹੈ ਪਰ ਇਹ ਆਮ ਤੌਰ ਉੱਤੇ ਜਿਆਦਾ ਇੱਕੋ ਜਿਹੇ ਸ਼ਬਦਾਵਲੀ ਹੈ, ਜੋ ਆਧੁਨਿਕ ਸੂਚਨਾ ਤਕਨੀਕੀ ਵਿੱਚ ਦੂਰਸੰਚਾਰ (ਟੇਲੀਫੋਨ ਲਾਈਨ ਅਤੇ ਵਾਇਰਲੇਸ ਸੰਕੇਤਾਂ) ਦੀ ਭੂਮਿਕਾ ਉੱਤੇ ਜ਼ੋਰ ਦਿੰਦੀ ਹੈ। ਆਈਸੀਟੀ ਵਿੱਚ ਉਹ ਸਾਰੇ ਸਾਧਨ ਸ਼ਾਮਿਲ ਹੁੰਦੇ ਹੈ ਜਿਨ੍ਹਾਂ ਦਾ ਪ੍ਰਯੋਗ ਕੰਪਿਊਟਰ ਅਤੇ ਨੈੱਟਵਰਕ ਹਾਰਡਵੇਯਰ ਦੋਨਾਂ ਅਤੇ ਨਾਲ ਹੀ ਨਾਲ ਜ਼ਰੂਰੀ ਸਾਫਟਵੇਯਰ ਸਹਿਤ ਸੂਚਨਾ ਅਤੇ ਸਹਾਇਤਾ ਸੰਚਾਰ ਦਾ ਸੰਚਾਲਨ ਕਰਣ ਲਈ ਕੀਤਾ ਜਾਂਦਾ ਹੈ। ਦੂੱਜੇ ਸ਼ਬਦਾਂ ਵਿੱਚ, ਆਈਸੀਟੀ (ICT) ਵਿੱਚ ਆਈਟੀ (IT) ਦੇ ਨਾਲ - ਨਾਲ ਦੂਰਭਾਸ਼ ਸੰਚਾਰ, ਪ੍ਰਸਾਰਣ ਮੀਡਿਆ ਅਤੇ ਸਾਰੇ ਪ੍ਰਕਾਰ ਦੇ ਆਡਯੋ ਅਤੇ ਵੀਡੀਓ ਪ੍ਰਮਣ ਅਤੇ ਪ੍ਰੇਸ਼ਣ ਸ਼ਾਮਿਲ ਹੁੰਦਾ ਹੈ। ਇਸ ਪਰਕਾਸ਼ਨ ਦਾ ਸਭਤੋਂ ਪਹਿਲਾ ਪ੍ਰਯੋਗ 1997 ਵਿੱਚ ਡੇਨਿਸ ਸਟੀਵੇਂਸਨ ਦੁਆਰਾ ਬਰੀਟੇਨ ਦੀ ਸਰਕਾਰ ਨੂੰ ਭੇਜੀ ਗਈ ਇੱਕ ਰਿਪੋਰਟ ਵਿੱਚ ਕੀਤਾ ਗਿਆ ਸੀ ਅਤੇ ਸੰਨ 2000 ਵਿੱਚ ਬਰੀਟੇਨ ਦੇ ਨਵੇਂ ਰਾਸ਼ਟਰੀ ਕੋਰਸ ਸਬੰਧੀ ਦਸਤਾਵੇਜਾਂ ਦੁਆਰਾ ਫੈਲਾਇਆ ਹੋਇਆ ਇਸਦਾ ਪ੍ਚਾਰ ਕੀਤਾ ਗਿਆ।
ਲੋਕਧਾਰਾ (ਅੰਗਰੇਜ਼ੀ: 'Folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਮਾਰਚ 2019 ਮੁਤਾਬਿਕ ਇਸ ਵਿਕੀ ’ਤੇ 31,029 ਲੇਖ ਹਨ ਅਤੇ ਇਸ ਦੇ ਕੁੱਲ 27,306 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,56,039 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.19 (e53935b) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਟੋਪੋਗ੍ਰਾਫੀ ਜੀਓਸਾਇੰਸ (ਭੂਵਿਗਿਆਨ) ਅਤੇ ਪਲੇਨੈਟਰੀ ਸਾਇੰਸ (ਗ੍ਰਹਿ ਵਿਗਿਆਨ) ਦਾ ਇੱਕ ਖੇਤਰ ਹੈ ਜਿਸ ਵਿੱਚ ਧਰਤੀ ਅਤੇ ਹੋਰ ਦੇਖਣਯੋਗ ਖਗੋਲਿਕ ਵਸਤੂਆਂ ਜਿਵੇਂ ਗ੍ਰਹਿ, ਉਪਗ੍ਰਹਿ, ਅਤੇ ਅਸਟ੍ਰੋਆਇਡਾਂ ਦੇ ਲੱਛਣਾਂ ਅਤੇ ਸਤਹਿ ਅਕਾਰ ਦਾ ਅਧਿਐਨ ਕੀਤਾ ਜਾਂਦਾ ਹੈ। ਇਹ ਅਜਿਹੀਆਂ ਸਤਹਿ ਸ਼ਕਲਾਂ ਅਤੇ ਲੱਛਣਾਂ ਦਾ ਵਿਵਰਣ ਵੀ ਹੁੰਦਾ ਹੈ (ਖਾਸ ਤੌਰ ਤੇ ਨਕਸ਼ਿਆਂ ਵਿੱਚ ਇਹਨਾਂ ਦਾ ਚਿਤ੍ਰਣ)। ਕਿਸੇ ਖੇਤਰ ਦੀ ਟੋਪੋਗ੍ਰਾਫੀ ਦਾ ਅਰਥ ਅਪਣੇ ਆਪ ਵਿੱਚ ਸਤਹਿ ਸ਼ਕਲ ਅਤੇ ਲੱਛਣ ਵੀ ਹੋ ਸਕਦਾ ਹੈ।
ਮਹਾਂ ਸ਼ਿਵਰਾਤਰੀ ਇੱਕ ਹਿੰਦੂ ਤਿਉਹਾਰ ਹੈ ਜੋ ਸ਼ਿਵ ਜੀ ਪ੍ਰਤੀ ਪੂਜਾ ਭਾਵ ਕਰ ਕੇ ਹਰ ਸਾਲ ਮਨਾਇਆ ਜਾਂਦਾ ਹੈ। ਭਾਰਤੀ ਮਿਥ ਅਨੁਸਾਰ ਇਸ ਦਿਨ ਸ਼ਿਵ ਜੀ ਦਾ ਪਾਰਵਤੀ ਨਾਲ ਵਿਆਹ ਹੋਇਆ ਸੀ। ਇਸ ਦਾ ਵਰਤ ਫੱਗਣ ਮਹੀਨੇ ਦੇ ਪਹਿਲੇ ਪੱਖ ਦੀ ਚੌਦਸ ਨੂੰ ਕੀਤਾ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਭਗਵਾਨ ਸ਼ੰਕਰ ਇਸ ਦਿਨ ਦੇਸ਼ ਦੇ ਸਭ ਸ਼ਿਵਲਿੰਗਾਂ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਦਿਨ ਹਰ ਥਾਂ ਉੱਤੇ ਸ਼ਿਵ ਮੰਦਿਰਾਂ ਵਿੱਚ ਭਗਵਾਨ ਸ਼ਿਵ ਜੀ ਦੀ ਪੂਜਾ ਕੀਤੀ ਜਾਂਦੀ ਹੈ। ਵਿਸ਼ਵਾਸ ਕੀਤਾ ਜਾਂਦਾ ਹੈ ਕਿ ਜਿਹੜਾ ਪ੍ਰਾਣੀ ਇਸ ਸ਼ਿਵਰਾਤਰੀ ਨੂੰ ਨਿਰਜਲ ਰਹਿ ਕੇ ਵਰਤ ਕਰਦਾ ਹੈ, ਸ਼ਿਵ ਜੀ ਦੀ ਪੂਜਾ ਕਰਦਾ ਹੈ, ਰਾਤ ਭਰ ਜਗਰਾਤਾ ਕਰ ਕੇ ਸਤਿਸੰਗ ਅਤੇ ਕੀਰਤਨ ਕਰਦਾ ਹੈ, ਉਸ ਨੂੰ ਸ਼ਿਵ ਲੋਕ ਦੀ ਪ੍ਰਾਪਤੀ ਹੁੰਦੀ ਹੈ।
ਜਾਣਕਾਰੀ ਜਾਂ ਦੱਸ ਜਾਂ ਸੂਚਨਾ ਉਹ ਚੀਜ਼ ਹੁੰਦੀ ਹੈ ਜੋ ਕੁਝ ਦੱਸੇ ਭਾਵ ਜਿਸ ਤੋਂ ਕੋਈ ਸਮੱਗਰੀ ਜਾਂ ਅੰਕੜੇ ਪ੍ਰਾਪਤ ਹੋ ਸਕਣ। ਜਾਣਕਾਰੀ ਜਾਂ ਤਾਂ ਕਿਸੇ ਸੁਨੇਹੇ ਰਾਹੀਂ ਦਿੱਤੀ ਜਾ ਸਕਦੀ ਹੈ ਜਾਂ ਕਿਸੇ ਵਸਤ ਨੂੰ ਸਿੱਧੇ ਜਾਂ ਅਸਿੱਧੇ ਤੌਰ ਉੱਤੇ ਵੇਖ-ਪਰਖ ਕੇ ਲਈ ਜਾ ਸਕਦੀ ਹੈ। ਜੋ ਵੇਖ-ਪਰਖ ਕੇ ਮਹਿਸੂਸ ਕੀਤਾ ਜਾਂਦਾ ਹੈ, ਉਹਨੂੰ ਵੀ ਸੁਨੇਹਾ ਹੀ ਆਖਿਆ ਜਾ ਸਕਦਾ ਹੈ ਅਤੇ ਇਸੇ ਕਰ ਕੇ ਜਾਣਕਾਰੀ ਹਮੇਸ਼ਾਂ ਕਿਸੇ ਸੁਨੇਹੇ ਰਾਹੀਂ ਦਿੱਤੀ ਅਤੇ ਲਈ ਜਾਂਦੀ ਹੈ। ਜਾਣਕਾਰੀ ਨੂੰ ਘੱਲਣ ਜਾਂ ਸਮਝਣ ਵਾਸਤੇ ਇਹਨੂੰ ਕਈ ਖ਼ਾਕਿਆਂ ਵਿੱਚ ਸੰਕੇਤਬੱਧ ਕੀਤਾ ਜਾ ਸਕਦਾ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਥਾਪਨਾ 1969 ਵਿੱਚ ਵਿਧਾਨਕ ਐਕਟ ਦੇ ਅਧਾਰ ਤੇ ਪੰਜਾਬ ਸਰਕਾਰ ਨੇ ਕੀਤੀ ਜੋ ਪੰਜਾਬ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਨੂੰ ਮਾਨਤਾ ਦੇਣਾ, ਪਾਠਕਮ ਅਤੇ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਂ ਨੂੰ ਸੰਚਾਲਿਤ ਕਰਨ ਵਾਲੀ ਸੰਸਥਾ ਹੈ। ਇਹ ਬੋਰਡ ਅਧਿਆਪਕਾ ਦੀ ਟ੍ਰੇਨਿੰਗ, ਵਜੀਫਾ ਅਤੇ ਕਿਤਾਬਾ ਦੀ ਛਪਾਈ ਵੀ ਕਰਦਾ ਹੈ। ਇਸ ਦਾ ਮੁੱਖ ਦਫਤਰ ਐਸ. ਏ. ਐਸ.
ਗਠੀਆ (ਅੰਗਰੇਜ਼ੀ: Arthritis (ਆਰਥਰਾਈਟਸ) ਯੂਨਾਨੀ ਤੋਂ arthro-, ਜੋੜ + -itis, ਜਲਣ) ਇਹ ਇੱਕ ਹੱਡੀਆਂ ਦੀ ਬਿਮਾਰੀ ਹੈ। ਜੋ ਕਿ ਖਾਸ ਤੌਰ ਤੇ ਇੱਕ ਜਾਂ ਇੱਕ ਤੋਂ ਵਧ ਜੋੜਾਂ ਨੂੰ ਪ੍ਰਭਾਵਿਤ ਕਰਦੀ ਹੈ। ਜੋੜਾਂ ਦੇ ਦੁਆਲੇ ਇੱਕ ਰਖਿਅਕ ਪਰਤ ਹੁੰਦੀ ਹੈ। ਜਿਸ ਨੂੰ ਸਾਇਨੋਵੀਅਲ ਕੈਵਿਟੀ(ਮੈਂਬਰੇਨ) ਝਿੱਲੀ ਹੁੰਦੀ ਹੈ। ਇਸ ਬਿਮਾਰੀ ਨਾਲ ਉਸ ਵਿੱਚ ਸੋਜ ਆ ਜਾਂਦੀ ਹੈ ਤੇ ਉਹ ਲਾਲ ਹੋ ਜਾਂਦੀ ਹੈ, ਇਸ ਅਵਸਥਾ ਨੂੰ ਸਇਨੋਵਾਇਟਿਸ ਕਿਹਾ ਜਾਂਦਾ ਹੈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 31,027 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਪਿੰਡ ਦੇ ਅਕਾਊਂਟੈਂਟ/ਲੇਖਾਕਾਰ (ਜਿਸਨੂੰ ਪਟਵਾਰੀ, ਤਲਤੀ, ਪਟੇਲ, ਕਰਨਮ, ਅਧਿਕਾਰ, ਸ਼ਨਬੋਗਰੂ, ਪਟਨਾਇਕ ਆਦਿ ਆਦਿ ਵਜੋਂ ਜਾਣਿਆ ਜਾਂਦਾ ਹੈ) ਭਾਰਤੀ ਉਪ-ਮਹਾਂਦੀਪ ਦੇ ਪੇਂਡੂ ਖੇਤਰਾਂ ਵਿਚ ਪਾਈ ਗਈ ਇਕ ਪ੍ਰਸ਼ਾਸਕੀ ਸਰਕਾਰ ਦੀ ਅਸਾਮੀ ਹੈ। ਦਫਤਰ ਅਤੇ ਦਫ਼ਤਰ ਦੇ ਸਹਿਕਾਰ ਨੂੰ ਤੇਲੰਗਾਨਾ, ਬੰਗਾਲ, ਉੱਤਰੀ ਭਾਰਤ ਅਤੇ ਪਾਕਿਸਤਾਨ ਵਿਚ ਪਟਵਾਰੀ ਕਿਹਾ ਜਾਂਦਾ ਹੈ ਜਦੋਂ ਕਿ ਸਿੰਧ ਵਿਚ ਇਸਨੂੰ ਤਪੇਦਾਰ ਕਿਹਾ ਜਾਂਦਾ ਹੈ। ਇਸ ਅਸਾਮੀ ਨੂੰ ਆਂਧਰਾ ਪ੍ਰਦੇਸ਼ ਵਿਚ ਕਾਰਨਾਮ, ਉੜੀਸਾ ਦੇ ਪਟਨਾਇਕ ਜਾਂ ਤਾਮਿਲਨਾਡੂ ਵਿਚ ਅਧਿਕਾਰੀ ਵਜੋਂ ਜਾਣਿਆ ਜਾਂਦਾ ਹੈ, ਜਦਕਿ ਇਹ ਕਰਨਾਟਕ, ਗੁਜਰਾਤ ਅਤੇ ਮਹਾਰਾਸ਼ਟਰ ਵਿਚ ਤਾਲਤੀ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਇਸ ਪਦਵੀ ਨੂੰ ਉੱਤਰੀ ਕਰਨਾਟਕ ਅਤੇ ਮਹਾਰਾਸ਼ਟਰ ਵਿਚ ਕੁਲਕਰਨੀ ਦੇ ਨਾਂ ਨਾਲ ਜਾਣਿਆ ਜਾਂਦਾ ਸੀ। ਦੱਖਣੀ ਕਰਨਾਟਕ ਵਿਚ ਪਦਵੀ ਨੂੰ ਸ਼ਨਬੋੜੂ ਵਜੋਂ ਜਾਣਿਆ ਜਾਂਦਾ ਸੀ। ਆਮ ਤੌਰ 'ਤੇ ਬ੍ਰਾਹਮਣਾਂ ਨੂੰ ਇਨ੍ਹਾਂ ਸਾਰੇ ਅਹੁਦਿਆਂ' ਤੇ ਭਾਰਤ (ਖਾਸ ਤੌਰ 'ਤੇ ਆਂਧਰਾ ਪ੍ਰਦੇਸ਼, ਮਹਾਰਾਸ਼ਟਰ ਅਤੇ ਉੜੀਸਾ) ਵਿਚ ਨਿਯੁਕਤ ਕੀਤਾ ਗਿਆ ਸੀ, ਜਿਸ ਵਿਚ ਕੁਝ ਅਪਵਾਦ ਸਨ, ਜਿੱਥੇ ਕਯਥ ਭਾਈਚਾਰੇ ਦੇ ਲੋਕ ਵੀ ਨਿਯੁਕਤ ਕੀਤੇ ਗਏ ਸਨ (ਉੱਤਰ ਪ੍ਰਦੇਸ਼ ਵਿਚ)। 1980 ਤੱਕ ਇਹ ਅਹੁਦਾ ਆਂਧ੍ਰ ਪ੍ਰਦੇਸ਼ ਦੇ ਨਿਓਗੀ ਬ੍ਰਾਹਮਣਾਂ ਨੂੰ ਦਿੱਤਾ ਜਾਂਦਾ ਸੀ। ਬਾਅਦ ਵਿੱਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ.ਟੀ.
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ । ਇਹਨਾਂ ਆਲੋਚਨਾ ਪ੍ਰਣਾਲੀਆਂ ਵਿਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ । ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ । ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ । ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ । ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ । ਪੱਛਮੀ ਚਿੰਤਕਾਂ ਵਿਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ । ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ । ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ । ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ । ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ : ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ । ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ । ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ । ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।ਰਾਗ-ਰੰਗ ਦਾ ਇਹ ਲੋਕ ਪ੍ਰਿਅ ਪਰਵ ਬਸੰਤ ਦਾ ਸੁਨੇਹਾ ਵੀ ਹੈ। ਰਾਗ ਅਰਥਾਤ ਸੰਗੀਤ ਅਤੇ ਰੰਗ ਤਾਂ ਇਸਦੇ ਪ੍ਰਮੁੱਖ ਅੰਗ ਹਨ ਹੀ, ਪਰ ਇਨ੍ਹਾਂ ਨੂੰ ਉਤਕਰਸ਼ ਤੱਕ ਪਹੁੰਚਾਣ ਵਾਲੀ ਪਰਕਿਰਤੀ ਵੀ ਇਸ ਸਮੇਂ ਰੰਗ-ਬਿਰੰਗੇ ਜਵਾਨੀ ਨਾਲ ਆਪਣੀ ਚਰਮ ਦਸ਼ਾ ਉੱਤੇ ਹੁੰਦੀ ਹੈ। ਫਾਲਗੁਨ ਮਹੀਨਾ ਵਿੱਚ ਮਨਾਏ ਜਾਣ ਦੇ ਕਾਰਨ ਇਸਨੂੰ ਫਾਲਗੁਨੀ ਵੀ ਕਹਿੰਦੇ ਹਨ। ਹੋਲੀ ਦਾ ਤਿਉਹਾਰ ਬਸੰਤ ਪੰਚਮੀ ਨਾਲ ਹੀ ਸ਼ੁਰੂ ਹੋ ਜਾਂਦਾ ਹੈ। ਉਸੀ ਦਿਨ ਪਹਿਲੀ ਵਾਰ ਗੁਲਾਲ ਉੜਾਇਆ ਜਾਂਦਾ ਹੈ। ਇਸ ਦਿਨ ਨਾਲ ਫਾਗ ਅਤੇ ਧਮਾਰ ਦਾ ਗਾਨਾ ਅਰੰਭ ਹੋ ਜਾਂਦਾ ਹੈ। ਖੇਤਾਂ ਵਿੱਚ ਸਰਸੋਂ ਖਿੜ ਉੱਠਦੀ ਹੈ। ਬਾਗ-ਬਗੀਚੇ ਵਿੱਚ ਫੁੱਲਾਂ ਦੀ ਆਕਰਸ਼ਕ ਛੇਵਾਂ ਛਾ ਜਾਂਦੀ ਹੈ। ਦਰਖਤ-ਬੂਟੇ, ਪਸ਼ੁ-ਪੰਛੀ ਅਤੇ ਮਨੁੱਖ ਸਭ ਖੁਸ਼ੀ ਨਾਲ ਪਰਿਪੂਰਣ ਹੋ ਜਾਂਦੇ ਹਨ। ਖੇਤਾਂ ਵਿੱਚ ਕਣਕ ਦੀਆਂ ਬਾਲੀਆਂ ਇਠਲਾਨੇ ਲੱਗਦੀਆਂ ਹਨ। ਕਿਸਾਨਾਂ ਦਾ ਹਰਦਏ ਖੁਸ਼ੀ ਨਾਲ ਨਾਚ ਉੱਠਦਾ ਹੈ। ਬੱਚੇ-ਬੂੜੇ ਸਾਰੇ ਵਿਅਕਤੀ ਸਭ ਕੁਝ ਸੰਕੋਚ ਅਤੇ ਰੂੜੀਆਂ ਭੁੱਲ ਕੇ ਢੋਲਕ-ਝਾਂਝ-ਮੰਜੀਰਾ ਦੀ ਧੁਨ ਨਾਲ ਨਾਚ-ਸੰਗੀਤ ਅਤੇ ਰੰਗਾਂ ਵਿੱਚ ਡੁੱਬ ਜਾਂਦੇ ਹੈ। ਚਾਰਾਂ ਤਰਫ ਰੰਗਾਂ ਦੀ ਫੁਆਰ ਫੂਟ ਪੈਂਦੀ ਹੈ।
ਪ੍ਰੌਇਸਨ (ਜਾਂ ਪਰੂਸ, ਪਰੂਸ਼ੀਆ, ਪਰੱਸ਼ੀਆ) (ਜਰਮਨ: Preußen ) ਇੱਕ ਜਰਮਨ ਬਾਦਸ਼ਾਹੀ ਅਤੇ ਇਤਿਹਾਸਕ ਮੁਲਕ ਸੀ ਜਿਸਦਾ ਸਰੋਤ ਪ੍ਰੌਇਸਨ ਦੀ ਡੱਚੀ ਅਤੇ ਬ੍ਰਾਂਡਨਬੁਰਕ ਦੀ ਮਰਗਰਾਵੀ ਸੀ ਅਤੇ ਜੋ ਪ੍ਰੌਇਸਨ ਇਲਾਕੇ ਉੱਤੇ ਕੇਂਦਰਤ ਸੀ। ਸਦੀਆਂ ਵਾਸਤੇ ਹੋਹਨਸੌਲਨ ਘਰਾਨੇ ਨੇ ਪ੍ਰੌਇਸਨ ਉੱਤੇ ਰਾਜ ਕੀਤਾ ਜਿਹਨਾਂ ਕੋਲ ਇੱਕ ਯੋਗ, ਜੱਥੇਬੰਦ ਅਤੇ ਅਸਰਦਾਰ ਫ਼ੌਜ ਸੀ। ਪ੍ਰੌਇਸਨ, ਜੀਹਦੀ ਰਾਜਧਾਨੀ ਬਰਲਿਨ ਸੀ, ਨੇ 1451 ਤੋਂ ਬਾਅਦ ਜਰਮਨੀ ਦੇ ਇਤਿਹਾਸ ਦਾ ਖ਼ਾਕਾ ਖਿੱਚਿਆ। 1871 ਵਿੱਚ ਜਰਮਨ ਰਾਜਾਂ ਨੇ ਪ੍ਰੌਇਸਨੀ ਅਗਵਾਈ ਹੇਠ ਇਕੱਠੇ ਹੋ ਕੇ ਜਰਮਨ ਸਾਮਰਾਜ ਸਿਰਜਿਆ। ਨਵੰਬਰ 1918 ਵਿੱਚ ਬਾਦਸ਼ਾਹੀਆਂ ਖ਼ਤਮ ਕਰ ਦਿੱਤੀਆਂ ਗਈਆਂ ਅਤੇ ਕੁਲੀਨ ਵਰਗ ਦੀ ਸਿਆਸੀ ਤਾਕਤ ਚਲੀ ਗਈ। ਪ੍ਰੌਇਸਨ ਕਾਰਜੀ ਤੌਰ ਉੱਤੇ 1932 ਵਿੱਚ ਖ਼ਤਮ ਹੋ ਗਿਆ ਸੀ ਪਰ ਦਫ਼ਤਰੀ ਮਨਸੂਖ਼ੀ 1947 ਵਿੱਚ ਕੀਤੀ ਗਈ।