ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਮਹਾਂ ਸ਼ਿਵਰਾਤਰੀ ਇੱਕ ਹਿੰਦੂ ਤਿਉਹਾਰ ਹੈ ਜੋ ਸ਼ਿਵ ਜੀ ਪ੍ਰਤੀ ਪੂਜਾ ਭਾਵ ਕਰ ਕੇ ਹਰ ਸਾਲ ਮਨਾਇਆ ਜਾਂਦਾ ਹੈ। ਭਾਰਤੀ ਮਿਥ ਅਨੁਸਾਰ ਇਸ ਦਿਨ ਸ਼ਿਵ ਜੀ ਦਾ ਪਾਰਵਤੀ ਨਾਲ ਵਿਆਹ ਹੋਇਆ ਸੀ। ਇਸ ਦਾ ਵਰਤ ਫੱਗਣ ਮਹੀਨੇ ਦੇ ਪਹਿਲੇ ਪੱਖ ਦੀ ਚੌਦਸ ਨੂੰ ਕੀਤਾ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਭਗਵਾਨ ਸ਼ੰਕਰ ਇਸ ਦਿਨ ਦੇਸ਼ ਦੇ ਸਭ ਸ਼ਿਵਲਿੰਗਾਂ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਦਿਨ ਹਰ ਥਾਂ ਉੱਤੇ ਸ਼ਿਵ ਮੰਦਿਰਾਂ ਵਿੱਚ ਭਗਵਾਨ ਸ਼ਿਵ ਜੀ ਦੀ ਪੂਜਾ ਕੀਤੀ ਜਾਂਦੀ ਹੈ। ਵਿਸ਼ਵਾਸ ਕੀਤਾ ਜਾਂਦਾ ਹੈ ਕਿ ਜਿਹੜਾ ਪ੍ਰਾਣੀ ਇਸ ਸ਼ਿਵਰਾਤਰੀ ਨੂੰ ਨਿਰਜਲ ਰਹਿ ਕੇ ਵਰਤ ਕਰਦਾ ਹੈ, ਸ਼ਿਵ ਜੀ ਦੀ ਪੂਜਾ ਕਰਦਾ ਹੈ, ਰਾਤ ਭਰ ਜਗਰਾਤਾ ਕਰ ਕੇ ਸਤਿਸੰਗ ਅਤੇ ਕੀਰਤਨ ਕਰਦਾ ਹੈ, ਉਸ ਨੂੰ ਸ਼ਿਵ ਲੋਕ ਦੀ ਪ੍ਰਾਪਤੀ ਹੁੰਦੀ ਹੈ।
ਭਾਰਤ ਤੇ 14ਵੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ। ਮਨਮੋਹਨ ਸਿੰਘ ਭਾਰਤ ਦੇ 14ਵੇਂ ਪ੍ਰਧਾਨ ਮੰਤਰੀ ਹਨ। ਇਹ ਜਵਾਹਰ ਲਾਲ ਨਹਿਰੂ ਤੋਂ ਬਾਅਦ ਪਹਿਲੇ ਪ੍ਰਧਾਨ ਮੰਤਰੀ ਹਨ, ਜਿਹਨਾਂ ਨੂੰ ਪੂਰੀ ਮਿਆਦ ਤੋਂ ਬਾਅਦ ਫਿਰ ਚੁਣਿਆਂ ਗਿਆ। ਬੇਹੱਦ ਘੱਟ ਪਰ ਮਿੱਠਾ ਬੋਲਣ ਵਾਲੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸਾਡੇ ਦੇਸ਼ 'ਚ ਹੀ ਨਹੀਂ, ਸਗੋਂ ਪੂਰੀ ਦੁਨੀਆ 'ਚ ਸਭ ਤੋਂ ਜ਼ਿਆਦਾ ਸਨਮਾਨ ਹਾਸਲ ਹੈ। ਨਿਊਜ਼ਵੀਕ ਪੱਤ੍ਰਿਕਾ ਨੇ ਦੁਨੀਆ 'ਚ ਸਭ ਤੋਂ ਜ਼ਿਆਦਾ ਸਨਮਾਨ ਹਾਸਲ ਕਰਨ ਵਾਲੇ 10 ਨੇਤਾਵਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ 'ਚ ਡੇਵਿਡ ਕੈਮਰੂਨ, ਨਿਕੋਲਸ ਸਰਕੋਜ਼ੀ ਅਤੇ ਵੇਨ ਜਿਆਬਾਓ ਵਰਗੇ ਨੇਤਾਵਾਂ ਨੂੰ ਪਿੱਛੇ ਛੱਡਦਿਆਂ ਡਾ.
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਸ੍ਰੀ ਗੁਰੂ ਨਾਨਕ ਦੇਵ ਜੀ ਉਚਾਰਨ (15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਦੇ ਮਹੀਨੇ ਵਿੱਚ ਅਲੱਗ-ਅਲੱਗ ਮਿਤੀ ਨੂੰ ਆਉਂਦੀ ਹੈ।ਗੁਰੂ ਨਾਨਕ ਦੇਵ ਜੀ ਨੇ ਦੂਰ-ਦੂਰ ਤੱਕ ਯਾਤਰਾ ਕੀਤੀ ਅਤੇ ਲੋਕਾਂ ਨੂੰ ਇੱਕ ਪਰਮੇਸ਼ਰ ਹੋਣ ਦਾ ਸੰਦੇਸ਼ ਦਿੱਤਾ ਜੋ ਆਪਣੀ ਹਰ ਇੱਕ ਰਚਨਾ ਵਿੱਚ ਵਾਸ ਕਰਦਾ ਹੈ ਅਤੇ ਅਨਾਦਿ ਸੱਚ ਨੂੰ ਦਰਸਾਉਂਦਾ ਹੈ। ਉਹਨਾਂ ਨੇ ਇਕ ਅਨੋਖਾ ਅਧਿਆਤਮਿਕ, ਸਮਾਜਕ, ਅਤੇ ਰਾਜਨੀਤਕ ਪਲੇਟਫਾਰਮ ਤਿਆਰ ਕੀਤਾ ਜੋ ਸਮਾਨਤਾ, ਭਰੱਪਣ ਦਾ ਪਿਆਰ, ਭਲਾਈ, ਅਤੇ ਸਦਭਾਵਨਾ 'ਤੇ ਆਧਾਰਿਤ ਸੀ। ਸਿੱਖ ਧਰਮ ਦੇ ਪਵਿੱਤਰ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਨਾਨਕ ਦੇ ਸ਼ਬਦ, 974 ਕਾਵਿਕ ਭਜਨਾਂ ਦੇ ਰੂਪ ਵਿਚ ਦਰਜ਼ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਕੁਝ ਮੁੱਖ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸ਼ਟ ਹਨ। ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਗੁਰੂ ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਪਰ ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਹੀ ਇਹਨਾਂ ਪ੍ਰਭਾਵਿਤ ਕੀਤਾ ਕਿ ਪਾਂਧਾ ਵੀ ਆਪ ਤੋਂ ਬਹੁਤ ਪ੍ਰਭਾਵਿਤ ਹੋਇਆ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ (ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ), ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਸਿੱਖਿਆ ਸ਼ਾਸਤਰ (ਅੰਗਰੇਜ਼ੀ: Pedagogy) ਅਧਿਆਪਨ ਦੀ ਕਲਾ ਅਤੇ ਵਿਗਿਆਨ ਨੂੰ ਕਿਹਾ ਜਾਂਦਾ ਹੈ। ਇਸ ਵਿੱਚ ਇਹ ਅਧਿਐਨ ਕੀਤਾ ਜਾਂਦਾ ਹੈ ਕਿ ਸਭ ਤੋਂ ਵਧੀਆ ਢੰਗ ਨਾਲ ਕਿਵੇਂ ਪੜ੍ਹਾਇਆ ਜਾ ਸਕਦਾ ਹੈ। ਇਸਦਾ ਟੀਚਾ ਸਧਾਰਨ ਸਿੱਖਿਆ(ਮਨੁੱਖ ਦਾ ਸੰਪੂਰਨ ਵਿਕਾਸ) ਤੋਂ ਲੈਕੇ ਵਿਸ਼ੇਸ਼ ਸਿੱਖਿਆ(ਵਿਸ਼ੇਸ਼ ਮੁਹਾਰਤ ਹਾਸਿਲ ਕਰਨ ਲਈ) ਤੱਕ ਹੋ ਸਕਦਾ ਹੈ। ਉਦਾਹਰਨ ਦੇ ਤੌਰ ਉੱਤੇ ਪਾਉਲੋ ਫ਼ਰੇਰੇ ਆਪਣੇ ਪੜ੍ਹਾਉਣ ਦੇ ਤਰੀਕੇ ਨੂੰ "ਆਲੋਚਨਾਤਮਕ ਸਿੱਖਿਆ ਸ਼ਾਸਤਰ" ਕਹਿੰਦਾ ਸੀ। ਪੈਡਗੋਜੀ (/ pɛdəddi /) ਉਹ ਅਨੁਸ਼ਾਸ਼ਨ ਹੈ ਜੋ ਅਧਿਆਪਨ ਦੇ ਸਿਧਾਂਤ ਅਤੇ ਅਭਿਆਸ ਨਾਲ ਸਬੰਧਤ ਹੈ ਅਤੇ ਇਹ ਇਸ ਤੱਥ ਤੇ ਧਿਆਨ ਦਿੰਦਾ ਹੈ ਕਿ ਅਧਿਆਪਨ ਕਿਵੇਂ ਵਿਦਿਆਰਥੀ ਨੂੰ ਸਿੱਖਣ ਨੂੰ ਪ੍ਰਭਾਵਿਤ ਕਰਦਾ ਹੈ।.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਉਮਰ ਖ਼ੱਯਾਮ (18 ਮਈ 1048 – 4 ਦਸੰਬਰ 1131)ਫ਼ਾਰਸੀ ਸਾਹਿਤਕਾਰ, ਹਿਸਾਬਦਾਨ, ਖਗੋਲਸ਼ਾਸਤਰੀ ਅਤੇ ਫ਼ਿਲਾਸਫਰ ਸੀ। ਉਨ੍ਹਾਂ ਨੇ ਇਸਲਾਮੀ ਜੋਤਿਸ਼ ਨੂੰ ਇੱਕ ਨਵੀਂ ਪਹਿਚਾਣ ਦਿੱਤੀ ਅਤੇ ਇਸਦੇ ਸੁਧਾਰਾਂ ਦੇ ਕਾਰਨ ਸੁਲਤਾਨ ਮਲਿਕਸ਼ਾਹ ਦਾ ਪਤਰਾ (ਤਾਰੀਖ਼-ਏ-ਮਲਿਕਸ਼ਾਹੀ), ਜਲਾਲੀ ਸੰਵਤ ਦਾ ਚਲਨ ਹੋਇਆ। ਉਨ੍ਹਾਂ ਦੀਆਂ ਰੁਬਾਈਆਂ (ਚਾਰ ਲਾਈਨਾ ਵਿੱਚ ਲਿਖੀ ਇੱਕ ਕਿਸਮ ਦੀ ਕਵਿਤਾ) ਨੂੰ ਦੁਨੀਆਂ ਪੱਧਰ ਤੇ ਮਸ਼ਹੂਰ ਕਰਨ ਵਿੱਚ ਅੰਗਰੇਜ਼ੀ ਕਵੀ ਐਡਵਰਡ ਫਿਜਜੇਰਾਲਡ ਦਾ ਵੱਡਾ ਯੋਗਦਾਨ ਰਿਹਾ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਅਜ਼ਰਬਾਈਜਾਨ, ਅਧਿਕਾਰਕ ਤੌਰ ਤੇ ਅਜ਼ਰਬਾਈਜਾਨ ਦਾ ਗਣਤੰਤਰ, ਪੱਛਮੀ ਏਸ਼ੀਆ ਅਤੇ ਪੂਰਬੀ ਯੂਰਪ ਦੇ ਚੌਰਾਹੇ ਤੇ ਵਸੇ ਕਾਕਸਸ ਖੇਤਰ ਦਾ ਸਭ ਤੋਂ ਵੱਡਾ ਦੇਸ਼ ਹੈ। ਇਹਦੀਆਂ ਹੱਦਾਂ ਪੂਰਬ ਵੱਲ ਕੈਸਪੀਅਨ ਸਾਗਰ, ਉੱਤਰ ਵੱਲ ਰੂਸ, ਉੱਤਰ-ਪੱਛਮ ਵੱਲ ਜਾਰਜੀਆ, ਪੱਛਮ ਵੱਲ ਅਰਮੀਨੀਆ ਅਤੇ ਦੱਖਣ ਵੱਲ ਇਰਾਨ ਨਾਲ ਲੱਗਦੀਆਂ ਹਨ। ਨਾਖਚੀਵਾਨ ਦਾ ਬਾਹਰੀ ਇਲਾਕਾ ਉੱਤਰ ਤੇ ਪੂਰਬ ਵੱਲ ਅਰਮੀਨੀਆ, ਦੱਖਣ ਤੇ ਪੱਛਮ ਵੱਲ ਇਰਾਨ ਨਾਲ ਘਿਰਿਆ ਹੋਇਆ ਹੈ ਅਤੇ ਉੱਤਰ-ਪੱਛਮ ਵੱਲ ਤੁਰਕੀ ਨਾਲ ਛੋਟੀ ਜਿਹੀ ਸਰਹੱਦ ਲੱਗਦੀ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਸੂਰਜ ਇੱਕ ਤਾਰਾ ਹੈ, ਜੋ ਕਿ ਸਾਡੇ ਸੌਰ ਮੰਡਲ ਦੇ ਵਿਚਕਾਰ ਸਥਿਤ ਹੈ। ੲਿਹ ਧਰਤੀ ਤੇ ੳੂਰਜਾ ਦਾ ਮੁੱਖ ਸ੍ਰੋਤ ਹੈ। ੲਿਸਦਾ ਕੁੱਲ ਵਿਅਾਸ ਧਰਤੀ ਤੋਂ 109 ਗੁਣਾ ਹੈ ਅਤੇ ਕੁੱਲ ਮਾਦਾ ਧਰਤੀ ਤੋਂ 330,000 ਗੁਣਾ ਜਿਅਾਦਾ ਹੈ। ਸੂਰਜ ਹਾਈਡਰੋਜਨ ਅਤੇ ਹੀਲੀਅਮ ਗੈਸ ਦਾ ਭੰਡਾਰ ਹੈ, ੲਿਸ ਤੋਂ ੲਿਲਾਵਾ ਥੋੜੀ ਮਾਤਰਾ ਵਿੱਚ ਅਾਕਸੀਜਨ, ਕਾਰਬਨ, ਨੀਓਨ ਅਤੇ ਲੋਹਾ ਹੈ।ਸੂਰਜ ਦਾ ਇਕ ਚੱਕਰ ਅਕਾਸ਼-ਗੰਗਾ ਦੇ ਇਰਦ-ਗਿਰਦ 250 ਲੱਖ ਸਾਲਾਂ ਵਿਚ ਪੂਰਾ ਹੁੰਦਾ ਹੈ। ਸੂਰਜ ਅਕਾਸ਼-ਗੰਗਾ ਦੇ ਕੇਂਦਰ ਤੋਂ 30,000 ਰੋਸ਼ਨੀ-ਵਰ੍ਹੇ ਦੂਰ ਹੈ। ਸੂਰਜ ਦੀ ਉਮਰ 4.6 ਅਰਬ ਸਾਲ ਦੀ ਹੈ। ਸੂਰਜ ਦੇ ਉੱਤੇ ਕਈ ਕਾਲੇ ਰੰਗ ਦੇ ਧੱਬੇ ਹਨ, ਇਨ੍ਹਾਂ ਧੱਬਿਆਂ ਦੀ ਗਿਣਤੀ ਸਮੇਂ ਨਾਲ ਬਦਲਦੀ ਰਹਿੰਦੀ ਹੈ। ਹਰ 11 ਸਾਲ ਬਾਅਦ ਇਨ੍ਹਾਂ ਦੀ ਗਿਣਤੀ ਵੱਧ ਜਾਂਦੀ ਹੈ। ਇਸ ਦੀ ਸਤਹ ਦਾ ਤਾਪਮਾਨ 6,000 ਡਿਗਰੀ ਸੈਂਟੀਗਰੇਡ ਹੈ। ਸਤਹਿ ਤੋਂ ਅੰਦਰ ਵੱਲ ਜਾਣ ਨਾਲ ਇਹ ਤਾਪਮਾਨ ਹੋਰ ਜ਼ਿਆਦਾ ਹੋ ਜਾਂਦਾ ਹੈ। ਵਿਗਿਆਨੀਆਂ ਮੁਤਾਬਿਕ ਸੂਰਜ ਦੀ ਕੁਲ ਉਮਰ ਤਕਰੀਬਨ 10 ਅਰਬ ਸਾਲ ਹੈ।
ਦੱਖਣ ਕੋਰੀਆ (ਕੋਰੀਆਈ: 대한민국 (ਹਾਂਗੁਲ), 大韩民国 (ਹਾਞਜਾ)), ਪੂਰਬੀ ਏਸ਼ੀਆ ਵਿੱਚ ਸਥਿਤ ਇੱਕ ਦੇਸ਼ ਹੈ ਜੋ ਕੋਰੀਆਈ ਪ੍ਰਾਯਦੀਪ ਦੇ ਦੱਖਣ ਅਰਧਭਾਗ ਨੂੰ ਘੇਰੇ ਹੋਏ ਹੈ। ਸ਼ਾਂਤ ਸਵੇਰੇ ਦੀ ਭੂਮੀ ਦੇ ਰੂਪ ਵਿੱਚ ਮਸ਼ਹੂਰ ਇਸ ਦੇਸ਼ ਦੇ ਪੱਛਮ ਵਿੱਚ ਚੀਨ, ਪੂਰਬ ਵਿੱਚ ਜਾਪਾਨ ਅਤੇ ਉੱਤਰ ਵਿੱਚ ਉੱਤਰੀ ਕੋਰੀਆ ਸਥਿਤ ਹੈ। ਦੇਸ਼ ਦੀ ਰਾਜਧਾਨੀ ਸਿਓਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਮਹਾਨਗਰੀ ਖੇਤਰ ਅਤੇ ਇੱਕ ਪ੍ਰਮੁੱਖ ਸੰਸਾਰਿਕ ਨਗਰ ਹੈ। ਇੱਥੋਂ ਦੀ ਆਧਿਕਾਰਕ ਭਾਸ਼ਾ ਕੋਰੀਆਈ ਹੈ ਜੋ ਹੰਗੁਲ ਅਤੇ ਹਞਜਾ ਦੋਨ੍ਹੋਂ ਲਿਪੀਆਂ ਵਿੱਚ ਲਿਖੀ ਜਾਂਦੀ ਹੈ। ਰਾਸ਼ਟਰੀ ਮੁਦਰਾ ਵਾਨ ਹੈ।
ਮਾਦਰੀਦ (ਅੰਗਰੇਜ਼ੀ /məˈdrɪd/, ਸਪੇਨੀ: [maˈðɾið], ਸਥਾਨਕ ਤੌਰ 'ਤੇ: [maˈðɾiθ])ਸਪੇਨ ਦੀ ਰਾਜਧਾਨੀ ਹੈ। ਇਹ ਸਪੇਨ ਸਭ ਤੋਂ ਵੱਡੇ ਸ਼ਹਿਰਾਂ 'ਚੋਂ ਇੱਕ ਹੈ। ਸ਼ਹਿਰ ਦੀ ਆਬਾਦੀ ਲਗਪਗ 3.3 ਮਿਲੀਅਨ ਹੈ ਅਤੇ and the entire population of the ਮਾਦਰੀਦ ਮਹਾਨਗਰ ਖੇਤਰ ਦੀ ਕੁੱਲ ਆਬਾਦੀ ਲਗਪਗ 6.5 ਮਿਲੀਅਨ ਹੈ। ਸਪੇਨ ਦੀ ਰਾਜਧਾਨੀ ਹੋਣ ਕਰ ਕੇ ਸਾਰੇ ਸਰਕਾਰੀ ਸਦਰ-ਮੁਕਾਮ, ਸਿਆਸਤ ਅਤੇ ਸਪੇਨ ਦੇ ਰਾਜੇ ਦੀ ਰਿਹਾਇਸ਼ ਵੀ ਇੱਥੇ ਹੀ ਸਥਿੱਤ ਹੈ। ਆਰਥਕ ਪੱਖੋਂ ਮਾਦਰਿਦ ਦੇਸ਼ ਦਾ ਅਹਿਮ ਅਤੇ ਮੁੱਖ ਵਪਾਰਕ ਕੇਂਦਰ ਹੈ। ਦੁਨੀਆਂ ਦੀਆਂ ਕਈ ਵੱਡੀਆਂ ਅਤੇ ਅਹਿਮ ਕੰਪਨੀਆਂ ਦੇ ਦਫ਼ਤਰ ਇੱਥੇ ਹਨ। ਇਹਤੋਂ ਇਲਾਵਾ ਮਾਦਰਿਦ ਵਿੱਚ ਦੁਨੀਆ ਦੇ ਮਸ਼ਹੂਰ ਸਿੱਖਿਅਕ ਅਦਾਰੇ ਹਨ ਜਿਵੇਂ ਕਿ ਰਿਆਲ ਆਕਾਦੇਮੀਆ ਏਸਪਾਞੋਲਾ (Real Academia Española)।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 31,035 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਸਮੁੰਦਰ ਖਾਰੇ ਪਾਣੀ ਦਾ ਇੱਕ ਵਿਸ਼ਾਲ ਪਿੰਡ ਹੁੰਦਾ ਹੈ ਜੋ ਕਿਸੇ ਮਹਾਂਸਾਗਰ ਨਾਲ਼ ਜੁੜਿਆ ਹੋ ਸਕਦਾ ਹੈ ਜਾਂ ਇੱਕ ਵਿਸ਼ਾਲ ਲੂਣੀ ਝੀਲ ਹੋ ਸਕਦਾ ਹੈ ਜਿਸਦਾ, ਕੈਸਪੀਅਨ ਸਾਗਰ ਵਾਂਗ, ਕੋਈ ਕੁਦਰਤੀ ਨਿਕਾਸ ਨਹੀਂ ਹੁੰਦਾ। ਕਈ ਵਾਰ ਸਮੁੰਦਰ ਅਤੇ ਮਹਾਂਸਾਗਰ ਸ਼ਬਦ ਸਮਾਨਰਥੀ ਤੌਰ 'ਤੇ ਵਰਤੇ ਜਾਂਦੇ ਹਨ।ਜੰਮਿਆ ਹੋਇਆ ਸਮੁੰਦਰੀ ਪਾਣੀ "ਸਮੁੰਦਰੀ ਬਰਫ਼" ਬਣ ਜਾਂਦਾ ਹੈ; ਇਹ ਤਬਦੀਲੀ ਸ਼ੁੱਧ ਪਾਣੀ ਦੇ ਪਿਘਲਨ ਅੰਕ ਤੋਂ ਹੇਠਾਂ—ਲਗਭਗ −੧.੮ °C (੨੮.੮ °F 'ਤੇ) ਵਾਪਰਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਇੰਦਰਾ ਪ੍ਰਿਅਦਰਸ਼ਿਨੀ ਗਾਂਧੀ (ਹਿੰਦੀ: इंदिरा प्रियदर्शिनी गाँधी , née ਨਹਿਰੂ; ੧੯ ਨਵੰਬਰ ੧੯੧੭ - ੩੧ ਅਕਤੂਬਰ ੧੯੮੪) ਨਾ ਕੇਵਲ ਭਾਰਤੀ ਰਾਜਨੀਤੀ 'ਤੇ ਛਾਈ ਰਹੇ ਸਗੋਂ ਵਿਸ਼ਵ ਰਾਜਨੀਤੀ ਦੇ ਰੁੱਖ 'ਤੇ ਵੀ ਉਹ ਇੱਕ ਪ੍ਰਭਾਵ ਛੱਡ ਗਈ। ਸ੍ਰੀਮਤੀ ਇੰਦਰਾ ਗਾਂਧੀ ਦਾ ਜਨਮ ਨਹਿਰੂ ਖਾਨਦਾਨ ਵਿੱਚ ਹੋਇਆ ਸੀ। ਇੰਦਰਾ ਗਾਂਧੀ, ਭਾਰਤ ਦੇ ਪਹਿਲੇ ਪ੍ਰਧਾਨਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੀ ਇਕਲੌਤੀ ਪੁੱਤਰੀ ਸੀ। ਅੱਜ ਇੰਦਰਾ ਗਾਂਧੀ ਨੂੰ ਸਿਰਫ ਇਸ ਕਾਰਨ ਨਹੀਂ ਜਾਣਿਆ ਜਾਂਦਾ ਕਿ ਉਹ ਪੰਡਤ ਜਵਾਹਰ ਲਾਲ ਨਹਿਰੂ ਦੀ ਧੀ ਸਨ ਸਗੋਂ ਇੰਦਰਾ ਗਾਂਧੀ ਆਪਣੀ ਪ੍ਰਤਿਭਾ ਅਤੇ ਰਾਜਨੀਤਕ ਦ੍ਰਿੜਤਾ ਲਈ 'ਵਿਸ਼ਵ ਰਾਜਨੀਤੀ' ਦੇ ਇਤਿਹਾਸ ਵਿੱਚ ਜਾਣੀ ਜਾਂਦੀ ਹੈ ਅਤੇ ਇੰਦਰਾ ਗਾਂਧੀ ਨੂੰ "ਫੌਲਾਦੀ-ਮਹਿਲਾ" ਦੇ ਨਾਮ ਨਾਲ ਸਬੰਧਤ ਕੀਤਾ ਜਾਂਦਾ ਹੈ। ਇਹ ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨਮੰਤਰੀ ਸੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਬੈਂਕ (ਅੰਗਰੇਜ਼ੀ:Bank) ਉਸ ਮਾਲੀ ਅਦਾਰੇ ਨੂੰ ਕਹਿੰਦੇ ਹਨ, ਜੋ ਲੋਕਾਂ ਦਾ ਪੈਸਾ ਜਮ੍ਹਾਂ ਕਰਨ ਅਤੇ ਉਹਨਾਂ ਨੂੰ ਕਰਜ਼ਾ ਦੇਣ ਦਾ ਕੰਮ ਕਰਦੀ ਹੈ। ਲੋਕ ਆਪੋ-ਆਪਣੀ ਬੱਚਤ ਰਾਸ਼ੀ ਨੂੰ ਸੁਰੱਖਿਆ ਦੀ ਨਜ਼ਰ ਤੋਂ ਅਤੇ ਵਿਆਜ ਕਮਾਉਣ ਦੇ ਲਈ ਇਹਨਾਂ ਅਦਾਰਿਆਂ ਵਿੱਚ ਜਮ੍ਹਾਂ ਕਰਦੇ ਹਨ ਅਤੇ ਲੋੜ ਮੁਤਾਬਕ ਸਮੇਂ-ਸਮੇਂ ਤੇ ਕੱਢਦੇ ਰਹਿੰਦੇ ਹਨ। ਬੈਂਕ ਇਸ ਤਰਾਂ ਜਮ੍ਹਾਂ-ਕਰਤਾ ਵਲੋਂ ਪ੍ਰਾਪਤ ਧਨ ਨੂੰ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਕਰਜ਼ਾ ਦੇ ਕੇ ਵਿਆਜ ਕਮਾਉਂਦੇ ਹਨ। ਆਰਥਕ ਪ੍ਰਬੰਧ ਦੇ ਅਜੋਕੇ ਯੁੱਗ ਵਿੱਚ ਖੇਤੀਬਾੜੀ, ਸਨਅਤ ਅਤੇ ਵਪਾਰ ਦੇ ਵਿਕਾਸ ਲਈ ਬੈਂਕ ਅਤੇ ਬੈਂਕਿੰਗ ਪ੍ਰਬੰਧ ਇੱਕ ਲਾਜ਼ਮੀ ਲੋੜ ਮੰਨੀ ਜਾਂਦੀ ਹੈ।
ਸ਼ਾਹਨਾਮਾ (ਫਾਰਸੀ: شاهنامه , ਬਾਦਸਾਹਾਂ ਬਾਰੇ ਕਿਤਾਬ) ਫਾਰਸੀ ਭਾਸ਼ਾ ਦਾ ਇੱਕ ਮਹਾਂਕਾਵਿ ਹੈ ਜਿਸਦੇ ਲੇਖਕ ਫਿਰਦੌਸੀ ਹਨ। ਇਸ ਵਿੱਚ ਈਰਾਨ ਉੱਤੇ ਅਰਬੀ ਫਤਹਿ (636) ਦੇ ਪਹਿਲਾਂ ਦੇ ਬਾਦਸ਼ਾਹਾਂ ਦਾ ਚਰਿਤਰ ਲਿਖਿਆ ਗਿਆ ਹੈ। ਇਹ ਇਰਾਨ ਅਤੇ ਉਸ ਨਾਲ ਸੰਬੰਧਿਤ ਸਮਾਜਾਂ ਦਾ 60,000 ਬੰਦਾਂ ਤੇ ਅਧਾਰਿਤ ਰਾਸ਼ਟਰੀ ਮਹਾਂਕਾਵਿ ਹੈ। ਖੁਰਾਸਾਨ ਦੇ ਮਹਿਮੂਦ ਗਜਨੀ ਦੇ ਦਰਬਾਰ ਵਿੱਚ ਪੇਸ਼ ਇਸ ਕਿਤਾਬ ਨੂੰ ਫਿਰਦੌਸੀ ਨੇ 30-35 ਸਾਲ ਦੀ ਮਿਹਨਤ ਦੇ ਨਾਲ (977 ਤੋਂ 1010 ਦੌਰਾਨ) ਤਿਆਰ ਕੀਤਾ ਸੀ। ਇਸ ਵਿੱਚ ਮੁਖ ਤੌਰ ਤੇ ਦੋਹੇ ਹਨ, ਜੋ ਦੋ ਮੁੱਖ ਭਾਗਾਂ ਵਿੱਚ ਵੰਡੇ ਹੋਏ ਹਨ :- ਮਿਥਕੀ ਅਤੇ ਇਤਿਹਾਸਿਕ ਇਰਾਨੀ ਬਾਦਸ਼ਾਹਾਂ ਬਾਰੇ ਬਿਰਤਾਂਤ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਗੁਰੂ ਅਰਜਨ ਦੇਵ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ ਅਕਤੂਬਰ 1708 ਨੂੰ [[ਗੁਰੂ ਤੇਗ ਬਹਾਦਰ)ਦੀ ਬਾਣੀ ਸ਼ਾਮਲ ਕੀਤੀ। ਗੁਰੂ ਗ੍ਰੰਥ ਸਾਹਿਬ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਉੱਚਾਈ ਜਾਂ ਉੱਚਾਣ ਖੜ੍ਹਵੀਂ ਵਿੱਥ ਦਾ ਨਾਪ ਹੁੰਦਾ ਹੈ ਪਰ ਆਮ ਬੋਲਚਾਲ ਵਿੱਚ ਇਹਦੇ ਦੋ ਮਤਲਬ ਨਿੱਕਲਦੇ ਹਨ। ਇਹ ਜਾਂ ਤਾਂ ਦੱਸਦੀ ਹੈ ਕਿ ਕੋਈ ਚੀਜ਼ ਕਿੰਨੀ ਕੁ "ਉੱਚੀ" ਹੈ ਜਾਂ ਉਹ ਕਿੰਨੀ "ਉੱਤੇ ਜਾ ਕੇ" ਮੌਜੂਦ ਹੈ। ਮਿਸਾਲ ਵਜੋਂ "ਇਸ ਇਮਾਰਤ ਦੀ ਉੱਚਾਈ 50 ਮੀਟਰ ਹੈ" ਜਾਂ "ਇਸ ਹਵਾਈ ਜਹਾਜ਼ ਦੀ ਉੱਚਾਈ 10,000 ਮੀਟਰ ਹੈ"। ਜਦੋਂ ਇਹ ਦੱਸਣਾ ਹੋਵੇ ਕਿ ਹਵਾਈ ਜਹਾਜ਼ ਜਾਂ ਪਹਾੜੀ ਚੋਟੀ ਵਰਗੀ ਕੋਈ ਚੀਜ਼ ਸਮੁੰਦਰੀ ਤਲ ਤੋਂ ਕਿੰਨੀ ਉੱਚੀ ਹੈ ਤਾਂ ਉੱਚਾਈ ਨੂੰ ਬੁਲੰਦੀ ਆਖ ਦਿੱਤਾ ਜਾਂਦਾ ਹੈ। ਉੱਚਾਈ ਨੂੰ ਕਿਸੇ ਇੱਕ ਬਿੰਦੂ ਤੋਂ ਦੂਜੇ ਬਿੰਦੂ ਤੱਕ ਖੜ੍ਹਵੇਂ ਧੁਰੇ ਦੇ ਨਾਲ਼-ਨਾਲ਼ ਮਿਣਿਆ ਜਾਂਦਾ ਹੈ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦੀ ਅਭਿਵਿਅਕਤੀ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਅਲੱਗ-2 ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ।“ਸੂਫ਼ੀ ਮਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋਂ ਜਿਹਾ ਹੀ ਸੀ ਫ਼ਰਕ ਕੇਂਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟ ਲਟ ਬਲਦੀ ਲਾਟ।”1.
ਸੰਚਾਰ ਦੇ ਸਾਧਨਾਂ ਦਾ ਪ੍ਰਯੋਗ ਅਕਸਰ ਸੂਚਨਾ ਤਕਨੀਕੀ ਦੇ ਪਰਿਆਇਵਾਚੀ ਦੇ ਰੂਪ ਵਿੱਚ ਕੀਤਾ ਜਾਂਦਾ ਹੈ ਪਰ ਇਹ ਆਮ ਤੌਰ ਉੱਤੇ ਜਿਆਦਾ ਇੱਕੋ ਜਿਹੇ ਸ਼ਬਦਾਵਲੀ ਹੈ, ਜੋ ਆਧੁਨਿਕ ਸੂਚਨਾ ਤਕਨੀਕੀ ਵਿੱਚ ਦੂਰਸੰਚਾਰ (ਟੇਲੀਫੋਨ ਲਾਈਨ ਅਤੇ ਵਾਇਰਲੇਸ ਸੰਕੇਤਾਂ) ਦੀ ਭੂਮਿਕਾ ਉੱਤੇ ਜ਼ੋਰ ਦਿੰਦੀ ਹੈ। ਆਈਸੀਟੀ ਵਿੱਚ ਉਹ ਸਾਰੇ ਸਾਧਨ ਸ਼ਾਮਿਲ ਹੁੰਦੇ ਹੈ ਜਿਨ੍ਹਾਂ ਦਾ ਪ੍ਰਯੋਗ ਕੰਪਿਊਟਰ ਅਤੇ ਨੈੱਟਵਰਕ ਹਾਰਡਵੇਯਰ ਦੋਨਾਂ ਅਤੇ ਨਾਲ ਹੀ ਨਾਲ ਜ਼ਰੂਰੀ ਸਾਫਟਵੇਯਰ ਸਹਿਤ ਸੂਚਨਾ ਅਤੇ ਸਹਾਇਤਾ ਸੰਚਾਰ ਦਾ ਸੰਚਾਲਨ ਕਰਣ ਲਈ ਕੀਤਾ ਜਾਂਦਾ ਹੈ। ਦੂੱਜੇ ਸ਼ਬਦਾਂ ਵਿੱਚ, ਆਈਸੀਟੀ (ICT) ਵਿੱਚ ਆਈਟੀ (IT) ਦੇ ਨਾਲ - ਨਾਲ ਦੂਰਭਾਸ਼ ਸੰਚਾਰ, ਪ੍ਰਸਾਰਣ ਮੀਡਿਆ ਅਤੇ ਸਾਰੇ ਪ੍ਰਕਾਰ ਦੇ ਆਡਯੋ ਅਤੇ ਵੀਡੀਓ ਪ੍ਰਮਣ ਅਤੇ ਪ੍ਰੇਸ਼ਣ ਸ਼ਾਮਿਲ ਹੁੰਦਾ ਹੈ। ਇਸ ਪਰਕਾਸ਼ਨ ਦਾ ਸਭਤੋਂ ਪਹਿਲਾ ਪ੍ਰਯੋਗ 1997 ਵਿੱਚ ਡੇਨਿਸ ਸਟੀਵੇਂਸਨ ਦੁਆਰਾ ਬਰੀਟੇਨ ਦੀ ਸਰਕਾਰ ਨੂੰ ਭੇਜੀ ਗਈ ਇੱਕ ਰਿਪੋਰਟ ਵਿੱਚ ਕੀਤਾ ਗਿਆ ਸੀ ਅਤੇ ਸੰਨ 2000 ਵਿੱਚ ਬਰੀਟੇਨ ਦੇ ਨਵੇਂ ਰਾਸ਼ਟਰੀ ਕੋਰਸ ਸਬੰਧੀ ਦਸਤਾਵੇਜਾਂ ਦੁਆਰਾ ਫੈਲਾਇਆ ਹੋਇਆ ਇਸਦਾ ਪ੍ਚਾਰ ਕੀਤਾ ਗਿਆ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਨ੍ਹਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਕਾਰ ਜਾਂ ਗੱਡੀ (ਕਈ ਵਾਰ ਮੋਟਰਗੱਡੀ) ਇੱਕ ਚੱਕੇਦਾਰ ਅਤੇ ਆਪਣੀ ਤਾਕਤ ਨਾਲ਼ ਚੱਲਣ ਵਾਲ਼ੀ ਮੋਟਰ ਸਵਾਰੀ ਹੁੰਦੀ ਹੈ ਜੀਹਨੂੰ ਢੋਆ-ਢੁਆਈ ਵਾਸਤੇ ਵਰਤਿਆ ਜਾਂਦਾ ਹੈ। ਏਸ ਇਸਤਲਾਹ ਦੀਆਂ ਬਹੁਤੀਆਂ ਪਰਿਭਾਸ਼ਾਵਾਂ ਕਾਰ ਨੂੰ ਸਮਾਨ ਦੀ ਬਜਾਏ ਲੋਕਾਂ ਨੂੰ ਢੋਣ ਵਾਲ਼ੀ, ਸੜਕਾਂ ਉੱਤੇ ਭੱਜਣ ਵਾਲ਼ੀ, ਇੱਕ ਤੋਂ ਅੱਠ ਲੋਕਾਂ ਨੂੰ ਬਿਠਾਉਣ ਯੋਗ, ਚਾਰ-ਪਹੀਆ ਸਵਾਰੀ ਮੰਨਦੀਆਂ ਹਨ। ਅਜੋਕੀ ਕਾਰ ਦਾ ਜਨਮ 1886 ਵਿੱਚ ਹੋਇਆ ਗਿਣਿਆ ਜਾਂਦਾ ਹੈ। ਏਸ ਸਾਲ ਜਰਮਨ ਕਾਢਕਾਰ ਕਾਰਲ ਬੈਂਜ਼ ਨੇ ਬੈਂਜ਼ ਪੇਟੰਟ-ਮੋਟਰਵਾਗਨ ਬਣਾਈ ਸੀ। ਕਾਰਾਂ ਅਗੇਤਰੀ 20ਵੀਂ ਸਦੀ ਤੱਕ ਆਮ ਨਹੀਂ ਸਨ ਮਿਲਦੀਆਂ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਸੀਰੀਆ (ਅਰਬੀ: سوريّة Sūrriya ਜਾਂ Sūrya), ਆਧਿਕਾਰਿਕ ਤੌਰ ਤੇ ਸੀਰੀਆਈ ਅਰਬ ਗਣਰਾਜ (ਅਰਬੀ: الجمهورية العربية السورية ), ਦੱਖਣ-ਪੱਛਮ ਏਸ਼ੀਆ ਦਾ ਇੱਕ ਰਾਸ਼ਟਰ ਹੈ। ਇਸਦੇ ਪੂਰਵ ਵਿੱਚ ਲੇਬਨਾਨ ਅਤੇ ਭੂ-ਮੱਧ ਸਾਗਰ, ਦੱਖਣ-ਪੱਛਮ ਵਿੱਚ ਇਸਰਾਈਲ, ਦੱਖਣ ਵਿੱਚ ਜਾਰਡਨ, ਪੂਰਬ ਵਿੱਚ ਇਰਾਕ ਅਤੇ ਉਤਰ ਵਿੱਚ ਤੁਰਕੀ ਹੈ। ਇਸਰਾਈਲ ਅਤੇ ਇਰਾਕ ਦੇ ਵਿੱਚ ਸਥਿਤ ਹੋਣ ਦੇ ਕਾਰਨ ਇਹ ਮਧ–ਪੂਰਬ ਦਾ ਇੱਕ ਮਹੱਤਵਪੂਰਣ ਦੇਸ਼ ਹੈ। ਇਸਦੀ ਰਾਜਧਾਨੀ ਦਮਿਸ਼ਕ ਹੈ ਜੋ ਉਂਮਇਦ ਖਿਲਾਫਤ ਅਤੇ ਮਾਮਲੁਕ ਸਾਮਰਾਜ ਦੀ ਰਾਜਧਾਨੀ ਰਹਿ ਚੁੱਕਿਆ ਹੈ।
ਅਲਮਾਨੀਆ (ਅਲਮਾਨੀ: Bundesrepublik Deutschland) ਦੇਸ਼ ਵਿੱਚ ਅਲਮਾਨੀ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਅਲਮਾਨੀਆ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਅਲਮਾਨੀਆ ਅਤੇ ਪੱਛਮੀ ਅਲਮਾਨੀਆ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਆਲਮੀ ਤਪਸ਼ ਜਾਂ ਸੰਸਾਰੀ ਤਾਪ ਜਾਂ ਗਲੋਬਲ ਵਾਰਮਿੰਗ (ਅੰਗਰੇਜ਼ੀ: Global warming) ਪਿਛੇਤਰੀ 19ਵੀਂ ਸਦੀ ਤੋਂ ਲੈ ਕੇ ਧਰਤੀ ਦੇ ਹਵਾਮੰਡਲ ਅਤੇ ਮਹਾਂਸਾਗਰਾਂ ਦੇ ਔਸਤ ਤਾਪਮਾਨ ਵਿੱਚ ਆਏ ਅਤੇ ਭਵਿੱਖ ਵਿੱਚ ਆਉਣ ਵਾਲ਼ੇ ਅਰੂਜ ਨੂੰ ਆਖਿਆ ਜਾਂਦਾ ਹੈ। ਅਗੇਤਰੀ 20ਵੀਂ ਸਦੀ ਤੋਂ ਲੈ ਕੇ ਧਰਤੀ ਦੀ ਸਤ੍ਹਾ ਦਾ ਔਸਤ ਤਾਪਮਾਨ 0.8 °C (1.4 °F) ਵਧ ਗਿਆ ਹੈ ਜਿਸ ਵਿਚੋਂ ਲਗਭਗ ਦੋ-ਤਿਹਾਈ ਵਾਧਾ 1980 ਤੋਂ ਹੁਣ ਤੱਕ ਹੋਇਆ ਹੈ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਮਾਰਚ 2019 ਮੁਤਾਬਿਕ ਇਸ ਵਿਕੀ ’ਤੇ 31,035 ਲੇਖ ਹਨ ਅਤੇ ਇਸ ਦੇ ਕੁੱਲ 27,331 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,56,146 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.19 (e53935b) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਇੱਕ ਨੇਵੀ ਜਾਂ ਸਮੁੰਦਰੀ ਫੋਰਸ (ਅੰਗਰੇਜ਼ੀ: Navy) ਸਮੁੰਦਰੀ ਅਤੇ ਤਰਤੀਬਵਾਰ ਜੰਗ ਲਈ ਮੁੱਖ ਤੌਰ ਤੇ ਮਨਜ਼ੂਰ ਰਾਸ਼ਟਰ ਦੀ ਹਥਿਆਰਬੰਦ ਫੌਜ ਦੀ ਸ਼ਾਖਾ ਹੈ; ਅਰਥਾਤ, ਝੀਲ ਦੁਆਰਾ ਪੈਦਾ ਹੋਣ ਵਾਲਾ, ਨਦੀ, ਪਹਾੜੀਆਂ ਦੇ ਸਮੁੰਦਰੀ ਕੰਢੇ, ਜਾਂ ਸਾਗਰ ਦੁਆਰਾ ਪੈਦਾ ਕੀਤੇ ਗਏ ਮੁਹਿੰਮ ਅਤੇ ਸੰਬੰਧਿਤ ਕਾਰਜ। ਇਸ ਵਿਚ ਸਤਹੀ ਸਮੁੰਦਰੀ ਜਹਾਜ਼ਾਂ, ਪਣਡੁੱਬੀਆਂ ਅਤੇ ਸਮੁੰਦਰੀ ਜਹਾਜ਼ਾਂ ਦੇ ਨਾਲ ਨਾਲ ਸਹਾਇਕ ਸਹਾਇਤਾ, ਸੰਚਾਰ, ਸਿਖਲਾਈ ਅਤੇ ਹੋਰ ਖੇਤਰ ਸ਼ਾਮਲ ਹਨ। ਇੱਕ ਨੇਵੀ ਦੀ ਰਣਨੀਤਕ ਅਪਮਾਨਜਨਕ ਭੂਮਿਕਾ ਦੇਸ਼ ਦੇ ਕਿਨਾਰਿਆਂ ਤੋਂ ਬਾਹਰ ਦੇ ਖੇਤਰਾਂ (ਜਿਵੇਂ ਕਿ ਸਮੁੰਦਰੀ ਸੜਕਾਂ, ਫੈਰੀ ਸੈਨਿਕਾਂ ਦੀ ਰੱਖਿਆ ਕਰਨ ਲਈ, ਜਾਂ ਦੂਜੀਆਂ ਨੌਸ਼ੀਆਂ, ਬੰਦਰਗਾਹਾਂ ਜਾਂ ਕਿਨਾਰੇ ਸਥਾਪਨਾ 'ਤੇ ਹਮਲਾ ਕਰਨ ਲਈ) ਦੀ ਸ਼ਕਤੀ ਦਾ ਪ੍ਰਗਟਾਵਾ ਹੈ। ਇੱਕ ਨੇਵੀ ਦੇ ਰਣਨੀਤਕ ਰੱਖਿਆਤਮਕ ਉਦੇਸ਼ ਦੁਸ਼ਮਣਾਂ ਦੁਆਰਾ ਸਮੁੰਦਰੀ ਫੌਜੀ ਪ੍ਰਕਿਰਤੀ-ਫੋਰਸ ਨੂੰ ਨਿਰਾਸ਼ ਕਰਨਾ ਹੈ। ਨੇਵੀ ਦੇ ਰਣਨੀਤਿਕ ਕੰਮ ਵਿਚ ਵੀ ਪਣਡੁੱਬੀ-ਸ਼ੁਰੂ ਕੀਤੀ ਬੈਲਿਸਟਿਕ ਮਿਜ਼ਾਈਲਾਂ ਦੀ ਵਰਤੋਂ ਕਰਕੇ ਪ੍ਰਮਾਣੂ ਰੁਕਾਵਟ ਸ਼ਾਮਲ ਕਰ ਸਕਦੀ ਹੈ। ਨੇਵਲ ਓਪਰੇਸ਼ਨਾਂ ਨੂੰ ਆਮ ਤੌਰ ਤੇ ਨਾਈਸੀਨ ਅਤੇ ਲੇਟੈਂਟਲ ਐਪਲੀਕੇਸ਼ਨਜ਼ (ਭੂਰੇ-ਪਾਣੀ ਦੀ ਜਲ ਸੈਨਾ), ਓਪਨ-ਸਾਗਰ ਐਪਲੀਕੇਸ਼ਨਜ਼ (ਨੀਲੇ-ਪਾਣੀ ਦੀ ਨੇਵੀ), ਅਤੇ ਵਿਚਕਾਰਲੀ ਚੀਜ਼ (ਹਰੀ-ਪਾਣੀ ਦੀ ਨੇਵੀ) ਵਿਚਕਾਰ ਵੰਡਿਆ ਜਾ ਸਕਦਾ ਹੈ, ਹਾਲਾਂਕਿ ਇਹ ਭਰਮਵਾਂ ਵਿਹਾਰਕ ਖੇਤਰਾਂ ਨਾਲੋਂ ਰਣਨੀਤਕ ਸੰਭਾਵਨਾਵਾਂ ਬਾਰੇ ਜ਼ਿਆਦਾ ਹਨ ਜਾਂ ਸੰਚਾਲਨ ਵਿਭਾਜਨ।
ਮੱਧ ਪੂਰਬ (ਜਾਂ ਪਹਿਲਾਂ ਜ਼ਿਆਦਾ ਪ੍ਰਚੱਲਤ ਪੂਰਬ ਦੇ ਕਰੀਬ (Near East)) ਦੱਖਣ ਪੱਛਮ ਏਸ਼ਿਆ, ਦੱਖਣ ਪੂਰਬੀ ਯੂਰੋਪ ਅਤੇ ਉੱਤਰੀ ਪੂਰਵੀ ਅਫਰੀਕਾ ਵਿੱਚ ਵਿਸਥਾਰਿਤ ਖੇਤਰ ਹੈ। ਇਸ ਦੀ ਕੋਈ ਸਪੱਸ਼ਟ ਸੀਮਾ ਰੇਖਾ ਨਹੀਂ ਹੈ, ਅਕਸਰ ਇਸ ਸ਼ਬਦ ਦਾ ਪ੍ਰਯੋਗ ਪੂਰਬ ਦੇ ਨੇੜੇ (Near East) ਦੇ ਇੱਕ ਪਰਿਆਏ ਦੇ ਰੂਪ ਵਿੱਚ ਪ੍ਰਯੋਗ ਕੀਤਾ ਜਾਂਦਾ, ਠੀਕ ਬਹੁਤ ਦੂਰ ਪੂਰਬ (Far East) ਦੇ ਉਲਟ। ਮੱਧ ਪੂਰਬ ਸ਼ਬਦ ਦਾ ਪ੍ਰਚਲਨ 1900 ਦੇ ਆਸਪਾਸ ਦੇ ਯੂਨਾਇਟੇਡ ਕਿੰਗਡਮ ਵਿੱਚ ਸ਼ੁਰੂ ਹੋਇਆ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਅਬੁਲ ਹਸਨ ਯਾਮੀਨੁੱਦੀਨ ਖੁਸਰੋ (ਉਰਦੂ: ابوالحسن یمینالدین خسرو; ਹਿੰਦੀ: अबुल हसन यमीनुद्दीन ख़ुसरो), ਅਮੀਰ ਖੁਸਰੋ ਦਹਿਲਵੀ (امیر خسرو دہلوی; अमीर ख़ुसरौ दहलवी) ਨਾਲ ਮਸ਼ਹੂਰ, ਇੱਕ ਭਾਰਤੀ ਸੰਗੀਤਕਾਰ, ਵਿਦਵਾਨ ਅਤੇ ਕਵੀ ਸੀ। ਭਾਰਤੀ ਉਪਮਹਾਂਦੀਪ ਦੇ ਸਭਿਆਚਾਰਕ ਇਤਿਹਾਸ ਵਿੱਚ ਇਸ ਦਾ ਖਾਸਾ ਯੋਗਦਾਨ ਹੈ। ਮੰਨਿਆ ਜਾਂਦਾ ਹੈ ਕਿ ਇਸਨੇ ਸਿਤਾਰ ਅਤੇ ਤਬਲਾ ਸਾਜ਼ਾਂ ਦੀ ਕਾਢ ਕਢੀ। ਇਹ ਇੱਕ ਸੂਫੀ ਰਹੱਸਵਾਦੀ ਸੀ ਅਤੇ ਦਿੱਲੀ ਦੇ ਨਿਜ਼ਾਮੁੱਦੀਨ ਔਲੀਆ ਦਾ ਰੂਹਾਨੀ ਚੇਲਾ ਸੀ। ਇਸਨੇ ਮੁੱਖ ਤੌਰ ਤੇ ਫ਼ਾਰਸੀ ਵਿੱਚ ਕਵਿਤਾਵਾਂ ਲਿੱਖੀਆਂ ਪਰ ਹਿੰਦਵੀ ਵਿੱਚ ਵੀ ਲਿੱਖੀਆਂ ਹਨ।
ਪੰਜਾਬੀ ਇਕਾਂਗੀ ਦਾ ਇਤਿਹਾਸ ਜੇਕਰ ਪੜਚੋਲੀਏ ਤਾਂ ਪੰਜਾਬੀ ਇਕਾਂਗੀ ਨੇ ਸਮੇਂ ਦੀਆਂ ਹਨੇਰੀਆਂ ਗੁਫਾਵਾਂ ਵਿੱਚ ਪ੍ਰਕਾਸ਼ ਸੁੱਟਿਆ ਹੈ| ਆਧੁਨਿਕ ਸਰੋਕਾਰਾਂ ਵਾਲੀ ਪੰਜਾਬੀ ਇਕਾਂਗੀ ਨਾਲੋਂ ਪੰਜਾਬੀ ਨਾਟਕ ਦੀ ਆਮਦ ਪੰਜਾਬੀ ਸਾਹਿਤ ਵਿਚ ਪਿੱਛੋਂ ਹੁੰਦੀ ਹੈ| ਇਸ ਲਈ ਆਧੁਨਿਕ ਸਰੋਕਾਰਾਂ ਵਾਲੀ ਇਕਾਂਗੀ ਦਾ ਪ੍ਰਭਾਵ ਵੀ ਪੰਜਾਬੀ ਸਾਹਿਤ ਤੇ ਆਧੁਨਿਕ ਸਰੋਕਾਰਾਂ ਵਾਲੇ ਪੰਜਾਬੀ ਨਾਟਕ ਨਾਲੋਂ ਪਹਿਲਾਂ ਪਿਆ ਹੈ| ਨਾਟਕਕਾਰਾਂ ਨੇ ਇਕਾਂਗੀ ਨੂੰ ਹੀ ਵਿਸਥਾਰਿਆ ਹੈ ਪਰ ਫਿਰ ਵੀ ਨਾਟਕ ਅਤੇ ਇਕਾਂਗੀ ਵਿਚ ਕਾਫੀ ਅੰਤਰ ਹੈ| ਇਕਾਂਗੀ ਨਾ ਨਾਟਕ ਦਾ ਸਾਰ ਹੁੰਦੀ ਹੈ ਨਾ ਹੀ ਨਾਟਕ ਇਕਾਂਗੀ ਦਾ ਵਿਸਥਾਰ ਹੁੰਦਾ ਹੈ| ਨਾਟਕ ਦਾ ਹਰ ਅੰਕ ਸੁਤੰਤਰ ਨਹੀਂ ਹੁੰਦਾ ਅਤੇ ਇਕਾਂਗੀ ਨਾਟਕ ਦਾ ਭਾਗ ਨਹੀਂ ਹੁੰਦੀ | ਅੰਗਰੇਜਾਂ ਦੀ ਆਮਦ ਨਾਲ ਜਿੱਥੇ ਰਾਜਨੀਤਿਕ, ਸਮਾਜਿਕ ਤੇ ਮਾਨਸਿਕ ਪਹਿਲੂ ਤੇ ਅੰਸ਼ ਬਦਲ ਉੱਥੇ ਭਾਰਤੀ ਸਾਹਿਤ ਦੇ ਨਾਲ-ਨਾਲ ਪੰਜਾਬੀ ਸਾਹਿਤ ਤੇ ਵੀ ਪ੍ਰਭਾਵ ਪਾਇਆ, ਜਿਸ ਨਾਲ ਪੰਜਾਬੀ ਸਾਹਿਤ ਵਿਚ ਇਕਾਂਗੀ ਦੀ ਆਮਦ ਹੋਈ|ਗੁਰਦਿਆਲ ਸਿੰਘ ਫੁੱਲ ਅਨੁਸਾਰ, 'ਇਕਾਂਗੀ ਆਪਣੀ ਸੰਜਮਤਾ, ਇਕਾਗਰਤਾ, ਥੋੜੇ ਨਾਲ ਬਹੁਤਾ ਸਾਰਨ ਦੀ ਸਮਰੱਥਾ ਤੇ ਤੀਖਣਤਾ ਨਾਲ ਪੂਰੇ ਨਾਟਕ ਨੂੰ ਸੰਘਣਾ, ਬੱਝਵਾਂ ਤੇ ਤੀਖਣ ਮਘਦੇ ਕਾਰਜ ਵਾਲਾ ਬਣਾ ਕੇ ਇੱਕ-ਕਥਨੀ, ਇੱਕ-ਝਾਕੀਏ ਤੇ ਇੱਕ-ਅੰਗੀਏ ਬਣਾ ਰਿਹਾ ਹੈ| ਇਕਾਂਗੀ ਅਸਲ ਵਿਚ ਮੰਚ ਦੀ ਲੋੜ ਵਿੱਚੋ ਹੀ ਪੈਦਾ ਹੋਇਆ ਹੈ| ਯੂਰਪ ਵਿੱਚ ਨਾਟਕ ਪੇਸ਼ ਕਰਨ ਤੋਂ ਪਹਿਲਾਂ ਜੁੜੇ ਦਰਸ਼ਕ ਦੇ ਮਨਪ੍ਰਚਾਵੇ ਲਈ ਇਕਾਂਗੀ ਪੇਸ਼ ਕੀਤਾ ਜਾਂਦਾ ਸੀ, ਇਸ ਲਈ ਇਕਾਂਗੀ ਦਾ ਰੰਗਮੰਚ ਨਾਲ ਸਿੱਧਾ ਸਬੰਧ ਹੈ|ਪੰਜਾਬੀ ਇਕਾਂਗੀ ਉੱਤੇ ਪੱਛਮੀ ਸਾਹਿਤ ਤੋਂ ਬਿਨਾਂ ਭਾਰਤੀ ਸਾਹਿਤ ਪਰੰਪਰਾਵਾਂ ਦਾ ਵੀ ਪ੍ਰਭਾਵ ਪਿਆ| ਇਸ ਤਰ੍ਹਾਂ ਪੰਜਾਬੀ ਇਕਾਂਗੀ ਦੇ ਇਤਿਹਾਸ ਨੂੰ ਅਸੀਂ ਪੰਜ ਦੌਰਾਂ ਵਿੱਚ ਵੰਡ ਲੈਂਦੇ ਹਾਂ,
ਕੈਥੋਲਿਕ ਗਿਰਜਾਘਰ ਦੁਨੀਆਂ ਦੇ ਇਸਾਈਆਂ ਦਾ ਸਭ ਤੋਂ ਵੱਡਾ ਚਰਚ ਹੈ, ਇਸ ਦੇ ਕਰੀਬ 120 ਕਰੋੜ ਜਣ(ਮੈਂਬਰ) ਹਨ। ਇਸਨੂੰ ਰੋਮਨ ਕੈਥੋਲਿਕ ਗਿਰਜਾਘਰ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ। ਇਸ ਦੇ ਨੇਤਾ ਪੋਪ ਹਨ ਜੋ ਧਰਮਾਧਿਅਕਸ਼ਾਂ ਦੇ ਸਮੁਦਾੲਿ ਦੇ ਪ੍ਰਧਾਨ ਹਨ। ਇਹ ਪੱਛਮੀ ਅਤੇ ਪੂਰਬੀ ਕੈਥੋਲਿਕ ਗਿਰਜਾਘਰਾਂ ਦਾ ਇੱਕ ਸਮਾਗਮ ਹੈ। ਇਹ ਆਪਣੇ ਲਕਸ਼ ਨੂੰ ਯਿਸੂ ਮਸੀਹ ਦੇ ਸਮਾਚਾਰ ਫੈਲਾਉਣ, ਸੰਸਕਾਰ ਕਰਵਾਉਣ ਅਤੇ ਦਿਅਾਲਤਾ ਧਾਰਨ ਕਰਨ ਦੇ ਰੂਪ ਵਿੱਚ ਪਰਿਭਾਸ਼ਿਤ ਕਰਦਾ ਹੈ।
ਸਿੱਖ ਧਰਮ ਦੇ 1469 ਤੋਂ 1708 ਵਿੱਚ ਦਸ ਗੁਰੂ ਹੋਏ ਹਨ। ਇਹ ਅਧਿਆਪਕ ਰੂਹਾਨੀ ਜੋਤ ਸਨ, ਜਿੰਨਾਂ ਦੀ ਜਿੰਦਗੀ ਦਾ ਮੁੱਖ ਮਕਸਦ ਲੋਕਾਂ ਦੀ ਭਲਾਈ ਹੀ ਮਕਸਦ ਸੀ। ਹਰ ਗੁਰੂ ਨੇ ਪਿਛਲੇ ਗੁਰੂ ਰਾਹੀਂ ਦਿੱਤੀਆਂ ਸਿੱਖਿਆਵਾਂ ਦਾ ਸਮਰਥਨ ਕੀਤਾ ਅਤੇ ਹੋਰ ਜਾਣਕਾਰੀ ਸ਼ਾਮਿਲ ਕੀਤੀ, ਜਿਸ ਦੇ ਨਤੀਜੇ ਵਜੋਂ ਸਿੱਖ ਧਰਮ ਦੀ ਨੀਂਹ ਤਿਆਰ ਹੋਈ। ਗੁਰੂ ਨਾਨਕ ਜੀ ਪਹਿਲੇ ਗੁਰੂ ਸਨ ਅਤੇ ਗੁਰੂ ਗੋਬਿੰਦ ਸਿੰਘ ਜੀ ਵਿਅਕਤੀ ਦੇ ਰੂਪ ਵਿੱਚ ਆਖਰੀ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਸੰਸਾਰ ਨੂੰ ਤਿਆਗਿਆ ਤਾਂ ਉਹਨਾਂ ਗੁਰੂ ਗ੍ਰੰਥ ਸਾਹਿਬ ਨੂੰ ਸਿੱਖਾਂ ਦੇ ਆਖਰੀ ਅਤੇ ਅੰਤਮ ਗੁਰੂ ਬਣਾਇਆ।
ਉਸਾਰੀ ਕਲਾ ਜਾਂ ਵਾਸਤੂਕਲਾ ਜਾਂ ਭਵਨ/ਇਮਾਰਤ ਨਿਰਮਾਣ ਕਲਾ ਇਮਾਰਤ ਅਤੇ ਹੋਰ ਭੌਤਿਕ ਬਣਤਰਾਂ ਦੀ ਯੋਜਨਾਬੰਦੀ, ਡਿਜ਼ਾਈਨ, ਅਤੇ ਉਸਾਰੀ ਕਰਨ ਦੇ ਢੰਗ ਅਤੇ ਇਸ ਤੋਂ ਬਣੀ ਉਪਜ ਨੂੰ ਕਿਹਾ ਜਾਦਾ ਹੈ। ਇਮਾਰਾਤਾਂ ਦੇ ਰੂਪ 'ਚ ਉਸਾਰੀ ਕਲਾ ਦੇ ਕੰਮ ਅਕਸਰ ਸੱਭਿਆਚਾਰ ਦੀ ਨਿਸ਼ਾਨੀ ਅਤੇ ਕਲਾ ਦੇ ਨਮੂਨੇ ਮੰਨੇ ਜਾਂਦੇ ਹਨ। ਇਤਿਹਾਸਕ ਸੱਭਿਆਤਾਵਾਂ ਨੂੰ ਉਹਨਾਂ ਦੇ ਬਚੇ ਹੋਏ ਵਾਸਤੂਕਲਾ ਦੇ ਕੰਮਾਂ ਰਾਹੀ ਸਮਝਿਆ ਜਾਂਦਾ ਹੈ।