ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਕੌਮਾਂਤਰੀ ਇਸਤਰੀ ਦਿਹਾੜਾ ਜਾਂ ਅੰਤਰਰਾਸ਼ਟਰੀ ਮਹਿਲਾ ਦਿਵਸ (ਅੰਗਰੇਜ਼ੀ:International Women's Day (IWD), ਮੁੱਢ ਵਿੱਚ "International Working Women's Day" ਕਿਹਾ ਜਾਂਦਾ ਸੀ) ਹਰ ਸਾਲ 8 ਮਾਰਚ ਨੂੰ ਵਿਸ਼ਵ ਪੱਧਰ 'ਤੇ ਮਨਾਇਆ ਜਾਂਦਾ ਹੈ। ਵਿਸ਼ਵ ਦੇ ਵਿਭਿੰਨ ਖੇਤਰਾਂ ਵਿੱਚ ਮਹਿਲਾਵਾਂ ਦੇ ਪ੍ਰਤੀ ਸਨਮਾਨ, ਪ੍ਰਸੰਸਾ ਅਤੇ ਪਿਆਰ ਪ੍ਰਗਟਾਉਂਦੇ ਹੋਏ ਇਹ ਦਿਨ ਮਹਿਲਾਵਾਂ ਲਈ ਤਿਉਹਾਰ ਵਾਂਗ ਮਨਾਇਆ ਜਾਂਦਾ ਹੈ।
ਸਿੱਖਿਆ ਸ਼ਾਸਤਰ (ਅੰਗਰੇਜ਼ੀ: Pedagogy) ਅਧਿਆਪਨ ਦੀ ਕਲਾ ਅਤੇ ਵਿਗਿਆਨ ਨੂੰ ਕਿਹਾ ਜਾਂਦਾ ਹੈ। ਇਸ ਵਿੱਚ ਇਹ ਅਧਿਐਨ ਕੀਤਾ ਜਾਂਦਾ ਹੈ ਕਿ ਸਭ ਤੋਂ ਵਧੀਆ ਢੰਗ ਨਾਲ ਕਿਵੇਂ ਪੜ੍ਹਾਇਆ ਜਾ ਸਕਦਾ ਹੈ। ਇਸਦਾ ਟੀਚਾ ਸਧਾਰਨ ਸਿੱਖਿਆ(ਮਨੁੱਖ ਦਾ ਸੰਪੂਰਨ ਵਿਕਾਸ) ਤੋਂ ਲੈਕੇ ਵਿਸ਼ੇਸ਼ ਸਿੱਖਿਆ(ਵਿਸ਼ੇਸ਼ ਮੁਹਾਰਤ ਹਾਸਿਲ ਕਰਨ ਲਈ) ਤੱਕ ਹੋ ਸਕਦਾ ਹੈ। ਉਦਾਹਰਨ ਦੇ ਤੌਰ ਉੱਤੇ ਪਾਉਲੋ ਫ਼ਰੇਰੇ ਆਪਣੇ ਪੜ੍ਹਾਉਣ ਦੇ ਤਰੀਕੇ ਨੂੰ "ਆਲੋਚਨਾਤਮਕ ਸਿੱਖਿਆ ਸ਼ਾਸਤਰ" ਕਹਿੰਦਾ ਸੀ। ਪੈਡਗੋਜੀ (/ pɛdəddi /) ਉਹ ਅਨੁਸ਼ਾਸ਼ਨ ਹੈ ਜੋ ਅਧਿਆਪਨ ਦੇ ਸਿਧਾਂਤ ਅਤੇ ਅਭਿਆਸ ਨਾਲ ਸਬੰਧਤ ਹੈ ਅਤੇ ਇਹ ਇਸ ਤੱਥ ਤੇ ਧਿਆਨ ਦਿੰਦਾ ਹੈ ਕਿ ਅਧਿਆਪਨ ਕਿਵੇਂ ਵਿਦਿਆਰਥੀ ਨੂੰ ਸਿੱਖਣ ਨੂੰ ਪ੍ਰਭਾਵਿਤ ਕਰਦਾ ਹੈ।.
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਸ੍ਰੀ ਗੁਰੂ ਨਾਨਕ ਦੇਵ ਜੀ ਉਚਾਰਨ (15 ਅਪ੍ਰੈਲ 1469 – 22 ਸਤੰਬਰ 1539) ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਦੇ ਮਹੀਨੇ ਵਿੱਚ ਅਲੱਗ-ਅਲੱਗ ਮਿਤੀ ਨੂੰ ਆਉਂਦੀ ਹੈ।ਗੁਰੂ ਨਾਨਕ ਦੇਵ ਜੀ ਨੇ ਦੂਰ-ਦੂਰ ਤੱਕ ਯਾਤਰਾ ਕੀਤੀ ਅਤੇ ਲੋਕਾਂ ਨੂੰ ਇੱਕ ਪਰਮੇਸ਼ਰ ਹੋਣ ਦਾ ਸੰਦੇਸ਼ ਦਿੱਤਾ ਜੋ ਆਪਣੀ ਹਰ ਇੱਕ ਰਚਨਾ ਵਿੱਚ ਵਾਸ ਕਰਦਾ ਹੈ ਅਤੇ ਅਨਾਦਿ ਸੱਚ ਨੂੰ ਦਰਸਾਉਂਦਾ ਹੈ। ਉਹਨਾਂ ਨੇ ਇਕ ਅਨੋਖਾ ਅਧਿਆਤਮਿਕ, ਸਮਾਜਕ, ਅਤੇ ਰਾਜਨੀਤਕ ਪਲੇਟਫਾਰਮ ਤਿਆਰ ਕੀਤਾ ਜੋ ਸਮਾਨਤਾ, ਭਰੱਪਣ ਦਾ ਪਿਆਰ, ਭਲਾਈ, ਅਤੇ ਸਦਭਾਵਨਾ 'ਤੇ ਆਧਾਰਿਤ ਸੀ। ਸਿੱਖ ਧਰਮ ਦੇ ਪਵਿੱਤਰ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਨਾਨਕ ਦੇ ਸ਼ਬਦ, 974 ਕਾਵਿਕ ਭਜਨਾਂ ਦੇ ਰੂਪ ਵਿਚ ਦਰਜ਼ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਕੁਝ ਮੁੱਖ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸ਼ਟ ਹਨ। ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।ਗੁਰੂ ਨਾਨਕ ਨੂੰ ਸੱਤ ਸਾਲ ਦੀ ੳਮਰ ਵਿੱਚ ਪਾਂਧੇ ਕੋਲ ਪੜ੍ਹਣ ਲਈ ਭੇਜਿਆ ਗਿਆ। ਪਰ ਇਹਨਾਂ ਨੇ ਪਾਂਧੇ ਨੂੰ ਆਪਣੇ ਵਿਚਾਰਾ ਨਾਲ ਹੀ ਇਹਨਾਂ ਪ੍ਰਭਾਵਿਤ ਕੀਤਾ ਕਿ ਪਾਂਧਾ ਵੀ ਆਪ ਤੋਂ ਬਹੁਤ ਪ੍ਰਭਾਵਿਤ ਹੋਇਆ। ਇਸ ਤੋਂ ਬਿਨਾਂ ਇਹਨਾਂ ਨੇ ਫਾਰਸੀ ਅਤੇ ਸੰਸਕ੍ਰਿਤ ਦੀ ਵਿੱਦਿਆ ਪ੍ਰਾਪਤ ਕੀਤੀ। ਇਹਨਾਂ ਦਾ ਵਿਆਹ ਬੀਬੀ ਸੁਲੱਖਣੀ ਨਾਲ ਹੋਇਆ। ਬਾਬਾ ਸ਼੍ਰੀ ਚੰਦ (ਜੋ ਕਿ ਉਦਾਸੀ ਸੰਪਰਦਾ ਦੇ ਬਾਨੀ ਹੋਏ), ਤੇ ਲੱਖਮੀ ਦਾਸ ਨਾਂਅ ਦੇ ਇਹਨਾਂ ਦੇ ਦੋ ਪੁੱਤਰ ਹੋਏ।
ਸਵਾਮੀ ਵਿਵੇਕਾਨੰਦ (ਬਾਂਗਲਾ: [ʃami bibekanɒnɖo] ( ਸੁਣੋ) (12 ਜਨਵਰੀ 1863 - 4 ਜੁਲਾਈ 1902), ਜਨਮ ਸਮੇਂ ਨਰੇਂਦਰ ਨਾਥ ਦੱਤ (ਬਾਂਗਲਾ: [nɔrend̪ro nat̪ʰ d̪ɔt̪t̪o]), ਭਾਰਤੀ ਹਿੰਦੂ ਸੰਨਿਆਸੀ ਸੀ ਅਤੇ 19ਵੀਂ ਸਦੀ ਦੇ ਸੰਤ ਰਾਮ-ਕ੍ਰਿਸ਼ਨ ਪਰਮਹੰਸ ਦੇ ਮੁੱਖ ਚੇਲੇ ਸਨ। ਪੱਛਮੀ ਜਗਤ ਨੂੰ ਭਾਰਤੀ ਦਰਸ਼ਨ, ਵੇਦਾਂਤ ਅਤੇ ਯੋਗ ਦਾ ਤੁਆਰਫ਼ ਕਰਾਉਣ ਵਾਲੀ ਮੁੱਖ ਹਸਤੀ ਸਨ। ਅਤੇ ਉਨ੍ਹਾਂ ਨੂੰ ਅੰਤਰ-ਧਰਮੀ ਚੇਤਨਾ ਧਾਉਣ ਦਾ ਅਤੇ ਹਿੰਦੂ ਧਰਮ ਨੂੰ 19ਵੀਂ ਸਦੀ ਵਿੱਚ ਸੰਸਾਰ ਧਰਮ ਦੇ ਰੁਤਬੇ ਤੱਕ ਪਹੁੰਚਾਉਣ ਦਾ ਸਿਹਰਾ ਦਿੱਤਾ ਜਾਂਦਾ ਹੈ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਮਾਰਚ 2019 ਮੁਤਾਬਿਕ ਇਸ ਵਿਕੀ ’ਤੇ 31,057 ਲੇਖ ਹਨ ਅਤੇ ਇਸ ਦੇ ਕੁੱਲ 27,379 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,56,497 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.20 (f929e2a) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦੀ ਅਭਿਵਿਅਕਤੀ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਅਲੱਗ-2 ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ।“ਸੂਫ਼ੀ ਮਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋਂ ਜਿਹਾ ਹੀ ਸੀ ਫ਼ਰਕ ਕੇਂਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟ ਲਟ ਬਲਦੀ ਲਾਟ।”1.
ਸਿੱਖੀ (ਅੰਗਰੇਜ਼ੀ: Sikhism ਸੀਖਇਜ਼ਮ, ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਮਹਿਲਾ ਸਮਾਨਤਾ ਦਿਵਸ ਸਯੁੰਕਤ ਰਾਜ ਸੰਵਿਧਾਨ ਨੂੰ 1920 ਦੇ ਸੰਸ਼ੋਧਨ (ਸੋਧ XIX) ਨੂੰ ਅਪਣਾਉਣ ਦੀ ਯਾਦਗਾਰ ਮਨਾਉਣ ਲਈ 26 ਅਗਸਤ ਨੂੰ ਸਯੁੰਕਤ ਰਾਜ ਵਿੱਚ ਮਨਾਇਆ ਜਾਂਦਾ ਹੈ, ਜਿਸ ਨਾਲ ਰਾਜਾਂ ਅਤੇ ਸੰਘੀ ਸਰਕਾਰ ਨੂੰ ਸਯੁੰਕਤ ਰਾਜ ਦੇ ਨਾਗਰਿਕਾਂ ਨੂੰ ਵੋਟ ਦੇਣ ਦੇ ਅਧਿਕਾਰ ਤੋਂ ਇਨਕਾਰ ਕਰਨ ਦੀ ਮਨਾਹੀ ਹੈ। ਇਹ ਪਹਿਲੀ ਵਾਰ 1973 ਵਿੱਚ ਮਨਾਇਆ ਗਿਆ ਸੀ ਅਤੇ ਹਰ ਸਾਲ ਸੰਯੁਕਤ ਰਾਜ ਦੇ ਰਾਸ਼ਟਰਪਤੀ ਦੁਆਰਾ ਐਲਾਨ ਕੀਤਾ ਜਾਂਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਸਤਹੀ ਕਸ਼ਮਕੱਸ਼ ਇੱਕ ਖਿਚ ਹੈ ਜੋ ਸਤਹ ਉੱਪਰਲੇ ਕਿਨਾਰਿਆਂ ਵੱਲ ਤੇ ਹੇਠਾਂ ਵੱਲ ਹੁੰਦੀ ਹੈ। ਇਸ ਤਰਾਂ ਲਗਦਾ ਹੈ ਜਿਵੇਂ ਤਰਲ ਪਦਾਰਥਾਂ ਦੀ ਇੱਕ ਚਮੜੀ ਹੁੰਦੀ ਹੈ। ਸਤਹ ਉੱਪਰਲੇ ਕਣ ਇੱਕ ਦੂਜੇ ਨਾਲ ਵੀ ਜੁੜੇ ਹੁੰਦੇ ਹਨ ਤੇ ਹੇਠਲਿਆਂ ਕਣਾਂ ਨਾਲ ਵੀ ਜੁੜੇ ਹੁੰਦੇ ਹਨ। ਪਾਣੀ ਤੁਪਕਿਆਂ ਦੀ ਸਕਲ ਬਣਾਉਂਦਾ ਹੈ ਕਿਉਂਕੇ ਸਤਹੀ ਕਸ਼ਮਕੱਸ਼ ਉਸ ਨੂੰ ਚਾਰੇ ਪਾਸਿਉਂ ਖਿੱਚਦੀ ਹੈ। ਤਰਲ ਪਦਾਰਥਾਂ ਦੇ ਕਣ ਆਪਣੇ ਇਰਦ ਗਿਰਦ ਦੇ ਤਰਲ ਤੱਤਾਂ ਨਾਲ ਜੁੜੇ ਹੁੰਦੇ ਹਨ। ਜਿਹੜੇ ਸਤਹ ਤੇ ਹੁੰਦੇ ਹਨ ਉਹ ਇਸੇ ਕਰ ਕੇ ਉੱਪਰ ਨੂੰ ਧੱਕੇ ਜਾਂਦੇ ਕਿ ਉਹਨਾਂ ਉੱਪਰ ਹੋਰ ਮਾਲੀਕਿਊਲ ਨਹੀਂ ਹੁੰਦੇ। ਉਹ ਹਵਾ ਨਾਲੋਂ ਤਰਲ ਪਦਰਾਥਾਂ ਦੇ ਕਣਾਂ ਨਾਲ ਜ਼ਿਆਦਾ ਜੁੜੇ ਹੋਏ ਹੁੰਦੇ ਹਨ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 31,037 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਖੇਤਰਫਲ ਜਾਂ ਰਕਬਾ ਕਿਸੇ ਦੋ-ਪਸਾਰੀ ਸਤ੍ਹਾ ਜਾਂ ਆਕਾਰ ਜਾਂ ਪੱਧਰੀ ਪਰਤ ਆਦਿ ਦਾ ਫੈਲਾਅ ਦੱਸਣ ਵਾਲਾ ਮਾਪ ਹੈ। ਇਸਨੂੰ ਕਿਸੇ ਦੱਸੀ ਹੋਈ ਮੁਟਾਈ ਦੇ ਪਦਾਰਥ ਦੀ ਉਸ ਮਾਤਰਾ ਨਾਲ ਸਮਝਿਆ ਜਾ ਸਕਦਾ ਹੈ ਜੋ ਕਿਸੇ ਆਕਾਰ ਦੇ ਨਮੂਨੇ ਬਣਾਉਣ ਵਿੱਚ ਖਰਚ ਹੋਵੇ ਜਾਂ ਲੇਪ ਦੀ ਉਹ ਮਾਤਰਾ ਜੋ ਕਿਸੇ ਉੱਪਰਲੀ ਸਤ੍ਹਾ ਨੂੰ ਇੱਕ ਵੇਰ ਲਿੱਪਣ ਲਈ ਵਰਤੀ ਜਾਵੇ। ਇਹ ਕਿਸੇ ਵਲ (ਇੱਕ-ਪਸਾਰੀ ਧਾਰਨਾ) ਦੀ ਲੰਬਾਈ ਜਾਂ ਕਿਸੇ ਠੋਸ ਪਦਾਰਥ ਦੀ ਆਇਤਨ (ਤ੍ਰੈ-ਪਸਾਰੀ ਧਾਰਨਾ) ਦੀ ਦੋ-ਪਸਾਰੀ ਸਮਾਨਰੂਪ ਵਸਤ ਹੈ।
ਵਿਕੀ (Eng:/ wɪki/), ਉਹ ਵੈਬਸਾਈਟ ਹੈ ਜਿਸਤੇ ਉਪਯੋਗਕਰਤਾਵਾਂ ਨੇ ਇਕਸਾਰ ਰੂਪ ਨਾਲ ਵੈਬ ਬ੍ਰਾਊਜ਼ਰ ਤੋਂ ਸਮੱਗਰੀ ਅਤੇ ਸੰਸ਼ੋਧਨ ਨੂੰ ਸੰਸ਼ੋਧਿਤ ਕੀਤਾ ਹੈ। ਇੱਕ ਆਮ ਵਿਕੀ ਵਿੱਚ, ਅੱਖਰਾਂ ਨੂੰ ਸਧਾਰਨ ਮਾਰਕਅਪ ਭਾਸ਼ਾ ਦੀ ਵਰਤੋਂ ਨਾਲ ਲਿਖਿਆ ਜਾਂਦਾ ਹੈ ਅਤੇ ਅਕਸਰ ਇੱਕ ਅਮੀਰ-ਟੇਕਸਟ ਐਡੀਟਰ ਦੀ ਮਦਦ ਨਾਲ ਸੰਪਾਦਿਤ ਹੁੰਦਾ ਹੈ। ਇੱਕ ਵਿਕੀ ਨੂੰ ਵਿਕੀ ਸੌਫਟਵੇਅਰ ਦੀ ਵਰਤੋਂ ਕਰਕੇ ਚਲਾਇਆ ਜਾਂਦਾ ਹੈ, ਜਿਸ ਨੂੰ ਵਿਕੀ ਇੰਜਣ ਵਜੋਂ ਜਾਣਿਆ ਜਾਂਦਾ ਹੈ। ਇੱਕ ਵਿਕੀ ਇੰਜਣ ਇਕ ਕਿਸਮ ਦਾ ਵਿਸ਼ਾ ਪ੍ਰਬੰਧਨ ਪ੍ਰਣਾਲੀ ਹੈ, ਪਰ ਇਹ ਬਲੌਗ ਸੌਫਟਵੇਅਰਸ ਸਮੇਤ ਬਹੁਤ ਸਾਰੇ ਹੋਰ ਪ੍ਰਣਾਲੀਆਂ ਤੋਂ ਵੱਖਰਾ ਹੈ, ਜਿਸ ਵਿੱਚ ਕਿਸੇ ਵੀ ਪਰਿਭਾਸ਼ਿਤ ਮਾਲਕ ਜਾਂ ਨੇਤਾ ਦੇ ਬਿਨਾਂ ਸਮੱਗਰੀ ਤਿਆਰ ਕੀਤੀ ਗਈ ਹੈ, ਅਤੇ ਵਿਕਰੀਆਂ ਦੇ ਬਹੁਤ ਘੱਟ ਅਸਥਿਰ ਢਾਂਚਾ ਹੈ, ਜਿਸਦੇ ਅਨੁਸਾਰ ਢਾਂਚੇ ਨੂੰ ਉਭਰਨ ਦੀ ਇਜਾਜ਼ਤ ਉਪਭੋਗਤਾਵਾਂ ਦੀਆਂ ਲੋੜਾਂ ਵਰਤੋਂ ਵਿਚ ਕਈ ਵੱਖੋ ਵੱਖਰੇ ਵਿਕੀ ਦੇ ਇੰਜਨ ਹਨ, ਦੋਵੇਂ ਸਟੈਂਡਅਲੋਨ ਅਤੇ ਹੋਰ ਸਾਫਟਵੇਅਰ ਦਾ ਹਿੱਸਾ, ਜਿਵੇਂ ਬੱਗ ਟਰੈਕਿੰਗ ਸਿਸਟਮ। ਕੁਝ ਵਿਕੀ ਇੰਜਣ ਓਪਨ ਸੋਰਸ ਹਨ, ਜਦਕਿ ਦੂਜੇ ਮਲਕੀਅਤ ਹਨ। ਕੁਝ ਪਰਮਿਟ ਵੱਖ ਵੱਖ ਫੰਕਸ਼ਨਾਂ ਤੇ ਨਿਯੰਤਰਣ (ਐਕਸੈਸ ਦੇ ਪੱਧਰ); ਉਦਾਹਰਨ ਲਈ, ਸੰਪਾਦਨਾਂ ਦੇ ਅਧਿਕਾਰ ਸਮੱਗਰੀ ਬਦਲਣ, ਜੋੜਨ ਜਾਂ ਹਟਾਉਣ ਦੀ ਆਗਿਆ ਦੇ ਸਕਦੇ ਹਨ। ਹੋਰ ਪਹੁੰਚ ਨਿਯੰਤਰਣ ਲਾਗੂ ਕੀਤੇ ਬਿਨਾਂ ਪਹੁੰਚ ਦੀ ਇਜਾਜ਼ਤ ਦੇ ਸਕਦੇ ਹਨ। ਸਮਗਰੀ ਨੂੰ ਵਿਵਸਥਿਤ ਕਰਨ ਲਈ ਹੋਰ ਨਿਯਮ ਲਾਗੂ ਕੀਤੇ ਜਾ ਸਕਦੇ ਹਨ। ਆਨਲਾਈਨ ਐਨਸਾਈਕਲੋਪੀਡੀਆ ਪ੍ਰੋਜੈਕਟ ਵਿਕੀਪੀਡੀਆ, ਤਕਰੀਬਨ ਸਭ ਤੋਂ ਪ੍ਰਸਿੱਧ ਵਿਕੀ-ਅਧਾਰਿਤ ਵੈਬਸਾਈਟ ਹੈ, ਅਤੇ ਇਹ ਸੰਸਾਰ ਦੇ ਕਿਸੇ ਵੀ ਕਿਸਮ ਦੀਆਂ ਸਭ ਤੋਂ ਵੱਧ ਸਭ ਤੋਂ ਵੱਧ ਵੇਖੀਆਂ ਜਾਣ ਵਾਲੀਆਂ ਸਾਈਟਾਂ ਵਿੱਚੋਂ ਇੱਕ ਹੈ, ਜਿਸ ਨੂੰ 2007 ਤੋਂ ਬਾਅਦ ਦਸਾਂ ਵਿੱਚ ਦਰਜਾ ਦਿੱਤਾ ਗਿਆ ਹੈ। ਵਿਕੀਪੀਡੀਆ ਇੱਕ ਵਿਕੀ ਨਹੀਂ ਹੈ ਬਲਕਿ ਸੈਂਕੜੇ ਵਿਕੀਆਂ ਦਾ ਸੰਗ੍ਰਹਿ, ਹਰੇਕ ਭਾਸ਼ਾ ਲਈ ਇਕ ਜਨਤਕ ਅਤੇ ਪ੍ਰਾਈਵੇਟ ਦੋਨਾਂ ਵਿਚ ਹਜ਼ਾਰਾਂ ਹੋਰ ਵਿਕਰੀਆਂ ਦੀ ਵਰਤੋਂ ਕੀਤੀ ਗਈ ਹੈ, ਜਿਸ ਵਿਚ ਵਿਕੀਸ਼ਨ ਦਾ ਕੰਮ ਗਿਆਨ ਪ੍ਰਬੰਧਨ ਸਾਧਨਾਂ, ਨਾਟੈਕਿੰਗ ਸੰਦਾਂ, ਕਮਿਊਨਿਟੀ ਵੈੱਬਸਾਈਟਾਂ ਅਤੇ ਇੰਟਰਰੇਟਸ ਦੇ ਰੂਪ ਵਿਚ ਹੈ। ਅੰਗਰੇਜ਼ੀ ਭਾਸ਼ਾ ਦੇ ਵਿਕੀਪੀਡੀਆ ਵਿਚ ਲੇਖਾਂ ਦਾ ਸਭ ਤੋਂ ਵੱਡਾ ਸੰਗ੍ਰਹਿ ਹੈ; ਸਤੰਬਰ 2016 ਤਕ, ਇਸ ਕੋਲ ਪੰਜ ਲੱਖ ਤੋਂ ਵੱਧ ਲੇਖ ਸਨ। ਵਾਰਡ ਕਨਿੰਘਮ, ਪਹਿਲੇ ਵਿਕੀ ਸੌਫਟਵੇਅਰ ਦੇ ਵਿਕਸਤ, ਵਿਕੀਵਕੀਵੈਬ, ਨੇ ਮੂਲ ਰੂਪ ਵਿੱਚ ਇਸ ਨੂੰ "ਸਭ ਤੋਂ ਆਸਾਨ ਆਨਲਾਈਨ ਡਾਟਾਬੇਸ ਜੋ ਸੰਭਵ ਤੌਰ ਤੇ ਕੰਮ ਕਰ ਸਕਦਾ ਸੀ" ਦੇ ਰੂਪ ਵਿੱਚ ਦਰਸਾਇਆ.
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਥਾਪਨਾ 1969 ਵਿੱਚ ਵਿਧਾਨਕ ਐਕਟ ਦੇ ਅਧਾਰ ਤੇ ਪੰਜਾਬ ਸਰਕਾਰ ਨੇ ਕੀਤੀ ਜੋ ਪੰਜਾਬ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਨੂੰ ਮਾਨਤਾ ਦੇਣਾ, ਪਾਠਕਮ ਅਤੇ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਂ ਨੂੰ ਸੰਚਾਲਿਤ ਕਰਨ ਵਾਲੀ ਸੰਸਥਾ ਹੈ। ਇਹ ਬੋਰਡ ਅਧਿਆਪਕਾ ਦੀ ਟ੍ਰੇਨਿੰਗ, ਵਜੀਫਾ ਅਤੇ ਕਿਤਾਬਾ ਦੀ ਛਪਾਈ ਵੀ ਕਰਦਾ ਹੈ। ਇਸ ਦਾ ਮੁੱਖ ਦਫਤਰ ਐਸ. ਏ. ਐਸ.
ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ )ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਅਾਨਿਅਾ ਹੈ। 'ਸਭਿਅਾਚਾਰ' ਸ਼ਬਦ ਮੂਲ ਰੂਪ ਵਿਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਰੀਤਾ ਲੇਵੀ-ਮੋਨਤਾਲਚੀਨੀ (ਇਤਾਲਵੀ ਉਚਾਰਨ: [ˈriːta ˈlɛːvi montalˈtʃiːni]; 22 ਅਪਰੈਲ 1909 – 30 ਦਸੰਬਰ 2012) ਇੱਕ ਇਤਾਲਵੀ ਨੋਬਲ ਵਿਜੇਤਾ ਸੀ ਜਿਸਨੂੰ ਇਹ ਸਨਮਾਨ ਤੰਤਰ-ਜੀਵ ਵਿਗਿਆਨ ਵਿੱਚ ਆਪਣੇ ਕੰਮ ਲਈ ਮਿਲਿਆ। ਇਸਨੂੰ ਇਸਦੇ ਸਹਿਕਰਮੀ ਸਟੈਨਲੀ ਕੋਹਨ ਦੇ ਨਾਲ 1986 ਵਿੱਚ "ਤੰਤੂ ਵਿਕਾਸ ਫੈਕਟਰ" ਦੀ ਖੋਜ ਲਈ ਨੋਬਲ ਇਨਾਮ ਨਾਲ ਸਨਮਾਨਿਤ ਕੀਤਾ ਗਿਆ। 2001 ਤੋਂ ਇਸਦੀ ਮੌਤ ਤੱਕ ਇਹ ਇਤਾਲਵੀ ਸੈਨਟ ਦੀ ਆਜੀਵਨ ਸੈਨੇਟਰ ਸੀ।ਰੀਤਾ ਲੇਵੀ-ਮੋਨਤਾਲਚੀਨੀ ਸਭ ਤੋਂ ਵੱਡੀ ਉਮਰ ਦੀ ਨੋਬਲ ਵਿਜੇਤਾ ਸੀ ਅਤੇ ਇਹ ਅਜਿਹੀ ਪਹਿਲੀ ਨੋਬਲ ਵਿਜੇਤਾ ਸੀ ਜਿਸਦੀ ਮੌਤ 100 ਸਾਲ ਦੀ ਉਮਰ ਤੋਂ ਬਾਅਦ ਹੋਈ। 22 ਅਪਰੈਲ 2009 ਨੂੰ ਇਸਦੇ 100ਵੇਂ ਜਨਮ ਦਿਨ ਉੱਤੇ ਰੋਮ ਸ਼ਹਿਰ ਦੇ ਹਾਲ ਵਿੱਚ ਇਸ ਲਈ ਵਿਸ਼ੇਸ਼ ਜਨਮ ਦਿਨ ਪਾਰਟੀ ਰੱਖੀ ਗਈ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਨਾਰੀਵਾਦ (ਅੰਗਰੇਜ਼ੀ:Feminism,ਫੈਮੀਨਿਜਮ), ਅੰਦੋਲਨਾਂ ਅਤੇ ਵਿਚਾਰਧਾਰਾਵਾਂ ਦਾ ਇੱਕ ਸੰਗ੍ਰਹਿ ਹੈ, ਜਿਨ੍ਹਾਂ ਦਾ ਉਦੇਸ਼ ਔਰਤਾਂ ਲਈ ਸਮਾਨ ਰਾਜਨੀਤਕ, ਆਰਥਿਕ ਅਤੇ ਸਾਮਾਜਕ ਅਧਿਕਾਰਾਂ ਨੂੰ ਪਰਿਭਾਸ਼ਿਤ ਕਰਨਾ, ਉਨ੍ਹਾਂ ਦੀ ਸਥਾਪਨਾ, ਅਤੇ ਰੱਖਿਆ ਕਰਨਾ ਹੈ। ਇਸ ਵਿੱਚ ਸਿੱਖਿਆ ਅਤੇ ਰੋਜਗਾਰ ਦੇ ਖੇਤਰ ਵਿੱਚ ਔਰਤਾਂ ਲਈ ਸਮਾਨ ਮੌਕਿਆਂ ਦੀ ਸਥਾਪਨਾ ਕਰਨ ਦੀ ਮੰਗ ਸ਼ਾਮਿਲ ਹੈ। ਫਰਾਂਸੀਸੀ ਦਾਰਸ਼ਨਿਕ, ਚਾਰਲਜ਼ ਫੂਰੀਏ ਨੂੰ, 1837 ਵਿੱਚ ਫੈਮੀਨਿਜਮ (Feminism) ਸ਼ਬਦ ਦੀ ਘਾੜਤ ਦਾ ਸਿਹਰਾ ਦਿੱਤਾ ਜਾਂਦਾ ਹੈ। ਸ਼ਬਦ ਫੈਮੀਨਿਜਮ (ਨਾਰੀਵਾਦ) ਅਤੇ ਨਾਰੀਵਾਦੀ (ਫੈਮੀਨਿਸਟ) ਪਹਿਲੀ ਵਾਰ 1872 ਵਿੱਚ ਫ਼ਰਾਂਸ ਅਤੇ ਨੀਦਰਲੈਂਡ ਵਿੱਚ, 1890 ਵਿੱਚ ਗਰੇਟ ਬ੍ਰਿਟੇਨ ਅਤੇ 1910 ਵਿੱਚ ਸੰਯੁਕਤ ਰਾਜ ਅਮਰੀਕਾ ਵਿੱਚ ਸਾਹਮਣੇ ਆਏ, ਅਤੇ ਆਕਸਫੋਰਡ ਇੰਗਲਿਸ਼ ਡਿਕਸ਼ਨਰੀ ਅਨੁਸਾਰ ਫੈਮੀਨਿਸਟ 1894 ਵਿੱਚ ਅਤੇ ਫੈਮੀਨਿਜਮ 1895 ਵਿੱਚ ਪਹਿਲੀ ਵਾਰ ਵਰਤਿਆ ਗਿਆ।ਨਾਰੀ-ਵਾਦ ਸ਼ਬਦ ਦੇ ਵਿਭਿੰਨ ਸਮਾਨਾਰਥਕ ਸ਼ਬਦ ਔਰਤ, ਇਸਤਰੀ ਮਾਦਾ ਆਦਿ ਹਨ। ‘ਨਾਰੀ’ ਨਾਲ ਜਦੋਂ ‘ਵਾਦ’ ਜੁੜ ਜਾਦਾ ਹੈ ਤਾਂ ਸ਼ਬਦ ਜਿਸ ਵਿਸ਼ੇ ਨਾਲ ਜੁੜਦਾ ਹੈ ਉਹ ਆਪਣੇ ਨਾਲ ਇੱਕ ਵਿਚਾਰ, ਚਿੰਤਨ, ਕ੍ਰਾਂਤੀ ਸੰਘਰਸ਼ ਅਤੇ ਅੰਦੋਲਨ ਦੇ ਬੀਜ਼ ਲੈਕੇ ਚਲਦਾ ਹੈ। ਜਿਵੇ-ਜਿਵੇ ਇਹ ‘ਵਾਦ’ ਵਿਕਾਸ ਕਰਦਾ ਹੈ ਇਸ ਦੀਆਂ ਵਿਭੰਨ ਵਿਚਾਰਧਾਰਕ ਲੜੀਆਂ ਬਣਦੀਆਂ ਵਿਰਾਸ਼ਦੀਆਂ ਅਤੇ ਟੁੱਟਦੀਆਂ-ਭੱਜਦੀਆਂ ਹਨ। ਇਸੇ ਤੋੜ-ਜੋੜ ਵਿੱਚੋਂ ਵਿਕਾਸ ਦਾ ਰਸਤਾ ਨਿਕਲਦਾ ਹੈ। ਨਾਰੀਜਨ ‘ਵਾਦ’ ਨਾਲ ਜੁੜਿਆ ਇੱਕ ਵਿਸ਼ੇਸ਼ ਵਰਗ ਜਾਂ ਇਸ ਨਾਲ ਸੰਬੰਧਤ ਵਿਭਿੰਨ ਧਿਰਾਂ ਸਵੈ ਅਤੇ ਸਮਾਜ ਦੀ ਬਿਹਤਰੀ ਵੱਲ ਕਦਮ ਵਧਾਉਂਦੀਆਂ ਹਨ। ‘ਨਾਰੀਵਾਦ’ ਬਾਰ ਵੀ ਇਹ ਸੱਚ ਹੈ ਕਿ ਇਸ ਨੇ ਸਮਾਜ ਦੇੇ ਵਿਸ਼ੇਸ਼ ਵਰਗ ਭਾਵ ਔਰਤ ਜਾਤੀ ਦੇ ਹਿੱਤ ਵਿੱਚ ਅਵਾਜ ਬੁਲੰਦ ਕੀਤੀ। ਇਸ ਬਾਰੇ ਡਾ.
ਕੈਥੋਲਿਕ ਗਿਰਜਾਘਰ ਦੁਨੀਆਂ ਦੇ ਇਸਾਈਆਂ ਦਾ ਸਭ ਤੋਂ ਵੱਡਾ ਚਰਚ ਹੈ, ਇਸ ਦੇ ਕਰੀਬ 120 ਕਰੋੜ ਜਣ(ਮੈਂਬਰ) ਹਨ। ਇਸਨੂੰ ਰੋਮਨ ਕੈਥੋਲਿਕ ਗਿਰਜਾਘਰ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ। ਇਸ ਦੇ ਨੇਤਾ ਪੋਪ ਹਨ ਜੋ ਧਰਮਾਧਿਅਕਸ਼ਾਂ ਦੇ ਸਮੁਦਾੲਿ ਦੇ ਪ੍ਰਧਾਨ ਹਨ। ਇਹ ਪੱਛਮੀ ਅਤੇ ਪੂਰਬੀ ਕੈਥੋਲਿਕ ਗਿਰਜਾਘਰਾਂ ਦਾ ਇੱਕ ਸਮਾਗਮ ਹੈ। ਇਹ ਆਪਣੇ ਲਕਸ਼ ਨੂੰ ਯਿਸੂ ਮਸੀਹ ਦੇ ਸਮਾਚਾਰ ਫੈਲਾਉਣ, ਸੰਸਕਾਰ ਕਰਵਾਉਣ ਅਤੇ ਦਿਅਾਲਤਾ ਧਾਰਨ ਕਰਨ ਦੇ ਰੂਪ ਵਿੱਚ ਪਰਿਭਾਸ਼ਿਤ ਕਰਦਾ ਹੈ।
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਦਿਲਾਵਰ ਸਿੰਘ ਬੱਬਰ (ਜੈ ਸਿੰਘ ਵਾਲਾ) ਨੇ ਮਨੁੱੱਖੀ ਬੰਬ ਬਣ ਕੇ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਤਲ ਕਰ ਦਿਤਾ ਸੀ। ਉਹ ਪੰਜਾਬ ਪੁਲਿਸ ਦੀ ਨੌਕਰੀ ਦੌਰਨ ਹੀ ਖਾਲਿਸਤਾਨੀ ਜਥੇਬੰਦੀ ਬੱਬਰ ਖ਼ਾਲਸਾ ਇੰਟਰਨੈਸ਼ਨਲ ਵਿੱੱਚ ਸ਼ਾਮਲ ਹੋ ਗਿਆ ਸੀ। ਉਸਨੇ 31 ਅਗਸਤ 1995 ਨੂੰ ਸ਼ਾਮ 5 ਵਜੇ ਪੰਜਾਬ ਅਤੇ ਹਰਿਆਣਾ ਸੀਵਲ ਸੈਕਟਰੀਏਟ ਚੰਡੀਗੜ੍ਹ ਵਿਖੇ ਬੇਅੰਤ ਸਿੰਘ ਨੂੰ ਉਸ ਦੀ ਗੋਲੀ ਰੋਕੂ ਕਾਰ ਸਣੇ ਹੀ ਬੰਬ ਨਾਲ ਉਡਾ ਦਿੱਤਾ
ਉਸਾਰੀ ਕਲਾ ਜਾਂ ਵਾਸਤੂਕਲਾ ਜਾਂ ਭਵਨ/ਇਮਾਰਤ ਨਿਰਮਾਣ ਕਲਾ ਇਮਾਰਤ ਅਤੇ ਹੋਰ ਭੌਤਿਕ ਬਣਤਰਾਂ ਦੀ ਯੋਜਨਾਬੰਦੀ, ਡਿਜ਼ਾਈਨ, ਅਤੇ ਉਸਾਰੀ ਕਰਨ ਦੇ ਢੰਗ ਅਤੇ ਇਸ ਤੋਂ ਬਣੀ ਉਪਜ ਨੂੰ ਕਿਹਾ ਜਾਦਾ ਹੈ। ਇਮਾਰਾਤਾਂ ਦੇ ਰੂਪ 'ਚ ਉਸਾਰੀ ਕਲਾ ਦੇ ਕੰਮ ਅਕਸਰ ਸੱਭਿਆਚਾਰ ਦੀ ਨਿਸ਼ਾਨੀ ਅਤੇ ਕਲਾ ਦੇ ਨਮੂਨੇ ਮੰਨੇ ਜਾਂਦੇ ਹਨ। ਇਤਿਹਾਸਕ ਸੱਭਿਆਤਾਵਾਂ ਨੂੰ ਉਹਨਾਂ ਦੇ ਬਚੇ ਹੋਏ ਵਾਸਤੂਕਲਾ ਦੇ ਕੰਮਾਂ ਰਾਹੀ ਸਮਝਿਆ ਜਾਂਦਾ ਹੈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਸੰਚਾਰ ਦੇ ਸਾਧਨਾਂ ਦਾ ਪ੍ਰਯੋਗ ਅਕਸਰ ਸੂਚਨਾ ਤਕਨੀਕੀ ਦੇ ਪਰਿਆਇਵਾਚੀ ਦੇ ਰੂਪ ਵਿੱਚ ਕੀਤਾ ਜਾਂਦਾ ਹੈ ਪਰ ਇਹ ਆਮ ਤੌਰ ਉੱਤੇ ਜਿਆਦਾ ਇੱਕੋ ਜਿਹੇ ਸ਼ਬਦਾਵਲੀ ਹੈ, ਜੋ ਆਧੁਨਿਕ ਸੂਚਨਾ ਤਕਨੀਕੀ ਵਿੱਚ ਦੂਰਸੰਚਾਰ (ਟੇਲੀਫੋਨ ਲਾਈਨ ਅਤੇ ਵਾਇਰਲੇਸ ਸੰਕੇਤਾਂ) ਦੀ ਭੂਮਿਕਾ ਉੱਤੇ ਜ਼ੋਰ ਦਿੰਦੀ ਹੈ। ਆਈਸੀਟੀ ਵਿੱਚ ਉਹ ਸਾਰੇ ਸਾਧਨ ਸ਼ਾਮਿਲ ਹੁੰਦੇ ਹੈ ਜਿਨ੍ਹਾਂ ਦਾ ਪ੍ਰਯੋਗ ਕੰਪਿਊਟਰ ਅਤੇ ਨੈੱਟਵਰਕ ਹਾਰਡਵੇਯਰ ਦੋਨਾਂ ਅਤੇ ਨਾਲ ਹੀ ਨਾਲ ਜ਼ਰੂਰੀ ਸਾਫਟਵੇਯਰ ਸਹਿਤ ਸੂਚਨਾ ਅਤੇ ਸਹਾਇਤਾ ਸੰਚਾਰ ਦਾ ਸੰਚਾਲਨ ਕਰਣ ਲਈ ਕੀਤਾ ਜਾਂਦਾ ਹੈ। ਦੂੱਜੇ ਸ਼ਬਦਾਂ ਵਿੱਚ, ਆਈਸੀਟੀ (ICT) ਵਿੱਚ ਆਈਟੀ (IT) ਦੇ ਨਾਲ - ਨਾਲ ਦੂਰਭਾਸ਼ ਸੰਚਾਰ, ਪ੍ਰਸਾਰਣ ਮੀਡਿਆ ਅਤੇ ਸਾਰੇ ਪ੍ਰਕਾਰ ਦੇ ਆਡਯੋ ਅਤੇ ਵੀਡੀਓ ਪ੍ਰਮਣ ਅਤੇ ਪ੍ਰੇਸ਼ਣ ਸ਼ਾਮਿਲ ਹੁੰਦਾ ਹੈ। ਇਸ ਪਰਕਾਸ਼ਨ ਦਾ ਸਭਤੋਂ ਪਹਿਲਾ ਪ੍ਰਯੋਗ 1997 ਵਿੱਚ ਡੇਨਿਸ ਸਟੀਵੇਂਸਨ ਦੁਆਰਾ ਬਰੀਟੇਨ ਦੀ ਸਰਕਾਰ ਨੂੰ ਭੇਜੀ ਗਈ ਇੱਕ ਰਿਪੋਰਟ ਵਿੱਚ ਕੀਤਾ ਗਿਆ ਸੀ ਅਤੇ ਸੰਨ 2000 ਵਿੱਚ ਬਰੀਟੇਨ ਦੇ ਨਵੇਂ ਰਾਸ਼ਟਰੀ ਕੋਰਸ ਸਬੰਧੀ ਦਸਤਾਵੇਜਾਂ ਦੁਆਰਾ ਫੈਲਾਇਆ ਹੋਇਆ ਇਸਦਾ ਪ੍ਚਾਰ ਕੀਤਾ ਗਿਆ।
ਨਾਰੀ ਪ੍ਰਕਿਰਤੀ ਦੀ ਇੱਕ ਸੁੰਦਰ ਅਤੇ ਵਿਲੱਖਣ ਸਿਰਜਣਾ ਹੈ ਜਿਸਦੀ ਇਸ ਸ੍ਰਿਸ਼ਟੀ ਨੂੰ ਸਜਾਉਣ ਵਿਚ ਅਹਿਮ ਭੂਮਿਕਾ ਹੈ । ਮਨੁੱਖੀ ਜਾਤੀ ਦੇ ਦੋ ਧੁਰਿਆਂ ਵਿੱਚ ਇੱਕ ਔਰਤ ਹੈ । ਮੈਤ੍ਰਿਕ ਪਿਆਰ ਦੀ ਜੋ ਭਾਵਨਾ ਇਸਤਰੀ ਵਿੱਚ ਨਿਹਿਤ ਹੈ , ਉਹ ਮਰਦ ਵਿੱਚ ਕਿਧਰੇ ਨਹੀਂ ਮਿਲ ਸਕਦੀ । ਇਸਤਰੀ ਅਤੇ ਮਰਦ ਮਨੁੱਖ ਜਾਤੀ ਦੇ ਦੋ ਅਜਿਹੇ ਵਾਹਕ ਹਨ ਜੋ ਇੱਕ ਦੂਸਰੇ ਦੇ ਪੂਰਕ ਹਨ । ਦੋਹਾਂ ਦੇ ਸਹਿਯੋਗ ਨਾਲ ਪ੍ਰਜਨਨ ਪ੍ਰਕਿਰਿਆ ਰਾਹੀਂ ਬੱਚੇ ਪੈਦਾ ਹੁੰਦੇ ਹਨ । ਨਾਰੀ ਮਨੁੱਖ ਜਾਤੀ ਦੀ ਉਹ ਕੜੀ ਹੈ , ਜਿਸ ਬਿਨਾਂ ਮਨੁੱਖੀ ਸਮਾਜ ਦੀ ਸਿਰਜਨਾ ਅਧੂਰੀ ਹੈ । ਨਾਰੀ ਦਾ ਅਸਤੀਫਾ ਸਦੈਵ ਸਿਰਜਣਾ ਦਾ ਕੇਂਦਰ ਬਿੰਦੂ ਰਿਹਾ ਹੈ। ਨਰ ਅਤੇ ਨਾਰੀ ਦਾ ਸਮਾਜ ਵਿੱਚ ਮਹੱਤਵਪੂਰਨ ਸਥਾਨ ਹੈ । ਇਹ ਦੋਵੇਂ ਇੱਕ ਹੀ ਮੂਲ ਤੱਤ ਦੇ ਦੋ ਰੂਪ ਹਨ। ਦੋਵਾਂ ਦੀ ਇੱਕ ਦੂਸਰੇ ਤੋਂ ਬਿਨਾਂ ਕੋਈ ਹੋਂਦ ਨਹੀਂ ਹੈ , ਭਾਵ ਨਾਲ ਹੈ, ਤਾਂ ਨਾਰੀ ਹੈ ,ਅਤੇ ਨਾਰੀ ਹੈ ਤਾਂ ਨਰ ਹੈ । ਇਨ੍ਹਾਂ ਦੋਵਾਂ ਤੋਂ ਬਿਨਾਂ ਸਮਾਜ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ । ਇਨ੍ਹਾਂ ਦੋਵਾਂ ਦਾ ਆਪਸੀ ਜਿਨਸੀ ਮਿਲਾਪ ਹੀ ਸਮਾਜ ਦਾ ਆਧਾਰ ਹੈ ।ਜਿੱਥੇ ਕੁਦਰਤ ਨੇ ਨਰ ਨੂੰ ਵੀਰਜ ਪ੍ਰਦਾਨ ਕੀਤਾ ਉੱਥੇ ਨਾਰੀ ਨੂੰ ਕੁੱਖ ਪ੍ਰਦਾਨ ਕੀਤੀ ਹੈ । ਨਾਰੀ ਦੇ ਅਰਥਾਂ ਅਤੇ ਵੱਖ ਵੱਖ ਨਾਵਾਂ ਨੂੰ ਜਾਣਨ ਤੋਂ ਪਹਿਲਾਂ ਇਹ ਜਾਣਨਾ ਜ਼ਰੂਰੀ ਹੈ ਕਿ ਇਸ ਦੀ ਉੱਤਪਤੀ ਕਿਸ ਤਰ੍ਹਾਂ ਹੋਈ ?ਇੱਕ ਵਿਚਾਰ ਦੇ ਅਨੁਸਾਰ ਸ੍ਰਿਸ਼ਟੀ ਦੀ ਰਚਨਾ ਤੋਂ ਪਹਿਲਾਂ ਪਰਮਾਤਮਾ ਆਤਮ ਵੀਨ ਸੀ । ਉਹ ਏਕਾਕਾਰ ਹੋਣ ਕਾਰਨ ਕੇਵਲ ਆਪਣੇ-ਆਪ ਦੇ ਰੰਗ ਵਿੱਚ ਸੀ। ਜਦ ਉਸ ਨੂੰ ਆਤਮ ਪ੍ਰੇਮ ਨੂੰ ਵਿਸਤਰਿਤ ਕਰਨ ਤੇ ਬਾਹਰੀ ਰੰਗਾਂ ਵਿਚ ਅਨੁਭਵ ਕਰਨ ਦੀ ਇੱਛਾ ਹੋਈ ਤਾਂ ਉਸ ਅਭਾਵ ਨੂੰ ਮੂਰਤੀਮਾਨ ਕੀਤਾ। ਉਹ ਇੱਕ ਤੋਂ ਨਰ ਮਾਦੇ ਦੇ ਰੂਪ ਵਿੱਚ ਦੋ ਹੋਇਆ ਦੋਹਾਂ ਦੇ ਸਹਿਯੋਗ ਨਾਲ ਪ੍ਰਾਣੀ ਜਗਤ ਹੋਂਦ ਵਿੱਚ ਆਇਆ ਇੰਝ ਉਹੀ ਪਰਮਾਤਮਾ ਮਾਇਆ ਰੂਪ ਵਿੱਚ ਵਿਸਤ੍ਰਿਤ ਹੋ ਕੇ ਇੱਕ ਤੋਂ ਅਨੇਕ ਹੋਇਆ । ਪ੍ਰਾਚੀਨ ਗ੍ਰੰਥਾਂ ਅਨੁਸਾਰ ਸ੍ਰਿਸ਼ਟੀ ਰਚਣ ਵਾਲੇ ਬੈਰਮ ਨੇ ਇੱਕ ਆਦਮ ਨੂੰ ਪੈਦਾ ਕੀਤਾ ਸੀ । ਉਹ ਵੀ ਸਵਰਗ ਵਿੱਚ ਪਹਿਲਾਂ ਬੁਰਜ ਸੀ ਉਹ ਹਮੇਸ਼ਾ ਪ੍ਰੇਸ਼ਾਨ ਅਤੇ ਉਦਾਸ ਰਹਿੰਦਾ ਸੀ। ਸਵਰਗ ਉਸ ਨੂੰ ਚੰਗਾ ਨਹੀਂ ਸੀ ਲੱਗਦਾ । ਉਸ ਨੇ ਸ੍ਰਿਸ਼ਟੀ ਰਚੇਤਾ ਨੂੰ ਆਪਣੀ ਉਦਾਸੀ ਦਾ ਕਾਰਨ ਇਕੱਲਤਾ ਦੱਸਿਆ । ਇਸ ਤਰ੍ਹਾਂ ਸ੍ਰਿਸ਼ਟੀ ਰਚੇਤਾ ਨੇ ਉਸ ਦੀ ਉਦਾਸੀ ਦੂਰ ਕਰਨ ਦੇ ਲਈ ਉਸ ਆਦਮ ਦੀ ਖੱਬੀ ਵੱਖੀ ਵਿੱਚੋਂ ਇੱਕ ਹੱਡੀ ਕੱਢ ਕੇ ਉਸ ਨੂੰ ਨਾਰੀ ਦਾ ਨਾਂ ਦਿੱਤਾ ।ਜਿਸ ਨੇ ਪੁਰਸ਼ ਦੀ ਜ਼ਿੰਦਗੀ ਨੂੰ ਨਵਾਂ ਰਾਹ ਦਿੱਤਾ ਇੰਝ ਨਾਰੀ ਦੀ ਉਤਪਤੀ ਹੋਈ ਮੰਨੀ ਜਾਂਦੀ ਹੈ । ਨਾਰੀ ਦੀ ਉਤਪਤੀ ਬਾਰੇ ਜਾਨਣ ਤੋਂ ਬਾਅਦ ਸਾਨੂੰ ਇਹ ਸਮਝ ਲੈਣਾ ਜ਼ਰੂਰੀ ਹੈ ਕਿ ਨਾਰੀ ਆਖਰ ਹੈ ਕੀ ?
ਗੋਦਾਨ (गोदान) ਪ੍ਰੇਮਚੰਦ ਦਾ ਲਿਖਿਆ ਇੱਕ ਹਿੰਦੀ ਨਾਵਲ ਹੈ। ਲੇਖਕ ਦਾ ਇਹ ਅੰਤਮ ਸੰਪੂਰਨ ਨਾਵਲ ਸੀ ਜੋ ਕਿ ੧੯੩੬ ਵਿੱਚ ਹਿੰਦੀ ਗਰੰਥ ਰਤਨਾਕਰ ਦਫਤਰ, ਬੰਬਈ ਨੇ ਛਾਪਿਆ। ਇਸ ਵਿੱਚ ਭਾਰਤੀ ਪੇਂਡੂ ਸਮਾਜ, ਪੇਂਡੂ ਜਿੰਦਗੀ ਅਤੇ ਕਿਰਸਾਨੀ ਸੱਭਿਆਚਾਰ ਦਾ ਚਿਤਰਣ ਹੈ। ਇਸ ਵਿੱਚ ਤਰੱਕੀ, ਗਾਂਧੀਵਾਦ ਅਤੇ ਸਾਮਵਾਦ ਦਾ ਸਮੁਚੇ ਪਰਿਪੇਖ ਵਿੱਚ ਚਿਤਰਣ ਹੋਇਆ ਹੈ। ਇਸਦਾ ਪੰਜਾਬੀ ਅਨੁਵਾਦ ਪ੍ਰੋ.
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਗੁਰਮੁਖ ਸਿੰਘ ਸੈਣੀ, ਬ੍ਰਿਟਿਸ਼ ਭਾਰਤ ਵਿਚ ਪੰਜਾਬ ਦੇ ਸੂਬੇ ਅੰਬਾਲਾ ਜ਼ਿਲਾ ਰੋਪੜ ਦੇ ਪਿੰਡ ਗਦਰਾਮ ਬਦੀ ਤੋਂ ਇੱਕ ਸਿੱਖ ਸਿਪਾਹੀ ਸੀ। 1 ਮਾਰਚ 1916 ਦੀ ਰਾਤ ਨੂੰ ਪਹਿਲੇ ਵਿਸ਼ਵ ਯੁੱਧ ਦੇ ਦੌਰਾਨ, ਸੈਣੀ ਨੇ ਜੰਗ ਦੇ ਮੈਦਾਨ ਵਿੱਚ ਸ਼ਾਨਦਾਰ ਸਾਹਸ ਲਈ ਇੰਡੀਅਨ ਆਰਡਰ ਆਫ ਮੈਰਿਟ ਫਸਟ ਕਲਾਸ ਦਾ ਖਿਤਾਬ ਜਿੱਤਿਆ। ਉਸ ਨੂੰ ਦੁਸ਼ਮਣ ਦੇ ਚਿਹਰੇ ਅੱਗੇ ਬਹਾਦਰੀ ਲਈ ਪੁਰਸਕਾਰ ਸੈਂਟ ਜਾਰਜ, ਇਮਪੀਰੀਅਲ ਰੂਸ ਦੇ ਸਭ ਤੋਂ ਵੱਧ ਵਿਸ਼ੇਸ਼ ਤੌਰ 'ਤੇ ਫੌਜੀ ਪੁਰਸਕਾਰ ਦਾ ਪੁਰਸਕਾਰ ਵੀ ਪ੍ਰਦਾਨ ਕੀਤਾ ਗਿਆ। ਇਹ ਹੁਕਮ ਅਫਸਰ ਅਤੇ ਜਰਨੈਲਾਂ ਨੂੰ ਵਿਸ਼ੇਸ਼ ਬਹਾਦਰੀ ਲਈ ਸਨਮਾਨਿਤ ਕੀਤਾ ਗਿਆ ਸੀ, ਜਿਵੇਂ ਕਿ ਨਿੱਜੀ ਤੌਰ 'ਤੇ ਉੱਚਤਮ ਦੁਸ਼ਮਣ ਫ਼ੌਜ ਦੇ ਹਥਿਆਉਣ ਵਿਚ ਆਪਣੀਆਂ ਫੌਜਾਂ ਦੀ ਅਗਵਾਈ ਕੀਤੀ ਜਾ ਰਹੀ ਸੀ ਜਾਂ ਇਕ ਕਿਲੇ ਨੂੰ ਪਕੜ ਲਿਆ ਗਿਆ ਸੀ। ਸੈਂਟ ਜੋਰਜ ਦਾ ਸਟਾਫ ਗੈਰ-ਕਮਿਸ਼ਨਡ ਅਫ਼ਸਰ (ਆਰ.ਸੀ.ਓ.) ਦੇ ਆਰਡਰ ਆਫ਼ ਸੈਂਟ ਜੌਰਜ ਦਾ ਇਕ ਵਿਸਥਾਰ ਸੀ, ਅਤੇ ਇਸ ਤਰ੍ਹਾਂ ਸੀ ਸੈਂਟ ਜੌਰਜ ਦਾ ਕਰਾਸ ਚਾਰ ਵਰਗਾਂ ਵਿੱਚ ਦਿੱਤਾ ਗਿਆ ਅਤੇ "ਸਿਰਫ ਦੁਸ਼ਮਣ ਦੇ ਸਾਹਮਣੇ ਅਤਿ ਬਹਾਦਰੀ ਲਈ"।