ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਵੋਟ ਦਾ ਹੱਕ ਰਾਜ ਦੇ ਨਾਗਰਿਕਾਂ ਨੂੰ ਦੇਸ਼ ਦੇ ਸੰਵਿਧਾਨ ਦੁਆਰਾ ਦਿੱਤਾ ਹੋਇਆ ਸਰਕਾਰ ਚਲਾਣ ਲਈ, ਆਪਣੇ ਪ੍ਰਤਿਨਿਧੀ ਚੁਣ ਕੇ ਭੇਜਣ ਦੇ ਅਧਿਕਾਰ ਨੂੰ ਵੋਟ ਅਧਿਕਾਰ (ਫਰੈਂਚਾਇਜ) ਕਹਿੰਦੇ ਹਨ। ਜਨਤੰਤਰੀ ਪ੍ਰਣਾਲੀ ਵਿੱਚ ਇਸ ਦਾ ਬਹੁਤ ਮਹੱਤਵ ਹੁੰਦਾ ਹੈ। ਗਣਰਾਜ ਦੀ ਨੀਂਹ ਵੋਟ ਦੇ ਹੱਕ ਤੇ ਹੀ ਰੱਖੀ ਜਾਂਦੀ ਹੈ। ਇਸ ਪ੍ਰਣਾਲੀ ਉੱਤੇ ਆਧਾਰਿਤ ਸਮਾਜ ਅਤੇ ਸ਼ਾਸਨ ਦੀ ਸਥਾਪਨਾ ਲਈ ਜ਼ਰੂਰੀ ਹੈ ਕਿ ਹਰ ਇੱਕ ਬਾਲਗ ਨਾਗਰਿਕ ਨੂੰ ਬਿਨਾਂ ਕਿਸੇ ਭੇਦਭਾਵ ਦੇ ਵੋਟ ਪਾਉਣ ਦਾ ਅਧਿਕਾਰ ਪ੍ਰਦਾਨ ਕੀਤਾ ਜਾਵੇ। ਸਖ਼ਸ਼ੀ ਵਿਕਾਸ ਦੀਆਂ ਅਨੇਕਾਂ ਮਿਸਾਲਾਂ ਸਾਹਮਣੇ ਲਿਆ ਰਹੇ ਸਿਆਸੀ ਉਭਾਰ ਸਾਡਾ ਧਿਆਨ ਲੋਕਤੰਤਰ ਤੋਂ ਹਟਾ ਕੇ ਰਾਜਾਸ਼ਾਹੀ ਵੱਲ ਲਿਜਾ ਰਹੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਬਿਨਾਂ ਵੋਟਰ ਦਾ ਪੱਖ ਜਾਣਿਆਂ ਵੱਡੇ ਵਜ਼ੀਰ ਦੀ ਤਾਜਪੋਸ਼ੀ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਜਾਂਦੀਆਂ ਹਨ। ਜੇ ਇਹ ਕਹਿ ਲਿਆ ਜਾਵੇ ਕਿ ਇੱਥੇ ਤਾਂ ‘ਲੋਕਤੰਤਰੀ ਰਾਜੇ’ ਨੂੰ ਲੋਕਾਂ ’ਤੇ ਠੋਸ ਦਿੱਤਾ ਜਾਂਦਾ ਹੈ ਤਾਂ ਇਸ ਵਿੱਚ ਕੋਈ ਅਤਿਕਥਨੀ ਨਹੀਂ ਹੋਵੇਗੀ। ਵੋਟਰ ਦੀ ਉਮਰ ਦੀ ਹੱਦ 18 ਤੋਂ 21 ਹੁੰਦੀ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਗੁਰ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਗਿਆਰਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਸਨ। ਇਹਨਾਂ ਦਾ ਜਨਮ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ, ਜੋ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ।ਗੁਰ ਨਾਨਕ ਸਾਹਿਬ ਨੇ ਦੂਰ ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਬਰਾਦਰਾਨਾ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਕ, ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ।ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਨ੍ਹਾਂ ਵਿੱਚੋਂ ਕੁਝ ਮੁੱਖ ਨੇ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ। ਇਹ ਸਿੱਖ ਮਜ਼੍ਹਬੀ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਵਾਲ਼ੀ ਇਲਾਹੀ ਜੋਤ ਬਾਅਦ ਵਾਲ਼ੇ ਨੌਂ ਗੁਰੂਆਂ ਵਿੱਚ ਵੀ ਸੀ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਊਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾੲੀਚਾਰੇ ਨਾਲ ਸਬੰਧ ਰੱਖਦਾ ਸੀ, ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਕੰਬੋਜ਼ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਰੇਜੀਨਾਲਡ ਐਡਵਰਡ ਹੈਰੀ ਡਾਇਰ (9 ਅਕਤੂਬਰ 1864 – 23 ਜੁਲਾਈ 1927) ਇੱਕ ਬ੍ਰਿਟਿਸ਼ ਇੰਡੀਅਨ ਆਰਮੀ ਅਫ਼ਸਰ ਸੀ ਜੋ, ਇੱਕ ਆਰਜ਼ੀ ਬ੍ਰਿਗੇਡੀਅਰ ਜਨਰਲ, ਬ੍ਰਿਟਿਸ਼ ਭਾਰਤ ਦੇ (ਪੰਜਾਬ ਸੂਬੇ ਦੇ) ਸ਼ਹਿਰ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਹੱਤਿਆਕਾਂਡ ਲਈ ਜ਼ਿੰਮੇਵਾਰ ਸੀ। ਡਾਇਰ ਨੂੰ ਡਿਊਟੀ ਤੋਂ ਹਟਾ ਦਿੱਤਾ ਸੀ। ਪਰ ਉਹ ਬਰਤਾਨੀਆ ਵਿੱਚ, ਖਾਸ ਤੌਰ ਤੇ ਬ੍ਰਿਟਿਸ਼ ਰਾਜ ਦੇ ਨਾਲ ਜੁੜੇ ਲੋਕਾਂ ਲਈ ਨਾਇਕ ਬਣ ਗਿਆ ਸੀ। ਕੁਝ ਇਤਿਹਾਸਕਾਰ ਇਸ ਘਟਨਾ ਨੂੰ ਭਾਰਤ ਵਿੱਚ ਬਰਤਾਨਵੀ ਹਕੂਮਤ ਦੇ ਅੰਤ ਵੱਲ ਇੱਕ ਨਿਰਣਾਇਕ ਕਦਮ ਕਹਿੰਦੇ ਹਨ।
ਨੇਤਾ ਜੀ ਸੁਭਾਸ਼ ਚੰਦਰ ਬੋਸ (23 ਜਨਵਰੀ, 1897- 18 ਅਗਸਤ 1945) ਇੱਕ ਭਾਰਤੀ ਰਾਸ਼ਟਰਵਾਦੀ ਸਨ, ਜਿਹਨਾਂ ਦੀ ਦੇਸ਼ਭਗਤੀ ਨੇ ਉਨ੍ਹਾਂ ਨੂੰ ਭਾਰਤ ਵਿੱਚ ਨਾਇਕ ਬਣਾ ਦਿੱਤਾ ਸੀ, ਪਰ ਦੂਜੇ ਵਿਸ਼ਵ ਯੁੱਧ ਦੌਰਾਨ ਨਾਜ਼ੀ ਜਰਮਨੀ ਅਤੇ ਜਪਾਨੀ ਸਾਮਰਾਜ ਦੀ ਮਦਦ ਨਾਲ ਭਾਰਤ ਨੂੰ ਬਰਤਾਨਵੀ ਰਾਜ ਤੋਂ ਛੁਟਕਾਰਾ ਦਵਾਉਣ ਦੀ ਕੋਸ਼ਿਸ਼ ਨਾਲ ਇਕ ਵੱਖਰੀ ਵਿਰਾਸਤ ਛੱਡ ਗਏ। ਮਾਨਯੋਗ ਨੇਤਾਜੀ ਨਾਮ (ਹਿੰਦੁਸਤਾਨੀ ਭਾਸ਼ਾ: "ਸਤਿਕਾਰਤ ਨੇਤਾ"), ਜੋ ਕਿ ਬਰਤਾਨਵੀ ਭਾਰਤ ਦੇ ਸਪੈਸ਼ਲ ਬਿਊਰੋ ਦੇ ਭਾਰਤ ਵਿਚਲੇ ਭਾਰਤੀ ਸਿਪਾਹੀਆਂ ਦੁਆਰਾ 1940 ਦੇ ਸ਼ੁਰੂ ਵਿਚ ਅਤੇ ਬਰਲਿਨ ਵਿਚ ਭਾਰਤ ਦੇ ਵਿਸ਼ੇਸ਼ ਬਿਊਰੋ ਵਿਚ ਜਰਮਨ ਅਤੇ ਭਾਰਤੀ ਅਧਿਕਾਰੀਆਂ ਦੁਆਰਾ ਦਿੱਤਾ ਗਿਆ ਸੀ, ਨੂੰ ਬਾਅਦ ਵਿਚ ਭਾਰਤ ਭਰ ਵਿਚ ਵਰਤਿਆ ਗਿਆ ਸੀ।1920 ਅਤੇ 1930 ਦੇ ਦਹਾਕੇ ਵਿਚ ਬੋਸ ਇੰਡੀਅਨ ਨੈਸ਼ਨਲ ਕਾਂਗਰਸ ਦੇ ਜਵਾਨ, ਰੈਡੀਕਲ ਵਿੰਗ ਦੇ ਨੇਤਾ ਬਣੇ ਅਤੇ 1938 ਅਤੇ 1939 ਵਿਚ ਕਾਂਗਰਸ ਦੇ ਪ੍ਰਧਾਨ ਬਣੇ। ਹਾਲਾਂਕਿ, ਮਹਾਤਮਾ ਗਾਂਧੀ ਅਤੇ ਕਾਂਗਰਸ ਹਾਈ ਕਮਾਂਡ ਨਾਲ ਮਤਭੇਦ ਕਰਕੇ 1939 ਵਿਚ ਉਹ ਕਾਂਗਰਸ ਅਗਵਾਈ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ। 1940 ਵਿਚ ਭਾਰਤ ਤੋਂ ਭੱਜਣ ਤੋਂ ਪਹਿਲਾਂ ਓਹਨਾਂ ਨੂੰ ਬ੍ਰਿਟਿਸ਼ ਨੇ ਘਰ ਵਿਚ ਨਜ਼ਰਬੰਦ ਕਰ ਦਿੱਤਾ ਸੀ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਡਾਕਟਰ ਭੀਮ ਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956) ਇੱਕ ਭਾਰਤੀ ਕਾਨੂੰਨਸਾਜ਼ ਸਨ। ਉਹ ਇੱਕ ਬਹੁਜਨ ਰਾਜਨੀਤਕ ਨੇਤਾ ਅਤੇ ਬੋਧੀ ਪੁਨਰੁੱਥਾਨਵਾਦੀ ਹੋਣ ਦੇ ਨਾਲ ਨਾਲ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਵੀ ਸਨ। ਉਨ੍ਹਾਂ ਨੂੰ ਬਾਬਾ ਸਾਹਿਬ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਦਾ ਜਨਮ ਇੱਕ ਗਰੀਬ ਅਛੂਤ ਪਰਵਾਰ ਵਿੱਚ ਹੋਇਆ ਸੀ। ਬਾਬਾ ਸਾਹਿਬ ਅੰਬੇਡਕਰ ਨੇ ਆਪਣਾ ਸਾਰਾ ਜੀਵਨ ਹਿੰਦੂ ਧਰਮ ਦੀ ਚਾਰ ਵਰਣ ਪ੍ਰਣਾਲੀ, ਅਤੇ ਭਾਰਤੀ ਸਮਾਜ ਵਿੱਚ ਸਰਵਵਿਆਪਤ ਜਾਤੀ ਵਿਵਸਥਾ ਦੇ ਵਿਰੁੱਧ ਸੰਘਰਸ਼ ਵਿੱਚ ਬਿਤਾ ਦਿੱਤਾ। ਹਿੰਦੂ ਧਰਮ ਵਿੱਚ ਮਨੁੱਖੀ ਸਮਾਜ ਨੂੰ ਚਾਰ ਵਰਣਾਂ ਵਿੱਚ ਵਰਗੀਕ੍ਰਿਤ ਕੀਤਾ ਹੈ। ਉਨ੍ਹਾਂ ਨੂੰ ਬੋਧੀ ਮਹਾਸ਼ਕਤੀਆਂ ਦੇ ਦਲਿਤ ਅੰਦੋਲਨ ਨੂੰ ਅਰੰਭ ਕਰਨ ਦਾ ਸਿਹਰਾ ਵੀ ਜਾਂਦਾ ਹੈ। ਬਾਬਾ ਸਾਹਿਬ ਅੰਬੇਡਕਰ ਨੂੰ ਭਾਰਤ ਦੇ ਸਰਬਉਚ ਨਾਗਰਿਕ ਇਨਾਮ ਭਾਰਤ ਰਤਨ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ। ਕਈ ਸਾਮਾਜਕ ਅਤੇ ਵਿੱਤੀ ਰੁਕਾਵਟਾਂ ਪਾਰ ਕਰ, ਅੰਬੇਡਕਰ ਉਨ੍ਹਾਂ ਕੁੱਝ ਪਹਿਲੇ ਅਛੂਤਾਂ ਵਿੱਚੋਂ ਇੱਕ ਬਣ ਗਏ ਜਿਨ੍ਹਾਂ ਨੇ ਭਾਰਤ ਵਿੱਚ ਕਾਲਜ ਦੀ ਸਿੱਖਿਆ ਪ੍ਰਾਪਤ ਕੀਤੀ। ਅੰਬੇਡਕਰ ਨੇ ਕਨੂੰਨ ਦੀ ਉਪਾਧੀ ਪ੍ਰਾਪਤ ਕਰਨ ਦੇ ਨਾਲ ਹੀ ਕਾਨੂੰਨ, ਅਰਥ ਸ਼ਾਸਤਰ ਅਤੇ ਰਾਜਨੀਤਕ ਵਿਗਿਆਨ ਵਿੱਚ ਆਪਣੇ ਅਧਿਅਨ ਅਤੇ ਅਨੁਸੰਧਾਨ ਦੇ ਕਾਰਨ ਕੋਲੰਬੀਆ ਯੂਨੀਵਰਸਿਟੀ ਅਤੇ ਲੰਡਨ ਸਕੂਲ ਆਫ ਇਕਾਨਾਮਿਕਸ ਤੋਂ ਕਈ ਡਾਕਟਰੇਟ ਡਿਗਰੀਆਂ ਵੀ ਹਾਸਲ ਕੀਤੀਆਂ। ਅੰਬੇਡਕਰ ਇੱਕ ਪ੍ਰਸਿੱਧ ਵਿਦਵਾਨ ਦੇ ਰੂਪ ਵਿੱਚ ਵਾਪਸ ਆਪਣੇ ਦੇਸ਼ ਪਰਤ ਆਏ ਅਤੇ ਇਸਦੇ ਬਾਅਦ ਕੁੱਝ ਸਾਲ ਤੱਕ ਉਨ੍ਹਾਂ ਨੇ ਵਕਾਲਤ ਕੀਤੀ। ਫਿਰ ਉਨ੍ਹਾਂ ਨੇ ਕੁੱਝ ਪੱਤਰਕਾਵਾਂ ਦਾ ਪ੍ਰਕਾਸ਼ਨ ਕੀਤਾ, ਜਿਨ੍ਹਾਂ ਦੁਆਰਾ ਉਨ੍ਹਾਂ ਨੇ ਭਾਰਤੀ ਅਛੂਤਾਂ ਦੇ ਰਾਜਨੀਤਕ ਅਧਿਕਾਰਾਂ ਅਤੇ ਸਾਮਾਜਕ ਆਜ਼ਾਦੀ ਦੀ ਵਕਾਲਤ ਕੀਤੀ। ਡਾ.
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਚੰਦਰ ਸ਼ੇਖਰ ਆਜ਼ਾਦ ਉਚਾਰਨ (23 ਜੁਲਾਈ 1906 – 27 ਫਰਵਰੀ 1931), ਆਜ਼ਾਦ ਵਜੋਂ ਮਸ਼ਹੂਰ ਭਾਰਤੀ ਇਨਕਲਾਬੀ ਸਨ ਜਿਨ੍ਹਾਂ ਨੇ ਹਿੰਦੁਸਤਾਨ ਰਿਪਬਲਿਕਨ ਐਸੋਸੀਏਸ਼ਨ ਨੂੰ ਇਸਦੇ ਬਾਨੀ ਰਾਮ ਪਰਸ਼ਾਦ ਬਿਸਮਿਲ ਅਤੇ ਤਿੰਨ ਹੋਰ ਪ੍ਰਮੁੱਖ ਪਾਰਟੀ ਆਗੂਆਂ, ਰੋਸ਼ਨ ਸਿੰਘ, ਰਾਜਿੰਦਰ ਨਾਥ ਲਾਹਿਰੀ ਅਤੇ ਅਸ਼ਫਾਕਉਲਾ ਖਾਨ ਦੀ ਮੌਤ ਦੇ ਬਾਅਦ ਨਵੇਂ ਨਾਮ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (HSRA) ਹੇਠ ਪੁਨਰਗਠਿਤ ਕੀਤਾ।
ਦੋਸਤੀ ਲੋਕਾਂ ਵਿਚਕਾਰ ਆਪਸੀ ਪਿਆਰ ਦਾ ਰਿਸ਼ਤਾ ਹੈ। ਕਿਸੇ ਹੋਰ ਐਸੋਸੀਏਸ਼ਨ ਨਾਲੋਂ ਦੋਸਤੀ ਆਪਸੀ ਬੰਧਨ ਦਾ ਮਜ਼ਬੂਤ ਰੂਪ ਹੈ। ਦੋਸਤੀ ਦਾ ਅਧਿਐਨ ਅਕਾਦਮਿਕ ਖੇਤਰਾਂ ਜਿਵੇਂ ਕਿ ਸੰਚਾਰ, ਸਮਾਜ ਸ਼ਾਸਤਰ, ਸਮਾਜਿਕ ਮਨੋਵਿਗਿਆਨ, ਮਾਨਵ ਸ਼ਾਸਤਰ ਅਤੇ ਦਰਸ਼ਨ ਵਿੱਚ ਕੀਤਾ ਜਾਂਦਾ ਹੈ। ਸੋਸ਼ਲ ਐਕਸਚੇਂਜ ਥਿਊਰੀ, ਇਕੁਇਟੀ ਥਿਊਰੀ, ਰਿਲੇਸ਼ਨਲ ਡਾਇਲੈਟਿਕਸ ਅਤੇ ਅਟੈਚਮੈਂਟ ਸਟਾਈਲ ਸਮੇਤ, ਦੋਸਤੀ ਦੇ ਕਈ ਅਕਾਦਮਿਕ ਸਿਧਾਂਤ ਪ੍ਰਸਤਾਵਿਤ ਕੀਤੇ ਗਏ ਹਨ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਅਪਰੈਲ 2019 ਮੁਤਾਬਿਕ ਇਸ ਵਿਕੀ ’ਤੇ 31,165 ਲੇਖ ਹਨ ਅਤੇ ਇਸ ਦੇ ਕੁੱਲ 27,794 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,59,461 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.33.0-wmf.24 (a090d97) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 31,164 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਕਾਲ਼ਾ ਛੇਕ (ਅੰਗਰੇਜੀ: Black Hole, ਬਲੈਕ ਹੋਲ) ਜਾਂ ਕਾਲਾ ਸੁਰਾਖ ਅੰਤਰਿਕਸ਼ ਵਿੱਚ ਅਜਿਹੇ ਖੇਤਰਾਂ ਨੂੰ ਆਖਦੇ ਹਨ ਜਿੱਥੇ ਮਾਦਾ ਦਾ ਬੇਇੰਤਹਾ ਇੱਕਠ ਇਨ੍ਹੀ ਤਾਕਤਵਰ ਗਰੈਵਟੀ ਪੈਦਾ ਕਰਦਾ ਹੈ ਕਿ ਉੱਥੋਂ ਦੀ ਕਿਸੇ ਦਾ ਵੀ ਵਾਪਸ ਬਾਹਰ ਆਉਣਾ ਨਾਮੁਮਕਿਨ ਹੈ। ਬਲੈਕ ਹੋਲ ਦੀ ਪਹਿਲੀ ਪੇਸ਼ੀਨਗੋਈ 1783 ਵਿੱਚ ਕੀਤੀ ਗਈ ਸੀ। ਕਾਫੀ ਅਰਸੇ ਤੱਕ ਬਲੈਕ ਹੋਲ ਕੇਵਲ ਇੱਕ ਕਿਆਸ ਹੀ ਸਨ ਲੇਕਿਨ ਪਿਛਲੇ ਕੁਝ ਦਹਾਕਿਆਂ ਵਿੱਚ ਜਮ੍ਹਾ ਹੋਏ ਸਬੂਤ ਨਾ ਕੇਵਲ ਬਲੈਕ ਹੋਲ ਦੀ ਹੋਂਦ ਵੱਲ ਇਸ਼ਾਰਾ ਕਰਦੇ ਹਨ, ਬਲਕਿ ਇਹ ਵੀ ਦੱਸਦੇ ਹਨ ਕਿ ਇਹ ਕਾਲੇ ਸੁਰਾਖ ਅੰਤਰਿਕਸ਼ ਵਿੱਚ ਆਮ ਹਨ। ਬਲੈਕ ਹੋਲ ਅਸਲ ’ਚ ਕੋਈ ਛੇਕ ਨਹੀਂ ਹੈ, ਇਹ ਤਾਂ ਮਰੇ ਹੋਏ ਤਾਰਿਆਂ ਦੇ ਅਵਸ਼ੇਸ਼ ਹਨ। ਕਰੋੜਾਂ, ਅਰਬਾਂ ਸਾਲ ਬੀਤਣ ਪਿੱਛੋਂ ਕਿਸੇ ਤਾਰੇ ਦਾ ਜੀਵਨ ਸਮਾਪਤ ਹੁੰਦਾ ਹੈ ਅਤੇ ਫਿਰ ਬਲੈਕ ਹੋਲ ਦਾ ਜਨਮ ਹੁੰਦਾ ਹੈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਲੋਕ ਸਭਾ, ਭਾਰਤੀ ਸੰਸਦ ਦਾ ਹੇਠਲਾ ਸਦਨ ਹੈ। ਭਾਰਤੀ ਸੰਸਦ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਸਰਬ ਬਾਲਗ ਵੋਟ ਅਧਿਕਾਰ ਦੇ ਆਧਾਰ ਉੱਤੇ ਲੋਕਾਂ ਦੁਆਰਾ ਪ੍ਰਤੱਖ ਚੋਣ ਦੁਆਰਾ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਗਠਿਤ ਹੁੰਦੀ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਸਦਨ ਵਿੱਚ ਮੈਬਰਾਂ ਦੀ ਅਧਿਕਤਮ ਗਿਣਤੀ 552 ਤੱਕ ਹੋ ਸਕਦੀ ਹੈ, ਜਿਸ ਵਿਚੋਂ 530 ਮੈਂਬਰ ਵੱਖ ਵੱਖ ਰਾਜਾਂ ਦੇ ਅਤੇ 20 ਮੈਂਬਰ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜਮਾਨੀ ਕਰ ਸਕਦੇ ਹਨ। ਸਦਨ ਵਿੱਚ ਲੋੜੀਂਦੀ ਤਰਜਮਾਨੀ ਨਾ ਹੋਣ ਦੀ ਹਾਲਤ ਵਿੱਚ ਭਾਰਤ ਦਾ ਰਾਸ਼ਟਰਪਤੀ ਜੇਕਰ ਚਾਹੇ ਤਾਂ ਐਂਗਲੋ ਇੰਡੀਅਨ ਸਮੁਦਾਏ ਦੇ ਦੋ ਪ੍ਰਤੀਨਿਧੀਆਂ ਨੂੰ ਲੋਕ ਸਭਾ ਲਈ ਨਾਮਜਦ ਕਰ ਸਕਦਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਪੰਜਾਬ ਦੇ ਮੇਲਿਆਂ ਅਤੇ ਤਿਉਹਾਰਾਂ ਦੀ ਸੂਚੀ (ਭਾਰਤ)
ਪੰਜਾਬ ਵਿੱਚ ਪੂਰੇ ਸਾਲ ਵਿੱਚ ਬਹੁਤ ਮੇਲੇ ਅਤੇ ਤਿਉਹਾਰ ਮਨਾਏ ਜਾਂਦੇ ਹਨ। ਜਿੰਨ੍ਹਾ ਵਿੱਚੋ ਕੁਝ ਅੱਗੇ ਦਿੱਤੇ ਗਏ ਹਨ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ । ਇਹਨਾਂ ਆਲੋਚਨਾ ਪ੍ਰਣਾਲੀਆਂ ਵਿਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ । ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ । ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ । ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ । ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ । ਪੱਛਮੀ ਚਿੰਤਕਾਂ ਵਿਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ । ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ । ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ । ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ । ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ : ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ । ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ । ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ । ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਕਾਨੂੰਨ ਜਾਂ ਵਿਧਾਨ ਨਿਯਮਾਂ ਦਾ ਉਹ ਇਕੱਠ ਹੈ ਜੋ ਵਰਤੋਂ-ਵਿਹਾਰ ਦਾ ਪਰਬੰਧ ਕਰਨ ਲਈ ਸਮਾਜੀ ਅਦਾਰਿਆਂ ਰਾਹੀਂ ਲਾਗੂ ਕੀਤਾ ਜਾਂਦਾ ਹੈ। ਵਿਧਾਨਪਾਲਿਕਾ ਇਹਨਾਂ ਨਿਯਮਾਂ ਨੂੰ ਬਣਾਉਂਦੀ ਹੈ ਅਤੇ ਕਾਰਜਪਾਲਿਕਾ ਇਹਨਾਂ ਨੂੰ ਲਾਗੂ ਕਰਦੀ ਹੈ। ਨਿਆਂਪਾਲਿਕਾ ਇਹਨਾਂ ਨਿਯਮਾਂ ਨੂੰ ਤੋੜਨ ਵਾਲੇ ਨੂੰ ਸਜ਼ਾ ਦਿੰਦੀ ਹੈ। ਪਰਾਈਵੇਟ ਖੇਤਰ ਵਿੱਚ ਆਪਣੇ ਤੌਰ ਤੇ ਕੰਟਰੈਕਟ ਦੇ ਰੂਪ ਵਿੱਚ ਕਾਨੂੰਨ ਬਣਾਏ ਜਾਂਦੇ ਹਨ।
ਨਿਬੰਧ ਆਧੁਨਿਕ ਯੁੱਗ ਦੀ ਵਾਰਤਕ ਵਿੱਚ ਨਿਬੰਧ ਦਾ ਵਿਸ਼ੇਸ ਸਥਾਨ ਹੈ।ਇਸਦਾ ਜਨਮ ਅਤੇ ਵਿਕਾਸ ਵੀ ਇਸੇ ਯੁੱਗ ਵਿੱਚ ਹੋਇਆ ਹੈ।ਇਸਨੂੰ ਵਾਰਤਕ ਸਾਹਿਤ ਦੀ ਪ੍ਰੋੜਤਾ ਦੀ ਕਸਵੱਟੀ ਵੀ ਮੰਨਿਆਂ ਜਾਂਦਾ ਹੈ। ਨਿਬੰਧ ਕਿਸੇ ਵਸਤੂ,ਵਿਅਕਤੀ,ਘਟਨਾ ਜਾਂ ਸਿਧਾਂਤ ਦੇ ਸਬੰਧ ਵਿੱਚ ਆਪਣੇ ਵਿਚਾਰਾਂ ਨੂੰ ਲਿਪੀਬੱਧ ਕਰਨ ਦਾ ਨਾਂ ਹੈ।ਇਸ ਰਚਨਾ ਵਿੱਚ ਵਿਚਾਰਾਂ ਤੇ ਬੁੱਧੀ ਤੱਤਾਂ ਦੀ ਪ੍ਰਧਾਨਤਾ ਹੁੰਦੀ ਹੈ ।ਮਨ ਦਿਮਾਗ ਦੇ ਅਧੀਨ ਕੰਮ ਕਰਦਾ ਹੈ। ਲੇਖਕ ਇਸ ਵਿੱਚ ਆਪਣੇ ਭਾਵਾਂ ਦੀ ਚਾਸ਼ਨੀ ਰੋਚਕ ਰੁਚੀ ਦੀ ਤ੍ਰਿਪਤੀ ਲਈ ਮਿਲਾਉਦਾ ਹੈ।,
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਭਾਰਤ ਦੇ ਲੋਕ ਸਭਾ ਹਲਕਿਆਂ ਦੀ ਸੂਚੀ
ਲੋਕ ਸਭਾ, ਭਾਰਤ ਦੀ ਸੰਸਦ ਦੇ ਹੇਠਲੇ ਸਦਨ ਦੇ ਸੰਸਦ ਮੈਂਬਰਾਂ ਦਾ ਸੰਗਠਨ ਹੈ। ਲੋਕ ਸਭਾ ਦਾ ਹਰੇਕ ਸੰਸਦ ਮੈਂਬਰ ਇੱਕ ਭੂਗੋਲਿਕ ਹਲਕੇ ਦੀ ਪ੍ਰਤੀਨਿਧਤਾ ਕਰਦਾ ਹੈ। ਵਰਤਮਾਨ ਸਮੇਂ ( ਸੰਸਦ ਦੇ ਹੇਠਲੇ ਸਦਨ ਵਿੱਚ 543 ਲੋਕ ਸਭਾ ਹਲਕੇ ਹਨ।
ਪੈਸਾ ਜਾਂ ਧਨ (ਅੰਗਰੇਜੀ: Money) ਉਹ ਜਿਨਸ (commodity) ਹੁੰਦੀ ਹੈ ਜਿਸਦੀ ਇੱਕੋ ਇੱਕ ਵਰਤੋਂ ਮੁੱਲ ਦਾ ਭੰਡਾਰ ਕਰਨ ਅਤੇ ਭੁਗਤਾਨ ਦੇ ਇੱਕ ਸਾਧਨ ਵਜੋਂ ਭੂਮਿਕਾ ਨਿਭਾਉਣੀ ਹੁੰਦੀ ਹੈ। ਕਹਿ ਲਉ ਪੈਸਾ ਇੱਕ ਜਿਨਸ ਹੁੰਦੀ ਹੈ, ਲੇਕਿਨ ਉਹ ਜਿਨਸ ਜਿਸ ਨੂੰ ਦੂਜੀਆਂ ਸਾਰੀਆਂ ਜਿਨਸਾਂ ਦੇ ਸੰਬੰਧ ਵਿੱਚ ਉਨ੍ਹਾਂ ਦੇ ਮੁੱਲਾਂ ਦੇ ਮਾਪ ਵਜੋਂ ਇੱਕ ਵਿਸ਼ੇਸ਼ ਭੂਮਿਕਾ ਲਈ ਚੁਣ ਲਿਆ ਗਿਆ ਹੈ।
ਬਾਸਕਟਬਾਲ ਪੰਜ ਖਿਡਾਰੀਆਂ ਦੇ ਦੋ ਜੁੱਟਾਂ ਵੱਲੋਂ ਕਿਸੇ ਚੌਭੁਜੀ ਮੈਦਾਨ ਉੱਤੇ ਖੇਡੀ ਜਾਣ ਵਾਲ਼ੀ ਇੱਕ ਖੇਡ ਹੈ। ਮੁੱਖ ਮਕਸਦ ਦੋਹੇਂ ਸਿਰਿਆਂ ਉੱਤੇ ਗੱਡੇ ਇੱਕ ਖੰਭੇ ਉੱਤੇ ਲੱਗੀ 10 ਫੁੱਟ (3 ਮੀ.) ਉੱਚੀ ਅਤੇ 18 ਇੰਚ (46 ਸੈ.ਮੀ.) ਦੇ ਵਿਆਸ ਵਾਲ਼ੀ ਬਿਨਾਂ ਤਲੇ ਵਾਲ਼ੀ ਜਾਲ਼ੀਦਾਰ ਟੋਕਰੀ ਵਿੱਚ ਗੇਂਦ ਮਾਰਨਾ ਹੁੰਦਾ ਹੈ।ਬਾਸਕਟਬਾਲ ਦੇ ਗ੍ਰਾਉੰਡ ਦੀ ਲੰਬਾਈ 28 ਮੀ: ਤੇ ਚੌੜਾਈ 15 ਮੀ: ਹੁੰਦੀ ਹੈ।ਬਾਸਕਟਬਾਲ ਦੁਨੀਆਂ ਦੀਆਂ ਸਭ ਤੋਂ ਮਸ਼ਹੂਰ ਅਤੇ ਮਕਬੂਲ ਖੇਡਾਂ ਵਿੱਚੋਂ ਇੱਕ ਹੈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਭਾਰਤ ਦਾ ਆਜ਼ਾਦੀ ਸੰਗਰਾਮ ਜਾਂ ਭਾਰਤ ਦਾ ਅਜ਼ਾਦੀ ਅੰਦੋਲਨ ਜਾਂ ਭਾਰਤ ਦੀ ਕੌਮੀ ਮੁਕਤੀ ਕ੍ਰਾਂਤੀ 19ਵੀਂ ਅਤੇ 20ਵੀਂ ਸਦੀ ਦੌਰਾਨ ਵਾਪਰੇ ਵਿਸ਼ਵ ਦੇ ਅਹਿਮ ਇਨਕਲਾਬਾਂ ਵਿੱਚੋਂ ਇੱਕ ਹੈ। ਇਸ ਦੇ ਨਤੀਜੇ ਵਜੋਂ 15 ਅਗਸਤ 1947 ਨੂੰ ਭਾਰਤ ਵਿੱਚੋਂ ਬਰਤਾਨਵੀ ਰਾਜ ਦਾ ਅੰਤ ਹੋ ਗਿਆ ਅਤੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਅਗਵਾਈ ਹੇਠ ਭਾਰਤ ਸਰਕਾਰ ਵਲੋਂ ਦੇਸ਼ ਦੀ ਵਾਗਡੋਰ ਸੰਭਾਲਣ ਨਾਲ ਭਾਰਤ ਦੇ ਰਾਸ਼ਟਰੀ ਰਾਜ ਦੀ ਸਥਾਪਨਾ ਹੋਈ।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਔਰਤਾਂ ਖ਼ਿਲਾਫ ਹਿੰਸਾ Violence against women ਜਿਸ ਨੂੰ ਲਿੰਗ ਅਧਾਰਿਤ ਹਿੰਸਾਵੀ ਕਿਹਾ ਜਾਂਦਾ ਹੈ ਵਿੱਚ ਅਜਿਹੇ ਹਿੰਸਕ ਵਰਤਾਰਿਆਂ ਨੂੰ ਲਈ ਵਰਤਿਆ ਜਾਂਦਾ ਹੈ ਜੋ ਔਰਤਾਂ ਅਤੇ ਲੜਕੀਆਂ ਤੇ ਕੀਤੇ ਜਾਂਦੇ ਹਨ. ਇਸ ਨੂੰ ਕਈ ਵਾਰ ਘਿਰਨਾ ਦੇ ਅਪਰਾਧਦੇ ਤੌਰ ਤੇ ਲਿਆ ਜਾਂਦਾ ਹੈ ਜੋ ਇਸ ਲਈ ਕੀਤੇ ਜਾਂਦੇ ਹਨ ਕਿ ਉਹ ਔਰਤਾਂ ਹਨ. ਸੰਯੁਕਤ ਰਾਸ਼ਟਰ ਦੀ " ਔਰਤਾਂ ਖ਼ਿਲਾਫ ਹਿੰਸਾ ਰੋਕੂ ਘੋਸ਼ਣਾ ਪੱਤਰ " ਵਿੱਚ ਇਹ ਬਿਆਨਿਆ ਗਿਆ ਹੈ," ਔਰਤਾਂ ਖ਼ਿਲਾਫ ਹਿੰਸਾ ਇਤਿਹਾਸਿਕ ਤੌਰ ਔਰਤਾਂ ਅਤੇ ਮਰਦਾਂ ਵਿੱਚ ਤਾਕਤ ਦੇ ਗੈਰ-ਬਰਾਬਰੀ ਵਾਲੇ ਸੰਬੰਧਾਂ ਦਾ ਪ੍ਰਗਟਾਵਾ ਹੈ." ਅਤੇ " ਔਰਤਾਂ ਖ਼ਿਲਾਫ ਹਿੰਸਾ ਇੱਕ ਨਿਰਨਾਕਾਰੀ ਸਮਾਜਿਕ ਬਣਤਰ ਹੈ ਜਿਸ ਰਾਹੀਂ ਔਰਤਾਂ ਨੂੰ ਮਰਦਾਂ ਦੀ ਤੁਲਨਾ ਵਿੱਚ ਹੇਠਲੀ ਥਾਂ ਦਿੰਦਾ ਹੈ." ਸੰਯੁਕਤ ਰਾਸ਼ਟਰ ਦੇ ਜਨਰਲ ਸੱਕਤਰ ਕੌਫੀ ਅੰਨਾਨ ਨੇ ਸੰਯੁਕਤ ਰਾਸ਼ਟਰ ਔਰਤਾਂ ਦੇ ਵਿਕਾਸ ਫੰਡ ਦੀ ਵੇਬਸਾਇਟ ਤੇ ਇਸ ਤਰਾਂ ਲਿਖਿਆ ਹੈ, ," ਔਰਤਾਂ ਅਤੇ ਕੁੜੀਆਂ ਖ਼ਿਲਾਫ ਹਿੰਸਾ ਇੱਕ ਮਹਾਮਾਰੀ ਸਮੱਸਿਆ ਹੈ .ਦੁਨੀਆਂ ਵਿੱਚ ਘੱਟੋ-ਘੱਟ ਹਰ ਤਿੰਨ ਵਿਚੋਂ ਇੱਕ ਔਰਤ ਕੁੱਟ ਦਾ ਸ਼ਿਕਾਰ ਹੁੰਦੀ ਹੈ, ਸੰਭੋਗ ਲਈ ਮਜਬੂਰ ਕੀਤੀ ਜਾਂਦੀ ਹੈ ਜਾਂ ਫਿਰ ਜ਼ਿੰਦਗੀ ਵਿੱਚ ਉਸ ਨਾਲ ਦੁਰਵਿਹਾਰ ਕੀਤਾ ਜਾਂਦਾ ਹੈ.
ਕੈਥੋਲਿਕ ਗਿਰਜਾਘਰ ਦੁਨੀਆਂ ਦੇ ਇਸਾਈਆਂ ਦਾ ਸਭ ਤੋਂ ਵੱਡਾ ਚਰਚ ਹੈ, ਇਸ ਦੇ ਕਰੀਬ 120 ਕਰੋੜ ਜਣ(ਮੈਂਬਰ) ਹਨ। ਇਸਨੂੰ ਰੋਮਨ ਕੈਥੋਲਿਕ ਗਿਰਜਾਘਰ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ। ਇਸ ਦੇ ਨੇਤਾ ਪੋਪ ਹਨ ਜੋ ਧਰਮਾਧਿਅਕਸ਼ਾਂ ਦੇ ਸਮੁਦਾੲਿ ਦੇ ਪ੍ਰਧਾਨ ਹਨ। ਇਹ ਪੱਛਮੀ ਅਤੇ ਪੂਰਬੀ ਕੈਥੋਲਿਕ ਗਿਰਜਾਘਰਾਂ ਦਾ ਇੱਕ ਸਮਾਗਮ ਹੈ। ਇਹ ਆਪਣੇ ਲਕਸ਼ ਨੂੰ ਯਿਸੂ ਮਸੀਹ ਦੇ ਸਮਾਚਾਰ ਫੈਲਾਉਣ, ਸੰਸਕਾਰ ਕਰਵਾਉਣ ਅਤੇ ਦਿਅਾਲਤਾ ਧਾਰਨ ਕਰਨ ਦੇ ਰੂਪ ਵਿੱਚ ਪਰਿਭਾਸ਼ਿਤ ਕਰਦਾ ਹੈ।
ਗੁਰੂ ਗੋਬਿੰਦ ਸਿੰਘ ਜੀ: ਰਚਨਾ,ਕਲਾ ਤੇ ਵਿਚਾਰਧਾਰਾ
ਵਿਸ਼ਵ ਦੇ ਇਤਿਹਾਸ ਵਿੱਚ ਸਰੀਰਕ ਰੂਪ ਵਿੱਚ ਸਿੱਖਾਂ ਦੇ ਦਸਵੇ ਤੇ ਅੰਤਿਮ ਗੁਰੂ ਗੋਬਿੰਦ ਸਿੰਘ ਇੱਕ ਲਾਸਾਨੀ ਨਾਇਕ ਹੋਏ ਹਨ। ਗੁਰੂ ਗੋਬਿੰਦ ਸਿੰਘ ਦਾ ਜਨਮ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਦੀ ਕੁਖੋਂ 22 ਦਸੰਬਰ 1666 ਈ.
ਜੂਲੀਅਨ ਅਸਾਂਜੇ ਖੋਜੀ ਇੰਟਰਨੈਟ ਵੈਬਸਾਈਟ ਵਿਕੀਲੀਕਸ ਦੇ ਸੰਸਥਾਪਕ ਹੈ ਅਤੇ ਆਸਟੇਰਲੀਆ ਵਿੱਚ ਸੰਵਿਧਾਨਕ ਸੁਧਾਰਾਂ ਦੀ ਲੜਾਈ ਲੜਨ ਵਾਲਾ ਕਾਰਕੁਨ ਹੈ। ਉਸ ਨੇ ਆਪਣੀ ਵੈਬਸਾਈਟ ਵਿਕੀਲੀਕਸ ‘ਤੇ ਅਮਰੀਕਾ ਦੇ ਇਰਾਕ ਅਤੇ ਅਫਗਾਨਿਸਤਾਨ ਯੁੱਧ ਨਾਲ ਜੁੜੇ ਗੁਪਤ ਦਸਤਾਵੇਜ਼ਾਂ ਦਾ ਖੁਲਾਸਾ ਕੀਤੀ। ਹੁਣ ਉਹ ਕਈ ਪੱਛਮੀ ਦੇਸ਼ਾਂ ਦੇ ਨਿਸ਼ਾਨੇ ‘ਤੇ ਹਨ ਜਿਸ ਤੋਂ ਬਚਣ ਲਈ ਉਹ ਪਿਛਲੇ ਸਾਲ ਤੋਂ ਏਕਵਾਡੋਰ ਦੇ ਲੰਡਨ ਸਥਿਤ ਦੂਤਾਵਾਸ ਵਿੱਚ ਪਨਾਹ ਲਏ ਹੋਏ ਹਨ।