ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਬਿੰਦੂ ( ''' point of sale POS''') ਉਸ ਸਮੇਂ ਜਾਂ ਸਥਾਨ ਨੂੰ ਕਹਿੰਦੇ ਹਨ ਜਿੱਥੇ ਕੋਈ ਲਈ ਵੇਚੀ ਦਾ ਲੈਣ ਦੇਣ ਹੋਇਆ ਹੋਵੇ।ਵਿਕਰੀ ਬਿੰਦੂ ਤੇ ਵਪਾਰੀ ਗਾਹਕ ਦੇਣਦਾਰੀ ਦਾ ਹਿਸਾਬ ਲਗਾ ਕੇ ਉਸ ਦੀ ਦੇਣਦਾਰੀ ਦਾ ਬਿਲ ਬਣਾਉਂਦਾ ਹੈ ਤੇ ਉਸ ਨੂੰ ਲੈਣ ਦੇਣ ਦੇ ਵਿਕਲਪਾਂ ਬਾਰੇ ਦੱਸਦਾ ਹੈ।ਗਾਹਕ ਆਪਣੀ ਦੇਣਦਾਰੀ ਭੁਗਤਾ ਕੇ ਵਪਾਰੀ ਕੋਲੋਂ ਰਸੀਦ ਪ੍ਰਾਪਤ ਕਰਦਾ ਹੈ ਜੋ ਆਮ ਕਰਕੇ ਪ੍ਰਿੰਟ ਰੂਪ ਵਿੱਚ ਹੁੰਦੀ ਹੈ।
ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਗੁਰ ਨਾਨਕ (1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਗਿਆਰਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਸਨ। ਇਹਨਾਂ ਦਾ ਜਨਮ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮਤਾਬਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ।ਗੁਰ ਨਾਨਕ ਸਾਹਿਬ ਨੇ ਦੂਰ ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਬ੍ਰਾਦ੍ਰਾਨਾ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਕ, ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ।ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਨ੍ਹਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਕੁਝ ਮੁੱਖ ਹਨ। ਇਹ ਸਿੱਖ ਮਜ਼੍ਹਬੀ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਵਾਲ਼ੀ ਇਲਾਹੀ ਜੋਤ ਬਾਅਦ ਵਾਲ਼ੇ ਦਸ ਗੁਰੂਆਂ ਵਿੱਚ ਵੀ ਸੀ।
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਅਪਰੈਲ 2019 ਮੁਤਾਬਿਕ ਇਸ ਵਿਕੀ ’ਤੇ 31,205 ਲੇਖ ਹਨ ਅਤੇ ਇਸ ਦੇ ਕੁੱਲ 27,988 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,60,415 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.34.0-wmf.1 (d50b699) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ । 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਅਰਥ ਜੋ ਪਰਮਾਤਮਾ ਦੇ ਗੁਣ "ਸਿੱਖਣ ਵਾਲਾ"), ਇੱਕ ਰੱਬ ਨੂੰ ਮੰਨਣ ਵਾਲਾ ਧਰਮ ਅਤੇ ਕੌਮੀ ਫ਼ਲਸਫਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਪਵਿੱਤਰ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਿਕ ਇਹ ਹੈ, ਕਿ ਰੱਬ ਉੱਪਰ ਨਿਸਚਾ ਰੱਖਕੇ ਉਸ ਦਾ ਨਾਮ ਜਪਣਾ, ਮਨੁਖਤਾ ਵਿੱਚ ਇਤਫ਼ਾਕ ਨਾਲ ਰਹਿਣਾ, ਸਵਾਰਥ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮੁਤਾਬਕ, ਇਹ ਦੁਨੀਆ ਪੱਧਰ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌਂ ਬਾਅਦ ਵਾਲੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼ਹਬ ਦੇ ਫ਼ਲਸਫੇ ਨੂੰ ਗੁਰਮਤਿ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਸਾਹਿਬ ਨੇ ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਸਮਾਜ ਨੂੰ ਸੇਧ ਦੇਣ ਦਾ ਕੰਮ ਸੌਂਪਿਆ। ਇਹ ਰੀਤ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਹੀ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ’ਚ ਗੁਰੂ ਜੀ ਨੇ ਬੇਨਤੀ ਕਰ ਖੁਦ ਅੰਮ੍ਰਿਤ ਛਕਿਆ। ਗੁਰੂ ਗੋਬਿੰਦ ਸਿੰਘ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਣ ਦਾ ਹੁਕਮ ਕਰਦੇ ਹੋਏ ਦੇਹਧਾਰੀ ਗੁਰੂ ਰੀਤੀ ਨੂੰ ਖਤਮ ਕੀਤਾ।
ਇੰਡੀਅਨ ਇੰਸਟੀਚਿਊਟਸ ਆਫ ਟੈਕਨਾਲੋਜੀ
ਇੰਡੀਅਨ ਇੰਸਟੀਟਿਊਟਸ ਆਫ ਤਕਨਾਲੋਜੀ (ਪੰਜਾਬੀ ਅਨੁਵਾਦ: ਭਾਰਤੀ ਤਕਨੀਕੀ ਸੰਸਥਾਨ (ਆਈ.ਆਈ.ਟੀ.) ਭਾਰਤ ਵਿਚ ਸਥਿਤ ਉੱਚ ਸਿੱਖਿਆ ਦੇ ਆਟੋਨੋਮਸ ਪਬਲਿਕ ਇੰਸਟੀਚਿਊਟ ਹਨ। ਉਨ੍ਹਾਂ ਨੂੰ ਤਕਨਾਲੋਜੀ ਐਕਟ, 1961 ਦੇ ਇੰਸਟੀਚਿਊਟ ਦੁਆਰਾ ਨਿਯੰਤ੍ਰਿਤ ਕੀਤਾ ਗਿਆ ਹੈ ਜਿਨ੍ਹਾਂ ਨੇ ਉਨ੍ਹਾਂ ਨੂੰ ਕੌਮੀ ਮਹੱਤਵ ਦੇ ਸੰਸਥਾਨਾਂ ਵਜੋਂ ਘੋਸ਼ਿਤ ਕੀਤਾ ਹੈ ਅਤੇ ਉਨ੍ਹਾਂ ਦੀਆਂ ਤਾਕਤਾਂ, ਕਰਤੱਵਾਂ, ਅਤੇ ਗਵਰਨੈਂਸ ਲਈ ਫਰੇਮਵਰਕ ਆਦਿ ਦੀ ਜਾਣਕਾਰੀ ਦਿੱਤੀ ਹੈ। ਟੈਕਨਾਲੌਜੀ ਐਕਟ, 1961 ਦੀਆਂ ਸੰਸਥਾਵਾਂ ਵੀਹ ਦੀਆਂ ਤਿੰਨ ਸੰਸਥਾਵਾਂ (ਆਖਰੀ 2016 ਵਿੱਚ ਸੋਧ) ਹਰੇਕ ਆਈਆਈਟੀ ਇੱਕ ਖੁਦਮੁਖਤਿਆਰ ਸੰਸਥਾ ਹੈ, ਜੋ ਆਮ ਆਈਆਈਟੀ ਕੌਂਸਲ ਦੁਆਰਾ ਦੂਜਿਆਂ ਨਾਲ ਜੁੜੀ ਹੈ, ਜੋ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਨਿਗਰਾਨੀ ਕਰਦੀ ਹੈ। ਹਿਊਮਨ ਰਿਸੋਰਸ ਡਿਵੈਲਪਮੈਂਟ ਮੰਤਰੀ, ਆਈਆਈਟੀ ਕੌਂਸਲ ਦੇ ਪੇਰੈਂਟੋ ਚੇਅਰਪਰਸਨ ਹਨ। 2017 ਤਕ, ਸਾਰੇ ਆਈਆਈਟੀਜ਼ ਵਿਚ ਅੰਡਰਗ੍ਰੈਜੂਏਟ ਪ੍ਰੋਗਰਾਮਾਂ ਲਈ ਕੁੱਲ ਸੀਟਾਂ ਦੀ ਗਿਣਤੀ 11,032 ਹੈ।ਪਹਿਲੀ ਆਈ.ਆਈ.ਟੀ ਦੀ ਸਥਾਪਨਾ ਖੜਗਪੁਰ (1951) ਵਿੱਚ ਕੀਤੀ ਗਈ ਸੀ ਅਤੇ ਬਾਅਦ ਵਿੱਚ ਛੇਤੀ ਹੀ ਬੰਬਈ (1958), ਮਦਰਾਸ (1959), ਕਾਨਪੁਰ (1959) ਅਤੇ ਦਿੱਲੀ (1963) ਵਿੱਚ। ਇਕ ਆਈਆਈਟੀ ਦੀ ਸਥਾਪਨਾ 1994 ਵਿਚ ਗੁਹਾਟੀ ਵਿਚ ਕੀਤੀ ਗਈ ਸੀ। ਰੁੜਕੀ ਯੂਨੀਵਰਸਿਟੀ ਨੂੰ ਸਾਲ 2001 ਵਿਚ ਆਈਆਈਟੀ ਰੁੜਕੀ ਵਿਚ ਬਦਲ ਦਿੱਤਾ ਗਿਆ ਸੀ। 2008-09 ਵਿਚ ਗਾਂਧੀਨਗਰ, ਜੋਧਪੁਰ, ਹੈਦਰਾਬਾਦ, ਇੰਦੌਰ, ਪਟਨਾ, ਭੁਵਨੇਸ਼ਵਰ, ਰੋਪੜ ਅਤੇ ਮੰਡੀ ਵਿਚ ਅੱਠ ਨਵੇਂ ਆਈਆਈਟੀ ਸਥਾਪਿਤ ਕੀਤੇ ਗਏ ਸਨ। ਤਕਰੀਬਨ ਉਸੇ ਸਮੇਂ ਇੰਸਟੀਚਿਊਟ ਆਫ ਟੈਕਨੋਲੋਜੀ, ਬਨਾਰਸ ਹਿੰਦੂ ਯੂਨੀਵਰਸਿਟੀ ਨੂੰ ਆਈਆਈਟੀ ਦਾ ਦਰਜਾ ਦਿੱਤਾ ਗਿਆ ਸੀ। ਤਿਰੂਪਤੀ, ਪੱਲਕੜ, ਧਾਰਵਾੜ, ਭਿਲਾਈ, ਗੋਆ ਅਤੇ ਜੰਮੂ ਵਿਚ ਇਕ ਹੋਰ ਛੇ ਨਵੇਂ ਆਈਆਈਟੀ 2016 ਵਿਚ 2015-16 ਵਿਚ ਆਈ.ਐੱਸ.ਐਮ. ਧਨਬਾਦ ਤੋਂ ਆਈਆਈਟੀ ਦੇ ਰੂਪ ਵਿਚ ਪਰਿਵਰਤਿਤ ਹੋਏ। ਆਈਆਈਟੀਜ਼ ਕੋਲ ਅੰਡਰ-ਗ੍ਰੈਜੂਏਟ ਦਾਖਲਿਆਂ ਲਈ ਸਾਂਝੇ ਪ੍ਰਵੇਸ਼ ਪ੍ਰਕਿਰਿਆ ਹੈ, ਸਾਂਝੇ ਪ੍ਰਵੇਸ਼ ਪ੍ਰੀਖਿਆ - ਐਡਵਾਂਸਡ, ਜਿਸ ਨੂੰ ਪਹਿਲਾਂ ਆਈਆਈਟੀ-ਜੇਈ ਐਚ -2 ਨੂੰ 2012 ਤਕ ਬੁਲਾਇਆ ਗਿਆ ਸੀ। JEE ਅਡਵਾਂਸਡ ਵਿਦਿਆਰਥੀਆਂ ਨੂੰ ਪ੍ਰੀਖਿਆ ਵਿਚ ਉਨ੍ਹਾਂ ਦੇ ਰੈਂਕ ਅਨੁਸਾਰ ਮੰਨਦਾ ਹੈ। ਪੋਸਟ-ਗ੍ਰੈਜੂਏਟ ਪੱਧਰ ਦਾ ਪ੍ਰੋਗਰਾਮ ਜੋ ਐਮ.ਟੇਕ, ਐਮ ਐਸ ਡਿਗਰੀ, ਅਤੇ ਪੀ.ਐਚ.ਡੀ. ਇੰਜੀਨੀਅਰਿੰਗ ਵਿੱਚ ਪੁਰਾਣੇ ਆਈਆਈਟੀ ਦੁਆਰਾ ਚਲਾਇਆ ਜਾਂਦਾ ਹੈ। ਐਮ.ਟੇਕ.
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਸ਼ੱਕਰ ਰੋਗ ਜਾਂ ਮਧੂਮੇਹ (ਡਾਇਬਿਟੀਜ ਮੇਲਾਇਟਸ) ਉਸ ਸਮੇਂ ਹੁੰਦਾ ਹੈ ਜਦੋਂ ਮਨੁੱਖੀ ਸਰੀਰ ਖੂਨ ਵਿਚਲੀ ਖੰਡ (Glucose) ਦੀ ਮਾਤਰਾ ਨੂੰ ਕੰਟਰੋਲ ਨਹੀ ਕਰਦਾ। ਇਹ ਇੱਕ ਖਤਰਨਾਕ ਰੋਗ ਹੈ। ਇਹ ਰੋਗ ਵਿੱਚ ਸਾਡੇ ਸਰੀਰ ਵਿੱਚ ਪੈਂਕਰੀਆ ਦੁਆਰਾ ਇਨਸੂਲਿਨ ਦਾ ਰਿਸਾਉ ਘੱਟ ਹੋ ਜਾਣ ਦੇ ਕਾਰਨ ਹੁੰਦਾ ਹੈ। ਲਹੂ ਵਿੱਚ ਗੁਲੂਕੋਜ ਦਾ ਪੱਧਰ ਵੱਧ ਜਾਂਦਾ ਹੈ, ਨਾਲ ਹੀ ਇਸ ਦੇ ਮਰੀਜਾਂ ਵਿੱਚ ਲਹੂ ਕੋਲੇਸਟਰਾਲ, ਚਰਬੀ ਦੇ ਹਿੱਸੇ ਵੀ ਗ਼ੈਰ-ਮਾਮੂਲੀ ਹੋ ਜਾਂਦੇ ਹਨ। ਧਮਨੀਆਂ ਵਿੱਚ ਬਦਲਾਉ ਹੁੰਦੇ ਹਨ। ਇਸ ਦੇ ਮਰੀਜਾਂ ਵਿੱਚ ਅੱਖਾਂ, ਗੁਰਦੇ, ਤੰਤੂ, ਦਿਮਾਗ, ਅਤੇ ਦਿਲ ਤੇ ਮਾਰੂ ਅਸਰ ਹੋਣ ਨਾਲ ਇਸ ਗੰਭੀਰ ਰੋਗ ਦਾ ਖ਼ਤਰਾ ਵੱਧ ਜਾਂਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਅਵਤਾਰ: ਦ ਲਾਸਟ ਏਅਰਬੈਂਡਰ ( ਜਿਸਨੂੰ ਯੂਰਪ ਵਿੱਚ ਅਵਤਾਰ: ਦ ਲੀਜੈਂਡ ਔਫ਼ ਆਂਗ) ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਇੱਕ ਅਮਰੀਕੀ ਐਨੀਮੇਟਿਡ ਟੈਲੀਵਿਜ਼ਨ ਲੜੀਵਾਰ ਹੈ ਜਿਸਨੂੰ ਕਿ ਨਿਕਲੋਡੀਅਨ ਉੱਪਰ ਤਿੰਨ ਸੀਜ਼ਨਾਂ ਵਿੱਚ ਵਿਖਾਇਆ ਗਿਆ ਸੀ। ਇਸ ਲੜੀਵਾਰ ਨੂੰ ਮਾਈਕਲ ਡਾਂਟੇ ਡੀਮਾਰਟੀਨੋ, ਬ੍ਰਯਾਨ ਕੋਨੀਟਜ਼ਕੋ ਅਤੇ ਆਰੋਨ ਏਹਾਜ਼ ਦੁਆਰਾ ਬਣਾਇਆ ਅਤੇ ਨਿਰਮਿਤ ਕੀਤਾ ਗਿਆ ਹੈ, ਜਿਸ ਵਿੱਚ ਇੱਕ ਏਸ਼ੀਆਈ ਚੀਨੀ ਮਾਰਸ਼ਲ ਆਰਟ ਦੁਆਰਾ ਪ੍ਰਭਾਵਿਤ ਦੁਨੀਆਂ ਨੂੰ ਵਿਖਾਇਆ ਗਿਆ ਹੈ, ਜਿਸ ਵਿੱਚ ਪਦਾਰਥਾਂ ਨੂੰ ਵੀ ਆਪਣੀਆਂ ਸ਼ਕਤੀਆਂ ਨਾਲ ਹਿਲਾ ਸਕਦੇ ਸਨ। ਇਸ ਲੜੀਵਾਰ ਵਿੱਚ ਰਵਾਇਤੀ ਏਸ਼ੀਆਈ ਸੱਭਿਆਚਾਰ ਦੇ ਹਿੱਸਿਆਂ ਨੂੰ ਐਨੀਮੇਸ਼ਨ ਕਾਰਟੂਨਾਂ ਵਿੱਚ ਵਿਖਾਇਆ ਗਿਆ ਹੈ।ਇਸ ਲੜੀਵਾਰ ਵਿੱਚ ਇਸਦੇ ਮੁੱਖ ਪਾਤਰ ਆਂਗ ਅਤੇ ਉਸਦੇ ਦੋਸਤਾਂ ਕਟਾਰਾ, ਸੌਕਾ, ਟੋਫ ਅਤੇ ਜ਼ੂਕੋ ਦੀ ਸਾਹਸੀ ਲੜਾਈ ਨੂੰ ਵਿਖਾਇਆ ਗਿਆ ਹੈ ਜਿਹੜੇ ਕਿ ਦੁਨੀਆਂ ਨੂੰ ਬਚਾਉਣ ਲਈ ਅੱਗ ਦੇ ਮੁਖੀ ਓਜ਼ਾਈ ਨਾਲ ਲੜਦੇ ਹਨ। ਇਸ ਵਿੱਚ ਉਹ ਅੱਗ ਦੇ ਰਾਸ਼ਟਰ ਨਾਲ ਪਿਛਲੇ 100 ਸਾਲਾਂ ਤੋਂ ਚਲੀ ਆ ਰਹੀ ਖ਼ਤਰਨਾਕ ਜੰਗ ਦਾ ਅੰਤ ਕਰਦੇ ਹਨ। ਇਸ ਲੜੀਵਾਰ ਦਾ ਪਹਿਲਾ ਐਪੀਸੋਡ ਟੀਵੀ ਉੱਪਰ 21 ਫ਼ਰਵਰੀ, 2005 ਨੂੰ ਵਿਖਾਇਆ ਗਿਆ ਸੀ ਅਤੇ ਇਸਦਾ ਅੰਤਲਾ ਐਪੀਸੋਡ 19 ਜੂਨ, 2008 ਨੂੰ ਵਿਖਾਇਆ ਗਿਆ ਸੀ। ਇਸ ਸ਼ੋਅ ਨੂੰ ਬਹੁਤ ਸਾਰੇ ਸਰੋਤਾਂ ਦੇ ਜ਼ਰੀਏ ਵੇਖਿਆ ਜਾ ਸਕਦਾ ਹੈ ਜਿਸ ਵਿੱਚ ਡੀਵੀਡੀ, ਆਈ. ਟਿਊਨਸ ਸਟੋਰ, ਜ਼ੂਨ ਮਾਰਕੇਟਪਲੇਸ, ਐਕਸ.
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 31,205 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਗੁਰੂ ਅਰਜਨ ਦੇਵ ਰਚਨਾ ਕਲਾ ਪ੍ਰਬੰਧ ਤੇ ਵਿਚਾਰਧਾਰਾ
ਗੁਰੂ ਅਰਜਨ ਦੇਵ ਜੀ ਦੀ ਰਚਨਾ, ਕਲਾ ਪ੍ਰਬੰਧ ਤੇ ਵਿਚਾਰਧਾਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ।ਆਪ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਜੀ ਤੇ ਬੀਬੀ ਭਾਨੀ ਦੇ ਘਰ 15 ਅਪ੍ਰੈਲ 1563 ਈ. ਵਿੱਚ ਗੋਇੰਦਵਾਲ ਵਿਖੇ ਹੋਇਆ।ਤੀਜੇ ਗੁਰੂ ਅਮਰਦਾਸ ਜੀ ਗੁਰੂ ਅਰਜਨ ਦੇਵ ਜੀ ਦੇ ਨਾਨਾ ਜੀ ਸਨ।ਆਪ ਜੀ ਦੀ ਪਤਨੀ ਦਾ ਨਾਂ ਗੰਗਾ ਜੀ ਸੀ ਤੇ ਇਹ ਪਿੰਡ ਮਿਓ ਜਿਲ੍ਹਾ ਜਲੰਧਰ ਦੇ ਵਾਸੀ ਸਨ। ਉਹਨਾਂ ਦੇ ਇੱਕ ਹੀ ਪੁਤਰ ਹਰਿਗੋਬਿੰਦ ਜੀ ਸਨ ਜੋ ਛੇਵੇਂ ਗੁਰੂ ਹੋਏ।ਗੁਰੂ ਜੀ ਦਾ ਆਪਣੇ ਜੀਵਨ ਕਾਲ ਵਿੱਚ ਕੀਤੇ ਕਾਰਜਾਂ ਵਿਚੋਂ ਸਭ ਤੋਂ ਮਹੱਤਵਪੂਰਨ ਕਾਰਜ ਆਦਿ ਗ੍ਰੰਥ ਦੀ ਸੰਪਾਦਨਾ ਹੈ ਜਿਸ ਦੇ ਨਾਲ ਸਿੱਖ ਇਤਿਹਾਸ ਵਿੱਚ ਇੱਕ ਨਵਾਂ ਮੋੜ ਆਇਆ।ਇਸ ਗ੍ਰੰਥ ਦਾ ਸੰਕਲਨ 1604 ਈ. ਵਿੱਚ ਕੀਤਾ ਗਿਆ। ਗੁਰੂ ਅਰਜਨ ਦੇਵ ਜੀ ਨੇ ਇਸ ਵਿੱਚ ਪਹਿਲੇ 4 ਗੁਰੂਆਂ,15 ਭਗਤਾਂ, 11 ਭੱਟਾਂ ਅਤੇ ਗੁਰੂ ਘਰ ਦੇ ਨਿਕਟੀਆਂ ਦੀ ਬਾਣੀ ਨੂੰ ਸ਼ਾਮਿਲ ਕੀਤਾ। ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਵੱਧ ਬਾਣੀ ਗੁਰੂ ਅਰਜਨ ਦੇਵ ਜੀ ਦੀ ਹੈ।ਆਪਣੇ ਵਿਚਾਰਾਂ ਲਈ ਦ੍ਰਿੜਤਾ ਤੇ ਨਿਸਚੇ ਨੂੰ ਪ੍ਰਗਟਾਉਂਦਿਆਂ ਗੁਰੂ ਜੀ ਨੇ, ਸਮੇਂ ਦੀ ਸਰਕਾਰ ਦੀ ਈਨ ਨਾ ਮੰਨ, 1606 ਈ.
ਸਲਾਦ (ਇੰਗ: Salad) ਇੱਕ ਡਿਸ਼ ਹੁੰਦੀ ਹੈ ਜਿਸ ਵਿੱਚ ਭੋਜਨ ਦੇ ਛੋਟੇ ਟੁਕੜੇ, ਆਮ ਤੌਰ ਤੇ ਸਬਜ਼ੀਆਂ ਦਾ ਮਿਸ਼ਰਣ ਹੁੰਦਾ ਹੈ। ਹਾਲਾਂਕਿ, ਸਲਾਦ ਦੀਆਂ ਵੱਖ ਵੱਖ ਕਿਸਮਾਂ ਵਿੱਚ ਲੱਗਭਗ ਕਿਸੇ ਵੀ ਕਿਸਮ ਦੇ ਖਾਣ ਲਈ ਤਿਆਰ ਭੋਜਨ ਸ਼ਾਮਲ ਹੋ ਸਕਦਾ ਹੈ। ਸਲਾਦ ਆਮ ਤੌਰ 'ਤੇ ਕਮਰੇ ਦੇ ਤਾਪਮਾਨ' ਤੇ ਜਾਂ ਬਹੁਤ ਹੀ ਠੰਢੇ ਤਾਪਮਾਨ ਤੇ ਪਰੋਸਿਆ ਜਾਂਦਾ ਹੈ, ਖ਼ਾਸ ਕਰਕੇ ਦੱਖਣੀ ਜਰਮਨ ਆਲੂ ਸਲਾਦ ਜਿਸ ਨੂੰ ਨਿੱਘੇ ਤਾਪਮਾਨ ਤੇ ਸੇਵਾ ਕੀਤੀ ਜਾਂਦੀ ਹੈ। ਗਾਰਡਨ ਸਲਾਦ ਪੱਤੇਦਾਰ ਗ੍ਰੀਨਜ਼ ਦੇ ਅਧਾਰ ਦੀ ਵਰਤੋਂ ਕਰਦੇ ਹਨ ਜਿਵੇਂ ਕਿ ਸਲਾਦ, ਏਰਗੂਲਾ, ਕਾਲ ਜਾਂ ਪਾਲਕ; ਉਹ ਕਾਫ਼ੀ ਆਮ ਹਨ ਕਿ ਸ਼ਬਦ ਸਲਾਦ ਇਕੱਲਾ ਖਾਸ ਤੌਰ ਤੇ ਗਾਰਡਨ ਸਲਾਦ ਲਈ ਵਰਤਿਆ ਜਾਂਦਾ ਹੈ। ਹੋਰ ਕਿਸਮਾਂ ਵਿੱਚ ਬੀਨ ਸਲਾਦ, ਟੁਨਾ ਸਲਾਦ, ਫ਼ੈਟੋਸ਼, ਗ੍ਰੀਕ ਸਲਾਦ ਅਤੇ ਜਾਪਾਨੀ ਸ਼ੋਮੈਨ ਸਲਾਦ (ਇੱਕ ਨੂਡਲ-ਅਧਾਰਤ ਸਲਾਦ) ਸ਼ਾਮਲ ਹਨ। ਸਵਾਦ ਨੂੰ ਸੁਆਦ ਲਈ ਵਰਤਿਆ ਜਾਣ ਵਾਲਾ ਚਟਨੀ ਆਮ ਤੌਰ ਤੇ ਸਲਾਦ ਡ੍ਰੈਸਿੰਗ ਕਹਾਉਂਦਾ ਹੈ; ਜ਼ਿਆਦਾਤਰ ਸਲਾਦ ਡਰੈਸਿੰਗਜ਼ ਜਾਂ ਤਾਂ ਤੇਲ ਅਤੇ ਸਿਰਕਾ ਦਾ ਇੱਕ ਮਿਸ਼ਰਣ ਜਾਂ ਇੱਕ ਖੰਡਾ ਦੁੱਧ ਉਤਪਾਦ ਦੇ ਆਧਾਰ ਤੇ ਹੈ। ਖਾਣੇ ਦੇ ਦੌਰਾਨ ਕਿਸੇ ਵੀ ਟਾਈਮ ਤੇ ਸਲਾਦ ਦੀ ਸੇਵਾ ਕੀਤੀ ਜਾ ਸਕਦੀ ਹੈ: ਸ਼ੁਰੂਆਤੀ ਸਲਾਦ - ਹਲਕੇ, ਛੋਟੇ ਹਿੱਸੇ-ਸਲਾਦ ਭੋਜਨ ਦੇ ਪਹਿਲੇ ਕੋਰਸ ਦੇ ਤੌਰ ਤੇ ਸੇਵਾ ਕੀਤੀ. ਸਾਈਡ ਸਲਾਦ - ਸਾਈਡ ਡਿਸ਼ ਦੇ ਤੌਰ ਤੇ ਮੁੱਖ ਕੋਰਸ ਦੇ ਨਾਲ ਮੁੱਖ ਕੋਰਸ ਸਲਾਦ - ਆਮ ਤੌਰ 'ਤੇ ਉੱਚ ਪ੍ਰੋਟੀਨ ਵਾਲੇ ਭੋਜਨ ਦਾ ਇਕ ਹਿੱਸਾ ਹੁੰਦਾ ਹੈ, ਜਿਵੇਂ ਚਿਕਨ, ਸੈਮਨ, ਬੀਫ, ਫਲ਼ੀਜ ਜਾਂ ਪਨੀਰ. ਮਿਠਆਈ ਦੇ ਤੌਰ ਤੇ ਸਲਾਦ - ਮਿੱਠੇ ਵਰਤੇ ਹੋਏ ਫਲ, ਜੈਲੇਟਿਨ, ਮਿੱਠੇ ਜਾਂ ਕੋਰੜੇ ਵਾਲੇ ਕ੍ਰੀਮ.
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਅਾਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936-7 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਸ਼੍ਰੀ ਸਤਿਗੁਰੂ ਰਾਮ ਸਿੰਘ ਕੂਕਾ ਜਿਨ੍ਹਾਂ ਨੂੰ ਸਤਿਗੁਰੂ ਰਾਮ ਸਿੰਘ (3 ਫਰਵਰੀ 1816 – ?), ਦੇ ਤੌਰ ਤੇ ਵੀ ਜਾਣਿਆ ਜਾਂਦਾ ਹੈ, ਨੂੰ ਨਾਮਿਲਵਰਤਨ ਅਤੇ ਬਰਤਾਨੀਆ ਵਪਾਰਕ ਮਾਲ ਅਤੇ ਸੇਵਾਵਾਂ ਦੇ ਬਾਈਕਾਟ ਨੂੰ ਇੱਕ ਸਿਆਸੀ ਹਥਿਆਰ ਵਜੋਂ ਵਰਤਣ ਵਾਲੇ ਪਹਿਲੇ ਭਾਰਤੀ ਹੋਣ ਦਾ ਸਿਹਰਾ ਜਾਂਦਾ ਹੈ। 2016 ਵਿਚ, ਭਾਰਤ ਸਰਕਾਰ ਨੇ ਸਤਿਗੁਰੂ ਰਾਮ ਸਿੰਘ ਦੀ 200 ਵੀਂ ਬਰਸੀ ਸਰਕਾਰੀ ਤੌਰ ਤੇ ਮਨਾਉਣ ਦਾ ਫੈਸਲਾ ਕੀਤਾ। ਉਹ ਬਾਅਦ ਵਿਚ ਨਾਮਧਾਰੀ ਸਿੱਖੀ ਦਾ ਬਾਨੀ ਬਣਿਆ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਉਹ ਇੱਕ ਤੋਂ ਵੱਡੀਆਂ ਪ੍ਰਕਿਰਤਕ ਸੰਖਿਆਵਾਂ, ਜੋ ਆਪ ਅਤੇ ਇੱਕ ਦੇ ਇਲਾਵਾ ਹੋਰ ਕਿਸੇ ਪ੍ਰਕਿਰਤਕ ਸੰਖਿਆ ਨਾਲ ਵੰਡੀਆਂ ਨਹੀ ਜਾਂਦੀਆਂ, ਉਨ੍ਹਾਂ ਨੂੰ ਅਭਾਜ ਸੰਖਿਆਵਾਂ ਕਹਿੰਦੇ ਹਨ। ਉਹ ਇੱਕ ਤੋਂ ਵੱਡੀਆਂ ਪ੍ਰਕਿਰਤਕ ਸੰਖਿਆਵਾਂ ਜੋ ਅਭਾਜ ਸੰਖਿਆਵਾਂ ਨਹੀਂ ਹਨ ਉਨ੍ਹਾਂ ਨੂੰ ਭਾਜ ਸੰਖਿਆਵਾਂ ਕਹਿੰਦੇ ਹਨ। ਅਭਾਜ ਸੰਖਿਆ ਵਾਂਦੀ ਗਿਣਤੀ ਅਨੰਤ ਹੈ ਜਿਸਨੂੰ ਲੱਗਪੱਗ 300 ਈਪੂ ਵਿੱਚ ਯੂਕਲਿਡ ਨੇ ਸਿੱਧ ਕਰ ਦਿੱਤਾ ਸੀ। । ਨੂੰ ਪਰਿਭਾਸ਼ਾ ਦੇ ਅਨੁਸਾਰ ਅਭਾਜ ਨਹੀਂ ਮੰਨਿਆ ਜਾਂਦਾ ਹੈ। ਪਹਿਲੀਆਂ 25 ਅਭਾਜ ਸੰਖਿਆਵਾਂ ਹੇਠਾਂ ਦਿੱਤੀ ਗਈਆਂ ਹਨ -
ਕਿਰਨ ਬੇਦੀ ਦਾ ਜਨਮ 9 ਜੂਨ 1949 ਨੂੰ ਅੰਮ੍ਰਿਤਸਰ ਵਿਖੇ ਪਿਤਾ ਪ੍ਰਕਾਸ਼ ਪੇਸ਼ਵਾਰੀਆ ਅਤੇ ਮਾਤਾ ਪ੍ਰੇਮ ਪੇਸ਼ਵਰੀਆ ਦੀ ਕੁਖੋ ਹੋਇਆ।ਆਪ ਚਾਰ ਭੈਣਾਂ 'ਚ ਦੁਜੇ ਨੰਬਰ ਦੀ ਬੇਟੀ ਹੈ। ਅੰਮ੍ਰਿਤਸਰ ਦੇ ਸਨਅਤਕਾਰ ਤੇ ਭਲਾਈ ਕਾਰਜਾਂ ’ਚ ਰੁਝੇ ਬ੍ਰਜ ਬੇਦੀ ਨਾਲ ਵਿਆਹੀ ਕਿਰਨ ਇੱਕ ਧੀ ਦੀ ਮਾਂ ਵੀ ਹੈ। ਉਹਨੇ ਆਪਣੀ ਨਿੱਜੀ ਜ਼ਿੰਦਗੀ ਨੂੰ ਬੜੇ ਸਲੀਕੇ ਨਾਲ ਚਰਚਾਵਾਂ ਤੋਂ ਦੂਰ ਰੱਖਿਆ ਹੈ। 1999 ’ਚ ਉਹ ਦੀ ਮਾਂ ਦਾ ਦੇਹਾਂਤ ਹੋ ਗਿਆ ਤੇ ਪਿਤਾ ਉਹਦੇ ਨਾਲ ਰਹਿੰਦੇ ਹਨ। ਕਿਰਨ ਬੇਦੀ ਦਾ ਆਪਣੀਆਂ ਭੈਣਾਂ ਸ਼ਸ਼ੀ (ਕੈਨੇਡਾ ’ਚ ਫਿਲਾਸਫੀ ਦੀ ਅਧਿਆਪਕਾ), ਲੰਡਨ ਰਹਿੰਦੀ ਰੀਟਾ ਤੇ ਸਾਂਸ ਫਰਾਂਸਿਸਕੋ ਵਸੀ ਅਨੂ ਨਾਲ ਬੜਾ ਪਿਆਰ ਹੈ।
ਯੂਰਪ ਇੱਕ ਮਹਾਂਦੀਪ ਹੈ। ਇਹ ਏਸ਼ੀਆ ਦੇ ਨਾਲ ਪੂਰੀ ਤਰਾਂ ਜੁੜਿਆ ਹੋਇਆ ਹੈ। ਏਸ਼ੀਆ ਅਤੇ ਯੂਰਪ ਨੂੰ ਯੂਰੇਸ਼ੀਆ ਵੀ ਕਹਿੰਦੇ ਹਨ। ਆਸਟ੍ਰੇਲੀਆ ਅਤੇ ਅੰਟਾਰਕਟਿਕਾ ਤੋਂ ਬਾਅਦ ਯੂਰਪ ਦੁਨੀਆਂ ਦਾ ਜਨਸੰਖਿਆ ਅਤੇ ਖੇਤਰਫਲ ਵਿੱਚ ਦੁਨੀਆਂ ਦਾ ਸਭ ਤੋਂ ਛੋਟਾ ਮਹਾਂਦੀਪ ਹੈ। ਇਹ ਸਮੁੱਚੇ ਤੌਰ 'ਤੇ ਉੱਤਰੀ ਗੋਲੇਪੱਥ 'ਚ ਸਥਿਤ ਹੈ ਅਤੇ ਜ਼ਿਆਦਾਤਰ ਪੂਰਬੀ ਗੋਲੇਪੱਥ 'ਚ ਸਥਿਤ ਹੈ। ਇਹ ਉੱਤਰ ਵੱਲ ਆਰਕਟਿਕ ਮਹਾਂਸਾਗਰ, ਪੱਛਮ ਵੱਲ ਅੰਧ ਮਹਾਂਸਾਗਰ ਅਤੇ ਦੱਖਣ ਵੱਲ ਭੂਮੱਧ ਸਾਗਰ ਦੁਆਰਾ ਘਿਰਿਆ ਹੋਇਆ ਹੈ। ਇਹ ਯੂਰੇਸ਼ੀਆ ਦੇ ਪੱਛਮੀ ਹਿੱਸੇ ਵਾਲਾ ਹਿੱਸਾ ਹੈ। 1850 ਦੇ ਦਹਾਕੇ ਤੋਂ, ਊਰਾਲ ਅਤੇ ਕਾਕੇਸ਼ਸ ਪਹਾੜਾਂ, ਊਰਾਲ ਨਦੀ, ਕੈਸਪੀਅਨ ਅਤੇ ਕਾਲੇ ਸਮੁੰਦਰ ਅਤੇ ਟਰਕਸੀ ਸਮੁੰਦਰੀ ਜਹਾਜ਼ਾਂ ਦੇ ਜਲਮਾਰਗਾਂ ਦੇ ਪਾਣੀ ਨੂੰ ਵੰਡਣ ਦੁਆਰਾ ਯੂਰਪ ਨੂੰ ਏਸ਼ੀਆ ਨਾਲੋਂ ਵੱਖਰਾ ਮੰਨਿਆ ਜਾਂਦਾ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਨੂੰ ਮਨਾਉਣ ਦੀ ਸ਼ੁਰੂਆਤ 1 ਮਈ 1886 ਤੋਂ ਮੰਨੀ ਜਾਂਦੀ ਹੈ ਜਦੋਂ ਅਮਰੀਕਾ ਦੀਆਂ ਮਜ਼ਦੂਰ ਯੂਨੀਅਨਾਂ ਨੇ ਕੰਮ ਦਾ ਸਮਾਂ 8 ਘੰਟੇ ਤੋਂ ਵੱਧ ਨਾ ਰੱਖੇ ਜਾਣ ਲਈ ਹੜਤਾਲ ਕੀਤੀ ਸੀ। ਇਸ ਹੜਤਾਲ ਦੌਰਾਨ ਸ਼ਿਕਾਗੋ ਦੀ ਹੇਅ ਮਾਰਕੀਟ ਵਿੱਚ ਬੰਬ ਧਮਾਕਾ ਹੋਇਆ ਸੀ। ਇਹ ਬੰਬ ਕਿਸ ਨੇ ਸੁੱਟਿਆ ਕੋਈ ਪਤਾ ਨਹੀਂ। ਇਸ ਦੇ ਸਿੱਟੇ ਵਜੋਂ ਪੁਲੀਸ ਨੇ ਮਜਦੂਰਾਂ ਉੱਤੇ ਗੋਲੀ ਚਲਾ ਦਿੱਤੀ ਅਤੇ ਸੱਤ ਮਜਦੂਰ ਮਾਰ ਦਿੱਤੇ। "ਭਰੋਸੇਯੋਗ ਗਵਾਹਾਂ ਨੇ ਤਸਦੀਕ ਕੀਤੀ ਕਿ ਪਿਸਟਲਾਂ ਦੀਆਂ ਸਾਰੀਆਂ ਫਲੈਸ਼ਾਂ ਗਲੀ ਦੇ ਕੇਂਦਰ ਵਲੋਂ ਆਈਆਂ ਜਿਥੇ ਪੁਲਿਸ ਖੜੀ ਸੀ, ਅਤੇ ਭੀੜ ਵਲੋਂ ਇੱਕ ਵੀ ਫ੍ਲੈਸ਼ ਨਹੀਂ ਆਈ। ਇਸ ਤੋਂ ਵੀ ਅਗਲੀ ਗੱਲ, ਮੁਢਲੀਆਂ ਅਖਬਾਰੀ ਰਿਪੋਰਟਾਂ ਵਿੱਚ ਭੀੜ ਵਲੋਂ ਗੋਲੀਬਾਰੀ ਦਾ ਕੋਈ ਜ਼ਿਕਰ ਨਹੀਂ। ਮੌਕੇ ਤੇ ਇੱਕ ਟੈਲੀਗ੍ਰਾਫ ਖੰਭਾ ਗੋਲੀਆਂ ਨਾਲ ਹੋਈਆਂ ਮੋਰੀਆਂ ਨਾਲ ਪੁਰ ਹੋਇਆ ਸੀ, ਜੋ ਸਾਰੀਆਂ ਦੀਆਂ ਸਾਰੀਆਂ ਪੁਲਿਸ ਵਾਲੇ ਪਾਸੇ ਤੋਂ ਆਈਆਂ ਸਨ।" ਭਾਵੇਂ ਇਨ੍ਹਾਂ ਘਟਨਾਵਾਂ ਦਾ ਅਮਰੀਕਾ ਉੱਤੇ ਇਕਦਮ ਕੋਈ ਵੱਡਾ ਪ੍ਰਭਾਵ ਨਹੀਂ ਪਿਆ ਸੀ ਪਰ ਕੁਝ ਸਮੇਂ ਬਾਅਦ ਅਮਰੀਕਾ ਵਿੱਚ 8 ਘੰਟੇ ਕੰਮ ਕਰਨ ਦਾ ਸਮਾਂ ਨਿਸ਼ਚਿਤ ਕਰ ਦਿੱਤਾ ਗਿਆ ਸੀ। ਮੌਜੂਦਾ ਸਮੇਂ ਭਾਰਤ ਅਤੇ ਹੋਰ ਮੁਲਕਾਂ ਵਿੱਚ ਮਜ਼ਦੂਰਾਂ ਦੇ 8 ਘੰਟੇ ਕੰਮ ਕਰਨ ਸੰਬੰਧੀ ਕਾਨੂੰਨ ਲਾਗੂ ਹੈ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵੀਓਂਦੇ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦੇ ਹੈ ਜੋ ਕੀ ਅਜੇ ਕੱਲ ਆਨਲਾਈਨ ਵੀ ਉਪਲਬਦ ਹਨ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਸਿੱਖਿਆ ਸ਼ਾਸਤਰ (ਅੰਗਰੇਜ਼ੀ: Pedagogy) ਅਧਿਆਪਨ ਦੀ ਕਲਾ ਅਤੇ ਵਿਗਿਆਨ ਨੂੰ ਕਿਹਾ ਜਾਂਦਾ ਹੈ। ਇਸ ਵਿੱਚ ਇਹ ਅਧਿਐਨ ਕੀਤਾ ਜਾਂਦਾ ਹੈ ਕਿ ਸਭ ਤੋਂ ਵਧੀਆ ਢੰਗ ਨਾਲ ਕਿਵੇਂ ਪੜ੍ਹਾਇਆ ਜਾ ਸਕਦਾ ਹੈ। ਇਸਦਾ ਟੀਚਾ ਸਧਾਰਨ ਸਿੱਖਿਆ(ਮਨੁੱਖ ਦਾ ਸੰਪੂਰਨ ਵਿਕਾਸ) ਤੋਂ ਲੈਕੇ ਵਿਸ਼ੇਸ਼ ਸਿੱਖਿਆ(ਵਿਸ਼ੇਸ਼ ਮੁਹਾਰਤ ਹਾਸਿਲ ਕਰਨ ਲਈ) ਤੱਕ ਹੋ ਸਕਦਾ ਹੈ। ਉਦਾਹਰਨ ਦੇ ਤੌਰ ਉੱਤੇ ਪਾਉਲੋ ਫ਼ਰੇਰੇ ਆਪਣੇ ਪੜ੍ਹਾਉਣ ਦੇ ਤਰੀਕੇ ਨੂੰ "ਆਲੋਚਨਾਤਮਕ ਸਿੱਖਿਆ ਸ਼ਾਸਤਰ" ਕਹਿੰਦਾ ਸੀ। ਪੈਡਗੋਜੀ (/ pɛdəddi /) ਉਹ ਅਨੁਸ਼ਾਸ਼ਨ ਹੈ ਜੋ ਅਧਿਆਪਨ ਦੇ ਸਿਧਾਂਤ ਅਤੇ ਅਭਿਆਸ ਨਾਲ ਸਬੰਧਤ ਹੈ ਅਤੇ ਇਹ ਇਸ ਤੱਥ ਤੇ ਧਿਆਨ ਦਿੰਦਾ ਹੈ ਕਿ ਅਧਿਆਪਨ ਕਿਵੇਂ ਵਿਦਿਆਰਥੀ ਨੂੰ ਸਿੱਖਣ ਨੂੰ ਪ੍ਰਭਾਵਿਤ ਕਰਦਾ ਹੈ।.
ਪਿਸ਼ਾਬ ਨਾਲੀ ਦੀ ਲਾਗ (Urinary Tract Infection ਜਾਂ UTI) ਇੱਕ ਬੈਕਟੀਰੀਆ ਤੋਂ ਹੋਣ ਵਾਲੀ ਲਾਗ ਹੈ ਜੋ ਪਿਸ਼ਾਬ ਨਾਲੀ ਦੇ ਹਿੱਸਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜਦੋਂ ਇਹ ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਸਧਾਰਨ ਸਿਸਟਾਈਟਸ (ਮਸਾਨੇ ਦੀ ਲਾਗ) ਕਿਹਾ ਜਾਂਦਾ ਹੈ ਅਤੇ ਜਦੋਂ ਇਹ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਪਾਈਲੋਨਫ੍ਰਾਈਟਿਸ (ਗੁਰਦੇ ਦੀ ਲਾਗ) ਕਿਹਾ ਜਾਂਦਾ ਹੈ। ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਦੇ ਲੱਛਣਾਂ ਵਿੱਚ ਸ਼ਾਮਲ ਹਨ ਪਿਸ਼ਾਬ ਕਰਨ ਵੇਲੇ ਦਰਦ ਅਤੇ ਜਾਂ ਤਾਂ ਬਾਰ-ਬਾਰ ਪਿਸ਼ਾਬ ਆਉਣਾ ਜਾਂ ਪਿਸ਼ਾਬ ਕਰਨ ਦੀ ਇੱਛਾ ਹੋਣੀ (ਜਾਂ ਦੋਵੇਂ), ਜਦ ਕਿ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਦੇ ਲੱਛਣਾਂ ਵਿੱਚ, ਹੇਠਲੇ ਹਿੱਸੇ ਦੇ ਲੱਛਣਾਂ ਦੇ ਨਾਲ-ਨਾਲ ਬੁਖਾਰ ਅਤੇ ਪੇਟ ਵਿੱਚ ਦਰਦ ਵੀ ਸ਼ਾਮਲ ਹਨ। ਬਜ਼ੁਰਗਾਂ ਅਤੇ ਬਹੁਤ ਛੋਟੇ ਵਿਅਕਤੀਆਂ ਵਿੱਚ, ਹੋ ਸਕਦਾ ਹੈ ਲੱਛਣ ਸਪੱਸ਼ਟ ਨਾ ਹੋਣ ਅਤੇ ਗੈਰ-ਵਿਸ਼ਿਸ਼ਟ ਹੋਣ। ਦੋਵੇਂ ਕਿਸਮ ਦੀਆਂ ਲਾਗਾਂ ਲਈ ਮੁੱਖ ਕਾਰਕ ਏਜੰਟ ਏਸਕੇਰੀਸ਼ਿਆ ਕੋਲੀ ਹੈ, ਦੂਜੇ ਬੈਕਟੀਰੀਆ, ਵਾਇਰਸ ਜਾਂ ਉੱਲੀ ਵੀ ਕਦੇ-ਕਦਾਈਂ ਇਸਦਾ ਕਾਰਨ ਹੋ ਸਕਦੇ ਹਨ।
ਮਧਕਾਲੀਨ ਪੰਜਾਬੀ ਕਥਾ ਰੂਪ ਤੇ ਪਰੰਪਰਾ
ਮਧਕਾਲੀਨ ਪੰਜਾਬੀ ਕਥਾ ਰੂਪ ਤੇ ਪੰਰਪਰਾ ਪੁਸਤਕ ਵਣਜਾਰਾ ਬੇਦੀ ਦੁਆਰਾ ਲਿਖੀ ਗਈ ਹੈ। ਇਹ ਪੁਸਤਕ ਤਿੰਨ ਹਿੱਸਿਆਂ ਵਿੱਚ ਵੰਡੀ ਨਜਰ ਆਉਂਦੀ ਹੈ। ਪਹਿਲੇ ਹਿੱਸੇ ਵਿੱਚ ਬੇਦੀ ਨੇ ਕ੍ਰਮਵਾਰ ਮੱਧਕਾਲਿਨ ਕਥਾ ਸਾਹਿਤ ,ਮੱਧਕਾਲਿਨ ਕਥਾ ਸਾਹਿਤ ਦੀ ਸਿਰਜਨਾ,ਮੱਧਕਾਲਿਨ ਕਥਾ ਸਾਹਿਤ ਦੀਆਂ ਸਿਰਜਨ ਪਰਵਿਰਤੀਆਂ,ਕਥਾਨਿਕ ਰੂੜੀਆਂ ਤੇ ਰੂੜ ਕਥਾਵਾਂ,ਪੰਜਾਬੀ ਕਥਾ ਪਰੰਪਰਾ,ਮੱਧਕਾਲਿਨ ਕਥਾ ਸੰਸਾਰ ਆਦਿ ਬਾਰੇ ਚਰਚਾ ਕੀਤੀ ਗਈ ਹੈ। ਇਸ ਤੋਂ ਬਾਅਦ 26 ਦੇ ਲਗਭਗ ਕਥਾ ਰੂਪਾਂ ਦੀ ਵਿਸਤਾਰ ਪੂਰਵਕ ਵਿਆਖਿਆ ਕੀਤੀ ਹੈ। ਪੁਸਤਕ ਦੇ ਆਖਰੀ ਦੋ ਭਾਗ ਸਿਰਲੇਖ ਅੰਤਿਕਾ ਨੰਬਰ 1 ਅਤੇ ਅੰਤਿਕਾ ਨੰਬਰ 2 ਅਧੀਨ ਦਰਜ ਹਨ। ਜਿਸ ਵਿੱਚ ਪਹਿਲਾਂ ਚਰਚਾ ਕੀਤੇ ਜਾ ਚੁੱਕੇ ਕਥਾ ਰੂਪਾਂ ਦੀਆਂ ਉਧਾਰਨਾਂ ਵੱਜੋਂ ਕਥਾਵਾਂ ਦਰਜ ਹਨ।
ਲੋਕਧਾਰਾ (ਅੰਗਰੇਜ਼ੀ: 'Folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਕੈਥੋਲਿਕ ਗਿਰਜਾਘਰ ਦੁਨੀਆਂ ਦੇ ਇਸਾਈਆਂ ਦਾ ਸਭ ਤੋਂ ਵੱਡਾ ਚਰਚ ਹੈ, ਇਸ ਦੇ ਕਰੀਬ 120 ਕਰੋੜ ਜਣ(ਮੈਂਬਰ) ਹਨ। ਇਸਨੂੰ ਰੋਮਨ ਕੈਥੋਲਿਕ ਗਿਰਜਾਘਰ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ। ਇਸ ਦੇ ਨੇਤਾ ਪੋਪ ਹਨ ਜੋ ਧਰਮਾਧਿਅਕਸ਼ਾਂ ਦੇ ਸਮੁਦਾੲਿ ਦੇ ਪ੍ਰਧਾਨ ਹਨ। ਇਹ ਪੱਛਮੀ ਅਤੇ ਪੂਰਬੀ ਕੈਥੋਲਿਕ ਗਿਰਜਾਘਰਾਂ ਦਾ ਇੱਕ ਸਮਾਗਮ ਹੈ। ਇਹ ਆਪਣੇ ਲਕਸ਼ ਨੂੰ ਯਿਸੂ ਮਸੀਹ ਦੇ ਸਮਾਚਾਰ ਫੈਲਾਉਣ, ਸੰਸਕਾਰ ਕਰਵਾਉਣ ਅਤੇ ਦਿਅਾਲਤਾ ਧਾਰਨ ਕਰਨ ਦੇ ਰੂਪ ਵਿੱਚ ਪਰਿਭਾਸ਼ਿਤ ਕਰਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਬਹੁਰਾਸ਼ਟਰੀ ਕਾਰਪੋਰੇਸ਼ਨ(ਅੰਗ੍ਰੇਜ਼ੀ:Multinational corporation) ਇੱਕ ਨਿਗਮ ਜਾਂ ਉਪਕਰਮ ਹੁੰਦਾ ਹੈ ਜੋ ਕਿ ਘੱਟ ਤੋਂ ਘੱਟ ਦੋ ਦੇਸ਼ਾਂ ਜਾਂ ਰਾਸ਼ਟਰਾਂ ਵਿੱਚ ਉਤਪਾਦਨ ਦੀ ਸਥਾਪਨਾ ਦਾ ਪ੍ਰਬੰਧਨ ਕਰਦੇ ਹਨ, ਜਾਂ ਸੇਵਾਵਾਂ ਉਪਲੱਬਧ ਕਰਦੇ ਹਨ। ਕਈ ਬਹੁਤ ਵੱਡੀ ਬਹੁ-ਰਾਸ਼ਟਰੀ ਕੰਪਨੀਆਂ ਦੇ ਬਜਟ ਤਾਂ ਕਈ ਦੇਸ਼ਾਂ ਦੇ ਸਾਲਾਨਾ ਆਰਥਕ ਬਜਟ ਤੋਂ ਵੀ ਜ਼ਿਆਦਾ ਹੁੰਦੇ ਹਨ। ਇਹਨਾਂ ਕੰਪਨੀਆਂ ਦੀ ਮਕਾਮੀ ਮਾਲੀ ਹਾਲਤ ਅਤੇ ਅੰਤਰਾਸ਼ਟਰੀ ਸੰਬੰਧਾਂ ਉੱਤੇ ਸ਼ਕਤੀਸ਼ਾਲੀ ਪ੍ਰਭਾਵ ਹੁੰਦਾ ਹੈ। ਇਹਨਾਂ ਕੰਪਨੀਆਂ ਦੀ ਵਿਸ਼ਵਵਿਆਪਕੀਕਰਣ ਵਿੱਚ ਅਹਿਮ ਭੂਮਿਕਾ ਹੁੰਦੀ ਹੈ। ਇਨ੍ਹਾਂ ਨੂੰ ਪ੍ਰਚੱਲਤ ਭਾਸ਼ਾ ਵਿੱਚ ਐੱਮਐੱਨਸੀ ਜਾਂ ਮਲਟੀਨੇਸ਼ਨਲ ਕੰਪਨੀ ਵੀ ਕਹਿੰਦੇ ਹਨ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਬੇਸਬਾਲ ਖੇਡ ਬੱਲੇ ਅਤੇ ਗੇਂਦ ਨਾਲ 9 ਖਿਡਾਰੀਆਂ ਵਾਲੀਆਂ ਟੀਮਾ ਵਿੱਚ ਖੇਡੀ ਜਾਂਦੀ ਹੈ ਜੋ ਵਾਰੀ ਵਾਰੀ ਨਾਲ ਬੈਟਿੰਗ ਅਤੇ ਫੀਲਡਿੰਗ ਕਰਦੇ ਹਨ। ਬੈਟਿੰਗ ਕਰਨ ਵਾਲੇ ਗੇਂਦ ਤੇ ਬੱਲੇ ਨਾਲ ਮਾਰਕੇ ਕੇ ਚਾਰ ਥਾਵਾਂ ਤੇ ਘੜੀ ਚੱਲਣ ਦੀ ਦਿਸ਼ਾ ਤੇ ਉਲਟ ਦੌੜਕੇ ਰਣ ਬਣਾਉਂਦੇ ਹਨ ਇਹ ਚਾਰ ਥਾਵਾਂ ਪਹਿਲੀ, ਦੁਜੀ, ਤੀਜੀ ਅਤੇ ਸ਼ੁਰੂ ਵਾਲੀ ਥਾਂ ਹੈ। ਜਦੋਂ ਖਿਡਾਰੀ ਸ਼ੁਰੂ ਵਾਲੀ ਥਾਂ ਤੇ ਬਾਪਸ ਆ ਜਾਂਦਾ ਹੈ ਤਾਂ ਰਣ ਬਣ ਜਾਂਦਾ ਹੈ। ਵਿਰੋਧੀ ਟੀਮ ਦੀ ਕੋਸ਼ਿਸ ਹੁੰਦੀ ਹੈ ਕਿ ਪਿਚ ਤੇ ਗੇਂਦ ਮਾਰਕੇ ਵਿਰੋਧੀ ਟੀਮ ਨੂੰ ਰਣ ਲੈਣ ਤੋਂ ਰੋਕੇ। ਜਦੋਂ ਬੈਟਿੰਗ ਟੀਮ ਦੇ ਤਿੰਨ ਖਿਡਾਰੀ ਬਾਹਰ ਹੋ ਜਾਂਦੇ ਹਨ ਤਾਂ ਫੀਲਡਿੰਗ ਟੀਮ ਦੀ ਵਾਰੀ ਬੈਟਿੰਗ ਤੇ ਆ ਜਾਂਦੀ ਹੈ। ਇਸ ਖੇਡ ਦੀਆਂ ਨੌ ਇਨਿੰਗ ਹੁੰਦੀਆਂ ਹਨ ਜਿਸ ਟੀਮ ਦੇ ਜ਼ਿਆਦਾ ਰਣ ਹੁੰਦੇ ਹਨ ਉਸ ਟੀਮ ਨੂੰ ਜੇਤੂ ਐਲਾਨਿਆ ਜਾਂਦਾ ਹੈ।
ਇੰਦਰਾ ਪ੍ਰਿਅਦਰਸ਼ਿਨੀ ਗਾਂਧੀ (ਹਿੰਦੀ: इंदिरा प्रियदर्शिनी गाँधी , née ਨਹਿਰੂ; ੧੯ ਨਵੰਬਰ ੧੯੧੭ - ੩੧ ਅਕਤੂਬਰ ੧੯੮੪) ਨਾ ਕੇਵਲ ਭਾਰਤੀ ਰਾਜਨੀਤੀ 'ਤੇ ਛਾਈ ਰਹੇ ਸਗੋਂ ਵਿਸ਼ਵ ਰਾਜਨੀਤੀ ਦੇ ਰੁੱਖ 'ਤੇ ਵੀ ਉਹ ਇੱਕ ਪ੍ਰਭਾਵ ਛੱਡ ਗਈ। ਸ੍ਰੀਮਤੀ ਇੰਦਰਾ ਗਾਂਧੀ ਦਾ ਜਨਮ ਨਹਿਰੂ ਖਾਨਦਾਨ ਵਿੱਚ ਹੋਇਆ ਸੀ। ਇੰਦਰਾ ਗਾਂਧੀ, ਭਾਰਤ ਦੇ ਪਹਿਲੇ ਪ੍ਰਧਾਨਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੀ ਇਕਲੌਤੀ ਪੁੱਤਰੀ ਸੀ। ਅੱਜ ਇੰਦਰਾ ਗਾਂਧੀ ਨੂੰ ਸਿਰਫ ਇਸ ਕਾਰਨ ਨਹੀਂ ਜਾਣਿਆ ਜਾਂਦਾ ਕਿ ਉਹ ਪੰਡਤ ਜਵਾਹਰ ਲਾਲ ਨਹਿਰੂ ਦੀ ਧੀ ਸਨ ਸਗੋਂ ਇੰਦਰਾ ਗਾਂਧੀ ਆਪਣੀ ਪ੍ਰਤਿਭਾ ਅਤੇ ਰਾਜਨੀਤਕ ਦ੍ਰਿੜਤਾ ਲਈ 'ਵਿਸ਼ਵ ਰਾਜਨੀਤੀ' ਦੇ ਇਤਿਹਾਸ ਵਿੱਚ ਜਾਣੀ ਜਾਂਦੀ ਹੈ ਅਤੇ ਇੰਦਰਾ ਗਾਂਧੀ ਨੂੰ "ਫੌਲਾਦੀ-ਮਹਿਲਾ" ਦੇ ਨਾਮ ਨਾਲ ਸਬੰਧਤ ਕੀਤਾ ਜਾਂਦਾ ਹੈ। ਇਹ ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨਮੰਤਰੀ ਸੀ।
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ :- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਜੂਸ ਇੱਕ ਪ੍ਰਕ੍ਰਿਤਕ ਤਰਲ ਹੈ ਜੋ ਫਲਾਂ ਅਤੇ ਸਬਜੀਆਂ ਵਿੱਚ ਮੌਜੂਦ ਹੁੰਦਾ ਹੈ। ਦੂਜੇ ਤਰਲ ਪਦਾਰਥਾਂ ਅਤੇ ਗੋਸ਼ਤ ਤੇ ਸਮੁੰਦਰੀ ਭੋਜਨ ਵਰਗੇ ਜੀਵ-ਭੋਜਨ ਵਿੱਚ ਵੀ ਸੁਆਦ ਲਿਆਉਣ ਲਈ ਇਸ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਹ ਆਮ ਤੌਰ ਤੇ ਪੀਣ ਪਦਾਰਥਾਂ ਵਿੱਚ ਅਤੇ ਖਾਣੇ ਵਿੱਚ ਸੁਆਦ ਲਈ ਵਰਤੀ ਜਾਣ ਵਾਲੀ ਸਮਗਰੀ ਹੈ। ਇਸ ਵਿੱਚ ਵੱਖ-ਵੱਖ ਫਲਾਂ/ਸਬਜੀਆਂ ਨੂੰ ਮਿਲਾਉਣਾ ਇੱਕ ਆਮ ਗੱਲ ਹੈ। 2012 ਵਿੱਚ ਸਯੁੰਕਤ ਦੇ ਖ਼ੁਰਾਕ ਅਤੇ ਖੇਤੀ ਸੰਗਠਨ ਨੇ ਸੰਸਾਰ ਭਰ ਦੇ ਨਿੰਬੂ ਜਾਤੀ ਦੇ ਫਲਾਂ ਦੇ ਰਸ ਦਾ ਅਨੁਮਾਨ 12840318 ਟਨ ਲਾਇਆ।
ਨੇਤਾ ਜੀ ਸੁਭਾਸ਼ ਚੰਦਰ ਬੋਸ (23 ਜਨਵਰੀ, 1897- 18 ਅਗਸਤ 1945) ਇੱਕ ਭਾਰਤੀ ਰਾਸ਼ਟਰਵਾਦੀ ਸਨ, ਜਿਹਨਾਂ ਦੀ ਦੇਸ਼ਭਗਤੀ ਨੇ ਉਨ੍ਹਾਂ ਨੂੰ ਭਾਰਤ ਵਿੱਚ ਨਾਇਕ ਬਣਾ ਦਿੱਤਾ ਸੀ, ਪਰ ਦੂਜੇ ਵਿਸ਼ਵ ਯੁੱਧ ਦੌਰਾਨ ਨਾਜ਼ੀ ਜਰਮਨੀ ਅਤੇ ਜਪਾਨੀ ਸਾਮਰਾਜ ਦੀ ਮਦਦ ਨਾਲ ਭਾਰਤ ਨੂੰ ਬਰਤਾਨਵੀ ਰਾਜ ਤੋਂ ਛੁਟਕਾਰਾ ਦਵਾਉਣ ਦੀ ਕੋਸ਼ਿਸ਼ ਨਾਲ ਇਕ ਵੱਖਰੀ ਵਿਰਾਸਤ ਛੱਡ ਗਏ। ਮਾਨਯੋਗ ਨੇਤਾਜੀ ਨਾਮ (ਹਿੰਦੁਸਤਾਨੀ ਭਾਸ਼ਾ: "ਸਤਿਕਾਰਤ ਨੇਤਾ"), ਜੋ ਕਿ ਬਰਤਾਨਵੀ ਭਾਰਤ ਦੇ ਸਪੈਸ਼ਲ ਬਿਊਰੋ ਦੇ ਭਾਰਤ ਵਿਚਲੇ ਭਾਰਤੀ ਸਿਪਾਹੀਆਂ ਦੁਆਰਾ 1940 ਦੇ ਸ਼ੁਰੂ ਵਿਚ ਅਤੇ ਬਰਲਿਨ ਵਿਚ ਭਾਰਤ ਦੇ ਵਿਸ਼ੇਸ਼ ਬਿਊਰੋ ਵਿਚ ਜਰਮਨ ਅਤੇ ਭਾਰਤੀ ਅਧਿਕਾਰੀਆਂ ਦੁਆਰਾ ਦਿੱਤਾ ਗਿਆ ਸੀ, ਨੂੰ ਬਾਅਦ ਵਿਚ ਭਾਰਤ ਭਰ ਵਿਚ ਵਰਤਿਆ ਗਿਆ ਸੀ।1920 ਅਤੇ 1930 ਦੇ ਦਹਾਕੇ ਵਿਚ ਬੋਸ ਇੰਡੀਅਨ ਨੈਸ਼ਨਲ ਕਾਂਗਰਸ ਦੇ ਜਵਾਨ, ਰੈਡੀਕਲ ਵਿੰਗ ਦੇ ਨੇਤਾ ਬਣੇ ਅਤੇ 1938 ਅਤੇ 1939 ਵਿਚ ਕਾਂਗਰਸ ਦੇ ਪ੍ਰਧਾਨ ਬਣੇ। ਹਾਲਾਂਕਿ, ਮਹਾਤਮਾ ਗਾਂਧੀ ਅਤੇ ਕਾਂਗਰਸ ਹਾਈ ਕਮਾਂਡ ਨਾਲ ਮਤਭੇਦ ਕਰਕੇ 1939 ਵਿਚ ਉਹ ਕਾਂਗਰਸ ਅਗਵਾਈ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ। 1940 ਵਿਚ ਭਾਰਤ ਤੋਂ ਭੱਜਣ ਤੋਂ ਪਹਿਲਾਂ ਓਹਨਾਂ ਨੂੰ ਬ੍ਰਿਟਿਸ਼ ਨੇ ਘਰ ਵਿਚ ਨਜ਼ਰਬੰਦ ਕਰ ਦਿੱਤਾ ਸੀ।
ਕਬੀਰ (ਹਿੰਦੀ: कबीर) (1440–1518) ਭਾਰਤ ਦੇ ਇੱਕ ਸੰਤ ਕਵੀ ਸਨ। ਆਪਦੀਆਂ ਲਿਖਤਾਂ ਨੇ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ। ਕਬੀਰ ਅਰਬੀ ਸ਼ਬਦ ਅਲ-ਕਬੀਰ ਤੋਂ ਆਇਆ ਹੈ ਜਿਸ ਦਾ ਅਰਥ ਮਹਾਨ ਹੈ। ਕਬੀਰ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਨੂੰ ਆਪਣਾ ਬਾਨੀ ਮੰਨਦੇ ਹਨ। ਇਹ ਸੰਤ ਮਤ ਪੰਥਾਂ ਵਿਚੋਂ ਇੱਕ ਹੈ ਅਤੇ ਇਸ ਦੇ ਅਨੁਆਈ ਉਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ।
ਕੈਨੇਡਾ ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 99.8ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਲੋਕ ਸਭਾ, ਭਾਰਤੀ ਸੰਸਦ ਦਾ ਹੇਠਲਾ ਸਦਨ ਹੈ। ਭਾਰਤੀ ਸੰਸਦ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਸਰਬ ਬਾਲਗ ਵੋਟ ਅਧਿਕਾਰ ਦੇ ਆਧਾਰ ਉੱਤੇ ਲੋਕਾਂ ਦੁਆਰਾ ਪ੍ਰਤੱਖ ਚੋਣ ਦੁਆਰਾ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਗਠਿਤ ਹੁੰਦੀ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਸਦਨ ਵਿੱਚ ਮੈਬਰਾਂ ਦੀ ਅਧਿਕਤਮ ਗਿਣਤੀ 552 ਤੱਕ ਹੋ ਸਕਦੀ ਹੈ, ਜਿਸ ਵਿਚੋਂ 530 ਮੈਂਬਰ ਵੱਖ ਵੱਖ ਰਾਜਾਂ ਦੇ ਅਤੇ 20 ਮੈਂਬਰ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜਮਾਨੀ ਕਰ ਸਕਦੇ ਹਨ। ਸਦਨ ਵਿੱਚ ਲੋੜੀਂਦੀ ਤਰਜਮਾਨੀ ਨਾ ਹੋਣ ਦੀ ਹਾਲਤ ਵਿੱਚ ਭਾਰਤ ਦਾ ਰਾਸ਼ਟਰਪਤੀ ਜੇਕਰ ਚਾਹੇ ਤਾਂ ਐਂਗਲੋ ਇੰਡੀਅਨ ਸਮੁਦਾਏ ਦੇ ਦੋ ਪ੍ਰਤੀਨਿਧੀਆਂ ਨੂੰ ਲੋਕ ਸਭਾ ਲਈ ਨਾਮਜਦ ਕਰ ਸਕਦਾ ਹੈ।