ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਦਾਇਮ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧੀ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ :- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ । ਇਹਨਾਂ ਆਲੋਚਨਾ ਪ੍ਰਣਾਲੀਆਂ ਵਿਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ । ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ । ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ । ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ । ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ । ਪੱਛਮੀ ਚਿੰਤਕਾਂ ਵਿਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ । ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ । ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ । ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ । ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ : ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ । ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ । ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ । ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗ਼ਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬੀ ਨਾਟਕ ਅਤੇ ਰੰਗਮੰਚ ਦੇ ਬਦਲਦੇ ਪਰਿਪੇਖ
ਨਾਟਕ ਇਕ ਮੰਚਨ ਕਲਾ ਹੈ ਜਿਸ ਦਾ ਜਨਮ ਆਪਣੇ ਮਨੋਭਾਵਾਂ ਅਤੇ ਵਿਚਾਰਾਂ ਨੂੰ ਸਵਾਂਗ ਰਾਹੀਂ ਕਹਾਣੀ ਸੁਣਾਉਣ ਦੀ ਪ੍ਰਵਿਰਤੀ ਵਿਚੋਂ ਹੋਇਆ। ਇਸ ਦਾ ਸਿੱਧਾ ਜਿਹਾ ਅਰਥ ਇਹ ਬਣਦਾ ਹੈ ਕਿ ਨਾਟਕ ਦੇ ਨਾਲ ਹੀ ਰੰਗਮੰਚ ਪੈਦਾ ਹੋਇਆ। ਸਗੋਂ ਉਲਟੇ ਰੂਪ ਵਿਚ ਇਹ ਵੀ ਕਿਹਾ ਜਾ ਸਕਦਾ ਹੈ ਕਿ ਮਨੁੱਖ ਦੇ ਸੁਆਂਗ ਅਧਾਰਿਤ ਰੰਗਮੰਚੀ ਸੁਭਾਅ ਵਿਚੋਂ ਮੁਢਲੇ ਲਘੂ ਮੌਖਿਕ ਨਾਟਕਾਂ ਦਾ ਜਨਮ ਹੋਇਆ । ਸਾਡੀ ਲੋਕਧਾਰਾ ਵਿਚ ਮੌਖਿਕ ਰੰਗਮੰਚ ਦੀ ਇਕ ਲੰਮੀ ਪਰੰਪਰਾ ਰਹੀ ਹੈ। ਚਾਹੇ ਉਹ ਗਿੱਧੇ ਦੇ ਰੂਪ ਵਿਚ ਧਾਰਨ ਕੀਤੇ ਜਾਂਦੇ ਸੁਆਂਗ ਹੋਣ, ਜਾਂ ਜਾਗੋ ਵਰਗਾ ਚਲਾਏਮਾਨ ਗਿੱਧਾ-ਨਾਟਕ ਹੋਵੇ ਜਾਂ ਬਾਜੀਗਰਾਂ ਦੀਆਂ ਬਾਜੀਆਂ ਜਾਂ ਨਚਾਰਾਂ ਦੇ ਨਾਚ-ਨਾਟਕ ਹੋਣ ਤੇ ਜਾਂ ਫਿਰ ਮਰਾਸੀਆਂ ਦੀਆਂ ਨਕਲਾਂ। ਇਹ ਉਹ ਨਾਟ ਰੂਪ ਹਨ ਜਿਨ੍ਹਾਂ ਦੀ ਕਦੇ ਕੋਈ ਲਿਖਤੀ ਸਕਰਿਪਟ ਨਹੀਂ ਸੀ, ਬਲਕਿ ਇਹ ਨਾਟ-ਰੂਪ ਪੀੜ੍ਹੀ-ਦਰ-ਪੀੜ੍ਹੀ ਮੌਖਿਕ ਤੌਰ ਤੇ ਸਫ਼ਰ ਕਰਦੇ ਹੋਏ ਇਕ ਵੱਡੇ ਜਨਸਮੂਹ ਦੇ ਮਨੋਰੰਜਨ ਅਤੇ ਮਨੋਭਾਵਾਂ ਦੇ ਪ੍ਰਗਟਾਵੇ ਦਾ ਜੀਵੰਤ ਮਾਧਿਅਮ ਰਹੇ ਹਨ। ਇਕ ਲੋਕਧਾਰਾਈ ਨਾਟ ਧਾਰਾ ਦਾ ਇਕ ਵੱਡਾ ਮਹੱਤਵ ਇਸ ਤੱਥ ਵਿਚ ਵੀ ਹੈ ਕਿ ਭਾਰਤ ਵਿਚ ਅਤੇ ਪੰਜਾਬ ਵਿਚ ਸੰਸਕ੍ਰਿਤ ਨਾਟ ਪਰੰਪਰਾ ਤੋਂ ਬਾਅਦ ਅਤੇ ਆਧੁਨਿਕ ਨਾਟਕ ਤੋਂ ਪਹਿਲਾਂ ਦੇ ਲਗਭਗ ਸੱਤ-ਅੱਠ ਸਦੀਆਂ ਦੇ ਨਾਟ-ਰੰਗਮੰਚੀ ਖਲਾਅ ਨੂੰ ਪੂਰਾ ਕਰਕੇ ਜੇਕਰ ਨਾਟਕ ਰੰਗਮੰਚ ਨੂੰ ਜਿਉਂਦਾ ਰੱਖਣ ਦਾ ਕੋਈ ਉਪਰਾਲਾ ਹੋਇਆ ਤਾਂ ਇਸ ਦਾ ਸਿਹਰਾ ਸਾਡੀ ਇਸੇ ਲੋਕ ਨਾਟ ਪਰੰਪਰਾ ਨੂੰ ਹੀ ਜਾਂਦਾ ਹੈ। ਪਰੰਤੂ ਜਿਵੇਂ ਜਿਵੇਂ ਆਰਥਿਕ-ਸਮਾਜਿਕ ਪ੍ਰਤੀਮਾਨ ਬਦਲਦੇ ਹਨ ਉਵੇਂ ਜਿਵੇਂ ਕਲਾਤਮਕ ਸੰਦਰਭ ਵੀ ਬਦਲਦੇ ਹਨ। ਇਹ ਲੋਕ ਧਾਰਾਈ ਨਾਟ-ਮੰਚ ਪਰੰਪਰਾ ਦਾ ਅਗਲਾ ਪਾਸਾਰ ਸਾਡਾ ਆਧੁਨਿਕ ਨਾਟਕ ਹੈ ਜਿਸ ਦਾ ਆਪਣਾ ਇਕ ਵਿਲੱਖਣ ਪਰਿਪੇਖ ਹੈ। ਇਹ ਪਰਿਪੇਖ ਪੱਛਮ ਦੀ ਉਸ ਆਧੁਨਿਕ ਨਾਟ-ਪੰਰਪਰਾ ਵਿਚੋਂ ਵਿਕਸਿਤ ਹੁੰਦਾ ਹੈ ਜੋ ਪੰਜਾਬ ਵਿਚ ਆਇਰਿਸ਼ ਲੇਡੀ ਮਿਸਿਜ ਨੋਰ੍ਹਾ ਰਿਚਰਡਜ਼ ਦੇ ਥੀਏਟਰ ਸਕੂਲ ਰਾਹੀਂ ਪ੍ਰਵਾਨ ਚੜ੍ਹਦੀ ਹੈ। ਈਸ਼ਵਰ ਚੰਦਰ ਨੰਦਾ ਪੰਜਾਬੀ ਨਾਟ-ਮੰਚ ਦੇ ਬਦਲਦੇ ਪਰਿਪੇਖ ਦੇ ਤਹਿਤ ਉਸ ਸਮੇਂ ਆਧੁਨਿਕ ਪੰਜਾਬ ਨਾਟਕ ਦੇ ਮੋਢੀ ਦੇ ਤੌਰ ਤੇ ਸਾਹਮਣੇ ਆਉਂਦਾ ਹੈ ਜਦੋਂ ਮਿਸਿਜ਼ ਨੋਰ੍ਹਾ ਰਿਚਰਡਜ਼ ਦੁਆਰਾ ਸਥਾਪਿਤ ਸੰਸਥਾ ‘ਸਰਸਵਤੀ ਸਟੇਜ ਸੁਸਾਇਟੀ’ ਵੱਲੋਂ ਦੁਆਰਾ ਕਰਵਾਏ ਗਏ ਨਾਟ-ਮੁਕਾਬਲੇ ਵਿਚੋਂ ਆਈ. ਸੀ. ਨੰਦਾ ਦਾ ਨਾਟਕ ‘ਦੁਲਹਨ' ਪਹਿਲਾ ਸਥਾਨ ਪ੍ਰਾਪਤ ਕਰਦਾ ਹੈ। ਭਾਵੇਂ ਇਸ ਨਵ-ਪਰਿਪੇਖ ਦੇ ਆਰੰਭਕ ਬਿੰਦੂਆਂ ਵਿਚ ਸ਼ਾਂਤੀ ਸਰੂਪ ਭਟਨਾਗਰ ਦਾ ਨਾਟਕ ‘ਕਰਾਮਾਤ' ਅਤੇ ਰਜਿੰਦਰ ਲਾਲ ਸਾਹਨੀ ਦਾ ਨਾਟਕ ‘ਦੀਨੇ ਦੀ ਬਰਾਤ' ਵੀ ਸ਼ਾਮਿਲ ਸੀ ਜਿਨ੍ਹਾਂ ਨੇ ਆਈ.
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਗੁਰ ਅਮਰਦਾਸ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਸਨੇ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੀ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖੀ ਦਾ ਵਾਰਸ ਗੁਰੂ ਐਲਾਨਿਆ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਮਈ 2019 ਮੁਤਾਬਿਕ ਇਸ ਵਿਕੀ ’ਤੇ 31,278 ਲੇਖ ਹਨ ਅਤੇ ਇਸ ਦੇ ਕੁੱਲ 28,219 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,75,942 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.34.0-wmf.5 (83094fa) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਰਸਾਇਣ ਵਿਗਿਆਨ ਵਿੱਚ ਅਲਕੋਹਲ ਇੱਕ ਕਾਰਬਨੀ ਯੋਗ ਹੁੰਦਾ ਹੈ ਜੀਹਦੇ ਵਿੱਚ ਹਾਈਡਰਾਕਸਿਲ ਕਿਰਿਆਸ਼ੀਲ ਸਮੂਹ (-OH) ਕਿਸੇ ਕਾਰਬਨ ਪਰਮਾਣੂ ਨਾਲ਼ ਜੁੜਿਆ ਹੁੰਦਾ ਹੈ। ਖ਼ਾਸ ਤੌਰ ਉੱਤੇ ਇਹ ਕਾਰਬਨ ਕੇਂਦਰ ਪੂਰਨ ਹੋਣਾ ਚਾਹੀਦਾ ਹੈ ਭਾਵ ਹੋਰ ਤਿੰਨਾਂ ਪਰਮਾਣੂਆਂ ਨਾਲ਼ ਇਹਦੇ ਇਕਹਿਰੇ ਜੋੜ ਹੋਣੇ ਚਾਹੀਦੇ ਹਨ।ਅਲਕੋਹਲਾਂ ਦੀ ਇੱਕ ਪ੍ਰਮੁੱਖ ਟੋਲੀ ਆਮ ਅਚੱਕਰੀ ਅਲਕੋਹਲਾਂ ਦੀ ਹੁੰਦੀ ਹੈ ਜਿਹਨਾਂ ਦਾ ਆਮ ਤੌਰ ਉੱਤੇ ਫ਼ਾਰਮੂਲਾ CnH2n+1OH ਹੁੰਦਾ ਹੈ। ਇਹਨਾਂ ਵਿੱਚੋਂ ਈਥਨੋਲ (C2H5OH) ਸ਼ਰਾਬਦਾਰ ਪੀਣ-ਪਦਾਰਥਾਂ ਵਿੱਚ ਮਿਲਾਇਆ ਜਾਂਦਾ ਹੈ; ਆਮ ਬੋਲਚਾਲ ਵਿੱਚ ਅਲਕੋਹਲ ਸ਼ਬਦ ਤੋਂ ਭਾਵ ਈਥਨੋਲ ਹੀ ਹੁੰਦਾ ਹੈ।
ਗੁਰ ਨਾਨਕ (1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਗਿਆਰਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਸਨ। ਇਹਨਾਂ ਦਾ ਜਨਮ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮਤਾਬਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ।ਗੁਰ ਨਾਨਕ ਸਾਹਿਬ ਨੇ ਦੂਰ ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਬਰਾਦਰਾਨਾ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਕ, ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ।ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਕੁਝ ਮੁੱਖ ਹਨ। ਇਹ ਸਿੱਖ ਮਜ਼੍ਹਬੀ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਵਾਲ਼ੀ ਇਲਾਹੀ ਜੋਤ ਬਾਅਦ ਵਾਲ਼ੇ ਦਸ ਗੁਰੂਆਂ ਵਿੱਚ ਵੀ ਸੀ।
ਆਮ ਭਾਸ਼ਾ ਵਿੱਚ ਜੁਰਮ ਜਾਂ ਅਪਰਾਧ ਦਾ ਮਤਲਬ ਹੈ ਇੱਕ ਅਜਿਹਾ ਕੰਮ ਜਿਸ ਲਈ ਇੱਕ ਸਰਕਾਰ ਦੁਆਰਾ ਸਜ਼ਾ ਦਿੱਤੀ ਜਾ ਸਕਦੀ ਹੋਵੇ। ਆਧੁਨਿਕ ਅਪਰਾਧਿਕ ਕਾਨੂੰਨਾਂ ਵਿੱਚ ਜੁਰਮ ਦੀ ਕੋਈ ਸਧਾਰਨ ਅਤੇ ਵਿਆਪਕ ਤੌਰ ਤੇ ਸਵੀਕਾਰ ਪ੍ਰੀਭਾਸ਼ਾ ਨਹੀਂ ਹੈ, ਹਲਾਂਕਿ ਕੁਝ ਖਾਸ ਮਕਸਦ ਲਈ ਕਾਨੂੰਨੀ ਪ੍ਰੀਭਾਸ਼ਾਵਾਂ ਨਿਰਧਾਰਤ ਹਨ। ਸਭ ਤੋਂ ਜਿਆਦਾ ਸਵੀਕਾਰਿਆ ਗਿਆ ਮਤ ਹੈ ਕਿ ਜੁਰਮ ਕਾਨੂੰਨ ਦੁਆਰਾ ਬਣਾਇਆ ਇੱਕ ਵਰਗ ਹੈ (ਮਤਲਬ ਕੋਈ ਇੱਕ ਗਤੀਵਿਧੀ ਜੁਰਮ ਹੈ ਜੇਕਰ ਲਾਗੂ ਕਾਨੂੰਨ ਉਸਨੂੰ ਅਜਿਹਾ ਕਹਿੰਦਾ ਹੈ)। ਇੱਕ ਪ੍ਰਸਤਾਵਿਤ ਪਰਿਭਾਸ਼ਾ ਇਹ ਹੈ ਕਿ ਇੱਕ ਜੁਰਮ ਜਾਂ ਦੋਸ਼ ਜਾਂ ਅਪਰਾਧਿਕ ਦੋਸ਼ ਉਸਨੂੰ ਕਹਿੰਦੇ ਹਨ, ਜੋ ਨਾ ਸਿਰਫ ਕਿਸੇ ਵਿਅਕਤੀ ਬਲਿਕ ਸਮੁੱਚੇ ਭਾਈਚਾਰੇ ਜਾਂ ਦੇਸ਼ ਲਈ ਨੁਕਸਾਨਦੇਹ ਹੋਵੇ (ਇੱਕ ਸਰਵਜਨਿਕ ਗਲਤੀ। ਅਜਿਹੇ ਕੰਮ ਕਾਨੂੰਨ ਅਨੁਸਾਰ ਮਨ੍ਹਾ ਹਨ ਅਤੇ ਇਹਨਾਂ ਲਈ ਸਜ਼ਾ ਦਿੱਤੀ ਜਾ ਸਕਦੀ ਹੈ।ਕਤਲ ਬਲਾਤਕਾਰ ਅਤੇ ਚੋਰੀ ਵਰਗੇ ਕੰਮ ਨੂੰ ਸਾਰੇ ਸੰਸਾਰ ਭਰ ਵਿੱਚ ਗਲਤ ਮੰਨਿਆਂ ਜਾਂਦਾ ਹੈ ਅਤੇ ਇਨਾਂ ਤੇ ਮਨਾਹੀ ਹੈ। ਪਰ ਅਸਲ ਵਿੱਚ ਇੱਕ ਫੌਜਦਾਰੀ ਜੁਰਮ ਕੀ ਹੈ, ਇਹ ਹਰ ਦੇਸ਼ ਦੇ ਫੌਜਦਾਰੀ ਕਾਨੂੰਨ ਦੁਆਰਾ ਪਰਿਭਾਸ਼ਿਤ ਕੀਤਾ ਗਿਆ ਹੈ।
ਵੋਟ ਦਾ ਹੱਕ ਰਾਜ ਦੇ ਨਾਗਰਿਕਾਂ ਨੂੰ ਦੇਸ਼ ਦੇ ਸੰਵਿਧਾਨ ਦੁਆਰਾ ਦਿੱਤਾ ਹੋਇਆ ਸਰਕਾਰ ਚਲਾਣ ਲਈ, ਆਪਣੇ ਪ੍ਰਤਿਨਿਧੀ ਚੁਣ ਕੇ ਭੇਜਣ ਦੇ ਅਧਿਕਾਰ ਨੂੰ ਵੋਟ ਅਧਿਕਾਰ (ਫਰੈਂਚਾਇਜ) ਕਹਿੰਦੇ ਹਨ। ਜਨਤੰਤਰੀ ਪ੍ਰਣਾਲੀ ਵਿੱਚ ਇਸ ਦਾ ਬਹੁਤ ਮਹੱਤਵ ਹੁੰਦਾ ਹੈ। ਗਣਰਾਜ ਦੀ ਨੀਂਹ ਵੋਟ ਦੇ ਹੱਕ ਤੇ ਹੀ ਰੱਖੀ ਜਾਂਦੀ ਹੈ। ਇਸ ਪ੍ਰਣਾਲੀ ਉੱਤੇ ਆਧਾਰਿਤ ਸਮਾਜ ਅਤੇ ਸ਼ਾਸਨ ਦੀ ਸਥਾਪਨਾ ਲਈ ਜ਼ਰੂਰੀ ਹੈ ਕਿ ਹਰ ਇੱਕ ਬਾਲਗ ਨਾਗਰਿਕ ਨੂੰ ਬਿਨਾਂ ਕਿਸੇ ਭੇਦਭਾਵ ਦੇ ਵੋਟ ਪਾਉਣ ਦਾ ਅਧਿਕਾਰ ਪ੍ਰਦਾਨ ਕੀਤਾ ਜਾਵੇ। ਸਖ਼ਸ਼ੀ ਵਿਕਾਸ ਦੀਆਂ ਅਨੇਕਾਂ ਮਿਸਾਲਾਂ ਸਾਹਮਣੇ ਲਿਆ ਰਹੇ ਸਿਆਸੀ ਉਭਾਰ ਸਾਡਾ ਧਿਆਨ ਲੋਕਤੰਤਰ ਤੋਂ ਹਟਾ ਕੇ ਰਾਜਾਸ਼ਾਹੀ ਵੱਲ ਲਿਜਾ ਰਹੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਬਿਨਾਂ ਵੋਟਰ ਦਾ ਪੱਖ ਜਾਣਿਆਂ ਵੱਡੇ ਵਜ਼ੀਰ ਦੀ ਤਾਜਪੋਸ਼ੀ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਜਾਂਦੀਆਂ ਹਨ। ਜੇ ਇਹ ਕਹਿ ਲਿਆ ਜਾਵੇ ਕਿ ਇੱਥੇ ਤਾਂ ‘ਲੋਕਤੰਤਰੀ ਰਾਜੇ’ ਨੂੰ ਲੋਕਾਂ ’ਤੇ ਠੋਸ ਦਿੱਤਾ ਜਾਂਦਾ ਹੈ ਤਾਂ ਇਸ ਵਿੱਚ ਕੋਈ ਅਤਿਕਥਨੀ ਨਹੀਂ ਹੋਵੇਗੀ। ਵੋਟਰ ਦੀ ਉਮਰ ਦੀ ਹੱਦ 18 ਤੋਂ 21 ਹੁੰਦੀ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦੀ ਅਭਿਵਿਅਕਤੀ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਅਲੱਗ-2 ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ।“ਸੂਫ਼ੀ ਮਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋਂ ਜਿਹਾ ਹੀ ਸੀ ਫ਼ਰਕ ਕੇਂਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟ ਲਟ ਬਲਦੀ ਲਾਟ।”1.
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 31,274 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਲੋਕ ਸਭਾ, ਭਾਰਤੀ ਸੰਸਦ ਦਾ ਹੇਠਲਾ ਸਦਨ ਹੈ। ਭਾਰਤੀ ਸੰਸਦ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਸਰਬ ਬਾਲਗ ਵੋਟ ਅਧਿਕਾਰ ਦੇ ਆਧਾਰ ਉੱਤੇ ਲੋਕਾਂ ਦੁਆਰਾ ਪ੍ਰਤੱਖ ਚੋਣ ਦੁਆਰਾ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਗਠਿਤ ਹੁੰਦੀ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਸਦਨ ਵਿੱਚ ਮੈਬਰਾਂ ਦੀ ਅਧਿਕਤਮ ਗਿਣਤੀ 552 ਤੱਕ ਹੋ ਸਕਦੀ ਹੈ, ਜਿਸ ਵਿਚੋਂ 530 ਮੈਂਬਰ ਵੱਖ ਵੱਖ ਰਾਜਾਂ ਦੇ ਅਤੇ 20 ਮੈਂਬਰ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜਮਾਨੀ ਕਰ ਸਕਦੇ ਹਨ। ਸਦਨ ਵਿੱਚ ਲੋੜੀਂਦੀ ਤਰਜਮਾਨੀ ਨਾ ਹੋਣ ਦੀ ਹਾਲਤ ਵਿੱਚ ਭਾਰਤ ਦਾ ਰਾਸ਼ਟਰਪਤੀ ਜੇਕਰ ਚਾਹੇ ਤਾਂ ਐਂਗਲੋ ਇੰਡੀਅਨ ਸਮੁਦਾਏ ਦੇ ਦੋ ਪ੍ਰਤੀਨਿਧੀਆਂ ਨੂੰ ਲੋਕ ਸਭਾ ਲਈ ਨਾਮਜਦ ਕਰ ਸਕਦਾ ਹੈ।
ਗੁਰਮੀਤ ਬਾਵਾ ਭਾਸ਼ਾ ਵਿਭਾਗ (ਪੰਜਾਬ ਸਰਕਾਰ) ਵੱਲੋਂ ਸ਼੍ਰੋਮਣੀ ਐਵਾਰਡ ਨਾਲ ਨਿਵਾਜੀ ਗਈ ਪੰਜਾਬੀ ਲੋਕ ਗਾਇਕਾ ਹੈ। ਉਸ ਦੀ ਹੇਕ ਬਹੁਤ ਲੰਬੀ ਹੈ ਅਤੇ ਉਹ ਲਗਪਗ 45 ਸੈਕਿੰਡ ਤੱਕ ਹੇਕ ਲਮਿਆ ਲੈਂਦੀ ਹੈ। ਗੁਰਮੀਤ ਬਾਵਾ ਜੁਗਨੀ ਨੂੰ ਮਸ਼ਹੂਰ ਕਰਨ ਵਾਲੀ ਅਤੇ ਉਹ ਦੂਰਦਰਸ਼ਨ ਤੇ ਗਾਉਣ ਵਾਲੀ ਪਹਿਲੀ ਗਾਇਕਾ ਹੈ। ਉਸ ਨੂੰ ਭਾਰਤੀ ਸੰਗੀਤ ਨਾਟਕ ਅਕਾਦਮੀ ਵੱਲੋਂ ‘ਰਾਸ਼ਟਰਪਤੀ ਪੁਰਸਕਾਰ’ਅਤੇ ਪੰਜਾਬ ਕਲਾ ਪ੍ਰੀਸ਼ਦ ਵੱਲੋਂ ‘ਪੰਜਾਬ ਗੌਰਵ’ ਪੁਰਸਕਾਰ ਵੀ ਮਿਲ ਚੁੱਕੇ ਹਨ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) ੨੮ ਜੁਲਾਈ 1914 ਤੋਂ ੧੧ ਨਵੰਬਰ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ (ਜਰਮਨੀ, ਅਸਟਰੀਆ-ਹੰਗਰੀ ਅਤੇ ਇਟਲੀ) ਅਤੇ ਟਰਿਪਲ ਏਨਟਟੇ (ਫਰਾਂਸ, ਰੂਸ ਅਤੇ ਬਰਤਾਨੀਆ) । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।ਸੰਨ 1914 ਨੂੰ ਸੇਰਾਜੇਵੋ ਵਿੱਚ ਗੇਵਰੀਲੋ ਪਰਿਨਸਿਪ (Gavrilo Princip) (ਇੱਕ ਸਰਬਿਆ ਨੈਸ਼ਨਲਿਸਟ ਗਰੁਪ ਦਾ ਆਦਮੀ) ਨੇ ਆਸਟ੍ਰੀਆ-ਹੰਗਰੀ ਦੇ ਰਾਜਕੁਮਾਰ ਆਰਚਡੂਕ ਫਰੈਂਜ਼ ਫਰਡੀਨੈਂਡ (Archduke Franz Ferdinand) ਦਾ ਕਤਲ ਕਰ ਦਿੱਤਾ । ਇਸ ਲਈ ਆਸਟਰੀਆ ਅਤੇ ਹੰਗਰੀ ਦੇ ਮੰਤਰੀਆਂ ਅਤੇ ਜਰਨੈਲਾਂ ਨੇ ਆਸਟਰੀਆ ਅਤੇ ਹੰਗਰੀ ਦੇ ਰਾਜੇ ਨੂੰ ਸਰਬੀਆ ਉੱਤੇ ਹਮਲਾ ਕਰਨ ਲਈ ਪ੍ਰੇਰਿਤ ਕੀਤਾ। ਯੂਰਪ ਦੇ ਦੇਸ਼ਾਂ ਦੇ ਇੱਕ ਦੁਜੇ ਨਾਲ ਮਿਲਟਰੀ ਮਦਦ ਦੇ ਵਾਅਦੇ ਕੀਤੇ ਹੋਣ ਕਾਰਨ (ਕਿ ਜੇ ਕੋਈ ਦੇਸ਼ ਹਮਲਾ ਕਰੇ ਤਾਂ ਸਮਝੋਤੇ ਵਾਲੇ ਦੇਸ਼ ਇੱਕ ਦੂਜਾ ਦੀ ਮਦਦ ਕਰਨਗੇ), ਇਸ ਘਟਨਾ ਕਾਰਣ ਪੂਰਾ ਯੂਰਪ ਜਲਦੀ ਹੀ ਲੜਾਈ ਵਿੱਚ ਕੁੱਦ ਗਿਆ ਅਤੇ ਪਹਿਲਾ ਸੰਸਾਰ ਯੁੱਧ ਸ਼ੁਰੂ ਹੋ ਗਿਆ। ਯੂਰਪ ਦੇ ਦੇਸ਼ਾਂ ਦੇ ਬਾਕੀ ਹੋਰ ਮਹਾਂਦੀਪਾਂ ਵਿੱਚ ਫੈਲੇ ਹੋਣ ਕਾਰਨ ਇਹ ਪੂਰੀ ਦੁਨੀਆਂ ਵਿੱਚ ਫੈਲ ਗਿਆ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਸੁਖਮਨੀ ਸਾਹਿਬ ਇਕ ਪ੍ਰਾਥਨਾ ਹੈ ਜੋ ਕਿ ਗੀਤ ਦੇ ਰੂਪ ਵਿਚ ਹੈ ਤੇ ਸਭ ਨੂੰ ਸ਼ਾਂਤੀ ਦੇਣ ਵਾਲੀ ਤੇ ਮਨ ਨੂੰ ਸੁੱਖ ਦਿੰਦੀ ਹੈ। ਇਸ ਦੀ ਅਵਾਜ ਨਾਲ ਤਣਾਓ ਦੂਰ ਹੰਦਾ ਹੈ। ਸੁਖਮਨੀ ਸਾਹਿਬ ਜੀ ਨੂੰ ਪੜ੍ਹਨ ਨਾਲ ਬੰਦੇ ਦੇ ਦਿਲ ਦੇ ਬੰਦ ਦਰਵਾਜੇ ਖੁਲ ਜਾਂਦੇ ਹਨ। ਤੁਹਾਡੇ ਵਿਚ ਅਧਿਆਤਮਕ ਅਨੁਸ਼ਾਸਨ ਪੈਦਾ ਹੁੰਦਾ ਹੈ ਅਤੇ ਤੁਸੀ ਸ਼ਕਤੀ, ਧੀਰਜ, ਸਾਹਸ ਅਤੇ ਅੰਨਤ ਚੇਤਨਾ ਨਾਲ ਜੁੜ ਜਾਦੇ ਹੋ। ਦਿਨ ਵਿਚ ਇਕ ਵਾਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਨਾਲ ਤੁਹਾਡੇ ਵਿਚ ਅੰਦਰੂਨੀ ਸੰਤੁਲਨ, ਦਯਾ, ਪ੍ਰਕਾਸ਼, ਉਰਜਾ ਤੇ ਬਲੀਦਾਨ ਦੇਣ ਦੀ ਹਿੰਮਤ ਆ ਜਾਂਦੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋ ਇਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਅਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਊਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾਚਾਰੇ ਨਾਲ ਸਬੰਧ ਰੱਖਦਾ ਸੀ, ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਕੰਬੋਜ਼ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਅਜ਼ਰਬਾਈਜਾਨ, ਅਧਿਕਾਰਕ ਤੌਰ 'ਤੇ ਅਜ਼ਰਬਾਈਜਾਨ ਦਾ ਗਣਤੰਤਰ, ਪੱਛਮੀ ਏਸ਼ੀਆ ਅਤੇ ਪੂਰਬੀ ਯੂਰਪ ਦੇ ਚੌਰਾਹੇ ਤੇ ਵਸੇ ਕਾਕਸਸ ਖੇਤਰ ਦਾ ਸਭ ਤੋਂ ਵੱਡਾ ਦੇਸ਼ ਹੈ। ਇਹਦੀਆਂ ਹੱਦਾਂ ਪੂਰਬ ਵੱਲ ਕੈਸਪੀਅਨ ਸਾਗਰ, ਉੱਤਰ ਵੱਲ ਰੂਸ, ਉੱਤਰ-ਪੱਛਮ ਵੱਲ ਜਾਰਜੀਆ, ਪੱਛਮ ਵੱਲ ਅਰਮੀਨੀਆ ਅਤੇ ਦੱਖਣ ਵੱਲ ਇਰਾਨ ਨਾਲ ਲੱਗਦੀਆਂ ਹਨ। ਨਾਖਚੀਵਾਨ ਦਾ ਬਾਹਰੀ ਇਲਾਕਾ ਉੱਤਰ ਤੇ ਪੂਰਬ ਵੱਲ ਅਰਮੀਨੀਆ, ਦੱਖਣ ਤੇ ਪੱਛਮ ਵੱਲ ਇਰਾਨ ਨਾਲ ਘਿਰਿਆ ਹੋਇਆ ਹੈ ਅਤੇ ਉੱਤਰ-ਪੱਛਮ ਵੱਲ ਤੁਰਕੀ ਨਾਲ ਛੋਟੀ ਜਿਹੀ ਸਰਹੱਦ ਲੱਗਦੀ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਪ੍ਰੋ. ਮੋਹਨ ਸਿੰਘ (20 ਅਕਤੂਬਰ 1905 - 3 ਮਈ 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਹਨਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਭਾਈ ਵੀਰ ਸਿੰਘ ਦੀ ਕਵਿਤਾ ਤੇ ਉਹਨਾਂ ਦੀ ਸ਼ਖ਼ਸੀਅਤ ਦੀ ਮੂਲ ਪ੍ਰਵਿਰਤੀ ਭਗਤੀ ਕਾਲ ਦੇ ਸੰਤਾਂ ਅਤੇ ਉਹਨਾਂ ਦੀਆਂ ਰਚਨਾਵਾਂ ਪ੍ਰੋ. ਮੋਹਨ ਸਿੰਘ (20 ਅਕਤੂਬਰ 1905 - 3 ਮਈ 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਹਨਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਨੂੰ ਪਹਿਲਾ ਆਧੁਨਿਕ ਕਵੀ ਮੰਨ ਲਿਆ ਜਾਂਦਾ ਹੈ ਪਰ ਉਹਨਾਂ ਦੀ ਕਵਿਤਾ ਦੀ ਅੰਤਰਵਸਤੂ ਨੂੰ ਆਧੁਨਿਕ ਨਹੀਂ ਕਿਹਾ ਜਾ ਸਕਦਾ। ਉਹਨਾਂ ਨੇ ਮਧਕਾਲ ਦੇ ਕਾਵਿ ਚਿੰਤਨ ਨੂੰ ਹੀ ਨਵੇਂ ਮੁਹਾਵਰੇ ਵਿੱਚ ਪੇਸ਼ ਕੀਤਾ ਹੈ। ਪ੍ਰੋ.
ਭੌਤਿਕ ਵਿਗਿਆਨ (ਪੁਰਾਤਨ ਯੂਨਾਨੀ: φυσική (ἐπιστήμη) phusikḗ (epistḗmē) "ਕੁਦਰਤ ਦਾ ਗਿਆਨ", φύσις phúsis "ਕੁਦਰਤ") ਉਹ ਕੁਦਰਤੀ ਵਿਗਿਆਨ ਹੈ ਜਿਸ ਵਿੱਚ ਪਦਾਰਥ ਦਾ ਅਧਿਐਨ ਅਤੇ ਇਸਦੀ ਗਤੀ ਅਤੇ ਐਨਰਜੀ ਅਤੇ ਫੋਰਸ ਵਰਗੇ ਸਬੰਧਤ ਸੰਕਲਪਾਂ ਦੇ ਨਾਲ ਨਾਲ ਸਪੇਸਟਾਈਮ ਰਾਹੀਂ ਇਸਦਾ ਵਰਤਾਓ ਸ਼ਾਮਿਲ ਹੈ। ਸਭ ਤੋਂ ਜਿਆਦਾ ਬੁਨਿਆਦੀ ਵਿਗਿਆਨਿਕ ਵਿਸ਼ਿਆਂ ਵਿੱਚੋਂ ਇੱਕ ਵਿਸ਼ਾ ਹੁੰਦੇ ਹੋਏ, ਭੌਤਿਕ ਵਿਗਿਆਨ ਦਾ ਮੁੱਖ ਮੰਤਵ ਇਹ ਸਮਝਣਾ ਹੈ ਕਿ ਬ੍ਰਹਿਮੰਡ ਕਿਵੇਂ ਵਰਤਾਓ ਕਰਦਾ ਹੈ।ਭੌਤਿਕ ਵਿਗਿਆਨ ਪੁਰਾਤਨ ਅਕੈਡਮਿਕ ਵਿਸ਼ਿਆਂ ਵਿੱਚੋਂ ਇੱਕ ਹੈ, ਸ਼ਾਇਦ ਇਸ ਵਿੱਚ ਅਸਟ੍ਰੌਨੋਮੀ ਦੀ ਸ਼ਮੂਲੀਅਤ ਰਾਹੀਂ ਇਹ ਸਭ ਤੋਂ ਪੁਰਾਤਨ ਵਿਸ਼ਾ ਬਣ ਜਾਂਦਾ ਹੈ। ਆਖਰੀ ਦੋ ਹਜ਼ਾਰ ਸਾਲਾਂ ਤੋਂ ਵੀ ਜਿਆਦਾ ਸਮੇਂ ਤੋਂ, ਭੌਤਿਕ ਵਿਗਿਆਨ, ਕੈਮਿਸਟਰੀ, ਬਾਇਓਲੌਜੀ, ਅਤੇ ਗਣਿਤ ਦੀਆਂ ਕੁੱਝ ਸ਼ਾਖਾਵਾਂ ਦੇ ਨਾਲ ਨਾਲ ਕੁਦਰਤੀ ਫਿਲਾਸਫੀ ਦਾ ਇੱਕ ਹਿੱਸਾ ਰਹੀ ਹੈ, ਪਰ 17ਵੀਂ ਸਦੀ ਵਿੱਚ ਵਿਗਿਆਨਿਕ ਇੰਨਕਲਾਬ ਦੌਰਾਨ, ਕੁਦਰਤੀ ਵਿਗਿਆਨਾਂ ਅਪਣੇ ਖੁਦ ਦੇ ਮੁਤਾਬਿਕ ਨਿਰਾਲੇ ਰਿਸਰਚ ਪ੍ਰੋਗਰਾਮਾਂ ਦੇ ਤੌਰ 'ਤੇ ਉਤਪੰਨ ਹੋ ਗਈ ਸੀ। ਭੌਤਿਕ ਵਿਗਿਆਨ ਰਿਸਰਚ ਦੇ ਬਹੁਤ ਸਾਰੇ ਅੰਤਰਵਿਸ਼ਾਤਮਿਕ ਖੇਤਰਾਂ ਨੂੰ ਜੋੜਦੀ ਹੈ, ਜਿਵੇਂ ਬਾਇਓਫਿਜ਼ਿਕਸ ਅਤੇ ਕੁਆਂਟਮ ਕੈਮਿਸਟਰੀ, ਅਤੇ ਭੌਤਿਕ ਵਿਗਿਆਨ ਦੀਆਂ ਹੱਦਾਂ ਠੋਸ ਤੌਰ 'ਤੇ ਪਰਿਭਾਸ਼ਿਤ ਨਹੀਂ ਹਨ। ਭੌਤਿਕ ਵਿਗਿਆਨ ਵਿੱਚ ਨਵੇੰ ਵਿਚਾਰ ਅਕਸਰ ਹੋਰ ਵਿਗਿਆਨਾਂ ਦੇ ਬੁਨਿਆਦੀ ਮਕੈਨਿਜ਼ਮਾਂ ਨੂੰ ਸਮਝਾਉਂਦੇ ਰਹਿੰਦੇ ਹਨ ਜਦੋਂ ਗਣਿਤ ਅਤੇ ਫਿਲਾਸਫੀ ਵਰਗੇ ਖੇਤਰਾਂ ਵਿੱਚ ਰਿਸਰਚ ਦੇ ਨਵੇਂ ਰਸਤੇ ਖੁੱਲਦੇ ਹਨ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।ਹਾਲਾਂਕਿ ਜਾਪਾਨ ਚੀਨ ਨਾਲ 1937 ਤੋਂ ਯੁੱਧ ਦੀ ਸਥਿਤੀ ਵਿੱਚ ਸੀ ਪਰ ਦੂਜੀ ਸੰਸਾਰ ਜੰਗ ਦੀ ਸ਼ੁਰੁਆਤ 01 ਸਤੰਬਰ 1939 ਵਿੱਚ ਜਾਣੀ ਜਾਂਦੀ ਹੈ ਜਦੋਂ ਜਰਮਨੀ ਨੇ ਪੋਲੈਂਡ ਉੱਤੇ ਹਮਲਾ ਕੀਤਾ ਅਤੇ ਉਸਦੇ ਬਾਅਦ ਫ਼ਰਾਂਸ ਨੇ ਜਰਮਨੀ ਵਿਰੁੱਧ ਯੁੱਧ ਦੀ ਘੋਸ਼ਣਾ ਕਰ ਦਿੱਤੀ ਅਤੇ ਇੰਗਲੈਂਡ ਤੇ ਹੋਰ ਰਾਸ਼ਟਰਮੰਡਲ ਦੇਸ਼ਾਂ ਨੇ ਵੀ ਇਸਦਾ ਸਾਥ ਦਿੱਤਾ। ਜਰਮਨੀ ਨੇ 1939 ਵਿੱਚ ਯੂਰਪ ਵਿੱਚ ਇੱਕ ਵੱਡਾ ਸਾਮਰਾਜ ਬਣਾਉਣ ਦੇ ਉਦੇਸ਼ ਨਾਲ ਪੋਲੈਂਡ ਉੱਤੇ ਹਮਲਾ ਕੀਤਾ। 1939 ਦੇ ਅੰਤ ਤੋਂ 1941 ਦੀ ਸ਼ੁਰੁਆਤ ਤੱਕ , ਅਭਿਆਨ ਅਤੇ ਸੰਧੀ ਦੀ ਇੱਕ ਲੜੀ ਵਿੱਚ ਜਰਮਨੀ ਨੇ ਮਹਾਦੀਪੀ ਯੂਰਪ ਦਾ ਵੱਡਾ ਭਾਗ ਜਾਂ ਤਾਂ ਆਪਣੇ ਅਧੀਨ ਕਰ ਲਿਆ ਸੀ ਜਾਂ ਉਸਨੂੰ ਜਿੱਤ ਲਿਆ ਸੀ। ਨਾਜ਼ੀ-ਸੋਵੀਅਤ ਸਮਝੌਤੇ ਦੇ ਤਹਿਤ ਸੋਵੀਅਤ ਰੂਸ ਆਪਣੇ ਛੇ ਗੁਆਂਢੀ ਮੁਲਕਾਂ, ਜਿਸ ਵਿੱਚ ਪੋਲੈਂਡ ਵੀ ਸ਼ਾਮਿਲ ਸੀ, ਉੱਤੇ ਕਾਬਜ ਹੋ ਗਿਆ। ਫ਼ਰਾਂਸ ਦੀ ਹਾਰ ਦੇ ਬਾਅਦ ਯੂ.ਕੇ ਅਤੇ ਹੋਰ ਰਾਸ਼ਟਰਮੰਡਲ ਦੇਸ਼ ਹੀ ਧੁਰੀ ਰਾਸ਼ਟਰਾਂ ਨਾਲ ਸੰਘਰਸ਼ ਕਰ ਰਹੇ ਸਨ, ਜਿਸ ਵਿੱਚ ਉੱਤਰੀ ਅਫਰੀਕਾ ਦੀਆਂ ਲੜਾਈਆਂ ਅਤੇ ਲੰਬੀ ਚੱਲੀ ਅਟਲਾਂਟਿਕ ਦੀ ਜੰਗ ਸ਼ਾਮਿਲ ਸੀ। ਜੂਨ 1941 ਵਿੱਚ ਯੂਰਪੀ ਧੁਰੀ ਰਾਸ਼ਟਰਾਂ ਨੇ ਸੋਵੀਅਤ ਸੰਘ ਉੱਤੇ ਹਮਲਾ ਬੋਲ ਦਿੱਤਾ ਅਤੇ ਇਸਨੇ ਮਨੁੱਖੀ ਇਤਿਹਾਸ ਵਿੱਚ ਜ਼ਮੀਨੀ ਯੁੱਧ ਦੇ ਸਭ ਤੋਂ ਵੱਡੇ ਯੁੱਧਖੇਤਰ ਨੂੰ ਜਨਮ ਦਿੱਤਾ। ਦਸੰਬਰ 1941 ਨੂੰ ਜਾਪਾਨੀ ਸਾਮਰਾਜ ਵੀ ਧੁਰੀ ਰਾਸ਼ਟਰਾਂ ਨਾਲ ਇਸ ਯੁੱਧ ਵਿੱਚ ਕੁੱਦ ਗਿਆ। ਦਰਅਸਲ ਜਾਪਾਨ ਦਾ ਉਦੇਸ਼ ਪੂਰਬੀ ਏਸ਼ੀਆ ਅਤੇ ਇੰਡੋ-ਚਾਇਨਾ ਵਿੱਚ ਆਪਣਾ ਪ੍ਰਭਾਵ ਸਥਾਪਤ ਕਰਨ ਦਾ ਸੀ। ਉਸਨੇ ਪ੍ਰਸ਼ਾਂਤ ਮਹਾਸਾਗਰ ਵਿੱਚ ਯੂਰਪੀ ਦੇਸ਼ਾਂ ਦੇ ਗਲਬੇ ਵਾਲੇ ਖੇਤਰਾਂ ਅਤੇ ਸੰਯੁਕਤ ਰਾਜ ਅਮਰੀਕਾ ਦੇ ਪਰਲ ਹਾਰਬਰ ਉੱਤੇ ਹਮਲਾ ਕਰ ਦਿੱਤਾ ਅਤੇ ਛੇਤੀ ਹੀ ਪੱਛਮੀ ਪ੍ਰਸ਼ਾਂਤ ਉੱਤੇ ਕਬਜ਼ਾ ਕਰ ਲਿਆ। 1942 ਵਿੱਚ ਅੱਗੇ ਵੱਧਦੀ ਧੁਰੀ ਫੌਜ ਉੱਤੇ ਲਗਾਮ ਉਦੋਂ ਲੱਗੀ ਜਦੋਂ ਪਹਿਲਾਂ ਤਾਂ ਜਾਪਾਨ ਸਿਲਸਿਲੇਵਾਰ ਕਈ ਨੌਸੈਨਿਕ ਝੜਪਾਂ ਹਾਰਿਆ ਯੂਰਪੀ ਧੁਰੀ ਤਾਕਤਾਂ ਉੱਤਰੀ ਅਫਰੀਕਾ ਵਿੱਚ ਹਾਰੀਆਂ ਅਤੇ ਨਿਰਣਾਇਕ ਮੋੜ ਤੱਦ ਆਇਆ ਜਦੋਂ ਉਨ੍ਹਾਂ ਨੂੰ ਸਟਾਲਿਨਗਰਾਡ ਵਿੱਚ ਹਾਰ ਦਾ ਮੂੰਹ ਵੇਖਣਾ ਪਿਆ।
1975 ਤੋਂ 1990 ਤੱਕ ਇਸ ਦੌਰ ਵਿੱਚ ਪੰਜਾਬੀ ਨਾਟਕਕਾਰਾਂ ਦੀਆਂ ਤਿੰਨੇ ਪੀੜ੍ਹੀਆਂ ਮਿਲਕੇ ਪੰਜਾਬੀ ਨਾਟਕ ਦਾ ਵਿਕਾਸ ਕਰਦੀਆਂ ਹਨ। ਇਸ ਦੌਰ ਦੀਆਂ ਸਥਿਤੀਆਂ ਅਧੀਨ ਐਮਰਜੈਂਸੀ, ਪੰਜਾਬ ਸੰਕਟ, ਰਾਜਸੀ ਭ੍ਰਿਸ਼ਟਾਚਾਰ, ਪੰਜਾਬ ਅਤੇ ਭਾਰਤ ਵਿਚਲੀਆਂ ਰਾਜਸੀ ਤਬਦੀਲੀਆਂ, ਪੰਜਾਬ ਵਿਚਲੀ ਰੰਗਮੰਚੀ ਲਹਿਰ ਕਾਰਨ ਨਾਟਕ ਦੀ ਜਨਜੀਵਨ ਤੱਕ ਪਹੁੰਚ ਆਦਿ ਕਾਰਨਾਂ ਕਰਕੇ ਪੰਜਾਬੀ ਨਾਟਕ ਇੱਕ ਨਵੀਂ ਟੋਨ ਪਕੜਦਾ ਹੈ ਅਤੇ ਆਪਣੀਆਂ ਸਰਗਰਮੀਆਂ ਜਾਰੀ ਰੱਖਦਾ ਹੋਇਆ ਮੌਲਿਕਤਾ ਅਤੇ ਵਿਸਥਾਰ ਵੀ ਗ੍ਰਹਿਣ ਕਰਦਾ ਹੈ। ਇਸ ਦੌਰ ਵਿੱਚ ਪੰਜਾਬੀ ਨਾਟਕ ਆਤਮਜੀਤ-ਅਜਮੇਰ ਔਲਖ-ਚਰਨਦਾਸ ਸਿੱਧੂ-ਗੁਰਸ਼ਰਨ ਸਿੰਘ ਦੀ ਚੌਕੜੀ ਦੀਆਂ ਸਿਰਜਣਾਤਮਿਕ ਅਤੇ ਰੰਗਮੰਚੀ ਸਰਗਰਮੀਆਂ ਨਾਲ ਪ੍ਰਵਾਨ ਚੜ੍ਹਦਾ ਹੈ। ਆਤਮਜੀਤ ਨੇ ਆਪਣੇ ਨਾਟਕਾਂ ਹਵਾ ਮਹਿਲ' (1980) 'ਚਾਬੀਆਂ ਅਤੇ ਹੋਰ ਇਕਾਂਗੀ' (1976), 'ਰਿਸ਼ਤਿਆਂ ਦਾ ਕੀ ਰੱਖੀਏ ਨਾਂ' ਆਦਿ ਵਿੱਚ ਸ਼ਹਿਰੀ ਮੱਧ ਸ਼੍ਰੇਣੀ ਦੇ ਮਸਲਿਆਂ ਅਤੇ ਰਾਜਸੀ ਮਸਲਿਆਂ ਦੀ ਗੱਲ ਕੀਤੀ। ਉਹ ਲੋਕ ਨਾਟ ਅਤੇ ਆਧੁਨਿਕ ਰੰਗਮੰਚੀ ਵਿਧੀਆਂ ਨੂੰ ਬੜੇ ਸੁਚੱਜੇ ਢੰਗ ਨਾਲ ਵਰਤਦਾ ਹੈ। ਉਹ ਆਪ ਨਾਟਕ ਸਟੇਜ ਕਰਦਾ ਹੈ, ਉਸਨੇ 'ਕਲਾ ਮੰਚ' ਅੰਮ੍ਰਿਤਸਰ ਦੀ ਸਥਾਪਨਾ ਇਸੇ ਮੰਤਵ ਲਈ ਕੀਤੀ। ਅਜਮੇਰ ਔਲਖ ਮਾਲਵਾ ਖੇਤਰ ਵਿੱਚ ਪੰਜਾਬੀ ਰੰਗਮੰਚ ਨੂੰ ਸੁਰਜੀਤ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਉਹ ਯੂਨੀਵਰਸਿਟੀਆਂ ਦੇ ਨਾਟ-ਮੇਲਿਆਂ ਦੀਆਂ ਰੰਗਮੰਚੀ ਗਤੀਵਿਧੀਆਂ ਵਿੱਚੋਂ ਜਨਮਿਆ ਨਾਟਕਕਾਰ ਹੈ। ਉਹ ਮਾਲਵੇ ਦੀ ਨਿਮਨ ਕਿਰਸਾਨੀ ਨੂੰ ਬੜੀ ਸ਼ਿੱਦਤ ਨਾਲ ਪੇਸ਼ ਕਰਦਾ ਹੈ। ਉਸਨੇ 'ਇਸ਼ਕ ਜਿੰਨ੍ਹਾਂ ਦੇ ਹੱਡੀਂ ਰਚਿਆ' (1977), 'ਅਰਬਦ ਨਰਬਦ ਧੁੰਧੂਕਾਰਾ' (1978), ਬਗਾਨੇ ਬੋਹੜ ਦੀ ਛਾਂ' (1981), 'ਅੰਨ੍ਹੇ ਨਿਸ਼ਾਨਚੀ' (1983), 'ਸੱਤ ਬੇਗਾਨੇ', (1983), 'ਗਾਨੀ' (1990) ਆਦਿ ਨਾਟਕਾਂ ਦੀ ਸਿਰਜਣਾ ਕਿਸਾਨੀ ਦੇ ਵਿਸ਼ਿਆਂ ਨੂੰ ਲੈ ਕੇ ਹੀ ਕੀਤੀ। ਚਰਨਦਾਸ ਸਿੱਧੂ 'ਕਾਲਜੀਏਟ ਡਰਾਮਾ ਸੁਸਾਇਟੀ' ਰਾਹੀਂ ਦਿੱਲੀ ਨੂੰ ਆਪਣੀਆਂ ਨਾਟ-ਸਰਗਰਮੀਆਂ ਦਾ ਕੇਂਦਰ ਬਣਾਉਂਦਾ ਹੈ।ਉਹ ਆਪਣੇ ਨਾਟਕਾਂ 'ਭਜਨੋ', 'ਇੰਦੂਮਤਿ ਸਤਿਦੇਵ' (1984), 'ਬਾਬਾ ਬੰਤੂ' (1984) 'ਕੱਲ੍ਹ ਕਾਲਜ ਬੰਦ ਰਵ੍ਹੇਗਾ' (1984) ਮਸਤ ਮੇਘੋਵਾਲੀਆ (1986) ਆਦਿ ਰਾਹੀਂ ਪੇਂਡੂ ਯਥਾਰਥ, ਮਹਾਂਨਗਰਾਂ ਦੇ ਦੋਗਲੇ ਅਤੇ ਦੰਭ ਭਰਪੂਰ ਜੀਵਨ ਅਤੇ ਆਰਥਿਕ ਤੌਰ 'ਤੇ ਨਪੀੜੇ ਵਰਗਾਂ ਦੀ ਗੱਲ ਕਰਦਾ ਹੋਇਆ ਪੰਜਾਬੀ ਨਾਟ-ਸਿਰਜਣਾ ਅਤੇ ਰੰਗਮੰਚੀ ਸਰਗਰਮੀ ਵਿੱਚ ਆਪਣੀ ਭਰਪੂਰ ਹਾਜ਼ਰੀ ਲਵਾਉਂਦਾ ਹੈ। ਗੁਰਸ਼ਰਨ ਸਿੰਘ ਪੰਜਾਬੀ ਦਾ ਪ੍ਰਤੀਬੱਧ ਰੰਗਕਰਮੀ ਅਤੇ ਨਾਟਕਕਾਰ ਹੈ। ਜੇਕਰ ਨੰਦਾ ਪੰਜਾਬੀ ਨਾਟਕ ਨੂੰ ਅਤੇ ਨੋਰ੍ਹਾ ਪੰਜਾਬੀ ਰੰਗਮੰਚ ਨੂੰ ਜਨਮ ਦਿੰਦੇ ਹਨ ਤਾਂ ਗੁਰਸ਼ਰਨ ਸਿੰਘ ਪੰਜਾਬੀ ਨਾਟਕ ਤੇ ਰੰਗਮੰਚ ਨੂੰ ਪੰਜਾਬ ਦੇ ਪਿੰਡ-ਪਿੰਡ ਤੇ ਘਰ ਘਰ ਤੱਕ ਪਹੁੰਚਾਉਂਦਾ ਹੈ। ਉਹ ਨਾਟਕ ਦੀਆਂ ਨਵੀਆਂ ਵੰਨਗੀਆਂ ਲਘੂ ਨਾਟਕ ਅਤੇ ਨੁੱਕੜ ਨਾਟਕਾਂ ਦੀ ਸਿਰਜਣਾ ਕਰਦਾ ਹੈ। 'ਧਮਕ ਨਗਾਰੇ ਦੀ' (1981), 'ਸੀਸ ਤਲੀ 'ਤੇ' (1981) 'ਭੰਡ ਕਨੇਡਾ ਆਏ', 'ਬਾਬਾ ਬੋਲਦਾ ਹੈ', 'ਚੰਡੀਗੜ੍ਹ ਪੁਆੜੇ ਦੀ ਜੜ੍ਹ', ਨਾਇਕ ਆਦਿ ਉਸਦੇ ਮਹੱਤਵਪੂਰਨ ਨਾਟਕ ਹਨ। ਇਸ ਤਰ੍ਹਾਂ ਇਸ ਦੌਰ ਵਿੱਚ ਪੰਜਾਬੀ ਨਾਟਕ ਸਮਾਜਿਕ ਸਮੱਸਿਆਵਾਂ ਅਤੇ ਮਨੋਵਿਗਿਆਨਿਕ ਵਿਸ਼ਲੇਸ਼ਣ ਤੋਂ ਅੱਗੇ ਤੁਰ ਕੇ ਰਾਜਸੀ ਚੇਤਨਾ ਦੀ ਯਾਤਰਾ ਕਰਦਾ ਹੈ ਅਤੇ ਇਕਾਂਗੀ ਤੇ ਪੂਰੇ ਨਾਟਕ ਦੀ ਲਕੀਰੀ ਵੰਡ ਤੋਂ ਅੱਗੇ ਤੁਰਕੇ ਰੇਡੀਓ ਨਾਟਕ, ਕਾਵਿ ਨਾਟਕ, ਲਘੂ ਨਾਟਕ, ਟੀ. ਵੀ.
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਇਕਾਂਗੀ ਇੱਕ ਅੰਕ ਵਾਲੇ ਨਾਟਕ ਨੂੰ ਕਹਿੰਦੇ ਹਨ, ਫਿਰ ਵੀ ਇਕਾਂਗੀ ਤੇ ਨਾਟਕ 'ਚ ਕਾਫ਼ੀ ਅੰਤਰ ਹੁੰਦਾ ਹੈ। ਪੰਜਾਬੀ ਇਕਾਂਗੀ ਦਾ ਇਤਿਹਾਸ ਬੋਲਦਾ ਹੈ ਕਿ ਨਾਟਕ ਨਾ ਇਕਾਂਗੀ ਦਾ ਵਿਸਥਾਰ ਹੁੰਦਾ ਹੈ ਤੇ ਨਾ ਹੀ ਇਕਾਂਗੀ ਨਾਟਕ ਦਾ ਸਾਰ ਹੁੰਦੀ ਹੈ।ਅੰਗਰੇਜ਼ੀ ਦੇ 'ਵਨ ਐਕਟ ਪਲੇ'(One Act Play) ਸ਼ਬਦ ਲਈ ਹਿੰਦੀ ਵਿੱਚ 'ਇਕਾਂਕੀ' ਅਤੇ ਪੰਜਾਬੀ ਵਿੱਚ ਇਕਾਂਗੀ ਸ਼ਬਦਾਂ ਦਾ ਉਪਯੋਗ ਹੁੰਦਾ ਹੈ। ਪੱਛਮ ਵਿੱਚ ਇਕਾਂਗੀ 20ਵੀਂ ਸ਼ਤਾਬਦੀ ਵਿੱਚ, ਵਿਸ਼ੇਸ਼ ਤੌਰ 'ਤੇ ਪਹਿਲੇ ਮਹਾਂ ਯੁੱਧ ਦੇ ਬਾਅਦ, ਅਤਿਅੰਤ ਹਰਮਨ ਪਿਆਰਾ ਹੋਈ। ਡਾ.
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦਾ ਸੰਤ ਸੀ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਅਾਨਿਅਾ ਹੈ। 'ਸਭਿਅਾਚਾਰ' ਸ਼ਬਦ ਮੂਲ ਰੂਪ ਵਿਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ।ਇਹ ਪੰਜਬੀ ਗਲਪ ਵਿੱਚ ਨਾਵਲ ਤੋਂ ਬਾਦ ਦੂਜੇ ਸਥਾਨ ਤੇ ਹੈ।ਆਧੁਨਿਕ ਕਹਾਣੀ ਵਿੱਚ ਆਮ ਮਨੁਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ।ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਨੇਪਾਲ (ਨੇਪਾਲੀ: नेपाल) ਹਿਮਾਲਿਆ ਦੇ ਪਹਾੜੀ ਸਿਲਸਿਲੇ ਵਿੱਚ ਚੀਨ ਅਤੇ ਭਾਰਤ ਦੇ ਵਿੱਚਕਾਰ ਇੱਕ ਦੇਸ਼ ਹੈ ਜੋ 147,181 ਮੁਰੱਬਾ ਕਿਲੋਮੀਟਰ ਰਕਬੇ ਉੱਤੇ ਫੈਲਿਆ ਹੋਇਆ ਹੈ। ਇਸ ਦੇ ਉੱਤਰ ਵਿੱਚ ਚੀਨ ਅਤੇ ਦੱਖਣ ਵਿੱਚ ਭਾਰਤ ਹੈ। ਇਸ ਦੀ ਦੋ ਕਰੋੜ ਸੱਤਰ ਲੱਖ ਹੈ ਜੀਹਦੇ ਵਿੱਚੋਂ 2 ਲਿਖ ਦੂਜੇ ਦੇਸ਼ਾਂ ਵਿੱਚ ਕੰਮ ਕਰਦੇ ਹਨ। ਕਾਠਮਾਂਡੂ ਇਸ ਦਾ ਸਭ ਤੋਂ ਵੱਡਾ ਸ਼ਹਿਰ ਅਤੇ ਰਾਜਧਾਨੀ ਹੈ। ਦੁਨੀਆਂ ਦੀਆਂ ਦਸ ਸਭ ਤੋਂ ਉੱਚੀਆਂ ਚੋਟੀਆਂ ਵਿੱਚੋਂ ਅੱਠ ਨੇਪਾਲ ਵਿੱਚ ਹਨ। ਇਨ੍ਹਾਂ ਵਿੱਚ ਮਾਊਂਟ ਐਵਰੈਸਟ ਵੀ ਹੈ। ਇੱਥੋਂ ਦੀ 81% ਵਸੋਂ ਹਿੰਦੂ ਹੈ। ਨੇਪਾਲ ਨਾਲ ਬੁੱਧ ਮੱਤ ਦਾ ਡੂੰਘਾ ਸਬੰਧ ਹੈ। ਨੇਪਾਲ ਵਿੱਚ ਮੁੱਢ ਤੋਂ ਇਹ ਸ਼ਾਹੀ ਰਾਜ ਰਿਹਾ ਹੈ। 2008 ਵਿੱਚ ਇਸ ਦੇਸ਼ ਨੇ ਲੋਕਰਾਜ ਨੂੰ ਚੁਣਿਆ।
ਮਾਰਕਸਵਾਦ ਸਮਾਂ ਬੀਤਣ ਨਾਲ ਜਿਉਂ- ਜਿਉਂ ਸਮਾਜ ਅਤੇ ਇਸਦੀਆਂ ਭਿੰਨ–ਭਿੰਨ ਸੰਸਥਾਵਾਂ ਗੁੰਝਲਦਾਰ ਰਹੀਆਂ ਹਨ ਉਸੇ ਤਰ੍ਹਾਂ ਹੀ ਸਾਹਿਤ ਵੀ ਗੁੰਝਲਦਾਰ ਅਤੇ ਬਹੁਪੱਖੀ ਹੁੰਦਾ ਰਿਹਾ ਹੈ। ਸਾਹਿਤ ਸਮਾਜਿਕ ਯਥਾਰਥ, ਆਦਰਸ਼ਵਾਦ, ਰਾਜਨੀਤਿਕ ਵਿਚਾਰਧਾਰਾ, ਇਤਿਹਾਸ ਅਤੇ ਮਿਥਿਹਾਸ ਦਾ ਵੇਰਵਾ ਹੈ। ਭਿੰਨ-ਭਿੰਨ ਸਾਹਿਤਕਾਰ ਜੀਵਨ ਦੇ ਭਿੰਨ–ਭਿੰਨ ਖੇਤਰਾਂ ਵਿੱਚੋਂ ਆਪਣੇ ਵਿਸ਼ੇ ਪ੍ਰਾਪਤ ਕਰਦੇ ਹਨ ਅਤੇ ਆਪੋ ਆਪਣੇ ਵਿਅਕਤੀਗਤ ਦ੍ਰਿਸ਼ਟੀਕੋਣ ਤੋਂ ਜੀਵਨ ਦੀਆਂ ਸਮੱਸਿਆਵਾਂ ਦਾ ਵਰਨਣ ਕਰਦੇ ਹਨ। ਇਸ ਲਈ ਸਾਹਿਤ ਦੀ ਆਲੋਚਨਾ ਕਰਨ ਲਈ ਵੱਖਰੇ–ਵੱਖਰੇ ਸਿਧਾਂਤ ਹੋਂਦ ਵਿੱਚ ਆਉਂਦੇ ਰਹਿੰਦੇ ਹਨ। ਇਨ੍ਹਾਂ ਵਿੱਚੋਂ ਹੀ ਇੱਕ ਮਾਰਕਸਵਾਦੀ ਪ੍ਰਣਾਲੀ ਹੈ। ਪੰਜਾਬੀ ਸਾਹਿਤ ਆਲੋਚਨਾ ਵਿੱਚ ਮਾਰਕਸਵਾਦੀ ਦ੍ਰਿਸ਼ਟੀ ਤੋਂ ਜਿੰਨ੍ਹਾਂ ਕੁ ਕੰਮ ਆਲੋਚਨਾ ਦੇ ਖੇਤਰ ਵਿੱਚੋਂ ਹੋਈਆ ਹੈ ਉਸਦਾ ਆਧਾਰ ਪੱਛਮੀ ਮਾਰਕਸਵਾਦੀ ਆਲੋਚਨਾ ਹੀ ਬਣਦੀ ਹੈ। ਮਾਰਕਸਵਾਦੀ ਦ੍ਰਿਸ਼ਟੀ ਜਾਂ ਮਾਰਕਸਵਾਦੀ ਵਿਚਾਰਧਾਰਾ ਦਾ ਖੇਤਰ ਬਹੁਤ ਵਿਸ਼ਾਲ ਹੈ। ਇਸਦੇ ਘੇਰੇ ਵਿੱਚ ਆਰਥਿਕ, ਸਮਾਜਿਕ, ਰਾਜਸੀ ਅਤੇ ਧਾਰਮਿਕ ਸਾਰੇ ਹੀ ਖੇਤਰ ਆ ਜਾਂਦੇ ਹਨ। ਮਾਰਕਸਵਾਦੀ ਦਰਸ਼ਨ ਦੇ ਹੋਂਦ ਵਿੱਚੋਂ ਆਉਣ ਵਿੱਚ ਜਿੱਥੇ ਪ੍ਰਕਿਰਤੀ ਦੇ ਨਿਯਮਾਂ ਦਾ ਯੋਗਦਾਨ ਹੈ ਉੱਥੇ ਸਮਾਜਿਕ ਪ੍ਰਸਥਿਤੀਆਂ ਦੀ ਦੇਣ ਵੀ ਮਹੱਤਵਪੂਰਨ ਹੈ। ਮਾਰਕਸਵਾਦੀ ਦਰਸ਼ਨ ਸਿਧਾਂਤ ਅਤੇ ਅਮਨ ਦੀ ਏਕਤਾ ਵਿੱਚੋਂ ਵਿਸ਼ਵਾਸ ਰੱਖਦਾ ਹੈ। ਇਹ ਪਦਾਰਥ ਨੂੰ ਮੂਲ ਅਤੇ ਮਨੁੱਖੀ ਚੇਤਨਾ ਤੋਂ ਆਜ਼ਾਦ ਹੋਂਦ ਰੱਖਣ ਵਾਲਾ ਦਰਸ਼ਨ ਹੈ ਅਤੇ ਇਹ ਦਰਸ਼ਨ ਇਸ ਸੰਸਾਰ ਅਤੇ ਪਦਾਰਥ ਦੀ ਹੋਂਦ ਦੀ ਕਿਸੇ ਪਰਾ ਸ਼ਕਤੀ ਦੀ ਸਿਰਜਣਾ ਦੇ ਵਿਚਾਰ ਨੂੰ ਰੱਦ ਕਰਦਾ ਹੈ। ਮਾਰਕਸਵਾਦ ਜਰਮਨ ਦੇ ਕਾਰਲ ਹੈਨਰਿਖ ਮਾਰਕਸ ਦੇ ਵਿਚਾਰਾਂ ‘ਚ ਆਕਾਰ ਗ੍ਰਹਿਣ ਕਰਦਾ ਹੈ। ਕਾਰਲ ਮਾਰਕਸ ਜਰਮਨ ਦੇ ਫਿਲਾਸ਼ਫਰ, ਅਰਥ-ਸ਼ਾਸ਼ਤਰੀ, ਸਮਾਜ ਵਿਗਿਆਨੀ ਇਤਿਹਾਸ ਦਾ ਪੱਤਰਕਾਰ ਅਤੇ ਸਮਾਜਿਕ ਇਨਕਲਾਬੀ ਸਨ। ਉਨ੍ਹਾਂ ਦਾ ਜਨਮ 5 ਮਈ 1818 ਈ. ਨੂੰ ਇੱਕ ਯਹੂਦੀ ਪਰਿਵਾਰ ਵਿੱਚ ਹੋਇਆ। ਉਹ ਬੋਨ ਯੂਨੀਵਰਸਿਟੀ ਅਤੇ ਜੇਨਾ ਯੂਨੀਵਰਸਿਟੀ ਵਿਚੋਂ ਪੜਦਿਆਂ ਹੀਗਲ ਦੇ ਦਰਸ਼ਨ ਤੋਂ ਬਹੁਤ ਪ੍ਰਭਾਵਿਤ ਹੋਇਆ। 1839-41 ਵਿੱਚ ਉਨ੍ਹਾਂ ਨੇ ਪ੍ਰਾਕ੍ਰਿਤਕ ਦਰਸ਼ਨ ਉੱਪਰ ਆਪਣਾ ਪੀਐੱਚ.ਡੀ. ਦਾ ਸ਼ੋਧ ਪ੍ਰਬੰਧ ਤਿਆਰ ਕੀਤਾ। ਮਾਰਕਸ ਉੱਪਰ ਇਸ ਗੱਲ ਦਾ ਅਸਰ ਸੀ ਕਿ ਉਸਦੇ ਪਿਤਾ ਨੇ ਇਸ ਕਰਕੇ ਯਹੂਦੀ ਧਰਮ ਨੂੰ ਛੱਡ ਕੇ ਇਸਾਈ ਮੱਤ ਨੂੰ ਅਪਨਾ ਲਿਆ ਸੀ ਤਾਂ ਕਿ ਉਹ ਉੱਚ ਵਰਗ ਵਿੱਚ ਸਵਿਕਾਰਿਆ ਜਾ ਸਕੇ। 1835 ਤੋਂ ਬਾਅਦ ਸਮੇਂ ਵਿੱਚ ਯੂਨੀਵਰਸਿਟੀ ਵਿੱਚ ਪੜਦਿਆਂ ਹੋਇਆ ਹੀ ਉਹ ਆਪਣੇ ਸਟੇਟ ਵਿਰੋਧੀ ਵਿਚਾਰਾਂ ਦਾ ਇਜ਼ਹਾਰ ਕਰਦਾ ਰਿਹਾ। ਯੂਨੀਵਰਸਿਟੀ ਵਿੱਚ ਸੱਜੇ ਪੱਖੀ ਅਤੇ ਖੱਬੇ ਪੱਖੀ ਦੋ ਧੜੇ ਬਣੇ ਹੋਏ ਸਨ। ਮਾਰਕਸ ਖੱਬੇ ਪੱਖੀਆਂ ਦਾ ਲੀਡਰ ਸੀ। ਹੁਣ ਉਸਨੂੰ ਸਮਝ ਆ ਗਈ ਸੀ ਕਿ ਗਰੀਬੀ ਬੁਰਜ਼ੁਆ ਜਮਾਤ ਵੱਲੋਂ ਪੈਦਾ ਕੀਤੀ ਹੋਈ ਸਥਿਤੀ ਹੀ ਹੈ। 1842 ਦੇ ਆਸਪਾਸ ‘ਰਲਿਸ ਸਮਾਚਾਰ’ ਨਾਂ ਦੀ ਪੱਤ੍ਰਿਕਾ ਵਿੱਚੋਂ ਸਤਾ ਨੂੰ ਵੰਗਾਰਦੇ ਹੋਏ ਲੇਖ ਲਿਖਦਾ ਹੋਇਆ ਇਸਦਾ ਸੰਪਾਦਕ ਬਣਿਆ। ਇਸ ਪੱਤ੍ਰਿਕਾ ਰਾਹੀਂ ਹੀ ਫਰੈਂਡਿਕ ਏਂਗਲਜ਼ ਉਸਦੀਆਂ ਲਿਖਤਾਂ ਤੋਂ ਪ੍ਰਭਾਵਿਤ ਹੋਇਆ। ਕਾਰਲ ਮਾਰਕਸ ਵਿਆਹ ਤੋਂ ਬਾਅਦ ਪੈਰਿਸ ਪਹੁੰਚ ਗਿਆ। ਜਿੱਥੇ ਉਸਨੂੰ ਬੁਰਜ਼ੁਆ ਜਮਾਤ ਦੇ ਕਰੂਪ ਚਿਹਰੇ ਦੇ ਦਰਸ਼ਨ ਹੋਏ। ਇੱਥੇ ਹੀ ਉਸਦੀ ਏਂਗਲਜ਼ ਨਾਲ ਮੁਲਾਕਾਤ ਹੁੰਦੀ ਹੈ ਅਤੇ ਇਕੱਠੇ ਹੀ ਕੰਮ ਕਰਨ ਲਈ ਸਹਿਮਤ ਹੋ ਜਾਂਦੇ ਹਨ। “ਉਨ੍ਹਾਂ ਦੋਹਾਂ ਦਾ ਨਿਸ਼ਾਨਾ ਸਮਾਜਵਾਦੀ ਵਿਚਾਰਧਾਰਾ ਨੂੰ ਵਿਗਿਆਨਿਕ ਪੱਧਰ ਉੱਪਰ ਖੜ੍ਹਾ ਕਰਨਾ ਅਤੇ ਮਜ਼ਦੂਰ ਵਰਗ ਨੂੰ ਵਿਚਾਰਧਾਰਕ ਸੰਦਾਂ ਨਾਲ ਲੈਸ ਕਰਕੇ ਉਨ੍ਹਾਂ ਨੂੰ ਆਪਣੀ ਮੁਕਤੀ ਦੇ ਘੋਲ ਲਈ ਤਿਆਰ ਕਰਨਾ ਸੀ।”1 ਮਾਰਕਸ ਇਸ ਨਤੀਜੇ ਉੱਤੇ ਪਹੁੰਚਿਆ ਕਿ ਆਰਥਿਕ ਸੰਰਚਨਾ ਦੀ ਸਮਾਜਕ ਵਰਤਾਰੇ ਅਤੇ ਮਨੁੱਖੀ ਰਿਸ਼ਤਿਆਂ ਨੂੰ ਨਿਰਧਾਰਿਤ ਕਰਦੀ ਹੈ। ਜਿੱਥੇ ਮਾਰਕਸ ਅਤੇ ਏਂਗਲਜ਼ ਨਾਲ ਰਲ ਕੇ “ਕਮਿਊਨਿਸਟ ਮੈਨੀਫੈਸਟੋ” ਤਿਆਰ ਕੀਤਾ। ਮਾਰਕਸਵਾਦੀ ਦਰਸ਼ਨ ਕਾਰਲ ਮਾਰਕਸ ਅਤੇ ਫਰੈਡਿਕ ਏਂਗਲਜ ਯਤਨਾਂ ਸਦਕਾ ਹੀ ਹੋਂਦ ਵਿੱਚ ਆਇਆ ਸੀ। ਇਹ ਦੋਵੇਂ ਵਿਦਵਾਨ ਪ੍ਰੋਲੋਤਾਰੀ ਜਮਾਤ ਜਾਂ ਕਹਿ ਲਉ ਮਜ਼ਦੂਰ ਅਤੇ ਕਾਮਿਆਂ ਵਿੱਚ ਖੜ੍ਹ ਕੇ ਬੁਰਜ਼ੁਆ ਜਮਾਤ ਦੇ ਲੁੱਟ-ਖਸੁੱਟ ਵਾਲੇ ਨਿਜ਼ਾਮ ਦਾ ਵਿਰੋਧ ਕਰਦੇ ਸਨ। ਇਹਨਾਂ ਦੋਹਾਂ ਵਿਦਵਾਨਾਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਹ ਦਰਸ਼ਨ ਆਪਣੇ ਸੰਘਰਸ਼ਾਂ ਅਤੇ ਸਿਰਜਨਾਤਮਕ ਕਾਰਨਾਮੇ ਕਰਕੇ ਸੰਸਾਰ ਪੱਧਰ 'ਤੇ ਜਾਣਿਆ ਜਾਣ ਲੱਗਾ ਅਤੇ ਇੱਕ ਤਰ੍ਹਾਂ ਨਾਲ ਸਰਵ-ਵਿਆਪਕਤਾ ਦੀ ਪਹੁੰਚ ਕਰਕੇ ਇੱਕ ਇਨਕਲਾਬੀ ਸਿਧਾਂਤ ਵਜੋਂ ਸਰਬ-ਪ੍ਰਵਾਨਤਾ ਦਾ ਦਰਜਾ ਹਾਸਿਲ ਕਰ ਗਿਆ। ਇਸ ਵਾਦ ਦਾ ਸੰਬੰਧ ਸਮਾਜਿਕ ਵਿਕਾਸ ਵਿੱਚੋਂ ਇਤਿਹਾਸਿਕ ਪਦਾਰਥਵਾਦ ਦੀ ਭੂਮਿਕਾ ਦੀ ਨਿਸ਼ਾਨਦੇਹੀ ਕਰਨ ਨਾਲ ਹੈ। ਇਹ ਸਿਧਾਂਤ ਇਹ ਵਿਚਾਰ ਦਿੰਦਾ ਹੈ ਕਿ ਸਮਾਜ ਵਿੱਚ ਵਾਧੂ ਉਤਪਾਦਨ ਦੇਣ ਦੇ ਸਿੱਟੇ ਵਜੋਂ ਸਮਾਜ ਵਿੱਚ ਸਰਮਾਏ ਦੀ ਕਾਣੀਵੰਡ ਹੋ ਗਈ ਅਤੇ ਸਮਾਜ ਜਮਾਤਾਂ ਵਿੱਚ ਵੰਡਿਆ ਗਿਆ। ਕੁਝ ਲੋਕਾਂ ਵੱਲੋਂ ਉਪਜ ਦੇ ਸੋਮਿਆਂ ਨੂੰ ਆਪਣੇ ਨਿੱਜੀ ਕਬਜ਼ੇ ਵਿੱਚ ਲੈ ਲੈਣ ਕਰਕੇ ਜਮਾਤਾਂ ਵਿੱਚ ਟਕਰਾਅ ਵਾਲੀ ਸਥਿਤੀ ਪੈਦਾ ਹੋ ਗਈ। ਜਮਾਤਾਂ ਵਿੱਚੋਂ ਆਪਣਾ-ਆਪਸੀ ਵਿਰੋਧ ਪੈਦਾ ਹੋ ਗਿਆ ਜਿਹੜਾ ਕਿ ਇੱਕ ਤਿੱਖੇ ਟਕਰਾਅ ਦਾ ਰੂਪ ਧਾਰਨ ਕਰ ਗਿਆ। ਕਾਬਜ਼ ਧਿਰ ਵੱਲੋਂ ਆਦਰਸ਼ਵਾਦ ਅਤੇ ਹੋਰ ਧਾਰਮਿਕ ਮਾਨਤਾਵਾਂ ਦੀ ਦੁਹਾਈ ਪਾਈ ਜਾਂਦੀ ਹੈ। ਪ੍ਰੰਤੂ ਅਤੇ ਫਿਰ ਵੀ ਇਸਦੇ ਵਿਰੋਧ ਵਿੱਚ ਪ੍ਰਗਤੀਵਾਦੀ ਅਤੇ ਯਥਾਰਥਵਾਦੀ ਵਿਚਾਰਧਾਰਾ ਨੇ ਲੁੱਟੀ ਜਾ ਰਹੀ ਸ਼੍ਰੇਣੀ ਦੇ ਨਾਲ ਖੜ੍ਹੇ ਹੋ ਕਿ ਸਮਾਜਿਕ ਇਨਸਾਫ਼ ਦਾ ਨਾਹਰਾ ਮਾਰਿਆ ਤਾਂ ਇਸ ਸਿਧਾਂਤ ਨੇ ਇੱਕ ਵਿਸ਼ਵ-ਵਿਆਪੀ ਲੋੜ ਅਤੇ ਇਨਕਲਾਬ ਦਾ ਰਾਹ ਖੋਲ੍ਹ ਦਿੱਤਾ। ਮਾਰਕਸਵਾਦ ਸਮਾਜ ਦੇ ਅਧਿਐਨ ਦੀ ਉਹ ਜੁਗਤ ਹੈ ਜਿਹੜੀ ਜਮਾਤੀ ਸੰਬੰਧਾਂ ਅਤੇ ਆਪਸੀ ਵਿਰੋਧਾਂ, ਇਤਿਹਾਸਕ ਵਿਕਾਸ ਵਿੱਚ ਪਦਾਰਥਕ ਵਿਆਖਿਆ ਨੂੰ ਆਧਾਰ ਬਣਾ ਕੇ ਸਮਾਜਿਕ ਬਦਲਾਅ ਨੂੰ ਵਿਰੋਧ ਵਿਕਾਸ ਦੇ ਨੁਕਤੇ ਤੋਂ ਵਿਸ਼ਲੇਸ਼ਣ ਕਰਦੀ ਹੈ। ਮਾਰਕਸੀ ਵਿਧੀ ਪੂੰਜੀਵਾਦ ਦੇ ਵਿਕਾਸ ਬਾਰੇ ਆਰਥਿਕ ਅਤੇ ਸਮਾਜਿਕ ਰਾਜਨੀਤਿਕ ਸੰਬੰਧਾਂ ਨੂੰ ਦਰਸਾਉਂਦੀ ਹੈ। ਇਹ ਜੁਗਤ ਕਿਸੇ ਵੀ ਸਮਾਜ ਵਿੱਚੋਂ ਆਰਥਿਕ ਪ੍ਰਬੰਧ ਦੀ ਤਬਦੀਲੀ ਵਿਚੋਂ ਜਮਾਤੀ ਸੰਘਰਸ਼ ਦੀ ਭੂਮਿਕਾ ਨੂੰ ਸਮਝਾਉਂਦੀ ਹੈ। ਅੰਗਰੇਜ਼ੀ ਸਾਹਿਤ ਆਲੋਚਨਾ ਅਤੇ ਸੱਭਿਆਚਾਰਕ ਸਿਧਾਂਤਕਾਰ ਟੈਰੀ ਈਗਲਟਨ ਮਾਰਕਸਵਾਦੀ ਆਲੋਚਨਾ ਨੂੰ ਇਸ ਤਰ੍ਹਾਂ ਪ੍ਰਭਾਸ਼ਿਤ ਕਰਦੇ ਹਨ: “ਮਾਰਕਸਵਾਦੀ ਆਲੋਚਨਾ ਕੇਵਲ ਸਾਹਿਤ ਦੀ ਸਮਾਜਿਕਤਾ ਹੀ ਨਹੀਂ ਇਹ ਉਨ੍ਹਾਂ ਸਰੋਕਾਰਾਂ ਨਾਲ ਵੀ ਸੰਬੰਧ ਰੱਖਦੀ ਹੈ ਕਿ ਨਾਵਲਾਂ ਨੂੰ ਕਿਵੇਂ ਪ੍ਰਕਾਸ਼ਿਤ ਕਰਵਾਇਆ ਜਾਂਦਾ ਹੈ ਅਤੇ ਉਹ ਮਜ਼ਦੂਰ ਜਮਾਤ ਦੀ ਪੇਸ਼ਕਾਰੀ ਕਿਵੇਂ ਕਰਦੇ ਹਨ। ਇਸਦਾ ਨਿਸ਼ਾਨਾ ਸਾਹਿਤ ਕਾਰਜ ਨੂੰ ਭਰਪੂਰਤਾ ਨਾਲ ਵਿਖਿਆਉਣਾ ਹੈ। ਇਸ ਦਾ ਅਰਥ ਉਸਦੀ ਸ਼ੈਲੀ ਅਰਥਾਂ ਅਤੇ ਰੂਪਾਂ ਦੀ ਸੰਵੇਦਨਸ਼ੀਲਤਾ ਵੱਲ ਧਿਆਨ ਦੇਣਾ ਹੈ। 19ਵੀਂ ਸਦੀ ਵਿੱਚ ਮਾਰਕਸਵਾਦੀਆਂ ਅਤੇ ਅਰਾਜਕਤਾਵਾਦੀਆਂ ਵਿੱਚ ਸਮਾਜਵਾਦੀ ਰਾਜ ਨੂੰ ਲੈ ਕੇ ਗੰਭੀਰ ਬਹਿਸ਼ਾਂ ਹੁੰਦੀਆਂ ਰਹੀਆਂ ਹਨ। ਮਾਰਕਸਵਾਦੀ ਰਾਜ ਨੂੰ ਖ਼ਤਮ ਕਰਨ ਦੇ ਸਮਰਥਕ ਹੁੰਦੇ ਹੋਏ ਵੀ ਪਹਿਲਾਂ ਮਜ਼ਦੂਰਾਂ ਦੇ ਰਾਜ ਨੂੰ ਸਥਾਪਿਤ ਕਰਨਾ ਪੈਂਦਾ ਸੀ। ਬਕੂਨਿਨ ਨੇ ਸਮਾਜਵਾਦੀ ਰਾਜ ਨੂੰ ਇੱਕ ਫੌਜੀ ਬੈਰਕ ਦਾ ਨਾਂ ਦਿੱਤਾ। ਜਿਸ ਵਿੱਚ ਲੋਕ ਨਗਾਰੇ ਦੀ ਚੋਟ ਨਾਲ ਸੌਣ ਗਏ, ਜਾਗਣਗੇ ਅਤੇ ਕੰਮ ਕਰਨਗੇ। ਇਹ ਇਕੋ ਅਜਿਹਾ ਰਾਜ ਹੋਵੇਗਾ, ਜਿਸ ਵਿਚ ਚਲਾਕ ਅਤੇ ਸ਼ਾਤਰ ਲੋਕ ਸਰਕਾਰੀ ਸਹੂਲਤਾਂ ਮਾਨਣਗੇ। ਜਦੋਂ ਸੰਸਾਰ ਪੱਧਰ ਉੱਪਰ ਜਾਗੀਰਦਾਰੀ ਪ੍ਰਬੰਧ ਤੇ ਖਾਤਮੇ ਤੋਂ ਬਾਅਦ ਪੂੰਜੀਵਾਦੀ ਪ੍ਰਬੰਧ ਸਥਾਪਿਤ ਹੋ ਗਿਆ ਤਾਂ ਯੂਰਪੀ ਮੁਲਕਾਂ ਵਿਚ ਇਹ ਸੰਘਰਸ਼ ਵਧੇਰੇ ਸਪੱਸ਼ਟ ਅਤੇ ਸਮਝਣਯੋਗ ਹੋ ਗਿਆ ਕਿਉਂਕਿ ਬੁਰਜ਼ੁਆ ਜਾਂ ਪੂੰਜੀਪਤੀ ਅਤੇ ਪ੍ਰੋਲੋਤਾਰੀ ਜਾਂ ਮਜ਼ਦੂਰ ਜਮਾਤ ਦੀ ਵੰਡ ਭਲੀਭਾਂਤ ਸਮਝ ਆਉਣ ਲੱਗੀ ਅਤੇ ਜਮਾਤ ਰਹਿਤ ਸਮਾਜ ਦੀ ਲੋੜ ਦੀ ਮਹੱਤਤਾ ਵੀ ਲੋਕਾਂ ਦੀ ਸਮਝ ਵਿੱਚ ਆਉਣੀ ਸ਼ੁਰੂ ਹੋ ਗਈ। ਜਿਹੜੀ ਸਮਝ ਕੇ ਮਾਰਕਸ ਨੇ ਲੋਕਾਂ ਅੱਗੇ ਪੇਸ਼ ਕੀਤੀ ਸੀ ਕਿ ਸਮਾਜਕ ਵਰਤਾਰਾ ਕਾਰਜਸ਼ੀਲ ਕਿਵੇਂ ਹੈ ਅਤੇ ਇਸਨੂੰ ਜਮਾਤ ਰਹਿਤ ਸਮਾਜ ਵਿੱਚ ਬਦਲਿਆ ਕਿਵੇਂ ਜਾ ਸਕਦਾ ਹੈ। ਮਾਰਕਸ ਦੇ ਵਿਚਾਰ ਵਿੱਚ ਪੂੰਜੀਵਾਦ ਨਾ ਸਹਿ ਸਕਣਯੋਗ ਆਰਥਿਕ ਵਰਤਾਰਾ ਹੈ। ਇਸ ਲਈ ਇਸਤੋਂ ਛੁਟਕਾਰਾ ਪਾਉਣਾ ਲਾਜ਼ਮੀ ਹੈ। ਇਸ ਤੋਂ ਕਮਿਊਨਿਸਟ ਸਮਾਜ ਦੇ ਹਥਿਆਰਬੰਦ ਇਨਕਲਾਬ ਰਾਹੀਂ ਹੀ ਮੁਕਤੀ ਮਿਲ ਸਕਦੀ ਹੈ। ਮਾਰਕਸ ਅਤੇ ਏਂਗਲਜ਼ ਆਈ ਲੈਨਿਨ ਦਾ ਹੈ। ਉਸਦੀਆਂ ਗਤੀਵਿਧੀਆਂ ਅਤੇ ਖੋਜਾਂ ਨੇ ਨਾ ਕੇਵਲ ਮਾਰਕਸਵਾਦ ਨੂੰ ਵਿਵਹਾਰਿਕਕ ਅਤੇ ਸਿਧਾਂਤਿਕ ਪੱਧਰ ਉੱਪਰ ਅਮੀਰ ਹੀ ਕੀਤਾ। ਸਗੋਂ ਉਸਨੂੰ ਰਾਜਨੀਤਿਕ ਪੱਧਰ ਉੱਪਰ ਪਰਖ ਕੇ ਵੀ ਵੇਖਿਆ ਅਤੇ ਰੂਸੀ ਇਨਕਲਾਬ ਦੀ ਮਿਸਾਲ ਸਾਡੇ ਸਾਹਮਣੇ ਹੈ। ਦੂਜੀ ਸੰਸਾਰ ਜੰਗ ਤੋਂ ਬਾਅਦ ਮਾਰਕਸਵਾਦ ਵਿੱਚ ਵੀ ਤਬਦੀਲੀਆਂ ਆਈਆਂ ਹਨ। ਇਹ ਤਬਦੀਲੀਆਂ ਆਧੁਨਿਕ ਦਰਸ਼ਨ ਸ਼ਾਸਤਰੀਆਂ ਜਿਵੇਂ ਐਡਮੰਡ ਹਰਸਲ, ਮਾਰਵਿਨ ਹੈਡਗਰ ਅਤੇ ਸਿਗਮਨ ਫਰਾਇਡ ਅਤੇ ਹੋਰ ਵਿਦਵਾਨਾਂ ਦੀਆਂ ਖੋਜਾਂ ਅਤੇ ਵਿਚਾਰਾਂ ਦੇ ਪ੍ਰਭਾਵ ਨਾਲ ਆਈਆਂ। ਮਾਰਕਸਵਾਦ ਦੀਆਂ ਜੜ੍ਹਾਂ ਉਸਤੋਂ ਪਹਿਲਾਂ ਹੋਏ ਫਿਲਾਸਫ਼ਰਾਂ ਅਤੇ ਅਰਥ-ਸ਼ਾਸਤਰੀਆਂ ਦੀ ਵਿਚਾਰਧਾਰਾ ਅਤੇ ਫਲਸਫੇ ਵਿੱਚ ਹਨ। ਇਨ੍ਹਾਂ ਡੇਵਿਡ ਹੀਗਲ, ਜੋਹਨ ਫਿੱਚ, ਈਮਾਨੂਏਲ ਕਾਂਤ, ਐਡਮ ਸਮਿਥ, ਡੇਵਿਡ ਰਿਕਾਰਡੋ ਅਤੇ ਜੋਹਨ ਸਟੂਆਰਟ ਮਿਲ ਸ਼ਾਮਿਲ ਹਨ। ਮਾਰਕਸ ਨੇ ਇਹਨਾਂ ਦੇ ਵਿਚਾਰਾਂ ਨੂੰ ਸਮਝਿਆ ਹੀ ਨਹੀਂ, ਸਗੋਂ ਇਹਨਾਂ ਨੂੰ ਇਤਿਹਾਸਕ, ਸਮਾਜਿਕ, ਰਾਜਨੀਤਿਕ ਅਤੇ ਅਰਥ-ਸ਼ਾਸਤਰੀਆਂ ਨੂੰ ਯਥਾਰਥ ਨਾਲ ਜੋੜਿਆ। ਇਸਨੂੰ ਉਹ ਇਤਿਹਾਸਕ ਪਦਾਰਥਵਾਦ ਦਾ ਨਾਮ ਦੇਂਦਾ ਹੈ। ਬਿਆਨ ਉੱਪਰ ਅਸੀਂ ਬਿਆਨ ਕਰ ਆਏ ਕਿ ਮਾਰਕਸ ਦਾ ਸਮਾਂ 19ਵੀਂ ਸਦੀ ਦਾ ਹੈ। ਜਿਸ ਸਮੇਂ ਉਦਯੋਗਿਕ ਕ੍ਰਾਂਤੀ ਫੈਲ ਰਹੀ ਸੀ। ਵੱਖ-ਵੱਖ ਤਰੀਕਿਆਂ ਨਾਲ ਮਜ਼ਦੂਰਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਸੀ ਅਤੇ ਸਮਾਜ ਵਿੱਚ ਆਰਥਿਕ ਅਸਮਾਨਤਾ ਫੈਲੀ ਹੋਈ ਸੀ ਕਾਰਲ ਮਾਰਕਸ ਵਰਤਮਾਨ ਸਮੇਂ ਦੀ ਸਮਾਜਿਕ ਹਾਲਤ ਨੂੰ ਸਮਝਣਾ ਚਾਹੁੰਦੇ ਸਨ ਕਿਉਂਕਿ ਉਹ ਸਮਾਜ ਨੂੰ ਬਦਲਣਾ ਚਾਹੁੰਦੇ ਸਨ। ਉਹਨਾਂ ਦਾ ਵਿਚਾਰ ਸੀ ਕਿ ਕਿਸੇ ਵੀ ਤਰੀਕੇ ਪੂੰਜੀਵਾਦ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਭਾਵ ਉਹ ਵਰਤਮਾਨ ਸਮੇਂ ਨੂੰ ਬਿਲਕੁਲ ਬਦਲ ਦੇਣਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੂੰ ਸਮਕਾਲੀ ਸਮਾਜ ਵੀ ਬਣਤਰ ਸੰਬੰਧੀ ਸੰਪੂਰਨ ਗਿਆਨ ਹੋਣਾ ਲਾਜ਼ਮੀ ਸੀ। ਉਨ੍ਹਾਂ ਨੇ ਸੋਚਿਆ ਕਿ ਵਰਤਮਾਨ ਅਤੇ ਭੂਤਕਾਲ ਨੂੰ ਸਮਝਕੇ ਹੀ ਅਸੀਂ ਭਵਿੱਖ ਦੀਆਂ ਸੰਭਾਵਨਾਵਾਂ ਸੰਬੰਧੀ ਕੁਝ ਆਖ ਸਕਦੇ ਹਾਂ। ਮਾਰਕਸਵਾਦੀ ਦਰਸ਼ਨ ਨੂੰ ਸਮਝਣ ਲਈ ਡਾ.
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।