ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਦਾਇਮ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਸ਼੍ਰੀ ਹਰਿਮੰਦਰ ਸਾਹਿਬ, ਜਿਸਨੂੰ ਦਰਬਾਰ ਸਾਹਿਬ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਸ਼੍ਰੀ ਅੰਮ੍ਰਿਤਸਰ ਵਿਚ ਹੈ। ਸਿੱਖ ਧਰਮ ਵਿੱਚ ਉਹ ਹੀ ਅਸਥਾਨ ਹੈ ਜੋ ਕਿ ਸੋਲੋਮਨ ਦੇ ਮੰਦਰ, ਯਰੂਸਲਮ ਦਾ ਯਹੂਦੀ ਧਰਮ ਵਿੱਚ ਹੈ, ਜਾ ਪਵਿੱਤਰ ਮੱਕਾ ਦਾ ਮਜ਼ਹਬ-ਏ-ਇਸਲਾਮ ਵਿੱਚ ਹੈ, ਭਾਵ ਇਹ ਸਿੱਖਾਂ ਲਈ ਉਨ੍ਹਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਹੈ।
ਲੋਕ ਸਭਾ, ਭਾਰਤੀ ਸੰਸਦ ਦਾ ਹੇਠਲਾ ਸਦਨ ਹੈ। ਭਾਰਤੀ ਸੰਸਦ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਸਰਬ ਬਾਲਗ ਵੋਟ ਅਧਿਕਾਰ ਦੇ ਆਧਾਰ ਉੱਤੇ ਲੋਕਾਂ ਦੁਆਰਾ ਪ੍ਰਤੱਖ ਚੋਣ ਦੁਆਰਾ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਗਠਿਤ ਹੁੰਦੀ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਸਦਨ ਵਿੱਚ ਮੈਬਰਾਂ ਦੀ ਅਧਿਕਤਮ ਗਿਣਤੀ 552 ਤੱਕ ਹੋ ਸਕਦੀ ਹੈ, ਜਿਸ ਵਿਚੋਂ 530 ਮੈਂਬਰ ਵੱਖ ਵੱਖ ਰਾਜਾਂ ਦੇ ਅਤੇ 20 ਮੈਂਬਰ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜਮਾਨੀ ਕਰ ਸਕਦੇ ਹਨ। ਸਦਨ ਵਿੱਚ ਲੋੜੀਂਦੀ ਤਰਜਮਾਨੀ ਨਾ ਹੋਣ ਦੀ ਹਾਲਤ ਵਿੱਚ ਭਾਰਤ ਦਾ ਰਾਸ਼ਟਰਪਤੀ ਜੇਕਰ ਚਾਹੇ ਤਾਂ ਐਂਗਲੋ ਇੰਡੀਅਨ ਸਮੁਦਾਏ ਦੇ ਦੋ ਪ੍ਰਤੀਨਿਧੀਆਂ ਨੂੰ ਲੋਕ ਸਭਾ ਲਈ ਨਾਮਜਦ ਕਰ ਸਕਦਾ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗ਼ਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਉਚੇਰੀ ਸਿੱਖਿਆ (ਪੋਸਟ-ਸੈਕੰਡਰੀ ਐਜੂਕੇਸ਼ਨ, ਤੀਸਰੇ ਪੱਧਰ ਜਾਂ ਤੀਜੇ ਪੱਧਰ ਦੀ ਸਿੱਖਿਆ ਵੀ ਕਿਹਾ ਜਾਂਦਾ ਹੈ) ਵਿੱਦਿਅਕ ਸਿੱਖਿਆ ਦਾ ਇੱਕ ਅਖੀਰਲਾ ਪੜਾਅ ਹੈ ਜੋ ਸੈਕੰਡਰੀ ਸਿੱਖਿਆ ਨੂੰ ਪੂਰਾ ਕਰਨ ਦੇ ਬਾਅਦ ਹੁੰਦਾ ਹੈ। ਅਕਸਰ ਯੂਨੀਵਰਸਿਟੀਆਂ, ਅਕਾਦਮੀਆਂ, ਕਾਲਜਾਂ, ਸੈਮੀਨਰੀਆਂ, ਕਨਜ਼ਰਵੇਟਰੀਆਂ ਅਤੇ ਤਕਨਾਲੋਜੀ ਦੀਆਂ ਸੰਸਥਾਵਾਂ ਵਿੱਚ ਦਿੱਤੀਆਂ ਜਾਂਦੀਆਂ ਹਨ ਪਰ ਕੁਝ ਕਾਲਜ-ਪੱਧਰ ਦੀਆਂ ਸੰਸਥਾਵਾਂ ਦੁਆਰਾ ਵੀ ਉੱਚ ਸਿੱਖਿਆ ਪ੍ਰਾਪਤ ਹੁੰਦੀ ਹੈ, ਜਿਹਨਾਂ ਵਿੱਚ ਕਿੱਤਾਕਾਰੀ ਸਕੂਲਾਂ, ਵਪਾਰਕ ਸਕੂਲਾਂ ਅਤੇ ਹੋਰ ਕੈਰੀਅਰ ਕਾਲਜ ਹਨ ਜੋ ਅਕਾਦਮਿਕ ਡਿਗਰੀ ਜਾਂ ਪੇਸ਼ਾਵਰ ਸਰਟੀਫਿਕੇਟ ਪ੍ਰਦਾਨ ਕਰਦੇ ਹਨ। ਗੈਰ-ਡਿਗਰੀ ਪੱਧਰ ਤੇ ਤੀਸਰੀ ਸਿੱਖਿਆ ਨੂੰ ਕਈ ਵਾਰੀ ਉੱਚ ਸਿੱਖਿਆ ਤੋਂ ਵੱਖਰੇ ਤੌਰ 'ਤੇ ਅੱਗੇ ਦੀ ਪੜ੍ਹਾਈ ਜਾਂ ਲਗਾਤਾਰ ਸਿੱਖਿਆ ਵਜੋਂ ਜਾਣਿਆ ਜਾਂਦਾ ਹੈ। ਅਨੇਕ ਕੌਮਾਂਤਰੀ ਮਨੁੱਖੀ ਅਧਿਕਾਰਾਂ ਦੇ ਸਾਧਨਾਂ ਵਿੱਚ ਉੱਚ ਸਿੱਖਿਆ ਹਾਸਲ ਕਰਨ ਦਾ ਅਧਿਕਾਰ ਦਾ ਜ਼ਿਕਰ ਕੀਤਾ ਗਿਆ ਹੈ। 1966 ਦੇ ਆਰਥਿਕ, ਸਮਾਜਿਕ ਅਤੇ ਸੱਭਿਆਚਾਰਕ ਅਧਿਕਾਰਾਂ ਬਾਰੇ ਸੰਯੁਕਤ ਰਾਸ਼ਟਰ ਅੰਤਰਰਾਸ਼ਟਰੀ ਨੇਮ, 13 ਵੀਂ ਧਾਰਾ ਵਿੱਚ ਘੋਸ਼ਿਤ ਕਰਦਾ ਹੈ ਕਿ "ਉੱਚ ਸਿੱਖਿਆ ਸਾਰੇ ਸਮਰੱਥਾ ਦੇ ਆਧਾਰ 'ਤੇ, ਹਰੇਕ ਢੁਕਵੇਂ ਸਾਧਨਾਂ ਦੁਆਰਾ, ਅਤੇ ਖਾਸ ਤੌਰ 'ਤੇ ਪ੍ਰਗਤੀਸ਼ੀਲ ਪਹਿਚਾਣ ਦੁਆਰਾ ਮੁਫ਼ਤ ਸਿੱਖਿਆ " ਯੂਰੋਪ ਵਿਚ, 1950 ਵਿਚ ਅਪਣਾਏ ਗਏ ਮਨੁੱਖੀ ਅਧਿਕਾਰਾਂ ਬਾਰੇ ਯੂਰੋਪੀ ਕਨਵੈਂਸ਼ਨ ਵਿਚ ਪਹਿਲੇ ਪ੍ਰੋਟੋਕੋਲ ਦਾ ਆਰਟੀਕਲ 2, ਸਾਰੇ ਸਿੱਖਿਅਕ ਪਾਰਟੀਆਂ ਨੂੰ ਸਿੱਖਿਆ ਦੇ ਅਧਿਕਾਰ ਦੀ ਗਾਰੰਟੀ ਦੇਣ ਲਈ ਮਜਬੂਰ ਕਰਦਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪੰਜਾਬ ਵਿਧਾਨ ਸਭਾ ਚੋਣਾਂ 2017, 4 ਜਨਵਰੀ, 2017 ਨੂੰ ਹੋਈਆਂ ਹਨ। ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ, ਭਾਰਤੀ ਰਾਸ਼ਟਰੀ ਕਾਂਗਰਸ ਅਤੇ ਕੌਮੀ ਜਮਹੂਰੀ ਗਠਜੋੜ ਅਤੇ ਆਮ ਆਦਮੀ ਪਾਰਟੀ ਅਤੇ ਹੋਰ ਪਾਰਟੀਆਂ ਦਾ ਮੁਕਾਬਲਾ ਹੈ। ਇਨਾਂ ਚੋਣਾਂ ਤਹਿਤ 117 ਹਲਕਿਆਂ ਵਿੱਚ ਵੋਟਿੰਗ ਹੋਈ ਸੀ ਅਤੇ ਚੋਣ-ਨਤੀਜੇ 11 ਮਾਰਚ 2017 ਨੂੰ ਐਲਾਨੇ ਗਏ ਸਨ, ਨਤੀਜੇ ਵਜੋਂ ਭਾਰਤੀ ਰਾਸ਼ਟਰੀ ਕਾਂਗਰਸ ਨੇ ਬਹੁਮਤ ਪ੍ਰਾਪਤ ਕੀਤਾ ਸੀ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਪੱਤਰਕਾਰੀ ਖ਼ਬਰਾਂ ਨੂੰ ਇਕੱਠੇ ਕਰ ਕੇ, ਇੱਕ ਵਿਸ਼ੇਸ਼ ਰੂਪ ਦੇਕੇ, ਲੋਕਾਂ ਤੱਕ ਪਹੁੰਚਾਉਣ ਦੇ ਕੰਮ ਨੂੰ ਕਿਹਾ ਜਾਂਦਾ ਹੈ। ਇਹ ਸ਼ਬਦ ਖ਼ਬਰਾਂ ਇਕੱਠੇ ਕਰਨ ਅਤੇ ਸਾਹਿਤਕ ਅੰਦਾਜ਼ ਵਿੱਚ ਉਹਨਾਂ ਦੀ ਪੇਸ਼ਕਾਰੀ, ਦੋਨਾਂ ਲਈ ਵਰਤਿਆ ਜਾਂਦਾ ਹੈ।ਪੱਤਰਕਾਰੀ ਦੀਆਂ ਵੱਖ-ਵੱਖ ਕਿਸਮਾਂ ਹਨ ਜਿਹਨਾਂ ਵਿੱਚੋਂ ਅਖ਼ਬਾਰ ਅਤੇ ਰਸਾਲੇ(ਪ੍ਰਿੰਟ), ਟੀਵੀ ਅਤੇ ਰੇਡੀਓ(ਬਰੌਡਕਾਸਟ) ਅਤੇ ਖ਼ਬਰਾਂ ਦੀਆਂ ਵੈੱਬਸਾਈਟਾਂ ਅਤੇ ਐਪਲੀਕੇਸ਼ਨਾਂ ਸਭ ਤੋਂ ਮਸ਼ਹੂਰ ਹਨ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਕੈਥੋਲਿਕ ਗਿਰਜਾਘਰ ਦੁਨੀਆਂ ਦੇ ਇਸਾਈਆਂ ਦਾ ਸਭ ਤੋਂ ਵੱਡਾ ਚਰਚ ਹੈ, ਇਸ ਦੇ ਕਰੀਬ 120 ਕਰੋੜ ਜਣ(ਮੈਂਬਰ) ਹਨ। ਇਸਨੂੰ ਰੋਮਨ ਕੈਥੋਲਿਕ ਗਿਰਜਾਘਰ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ। ਇਸ ਦੇ ਨੇਤਾ ਪੋਪ ਹਨ ਜੋ ਧਰਮਾਧਿਅਕਸ਼ਾਂ ਦੇ ਸਮੁਦਾਇ ਦੇ ਪ੍ਰਧਾਨ ਹਨ। ਇਹ ਪੱਛਮੀ ਅਤੇ ਪੂਰਬੀ ਕੈਥੋਲਿਕ ਗਿਰਜਾਘਰਾਂ ਦਾ ਇੱਕ ਸਮਾਗਮ ਹੈ। ਇਹ ਆਪਣੇ ਲਕਸ਼ ਨੂੰ ਯਿਸੂ ਮਸੀਹ ਦੇ ਸਮਾਚਾਰ ਫੈਲਾਉਣ, ਸੰਸਕਾਰ ਕਰਵਾਉਣ ਅਤੇ ਦਿਆਲਤਾ ਧਾਰਨ ਕਰਨ ਦੇ ਰੂਪ ਵਿੱਚ ਪਰਿਭਾਸ਼ਿਤ ਕਰਦਾ ਹੈ।
ਭਾਰਤ ਦੇ ਲੋਕ ਸਭਾ ਹਲਕਿਆਂ ਦੀ ਸੂਚੀ
ਲੋਕ ਸਭਾ, ਭਾਰਤ ਦੀ ਸੰਸਦ ਦੇ ਹੇਠਲੇ ਸਦਨ ਦੇ ਸੰਸਦ ਮੈਂਬਰਾਂ ਦਾ ਸੰਗਠਨ ਹੈ। ਲੋਕ ਸਭਾ ਦਾ ਹਰੇਕ ਸੰਸਦ ਮੈਂਬਰ ਇੱਕ ਭੂਗੋਲਿਕ ਹਲਕੇ ਦੀ ਪ੍ਰਤੀਨਿਧਤਾ ਕਰਦਾ ਹੈ। ਵਰਤਮਾਨ ਸਮੇਂ (ਸੰਸਦ ਦੇ ਹੇਠਲੇ ਸਦਨ ਵਿੱਚ 543 ਲੋਕ ਸਭਾ ਹਲਕੇ ਹਨ।
ਜਸਵੰਤ ਸਿੰਘ ਖਾਲੜਾ ਨੂੰ ਜੇ ਅਸੀਂ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ਼ਹੀਦ ਹੋਣਾ ਕਹਿ ਲਈਏ ਤਾਂ ਅਤਿਕਥਨੀ ਨਹੀਂ ਹੋਵੇਗੀ। ਭਾਈ ਜਸਵੰਤ ਸਿੰਘ ਖਾਲੜਾ ਨੂੰ ਬਚਪਨ ਵਿੱਚ ਹੀ ਅਜਿਹਾ ਲੋਕ ਸੇਵਾ ਦਾ ਮਾਰਗ ਚੁਣਨ ਲਈ ਸੁਭਾਗ ਪ੍ਰਾਪਤ ਹੋਇਆ। ਆਪਣੀ ਚੜ੍ਹਦੀ ਜਵਾਨੀ ਦੀ ਉਮਰੇ ਉਸ ਨੂੰ ‘ਮਾਰਕਸਵਾਦ’ ਨਕਸਲਬਾੜੀ ਲਹਿਰ ਦਾ ਸਮਰਥਕ ਬਣਿਆ। ਪੰਜਾਬ ’ਚ ਖਾੜਕੂਵਾਦ ਵੇਲੇ ਲਵਾਰਿਸ ਦੱਸ ਕੇ ਲਾਸ਼ਾਂ ਸਾੜਨ ਦੇ ਮਾਮਲੇ ਦਾ ਭੇਤ ਜਗ ਜ਼ਾਹਰ ਕਰਨ ਵਾਲੇ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਹੀ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਉਸਾਰੀ ਕਲਾ ਜਾਂ ਵਾਸਤੂਕਲਾ ਜਾਂ ਭਵਨ/ਇਮਾਰਤ ਨਿਰਮਾਣ ਕਲਾ ਇਮਾਰਤ ਅਤੇ ਹੋਰ ਭੌਤਿਕ ਬਣਤਰਾਂ ਦੀ ਯੋਜਨਾਬੰਦੀ, ਡਿਜ਼ਾਈਨ, ਅਤੇ ਉਸਾਰੀ ਕਰਨ ਦੇ ਢੰਗ ਅਤੇ ਇਸ ਤੋਂ ਬਣੀ ਉਪਜ ਨੂੰ ਕਿਹਾ ਜਾਦਾ ਹੈ। ਇਮਾਰਾਤਾਂ ਦੇ ਰੂਪ 'ਚ ਉਸਾਰੀ ਕਲਾ ਦੇ ਕੰਮ ਅਕਸਰ ਸੱਭਿਆਚਾਰ ਦੀ ਨਿਸ਼ਾਨੀ ਅਤੇ ਕਲਾ ਦੇ ਨਮੂਨੇ ਮੰਨੇ ਜਾਂਦੇ ਹਨ। ਇਤਿਹਾਸਕ ਸੱਭਿਆਤਾਵਾਂ ਨੂੰ ਉਹਨਾਂ ਦੇ ਬਚੇ ਹੋਏ ਵਾਸਤੂਕਲਾ ਦੇ ਕੰਮਾਂ ਰਾਹੀ ਸਮਝਿਆ ਜਾਂਦਾ ਹੈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਸੀ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਗੁਰ ਅਮਰਦਾਸ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਉਲੰਪਿਕ ਖੇਡਾਂ ਜਾਂ ਓਲੰਪਿਕ ਖੇਡਾਂ ਵਿੱਚ ਦੁਨੀਆਂ ਭਰ ਦੇ ਕਈ ਦੇਸ਼ ਹਿੱਸੇ ਲੈਂਦੇ ਹਨ। ਓਲੰਪਿਕ ਖੇਡਾਂ ਹਰ ਚਾਰ ਸਾਲਾਂ ਬਾਅਦ ਹੁੰਦੀਆਂ ਹਨ। 1896 ਨੂੰ ਸ਼ੁਰੂ ਹੋਈਆਂ ਪਹਿਲੀਆਂ ਐਥਨਜ਼ ਓਲੰਪਿਕ ਖੇਡਾਂ ਸਿਰਫ਼ ਅਥਲੈਟਿਕਸ ਈਵੈਂਟਸ ਨਾਲ ਹੀ ਸ਼ੁਰੂ ਹੋਈਆਂ ਸਨ, ਜਿਸ ਵਿੱਚ 14 ਦੇਸ਼ਾਂ ਦੇ 241 ਅਥਲੀਟਾਂ ਨੇ ਹਿੱਸਾ ਲਿਆ ਸੀ। ਓਲੰਪਿਕ ਖੇਡਾਂ ਦੇ 116 ਸਾਲ ਦੇ ਇਤਿਹਾਸ ਵਿੱਚ ਅਥਲੈਟਿਕਸ ਮੁਕਾਬਲਿਆਂ ਦੀ ਵਧੇਰੇ ਮਹੱਤਤਾ ਰਹੀ ਹੈ ਕਿਉਂਕਿ ਅਥਲੈਟਿਕਸ ਵਿੱਚ ਨਵੇਂ ਓਲਪਿੰਕ ਤੇ ਵਿਸ਼ਵ ਰਿਕਾਰਡ, ਖਿਡਾਰੀਆਂ ਤੇ ਦਰਸ਼ਕਾਂ ਵਿੱਚ ਰੁਚੀ ਵਧਾਉਂਦੇ ਹਨ ਪਰ ਭਾਰਤੀ ਦੀ ਕਾਰਗੁਜ਼ਾਰੀ ਚਿੰਤਾ ਦਾ ਵਿਸ਼ਾ ਰਹੀ ਹੈ।
ਭਗਵੰਤ ਮਾਨ (ਜਨਮ 17 ਅਕਤੂਬਰ 1972) ਭਾਰਤੀ ਪੰਜਾਬ ਦਾ ਇੱਕ ਹਾਸਰਸ ਕਲਾਕਾਰ ਅਤੇ ਸਿਆਸਤਦਾਨ ਹੈ। ਉਹ ਪੰਜਾਬੀ ਵਿੱਚ ਆਪਣੀਆਂ ਸਕਿੱਟਾਂ ਕਰ ਕੇ ਵਧੇਰੇ ਮਸ਼ਹੂਰ ਹੈ। ਉਸਨੇ ਆਪਣਾ ਕਮੇਡੀਅਨ ਵਜੋਂ ਕੈਰੀਅਰ ਯੂਨੀਵਰਸਿਟੀ ਦੇ ਯੂਥ ਫੈਸਟੀਵਲਾਂ ਅਤੇ ਅੰਤਰ ਕਾਲਜ ਮਕਾਬਲਿਆਂ ਵਿੱਚ ਭਾਗ ਲੈਣ ਤੋਂ ਕੀਤਾ ਸੀ। ਉਸਨੇ ਪੰਜਾਬੀ ਯੂਨੀਵਰਸਿਟੀ ਤੋਂ ਸੁਨਾਮ ਕਾਲਜ ਲਈ ਦੋ ਗੋਲਡ ਮੈਡਲ ਜਿੱਤੇ। ਇਹ ਸੰਗਰੂਰ ਤੋਂ 16ਵੀਂ ਲੋਕ ਸਭਾ ਦਾ ਸਾਸੰਦ ਹੈ। ਇਸਨੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਵਜੋਂ ਚੋਣ ਜਿੱਤੀ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਵੋਟ ਦਾ ਹੱਕ ਰਾਜ ਦੇ ਨਾਗਰਿਕਾਂ ਨੂੰ ਦੇਸ਼ ਦੇ ਸੰਵਿਧਾਨ ਦੁਆਰਾ ਦਿੱਤਾ ਹੋਇਆ ਸਰਕਾਰ ਚਲਾਣ ਲਈ, ਆਪਣੇ ਪ੍ਰਤਿਨਿਧੀ ਚੁਣ ਕੇ ਭੇਜਣ ਦੇ ਅਧਿਕਾਰ ਨੂੰ ਵੋਟ ਅਧਿਕਾਰ (ਫਰੈਂਚਾਇਜ) ਕਹਿੰਦੇ ਹਨ। ਜਨਤੰਤਰੀ ਪ੍ਰਣਾਲੀ ਵਿੱਚ ਇਸ ਦਾ ਬਹੁਤ ਮਹੱਤਵ ਹੁੰਦਾ ਹੈ। ਗਣਰਾਜ ਦੀ ਨੀਂਹ ਵੋਟ ਦੇ ਹੱਕ ਤੇ ਹੀ ਰੱਖੀ ਜਾਂਦੀ ਹੈ। ਇਸ ਪ੍ਰਣਾਲੀ ਉੱਤੇ ਆਧਾਰਿਤ ਸਮਾਜ ਅਤੇ ਸ਼ਾਸਨ ਦੀ ਸਥਾਪਨਾ ਲਈ ਜ਼ਰੂਰੀ ਹੈ ਕਿ ਹਰ ਇੱਕ ਬਾਲਗ ਨਾਗਰਿਕ ਨੂੰ ਬਿਨਾਂ ਕਿਸੇ ਭੇਦਭਾਵ ਦੇ ਵੋਟ ਪਾਉਣ ਦਾ ਅਧਿਕਾਰ ਪ੍ਰਦਾਨ ਕੀਤਾ ਜਾਵੇ। ਸਖ਼ਸ਼ੀ ਵਿਕਾਸ ਦੀਆਂ ਅਨੇਕਾਂ ਮਿਸਾਲਾਂ ਸਾਹਮਣੇ ਲਿਆ ਰਹੇ ਸਿਆਸੀ ਉਭਾਰ ਸਾਡਾ ਧਿਆਨ ਲੋਕਤੰਤਰ ਤੋਂ ਹਟਾ ਕੇ ਰਾਜਾਸ਼ਾਹੀ ਵੱਲ ਲਿਜਾ ਰਹੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਬਿਨਾਂ ਵੋਟਰ ਦਾ ਪੱਖ ਜਾਣਿਆਂ ਵੱਡੇ ਵਜ਼ੀਰ ਦੀ ਤਾਜਪੋਸ਼ੀ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਜਾਂਦੀਆਂ ਹਨ। ਜੇ ਇਹ ਕਹਿ ਲਿਆ ਜਾਵੇ ਕਿ ਇੱਥੇ ਤਾਂ ‘ਲੋਕਤੰਤਰੀ ਰਾਜੇ’ ਨੂੰ ਲੋਕਾਂ ’ਤੇ ਠੋਸ ਦਿੱਤਾ ਜਾਂਦਾ ਹੈ ਤਾਂ ਇਸ ਵਿੱਚ ਕੋਈ ਅਤਿਕਥਨੀ ਨਹੀਂ ਹੋਵੇਗੀ। ਵੋਟਰ ਦੀ ਉਮਰ ਦੀ ਹੱਦ 18 ਤੋਂ 21 ਹੁੰਦੀ ਹੈ।
ਗੁਰ ਨਾਨਕ (1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਗਿਆਰਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਸਨ। ਇਹਨਾਂ ਦਾ ਜਨਮ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮਤਾਬਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ।ਗੁਰ ਨਾਨਕ ਸਾਹਿਬ ਨੇ ਦੂਰ ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਬਰਾਦਰਾਨਾ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਕ, ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ।ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਕੁਝ ਮੁੱਖ ਹਨ। ਇਹ ਸਿੱਖ ਮਜ਼੍ਹਬੀ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਵਾਲ਼ੀ ਇਲਾਹੀ ਜੋਤ ਬਾਅਦ ਵਾਲ਼ੇ ਦਸ ਗੁਰੂਆਂ ਵਿੱਚ ਵੀ ਸੀ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਸਿੱਖਿਆ (ਭਾਰਤ) ਹਰੇਕ ਮਨੁੱਖ ਦਾ ਬੁਨਿਆਦੀ ਹੱਕ ਹੈ ।ਇਸ ਲਈ ਭਾਰਤ ਵਿੱਚ ਸਿੱਖਿਆ ਸਰਕਾਰੀ ਅਤੇ ਪ੍ਰਾਈਵੇਟ ਸੈਕਟਰ ਵੱਲੋ ਦਿੱਤੀ ਜਾਂਦੀ ਹੈ। ਸਰਕਾਰੀ ਸਿੱਖਿਆ ਦਾ ਰਖਰਖਾਵ ਕੇਂਦਰ ਜਾਂ ਪ੍ਰਦੇਸ਼ਿਕ ਸਰਕਾਰਾਂ ਕਰਦੀਆਂ ਹਨ ਜਦੋਂ ਕਿ ਪ੍ਰਾਈਵੇਟ ਜਾਂ ਗੈਰ ਸਰਕਾਰੀ ਸੰਸਥਾਵਾਂ ਨੂੰ ਫੰਡ ਕੁਝ ਗਿਣਵੇਂ ਵਿਯਕਤੀ ਜਾਂ ਸੋਸਾਇਟੀ ਆਦਿ ਮੁਹੈਇਆ ਕਰਵਾਉਂਦੇ ਹਨ।ਵਰਤਮਾਨ ਸਮੇਂ ਵਿੱਚ ਸਰਕਾਰੀ ਸਿੱਖਿਆ ਅਣਗਹਿਲੀ ਦਾ ਸ਼ਿਕਾਰ ਹੈ ਇਸ ਕਰਕੇ ਮੌਜੂਦਾ ਹਾਲਾਤਾਂ ਵਿੱਚ ਪ੍ਰਾਈਵੇਟ ਸੈਕਟਰ ਦਾ ਸਿੱਖਿਆ ਦੇ ਖੇਤਰ ਵਿੱਚ ਦਬਦਬਾ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ । ਕੇਂਦਰੀ ਮਾਨਵੀ ਸਰੋਤ ਵਿਕਾਸ ਇਸ ਦੀ ਨਿਗਰਾਨੀ ਕਰਦਾ ਹੈ। ਸੰਸਥਾ ਦਾ ਮਾਪਦੰਡ ਵਿਦਿਆਰਥੀ ਵੱਲੋ ਪ੍ਰਾਪਤ ਅੰਕ ਹੀ ਮੰਨੇ ਜਾਂਦੇ ਹਨ। ਜਾਂ ਕਈ ਸੰਸਥਾਵਾਂ ਵੱਲੋ ਗ੍ਰੇਡ ਸਿਸਟਮ ਸ਼ੁਰੂ ਕਿਤਾ ਗਿਆ ਹੈ। ਰਾਸ਼ਟਰੀ ਵਿਦਿਅਕ ਅਨੁਸੰਧਾਨ ਅਤੇ ਸਿਖਲਾਈ ਪਰਿਸ਼ਦ ਜਾਂ ਐਨ.ਸੀ.ਈ.ਆਰ.ਟੀ, ਭਾਰਤ ਸਰਕਾਰ ਦੁਆਰਾ ਸਥਾਪਤ ਸੰਸਥਾਨ ਹੈ ਜੋ ਵਿਦਿਆ ਲਈ ਸਿੱਖਿਆ ਨਾਲ ਜੁੜੇ ਮਾਮਲਿਆਂ ਤੇ ਕੇਂਦਰੀ ਸਰਕਾਰ ਅਤੇ ਪ੍ਰਾਂਤਕ ਸਰਕਾਰਾਂ ਨੂੰ ਸਲਾਹ ਦੇਣ ਦੇ ਉਦੇਸ਼ ਨਾਲ ਸਥਾਪਤ ਕੀਤੀ ਗਈ ਹੈ। ਇਹ ਪਰਿਸ਼ਦ ਭਾਰਤ ਵਿੱਚ ਸਕੂਲੀ ਸਿੱਖਿਆ ਸਬੰਧੀ ਨੀਤੀਆਂ ਤੇ ਕਾਰਜ ਕਰਦੀ ਹੈ।
ਚੰਦਰ ਸ਼ੇਖਰ ਆਜ਼ਾਦ ਉਚਾਰਨ (23 ਜੁਲਾਈ 1906 – 27 ਫਰਵਰੀ 1931), ਆਜ਼ਾਦ ਵਜੋਂ ਮਸ਼ਹੂਰ ਭਾਰਤੀ ਇਨਕਲਾਬੀ ਸਨ ਜਿਹਨਾਂ ਨੇ ਹਿੰਦੁਸਤਾਨ ਰਿਪਬਲਿਕਨ ਐਸੋਸੀਏਸ਼ਨ ਨੂੰ ਇਸਦੇ ਬਾਨੀ ਰਾਮ ਪਰਸ਼ਾਦ ਬਿਸਮਿਲ ਅਤੇ ਤਿੰਨ ਹੋਰ ਪ੍ਰਮੁੱਖ ਪਾਰਟੀ ਆਗੂਆਂ, ਰੋਸ਼ਨ ਸਿੰਘ, ਰਾਜਿੰਦਰ ਨਾਥ ਲਾਹਿਰੀ ਅਤੇ ਅਸ਼ਫਾਕਉਲਾ ਖਾਨ ਦੀ ਮੌਤ ਦੇ ਬਾਅਦ ਨਵੇਂ ਨਾਮ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (HSRA) ਹੇਠ ਪੁਨਰਗਠਿਤ ਕੀਤਾ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਭਾਰਤੀ ਦੰਡ ਵਿਧਾਨ ਦੀਆਂ ਧਾਰਾਵਾਂ ਦੀ ਸੂਚੀ
ਭਾਰਤੀ ਦੰਡ ਵਿਧਾਨ ਦੇ 23 ਚੈਪਟਰ ਤੇ 511 ਧਾਰਾਵਾਂ ਹਨ। ਇਹਨਾ ਧਾਰਾਵਾਂ ਵਿੱਚ ਸਜਾਵਾਂ ਬਾਰੇ ਉਪਬੰਧ ਕੀਤਾ ਗਿਆ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) ੨੮ ਜੁਲਾਈ 1914 ਤੋਂ ੧੧ ਨਵੰਬਰ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ (ਜਰਮਨੀ, ਅਸਟਰੀਆ-ਹੰਗਰੀ ਅਤੇ ਇਟਲੀ) ਅਤੇ ਟਰਿਪਲ ਏਨਟਟੇ (ਫਰਾਂਸ, ਰੂਸ ਅਤੇ ਬਰਤਾਨੀਆ) । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।ਸੰਨ 1914 ਨੂੰ ਸੇਰਾਜੇਵੋ ਵਿੱਚ ਗੇਵਰੀਲੋ ਪਰਿਨਸਿਪ (Gavrilo Princip) (ਇੱਕ ਸਰਬਿਆ ਨੈਸ਼ਨਲਿਸਟ ਗਰੁਪ ਦਾ ਆਦਮੀ) ਨੇ ਆਸਟ੍ਰੀਆ-ਹੰਗਰੀ ਦੇ ਰਾਜਕੁਮਾਰ ਆਰਚਡੂਕ ਫਰੈਂਜ਼ ਫਰਡੀਨੈਂਡ (Archduke Franz Ferdinand) ਦਾ ਕਤਲ ਕਰ ਦਿੱਤਾ । ਇਸ ਲਈ ਆਸਟਰੀਆ ਅਤੇ ਹੰਗਰੀ ਦੇ ਮੰਤਰੀਆਂ ਅਤੇ ਜਰਨੈਲਾਂ ਨੇ ਆਸਟਰੀਆ ਅਤੇ ਹੰਗਰੀ ਦੇ ਰਾਜੇ ਨੂੰ ਸਰਬੀਆ ਉੱਤੇ ਹਮਲਾ ਕਰਨ ਲਈ ਪ੍ਰੇਰਿਤ ਕੀਤਾ। ਯੂਰਪ ਦੇ ਦੇਸ਼ਾਂ ਦੇ ਇੱਕ ਦੁਜੇ ਨਾਲ ਮਿਲਟਰੀ ਮਦਦ ਦੇ ਵਾਅਦੇ ਕੀਤੇ ਹੋਣ ਕਾਰਨ (ਕਿ ਜੇ ਕੋਈ ਦੇਸ਼ ਹਮਲਾ ਕਰੇ ਤਾਂ ਸਮਝੋਤੇ ਵਾਲੇ ਦੇਸ਼ ਇੱਕ ਦੂਜਾ ਦੀ ਮਦਦ ਕਰਨਗੇ), ਇਸ ਘਟਨਾ ਕਾਰਣ ਪੂਰਾ ਯੂਰਪ ਜਲਦੀ ਹੀ ਲੜਾਈ ਵਿੱਚ ਕੁੱਦ ਗਿਆ ਅਤੇ ਪਹਿਲਾ ਸੰਸਾਰ ਯੁੱਧ ਸ਼ੁਰੂ ਹੋ ਗਿਆ। ਯੂਰਪ ਦੇ ਦੇਸ਼ਾਂ ਦੇ ਬਾਕੀ ਹੋਰ ਮਹਾਂਦੀਪਾਂ ਵਿੱਚ ਫੈਲੇ ਹੋਣ ਕਾਰਨ ਇਹ ਪੂਰੀ ਦੁਨੀਆਂ ਵਿੱਚ ਫੈਲ ਗਿਆ।
ਭਾਸ਼ਾ ਸੰਚਾਰ ਦੀਆਂ ਕਠਿਨ ਪ੍ਰਣਾਲੀਆਂ ਪ੍ਰਾਪਤ ਕਰਨ ਅਤੇ ਉਹਨਾਂ ਦੀ ਵਰਤੋਂ ਕਰਨ ਦੀ ਮਨੁੱਖੀ ਸਮਰੱਥਾ ਹੁੰਦੀ ਹੈ, ਅਤੇ ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦੀ ਕੋਈ ਵਿਸ਼ੇਸ਼ ਉਦਾਹਰਨ ਹੁੰਦੀ ਹੈ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ। ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 31,281 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਜੀਵਨੀ ਰਚਨਾ ਦਾ ਮੂਲ ਅਧਾਰ ਜਨਮਸਾਖੀ ਮੰਨਿਆ ਗਿਆ ਹੈ। ਪੁਰਾਤਨ ਪੰਜਾਬੀਵਾਰਤਕ ਦਾ ਮੁੱਢ ਵੀ ਗੁਰੂ ਨਾਨਕ ਕਾਲ ਵਿੱਚ ਜਨਮਸਾਖੀ ਤੋਂ ਬੱਝਦਾ ਹੈ। ਜਨਮਸਾਖੀ ਤੇ ਬਚਨ ਪੰਜਾਬੀ ਵਾਰਤਕ ਦੇ ਪੁਰਾਤਨ ਰੂਪ ਹਨ,ਭਾਈ ਵੀਰ ਸਿੰਘ ਨੇ ਜਿਹਨਾਂ ਨੂੰ ਜੀਵਨੀ ਰੂਪ ਵਜੋਂ ਵਿਕਸਿਤ ਕੀਤਾ। ਆਧੁਨਿਕ ਪੰਜਾਬੀ ਵਾਰਤਕ ਅੱਜ ਬਹੁਤ ਵਿਕਸਤ ਹੋ ਚੁਕੀ ਹੈ,ਸਮਕਾਲ ਵਿੱਚ 600 ਦੇ ਲਗਭਗ ਜੀਵਨੀ ਰਚਨਾਵਾਂ ਇਸ ਵਰਗ ਅੰਦਰ ਮਿਲਦੀਆਂ ਹਨ।ਪਹਿਲਾਂ ਜੀਵਨੀ ਖੇਤਰ ਵਿੱਚ ਨਾਇਕ ਜਾਂ ਮਹਾਨ ਵਿਅਕਤੀ ਦੀ ਹੀ ਗੱਲ ਕੀਤੀ ਜਾਂਦੀ ਸੀ,ਸੁਤੰਤਰਤਾ ਤੋਂ ਮਗਰੋਂ ਸਧਾਰਨ ਵਿਅਕਤੀ ਨੂੰ ਵੀ ਮਹੱਤਵ ਮਿਲਣ ਲੱਗਿਆ।ਫਿਰ ਵੀ ਜੀਵਨੀ ਕਿਸੇ ਵਿਸ਼ੇਸ਼ ਵਿਅਕਤੀ ਨਾਲ ਸੰਬੰਧ ਰੱਖਦੀ ਹੈ,ਜਿਥੇ ਕੁਝ ਆਦਰਸ਼ ਮਹੱਤਵ ਰੱਖਦੇ ਹਨ।ਜੀਵਨੀ ਲਈ ਬਹੁਤ ਸਮਾਨਾਰਥੀ ਸ਼ਬਦ ਵਰਤੇ ਜਾਂਦੇ ਹਨ ਜਿਵੇਂ ਕਿ:-ਜੀਵਨ ਬਿਰਤਾਂਤ,ਜੀਵਨ ਕਥਾ,ਜੀਵਨ-ਚਰਿਤ੍ਰਆਦਿ ਅੰਗਰੇਜ਼ੀ ਵਿੱਚ ਇਸਨੂੰ Biography ਕਿਹਾ ਜਾਂਦਾ ਹੈ। ਜੀਵਨੀ ਸ਼ਬਦ ਦੀ ਵਰਤੋਂ ਸਭ ਤੋਂ ਪਹਿਲਾਂ ਡਰਾਇਡਨ ਨੇ ਵਰਤਿਆ,ਉਸ ਅਨੁਸਾਰ ਜੀਵਨੀ ਵਿਸ਼ੇਸ ਮਨੁੱਖਾਂ ਦਾ ਜੀਵਨ ਇਤਿਹਾਸ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਭਾਰਤ ਦੀਆਂ ਆਮ ਚੋਣਾਂ ਅਪ੍ਰੈਲ ਅਤੇ ਮਈ 2019 ਵਿਚ ਭਾਰਤ ਵਿਚ 17 ਵੀਂ ਲੋਕ ਸਭਾ ਦੇ ਗਠਨ ਲਈ ਹੋਣੀਆਂ ਹਨ। ਕੇਂਦਰੀ ਚੋਣ ਕਮਿਸ਼ਨ ਦੇ ਐਲਾਨ ਨਾਲ ਲੋਕ ਸਭਾ ਚੋਣਾਂ ਦੀ ਜੋ ਪ੍ਰਕਿਰਿਆ ਉਲੀਕੀ ਗਈ ਹੈ, ਉਸ ਅਨੁਸਾਰ ਪਹਿਲੇ ਪੜਾਅ ਦੀਆਂ ਚੋਣਾਂ ਵਾਸਤੇ ਨੋਟੀਫਿਕੇਸ਼ਨ 18 ਮਾਰਚ ਨੂੰ ਜਾਰੀ ਕੀਤਾ ਜਾਏਗਾ ਜਦੋਂਕਿ ਆਖ਼ਰੀ (ਸੱਤਵੇਂ) ਪੜਾਅ ਲਈ ਵੋਟਾਂ 19 ਮਈ ਨੂੰ ਪੈਣਗੀਆਂ। ਵੋਟਾਂ ਦੀ ਗਿਣਤੀ 23 ਮਈ ਨੂੰ ਹੋਵੇਗੀ। ਆਮ ਲੋਕਾਂ ਨੂੰ ਪੰਜ ਸਾਲ ਬਾਅਦ ਆਪਣੀ ਵੋਟ ਦਾ ਇਸਤੇਮਾਲ ਕਰਕੇ ਆਪਣੀ ਭਵਿੱਖੀ ਸਰਕਾਰ ਚੁਣਨ ਦਾ ਮੌਕਾ ਮਿਲਦਾ ਹੈ। ਇਹ ਉਹ ਮੌਕਾ ਹੁੰਦਾ ਹੈ, ਜਦੋਂ ਵੋਟਰ ਪਿਛਲੀਆਂ ਚੋਣਾਂ ਵਿੱਚ ਚੁਣ ਕੇ ਭੇਜੇ ਗਏ ਆਪਣੇ ਨੁਮਾਇੰਦਿਆਂ ਤੇ ਹਾਕਮ ਧਿਰ ਦੀ ਪਿਛਲੀ ਕਾਰਗੁਜ਼ਾਰੀ ਦਾ ਮੁਲੰਕਣ ਕਰਦੇ ਹਨ। ਆਸ ਕੀਤੀ ਜਾਂਦੀ ਹੈ ਕਿ ਸਾਰੀਆਂ ਸਿਆਸੀ ਧਿਰਾਂ ਆ ਰਹੀਆਂ ਚੋਣਾਂ ਦੇ ਪ੍ਰਚਾਰ ਦੌਰਾਨ ਆਪਣੀ ਕਾਰਗੁਜ਼ਾਰੀ ਤੋਂ ਲੋਕਾਂ ਨੂੰ ਜਾਣੂੰ ਕਰਵਾਉਣਗੀਆਂ। ਇਸ ਸੰਬੰਧੀ ਸਭ ਤੋਂ ਵੱਡੀ ਜ਼ਿੰਮੇਵਾਰੀ ਹਾਕਮ ਧਿਰ ਦੀ ਹੁੰਦੀ ਹੈ ਕਿ ਉਹ ਆਪਣੇ ਪੰਜ ਸਾਲਾਂ ਦਾ ਹਿਸਾਬ-ਕਿਤਾਬ ਲੋਕ ਕਚਹਿਰੀ ਵਿੱਚ ਰੱਖਣ ਤਾਂ ਜੋ ਲੋਕ ਇਹ ਨਿਰਣਾ ਕਰ ਸਕਣ ਕਿ ਪੰਜ ਸਾਲ ਪਹਿਲਾਂ ਜਿਹਨਾਂ ਆਗੂਆਂ ਨੂੰ ਉਹਨਾਂ ਸੱਤਾ ਸੌਂਪੀ ਸੀ, ਉਹ ਉਸ ਦੇ ਭਰੋਸੇ ਉੱਤੇ ਖਰੇ ਉਤਰੇ ਹਨ ਜਾਂ ਨਹੀਂ। ਅਜ਼ਾਦੀ ਤੋਂ ਬਾਅਦ ਹਰ ਚੋਣ ਇਸੇ ਸੇਧ ਵਿੱਚ ਲੜੀ ਜਾਂਦੀ ਰਹੀ ਹੈ।
ਪਰਦੇਸਾਂ ਵਿੱਚ ਰਚਿਆ ਜਾ ਰਿਹਾ ਪੰਜਾਬੀ ਸਾਹਿਤ ਏਨਾ ਕੁ ਆਕਾਰ ਗ੍ਰਹਿਣ ਕਰ ਗਿਆ ਹੈ ਕਿ 'ਪਰਵਾਸੀ ਪੰਜਾਬੀ ਸਾਹਿਤ' ਵਜੋਂ ਨਿਵੇਕਲੀ ਹੋਂਦ ਤੇ ਪਛਾਣ ਸਥਾਪਿਤ ਹੋ ਗਈ ਹੈ।ਵਿਸ਼ਵ ਦੇ ਸਾਰੇ ਦੇਸ਼ਾਂ ਵਿੱਚ ਖਾਸ ਕਰਕੇ ਇੰਗਲੈਂਡ, ਕੈਨੇਡਾ, ਤੇ ਅਮਰੀਕਾ ਵਿਚ ਰਹਿ ਰਹੇ ਪਰਵਾਸੀ ਸਾਹਿਤਕਾਰਾਂ ਨੇ ਪਰਵਾਸ ਦੀ ਚੇਤਨਾ ਅਤੇ ਪਰਵਾਸ ਦੇ ਆਪਣੇ ਅਨੁਭਵ ਨੂੰ ਚੋਖੀ ਕੁਸ਼ਲਤਾ ਨਾਲ ਪੇਸ਼ ਕੀਤਾ ਹੈ।ਪਰਵਾਸੀ ਪੰਜਾਬੀ ਕਹਾਣੀ ਦੀ ਰਚਨਾ,ਪੰਜਾਬੀ ਪਰਵਾਸੀਆਂ ਦੀ ਇਤਿਹਾਸਕ ਸਥਿਤੀ ਅਤੇ ਗਿਣਤੀ ਦੇ ਅਨੁਸਾਰ ਜਿਆਦਾਤਰ ਇੰਗਲੈਂਡ ਵਿਚ ਹੋਈ ਹੈ।ਪਰਵਾਸੀ ਪੰਜਾਬੀ ਕਹਾਣੀਕਾਰ ਤਿੰਨ ਦੇਸ਼ਾਂ ਇੰਗਲੈਂਡ, ਕੈਨੇਡਾ ਅਤੇ ਅਮਰੀਕਾ ਵਿੱਚ ਹੀ ਮੋਜੂਦ ਹਨ, ਜਿਹਨਾਂ ਨੇ ਆਪਣੀ ਰਚਨਾ ਰਾਹੀਂ ਪੰਜਾਬੀ ਕਹਾਣੀ ਨੂੰ ਨਿਵੇਕਲੀ ਪਛਾਣ ਦਿੱਤੀ ਹੈ।ਇੰਗਲੈਂਡ ਵਿਚ ਰਘੁਬੀਰ ਢੰਡ ਕਾਇਆ ਕਲਪ ,ਤਰਸੇਮ ਨੀਲਗਿਰੀਮੰਟੋ ਮਰ ਗਿਆ ,ਪ੍ਰੀਤਮ ਸਿੱਧੂ ਗੁਆਚੇ ਕਾਫਲੇ, ਦੁਖ ਪ੍ਰਦੇਸ਼ਾਂ ਦੇ,ਸ਼ਿਵਚਰਨ ਗਿੱਲ ਰੂਹ ਦਾ ਸਰਾਪ,ਬਲਦੇਵ ਸਿੰਘ ਸੁੱਕੇ ਪੱਤੇ,ਦੂਸਰੀ ਮਾਂ,ਵੀਨਾ ਵਰਮਾਮੁੱਲ ਦੀ ਤੀਵੀਂ ,ਗੁਰਨਾਮ ਗਿੱਲ ਖਾਮੋਸ਼ ਘਟਨਾਵਾਂ ,ਹਰਜੀਤ ਅਟਵਾਲ ਇਕ ਸੱਚ ਮੇਰਾ ਵੀ,ਦਰਸ਼ਨ ਸਿੰਘ ਧੀਰਲੂਣੀ ਮਹਿਕ, ਡਰਿਆ ਮਨੁੱਖ,ਸਾਥੀ ਲੁਧਿਆਣਵੀਸਮੁੰਦਰੋਂ ਪਾਰ,ਸਵਰਨ ਚੰਦਨਪੁੰਨ ਦਾ ਸਾਕ,ਲਾਲ ਚੌਕ, ਕੈਲਾਸ਼ ਪੁਰੀਸੂਜੀ ਰੋਂਦੀ ਰਹੀ,ਗੁਰਦਿਆਲ ਸਿੰਘ ਰਾਏ,ਸੰਤੋਖ ਸਿੰਘ ਧਾਲੀਵਾਲ ਨੇ ਪਰਵਾਸੀ ਪੰਜਾਬੀ ਕਹਾਣੀ ਸਾਹਿਤ ਵਿਚ ਹਿੱਸਾ ਪਾਇਆ।।
ਸਿੱਖ ਧਰਮ ਦੇ 1469 ਤੋਂ 1708 ਵਿੱਚ ਦਸ ਗੁਰੂ ਹੋਏ ਹਨ। ਇਹ ਅਧਿਆਪਕ ਰੂਹਾਨੀ ਜੋਤ ਸਨ, ਜਿੰਨਾਂ ਦੀ ਜਿੰਦਗੀ ਦਾ ਮੁੱਖ ਮਕਸਦ ਲੋਕਾਂ ਦੀ ਭਲਾਈ ਹੀ ਮਕਸਦ ਸੀ। ਹਰ ਗੁਰੂ ਨੇ ਪਿਛਲੇ ਗੁਰੂ ਰਾਹੀਂ ਦਿੱਤੀਆਂ ਸਿੱਖਿਆਵਾਂ ਦਾ ਸਮਰਥਨ ਕੀਤਾ ਅਤੇ ਹੋਰ ਜਾਣਕਾਰੀ ਸ਼ਾਮਿਲ ਕੀਤੀ, ਜਿਸ ਦੇ ਨਤੀਜੇ ਵਜੋਂ ਸਿੱਖ ਧਰਮ ਦੀ ਨੀਂਹ ਤਿਆਰ ਹੋਈ। ਗੁਰੂ ਨਾਨਕ ਜੀ ਪਹਿਲੇ ਗੁਰੂ ਸਨ ਅਤੇ ਗੁਰੂ ਗੋਬਿੰਦ ਸਿੰਘ ਜੀ ਵਿਅਕਤੀ ਦੇ ਰੂਪ ਵਿੱਚ ਆਖਰੀ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਸੰਸਾਰ ਨੂੰ ਤਿਆਗਿਆ ਤਾਂ ਉਹਨਾਂ ਗੁਰੂ ਗ੍ਰੰਥ ਸਾਹਿਬ ਨੂੰ ਸਿੱਖਾਂ ਦੇ ਆਖਰੀ ਅਤੇ ਅੰਤਮ ਗੁਰੂ ਬਣਾਇਆ।
ਸੂਰਜ ਮੰਡਲ ਵਿੱਚ ਸੂਰਜ ਅਤੇ ਉਹ ਖਗੋਲੀ ਪਿੰਡ ਸੰਮਲਿਤ ਹਨ, ਜੋ ਇਸ ਮੰਡਲ ਵਿੱਚ ਇੱਕ ਦੂਜੇ ਵਲੋਂ ਗੁਰੁਤਵਾਕਰਸ਼ਕ ਜ਼ੋਰ ਦੁਆਰਾ ਬੱਝੇ ਹਨ। ਇਸ ਪਿੰਡ ਵਿੱਚ ਅੱਠ ਗ੍ਰਹਿ, ਉਨ੍ਹਾਂ ਦੇ 166 ਗਿਆਤ ਉਪਗ੍ਰਹਿ, ਪੰਜ ਬੌਣੇ ਗ੍ਰਹਿ ਅਤੇ ਅਰਬਾਂ ਛੋਟੇ ਪਿੰਡ ਸ਼ਾਮਿਲ ਹਨ । ਇਸ ਛੋਟੇ ਪਿੰਡਾਂ ਵਿੱਚ ਕਸ਼ਊਦਰਗ੍ਰਹਿ, ਬਰਫੀਲਾ ਕਾਇਪਰ ਘੇਰੇ ਦੇ ਪਿੰਡ , ਧੂਮਕੇਤੂ , ਉਲਕਾ ਪਿੰਡ, ਅਤੇ ਗ੍ਰਹਿਆਂ ਦੇ ਵਿਚਲੀ ਧੂੜ ਸ਼ਾਮਿਲ ਹੈ।
ਭਾਰਤ ਦਾ ਰਾਸ਼ਟਰਪਤੀ ਦੇਸ਼ ਦਾ ਪਹਿਲਾ ਨਾਗਰਿਕ ਹੁੰਦਾ ਹੈ। ਭਾਰਤ ਦੇ ਸੰਵਿਧਾਨ ਆਰਟੀਕਲ 52 ਅਧੀਨ ਰਾਸ਼ਟਰਪਤੀ ਦਾ ਅਹੁਦਾ ਵਿਵਸਥਿਤ ਹੈ। ਭਾਰਤ ਦਾ ਰਾਸ਼ਟਰਪਤੀ ਨਾ ਮਾਤਰ ਮੁਖੀ ਹੁੰਦਾ ਹੈ। 1967 ਤੋਂ ਲੈ ਕੇ ਹੁਣ ਤਕ, ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਵਿਦੇਸ਼ੀ ਤਰੀਕੇ ਨਾਲ ਸਰਕਾਰ ਵਿੱਚ ਉਲੀਕੇ ਗਏ ਰਾਸ਼ਟਰਪਤੀ ਦੀ ਭੂਮਿਕਾ ਦੇ ਖ਼ਾਕੇ ਨਾਲੋਂ ਵੱਧ ਸਕ੍ਰਿਆ ਸਿਆਸਤੀ ਹਸਤੀ ਬਣਾਇਆ ਜਾਵੇ। 1967 ਵਿੱਚ ਸੁਪਰੀਮ ਕੋਰਟ ਦੇ ਇੱਕ ਸਿਟਿੰਗ ਚੀਫ਼ ਜਸਟਿਸ ਸੁੱਬਾ ਰਾਓ ਨੇ ਖ਼ੁਦ ਨੂੰ ਸਿਆਸਤਦਾਨਾਂ ਦੇ ਝੇੜਿਆਂ ’ਚ ਲਪੇਟ ਲਿਆ ਅਤੇ ਰਾਸ਼ਟਰਪਤੀ ਬਣਨ ਲਈ ਨਿਆਂ ਪਾਲਿਕਾ ਦੀ ਮਾਣ-ਮਰਿਆਦਾ ਭੁੱਲ ਬੈਠਿਆ। ਚੀਫ਼ ਜਸਟਿਸ ਸੁੱਬਾ ਰਾਓ ਸਵਤੰਤਰ ਪਾਰਟੀ ਤੇ ਜਨਸੰਘ ਅਤੇ ਕਾਂਗਰਸ ਦੇ ਉਮੀਦਵਾਰ ਡਾ.